ਤਾਜਾ ਖ਼ਬਰਾਂ


ਐਨ.ਆਈ.ਏ. ਨੇ ਤਰਨਤਾਰਨ ਬੰਬ ਧਮਾਕੇ ਦੇ ਮਾਸਟਰਮਾਈਂਡ ਬਿਕਰਮਜੀਤ ਸਿੰਘ ਨੂੰ ਕੀਤਾ ਗ੍ਰਿਫਤਾਰ
. . .  25 minutes ago
ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਜੇ.ਪੀ. ਨੱਢਾ, ਅਮਿਤ ਸ਼ਾਹ ਤੇ ਹੋਰ ਨੇਤਾਵਾਂ ਦੀ ਮੌਜੂਦਗੀ 'ਚ ਕੋਰ ਗਰੁੱਪ ਦੀ ਚੱਲ ਰਹੀ ਮੀਟਿੰਗ
. . .  29 minutes ago
ਸ਼ਾਰਟ ਸਰਕਟ ਨਾਲ ਜੀ. ਐੱਸ. ਫਰਨੀਚਰ ਦੇ ਸ਼ੋਅ ਰੂਮ ਨੂੰ ਲੱਗੀ ਅੱਗ ਨਾਲ ਕਰੋੜਾਂ ਦਾ ਨੁਕਸਾਨ
. . .  46 minutes ago
ਛੇਹਰਟਾ, 8 ਦਸੰਬਰ ( ਵਡਾਲੀ )- ਜੀ.ਟੀ.ਰੋਡ ਖੰਡਵਾਲਾ ਵਿਖੇ ਸ਼ਾਰਟ ਸਰਕਟ ਨਾਲ ਜੀ. ਐੱਸ. ਫਰਨੀਚਰ ਦੇ ਸ਼ੋਅ ਰੂਮ ਨੂੰ ਲੱਗੀ ਅੱਗ ਨਾਲ ਕਰੋੜਾਂ ਦਾ ਨੁਕਸਾਨ ਹੋਇਆ ਹੈ ।
ਸਯੁੰਕਤ ਕਿਸਾਨ ਮੋਰਚਾ ਦੀ ਕੌਮੀ ਪੱਧਰੀ ਬੈਠਕ ਵਿਚ ਆਗਾਮੀ ਅੰਦੋਲਨ ਦਾ ਫ਼ੈਸਲਾ ਨਹੀਂ ਹੋ ਸਕਿਆ, 24 ਨੂੰ ਦੁਬਾਰਾ ਬੈਠਕ
. . .  about 2 hours ago
ਕਰਨਾਲ 7 ਦਸੰਬਰ (ਗੁਰਮੀਤ ਸਿੰਘ ਸੱਗੂ ) - ਸਯੁੰਕਤ ਕਿਸਾਨ ਮੋਰਚਾ ਦੀ ਡੇਰਾ ਕਾਰ ਸੇਵਾ ਕਲੰਦਰੀ ਗੇਟ ਵਿਖੇ ਹੋਈ ਕੋਮੀ ਪਧਰੀ ਬੈਠਕ ਵਿਚ ਆਗਾਮੀ ਕਿਸਾਨ ਅੰਦੋਲਨ ਨੂੰ ਲੈਂ ਕੇ ਕੋਈ ਫ਼ੈਸਲਾ ਨਹੀਂ ਹੋ ਸਕਿਆ ...
ਵਿਧਾਨ ਸਭਾ ਹਲਕਾ ਹਰੋਲੀ ਤੋਂ ਕਾਂਗਰਸ ਦੇ ਮੁਕੇਸ਼ ਅਗਨੀਹੋਤਰੀ ਜਿੱਤੇ
. . .  about 2 hours ago
ਬੀਣੇਵਾਲ,8 ਦਸੰਬਰ (ਬੈਜ ਚੌਧਰੀ)- ਹਲਕਾ ਗੜ੍ਹਸ਼ੰਕਰ ਦੇ ਨਾਲ ਲੱਗਦੇ ਹਿਮਾਚਲ ਪ੍ਰਦੇਸ਼ ਦੇ ਵਿਧਾਨ ਸਭਾ ਹਲਕਾ ਹਰੋਲੀ ਤੋਂ ਕਾਂਗਰਸੀ ਉਮੀਦਵਾਰ ਮੁਕੇਸ਼ ਅਗਨੀਹੋਤਰੀ ਨੇ ਲਗਾਤਾਰ ਪੰਜਵੀਂ ਵਾਰ 9148 ਵੋਟਾਂ ਦੇ ਵੱਡੇ ਫਰਕ ਨਾਲ ...
ਲਾਪਤਾ 4 ਬੱਚਿਆਂ 'ਚੋਂ 3 ਬੱਚੇ ਕੀਤੇ ਪੁਲਿਸ ਨੇ ਬਰਾਮਦ
. . .  about 2 hours ago
ਡੇਰਾਬੱਸੀ, 8 ਦਸੰਬਰ( ਗੁਰਮੀਤ ਸਿੰਘ)-ਡੇਰਾਬੱਸੀ ਦੇ ਪਿੰਡ ਕਕਰਾਲੀ ਵਿਚੋ ਲਾਪਤਾ 4 ਬੱਚਿਆਂ 'ਚੋਂ ਪੁਲਿਸ ਨੇ 3 ਬੱਚਿਆਂ ਨੂੰ ਅੱਜ ਤੀਜੇ ਦਿਨ ਬਰਾਮਦ ਕਰ ਲਿਆ ਹੈ । ਇਹ ਬੱਚੇ ਮੋਲੀ ਜਾਗਰਾ, ਚੰਡੀਗੜ੍ਹ ਨੇੜਿਓਂ ਬਰਾਮਦ ...
87 ਸਾਲ ਦੇ ਹੋਏ ਬਾਲੀਵੁੱਡ ਦੇ ਹੀਮੈਨ ਧਰਮਿੰਦਰ, ਫੈਨਜ਼ ਨਾਲ ਕੇਕ ਕੱਟ ਕੇ ਆਪਣਾ ਜਨਮਦਿਨ ਕੀਤਾ ਸੈਲੀਬ੍ਰੇਟ
. . .  about 2 hours ago
87 ਸਾਲ ਦੇ ਹੋਏ ਬਾਲੀਵੁੱਡ ਦੇ ਹੀਮੈਨ ਧਰਮਿੰਦਰ, ਫੈਨਜ਼ ਨਾਲ ਕੇਕ ਕੱਟ ਕੇ ਆਪਣਾ ਜਨਮਦਿਨ ਕੀਤਾ ਸੈਲੀਬ੍ਰੇਟ
ਉੜੀਸ਼ਾ : ਪਦਮਪੁਰ ਵਿਧਾਨ ਸਭਾ ਹਲਕੇ ਤੋਂ ਬੀ.ਜੇ.ਡੀ. ਦੇ ਬਰਸਾ ਸਿੰਘ ਬਰੀਹਾ ਨੇ ਭਾਜਪਾ ਦੇ ਪ੍ਰਦੀਪ ਪੁਰੋਹਿਤ ਨੂੰ ਹਰਾਇਆ
. . .  about 3 hours ago
ਟਰੱਕ ਅਤੇ ਕਾਰ ਦੀ ਟੱਕਰ ਵਿਚ ਨੌਜਵਾਨ ਦੀ ਦਰਦਨਾਕ ਮੌਤ
. . .  about 3 hours ago
ਘੱਗਾ, 8 ਦਸੰਬਰ (ਵਿਕਰਮਜੀਤ ਸਿੰਘ ਬਾਜਵਾ)- ਅੱਜ ਇੱਥੇ ਸ਼ਾਮੀ ਲਗਭਗ 4 ਵਜੇ ਦੇ ਕਰੀਬ ਕਾਰ ਅਤੇ ਟਰੱਕ ਦਰਮਿਆਨ ਹੋਏ ਭਿਆਨਕ ਹਾਦਸੇ ਵਿਚ ਕਾਰ ਸਵਾਰ ਨੌਜਵਾਨ ਦੀ ਦਰਦਨਾਕ ਮੌਤ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਕਕਰਾਲਾ ਦੇ ਰਹਿਣ ਵਾਲੇ ਕੁਲਦੀਪ ਸਿੰਘ (30) ਜੋ ਯੂਥ ਅਕਾਲੀ ਦਲ ਨਾਲ...
ਬਿਹਾਰ : ਕੁਰਹਾਨੀ ਵਿਧਾਨ ਸਭਾ ਹਲਕੇ ਤੋਂ ਭਾਜਪਾ ਦੇ ਕੇਦਾਰ ਪ੍ਰਸਾਦ ਗੁਪਤਾ ਨੇ ਜਨਤਾ ਦਲ (ਯੂਨਾਈਟਿਡ) ਦੇ ਮਨੋਜ ਸਿੰਘ ਨੂੰ ਹਰਾਇਆ
. . .  about 3 hours ago
ਰਾਜਸਥਾਨ : ਸਰਦਾਰ ਸ਼ਹਿਰ ਤੋਂ ਕਾਂਗਰਸ ਦੇ ਅਨਿਲ ਕੁਮਾਰ ਸ਼ਰਮਾ ਨੇ ਭਾਜਪਾ ਦੇ ਅਸ਼ੋਕ ਕੁਮਾਰ ਨੂੰ ਹਰਾ ਕੇ ਜ਼ਿਮਨੀ ਚੋਣ ਜਿੱਤੀ
. . .  about 3 hours ago
ਬਠਿੰਡਾ ਵਿਚ ਚੱਲੀਆਂ ਗੋਲੀਆਂ, ਦੋ ਜ਼ਖ਼ਮੀ
. . .  about 4 hours ago
ਬਠਿੰਡਾ ਵਿਚ ਚੱਲੀਆਂ ਗੋਲੀਆਂ, ਦੋ ਜ਼ਖ਼ਮੀ
ਪਿਛਲੇ 5 ਸਾਲਾਂ ਵਿਚ ਯੂ.ਪੀ.ਐਸ.ਸੀ, ਐਸ.ਐਸ.ਸੀ. ਦੁਆਰਾ 2.46 ਲੱਖ ਉਮੀਦਵਾਰਾਂ ਦੀ ਕੀਤੀ ਗਈ ਭਰਤੀ - ਜਤਿੰਦਰ ਸਿੰਘ
. . .  about 4 hours ago
ਲੋਕਤੰਤਰ ਵਿਚ ਜਿੱਤ ਹੁੰਦੀ ਹੈ ਤੇ ਹਾਰ ਵੀ ਹੁੰਦੀ ਹੈ , ਅਸੀਂ ਕਮੀਆਂ ਨੂੰ ਸੁਧਾਰਾਂਗੇ ਅਤੇ ਲੜਨਾ ਜਾਰੀ ਰੱਖਾਂਗੇ : ਕਾਂਗਰਸ ਪ੍ਰਧਾਨ ਐਮ.ਖੜਗੇ
. . .  about 4 hours ago
ਹਿਮਾਚਲ ਪ੍ਰਦੇਸ਼ ’ਚ ਕਾਂਗਰਸ ਪਾਰਟੀ ਦੀ ਜਿੱਤ ਤੇ ਕਾਂਗਰਸੀ ਆਗੂਆਂ ਤੇ ਵਰਕਰਾਂ ਵਲੋਂ ਖ਼ੁਸ਼ੀ ਦਾ ਪ੍ਰਗਟਾਵਾ
. . .  about 4 hours ago
ਸੰਧਵਾਂ, 8 ਦਸੰਬਰ (ਪ੍ਰੇਮੀ ਸੰਧਵਾਂ)- ਹਿਮਾਚਲ ਪ੍ਰਦੇਸ਼ ਦੇ ਵਿਧਾਨ ਸਭਾ ਚੋਣਾਂ ਦੇ ਆਏ ਨਤੀਜਿਆਂ ’ਚ ਕਾਂਗਰਸ ਪਾਰਟੀ ਵਲੋਂ ਵੱਡੀ ਜਿੱਤ ਪ੍ਰਾਪਤ ਕਰਨ ’ਤੇ ਸੀਨੀਅਰ ਕਾਂਗਰਸੀ ਆਗੂ ਕਮਲਜੀਤ ਬੰਗਾ, ਰਘਵੀਰ ਸਿੰਘ ਬਿੱਲਾ...
ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਰਾਜਪਾਲ ਨੂੰ ਆਪਣਾ ਅਸਤੀਫਾ ਸੌਂਪਣ ਲਈ ਸ਼ਿਮਲਾ ਦੇ ਰਾਜ ਭਵਨ ਪਹੁੰਚੇ
. . .  about 4 hours ago
ਪੰਜਾਬ ਵਿਚ ਹਰ ਰੋਜ਼ ਹੋ ਰਹੇ ਕਤਲਾਂ ਕਰਕੇ ਸੂਬੇ ਦੇ ਲੋਕਾਂ ਦਾ ਸਰਕਾਰ ਅਤੇ ਪ੍ਰਸ਼ਾਸਨ ਤੋਂ ਵਿਸ਼ਵਾਸ ਉੱਠਿਆ - ਬਿਕਰਮਜੀਤ ਚੀਮਾ
. . .  about 4 hours ago
ਅਮਲੋਹ, 8 ਦਸੰਬਰ (ਕੇਵਲ ਸਿੰਘ)- ਭਾਰਤੀ ਜਨਤਾ ਪਾਰਟੀ ਪੰਜਾਬ ਦੇ ਨਵਨਿਯੁਕਤ ਜਰਨਲ ਸਕੱਤਰ ਬਿਕਰਮਜੀਤ ਸਿੰਘ ਚੀਮਾ ਦਾ ਅਮਲੋਹ ਵਿਖੇ ਭਾਰਤੀ ਜਨਤਾ ਪਾਰਟੀ ਮੰਡਲ ਅਮਲੋਹ ਵਲੋਂ ਸਨਮਾਨ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਜਰਨਲ ਸਕੱਤਰ...
ਅਮਿਤ ਸ਼ਾਹ ਨੇ ਗੁਜਰਾਤ ਵਿਚ ਭਾਜਪਾ ਦੀ ਹੂੰਝਾ ਫੇਰ ਜਿੱਤ 'ਤੇ ਲੋਕਾਂ ਦਾ ਕੀਤਾ ਦਿਲੋਂ ਧੰਨਵਾਦ
. . .  about 4 hours ago
ਗੁਜਰਾਤ 'ਚ ਭਾਜਪਾ ਦੀ ਜਿੱਤ ਤੇ ਪਾਏ ਭੰਗੜੇ
. . .  about 5 hours ago
ਸੰਗਰੂਰ, 8 ਦਸੰਬਰ (ਧੀਰਜ ਪਸ਼ੋਰੀਆ)- ਗੁਜਰਾਤ 'ਚ ਭਾਜਪਾ ਦੀ ਸ਼ਾਨਦਾਰ ਜਿੱਤ ਤੇ ਸੰਗਰੂਰ 'ਚ ਭਾਜਪਾ ਆਗੂਆਂ ਅਤੇ ਵਰਕਰਾਂ ਨੇ ਲੱਡੂ ਵੰਡ ਕੇ ਅਤੇ ਭੰਗੜੇ ਪਾ ਕੇ ਖ਼ੁਸ਼ੀ ਸਾਂਝੀ ਕੀਤੀ।
Gujarat Election : 12 ਦਸੰਬਰ ਨੂੰ ਹੋਵੇਗਾ ਸਹੁੰ ਚੁੱਕ ਸਮਾਗਮ, ਸ਼ਾਮਿਲ ਹੋਣਗੇ PM ਮੋਦੀ ਤੇ ਅਮਿਤ ਸ਼ਾਹ
. . .  about 5 hours ago
ਫਗਵਾੜਾ, 8 ਦਸੰਬਰ (ਤਰਨਜੀਤ ਸਿੰਘ ਕਿੰਨੜਾ)- Gujarat Election : 12 ਦਸੰਬਰ ਨੂੰ ਹੋਵੇਗਾ ਸਹੁੰ ਚੁੱਕ ਸਮਾਗਮ, ਸ਼ਾਮਿਲ ਹੋਣਗੇ PM ਮੋਦੀ ਤੇ ਅਮਿਤ ਸ਼ਾਹ
ਹਿਮਾਚਲ ਚੋਣ ਨਤੀਜੇ: ਨੂਰਪੁਰ ਸੀਟ ਤੋਂ BJP ਉਮੀਦਵਾਰ ਰਣਵੀਰ ਸਿੰਘ ਜਿੱਤੇ
. . .  about 6 hours ago
ਹਿਮਾਚਲ ਚੋਣ ਨਤੀਜੇ: ਨੂਰਪੁਰ ਸੀਟ ਤੋਂ BJP ਉਮੀਦਵਾਰ ਰਣਵੀਰ ਸਿੰਘ ਜਿੱਤੇ
ਗੁਜਰਾਤ ’ਚ ਹੁਣ ਤੱਕ ਦੇ ਰੁਝਾਨਾਂ ’ਚ ਭਾਜਪਾ ਦੀ ਲੀਡ ਬਰਕਰਾਰ
. . .  about 7 hours ago
ਗੁਜਰਾਤ ’ਚ ਹੁਣ ਤੱਕ ਦੇ ਰੁਝਾਨਾਂ ’ਚ ਭਾਜਪਾ ਦੀ ਲੀਡ ਬਰਕਰਾਰ
ਸੁਖਬੀਰ ਸਿੰਘ ਬਾਦਲ ਨੇ ਗਿੱਦੜਬਾਹਾ ਵਿਖੇ ਮਨਾਇਆ ਆਪਣੇ ਪਿਤਾ ਦਾ ਜਨਮਦਿਨ
. . .  about 8 hours ago
ਸ੍ਰੀ ਮੁਕਤਸਰ ਸਾਹਿਬ, 8 ਦਸੰਬਰ (ਬਲਕਰਨ ਸਿੰਘ ਖਾਰਾ)- ਹਲਕਾ ਗਿੱਦੜਬਾਹਾ ਵਿਖੇ ਅੱਜ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਵਲੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਜਨਮ ਦਿਨ ਸਮਾਰੋਹ...
ਕਾਂਸਟੇਬਲ ਮਨਦੀਪ ਸਿੰਘ ਨੂੰ ਇਕ ਕਰੋੜ ਦੀ ਵਾਧੂ ਗ੍ਰੇਸ਼ੀਆ ਅਦਾਇਗੀ ਕਰੇਗੀ ਪੰਜਾਬ ਸਰਕਾਰ: ਮੁੱਖ ਮੰਤਰੀ ਮਾਨ
. . .  about 7 hours ago
ਚੰਡੀਗੜ੍ਹ, 8 ਦਸੰਬਰ- ਬੀਤੀ ਰਾਤ ਜਲੰਧਰ ਦੇ ਨਕੋਦਰ 'ਚ ਕੱਪੜਾ ਵਪਾਰੀ ਦਾ 30 ਲੱਖ ਦੀ ਫਿਰੌਤੀ ਨਾ ਦੇਣ 'ਤੇ ਸ਼ਰੇਆਮ ਅਣਪਛਾਤੇ ਹਮਲਾਵਰਾਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਇਸ ਦੌਰਾਨ ਕੱਪੜਾ ਵਪਾਰੀ ਦਾ ਗੰਨਮੈਨ ਮਨਦੀਪ ਸਿੰਘ...
ਪਹਿਲੀਆਂ ਰਾਜ ਪੱਧਰੀ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਦੀਆਂ ਖੇਡਾਂ ਸ਼ੁਰੂ
. . .  about 8 hours ago
ਲੁਧਿਆਣਾ, 8 ਦਸੰਬਰ (ਪੁਨੀਤ ਬਾਵਾ)-ਪੰਜਾਬ ਸਰਕਾਰ ਵਲੋਂ ਕਰਵਾਈਆਂ ਜਾ ਰਹੀਆਂ ਪਹਿਲੀਆਂ ਰਾਜ ਪੱਧਰੀ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਦੀਆਂ ਖੇਡਾਂ ਗੁਰੂ ਨਾਨਕ ਸਟੇਡੀਅਮ ਵਿਖੇ ਸ਼ੁਰੂ ਹੋ ਗਈਆਂ ਹਨ‌। ਖੇਡਾਂ ਦਾ ਉਦਘਾਟਨ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 31 ਸਾਉਣ ਸੰਮਤ 554
ਵਿਚਾਰ ਪ੍ਰਵਾਹ: ਹਰ ਚੰਗੇ ਅਤੇ ਨੇਕ ਇਨਸਾਨ ਲਈ ਸਭ ਤੋਂ ਵੱਡੀ ਪ੍ਰਾਪਤੀ ਹੈ ਕਿ ਉਹ ਮੁਸ਼ਕਿਲ ਆਉਣ 'ਤੇ ਕਰਤੱਵ ਅਤੇ ਧਰਮ ਤੋਂ ਕਦੇ ਵੀ ਨਾ ਡੋਲੇ। -ਸੁਕਰਾਤ

ਪੰਜਾਬ / ਜਨਰਲ

27ਵਾਂ ਹਿੰਦ-ਪਾਕਿ ਦੋਸਤੀ ਮੇਲਾ ਅੰਮਿ੍ਤਸਰ 'ਚ ਕਰਵਾਇਆ

ਅੰਮਿ੍ਤਸਰ, 14 ਅਗਸਤ (ਹਰਮਿੰਦਰ ਸਿੰਘ)-ਬੀਤੇ 27 ਸਾਲਾਂ ਤੋਂ ਹਿੰਦ-ਪਾਕਿ ਮਿੱਤਰਤਾ ਦਾ ਝੰਡਾ ਚੁੱਕਣ ਵਾਲੀਆਂ ਫੋਕਲੋਰ ਰਿਸਰਚ ਅਕਾਦਮੀ ਅਤੇ ਇਸ ਦੀਆਂ ਹਮ ਖ਼ਿਆਲੀ ਜਥੇਬੰਦੀਆਂ ਹਿੰਦ-ਪਕਿ ਦੋਸਤੀ ਮੰਚ, ਪੰਜਾਬ ਜਾਗਿ੍ਤੀ ਮੰਚ, ਸਾਫ਼ਮਾ ਅਤੇ ਪਾਕਿਸਤਾਨ ਇੰਡੀਆ ਪੀਪਲਜ਼ ਫੋਰਮ ਪੀਸ ਐਂਡ ਡੈਮੋਕ੍ਰੇਸੀ ਨੇ ਦੋਵਾਂ ਮੁਲਕਾਂ ਦੇ ਚੰਗੇਰੇ ਸੰਬੰਧਾਂ ਦੇ ਹਾਮੀਆਂ ਨੂੰ ਨਾਲ ਲੈ ਕੇ 27ਵਾਂ ਹਿੰਦ -ਪਾਕਿ ਦੋਸਤੀ ਮੇਲਾ ਅੰਮਿ੍ਤਸਰ 'ਚ ਕਰਵਾਇਆ | ਤਿੰਨ ਪੜਾਵਾਂ 'ਚ ਕਰਵਾਏ ਇਸ ਮੇਲੇ ਦਾ ਆਗਾਜ਼ ਪਹਿਲਾ ਪੜਾਅ 'ਅਜੋਕੀ ਸਥਿਤੀ ਵਿਚ ਭਾਰਤ-ਪਾਕਿਸਤਾਨ ਸਬੰਧ' ਵਿਸ਼ੇ 'ਤੇ ਕਰਵਾਏ ਸੈਮੀਨਾਰ ਨਾਲ ਸ਼ੁਰੂ ਹੋਇਆ | ਅੰਮਿ੍ਤਸਰ ਸਥਿਤ ਪੰਜਾਬ ਨਾਟਸ਼ਾਲਾ ਵਿਖੇ ਕਰਵਾਏ ਸੈਮੀਨਾਰ 'ਚ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅਤੇ ਕਾਂਗਰਸ ਦੇ ਸੀਨੀਅਰ ਆਗੂ ਮਨੀ ਸ਼ੰਕਰ ਅਈਅਰ ਤੋਂ ਦੇਸ਼ ਦੇ ਕੋਨੇ ਕੋਨੇ ਤੋਂ ਆਏ ਬੁੱਧੀਜੀਵੀਆਂ, ਲੇਖਕਾਂ, ਕਿਸਾਨ ਆਗੂਆਂ, ਵਿਦਿਆਰਥੀਆਂ, ਪੱਤਰਕਾਰਾਂ ਨੇ ਆਪਣੇ ਵਿਚਾਰਾਂ ਰਾਹੀਂ ਮੰਚ ਤੋਂ ਹਿੰਦ- ਦੋਸਤੀ ਦਾ ਨਾਅਰਾ ਦਿੰਦੇ ਹੋਏ ਦੋਵਾਂ ਮੁਲਕਾਂ ਦੀਆਂ ਸਰਕਾਰਾਂ ਨੂੰ ਕੁੜੱਤਣ ਦੂਰ ਕਰਕੇ ਇਕ ਦੂਸਰੇ ਵੱਲ ਮਿੱਤਰਤਾ ਦਾ ਹੱਥ ਵਧਾਉਣ, ਦੋਵਾਂ ਮੁਲਕਾਂ ਦੀ ਅਵਾਮ ਨੂੰ ਆਪਸ ਵਿਚ ਮਿਲਣ ਲਈ ਵੀਜ਼ਾ ਪ੍ਰਣਾਲੀ ਆਸਾਨ ਕਰਨ ਅਤੇ ਦੋਵਾਂ ਮੁਲਕਾਂ ਵਿਚ ਮੁੜ ਵਪਾਰ ਸ਼ੁਰੂ ਕਰਨ ਦਾ ਹੋਕਾ ਦਿੱਤਾ | ਸੰਮੇਲਨ ਦਾ ਆਗਾਜ਼ ਕਰਦੇ ਹੋਏ ਹਿੰਦ-ਪਾਕਿ ਦੋਸਤੀ ਮੰਚ ਦੇ ਜਨ: ਸਕੱਤਰ ਸਤਨਾਮ ਸਿੰਘ ਮਾਣਕ ਨੇ ਦੋਵਾਂ ਮੁਲਕਾਂ ਦੀ ਸਾਂਝ ਦੇ ਹਾਮੀ ਮਹਿਮਾਨਾਂ ਦਾ ਇੱਥੇ ਪਹੰੁਚਣ 'ਤੇ ਸਵਾਗਤ ਕੀਤਾ | ਉਨ੍ਹਾਂ ਕਿਹਾ ਕਿ 1996 ਨੂੰ ਅੱਜ ਦੇ ਦਿਨ ਦੱਖਣੀ ਏਸ਼ੀਆ ਦੇ ਉਘੇ ਪੱਤਰਕਾਰ ਕੁਲਦੀਪ ਨਈਅਰ ਵਲੋਂ ਦੋਵਾਂ ਮੁਲਕਾਂ 'ਚ ਆਪਸੀ ਭਾਈਚਾਰਕ ਸਾਂਝ ਲਈ ਜੋ ਉਪਰਾਲਾ ਕੀਤਾ, ਅੱਜ ਵੀ ਨਿਰੰਤਰ ਜਾਰੀ ਹੈ | ਉਨ੍ਹਾਂ ਕਿਹਾ ਇਹ ਸਮਾਗਮ ਕਰਵਾਉਣ ਦਾ ਮੁੱਖ ਮਕਸਦ ਦੱਖਣੀ ਏਸ਼ੀਆਈ ਮੁਲਕਾਂ ਨੂੰ ਇਹ ਸੁਨੇਹਾ ਦੇਣਾ ਹੈ ਕਿ ਇਸ ਖ਼ਿੱਤੇ ਦੀ ਭਲਾਈ ਅਤੇ ਤਰੱਕੀ ਪਿਆਰ ਅਤੇ ਦੋਸਤੀ ਵਿਚ ਹੈ | ਧਰਮ ਅਤੇ ਰਾਜਨੀਤੀ ਦੇ ਆਧਾਰ 'ਤੇ ਟਕਰਾਅ ਇਸ ਖ਼ਿੱਤੇ ਦੀ ਤਰੱਕੀ ਵਿਚ ਰੋੜਾ ਅਟਕਾਉਂਦੀ ਹੈ | ਉਨ੍ਹਾਂ ਕਿਹਾ ਜਦੋਂ ਧਰਮ ਦੇ ਆਧਾਰ 'ਤੇ ਸਿਆਸਤ ਕੀਤੀ ਜਾਂਦੀ ਹੈ ਤਾਂ ਉਸ ਦੇ ਸਿੱਟੇ ਮਾੜੇ ਨਿਕਲਦੇ ਹਨ | ਦੱਖਣੀ ਏਸ਼ੀਆ ਦੇ ਹਰ ਮੁਲਕ ਦੀਆਂ ਸਰਕਾਰਾਂ ਨੂੰ 1947 ਦੀ ਵੰਡ ਤੋਂ ਸਬਕ ਸਿੱਖਣਾ ਚਾਹੀਦਾ ਹੈ ਅਤੇ ਆਪਣੇ ਮੁਲਕ ਦੀ ਤਰੱਕੀ ਅਤੇ ਗੁਆਂਢੀ ਮੁਲਕਾਂ ਨੂੰ ਸੁਖਾਵੇਂ ਮਾਹੌਲ ਲਈ ਯਤਨ ਕਰਨੇ ਚਾਹੀਦੇ ਹਨ | ਇਸ ਮੌਕੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਖੇਤੀ ਵਪਾਰ ਨੂੰ ਵਧਾਉਣ ਲਈ ਵਾਹਗਾ ਸਰਹੱਦ ਨੂੰ ਖੋਲ੍ਹਣ 'ਤੇ ਜ਼ੋਰ ਦਿੰਦੇ ਹੋਏ ਕਿਹਾ ਕਿ ਖੇਤੀ ਵਪਾਰ ਦੇ ਅਦਾਨ ਪ੍ਰਦਾਨ ਨਾਲ ਦੋਵੇਂ ਮੁਲਕਾਂ ਦੇ ਕਿਸਾਨ ਖ਼ੁਸ਼ਹਾਲ ਹੋਣਗੇ | ਉਨ੍ਹਾਂ ਦੇਸ਼ ਦੀ ਤਰੱਕੀ ਅਤੇ ਭਾਈਚਾਰਕ ਸਾਂਝ ਲਈ ਸੰਘੀ ਢਾਂਚੇ ਦੀ ਮਜ਼ਬੂਤੀ 'ਤੇ ਜ਼ੋਰ ਦਿੱਤਾ | ਇਸ ਮੌਕੇ 'ਤੇ ਮਨੀ ਸ਼ੰਕਰ ਅਈਅਰ ਨੇ ਕਿਹਾ ਕਿ ਜਦੋਂ ਤੱਕ ਕਸ਼ਮੀਰ ਸਮੇਤ ਹੋਰ ਮਸਲਿਆਂ ਨੂੰ ਲੈ ਕੇ ਭਾਰਤ ਅਤੇ ਪਾਕਿਸਤਾਨ ਵਲੋਂ ਆਪਸੀ ਗੱਲਬਾਤ ਨਹੀਂ ਕੀਤੀ ਜਾਂਦੀ ਉਸ ਸਮੇਂ ਤੱਕ ਦੋਵੇਂ ਮੁਲਕਾਂ 'ਚ ਸੁਖਾਵੇਂ ਮਾਹੌਲ ਦੀ ਸੰਭਾਵਨਾ ਨਹੀਂ | ਉਨ੍ਹਾਂ ਦੋਵਾਂ ਮੁਲਕਾਂ ਦੀਆਂ ਸਰਕਾਰਾਂ ਤੋਂ ਵੀਜ਼ਾ ਪ੍ਰਣਾਲੀ ਸਰਲ ਕਰਨ ਦੀ ਮੰਗ ਕੀਤੀ | ਇਸ ਮੌਕੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲਰ ਦੇ ਆਨਰੇਰੀ ਸੈਕਟਰੀ ਤੇ ਭਾਜਪਾ ਆਗੂ ਰਾਜਿੰਦਰ ਮੋਹਨ ਸਿੰਘ ਛੀਨਾ, ਸਾਬਕਾ ਸਫ਼ੀਰ ਡਾ: ਨਵਦੀਪ ਸਿੰਘ ਸੂਰੀ, ਫੋਕਲੋਰ ਰਿਸਰਚ ਅਕਾਦਮੀ ਦੇ ਪ੍ਰਧਾਨ ਰਮੇਸ਼ ਯਾਦਵ, ਕਿਸਾਨ ਆਗੂ ਡਾ: ਦਰਸ਼ਨ ਪਾਲ, ਡਾ: ਸੁਖਦੇਵ ਸਿੰਘ ਸਿਰਸਾ, ਪ੍ਰੋ: ਜਗਮੋਹਨ ਸਿੰਘ ਤੇ ਡਾ: ਕੁਲਦੀਪ ਸਿੰਘ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ | ਐਸ. ਡੀ. ਆਰ. ਨਰਸਿੰਗ ਕਾਲਜ ਕਸ਼ਮੀਰ ਦੀ ਵਿਦਿਆਰਥਣ ਆਲੀਆ ਨੇ ਕਸ਼ਮੀਰ ਦੇ ਹਾਲਾਤ ਬਿਆਨ ਕੀਤੇ | ਇਸ ਮੌਕੇ ਪਿੰ੍ਰ: ਹਰਜਿੰਦਰ ਕੌਰ ਕੰਗ, ਪੰਜਾਬ ਨਾਟਸ਼ਾਲਾ ਦੇ ਮੁਖੀ ਜਤਿੰਦਰ ਬਰਾੜ, ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ, ਵਿਧਾਇਕ ਜਸਵਿੰਦਰ ਸਿੰਘ ਰਮਦਾਸ, ਸੁਰਿੰਦਰਪਾਲ ਤੇ ਲੇਖਕ ਆਬਤ ਸੂਰਤੀ ਨੇ ਵੀ ਸੰਬੋਧਨ ਕੀਤਾ | ਸਟੇਜ ਨੂੰ ਸਮੇਟਦੇ ਹੋਏ ਪ੍ਰੋ: ਬਾਵਾ ਸਿੰਘ ਨੇ ਬੁੱਧੀਜੀਵੀਆਂ, ਲੇਖਕਾਂ ਅਤੇ ਹੋਰ ਸ਼ਖ਼ਸੀਅਤਾਂ ਨੂੰ ਧੰਨਵਾਦ ਕੀਤਾ | ਮੰਚ ਸੰਚਾਲਨ ਸੁਰਜੀਤ ਜੱਜ ਵਲੋਂ ਬਾਖ਼ੂਬੀ ਢੰਗ ਨਾਲ ਕੀਤਾ ਗਿਆ | ਇਸ ਦੌਰਾਨ ਫੋਕਲੋਰ ਰਿਸਰਚ ਅਕਾਦਮੀ ਦਾ ਸਾਲਾਨਾ ਸੋਵੀਨਰ ਪੰਜ ਪਾਣੀ, ਗੁਰਭਜਨ ਸਿੰਘ ਗਿੱਲ ਦੀ ਪੁਸਤਕ 'ਖ਼ੈਰ ਪੰਜਾ ਪਾਣੀਆਂ ਦੀ' ਅਤੇ ਓ. ਪੀ. ਸ਼ਾਹ ਦੀ ਅੰਗਰੇਜੀ ਪੁਸਤਕ 'ਇਨ ਪਰਸਿਊਟ ਆਫ਼ ਪੀਸ ਇੰਮਪਰੂਵਿੰਗ ਇੰਡੋ ਪਾਕਿ ਰਿਲੇਸ਼ਨ' ਜਾਰੀ ਕੀਤੀਆਂ ਗਈਆਂ |
ਐਲਾਨਨਾਮਾ
ਇਸ ਦੌਰਾਨ ਚਰਨਜੀਤ ਸਿੰਘ ਨਾਭਾ ਵਲੋਂ 27ਵੇਂ ਹਿੰਦ-ਪਾਕਿ ਦੋਸਤੀ ਮੇਲੇ ਦਾ ਐਲਾਨਨਾਮਾ ਪੜਿ੍ਹਆ ਗਿਆ, ਜਿਸ ਵਿਚ ਭਾਰਤ, ਪਾਕਿਸਤਾਨ ਅਤੇ ਬੰਗਲਾ ਦੇਸ਼ਾਂ ਦੀਆਂ ਸਰਕਾਰਾਂ ਤੋਂ ਮੰਗ ਕੀਤੀ ਕਿ ਜਿਨ੍ਹਾਂ ਲੋਕਾਂ ਨੂੰ ਦੂਜੇ ਪਾਸੇ ਜਾਣਾ ਪਿਆ ਉਨ੍ਹਾਂ ਪਰਿਵਾਰਾਂ ਨੂੰ ਆਪਣੇ ਪੁਰਾਣੇ ਘਰ, ਪਿੰਡ ਅਤੇ ਸ਼ਹਿਰ ਦੇਖਣ ਦਾ ਮੌਕਾ ਦਿੱਤਾ ਜਾਵੇ | ਭਾਰਤ, ਪਾਕਿਸਤਾਨ, ਬੰਗਲਾਦੇਸ਼ ਦੀਆਂ ਸਰਕਾਰਾਂ ਦੁਵੱਲੇ ਸਾਰੇ ਵਿਵਾਦ ਪੁਰਅਮਨ ਢੰਗ ਨਾਲ ਗੱਲਬਾਤ ਰਾਹੀਂ ਸੁਲਝਾਉਣ ਅਤੇ ਕਿਸੇ ਵੀ ਮਕਸਦ ਲਈ ਅੱਤਵਾਦੀ ਅਤੇ ਦਹਿਸ਼ਤਗਰਦ ਤਨਜੀਮਾਂ ਨੂੰ ਹਿੰਸਾ ਲਈ ਹਲਾਸ਼ੇਰੀ ਨਾ ਦੇਣ | ਅਟਾਰੀ ਵਾਹਗਾ ਤੇ ਹੁਸੈਨੀਵਾਲਾ ਸਰਹੱਦਾਂ ਰਾਹੀ ਵਪਾਰ ਖੋਲਿ੍ਹਆ ਜਾਵੇ | ਭਾਰਤ-ਪਾਕਿਸਤਾਨ ਦਰਮਿਆਨ ਅਮਨ ਤੇ ਦੋਸਤੀ ਲਈ ਕੰਮ ਕਰਨ ਵਾਲੇ ਸੰਗਠਨਾਂ, ਕਲਾਕਾਰਾਂ, ਬੁੱਧੀਜੀਵੀਆਂ ਤੇ ਪੱਤਰਕਾਰਾਂ ਨੂੰ ਖੁੱਲ੍ਹ ਦਿਲੀ ਨਾਲ ਵੀਜ਼ੇ ਦਿੱਤੇ ਜਾਣ | ਹਿੰਦ-ਪਾਕਿ ਦੋਸਤੀ ਦਾ ਦੂਸਰਾ ਪੜਾਅ ਸ਼ਾਮ ਨੂੰ ਸੂਫ਼ੀ ਗਾਇਕੀ ਨਾਲ ਸ਼ੁਰੂ ਹੋਇਆ, ਜਿਸ ਦੌਰਾਨ ਸੂਫ਼ੀ ਗਾਇਕ ਯਾਕੂਬ ਅਤੇ ਆਨਾਦੀ ਮਿਸ਼ਰਾ ਵਲੋਂ ਮੇਲੇ ਨੂੰ ਚਾਰ ਚੰਨ ਲਗਾਏ | ਇਸ ਮੌਕੇ ਸਤੀਸ਼ ਝੀਂਗਨ, ਕਮਲ ਗਿੱਲ, ਰਾਜਿੰਦਰ ਸਿੰਘ ਰੂਬੀ, ਹਰਜੀਤ ਸਿੰਘ ਸਰਕਾਰੀਆ, ਦਿਲਬਾਗ ਸਿੰਘ ਸਰਕਾਰੀਆ, ਮਨਜੀਤ ਸਿੰਘ ਧਾਲੀਵਾਲ, ਗੁਰਜਿੰਦਰ ਸਿੰਘ ਬਘਿਆੜੀ, ਗੋਬਿੰਦ ਕੁਮਾਰ ਆਦਿ ਮੌਜੂਦ ਸਨ |

ਰਾਜਪਾਲ ਤੇ ਮੁੱਖ ਮੰਤਰੀ ਵਲੋਂ ਆਜ਼ਾਦੀ ਦਿਹਾੜੇ ਮੌਕੇ ਪੰਜਾਬ ਵਾਸੀਆਂ ਨੂੰ ਵਧਾਈਆਂ

ਚੰਡੀਗੜ੍ਹ, 14 ਅਗਸਤ (ਅਜੀਤ ਬਿਊਰੋ)-15 ਅਗਸਤ ਆਜ਼ਾਦੀ ਦਿਹਾੜੇ ਨੂੰ ਸਮਰਪਿਤ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਤੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪੰਜਾਬ ਵਾਸੀਆਂ ਨੂੰ ਵਧਾਈਆਂ ਦਿੱਤੀਆਂ ਗਈਆਂ | ਮੁੱਖ ਮੰਤਰੀ ਨੇ ਕਿਹਾ ਕਿ ਇਹ ਸਾਡੇ ਸਾਰਿਆਂ ਲਈ ਮਾਣਮੱਤਾ ਮੌਕਾ ਹੈ ...

ਪੂਰੀ ਖ਼ਬਰ »

ਡਾ. ਇੰਦਰਬੀਰ ਸਿੰਘ ਨਿੱਝਰ ਵਲੋਂ ਜੰਗ-ਏ-ਆਜ਼ਾਦੀ ਯਾਦਗਾਰ ਦਾ ਦੌਰਾ

ਕਰਤਾਰਪੁਰ, 14 ਅਗਸਤ (ਭਜਨ ਸਿੰਘ)- ਅੱਜ ਸਥਾਨਕ ਸਰਕਾਰਾਂ ਮੰਤਰੀ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜੰਗ-ਏ-ਆਜ਼ਾਦੀ ਯਾਦਗਾਰ ਦਾ ਦੌਰਾ ਕੀਤਾ | ਇਸ ਮੌਕੇ ਉਨ੍ਹਾਂ ਸ਼ਹੀਦੀ ਮੀਨਾਰ ਉੱਪਰ ਆਜ਼ਾਦੀ ਘੁਲ਼ਾਟੀਆਂ ਤੇ ਸ਼ਹੀਦਾਂ ਨੂੰ ਫੁੱਲ ਮਾਲ਼ਾਵਾਂ ਭੇਟ ਕਰਦਿਆਂ ...

ਪੂਰੀ ਖ਼ਬਰ »

ਚੱਪੜਚਿੜੀ ਵਿਖੇ ਮੀਨਾਰ-ਏ-ਫ਼ਤਹਿ ਨੂੰ ਰੌਸ਼ਨੀਆਂ ਜ਼ਰੀਏ ਤਿਰੰਗਾ ਰੰਗ ਦੇਣ ਦੀ ਸ਼੍ਰੋਮਣੀ ਕਮੇਟੀ ਵਲੋਂ ਨਿੰਦਾ

ਅੰਮਿ੍ਤਸਰ, 14 ਅਗਸਤ (ਹਰਮਿੰਦਰ ਸਿੰਘ)-ਸਿੱਖ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਦੁਆਰਾ ਸਰਹਿੰਦ ਨੂੰ ਫਤਹਿ ਕਰਨ ਦੀ ਯਾਦ ਵਿਚ ਚੱਪੜਚਿੜੀ ਵਿਖੇ ਬਣੀ ਯਾਦਗਾਰ ਮੀਨਾਰ-ਏ-ਫਤਹਿ ਨੂੰ ਰੌਸ਼ਨੀਆਂ ਜਰੀਏ ਤਿਰੰਗਾ ਰੰਗ ਦੇਣਾ ਸਿੱਖ ਜਜ਼ਬਾਤਾਂ ਨਾਲ ਖਿਲਵਾੜ ਹੈ | ਅਜਿਹਾ ...

ਪੂਰੀ ਖ਼ਬਰ »

ਚੀਮਾ ਤੇ ਭੁੱਲਰ ਨਾਲ ਮੀਟਿੰਗ ਪਿੱਛੋਂ ਪ੍ਰਾਈਵੇਟ ਬੱਸ ਆਪ੍ਰੇਟਰਾਂ ਵਲੋਂ ਰੋਸ ਪ੍ਰੋਗਰਾਮ ਰੱਦ

ਚੰਡੀਗੜ੍ਹ, 14 ਅਗਸਤ (ਅਜੀਤ ਬਿਊਰੋ) -ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵਲੋਂ ਜਾਇਜ਼ ਮੰਗਾਂ 'ਤੇ ਹਮਦਰਦੀ ਵਿਚਾਰ ਕਰਨ ਦੇ ਭਰੋਸੇ ਪਿੱਛੋਂ ਸੂਬੇ ਦੇ ਪ੍ਰਾਈਵੇਟ ਬੱਸ ਆਪ੍ਰੇਟਰਾਂ ਨੇ ਆਪਣਾ ਪ੍ਰਸਤਾਵਤ ਰੋਸ ਪ੍ਰੋਗਰਾਮ ...

ਪੂਰੀ ਖ਼ਬਰ »

ਡਾ. ਅਵਨੀਸ਼ ਕੁਮਾਰ ਬਾਬਾ ਫ਼ਰੀਦ ਯੂਨੀਵਰਸਿਟੀ ਦੇ ਕਾਰਜਕਾਰੀ ਉਪ ਕੁਲਪਤੀ ਬਣੇ

ਫ਼ਰੀਦਕੋਟ, 14 ਅਗਸਤ (ਜਸਵੰਤ ਸਿੰਘ ਪੁਰਬਾ)- ਪੰਜਾਬ ਸਰਕਾਰ ਨੇ ਆਪਣੇ ਇਕ ਹੁਕਮ ਰਾਹੀਂ ਡਾ. ਅਵਨੀਸ਼ ਕੁਮਾਰ ਡਾਇਰੈਕਟਰ ਮੈਡੀਕਲ ਸਿੱਖਿਆ ਤੇ ਖੋਜ ਪੰਜਾਬ ਨੂੰ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਫ਼ਰੀਦਕੋਟ ਦਾ ਕਾਰਜਕਾਰੀ ਵਾਈਸ ਚਾਂਸਲਰ ਨਿਯੁਕਤ ਕੀਤਾ ਹੈ | ...

ਪੂਰੀ ਖ਼ਬਰ »

ਬੱਚੀ ਦੀ ਗਲਾ ਘੁਟ ਕੇ ਹੱਤਿਆ

ਆਦਮਪੁਰ, 14 ਅਗਸਤ ( ਰਮਨ ਦਵੇਸਰ, ਹਰਪ੍ਰੀਤ ਸਿੰਘ)- ਆਦਮਪੁਰ ਨੇੜਲੇ ਪਿੰਡ ਪਧਿਆਣਾ ਵਿਖੇ ਇਕ ਬੱਚੀ ਦੀ ਹੱਤਿਆ ਕਰਨ ਦੀ ਖਬਰ ਹੈ | ਥਾਣਾ ਮੁਖੀ ਰਾਜੀਵ ਕੁਮਾਰ ਨੇ ਦੱਸਿਆ ਕਿ ਪਧਿਆਣਾ ਦੇ ਰਹਿਣ ਵਾਲੇ ਪ੍ਰਵਾਸੀ ਮਜ਼ਦੂਰ ਰਾਮਾਨੰਦ ਨੇ ਆਪਣੀ ਸਾਲੀ ਦੀ 8 ਮਹੀਨਿਆਂ ਦੀ ਬੱਚੀ ...

ਪੂਰੀ ਖ਼ਬਰ »

ਦੁੱਗਰੀ 'ਚ ਗੋਲੀ ਚੱਲਣ ਨਾਲ ਦੋ ਨੌਜਵਾਨ ਜ਼ਖ਼ਮੀ

ਲੁਧਿਆਣਾ, 14 ਅਗਸਤ (ਪਰਮਿੰਦਰ ਸਿੰਘ ਆਹੂਜਾ)- ਲੁਧਿਆਣਾ 'ਚ ਮੁੱਖ ਮੰਤਰੀ ਭਗਵੰਤ ਮਾਨ ਦੇ ਪਹੁੰਚਣ ਤੋਂ ਤੁਰੰਤ ਬਾਅਦ ਦੁੱਗਰੀ ਦੀ ਫੇਸ-1 ਦੀ ਮਾਰਕੀਟ 'ਚ ਹਮਲਾਵਰਾਂ ਵਲੋਂ ਚਲਾਈਆਂ ਗੋਲੀਆਂ 'ਚ ਦੋ ਨੌਜਵਾਨ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਗੰਭੀਰ ਹਾਲਤ ਵਿਚ ਸੀ.ਐਮ.ਸੀ. ...

ਪੂਰੀ ਖ਼ਬਰ »

ਲਹਿੰਦੇ ਪੰਜਾਬ 'ਚ ਬੱਸ ਤੇ ਟਰੱਕ ਵਿਚਾਲੇ ਟੱਕਰ- 13 ਮੌਤਾਂ

ਅੰਮਿ੍ਤਸਰ, 14 ਅਗਸਤ (ਸੁਰਿੰਦਰ ਕੋਛੜ)- ਪਾਕਿਸਤਾਨ ਦੇ ਲਹਿੰਦੇ ਪੰਜਾਬ ਸੂਬੇ 'ਚ ਬੱਸ ਤੇ ਟਰੱਕ ਵਿਚਾਲੇ ਹੋਈ ਟੱਕਰ 'ਚ ਘੱਟੋ-ਘੱਟ 13 ਲੋਕਾਂ ਦੀ ਮੌਤ ਹੋ ਗਈ ਅਤੇ 5 ਗੰਭੀਰ ਜ਼ਖ਼ਮੀ ਹੋ ਗਏ | ਬਚਾਅ ਦਲ ਦੇ ਅਧਿਕਾਰੀਆਂ ਮੁਤਾਬਕ ਲਾਹੌਰ ਤੋਂ ਲਗਭਗ 400 ਕਿੱਲੋਮੀਟਰ ਦੂਰ ...

ਪੂਰੀ ਖ਼ਬਰ »

ਲੰਪੀ ਸਕਿਨ ਰੋਗ ਦੇ ਸੰਕਟ ਨੂੰ ਦੂਰ ਕਰਨ ਲਈ ਵੈਟਰਨਰੀ ਯੂਨੀਵਰਸਿਟੀ ਵਲੋਂ ਪਸ਼ੂ ਪਾਲਣ ਵਿਭਾਗ ਨਾਲ ਕੰਮ ਕਰਨ ਲਈ 179 ਵੈਟਰਨਰੀ ਵਿਦਿਆਰਥੀ ਤਾਇਨਾਤ

ਲੁਧਿਆਣਾ, 14 ਅਗਸਤ (ਪੁਨੀਤ ਬਾਵਾ)-ਲੰਪੀ ਸਕਿਨ ਰੋਗ ਦੇ ਸੰਕਟ ਨੂੰ ਦੂਰ ਕਰਨ ਲਈ ਵੈਟਰਨਰੀ ਯੂਨੀਵਰਸਿਟੀ ਵਲੋਂ ਪਸ਼ੂ ਪਾਲਣ ਵਿਭਾਗ ਪੰਜਾਬ ਨਾਲ ਕੰਮ ਕਰਨ ਲਈ ਗੁਰੂ ਅੰਗਦ ਦੇਵ ਵੈਟਰਨਰੀ ਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਲੁਧਿਆਣਾ ਨੇ 179 ਵੈਟਰਨਰੀ ਵਿਦਿਆਰਥੀਆਂ ...

ਪੂਰੀ ਖ਼ਬਰ »

ਸਰਕਾਰੀ ਆਦੇਸ਼ਾਂ ਦਾ ਆਜ਼ਾਦੀ ਦਿਹਾੜੇ ਮੌਕੇ ਪਲਾਸਟਿਕ ਦੇ ਝੰਡਿਆਂ ਦੀ ਵਿਕਰੀ 'ਤੇ ਨਹੀਂ ਪਿਆ ਕੋਈ ਅਸਰ

ਅੰਮਿ੍ਤਸਰ, 14 ਅਗਸਤ (ਸੁਰਿੰਦਰ ਕੋਛੜ)-ਸੁਤੰਤਰਤਾ ਦਿਵਸ ਦੇ ਮੱਦੇਨਜ਼ਰ ਕੇਂਦਰ ਸਰਕਾਰ ਵਲੋਂ ਪਲਾਸਟਿਕ ਦੇ ਬਣੇ ਕੌਮੀ ਝੰਡਿਆਂ ਦੀ ਵਰਤੋਂ 'ਤੇ ਲਗਾਈ ਪਾਬੰਦੀ ਦੇ ਬਾਵਜੂਦ ਬਾਜ਼ਾਰਾਂ ਅਤੇ ਚੌਕਾ 'ਚ ਦੁਕਾਨਾਂ, ਰੇਹੜੀਆਂ ਅਤੇ ਸਟਾਲਾਂ 'ਤੇ ਪਲਾਸਟਿਕ ਦੇ ਝੰਡੇ ਵੇਚੇ ...

ਪੂਰੀ ਖ਼ਬਰ »

ਕਾਬੁਲ 'ਚ ਰਹਿ ਗਏ ਬਾਕੀ ਹਿੰਦੂ-ਸਿੱਖਾਂ ਲਈ ਵੀ ਭਾਰਤ ਸਰਕਾਰ ਜਾਰੀ ਕਰੇ ਈ-ਵੀਜ਼ਾ- ਗੁਰਨਾਮ ਸਿੰਘ

ਅੰਮਿ੍ਤਸਰ, 14 ਅਗਸਤ (ਸੁਰਿੰਦਰ ਕੋਛੜ)-ਅਫ਼ਗਾਨਿਸਤਾਨ ਦੀ ਰਾਜਧਾਨੀ ਕਾਬੁਲ 'ਚ ਆਬਾਦੀ ਕਰਤਾ-ਏ-ਪਰਵਾਨ ਵਿਚਲੇ ਮਰਕਜ਼ੀ ਗੁਰਦੁਆਰਾ 'ਤੇ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਲਗਭਗ 66 ਅਫ਼ਗਾਨ ਹਿੰਦੂ ਅਤੇ ਸਿੱਖ ਭਾਰਤ ਪਹੁੰਚ ਚੁੱਕੇ ਹਨ, ਜਦਕਿ ਈ-ਵੀਜ਼ਾ ਲਈ ਕੁੱਝ ਅਰਜ਼ੀਆਂ ...

ਪੂਰੀ ਖ਼ਬਰ »

ਅਟਾਰੀ-ਵਾਹਗਾ ਸਰਹੱਦ 'ਤੇ ਪਾਕਿ ਰੇਂਜਰਜ਼ ਤੇ ਬੀ. ਐਸ. ਐਫ. ਵਲੋਂ ਮਠਿਆਈਆਂ ਦਾ ਆਦਾਨ ਪ੍ਰਦਾਨ

ਅਟਾਰੀ, 14 ਅਗਸਤ (ਗੁਰਦੀਪ ਸਿੰਘ ਅਟਾਰੀ ਬਾਰਡਰ)- ਗੁਆਂਢੀ ਦੇਸ਼ ਪਾਕਿਸਤਾਨ ਨੇ ਆਜ਼ਾਦੀ ਦਿਹਾੜੇ ਮੌਕੇ ਭਾਰਤ ਨੂੰ ਮਠਿਆਈਆਂ ਦੇ ਕੇ ਖੁਸ਼ੀਆਂ ਸਾਂਝੀਆਂ ਕੀਤੀਆਂ | ਵਾਹਗਾ ਸਰਹੱਦ 'ਤੇ ਤਾਇਨਾਤ ਪਾਕਿਸਤਾਨ ਸਤਲੁਜ ਰੇਂਜਰਜ਼ ਦੇ ਲੈਫਟੀਨੈਂਟ ਕਰਨਲ ਮੁਹੰਮਦ ਅਮੀਰ ...

ਪੂਰੀ ਖ਼ਬਰ »

ਮਿਸਲ ਸ਼ਹੀਦਾਂ ਤਰਨਾ ਦਲ ਬਾਬਾ ਬਕਾਲਾ ਸਾਹਿਬ ਵਲੋਂ ਜੋੜ ਮੇਲੇ ਨੂੰ ਸਮਰਪਿਤ ਮਹੱਲਾ ਸਜਾਇਆ

ਬਾਬਾ ਬਕਾਲਾ ਸਾਹਿਬ, 14 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਯਾਦ ਨੂੰ ਸਮਰਪਿਤ ਮਨਾਏ ਸਾਲਾਨਾ ਜੋੜ ਮੇਲੇ ਮੌਕੇ ਤਰਨਾ ਦਲ ਦੇ ਮੌਜੂਦਾ 15ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ...

ਪੂਰੀ ਖ਼ਬਰ »

ਬੋਪਾਰਾਏ ਆਟੋ ਸਟਾਰਟਰ, ਚੇਂਜ ਓਵਰ ਤੇ ਹੋਰ ਉਪਕਰਨ ਦੇਸ਼ ਭਰ 'ਚ ਬਣੇ ਪਹਿਲੀ ਪਸੰਦ

ਖੰਨਾ, 14 ਅਗਸਤ (ਹਰਜਿੰਦਰ ਸਿੰਘ ਲਾਲ)- ਬੋਪਾਰਾਏ ਇਲੈਕਟ੍ਰੋਨਿਕ ਐਂਡ ਇਲੈਕਟੋ੍ਰਨਿਕਸ ਪਾਇਲ (ਖੰਨਾ) ਦੇ ਐਮ. ਡੀ. ਅਤੇ ਸਮਾਜ ਸੇਵਕ ਇੰਜ. ਜਗਦੇਵ ਸਿੰਘ ਬੋਪਾਰਾਏ ਵਲੋਂ ਉੱਚ ਦਰਜੇ ਦੀ ਆਧੁਨਿਕ ਤਕਨੀਕ ਨਾਲ ਤਿਆਰ ਕੀਤੇ ਬੋਪਾਰਾਏ ਮੋਟਰ ਸਟਾਰਟਰ ਇਸ ਵੇਲੇ ਪੰਜਾਬ 'ਚ ਹੀ ...

ਪੂਰੀ ਖ਼ਬਰ »

ਆਮ ਆਦਮੀ ਕਲੀਨਿਕਾਂ ਲਈ ਫ਼ੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਏਗੀ- ਜੌੜਾਮਾਜਰਾ

ਚੰਡੀਗੜ੍ਹ, 14 ਅਗਸਤ (ਮਨਜੋਤ ਸਿੰਘ ਜੋਤ)- ਪੰਜਾਬ ਸਰਕਾਰ ਵਲੋਂ ਅੱਜ ਆਜ਼ਾਦੀ ਦਿਹਾੜੇ ਮੌਕੇ ਪੰਜਾਬ ਦੇ ਲੋਕਾਂ ਲਈ ਪਹਿਲੇ ਪੜਾਅ ਤਹਿਤ 75 ਆਮ ਆਦਮੀ ਕਲੀਨਿਕ ਸਮਰਪਿਤ ਕੀਤੇ ਜਾ ਰਹੇ ਹਨ | ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ 'ਅਜੀਤ' ਨਾਲ ਵਿਸ਼ੇਸ਼ ਗੱਲਬਾਤ ...

ਪੂਰੀ ਖ਼ਬਰ »

ਸ਼ਹੀਦ ਕਰਨੈਲ ਸਿੰਘ ਈਸੜੂ ਦੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ-ਵਿਧਾਇਕ ਸੌਂਦ

ਖੰਨਾ, 14 ਅਗਸਤ (ਹਰਜਿੰਦਰ ਸਿੰਘ ਲਾਲ)- ਖੰਨਾ ਦੇ ਵਿਧਾਇਕ ਤਰੁਣਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਗੋਆ ਦੀ ਆਜ਼ਾਦੀ ਦੇ ਮਹਾਨ ਸ਼ਹੀਦ ਕਰਨੈਲ ਸਿੰਘ ਈਸੜੂ ਦੇ ਸਮਾਗਮ ਸਬੰਧੀ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਹਨ¢ ਵਿਧਾਇਕ ਸੌਂਦ ਦੀ ਅਗਵਾਈ ਵਿਚ ਅੱਜ ਈਸੜੂ ਵਿਖੇ ਮੀਟਿੰਗ ...

ਪੂਰੀ ਖ਼ਬਰ »

ਬਾਸਮਤੀ ਚੌਲਾਂ ਦੀ ਬਰਾਮਦ 'ਚ ਰੁਕਾਵਟ ਪਾਉਣ ਵਾਲੇ 10 ਕੀਟਨਾਸ਼ਕਾਂ 'ਤੇ ਲਗਾਈ ਪਾਬੰਦੀ-ਕੁਲਦੀਪ ਸਿੰਘ ਧਾਲੀਵਾਲ

ਅਜਨਾਲਾ, 14 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਸਰਕਾਰ ਨੇ ਬਾਸਮਤੀ ਚੌਲਾਂ ਦੀ ਬਰਾਮਦ ਵਿਚ ਰੁਕਾਵਟ ਪਾਉਣ ਵਾਲੇ 10 ਕੀਟਨਾਸ਼ਕਾਂ ਦੀ ਵਿਕਰੀ, ਭੰਡਾਰਨ, ਵੰਡ ਅਤੇ ਵਰਤੋਂ ਉੱਤੇ ਪਾਬੰਦੀ ਲਗਾਉਣ ਦੇ ਨਿਰਦੇਸ਼ ਜਾਰੀ ਕੀਤੇ ਹਨ | ਪੇਂਡੂ ਵਿਕਾਸ ਤੇ ਪੰਚਾਇਤ, ...

ਪੂਰੀ ਖ਼ਬਰ »

ਭਾਰਤ ਕਿਸੇ ਅੱਗੇ ਨਹੀਂ ਝੁਕਦਾ- ਇਮਰਾਨ ਖਾਨ

ਅੰਮਿ੍ਤਸਰ, 14 ਅਗਸਤ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਇਕ ਵਾਰ ਫਿਰ ਭਾਰਤ ਦੀ ਵਿਦੇਸ਼ ਨੀਤੀ ਬਾਰੇ ਗੱਲ ਕਰਦਿਆਂ ਲਾਹੌਰ 'ਚ ਰੈਲੀ ਦੌਰਾਨ ਭਾਰਤ ਦੇ ਵਿਦੇਸ਼ ਮੰਤਰੀ ਐਸ. ਜੈਸ਼ੰਕਰ ਦਾ ਇਕ ਵੀਡੀਓ ਚਲਾਇਆ ਅਤੇ ਭਾਰਤ ਦੀ ਜ਼ੋਰਦਾਰ ...

ਪੂਰੀ ਖ਼ਬਰ »

ਬਿ੍ਟਿਸ਼ ਹਾਈ ਕਮਿਸ਼ਨ ਦੇ ਵਫ਼ਦ ਨੇ ਕੀਤਾ ਕਰਤਾਰਪੁਰ ਲਾਂਘੇ ਦਾ ਦੌਰਾ

ਅੰਮਿ੍ਤਸਰ, 14 ਅਗਸਤ (ਸੁਰਿੰਦਰ ਕੋਛੜ)- ਬਿ੍ਟਿਸ਼ ਹਾਈ ਕਮਿਸ਼ਨ ਦੇ ਇਕ ਵਫ਼ਦ ਨੇ ਜ਼ੋ ਵੇਅਰ ਦੀ ਅਗਵਾਈ ਹੇਠ ਜ਼ਿਲ੍ਹਾ ਨਾਰੋਵਾਲ ਸਥਿਤ ਕਰਤਾਰਪੁਰ ਲਾਂਘੇ ਦਾ ਦੌਰਾ ਕੀਤਾ | ਮਹਿਮਾਨਾਂ ਦਾ ਸਵਾਗਤ ਮੈਂਬਰ ਸੂਬਾਈ ਅਸੈਂਬਲੀ ਰਮੇਸ਼ ਸਿੰਘ ਅਰੋੜਾ, ਕਰਤਾਰਪੁਰ ...

ਪੂਰੀ ਖ਼ਬਰ »

ਮੇਰੇ ਪੁੱਤ ਸਿੱਧੂ ਮੂਸੇਵਾਲਾ ਦੇ ਹੱਤਿਆ 'ਚ ਨੇੜਲਿਆਂ ਦਾ ਹੱਥ- ਬਲਕੌਰ ਸਿੰਘ ਸਿੱਧੂ

ਮਾਨਸਾ, 14 ਅਗਸਤ (ਰਾਵਿੰਦਰ ਸਿੰਘ ਰਵੀ)- ਮੇਰੇ ਪੁੱਤ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੀ ਹੱਤਿਆ 'ਚ ਨੇੜਲਿਆਂ ਦਾ ਹੱਥ ਰਿਹਾ ਹੈ, ਜਿਨ੍ਹਾਂ ਦੇ ਨਾਂਅ ਜਲਦ ਜਨਤਕ ਕਰਾਂਗਾ | ਇਹ ਪ੍ਰਗਟਾਵਾ ਮਰਹੂਮ ਗਾਇਕ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੇ ਆਪਣੇ ਗ੍ਰਹਿ ਪਿੰਡ ਮੂਸਾ ...

ਪੂਰੀ ਖ਼ਬਰ »

ਕਰਜ਼ਾਈ ਕਿਸਾਨ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ

ਬੁਢਲਾਡਾ, 14 ਅਗਸਤ (ਸਵਰਨ ਸਿੰਘ ਰਾਹੀ)- ਪਿੰਡ ਬੱਛੋਆਣਾ ਦੇ ਇਕ ਕਰਜ਼ਾਈ ਕਿਸਾਨ ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ | ਮਿ੍ਤਕ ਸੰਦੀਪ ਸਿੰਘ (32) ਦੇ ਪਿਤਾ ਦਰਸ਼ਨ ਸਿੰਘ ਨੇ ਦੱਸਿਆ ਕਿ ਉਸ ਦਾ ਬੇਟਾ ਆਪਣੀ ਢਾਈ ਏਕੜ ਜ਼ਮੀਨ 'ਤੇ ਖੇਤੀ ਕਰਕੇ ਘਰ ਦਾ ਗੁਜ਼ਾਰਾ ਚਲਾ ਰਿਹਾ ਸੀ ...

ਪੂਰੀ ਖ਼ਬਰ »

ਮੁੱਖ ਮੰਤਰੀ ਭਗਵੰਤ ਮਾਨ ਨੂੰ ਓਲਡ ਸਟੂਡੈਂਟ ਐਸੋਸੀਏਸ਼ਨ ਸੁਨਾਮ 'ਚ ਸ਼ਾਮਿਲ ਕਰੇਗੀ ਐਸੋਸੀਏਸ਼ਨ

ਸੁਨਾਮ ਊਧਮ ਸਿੰਘ ਵਾਲਾ, 14 ਅਗਸਤ (ਸੱਗੂ, ਭੁੱਲਰ, ਧਾਲੀਵਾਲ) - ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ ਸੁਨਾਮ ਦੀ ਓਲਡ ਸਟੂਡੈਂਟ ਐਸੋਸੀਏਸ਼ਨ ਦੀ ਮੀਟਿੰਗ ਪ੍ਰਧਾਨ ਗੁਰਿੰਦਰਪਾਲ ਸਿੰਘ ਗਰੇਵਾਲ ਦੀ ਅਗਵਾਈ ਹੇਠ ਪਿ੍ੰਸੀਪਲ ਸੁਖਵੀਰ ਸਿੰਘ ਨਾਲ ਹੋਈ, ਜਿਸ ਵਿਚ ਕਾਲਜ 'ਚ ਆਉਣ ...

ਪੂਰੀ ਖ਼ਬਰ »

ਬਿਜਲੀ ਮੰਤਰੀ ਦੇ ਪਹੁੰਚਣ ਤੋਂ ਪਹਿਲਾਂ ਠੇਕਾ ਮੁਲਾਜ਼ਮਾਂ ਨੇ ਨੀਂਹ ਪੱਥਰ ਘੇਰਿਆ

ਸੰਗਰੂਰ, 14 ਅਗਸਤ (ਸੁਖਵਿੰਦਰ ਸਿੰਘ ਫੁੱਲ, ਧੀਰਜ ਪਸ਼ੌਰੀਆ) - ਪਾਵਰਕਾਮ ਐਂਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਵਲੋਂ ਅੱਜ ਸੰਗਰੂਰ ਵਿਖੇ ਬਿਜਲੀ ਮੰਤਰੀ ਹਰਭਜਨ ਸਿੰਘ ਨੂੰ ਪਹੁੰਚਣ 'ਤੇ ਸਿਹਤ ਬੀ ਅਤੇ ਡਬਲਿਊ ਪੈਸਕੋ ਦੇ ਠੇਕਾ ਕਾਮਿਆਂ ਦੇ ਵਿਰੋਧ ਦਾ ...

ਪੂਰੀ ਖ਼ਬਰ »

ਸਾਬਕਾ ਕੈਬਨਿਟ ਮੰਤਰੀ ਕਾਂਗੜ ਦੇ ਮਾਤਾ ਭੁਪਿੰਦਰ ਕੌਰ ਕਾਂਗੜ ਨਮਿਤ ਸ਼ਰਧਾਂਜਲੀ ਸਮਾਗਮ

ਭਗਤਾ ਭਾਈਕਾ, 14 ਅਗਸਤ (ਸੁਖਪਾਲ ਸਿੰਘ ਸੋਨੀ)- ਸਾਬਕਾ ਕੈਬਨਿਟ ਮੰਤਰੀ ਤੇ ਭਾਜਪਾ ਆਗੂ ਗੁਰਪ੍ਰੀਤ ਸਿੰਘ ਕਾਂਗੜ ਦੇ ਸਤਿਕਾਰਯੋਗ ਮਾਤਾ ਸਰਦਾਰਨੀ ਭੁਪਿੰਦਰ ਕੌਰ ਕਾਂਗੜ ਨਮਿਤ ਸ਼ਰਧਾਜਲੀ ਸਮਾਗਮ ਸ਼ਹਿਰ ਦੀ ਅਨਾਜ ਮੰਡੀ ਵਿਖੇ ਹੋਇਆ | ਇਸ ਸਮੇਂ ਰਾਜਸੀ ਸ਼ਖ਼ਸੀਅਤਾਂ, ...

ਪੂਰੀ ਖ਼ਬਰ »

ਸਰਹੱਦ 'ਤੇ ਮੋਮਬੱਤੀਆਂ ਜਗਾ ਕੇ ਦੇਸ਼ ਦੀ ਵੰਡ ਦੌਰਾਨ ਮਰਨ ਵਾਲੇ ਲੋਕਾਂ ਨੂੰ ਸ਼ਰਧਾਂਜਲੀ ਭੇਟ

ਅੰਮਿ੍ਤਸਰ, 14 ਅਗਸਤ (ਹਰਮਿੰਦਰ ਸਿੰਘ)-27ਵੇਂ ਹਿੰਦ-ਪਾਕਿ ਦੋਸਤੀ ਮੇਲੇ ਦੇ ਤੀਸਰੇ ਪੜਾਅ 'ਚ ਅੱਧੀ ਰਾਤ ਨੂੰ ਅਟਾਰੀ ਵਾਹਗਾ ਸਰਹੱਦ 'ਤੇ ਮੋਮਬੱਤੀਆਂ ਜਗਾ ਕੇ ਦੇਸ਼ ਦੀ ਵੰਡ ਦੌਰਾਨ ਮਰਨ ਵਾਲੇ ਦੱਸ ਲੱਖ ਲੋਕਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ ਤੇ ਹਿੰਦ-ਪਾਕਿ ...

ਪੂਰੀ ਖ਼ਬਰ »

ਸਿਆਚਿਨ ਗਲੇਸ਼ੀਅਰ 'ਚ 38 ਸਾਲ ਬਾਅਦ ਮਿਲੀ ਸ਼ਹੀਦ ਜਵਾਨ ਦੀ ਮਿ੍ਤਕ ਦੇਹ

ਨਵੀਂ ਦਿੱਲੀ, 14 ਅਗਸਤ (ਇੰਟ.)-ਸਿਆਚਿਨ ਗਲੇਸ਼ੀਅਰ 'ਚ ਬਰਫ਼ ਦੇ ਤੋਦੇ ਡਿਗਣ ਕਾਰਨ ਦੱਬ ਕੇ ਸ਼ਹੀਦ ਹੋਏ ਲਾਂਸ ਨਾਇਕ ਚੰਦਰਸ਼ੇਖਰ ਹਰਬੋਲਾ ਦੀ ਮਿ੍ਤਕ ਦੇਹ 38 ਸਾਲ ਬਾਅਦ ਮਿਲੀ ਹੈ | ਮੂਲ ਰੂਪ 'ਚ ਉੱਤਰਾਖੰਡ ਦੇ ਅਲਮੋੜਾ ਜ਼ਿਲ੍ਹੇ ਦੇ ਰਾਨੀਖੇਤ ਤਹਿਸੀਲ ਅਧੀਨ ਆਉਂਦੇ ...

ਪੂਰੀ ਖ਼ਬਰ »

ਗ੍ਰਨੇਡ ਹਮਲੇ 'ਚ ਜ਼ਖ਼ਮੀ ਕਾਂਸਟੇਬਲ ਨੇ ਦਮ ਤੋੜਿਆ

ਸ੍ਰੀਨਗਰ, 14 ਅਗਸਤ (ਮਨਜੀਤ ਸਿੰਘ)-ਦੱਖਣੀ ਕਸ਼ਮੀਰ ਦੇ ਜ਼ਿਲ੍ਹਾ ਕੁਲਗਾਮ ਦੇ ਕੈਮਿਓ ਖੇਤਰ 'ਚ ਬੀਤੀ ਦੇਰ ਰਾਤ ਅੱਤਵਾਦੀਆਂ ਵਲੋਂ ਕੀਤੇ ਗ੍ਰਨੇਡ ਹਮਲੇ 'ਚ ਜ਼ਖ਼ਮੀ ਕਾਂਸਟੇਬਲ ਨੇ ਇਲਾਜ ਦੌਰਾਨ ਦਮ ਤੋੜ ਦਿੱਤਾ | ਸ਼ਹੀਦ ਪੁਲਿਸ ਕਾਂਸਟੇਬਲ ਦੀ ਪਹਿਛਾਣ ਜ਼ਿਲ੍ਹਾ ...

ਪੂਰੀ ਖ਼ਬਰ »

ਸੋਨੀਆ ਗਾਂਧੀ ਦੇ ਕੋਰੋਨਾ ਪੀੜਤ ਹੋਣ ਕਾਰਨ ਹੋਰ ਕਾਂਗਰਸੀ ਨੇਤਾ ਲਹਿਰਾਉਣਗੇ ਝੰਡਾ

ਨਵੀਂ ਦਿੱਲੀ, 14 ਅਗਸਤ (ਏਜੰਸੀ)-ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਕੋਰੋਨਾ ਕਾਰਨ ਕਮਜ਼ੋਰ ਹੋਣ ਦੇ ਚਲਦਿਆਂ ਆਜ਼ਾਦੀ ਦਿਹਾੜੇ ਮੌਕੇ ਕਾਂਗਰਸੀ ਹੈਡਕੁਆਰਟਰ 'ਚ ਉਨ੍ਹਾਂ ਦੀ ਥਾਂ ਸੀਨੀਅਰ ਪਾਰਟੀ ਨੇਤਾ ਸੋਮਵਾਰ ਨੂੰ ਰਾਸ਼ਟਰੀ ਝੰਡਾ ਲਹਿਰਾਉਣਗੇ | ਸੂਤਰਾਂ ਨੇ ਕਿਹਾ ...

ਪੂਰੀ ਖ਼ਬਰ »

ਕਸ਼ਮੀਰ 'ਚ ਅੱਤਵਾਦੀਆਂ ਦੇ ਘਰਾਂ 'ਤੇ ਲਹਿਰਾਇਆ ਤਿਰੰਗਾ

ਨਵੀਂ ਦਿੱਲੀ, 14 ਅਗਸਤ (ਏਜੰਸੀ)-ਕਸ਼ਮੀਰ ਘਾਟੀ 'ਚ ਬਹੁਤ ਸਾਰੇ ਸਰਗਰਮ ਤੇ ਮਾਰੇ ਗਏ ਅੱਤਵਾਦੀਆਂ ਦੀ ਰਿਹਾਇਸ਼ਾਂ 'ਤੇ ਆਜ਼ਾਦੀ ਦਿਵਸ ਦੇ ਮੌਕੇ ਐਤਵਾਰ ਨੂੰ ਰਾਸ਼ਟਰੀ ਝੰਡਾ ਲਹਿਰਾਇਆ ਗਿਆ | 75ਵੇਂ ਆਜ਼ਾਦੀ ਦਿਹਾੜੇ ਦੀ ਯਾਦ 'ਚ 'ਆਜ਼ਾਦੀ ਦਾ ਅੰਮਿ੍ਤ ਮਹੋਤਸਵ' ਦੇ ਤਹਿਤ ...

ਪੂਰੀ ਖ਼ਬਰ »

ਦਲ ਖ਼ਾਲਸਾ ਤੇ ਸ਼੍ਰੋਮਣੀ ਅਕਾਲੀ ਦਲ (ਅ) ਦੀ ਅਗਵਾਈ ਹੇਠ ਜਲੰਧਰ 'ਚ ਵਿਸ਼ਾਲ ਮਾਰਚ

ਜਲੰਧਰ, 14 ਅਗਸਤ (ਜਸਪਾਲ ਸਿੰਘ)-ਵੱਖ-ਵੱਖ ਸਿੱਖ ਜਥੇਬੰਦੀਆਂ ਤੇ ਹੋਰ ਘੱਟ ਗਿਣਤੀ ਸੰਗਠਨਾਂ ਵਲੋਂ ਅੱਜ ਇੱਥੇ ਕਰਵਾਈ ਕਾਨਫਰੰਸ ਤੋਂ ਬਾਅਦ ਗੁਰਦੁਆਰਾ ਨੌਵੀਂ ਪਾਤਸ਼ਾਹੀ ਗੁਰੂ ਤੇਗ ਬਹਾਦਰ ਨਗਰ ਤੋਂ ਕੇਂਦਰ ਸਰਕਾਰ ਦੀਆਂ ਨੀਤੀਆਂ ਖਿਲਾਫ ਵਿਸ਼ਾਲ ਮਾਰਚ ਕੱਢਿਆ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX