ਚੰਡੀਗੜ੍ਹ, 13 ਅਗਸਤ (ਤਰੁਣ ਭਜਨੀ)-75ਵੇਂ ਸੁਤੰਤਰਤਾ ਦਿਵਸ ਨੂੰ ਮੁੱਖ ਰੱਖਦਿਆਂ 'ਹਰ ਘਰ ਤਿਰੰਗਾ ਮੁਹਿੰਮ' ਬਾਰੇ ਅੰਤਰਰਾਸ਼ਟਰੀ ਪੱਧਰ 'ਤੇ ਜਾਗਰੂਕਤਾ ਫੈਲਾਉਣ ਦੇ ਉਦੇਸ਼ ਨਾਲ ਐਨ.ਡੀ.ਆਈ. ਫਾਊਾਡੇਸ਼ਨ ਅਤੇ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵਲੋਂ ਇਕ ਵਿਲੱਖਣ ਸਮਾਗਮ ਦੌਰਾਨ ਮਾਨਵੀ ਲੜੀ ਦੀ ਸਹਾਇਤਾ ਨਾਲ ਸਭ ਤੋਂ ਵੱਡੇ ਲਹਿਰਾਉਂਦੇ ਤਿਰੰਗੇ ਦਾ ਦਿ੍ਸ਼ ਬਣਾ ਕੇ ਗਿੰਨੀਜ਼ ਵਿਸ਼ਵ ਰਿਕਾਰਡ ਬਣਾਇਆ ਗਿਆ | ਸਮਾਗਮ ਦੌਰਾਨ ਚੰਡੀਗੜ੍ਹ ਯੂਨੀਵਰਸਿਟੀ, ਹੋਰਨਾਂ ਸਕੂਲਾਂ/ ਕਾਲਜਾਂ ਦੇ ਵਿਦਿਆਰਥੀਆਂ ਅਤੇ ਐਨ. ਆਈ. ਡੀ. ਫਾਊਾਡੇਸ਼ਨ ਦੇ ਵਲੰਟੀਅਰਾਂ ਸਮੇਤ 5885 ਤੋਂ ਵੱਧ ਵਿਦਿਆਰਥੀਆਂ ਦੇ ਸਾਂਝੇ ਇਕੱਠ ਨੇ ਇਹ ਵਕਾਰੀ ਇਤਿਹਾਸ ਰਚਿਆ | ਸਮਾਗਮ ਦੌਰਾਨ ਪੰਜਾਬ ਦੇ ਰਾਜਪਾਲ ਅਤੇ ਯੂ. ਟੀ. ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨੇ ਮੁੱਖ ਮਹਿਮਾਨ ਵਜੋਂ, ਜਦਕਿ ਭਾਰਤ ਸਰਕਾਰ ਦੇ ਵਿਦੇਸ਼ ਰਾਜ ਮੰਤਰੀ ਮੀਨਾਕਸ਼ੀ ਲੇਖੀ ਨੇ ਬਤੌਰ ਵਿਸ਼ੇਸ਼ ਮਹਿਮਾਨ ਸ਼ਿਰਕਤ ਕੀਤੀ | ਇਸ ਤੋਂ ਇਲਾਵਾ ਚੰਡੀਗੜ੍ਹ ਯੂਨੀਵਰਸਿਟੀ ਦੇ ਚਾਂਸਲਰ ਅਤੇ ਐਨ. ਆਈ. ਡੀ. ਫਾਊਾਡੇਸ਼ਨ ਦੇ ਮੁੱਖ ਸਰਪ੍ਰਸਤ ਸਤਨਾਮ ਸਿੰਘ ਸੰਧੂ, ਚੰਡੀਗੜ੍ਹ ਦੇ ਪ੍ਰਸ਼ਾਸਕ ਦੇ ਸਲਾਹਕਾਰ ਧਰਮਪਾਲ, ਡਿਪਟੀ ਕਮਿਸ਼ਨਰ ਚੰਡੀਗੜ੍ਹ ਵਿਨੈ ਪ੍ਰਤਾਪ ਸਿੰਘ, ਨਗਰ ਨਿਗਮ ਦੇ ਮੇਅਰ ਸਰਬਜੀਤ ਕੌਰ ਅਤੇ ਐਨ. ਆਈ. ਡੀ. ਫਾਊਾਡੇਸ਼ਨ ਦੀ ਸੰਸਥਾਪਕ ਪ੍ਰੋ. ਹਿਮਾਨੀ ਸੂਦ ਉਚੇਚੇ ਤੌਰ 'ਤੇ ਹਾਜ਼ਰ ਸਨ | ਦੇਸ਼ ਭਗਤੀ ਦੇ ਜਜ਼ਬੇ ਅਤੇ ਉਤਸ਼ਾਹ ਨਾਲ ਭਰਪੂਰ ਇਸ ਸਮਾਗਮ ਦੌਰਾਨ 25 ਹਜ਼ਾਰ ਤੋਂ ਵੱਧ ਲੋਕਾਂ ਦੀ ਸ਼ਮੂਲੀਅਤ ਨਾਲ 5885 ਲੜਕੇ-ਲੜਕੀਆਂ ਨੇ ਮਨੁੱਖੀ ਲੜੀ ਅਧੀਨ ਦੁਨੀਆ ਦੇ ਸਭ ਤੋਂ ਵੱਡੇ ਲਹਿਰਾਉਂਦੇ ਰਾਸ਼ਟਰੀ ਝੰਡੇ ਦਾ ਦਿ੍ਸ਼ ਬਣਾ ਕੇ ਨਵਾਂ ਵਿਸ਼ਵ ਰਿਕਾਰਡ ਕਾਇਮ ਕੀਤਾ ਅਤੇ ਇਸ ਨਿਵੇਕਲੇ ਵਿਸ਼ਵ ਰਿਕਾਰਡ ਦੀ ਪੁਸ਼ਟੀ ਗਿੰਨੀਜ਼ ਵਰਲਡ ਰਿਕਾਰਡ ਦੇ ਅਧਿਕਾਰਤ ਨਿਰਣਾਇਕ ਵਲੋਂ ਕੀਤੀ ਗਈ | ਇਸ ਮੌਕੇ ਉੱਘੀ ਅਦਾਕਾਰਾ ਈਸ਼ਾ ਰਿਖੀ ਅਤੇ ਭਾਰਤੀ ਓਲੰਪੀਅਨ ਪਹਿਲਵਾਨ ਯੋਗੇਸ਼ਵਰ ਦੱਤ ਨੂੰ ਯੂਥ ਆਈਕਨ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ | ਇਸ ਮੌਕੇ ਬੋਲਦਿਆਂ ਗਿੰਨੀਜ਼ ਰਿਕਾਰਡਜ਼ ਦੇ ਅਧਿਕਾਰਤ ਜੱਜ ਸਵਪਨਿਲ ਡਾਂਗਰੀਕਰ ਨੇ ਐਨ. ਆਈ. ਡੀ. ਫਾਊਾਡੇਸ਼ਨ ਅਤੇ ਚੰਡੀਗੜ੍ਹ ਯੂਨੀਵਰਸਿਟੀ ਦੇ ਰਿਕਾਰਡ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਸਮਾਗਮ ਦੌਰਾਨ ਬਣਾਏ ਸਭ ਤੋਂ ਵੱਡੇ ਲਹਿਰਾਉਂਦੇ ਤਿਰੰਗੇ ਦੇ ਦਿ੍ਸ਼ ਨਾਲ ਭਾਰਤ ਨੇ ਸੰਯੁਕਤ ਅਰਬ ਅਮੀਰਾਤ ਨੂੰ ਪਿੱਛੇ ਛੱਡਦੇ ਹੋਏ ਨਵਾਂ ਵਿਸ਼ਵ ਰਿਕਾਰਡ ਬਣਾਇਆ ਹੈ | ਇਸ ਦੌਰਾਨ ਜੱਜ ਸਵਪਨਿਲ ਡਾਂਗਰੀਕਰ ਨੇ ਵਿਸ਼ਵ ਰਿਕਾਰਡ ਦੇ ਸਰਟੀਫ਼ਿਕੇਟ ਦੀ ਕਾਪੀ ਬਨਵਾਰੀ ਲਾਲ ਪੁਰੋਹਿਤ ਅਤੇ ਸਤਨਾਮ ਸਿੰਘ ਸੰਧੂ ਨੂੰ ਸੌਂਪਦਿਆਂ ਸ਼ੁਭਕਾਮਨਾਵਾਂ ਵੀ ਦਿੱਤੀਆਂ |
ਲੰਡਨ, 13 ਅਗਸਤ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਇੰਗਲੈਂਡ ਦੇ ਸ਼ਹਿਰ ਡਰਬੀ 'ਚ ਖਾਲਸਾਈ ਨਿਸ਼ਾਨ ਸਾਹਿਬ ਕਾਰ ਰੈਲੀ ਦਾ ਆਯੋਜਨ ਕੀਤਾ ਗਿਆ, ਜਿਸ 'ਚ ਨੌਟਿੰਘਮ, ਲੈਸਟਰ ਅਤੇ ਬਰਮਿੰਘਮ ਤੋਂ ਪੰਜਾਬੀਆਂ ਖਾਸ ਕਰਕੇ ਸਿੱਖਾਂ ਨੇ ਕਾਰਾਂ ਜੀਪਾਂ ਤੇ ਹੋਰ ਵਾਹਨਾਂ ਰਾਹੀਂ ...
ਨਵੀਂ ਦਿੱਲੀ, 13 ਅਗਸਤ (ਪੀ. ਟੀ. ਆਈ.)-ਪ੍ਰਸਿੱਧ ਕਾਮੇਡੀਅਨ-ਅਦਾਕਾਰ ਰਾਜੂ ਸ੍ਰੀਵਾਸਤਵ ਇਥੇ ਏਮਜ਼ ਦੀ ਇੰਟੈਂਸਿਵ ਕੇਅਰ ਯੂਨਿਟ 'ਚ ਵੈਂਟੀਲੇਟਰ 'ਤੇ ਹਨ ਅਤੇ ਉਨ੍ਹਾਂ ਦੀ ਹਾਲਤ 'ਚ ਕੋਈ ਸੁਧਾਰ ਨਹੀਂ ਹੋਇਆ ਹੈ | 58 ਸਾਲਾ ਕਾਮੇਡੀਅਨ ਨੂੰ ਬੁੱਧਵਾਰ ਨੂੰ ਦਿਲ ਦਾ ਦੌਰਾ ...
ਲੰਡਨ, 13 ਅਗਸਤ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਭਾਰਤ ਦੇ ਸੁਤੰਤਰਤਾ ਸੰਗਰਾਮੀ ਅਤੇ ਬਰਤਾਨੀਆ ਦੇ ਪਹਿਲੇ ਭਾਰਤੀ ਮੂਲ ਦੇ ਸੰਸਦ ਮੈਂਬਰ ਦਾਦਾਭਾਈ ਨੌਰੋਜੀ ਦੇ ਦੱਖਣੀ ਲੰਡਨ ਦੇ ਉਸ ਘਰ ਨੂੰ 'ਨੀਲੀ ਤਖ਼ਤੀ' ਲਗਾ ਕੇ ਇਤਿਹਾਸਕ ਘਰ ਵਜੋਂ ਸਨਮਾਨ ਦਿੱਤਾ ਗਿਆ ਹੈ, ਜਿਸ 'ਚ ...
ਸਿਡਨੀ, 13 ਅਗਸਤ (ਹਰਕੀਰਤ ਸਿੰਘ ਸੰਧਰ)-ਆਸਟਰੇਲੀਆ ਦੇ ਸਭ ਤੋਂ ਵੱਡੇ ਗੁਰਦੁਆਰਾ ਸਾਹਿਬ ਗਲੈਨਵੁੱਡ 'ਚ ਪੁਲਿਸ ਵਲੋਂ ਕੁਝ ਲੋਕਾਂ 'ਤੇ ਰੋਕ ਲਗਾਉਣੀ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ | ਗਲੈਨਵੁੱਡ ਗੁਰਦੁਆਰਾ ਦੀ ਆਸਟ੍ਰੇਲੀਅਨ ਸਿੱਖ ਐਸੋਸੀਏਸ਼ਨ ਕਮੇਟੀ ਨੇ ਚੱਲ ਰਹੇ ...
ਟੋਰਾਂਟੋ, 13 ਅਗਸਤ (ਸਤਪਾਲ ਸਿੰਘ ਜੌਹਲ)-ਕੈਨੇਡਾ ਦੇ ਉਂਟਾਰੀਓ ਸੂਬੇ 'ਚ ਮੁੱਖ ਮੰਤਰੀ ਡਗਲਸ ਫੋਰਡ ਨੂੰ ਇਕ ਸ਼ਹਿਦ ਦੀ ਮੱਖੀ ਕਰਕੇ ਔਖੀ ਘੜੀ ਦਾ ਸਾਹਮਣਾ ਕਰਨਾ ਪਿਆ | ਫੋਰਡ ਟੋਰਾਂਟੋ ਤੋਂ 100 ਕੁ ਕਿਲੋਮੀਟਰ ਉੱਤਰ ਵੱਲ੍ਹ ਪੇਂਡੂ ਇਲਾਕੇ 'ਚ ਹਸਪਤਾਲਾਂ ਦੀਆਂ ਸਿਹਤ ...
ਸਾਨ ਫਰਾਂਸਿਸਕੋ, 13 ਅਗਸਤ (ਐੱਸ. ਅਸ਼ੋਕ ਭੌਰਾ)- ਇੰਟਰਨੈਸ਼ਨਲ ਪੰਜਾਬੀ ਕਲਚਰ ਅਕੈਡਮੀ ਵਲੋਂ 15ਵਾਂ ਸਾਲਾਨਾ ਤੀਆਂ ਦਾ ਮੇਲਾ 'ਤੀਆਂ ਤੀਜ ਦੀਆਂ' ਐਲਕ ਗਰੋਵ ਰਿਜਨਲ ਪਾਰਕ ਵਿਖੇ ਧੂਮਧਾਮ ਨਾਲ ਕਰਵਾਇਆ ਗਿਆ | ਇਸ ਵਾਰ ਖਾਸ ਗੱਲ ਇਹ ਸੀ ਕਿ ਗੋਰੇ ਭਾਈਚਾਰੇ ਦੇ ਲੋਕ ਅਤੇ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX