ਤਾਜਾ ਖ਼ਬਰਾਂ


ਐਨ.ਆਈ.ਏ. ਨੇ ਤਰਨਤਾਰਨ ਬੰਬ ਧਮਾਕੇ ਦੇ ਮਾਸਟਰਮਾਈਂਡ ਬਿਕਰਮਜੀਤ ਸਿੰਘ ਨੂੰ ਕੀਤਾ ਗ੍ਰਿਫਤਾਰ
. . .  27 minutes ago
ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਜੇ.ਪੀ. ਨੱਢਾ, ਅਮਿਤ ਸ਼ਾਹ ਤੇ ਹੋਰ ਨੇਤਾਵਾਂ ਦੀ ਮੌਜੂਦਗੀ 'ਚ ਕੋਰ ਗਰੁੱਪ ਦੀ ਚੱਲ ਰਹੀ ਮੀਟਿੰਗ
. . .  31 minutes ago
ਸ਼ਾਰਟ ਸਰਕਟ ਨਾਲ ਜੀ. ਐੱਸ. ਫਰਨੀਚਰ ਦੇ ਸ਼ੋਅ ਰੂਮ ਨੂੰ ਲੱਗੀ ਅੱਗ ਨਾਲ ਕਰੋੜਾਂ ਦਾ ਨੁਕਸਾਨ
. . .  48 minutes ago
ਛੇਹਰਟਾ, 8 ਦਸੰਬਰ ( ਵਡਾਲੀ )- ਜੀ.ਟੀ.ਰੋਡ ਖੰਡਵਾਲਾ ਵਿਖੇ ਸ਼ਾਰਟ ਸਰਕਟ ਨਾਲ ਜੀ. ਐੱਸ. ਫਰਨੀਚਰ ਦੇ ਸ਼ੋਅ ਰੂਮ ਨੂੰ ਲੱਗੀ ਅੱਗ ਨਾਲ ਕਰੋੜਾਂ ਦਾ ਨੁਕਸਾਨ ਹੋਇਆ ਹੈ ।
ਸਯੁੰਕਤ ਕਿਸਾਨ ਮੋਰਚਾ ਦੀ ਕੌਮੀ ਪੱਧਰੀ ਬੈਠਕ ਵਿਚ ਆਗਾਮੀ ਅੰਦੋਲਨ ਦਾ ਫ਼ੈਸਲਾ ਨਹੀਂ ਹੋ ਸਕਿਆ, 24 ਨੂੰ ਦੁਬਾਰਾ ਬੈਠਕ
. . .  about 2 hours ago
ਕਰਨਾਲ 7 ਦਸੰਬਰ (ਗੁਰਮੀਤ ਸਿੰਘ ਸੱਗੂ ) - ਸਯੁੰਕਤ ਕਿਸਾਨ ਮੋਰਚਾ ਦੀ ਡੇਰਾ ਕਾਰ ਸੇਵਾ ਕਲੰਦਰੀ ਗੇਟ ਵਿਖੇ ਹੋਈ ਕੋਮੀ ਪਧਰੀ ਬੈਠਕ ਵਿਚ ਆਗਾਮੀ ਕਿਸਾਨ ਅੰਦੋਲਨ ਨੂੰ ਲੈਂ ਕੇ ਕੋਈ ਫ਼ੈਸਲਾ ਨਹੀਂ ਹੋ ਸਕਿਆ ...
ਵਿਧਾਨ ਸਭਾ ਹਲਕਾ ਹਰੋਲੀ ਤੋਂ ਕਾਂਗਰਸ ਦੇ ਮੁਕੇਸ਼ ਅਗਨੀਹੋਤਰੀ ਜਿੱਤੇ
. . .  about 2 hours ago
ਬੀਣੇਵਾਲ,8 ਦਸੰਬਰ (ਬੈਜ ਚੌਧਰੀ)- ਹਲਕਾ ਗੜ੍ਹਸ਼ੰਕਰ ਦੇ ਨਾਲ ਲੱਗਦੇ ਹਿਮਾਚਲ ਪ੍ਰਦੇਸ਼ ਦੇ ਵਿਧਾਨ ਸਭਾ ਹਲਕਾ ਹਰੋਲੀ ਤੋਂ ਕਾਂਗਰਸੀ ਉਮੀਦਵਾਰ ਮੁਕੇਸ਼ ਅਗਨੀਹੋਤਰੀ ਨੇ ਲਗਾਤਾਰ ਪੰਜਵੀਂ ਵਾਰ 9148 ਵੋਟਾਂ ਦੇ ਵੱਡੇ ਫਰਕ ਨਾਲ ...
ਲਾਪਤਾ 4 ਬੱਚਿਆਂ 'ਚੋਂ 3 ਬੱਚੇ ਕੀਤੇ ਪੁਲਿਸ ਨੇ ਬਰਾਮਦ
. . .  about 2 hours ago
ਡੇਰਾਬੱਸੀ, 8 ਦਸੰਬਰ( ਗੁਰਮੀਤ ਸਿੰਘ)-ਡੇਰਾਬੱਸੀ ਦੇ ਪਿੰਡ ਕਕਰਾਲੀ ਵਿਚੋ ਲਾਪਤਾ 4 ਬੱਚਿਆਂ 'ਚੋਂ ਪੁਲਿਸ ਨੇ 3 ਬੱਚਿਆਂ ਨੂੰ ਅੱਜ ਤੀਜੇ ਦਿਨ ਬਰਾਮਦ ਕਰ ਲਿਆ ਹੈ । ਇਹ ਬੱਚੇ ਮੋਲੀ ਜਾਗਰਾ, ਚੰਡੀਗੜ੍ਹ ਨੇੜਿਓਂ ਬਰਾਮਦ ...
87 ਸਾਲ ਦੇ ਹੋਏ ਬਾਲੀਵੁੱਡ ਦੇ ਹੀਮੈਨ ਧਰਮਿੰਦਰ, ਫੈਨਜ਼ ਨਾਲ ਕੇਕ ਕੱਟ ਕੇ ਆਪਣਾ ਜਨਮਦਿਨ ਕੀਤਾ ਸੈਲੀਬ੍ਰੇਟ
. . .  1 minute ago
87 ਸਾਲ ਦੇ ਹੋਏ ਬਾਲੀਵੁੱਡ ਦੇ ਹੀਮੈਨ ਧਰਮਿੰਦਰ, ਫੈਨਜ਼ ਨਾਲ ਕੇਕ ਕੱਟ ਕੇ ਆਪਣਾ ਜਨਮਦਿਨ ਕੀਤਾ ਸੈਲੀਬ੍ਰੇਟ
ਉੜੀਸ਼ਾ : ਪਦਮਪੁਰ ਵਿਧਾਨ ਸਭਾ ਹਲਕੇ ਤੋਂ ਬੀ.ਜੇ.ਡੀ. ਦੇ ਬਰਸਾ ਸਿੰਘ ਬਰੀਹਾ ਨੇ ਭਾਜਪਾ ਦੇ ਪ੍ਰਦੀਪ ਪੁਰੋਹਿਤ ਨੂੰ ਹਰਾਇਆ
. . .  about 3 hours ago
ਟਰੱਕ ਅਤੇ ਕਾਰ ਦੀ ਟੱਕਰ ਵਿਚ ਨੌਜਵਾਨ ਦੀ ਦਰਦਨਾਕ ਮੌਤ
. . .  about 3 hours ago
ਘੱਗਾ, 8 ਦਸੰਬਰ (ਵਿਕਰਮਜੀਤ ਸਿੰਘ ਬਾਜਵਾ)- ਅੱਜ ਇੱਥੇ ਸ਼ਾਮੀ ਲਗਭਗ 4 ਵਜੇ ਦੇ ਕਰੀਬ ਕਾਰ ਅਤੇ ਟਰੱਕ ਦਰਮਿਆਨ ਹੋਏ ਭਿਆਨਕ ਹਾਦਸੇ ਵਿਚ ਕਾਰ ਸਵਾਰ ਨੌਜਵਾਨ ਦੀ ਦਰਦਨਾਕ ਮੌਤ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਕਕਰਾਲਾ ਦੇ ਰਹਿਣ ਵਾਲੇ ਕੁਲਦੀਪ ਸਿੰਘ (30) ਜੋ ਯੂਥ ਅਕਾਲੀ ਦਲ ਨਾਲ...
ਬਿਹਾਰ : ਕੁਰਹਾਨੀ ਵਿਧਾਨ ਸਭਾ ਹਲਕੇ ਤੋਂ ਭਾਜਪਾ ਦੇ ਕੇਦਾਰ ਪ੍ਰਸਾਦ ਗੁਪਤਾ ਨੇ ਜਨਤਾ ਦਲ (ਯੂਨਾਈਟਿਡ) ਦੇ ਮਨੋਜ ਸਿੰਘ ਨੂੰ ਹਰਾਇਆ
. . .  about 3 hours ago
ਰਾਜਸਥਾਨ : ਸਰਦਾਰ ਸ਼ਹਿਰ ਤੋਂ ਕਾਂਗਰਸ ਦੇ ਅਨਿਲ ਕੁਮਾਰ ਸ਼ਰਮਾ ਨੇ ਭਾਜਪਾ ਦੇ ਅਸ਼ੋਕ ਕੁਮਾਰ ਨੂੰ ਹਰਾ ਕੇ ਜ਼ਿਮਨੀ ਚੋਣ ਜਿੱਤੀ
. . .  about 3 hours ago
ਬਠਿੰਡਾ ਵਿਚ ਚੱਲੀਆਂ ਗੋਲੀਆਂ, ਦੋ ਜ਼ਖ਼ਮੀ
. . .  about 4 hours ago
ਬਠਿੰਡਾ ਵਿਚ ਚੱਲੀਆਂ ਗੋਲੀਆਂ, ਦੋ ਜ਼ਖ਼ਮੀ
ਪਿਛਲੇ 5 ਸਾਲਾਂ ਵਿਚ ਯੂ.ਪੀ.ਐਸ.ਸੀ, ਐਸ.ਐਸ.ਸੀ. ਦੁਆਰਾ 2.46 ਲੱਖ ਉਮੀਦਵਾਰਾਂ ਦੀ ਕੀਤੀ ਗਈ ਭਰਤੀ - ਜਤਿੰਦਰ ਸਿੰਘ
. . .  about 4 hours ago
ਲੋਕਤੰਤਰ ਵਿਚ ਜਿੱਤ ਹੁੰਦੀ ਹੈ ਤੇ ਹਾਰ ਵੀ ਹੁੰਦੀ ਹੈ , ਅਸੀਂ ਕਮੀਆਂ ਨੂੰ ਸੁਧਾਰਾਂਗੇ ਅਤੇ ਲੜਨਾ ਜਾਰੀ ਰੱਖਾਂਗੇ : ਕਾਂਗਰਸ ਪ੍ਰਧਾਨ ਐਮ.ਖੜਗੇ
. . .  about 4 hours ago
ਹਿਮਾਚਲ ਪ੍ਰਦੇਸ਼ ’ਚ ਕਾਂਗਰਸ ਪਾਰਟੀ ਦੀ ਜਿੱਤ ਤੇ ਕਾਂਗਰਸੀ ਆਗੂਆਂ ਤੇ ਵਰਕਰਾਂ ਵਲੋਂ ਖ਼ੁਸ਼ੀ ਦਾ ਪ੍ਰਗਟਾਵਾ
. . .  about 4 hours ago
ਸੰਧਵਾਂ, 8 ਦਸੰਬਰ (ਪ੍ਰੇਮੀ ਸੰਧਵਾਂ)- ਹਿਮਾਚਲ ਪ੍ਰਦੇਸ਼ ਦੇ ਵਿਧਾਨ ਸਭਾ ਚੋਣਾਂ ਦੇ ਆਏ ਨਤੀਜਿਆਂ ’ਚ ਕਾਂਗਰਸ ਪਾਰਟੀ ਵਲੋਂ ਵੱਡੀ ਜਿੱਤ ਪ੍ਰਾਪਤ ਕਰਨ ’ਤੇ ਸੀਨੀਅਰ ਕਾਂਗਰਸੀ ਆਗੂ ਕਮਲਜੀਤ ਬੰਗਾ, ਰਘਵੀਰ ਸਿੰਘ ਬਿੱਲਾ...
ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਰਾਜਪਾਲ ਨੂੰ ਆਪਣਾ ਅਸਤੀਫਾ ਸੌਂਪਣ ਲਈ ਸ਼ਿਮਲਾ ਦੇ ਰਾਜ ਭਵਨ ਪਹੁੰਚੇ
. . .  about 4 hours ago
ਪੰਜਾਬ ਵਿਚ ਹਰ ਰੋਜ਼ ਹੋ ਰਹੇ ਕਤਲਾਂ ਕਰਕੇ ਸੂਬੇ ਦੇ ਲੋਕਾਂ ਦਾ ਸਰਕਾਰ ਅਤੇ ਪ੍ਰਸ਼ਾਸਨ ਤੋਂ ਵਿਸ਼ਵਾਸ ਉੱਠਿਆ - ਬਿਕਰਮਜੀਤ ਚੀਮਾ
. . .  about 4 hours ago
ਅਮਲੋਹ, 8 ਦਸੰਬਰ (ਕੇਵਲ ਸਿੰਘ)- ਭਾਰਤੀ ਜਨਤਾ ਪਾਰਟੀ ਪੰਜਾਬ ਦੇ ਨਵਨਿਯੁਕਤ ਜਰਨਲ ਸਕੱਤਰ ਬਿਕਰਮਜੀਤ ਸਿੰਘ ਚੀਮਾ ਦਾ ਅਮਲੋਹ ਵਿਖੇ ਭਾਰਤੀ ਜਨਤਾ ਪਾਰਟੀ ਮੰਡਲ ਅਮਲੋਹ ਵਲੋਂ ਸਨਮਾਨ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਜਰਨਲ ਸਕੱਤਰ...
ਅਮਿਤ ਸ਼ਾਹ ਨੇ ਗੁਜਰਾਤ ਵਿਚ ਭਾਜਪਾ ਦੀ ਹੂੰਝਾ ਫੇਰ ਜਿੱਤ 'ਤੇ ਲੋਕਾਂ ਦਾ ਕੀਤਾ ਦਿਲੋਂ ਧੰਨਵਾਦ
. . .  about 4 hours ago
ਗੁਜਰਾਤ 'ਚ ਭਾਜਪਾ ਦੀ ਜਿੱਤ ਤੇ ਪਾਏ ਭੰਗੜੇ
. . .  about 5 hours ago
ਸੰਗਰੂਰ, 8 ਦਸੰਬਰ (ਧੀਰਜ ਪਸ਼ੋਰੀਆ)- ਗੁਜਰਾਤ 'ਚ ਭਾਜਪਾ ਦੀ ਸ਼ਾਨਦਾਰ ਜਿੱਤ ਤੇ ਸੰਗਰੂਰ 'ਚ ਭਾਜਪਾ ਆਗੂਆਂ ਅਤੇ ਵਰਕਰਾਂ ਨੇ ਲੱਡੂ ਵੰਡ ਕੇ ਅਤੇ ਭੰਗੜੇ ਪਾ ਕੇ ਖ਼ੁਸ਼ੀ ਸਾਂਝੀ ਕੀਤੀ।
Gujarat Election : 12 ਦਸੰਬਰ ਨੂੰ ਹੋਵੇਗਾ ਸਹੁੰ ਚੁੱਕ ਸਮਾਗਮ, ਸ਼ਾਮਿਲ ਹੋਣਗੇ PM ਮੋਦੀ ਤੇ ਅਮਿਤ ਸ਼ਾਹ
. . .  about 5 hours ago
ਫਗਵਾੜਾ, 8 ਦਸੰਬਰ (ਤਰਨਜੀਤ ਸਿੰਘ ਕਿੰਨੜਾ)- Gujarat Election : 12 ਦਸੰਬਰ ਨੂੰ ਹੋਵੇਗਾ ਸਹੁੰ ਚੁੱਕ ਸਮਾਗਮ, ਸ਼ਾਮਿਲ ਹੋਣਗੇ PM ਮੋਦੀ ਤੇ ਅਮਿਤ ਸ਼ਾਹ
ਹਿਮਾਚਲ ਚੋਣ ਨਤੀਜੇ: ਨੂਰਪੁਰ ਸੀਟ ਤੋਂ BJP ਉਮੀਦਵਾਰ ਰਣਵੀਰ ਸਿੰਘ ਜਿੱਤੇ
. . .  about 6 hours ago
ਹਿਮਾਚਲ ਚੋਣ ਨਤੀਜੇ: ਨੂਰਪੁਰ ਸੀਟ ਤੋਂ BJP ਉਮੀਦਵਾਰ ਰਣਵੀਰ ਸਿੰਘ ਜਿੱਤੇ
ਗੁਜਰਾਤ ’ਚ ਹੁਣ ਤੱਕ ਦੇ ਰੁਝਾਨਾਂ ’ਚ ਭਾਜਪਾ ਦੀ ਲੀਡ ਬਰਕਰਾਰ
. . .  about 7 hours ago
ਗੁਜਰਾਤ ’ਚ ਹੁਣ ਤੱਕ ਦੇ ਰੁਝਾਨਾਂ ’ਚ ਭਾਜਪਾ ਦੀ ਲੀਡ ਬਰਕਰਾਰ
ਸੁਖਬੀਰ ਸਿੰਘ ਬਾਦਲ ਨੇ ਗਿੱਦੜਬਾਹਾ ਵਿਖੇ ਮਨਾਇਆ ਆਪਣੇ ਪਿਤਾ ਦਾ ਜਨਮਦਿਨ
. . .  about 8 hours ago
ਸ੍ਰੀ ਮੁਕਤਸਰ ਸਾਹਿਬ, 8 ਦਸੰਬਰ (ਬਲਕਰਨ ਸਿੰਘ ਖਾਰਾ)- ਹਲਕਾ ਗਿੱਦੜਬਾਹਾ ਵਿਖੇ ਅੱਜ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਵਲੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਜਨਮ ਦਿਨ ਸਮਾਰੋਹ...
ਕਾਂਸਟੇਬਲ ਮਨਦੀਪ ਸਿੰਘ ਨੂੰ ਇਕ ਕਰੋੜ ਦੀ ਵਾਧੂ ਗ੍ਰੇਸ਼ੀਆ ਅਦਾਇਗੀ ਕਰੇਗੀ ਪੰਜਾਬ ਸਰਕਾਰ: ਮੁੱਖ ਮੰਤਰੀ ਮਾਨ
. . .  about 7 hours ago
ਚੰਡੀਗੜ੍ਹ, 8 ਦਸੰਬਰ- ਬੀਤੀ ਰਾਤ ਜਲੰਧਰ ਦੇ ਨਕੋਦਰ 'ਚ ਕੱਪੜਾ ਵਪਾਰੀ ਦਾ 30 ਲੱਖ ਦੀ ਫਿਰੌਤੀ ਨਾ ਦੇਣ 'ਤੇ ਸ਼ਰੇਆਮ ਅਣਪਛਾਤੇ ਹਮਲਾਵਰਾਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਇਸ ਦੌਰਾਨ ਕੱਪੜਾ ਵਪਾਰੀ ਦਾ ਗੰਨਮੈਨ ਮਨਦੀਪ ਸਿੰਘ...
ਪਹਿਲੀਆਂ ਰਾਜ ਪੱਧਰੀ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਦੀਆਂ ਖੇਡਾਂ ਸ਼ੁਰੂ
. . .  about 8 hours ago
ਲੁਧਿਆਣਾ, 8 ਦਸੰਬਰ (ਪੁਨੀਤ ਬਾਵਾ)-ਪੰਜਾਬ ਸਰਕਾਰ ਵਲੋਂ ਕਰਵਾਈਆਂ ਜਾ ਰਹੀਆਂ ਪਹਿਲੀਆਂ ਰਾਜ ਪੱਧਰੀ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਦੀਆਂ ਖੇਡਾਂ ਗੁਰੂ ਨਾਨਕ ਸਟੇਡੀਅਮ ਵਿਖੇ ਸ਼ੁਰੂ ਹੋ ਗਈਆਂ ਹਨ‌। ਖੇਡਾਂ ਦਾ ਉਦਘਾਟਨ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 29 ਸਾਉਣ ਸੰਮਤ 554
ਵਿਚਾਰ ਪ੍ਰਵਾਹ: ਲੋਕਤੰਤਰ ਵਿਚ ਫ਼ਰਜ਼ਾਂ ਦੀ ਪਾਲਣਾ ਜ਼ਿਆਦਾ ਜ਼ਰੂਰੀ ਹੈ। ਅਚਾਰੀਆ ਨਰਿੰਦਰ ਦੇਵ

ਮੋਗਾ

ਬੀ.ਕੇ.ਯੂ. ਏਕਤਾ ਉਗਰਾਹਾਂ ਜ਼ਿਲ੍ਹਾ ਕਮੇਟੀ ਵਲੋਂ ਮੰਗਾਂ ਨੂੰ ਲੈ ਕੇ ਡੀ.ਸੀ. ਦਫ਼ਤਰ ਸਾਹਮਣੇ ਧਰਨਾ

ਮੋਗਾ, 12 ਅਗਸਤ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ) - ਭਾਰਤੀ ਕਿਸਾਨ ਯੂਨੀਅਨ ਏਕਤ ਉਗਰਾਹਾਂ ਜ਼ਿਲ੍ਹਾ ਕਮੇਟੀ ਮੋਗਾ ਵਲੋਂ ਅੱਜ ਡਿਪਟੀ ਕਮਿਸ਼ਨਰ ਮੋਗਾ ਦੇ ਦਫ਼ਤਰ ਸਾਹਮਣੇ ਕੇਂਦਰ ਸਰਕਾਰ ਵਲੋਂ ਲਿਆਂਦੀ ਗਈ ਅਗਨੀ ਪੱਥ ਸਕੀਮ ਖ਼ਿਲਾਫ਼ ਕਿਸਾਨਾਂ, ਮਜ਼ਦੂਰਾਂ, ਨੌਜਵਾਨਾਂ, ਔਰਤਾਂ ਤੇ ਸਾਬਕਾ ਫ਼ੌਜੀਆਂ ਵਲੋਂ ਵਿਸ਼ਾਲ ਧਰਨਾ ਲਾਇਆ ਗਿਆ | ਧਰਨੇ ਨੂੰ ਸੰਬੋਧਨ ਕਰਦਿਆਂ ਸੂਬਾ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ, ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਸੈਦੋ ਤੇ ਜ਼ਿਲ੍ਹਾ ਜਨਰਲ ਸਕੱਤਰ ਗੁਰਮੀਤ ਸਿੰਘ ਕਿਸ਼ਨਪੁਰਾ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵਲੋਂ ਫ਼ੌਜ ਵਿਚ ਭਰਤੀ ਕਰਨ ਦੀ ਪੁਰਾਣੀ ਸਕੀਮ ਨੂੰ ਬਦਲ ਕੇ ਜੋ ਅਗਨੀ ਪੱਥ ਦੇ ਨਾਂ ਥੱਲੇ ਨਵੀ ਸਕੀਮ ਲਿਆਂਦੀ ਗਈ ਹੈ | ਅਸਲ ਵਿਚ ਸਰਕਾਰ ਵਲੋਂ ਫ਼ੌਜ ਵਿਚ ਵੀ ਠੇਕੇਦਾਰੀ ਸਿਸਟਮ ਲਾਗੂ ਕੀਤਾ ਜਾ ਰਿਹਾ ਹੈ | ਫ਼ੌਜ ਵਿਚ 4 ਸਾਲ ਲਈ ਭਰਤੀ ਕੀਤੀ ਜਾਵੇਗੀ ਤੇ 4 ਸਾਲ ਬਾਅਦ 75 ਪ੍ਰਤੀਸ਼ਤ ਨੌਜਵਾਨਾਂ ਨੂੰ ਨੌਕਰੀ ਤੋਂ ਕੱਢ ਕੇ ਘਰਾਂ ਨੂੰ ਤੋਰ ਦਿੱਤਾ ਜਾਵੇਗਾ | ਇਨ੍ਹਾਂ ਅਗਨੀ ਵੀਰਾਂ ਨੂੰ ਨਾ ਕੋਈ ਪੈਨਸ਼ਨ ਲਾ ਗਰੈਚੁਟੀ ਲਾ ਹੀ ਕੋਈ ਚੈੱਕ ਦੇਣਾ ਹੈ | ਇਸ ਨਾਲ ਫ਼ੌਜ ਦਾ ਮਨੋਬਲ ਵੀ ਡਿੱਗੇਗਾ ਇਸ ਨਾਲ ਸਾਡੀ ਕੌਮੀ ਸੁਰੱਖਿਆ ਨੂੰ ਵੀ ਖ਼ਤਰਾ ਖੜਾ ਹੋਵੇਗਾ ਜਿੱਥੇ ਪਹਿਲਾਂ ਕਿਸਾਨਾਂ ਦੇ ਲੜਕੇ ਫ਼ੌਜ ਦੀ ਨੌਕਰੀ ਨੂੰ ਇੱਜਤਮਾਣ ਵਾਲੀ ਨੌਕਰੀ ਸਮਝਦੇ ਸਨ ਹੁਣ 4 ਸਾਲ ਬਾਅਦ ਉਹ ਬੇਰੁਜ਼ਗਾਰ ਹੋ ਜਾਣਗੇ | ਇਸ ਕਰਕੇ ਸਾਡੀ ਮੰਗ ਹੈ ਕਿ ਸਰਕਾਰ ਵਲੋਂ ਲਿਆਂਦੀ ਅਗਨੀ ਪੱਥ ਸਕੀਮ ਪੂਰੀ ਤਰਾਂ ਰੱਦ ਕੀਤਾ ਜਾਵੇ ਤੇ ਪਹਿਲਾਂ ਦੀ ਤਰਾਂ ਹੀ ਫ਼ੌਜੀ ਭਰਤੀ ਕਰਕੇ ਖਾਲੀ ਅਸਾਮੀਆਂ ਨੂੰ ਭਰਿਆ ਜਾਵੇ | ਧਰਨੇ ਦੇ ਅਖੀਰ ਵਿਚ ਰਾਸ਼ਟਰਪਤੀ ਦੇ ਨਾਂਅ ਤੇ ਡਿਪਟੀ ਕਮਿਸ਼ਨਰ ਮੋਗਾ ਨੂੰ ਮੰਗ ਪੱਤਰ ਦਿੱਤਾ ਗਿਆ ਅੱਜ ਦੇ ਧਰਨੇ ਨੂੰ ਉਪਰੋਕਤ ਤੋਂ ਬਿਨਾ ਗੁਰਦੇਵ ਸਿੰਘ ਕਿਸ਼ਨਪੁਰਾ, ਜੰਗੀਰ ਸਿੰਘ ਹਿੰਮਤਪੁਰਾ, ਲਖਵੀਰ ਸਿੰਘ ਦੌਧਰ, ਨਛੱਤਰ ਸਿੰਘ ਹੇਰਾ, ਦਲਜੀਤ ਸਿੰਘ ਦੁੱਨੇਕੇ, ਗੁਰਦਾਸ ਸਿੰਘ ਸੇਖਾ, ਹਰਮੰਦਰ ਸਿੰਘ ਡੇਮਰੂ, ਗੁਰਚਰਨ ਸਿੰਘ ਰਾਮਾ, ਬੂਟਾ ਸਿੰਘ ਭਾਗੀਕੇ, ਬਚਿੱਤਰ ਕੌਰ ਤਲਵੰਡੀ ਮੱਲ੍ਹੀਆਂ ਨੇ ਵੀ ਸੰਬੋਧਨ ਕੀਤਾ |

ਪਸ਼ੂ ਪਾਲਣ ਵਿਭਾਗ ਲੰਪੀ ਸਕਿਨ ਬਿਮਾਰੀ ਦੀ ਰੋਕਥਾਮ ਲਈ ਕਰ ਰਿਹੈ ਹਰ ਸੰਭਵ ਉਪਰਾਲੇ - ਡਿਪਟੀ ਕਮਿਸ਼ਨਰ

ਮੋਗਾ, 12 ਅਗਸਤ (ਅਸ਼ੋਕ ਬਾਂਸਲ) - ਪੰਜਾਬ ਸਰਕਾਰ ਦਾ ਪਸ਼ੂ ਪਾਲਣ ਵਿਭਾਗ ਪੰਜਾਬ ਵਿਚ ਤੇਜੀ ਨਾਲ ਫੈਲ ਰਹੀ ਪਸ਼ੂਆਂ ਦੀ ਲੰਪੀ ਸਕਿਨ ਬਿਮਾਰੀ ਦੀ ਰੋਕਥਾਮ ਲਈ ਗੰਭੀਰ ਹੈ ਅਤੇ ਇਸ ਦੀ ਰੋਕਥਾਮ ਲਈ ਹਰ ਸੰਭਵ ਉਪਰਾਲੇ ਕਰ ਰਿਹਾ ਹੈ | ਪੰਜਾਬ ਸਰਕਾਰ ਦੇ ਪਸ਼ੂ ਪਾਲਣ ਵਿਭਾਗ ...

ਪੂਰੀ ਖ਼ਬਰ »

ਗੋ ਗਲੋਬਲ ਮੋਗਾ ਨੇ ਪਵਨਜੀਤ ਕੌਰ ਦਾ ਕੈਨੇਡਾ ਦਾ ਸਟੱਡੀ ਵੀਜ਼ਾ ਲਗਵਾਇਆ

ਮੋਗਾ, 12 ਅਗਸਤ (ਸੁਰਿੰਦਰਪਾਲ ਸਿੰਘ) - ਇਲਾਕੇ ਦੀ ਉੱਘੀ ਆਈਲਟਸ ਤੇ ਇਮੀਗ੍ਰੇਸ਼ਨ ਸੰਸਥਾ ਗੋ ਗਲੋਬਲ ਕੰਸਲਟੈਂਟਸ ਮੋਗਾ ਜੋ ਕਿ ਸਬ ਜੇਲ੍ਹ ਵਾਲੀ ਗਲੀ ਵਿਚ ਸਥਿਤ ਹੈ ਤੇ ਪਿਛਲੇ ਕਈ ਸਾਲਾਂ ਤੋਂ ਇਮੀਗ੍ਰੇਸ਼ਨ ਖੇਤਰ ਵਿਚ ਆਪਣੀਆਂ ਵਧੀਆ ਸੇਵਾਵਾਂ ਨਿਭਾ ਰਹੀ ਹੈ | ...

ਪੂਰੀ ਖ਼ਬਰ »

ਪੰਚਾਇਤ ਯੂਨੀਅਨ ਦੀ ਮੀਟਿੰਗ ਸਿਮਰਨਜੀਤ ਸਿੰਘ ਰਿੱਕੀ ਦੀ ਪ੍ਰਧਾਨਗੀ ਹੇਠ ਹੋਈ

ਮੋਗਾ, 12 ਅਗਸਤ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਪੰਚਾਇਤ ਯੂਨੀਅਨ ਦੀ ਮੀਟਿੰਗ ਸਿਮਰਨਜੀਤ ਸਿੰਘ ਰਿੱਕੀ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਤੰਬੂ ਮਾਲ ਸਾਹਿਬ ਡਗਰੂ ਵਿਖੇ ਹੋਈ | ਜਿਸ ਵਿਚ ਯੂਨੀਅਨ ਨੇ ਫ਼ੈਸਲਾ ਕੀਤਾ ਕਿ ਪਿੰਡਾਂ ਵਿਚ ਹਲਕਾ ਵਿਧਾਇਕ ਵਲੋਂ ਕੀਤੀਆਂ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਮਹੀਨਾਵਾਰ ਮੀਟਿੰਗ

ਨਿਹਾਲ ਸਿੰਘ ਵਾਲਾ, 12 ਅਗਸਤ (ਸੁਖਦੇਵ ਸਿੰਘ ਖ਼ਾਲਸਾ, ਪਲਵਿੰਦਰ ਸਿੰਘ ਟਿਵਾਣਾ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਮਹੀਨਾਵਾਰ ਮੀਟਿੰਗ ਜ਼ਿਲ੍ਹਾ ਪ੍ਰੈੱਸ ਸਕੱਤਰ ਮੁਖ਼ਤਿਆਰ ਸਿੰਘ ਦੀਨਾ ਸਾਹਿਬ ਅਤੇ ਬਲਾਕ ਪ੍ਰਧਾਨ ਮਨਜੀਤ ਸਿੰਘ ਖੋਟੇ ਦੀ ਅਗਵਾਈ ਹੇਠ ਨਿਹਾਲ ...

ਪੂਰੀ ਖ਼ਬਰ »

ਗਊਆਂ 'ਚ ਲੰਪੀ ਸਕਿਨ ਦਾ ਕਹਿਰ ਲਗਾਤਾਰ ਜਾਰੀ

ਮੋਗਾ, 12 ਅਗਸਤ (ਗੁਰਤੇਜ ਸਿੰਘ, ਸੁਰਿੰਦਰਪਾਲ ਸਿੰਘ)-ਜਿੱਥੇ ਪਿਛਲੇ ਕੁਝ ਦਿਨਾਂ ਤੋਂ ਪੰਜਾਬ ਵਿਚ ਪਸ਼ੂ ਅਤੇ ਖ਼ਾਸਕਰ ਗਊਆਂ ਵਿਚ ਚੱਲ ਰਹੀ ਲੰਪੀ ਸਕਿਨ ਬਿਮਾਰੀ ਦੇ ਹਮਲੇ ਨੇ ਜਿੱਥੇ ਘਰਾਂ ਵਿਚ ਕਿਸਾਨਾਂ ਵਲੋਂ ਸਹਾਇਕ ਧੰਦੇ ਵਜੋਂ ਪਾਲ਼ੀਆਂ ਜਾ ਰਹੀਆਂ ਗਊਆਂ ਨੂੰ ...

ਪੂਰੀ ਖ਼ਬਰ »

ਸਕੂਲ ਲਾਇਬ੍ਰੇਰੀ ਲਈ ਸਾਹਿਤਕ ਕਿਤਾਬਾਂ ਭੇਟ ਕੀਤੀਆਂ

ਕੋਟ ਈਸੇ ਖਾਂ, 12 ਅਗਸਤ (ਨਿਰਮਲ ਸਿੰਘ ਕਾਲੜਾ)-ਸਾਹਿਤ ਦਾ ਸਾਡੇ ਜੀਵਨ ਵਿਚ ਅਹਿਮ ਯੋਗਦਾਨ ਹੈ | ਮਿਆਰੀ ਸਾਹਿਤਕ ਪੁਸਤਕਾਂ ਹਨੇਰੇ ਜੀਵਨ ਵਿਚ ਰੌਸ਼ਨੀ ਲੈ ਕੇ ਆਉਂਦੀਆਂ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਉੱਘੇ ਲੇਖਕ ਵਿਵੇਕ ਕੋਟ ਈਸੇ ਖਾਂ ਨੇ ਸਰਕਾਰੀ ਸੀਨੀਅਰ ...

ਪੂਰੀ ਖ਼ਬਰ »

ਰੋਟਰੀ ਕਲੱਬ ਮੋਗਾ ਰਾਇਲ ਨੇ ਕੱਢਿਆ ਤਿਰੰਗਾ ਮਾਰਚ

ਮੋਗਾ, 12 ਅਗਸਤ (ਸੁਰਿੰਦਰਪਾਲ ਸਿੰਘ) - ਆਜ਼ਾਦੀ ਦੇ 75 ਸਾਲ ਪੂਰੇ ਹੋਣ 'ਤੇ ਦੇਸ਼ ਦੇ ਪ੍ਰਧਾਨ ਮੰਤਰੀ ਵਲੋਂ ਭਾਰਤ ਵਾਸੀਆਂ ਦੇ ਨਾਂਅ ਇਹ ਸੰਦੇਸ਼ ਦਿੱਤਾ ਗਿਆ ਸੀ ਕਿ 13 ਅਗਸਤ ਨੂੰ ਦੇਸ਼ ਦਾ ਹਰ ਨਾਗਰਿਕ ਆਪਣੇ ਘਰ ਦੀ ਛੱਤ 'ਤੇ ਤਿਰੰਗਾ ਲਹਿਰਾਉਣ | ਇਸੇ ਸੰਦੇਸ਼ ਦੇ ...

ਪੂਰੀ ਖ਼ਬਰ »

ਬਲੂਮਿੰਗ ਬਡਜ਼ ਸਕੂਲ ਮੋਗਾ ਵਿਚ ਮਨਾਇਆ ਅੰਤਰਰਾਸ਼ਟਰੀ ਯੁਵਕ ਦਿਵਸ

• ਨੌਜਵਾਨਾਂ ਵਿਚ ਦੁਨੀਆ ਨੂੰ ਬਦਲਣ ਦੀ ਤਾਕਤ ਹੁੰਦੀ ਹੈ-ਸੈਣੀ ਮੋਗਾ, 12 ਅਗਸਤ (ਸੁਰਿੰਦਰਪਾਲ ਸਿੰਘ) - ਮੋਗਾ ਸ਼ਹਿਰ ਦੀ ਨਾਮਵਰ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ, ਮੋਗਾ ਵਿਚ ਗਰੁੱਪ ਚੇਅਰਮੈਨ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਯੋਗ ...

ਪੂਰੀ ਖ਼ਬਰ »

ਜ਼ਿਲ੍ਹੇ 'ਚ 15 ਨੂੰ ਸ਼ੁਰੂ ਹੋਣਗੇ ਆਮ ਆਦਮੀ ਕਲੀਨਿਕ - ਸਿਵਲ ਸਰਜਨ

ਮੋਗਾ, 12 ਅਗਸਤ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ) - ਜ਼ਿਲ੍ਹਾ ਮੋਗਾ ਦੇ ਸਿਵਲ ਸਰਜਨ ਡਾਕਟਰ ਐਸ.ਪੀ. ਸਿੰਘ ਨੇ ਕਿਹਾ ਹੈ ਕਿ ਆਮ ਆਦਮੀ ਕਲੀਨਿਕ ਸਿਹਤ ਖੇਤਰ ਵਿਚਲੀ ਕ੍ਰਾਂਤੀ ਸਾਬਤ ਹੋਣਗੇ, ਜਿਨ੍ਹਾਂ ਜ਼ਰੀਏ ਲੋਕਾਂ ਨੂੰ ਸੁਚੱਜੇ ਢੰਗ ਨਾਲ ਮੁੱਢਲਾ ਇਲਾਜ ਮਿਲੇਗਾ ...

ਪੂਰੀ ਖ਼ਬਰ »

ਐਸ.ਡੀ. ਮਾਡਲ ਸੀਨੀਅਰ ਸੈਕੰਡਰੀ ਸਕੂਲ ਵਿਖੇ ਆਜ਼ਾਦੀ ਦਿਹਾੜਾ ਮਨਾਇਆ

ਮੋਗਾ, 12 ਅਗਸਤ (ਅਸ਼ੋਕ ਬਾਂਸਲ)-ਐਸ.ਡੀ. ਮਾਡਲ ਸੀਨੀਅਰ ਸੈਕੰਡਰੀ ਸਕੂਲ ਮੋਗਾ ਵਿਖੇ ਆਜ਼ਾਦੀ ਦਾ ਦਿਹਾੜਾ ਬੜੀ ਧੂਮ ਧਾਮ ਨਾਲ ਮਨਾਇਆ ਗਿਆ | ਇਸ ਮੌਕੇ ਭਾਰਤ ਦੀ ਆਜ਼ਾਦੀ ਦੀ ਵਰ੍ਹੇਗੰਢ ਮੌਕੇ ਸਕੂਲ ਦੇ ਬੱਚਿਆਂ ਨੇ ਬੜੀ ਭਾਵਨਾ ਨਾਲ ਤਿਰੰਗੇ ਝੰਡੇ ਬਣਾਏ | ਇਸ ਮੌਕੇ ...

ਪੂਰੀ ਖ਼ਬਰ »

ਪਿੰਡ ਰੌਂਤਾ ਵਿਖੇ ਛੱਪੜ ਦਾ ਪਾਣੀ ਬਣਿਆ ਬਿਮਾਰੀਆਂ ਦੀ ਜੜ੍ਹ

• ਪਿੰਡ ਵਾਸੀਆਂ ਕੀਤੀ ਛੱਪੜ ਦੇ ਪਾਣੀ ਦੀ ਨਿਕਾਸੀ ਦੀ ਮੰਗ ਨਿਹਾਲ ਸਿੰਘ ਵਾਲਾ/ਸਮਾਧ ਭਾਈ, 12 ਅਗਸਤ (ਟਿਵਾਣਾ, ਖ਼ਾਲਸਾ, ਸਰੋਆ) - ਨਿਹਾਲ ਸਿੰਘ ਵਾਲਾ ਦੇ ਪਿੰਡ ਰੌਂਤਾ ਦਾ ਛੱਪੜ (ਵੱਡੀ ਢਾਬ) ਬਾਰਸ਼ਾਂ ਪੈਣ ਨਾਲ ਨੱਕੋ-ਨੱਕ ਪਾਣੀ ਨਾਲ ਭਰਿਆ ਹੋਇਆ ਹੈ ਅਤੇ ਛੱਪੜ 'ਚ ...

ਪੂਰੀ ਖ਼ਬਰ »

ਸੰਯੁਕਤ ਸੰਗਠਨ ਵਲੋਂ ਡਾ. ਸ਼ਾਮ ਲਾਲ ਥਾਪਰ ਕਾਲਜ ਵਿਖੇ ਆਜ਼ਾਦੀ ਘਲਾਟੀਆਂ ਦੇ ਪਰਿਵਾਰਾਂ ਨਾਲ ਆਜ਼ਾਦੀ ਦਿਵਸ ਮਨਾਇਆ ਜਾਵੇਗਾ

ਮੋਗਾ, 12 ਅਗਸਤ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ) - ਹਰੀਜਨ ਸੇਵਕ ਸੰਘ ਤੇ ਅਖਿਲ ਭਾਰਤੀ ਸੁਤੰਤਰਤਾ ਸੈਨਾਨੀ ਦੇ ਆਗੂ ਡਾ. ਪਵਨ ਥਾਪਰ ਤੇ ਗੁਰਚਰਨ ਸਿੰਘ ਸੰਘਾ ਡਰੋਲੀ ਭਾਈ ਨੇ ਇਕ ਪ੍ਰੈੱਸ ਬਿਆਨ ਰਾਹੀਂ ਕਿਹਾ ਕਿ ਭਾਰਤ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਬਹੁਤ ਹੀ ...

ਪੂਰੀ ਖ਼ਬਰ »

ਸਰਕਾਰੀ ਦਾਅਵੇ ਹੋਏ ਖੋਖਲੇ, ਲੋਕ ਝੋਲਾ ਛਾਪ ਡਾਕਟਰਾਂ ਦਾ ਹੋ ਰਹੇ ਸ਼ਿਕਾਰ ਗਊਆਂ 'ਚ ਲੰਪੀ ਸਕਿਨ ਦਾ ਕਹਿਰ ਲਗਾਤਾਰ ਜਾਰੀ

ਮੋਗਾ, 12 ਅਗਸਤ (ਗੁਰਤੇਜ ਸਿੰਘ, ਸੁਰਿੰਦਰਪਾਲ ਸਿੰਘ)-ਜਿੱਥੇ ਪਿਛਲੇ ਕੁਝ ਦਿਨਾਂ ਤੋਂ ਪੰਜਾਬ ਵਿਚ ਪਸ਼ੂ ਅਤੇ ਖ਼ਾਸਕਰ ਗਊਆਂ ਵਿਚ ਚੱਲ ਰਹੀ ਲੰਪੀ ਸਕਿਨ ਬਿਮਾਰੀ ਦੇ ਹਮਲੇ ਨੇ ਜਿੱਥੇ ਘਰਾਂ ਵਿਚ ਕਿਸਾਨਾਂ ਵਲੋਂ ਸਹਾਇਕ ਧੰਦੇ ਵਜੋਂ ਪਾਲ਼ੀਆਂ ਜਾ ਰਹੀਆਂ ਗਊਆਂ ਨੂੰ ...

ਪੂਰੀ ਖ਼ਬਰ »

ਸਰਵ (ਸਮੱਗਰਾ) ਸਿੱਖਿਆ ਅਭਿਆਨ/ਮਿਡ ਡੇ ਮੀਲ ਦਫ਼ਤਰੀ ਕਰਮਚਾਰੀ ਯੂਨੀਅਨ ਵਲੋਂ ਡੀ.ਈ.ਓ. (ਅ.) ਨੂੰ ਮੰਗ ਪੱਤਰ ਦਿੱਤਾ

ਮੋਗਾ, 12 ਅਗਸਤ (ਜਸਪਾਲ ਸਿੰਘ ਬੱਬੀ) - ਸਰਵ (ਸਮੱਗਰਾ) ਸਿੱਖਿਆ ਅਭਿਆਨ/ਮਿਡ ਡੇ ਮੀਲ ਦਫ਼ਤਰੀ ਕਰਮਚਾਰੀ ਯੂਨੀਅਨ ਪੰਜਾਬ ਜ਼ਿਲ੍ਹਾ ਮੋਗਾ ਦੇ ਆਗੂਆਂ ਨੇ ਵਰਿੰਦਰਪਾਲ ਸਿੰਘ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿ.) ਮੋਗਾ ਨੂੰ ਮੰਗ ਪੱਤਰ ਦਿੱਤਾ | ਇਸ ਮੌਕੇ ਜੈਵਲ ਜੈਨ, ਸ਼ਿਖਾ ...

ਪੂਰੀ ਖ਼ਬਰ »

ਆਜ਼ਾਦੀ ਦਾ ਅੰਮਿ੍ਤ ਮਹਾਂਉਤਸਵ ਤਹਿਤ ਅਜੀਤਵਾਲ ਕਾਲਜ ਵਲੋਂ ਕੱਢੀ ਝੰਡਾ ਰੈਲੀ

ਅਜੀਤਵਾਲ, 12 ਅਗਸਤ (ਹਰਦੇਵ ਸਿੰਘ ਮਾਨ) - ਡਾਇਰੈਕਟਰ ਯੂਥ ਸੇਵਾਵਾਂ ਮੋਗਾ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਲਾਲਾ ਲਾਜਪਤ ਰਾਏ ਮੈਮੋਰੀਅਲ ਗਰੁੱਪ ਆਫ਼ ਕਾਲਜਿਜ਼ ਅਜੀਤਵਾਲ ਦੇ ਐਨ.ਐਸ.ਐਸ. ਯੂਨਿਟ ਅਤੇ ਰੈੱਡ ਰੀਬਨ ਕਲੱਬ ਵਲੋਂ ਦੇਸ਼ ਭਗਤੀ ਦੀ ਭਾਵਨਾ ਅਤੇ ਸੁਤੰਤਰਤਾ ...

ਪੂਰੀ ਖ਼ਬਰ »

ਨੱਥੂਵਾਲਾ ਜਦੀਦ ਵਿਖੇ ਅੰਮਿ੍ਤ ਸੰਚਾਰ 15 ਨੂੰ

ਅਜੀਤਵਾਲ, 12 ਅਗਸਤ (ਹਰਦੇਵ ਸਿੰਘ ਮਾਨ)-ਨਜ਼ਦੀਕੀ ਪਿੰਡ ਨੱਥੂਵਾਲਾ ਜਦੀਦ ਵਿਖੇ 15 ਅਗਸਤ ਦਿਨ ਸੋਮਵਾਰ ਵਾਲੇ ਦਿਨ ਗੁਰਦੁਆਰਾ ਸਾਹਿਬ ਨਿੰਮਾਂਵਾਲਾ ਸਮੂਹ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਸਦਕਾ ਦਸਮੇਸ਼ ਅੰਮਿ੍ਤ ਸੰਚਾਰ ਸੇਵਕ ਜਥਾ (ਰਜਿ.) ਲੁਧਿਆਣਾ ਦੇ ...

ਪੂਰੀ ਖ਼ਬਰ »

ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਨੇ ਕੀਤਾ ਸਮਾਰਟ ਸਕੂਲ ਕੈਲਾ ਵਿਖੇ ਨਵੇਂ ਕਮਰਿਆਂ ਦਾ ਉਦਘਾਟਨ

ਧਰਮਕੋਟ, 12 ਅਗਸਤ (ਪਰਮਜੀਤ ਸਿੰਘ) - ਇਲਾਕੇ ਦੀ ਨਾਮਵਰ ਸੰਸਥਾ ਜੋ ਕਿ ਹਾਲ ਵਿਚ ਜ਼ਿਲ੍ਹਾ ਮੋਗਾ ਦੇ ਸੀਨੀਅਰ ਸੈਕੰਡਰੀ ਸਕੂਲਾਂ ਵਿਚੋਂ ਪਹਿਲਾ ਸਥਾਨ ਪ੍ਰਾਪਤ ਕਰ ਕੇ ਸਿੱਖਿਆ ਵਿਭਾਗ ਤੋਂ 10 ਲੱਖ ਰੁਪਏ ਦਾ ਇਨਾਮ ਪ੍ਰਾਪਤ ਕਰ ਚੁੱਕੀ ਹੈ, ਵਿਖੇ ਅੱਜ ਵਿਧਾਇਕ ...

ਪੂਰੀ ਖ਼ਬਰ »

ਸ਼ੈਲਰ ਐਸੋਸੀਏਸ਼ਨ ਦੇ ਕਮੇਟੀ ਮੈਂਬਰਾਂ ਅਤੇ ਮੁਨੀਮਾਂ ਨੇ ਪਰਿਵਾਰ ਨੂੰ ਦਿੱਤੀ ਸਹਾਇਤਾ ਰਾਸ਼ੀ

ਬਾਘਾ ਪੁਰਾਣਾ, 12 ਅਗਸਤ (ਕਿ੍ਸ਼ਨ ਸਿੰਗਲਾ) - ਰਾਜੇਆਣਾ ਰਾਈਸ ਮਿੱਲ ਵਿਚ ਪਿਛਲੇ ਲੰਮੇ ਸਮੇਂ ਤੋਂ ਸੇਵਾਵਾਂ ਨਿਭਾਉਣ ਵਾਲੇ ਮੁਨੀਮ ਰਾਮਪਾਲ ਜੋ ਬੀਤੇ ਦਿਨੀਂ ਸਵਰਗ ਸਿਧਾਰ ਗਏ ਸਨ, ਉਨ੍ਹਾਂ ਦੀ ਅੰਤਿਮ ਅਰਦਾਸ ਮੌਕੇ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸੁੱਖੀ ਅਤੇ ਨਿਹਾਲ ...

ਪੂਰੀ ਖ਼ਬਰ »

ਪੰਜਾਬ ਸਰਕਾਰ ਨੇ ਈ.ਟੀ.ਟੀ., ਡੀ. ਐਲ. ਐਡ ਦੀਆਂ ਪੋਸਟਾਂ ਕੱਢ ਕੇ ਵਿਦਿਆਰਥੀਆਂ ਨੂੰ ਰੋਜ਼ਗਾਰ ਦੇਣ ਦਾ ਮੌਕਾ ਦਿੱਤਾ - ਡਾ. ਅਸ਼ੋਕ ਗਰਗ

ਮੋਗਾ, 12 ਅਗਸਤ (ਸੁਰਿੰਦਰਪਾਲ ਸਿੰਘ) - ਸ਼ੁਕਦੇਵਾ ਕ੍ਰਿਸ਼ਨਾ ਕਾਲਜ ਆਫ ਐਜੂਕੇਸ਼ਨ ਫ਼ਾਰ ਗਰਲਜ਼ ਘੱਲ ਕਲਾਂ ਦੇ ਚੇਅਰਮੈਨ ਤੇ ਸੈੱਲਫ਼ ਫਾਈਨ ਸਰਜ ਬੀ.ਐਡ ਕਾਲਜ ਐਸੋਸੀਏਸ਼ਨ ਪੰਜਾਬ ਦੇ ਜਨਰਲ ਸੈਕਟਰੀ ਡਾ. ਅਸ਼ੋਕ ਗਰਗ ਨੇ ਦੱਸਿਆ ਕਿ ਹਾਲ ਹੀ ਵਿਚ ਸਰਕਾਰ ਨੇ ਘਰ ਘਰ ...

ਪੂਰੀ ਖ਼ਬਰ »

ਮਲਟੀਪਰਪਜ਼ ਹੈਲਥ ਇੰਪਲਾਈਜ਼ ਯੂਨੀਅਨ ਨੇ ਆਬਾਦੀ ਦੇ ਫ਼ਰਜ਼ੀ ਅੰਕੜਿਆਂ ਦਾ ਕੀਤਾ ਵਿਰੋਧ

ਮੋਗਾ, 12 ਅਗਸਤ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ) - ਨੈਸ਼ਨਲ ਹੈਲਥ ਮਿਸ਼ਨ ਪੰਜਾਬ ਵਲੋਂ ਸਿਹਤ ਵਿਭਾਗ ਦੇ ਮੁਲਾਜ਼ਮਾਂ ਨੂੰ ਜਬਰੀ ਆਬਾਦੀ ਸਬੰਧੀ ਫ਼ਰਜ਼ੀ ਅੰਕੜੇ ਅਪਣਾਉਣ ਲਈ ਦਬਾਅ ਬਣਾਇਆ ਜਾ ਰਿਹਾ ਹੈ, ਜਿਸ ਦਾ ਮਲਟੀਪਰਪਜ਼ ਹੈਲਥ ਇੰਪਲਾਈਜ਼ ਯੂਨੀਅਨ ਵਲੋਂ ...

ਪੂਰੀ ਖ਼ਬਰ »

ਮੌਜੂਦਾ ਸਮੇਂ ਝੋਨੇ ਦੀ ਫ਼ਸਲ ਉੱਪਰ ਕਿਸੇ ਕੀਟਨਾਸ਼ਕ ਸਪਰੇਅ ਦੀ ਜ਼ਰੂਰਤ ਨਹੀਂ - ਖੇਤੀ ਮਾਹਿਰ

ਬਾਘਾ ਪੁਰਾਣਾ, 12 ਅਗਸਤ (ਗੁਰਮੀਤ ਸਿੰਘ ਮਾਣੂੰਕੇ) - ਮੁੱਖ ਖੇਤੀਬਾੜੀ ਅਫ਼ਸਰ ਡਾ. ਕਰਨਜੀਤ ਸਿੰਘ ਗਿੱਲ ਦੇ ਦਿਸ਼ਾ-ਨਿਰਦੇਸ਼ਾਂ ਅਤੇ ਬਲਾਕ ਖੇਤੀਬਾੜੀ ਅਫ਼ਸਰ ਡਾ. ਨਵਦੀਪ ਸਿੰਘ ਜੌੜਾ ਦੀ ਯੋਗ ਅਗਵਾਈ 'ਚ ਬਲਾਕ ਬਾਘਾ ਪੁਰਾਣਾ ਦੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ...

ਪੂਰੀ ਖ਼ਬਰ »

ਨੋਬਲ ਪੈਂਟਾਗਨ ਏਲੀਟ ਸਕੂਲ ਗਗੜਾ ਵਿਖੇ ਆਜ਼ਾਦੀ ਦਿਵਸ ਮਨਾਇਆ

ਮੋਗਾ, 12 ਅਗਸਤ (ਸੁਰਿੰਦਰਪਾਲ ਸਿੰਘ) - ਇਲਾਕੇ ਦੀ ਸਿਰਮੌਰ ਸੰਸਥਾ ਬਾਬਾ ਈਸ਼ਰ ਸਿੰਘ ਗਰੁੱਪ ਆਫ਼ ਕਾਲਜ ਵਲੋਂ ਸਥਾਪਿਤ ਨੋਬਲ ਪੈਂਟਾਗਨ ਏਲੀਟ ਸਕੂਲ ਗਗੜਾ ਵਿਚ ਆਜ਼ਾਦੀ ਦਿਵਸ ਮਨਾਇਆ ਗਿਆ | ਜਿਸ ਦੇ ਵਿਚ ਬੱਚਿਆਂ ਨੇ ਵੱਖ ਵੱਖ ਪ੍ਰਤੀਯੋਗਤਾਵਾਂ ਵਿਚ ਵਧ ਚੜ ਕੇ ਭਾਗ ...

ਪੂਰੀ ਖ਼ਬਰ »

ਗੁਰੂ ਹਰਿਗੋਬਿੰਦ ਹਾਈ ਸਕੂਲ ਮੱਦੋਕੇ ਅਧਿਆਪਕ ਮਾਪੇ ਮਿਲਣੀ ਹੋਈ

ਅਜੀਤਵਾਲ, 12 ਅਗਸਤ (ਗਾਲਿਬ)-ਗੁਰੂ ਹਰਿਗੋਬਿੰਦ ਹਾਈ ਸਕੂਲ ਗੁਰੂਸਰ ਮੱਦੋਕੇ ਵਿਖੇ ਅਧਿਆਪਕ ਮਾਪੇ ਮਿਲਣੀ ਹੋਈ | ਸਕੂਲ ਦੇ ਸਟਾਫ਼ ਨੇ ਮਾਪਿਆਂ ਤੋਂ ਸਕੂਲ ਦੀ ਬਿਹਤਰੀ ਲਈ ਸੁਝਾਅ ਮੰਗੇ ਤਾਂ ਕਿ ਸਕੂਲ ਨੂੰ ਬਿਹਤਰ ਬਣਾ ਕੇ ਜ਼ਿਲ੍ਹੇ ਦਾ ਇਕ ਵਧੀਆ ਸਕੂਲ ਬਣਾਇਆ ਜਾਵੇ | ...

ਪੂਰੀ ਖ਼ਬਰ »

ਗੁਰੂ ਤੇਗ ਬਹਾਦਰ ਗੜ੍ਹ ਸਕੂਲ ਰੋਡੇ 'ਚ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਸਮਾਗਮ

ਨੱਥੂਵਾਲਾ ਗਰਬੀ, 12 ਅਗਸਤ (ਸਾਧੂ ਰਾਮ ਲੰਗੇਆਣਾ) - ਭਾਰਤ ਸਰਕਾਰ ਦੇ ਮੰਤਰਾਲੇ ਸਮਾਜਿਕ ਨਿਆਂ ਅਤੇ ਅਧਿਕਾਰਾਂ ਵਲੋਂ ਚਲਾਏ ਜਾ ਰਹੇ ਨਸ਼ਾ-ਮੁਕਤ ਭਾਰਤ ਅਭਿਆਨ ਤਹਿਤ ਸਕੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਜਾਰੀ ਹਦਾਇਤਾਂ ਦੇ ਸਨਮੁੱਖ ਸਕੂਲ ਮੁਖੀ ਦਿਲਬਾਗ ਸਿੰਘ ਬਰਾੜ ...

ਪੂਰੀ ਖ਼ਬਰ »

ਡੀ.ਏ.ਵੀ. ਸਕੂਲ ਵਿਖੇ ਰੱਖੜੀ ਦਾ ਤਿਉਹਾਰ ਮਨਾਇਆ

ਕੋਟ ਈਸੇ ਖਾਂ, 12 ਅਗਸਤ (ਨਿਰਮਲ ਸਿੰਘ ਕਾਲੜਾ)-ਡੀ. ਏ. ਵੀ. ਆਰ. ਬੀ. ਸਕੂਲ ਕੋਟ ਈਸੇ ਖਾਂ ਵਿਖੇ ਭੈਣ ਭਰਾ ਦੇ ਰਿਸ਼ਤੇ ਨੂੰ ਦਰਸਾਉਂਦਾ ਰੱਖੜੀ ਦਾ ਤਿਉਹਾਰ ਮਨਾਇਆ ਗਿਆ | ਇਸ ਵਿਚ ਬੱਚਿਆਂ ਨੇ ਬਹੁਤ ਹੀ ਸੁੰਦਰ ਰੱਖੜੀਆਂ ਬਣਾ ਕੇ ਤਿਉਹਾਰ ਮਨਾਇਆ | ਇਸ ਦੇ ਨਾਲ ਭੈਣਾਂ ...

ਪੂਰੀ ਖ਼ਬਰ »

ਗੁਰਦੁਆਰਾ ਸ਼ਹੀਦ ਗੰਜ ਸਲੀਣਾ ਵਿਖੇ ਰੱਖੜ ਪੁੰਨਿਆ ਦਾ ਦਿਹਾੜਾ ਸ਼ਰਧਾਪੂਰਵਕ ਮਨਾਇਆ

ਕੋਟ ਈਸੇ ਖਾਂ, 12 ਅਗਸਤ (ਨਿਰਮਲ ਸਿੰਘ ਕਾਲੜਾ)-ਗੁਰਦੁਆਰਾ ਸ਼ਹੀਦ ਗੰਜ ਸਲੀਣਾ ਵਿਖੇ ਇਲਾਕੇ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਪਰਮ ਹੰਸ ਸੰਤ ਗੁਰਜੰਟ ਸਿੰਘ ਦੀ ਰਹਿਨੁਮਾਈ ਹੇਠ ਰੱਖੜ ਪੁੰਨਿਆਂ ਦਾ ਸ਼ੁੱਭ ਦਿਹਾੜਾ ਸ਼ਰਧਾ ਪੂਰਵਕ ਅਤੇ ਉਤਸ਼ਾਹ ਨਾਲ ਮਨਾਇਆ ਗਿਆ ...

ਪੂਰੀ ਖ਼ਬਰ »

ਦਿਵਿਆਂਗਜਨ ਦੇ ਨੈਸ਼ਨਲ ਐਵਾਰਡ ਲਈ 28 ਤੱਕ ਕਰ ਸਕਦੇ ਕੇਵਲ ਆਨਲਾਈਨ ਅਪਲਾਈ - ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ

ਮੋਗਾ, 12 ਅਗਸਤ (ਸੁਰਿੰਦਰਪਾਲ ਸਿੰਘ, ਜਸਪਾਲ ਸਿੰਘ ਬੱਬੀ) - ਭਾਰਤ ਸਰਕਾਰ ਦੇ ਸੋਸ਼ਲ ਜਸਟਿਸ ਤੇ ਇੰਪਾਵਰਮੈਂਟ ਮੰਤਰਾਲੇ ਵਲੋਂ ਆਜ਼ਾਦੀ ਦਾ ਅੰਮਿ੍ਤ ਮਹਾਂਉਤਸਵ ਤਹਿਤ ਦਿਵਿਆਂਗਜ਼ਨਾਂ ਨੂੰ ਸਾਲ 2022 ਦਾ ਨੈਸ਼ਨਲ ਅਵਾਰਡ ਦੇਣ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ | ਇਹ ...

ਪੂਰੀ ਖ਼ਬਰ »

ਬੱਸ ਸਟੈਂਡ ਦੇ ਬਾਹਰ ਪਿੱਪਲ ਦੇ ਦਰੱਖਤ ਵੱਢਣ ਵਾਲੇ ਵਿਅਕਤੀਆਂ ਵਿਰੁੱਧ ਵਿਭਾਗੀ ਕਾਰਵਾਈ ਸ਼ੁਰੂ

ਬਾਘਾ ਪੁਰਾਣਾ, 12 ਅਗਸਤ (ਗੁਰਮੀਤ ਸਿੰਘ ਮਾਣੂੰਕੇ) - ਬੀਤੇ ਦਿਨੀਂ ਬਾਘਾ ਪੁਰਾਣਾ ਸ਼ਹਿਰ ਦੇ ਮੇਨ ਬੱਸ ਸਟੈਂਡ ਦੇ ਬਾਹਰ ਲੱਗੇ ਪਿੱਪਲ ਦੇ ਦਰੱਖਤ ਦੇ ਟਾਹਣੇ ਨੂੰ ਕੁਝ ਅਣਪਛਾਤੇ ਵਿਅਕਤੀਆਂ ਵਲੋਂ ਵੱਢ ਦਿੱਤਾ ਗਿਆ ਸੀ ਜਿਸ ਦੇ ਚੱਲਦਿਆਂ ਸਬੰਧਿਤ ਵਿਭਾਗ ਦੇ ...

ਪੂਰੀ ਖ਼ਬਰ »

ਦਲ ਖ਼ਾਲਸਾ ਤੇ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਵਲੋਂ ਮੋਗਾ ਵਿਖੇ ਰੋਸ ਮਾਰਚ 15 ਨੂੰ

ਮੋਗਾ, 12 ਅਗਸਤ (ਸੁਰਿੰਦਰਪਾਲ ਸਿੰਘ)-ਦਲ ਖ਼ਾਲਸਾ ਦੇ ਜ਼ਿਲ੍ਹਾ ਪ੍ਰਧਾਨ ਜਗਜੀਤ ਸਿੰਘ ਖੋਸਾ, ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਦੇ ਜ਼ਿਲ੍ਹਾ ਪ੍ਰਧਾਨ ਬਲਰਾਜ ਸਿੰਘ ਖ਼ਾਲਸਾ, ਦਲ ਖ਼ਾਲਸਾ ਦੇ ਐਗਜ਼ੈਕਟਿਵ ਮੈਂਬਰ ਸੁਰਜੀਤ ਸਿੰਘ ਖ਼ਾਲਿਸਤਾਨੀ, ਦਲ ਖ਼ਾਲਸਾ ...

ਪੂਰੀ ਖ਼ਬਰ »

ਗਲੋਬਲ ਵਿਜ਼ਡਮ ਕਾਨਵੈਂਟ ਸਕੂਲ 'ਚ ਸੁਤੰਤਰਤਾ ਦਿਵਸ ਮਨਾਇਆ

ਧਰਮਕੋਟ, 12 ਅਗਸਤ (ਪਰਮਜੀਤ ਸਿੰਘ)-ਮੋਗਾ ਜ਼ਿਲ੍ਹਾ ਦੀ ਨਾਮਵਰ ਵਿੱਦਿਅਕ ਸੰਸਥਾ ਗਲੋਬਲ ਵਿਜ਼ਡਮ ਕਾਨਵੈਂਟ ਸਕੂਲ ਜੋ ਸਮੇਂ-ਸਮੇਂ ਗਤੀਵਿਧੀਆਂ ਕਰਵਾਉਂਦੀ ਰਹਿੰਦੀ ਹੈ, ਦੇ ਅਧਿਆਪਕਾਂ ਦੁਆਰਾ 75ਵਾਂ ਸੁਤੰਤਰਤਾ ਦਿਵਸ ਮਨਾਇਆ ਗਿਆ | ਇਸ ਉਤਸਵ ਵਿਚ ਸਕੂਲ ਦੇ ਸਾਰੇ ...

ਪੂਰੀ ਖ਼ਬਰ »

ਕਿਸਾਨ ਆਗੂ ਸੂਰਤ ਸਿੰਘ ਬਹਿਰਾਮ ਕੇ ਸਾਥੀਆਂ ਸਮੇਤ ਭਾਕਿਯੂ ਪੰਜਾਬ 'ਚ ਸ਼ਾਮਿਲ

ਕੋਟ ਈਸੇ ਖਾਂ, 12 ਅਗਸਤ (ਨਿਰਮਲ ਸਿੰਘ ਕਾਲੜਾ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਸਿਰਕੱਢ ਆਗੂ ਸੂਰਤ ਸਿੰਘ ਬਹਿਰਾਮ ਕੇ ਆਪਣੇ ਸਾਥੀਆਂ ਸਮੇਤ ਭਾਰਤੀ ਕਿਸਾਨ ਯੂਨੀਅਨ ਪੰਜਾਬ 'ਚ ਸ਼ਾਮਲ ਹੋ ਗਏ | ਇਸ ਮੌਕੇ ਕਿਸਾਨ ਯੂਨੀਅਨ ਪੰਜਾਬ ਦੇ ਪ੍ਰਧਾਨ ਫੁਰਮਾਨ ਸਿੰਘ, ਮਲਕੀਤ ...

ਪੂਰੀ ਖ਼ਬਰ »

ਅੱਜ ਤੋਂ 15 ਤੱਕ ਆਦਰਸ਼ ਸਕੂਲ ਅਧਿਆਪਕ ਯੂਨੀਅਨ ਵਲੋਂ ਘਰਾਂ ਤੇ ਕਾਲੇ ਝੰਡੇ ਲਹਿਰਾਉਣ ਦਾ ਫ਼ੈਸਲਾ - ਜਸਵੀਰ ਗਲੋਟੀ

ਕੋਟ ਈਸੇ ਖਾਂ, 12 ਅਗਸਤ (ਨਿਰਮਲ ਸਿੰਘ ਕਾਲੜਾ) - ਆਦਰਸ਼ ਸਕੂਲ ਅਧਿਆਪਕ ਯੂਨੀਅਨ ਪੰਜਾਬ (ਪੀ. ਪੀ. ਪੀ. ਤਰਜ਼) ਵਲੋਂ ਆਪਣੀਆਂ ਹੱਕੀ ਤੇ ਜਾਇਜ਼ ਮੰਗਾਂ ਦੀ ਪੂਰਤੀ ਸਰਕਾਰ ਵਲੋਂ ਨਾ ਹੋਣ ਕਾਰਨ ਰੋਸ ਵਜੋਂ 13 ਤੋਂ 15 ਅਗਸਤ ਤੱਕ ਆਪੋ-ਆਪਣੇ ਘਰਾਂ ਤੇ ਕਾਲੇ ਝੰਡੇ ਲਹਿਰਾ ਕੇ ਰੋਸ ...

ਪੂਰੀ ਖ਼ਬਰ »

ਕੈਂਬਰਿਜ ਇੰਟਰਨੈਸ਼ਨਲ ਸਕੂਲ 'ਚ 75ਵਾਂ ਆਜ਼ਾਦੀ ਦਾ ਅੰਮਿ੍ਤ ਮਹਾਂਉਤਸਵ ਸਮਾਰੋਹ ਸੰਬੰਧੀ ਗਤੀਵਿਧੀਆਂ ਕਰਵਾਈਆਂ

ਮੋਗਾ, 12 ਅਗਸਤ (ਸੁਰਿੰਦਰਪਾਲ ਸਿੰਘ) - ਕੈਂਬਰਿਜ ਇੰਟਰਨੈਸ਼ਨਲ ਸਕੂਲ ਵਿਚ ਆਜ਼ਾਦੀ ਦਾ ਅੰਮਿ੍ਤ ਮਹਾਂਉਤਸਵ ਸਮਾਰੋਹ ਅਧੀਨ ਜਨਰਲ ਸੈਕਟਰੀ ਮੈਡਮ ਪਰਮਜੀਤ ਕੌਰ, ਪਿ੍ੰਸੀਪਲ ਮੈਡਮ ਸਤਵਿੰਦਰ ਕੌਰ ਅਤੇ ਐਕਟੀਵਿਟੀ ਕੋਆਰਡੀਨੇਟਰ ਮੈਡਮ ਮੋਨਿਕਾ ਸਿੱਧੂ ਦੀ ਅਗਵਾਈ ਵਿਚ ...

ਪੂਰੀ ਖ਼ਬਰ »

ਨਵਯੁਗ ਪਬਲਿਕ ਸਕੂਲ 'ਚ ਰੱਖੜੀ ਦਾ ਤਿਉਹਾਰ ਮਨਾਇਆ

ਧਰਮਕੋਟ, 12 ਅਗਸਤ (ਪਰਮਜੀਤ ਸਿੰਘ) - ਧਰਮਕੋਟ ਸ਼ਹਿਰ ਦੀ ਨਾਮਵਰ ਸੰਸਥਾ ਨਵਯੁਗ ਪਬਲਿਕ ਸੀ. ਸੈਕੰ. ਸਕੂਲ ਵਿਖੇ ਭੈਣ ਅਤੇ ਭਰਾ ਦੀ ਸਾਂਝ, ਸੁਨੇਹ ਅਤੇ ਤਿਆਗ ਦਾ ਤਿਉਹਾਰ ਰੱਖੜੀ ਬੜੇ ਉਤਸ਼ਾਹ ਨਾਲ ਮਨਾਇਆ ਗਿਆ | ਸਕੂਲ ਪਿ੍ੰਸੀਪਲ ਸਰਬਜੀਤ ਕੌਰ ਦੀ ਯੋਗ ਅਗਵਾਈ ਹੇਠ ਇਸ ...

ਪੂਰੀ ਖ਼ਬਰ »

ਹਾਰਵਰਡ ਕਾਨਵੈਂਟ ਸਕੂਲ ਵਿਖੇ ਰੱਖੜੀ ਦਾ ਤਿਉਹਾਰ ਮਨਾਇਆ

ਬਾਘਾ ਪੁਰਾਣਾ, 12 ਅਗਸਤ (ਕਿ੍ਸ਼ਨ ਸਿੰਗਲਾ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਹਾਰਵਰਡ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਬਾਘਾ ਪੁਰਾਣਾ ਵਿਖੇ ਰੱਖੜੀ ਦੇ ਤਿਉਹਾਰ ਮੌਕੇ ਵਿਸ਼ੇਸ਼ ਪ੍ਰਕਾਰ ਦੇ ਮੁਕਾਬਲੇ ਆਯੋਜਿਤ ਕੀਤੇ ਗਏ | ਇਸ ਪਵਿੱਤਰ ਦਿਹਾੜੇ ਉੱਪਰ ਸਕੂਲ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਡਾ. ਹਰਜੋਤ ਕਮਲ ਦੇ ਦਫ਼ਤਰ 'ਚ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਨੇ ਸੁਵਿਧਾ ਸੈਂਟਰ ਵਰਗੀਆਂ ਸਹੂਲਤਾਂ

ਮੋਗਾ, 12 ਅਗਸਤ (ਸੁਰਿੰਦਰਪਾਲ ਸਿੰਘ)-ਸਾਬਕਾ ਵਿਧਾਇਕ ਡਾ. ਹਰਜੋਤ ਕਮਲ ਵਲੋਂ ਲੋਕਾਂ ਦੀ ਸਹੂਲਤ ਲਈ ਖੋਲ੍ਹੇ ਗਏ ਦਫ਼ਤਰ ਵਿੱਚ ਸੁਵਿਧਾ ਸੈਂਟਰ ਵਰਗੀਆਂ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ ਜਿੱਥੇ ਮੋਗਾ ਹਲਕੇ ਦੇ ਲੋਕ ਰੋਜ਼ਾਨਾ ਆ ਕੇ ਆਪੋ ਆਪਣੀਆਂ ਮੁਸ਼ਕਲਾਂ ਦੇ ...

ਪੂਰੀ ਖ਼ਬਰ »

ਜੇ.ਐਮ.ਐਸ. ਇਮੀਗ੍ਰੇਸ਼ਨ ਨੇ ਲਗਵਾਇਆ ਕੈਨੇਡਾ ਦਾ ਵਿਜ਼ਟਰ ਵੀਜ਼ਾ

ਬਾਘਾ ਪੁਰਾਣਾ, 12 ਅਗਸਤ (ਕਿ੍ਸ਼ਨ ਸਿੰਗਲਾ) - ਜੇ.ਐਮ.ਐਸ. ਆਈਲਟਸ ਅਤੇ ਇਮੀਗ੍ਰੇਸ਼ਨ ਸੰਸਥਾ ਨਹਿਰੂ ਮੰਡੀ ਬਾਘਾ ਪੁਰਾਣਾ ਜੋ ਕਿ ਵਿਦੇਸ਼ ਵਿਚ ਜਾ ਕੇ ਪੜ੍ਹਾਈ ਕਰਨ ਦੇ ਚਾਹਵਾਨ ਬੱਚਿਆਂ ਲਈ ਅਤੇ ਬਾਹਰ ਘੁੰਮਣ ਜਾਣ ਵਾਲੇ ਲੋਕਾਂ ਲਈ ਵਰਦਾਨ ਸਾਬਤ ਹੋ ਰਹੀ ਹੈ | ਸੰਸਥਾ ...

ਪੂਰੀ ਖ਼ਬਰ »

ਕੈਲੀਫੋਰਨੀਆਂ ਸਕੂਲ ਖੁਖਰਾਣਾ ਵਿਖੇ ਰੱਖੜੀ ਦੇ ਤਿਉਹਾਰ ਨੂੰ ਸਮਰਪਿਤ ਕਰਵਾਈਆਂ ਵੱਖ-ਵੱਖ ਗਤੀਵਿਧੀਆਂ

ਮੋਗਾ, 12 ਅਗਸਤ (ਸੁਰਿੰਦਰਪਾਲ ਸਿੰਘ)-ਮੋਗਾ ਫ਼ਿਰੋਜਪੁਰ ਰੋਡ 'ਤੇ ਸਥਿਤ ਕੈਲੀਫੋਰਨੀਆਂ ਪਬਲਿਕ ਸਕੂਲ ਖੁਖਰਾਣਾ ਇਲਾਕੇ ਦੀ ਉਹ ਵਿੱਦਿਅਕ ਸੰਸਥਾ ਹੈ, ਜਿੱਥੇ ਵਿਦਿਆਰਥੀਆਂ ਨੂੰ ਹਰੇਕ ਮੌਕੇ ਦੀਆਂ ਗਤੀਵਿਧੀਆਂ ਨਾਲ ਜੋੜਿਆ ਜਾਂਦਾ ਹੈ | ਇਸ ਰੱਖੜੀ ਦੇ ਪਵਿੱਤਰ ਮੌਕੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX