ਤਾਜਾ ਖ਼ਬਰਾਂ


ਜਲੰਧਰ: ਨਾਜਾਇਜ਼ ਕਬਜ਼ੇ ਹਟਾਉਣ ਪਹੁੰਚੀ ਪੁਲਿਸ, ਲੋਕਾਂ 'ਚ ਮਚੀ ਹਫੜਾ-ਦਫ਼ੜੀ
. . .  31 minutes ago
ਜਲੰਧਰ, 9 ਦਸੰਬਰ (ਅੰਮ੍ਰਿਤਪਾਲ)-ਜਲੰਧਰ ਦੇ ਲਤੀਫ਼ਪੁਰਾ 'ਚ ਸ਼ੁੱਕਰਵਾਰ ਸਵੇਰੇ ਉਸ ਵੇਲੇ ਮਾਹੌਲ ਤਣਾਅਪੂਰਨ ਬਣ ਗਿਆ, ਜਦੋਂ ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਪੁਲਿਸ ਅਤੇ ਲੋਕ ਆਹਮੋ-ਸਾਹਮਣੇ ਹੋ ਗਏ...
ਸ਼ਰਧਾ ਕਤਲ ਕੇਸ: ਆਫ਼ਤਾਬ ਵੀਡੀਓ ਕਾਨਫ਼ਰਸਿੰਗ ਰਾਹੀਂ ਦਿੱਲੀ ਅਦਾਲਤ ’ਚ ਹੋਵੇਗਾ ਪੇਸ਼
. . .  about 1 hour ago
ਨਵੀਂ ਦਿੱਲੀ, 9 ਦਸੰਬਰ-ਸ਼ਰਧਾ ਕਤਲ ਕੇਸ: ਆਫ਼ਤਾਬ ਵੀਡੀਓ ਕਾਨਫ਼ਰਸਿੰਗ ਰਾਹੀਂ ਦਿੱਲੀ ਅਦਾਲਤ ’ਚ ਹੋਵੇਗਾ ਪੇਸ਼
ਸਰਕਾਰੀ ਸਕੂਲ ਰੂੜੇਕੇ ਕਲਾਂ ਦੇ ਵਿਦਿਆਰਥੀਆਂ ਨੂੰ ਨੌਜਵਾਨਾਂ ਵਲੋਂ ਚਿੱਟਾ ਤੇ ਮੈਡੀਕਲ ਨਸ਼ਿਆਂ ਸਮੇਤ ਫੜਨ ਦੀ ਵੀਡੀਓ ਵਾਇਰਲ
. . .  about 1 hour ago
ਬਰਨਾਲਾ/ਰੂੜੇਕੇ ਕਲਾਂ, 9 ਦਸੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਜ਼ਿਲ੍ਹਾ ਬਰਨਾਲਾ ਦੇ ਕਸਬਾ ਰੂੜੇਕੇ ਕਲਾਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੂੰ ਪਿੰਡ ਦੇ ਨੌਜਵਾਨਾਂ ਨੇ ਚਿੱਟਾ ਤੇ ਹੋਰ ਨਸ਼ੀਲੇ ਪਦਾਰਥਾਂ ਸਮੇਤ ਫੜ੍ਹ ਕੇ ਸਕੂਲ ਦੇ ਅਧਿਆਪਕਾਂ...
ਦੇਸ਼ 'ਚ ਗਰੀਬ ਕਲਿਆਣ ਦੇ ਲਈ ਜੋ ਵੀ ਕੰਮ ਹੋਇਆ ਹੈ ਉਸ 'ਤੇ ਸਦਨ 'ਚ ਚਰਚਾ ਹੋਣੀ ਚਾਹੀਦੀ ਹੈ: ਭੁਪਿੰਦਰ ਯਾਦਵ
. . .  about 2 hours ago
ਨਵੀਂ ਦਿੱਲੀ, 9 ਦਸੰਬਰ-ਕੇਂਦਰੀ ਮੰਤਰੀ ਭੁਪਿੰਦਰ ਯਾਦਵ ਦਾ ਕਹਿਣਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 2014 ਤੋਂ ਜਦੋਂ ਤੋਂ ਕੇਂਦਰ 'ਚ ਸ਼ਾਸਨ ਦੀ ਵਾਂਗਡੋਰ ਸੰਭਾਲੀ ਹੈ ਉਦੋਂ ਤੋਂ ਕੇਂਦਰ ਸਰਕਾਰ ਦੀ ਗਰੀਬ ਕਲਿਆਣਕਾਰੀ ਨੀਤੀਆਂ ਇਸ ਦੇਸ਼...
ਜੋਧਪੁਰ: ਵਿਆਹ ਦੌਰਾਨ ਘਰ ’ਚ ਅੱਗ ਲੱਗਣ ਨਾਲ 4 ਲੋਕਾਂ ਦੀ ਮੌਤ, 60 ਜ਼ਖ਼ਮੀ
. . .  about 2 hours ago
ਰਾਜਸਥਾਨ, 9 ਦਸੰਬਰ-ਰਾਜਸਥਾਨ ਦੇ ਜੋਧਪੁਰ ਦੇ ਭੂੰਗਰਾ ਪਿੰਡ 'ਚ ਇਕ ਵਿਆਹ ਦੌਰਾਨ ਸਿਲੰਡਰ ਫਟ ਗਿਆ...
⭐ਮਾਣਕ-ਮੋਤੀ⭐
. . .  about 3 hours ago
⭐ਮਾਣਕ-ਮੋਤੀ⭐
ਅਸਾਮ : ਉਦਲਗੁੜੀ ਪੁਲਿਸ ਨੇ ਅੱਜ ਇਕ ਏਕੇ ਸੀਰੀਜ਼ ਰਾਈਫਲ ਅਤੇ ਕੁਝ ਅਸਲ੍ਹਾ ਕੀਤਾ ਬਰਾਮਦ - ਵਿਸ਼ੇਸ਼ ਡੀ.ਜੀ.ਪੀ.ਅਸਾਮ
. . .  1 day ago
ਕਰੀਬ 300 ਇਜ਼ਰਾਇਲੀ ਕੰਪਨੀਆਂ ਨੇ ਭਾਰਤ ਵਿਚ ਕੀਤਾ ਨਿਵੇਸ਼ : ਇਜ਼ਰਾਈਲ ਰਾਜਦੂਤ ਨੌਰ ਗਿਲੋਨ
. . .  1 day ago
ਐਨ.ਆਈ.ਏ. ਨੇ ਤਰਨਤਾਰਨ ਬੰਬ ਧਮਾਕੇ ਦੇ ਮਾਸਟਰਮਾਈਂਡ ਬਿਕਰਮਜੀਤ ਸਿੰਘ ਨੂੰ ਕੀਤਾ ਗ੍ਰਿਫਤਾਰ
. . .  1 day ago
ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਜੇ.ਪੀ. ਨੱਢਾ, ਅਮਿਤ ਸ਼ਾਹ ਤੇ ਹੋਰ ਨੇਤਾਵਾਂ ਦੀ ਮੌਜੂਦਗੀ 'ਚ ਕੋਰ ਗਰੁੱਪ ਦੀ ਚੱਲ ਰਹੀ ਮੀਟਿੰਗ
. . .  1 day ago
ਸ਼ਾਰਟ ਸਰਕਟ ਨਾਲ ਜੀ. ਐੱਸ. ਫਰਨੀਚਰ ਦੇ ਸ਼ੋਅ ਰੂਮ ਨੂੰ ਲੱਗੀ ਅੱਗ ਨਾਲ ਕਰੋੜਾਂ ਦਾ ਨੁਕਸਾਨ
. . .  1 day ago
ਛੇਹਰਟਾ, 8 ਦਸੰਬਰ ( ਵਡਾਲੀ )- ਜੀ.ਟੀ.ਰੋਡ ਖੰਡਵਾਲਾ ਵਿਖੇ ਸ਼ਾਰਟ ਸਰਕਟ ਨਾਲ ਜੀ. ਐੱਸ. ਫਰਨੀਚਰ ਦੇ ਸ਼ੋਅ ਰੂਮ ਨੂੰ ਲੱਗੀ ਅੱਗ ਨਾਲ ਕਰੋੜਾਂ ਦਾ ਨੁਕਸਾਨ ਹੋਇਆ ਹੈ ।
ਸਯੁੰਕਤ ਕਿਸਾਨ ਮੋਰਚਾ ਦੀ ਕੌਮੀ ਪੱਧਰੀ ਬੈਠਕ ਵਿਚ ਆਗਾਮੀ ਅੰਦੋਲਨ ਦਾ ਫ਼ੈਸਲਾ ਨਹੀਂ ਹੋ ਸਕਿਆ, 24 ਨੂੰ ਦੁਬਾਰਾ ਬੈਠਕ
. . .  1 day ago
ਕਰਨਾਲ 7 ਦਸੰਬਰ (ਗੁਰਮੀਤ ਸਿੰਘ ਸੱਗੂ ) - ਸਯੁੰਕਤ ਕਿਸਾਨ ਮੋਰਚਾ ਦੀ ਡੇਰਾ ਕਾਰ ਸੇਵਾ ਕਲੰਦਰੀ ਗੇਟ ਵਿਖੇ ਹੋਈ ਕੋਮੀ ਪਧਰੀ ਬੈਠਕ ਵਿਚ ਆਗਾਮੀ ਕਿਸਾਨ ਅੰਦੋਲਨ ਨੂੰ ਲੈਂ ਕੇ ਕੋਈ ਫ਼ੈਸਲਾ ਨਹੀਂ ਹੋ ਸਕਿਆ ...
ਵਿਧਾਨ ਸਭਾ ਹਲਕਾ ਹਰੋਲੀ ਤੋਂ ਕਾਂਗਰਸ ਦੇ ਮੁਕੇਸ਼ ਅਗਨੀਹੋਤਰੀ ਜਿੱਤੇ
. . .  1 day ago
ਬੀਣੇਵਾਲ,8 ਦਸੰਬਰ (ਬੈਜ ਚੌਧਰੀ)- ਹਲਕਾ ਗੜ੍ਹਸ਼ੰਕਰ ਦੇ ਨਾਲ ਲੱਗਦੇ ਹਿਮਾਚਲ ਪ੍ਰਦੇਸ਼ ਦੇ ਵਿਧਾਨ ਸਭਾ ਹਲਕਾ ਹਰੋਲੀ ਤੋਂ ਕਾਂਗਰਸੀ ਉਮੀਦਵਾਰ ਮੁਕੇਸ਼ ਅਗਨੀਹੋਤਰੀ ਨੇ ਲਗਾਤਾਰ ਪੰਜਵੀਂ ਵਾਰ 9148 ਵੋਟਾਂ ਦੇ ਵੱਡੇ ਫਰਕ ਨਾਲ ...
ਲਾਪਤਾ 4 ਬੱਚਿਆਂ 'ਚੋਂ 3 ਬੱਚੇ ਕੀਤੇ ਪੁਲਿਸ ਨੇ ਬਰਾਮਦ
. . .  1 day ago
ਡੇਰਾਬੱਸੀ, 8 ਦਸੰਬਰ( ਗੁਰਮੀਤ ਸਿੰਘ)-ਡੇਰਾਬੱਸੀ ਦੇ ਪਿੰਡ ਕਕਰਾਲੀ ਵਿਚੋ ਲਾਪਤਾ 4 ਬੱਚਿਆਂ 'ਚੋਂ ਪੁਲਿਸ ਨੇ 3 ਬੱਚਿਆਂ ਨੂੰ ਅੱਜ ਤੀਜੇ ਦਿਨ ਬਰਾਮਦ ਕਰ ਲਿਆ ਹੈ । ਇਹ ਬੱਚੇ ਮੋਲੀ ਜਾਗਰਾ, ਚੰਡੀਗੜ੍ਹ ਨੇੜਿਓਂ ਬਰਾਮਦ ...
87 ਸਾਲ ਦੇ ਹੋਏ ਬਾਲੀਵੁੱਡ ਦੇ ਹੀਮੈਨ ਧਰਮਿੰਦਰ, ਫੈਨਜ਼ ਨਾਲ ਕੇਕ ਕੱਟ ਕੇ ਆਪਣਾ ਜਨਮਦਿਨ ਕੀਤਾ ਸੈਲੀਬ੍ਰੇਟ
. . .  1 day ago
87 ਸਾਲ ਦੇ ਹੋਏ ਬਾਲੀਵੁੱਡ ਦੇ ਹੀਮੈਨ ਧਰਮਿੰਦਰ, ਫੈਨਜ਼ ਨਾਲ ਕੇਕ ਕੱਟ ਕੇ ਆਪਣਾ ਜਨਮਦਿਨ ਕੀਤਾ ਸੈਲੀਬ੍ਰੇਟ
ਉੜੀਸ਼ਾ : ਪਦਮਪੁਰ ਵਿਧਾਨ ਸਭਾ ਹਲਕੇ ਤੋਂ ਬੀ.ਜੇ.ਡੀ. ਦੇ ਬਰਸਾ ਸਿੰਘ ਬਰੀਹਾ ਨੇ ਭਾਜਪਾ ਦੇ ਪ੍ਰਦੀਪ ਪੁਰੋਹਿਤ ਨੂੰ ਹਰਾਇਆ
. . .  1 day ago
ਟਰੱਕ ਅਤੇ ਕਾਰ ਦੀ ਟੱਕਰ ਵਿਚ ਨੌਜਵਾਨ ਦੀ ਦਰਦਨਾਕ ਮੌਤ
. . .  1 day ago
ਘੱਗਾ, 8 ਦਸੰਬਰ (ਵਿਕਰਮਜੀਤ ਸਿੰਘ ਬਾਜਵਾ)- ਅੱਜ ਇੱਥੇ ਸ਼ਾਮੀ ਲਗਭਗ 4 ਵਜੇ ਦੇ ਕਰੀਬ ਕਾਰ ਅਤੇ ਟਰੱਕ ਦਰਮਿਆਨ ਹੋਏ ਭਿਆਨਕ ਹਾਦਸੇ ਵਿਚ ਕਾਰ ਸਵਾਰ ਨੌਜਵਾਨ ਦੀ ਦਰਦਨਾਕ ਮੌਤ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਕਕਰਾਲਾ ਦੇ ਰਹਿਣ ਵਾਲੇ ਕੁਲਦੀਪ ਸਿੰਘ (30) ਜੋ ਯੂਥ ਅਕਾਲੀ ਦਲ ਨਾਲ...
ਬਿਹਾਰ : ਕੁਰਹਾਨੀ ਵਿਧਾਨ ਸਭਾ ਹਲਕੇ ਤੋਂ ਭਾਜਪਾ ਦੇ ਕੇਦਾਰ ਪ੍ਰਸਾਦ ਗੁਪਤਾ ਨੇ ਜਨਤਾ ਦਲ (ਯੂਨਾਈਟਿਡ) ਦੇ ਮਨੋਜ ਸਿੰਘ ਨੂੰ ਹਰਾਇਆ
. . .  1 day ago
ਰਾਜਸਥਾਨ : ਸਰਦਾਰ ਸ਼ਹਿਰ ਤੋਂ ਕਾਂਗਰਸ ਦੇ ਅਨਿਲ ਕੁਮਾਰ ਸ਼ਰਮਾ ਨੇ ਭਾਜਪਾ ਦੇ ਅਸ਼ੋਕ ਕੁਮਾਰ ਨੂੰ ਹਰਾ ਕੇ ਜ਼ਿਮਨੀ ਚੋਣ ਜਿੱਤੀ
. . .  1 day ago
ਬਠਿੰਡਾ ਵਿਚ ਚੱਲੀਆਂ ਗੋਲੀਆਂ, ਦੋ ਜ਼ਖ਼ਮੀ
. . .  1 day ago
ਬਠਿੰਡਾ ਵਿਚ ਚੱਲੀਆਂ ਗੋਲੀਆਂ, ਦੋ ਜ਼ਖ਼ਮੀ
ਪਿਛਲੇ 5 ਸਾਲਾਂ ਵਿਚ ਯੂ.ਪੀ.ਐਸ.ਸੀ, ਐਸ.ਐਸ.ਸੀ. ਦੁਆਰਾ 2.46 ਲੱਖ ਉਮੀਦਵਾਰਾਂ ਦੀ ਕੀਤੀ ਗਈ ਭਰਤੀ - ਜਤਿੰਦਰ ਸਿੰਘ
. . .  1 day ago
ਲੋਕਤੰਤਰ ਵਿਚ ਜਿੱਤ ਹੁੰਦੀ ਹੈ ਤੇ ਹਾਰ ਵੀ ਹੁੰਦੀ ਹੈ , ਅਸੀਂ ਕਮੀਆਂ ਨੂੰ ਸੁਧਾਰਾਂਗੇ ਅਤੇ ਲੜਨਾ ਜਾਰੀ ਰੱਖਾਂਗੇ : ਕਾਂਗਰਸ ਪ੍ਰਧਾਨ ਐਮ.ਖੜਗੇ
. . .  1 day ago
ਹਿਮਾਚਲ ਪ੍ਰਦੇਸ਼ ’ਚ ਕਾਂਗਰਸ ਪਾਰਟੀ ਦੀ ਜਿੱਤ ਤੇ ਕਾਂਗਰਸੀ ਆਗੂਆਂ ਤੇ ਵਰਕਰਾਂ ਵਲੋਂ ਖ਼ੁਸ਼ੀ ਦਾ ਪ੍ਰਗਟਾਵਾ
. . .  1 day ago
ਸੰਧਵਾਂ, 8 ਦਸੰਬਰ (ਪ੍ਰੇਮੀ ਸੰਧਵਾਂ)- ਹਿਮਾਚਲ ਪ੍ਰਦੇਸ਼ ਦੇ ਵਿਧਾਨ ਸਭਾ ਚੋਣਾਂ ਦੇ ਆਏ ਨਤੀਜਿਆਂ ’ਚ ਕਾਂਗਰਸ ਪਾਰਟੀ ਵਲੋਂ ਵੱਡੀ ਜਿੱਤ ਪ੍ਰਾਪਤ ਕਰਨ ’ਤੇ ਸੀਨੀਅਰ ਕਾਂਗਰਸੀ ਆਗੂ ਕਮਲਜੀਤ ਬੰਗਾ, ਰਘਵੀਰ ਸਿੰਘ ਬਿੱਲਾ...
ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਰਾਜਪਾਲ ਨੂੰ ਆਪਣਾ ਅਸਤੀਫਾ ਸੌਂਪਣ ਲਈ ਸ਼ਿਮਲਾ ਦੇ ਰਾਜ ਭਵਨ ਪਹੁੰਚੇ
. . .  1 day ago
ਪੰਜਾਬ ਵਿਚ ਹਰ ਰੋਜ਼ ਹੋ ਰਹੇ ਕਤਲਾਂ ਕਰਕੇ ਸੂਬੇ ਦੇ ਲੋਕਾਂ ਦਾ ਸਰਕਾਰ ਅਤੇ ਪ੍ਰਸ਼ਾਸਨ ਤੋਂ ਵਿਸ਼ਵਾਸ ਉੱਠਿਆ - ਬਿਕਰਮਜੀਤ ਚੀਮਾ
. . .  1 day ago
ਅਮਲੋਹ, 8 ਦਸੰਬਰ (ਕੇਵਲ ਸਿੰਘ)- ਭਾਰਤੀ ਜਨਤਾ ਪਾਰਟੀ ਪੰਜਾਬ ਦੇ ਨਵਨਿਯੁਕਤ ਜਰਨਲ ਸਕੱਤਰ ਬਿਕਰਮਜੀਤ ਸਿੰਘ ਚੀਮਾ ਦਾ ਅਮਲੋਹ ਵਿਖੇ ਭਾਰਤੀ ਜਨਤਾ ਪਾਰਟੀ ਮੰਡਲ ਅਮਲੋਹ ਵਲੋਂ ਸਨਮਾਨ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਜਰਨਲ ਸਕੱਤਰ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 31 ਸਾਉਣ ਸੰਮਤ 554
ਵਿਚਾਰ ਪ੍ਰਵਾਹ: ਹਰ ਚੰਗੇ ਅਤੇ ਨੇਕ ਇਨਸਾਨ ਲਈ ਸਭ ਤੋਂ ਵੱਡੀ ਪ੍ਰਾਪਤੀ ਹੈ ਕਿ ਉਹ ਮੁਸ਼ਕਿਲ ਆਉਣ 'ਤੇ ਕਰਤੱਵ ਅਤੇ ਧਰਮ ਤੋਂ ਕਦੇ ਵੀ ਨਾ ਡੋਲੇ। -ਸੁਕਰਾਤ

ਜਗਰਾਓਂ

ਜਮਹੂਰੀ ਕਿਸਾਨ ਸਭਾ ਤੇ ਵਾਤਾਵਰਨ ਪ੍ਰੇਮੀਆਂ ਵਲੋਂ ਬੁੱਢੇ ਨਾਲੇ 'ਤੇ ਬੰਨ੍ਹ ਲਗਾ ਕੇ ਜ਼ਹਿਰੀਲੇ ਪਾਣੀ ਨੂੰ ਸਤਲੁਜ ਦਰਿਆਂ 'ਚ ਪੈਣ ਤੋਂ ਰੋਕਿਆ

ਹੰਬੜਾਂ, 14 ਅਗਸਤ (ਮੇਜਰ ਹੰਬੜਾਂ, ਹਰਵਿੰਦਰ ਸਿੰਘ ਮੱਕੜ)-ਜਮਹੂਰੀ ਕਿਸਾਨ ਸਭਾ ਜਥੇਬੰਦੀ ਤੇ ਵਾਤਾਵਰਨ ਪ੍ਰੇਮੀਆਂ ਵਲੋਂ ਲੁਧਿਆਣਾ ਨੇੜਲੇ ਪਿੰਡ ਵਲੀਪੁਰ ਕਲਾਂ ਨੇੜੇ ਸਤਲੁਜ ਦਰਿਆ ਵਿਚ ਪੈਂਦੇ ਬੁੱਢੇ ਦਰਿਆ ਦੇ ਗੰਦੇ ਤੇ ਜ਼ਹਿਰੀਲੇ ਪਾਣੀ ਨੂੰ ਰੋਕਣ ਲਈ ਹਜ਼ਾਰਾਂ ਬੋਰੀਆਂ ਮਿੱਟੀ ਨਾਲ ਭਰ ਕੇ ਬੁੱਢੇ ਦਰਿਆ ਦੇ ਪਾਣੀ ਨੂੰ ਬੰਨ੍ਹ ਮਾਰ ਕੇ ਰੋਕਣ ਦੇ ਯਤਨ ਦੌਰਾਨ ਵਿਸ਼ਾਲ ਰੋਸ ਮਾਰਚ ਕੱਢਿਆ ਗਿਆ ਅਤੇ ਸਰਕਾਰਾਂ ਦੀ ਇਸ ਨਾਲਾਇਕੀ ਦੀ ਜ਼ੋਰਦਾਰ ਨਿੰਦਾ ਕੀਤੀ, ਜਿਸ ਵਿਚ ਜਮਹੂਰੀ ਕਿਸਾਨ ਸਭਾ ਦੇ ਸੂਬਾ ਪ੍ਰਧਾਨ ਡਾਕਟਰ ਸਤਨਾਮ ਸਿੰਘ ਅਜਨਾਲਾ ਨੇ ਆਖਿਆ ਕਿ ਜਿਨ੍ਹਾਂ ਚਿਰ ਸਰਕਾਰ ਬੁੱਢੇ ਦਰਿਆ ਦੇ ਗੰਦੇ ਪਾਣੀ ਨੂੰ ਸਾਫ਼ ਕਰਨ ਅਤੇ ਫੈਕਟਰੀਆਂ ਦਾ ਕੈਮੀਕਲ ਮਿਲਿਆ ਜ਼ਹਿਰੀਲਾ ਪਾਣੀ ਦਰਿਆ ਵਿਚ ਪੈਣਾ ਬੰਦ ਨਹੀਂ ਕਰਦੀ ਉਨ੍ਹਾਂ ਸਮਾਂ ਅਸੀਂ ਸੰਘਰਸ਼ ਨੂੰ ਜਾਰੀ ਰੱਖਾਂਗੇ | ਉਨ੍ਹਾਂ ਕਿਹਾ ਕਿ ਅੱਜ ਤਾਂ ਬੰਨ੍ਹ ਮਾਰਨਾਂ ਸਰਕਾਰ ਨੂੰ ਸਿਰਫ਼ ਚਿਤਾਵਨੀ ਸੀ, ਅਗਰ ਸਰਕਾਰ ਨੇ ਇਸ ਮਸ਼ਲੇ ਵੱਲ ਕੋਈ ਧਿਆਨ ਨਾ ਦਿੱਤਾ ਤਾਂ ਬੜੀ ਜਲਦੀ ਹੀ ਅਗਲੀ ਮੀਟਿੰਗ ਕਰ ਕੇ ਅਗਲਾ ਸੰਘਰਸ਼ ਉਲੀਕਿਆ ਜਾਵੇਗਾ | ਬੁੱਢੇ ਨਾਲੇ ਦੇ ਗੰਦੇ ਪਾਣੀ ਨੂੰ ਰੋਕਣ ਸਮੇਂ ਵਿਸ਼ਾਲ ਰੋਸ ਰੈਲੀ ਕੀਤੀ ਗਈ, ਜਿਸ ਦੀ ਪ੍ਰਧਾਨਗੀ ਜਮਹੂਰੀ ਕਿਸਾਨ ਸਭਾ ਦੇ ਜ਼ਿਲ੍ਹਾ ਪ੍ਰਧਾਨ ਬਲਰਾਜ ਸਿੰਘ ਕੋਟਉਮਰਾ, ਜ਼ਿਲ੍ਹਾ ਜਲੰਧਰ ਦੇ ਪ੍ਰਧਾਨ ਸੰਤੋਖ ਸਿੰਘ ਬਿਲਗਾ, ਸਿੱਖ ਸ਼ਹੀਦੀ ਯਾਦਗਾਰ ਟਰੱਸਟ ਆਲੀਵਾਲ ਦੇ ਚੇਅਰਮੈਨ ਪ੍ਰਗਟ ਸਿੰਘ ਢਿੱਲੋਂ ਨੇ ਕੀਤੀ | ਇਸ ਮੌਕੇ ਰੈਲੀ ਨੂੰ ਸੰਬੋਧਨ ਕਰਦਿਆਂ ਜਮਹੂਰੀ ਕਿਸਾਨ ਸਭਾ ਸੂਬਾਈ ਜਨਰਲ ਸਕੱਤਰ ਕੁਲਵੰਤ ਸਿੰਘ ਸੰਧੂ, ਪ੍ਰਗਟ ਸਿੰਘ ਜਾਮਾਰਾਏ, ਜ਼ਿਲ੍ਹਾ ਸਕੱਤਰ ਰਘਵੀਰ ਸਿੰਘ ਬੈਨੀਪਾਲ, ਜਸਵਿੰਦਰ ਸਿੰਘ ਢੇਸੀ, ਮੋਹਣ ਸਿੰਘ ਧਮਾਣਾ, ਚੇਅਰਮੈਨ ਪ੍ਰਗਟ ਸਿੰਘ ਢਿੱਲੋਂ, ਕਿਸਾਨ ਯੂਨੀਅਨ ਆਗੂ ਗੁਰਮੇਲ ਸਿੰਘ ਭਰੋਵਾਲ ਨੇ ਆਖਿਆ ਕਿ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਕਾਰਨ ਸੂਬੇ ਦੀ ਧਰਤੀ 'ਤੇ ਦਰਿਆਵਾਂ ਦਾ ਪਾਣੀ ਦੂਸ਼ਿਤ ਹੋ ਗਿਆ ਹੈ ਤੇ ਇਸ ਜ਼ਹਿਰੀਲੇ ਪਾਣੀ ਨਾਲ ਲੋਕ ਭਿਆਨਕ ਬਿਮਾਰੀਆਂ ਦਾ ਸ਼ਿਕਾਰ ਹੋ ਰਹੇ ਹਨ, ਪਰ ਸਰਕਾਰਾਂ ਦੇ ਕੰਨ੍ਹ 'ਤੇ ਜੂੰਅ ਨਹੀਂ ਸਰਕ ਰਹੀ | ਉਨ੍ਹਾਂ ਕਿਹਾ ਪਾਣੀ ਨੂੰ ਦੂਸ਼ਿਤ ਕਰਨ ਵਾਲੀਆਂ ਫ਼ੈਕਟਰੀਆਂ ਦੇ ਮਾਲਕਾਂ ਵਿਰੁੱਧ ਸਖ਼ਤ ਕਾਰਵਾਈ ਹੋਵੇ ਨਹੀਂ ਤਾਂ ਇਸ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ | ਉਨ੍ਹਾਂ ਮੰਗ ਕੀਤੀ ਕਿ ਸਤਲੁਜ ਦਰਿਆ ਵਿਚ ਪੈਂਦੇ ਗੰਦੇ ਤੇ ਜ਼ਹਿਰੀਲੇ ਪਾਣੀ ਨੂੰ ਬੰਦ ਕਰਨ ਦਾ ਪੱਕਾ ਪ੍ਰਬੰਧ ਕੀਤਾ ਜਾਵੇ ਅਤੇ ਫੈਕਟਰੀਆਂ ਦਾ ਜ਼ਹਿਰੀਲਾ ਪਾਣੀ ਬੁੱਢੇ ਨਾਲੇ ਵਿਚ ਪੈਣ 'ਤੇ ਪਾਬੰਦੀ ਲਗਾਈ ਜਾਵੇ ਅਤੇ ਬੁੱਢੇ ਨਾਲੇ ਦੇ ਪਾਣੀ ਨੂੰ ਸਾਫ਼ ਕਰਨ ਲਈ ਦਿੱਲੀ ਦੀ ਤਰਜ 'ਤੇ ਪਲਾਂਟ ਲਗਾਏ ਜਾਣ | ਇਸ ਮੌਕੇ ਸਰਕਾਰ ਦੀ ਤਰਫ਼ੋਂ ਪੁੱਜੇ ਨਾਇਬ ਤਹਿਸੀਲਦਾਰ ਨਿਰਭੈ ਸਿੰਘ ਵਲੋਂ ਜਮਹੂਰੀ ਕਿਸਾਨ ਸਭਾ ਜਥੇਬੰਦੀ ਦੇ ਆਗੂਆਂ ਨਾਲ ਗੱਲਬਾਤ ਕੀਤੀ ਅਤੇ ਸਰਕਾਰ 'ਤੇ ਜਲਦੀ ਹੀ ਉਨ੍ਹਾਂ ਦੀ ਉੱਚ ਅਧਿਕਾਰੀਆਂ ਨਾਲ ਮੀਟਿੰਗ ਕਰਵਾਉਣ ਦਾ ਭਰੋਸਾ ਦਿੱਤਾ | ਇਸ ਮੌਕੇ ਦਿਹਾਤੀ ਮਜ਼ਦੂਰ ਸਭਾ ਦੇ ਪ੍ਰਧਾਨ ਦਰਸਨ ਨਾਹਰ, ਜਨਵਾਦੀ ਇਸਤੀ ਸਭਾ ਦੀ ਸੂਬਾ ਪ੍ਰਧਾਨ ਪ੍ਰੋਫ਼ੈਸਰ ਸੁਰਿੰਦਰ ਕੌਰ, ਸਰਪੰਚ ਭੁਪਿੰਦਰਪਾਲ ਸਿੰਘ ਚਾਵਲਾ, ਮੈਂਬਰ ਕੁਲਦੀਪ ਸਿੰਘ ਧਾਲੀਵਾਲ, ਸਹਿਕਾਰੀ ਖੇਤੀਬਾੜੀ ਸਭਾ ਹੰਬੜਾਂ ਦੇ ਪ੍ਰਧਾਨ ਪਰਮਿੰਦਰ ਸਿੰਘ ਚਾਵਲਾ, ਸੀ.ਟੀ.ਯੂ ਪੰਜਾਬ ਦੇ ਪਰਮਜੀਤ ਸਿੰਘ, ਜਗਦੀਸ਼ ਚੰਦ, ਪ੍ਰੋਫ਼ੈਸਰ ਜੈਪਾਲ ਸਿੰਘ, ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੇ ਸੂਬਾ ਆਗੂ ਹਰਨੇਕ ਸਿੰਘ ਗੁੱਜਰਵਾਲ, ਰਤਨ ਸਿੰਘ ਰੰਧਾਵਾ, ਸੁਰਜੀਤ ਸਿੰਘ ਸੀਲੋਂ, ਅਮਰੀਕ ਸਿੰਘ ਜੜਤੌਲੀ, ਕਰਨੈਲ ਸਿੰਘ ਕਾਕੂ ਆਲੀਵਾਲ, ਜਗਜੀਤ ਸਿੰਘ ਬਾਵਾ ਆਲੀਵਾਲ, ਕੁਲਵੰਤ ਸਿੰਘ ਮੱਲੂਨੰਗਲ, ਗੁਰਮੇਲ ਸਿੰਘ ਰੂਮੀ, ਅਮਰਜੀਤ ਸਿੰਘ ਸਹਿਜ਼ਾਦ, ਨਿਰਮਲ ਸਿੰਘ ਆਧੀ, ਮੈਡੀਕਲ ਐਸੋਸੀਏਸ਼ਨ ਡਾ. ਅਜੀਤ ਰਾਮ ਸ਼ਰਮਾ, ਡਾ. ਜਗਮੇਲ ਸਿੰਘ ਗਿੱਲ, ਸਰਪੰਚ ਜਸਵਿੰਦਰ ਸਿੰਘ ਗੋਰਸੀਆਂ, ਸਰਪੰਚ ਗੁਰਚਰਨ ਸਿੰਘ, ਰਾਜਵੀਰ ਸਿੰਘ ਕਿਲ੍ਹਾ ਰਾਏਪੁਰ, ਗੁਰਉਪਦੇਸ਼ ਸਿੰਘ ਘੁੰਗਰਾਣਾ, ਕਰਮ ਸਿੰਘ ਗਰੇਵਾਲ, ਮਲਕੀਤ ਸਿੰਘ ਸੇਖੇਵਾਲ, ਪਰਮਜੀਤ ਸਿੰਘ ਰੰਧਾਵਾ, ਬੀ.ਕੇ.ਯੂ ਡਕੌਂਦਾ ਦੇ ਪ੍ਰੀਤਮ ਸਿੰਘ ਭੱਟੀਆ, ਮੇਜਰ ਸਿੰਘ ਖੁਰਾਲਪੁਰ, ਰਣਜੀਤ ਸਿੰਘ ਗੋਰਸੀਆਂ ਆਦਿ ਹਾਜ਼ਰ ਸਨ | ਇਸ ਮੌਕੇ ਕਿਸੇ ਅਣ-ਸੁਖਾਵੀਂ ਘਟਨਾ ਨੂੰ ਰੋਕਣ ਲਈ ਡੀ.ਐੱਸ.ਪੀ ਦਾਖਾ ਜਸ਼ਨਦੀਪ ਸਿੰਘ ਗਿੱਲ, ਐੱਸ.ਐੱਚ.ਓ ਅਜੀਤਪਾਲ ਸਿੰਘ ਥਾਣਾ ਦਾਖਾ, ਐੱਸ.ਐੱਚ.ਓ ਦਵਿੰਦਰ ਸਿੰਘ ਜੋਧਾਂ ਭਾਰੀ ਪੁਲਿਸ ਮੁਲਾਜ਼ਮਾਂ ਨਾਲ ਤਾਇਨਾਤ ਸਨ ਤੇ ਉਨ੍ਹਾਂ ਵੱਲੋਂ ਉਕਤ ਸਰਕਾਰ ਵਿਰੁੱਧ ਰੋਸ ਮੁਜ਼ਾਹਰੇ 'ਤੇ ਅੱਖ ਰੱਖੀ ਜਾ ਰਹੀ ਸੀ ਅਤੇ ਖੂਫੀਆਂਤੰਤਰ ਵੀ ਸਰਗਰਮ ਦਿਖਾਈ ਦਿੱਤਾ |

ਅਜ਼ਾਦੀ ਦਿਹਾੜੇ ਦੀ 75ਵੀਂ ਵਰ੍ਹੇਗੰਢ 'ਤੇ ਝੰਡਾ ਮਾਰਚ

ਰਾਏਕੋਟ, 14 ਅਗਸਤ (ਬਲਵਿੰਦਰ ਸਿੰਘ ਲਿੱਤਰ)-ਪਿੰਡ ਆਂਡਲੂ ਵਿਖੇ ਅਜ਼ਾਦੀ ਦਿਹਾੜੇ ਦੀ 75ਵੀਂ ਵਰ੍ਹੇਗੰਢ ਸਬੰਧੀ ਸਮੁੱਚੇ ਪਿੰਡ 'ਚ ਝੰਡਾ ਮਾਰਚ ਕੀਤਾ ਗਿਆ | ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਸੁਖਵਿੰਦਰ ਸਿੰਘ ਭਿੰਦਾ ਨੇ ਦੱਸਿਆ ਕਿ ਸਮੁੱਚੇ ਦੇਸ਼ ਭਰ ਵਿਚ ਅਜ਼ਾਦੀ ਦੀ ...

ਪੂਰੀ ਖ਼ਬਰ »

ਲੋਕ ਸੇਵਾ ਸੁਸਾਇਟੀ ਨੇ ਦਿਲ ਦੀਆਂ ਬਿਮਾਰੀਆਂ ਦਾ ਚੈੱਕਅਪ ਕੈਂਪ ਲਗਾਇਆ

ਜਗਰਾਉਂ, 14 ਅਗਸਤ (ਹਰਵਿੰਦਰ ਸਿੰਘ ਖ਼ਾਲਸਾ)-ਲੋਕ ਸੇਵਾ ਸੁਸਾਇਟੀ ਜਗਰਾਉਂ ਵਲੋਂ ਦਿਲ ਦੀਆਂ ਬਿਮਾਰੀਆਂ ਦਾ ਮੁਫ਼ਤ ਚੈੱਕਅੱਪ ਕੈਂਪ ਲਗਾਇਆ ਗਿਆ | ਸੁਸਾਇਟੀ ਦੇ ਚੇਅਰਮੈਨ ਗੁਲਸ਼ਨ ਅਰੋੜਾ, ਪ੍ਰਧਾਨ ਪਿ੍ੰ: ਚਰਨਜੀਤ ਸਿੰਘ ਭੰਡਾਰੀ, ਸਰਪ੍ਰਸਤ ਰਾਜਿੰਦਰ ਜੈਨ, ਸੈਕਟਰੀ ...

ਪੂਰੀ ਖ਼ਬਰ »

ਝੋਰੜਾਂ 'ਚ ਤੀਆਂ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ
ਲੋਕ ਸੇਵਾ ਸੁਸਾਇਟੀ ਨੇ ਦਿਲ ਦੀਆਂ ਬਿਮਾਰੀਆਂ ਦਾ ਚੈੱਕਅਪ ਕੈਂਪ ਲਗਾਇਆ

ਹਠੂਰ, 14 ਅਗਸਤ (ਜਸਵਿੰਦਰ ਸਿੰਘ ਛਿੰਦਾ)-ਧੀਆਂ ਦਾ ਤਿਉਹਾਰ ਤੀਆਂ ਪਿੰਡ ਝੋਰੜਾਂ ਵਿਖੇ ਸਰਪੰਚ ਬੀਬੀ ਦਵਿੰਦਰ ਕੌਰ ਦੀ ਅਗਵਾਈ 'ਚ ਧੂਮਧਾਮ ਨਾਲ ਮਨਾਇਆ ਗਿਆ, ਜਿਸ ਵਿਚ ਪਿੰਡ ਦੀ ਲੜਕੀਆਂ, ਨੂੰ ਹਾਂ ਅਤੇ ਬੱਚੀਆਂ ਤੇ ਬਜ਼ੁਰਗ ਔਰਤਾਂ ਨੇ ਵੱਡੀ ਗਿਣਤੀ 'ਚ ਸ਼ਮੂਲੀਅਤ ...

ਪੂਰੀ ਖ਼ਬਰ »

ਪੁੜੈਣ 'ਚ 'ਤੀਆਂ ਤੀਜ ਦੀਆਂ' ਦਾ ਤਿਉਹਾਰ ਮਨਾਇਆ

ਭੂੰਦੜੀ, 14 ਅਗਸਤ (ਕੁਲਦੀਪ ਸਿੰਘ ਮਾਨ)-ਪਿੰਡ ਪੁੜੈਣ ਵਿਖੇ ਪਿੰਡ ਦੀਆਂ ਮੁਟਿਆਰਾਂ ਵਲੋਂ ਸਾਉਣ ਮਹੀਨੇ ਦਾ 'ਤੀਆਂ ਤੀਜ ਦੀਆਂ' ਦਾ ਤਿਉਹਾਰ ਮਨਾਇਆ ਗਿਆ | ਇਸ ਤੀਆਂ ਦੇ ਤਿਉਹਾਰ ਦਾ ਉਦਘਾਟਨ ਦਲਜੀਤ ਕੌਰ, ਮਨਜੀਤ ਕੌਰ, ਸੁਰਿੰਦਰ ਕੌਰ ਧਾਲੀਵਾਲ ਕੈਨੇਡੀਅਨ, ਸਰਬਜੀਤ ਕੌਰ ...

ਪੂਰੀ ਖ਼ਬਰ »

ਸਤਲੁਜ ਦਰਿਆ ਵਿਚੋਂ ਨਾਜਾਇਜ਼ ਮਾਈਨਿੰਗ ਕਰਨ 'ਤੇ ਮਾਮਲਾ ਦਰਜ

ਸਿੱਧਵਾਂ ਬੇਟ, 14 ਅਗਸਤ (ਜਸਵੰਤ ਸਿੰਘ ਸਲੇਮਪੁਰੀ)-ਥਾਣਾ ਸਿੱਧਵਾਂ ਬੇਟ ਵਿਖੇ ਤਾਇਨਾਤ ਥਾਣੇਦਾਰ ਹਰਪ੍ਰੀਤ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਨੂੰ ਬੇਟ ਇਲਾਕੇ ਵਿਚ ਦੌਰਾਨੇ ਗਸ਼ਤ ਕਿਸੇ ਖਾਸ ਮੁਖਬਰ ਨੇ ਇਤਲਾਹ ਦਿੱਤੀ ਕਿ ਅਮਨਦੀਪ ਸਿੰਘ ਉਰਫ਼ ਅਮਨਾ ਪੁੱਤਰ ...

ਪੂਰੀ ਖ਼ਬਰ »

ਪੁੜੈਣ ਸਕੂਲ ਦਾ ਨਾਟਕ ਜ਼ਿਲ੍ਹੇ 'ਚੋਂ ਤੀਸਰੇ ਸਥਾਨ 'ਤੇ ਰਿਹਾ

ਭੂੰਦੜੀ, 14 ਅਗਸਤ (ਕੁਲਦੀਪ ਸਿੰਘ ਮਾਨ)-ਅਜ਼ਾਦੀ ਦੀ 75ਵੀਂਾ ਵਰੇ੍ਹਗੰਢ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੁੜੈਣ ਤਹਿ: ਜਗਰਾਉਂ ਦੇ ਨਾਟਕ ਨੇ ਜ਼ਿਲ੍ਹੇ 'ਚੋਂ ਤੀਸਰਾ ਸਥਾਨ ਹਾਸਲ ਕੀਤਾ | ਸਕੂਲ ਪਿ੍ੰਸੀਪਲ ਮੈਡਮ ...

ਪੂਰੀ ਖ਼ਬਰ »

ਪਿੰਡ ਬਰ੍ਹਮੀ ਵਿਖੇ ਤੀਆ-ਤੀਜ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ

ਰਾਏਕੋਟ, 14 ਅਗਸਤ (ਬਲਵਿੰਦਰ ਸਿੰਘ ਲਿੱਤਰ)-ਪਿੰਡ ਬਰ੍ਹਮੀ ਵਿਖੇ ਤੀਆ-ਤੀਜ ਦਾ ਤਿਉਹਾਰ ਸਾਬਕਾ ਪੰਚਾਇਤ ਮੈਂਬਰ ਬੀਬੀ ਮਨਜੀਤ ਕੌਰ ਦੀ ਅਗਵਾਈ ਹੇਠ ਬੜੀ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਸੰਬੋਧਨ ਕਰਦਿਆਂ ਸਾਬਕਾ ਪੰਚਾਇਤ ਮੈਂਬਰ ਬੀਬੀ ਮਨਜੀਤ ਕੌਰ ਅਤੇ ਬੀਬੀ ...

ਪੂਰੀ ਖ਼ਬਰ »

ਭਰੋਵਾਲ 'ਚ ਤੀਆਂ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ

ਭੂੰਦੜੀ, 14 ਅਗਸਤ (ਕੁਲਦੀਪ ਸਿੰਘ ਮਾਨ)-ਪਿੰਡ ਭਰੋਵਾਲ ਕਲਾਂ ਵਿਖੇ ਸਰਪੰਚ ਪ੍ਰਦੀਪ ਸਿੰਘ ਭਰੋਵਾਲ ਦੀ ਅਗਵਾਈ 'ਚ ਤੀਆਂ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਗਿਆ, ਜਿਸ ਦਾ ਉਦਘਾਟਨ ਗੁਰਦੀਪ ਕੌਰ ਅਤੇ ਨਵਦੀਪ ਕੌਰ ਵਲੋਂ ਰੀਬਨ ਕੱਟ ਕੇ ਕੀਤਾ ਗਿਆ | ਇਸ ਮੌਕੇ ਸਰਪੰਚ ...

ਪੂਰੀ ਖ਼ਬਰ »

ਰੇਨੇਰੈਂਸ ਕਾਨਵੈਂਟ ਸਕੂਲ ਚੌਂਕੀਮਾਨ ਵਿਖੇ ਆਜ਼ਾਦੀ ਦਿਹਾੜਾ ਮਨਾਇਆ

ਚੌਂਕੀਮਾਨ, 14 ਅਗਸਤ (ਤੇਜਿੰਦਰ ਸਿੰਘ ਚੱਢਾ)-ਰੇਨੇਰੈਂਸ ਕਾਨਵੈਂਟ ਸਕੂਲ ਚੌਂਕੀਮਾਨ ਵਿਖੇ ਆਜ਼ਾਦੀ ਦਿਹਾੜੇ ਨੂੰ ਮੁੱਖ ਰੱਖਦਿਆਂ ਸਕੂਲ ਵਿਚ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸਕੂਲ ਦੇ ਡਾਇਰੈਕਟਰ ਮੈਡਮ ਐਨੀ ਬਜਾਜ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਇਸ ...

ਪੂਰੀ ਖ਼ਬਰ »

ਬੱਚਿਆਂ ਦੀ ਸੰਭਾਲ ਪੱਖੋਂ ਐੱਸ. ਜੀ. ਬੀ. ਫਾਊਾਡੇਸ਼ਨ ਦਾ ਹੋਵੇਗਾ ਸਨਮਾਨ

ਲੋਹਟਬੱਦੀ, 14 ਅਗਸਤ (ਕੁਲਵਿੰਦਰ ਸਿੰਘ ਡਾਂਗੋਂ)-ਦਹਾਕਿਆਂ ਤੋਂ ਧਾਰਮਿਕ ਤੇ ਸਮਾਜ ਸੇਵੀ ਸ਼ਖ਼ਸੀਅਤ ਸਵਾਮੀ ਸ਼ੰਕਰਾ ਨੰਦ ਮਹਾਰਾਜ ਭੂਰੀ ਵਾਲਿਆਂ ਦੀ ਅਗਵਾਈ 'ਚ 0-18 ਸਾਲ ਦੇ ਬੱਚਿਆਂ ਦੀ ਸੇਵਾ ਲਈ ਯਤਨਸ਼ੀਲ ਸਵਾਮੀ ਗੰਗਾ ਨੰਦ ਭੂਰੀ ਵਾਲੇ ਇੰਟਰਨੈਸ਼ਨਲ ਫਾਊਾਡੇਸ਼ਨ ...

ਪੂਰੀ ਖ਼ਬਰ »

ਮੰਦਰ ਸ਼ਿਵਾਲਾ ਖਾਮ ਵਿਖੇ ਆਜ਼ਾਦੀ ਦਿਹਾੜੇ ਸੰਬੰਧੀ ਸਮਾਗਮ

ਰਾਏਕੋਟ, 14 ਅਗਸਤ (ਸੁਸ਼ੀਲ)-ਦੇਸ਼ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਦੇ ਸਬੰਧ 'ਚ ਅੱਜ ਸਥਾਨਕ ਮੰਦਿਰ ਸ਼ਿਵਾਲਾ ਖਾਮ ਦੀ ਪ੍ਰਬੰਧਕੀ ਕਮੇਟੀ ਵਲੋਂ ਪ੍ਰਧਾਨ ਇੰਦਰਪਾਲ ਗੋਲਡੀ ਦੀ ਅਗਵਾਈ 'ਚ ਦੇਸ਼ ਭਗਤੀ ਨਾਲ ਲਬਰੇਜ਼ ਇਕ ਸਮਾਗਮ ਕਰਵਾਇਆ ਗਿਆ, ਜਿਸ ਵਿਚ ਵੱਡੀ ਗਿਣਤੀ ...

ਪੂਰੀ ਖ਼ਬਰ »

ਬਾਲ ਚੋਰ ਗਰੋਹ ਪਾਸੋਂ 2 ਬੱਚੇ ਬਰਾਮਦ, ਮਾਮਲਾ ਦਰਜ

ਲੋਹਟਬੱਦੀ, 14 ਅਗਸਤ (ਕੁਲਵਿੰਦਰ ਸਿੰਘ ਡਾਂਗੋਂ)-ਬੱਚਿਆਂ ਦੀ ਭਲਾਈ ਲਈ ਕੰਮ ਕਰਦੀਆਂ ਸੰਸਥਾਵਾਂ ਪਾਸ ਮੌਜੂਦਾ ਸਮੇਂ ਆਪਣੇ ਬੱਚਿਆਂ ਨੂੰ ਲਾਵਾਰਿਸ ਸੁੱਟਣ ਵਾਲੇ ਮਾਪਿਆਂ ਤੋਂ ਇਲਾਵਾ ਲੋਕਾਂ ਦੇ ਬੱਚਿਆਂ ਨੂੰ ਚੋਰੀ ਜਾਂ ਅਗਵਾ ਕਰਕੇ ਅਗਾਂਹ ਵਧੇਰੇ ਮੁੱਲ ਵੇਚਣ ...

ਪੂਰੀ ਖ਼ਬਰ »

ਰਾਏਕੋਟ ਵਿਖੇ ਮੁਹੱਲਾ ਕਲੀਨਿਕ ਅੱਜ ਲੋਕਾਂ ਦੇ ਸਪੁਰਦ ਹੋਵੇਗਾ

ਰਾਏਕੋਟ, 14 ਅਗਸਤ (ਬਲਵਿੰਦਰ ਸਿੰਘ ਲਿੱਤਰ)-ਆਮ ਆਦਮੀ ਪਾਰਟੀ ਦੀ ਸੂਬਾ ਸਰਕਾਰ ਵਲੋਂ ਪੰਜਾਬ ਭਰ ਵਿਚ 117 ਮੁਹੱਲਾ ਕਲੀਨਿਕ 15 ਅਗਸਤ 2022 ਨੂੰ ਖੋਲ੍ਹਣ ਜਾ ਰਹੀ ਹੈ | ਜਿਸ ਤਹਿਤ ਵਿਧਾਨ ਸਭਾ ਹਲਕਾ ਰਾਏਕੋਟ ਦਾ ਮੁਹੱਲਾ ਕਲੀਨਿਕ ਨੂਰਾ ਮਾਹੀ ਬੱਸ ਸਟੈਂਡ ਰਾਏਕੋਟ ਵਿਖੇ ...

ਪੂਰੀ ਖ਼ਬਰ »

ਰਾਧੇ ਕਿ੍ਸ਼ਨ ਗੋਬਿੰਦ ਗਊਧਾਮ ਸੁਧਾਰ 'ਚ ਖ਼ੂਨਦਾਨ ਕੈਂਪ

ਗੁਰੂਸਰ ਸੁਧਾਰ, 14 ਅਗਸਤ (ਬਲਵਿੰਦਰ ਸਿੰਘ ਧਾਲੀਵਾਲ)-ਸਥਾਨਕ ਕਸਬੇ ਦੀ ਰਾਧੇ ਕਿ੍ਸ਼ਨ ਗੋਬਿੰਦ ਗਊਧਾਮ (ਗਊਸ਼ਾਲਾ) ਸੁਧਾਰ ਬਾਜ਼ਾਰ ਵਿਖੇ ਪ੍ਰਬੰਧਕੀ ਕਮੇਟੀ ਵਲੋਂ 75ਵੇਂ ਆਜ਼ਾਦੀ ਦਿਵਸ ਨੂੰ ਸਮਰਪਿਤ ਪਹਿਲਾ ਖ਼ੂਨਦਾਨ ਕੈਂਪ ਲਗਾਇਆ ਗਿਆ ਤੇ ਇਸ ਦਾ ਉਦਘਾਟਨ ਕਸਬੇ ...

ਪੂਰੀ ਖ਼ਬਰ »

'ਸਾਡਾ ਰਾਸ਼ਟਰੀ ਝੰਡਾ-ਸਾਡੇ ਰਾਸ਼ਟਰ ਦੀ ਏਕਤਾ ਦਾ ਪ੍ਰਤੀਕ' ਵਿਸ਼ੇ 'ਤੇ ਸੈਮੀਨਾਰ ਕਰਵਾਇਆ

ਜਗਰਾਉਂ, 14 ਅਗਸਤ (ਜੋਗਿੰਦਰ ਸਿੰਘ)-ਸਨਮਤੀ ਸਰਕਾਰੀ ਸਾਇੰਸ ਅਤੇ ਖੋਜ ਕਾਲਜ ਜਗਰਾਉਂ ਵਿਖੇ 'ਹਰ ਘਰ ਤਿਰੰਗਾ' ਥੀਮ 'ਤੇ ਕਾਲਜ ਡਾਇਰੈਕਟਰ ਪ੍ਰੋ: ਕਿਰਪਾਲ ਕੌਰ ਦੀ ਰਹਿਨੁਮਾਈ ਹੇਠ ਸੈਮੀਨਾਰ ਕਰਵਾਇਆ ਗਿਆ | ਇਸ ਪ੍ਰੋਗਰਾਮ ਵਿਚ ਸਰਕਾਰੀ ਕਾਲਜ ਲੜਕੀਆਂ ਲੁਧਿਆਣਾ ਦੇ ...

ਪੂਰੀ ਖ਼ਬਰ »

ਪਿੰਡ ਨੂਰਪੁਰਾ ਵਿਖੇ ਬਾਬਾ ਦਿਲਵਰ ਨਾਥ ਜੀ ਦੀ ਬਰਸੀ ਮਨਾਉਣ ਸੰਬੰਧੀ ਮੀਟਿੰਗ

ਰਾਏਕੋਟ, 14 ਅਗਸਤ (ਬਲਵਿੰਦਰ ਸਿੰਘ ਲਿੱਤਰ)-ਪਿੰਡ ਨੂਰਪੁਰਾ ਵਿਖੇ ਬਾਬਾ ਦਿਲਵਰ ਨਾਥ ਜੀ ਦੀ ਸਾਲਾਨਾ 46ਵੀਂ ਬਰਸੀ ਮਨਾਉਣ ਸਬੰਧੀ ਮੁੱਖ ਸੇਵਾਦਾਰ ਬਾਬਾ ਜਗਨ ਨਾਥ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ | ਇਸ ਮੌਕੇ ਮੀਟਿੰਗ ਦੌਰਾਨ ਮਾ: ਸ਼ਿਵਦੇਵ ਸਿੰਘ ਗਰੇਵਾਲ, ਸਰਪੰਚ ...

ਪੂਰੀ ਖ਼ਬਰ »

ਥਾਣੇ ਮੂਹਰੇ ਧਰਨਾ 144ਵੇਂ ਦਿਨ ਵੀ ਜਾਰੀ ਰਿਹਾ ਅੱਜ ਕਾਲੀ ਆਜ਼ਾਦੀ ਮਨਾਈ ਜਾਵੇਗੀ

ਜਗਰਾਉਂ, 14 ਅਗਸਤ (ਹਰਵਿੰਦਰ ਸਿੰਘ ਖ਼ਾਲਸਾ)-ਮਿ੍ਤਕ ਕੁਲਵੰਤ ਕੌਰ ਰਸੂਲਪੁਰ ਦੇ ਮੁਕੱਦਮੇ 'ਚ ਨਾਮਜ਼ਦ ਡੀ.ਐਸ.ਪੀ. ਤੇ ਹੋਰਾਂ ਦੀ ਗਿ੍ਫ਼ਤਾਰੀ ਲਈ ਥਾਣਾ ਸਿਟੀ ਜਗਰਾਉਂ ਮੂਹਰੇ ਲੱਗਾ ਧਰਨਾ 144ਵੇਂ ਦਿਨ 'ਚ ਦਾਖ਼ਲ ਹੋ ਗਿਆ | ਇਸ ਮੌਕੇ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ...

ਪੂਰੀ ਖ਼ਬਰ »

ਤਪੱਸਵੀ ਸੰਤਾਂ ਦੇ ਯਾਦਗਾਰੀ ਸਮਾਗਮ ਜੀਵਨ ਜਾਂਚ ਸਿਖਾਉਂਦੇ ਹਨ-ਸਵਾਮੀ ਸ਼ੰਕਰਾ ਨੰਦ ਭੂਰੀ ਵਾਲੇ

ਲੋਹਟਬੱਦੀ/ਪੱਖੋਵਾਲ, 14 ਅਗਸਤ (ਕੁਲਵਿੰਦਰ ਸਿੰਘ ਡਾਂਗੋਂ, ਕਿਰਨਜੀਤ ਕੌਰ ਗਰੇਵਾਲ)-ਭੂਰੀ ਵਾਲੇ ਭੇਖ ਦੇ ਰਚੇਤਾ ਸਵਾਮੀ ਬ੍ਰਹਮਸਾਗਰ ਮਹਾਰਾਜ ਜੀ ਭੂਰੀ ਵਾਲਿਆਂ ਦੇ 160ਵੇਂ ਅਵਤਾਰ ਦਿਹਾੜੇ ਅਤੇ ਸੱਚਖੰਡ ਵਾਸੀ ਸਵਾਮੀ ਗੰਗਾ ਨੰਦ ਮਹਾਰਾਜ ਜੀ ਭੂਰੀ ਵਾਲਿਆਂ ਦੀ 38ਵੀਂ ...

ਪੂਰੀ ਖ਼ਬਰ »

ਪਸ਼ੂ ਪਾਲਣ ਵਿਭਾਗ ਦੀ ਟੀਮ ਨੇ ਲੰਪੀ ਸਕਿਨ ਨਾਲ ਹੋਏ ਨੁਕਸਾਨ ਦੀ ਬਣਾਈ ਰਿਪੋਰਟ

ਚੌਂਕੀਮਾਨ, 14 ਅਗਸਤ (ਤੇਜਿੰਦਰ ਸਿੰਘ ਚੱਢਾ)-ਪਸ਼ੂ ਪਾਲਣ ਵਿਭਾਗ ਵਲੋਂ ਅਨੇਕਾਂ ਪਿੰਡਾਂ ਦਾ ਦੌਰਾ ਕਰਕੇ ਲੰਪੀ ਸਕਿਨ ਦੇ ਕੇਸ ਠੀਕ ਹੋਣ ਅਤੇ ਨਵੇਂ ਕੇਸ ਘਟਣ ਦੀ ਰਿਪੋਰਟ ਪਸ਼ੂ ਪਾਲਣ ਵਿਭਾਗ ਦੇ ਡਿਪਟੀ ਡਾਇਰੈਕਟਰ ਡਾ. ਪਰਮਦੀਪ ਸਿੰਘ ਵਾਲੀਆਂ ਦੀ ਰਹਿਨੁਮਾਈ ਹੇਠ ...

ਪੂਰੀ ਖ਼ਬਰ »

ਜੀ. ਐਚ. ਜੀ. ਨਰਸਿੰਗ ਕਾਲਜ 'ਚ ਵਿਦਿਆਰਥਣਾਂ ਨੇ ਮਨਾਇਆ ਤੀਆਂ ਦਾ ਤਿਉਹਾਰ

ਰਾਏਕੋਟ, 14 ਅਗਸਤ (ਸੁਸ਼ੀਲ)-ਸਾਉਣ ਮਹੀਨੇ ਦੀ ਸਮਾਪਤੀ 'ਤੇ ਜੀ.ਐਚ.ਜੀ ਕਾਲਜ ਆਫ਼ ਨਰਸਿੰਗ ਵਿਖੇ ਤੀਆਂ ਦਾ ਤਿਉਹਾਰ ਵਿਦਿਆਰਥਣਾਂ ਅਤੇ ਕਾਲਜ ਸਟਾਫ਼ ਵਲੋਂ ਉਤਸ਼ਾਹ ਅਤੇ ਚਾਵਾਂ ਨਾਲ ਮਨਾਇਆ ਗਿਆ | ਕਾਲਜ ਪਿ੍ੰਸੀਪਲ ਸ੍ਰੀਮਤੀ ਕਰਮਵੀਰ ਕੌਰ ਦੀ ਦੇਖ-ਰੇਖ ਹੇਠ ਕਰਵਾਏ ...

ਪੂਰੀ ਖ਼ਬਰ »

ਦਸਮੇਸ਼ ਸਕੂਲ ਮੈਹਦੇਆਣਾ ਸਾਹਿਬ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਹਠੂਰ, 14 ਅਗਸਤ (ਜਸਵਿੰਦਰ ਸਿੰਘ ਛਿੰਦਾ)-ਦਸਮੇੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਮੈਹਦੇਆਣਾ ਸਾਹਿਬ ਵਿਖੇ ਡਾਇਰੈਕਟਰ ਭਾਈ ਕੁਲਵੰਤ ਸਿੰਘ ਲੱਖਾ ਦੀ ਅਗਵਾਈ ਅਤੇ ਪਿ੍ੰਸੀਪਲ ਕਰਮਜੀਤ ਕੌਰ ਚਰਕ ਦੀ ਦੇਖ-ਰੇਖ ਹੇਠ ਮਨਾਇਆ ਗਿਆ | ਜਿਸ ਵਿਚ ਬਲਵਿੰਦਰ ਕੌਰ ਲੱਖਾ ਅਤੇ ...

ਪੂਰੀ ਖ਼ਬਰ »

ਪਿੰਡ ਲੱਖਾ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਹਠੂਰ, 14 ਅਗਸਤ (ਜਸਵਿੰਦਰ ਸਿੰਘ ਛਿੰਦਾ)-ਪਿੰਡ ਲੱਖਾ ਵਿਖੇ ਪੰਚਾਇਤ ਨੇ ਸਰਪੰਚ ਜਸਵੀਰ ਸਿੰਘ ਦੀ ਅਗਵਾਈ ਵਿਚ ਤੀਆਂ ਦਾ ਤਿਉਹਾਰ ਮਨਾਇਆ ਗਿਆ | ਜਿਸ ਦਾ ਮਾਤਾ ਦਲੀਪ ਕੌਰ ਨੇ ਰੀਬਨ ਕੱਟ ਕੇ ਉਦਘਾਟਨ ਕੀਤਾ | ਇਸ ਮੌਕੇ ਪਿੰਡ ਦੀਆਂ ਲੜਕੀਆਂ, ਔਰਤਾਂ, ਬਜ਼ੁਰਗ ਔਰਤਾਂ ਨੇ ...

ਪੂਰੀ ਖ਼ਬਰ »

15 ਰੋਜ਼ਾ ਤੀਆਂ ਤੀਜ ਦਾ ਤਿਉਹਾਰ ਜੋਸ਼ੋ-ਖਰੋਸ਼ ਨਾਲ ਮਨਾਇਆ

ਰਾਏਕੋਟ, 14 ਅਗਸਤ (ਬਲਵਿੰਦਰ ਸਿੰਘ ਲਿੱਤਰ)-ਪਿੰਡ ਤਾਜਪੁਰ ਵਿਖੇ 'ਤੀਆਂ ਤੀਜ਼' ਦਾ 15 ਰੋਜ਼ਾ ਸਮਾਗਮ ਗਿੱਧੇ ਦੀਆਂ ਧਮਾਲਾਂ ਨਾਲ ਸਮਾਪਤ ਹੋਇਆ | ਇਸ ਮੌਕੇ ਲੜਕੀਆਂ ਨੇ ਗਿੱਧਾ, ਲੋਕ ਬੋਲੀਆਂ, ਸਿੱਠਣੀਆਂ ਆਦਿ ਪੇਸ਼ ਕਰਕੇ ਤੀਆਂ ਤੀਜ਼ ਦੇ ਤਿਉਹਾਰ ਨੂੰ ਜੋਸ਼ੋ-ਖਰੋਸ਼ਾਂ ...

ਪੂਰੀ ਖ਼ਬਰ »

ਸੰਤ ਬਾਬਾ ਮੱਘਰ ਸਿੰਘ ਦੇ ਘਰ ਨੂੰ ਯਾਦਗਾਰ ਵਜੋਂ ਸੰਭਾਲਣ ਦਾ ਉਪਰਾਲਾ

ਜਗਰਾਉਂ, 14 ਅਗਸਤ (ਜੋਗਿੰਦਰ ਸਿੰਘ)-ਸੰਤ ਸਿਪਾਹੀ ਬਾਬਾ ਮੱਘਰ ਸਿੰਘ ਜੀ ਦੇ ਪਿੰਡ ਰਾਮਗੜ੍ਹ ਭੁੱਲਰ ਵਿਖੇ ਜ਼ੱਦੀ ਘਰ ਨੂੰ ਯਾਦਗਾਰ ਵਜੋਂ ਸੰਭਾਲਣ ਦਾ ਉਪਰਾਲਾ ਕੀਤਾ ਗਿਆ | ਪ੍ਰਵਾਸੀ ਪੰਜਾਬੀਆਂ ਦੇ ਸਹਿਯੋਗ ਨਾਲ ਇਸ ਘਰ ਨੂੰ ਯਾਦਗਾਰ ਬਣਾਉਣ ਲਈ ਨਵ ਉਸਾਰੀ ਦਾ ਕੰਮ ...

ਪੂਰੀ ਖ਼ਬਰ »

ਇੰਡੋ-ਕੈਨੇਡੀਅਨ ਇੰਟਰਨੈਸ਼ਨਲ ਸਕੂਲ ਬੱਸੀਆਂ ਵਿਖੇ ਆਜ਼ਾਦੀ ਦਿਹਾੜੇ ਸੰਬੰਧੀ ਸਮਾਗਮ ਕਰਵਾਇਆ

ਰਾਏਕੋਟ, 14 ਅਗਸਤ (ਬਲਵਿੰਦਰ ਸਿੰਘ ਲਿੱਤਰ)-ਰਾਏਕੋਟ ਇਲਾਕੇ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਇੰਡੋ-ਕੈਨੇਡੀਅਨ ਇੰਟਰਨੈਸ਼ਨਲ ਸਕੂਲ ਬੱਸੀਆਂ ਵਿਖੇ ਸੁਤੰਤਰਤਾ ਦਿਵਸ ਮਨਾਇਆ ਗਿਆ | ਇਸ ਸਮਾਗਮ ਦੀ ਸ਼ੁਰੂਆਤ ਅਨੂਵੀਰ ਕੌਰ ਤੇ ਸਿਮਰਨਪ੍ਰੀਤ ਕੌਰ ਕਲਾਸ ਗਿਆਂਰਵੀ ਦੀਆਂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX