ਨਵੀਂ ਦਿੱਲੀ, 13 ਅਗਸਤ (ਪੀ. ਟੀ. ਆਈ.)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਰਾਸ਼ਟਰਮੰਡਲ ਖੇਡਾਂ 'ਚ ਹਿੱਸਾ ਲੈਣ ਵਾਲੇ ਭਾਰਤੀ ਦਲ ਦੀ ਮੇਜ਼ਬਾਨੀ ਆਪਣੇ ਨਿਵਾਸ 'ਤੇ ਕੀਤੀ ਗਈ | ਇਸ ਮੌਕੇ ਉਨ੍ਹਾਂ ਤਗਮੇ ਜਿੱਤਣ ਵਾਲੇ ਖਿਡਾਰੀਆਂ ਦੀ ਹੌਂਸਲਾ ਅਫ਼ਜਾਈ ਕਰਦਿਆਂ ਕਿਹਾ ਕਿ ਭਾਰਤੀ ਖੇਡਾਂ ਦਾ ਸੁਨਹਿਰੀ ਦੌਰ ਦਰਵਾਜ਼ੇ 'ਤੇ ਦਸਤਕ ਦੇ ਰਿਹਾ ਹੈ | ਭਾਰਤੀ ਅਥਲੀਟਾਂ ਨੇ ਬਰਮਿੰਘਮ 'ਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ 22 ਸੋਨ, 16 ਚਾਂਦੀ ਤੇ 23 ਕਾਂਸੀ ਸਮੇਤ 61 ਤਗਮੇ ਜਿੱਤੇ ਹਨ | ਪ੍ਰਧਾਨ ਮੰਤਰੀ ਨੇ ਕਿਹਾ ਕਿ ਇਸ ਪ੍ਰਦਰਸ਼ਨ ਦਾ ਅਸਲ ਮੁਲਾਂਕਣ ਸਿਰਫ਼ ਤਗਮਿਆਂ ਦੀ ਗਿਣਤੀ ਨਾਲ ਨਹੀਂ ਕੀਤਾ ਜਾ ਸਕਦਾ, ਕਿਉਂਕਿ ਸਾਡੇ ਐਥਲੀਟਾਂ ਨੇ ਸਖ਼ਤ ਮੁਕਾਬਲਾ ਕੀਤਾ ਹੈ | ਉਨ੍ਹਾਂ ਕਿਹਾ ਕਿ ਫਰਕ 1 ਜਾਂ 1 ਸੈਂਟੀਮੀਟਰ ਦਾ ਹੋ ਸਕਦਾ ਹੈ ਅਤੇ ਅਸੀਂ ਇਸ ਨੂੰ ਪੂਰਾ ਕਰ ਲਵਾਂਗੇ, ਇਹ ਮੈਨੂੰ ਭਰੋਸਾ ਹੈ | ਪ੍ਰਧਾਨ ਮੰਤਰੀ ਨੇ ਕਿਹਾ ਕਿ ਇਹ ਸਿਰਫ਼ ਇਕ ਸ਼ੁਰੂਆਤ ਹੈ ਅਤੇ ਅਸੀਂ ਸਿਰਫ਼ ਚੁੱਪ ਕਰਕੇ ਨਹੀਂ ਬੈਠਣ ਜਾ ਰਹੇ ਹਾਂ | ਉਨ੍ਹਾਂ ਕਿਹਾ ਕਿ ਇਕ ਖੇਡ ਪ੍ਰਣਾਲੀ ਬਣਾਉਣ ਦੀ ਜ਼ਿੰਮੇਵਾਰੀ ਸਾਡੀ ਹੈ, ਜੋ ਵਿਸ਼ਵ 'ਚ ਸਭ ਤੋਂ ਵਧੀਆ ਅਤੇ ਗਤੀਸ਼ੀਲ ਹੋਵੇ | ਉਨ੍ਹਾਂ ਕਿਹਾ ਕਿ ਕਿਸੇ ਵੀ ਪ੍ਰਤਿਭਾ ਨੂੰ ਛੱਡਿਆ ਨਹੀਂ ਜਾਣਾ ਚਾਹੀਦਾ, ਕਿਉਂਕਿ ਇਹ ਸਭ ਸੰਪੱਤੀ ਹਨ | ਜ਼ਿਕਰਯੋਗ ਹੈ ਕਿ ਜਿਥੇ ਭਾਰਤ ਨੇ ਬੈਡਮਿੰਟਨ, ਕੁਸ਼ਤੀ ਅਤੇ ਵੇਟਲਿਫਟਿੰਗ 'ਚ ਦਬਦਬੇ ਵਾਲਾ ਪ੍ਰਦਰਸ਼ਨ ਕੀਤਾ ਹੈ, ਉਥੇ ਹੀ ਅਥਲੈਟਿਕਸ, ਜੂਡੋ ਅਤੇ ਲਾਅਨ ਬਾਊਲ 'ਚ ਵੀ ਛਾਪ ਛੱਡੀ ਹੈ, ਜਿਥੇ ਉਨ੍ਹਾਂ ਨੇ ਭਾਰਤ ਲਈ ਪਹਿਲਾ ਤਗਮਾ ਜਿੱਤਿਆ ਹੈ, ਜਦੋਂਕਿ ਹਾਕੀ 'ਚ ਭਾਰਤ ਆਪਣੀ ਵਿਰਾਸਤ ਨੂੰ ਵਾਪਸ ਲੈਣ ਦੀ ਕੋਸ਼ਿਸ ਕਰਦਾ ਦਿਖਾਈ ਦਿੱਤਾ | ਭਾਰਤੀ ਟੀਮ ਨੇ ਮਹਿਲਾ ਟੀ-20 ਕਿ੍ਕਟ 'ਚ ਵੀ ਕਪਤਾਨ ਹਰਮਨਪ੍ਰੀਤ ਕੌਰ ਦੀ ਅਗਵਾਈ 'ਚ ਚਾਂਦੀ ਦਾ ਤਗ਼ਮਾ ਜਿੱਤਿਆ ਹੈ, ਜੋ ਪਹਿਲੀ ਵਾਰ ਰਾਸ਼ਟਰਮੰਡਲ ਖੇਡਾਂ ਦਾ ਹਿੱਸਾ ਬਣੀ ਸੀ | ਪ੍ਰਧਾਨ ਮੰਤਰੀ ਨੇ ਉਨ੍ਹਾਂ ਸ਼ਤਰੰਜ ਖਿਡਾਰੀਆਂ ਨੂੰ ਵੀ ਵਧਾਈ ਦਿੱਤੀ, ਜਿਨ੍ਹਾਂ ਨੇ ਚੇਨਈ 'ਚ ਆਯੋਜਿਤ ਓਲੰਪੀਆਡ 'ਚ ਹਿੱਸਾ ਲਿਆ ਅਤੇ ਤਗਮੇ ਜਿੱਤੇ |
ਚੰਡੀਗੜ੍ਹ, 13 ਅਗਸਤ (ਅਜੀਤ ਬਿਊਰੋ)- ਪੰਜਾਬ ਸਰਕਾਰ ਨੇ ਸਾਬਕਾ ਵਿਧਾਇਕਾਂ ਨੂੰ ਕੇਵਲ ਇਕੋ ਵਾਰ ਦੀ (5 ਸਾਲ) ਪੈਨਸ਼ਨ ਦੇਣ ਸੰਬੰਧੀ ਨੋਟੀਫਿਕੇਸ਼ਨ ਰਾਜਪਾਲ ਵਲੋਂ ਮਨਜ਼ੂਰੀ ਦੇਣ ਦੇ ਬਾਅਦ ਜਾਰੀ ਕਰ ਦਿੱਤਾ ਹੈ | ਪੰਜਾਬ ਵਿਧਾਨ ਸਭਾ ਨੇ 'ਪੰਜਾਬ ਸਟੇਟ ਲੈਜਿਸਲੇਚਰ ਮੈਂਬਰ ਸੋਧ ਬਿੱਲ ਲੰਘੀ 30 ਜੂਨ 2022 ਨੂੰ ਪਾਸ ਕਰ ਦਿੱਤਾ ਸੀ | ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ 'ਇਕ ਵਿਧਾਇਕ, ਇਕ ਪੈਨਸ਼ਨ' ਸਕੀਮ ਦਾ ਨੋਟੀਫਿਕੇਸ਼ਨ ਮਹਾਨ ਆਜ਼ਾਦੀ ਘੁਲਾਟੀਆਂ ਅਤੇ ਕੌਮੀ ਨਾਇਕਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਆਮ ਆਦਮੀ ਸਰਕਾਰ ਦੀ ਇਕ ਨਿਮਾਣੀ ਜਿਹੀ ਪਹਿਲ ਹੈ | ਇੱਥੇ ਜਾਰੀ ਬਿਆਨ 'ਚ ਮੁੱਖ ਮੰਤਰੀ ਨੇ ਕਿਹਾ ਕਿ ਸਾਡੇ ਮਹਾਨ ਆਜ਼ਾਦੀ ਘੁਲਾਟੀਆਂ ਨੇ ਵਰਗ ਰਹਿਤ ਲੋਕਤੰਤਰ ਦੀ ਕਲਪਨਾ ਕੀਤੀ ਸੀ, ਜਿੱਥੇ ਚੁਣੇ ਹੋਏ ਨੁਮਾਇੰਦੇ ਲੋਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਲੋਕਾਂ ਦੇ ਅਸਲ ਸੇਵਕ ਵਜੋਂ ਕੰਮ ਕਰਨਗੇ | ਉਨ੍ਹਾਂ ਅਫਸੋਸ ਪ੍ਰਗਟਾਇਆ ਕਿ ਪਿਛਲੇ 75 ਸਾਲਾਂ 'ਚ ਇਹ ਚੁਣੇ ਹੋਏ ਨੁਮਾਇੰਦੇ ਸਰਕਾਰੀ ਖਜ਼ਾਨੇ 'ਚੋਂ ਵੱਡੀਆਂ ਤਨਖਾਹਾਂ ਅਤੇ ਪੈਨਸ਼ਨਾਂ ਲੈ ਕੇ ਰਾਜਨੀਤਿਕ ਅਧਿਕਾਰੀ ਬਣ ਗਏ ਹਨ | ਇਨ੍ਹਾਂ ਆਗੂਆਂ ਨੂੰ ਦਿੱਤੀ ਜਾਣ ਵਾਲੀ ਇਸ ਸਹੂਲਤ ਦਾ ਸਾਰਾ ਬੋਝ ਕਰਦਾਤਾਵਾਂ 'ਤੇ ਪੈਂਦਾ ਹੈ ਕਿਉਂਕਿ ਲੋਕਾਂ ਦਾ ਪੈਸਾ ਲੋਕ ਭਲਾਈ ਲਈ ਵਰਤਣ ਦੀ ਬਜਾਏ ਇਨ੍ਹਾਂ ਆਗੂਆਂ ਨੂੰ ਕਈ-ਕਈ ਪੈਨਸ਼ਨਾਂ ਦੇਣ 'ਤੇ ਬਰਬਾਦ ਕੀਤਾ ਜਾ ਰਿਹਾ ਹੈ | ਮੁੱਖ ਮੰਤਰੀ ਨੇ ਕਿਹਾ ਕਿ ਇਹ ਸਰਕਾਰ ਦਾ ਇਤਿਹਾਸਕ ਫੈਸਲਾ ਹੈ, ਜੋ ਭਾਰਤੀ ਸਿਆਸੀ ਪ੍ਰਣਾਲੀ 'ਚ ਕ੍ਰਾਂਤੀ ਅਤੇ ਸੁਧਾਰ ਲਿਆਵੇਗਾ | ਉਨ੍ਹਾਂ ਕਿਹਾ ਕਿ ਇਹ ਫੈਸਲਾ ਉਨ੍ਹਾਂ ਦੀ ਸਰਕਾਰ ਦੀ ਮਹਾਨ ਸੁਤੰਤਰਤਾ ਸੈਨਾਨੀਆਂ ਅਤੇ ਭਾਰਤੀ ਸੁਤੰਤਰਤਾ ਸੰਗਰਾਮ ਦੇ ਮਹਾਨ ਨਾਇਕਾਂ ਨੂੰ ਵੀ ਨਿਮਾਣੀ ਜਿਹੀ ਸ਼ਰਧਾਂਜਲੀ ਹੈ | ਉਨ੍ਹਾਂ ਕਿਹਾ ਕਿ ਇਸ ਇਤਿਹਾਸਕ ਪਹਿਲਕਦਮੀ ਨਾਲ ਮੌਜੂਦਾ ਸਰਕਾਰ ਦੇ ਕਾਰਜਕਾਲ ਦੌਰਾਨ 100 ਕਰੋੜ ਰੁਪਏ ਦੀ ਬੱਚਤ ਹੋਵੇਗੀ |
ਅੰਮਿ੍ਤਸਰ, 13 ਅਗਸਤ (ਜਸਵੰੰਤ ਸਿੰਘ ਜੱਸ)-ਦੇਸ਼ ਦੀ 75ਵੀਂ ਆਜ਼ਾਦੀ ਵਰ੍ਹੇਗੰਢ ਮੌਕੇ ਸਾਜ਼ਾਵਾਂ ਪੂਰੀਆਂ ਕਰਨ ਦੇ ਬਾਵਜੂਦ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ 'ਚ ਲੰਬੇ ਅਰਸੇ ਤੋਂ ਨਜ਼ਰਬੰਦ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਸ਼ੋ੍ਰਮਣੀ ਕਮੇਟੀ ਮੈਂਬਰਾਂ ਤੇ ਮੁਲਾਜ਼ਮਾਂ ਵਲੋਂ ਪੰਜਾਬ ਭਰ 'ਚ ਜ਼ਿਲ੍ਹਾ ਹੈੱਡਕੁਆਰਟਰਾਂ 'ਤੇ ਰੋਸ ਪ੍ਰਦਰਸ਼ਨ ਕਰਦਿਆਂ ਪ੍ਰਧਾਨ ਮੰਤਰੀ ਦੇ ਨਾਂਅ ਜ਼ਿਲ੍ਹਾ ਡਿਪਟੀ ਕਮਿਸ਼ਨਰਾਂ ਨੂੰ ਮੰਗ ਪੱਤਰ ਸੌਂਪੇ ਗਏ | ਅੰਮਿ੍ਤਸਰ ਵਿਖੇ ਸ੍ਰੀ ਹਰਿਮੰਦਰ ਸਾਹਿਬ ਸਮੂਹ ਦੇ ਬਾਹਰੋਂ ਘੰਟਾ ਘਰ ਪਲਾਜ਼ਾ ਤੋਂ ਲੈ ਕੇ ਡੀ.ਸੀ. ਦਫ਼ਤਰ ਤੱਕ ਕੱਢੇ ਗਏ ਵਿਸ਼ਾਲ ਪੈਦਲ ਰੋਸ ਮਾਰਚ ਦੀ ਅਗਵਾਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਖ਼ੁਦ ਕੀਤੀ, ਜਿਸ 'ਚ ਸ਼ੋ੍ਰਮਣੀ ਕਮੇਟੀ ਮੈਂਬਰ ਤੇ ਮੁਲਾਜ਼ਮ ਕਾਲੀਆਂ ਦਸਤਾਰਾਂ ਸਜਾਈ ਅਤੇ ਹੱਥਾਂ 'ਚ ਬੰਦੀ ਸਿੰਘਾਂ ਦੀਆਂ ਤਸਵੀਰਾਂ ਵਾਲੇ ਬੋਰਡ ਤੇ ਤਖ਼ਤੀਆਂ ਚੁੱਕੀ ਸ਼ਾਮਿਲ ਹੋਏ ਤੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ | ਇਸ ਮੌਕੇ ਡਿਪਟੀ ਕਮਿਸ਼ਨਰ ਦੀ ਗ਼ੈਰਹਾਜ਼ਰੀ 'ਚ ਪ੍ਰਧਾਨ ਧਾਮੀ ਪਾਸੋਂ ਐੱਸ.ਡੀ.ਐੱਮ. ਹਰਪ੍ਰੀਤ ਸਿੰਘ ਨੇ ਮੰਗ ਪੱਤਰ ਪ੍ਰਾਪਤ ਕੀਤਾ ਅਤੇ ਇਸ ਨੂੰ ਸਰਕਾਰ ਕੋਲ ਭੇਜਣ ਦਾ ਭਰੋਸਾ ਦਿੱਤਾ | ਇਸ ਮੌਕੇ ਪ੍ਰਧਾਨ ਧਾਮੀ ਨੇ ਆਖਿਆ ਕਿ 30-30 ਸਾਲ ਤੋਂ ਦੇਸ਼ ਦੀਆਂ ਜੇਲ੍ਹਾਂ 'ਚ ਬੰਦ ਸਿੰਘਾਂ ਨਾਲ ਇਨਸਾਫ ਨਹੀਂ ਕੀਤਾ ਜਾ ਰਿਹਾ ਅਤੇ ਸਰਕਾਰਾਂ ਐਲਾਨ ਕਰਨ ਮਗਰੋਂ ਵੀ ਸਿੰਘਾਂ ਦੀ ਰਿਹਾਈ ਨਹੀਂ ਕਰ ਰਹੀਆਂ | ਇਹ ਬੇਹੱਦ ਮੰਦਭਾਗਾ ਹੈ ਕਿ ਦੇਸ਼ ਲਈ ਸਭ ਤੋਂ ਵੱਧ ਕੁਰਬਾਨੀਆਂ ਦੇਣ ਵਾਲੇ ਸਿੱਖਾਂ ਨਾਲ ਧੱਕਾ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵਲੋਂ ਪ੍ਰਧਾਨ ਮੰਤਰੀ, ਗ੍ਰਹਿ ਮੰਤਰੀ ਤੇ ਸੰਬੰਧਿਤ ਸੂਬਿਆਂ ਦੇ ਮੁੱਖ ਮੰਤਰੀਆਂ ਤੋਂ ਮੁਲਾਕਾਤ ਲਈ ਸਮਾਂ ਮੰਗਣ ਦੇ ਬਾਵਜੂਦ ਵੀ ਕੋਈ ਹੁੰਗਾਰਾ ਨਹੀਂ ਦਿੱਤਾ ਜਾ ਰਿਹਾ, ਜਿਸ ਤੋਂ ਸਾਫ਼ ਹੁੰਦਾ ਹੈ ਕਿ ਸਰਕਾਰਾਂ ਦੀ ਮਨਸ਼ਾ ਠੀਕ ਨਹੀਂ ਹੈ | ਉਨ੍ਹਾਂ ਕਿਹਾ ਕਿ ਇਕ ਪਾਸੇ ਦੇਸ਼ ਅਜ਼ਾਦੀ ਦੀ 75ਵੀਂ ਵਰ੍ਹੇਗੰਢ ਮਨਾ ਰਿਹਾ ਹੈ, ਜਦਕਿ ਦੂਸਰੇ ਪਾਸੇ ਸਿੱਖਾਂ ਨੂੰ ਗੁਲਾਮੀ ਦਾ ਅਹਿਸਾਸ ਕਰਵਾਇਆ ਜਾ ਰਿਹਾ ਹੈ | ਰੋਸ ਪ੍ਰਦਰਸ਼ਨਾਂ ਸੰਬੰਧੀ ਪੁੱਛੇ ਗਏ ਸੁਆਲ ਦੇ ਜਵਾਬ 'ਚ ਉਨ੍ਹਾਂ ਆਖਿਆ ਕਿ ਜਦੋਂ ਦੇਸ਼ ਦੀਆਂ ਸਰਕਾਰਾਂ ਆਪਣੇ ਕੰਨ ਬੰਦ ਕਰ ਲੈਣ ਤਾਂ ਅਜਿਹੇ 'ਚ ਸੰਘਰਸ਼ ਦਾ ਰਾਹ ਚੁਣਨਾ ਹੀ ਪੈਂਦਾ ਹੈ | ਉਨ੍ਹਾਂ ਕਿਹਾ ਕਿ ਅੱਜ ਦਾ ਰੋਸ ਪ੍ਰਦਰਸ਼ਨ ਸੰਕੇਤਕ ਕੀਤਾ ਗਿਆ ਹੈ ਅਤੇ ਜੇਕਰ ਸਰਕਾਰਾਂ ਨਾ ਜਾਗੀਆਂ ਤਾਂ ਭਵਿੱਖ 'ਚ ਨਵੇਂ ਸੰਘਰਸ਼ ਦੀ ਰੂਪ ਰੇਖਾ ਉਲੀਕੀ ਜਾਵੇਗੀ | ਇਸ ਰੋਸ ਮਾਰਚ 'ਚ ਕਮੇਟੀ ਮੈਂਬਰਾਂ ਹਰਜਾਪ ਸਿੰਘ ਸੁਲਤਾਨਵਿੰਡ, ਭਾਈ ਰਜਿੰਦਰ ਸਿੰਘ ਮਹਿਤਾ, ਭਾਈ ਰਾਮ ਸਿੰਘ, ਸੁਰਜੀਤ ਸਿੰਘ ਭਿੱਟੇਵੱਡ, ਭਗਵੰਤ ਸਿੰਘ ਸਿਆਲਕਾ, ਅਮਰਜੀਤ ਸਿੰਘ ਬੰਡਾਲਾ, ਜੋਧ ਸਿੰਘ ਸਮਰਾ, ਮੰਗਵਿੰਦਰ ਸਿੰਘ ਖਾਪੜਖੇੜੀ, ਗੁਰਿੰਦਰਪਾਲ ਸਿੰਘ ਲਾਲੀ ਰਣੀਕੇ, ਬਲਜੀਤ ਸਿੰਘ ਜਲਾਲਉਸਮਾਂ, ਬਿਕਰਮਜੀਤ ਸਿੰਘ ਕੋਟਲਾ, ਅਜਾਇਬ ਸਿੰਘ ਅਭਿਆਸੀ, ਕੁਲਦੀਪ ਸਿੰਘ ਤੇੜਾ ਤੋਂ ਇਲਾਵਾ ਕਮੇਟੀ ਦੇ ਵਧੀਕ ਸਕੱਤਰ ਪਰਮਜੀਤ ਸਿੰਘ ਸਰੋਆ, ਪ੍ਰਤਾਪ ਸਿੰਘ, ਬਿਜੈ ਸਿੰਘ, ਓ.ਐੱਸ.ਡੀ. ਸਤਬੀਰ ਸਿੰਘ ਧਾਮੀ, ਸੁਲੱਖਣ ਸਿੰਘ ਭੰਗਾਲੀ, ਕੁਲਵਿੰਦਰ ਸਿੰਘ ਰਮਦਾਸ, ਬਲਵਿੰਦਰ ਸਿੰਘ ਕਾਹਲਵਾਂ, ਸ਼ਾਹਬਾਜ਼ ਸਿੰਘ, ਮਲਕੀਤ ਸਿੰਘ ਬਹਿੜਵਾਲ, ਜਸਵਿੰਦਰ ਸਿੰਘ ਜੱਸੀ, ਤੇਜਿੰਦਰ ਸਿੰਘ ਪੱਡਾ, ਰਾਜਿੰਦਰ ਸਿੰਘ ਰੂਬੀ, ਜੋਗਿੰਦਰ ਸਿੰਘ ਅਦਲੀਵਾਲ ਸਮੇਤ ਵੱਡੀ ਗਿਣਤੀ 'ਚ ਸ਼ੋ੍ਰਮਣੀ ਕਮੇਟੀ ਦੇ ਅੰਮਿ੍ਤਸਰ ਜ਼ਿਲ੍ਹੇ ਨਾਲ ਸੰਬੰਧਿਤ ਮੁਲਾਜ਼ਮ ਮੌਜੂਦ ਸਨ |
ਚੰਡੀਗੜ੍ਹ, 13 ਅਗਸਤ (ਅਜੀਤ ਬਿਊਰੋ)-ਪੰਜਾਬ ਸਰਕਾਰ ਨੇ ਬਾਸਮਤੀ ਚੌਲਾਂ ਦੀ ਬਰਾਮਦ 'ਚ ਰੁਕਾਵਟ ਪਾਉਣ ਵਾਲੇ ਕੁਝ ਕੀਟਨਾਸ਼ਕਾਂ ਦੀ ਵਿਕਰੀ, ਭੰਡਾਰਨ, ਵੰਡ ਅਤੇ ਵਰਤੋਂ ਉੱਤੇ ਪਾਬੰਦੀ ਲਗਾਉਣ ਦੇ ਨਿਰਦੇਸ਼ ਜਾਰੀ ਕੀਤੇ ਹਨ | ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਇਹ ਨਿਰਦੇਸ਼ ਬਾਸਮਤੀ ਚੌਲਾਂ ਦੀ ਗੁਣਵੱਤਾ 'ਚ ਸੁਧਾਰ ਲਈ ਕਿਸਾਨਾਂ ਦੇ ਪੱਖ ਵਿਚ ਜਾਰੀ ਕੀਤੇ ਗਏ ਹਨ | ਉਨ੍ਹਾਂ ਕਿਹਾ ਐਸੀਫੇਟ, ਬੁਪਰੋਫੇਜਿਨ, ਕਲੋਰੋਪਾਈਰੀਫੋਸ, ਮੈਥਾਮਾਈਡੋਫੋਸ, ਪ੍ਰੋਪੀਕੋਨਾਜੋਲ ਥਿਆਮੈਥੋਕਸਮ, ਪ੍ਰੋਫੈਨੋਫੋਸ, ਆਈਸੋਪ੍ਰੋਥੀਓਲੇਨ, ਕਾਰਬੈਂਡਾਜ਼ਿਮ ਟ੍ਰਾਈਸਾਈਕਲਾਜੋਲ ਵਰਗੇ ਕੀਟਨਾਸ਼ਕਾਂ ਦੀ ਵਿਕਰੀ, ਭੰਡਾਰਨ, ਵੰਡ ਅਤੇ ਵਰਤੋਂ ਚੌਲਾਂ ਖ਼ਾਸ ਕਰਕੇ ਬਾਸਮਤੀ ਚੌਲਾਂ ਦੀ ਬਰਾਮਦ ਅਤੇ ਖਪਤ 'ਚ ਸੰਭਾਵੀ ਰੁਕਾਵਟਾਂ ਬਣ ਰਹੇ ਸਨ | ਧਾਲੀਵਾਲ ਨੇ ਅੱਗੇ ਕਿਹਾ ਕਿ ਉਪਰੋਕਤ ਕੀਟਨਾਸ਼ਕਾਂ 'ਤੇ ਪੰਜਾਬ ਵਿਚ 60 ਦਿਨਾਂ ਦੀ ਮਿਆਦ ਲਈ ਪਾਬੰਦੀ ਲਗਾਈ ਗਈ ਹੈ ਤਾਂ ਜੋ ਬਿਨਾਂ ਕਿਸੇ ਰਹਿੰਦ-ਖੂੰਹਦ ਦੇ ਵਧੀਆ ਗੁਣਵੱਤਾ ਵਾਲੇ ਬਾਸਮਤੀ ਚੌਲ ਪੈਦਾ ਕੀਤੇ ਜਾ ਸਕਣ | ਖੇਤੀਬਾੜੀ ਮੰਤਰੀ ਨੇ ਕਿਹਾ ਕਿ ਮਾਹਿਰਾਂ ਅਨੁਸਾਰ ਇਨ੍ਹਾਂ ਖੇਤੀ ਰਸਾਇਣਾਂ ਦੀ ਵਰਤੋਂ ਕਾਰਨ ਬਾਸਮਤੀ ਚੌਲਾਂ 'ਚ ਸਮਰੱਥ ਅਥਾਰਟੀ ਦੁਆਰਾ ਨਿਰਧਾਰਿਤ ਮੈਕਸੀਅਮ ਰੈਜੀਡਿਊਲ ਲੈਵਲ (ਐਮਆਰਐਲ) ਤੋਂ ਵੱਧ ਕੀਟਨਾਸ਼ਕ ਰਹਿੰਦ-ਖੂੰਹਦ ਹੋਣ ਦਾ ਖ਼ਤਰਾ ਹੈ | ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਪੰਜਾਬ ਰਾਈਸ ਮਿੱਲਰਜ਼ ਐਂਡ ਐਕਸਪੋਰਟਰਜ਼ ਐਸੋਸੀਏਸ਼ਨ ਵਲੋਂ ਵੀ ਇਹ ਪਾਇਆ ਗਿਆ ਹੈ ਕਿ ਉਨ੍ਹਾਂ ਵਲੋਂ ਟੈੱਸਟ ਕੀਤੇ ਕਈ ਨਮੂਨਿਆਂ 'ਚ ਇਨ੍ਹਾਂ ਦੀ ਰਹਿੰਦ-ਖੂੰਹਦ ਦਾ ਮੁੱਲ ਬਾਸਮਤੀ ਚੌਲਾਂ 'ਚ ਐਮ.ਆਰ.ਐਲ. ਤਹਿ ਤੋਂ ਕਿਤੇ ਵੱਧ ਪਾਇਆ ਗਿਆ ਹੈ |
ਨਵੀਂ ਦਿੱਲੀ, 13 ਅਗਸਤ (ਪੀ. ਟੀ. ਆਈ.)-ਕਾਂਗਰਸ ਸਮੇਤ 11 ਵਿਰੋਧੀ ਪਾਰਟੀਆਂ ਨੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵਲੋਂ ਬਿਜਲਈ ਵੋਟਿੰਗ ਮਸ਼ੀਨਾਂ (ਈ. ਵੀ. ਐਮ.), ਪੈਸੇ ਦੀ ਤਾਕਤ ਤੇ ਮੀਡੀਆ ਦੀ ਕੀਤੀ ਜਾਂਦੀ ਦੁਰਵਰਤੋਂ ਖ਼ਿਲਾਫ਼ ਲੜਾਈ ਦਾ ਸੰਕਲਪ ਲਿਆ ਹੈ | ਉਨ੍ਹਾਂ ਦਾਅਵਾ ਕਰਦਿਆਂ ਕਿਹਾ ਕਿ ਇਹ ਭਾਰਤ 'ਚ ਲੋਕਤੰਤਰ ਲਈ ਸਭ ਤੋਂ ਗੰਭੀਰ ਚੁਣੌਤੀ ਹੈ | ਇਨ੍ਹਾਂ ਪਾਰਟੀਆਂ 'ਚ ਕਾਂਗਰਸ ਤੋਂ ਇਲਾਵਾ ਸੀ.ਪੀ.ਆਈ.ਐਮ., ਸਮਾਜਵਾਦੀ ਪਾਰਟੀ, ਬਸਪਾ, ਸੀ. ਪੀ. ਆਈ., ਐਨ. ਸੀ. ਪੀ., ਟੀ. ਆਰ. ਐਸ., ਰਾਸ਼ਟਰੀ ਜਨਤਾ ਦਲ, ਆਰ. ਐਲ. ਡੀ., ਵੈਲਫੇਅਰ ਪਾਰਟੀ ਤੇ ਸਵਰਾਜ ਇੰਡੀਆ ਹਨ | ਇਨ੍ਹਾਂ ਪਾਰਟੀਆਂ ਵਲੋਂ ਇਥੇ ਹੋਈ ਇਕ ਕਾਨਫਰੰਸ 'ਚ ਤਿੰਨ ਮਤੇ ਪਾਸ ਕੀਤੇ ਗਏ | ਕਾਨਫਰੰਸ 'ਚ ਉਨ੍ਹਾਂ ਭਾਰਤ ਦੇ ਚੋਣ ਲੋਕਤੰਤਰ ਨੂੰ ਦਰਪੇਸ਼ ਤਿੰਨ ਐਮ-ਮਸ਼ੀਨ, ਪੈਸਾ (ਮਨੀ) ਅਤੇ ਮੀਡੀਆ ਦੀ ਚੁਣੌਤੀਆਂ ਬਾਰੇ ਲੰਬੀ ਚਰਚਾ ਕੀਤੀ ਤੇ ਵਿਚਾਰ ਵਟਾਂਦਰਾ ਕੀਤਾ ਅਤੇ ਸਰਬਸੰਮਤੀ ਨਾਲ ਇਨ੍ਹਾਂ 'ਤੇ ਮਤੇ ਪਾਸ ਕੀਤੇ | ਪਹਿਲਾ ਮਤਾ ਈ. ਵੀ. ਐਮ. ਤੇ ਵੀ. ਵੀ. ਪੈਟ ਗਿਣਤੀ 'ਤੇ ਸੀ, ਜਿਸ 'ਚ ਉਨ੍ਹਾਂ ਕਿਹਾ ਕਿ ਇਹ ਮੰਨਿਆ ਜਾਂਦਾ ਹੈ ਕਿ ਈ.ਵੀ.ਐਮ. ਆਧਾਰਿਤ ਵੋਟਿੰਗ ਤੇ ਗਿਣਤੀ ਲੋਕਤੰਤਰ ਦੇ ਸਿਧਾਂਤਾਂ ਦੀ ਪਾਲਣਾ ਨਹੀਂ ਕਰਦੀ | ਦੂਜੇ ਮਤੇ 'ਚ ਪਾਰਟੀਆਂ ਨੇ ਦੱਸਿਆ ਕਿ ਕਿਸ ਤਰ੍ਹਾਂ ਭਾਰੀ ਧਨ ਸ਼ਕਤੀ ਅਤੇ ਇਸ ਤੋਂ ਪੈਦਾ ਹੋਈ ਅਪਰਾਧਕ ਤਾਕਤ ਭਾਰਤ ਦੀਆਂ ਚੋਣਾਂ ਦੀ ਅਖੰਡਤਾ ਨੂੰ ਤਬਾਹ ਕਰ ਰਹੀ ਹੈ | ਉਮੀਦਵਾਰਾਂ ਦੇ ਖਰਚਿਆਂ ਦੀ ਸੀਮਾ ਹੁੰਦੀ ਹੈ ਪਰ ਸਿਆਸੀ ਪਾਰਟੀਆਂ ਦੇ ਖਰਚਿਆਂ ਦੀ ਕੋਈ ਸੀਮਾ ਨਹੀਂ ਹੁੰਦੀ | ਉਨ੍ਹਾਂ ਕਿਹਾ ਕਿ ਚੋਣਾਂ 'ਚ ਪੈਸੇ ਦੀ ਤਾਕਤ ਸਾਰੇ ਦੇਸ਼ 'ਚ ਭਿ੍ਸ਼ਟਾਚਾਰ ਦਾ ਸੋਮਾ ਹੈ | ਤੀਸਰੇ ਮਤੇ 'ਚ ਕਿਹਾ ਗਿਆ ਕਿ ਬਦਕਿਸਮਤੀ ਨਾਲ ਸੰਚਾਰ ਤਕਨੀਕਾਂ ਤੇ ਮੀਡੀਆ ਪਲੇਟਫਾਰਮ ਕੂੜ ਪ੍ਰਚਾਰ ਤੇ ਨਫਰਤ ਭਰੀਆਂ ਟਿੱਪਣੀਆਂ ਤੇ ਟਵੀਟਾਂ ਰਾਹੀਂ ਧਰੁਵੀਕਰਨ ਕਰ ਰਹੇ ਹਨ | ਦਿਸ਼ਾ ਨਿਰਦੇਸ਼ਾਂ ਤੇ ਜ਼ਾਬਤੇ ਦੇ ਬਾਵਜੂਦ ਭਾਰਤੀ ਚੋਣ ਕਮਿਸ਼ਨ ਪਿਛਲੀਆਂ ਚੋਣਾਂ 'ਚ ਹੋਈਆਂ ਬਹੁਤ ਸਾਰੀਆਂ ਉਲੰਘਣਾਵਾਂ ਦਾ ਨੋਟਿਸ ਲੈਂਦਾ ਨਜ਼ਰ ਨਹੀਂ ਆ ਰਿਹਾ | ਚੋਣ ਕਮਿਸ਼ਨ ਇਨ੍ਹਾਂ ਵੋਟਾਂ ਤੋਂ ਪਹਿਲਾਂ ਅਤੇ ਵੋਟਾਂ ਦੌਰਾਨ ਫ਼ਰਜ਼ੀ ਖ਼ਬਰਾਂ ਰੋਕਣ 'ਚ ਵੀ ਅਸਫ਼ਲ ਰਿਹਾ | ਸਾਰੀਆਂ 11 ਸਿਆਸੀ ਪਾਰਟੀਆਂ ਨੇ ਉਕਤ ਤਿੰਨ ਮਤਿਆਂ ਨੂੰ ਸਮਰਥਨ ਦਿੱਤਾ |
ਇਸਲਾਮਾਬਾਦ, 13 ਅਗਸਤ (ਏਜੰਸੀ)-ਦੁਵੱਲੇ ਸੰਬੰਧਾਂ 'ਚ ਖਟਾਸ ਦੇ ਬਾਵਜੂਦ ਪਾਕਿਸਤਾਨ ਸ਼ੰਘਾਈ ਸਹਿਯੋਗ ਸੰਗਠਨ (ਐਸ.ਸੀ.ਓ.) ਦੇ ਦਾਇਰੇ ਹੇਠ ਭਾਰਤ 'ਚ ਅਕਤੂਬਰ 'ਚ ਹੋਣ ਵਾਲੇ ਅੱਤਵਾਦ ਵਿਰੋਧੀ ਅਭਿਆਸਾਂ 'ਚ ਸ਼ਾਮਿਲ ਹੋਵੇਗਾ | ਦਾ ਐਕਸਪ੍ਰੈੱਸ ਟਿ੍ਬਿਊਨ ਅਖ਼ਬਾਰ ਦੀ ਰਿਪੋਰਟ ਅਨੁਸਾਰ ਭਾਵੇਂ ਪਾਕਿਸਤਾਨ ਅਤੇ ਭਾਰਤੀ ਫ਼ੌਜੀ ਟੁਕੜੀਆਂ ਨੇ ਪਹਿਲਾਂ ਇਕੱਠੇ ਅੱਤਵਾਦ ਵਿਰੋਧੀ ਅਭਿਆਸਾਂ 'ਚ ਭਾਗ ਲਿਆ ਹੈ ਪਰ ਇਹ ਪਹਿਲੀ ਵਾਰ ਹੋਵੇਗਾ ਜਦ ਪਾਕਿ ਫ਼ੌਜ ਭਾਰਤ 'ਚ ਅਜਿਹੇ ਅਭਿਆਸਾਂ 'ਚ ਸ਼ਾਮਿਲ ਹੋਣ ਆਵੇਗੀ | ਅਖ਼ਬਾਰ ਨੇ ਪਾਕਿਸਤਾਨ ਦੇ ਵਿਦੇਸ਼ ਵਿਭਾਗ ਦੇ ਬੁਲਾਰੇ ਅਸੀਮ ਇਫ਼ਤਿਖਾਰ ਦੇ ਹਵਾਲੇ ਨਾਲ ਕਿਹਾ ਕਿ ਐਸ.ਸੀ.ਓ. ਦੇ ਖ਼ੇਤਰੀ ਅੱਤਵਾਦ ਵਿਰੋਧੀ ਢਾਂਚੇ (ਆਰ.ਏ.ਟੀ.ਐਸ.) ਤਹਿਤ ਇਸ ਸਾਲ ਅਕਤੂਬਰ 'ਚ ਹੋਣ ਵਾਲੇ ਕੌਮਾਂਤਰੀ ਅੱਤਵਾਦ ਵਿਰੋਧੀ ਅਭਿਆਸ 'ਚ ਪਾਕਿਸਤਾਨ ਭਾਗ ਲਵੇਗਾ | ਉਨ੍ਹਾਂ ਕਿਹਾ ਕਿ ਇਹ ਅਭਿਆਸ ਅਕਤੂਬਰ 'ਚ ਭਾਰਤ ਦੇ ਹਰਿਆਣਾ ਦੇ ਮਾਨੇਸਰ 'ਚ ਹੋਣ ਵਾਲਾ ਹੈ ਅਤੇ ਕਿਉਂਕਿ ਪਾਕਿਸਤਾਨ ਇਕ ਮੈਂਬਰ ਹੈ, ਇਸ ਲਈ ਅਸੀਂ ਭਾਗ ਲਵਾਂਗੇ | ਇਸ ਅਭਿਆਸ 'ਚ ਭਾਰਤ ਤੋਂ ਇਲਾਵਾ ਰੂਸ, ਚੀਨ, ਪਾਕਿਸਤਾਨ, ਈਰਾਨ, ਕਜ਼ਾਖ਼ਸਤਾਨ, ਕਿਰਜ਼ਿਸਤਾਨ, ਤਜਾਕਿਸਤਾਨ ਤੇ ਉਜ਼ਬੇਕਿਸਤਾਨ ਸ਼ਾਮਿਲ ਹੋਣਗੇ |
ਵਿਦਿਆਰਥੀਆਂ ਨੂੰ ਡਾਕਟਰੀ ਸਿੱਖਿਆ ਲਈ ਯੂਕ੍ਰੇਨ ਵਰਗੇ ਦੇਸ਼ਾਂ 'ਚ ਨਹੀਂ ਜਾਣਾ ਪਵੇਗਾ
ਚੰਡੀਗੜ੍ਹ, 13 ਅਗਸਤ (ਅਜੀਤ ਬਿਊਰੋ)-ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਦੇ ਯਤਨਾਂ ਸਦਕਾ ਪੰਜਾਬ ਛੇਤੀ ਹੀ ਦੇਸ਼ 'ਚ ਮੈਡੀਕਲ ਸਿੱਖਿਆ ਦਾ ਧੁਰਾ ਬਣ ਕੇ ਉਭਰੇਗਾ | ਮੁੱਖ ਮੰਤਰੀ ਨੇ ਸੰਗਰੂਰ, ਐਸ.ਏ.ਐਸ.ਨਗਰ (ਮੁਹਾਲੀ), ਕਪੂਰਥਲਾ, ਹੁਸ਼ਿਆਰਪੁਰ ਅਤੇ ਮਲੇਰਕੋਟਲਾ ਵਿਖੇ ਬਣਨ ਵਾਲੇ ਪੰਜ ਨਵੇਂ ਮੈਡੀਕਲ ਕਾਲਜਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਵਿਸ਼ਵ ਪੱਧਰ ਦੇ ਡਾਕਟਰ ਤਿਆਰ ਕਰਨ ਲਈ ਸੂਬੇ ਦੀ ਸ਼ਾਨਦਾਰ ਵਿਰਾਸਤ ਹੈ | ਮੁੱਖ ਮੰਤਰੀ ਨੇ ਅਫਸੋਸ ਜਾਹਿਰ ਕੀਤਾ ਕਿ ਸੂਬੇ 'ਚ ਪਿਛਲੀਆਂ ਸਰਕਾਰਾਂ ਨੇ ਪੰਜਾਬ 'ਚ ਉਚ ਦਰਜੇ ਦੇ ਮੈਡੀਕਲ ਕਾਲਜ ਸਥਾਪਿਤ ਕਰਨ ਵੱਲ ਉੱਕਾ ਹੀ ਧਿਆਨ ਨਹੀਂ ਦਿੱਤਾ | ਸਿੱਟੇ ਵਜੋਂ ਵੱਡੀ ਗਿਣਤੀ 'ਚ ਵਿਦਿਆਰਥੀਆਂ ਨੂੰ ਡਾਕਟਰੀ ਸਿੱਖਿਆ ਹਾਸਲ ਕਰਨ ਲਈ ਵਿਦੇਸ਼ ਜਾਣਾ ਪੈਂਦਾ ਹੈ | ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਆਉਣ ਵਾਲੇ ਪੰਜ ਸਾਲਾਂ ਦੌਰਾਨ ਸੂਬੇ 'ਚ 16 ਨਵੇਂ ਮੈਡੀਕਲ ਕਾਲਜਾਂ ਦਾ ਨਿਰਮਾਣ ਕਰੇਗੀ | ਉਨ੍ਹਾਂ ਕਿਹਾ ਕਿ ਇਸ ਨਾਲ ਸੂਬੇ 'ਚ ਮੈਡੀਕਲ ਕਾਲਜਾਂ ਦੀ ਕੁੱਲ ਗਿਣਤੀ 25 ਹੋ ਜਾਵੇਗੀ, ਜਿਸ ਨਾਲ ਪੰਜਾਬ, ਮੈਡੀਕਲ ਸਿੱਖਿਆ ਦੇ ਕੇਂਦਰ 'ਚ ਬਦਲ ਜਾਵੇਗਾ | ਡਾਕਟਰੀ ਸਿੱਖਿਆ ਹਾਸਲ ਕਰਨ ਦੇ ਚਾਹਵਾਨ ਵਿਦਿਆਰਥੀਆਂ ਨੂੰ ਹੁਣ ਯੂਕਰੇਨ ਵਰਗੇ ਦੇਸ਼ਾਂ 'ਚ ਨਹੀਂ ਜਾਣਾ ਪਵੇਗਾ | ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਮੈਡੀਕਲ ਕਾਲਜਾਂ 'ਚ ਵਿਦਿਆਰਥੀਆਂ ਨੂੰ ਮਿਆਰੀ ਮੈਡੀਕਲ ਸਿੱਖਿਆ ਮੁਹੱਈਆ ਕਰਵਾਈ ਜਾਵੇਗੀ | ਇਸ ਬਾਰੇ ਇਕ ਹੋਰ ਏਜੰਡੇ 'ਤੇ ਵਿਚਾਰ ਕਰਦਿਆਂ ਭਗਵੰਤ ਮਾਨ ਨੇ ਆਦੇਸ਼ ਦਿੱਤੇ ਕਿ ਮੈਡੀਕਲ ਕਾਲਜ ਸੰਗਰੂਰ ਲਈ ਅਸਾਮੀਆਂ ਸਿਰਜਣ ਦੀ ਪ੍ਰਕਿਰਿਆ ਛੇਤੀ ਤੋਂ ਛੇਤੀ ਪੂਰੀ ਕੀਤੀ ਜਾਵੇ | ਉਨ੍ਹਾਂ ਨੇ ਲੋਕ ਨਿਰਮਾਣ ਵਿਭਾਗ ਨੂੰ ਕਾਲਜ ਨਾਲ ਜੁੜੇ ਨਿਰਮਾਣ ਕਾਰਜਾਂ ਦੀ ਗੁਣਵੱਤਾ ਅਤੇ ਸਮਾਂ-ਸੀਮਾ ਦੀ ਪਾਲਣਾ ਨੂੰ ਯਕੀਨੀ ਬਣਾਉਣ ਲਈ ਵੀ ਕਿਹਾ | ਉਨ੍ਹਾਂ ਕਿਹਾ ਕਿ ਅਗਲੇ ਸੈਸ਼ਨ ਤੋਂ ਦਾਖਲੇ ਸਮੇਂ ਸਿਰ ਸ਼ੁਰੂ ਕਰਨ ਨੂੰ ਯਕੀਨੀ ਬਣਾਇਆ ਜਾਵੇ | ਐਸ.ਏ.ਐਸ.ਨਗਰ, ਮੁਹਾਲੀ ਵਿਖੇ ਬਣਨ ਵਾਲੇ ਮੈਡੀਕਲ ਕਾਲਜ ਲਈ ਮੁੱਖ ਮੰਤਰੀ ਨੇ ਅਗਲੇ ਸਾਲ ਲਈ ਲੋੜ ਮੁਤਾਬਿਕ ਹੋਰ ਹਸਪਤਾਲ ਅਤੇ ਹੋਸਟਲਾਂ ਦੀ ਪਹਿਲ ਦੇ ਆਧਾਰ 'ਤੇ ਉਸਾਰੀ ਨੂੰ ਸਮਾਂਬੱਧ ਕਰਦੇ ਹੋਏ ਤੇਜ਼ੀ ਲਿਆਉਣ ਦੇ ਹੁਕਮ ਦਿੱਤੇ ਹਨ | ਇਸੇ ਤਰ੍ਹਾਂ ਉਨ੍ਹਾਂ ਨੇ ਲੋਕ ਨਿਰਮਾਣ ਵਿਭਾਗ ਨੂੰ ਕਪੂਰਥਲਾ ਅਤੇ ਹੁਸ਼ਿਆਰਪੁਰ ਦੇ ਮੈਡੀਕਲ ਕਾਲਜਾਂ ਨੂੰ ਅਪਗ੍ਰੇਡ ਕਰਨ ਅਤੇ ਨਿਰਮਾਣ ਕਾਰਜਾਂ ਲਈ ਟੈਂਡਰਾਂ ਜਾਰੀ ਦੀ ਪ੍ਰਕਿਰਿਆ 'ਚ ਤੇਜ਼ੀ ਲਿਆਉਣ ਲਈ ਕਿਹਾ | ਭਗਵੰਤ ਮਾਨ ਨੇ ਵਿਭਾਗ ਨੂੰ ਹਦਾਇਤ ਕੀਤੀ ਕਿ ਮੈਡੀਕਲ ਕਾਲਜ ਮਲੇਰਕੋਟਲਾ ਦਾ ਕੰਮ ਤੁਰੰਤ ਸ਼ੁਰੂ ਕਰਨ ਲਈ ਲੋੜੀਂਦੀ ਪ੍ਰਕਿਰਿਆ ਪੂਰੀ ਕੀਤੀ ਜਾਵੇ |
ਆਰ.ਐਸ.ਐਸ. ਨੇ ਵੀ ਪਹਿਲੀ ਵਾਰ ਆਪਣੇ ਦਫ਼ਤਰ 'ਤੇ ਲਹਿਰਾਇਆ ਤਿਰੰਗਾ
ਨਵੀਂ ਦਿੱਲੀ, 13 ਅਗਸਤ (ਉਪਮਾ ਡਾਗਾ ਪਾਰਥ)-ਕੇਂਦਰ ਵਲੋਂ ਸਨਿਚਰਵਾਰ ਤੋਂ ਸ਼ੁਰੂ ਕੀਤੀ 'ਹਰ ਘਰ ਤਿਰੰਗਾ' ਮੁਹਿੰਮ 'ਚ ਭਾਜਪਾ ਨੇਤਾ ਸਰਗਰਮ ਭੂਮਿਕਾਵਾਂ 'ਚ ਨਜ਼ਰ ਆਏ | ਪਾਰਟੀ ਵਲੋਂ ਆਗੂਆਂ ਅਤੇ ...
ਹਮਲਾਵਰ ਗਿ੍ਫ਼ਤਾਰ
ਨਿਊਯਾਰਕ, 13 ਅਗਸਤ (ਪੀ. ਟੀ. ਆਈ.)-ਅਮਰੀਕਾ 'ਚ ਬੀਤੇ ਕੱਲ੍ਹ ਹੋਏ ਹਮਲੇ ਤੋਂ ਬਾਅਦ ਲੇਖਕ ਸਲਮਾਨ ਰਸ਼ਦੀ ਵੈਂਟੀਲੇਟਰ 'ਤੇ ਹਨ ਅਤੇ ਉਨ੍ਹਾਂ ਦੀ ਇਕ ਅੱਖ ਦੀ ਰੌਸ਼ਨੀ ਵੀ ਜਾ ਸਕਦੀ ਹੈ | ਉਨ੍ਹਾਂ ਦੇ ਜਿਗਰ ਦੀ ਹਾਲਤ ਵੀ ਖਰਾਬ ਹੈ | ਲੇਖਕ ਸਲਮਾਨ ਰਸ਼ਦੀ ...
ਬੈਂਗਲੁਰੂ, 13 ਅਗਸਤ (ਏਜੰਸੀ)- ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਮੁਫਤ ਸਹੂਲਤਾਂ ਦੇਣ ਵਾਲੇ ਰਾਜਾਂ ਨੂੰ ਕਿਹਾ ਕਿ ਉਹ ਰਾਜ ਸਰਕਾਰਾਂ ਦੀ ਵਿੱਤੀ ਸਮਰੱਥਾ ਦੀ ਜਾਂਚ ਕਰਨ ਤੇ ਇਸ ਦੇ ਅਨੁਸਾਰ ਬਜਟ ਵਿਵਸਥਾ ਕਰਨ | ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੁਆਰਾ ...
ਨਵੀਂ ਦਿੱਲੀ, 13 ਅਗਸਤ (ਉਪਮਾ ਡਾਗਾ ਪਾਰਥ)-ਕਾਂਗਰਸ ਦੀ ਅੰਤਿ੍ਮ ਪ੍ਰਧਾਨ ਸੋਨੀਆ ਗਾਂਧੀ ਨੂੰ ਇਕ ਵਾਰ ਫਿਰ ਕੋਰੋਨਾ ਹੋ ਗਿਆ ਹੈ, ਇਹ ਜਾਣਕਾਰੀ ਪਾਰਟੀ ਦੇ ਮੀਡੀਆ ਪ੍ਰਧਾਨ ਜੈਰਾਮ ਰਮੇਸ਼ ਨੇ ਟਵੀਟ ਰਾਹੀਂ ਦਿੱਤੀ | ਜੈਰਾਮ ਰਮੇਸ਼ ਨੇ ਟਵਿੱਟਰ 'ਤੇ ਪਾਏ ਸੰਦੇਸ਼ 'ਚ ...
ਚੰਡੀਗੜ੍ਹ, 13 ਅਗਸਤ (ਪੀ. ਟੀ. ਆਈ.)- ਕੋਰੋਨਾ ਮਾਮਲਿਆਂ 'ਚ ਵਾਧੇ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਜਨਤਕ ਥਾਵਾਂ 'ਤੇ ਮੂੰਹ 'ਤੇ ਮਾਸਕ ਪਹਿਨਣਾ ਲਾਜ਼ਮੀ ਕਰ ਦਿੱਤਾ ਹੈ | ਰਾਜ ਦੇ ਗ੍ਰਹਿ ਮਾਮਲਿਆਂ ਤੇ ਨਿਆਂ ਵਿਭਾਗ ਦੁਆਰਾ ਰਾਜ ਦੇ ਸਾਰੇ ਡਿਵੀਜ਼ਨਲ, ਡਿਪਟੀ ਕਮਿਸ਼ਨਰਾਂ, ...
ਚੁਣੌਤੀਆਂ ਦੇ ਟਾਕਰੇ ਲਈ ਸਮੂਹ ਪੰਥਕ ਤੇ ਰਾਜਸੀ ਧਿਰਾਂ ਇਕਜੁੱਟ ਹੋਣ
ਜਲੰਧਰ, 13 ਅਗਸਤ (ਜਸਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਬੁਲਾਰੇ ਪ੍ਰੇਮ ਸਿੰਘ ਚੰਦੂਮਾਜਰਾ ਸਾਬਕਾ ਸੰਸਦ ਮੈਂਬਰ ਨੇ ਰਾਜ ਦੇ ਮੌਜੂਦਾ ਸਿਆਸੀ ਹਾਲਾਤ 'ਤੇ ਡੂੰਘੀ ਚਿੰਤਾ ...
ਜੰਮੂ, 13 ਅਗਸਤ (ਏਜੰਸੀ)-ਜੰਮੂ-ਕਸ਼ਮੀਰ ਦੇ ਰਿਆਸੀ ਜ਼ਿਲ੍ਹੇ 'ਚ ਚਿਨਾਬ ਦਰਿਆ 'ਤੇ ਬਣ ਰਹੇ ਦੁਨੀਆ ਦੇ ਸਭ ਤੋਂ ਉੱਚੇ ਰੇਲਵੇ ਪੁਲ ਦਾ 'ਡੈੱਕ' ਬਣਾਉਣ ਦਾ ਕੰਮ ਪੂਰਾ ਹੋ ਗਿਆ ਹੈ ਅਤੇ ਹੁਣ ਇਸ 'ਤੇ ਰੇਲ ਪਟੜੀ ਵਿਛਾਉਣ ਦਾ ਕੰਮ ਹੋਵੇਗਾ | ਪੁਲ ਦੇ ਦੋ ਸਿਰਿਆਂ ਨੂੰ ਜੋੜਨ ਵਾਲਾ ...
• ਦਿੱਲੀ 'ਚ ਅੱਤਵਾਦੀ ਹਮਲੇ ਦਾ ਹਾਈ ਅਲਰਟ • 10 ਹਜ਼ਾਰ ਪੁਲਿਸ ਕਰਮੀ ਤਾਇਨਾਤ
ਨਵੀਂ ਦਿੱਲੀ, 13 ਅਗਸਤ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਲਾਲ ਕਿਲ੍ਹੇ 'ਤੇ 15 ਅਗਸਤ ਮਨਾਉਣ ਦੀਆਂ ਤਿਆਰੀਆਂ ਤਕਰੀਬਨ ਹੋ ਚੁੱਕੀਆਂ ਹਨ ਅਤੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ | ...
ਕੋਲੰਬੋ, 13 ਅਗਸਤ (ਏਜੰਸੀ)-ਸ੍ਰੀਲੰਕਾ ਸਰਕਾਰ ਨੇ ਚੀਨ ਦੇ ਉੱਚ ਤਕਨੀਕ ਨਾਲ ਲੈਸ ਖੋਜੀ ਸਮੁੰਦਰੀ ਜਹਾਜ਼ ਨੂੰ ਹੰਬਨਟੋਟਾ ਦੀ ਦੱਖਣੀ ਬੰਦਰਗਾਹ ਅੰਦਰ 16 ਅਗਸਤ ਨੂੰ ਦਾਖਲ ਹੋਣ ਦੀ ਮਨਜ਼ੂਰੀ ਦੇ ਦਿੱਤੀ ਹੈ | ਇਸ ਤੋਂ ਪਹਿਲਾਂ ਭਾਰਤ ਵਲੋਂ ਸੁਰੱਖਿਆ ਸਬੰਧੀ ਅਤੇ ਦੇਸ਼ ...
ਸ਼ਰਣ (ਬਿਹਾਰ), 13 ਅਗਸਤ (ਏਜੰਸੀ)- ਬਿਹਾਰ, ਜਿਹੜਾ ਕਿ ਸ਼ਰਾਬ ਰਹਿਤ ਸੂਬਾ ਹੈ, ਦੇ ਸ਼ਰਣ ਜ਼ਿਲ੍ਹੇ 'ਚ ਪਿਛਲੇ ਤਿੰਨ ਦਿਨਾਂ 'ਚ ਕਥਿਤ ਤੌਰ 'ਤੇ ਨਕਲੀ ਸ਼ਰਾਬ ਪੀਣ ਕਾਰਨ ਘੱਟੋ-ਘੱਟ 7 ਮੌਤਾਂ ਹੋ ਚੁੱਕੀਆਂ ਹਨ | ਇਹ ਜਾਣਕਾਰੀ ਇਕ ਸੀਨੀਅਰ ਪੁਲਿਸ ਅਧਿਕਾਰੀ ਨੇ ਸਨਿਚਰਵਾਰ ...
ਜੋਧਪੁਰ, 13 ਅਗਸਤ (ਏਜੰਸੀ)-ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਕਿ ਭਾਰਤ ਨੇ ਚੀਨ ਨੂੰ ਆਪਣੇ ਖੇਤਰ 'ਚ ਘੁਸਪੈਠ ਨਹੀਂ ਕਰਨ ਦਿੱਤੀ ਅਤੇ ਸਿਆਸੀ ਪਾਰਟੀਆਂ ਨੂੰ ਦੇਸ਼ ਦੀ ਸੁਰੱਖਿਆ ਨਾਲ ਜੁੜੇ ਮੁੱਦਿਆਂ 'ਤੇ ਰਾਜਨੀਤੀ ਕਰਨ ਤੋਂ ਗੁਰੇਜ਼ ਕਰਨਾ ਚਾਹੀਦਾ ਹੈ | ...
ਸ਼ਿਮਲਾ, 13 ਅਗਸਤ (ਏਜੰਸੀ)- ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਨੇ ਸਨਿਚਰਵਾਰ ਨੂੰ ਜ਼ੁਬਾਨੀ ਵੋਟਾਂ ਨਾਲ ਧਰਮ ਦੀ ਆਜ਼ਾਦੀ (ਸੋਧ) ਬਿੱਲ 2022 ਪਾਸ ਕੀਤਾ ਹੈ | ਇਸ ਬਿੱਲ ਤਹਿਤ ਰਾਜ 'ਚ ਗੈਰਕਾਨੂੰਨੀ ਧਰਮ ਪਰਿਵਰਤਨ 'ਤੇ ਰੋਕ ਲੱਗੇਗੀ | ਭਾਜਪਾ ਸ਼ਾਸਤ ਜੈ ਰਾਮ ਠਾਕੁਰ ਦੀ ਅਗਵਾਈ ...
ਨਵੀਂ ਦਿੱਲੀ, 13 ਅਗਸਤ (ਏਜੰਸੀ)-ਦੇਸ਼ ਭਰ 'ਚ ਕੇਂਦਰੀ ਯੂਨੀਵਰਸਿਟੀਆਂ 'ਚ ਯੂ.ਜੀ. (ਅੰਡਰ ਗਰੈਜੂਏਟ) ਕੋਰਸਾਂ 'ਚ ਪੜ੍ਹਾਈ ਲਈ ਹੋਣ ਵਾਲੀ ਦਾਖਲਾ ਪ੍ਰੀਖਿਆ 'ਸੈਂਟਰਲ ਯੂਨੀਵਰਸਿਟੀਜ਼ ਐਂਟਰੈਂਸ ਟੈਸਟ' ਦਾ ਜੋ ਚੌਥਾ ਪੜਾਅ 17-20 ਅਗਸਤ ਵਿਚਾਲੇ ਹੋਣਾ ਸੀ, ਹੁਣ ਇਸ ਨੂੰ 30 ਅਗਸਤ ...
ਨਵੀਂ ਦਿੱਲੀ, 13 ਅਗਸਤ (ਏਜੰਸੀ)-ਬਾਰ ਕੌਂਸਲ ਆਫ ਇੰਡੀਆ ਨੇ ਕਾਰਕੁਨ-ਵਕੀਲ ਪ੍ਰਸ਼ਾਂਤ ਭੂਸ਼ਨ ਵਲੋਂ ਹਾਲ ਹੀ 'ਚ ਇਕ ਵੈਬੀਨਾਰ ਦੌਰਾਨ ਨਿਆਂਪਾਲਿਕਾ 'ਤੇ ਟਿੱਪਣੀ ਕਰਨ ਖ਼ਿਲਾਫ਼ ਉਸ 'ਤੇ ਹਮਲਾ ਬੋਲਦਿਆਂ ਕਿਹਾ ਕਿ ਸੁਪਰੀਮ ਕੋਰਟ, ਇਸ ਦੇ ਜੱਜਾਂ ਦਾ ਮਜ਼ਾਕ ਉਡਾਉਣ ਦਾ ...
ਸ੍ਰੀਨਗਰ, 13 ਅਗਸਤ (ਏਜੰਸੀ)- ਨੈਸ਼ਨਲ ਕਾਨਫਰੰਸ ਦੇ ਪ੍ਰਧਾਨ ਫਾਰੂਕ ਅਬਦੁਲਾ ਦਾ ਕੋਰੋਨਾ ਜਾਂਚ ਟੈਸਟ ਮੁੜ ਪਾਜ਼ੀਟਿਵ ਆਇਆ ਹੈ | ਪਿਛਲੇ ਸਾਲ ਅਪ੍ਰੈਲ 'ਚ ਵੀ ਉਨ੍ਹਾਂ ਨੂੰ ਕੋਰੋਨਾ ਹੋ ਗਿਆ ਸੀ | 85 ਸਾਲਾ ਸੰਸਦ ਮੈਂਬਰ ਦੀ ਸਿਹਤ ਠੀਕ ਹੈ ਤੇ ਉਨ੍ਹਾਂ ਖੁਦ ਨੂੰ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX