ਤਲਵਾੜਾ, 13 ਅਗਸਤ (ਰਾਜੀਵ ਓਸ਼ੋ)- ਇੱਥੇ ਨੀਮ ਪਹਾੜੀ ਪਿੰਡ ਭੋਲ ਬਦਮਾਣੀਆ ਦੇ ਜੰਗਲਾਂ ਵਿਚ ਨਾਜਾਇਜ਼ ਕਟਾਣ ਦੀ ਕਵਰੇਜ ਕਰਨ ਗਈ ਪੱਤਰਕਾਰਾਂ ਦੀ ਟੀਮ ਨੂੰ ਲੱਕੜ ਮਾਫ਼ੀਆ ਨੇ ਜਾਨਲੇਵਾ ਹਮਲਾ ਕਰ ਜ਼ਖ਼ਮੀ ਕਰ ਦਿੱਤਾ | ਹਮਲੇ ਵਿਚ ਹਫ਼ਤਾਵਾਰੀ ਪੰਜਾਬੀ ਅਖ਼ਬਾਰ ਦੇ ਪੱਤਰਕਾਰ ਬਲਦੇਵ ਰਾਜ ਟੋਹਲੂ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ ਹਨ | ਜਦਕਿ ਦੋ ਹੋਰ ਪੱਤਰਕਾਰਾਂ ਨੂੰ ਵੀ ਸੱਟਾਂ ਆਈਆਂ ਹਨ | ਸਥਾਨਕ ਬੀ.ਬੀ.ਐਮ.ਬੀ. ਹਸਪਤਾਲ ਵਿਖੇ ਜ਼ੇਰੇ ਇਲਾਜ ਬਲਦੇਵ ਰਾਜ ਟੋਹਲੂ ਨੇ ਦੱਸਿਆ ਕਿ ਉਹ ਬੀਤੇ ਕੱਲ੍ਹ ਪਿੰਡ ਭੋਲ ਬਦਮਾਣੀਆ ਦੇ ਜੰਗਲਾਂ ਵਿਚ ਚੀਲ ਦੇ ਦਰਖਤਾਂ ਦੀ ਕਥਿਤ ਕਟਾਈ ਦੀ ਕਵਰੇਜ ਲਈ ਦੋ ਹੋਰ ਪੱਤਰਕਾਰਾਂ ਨਾਲ ਗਿਆ ਸੀ, ਤਾਂ ਪਹਿਲਾਂ ਤੋਂ ਹੀ ਘਾਤ ਲਗਾ ਕੇ ਬੈਠੇ ਵਣ ਮਾਫ਼ੀਆ ਦੇ ਗੁੰਡਿਆਂ ਨੇ ਉਨ੍ਹਾਂ 'ਤੇ ਜਾਨਲੇਵਾ ਹਮਲਾ ਕਰ ਦਿੱਤਾ | ਇਸ ਹਮਲੇ ਉਸ ਦੀ ਵਿਚ ਅੱਖ ਤੇ ਸਰੀਰ ਦੇ ਹੋਰ ਅੰਗਾਂ 'ਤੇ ਗੰਭੀਰ ਸੱਟਾਂ ਆਈਆਂ ਹਨ | ਉਨ੍ਹਾਂ ਨੇ ਦੌੜ ਕੇ ਆਪਣੀ ਜਾਨ ਬਚਾਈ ਤੇ ਇਸਦੀ ਸੂਚਨਾ ਪੁਲਿਸ ਨੂੰ ਦਿੱਤੀ | ਏ.ਐੱਸ.ਆਈ. ਜਸਵੀਰ ਸਿੰਘ ਦੀ ਅਗਵਾਈ ਵਿਚ ਪੁਲਿਸ ਟੀਮ ਨੇ ਮੌਕੇ 'ਤੇ ਪਹੁੰਚ ਲੱਕੜ ਮਾਫ਼ੀਆ ਵਲੋਂ ਜ਼ਬਤ ਪੱਤਰਕਾਰਾਂ ਦੇ ਵਾਹਨ ਛੁਡਾਏ | ਜ਼ਿਕਰਯੋਗ ਹੈ ਕਿ ਭੋਲ ਬਧਮਾਣੀਆ, ਸੁਖਚੈਨਪੁਰ, ਧਰਮਪੁਰ ਆਦਿ ਨੀਮ ਪਹਾੜੀ ਪਿੰਡਾਂ ਵਿਚ ਚੀਲ ਦੀ ਕਥਿਤ ਕਟਾਈ ਕਾਰਨ ਸੈਂਕੜੇ ਏਕੜ ਰਕਬੇ ਵਿਚੋਂ ਦਰਖ਼ਤ ਗ਼ਾਇਬ ਹੋ ਗਏ ਹਨ | ਖੇਤਰ ਵਿਚ ਲੱਕੜ ਮਾਫ਼ੀਆ ਦੀ ਦਹਿਸ਼ਤ ਹੈ | ਥਾਣਾ ਮੁਖੀ ਹਰਗੁਰਦੇਵ ਸਿੰਘ ਨੇ ਬਲਦੇਵ ਰਾਜ ਟੋਹਲੂ ਦੇ ਬਿਆਨਾਂ ਉਪਰੰਤ ਬਣਦੀ ਸਖ਼ਤ ਕਾਨੂੰਨੀ ਕਾਰਵਾਈ ਕਰਨ ਦੀ ਗੱਲ ਕਹੀ ਹੈ | ਜਰਨਲਿਸਟ ਐਂਡ ਸੋਸ਼ਲ ਵੈੱਲਫੇਅਰ ਸੁਸਾਇਟੀ ਤਲਵਾੜਾ ਨੇ ਪੱਤਰਕਾਰਾਂ ਉੱਪਰ ਹੋਏ ਕਾਤਲਾਨਾ ਹਮਲੇ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ | ਪ੍ਰਧਾਨ ਰਮਨ ਟੰਡਨ, ਸਕੱਤਰ ਦੀਪਕ ਠਾਕੁਰ, ਸੀਨੀਅਰ ਮੈਂਬਰ ਸੁਰਿੰਦਰ ਸ਼ਰਮਾ ਅਤੇ ਰਾਕੇਸ਼ ਸ਼ਰਮਾ, ਸਲਾਹਕਾਰ ਡੀ ਸੀ ਭਾਰਦਵਾਜ ਅਤੇ ਬਿਕਰਮ ਕਟੋਚ, ਖ਼ਜ਼ਾਨਚੀ ਜੋਤੀ ਗੌਤਮ, ਮੈਂਬਰ ਸੌਰਵ ਵਰਮਾ, ਰਾਜੀਵ ਓਸ਼ੋ, ਹਰਕਿਰਨ ਸਿੰਘ ਮਿੱਠੂ, ਅਰੁਣ ਮਹਿਤਾ, ਵਿਕਰਾਂਤ ਮਹਿਤਾ, ਹਰੀਸ਼ ਕੌਂਡਲ, ਉੱਪ ਪ੍ਰਧਾਨ ਰਮਨ ਕੌਸ਼ਲ, ਮੁਕੇਸ਼ ਸ਼ਰਮਾ ਆਦਿ ਨੇ ਪੱਤਰਕਾਰਾਂ ਉੱਤੇ ਆਏ ਦਿਨ ਹੋ ਰਹੇ ਹਮਲਿਆਂ ਉੱਤੇ ਚਿੰਤਾ ਪ੍ਰਗਟ ਕੀਤੀ | ਸੱਤਾ ਪਰਿਵਰਤਨ ਦੇ ਬਾਵਜੂਦ ਪੱਤਰਕਾਰਾਂ ਦੀ ਹਾਲਤ ਜਿਉਂ ਦੀ ਤਿਉਂ ਬਣੀ ਹੋਈ ਹੈ, ਮਾਫ਼ੀਆ ਤੰਤਰ ਪ੍ਰਸ਼ਾਸਨ ਉੱਤੇ ਭਾਰੂ ਹੈ | ਉਨ੍ਹਾਂ ਸਰਕਾਰ ਅਤੇ ਪ੍ਰਸ਼ਾਸਨ ਤੋਂ ਸਖ਼ਤ ਕਦਮ ਚੁੱਕਣ ਅਤੇ ਬਲਦੇਵ ਰਾਜ ਟੋਹਲੂ ਦੇ ਮਾਮਲੇ ਵਿਚ ਦੋਸ਼ੀਆਂ ਨੂੰ ਮਿਸਾਲੀ ਸਜ਼ਾ ਦੇਣ ਦੀ ਮੰਗ ਕੀਤੀ ਹੈ |
ਹੁਸ਼ਿਆਰਪੁਰ, 13 ਅਗਸਤ (ਬਲਜਿੰਦਰਪਾਲ ਸਿੰਘ)-ਸ੍ਰੀ ਗੁਰੂ ਰਾਮਦਾਸ ਕਾਲਜ ਆਫ਼ ਨਰਸਿੰਗ ਹੁਸ਼ਿਆਰਪੁਰ ਵਿਖੇ ਆਜ਼ਾਦੀ ਦਿਹਾੜੇ ਦੀ 75ਵੀਂ ਵਰ੍ਹੇਗੰਢ ਮਨਾਉਂਦਿਆਂ ਵੱਖ-ਵੱਖ ਮੁਕਾਬਲੇ ਕਰਵਾਏ ਗਏ | ਇਸ ਮੌਕੇ ਵਿਦਿਆਰਥਣਾਂ ਨੇ ਭਾਸ਼ਣ ਅਤੇ ਲੇਖ ਮੁਕਾਬਲਿਆਂ 'ਚ ...
ਐਮਾਂ ਮਾਂਗਟ, 13 ਅਗਸਤ (ਗੁਰਾਇਆ)- ਉੱਪ ਮੰਡਲ ਮੁਕੇਰੀਆਂ ਅਧੀਨ ਪੈਂਦੇ ਪਿੰਡ ਬਗੜੋਈ ਵਿਖੇ ਬੀਤੇ ਦਿਨੀਂ ਚੋਰਾਂ ਵਲੋਂ ਗੁਰਦੁਆਰਾ ਸਾਹਿਬ ਦੀ ਗੋਲਕ ਨੂੰ ਤੋੜ ਕੇ ਕਰੀਬ 5 ਹਜ਼ਾਰ ਰੁਪਏ ਚੋਰੀ ਕਰ ਲਏ | ਪ੍ਰਾਪਤ ਜਾਣਕਾਰੀ ਅਨੁਸਾਰ ਸਤਨਾਮ ਸਿੰਘ ਪੁੱਤਰ ਦਲੀਪ ਸਿੰਘ ...
ਭੰਗਾਲਾ, 13 ਅਗਸਤ (ਬਲਵਿੰਦਰਜੀਤ ਸਿੰਘ ਸੈਣੀ)- ਉੱਪ ਮੰਡਲ ਮੁਕੇਰੀਆਂ ਦੇ ਅਧੀਨ ਪੈਂਦੇ ਪਿੰਡ ਹਿਯਾਤਪੁਰ ਦੇ ਸਰਕਾਰੀ ਮਿਡਲ ਸਕੂਲ ਹਿਯਾਤਪੁਰ ਵਿਚੋਂ ਚੋਰਾਂ ਵਲੋਂ ਸੋਲਰ ਪੈਨਲ ਚੋਰੀ ਕਰ ਲਏ | ਇਸ ਸਬੰਧੀ ਸਰਕਾਰੀ ਮਿਡਲ ਸਕੂਲ ਹਿਯਾਤਪੁਰ ਦੇ ਇੰਚਾਰਜ ਨੰਦ ਸਿੰਘ ਨੇ ...
ਹੁਸ਼ਿਆਰਪੁਰ, 13 ਅਗਸਤ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਦੱਸਿਆ ਕਿ ਸਮਾਜਿਕ ਸੁਰੱਖਿਆ, ਮਹਿਲਾ ਤੇ ਬਾਲ ਵਿਕਾਸ ਵਿਭਾਗ ਵਲੋਂ 17 ਅਗਸਤ ਤੋਂ 28 ਸਤੰਬਰ ਤੱਕ ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ ਵਿਚ ਬੁਢਾਪਾ ਪੈਨਸ਼ਨ ਅਤੇ ਹੋਰ ਵਿੱਤੀ ...
ਹਾਜੀਪੁਰ, 13 ਅਗਸਤ (ਜੋਗਿੰਦਰ ਸਿੰਘ)-ਥਾਣਾ ਹਾਜੀਪੁਰ ਦੇ ਅਧੀਨ ਆਉਂਦੇ ਪਿੰਡ ਰੈਲੀ ਵਿਖੇ ਲੋਕਾਂ ਵਲੋਂ ਇਕ ਮੋਟਰਸਾਈਕਲ ਚੋਰ ਨੂੰ ਰੰਗੇ ਹੱਥੀਂ ਮੋਟਰਸਾਈਕਲ ਚੋਰੀ ਕਰਦਿਆਂ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਰੈਲੀ ਦੇ ...
ਜਲੰਧਰ, 13 ਅਗਸਤ (ਸ਼ਿਵ)- ਬਿਜਲੀ ਮਾਮਲਿਆਂ ਦੀ ਸੁਣਵਾਈ ਕਰਨ ਲਈ ਸੀ. ਸੀ. ਜੀ. ਆਰ. ਐਫ. ਦੀ 17 ਅਗਸਤ ਨੂੰ ਸ਼ਕਤੀ ਸਦਨ ਜਲੰਧਰ ਵਿਚ ਮੀਟਿੰਗ ਹੋ ਰਹੀ ਹੈ | ਇਸ 'ਚ ਜਲੰਧਰ, ਕਪੂਰਥਲਾ, ਹੁਸ਼ਿਆਰਪੁਰ ਤੇ ਐੱਸ. ਈ. ਐੱਸ. ਨਗਰ ਸਰਕਲਾਂ ਦੇ ਮਾਮਲਿਆਂ ਦੀ ਸੁਣਵਾਈ ਹੋਵੇਗੀ | ਬਾਰਡਰ ...
ਚੱਬੇਵਾਲ, 13 ਅਗਸਤ (ਪਰਮਜੀਤ ਨੌਰੰਗਾਬਾਦ)-ਆਜ਼ਾਦੀ ਮਹਾਂਉਤਸਵ ਦੇ ਸਬੰਧ ਵਿਚ ਰਾਮ ਲੀਲ੍ਹਾ ਕਮੇਟੀ ਬਸੀ ਕਲਾਂ ਵਲੋਂ ਤਿਰੰਗਾ ਝੰਡਾ ਯਾਤਰਾ ਕੱਢੀ ਗਈ | ਇਸ ਯਾਤਰਾ ਦੇ ਸਬੰਧ ਵਿਚ ਪ੍ਰਧਾਨ ਸ਼ਾਹ ਵਿਨੋਦ ਨੇ ਦੱਸਿਆ ਕਿ ਇਹ ਤਿਰੰਗਾ ਯਾਤਰਾ ਮੋਟਰਸਾਈਕਲਾਂ ਅਤੇ ...
ਹੁਸ਼ਿਆਰਪੁਰ, 13 ਅਗਸਤ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਦੱਸਿਆ ਕਿ 75ਵੇਂ ਅਜ਼ਾਦੀ ਕਾ ਅੰਮਿ੍ਤ ਮਹਾਉਤਸਵ ਤਹਿਤ ਸੂਬੇ ਦੇ ਆਮ ਲੋਕਾਂ ਨੂੰ ਗੁਣਵੱਤਾਪੂਰਨ ਸਿਹਤ ਸੁਵਿਧਾਵਾਂ ਦੇਣ ਦੇ ਉਦੇਸ਼ ਨਾਲ ਜ਼ਿਲ੍ਹੇ ਵਿਚ 8 ਆਮ ਆਦਮੀ ...
ਟਾਂਡਾ ਉੜਮੁੜ, 13 ਅਗਸਤ (ਭਗਵਾਨ ਸਿੰਘ ਸੈਣੀ)- ਸਿਲਵਰ ਓਕ ਇੰਟਰਨੈਸ਼ਨਲ ਸਕੂਲ ਸਹਿਬਾਜ਼ਪੁਰ ਟਾਂਡਾ ਚੇਅਰਮੈਨ ਤਰਲੋਚਨ ਸਿੰਘ ਬਿੱਟੂ ਦੀ ਯੋਗ ਅਗਵਾਈ ਹੇਠ ਆਪਣੇ ਥੋੜੇ੍ਹ ਜਿਹੇ ਸਮੇਂ ਵਿਚ ਇਲਾਕੇ ਦੀ ਨਾਮਵਰ ਸੰਸਥਾ ਬਣ ਚੁੱਕਿਆ ਹੈਂ, ਸੰਨ 2006 ਵਿਚ 6 ਕਮਰਿਆਂ ਦੇ ਵਿਚ ...
ਗੜ੍ਹਸ਼ੰਕਰ 13 ਅਗਸਤ (ਧਾਲੀਵਾਲ)- ਅਰੋੜਾ ਇੰਮੀਗ੍ਰੇਸ਼ਨ ਐਂਡ ਐਜ਼ੂਕੇਸ਼ਨਲ ਕੰਸਲਟੈਂਟਸ ਨਵਾਂਸ਼ਹਿਰ/ਗੜ੍ਹਸ਼ੰਕਰ ਦੇ ਰਿਜ਼ਨਲ ਡਾਇਰੈਕਟਰ ਕੰਵਰਪ੍ਰੀਤ ਸਿੰਘ ਅਰੋੜਾ ਨੇ ਦੱਸਿਆ ਕਿ ਅਰੋੜਾ ਇੰਮੀਗ੍ਰੇਸ਼ਨ ਵਲੋਂ ਆਪਣੇ ਤਜ਼ਰਬੇ ਦੇ 25 ਸਾਲਾਂ ਦਾ ਸਫ਼ਰ ਪੂਰਾ ਕੀਤਾ ...
ਟਾਂਡਾ ਉੜਮੁੜ, 13 ਅਗਸਤ (ਭਗਵਾਨ ਸਿੰਘ ਸੈਣੀ, ਦੀਪਕ ਬਹਿਲ, ਗੁਰਾਇਆ)- ਟਾਂਡਾ ਪੁਲਿਸ ਨੇ ਨਾਜਾਇਜ਼ ਸ਼ਰਾਬ ਦੀ ਚਾਲੂ ਭੱਠੀ ਸਮੇਤ 2 ਦੋਸ਼ੀਆਂ ਨੂੰ ਗਿ੍ਫ਼ਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ | ਇਸ ਸੰਬੰਧੀ ਇੰਸਪੈਕਟਰ ਉਂਕਾਰ ਸਿੰਘ ਬਰਾੜ ਮੁੱਖ ਅਫ਼ਸਰ ਥਾਣਾ ਟਾਂਡਾ ਨੇ ...
ਹੁਸ਼ਿਆਰਪੁਰ, 13 ਅਗਸਤ (ਬਲਜਿੰਦਰਪਾਲ ਸਿੰਘ)- ਦੇਸ਼ ਭਗਤ ਟੈਕਨੀਕਲ ਕਾਲਜ ਹੁਸ਼ਿਆਰਪੁਰ 'ਚ ਸ਼ਿਵਾਲਿਕ ਦੀਆਂ ਪਹਾੜੀਆਂ ਦੇ ਪੈਰਾਂ 'ਚ ਬਣਾਇਆ ਗਿਆ ਹੈ | ਇਹ ਕਾਲਜ ਸਾਲ 2003 'ਚ ਸ਼ੁਰੂ ਹੋਇਆ ਸੀ ਜਿਸ 'ਚ ਬਹੁਤ ਸਾਰੇ ਟੈਕਨੀਕਲ ਅਰੇਡ ਹਨ ਜਿਨ੍ਹਾਂ 'ਚ ਵਿਦਿਆਰਥੀਆਂ ਨੂੰ ...
ਗੜ੍ਹਸ਼ੰਕਰ, 13 ਅਗਸਤ (ਧਾਲੀਵਾਲ)-75ਵੇਂ ਆਜ਼ਾਦੀ ਦਿਹਾੜੇ ਮੌਕੇ ਉੱਪ ਮੰਡਲ ਪ੍ਰਸ਼ਾਸਨ ਗੜ੍ਹਸ਼ੰਕਰ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੀ ਗਰਾਉਂਡ 'ਚ 15 ਅਗਸਤ ਨੂੰ ਕਰਵਾਏ ਜਾ ਰਹੇ ਸਬ-ਡਵੀਜ਼ਨ ਪੱਧਰੀ ਸਵਤੰਤਰਤਾ ਦਿਵਸ ਸਮਾਰੋਹ ਦੌਰਾਨ ਐੱਸ.ਡੀ.ਐੱਮ. ਡਾ. ...
ਹੁਸ਼ਿਆਰਪੁਰ, 13 ਅਗਸਤ (ਬਲਜਿੰਦਰਪਾਲ ਸਿੰਘ)-ਵਿਦੇਸ਼ ਤੋਂ ਮਾਸੀ ਦੇ ਜੇਠ ਦਾ ਬੇਟਾ ਬੋਲ ਰਿਹਾ ਹਾਂ ਕਹਿ ਕੇ 2 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ 'ਚ ਥਾਣਾ ਬੁੱਲ੍ਹੋਵਾਲ ਪੁਲਿਸ ਨੇ 2 ਕਥਿਤ ਦੋਸ਼ੀਆਂ ਨੂੰ ਨਾਮਜ਼ਦ ਕਰਕੇ 3 ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਪ੍ਰਾਪਤ ...
ਘੋਗਰਾ, 13 ਅਗਸਤ (ਆਰ.ਐੱਸ. ਸਲਾਰੀਆ)- ਬੀਤੀ ਰਾਤ ਬਲਾਕ ਦਸੂਹਾ ਦੇ ਪਿੰਡ ਸੈਹਰਕ ਵਿਖੇ 25 ਤੋਲੇ ਸੋਨਾ ਅਤੇ 10 ਹਜ਼ਾਰ ਦੀ ਨਕਦੀ ਚੋਰੀ ਕਰ ਲਈ | ਜਾਣਕਾਰੀ ਅਨੁਸਾਰ ਸੌਰਵ ਪੁੱਤਰ ਜਸਵੀਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਸ ਦੇ ਪਿਤਾ ਪ੍ਰਾਈਵੇਟ ਸੈਕਟਰ ਵਿਚ ...
ਹੁਸ਼ਿਆਰਪੁਰ, 13 ਅਗਸਤ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਮੁਕੇਸ਼ ਗੌਤਮ ਨੇ ਦੱਸਿਆ ਕਿ ਦਿਵਿਆਂਗਜ ਦੇ ਸਸ਼ਕਤੀਕਰਨ ਸਬੰਧੀ ਨੈਸ਼ਨਲ ਐਵਾਰਡ-2022 ਲਈ 28 ਅਗਸਤ ਤੱਕ ਕੇਵਲ ਆਨਲਾਈਨ ਅਪਲਾਈ ਕੀਤਾ ਜਾ ਸਕਦਾ ਹੈ | ਉਨ੍ਹਾਂ ਦੱਸਿਆ ਕਿ ...
ਹਾਜੀਪੁਰ, 13 ਅਗਸਤ (ਜੋਗਿੰਦਰ ਸਿੰਘ)- ਥਾਣਾ ਹਾਜੀਪੁਰ ਦੀ ਪੁਲਿਸ ਨੇ ਐਸ.ਐਸ.ਪੀ. ਹੁਸ਼ਿਆਰਪੁਰ ਦੇ ਹੁਕਮਾਂ 'ਤੇ ਇੱਕ ਵਿਅਕਤੀ ਖ਼ਿਲਾਫ਼ ਦਾਜ ਦੀ ਮੰਗ ਕਰਨ ਤੇ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਕਰਨ 'ਤੇ ਮਾਮਲਾ ਦਰਜ ਕੀਤਾ ਹੈ | ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਨਿਮਰਤਾ ...
ਹੁਸ਼ਿਆਰਪੁਰ, 13 ਅਗਸਤ (ਬਲਜਿੰਦਰਪਾਲ ਸਿੰਘ)-ਭਾਜਪਾ ਜ਼ਿਲ੍ਹਾ ਮਹਾਂਮੰਤਰੀ ਵਿਨੋਦ ਪਰਮਾਰ ਤੇ ਮੀਨੂੰ ਸੇਠੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਆਜ਼ਾਦੀ ਦਿਵਸ ਮੌਕੇ 15 ਅਗਸਤ ਨੂੰ ਜ਼ਿਲ੍ਹਾ ਭਾਜਪਾ ਵਲੋਂ ਜ਼ਿਲ੍ਹਾ ਪ੍ਰਧਾਨ ਨਿਪੁੰਨ ਸ਼ਰਮਾ ਦੀ ਅਗਵਾਈ 'ਚ ਸਮਾਗਮ ...
ਗੜ੍ਹਸ਼ੰਕਰ, 13 ਅਗਸਤ (ਧਾਲੀਵਾਲ)- ਪੰਜਾਬ ਸਰਕਾਰ ਵਲੋਂ ਆਜ਼ਾਦੀ ਦਿਹਾੜੇ ਮੌਕੇ 15 ਅਗਸਤ ਨੂੰ ਹੁਣ 75 ਦੀ ਥਾਂ 100 ਆਮ ਆਦਮੀ ਕਲੀਨਿਕ ਪੰਜਾਬ ਵਿਚ ਖੋਲ੍ਹੇ ਜਾ ਰਹੇ | ਇਨ੍ਹਾਂ ਕਲੀਨਿਕਾਂ ਨੂੰ ਲੈ ਕੇ ਜਿਥੇ ਪੰਜਾਬ ਸਰਕਾਰ ਆਪਣੀਆਂ ਗਾਰੰਟੀਆਂ ਪੂਰਾ ਕਰਨ ਵੱਲ ਵੱਧ ਰਹੀ ਹੈ ...
ਐਮਾਂ ਮਾਂਗਟ, 13 ਅਗਸਤ (ਗੁਰਾਇਆ)- ਪੰਜਾਬ ਵਿਚ ਜਿੱਥੇ ਇਸ ਵਾਰ ਆਮ ਆਦਮੀ ਪਾਰਟੀ ਦੀ ਸਰਕਾਰ ਬਣਦੇ ਸਾਰ ਹੀ ਵਿਭਾਗ ਵਲੋਂ ਨਵੀਂ ਆਬਕਾਰੀ ਨੀਤੀ ਲਿਆ ਕੇ ਦਾਰੂ ਦੇ ਰੇਟਾਂ ਵਿਚ ਭਾਰੀ ਕਟੌਤੀ ਕੀਤੀ ਗਈ ਸੀ ਅਤੇ ਦਾਰੂ ਪੀਣ ਦੇ ਸ਼ੌਕੀਨ ਵੀ ਬਹੁਤ ਹੀ ਜਾਂਦਾ ਖ਼ੁਸ਼ ਵਿਖਾਈ ...
ਹਾਜੀਪੁਰ, 13 ਅਗਸਤ (ਜੋਗਿੰਦਰ ਸਿੰਘ)- ਆਜ਼ਾਦੀ ਦਿਹਾੜੇ ਨੂੰ ਮੁੱਖ ਰੱਖਦਿਆਂ ਅੱਜ ਕੋਹਿਨੂਰ ਇੰਟਰਨੈਸ਼ਨਲ ਸਕੂਲ ਪਨਖੂਹ ਬਲਾਕ ਮੁਕੇਰੀਆਂ ਵਿਖੇ ਪਿ੍ੰਸੀਪਲ ਹਰਪ੍ਰੀਤ ਪੰਧੇਰ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਰੰਗਾ-ਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ | ਇਸ ਪ੍ਰੋਗਰਾਮ ...
ਮੁਕੇਰੀਆਂ, 13 ਅਗਸਤ (ਰਾਮਗੜ੍ਹੀਆ)-ਸਟਾਰ ਪਬਲਿਕ ਸਕੂਲ ਮੁਕੇਰੀਆਂ ਵਿਖੇ ਆਜ਼ਾਦੀ ਦਾ 75ਵਾਂ ਅੰਮਿ੍ਤ ਉਤਸਵ ਬੜੀ ਧੂਮ-ਧਾਮ ਨਾਲ ਮਨਾਇਆ ਗਿਆ | ਇਸ ਤਿਉਹਾਰ ਨੂੰ ਮਨਾਉਣ ਲਈ ਸਕੂਲ ਦੇ ਨਰਸਰੀ ਜਮਾਤ ਤੋਂ ਲੈ ਕੇ ਦਸਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਬਹੁਤ ਹੀ ਉਤਸ਼ਾਹ ...
ਹੁਸ਼ਿਆਰਪੁਰ, 13 ਅਗਸਤ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਆਜ਼ਾਦੀ ਦਿਵਸ ਦੇ ਮੌਕੇ 'ਤੇ 15 ਅਗਸਤ ਨੂੰ ਸਥਾਨਕ ਪੁਲਿਸ ਲਾਈਨ ਗਰਾਊਾਡ ਵਿਖੇ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਰਾਸ਼ਟਰੀ ਝੰਡਾ ਲਹਿਰਾਉਣਗੇ | ਇਹ ...
ਹੁਸ਼ਿਆਰਪੁਰ, 13 ਅਗਸਤ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ 'ਤੇ ਬੰਦੀ ਸਿੱਖਾਂ ਦੀ ਰਿਹਾਈ ਨੂੰ ਲੈ ਕੇ ਸ਼ੋ੍ਰਮਣੀ ਅਕਾਲੀ ਦਲ (ਬ) ਦੀ ਜ਼ਿਲ੍ਹਾ ਜਥੇਬੰਦੀ ...
ਗੜ੍ਹਸ਼ੰਕਰ, 13 ਅਗਸਤ (ਧਾਲੀਵਾਲ)- ਇਥੇ ਨੰਗਲ ਸੜਕ 'ਤੇ ਪਿੰਡ ਸ਼ਾਹਪੁਰ ਵਿਖੇ ਢਾਬੇ ਨਾਲ ਨਵੇਂ ਖੁੱਲ੍ਹੇ ਸ਼ਰਾਬ ਦੇ ਠੇਕੇ ਨੂੰ ਬੰਦ ਕਰਵਾਉਣ ਲਈ ਪਿੰਡ ਦੀ ਪੰਚਾਇਤ ਤੇ ਮੋਹਤਵਰਾਂ ਵਲੋਂ ਧਰਨਾ ਦਿੱਤਾ ਗਿਆ | ਇਸ ਮੌਕੇ ਲੋਕਾਂ ਨੇ ਸੜਕ 'ਤੇ ਕੁਝ ਸਮੇਂ ਲਈ ਟ੍ਰੈਫਿਕ ਜਾਮ ...
ਹੁਸ਼ਿਆਰਪੁਰ, 13 ਅਗਸਤ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਕੋਵਿਡ-19 ਦੀ ਤਾਜ਼ਾ ਸਥਿਤੀ ਬਾਰੇ ਸਿਵਲ ਸਰਜਨ ਹੁਸ਼ਿਆਰਪੁਰ ਡਾ. ਅਮਰਜੀਤ ਸਿੰਘ ਨੇ ਦੱਸਿਆ ਕਿ ਫਲੂ ਵਰਗੇ ਸ਼ੱਕੀ ਲੱਛਣਾਂ ਵਾਲੇ 698 ਨਵੇਂ ਸੈਂਪਲ ਲੈਣ ਤੇ 376 ਸੈਂਪਲਾਂ ਦੀ ਰਿਪੋਰਟ ਪ੍ਰਾਪਤ ਹੋਣ ਨਾਲ ...
ਹੁਸ਼ਿਆਰਪੁਰ, 13 ਅਗਸਤ (ਬਲਜਿੰਦਰਪਾਲ ਸਿੰਘ)- ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਹੁਸ਼ਿਆਰਪੁਰ ਵਲੋਂ ਪੰਜਾਬ ਸਟੇਟ ਕਾਨੂੰਨੀ ਸੇਵਾਵਾਂ ਅਥਾਰਿਟੀ ਐਸ.ਏ.ਐਸ. ਨਗਰ ਦੇ ਦਿਸ਼ਾ ਨਿਰਦੇਸ਼ਾਂ 'ਤੇ ਜਿਲ੍ਹੇ 'ਚ ਸਾਲ ਦੀ ਦੂਜੀ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ ...
ਹਾਜੀਪੁਰ, 13 ਅਗਸਤ (ਜੋਗਿੰਦਰ ਸਿੰਘ)- ਉੱਪ ਮੰਡਲ ਮੁਕੇਰੀਆਂ ਅਧੀਨ ਪੈਂਦੇ ਪਰਲਜ਼ ਇੰਟਰਨੈਸ਼ਨਲ ਸਕੂਲ ਭਲੋਵਾਲ ਵਿਖੇ ਅਵਰਤਨ ਕੰਪਿਊਟਰ ਐਜੂਕੇਸ਼ਨ ਵਲੋਂ ਬੱਚਿਆਂ ਦੇ ਮਨੋਵਿਗਿਆਨਕ ਤੇ ਅਧਿਆਪਕਾਂ ਦੀ ਬਿਹਤਰ ਕਾਰਗੁਜ਼ਾਰੀ ਲਈ ਇਕ ਸਿਖਲਾਈ ਵਰਕਸ਼ਾਪ ਲਗਾਈ | ਇਸ ...
ਹੁਸ਼ਿਆਰਪੁਰ, 13 ਅਗਸਤ (ਬਲਜਿੰਦਰਪਾਲ ਸਿੰਘ)-ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ 15 ਅਗਸਤ ਤੱਕ ਤਿਰੰਗਾ ਯਾਤਰਾ ਕੱਢਣ ਅਤੇ ਘਰ-ਘਰ ਕੌਮੀ ਝੰਡਾ ਲਹਿਰਾਉਣ ਦੇ ਦਿੱਤੇ ਸੱਦੇ ਤਹਿਤ ਭਾਜਪਾ ਸਪੋਰਟਸ ਸੈੱਲ ਪੰਜਾਬ ਵਲੋਂ ਸ਼ਹਿਰ 'ਚ ...
ਗੜ੍ਹਸ਼ੰਕਰ, 13 ਅਗਸਤ (ਧਾਲੀਵਾਲ)- ਪ੍ਰਾਇਮਰੀ ਹੈਲਥ ਸੈਂਟਰ ਪੋਸੀ ਵਲੋਂ ਆਪਣੀਆਂ ਸਿਹਤ ਸੰਸਥਾਵਾਂ ਰਾਹੀਂ ਹਰ ਘਰ ਤਿਰੰਗਾ ਮੁਹਿੰਮ ਚਲਾਈ ਆਰੰਭ ਕਰਦੇ ਹੋਏ ਲੋਕਾਂ ਨੂੰ 13 ਅਗਸਤ ਤੋਂ 15 ਅਗਸਤ ਤੱਕ ਆਪਣੇ ਘਰਾਂ ਜਾਂ ਅਦਾਰਿਆਂ 'ਤੇ ਤਿਰੰਗਾ ਲਹਿਰਾਉਣ ਦੀ ਅਪੀਲ ਕੀਤੀ ਗਈ ...
ਹੁਸ਼ਿਆਰਪੁਰ, 13 ਅਗਸਤ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਕਿਹਾ ਕਿ 75ਵੇਂ ਆਜ਼ਾਦੀ ਦਾ ਅੰਮਿ੍ਤ ਮਹਾਂਉਤਸਵ ਤਹਿਤ ਜ਼ਿਲ੍ਹੇ 'ਚ 15 ਅਗਸਤ ਤੱਕ ਹਰ ਸਰਕਾਰੀ ਦਫ਼ਤਰ 'ਚ ਪੂਰੇ ਸਨਮਾਨ ਨਾਲ ਰਾਸ਼ਟਰੀ ਝੰਡਾ ਲਹਿਰਾਇਆ ਜਾਵੇਗਾ | ਉਨ੍ਹਾਂ ...
ਅੱਡਾ ਸਰਾਂ, 13 ਅਗਸਤ (ਮਸੀਤੀ)- ਵਿਕਟੋਰੀਆ ਇੰਟਰਨੈਸਨਲ ਸਕੂਲ ਟਾਂਡਾ ਵਿਖੇ ਆਜ਼ਾਦੀ ਦੇ ਅੰਮਿ੍ਤ ਮਹਾਂਉਤਸਵ ਸਬੰਧੀ ਸਮਾਗਮ ਕਰਵਾਇਆ ਗਿਆ ਜਿਸ 'ਚ ਵਿਦਿਆਰਥੀਆਂ ਨੇ ਦੇਸ਼ ਭਗਤੀ ਦੇ ਜਜ਼ਬੇ ਵਾਲਾ ਸ਼ਾਨਦਾਰ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ | ਇਸ ਮੌਕੇ ...
ਦਸੂਹਾ, 13 ਅਗਸਤ (ਕੌਸ਼ਲ)- ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘੁਵੀਰ ਸਿੰਘ ਦਸੂਹਾ ਵਿਖੇ ਦਵਿੰਦਰ ਸਿੰਘ ਕਾਹਲੋਂ ਦੇ ਗ੍ਰਹਿ ਵਿਖੇ ਵਿਸ਼ੇਸ਼ ਤੌਰ 'ਤੇ ਪਹੁੰਚੇ | ਇਸ ਮੌਕੇ ਜਥੇ. ਗਿਆਨੀ ਰਘੁਵੀਰ ਸਿੰਘ ਦਾ ਦਵਿੰਦਰ ਸਿੰਘ ਕਾਹਲੋਂ ਅਤੇ ਜਸਵਿੰਦਰ ਸਿੰਘ ...
ਮਾਹਿਲਪੁਰ, 13 ਅਗਸਤ (ਰਜਿੰਦਰ ਸਿੰਘ)- ਬੀਤੀ ਰਾਤ ਸਿਵਲ ਹਸਪਤਾਲ ਮਾਹਿਲਪੁਰ ਵਿਖੇ ਅਣਪਛਾਤਿਆਂ ਵਲੋਂ ਦਵਾਈ ਲੈਣ ਆਏ ਇੱਕ ਵਿਅਕਤੀ ਦਾ ਮੋਟਰਸਾਇਕਲ ਤੇ ਇੱਕ ਘਰ 'ਚੋਂ ਕੀਮਤੀ ਮੋਬਾਈਲ ਚੋਰੀ ਕਰ ਲਈ | ਹਰਦੀਪ ਕੁਮਾਰ ਪੁੱਤਰ ਸੱਤਪਾਲ ਵਾਸੀ ਮੁੱਗੋਵਾਲ ਨੇ ਦੱਸਿਆ ਕਿ ਉਸ ...
ਟਾਂਡਾ ਉੜਮੁੜ, 13 ਅਗਸਤ (ਭਗਵਾਨ ਸਿੰਘ ਸੈਣੀ)-ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਸਾਬਕਾ ਮੰਤਰੀ ਸੰਗਤ ਸਿੰਘ ਗਿਲਜੀਆਂ ਦੀ ਅਗਵਾਈ ਵਿਚ ਕਾਂਗਰਸ ਪਾਰਟੀ ਦੇ ਅਹੁਦੇਦਾਰਾਂ ਤੇ ਵਰਕਰਾਂ ਵਲੋਂ ਹਸਪਤਾਲ ਚੌਕ ਟਾਂਡਾ ਤੋਂ ਸ਼ਹੀਦ ਚੌਕ ਤੱਕ ਤਿਰੰਗਾ ਯਾਤਰਾ ਕੱਢੀ ਗਈ | ਇਸ ...
ਨਵਾਂਸ਼ਹਿਰ, 13 ਅਗਸਤ (ਗੁਰਬਖਸ਼ ਸਿੰਘ ਮਹੇ)- ਧੰਨ ਮਾਤਾ ਗੁਜਰੀ ਜੀ ਚੈਰੀਟੇਬਲ ਟਰੱਸਟ ਜਗਰਾਉਂ 6 ਜ਼ਿਲਿ੍ਹਆਂ ਦੇ ਗੁਰਦਿਆਂ ਦੇ ਸੈਂਕੜੇ ਮਰੀਜ਼ਾਂ ਦਾ ਖ਼ੂਨ ਸਾਫ਼ ਕਰਕੇ ਉਨ੍ਹਾਂ ਦੀਆਂ ਜ਼ਿੰਦਗੀਆਂ ਦੀ ਸ਼ੰਮ੍ਹਾ ਨੂੰ ਜੱਗਦਾ ਰੱਖ ਰਿਹਾ ਹੈ | ਇਹ ਟਰੱਸਟ ...
ਘੋਗਰਾ, 13 ਅਗਸਤ (ਆਰ.ਐਸ.ਸਲਾਰੀਆ)- ਆਜ਼ਾਦੀ ਦਾ 75ਵੇਂ ਮਹਾਂਉਤਸਵ ਨੂੰ ਸਮਰਪਿਤ ਸਰਕਾਰੀ ਐਲੀਮੈਂਟਰੀ ਸਕੂਲ ਹਲੇੜ ਵਿਖੇ ਮੁੱਖ ਅਧਿਆਪਕ ਮੈਡਮ ਨੀਲਮ ਰਾਣੀ ਦੀ ਅਗਵਾਈ ਹੇਠ ਸਮਾਗਮ ਕਰਵਾਇਆ ਗਿਆ | ਇਸ ਮੌਕੇ 'ਤੇ ਵਿਦਿਆਰਥੀਆਂ ਵਲੋਂ ਦੇਸ਼ ਭਗਤੀ ਦੇ ਗੀਤ, ਸਕਿੱਟਾਂ ਅਤੇ ...
ਹੁਸ਼ਿਆਰਪੁਰ, 13 ਅਗਸਤ (ਬਲਜਿੰਦਰਪਾਲ ਸਿੰਘ)-ਸਰਕਾਰੀ ਆਈ.ਟੀ.ਆਈ. ਹੁਸ਼ਿਆਰਪੁਰ ਵਿਖੇ ਆਜ਼ਾਦੀ ਦੇ ਅੰਮਿ੍ਤ ਮਹਾਂਉਤਸਵ ਮੌਕੇ ਪਿ੍ੰ: ਹਰਪਾਲ ਸਿੰਘ ਦੀ ਅਗਵਾਈ 'ਚ 'ਹਰ ਘਰ ਤਿਰੰਗਾ' ਮੁਹਿੰਮ ਤਹਿਤ ਤਿਰੰਗਾ ਮਾਰਚ ਕੱਢਿਆ ਗਿਆ | ਇਸ ਮੌਕੇ ਮੁੱਖ ਮਹਿਮਾਨ ਵਜੋਂ ਪਹੁੰਚੇ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX