ਤਾਜਾ ਖ਼ਬਰਾਂ


ਅੰਮ੍ਰਿਤਪਾਲ ਸਿੰਘ ਦਾ ਸਾਥੀ ਈਸ਼ਵਰ ਸਿੰਘ 29 ਮਾਰਚ ਤੱਕ ਪੁਲਿਸ ਰਿਮਾਂਡ 'ਤੇ
. . .  25 minutes ago
ਅਜਨਾਲਾ, 26 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)-'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਇਕ ਸਾਥੀ ਨੂੰ ਲੁਧਿਆਣਾ ਤੋਂ ਪ੍ਰੋਡਕਸ਼ਨ ਵਾਰੰਟ 'ਤੇ ਲਿਆ ਕੇ ਅਜਨਾਲਾ ਦੀ ਅਦਾਲਤ ਵਿਚ ਪੇਸ਼...
"ਮੁਸਲਮਾਨਾਂ ਨੂੰ ਦਿੱਤਾ ਗਿਆ ਰਾਖਵਾਂਕਰਨ ਸੰਵਿਧਾਨ ਅਨੁਸਾਰ ਨਹੀਂ"-ਅਮਿਤ ਸ਼ਾਹ
. . .  34 minutes ago
ਬਿਦਰ (ਕਰਨਾਟਕ) , 26 ਮਾਰਚ -ਕਰਨਾਟਕ ਵਿਚ ਮੁਸਲਮਾਨਾਂ ਲਈ ਚਾਰ ਫ਼ੀਸਦੀ ਓ.ਬੀ.ਸੀ. ਰਾਖਵੇਂਕਰਨ ਨੂੰ ਹਟਾਉਣ ਤੋਂ ਬਾਅਦ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਾਂਗਰਸ 'ਤੇ ਵਰ੍ਹਦਿਆਂ ਕਿਹਾ ਕਿ ਸੰਵਿਧਾਨ ਵਿਚ ਅਜਿਹਾ ਕੋਈ ਪ੍ਰਬੰਧ ਨਹੀਂ ਹੈ ਕਿ ਧਰਮ ਦੇ ਆਧਾਰ 'ਤੇ ਰਾਖਵਾਂਕਰਨ...
ਭੋਜਪੁਰੀ ਅਦਾਕਾਰਾ ਆਕਾਂਕਸ਼ਾ ਦੂਬੇ ਵਲੋਂ ਖੁਦਕੁਸ਼ੀ
. . .  40 minutes ago
ਵਾਰਾਣਸੀ, 26 ਮਾਰਚ-ਭੋਜਪੁਰੀ ਅਦਾਕਾਰਾ ਆਕਾਂਕਸ਼ਾ ਦੂਬੇ ਨੇ ਉੱਤਰ ਪ੍ਰਦੇਸ਼ ਦੇ ਵਾਰਾਣਸੀ ਦੇ ਇਕ ਹੋਟਲ ਵਿਚ ਕਥਿਤ ਤੌਰ 'ਤੇ ਖੁਦਕੁਸ਼ੀ ਕਰ ਲਈ। ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ...
ਅੰਮ੍ਰਿਤਪਾਲ ਸਿੰਘ ਦੇ ਇਕ ਸਾਥੀ ਨੂੰ ਅਦਾਲਤ 'ਚ ਕੀਤਾ ਗਿਆ ਪੇਸ਼
. . .  about 1 hour ago
ਅਜਨਾਲਾ, 26 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)-'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਇਕ ਸਾਥੀ ਨੂੰ ਲੁਧਿਆਣਾ ਤੋਂ ਪ੍ਰੋਡਕਸ਼ਨ ਵਾਰੰਟ 'ਤੇ ਲਿਆ ਕੇ ਅਜਨਾਲਾ ਦੀ ਅਦਾਲਤ...
ਮੇਰੇ ਪਰਿਵਾਰ ਦਾ ਕਈ ਵਾਰ ਕੀਤਾ ਗਿਆ ਅਪਮਾਨ, ਪਰ ਅਸੀਂ ਚੁੱਪ ਰਹੇ-ਪ੍ਰਿਅੰਕਾ ਗਾਂਧੀ
. . .  about 1 hour ago
ਨਵੀਂ ਦਿੱਲੀ, 26 ਮਾਰਚ-ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਨੇ ਕਿਹਾ ਕਿ ਤੁਸੀਂ (ਭਾਜਪਾ) 'ਪਰਿਵਾਰਵਾਦ' ਦੀ ਗੱਲ ਕਰਦੇ ਹੋ, ਮੈਂ ਪੁੱਛਣਾ ਚਾਹੁੰਦਾ ਹਾਂ ਕਿ ਭਗਵਾਨ ਰਾਮ ਕੌਣ ਸਨ? ਕੀ ਉਹ 'ਪਰਿਵਾਰਵਾਦੀ' ਸਨ, ਜਾਂ ਪਾਂਡਵ 'ਪਰਿਵਾਰਵਾਦੀ' ਸਨ...
ਫ਼ਿਲਮ 'ਫ਼ਤਿਹ' ਦੀ ਸ਼ੂਟਿੰਗ ਲਈ ਸੋਨੂੰ ਸੂਦ ਤੇ ਜੈਕਲੀਨ ਫਰਨਾਂਡਿਜ਼ ਅੰਮ੍ਰਿਤਸਰ 'ਚ
. . .  about 1 hour ago
ਅੰਮ੍ਰਿਤਸਰ 26 ਮਾਰਚ (ਸੁਰਿੰਦਰਪਾਲ ਸਿੰਘ ਵਰਪਾਲ)-ਫ਼ਿਲਮ 'ਫ਼ਤਿਹ' ਦੀ ਸ਼ੂਟਿੰਗ ਲਈ ਅਦਾਕਾਰ ਸੋਨੂੰ ਸੂਦ ਤੇ ਅਦਾਕਾਰਾ ਜੈਕਲੀਨ ਫਰਨਾਂਡਿਜ਼ ਅੰਮ੍ਰਿਤਸਰ ਪਹੁੰਚੇ ਹਨ। ਸਭ ਤੋਂ ਪਹਿਲਾਂ ਉਹ...
ਸਾਬਕਾ ਵਿਧਾਇਕ ਜਗਬੀਰ ਸਿੰਘ ਬਰਾੜ 'ਆਪ' 'ਚ ਸ਼ਾਮਿਲ
. . .  about 2 hours ago
ਜਲੰਧਰ, 26 ਮਾਰਚ-ਜਲੰਧਰ ਕੈਂਟ ਤੋਂ ਸਾਬਕਾ ਵਿਧਾਇਕ ਜਗਬੀਰ ਸਿੰਘ ਬਰਾੜ 'ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ। ਇਸ ਤੋਂ ਪਹਿਲਾਂ ਉਹ ਅਕਾਲੀ ਦਲ ਅਤੇ ਕਾਂਗਰਸ 'ਚ ਰਹਿ...
ਕਾਂਗਰਸ ਪਾਰਟੀ ਵਲੋਂ ਕਾਂਗਰਸ ਭਵਨ ਪਠਾਨਕੋਟ ਵਿਖੇ ਸੱਤਿਆਗ੍ਰਹਿ ਸੁਰੂ
. . .  about 2 hours ago
ਪਠਾਨਕੋਟ 26 ਮਾਰਚ (ਸੰਧੂ)-ਰਾਹੁਲ ਗਾਂਧੀ ਨੂੰ ਲੋਕ ਸਭਾ 'ਚ ਅਯੋਗ ਠਹਿਰਾਏ ਜਾਣ ਦੇ ਵਿਰੋਧ 'ਚ ਕਾਂਗਰਸ ਭਵਨ ਪਠਾਨਕੋਟ ਵਿਖੇ ਵੀ ਕਾਂਗਰਸ ਵਲੋਂ ਸੱਤਿਆਗ੍ਰਹਿ ਚਾਲੂ ਕੀਤਾ ਗਿਆ। ਰੋਸ ਧਰਨੇ ਨੂੰ ਜੋਗਿੰਦਰ ਪਾਲ ਸਾਬਕਾ...
ਸ੍ਰੀ ਮੁਕਤਸਰ ਸਾਹਿਬ:ਮੋਦੀ ਸਰਕਾਰ ਵਿਰੁੱਧ ਕਾਂਗਰਸ ਦਾ ਸੱਤਿਆਗ੍ਰਹਿ
. . .  about 3 hours ago
ਸ੍ਰੀ ਮੁਕਤਸਰ ਸਾਹਿਬ, 26 ਮਾਰਚ (ਰਣਜੀਤ ਸਿੰਘ ਢਿੱਲੋਂ)-ਰਾਹੁਲ ਗਾਂਧੀ ਨੂੰ ਲੋਕ ਸਭਾ 'ਚ ਅਯੋਗ ਠਹਿਰਾਏ ਜਾਣ ਦੇ ਵਿਰੋਧ 'ਚ ਮੋਦੀ ਸਰਕਾਰ ਖ਼ਿਲਾਫ਼ ਦੇਸ਼ ਭਰ ਵਿਚ ਕਾਂਗਰਸ ਦੇ ਸੱਤਿਆਗ੍ਰਹਿ ਤਹਿਤ ਸ੍ਰੀ ਮੁਕਤਸਰ ਸਾਹਿਬ ਦੇ ਡੀ.ਸੀ. ਦਫ਼ਤਰ ਨੇੜੇ ਵੀ ਜ਼ਿਲ੍ਹਾ ਪ੍ਰਧਾਨ ਸੁਭਦੀਪ ਸਿੰਘ ਬਿੱਟੂ ਦੀ ਅਗਵਾਈ...
ਪੂਰੇ ਦੇਸ਼ ਵਿਚ ਕੀਤੇ ਜਾਣਗੇ ਅਜਿਹੇ ਸੱਤਿਆਗ੍ਰਹਿ-ਖੜਗੇ
. . .  about 3 hours ago
ਨਵੀਂ ਦਿੱਲੀ, 26 ਮਾਰਚ-ਕਾਂਗਰਸ ਪ੍ਰਧਾਨ ਮਲਿਕ ਅਰਜੁਨ ਖੜਗੇ ਨੇ ਕਿਹਾ ਕਿ ਇਹ ਸੱਤਿਆਗ੍ਰਹਿ ਸਿਰਫ਼ ਅੱਜ ਲਈ ਹੈ, ਪਰ ਅਜਿਹੇ ਸੱਤਿਆਗ੍ਰਹਿ ਪੂਰੇ ਦੇਸ਼ ਵਿਚ ਕੀਤੇ ਜਾਣਗੇ। ਰਾਹੁਲ ਗਾਂਧੀ ਆਮ ਲੋਕਾਂ...
ਉਭਰਦੀ ਭਾਰਤੀ ਸ਼ਕਤੀ ਵਿਚ ਮਹਿਲਾ ਸ਼ਕਤੀ ਨਿਭਾ ਰਹੀ ਹੈ ਮਹੱਤਵਪੂਰਨ ਭੂਮਿਕਾ-ਪ੍ਰਧਾਨ ਮੰਤਰੀ
. . .  about 3 hours ago
ਨਵੀਂ ਦਿੱਲੀ, 26 ਮਾਰਚ-'ਮਨ ਕੀ ਬਾਤ' 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਉਭਰਦੀ ਭਾਰਤੀ ਸ਼ਕਤੀ ਵਿਚ ਮਹਿਲਾ ਸ਼ਕਤੀ ਮਹੱਤਵਪੂਰਨ ਭੂਮਿਕਾ ਨਿਭਾ ਰਹੀ ਹੈ। ਨਾਗਾਲੈਂਡ ਵਿਚ, 75 ਸਾਲਾਂ ਵਿਚ ਪਹਿਲੀ...
ਪ੍ਰਧਾਨ ਮੰਤਰੀ ਨੇ 'ਮਨ ਕੀ ਬਾਤ' ਦੇ 100ਵੇਂ ਸੰਸਕਰਨ ਲਈ ਮੰਗੇ ਲੋਕਾਂ ਦੇ ਸੁਝਾਅ
. . .  about 4 hours ago
ਨਵੀਂ ਦਿੱਲੀ, 26 ਮਾਰਚ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 'ਮਨ ਕੀ ਬਾਤ' ਦੇ 100ਵੇਂ ਸੰਸਕਰਨ ਲਈ ਲੋਕਾਂ ਦੇ ਸੁਝਾਅ ਮੰਗੇ ਹਨ। 'ਮਨ ਕੀ ਬਾਤ' ਦੇ 99ਵੇਂ ਸੰਸਕਰਨ 'ਚ ਉਨ੍ਹਾਂ ਕਿਹਾ ਕਿ ਸਾਰਿਆਂ...
ਬਿਹਾਰ ਦੀ ਅਦਾਲਤ ਵਲੋਂ 9 ਸਾਲ ਪੁਰਾਣੇ ਰੇਲ ਰੋਕੂ ਮਾਮਲੇ 'ਚ ਭਾਜਪਾ ਨੇਤਾ ਗਿਰੀਰਾਜ ਸਿੰਘ ਸਮੇਤ 22 ਹੋਰ ਬਰੀ
. . .  about 4 hours ago
ਪਟਨਾ, 26 ਮਾਰਚ-ਬਿਹਾਰ ਦੀ ਅਦਾਲਤ ਨੇ 9 ਸਾਲ ਪੁਰਾਣੇ ਰੇਲ ਰੋਕੂ ਮਾਮਲੇ 'ਚ ਭਾਜਪਾ ਨੇਤਾ ਗਿਰੀਰਾਜ ਸਿੰਘ ਸਮੇਤ 22 ਹੋਰਾਂ ਨੂੰ ਬਰੀ ਕਰ ਦਿੱਤਾ...
'ਮਨ ਕੀ ਬਾਤ' ਦੇ 100ਵੇਂ ਸੰਸਕਰਨ ਨੂੰ ਲੈ ਕੇ ਲੋਕਾਂ 'ਚ ਭਾਰੀ ਉਤਸ਼ਾਹ-ਪ੍ਰਧਾਨ ਮੰਤਰੀ
. . .  about 4 hours ago
ਪ੍ਰਧਾਨ ਮੰਤਰੀ ਮੋਦੀ ਕਰ ਰਹੇ ਨੇ 'ਮਨ ਕੀ ਬਾਤ'
. . .  about 4 hours ago
ਦਿੱਲੀ ਤੋਂ ਧਰਮਸ਼ਾਲਾ ਲਈ ਸ਼ੁਰੂ ਕੀਤੇ ਨਵੇਂ ਹਵਾਈ ਮਾਰਗ ਨੂੰ ਲੈ ਕੇ ਅਨੁਰਾਗ ਠਾਕੁਰ ਨੇ ਪ੍ਰਧਾਨ ਮੰਤਰੀ ਦਾ ਕੀਤਾ ਧੰਨਵਾਦ
. . .  about 4 hours ago
ਨਵੀਂ ਦਿੱਲੀ, 26 ਮਾਰਚ-ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਦਿੱਲੀ ਤੋਂ ਧਰਮਸ਼ਾਲਾ ਲਈ ਸ਼ੁਰੂ ਕੀਤੇ ਨਵੇਂ ਹਵਾਈ ਮਾਰਗ 'ਤੇ ਬੋਲਦਿਆਂ ਕਿਹਾ ਕਿ ਧਰਮਸ਼ਾਲਾ ਨੂੰ ਦੇਸ਼ ਨਾਲ ਜੋੜਨ ਦੇ ਇਸ ਕਦਮ...
ਭਾਜਪਾ ਰਾਹੁਲ ਗਾਂਧੀ ਨੂੰ ਬੋਲਣ ਨਹੀਂ ਦੇ ਰਹੀ-ਖੜਗੇ
. . .  about 4 hours ago
ਨਵੀਂ ਦਿੱਲੀ, 26 ਮਾਰਚ-ਕਾਂਗਰਸ ਪ੍ਰਧਾਨ ਮਲਿਕ ਅਰਜੁਨ ਖੜਗੇ ਦਾ ਕਹਿਣਾ ਹੈ ਕਿ ਭਾਜਪਾ ਰਾਹੁਲ ਗਾਂਧੀ ਨੂੰ ਬੋਲਣ ਨਹੀਂ ਦੇ ਰਹੀ ਹੈ। ਰਾਹੁਲ ਗਾਂਧੀ ਦੇਸ਼ ਅਤੇ ਜਨਤਾ ਦੇ ਹੱਕ ਲਈ ਲੜ ਰਹੇ ਹਨ...
ਕਾਂਗਰਸ ਟਾਈਟਲਰ ਤੋਂ ਬਿਨਾਂ ਨਹੀਂ ਰਹਿ ਸਕਦੀ-ਭਾਜਪਾ ਆਗੂ ਆਰ.ਪੀ. ਸਿੰਘ
. . .  about 5 hours ago
ਨਵੀਂ ਦਿੱਲੀ, 26 ਮਾਰਚ-ਭਾਜਪਾ ਆਗੂ ਆਰ.ਪੀ. ਸਿੰਘ ਦਾ ਕਹਿਣਾ ਹੈ ਕਿ ਸਾਫ਼ ਹੈ ਕਿ ਉਹ (ਕਾਂਗਰਸ) ਕਿਹੋ ਜਿਹਾ ਸੱਤਿਆਗ੍ਰਹਿ ਕਰ ਰਹੇ ਹਨ। ਸਿੱਖਾਂ ਦਾ ਕਾਤਲ (ਜਗਦੀਸ਼ ਟਾਈਟਲਰ) ਇਸ ਸੱਤਿਆਗ੍ਰਹਿ...
ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਮੁੜ ਮਿਲੀ ਜਾਨੋਂ ਮਾਰਨ ਦੀ ਧਮਕੀ
. . .  about 5 hours ago
ਮਾਨਸਾ, 26 ਮਾਰਚ (ਬਲਵਿੰਦਰ ਸਿੰਘ ਧਾਲੀਵਾਲ)-ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੂੰ ਮੁੜ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਈ-ਮੇਲ ਜ਼ਰੀਏ ਮਿਲੀ ਧਮਕੀ 'ਚ ਲਿਖਿਆ ਗਿਆ ਹੈ ਕਿ ਅਗਲਾ ਨੰਬਰ ਹੁਣ ਤੁਹਾਡਾ ਹੈ। ਮੂਸੇਵਾਲਾ ਦੇ ਪਿਤਾ...
ਭਾਰਤੀ ਪੁਲਾੜ ਖੋਜ ਸੰਗਠਨ ਵਲੋਂ 36 ਉਪਗ੍ਰਹਿਆਂ ਨੂੰ ਲੈ ਕੇ ਭਾਰਤ ਦਾ ਸਭ ਤੋਂ ਵੱਡਾ ਅੇਲ.ਵੀ.ਐਮ-3 ਰਾਕੇਟ ਲਾਂਚ
. . .  about 5 hours ago
ਸ਼੍ਰੀਹਰੀਕੋਟਾ, 26 ਮਾਰਚ-ਭਾਰਤੀ ਪੁਲਾੜ ਖੋਜ ਸੰਗਠਨ (ਇਸਰੋ) ਨੇ ਆਂਧਰਾ ਪ੍ਰਦੇਸ਼ ਦੇ ਸ਼੍ਰੀਹਰੀਕੋਟਾ ਤੋਂ 36 ਉਪਗ੍ਰਹਿਆਂ ਨੂੰ ਲੈ ਕੇ ਭਾਰਤ ਦਾ ਸਭ ਤੋਂ ਵੱਡਾ ਅੇਲ.ਵੀ.ਐਮ-3 ਰਾਕੇਟ...
ਕਾਂਗਰਸ ਵਲੋਂ ਅੱਜ ਦੇਸ਼ ਭਰ 'ਚ ਸੱਤਿਆਗ੍ਰਹਿ
. . .  about 5 hours ago
ਨਵੀਂ ਦਿੱਲੀ, 26 ਮਾਰਚ-ਰਾਹੁਲ ਗਾਂਧੀ ਨੂੰ ਲੋਕ ਸਭਾ 'ਚ ਅਯੋਗ ਠਹਿਰਾਏ ਜਾਣ ਦੇ ਵਿਰੋਧ 'ਚ ਕਾਂਗਰਸ ਵਲੋਂ ਅੱਜ ਦੇਸ਼ ਭਰ 'ਚ ਸਾਰੇ ਰਾਜਾਂ ਦੇ ਗਾਂਧੀ ਦੇ ਬੁੱਤਾਂ ਸਾਹਮਣੇ ਅਤੇ ਜ਼ਿਲ੍ਹਾ ਹੈਡਕੁਆਰਟਰਾਂ ਅੱਗੇ ਇਕ ਦਿਨ...
ਸੁਖਬੀਰ ਸਿੰਘ ਬਾਦਲ ਅਤੇ ਬੀਬਾ ਹਰਸਿਮਰਤ ਕੌਰ ਬਾਦਲ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ
. . .  about 6 hours ago
ਅੰਮ੍ਰਿਤਸਰ 26 ਮਾਰਚ (ਹਰਮਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਬੀਬਾ ਹਰਸਿਮਰਤ ਕੌਰ ਬਾਦਲ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ...
ਦਿੱਲੀ ਕੈਪੀਟਲਜ਼ ਅਤੇ ਮੁੰਬਈ ਇੰਡੀਅਨਜ਼ ਵਿਚਕਾਰ ਮਹਿਲਾ ਪ੍ਰੀਮੀਅਰ ਲੀਗ ਦਾ ਫ਼ਾਈਨਲ ਅੱਜ
. . .  about 6 hours ago
ਮੁੰਬਈ, 26 ਮਾਰਚ-ਮਹਿਲਾ ਪ੍ਰੀਮੀਅਰ ਲੀਗ ਦੇ ਫ਼ਾਈਨਲ ਵਿਚ ਅੱਜ ਦਿੱਲੀ ਕੈਪੀਟਲਜ਼ ਬ੍ਰੇਬੋਰਨ ਸਟੇਡੀਅਮ ਵਿਚ ਮੁੰਬਈ ਇੰਡੀਅਨਜ਼ ਨਾਲ...
ਰਾਜਸਥਾਨ ਦੇ ਬੀਕਾਨੇਰ 'ਚ ਵੀ ਭੂਚਾਲ ਦੇ ਝਟਕੇ ਮਹਿਸੂਸ
. . .  1 minute ago
ਜੈਪੁਰ, 26 ਮਾਰਚ-ਅਰੁਣਾਚਲ ਪ੍ਰਦੇਸ਼ ਦੇ ਚਾਂਗਲਾਂਗ ਤੋਂ ਬਾਅਦ ਰਾਜਸਥਾਨ ਦੇ ਬੀਕਾਨੇਰ ਵਿਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।ਭੂਚਾਲ ਵਿਗਿਆਨ ਲਈ ਰਾਸ਼ਟਰੀ ਕੇਂਦਰ ਅਨੁਸਾਰ ਰਿਕਟਰ ਪੈਮਾਨੇ 'ਤੇ ਦੀ ਤੀਬਰਤਾ 4.2 ਮਾਪੀ...
ਰੂਸ ਬੇਲਾਰੂਸ 'ਚ ਰਣਨੀਤਕ ਪ੍ਰਮਾਣੂ ਹਥਿਆਰਾਂ ਨੂੰ ਤਾਇਨਾਤ ਕਰਨ ਦੀ ਬਣਾ ਰਿਹਾ ਹੈ ਯੋਜਨਾ-ਪੁਤਿਨ
. . .  about 7 hours ago
ਮਾਸਕੋ, 26 ਮਾਰਚ -ਰੂਸ ਦੇ ਰਾਸ਼ਟਰਪਤੀ ਵਲਾਦਿਮੀਰ ਪੁਤਿਨ ਨੇ ਕਿਹਾ ਕਿ ਰੂਸ ਬੇਲਾਰੂਸ ਵਿਚ ਰਣਨੀਤਕ ਪ੍ਰਮਾਣੂ ਹਥਿਆਰਾਂ ਨੂੰ ਤਾਇਨਾਤ ਕਰਨ ਦੀ ਯੋਜਨਾ ਬਣਾ ਰਿਹਾ ਹੈ। ਫਾਈਨੈਂਸ਼ੀਅਲ ਟਾਈਮਜ਼ ਦੀ ਰਿਪੋਰਟ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 31 ਸਾਉਣ ਸੰਮਤ 554
ਵਿਚਾਰ ਪ੍ਰਵਾਹ: ਹਰ ਚੰਗੇ ਅਤੇ ਨੇਕ ਇਨਸਾਨ ਲਈ ਸਭ ਤੋਂ ਵੱਡੀ ਪ੍ਰਾਪਤੀ ਹੈ ਕਿ ਉਹ ਮੁਸ਼ਕਿਲ ਆਉਣ 'ਤੇ ਕਰਤੱਵ ਅਤੇ ਧਰਮ ਤੋਂ ਕਦੇ ਵੀ ਨਾ ਡੋਲੇ। -ਸੁਕਰਾਤ

ਆਜ਼ਾਦੀ ਦਿਵਸ ਵਿਸ਼ੇਸ਼ ਅੰਕ

ਆਜ਼ਾਦੀ ਲਹਿਰ 'ਚ ਪੰਜਾਬ ਦਾ ਲਾਸਾਨੀ ਯੋਗਦਾਨ

ਸਿੱਖ ਇਤਿਹਾਸਕਾਰ ਪ੍ਰਿੰਸੀਪਲ ਸਤਿਬੀਰ ਸਿੰਘ ਲਿਖਦੇ ਹਨ, 'ਭਾਰਤ ਦੀ ਆਜ਼ਾਦੀ ਦੀ ਜ਼ਮੀਨ ਗ਼ਦਰੀ ਬਾਬਿਆਂ ਨੇ ਤਿਆਰ ਕੀਤੀ, ਨਕਸ਼ਾ ਜਲ੍ਹਿਆਂਵਾਲੇ ਬਾਗ਼ ਵਿਚ ਤਿਆਰ ਹੋਇਆ, ਨੀਂਹ ਗੁਰੂ ਕੇ ਬਾਗ਼ 'ਚ ਰੱਖੀ ਗਈ, ਦੀਵਾਰਾਂ ਰਾਵੀ ਦੇ ਕਿਨਾਰੇ 1930 ਨੂੰ ਤੇ ਛੱਤ ਆਜ਼ਾਦ ਹਿੰਦ ਫ਼ੌਜ ਨੇ ਪਾਈ।'
ਨਿਰਸੰਦੇਹ ਭਾਰਤ-ਵਰਸ਼ ਦੀ ਬਰਤਾਨਵੀ ਸਾਮਰਾਜ ਦੀ ਗ਼ੁਲਾਮੀ ਤੋਂ ਮੁਕਤੀ ਲਈ ਦੇਸ਼ ਦੇ ਵੱਖ-ਵੱਖ ਖਿੱਤਿਆਂ ਦੇ ਜਾਂਬਾਜ਼ ਤੇ ਆਜ਼ਾਦੀ ਦੇ ਪਰਵਾਨਿਆਂ ਦੀਆਂ ਕੁਰਬਾਨੀਆਂ ਨੂੰ ਛੁਟਿਆਇਆ ਨਹੀਂ ਜਾ ਸਕਦਾ ਪਰ ਅੰਗਰੇਜ਼ਾਂ ਵਿਰੁੱਧ ਆਜ਼ਾਦੀ ਦੇ ਸੰਘਰਸ਼ ਨੂੰ ਵਿੱਢਣ ਵਿਚ ਪੰਜਾਬ ਅਤੇ ਖ਼ਾਸ ਕਰਕੇ ਸਿੱਖਾਂ ਦਾ ਯੋਗਦਾਨ ਬੜਾ ਲਾਸਾਨੀ ਹੈ। ਦੇਸ਼ ਦੀ ਆਬਾਦੀ ਦਾ ਮਹਿਜ਼ ਡੇਢ ਫ਼ੀਸਦੀ ਹਿੱਸਾ ਹੋਣ ਦੇ ਬਾਵਜੂਦ ਸਿੱਖਾਂ ਵਲੋਂ ਆਜ਼ਾਦੀ ਦੀ ਲੜਾਈ ਵਿਚ 80 ਫ਼ੀਸਦੀ ਤੋਂ ਵੱਧ ਕੁਰਬਾਨੀਆਂ ਦਾ ਬੇਮਿਸਾਲ ਇਤਿਹਾਸ ਰਚਿਆ ਗਿਆ। ਅੰਗਰੇਜ਼ ਸਰਕਾਰ ਦੇ ਖੁਫ਼ੀਆ ਰਿਕਾਰਡ ਅਨੁਸਾਰ ਹੀ 1907 ਤੋਂ 1917 ਤੱਕ ਹਿੰਦੁਸਤਾਨ ਵਿਚ ਫ਼ਾਂਸੀ 'ਤੇ ਚਾੜ੍ਹੇ ਗਏ ਕੁੱਲ 47 ਸ਼ਹੀਦਾਂ ਵਿਚੋਂ 38 ਸਿੱਖ ਸਨ। ਉਮਰ ਕੈਦ ਵਾਲੇ 30 ਘੁਲਾਟੀਆਂ ਵਿਚੋਂ 27 ਸਿੱਖ ਸਨ। ਉਮਰ ਕੈਦ ਤੇ ਜਾਇਦਾਦ ਜ਼ਬਤ ਕਰਨ ਦੀਆਂ ਸਜ਼ਾਵਾਂ ਦਾ ਸਾਹਮਣਾ ਕਰਨ ਵਾਲੇ ਕੁੱਲ 38 ਵਿਚੋਂ 31 ਸਿੱਖ ਸਨ। ਕਾਲੇ ਪਾਣੀ ਕੁੱਲ 29 ਸੂਰਮਿਆਂ ਨੂੰ ਭੇਜਿਆ ਗਿਆ, ਉਨ੍ਹਾਂ ਵਿਚੋਂ 26 ਸਿੱਖ ਸਨ। ਸਖ਼ਤ ਸਜ਼ਾਵਾਂ ਕੁੱਲ 47 ਨੂੰ ਹੋਈਆਂ ਤੇ ਉਨ੍ਹਾਂ ਵਿਚੋਂ ਵੀ 38 ਸਿੱਖ ਸਨ।
ਵਿਸਥਾਰਿਤ ਅੰਕੜੇ ਦੇਖੇ ਜਾਣ ਤਾਂ ਦੇਸ਼ ਦੇ ਆਜ਼ਾਦ ਹੋਣ ਤੱਕ ਅੰਗਰੇਜ਼ ਹਕੂਮਤ ਵਿਰੁੱਧ ਜੰਗ ਦੌਰਾਨ ਕੁੱਲ 121 ਸ਼ਹੀਦਾਂ ਨੇ ਫ਼ਾਂਸੀ ਦੇ ਰੱਸੇ ਚੁੰਮੇ, ਜਿਨ੍ਹਾਂ ਵਿਚੋਂ 93 ਸਿੱਖ ਸਨ। ਉਮਰ ਕੈਦ ਕੱਟਣ ਵਾਲੇ 2646 ਘੁਲਾਟੀਆਂ ਵਿਚੋਂ 2147 ਸਿੱਖ ਸਨ। ਜਲ੍ਹਿਆਂਵਾਲੇ ਬਾਗ਼ ਦੇ ਸਾਕੇ ਦੇ 1300 ਸ਼ਹੀਦਾਂ ਵਿਚੋਂ 799 ਸਿੱਖ ਸਨ। ਬਜਬਜ-ਘਾਟ ਦੇ ਸਾਕੇ ਵਿਚ ਸ਼ਹੀਦ ਹੋਣ ਵਾਲੇ 113 ਵਿਚੋਂ 67 ਸਿੱਖ, ਕੂਕਾ ਲਹਿਰ ਦੌਰਾਨ 91 ਦੇ 91 ਅਤੇ ਅਕਾਲੀ ਲਹਿਰ ਦੌਰਾਨ ਸ਼ਹੀਦ ਹੋਣ ਵਾਲੇ 500 ਸਿੱਖ ਹੀ ਸਨ। ਇਨ੍ਹਾਂ ਅੰਕੜਿਆਂ ਦੀ ਪੁਸ਼ਟੀ ਮੌਲਾਨਾ ਆਜ਼ਾਦ ਨੇ ਵੀ ਕੀਤੀ ਸੀ। ਇਹ ਅੰਕੜੇ ਵੀ ਆਜ਼ਾਦੀ ਦੀ ਲੜਾਈ ਵਿਚ ਸਿੱਖਾਂ ਦੀਆਂ ਕੁੱਲ ਕੁਰਬਾਨੀਆਂ ਦਾ ਮਹਿਜ਼ ਇਕ ਹੀ ਹਿੱਸਾ ਹਨ। ਜੇਕਰ ਭਾਰਤ ਦੀ ਆਜ਼ਾਦੀ ਵਿਚ ਸਮੂਹ ਪੰਜਾਬੀਆਂ ਦੀ ਦੇਣ ਦਾ ਮੁਲਾਂਕਣ ਕੀਤਾ ਜਾਵੇ ਤਾਂ ਇਹ 90 ਫ਼ੀਸਦੀ ਦੇ ਲਗਭਗ ਬਣ ਜਾਂਦਾ ਹੈ।
ਜਦੋਂ ਅੰਗਰੇਜ਼ਾਂ ਨੇ ਹਾਲੇ ਪੰਜਾਬ ਵਿਚ ਆਪਣੇ ਪੈਰ ਵੀ ਪੂਰੀ ਤਰ੍ਹਾਂ ਨਹੀਂ ਜਮਾਏ ਸਨ ਕਿ ਨੌਰੰਗਾਬਾਦ ਦੇ ਬਾਬਾ ਮਹਾਰਾਜ ਸਿੰਘ ਨੇ 1847 ਵਿਚ ਵਿਦਰੋਹ ਦਾ ਝੰਡਾ ਬੁਲੰਦ ਕਰ ਦਿੱਤਾ। ਹਕੂਮਤ ਨੇ ਉਨ੍ਹਾਂ ਨੂੰ ਫੜ ਕੇ ਸਿੰਗਾਪੁਰ ਜੇਲ੍ਹ ਭੇਜ ਦਿੱਤਾ, ਜਿਥੇ ਉਨ੍ਹਾਂ ਦੀ ਮੌਤ ਹੋ ਗਈ। ਸਰਦਾਰ ਅਤਰ ਸਿੰਘ ਅਟਾਰੀ ਵਾਲੇ ਨੇ ਆਜ਼ਾਦੀ ਦਾ ਬਿਗ਼ੁਲ ਵਜਾਇਆ ਪਰ ਕੋਈ ਵਾਹ ਨਾ ਚੱਲੀ। ਅੰਤ 1849 ਨੂੰ ਅੰਗਰੇਜ਼ਾਂ ਨੇ ਪੰਜਾਬ ਸਮੇਤ ਪੂਰੇ ਭਾਰਤ ਨੂੰ ਆਪਣੇ ਰਾਜ-ਭਾਗ 'ਚ ਮਿਲਾ ਲਿਆ।
ਬਰਤਾਨਵੀ ਸਾਮਰਾਜ ਵਿਰੁੱਧ ਸਭ ਤੋਂ ਪਹਿਲਾ ਸ਼ਾਂਤਮਈ ਅੰਦੋਲਨ ਪੰਜਾਬ ਤੋਂ ਹੀ 1869 ਵਿਚ ਬਾਬਾ ਰਾਮ ਸਿੰਘ ਜੀ ਨਾਮਧਾਰੀ ਨੇ ਆਰੰਭ ਕੀਤਾ। ਬਾਬਾ ਰਾਮ ਸਿੰਘ ਜੀ ਹੀ ਸਨ ਜਿਨ੍ਹਾਂ ਨੇ ਮਹਾਤਮਾ ਗਾਂਧੀ ਦੀ 'ਨਾ-ਮਿਲਵਰਤਨ' ਲਹਿਰ ਤੋਂ ਅੱਧੀ ਸਦੀ ਪਹਿਲਾਂ ਹੀ ਅੰਗਰੇਜ਼ੀ ਜ਼ਬਾਨ, ਅੰਗਰੇਜ਼ੀ ਲਿਬਾਸ, ਫ਼ਿਰੰਗੀ ਹਕੂਮਤ ਦੀਆਂ ਨੌਕਰੀਆਂ, ਅਦਾਲਤਾਂ, ਡਾਕਖਾਨੇ ਅਤੇ ਰੇਲ ਗੱਡੀਆਂ ਦੇ ਬਾਈਕਾਟ ਦਾ ਸੱਦਾ ਦੇ ਦਿੱਤਾ ਸੀ। ਅੰਗਰੇਜ਼ਾਂ ਵਲੋਂ ਜਨਵਰੀ 1872 ਵਿਚ 66 ਨਾਮਧਾਰੀ ਸੂਰਬੀਰਾਂ ਨੂੰ ਮਲੇਰਕੋਟਲੇ ਵਿਚ ਤੋਪਾਂ ਨਾਲ ਉਡਾ ਦਿੱਤਾ ਗਿਆ। ਹਕੂਮਤ ਨੇ ਬਾਬਾ ਰਾਮ ਸਿੰਘ ਜੀ ਤੇ ਉਨ੍ਹਾਂ ਦੇ 12 ਸਾਥੀਆਂ ਨੂੰ ਦੇਸ਼ ਨਿਕਾਲਾ ਦਿੰਦਿਆਂ ਬਰਮਾ ਭੇਜ ਦਿੱਤਾ।
ਸੰਨ 1907 ਵਿਚ ਸ਼ਹੀਦ ਭਗਤ ਸਿੰਘ ਦੇ ਚਾਚਾ ਜੀ, ਸਰਦਾਰ ਅਜੀਤ ਸਿੰਘ ਨੇ 'ਪਗੜੀ ਸੰਭਾਲ ਜੱਟਾ' ਦਾ ਹੋਕਾ ਦੇ ਕੇ ਆਜ਼ਾਦੀ ਦੇ ਆਸ਼ਕਾਂ ਨੂੰ ਹਲੂਣਿਆ। ਪੰਜਾਬੀ ਨੌਜਵਾਨ ਮਦਨ ਲਾਲ ਢੀਂਗਰਾ ਨੇ ਬਰਤਾਨਵੀ ਰਾਜ ਪ੍ਰਤੀ ਵਿਰੋਧ ਜ਼ਾਹਰ ਕਰਦਿਆਂ ਅੰਗਰੇਜ਼ ਅਫ਼ਸਰ ਵਿਲੀਅਮ ਕਰਜ਼ਨ ਵਾਇਲੀ ਨੂੰ ਗੋਲੀ ਨਾਲ ਉਡਾਉਣ ਤੋਂ ਬਾਅਦ 16 ਅਗਸਤ, 1909 ਨੂੰ ਸ਼ਹੀਦੀ ਪਾਈ 1913 'ਚ ਉੱਤਰੀ ਅਮਰੀਕਾ ਦੇ ਪੱਛਮੀ ਤੱਟ 'ਤੇ ਰਹਿਣ ਵਾਲੇ ਕੁਝ ਸਿੱਖਾਂ ਨੇ ਲਾਲਾ ਹਰਦਿਆਲ ਅਤੇ ਭਾਈ ਪਰਮਾਨੰਦ ਦੇ ਸਹਿਯੋਗ ਨਾਲ 'ਗ਼ਦਰ ਪਾਰਟੀ' ਦਾ ਗਠਨ ਕੀਤਾ, ਜਿਸ ਦੇ ਪ੍ਰਧਾਨ ਬਾਬਾ ਸੋਹਨ ਸਿੰਘ ਭਕਨਾ ਨੂੰ ਬਣਾਇਆ ਗਿਆ। ਕਾਮਾਗਾਟਾਮਾਰੂ ਜਹਾਜ਼ ਦੇ ਕੁੱਲ 376 ਯਾਤਰੂਆਂ ਵਿਚੋਂ 340 ਸਿੱਖ ਸਨ ਅਤੇ ਸ਼ਹੀਦ ਹੋਣ ਵਾਲੇ ਸਾਰੇ ਹੀ ਸਿੱਖ ਸਨ। ਇਸ ਘਟਨਾ ਨੇ ਹੋਰ ਦੇਸ਼ਾਂ ਵਿਚਲੇ ਭਾਰਤੀਆਂ ਅੰਦਰ ਵੀ ਫ਼ਿਰੰਗੀ ਹਕੂਮਤ ਵਿਰੁੱਧ ਬਗ਼ਾਵਤ ਦੀ ਚਿੰਗਾਰੀ ਬਾਲ ਦਿੱਤੀ।
ਅਮਰੀਕਾ ਵਿਚ 'ਗ਼ਦਰ ਲਹਿਰ' ਨੂੰ ਪ੍ਰਚੰਡ ਕਰਨ ਤੋਂ ਬਾਅਦ ਕਰਤਾਰ ਸਿੰਘ ਸਰਾਭਾ ਨੇ ਭਾਰਤ ਆ ਕੇ ਭਾਰਤੀ ਫ਼ੌਜੀਆਂ ਦੇ ਦਿਲਾਂ 'ਚ ਵੀ ਆਜ਼ਾਦੀ ਦੀ ਚਿਣਗ਼ ਲਾਉਣ ਲਈ ਯਤਨ ਆਰੰਭੇ। ਆਜ਼ਾਦੀ ਦੇ ਪਰਵਾਨਿਆਂ ਨੇ ਮਿਲ ਕੇ 19 ਫ਼ਰਵਰੀ 1915 ਨੂੰ ਵੱਖ-ਵੱਖ ਛਾਉਣੀਆਂ ਵਿਚ ਹਿੰਦੁਸਤਾਨੀ ਫ਼ੌਜਾਂ ਤੋਂ ਬਗ਼ਾਵਤ ਕਰਵਾ ਕੇ ਰਾਜ ਪਲਟਾ ਕਰਨ ਦੀ ਵਿਉਂਤ ਬਣਾਈ ਪਰ ਸਰਕਾਰ ਕੋਲ ਕਿਸੇ ਮੁਖ਼ਬਰ ਨੇ ਪਹਿਲਾਂ ਹੀ ਖ਼ਬਰ ਦੇ ਦਿੱਤੀ ਤੇ ਇਹ ਵਿਉਂਤ ਸਿਰੇ ਨਾ ਚੜ੍ਹ ਸਕੀ। 16 ਨਵੰਬਰ 1915 ਨੂੰ ਸਰਦਾਰ ਸਰਾਭੇ ਨੂੰ ਛੇ ਹੋਰ ਸਿੱਖ ਸਾਥੀਆਂ ਸਮੇਤ ਫ਼ਾਂਸੀ ਦੇ ਤਖ਼ਤੇ 'ਤੇ ਲਟਕਾ ਦਿੱਤਾ ਗਿਆ। ਫ਼ਿਰੋਜ਼ਪੁਰ ਛਾਉਣੀ 'ਤੇ ਕਬਜ਼ਾ ਕਰਨ ਦੀਆਂ ਕੋਸ਼ਿਸ਼ਾਂ ਦੇ ਦੋਸ਼ 'ਚ ਭਾਈ ਰਣਧੀਰ ਸਿੰਘ ਨੂੰ ਵੀ ਗ੍ਰਿਫ਼ਤਾਰ ਕਰਕੇ ਉਮਰ ਕੈਦ ਸੁਣਾਈ ਗਈ ਅਤੇ ਸਾਰੀ ਜਾਇਦਾਦ ਜ਼ਬਤ ਕਰਨ ਦੇ ਹੁਕਮ ਕੀਤੇ ਗਏ।
ਸੰਨ 1918 'ਚ ਦੇਸ਼ ਨੂੰ ਆਜ਼ਾਦ ਕਰਵਾਉਣ ਲਈ ਮਹਾਤਮਾ ਗਾਂਧੀ ਦੇ ਸ਼ਾਂਤਮਈ ਅੰਦੋਲਨ ਦਾ ਆਰੰਭ ਵੀ 1919 ਦੀ ਵਿਸਾਖੀ 'ਤੇ ਜਲ੍ਹਿਆਂਵਾਲੇ ਬਾਗ਼ ਵਿਖੇ ਤੇ ਫ਼ਿਰ 8 ਅਗਸਤ 1922 ਨੂੰ ਨਿਰੋਲ ਅਕਾਲੀ ਝੰਡੇ ਹੇਠਾਂ 'ਗੁਰੂ ਕੇ ਬਾਗ਼' ਦੇ ਮੋਰਚੇ ਵਿਚ ਸਿੱਖਾਂ ਨੇ ਹੀ ਕੀਤਾ। ਗੁਰੂ ਕੇ ਬਾਗ਼ ਦੇ ਮੋਰਚੇ ਬਾਰੇ ਪੰਡਿਤ ਮਦਨ ਮੋਹਨ ਮਾਲਵੀਆ ਨੇ ਆਖਿਆ ਸੀ, 'ਗੁਰੂ ਕੇ ਬਾਗ਼ ਵਿਚੋਂ ਹੀ ਦੇਸ਼ ਦੀ ਆਜ਼ਾਦੀ ਦੀ ਲਹਿਰ ਉਠੀ ਹੈ ਅਤੇ ਹੁਣ ਇਸੇ ਨੇ ਹੀ ਦੇਸ਼ ਨੂੰ ਆਜ਼ਾਦ ਕਰਵਾਉਣਾ ਹੈ।'
ਮਹਾਤਮਾ ਗਾਂਧੀ ਦੀ 'ਨਾ-ਮਿਲਵਰਤਨ' ਲਹਿਰ ਦੌਰਾਨ ਹੁਸ਼ਿਆਰਪੁਰ ਜ਼ਿਲ੍ਹੇ ਦਾ ਰੁੜਕੀ ਪਿੰਡ ਹੀ ਦੇਸ਼ ਦਾ ਇਕੋ-ਇਕ ਅਜਿਹਾ ਪਿੰਡ ਸੀ, ਜਿਥੇ ਲੋਕਾਂ ਨੇ ਤਾਂ ਨੰਬਰਦਾਰੀਆਂ ਤੱਕ ਤਿਆਗ਼ ਦਿੱਤੀਆਂ। 14 ਦਸੰਬਰ 1920 ਨੂੰ ਸ਼੍ਰੋਮਣੀ ਅਕਾਲੀ ਦਲ ਦਾ ਗਠਨ ਕਰਕੇ ਭਾਵੇਂ ਸਿੱਖਾਂ ਨੇ 'ਗੁਰਦੁਆਰਾ ਸੁਧਾਰ ਲਹਿਰ' ਰਾਹੀਂ ਅੰਗਰੇਜ਼ਾਂ ਦੇ ਪਿੱਠੂ ਭ੍ਰਿਸ਼ਟ ਮਹੰਤਾਂ ਤੋਂ ਗੁਰਦੁਆਰੇ ਆਜ਼ਾਦ ਕਰਵਾਉਣ ਦਾ ਬੀੜਾ ਚੁੱਕਿਆ ਪਰ ਇਸ ਸੰਘਰਸ਼ ਦੀ ਅੰਤਰ-ਭਾਵਨਾ ਵੀ ਦੇਸ਼ ਦੀ ਆਜ਼ਾਦੀ ਨਾਲ ਜੁੜੀ ਹੋਈ ਸੀ। 'ਚਾਬੀਆਂ ਦੇ ਮੋਰਚੇ' ਦੀ ਜਿੱਤ ਨੂੰ ਜਨਵਰੀ 1922 ਵਿਚ ਮਹਾਤਮਾ ਗਾਂਧੀ ਨੇ 'ਆਜ਼ਾਦੀ ਦੀ ਲੜਾਈ ਦੀ ਪਹਿਲੀ ਜਿੱਤ' ਕਰਾਰ ਦਿੱਤਾ ਸੀ। 20 ਫ਼ਰਵਰੀ 1921 ਨੂੰ ਨਨਕਾਣਾ ਸਾਹਿਬ ਦੇ ਸਾਕੇ ਦੇ ਸ਼ਹੀਦਾਂ ਨੇ ਤਾਂ ਦੇਸ਼ ਭਰ ਨੂੰ ਜਗਾ ਦਿੱਤਾ। ਜੰਡ ਨਾਲ ਬੰਨ੍ਹ ਸ਼ਹੀਦ ਹੋਏ, ਤੇਲ ਪਾ ਕੇ ਸਾੜੇ ਗਏ, ਗੋਲੀਆਂ ਨਾਲ ਭੁੰਨੇ ਗਏ, ਪਰ ਸੀਅ ਕਿਸੇ ਨਾ ਕੀਤੀ। ਜੈਤੋ ਦੇ ਮੋਰਚੇ ਦੌਰਾਨ ਸਿੱਖਾਂ ਵਿਚ ਕੁਰਬਾਨ ਹੋਣ ਦੀ ਭਾਵਨਾ ਨੂੰ ਦੇਖ ਕੇ ਜਵਾਹਰ ਲਾਲ ਨਹਿਰੂ ਨੇ ਆ ਕੇ ਖੁਦ ਗ੍ਰਿਫ਼ਤਾਰੀ ਦਿੱਤੀ। ਗੁਰਦੁਆਰਾ ਸੁਧਾਰ ਲਹਿਰ ਦੌਰਾਨ 500 ਸਿੱਖ ਸ਼ਹੀਦ ਹੋਏ ਅਤੇ 30 ਹਜ਼ਾਰ ਜੇਲ੍ਹਾਂ ਵਿਚ ਡੱਕੇ ਗਏ। ਇਸ ਦੌਰਾਨ 10 ਲੱਖ ਰੁਪਏ ਸਿੱਖਾਂ ਨੇ ਜੁਰਮਾਨਾ ਭਰਿਆ।
1922 ਵਿਚ 'ਬੱਬਰ ਅਕਾਲੀ ਲਹਿਰ' ਦਾ ਮੁੱਢ ਬੰਨ੍ਹ ਕੇ ਬੱਬਰਾਂ ਨੇ ਬਰਤਾਨਵੀ ਸਾਮਰਾਜ ਨੂੰ ਕਾਂਬਾ ਛੇੜ ਦਿੱਤਾ। ਕਾਲੋਨੀ ਐਕਟ ਵਿਰੁੱਧ ਬਾਰ ਤਹਿਰੀਕ ਵਿਚ ਸ਼ਹੀਦ ਹੋਣ ਵਾਲੇ, ਉਮਰ ਕੈਦ ਦੀਆਂ ਸਜ਼ਾਵਾਂ ਭੋਗਣ ਵਾਲੇ ਤੇ ਅੰਗਰੇਜ਼ ਸਰਕਾਰ ਦੀਆਂ ਜੇਲ੍ਹਾਂ ਵਿਚ ਕਸ਼ਟ ਭੋਗਣ ਵਾਲੇ ਸਾਰੇ ਹੀ ਸਿੱਖ ਸਨ। ਆਜ਼ਾਦ ਹਿੰਦ ਫ਼ੌਜ ਨੂੰ ਕਾਇਮ ਕਰਨ ਵਾਲਾ ਜਨਰਲ ਮੋਹਨ ਸਿੰਘ ਸੀ ਅਤੇ ਇਸ ਫ਼ੌਜ ਵਿਚ ਸ਼ਾਮਿਲ 42 ਹਜ਼ਾਰ ਫ਼ੌਜੀਆਂ ਵਿਚੋਂ 28 ਹਜ਼ਾਰ ਸਿੱਖ ਸਨ। ਜਲ੍ਹਿਆਂਵਾਲੇ ਬਾਗ਼ ਦੇ ਸਾਕੇ ਦਾ ਬਦਲਾ ਸਰਦਾਰ ਊਧਮ ਸਿੰਘ ਸੁਨਾਮ ਵਾਲੇ ਨੇ ਪੂਰੇ 21 ਸਾਲ ਬਾਅਦ ਲੰਡਨ ਵਿਚ ਜਾ ਕੇ ਜਨਰਲ ਓਡਵਾਇਰ ਨੂੰ ਸੋਧਾ ਲਗਾ ਕੇ ਲਿਆ। ਸੰਨ 1942 ਵਿਚ ਕਾਂਗਰਸ ਦੇ ਸੱਦੇ 'ਤੇ 'ਭਾਰਤ ਛੱਡੋ ਅੰਦੋਲਨ' ਦੌਰਾਨ ਸਰਕਾਰ ਵਲੋਂ ਗ੍ਰਿਫ਼ਤਾਰ ਕੀਤੇ ਜਾਣ ਵਾਲਿਆਂ ਵਿਚ ਤਿੰਨ-ਚੌਥਾਈ ਗਿਣਤੀ ਸਿੱਖਾਂ ਦੀ ਸੀ।
'ਸਾਈਮਨ ਕਮਿਸ਼ਨ' ਦੀ ਆਮਦ ਦੇ ਵਿਰੋਧ 'ਚ 30 ਅਕਤੂਬਰ 1928 ਦੇ ਦਿਨ, ਲਾਹੌਰ ਰੇਲਵੇ ਸਟੇਸ਼ਨ 'ਤੇ ਤਕਰੀਬਨ 7000 ਦੇ ਹਜੂਮ ਨੇ 'ਸਾਈਮਨ ਕਮਿਸ਼ਨ ਗੋ ਬੈਕ' ਦੇ ਨਾਹਰਿਆਂ ਨਾਲ ਅਸਮਾਨ ਗੂੰਜਾ ਦਿੱਤਾ ਮੁਜ਼ਾਹਰਾਕਾਰੀਆਂ ਵਿਚ ਬਹੁਤਾਤ ਪੰਜਾਬੀਆਂ ਦੀ ਸੀ। ਅੰਗਰੇਜ਼ ਸਰਕਾਰ ਵਲੋਂ ਕੀਤੇ ਅੰਨ੍ਹੇ ਲਾਠੀਚਾਰਜ ਦੌਰਾਨ ਲਾਲਾ ਲਾਜਪਤ ਰਾਏ ਜ਼ਖ਼ਮੀ ਹੋਣ ਤੋਂ ਬਾਅਦ 17 ਨਵੰਬਰ 1928 ਨੂੰ ਅਕਾਲ ਚਲਾਣਾ ਕਰ ਗਏ ਦੇਸ਼ ਨੂੰ ਆਜ਼ਾਦ ਕਰਵਾਉਣ ਲਈ ਪੰਜਾਬ 'ਚ ਚੰਦਰ ਸ਼ੇਖਰ ਆਜ਼ਾਦ ਦੀ ਅਗਵਾਈ 'ਚ 'ਹਿੰਦੁਸਤਾਨ ਸਮਾਜਵਾਦੀ ਗਣਤੰਤਰ ਸੈਨਾ' ਕਾਇਮ ਕੀਤੀ ਗਈ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੀ ਆਜ਼ਾਦੀ ਖ਼ਾਤਰ ਹੋਈ ਸ਼ਹਾਦਤ ਨੇ ਦੇਸ਼ ਵਿਚ ਆਜ਼ਾਦੀ ਦੀ ਲਹਿਰ ਹੋਰ ਪ੍ਰਚੰਡ ਕਰ ਦਿੱਤੀ
ਭਾਰਤ ਦੀ ਆਜ਼ਾਦੀ ਦਾ ਕੋਈ ਵੀ ਅਜਿਹਾ ਮੁਹਾਜ਼ ਨਹੀਂ ਸੀ, ਜਿਸ 'ਤੇ ਪੰਜਾਬ, ਖ਼ਾਸ ਕਰ ਸਿੱਖ ਕੌਮ ਨੇ ਆਬਾਦੀ ਦੇ ਅਨੁਪਾਤ ਨਾਲ ਦੇਸ਼ ਦੀਆਂ ਬਾਕੀ ਕੌਮਾਂ ਨਾਲੋਂ ਸਭ ਤੋਂ ਅੱਗੇ ਹੋ ਕੇ ਹਿੱਸਾ ਨਾ ਪਾਇਆ ਹੋਵੇ। ਆਜ਼ਾਦ ਹੋਣ 'ਤੇ ਭਾਰਤ-ਪਾਕਿ ਵੰਡ ਦਾ ਸਭ ਤੋਂ ਵੱਧ ਸੰਤਾਪ ਵੀ ਪੰਜਾਬ ਤੇ ਸਿੱਖਾਂ ਨੂੰ ਹੀ ਭੋਗਣਾ ਪਿਆ। ਸਮਕਾਲੀ ਪ੍ਰਸਿੱਧ ਅਖ਼ਬਾਰ 'ਸਟੇਟਸਮੈਨ' ਦੇ 3 ਜਨਵਰੀ 1948 ਦੇ ਅੰਕ ਵਿਚ ਉਸ ਦਾ ਸੰਪਾਦਕ ਲਿਖਦਾ ਹੈ, 'ਸੁਤੰਤਰਤਾ ਸੰਗਰਾਮ ਦੌਰਾਨ ਇਸ ਮਹਾਂਦੀਪ ਵਿਚ ਸਭ ਤੋਂ ਵੱਧ ਮੁਸੀਬਤਾਂ ਦਾ ਸ਼ਿਕਾਰ ਸਿੱਖ ਕੌਮ ਨੂੰ ਹੋਣਾ ਪਿਆ। ਇਸ ਨੂੰ ਆਪਣੀਆਂ ਲਹਿਰਾਉਂਦੀਆਂ ਅਤੇ ਉਪਜਾਊ ਖੇਤੀਆਂ ਨੂੰ ਛੱਡ ਕੇ ਬੰਜਰ ਜ਼ਮੀਨਾਂ 'ਤੇ ਆਉਣਾ ਪਿਆ। ਜੋ ਹਰੀਆਂ-ਭਰੀਆਂ ਬਾਰਾਂ ਸਿੱਖ ਕਿਸਾਨਾਂ ਨੇ ਆਪਣੇ ਲਹੂ-ਪਸੀਨੇ ਨਾਲ ਵਸਾਈਆਂ ਸਨ, ਉਨ੍ਹਾਂ ਨੂੰ ਛੱਡ ਕੇ ਆਉਣ ਤੋਂ ਇਲਾਵਾ ਦਿਹਾਤੀ ਅਤੇ ਸ਼ਹਿਰੀ ਇਲਾਕੇ ਵਿਚ ਵੀ ਆਪਣੇ ਕੀਮਤੀ ਸਰਮਾਏ ਦੀ ਆਹੂਤੀ ਦੇਣੀ ਪਈ। ਇਸ ਤੋਂ ਇਲਾਵਾ ਕਈ ਪਰਮ-ਪਵਿੱਤਰ ਗੁਰਧਾਮ ਵੀ ਸੀਮਾ ਦੇ ਉਸ ਪਾਰ ਰਹਿ ਗਏ।'
# ਸ਼ਹੀਦ ਬਾਬਾ ਦੀਪ ਸਿੰਘ ਜੀ ਕਾਲੋਨੀ, ਸ੍ਰੀ ਦਸਮੇਸ਼ ਅਕੈਡਮੀ ਰੋਡ, ਸ੍ਰੀ ਅਨੰਦਪੁਰ ਸਾਹਿਬ।
ਫ਼ੋਨ : 98780-70008
e-mail : ts1984buttar@yahoo.com

ਜਮਹੂਰੀਅਤ ਨੂੰ ਬਚਾਉਣ ਦੀ ਮੰਗ ਕਰਦਾ ਹੈ ਇਹ ਸਮਾਂ

ਦੇਸ਼ ਦੀ ਆਰਥਿਕਤਾ ਕੋਵਿਡ ਦੀ ਮਾਰ ਵਿਚੋਂ ਉੱਭਰਨ ਦੀ ਕੋਸ਼ਿਸ਼ ਕਰ ਰਹੀ ਹੈ। ਇਸ ਦੀ ਵਿਕਾਸ ਦਰ ਉਸ ਪੱਧਰ 'ਤੇ ਨਹੀਂ ਪਹੁੰਚ ਰਹੀ, ਜਿਸ ਨਾਲ ਆਰਥਿਕਤਾ ਕੋਵਿਡ ਤੋਂ ਪਹਿਲਾਂ ਵਾਲੇ ਮੁਕਾਮ ਤੱਕ ਪਹੁੰਚ ਸਕੇ। ਭਾਵੇਂ ਸਰਕਾਰ ਇਸ ਦੇ ਉੱਪਰ ਜਾਣ ਦਾ ਦਾਅਵਾ ਕਰ ਰਹੀ ਹੈ ਪਰ ਵਧ ...

ਪੂਰੀ ਖ਼ਬਰ »

ਮਹਾਨ ਕ੍ਰਾਂਤੀਕਾਰੀ ਸਰਦਾਰ ਅਜੀਤ ਸਿੰਘ

ਸ਼ਹੀਦ ਭਗਤ ਸਿੰਘ ਦਾ ਪਰਿਵਾਰ ਕਈ ਪੀੜ੍ਹੀਆਂ ਤੋਂ ਦੇਸ਼ ਭਗਤਾਂ, ਸਮਾਜ ਸੇਵਕਾਂ ਅਤੇ ਕੁਰਬਾਨੀਆਂ ਕਰਨ ਵਾਲੇ ਕ੍ਰਾਂਤੀਕਾਰੀਆਂ ਦਾ ਪਰਿਵਾਰ ਰਿਹਾ ਸੀ। ਉਨ੍ਹਾਂ ਦੇ ਪੜਦਾਦਾ ਸ: ਫ਼ਤਿਹ ਸਿੰਘ ਸੰਧੂੂ ਮਹਾਰਾਜਾ ਰਣਜੀਤ ਸਿੰਘ ਦੀ ਫ਼ੌਜ ਵਿਚ ਉੱਚੇ ਅਹੁਦੇ 'ਤੇ ਸਨ ਅਤੇ ...

ਪੂਰੀ ਖ਼ਬਰ »

ਆਜ਼ਾਦੀ ਦਾ ਨਿੱਘ ਸਭ ਤਕ ਪਹੁੰਚੇ

ਸਰਕਾਰ ਹੌਲੀ-ਹੌਲੀ ਦੇਸ਼ ਦੇ ਸਾਰੇ ਅਦਾਰੇ ਵੇਚ ਰਹੀ ਹੈ। ਇਸ ਦਾ ਮੁੱਖ ਕਾਰਨ ਇਨ੍ਹਾਂ ਦਾ ਘਾਟੇ ਵਿਚ ਚੱਲਣਾ ਹੈ। ਘਾਟੇ ਦੇ ਕਾਰਨਾਂ ਦੀ ਪੜਤਾਲ ਕਰ ਕੇ ਉਨ੍ਹਾਂ ਨੂੰ ਦੂਰ ਕਰਨ ਦੀ ਥਾਂ ਵਿਕਰੀ ਉੱਤੇ ਲਗਾ ਦੇਣਾ ਠੀਕ ਨਹੀਂ ਹੈ। ਇਸ ਵਿਕਰੀ ਦਾ ਇਕ ਹੋਰ ਕਾਰਨ ਸਰਕਾਰੀ ...

ਪੂਰੀ ਖ਼ਬਰ »

ਸਾਨੂੰ ਰੋਂਦਿਆਂ ਨੂੰ ਆਣ ਕੇ ਵਰਾ ਵਾਰਸਾ

ਵਾਰਸ ਸ਼ਾਹ ਨੂੰ

ਅਸੀਂ ਤੇਰੇ ਆਂ ਤੂੰ ਸਾਡਾ ਏਂ ਭਰਾ ਵਾਰਸਾ। ਸਾਨੂੰ ਰੋਂਦਿਆਂ ਨੂੰ ਆਣ ਕੇ ਵਰਾ ਵਾਰਸਾ। ਅਸੀਂ ਆਪਣੀ ਹੀ ਮਾਂ ਦੇ ਕਰ ਦਿੱਤੇ ਟੋਟੇ ਟੋਟੇ। ਸਾਡੇ ਆਪਣੇ ਹੀ ਖ਼ੂਨ ਨਾਲ ਲਿੱਬੜੇ ਨੇ ਪੋਟੇ। ਅਸੀਂ ਆਪ ਬਣੇ ਆਪਣੀ ਬਲਾ ਵਾਰਸਾ। ਸਾਨੂੰ ਰੋਂਦਿਆਂ ਨੂੰ ਆਣ ਕੇ ਵਰਾ ...

ਪੂਰੀ ਖ਼ਬਰ »

ਆਜ਼ਾਦੀ : ਰਲਿਆ ਖ਼ੂਨ ਹਿੰਦੂ ਮੁਸਲਮਾਨ ਏਥੇ...

ਕਿਸੇ ਦੇਸ਼ ਦੇ ਇਤਿਹਾਸ ਵਿਚ ਆਜ਼ਾਦੀ ਤੋਂ ਬਾਅਦ 75 ਸਾਲਾਂ ਦਾ ਸਮਾਂ ਕੋਈ ਥੋੜ੍ਹਾ ਨਹੀਂ ਹੁੰਦਾ। ਮਹੱਤਵਪੂਰਨ ਗੱਲ ਇਹ ਹੈ ਕਿ ਅੰਗਰੇਜ਼ਾਂ ਦੀ ਗੁਲਾਮੀ ਤੋਂ ਮੁਕਤ ਹੋ ਕੇ ਅਸੀਂ ਆਪਣੀ ਹੋਣੀ ਦੇ ਆਪ ਮਾਲਕ ਬਣੇ। ਮਨੁੱਖੀ ਮਨ ਵਿਚ ਆਜ਼ਾਦੀ ਦੀ ਤਾਂਘ ਤੇ ਤੜਪ ਦੇ ਅਹਿਸਾਸ ਨੂੰ ...

ਪੂਰੀ ਖ਼ਬਰ »

ਆਜ਼ਾਦੀ ਦੀ 75ਵੀਂ ਵਰ੍ਹੇਗੰਢ 'ਤੇ ਤਿਰੰਗੇ ਦੀ ਇਤਿਹਾਸਕ ਯਾਤਰਾ

ਤਿਰੰਗਾ : 'ਸੁਤੰਤਰਤਾ, ਬਰਾਬਰੀ ਅਤੇ ਭਾਈਚਾਰਾ' ਇਨ੍ਹਾਂ ਤਿੰਨਾਂ ਸਮਾਜਿਕ ਕਦਰਾਂ-ਕੀਮਤਾਂ ਨੂੰ ਦਰਸਾਉਂਦਾ ਹੈ, ਜਿਸ ਦੇ ਚੱਲਣ ਨਾਲ ਸਮਾਜ ਆਜ਼ਾਦੀ ਵੱਲ ਹੋਰ ਅੱਗੇ ਵਧਦਾ ਹੈ। 21 ਅਗਸਤ, 1907 ਨੂੰ ਜਰਮਨੀ ਦੇ ਸ਼ਹਿਰ ਸਟੂਗਟ ਵਿਚ ਕੌਮਾਂਤਰੀ ਸਮਾਜਵਾਦੀ ਸੰਮੇਲਨ ਦੌਰਾਨ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX