ਫ਼ਾਜ਼ਿਲਕਾ, 13 ਅਗਸਤ (ਦਵਿੰਦਰ ਪਾਲ ਸਿੰਘ)- ਆਜ਼ਾਦੀ ਦੇ ਅੰਮਿ੍ਤ ਮਹਾਂਉਤਸਵ ਦੇ ਮੌਕੇ 'ਤੇ ਸੂਬਾ ਸਰਕਾਰ ਵਲੋਂ ਲੋਕਾਂ ਦੀਆਂ ਬਰੰੂਹਾਂ ਤੱਕ ਸਰਕਾਰੀ ਸੇਵਾਵਾਂ ਪੁੱਜਦੀਆਂ ਕਰਨ ਦੇ ਉਦੇਸ਼ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਫ਼ਾਜ਼ਿਲਕਾ ਜ਼ਿਲ੍ਹੇ 'ਚ ਸ਼ੁਰੂ ਕੀਤੇ ਮਿਸ਼ਨ ਆਬਾਦ 30 ਦਾ ਆਗਾਜ਼ ਅੱਜ ਹੋਇਆ | ਇਸ ਮਿਸ਼ਨ ਤਹਿਤ ਕੌਮਾਂਤਰੀ ਸਰਹੱਦ ਨਾਲ ਲੱਗਦੇ 30 ਪਿੰਡਾਂ 'ਚ ਉੱਥੋਂ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਦੇ ਨਾਲ-ਨਾਲ ਲੋਕਾਂ ਦੇ ਆਰਥਿਕ ਅਤੇ ਸਮਾਜਿਕ ਵਿਕਾਸ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ | ਇਸ ਤਹਿਤ ਅੱਜ ਪਹਿਲੇ ਦਿਨ ਜ਼ਿਲ੍ਹੇ ਵਿਚ 4 ਸਰਹੱਦੀ ਪਿੰਡਾਂ 'ਚ ਆਬਾਦ ਕੈਂਪ ਲਾਏ ਗਏ ਅਤੇ ਜਲਦ ਹੀ ਬਾਕੀ ਪਿੰਡਾਂ 'ਚ ਵੀ ਇਹ ਕੈਂਪ ਲਾਏ ਜਾਣਗੇ | ਜ਼ਿਲ੍ਹਾ ਪ੍ਰਸ਼ਾਸਨ ਵਲੋਂ ਅੱਜ ਜਲਾਲਾਬਾਦ ਹਲਕੇ 'ਚ ਪਿੰਡ ਢੰਡੀ ਕਦੀਮ ਅਤੇ ਚੱਕ ਵਜੀਦਾ ਅਤੇ ਫ਼ਾਜ਼ਿਲਕਾ ਹਲਕੇ ਵਿਚ ਹਸਤਾ ਕਲਾਂ ਅਤੇ ਮਹਾਤਮ ਨਗਰ ਵਿਚ ਕੈਂਪ ਲਾਏ ਗਏ | ਪਿੰਡ ਮਹਾਤਮ ਨਗਰ ਵਿਚ ਇਸ ਕੈਂਪ ਵਿਚ ਪਹੁੰਚੇ ਫ਼ਾਜ਼ਿਲਕਾ ਦੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਕਿਹਾ ਕਿ ਹੁਣ ਸਰਕਾਰ ਲੋਕਾਂ ਦੇ ਵਿਚ ਆ ਕੇ ਲੋਕਾਂ ਦੀਆਂ ਮੁਸ਼ਕਿਲਾਂ ਦੂਰ ਕਰੇਗੀ | ਉਨ੍ਹਾਂ ਕਿਹਾ ਕਿ ਲੋਕਾਂ ਨੂੰ ਦਫ਼ਤਰਾਂ ਵਿਚ ਜਾਣ ਦੀ ਬਜਾਏ ਉਨ੍ਹਾਂ ਦੇ ਪਿੰਡਾਂ ਵਿਚ ਹੀ ਪ੍ਰਸ਼ਾਸਨ ਪਹੁੰਚ ਕੇ ਸਰਕਾਰੀ ਸੇਵਾਵਾਂ ਦੇਵੇਗਾ | ਡਿਪਟੀ ਕਮਿਸ਼ਨਰ ਡਾ. ਅਗਰਵਾਲ ਨੇ ਦੱਸਿਆ ਕਿ ਇਨ੍ਹਾਂ ਕੈਂਪਾਂ ਵਿਚ ਜਾਤੀ ਸਰਟੀਫਿਕੇਟ, ਰਿਹਾਇਸ਼ੀ ਸਰਟੀਫਿਕੇਟ, ਦਿਹਾਤੀ ਏਰੀਆ ਸਰਟੀਫਿਕੇਟ, ਬਾਰਡਰ ਏਰੀਆ ਸਰਟੀਫਿਕੇਟ, ਪੈਨਸ਼ਨ ਨਾਲ ਸਬੰਧਿਤ ਸੁਵਿਧਾਵਾਂ, ਸਿਹਤ ਵਿਭਾਗ ਨਾਲ ਸਬੰਧਿਤ ਸੁਵਿਧਾਵਾਂ, ਪੇਂਡੂ ਵਿਕਾਸ ਵਿਭਾਗ ਨਾਲ ਸੰਬੰਧਿਤ ਕੰਮ, ਮਗਨਰੇਗਾ ਨਾਲ ਸੰਬੰਧਿਤ, ਵਾਟਰ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਅਤੇ ਆਧਾਰ ਕਾਰਡ ਬਣਾਉਣ ਵਰਗੀਆਂ ਸੇਵਾਵਾਂ ਮੁਹੱਈਆ ਕਰਵਾਈਆਂ ਗਈਆਂ | ਐੱਸ.ਐੱਸ.ਪੀ. ਭੁਪਿੰਦਰ ਸਿੰਘ ਨੇ ਦੱਸਿਆ ਕਿ ਇਨ੍ਹਾਂ ਕੈਂਪਾਂ ਦੌਰਾਨ ਨੌਜਵਾਨਾਂ ਨੂੰ ਨਸ਼ੇ ਦੇ ਮਾੜੇ ਪ੍ਰਭਾਵਾਂ ਤੋਂ ਜਾਗਰੂਕ ਕਰ ਕੇ ਪ੍ਰੇਰਿਤ ਕੀਤਾ ਕਿ ਜੇਕਰ ਕੋਈ ਨੌਜਵਾਨ ਨਸ਼ੇ ਦੀ ਬਿਮਾਰੀ ਤੋਂ ਪੀੜਤ ਹੈ ਤਾਂ ਉਸ ਨੂੰ ਹਸਪਤਾਲ ਲਿਆ ਕੇ ਇਲਾਜ ਕਰਵਾਇਆ ਜਾ ਸਕਦਾ ਹੈ | ਇਸ ਮੌਕੇ ਬੀ.ਐੱਸ.ਐਫ. ਵਲੋਂ ਇਨ੍ਹਾਂ ਸਰਹੱਦੀ ਪਿੰਡਾਂ ਦੇ ਲੋਕਾਂ ਨੂੰ ਕੌਮਾਂਤਰੀ ਸਰਹੱਦੋਂ ਪਾਰ ਤੋਂ ਆਉਣ ਵਾਲੇ ਡਰੋਨ ਦੇ ਖ਼ਤਰੇ ਦੀ ਪਹਿਚਾਣ ਕਰਨ ਅਤੇ ਇਸ ਦੀ ਸੂਚਨਾ ਸੁਰੱਖਿਆ ਏਜੰਸੀਆਂ ਨੂੰ ਦੇਣ ਦੀ ਜਾਣਕਾਰੀ ਦੇਣ ਦੇ ਨਾਲ-ਨਾਲ ਪਿੰਡਾਂ ਦੇ ਨੌਜਵਾਨਾਂ ਨੂੰ ਭਾਰਤੀ ਫ਼ੌਜ ਅਤੇ ਬੀ.ਐੱਸ.ਐਫ. ਵਿਚ ਭਰਤੀ ਸਬੰਧੀ ਵੀ ਜਾਣਕਾਰੀ ਦਿੱਤੀ ਗਈ | ਇਸ ਮੌਕੇ ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਦੀ ਧਰਮ ਪਤਨੀ ਸ੍ਰੀਮਤੀ ਸੋਬੀਆ ਕੰਬੋਜ ਨੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਨਾਲ ਲੋਕਾਂ ਨੂੰ ਬਹੁਤ ਸਹੂਲਤ ਹੋਵੇਗੀ ਅਤੇ ਪਿੰਡ ਵਿਚ ਹੀ ਉਨ੍ਹਾਂ ਦੇ ਸਰਕਾਰੀ ਕੰਮ ਹੋਣਗੇ | ਕੈਂਪਾਂ ਦੌਰਾਨ ਮੌਕੇ 'ਤੇ ਹੀ ਬਹੁਤ ਸਾਰੇ ਲੋਕਾਂ ਨੂੰ ਸਰਕਾਰੀ ਸੇਵਾਵਾਂ ਅਤੇ ਸਰਟੀਫਿਕੇਟ ਮੁਹੱਈਆ ਕਰਵਾਏ ਗਏ | ਇਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਜਨਰਲ ਹਰਚਰਨ ਸਿੰਘ, ਐੱਸ.ਡੀ..ਐਮ. ਅਮਨਪਾਲ ਸਿੰਘ, ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ ਸੁਖਪਾਲ ਸਿੰਘ ਵੀ ਹਾਜ਼ਰ ਸਨ |
ਅਬੋਹਰ, 13 ਅਗਸਤ (ਵਿਵੇਕ ਹੂੜੀਆ)-ਅਬੋਹਰ ਨੂੰ ਸਾਫ਼-ਸੁਥਰਾ ਬਣਾਉਣ ਲਈ ਵੱਡੇ ਪੱਧਰ 'ਤੇ ਉਪਰਾਲੇ ਕੀਤੇ ਜਾ ਰਹੇ ਹਨ | ਇਸ ਦੇ ਨਾਲ ਹੀ ਹੁਣ ਸ਼ਹਿਰ ਨੂੰ ਪਲਾਸਟਿਕ ਮੁਕਤ ਕੀਤੇ ਜਾਣ ਦਾ ਸੰਕਲਪ ਲਿਆ ਗਿਆ ਹੈ | ਇਹ ਪ੍ਰਗਟਾਵਾ ਅਬੋਹਰ ਦੇ ਵਿਧਾਇਕ ਸੰਦੀਪ ਜਾਖੜ ਨੇ ਅੱਜ ਇੱਥੇ ...
ਫ਼ਾਜ਼ਿਲਕਾ, 13 ਅਗਸਤ (ਦਵਿੰਦਰ ਪਾਲ ਸਿੰਘ)-ਸਰਕਾਰੀ ਮਿਡਲ ਸਕੂਲ ਕੌੜਿਆਂ ਵਾਲੀ ਵਿਖੇ ਆਜ਼ਾਦੀ ਦੇ 75ਵੇਂ ਮਹਾਂਉਤਸਵ ਤਹਿਤ ਇਕ ਸਮਾਗਮ ਕਰਵਾਇਆ ਗਿਆ | ਜਿਸ ਵਿਚ ਕ੍ਰਿਭਕੋ ਦੇ ਸੀਨੀਅਰ ਮੈਨੇਜਰ ਅਨੀਰੁੱਧ ਸਿੰਗਡੇਲੂ ਨੇ ਵਿਸ਼ੇਸ਼ ਰੂਪ 'ਤੇ ਸ਼ਿਰਕਤ ਕੀਤੀ | ਇਸ ਦੌਰਾਨ ...
ਫ਼ਾਜ਼ਿਲਕਾ, 13 ਅਗਸਤ (ਦਵਿੰਦਰ ਪਾਲ ਸਿੰਘ)-ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਕਿਸਾਨਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਦਾ ਵਾਅਦਾ ਨਿਭਾਉਂਦਿਆਂ ਪਿਛਲੀਆਂ ਸਰਕਾਰਾਂ ਵਲੋਂ ਰੋਕਿਆ ਗਿਆ ਸ਼ੂਗਰ ਮਿੱਲ ਨਾਲ ਜੁੜੇ ਗੰਨਾ ਕਿਸਾਨਾਂ ਦਾ ਪੰਜ ਕਰੋੜ ਰੁਪਏ ਦੀ ਫ਼ਸਲ ਦਾ ...
ਫ਼ਾਜ਼ਿਲਕਾ, 13 ਅਗਸਤ (ਦਵਿੰਦਰ ਪਾਲ ਸਿੰਘ)-ਆਜ਼ਾਦੀ ਦਿਵਸ ਮੌਕੇ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੀ ਰਿਹਰਸਲ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਦੇਖ-ਰੇਖ ਹੇਠ ਹੋਈ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਹਰਚਰਨ ...
ਫ਼ਾਜ਼ਿਲਕਾ, 13 ਅਗਸਤ (ਦਵਿੰਦਰ ਪਾਲ ਸਿੰਘ)-ਭਾਰਤ ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ਦੇ ਨੇੜੇ ਡਰੋਨ ਨੂੰ ਉੱਡਦਾ ਦੇਖ ਬੀ.ਐੱਸ.ਐਫ. ਦੇ ਜਵਾਨਾਂ ਨੇ ਤੁਰੰਤ ਹਰਕਤ ਵਿਚ ਆਉਂਦਿਆਂ ਗੋਲਾਬਾਰੀ ਕਰ ਕੇ ਡਰੋਨ ਨੂੰ ਭਾਰਤੀ ਖੇਤਰ 'ਚ ਦਾਖਲ ਹੋਣ ਤੋਂ ਨਾਕਾਮ ਬਣਾ ਦਿੱਤਾ | ...
ਅਬੋਹਰ, 13 ਅਗਸਤ (ਸੁਖਜੀਤ ਸਿੰਘ ਬਰਾੜ)-ਜ਼ਿਲ੍ਹਾ ਫ਼ਾਜ਼ਿਲਕਾ ਦੇ ਸੈਸ਼ਨ ਜੱਜ ਮੈਡਮ ਜਤਿੰਦਰ ਕੌਰ ਦੀ ਅਗਵਾਈ ਹੇਠ ਅਬੋਹਰ ਸਬ ਡਵੀਜ਼ਨ 'ਚ ਨੈਸ਼ਨਲ ਲੋਕ ਅਦਾਲਤ ਦੀਆਂ ਤਿੰਨ ਅਦਾਲਤਾਂ ਲਗਾਈਆਂ ਗਈਆਂ ਜਿਸ ਵਿਚ 300 ਦੇ ਕਰੀਬ ਕੇਸਾਂ ਦਾ ਨਿਪਟਾਰਾ ਕੀਤਾ ਗਿਆ | ਬੈਂਕ ਅਤੇ ...
ਅਬੋਹਰ, 13 ਅਗਸਤ (ਸੁਖਜੀਤ ਸਿੰਘ ਬਰਾੜ)-ਵਪਾਰ ਮੰਡਲ ਦੇ ਗਠਨ ਦੀ ਪ੍ਰਕਿਰਿਆ ਨੂੰ ਤੇਜ਼ ਕਰਦੇ ਹੋਏ ਸਥਾਨਕ ਅਰੋੜਵੰਸ਼ ਧਰਮਸ਼ਾਲਾ ਵਿਖੇ ਵੱਖ-ਵੱਖ ਵਪਾਰਕ ਸੰਗਠਨਾਂ ਦੇ ਪ੍ਰਮੁੱਖ ਸਕੱਤਰਾਂ ਦੀ ਮੀਟਿੰਗ ਹੋਈ | ਇਸ ਬਾਰੇ ਪਰਮਿਲ ਕਲਾਨੀ ਨੇ ਕਿਹਾ ਕਿ ਰਾਜਨੀਤੀ ਤੋਂ ...
ਫ਼ਾਜ਼ਿਲਕਾ, 13 ਅਗਸਤ (ਦਵਿੰਦਰ ਪਾਲ ਸਿੰਘ)-ਸ੍ਰੀ ਬਾਲਾ ਜੀ ਪੈਦਲ ਯਾਤਰਾ ਸੰਘ ਫ਼ਾਜ਼ਿਲਕਾ ਵਲੋਂ ਨਵਯੁਵਕ ਸਭਾ ਦੇ ਚੇਅਰਮੈਨ ਚਾਚਾ ਸਗਨ ਲਾਲ ਸਚਦੇਵਾ ਨੂੰ ਸਨਮਾਨਿਤ ਕੀਤਾ ਗਿਆ | ਉਨ੍ਹਾਂ ਨੂੰ ਇਹ ਸਨਮਾਨ ਲੋਕ ਸੇਵਾ ਦੇ ਚੱਲਦਿਆਂ ਦਿੱਤਾ ਗਿਆ | ਇਸ ਮੌਕੇ ਸੰਘ ਦੇ ...
ਅਬੋਹਰ, 13 ਅਗਸਤ (ਸੁਖਜੀਤ ਸਿੰਘ ਬਰਾੜ)-ਅੱਜ ਸਵੇਰੇ ਉਪ ਮੰਡਲ ਦੇ ਪਿੰਡ ਗੋਬਿੰਦਗੜ੍ਹ-ਬਹਾਵਲਵਾਸੀ ਨੇੜੇ ਕਾਰ ਦੀ ਟੱਕਰ ਨਾਲ ਇਕ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ ਜਦ ਕਿ ਦੂਜਾ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ ਜਿਸ ਨੂੰ ਇਲਾਜ ਲਈ ਬਠਿੰਡਾ ਰੈਫ਼ਰ ਕਰ ਦਿੱਤਾ ਗਿਆ ਹੈ | ...
ਅਬੋਹਰ, 13 ਅਗਸਤ (ਸੁਖਜੀਤ ਸਿੰਘ ਬਰਾੜ)-ਸਥਾਨਕ ਗੁਰੂ ਨਾਨਕ ਖ਼ਾਲਸਾ ਕਾਲਜ ਦੇ ਐਨ.ਸੀ.ਸੀ. ਵਿਭਾਗ ਅਤੇ ਐਨ.ਐੱਸ.ਐੱਸ. ਯੂਨਿਟ ਵਲੋਂ ਸਾਂਝੇ ਤੌਰ 'ਤੇ ਆਜ਼ਾਦੀ ਦੇ 75ਵੇਂ ਮਹਾਂਉਤਸਵ ਦੇ ਜਸ਼ਨਾਂ ਦੀ ਸ਼ੁਰੂਆਤ ਵਿਦਿਆਰਥੀਆਂ ਨੇ ਕੌਮੀ ਝੰਡੇ ਵੰਡ ਕੇ ਕੀਤੀ | ਇਸ ਮੌਕੇ ...
ਅਬੋਹਰ, 13 ਅਗਸਤ (ਸੁਖਜੀਤ ਸਿੰਘ ਬਰਾੜ)-ਸੱਚਖੰਡ ਕਾਨਵੈਂਟ ਸਕੂਲ 'ਚ ਆਜ਼ਾਦੀ ਦਿਹਾੜਾ ਨੂੰ ਸਮਰਪਿਤ ਪ੍ਰੋਗਰਾਮ ਕਰਵਾਇਆ ਗਿਆ | ਇਸ ਪ੍ਰੋਗਰਾਮ ਦੌਰਾਨ ਸਕੂਲ ਵਿਚ ਸੁਤੰਤਰਤਾ ਦਿਵਸ ਨਾਲ ਸਬੰਧਿਤ ਕਾਲਜ ਮੇਕਿੰਗ ਮੁਕਾਬਲੇ ਕਰਵਾਏ ਗਏ ਜਿਸ ਵਿਚ ਸਾਰੇ ਵਿਦਿਆਰਥੀਆਂ ਨੇ ...
ਫ਼ਾਜ਼ਿਲਕਾ, 13 ਅਗਸਤ (ਦਵਿੰਦਰ ਪਾਲ ਸਿੰਘ)-ਨੈਸ਼ਨਲ ਡਿਗਰੀ ਕਾਲਜ ਚੁਵਾੜਿਆਂ ਵਾਲੀ ਵਿਖੇ ਐਨ.ਸੀ.ਸੀ. ਕੈਡਟਸ ਵਲੋਂ ਆਜ਼ਾਦੀ ਦਾ 75ਵਾਂ ਅੰਮਿ੍ਤ ਮਹਾਂਉਤਸਵ ਦਾ ਜਸ਼ਨ ਮਨਾਇਆ ਗਿਆ | ਇਸ ਦੌਰਾਨ ਪਿ੍ੰਸੀਪਲ ਡਾ. ਰਚਨਾ ਮਹਿਰੋਕ, ਐਨ.ਸੀ.ਸੀ. ਕੇਅਰ ਟੇਕਰ ਮਨਪ੍ਰੀਤ ਕੌਰ ਅਤੇ ...
ਅਬੋਹਰ, 13 ਅਗਸਤ (ਵਿਵੇਕ ਹੂੜੀਆ)-ਅਬੋਹਰ ਦੀ ਜੈਨ ਨਗਰੀ ਵਿਖੇ ਸਥਿਤ ਸ੍ਰੀ ਗੋਪਾਲ ਮੰਦਰ ਵਿਖੇ ਕਮੇਟੀ ਦੀ ਇਕ ਮੀਟਿੰਗ ਹੋਈ | ਜਿਸ ਵਿਚ ਸਰਬਸੰਮਤੀ ਨਾਲ ਮਨਜੀਤ ਜਸੂਜਾ ਨੂੰ ਪ੍ਰਧਾਨ, ਕੁਲਭੂਸ਼ਣ ਹਿਤੈਸ਼ੀ, ਜੁਗਨੂੰ ਛਾਬੜਾ ਅਤੇ ਕੁਸ਼ਾਲ ਮੁੰਜਾਲ ਨੂੰ ਉਪ ਪ੍ਰਧਾਨ, ...
ਜਲਾਲਾਬਾਦ, 13 ਅਗਸਤ (ਕਰਨ ਚੁਚਰਾ)-ਬੀ.ਐੱਡ. ਕਾਲਜ ਵਿਚ ਆਜ਼ਾਦੀ ਕਾ ਅੰਮਿ੍ਤ ਮਹਾਂਉਤਸਵ ਧੂਮਧਾਮ ਨਾਲ ਮਨਾਇਆ ਗਿਆ | ਆਜ਼ਾਦੀ ਦੀ 75 ਵੀਂ ਵਰੇ੍ਹਗੰਢ ਮੌਕੇ ਉਨ੍ਹਾਂ ਸ਼ਹੀਦਾਂ ਦੀ ਸ਼ਹਾਦਤ ਨੂੰ ਸਿੱਜਦਾ ਕੀਤਾ ਗਿਆ, ਜਿਨ੍ਹਾਂ ਨੇ ਦੇਸ਼ ਨੂੰ ਆਜ਼ਾਦ ਕਰਵਾਉਣ ਵਿਚ ਆਪਣੀ ...
ਅਬੋਹਰ, 13 ਅਗਸਤ (ਸੁਖਜੀਤ ਸਿੰਘ ਬਰਾੜ)-ਸਥਾਨਕ ਪ੍ਰੇਮ ਨਗਰ ਵਿਖੇ ਸਥਿਤ ਕੇ.ਜੀ. ਸੀਨੀਅਰ ਸੈਕੰਡਰੀ ਸਕੂਲ ਦੇ ਬੱਚਿਆਂ ਨੇ ਪ੍ਰਬੰਧਕ ਤੇ ਸਿੱਖਿਆ ਸ਼ਾਸਤਰੀ ਐਮ.ਰਾਏ. ਗੁਪਤਾ ਦੀ ਅਗਵਾਈ 'ਚ ਤਿਰੰਗਾ ਯਾਤਰਾ ਕੱਢੀ | ਇਹ ਤਿਰੰਗਾ ਯਾਤਰਾ ਵੱਖ-ਵੱਖ ਗਲੀਆਂ 'ਚੋਂ ਹੁੰਦੀ ...
ਅਬੋਹਰ, 13 ਅਗਸਤ (ਵਿਵੇਕ ਹੂੜੀਆ)-ਦੇਸ਼ ਦੇ 75ਵੇਂ ਆਜ਼ਾਦੀ ਦਿਹਾੜੇ ਨੂੰ ਸਮਰਪਿਤ ਕਰਵਾਏ ਜਾ ਰਹੇ ਪ੍ਰੋਗਰਾਮਾਂ ਦੇ ਤਹਿਤ ਆਪਣਾ ਅਬੋਹਰ ਆਪਣੀ ਆਭਾ ਦੀ ਟੀਮ ਵਲੋਂ ਨਹਿਰੂ ਪਾਰਕ ਵਿਖੇ ਖੰਭਿਆਂ ਅਤੇ ਰੁੱਖਾਂ ਨੂੰ ਤਿਰੰਗੇ ਦੇ ਰੰਗ ਵਿਚ ਰੰਗਦਿਆਂ ਉਨ੍ਹਾਂ 'ਤੇ ...
ਅਬੋਹਰ, 13 ਅਗਸਤ (ਸੁਖਜੀਤ ਸਿੰਘ ਬਰਾੜ)-'ਹਰ ਘਰ ਤਿਰੰਗਾ' ਮੁਹਿੰਮ ਦੇ ਤਹਿਤ ਅੱਜ 'ਆਪਣਾ ਅਬੋਹਰ ਆਪਣੀ ਆਭਾ' ਟੀਮ ਵਲੋਂ ਸਵੇਰੇ ਨਹਿਰੂ ਪਾਰਕ 'ਚ ਸਫ਼ਾਈ ਮੁਹਿੰਮ ਚਲਾ ਕੇ ਹਾਜ਼ਰ ਸ਼ਹਿਰ ਵਾਸੀਆਂ ਨੂੰ ਸੈਂਕੜੇ ਤਿਰੰਗੇ ਝੰਡੇ ਭੇਟ ਕੀਤੇ ਗਏ | ਇਸ ਮੌਕੇ ਮੁੱਖ ਮਹਿਮਾਨ ...
ਅਬੋਹਰ, 13 ਅਗਸਤ (ਸੁਖਜੀਤ ਸਿੰਘ ਬਰਾੜ)- ਆਜ਼ਾਦੀ ਦੀ 75ਵੇਂ ਅੰਮਿ੍ਤ ਮਹਾਂਉਤਸਵ ਮੌਕੇ ਸਥਾਨਕ ਡੀ.ਏ.ਵੀ. ਐਜੂਕੇਸ਼ਨ ਕਾਲਜ ਆਫ਼ ਐਜੂਕੇਸ਼ਨ ਵਿਖੇ ਹਰ ਘਰ ਤਿਰੰਗਾ ਮੁਹਿੰਮ ਤਹਿਤ ਸਫ਼ਾਈ ਅਭਿਆਨ ਅਤੇ ਬੂਟੇ ਲਗਾਏ ਗਏ | ਇਹ ਅਭਿਆਨ ਕਾਲਜ ਦੇ ਕਾਰਜਕਾਰੀ ਪਿ੍ੰਸੀਪਲ ਡਾ. ...
ਜਲਾਲਾਬਾਦ, 13 ਅਗਸਤ (ਜਤਿੰਦਰ ਪਾਲ ਸਿੰਘ)-ਥਾਣਾ ਵੈਰੋਂ ਕੇ ਅਤੇ ਥਾਣਾ ਸਦਰ ਜਲਾਲਾਬਾਦ ਪੁਲਿਸ ਨੇ ਦੋ ਅਲੱਗ-ਅਲੱਗ ਮੁਕੱਦਮਿਆਂ 'ਚ ਦੋ ਵਿਅਕਤੀਆਂ ਨੂੰ 43 ਬੋਤਲਾਂ ਨਾਜਾਇਜ਼ ਸ਼ਰਾਬ ਸਣੇ ਕਾਬੂ ਕੀਤਾ ਹੈ | ਪਹਿਲੇ ਮੁਕੱਦਮੇ ਵਿਚ ਥਾਣਾ ਵੈਰੋਂ ਕੇ ਦੇ ਮੁਲਾਜ਼ਮ ਹੈੱਡ ...
ਫ਼ਾਜ਼ਿਲਕਾ, 13 ਅਗਸਤ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਥਾਣਾ ਸਦਰ ਪੁਲਿਸ ਨੇ ਨੌਜਵਾਨ ਦੀ ਮਾਰਕੁੱਟ ਕਰਨ ਦੇ ਦੋਸ਼ਾਂ ਤਹਿਤ ਪਿੰਡ ਪੈਂਚਾ ਵਾਲੀ ਦੀ ਮਹਿਲਾ ਸਰਪੰਚ ਦੇ ਪਤੀ ਅਤੇ ਉਸ ਦੇ ਪੁੱਤਰ 'ਤੇ ਵੱਖ-ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੇ ...
ਜਲਾਲਾਬਾਦ, 13 ਅਗਸਤ (ਜਤਿੰਦਰ ਪਾਲ ਸਿੰਘ)-ਥਾਣਾ ਸਿਟੀ ਜਲਾਲਾਬਾਦ ਪੁਲਿਸ ਨੇ ਇਕ ਵਿਅਕਤੀ ਨੂੰ 5 ਗਰਾਮ ਨਸ਼ੀਲੇ ਪਦਾਰਥ (ਚਿੱਟਾ) ਸਮੇਤ ਕਾਬੂ ਕੀਤਾ ਹੈ | ਥਾਣਾ ਸਿਟੀ ਜਲਾਲਾਬਾਦ ਪੁਲਿਸ ਦੇ ਮੁਲਾਜ਼ਮ ਸਹਾਇਕ ਥਾਣੇਦਾਰ ਅਮਰੀਕ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ...
ਫ਼ਾਜ਼ਿਲਕਾ, 13 ਅਗਸਤ (ਦਵਿੰਦਰ ਪਾਲ ਸਿੰਘ)- ਜੀ.ਏ.ਵੀ. ਜੈਨ ਸਕੂਲ ਚੁਵਾੜਿਆਂ ਵਾਲੀ ਦੇ ਖਿਡਾਰੀਆਂ ਨੇ ਮੁਕਤਸਰ ਜੋਨ ਆਈ.ਸੀ.ਐੱਸ.ਈ. ਸਕੂਲ ਖੇਡਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 14 ਤਗਮੇ ਜਿੱਤੇ ਹਨ | ਸਕੂਲ ਪੁੱਜਣ ਮੌਕੇ ਜੇਤੂ ਖਿਡਾਰੀਆਂ ਦਾ ਭਰਵਾਂ ਸਵਾਗਤ ਕੀਤਾ ...
ਫ਼ਾਜ਼ਿਲਕਾ, 13 ਅਗਸਤ (ਦਵਿੰਦਰ ਪਾਲ ਸਿੰਘ)-ਗਰੈਜੂਏਟਸ ਵੈੱਲਫੇਅਰ ਐਸੋਸੀਏਸ਼ਨ ਵਲੋਂ ਮਨਾਏ ਜਾ ਰਹੇ 11ਵੇਂ ਵਣ ਮਹਾਂਉਤਸਵ ਦੇ ਸੰਬੰਧ 'ਚ ਸਥਾਨਕ ਟਰੱਕ ਯੂਨੀਅਨ ਵਿਖੇ ਬੂਟੇ ਲਗਾਏ ਗਏ | ਜਿਸ ਦੀ ਸ਼ੁਰੂਆਤ ਟਰੱਕ ਯੂਨੀਅਨ ਪ੍ਰਧਾਨ ਮਨਜੋਤ ਸਿੰਘ ਖੇੜਾ ਨੇ ਕੀਤੀ | ਇਸ ...
ਅਬੋਹਰ, 13 ਅਗਸਤ (ਵਿਵੇਕ ਹੂੜੀਆ)-ਕਾਂਗਰਸ ਪਾਰਟੀ ਵਲੋਂ ਅੱਜ 14 ਅਗਸਤ ਨੂੰ ਵਿਸ਼ਾਲ ਤਿਰੰਗਾ ਯਾਤਰਾ ਕੱਢੀ ਜਾ ਰਹੀ ਹੈ | ਇਸ ਸੰਬੰਧੀ ਬਲਾਕ ਕਾਂਗਰਸ ਕਮੇਟੀ ਦਿਹਾਤੀ ਦੇ ਪ੍ਰਧਾਨ ਹਰਪ੍ਰੀਤ ਸਿੰਘ ਸਿੱਧੂ ਨੇ ਦੱਸਿਆ ਕਿ ਇਹ ਯਾਤਰਾ ਸਵੇਰੇ 9:30 ਵਜੇ ਖੂਹੀਆਂ ਸਰਵਰ ਦੇ ...
ਬੱਲੂਆਣਾ, 13 ਅਗਸਤ (ਜਸਮੇਲ ਸਿੰਘ ਢਿੱਲੋਂ) ਸੀਤੋ ਗੁੰਨ੍ਹੋ ਇਲਾਕੇ ਦੇ ਕਰੀਬ 14 ਪਿੰਡਾਂ ਵਿਚ ਬੀਤੀ ਰਾਤ 9 ਵਜੇ ਤੋਂ ਅੱਜ ਬਾਅਦ ਦੁਪਹਿਰ 3.20 ਵਜੇ ਤੱਕ ਤਕਰੀਬਨ 18-19 ਘੰਟੇ ਤੱਕ ਬਿਜਲੀ ਬੰਦ ਰਹਿਣ ਕਾਰਨ ਇਲਾਕੇ ਦੇ ਲੋਕਾਂ 'ਚ ਹਾਹਾਕਾਰ ਮਚੀ ਹੋਈ ਸੀ | ਲੋਕਾਂ ਦਾ ਕਹਿਣਾ ਹੈ ...
ਫ਼ਾਜ਼ਿਲਕਾ, 13 ਅਗਸਤ (ਦਵਿੰਦਰ ਪਾਲ ਸਿੰਘ)-ਸਵਾਮੀ ਵਿਵੇਕਾਨੰਦ ਆਈ.ਟੀ.ਸੀ. ਵਿਖੇ ਦਿ ਇਨਸਟੀਟਿਊਟ ਆਫ਼ ਸਿਵਲ ਇੰਜੀਨੀਅਰਿੰਗ ਸੁਸਾਇਟੀ ਵਲੋਂ ਭਾਰਤ ਸਰਕਾਰ ਦੇ ਘੱਟ ਗਿਣਤੀ ਵਰਗ ਕਲਿਆਣ ਮੰਤਰਾਲਾ ਵਲੋਂ ਆਯੋਜਿਤ ਆਜ਼ਾਦੀ ਦਾ 75ਵਾਂ ਅੰਮਿ੍ਤ ਮਹਾਂਉਤਸਵ 'ਘਰ-ਘਰ ...
ਫ਼ਾਜ਼ਿਲਕਾ, 13 ਅਗਸਤ (ਦਵਿੰਦਰ ਪਾਲ ਸਿੰਘ)-ਸ਼ਿਵਾਲਿਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਅੰਦਰ 75ਵਾਂ ਆਜ਼ਾਦੀ ਦਿਹਾੜਾ ਮਨਾਇਆ ਗਿਆ | ਸਕੂਲ ਪਿ੍ੰਸੀਪਲ ਵਲੋਂ ਤਿਰੰਗਾ ਝੰਡਾ ਲਹਿਰਾਇਆ ਗਿਆ | ਨਰਸਰੀ, ਐਲ.ਕੇ.ਜੀ. ਦੇ ਬੱਚਿਆਂ ਦੁਆਰਾ ਦੇਸ਼ ਭਗਤੀ ਦੇ ਗੀਤ ਗਾਏ ਗਏ | ...
ਅਬੋਹਰ, 13 ਅਗਸਤ (ਸੁਖਜੀਤ ਸਿੰਘ ਬਰਾੜ)-ਸਥਾਨਕ ਏਾਜਲਸ ਵਰਲਡ ਪਲੇਅ ਵੇਅ ਕਾਨਵੈਂਟ ਸਕੂਲ ਵਿਖੇ ਆਜ਼ਾਦੀ ਦਿਹਾੜੇ ਮੌਕੇ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ | ਜਿਸ ਵਿਚ ਪ੍ਰੀ-ਨਰਸਰੀ, ਨਰਸਰੀ ਅਤੇ ਐਲ.ਕੇ.ਜੀ. ਦੇ ਬੱਚਿਆਂ ਲਈ ਫੈਂਸੀ ਡਰੈੱਸ ਪ੍ਰਤੀਯੋਗਤਾ ਕਰਵਾਈ ਗਈ ...
ਅਬੋਹਰ, 13 ਅਗਸਤ (ਵਿਵੇਕ ਹੂੜੀਆ)-ਫਲਾਵਰ ਵੈਲੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਦੇਸ਼ ਦੇ 75ਵੇਂ ਆਜ਼ਾਦੀ ਦਿਹਾੜੇ ਮੌਕੇ ਵੱਖ-ਵੱਖ ਤਰ੍ਹਾਂ ਦੇ ਮੁਕਾਬਲੇ ਕਰਵਾਏ ਗਏ | ਪਿ੍ੰਸੀਪਲ ਰੇਣੂ ਪੋਪਲੀ ਨੇ ਦੱਸਿਆ ਕਿ ਇਸ ਮੌਕੇ ਬੱਚਿਆਂ ਦੇ ਫ਼ੈਂਸੀ ਡਰੈੱਸ ਅਤੇ ਦੇਸ਼ ਭਗਤੀ 'ਤੇ ...
ਅਬੋਹਰ, 13 ਅਗਸਤ (ਸੁਖਜੀਤ ਸਿੰਘ ਬਰਾੜ)-75ਵੇਂ ਆਜ਼ਾਦੀ ਅੰਮਿ੍ਤ ਮਹਾਂਉਤਸਵ ਨੂੰ ਮਨਾਉਣ ਲਈ ਅੱਜ ਫ਼ਾਜ਼ਿਲਕਾ ਰੋਡ 'ਤੇ ਸਥਿਤ ਸਰਦਾਰ ਪਟੇਲ ਮੈਡੀਕਲ ਇੰਸਟੀਚਿਊਟ ਆਫ਼ ਨਰਸਿੰਗ ਐਂਡ ਹਸਪਤਾਲ ਵਿਖੇ ਤਿਰੰਗਾ ਯਾਤਰਾ ਕੱਢੀ ਗਈ | ਇਸ ਮੌਕੇ ਸਭ ਤੋਂ ਪਹਿਲਾਂ ਸੰਸਥਾ ਦੇ ...
ਅਬੋਹਰ, 13 ਅਗਸਤ (ਸੁਖਜੀਤ ਸਿੰਘ ਬਰਾੜ)-ਸਥਾਨਕ ਪ੍ਰਸ਼ਾਸਨ ਵਲੋਂ ਆਜ਼ਾਦੀ ਦੇ 75ਵੇਂ ਅੰਮਿ੍ਤ ਮਹਾਂਉਤਸਵ ਦੇ ਸੰਬੰਧ ਵਿਚ ਸਮਾਗਮ 15 ਅਗਸਤ ਨੂੰ ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਵਿਖੇ ਕਰਵਾਇਆ ਜਾ ਰਿਹਾ ਹੈ | ਇਸ ਮੌਕੇ ਮੁੱਖ ਮਹਿਮਾਨ ਵਜੋਂ ਪੁੱਜ ਰਹੇ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX