ਬਰਨਾਲਾ, 13 ਅਗਸਤ (ਗੁਰਪ੍ਰੀਤ ਸਿੰਘ ਲਾਡੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਬਰਨਾਲਾ ਨਾਲ ਸਬੰਧਤ ਆਗੂਆਂ ਅਤੇ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਵਲੋਂ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਪਰਮਜੀਤ ਸਿੰਘ ਖ਼ਾਲਸਾ ਦੀ ਅਗਵਾਈ ਹੇਠ ਸਥਾਨਕ ਕਚਹਿਰੀ ਚੌਂਕ ਤੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੱਕ ਕਾਲੀ ਪੱਗਾ ਬੰਨ੍ਹ ਕੇ ਰੋਸ ਮਾਰਚ ਕੱਢਦਿਆਂ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੇ ਨਾਂਅ ਪ੍ਰਸ਼ਾਸਨਿਕ ਅਧਿਕਾਰੀ ਨੂੰ ਮੰਗ-ਪੱਤਰ ਦਿੱਤਾ ਗਿਆ | ਜਥੇਦਾਰ ਪਰਮਜੀਤ ਸਿੰਘ ਖ਼ਾਲਸਾ, ਬਾਬਾ ਟੇਕ ਸਿੰਘ ਧਨੌਲਾ, ਯਾਦਵਿੰਦਰ ਸਿੰਘ ਬਿੱਟੂ ਦੀਵਾਨਾ, ਐਡਵੋਕੇਟ ਰੁਪਿੰਦਰ ਸਿੰਘ ਸੰਧੂ, ਜਥੇਦਾਰ ਜਰਨੈਲ ਸਿੰਘ ਭੋਤਨਾ ਆਦਿ ਆਗੂਆਂ ਨੇ ਕਿਹਾ ਕਿ ਦੇਸ਼ ਦੀ ਆਜ਼ਾਦੀ ਲਈ 80 ਫ਼ੀਸਦੀ ਤੋਂ ਵੱਧ ਕੁਰਬਾਨੀਆਂ ਦੇਣ ਵਾਲੇ ਸਿੱਖਾਂ ਨਾਲ ਆਜ਼ਾਦੀ ਦੇ 75 ਵਰ੍ਹੇ ਬੀਤ ਜਾਣ ਬਾਅਦ ਵੀ ਬੇਗਾਨਿਆਂ ਵਾਲਾ ਵਿਵਹਾਰ ਕੀਤਾ ਜਾ ਰਿਹਾ ਹੈ | ਇਸ ਦੀ ਇਕ ਮਿਸਾਲ ਤਿੰਨ ਦਹਾਕਿਆਂ ਤੋਂ ਭਾਰਤ ਦੀਆਂ ਵੱਖ-ਵੱਖ ਜੇਲ੍ਹਾਂ ਵਿਚ ਨਜ਼ਰਬੰਦ ਸਿੱਖ ਹਨ, ਜਿਨ੍ਹਾਂ ਨੂੰ ਸਜ਼ਾਵਾਂ ਪੂਰੀਆਂ ਹੋਣ ਤੋਂ ਬਾਅਦ ਵੀ ਰਿਹਾਅ ਨਹੀਂ ਕੀਤਾ ਜਾ ਰਿਹਾ | ਉਨ੍ਹਾਂ ਦੱਸਿਆ ਕਿ ਇਹ ਉਹ ਬੰਦੀ ਸਿੱਖ ਹਨ, ਜਿਨ੍ਹਾਂ ਨੇ 1984 ਵਿਚ ਸਮੇਂ ਦੀ ਕਾਂਗਰਸ ਸਰਕਾਰ ਵਲੋਂ ਸਿੱਖਾਂ ਦੇ ਗੁਰਧਾਮਾਂ 'ਤੇ ਕੀਤੇ ਫ਼ੌਜੀ ਹਮਲਿਆਂ ਦੇ ਵਿਰੁੱਧ ਰੋਸ ਪ੍ਰਗਟ ਕਰਦਿਆਂ ਸੰਘਰਸ਼ ਦਾ ਰਾਹ ਚੁਣਿਆ | ਇਨ੍ਹਾਂ ਸਿੱਖ ਬੰਦੀਆਂ ਨੂੰ ਰਿਹਾਅ ਨਾ ਕਰ ਕੇ ਸਰਕਾਰ ਵਲੋਂ ਸਿੱਖਾਂ ਨਾਲ ਲਗਾਤਾਰ ਵਿਤਕਰਾ ਕੀਤਾ ਜਾ ਰਿਹਾ ਹੈ, ਜੋ ਮਨੁੱਖੀ ਅਧਿਕਾਰੀਆਂ ਦਾ ਵੱਡਾ ਉਲੰਘਣ ਹੈ | ਇਸ ਲਈ ਅੱਜ ਸ਼੍ਰੋਮਣੀ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਵਲੋਂ ਮੰਗ ਕੀਤੀ ਗਈ ਹੈ ਕਿ ਬੰਦੀ ਸਿੰਘਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ ਤਾਂ ਜੋ ਸਿੱਖਾਂ ਅੰਦਰ ਵਿਤਕਰੇ ਦਾ ਅਹਿਸਾਸ ਨਾ ਹੋਵੇ | ਇਸ ਮੌਕੇ ਮਹਿੰਦਰ ਸਿੰਘ ਸੱਗੂ, ਮਾ: ਹਰਬੰਸ ਸਿੰਘ ਸ਼ੇਰਪੁਰ, ਨਿਹਾਲ ਸਿੰਘ ਉਪਲੀ, ਬੇਅੰਤ ਸਿੰਘ ਬਾਠ, ਸੁਖਪਾਲ ਸਿੰਘ ਰੁਪਾਣਾ, ਜਸਵੀਰ ਸਿੰਘ ਗੱਖੀ, ਜਸਵਿੰਦਰ ਸਿੰਘ ਦੀਦਾਰਗੜ੍ਹ, ਸੁਖਵਿੰਦਰ ਸਿੰਘ ਨਿਹਾਲੂਵਾਲ, ਸੁਖਵਿੰਦਰ ਸਿੰਘ ਸੁੱਖਾ, ਗੁਰਦੀਪ ਸਿੰਘ ਛਾਪਾ, ਗੁਰਦੀਪ ਸਿੰਘ ਟਿਵਾਣਾ, ਭਜਨ ਸਿੰਘ ਭੁੱਲਰ, ਅਵਤਾਰ ਸਿੰਘ ਠੀਕਰੀਵਾਲਾ, ਕੌਰ ਸਿੰਘ ਮਹਿਤਾ, ਗੁਰਤੇਜ਼ ਸਿੰਘ ਖੁੱਡੀ, ਨਿਰਮਲ ਸਿੰਘ ਖੁੱਡੀ, ਬਚਿੱਤਰ ਸਿੰਘ ਧਾਲੀਵਾਲ, ਮੈਨੇਜਰ ਲਖਵੀਰ ਸਿੰਘ, ਮੈਨੇਜਰ ਹਰਵਿੰਦਰ ਸਿੰਘ, ਮੈਨੇਜਰ ਬਲਦੇਵ ਸਿੰਘ, ਮੈਨੇਜਰ ਕੁਲਦੀਪ ਸਿੰਘ, ਮੈਨੇਜਰ ਅਜੀਤ ਸਿੰਘ, ਗੁਲਜ਼ਾਰ ਸਿੰਘ, ਇਕਬਾਲ ਸਿੰਘ ਛੀਨੀਵਾਲ, ਪਰਮਜੀਤ ਸਿੰਘ, ਦਰਸ਼ਨ ਸਿੰਘ ਕਲੇਰ, ਸ਼ੰਕਰ ਸ਼ਰਮਾ, ਜਸਵਿੰਦਰ ਸਿੰਘ ਪੀ.ਏ. ਸੰਤ ਘੁੰਨਸ, ਮਨਜਿੰਦਰ ਸਿੰਘ ਮਨੀ, ਗੁਰਜੰਟ ਸਿੰਘ ਸੋਨਾ, ਬੇਅੰਤ ਸਿੰਘ ਧਾਲੀਵਾਲ, ਹਰਜੀਤ ਸਿੰਘ ਭੱਠਲ, ਕੁਲਵਿੰਦਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਆਗੂ ਤੇ ਵਰਕਰ ਹਾਜ਼ਰ ਸਨ |
ਸ਼ਹਿਣਾ, 13 ਅਗਸਤ (ਸੁਰੇਸ਼ ਗੋਗੀ)-ਸ਼ਹਿਣਾ ਦੀ ਸਰਪੰਚ ਮਲਕੀਤ ਕੌਰ ਕਲਕੱਤਾ ਦੇ ਸਪੁੱਤਰ ਅਤੇ ਯੂਥ ਆਗੂ ਸੁਖਵਿੰਦਰ ਸਿੰਘ ਕਲਕੱਤਾ ਨੇ ਪਿਛਲੇ ਦਿਨੀਂ ਸ਼ਹਿਣਾ ਨੇੜਿਓ ਅਸਲੇ ਸਮੇਤ ਫੜੇ ਗਏ ਇਕ ਵਿਅਕਤੀ ਤੋਂ ਬਾਅਦ ਪੰਚਾਇਤ ਦਫ਼ਤਰ ਸ਼ਹਿਣਾ ਵਿਖੇ ਵੱਖ-ਵੱਖ ਕਿਸਾਨ ...
ਬਰਨਾਲਾ, 13 ਅਗਸਤ (ਨਰਿੰਦਰ ਅਰੋੜਾ)-ਬਰਨਾਲਾ ਦੇ ਵਾਰਡ ਨੰਬਰ 14 ਨਿਵਾਸੀਆਂ ਦੀ ਲੰਬੇ ਸਮੇਂ ਤੋਂ ਟਿਊਬਵੈਲ ਦੀ ਮੰਗ ਨੂੰ ਦੇਖਦਿਆਂ ਅੱਜ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵਲੋਂ ਨਵੇਂ ਟਿਊਬਵੈੱਲ ਦਾ ਉਦਘਾਟਨ ਕੀਤਾ ਗਿਆ | ਵਾਰਡ ਨੰ: 14 ਨਿਵਾਸੀਆਂ ਵਲੋਂ ...
ਭਦੌੜ, 13 ਅਗਸਤ (ਵਿਨੋਦ ਕਲਸੀ, ਰਜਿੰਦਰ ਬੱਤਾ)-ਮਾੜੇ ਅਨਸਰਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਭਦੌੜ ਪੁਲਿਸ ਨੇ ਇਕ ਵਿਅਕਤੀ ਨੂੰ ਚਿੱਟੇ ਰੰਗ ਦੀਆਂ ਨਸ਼ੀਲੀਆਂ ਗੋਲੀਆਂ ਅਤੇ ਹੈਰੋਇਨ ਸਮੇਤ ਕਾਬੂ ਕੀਤਾ ਹੈ | ਜਿਸ ਦੀ ਪਹਿਚਾਣ ਗੋਪੀ ਸਿੰਘ ਵਾਸੀ ਨੈਣੇਵਾਲਾ ਮੁਹੱਲਾ ...
ਬਰਨਾਲਾ, 13 ਅਗਸਤ (ਅਸ਼ੋਕ ਭਾਰਤੀ)-ਜ਼ਿਲ੍ਹਾ ਅਥਲੈਟਿਕਸ ਐਸੋਸੀਏਸ਼ਨ ਬਰਨਾਲਾ ਵਲੋਂ ਓਪਨ ਜ਼ਿਲ੍ਹਾ ਅਥਲੈਟਿਕਸ ਮੀਟ ਅੰਡਰ-18 ਦੇ ਮੁਕਾਬਲੇ 16 ਅਗਸਤ ਨੂੰ ਬਾਬਾ ਕਾਲਾ ਮਹਿਰ ਬਹੁ ਮੰਤਵੀ ਖੇਡ ਸਟੇਡੀਅਮ ਬਰਨਾਲਾ ਵਿਖੇ ਸ: ਗੁਰਜੰਟ ਸਿੰਘ ਦੀ ਪ੍ਰਧਾਨਗੀ ਹੇਠ ਬਲਦੇਵ ...
ਬਰਨਾਲਾ, 13 ਅਗਸਤ (ਗੁਰਪ੍ਰੀਤ ਸਿੰਘ ਲਾਡੀ)-15 ਅਗਸਤ ਨੂੰ ਆਜ਼ਾਦੀ ਦਿਹਾੜਾ ਬਾਬਾ ਕਾਲਾ ਮਹਿਰ ਸਟੇਡੀਅਮ ਬਰਨਾਲਾ ਵਿਖੇ ਮਨਾਇਆ ਜਾਣਾ ਹੈ | ਇਸ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟ੍ਰੇਟ ਬਰਨਾਲਾ ਡਾ. ਹਰੀਸ਼ ਨਈਅਰ ਵਲੋਂ ਫ਼ੌਜਦਾਰੀ ਜ਼ਾਬਤਾ ...
ਟੱਲੇਵਾਲ, 13 ਅਗਸਤ (ਸੋਨੀ ਚੀਮਾ)-ਪਿੰਡ ਚੀਮਾ ਵਿਖੇ ਲੰਪੀ ਸਕਿੰਨ ਬਿਮਾਰੀ ਕਾਰਨ ਜਿੱਥੇ ਸੈਂਕੜੇ ਪਸ਼ੂ ਇਸ ਬਿਮਾਰੀ ਦੀ ਲਪੇਟ ਵਿਚ ਆ ਚੁੱਕੇ ਹਨ, ਉੱਥੇ ਨਿੱਤ ਦਿਨ ਹੋ ਰਹੀਆਂ ਗਾਵਾਂ ਦੀਆਂ ਮੌਤਾਂ ਉਪਰੰਤ ਉਕਤ ਬਿਮਾਰੀ ਪੀੜਤ ਗਾਵਾਂ ਨੂੰ ਦੱਬਣ ਦੀ ਬਿਜਾਏ ...
ਤਪਾ ਮੰਡੀ, 13 ਅਗਸਤ (ਪ੍ਰਵੀਨ ਗਰਗ)-ਬਰਨਾਲਾ-ਬਠਿੰਡਾ ਮੁੱਖ ਮਾਰਗ 'ਤੇ ਸਥਿਤ ਡੇਰਾ ਬਾਬਾ ਇੰਦਰ ਦਾਸ ਜੀ ਵਿਖੇ ਸ੍ਰੀ-ਸ੍ਰੀ 108 ਸਿੱਧ ਬਾਬਾ ਇੰਦਰ ਦਾਸ ਜੀ ਦੀ ਯਾਦ 'ਚ 41ਵੀਂ ਬਰਸੀ ਸਬੰਧੀ ਸ੍ਰੀ ਮਦਭਾਗਵਤ ਸਪਤਾਹ ਗਿਆਨ ਯੱਗ ਦੇ ਸ਼ੁੱਭ ਆਰੰਭ 23 ਅਗਸਤ ਦਿਨ ਮੰਗਲਵਾਰ ਨੂੰ ...
ਤਪਾ ਮੰਡੀ, 13 ਅਗਸਤ (ਪ੍ਰਵੀਨ ਗਰਗ)-ਪੁਸ਼ੂ ਪਾਲਣ ਵਿਭਾਗ ਵਲੋਂ ਲੰਪੀ ਸਕਿੰਨ ਡਿਜੀਜ਼ ਨਾਂਅ ਦੀ ਬਿਮਾਰੀ ਸਬੰਧੀ ਪਿੰਡਾਂ ਅੰਦਰ ਜਾਗਰੂਕਤਾ ਕੈਂਪ ਲਾਏ ਜਾ ਰਹੇ ਹਨ | ਉੱਥੇ ਇਸੇ ਲੜੀ ਤਹਿਤ ਵਿਭਾਗ ਵਲੋਂ ਨਜ਼ਦੀਕੀ ਪਿੰਡ ਢਿਲਵਾਂ ਵਿਖੇ ਵੀ ਜਾਗਰੂਕਤਾ ਕੈਂਪ ਲਾਇਆ ਗਿਆ ...
ਸ਼ਹਿਣਾ, 13 ਅਗਸਤ (ਸੁਰੇਸ਼ ਗੋਗੀ)-ਪਿੰਡ ਜਗਜੀਤਪੁਰਾ ਵਿਖੇ ਸ਼ੋ੍ਰਮਣੀ ਅਕਾਲੀ ਦਲ ਅੰਮਿ੍ਤਸਰ ਦੇ ਆਗੂਆਂ ਵਲੋਂ ਪਿੰਡ ਦੇ 100 ਘਰਾਂ 'ਤੇ ਕੇਸਰੀ ਝੰਡੇ ਲਹਿਰਾ ਕੇ ਕੇਂਦਰ ਸਰਕਾਰ ਵਲੋਂ 15 ਅਗਸਤ ਦੇ ਤਿਰੰਗਾ ਝੰਡਾ ਲਹਿਰਾਏ ਜਾਣ ਦੇ ਆਦੇਸ਼ਾਂ ਦਾ ਵਿਰੋਧ ਕੀਤਾ | ਇਸ ਮੌਕੇ ...
ਸ਼ਹਿਣਾ, 13 ਅਗਸਤ (ਸੁਰੇਸ਼ ਗੋਗੀ)-ਪੰਚਾਇਤ ਘਰ ਸ਼ਹਿਣਾ ਦੇ ਵੱਡੇ ਗੇਟ ਉੱਪਰ ਲਾਏ ਗਏ ਤਿਰੰਗੇ ਝੰਡੇ ਦੇ ਨਾਲ ਕੇਸਰੀ ਝੰਡਿਆਂ ਤੋਂ ਉੱਠੇ ਵਿਵਾਦ ਉਪਰੰਤ ਭਾਈ ਜਸਕਰਨ ਸਿੰਘ ਕਾਹਨ ਸਿੰਘ ਵਾਲਾ ਸੂਬਾ ਜਨਰਲ ਸਕੱਤਰ ਸ਼ੋ੍ਰਮਣੀ ਅਕਾਲੀ ਦਲ ਅੰਮਿ੍ਤਸਰ ਨੇ ਸ਼ਹਿਣਾ ਵਿਖੇ ...
ਮਹਿਲ ਕਲਾਂ, 13 ਅਗਸਤ (ਤਰਸੇਮ ਸਿੰਘ ਗਹਿਲ)-ਬਲਾਕ ਮਹਿਲ ਕਲਾਂ ਅਧੀਨ ਆਉਂਦੇ ਪਿੰਡ ਰਾਏਸਰ ਵਿਖੇ ਧੱਫੜੀ ਰੋਗ ਨਾਲ ਮਰੇ ਪਸ਼ੂਆਂ ਨੂੰ ਦਫ਼ਨਾਉਣ ਸਮੇਂ ਮੁਸਲਿਮ ਭਾਈਚਾਰੇ ਦੇ ਲੋਕਾਂ ਤੇ ਸਮੂਹ ਨਗਰ ਨਿਵਾਸੀਆਂ ਵਿਚਕਾਰ ਖੜ੍ਹਾ ਹੋਇਆ ਆਪਸੀ ਵਿਵਾਦ ਅੱਜ ਪੁਲਿਸ ...
ਬਰਨਾਲਾ, 13 ਅਗਸਤ (ਗੁਰਪ੍ਰੀਤ ਸਿੰਘ ਲਾਡੀ)-ਪੰਚਾਇਤ ਸਕੱਤਰ ਯੂਨੀਅਨ (ਪੰਜਾਬ) ਜ਼ਿਲ੍ਹਾ ਬਰਨਾਲਾ ਦੀ ਮੀਟਿੰਗ ਬੀ.ਡੀ.ਪੀ.ਓ. ਦਫ਼ਤਰ ਬਰਨਾਲਾ ਵਿਖੇ ਸੂਬਾ ਪ੍ਰਧਾਨ ਸੁਖਪਾਲ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਜ਼ਿਲ੍ਹਾ ਕਮੇਟੀ ਦੀ ਚੋਣ ਕੀਤੀ ਗਈ | ਜਿਸ ...
ਧਨੌਲਾ, 13 ਅਗਸਤ (ਜਤਿੰਦਰ ਸਿੰਘ ਧਨੌਲਾ)-ਕਾਂਗਰਸ ਪਾਰਟੀ ਵਲੋਂ ਆਜ਼ਾਦੀ ਦਿਵਸ ਨੂੰ ਸਮਰਪਿਤ ਤਿਰੰਗਾ ਯਾਤਰਾ ਆਯੋਜਿਤ ਕੀਤੀ ਗਈ | ਬੱਸ ਸਟੈਂਡ ਧਨੌਲਾ ਤੋਂ ਅਰੰਭ ਕੀਤੀ ਗਈ ਰੈਲੀ ਮੌਕੇ ਸੰਬੋਧਨ ਕਰਦਿਆਂ ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਮੁਨੀਸ਼ ਕੁਮਾਰ ਨੇ ...
ਬਰਨਾਲਾ, 13 ਅਗਸਤ (ਗੁਰਪ੍ਰੀਤ ਸਿੰਘ ਲਾਡੀ)-ਸਰਕਾਰ ਅਤੇ ਪ੍ਰਸ਼ਾਸਨ ਵਲੋਂ ਆਜ਼ਾਦੀ ਦੀ 75ਵੀਂ ਵਰੇ੍ਹਗੰਢ ਮੌਕੇ ਆਜ਼ਾਦੀ ਦੇ ਜਸ਼ਨ ਬੜੇ ਜ਼ੋਰ ਸ਼ੋਰ ਨਾਲ ਮਨਾਏ ਜਾ ਰਹੇ ਹਨ ਅਤੇ ਬਰਨਾਲਾ ਵਿਖੇ ਵੀ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਇਹ ਦਿਹਾੜਾ ਬੜੀ ਧੂਮਧਾਮ ਨਾਲ ਮਨਾਇਆ ਜਾ ...
ਬਰਨਾਲਾ, 13 ਅਗਸਤ (ਅਸ਼ੋਕ ਭਾਰਤੀ)-ਸੰਯੁਕਤ ਕਿਸਾਨ ਮੋਰਚਾ ਜ਼ਿਲ੍ਹਾ ਬਰਨਾਲਾ ਦੀ ਮੀਟਿੰਗ ਤਰਕਸ਼ੀਲ ਭਵਨ ਬਰਨਾਲਾ ਵਿਖੇ ਹੋਈ | ਇਸ ਮੌਕੇ ਬੂਟਾ ਸਿੰਘ ਬੁਰਜ ਗਿਲ ਸੂਬਾ ਪ੍ਰਧਾਨ, ਦਰਸ਼ਨ ਸਿੰਘ, ਕੁਲਦੀਪ ਸਿੰਘ ਨੇ ਕਿਹਾ ਕਿ ਮੋਦੀ ਸਰਕਾਰ ਵਲੋਂ ਫ਼ੌਜ ਵਿਚ ਭਰਤੀ ਨੂੰ ...
ਮਹਿਲ ਕਲਾਂ, 13 ਅਗਸਤ (ਅਵਤਾਰ ਸਿੰਘ ਅਣਖੀ)-ਪੰਜਾਬ ਪੁਲਿਸ ਦੇ ਇੰਸਪੈਕਟਰ ਅਤੇ ਬਾਸਕਟਬਾਲ ਦੇ ਇੰਟਰਨੈਸ਼ਨਲ ਖਿਡਾਰੀ ਰਾਜਪਾਲ ਸਿੰਘ ਦੇ ਸਤਿਕਾਰਯੋਗ ਪਿਤਾ ਦਰਸ਼ਨ ਸਿੰਘ ਬਾਜਵਾ ਨਮਿੱਤ ਭੋਗ ਅਤੇ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਸਾਹਿਬ ਪਿੰਡ ਸਹਿਜੜਾ ਵਿਖੇ ਹੋਈ | ...
ਬਰਨਾਲਾ, 13 ਅਗਸਤ (ਰਾਜ ਪਨੇਸਰ)-ਥਾਣਾ ਸਦਰ ਵਲੋਂ 16 ਕਿੱਲੋ ਟੁਕੜੇ ਡੋਡਾ ਪੋਸਤ ਬਰਾਮਦ ਕਰ ਕੇ ਦੋ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਐਸ.ਐਚ.ਓ. ਗੁਰਤਾਰ ਸਿੰਘ ਨੇ ਦੱਸਿਆ ਕਿ ਐਸ.ਐਸ.ਪੀ. ਸੰਦੀਪ ਕੁਮਾਰ ਮਲਿਕ ਤੇ ਡੀ.ਐਸ.ਪੀ. ਸਤਬੀਰ ...
ਬਰਨਾਲਾ, 13 ਅਗਸਤ (ਨਰਿੰਦਰ ਅਰੋੜਾ)-ਜ਼ਿਲ੍ਹਾ ਕੋਰਟ ਕੰਪਲੈਕਸ ਬਰਨਾਲਾ ਵਿਖੇ ਕੌਮੀ ਲੋਕ ਅਦਾਲਤ ਦਾ ਆਯੋਜਨ ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਨਵੀਂ ਦਿੱਲੀ ਅਤੇ ਪੰਜਾਬ ਰਾਜ਼ ਕਾਨੂੰਨੀ ਸੇਵਾਵਾਂ ਅਥਾਰਟੀ ਐ ੱਸ.ਏ.ਐ ੱਸ. ਨਗਰ ਮੋਹਾਲੀ ਦੀਆਂ ਹਦਾਇਤਾਂ ਅਨੁਸਾਰ ...
ਟੱਲੇਵਾਲ, 13 ਅਗਸਤ (ਸੋਨੀ ਚੀਮਾ)-ਪਿੰਡ ਦੀਵਾਨਾ ਵਿਖੇ ਐੱਨ.ਆਰ.ਆਈਜ ਮੇਜਰ ਸਿੰਘ ਢਿੱਲੋਂ, ਜਗਰਾਜ ਸਿੰਘ ਢਿੱਲੋਂ, ਰਾਜਾ ਸੰਘ ਢਿੱਲੋਂ, ਸਤਨਾਮ ਸਿੰਘ ਸਿੱਧੂ ਅਤੇ ਨਿਸ਼ਾਨ ਸਿੰਘ ਸਿੱਧੂ ਤੋਂ ਇਲਾਵਾ ਗ੍ਰਾਮ ਪੰਚਾਇਤ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਆਮ ...
ਤਪਾ ਮੰਡੀ, 13 ਅਗਸਤ (ਪ੍ਰਵੀਨ ਗਰਗ)-ਜ਼ਿਲ੍ਹਾ ਪੁਲਿਸ ਮੁਖੀ ਬਰਨਾਲਾ ਸੰਦੀਪ ਕੁਮਾਰ ਮਲਿਕ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡੀ.ਐਸ.ਪੀ. ਤਪਾ ਰਵਿੰਦਰ ਸਿੰਘ ਰੰਧਾਵਾ ਦੀ ਯੋਗ ਅਗਵਾਈ ਹੇਠ ਥਾਣਾ ਮੁਖੀ ਜਗਜੀਤ ਸਿੰਘ ਘੁਮਾਣ ਵਲੋਂ ਸੁਤੰਤਰਤਾ ਦਿਵਸ ਨੂੰ ਮੁੱਖ ਰੱਖਦਿਆਂ ...
ਭਦੌੜ, 13 ਅਗਸਤ (ਰਜਿੰਦਰ ਬੱਤਾ, ਵਿਨੋਦ ਕਲਸੀ)-ਸਿੱਖਿਆ ਵਿਭਾਗ ਪੰਜਾਬ ਵਲੋਂ ਪਿਛਲੇ ਦਿਨੀਂ ਹਾਈ ਵਰਗ ਵਿਚ ਸ਼ਹੀਦ ਜਸ਼ਨਦੀਪ ਸਿੰਘ ਸਰਾਂ ਸਰਕਾਰੀ ਹਾਈ ਸਕੂਲ ਨੈਣੇਵਾਲ ਨੂੰ ਜ਼ਿਲ੍ਹਾ ਬਰਨਾਲਾ ਦਾ ਬੈਸਟ ਸਕੂਲ ਐਲਾਨਣ 'ਤੇ ਸਨਮਾਨ ਵਜੋਂ 7 ਲੱਖ 50 ਹਜ਼ਾਰ ਰੁਪਏ ਦੀ ...
ਉੱਘੇ ਅਦਾਕਾਰ ਆਮਿਰ ਖਾਨ ਦੀ ਨਵੀਂ ਫਿਲਮ 'ਲਾਲ ਸਿੰਘ ਚੱਢਾ' ਵੀ ਆਮ ਹਿੰਦੀ ਫਿਲਮਾਂ ਤੋਂ ਵੱਖਰੀ ਅਤੇ ਦਿਲ ਨੂੰ ਛੂਹ ਜਾਣ ਵਾਲੀ ਅਜਿਹੀ ਫਿਲਮ ਹੈ, ਜੋ ਦਰਸ਼ਕਾਂ ਨੂੰ ਵਾਰ-ਵਾਰ ਭਾਵੁਕ ਕਰਦੀ ਹੈ | ਫ਼ਿਲਮ 'ਚ ਸ੍ਰੀ ਦਰਬਾਰ ਸਾਹਿਬ 'ਤੇ ਹਮਲੇ ਤੇ ਫਿਰ ਨਵੰਬਰ '84 ਦੀ ਸਿੱਖ ...
ਟੱਲੇਵਾਲ, 13 ਅਗਸਤ (ਸੋਨੀ ਚੀਮਾ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਰੋਜਵੈਲੀ ਇੰਟਰਨੈਸ਼ਨਲ ਸਕੂਲ ਚੀਮਾ ਵਿਖੇ ਪਿ੍ੰਸੀਪਲ ਵੀਰਪਾਲ ਕੌਰ ਦੀ ਅਗਵਾਈ ਵਿਚ ਤੀਆਂ ਦਾ ਤਿਉਹਾਰ ਅਤੇ ਆਜ਼ਾਦੀ ਦੀ 75ਵੀਂ ਵਰੇ੍ਹਗੰਢ ਨੂੰ ੂ ਸਮਰਪਿਤ ਸਮਾਗਮ ਕਰਵਾਏ ਗਏ | ਇਸ ਮੌਕੇ ...
ਸ਼ਹਿਣਾ, 13 ਅਗਸਤ (ਸੁਰੇਸ਼ ਗੋਗੀ)-ਸਰਕਾਰੀ ਪ੍ਰਾਇਮਰੀ ਸਕੂਲ ਉਗੋਕੇ ਬ੍ਰਾਂਚ ਨੰ: 2 ਨੇੜੇ ਡੇਰਾ ਵਿਖੇ ਹਲਕਾ ਵਿਧਾਇਕ ਲਾਭ ਸਿੰਘ ਉਗੋਕੇ ਨੇ ਸਕੂਲ ਦੇ ਸਮੂਹ ਵਿਦਿਆਰਥੀਆਂ ਨੂੰ ਵਰਦੀਆਂ, ਬੂਟ, ਜੁਰਾਬਾਂ ਤੇ ਟਾਈਆਂ ਦੀ ਵੰਡ ਕੀਤੀ | ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ...
ਬਰਨਾਲਾ, 13 ਅਗਸਤ (ਗੁਰਪ੍ਰੀਤ ਸਿੰਘ ਲਾਡੀ)-ਡਿਪਟੀ ਕਮਿਸ਼ਨਰ ਡਾ: ਹਰੀਸ਼ ਨਈਅਰ ਨੇ ਦੱਸਿਆ ਕਿ ਕੈਬਨਿਟ ਮੰਤਰੀ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਦੇ ਦਿਸ਼ਾ ਨਿਰਦੇਸ਼ਾਂ 'ਤੇ ਸੂਬੇ ਵਿੱਚ ਲੋਕਾਂ ਨੂੰ ਸਰਕਾਰੀ ਸੇਵਾਵਾਂ ਦਾ ਲਾਭ ਉਨ੍ਹਾਂ ਦੇ ...
ਭਦੌੜ, 13 ਅਗਸਤ (ਰਜਿੰਦਰ ਬੱਤਾ, ਵਿਨੋਦ ਕਲਸੀ)-ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਭਦੌੜ ਦੇ ਐਮ.ਡੀ. ਰਣਪ੍ਰੀਤ ਸਿੰਘ ਦੇ ਨਿਰਦੇਸ਼ਾਂ ਅਨੁਸਾਰ ਰੱਖੜੀ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਬੱਚਿਆਂ ਵਿਚਕਾਰ ਹੱਥੀ ਰੱਖੜੀ ਤਿਆਰ ਕਰਨ ਦੇ ਮੁਕਾਬਲੇ ਕਰਵਾਏ ਜਿਸ ਵਿਚ ਨਰਸਰੀ ...
ਭਦੌੜ, 13 ਅਗਸਤ (ਰਜਿੰਦਰ ਬੱਤਾ, ਵਿਨੋਦ ਕਲਸੀ)-ਮਾਤਾ ਗੁਜਰੀ ਪਬਲਿਕ ਹਾਈ ਸਕੂਲ ਭਦੌੜ ਵਿਖੇ ਐਮ.ਡੀ. ਐਡਵੋਕੇਟ ਇਕਬਾਲ ਸਿੰਘ ਗਿੱਲ ਅਤੇ ਪ੍ਰਧਾਨ ਕੁਲਦੀਪ ਸਿੰਘ ਧਾਲੀਵਾਲ ਦੇ ਨਿਰਦੇਸ਼ਾਂ ਅਨੁਸਾਰ ਰੱਖੜੀ ਦਾ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ ਗਿਆ | ਪਿ੍ੰਸੀਪਲ ...
ਬਰਨਾਲਾ, 13 ਅਗਸਤ (ਅਸ਼ੋਕ ਭਾਰਤੀ)-ਟੰਡਨ ਇੰਟਰਨੈਸ਼ਨਲ ਸਕੂਲ ਬਰਨਾਲਾ ਵਿਖੇ ਰੱਖੜੀ ਦੇ ਤਿਉਹਾਰ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ | ਇਸ ਮੌਕੇ ਰੱਖੜੀਆਂ ਬਣਾਉਣ, ਗਿਫ਼ਟ ਰੈਪਿੰਗ ਦੇ ਮੁਕਾਬਲੇ ਕਰਵਾਏ ਗਏ | ਸਕੂਲ ਦੇ ਪਿ੍ੰਸੀਪਲ ਡਾ: ਸਰੂਤੀ ਸ਼ਰਮਾ ਨੇ ਵਿਦਿਆਰਥੀਆਂ ...
ਬਰਨਾਲਾ, 13 ਅਗਸਤ (ਅਸ਼ੋਕ ਭਾਰਤੀ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵਲੋਂ ਲਖੀਮਪੁਰ ਖੀਰੀ ਸੰਘਰਸ਼ ਨੂੰ ਕਾਮਯਾਬ ਬਣਾਉਣ ਲਈ ਮੀਟਿੰਗ ਗੁਰਦੁਆਰਾ ਬੀਬੀ ਪ੍ਰਧਾਨ ਕੌਰ ਬਰਨਾਲਾ ਵਿਖੇ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਸੀਰਾ ਛੀਨੀਵਾਲ ਦੀ ਅਗਵਾਈ ਵਿਚ ਹੋਈ | ਮੀਟਿੰਗ ...
ਤਪਾ ਮੰਡੀ, 13 ਅਗਸਤ (ਵਿਜੇ ਸ਼ਰਮਾ)-ਹਰ ਘਰ ਤਿਰੰਗਾ ਮੁਹਿੰਮ ਤਹਿਤ ਉੱਤਰੀ ਖੇਤਰ ਸਭਿਆਚਾਰਕ ਕੇਂਦਰ ਪਟਿਆਲਾ ਵਲੋਂ ਫ਼ਤਿਹ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਰਾਮਪੁਰਾ ਫੂਲ ਵਿਖੇ ਸ਼ਾਨਦਾਰ ਵਿਰਾਸਤੀ ਸਭਿਆਚਾਰਕ ਵੰਨਗੀਆਂ ਦੀ ਪੇਸ਼ਕਾਰੀ ਦਿੱਤੀ ਗਈ | ਇਸ ਸਮਾਰੋਹ ...
ਰੂੜੇਕੇ ਕਲਾਂ, 13 ਅਗਸਤ (ਗੁਰਪ੍ਰੀਤ ਸਿੰਘ ਕਾਹਨੇਕੇ)-ਇਲਾਕੇ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਸੰਤ ਬਾਬਾ ਲੌਂਗਪੁਰੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਪੱਖੋਂ ਕਲਾਂ ਦੇ ਵਿਦਿਆਰਥੀ ਰਹੇ ਰਿਤਿਕ ਮੰਗਲਾ ਪੁੱਤਰ ਰਜਨੀਸ਼ ਹੈਪੀ ਵਾਸੀ ਪੱਖੋਂ ਕਲਾਂ ਦੀ ਅਮਰੀਕਾ ਦੀ ...
ਟੱਲੇਵਾਲ, 13 ਅਗਸਤ (ਸੋਨੀ ਚੀਮਾ)-ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਪੰਜਾਬ ਸਰਕਾਰ ਵਲੋਂ ਸੂਬੇ ਦੇ ਸਕੂਲਾਂ ਵਿਚ ਮੁਕਾਬਲੇ ਦੀ ਭਾਵਨਾ ਪੈਦਾ ਕਰਨ ਲਈ ਸ਼ੁਰੂ ਕੀਤੀ ਗਈ ਸਕੀਮ ਅਧੀਨ ਜ਼ਿਲੇ੍ਹ ਵਿਚ ਪਹਿਲੇ ਸਥਾਨ 'ਤੇ ਆਏ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ...
ਟੱਲੇਵਾਲ, 13 ਅਗਸਤ (ਸੋਨੀ ਚੀਮਾ)-ਪਿਛਲੇ 5 ਮਹੀਨੇ ਬਾਅਦ ਤੋਂ ਜੇਲ੍ਹ ਵਿਚੋਂ ਜ਼ਮਾਨਤ 'ਤੇ ਰਿਹਾਅ ਹੋ ਕੇ ਆਏ ਸ਼ੋ੍ਰਮਣੀ ਅਕਾਲੀ ਦਲ ਯੂਥ ਦੇ ਪ੍ਰਧਾਨ ਬਿਕਰਮ ਸਿੰਘ ਮਜੀਠੀਆ ਨੂੰ ਜ਼ਿਲ੍ਹਾ ਪ੍ਰਧਾਨ ਤਰਨਜੀਤ ਸਿੰਘ ਦੁੱਗਲ ਦੀ ਅਗਵਾਈ ਵਿਚ ਨੌਜਵਾਨਾਂ ਦਾ ਵਫ਼ਦ ਨੇ ਮਿਲ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX