ਤਾਜਾ ਖ਼ਬਰਾਂ


ਕਰੀਬ 300 ਇਜ਼ਰਾਇਲੀ ਕੰਪਨੀਆਂ ਨੇ ਭਾਰਤ ਵਿਚ ਕੀਤਾ ਨਿਵੇਸ਼ : ਇਜ਼ਰਾਈਲ ਰਾਜਦੂਤ ਨੌਰ ਗਿਲੋਨ
. . .  about 1 hour ago
ਐਨ.ਆਈ.ਏ. ਨੇ ਤਰਨਤਾਰਨ ਬੰਬ ਧਮਾਕੇ ਦੇ ਮਾਸਟਰਮਾਈਂਡ ਬਿਕਰਮਜੀਤ ਸਿੰਘ ਨੂੰ ਕੀਤਾ ਗ੍ਰਿਫਤਾਰ
. . .  about 2 hours ago
ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਜੇ.ਪੀ. ਨੱਢਾ, ਅਮਿਤ ਸ਼ਾਹ ਤੇ ਹੋਰ ਨੇਤਾਵਾਂ ਦੀ ਮੌਜੂਦਗੀ 'ਚ ਕੋਰ ਗਰੁੱਪ ਦੀ ਚੱਲ ਰਹੀ ਮੀਟਿੰਗ
. . .  about 2 hours ago
ਸ਼ਾਰਟ ਸਰਕਟ ਨਾਲ ਜੀ. ਐੱਸ. ਫਰਨੀਚਰ ਦੇ ਸ਼ੋਅ ਰੂਮ ਨੂੰ ਲੱਗੀ ਅੱਗ ਨਾਲ ਕਰੋੜਾਂ ਦਾ ਨੁਕਸਾਨ
. . .  about 2 hours ago
ਛੇਹਰਟਾ, 8 ਦਸੰਬਰ ( ਵਡਾਲੀ )- ਜੀ.ਟੀ.ਰੋਡ ਖੰਡਵਾਲਾ ਵਿਖੇ ਸ਼ਾਰਟ ਸਰਕਟ ਨਾਲ ਜੀ. ਐੱਸ. ਫਰਨੀਚਰ ਦੇ ਸ਼ੋਅ ਰੂਮ ਨੂੰ ਲੱਗੀ ਅੱਗ ਨਾਲ ਕਰੋੜਾਂ ਦਾ ਨੁਕਸਾਨ ਹੋਇਆ ਹੈ ।
ਸਯੁੰਕਤ ਕਿਸਾਨ ਮੋਰਚਾ ਦੀ ਕੌਮੀ ਪੱਧਰੀ ਬੈਠਕ ਵਿਚ ਆਗਾਮੀ ਅੰਦੋਲਨ ਦਾ ਫ਼ੈਸਲਾ ਨਹੀਂ ਹੋ ਸਕਿਆ, 24 ਨੂੰ ਦੁਬਾਰਾ ਬੈਠਕ
. . .  about 3 hours ago
ਕਰਨਾਲ 7 ਦਸੰਬਰ (ਗੁਰਮੀਤ ਸਿੰਘ ਸੱਗੂ ) - ਸਯੁੰਕਤ ਕਿਸਾਨ ਮੋਰਚਾ ਦੀ ਡੇਰਾ ਕਾਰ ਸੇਵਾ ਕਲੰਦਰੀ ਗੇਟ ਵਿਖੇ ਹੋਈ ਕੋਮੀ ਪਧਰੀ ਬੈਠਕ ਵਿਚ ਆਗਾਮੀ ਕਿਸਾਨ ਅੰਦੋਲਨ ਨੂੰ ਲੈਂ ਕੇ ਕੋਈ ਫ਼ੈਸਲਾ ਨਹੀਂ ਹੋ ਸਕਿਆ ...
ਵਿਧਾਨ ਸਭਾ ਹਲਕਾ ਹਰੋਲੀ ਤੋਂ ਕਾਂਗਰਸ ਦੇ ਮੁਕੇਸ਼ ਅਗਨੀਹੋਤਰੀ ਜਿੱਤੇ
. . .  about 3 hours ago
ਬੀਣੇਵਾਲ,8 ਦਸੰਬਰ (ਬੈਜ ਚੌਧਰੀ)- ਹਲਕਾ ਗੜ੍ਹਸ਼ੰਕਰ ਦੇ ਨਾਲ ਲੱਗਦੇ ਹਿਮਾਚਲ ਪ੍ਰਦੇਸ਼ ਦੇ ਵਿਧਾਨ ਸਭਾ ਹਲਕਾ ਹਰੋਲੀ ਤੋਂ ਕਾਂਗਰਸੀ ਉਮੀਦਵਾਰ ਮੁਕੇਸ਼ ਅਗਨੀਹੋਤਰੀ ਨੇ ਲਗਾਤਾਰ ਪੰਜਵੀਂ ਵਾਰ 9148 ਵੋਟਾਂ ਦੇ ਵੱਡੇ ਫਰਕ ਨਾਲ ...
ਲਾਪਤਾ 4 ਬੱਚਿਆਂ 'ਚੋਂ 3 ਬੱਚੇ ਕੀਤੇ ਪੁਲਿਸ ਨੇ ਬਰਾਮਦ
. . .  about 3 hours ago
ਡੇਰਾਬੱਸੀ, 8 ਦਸੰਬਰ( ਗੁਰਮੀਤ ਸਿੰਘ)-ਡੇਰਾਬੱਸੀ ਦੇ ਪਿੰਡ ਕਕਰਾਲੀ ਵਿਚੋ ਲਾਪਤਾ 4 ਬੱਚਿਆਂ 'ਚੋਂ ਪੁਲਿਸ ਨੇ 3 ਬੱਚਿਆਂ ਨੂੰ ਅੱਜ ਤੀਜੇ ਦਿਨ ਬਰਾਮਦ ਕਰ ਲਿਆ ਹੈ । ਇਹ ਬੱਚੇ ਮੋਲੀ ਜਾਗਰਾ, ਚੰਡੀਗੜ੍ਹ ਨੇੜਿਓਂ ਬਰਾਮਦ ...
87 ਸਾਲ ਦੇ ਹੋਏ ਬਾਲੀਵੁੱਡ ਦੇ ਹੀਮੈਨ ਧਰਮਿੰਦਰ, ਫੈਨਜ਼ ਨਾਲ ਕੇਕ ਕੱਟ ਕੇ ਆਪਣਾ ਜਨਮਦਿਨ ਕੀਤਾ ਸੈਲੀਬ੍ਰੇਟ
. . .  about 4 hours ago
87 ਸਾਲ ਦੇ ਹੋਏ ਬਾਲੀਵੁੱਡ ਦੇ ਹੀਮੈਨ ਧਰਮਿੰਦਰ, ਫੈਨਜ਼ ਨਾਲ ਕੇਕ ਕੱਟ ਕੇ ਆਪਣਾ ਜਨਮਦਿਨ ਕੀਤਾ ਸੈਲੀਬ੍ਰੇਟ
ਉੜੀਸ਼ਾ : ਪਦਮਪੁਰ ਵਿਧਾਨ ਸਭਾ ਹਲਕੇ ਤੋਂ ਬੀ.ਜੇ.ਡੀ. ਦੇ ਬਰਸਾ ਸਿੰਘ ਬਰੀਹਾ ਨੇ ਭਾਜਪਾ ਦੇ ਪ੍ਰਦੀਪ ਪੁਰੋਹਿਤ ਨੂੰ ਹਰਾਇਆ
. . .  about 5 hours ago
ਟਰੱਕ ਅਤੇ ਕਾਰ ਦੀ ਟੱਕਰ ਵਿਚ ਨੌਜਵਾਨ ਦੀ ਦਰਦਨਾਕ ਮੌਤ
. . .  about 5 hours ago
ਘੱਗਾ, 8 ਦਸੰਬਰ (ਵਿਕਰਮਜੀਤ ਸਿੰਘ ਬਾਜਵਾ)- ਅੱਜ ਇੱਥੇ ਸ਼ਾਮੀ ਲਗਭਗ 4 ਵਜੇ ਦੇ ਕਰੀਬ ਕਾਰ ਅਤੇ ਟਰੱਕ ਦਰਮਿਆਨ ਹੋਏ ਭਿਆਨਕ ਹਾਦਸੇ ਵਿਚ ਕਾਰ ਸਵਾਰ ਨੌਜਵਾਨ ਦੀ ਦਰਦਨਾਕ ਮੌਤ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਕਕਰਾਲਾ ਦੇ ਰਹਿਣ ਵਾਲੇ ਕੁਲਦੀਪ ਸਿੰਘ (30) ਜੋ ਯੂਥ ਅਕਾਲੀ ਦਲ ਨਾਲ...
ਬਿਹਾਰ : ਕੁਰਹਾਨੀ ਵਿਧਾਨ ਸਭਾ ਹਲਕੇ ਤੋਂ ਭਾਜਪਾ ਦੇ ਕੇਦਾਰ ਪ੍ਰਸਾਦ ਗੁਪਤਾ ਨੇ ਜਨਤਾ ਦਲ (ਯੂਨਾਈਟਿਡ) ਦੇ ਮਨੋਜ ਸਿੰਘ ਨੂੰ ਹਰਾਇਆ
. . .  about 5 hours ago
ਰਾਜਸਥਾਨ : ਸਰਦਾਰ ਸ਼ਹਿਰ ਤੋਂ ਕਾਂਗਰਸ ਦੇ ਅਨਿਲ ਕੁਮਾਰ ਸ਼ਰਮਾ ਨੇ ਭਾਜਪਾ ਦੇ ਅਸ਼ੋਕ ਕੁਮਾਰ ਨੂੰ ਹਰਾ ਕੇ ਜ਼ਿਮਨੀ ਚੋਣ ਜਿੱਤੀ
. . .  about 5 hours ago
ਬਠਿੰਡਾ ਵਿਚ ਚੱਲੀਆਂ ਗੋਲੀਆਂ, ਦੋ ਜ਼ਖ਼ਮੀ
. . .  about 6 hours ago
ਬਠਿੰਡਾ ਵਿਚ ਚੱਲੀਆਂ ਗੋਲੀਆਂ, ਦੋ ਜ਼ਖ਼ਮੀ
ਪਿਛਲੇ 5 ਸਾਲਾਂ ਵਿਚ ਯੂ.ਪੀ.ਐਸ.ਸੀ, ਐਸ.ਐਸ.ਸੀ. ਦੁਆਰਾ 2.46 ਲੱਖ ਉਮੀਦਵਾਰਾਂ ਦੀ ਕੀਤੀ ਗਈ ਭਰਤੀ - ਜਤਿੰਦਰ ਸਿੰਘ
. . .  about 6 hours ago
ਲੋਕਤੰਤਰ ਵਿਚ ਜਿੱਤ ਹੁੰਦੀ ਹੈ ਤੇ ਹਾਰ ਵੀ ਹੁੰਦੀ ਹੈ , ਅਸੀਂ ਕਮੀਆਂ ਨੂੰ ਸੁਧਾਰਾਂਗੇ ਅਤੇ ਲੜਨਾ ਜਾਰੀ ਰੱਖਾਂਗੇ : ਕਾਂਗਰਸ ਪ੍ਰਧਾਨ ਐਮ.ਖੜਗੇ
. . .  about 6 hours ago
ਹਿਮਾਚਲ ਪ੍ਰਦੇਸ਼ ’ਚ ਕਾਂਗਰਸ ਪਾਰਟੀ ਦੀ ਜਿੱਤ ਤੇ ਕਾਂਗਰਸੀ ਆਗੂਆਂ ਤੇ ਵਰਕਰਾਂ ਵਲੋਂ ਖ਼ੁਸ਼ੀ ਦਾ ਪ੍ਰਗਟਾਵਾ
. . .  about 6 hours ago
ਸੰਧਵਾਂ, 8 ਦਸੰਬਰ (ਪ੍ਰੇਮੀ ਸੰਧਵਾਂ)- ਹਿਮਾਚਲ ਪ੍ਰਦੇਸ਼ ਦੇ ਵਿਧਾਨ ਸਭਾ ਚੋਣਾਂ ਦੇ ਆਏ ਨਤੀਜਿਆਂ ’ਚ ਕਾਂਗਰਸ ਪਾਰਟੀ ਵਲੋਂ ਵੱਡੀ ਜਿੱਤ ਪ੍ਰਾਪਤ ਕਰਨ ’ਤੇ ਸੀਨੀਅਰ ਕਾਂਗਰਸੀ ਆਗੂ ਕਮਲਜੀਤ ਬੰਗਾ, ਰਘਵੀਰ ਸਿੰਘ ਬਿੱਲਾ...
ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਰਾਜਪਾਲ ਨੂੰ ਆਪਣਾ ਅਸਤੀਫਾ ਸੌਂਪਣ ਲਈ ਸ਼ਿਮਲਾ ਦੇ ਰਾਜ ਭਵਨ ਪਹੁੰਚੇ
. . .  about 6 hours ago
ਪੰਜਾਬ ਵਿਚ ਹਰ ਰੋਜ਼ ਹੋ ਰਹੇ ਕਤਲਾਂ ਕਰਕੇ ਸੂਬੇ ਦੇ ਲੋਕਾਂ ਦਾ ਸਰਕਾਰ ਅਤੇ ਪ੍ਰਸ਼ਾਸਨ ਤੋਂ ਵਿਸ਼ਵਾਸ ਉੱਠਿਆ - ਬਿਕਰਮਜੀਤ ਚੀਮਾ
. . .  about 6 hours ago
ਅਮਲੋਹ, 8 ਦਸੰਬਰ (ਕੇਵਲ ਸਿੰਘ)- ਭਾਰਤੀ ਜਨਤਾ ਪਾਰਟੀ ਪੰਜਾਬ ਦੇ ਨਵਨਿਯੁਕਤ ਜਰਨਲ ਸਕੱਤਰ ਬਿਕਰਮਜੀਤ ਸਿੰਘ ਚੀਮਾ ਦਾ ਅਮਲੋਹ ਵਿਖੇ ਭਾਰਤੀ ਜਨਤਾ ਪਾਰਟੀ ਮੰਡਲ ਅਮਲੋਹ ਵਲੋਂ ਸਨਮਾਨ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਜਰਨਲ ਸਕੱਤਰ...
ਅਮਿਤ ਸ਼ਾਹ ਨੇ ਗੁਜਰਾਤ ਵਿਚ ਭਾਜਪਾ ਦੀ ਹੂੰਝਾ ਫੇਰ ਜਿੱਤ 'ਤੇ ਲੋਕਾਂ ਦਾ ਕੀਤਾ ਦਿਲੋਂ ਧੰਨਵਾਦ
. . .  about 6 hours ago
ਗੁਜਰਾਤ 'ਚ ਭਾਜਪਾ ਦੀ ਜਿੱਤ ਤੇ ਪਾਏ ਭੰਗੜੇ
. . .  about 7 hours ago
ਸੰਗਰੂਰ, 8 ਦਸੰਬਰ (ਧੀਰਜ ਪਸ਼ੋਰੀਆ)- ਗੁਜਰਾਤ 'ਚ ਭਾਜਪਾ ਦੀ ਸ਼ਾਨਦਾਰ ਜਿੱਤ ਤੇ ਸੰਗਰੂਰ 'ਚ ਭਾਜਪਾ ਆਗੂਆਂ ਅਤੇ ਵਰਕਰਾਂ ਨੇ ਲੱਡੂ ਵੰਡ ਕੇ ਅਤੇ ਭੰਗੜੇ ਪਾ ਕੇ ਖ਼ੁਸ਼ੀ ਸਾਂਝੀ ਕੀਤੀ।
Gujarat Election : 12 ਦਸੰਬਰ ਨੂੰ ਹੋਵੇਗਾ ਸਹੁੰ ਚੁੱਕ ਸਮਾਗਮ, ਸ਼ਾਮਿਲ ਹੋਣਗੇ PM ਮੋਦੀ ਤੇ ਅਮਿਤ ਸ਼ਾਹ
. . .  about 7 hours ago
ਫਗਵਾੜਾ, 8 ਦਸੰਬਰ (ਤਰਨਜੀਤ ਸਿੰਘ ਕਿੰਨੜਾ)- Gujarat Election : 12 ਦਸੰਬਰ ਨੂੰ ਹੋਵੇਗਾ ਸਹੁੰ ਚੁੱਕ ਸਮਾਗਮ, ਸ਼ਾਮਿਲ ਹੋਣਗੇ PM ਮੋਦੀ ਤੇ ਅਮਿਤ ਸ਼ਾਹ
ਹਿਮਾਚਲ ਚੋਣ ਨਤੀਜੇ: ਨੂਰਪੁਰ ਸੀਟ ਤੋਂ BJP ਉਮੀਦਵਾਰ ਰਣਵੀਰ ਸਿੰਘ ਜਿੱਤੇ
. . .  about 8 hours ago
ਹਿਮਾਚਲ ਚੋਣ ਨਤੀਜੇ: ਨੂਰਪੁਰ ਸੀਟ ਤੋਂ BJP ਉਮੀਦਵਾਰ ਰਣਵੀਰ ਸਿੰਘ ਜਿੱਤੇ
ਗੁਜਰਾਤ ’ਚ ਹੁਣ ਤੱਕ ਦੇ ਰੁਝਾਨਾਂ ’ਚ ਭਾਜਪਾ ਦੀ ਲੀਡ ਬਰਕਰਾਰ
. . .  about 8 hours ago
ਗੁਜਰਾਤ ’ਚ ਹੁਣ ਤੱਕ ਦੇ ਰੁਝਾਨਾਂ ’ਚ ਭਾਜਪਾ ਦੀ ਲੀਡ ਬਰਕਰਾਰ
ਸੁਖਬੀਰ ਸਿੰਘ ਬਾਦਲ ਨੇ ਗਿੱਦੜਬਾਹਾ ਵਿਖੇ ਮਨਾਇਆ ਆਪਣੇ ਪਿਤਾ ਦਾ ਜਨਮਦਿਨ
. . .  about 9 hours ago
ਸ੍ਰੀ ਮੁਕਤਸਰ ਸਾਹਿਬ, 8 ਦਸੰਬਰ (ਬਲਕਰਨ ਸਿੰਘ ਖਾਰਾ)- ਹਲਕਾ ਗਿੱਦੜਬਾਹਾ ਵਿਖੇ ਅੱਜ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਵਲੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਜਨਮ ਦਿਨ ਸਮਾਰੋਹ...
ਕਾਂਸਟੇਬਲ ਮਨਦੀਪ ਸਿੰਘ ਨੂੰ ਇਕ ਕਰੋੜ ਦੀ ਵਾਧੂ ਗ੍ਰੇਸ਼ੀਆ ਅਦਾਇਗੀ ਕਰੇਗੀ ਪੰਜਾਬ ਸਰਕਾਰ: ਮੁੱਖ ਮੰਤਰੀ ਮਾਨ
. . .  about 9 hours ago
ਚੰਡੀਗੜ੍ਹ, 8 ਦਸੰਬਰ- ਬੀਤੀ ਰਾਤ ਜਲੰਧਰ ਦੇ ਨਕੋਦਰ 'ਚ ਕੱਪੜਾ ਵਪਾਰੀ ਦਾ 30 ਲੱਖ ਦੀ ਫਿਰੌਤੀ ਨਾ ਦੇਣ 'ਤੇ ਸ਼ਰੇਆਮ ਅਣਪਛਾਤੇ ਹਮਲਾਵਰਾਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਇਸ ਦੌਰਾਨ ਕੱਪੜਾ ਵਪਾਰੀ ਦਾ ਗੰਨਮੈਨ ਮਨਦੀਪ ਸਿੰਘ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 29 ਸਾਉਣ ਸੰਮਤ 554
ਵਿਚਾਰ ਪ੍ਰਵਾਹ: ਲੋਕਤੰਤਰ ਵਿਚ ਫ਼ਰਜ਼ਾਂ ਦੀ ਪਾਲਣਾ ਜ਼ਿਆਦਾ ਜ਼ਰੂਰੀ ਹੈ। ਅਚਾਰੀਆ ਨਰਿੰਦਰ ਦੇਵ

ਫ਼ਤਹਿਗੜ੍ਹ ਸਾਹਿਬ

-ਮਾਮਲਾ ਬੰਦੀ ਸਿੰਘਾਂ ਦੀ ਰਿਹਾਈ ਦਾ-13 ਅਗਸਤ ਦੇ ਰੋਸ ਮਾਰਚ 'ਚ ਸੰਗਤਾਂ ਕਾਲੀਆਂ ਦਸਤਾਰਾਂ ਸਜਾ ਕੇ ਸ਼ਮੂਲੀਅਤ ਕਰਨ-ਚੀਮਾ, ਪੰਜੋਲੀ

ਫ਼ਤਹਿਗੜ੍ਹ ਸਾਹਿਬ, 12 ਅਗਸਤ (ਬਲਜਿੰਦਰ ਸਿੰਘ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਿ੍ੰਗ ਕਮੇਟੀ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਦੇਸ਼ ਦੀ ਆਜ਼ਾਦੀ ਦੀ 75ਵੀਂ ਵਰੇ੍ਹਗੰਢ ਮੌਕੇ 13 ਅਗਸਤ ਨੂੰ ਜ਼ਿਲ੍ਹਾ ਪੱਧਰੀ ਰੋਸ ਪ੍ਰਦਰਸ਼ਨ ਕਰਨ ਦੇ ਉਲੀਕੇ ਸੰਘਰਸ਼ ਪੋ੍ਰਗਰਾਮ ਸਬੰਧੀ ਅੱਜ ਸ਼੍ਰੋਮਣੀ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਇਕ ਸਾਂਝੀ ਇਕੱਤਰਤਾ ਗੁਰਦੁਆਰਾ ਫ਼ਤਹਿਗੜ੍ਹ ਸਾਹਿਬ ਵਿਖੇ ਹੋਈ ਜਿਸ ਵਿਚ ਵੱਖ-ਵੱਖ ਸਿੰਘ ਸਭਾਵਾਂ, ਸਿੱਖ ਜਥੇਬੰਦੀਆਂ ਅਤੇ ਇਲਾਕੇ ਦੀਆਂ ਸੰਗਤਾਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ | ਇਕੱਤਰਤਾ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਜਥੇਦਾਰ ਕਰਨੈਲ ਸਿੰਘ ਪੰਜੋਲੀ ਨੇ ਕਿਹਾ ਕਿ ਕਾਂਗਰਸ ਨੇ ਹਮੇਸ਼ਾ ਹੀ ਖ਼ਾਲਸਾ ਪੰਥ ਨਾਲ ਵਿਸ਼ਵਾਸਘਾਤ ਕੀਤਾ ਹੈ | ਉਨ੍ਹਾਂ ਕਿਹਾ ਕਿ ਭਾਵੇਂ ਪੰਜਾਬੀ ਸੂਬੇ ਦਾ ਮੋਰਚਾ, ਐਮਰਜੈਂਸੀ ਮੋਰਚਾ ਅਤੇ ਭਾਵੇਂ ਧਰਮਯੁੱਧ ਮੋਰਚੇ ਲਗਾਏ ਗਏ ਪ੍ਰੰਤੂ ਸਮੇਂ ਦੀਆਂ ਸਰਕਾਰਾਂ ਨੇ ਸਿੱਖਾਂ ਦੀ ਕੋਈ ਵੀ ਮੰਗ ਮੰਨਣ ਦਾ ਯਤਨ ਨਹੀਂ ਕੀਤਾ ਸਗੋਂ ਇਸ ਦੇ ਉਲਟ ਟੈਂਕਾਂ, ਤੋਪਾਂ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਢਾਹ-ਢੇਰੀ ਕਰਵਾਇਆ | ਸਿੱਖਾਂ ਦੀ ਨਸਲਕੁਸ਼ੀ ਲਈ ਕਤਲੇਆਮ ਕਰਵਾਏ ਗਏ | ਉਨ੍ਹਾਂ ਕਿਹਾ ਕਿ ਆਜ਼ਾਦ ਭਾਰਤ ਦੇ ਵੱਖ-ਵੱਖ ਸੂਬਿਆਂ ਵਿਚ ਪਿਛਲੇ 30 ਸਾਲਾਂ ਤੋਂ ਸਜਾਵਾਂ ਪੂਰੀਆਂ ਕਰਨ ਦੇ ਬਾਵਜੂਦ ਸਿੱਖ ਨੌਜਵਾਨ ਜੇਲ੍ਹਾਂ ਵਿਚ ਬੰਦ ਹਨ | ਜਿਨ੍ਹਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਸ਼ੋ੍ਰਮਣੀ ਕਮੇਟੀ ਵਲੋਂ ਜ਼ਿਲ੍ਹਾ ਹੈੱਡ ਕੁਆਟਰਾਂ 'ਤੇ ਰੋਸ ਮਾਰਚ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ | ਜਥੇਦਾਰ ਪੰਜੋਲੀ ਨੇ ਦੱਸਿਆ ਕਿ 13 ਅਗਸਤ ਨੂੰ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਡਿਪਟੀ ਕਮਿਸ਼ਨਰ ਦੇ ਦਫ਼ਤਰ ਤੱਕ ਰੋਸ ਮਾਰਚ ਕੀਤਾ ਜਾਵੇਗਾ | ਉਨ੍ਹਾਂ ਸਮੁੱਚੀਆਂ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਕਾਲੀਆਂ ਦਸਤਾਰਾਂ ਸਜਾ ਕੇ ਮਾਰਚ ਵਿਚ ਸ਼ਮੂਲੀਅਤ ਕਰਨ | ਇਸ ਮੌਕੇ ਜ਼ਿਲ੍ਹਾ ਅਕਾਲੀ ਜਥਾ ਦੇ ਪ੍ਰਧਾਨ ਜਗਦੀਪ ਸਿੰਘ ਚੀਮਾ ਨੇ ਪਾਰਟੀ ਵਰਕਰਾਂ ਤੋਂ ਇਲਾਵਾ ਸਮੁੱਚੀਆਂ ਸਿੰਘ ਸਭਾਵਾਂ, ਧਾਰਮਿਕ, ਸਮਾਜਿਕ ਅਤੇ ਰਾਜਨੀਤਕ ਜਥੇਬੰਦੀਆਂ ਦੇ ਆਗੂਆਂ ਤੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਰੋਸ ਮਾਰਚ ਵਿਚ ਸ਼ਾਮਿਲ ਹੋ ਕੇ ਬੰਦੀ ਸਿੰਘਾਂ ਦੀ ਰਿਹਾਈ ਦੇ ਸੰਘਰਸ਼ 'ਚ ਆਪਣਾ ਯੋਗਦਾਨ ਪਾਉਣ | ਇਸ ਇਕੱਤਰਤਾ 'ਚ ਭਾਈ ਅਵਤਾਰ ਸਿੰਘ ਰਿਆ ਮੈਂਬਰ ਸ਼੍ਰੋਮਣੀ ਕਮੇਟੀ, ਗੁਰਮੀਤ ਸਿੰਘ ਸੋਨੂੰ ਚੀਮਾ, ਹਰਵਿੰਦਰ ਸਿੰਘ ਬੱਬਲ, ਅਜੀਤ ਸਿੰਘ ਬੁਲਾੜਾ, ਹਰਨੇਕ ਸਿੰਘ ਬਡਾਲੀ, ਬਲਵਿੰਦਰ ਸਿੰਘ ਭਮਾਰਸੀ ਤੇ ਨਰਿੰਦਰ ਸਿੰਘ ਦੋਵੇਂ ਮੀਤ ਮੈਨੇਜਰ, ਸੁਰਿੰਦਰ ਸਿੰਘ ਇੰਚਾਰਜ ਸੂਚਨਾ ਕੇਂਦਰ, ਸਰਬਜੀਤ ਸਿੰਘ ਬਿੱਲਾ, ਗੁਰਦੀਪ ਸਿੰਘ ਨੌਲੱਖਾ, ਭਾਈ ਗੁਰਪ੍ਰੀਤ ਸਿੰਘ ਕਥਾਵਾਚਕ, ਇੰਦਰਪ੍ਰੀਤ ਸਿੰਘ ਬੇਦੀ, ਪਿ੍ਤਪਾਲ ਸਿੰਘ, ਹਰਮਨਜੀਤ ਸਿੰਘ ਰਿਕਾਰਡ ਕੀਪਰ, ਹਰਜੀਤ ਸਿੰਘ ਅਲੀਪੁਰ, ਗੁਰਇਕਬਾਲ ਸਿੰਘ, ਪ੍ਰਮਿੰਦਰ ਸਿੰਘ ਸੋਨੂੰ, ਨਰਵੀਰ ਸਿੰਘ, ਬਲਜੀਤ ਸਿੰਘ, ਗਿਆਨੀ ਹਰਜਿੰਦਰ ਸਿੰਘ, ਗਿਆਨੀ ਨਿਰਮਲ ਸਿੰਘ, ਜਥੇਦਾਰ ਸਵਰਨ ਸਿੰਘ ਗੋਪਾਲੋਂ, ਆਦਿ ਹਾਜ਼ਰ ਸਨ |

ਪਟਵਾਰੀਆਂ ਤੇ ਕਾਨੂੰਗੋਆਂ ਨੇ ਪੰਜਾਬ ਸਰਕਾਰ ਦੇ ਨਾਂਅ ਚਿਤਾਵਨੀ ਪੱਤਰ ਵਿਧਾਇਕ ਰਾਏ ਨੂੰ ਸੌਂਪਿਆ

ਫ਼ਤਹਿਗੜ੍ਹ ਸਾਹਿਬ, 12 ਅਗਸਤ (ਬਲਜਿੰਦਰ ਸਿੰਘ)-ਦੀ ਰੈਵੀਨਿਊ ਪਟਵਾਰ ਯੂਨੀਅਨ ਪੰਜਾਬ ਦੇ ਸੱਦੇ ਤਹਿਤ ਅੱਜ ਤਹਿਸੀਲ ਫ਼ਤਹਿਗੜ੍ਹ ਸਾਹਿਬ ਦੇ ਸਮੂਹ ਪਟਵਾਰੀਆਂ ਤੇ ਕਾਨੂੰਗੋਆਂ ਵਲੋਂ ਪਟਵਾਰੀਆਂ ਦੀਆਂ ਅਸਾਮੀਆਂ 'ਚ ਖ਼ਤਮ ਕੀਤੇ ਜਾਣ ਦੇ ਰੋਸ ਵਜੋਂ ਪੰਜਾਬ ਸਰਕਾਰ ਦੇ ...

ਪੂਰੀ ਖ਼ਬਰ »

ਕੋਰਡੀਆ ਕਾਲਜ ਦੇ ਵਿਦਿਆਰਥੀਆਂ ਦੀ ਵਿਦੇਸ਼ 'ਚ ਨੌਕਰੀ ਲਈ ਹੋਈ ਚੋਣ

ਸੰਘੋਲ, 12 ਅਗਸਤ (ਪਰਮਵੀਰ ਸਿੰਘ ਧਨੋਆ)-ਕੋਰਡੀਆ ਕਾਲਜ ਸੰਘੋਲ ਦੇ ਵਿਦਿਆਰਥੀਆਂ ਦੀ ਫਿਨਲੈਂਡ (ਯੂਰੋਪ) 'ਚ ਨੌਕਰੀ ਲਈ ਚੋਣ ਹੋਈ ਹੈ | ਪ੍ਰਬੰਧਕਾਂ ਨੇ ਦੱਸਿਆ ਕਿ ਚੇਅਰਮੈਨ ਲਾਰਡ ਰਾਣਾ ਦੀ ਅਗਵਾਈ 'ਚ ਸੰਸਥਾ ਬੱਚਿਆਂ ਨੂੰ ਮਿਆਰੀ ਸਿੱਖਿਆ ਦੇਣ ਤੇ ਨੌਕਰੀ ਦੇ ਮੌਕੇ ...

ਪੂਰੀ ਖ਼ਬਰ »

ਦੀ ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਸੇਵਾ ਸਭਾਵਾਂ ਕਰਮਚਾਰੀ ਯੂਨੀਅਨ ਦੀ ਮੀਟਿੰਗ ਹੋਈ

ਫ਼ਤਹਿਗੜ੍ਹ ਸਾਹਿਬ, 12 ਅਗਸਤ (ਬਲਜਿੰਦਰ ਸਿੰਘ)-ਦੀ ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਸੇਵਾ ਸਭਾ ਕਰਮਚਾਰੀ ਯੂਨੀਅਨ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਅੱਜ ਇੱਥੇ ਇਕ ਵਿਸ਼ੇਸ਼ ਮੀਟਿੰਗ ਹੋਈ ਜਿਸ ਦੀ ਪ੍ਰਧਾਨਗੀ ਕਰਦਿਆਂ ਜ਼ਿਲ੍ਹਾ ਪ੍ਰਧਾਨ ਬਹਾਦਰ ਸਿੰਘ ਜੱਲ੍ਹਾ ...

ਪੂਰੀ ਖ਼ਬਰ »

ਬਦਨਾਮ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਕਰਾਂਗੇ -ਲਾਰਡ ਰਾਣਾ

ਸੰਘੋਲ, 12 ਅਗਸਤ (ਪਰਮਵੀਰ ਸਿੰਘ ਧਨੋਆ)-ਕੋਰਡੀਆ ਕਾਲਜ 'ਤੇ ਪੰਚਾਇਤ ਤੇ ਹੋਰਨਾਂ ਵਲੋਂ ਨਾਮਵਰ ਸਿੱਖਿਆ ਸੰਸਥਾ ਨਾਲ ਕੀਤੇ ਗਏ ਸਮਝੌਤੇ ਨੂੰ ਲੈ ਕੇ ਵੱਖ-ਵੱਖ ਤਰ੍ਹਾਂ ਦੇ ਇਲਜ਼ਾਮ ਸਾਹਮਣੇ ਆ ਰਹੇ ਹਨ ਜਿਸ ਦੇ ਵਿਰੋਧ 'ਚ ਕਾਲਜ ਗੇਟ ਮੂਹਰੇ 3 ਅਗਸਤ ਤੋਂ ਲਗਾਤਾਰ ਧਰਨਾ ...

ਪੂਰੀ ਖ਼ਬਰ »

ਖਰੜ ਕਾਲੋਨੀ ਦੇ ਗੰਦੇ ਪਾਣੀ ਦੀ ਸਮੱਸਿਆ ਨੂੰ ਲੈ ਕੇ ਪਿੰਡਾਂ ਦੇ ਲੋਕਾਂ ਨੇ ਡੀ.ਸੀ. ਦਫ਼ਤਰ ਮੂਹਰੇ ਦਿੱਤਾ ਧਰਨਾ

ਫ਼ਤਹਿਗੜ੍ਹ ਸਾਹਿਬ, 12 ਅਗਸਤ (ਬਲਜਿੰਦਰ ਸਿੰਘ)-ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਅਧੀਨ ਪੈਂਦੇ ਪਿੰਡ ਸ਼ੇਰਗੜ੍ਹ, ਬਾੜਾ, ਮੈਣ ਮਾਜਰਾ, ਕੱਜਲਮਾਜਰਾ ਤੇ ਨੰਦਪੁਰ ਦੇ ਵਸਨੀਕਾਂ ਅਤੇ ਖੇਵਟਦਾਰਾਂ ਵਲੋਂ ਖਰੜ ਕਾਲੋਨੀਆਂ 'ਚੋਂ ਆ ਰਹੇ ਸੀਵਰੇਜ ਦੇ ਗੰਦੇ ਪਾਣੀ ਦੀ ...

ਪੂਰੀ ਖ਼ਬਰ »

ਆਜ਼ਾਦੀ ਦਿਹਾੜੇ ਸਬੰਧੀ ਸੁਰੱਖਿਆ ਦੇ ਮੱਦੇਨਜ਼ਰ ਪੁਲਿਸ ਨੇ ਵੱਖ-ਵੱਖ ਥਾਵਾਂ 'ਤੇ ਕੀਤੀ ਚੈਕਿੰਗ

ਫ਼ਤਹਿਗੜ੍ਹ ਸਾਹਿਬ, 12 ਅਗਸਤ (ਬਲਜਿੰਦਰ ਸਿੰਘ)-ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿਚ ਸੁਤੰਤਰਤਾ ਦਿਵਸ ਸਮਾਗਮਾਂ ਨੂੰ ਲੈ ਕੇ ਸੁਰੱਖਿਆ ਦੇ ਮੱਦੇਨਜ਼ਰ ਪੁਲਿਸ ਪਾਰਟੀਆਂ ਨੇ ਵੱਖ-ਵੱਖ ਥਾਵਾਂ 'ਤੇ ਨਾਕਾਬੰਦੀ ਕਰਕੇ ਬਾਰੀਕੀ ਨਾਲ ਚੈਕਿੰਗ ਕੀਤੀ | ਇਸ ਮੌਕੇ ਡੀ.ਐਸ.ਪੀ. ...

ਪੂਰੀ ਖ਼ਬਰ »

ਸੋਨੇ ਦੀ ਮੁੰਦਰੀ ਚੋਰੀ ਕਰਨ ਦੇ ਦੋਸ਼ ਹੇਠ ਔਰਤ ਗਿ੍ਫ਼ਤਾਰ

ਖਮਾਣੋਂ, 12 ਅਗਸਤ (ਮਨਮੋਹਣ ਸਿੰਘ ਕਲੇਰ, ਜੋਗਿੰਦਰ ਪਾਲ)-ਖਮਾਣੋਂ ਪੁਲਿਸ ਨੇ ਇਕ ਔਰਤ ਨੂੰ ਸੁਨਿਆਰੇ ਦੀ ਦੁਕਾਨ ਵਿਚੋਂ ਸੋਨੇ ਦੀ ਮੁੰਦਰੀ ਚੋਰੀ ਕਰਨ ਦੇ ਦੋਸ਼ ਹੇਠ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਮੁਤਾਬਿਕ ਇੱਥੋਂ ਦੇ ਨਿਊ ਦੇਵੀ ਜਿਊਲਰ ਨਾਮਕ ਦੁਕਾਨ 'ਤੇ ਔਰਤ ...

ਪੂਰੀ ਖ਼ਬਰ »

ਕਾਂਗਰਸੀਆਂ ਨੇ ਸਾਬਕਾ ਵਿਧਾਇਕ ਨਾਗਰਾ ਦੀ ਅਗਵਾਈ ਹੇਠ ਕੱਢੀ ਤਿਰੰਗਾ ਯਾਤਰਾ

ਫ਼ਤਹਿਗੜ੍ਹ ਸਾਹਿਬ, 12 ਅਗਸਤ (ਬਲਜਿੰਦਰ ਸਿੰਘ)-ਕੁਲ ਹਿੰਦ ਕਾਂਗਰਸ ਕਮੇਟੀ ਦੇ ਸੱਦੇ ਤਹਿਤ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਦੇ ਸਬੰਧ 'ਚ ਅੱਜ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਦੀ ਅਗਵਾਈ ਹੇਠ ਕਾਂਗਰਸੀਆਂ ਵਲੋਂ ਵਿਸ਼ਾਲ ਤਿਰੰਗਾ ...

ਪੂਰੀ ਖ਼ਬਰ »

'ਆਪ' ਸਰਕਾਰ ਵਲੋਂ ਪਿੰਡਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ-ਵਿਧਾਇਕ ਰਾਏ

ਫ਼ਤਹਿਗੜ੍ਹ ਸਾਹਿਬ, 12 ਅਗਸਤ (ਮਨਪ੍ਰੀਤ ਸਿੰਘ)-ਪੰਜਾਬ ਦੇ ਪਿੰਡਾਂ ਦੇ ਲੋਕਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਨਾਲ ਲੈਸ ਕੀਤਾ ਜਾ ਰਿਹਾ ਹੈ ਜਿਸ ਦੇ ਚੱਲਦਿਆਂ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਪਿੰਡਾਂ 'ਚ ਆਧੁਨਿਕ ਪੈਲਸਾਂ ਦੀ ਉਸਾਰੀ ਕਰਵਾਈ ਜਾ ਰਹੀ ਹੈ ਤਾਂ ...

ਪੂਰੀ ਖ਼ਬਰ »

ਨਾਇਬ ਤਹਿਸੀਲਦਾਰ ਰਵਿੰਦਰਜੀਤ ਕੌਰ ਨੇ ਅਸ਼ਟਾਮ ਫਰੋਸ਼ਾਂ ਦੀ ਕੀਤੀ ਅਚਨਚੇਤ ਚੈਕਿੰਗ

ਫ਼ਤਹਿਗੜ੍ਹ ਸਾਹਿਬ, 12 ਅਗਸਤ (ਰਾਜਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਪਹਿਲੀ ਅਗਸਤ ਤੋਂ ਕੀਤੀ ਗਈ ਈ ਸਟੈਂਪਿੰਗ ਪ੍ਰਤੀ ਭਾਵੇਂ ਲੋਕ ਜਾਗਰੂਕ ਨਹੀਂ ਹੋਏ ਪ੍ਰੰਤੂ ਕੁਝ ਦਿਨਾਂ ਦੀ ਖੱਜਲ ਖ਼ੁਆਰੀ ਤੋਂ ਬਾਅਦ ਜਿਨ੍ਹਾਂ ਅਸ਼ਟਾਮ ਫਰੋਸ਼ਾਂ ਕੋਲ ਈ ਸਟੈਂਪਿੰਗ ਦਾ ਕੰਮ ਹੈ, ...

ਪੂਰੀ ਖ਼ਬਰ »

ਦਿਵਿਆਂਗਜਨ ਨੈਸ਼ਨਲ ਅਵਾਰਡ ਲਈ 28 ਅਗਸਤ ਤੱਕ ਆਨ ਲਾਈਨ ਅਪਲਾਈ ਕਰ ਸਕਦੇ ਹਨ-ਡੀ. ਸੀ.

ਫ਼ਤਹਿਗੜ੍ਹ ਸਾਹਿਬ, 12 ਅਗਸਤ (ਬਲਜਿੰਦਰ ਸਿੰਘ)-ਭਾਰਤ ਸਰਕਾਰ ਦੇ ਸੋਸ਼ਲ ਜਸਟਿਸ ਤੇ ਇੰਮਪਾਵਰਮੈਂਟ ਮੰਤਰਾਲੇ ਵਲੋਂ ਦਿਵਿਆਂਗਜ਼ਨਾਂ ਨੂੰ ਸਾਲ 2022 ਦਾ ਕੌਮੀ ਅਵਾਰਡ ਦੇਣ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ, ਇਹ ਅਵਾਰਡ ਪਾਉਣ ਦੇ ਚਾਹਵਾਨ ਦਿਵਿਆਂਗਜ਼ਨ 28 ਅਗਸਤ ਤੱਕ ...

ਪੂਰੀ ਖ਼ਬਰ »

ਰੱਖੜੀ ਦਾ ਤਿਉਹਾਰ ਮਨਾਇਆ

ਬਸੀ ਪਠਾਣਾਂ, 12 ਅਗਸਤ (ਗੌਤਮ)-ਸਥਾਨਕ ਸ਼ਹਿਰ ਅਤੇ ਆਲੇ-ਦੁਆਲੇ ਦੇ ਪਿੰਡਾਂ 'ਚ ਭਰਾ ਭੈਣ ਭਰਾ ਦੇ ਪ੍ਰੇਮ ਪਿਆਰ ਦਾ ਪ੍ਰਤੀਕ ਤਿਉਹਾਰ ਰੱਖੜੀ ਧੂਮ-ਧਾਮ ਨਾਲ ਮਨਾਇਆ ਗਿਆ | ਇਸ ਸ਼ੁੱਭ ਮੌਕੇ 'ਤੇ ਭੈਣਾਂ ਨੇ ਆਪਣੇ ਭਰਾਵਾਂ ਨੂੰ ਰੱਖੜੀ ਬੰਨ੍ਹੀ ਤੇ ਮਠਿਆਈ ਦੇ ਨਾਲ-ਨਾਲ ਕਈ ...

ਪੂਰੀ ਖ਼ਬਰ »

ਵਾਲਮੀਕਿ ਮਜ਼੍ਹਬੀ ਸਿੱਖ ਵੈੱਲਫੇਅਰ ਸਭਾ ਵੱਲੋਂ ਅਹੁਦੇਦਾਰ ਨਿਯੁਕਤ

ਅਮਲੋਹ, 12 ਅਗਸਤ (ਕੇਵਲ ਸਿੰਘ)-ਵਾਲਮੀਕਿ ਮਜ਼੍ਹਬੀ ਸਿੱਖ ਵੈੱਲਫੇਅਰ ਸਭਾ ਦੀ ਅਹਿਮ ਮੀਟਿੰਗ ਦੌਰਾਨ ਨਵੀਆਂ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ, ਜਿਸ 'ਚ ਗੁਰਬਚਨ ਸਿੰਘ ਬੱਲ ਨੂੰ ਜਰਨਲ ਸਕੱਤਰ ਪੰਜਾਬ, ਮਨਦੀਪ ਸਿੰਘ ਘੁਟੀਂਡ ਦਫ਼ਤਰ ਸਕੱਤਰ ਪੰਜਾਬ, ਦਿਲਬਾਗ ਸਿੰਘ ...

ਪੂਰੀ ਖ਼ਬਰ »

ਇਕਬਾਲ ਸਿੰਘ ਧੀਮਾਨ ਜ਼ਿਲ੍ਹਾ ਚੇਅਰਮੈਨ ਨਿਯੁਕਤ

ਮੰਡੀ ਗੋਬਿੰਦਗੜ੍ਹ, 12 ਅਗਸਤ (ਮੁਕੇਸ਼ ਘਈ)-ਰਾਮਗੜ੍ਹੀਆ ਅਕਾਲ ਜਥੇਬੰਦੀ ਪੰਜਾਬ ਨੂੰ ਜ਼ੋਨਾਂ 'ਚ ਵੰਡ ਕੇ ਅਹੁਦੇਦਾਰਾਂ ਦੀਆਂ ਨਿਯੁਕਤੀਆਂ ਕੀਤੀਆਂ ਜਾ ਰਹੀਆਂ ਹਨ | ਪਿਛਲੇ ਦਿਨੀਂ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ, ਪਟਿਆਲਾ, ਮੋਹਾਲੀ, ਲੁਧਿਆਣਾ ਅਤੇ ਮਲੇਰਕੋਟਲਾ ਦੀ ...

ਪੂਰੀ ਖ਼ਬਰ »

ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਐਸ.ਡੀ.ਐਮ. ਨੂੰ ਦਿੱਤਾ ਮੰਗ ਪੱਤਰ

ਅਮਲੋਹ, 12 ਅਗਸਤ (ਕੇਵਲ ਸਿੰਘ)-ਪੰਜਾਬ ਭਰ ਦੇ ਪਸ਼ੂਆਂ 'ਚ ਲੰਪੀ ਸਕਿਨ ਬਿਮਾਰੀ ਲਗਾਤਾਰ ਵਧਦੀ ਜਾ ਰਹੀ ਹੈ ਜਿਸ ਦੀ ਲਪੇਟ 'ਚ ਹਜ਼ਾਰਾਂ ਦੀ ਗਿਣਤੀ ਪਸ਼ੂ ਆ ਗਏ ਹਨ, ਜਿਨ੍ਹਾਂ 'ਚੋਂ ਵੱਡੀ ਗਿਣਤੀ ਪਸ਼ੂਆਂ ਦੀ ਮੌਤ ਵੀ ਹੋ ਗਈ ਹੈ | ਪਿੰਡਾਂ ਤੱਕ ਪਸ਼ੂਆਂ ਨੂੰ ਦਵਾਈ ...

ਪੂਰੀ ਖ਼ਬਰ »

ਪੰਜ ਰੋਜ਼ਾ ਫੁੱਟਬਾਲ ਟੂਰਨਾਮੈਂਟ ਸ਼ੁਰੂ

ਖਮਾਣੋਂ, 12 ਅਗਸਤ (ਪੱਤਰ ਪ੍ਰੇਰਕ)-ਪਿੰਡ ਖੇੜੀ ਨੌਧ ਸਿੰਘ ਵਿਖੇ ਬਾਬਾ ਫ਼ਤਹਿ ਸਿੰਘ ਸਪੋਰਟਸ ਕਲੱਬ ਗਰਾਮ ਪੰਚਾਇਤ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਫੁੱਟਬਾਲ (ਅੰਡਰ 18) ਟੂਰਨਾਮੈਂਟ ਦਾ ਉਦਘਾਟਨ ਸਰਪੰਚ ਰੁਪਿੰਦਰ ਸਿੰਘ ਰਮਲਾ ਅਤੇ ...

ਪੂਰੀ ਖ਼ਬਰ »

ਵਕੀਲਾਂ ਨੇ ਕੀਤੀ ਹੜਤਾਲ, ਕੋਰਟ ਕੰਪਲੈਕਸ ਮੂਹਰੇ ਦਿੱਤਾ ਰੋਸ ਧਰਨਾ

ਫ਼ਤਹਿਗੜ੍ਹ ਸਾਹਿਬ, 12 ਅਗਸਤ (ਬਲਜਿੰਦਰ ਸਿੰਘ)-ਜ਼ਿਲ੍ਹਾ ਬਾਰ ਐਸੋਸੀਏਸ਼ਨ ਫ਼ਤਹਿਗੜ੍ਹ ਸਾਹਿਬ ਦੇ ਪ੍ਰਧਾਨ ਐਡਵੋਕੇਟ ਰਾਜਵੀਰ ਸਿੰਘ ਗਰੇਵਾਲ ਦੀ ਰਹਿਨੁਮਾਈ ਹੇਠ ਅੱਜ ਸਮੂਹ ਵਕੀਲਾਂ ਵਲੋਂ ਪੰਜਾਬ ਸਰਕਾਰ ਦੀ 'ਈ ਸਪੈਸ਼ਲ ਸਟੈਂਪ ਪੇਪਰ ਸਕੀਮ' ਦੇ ਰੋਸ ਵਜੋਂ ...

ਪੂਰੀ ਖ਼ਬਰ »

ਬਾਬਾ ਮੋਤੀ ਰਾਮ ਮਹਿਰਾ ਮਾਰਕੀਟ ਦਾ ਵਫ਼ਦ ਸਮੱਸਿਆਵਾਂ ਸਬੰਧੀ ਹਲਕਾ ਵਿਧਾਇਕ ਨੂੰ ਮਿਲਿਆ

ਫ਼ਤਹਿਗੜ੍ਹ ਸਾਹਿਬ, 12 ਅਗਸਤ (ਮਨਪ੍ਰੀਤ ਸਿੰਘ)-ਨਗਰ ਕੌਂਸਲ ਸਰਹਿੰਦ ਫ਼ਤਹਿਗੜ੍ਹ ਸਾਹਿਬ ਵਿਖੇ ਬਾਬਾ ਮੋਤੀ ਰਾਮ ਮਹਿਰਾ ਮਾਰਕੀਟ ਦੇ ਦੁਕਾਨਦਾਰਾਂ ਨੇ ਹਲਕਾ ਵਿਧਾਇਕ ਲਖਵੀਰ ਸਿੰਘ ਰਾਏ ਨੂੰ ਦਰਪੇਸ਼ ਸਮੱਸਿਆਵਾਂ ਤੋਂ ਜਾਣੂ ਕਰਵਾਇਆ | ਜਿਸ 'ਤੇ ਹਲਕਾ ਵਿਧਾਇਕ ਨੇ ...

ਪੂਰੀ ਖ਼ਬਰ »

ਭਾਜਪਾ ਆਗੂਆਂ ਨੇ ਅਮਲੋਹ 'ਚ ਤਿਰੰਗਾ ਲਹਿਰਾਉਣ ਦੀ ਕੀਤੀ ਸ਼ੁਰੂਆਤ

ਅਮਲੋਹ, 12 ਅਗਸਤ (ਕੇਵਲ ਸਿੰਘ)-ਦੇਸ਼ ਦੀ ਆਜ਼ਾਦੀ ਦੀ 75ਵੀਂ ਵਰੇ੍ਹਗੰਢ ਤੇ ਆਜ਼ਾਦੀ ਦਾ ਅੰਮਿ੍ਤ ਮਹਾਂਉਤਸਵ ਮਨਾਇਆ ਜਾ ਰਿਹਾ ਹੈ, ਸਬੰਧੀ ਦੇਸ਼ ਵਾਸੀਆਂ 'ਚ ਕਾਫ਼ੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਭਾਜਪਾ ਜ਼ਿਲ੍ਹਾ ਫ਼ਤਹਿਗੜ੍ਹ ...

ਪੂਰੀ ਖ਼ਬਰ »

ਆਜ਼ਾਦੀ ਦਿਹਾੜੇ ਸਬੰਧੀ ਸੱਭਿਆਚਾਰਕ ਸਮਾਗਮ ਅਤੇ ਪਰੇਡ ਦੀ ਫਾਈਨਲ ਰਿਹਰਸਲ

ਖਮਾਣੋਂ, 12 ਅਗਸਤ (ਕਲੇਰ)-ਦੇਸ਼ ਦੇ 75ਵੇਂ ਆਜ਼ਾਦੀ ਦਿਹਾੜੇ ਮੌਕੇ ਖਮਾਣੋਂ ਵਿਚ ਮਨਾਏ ਜਾਣ ਵਾਲੇ ਜਸ਼ਨਾਂ ਸਬੰਧੀ ਅਤੇ ਹੋਰ ਪੇਸ਼ ਕੀਤੇ ਜਾਣ ਵਾਲੇ ਪ੍ਰੋਗਰਾਮ ਸਬੰਧੀ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਅਤੇ ਹੋਰ ਅਮਲੇ ਵਲੋਂ ਅੱਜ ਦਾਣਾ ਮੰਡੀ ਵਿਖੇ ਫਾਈਨਲ ...

ਪੂਰੀ ਖ਼ਬਰ »

ਸਕੂਲੀ ਵਿਦਿਆਰਥੀਆਂ 'ਚ ਰੱਖੜੀ ਬਣਾਉਣ ਦੇ ਮੁਕਾਬਲੇ ਕਰਵਾਏ

ਫ਼ਤਹਿਗੜ੍ਹ ਸਾਹਿਬ, 12 ਅਗਸਤ (ਰਾਜਿੰਦਰ ਸਿੰਘ)-ਰੱਖੜੀ ਦੇ ਪਵਿੱਤਰ ਦਿਹਾੜੇ ਮੌਕੇ ਜ਼ਿਲੇ੍ਹ ਦੇ ਵੱਖ-ਵੱਖ ਪ੍ਰਾਇਮਰੀ ਸਕੂਲਾਂ 'ਚ ਅਧਿਆਪਕਾਂ ਵਲੋਂ ਬੱਚਿਆਂ ਦੇ ਰੱਖੜੀ ਬਣਾਉਣ ਦੇ ਮੁਕਾਬਲੇ ਕਰਵਾਏ ਗਏ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਸਿੱਖਿਆ ਅਫ਼ਸਰ ...

ਪੂਰੀ ਖ਼ਬਰ »

ਦੇਸ਼ ਭਗਤ ਗਲੋਬਲ ਸਕੂਲ 'ਚ ਰੱਖੜੀ ਦਾ ਤਿਓਹਾਰ ਮਨਾਇਆ

ਅਮਲੋਹ, 12 ਅਗਸਤ (ਕੇਵਲ ਸਿੰਘ)-ਦੇਸ਼ ਭਗਤ ਗਲੋਬਲ ਸਕੂਲ ਵਿਖੇ ਰੱਖੜੀ ਦਾ ਤਿਉਹਾਰ ਮਨਾਇਆ ਗਿਆ, ਰੱਖੜੀ ਬਣਾਉਣ ਤੇ ਰੱਖੜੀ ਬੰਨ੍ਹਣ ਦੀਆਂ ਗਤੀਵਿਧੀਆਂ ਇਸ ਤਿਉਹਾਰ ਦਾ ਕੇਂਦਰ ਰਹੇ | ਲੜਕੀਆਂ ਨੇ ਲੜਕਿਆਂ ਦੇ ਗੁੱਟ 'ਤੇੇ ਸੁੰਦਰ ਰੱਖੜੀਆਂ ਬੰਨ੍ਹੀਆਂ | ਵਿਦਿਆਰਥੀਆਂ ...

ਪੂਰੀ ਖ਼ਬਰ »

ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਪੂਰਨਮਾਸ਼ੀ ਦਾ ਦਿਹਾੜਾ ਮਨਾਇਆ

ਬਸੀ ਪਠਾਣਾਂ, 12 ਅਗਸਤ (ਰਵਿੰਦਰ ਮੌਦਗਿਲ)-ਇਤਿਹਾਸਕ ਗੁਰਦੁਆਰਾ ਮੁਕਾਰੋਂਪੁਰ ਸਾਹਿਬ ਵਿਖੇ ਪੂਰਨਮਾਸ਼ੀ ਦਾ ਦਿਹਾੜਾ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਸਮਾਗਮ ਦੌਰਾਨ ਕਵੀਸ਼ਰ ਸੁਰਜੀਤ ਸਿੰਘ ਥਾਬਲਾਂ, ਕਵੀਸ਼ਰੀ ਸੋਹਣ ਸਿੰਘ ਸਲਾਣਾ ਵਾਲਿਆਂ ਦੇ ਜਥੇ, ਮਾਨ ...

ਪੂਰੀ ਖ਼ਬਰ »

ਪੀਰ ਬਾਬਾ ਦੇ ਸਥਾਨ 'ਤੇ ਭੰਡਾਰੇ ਨੂੰ ਲੈ ਕੇ ਮੀਟਿੰਗ

ਬਸੀ ਪਠਾਣਾਂ, 12 ਅਗਸਤ (ਰਵਿੰਦਰ ਮੌਦਗਿਲ)-ਪਿੰਡ ਬਰਾਸ ਵਿਖੇ ਸਥਿਤ ਪੀਰ ਬਾਬਾ ਢੱਕੀ ਗਿਆਰ੍ਹਵੀਂ ਵਾਲੀ ਸਰਕਾਰ ਸੱਚ ਦੀ ਗੱਦੀ ਦੇ ਸਥਾਨ ਦੇ ਗੱਦੀ ਨਸ਼ੀਨ ਗੁਰਨਾਮ ਚੀਮਾ ਪਹਿਲਵਾਨ ਵਲੋਂ ਭੰਡਾਰੇ ਨੂੰ ਲੈ ਕੇ ਸ਼ਰਧਾਲੂਆਂ ਨਾਲ ਮੀਟਿੰਗ ਕੀਤੀ ਗਈ | ਉਨ੍ਹਾਂ ਦੱਸਿਆ ਇਸ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਡਰਾਈ ਡੇਅ ਮਨਾਇਆ

ਸੰਘੋਲ, 12 ਅਗਸਤ (ਪਰਮਵੀਰ ਸਿੰਘ ਧਨੋਆ)-ਸਿਹਤ ਵਿਭਾਗ ਵਲੋਂ ਪਿੰਡ ਬਾਠਾਂ ਕਲਾਂ ਵਿਖੇ ਡਰਾਈ ਡੇਅ ਤਹਿਤ ਕਾਰਵਾਈ ਕੀਤੀ ਗਈ | ਇਸ ਮੌਕੇ ਮਲਟੀਪਰਪਜ਼ ਹੈਲਥ ਵਰਕਰ ਰਾਜਪ੍ਰੀਤ ਸਿੰਘ, ਲਖਵਿੰਦਰ ਸਿੰਘ, ਮਨਦੀਪ ਸਿੰਘ ਅਤੇ ਬਰੀਡ ਚੈੱਕਰ ਕੁਲਦੀਪ ਸਿੰਘ ਨੇ ਘਰ-ਘਰ ਜਾ ਕੇ ...

ਪੂਰੀ ਖ਼ਬਰ »

ਸਿਹਤ ਵਿਭਾਗ ਤੇ ਨਗਰ ਕੌਂਸਲ ਦੀਆਂ ਟੀਮਾਂ ਨੇ ਘਰ-ਘਰ ਕੀਤੀ ਚੈਕਿੰਗ

ਅਮਲੋਹ, 12 ਅਗਸਤ (ਕੇਵਲ ਸਿਘ)-ਸਥਾਨਕ ਵਾਰਡ ਨੰ-3 ਵਿਖੇ ਡਰਾਈ ਡੇਅ ਤਹਿਤ ਸਿਹਤ ਵਿਭਾਗ ਅਤੇ ਨਗਰ ਕੌਂਸਲ ਅਮਲੋਹ ਦੀ ਟੀਮ ਵਲੋੋਂ ਸਿਵਲ ਸਰਜਨ ਡਾ: ਹਰਿੰਦਰ ਸਿੰਘ ਦੇ ਹੁਕਮਾਂ ਅਨੁਸਾਰ ਅਤੇ ਡਾ: ਗੁਰਪ੍ਰੀਤ ਕੌਰ ਜ਼ਿਲ੍ਹਾ ਪੋ੍ਰਗਰਾਮ ਅਫ਼ਸਰ ਤੇ ਬਲਜਿੰਦਰ ਸਿੰਘ ਕਾਰਜ ...

ਪੂਰੀ ਖ਼ਬਰ »

ਬਾਬਾ ਬੰਦਾ ਸਿੰਘ ਬਹਾਦਰ ਇੰਜੀ: ਕਾਲਜ 'ਚ ਤਿੰਨ ਰੋਜ਼ਾ ਸਿੱਖ ਯੂਥ ਪਾਰਲੀਮੈਂਟ ਦੀ ਸ਼ੁਰੂਆਤ

ਫ਼ਤਹਿਗੜ੍ਹ ਸਾਹਿਬ, 12 ਅਗਸਤ (ਬਲਜਿੰਦਰ ਸਿੰਘ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੀ ਅਕਾਦਮਿਕ ਕੌਂਸਲ ਵਲੋਂ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਫ਼ਤਹਿਗੜ੍ਹ ਸਾਹਿਬ ਵਿਖੇ ਕਰਵਾਈ ਜਾ ਰਹੀ ਤਿੰਨ ਰੋਜ਼ਾ ਸਿੱਖ ਯੂਥ ਪਾਰਲੀਮੈਂਟ ਅੱਜ ਸ਼ੁਰੂ ਹੋ ਗਈ ਹੈ ...

ਪੂਰੀ ਖ਼ਬਰ »

ਐਸ.ਐਨ.ਏ.ਐਸ. ਆਰੀਆ ਸਕੂਲ ਵਲੋਂ ਕੱਢੀ ਤਿਰੰਗਾ ਯਾਤਰਾ

ਮੰਡੀ ਗੋਬਿੰਦਗੜ੍ਹ, 12 ਅਗਸਤ (ਬਲਜਿੰਦਰ ਸਿੰਘ)-ਸਥਾਨਕ ਰੇਲਵੇ ਫਾਟਕ ਰੋਡ 'ਤੇ ਸਥਿਤ ਐਸ.ਐਨ.ਏ.ਐਸ. ਆਰੀਆ ਸੀਨੀਅਰ ਸੈਕੰਡਰੀ ਸਕੂਲ ਵਿਖੇ ਆਜ਼ਾਦੀ ਦਾ ਅੰਮਿ੍ਤ ਮਹਾਂ ਉਤਸਵ ਸਬੰਧੀ ਸਕੂਲ ਦੇ ਵਿਹੜੇ ਤੋਂ ਵਿਸ਼ਾਲ ਤਿਰੰਗਾ ਯਾਤਰਾ ਕੱਢੀ ਗਈ ਜਿਸ ਦੌਰਾਨ ਵਿਦਿਆਰਥੀ ...

ਪੂਰੀ ਖ਼ਬਰ »

ਸੰਤ ਫਰੀਦ ਸਕੂਲ 'ਚ ਆਜ਼ਾਦੀ ਦੀ 75ਵੀਂ ਵਰੇ੍ਹਗੰਢ ਸੰਬੰਧੀ ਸਮਾਗਮ ਕਰਵਾਇਆ

ਮੰਡੀ ਗੋਬਿੰਦਗੜ੍ਹ, 12 ਅਗਸਤ (ਬਲਜਿੰਦਰ ਸਿੰਘ)-ਸਥਾਨਕ ਸੰਤ ਫਰੀਦ ਪਬਲਿਕ ਸਕੂਲ ਵਿਖੇ ਅੱਜ ਆਜ਼ਾਦੀ ਦੀ 75ਵੀਂ ਵਰੇ੍ਹਗੰਢ ਸਬੰਧੀ ਸਮਾਗਮ ਕਰਵਾਇਆ ਗਿਆ ਜਿਸ ਦੌਰਾਨ ਸਕੂਲ ਦੇ ਪਿ੍ੰਸੀਪਲ ਵਰਿੰਦਰਜੀਤ ਸਿੰਘ ਨੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਅਤੇ ਸਕੂਲੀ ...

ਪੂਰੀ ਖ਼ਬਰ »

ਪ੍ਰੋ. ਚੰਦੂਮਾਜਰਾ ਨੇ ਬੀਬੀ ਪਰਮਜੀਤ ਕੌਰ ਸਰਹਿੰਦ ਨੂੰ ਪੁਸਤਕਾਂ ਦੀ ਸਿਰਜਣਾ 'ਤੇ ਵਧਾਈ ਦਿੱਤੀ

ਫ਼ਤਹਿਗੜ੍ਹ ਸਾਹਿਬ, 12 ਅਗਸਤ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਸਾਂਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਜ਼ਿਲ੍ਹਾ ਲਿਖਾਰੀ ਸਭਾ ਫ਼ਤਹਿਗੜ੍ਹ ਸਾਹਿਬ ਦੀ ਪ੍ਰਧਾਨ ਤੇ ਉੱਘੀ ਲੇਖਕਾ ਬੀਬੀ ਪਰਮਜੀਤ ਕੌਰ ਸਰਹਿੰਦ ਨੂੰ ...

ਪੂਰੀ ਖ਼ਬਰ »

ਆਜ਼ਾਦੀ ਦਿਹਾੜੇ ਮੌਕੇ ਆਮ ਲੋਕਾਂ ਦੀ ਸੁਰੱਖਿਆ ਲਈ ਪ੍ਰਬੰਧ ਮੁਕੰਮਲ-ਥਾਣਾ ਮੁਖੀ ਖਮਾਣੋਂ

ਖਮਾਣੋਂ, 12 ਅਗਸਤ (ਮਨਮੋਹਣ ਸਿੰਘ ਕਲੇਰ, ਜੋਗਿੰਦਰ ਪਾਲ)-ਆਜ਼ਾਦੀ ਦਿਹਾੜੇ ਮੌਕੇ ਆਮ ਲੋਕਾਂ ਦੀ ਸੁਰੱਖਿਆ ਲਈ ਪੁਲਿਸ ਵਲੋਂ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ | ਇਹ ਜਾਣਕਾਰੀ ਥਾਣਾ ਖਮਾਣੋਂ ਦੇ ਨਵੇਂ ਮੁਖੀ ਨਿਯੁਕਤ ਐਸ.ਆਈ. ਬਲਵੀਰ ਸਿੰਘ ਨੇ ਦਿੰਦੇ ਹੋਏ ਦੱਸਿਆ ਕਿ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX