ਤਾਜਾ ਖ਼ਬਰਾਂ


ਕਰੀਬ 300 ਇਜ਼ਰਾਇਲੀ ਕੰਪਨੀਆਂ ਨੇ ਭਾਰਤ ਵਿਚ ਕੀਤਾ ਨਿਵੇਸ਼ : ਇਜ਼ਰਾਈਲ ਰਾਜਦੂਤ ਨੌਰ ਗਿਲੋਨ
. . .  57 minutes ago
ਐਨ.ਆਈ.ਏ. ਨੇ ਤਰਨਤਾਰਨ ਬੰਬ ਧਮਾਕੇ ਦੇ ਮਾਸਟਰਮਾਈਂਡ ਬਿਕਰਮਜੀਤ ਸਿੰਘ ਨੂੰ ਕੀਤਾ ਗ੍ਰਿਫਤਾਰ
. . .  about 1 hour ago
ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਜੇ.ਪੀ. ਨੱਢਾ, ਅਮਿਤ ਸ਼ਾਹ ਤੇ ਹੋਰ ਨੇਤਾਵਾਂ ਦੀ ਮੌਜੂਦਗੀ 'ਚ ਕੋਰ ਗਰੁੱਪ ਦੀ ਚੱਲ ਰਹੀ ਮੀਟਿੰਗ
. . .  about 1 hour ago
ਸ਼ਾਰਟ ਸਰਕਟ ਨਾਲ ਜੀ. ਐੱਸ. ਫਰਨੀਚਰ ਦੇ ਸ਼ੋਅ ਰੂਮ ਨੂੰ ਲੱਗੀ ਅੱਗ ਨਾਲ ਕਰੋੜਾਂ ਦਾ ਨੁਕਸਾਨ
. . .  about 1 hour ago
ਛੇਹਰਟਾ, 8 ਦਸੰਬਰ ( ਵਡਾਲੀ )- ਜੀ.ਟੀ.ਰੋਡ ਖੰਡਵਾਲਾ ਵਿਖੇ ਸ਼ਾਰਟ ਸਰਕਟ ਨਾਲ ਜੀ. ਐੱਸ. ਫਰਨੀਚਰ ਦੇ ਸ਼ੋਅ ਰੂਮ ਨੂੰ ਲੱਗੀ ਅੱਗ ਨਾਲ ਕਰੋੜਾਂ ਦਾ ਨੁਕਸਾਨ ਹੋਇਆ ਹੈ ।
ਸਯੁੰਕਤ ਕਿਸਾਨ ਮੋਰਚਾ ਦੀ ਕੌਮੀ ਪੱਧਰੀ ਬੈਠਕ ਵਿਚ ਆਗਾਮੀ ਅੰਦੋਲਨ ਦਾ ਫ਼ੈਸਲਾ ਨਹੀਂ ਹੋ ਸਕਿਆ, 24 ਨੂੰ ਦੁਬਾਰਾ ਬੈਠਕ
. . .  about 3 hours ago
ਕਰਨਾਲ 7 ਦਸੰਬਰ (ਗੁਰਮੀਤ ਸਿੰਘ ਸੱਗੂ ) - ਸਯੁੰਕਤ ਕਿਸਾਨ ਮੋਰਚਾ ਦੀ ਡੇਰਾ ਕਾਰ ਸੇਵਾ ਕਲੰਦਰੀ ਗੇਟ ਵਿਖੇ ਹੋਈ ਕੋਮੀ ਪਧਰੀ ਬੈਠਕ ਵਿਚ ਆਗਾਮੀ ਕਿਸਾਨ ਅੰਦੋਲਨ ਨੂੰ ਲੈਂ ਕੇ ਕੋਈ ਫ਼ੈਸਲਾ ਨਹੀਂ ਹੋ ਸਕਿਆ ...
ਵਿਧਾਨ ਸਭਾ ਹਲਕਾ ਹਰੋਲੀ ਤੋਂ ਕਾਂਗਰਸ ਦੇ ਮੁਕੇਸ਼ ਅਗਨੀਹੋਤਰੀ ਜਿੱਤੇ
. . .  about 3 hours ago
ਬੀਣੇਵਾਲ,8 ਦਸੰਬਰ (ਬੈਜ ਚੌਧਰੀ)- ਹਲਕਾ ਗੜ੍ਹਸ਼ੰਕਰ ਦੇ ਨਾਲ ਲੱਗਦੇ ਹਿਮਾਚਲ ਪ੍ਰਦੇਸ਼ ਦੇ ਵਿਧਾਨ ਸਭਾ ਹਲਕਾ ਹਰੋਲੀ ਤੋਂ ਕਾਂਗਰਸੀ ਉਮੀਦਵਾਰ ਮੁਕੇਸ਼ ਅਗਨੀਹੋਤਰੀ ਨੇ ਲਗਾਤਾਰ ਪੰਜਵੀਂ ਵਾਰ 9148 ਵੋਟਾਂ ਦੇ ਵੱਡੇ ਫਰਕ ਨਾਲ ...
ਲਾਪਤਾ 4 ਬੱਚਿਆਂ 'ਚੋਂ 3 ਬੱਚੇ ਕੀਤੇ ਪੁਲਿਸ ਨੇ ਬਰਾਮਦ
. . .  about 3 hours ago
ਡੇਰਾਬੱਸੀ, 8 ਦਸੰਬਰ( ਗੁਰਮੀਤ ਸਿੰਘ)-ਡੇਰਾਬੱਸੀ ਦੇ ਪਿੰਡ ਕਕਰਾਲੀ ਵਿਚੋ ਲਾਪਤਾ 4 ਬੱਚਿਆਂ 'ਚੋਂ ਪੁਲਿਸ ਨੇ 3 ਬੱਚਿਆਂ ਨੂੰ ਅੱਜ ਤੀਜੇ ਦਿਨ ਬਰਾਮਦ ਕਰ ਲਿਆ ਹੈ । ਇਹ ਬੱਚੇ ਮੋਲੀ ਜਾਗਰਾ, ਚੰਡੀਗੜ੍ਹ ਨੇੜਿਓਂ ਬਰਾਮਦ ...
87 ਸਾਲ ਦੇ ਹੋਏ ਬਾਲੀਵੁੱਡ ਦੇ ਹੀਮੈਨ ਧਰਮਿੰਦਰ, ਫੈਨਜ਼ ਨਾਲ ਕੇਕ ਕੱਟ ਕੇ ਆਪਣਾ ਜਨਮਦਿਨ ਕੀਤਾ ਸੈਲੀਬ੍ਰੇਟ
. . .  about 4 hours ago
87 ਸਾਲ ਦੇ ਹੋਏ ਬਾਲੀਵੁੱਡ ਦੇ ਹੀਮੈਨ ਧਰਮਿੰਦਰ, ਫੈਨਜ਼ ਨਾਲ ਕੇਕ ਕੱਟ ਕੇ ਆਪਣਾ ਜਨਮਦਿਨ ਕੀਤਾ ਸੈਲੀਬ੍ਰੇਟ
ਉੜੀਸ਼ਾ : ਪਦਮਪੁਰ ਵਿਧਾਨ ਸਭਾ ਹਲਕੇ ਤੋਂ ਬੀ.ਜੇ.ਡੀ. ਦੇ ਬਰਸਾ ਸਿੰਘ ਬਰੀਹਾ ਨੇ ਭਾਜਪਾ ਦੇ ਪ੍ਰਦੀਪ ਪੁਰੋਹਿਤ ਨੂੰ ਹਰਾਇਆ
. . .  about 4 hours ago
ਟਰੱਕ ਅਤੇ ਕਾਰ ਦੀ ਟੱਕਰ ਵਿਚ ਨੌਜਵਾਨ ਦੀ ਦਰਦਨਾਕ ਮੌਤ
. . .  about 4 hours ago
ਘੱਗਾ, 8 ਦਸੰਬਰ (ਵਿਕਰਮਜੀਤ ਸਿੰਘ ਬਾਜਵਾ)- ਅੱਜ ਇੱਥੇ ਸ਼ਾਮੀ ਲਗਭਗ 4 ਵਜੇ ਦੇ ਕਰੀਬ ਕਾਰ ਅਤੇ ਟਰੱਕ ਦਰਮਿਆਨ ਹੋਏ ਭਿਆਨਕ ਹਾਦਸੇ ਵਿਚ ਕਾਰ ਸਵਾਰ ਨੌਜਵਾਨ ਦੀ ਦਰਦਨਾਕ ਮੌਤ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਕਕਰਾਲਾ ਦੇ ਰਹਿਣ ਵਾਲੇ ਕੁਲਦੀਪ ਸਿੰਘ (30) ਜੋ ਯੂਥ ਅਕਾਲੀ ਦਲ ਨਾਲ...
ਬਿਹਾਰ : ਕੁਰਹਾਨੀ ਵਿਧਾਨ ਸਭਾ ਹਲਕੇ ਤੋਂ ਭਾਜਪਾ ਦੇ ਕੇਦਾਰ ਪ੍ਰਸਾਦ ਗੁਪਤਾ ਨੇ ਜਨਤਾ ਦਲ (ਯੂਨਾਈਟਿਡ) ਦੇ ਮਨੋਜ ਸਿੰਘ ਨੂੰ ਹਰਾਇਆ
. . .  about 4 hours ago
ਰਾਜਸਥਾਨ : ਸਰਦਾਰ ਸ਼ਹਿਰ ਤੋਂ ਕਾਂਗਰਸ ਦੇ ਅਨਿਲ ਕੁਮਾਰ ਸ਼ਰਮਾ ਨੇ ਭਾਜਪਾ ਦੇ ਅਸ਼ੋਕ ਕੁਮਾਰ ਨੂੰ ਹਰਾ ਕੇ ਜ਼ਿਮਨੀ ਚੋਣ ਜਿੱਤੀ
. . .  about 4 hours ago
ਬਠਿੰਡਾ ਵਿਚ ਚੱਲੀਆਂ ਗੋਲੀਆਂ, ਦੋ ਜ਼ਖ਼ਮੀ
. . .  about 5 hours ago
ਬਠਿੰਡਾ ਵਿਚ ਚੱਲੀਆਂ ਗੋਲੀਆਂ, ਦੋ ਜ਼ਖ਼ਮੀ
ਪਿਛਲੇ 5 ਸਾਲਾਂ ਵਿਚ ਯੂ.ਪੀ.ਐਸ.ਸੀ, ਐਸ.ਐਸ.ਸੀ. ਦੁਆਰਾ 2.46 ਲੱਖ ਉਮੀਦਵਾਰਾਂ ਦੀ ਕੀਤੀ ਗਈ ਭਰਤੀ - ਜਤਿੰਦਰ ਸਿੰਘ
. . .  about 5 hours ago
ਲੋਕਤੰਤਰ ਵਿਚ ਜਿੱਤ ਹੁੰਦੀ ਹੈ ਤੇ ਹਾਰ ਵੀ ਹੁੰਦੀ ਹੈ , ਅਸੀਂ ਕਮੀਆਂ ਨੂੰ ਸੁਧਾਰਾਂਗੇ ਅਤੇ ਲੜਨਾ ਜਾਰੀ ਰੱਖਾਂਗੇ : ਕਾਂਗਰਸ ਪ੍ਰਧਾਨ ਐਮ.ਖੜਗੇ
. . .  about 5 hours ago
ਹਿਮਾਚਲ ਪ੍ਰਦੇਸ਼ ’ਚ ਕਾਂਗਰਸ ਪਾਰਟੀ ਦੀ ਜਿੱਤ ਤੇ ਕਾਂਗਰਸੀ ਆਗੂਆਂ ਤੇ ਵਰਕਰਾਂ ਵਲੋਂ ਖ਼ੁਸ਼ੀ ਦਾ ਪ੍ਰਗਟਾਵਾ
. . .  about 5 hours ago
ਸੰਧਵਾਂ, 8 ਦਸੰਬਰ (ਪ੍ਰੇਮੀ ਸੰਧਵਾਂ)- ਹਿਮਾਚਲ ਪ੍ਰਦੇਸ਼ ਦੇ ਵਿਧਾਨ ਸਭਾ ਚੋਣਾਂ ਦੇ ਆਏ ਨਤੀਜਿਆਂ ’ਚ ਕਾਂਗਰਸ ਪਾਰਟੀ ਵਲੋਂ ਵੱਡੀ ਜਿੱਤ ਪ੍ਰਾਪਤ ਕਰਨ ’ਤੇ ਸੀਨੀਅਰ ਕਾਂਗਰਸੀ ਆਗੂ ਕਮਲਜੀਤ ਬੰਗਾ, ਰਘਵੀਰ ਸਿੰਘ ਬਿੱਲਾ...
ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਰਾਜਪਾਲ ਨੂੰ ਆਪਣਾ ਅਸਤੀਫਾ ਸੌਂਪਣ ਲਈ ਸ਼ਿਮਲਾ ਦੇ ਰਾਜ ਭਵਨ ਪਹੁੰਚੇ
. . .  about 5 hours ago
ਪੰਜਾਬ ਵਿਚ ਹਰ ਰੋਜ਼ ਹੋ ਰਹੇ ਕਤਲਾਂ ਕਰਕੇ ਸੂਬੇ ਦੇ ਲੋਕਾਂ ਦਾ ਸਰਕਾਰ ਅਤੇ ਪ੍ਰਸ਼ਾਸਨ ਤੋਂ ਵਿਸ਼ਵਾਸ ਉੱਠਿਆ - ਬਿਕਰਮਜੀਤ ਚੀਮਾ
. . .  about 6 hours ago
ਅਮਲੋਹ, 8 ਦਸੰਬਰ (ਕੇਵਲ ਸਿੰਘ)- ਭਾਰਤੀ ਜਨਤਾ ਪਾਰਟੀ ਪੰਜਾਬ ਦੇ ਨਵਨਿਯੁਕਤ ਜਰਨਲ ਸਕੱਤਰ ਬਿਕਰਮਜੀਤ ਸਿੰਘ ਚੀਮਾ ਦਾ ਅਮਲੋਹ ਵਿਖੇ ਭਾਰਤੀ ਜਨਤਾ ਪਾਰਟੀ ਮੰਡਲ ਅਮਲੋਹ ਵਲੋਂ ਸਨਮਾਨ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਜਰਨਲ ਸਕੱਤਰ...
ਅਮਿਤ ਸ਼ਾਹ ਨੇ ਗੁਜਰਾਤ ਵਿਚ ਭਾਜਪਾ ਦੀ ਹੂੰਝਾ ਫੇਰ ਜਿੱਤ 'ਤੇ ਲੋਕਾਂ ਦਾ ਕੀਤਾ ਦਿਲੋਂ ਧੰਨਵਾਦ
. . .  about 6 hours ago
ਗੁਜਰਾਤ 'ਚ ਭਾਜਪਾ ਦੀ ਜਿੱਤ ਤੇ ਪਾਏ ਭੰਗੜੇ
. . .  about 6 hours ago
ਸੰਗਰੂਰ, 8 ਦਸੰਬਰ (ਧੀਰਜ ਪਸ਼ੋਰੀਆ)- ਗੁਜਰਾਤ 'ਚ ਭਾਜਪਾ ਦੀ ਸ਼ਾਨਦਾਰ ਜਿੱਤ ਤੇ ਸੰਗਰੂਰ 'ਚ ਭਾਜਪਾ ਆਗੂਆਂ ਅਤੇ ਵਰਕਰਾਂ ਨੇ ਲੱਡੂ ਵੰਡ ਕੇ ਅਤੇ ਭੰਗੜੇ ਪਾ ਕੇ ਖ਼ੁਸ਼ੀ ਸਾਂਝੀ ਕੀਤੀ।
Gujarat Election : 12 ਦਸੰਬਰ ਨੂੰ ਹੋਵੇਗਾ ਸਹੁੰ ਚੁੱਕ ਸਮਾਗਮ, ਸ਼ਾਮਿਲ ਹੋਣਗੇ PM ਮੋਦੀ ਤੇ ਅਮਿਤ ਸ਼ਾਹ
. . .  about 6 hours ago
ਫਗਵਾੜਾ, 8 ਦਸੰਬਰ (ਤਰਨਜੀਤ ਸਿੰਘ ਕਿੰਨੜਾ)- Gujarat Election : 12 ਦਸੰਬਰ ਨੂੰ ਹੋਵੇਗਾ ਸਹੁੰ ਚੁੱਕ ਸਮਾਗਮ, ਸ਼ਾਮਿਲ ਹੋਣਗੇ PM ਮੋਦੀ ਤੇ ਅਮਿਤ ਸ਼ਾਹ
ਹਿਮਾਚਲ ਚੋਣ ਨਤੀਜੇ: ਨੂਰਪੁਰ ਸੀਟ ਤੋਂ BJP ਉਮੀਦਵਾਰ ਰਣਵੀਰ ਸਿੰਘ ਜਿੱਤੇ
. . .  about 7 hours ago
ਹਿਮਾਚਲ ਚੋਣ ਨਤੀਜੇ: ਨੂਰਪੁਰ ਸੀਟ ਤੋਂ BJP ਉਮੀਦਵਾਰ ਰਣਵੀਰ ਸਿੰਘ ਜਿੱਤੇ
ਗੁਜਰਾਤ ’ਚ ਹੁਣ ਤੱਕ ਦੇ ਰੁਝਾਨਾਂ ’ਚ ਭਾਜਪਾ ਦੀ ਲੀਡ ਬਰਕਰਾਰ
. . .  about 8 hours ago
ਗੁਜਰਾਤ ’ਚ ਹੁਣ ਤੱਕ ਦੇ ਰੁਝਾਨਾਂ ’ਚ ਭਾਜਪਾ ਦੀ ਲੀਡ ਬਰਕਰਾਰ
ਸੁਖਬੀਰ ਸਿੰਘ ਬਾਦਲ ਨੇ ਗਿੱਦੜਬਾਹਾ ਵਿਖੇ ਮਨਾਇਆ ਆਪਣੇ ਪਿਤਾ ਦਾ ਜਨਮਦਿਨ
. . .  about 9 hours ago
ਸ੍ਰੀ ਮੁਕਤਸਰ ਸਾਹਿਬ, 8 ਦਸੰਬਰ (ਬਲਕਰਨ ਸਿੰਘ ਖਾਰਾ)- ਹਲਕਾ ਗਿੱਦੜਬਾਹਾ ਵਿਖੇ ਅੱਜ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਵਲੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਜਨਮ ਦਿਨ ਸਮਾਰੋਹ...
ਕਾਂਸਟੇਬਲ ਮਨਦੀਪ ਸਿੰਘ ਨੂੰ ਇਕ ਕਰੋੜ ਦੀ ਵਾਧੂ ਗ੍ਰੇਸ਼ੀਆ ਅਦਾਇਗੀ ਕਰੇਗੀ ਪੰਜਾਬ ਸਰਕਾਰ: ਮੁੱਖ ਮੰਤਰੀ ਮਾਨ
. . .  about 8 hours ago
ਚੰਡੀਗੜ੍ਹ, 8 ਦਸੰਬਰ- ਬੀਤੀ ਰਾਤ ਜਲੰਧਰ ਦੇ ਨਕੋਦਰ 'ਚ ਕੱਪੜਾ ਵਪਾਰੀ ਦਾ 30 ਲੱਖ ਦੀ ਫਿਰੌਤੀ ਨਾ ਦੇਣ 'ਤੇ ਸ਼ਰੇਆਮ ਅਣਪਛਾਤੇ ਹਮਲਾਵਰਾਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਇਸ ਦੌਰਾਨ ਕੱਪੜਾ ਵਪਾਰੀ ਦਾ ਗੰਨਮੈਨ ਮਨਦੀਪ ਸਿੰਘ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 29 ਸਾਉਣ ਸੰਮਤ 554
ਵਿਚਾਰ ਪ੍ਰਵਾਹ: ਲੋਕਤੰਤਰ ਵਿਚ ਫ਼ਰਜ਼ਾਂ ਦੀ ਪਾਲਣਾ ਜ਼ਿਆਦਾ ਜ਼ਰੂਰੀ ਹੈ। ਅਚਾਰੀਆ ਨਰਿੰਦਰ ਦੇਵ

ਪੰਜਾਬ / ਜਨਰਲ

ਵਰਕਿੰਗ ਕਮੇਟੀ ਤੇ ਹਲਕਾ ਇੰਚਾਰਜਾਂ ਨੇ ਸੁਖਬੀਰ ਦੀ ਲੀਡਰਸ਼ਿਪ 'ਚ ਭਰੋਸਾ ਪ੍ਰਗਟਾਇਆ

ਪੋ੍ਰ. ਅਵਤਾਰ ਸਿੰਘ
ਚੰਡੀਗੜ੍ਹ, 12 ਅਗਸਤ P ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਵਲੋਂ ਕੁਝ ਦਿਨ ਪਹਿਲਾਂ ਪਾਰਟੀ ਢਾਂਚਾ ਭੰਗ ਕਰਨ ਤੋਂ ਬਾਅਦ ਅੱਜ ਪਾਰਟੀ ਦੀ ਵਰਕਿੰਗ ਕਮੇਟੀ ਅਤੇ ਹਲਕਾ ਇੰਚਾਰਜਾਂ, ਵਿਧਾਇਕਾਂ ਅਤੇ ਸਾਬਕਾ ਵਿਧਾਇਕਾਂ ਦੀਆਂ ਇੱਥੇ ਮੀਟਿੰਗਾਂ ਲਈਆਂ ਗਈਆਂ | ਜਿਨ੍ਹਾਂ 'ਚ ਮੈਂਬਰਾਂ ਕੋਲੋਂ ਪਾਰਟੀ ਨੂੰ ਦੁਬਾਰਾ ਸਰਗਰਮ ਅਤੇ ਮਜ਼ਬੂਤ ਕਰਨ ਲਈ ਵਿਚਾਰ ਵੀ ਲਏ ਗਏ ਪਰ ਇਨ੍ਹਾਂ ਮੀਟਿੰਗਾਂ ਵਿਚ ਕੁਝ ਸੀਨੀਅਰ ਆਗੂਆਂ ਵਲੋਂ ਸ. ਇਕਬਾਲ ਸਿੰਘ ਝੂੰਦਾਂ ਕਮੇਟੀ ਦੀ ਰਿਪੋਰਟ ਲਾਗੂ ਕਰਨ, ਪਾਰਟੀ ਅੰਦਰ ਉੱਭਰ ਰਹੀ ਥਾਣੇਦਾਰੀ ਦੀ ਪ੍ਰਵਿਰਤੀ ਨਾਲ ਨਿਪਟਣ ਅਤੇ ਗੁਰੂ ਕੇ ਬਾਗ਼ ਮੋਰਚੇ ਦੀ ਸ਼ਤਾਬਦੀ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨ ਹਰਪ੍ਰੀਤ ਸਿੰਘ ਵਲੋਂ ਰਾਜ ਸੱਤਾ ਦੀ ਥਾਂ ਪੰਥਕ ਮੁੱਦਿਆਂ ਨੂੰ ਤਰਜੀਹ ਦੇਣ ਦੇ ਦਿੱਤੇ ਗਏ ਸੰਦੇਸ਼ ਨੂੰ ਪਾਰਟੀ ਪੋ੍ਰਗਰਾਮ ਦਾ ਹਿੱਸਾ ਬਣਾਉਣ ਦੀਆਂ ਮੰਗਾਂ ਉੱਠੀਆਂ | ਵਰਕਿੰਗ ਕਮੇਟੀ ਅਤੇ ਹਲਕਾ ਇੰਚਾਰਜਾਂ ਨੇ ਅੱਜ ਪਾਰਟੀ ਨੂੰ ਮਜ਼ਬੂਤ ਕਰਨ ਅਤੇ ਨਾਲੋ-ਨਾਲ ਪਾਰਟੀ ਦਾ ਅੰਦਰੂਨੀ ਅਨੁਸ਼ਾਸਨ ਕਾਇਮ ਰੱਖਣ ਵਾਸਤੇ ਕਦਮ ਚੁੱਕਣ ਦੇ ਅਧਿਕਾਰ ਅਕਾਲੀ ਦਲ ਦੇ ਪ੍ਰਧਾਨ ਨੂੰ ਸੌਂਪੇ | ਹਾਲਾਂਕਿ ਅਕਾਲੀ ਦਲ ਦੇ ਸੀਨੀਅਰ ਆਗੂ ਸ. ਪ੍ਰੇਮ ਸਿੰਘ ਚੰਦੂਮਾਜਰਾ ਨੇ ਮੀਟਿੰਗ ਵਿਚ ਬੋਲਦਿਆਂ ਝੂੰਦਾਂ ਕਮੇਟੀ ਦੀ ਰਿਪੋਰਟ ਨੂੰ ਇਨਬਿਨ ਲਾਗੂ ਕਰਨ ਦੀ ਗੱਲ ਕਰਦਿਆਂ ਕਿਹਾ ਕਿ ਪਾਰਟੀ ਨੂੰ ਦੁਬਾਰਾ ਖੜ੍ਹਾ ਕਰਨ ਲਈ ਇਹ ਰਿਪੋਰਟ ਅਤਿ ਮਹੱਤਵਪੂਰਨ ਹੈ | ਚੰਦੂਮਾਜਰਾ ਵਲੋਂ ਹੀ ਸਿੰਘ ਸਾਹਿਬ ਦੇ ਸਿੱਖੀ ਪ੍ਰਚਾਰ ਅਤੇ ਪੰਥਕ ਮੁੱਦਿਆਂ ਵੱਲ ਧਿਆਨ ਦੇਣ ਦੇ ਸੰਦੇਸ਼ ਨੂੰ ਪਾਰਟੀ ਪੋ੍ਰਗਰਾਮ ਦਾ ਹਿੱਸਾ ਬਣਾਉਣ ਦੀ ਮੰਗ ਵੀ ਉਠਾਈ | ਹਾਲਾਂਕਿ ਇਸ 'ਤੇ ਪਾਰਟੀ ਵਲੋਂ ਫ਼ੈਸਲਾ ਨਹੀਂ ਲਿਆ ਗਿਆ | ਮੀਟਿੰਗ ਵਿਚ ਰਵੀਕਰਨ ਸਿੰਘ ਕਾਹਲੋਂ, ਚਰਨਜੀਤ ਸਿੰਘ ਅਟਵਾਲ ਅਤੇ ਡਾ. ਦਲਜੀਤ ਸਿੰਘ ਚੀਮਾ ਵਲੋਂ ਵੀ ਕਈ ਮੁੱਦੇ ਉਠਾਏ ਗਏ | ਜਾਣਕਾਰੀ ਅਨੁਸਾਰ ਮੀਟਿੰਗ ਵਿਚ ਸੀਨੀਅਰ ਆਗੂਆਂ ਜਗਮੀਤ ਸਿੰਘ ਬਰਾੜ, ਮਨਪ੍ਰੀਤ ਸਿੰਘ ਇਯਾਲੀ ਅਤੇ ਗੁਰਪ੍ਰਤਾਪ ਸਿੰਘ ਵਡਾਲਾ ਦੀ ਗੈਰ ਹਾਜ਼ਰੀ ਦਾ ਮੱੁੱਦਾ ਵੀ ਉੱਠਿਆ ਪਰ ਮੀਟਿੰਗ ਵਿਚ ਕਿਹਾ ਗਿਆ ਕਿ ਸੰਭਵ ਹੈ ਕਿ ਕਿਸੇ ਮੈਂਬਰ ਨੂੰ ਪਾਰਟੀ ਦਫ਼ਤਰ ਵਲੋਂ ਸੁਨੇਹਾ ਨਾ ਮਿਲ ਸਕਿਆ ਹੋਵੇ ਪਰ ਜਗਮੀਤ ਸਿੰਘ ਬਰਾੜ ਅਤੇ ਮਨਪ੍ਰੀਤ ਸਿੰਘ ਇਯਾਲੀ ਨੂੰ ਜਦੋਂ ਇਸ ਪੱਤਰਕਾਰ ਵਲੋਂ ਟੈਲੀਫ਼ੋਨ 'ਤੇ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਦੱਸਿਆ ਕਿ ਉਨ੍ਹਾਂ ਨੂੰ ਮੀਟਿੰਗ ਸੰਬੰਧੀ ਕਿਸੇ ਤਰ੍ਹਾਂ ਦਾ ਕੋਈ ਸੁਨੇਹਾ ਜਾਂ ਸੂਚਨਾ ਨਹੀਂ ਮਿਲੀ | ਮੀਟਿੰਗ ਤੋਂ ਬਾਅਦ ਹਾਲਾਂਕਿ ਕੁਝ ਸੀਨੀਅਰ ਆਗੂਆਂ ਨੇ ਕਿਹਾ ਕਿ ਅਕਾਲੀ ਦਲ ਦੇ ਪ੍ਰਧਾਨ ਛੇਤੀ ਹੀ ਝੂੰਦਾਂ ਕਮੇਟੀ ਦੀ ਰਿਪੋਰਟ ਨੂੰ ਲਾਗੂ ਕਰਨ ਲਈ ਕਦਮ ਚੁੱਕਣਗੇ ਅਤੇ ਇਹ ਵੀ ਦੱਸਿਆ ਗਿਆ ਕਿ ਪਾਰਟੀ ਦਾ ਢਾਂਚਾ ਵੀ ਇਸੇ ਰਿਪੋਰਟ ਅਨੁਸਾਰ ਭੰਗ ਕੀਤਾ ਗਿਆ ਹੈ | ਲੇਕਿਨ ਇਹ ਸਪਸ਼ਟ ਨਹੀਂ ਕੀਤਾ ਗਿਆ ਕਿ ਭੰਗ ਢਾਂਚੇ ਦੀਆਂ ਮੀਟਿੰਗਾਂ ਬੁਲਾਉਣ ਦਾ ਸਿਲਸਿਲਾ ਕਿਵੇਂ ਜਾਰੀ ਹੈ? ਪਰ ਇਹ ਸੰਕੇਤ ਜ਼ਰੂਰ ਦਿੱਤੇ ਗਏ ਕਿ ਪਾਰਟੀ ਦਾ ਢਾਂਚਾ ਦੁਬਾਰਾ ਕਾਇਮ ਕਰਨ ਲਈ ਛੇਤੀ ਪ੍ਰਕਿਰਿਆ ਸ਼ੁਰੂ ਹੋਵੇਗੀ | ਪਾਰਟੀ ਆਗੂਆਂ ਦਾ ਮੰਨਣਾ ਹੈ ਕਿ ਲੋਕਾਂ ਦਾ ਵਿਸ਼ਵਾਸ ਦੁਬਾਰਾ ਜਿੱਤਣ ਲਈ ਪਾਰਟੀ ਨੂੰ ਕੁਝ ਠੋਕ ਕਦਮ ਚੁੱਕਣੇ ਪੈਣਗੇ ਅਤੇ ਉਨ੍ਹਾਂ ਮੁੱਦਿਆਂ ਵੱਲ ਧਿਆਨ ਦੇਣਾ ਪਵੇਗਾ ਜੋ ਅਕਾਲੀ ਦਲ ਪ੍ਰਤੀ ਲੋਕਾਂ 'ਚ ਦੂਰੀ ਪੈਦਾ ਕਰਨ ਦਾ ਕਾਰਨ ਬਣੇ | ਹੁਣ ਵੇਖਣ ਵਾਲੀ ਗੱਲ ਹੋਵੇਗੀ ਕਿ ਪਾਰਟੀ ਦੀ 13 ਮੈਂਬਰੀ ਸਮੀਖਿਆ ਕਮੇਟੀ ਵਲੋਂ ਲੰਮੀ ਪੜਚੋਲ ਅਤੇ ਮੁਹਿੰਮ ਤੋਂ ਬਾਅਦ ਜੋ ਵਿਸਥਾਰਤ ਰਿਪੋਰਟ ਪਾਰਟੀ ਪ੍ਰਧਾਨ ਨੂੰ ਦਿੱਤੀ ਹੈ ਉਸ 'ਤੇ ਅਮਲ ਕਿਸ ਢੰਗ ਨਾਲ ਅਤੇ ਕਿਸ ਹੱਦ ਤਕ ਜਾਂਦਾ ਹੈ | ਇਹ ਵੀ ਪਤਾ ਲੱਗਾ ਹੈ ਕਿ ਮੀਟਿੰਗ ਦੌਰਾਨ ਪਾਰਟੀ ਦੇ ਕੁਝ ਸੀਨੀਅਰ ਆਗੂਆਂ ਨੇ ਇਹ ਮੁੱਦਾ ਵੀ ਉਠਾਇਆ ਕਿ ਜੋ ਆਗੂ ਪਾਰਟੀ ਨੂੰ ਮਜ਼ਬੂਤ ਕਰਨ ਲਈ ਸੁਝਾਅ ਦੇ ਰਹੇ ਹਨ, ਉਨ੍ਹਾਂ ਨੂੰ ਅਨੁਸ਼ਾਸਨ ਦੇ ਘੇਰੇ ਵਿਚ ਨਹੀਂ ਲਿਆਂਦਾ ਜਾ ਸਕਦਾ ਅਤੇ ਪਾਰਟੀ ਦੀ ਮਜ਼ਬੂਤੀ ਲਈ ਗੱਲ ਕਰਨਾ ਅਨੁਸ਼ਾਸਨਹੀਣਤਾ ਕਰਾਰ ਨਹੀਂ ਦਿੱਤਾ ਜਾ ਸਕਦਾ | ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪਾਰਟੀ ਦੇ ਸਕੱਤਰ ਜਨਰਲ ਬਲਵਿੰਦਰ ਸਿੰਘ ਭੂੰਦੜ ਤੇ ਸੀਨੀਅਰ ਨੇਤਾ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਅੱਜ ਦੀਆਂ ਮੀਟਿੰਗਾਂ ਵਲੋਂ ਪਾਰਟੀ ਵਲੋਂ ਇਕਜੁੱਟਤਾ ਅਤੇ ਪਾਰਟੀ ਨੂੰ ਮਜ਼ਬੂਤ ਕਰਨ ਦਾ ਪ੍ਰਣ ਦੁਹਰਾਇਆ ਗਿਆ ਅਤੇ ਇਹ ਵੀ ਐਲਾਨ ਕੀਤਾ ਗਿਆ ਕਿ ਪਾਰਟੀ 13 ਅਗਸਤ ਸਨਿੱਚਰਵਾਰ ਸਵੇਰੇ ਪੰਜਾਬ ਦੇ ਸਾਰੇ ਜ਼ਿਲ੍ਹਾ ਹੈਡਕੁਆਟਰਾਂ 'ਤੇ ਡਿਪਟੀ ਕਮਿਸ਼ਨਰਾਂ ਨੂੰ ਮੰਗ ਪੱਤਰ ਦੇਣਗੇ ਤੇ ਦੇਸ਼ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਉਠਾਉਣਗੇ | ਇਹ ਪ੍ਰੋਗਰਾਮ ਸ਼ੋ੍ਰਮਣੀ ਕਮੇਟੀ ਵਲੋਂ ਪਹਿਲਾਂ ਹੀ ਦਿੱਤਾ ਹੋਇਆ ਹੈ | ਦੋਵੇਂ ਨੇਤਾਵਾਂ ਨੇ ਕਿਹਾ ਕਿ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਛੇਤੀ ਹੀ ਨਵੀਂ ਦਿਸ਼ਾ ਦੇਣਗੇ | ਇਸ ਮੌਕੇ 'ਤੇ ਸਿਕੰਦਰ ਸਿੰਘ ਮਲੂਕਾ, ਬੀਬੀ ਜਗੀਰ ਕੌਰ, ਡਾ. ਦਲਜੀਤ ਸਿੰਘ ਚੀਮਾ, ਰਵੀਕਰਨ ਸਿੰਘ ਕਾਹਲੋਂ, ਜਥੇਦਾਰ ਹੀਰਾ ਸਿੰਘ ਗਾਬੜੀਆਂ, ਵਿਰਸਾ ਸਿੰਘ ਵਲਟੋਹਾ, ਐਨ.ਕੇ ਸ਼ਰਮਾ, ਪ੍ਰੇਮ ਸਿੰਘ ਚੰਦੂਮਾਜਰਾ, ਅਵਤਾਰ ਸਿੰਘ ਹਿੱਤ, ਗੋਬਿੰਦ ਸਿੰਘ ਲੌਂਗੋਵਾਲ, ਵੀਰ ਸਿੰਘ ਲੋਪੋਕੇ, ਦਲਬੀਰ ਸਿੰਘ ਰਣੀਕੇ, ਜਰਨੈਲ ਸਿੰਘ ਵਾਹਦ, ਚਰਨਜੀਤ ਸਿੰਘ ਅਟਵਾਲ, ਅਜਮੇਰ ਸਿੰਘ ਖੇੜਾ ਆਦਿ ਤੋਂ ਇਲਾਵਾ ਹੋਰ ਬਹੁਤ ਸਾਰੇ ਵਰਕਿੰਗ ਕਮੇਟੀ ਮੈਂਬਰ ਹਾਜ਼ਰ ਸਨ |

ਸੁਖਬੀਰ ਸਿੰਘ ਬਾਦਲ ਵਿਦੇਸ਼ ਰਵਾਨਾ

ਚੰਡੀਗੜ੍ਹ, 12 ਅਗਸਤ (ਹਰਕਵਲਜੀਤ ਸਿੰਘ)-ਅਕਾਲੀ ਦਲ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਪਰਿਵਾਰ ਸਮੇਤ ਛੁੱਟੀ ਮਨਾਉਣ ਲਈ ਵਿਦੇਸ਼ ਗਏ ਹਨ | ਦਿੱਲੀ ਤੋਂ ਸ. ਬਾਦਲ ਦੀ ਦੁਬਈ ਲਈ ਫਲਾਈਟ ਹੈ, ਜਿੱਥੋਂ ਉਹ ਅੱਗੇ ਕਿੱਥੇ ਜਾਣਗੇ ਅਜੇ ਸਪਸ਼ਟ ਨਹੀਂ ਹੈ | ਸ. ਬਾਦਲ ਜਿਨ੍ਹਾਂ ਕੁਝ ...

ਪੂਰੀ ਖ਼ਬਰ »

ਮਜੀਠੀਆ ਨਿਵਾਸ ਸਥਾਨ 'ਤੇ ਅਕਾਲੀ ਨੇਤਾਵਾਂ ਨੂੰ ਰਹੇ ਮਿਲਦੇ

ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਸ. ਬਿਕਰਮ ਸਿੰਘ ਮਜੀਠੀਆ ਜੋ ਜ਼ਮਾਨਤ ਮਿਲਣ ਤੋਂ ਬਾਅਦ ਚੰਡੀਗੜ੍ਹ ਆ ਗਏ ਸਨ ਪਰ ਉਹ ਚੰਡੀਗੜ੍ਹ ਵਿਚ ਚੱਲ ਰਹੀਆਂ ਮੀਟਿੰਗਾਂ ਤੋਂ ਦੂਰ ਰਹੇ | ਹਾਲਾਂਕਿ ਬੀਤੇ ਦਿਨ ਜ਼ਿਲ੍ਹਾ ਪ੍ਰਧਾਨਾਂ ਦੀ ਮੀਟਿੰਗ ਲਈ ਉਹ ...

ਪੂਰੀ ਖ਼ਬਰ »

ਪੰਥ ਹਿਤੈਸ਼ੀ ਆਗੂ ਤੇ ਵਰਕਰ ਪੰਥ ਵਿਰੋਧੀ ਤਾਕਤਾਂ ਤੋਂ ਸੁਚੇਤ ਰਹਿਣ-ਮੰਝਪੁਰ

ਚੰਡੀਗੜ੍ਹ, 'ਵੱਡੀਆਂ ਕੁਰਬਾਨੀਆਂ ਨਾਲ ਹੋਂਦ 'ਚ ਆਏ ਸ਼ੋ੍ਰਮਣੀ ਅਕਾਲੀ ਦਲ ਦੀ ਨਿਆਰੀ ਹੋਂਦ ਨੂੰ ਬਰਕਰਾਰ ਰੱਖਣ ਲਈ ਪਾਰਟੀ ਦੇ ਵੱਡੇ-ਵੱਡੇ ਆਗੂਆਂ ਅਤੇ ਵਰਕਰਾਂ ਨੂੰ ਠਰੰਮੇ ਅਤੇ ਤਿਆਗ ਦੀ ਭਾਵਨਾ ਨਾਲ ਵਿਚਰਨਾ ਹੋਵੇਗਾ, ਕਿਉਂਕਿ ਸਾਰੀਆਂ ਹੀ ਵਿਰੋਧੀ ਧਿਰਾਂ ਅਤੇ ...

ਪੂਰੀ ਖ਼ਬਰ »

ਪੁਰਾਣੇ ਅਪਰਾਧਕ ਪਿਛੋਕੜ ਵਾਲਿਆਂ 'ਤੇ ਰਹੇਗੀ ਪੰਜਾਬ ਪੁਲਿਸ ਦੀ ਨਜ਼ਰ

ਚੰਡੀਗੜ੍ਹ, 12 ਅਗਸਤ (ਵਿਕਰਮਜੀਤ ਸਿੰਘ ਮਾਨ)-ਪੰਜਾਬ ਪੁਲਿਸ ਵਲੋਂ ਡੀ.ਜੀ.ਪੀ. ਗੌਰਵ ਯਾਦਵ ਦੀ ਅਗਵਾਈ ਵਿਚ ਜਿੱਥੇ ਗੈਂਗਸਟਰਵਾਦ ਖ਼ਿਲਾਫ਼ ਮੋਰਚਾ ਖੋਲਿ੍ਹਆ ਹੋਇਆ ਹੈ ਉੱਥੇ ਪੰਜਾਬ ਪੁਲਿਸ ਹੁਣ ਪੁਰਾਣੇ ਅਪਰਾਧਕ ਪਿਛੋਕੜ ਵਾਲੇ ਵਿਅਕਤੀਆਂ 'ਤੇ ਆਪਣੀ ਨਜ਼ਰ ਰੱਖੇਗੀ | ...

ਪੂਰੀ ਖ਼ਬਰ »

ਵਪਾਰੀ ਦੇ ਘਰ ਛਾਪਾ ਮਾਰਨ ਗਈ ਕੇਂਦਰੀ ਜੀ.ਐਸ.ਟੀ. ਦੀ ਟੀਮ 'ਤੇ ਹਮਲਾ

ਲੁਧਿਆਣਾ, 12 ਅਗਸਤ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਬਸੰਤ ਐਵੀਨਿਊ ਕਾਲੋਨੀ 'ਚ ਵਪਾਰੀ ਦੇ ਘਰ ਛਾਪਾ ਮਾਰਨ ਗਈ ਕੇਂਦਰੀ ਜੀ.ਐਸ.ਟੀ. ਟੀਮ ਉੱਪਰ ਵਪਾਰੀ ਦੇ ਪਰਿਵਾਰਕ ਮੈਂਬਰਾਂ ਅਤੇ ਰਿਸ਼ਤੇਦਾਰਾਂ ਵਲੋਂ ਹਮਲਾ ਕਰ ਦਿੱਤਾ ਗਿਆ, ਜਿਸ ਦੇ ਸਿੱਟੇ ਵਜੋਂ ਦੋ ਅਧਿਕਾਰੀ ...

ਪੂਰੀ ਖ਼ਬਰ »

ਗੰਨੇ ਦੀ ਬਕਾਇਆ ਰਾਸ਼ੀ ਨੂੰ ਲੈ ਕੇ ਸੂਬਾ ਪੱਧਰੀ ਧਰਨਾ 25 ਨੂੰ -ਸੰਯੁਕਤ ਕਿਸਾਨ ਮੋਰਚਾ

ਫਗਵਾੜਾ, 12 ਅਗਸਤ (ਹਰਜੋਤ ਸਿੰਘ ਚਾਨਾ)-ਸੰਯੁਕਤ ਕਿਸਾਨ ਮੋਰਚੇ ਦੀਆਂ 31 ਜਥੇਬੰਦੀਆਂ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਜੇਕਰ ਪੰਜਾਬ ਦੀਆਂ ਸਮੂਹ ਖੰਡ ਮਿੱਲਾਂ ਵਲੋਂ ਗੰਨੇ ਦਾ ਬਕਾਇਆ 25 ਅਗਸਤ ਤੱਕ ਜਾਰੀ ਨਾ ਕੀਤਾ ਤਾਂ ਸੰਯੁਕਤ ਕਿਸਾਨ ਮੋਰਚਾ 25 ਅਗਸਤ ਤੋਂ ...

ਪੂਰੀ ਖ਼ਬਰ »

ਸਾਹਿਬ ਸਿੰਘ ਸਮੇਤ 3 ਨੂੰ ਝੂਠੇ ਪੁਲਿਸ ਮੁਕਾਬਲੇ 'ਚ ਮਾਰਨ ਵਾਲਾ ਇੰਸਪੈਕਟਰ ਤੇ ਸਬ-ਇੰਸਪੈਕਟਰ ਦੋਸ਼ੀ ਕਰਾਰ

ਐੱਸ. ਏ. ਐੱਸ. ਨਗਰ, 12 ਅਗਸਤ (ਜਸਬੀਰ ਸਿੰਘ ਜੱਸੀ)-ਸੀ. ਬੀ. ਆਈ. ਅਦਾਲਤ ਦੇ ਵਿਸ਼ੇਸ਼ ਜੱਜ ਆਰ. ਕੇ. ਗੁਪਤਾ ਦੀ ਅਦਾਲਤ ਨੇ ਅਗਸਤ 1992 'ਚ ਪੁਲਿਸ ਵਲੋਂ ਸਾਹਿਬ ਸਿੰਘ (20), ਦਲਬੀਰ ਸਿੰਘ ਅਤੇ ਬਲਵਿੰਦਰ ਸਿੰਘ ਵਾਸੀ ਫੇਰੂਮਾਨ ਜ਼ਿਲ੍ਹਾ ਅੰਮਿ੍ਤਸਰ ਨੂੰ ਝੂਠੇ ਪੁਲਿਸ ਮੁਕਾਬਲੇ ...

ਪੂਰੀ ਖ਼ਬਰ »

ਰਾਘਵ ਚੱਢਾ ਵਲੋਂ ਮੌਨਸੂਨ ਇਜਲਾਸ ਦਾ ਆਪਣਾ ਰਿਪੋਰਟ ਕਾਰਡ ਲੋਕਾਂ ਅੱਗੇ ਪੇਸ਼

ਚੰਡੀਗੜ੍ਹ, 12 ਅਗਸਤ (ਅਜੀਤ ਬਿਊਰੋ)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਤੋਂ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਸੰਸਦ ਦੇ ਮੌਨਸੂਨ ਇਜਲਾਸ ਦੌਰਾਨ ਪੰਜਾਬ ਬਾਰੇ ਉਨ੍ਹਾਂ ਵਲੋਂ ਚੁੱਕੇ ਗਏ ਮੁੱਦਿਆਂ ਅਤੇ ਸਵਾਲਾਂ ਦੀ ਸੂਚੀ ਰਾਹੀਂ ਪੰਜਾਬ ਦੇ ਲੋਕਾਂ ਅੱਗੇ ...

ਪੂਰੀ ਖ਼ਬਰ »

ਰਾਏਕੋਟ ਨੇੜਲੇ ਪਿੰਡ ਬਰ੍ਹਮੀ ਦੇ ਨੌਜਵਾਨ ਦੀ ਮਨੀਲਾ 'ਚ ਹੱਤਿਆ

ਰਾਏਕੋਟ, 12 ਅਗਸਤ (ਬਲਵਿੰਦਰ ਸਿੰਘ ਲਿੱਤਰ)-ਫਿਲਪਾਈਨ ਦੀ ਰਾਜਧਾਨੀ ਮਨੀਲਾ 'ਚ ਰਾਏਕੋਟ ਦੇ ਨੇੜਲੇ ਪਿੰਡ ਬਰ੍ਹਮੀ ਦੇ ਨੌਜਵਾਨ ਦੀ ਹੱਤਿਆ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਪਿੰਡ ਬਰ੍ਹਮੀ ਦਾ ਨੌਜਵਾਨ ਹਰਵਿੰਦਰ ਸਿੰਘ ਉਰਫ਼ ਰਿੰਕੂ (35) ...

ਪੂਰੀ ਖ਼ਬਰ »

ਮਾਮਲਾ ਸ੍ਰੀ ਹਰਿਮੰਦਰ ਸਾਹਿਬ ਦੇ ਨੇੜਿਓਾ ਬੱਚੀ ਦੀ ਲਾਸ਼ ਮਿਲਣ ਦਾ

ਮਾਂ ਨੇ ਹੀ ਕਰ ਦਿੱਤਾ ਸੀ ਧੀ ਦਾ ਕਤਲ-ਔਰਤ ਰਾਜਪੁਰਾ ਤੋਂ ਗਿ੍ਫ਼ਤਾਰ

ਅੰਮਿ੍ਤਸਰ/ ਰਾਜਪੁਰਾ, 12 ਅਗਸਤ (ਰੇਸ਼ਮ ਸਿੰਘ/ ਰਣਜੀਤ ਸਿੰਘ)-ਸ੍ਰੀ ਦਰਬਾਰ ਸਾਹਿਬ ਦੇ ਪਲਾਜ਼ਾ ਨੇੜਿਓਾ ਇਕ ਤਿੰਨ ਸਾਲਾ ਮਾਸੂਮ ਬੱਚੀ ਦੀ ਲਾਸ਼ ਮਿਲਣ ਦੀ ਸਨਸਨੀਖੇਜ਼ ਘਟਨਾ ਤੋਂ ਪਰਦਾ ਉਠ ਗਿਆ ਹੈ ਅਤੇ ਉਸਦਾ ਕਤਲ ਕਿਸੇ ਹੋਰ ਵਲੋਂ ਨਹੀਂ ਸਗੋਂ ਉਸਦੀ ਆਪਣੀ ਹੀ ਮਾਂ ...

ਪੂਰੀ ਖ਼ਬਰ »

ਅਜ਼ਾਦੀ ਦਿਹਾੜੇ ਮੌਕੇੇ ਹਸਪਤਾਲਾਂ ਦਾ ਸਰਕਾਰ ਵਲੋਂ ਸਨਮਾਨ ਕਰਨ ਦੇ ਫ਼ੈਸਲੇ ਦਾ ਆਈ.ਐਮ.ਏ. ਪੰਜਾਬ ਵਲੋਂ ਵਿਰੋਧ

ਜਲੰਧਰ, 12 ਅਗਸਤ (ਐੱਮ. ਐੱਸ. ਲੋਹੀਆ)-ਸਰਕਾਰ ਨੇ 15 ਅਗਸਤ ਦੇ ਮੌਕੇ ਹਰ ਜ਼ਿਲ੍ਹੇ 'ਚ ਇਕ ਸਰਕਾਰੀ ਤੇ ਪ੍ਰਾਈਵੇਟ ਹਸਪਤਾਲ ਨੂੰ ਆਯੁਸ਼ਮਾਨ ਸਕੀਮ ਤਹਿਤ ਸਨਮਾਨਿਤ ਕਰਨ ਦਾ ਫ਼ੈਸਲਾ ਲਿਆ ਹੈ, ਜਿਸ ਦਾ ਇੰਡੀਅਨ ਮੈਡੀਕਲ ਐਸੋਸੀਏਸ਼ਨ ਪੰਜਾਬ ਵਲੋਂ ਵਿਰੋਧ ਕੀਤਾ ਗਿਆ ਹੈ | ਇਸ ...

ਪੂਰੀ ਖ਼ਬਰ »

ਸਿੱਖ ਸ਼ਰਧਾਲੂਆਂ ਦਾ ਜਥਾ ਅੱਜ ਬੰਗਲਾਦੇਸ਼ ਜਾਵੇਗਾ

ਚੰਡੀਗੜ੍ਹ, 12 ਅਗਸਤ (ਪਰਵਾਨਾ)-ਪੰਜਾਬ ਤੋਂ 45 ਸਿੱਖਾਂ ਦਾ ਜਥਾ ਇਕ ਹਫ਼ਤੇ ਲਈ ਕੱਲ੍ਹ ਤੋਂ ਕਲਕੱਤਾ ਤੋਂ ਬੰਗਲਾ ਦੇਸ਼ ਦੇ ਇਤਿਹਾਸਕ ਗੁਰਦੁਆਰਿਆਂ ਦੀ ਯਾਤਰਾ 'ਤੇ ਢਾਕਾ ਜਾ ਰਿਹਾ ਹੈ | ਇਹ ਸੂਚਨਾ ਜਥੇ ਦੇ ਲੀਡਰ ਹਰਭਜਨ ਸਿੰਘ ਨੇ ਅੱਜ ਟੈਲੀਫ਼ੋਨ ਤੋਂ 'ਅਜੀਤ' ਨੂੰ ...

ਪੂਰੀ ਖ਼ਬਰ »

ਆਜ਼ਾਦੀ ਦਿਵਸ ਮੌਕੇ ਸਮਰਪਿਤ ਕੀਤੇ ਜਾਣਗੇ 75 ਆਮ ਆਦਮੀ ਕਲੀਨਿਕ-ਜੌੜਾਮਾਜਰਾ

ਚੰਡੀਗੜ੍ਹ, 12 ਅਗਸਤ (ਅਜੀਤ ਬਿਊਰੋ)-ਪੰਜਾਬ ਸਰਕਾਰ ਵਲੋਂ '75ਵੇਂ ਆਜ਼ਾਦੀ ਦਾ ਅੰਮਿ੍ਤ ਮਹਾਂਉਤਸਵ' ਮੌਕੇ ਪੰਜਾਬ ਦੇ ਲੋਕਾਂ ਨੂੰ ਪਹਿਲੇ ਪੜਾਅ ਤਹਿਤ 75 ਆਮ ਆਦਮੀ ਕਲੀਨਿਕ ਸਮਰਪਿਤ ਕੀਤੇ ਜਾਣਗੇ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਚੇਤਨ ਸਿੰਘ ...

ਪੂਰੀ ਖ਼ਬਰ »

ਕੇਂਦਰੀ ਜੇਲ੍ਹ ਪਟਿਆਲਾ 'ਚੋਂ ਹਵਾਲਾਤੀ ਫ਼ਰਾਰ

ਪਟਿਆਲਾ, 12 ਅਗਸਤ (ਮਨਦੀਪ ਸਿੰਘ ਖਰੌੜ)-ਕੇਂਦਰੀ ਜੇਲ੍ਹ ਪਟਿਆਲਾ ਦੇ ਸੁਪਰਡੈਂਟ ਮਨਜੀਤ ਸਿੰਘ ਟਿਵਾਣਾ ਨੇ ਦੱਸਿਆ ਹੈ ਕਿ ਅੱਜ ਕੇਂਦਰੀ ਜੇਲ੍ਹ ਪਟਿਆਲਾ ਵਿਖੇ ਹਵਾਲਾਤੀ ਮਨਿੰਦਰ ਸਿੰਘ ਉਰਫ਼ ਗੋਨਾ ਉਰਫ਼ ਮਨੀ ਪੁੱਤਰ ਸੁਖਦੇਵ ਸਿੰਘ ਵਾਸੀ ਪਿੰਡ ਲੁਬਾਣਾ ਕਰਮੁ ...

ਪੂਰੀ ਖ਼ਬਰ »

ਨਵੇਂ ਡਿਗਰੀ ਕਾਲਜਾਂ ਲਈ 25.75 ਕਰੋੜ ਰੁਪਏ ਜਾਰੀ-ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 12 ਅਗਸਤ (ਅਜੀਤ ਬਿਊਰੋ)-ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਰਾਜ ਭਰ ਵਿਚ ਸਥਾਪਿਤ ਕੀਤੇ ਜਾ ਰਹੇ ਨਵੇਂ ਡਿਗਰੀ ਕਾਲਜਾਂ ਨੂੰ ਵਿੱਤੀ ਸਾਲ 2022-23 ਦੌਰਾਨ 25.75 ਕਰੋੜ ਰੁਪਏ ਜਾਰੀ ਕਰਨ ਨੂੰ ਪ੍ਰਵਾਨਗੀ ਦੇ ਦਿੱਤੀ ...

ਪੂਰੀ ਖ਼ਬਰ »

'ਲੰਪੀ ਸਕਿਨ' ਦੀ ਰੋਕਥਾਮ ਲਈ ਗੋਟ ਪੌਕਸ ਦਵਾਈ ਦੀਆਂ 3.33 ਲੱਖ ਹੋਰ ਖ਼ੁਰਾਕਾਂ ਮੰਗਵਾਉਣ ਦੇ ਨਿਰਦੇਸ਼

ਚੰਡੀਗੜ੍ਹ, 12 ਅਗਸਤ (ਅਜੀਤ ਬਿਊਰੋ)-ਮੁੱਖ ਮੰਤਰੀ ਭਗਵੰਤ ਮਾਨ ਵਲੋਂ ਲੰਪੀ ਸਕਿਨ ਦੀ ਰੋਕਥਾਮ ਲਈ ਪ੍ਰਭਾਵੀ ਨਿਗਰਾਨੀ ਰੱਖਣ ਲਈ ਗਠਤ ਕੀਤੇ ਗਏ ਮੰਤਰੀ ਸਮੂਹ ਨੇ ਅੱਜ 'ਲੰਪੀ ਸਕਿਨ' ਦੀ ਰੋਕਥਾਮ ਲਈ ਗੋਟ ਪੌਕਸ ਦਵਾਈ ਦੀਆਂ 3.33 ਲੱਖ ਹੋਰ ਖ਼ੁਰਾਕਾਂ ਮੰਗਵਾਉਣ ਦੇ ...

ਪੂਰੀ ਖ਼ਬਰ »

ਸਾਕਾ ਪੰਜਾ ਸਾਹਿਬ ਸ਼ਤਾਬਦੀ ਤੇ ਪ੍ਰਕਾਸ਼ ਪੁਰਬ ਮੌਕੇ ਇਕ ਹੀ ਜਥਾ ਪਾਕਿਸਤਾਨ ਭੇਜੇ ਜਾਣ ਦੀ ਸੰਭਾਵਨਾ

ਅੰਮਿ੍ਤਸਰ, 12 ਅਗਸਤ (ਜਸਵੰਤ ਸਿੰਘ ਜੱਸ)-ਸ਼ੋ੍ਰਮਣੀ ਕਮੇਟੀ ਵਲੋਂ ਅਕਤੂਬਰ ਮਹੀਨੇ ਆ ਰਹੀ ਸ਼ਹੀਦੀ ਸਾਕਾ ਪੰਜਾ ਸਾਹਿਬ ਸ਼ਤਾਬਦੀ ਪਾਕਿਸਤਾਨ ਸਥਿਤ ਗੁ: ਸ੍ਰੀ ਪੰਜਾ ਸਾਹਿਬ ਹਸਨ ਅਬਦਾਲ ਵਿਖੇ ਜਾ ਕੇ ਮਨਾਉਣ ਹਿਤ ਪਾਕਿਸਤਾਨ ਸਰਕਾਰ ਨੂੰ ਪੱਤਰ ਲਿਖ ਕੇ ਵਿਸ਼ੇਸ਼ ...

ਪੂਰੀ ਖ਼ਬਰ »

ਚੰਨੀ ਦੇ ਭਾਣਜੇ ਵਲੋਂ ਮਾਮਲਾ ਰੱਦ ਕਰਨ ਸੰਬੰਧੀ ਦਾਇਰ ਪਟੀਸ਼ਨ ਖ਼ਾਰਜ

ਚੰਡੀਗੜ੍ਹ, 12 ਅਗਸਤ (ਤਰੁਣ ਭਜਨੀ)-ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸਪੱਸ਼ਟ ਕੀਤਾ ਹੈ ਕਿ ਪੰਜਾਬ 'ਚ ਰੇਤ ਦੀ ਗੈਰ-ਕਾਨੂੰਨੀ ਮਾਈਨਿੰਗ ਦਾ ਖਤਰਾ ਵੱਧ ਰਿਹਾ ਹੈ | ਬੈਂਚ ਨੇ ਇਹ ਵੀ ਸਪੱਸ਼ਟ ਕੀਤਾ ਕਿ ਸੂਬੇ ਦੀ ਪਿਛਲੀ ਕਾਂਗਰਸ ਸਰਕਾਰ ਕੋਲ ਇਸ ਮਾਮਲੇ ਵਿਚ ਮਾਰਚ 2018 ਵਿਚ ...

ਪੂਰੀ ਖ਼ਬਰ »

ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਸ਼ੋ੍ਰਮਣੀ ਕਮੇਟੀ ਵਲੋਂ ਰੋਸ ਪ੍ਰਦਰਸ਼ਨ ਅੱਜ

ਅੰਮਿ੍ਤਸਰ, 12 ਅਗਸਤ (ਜਸਵੰਤ ਸਿੰਘ ਜੱਸ)-ਬੀਤੇ ਦਿਨੀਂ ਅੰਤਿੰ੍ਰਗ ਕਮੇਟੀ ਵਲੋਂ ਕੀਤੇ ਫ਼ੈਸਲੇ ਅਨੁਸਾਰ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ, ਮੈਂਬਰਾਂ ਤੇ ਮੁਲਾਜ਼ਮਾਂ ਵਲੋਂ ਕੱਲ੍ਹ 13 ਅਗਸਤ ਨੂੰ ਪੰਜਾਬ ਦੇ ਸਮੂਹ ਜ਼ਿਲ੍ਹਾ ...

ਪੂਰੀ ਖ਼ਬਰ »

ਸੰਤ ਦਾਦੂਵਾਲ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਮੰਗ ਪੱਤਰ

ਚੰਡੀਗੜ੍ਹ, 12 ਅਗਸਤ (ਪ੍ਰੋ. ਅਵਤਾਰ ਸਿੰਘ)-ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਇਕ ਉੱਚ ਪੱਧਰੀ ਵਫ਼ਦ ਨੇ ਕਮੇਟੀ ਪ੍ਰਧਾਨ ਸੰਤ ਬਲਜੀਤ ਸਿੰਘ ਦਾਦੂਵਾਲ ਦੀ ਅਗਵਾਈ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ ਅਤੇ ਮੰਗ ਪੱਤਰ ਦਿੱਤਾ | ...

ਪੂਰੀ ਖ਼ਬਰ »

ਭੋਗ 'ਤੇ ਵਿਸ਼ੇਸ਼: ਡਾ. ਸਰੂਪ ਸਿੰਘ ਅਲੱਗ

ਲੁਧਿਆਣਾ-ਦੁਨੀਆਂ 'ਤੇ ਬਹੁਤ ਹੀ ਘੱਟ ਲੋਕ ਅਜਿਹੇ ਹੁੰਦੇ ਹਨ, ਜੋ ਆਪਣੇ ਕੰਮ ਤੇ ਆਪਣੇ ਕਿਰਦਾਰ ਕਰਕੇ ਸੰਸਾਰ ਭਰ ਵਿਚ ਆਪਣੀ ਵੱਖਰੀ ਪਹਿਚਾਣ ਕਾਇਮ ਕਰਕੇ ਕਦੇ ਨਾ ਮਿਟਣ ਵਾਲੀ ਪੈੜ ਛੱਡ ਜਾਂਦੇ ਹਨ | ਅਜਿਹੀ ਹੀ ਸ਼ਖ਼ਸੀਅਤ ਦੇ ਮਾਲਕ ਸੇਵਾਦਾਰ ਏ. ਕੌਮ, ਵਿਸ਼ਵ ਭਰ ਵਿਚ ...

ਪੂਰੀ ਖ਼ਬਰ »

ਈਸੜੂ ਵਿਖੇ ਰੈਲੀ ਰੱਦ ਕਰਨਾ ਸਵਾਲਾਂ ਦੇ ਘੇਰੇ 'ਚ

ਖੰਨਾ, 12 ਅਗਸਤ (ਹਰਜਿੰਦਰ ਸਿੰਘ ਲਾਲ)-ਹਰ ਸਾਲ ਈਸੜੂ ਵਿਖੇ ਸੱਤਾਧਾਰੀ ਪਾਰਟੀ ਵਲੋਂ ਵੱਡਾ ਇਕੱਠ ਕਰ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਲਈ ਸ਼ਹੀਦੀ ਕਾਨਫ਼ਰੰਸ ਕੀਤੀ ਜਾਂਦੀ ਹੈ ਪਰ ਇਸ ਵਾਰ ਇਤਿਹਾਸ ਵਿਚ ਪਹਿਲੀ ਵਾਰ ਹੋਇਆ ਹੈ ਕਿ ਸਾਰੀਆਂ ਤਿਆਰੀਆਂ ਕਰਨ ਤੋਂ ...

ਪੂਰੀ ਖ਼ਬਰ »

'ਸਾਚਾ ਗੁਰੂ ਲਾਧੋ ਰੇ' ਦਿਵਸ ਨੂੰ ਸਮਰਪਿਤ ਜੋੜ ਮੇਲਾ

ਬਾਬਾ ਬਕਾਲਾ ਸਾਹਿਬ, 12 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇਥੇ ਇਤਿਹਾਸਕ ਗੁਰਦੁਆਰਾ ਨੌਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਯਾਦ ਵਿਚ 'ਸਾਚਾ ਗੁਰੂ ਲਾਧੋ ਰੇ' ਦਿਵਸ ਨੂੰ ਸਮਰਪਿਤ ਜੋੜ ਮੇਲਾ ਸ਼੍ਰੋਮਣੀ ਗੁ: ...

ਪੂਰੀ ਖ਼ਬਰ »

ਅੱਤ ਦੀ ਮਹਿੰਗਾਈ ਨੇ ਲੋਕਾਂ ਦੇ ਨੱਕ 'ਚ ਦਮ ਕੀਤਾ-ਕਾਲਾ ਵਰਮਾ, ਈਸਾਪੁਰ

ਸ਼ੇਰਪੁਰ, 12 ਅਗਸਤ (ਦਰਸ਼ਨ ਸਿੰਘ ਖੇੜੀ)-ਇਕ ਪਾਸੇ ਦੇਸ਼ ਆਜ਼ਾਦੀ ਦੀ 75ਵੀਂ ਵਰੇ੍ਹ ਗੰਢ ਮਨਾਉਣ ਦੀਆਂ ਤਿਆਰੀਆਂ ਜ਼ੋਰਾਂ ਸ਼ੋਰਾਂ ਨਾਲ ਕਰ ਰਹੇ ਦੂਸਰੇ ਪਾਸੇ ਅੱਤ ਦੀ ਮਹਿੰਗਾਈ ਨੇ ਲੋਕਾਂ ਦੇ ਨੱਕ ਵਿਚ ਦਮ ਕਰ ਛੱਡਿਐ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਉੱਘੇ ਸਮਾਜ ...

ਪੂਰੀ ਖ਼ਬਰ »

ਪੰਜਾਬ ਪੁਲਿਸ ਨੇ ਕੱਢਿਆ ਫਲੈਗ ਮਾਰਚ

ਮੂਣਕ, 12 ਅਗਸਤ (ਵਰਿੰਦਰ ਭਾਰਦਵਾਜ, ਕੇਵਲ ਸਿੰਗਲਾ, ਪ੍ਰਵੀਨ ਮਦਾਨ)-75ਵੇਂ ਆਜ਼ਾਦੀ ਦਿਹਾੜੇ ਦੌਰਾਨ ਮਨਾਏ ਜਾਣ ਵਾਲੇ ਜਸ਼ਨਾਂ ਦੇ ਸਬੰਧ ਵਿਚ ਮਾਹੌਲ ਨੂੰ ਸੁਖਵਾ ਰੱਖਣ ਲਈ ਪੁਲਿਸ ਵਲੋਂ ਸ਼ਹਿਰ ਵਿਚ ਡੀ.ਐਸ.ਪੀ. ਮੂਣਕ ਮਨੋਜ ਗੋਰਸੀ ਦੀ ਅਗਵਾਈ ਹੇਠ ਪੁਲਿਸ ਬਲ ਨਾਲ ...

ਪੂਰੀ ਖ਼ਬਰ »

ਬਲਦਾਂ ਦਾ ਭਰਿਆ ਟਰੱਕ ਪੁਲਿਸ ਵਲੋਂ ਕਾਬੂ

ਮਸਤੂਆਣਾ ਸਾਹਿਬ, 12 ਅਗਸਤ (ਦਮਦਮੀ) - ਪੁਲਿਸ ਚੌਕੀ ਬਡਰੁੱਖਾਂ ਵਲੋਂ ਨਾਕਾਬੰਦੀ ਦੌਰਾਨ ਇਕ ਬਲਦਾਂ ਦੇ ਭਰੇ ਟਰੱਕ ਨੂੰ ਆਪਣੇ ਕਬਜ਼ੇ ਵਿਚ ਲੈ ਕੇ ਟਰੱਕ ਚਾਲਕ ਖ਼ਿਲਾਫ਼ ਗਊ ਐਕਟ ਤਹਿਤ ਮੁਕੱਦਮਾ ਦਰਜ ਕੀਤਾ ਹੈ | ਪੁਲਿਸ ਚੌਕੀ ਬਡਰੁੱਖਾਂ ਦੇ ਥਾਣੇਦਾਰ ਬਲਵੰਤ ਸਿੰਘ ...

ਪੂਰੀ ਖ਼ਬਰ »

ਕੇਸਰੀ ਝੰਡੇ ਲਹਿਰਾਉਣ ਦੀ ਮੁਹਿੰਮ ਅੱਜ ਹੋਵੇਗੀ ਆਰੰਭ-ਰਾਮਪੁਰਾ

ਸੰਗਰੂਰ, 12 ਅਗਸਤ (ਅਮਨਦੀਪ ਸਿੰਘ ਬਿੱਟਾ)-ਸ਼ੋ੍ਰਮਣੀ ਅਕਾਲੀ ਦਲ (ਅੰਮਿ੍ਤਸਰ) ਵਲੋਂ 15 ਅਗਸਤ ਦੇ ਮੱਦੇਨਜ਼ਰ ਕੇਸਰੀ ਝੰਡੇ ਚੜਾਉਣ ਦੀ ਮੁਹਿੰਮ ਦੇ ਚੱਲਦਿਆਂ 13 ਅਗਸਤ ਤੋਂ ਇਸ ਦੀ ਸ਼ੁਰੂਆਤ ਲੋਕ ਸਭਾ ਹਲਕਾ ਸੰਗਰੂਰ ਤੋਂ ਵੱਡੇ ਪੱਧਰ ਉੱਤੇ ਕੀਤੀ ਜਾਵੇਗੀ | ਪਾਰਟੀ ਦੇ ...

ਪੂਰੀ ਖ਼ਬਰ »

ਨਸ਼ੀਲੇ ਪਦਾਰਥਾਂ ਸਣੇ 2 ਵਿਅਕਤੀ ਕਾਬੂ

ਕੁੱਪ ਕਲਾਂ, 12 ਅਗਸਤ (ਮਨਜਿੰਦਰ ਸਿੰਘ ਸਰੌਦ)-ਜ਼ਿਲ੍ਹਾ ਮਾਲੇਰਕੋਟਲਾ ਦੇ ਸੀਨੀਅਰ ਪੁਲਿਸ ਕਪਤਾਨ ਬੀਬਾ ਅਵਨੀਤ ਕੌਰ ਸਿੱਧੂ ਅਤੇ ਸਬ ਡਿਵੀਜਨ ਅਹਿਮਦਗੜ੍ਹ ਦੇ ਡੀ.ਐੱਸ.ਪੀ. ਰਾਜਨ ਸ਼ਰਮਾ ਵਲੋਂ ਇਲਾਕੇ ਅੰਦਰੋਂ ਨਸ਼ੇ ਦੇ ਖ਼ਾਤਮੇ ਲਈ ਨਸ਼ਾ ਤਸਕਰਾਂ ਦੇ ਖਿਲਾਫ਼ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਨੌਜਵਾਨ ਦੀ ਮੌਤ

ਚੀਮਾ ਮੰਡੀ, 12 ਅਗਸਤ (ਦਲਜੀਤ ਸਿੰਘ ਮੱਕੜ)-ਕਸਬੇ ਦੇ ਸੁਨਾਮ ਰੋਡ 'ਤੇ ਅੱਜ ਸਵੇਰੇ 10 ਵਜੇ ਦੇ ਕਰੀਬ ਕਾਰ ਅਤੇ ਮੋਟਰਸਾਈਕਲ ਦੀ ਟੱਕਰ ਦੌਰਾਨ ਇੱਕ ਨੌਜਵਾਨ ਦੀ ਮੌਤ ਹੋਣ ਦਾ ਸਮਾਚਾਰ ਮਿਲਿਆ ਹੈ | ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਕਸਬੇ ਵਿਚ ਬਿਜਲੀ ਦੇ ਉਪਕਰਨਾਂ ਦੀ ...

ਪੂਰੀ ਖ਼ਬਰ »

ਜ਼ਿਲ੍ਹਾ ਸੰਗਰੂਰ 'ਚ ਡੇਂਗੂ ਦੇ ਮਰੀਜ਼ਾਂ ਦੀ ਗਿਣਤੀ ਵਧ ਕੇ 32 ਹੋਈ

ਸੰਗਰੂਰ, 12 ਅਗਸਤ (ਧੀਰਜ ਪਸ਼ੌਰੀਆ)-ਜ਼ਿਲ੍ਹਾ ਸੰਗਰੂਰ ਵਿਚ ਡੇਂਗੂ ਮਰੀਜਾਂ ਦੀ ਗਿਣਤੀ ਵੱਧ ਕੇ 32 ਹੋ ਗਈ ਹੈ | ਜ਼ਿਲ੍ਹਾ ਨੋਡਲ ਅਫਸਰ ਉਪਾਸ਼ਨਾ ਬਿੰਦਰਾ ਨੇ ਦੱਸਿਆ ਕਿ ਸਿਹਤ ਵਿਭਾਗ ਦੀਆਂ 50 ਟੀਮਾਂ ਜ਼ਿਲ੍ਹੇ ਵਿਚ ਘਰ-ਘਰ ਜਾ ਕੇ ਡੇਂਗੂ ਦਾ ਲਾਰਵਾ ਚੈੱਕ ਕਰ ਰਹੀਆਂ ਹਨ ...

ਪੂਰੀ ਖ਼ਬਰ »

ਅਧਿਆਪਕਾਂ ਨੇ ਸਰਕਾਰ ਵਲੋਂ ਜਾਰੀ ਪੱਤਰ ਖਿਲਾਫ਼ ਕੀਤਾ ਰੋਸ ਪ੍ਰਦਰਸ਼ਨ

ਸੰਗਰੂਰ, 12 ਅਗਸਤ (ਅਮਨਦੀਪ ਸਿੰਘ ਬਿੱਟਾ)-ਐਸ.ਸੀ./ਬੀ.ਸੀ. ਅਧਿਆਪਕ ਯੂਨੀਅਨ ਵਲੋਂ ਸੂਬਾਈ ਕਾਰਜਕਾਰੀ ਪ੍ਰਧਾਨ ਕ੍ਰਿਸ਼ਨ ਸਿੰਘ ਦੁੱਗਾ, ਗੁਰਸੇਵਕ ਸਿੰਘ ਕਲੇਰ ਵਲੋਂ ਡਿਪਟੀ ਕਮਿਸ਼ਨਰ ਦਫਤਰ ਅੱਗੇ ਸਿੱਖਿਆ ਵਿਭਾਗ ਵਲੋਂ 18 ਜੁਲਾਈ ਨੂੰ ਜਾਰੀ ਕੀਤੇ ਪੱਤਰ ਖਿਲਾਫ ਰੋਸ ...

ਪੂਰੀ ਖ਼ਬਰ »

ਵੱਡੇ ਭਰਾ ਨੇ ਛੋਟੇ ਭਰਾ ਨੂੰ ਮਾਰਨ ਲਈ ਦਿੱਤੀ ਸੁਪਾਰੀ, ਦੋ ਕਾਬੂ ਇਕ ਫ਼ਰਾਰ

ਮਹਿਲਾਂ ਚੌਂਕ, 12 ਅਗਸਤ (ਅ.ਬ.)-ਸੰਗਰੂਰ ਜ਼ਿਲੇ੍ਹ ਦੇ ਪਿੰਡ ਈਲਵਾਲ ਵਿਖੇ ਖੇਤ ਜਾ ਰਹੇ ਨੌਜਵਾਨ ਨੂੰ ਮਾਰਨ ਦੀ ਨੀਅਤ ਨਾਲ ਗੱਡੀ ਚੜ੍ਹਾਉਣ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਕੋਲ ਦਰਜ ਕਰਵਾਏ ਪੀੜਤ ਹਰਦੀਪ ਸਿੰਘ ਦੇ ਬਿਆਨਾਂ ਮੁਤਾਬਿਕ ਉਹ ਆਪਣੇ ਖੇਤ ਸਕੂਟਰੀ 'ਤੇ ...

ਪੂਰੀ ਖ਼ਬਰ »

ਪੰਜਾਬ ਕੈਬਨਿਟ ਨੇ ਮਲੇਰਕੋਟਲਾ ਨੇੜੇ ਪਿੰਡ ਸ਼ੇਰਵਾਨੀਕੋਟ 'ਚ ਸਰਕਾਰੀ ਮੈਡੀਕਲ ਕਾਲਜ ਬਣਾਉਣ 'ਤੇ ਲਾਈ ਮੋਹਰ

ਮਲੇਰਕੋਟਲਾ, 12 ਅਗਸਤ (ਪਰਮਜੀਤ ਸਿੰਘ ਕੁਠਾਲਾ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਕੱਲ੍ਹ ਲਾਈ ਮੋਹਰ ਨਾਲ ਮਲੇਰਕੋਟਲਾ ਵਿਖੇ ਬਣਨ ਵਾਲੇ ਨਵਾਬ ਸ਼ੇਰ ਮੁਹੰਮਦ ਖਾਨ ਸਰਕਾਰੀ ਮੈਡੀਕਲ ਕਾਲਜ ਬਾਰੇ ਚੱਲ ਰਹੀਆਂ ਸਾਰੀਆਂ ...

ਪੂਰੀ ਖ਼ਬਰ »

ਬਿਜਲੀ ਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਭਲਕੇ ਸੰਗਰੂਰ ਆਉਣਗੇ

ਸੰਗਰੂਰ, 12 ਅਗਸਤ (ਧੀਰਜ ਪਸ਼ੌਰੀਆ)-ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ 14 ਅਗਸਤ ਨੰੂ ਸੰਗਰੂਰ ਆਉਣਗੇ | ਵਿਧਾਇਕਾ ਬੀਬਾ ਨਰਿੰਦਰ ਕੌਰ ਭਰਾਜ ਨੇ ਦੱਸਿਆ ਕਿ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਬੱਸ ਸਟੈਂਡ ਨੇੜੇ 66 ਕੇ.ਵੀ. ਗਰਿਡ ਸਬ ...

ਪੂਰੀ ਖ਼ਬਰ »

ਚੀਨ ਵਲੋਂ ਜੈਸ਼ ਨੇਤਾ ਰਊਫ਼ ਅਜ਼ਹਰ ਨੂੰ ਕਾਲੀ ਸੂਚੀ 'ਚ ਪਾਉਣ ਦੇ ਪ੍ਰਸਤਾਵ ਨੂੰ ਰੋਕਣਾ ਅਫ਼ਸੋਸਜਨਕ-ਭਾਰਤ

ਨਵੀਂ ਦਿੱਲੀ, 12 ਅਗਸਤ (ਏਜੰਸੀ)-ਭਾਰਤ ਨੇ ਸ਼ੁੱਕਰਵਾਰ ਨੂੰ ਪਾਕਿਸਤਾਨ ਅਧਾਰਿਤ ਜੈਸ਼-ਏ-ਮੁਹੰਮਦ ਦੇ ਉਪ ਮੁਖੀ ਅਬਦੁੱਲ ਰਊਫ਼ ਅਜ਼ਹਰ ਨੂੰ ਕੌਮਾਂਤਰੀ ਅੱਤਵਾਦੀ ਐਲਾਨ ਕਰਨ ਦੇ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦੇ ਪ੍ਰਸਤਾਵ ਨੂੰ ਰੋਕਣ ਲਈ ਚੀਨ ਦੇ ਵਤੀਰੇ ...

ਪੂਰੀ ਖ਼ਬਰ »

31 ਹੋਰ ਅਫਗਾਨ ਹਿੰਦੂਆਂ ਤੇ ਸਿੱਖਾਂ ਨੂੰ ਈ-ਵੀਜ਼ਾ ਜਾਰੀ

ਨਵੀਂ ਦਿੱਲੀ, 12 ਅਗਸਤ (ਏਜੰਸੀ)- ਇੰਡੀਅਨ ਵਰਲਡ ਫੋਰਮ ਨੇ ਕਿਹਾ ਕਿ ਸਰਕਾਰ ਨੇ ਸ਼ੁੱਕਰਵਾਰ ਨੂੰ 31 ਹੋਰ ਅਫਗਾਨ ਹਿੰਦੂਆਂ ਤੇ ਸਿੱਖਾਂ ਨੂੰ ਈ-ਵੀਜ਼ਾ ਜਾਰੀ ਕੀਤਾ ਅਤੇ 23 ਹੋਰ ਅਰਜ਼ੀਆਂ ਅਜੇ ਵੀ ਬਕਾਇਆ ਹਨ | ਫੋਰਮ ਨੇ ਇਕ ਬਿਆਨ 'ਚ ਕਿਹਾ ਕਿ ਅਫਗਾਨਿਸਤਾਨ 'ਚ 74 ਸਿੱਖਾਂ ...

ਪੂਰੀ ਖ਼ਬਰ »

ਭਾਰਤੀ ਔਰਤ ਦੇ ਖੁਦਕੁਸ਼ੀ ਮਾਮਲੇ 'ਚ ਦੂਤਘਰ ਅਮਰੀਕੀ ਅਥਾਰਟੀਆਂ ਦੇ ਸੰਪਰਕ 'ਚ-ਵਿਦੇਸ਼ ਮੰਤਰਾਲਾ

ਨਵੀਂ ਦਿੱਲੀ, 12 ਅਗਸਤ (ਏਜੰਸੀ)- ਵਿਦੇਸ਼ ਮੰਤਰਾਲੇ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਵਾਸ਼ਿੰਗਟਨ 'ਚ ਭਾਰਤੀ ਦੂਤਾਵਾਸ ਨਿਊਯਾਰਕ 'ਚ ਖੁਦਕੁਸ਼ੀ ਕਰਨ ਵਾਲੀ ਭਾਰਤੀ ਔਰਤ ਦੇ ਮਾਮਲੇ 'ਚ ਡੂੰਘਾਈ ਨਾਲ ਜਾਂਚ ਲਈ ਅਮਰੀਕਾ ਦੇ ਸੰਘੀ ਅਧਿਕਾਰੀਆਂ ਦੇ ਸੰਪਰਕ ਵਿਚ ਹੈ | ਮਨਦੀਪ ...

ਪੂਰੀ ਖ਼ਬਰ »

ਸੂਬੇ 'ਚ ਕੋਰੋਨਾ ਦੇ 286 ਨਵਾੇ ਮਾਮਲੇ

ਚੰਡੀਗੜ੍ਹ, 12 ਅਗਸਤ (ਅਜੀਤ ਬਿਊਰੋ)- ਪੰਜਾਬ ਦੇ ਵੱਖ-ਵੱਖ ਹਿੱਸਿਆਂ 'ਚ ਅੱਜ ਕੋਰੋਨਾ ਦੇ 286 ਨਵੇਂ ਮਾਮਲੇ ਸਾਹਮਣੇ ਆਏ ਹਨ ਜਦਕਿ ਪੰਜ ਮਰੀਜ਼ਾਂ ਦੀ ਕੋਰੋਨਾ ਕਰਕੇ ਮੌਤ ਹੋਈ ਹੈ ਅਤੇ 482 ਮਰੀਜ਼ ਸਿਹਤਯਾਬ ਹੋਏ ਹਨ | ਅੱਜ ਆਏ ਨਵੇਂ ਮਾਮਲਿਆਂ 'ਚ ਹੁਸ਼ਿਆਰਪੁਰ ਤੋਂ 59, ਜਲੰਧਰ ...

ਪੂਰੀ ਖ਼ਬਰ »

ਕੇਂਦਰੀ ਬਿਜਲੀ ਮੰਤਰਾਲੇ ਦੀ ਰੈਂਕਿੰਗ 'ਚ ਬੀ ਗਰੇਡ 'ਤੇ ਲੁੜਕਿਆ ਪਾਵਰਕਾਮ

ਜਲੰਧਰ, 12 ਅਗਸਤ (ਸ਼ਿਵ ਸ਼ਰਮਾ)-ਪਾਵਰਕਾਮ ਵਲੋਂ ਇਸ ਸਾਲ ਲੱਖਾਂ ਖਪਤਕਾਰਾਂ ਨੂੰ 19,000 ਕਰੋੜ ਦੇ ਕਰੀਬ ਮੁਫ਼ਤ ਬਿਜਲੀ ਉਪਲਬਧ ਕਰਵਾਈ ਜਾਣੀ ਹੈ ਪਰ ਦੂਜੇ ਪਾਸੇ ਬਿਜਲੀ ਸੁਧਾਰਾਂ ਦੇ ਮਾਮਲੇ ਵਿਚ ਪਾਵਰਕਾਮ ਦੂਜੇ ਰਾਜਾਂ ਤੋਂ ਕੁਝ ਨੰਬਰਾਂ ਤੋਂ ਹੀ ਪਛੜ ਗਿਆ ਹੈ | ਕੇਂਦਰ ...

ਪੂਰੀ ਖ਼ਬਰ »

ਪਲਾਸਟਿਕ 'ਤੇ ਪਾਬੰਦੀ ਬਾਰੇ ਜਾਗਰੂਕਤਾ ਪੈਦਾ ਕਰਨ ਲਈ 1 ਲੱਖ ਐਨ.ਸੀ.ਸੀ. ਕੈਡਿਟ ਕਰਨਗੇ ਮਦਦ-ਮੀਤ ਹੇਅਰ

ਚੰਡੀਗੜ੍ਹ, 12 ਅਗਸਤ (ਅਜੀਤ ਬਿਊਰੋ)-ਇਕ ਵਾਰ ਵਰਤੋਂ ਵਾਲੇ ਪਲਾਸਟਿਕ ਦੀ ਵਰਤੋਂ ਵਿਰੁੱਧ ਜਾਗਰੂਕਤਾ ਪੈਦਾ ਕਰਨ ਅਤੇ ਲੋਕਾਂ ਨੂੰ ਪ੍ਰੇਰਿਤ ਕਰਨ ਦੇ ਉਦੇਸ਼ ਨਾਲ ਐਨ.ਸੀ.ਸੀ. ਕੈਡਿਟਾਂ ਦੀਆਂ ਸੇਵਾਵਾਂ ਲਈ ਅੱਜ ਇੱਥੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਨੈਸ਼ਨਲ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX