ਤਾਜਾ ਖ਼ਬਰਾਂ


ਐਨ.ਆਈ.ਏ. ਨੇ ਤਰਨਤਾਰਨ ਬੰਬ ਧਮਾਕੇ ਦੇ ਮਾਸਟਰਮਾਈਂਡ ਬਿਕਰਮਜੀਤ ਸਿੰਘ ਨੂੰ ਕੀਤਾ ਗ੍ਰਿਫਤਾਰ
. . .  13 minutes ago
ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਜੇ.ਪੀ. ਨੱਢਾ, ਅਮਿਤ ਸ਼ਾਹ ਤੇ ਹੋਰ ਨੇਤਾਵਾਂ ਦੀ ਮੌਜੂਦਗੀ 'ਚ ਕੋਰ ਗਰੁੱਪ ਦੀ ਚੱਲ ਰਹੀ ਮੀਟਿੰਗ
. . .  17 minutes ago
ਸ਼ਾਰਟ ਸਰਕਟ ਨਾਲ ਜੀ. ਐੱਸ. ਫਰਨੀਚਰ ਦੇ ਸ਼ੋਅ ਰੂਮ ਨੂੰ ਲੱਗੀ ਅੱਗ ਨਾਲ ਕਰੋੜਾਂ ਦਾ ਨੁਕਸਾਨ
. . .  34 minutes ago
ਛੇਹਰਟਾ, 8 ਦਸੰਬਰ ( ਵਡਾਲੀ )- ਜੀ.ਟੀ.ਰੋਡ ਖੰਡਵਾਲਾ ਵਿਖੇ ਸ਼ਾਰਟ ਸਰਕਟ ਨਾਲ ਜੀ. ਐੱਸ. ਫਰਨੀਚਰ ਦੇ ਸ਼ੋਅ ਰੂਮ ਨੂੰ ਲੱਗੀ ਅੱਗ ਨਾਲ ਕਰੋੜਾਂ ਦਾ ਨੁਕਸਾਨ ਹੋਇਆ ਹੈ ।
ਸਯੁੰਕਤ ਕਿਸਾਨ ਮੋਰਚਾ ਦੀ ਕੌਮੀ ਪੱਧਰੀ ਬੈਠਕ ਵਿਚ ਆਗਾਮੀ ਅੰਦੋਲਨ ਦਾ ਫ਼ੈਸਲਾ ਨਹੀਂ ਹੋ ਸਕਿਆ, 24 ਨੂੰ ਦੁਬਾਰਾ ਬੈਠਕ
. . .  about 1 hour ago
ਕਰਨਾਲ 7 ਦਸੰਬਰ (ਗੁਰਮੀਤ ਸਿੰਘ ਸੱਗੂ ) - ਸਯੁੰਕਤ ਕਿਸਾਨ ਮੋਰਚਾ ਦੀ ਡੇਰਾ ਕਾਰ ਸੇਵਾ ਕਲੰਦਰੀ ਗੇਟ ਵਿਖੇ ਹੋਈ ਕੋਮੀ ਪਧਰੀ ਬੈਠਕ ਵਿਚ ਆਗਾਮੀ ਕਿਸਾਨ ਅੰਦੋਲਨ ਨੂੰ ਲੈਂ ਕੇ ਕੋਈ ਫ਼ੈਸਲਾ ਨਹੀਂ ਹੋ ਸਕਿਆ ...
ਵਿਧਾਨ ਸਭਾ ਹਲਕਾ ਹਰੋਲੀ ਤੋਂ ਕਾਂਗਰਸ ਦੇ ਮੁਕੇਸ਼ ਅਗਨੀਹੋਤਰੀ ਜਿੱਤੇ
. . .  about 1 hour ago
ਬੀਣੇਵਾਲ,8 ਦਸੰਬਰ (ਬੈਜ ਚੌਧਰੀ)- ਹਲਕਾ ਗੜ੍ਹਸ਼ੰਕਰ ਦੇ ਨਾਲ ਲੱਗਦੇ ਹਿਮਾਚਲ ਪ੍ਰਦੇਸ਼ ਦੇ ਵਿਧਾਨ ਸਭਾ ਹਲਕਾ ਹਰੋਲੀ ਤੋਂ ਕਾਂਗਰਸੀ ਉਮੀਦਵਾਰ ਮੁਕੇਸ਼ ਅਗਨੀਹੋਤਰੀ ਨੇ ਲਗਾਤਾਰ ਪੰਜਵੀਂ ਵਾਰ 9148 ਵੋਟਾਂ ਦੇ ਵੱਡੇ ਫਰਕ ਨਾਲ ...
ਲਾਪਤਾ 4 ਬੱਚਿਆਂ 'ਚੋਂ 3 ਬੱਚੇ ਕੀਤੇ ਪੁਲਿਸ ਨੇ ਬਰਾਮਦ
. . .  about 2 hours ago
ਡੇਰਾਬੱਸੀ, 8 ਦਸੰਬਰ( ਗੁਰਮੀਤ ਸਿੰਘ)-ਡੇਰਾਬੱਸੀ ਦੇ ਪਿੰਡ ਕਕਰਾਲੀ ਵਿਚੋ ਲਾਪਤਾ 4 ਬੱਚਿਆਂ 'ਚੋਂ ਪੁਲਿਸ ਨੇ 3 ਬੱਚਿਆਂ ਨੂੰ ਅੱਜ ਤੀਜੇ ਦਿਨ ਬਰਾਮਦ ਕਰ ਲਿਆ ਹੈ । ਇਹ ਬੱਚੇ ਮੋਲੀ ਜਾਗਰਾ, ਚੰਡੀਗੜ੍ਹ ਨੇੜਿਓਂ ਬਰਾਮਦ ...
87 ਸਾਲ ਦੇ ਹੋਏ ਬਾਲੀਵੁੱਡ ਦੇ ਹੀਮੈਨ ਧਰਮਿੰਦਰ, ਫੈਨਜ਼ ਨਾਲ ਕੇਕ ਕੱਟ ਕੇ ਆਪਣਾ ਜਨਮਦਿਨ ਕੀਤਾ ਸੈਲੀਬ੍ਰੇਟ
. . .  about 2 hours ago
87 ਸਾਲ ਦੇ ਹੋਏ ਬਾਲੀਵੁੱਡ ਦੇ ਹੀਮੈਨ ਧਰਮਿੰਦਰ, ਫੈਨਜ਼ ਨਾਲ ਕੇਕ ਕੱਟ ਕੇ ਆਪਣਾ ਜਨਮਦਿਨ ਕੀਤਾ ਸੈਲੀਬ੍ਰੇਟ
ਉੜੀਸ਼ਾ : ਪਦਮਪੁਰ ਵਿਧਾਨ ਸਭਾ ਹਲਕੇ ਤੋਂ ਬੀ.ਜੇ.ਡੀ. ਦੇ ਬਰਸਾ ਸਿੰਘ ਬਰੀਹਾ ਨੇ ਭਾਜਪਾ ਦੇ ਪ੍ਰਦੀਪ ਪੁਰੋਹਿਤ ਨੂੰ ਹਰਾਇਆ
. . .  about 3 hours ago
ਟਰੱਕ ਅਤੇ ਕਾਰ ਦੀ ਟੱਕਰ ਵਿਚ ਨੌਜਵਾਨ ਦੀ ਦਰਦਨਾਕ ਮੌਤ
. . .  about 3 hours ago
ਘੱਗਾ, 8 ਦਸੰਬਰ (ਵਿਕਰਮਜੀਤ ਸਿੰਘ ਬਾਜਵਾ)- ਅੱਜ ਇੱਥੇ ਸ਼ਾਮੀ ਲਗਭਗ 4 ਵਜੇ ਦੇ ਕਰੀਬ ਕਾਰ ਅਤੇ ਟਰੱਕ ਦਰਮਿਆਨ ਹੋਏ ਭਿਆਨਕ ਹਾਦਸੇ ਵਿਚ ਕਾਰ ਸਵਾਰ ਨੌਜਵਾਨ ਦੀ ਦਰਦਨਾਕ ਮੌਤ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਕਕਰਾਲਾ ਦੇ ਰਹਿਣ ਵਾਲੇ ਕੁਲਦੀਪ ਸਿੰਘ (30) ਜੋ ਯੂਥ ਅਕਾਲੀ ਦਲ ਨਾਲ...
ਬਿਹਾਰ : ਕੁਰਹਾਨੀ ਵਿਧਾਨ ਸਭਾ ਹਲਕੇ ਤੋਂ ਭਾਜਪਾ ਦੇ ਕੇਦਾਰ ਪ੍ਰਸਾਦ ਗੁਪਤਾ ਨੇ ਜਨਤਾ ਦਲ (ਯੂਨਾਈਟਿਡ) ਦੇ ਮਨੋਜ ਸਿੰਘ ਨੂੰ ਹਰਾਇਆ
. . .  about 3 hours ago
ਰਾਜਸਥਾਨ : ਸਰਦਾਰ ਸ਼ਹਿਰ ਤੋਂ ਕਾਂਗਰਸ ਦੇ ਅਨਿਲ ਕੁਮਾਰ ਸ਼ਰਮਾ ਨੇ ਭਾਜਪਾ ਦੇ ਅਸ਼ੋਕ ਕੁਮਾਰ ਨੂੰ ਹਰਾ ਕੇ ਜ਼ਿਮਨੀ ਚੋਣ ਜਿੱਤੀ
. . .  about 3 hours ago
ਬਠਿੰਡਾ ਵਿਚ ਚੱਲੀਆਂ ਗੋਲੀਆਂ, ਦੋ ਜ਼ਖ਼ਮੀ
. . .  about 4 hours ago
ਬਠਿੰਡਾ ਵਿਚ ਚੱਲੀਆਂ ਗੋਲੀਆਂ, ਦੋ ਜ਼ਖ਼ਮੀ
ਪਿਛਲੇ 5 ਸਾਲਾਂ ਵਿਚ ਯੂ.ਪੀ.ਐਸ.ਸੀ, ਐਸ.ਐਸ.ਸੀ. ਦੁਆਰਾ 2.46 ਲੱਖ ਉਮੀਦਵਾਰਾਂ ਦੀ ਕੀਤੀ ਗਈ ਭਰਤੀ - ਜਤਿੰਦਰ ਸਿੰਘ
. . .  about 4 hours ago
ਲੋਕਤੰਤਰ ਵਿਚ ਜਿੱਤ ਹੁੰਦੀ ਹੈ ਤੇ ਹਾਰ ਵੀ ਹੁੰਦੀ ਹੈ , ਅਸੀਂ ਕਮੀਆਂ ਨੂੰ ਸੁਧਾਰਾਂਗੇ ਅਤੇ ਲੜਨਾ ਜਾਰੀ ਰੱਖਾਂਗੇ : ਕਾਂਗਰਸ ਪ੍ਰਧਾਨ ਐਮ.ਖੜਗੇ
. . .  about 4 hours ago
ਹਿਮਾਚਲ ਪ੍ਰਦੇਸ਼ ’ਚ ਕਾਂਗਰਸ ਪਾਰਟੀ ਦੀ ਜਿੱਤ ਤੇ ਕਾਂਗਰਸੀ ਆਗੂਆਂ ਤੇ ਵਰਕਰਾਂ ਵਲੋਂ ਖ਼ੁਸ਼ੀ ਦਾ ਪ੍ਰਗਟਾਵਾ
. . .  about 4 hours ago
ਸੰਧਵਾਂ, 8 ਦਸੰਬਰ (ਪ੍ਰੇਮੀ ਸੰਧਵਾਂ)- ਹਿਮਾਚਲ ਪ੍ਰਦੇਸ਼ ਦੇ ਵਿਧਾਨ ਸਭਾ ਚੋਣਾਂ ਦੇ ਆਏ ਨਤੀਜਿਆਂ ’ਚ ਕਾਂਗਰਸ ਪਾਰਟੀ ਵਲੋਂ ਵੱਡੀ ਜਿੱਤ ਪ੍ਰਾਪਤ ਕਰਨ ’ਤੇ ਸੀਨੀਅਰ ਕਾਂਗਰਸੀ ਆਗੂ ਕਮਲਜੀਤ ਬੰਗਾ, ਰਘਵੀਰ ਸਿੰਘ ਬਿੱਲਾ...
ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਰਾਜਪਾਲ ਨੂੰ ਆਪਣਾ ਅਸਤੀਫਾ ਸੌਂਪਣ ਲਈ ਸ਼ਿਮਲਾ ਦੇ ਰਾਜ ਭਵਨ ਪਹੁੰਚੇ
. . .  about 4 hours ago
ਪੰਜਾਬ ਵਿਚ ਹਰ ਰੋਜ਼ ਹੋ ਰਹੇ ਕਤਲਾਂ ਕਰਕੇ ਸੂਬੇ ਦੇ ਲੋਕਾਂ ਦਾ ਸਰਕਾਰ ਅਤੇ ਪ੍ਰਸ਼ਾਸਨ ਤੋਂ ਵਿਸ਼ਵਾਸ ਉੱਠਿਆ - ਬਿਕਰਮਜੀਤ ਚੀਮਾ
. . .  about 4 hours ago
ਅਮਲੋਹ, 8 ਦਸੰਬਰ (ਕੇਵਲ ਸਿੰਘ)- ਭਾਰਤੀ ਜਨਤਾ ਪਾਰਟੀ ਪੰਜਾਬ ਦੇ ਨਵਨਿਯੁਕਤ ਜਰਨਲ ਸਕੱਤਰ ਬਿਕਰਮਜੀਤ ਸਿੰਘ ਚੀਮਾ ਦਾ ਅਮਲੋਹ ਵਿਖੇ ਭਾਰਤੀ ਜਨਤਾ ਪਾਰਟੀ ਮੰਡਲ ਅਮਲੋਹ ਵਲੋਂ ਸਨਮਾਨ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਜਰਨਲ ਸਕੱਤਰ...
ਅਮਿਤ ਸ਼ਾਹ ਨੇ ਗੁਜਰਾਤ ਵਿਚ ਭਾਜਪਾ ਦੀ ਹੂੰਝਾ ਫੇਰ ਜਿੱਤ 'ਤੇ ਲੋਕਾਂ ਦਾ ਕੀਤਾ ਦਿਲੋਂ ਧੰਨਵਾਦ
. . .  about 4 hours ago
ਗੁਜਰਾਤ 'ਚ ਭਾਜਪਾ ਦੀ ਜਿੱਤ ਤੇ ਪਾਏ ਭੰਗੜੇ
. . .  about 5 hours ago
ਸੰਗਰੂਰ, 8 ਦਸੰਬਰ (ਧੀਰਜ ਪਸ਼ੋਰੀਆ)- ਗੁਜਰਾਤ 'ਚ ਭਾਜਪਾ ਦੀ ਸ਼ਾਨਦਾਰ ਜਿੱਤ ਤੇ ਸੰਗਰੂਰ 'ਚ ਭਾਜਪਾ ਆਗੂਆਂ ਅਤੇ ਵਰਕਰਾਂ ਨੇ ਲੱਡੂ ਵੰਡ ਕੇ ਅਤੇ ਭੰਗੜੇ ਪਾ ਕੇ ਖ਼ੁਸ਼ੀ ਸਾਂਝੀ ਕੀਤੀ।
Gujarat Election : 12 ਦਸੰਬਰ ਨੂੰ ਹੋਵੇਗਾ ਸਹੁੰ ਚੁੱਕ ਸਮਾਗਮ, ਸ਼ਾਮਿਲ ਹੋਣਗੇ PM ਮੋਦੀ ਤੇ ਅਮਿਤ ਸ਼ਾਹ
. . .  about 5 hours ago
ਫਗਵਾੜਾ, 8 ਦਸੰਬਰ (ਤਰਨਜੀਤ ਸਿੰਘ ਕਿੰਨੜਾ)- Gujarat Election : 12 ਦਸੰਬਰ ਨੂੰ ਹੋਵੇਗਾ ਸਹੁੰ ਚੁੱਕ ਸਮਾਗਮ, ਸ਼ਾਮਿਲ ਹੋਣਗੇ PM ਮੋਦੀ ਤੇ ਅਮਿਤ ਸ਼ਾਹ
ਹਿਮਾਚਲ ਚੋਣ ਨਤੀਜੇ: ਨੂਰਪੁਰ ਸੀਟ ਤੋਂ BJP ਉਮੀਦਵਾਰ ਰਣਵੀਰ ਸਿੰਘ ਜਿੱਤੇ
. . .  about 6 hours ago
ਹਿਮਾਚਲ ਚੋਣ ਨਤੀਜੇ: ਨੂਰਪੁਰ ਸੀਟ ਤੋਂ BJP ਉਮੀਦਵਾਰ ਰਣਵੀਰ ਸਿੰਘ ਜਿੱਤੇ
ਗੁਜਰਾਤ ’ਚ ਹੁਣ ਤੱਕ ਦੇ ਰੁਝਾਨਾਂ ’ਚ ਭਾਜਪਾ ਦੀ ਲੀਡ ਬਰਕਰਾਰ
. . .  about 6 hours ago
ਗੁਜਰਾਤ ’ਚ ਹੁਣ ਤੱਕ ਦੇ ਰੁਝਾਨਾਂ ’ਚ ਭਾਜਪਾ ਦੀ ਲੀਡ ਬਰਕਰਾਰ
ਸੁਖਬੀਰ ਸਿੰਘ ਬਾਦਲ ਨੇ ਗਿੱਦੜਬਾਹਾ ਵਿਖੇ ਮਨਾਇਆ ਆਪਣੇ ਪਿਤਾ ਦਾ ਜਨਮਦਿਨ
. . .  about 8 hours ago
ਸ੍ਰੀ ਮੁਕਤਸਰ ਸਾਹਿਬ, 8 ਦਸੰਬਰ (ਬਲਕਰਨ ਸਿੰਘ ਖਾਰਾ)- ਹਲਕਾ ਗਿੱਦੜਬਾਹਾ ਵਿਖੇ ਅੱਜ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਵਲੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਜਨਮ ਦਿਨ ਸਮਾਰੋਹ...
ਕਾਂਸਟੇਬਲ ਮਨਦੀਪ ਸਿੰਘ ਨੂੰ ਇਕ ਕਰੋੜ ਦੀ ਵਾਧੂ ਗ੍ਰੇਸ਼ੀਆ ਅਦਾਇਗੀ ਕਰੇਗੀ ਪੰਜਾਬ ਸਰਕਾਰ: ਮੁੱਖ ਮੰਤਰੀ ਮਾਨ
. . .  about 7 hours ago
ਚੰਡੀਗੜ੍ਹ, 8 ਦਸੰਬਰ- ਬੀਤੀ ਰਾਤ ਜਲੰਧਰ ਦੇ ਨਕੋਦਰ 'ਚ ਕੱਪੜਾ ਵਪਾਰੀ ਦਾ 30 ਲੱਖ ਦੀ ਫਿਰੌਤੀ ਨਾ ਦੇਣ 'ਤੇ ਸ਼ਰੇਆਮ ਅਣਪਛਾਤੇ ਹਮਲਾਵਰਾਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਇਸ ਦੌਰਾਨ ਕੱਪੜਾ ਵਪਾਰੀ ਦਾ ਗੰਨਮੈਨ ਮਨਦੀਪ ਸਿੰਘ...
ਪਹਿਲੀਆਂ ਰਾਜ ਪੱਧਰੀ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਦੀਆਂ ਖੇਡਾਂ ਸ਼ੁਰੂ
. . .  about 8 hours ago
ਲੁਧਿਆਣਾ, 8 ਦਸੰਬਰ (ਪੁਨੀਤ ਬਾਵਾ)-ਪੰਜਾਬ ਸਰਕਾਰ ਵਲੋਂ ਕਰਵਾਈਆਂ ਜਾ ਰਹੀਆਂ ਪਹਿਲੀਆਂ ਰਾਜ ਪੱਧਰੀ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਦੀਆਂ ਖੇਡਾਂ ਗੁਰੂ ਨਾਨਕ ਸਟੇਡੀਅਮ ਵਿਖੇ ਸ਼ੁਰੂ ਹੋ ਗਈਆਂ ਹਨ‌। ਖੇਡਾਂ ਦਾ ਉਦਘਾਟਨ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 29 ਸਾਉਣ ਸੰਮਤ 554
ਵਿਚਾਰ ਪ੍ਰਵਾਹ: ਲੋਕਤੰਤਰ ਵਿਚ ਫ਼ਰਜ਼ਾਂ ਦੀ ਪਾਲਣਾ ਜ਼ਿਆਦਾ ਜ਼ਰੂਰੀ ਹੈ। ਅਚਾਰੀਆ ਨਰਿੰਦਰ ਦੇਵ

ਸੰਪਾਦਕੀ

ਚੋਣ ਵਾਅਦੇ ਤੇ ਭਲਾਈ ਯੋਜਨਾਵਾਂ

ਦੇਸ਼ ਵਿਚ ਅਕਸਰ ਕਿਤੇ ਨਾ ਕਿਤੇ ਸੂਬਾਈ ਪੱਧਰ 'ਤੇ ਚੋਣਾਂ ਹੁੰਦੀਆਂ ਰਹਿੰਦੀਆਂ ਹਨ। ਇਸੇ ਸਾਲ ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ ਵਿਚ ਚੋਣਾਂ ਹੋਣ ਜਾ ਰਹੀਆਂ ਹਨ। ਇਨ੍ਹਾਂ ਰਾਜਾਂ ਵਿਚ ਵੱਖ-ਵੱਖ ਪਾਰਟੀਆਂ ਵਲੋਂ ਚੋਣ ਪ੍ਰਚਾਰ ਨੂੰ ਲੈ ਕੇ ਵੀ ਵੱਡੀ ਹਲਚਲ ਦੇਖੀ ਜਾ ਰਹੀ ਹੈ। ਇਹ ਅਕਸਰ ਦੇਖਿਆ ਗਿਆ ਹੈ ਕਿ ਚੋਣਾਂ ਦੌਰਾਨ ਬਹੁਤੀ ਵਾਰ ਪਾਰਟੀਆਂ ਵੋਟਰਾਂ ਨੂੰ ਲੁਭਾਉਣ ਲਈ ਮੁਫ਼ਤ ਚੀਜ਼ਾਂ ਵੰਡਣ ਦਾ ਐਲਾਨ ਕਰਦੀਆਂ ਹਨ। ਜੇਕਰ ਇਕ ਪਾਰਟੀ ਅਜਿਹਾ ਕਰਦੀ ਹੈ ਤਾਂ ਉਸ ਨੂੰ ਦੇਖ ਕੇ ਦੂਸਰੀ ਪਾਰਟੀ ਵੀ ਇਸ ਦਿਸ਼ਾ ਵਿਚ ਵਧੇਰੇ ਵਾਅਦੇ ਕਰਨਾ ਸ਼ੁਰੂ ਕਰ ਦਿੰਦੀ ਹੈ। ਮੁਫ਼ਤ ਬਿਜਲੀ ਅਤੇ ਪਾਣੀ ਦੇ ਐਲਾਨ ਤਾਂ ਵੱਡੇ ਹਨ ਪਰ ਇਸ ਤੋਂ ਇਲਾਵਾ ਟੀ.ਵੀ., ਫਰਿੱਜ, ਸਕੂਟਰੀਆਂ ਅਤੇ ਸਾਈਕਲ ਵੰਡਣ ਤੋਂ ਇਲਾਵਾ ਲੋਕਾਂ ਨੂੰ ਮੁਫ਼ਤ ਸਫ਼ਰ ਕਰਵਾਉਣ ਦੇ ਲਾਰੇ ਵੀ ਲਗਾਏ ਜਾਂਦੇ ਹਨ।
ਅਜਿਹਾ ਕਰਦਿਆਂ ਇਹ ਨਹੀਂ ਸੋਚਿਆ ਜਾਂਦਾ ਕਿ ਇਨ੍ਹਾਂ ਵਾਅਦਿਆਂ ਲਈ ਧਨ ਕਿੱਥੋਂ ਅਤੇ ਕਿਵੇਂ ਜੁਟਾਇਆ ਜਾਏਗਾ? ਬਗੈਰ ਗੰਭੀਰ ਵਿਚਾਰ-ਵਟਾਂਦਰਾ ਕੀਤਿਆਂ ਅਜਿਹੇ ਐਲਾਨਾਂ ਦੀ ਫੂਕ ਨਾਲ ਵਾਅਦਿਆਂ ਦੇ ਭੁਕਾਨੇ ਤਾਂ ਫੁੱਲ ਜਾਂਦੇ ਹਨ ਪਰ ਉਹ ਜ਼ਿਆਦਾ ਦੇਰ ਤੱਕ ਇਸੇ ਤਰ੍ਹਾਂ ਦਿਖਾਈ ਨਹੀਂ ਦਿੰਦੇ, ਸਗੋਂ ਉਨ੍ਹਾਂ ਦੀ ਫੂਕ ਨਿਕਲਣ ਲਗਦੀ ਹੈ। ਇਸੇ ਦੌੜ ਵਿਚ ਨਵੀਆਂ ਬਣੀਆਂ ਸਰਕਾਰਾਂ ਖਜ਼ਾਨੇ ਨੂੰ ਖਾਲੀ ਕਰ ਦਿੰਦੀਆਂ ਹਨ। ਇਥੋਂ ਤੱਕ ਕਿ ਨਿੱਤ ਦਿਨ ਦੇ ਕੰਮ ਚਲਾਉਣ ਲਈ ਵੀ ਅਜਿਹੀਆਂ ਰਾਜ ਸਰਕਾਰਾਂ ਨੂੰ ਪੈਸੇ ਦੀ ਘਾਟ ਰੜਕਦੀ ਹੈ। ਇਸ ਦੇ ਨਾਲ ਹੀ ਬੁਨਿਆਦੀ ਸਹੂਲਤਾਂ ਦੀ ਵੀ ਅਣਹੋਂਦ ਰੜਕਣ ਲਗਦੀ ਹੈ, ਜਿਨ੍ਹਾਂ ਕਰਕੇ ਲੋਕ ਜੀਵਨ ਦੁੱਭਰ ਹੋ ਜਾਂਦਾ ਹੈ। ਅਜਿਹੀ ਦੌੜ ਵਿਚ ਬਹੁਤੀਆਂ ਸਰਕਾਰਾਂ ਕਰਜ਼ੇ ਚੁੱਕਦੀਆਂ ਹਨ। ਇਨ੍ਹਾਂ ਕਰਜ਼ਿਆਂ ਦਾ ਭਾਰ ਏਨਾ ਵਧ ਜਾਂਦਾ ਹੈ ਕਿ ਉਹ ਕੁੱਬੀਆਂ ਹੋ ਜਾਂਦੀਆਂ ਹਨ। ਅਜਿਹਾ ਕੁੱਬਾਪਨ ਉਨ੍ਹਾਂ ਦੀ ਚੁਸਤੀ ਅਤੇ ਫੁਰਤੀ ਨੂੰ ਖ਼ਤਮ ਕਰ ਦਿੰਦਾ ਹੈ। ਦੇਸ਼ ਭਰ ਵਿਚ ਅਜਿਹੀ ਗੰਭੀਰ ਸਥਿਤੀ ਦੀਆਂ ਅਪੀਲਾਂ ਸੁਪਰੀਮ ਕੋਰਟ ਤੱਕ ਵੀ ਪੁੱਜੀਆਂ ਹਨ। ਸਰਬਉੱਚ ਅਦਾਲਤ ਨੇ ਇਸ 'ਤੇ ਸਖ਼ਤ ਰੁਖ਼ ਅਖ਼ਤਿਆਰ ਕੀਤਾ ਹੈ। ਇਸ ਸੰਬੰਧੀ ਸਿਆਸੀ ਪਾਰਟੀਆਂ ਵੀ ਆਪਸੀ ਜੰਗ ਵਿਚ ਉਲਝੀਆਂ ਨਜ਼ਰ ਆਉਂਦੀਆਂ ਹਨ ਪਰ ਬਹੁਤੀਆਂ ਪਾਰਟੀਆਂ ਨੂੰ ਹਾਲੇ ਤੱਕ ਵੀ ਅਜਿਹੇ ਐਲਾਨਾਂ ਨਾਲ ਪੈਣ ਵਾਲੇ ਨਾਂਹ-ਪੱਖੀ ਪ੍ਰਭਾਵਾਂ ਦਾ ਅਹਿਸਾਸ ਨਹੀਂ ਹੋਇਆ ਜਾਂ ਸਿਆਸਤਦਾਨ ਅਜਿਹਾ ਅਹਿਸਾਸ ਕਰਨਾ ਹੀ ਨਹੀਂ ਚਾਹੁੰਦੇ। ਸੁਪਰੀਮ ਕੋਰਟ ਨੇ ਚੋਣਾਂ ਵਿਚ ਮੁਫ਼ਤ ਯੋਜਨਾਵਾਂ ਦੇ ਐਲਾਨ ਨੂੰ ਗੰਭੀਰ ਮੁੱਦਾ ਮੰਨਿਆ ਹੈ ਅਤੇ ਇਹ ਵੀ ਕਿਹਾ ਹੈ ਕਿ ਇਸ ਨਾਲ ਸਰਕਾਰੀ ਖਜ਼ਾਨੇ 'ਤੇ ਭਾਰ ਪੈਂਦਾ ਹੈ। ਅਜਿਹੇ ਆਰਥਿਕ ਦਬਾਅ ਹੇਠ ਉਹ ਵਿਕਾਸ ਮੁਖੀ ਯੋਜਨਾਵਾਂ ਨੂੰ ਸਹੀ ਢੰਗ ਨਾਲ ਅੱਗੇ ਨਹੀਂ ਵਧਾ ਸਕਦੇ। ਮੁੱਖ ਜੱਜ ਐਨ. ਵੀ. ਰਾਮੰਨਾ ਨੇ ਟਿੱਪਣੀ ਕਰਦਿਆਂ ਕਿਹਾ ਹੈ ਕਿ ਟੈਕਸ ਭਰਨ ਵਾਲਿਆਂ ਦੇ ਪੈਸੇ ਖ਼ਰਚ ਕਰਨ ਤੋਂ ਪਹਿਲਾਂ ਡੂੰਘੀ ਵਿਚਾਰ-ਚਰਚਾ ਕਰਨੀ ਚਾਹੀਦੀ ਹੈ। ਚੋਣ ਕਮਿਸ਼ਨ ਨੂੰ ਵੀ ਇਸ ਸੰਬੰਧੀ ਨੋਟਿਸ ਲਏ ਜਾਣ ਦੀ ਜ਼ਰੂਰਤ ਹੈ। ਇਹ ਵੀ ਕਿ ਮੁਫ਼ਤ ਵੰਡੀਆਂ ਜਾਣ ਵਾਲੀਆਂ ਚੀਜ਼ਾਂ ਅਤੇ ਭਲਾਈ ਸਕੀਮਾਂ ਨੂੰ ਵੱਖ-ਵੱਖ ਕਰਕੇ ਵੇਖਿਆ ਜਾਣਾ ਚਾਹੀਦਾ ਹੈ ਅਤੇ ਇਨ੍ਹਾਂ ਦੋਵਾਂ ਵਿਚ ਸੰਤੁਲਨ ਬਣਾਇਆ ਜਾਣਾ ਜ਼ਰੂਰੀ ਹੈ।
ਬਿਨਾਂ ਸ਼ੱਕ ਲੋਕਾਂ ਵਲੋਂ ਦਿੱਤੇ ਟੈਕਸ ਦਾ ਪੈਸਾ ਬੁਨਿਆਦੀ ਢਾਂਚੇ 'ਤੇ ਖ਼ਰਚ ਹੋਣਾ ਚਾਹੀਦਾ ਹੈ। ਸਰਕਾਰਾਂ ਨੂੰ ਪ੍ਰਾਪਤ ਫੰਡਾਂ ਦੀ ਸਹੀ ਵਰਤੋਂ ਕਰਦਿਆਂ ਅੱਜ ਵਿੱਦਿਆ ਅਤੇ ਸਿਹਤ ਦੇ ਖੇਤਰ ਵੱਲ ਵੱਧ ਧਿਆਨ ਦੇਣਾ ਚਾਹੀਦਾ ਹੈ। ਅੱਜ ਮਨਰੇਗਾ ਵਰਗੀਆਂ ਯੋਜਨਾਵਾਂ ਲਈ ਖਾਕੇ ਤਿਆਰ ਕਰਕੇ ਉਨ੍ਹਾਂ ਨੂੰ ਅਮਲੀ ਰੂਪ ਦੇਣ ਦੀ ਜ਼ਰੂਰਤ ਹੈ। ਕੋਰੋਨਾ ਮਹਾਂਮਾਰੀ ਦੇ ਸਮੇਂ ਵੱਡੀ ਗਿਣਤੀ ਵਿਚ ਲਗਾਏ ਟੀਕਿਆਂ ਦੇ ਖ਼ਰਚ ਨੂੰ ਜ਼ਰੂਰੀ ਮੰਨਿਆ ਜਾਏਗਾ, ਇਸੇ ਤਰ੍ਹਾਂ ਅਤੀ ਗ਼ਰੀਬ ਵਰਗ ਨੂੰ ਖੁਰਾਕ ਸੁਰੱਖਿਆ ਦੀ ਵੀ ਗਾਰੰਟੀ ਦਿੱਤੀ ਜਾਣੀ ਚਾਹੀਦੀ ਹੈ। ਪਰ ਇਸ ਦੇ ਨਾਲ-ਨਾਲ ਇਸ ਗੱਲ ਦਾ ਵੀ ਖਿਆਲ ਰੱਖਿਆ ਜਾਣਾ ਚਾਹੀਦਾ ਹੈ ਕਿ ਲੋੜਵੰਦ ਤਬਕਿਆਂ ਤੱਕ ਭਲਾਈ ਸਕੀਮਾਂ ਦਾ ਪਹੁੰਚਣਾ ਯਕੀਨੀ ਬਣਾਇਆ ਜਾਏ। ਇਸ ਬਹਿਸ ਨੂੰ ਅੱਗੇ ਵਧਾਇਆ ਜਾਣਾ ਜ਼ਰੂਰੀ ਹੈ ਤਾਂ ਜੋ ਇਸ ਵਿਚੋਂ ਸਾਰਥਕ ਸਿੱਟੇ ਕੱਢੇ ਜਾਣ ਅਤੇ ਇਸ ਦੇ ਨਾਲ-ਨਾਲ ਕੇਂਦਰ ਤੇ ਪ੍ਰਾਂਤਾਂ ਦੀ ਆਰਥਿਕ ਮਜ਼ਬੂਤੀ ਵੀ ਬਣੀ ਰਹਿ ਸਕੇ।

-ਬਰਜਿੰਦਰ ਸਿੰਘ ਹਮਦਰਦ

ਗੱਲ ਬਿਜਲੀ ਸੋਧ ਬਿੱਲ-2022 ਤੱਕ ਹੀ ਨਹੀਂ ਰੁਕਣੀ

ਜਦੋਂ ਕੇਂਦਰ ਸਰਕਾਰ ਨੇ ਖੇਤੀ ਸੰਬੰਧੀ ਤਿੰਨ ਕਾਨੂੰਨ ਬਣਾਏ ਉਸ ਸਮੇਂ ਸਰਕਾਰ ਨਾਲ ਜਿੰਨੀ ਵਾਰੀ ਵੀ ਗੱਲਬਾਤ ਹੋਈ, ਸਰਕਾਰ ਦਾ ਇਹੋ ਸਟੈਂਡ ਰਿਹਾ ਕਿ ਉਸ ਨੇ ਆਪਣੇ ਅਧਿਕਾਰ ਖੇਤਰ ਤੋਂ ਬਾਹਰ ਜਾ ਕੇ ਕੁਝ ਨਹੀਂ ਕੀਤਾ। ਕੇਂਦਰ ਸਰਕਾਰ ਦਾ ਕਹਿਣਾ ਸੀ ਕਿ ਉਹ ਖਾਧ ...

ਪੂਰੀ ਖ਼ਬਰ »

ਵਿਲੱਖਣ ਸ਼ਖ਼ਸੀਅਤ ਸਿਰਦਾਰ ਕਪੂਰ ਸਿੰਘ

ਬਰਸੀ 'ਤੇ ਵਿਸ਼ੇਸ਼ ਸਿੱਖ ਕੌਮ ਦੀ ਵਿਲੱਖਣ ਸ਼ਖ਼ਸੀਅਤ, ਦ੍ਰਿੜ੍ਹ ਵਿਸ਼ਵਾਸੀ, ਦਲੇਰ, ਨਿਮਰ ਅਤੇ ਸਾਦਾ ਜੀਵਨ ਬਸਰ ਕਰਨ ਵਾਲੇ ਬਹੁਪੱਖੀ ਇਨਸਾਨ ਸਿਰਦਾਰ ਕਪੂਰ ਸਿੰਘ ਦਾ ਜਨਮ 2 ਮਾਰਚ, 1909 ਈ: ਨੂੰ ਚੱਕ ਪਿੰਡ ਜ਼ਿਲ੍ਹਾ ਲੁਧਿਆਣਾ ਵਿਖੇ ਸ: ਦੀਦਾਰ ਸਿੰਘ ਦੇ ਗ੍ਰਹਿ ਵਿਖੇ ਹੋਇਆ। ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX