ਤਾਜਾ ਖ਼ਬਰਾਂ


ਐਨ.ਆਈ.ਏ. ਨੇ ਤਰਨਤਾਰਨ ਬੰਬ ਧਮਾਕੇ ਦੇ ਮਾਸਟਰਮਾਈਂਡ ਬਿਕਰਮਜੀਤ ਸਿੰਘ ਨੂੰ ਕੀਤਾ ਗ੍ਰਿਫਤਾਰ
. . .  15 minutes ago
ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਜੇ.ਪੀ. ਨੱਢਾ, ਅਮਿਤ ਸ਼ਾਹ ਤੇ ਹੋਰ ਨੇਤਾਵਾਂ ਦੀ ਮੌਜੂਦਗੀ 'ਚ ਕੋਰ ਗਰੁੱਪ ਦੀ ਚੱਲ ਰਹੀ ਮੀਟਿੰਗ
. . .  19 minutes ago
ਸ਼ਾਰਟ ਸਰਕਟ ਨਾਲ ਜੀ. ਐੱਸ. ਫਰਨੀਚਰ ਦੇ ਸ਼ੋਅ ਰੂਮ ਨੂੰ ਲੱਗੀ ਅੱਗ ਨਾਲ ਕਰੋੜਾਂ ਦਾ ਨੁਕਸਾਨ
. . .  36 minutes ago
ਛੇਹਰਟਾ, 8 ਦਸੰਬਰ ( ਵਡਾਲੀ )- ਜੀ.ਟੀ.ਰੋਡ ਖੰਡਵਾਲਾ ਵਿਖੇ ਸ਼ਾਰਟ ਸਰਕਟ ਨਾਲ ਜੀ. ਐੱਸ. ਫਰਨੀਚਰ ਦੇ ਸ਼ੋਅ ਰੂਮ ਨੂੰ ਲੱਗੀ ਅੱਗ ਨਾਲ ਕਰੋੜਾਂ ਦਾ ਨੁਕਸਾਨ ਹੋਇਆ ਹੈ ।
ਸਯੁੰਕਤ ਕਿਸਾਨ ਮੋਰਚਾ ਦੀ ਕੌਮੀ ਪੱਧਰੀ ਬੈਠਕ ਵਿਚ ਆਗਾਮੀ ਅੰਦੋਲਨ ਦਾ ਫ਼ੈਸਲਾ ਨਹੀਂ ਹੋ ਸਕਿਆ, 24 ਨੂੰ ਦੁਬਾਰਾ ਬੈਠਕ
. . .  about 1 hour ago
ਕਰਨਾਲ 7 ਦਸੰਬਰ (ਗੁਰਮੀਤ ਸਿੰਘ ਸੱਗੂ ) - ਸਯੁੰਕਤ ਕਿਸਾਨ ਮੋਰਚਾ ਦੀ ਡੇਰਾ ਕਾਰ ਸੇਵਾ ਕਲੰਦਰੀ ਗੇਟ ਵਿਖੇ ਹੋਈ ਕੋਮੀ ਪਧਰੀ ਬੈਠਕ ਵਿਚ ਆਗਾਮੀ ਕਿਸਾਨ ਅੰਦੋਲਨ ਨੂੰ ਲੈਂ ਕੇ ਕੋਈ ਫ਼ੈਸਲਾ ਨਹੀਂ ਹੋ ਸਕਿਆ ...
ਵਿਧਾਨ ਸਭਾ ਹਲਕਾ ਹਰੋਲੀ ਤੋਂ ਕਾਂਗਰਸ ਦੇ ਮੁਕੇਸ਼ ਅਗਨੀਹੋਤਰੀ ਜਿੱਤੇ
. . .  about 1 hour ago
ਬੀਣੇਵਾਲ,8 ਦਸੰਬਰ (ਬੈਜ ਚੌਧਰੀ)- ਹਲਕਾ ਗੜ੍ਹਸ਼ੰਕਰ ਦੇ ਨਾਲ ਲੱਗਦੇ ਹਿਮਾਚਲ ਪ੍ਰਦੇਸ਼ ਦੇ ਵਿਧਾਨ ਸਭਾ ਹਲਕਾ ਹਰੋਲੀ ਤੋਂ ਕਾਂਗਰਸੀ ਉਮੀਦਵਾਰ ਮੁਕੇਸ਼ ਅਗਨੀਹੋਤਰੀ ਨੇ ਲਗਾਤਾਰ ਪੰਜਵੀਂ ਵਾਰ 9148 ਵੋਟਾਂ ਦੇ ਵੱਡੇ ਫਰਕ ਨਾਲ ...
ਲਾਪਤਾ 4 ਬੱਚਿਆਂ 'ਚੋਂ 3 ਬੱਚੇ ਕੀਤੇ ਪੁਲਿਸ ਨੇ ਬਰਾਮਦ
. . .  about 2 hours ago
ਡੇਰਾਬੱਸੀ, 8 ਦਸੰਬਰ( ਗੁਰਮੀਤ ਸਿੰਘ)-ਡੇਰਾਬੱਸੀ ਦੇ ਪਿੰਡ ਕਕਰਾਲੀ ਵਿਚੋ ਲਾਪਤਾ 4 ਬੱਚਿਆਂ 'ਚੋਂ ਪੁਲਿਸ ਨੇ 3 ਬੱਚਿਆਂ ਨੂੰ ਅੱਜ ਤੀਜੇ ਦਿਨ ਬਰਾਮਦ ਕਰ ਲਿਆ ਹੈ । ਇਹ ਬੱਚੇ ਮੋਲੀ ਜਾਗਰਾ, ਚੰਡੀਗੜ੍ਹ ਨੇੜਿਓਂ ਬਰਾਮਦ ...
87 ਸਾਲ ਦੇ ਹੋਏ ਬਾਲੀਵੁੱਡ ਦੇ ਹੀਮੈਨ ਧਰਮਿੰਦਰ, ਫੈਨਜ਼ ਨਾਲ ਕੇਕ ਕੱਟ ਕੇ ਆਪਣਾ ਜਨਮਦਿਨ ਕੀਤਾ ਸੈਲੀਬ੍ਰੇਟ
. . .  about 2 hours ago
87 ਸਾਲ ਦੇ ਹੋਏ ਬਾਲੀਵੁੱਡ ਦੇ ਹੀਮੈਨ ਧਰਮਿੰਦਰ, ਫੈਨਜ਼ ਨਾਲ ਕੇਕ ਕੱਟ ਕੇ ਆਪਣਾ ਜਨਮਦਿਨ ਕੀਤਾ ਸੈਲੀਬ੍ਰੇਟ
ਉੜੀਸ਼ਾ : ਪਦਮਪੁਰ ਵਿਧਾਨ ਸਭਾ ਹਲਕੇ ਤੋਂ ਬੀ.ਜੇ.ਡੀ. ਦੇ ਬਰਸਾ ਸਿੰਘ ਬਰੀਹਾ ਨੇ ਭਾਜਪਾ ਦੇ ਪ੍ਰਦੀਪ ਪੁਰੋਹਿਤ ਨੂੰ ਹਰਾਇਆ
. . .  about 3 hours ago
ਟਰੱਕ ਅਤੇ ਕਾਰ ਦੀ ਟੱਕਰ ਵਿਚ ਨੌਜਵਾਨ ਦੀ ਦਰਦਨਾਕ ਮੌਤ
. . .  about 3 hours ago
ਘੱਗਾ, 8 ਦਸੰਬਰ (ਵਿਕਰਮਜੀਤ ਸਿੰਘ ਬਾਜਵਾ)- ਅੱਜ ਇੱਥੇ ਸ਼ਾਮੀ ਲਗਭਗ 4 ਵਜੇ ਦੇ ਕਰੀਬ ਕਾਰ ਅਤੇ ਟਰੱਕ ਦਰਮਿਆਨ ਹੋਏ ਭਿਆਨਕ ਹਾਦਸੇ ਵਿਚ ਕਾਰ ਸਵਾਰ ਨੌਜਵਾਨ ਦੀ ਦਰਦਨਾਕ ਮੌਤ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਕਕਰਾਲਾ ਦੇ ਰਹਿਣ ਵਾਲੇ ਕੁਲਦੀਪ ਸਿੰਘ (30) ਜੋ ਯੂਥ ਅਕਾਲੀ ਦਲ ਨਾਲ...
ਬਿਹਾਰ : ਕੁਰਹਾਨੀ ਵਿਧਾਨ ਸਭਾ ਹਲਕੇ ਤੋਂ ਭਾਜਪਾ ਦੇ ਕੇਦਾਰ ਪ੍ਰਸਾਦ ਗੁਪਤਾ ਨੇ ਜਨਤਾ ਦਲ (ਯੂਨਾਈਟਿਡ) ਦੇ ਮਨੋਜ ਸਿੰਘ ਨੂੰ ਹਰਾਇਆ
. . .  about 3 hours ago
ਰਾਜਸਥਾਨ : ਸਰਦਾਰ ਸ਼ਹਿਰ ਤੋਂ ਕਾਂਗਰਸ ਦੇ ਅਨਿਲ ਕੁਮਾਰ ਸ਼ਰਮਾ ਨੇ ਭਾਜਪਾ ਦੇ ਅਸ਼ੋਕ ਕੁਮਾਰ ਨੂੰ ਹਰਾ ਕੇ ਜ਼ਿਮਨੀ ਚੋਣ ਜਿੱਤੀ
. . .  about 3 hours ago
ਬਠਿੰਡਾ ਵਿਚ ਚੱਲੀਆਂ ਗੋਲੀਆਂ, ਦੋ ਜ਼ਖ਼ਮੀ
. . .  about 4 hours ago
ਬਠਿੰਡਾ ਵਿਚ ਚੱਲੀਆਂ ਗੋਲੀਆਂ, ਦੋ ਜ਼ਖ਼ਮੀ
ਪਿਛਲੇ 5 ਸਾਲਾਂ ਵਿਚ ਯੂ.ਪੀ.ਐਸ.ਸੀ, ਐਸ.ਐਸ.ਸੀ. ਦੁਆਰਾ 2.46 ਲੱਖ ਉਮੀਦਵਾਰਾਂ ਦੀ ਕੀਤੀ ਗਈ ਭਰਤੀ - ਜਤਿੰਦਰ ਸਿੰਘ
. . .  about 4 hours ago
ਲੋਕਤੰਤਰ ਵਿਚ ਜਿੱਤ ਹੁੰਦੀ ਹੈ ਤੇ ਹਾਰ ਵੀ ਹੁੰਦੀ ਹੈ , ਅਸੀਂ ਕਮੀਆਂ ਨੂੰ ਸੁਧਾਰਾਂਗੇ ਅਤੇ ਲੜਨਾ ਜਾਰੀ ਰੱਖਾਂਗੇ : ਕਾਂਗਰਸ ਪ੍ਰਧਾਨ ਐਮ.ਖੜਗੇ
. . .  about 4 hours ago
ਹਿਮਾਚਲ ਪ੍ਰਦੇਸ਼ ’ਚ ਕਾਂਗਰਸ ਪਾਰਟੀ ਦੀ ਜਿੱਤ ਤੇ ਕਾਂਗਰਸੀ ਆਗੂਆਂ ਤੇ ਵਰਕਰਾਂ ਵਲੋਂ ਖ਼ੁਸ਼ੀ ਦਾ ਪ੍ਰਗਟਾਵਾ
. . .  about 4 hours ago
ਸੰਧਵਾਂ, 8 ਦਸੰਬਰ (ਪ੍ਰੇਮੀ ਸੰਧਵਾਂ)- ਹਿਮਾਚਲ ਪ੍ਰਦੇਸ਼ ਦੇ ਵਿਧਾਨ ਸਭਾ ਚੋਣਾਂ ਦੇ ਆਏ ਨਤੀਜਿਆਂ ’ਚ ਕਾਂਗਰਸ ਪਾਰਟੀ ਵਲੋਂ ਵੱਡੀ ਜਿੱਤ ਪ੍ਰਾਪਤ ਕਰਨ ’ਤੇ ਸੀਨੀਅਰ ਕਾਂਗਰਸੀ ਆਗੂ ਕਮਲਜੀਤ ਬੰਗਾ, ਰਘਵੀਰ ਸਿੰਘ ਬਿੱਲਾ...
ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਰਾਜਪਾਲ ਨੂੰ ਆਪਣਾ ਅਸਤੀਫਾ ਸੌਂਪਣ ਲਈ ਸ਼ਿਮਲਾ ਦੇ ਰਾਜ ਭਵਨ ਪਹੁੰਚੇ
. . .  about 4 hours ago
ਪੰਜਾਬ ਵਿਚ ਹਰ ਰੋਜ਼ ਹੋ ਰਹੇ ਕਤਲਾਂ ਕਰਕੇ ਸੂਬੇ ਦੇ ਲੋਕਾਂ ਦਾ ਸਰਕਾਰ ਅਤੇ ਪ੍ਰਸ਼ਾਸਨ ਤੋਂ ਵਿਸ਼ਵਾਸ ਉੱਠਿਆ - ਬਿਕਰਮਜੀਤ ਚੀਮਾ
. . .  about 4 hours ago
ਅਮਲੋਹ, 8 ਦਸੰਬਰ (ਕੇਵਲ ਸਿੰਘ)- ਭਾਰਤੀ ਜਨਤਾ ਪਾਰਟੀ ਪੰਜਾਬ ਦੇ ਨਵਨਿਯੁਕਤ ਜਰਨਲ ਸਕੱਤਰ ਬਿਕਰਮਜੀਤ ਸਿੰਘ ਚੀਮਾ ਦਾ ਅਮਲੋਹ ਵਿਖੇ ਭਾਰਤੀ ਜਨਤਾ ਪਾਰਟੀ ਮੰਡਲ ਅਮਲੋਹ ਵਲੋਂ ਸਨਮਾਨ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਜਰਨਲ ਸਕੱਤਰ...
ਅਮਿਤ ਸ਼ਾਹ ਨੇ ਗੁਜਰਾਤ ਵਿਚ ਭਾਜਪਾ ਦੀ ਹੂੰਝਾ ਫੇਰ ਜਿੱਤ 'ਤੇ ਲੋਕਾਂ ਦਾ ਕੀਤਾ ਦਿਲੋਂ ਧੰਨਵਾਦ
. . .  about 4 hours ago
ਗੁਜਰਾਤ 'ਚ ਭਾਜਪਾ ਦੀ ਜਿੱਤ ਤੇ ਪਾਏ ਭੰਗੜੇ
. . .  about 5 hours ago
ਸੰਗਰੂਰ, 8 ਦਸੰਬਰ (ਧੀਰਜ ਪਸ਼ੋਰੀਆ)- ਗੁਜਰਾਤ 'ਚ ਭਾਜਪਾ ਦੀ ਸ਼ਾਨਦਾਰ ਜਿੱਤ ਤੇ ਸੰਗਰੂਰ 'ਚ ਭਾਜਪਾ ਆਗੂਆਂ ਅਤੇ ਵਰਕਰਾਂ ਨੇ ਲੱਡੂ ਵੰਡ ਕੇ ਅਤੇ ਭੰਗੜੇ ਪਾ ਕੇ ਖ਼ੁਸ਼ੀ ਸਾਂਝੀ ਕੀਤੀ।
Gujarat Election : 12 ਦਸੰਬਰ ਨੂੰ ਹੋਵੇਗਾ ਸਹੁੰ ਚੁੱਕ ਸਮਾਗਮ, ਸ਼ਾਮਿਲ ਹੋਣਗੇ PM ਮੋਦੀ ਤੇ ਅਮਿਤ ਸ਼ਾਹ
. . .  about 5 hours ago
ਫਗਵਾੜਾ, 8 ਦਸੰਬਰ (ਤਰਨਜੀਤ ਸਿੰਘ ਕਿੰਨੜਾ)- Gujarat Election : 12 ਦਸੰਬਰ ਨੂੰ ਹੋਵੇਗਾ ਸਹੁੰ ਚੁੱਕ ਸਮਾਗਮ, ਸ਼ਾਮਿਲ ਹੋਣਗੇ PM ਮੋਦੀ ਤੇ ਅਮਿਤ ਸ਼ਾਹ
ਹਿਮਾਚਲ ਚੋਣ ਨਤੀਜੇ: ਨੂਰਪੁਰ ਸੀਟ ਤੋਂ BJP ਉਮੀਦਵਾਰ ਰਣਵੀਰ ਸਿੰਘ ਜਿੱਤੇ
. . .  about 6 hours ago
ਹਿਮਾਚਲ ਚੋਣ ਨਤੀਜੇ: ਨੂਰਪੁਰ ਸੀਟ ਤੋਂ BJP ਉਮੀਦਵਾਰ ਰਣਵੀਰ ਸਿੰਘ ਜਿੱਤੇ
ਗੁਜਰਾਤ ’ਚ ਹੁਣ ਤੱਕ ਦੇ ਰੁਝਾਨਾਂ ’ਚ ਭਾਜਪਾ ਦੀ ਲੀਡ ਬਰਕਰਾਰ
. . .  about 6 hours ago
ਗੁਜਰਾਤ ’ਚ ਹੁਣ ਤੱਕ ਦੇ ਰੁਝਾਨਾਂ ’ਚ ਭਾਜਪਾ ਦੀ ਲੀਡ ਬਰਕਰਾਰ
ਸੁਖਬੀਰ ਸਿੰਘ ਬਾਦਲ ਨੇ ਗਿੱਦੜਬਾਹਾ ਵਿਖੇ ਮਨਾਇਆ ਆਪਣੇ ਪਿਤਾ ਦਾ ਜਨਮਦਿਨ
. . .  about 8 hours ago
ਸ੍ਰੀ ਮੁਕਤਸਰ ਸਾਹਿਬ, 8 ਦਸੰਬਰ (ਬਲਕਰਨ ਸਿੰਘ ਖਾਰਾ)- ਹਲਕਾ ਗਿੱਦੜਬਾਹਾ ਵਿਖੇ ਅੱਜ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਵਲੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਜਨਮ ਦਿਨ ਸਮਾਰੋਹ...
ਕਾਂਸਟੇਬਲ ਮਨਦੀਪ ਸਿੰਘ ਨੂੰ ਇਕ ਕਰੋੜ ਦੀ ਵਾਧੂ ਗ੍ਰੇਸ਼ੀਆ ਅਦਾਇਗੀ ਕਰੇਗੀ ਪੰਜਾਬ ਸਰਕਾਰ: ਮੁੱਖ ਮੰਤਰੀ ਮਾਨ
. . .  about 7 hours ago
ਚੰਡੀਗੜ੍ਹ, 8 ਦਸੰਬਰ- ਬੀਤੀ ਰਾਤ ਜਲੰਧਰ ਦੇ ਨਕੋਦਰ 'ਚ ਕੱਪੜਾ ਵਪਾਰੀ ਦਾ 30 ਲੱਖ ਦੀ ਫਿਰੌਤੀ ਨਾ ਦੇਣ 'ਤੇ ਸ਼ਰੇਆਮ ਅਣਪਛਾਤੇ ਹਮਲਾਵਰਾਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਇਸ ਦੌਰਾਨ ਕੱਪੜਾ ਵਪਾਰੀ ਦਾ ਗੰਨਮੈਨ ਮਨਦੀਪ ਸਿੰਘ...
ਪਹਿਲੀਆਂ ਰਾਜ ਪੱਧਰੀ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਦੀਆਂ ਖੇਡਾਂ ਸ਼ੁਰੂ
. . .  about 8 hours ago
ਲੁਧਿਆਣਾ, 8 ਦਸੰਬਰ (ਪੁਨੀਤ ਬਾਵਾ)-ਪੰਜਾਬ ਸਰਕਾਰ ਵਲੋਂ ਕਰਵਾਈਆਂ ਜਾ ਰਹੀਆਂ ਪਹਿਲੀਆਂ ਰਾਜ ਪੱਧਰੀ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਦੀਆਂ ਖੇਡਾਂ ਗੁਰੂ ਨਾਨਕ ਸਟੇਡੀਅਮ ਵਿਖੇ ਸ਼ੁਰੂ ਹੋ ਗਈਆਂ ਹਨ‌। ਖੇਡਾਂ ਦਾ ਉਦਘਾਟਨ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 31 ਸਾਉਣ ਸੰਮਤ 554
ਵਿਚਾਰ ਪ੍ਰਵਾਹ: ਹਰ ਚੰਗੇ ਅਤੇ ਨੇਕ ਇਨਸਾਨ ਲਈ ਸਭ ਤੋਂ ਵੱਡੀ ਪ੍ਰਾਪਤੀ ਹੈ ਕਿ ਉਹ ਮੁਸ਼ਕਿਲ ਆਉਣ 'ਤੇ ਕਰਤੱਵ ਅਤੇ ਧਰਮ ਤੋਂ ਕਦੇ ਵੀ ਨਾ ਡੋਲੇ। -ਸੁਕਰਾਤ

ਬਠਿੰਡਾ

ਬਠਿੰਡਾ 'ਚ ਪਨਬੱਸ ਤੇ ਪੀ. ਆਰ. ਟੀ. ਸੀ. ਦੀਆਂ 200 ਬੱਸਾਂ ਦੇ ਚੱਕਾ ਜਾਮ, ਲੋਕ ਹੋਏ ਖੱਜਲ-ਖੁਆਰ

ਬਠਿੰਡਾ, 14 ਅਗਸਤ (ਸੱਤਪਾਲ ਸਿੰਘ ਸਿਵੀਆਂ)-ਪੰਜਾਬ ਰੋਡਵੇਜ਼ ਪਨਬੱਸ ਤੇ ਪੀ. ਆਰ. ਟੀ. ਸੀ. ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੇ ਸੱਦੇ ਤਹਿਤ ਕੱਚੇ ਕਾਮਿਆਂ ਦੀ ਸ਼ੁਰੂ ਹੋਈ ਤਿੰਨ ਰੋਜ਼ਾ ਹੜਤਾਲ ਕਾਰਨ ਬਠਿੰਡਾ ਵਿਚ ਵੀ ਸਰਕਾਰੀ ਬੱਸਾਂ ਦਾ ਚੱਕਾ ਜਾਮ ਰਿਹਾ, ਜਿਸ ਕਾਰਨ ਸਵਾਰੀਆਂ ਨੂੰ ਭਾਰੀ ਖੱਜਲ-ਖੁਆਰੀ ਦਾ ਸਾਹਮਣਾ ਕਰਨਾ ਪਿਆ | ਬੇਸ਼ੱਕ ਪੱਕੇ ਮੁਲਾਜ਼ਮਾਂ ਨਾਲ ਸੰਬੰਧਿਤ 40ਕੁ ਬੱਸਾਂ ਚੱਲਦੀਆਂ ਰਹੀਆਂ, ਜੋ ਸਵਾਰੀਆਂ ਨਾਲ ਨੱਕੋ-ਨੱਕ ਭਰੀਆਂ ਹੋਈਆਂ ਸਨ | ਬਠਿੰਡਾ ਡੀਪੂ ਨਾਲ ਸੰਬੰਧਿਤ ਪਨਬੱਸ ਤੇ ਪੀ. ਆਰ. ਟੀ. ਸੀ. ਦੀਆਂ ਕੁਲ 240 ਬੱਸਾਂ 'ਚੋਂ ਲਗਪਗ 200 ਬੱਸਾਂ ਦਾ ਚੱਕਾ ਜਾਮ ਰਹਿਣ ਕਾਰਨ ਪੰਜਾਬ ਸਰਕਾਰ ਨੂੰ ਪਹਿਲੇ ਦਿਨ ਇਕੱਲੇ ਬਠਿੰਡਾ ਡੀਪੂ ਦਾ ਲਗਪਗ 30 ਲੱਖ ਰੁਪਏ ਦਾ ਆਰਥਿਕ ਨੁਕਸਾਨ ਝੱਲਣਾ ਪਿਆ ਜਦ ਕਿ ਸੂਬੇ 'ਚ ਇਸ ਨੁਕਸਾਨ ਦੀ ਗਿਣਤੀ ਕਰੋੜਾਂ ਰੁਪਏ ਵਿਚ ਹੈ | ਸੂਬੇ ਦੇ ਭਰ 'ਚ ਪਹਿਲੇ ਦਿਨ 27 ਬੱਸ ਡੀਪੂਆਂ ਦੇ 8000 ਕੱਚੇ ਮੁਲਾਜ਼ਮ ਹੜਤਾਲ 'ਤੇ ਸਨ | ਬਠਿੰਡਾ ਡੀਪੂ 'ਚ ਲਗਾਏ ਧਰਨੇ ਦੌਰਾਨ ਸੂਬਾ ਉੱਪ-ਪ੍ਰਧਾਨ ਕੁਲਵੰਤ ਸਿੰਘ ਮਨੇਸ, ਡੀਪੂ ਪ੍ਰਧਾਨ ਸੰਦੀਪ ਸਿੰਘ ਗਰੇਵਾਲ, ਜਨਰਲ ਸਕੱਤਰ ਹਰਤਾਰ ਸ਼ਰਮਾ, ਚੇਅਰਮੈਨ ਸਰਬਜੀਤ ਸਿੰਘ, ਖ਼ਜ਼ਾਨਚੀ ਰਵਿੰਦਰ ਸਿੰਘ ਬਰਾੜ ਤੇ ਸਕੱਤਰ ਕੁਲਦੀਪ ਸਿੰਘ ਨੇ ਕਿਹਾ ਕਿ ਟਰਾਂਸਪੋਰਟ ਮੰਤਰੀ ਸਮੇਤ ਪ੍ਰਮੁੱਖ ਸਕੱਤਰ ਟਰਾਂਸਪੋਰਟ ਨਾਲ ਕਈ ਮੀਟਿੰਗਾਂ ਹੋਣ ਦੇ ਬਾਵਜੂਦ ਕਿਸੇ ਮੰਗ ਦਾ ਹੱਲ ਨਹੀਂ ਕੀਤਾ ਤੇ ਦੂਜੀਆਂ ਸਰਕਾਰਾਂ ਵਾਂਗ 'ਆਪ' ਸਰਕਾਰ ਵੀ ਨਿੱਜੀਕਰਨ ਨੂੰ ਬੜ੍ਹਾਵਾ ਦੇਣ ਲੱਗੀ ਹੈ | ਉਨ੍ਹਾਂ ਐਲਾਨ ਕੀਤਾ ਕਿ ਜਿੰਨਾਂ ਸਮਾਂ ਕੱਚੇ ਕਾਮੇ ਪੱਕੇ ਨਹੀਂ ਕੀਤੇ ਜਾਂਦੇ, ਨਵੀਂ ਕਿੱਲੋਮੀਟਰ ਸਕੀਮ ਬੰਦ ਨਹੀਂ ਕੀਤੀ ਜਾਂਦੀ ਤੇ ਬਰਾਬਰ ਕੰਮ-ਬਰਾਬਰ ਤਨਖ਼ਾਹ ਨਹੀਂ ਦਿੱਤੀ ਜਾਂਦੀ, ਉਨ੍ਹਾਂ ਸਮਾਂ ਸੰਘਰਸ਼ ਜਾਰੀ ਰਹੇਗਾ |
ਹੜਤਾਲ ਮੁਲਤਵੀ
ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਦਫ਼ਤਰ ਵਲੋਂ ਪਨਬੱਸ ਤੇ ਪੀ. ਆਰ. ਟੀ. ਸੀ. ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੇ ਆਗੂਆਂ ਨਾਲ 18 ਅਗਸਤ ਦੀ ਮੀਟਿੰਗ ਤਹਿ ਹੋਣ ਤੋਂ ਬਾਅਦ ਯੂਨੀਅਨ ਵਲੋਂ 3 ਦਿਨਾਂ ਹੜਤਾਲ ਤੇ ਮੁੱਖ ਮੰਤਰੀ ਪੰਜਾਬ ਨੂੰ ਘੇਰਨ ਸਮੇਤ ਸਾਰੇ ਪ੍ਰੋਗਰਾਮ ਮੁਲਤਵੀ ਕਰ ਦਿੱਤੇ ਹਨ |

ਬੀਬੀ ਚਰਨਜੀਤ ਕੌਰ ਢਿੱਲੋਂ ਨਮਿਤ ਅੰਤਿਮ ਅਰਦਾਸ

ਤਲਵੰਡੀ ਸਾਬੋ, 14 ਅਗਸਤ (ਰਣਜੀਤ ਸਿੰਘ ਰਾਜੂ)-ਉੱਘੇ ਟਰਾਂਸਪੋਰਟਰ ਸੁਖਰਾਜ ਸਿੰਘ ਢਿੱਲੋਂ ਦੀ ਧਰਮ-ਪਤਨੀ ਬੀਬੀ ਚਰਨਜੀਤ ਕੌਰ ਢਿੱਲੋਂ ਜੋ ਬੀਤੇ ਦਿਨ ਅਕਾਲ ਚਲਾਣਾ ਕਰ ਗਏ ਸਨ, ਨਮਿਤ ਅੰਤਿਮ ਅਰਦਾਸ ਵਿਚ ਵੱਡੀ ਗਿਣਤੀ ਲੋਕ ਸ਼ਰਧਾਂਜਲੀ ਭੇਟ ਕਰਨ ਪੁੱਜੇ | ਗੁ: ਬੁੰਗਾ ...

ਪੂਰੀ ਖ਼ਬਰ »

ਆਜ਼ਾਦੀ ਦਿਹਾੜੇ ਮੌਕੇ ਬਠਿੰਡਾ-ਦਿੱਲੀ ਦਰਮਿਆਨ ਚੱਲੀ ਸੁਪਰ ਫਾਸਟ ਰੇਲ ਗੱਡੀ

ਬਠਿੰਡਾ, 14 ਅਗਸਤ (ਅੰਮਿ੍ਤਪਾਲ ਸਿੰਘ ਵਲ੍ਹਾਣ)-ਆਜ਼ਾਦੀ ਦਿਹਾੜੇ ਮੌਕੇ ਬਠਿੰਡਾ ਤੋਂ ਦਿੱਲੀ ਦਰਮਿਆਨ ਸੁਪਰ ਫਾਸਟ ਰੇਲ ਗੱਡੀ ਸ਼ੁਰੂ ਹੋ ਗਈ ਹੈ | ਇਹ ਸੁਪਰ ਫਾਸਟ ਗੱਡੀ ਉਕਤ ਰੂਟ 'ਤੇ ਰੋਜ਼ਾਨਾ ਦੌੜੇਗੀ | ਗੱਡੀ ਚੱਲਣ ਦੀ ਖ਼ੁਸ਼ੀ 'ਚ ਰੇਲਵੇ ਪੈਸੰਜਰ ਵੈੱਲਫੇਅਰ ...

ਪੂਰੀ ਖ਼ਬਰ »

ਰਾਮਪੁਰਾ ਫੂਲ 'ਚ ਕਰੋੜਾ ਖ਼ਰਚ ਕੇ ਪਾਇਆ ਸੀਵਰੇਜ ਸਿਸਟਮ ਠੱਪ, ਪਾਣੀ ਬਾਜ਼ਾਰਾਂ 'ਚ ਫੈਲਿਆ

ਰਾਮਪੁਰਾ ਫੂਲ, 14 ਅਗਸਤ (ਨਰਪਿੰਦਰ ਸਿੰਘ ਧਾਲੀਵਾਲ)-ਰਾਮਪੁਰਾ ਫੂਲ 'ਚ ਕਰੋੜਾਂ ਰੁਪਏ ਖ਼ਰਚ ਕੇ ਪਾਇਆ ਗਿਆ ਸੀਵਰੇਜ ਸਿਸਟਮ ਠੱਪ ਹੋ ਕੇ ਰਹਿ ਗਿਆ ਹੈ | ਸੀਵਰੇਜ ਦਾ ਗੰਦਾ ਪਾਣੀ ਗਲੀਆਂ ਮੁਹੱਲਿਆਂ 'ਚ ਫੈਲਣ ਦੇ ਨਾਲ-ਨਾਲ ਸ਼ਹਿਰ 'ਚੋਂ ਲੰਘਦੇ ਰਜਵਾਹੇ ਅੰਦਰ ਵੀ ਸੁੱਟਿਆ ...

ਪੂਰੀ ਖ਼ਬਰ »

ਬਠਿੰਡਾ ਜੇਲ੍ਹ 'ਚ ਬੰਦ ਤਿੰਨ ਹਵਾਲਾਤੀਆਂ ਵਲੋਂ ਦੋ ਹਵਾਲਾਤੀਆਂ ਦੀ ਕੁੱਟਮਾਰ

ਬਠਿੰਡਾ, 14 ਅਗਸਤ (ਸੱਤਪਾਲ ਸਿੰਘ ਸਿਵੀਆਂ)-ਕੇਂਦਰੀ ਜੇਲ੍ਹ ਬਠਿੰਡਾ 'ਚ ਬੰਦ ਤਿੰਨ ਹਵਾਲਾਤੀਆਂ ਵਲੋਂ ਦੋ ਹੋਰ ਹਵਾਲਾਤੀਆਂ ਦੀ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਤਹਿਤ ਕਥਿਤ ਦੋਸ਼ੀਆਂ ਖ਼ਿਲਾਫ਼ ਜੇਲ੍ਹ ਦੇ ਸਹਾਇਕ ਸੁਪਰਡੈਂਟ ਦੀ ਸ਼ਿਕਾਇਤ ਦੇ ਆਧਾਰ ...

ਪੂਰੀ ਖ਼ਬਰ »

ਜੀ. ਇਮੀਗ੍ਰੇਸ਼ਨ 'ਚ ਹੋਈ ਕੈਨੇਡਾ ਟੂਰਿਸਟ ਵੀਜ਼ਿਆਂ ਦੀ ਬਰਸਾਤ, ਪ੍ਰਾਪਤ ਹੋਏ 8 ਵੀਜ਼ੇ

ਬਠਿੰਡਾ, 14 ਅਗਸਤ (ਵਿਸ਼ੇਸ਼ ਪ੍ਰਤੀਨਿਧ)-ਜੀ. ਇਮੀਗਰੇਸ਼ਨ ਵਿਚ ਕੈਨੇਡਾ ਟੂਰਿਸਟ ਵੀਜ਼ਿਆਂ ਦੀ ਬਰਸਾਤ ਹੋਈ ਹੈ, ਜਿਸ ਦੇ ਚੱਲਦਿਆਂ ਜੀ. ਇਮੀਗਰੇਸ਼ਨ ਨੂੰ ਕੈਨੇਡਾ ਦੇ 8 ਟੂਰਿਸਟ ਵੀਜ਼ੇ ਪ੍ਰਾਪਤ ਹੋਏ ਹਨ | ਜੀ. ਇਮੀਗਰੇਸ਼ਨ ਦੇ ਵੀਜ਼ਾ ਮਾਹਰ ਤੇ ਐਮ. ਡੀ. ਗੁਰਪ੍ਰੀਤ ...

ਪੂਰੀ ਖ਼ਬਰ »

ਬਠਿੰਡਾ ਤੋਂ ਭੇਦਭਰੀ ਹਾਲਤ 'ਚ ਗੁੰਮ ਹੋਇਆ ਪੰਜ ਸਾਲਾ ਬੱਚਾ ਮੁਕਤਸਰ ਤੋਂ ਮਿਲਿਆ

ਬਠਿੰਡਾ, 14 ਅਗਸਤ (ਸੱਤਪਾਲ ਸਿੰਘ ਸਿਵੀਆਂ)-ਬਠਿੰਡਾ ਤੋਂ ਭੇਦਭਰੀ ਹਾਲਤ 'ਚ ਗੁੰਮ ਹੋਏ ਪੰਜ ਸਾਲਾ ਬੱਚੇ ਨੂੰ ਥਾਣਾ ਥਰਮਲ ਦੀ ਪੁਲਿਸ ਵਲੋਂ ਕੁਝ ਘੰਟਿਆਂ ਬਾਅਦ ਹੀ ਸ੍ਰੀ ਮੁਕਤਸਰ ਸਾਹਿਬ ਤੋਂ ਲੱਭ ਲਿਆ ਗਿਆ, ਜਿਸ 'ਚ ਖ਼ੁਫ਼ੀਆ ਵਿਭਾਗ ਦੇ ਇਕ ਸਿਪਾਹੀ ਤੇ ਕੁਝ ਬੱਸ ...

ਪੂਰੀ ਖ਼ਬਰ »

ਨੇਹੀਆਂ ਵਾਲਾ ਦੀ ਵਾਟਰ ਵਰਕਸ ਦੀ ਟੈਂਕੀ 'ਚੋਂ ਮਿਲੀ ਔਰਤ ਦੀ ਲਾਸ਼

ਗੋਨਿਆਣਾ, 14 ਅਗਸਤ (ਲਛਮਣ ਦਾਸ ਗਰਗ)-ਅੱਜ ਸ਼ਾਮ ਨਜ਼ਦੀਕੀ ਪਿੰਡ ਨੇਹੀਆਂ ਵਾਲਾ ਦੇ ਵਾਟਰ ਵਰਕਸ ਦੀ ਟੈਂਕੀ 'ਚੋਂ ਇਕ ਔਰਤ ਦੀ ਲਾਸ਼ ਮਿਲੀ ਹੈ | ਪਰਿਵਾਰਕ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਅਕਬੀਰ ਕੌਰ (35) ਪਤਨੀ ਹਰਮੇਸ਼ ਸਿੰਘ (ਮੇਸੀ) ਪੂਰਨ ਬਸਤੀ ਵਾਸੀ ਨੇਹੀਆਂ ...

ਪੂਰੀ ਖ਼ਬਰ »

ਰੇਲਵੇ ਸਟੇਸ਼ਨ 'ਤੇ ਦੋ ਵਿਅਕਤੀਆਂ ਦੀ ਮੌਤ

ਬਠਿੰਡਾ, 14 ਅਗਸਤ (ਅਵਤਾਰ ਸਿੰਘ)-ਸਥਾਨਕ ਰੇਲਵੇ ਸਟੇਸ਼ਨ ਦੇ ਪਲੇਟਫ਼ਾਰਮ ਨੰਬਰ-5 'ਤੇ ਬੀਤੀ ਰਾਤ ਇਕ ਨੌਜਵਾਨ ਚੱਕਰ ਆਉਣ ਕਾਰਨ ਡਿਗ ਕੇ ਬੇਹੋਸ਼ ਹੋ ਗਿਆ | ਸਹਾਰਾ ਵਰਕਰ ਘਟਨਾ ਸਥਾਨ 'ਤੇ ਪਹੁੰਚੇ | ਨੌਜਵਾਨ ਦੀ ਹਾਲਤ ਬੇਹੱਦ ਗੰਭੀਰ ਹੁਣ ਕਾਰਨ ਨੌਜਵਾਨ ਸਿਵਲ ਹਸਪਤਾਲ ...

ਪੂਰੀ ਖ਼ਬਰ »

ਦੇਸੀ ਪਿਸਤੌਲ ਸਮੇਤ ਨੌਜਵਾਨ ਕਾਬੂ

ਨਥਾਣਾ, 14 ਅਗਸਤ (ਗੁਰਦਰਸ਼ਨ ਲੁੱਧੜ)-ਥਾਣਾ ਨਥਾਣਾ ਦੀ ਪੁਲਿਸ ਨੇ ਦੇਸੀ ਪਿਸਤੌਲ ਸਮੇਤ ਇਕ ਨੌਜਵਾਨ ਨੂੰ ਕਾਬੂ ਕੀਤੇ ਜਾਣ ਦਾ ਦਾਅਵਾ ਕੀਤਾ ਹੈ | ਮੁੱਖ ਥਾਣਾ ਅਫ਼ਸਰ ਨਥਾਣਾ ਜਗਦੀਪ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਵਲੋਂ ਢੇਲਵਾਂ ਟੀ ਪੁਆਇੰਟ 'ਤੇ ਨਾਕਾ ਲਗਾਇਆ ...

ਪੂਰੀ ਖ਼ਬਰ »

ਘਰ ਅੰਦਰ ਦਾਖਲ ਹੋ ਨਕਦੀ ਤੇ ਗਹਿਣੇ ਚੋਰੀ

ਬਠਿੰਡਾ, 14 ਅਗਸਤ (ਪ੍ਰੀਤਪਾਲ ਸਿੰਘ ਰੋਮਾਣਾ)-ਬਠਿੰਡਾ ਦੀ ਆਵਾ ਬਸਤੀ 'ਚ ਘਰ ਅੰਦਰ ਦਾਖਲ ਹੋ ਚੋਰਾ ਵਲੋਂ ਨਕਦੀ ਤੇ ਗਹਿਣੇ ਚੋਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਪਰਿਵਾਰਕ ਮੈਂਬਰਾਂ ਅਨੁਸਾਰ ਚੋਰਾਂ ਨੇ ਉਸ ਸਮੇਂ ਘਰ 'ਚ ਚੋਰੀ ਕੀਤੀ ਜਦ ਪਰਿਵਾਰਕ ਮੈਂਬਰ ...

ਪੂਰੀ ਖ਼ਬਰ »

ਵਿਅਕਤੀ ਨੇ ਗਰਿੱਲ ਨਾਲ ਲਟਕ ਕੇ ਲਿਆ ਫਾਹਾ

ਬਠਿੰਡਾ, 14 ਅਗਸਤ (ਅਵਤਾਰ ਸਿੰਘ)-ਸਥਾਨਕ ਮਾਡਲ ਟਾਊਨ ਫ਼ੇਜ਼-3 'ਚ ਸਿਵਲ ਲਾਈਨ ਥਾਣੇ ਦੇ ਪਿਛਲੇ ਪਾਸੇ ਕੋਠੀ 'ਚ ਇਕ ਵਿਅਕਤੀ ਨੇ ਲੋਹੇ ਦੀ ਗਰਿੱਲ ਨਾਲ ਪਰਨਾ ਬੰਨ੍ਹ ਕੇ ਖ਼ੁਦਕੁਸ਼ੀ ਕਰ ਲਈ ਸੀ | ਆਸ-ਪਾਸ ਦੇ ਲੋਕਾਂ ਵਲੋਂ ਸਹਾਰਾ ਮੁੱਖ ਦਫ਼ਤਰ ਸੂਚਨਾ ਦਿੱਤੀ ਤਾਂ ਸਹਾਰਾ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਕਾਨਫਰੰਸ 21 ਨੂੰ

ਮਾਨਸਾ, 14 ਅਗਸਤ (ਸੱਭਿ. ਪ੍ਰਤੀ.)-ਆਲ ਇੰਡੀਆ ਕਿਸਾਨ ਸਭਾ ਦੇ ਜ਼ਿਲ੍ਹਾ ਪ੍ਰਧਾਨ ਹਰਨੇਕ ਸਿੰਘ ਖੀਵਾ ਤੇ ਜ਼ਿਲ੍ਹਾ ਸਕੱਤਰ ਬਲਦੇਵ ਸਿੰਘ ਬਾਜੇਵਾਲਾ ਨੇ ਦੱਸਿਆ ਕਿ ਆਲ ਇੰਡੀਆ ਕਿਸਾਨ ਸਭਾ ਦੀ ਜ਼ਿਲ੍ਹਾ ਪੱਧਰੀ ਕਾਨਫ਼ਰੰਸ 21 ਅਗਸਤ ਨੂੰ ਪਿੰਡ ਕੋਟਧਰਮੂ ਵਿਖੇ ਹੋਵੇਗੀ | ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX