ਮੋਗਾ, 13 ਅਗਸਤ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ) - 15 ਅਗਸਤ ਨੂੰ ਅਨਾਜ ਮੰਡੀ ਮੋਗਾ ਵਿਖੇ ਕਰਵਾਏ ਜਾ ਰਹੇ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਹਾੜਾ ਸਮਾਗਮ 'ਤੇ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਫੂਡ ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ, ਜੰਗਲਾਤ ਅਤੇ ਜੰਗਲੀ ਜੀਵ ਵਿਭਾਗ ਪੰਜਾਬ ਸਰਕਾਰ ਮੁੱਖ ਮਹਿਮਾਨ ਵਜੋਂ ਰਾਸ਼ਟਰੀ ਤਿਰੰਗਾ ਚੜ੍ਹਾਉਣ ਦੀ ਰਸਮ ਅਦਾ ਕਰਨਗੇ | ਇਸ ਵਾਰ ਦਾ ਸਮਾਗਮ ਦੇਸ਼ ਦੀ ਆਜ਼ਾਦੀ ਦੇ 75ਵੇਂ ਅੰਮਿ੍ਤ ਮਹਾਂਉਤਸਵ ਨੂੰ ਸਮਰਪਿਤ ਹੋਵੇਗਾ | ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ (ਜਨਰਲ ਅਤੇ ਵਿਕਾਸ) ਸੁਭਾਸ਼ ਚੰਦਰ ਨੇ ਅੱਜ ਆਜ਼ਾਦੀ ਦਿਵਸ ਸਮਾਰੋਹ ਲਈ ਅਨਾਜ ਮੰਡੀ ਮੋਗਾ ਵਿਖੇ ਹੋਈ ਫੁੱਲ ਡਰੈੱਸ ਰਿਹਰਸਲ ਦਾ ਜਾਇਜ਼ਾ ਲੈਣ ਸਮੇਂ ਦਿੱਤੀ | ਉਨ੍ਹਾਂ ਇਸ ਮੌਕੇ ਕੌਮੀ ਝੰਡਾ ਲਹਿਰਾਇਆ ਅਤੇ ਪਰੇਡ ਦਾ ਨਿਰੀਖਣ ਕਰਨ ਤੋਂ ਬਾਅਦ ਮਾਰਚ ਪਾਸਟ ਤੋਂ ਸਲਾਮੀ ਲਈ ਗਈ | ਇਸ ਸਮੇਂ ਉਨ੍ਹਾਂ ਨਾਲ ਜ਼ਿਲ੍ਹਾ ਪੁਲਿਸ ਮੁਖੀ ਗੁਲਨੀਤ ਸਿੰਘ ਖੁਰਾਨਾ, ਐਸ.ਪੀ. ਮਨਮੀਤ ਸਿੰਘ, ਵੱਖ-ਵੱਖ ਵਿਭਾਗਾਂ ਦੇ ਮੁਖੀ ਅਤੇ ਵੱਡੀ ਗਿਣਤੀ ਵਿਚ ਬੱਚੇ ਵੀ ਹਾਜ਼ਰ ਸਨ | ਇਸ ਮੌਕੇ ਪੰਜਾਬ ਪੁਲਿਸ, ਪੰਜਾਬ ਹੋਮ ਗਾਰਡਜ਼, ਡੀ.ਐਮ. ਕਾਲਜ ਮੋਗਾ, ਐਨ.ਸੀ.ਸੀ. ਕੈਡਟਾਂ, ਬੈਂਡ ਅਤੇ ਖ਼ੁਸ਼ਹਾਲੀ ਦੇ ਰਾਖਿਆਂ (ਗਾਰਡੀਅਨਜ਼ ਆਫ਼ ਗਵਰਨੈਂਸ) ਵਲੋਂ ਪਰੇਡ ਵਿਚ ਹਿੱਸਾ ਲਿਆ ਗਿਆ | ਉਨ੍ਹਾਂ ਸਮਾਗਮ ਦੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦੇਣ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਕਿਹਾ ਕਿ ਹਰ ਅਧਿਕਾਰੀ ਵਲੋਂ ਉਸ ਨੂੰ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਜ਼ਿੰਮੇਵਾਰੀ ਅਤੇ ਤਨਦੇਹੀ ਨਾਲ ਨਿਭਾਇਆ ਜਾਵੇ | ਉਨ੍ਹਾਂ ਫੁੱਲ ਡਰੈੱਸ ਰਿਹਰਸਲ ਸਮੇਂ ਪਾਈਆਂ ਗਈਆਂ ਛੋਟੀਆਂ-ਮੋਟੀਆਂ ਤਰੁੱਟੀਆਂ ਨੂੰ ਦੂਰ ਕਰਨ ਲਈ ਸਬੰਧਿਤ ਅਧਿਕਾਰੀਆਂ ਨੂੰ ਹਦਾਇਤ ਵੀ ਜਾਰੀ ਕੀਤੀ | ਇਸ ਮੌਕੇ ਵਿਦਿਆਰਥੀਆਂ ਵਲੋਂ ਸ਼ਾਨਦਾਰ ਸਭਿਆਚਾਰਕ ਪ੍ਰੋਗਰਾਮ ਅਤੇ ਪੀ.ਟੀ. ਸ਼ੋਅ ਵੀ ਪੇਸ਼ ਕੀਤਾ ਗਿਆ |
ਮੋਗਾ, 13 ਅਗਸਤ (ਸੁਰਿੰਦਰਪਾਲ ਸਿੰਘ) - ਮੋਗਾ ਸ਼ਹਿਰ ਦੀ ਨਾਮਵਰ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਮੋਗਾ ਵਿਚ ਗਰੁੱਪ ਚੇਅਰਮੈਨ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਯੋਗ ਅਗਵਾਈ ਹੇਠ ਆਜ਼ਾਦੀ ਦੇ 75ਵੇਂ ਸਾਲ ਦੇ ਉਤਸਵ 'ਆਜ਼ਾਦੀ ਦਾ ...
ਮੋਗਾ, 13 ਅਗਸਤ (ਸੁਰਿੰਦਰਪਾਲ ਸਿੰਘ) - ਇੰਡੀਅਨ ਮੈਡੀਕਲ ਐਸੋਸੀਏਸ਼ਨ ਦੀ ਪੰਜਾਬ ਇਕਾਈ ਨੇ ਆਜ਼ਾਦੀ ਦਿਵਸ 'ਤੇ ਪੰਜਾਬ ਸਰਕਾਰ ਵਲੋਂ ਸਰਕਾਰੀ ਤੇ ਪ੍ਰਾਈਵੇਟ ਹਸਪਤਾਲਾਂ ਨੂੰ ਆਯੁਸ਼ਮਾਨ ਸਕੀਮ ਅਧੀਨ ਵਧੀਆ ਕੰਮ ਕਰਨ ਵਾਸਤੇ ਸਨਮਾਨਿਤ ਕੀਤੇ ਜਾਣ ਦੇ ਫ਼ੈਸਲੇ ਨੂੰ ...
ਮੋਗਾ, 13 ਅਗਸਤ (ਜਸਪਾਲ ਸਿੰਘ ਬੱਬੀ) - ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੌਲਤਪੁਰਾ ਨੀਵਾਂ ਵਿਚ ਵਿਦਿਆਰਥੀ ਭਲਾਈ ਗਰੁੱਪ ਦੇ ਸਹਿਯੋਗ ਨਾਲ ਆਜ਼ਾਦੀ ਦੇ ਅੰਮਿ੍ਤ ਮਹਾਂਉਤਸਵ ਨੂੰ ਸਮਰਪਿਤ ਵਿਦਿਆਰਥੀਆਂ ਦੇ 100 ਮੀਟਰ ਦੌੜ ਮੁਕਾਬਲੇ ਕਰਵਾਏ ਗਏ ਜਿਨ੍ਹਾਂ 'ਚ ...
ਬਾਘਾ ਪੁਰਾਣਾ, 13 ਅਗਸਤ (ਕਿ੍ਸ਼ਨ ਸਿੰਗਲਾ) - ਕਿਡਜ਼ੀ ਪ੍ਰੀ ਸਕੂਲ ਬਾਘਾ ਪੁਰਾਣਾ ਸਿੱਖਿਆ ਦੇ ਖੇਤਰ ਵਿਚ ਇਕ ਵਿਲੱਖਣ ਦਿ੍ਸ਼ਟੀ ਵਾਲੀ ਸੰਸਥਾ ਹੈ | ਸਕੂਲ ਦੇ ਪਿ੍ੰਸੀਪਲ ਗੁਰਦੇਵ ਸਿੰਘ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਸਾਡਾ ਜ਼ੋਰ ਵਿਦਿਆਰਥੀਆਂ ਦੀਆਂ ਯੋਗਤਾਵਾਂ ...
ਮੋਗਾ, 13 ਅਗਸਤ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ) - ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵਲੋਂ ਮਿਲੇ ਦਿਸ਼ਾ-ਨਿਰਦੇਸ਼ਾਂ 'ਤੇ ਅੱਜ ਪੰਜਾਬ ਦੇ ਸਾਰੇ ਜ਼ਿਲਿ੍ਹਆਂ ...
ਮੋਗਾ, 13 ਅਗਸਤ (ਸੁਰਿੰਦਰਪਾਲ ਸਿੰਘ) - ਕਰੀਅਰ ਜੋਨ ਮੋਗਾ ਦੀ ਪ੍ਰਸਿੱਧ ਤੇ ਪੁਰਾਣੀ ਸੰਸਥਾ ਆਈਲਟਸ ਦੀ ਤਿਆਰੀ ਅਤੇ ਇੰਗਲਿਸ਼ ਕੋਰਸਾਂ ਵਾਸਤੇ ਮੰਨੀ-ਪ੍ਰਮੰਨੀ ਸੰਸਥਾ ਹੈ | ਇਸ ਸਬੰਧੀ ਸੰਸਥਾ ਦੇ ਐਮ.ਡੀ. ਨੇ ਕਿਹਾ ਵਿਦਿਆਰਥੀ ਵਧੀਆ ਬੈਂਡ ਹਾਸਲ ਕਰਨ ਵਾਸਤੇ ਬਹੁਤ ਹੀ ...
ਮੋਗਾ, 13 ਅਗਸਤ (ਸੁਰਿੰਦਰਪਾਲ ਸਿੰਘ) - ਸੱਚਖੰਡ ਵਾਸੀ ਸੰਤ ਬਾਬਾ ਕਾਰਜ ਸਿੰਘ ਦੁਆਰਾ ਚਲਾਈ ਗਈ ਸੰਸਥਾ ਸ੍ਰੀ ਗੁਰੂ ਗੋਬਿੰਦ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜੀਂਦੜਾ ਵਿਖੇ ਆਜ਼ਾਦੀ ਦਿਵਸ ਨੂੰ ਬੜੇ ਧੂਮਧਾਮ ਨਾਲ ਮਨਾਇਆ ਗਿਆ | ਇਸ ਵਿਚ ਵਿਦਿਆਰਥੀਆਂ ਵਲੋਂ ...
ਮੋਗਾ, 13 ਅਗਸਤ (ਸੁਰਿੰਦਰਪਾਲ ਸਿੰਘ) - ਆਈਲਟਸ ਦੀ ਕੋਚਿੰਗ ਤੇ ਸ਼ਾਨਦਾਰ ਇਮੀਗ੍ਰੇਸ਼ਨ ਸੇਵਾਵਾਂ ਦੇਣ ਨਾਲ ਮੈਕਰੋ ਗਲੋਬਲ ਗਰੁੱਪ ਆਫ਼ ਇੰਸਟੀਚਿਊਟ ਪੰਜਾਬ ਦੀ ਮੰਨੀ-ਪ੍ਰਮੰਨੀ ਸੰਸਥਾ ਬਣ ਚੁੱਕੀ ਹੈ ਉੱਥੇ ਹੀ ਆਪਣੀਆਂ ਆਈਲਟਸ ਤੇ ਇਮੀਗ੍ਰੇਸ਼ਨ ਦੀਆਂ ਸੇਵਾਵਾਂ ...
ਨੱਥੂਵਾਲਾ ਗਰਬੀ, 13 ਅਗਸਤ (ਸਾਧੂ ਰਾਮ ਲੰਗੇਆਣਾ) - ਪੰਜਾਬੀ ਲਿਪੀ ਸਬੰਧੀ ਵਿਸ਼ੇਸ਼ ਖੋਜ ਕਰਨ ਵਾਲੇ ਪਿੰਡ ਭਲੂਰ ਦੇ ਜੰਮਪਲ ਮਾਸਟਰ ਬਿੱਕਰ ਸਿੰਘ ਭਲੂਰ ਹਾਂਗਕਾਂਗ ਵਾਲੇ ਪੁੱਤਰ ਮਾਤਾ ਬਚਨ ਕੌਰ ਪਿਤਾ ਫੁੰਮਣ ਸਿੰਘ ਦਾ ਪ੍ਰਸ਼ਾਸਨ ਵਲੋਂ 15 ਅਗਸਤ ਨੂੰ ਆਜ਼ਾਦੀ ਦਿਵਸ ...
ਬਾਘਾ ਪੁਰਾਣਾ, 13 ਅਗਸਤ (ਕਿ੍ਸ਼ਨ ਸਿੰਗਲਾ)-ਸਪਰਿੰਗ ਫ਼ੀਲਡ ਕਾਨਵੈਂਟ ਸਕੂਲ ਬਾਘਾ ਪੁਰਾਣਾ ਵਿਖੇ ਬੱਚਿਆਂ ਵਲੋਂ 15 ਅਗਸਤ ਸਬੰਧੀ ਬਹੁਤ ਹੀ ਸੁੰਦਰ ਆਜ਼ਾਦੀ ਦਿਵਸ ਸਮਾਰੋਹ ਦਾ ਆਯੋਜਨ ਕੀਤਾ ਗਿਆ | ਸਮੂਹ ਸਕੂਲ ਨੂੰ ਅਧਿਆਪਕ ਸੁਰਜੀਤ ਸਿੰਘ ਅਤੇ ਅਧਿਆਪਕਾ ਸਿਮਰਜੀਤ ...
ਬਾਘਾ ਪੁਰਾਣਾ, 13 ਅਗਸਤ (ਕਿ੍ਸ਼ਨ ਸਿੰਗਲਾ) - ਸਥਾਨਕ ਸ਼ਹਿਰ ਦੀ ਕੋਟਕਪੂਰਾ ਸੜਕ ਉੱਪਰਲੇ ਪੈਟਰੋਲ ਪੰਪ ਦੇ ਸਾਹਮਣੇ ਸਥਿਤ ਇਲਾਕੇ ਦੀ ਨਾਮਵਰ ਸੰਸਥਾ ਇੰਗਲਿਸ਼ ਸਟੂਡੀਓ ਜੋ ਕਿ ਵਿਦਿਆਰਥੀਆਂ ਨੂੰ ਆਈਲਟਸ ਦੀ ਪ੍ਰੀਖਿਆ ਸਬੰਧੀ ਸ਼ਾਨਦਾਰ ਕੋਚਿੰਗ ਦੇ ਰਹੀ ਹੈ ਅਤੇ ...
ਬਾਘਾ ਪੁਰਾਣਾ, 13 ਅਗਸਤ (ਕਿ੍ਸ਼ਨ ਸਿੰਗਲਾ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਹਾਰਵਰਡ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਵਿਖੇ ਭਾਰਤ ਦਾ ਆਜ਼ਾਦੀ ਦਿਹਾੜਾ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਸਕੂਲ ਚੇਅਰਮੈਨ ਨਵਦੀਪ ਸਿੰਘ ਬਰਾੜ ਅਤੇ ਪਿ੍ੰਸੀਪਲ ਮੈਡਮ ਨਿਧੀ ...
ਮੋਗਾ, 13 ਅਗਸਤ (ਜਸਪਾਲ ਸਿੰਘ ਬੱਬੀ) - ਪੇਂਡੂ ਖੇਤਰ ਦੀ ਨਾਮਵਰ ਸੰਸਥਾਵਾਂ ਜਗਤ ਸੇਵਕ ਖਾਲਸਾ ਕਾਲਜ ਅਤੇ ਜਗਤ ਸੇਵਕ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਮਹਿਣਾ ਵਿਖੇ ਲੜਕੀਆਂ ਦਾ ਖੁਸ਼ੀਆਂ ਤੇ ਖੇੜਿਆਂ ਭਰਿਆ ਤੀਆਂ ਦਾ ਤਿਉਹਾਰ ਬਹੁਤ ਹੀ ਉਤਸ਼ਾਹ ਨਾਲ ਮਨਾਇਆ ਗਿਆ | ...
ਬਾਘਾ ਪੁਰਾਣਾ, 13 ਅਗਸਤ (ਗੁਰਮੀਤ ਸਿੰਘ ਮਾਣੂੰਕੇ) - ਸਥਾਨਕ ਸ਼ਹਿਰ ਦੀ ਕੋਟਕਪੂਰਾ ਰੋਡ 'ਤੇ ਨਾਮਵਰ ਸੰਸਥਾ ਰੈੱਡ ਲੀਫ 7 ਪਲੱਸ ਆਇਲਟਸ ਐਂਡ ਇਮੀਗੇ੍ਰਸ਼ਨ ਸੈਂਟਰ ਬਾਘਾ ਪੁਰਾਣਾ ਦੇ ਵਿਦਿਆਰਥੀ ਨੇ ਚੰਗੇ ਬੈਂਡ ਪ੍ਰਾਪਤ ਕਰਕੇ ਵਿਦੇਸ਼ ਜਾਣ ਦਾ ਸੁਪਨਾ ਸਾਕਾਰ ਕੀਤਾ | ...
ਬਾਘਾ ਪੁਰਾਣਾ, 13 ਅਗਸਤ (ਗੁਰਮੀਤ ਸਿੰਘ ਮਾਣੂੰਕੇ) - ਕੋਟਕਪੂਰਾ ਰੋਡ ਬਾਘਾ ਪੁਰਾਣਾ ਵਿਖੇ ਸਥਿਤ ਨਾਮਵਰ ਸੰਸਥਾ ਪ੍ਰਫੈਕਟ ਆਇਲਟਸ ਐਂਡ ਇੰਮੀਗ੍ਰੇਸ਼ਨ ਆਇਲਟਸ ਸੰਸਥਾ ਜਿਸ ਤੋਂ ਹਰ ਹਫ਼ਤੇ ਅਨੇਕਾਂ ਵਿਦਿਆਰਥੀ ਮਨ ਚਾਹੇ ਬੈਂਡ ਪ੍ਰਾਪਤ ਕਰਕੇ ਵੱਖ-ਵੱਖ ਦੇਸ਼ਾਂ 'ਚ ...
ਮੋਗਾ, 13 ਅਗਸਤ (ਜਸਪਾਲ ਸਿੰਘ ਬੱਬੀ) - ਭਾਰਤ ਸਰਕਾਰ ਵੱਲੋਂ ਘਰ ਘਰ ਤਿਰੰਗਾ ਚਲਾਈ ਮੁਹਿੰਮ ਤਹਿਤ ਐਸ. ਡੀ. ਕਾਲਜ ਫਾਰ ਵੋਮੈਨ ਮੋਗਾ ਵਿਖੇ ਏਕ ਭਾਰਤ ਸਰੇਸ਼ਟ ਭਾਰਤ ਕਮੇਟੀ, ਐਨ. ਸੀ. ਸੀ., ਐਨ. ਐਸ. ਐਸ., ਰੈੱਡ ਰਿਬਨ ਕਲੱਬ, ਆਈ. ਕਿਊ. ਏ. ਸੀ. ਕਮੇਟੀਆਂ ਦੇ ਆਪਸੀ ਸਹਿਯੋਗ ਨਾਲ ...
ਧਰਮਕੋਟ, 13 ਅਗਸਤ (ਪਰਮਜੀਤ ਸਿੰਘ)-ਹਲਕਾ ਧਰਮਕੋਟ ਦੇ ਸਮੂਹ ਕੱਚੇ ਅਧਿਆਪਕਾਂ ਵਲੋਂ ਇਕੱਤਰ ਹੋ ਕੇ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਨਾਲ ਪਾਰਟੀ ਦਫ਼ਤਰ ਧਰਮਕੋਟ ਵਿਖੇ ਆਪਣੀਆਂ ਰੈਗੂਲਰ ਰੁਜ਼ਗਾਰ ਸਬੰਧੀ ਮੰਗਾਂ ਸਮੇਤ ਵਿਭਾਗੀ ਸਮੱਸਿਆਵਾਂ 'ਤੇ ਵਿਚਾਰ ਚਰਚਾ ...
ਮੋਗਾ, 13 ਅਗਸਤ (ਸੁਰਿੰਦਰਪਾਲ ਸਿੰਘ) - ਅੱਜ ਸਥਾਨਕ ਬੱਸ ਸਟੈਂਡ ਚੌਕ ਮੋਗਾ ਵਿਖੇ ਐਨ.ਜੀ.ਓ. ਦੇ ਮਹਾਂ ਮੰਚ ਵਜੋਂ ਜਾਣੀ ਜਾਂਦੀ ਸੰਸਥਾ ਮੋਗਾ ਵਿਕਾਸ ਮੰਚ ਵਲੋਂ ਸੰਸਥਾ ਦੇ ਚੇਅਰਮੈਨ ਸੰਜੀਵ ਕੁਮਾਰ ਸੈਣੀ, ਪ੍ਰਧਾਨ ਮਨਜੀਤ ਕਾਂਸਲ, ਮੀਤ ਪ੍ਰਧਾਨ ਰਾਮਪਾਲ ਗੁਪਤਾ, ਜਨਰਲ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX