ਤਾਜਾ ਖ਼ਬਰਾਂ


ਪਾਕਿਸਤਾਨ : ਕਰਾਚੀ ਦੀ ਫੈਕਟਰੀ 'ਚ ਜ਼ਕਾਤ ਤੇ ਰਾਸ਼ਨ ਵੰਡ ਦੌਰਾਨ ਮਚੀ ਭਗਦੜ 'ਚ 11 ਲੋਕਾਂ ਦੀ ਮੌਤ
. . .  1 day ago
ਕਾਗਜ਼ ਰਹਿਤ ਹੋਵੇਗਾ ਕੈਗ, 1 ਅਪ੍ਰੈਲ ਤੋਂ ਡਿਜੀਟਲ ਆਡਿਟ ਦਾ ਐਲਾਨ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ 2022-23 ਵਿਚ ਸਰਕਾਰੀ ਈ-ਮਾਰਕੀਟਪਲੇਸ ਦੇ 2 ਲੱਖ ਕਰੋੜ ਰੁਪਏ ਨੂੰ ਪਾਰ ਕਰਨ 'ਤੇ ਪ੍ਰਗਟਾਈ ਖੁਸ਼ੀ
. . .  1 day ago
ਅਸੀਂ ਅੰਮ੍ਰਿਤਸਰ ਦੀ ਸੁਰੱਖਿਆ ਲਈ ਲਗਾਤਾਰ ਕੰਮ ਕਰ ਰਹੇ ਹਾਂ - ਡੀ.ਸੀ.ਪੀ.
. . .  1 day ago
ਅੰਮ੍ਰਿਤਸਰ, 31 ਮਾਰਚ – ਡੀ.ਸੀ.ਪੀ. ਪਰਮਿੰਦਰ ਸਿੰਘ ਭੰਡਾਲ ਨੇ ਕਿਹਾ ਕਿ ਅਸੀਂ ਅੰਮ੍ਰਿਤਸਰ ਦੀ ਸੁਰੱਖਿਆ ਲਈ ਲਗਾਤਾਰ ਕੰਮ ਕਰ ਰਹੇ ਹਾਂ । ਅੱਜ ਵੀ ਅਸੀਂ ਪੂਰੇ ਸ਼ਹਿਰ ਨੂੰ ਸੀਲ ਕਰ ਦਿੱਤਾ ਹੈ ...
ਪੰਜਗਰਾਈਂ ਕਲਾਂ ਚ ਭਾਰੀ ਮੀਂਹ ਤੇ ਗੜੇਮਾਰੀ, ਫ਼ਸਲਾਂ ਦਾ ਭਾਰੀ ਨੁਕਸਾਨ
. . .  1 day ago
ਪੰਜਗਰਾਈਂ ਕਲਾਂ,31 ਮਾਰਚ (ਸੁਖਮੰਦਰ ਸਿੰਘ ਬਰਾੜ) - ਪੰਜਗਰਾਈਂ ਕਲਾਂ (ਫ਼ਰੀਦਕੋਟ) 'ਚ ਸ਼ਾਮ ਦੇ ਮੌਕੇ ਹੋਈ ਭਾਰੀ ਬਾਰਿਸ਼ ਅਤੇ ਗੜੇਮਾਰੀ ਕਾਰਨ ਕਣਕ ਦੀ ਫ਼ਸਲ 'ਚ ਬੁਰੀ ਤਰ੍ਹਾਂ ਪਾਣੀ ਭਰ ਗਿਆ ...
ਬੀ. ਐਸ. ਐਫ਼. ਨੇ ਦੋ ਪੈਕਟ ਹੈਰੋਇਨ ਕੀਤੀ ਬਰਾਮਦ
. . .  1 day ago
ਅਟਾਰੀ, 31 ਮਾਰਚ (ਗੁਰਦੀਪ ਸਿੰਘ ਅਟਾਰੀ)- ਕੌਮਾਂਤਰੀ ਅਟਾਰੀ ਸਰਹੱਦ ’ਤੇ ਤਾਇਨਾਤ ਬੀ.ਐਸ.ਐਫ਼. ਦੀ 144 ਬਟਾਲੀਅਨ ਨੇ ਭਾਰਤ ਪਾਕਿਸਤਾਨ ਸਰਹੱਦ ’ਤੇ ਸਥਿਤ ਬੀ.ਓ.ਪੀ. ਦਾਉਕੇ ਦੇ ਇਲਾਕੇ ਵਿਚੋਂ ਦੋ ਪੈਕਟ ਹੈਰੋਇਨ ਦੇ ਮਿਲੇ, ਜਿਨ੍ਹਾਂ ਵਿਚੋਂ 1 ਕਿੱਲੋ 960 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਦੋਵੇਂ.....
ਪੱਤਰਕਾਰਾਂ ਦੇ ਹੋ ਰਹੇ ਹਮਲੇ ਵੱਡੀ ਸ਼ਰਮ ਦੀ ਗੱਲ- ਅਨੁਰਾਗ ਠਾਕੁਰ
. . .  1 day ago
ਨਵੀਂ ਦਿੱਲੀ, 31 ਮਾਰਚ- ਪੱਛਮੀ ਬੰਗਾਲ ਦੇ ਹਾਵੜਾ ’ਚ ਕੱਲ੍ਹ ਅਤੇ ਅੱਜ ਹੋਈ ਹਿੰਸਾ ਸੰਬੰਧੀ ਗੱਲ ਕਰਦਿਆਂ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਮਮਤਾ ਬੈਨਰਜੀ ਦੇ ਸ਼ਾਸਨ ਦੌਰਾਨ ਪੱਤਰਕਾਰਾਂ ’ਤੇ ਹਮਲੇ ਹੋਏ, ਰਾਮ ਨੌਵੀਂ ਦੀ ਸ਼ੋਭਾ ਯਾਤਰਾ ਦੌਰਾਨ ਪਥਰਾਅ ਕੀਤਾ ਗਿਆ। ਜੇਕਰ ਪੱਤਰਕਾਰ ਹਿੰਸਾ....
ਕੱਲ੍ਹ ਤੋਂ ਸਕੂਲਾਂ ਦੇ ਸਮੇਂ ਵਿਚ ਤਬਦੀਲੀ
. . .  1 day ago
ਚੰਡੀਗੜ੍ਹ, 31 ਮਾਰਚ- ਪੰਜਾਬ ਰਾਜ ਦੇ ਸਮੂਹ ਸਰਕਾਰੀ, ਪ੍ਰਾਈਵੇਟ, ਏਡਿਡ ਅਤੇ ਮਾਨਤਾ ਪ੍ਰਾਪਤ ਪ੍ਰਾਇਮਰੀ/ਮਿਡਲ/ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ 01 ਅਪ੍ਰੈਲ ਤੋਂ 30 ਸਤੰਬਰ 2023 ਤੱਕ ਸਵੇਰੇ 8:00 ਵਜੇ ਖੁੱਲ੍ਹਣਗੇ....
ਸੜਕ ਹਾਦਸੇ ’ਚ ਪੁਲਿਸ ਮੁਲਾਜ਼ਮ ਦੀ ਹੋਈ ਮੌਤ
. . .  1 day ago
ਕੁੱਲਗੜ੍ਹੀ, 31 ਮਾਰਚ (ਸੁਖਜਿੰਦਰ ਸਿੰਘ ਸੰਧੂ)- ਫ਼ਿਰੋਜ਼ਪੁਰ ਜ਼ੀਰਾ ਮਾਰਗ ’ਤੇ ਪਿੰਡ ਸਾਂਦੇ ਹਾਸ਼ਮ ਦੀ ਅਨਾਜ ਮੰਡੀ ਕੋਲ ਇਕ ਕਾਰ ਅਤੇ ਟਰੱਕ ਦੀ ਟੱਕਰ ਵਿਚ ਇਕ ਔਰਤ ਪੁਲਿਸ ਮੁਲਾਜ਼ਮ ਦੀ ਮੌਤ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕੁਲਵਿੰਦਰ ਕੌਰ ਹੌਲਦਾਰ ਪੰਜਾਬ ਪੁਲਿਸ ਫ਼ਿਰੋਜ਼ਪੁਰ ਤੋਂ....
ਭਾਰਤੀ ਮੂਲ ਦੇ ਅਜੈ ਸਿੰਘ ਬੰਗਾ ਬਣੇ ਵਿਸ਼ਵ ਬੈਂਕ ਦੇ ਨਵੇਂ ਸੀ.ਈ.ਓ.
. . .  1 day ago
ਵਾਸ਼ਿੰਗਟਨ, 31 ਮਾਰਚ- ਅਮਰੀਕਾ ਦੇ ਰਾਸ਼ਟਰਪਤੀ ਜੋ ਬਾਈਡਨ ਵਲੋਂ ਅਜੈ ਸਿੰਘ ਬੰਗਾ ਨੂੰ ਵਿਸ਼ਵ ਬੈਂਕ ਦੇ ਸੀ.ਈ.ਓ. ਵਜੋਂ ਨਿਯੁਕਤ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ। ਦੱਸ ਦਈਏ ਕਿ ਕਿਸੇ ਹੋਰ ਦੇਸ਼ ਵਲੋਂ ਬੰਗਾ ਦੇ ਮੁਕਾਬਲੇ ਕੋਈ ਉਮੀਦਵਾਰ ਖੜ੍ਹਾ ਨਹੀਂ ਕੀਤਾ ਗਿਆ। ਬੰਗਾ ਨੂੰ 23....
ਅਦਾਲਤ ਨੇ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ਕੀਤੀ ਖ਼ਾਰਜ
. . .  1 day ago
ਨਵੀਂ ਦਿੱਲੀ, 31 ਮਾਰਚ- ਦਿੱਲੀ ਦੀ ਵਿਸ਼ੇਸ਼ ਅਦਾਲਤ ਨੇ ਜੀ.ਐਨ.ਸੀ.ਟੀ.ਡੀ. ਦੀ ਆਬਕਾਰੀ ਨੀਤੀ ਬਣਾਉਣ ਅਤੇ ਲਾਗੂ ਕਰਨ ਵਿਚ ਕਥਿਤ ਬੇਨਿਯਮੀਆਂ ਨਾਲ ਸੰਬੰਧਿਤ ਸੀ.ਬੀ.ਆਈ. ਕੇਸ ਵਿਚ ਦਿੱਲੀ ਦੇ ਸਾਬਕਾ ਉਪ....
ਲੈਫ਼ਟੀਨੈਂਟ ਜਨਰਲ ਡੀ.ਐਸ. ਰਾਣਾ ਨੇ ਡੀ.ਜੀ. ਡਿਫ਼ੈਂਸ ਇੰਟੈਲੀਜੈਂਸ ਏਜੰਸੀ ਦੇ ਡਿਪਟੀ ਚੀਫ਼ ਵਜੋਂ ਸੰਭਾਲਿਆ ਅਹੁਦਾ
. . .  1 day ago
ਨਵੀਂ ਦਿੱਲੀ, 31 ਮਾਰਚ- ਲੈਫ਼ਟੀਨੈਂਟ ਜਨਰਲ ਡੀ.ਐਸ. ਰਾਣਾ ਨੇ ਅੱਜ ਡੀ.ਜੀ. ਡਿਫ਼ੈਂਸ ਇੰਟੈਲੀਜੈਂਸ ਏਜੰਸੀ ਅਤੇ ਇੰਟੈਗਰੇਟਿਡ ਡਿਫ਼ੈਂਸ ਸਟਾਫ਼ (ਇੰਟੈਲੀਜੈਂਸ) ਦੇ ਡਿਪਟੀ ਚੀਫ਼ ਵਜੋਂ ਆਪਣੀ ਨਿਯੁਕਤੀ ਸੰਭਾਲ ਲਈ ਹੈ। ਡੀ.ਜੀ. ਡੀ.ਆਈ.ਏ. ਦਾ.....
ਸਵੇਰੇ ਤੋਂ ਪੈ ਰਹੇ ਮੀਂਹ ਨੇ ਕਿਸਾਨਾਂ ਦੇ ਚਿਹਰੇ ਮੁਰਝਾਏ
. . .  1 day ago
ਗੁਰਾਇਆ, 31 ਮਾਰਚ (ਚਰਨਜੀਤ ਸਿੰਘ ਦੁਸਾਂਝ)- ਗੁਰਾਇਆ ਅਤੇ ਆਸਪਾਸ ਸਵੇਰੇ ਤੋਂ ਪੈ ਰਹੇ ਮੀਂਹ ਨੇ ਕਿਸਾਨਾਂ ਦੇ ਸਾਹ ਸੂਤ ਕੇ ਰੱਖ ਦਿੱਤੇ ਹਨ। ਇਲਾਕੇ ’ਚ ਪਹਿਲਾਂ ਪਏ ਮੀਂਹ ਅਤੇ ਹਨੇਰੀ ਨੇ ਕਰੀਬ 35 ਤੋਂ 40 ਫ਼ੀਸਦੀ ਫ਼ਸਲ ਦਾ ਨੁਕਸਾਨ ਕਰ ਦਿੱਤਾ ਸੀ, ਜਿਸ ਦਾ ਪਾਣੀ ਅਜੇ ਖ਼ੇਤਾਂ ’ਚੋਂ ਸੁਕਿਆ ਨਹੀਂ ਸੀ। ਅੱਜ ਪੈ ਰਹੇ ਮੀਂਹ....
ਇਕ ਔਰਤ ਨੇ ਨੌਜਵਾਨ ਮਹਿਲਾ ਦੀ ਕੱਟੀ ਸੋਨੇ ਦੀ ਚੈਨ
. . .  1 day ago
ਤਪਾ ਮੰਡੀ, 31 ਮਾਰਚ (ਵਿਜੇ ਸ਼ਰਮਾ)- ਕੌਮੀ ਮਾਰਗ ਬਠਿੰਡਾ-ਚੰਡੀਗੜ੍ਹ ’ਤੇ ਸਥਿਤ ਤਪਾ ਬਾਈਪਾਸ ’ਤੇ ਉਸ ਸਮੇਂ ਹੰਗਾਮਾ ਹੋ ਗਿਆ ਜਦੋਂ ਇਕ ਮਹਿਲਾ ਆਪਣੇ ਬੱਚਿਆਂ ਸਮੇਤ ਬੱਸ ਵਿਚ ਸੰਗਰੂਰ ਜਾਣ ਲਈ ਚੜ੍ਹੀ ਤਾਂ ਇਕ ਮਹਿਲਾ ਵਲੋਂ ਉਸ ਦੇ ਗਲੇ ਵਿਚੋਂ ਸੋਨੇ ਦੀ ਚੈਨ ਕੱਟ ਲਈ ਗਈ। ਮੌਕੇ ’ਤੇ ਨੌਜਵਾਨ....
ਅਦਾਲਤ ਨੇ ਅਰਵਿੰਦ ਕੇਜਰੀਵਾਲ ’ਤੇ ਲਗਾਇਆ 25,000 ਦਾ ਜ਼ੁਰਮਾਨਾ
. . .  1 day ago
ਨਵੀਂ ਦਿੱਲੀ, 31 ਮਾਰਚ- ਸਿੰਗਲ-ਜੱਜ ਜਸਟਿਸ ਬੀਰੇਨ ਵੈਸ਼ਨਵ ਨੇ ਪ੍ਰਧਾਨ ਮੰਤਰੀ ਦਫ਼ਤਰ ਦੇ ਜਨਤਕ ਸੂਚਨਾ ਅਧਿਕਾਰੀ, ਗੁਜਰਾਤ ਯੂਨੀਵਰਸਿਟੀ ਅਤੇ ਦਿੱਲੀ ਯੂਨੀਵਰਸਿਟੀ ਦੇ ਪੀ.ਆਈ.ਓਜ਼. ਨੂੰ ਮੋਦੀ ਦੀਆਂ ਗ੍ਰੈਜੂਏਟ ਅਤੇ ਪੋਸਟ ਗ੍ਰੈਜੂਏਟ ਡਿਗਰੀਆਂ ਦੇ ਵੇਰਵੇ ਪੇਸ਼ ਕਰਨ ਲਈ ਮੁੱਖ ਸੂਚਨਾ.....
ਕਰਨਾਟਕ ਚੋਣਾਂ: ਆਪ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਦੂਜੀ ਸੂਚੀ
. . .  1 day ago
ਨਵੀਂ ਦਿੱਲੀ, 31 ਮਾਰਚ- ਆਮ ਆਦਮੀ ਪਾਰਟੀ (ਆਪ) ਨੇ ਆ ਰਹੀਆਂ ਕਰਨਾਟਕ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਆਪਣੇ 60 ਉਮੀਦਵਾਰਾਂ....
ਅਮਿਤ ਕਸ਼ੱਤਰੀਆ ਨਾਸਾ ਦੇ ਖ਼ੇਤਰੀ ਦਫ਼ਤਰ ਦੇ ਪਹਿਲੇ ਮੁਖੀ ਨਿਯੁਕਤ
. . .  1 day ago
ਵਾਸ਼ਿੰਗਟਨ, 31 ਮਾਰਚ- ਭਾਰਤੀ-ਅਮਰੀਕੀ ਸਾਫ਼ਟਵੇਅਰ ਅਤੇ ਰੋਬੋਟਿਕਸ ਇੰਜੀਨੀਅਰ ਅਮਿਤ ਕਸ਼ੱਤਰੀਆ ਨੂੰ ‘ਨਾਸਾ’ ਦੇ ਨਵੇਂ-ਸਥਾਪਿਤ ਚੰਦਰਮਾ ਤੋਂ ਮੰਗਲ ਪ੍ਰੋਗਰਾਮ ਦੇ ਪਹਿਲੇ ਮੁਖੀ ਵਜੋਂ ਨਿਯੁਕਤ ਕੀਤਾ ਗਿਆ....
ਪੁਲਿਸ ਤੇ ਬੀ. ਐਸ. ਐਫ਼. ਨੇ ਤਸਕਰਾਂ ਵਲੋਂ ਸੁੱਟੀ ਹੈਰੋਇਨ ਕੀਤੀ ਬਰਾਮਦ
. . .  1 day ago
ਖ਼ੇਮਕਰਨ, 31 ਮਾਰਚ (ਰਾਕੇਸ਼ ਬਿੱਲਾ)- ਸਰਹੱਦੀ ਖ਼ੇਤਰ ’ਚ ਕਡਿਆਲੀ ਤਾਰ ਨੇੜੇ ਪਕਿਸਤਾਨੀ ਤਸਕਰਾਂ ਵਲੋਂ ਸੁੱਟੀ ਗਈ ਹੈਰੋਇਨ ਪੁਲਿਸ ਤੇ ਬੀ. ਐਸ. ਐਫ਼. ਨੇ ਸਾਂਝੇ ਸਰਚ ਅਭਿਆਨ ਦੌਰਾਨ ਬਰਾਮਦ ਕੀਤੀ ਹੈ। ਮਿਲੀ ਜਾਣਕਾਰੀ ਮੁਤਾਬਕ ਗੁਪਤ ਸੂਚਨਾ ਤੇ ਚਲਾਏ ਇਸ ਸਾਂਝੇ ਅਭਿਆਨ ’ਚ ਅੱਜ ਸੀਮਾ ਚੌਕੀ.....
ਰਾਸ਼ਟਰਪਤੀ ਨੇ ਕੀਤੀ ‘ਦ ਐਲੀਫ਼ੈਂਟ ਵਿਸਪਰਜ਼’ ਦੇ ਨਿਰਮਾਤਾਵਾਂ ਨਾਲ ਮੁਲਾਕਾਤ
. . .  1 day ago
ਨਵੀਂ ਦਿੱਲੀ, 31 ਮਾਰਚ- ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਅੱਜ ਆਸਕਰ ਜੇਤੂ ਡਾਕੂਮੈਂਟਰੀ ‘ਦ ਐਲੀਫ਼ੈਂਟ ਵਿਸਪਰਜ਼’ ਦੇ ਨਿਰਮਾਤਾਵਾਂ ਨਾਲ ਮੁਲਾਕਾਤ ਕੀਤੀ ਅਤੇ ਭਾਰਤ ਦੀ ਸੰਭਾਲ ਅਤੇ ਕੁਦਰਤ ਨਾਲ ਇਕਸੁਰਤਾ ਵਿਚ....
ਕੱਲ੍ਹ ਜੇਲ੍ਹ ਤੋਂ ਰਿਹਾਅ ਹੋਣਗੇ ਨਵਜੋਤ ਸਿੰਘ ਸਿੱਧੂ
. . .  1 day ago
ਪਟਿਆਲਾ, 31 ਮਾਰਚ- ਰੋਡ ਰੇਜ਼ ਮਾਮਲੇ ’ਚ ਜੇਲ੍ਹ ’ਚ ਬੰਦ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਭਲਕੇ ਯਾਨੀ ਕਿ 1 ਅਪ੍ਰੈਲ ਨੂੰ ਸਵੇਰੇ 11 ਵਜੇ ਪਟਿਆਲਾ ਜੇਲ੍ਹ ’ਚੋਂ ਰਿਹਾਅ ਹੋਣਗੇ। ਸੰਬੰਧਿਤ ਅਧਿਕਾਰੀਆਂ ਵਲੋਂ ਇਸ ਸੰਬੰਧੀ....
ਤਾਨਾਸ਼ਾਹ ਬਣੀ ਕੇਂਦਰ ਸਰਕਾਰ- ਰਾਜਾ ਵੜਿੰਗ
. . .  1 day ago
ਅੰਮ੍ਰਿਤਸਰ, 31 ਮਾਰਚ (ਵਰਪਾਲ, ਸ਼ਰਮਾ)- ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੱਤਰਕਾਰਾਂ ਨਾਲ ਗੱਲ-ਬਾਤ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਤਾਨਾਸ਼ਾਹ ਬਣ ਗਈ ਹੈ। ਉਨ੍ਹਾਂ ਕੇਂਦਰ ਸਰਕਾਰ ’ਤੇ ਤਿੱਖੇ ਹਮਲੇ ਕਰਦਿਆਂ ਕਿਹਾ ਕਿ ਸੁਆਲ ਪੁੱਛਣ ਵਾਲਿਆਂ ਨੂੰ ਜੁਆਬ ਦੇਣ ਦੀ....
ਅੰਮ੍ਰਿਤਪਾਲ ਦਾ ਗ੍ਰਿਫ਼ਤਾਰ ਨਾ ਹੋਣਾ ਸੂਬਾ ਤੇ ਕੇਂਦਰ ਸਰਕਾਰ ਦੀ ਨਾਕਾਮੀ- ਰਾਣਾ ਗੁਰਜੀਤ ਸਿੰਘ
. . .  1 day ago
ਲੁਧਿਆਣਾ, 31 ਮਾਰਚ (ਪਰਮਿੰਦਰ ਸਿੰਘ ਆਹੂਜਾ, ਰੂਪੇਸ਼ ਕੁਮਾਰ)- ਪੰਜਾਬ ਦੇ ਸਾਬਕਾ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਰਾਣਾ ਗੁਰਜੀਤ ਸਿੰਘ ਨੇ ਖ਼ਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫ਼ਤਾਰੀ ਹੋਣ ਨੂੰ ਇਸ ਨੂੰ ਸੂਬਾ ਅਤੇ ਕੇਂਦਰ ਸਰਕਾਰ ਦੀ ਨਾਕਾਮੀ ਕਰਾਰ ਦਿੱਤਾ ਹੈ। ਉਹ ਅੱਜ ਲੁਧਿਆਣਾ ਦੇ ਇਕ ਨਿੱਜੀ ਹੋਟਲ ਵਿਚ ਕਾਂਗਰਸੀ....
ਸ਼੍ਰੋਮਣੀ ਕਮੇਟੀ ਵਲੋਂ ਏ.ਡੀ.ਸੀ. ਨੂੰ ਦਿੱਤਾ ਗਿਆ ਮੰਗ ਪੱਤਰ
. . .  1 day ago
ਅੰਮ੍ਰਿਤਸਰ, 31 ਮਾਰਚ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪੰਜਾਬ ਦੇ ਮੌਜੂਦਾ ਹਾਲਾਤ ਅਤੇ ਬੇਕਸੂਰ ਸਿੱਖ ਨੌਜਵਾਨਾਂ ਦੀ ਫ਼ੜੋ-ਫ਼ੜਾਈ ਵਿਰੁੱਧ ਰੋਸ ਮਾਰਚ ਉਪਰੰਤ ਇਕ ਮੰਗ ਪੱਤਰ ਡੀ. ਸੀ. ਦੀ ਗ਼ੈਰ-ਹਾਜ਼ਰੀ ਵਿਚ ਏ.ਡੀ.ਸੀ. ਸੁਰਿੰਦਰ ਸਿੰਘ ਨੂੰ ਦਿੱਤਾ ਗਿਆ। ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ....
ਨਵੀਂ ਦਿੱਲੀ: ਦਮ ਘੁੱਟਣ ਨਾਲ ਇਕੋ ਪਰਿਵਾਰ ਦੇ 6 ਜੀਆਂ ਦੀ ਮੌਤ
. . .  1 day ago
ਨਵੀਂ ਦਿੱਲੀ, 31 ਮਾਰਚ- ਇੱਥੋਂ ਦੇ ਸ਼ਾਸਤਰੀ ਪਾਰਕ ਵਿਚ ਮੱਛਰ ਭਜਾਉਣ ਵਾਲੀ ਦਵਾਈ ਕਾਰਨ ਲੱਗੀ ਅੱਗ ਵਿਚ ਇਕੋ ਪਰਿਵਾਰ ਦੇ 6 ਜੀਆਂ ਦੀ ਮੌਤ ਹੋ ਗਈ। ਐਡੀਸ਼ਨਲ ਡੀ.ਸੀ.ਪੀ. ਸੰਧਿਆ ਸਵਾਮੀ ਨੇ ਦੱਸਿਆਕਿ ਗਰਾਊਂਡ ਫ਼ਲੋਰ ’ਤੇ ਮੱਛਰ ਭਜਾਉਣ ਵਾਲਾ ਤੇਲ ਬਲ ਰਿਹਾ ਸੀ, ਜਿਸ ਕਾਰਨ ਅੱਗ ਲੱਗ....
ਹਰਿਆਣਾ: ਰੈਸਟੋਰੈਂਟ ਵਿਚ ਲੱਗੀ ਅੱਗ
. . .  1 day ago
ਚੰਡੀਗੜ੍ਹ, 31 ਮਾਰਚ- ਪੰਚਕੂਲਾ ਦੇ ਅਮਰਾਵਤੀ ਮਾਲ ਵਿਚ ਇਕ ਘੁੰਮਦੇ ਰੈਸਟੋਰੈਂਟ ਵਿਚ ਅੱਗ ਲੱਗ ਗਈ....
ਹੋਰ ਖ਼ਬਰਾਂ..
ਜਲੰਧਰ : ਐਤਵਾਰ 30 ਸਾਉਣ ਸੰਮਤ 554
ਵਿਚਾਰ ਪ੍ਰਵਾਹ: ਯੋਜਨਾਵਾਂ ਉਦੋਂ ਠੁੱਸ ਹੋ ਜਾਂਦੀਆਂ ਹਨ, ਜਦੋਂ ਉਨ੍ਹਾਂ 'ਤੇ ਅਮਲ ਕਰਵਾਉਣ ਵਾਲਿਆਂ ਦਾ ਆਪਣਾ ਵਿਵਹਾਰ ਨੀਤੀਆਂ ਦੇ ਉਲਟ ਹੁੰਦਾ ਹੈ। -ਅਗਿਆਤ

ਗੁਰਦਾਸਪੁਰ / ਬਟਾਲਾ / ਪਠਾਨਕੋਟ

ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅਤੇ ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ 'ਚ ਕੱਢੀ ਵਿਸ਼ਾਲ 'ਤਿਰੰਗਾ ਰੈਲੀ'

ਬਟਾਲਾ, 13 ਅਗਸਤ (ਕਾਹਲੋਂ)-ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅਤੇ ਵਿਧਾਇਕ ਅਮਨਸ਼ੇਰ ਸਿੰਘ ਕਲਸੀ ਦੀ ਅਗਵਾਈ ਹੇਠ ਅੱਜ ਬਟਾਲਾ ਸ਼ਹਿਰ ਵਿਚ ਵਿਸ਼ਾਲ ਤਿਰੰਗਾ ਰੈਲੀ ਕੀਤੀ ਗਈ | ਇਸ ਤਿਰੰਗਾ ਰੈਲੀ ਵਿਚ ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ, ਐੱਸ.ਐੱਸ.ਪੀ. ਬਟਾਲਾ ਸਤਿੰਦਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਪਰਮਜੀਤ ਕੌਰ, ਐੱਸ.ਡੀ.ਐੱਮ. ਸ਼ਾਇਰੀ ਭੰਡਾਰੀ ਸਮੇਤ ਸ਼ਹਿਰ ਦੇ ਮੁਹਤਬਰਾਂ ਅਤੇ ਵੱਡੀ ਗਿਣਤੀ ਵਿਚ ਆਮ ਸ਼ਹਿਰੀਆਂ ਨੇ ਹਿੱਸਾ ਲਿਆ | ਸ਼ਿਵ ਬਟਾਲਵੀ ਆਡੀਟੋਰੀਅਮ ਤੋਂ ਸ਼ੁਰੂ ਹੋਈ ਇਹ ਤਿਰੰਗਾ ਰੈਲੀ ਵੱਖ-ਵੱਖ ਸੜਕਾਂ ਤੋਂ ਲੰਘੀ | ਸ਼ਹਿਰ ਵਾਸੀਆਂ ਵਲੋਂ ਤਿਰੰਗਾ ਰੈਲੀ ਦਾ ਫੁੱਲਾਂ ਦੀ ਵਰਖਾ ਕਰਕੇ ਸਵਾਗਤ ਕੀਤਾ ਗਿਆ | ਇਸ ਮੌਕੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਤਿਰੰਗੇ ਝੰਡੇ ਨੂੰ ਉੱਚਾ ਲਹਿਰਾਉਣ ਲਈ ਦੇਸ਼ ਭਗਤਾਂ ਨੇ ਬਹੁਤ ਵੱਡੀਆਂ ਕੁਰਬਾਨੀਆਂ ਕੀਤੀਆਂ ਹਨ | ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ ਹੀ ਸਾਡਾ ਦੇਸ਼ ਆਜ਼ਾਦ ਹੋਇਆ ਸੀ | ਸ: ਧਾਲੀਵਾਲ ਨੇ ਸ਼ਿਵ ਆਡੀਟੋਰੀਅਮ ਲਈ ਆਪਣੇ ਅਖਤਿਆਰੀ ਫੰਡ ਵਿਚੋਂ ਨਵਾਂ ਜਨਰੇਟਰ ਸੈੱਟ ਲੈ ਕੇ ਦੇਣ ਦਾ ਐਲਾਨ ਕੀਤਾ | ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਕਲਸੀ ਨੇ ਇਸ ਤਿਰੰਗਾ ਰੈਲੀ ਦੀ ਕਾਮਯਾਬੀ ਲਈ ਬਟਾਲਾ ਵਾਸੀਆਂ ਦਾ ਧੰਨਵਾਦ ਕੀਤਾ | ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ 15 ਅਗਸਤ ਤੱਕ ਆਪਣੇ ਘਰਾਂ, ਦੁਕਾਨਾਂ ਅਤੇ ਹਰ ਕਾਰੋਬਾਰੀ ਥਾਵਾਂ 'ਤੇ ਤਿਰੰਗੇ ਝੰਡੇ ਲਗਾਉਣ | ਇਸ ਮੌਕੇ ਸੈਕਟਰੀ ਜ਼ਿਲ੍ਹਾ ਪ੍ਰੀਸ਼ਦ ਮਨਮੋਹਨ ਸਿੰਘ ਰੰਧਾਵਾ, ਡੀ.ਡੀ.ਪੀ.ਓ. ਸੰਦੀਪ ਮਲਹੋਤਰਾ, ਤਹਿਸੀਲਦਾਰ ਬਟਾਲਾ ਲਖਵਿੰਦਰ ਸਿੰਘ, ਨਾਇਬ ਤਹਿਸੀਲਦਾਰ ਲਖਵਿੰਦਰ ਸਿੰਘ, ਬੀ.ਡੀ.ਪੀ.ਓ. ਬਟਾਲਾ ਮਿੱਤਰਮਾਨ ਸਿੰਘ, ਮਲਕੀਤ ਸਿੰਘ ਬਾਠ, ਭਰਤ ਅਗਰਵਾਲ, ਯੂਥ ਪ੍ਰਧਾਨ ਮਨਦੀਪ ਸਿੰਘ ਗਿੱਲ, ਮਨਜੀਤ ਸਿੰਘ ਭੁੱਲਰ, ਯਸਪਾਲ ਚੌਹਾਨ, ਪਿੰ੍ਰਸ ਰੰਧਾਵਾ, ਬਲਵਿੰਦਰ ਸਿੰਘ ਮਿੰਟਾ, ਰਾਕੇਸ਼ ਤੁੱਲੀ, ਰਾਜੇਸ਼ ਤੁੱਲੀ, ਹਰਿੰਦਰਪਾਲ ਸਿੰਘ ਵਿਰਦੀ, ਵਿਨੋਦ ਬੇਦੀ, ਸੁਖਦੇਵ ਸਿੰਘ ਮੱਟੂ, ਅਤਰ ਸਿੰਘ ਤੋਂ ਆਦਿ ਹਾਜ਼ਰ ਸਨ |

ਆਟੋ ਰਿਕਸ਼ਾ ਐਂਡ ਪੈਸੰਜਰ ਯੂਨੀਅਨ ਵਲੋਂ 'ਆਜ਼ਾਦੀ ਦਿਹਾੜੇ' ਸੰਬੰਧੀ ਤਿਰੰਗਾ ਰੈਲੀ ਕੱਢੀ

ਧਾਰੀਵਾਲ, 13 ਅਗਸਤ (ਸਵਰਨ ਸਿੰਘ)-ਧਾਰੀਵਾਲ ਆਟੋ ਰਿਕਸ਼ਾ ਐਂਡ ਪੈਸੰਜਰ ਯੂਨੀਅਨ ਵਲੋਂ 'ਹਰ ਘਰ ਤਿਰੰਗਾ' ਤਹਿਤ ਆਜ਼ਾਦੀ ਦਿਹਾੜ੍ਹੇ ਨੂੰ ਸਮਰਪਿਤ ਚੇਅਰਮੈਨ ਵਰਿੰਦਰ ਸਲਵਾਲ ਦੀ ਅਗਵਾਈ ਵਿਚ ਤਿਰੰਗਾ ਰੈਲੀ ਕੱਢੀ ਗਈ, ਜਿਸ ਵਿਚ ਨਗਰ ਕੌਂਸਲ ਪ੍ਰਧਾਨ ਅਸ਼ਵਨੀ ਦੁੱਗਲ ...

ਪੂਰੀ ਖ਼ਬਰ »

ਬਲਬੀਰ ਸਿੰਘ ਪੰਨੂੰ ਦੀ ਅਗਵਾਈ 'ਚ ਹਲਕੇ ਦਾ ਹੋਵੇਗਾ ਵਿਕਾਸ : ਬਲਕਾਰ ਸਿੰਘ

ਫਤਹਿਗੜ੍ਹ ਚੂੜੀਆਂ, 13 ਅਗਸਤ (ਐਮ.ਐਸ. ਫੁੱਲ)-ਆਮ ਆਦਮੀ ਪਾਰਟੀ ਦੇ ਹਲਕਾ ਫਤਹਿਗੜ੍ਹ ਚੂੜੀਆਂ ਤੋਂ ਇੰਚਾਰਜ ਬਲਬੀਰ ਸਿੰਘ ਪੰਨੂੰ ਦੀ ਅਗਵਾਈ ਵਿਚ ਹਲਕੇ 'ਚ ਰਿਕਾਰਡਤੋੜ ਵਿਕਾਸ ਹੋਵੇਗਾ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਪੰਜਾਬ ਬਾਜੀਗਰ ਵਿੰਗ ਦੇ ਮੀਤ ...

ਪੂਰੀ ਖ਼ਬਰ »

ਲਖਵਿੰਦਰ ਸਿੰਘ ਵੇਰਕਾ ਨੇ ਫਤਹਿਗੜ੍ਹ ਚੂੜੀਆਂ ਦੇ ਤਹਿਸੀਲਦਾਰ ਵਜੋਂ ਚਾਰਜ ਸੰਭਾਲਿਆ

ਫਤਹਿਗੜ੍ਹ ਚੂੜੀਆਂ, 13 ਅਗਸਤ (ਐਮ.ਐਸ. ਫੁੱਲ)-ਲਖਵਿੰਦਰ ਸਿੰਘ ਵੇਰਕਾ ਨੇ ਫਤਹਿਗੜ੍ਹ ਚੂੜੀਆਂ ਦੀ ਤਹਿਸੀਲ ਵਿਖੇ ਨਵੇਂ ਤਹਿਸੀਲਦਾਰ ਵਜੋਂ ਚਾਰਜ ਸੰਭਾਲ ਕੇ ਕੰਮਕਾਜ ਸ਼ੁਰੂ ਕਰ ਦਿੱਤਾ ਹੈ | ਇਸ ਮੌਕੇ ਲਖਵਿੰਦਰ ਸਿੰਘ ਵੇਰਕਾ ਨੇ ਕਿਹਾ ਕਿ ਫਤਹਿਗੜ੍ਹ ਚੂੜੀਆਂ ਦੀ ...

ਪੂਰੀ ਖ਼ਬਰ »

ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ ਵਰਕਰਾਂ ਦਾ ਰਾਜ ਪੱਧਰੀ ਸਮਾਗਮ ਵਿਚ ਪਹੁੰਚਣ 'ਤੇ ਕੀਤਾ ਧੰਨਵਾਦ

ਬਟਾਲਾ, 13 ਅਗਸਤ (ਕਾਹਲੋਂ)-ਹਲਕਾ ਸ੍ਰੀ ਹਰਗੋਬਿੰਦਪੁਰ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਕਿਸ਼ਨਕੋਟ ਵਲੋਂ ਹਲਕੇ ਦੇ ਸਮੁੱਚੇ ਆਮ ਆਦਮੀ ਪਾਰਟੀ ਦੇ ਵਰਕਰਾਂ ਦਾ ਬਾਬਾ ਬਕਾਲਾ ਸਾਹਿਬ ਵਿਖੇ ਰੱਖੜ ਪੁੰਨਿਆਂ ਦੇ ਮੇਲੇ 'ਤੇ ਪੰਜਾਬ ਸਰਕਾਰ ਵਲੋੋਂ ਕਰਵਾਏ ਗਏ ਰਾਜ ...

ਪੂਰੀ ਖ਼ਬਰ »

ਕੇਂਦਰ ਸਰਕਾਰ ਵਲੋਂ ਪੂੰਜੀਪਤੀਆਂ ਦਾ 10 ਲੱਖ ਕਰੋੜ ਦਾ ਕਰਜ਼ਾ ਮੁਆਫ਼ ਕਰਕੇ ਗਰੀਬਾਂ ਨਾਲ ਬੇਇਨਸਾਫ਼ੀ ਕੀਤੀ : 'ਆਪ' ਆਗੂ

ਡੇਹਰੀਵਾਲ ਦਰੋਗਾ, 13 ਅਗਸਤ (ਹਰਦੀਪ ਸਿੰਘ ਸੰਧੂ)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਮਨਿੰਦਰਪਾਲ ਸਿੰਘ ਘੁੰਮਣ, ਚੀਫ਼ ਸੁਖਜੀਤ ਸਿੰਘ ਘੁੰਮਣ, ਸੂਬੇਦਾਰ ਜਗਤਾਰ ਸਿੰਘ ਘੁੰਮਣ, ਬਿਕਰਮਜੀਤ ਸਿੰਘ ਧਾਲੀਵਾਲ, ਮਾ: ਵਰਿੰਦਰ ਕੁਮਾਰ, ਰਜਵੰਤ ਸਿੰਘ ਫ਼ੌਜੀ ਨੇ ਕਿਹਾ ਕਿ ...

ਪੂਰੀ ਖ਼ਬਰ »

ਵਿਧਾਇਕ ਪਾਹੜਾ ਦੀ ਅਗਵਾਈ 'ਚ ਕੱਢੀ ਵਿਸ਼ਾਲ ਤਿਰੰਗਾ ਯਾਤਰਾ

ਗੁਰਦਾਸਪੁਰ, 13 ਅਗਸਤ (ਆਰਿਫ਼)-ਗੁਰਦਾਸਪੁਰ ਕਾਂਗਰਸ ਪਾਰਟੀ ਵਲੋਂ ਆਜ਼ਾਦੀ ਦਿਵਸ 'ਤੇ ਦੇਸ਼ ਦੇ ਸ਼ਹੀਦਾਂ ਨੰੂ ਸ਼ਰਧਾਂਜਲੀ ਦੇਣ ਲਈ ਰੱਖੇ ਗਏ ਪ੍ਰੋਗਰਾਮ ਤਹਿਤ ਵਿਧਾਨ ਸਭਾ ਹਲਕਾ ਗੁਰਦਾਸਪੁਰ ਵਿਚ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਦੀ ਅਗਵਾਈ ਵਿਚ ਵਿਸ਼ਾਲ ...

ਪੂਰੀ ਖ਼ਬਰ »

ਚੀਮਾ ਕਾਲਜ ਆਫ਼ ਐਜੂਕੇਸ਼ਨ ਕਿਸ਼ਨਕੋਟ ਵਿਚ ਆਜ਼ਾਦੀ ਦਿਵਸ ਮਨਾਇਆ

ਬਟਾਲਾ, 13 ਅਗਸਤ (ਕਾਹਲੋਂ)-ਚੀਮਾ ਕਾਲਜ ਆਫ਼ ਐਜੂਕੇਸ਼ਨ ਗੁਰਦਾਸਪੁਰ ਵਿਚ 75ਵਾਂ ਆਜ਼ਾਦੀ ਦਿਵਸ ਮਨਾਇਆ ਗਿਆ | ਇਸ ਸਮੇਂ ਝੰਡਾ ਲਹਿਰਾਉਣ ਦੀ ਰਸਮ ਚੇਅਰਮੈਨ ਸ: ਸਰਦੂਲ ਸਿੰਘ ਚੀਮਾਂ ਦੁਆਰਾ ਨਿਭਾਈ ਗਈ ਅਤੇ ਵਿਦਿਆਰਥੀਆਂ ਨੂੰ 75ਵੇਂ ਆਜ਼ਾਦੀ ਦਿਵਸ ਦੀ ਵਧਾਈ ਦਿੱਤੀ | ...

ਪੂਰੀ ਖ਼ਬਰ »

ਪੁਲਿਸ ਮੁਲਾਜ਼ਮ ਉੱਪਰ ਗੱਡੀ ਚੜ੍ਹਾਉਣ ਵਾਲਾ ਇਕ ਨੌਜਵਾਨ ਪੁਲਿਸ ਅੜਿੱਕੇ

ਘੁਮਾਣ, 13 ਅਗਸਤ (ਬੰਮਰਾਹ)-ਬੀਤੇ ਦਿਨੀਂ ਥਾਣਾ ਘੁਮਾਣ ਦੀ ਪੁਲਿਸ ਵਲੋਂ ਲਗਾਏ ਨਾਕੇ ਦੌਰਾਨ ਸ਼ੱਕੀ ਗੱਡੀ ਨੂੰ ਰੋਕਣ ਦੀ ਕੋਸ਼ਿਸ਼ ਦੌਰਾਨ ਦੋ ਕਾਰ ਚਾਲਕਾਂ ਨੇ ਸਵਿਫਟ ਕਾਰ ਨਾਕੇ 'ਤੇ ਰੋਕਣ ਦੀ ਬਜਾਏ ਗੱਡੀ ਨੂੰ ਰੋਕ ਰਹੇ ਪੁਲਿਸ ਮੁਲਾਜ਼ਮ ਜਗਰੂਪ ਸਿੰਘ ਦੇ ਉੱਪਰ ...

ਪੂਰੀ ਖ਼ਬਰ »

ਗੰਨੇ ਦੇ 100 ਕਰੋੜ ਦੀ ਦੂਜੀ ਕਿਸ਼ਤ ਜਾਰੀ ਕਰਨ 'ਤੇ ਬਟਾਲਾ ਖੰਡ ਮਿੱਲ ਵਲੋਂ ਧੰਨਵਾਦ

ਬਟਾਲਾ, 13 ਅਗਸਤ (ਕਾਹਲੋਂ)-ਪੰਜਾਬ ਸਰਕਾਰ ਵਲੋਂ ਸਹਿਕਾਰੀ ਖੰਡ ਮਿੱਲਾਂ ਦੇ ਬਕਾਏ ਦੀ ਅਦਾਇਗੀ ਵਾਸਤੇ ਦੂਜੀ 100 ਕਰੋੜ ਰੁਪਏ ਦੀ ਕਿਸ਼ਤ ਜਾਰੀ ਕਰਨ 'ਤੇ ਬਟਾਲਾ ਦੇ ਚੇਅਰਮੈਨ ਸੁਖਵਿੰਦਰ ਸਿੰਘ ਕਾਹਲੋਂ ਤੇ ਡਾਇਰੈਕਟਰਾਂ ਵਲੋਂ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਹੈ | ਸ: ...

ਪੂਰੀ ਖ਼ਬਰ »

ਨਹਿਰ ਕੰਢੇ ਅਨੇਕਾਂ ਹਰੇ ਭਰੇ ਸਰਕਾਰੀ ਰੁੱਖਾਂ 'ਤੇ ਕੁਹਾੜਾ ਫੇਰਨ ਵਾਲਿਆਂ ਖ਼ਿਲਾਫ਼ ਮਾਮਲਾ ਦਰਜ

ਪੁਰਾਣਾ ਸ਼ਾਲਾ, 13 ਅਗਸਤ (ਗੁਰਵਿੰਦਰ ਸਿੰਘ ਗੋਰਾਇਆ)-ਬੇਸ਼ੱਕ ਇਕ ਪਾਸੇ ਪੰਜਾਬ ਸਰਕਾਰ ਸਮੇਤ ਵੱਖ-ਵੱਖ ਸਮਾਜ ਸੇਵੀ ਜਥੇਬੰਦੀਆਂ ਤੇ ਵਾਤਾਵਰਨ ਪ੍ਰੇਮੀਆਂ ਵਲੋਂ ਵਾਤਾਵਰਨ ਨੂੰ ਬਚਾਉਣ ਲਈ ਪੰਜਾਬ 'ਚ ਹਰੇ ਭਰੇ ਬੂਟੇ ਲਾਉਣ ਦੀ ਹਰਿਆਵਲ ਲਹਿਰ ਦੀਆਂ ਮੁਹਿੰਮਾਂ ...

ਪੂਰੀ ਖ਼ਬਰ »

ਬਾਬਾ ਸ੍ਰੀ ਚੰਦ ਕਾਲਜ ਗਾਹਲੜੀ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਦੋਰਾਂਗਲਾ, 13 ਅਗਸਤ (ਚੱਕਰਾਜਾ)-ਬਾਬਾ ਸ੍ਰੀ ਚੰਦ ਖਾਲਸਾ ਕਾਲਜ ਫਾਰ ਵੁਮੈਨ ਗਾਹਲੜੀ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਕਾਲਜ ਦੀਆਂ ਵਿਦਿਆਰਥਣਾਂ ਵਲੋਂ ਸਭਿਆਚਾਰਕ ਪ੍ਰੋਗਰਾਮ ਪੇਸ਼ ਕਰਦਿਆਂ ਗਿੱਧਾ ਪਾਇਆ ਗਿਆ | ਇਸ ਮੌਕੇ ਮਿਸ ਤੀਜ ਮੁਕਾਬਲੇ ਵੀ ...

ਪੂਰੀ ਖ਼ਬਰ »

ਬਾਬਾ ਮੇਹਰ ਸਿੰਘ ਕਾਲਜ ਪੁਰਾਣਾ ਸ਼ਾਲਾ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਗੁਰਦਾਸਪੁਰ, 13 ਅਗਸਤ (ਆਰਿਫ਼)-ਬਾਬਾ ਮੇਹਰ ਸਿੰਘ ਗਰੁੱਪ ਆਫ਼ ਇੰਸਟੀਚਿਊਟ ਪੁਰਾਣਾ ਸ਼ਾਲਾ ਗੁਰਦਾਸਪੁਰ ਦੇ ਬੀ.ਐਮ.ਐਸ.ਐਮ. ਨਰਸਿੰਗ ਕਾਲਜ (ਬੀ.ਐਸ.ਸੀ. ਨਰਸਿੰਗ ਜੀ.ਐਨ.ਐਮ., ਏ.ਐਨ.ਐਮ. ਅਤੇ ਬਾਬਾ ਮੇਹਰ ਸਿੰਘ ਕਾਲਜ ਆਫ਼ ਐਜੂਕੇਸ਼ਨ (ਬੀ.ਐਡ., ਈ.ਟੀ.ਟੀ., ਬੀ.ਏ., ਬੀ.ਸੀ.ਏ.) ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਕ੍ਰਿਸ਼ਨ ਇੰਟਰਨੈਸ਼ਨਲ ਸਕੂਲ ਵਿਖੇ ਆਜ਼ਾਦੀ ਦਿਹਾੜਾ ਮਨਾਇਆ

ਗੁਰਦਾਸਪੁਰ, 13 ਅਗਸਤ (ਆਰਿਫ਼)-ਸ੍ਰੀ ਗੁਰੂ ਹਰਿਕ੍ਰਿਸ਼ਨ ਇੰਟਰਨੈਸ਼ਨਲ ਸਕੂਲ ਵਿਖੇ ਆਜ਼ਾਦੀ ਦਿਹਾੜਾ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆ ਨੇ ਦੇਸ਼ ਭਗਤੀ ਦੇ ਗੀਤ ਗਾ ਕੇ ਸ਼ਹੀਦਾਂ ਨੰੂ ਸ਼ਰਧਾਂਜਲੀ ਦਿੱਤੀ | ਇਸ ਮੌਕੇ ਬੱਚਿਆਂ ਵਲੋਂ ਵੱਖ-ਵੱਖ ਕਵਿਤਾਵਾਂ ਬੋਲੀਆਂ ...

ਪੂਰੀ ਖ਼ਬਰ »

ਟੀ.ਸੀ. ਇੰਟਰਨੈਸ਼ਨਲ ਸਕੂਲ ਵਿਖੇ 75ਵਾਂ ਆਜ਼ਾਦੀ ਦਿਵਸ ਧੂਮਧਾਮ ਨਾਲ ਮਨਾਇਆ

ਗੁਰਦਾਸਪੁਰ, 13 ਅਗਸਤ (ਆਰਿਫ਼)-ਟੀ.ਸੀ. ਇੰਟਰਨੈਸ਼ਨਲ ਸਕੂਲ ਬਹਿਰਾਮਪੁਰ ਰੋਡ ਵਿਖੇ 75ਵਾਂ ਆਜ਼ਾਦੀ ਦਿਵਸ ਧੂਮਧਾਮ ਨਾਲ ਮਨਾਇਆ ਗਿਆ | ਜਿਸ ਵਿਚ ਮੁੱਖ ਮਹਿਮਾਨ ਦੇ ਤੌਰ 'ਤੇ ਇੰਸਪੈਕਟਰ ਸੁਦੇਸ਼ ਕੁਮਾਰ, ਐਡਵੋਕੇਟ ਪ੍ਰਦੀਪ ਸਿੰਘ, ਕਰਨਲ ਧਰਮ ਸਿੰਘ ਨੇ ਸ਼ਿਰਕਤ ਕੀਤੀ | ...

ਪੂਰੀ ਖ਼ਬਰ »

ਨਸ਼ਾ ਤਸਕਰਾਂ ਦੀ ਗੱਡੀ ਨੂੰ ਰੋਕਣ ਸਮੇਂ ਜ਼ਖ਼ਮੀ ਹੋਏ ਕਾਂਸਟੇਬਲ ਜਗਰੂਪ ਸਿੰਘ ਦਾ ਸਾਬਕਾ ਮੰਤਰੀ ਬਾਜਵਾ ਨੇ ਹਾਲ-ਚਾਲ ਪੁੱਛਿਆ

ਸ੍ਰੀ ਹਰਿਗੋਬਿੰਦਪੁਰ,13 ਅਗਸਤ (ਕੰਵਲਜੀਤ ਸਿੰਘ ਚੀਮਾ)-ਬੀਤੀ 10 ਅਗਸਤ ਨੂੰ ਥਾਣਾ ਘੁਮਾਣ ਵਿਖੇ ਬਤੌਰ ਕਾਂਸਟੇਬਲ ਦੇ ਤੌਰ 'ਤੇ ਡਿਊਟੀ ਨਿਭਾ ਰਹੇ ਜਗਰੂਪ ਸਿੰਘ, ਜੋ ਕਿ ਪਿੰਡ ਚੀਮਾ ਖੁੱਡੀ ਦਾ ਵਸਨੀਕ ਹੈ ਅਤੇ ਸੰਮਤੀ ਮੈਂਬਰ ਜੁਗਰਾਜ ਸਿੰਘ ਜੁੱਗੇ ਦਾ ਭਤੀਜਾ ਹੈ | ...

ਪੂਰੀ ਖ਼ਬਰ »

ਬਰਾਈਟ ਫਿਊਚਰ ਪੋ੍ਰਫੈਸ਼ਨਲ ਅਕੈਡਮੀ ਅਤੇ ਅਲਫ਼ਾ ਐਜੂਕੇਸ਼ਨ ਸਰਵਿਸ ਵਿਖੇ ਆਜ਼ਾਦੀ ਦਿਹਾੜਾ ਮਨਾਇਆ

ਧਾਰੀਵਾਲ, 13 ਅਗਸਤ (ਜੇਮਸ ਨਾਹਰ)-ਬਰਾਈਟ ਫਿਊਚਰ ਪੋ੍ਰਫੈਸ਼ਨਲ ਅਕੈਡਮੀਂ ਅਤੇ ਅਲਫ਼ਾ ਐਜ਼ੂਕੇਸ਼ਨ ਸਰਵਿਸ ਦੇ ਨਵੇਂ ਖੁੱਲੇ ਦਫ਼ਤਰ ਵਿਖੇ ਆਜ਼ਾਦੀ ਦਿਹਾੜਾ ਮਨਾਇਆ ਗਿਆ, ਜਿਸ ਵਿਚ ਮੁੱਖ ਮਹਿਮਾਨ ਵਜੋਂ ਪ੍ਰਧਾਨ ਅਸ਼ਵਨੀ ਕੁਮਾਰ ਹੈਪੀ ਦੁੱਗਲ ਨੇ ਸਾਥੀਆਂ ਸਮੇਤ ...

ਪੂਰੀ ਖ਼ਬਰ »

ਚੀਮਾ ਪਬਲਿਕ ਸਕੂਲ ਕਿਸ਼ਨਕੋਟ ਦੇ ਵਿਦਿਆਰਥੀ ਖੇਡਾਂ ਵਿਚ ਵੀ ਮਾਰ ਰਹੇ ਮੱਲਾਂ : ਚੇਅਰਮੈਨ ਚੀਮਾ

ਬਟਾਲਾ, 13 ਅਗਸਤ (ਕਾਹਲੋਂ)-ਇਲਾਕੇ ਦੇ ਉੱਘੇ ਚੀਮਾ ਪਬਲਿਕ ਸਕੂਲ ਕਿਸ਼ਨਕੋਟ ਵਿਚ ਪੜ੍ਹਾਈ ਦੇ ਨਾਲ-ਨਾਲ ਖੇਡਾਂ ਦਾ ਵੀ ਖ਼ਾਸ ਪ੍ਰਬੰਧ ਹੈ, ਤਾਂ ਜੋ ਵਿਦਿਆਰਥੀਆਂ ਦਾ ਸਰਵਪੱਖੀ ਵਿਕਾਸ ਹੋ ਸਕੇ | ਇਸ ਸਬੰਧੀ ਸਕੂਲ ਦੇ ਚੇਅਰਮੈਨ ਸ: ਅਮਰਿੰਦਰ ਸਿੰਘ ਚੀਮਾ ਨੇ ਦੱਸਿਆ ਕਿ ...

ਪੂਰੀ ਖ਼ਬਰ »

ਡਾ. ਐੱਮ.ਆਰ.ਐੱਸ. ਭੱਲਾ ਸਕੂਲ ਵਿਚ ਵੱਖ-ਵੱਖ ਮੁਕਾਬਲੇ ਕਰਵਾਏ

ਬਟਾਲਾ, 13 ਅਗਸਤ (ਕਾਹਲੋਂ)-ਸਥਾਨਕ ਡਾ: ਐੱਮ.ਆਰ.ਐੱਸ. ਭੱਲਾ ਡੀ.ਏ.ਵੀ. ਸਕੂਲ ਵਿਚ ਸਕੂਲ ਕਿਲਾ ਮੰਡੀ ਬਟਾਲਾ ਵਲੋਂ ਸਕੂਲ ਵਿਚ ਵੱਖ-ਵੱਖ ਮੁਕਾਬਲੇ ਕਰਵਾਏ ਗਏ | ਪਿ੍ੰਸੀਪਲ ਸ੍ਰੀਮਤੀ ਰਿਚਾ ਮਹਾਜਨ ਨੇ ਦੱਸਿਆ ਕਿ ਵਿਦਿਆਰਥੀਆਂ ਵਿਚ ਦਸਤਕਾਰੀ ਅਤੇ ਕਲਾ ਪ੍ਰਤੀ ਰੁਚੀ ...

ਪੂਰੀ ਖ਼ਬਰ »

ਗੁਰੂ ਹਰਿ ਰਾਏ ਇੰਟੈਲੀਜੈਂਟ ਟ੍ਰੇਯਰ ਸਕੂਲ 'ਚ 75ਵਾਂ ਆਜ਼ਾਦੀ ਦਿਵਸ ਤੇ ਰੱਖੜੀ ਦਾ ਤਿਉਹਾਰ ਮਨਾਇਆ

ਬਟਾਲਾ, 13 ਅਗਸਤ (ਹਰਦੇਵ ਸਿੰਘ ਸੰਧੂ)-ਬਟਾਲਾ ਨਜ਼ਦੀਕ ਪਿੰਡ ਪੰਜਗਰਾਈਆਂ ਵਿਖੇ ਸਥਾਪਤ ਗੁਰੂ ਹਰਿ ਰਾਏ ਇੰਟੈਲੀਜੈਂਟ ਟ੍ਰੇਯਰ ਸਕੂਲ ਵਿਖੇ ਦੇਸ਼ ਦਾ 75ਵਾਂ ਆਜ਼ਾਦੀ ਦਿਵਸ ਤੇ ਰੱਖੜੀ ਦਾ ਪਵਿੱਤਰ ਤਿਉਹਾਰ ਮਨਾਇਆ ਗਿਆ | ਸਕੂਲ ਅੰਦਰ ਪ੍ਰਭਾਵਸ਼ਾਲੀ ਸਮਾਗਮ ਹੋਇਆ, ...

ਪੂਰੀ ਖ਼ਬਰ »

ਜਸ ਇੰਟਰਨੈਸ਼ਨਲ ਸਕੂਲ ਸੇਖਵਾਂ 'ਚ ਆਜ਼ਾਦੀ ਦਿਵਸ ਮਨਾਇਆ

ਬਟਾਲਾ, 13 ਅਗਸਤ (ਕਾਹਲੋਂ)-ਜਸ ਇੰਟਰਨੈਸ਼ਨਲ ਸਕੂਲ ਸੇਖਵਾਂ (ਬਟਾਲਾ-ਕਾਹਨੂੰਵਾਨ ਰੋਡ) ਵਿਖੇ ਪਿ੍ੰ. ਸ਼ਰਨਜੀਤ ਕੌਰ ਦੀ ਅਗਵਾਈ ਹੇਠ ਸੁਤੰਤਰਤਾ ਦਿਵਸ ਮਨਾਇਆ ਗਿਆ | ਸਕੂਲ ਦੀ ਅਸੈਂਬਲੀ ਵਿਚ ਪਿ੍ੰੋਸੀਪਲ ਵਲੋਂ ਬੱਚਿਆਂ ਨੂੰ ਆਜ਼ਾਦੀ ਦਿਹਾੜੇ ਅਤੇ ਗਣਤੰਤਰ ਦਿਵਸ ...

ਪੂਰੀ ਖ਼ਬਰ »

ਸੇਂਟ ਕਬੀਰ ਪਬਲਿਕ ਸਕੂਲ ਵਿਚ 75ਵਾਂ ਅਜ਼ਾਦੀ ਦਿਵਸ ਮਨਾਇਆ

ਬਟਾਲਾ, 13 ਅਗਸਤ (ਕਾਹਲੋਂ)-ਸੇਂਟ ਕਬੀਰ ਪਬਲਿਕ ਸਕੂਲ ਵਿਚ ਆਜ਼ਾਦੀ ਦੀ 75 ਵੀਂ ਵਰ੍ਹੇਗੰਢ ਨੂੰ ਸਮਰਪਿਤ ਪ੍ਰੋਗਰਾਮ ਬੜੇ ਚਾਅ ਤੇ ਉਤਸ਼ਾਹ ਨਾਲ ਕਰਵਾਇਆ ਗਿਆ | ਪ੍ਰੋਗਰਾਮ ਦੀ ਸ਼ੁਰੂਆਤ ਸਮੂਹ ਸਕੂਲ ਦੇ ਸਨਮੁੱਖ ਪਿ੍ੰਸੀਪਲ ਐਸ.ਬੀ. ਨਾਯਰ ਪ੍ਰਬੰਧਕ ਮੈਂਬਰ ਮੈਡਮ ...

ਪੂਰੀ ਖ਼ਬਰ »

ਆਜ਼ਾਦੀ ਦਿਵਸ 'ਤੇ ਆਈਫਲ ਕੈਂਪਸ ਵਿਖੇ ਖਾਸ 40 ਫ਼ੀਸਦੀ ਡਿਸਕਾਊਾਟ ਵਾਲੇ ਆਈਲੈਟਸ ਅਤੇ ਪੀ.ਟੀ.ਈ. ਦੇ ਬੈਚ ਦੀ ਸ਼ੁਰੂਆਤ

ਗੁਰਦਾਸਪੁਰ, 13 ਅਗਸਤ (ਆਰਿਫ਼)-ਆਈਫ਼ਲ ਕੈਂਪਸ 15 ਅਗਸਤ ਆਜ਼ਾਦੀ ਦਿਹਾੜੇ ਦੇ ਮੌਕੇ ਗੁਰਦਾਸਪੁਰ ਵਾਸੀਆਂ ਲਈ ਸੁਨਹਿਰੀ ਮੌਕਾ ਲੈ ਕੇ ਆਇਆ ਹੈ | ਇਸ ਸਬੰਧੀ ਆਈਫ਼ਲ ਕੈਂਪਸ ਦੇ ਐਮ.ਡੀ. ਮਨਪ੍ਰੀਤ ਸਿੰਘ ਨੇ ਦੱਸਿਆ ਕਿ ਸੰਸਥਾ ਵਲੋਂ ਆਜ਼ਾਦੀ ਦਿਵਸ 'ਤੇ ਖਾਸ ਆਈਲੈਟਸ ਅਤੇ ...

ਪੂਰੀ ਖ਼ਬਰ »

'ਲਿਟਲ ਪਲੈਨਟ ਪ੍ਰੀ' ਸਕੂਲ ਵਿਖੇ ਆਜ਼ਾਦੀ ਦਿਹਾੜਾ ਮਨਾਇਆ

ਧਾਰੀਵਾਲ, 13 ਅਗਸਤ (ਜੇਮਸ ਨਾਹਰ)-ਸਥਾਨਕ ਖਤਰੀਆਂ ਵਾਲੀ ਗਲੀ ਨੇੜੇ ਸੰਤੋਸ਼ੀ ਮਾਤਾ ਮੰਦਿਰ ਕੋਲ ਸਥਿਤ 'ਲਿਟਲ ਪਲਾਨਟ ਪ੍ਰੀ' ਸਕੂਲ ਵਿਖੇ ਪਿੰ੍ਰਸੀਪਲ ਸੁਮਿਤ ਪੁਰਬਾ ਦੀ ਅਗਵਾਈ ਵਿਚ ਸਮੂਹ ਸਕੂਲ ਸਟਾਫ਼ ਤੇ ਨੰਨ੍ਹੇ-ਮੁੰਨ੍ਹੇ ਵਿਦਿਆਰਥੀਆਂ ਵਲੋਂ ਆਜ਼ਾਦੀ ਦਿਹਾੜਾ ...

ਪੂਰੀ ਖ਼ਬਰ »

ਚੋਰੀ ਦੇ ਮੋਟਰਸਾਈਕਲ ਸਮੇਤ ਇਕ ਨੌਜਵਾਨ ਗਿ੍ਫ਼ਤਾਰ

ਦੀਨਾਨਗਰ, 13 ਅਗਸਤ (ਸ਼ਰਮਾ/ਸੰਧੂ/ਸੋਢੀ)-ਦੀਨਾਨਗਰ ਪੁਲਿਸ ਵਲੋਂ ਚੋਰੀ ਦੇ ਮੋਟਰਸਾਈਕਲ ਸਮੇਤ ਇਕ ਨੌਜਵਾਨ ਨੂੰ ਗਿ੍ਫ਼ਤਾਰ ਕਰਨ ਦੀ ਖ਼ਬਰ ਪ੍ਰਾਪਤ ਹੋਈ ਹੈ | ਇਸ ਸਬੰਧੀ ਮਿਲੀ ਜਾਣਕਾਰੀ ਅਨੁਸਾਰ ਏ.ਐੱਸ.ਆਈ. ਰਨਜੀਵ ਕੁਮਾਰ, ਏ.ਐੱਸ.ਅਈ. ਨਰੇਸ਼ ਕੁਮਾਰ, ਏ.ਐੱਸ.ਆਈ. ...

ਪੂਰੀ ਖ਼ਬਰ »

ਗੁਰਦਾਸਪੁਰ 'ਚ 15 ਅਗਸਤ ਨੂੰ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਲਹਿਰਾਉਣਗੇ ਕੌਮੀ ਤਿਰੰਗਾ

ਗੁਰਦਾਸਪੁਰ, 13 ਅਗਸਤ (ਆਰਿਫ਼)-ਆਜ਼ਾਦੀ ਦਿਵਸ ਦੀ 75ਵੀਂ ਵਰ੍ਹੇਗੰਢ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ 15 ਅਗਸਤ ਨੂੰ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ | ਇਸ ਸਬੰਧੀ ਅੱਜ ਸਥਾਨਕ ਲੈਫ. ਸ਼ਹੀਦ ਨਵਦੀਪ ਸਿੰਘ (ਅਸ਼ੋਕ ਚੱਕਰ) ਖੇਡ ਸਟੇਡੀਅਮ ਵਿਖੇ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਪ੍ਰਧਾਨ ਮੰਤਰੀ ਨੰੂ ਭੇਜਿਆ ਮੰਗ-ਪੱਤਰ

ਗੁਰਦਾਸਪੁਰ, 13 ਅਗਸਤ (ਗੁਰਪ੍ਰਤਾਪ ਸਿੰਘ)-ਅੱਜ ਸ਼੍ਰੋਮਣੀ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਡੀ.ਸੀ. ਰਾਹੀਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੰੂ ਮੰਗ ਪੱਤਰ ਭੇਜਿਆ ਗਿਆ | ਮੰਗ ਪੱਤਰ ਵਿਚ ਇਹ ਲਿਖਿਆ ਗਿਆ ਕਿ ਦੇਸ਼ ਦੀ ...

ਪੂਰੀ ਖ਼ਬਰ »

ਸਰਕਾਰੀ ਪੋਲੀਟੈਕਨਿਕ ਕਾਲਜ ਦੇ ਵਿਦਿਆਰਥੀਆਂ ਅਤੇ ਸਟਾਫ਼ ਨੇ ਕੱਢੀ ਤਿਰੰਗਾ ਯਾਤਰਾ

ਬਟਾਲਾ, 13 ਅਗਸਤ (ਕਾਹਲੋਂ)-ਇਥੇ ਸਰਕਾਰੀ ਬਹੁਤਕਨੀਕੀ ਕਾਲਜ ਬਟਾਲਾ ਵਿਖੇ ਕਾਲਜ ਦੇ ਪਿ੍ੰਸੀਪਲ ਬਲਵਿੰਦਰ ਸਿੰਘ ਦੀ ਅਗਵਾਈ ਵਿਚ ਆਜ਼ਾਦੀ ਦਾ ਅੰਮਿ੍ਤ ਮਹਾਉਤਸਵ ਦੇ ਸਬੰਧ ਵਿਚ ਤਿਰੰਗਾ ਯਾਤਰਾ ਕੱਢੀ ਗਈ, ਜਿਸ ਵਿਚ 75 ਸ਼ਾਲਾ ਵਰ੍ਹੇਗੰਢ ਕਮੇਟੀ ਮੈਡਮ ਰੇਖਾ, ਜਸਬੀਰ ...

ਪੂਰੀ ਖ਼ਬਰ »

ਸੰਤ ਬਾਬਾ ਹਜ਼ਾਰਾ ਸਿੰਘ ਗਰਲਜ਼ ਕਾਲਜ ਨਿੱਕੇ ਘੁੰਮਣ ਵਿਖੇ ਆਜ਼ਾਦੀ ਦਿਵਸ ਮਨਾਇਆ

ਬਟਾਲਾ, 13 ਅਗਸਤ (ਕਾਹਲੋਂ)-ਕਾਰ ਸੇਵਾ ਮੁਖੀ ਬਾਬਾ ਅਮਰੀਕ ਸਿੰਘ ਦੀ ਨਿਗਰਾਨੀ ਹੇਠ ਚੱਲ ਰਹੇ ਸੰਤ ਬਾਬਾ ਹਜ਼ਾਰਾ ਸਿੰਘ ਗਰਲਜ ਕਾਲਜ ਨਿੱਕੇ ਘੁੰਮਣ ਵਿਖੇ ਪਿ੍ੰ. ਨਿਰਮਲ ਪਾਂਧੀ ਦੀ ਅਗਵਾਈ ਹੇਠ ਆਜ਼ਾਦੀ ਦਿਵਸ ਦੀ 75ਵੀਂ ਵਰੇਗੰਢ ਮਨਾਈ ਗਈ | ਕਾਲਜ ਦੇ ਐਨ.ਸੀ.ਸੀ. ਵਿੰਗ ...

ਪੂਰੀ ਖ਼ਬਰ »

ਚੀਮਾ ਪਬਲਿਕ ਸਕੂਲ ਕਿਸ਼ਨਕੋਟ ਵਿਚ ਸੁਤੰਤਰਤਾ ਦਿਵਸ ਮਨਾਇਆ

ਬਟਾਲਾ, 13 ਅਗਸਤ (ਕਾਹਲੋਂ)-ਚੀਮਾ ਪਬਲਿਕ ਸਕੂਲ ਕਿਸ਼ਨਕੋਟ ਵਿਚ ਸੁਤੰਤਰਤਾ ਦਿਵਸ ਬੜੀ ਧੂਮ-ਧਾਮ ਨਾਲ ਮਨਾਇਆ ਗਿਆ | ਸਕੂਲ ਦੇ ਚੇਅਰਮੈਨ ਅਮਰਿੰਦਰ ਸਿੰਘ ਚੀਮਾਂ ਨੇ ਆਜ਼ਾਦੀ ਦਿਹਾੜੇ 'ਤੇ ਵਧਾਈ ਦਿੱਤੀ ਤੇ ਕਿਹਾ ਕਿ ਇਹ ਆਜ਼ਾਦੀ ਸਾਨੂੰ 200 ਸਾਲ ਦੇ ਸੰਘਰਸ਼ ਤੋਂ ਬਾਅਦ ...

ਪੂਰੀ ਖ਼ਬਰ »

ਬੀ.ਵੀ.ਐੱਨ. ਸਕੂਲ 'ਚ ਰਾਸ਼ਟਰੀ ਝੰਡਾ ਵੰਡ ਸਮਾਗਮ ਕਰਵਾਇਆ

ਬਟਾਲਾ, 13 ਅਗਸਤ (ਕਾਹਲੋਂ)-ਬੀ.ਵੀ.ਐੱਨ. ਹਾਈ ਸਕੂਲ ਪੁਰੀਆਂ ਮੁਹੱਲਾ ਬਟਾਲਾ ਵਿਖੇ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਨੂੰ ਸਮਰਪਿਤ ਰਾਸ਼ਟਰੀ ਝੰਡਾ ਵੰਡ ਸਮਾਗਮ ਕਰਵਾਇਆ ਗਿਆ, ਜਿਸ ਵਿਚ ਸਕੂਲ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਵਿਨੈ ਸ਼ਰਮਾ ਅਤੇ ਸਕੂਲ ਦੀ ਪਿ੍ੰਸੀਪਲ ...

ਪੂਰੀ ਖ਼ਬਰ »

ਬਿਕਰਮ ਸਿੰਘ ਮਜੀਠੀਆ ਨੂੰ ਜ਼ਮਾਨਤ ਮਿਲਣ 'ਤੇ ਵਿਰੋਧੀਆਂ 'ਚ ਬੌਖਲਾਹਟ-ਬੱਬੇਹਾਲੀ

ਗੁਰਦਾਸਪੁਰ, 13 ਅਗਸਤ (ਆਰਿਫ਼)-ਮਾਨਯੋਗ ਹਾਈਕੋਰਟ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਜ਼ਮਾਨਤ ਦਿੱਤੇ ਜਾਣ ਦਾ ਸਵਾਗਤ ਕਰਦਿਆਂ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਤੇ ਸਾਬਕਾ ਮੁੱਖ ਸੰਸਦੀ ਸਕੱਤਰ ਗੁਰਬਚਨ ਸਿੰਘ ਬੱਬੇਹਾਲੀ ਨੇ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਦਾਰਾਪੁਰ ਦੇ ਬੱਚਿਆਂ ਨੇ ਮਨਾਇਆ ਰੱਖੜੀ ਦਾ ਤਿਉਹਾਰ

ਘੱਲੂਘਾਰਾ ਸਾਹਿਬ, 13 ਅਗਸਤ (ਮਿਨਹਾਸ)-ਇੱਥੋਂ ਨਜ਼ਦੀਕ ਸਰਕਾਰੀ ਪ੍ਰਾਇਮਰੀ ਸਕੂਲ ਦਾਰਾਪੁਰ ਵਿਖੇ ਬੱਚਿਆਂ ਨੇ ਰੱਖੜੀ ਦਾ ਤਿਉਹਾਰ ਮਨਾਇਆ | ਸਵੇਰ ਦੀ ਸਭਾ 'ਚ ਬੱਚਿਆਂ ਨੇ ਭਾਸ਼ਣ ਤੇ ਕਵਿਤਾਵਾਂ ਰਾਹੀਂ ਰੱਖੜੀ ਦੇ ਤਿਉਹਾਰ ਦੇ ਮਹੱਤਵ ਨੂੰ ਦੱਸਿਆ | ਇਸ ਮੌਕੇ ਸਕੂਲ 'ਚ ...

ਪੂਰੀ ਖ਼ਬਰ »

ਨਵਜੋਤ ਕੌਰ ਨੂੰ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਸ਼ਰਧਾਂਜਲੀਆਂ ਭੇਟ

ਡੇਰਾ ਬਾਬਾ ਨਾਨਕ, 13 ਅਗਸਤ (ਵਿਜੇ ਸ਼ਰਮਾ)-ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਤੇ ਪਿੰਡ ਤਲਵੰਡੀ ਗੋਰਾਇਆ ਦੇ ਸਰਪੰਚ ਸ: ਜਸਵੰਤ ਸਿੰਘ (ਜੱਜ) ਦੀ ਧਰਮਪਤਨੀ ਨਵਜੋਤ ਕੌਰ, ਜੋ ਬੀਤੇ ਦਿਨੀਂ ਸਦੀਵੀ ਵਿਛੋੜਾ ਦੇ ਗਏ ਸਨ, ਦੀ ਆਤਮਿਕ ਸ਼ਾਂਤੀ ਲਈ ਰੱਖੇ ਗਏ ਸ੍ਰੀ ਅਖੰਡ ਪਾਠ ...

ਪੂਰੀ ਖ਼ਬਰ »

ਡੀ.ਡੀ.ਆਈ. ਸਕੂਲ ਵਿਚ 75ਵਾਂ ਆਜ਼ਾਦੀ ਦਿਵਸ ਸ਼ਰਧਾ ਭਾਵਨਾ ਨਾਲ ਮਨਾਇਆ

ਫਤਹਿਗੜ੍ਹ ਚੂੜੀਆਂ, 13 ਅਗਸਤ (ਹਰਜਿੰਦਰ ਸਿੰਘ ਖਹਿਰਾ)-75ਵੇਂ ਆਜ਼ਾਦੀ ਦਿਹਾੜੇ ਨੂੰ ਮੁੱਖ ਰੱਖਦੇ ਹੋਏ ਡੀ.ਡੀ.ਆਈ. ਸਕੂਲ ਪਿੰਡੀ ਵਿਚ ਐੱਮ.ਡੀ. ਇੰਦਰਜੀਤ ਸਿੰਘ ਭਾਟੀਆ, ਡਾਇਰੈਕਟਰ ਐਕਮੀ ਭਾਟੀਆ, ਸਵਲੀਨ ਭਾਟੀਆ ਅਤੇ ਮਨਰੀਤ ਸਿੰਘ ਭਾਟੀਆ ਵਲੋਂ ਆਜ਼ਾਦੀ ਨੂੰ ਸਮਰਪਿਤ ...

ਪੂਰੀ ਖ਼ਬਰ »

ਗੁਰੂ ਨਾਨਕ ਪਬਲਿਕ ਹਾਈ ਸਕੂਲ ਵਿਖੇ ਆਜ਼ਾਦੀ ਦਿਹਾੜਾ ਮਨਾਇਆ

ਨੌਸ਼ਹਿਰਾ ਮੱਝਾ ਸਿੰਘ, 13 ਅਗਸਤ (ਤਰਾਨਾ)-ਵਿੱਦਿਆ ਪ੍ਰਾਪਤੀ ਦੇ ਨਾਲ-ਨਾਲ ਆਜ਼ਾਦੀ ਪ੍ਰਾਪਤੀ ਲਈ ਸ਼ਹੀਦ ਹੋਏ ਦੇਸ਼ ਭਗਤਾਂ, ਆਜ਼ਾਦੀ ਲਹਿਰ ਦੇ ਮਾਣਮੱਤੇ ਇਤਿਹਾਸ ਪ੍ਰਤੀ ਵੀ ਸਿੱਖਿਅਤ ਹੋਣਾ ਅਜੋਕੇ ਸਮੇਂ ਦੀ ਲੋੜ ਹੈ | ਅੰਗਰੇਜ਼ ਹਾਕਮਾਂ ਹੱਥੋਂ ਦੇਸ਼ ਨੂੰ ਆਜ਼ਾਦ ...

ਪੂਰੀ ਖ਼ਬਰ »

ਲਖਵਿੰਦਰ ਸਿੰਘ ਵੇਰਕਾ ਨੇ ਫਤਹਿਗੜ੍ਹ ਚੂੜੀਆਂ ਦੇ ਤਹਿਸੀਲਦਾਰ ਵਜੋਂ ਚਾਰਜ ਸੰਭਾਲਿਆ

ਫਤਹਿਗੜ੍ਹ ਚੂੜੀਆਂ, 13 ਅਗਸਤ (ਐਮ.ਐਸ. ਫੁੱਲ)-ਲਖਵਿੰਦਰ ਸਿੰਘ ਵੇਰਕਾ ਨੇ ਫਤਹਿਗੜ੍ਹ ਚੂੜੀਆਂ ਦੀ ਤਹਿਸੀਲ ਵਿਖੇ ਨਵੇਂ ਤਹਿਸੀਲਦਾਰ ਵਜੋਂ ਚਾਰਜ ਸੰਭਾਲ ਕੇ ਕੰਮਕਾਜ ਸ਼ੁਰੂ ਕਰ ਦਿੱਤਾ ਹੈ | ਇਸ ਮੌਕੇ ਲਖਵਿੰਦਰ ਸਿੰਘ ਵੇਰਕਾ ਨੇ ਕਿਹਾ ਕਿ ਫਤਹਿਗੜ੍ਹ ਚੂੜੀਆਂ ਦੀ ...

ਪੂਰੀ ਖ਼ਬਰ »

ਕਾਹਨੂੰਵਾਨ ਸਰਕਲ 'ਚ 29 ਦੀ ਜਗ੍ਹਾ 'ਤੇ 10 ਪਟਵਾਰੀ ਕਰ ਰਹੇ ਨੇ ਕੰਮ-ਲੋਕ ਹੋਏ ਪ੍ਰੇਸ਼ਾਨ : ਕਾਂਗਰਸੀ ਆਗੂ

ਡੇਹਰੀਵਾਲ ਦਰੋਗਾ, 13 ਅਗਸਤ (ਹਰਦੀਪ ਸਿੰਘ ਸੰਧੂ)-ਨਜ਼ਦੀਕੀ ਕਾਹਨੂੰਵਾਨ ਪਟਵਾਰ ਸਰਕਲ ਦੇ ਅੰਦਰ ਬੇਸ਼ੱਕ ਪਟਵਾਰੀਆਂ ਦੀ ਗਿਣਤੀ 29 ਹੈ, ਪਰ ਇਥੇ 10 ਪਟਵਾਰੀ ਕੰਮ ਕਰ ਰਹੇ ਹਨ, ਜਿਸ ਕਰਕੇ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਸ ਸੰਬੰਧੀ ...

ਪੂਰੀ ਖ਼ਬਰ »

ਸਰਬਜੀਤ ਕੌਰ ਬਾਠ ਦੀ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਸ੍ਰੀ ਨਾਮਦੇਵ ਦਰਬਾਰ ਘੁਮਾਣ ਵਿਖੇ ਅੱਜ ਹੋਣਗੇ

ਘੁਮਾਣ, 13 ਅਗਸਤ (ਬੰਮਰਾਹ)-ਪਿਛਲੇ ਦਿਨੀਂ ਪੰਜਾਬ ਦੇ ਸਾਬਕਾ ਮੰਤਰੀ ਕੈਪਟਨ ਬਲਬੀਰ ਸਿੰਘ ਬਾਠ ਦੀ ਧਰਮਪਤਨੀ ਤੇ ਤਰਲੋਕ ਸਿੰਘ ਬਾਠ ਸਾਬਕਾ ਚੇਅਰਮੈਨ ਪੰਜਾਬ ਐਗਰੋ ਦੇ ਪੂਜਨੀਕ ਮਾਤਾ ਸਰਬਜੀਤ ਕੌਰ ਬਾਠ ਦਾ ਦਿਹਾਂਤ ਹੋ ਗਿਆ ਸੀ | ਇਸ ਦੁੱਖ ਦੀ ਘੜੀ ਵਿਚ ਧਾਰਮਿਕ ਤੇ ...

ਪੂਰੀ ਖ਼ਬਰ »

ਆਟੋ ਰਿਕਸ਼ਾ ਐਂਡ ਪੈਸੰਜਰ ਯੂਨੀਅਨ ਵਲੋਂ 'ਆਜ਼ਾਦੀ ਦਿਹਾੜੇ' ਸੰਬੰਧੀ ਤਿਰੰਗਾ ਰੈਲੀ ਕੱਢੀ

ਧਾਰੀਵਾਲ, 13 ਅਗਸਤ (ਸਵਰਨ ਸਿੰਘ)-ਧਾਰੀਵਾਲ ਆਟੋ ਰਿਕਸ਼ਾ ਐਂਡ ਪੈਸੰਜਰ ਯੂਨੀਅਨ ਵਲੋਂ 'ਹਰ ਘਰ ਤਿਰੰਗਾ' ਤਹਿਤ ਆਜ਼ਾਦੀ ਦਿਹਾੜ੍ਹੇ ਨੂੰ ਸਮਰਪਿਤ ਚੇਅਰਮੈਨ ਵਰਿੰਦਰ ਸਲਵਾਲ ਦੀ ਅਗਵਾਈ ਵਿਚ ਤਿਰੰਗਾ ਰੈਲੀ ਕੱਢੀ ਗਈ, ਜਿਸ ਵਿਚ ਨਗਰ ਕੌਂਸਲ ਪ੍ਰਧਾਨ ਅਸ਼ਵਨੀ ਦੁੱਗਲ ...

ਪੂਰੀ ਖ਼ਬਰ »

ਹਰ ਘਰ ਤਿਰੰਗਾ ਮੁਹਿੰਮ ਦੇ ਤਹਿਤ ਬਿਜਲੀ ਘਰ ਊਧਨਵਾਲ 'ਚ ਤਿਰੰਗਾ ਲਹਿਰਾਇਆ

ਊਧਨਵਾਲ, 13 ਅਗਸਤ (ਪਰਗਟ ਸਿੰਘ)-ਦੇਸ਼ ਦੀ ਆਜ਼ਾਦੀ ਦੇ 75ਵੇਂ ਸਾਲ ਦੀ ਖੁਸ਼ੀ ਵਿਚ ਹਰ ਘਰ ਤਿਰੰਗਾ ਮੁਹਿੰਮ ਤਹਿਤ ਪਾਵਰਕਾਮ ਦੇ ਸਬ-ਸਟੇਸ਼ਨ ਊਧਨਵਾਲ ਦੇ ਐੱਸ.ਡੀ.ਓ. ਬਲਵਿੰਦਰ ਸਿੰਘ ਨੇ ਆਪਣੇ ਸਾਥੀ ਕਰਮਚਾਰੀਆਂ ਨਾਲ ਮਿਲ ਕੇ ਤਿਰੰਗਾ ਲਹਿਰਾਇਆ ਤੇ ਆਜ਼ਾਦੀ ਦੇ 75ਵੇਂ ...

ਪੂਰੀ ਖ਼ਬਰ »

ਕਿਸਾਨਾਂ ਦੀਆਂ ਟਿਊਬਵੈੱਲ ਮੋਟਰਾਂ ਤੇ ਕੀਮਤੀ ਸੋਲਰ ਸਿਸਟਮ ਚੋਰੀ

ਭੈਣੀ ਮੀਆਂ ਖਾਂ, 13 ਅਗਸਤ (ਜਸਬੀਰ ਸਿੰਘ ਬਾਜਵਾ)-ਸਥਾਨਕ ਥਾਣਾ ਅਧੀਨ ਪੈਂਦੇ ਪਿੰਡ ਨਾਨੋਵਾਲ ਕਲਾਂ ਅਤੇ ਨਾਨੋਵਾਲ ਜੀਂਦੜ ਵਿਚ ਦਰਜਨ ਦੇ ਕਰੀਬ ਕਿਸਾਨਾਂ ਦੀਆਂ ਟਿਊਬਵੈੱਲ ਮੋਟਰਾਂ ਖੇਤਾਂ 'ਚੋਂ ਚੋਰੀ ਹੋ ਗਈਆਂ | ਕਿਸਾਨ ਆਗੂ ਗੁਰਪ੍ਰੀਤ ਨਾਨੋਵਾਲ ਅਤੇ ਜਸਬੀਰ ...

ਪੂਰੀ ਖ਼ਬਰ »

ਡਿਵਾਈਨ ਵਿਲ ਪਬਲਿਕ ਸਕੂਲ ਵਿਖੇ 75ਵੇਂ ਆਜ਼ਾਦੀ ਦਿਹਾੜੇ ਨੂੰ ਸਮਰਪਿਤ ਮੁਕਾਬਲੇ ਕਰਵਾਏ

ਬਟਾਲਾ, 13 ਅਗਸਤ (ਕਾਹਲੋਂ)-ਡਿਵਾਈਨ ਵਿਲ ਪਬਲਿਕ ਸਕੂਲ ਵਿਖੇ 75ਵੇਂ ਆਜ਼ਾਦੀ ਦਿਹਾੜੇ ਨੂੰ ਸਮਰਪਿਤ ਮੁਕਾਬਲੇ ਜਿਵੇਂ ਪੇਂਟਿੰਗ, ਕਵਿਤਾ, ਗੀਤ ਗਾਇਨ, ਸਕਿੱਟ, ਡਾਂਸ ਅਤੇ ਭਾਸ਼ਣ ਆਦਿ ਕਰਵਾਏ ਗਏ, ਜਿਸ ਵਿਚ ਸਾਡੇ ਸਕੂਲ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ | ਇਹ ਸਾਰੇ ...

ਪੂਰੀ ਖ਼ਬਰ »

ਐੱਸ.ਐੱਸ. ਬਾਜਵਾ ਸਕੂਲ ਕਾਦੀਆਂ ਵਿਚ ਆਜ਼ਾਦੀ ਦਿਹਾੜੇ 'ਤੇ ਜਸ਼ਨ ਸ਼ੁਰੂ

ਬਟਾਲਾ, 13 ਅਗਸਤ (ਕਾਹਲੋਂ)-ਐੱਸ.ਐੱਸ. ਬਾਜਵਾ ਮੈਮੋਰੀਅਲ ਪਬਲਿਕ ਸਕੂਲ ਕਾਦੀਆਂ ਵਿਚ 75ਵਾਂ ਆਜ਼ਾਦੀ ਦਿਹਾੜੇ 'ਤੇ ਜਸ਼ਨ ਸ਼ੁਰੂ ਹੋ ਗਿਆ | ਇਸ ਅ;ਜ਼ਾਦੀ ਦਿਹਾੜੇ ਵਾਸਤੇ ਸਕੂਲ ਦੀ ਪ੍ਰਬੰਧਕ ਕਮੇਟੀ ਵਲੋਂ ਸਾਰੇ ਬੱਚਿਆਂ ਨੂੰ ਮੁਫ਼ਤ ਤਿਰੰਗਾ ਝੰਡੇ ਦਿੱਤੇ ਗਏ ਤਾਂ ਕਿ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX