ਸ੍ਰੀ ਮੁਕਤਸਰ ਸਾਹਿਬ, 13 ਅਗਸਤ (ਰਣਜੀਤ ਸਿੰਘ ਢਿੱਲੋਂ) - ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼ੋ੍ਰਮਣੀ ਅਕਾਲੀ ਦਲ ਵਲੋਂ ਸ਼ਹਿਰ ਵਿਚ ਰੋਸ ਮਾਰਚ ਕੱਢਿਆ ਗਿਆ | ਇਸ ਮਾਰਚ ਵਿਚ ਪ੍ਰਦਰਸ਼ਨਕਾਰੀ ਕਾਲੀਆਂ ਦਸਤਾਰਾਂ ਸਜਾ ਕੇ ਰੋਸ ਮਾਰਚ ਵਿਚ ਸ਼ਾਮਿਲ ਹੋਏ | ਇਸ ਤੋਂ ਪਹਿਲਾਂ ਭਾਈ ਮਹਾਂ ਸਿੰਘ ਦੀਵਾਨ ਹਾਲ ਵਿਖੇ ਇਕੱਤਰਤਾ ਕੀਤੀ ਗਈ, ਜਿਸ ਵਿਚ ਸ਼ੋ੍ਰਮਣੀ ਕਮੇਟੀ ਦੇ ਮੈਂਬਰ ਜਥੇਦਾਰ ਨਵਤੇਜ ਸਿੰਘ ਕਾਉਣੀ, ਜਥੇਦਾਰ ਗੁਰਪਾਲ ਸਿੰਘ ਗੋਰਾ, ਕੌਰ ਸਿੰਘ ਬਹਾਵਵਾਲਾ, ਗੁਰਲਾਲ ਸਿੰਘ ਦਾਨੇਵਾਲਾ, ਹਰਤੇਜ ਸਿੰਘ ਭੁੱਲਰਵਾਲਾ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਜਥੇਦਾਰ ਅਵਤਾਰ ਸਿੰਘ ਵਣਵਾਲਾ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਰੇਸ਼ਮ ਸਿੰਘ, ਮੀਤ ਮੈਨੇਜਰ ਸੁਖਦੇਵ ਸਿੰਘ, ਹੈੱਡ ਗ੍ਰੰਥੀ ਬਲਵਿੰਦਰ ਸਿੰਘ, ਕਥਾਵਾਚਕ ਜਗਬੀਰ ਸਿੰਘ, ਸ਼ੋ੍ਰਮਣੀ ਅਕਾਲੀ ਦਲ ਦੇ ਕੌਮੀ ਜਨਰਲ ਸਕੱਤਰ ਜਗਜੀਤ ਸਿੰਘ ਹਨੀ ਫ਼ੱਤਣਵਾਲਾ, ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਹਰਪਾਲ ਸਿੰਘ ਬੇਦੀ, ਬਸੰਤ ਸਿੰਘ ਕੰਗ, ਜ਼ਿਲ੍ਹਾ ਸਕੱਤਰ ਬਿੰਦਰ ਸਿੰਘ ਗੋਨਿਆਣਾ, ਜਗਵੰਤ ਸਿੰਘ ਲੰਬੀਢਾਬ, ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਅਕਾਸ਼ਦੀਪ ਸਿੰਘ ਮਿੱਡੂਖੇੜਾ, ਐਡਵੋਕੇਟ ਪਰਮਿੰਦਰ ਸਿੰਘ ਕੋਲਿਆਂਵਾਲੀ ਆਦਿ ਹਾਜ਼ਰ ਸਨ | ਇਸ ਮੌਕੇ ਬੁਲਾਰਿਆਂ ਨੇ ਕਿਹਾ ਕਿ ਬੰਦੀ ਸਿੰਘ ਆਪਣੀਆਂ ਸਜਾਵਾਂ ਪੂਰੀਆਂ ਕਰ ਚੁੱਕੇ ਹਨ ਅਤੇ ਫ਼ਿਰ ਵੀ ਉਨ੍ਹਾਂ ਦੀ ਰਿਹਾਈ ਨਹੀਂ ਕੀਤੀ ਜਾ ਰਹੀ, ਜੋ ਕਿ ਮੰਦਭਾਗੀ ਗੱਲ ਹੈ | ਉਨ੍ਹਾਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਜਲਦੀ ਤੋਂ ਜਲਦੀ ਬੰਦੀ ਸਿੰਘਾਂ ਨੂੰ ਰਿਹਾਅ ਕੀਤਾ ਜਾਵੇ | ਮੈਨੇਜਰ ਰੇਸ਼ਮ ਸਿੰਘ ਨੇ ਦੱਸਿਆ ਕਿ ਸ਼ੋ੍ਰਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਇਹ ਰੋਸ ਮਾਰਚ ਕਰਕੇ ਐੱਸ.ਡੀ.ਐੱਮ. ਸਵਰਨਜੀਤ ਕੌਰ ਨੂੰ ਮੰਗ ਪੱਤਰ ਦਿੱਤਾ ਗਿਆ ਹੈ | ਪ੍ਰਧਾਨ ਮੰਤਰੀ ਦੇ ਨਾਂਅ ਦਿੱਤੇ ਇਸ ਮੰਗ ਪੱਤਰ ਵਿਚ ਬੰਦੀ ਸਿੰਘਾਂ ਨੂੰ ਤੁਰੰਤ ਰਿਹਾਅ ਕਰਨ ਦੀ ਮੰਗ ਕੀਤੀ ਗਈ ਹੈ | ਉਨ੍ਹਾਂ ਕਿਹਾ ਕਿ ਵੀ ਭਾਰਤ ਸਰਕਾਰ ਨੇ ਪਹਿਲੀ ਪਾਤਸ਼ਾਹੀ ਦੇ ਪ੍ਰਕਾਸ਼ ਪੁਰਬ ਮੌਕੇ ਬੰਦੀ ਸਿੰਘਾਂ ਦੀ ਰਿਹਾਈ ਦਾ ਐਲਾਨ ਕੀਤਾ ਸੀ, ਪ੍ਰੰਤੂ ਇਸ ਐਲਾਨ ਨੂੰ ਵੀ ਅਜੇ ਤੱਕ ਪੂਰਾ ਨਹੀਂ ਕੀਤਾ ਗਿਆ | ਅਵਤਾਰ ਸਿੰਘ ਵਣਵਾਲਾ ਨੇ ਕਿਹਾ ਕਿ ਬਹੁਤ ਸਾਰੇ ਸਿੱਖ ਕੈਦੀਆਂ ਨੇ ਉਮਰ ਕੈਦ ਤੋਂ ਦੂਹਰਾ ਸਮਾਂ ਜੇਲ੍ਹਾਂ ਅੰਦਰ ਕੱਟ ਲਿਆ ਹੈ ਅਤੇ ਸਿੱਖਾਂ ਦੀਆਂ ਦੇਸ਼ ਨੂੰ ਆਜ਼ਾਦ ਕਰਵਾਉਣ ਵਿਚ 80 ਫ਼ੀਸਦੀ ਤੋਂ ਵੱਧ ਕੁਰਬਾਨੀਆਂ ਹਨ, ਪਰ ਫ਼ਿਰ ਵੀ ਸਿੱਖਾਂ ਨੂੰ ਬੇਗਾਨਗੀ ਦਾ ਅਹਿਸਾਸ ਕਰਵਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਤਿੰਨ ਦਹਾਕਿਆਂ ਤੋਂ ਭਾਰਤ ਦੀਆਂ ਵੱਖ-ਵੱਖ ਜੇਲ੍ਹਾਂ ਵਿਚ ਸਿੱਖ ਨਜ਼ਰਬੰਦ ਹਨ, ਜਿਨ੍ਹਾਂ ਨੂੰ ਸਜਾਵਾਂ ਪੂਰੀਆਂ ਹੋਣ ਤੋਂ ਬਾਅਦ ਵੀ ਛੱਡਿਆ ਨਹੀਂ ਜਾ ਰਿਹਾ |
ਮਲੋਟ, 13 ਅਗਸਤ (ਪਾਟਿਲ) - ਭਾਰਤ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਪੂਰੇ ਭਾਰਤ ਵਿਚ ਬੜੀ ਧੂਮਧਾਮ ਨਾਲ ਮਨਾਈ ਜਾ ਰਹੀ ਹੈ | ਇਸੇ ਕੜੀ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੰਨਿਆ ਮਲੋਟ ਦੀਆਂ ਵਿਦਿਆਰਥਣਾਂ ਵਿਚ ਦੇਸ਼ ਭਗਤੀ ਦੀ ਭਾਵਨਾ ਪੈਦਾ ਕਰਕੇ ਦੇਸ਼ ਦੇ ਚੰਗੇ ...
ਮੰਡੀ ਕਿੱਲਿਆਂਵਾਲੀ, 13 ਅਗਸਤ (ਇਕਬਾਲ ਸਿੰਘ ਸ਼ਾਂਤ)-ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੇ ਮੁਲਾਜ਼ਮਾਂ ਅਤੇ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਤਿੰਨ ਮਹੀਨੇ ਤੋਂ ਤਨਖ਼ਾਹਾਂ ਤੋਂ ਨਾ ਮਿਲਣ ਕਰਕੇ ਮਨਿਸਟਰੀਅਲ ਸਟਾਫ਼ ਐਸੋਸੀਏਸ਼ਨ ਪੰਜਾਬ ਦੇ ਵਫ਼ਦ ਨੇ ਪੰਜਾਬ ...
ਮੰਡੀ ਕਿੱਲਿਆਂਵਾਲੀ, 13 ਅਗਸਤ (ਇਕਬਾਲ ਸਿੰਘ ਸ਼ਾਂਤ) - ਜ਼ਿਲ੍ਹਾ ਕਾਂਗਰਸ ਕਮੇਟੀ ਸ੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨਗੀ ਲਈ ਜਥੇਬੰਦਕ ਸਰਗਰਮੀਆਂ ਚੱਲ ਰਹੀਆਂ ਹਨ | ਇਸ ਵਕਾਰੀ ਅਹੁਦੇ ਲਈ ਲੰਬੀ ਹਲਕੇ ਵਿਚੋਂ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਕਾਂਗਰਸ ਸੇਵਾ ਦਲ ...
ਮਲੋਟ, 13 ਅਗਸਤ (ਪਾਟਿਲ) - 4 ਦਿਨ ਪਹਿਲਾਂ ਇਕ ਨੌਜਵਾਨ ਦੀ ਭੇਦਭਰੀ ਹਾਲਤ ਵਿਚ ਹੋਈ ਮੌਤ ਦੇ ਮਾਮਲੇ ਵਿਚ ਕੀਤੀ ਜਾਂਚ ਉਪਰੰਤ ਸਿਟੀ ਮਲੋਟ ਦੀ ਪੁਲਿਸ ਨੇ ਵੱਡਾ ਖ਼ੁਲਾਸਾ ਕੀਤਾ ਹੈ | ਥਾਣਾ ਸਿਟੀ ਮਲੋਟ ਦੇ ਮੁੱਖ ਅਫ਼ਸਰ ਇੰਸਪੈਕਟਰ ਚੰਦਰ ਸ਼ੇਖਰ ਨੇ ਦੱਸਿਆ ਕਿ 8 ਅਗਸਤ ਨੂੰ ...
ਡੱਬਵਾਲੀ, 13 ਅਗਸਤ (ਇਕਬਾਲ ਸਿੰਘ ਸ਼ਾਂਤ) - ਮੰਡੀ ਕਿੱਲਿਆਂਵਾਲੀ-ਫਤੂਹੀਵਾਲਾ ਲਿੰਕ ਸੜਕ 'ਤੇ ਵਾਪਰੇ ਸੜਕ ਹਾਦਸੇ 'ਚ ਇਕ ਪ੍ਰਵਾਸੀ ਮੁਲਾਜ਼ਮ ਦੀ ਮੌਤ ਹੋ ਗਈ, ਜਿਸ ਦੀ ਸ਼ਨਾਖ਼ਤ ਅਜੈ ਕੁਮਾਰ ਵਾਸੀ ਦਰਭੰਗਾ ਹਾਲ ਵਾਸੀ ਰਤੀਆ ਵਜੋਂ ਹੋਈ ਹੈ | ਉਹ ਪਿੰਡ ...
ਸ੍ਰੀ ਮੁਕਤਸਰ ਸਾਹਿਬ, 13 ਅਗਸਤ (ਰਣਜੀਤ ਸਿੰਘ ਢਿੱਲੋਂ) - ਨਾਲਸਾ ਅਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਚੰਡੀਗੜ੍ਹ ਦੀਆਂ ਹਦਾਇਤਾਂ ਤਹਿਤ ਅੱਜ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਸ੍ਰੀ ਅਰੁਨਵੀਰ ਵਸ਼ਿਸ਼ਟ ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਸਹਿਤ-ਚੇਅਰਮੈਨ ...
ਮਲੋਟ, 13 ਅਗਸਤ (ਪਾਟਿਲ) - ਅੱਜ ਮਲੋਟ ਦੇ ਸ੍ਰੀ ਗੁਰੂ ਨਾਨਕ ਦੇਵ ਜੀ ਚੌਕ ਵਿਖੇ ਇਲਾਕੇ ਦੇ ਕਾਂਗਰਸੀਆਂ ਨੇ ਇਕੱਤਰ ਹੋ ਕੇ ਜ਼ਿਲ੍ਹਾ ਪ੍ਰਧਾਨ ਹਰਚਰਨ ਸਿੰਘ ਸੋਥਾ ਦੀ ਅਗਵਾਈ ਹੇਠ ਤਿਰੰਗਾ ਯਾਤਰਾ ਦੀ ਸ਼ੁਰੂਆਤ ਕੀਤੀ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਹਰਚਰਨ ਸਿੰਘ ਸੋਥਾ ...
ਸ੍ਰੀ ਮੁਕਤਸਰ ਸਾਹਿਬ, 13 ਅਗਸਤ (ਰਣਜੀਤ ਸਿੰਘ ਢਿੱਲੋਂ) - ਸੁਤੰਤਰਤਾ ਦਿਵਸ ਸਮਾਗਮ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਜ਼ਿਲ੍ਹਾ ਪ੍ਰਸ਼ਾਸਨ ਵਲੋਂ 15 ਅਗਸਤ ਨੂੰ ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ ਸ੍ਰੀ ਮੁਕਤਸਰ ਸਾਹਿਬ ਵਿਖੇ ਮਨਾਇਆ ਜਾਵੇਗਾ | ਇਹ ਜਾਣਕਾਰੀ ਸ੍ਰੀ ...
ਮਲੋਟ, 13 ਅਗਸਤ (ਪਾਟਿਲ) - ਕੈਬਨਿਟ ਮੰਤਰੀ ਤੇ ਮਲੋਟ ਦੀ ਵਿਧਾਇਕਾ ਡਾ: ਬਲਜੀਤ ਕੌਰ ਨੇ ਅੱਜ ਪੰਜਾਬ ਸਰਕਾਰ ਦੁਆਰਾ ਕਾਲਜ ਲਈ 2.86 ਕਰੋੜ ਰੁਪਏ ਦੀ ਗਰਾਂਟ ਮਨਜ਼ੂਰ ਕਰਵਾਉਣ ਉਪਰੰਤ ਸਰਕਾਰੀ ਕਾਲਜ ਦਾਨੇਵਾਲਾ ਮਲੋਟ ਵਿਖੇ ਪੁੱਜਣ ਮੌਕੇ ਮਲੋਟ ਵਾਸੀਆਂ ਨੂੰ ਵਧਾਈ ਦਿੱਤੀ ...
ਮਲੋਟ, 13 ਅਗਸਤ (ਪਾਟਿਲ) - ਐੱਸ.ਡੀ. ਸੀਨੀਅਰ ਸੈਕੰਡਰੀ ਸਕੂਲ ਮਲੋਟ ਵਿਖੇ 75ਵੇਂ ਸੁਤੰਤਰਤਾ ਦਿਵਸ ਮੌਕੇ ਸਕੂਲ ਪਿ੍ੰਸੀਪਲ ਸ੍ਰੀਮਤੀ ਨੀਰੂ ਬਠਲਾ ਵਾਟਸ ਦੀ ਅਗਵਾਈ ਹੇਠ ਸਕੂਲ ਵਿਚ ਵਿਦਿਆਰਥੀਆਂ ਦੁਆਰਾ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ | ਇਸ ਪ੍ਰੋਗਰਾਮ ਦੀ ...
ਮਲੋਟ, 13 ਅਗਸਤ (ਪਾਟਿਲ) - ਐੱਸ.ਐੱਸ. ਜੈਨ ਸਭਾ ਮਲੋਟ ਵਿਖੇ ਬੀਤੇ ਦਿਨ ਸਵੇਰੇ 8 ਤੋਂ 9 ਵਜੇ ਤੱਕ ਵਿਸ਼ੇਸ਼ ਚਤੁਰਮਾਸ ਕਥਾ ਸਮਾਗਮ ਦੌਰਾਨ ਆਪਣੇ ਪ੍ਰਵਚਨਾਂ 'ਚ ਸਾਧਵੀ ਸ੍ਰੀ ਸਵਰਨਕਾਂਤਾ ਜੀ ਮਹਾਰਾਜ ਦੀ ਸ਼ਾਗਿਰਦਾ ਸ੍ਰੀ ਸੁਧਾ ਜੀ ਮਹਾਰਾਜ, ਸ੍ਰੀ ਸਮਤਾ ਜੀ ਮਹਾਰਾਜ, ਡਾ: ...
ਮਲੋਟ, 13 ਅਗਸਤ (ਪਾਟਿਲ)-ਅੱਜ ਮਲੋਟ ਵਿਖੇ ਰਿਟੇਲ ਕਰਿਆਨਾ ਐਸੋਸੀਏਸ਼ਨ ਵਲੋਂ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਰੱਖੇ ਪ੍ਰੋਗਰਾਮ ਦੌਰਾਨ ਹਲਕੇ ਦੀ ਵਿਧਾਇਕਾ ਅਤੇ ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਦਾ ਸਨਮਾਨ ਕੀਤਾ ਗਿਆ | ਇਸ ਮੌਕੇ ਕਰਿਆਨਾ ਐਸੋਸੀਏਸ਼ਨ ਮਲੋਟ ਦੇ ...
ਸ੍ਰੀ ਮੁਕਤਸਰ ਸਾਹਿਬ, 13 ਅਗਸਤ (ਰਣਜੀਤ ਸਿੰਘ ਢਿੱਲੋਂ)-ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਪਾਹਜਾਂ ਨੂੰ ਉਪਕਰਨ (ਬਣਾਵਟੀ ਅੰਗ) ਮੁਹੱਈਆ ਕਰਵਾਉਣ ਲਈ ਐਡਵਰਡਗੰਜ ਮਲੋਟ ਵਿਖੇ 18 ਅਗਸਤ ਨੂੰ ਅਸੈਸਮੈਂਟ ਕੈਂਪ ਲਾਇਆ ਜਾ ਰਿਹਾ ਹੈ | ਇਸ ...
ਸ੍ਰੀ ਮੁਕਤਸਰ ਸਾਹਿਬ, 13 ਅਗਸਤ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਦੀ ਅਗਵਾਈ ਹੇਠ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਆਜ਼ਾਦੀ ਦਾ 75ਵਾਂ ਅੰਮਿ੍ਤ ਮਹਾਂਉਤਸਵ ਬੜੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ | ਇਸ ਸਬੰਧ ਵਿਚ ਸਿਹਤ ...
ਗਿੱਦੜਬਾਹਾ, 13 ਅਗਸਤ (ਪਰਮਜੀਤ ਸਿੰਘ ਥੇੜ੍ਹੀ) - ਦੇਸ਼ ਦੀ ਆਜ਼ਾਦੀ ਦੇ 75 ਸਾਲ ਪੂਰੇ ਹੋਣ 'ਤੇ 13 ਤੋਂ 15 ਅਗਸਤ ਤੱਕ ਸਾਰੇ ਜ਼ਿਲ੍ਹਾ ਵਾਸੀਆਂ ਨੂੰ ਆਪਣੇ ਘਰਾਂ 'ਤੇ ਸਤਿਕਾਰ ਸਹਿਤ ਤਿਰੰਗਾ ਝੰਡਾ ਲਹਿਰਾਉਣਾ ਚਾਹੀਦਾ ਹੈ | ਭਾਰਤ ਭਰ ਵਿਚ ਆਜ਼ਾਦੀ ਦੇ 75 ਸਾਲ ਪੂਰੇ ਹੋਣ 'ਤੇ ...
ਮਲੋਟ, 13 ਅਗਸਤ (ਪਾਟਿਲ) - ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਜ਼ਿਲ੍ਹਾ ਪ੍ਰਧਾਨ ਪੂਰਨ ਸਿੰਘ ਦੋਦਾ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪੱਧਰੀ ਮੀਟਿੰਗ ਦਾਣਾ ਮੰਡੀ ਮਲੋਟ ਵਾਟਰ ਵਰਕਸ ਵਿਚ ਹੋਈ | ਮੀਟਿੰਗ ਸਬੰਧੀ ਜਾਣਕਾਰੀ ਦਿੰਦੇ ਹੋਏ ਆਗੂਆਂ ਨੇ ਦੱਸਿਆ ...
ਸ੍ਰੀ ਮੁਕਤਸਰ ਸਾਹਿਬ, 13 ਅਗਸਤ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ) - ਸੇਵਾ ਮੁਕਤ ਕਰਮਚਾਰੀਆਂ ਅਤੇ ਫੈਮਲੀ ਪੈਨਸ਼ਨਰਾਂ ਦੀ ਮਹੀਨਾਵਾਰ ਮੀਟਿੰਗ ਅੱਜ ਸਥਾਨਕ ਕੋਟਕਪੂਰਾ ਰੋਡ ਸਥਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਵਿਖੇ ਹੋਈ, ਜਿਸ ਵਿਚ ਵੱਖ-ਵੱਖ ...
ਸ੍ਰੀ ਮੁਕਤਸਰ ਸਾਹਿਬ, 13 ਅਗਸਤ (ਰਣਜੀਤ ਸਿੰਘ ਢਿੱਲੋਂ) - ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪਸੂ ਪਾਲਣ ਵਿਭਾਗ ਸ੍ਰੀ ਮੁਕਤਸਰ ਸਾਹਿਬ ਵਲੋਂ ਲੰਪੀ ਸਕਿਨ ਬਿਮਾਰੀ ਨੂੰ ਕੰਟਰੋਲ ਕਰਨ ਲਈ ਹਰ ...
ਮਲੋਟ, 13 ਅਗਸਤ (ਪਾਟਿਲ) - ਪਿੰਡ ਕੱਟਿਆਂਵਾਲੀ ਦੇ ਬਾਬਾ ਈਸ਼ਰ ਸਿੰਘ ਪਬਲਿਕ ਸਕੂਲ ਵਿਖੇ ਰੱਖੜੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਸਕੂਲ ਵਿਚ ਵਿਦਿਆਰਥੀਆਂ ਦੇ ਰੱਖੜੀ ਬਣਾਉਣ ਦੇ ਮੁਕਾਬਲੇ ਕਰਵਾਏ ਗਏ ਅਤੇ ਵਿਦਿਆਰਥਣਾਂ ਵਲੋਂ ਆਪਣੇ ਹੱਥੀਂ ਬਹੁਤ ਹੀ ...
ਸ੍ਰੀ ਮੁਕਤਸਰ ਸਾਹਿਬ, 13 ਅਗਸਤ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਹਰਚਰਨ ਸਿੰਘ ਬਰਾੜ, ਬਲਾਕ ਕਾਂਗਰਸ ਕਮੇਟੀ ਦਿਹਾਤੀ ਦੇ ਪ੍ਰਧਾਨ ਸ਼ਰਨਜੀਤ ਸਿੰਘ ਸੰਧੂ ਸਰਪੰਚ ਸਦਰਵਾਲਾ, ਬਲਾਕ ਕਾਂਗਰਸ ਸ਼ਹਿਰੀ ...
ਗਿੱਦੜਬਾਹਾ, 13 ਅਗਸਤ (ਪਰਮਜੀਤ ਸਿੰਘ ਥੇੜ੍ਹੀ) - ਕੋਰਟ ਕੰਪਲੈਕਸ ਗਿੱਦੜਬਾਹਾ ਵਿਖੇ ਅੱਜ ਕੌਮੀ ਲੋਕ ਅਦਾਲਤ ਲਾਈ ਗਈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਹਰਦੀਪ ਸਿੰਘ ਭੰਗਾਲ ਅਤੇ ਮੁਫ਼ਤ ਕਾਨੂੰਨੀ ਸਹਾਇਤਾ ਦੇ ਐਡਵੋਕੇਟ ...
ਲੰਬੀ, 13 ਅਗਸਤ (ਸ਼ਿਵਰਾਜ ਸਿੰਘ ਬਰਾੜ)-ਕਾਂਗਰਸ ਪਾਰਟੀ ਵਲੋਂ ਦੇਸ਼ ਦੀ ਆਜ਼ਾਦੀ ਦੇ ਦਿਹਾੜੇ 15 ਅਗਸਤ ਨੂੰ ਸਮਰਪਿਤ ਪਿੰਡ-ਪਿੰਡ ਤਿਰੰਗਾ ਯਾਤਰਾ ਕੱਢੇ ਜਾਣ ਦੇ ਉਲੀਕੇ ਗਏ ਪ੍ਰੋਗਰਾਮ ਤਹਿਤ ਲੰਬੀ ਹਲਕੇ ਦੇ ਪਿੰਡਾਂ ਵਿਚ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ...
ਲੰਬੀ, 13 ਅਗਸਤ (ਮੇਵਾ ਸਿੰਘ) - ਦੇਸ਼ ਅੰਦਰ 75ਵਾਂ ਆਜ਼ਾਦੀ ਦਿਹਾੜਾ ਮਨਾਇਆ ਜਾ ਰਿਹਾ ਹੈ ਅਤੇ ਦੇਸ ਨੂੰ ਆਜ਼ਾਦ ਕਰਵਾਉਣ ਵਿਚ ਕਾਂਗਰਸ ਪਾਰਟੀ ਦਾ ਵੱਡਾ ਯੋਗਦਾਨ ਰਿਹਾ ਹੈ | ਇਹ ਪ੍ਰਗਟਾਵਾ ਪੰਜਾਬ ਕਾਂਗਰਸ ਦੇ ਬੁਲਾਰੇ ਅਤੇ ਵਿਧਾਨ ਸਭਾ ਹਲਕਾ ਲੰਬੀ ਤੋਂ ਚੋਣ ਲੜੇ ...
ਸ੍ਰੀ ਮੁਕਤਸਰ ਸਾਹਿਬ, 13 ਅਗਸਤ (ਰਣਜੀਤ ਸਿੰਘ ਢਿੱਲੋਂ) - ਐਸ.ਬੀ.ਆਈ. ਲਾਈਫ਼ ਇੰਸ਼ੋਰੈਂਸ ਦੇ ਬਰਾਂਚ ਮੈਨੇਜਰ ਸੰਦੀਪ ਕੁਮਾਰ ਅਤੇ ਸਮੂਹ ਕਰਮਚਾਰੀ ਨੂੰ ਭਾਰਤ ਸਰਕਾਰ ਵਲੋਂ 75ਵੇਂ ਆਜ਼ਾਦੀ ਦੇ ਅੰਮਿ੍ਤ ਮਹਾਂਉਤਸਵ ਅਧੀਨ 'ਹਰ ਘਰ ਤਿਰੰਗਾ' ਮੁਹਿੰਮ ਤਹਿਤ ਉਤਸ਼ਾਹਿਤ ...
ਸ੍ਰੀ ਮੁਕਤਸਰ ਸਾਹਿਬ, 13 ਅਗਸਤ (ਹਰਮਹਿੰਦਰ ਪਾਲ)-ਗੌਰਮਿੰਟ ਪੈਨਸ਼ਨਰਜ਼ ਵੈੱਲਫ਼ੇਅਰ ਐਸੋਸੀਏਸ਼ਨ ਸ੍ਰੀ ਮੁਕਤਸਰ ਸਾਹਿਬ ਦੀ ਚੋਣ ਅਬਜ਼ਰਵਰ ਅਸ਼ੋਕ ਕੁਮਾਰ ਭਾਰਤੀ ਦੀ ਨਿਗਰਾਨੀ ਹੇਠ ਪੈਨਸ਼ਨਰ ਦਫ਼ਤਰ ਕੋਟਕਪੂਰਾ ਰੋਡ ਵਿਖੇ ਸਰਬਸੰਮਤੀ ਨਾਲ ਕੀਤੀ ਗਈ | ਇਸ ਚੋਣ ...
ਮੰਡੀ ਬਰੀਵਾਲਾ, 13 ਅਗਸਤ (ਨਿਰਭੋਲ ਸਿੰਘ)-ਪਿੰਡ ਵੱਟੂ ਦੇ ਗੁਰਦੁਆਰਾ ਸਾਹਿਬ ਵਿਚ ਬਾਬਾ ਰਾਜ ਸਿੰਘ ਵਲੋਂ ਪਿੰਡ ਵੱਟੂ ਵਾਸੀਆਂ ਅਤੇ ਸੰਗਤ ਦੇ ਸਹਿਯੋਗ ਨਾਲ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ | ਇਸ ਸਮੇਂ ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਵਲੋਂ ...
ਮੰਡੀ ਬਰੀਵਾਲਾ, 13 ਅਗਸਤ (ਨਿਰਭੋਲ ਸਿੰਘ) - ਸਿਵਲ ਸਰਜਨ ਡਾ: ਰੰਜੂ ਸਿੰਗਲਾ ਦੇ ਨਿਰਦੇਸ਼ਾਂ ਅਤੇ ਜਤਿੰਦਰਪਾਲ ਸਿੰਘ ਸੀਨੀਅਰ ਮੈਡੀਕਲ ਅਫ਼ਸਰ ਚੱਕ ਸ਼ੇਰੇਵਾਲਾ ਦੀ ਯੋਗ ਅਗਵਾਈ ਹੇਠ ਮਾਸ ਮੀਡੀਆ ਵਿੰਗ ਵਲੋਂ ਬਲਾਕ ਚੱਕ ਸ਼ੇਰੇਵਾਲਾ ਅਧੀਨ ਸੇਵਾ ਨਿਭਾ ਰਹੇ ਸਮੂਹ ...
ਸ੍ਰੀ ਮੁਕਤਸਰ ਸਾਹਿਬ, 13 ਅਗਸਤ (ਰਣਜੀਤ ਸਿੰਘ ਢਿੱਲੋਂ) - ਆਜ਼ਾਦੀ ਦੇ 75ਵੇਂ ਅੰਮਿ੍ਤ ਮਹਾਂਉਤਸਵ ਤਹਿਤ ਸ੍ਰੀ ਮੁਕਤਸਰ ਸਾਹਿਬ ਦੀਆਂ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਵਲੋਂ ਅੱਜ ਸ੍ਰੀ ਮੁਕਤਸਰ ਸਾਹਿਬ ਸ਼ਹਿਰ ਵਿਚ ਤਿਰੰਗਾ ਯਾਤਰਾ ਕੱਢੀ ਗਈ | ਇਸ ਤਿਰੰਗਾ ਯਾਤਰਾ ...
ਸ੍ਰੀ ਮੁਕਤਸਰ ਸਾਹਿਬ, 13 ਅਗਸਤ (ਰਣਜੀਤ ਸਿੰਘ ਢਿੱਲੋਂ) - ਸਿਹਤ ਵਿਭਾਗ ਵਲੋਂ ਸਿਵਲ ਸਰਜਨ ਡਾ: ਰੰਜੂ ਸਿੰਗਲਾ ਦੀ ਅਗਵਾਈ ਵਿਚ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਅੰਦਰ ਡੇਂਗੂ-ਮਲੇਰੀਆ ਵਿਰੋਧੀ ਗਤੀਵਿਧੀਆਂ ਅਤੇ ਜਾਗਰੂਕਤਾ ਗਤੀਵਿਧੀਆਂ ਲਗਾਤਾਰ ਕੀਤੀਆਂ ਜਾ ਰਹੀਆਂ ...
ਸ੍ਰੀ ਮੁਕਤਸਰ ਸਾਹਿਬ, 13 ਅਗਸਤ (ਰਣਜੀਤ ਸਿੰਘ ਢਿੱਲੋਂ)-ਡੀ.ਏ.ਵੀ. ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਸ੍ਰੀ ਮੁਕਤਸਰ ਸਾਹਿਬ ਵਿਖੇ ਆਜ਼ਾਦੀ ਦਾ ਅੰਮਿ੍ਤ ਮਹਾਂਉਤਸਵ ਅਤੇ ਤੀਜ ਦਾ ਤਿਉਹਾਰ ਮਨਾਇਆ ਗਿਆ | ਇਸ ਪ੍ਰੋਗਰਾਮ ਵਿਚ ਸ੍ਰੀਮਤੀ ਅਨੁਪਮਾ ਗੁਪਤਾ, ਧਰਮਵੀਰ ਖੁਰਾਣਾ, ...
ਸ੍ਰੀ ਮੁਕਤਸਰ ਸਾਹਿਬ, 13 ਅਗਸਤ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਆਜ਼ਾਦੀ ਦੇ 75ਵੇਂ ਅੰਮਿ੍ਤ ਮਹਾਂਉਤਸਵ ਸਬੰਧੀ ਸਮਾਜ ਸੇਵੀ ਸੰਸਥਾ ਐੱਲ.ਬੀ.ਸੀ.ਟੀ. (ਲਾਰਡ ਬੁੱਧਾ ਚੈਰੀਟੇਬਲ ਟਰੱਸਟ) ਦੀ ਮੀਟਿੰਗ ਸਥਾਨਕ ਗਾਂਧੀ ਨਗਰ ਸਥਿਤ ਗੁਰਦੁਆਰਾ ਸ੍ਰੀ ਸਾਂਝੀਵਾਲ ...
ਸ੍ਰੀ ਮੁਕਤਸਰ ਸਾਹਿਬ, 13 ਅਗਸਤ (ਰਣਜੀਤ ਸਿੰਘ ਢਿੱਲੋਂ) - ਭਾਰਤ ਸਰਕਾਰ ਅਤੇ ਉਚੇਰੀ ਸਿੱਖਿਆ ਦੇ ਦਿਸ਼ਾ-ਨਿਰਦੇਸ਼ ਅਧੀਨ ਸਰਕਾਰੀ ਕਾਲਜ ਸ੍ਰੀ ਮੁਕਤਸਰ ਸਾਹਿਬ ਵਿਖੇ ਪਿ੍ੰਸੀਪਲ ਸਤਵੰਤ ਕੌਰ ਦੀ ਅਗਵਾਈ ਹੇਠ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਨੂੰ ਸਮਰਪਿਤ ਸਮਾਗਮ ...
ਸ੍ਰੀ ਮੁਕਤਸਰ ਸਾਹਿਬ, 13 ਅਗਸਤ (ਰਣਜੀਤ ਸਿੰਘ ਢਿੱਲੋਂ)-ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਦੀਆਂ ਹਦਾਇਤਾਂ 'ਤੇ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਸ੍ਰੀ ਮੁਕਤਸਰ ਸਾਹਿਬ ਵਲੋਂ ਸਵੈ-ਰੁਜ਼ਗਾਰ, ਪਲੇਸਮੈਂਟ, ਸਕਿੱਲ ਟ੍ਰੇਨਿੰਗ ਕੈਂਪ ਲਾਇਆ ਗਿਆ, ਜਿਸ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX