ਤਰਨ ਤਾਰਨ, 13 ਅਗਸਤ (ਹਰਿੰਦਰ ਸਿੰਘ)-ਜ਼ੇਲ੍ਹਾ ਵਿਚ ਸਜ਼ਾ ਪੂਰੀ ਕਰ ਚੁੱਕੇ ਬੰਦੀ ਸਿੱਖਾਂ ਦੀ ਰਿਹਾਈ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇਦਾਰ ਅਲਵਿੰਦਰਪਾਲ ਸਿਾਂਘ ਪੱਖੋਕੇ ਦੀ ਅਗਵਾਈ ਹੇਠ ਸ਼੍ਰੋਮਣੀ ਕਮੇਟੀ ਮੈਂਬਰਾਂ, ਗੁਰਦੁਆਰਾ ਸਾਹਿਬਾਨ ਮੈਨੇਜਰਾਂ, ਮੁਲਾਜ਼ਮਾਂ ਨੇ ਇਕੱਠੇ ਹੋ ਕੇ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਜਾ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਂਅ 'ਤੇ ਮੰਗ ਪੱਤਰ ਦਿੱਤਾ | ਇਹ ਮੰਗ ਪੱਤਰ ਸਹਾਇਕ ਕਮਿਸ਼ਨਰ ਪੁਨੀਤ ਸ਼ਰਮਾ ਨੇ ਹਾਸਲ ਕੀਤਾ | ਇਸ ਮੌਕੇ ਗੱਲਬਾਤ ਕਰਦਿਆਂ ਜਥੇਦਾਰ ਅਲਵਿੰਦਰਪਾਲ ਸਿੰਘ ਪੱਖੋਕੇ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਮਨਜੀਤ ਸਿੰਘ, ਜਥੇਦਾਰ ਗੁਰਬਚਨ ਸਿੰਘ ਕਰਮੂੰਵਾਲਾ ਨੇ ਕਿਹਾ ਕਿ ਸਜ਼ਾ ਪੂਰੀ ਕਰਨ ਦੇ ਬਾਵਯੂਦ ਵੀ ਲੰਮੇ ਸਮੇਂ ਤੋਂ ਜੇਲ੍ਹਾ ਵਿਚ ਬੰਦ ਸਿੱਖ ਨੌਜਵਾਨਾਂ ਨੂੰ ਰਿਹਾਅ ਨਾ ਕਰਨਾ ਵੱਡੀ ਬੇਇਨਸਾਫ਼ੀ ਹੈ ਕਿਉਂਕਿ ਭਾਰਤ ਦਾ ਸੰਵਿਧਾਨ ਕਹਿੰਦਾ ਹੈ ਕਿ ਜੋ ਵੀ ਵਿਅਕਤੀ ਆਪਣੀ ਸਜ਼ਾ ਪੂਰੀ ਕਰ ਚੁੱਕਾ ਹੈ, ਉਸ ਨੂੰ ਜੇਲ੍ਹ ਤੋਂ ਬਾਹਰ ਆਉਣ ਦਾ ਪੂਰਾ ਹੱਕ ਹੈ | ਉਨ੍ਹਾਂ ਕਿਹਾ ਕਿ ਦੇਸ਼ ਦੀ ਆਜ਼ਾਦੀ ਲਈ 80 ਫੀਸਦੀ ਤੋਂ ਵੱਧ ਕੁਰਬਾਨੀਆਂ ਦੇਣ ਵਾਲੇ ਸਿੱਖਾਂ ਨਾਲ ਆਜ਼ਾਦੀ ਦੇ 75 ਵਰ੍ਹੇ ਬੀਤ ਜਾਣ ਦੇ ਬਾਅਦ ਵੀ ਬੇਗਾਨਿਆਂ ਵਰਗਾ ਸਲੂਕ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਇਹ ਉਹ ਬੰਦੀ ਸਿੱਖ ਹਨ ਜਿਨ੍ਹਾਂ ਨੇ 1984 ਵਿਚ ਉਸ ਸਮੇਂ ਦੀ ਕਾਂਗਰਸ ਸਰਕਾਰ ਵਲੋਂ ਗੁਰਧਾਮਾਂ 'ਤੇ ਕੀਤੇ ਫੌਜੀ ਹਮਲਿਆਂ ਦੇ ਵਿਰੁੱਧ ਰੋਸ ਪ੍ਰਗਟ ਕਰਦਿਆਂ ਸੰਘਰਸ਼ ਦਾ ਰਾਹ ਚੁਣਿਆ ਸੀ | ਇਨ੍ਹਾਂ ਸਿੱਖਾਂ ਨੂੰ ਸਰਕਾਰਾਂ ਵਲੋਂ ਰਿਹਾਅ ਨਾ ਕਰਨਾ ਮਨੁੱਖੀ ਅਧਿਕਾਰਾਂ ਦਾ ਵੱਡਾ ਉਲੰਘਣ ਹੈ | ਵੱਡੀਆਂ ਕੁਰਬਾਨੀਆਂ ਤੋਂ ਬਾਅਦ ਵੀ ਆਜ਼ਾਦ ਦੇਸ਼ ਵਿਚ ਸਿੱਖ ਕੌਮ ਨਾਲ ਵਿਤਕਰਾ ਹੁੰਦਾ ਆ ਰਿਹਾ ਹੈ ਅਤੇ ਉਨ੍ਹਾਂ ਨੂੰ ਸੰਵਿਧਾਨ ਦੇ ਹੱਕਾਂ ਤੋਂ ਵਾਂਝਾ ਰੱਖਿਆ ਜਾ ਰਿਹਾ ਹੈ | ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਜਿਸ ਤਰ੍ਹਾਂ ਭਾਜਪਾ ਸਰਕਾਰ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਿੱਖ ਬੰਦੀ ਸਿੰਘਾਂ ਦੀ ਰਿਹਾਈ ਦਾ ਐਲਾਨ ਕੀਤਾ ਸੀ, ਪ੍ਰੰਤੂ ਹਾਲੇ ਤੱਕ ਇਸ ਐਲਾਨ ਨੂੰ ਲਾਗੂ ਨਹੀਂ ਕੀਤਾ ਗਿਆ | ਬਹੁਤ ਹੀ ਦੁੱਖ ਦੀ ਗੱਲ ਇਹ ਹੈ ਕਿ ਬਹੁਤ ਹੀ ਸਿੱਖ ਕੈਦੀਆਂ ਨੇ ਉਮਰ ਕੈਦ ਤੋਂ ਦੁਹਰਾ ਸਮਾਂ ਜੇਲ੍ਹ ਵਿਚ ਕੱਟਿਆ ਹੈ | ਜਿਨ੍ਹਾਂ ਵਿਚ ਭਾਈ ਗੁਰਦੀਪ ਸਿੰਘ ਖੈੜਾ, ਪ੍ਰੋ. ਦਵਿੰਦਰ ਸਿੰਘ ਭੁੱਲ੍ਹਰ, ਭਾਈ ਬਲਵੰਤ ਸਿੰਘ ਰਾਜੋਆਣਾ, ਭਾਈ ਜਗਤਾਰ ਸਿੰਘ ਹਵਾਰਾ, ਭਾਈ ਲਖਵਿੰਦਰ ਸਿੰਘ ਲੱਖਾ, ਭਾਈ ਗੁਰਮੀਤ ਸਿੰਘ, ਭਾਈ ਸਮਸ਼ੇਰ ਸਿੰਘ, ਭਾਈ ਪ੍ਰਮਜੀਤ ਸਿੰਘ ਭਿਓਰਾ, ਭਾਈ ਜਗਤਾਰ ਸਿੰਘ ਤਾਰਾ ਸਮੇਤ ਕਈ ਸਿੱਖ ਸ਼ਾਮਿਲ ਹਨ | ਉਨ੍ਹਾਂ ਮੰਗ ਕੀਤੀ ਕਿ ਬਿਨ੍ਹਾਂ ਕਿਸੇ ਦੇਰੀ ਬੰਦੀ ਸਿੱਖਾਂ ਦੀ ਰਿਹਾਈ ਕੀਤੀ ਜਾਵੇ | ਇਸ ਮੌਕੇ ਉਨ੍ਹਾਂ ਨਾਲ ਬਲਵਿੰਦਰ ਸਿੰਘ ਵੇਈਪੂਈ, ਖੁਸ਼ਵਿੰਦਰ ਸਿੰਘ ਭਾਟੀਆ, ਬਾਬਾ ਨਿਰਮਲ ਸਿੰਘ ਨੌਸ਼ਹਿਰਾ ਢਾਲਾ (ਸਾਰੇ ਸ਼੍ਰੋਮਣੀ ਕਮੇਟੀ ਮੈਂਬਰ), ਮੈਨੇਜਰ ਧਰਵਿੰਦਰ ਸਿੰਘ ਮਾਣੋਚਾਹਲ, ਹੈੱਡ ਗ੍ਰੰਥੀ ਭਾਈ ਸਤਪਾਲ ਸਿੰਘ, ਨਿਰਮਲ ਸਿੰਘ ਮੈਨੇਜਰ, ਜੁਗਰਾਜ ਸਿੰਘ ਮੈਨੇਜਰ ਬਾਉਲੀ ਸਾਹਿਬ, ਹਰਜਿੰਦਰ ਸਿੰਘ ਮੈਨੇਜਰ ਬਾਬਾ ਬੁੱਢਾ ਸਾਹਿਬ ਗੁਰਦੁਆਰਾ, ਬਾਬਾ ਤਾਰਾ ਸਿੰਘ, ਮੈਨੇਜਰ ਜਸਬੀਰ ਸਿੰਘ ਤੋਂ ਇਲਾਵਾ ਰਮਨਜੀਤ ਸਿੰਘ ਭਰੋਵਾਲ, ਅਮਰੀਕ ਸਿੰਘ ਪੱਖੋਕੇ, ਬਲਦੇਵ ਸਿੰਘ ਪੰਡੋਰੀ ਗੋਲਾ, ਭੁਪਿੰਦਰ ਸਿੰਘ ਭਿੰਦਾ ਫਤਿਆਬਾਦ, ਭੁਪਿੰਦਰ ਸਿੰਘ ਟੀਟੂ, ਦਿਲਬਾਗ ਸਿੰਘ ਗੁਲਾਲੀਪੁਰ, ਗਿਆਨ ਸਿੰਘ ਸਬਾਜਪੁਰ, ਮਲਕੀਤ ਸਿੰਘ ਜੋਧਪੁਰ, ਸਤਨਾਮ ਸਿੰਘ ਚੋਹਲਾ ਸਾਹਿਬ, ਰੇਸ਼ਮ ਸਿੰਘ ਸੰਘਾ, ਤਾਰਾ ਚੰਦ ਪੁੰਜ, ਜਸਬੀਰ ਸਿੰਘ, ਰਸਾਲ ਸਿੰਘ, ਰਣਜੀਤ ਸਿੰਘ ਡਿਆਲ, ਤਰਸੇਮ ਸਿੰਘ ਛਾਪੜੀ ਸਮੇਤ ਹੋਰ ਅਕਾਲੀ ਆਗੂ ਵੀ ਮੌਜੂਦ ਸਨ |
ਪੱਟੀ, 13 ਅਗਸਤ (ਅਵਤਾਰ ਸਿੰਘ ਖਹਿਰਾ, ਕੁਲਵਿੰਦਰ ਪਾਲ ਸਿੰਘ ਕਾਲੇਕੇ)-ਆਵਾਰਾ ਗਾਂ ਨਾਲ ਟੱਕਰ ਹੋਣ ਤੋਂ ਬਾਅਦ ਮੋਟਰ ਸਾਈਕਲ ਸਵਾਰ ਨੌਜਵਾਨ ਸੜਕ 'ਤੇ ਡਿੱਗ ਗਿਆ ਅਤੇ ਡਿਵਾਇਡਰ ਨਾਲ ਸਿਰ ਟਕਰਾਉਣ 'ਤੇ ਉਸ ਦੀ ਮੌਤ ਹੋ ਗਈ | ਇਸ ਮੌਕੇ ਥਾਣਾ ਸਿਟੀ ਪੱਟੀ ਦੇ ਇੰਚਾਰਜ ...
ਝਬਾਲ, 13 ਅਗਸਤ (ਸਰਬਜੀਤ ਸਿੰਘ)- ਸ਼੍ਰੋਮਣੀ ਗੁ.ਪ੍ਰਬੰਧਕ ਕਮੇਟੀ ਅਧੀਨ ਚਲ ਰਹੀ ਇਲਾਕੇ ਦੀ ਨਾਮਵਰ ਵਿਦਿਅਕ ਸੰਸਥਾ ਬਾਬਾ ਬੁੱਢਾ ਪਬਲਿਕ ਸੀਨੀ.ਸੈਕੰ.ਸਕੂਲ, ਬੀੜ ਸਾਹਿਬ ਠੱਠਾ ਵਿਖੇ ਤੀਆਂ ਦਾ ਤਿਉਹਾਰ ਵਿਦਿਆਰਥੀਆਂ ਅਤੇ ਸਟਾਫ਼ ਵਲੋਂ ਮਨਾਇਆ ਗਿਆਂ | ਇਸ ਮੌਕੇ 'ਤੇ ...
ਭਿੱਖੀਵਿੰਡ, 13 ਅਗਸਤ (ਬੌਬੀ)-ਐੱਸ.ਸੀ. ਪਰਿਵਾਰਾਂ ਦੇ ਬਣੇ ਸ਼ਮਸ਼ਾਨਘਾਟ ਨੂੰ ਨਾ ਤਾਂ ਕੋਈ ਰਸਤਾ ਛੱਡਿਆ ਗਿਆ ਅਤੇ ਜੇਕਰ ਕੋਈ ਰਸਤਾ ਛੱਡਿਆ ਗਿਆ ਤਾਂ ਉਸ ਨੂੰ ਪਿੰਡ ਦੇ ਕੁਝ ਲੋਕਾਂ ਵਲੋਂ ਜ਼ਬਰਦਸਤੀ ਵਾਹ ਲਿਆ ਗਿਆ ਜਿਸ ਤੋਂ ਬਾਅਦ ਅੱਜ ਮਿ੍ਤਕ ਵਿਅਕਤੀ ਦਾ ਅੰਤਿਮ ...
ਤਰਨ ਤਾਰਨ, 13 ਅਗਸਤ (ਹਰਿੰਦਰ ਸਿੰਘ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਪ੍ਰਧਾਨ ਸਤਨਾਮ ਸਿੰਘ ਪੰਨੂੰ ਤੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਸੂਬਾ ਹੈੱਡ ਕੁਆਰਟਰ ਸ਼ਹੀਦ ਅੰਗਰੇਜ ਸਿੰਘ ਬਾਕੀਪੁਰ ਯਾਦਗਾਰੀ ਭਵਨ ਵਿਖੇ ਸੂਬਾ ਕਮੇਟੀ ਦੀ ਮੀਟਿੰਗ ਵਿਚ ...
ਫਤਿਹਾਬਾਦ, 13 ਅਗਸਤ (ਹਰਵਿੰਦਰ ਸਿੰਘ ਧੂੰਦਾ)- ਸਾਉਣ ਦਾ ਮਹੀਨਾ ਪੰਜਾਬੀ ਸੱਭਿਆਚਾਰ ਵਿਚ ਇਕ ਖਾਸ ਮਹੱਤਵ ਰੱਖਦਾ ਹੈ ਅਤੇ ਖਾਸ ਕਰਕੇ ਇਹ ਮਹੀਨਾ ਕੁੜੀਆਂ ਲਈ ਲੰਮੀਆਂ ਉਡੀਕਾਂ ਮਗਰੋਂ ਜਦੋਂ ਆਉਂਦਾ ਹੈ ਤਾਂ ਕੁੜੀਆਂ ਮਹਿੰਦੀ ਲਵਾਉਂਦੀਆਂ ਹਨ, ਪੀਘਾਂ ਝੂਟਦੀਆਂ ਹਨ ...
ਤਰਨ ਤਾਰਨ, 13 ਅਗਸਤ (ਪਰਮਜੀਤ ਜੋਸ਼ੀ)-ਨੈਸ਼ਨਲ ਪਬਲਿਕ ਸਕੂਲ ਵਿਚ ਰੱਖੜੀ ਅਤੇ ਆਜ਼ਾਦੀ ਦਿਵਸ ਦਾ ਤਿਉਹਾਰ ਮਨਾਇਆ ਗਿਆ | ਨੈਸ਼ਨਲ ਪਬਲਿਕ ਸਕੂਲ ਦੇ ਛੋਟੇ-ਛੋਟੇ ਬੱਚਿਆ ਨੇ ਬਹੁਤ ਸੋਹਣੀਆਂ ਰੱਖੜੀਆ ਬਣਾਈਆਂ | ਬੱਚਿਆ ਨੂੰ ਰੱਖੜੀ ਦੇ ਤਿਉਹਾਰ ਦੀ ਮਹੱਤਤਾ ਬਾਰੇ ...
ਤਰਨ ਤਾਰਨ, 13 ਅਗਸਤ (ਹਰਿੰਦਰ ਸਿੰਘ)- ਮਾਝਾ ਕਾਲਜ ਫਾਰ ਵੂਮੈਨ ਤਰਨਤਾਰਨ 'ਚ ਮਨਿਸਟਰੀ ਆਫ਼ ਯੂਥ ਅਫੇਅਰਜ਼ ਐਂਡ ਸਪੋਰਟਸ ਭਾਰਤ ਸਰਕਾਰ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਕਾਲਜ ਵਿਚਲੇ ਐੱਨ.ਐੱਸ.ਐੱਸ. ਯੂਨਿਟ ਵਲੋਂ ਆਜ਼ਾਦੀ ਕਾ ਅੰਮਿ੍ਤ ਮਹੋਉਤਸ਼ਵ 'ਹਰ ਘਰ ਤਿਰੰਗਾ' ...
ਜਲੰਧਰ, 13 ਅਗਸਤ (ਸ਼ਿਵ)- ਬਿਜਲੀ ਮਾਮਲਿਆਂ ਦੀ ਸੁਣਵਾਈ ਕਰਨ ਲਈ ਸੀ. ਸੀ. ਜੀ. ਆਰ. ਐਫ. ਦੀ 17 ਅਗਸਤ ਨੂੰ ਸ਼ਕਤੀ ਸਦਨ ਜਲੰਧਰ ਵਿਚ ਮੀਟਿੰਗ ਹੋ ਰਹੀ ਹੈ | ਇਸ 'ਚ ਜਲੰਧਰ, ਕਪੂਰਥਲਾ, ਹੁਸ਼ਿਆਰਪੁਰ ਤੇ ਐੱਸ. ਈ. ਐੱਸ. ਨਗਰ ਸਰਕਲਾਂ ਦੇ ਮਾਮਲਿਆਂ ਦੀ ਸੁਣਵਾਈ ਹੋਵੇਗੀ | ਬਾਰਡਰ ...
ਤਰਨ ਤਾਰਨ, 13 ਅਗਸਤ (ਪਰਮਜੀਤ ਜੋਸ਼ੀ)- ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ 'ਚ ਬੰਦ ਹਵਾਲਾਤੀ ਪਾਸੋਂ ਤਲਾਸ਼ੀ ਦੌਰਾਨ 2 ਮੋਬਾਈਲ ਫੋਨ ਸਮੇਤ ਸਿੰਮ ਬਰਾਮਦ ਹੋਣ 'ਤੇ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਨੇ ਹਵਾਲਾਤੀ ਖਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ...
ਖਡੂਰ ਸਾਹਿਬ, 13 ਅਗਸਤ (ਰਸ਼ਪਾਲ ਸਿੰਘ ਕੁਲਾਰ)- ਸੂਬੇ ਵਿਚ ਕਾਂਗਰਸ ਪਾਰਟੀ ਵਲੋਂ ਦੇਸ਼ ਦੀ ਆਜ਼ਾਦੀ ਦੀ 75 ਵੀਂ ਵਰ੍ਹੇਗੰਢ ਨੂੰ ਸਮਰਪਿਤ ਚਲਾਈ ਜਾ ਰਹੀ ਮੁਹਿੰਮ ਘਰ-ਘਰ ਤਿਰੰਗਾ ਯਾਤਰਾ ਦੇ ਤਹਿਤ ਹਲਕਾ ਖਡੂਰ ਸਾਹਿਬ ਦੇ ਸਾਬਕਾ ਵਿਧਾਇਕ ਰਮਨਜੀਤ ਸਿੰਘ ਸਿੱਕੀ ਦੀ ...
ਝਬਾਲ, 13 ਅਗਸਤ (ਸੁਖਦੇਵ ਸਿੰਘ)- ਇਲਾਕੇ ਵਿੱਚ ਅਮਨ-ਸ਼ਾਂਤੀ ਬਣਾਏ ਰੱਖਣ ਅਤੇ 15 ਅਗਸਤ ਦੇ ਮੱਦੇਨਜ਼ਰ ਝਬਾਲ ਪੁਲਿਸ ਨੇ ਇੰਸਪੈਕਟਰ ਪ੍ਰਭਜੀਤ ਸਿੰਘ ਦੀ ਅਗਵਾਈ ਹੇਠ ਚੌਂਕ ਵਿਚ ਵਾਹਨਾਂ ਦੀ ਚੈਕਿੰਗ ਕੀਤੀ | ਇਸ ਮੌਕੇ ਇੰਸਪੈਕਟਰ ਪ੍ਰਭਜੀਤ ਸਿੰਘ ਨੇ ਦੱਸਿਆ ਆਜ਼ਾਦੀ ...
ਖੇਮਕਰਨ, 13 ਅਗਸਤ (ਰਾਕੇਸ਼ ਬਿੱਲਾ)-ਪੰਜਾਬ ਪੁਲਿਸ ਵਲੋਂ ਅਰੰਭੀ ਨਸ਼ਾ ਵਿਰੋਧੀ ਮਹਿੰਮ ਤਹਿਤ ਥਾਣਾ ਖੇਮਕਰਨ ਦੀ ਪੁਲਿਸ ਨੇ ਇਕ ਔਰਤ ਨੂੰ 300 ਗ੍ਰਾਮ ਅਫੀਮ ਸਮੇਤ ਕਾਬੂ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ.ਐੱਚ.ਓ. ਖੇਮਕਰਨ ਇੰਸਪੈਕਟਰ ...
ਖਾਲੜਾ, 13 ਅਗਸਤ (ਜੱਜਪਾਲ ਸਿੰਘ ਜੱਜ)-ਕਸਬਾ ਖਾਲੜਾ ਵਿਖੇ ਨਿੱਜੀ ਸਕੂਲ ਚਲਾ ਰਹੇ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਚੇਅਰਮੈਨ ਗੁਰਜੀਤ ਸਿੰਘ ਜੰਡ ਵਲੋਂ ਆਂਗਣਵਾੜੀ ਸੈਂਟਰ ਦੇ ਕਮਰੇ ਦੀ ਛੱਤ ਪਾਉਣ ਲਈ ਨਕਦ ਰਾਸ਼ੀ ਭੇਟ ਕੀਤੀ ਗਈ | ਚੇਅਰਮੈਨ ਗੁਰਜੀਤ ਸਿੰਘ ਜੰਡ ...
ਪੱਟੀ, 13 ਅਗਸਤ (ਕੁਲਵਿੰਦਰਪਾਲ ਸਿੰਘ ਕਾਲੇਕੇ)-ਸ਼ਹੀਦ ਭਗਤ ਸਿੰਘ ਸਿੱਖਿਆਂ ਸੰਸਥਾਵਾ ਪੱਟੀ ਵਲੋਂ ਮੈਨੇਜਮੈਂਟ ਦੀ ਯੋਗ ਅਗਵਾਈ ਹੇਠ 75 ਵਾਂ ਸੁਤੰਤਰਤਾ ਦਿਵਸ ਬੜੀ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਸੰਸਥਾ ਦੇ ਐੱਮ.ਡੀ. ਡਾ. ਰਾਜੇਸ਼ ਭਾਰਦਵਾਜ਼, ਕਾਰਜਕਾਰੀ ...
ਗੋਇੰਦਵਾਲ ਸਾਹਿਬ, 13 ਅਗਸਤ (ਸਕੱਤਰ ਸਿੰਘ ਅਟਵਾਲ)- ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਬਿਨਾਂ ਦੋਸ਼ ਸਾਬਤ ਕੀਤੇ ਮਿਲੀ ਜ਼ਮਾਨਤ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਅਹੁਦੇਦਾਰਾਂ ਅਤੇ ਵਰਕਰਾਂ ਵਿਚ ਖੁਸ਼ੀ ਦੀ ਲਹਿਰ ...
ਪੱਟੀ, 13 ਅਗਸਤ (ਅਵਤਾਰ ਸਿੰਘ ਖਹਿਰਾ/ਕੁਲਵਿੰਦਰਪਾਲ ਕਾਲੇਕੇ)- ਮਾਤਾ ਵੈਸ਼ਨੋ ਦੇਵੀ ਮੰਦਿਰ ਚੌਂਕ ਕਾਜੀਆ ਵਾਲਾ ਪੱਟੀ ਵਿਖੇ ਪੂਰਨਮਾਸ਼ੀ ਦਾ ਦਿਹਾੜਾ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਮੰਦਿਰ ਦੇ ਚੇਅਰਮੈਨ ਮਾਸਟਰ ਅਮੀਰ ਚੰਦ ਨੇ ਸਮੂਹ ਸੰਗਤਾਂ ਨੂੰ ਜੀ ਆਇਆਂ ...
ਫਤਿਆਬਾਦ, 13 ਅਗਸਤ (ਹਰਵਿੰਦਰ ਸਿੰਘ ਧੂੰਦਾ)-ਦੇਸ਼ ਦੀ ਆਨ, ਬਾਨ ਅਤੇ ਸ਼ਾਨ ਤਿਰੰਗਾ ਰਾਹੀਂ ਦੇਸ਼ ਭਗਤੀ ਨੂੰ ਘਰ ਘਰ ਪਹੁੰਚਾਉਣ ਅਤੇ ਹਰੇਕ ਨਾਗਰਿਕ ਦਾ ਤਿਰੰਗੇ ਪ੍ਰਤੀ ਸਤਿਕਾਰ ਬਰਕਰਾਰ ਕਰਨ ਦੇ ਮਕਸਦ ਨਾਲ ਮਾਤਾ ਸਾਹਿਬ ਕੌਰ ਮਾਡਰਨ ਸੀਨੀਅਰ ਸੈਕੰਡਰੀ ਸਕੂਲ, ...
ਭਿੱਖੀਵਿੰਡ, 13 ਅਗਸਤ (ਬੌਬੀ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ (ਪੰਜਾਬ) ਦੇ ਸ਼ਹੀਦ ਭਾਈ ਤਾਰੂ ਸਿੰਘ ਜੀ ਪੂਹਲਾ ਜ਼ੋਨ ਭਿੱਖੀਵਿੰਡ ਦੀ ਮੀਟਿੰਗ ਬਾਬਾ ਦੀਪ ਸਿੰਘ ਜੀ ਸ਼ਹੀਦ ਦੇ ਜਨਮ ਅਸਥਾਨ ਨਗਰ ਪਹੂਵਿੰਡ ਸਾਹਿਬ ਵਿਖੇ ਰਣਜੀਤ ਸਿੰਘ ਚੀਮਾ ਤੇ ਪੂਰਨ ਸਿੰਘ ਮੱਦਰ ਦੀ ...
ਪੱਟੀ, 13 ਅਗਸਤ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)-ਸ੍ਰੀ ਗੁਰੂ ਹਰਿਕਿ੍ਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਪੱਟੀ ਵਿਖੇ ਰੱਖੜੀ ਦਾ ਤਿਉਹਾਰ ਮਨਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਪਿ੍ੰਸੀਪਲ ਹਰਤਾਜ ਸਿੰਘ ਸਿੱਧੂ ਨੇ ਦੱਸਿਆ ਕਿ ...
ਫਤਿਆਬਾਦ, 13 ਅਗਸਤ (ਹਰਵਿੰਦਰ ਸਿੰਘ ਧੂੰਦਾ)- ਕਾਂਗਰਸ ਦੇ ਸੂਬਾ ਪ੍ਰਧਾਨ ਰਾਜਾ ਵੜਿੰਗ ਵਲੋਂ ਹਰ ਹਲਕੇ ਦੇ ਪਿੰਡਾਂ ਵਿਚ ਸ਼ੁਰੂ ਕੀਤੀ ਗਈ ਤਿਰੰਗਾ ਯਾਤਰਾ ਦੇ ਸੰਦਰਭ ਵਿਚ ਹਲਕਾ ਖਡੂਰ ਸਾਹਿਬ ਦੇ ਪਿੰਡਾਂ ਵਿਚ ਸਾ. ਵਿਧਾਇਕ ਰਮਨਜੀਤ ਸਿੰਘ ਸਿੱਕੀ ਦੀ ਅਗਵਾਈ ਹੇਠ ...
ਹਰੀਕੇ ਪੱਤਣ , 13 ਅਗਸਤ (ਸੰਜੀਵ ਕੁੰਦਰਾ)- 'ਹਰ ਘਰ ਤਿਰੰਗਾ' ਮੁਹਿੰਮ ਤਹਿਤ ਇਲਾਕੇ ਦੀ ਨਾਮਵਰ ਵਿਦਿਅਕ ਸੰਸਥਾ ਸੰਤ ਸਿੰਘ ਸੁੱਖਾ ਸਿੰਘ ਖਾਲਸਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬੂਹ ਹਰੀਕੇ ਦੇ ਵਿਦਿਆਰਥਈਆਂ ਨੇ ਜਾਗਰੁਕਤਾ ਰੈਲੀ ਕੱਢੀ | ਆਜ਼ਾਦੀ ਦੇ ਅੰਮਿ੍ਤ ...
ਪੱਟੀ, 13 ਅਗਸਤ (ਅਵਤਾਰ ਸਿੰਘ ਖਹਿਰਾ/ਕੁਲਵਿੰਦਰਪਾਲ ਕਾਲੇਕੇ)- ਹਰਭਗਵੰਤ ਸਿੰਘ ਜ਼ਿਲ੍ਹਾ ਸਿੱਖਿਆ ਅਫ਼ਸਰ, ਸੁਖਬੀਰ ਸਿੰਘ ਕੰਗ ਕੈਰੀਅਰ ਐੰਡ ਗਾਈਡੈਂਸ ਕੋਆਰਡੀਨੇਟਰ, ਮਨਦੀਪ ਸਿੰਘ ਐਜੂਸੈੱਟ ਕੁਆਰਡੀਨੇਟਰ ਅੱਜ ਉਚੇਚੇ ਤੌਰ 'ਤੇ ਸਰਕਾਰੀ ਸੈਕੰਡਰੀ ਸਕੂਲ ਦੁੱਬਲੀ ...
ਤਰਨ ਤਾਰਨ, 13 ਅਗਸਤ (ਪਰਮਜੀਤ ਜੋਸ਼ੀ)-ਥਾਣਾ ਸਦਰ ਤਰਨ ਤਾਰਨ ਦੀ ਪੁਲਿਸ ਨੇ ਤੇਜ਼ਧਾਰ ਹਥਿਆਰਾਂ ਨਾਲ ਪਿਓ-ਪੁੱਤਰ ਨੂੰ ਸੱਟਾਂ ਮਾਰ ਕੇ ਜ਼ਖਮੀ ਕਰਨ ਦੇ ਦੋਸ਼ ਹੇਠ 2 ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ | ਥਾਣਾ ਸਦਰ ਤਰਨ ਤਾਰਨ ਵਿਖੇ ਜਗਦੀਸ਼ ਸਿੰਘ ਪੁੱਤਰ ਹਰੀ ...
ਪੱਟੀ, 13 ਅਗਸਤ (ਅਵਤਾਰ ਸਿੰਘ ਖਹਿਰਾ, ਕੁਲਵਿੰਦਰ ਪਾਲ ਸਿੰਘ ਕਾਲੇਕੇ)- ਐੱਸ.ਐੱਸ.ਪੀ.ਰਣਜੀਤ ਸਿੰਘ ਢਿੱਲੋਂ, ਐੱਸ.ਪੀ. (ਡੀ.) ਵਿਸਾਲਜੀਤ ਸਿੰਘ, ਡੀ.ਐੱਸ.ਪੀ. ਪੱਟੀ ਸਤਨਾਮ ਸਿੰਘ, ਥਾਣਾ ਮੁਖੀ ਸਿਟੀ ਪੱਟੀ ਪਰਮਜੀਤ ਸਿੰਘ ਵਿਰਦੀ, ਥਾਣਾ ਸਦਰ ਮੁਖੀ ਸੁਖਬੀਰ ਸਿੰਘ, ਥਾਣਾ ...
ਤਰਨ ਤਾਰਨ, 13 ਅਗਸਤ (ਹਰਿੰਦਰ ਸਿੰਘ)-ਤਰਨਤਾਰਨ ਦੇ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਨੇ ਸਿਵਲ ਹਸਪਤਾਲ ਤਰਨਤਾਰਨ ਪਹੁੰਚ ਕੇ ਹਸਪਤਾਲ ਦੇ ਡਾਕਟਰਾਂ, ਪੈਰਾ ਮੈਡੀਕਲ ਸਟਾਫ਼ ਅਤੇ ਬਾਕੀ ਮੁਲਾਜ਼ਮਾਂ ਨਾਲ ਮੀਟਿੰਗ ਕੀਤੀ ਅਤੇ ਉਨ੍ਹਾਂ ਨੂੰ ਲੋਕ ਸੇਵਾ ਕਰਨ ਦੀ ਨਸੀਹਤ ...
ਤਰਨ ਤਾਰਨ, 13 ਅਗਸਤ (ਪਰਮਜੀਤ ਜੋਸ਼ੀ)-ਬਿਜਲੀ ਕਾਮਿਆਂ ਦੀ ਸਿਰਮੌਰ ਜਥੇਬੰਦੀ ਪੀ.ਐੱਸ.ਈ.ਬੀ. ਇੰਪਲਾਈਜ ਫੈਡਰੇਸ਼ਨ ਏਟਕ ਪੰਜਾਬ ਦੀ ਸੂਬਾ ਕਮੇਟੀ ਦੇ ਫੈਸਲੇ ਤਹਿਤ ਸਥਾਨਿਕ ਸਰਕਲ ਦੀ ਜਥੇਬੰਦਕ ਕਾਨਫਰੰਸ ਰਾਮਗੜ੍ਹੀਆ ਬੁੰਗਾ ਵਿੱਚ ਹੋਈ | ਇਸ ਕਾਨਫਰੰਸ ਦੀ ਪ੍ਰਧਾਨਗੀ ...
ਤਰਨ ਤਾਰਨ, 13 ਅਗਸਤ (ਪਰਮਜੀਤ ਜੋਸ਼ੀ)-ਨੈਸ਼ਨਲ ਲੀਗਲ ਸਰਵਿਸ ਅਥਾਰਟੀ ਦਿੱਲੀ ਦੇ ਦਿਸ਼ਾ ਨਿਰਦੇਸ਼ਾ ਤਹਿਤ 13 ਅਗਸਤ ਨੂੰ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪਿ੍ਆ ਸੂਦ ਜ਼ਿਲ੍ਹਾ ਅਤੇ ਸ਼ੈਸਨਜ਼ ਜੱਜ ਸਹਿਤ ਚੇਅਰਪਰਸਨ ...
ਤਰਨ ਤਾਰਨ, 13 ਅਗਸਤ (ਹਰਿੰਦਰ ਸਿੰਘ)- ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ 'ਤੇ ਨਾਕਾਬੰਦੀ ਦੌਰਾਨ ਹੈਰੋਇਨ ਅਤੇ ਨਾਜਾਇਜ਼ ਸ਼ਰਾਬ ਸਮੇਤ 5 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ ਜਦਕਿ ਚਾਰ ਵਿਅਕਤੀ ਫ਼ਰਾਰ ਹਨ | ਐੱਸ.ਐੱਸ.ਪੀ. ਰਣਜੀਤ ਸਿੰਘ ...
ਤਰਨ ਤਾਰਨ, 13 ਅਗਸਤ (ਪਰਮਜੀਤ ਜੋਸ਼ੀ)-ਮਨੁੱਖਤਾ ਦੀ ਹੋਂਦ ਲਈ ਰੁੱਖਾਂ ਦੀ ਮਹੱਤਤਾ ਬਹੁਤ ਜਰੂਰੀ ਹੈ | ਇਹ ਵਿਚਾਰ ਤਰਕਸ਼ੀਲ ਆਗੂ ਨਰਿੰਦਰ ਸ਼ੇਖਚੱਕ ਨੇ ਆਪਣੇ ਪਿੰਡ ਵਿਚ ਮੁਹਤਬਰ ਵਿਅਕਤੀਆਂ ਸਰਪੰਚ ਗੁਰਨਿਸਾਨ ਸਿੰਘ, ਪ੍ਰਮਿੰਦਰ ਸਿੰਘ, ਬਲਵਿੰਦਰ ਸਿੰਘ ਨਾਲ ...
ਪੱਟੀ, 13 ਅਗਸਤ (ਅਵਤਾਰ ਸਿੰਘ ਖਹਿਰਾ, ਕੁਲਵਿੰਦਰ ਪਾਲ ਸਿੰਘ ਕਾਲੇਕੇ)-ਸ਼ਹਿਰ ਦੀ ਵਾਰਡ ਨੰਬਰ 6 ਵਿਚ ਵਕਫ਼ ਬੋਰਡ ਦੀ ਜਗ੍ਹਾ 'ਤੇ ਗੰਦਾ ਪਾਣੀ ਸੁੱਟਣ ਦੇ ਵਿਰੋਧ ਚਮੁਸਲਿਮ ਭਾਈਚਾਰੇ ਵਲੋਂ ਨਾਅਰੇਬਾਜ਼ੀ ਕੀਤੀ ਗਈ | ਇਸ ਸਬੰਧੀ ਮੁਸਲਿਮ ਭਾਈਚਾਰੇ ਦੇ ਆਗੂਆਂ ਮੁੱਲਾ ...
ਤਰਨ ਤਾਰਨ, 13 ਅਗਸਤ (ਹਰਿੰਦਰ ਸਿੰਘ)-ਜ਼ਿਲ੍ਹਾ ਪੱਧਰ ਉਤੇ ਮਨਾਏ ਜਾ ਰਹੇ ਆਜ਼ਾਦੀ ਦਿਵਸ ਪ੍ਰੋਗਰਾਮ ਦੀ ਫੁੱਲ ਡਰੈਸ ਰਿਹਰਸਲ ਅੱਜ ਪੁਲਿਸ ਸਟੇਡੀਅਮ ਵਿਖੇ ਕਰਵਾਈ ਗਈ, ਜਿਸਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਮੋਨੀਸ਼ ਕੁਮਾਰ ਅਤੇ ਐੱਸ.ਐੱਸ.ਪੀ. ਰਣਜੀਤ ਸਿੰਘ ...
ਤਰਨ ਤਾਰਨ, 13 ਅਗਸਤ (ਹਰਿੰਦਰ ਸਿੰਘ)-ਜ਼ਿਲ੍ਹਾ ਪੱਧਰ ਉਤੇ ਮਨਾਏ ਜਾ ਰਹੇ ਆਜ਼ਾਦੀ ਦਿਵਸ ਪ੍ਰੋਗਰਾਮ ਦੀ ਫੁੱਲ ਡਰੈਸ ਰਿਹਰਸਲ ਅੱਜ ਪੁਲਿਸ ਸਟੇਡੀਅਮ ਵਿਖੇ ਕਰਵਾਈ ਗਈ, ਜਿਸਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਮੋਨੀਸ਼ ਕੁਮਾਰ ਅਤੇ ਐੱਸ.ਐੱਸ.ਪੀ. ਰਣਜੀਤ ਸਿੰਘ ...
ਝਬਾਲ, 13 ਅਗਸਤ (ਸੁਖਦੇਵ ਸਿੰਘ)- ਸਰਕਾਰੀ ਪ੍ਰਾਇਮਰੀ ਸਕੂਲ ਲਾਲੂ ਘੁੰਮਣ ਵਿਖੇ ਤੀਆਂ ਦਾ ਤਿਉਹਾਰ ਬੜੇ ਚਾਵਾਂ ਨਾਲ ਮਨਾਇਆ ਗਿਆ | ਇਸ ਮੌਕੇ ਸਾਉਣ ਦੇ ਇਸ ਮਹੀਨੇ ਵਿਚ ਸਕੂਲ ਵਿਚ ਤੀਆਂ ਦੇ ਤਿਉਹਾਰ ਨੂੰ ਮਨਾਉਣ ਲਈ ਸਕੂਲ ਦੇ ਬੱਚਿਆਂ ਅਤੇ ਅਧਿਆਪਕਾਂ ਵਲੋਂ ਇੱਕ ...
ਖਾਲੜਾ, 13 ਅਗਸਤ (ਜੱਜਪਾਲ ਸਿੰਘ ਜੱਜ)-ਆਮ ਆਦਮੀ ਨੂੰ ਚੰਗੀਆਂ ਸਿਹਤ ਸਹੂਲਤਾਂ ਦੇਣ ਦੇ ਵਾਅਦੇ ਨਾਲ ਸੱਤਾ ਵਿਚ ਆਈ ਆਮ ਆਦਮੀ ਪਾਰਟੀ ਵਲੋਂ ਦੇਸ਼ ਦੀ ਆਜ਼ਾਦੀ ਦਿਹਾੜੇ ਮੌਕੇ ਲੋਕ ਅਰਪਣ ਕੀਤੇ ਜਾ ਰਹੇ ਆਮ ਆਦਮੀ ਕਲੀਨਿਕ ਦੇ ਉਦਘਾਟਨ ਅਤੇ ਸੰਵਾਰਨ ਨੂੰ ਲੈ ਕੇ ਸਮੁੱਚਾ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX