ਤਾਜਾ ਖ਼ਬਰਾਂ


ਜਲੰਧਰ: ਨਾਜਾਇਜ਼ ਕਬਜ਼ੇ ਹਟਾਉਣ ਪਹੁੰਚੀ ਪੁਲਿਸ, ਲੋਕਾਂ 'ਚ ਮਚੀ ਹਫੜਾ-ਦਫ਼ੜੀ
. . .  13 minutes ago
ਜਲੰਧਰ, 9 ਦਸੰਬਰ (ਅੰਮ੍ਰਿਤਪਾਲ)-ਜਲੰਧਰ ਦੇ ਲਤੀਫ਼ਪੁਰਾ 'ਚ ਸ਼ੁੱਕਰਵਾਰ ਸਵੇਰੇ ਉਸ ਵੇਲੇ ਮਾਹੌਲ ਤਣਾਅਪੂਰਨ ਬਣ ਗਿਆ, ਜਦੋਂ ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਪੁਲਿਸ ਅਤੇ ਲੋਕ ਆਹਮੋ-ਸਾਹਮਣੇ ਹੋ ਗਏ...
ਸ਼ਰਧਾ ਕਤਲ ਕੇਸ: ਆਫ਼ਤਾਬ ਵੀਡੀਓ ਕਾਨਫ਼ਰਸਿੰਗ ਰਾਹੀਂ ਦਿੱਲੀ ਅਦਾਲਤ ’ਚ ਹੋਵੇਗਾ ਪੇਸ਼
. . .  about 1 hour ago
ਨਵੀਂ ਦਿੱਲੀ, 9 ਦਸੰਬਰ-ਸ਼ਰਧਾ ਕਤਲ ਕੇਸ: ਆਫ਼ਤਾਬ ਵੀਡੀਓ ਕਾਨਫ਼ਰਸਿੰਗ ਰਾਹੀਂ ਦਿੱਲੀ ਅਦਾਲਤ ’ਚ ਹੋਵੇਗਾ ਪੇਸ਼
ਸਰਕਾਰੀ ਸਕੂਲ ਰੂੜੇਕੇ ਕਲਾਂ ਦੇ ਵਿਦਿਆਰਥੀਆਂ ਨੂੰ ਨੌਜਵਾਨਾਂ ਵਲੋਂ ਚਿੱਟਾ ਤੇ ਮੈਡੀਕਲ ਨਸ਼ਿਆਂ ਸਮੇਤ ਫੜਨ ਦੀ ਵੀਡੀਓ ਵਾਇਰਲ
. . .  about 1 hour ago
ਬਰਨਾਲਾ/ਰੂੜੇਕੇ ਕਲਾਂ, 9 ਦਸੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਜ਼ਿਲ੍ਹਾ ਬਰਨਾਲਾ ਦੇ ਕਸਬਾ ਰੂੜੇਕੇ ਕਲਾਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੂੰ ਪਿੰਡ ਦੇ ਨੌਜਵਾਨਾਂ ਨੇ ਚਿੱਟਾ ਤੇ ਹੋਰ ਨਸ਼ੀਲੇ ਪਦਾਰਥਾਂ ਸਮੇਤ ਫੜ੍ਹ ਕੇ ਸਕੂਲ ਦੇ ਅਧਿਆਪਕਾਂ...
ਦੇਸ਼ 'ਚ ਗਰੀਬ ਕਲਿਆਣ ਦੇ ਲਈ ਜੋ ਵੀ ਕੰਮ ਹੋਇਆ ਹੈ ਉਸ 'ਤੇ ਸਦਨ 'ਚ ਚਰਚਾ ਹੋਣੀ ਚਾਹੀਦੀ ਹੈ: ਭੁਪਿੰਦਰ ਯਾਦਵ
. . .  about 1 hour ago
ਨਵੀਂ ਦਿੱਲੀ, 9 ਦਸੰਬਰ-ਕੇਂਦਰੀ ਮੰਤਰੀ ਭੁਪਿੰਦਰ ਯਾਦਵ ਦਾ ਕਹਿਣਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 2014 ਤੋਂ ਜਦੋਂ ਤੋਂ ਕੇਂਦਰ 'ਚ ਸ਼ਾਸਨ ਦੀ ਵਾਂਗਡੋਰ ਸੰਭਾਲੀ ਹੈ ਉਦੋਂ ਤੋਂ ਕੇਂਦਰ ਸਰਕਾਰ ਦੀ ਗਰੀਬ ਕਲਿਆਣਕਾਰੀ ਨੀਤੀਆਂ ਇਸ ਦੇਸ਼...
ਜੋਧਪੁਰ: ਵਿਆਹ ਦੌਰਾਨ ਘਰ ’ਚ ਅੱਗ ਲੱਗਣ ਨਾਲ 4 ਲੋਕਾਂ ਦੀ ਮੌਤ, 60 ਜ਼ਖ਼ਮੀ
. . .  about 2 hours ago
ਰਾਜਸਥਾਨ, 9 ਦਸੰਬਰ-ਰਾਜਸਥਾਨ ਦੇ ਜੋਧਪੁਰ ਦੇ ਭੂੰਗਰਾ ਪਿੰਡ 'ਚ ਇਕ ਵਿਆਹ ਦੌਰਾਨ ਸਿਲੰਡਰ ਫਟ ਗਿਆ...
⭐ਮਾਣਕ-ਮੋਤੀ⭐
. . .  about 3 hours ago
⭐ਮਾਣਕ-ਮੋਤੀ⭐
ਅਸਾਮ : ਉਦਲਗੁੜੀ ਪੁਲਿਸ ਨੇ ਅੱਜ ਇਕ ਏਕੇ ਸੀਰੀਜ਼ ਰਾਈਫਲ ਅਤੇ ਕੁਝ ਅਸਲ੍ਹਾ ਕੀਤਾ ਬਰਾਮਦ - ਵਿਸ਼ੇਸ਼ ਡੀ.ਜੀ.ਪੀ.ਅਸਾਮ
. . .  1 day ago
ਕਰੀਬ 300 ਇਜ਼ਰਾਇਲੀ ਕੰਪਨੀਆਂ ਨੇ ਭਾਰਤ ਵਿਚ ਕੀਤਾ ਨਿਵੇਸ਼ : ਇਜ਼ਰਾਈਲ ਰਾਜਦੂਤ ਨੌਰ ਗਿਲੋਨ
. . .  1 day ago
ਐਨ.ਆਈ.ਏ. ਨੇ ਤਰਨਤਾਰਨ ਬੰਬ ਧਮਾਕੇ ਦੇ ਮਾਸਟਰਮਾਈਂਡ ਬਿਕਰਮਜੀਤ ਸਿੰਘ ਨੂੰ ਕੀਤਾ ਗ੍ਰਿਫਤਾਰ
. . .  1 day ago
ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਜੇ.ਪੀ. ਨੱਢਾ, ਅਮਿਤ ਸ਼ਾਹ ਤੇ ਹੋਰ ਨੇਤਾਵਾਂ ਦੀ ਮੌਜੂਦਗੀ 'ਚ ਕੋਰ ਗਰੁੱਪ ਦੀ ਚੱਲ ਰਹੀ ਮੀਟਿੰਗ
. . .  1 day ago
ਸ਼ਾਰਟ ਸਰਕਟ ਨਾਲ ਜੀ. ਐੱਸ. ਫਰਨੀਚਰ ਦੇ ਸ਼ੋਅ ਰੂਮ ਨੂੰ ਲੱਗੀ ਅੱਗ ਨਾਲ ਕਰੋੜਾਂ ਦਾ ਨੁਕਸਾਨ
. . .  1 day ago
ਛੇਹਰਟਾ, 8 ਦਸੰਬਰ ( ਵਡਾਲੀ )- ਜੀ.ਟੀ.ਰੋਡ ਖੰਡਵਾਲਾ ਵਿਖੇ ਸ਼ਾਰਟ ਸਰਕਟ ਨਾਲ ਜੀ. ਐੱਸ. ਫਰਨੀਚਰ ਦੇ ਸ਼ੋਅ ਰੂਮ ਨੂੰ ਲੱਗੀ ਅੱਗ ਨਾਲ ਕਰੋੜਾਂ ਦਾ ਨੁਕਸਾਨ ਹੋਇਆ ਹੈ ।
ਸਯੁੰਕਤ ਕਿਸਾਨ ਮੋਰਚਾ ਦੀ ਕੌਮੀ ਪੱਧਰੀ ਬੈਠਕ ਵਿਚ ਆਗਾਮੀ ਅੰਦੋਲਨ ਦਾ ਫ਼ੈਸਲਾ ਨਹੀਂ ਹੋ ਸਕਿਆ, 24 ਨੂੰ ਦੁਬਾਰਾ ਬੈਠਕ
. . .  1 day ago
ਕਰਨਾਲ 7 ਦਸੰਬਰ (ਗੁਰਮੀਤ ਸਿੰਘ ਸੱਗੂ ) - ਸਯੁੰਕਤ ਕਿਸਾਨ ਮੋਰਚਾ ਦੀ ਡੇਰਾ ਕਾਰ ਸੇਵਾ ਕਲੰਦਰੀ ਗੇਟ ਵਿਖੇ ਹੋਈ ਕੋਮੀ ਪਧਰੀ ਬੈਠਕ ਵਿਚ ਆਗਾਮੀ ਕਿਸਾਨ ਅੰਦੋਲਨ ਨੂੰ ਲੈਂ ਕੇ ਕੋਈ ਫ਼ੈਸਲਾ ਨਹੀਂ ਹੋ ਸਕਿਆ ...
ਵਿਧਾਨ ਸਭਾ ਹਲਕਾ ਹਰੋਲੀ ਤੋਂ ਕਾਂਗਰਸ ਦੇ ਮੁਕੇਸ਼ ਅਗਨੀਹੋਤਰੀ ਜਿੱਤੇ
. . .  1 day ago
ਬੀਣੇਵਾਲ,8 ਦਸੰਬਰ (ਬੈਜ ਚੌਧਰੀ)- ਹਲਕਾ ਗੜ੍ਹਸ਼ੰਕਰ ਦੇ ਨਾਲ ਲੱਗਦੇ ਹਿਮਾਚਲ ਪ੍ਰਦੇਸ਼ ਦੇ ਵਿਧਾਨ ਸਭਾ ਹਲਕਾ ਹਰੋਲੀ ਤੋਂ ਕਾਂਗਰਸੀ ਉਮੀਦਵਾਰ ਮੁਕੇਸ਼ ਅਗਨੀਹੋਤਰੀ ਨੇ ਲਗਾਤਾਰ ਪੰਜਵੀਂ ਵਾਰ 9148 ਵੋਟਾਂ ਦੇ ਵੱਡੇ ਫਰਕ ਨਾਲ ...
ਲਾਪਤਾ 4 ਬੱਚਿਆਂ 'ਚੋਂ 3 ਬੱਚੇ ਕੀਤੇ ਪੁਲਿਸ ਨੇ ਬਰਾਮਦ
. . .  1 day ago
ਡੇਰਾਬੱਸੀ, 8 ਦਸੰਬਰ( ਗੁਰਮੀਤ ਸਿੰਘ)-ਡੇਰਾਬੱਸੀ ਦੇ ਪਿੰਡ ਕਕਰਾਲੀ ਵਿਚੋ ਲਾਪਤਾ 4 ਬੱਚਿਆਂ 'ਚੋਂ ਪੁਲਿਸ ਨੇ 3 ਬੱਚਿਆਂ ਨੂੰ ਅੱਜ ਤੀਜੇ ਦਿਨ ਬਰਾਮਦ ਕਰ ਲਿਆ ਹੈ । ਇਹ ਬੱਚੇ ਮੋਲੀ ਜਾਗਰਾ, ਚੰਡੀਗੜ੍ਹ ਨੇੜਿਓਂ ਬਰਾਮਦ ...
87 ਸਾਲ ਦੇ ਹੋਏ ਬਾਲੀਵੁੱਡ ਦੇ ਹੀਮੈਨ ਧਰਮਿੰਦਰ, ਫੈਨਜ਼ ਨਾਲ ਕੇਕ ਕੱਟ ਕੇ ਆਪਣਾ ਜਨਮਦਿਨ ਕੀਤਾ ਸੈਲੀਬ੍ਰੇਟ
. . .  1 day ago
87 ਸਾਲ ਦੇ ਹੋਏ ਬਾਲੀਵੁੱਡ ਦੇ ਹੀਮੈਨ ਧਰਮਿੰਦਰ, ਫੈਨਜ਼ ਨਾਲ ਕੇਕ ਕੱਟ ਕੇ ਆਪਣਾ ਜਨਮਦਿਨ ਕੀਤਾ ਸੈਲੀਬ੍ਰੇਟ
ਉੜੀਸ਼ਾ : ਪਦਮਪੁਰ ਵਿਧਾਨ ਸਭਾ ਹਲਕੇ ਤੋਂ ਬੀ.ਜੇ.ਡੀ. ਦੇ ਬਰਸਾ ਸਿੰਘ ਬਰੀਹਾ ਨੇ ਭਾਜਪਾ ਦੇ ਪ੍ਰਦੀਪ ਪੁਰੋਹਿਤ ਨੂੰ ਹਰਾਇਆ
. . .  1 day ago
ਟਰੱਕ ਅਤੇ ਕਾਰ ਦੀ ਟੱਕਰ ਵਿਚ ਨੌਜਵਾਨ ਦੀ ਦਰਦਨਾਕ ਮੌਤ
. . .  1 day ago
ਘੱਗਾ, 8 ਦਸੰਬਰ (ਵਿਕਰਮਜੀਤ ਸਿੰਘ ਬਾਜਵਾ)- ਅੱਜ ਇੱਥੇ ਸ਼ਾਮੀ ਲਗਭਗ 4 ਵਜੇ ਦੇ ਕਰੀਬ ਕਾਰ ਅਤੇ ਟਰੱਕ ਦਰਮਿਆਨ ਹੋਏ ਭਿਆਨਕ ਹਾਦਸੇ ਵਿਚ ਕਾਰ ਸਵਾਰ ਨੌਜਵਾਨ ਦੀ ਦਰਦਨਾਕ ਮੌਤ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਕਕਰਾਲਾ ਦੇ ਰਹਿਣ ਵਾਲੇ ਕੁਲਦੀਪ ਸਿੰਘ (30) ਜੋ ਯੂਥ ਅਕਾਲੀ ਦਲ ਨਾਲ...
ਬਿਹਾਰ : ਕੁਰਹਾਨੀ ਵਿਧਾਨ ਸਭਾ ਹਲਕੇ ਤੋਂ ਭਾਜਪਾ ਦੇ ਕੇਦਾਰ ਪ੍ਰਸਾਦ ਗੁਪਤਾ ਨੇ ਜਨਤਾ ਦਲ (ਯੂਨਾਈਟਿਡ) ਦੇ ਮਨੋਜ ਸਿੰਘ ਨੂੰ ਹਰਾਇਆ
. . .  1 day ago
ਰਾਜਸਥਾਨ : ਸਰਦਾਰ ਸ਼ਹਿਰ ਤੋਂ ਕਾਂਗਰਸ ਦੇ ਅਨਿਲ ਕੁਮਾਰ ਸ਼ਰਮਾ ਨੇ ਭਾਜਪਾ ਦੇ ਅਸ਼ੋਕ ਕੁਮਾਰ ਨੂੰ ਹਰਾ ਕੇ ਜ਼ਿਮਨੀ ਚੋਣ ਜਿੱਤੀ
. . .  1 day ago
ਬਠਿੰਡਾ ਵਿਚ ਚੱਲੀਆਂ ਗੋਲੀਆਂ, ਦੋ ਜ਼ਖ਼ਮੀ
. . .  1 day ago
ਬਠਿੰਡਾ ਵਿਚ ਚੱਲੀਆਂ ਗੋਲੀਆਂ, ਦੋ ਜ਼ਖ਼ਮੀ
ਪਿਛਲੇ 5 ਸਾਲਾਂ ਵਿਚ ਯੂ.ਪੀ.ਐਸ.ਸੀ, ਐਸ.ਐਸ.ਸੀ. ਦੁਆਰਾ 2.46 ਲੱਖ ਉਮੀਦਵਾਰਾਂ ਦੀ ਕੀਤੀ ਗਈ ਭਰਤੀ - ਜਤਿੰਦਰ ਸਿੰਘ
. . .  1 day ago
ਲੋਕਤੰਤਰ ਵਿਚ ਜਿੱਤ ਹੁੰਦੀ ਹੈ ਤੇ ਹਾਰ ਵੀ ਹੁੰਦੀ ਹੈ , ਅਸੀਂ ਕਮੀਆਂ ਨੂੰ ਸੁਧਾਰਾਂਗੇ ਅਤੇ ਲੜਨਾ ਜਾਰੀ ਰੱਖਾਂਗੇ : ਕਾਂਗਰਸ ਪ੍ਰਧਾਨ ਐਮ.ਖੜਗੇ
. . .  1 day ago
ਹਿਮਾਚਲ ਪ੍ਰਦੇਸ਼ ’ਚ ਕਾਂਗਰਸ ਪਾਰਟੀ ਦੀ ਜਿੱਤ ਤੇ ਕਾਂਗਰਸੀ ਆਗੂਆਂ ਤੇ ਵਰਕਰਾਂ ਵਲੋਂ ਖ਼ੁਸ਼ੀ ਦਾ ਪ੍ਰਗਟਾਵਾ
. . .  1 day ago
ਸੰਧਵਾਂ, 8 ਦਸੰਬਰ (ਪ੍ਰੇਮੀ ਸੰਧਵਾਂ)- ਹਿਮਾਚਲ ਪ੍ਰਦੇਸ਼ ਦੇ ਵਿਧਾਨ ਸਭਾ ਚੋਣਾਂ ਦੇ ਆਏ ਨਤੀਜਿਆਂ ’ਚ ਕਾਂਗਰਸ ਪਾਰਟੀ ਵਲੋਂ ਵੱਡੀ ਜਿੱਤ ਪ੍ਰਾਪਤ ਕਰਨ ’ਤੇ ਸੀਨੀਅਰ ਕਾਂਗਰਸੀ ਆਗੂ ਕਮਲਜੀਤ ਬੰਗਾ, ਰਘਵੀਰ ਸਿੰਘ ਬਿੱਲਾ...
ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਰਾਜਪਾਲ ਨੂੰ ਆਪਣਾ ਅਸਤੀਫਾ ਸੌਂਪਣ ਲਈ ਸ਼ਿਮਲਾ ਦੇ ਰਾਜ ਭਵਨ ਪਹੁੰਚੇ
. . .  1 day ago
ਪੰਜਾਬ ਵਿਚ ਹਰ ਰੋਜ਼ ਹੋ ਰਹੇ ਕਤਲਾਂ ਕਰਕੇ ਸੂਬੇ ਦੇ ਲੋਕਾਂ ਦਾ ਸਰਕਾਰ ਅਤੇ ਪ੍ਰਸ਼ਾਸਨ ਤੋਂ ਵਿਸ਼ਵਾਸ ਉੱਠਿਆ - ਬਿਕਰਮਜੀਤ ਚੀਮਾ
. . .  1 day ago
ਅਮਲੋਹ, 8 ਦਸੰਬਰ (ਕੇਵਲ ਸਿੰਘ)- ਭਾਰਤੀ ਜਨਤਾ ਪਾਰਟੀ ਪੰਜਾਬ ਦੇ ਨਵਨਿਯੁਕਤ ਜਰਨਲ ਸਕੱਤਰ ਬਿਕਰਮਜੀਤ ਸਿੰਘ ਚੀਮਾ ਦਾ ਅਮਲੋਹ ਵਿਖੇ ਭਾਰਤੀ ਜਨਤਾ ਪਾਰਟੀ ਮੰਡਲ ਅਮਲੋਹ ਵਲੋਂ ਸਨਮਾਨ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਜਰਨਲ ਸਕੱਤਰ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 31 ਸਾਉਣ ਸੰਮਤ 554
ਵਿਚਾਰ ਪ੍ਰਵਾਹ: ਹਰ ਚੰਗੇ ਅਤੇ ਨੇਕ ਇਨਸਾਨ ਲਈ ਸਭ ਤੋਂ ਵੱਡੀ ਪ੍ਰਾਪਤੀ ਹੈ ਕਿ ਉਹ ਮੁਸ਼ਕਿਲ ਆਉਣ 'ਤੇ ਕਰਤੱਵ ਅਤੇ ਧਰਮ ਤੋਂ ਕਦੇ ਵੀ ਨਾ ਡੋਲੇ। -ਸੁਕਰਾਤ

ਅੰਮ੍ਰਿਤਸਰ

ਡਿਪਟੀ ਸਪੀਕਰ ਰੋੜੀ ਅੰਮਿ੍ਤਸਰ ਪੁੱਜੇ : ਅੱਜ ਲਹਿਰਾਉਣਗੇ ਕੌਮੀ ਝੰਡਾ

ਅੰਮਿ੍ਤਸਰ, 14 ਅਗਸਤ (ਰੇਸ਼ਮ ਸਿੰਘ)-ਦੇਸ਼ ਦੇ 75ਵੇਂ ਆਜ਼ਾਦੀ ਦੀ ਵਰੇ੍ਹਗੰੰਡ ਮੌਕੇ ਇਥੇ ਗੁਰੂ ਨਾਨਕ ਸਟੇਡੀਅਮ ਵਿਖੇ ਹੋ ਰਹੇ ਰਾਜ ਪੱਧਰੀ ਸਮਾਗਮ 'ਚ ਕੌਮੀ ਝੰਡਾ ਲਹਿਰਾਉਣ ਦੀ ਰਸਮ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੋੜੀ ਇਥੇ ਪੁੱਜ ਗਏ ਹਨ ਜਿਨ੍ਹਾਂ ਅੱਜ ਇਥੇ ਪੁੱਜਣ ੳਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਗੈਂਗਸਟਰਾਂ ਅਤੇ ਨਸ਼ਾ ਵੇਚਣ ਵਾਲਿਆਂ 'ਤੇ ਪੂਰੀ ਤਰ੍ਹਾਂ ਠੱਲ੍ਹ ਪਾਏਗੀ ਅਤੇ ਕਿਸੇ ਵੀ ਸਮਾਜ ਵਿਰੋਧੀ ਅਨਸਰ ਨੂੰ ਬਖਸ਼ਿਆ ਨਹੀਂ ਜਾਵੇਗੀ | ਸ: ਰੋੜੀ ਨੇ ਕਿਹਾ ਕਿ ਸਰਕਾਰ ਅੱਜ ਤੋਂ ਮੁਹੱਲਾ ਕਲੀਨਿਕ ਸ਼ੁਰੂ ਕਰਨ ਜਾ ਰਹੀ ਹੈ ਅਤੇ ਇਨ੍ਹਾਂ ਕਲੀਨਿਕਾਂ ਵਿਚ 75 ਤਰ੍ਹਾਂ ਦੀਆਂ ਦਵਾਈਆਂ ਮੁਫ਼ਤ ਦਿੱਤੀਆਂ ਜਾਣਗੀਆਂ ਅਤੇ ਲੋਕਾਂ ਨੂੰ ਦੂਰ ਦੁਰਾਡੇ ਨਹੀਂ ਬਲਕਿ ਘਰ ਦੇ ਨਜਦੀਕ ਹੀ ਮਿਆਰੀ ਸਿਹਤ ਸੁਵਿਧਾਵਾਂ ਮੁਹੱਈਆ ਕਰਵਾਈਆਂ ਜਾਣਗੀਆਂ | ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਦੇ ਮੁੱਖ ਮੰਤਵ ਲੋਕਾਂ ਨੂੰ ਚੰਗੀ ਸਿਹਤ ਤੇ ਸਿੱਖਿਆ ਮੁਹੱਈਆ ਕਰਵਾਉਣਾ ਹੈ ਅਤੇ ਚੋਣਾਂ ਦੌਰਾਨ ਅਸੀਂ ਜੋ ਵੀ ਵਾਅਦੇ ਕੀਤੇ ਸਨ ਉਨ੍ਹਾਂ ਨੂੰ ਪੂਰਾ ਕੀਤਾ ਜਾਵੇਗਾ | ਉਨ੍ਹਾਂ ਵਲੋਂ ਸਿਵਲ ਹਸਪਤਾਲ ਵਿਖੇ ਕਰੀਬ 48 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਗਈ ਸਖੀ ਵਨ ਸਟਾਪ ਸੈਂਟਰ ਇਮਾਰਤ ਦਾ ਉਦਾਘਟਨ ਕੀਤਾ | ਉਨ੍ਹਾਂ ਦੱਸਿਆ ਕਿ ਮਹਿਲਾ ਤੇ ਬਾਲ ਵਿਕਾਸ ਮੰਤਰਾਲਾ ਨੇ ਔਰਤਾਂ ਦੇ ਸ਼ਸਕਤੀਕਰਨ ਲਈ ਰਾਸ਼ਟਰੀ ਮਿਸ਼ਨ ਅਧੀਨ ਅੰਬਰੇਲਾ ਯੋਜਨਾ ਤਹਿਤ ਦੇਸ਼ ਭਰ ਵਿਚ ਸਖੀ ਵਨ ਸਟਾਪ ਸੈਂਟਰ ਸਥਾਪਤ ਕੀਤੇ ਗਏ ਹਨ | ਉਨ੍ਹਾਂ ਦੱਸਿਆ ਕਿ ਇਨ੍ਹਾਂ ਸੈਂਟਰਾਂ ਦਾ ਮੁੱਖ ਕੰਮ ਇਕ ਛੱਤ ਹੇਠ ਹਿੰਸਾ ਤੋਂ ਪ੍ਰਭਾਵਿਤ ਔਰਤਾਂ ਨੂੰ ਮਨੋਵਿਗਿਆਨਕ ਸਲਾਹ, ਪੁਲਿਸ ਸਹਾਇਤਾ, ਡਾਕਟਰੀ ਸਹਾਇਤਾ, ਮੁਫ਼ਤ ਕਾਨੂੰਨੀ ਸਹਾਇਤਾ ਅਤੇ ਅਸਥਾਈ ਆਸਰਾ ਦੇਣਾ ਹੈ | ਉਨ੍ਹਾਂ ਕਿਹਾ ਕਿ ਕੋਈ ਵੀ ਔਰਤ ਜਿਸ ਨੂੰ ਕੋਈ ਵੀ ਸਮੱਸਿਆ ਹੋਵੇ ਉਹ ਹੈਲਪ ਲਾਈਨ ਨੰਬਰ 181 'ਤੇ ਕਾਲ ਕਰਕੇ ਸਹਾਇਤਾ ਲੈ ਸਕਦੀ ਹੈ | ਉਪਰੰਤ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਆਜ਼ਾਦੀ ਮੁਹਿੰਮ ਦੇ ਸੰਘਰਸ਼ੀ ਯੋਧਿਆਂ ਨੂੰ ਸਮਰਪਿਤ ਦੀਵਾਰ ਦਾ ਉਦਘਾਟਨ ਵੀ ਕੀਤਾ | ਸ: ਰੋੜੀ ਨੇ ਜ਼ਿਲ੍ਹਾ ਪ੍ਰਸ਼ਾਸਨ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਕੰਪਲੈਕਸ ਵਿਖੇ ਇਸ ਤਰ੍ਹਾਂ ਦੀ ਦੀਵਾਰ ਬਣਾ ਕੇ ਉਨ੍ਹਾਂ ਨੇ ਸ਼ਹੀਦਾਂ ਦਾ ਮਾਣ ਵਧਾਇਆ ਹੈ | ਇਸ ਮੌਕੇ ਡਿਪਟੀ ਸਪੀਕਰ ਵਲੋਂ ਸ਼ਹੀਦਾਂ ਦੇ ਪਰਿਵਾਰਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਤੋਂ ਪਹਿਲਾਂ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਦੇ ਅੰਮਿ੍ਤਸਰ ਪੁੱਜਣ ਤੇ ਜੀ. ਓ. ਮੈੱਸ ਵਿਖੇ ਪੰਜਾਬ ਪੁਲਿਸ ਦੀ ਟੁਕੜੀ ਵਲੋਂ ਗਾਰਡ ਆਫ ਆਨਰ ਵੀ ਦਿੱਤਾ ਗਿਆ ਇਸ ਮੌਕੇ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ, ਆਈ. ਜੀ. ਬਾਰਡਰ ਰੇਂਜ ਸ੍ਰੀ ਮੋਹਨੀਸ਼ ਚਾਵਲਾ, ਵਧੀਕ ਡਿਪਟੀ ਕਮਿਸ਼ਨਰ ਸੁਰਿੰਦਰ ਸਿੰਘ ਤੇ ਹੋਰ ਅਧਿਕਾਰੀ ਹਾਜ਼ਰ ਸਨ |

ਅੰਮਿ੍ਤਸਰ ਦੇ ਡੀ. ਸੀ. ਪੀ. ਭੰਡਾਲ ਪ੍ਰਧਾਨ ਮੰਤਰੀ ਪੁਲਿਸ ਮੈਡਲ ਨਾਲ ਸਨਮਾਨਿਤ

ਅੰਮਿ}ਤਸਰ, 14 ਅਗਸਤ (ਰੇਸ਼ਮ ਸਿੰਘ)-ਪੰਜਾਬ ਪੁਲਿਸ 'ਚ ਇਮਾਨਦਾਰੀ ਨਾਲ ਵਧੀਆ ਸੇਵਾਵਾਂ ਤੇ ਬੇਹਤਰ ਕਾਰਗੁਜ਼ਾਰੀ ਦਾ ਪ੍ਰਦਰਸ਼ਨ ਕਰਨ ਵਾਲੇ ਅਧਿਕਾਰੀ ਪਰਮਿੰਦਰ ਸਿੰਘ ਭੰਡਾਲ ਡੀ. ਸੀ. ਪੀ. (ਅਮਨ ਕਾਨੂੰਨ) ਨੂੰ ਦੇਸ਼ ਦੇ 75ਵੇਂ ਆਜ਼ਾਦੀ ਦਿਵਸ ਮੌਕੇ ਪ੍ਰਧਾਨ ਮੰਤਰੀ ...

ਪੂਰੀ ਖ਼ਬਰ »

ਪਾਕਿਸਤਾਨੀ ਤਸਕਰਾਂ ਵਲੋਂ ਸੁੱਟੀ ਹੈਰੋਇਨ, ਬੀ. ਐਸ. ਐਫ. ਨੇ ਕੀਤੀ ਦਾਉਕੇ ਸਰਹੱਦ ਤੋਂ ਬਰਾਮਦ

ਅਟਾਰੀ, 14 ਅਗਸਤ (ਗੁਰਦੀਪ ਸਿੰਘ ਅਟਾਰੀ ਬਾਰਡਰ)-ਭਾਰਤ-ਪਾਕਿਸਤਾਨ ਸਰਹੱਦ 'ਤੇ ਲੱਗੀ ਕੰਡਿਆਲੀ ਤਾਰ ਦੇ ਨਜ਼ਦੀਕ ਤੋਂ ਬੀ. ਐਸ. ਐਫ. ਨੇ ਹੈਰੋਇਨ ਦੇ 2 ਪੈਕੇਟ ਬਰਾਮਦ ਕੀਤੇ ਹਨ | ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ਵਿਚ ਕਰੋੜਾਂ ਰੁਪਏ ਕੀਮਤ ਬਣਦੀ ਹੈ | ਜਾਣਕਾਰੀ ...

ਪੂਰੀ ਖ਼ਬਰ »

ਵਿਧਾਇਕ ਰਮਦਾਸ ਨੇ ਚੱਬਾ ਸਮਾਰਟ ਸਕੂਲ 'ਚ ਲਹਿਰਾਇਆ ਤਿਰੰਗਾ

ਚੱਬਾ, 14 ਅਗਸਤ (ਜੱਸਾ ਅਨਜਾਣ)-ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਚੱਬਾ ਵਿਖੇ ਅੱਜ ਹਲਕਾ ਅਟਾਰੀ ਦੇ ਵਿਧਾਇਕ ਜਸਵਿੰਦਰ ਸਿੰਘ ਰਮਦਾਸ ਨੇ ਤਿਰੰਗਾ ਝੰਡਾ ਲਹਿਰਾਇਆ | ਉਪਰੰਤ ਨਵੇਂ ਬਣੇ ਪਿ੍ੰਸੀਪਲ ਦੇ ਦਫ਼ਤਰ ਦਾ ਉਦਘਾਟਣ ਕਰਨ ਤੋਂ ਬਾਅਦ ਮੰਚ ਤੇ ਸੰਬੋਧਨ ...

ਪੂਰੀ ਖ਼ਬਰ »

ਕੌਮੀ ਲੋਕ ਅਦਾਲਤ 'ਚ ਹੋਇਆ 7981 ਕੇਸਾਂ ਦਾ ਨਿਪਟਾਰਾ

ਅੰਮਿ੍ਤਸਰ, 14 ਅਗਸਤ (ਰੇਸ਼ਮ ਸਿੰਘ)-ਸ੍ਰੀਮਤੀ ਹਰਪ੍ਰੀਤ ਕੌਰ ਰੰਧਾਵਾ ਜ਼ਿਲ੍ਹਾ ਅਤੇ ਸੈਸ਼ਨ ਜੱਜ ਕਮ­ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਰਹਿਨੁਮਾਈ ਹੇਠ ਇਥੇ ਜ਼ਿਲ੍ਹਾ ਕਚਿਹਰੀਆਂ ਵਿਖੇ ਕੌਮੀ ਲੋਕ ਅਦਾਲਤ ਦਾ ਆਯੋਜ਼ਨ ਕੀਤਾ ਗਿਆ, ਜਿਥੇ 7981 ...

ਪੂਰੀ ਖ਼ਬਰ »

ਮਾਮਲਾ-ਠੇਕੇ 'ਤੇ ਲਈ ਪੰਚਾਇਤੀ ਜ਼ਮੀਨ ਦਾ-

ਸਰਪੰਚ ਕਸ਼ਮੀਰ ਸਿੰਘ ਨੇ ਮੇਰੇ ਨਾਲ ਵਿਸ਼ਵਾਸਘਾਤ ਕੀਤਾ-ਸਿਮਰਜੀਤ ਕੌਰ

ਚੱਬਾ, 14 ਅਗਸਤ (ਜੱਸਾ ਅਨਜਾਣ)-ਬਲਾਕ ਅਟਾਰੀ ਅਧੀਨ ਆਉਂਦੇ ਪਿੰਡ ਵਰਪਾਲ ਕਲਾਂ ਦੀ ਪੰਚਾਇਤੀ ਜ਼ਮੀਨ ਨੂੰ ਠੇਕੇ 'ਤੇ ਲੈਣ ਵਾਲੀ ਬੀਬੀ ਸਿਮਰਜੀਤ ਕੌਰ ਪਤਨੀ ਟਹਿਲ ਸਿੰਘ ਵਾਸੀ ਵਰਪਾਲ ਕਲਾਂ ਨੇ ਮੌਜੂਦਾ ਸਰਪੰਚ ਕਸ਼ਮੀਰ ਸਿੰਘ 'ਤੇ ਵਿਸ਼ਵਾਸਘਾਤ ਦੇ ਦੋਸ਼ ਲਗਾਉਂਦਿਆਂ ...

ਪੂਰੀ ਖ਼ਬਰ »

ਅਜੀਤ ਵਿਦਿਆਲਿਆ ਸਕੂਲ 'ਚ ਆਜ਼ਾਦੀ ਦਾ ਅੰਮਿ੍ਤ ਮਹਾਂਉਤਸਵ ਮਨਾਇਆ

ਅੰਮਿ੍ਤਸਰ, 14 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)-ਅਜੀਤ ਵਿਦਿਆਲਿਆ ਸੀਨੀਅਰ ਸੈਕੰਡਰੀ ਸਕੂਲ ਵਿਖੇ ਪਿ੍ੰਸੀਪਲ ਰਮਾ ਮਹਾਜਨ ਦੀ ਅਗਵਾਈ ਹੇਠ ਆਜ਼ਾਦੀ ਦਾ ਅੰਮਿ੍ਤ ਮਹਾਂਉਤਸਵ ਮਨਾਇਆ ਗਿਆ, ਜਿਸ ਵਿਚ 75 ਲੜਕਿਆਂ ਨੇ ਤਿਰੰਗਾ ਬਣਾਇਆ | ਇਸ ਮੌਕੇ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »

ਸਮਾਜ ਪ੍ਰਤੀ ਵਧੀਆ ਸੇਵਾਵਾਂ ਨਿਭਾਉਣ ਕਰਕੇ ਮੈਡਮ ਨਵਪ੍ਰੀਤ ਕੌਰ ਦਾ ਵਿਸ਼ੇਸ਼ ਸਨਮਾਨ

ਛੇਹਰਟਾ, 14 ਅਗਸਤ (ਸੁਰਿੰਦਰ ਸਿੰਘ ਵਿਰਦੀ)-ਸਮਾਜ ਸੇਵੀ ਸੰਸਥਾ ਮਾਣ ਧੀਆਂ 'ਤੇ ਸਮਾਜ ਭਲਾਈ ਸੁਸਾਇਟੀ ਵਲੋਂ ਸਰਕਾਰੀ ਐਲੀਮੈਂਟਰੀ ਸਕੂਲ ਛੇਹਰਟਾ ਵਿਖੇ ਸਕੂਲ ਦੇ ਮੁੱਖ ਪ੍ਰਬੰਧਕ ਮੈਡਮ ਨਵਪ੍ਰੀਤ ਕੌਰ ਨੂੰ ਸਕੂਲ ਅਤੇ ਸਮਾਜ ਪ੍ਰਤੀ ਨਿਭਾਈਆਂ ਜਾ ਰਹੀਆਂ ਵਧੀਆ ...

ਪੂਰੀ ਖ਼ਬਰ »

ਸ੍ਰੀ ਦੁਰਗਿਆਣਾ ਮੰਦਰ ਕਮੇਟੀ ਦੀ ਨਵੀਂ ਕੈਬਨਿਟ ਨੇ ਕੀਤੀ ਪਲੇਠੀ ਬੈਠਕ

ਅੰਮਿ੍ਤਸਰ, 14 ਅਗਸਤ (ਸੁਰਿੰਦਰ ਕੋਛੜ)-ਸ੍ਰੀ ਦੁਰਗਿਆਣਾ ਮੰਦਰ ਕਮੇਟੀ ਦੀ ਨਵੀਂ ਬਣੀ ਕੈਬਨਿਟ ਦੀ ਪਲੇਠੀ ਬੈਠਕ ਅੱਜ ਪ੍ਰਧਾਨ ਪ੍ਰੋ. ਲਛਮੀ ਕਾਂਤਾ ਚਾਵਲਾ ਦੀ ਪ੍ਰਧਾਨਗੀ 'ਚ ਹੋਈ | ਇਸ ਬੈਠਕ 'ਚ ਜਨਰਲ ਸਕੱਤਰ ਅਰੁਣ ਖੰਨਾ, ਸੰਤੋਸ਼ ਗੁਪਤਾ, ਪਿਆਰੇ ਲਾਲ ਸੇਠ ਸਮੇਤ ...

ਪੂਰੀ ਖ਼ਬਰ »

ਹੋਲੀ ਹਾਰਟ ਸਕੂਲ ਵਿਖੇ ਆਜ਼ਾਦੀ ਦਿਹਾੜਾ ਮਨਾਇਆ

ਅੰਮਿ੍ਤਸਰ, 14 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)-ਹੋਲੀ ਹਾਰਟ ਸਕੂਲ ਵਿਖੇ 76ਵੇਂ ਆਜ਼ਾਦੀ ਦਿਹਾੜੇ ਮੌਕੇ ਸਕੂਲ ਦੇ ਵਿਹੜੇ 'ਚ ਆਜ਼ਾਦੀ ਦਿਹਾੜੇ ਦਾ ਸਮਾਗਮ ਕਰਵਾਇਆ ਗਿਆ | ਇਸ ਮੌਕੇ ਚੇਅਰਮੈਨ ਵਿਜੇ ਸੇਠ, ਡਾਇਰੈਕਟਰ ਸ੍ਰੀਮਤੀ ਅੰਜਨਾ ਸੇਠ ਵਲੋਂ ਕੌਮੀ ਝੰਡਾ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਨੇ ਲੱਗਾ ਪੱਕਾ ਮੋਰਚਾ ਡੀ. ਐਸ. ਪੀ. ਦੇ ਭਰੋਸਾ ਦੇਣ ਉਪਰੰਤ ਚੁੱਕਿਆ

ਮਜੀਠਾ, 14 ਅਗਸਤ (ਮਨਿੰਦਰ ਸਿੰਘ ਸੋਖੀ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਡੀ. ਐਸ. ਪੀ. ਦਫਤਰ ਮਜੀਠਾ ਸਾਹਮਣੇ ਮਾਰੂ ਨਸ਼ਿਆਂ ਦੀ ਪੂਰਨ ਨਸ਼ਾਬੰਦੀ ਕਰਨ, ਲੁੱਟਾ ਖੋਹਾਂ ਤੇ ਠੱਲ੍ਹ ਪਾਉਣ, ਟਰਾਂਸਫਰਮਰ ਅਤੇ ਕੇਬਲਾਂ ਆਦਿ ਚੋਰੀ ਰੋਕਣ ਲਈ ਕਾਨੂੰਨ ਵਿਵਸਥਾ ...

ਪੂਰੀ ਖ਼ਬਰ »

ਹਰ ਘਰ ਤਿੰਰਗਾ ਮੁਹਿੰਮ ਨੂੰ ਮਿਲਿਆ ਭਰਵਾਂ ਹੁੰਗਾਰਾ - ਰਾਜੇਸ਼ ਸ਼ਰਮਾ

ਅੰਮਿ੍ਤਸਰ, 14 ਅਗਸਤ (ਰੇਸ਼ਮ ਸਿੰਘ)-ਆਜ਼ਾਦੀ ਕਾ ਅੰਮਿ੍ਤ ਮਹਾਂਉਤਸਵ ਨੂੰ ਸਮਰਪਿਤ ਹਰ ਘਰ ਤਿਰੰਗਾ ਮੁਹਿੰਮ ਨੂੰ ਦੇਸ਼ ਵਾਸੀਆਂ ਨੇ ਭਰਵਾਂ ਹੁੰਗਾਰਾ ਭਰਿਆ ਹੈ ਅਤੇ ਇਸ ਨਾਲ ਨੌਜਵਾਨਾਂ 'ਚ ਵੀ ਦੇਸ਼ ਭਗਤੀ ਦੀ ਲਹਿਰ ਮੁੜ ਉਜ਼ਾਗਰ ਹੋਈ ਹੈ | ਇਹ ਪ੍ਰਗਟਾਵਾ ਸ੍ਰੀ ...

ਪੂਰੀ ਖ਼ਬਰ »

ਸ਼ਹਿਜਾਦਾ ਨੰਦ ਗਰਲਜ਼ ਹਾਈ ਸਕੂਲ ਵਿਖੇ ਸੁਤੰਤਰਤਾ ਦਿਵਸ ਮਨਾਇਆ

ਅੰਮਿ੍ਤਸਰ, 14 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)-ਸ਼ਹਿਜਾਦਾ ਨੰਦ ਗਰਲਜ ਹਾਈ ਸਕੂਲ ਚੌਕ ਪਰਾਗਦਾਸ ਵਿਖੇ ਪੂਰੀ ਗਰਮਜੋਸ਼ੀ ਨਾਲ ਅਜਾਦੀ ਦਿਹਾੜਾ ਮਨਾਇਆ ਗਿਆ | ਇਸ ਦੌਰਾਨ ਵਿਦਿਆਰਥੀਆਂ ਨੇ ਦੇਸ਼ ਭਗਤੀ ਦੇ ਗੀਤ ਗਾਏ ਅਤੇ ਆਜ਼ਾਦੀ ਲਈ ਆਪਣੀ ਜਾਨ ਕੁਰਬਾਨ ਕਰਨ ਵਾਲੇ ...

ਪੂਰੀ ਖ਼ਬਰ »

ਕਮਲ ਜੋਤੀ ਪਬਲਿਕ ਸਕੂਲ ਵਿਖੇ ਆਜ਼ਾਦੀ ਦਿਵਸ ਮਨਾਇਆ

ਅੰਮਿ੍ਤਸਰ, 14 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)-ਕਮਲ ਜੋਤੀ ਪਬਲਿਕ ਸਕੂਲ, ਨਿਊ ਆਜ਼ਾਦ ਨਗਰ, ਅੰਮਿ੍ਤਸਰ ਵਿਖੇ ਆਜ਼ਾਦੀ ਦਿਵਸ ਸੰਬੰਧੀ ਸਮਾਗਮ ਕਰਵਾਇਆ ਗਿਆ, ਜਿਸ 'ਚ ਸਕੂਲ ਦੇ ਬੱਚਿਆਂ ਵਲੋਂ ਸ਼ਾਨਦਾਰ ਪ੍ਰੋਗਰਾਮ ਪੇਸ਼ ਕੀਤਾ ਗਿਆ ਤੇ ਰੰਗ-ਬਿਰੰਗੇ ਕੱਪੜੇ ਪਾ ਕੇ ...

ਪੂਰੀ ਖ਼ਬਰ »

ਡੀ. ਟੀ. ਐੱਫ. ਪੰਜਾਬ ਦੇ ਵਫਦ ਵਲੋਂ ਡੀ. ਪੀ. ਆਈ. (ਸ) ਨਾਲ ਮੁਲਾਕਾਤ

ਅੰਮਿ੍ਤਸਰ, 14 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)-ਡੈਮੋਕ੍ਰੇਟਿਕ ਟੀਚਰਜ਼ ਫਰੰਟ (ਡੀ. ਟੀ. ਐਫ.) ਪੰਜਾਬ ਦੇ ਵਫਦ ਵਲੋਂ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ ਦੀ ਅਗਵਾਈ ਵਿਚ ਡੀ. ਪੀ. ਆਈ. (ਸੈਕੰਡਰੀ ਸਿੱਖਿਆ) ਕੁਲਜੀਤਪਾਲ ਸਿੰਘ ਮਾਹੀ ਨਾਲ ਜਥੇਬੰਦੀ ਦੇ ਏਜੰਡੇ 'ਤੇ ਹੋਈ ...

ਪੂਰੀ ਖ਼ਬਰ »

ਡੀ. ਆਰ. ਮਾਡਰਨ ਸੀਨੀਅਰ ਸੈਕੰਡਰੀ ਸਕੂਲ ਵਿਖੇ ਮਨਾਇਆ ਆਜ਼ਾਦੀ ਦਿਵਸ

ਛੇਹਰਟਾ, 14 ਅਗਸਤ (ਸੁਰਿੰਦਰ ਸਿੰਘ ਵਿਰਦੀ)-ਜੀ. ਟੀ. ਰੋਡ ਛੇਹਰਟਾ ਸਥਿਤ ਡੀ. ਆਰ. ਮਾਡਰਨ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਵਤੰਤਰਤਾ ਦਿਵਸ ਮਨਾਇਆ ਗਿਆ | ਸਕੂਲ ਦੇ ਸਾਰੇ ਵਿਦਿਆਰਥੀਆਂ ਵਲੋਂ ਵੱਧ ਚੜ੍ਹ ਕੇ ਹਿੱਸਾ ਲਿਆ | ਪ੍ਰੋਗਰਾਮ ਦੀ ਸ਼ੁਰੂਆਤ ਮੈਡਮ ਮਨਜੀਤ ਦੀ ...

ਪੂਰੀ ਖ਼ਬਰ »

ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਗੁਰਬਾਣੀ ਦੀ ਹਾਜ਼ਰੀ ਭਰੀ

ਅੰਮਿ੍ਤਸਰ, 14 ਅਗਸਤ (ਹਰਮਿੰਦਰ ਸਿੰਘ)-ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਚੌਂਕ ਦਰਬਾਰ ਸਾਹਿਬ ਦੇ ਮੁੱਖ ਸੇਵਾਦਾਰ ਅਜੀਤ ਸਿੰਘ ਦੀ ਅਗਵਾਈ ਵਿਚ ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਲਗਾਤਾਰ ਚੱਲ ਰਹੇ ਗੁਰਬਾਣੀ ਪਾਠ ਪ੍ਰਵਾਹ ਵਿਚ ਅੱਜ ਪੂਰਨ ਸ਼ਰਧਾ ...

ਪੂਰੀ ਖ਼ਬਰ »

ਪੰਜਾਬ ਸਟੇਟ ਪੈਨਸ਼ਨਰਜ ਅਤੇ ਸੀਨੀਅਰ ਸਿਟੀਜ਼ਨਜ ਵੈਲਫੇਅਰ ਐਸੋਸੀਏਸ਼ਨ ਦੀ ਮੀਟਿੰਗ

ਅੰਮਿ੍ਤਸਰ, 14 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)-ਪੰਜਾਬ ਸਟੇਟ ਪੈਨਸ਼ਨਰਜ ਅਤੇ ਸੀਨੀਅਰ ਸਿਟੀਜ਼ਨਜ ਵੈਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਅੰਮਿ੍ਤਸਰ ਦੀ ਮਾਸਿਕ ਮੀਟਿੰਗ ਸਥਾਨਕ ਕੰਪਨੀ ਬਾਗ ਵਿਖੇ ਮਦਨ ਗੋਪਾਲ ਪ੍ਰਧਾਨ ਦੀ ਅਗਵਾਈ ਹੇਠ ਹੋਈ | ਜਨ-ਸਕੱਤਰ ਸਾਥੀ ਮਦਨ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਟਾਹਲਾ ਸਾਹਿਬ ਚੱਬਾ ਵਿਖੇ ਸੰਤਾਂ-ਮਹਾਂਪੁਰਸ਼ਾਂ ਵਲੋਂ ਦਰਸ਼ਨੀ ਡਿਊੜੀ ਦਾ ਰੱਖਿਆ ਨੀਂਹ ਪੱਥਰ

ਚੱਬਾ, 14 ਅਗਸਤ (ਜੱਸਾ ਅਨਜਾਣ)-ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸ੍ਰੀ ਟਾਹਲਾ ਸਾਹਿਬ ਚੱਬਾ ਵਿਖੇ ਅੱਜ ਜੈਕਾਰਿਆਂ ਦੀ ਗੂੰਜ ਅਤੇ ਸਤਿਨਾਮ ਵਾਹਿਗੁਰੂ ਦੇ ਜਾਪ ਜੱਪਦਿਆਂ ਸ੍ਰੀ ਮਿਸਲ ਸ਼ਹੀਦਾਂ ਤਰਨਾ ਦਲ ਦੇ 15ਵੇਂ ਮੁਖੀ ਸਿੰਘ ਸਾਹਿਬ ਜਥੇ ...

ਪੂਰੀ ਖ਼ਬਰ »

'ਆਪ' ਆਗੂ ਮਿਆਦੀਆਂ ਨੇ ਮਸੀਹੀ ਭਾਈਚਾਰੇ ਦੀਆਂ ਸੁੁਣੀਆਂ ਮੁਸ਼ਕਿਲਾਂ

ਲੋਪੋਕੇ, 14 ਅਗਸਤ (ਗੁਰਵਿੰਦਰ ਸਿੰਘ ਕਲਸੀ)-ਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਆਪ ਦੇ ਸੀਨੀਅਰ ਆਗੂ ਬਲਦੇਵ ਸਿੰਘ ਮਿਆਦੀਆਂ ਵਲੋਂ ਸਰਹੱਦੀ ਪਿੰਡ ਅਵਾਣ ਲੱਖਾ ਸਿੰਘ ਵਿਖੇ ਧੰਨਵਾਦੀ ਦੌਰੇ ਕਰਦਿਆਂ ਕਿਹਾ ਕਿ ਪੰਜਾਬ ਵਿਚ ਬਣੀ ਆਪ ਦੀ ਸਰਕਾਰ ਵਲੋਂ ਲੋਕਾਂ ਨਾਲ ...

ਪੂਰੀ ਖ਼ਬਰ »

ਇਤਿਹਾਸਕ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਗੁਰੂ ਕੀ ਵਡਾਲੀ ਵਿਖੇ ਸਾਲਾਨਾ ਮੇਲਾ ਮਨਾਇਆ

ਛੇਹਰਟਾ, 14 ਅਗਸਤ (ਵਡਾਲੀ)-ਇਤਿਹਾਸਕ ਨਗਰ ਗੁਰੂ ਕੀ ਵਡਾਲੀ ਵਿਖੇ ਮੀਰੀ ਪੀਰੀ ਦੇ ਮਾਲਕ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਅਸਥਾਨ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਵਿਖੇ ਸਾਲਾਨਾ ਜੋੜ ਮੇਲਾ ਮਨਾਇਆ ਗਿਆ | ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ...

ਪੂਰੀ ਖ਼ਬਰ »

ਆਜ਼ਾਦੀ ਦਿਵਸ ਦੇ ਮੱਦੇਨਜ਼ਰ ਤਿਰੰਗੇ ਦੇ ਰੰਗਾਂ 'ਚ ਸਜਿਆ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ

ਅਜਨਾਲਾ, 14 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)-ਸੁਤੰਤਰਤਾ ਦਿਵਸ ਦੇ ਮੱਦੇਨਜ਼ਰ ਆਜ਼ਾਦੀ ਕਾ ਅੰਮਿ੍ਤ ਮਹਾਂਉਤਸਵ ਤਹਿਤ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਨੂੰ ਏਅਰਪੋਰਟ ਅਥਾਰਟੀ ਵਲੋਂ ਤਿਰੰਗੇ ਦੇ ਰੰਗਾਂ ਵਿਚ ਸਜਾਇਆ ਗਿਆ ਹੈ, ਹਵਾਈ ...

ਪੂਰੀ ਖ਼ਬਰ »

ਰਾਜਾਸਾਂਸੀ ਵਿਖੇ ਨਿੱਜੀ ਕੰਪਨੀ ਦੀ ਬੱਸ ਤੋਂ ਡਿੱਗਣ ਨਾਲ ਇਕ ਅਣਪਛਾਤੇ ਵਿਅਕਤੀ ਦੀ ਮੌਤ, ਇਕ ਜ਼ਖ਼ਮੀ

ਅਜਨਾਲਾ, 14 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)-ਕਸਬਾ ਰਾਜਾਸਾਂਸੀ ਵਿਖੇ ਅੱਜ ਦੁਪਹਿਰ ਸਮੇਂ ਇਕ ਨਿੱਜੀ ਕੰਪਨੀ ਦੀ ਬੱਸ ਤੋਂ ਡਿੱਗਣ ਨਾਲ ਇਕ ਅਣਪਛਾਤੇ ਵਿਅਕਤੀ ਦੀ ਮੌਤ ਹੋ ਗਈ ਜਦਕਿ ਇਕ ਵਿਅਕਤੀ ਜ਼ਖ਼ਮੀ ਹੋ ਗਿਆ ਹੈ | ਥਾਣਾ ਰਾਜਾਸਾਂਸੀ ਦੇ ਐਸ. ਐਚ. ਓ. ਸਬ ਇੰਸਪੈਕਟਰ ...

ਪੂਰੀ ਖ਼ਬਰ »

75ਵੇਂ ਆਜ਼ਾਦੀ ਦਿਹਾੜੇ ਮੌਕੇ 6 ਅਧਿਆਪਕ 6 ਵਿਦਿਆਰਥੀ ਅਤੇ 1 ਸੇਵਾਦਾਰ ਹੋਵੇਗਾ ਸਨਮਾਨਿਤ

ਅੰਮਿ੍ਤਸਰ, 14 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)-75ਵੇਂ ਆਜ਼ਾਦੀ ਦਿਹਾੜੇ ਨੂੰ ਸਮਰਪਿਤ ਗੁਰੂ ਨਾਨਕ ਸਟੇਡੀਅਮ ਵਿਖੇ ਕਰਵਾਏ ਜਾ ਰਹੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਸਿੱਖਿਆ ਵਿਭਾਗ ਨਾਲ ਸੰਬੰਧਤ ਅਧਿਆਪਕਾਂ, ਵਿਦਿਆਰਥੀਆਂ ਅਤੇ ਸੇਵਾਦਾਰਾਂ ਨੂੰ ਸਨਮਾਨਿਤ ...

ਪੂਰੀ ਖ਼ਬਰ »

ਰੈਗੂਲਰ ਇਸ਼ਤਿਹਾਰੀ ਪਾਰਟੀ ਸਪਰਿੰਗ ਫੀਲਡਜ ਪਬਲਿਕ ਸਕੂਲ ਵਿਖੇ 76ਵਾਂ ਸੁਤੰਤਰਤਾ ਦਿਵਸ ਮਨਾਇਆ

ਅੰਮਿ੍ਤਸਰ, 14 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)-ਸਪਰਿੰਗ ਫੀਲਡਜ ਪਬਲਿਕ ਸਕੂਲ ਆਜ਼ਾਦ ਨਗਰ 100 ਫੁੱਟੀ ਰੋਡ ਵਿਖੇ ਪੂਰੀ ਗਰਮਜੋਸ਼ੀ ਨਾਲ ਅਜਾਦੀ ਦਿਹਾੜਾ ਮਨਾਇਆ ਗਿਆ | ਇਸ ਦੌਰਾਨ ਪਿ੍ੰ: ਤੇਜਿੰਦਰ ਮਲਹੋਤਰਾ ਨੇ ਵਿਦਿਆਰਥੀਆਂ ਨੂੰ ਆਜ਼ਾਦੀ ਦੀ ਮਹੱਤਤਾ ਸੰਬੰਧੀ ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਪੰਜਾਬ ਵਲੋਂ ਕੇਂਦਰ ਸਰਕਾਰ ਵਿਰੁੱਧ ਰੋਸ ਧਰਨਾ

ਅੰਮਿ੍ਤਸਰ, 14 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)-ਕਿਰਤੀ ਕਿਸਾਨ ਯੂਨੀਅਨ ਪੰਜਾਬ ਵਲੋਂ ਕੰਪਨੀ ਬਾਗ ਵਿਖੇ ਕੇਂਦਰ ਸਰਕਾਰ ਵਿਰੁੱਧ ਰੋਸ ਧਰਨਾ ਦਿੱਤਾ ਗਿਆ, ਜਿਸ ਦੀ ਪ੍ਰਧਾਨਗੀ ਮੰਡਲ ਵਿਚ ਅਮਰਜੀਤ ਕੌਰ, ਪਲਵਿੰਦਰ ਸਿੰਘ ਜੇਠੁਨੰਗਲ, ਹਰਪਾਲ ਸਿੰਘ ਛੀਨਾ ਅਤੇ ਡਾ: ...

ਪੂਰੀ ਖ਼ਬਰ »

ਤਿੰਨ ਸਾਲ ਤੋਂ ਡਿਸਕ ਸਮੱਸਿਆ ਨਾਲ ਜੂਝ ਰਹੇ ਵਿਅਕਤੀ ਨੂੰ ਫਿਜਿਓਥਰੈਪੀ ਦੇ ਇਲਾਜ ਨਾਲ ਮਿਲੀ ਰਾਹਤ- ਡਾ: ਬਾਵਾ

ਅੰਮਿ੍ਤਸਰ, 14 ਅਗਸਤ (ਰੇਸ਼ਮ ਸਿੰਘ)-ਪਿਛਲੇ ਤਿੰਨ ਸਾਲ ਤੋਂ ਡਿਸਕ ਸਮਸਿਆਂ ਤੋਂ ਪੀੜਤ ਹੋਣ ਕਾਰਨ ਦਰਦ ਨਾਲ ਜੂਝ ਰਹੇ ਇਕ ਵਿਅਕਤੀ ਨੂੰ ਨਿਊਰੋ ਫਿਜਿਓਥਰੈਪੀ ਦੇ ਇਲਾਜ ਨਾਲ ਰਾਹਤ ਮਿਲੀ ਹੈ ਜੋ ਕਿ ਹੁਣ ਆਮ ਲੋਕਾਂ ਵਾਂਗ ਹੀ ਚਲ ਫਿਰ ਰਿਹਾ ਹੈ ਅਤੇ ਆਪਣਾ ਕੰਮ ਕਾਰ ਵੀ ਕਰ ...

ਪੂਰੀ ਖ਼ਬਰ »

ਮੋਟਰਸਾਈਕਲ ਸਵਾਰ ਨੌਜਵਾਨ ਦੇਸੀ ਸ਼ਰਾਬ ਸਮੇਤ ਕਾਬੂ

ਸੁਲਤਾਨਵਿੰਡ, 14 ਅਗਸਤ (ਗੁਰਨਾਮ ਸਿੰਘ ਬੁੱਟਰ)-ਪੁਲਿਸ ਚੌਕੀ ਕੋਟ ਮਿੱਤ ਸਿੰਘ ਵਲੋਂ ਮੋਟਰਸਾਈਕਲ ਸਵਾਰ ਨੌਜਵਾਨ ਨੂੰ ਨਾਜਾਇਜ ਦੇਸੀ ਸ਼ਰਾਬ ਸਮੇਤ ਕਾਬੂ ਕਰਨ ਵਿਚ ਸਫਲਤਾ ਹਾਸਿਲ ਹੋਈ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਥਾਣਾ ਸੁਲਤਾਨਵਿੰਡ ਦੇ ਮੁਖੀ ਐਸ. ਆਈ. ...

ਪੂਰੀ ਖ਼ਬਰ »

ਗੋਲਡਨ ਗੇਟ ਨਿਊ ਅੰਮਿ੍ਤਸਰ ਤੋਂ ਵੱਖ-ਵੱਖ ਸਿੱਖ ਜਥੇਬੰਦੀਆਂ ਨੇ ਖ਼ਾਲਸਾਈ ਨਿਸ਼ਾਨ ਸਾਹਿਬ ਮਾਰਚ ਕੱਢਿਆ

ਸੁਲਤਾਨਵਿੰਡ, 14 ਅਗਸਤ (ਗੁਰਨਾਮ ਸਿੰਘ ਬੁੱਟਰ)-ਅੰਮਿ੍ਤਸਰ-ਜਲੰਧਰ ਹਾਈਵੇ ਸਥਿਤ ਗੋਲਡਨ ਗੇਟ ਨਿਊ ਅੰਮਿ੍ਤਸਰ ਤੋ ਪੰਥਕ ਜਥੇਬੰਦੀਆਂ ਵਲੋਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਤਿਰੰਗਾ ਝੁਲਾਉਣ ਦੀ ਮੁਹਿੰਮ ਨੂੰ ਰੱਦ ਕਰਦਿਆਂ ਗੱਡੀਆਂ-ਮੋਟਰਸਾਈਕਲਾਂ 'ਤੇ ...

ਪੂਰੀ ਖ਼ਬਰ »

ਐਕਸੈਲਸਮ ਹਾਈ ਸਕੂਲ ਵਿਖੇ 75ਵਾਂ ਸੁਤੰਤਰਤਾ ਦਿਵਸ ਮਨਾਇਆ

ਅੰਮਿ੍ਤਸਰ, 14 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)-ਐਕਸੈਲਸਮ ਹਾਈ ਸਕੂਲ ਦੇ ਵਿਹੜੇ ਵਿਚ ਸਕੂਲ ਦੇ ਡਾਇਰੈਕਟਰ ਪਿ੍ੰਸੀਪਲ ਸ੍ਰੀਮਤੀ ਗੁਨੀਤਾ ਗਰੇਵਾਲ ਦੀ ਪ੍ਰਧਾਨਗੀ ਹੇਠ ਦੇਸ਼ ਦਾ 75ਵਾਂ ਸੁਤੰਤਰਤਾ ਦਿਵਸ ਮਨਾਇਆ ਗਿਆ | ਇਸ ਮੌਕੇ ਨਾਚ, ਸੰਗੀਤ, ਨਾਟਕ ਅਤੇ ਕਵਿਤਾ ...

ਪੂਰੀ ਖ਼ਬਰ »

ਗੁਰਦੁਆਰਾ ਸੰਨ੍ਹ ਸਾਹਿਬ ਬਾਸਰਕੇ ਗਿੱਲਾਂ ਵਿਖੇ ਸਾਲਾਨਾ ਚੁਰਾਸੀ ਕੱਟ ਜੋੜ ਮੇਲਾ 9 ਤੇ 10 ਨੂੰ ਸ਼ਰਧਾ ਤੇ ਸਤਿਕਾਰ ਸਹਿਤ ਮਨਾਇਆ ਜਾਵੇਗਾ-ਜਥੇ: ਖਾਪੜਖੇੜੀ, ਬਾਬਾ ਧੱਤਲ, ਮੈਨੇਜਰ ਰੈਸ਼ੀਆਣਾ

ਛੇਹਰਟਾ, 14 ਅਗਸਤ (ਵਡਾਲੀ)-ਇਤਿਹਾਸਕ ਗੁਰਦੁਆਰਾ ਸੰਨ੍ਹ ਸਾਹਿਬ ਬਾਸਰਕੇ ਗਿੱਲਾਂ ਵਿਖੇ 9 ਤੇ 10 ਸਤੰਬਰ 2022 ਦਿਨ ਸ਼ੁੱਕਰਵਾਰ ਤੇ ਸ਼ਨੀਵਾਰ ਨੂੰ ਮਨਾਏ ਜਾ ਰਹੇ ਸਾਲਾਨਾ ਚੌਰਾਸੀ ਕੱਟ ਜੋੜ ਮੇਲੇ ਨੂੰ ਸ਼ਰਧਾ ਤੇ ਸਤਿਕਾਰ ਸਹਿਤ ਮਨਾਉਣ ਲਈ ਤੇ ਮੇਲੇ ਦੀਆਂ ਤਿਆਰੀਆਂ ...

ਪੂਰੀ ਖ਼ਬਰ »

ਅਸ਼ੋਕ ਵਾਟਿਕਾ ਪਬਲਿਕ ਸਕੂਲ ਵਿਖੇ ਆਜ਼ਾਦੀ ਦਿਹਾੜਾ ਮਨਾਇਆ

ਅੰਮਿ੍ਤਸਰ, 14 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)-ਅਸ਼ੋਕ ਵਾਟਿਕਾ ਪਬਲਿਕ ਸਕੂਲ ਵਿਚ ਪਿ੍ੰਸੀਪਲ ਸ੍ਰੀਮਤੀ ਆਂਚਲ ਮਹਾਜਨ ਦੀ ਅਗਵਾਈ ਹੇਠ ਸੁਤੰਤਰਤਾ ਦਿਵਸ ਬੜੀ ਧੂਮ ਧਾਮ ਨਾਲ ਮਨਾਇਆ ਗਿਆ | ਇਸ ਮੌਕੇ ਬੱਚਿਆਂ ਨੇ ਰੰਗਾ ਰੰਗ ਪ੍ਰੋਗਰਾਮ ਪੇਸ਼ ਕੀਤਾ | ਇਸ ਮੌਕੇ ਸਕੂਲ ...

ਪੂਰੀ ਖ਼ਬਰ »

ਸ਼ਰਾਬ ਦੇ ਠੇਕੇ 'ਤੇ ਤਾਇਨਾਤ ਕਰਿੰਦਿਆਂ ਵਲੋਂ ਕੁੱਟਮਾਰ ਕਰਨ 'ਤੇ ਜ਼ਖ਼ਮੀ ਹੋਏ ਨੌਜਵਾਨ ਦੀ ਹਸਪਤਾਲ ਵਿਖੇ ਇਲਾਜ਼ ਦੌਰਾਨ ਮੌਤ

ਵੇਰਕਾ, 14 ਅਗਸਤ (ਪਰਮਜੀਤ ਸਿੰਘ ਬੱਗਾ)-ਥਾਣਾ ਵੇਰਕਾ ਖੇਤਰ 'ਚ ਬੀਤੇ ਦਿਨੀ ਸ਼ਰਾਬ ਦੇ ਠੇਕੇ 'ਤੇ ਤੈਨਾਤ ਕਰਿੰਦਿਆਂ ਵਲੋਂ ਸ਼ਰਾਬ ਲੈਣ ਆਏ ਇਕ ਨੌਜਵਾਨ ਦੀ ਕੁੱਟਮਾਰ ਕੀਤੇ ਜਾਣ ਕਾਰਨ ਜਖ਼ਮੀ ਹੋਏ 32 ਸਾਲਾ ਨੌਜਵਾਨ ਅਰਵਿੰਨ ਕੁਮਾਰ ਦੀ ਹਸਪਤਾਲ 'ਚ ਇਲਾਜ਼ ਦੌਰਾਨ ਅੱਜ ...

ਪੂਰੀ ਖ਼ਬਰ »

ਕੌਂਸਲਰ ਦੇ ਪੁੱਤਰ ਵਲੋਂ ਝਗੜੇ ਦੌਰਾਨ ਗੋਲੀਆਂ ਚਲਾਉਣ 'ਤੇ ਮਾਮਲਾ ਦਰਜ਼

ਵੇਰਕਾ, 14 ਅਗਸਤ (ਪਰਮਜੀਤ ਸਿੰਘ ਬੱਗਾ)-ਥਾਣਾ ਸਦਰ ਖੇਤਰ ਅਧੀਨ ਆਉਂਦੇ ਇਲਾਕੇ ਮੁਸਤਫਾਬਾਦ ਬਟਾਲਾ ਰੋਡ ਵਿਖੇ ਬੀਤੀ ਸ਼ਾਮ ਹੋਏ ਮਾਮੂਲੀ ਝਗੜੇ ਦੌਰਾਨ ਇਲਾਕੇ ਨਾਲ ਸੰਬੰਧਤ ਪਹਿਲਾਂ ਕਾਂਗਰਸ ਤੇ ਹੁਣ ਆਮ ਆਦਮੀ ਪਾਰਟੀ 'ਚ ਸ਼ਾਮਿਲ ਹੋਏ ਕੌਂਸਲਰ ਤੇ ਪੁੱਤਰ ਵਲੋਂ ...

ਪੂਰੀ ਖ਼ਬਰ »

ਨੂੰਹ ਤੋਂ ਦੁਖੀ ਹੋ ਕੇ ਸਹੁਰੇ ਨੇ ਕੀਤੀ ਫਾਹਾ ਲੈ ਕੇ ਖੁਦਕੁਸ਼ੀ

ਅੰਮਿ੍ਤਸਰ, 14 ਅਗਸਤ (ਰੇਸ਼ਮ ਸਿੰਘ)-ਆਪਣੀ ਨੂੰ ਹ ਤੋਂ ਦੁਖੀ ਹੋਏ ਇਕ ਵਿਅਕਤੀ ਵਲੋਂ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਗਈ ਜਿਸ ਉਪਰੰਤ ਪੁਲਿਸ ਵਲੋਂ ਉਸਦੀ ਨੂੰ ਹ ਤੇ ਉਸ ਦੇ ਪਰਿਵਾਰ ਦੇ ਪੰਜ ਮੈਂਬਰਾਂ ਖ਼ਿਲਾਫ਼ ਥਾਣਾ ਸਦਰ ਵਿਖੇ ਪਰਚਾ ਦਰਜ ਕਰ ਲਿਆ ਗਿਆ ਹੈ | ਮਿ੍ਤਕ ਦੀ ...

ਪੂਰੀ ਖ਼ਬਰ »

ਮਾਨਾਂਵਾਲਾ ਦੀ ਸੱਥ 'ਚ ਚਾਵਾਂ ਤੇ ਮਲ੍ਹਾਰਾਂ ਨਾਲ ਮਨਾਇਆ 'ਮੇਲਾ ਤੀਆਂ ਦਾ'

ਮਾਨਾਂਵਾਲਾ, 14 ਅਗਸਤ (ਗੁਰਦੀਪ ਸਿੰਘ ਨਾਗੀ)-ਪੌਣੇ 200 ਸਾਲ ਪੁਰਾਣੇ ਬੋਹੜ ਹੇਠਾਂ ਬਾਬਾ ਪ੍ਰਭੂ ਬਗੀਚੀ, ਮਾਨਾਂਵਾਲਾ ਦੀ ਸੱਥ 'ਚ ਗ੍ਰਾਮ ਪੰਚਾਇਤ ਮਾਨਾਂਵਾਲਾ ਦੇ ਸਰਪੰਚ ਸੁਖਰਾਜ ਸਿੰਘ ਰੰਧਾਵਾ ਦੀ ਰਹਿਨੁਮਾਈ ਹੇਠ ਸਮੂਹ ਗ੍ਰਾਮ ਪੰਚਾਇਤ ਤੇ ਪਿੰਡ ਵਾਸੀਆਂ ਦੇ ...

ਪੂਰੀ ਖ਼ਬਰ »

ਬਾਬਾ ਸਾਧੂ ਸਿੰਘ ਮੋਨੀ ਦੀ ਸਾਲਾਨਾ ਬਰਸੀ ਮਨਾਉਣ ਆਗਰਾ ਜਾਵੇਗਾ ਜਥਾ - ਪ੍ਰਧਾਨ ਜਸਵੰਤ ਸਿੰਘ

ਛੇਹਰਟਾ, 14 ਅਗਸਤ (ਸੁਰਿੰਦਰ ਸਿੰਘ ਵਿਰਦੀ)-ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਰੇਲਵੇ ਬੀ ਬਲਾਕ ਦੀ ਇਕ ਵਿਸ਼ੇਸ਼ ਮੀਟਿੰਗ ਦਾ ਆਯੋਜਨ ਪ੍ਰਧਾਨ ਜਸਵੰਤ ਸਿੰਘ ਦੀ ਅਗਵਾਈ ਹੇਠ ਸੁਸਾਇਟੀ ਦੇ ਉਪ ਪ੍ਰਧਾਨ ਰਜਿੰਦਰ ਸਿੰਘ ਹੈਪੀ ਦੇ ਗ੍ਰਹਿ ਬਾਬਾ ਦਰਸ਼ਨ ਸਿੰਘ ...

ਪੂਰੀ ਖ਼ਬਰ »

ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 'ਜੀਵਨ ਜੁਗਤਿ ਸਮਾਗਮ'

ਅੰਮਿ੍ਤਸਰ, 14 ਅਗਸਤ (ਹਰਮਿੰਦਰ ਸਿੰਘ)-ਸ਼ਬਦ ਕੀਰਤਨ ਨਾਮ ਸਿਮਰਨ ਸਤਿਸੰਗ ਵਲੋਂ ਸ਼ੋ੍ਰਮਣੀ ਕਮੇਟੀ, ਧਾਰਮਿਕ ਸਭਾ ਸੁਸਾਇਟੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਵਸ ਨੂੰ ਸਮਰਪਿਤ ਆਰੰਭੇ ਗਏ 'ਜੀਵਨ ਜੁਗਤਿ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX