ਫ਼ਰੀਦਕੋਟ, 13 ਅਗਸਤ (ਜਸਵੰਤ ਸਿੰਘ ਪੁਰਬਾ) - ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਲਗਾਤਾਰ ਸ਼੍ਰੋਮਣੀ ਅਕਾਲੀ ਦਲ ਮੰਗ ਕਰ ਰਿਹਾ ਹੈ | ਇਸੇ ਦੇ ਚੱਲਦੇ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਅਤੇ ਵਰਕਰਾਂ ਨੇ ਸ਼ਹਿਰ ਅੰਦਰ ਰੋਸ ਮਾਰਚ ਕੱਢਿਆ ਗਿਆ ਅਤੇ ਇਸ ਤੋਂ ਬਾਅਦ ਡਿਪਟੀ ਕਮਿਸ਼ਨਰ ਫ਼ਰੀਦਕੋਟ ਨੂੰ ਮੰਗ ਪੱਤਰ ਸੌਂਪਿਆ ਗਿਆ | ਅਕਾਲੀ ਆਗੂਆਂ ਸ਼ੇਰ ਸਿੰਘ ਮੰਡਵਾਲਾ ਤੇ ਬੀਬੀ ਗੁਰਿੰਦਰ ਕੌਰ ਭੋਲੂਵਾਲਾ ਮੈਂਬਰ ਐਸ.ਜੀ.ਪੀ.ਸੀ. ਨੇ ਕਿਹਾ ਕਿ ਜੇਕਰ ਰਾਜੀਵ ਗਾਂਧੀ ਦੇ ਕਾਤਲਾਂ ਨੂੰ ਸਜ਼ਾਵਾਂ ਮਾਫ਼ ਕੀਤੀਆਂ ਜਾ ਸਕਦੀਆਂ ਹਨ ਤਾਂ ਸਾਡੇ ਸਿੱਖ ਜੋ ਆਪਣੀਆਂ ਸਜ਼ਾਵਾਂ ਹੀ ਨਹੀਂ ਪੂਰੀਆਂ ਕਰ ਚੁੱਕੇ ਬਲਕਿ ਉਸ ਤੋਂ ਵੀ ਦੁਗਣੇ ਸਮੇਂ ਤੋਂ ਜੇਲ੍ਹਾਂ 'ਚ ਬੰਦ ਹਨ | ਫਿਰ ਉਨ੍ਹਾਂ ਦੀ ਰਿਹਾਈ ਕਿਉਂ ਨਹੀਂ ਹੋ ਰਹੀ | ਉਨ੍ਹਾਂ ਕਿਹਾ ਕਿ ਅਸੀਂ ਲਗਾਤਾਰ ਸਰਕਾਰ ਤੋਂ ਮੰਗ ਕਰਦੇ ਆ ਰਹੇ ਹਨ ਕਿ ਉਨ੍ਹਾਂ ਬੰਦੀ ਸਿੰਘਾਂ ਨੂੰ ਜਲਦ ਤੋਂ ਜਲਦ ਰਿਹਾ ਕੀਤਾ ਜਾਵੇ ਅਤੇ ਬਾਕੀ ਦੀ ਉਮਰ ਆਪਣੇ ਬੱਚਿਆਂ ਅਤੇ ਪਰਿਵਾਰ 'ਚ ਗੁਜ਼ਾਰਨ | ਗੁਰਚੇਤ ਸਿੰਘ ਢਿੱਲੋਂ ਡਾਇਰੈਕਟਰ ਮਾਰਕਫ਼ੈਡ ਨੇ ਕਿਹਾ ਕਿ ਸਿੱਖਾਂ ਨੇ ਦੇਸ਼ ਦੀ ਆਜ਼ਾਦੀ ਵਿਚ 80 ਫ਼ੀਸਦੀ ਕੁਰਬਾਨੀਆਂ ਦਿੱਤੀਆਂ ਹਨ ਪ੍ਰੰਤੂ ਆਜ਼ਾਦੀ ਦੇ 75 ਸਾਲ ਬਾਅਦ ਵੀ ਸਿੱਖਾਂ ਨਾਲ ਦੇਸ਼ ਅੰਦਰ ਬੇਗਾਨਿਆਂ ਵਾਂਗ ਵਿਵਹਾਰ ਕੀਤਾ ਜਾ ਰਿਹਾ ਹੈ | ਉਨ੍ਹਾਂ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਕਿ ਉਨ੍ਹਾਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਉਤਸਵ ਸਮੇਂ ਸਿੱਖ ਕੌਮ ਨਾਲ ਵਾਅਦਾ ਕੀਤਾ ਸੀ ਕਿ ਸਿੱਖ ਬੰਦੀ ਸਿੰਘਾਂ ਦੀ ਰਿਹਾਈ ਜਲਦੀ ਕੀਤੀ ਜਾਵੇਗੀ ਪ੍ਰੰਤੂ ਕੇਂਦਰ ਸਰਕਾਰ ਦੇ ਐਲਾਨ ਦੇ ਬਾਵਜੂਦ ਇਹ ਰਿਹਾਈ ਨਹੀਂ ਹੋਈ | ਇਸ ਮੌਕੇ ਯੂਥ ਆਗੂ ਅਨੂਪ੍ਰਤਾਪ ਸਿੰਘ ਬਰਾੜ, ਗੁਰਪ੍ਰੀਤ ਸਿੰਘ ਸੰਧੂ, ਰਾਜਪਾਲ ਸਿੰਘ ਡੇਲਿਆਂਵਾਲੀ, ਹਰਚਰਨ ਸਿੰਘ ਬਾਠ ਸਰਕਲ ਪ੍ਰਧਾਨ, ਸੁਖਰਾਜ ਸਿੰਘ ਦੋਦਾ ਮੈਨੇਜਰ ਗੁਰਦੁਆਰਾ ਸਾਹਿਬ ਗੰਗਸਰ ਜੈਤੋ, ਲਖਵਿੰਦਰ ਸਿੰਘ ਰਸੀਵਰ ਗੁਰਦੁਆਰਾ ਸਾਹਿਬ ਗੁਰੂ ਕੀ ਢਾਬ, ਗੁਰਚਰਨ ਸਿੰਘ ਕਰੀਰਵਾਲੀ ਆਦਿ ਸ਼ਾਮਿਲ ਸਨ | ਇਹ ਮਾਰਚ ਮਿੰਨੀ ਸਕੱਤਰੇਤ ਵਿਖੇ ਸਮਾਪਤ ਹੋਇਆ ਜਿੱਥੇ ਪ੍ਰਧਾਨ ਮੰਤਰੀ ਦੇ ਨਾਂਅ 'ਤੇ ਡਿਪਟੀ ਕਮਿਸ਼ਨਰ ਰਾਹੀਂ ਨਾਇਬ ਤਹਿਸਲਦਾਰ ਜਸਦੇਵ ਸਿੰਘ ਜੌਸ਼ੀਲਾ ਨੂੰ ਮੰਗ ਪੱਤਰ ਸੌਂਪਿਆ |
ਫ਼ਰੀਦਕੋਟ, 13 ਅਗਸਤ (ਜਸਵੰਤ ਸਿੰਘ ਪੁਰਬਾ)-ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ (ਮੋਹਾਲੀ) ਦੇ ਕਾਰਜਕਾਰੀ ਚੇਅਰਮੈਨ ਜਸਟਿਸ ਤਜਿੰਦਰ ਸਿੰਘ ਢੀਂਡਸਾ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਚੰਡੀਗੜ੍ਹ ਦੇ ਦਿਸ਼ਾ-ਨਿਰਦੇਸ਼ਾਂ ਅਤੇ ਅਰੁਣ ਗੁਪਤਾ ...
ਕੋਟਕਪੂਰਾ, 13 ਅਗਸਤ (ਮੋਹਰ ਸਿੰਘ ਗਿੱਲ) - ਡੀ.ਆਰ.ਐਮ.ਰੇਲਵੇ ਡਵੀਜ਼ਨ ਫ਼ਿਰੋਜ਼ਪੁਰ ਵਲੋਂ ਕੋਟਕਪੂਰਾ ਰੇਲਵੇ ਸਟੇਸ਼ਨ ਦਾ ਦੌਰਾ ਕੀਤਾ ਗਿਆ | ਇਸ ਦੌਰਾਨ ਉਨ੍ਹਾਂ ਰੇਲਵੇ ਨਾਲ ਸਬੰਧਿਤ ਸਮੱਸਿਆਵਾਂ ਸੁਣੀਆਂ ਅਤੇ ਉਨ੍ਹਾਂ ਨੂੰ ਛੇਤੀ ਹੱਲ ਕਰਾਉਣ ਦਾ ਭਰੋਸਾ ਵੀ ...
ਕੋਟਕਪੂਰਾ, 13 ਅਗਸਤ (ਮੋਹਰ ਸਿੰਘ ਗਿੱਲ) - ਪਾਵਰਕਾਮ ਪੈਨਸ਼ਨਰਜ਼ ਐਸੋਸੀਏਸ਼ਨ ਪੱਛਮੀ ਜ਼ੋਨ ਕਮੇਟੀ ਦੀ ਜੋਨਲ ਮੀਟਿੰਗ ਰਾਕੇਸ਼ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ ਵਿਚ ਜ਼ਿਲ੍ਹਾ ਫ਼ਰੀਦਕੋਟ ਸਰਕਲ, ਫ਼ਿਰੋਜ਼ਪੁਰ ਸਰਕਲ ਬਠਿੰਡਾ ਸਰਕਲ ਅਤੇ ਮੁਕਤਸਰ ...
ਫ਼ਰੀਦਕੋਟ, 13 ਅਗਸਤ (ਸਰਬਜੀਤ ਸਿੰਘ)-ਥਾਣਾ ਸਿਟੀ ਫ਼ਰੀਦਕੋਟ ਪੁਲਿਸ ਵਲੋਂ ਗੁਪਤ ਸੂਚਨਾ ਦੇ ਆਧਾਰ 'ਤੇ ਦਾਣਾ ਮੰਡੀ ਨਜ਼ਦੀਕ ਬਿਨਾਂ ਨੰਬਰੀ ਮੋਟਰਸਾਈਕਲ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਕਾਬੂ ਕੀਤੇ ਗਏ ਵਿਅਕਤੀ ਵਿਰੁੱਧ ਸਿਟੀ ...
ਪੰਜਗਰਾੲੀਂ ਕਲਾਂ, 13 ਅਗਸਤ (ਸੁਖਮੰਦਰ ਸਿੰਘ ਬਰਾੜ) - ਸਰਕਾਰ ਵਲੋਂ ਲੰਪੀ ਚਮੜੀ ਦੀ ਭਿਆਨਕ ਬਿਮਾਰੀ 'ਤੇ ਕਾਬੂ ਪਾਉਣ ਦੀਆਂ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਦੇ ਬਾਵਜੂਦ ਇਸ ਬਿਮਾਰੀ ਨਾਲ ਪਿੰਡ ਘਣੀਏ ਵਾਲਾ 'ਚ ਵੱਡੀ ਗਿਣਤੀ ਵਿਚ ਪਸ਼ੂਆਂ ਦੀ ਮੌਤਾਂ ਹੋ ਜਾਣ ਦੀ ਖ਼ਬਰ ...
ਫ਼ਰੀਦਕੋਟ, 13 ਅਗਸਤ (ਜਸਵੰਤ ਸਿੰਘ ਪੁਰਬਾ) - ਅਚੀਵਰ ਪੁਆਇੰਟ ਕੋਟਕਪੂਰਾ ਸੰਸਥਾ ਨੇ ਕੈਨੇਡਾ ਸਪਾਉਸ ਵਰਕ ਪਰਮਿਟ ਵੀਜ਼ਾ ਬਹੁਤ ਹੀ ਘੱਟ ਦਿਨਾਂ ਵਿਚ ਲਗਾ ਕੇ ਰਿਕਾਰਡ ਕਾਇਮ ਕੀਤਾ ਹੈ | ਅਮਰਿੰਦਰ ਸਿੰਘ ਨੇ ਦੱਸਿਆ ਕਿ ਉਸਦਾ ਕੈਨੇਡਾ ਵਿਚ ਜਾਣ ਦਾ ਸੁਪਨਾ ਅਚੀਵਰ ...
ਫ਼ਰੀਦਕੋਟ, 13 ਅਗਸਤ (ਸਤੀਸ਼ ਬਾਗ਼ੀ) - ਸ੍ਰੀ ਬ੍ਰਾਹਮਣ ਸਭਾ (ਰਜਿ:) ਫ਼ਰੀਦਕੋਟ ਦੀ ਬੈਠਕ ਸਾਬਕਾ ਪੰਜਾਬ ਪ੍ਰਧਾਨ ਦੁਰਗੇਸ਼ ਸ਼ਰਮਾ ਦੀ ਪ੍ਰਧਾਨਗੀ ਹੇਠ ਗਊਸ਼ਾਲਾ ਆਨੰਦੇਆਣਾ ਵਿਖੇ ਹੋਈ | ਜਿਸ ਦੌਰਾਨ ਰਾਕੇਸ਼ ਸ਼ਰਮਾ ਨੂੰ ਮੀਤ ਪ੍ਰਧਾਨ ਪੰਜਾਬ ਅਤੇ ਨਰੇਸ਼ ਸ਼ਰਮਾ ...
ਜੈਤੋ, 13 ਅਗਸਤ (ਭੋਲਾ ਸ਼ਰਮਾ)-ਅੱਜ ਸਰਕਾਰੀ ਹਾਈ ਸਕੂਲ ਢੈਪਈ (ਫ਼ਰੀਦਕੋਟ) ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ | ਇਸ ਮੌਕੇ ਦਸਵੀਂ ਜਮਾਤ ਵਿਚੋਂ ਪਹਿਲੇ, ਦੂਜੇ ਅਤੇ ਤੀਜੇ ਸਥਾਨ 'ਤੇ ਆਉਣ ਵਾਲੀਆਂ ਅਤੇ ਮੈਰੀਟੋਰੀਅਸ ਸਕੂਲਾਂ ਦਾਖ਼ਲਾ ਪ੍ਰਾਪਤ ਕਰਨ ...
ਫ਼ਰੀਦਕੋਟ, 13 ਅਗਸਤ (ਜਸਵੰਤ ਸਿੰਘ ਪੁਰਬਾ) - ਫ਼ਰੀਦਕੋਟ ਦੀ ਮਾਡਰਨ ਜੇਲ੍ਹ 'ਚੋਂ ਲਗਾਤਾਰ ਮੋਬਾਈਲ ਫ਼ੋਨ ਅਤੇ ਨਸ਼ਾ ਬਰਾਮਦ ਹੋਣ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ | ਵੱਡਾ ਸਵਾਲ ਸੀ ਕਿ ਜੇਲ੍ਹ ਅੰਦਰ ਬੰਦ ਕੈਦੀਆਂ ਕੋਲ ਮੋਬਾਈਲ ਫ਼ੋਨ ਜਾਂ ਨਸ਼ਾ ਕਿਸ ਤਰੀਕੇ ...
ਜੈਤੋ, 13 ਅਗਸਤ (ਭੋਲਾ ਸ਼ਰਮਾ) - ਇਸ ਇਲਾਕੇ ਦੇ ਪਿੰਡਾਂ ਵਿਚਲੇ ਜ਼ਿਆਦਾਤਰ ਛੱਪੜਾਂ ਦਾ ਪਾਣੀ ਦੂਸ਼ਿਤ ਹੋ ਚੁੱਕਾ ਹੈ | ਇਨ੍ਹਾਂ ਵਿਚਲੇ ਗੰਦੇ ਪਾਣੀ ਦੀ ਸੜਿਹਾਂਦ ਮਨੁੱਖੀ ਜਨ-ਜੀਵਨ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕਰ ਰਹੀ ਹੈ | ਲਗਪਗ ਹਰੇਕ ਪਿੰਡ ਦੀ ਇਹ ਸਮੱਸਿਆ ਬਣ ...
ਜੈਤੋ, 13 ਅਗਸਤ (ਭੋਲਾ ਸ਼ਰਮਾ)-ਸੱਤਾ ਦੇ ਬਦਲਾਅ ਤੋਂ ਆਸ ਦੀ ਕਿਰਨ ਵਿਚ ਬੈਠੇ ਸਿੱਖਿਆ ਵਿਭਾਗ ਦੇ ਕੱਚੇ ਦਫ਼ਤਰੀ ਮੁਲਾਜ਼ਮ ਬਹੁਤ ਔਖੇ ਨਜ਼ਰ ਆ ਰਹੇ ਹਨ ਕਿਉਂਕਿ ਸਿੱਖਿਆ ਮੰਤਰੀ ਵਲੋਂ 15 ਜੂਨ 2022 ਨੂੰ ਤਨਖ਼ਾਹ ਕਟੌਤੀ ਖ਼ਤਮ ਕਰਨ ਦਾ ਫ਼ੈਸਲਾ ਲੈਣ ਦੇ ਬਾਵਜੂਦ ਵੀ ਲਾਗੂ ...
ਫ਼ਰੀਦਕੋਟ, 13 ਅਗਸਤ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹਾ ਕਚਹਿਰੀਆਂ ਫ਼ਰੀਦਕੋਟ ਵਿਚ ਨੈਸ਼ਨਲ ਲੋਕ ਅਦਾਲਤ ਲਗਾਈ ਗਈ | ਬਾਬਾ ਫ਼ਰੀਦ ਲਾਅ ਕਾਲਜ ਦੇ ਚੇਅਰਮੈਨ ਇੰਦਰਜੀਤ ਸਿੰਘ ਖ਼ਾਲਸਾ ਦੀ ਰਹਿਨੁਮਾਈ ਹੇਠ ਕਾਲਜ ਦੇ ਵਿਦਿਆਰਥੀਆਂ ਨੇ ਨੈਸ਼ਨਲ ਲੋਕ ਅਦਾਲਤ ਦਾ ਦੌਰਾ ...
ਫ਼ਰੀਦਕੋਟ, 13 ਅਗਸਤ (ਜਸਵੰਤ ਸਿੰਘ ਪੁਰਬਾ)-ਮਾਊਾਟ ਲਿਟਰਾ ਜ਼ੀ ਸਕੂਲ ਵਿਚ ਸਾਉਣ ਮਹੀਨੇ ਦਾ ਪ੍ਰਸਿੱਧ ਤੀਜ ਦਾ ਤਿਓਹਾਰ ਬਹੁਤ ਹੀ ਧੂਮਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਜਿਸ ਵਿਚ ਦੇ ਸਭ ਵਿਦਿਆਰਥੀਆਂ ਨੇ ਬਹੁਤ ਚਾਅ ਨਾਲ ਭਾਗ ਲਿਆ | ਇਸ ਤਿਓਹਾਰ ਮੌਕੇ ਸਕੂਲ ਨੂੰ ...
ਕੋਟਕਪੂਰਾ, 13 ਅਗਸਤ (ਮੋਹਰ ਸਿੰਘ ਗਿੱਲ) - ਨੰਬਰਦਾਰ ਸੁਖਵਿੰਦਰ ਸਿੰਘ ਪੱਪੂ ਦੀ ਪ੍ਰਧਾਨਗੀ ਹੇਠ ਲਾਇਨਜ਼ ਕਲੱਬ ਕੋਟਕਪੂਰਾ ਰਾਇਲ ਦੀ ਬੋਰਡ ਆਫ਼ ਡਾਇਰੈਕਟਰ ਦੀ ਮੀਟਿੰਗ 'ਚ ਸਮੂਹ ਅਹੁਦੇਦਾਰਾਂ ਤੇ ਬੁਲਾਰਿਆਂ ਨੇ ਮਨੁੱਖਤਾ ਦੀ ਭਲਾਈ ਵਾਲੇ ਸੇਵਾ ਕਾਰਜਾਂ ਸਬੰਧੀ ...
ਫ਼ਰੀਦਕੋਟ, 13 ਅਗਸਤ (ਜਸਵੰਤ ਸਿੰਘ ਪੁਰਬਾ)-ਕੇਂਦਰ ਸਰਕਾਰ ਵਲੋਂ 13 ਤੋਂ 15 ਅਗਸਤ ਤੱਕ ਆਪਣੇ ਆਪਣੇ ਘਰਾਂ 'ਤੇ ਤਿਰੰਗਾ ਝੰਡਾ ਲਹਿਰਾਉਣ ਦੀ ਕੀਤੀ ਅਪੀਲ ਤਹਿਤ ਫ਼ਰੀਡਮ ਫ਼ਾਈਟਰਜ਼ ਡਿਪੈਂਡੈਂਟਸ ਐਸੋਸੀਏਸ਼ਨ ਪੰਜਾਬ ਵਲੋਂ ਸੂਬਾ ਪ੍ਰਧਾਨ ਪਿ੍ੰਸੀਪਲ ਸੁਰੇਸ਼ ਅਰੋੜਾ ...
ਕੋਟਕਪੂਰਾ, 13 ਅਗਸਤ (ਮੋਹਰ ਸਿੰਘ ਗਿੱਲ) - ਸਥਾਨਕ ਡਰੀਮਲੈਂਡ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਚ ਪਿ੍ੰਸੀਪਲ ਰਾਕੇਸ਼ ਸ਼ਰਮਾ ਦੀ ਰਹਿਨੁਮਾਈ ਹੇਠ ਵਿਦਿਆਰਥੀਆਂ ਦੇ ਹੱਥੀਂ ਰੱਖੜੀ ਤਿਆਰ ਕਰਨ ਦੇ ਮੁਕਾਬਲੇ ਕਰਵਾਏ ਗਏ, ਜਿਸ ਵਿਚ ਵਿਦਿਆਰਥੀਆਂ ਨੇ ਵੱਧ-ਚੜ੍ਹ ਕੇ ...
ਫ਼ਰੀਦਕੋਟ, 13 ਅਗਸਤ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹਾ ਕਚਹਿਰੀਆਂ ਵਿਖੇ ਲਗਾਈ ਗਈ ਲੋਕ ਅਦਾਲਤ ਦੌਰਾਨ ਅੱਜ ਬਾਬਾ ਸ੍ਰੀ ਚੰਦ ਸੇਵਾ ਸੁਸਾਇਟੀ ਵਲੋਂ ਲੋਕਾਂ ਦੀ ਸਹੂਲਤ ਲਈ ਚਾਹ ਬਿਸਕੁਟਾਂ ਦਾ ਲੰਗਰ ਲਗਾਇਆ ਗਿਆ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਐਡੀਸ਼ਨਲ ਸ਼ੈਸਨ ਜੱਜ ...
ਜੈਤੋ, 13 ਅਗਸਤ (ਗੁਰਚਰਨ ਸਿੰਘ ਗਾਬੜੀਆ) - ਸਰਵਹਿੱਤਕਾਰੀ ਸੀਨੀਅਰ ਸੈਕੰਡਰੀ ਵਿੱਦਿਆ ਮੰਦਰ ਜੈਤੋ ਵਿਖੇ 75ਵੇਂ ਆਜ਼ਾਦੀ ਦੇ ਅੰਮਿ੍ਤ ਮਹਾਂਉਤਸਵ ਮੌਕੇ 'ਤੇ ਇਕ ਤਿਰੰਗਾ ਯਾਤਰਾ ਸ਼ੁਰੂ ਕਰਵਾਉਣ ਦੀ ਰਸਮ ਸਕੂਲ ਦੀ ਪਿ੍ੰਸੀਪਲ ਆਰਤੀ ਨੇ ਬੱਚਿਆਂ ਵਿਚ ਤਿਰੰਗੇ ਅਤੇ ...
ਸਾਦਿਕ, 13 ਅਗਸਤ (ਆਰ.ਐਸ.ਧੁੰਨਾ) - ਬਲਾਕ ਸਾਦਿਕ ਦੇ ਪਿੰਡ ਭਾਗ ਸਿੰਘ ਵਾਲਾ ਵਿਖੇ ਕੌਮੀ ਕਿਸਾਨ ਯੂਨੀਅਨ ਦੀ ਇਕਾਈ ਦਾ ਗਠਨ ਕੀਤਾ ਗਿਆ | ਸਰਬਸੰਮਤੀ ਨਾਲ ਹੋਈ ਇਸ ਚੋਣ ਵਿਚ ਜਸਕਰਨ ਸਿੰਘ ਨੂੰ ਇਕਾਈ ਪ੍ਰਧਾਨ, ਹਰਜੀਤ ਸਿੰਘ ਸੀਨੀਅਰ ਮੀਤ ਪ੍ਰਧਾਨ, ਬਲਦੇਵ ਸਿੰਘ ਜਨਰਲ ...
ਫ਼ਰੀਦਕੋਟ, 13 ਅਗਸਤ (ਸਤੀਸ਼ ਬਾਗ਼ੀ) - ਨਹਿਰੂ ਯੁਵਾ ਕੇਂਦਰ ਵਲੋਂ ਸਵੱਛਤਾ ਪਖਵਾੜਾ ਅਤੇ 75ਵੇਂ ਆਜ਼ਾਦੀ ਕਾ ਅੰਮਿ੍ਤ ਮਹਾਂ ਉਤਸਵ 'ਤੇ ਹਰ ਘਰ ਤਿਰੰਗਾ ਪ੍ਰੋਗਰਾਮ ਤਹਿਤ ਸਥਾਨਕ ਸਰਕਾਰੀ ਬਿ੍ਜਿੰਦਰਾ ਕਾਲਜ ਵਿਖੇ ਸਮਾਰੋਹ ਕਰਵਾਇਆ ਗਿਆ ਜਿਸ ਦੌਰਾਨ ਮੰਚ ਸੰਚਾਲਨ ...
ਜੈਤੋ, 13 ਅਗਸਤ (ਗੁਰਚਰਨ ਸਿੰਘ ਗਾਬੜੀਆ)-ਲਿਟਲ ਵਿੰਗਜ਼ ਪਲੇਅਵੇਅ (ਨੇੜੇ ਭਾਈ ਜਗਤਾ ਜੀ ਗੁੁਰਦੁੁਆਰਾ ਸਾਹਿਬ ਜੈਤੋ) ਵਿਖੇ ਸੁੁਤੰਤਰਤਾ ਦਿਵਸ ਨਾਲ ਸਬੰਧਿਤ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ | ਪ੍ਰੋਗਰਾਮ ਦੇ ਸ਼ੁੁਰੂ ਵਿਚ ਪਲੇਅਵੇਅ ਦੇ ਪਿ੍ੰਸੀਪਲ ਹਰਸ਼ਦੀਪ ...
ਸ੍ਰੀ ਮੁਕਤਸਰ ਸਾਹਿਬ, 13 ਅਗਸਤ (ਰਣਜੀਤ ਸਿੰਘ ਢਿੱਲੋਂ) - ਨਾਲਸਾ ਅਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਚੰਡੀਗੜ੍ਹ ਦੀਆਂ ਹਦਾਇਤਾਂ ਤਹਿਤ ਅੱਜ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਸ੍ਰੀ ਅਰੁਨਵੀਰ ਵਸ਼ਿਸ਼ਟ ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਸਹਿਤ-ਚੇਅਰਮੈਨ ...
ਮਲੋਟ, 13 ਅਗਸਤ (ਪਾਟਿਲ) - ਅੱਜ ਮਲੋਟ ਦੇ ਸ੍ਰੀ ਗੁਰੂ ਨਾਨਕ ਦੇਵ ਜੀ ਚੌਕ ਵਿਖੇ ਇਲਾਕੇ ਦੇ ਕਾਂਗਰਸੀਆਂ ਨੇ ਇਕੱਤਰ ਹੋ ਕੇ ਜ਼ਿਲ੍ਹਾ ਪ੍ਰਧਾਨ ਹਰਚਰਨ ਸਿੰਘ ਸੋਥਾ ਦੀ ਅਗਵਾਈ ਹੇਠ ਤਿਰੰਗਾ ਯਾਤਰਾ ਦੀ ਸ਼ੁਰੂਆਤ ਕੀਤੀ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਹਰਚਰਨ ਸਿੰਘ ਸੋਥਾ ...
ਮਲੋਟ, 13 ਅਗਸਤ (ਪਾਟਿਲ) - ਕੈਬਨਿਟ ਮੰਤਰੀ ਤੇ ਮਲੋਟ ਦੀ ਵਿਧਾਇਕਾ ਡਾ: ਬਲਜੀਤ ਕੌਰ ਨੇ ਅੱਜ ਪੰਜਾਬ ਸਰਕਾਰ ਦੁਆਰਾ ਕਾਲਜ ਲਈ 2.86 ਕਰੋੜ ਰੁਪਏ ਦੀ ਗਰਾਂਟ ਮਨਜ਼ੂਰ ਕਰਵਾਉਣ ਉਪਰੰਤ ਸਰਕਾਰੀ ਕਾਲਜ ਦਾਨੇਵਾਲਾ ਮਲੋਟ ਵਿਖੇ ਪੁੱਜਣ ਮੌਕੇ ਮਲੋਟ ਵਾਸੀਆਂ ਨੂੰ ਵਧਾਈ ਦਿੱਤੀ ...
ਮਲੋਟ, 13 ਅਗਸਤ (ਪਾਟਿਲ) - ਐੱਸ.ਐੱਸ. ਜੈਨ ਸਭਾ ਮਲੋਟ ਵਿਖੇ ਬੀਤੇ ਦਿਨ ਸਵੇਰੇ 8 ਤੋਂ 9 ਵਜੇ ਤੱਕ ਵਿਸ਼ੇਸ਼ ਚਤੁਰਮਾਸ ਕਥਾ ਸਮਾਗਮ ਦੌਰਾਨ ਆਪਣੇ ਪ੍ਰਵਚਨਾਂ 'ਚ ਸਾਧਵੀ ਸ੍ਰੀ ਸਵਰਨਕਾਂਤਾ ਜੀ ਮਹਾਰਾਜ ਦੀ ਸ਼ਾਗਿਰਦਾ ਸ੍ਰੀ ਸੁਧਾ ਜੀ ਮਹਾਰਾਜ, ਸ੍ਰੀ ਸਮਤਾ ਜੀ ਮਹਾਰਾਜ, ਡਾ: ...
ਫ਼ਰੀਦਕੋਟ, 13 ਅਗਸਤ (ਜਸਵੰਤ ਸਿੰਘ ਪੁਰਬਾ) - ਇੰਜ. ਤੇਜ ਸਿੰਘ ਢਿੱਲੋਂ ਦੇ ਸਤਿਕਾਰਯੋਗ ਪਿਤਾ ਅਤੇ ਐਸ.ਐਸ.ਐਸ. ਬੋਰਡ ਪੰਜਾਬ ਦੇ ਸਾਬਕਾ ਮੈਂਬਰ ਭੋਲਾ ਸਿੰਘ ਢਿੱਲੋਂ ਦੇ ਅਚਾਨਕ ਦੇਹਾਂਤ 'ਤੇ ਰਾਜਨੀਤਿਕ ਅਤੇ ਪ੍ਰਸ਼ਾਸਨਿਕ ਆਗੂਆਂ ਨੇ ਗਹਿਰੇ ਦਾ ਦੁੱਖ ਦਾ ਪ੍ਰਗਟਾਵਾ ...
ਜੈਤੋ, 13 ਅਗਸਤ (ਭੋਲਾ ਸ਼ਰਮਾ) - ਭਾਰਤੀ ਕਿਸਾਨ ਯੂਨੀਅਨ ਏਕਤਾ ਫ਼ਤਹਿ ਵਲੋਂ ਅੱਜ ਜੈਤੋ ਸ਼ਹਿਰ ਵਿਚ ਜਥੇਬੰਦੀ ਦੀ ਇਕਾਈ ਦਾ ਗਠਨ ਕੀਤਾ ਗਿਆ | ਇਸ ਮੌਕੇ ਆਟੋ ਰਿਕਸ਼ਾ ਚਾਲਕਾਂ ਨੂੰ ਜਥੇਬੰਦੀ ਵਿਚ ਸ਼ਾਮਿਲ ਕੀਤਾ ਗਿਆ | ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਫ਼ਤਹਿ ...
ਫ਼ਰੀਦਕੋਟ, 13 ਅਗਸਤ (ਸਤੀਸ਼ ਬਾਗ਼ੀ) - ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਯੂਥ ਅਫ਼ੇਅਰਸ ਆਰਗੇਨਾਈਜੇਸ਼ਨ ਅਤੇ ਸ਼ੇਪ ਇੰਡੀਆ ਦੇ ਲਿੰਕ ਵਰਕਰਜ਼ ਵਲੋਂ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨ ਦੇ ਮਨੋਰਥ ਨਾਲ ਸ਼ਹਿਰ ਅੰਦਰ ਜਾਗਰੂਕਤਾ ...
ਕੋਟਕਪੂਰਾ, 13 ਅਗਸਤ (ਮੋਹਰ ਸਿੰਘ ਗਿੱਲ) - ਭਾਰਤ ਸਰਕਾਰ ਵਲੋਂ ਆਜ਼ਾਦੀ ਕਾ ਅੰਮਿ੍ਤ ਮਹਾਂਉਤਸਵ ਅਧੀਨ 'ਹਰ ਘਰ ਤਿਰੰਗਾ ਲਹਿਰਾਉਣ ਲਈ ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਫ਼ਰੀਦਕੋਟ ਵਲੋਂ ਸੂਬਾ ਪ੍ਰਧਾਨ ਸ੍ਰੀ ਅਸ਼ਵਨੀ ਸ਼ਰਮਾ ਦੇ ਨਿਰਦੇਸ਼ਾਂ ਤਹਿਤ ਕੋਟਕਪੂਰਾ ਦੇ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX