ਕਪੂਰਥਲਾ, 13 ਅਗਸਤ (ਅਮਰਜੀਤ ਕੋਮਲ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੱਦੇ 'ਤੇ ਅੱਜ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਿ੍ੰਗ ਕਮੇਟੀ ਦੀ ਮੈਂਬਰ ਜਥੇ: ਜਰਨੈਲ ਸਿੰਘ ਡੋਗਰਾਂਵਾਲਾ, ਅੰਤਿ੍ੰਗ ਕਮੇਟੀ ਦੀ ਮੈਂਬਰ ਗੁਰਪ੍ਰੀਤ ਕੌਰ ਰੂਹੀ ਤੇ ਅੰਤਿ੍ੰਗ ਕਮੇਟੀ ਦੇ ਮੈਂਬਰ ਜਥੇ: ਸਰਵਣ ਸਿੰਘ ਕੁਲਾਰ ਦੀ ਅਗਵਾਈ ਵਿਚ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਸਟੇਟ ਗੁਰਦੁਆਰਾ ਸਾਹਿਬ ਕਪੂਰਥਲਾ ਤੋਂ ਸ਼ਹੀਦ ਭਗਤ ਸਿੰਘ ਚੌਂਕ ਤੱਕ ਕਾਲੀਆਂ ਪੱਗਾਂ ਬੰਨ੍ਹ ਕੇ ਤੇ ਕਾਲੇ ਝੰਡੇ ਲੈ ਕੇ ਅਕਾਲੀ ਆਗੂਆਂ, ਵਰਕਰਾਂ ਤੇ ਸ਼ੋ੍ਰਮਣੀ ਕਮੇਟੀ ਦੇ ਮੁਲਾਜ਼ਮਾਂ ਨੇ ਰੋਸ ਵਿਖਾਵਾ ਕੀਤਾ | ਇਸ ਮੌਕੇ ਸ਼ੋ੍ਰਮਣੀ ਕਮੇਟੀ ਮੈਂਬਰਾਂ ਤੇ ਅਕਾਲੀ ਆਗੂਆਂ ਵਲੋਂ ਸਾਂਝੇ ਤੌਰ 'ਤੇ ਦੇਸ਼ ਦੇ ਪ੍ਰਧਾਨ ਮੰਤਰੀ ਦੇ ਨਾਂਅ ਨਾਇਬ ਤਹਿਸੀਲਦਾਰ ਰਾਜੀਵ ਖੋਸਲਾ ਨੂੰ ਮੰਗ ਪੱਤਰ ਦਿੱਤਾ ਗਿਆ, ਜਿਸ ਵਿਚ ਮੰਗ ਕੀਤੀ ਗਈ ਕਿ ਬੰਦੀ ਸਿੰਘਾਂ ਨੂੰ ਤੁਰੰਤ ਰਿਹਾਅ ਕਰਕੇ ਸਿੱਖ ਭਾਈਚਾਰੇ ਦੇ ਮਨਾਂ ਵਿਚ ਪੈਦਾ ਹੋਏ ਵਿਤਕਰੇ ਦੇ ਅਹਿਸਾਸ ਨੂੰ ਖ਼ਤਮ ਕੀਤਾ ਜਾਵੇ | ਮੰਗ ਪੱਤਰ ਦੇਣ ਉਪਰੰਤ ਜਥੇ: ਜਰਨੈਲ ਸਿੰਘ ਡੋਗਰਾਂਵਾਲਾ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ 'ਤੇ ਦੇਸ਼ ਦੇ ਪ੍ਰਧਾਨ ਮੰਤਰੀ ਨੇ ਬੰਦੀ ਸਿੰਘਾਂ ਦੀ ਰਿਹਾਈ ਦਾ ਐਲਾਨ ਕੀਤਾ ਸੀ | ਅਜੇ ਤੱਕ ਉਨ੍ਹਾਂ ਦੀ ਰਿਹਾਈ ਨਹੀਂ ਹੋ ਸਕੀ ਤੇ ਸਾਰੇ ਸਿੱਖ ਕੈਦੀ ਉਮਰ ਕੈਦ ਪੂਰੀ ਕਰਕੇ ਜੇਲ੍ਹਾਂ ਵਿਚ ਲੰਬੇ ਸਮੇਂ ਤੋਂ ਬੰਦ ਹਨ | ਉਨ੍ਹਾਂ ਕਿਹਾ ਕਿ ਦੇਸ਼ ਦਾ ਕਾਨੂੰਨ ਹਰ ਨਾਗਰਿਕ ਨੂੰ ਬਰਾਬਰ ਦੇ ਅਧਿਕਾਰ ਦਿੰਦਾ ਹੈ, ਪਰ ਕੇਂਦਰ ਸਰਕਾਰ ਬੰਦੀ ਸਿੰਘਾਂ ਦੀ ਰਿਹਾਈ ਦੇ ਮਾਮਲੇ ਵਿਚ ਉਨ੍ਹਾਂ ਨਾਲ ਵਿਤਕਰਾ ਕਰ ਰਹੀ ਹੈ | ਇਸ ਮੌਕੇ ਬੋਲਦਿਆਂ ਜਥੇ: ਸਰਵਣ ਸਿੰਘ ਕੁਲਾਰ ਤੇ ਬੀਬੀ ਗੁਰਪ੍ਰੀਤ ਕੌਰ ਨੇ ਵੀ ਬੰਦੀ ਸਿੰਘਾਂ ਦੀ ਰਿਹਾਈ 'ਤੇ ਜ਼ੋਰ ਦਿੱਤਾ ਤੇ ਕਿਹਾ ਕਿ ਦੇਸ਼ ਦੀ ਆਜ਼ਾਦੀ ਦੇ 75ਵਰ੍ਹੇ ਬੀਤ ਜਾਣ ਦੇ ਬਾਵਜੂਦ ਵੀ ਸਮੇਂ ਦੀਆਂ ਸਰਕਾਰਾਂ ਵਲੋਂ ਸਿੱਖਾਂ ਨਾਲ ਬੇਗਾਨਿਆਂ ਵਾਲਾ ਵਿਵਹਾਰ ਕੀਤਾ ਜਾ ਰਿਹਾ ਹੈ | ਰੋਸ ਵਿਖਾਵੇ ਮੌਕੇ ਅਕਾਲੀ ਦਲ ਦੇ ਸਾਬਕਾ ਹਲਕਾ ਇੰਚਾਰਜ ਪਰਮਜੀਤ ਸਿੰਘ ਐਡਵੋਕੇਟ, ਜ਼ਿਲ੍ਹਾ ਯੋਜਨਾ ਕਮੇਟੀ ਦੇ ਸਾਬਕਾ ਚੇਅਰਮੈਨ ਅਮਰਬੀਰ ਸਿੰਘ ਲਾਲੀ, ਸ਼ਹਿਰੀ ਅਕਾਲੀ ਦਲ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਵਾਲੀਆ, ਸਾਬਕਾ ਜ਼ਿਲ੍ਹਾ ਪ੍ਰਧਾਨ ਦਵਿੰਦਰ ਸਿੰਘ ਢੱਪਈ, ਸੀਨੀਅਰ ਅਕਾਲੀ ਆਗੂ ਸੁਖਦੇਵ ਸਿੰਘ ਕਾਦੂਪੁਰ, ਗੁਰਪ੍ਰੀਤ ਸਿੰਘ ਬੰਟੀ ਵਾਲੀਆ, ਜਥੇ: ਸਤਨਾਮ ਸਿੰਘ ਅਰਸ਼ੀ, ਜਥੇ: ਰਜਿੰਦਰ ਸਿੰਘ ਚੰਦੀ, ਜਥੇ: ਸ਼ਿੰਗਾਰਾ ਸਿੰਘ, ਗੁਰਦਾਵਰ ਸਿੰਘ ਭਾਖੜੀਆਣਾ, ਹਰਵਿੰਦਰ ਸਿੰਘ ਲਵਲੀ, ਗੁਰਪ੍ਰੀਤ ਸਿੰਘ ਕੌਂਸਲਰ, ਜਸਵਿੰਦਰ ਸਿੰਘ ਬੱਸਰਾ, ਜਸਵਿੰਦਰ ਸਿੰਘ ਘੁੰਮਣ, ਗੁਰਦੀਪ ਸਿੰਘ ਖੇੜਾ, ਸਤਪਾਲ ਸਿੰਘ, ਰਾਜਬੀਰ ਸਿੰਘ, ਗਿਆਨੀ ਅੰਮਿ੍ਤਪਾਲ ਸਿੰਘ, ਜਥੇ: ਸਰੂਪ ਸਿੰਘ ਖਲਵਾੜਾ, ਸ਼ਵਿੰਦਰ ਸਿੰਘ ਜੰਡੂ, ਸਰਬਦਿਆਲ ਸਿੰਘ ਮੈਨੇਜਰ ਗੁਰਦੁਆਰਾ ਬੇਰ ਸਾਹਿਬ, ਨਰਿੰਦਰ ਸਿੰਘ ਮੈਨੇਜਰ ਗੁਰਦੁਆਰਾ ਸੁਖਚੈਨਆਣਾ ਸਾਹਿਬ ਫਗਵਾੜਾ, ਚੈਂਚਲ ਸਿੰਘ ਡੱਲਾ, ਮੁਖਵਿੰਦਰ ਸਿੰਘ ਨਡਾਲਾ, ਸਟੇਟ ਗੁਰਦੁਆਰਾ ਸਾਹਿਬ ਦੇ ਮੈਨੇਜਰ ਰਣਜੀਤ ਸਿੰਘ, ਭਾਈ ਗੁਰਜੀਤ ਸਿੰਘ ਭੱਠਲ, ਭਾਈ ਰਜਿੰਦਰ ਸਿੰਘ ਛਾਪਾ, ਭਾਈ ਪਰਮਜੀਤ ਸਿੰਘ, ਭਾਈ ਰਣਜੀਤ ਸਿੰਘ, ਭਾਈ ਸਕੱਤਰ ਸਿੰਘ ਪ੍ਰਚਾਰਕ, ਭਾਈ ਹਰਜਿੰਦਰ ਸਿੰਘ ਹੈੱਡ ਗ੍ਰੰਥੀ, ਭਾਈ ਅੰਮਿ੍ਤਪਾਲ ਸਿੰਘ ਗ੍ਰੰਥੀ, ਪ੍ਰਚਾਰਕ ਬੀਬੀ ਤਰਲੋਚਨ ਕੌਰ, ਬੀਬੀ ਮਹਿੰਦਰ ਕੌਰ, ਬੀਬੀ ਗੁਰਬਖ਼ਸ਼ ਕੌਰ, ਬੀਬੀ ਬਲਜੀਤ ਕੌਰ, ਬੀਬੀ ਮਨਜੀਤ ਕੌਰ ਆਦਿ ਹਾਜ਼ਰ ਸਨ |
ਭੁਲੱਥ, 13 ਅਗਸਤ (ਮਨਜੀਤ ਸਿੰਘ ਰਤਨ)-ਕਸਬਾ ਭੁਲੱਥ ਦੀ ਕਮਰਾਏ ਸੜਕ ਤੇ ਇਕ ਕਰਿਆਨੇ ਦੀ ਦੁਕਾਨ ਤੋਂ ਚੋਰਾਂ ਵਲੋਂ ਚੋਰੀ ਕਰਨ ਦੀ ਕੋਸ਼ਿਸ਼ ਕੀਤੀ ਗਈ ਪ੍ਰੰਤੂ ਦੁਕਾਨ ਦੇ ਤਾਲੇ ਨਾਂ ਟੁੱਟਣ ਕਾਰਨ ਉਨ੍ਹਾਂ ਵਲੋਂ ਕੀਤੀ ਗਈ ਇਹ ਕੋਸ਼ਿਸ਼ ਅਸਫਲ ਹੋ ਗਈ | ਇਸ ਸਬੰਧੀ ...
ਕਪੂਰਥਲਾ, 13 ਅਗਸਤ (ਅਮਨਜੋਤ ਸਿੰਘ ਵਾਲੀਆ)-ਜ਼ਿਲ੍ਹੇ ਵਿਚ ਕੋਰੋਨਾ ਦੇ ਤਿੰਨ ਨਵੇਂ ਮਾਮਲੇ ਸਾਹਮਣੇ ਆਉਣ ਨਾਲ ਜ਼ਿਲ੍ਹੇ ਵਿਚ ਕੋਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ 57 ਹੋ ਗਈ ਹੈ ਤੇ ਅੱਜ ਵੱਖ-ਵੱਖ ਹਸਪਤਾਲਾਂ ਤੋਂ 13 ਮਰੀਜ਼ਾਂ ਨੂੰ ਸਿਹਤਯਾਬ ਹੋਣ 'ਤੇ ਛੁੱਟੀ ਦਿੱਤੀ ਗਈ ...
ਨਵਾਂਸ਼ਹਿਰ, 13 ਅਗਸਤ (ਗੁਰਬਖਸ਼ ਸਿੰਘ ਮਹੇ)- ਧੰਨ ਮਾਤਾ ਗੁਜਰੀ ਜੀ ਚੈਰੀਟੇਬਲ ਟਰੱਸਟ ਜਗਰਾਉਂ 6 ਜ਼ਿਲਿ੍ਹਆਂ ਦੇ ਗੁਰਦਿਆਂ ਦੇ ਸੈਂਕੜੇ ਮਰੀਜ਼ਾਂ ਦਾ ਖ਼ੂਨ ਸਾਫ਼ ਕਰਕੇ ਉਨ੍ਹਾਂ ਦੀਆਂ ਜ਼ਿੰਦਗੀਆਂ ਦੀ ਸ਼ੰਮ੍ਹਾ ਨੂੰ ਜੱਗਦਾ ਰੱਖ ਰਿਹਾ ਹੈ | ਇਹ ਟਰੱਸਟ ...
ਫਗਵਾੜਾ, 13 ਅਗਸਤ (ਤਰਨਜੀਤ ਸਿੰਘ ਕਿੰਨੜਾ)-ਜੀ.ਡੀ.ਆਰ.ਡੇ. ਬੋਰਡਿੰਗ ਪਬਲਿਕ ਸਕੂਲ ਆਦਰਸ਼ ਨਗਰ ਫਗਵਾੜਾ ਵਿਚ 15 ਅਗਸਤ ਸਬੰਧੀ ਸਮਾਗਮ ਧੂਮ-ਧਾਮ ਨਾਲ ਕਰਵਾਇਆ ਗਿਆ | ਇਸ ਮੌਕੇ ਲੋਟਸ ਹਾਊਸ ਦੀ ਇੰਚਾਰਜ ਬਬੀਤਾ ਸੈਣੀ ਦੀ ਦੇਖ-ਰੇਖ ਹੇਠ ਮੈਡਮ ਜਸਵਿੰਦਰ ਨੇ ਵਿਦਿਆਰਥੀਆਂ ...
ਕਪੂਰਥਲਾ, 13 ਅਗਸਤ (ਵਿਸ਼ੇਸ਼ ਪ੍ਰਤੀਨਿਧ)-ਲਾਇਲਪੁਰ ਖ਼ਾਲਸਾ ਕਾਲਜ ਅਰਬਨ ਅਸਟੇਟ ਕਪੂਰਥਲਾ ਵਲੋਂ ਨਹਿਰੂ ਯੁਵਾ ਕੇਂਦਰ ਦੇ ਸਹਿਯੋਗ ਨਾਲ ਅੰਤਰਰਾਸ਼ਟਰੀ ਯੁਵਾ ਦਿਵਸ ਦੇ ਸਬੰਧ ਵਿਚ ਕਾਲਜ ਵਿਚ ਇਕ ਸਮਾਗਮ ਕਰਵਾਇਆ ਗਿਆ | ਜਿਸ ਵਿਚ ਕਾਲਜ ਦੇ ਪਿ੍ੰਸੀਪਲ ਡਾ: ਬਲਦੇਵ ...
ਕਪੂਰਥਲਾ, 13 ਅਗਸਤ (ਵਿ.ਪ੍ਰ.)-ਆਜ਼ਾਦੀ ਦੀ 75ਵੀਂ ਵਰ੍ਹੇਗੰਢ 'ਤੇ ਕੇਂਦਰ ਸਰਕਾਰ ਵਲੋਂ 'ਹਰ ਘਰ 'ਤੇ ਤਿਰੰਗਾ' ਮੁਹਿਮ ਤਹਿਤ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਕਪੂਰਥਲਾ ਦੇ ਦਫ਼ਤਰ ਵਿਚ ਹਰਜਿੰਦਰ ਸਿੰਘ ਸੰਧੂ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਕਪੂਰਥਲਾ ਦੀ ਅਗਵਾਈ ...
ਕਪੂਰਥਲਾ, 13 ਅਗਸਤ (ਵਿ.ਪ੍ਰ.)-ਆਜ਼ਾਦੀ ਦਾ ਅੰਮਿ੍ਤ ਮਹਾਂਉਤਸਵ ਦੇ ਸਬੰਧ ਵਿਚ ਸ਼ਹਿਰ ਦੀਆਂ ਵੱਖ-ਵੱਖ ਰਾਜਨੀਤਿਕ, ਸਮਾਜਿਕ, ਧਾਰਮਿਕ ਜਥੇਬੰਦੀਆਂ ਤੇ ਮੰਦਿਰਾਂ ਦੀਆਂ ਪ੍ਰਬੰਧਕ ਕਮੇਟੀਆਂ ਦੇ ਸਹਿਯੋਗ ਨਾਲ ਸਨਾਤਨ ਧਰਮ ਸਭਾ ਤੋਂ ਕੱਢੀ ਗਈ ਵਿਸ਼ਾਲ ਤਿਰੰਗਾ ਯਾਤਰਾ ...
ਭੁਲੱਥ, 13 ਅਗਸਤ (ਮਨਜੀਤ ਸਿੰਘ ਰਤਨ)-ਸਬ ਡਵੀਜ਼ਨ ਭੁਲੱਥ ਵਿਖੇ ਆਜ਼ਾਦੀ ਦਿਹਾੜੇ ਤੇ ਕੀਤੀ ਜਾਣ ਵਾਲੀ ਪਰੇਡ ਦੀ ਫ਼ੁਲ ਡਰੈੱਸ ਰਿਹਰਸਲ ਸਰਕਾਰੀ ਕਾਲਜ ਭੁਲੱਥ ਵਿਖੇ ਕੀਤੀ ਗਈ | ਇਸ ਫ਼ੁਲ ਡਰੈੱਸ ਰਿਹਰਸਲ ਵਿਚ ਪੰਜਾਬ ਪੁਲਿਸ, ਐਨ.ਸੀ.ਸੀ. ਅਤੇ ਵੱਖ-ਵੱਖ ਸਕੂਲਾਂ ਦੇ ...
ਕਪੂਰਥਲਾ, 13 ਅਗਸਤ (ਵਿ.ਪ੍ਰ.)-ਕੇਂਦਰੀ ਸਹਿਕਾਰੀ ਬੈਂਕ ਫੱਤੂਢੀਂਗਾ ਦੇ ਮੈਨੇਜਰ ਜਸਵੰਤ ਸਿੰਘ ਤੇ ਜਸਬੀਰ ਸਿੰਘ ਦੇ ਪਿਤਾ ਉੱਘੇ ਕਾਂਗਰਸੀ ਆਗੂ ਤੇ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਮਾਸਟਰ ਜਗੀਰ ਸਿੰਘ ਸ਼ਿਕਾਰਪੁਰ (ਟਿੱਬਾ) ਜਿਨ੍ਹਾਂ ਦਾ ਬੀਤੇ ਦਿਨੀਂ ਕਪੂਰਥਲਾ ...
ਜਲੰਧਰ, 13 ਅਗਸਤ (ਸ਼ਿਵ)- ਬਿਜਲੀ ਮਾਮਲਿਆਂ ਦੀ ਸੁਣਵਾਈ ਕਰਨ ਲਈ ਸੀ. ਸੀ. ਜੀ. ਆਰ. ਐਫ. ਦੀ 17 ਅਗਸਤ ਨੂੰ ਸ਼ਕਤੀ ਸਦਨ ਜਲੰਧਰ ਵਿਚ ਮੀਟਿੰਗ ਹੋ ਰਹੀ ਹੈ | ਇਸ 'ਚ ਜਲੰਧਰ, ਕਪੂਰਥਲਾ, ਹੁਸ਼ਿਆਰਪੁਰ ਤੇ ਐੱਸ. ਈ. ਐੱਸ. ਨਗਰ ਸਰਕਲਾਂ ਦੇ ਮਾਮਲਿਆਂ ਦੀ ਸੁਣਵਾਈ ਹੋਵੇਗੀ | ਬਾਰਡਰ ...
ਕਾਲਾ ਸੰਘਿਆਂ, 13 ਅਗਸਤ (ਸੰਘਾ)-ਸਥਾਨਕ ਸੰਤ ਹੀਰਾ ਦਾਸ ਕੰਨਿਆਂ ਮਹਾਂਵਿਦਿਆਲਾ ਤੇ ਕਾਲਜੀਏਟ ਸਕੂਲ ਵਿਖੇ ਪਿ੍ੰਸੀਪਲ ਬਲਜਿੰਦਰ ਕੌਰ ਸਚਦੇਵਾ (ਕਾਲਜ) ਤੇ ਕਾਲਜੀਏਟ ਪਿ੍ੰਸੀਪਲ ਬਲਜਿੰਦਰ ਕੌਰ ਸੇਖੋਂ ਦੀ ਅਗਵਾਈ ਹੇਠ ਤੀਆਂ ਦਾ ਮੇਲਾ ਕਰਾਇਆ ਗਿਆ | ਜਿਸ ਵਿਚ ਨੀਲਮ ...
ਫਗਵਾੜਾ, 13 ਅਗਸਤ (ਅਸ਼ੋਕ ਕੁਮਾਰ ਵਾਲੀਆ)-ਯੂਥ ਅਕਾਲੀ ਦਲ (ਬੀ.ਸੀ.) ਵਿੰਗ ਸਰਕਲ ਫਗਵਾੜਾ ਸ਼ਹਿਰੀ (ਪੱਛਮੀ) ਦੇ ਪ੍ਰਧਾਨ ਇੰਦਰਦੀਪ ਸਿੰਘ ਕੰਬੋਜ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਉਹ 35 ਸਾਲਾ ਦੇ ਸਨ ਉਹ ਪਿਛਲੇ ਕੁੱਝ ਦਿਨਾਂ ਤੋਂ ਬਿਮਾਰ ਚੱਲ ਰਹੇ ਸਨ | ਉਹ ਆਪਣੇ ਪਿੱਛੇ ...
ਢਿਲਵਾਂ, 13 ਅਗਸਤ (ਪ੍ਰਵੀਨ ਕੁਮਾਰ, ਗੋਬਿੰਦ ਸੁਖੀਜਾ)-ਅੱਜ ਬਾਅਦ ਦੁਪਹਿਰ ਅੰਮਿ੍ਤਸਰ ਜਲੰਧਰ ਮੁੱਖ ਰਾਸ਼ਟਰੀ ਰਾਜ ਮਾਰਗ 'ਤੇ ਪੈਂਦੇ ਸੁਭਾਨਪੁਰ ਨਜ਼ਦੀਕ ਵੱਖ-ਵੱਖ ਨਿਹੰਗ ਜਥੇਬੰਦੀਆਂ ਵਲੋਂ ਰਾਸ਼ਟਰੀ ਰਾਜ ਮਾਰਗ ਨੂੰ ਬੰਦ ਕਰਕੇ ਧਰਨਾ ਲਗਾਇਆ ਗਿਆ | ਜਾਣਕਾਰੀ ...
ਫਗਵਾੜਾ, 13 ਅਗਸਤ (ਹਰਜੋਤ ਸਿੰਘ ਚਾਨਾ)-ਚਹੇੜੂ- ਜਲੰਧਰ ਕੈਂਟ ਲਾਗੇ ਰੇਲਵੇ ਲਾਈਨਾਂ 'ਤੇ ਇੱਕ ਵਿਅਕਤੀ ਦੀ ਟਰੇਨ ਦੀ ਲਪੇਟ 'ਚ ਆਉਣ ਕਾਰਨ ਮੌਤ ਹੋ ਗਈ | ਰੇਲਵੇ ਚੌਂਕੀ ਇੰਚਾਰਜ ਗੁਰਭੇਜ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮਿ੍ਤਕ ਵਿਅਕਤੀ ਦੀ ਕਿਸੇ ਟਰੇਨ ਦੀ ...
ਨਡਾਲਾ, 13 ਅਗਸਤ (ਮਾਨ)-ਨਗਰ ਪੰਚਾਇਤ ਨਡਾਲਾ ਦੇ ਸਾਬਕਾ ਉਪ ਪ੍ਰਧਾਨ ਅਵਤਾਰ ਸਿੰਘ ਮੁਲਤਾਨੀ ਦੀ ਧਰਮ ਪਤਨੀ ਬਲਜੀਤ ਕੌਰ ਮੁਲਤਾਨੀ, ਜਿਨ੍ਹਾਂ ਦਾ ਬੀਤੇ ਦਿਨ ਯੂ.ਕੇ. ਵਿਚ ਦਿਹਾਂਤ ਹੋ ਗਿਆ ਸੀ, ਨਮਿੱਤ ਸ੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਉਨ੍ਹਾਂ ਦੇ ਨਿਵਾਸ ਅਸਥਾਨ ...
ਡਡਵਿੰਡੀ, 13 ਅਗਸਤ (ਦਿਲਬਾਗ ਸਿੰਘ ਝੰਡ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਦਿੱਤੇ ਗਏ ਸੱਦੇ ਅਨੁਸਾਰ ਇਤਿਹਾਸਕ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਡੱਲਾ ਵਿਖੇ ਮੈਨੇਜਰ ਚੈਂਚਲ ਸਿੰਘ ਆਹਲੀ ਦੀ ਅਗਵਾਈ ਵਿਚ ਵੱਡੀ ਗਿਣਤੀ 'ਚ ਸੰਗਤਾਂ ਵੱਲੋਂ ਰੋਸ ...
ਤਲਵੰਡੀ ਚੌਧਰੀਆਂ, 13 ਅਗਸਤ (ਪਰਸਨ ਲਾਲ ਭੋਲਾ)-ਤਲਵੰਡੀ ਚੌਧਰੀਆਂ ਪੁਲਿਸ ਨੂੰ 15 ਬੋਤਲਾਂ ਨਾਜਾਇਜ਼ ਸ਼ਰਾਬ ਤੇ 100 ਲੀਟਰ ਲਾਹਣ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਐਸ.ਐਚ.ਓ. ਯਾਦਵਿੰਦਰ ਸਿੰਘ ਥਾਣਾ ਤਲਵੰਡੀ ਚੌਧਰੀਆਂ ਨੇ ਦੱਸਿਆ ਕਿ ਹਵਾਲਦਾਰ ਪਰਮਜੀਤ ਸਿੰਘ ਨੇ ...
ਫਗਵਾੜਾ, 13 ਅਗਸਤ (ਹਰਜੋਤ ਸਿੰਘ ਚਾਨਾ)-ਫਗਵਾੜਾ ਸ਼ੂਗਰ ਮਿੱਲ ਦੇ ਐਮ.ਡੀ. ਸੁਖਬੀਰ ਸਿੰਘ ਸੰਧਰ ਨੇ ਕਿਹਾ ਹੈ ਕਿ ਗੰਨੇ ਦੀ ਅਦਾਇਗੀ ਨੂੰ ਲੈ ਕੇ ਕਿਸਾਨਾਂ ਦੀ ਜੋ ਖੱਜਲ ਖ਼ੁਆਰੀ ਹੋਈ ਹੈ ਉਸ ਤੋਂ ਮੈਂ ਖ਼ੁਦ ਵੀ ਬਹੁਤ ਪ੍ਰੇਸ਼ਾਨ ਹਾਂ ਅਜਿਹਾ ਸਾਰਾ ਘਟਨਾਕ੍ਰਮ ਪੰਜਾਬ ...
ਆਨੰਦ ਪਬਲਿਕ ਸਕੂਲ 'ਚ ਆਜ਼ਾਦੀ ਦਿਹਾੜਾ ਮਨਾਇਆ ਕਪੂਰਥਲਾ, 13 ਅਗਸਤ (ਅਮਰਜੀਤ ਕੋਮਲ)-ਆਜ਼ਾਦੀ ਦੀ 75ਵੀਂ ਵਰ੍ਹੇਗੰਢ ਦੇ ਸਬੰਧ ਵਿਚ ਵੱਖ-ਵੱਖ ਵਿੱਦਿਅਕ ਸੰਸਥਾਵਾਂ ਵਿਚ ਸਮਾਗਮ ਕਰਵਾਏ ਗਏ | ਇਸ ਸਬੰਧੀ ਆਨੰਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਚ ਕਰਵਾਏ ਸਮਾਗਮ ਦਾ ...
ਫਗਵਾੜਾ, 13 ਅਗਸਤ (ਹਰਜੋਤ ਸਿੰਘ ਚਾਨਾ)-ਸ਼੍ਰੋਮਣੀ ਸ਼੍ਰੀ ਵਿਸ਼ਵਕਰਮਾ ਧੀਮਾਨ ਸਭਾ (ਰਜਿ.) ਦੀ ਮੀਟਿੰਗ ਸ਼੍ਰੀ ਵਿਸ਼ਵਕਰਮਾ ਮੰਦਰ ਵਿਖੇ ਪ੍ਰਧਾਨ ਬਲਵੰਤ ਰਾਏ ਧੀਮਾਨ ਦੀ ਅਗਵਾਈ 'ਚ ਹੋਈ | ਜਿਸ 'ਚ ਵੱਖ ਵੱਖ ਮਾਮਲਿਆਂ 'ਤੇ ਵਿਚਾਰ ਕੀਤੇ ਗਏ | ਇਸ ਮੌਕੇ ਸਰਬਸੰਮਤੀ ਨਾਲ ...
ਨਡਾਲਾ, 13 ਅਗਸਤ (ਮਾਨ)-ਸਰਬ ਸੇਵਾ ਸੁਸਾਇਟੀ ਲੱਖਣ ਕੇ ਪੱਡਾ ਵੱਲੋਂ ਪਲੇਠਾ 'ਮੇਲਾ ਤੀਆਂ ਦਾ' ਅੱਜ 14 ਅਗਸਤ ਬੜੀ ਹੀ ਸ਼ਾਨੋ ਸ਼ੌਕਤ ਨਾਲ ਮਨਾਇਆ ਜਾ ਰਿਹਾ ਹੈ | ਇਸ ਸਬੰਧੀ ਸੁਸਾਇਟੀ ਦੇ ਪ੍ਰਧਾਨ ਮਾਸਟਰ ਕੇਵਲ ਸਿੰਘ ਪੱਡਾ ਨੇ ਦੱਸਿਆ ਕਿ ਇਸ ਮੇਲੇ ਵਿਚ ਪਿੰਡ ਦੀਆਂ ...
ਕਪੂਰਥਲਾ, 13 ਅਗਸਤ (ਵਿ.ਪ੍ਰ.)-ਪੰਜਾਬ ਲੋਕ ਸੇਵਾ ਕਮਿਸ਼ਨ ਪਟਿਆਲਾ ਵਲੋਂ ਲਈ ਗਈ ਕਠਿਨ ਪ੍ਰੀਖਿਆ ਉਪਰੰਤ ਕਪੂਰਥਲਾ ਸ਼ਹਿਰ ਦੇ ਵਾਸੀ ਅਗਮਜੋਤ ਸਿੰਘ ਹਾਲ ਹੀ ਵਿਚ ਪੰਜਾਬ ਸਰਕਾਰ ਦੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵਿਚ ਉਪ ਮੰਡਲ ਇੰਜੀਨੀਅਰ ਵਜੋਂ ਕਪੂਰਥਲਾ ਵਿਚ ...
ਭੁਲੱਥ, 13 ਅਗਸਤ (ਮਨਜੀਤ ਸਿੰਘ ਰਤਨ)-ਐਲਪਾਈਨ ਇੰਟਰਨੈਸ਼ਨਲ ਪਬਲਿਕ ਸਕੂਲ ਭੁਲੱਥ ਵਿਖੇ ਆਜ਼ਾਦੀ ਦਿਵਸ ਬੜੀ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਤੇ ਸਕੂਲ ਦੇ ਵਿਦਿਆਰਥੀਆਂ ਵਲੋਂ ਦੇਸ਼ ਭਗਤੀ ਨਾਲ ਸਬੰਧਿਤ ਕੋਰਿਓਗ੍ਰਾਫੀ, ਗੀਤ, ਭੰਗੜਾ ਅਤੇ ਗਿੱਧਾ ਪੇਸ਼ ਕੀਤਾ ...
ਨਡਾਲਾ, 13 ਅਗਸਤ (ਮਾਨ)-ਬੀ.ਡੀ.ਪੀ.ਓ. ਦਫ਼ਤਰ ਨਡਾਲਾ ਵਿਖੇ ਦੇਸ਼ ਦੇ 75ਵੇ ਆਜ਼ਾਦੀ ਅੰਮਿ੍ਤ ਮਹਾਂ ਉਤਸਵ ਸਬੰਧੀ ਸਮਾਗਮ ਕਰਵਾਇਆ ਗਿਆ | ਸਮਾਗਮ ਦੀ ਪ੍ਰਧਾਨਗੀ ਕਰਦਿਆਂ ਏ.ਡੀ.ਸੀ. ਵਿਕਾਸ ਐਸ.ਪੀ. ਆਂਗਰਾ ਨੇ ਕਿਹਾ ਭਾਰਤ ਸਰਕਾਰ ਵਲੋਂ ਇਸ ਵਾਰ 75ਵਾਂ ਆਜ਼ਾਦੀ ਦਿਵਸ ਆਜ਼ਾਦੀ ...
ਕਪੂਰਥਲਾ, 13 ਅਗਸਤ (ਅਮਰਜੀਤ ਕੋਮਲ)-ਆਜ਼ਾਦੀ ਦਾ ਅੰਮਿ੍ਤ ਮਹਾਂ ਉਤਸਵ ਦੇ ਸਬੰਧ ਵਿਚ ਹਰ ਘਰ ਤਿਰੰਗਾ ਮੁਹਿਮ ਤਹਿਤ ਆਈ.ਐਸ.ਟੀ.ਸੀ. ਕੈਂਪਸ ਕਪੂਰਥਲਾ ਤੋਂ ਕੇਂਦਰੀ ਰਿਜ਼ਰਵ ਪੁਲਿਸ ਫੋਰਸ ਦੀ 245ਵੀਂ ਬਟਾਲੀਅਨ ਵਲੋਂ ਮੋਟਰਸਾਈਕਲ ਰੈਲੀ ਕੱਢੀ ਗਈ | ਜਿਸ ਨੂੰ ਸੀ.ਆਰ.ਪੀ.ਐਫ. ...
ਕਪੂਰਥਲਾ, 13 ਅਗਸਤ (ਅਮਰਜੀਤ ਕੋਮਲ)-ਪੰਜਾਬ ਪ੍ਰਦੇਸ਼ ਕਾਂਗਰਸ ਦੇ ਸੱਦੇ 'ਤੇ ਅੱਜ ਕਪੂਰਥਲਾ ਵਿਧਾਨ ਸਭਾ ਹਲਕੇ ਵਿਚ ਕਾਂਗਰਸ ਵਿਧਾਇਕ ਤੇ ਸਾਬਕਾ ਮੰਤਰੀ ਰਾਣਾ ਗੁਰਜੀਤ ਸਿੰਘ ਦੀ ਅਗਵਾਈ ਵਿਚ ਤਿਰੰਗਾ ਯਾਤਰਾ ਕੱਢੀ ਗਈ | ਆਈ.ਕੇ. ਗੁਜਰਾਲ ਪੰਜਾਬ ਤਕਨੀਕੀ ...
ਡਡਵਿੰਡੀ, 13 ਅਗਸਤ (ਦਿਲਬਾਗ ਸਿੰਘ ਝੰਡ)-ਇਲਾਕੇ ਦੇ ਨਾਮਵਰ ਪਿੰਡ ਮੋਠਾਂਵਾਲ ਦੇ ਨੰਬਰਦਾਰ ਗੁਰਦਿਆਲ ਸਿੰਘ ਨੇ ਕਿਹਾ ਕਿ ਕੇਸਰੀ ਨਿਸ਼ਾਨ ਸਿੱਖ ਕੌਮ ਦੀ ਚੜ੍ਹਦੀ ਕਲਾ ਤੇ ਫ਼ਤਿਹ ਦੇ ਪ੍ਰਤੀਕ ਹਨ ਅਤੇ ਇਹ ਹਮੇਸ਼ਾ ਗੁਰੂ ਘਰਾਂ 'ਤੇ ਝੂਲਦੇ ਰਹਿਣਗੇ | ਉਨ੍ਹਾਂ ਕਿਹਾ ਕਿ ...
ਸੁਲਤਾਨਪੁਰ ਲੋਧੀ,13 ਅਗਸਤ (ਥਿੰਦ, ਹੈਪੀ)-ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਜੋ ਕਿ ਐਨ.ਡੀ.ਪੀ.ਐਸ ਐਕਟ ਤਹਿਤ ਪਟਿਆਲਾ ਜੇਲ੍ਹ ਵਿਚ ਨਜ਼ਰਬੰਦ ਸਨ, ਨੂੰ ਮਾਣਯੋਗ ਹਾਈਕੋਰਟ ਵਲੋਂ ਜ਼ਮਾਨਤ ਦਿੱਤੇ ਜਾਣ ਤੋਂ ਬਾਅਦ ਹਲਕਾ ਸੁਲਤਾਨਪੁਰ ਦੇ ਸਮੂਹ ...
ਸੁਲਤਾਨਪੁਰ ਲੋਧੀ, 13 ਅਗਸਤ (ਥਿੰਦ, ਹੈਪੀ)-ਅੱਜ ਦੇਸ਼ ਜਿਸ ਮੋੜ ਤੇ ਆ ਖੜ੍ਹਾ ਹੋਇਆ ਹੈ, ਉਸ ਲਈ ਸਾਨੂੰ ਸਾਰਿਆਂ ਨੂੰ ਗੰਭੀਰਤਾ ਨਾਲ ਸੋਚਣ ਦੀ ਲੋੜ ਹੈ | ਅੱਜ ਇੰਜ ਲੱਗ ਰਿਹਾ ਹੈ ਕਿ ਦੇਸ਼ ਸੰਵਿਧਾਨ ਦੇ ਅਨੁਸਾਰ ਨਹੀਂ ਸਗੋਂ ਸਮੇਂ ਦੀ ਸਰਕਾਰ ਵੱਲੋਂ ਆਪਣੇ ਸਿਆਸੀ ...
ਸੁਲਤਾਨਪੁਰ ਲੋਧੀ, 13 ਅਗਸਤ (ਥਿੰਦ, ਹੈਪੀ)-ਸਾਂਝਾ ਅਧਿਆਪਕ ਮੋਰਚਾ ਵਲੋਂ ਉਲੀਕੇ ਗਏ ਪ੍ਰੋਗਰਾਮ ਅਨੁਸਾਰ ਗੌਰਮਿੰਟ ਟੀਚਰ ਯੂਨੀਅਨ 17 ਅਗਸਤ ਨੂੰ ਅਧਿਆਪਕਾਂ ਦੀਆਂ ਮੰਗਾਂ ਨੂੰ ਲੈ ਕੇ ਜ਼ਿਲ੍ਹਾ ਹੈੱਡ ਕੁਆਰਟਰ 'ਤੇ ਧਰਨਾ ਦੇਵੇਗੀ | ਇਸ ਸਬੰਧੀ ਜਾਣਕਾਰੀ ਦਿੰਦਿਆਂ ...
ਮਨਜੀਤ ਸਿੰਘ ਰਤਨ ਭੁਲੱਥ, 13 ਅਗਸਤ-ਜ਼ਿਲ੍ਹਾ ਕਪੂਰਥਲਾ ਦੀਆਂ ਚਾਰ ਸਬ ਡਵੀਜ਼ਨਾਂ ਵਿਚੋਂ ਇਕ ਮਹੱਤਵਪੂਰਨ ਸਬ ਡਵੀਜ਼ਨ ਹੈ | ਇਸ ਦੀ ਮਹੱਤਤਾ ਇਸ ਪੱਖੋਂ ਵੀ ਨਿਵੇਕਲੀ ਅਤੇ ਨਿਰਾਲੀ ਹੈ ਕਿਉਂਕਿ ਇਹ ਸ਼੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਕਾਲੀ ਵੇਈਾ ਦੇ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX