ਹਰਜੋਤ ਸਿੰਘ ਚਾਨਾ
ਫਗਵਾੜਾ, 13 ਅਗਸਤ P ਫਗਵਾੜਾ ਸ਼ੂਗਰ ਮਿੱਲ ਵੱਲ ਕਿਸਾਨਾਂ ਦੀ ਬਕਾਇਆ 72 ਕਰੋੜ ਰੁਪਏ ਦੀ ਰਾਸ਼ੀ ਨੂੰ ਲੈ ਕੇ ਕਿਸਾਨਾਂ ਵਲੋਂ ਦਿੱਤਾ ਜਾ ਰਿਹਾ ਧਰਨਾ ਅੱਜ ਛੇਵੇਂ ਦਿਨ 'ਚ ਦਾਖ਼ਲ ਹੋ ਗਿਆ ਹੈ | ਅੱਜ ਸਵੇਰ ਤੋਂ ਹੀ ਵੱਡੀ ਗਿਣਤੀ 'ਚ ਕਿਸਾਨ ਵੱਖ-ਵੱਖ ਥਾਵਾਂ ਤੋਂ ਧਰਨੇ ਤੇ ਪੁੱਜੇ ਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ | ਇਸ ਮੌਕੇ ਬੋਲਦਿਆਂ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ, ਭਾਰਤੀ ਕਿਸਾਨ ਯੂਨੀਅਨ ਨਵਾਂਸ਼ਹਿਰ ਦੇ ਪ੍ਰਧਾਨ ਕੁਲਦੀਪ ਸਿੰਘ ਵਜੀਦਪੁਰ, ਕੁਲ ਕਿਸਾਨ ਹਿੰਦ ਕਿਸਾਨ ਸਭਾ ਪੰਜਾਬ ਦੇ ਪ੍ਰਧਾਨ ਤਰਲੋਕ ਸਿੰਘ, ਭਾਰਤੀ ਕਿਸਾਨ ਯੂਨੀਅਨ ਦੋਆਬਾ ਦੇ ਪ੍ਰਧਾਨ ਮਨਜੀਤ ਸਿੰਘ ਰਾਏ, ਜਨਰਲ ਸਕੱਤਰ ਸਤਨਾਮ ਸਿੰਘ ਸਾਹਨੀ, ਕੁਲਵਿੰਦਰ ਸਿੰਘ ਕਾਲਾ ਸਰਪੰਚ ਅਠੌਲੀ, ਕਿਰਪਾਲ ਸਿੰਘ ਮੁਸਾਪੂਰ, ਗੁਰਪਾਲ ਸਿੰਘ ਪਾਲਾ ਮੌਲੀ ਆਦਿ ਆਗੂਆਂ ਨੇ ਕਿਹਾ ਕਿ ਮਿੱਲ ਮਾਲਕਾਂ ਵਲੋਂ ਗੰਨੇ ਦੀ ਰਾਸ਼ੀ ਨਾ ਮਿਲਣ ਕਾਰਨ ਕਿਸਾਨ ਆਪਣੇ ਖ਼ਰਚੇ ਕਰਨ ਤੋਂ ਔਖੇ ਹਨ ਤੇ ਉਨ੍ਹਾਂ ਸਿਰ ਬੈਂਕਾਂ ਦਾ ਕਰਜ਼ਾ ਪੈ ਰਿਹਾ ਹੈ | ਉਨ੍ਹਾਂ ਦੱਸਿਆ ਕਿ ਇਹ ਮੋਰਚਾ 25 ਅਗਸਤ ਤੱਕ ਲਗਾਤਾਰ ਜਾਰੀ ਰਹੇਗਾ | ਇਸ ਮੌਕੇ ਸਾਬਕਾ ਮੰਤਰੀ ਪਰਗਟ ਸਿੰਘ ਨੇ ਵਿਸ਼ੇਸ਼ ਤੌਰ 'ਤੇ ਧਰਨੇ 'ਚ ਸ਼ਮੂਲੀਅਤ ਕੀਤੀ | ਇਸ ਮੌਕੇ ਸੋਹਨ ਸਿੰਘ, ਹਰਮੋਲ ਸਿੰਘ ਜੱਸੋਮਜਾਰਾ, ਜਰਨੈਲ ਸਿੰਘ ਬਿੱਟਾ ਮੂਸਾਪੁਰ, ਮੰਗੀ ਜਗਪਾਲਪੁਰ, ਹਰਦੀਪ ਸਿੰਘ ਰਿਹਾਣਾ ਜੱਟਾਂ, ਗੁਰਬਖ਼ਸ਼ ਸਿੰਘ ਅਠੋਲੀ, ਬਲਬੀਰ ਸਿੰਘ ਗੰਡਵਾਂ ਸਮੇਤ ਵੱਡੀ ਗਿਣਤੀ 'ਚ ਕਿਸਾਨ ਸ਼ਾਮਿਲ ਸਨ | ਸਰਕਾਰ ਵਲੋਂ ਦਿਖਾਏ ਵਤੀਰੇ ਤੋਂ ਬਾਅਦ ਕਿਸਾਨਾਂ ਨੇ ਅੰਮਿ੍ਤਸਰ-ਦਿੱਲੀ ਹਾਈਵੇਅ ਖੋਲਿ੍ਹਆ-: ਕੱਲ੍ਹ ਮੰਤਰੀ ਨਾਲ ਹੋਈ ਮੀਟਿੰਗ ਤੋਂ ਬਾਅਦ ਅੱਜ ਕਿਸਾਨਾਂ ਵਲੋਂ ਕੀਤੀ ਮੀਟਿੰਗ ਤੋਂ ਬਾਅਦ ਅੰਮਿ੍ਤਸਰ ਤੋਂ ਦਿੱਲੀ ਹਾਈਵੇਅ ਨੂੰ ਖੋਲ੍ਹ ਦਿੱਤਾ ਗਿਆ ਤੇ ਦਿੱਲੀ ਤੋਂ ਅੰਮਿ੍ਤਸਰ ਨੂੰ ਜਾਣ ਵਾਲੀ ਟਰੈਫ਼ਿਕ ਨੂੰ ਸਰਵਿਸ ਰਾਹੀਂ ਲੰਘਣ ਲਈ ਖੋਲ੍ਹ ਦਿੱਤਾ ਹੈ ਤੇ ਸ਼ਹਿਰ ਦੀਆਂ ਸਾਰੀਆਂ ਸਰਵਿਸ ਰੋਡ ਨੂੰ ਖੋਲ੍ਹ ਦਿੱਤਾ ਤਾਂ ਜੋ ਲੋਕਾਂ ਨੂੰ ਵੀ ਕੋਈ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ | ਜਥੇਬੰਦੀ ਦੇ ਆਗੂ ਕੁਲਵਿੰਦਰ ਕਾਲਾ ਨੇ ਦੱਸਿਆ ਕਿ ਕਿਸਾਨਾਂ ਦਾ ਕੰਮ ਲੋਕਾਂ ਨੂੰ ਪ੍ਰੇਸ਼ਾਨ ਕਰਨਾ ਨਹੀਂ ਹੈ ਬਲਕਿ ਸਰਕਾਰ ਨੂੰ ਜਗਾਉਣਾ ਹੈ ਤਾਂ ਜੋ ਉਹ ਉਨ੍ਹਾਂ ਦਾ ਮਾਮਲਾ ਤੁਰੰਤ ਹੱਲ ਕਰ ਸਕੇ |
ਅੰਮਿ੍ਤਸਰ, 13 ਅਗਸਤ (ਰੇਸ਼ਮ ਸਿੰਘ)-ਸ੍ਰੀ ਦਰਬਾਰ ਸਾਹਿਬ ਦੇ ਪਲਾਜ਼ਾ ਨੇੜਿਓਾ ਇਕ ਤਿੰਨ ਸਾਲਾ ਮਾਸੂਮ ਬੱਚੀ ਦੀ ਲਾਸ਼ ਦਾ ਅੱਜ ਇਥੇ ਗਾਂਧੀ ਨਗਰ (ਯਮੁਨਾਨਗਰ) ਹਰਿਆਣਾ ਦੀ ਪੁਲਿਸ ਵਲੋਂ ਪੋਸਟਮਾਰਟਮ ਕਰਵਾਇਆ ਗਿਆ ਤੇ ਔਰਤ ਦਾ ਟਰਾਂਜਿਟ ਰਿਮਾਂਡ ਲੈਣ ਉਪਰੰਤ ਪੁਲਿਸ ...
ਗੜ੍ਹਸ਼ੰਕਰ, 13 ਅਗਸਤ (ਧਾਲੀਵਾਲ)-ਬੀਤੀ ਰਾਤ ਗੜ੍ਹਸ਼ੰਕਰ ਨੇੜੇ ਹੁਸ਼ਿਆਰਪੁਰ ਰੋਡ 'ਤੇ ਇਕ ਕਾਰ ਅਤੇ ਕੈਂਟਰ ਦਰਮਿਆਨੀ ਹੋਈ ਭਿਆਨਕ ਟੱਕਰ 'ਚ ਕਾਰ ਸਵਾਰ ਪਤਨੀ-ਪਤਨੀ ਸਮੇਤ 3 ਜਣਿਆਂ ਦੀ ਮੌਤ ਹੋ ਜਾਣ ਦੀ ਖ਼ਬਰ ਹੈ | ਮਿ੍ਤਕਾਂ ਵਿਚ ਇਕ ਸਾਲ ਦਾ ਬੱਚਾ ਵੀ ਸ਼ਾਮਿਲ ਹੈ | ...
ਜਲੰਧਰ/ ਅੰਮਿ੍ਤਸਰ, 13 ਅਗਸਤ (ਜਸਪਾਲ ਸਿੰਘ/ ਜਸਵੰਤ ਸਿੰਘ ਜੱਸ)-ਭਾਰਤ-ਪਾਕਿਸਤਾਨ ਦਰਮਿਆਨ ਅਮਨ ਅਤੇ ਦੋਸਤੀ ਲਈ ਕੰਮ ਕਰਨ ਵਾਲੀਆਂ ਜਥੇਬੰਦੀਆਂ ਨੂੰ ਆਜ਼ਾਦੀ ਦੀ 75ਵੀਂ ਵਰ੍ਹੇਗੰਢ 'ਤੇ 14 ਅਗਸਤ ਨੂੰ ਅਟਾਰੀ-ਵਾਹਘਾ ਸਰਹੱਦ 'ਤੇ ਮੋਮਬੱਤੀਆਂ ਜਗਾ ਕੇ ਦੋਵਾਂ ਦੇਸ਼ਾਂ ਦੇ ...
ਜਲੰਧਰ, 13 ਅਗਸਤ (ਸ਼ਿਵ ਸ਼ਰਮਾ)-ਕਣਕ ਦੀ ਬਰਾਮਦ 'ਤੇ ਰੋਕ ਲੱਗਣ ਤੋਂ ਬਾਅਦ ਚਾਹੇ ਹੁਣ ਕਣਕ ਦਾ ਵਿਦੇਸ਼ਾਂ 'ਚ ਜਾਣਾ ਬੰਦ ਹੋ ਗਿਆ ਹੈ ਪਰ ਸਰਕਾਰ ਵਲੋਂ ਅਜੇ ਖੁੱਲੇ੍ਹ ਬਾਜ਼ਾਰ ਵਿਚ ਕਣਕ ਜਾਰੀ ਨਾ ਹੋਣ ਕਰਕੇ ਕਈ ਮਿਲ ਮਾਲਕਾਂ ਵਲੋਂ ਵਿਦੇਸ਼ਾਂ ਤੋਂ ਵੀ ਕਣਕ ਮੰਗਵਾਉਣ ਦੀ ...
ਚੰਡੀਗੜ੍ਹ, 13 ਅਗਸਤ (ਅਜੀਤ ਬਿਊਰੋ)-ਪੰਜਾਬ ਸਰਕਾਰ ਵਲੋਂ ਵੱਖ-ਵੱਖ ਖੇਤਰਾਂ 'ਚ ਸ਼ਲਾਘਾਯੋਗ ਕਾਰਜ ਕਰਨ ਵਾਲੀਆਂ 7 ਸ਼ਖਸੀਅਤਾਂ ਨੂੰ ਪੰਜਾਬ ਸਰਕਾਰ ਪ੍ਰਮਾਣ-ਪੱਤਰ 2022 ਨਾਲ ਸਨਮਾਨਿਤ ਕਰਨ ਲਈ ਚੁਣਿਆ ਗਿਆ ਹੈ | ਅੱਜ ਇਥੇ ਇਹ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ...
ਚੰਡੀਗੜ੍ਹ, 13 ਅਗਸਤ (ਅਜਾਇਬ ਸਿੰਘ ਔਜਲਾ)-ਪੰਜਾਬ ਸਰਕਾਰ ਵਲੋਂ ਰਾਜ ਦੇ ਡੇਅਰੀ ਕਿਸਾਨਾਂ ਨੂੰ ਆਰਥਿਕ ਮੰਦਵਾੜੇ 'ਚੋਂ ਕੱਢਣ ਲਈ ਐਲਾਨਿਆ ਆਰਥਿਕ ਪੈਕੇਜ ਲਾਗੂ ਨਾ ਕਰਨ ਤੇ ਉਲਟਾ ਇਸ ਮੁੱਦੇ 'ਤੇ ਪਿਛਲੇ ਤਿੰਨ ਮਹੀਨਿਆਂ ਤੋਂ ਸਰਕਾਰ ਨਾਲ ਗੱਲਬਾਤ ਦੀ ਕੋਸ਼ਿਸ਼ ਕਰ ...
ਜਗਰਾਉਂ, 13 ਅਗਸਤ (ਜੋਗਿੰਦਰ ਸਿੰਘ)-ਸਿੱਖ ਕੌਮ ਨੂੰ ਮੌਜੂਦਾ ਸਮੇਂ ਦਰਪੇਸ਼ ਚੁਣੌਤੀਆਂ ਦੇ ਮੁਕਾਬਲੇ ਤੇ ਮੌਕਾਪ੍ਰਸਤ ਲੀਡਰਸ਼ਿਪ ਦੀ ਪਹਿਚਾਣ ਅਤੇ ਕੌਮ ਦੇ ਉਭਾਰ ਲਈ ਸਿੱਖ ਬੁੱਧੀਜੀਵੀ ਸਿਰਦਾਰ ਕਪੂਰ ਸਿੰਘ ਵਰਗੀਆਂ ਸ਼ਖ਼ਸੀਅਤਾਂ ਨੂੰ ਰੋਲ ਮਾਡਲ ਵਜੋਂ ਲੈ ਕੇ ...
ਅੰਮਿ੍ਤਸਰ, 13 ਅਗਸਤ (ਗਗਨਦੀਪ ਸ਼ਰਮਾ)-ਪੰਜਾਬ ਰੋਡਵੇਜ਼, ਪਨਬੱਸ ਤੇ ਪੀ. ਆਰ. ਟੀ. ਸੀ. ਕੰਟਰੈਕਟ ਵਰਕਰਜ਼ ਯੂਨੀਅਨ ਦੀ ਸੂਬਾ ਕਮੇਟੀ ਦੇ ਫ਼ੈਸਲੇ ਅਨੁਸਾਰ ਤਿੰਨ ਰੋਜ਼ਾ ਹੜਤਾਲ ਭਲਕੇ 14 ਅਗਸਤ ਤੋਂ ਸ਼ੁਰੂ ਹੋਣ ਜਾ ਰਹੀ ਹੈ | ਇਸ ਦੌਰਾਨ ਲਗਾਤਾਰ ਤਿੰਨ ਦਿਨ (14, 15, 16 ਅਗਸਤ ...
ਫ਼ਿਰੋਜ਼ਪੁਰ, 13 ਅਗਸਤ (ਰਾਕੇਸ਼ ਚਾਵਲਾ)-ਫ਼ਿਰੋਜ਼ਪੁਰ ਛਾਉਣੀ ਵਿਖੇ ਗੋਲੀ ਲੱਗਣ ਨਾਲ ਇਕ ਚੌਦਾਂ ਵਰਿ੍ਹਆਂ ਦੀ ਲੜਕੀ ਦੀ ਮÏਤ ਹੋ ਗਈ | ਹਮਲਾਵਰਾਂ ਨੇ ਆਪਣੀ ਦੁਸ਼ਮਣੀ ਕੱਢਣ ਵਾਸਤੇ ਕਿਸੇ ਹੋਰ 'ਤੇ ਗੋਲੀਆਂ ਚਲਾਈਆਂ ਸਨ, ਜਿਸ ਨਾਲ ਇਸ ਲੜਕੀ ਦੀ ਮÏਤ ਹੋ ਗਈ | ਮਿਲੀ ...
ਸੁਰ ਸਿੰਘ, 13 ਅਗਸਤ (ਧਰਮਜੀਤ ਸਿੰਘ)-ਸਥਾਨਕ ਕਸਬੇ 'ਚ ਨਸ਼ੇ ਦੀ ਵੱਧ ਮਾਤਰਾ ਲੈਣ ਕਾਰਨ ਇਕ ਨੌਜਵਾਨ ਦੀ ਮੌਤ ਹੋ ਗਈ | ਮਿ੍ਤਕ ਦੀ ਪਛਾਣ ਸੁਖਬੀਰ ਸਿੰਘ (20) ਪੁੱਤਰ ਕਰਨੈਲ ਸਿੰਘ ਵਾਸੀ ਪਿੰਡ ਕੋਟ ਮੁਹੰਮਦ ਖਾਂ ਜ਼ਿਲ੍ਹਾ ਤਰਨ ਤਾਰਨ ਵਜੋਂ ਹੋਈ ਹੈ | ਮਿ੍ਤਕ ਇਥੇ ਆਪਣੀ ...
ਲੁਧਿਆਣਾ, 13 ਅਗਸਤ (ਸਲੇਮਪੁਰੀ)-ਇਸ ਵੇਲੇ ਪਸ਼ੂਆਂ ਵਿਚ ਲੰਪੀ ਸਕਿਨ ਨਾਂਅ ਦੀ ਬਿਮਾਰੀ ਫੈਲੀ ਹੋਈ ਹੈ, ਜਿਸ ਕਰਕੇ ਪਸ਼ੂ ਪਾਲਕਾਂ ਦਾ ਬਹੁਤ ਨੁਕਸਾਨ ਹੋ ਰਿਹਾ ਹੈ | ਇਸ ਬਿਮਾਰੀ ਨੂੰ ਲੈ ਕੇ ਸੀ. ਐਮ. ਸੀ. ਅਤੇ ਹਸਪਤਾਲ ਲੁਧਿਆਣਾ ਦੇ ਫਾਰਮਾਕਾਲੌਜੀ/ ਫਾਰਮੇਸੀ ਵਿਭਾਗ ਦੇ ...
ਸਰਦੂਲਗੜ੍ਹ, 13 ਅਗਸਤ (ਜੀ.ਐਮ.ਅਰੋੜਾ)-ਪਿੰਡ ਕਰੰਡੀ ਦੇ ਇਕ ਕਿਸਾਨ ਵਲੋਂ ਕਰਜ਼ੇ ਤੋ ਪ੍ਰੇਸ਼ਾਨ ਹੋ ਕੇ ਖ਼ੁਦਕੁਸ਼ੀ ਕਰ ਲਈ ਹੈ | ਪਿੰਡ ਵਾਸੀਆਂ ਦੇ ਦੱਸਣ ਅਨੁਸਾਰ ਮਾਂਗੇ ਰਾਮ (38) ਪੁੱਤਰ ਰਾਮ ਕੁਮਾਰ ਵਾਸੀ ਕਰੰਡੀ ਨੇ ਕੀਟਨਾਸ਼ਕ ਦਵਾਈ ਪੀ ਕੇ ਖ਼ੁਦਕੁਸ਼ੀ ਕਰ ਲਈ | ...
ਚੰਡੀਗੜ੍ਹ, 13 ਅਗਸਤ (ਅਜੀਤ ਬਿਊਰੋ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸੂਬੇ ਦੇ ਵਸਨੀਕਾਂ ਨੂੰ ਬਿਹਤਰ ਸੜਕੀ ਸੰਪਰਕ ਪ੍ਰਦਾਨ ਕਰਨ ਦੀ ਵਚਨਬੱਧਤਾ ਤਹਿਤ ਲੋਕ ਨਿਰਮਾਣ ਵਿਭਾਗ ਨੇ ਸੂਬੇ ਵਿਚ ਸੰਪਰਕ ਸੜਕਾਂ ਦੀ ਵਿਸ਼ੇਸ਼ ਮੁਰੰਮਤ, ਚੌੜਾ ਕਰਨ ਅਤੇ ਨਵੀਆਂ ...
ਖਮਾਣੋਂ, 13 ਅਗਸਤ (ਮਨਮੋਹਣ ਸਿੰਘ ਕਲੇਰ)-ਪੁਲਿਸ ਥਾਣਾ ਖਮਾਣੋਂ ਦੇ ਪਿੰਡ ਮਨਸੂਰਪੁਰ ਵਿਖੇ ਅੱਜ ਪਾਣੀ ਦੀ ਵਾਰੀ ਨੂੰ ਲੈ ਕੇ ਇਕ ਵਿਅਕਤੀ ਦਾ ਕਤਲ ਹੋ ਜਾਣ ਦੀ ਜਾਣਕਾਰੀ ਮਿਲੀ ਹੈ | ਜਾਣਕਾਰੀ ਮੁਤਾਬਿਕ ਕਤਲ ਹੋਣ ਵਾਲੇ ਵਿਅਕਤੀ ਦੀ ਪਹਿਚਾਣ ਨੇਤਰ ਸਿੰਘ ਵਾਸੀ ਪਿੰਡ ...
ਚੰਡੀਗੜ੍ਹ, 13 ਅਗਸਤ (ਅਜੀਤ ਬਿਊਰੋ)-ਆਮ ਆਦਮੀ ਪਾਰਟੀ ਪੰਜਾਬ ਵਲੋਂ ਸੂਬੇ ਵਿਚ 'ਇਕ ਵਿਧਾਇਕ-ਇਕ ਪੈਨਸ਼ਨ' ਲਾਗੂ ਕਰਨ ਦਾ ਇਤਿਹਾਸਕ ਫ਼ੈਸਲਾ ਪੰਜਾਬ ਦੇ ਕਰ ਦਾਤਾਵਾਂ ਦਾ ਪੈਸਾ, ਜੋ ਪਿਛਲੀਆਂ ਸਰਕਾਰਾਂ ਵਲੋਂ ਆਪਣੇ ਵਿਧਾਇਕਾਂ ਦੀਆਂ ਜੇਬਾਂ ਭਰਨ ਲਈ ਵਰਤਿਆ ਜਾਂਦਾ ਸੀ, ...
ਬਟਾਲਾ, 13 ਅਗਸਤ (ਕਾਹਲੋਂ)-ਕਸਬਾ ਡੇਰਾ ਬਾਬਾ ਨਾਨਕ 'ਚ ਤਿਰੰਗਾ ਯਾਤਰਾ ਦੌਰਾਨ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮਜੀਠੀਆ ਸੰਬੰਧੀ ਜੇ ਕੇਸ ਕਮਜ਼ੋਰ ਹੁੰਦਾ ਤਾਂ ਉਹ ਉਸੇ ਵੇਲੇ ਹੱਲ ਹੋ ਜਾਂਦਾ | ...
ਬੀਜਾ, 13 ਅਗਸਤ (ਕਸ਼ਮੀਰਾ ਸਿੰਘ ਬਗਲ਼ੀ)-ਦਿੱਲੀ-ਲੁਧਿਆਣਾ ਜੀ. ਟੀ. ਰੋਡ. 'ਤੇ ਸਥਿਤ ਕੁਲਾਰ ਹਸਪਤਾਲ ਬੀਜਾ (ਖੰਨਾ) ਮੋਟਾਪੇ ਦੇ ਮਰੀਜ਼ਾਂ ਦੇ ਇਲਾਜ 'ਚ ਬਿਹਤਰੀਨ ਸੇਵਾਵਾਂ ਨਿਭਾਉਣ ਸਦਕਾ ਦੁਨੀਆ ਪੱਧਰ 'ਤੇ ਚਮਕ ਰਿਹਾ ਹੈ | ਇੰਟਰਨੈਸ਼ਨਲ ਮੋਟਾਪਾ ਸਰਜਨ ਡਾਕਟਰ ਕੁਲਦੀਪ ...
ਸੰਗਰੂਰ, 13 ਅਗਸਤ (ਧੀਰਜ ਪਸ਼ੌਰੀਆ)-ਲੁਧਿਆਣਾ ਵਿਖੇ ਕੁਝ ਫਰਜ਼ੀ ਵਕੀਲਾਂ ਦੇ ਮਾਮਲੇ ਸਾਹਮਣੇ ਆਉਣ 'ਤੇ ਪੰਜਾਬ-ਹਰਿਆਣਾ ਅਤੇ ਚੰਡੀਗੜ੍ਹ ਬਾਰ ਕੌਂਸਲ ਚੌਕਸ ਹੋ ਗਈ ਹੈ | ਬਾਰ ਕੌਂਸਲ ਦੇ ਆਨਰੇਰੀ ਸੈਕਟਰੀ ਐਡਵੋਕੇਟ ਗੁਰਤੇਜ ਸਿੰਘ ਗਰੇਵਾਲ ਨੇ 'ਅਜੀਤ' ਨਾਲ ਗੱਲਬਾਤ ...
ਭਗਤਾ ਭਾਈਕਾ/ ਭਾਈਰੂਪਾ-ਸਾਬਕਾ ਕੈਬਨਿਟ ਮੰਤਰੀ ਅਤੇ ਭਾਜਪਾ ਆਗੂ ਗੁਰਪ੍ਰੀਤ ਸਿੰਘ ਕਾਂਗੜ ਦੇ ਸਤਿਕਾਰਯੋਗ ਮਾਤਾ ਭੁਪਿੰਦਰ ਕੌਰ ਧਾਲੀਵਾਲ ਦਾ ਜਨਮ 1936 ਵਿਚ ਹੋਇਆ | ਮਾਤਾ ਦਾ ਵਿਆਹ ਗੁਰਚਰਨ ਸਿੰਘ ਧਾਲੀਵਾਲ ਪਿੰਡ ਕਾਂਗੜ ਨਾਲ ਹੋਇਆ ਅਤੇ ਵਿਆਹੁਤਾ ਜੀਵਨ ਦੌਰਾਨ ...
ਫ਼ਰੀਦਕੋਟ- ਸ: ਭੋਲਾ ਸਿੰਘ ਢਿੱਲੋਂ ਦਾ ਜਨਮ 16 ਨਵੰਬਰ 1940 ਨੂੰ ਫ਼ਰੀਦਕੋਟ ਜ਼ਿਲ੍ਹੇ ਦੇ ਪਿੰਡ ਦੇਵੀਵਾਲਾ ਵਿਖੇ ਪਿਤਾ ਸ: ਅਜਾਇਬ ਸਿੰਘ ਦੇ ਗ੍ਰਹਿ ਵਿਖੇ ਮਾਤਾ ਜੰਗੀਰ ਕੌਰ ਦੀ ਕੁਖੋਂ ਹੋਇਆ | ਉਨ੍ਹਾਂ ਗਰੈਜੂਏਸ਼ਨ ਅਤੇ ਡੀ.ਪੀ.ਐਡ ਸਰਕਾਰੀ ਬਿ੍ਜਿੰਦਰਾ ਕਾਲਜ ਅਤੇ ...
ਚੰਡੀਗੜ੍ਹ, 13 ਅਗਸਤ (ਅਜੀਤ ਬਿਊਰੋ)-ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਅਤੇ ਜੱਜ, ਪੰਜਾਬ ਅਤੇ ਹਰਿਆਣਾ ਹਾਈਕੋਰਟ ਜਸਟਿਸ ਤੇਜਿੰਦਰ ਸਿੰਘ ਢੀਂਡਸਾ ਦੀ ਦੂਰਅੰਦੇਸ਼ੀ ਅਗਵਾਈ ਹੇਠ ਅੱਜ ਪੰਜਾਬ ਭਰ 'ਚ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ ...
ਅੰਮਿ੍ਤਸਰ, 13 ਅਗਸਤ (ਜਸਵੰਤ ਸਿੰਘ ਜੱਸ)-ਗਰਮ ਖਿਆਲੀ ਸਿੱਖ ਜਥੇਬੰਦੀ ਦਲ ਖ਼ਾਲਸਾ ਨੇ ਅੱਜ ਪਾਰਟੀ ਦੇ ਸਥਾਨਕ ਮੁੱਖ ਦਫਤਰ ਵਿਖੇ ਖ਼ਾਲਸਾਈ ਝੰਡਾ ਝੁਲਾਉਣ ਦੀ ਰਸਮ ਕਰਦਿਆਂ 13 ਅਗਸਤ ਨੂੰ 'ਸਿੱਖ ਆਜ਼ਾਦੀ ਸੰਕਲਪ ਦਿਵਸ' ਵਜੋਂ ਮਨਾਇਆ | ਪਾਰਟੀ ਦੇ ਬੁਲਾਰੇ ਪਰਮਜੀਤ ਸਿੰਘ ...
ਜਲੰਧਰ, 13 ਅਗਸਤ (ਜਸਪਾਲ ਸਿੰਘ)-ਕਿਰਤੀ ਕਿਸਾਨ ਯੂਨੀਅਨ ਨੇ ਲੰਪੀ ਸਕਿਨ ਬਿਮਾਰੀ ਨਾਲ ਮਰ ਰਹੇ ਪਸ਼ੂਆਂ ਦੇ ਨੁਕਸਾਨ ਦੇ ਮੁਆਵਜ਼ੇ ਲਈ ਤੇ ਪਸ਼ੂ ਪਾਲਣ ਸੰਬੰਧੀ ਸਰਕਾਰ ਦੀ ਨੀਤੀ 'ਚ ਲੋੜੀਂਦੇ ਬਦਲਾਓ ਲਈ 28 ਅਗਸਤ ਨੂੰ ਪਸ਼ੂ ਪਾਲਣ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਘਰ ...
ਚੰਡੀਗੜ੍ਹ, 13 ਅਗਸਤ (ਅਜੀਤ ਬਿਊਰੋ)-ਸੂਬੇ ਵਿਚ ਕੋਰੋਨਾ ਦੇ 274 ਨਵੇਂ ਮਾਮਲੇ ਸਾਹਮਣੇ ਆਏ ਅਤੇ 422 ਮਰੀਜ਼ ਸਿਹਤਯਾਬ ਹੋਏ | ਜ਼ਿਲ੍ਹਾ ਹੁਸ਼ਿਆਰਪੁਰ 'ਚੋਂ ਇਕ ਮਰੀਜ਼ ਦੀ ਮੌਤ ਹੋਣ ਦੀ ਖ਼ਬਰ ਵੀ ਆਈ | ਅੱਜ ਜਿਹੜੇ ਜ਼ਿਲਿ੍ਹਆਂ 'ਚੋਂ ਮਾਮਲੇ ਆਏ ਉਨ੍ਹਾਂ 'ਚੋਂ ਐਸ.ਏ.ਐਸ ਨਗਰ ...
ਚੰਡੀਗੜ੍ਹ, 13 ਅਗਸਤ (ਅਜਾਇਬ ਸਿੰਘ ਔਜਲਾ)- ਸਾਰਕ ਖ਼ੁਸ਼ਹਾਲੀ, ਲੋਕਾਂ ਦੀ ਰਾਜਨੀਤੀ ਵੱਲ ਅੱਗੇ ਵਧਣ ਦੇ ਰਾਹ ਵਜੋਂ ਖੇਤਰ 'ਚ ਸ਼ਾਂਤੀ 'ਤੇ ਜ਼ੋਰ ਦਿੰਦਾ ਹੈ | ਭਾਰਤ ਅਤੇ ਪਾਕਿਸਤਾਨ ਦੇ 75ਵੇਂ ਸੁਤੰਤਰਤਾ ਦਿਵਸ ਦੇ ਮੌਕੇ 'ਤੇ ਇਕ ਮਹੱਤਵਪੂਰਨ ਘਟਨਾਕ੍ਰਮ ਵਿਚ, ਸਾਬਕਾ ...
ਸ੍ਰੀਨਗਰ, 13 ਅਗਸਤ (ਏਜੰਸੀ)- ਸ੍ਰੀਨਗਰ ਦੇ ਈਦਗਾਹ ਖੇਤਰ 'ਚ ਅੱਤਵਾਦੀਆਂ ਵਲੋਂ ਸੁਰੱਖਿਆ ਬਲਾਂ ਦੇ ਕਰਮੀਆਂ 'ਤੇ ਕੀਤੇ ਗ੍ਰਨੇਡ ਹਮਲੇ 'ਚ ਇਕ ਸੀ.ਆਰ.ਪੀ.ਐਫ. ਦਾ ਜਵਾਨ ਜ਼ਖਮੀ ਹੋ ਗਿਆ | ਸ੍ਰੀਨਗਰ ਪੁਲਿਸ ਨੇ ਟਵੀਟ ਕੀਤਾ ਕਿ ਅੱਤਵਾਦੀਆਂ ਨੇ ਅਲੀ ਜਨ ਰੋਡ 'ਤੇ ਸੁਰੱਖਿਆ ...
ਜੋਧਪੁਰ, 13 ਅਗਸਤ (ਏਜੰਸੀ)-ਰਾਜਸਥਾਨ ਦੇ ਜਾਲੋਰ ਜ਼ਿਲ੍ਹੇ ਵਿਚ ਇਕ ਨਿੱਜੀ ਸਕੂਲ ਵਿਚ ਪੀਣ ਵਾਲੇ ਪਾਣੀ ਦੇ ਘੜੇ ਨੂੰ ਹੱਥ ਲਗਾਉਣ 'ਤੇ ਇਕ ਅਧਿਆਪਕ ਵਲੋਂ ਇਕ 9 ਸਾਲਾ ਦਲਿਤ ਬੱਚੇ ਦੀ ਕੁੱਟਮਾਰ ਕੀਤੀ ਗਈ, ਜਿਸ ਤੋਂ ਬਾਅਦ ਉਸ ਦੀ ਮੌਤ ਹੋ ਗਈ | ਪੁਲਿਸ ਨੇ ਚੈਲ ਸਿੰਘ ਨਾਂਅ ...
ਨਵੀਂ ਦਿੱਲੀ, 13 ਅਗਸਤ (ਏਜੰਸੀ)-ਭਾਰਤ ਵਲੋਂ ਇਹ ਸੁਝਾਅ ਦਿੱਤੇ ਜਾਣ ਕਿ ਇਥੇ ਇਸ 'ਤੇ ਕਿਸੇ ਵੀ ਮੁੜ ਦੁਹਰਾਓ ਦੀ ਲੋੜ ਨਹੀਂ, ਤੋਂ ਇਕ ਦਿਨ ਬਾਅਦ ਚੀਨ ਨੇ ਭਾਰਤ ਨੂੰ ਤਾਈਵਾਨ ਮੁੱਦੇ 'ਚ ਸੰਕਟ ਦੇ ਪਿਛੋਕੜ 'ਚ 'ਇਕ-ਚੀਨ' ਨੀਤੀ ਲਈ ਆਪਣਾ ਸਮਰਥਨ ਦੁਹਰਾਉਣ ਲਈ ਕਿਹਾ | ਚੀਨੀ ...
ਸ੍ਰੀਨਗਰ, 13 ਅਗਸਤ (ਮਨਜੀਤ ਸਿੰਘ)-ਜੰਮੂ-ਕਸ਼ਮੀਰ ਸਰਕਾਰ ਵਲੋਂ ਅੱਤਵਾਦੀਆਂ ਅਤੇ ਵੱਖਵਾਦੀਆਂ ਲਈ ਕੰਮ ਕਰਨ ਵਾਲੇ ਸਰਕਾਰੀ ਕਰਮਚਾਰੀਆਂ ਦੇ ਵਿਰੱੁਧ ਕਰਵਾਈ ਦਾ ਸਿਲਸਿਲਾ ਜਾਰੀ ਹੈ | ਇਸ ਸੰਬੰਧ 'ਚ ਜੇ.ਕੇ.ਐਲ.ਐਫ. ਦੇ ਸਾਬਕਾ ਕਮਾਂਡਰ ਬਿਟਾ ਕਾਰਟੇ ਦੀ ਪਤਨੀ ਅਸਬਾ ਅਤੇ ...
ਨਵੀਂ ਦਿੱਲੀ, 13 ਅਗਸਤ (ਏਜੰਸੀ)- ਦਿੱਲੀ ਪੁਲਿਸ ਦੀ ਅਪਰਾਧ ਸ਼ਾਖਾ ਨੇ ਅਫਗਾਨਿਸਤਾਨ ਤੋਂ ਪੰਜਾਬ ਤੱਕ ਚੱਲ ਰਹੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਗਰੋਹ ਦਾ ਪਰਦਾਫਾਸ਼ ਕਰਨ ਦਾ ਦਾਅਵਾ ਕੀਤਾ ਹੈ ਅਤੇ ਗਰੋਹ ਨਾਲ ਜੁੜੇ ਮੁੱਖ ਮੁਲਜ਼ਮ ਨੂੰ ਗਿ੍ਫਤਾਰ ਕੀਤਾ ਹੈ | ...
ਜੈਪੁਰ, 13 ਅਗਸਤ (ਏਜੰਸੀ)-ਦੂਰਦਰਸ਼ਨ ਵਲੋਂ ਸਵਰਾਜ ਭਾਰਤ ਕੇ ਸਵਤੰਤਰਤਾ ਸੰਗਰਾਮ ਕੀ ਸਮਗਰ ਗਾਥਾ' ਨਾਂਅ ਦਾ ਇਤਿਹਾਸਕ ਸ਼ੋਅ 14 ਅਗਸਤ ਤੋਂ ਡੀ.ਡੀ. ਨੈਸ਼ਨਲ ਚੈਨਲ 'ਤੇ ਹਿੰਦੀ ਵਿਚ ਪ੍ਰਸਾਰਿਤ ਕੀਤਾ ਜਾਵੇਗਾ | ਇਸ ਪ੍ਰੋਗਰਾਮ ਨੂੰ ਦੂਰਦਰਸ਼ਨ ਦੇ ਖੇਤਰੀ ਨੈਟਵਰਕ 'ਤੇ 20 ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX