ਤਾਜਾ ਖ਼ਬਰਾਂ


ਐਨ.ਆਈ.ਏ. ਨੇ ਤਰਨਤਾਰਨ ਬੰਬ ਧਮਾਕੇ ਦੇ ਮਾਸਟਰਮਾਈਂਡ ਬਿਕਰਮਜੀਤ ਸਿੰਘ ਨੂੰ ਕੀਤਾ ਗ੍ਰਿਫਤਾਰ
. . .  1 minute ago
ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਜੇ.ਪੀ. ਨੱਢਾ, ਅਮਿਤ ਸ਼ਾਹ ਤੇ ਹੋਰ ਨੇਤਾਵਾਂ ਦੀ ਮੌਜੂਦਗੀ 'ਚ ਕੋਰ ਗਰੁੱਪ ਦੀ ਚੱਲ ਰਹੀ ਮੀਟਿੰਗ
. . .  5 minutes ago
ਸ਼ਾਰਟ ਸਰਕਟ ਨਾਲ ਜੀ. ਐੱਸ. ਫਰਨੀਚਰ ਦੇ ਸ਼ੋਅ ਰੂਮ ਨੂੰ ਲੱਗੀ ਅੱਗ ਨਾਲ ਕਰੋੜਾਂ ਦਾ ਨੁਕਸਾਨ
. . .  22 minutes ago
ਛੇਹਰਟਾ, 8 ਦਸੰਬਰ ( ਵਡਾਲੀ )- ਜੀ.ਟੀ.ਰੋਡ ਖੰਡਵਾਲਾ ਵਿਖੇ ਸ਼ਾਰਟ ਸਰਕਟ ਨਾਲ ਜੀ. ਐੱਸ. ਫਰਨੀਚਰ ਦੇ ਸ਼ੋਅ ਰੂਮ ਨੂੰ ਲੱਗੀ ਅੱਗ ਨਾਲ ਕਰੋੜਾਂ ਦਾ ਨੁਕਸਾਨ ਹੋਇਆ ਹੈ ।
ਸਯੁੰਕਤ ਕਿਸਾਨ ਮੋਰਚਾ ਦੀ ਕੌਮੀ ਪੱਧਰੀ ਬੈਠਕ ਵਿਚ ਆਗਾਮੀ ਅੰਦੋਲਨ ਦਾ ਫ਼ੈਸਲਾ ਨਹੀਂ ਹੋ ਸਕਿਆ, 24 ਨੂੰ ਦੁਬਾਰਾ ਬੈਠਕ
. . .  about 1 hour ago
ਕਰਨਾਲ 7 ਦਸੰਬਰ (ਗੁਰਮੀਤ ਸਿੰਘ ਸੱਗੂ ) - ਸਯੁੰਕਤ ਕਿਸਾਨ ਮੋਰਚਾ ਦੀ ਡੇਰਾ ਕਾਰ ਸੇਵਾ ਕਲੰਦਰੀ ਗੇਟ ਵਿਖੇ ਹੋਈ ਕੋਮੀ ਪਧਰੀ ਬੈਠਕ ਵਿਚ ਆਗਾਮੀ ਕਿਸਾਨ ਅੰਦੋਲਨ ਨੂੰ ਲੈਂ ਕੇ ਕੋਈ ਫ਼ੈਸਲਾ ਨਹੀਂ ਹੋ ਸਕਿਆ ...
ਵਿਧਾਨ ਸਭਾ ਹਲਕਾ ਹਰੋਲੀ ਤੋਂ ਕਾਂਗਰਸ ਦੇ ਮੁਕੇਸ਼ ਅਗਨੀਹੋਤਰੀ ਜਿੱਤੇ
. . .  about 1 hour ago
ਬੀਣੇਵਾਲ,8 ਦਸੰਬਰ (ਬੈਜ ਚੌਧਰੀ)- ਹਲਕਾ ਗੜ੍ਹਸ਼ੰਕਰ ਦੇ ਨਾਲ ਲੱਗਦੇ ਹਿਮਾਚਲ ਪ੍ਰਦੇਸ਼ ਦੇ ਵਿਧਾਨ ਸਭਾ ਹਲਕਾ ਹਰੋਲੀ ਤੋਂ ਕਾਂਗਰਸੀ ਉਮੀਦਵਾਰ ਮੁਕੇਸ਼ ਅਗਨੀਹੋਤਰੀ ਨੇ ਲਗਾਤਾਰ ਪੰਜਵੀਂ ਵਾਰ 9148 ਵੋਟਾਂ ਦੇ ਵੱਡੇ ਫਰਕ ਨਾਲ ...
ਲਾਪਤਾ 4 ਬੱਚਿਆਂ 'ਚੋਂ 3 ਬੱਚੇ ਕੀਤੇ ਪੁਲਿਸ ਨੇ ਬਰਾਮਦ
. . .  about 1 hour ago
ਡੇਰਾਬੱਸੀ, 8 ਦਸੰਬਰ( ਗੁਰਮੀਤ ਸਿੰਘ)-ਡੇਰਾਬੱਸੀ ਦੇ ਪਿੰਡ ਕਕਰਾਲੀ ਵਿਚੋ ਲਾਪਤਾ 4 ਬੱਚਿਆਂ 'ਚੋਂ ਪੁਲਿਸ ਨੇ 3 ਬੱਚਿਆਂ ਨੂੰ ਅੱਜ ਤੀਜੇ ਦਿਨ ਬਰਾਮਦ ਕਰ ਲਿਆ ਹੈ । ਇਹ ਬੱਚੇ ਮੋਲੀ ਜਾਗਰਾ, ਚੰਡੀਗੜ੍ਹ ਨੇੜਿਓਂ ਬਰਾਮਦ ...
87 ਸਾਲ ਦੇ ਹੋਏ ਬਾਲੀਵੁੱਡ ਦੇ ਹੀਮੈਨ ਧਰਮਿੰਦਰ, ਫੈਨਜ਼ ਨਾਲ ਕੇਕ ਕੱਟ ਕੇ ਆਪਣਾ ਜਨਮਦਿਨ ਕੀਤਾ ਸੈਲੀਬ੍ਰੇਟ
. . .  about 2 hours ago
87 ਸਾਲ ਦੇ ਹੋਏ ਬਾਲੀਵੁੱਡ ਦੇ ਹੀਮੈਨ ਧਰਮਿੰਦਰ, ਫੈਨਜ਼ ਨਾਲ ਕੇਕ ਕੱਟ ਕੇ ਆਪਣਾ ਜਨਮਦਿਨ ਕੀਤਾ ਸੈਲੀਬ੍ਰੇਟ
ਉੜੀਸ਼ਾ : ਪਦਮਪੁਰ ਵਿਧਾਨ ਸਭਾ ਹਲਕੇ ਤੋਂ ਬੀ.ਜੇ.ਡੀ. ਦੇ ਬਰਸਾ ਸਿੰਘ ਬਰੀਹਾ ਨੇ ਭਾਜਪਾ ਦੇ ਪ੍ਰਦੀਪ ਪੁਰੋਹਿਤ ਨੂੰ ਹਰਾਇਆ
. . .  about 3 hours ago
ਟਰੱਕ ਅਤੇ ਕਾਰ ਦੀ ਟੱਕਰ ਵਿਚ ਨੌਜਵਾਨ ਦੀ ਦਰਦਨਾਕ ਮੌਤ
. . .  about 3 hours ago
ਘੱਗਾ, 8 ਦਸੰਬਰ (ਵਿਕਰਮਜੀਤ ਸਿੰਘ ਬਾਜਵਾ)- ਅੱਜ ਇੱਥੇ ਸ਼ਾਮੀ ਲਗਭਗ 4 ਵਜੇ ਦੇ ਕਰੀਬ ਕਾਰ ਅਤੇ ਟਰੱਕ ਦਰਮਿਆਨ ਹੋਏ ਭਿਆਨਕ ਹਾਦਸੇ ਵਿਚ ਕਾਰ ਸਵਾਰ ਨੌਜਵਾਨ ਦੀ ਦਰਦਨਾਕ ਮੌਤ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਕਕਰਾਲਾ ਦੇ ਰਹਿਣ ਵਾਲੇ ਕੁਲਦੀਪ ਸਿੰਘ (30) ਜੋ ਯੂਥ ਅਕਾਲੀ ਦਲ ਨਾਲ...
ਬਿਹਾਰ : ਕੁਰਹਾਨੀ ਵਿਧਾਨ ਸਭਾ ਹਲਕੇ ਤੋਂ ਭਾਜਪਾ ਦੇ ਕੇਦਾਰ ਪ੍ਰਸਾਦ ਗੁਪਤਾ ਨੇ ਜਨਤਾ ਦਲ (ਯੂਨਾਈਟਿਡ) ਦੇ ਮਨੋਜ ਸਿੰਘ ਨੂੰ ਹਰਾਇਆ
. . .  about 3 hours ago
ਰਾਜਸਥਾਨ : ਸਰਦਾਰ ਸ਼ਹਿਰ ਤੋਂ ਕਾਂਗਰਸ ਦੇ ਅਨਿਲ ਕੁਮਾਰ ਸ਼ਰਮਾ ਨੇ ਭਾਜਪਾ ਦੇ ਅਸ਼ੋਕ ਕੁਮਾਰ ਨੂੰ ਹਰਾ ਕੇ ਜ਼ਿਮਨੀ ਚੋਣ ਜਿੱਤੀ
. . .  about 3 hours ago
ਬਠਿੰਡਾ ਵਿਚ ਚੱਲੀਆਂ ਗੋਲੀਆਂ, ਦੋ ਜ਼ਖ਼ਮੀ
. . .  about 4 hours ago
ਬਠਿੰਡਾ ਵਿਚ ਚੱਲੀਆਂ ਗੋਲੀਆਂ, ਦੋ ਜ਼ਖ਼ਮੀ
ਪਿਛਲੇ 5 ਸਾਲਾਂ ਵਿਚ ਯੂ.ਪੀ.ਐਸ.ਸੀ, ਐਸ.ਐਸ.ਸੀ. ਦੁਆਰਾ 2.46 ਲੱਖ ਉਮੀਦਵਾਰਾਂ ਦੀ ਕੀਤੀ ਗਈ ਭਰਤੀ - ਜਤਿੰਦਰ ਸਿੰਘ
. . .  about 4 hours ago
ਲੋਕਤੰਤਰ ਵਿਚ ਜਿੱਤ ਹੁੰਦੀ ਹੈ ਤੇ ਹਾਰ ਵੀ ਹੁੰਦੀ ਹੈ , ਅਸੀਂ ਕਮੀਆਂ ਨੂੰ ਸੁਧਾਰਾਂਗੇ ਅਤੇ ਲੜਨਾ ਜਾਰੀ ਰੱਖਾਂਗੇ : ਕਾਂਗਰਸ ਪ੍ਰਧਾਨ ਐਮ.ਖੜਗੇ
. . .  about 4 hours ago
ਹਿਮਾਚਲ ਪ੍ਰਦੇਸ਼ ’ਚ ਕਾਂਗਰਸ ਪਾਰਟੀ ਦੀ ਜਿੱਤ ਤੇ ਕਾਂਗਰਸੀ ਆਗੂਆਂ ਤੇ ਵਰਕਰਾਂ ਵਲੋਂ ਖ਼ੁਸ਼ੀ ਦਾ ਪ੍ਰਗਟਾਵਾ
. . .  about 4 hours ago
ਸੰਧਵਾਂ, 8 ਦਸੰਬਰ (ਪ੍ਰੇਮੀ ਸੰਧਵਾਂ)- ਹਿਮਾਚਲ ਪ੍ਰਦੇਸ਼ ਦੇ ਵਿਧਾਨ ਸਭਾ ਚੋਣਾਂ ਦੇ ਆਏ ਨਤੀਜਿਆਂ ’ਚ ਕਾਂਗਰਸ ਪਾਰਟੀ ਵਲੋਂ ਵੱਡੀ ਜਿੱਤ ਪ੍ਰਾਪਤ ਕਰਨ ’ਤੇ ਸੀਨੀਅਰ ਕਾਂਗਰਸੀ ਆਗੂ ਕਮਲਜੀਤ ਬੰਗਾ, ਰਘਵੀਰ ਸਿੰਘ ਬਿੱਲਾ...
ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਰਾਜਪਾਲ ਨੂੰ ਆਪਣਾ ਅਸਤੀਫਾ ਸੌਂਪਣ ਲਈ ਸ਼ਿਮਲਾ ਦੇ ਰਾਜ ਭਵਨ ਪਹੁੰਚੇ
. . .  about 4 hours ago
ਪੰਜਾਬ ਵਿਚ ਹਰ ਰੋਜ਼ ਹੋ ਰਹੇ ਕਤਲਾਂ ਕਰਕੇ ਸੂਬੇ ਦੇ ਲੋਕਾਂ ਦਾ ਸਰਕਾਰ ਅਤੇ ਪ੍ਰਸ਼ਾਸਨ ਤੋਂ ਵਿਸ਼ਵਾਸ ਉੱਠਿਆ - ਬਿਕਰਮਜੀਤ ਚੀਮਾ
. . .  about 4 hours ago
ਅਮਲੋਹ, 8 ਦਸੰਬਰ (ਕੇਵਲ ਸਿੰਘ)- ਭਾਰਤੀ ਜਨਤਾ ਪਾਰਟੀ ਪੰਜਾਬ ਦੇ ਨਵਨਿਯੁਕਤ ਜਰਨਲ ਸਕੱਤਰ ਬਿਕਰਮਜੀਤ ਸਿੰਘ ਚੀਮਾ ਦਾ ਅਮਲੋਹ ਵਿਖੇ ਭਾਰਤੀ ਜਨਤਾ ਪਾਰਟੀ ਮੰਡਲ ਅਮਲੋਹ ਵਲੋਂ ਸਨਮਾਨ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਜਰਨਲ ਸਕੱਤਰ...
ਅਮਿਤ ਸ਼ਾਹ ਨੇ ਗੁਜਰਾਤ ਵਿਚ ਭਾਜਪਾ ਦੀ ਹੂੰਝਾ ਫੇਰ ਜਿੱਤ 'ਤੇ ਲੋਕਾਂ ਦਾ ਕੀਤਾ ਦਿਲੋਂ ਧੰਨਵਾਦ
. . .  about 4 hours ago
ਗੁਜਰਾਤ 'ਚ ਭਾਜਪਾ ਦੀ ਜਿੱਤ ਤੇ ਪਾਏ ਭੰਗੜੇ
. . .  about 4 hours ago
ਸੰਗਰੂਰ, 8 ਦਸੰਬਰ (ਧੀਰਜ ਪਸ਼ੋਰੀਆ)- ਗੁਜਰਾਤ 'ਚ ਭਾਜਪਾ ਦੀ ਸ਼ਾਨਦਾਰ ਜਿੱਤ ਤੇ ਸੰਗਰੂਰ 'ਚ ਭਾਜਪਾ ਆਗੂਆਂ ਅਤੇ ਵਰਕਰਾਂ ਨੇ ਲੱਡੂ ਵੰਡ ਕੇ ਅਤੇ ਭੰਗੜੇ ਪਾ ਕੇ ਖ਼ੁਸ਼ੀ ਸਾਂਝੀ ਕੀਤੀ।
Gujarat Election : 12 ਦਸੰਬਰ ਨੂੰ ਹੋਵੇਗਾ ਸਹੁੰ ਚੁੱਕ ਸਮਾਗਮ, ਸ਼ਾਮਿਲ ਹੋਣਗੇ PM ਮੋਦੀ ਤੇ ਅਮਿਤ ਸ਼ਾਹ
. . .  about 5 hours ago
ਫਗਵਾੜਾ, 8 ਦਸੰਬਰ (ਤਰਨਜੀਤ ਸਿੰਘ ਕਿੰਨੜਾ)- Gujarat Election : 12 ਦਸੰਬਰ ਨੂੰ ਹੋਵੇਗਾ ਸਹੁੰ ਚੁੱਕ ਸਮਾਗਮ, ਸ਼ਾਮਿਲ ਹੋਣਗੇ PM ਮੋਦੀ ਤੇ ਅਮਿਤ ਸ਼ਾਹ
ਹਿਮਾਚਲ ਚੋਣ ਨਤੀਜੇ: ਨੂਰਪੁਰ ਸੀਟ ਤੋਂ BJP ਉਮੀਦਵਾਰ ਰਣਵੀਰ ਸਿੰਘ ਜਿੱਤੇ
. . .  about 6 hours ago
ਹਿਮਾਚਲ ਚੋਣ ਨਤੀਜੇ: ਨੂਰਪੁਰ ਸੀਟ ਤੋਂ BJP ਉਮੀਦਵਾਰ ਰਣਵੀਰ ਸਿੰਘ ਜਿੱਤੇ
ਗੁਜਰਾਤ ’ਚ ਹੁਣ ਤੱਕ ਦੇ ਰੁਝਾਨਾਂ ’ਚ ਭਾਜਪਾ ਦੀ ਲੀਡ ਬਰਕਰਾਰ
. . .  about 6 hours ago
ਗੁਜਰਾਤ ’ਚ ਹੁਣ ਤੱਕ ਦੇ ਰੁਝਾਨਾਂ ’ਚ ਭਾਜਪਾ ਦੀ ਲੀਡ ਬਰਕਰਾਰ
ਸੁਖਬੀਰ ਸਿੰਘ ਬਾਦਲ ਨੇ ਗਿੱਦੜਬਾਹਾ ਵਿਖੇ ਮਨਾਇਆ ਆਪਣੇ ਪਿਤਾ ਦਾ ਜਨਮਦਿਨ
. . .  about 7 hours ago
ਸ੍ਰੀ ਮੁਕਤਸਰ ਸਾਹਿਬ, 8 ਦਸੰਬਰ (ਬਲਕਰਨ ਸਿੰਘ ਖਾਰਾ)- ਹਲਕਾ ਗਿੱਦੜਬਾਹਾ ਵਿਖੇ ਅੱਜ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਵਲੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਜਨਮ ਦਿਨ ਸਮਾਰੋਹ...
ਕਾਂਸਟੇਬਲ ਮਨਦੀਪ ਸਿੰਘ ਨੂੰ ਇਕ ਕਰੋੜ ਦੀ ਵਾਧੂ ਗ੍ਰੇਸ਼ੀਆ ਅਦਾਇਗੀ ਕਰੇਗੀ ਪੰਜਾਬ ਸਰਕਾਰ: ਮੁੱਖ ਮੰਤਰੀ ਮਾਨ
. . .  about 7 hours ago
ਚੰਡੀਗੜ੍ਹ, 8 ਦਸੰਬਰ- ਬੀਤੀ ਰਾਤ ਜਲੰਧਰ ਦੇ ਨਕੋਦਰ 'ਚ ਕੱਪੜਾ ਵਪਾਰੀ ਦਾ 30 ਲੱਖ ਦੀ ਫਿਰੌਤੀ ਨਾ ਦੇਣ 'ਤੇ ਸ਼ਰੇਆਮ ਅਣਪਛਾਤੇ ਹਮਲਾਵਰਾਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਇਸ ਦੌਰਾਨ ਕੱਪੜਾ ਵਪਾਰੀ ਦਾ ਗੰਨਮੈਨ ਮਨਦੀਪ ਸਿੰਘ...
ਪਹਿਲੀਆਂ ਰਾਜ ਪੱਧਰੀ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਦੀਆਂ ਖੇਡਾਂ ਸ਼ੁਰੂ
. . .  about 8 hours ago
ਲੁਧਿਆਣਾ, 8 ਦਸੰਬਰ (ਪੁਨੀਤ ਬਾਵਾ)-ਪੰਜਾਬ ਸਰਕਾਰ ਵਲੋਂ ਕਰਵਾਈਆਂ ਜਾ ਰਹੀਆਂ ਪਹਿਲੀਆਂ ਰਾਜ ਪੱਧਰੀ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਦੀਆਂ ਖੇਡਾਂ ਗੁਰੂ ਨਾਨਕ ਸਟੇਡੀਅਮ ਵਿਖੇ ਸ਼ੁਰੂ ਹੋ ਗਈਆਂ ਹਨ‌। ਖੇਡਾਂ ਦਾ ਉਦਘਾਟਨ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 31 ਸਾਉਣ ਸੰਮਤ 554
ਵਿਚਾਰ ਪ੍ਰਵਾਹ: ਹਰ ਚੰਗੇ ਅਤੇ ਨੇਕ ਇਨਸਾਨ ਲਈ ਸਭ ਤੋਂ ਵੱਡੀ ਪ੍ਰਾਪਤੀ ਹੈ ਕਿ ਉਹ ਮੁਸ਼ਕਿਲ ਆਉਣ 'ਤੇ ਕਰਤੱਵ ਅਤੇ ਧਰਮ ਤੋਂ ਕਦੇ ਵੀ ਨਾ ਡੋਲੇ। -ਸੁਕਰਾਤ

ਬਰਨਾਲਾ

ਪ੍ਰਸ਼ਾਸਨ ਨੂੰ ਆਈ ਜਾਗ

ਆਜ਼ਾਦੀ ਦਿਵਸ ਸਮਾਗਮ ਤੋਂ ਪਹਿਲਾਂ ਬਾਬਾ ਕਾਲਾ ਮਹਿਰ ਸਟੇਡੀਅਮ ਨੂੰ ਜਾਣ ਵਾਲੀ ਸੜਕ ਦੇ ਟੋਏ ਭਰਨੇ ਕੀਤੇ ਸ਼ੁਰੂ

ਬਰਨਾਲਾ, 14 ਅਗਸਤ (ਗੁਰਪ੍ਰੀਤ ਸਿੰਘ ਲਾਡੀ)-ਸ਼ਹਿਰ ਬਰਨਾਲਾ ਦੇ 22 ਏਕੜ ਫੁਹਾਰਾ ਚੌਂਕ ਤੋਂ ਬਾਬਾ ਕਾਲਾ ਮਹਿਰ ਸਟੇਡੀਅਮ ਤੱਕ ਸੜਕ ਉਪਰ ਵੱਡੇ-ਵੱਡੇ ਟੋਏ ਪਏ ਹੋਣ ਕਾਰਨ ਇਲਾਕੇ ਦੇ ਵਸਨੀਕਾਂ ਅਤੇ ਰਾਹਗੀਰਾਂ ਨੂੰ ਆ ਰਹੀਆਂ ਮੁਸ਼ਕਲਾਂ ਦੇ ਮੱਦੇਨਜ਼ਰ ਬੀਤੇ ਦਿਨ ਪ੍ਰਕਾਸ਼ਿਤ ਹੋਈਆਂ ਖ਼ਬਰਾਂ ਤੋਂ ਬਾਅਦ ਪ੍ਰਸ਼ਾਸ਼ਨ ਨੀਂਦ ਤੋਂ ਜਾਗ ਗਿਆ ਹੈ ਅਤੇ ਬਾਬਾ ਕਾਲਾ ਮਹਿਰ ਸਟੇਡੀਅਮ ਵਿਖੇ ਆਜ਼ਾਦੀ ਦਿਵਸ ਸਬੰਧੀ ਹੋ ਰਹੇ ਜ਼ਿਲ੍ਹਾ ਪੱਧਰੀ ਸਮਾਗਮ ਵਿਚ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਦੇ ਝੰਡਾ ਲਹਿਰਾਉਣ ਦੀ ਰਸਮ ਤੋਂ ਪਹਿਲਾਂ ਸੜਕ ਦੇ ਟੋਇਆਂ ਨੂੰ ਭਰਨਾ ਸ਼ੁਰੂ ਕਰ ਦਿੱਤਾ ਹੈ | ਜ਼ਿਕਰਯੋਗ ਹੈ ਕਿ 22 ਏਕੜ ਫੁਹਾਰਾ ਚੌਂਕ ਤੋਂ ਬਾਬਾ ਕਾਲਾ ਮਹਿਰ ਸਟੇਡੀਅਮ ਤੱਕ 25 ਏਕੜ ਖੇਤਰ ਦੀ ਇਹ ਸੜਕ ਪਿਛਲੇ ਕਾਫ਼ੀ ਸਾਲਾਂ ਤੋਂ ਟੁੱਟੀ ਹੋਈ ਕਾਰਨ ਰਾਹਗੀਰਾਂ ਖ਼ਾਸਕਰ ਲੁਧਿਆਣਾ ਜਾਣ ਵਾਲੇ ਮਰੀਜ਼ਾਂ ਨੂੰ ਕਾਫ਼ੀ ਪੇ੍ਰਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਪਤਾ ਲੱਗਾ ਹੈ ਕਿ 25 ਏਕੜ ਦੇ ਵਸਨੀਕਾਂ ਵਲੋਂ ਕਈ ਵਾਰ ਨਗਰ ਸੁਧਾਰ ਟਰੱਸਟ ਦੇ ਅਧਿਕਾਰੀਆਂ ਨੂੰ ਇਹ ਸੜਕ ਬਣਾਉਣ ਦੀ ਮੰਗ ਵੀ ਕੀਤੀ ਗਈ ਪਰ ਅਧਿਕਾਰੀਆਂ ਵਲੋਂ ਕੋਈ ਧਿਆਨ ਨਹੀਂ ਦਿੱਤਾ ਗਿਆ | ਹੋਰ ਤਾਂ ਹੋਰ 15 ਅਗਸਤ ਨੂੰ ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਲੋਕਾਂ ਨੂੰ ਉਮੀਦ ਸੀ ਕਿ ਬਾਬਾ ਕਾਲਾ ਮਹਿਰ ਸਟੇਡੀਅਮ ਵਿਖੇ ਹੋ ਰਹੇ ਜ਼ਿਲ੍ਹਾ ਪੱਧਰੀ ਸਮਾਗਮ ਤੋਂ ਪਹਿਲਾਂ ਇਹ ਸੜਕ ਬਣਾ ਦਿੱਤੀ ਜਾਵੇਗੀ ਪਰ ਪ੍ਰਸ਼ਾਸ਼ਨ ਨੇ ਕੱਲ੍ਹ ਤੱਕ ਪੂਰੀ ਤਰ੍ਹਾਂ ਅੱਖਾਂ ਫੇਰੀਆਂ ਹੋਈਆਂ ਸਨ ਲੇਕਿਨ ਮੀਡੀਆ ਵਿਚ ਲੋਕਾਂ ਦੀ ਇਹ ਸਮੱਸਿਆ ਵੱਡੀ ਪੱਧਰ 'ਤੇ ਉਜਾਗਰ ਹੋਣ ਤੋਂ ਬਾਅਦ ਅੱਜ ਪ੍ਰਸ਼ਾਸਨ ਵਲੋਂ ਇਸ ਸੜਕ ਉਪਰ ਟੋਇਆਂ ਨੂੰ ਭਰਨਾ ਸ਼ੁਰੂ ਕਰ ਦਿੱਤਾ ਗਿਆ ਤਾਂ ਜੋ ਆਜ਼ਾਦੀ ਦਿਹਾੜੇ ਮੌਕੇ ਸਮਾਗਮ ਵਿਚ ਕੈਬਨਿਟ ਮੰਤਰੀ ਸਾਹਮਣੇ ਸੜਕ ਟੁੱਟੀ ਹੋਣ ਸਬੰਧੀ ਕੋਈ ਮੁੱਦਾ ਖੜ੍ਹਾ ਨਾ ਹੋ ਸਕੇ ਕਿਉਂਕਿ ਸ਼ਹਿਰ ਬਰਨਾਲਾ ਵਾਲੇ ਪਾਸਿਉਂ ਸਟੇਡੀਅਮ ਤੱਕ ਪਹੁੰਚਣ ਵਾਲੀ ਇਹ ਮੁੱਖ ਸੜਕ ਹੈ | 25 ਏਕੜ ਦੇ ਲੋਕਾਂ ਨਾਲ ਜਦੋਂ ਇਸ ਸਬੰਧੀ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਭਾਵੇਂਕਿ ਪ੍ਰਸ਼ਾਸ਼ਨ ਵਲੋਂ ਅਜੇ ਇਸ ਸੜਕ ਉਪਰ ਪੈਚ ਵਰਕ ਕਰਵਾ ਕੇ ਕੰਮ ਸਾਰਿਆ ਜਾ ਰਿਹਾ ਹੈ ਪਰ ਸੜਕ 'ਤੇ ਜ਼ਿਆਦਾ ਆਵਾਜਾਈ ਹੋਣ ਕਾਰਨ ਇਹ ਵਧੀਆ ਕੁਆਲਿਟੀ ਨਾਲ ਨਵੇਂ ਸਿਰੇ ਤੋਂ ਬਣਨੀ ਚਾਹੀਦੀ ਹੈ |

ਕਤਲ ਕੇਸ 'ਚੋਂ ਭਗੌੜਾ ਵਿਅਕਤੀ ਭੁੱਚੋ ਤੋਂ ਕਾਬੂ

ਬਰਨਾਲਾ, 14 ਅਗਸਤ (ਰਾਜ ਪਨੇਸਰ)-ਜ਼ਿਲ੍ਹਾ ਪੁਲਿਸ ਦੇ ਅਧੀਨ ਆਉਂਦੇ ਪੀ.ਓ. ਸਟਾਫ਼ ਵਲੋਂ ਕਤਲ ਕੇਸ ਵਿਚ ਭਗੌੜੇ ਵਿਅਕਤੀ ਨੂੰ ਆਦੇਸ਼ ਹਸਪਤਾਲ ਭੁੱਚੋ ਨੇੜਿਉਂ ਕਾਬੂ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਪੀ.ਓ. ਸਟਾਫ਼ ਦੇ ਇੰਚਾਰਜ ਕੁਲਦੀਪ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

18 ਅਗਸਤ ਦੀ ਸਮੂਹਿਕ ਛੁੱਟੀ ਲਈ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਦਿੱਤਾ ਅਲਟੀਮੇਟਮ

ਬਰਨਾਲਾ, 14 ਅਗਸਤ (ਅਸ਼ੋਕ ਭਾਰਤੀ)-ਸੱਤਾ ਦੇ ਬਦਲਾਅ ਤੋਂ ਆਸ ਦੀ ਕਿਰਨ ਵਿਚ ਬੈਠੇ ਸਿੱਖਿਆ ਵਿਭਾਗ ਦੇ ਕੱਚੇ ਦਫ਼ਤਰੀ ਮੁਲਾਜ਼ਮ ਬਹੁਤ ਔਖੇ ਨਜ਼ਰ ਆ ਰਹੇ ਹਨ ਕਿਉਂਕਿ ਸਿੱਖਿਆ ਮੰਤਰੀ ਵਲੋਂ 15 ਜੂਨ 2022 ਨੂੰ ਤਨਖ਼ਾਹ ਕਟੌਤੀ ਖਤਮ ਕਰਨ ਦਾ ਫ਼ੈਸਲਾ ਲੈਣ ਦੇ ਬਾਵਜੂਦ ਵੀ ...

ਪੂਰੀ ਖ਼ਬਰ »

ਜ਼ਿਲ੍ਹਾ ਜੇਲ੍ਹ 'ਚੋਂ 40 ਪੁੜੀਆਂ ਤੰਬਾਕੂ ਅਤੇ ਇਕ ਮੋਬਾਈਲ ਫ਼ੋਨ ਬਰਾਮਦ, ਦੋ ਖ਼ਿਲਾਫ਼ ਮਾਮਲਾ ਦਰਜ

ਬਰਨਾਲਾ, 14 ਅਗਸਤ (ਰਾਜ ਪਨੇਸਰ)-ਥਾਣਾ ਸਿਟੀ-1 ਦੀ ਪੁਲਿਸ ਵਲੋਂ ਜੇਲ੍ਹ ਵਿਚ ਦੋ ਵਿਅਕਤੀਆਂ ਤੋਂ 40 ਪੁੜੀਆਂ ਤੰਬਾਕੂ, ਇਕ ਮੋਬਾਈਲ ਫ਼ੋਨ ਬਰਾਮਦ ਹੋਣ 'ਤੇ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਹੌਲਦਾਰ ਰਾਜੀਵ ਕੁਮਾਰ ਨੇ ਦੱਸਿਆ ਜ਼ਿਲ੍ਹਾ ਜੇਲ੍ਹ ਦੇ ਹੈੱਡ ...

ਪੂਰੀ ਖ਼ਬਰ »

ਬੈਂਕ ਨਾਲ 12 ਲੱਖ ਦੀ ਠੱਗੀ ਮਾਰਨ ਵਾਲੇ ਪੰਜ ਜਣਿਆਂ ਖ਼ਿਲਾਫ਼ ਮਾਮਲਾ ਦਰਜ

ਹੰਡਿਆਇਆ, 14 ਅਗਸਤ (ਗੁਰਜੀਤ ਸਿੰਘ ਖੁੱਡੀ)-ਬੈਂਕ ਨਾਲ ਠੱਗੀ ਮਾਰਨ ਦੇ ਕੇਸ ਵਿਚ ਠੱਗੀ ਮਾਰਨ ਵਾਲੇ ਪੰਜ ਜਣਿਆ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਐਸ.ਬੀ.ਆਈ. ਬ੍ਰਾਂਚ ਖੁੱਡੀ ਕਲਾਂ ਦੇ ਮੈਨੇਜਰ ਅਰਸ਼ਦੀਪ ਸਿੰਘ ਉਰਫ਼ ਅਮਨ ਪੁੱਤਰ ...

ਪੂਰੀ ਖ਼ਬਰ »

ਮਾਲਵਾ ਸਾਹਿਤ ਸਭਾ ਵਲੋਂ ਮਨਜੀਤ ਸਿੰਘ ਸਾਗਰ ਦੀ ਪੁਸਤਕ 'ਦੁੱਖ ਦਰਦ ਦਿਲਾਂ ਦੇ' ਉਪਰ ਵਿਚਾਰ ਗੋਸ਼ਟੀ

ਬਰਨਾਲਾ, 14 ਅਗਸਤ (ਗੁਰਪ੍ਰੀਤ ਸਿੰਘ ਲਾਡੀ)-ਮਾਲਵਾ ਸਾਹਿਤ ਸਭਾ ਬਰਨਾਲਾ ਵਲੋਂ ਸਥਾਨਕ ਪੰਜਾਬ ਆਈ.ਟੀ.ਆਈ. ਵਿਖੇ ਸਾਹਿਤਕ ਸਮਾਗਮ ਕਰਵਾਇਆ ਗਿਆ | ਇਸ ਸਮਾਗਮ ਵਿਚ ਮਨਜੀਤ ਸਿੰਘ ਸਾਗਰ ਦੀ ਪੁਸਤਕ 'ਦੁੱਖ ਦਰਦ ਦਿਲਾਂ ਦੇ' ਉਪਰ ਗੋਸ਼ਟੀ ਕਰਵਾਈ ਗਈ | ਜਿਸ ਉਪਰ ਪਰਚਾ ...

ਪੂਰੀ ਖ਼ਬਰ »

ਰਾਜ ਪੱਧਰੀ ਤਰਕਸ਼ੀਲ ਚੇਤਨਾ ਪਰਖ ਪ੍ਰੀਖਿਆ ਦਾ ਨਤੀਜਾ ਜਾਰੀ

ਬਰਨਾਲਾ, 14 ਅਗਸਤ (ਅਸ਼ੋਕ ਭਾਰਤੀ)-ਤਰਕਸ਼ੀਲ ਸੁਸਾਇਟੀ ਪੰਜਾਬ ਵਲੋਂ ਇਤਿਹਾਸਕ ਕਿਸਾਨੀ ਘੋਲ ਨੂੰ ਸਮਰਪਿਤ ਚੌਥੀ ਵਿਦਿਆਰਥੀ ਚੇਤਨਾ ਪਰਖ ਪ੍ਰੀਖਿਆ ਦਾ ਨਤੀਜਾ ਤਰਕਸ਼ੀਲ ਭਵਨ ਬਰਨਾਲਾ ਤੋਂ ਜਾਰੀ ਕੀਤਾ ਗਿਆ | ਸੂਬਾਈ ਮੁਖੀ ਰਜਿੰਦਰ ਭਦੌੜ ਨੇ ਦੱਸਿਆ ਕਿ ਇਸ ਵਾਰ ...

ਪੂਰੀ ਖ਼ਬਰ »

ਹਲਕਾ ਇੰਚਾਰਜ ਮੁਨੀਸ਼ ਬਾਂਸਲ ਦੀ ਅਗਵਾਈ 'ਚ ਕਾਂਗਰਸੀ ਆਗੂਆਂ ਦੀ ਹੋਈ ਮੀਟਿੰਗ

ਬਰਨਾਲਾ, 14 ਅਗਸਤ (ਰਾਜ ਪਨੇਸਰ)-ਹਲਕਾ ਬਰਨਾਲਾ ਕਾਂਗਰਸ ਪਾਰਟੀ ਦੀ ਮੀਟਿੰਗ ਹਲਕਾ ਇੰਚਾਰਜ ਮੁਨੀਸ਼ ਬਾਂਸਲ ਦੀ ਅਗਵਾਈ ਵਿਚ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਸ੍ਰੀ ਬਾਂਸਲ ਨੇ ਕਿਹਾ ਕਿ ਕਾਂਗਰਸ ਹਾਈਕਮਾਂਡ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਦੇਸ਼ ਦੇ ਹਰੇਕ ...

ਪੂਰੀ ਖ਼ਬਰ »

ਬਰਨਾਲਾ ਵਿਖੇ ਸ੍ਰੀ ਰਾਮ ਲੀਲ੍ਹਾ ਗਰਾਊਾਡ ਦੇ ਕਬਜ਼ੇ ਨੂੰ ਲੈ ਕੇ ਮਾਹੌਲ ਗਰਮਾਇਆ

ਬਰਨਾਲਾ, 14 ਅਗਸਤ (ਨਰਿੰਦਰ ਅਰੋੜਾ)-ਬਰਨਾਲਾ ਵਿਖੇ ਸ਼ਹਿਰ ਵਿਚ ਬਣੇ ਸ੍ਰੀ ਰਾਮ ਲੀਲ੍ਹਾ ਗਰਾਉਂਡ ਦੇ ਕਬਜ਼ੇ ਨੂੰ ਲੈ ਕੇ ਮਾਹੌਲ ਉਸ ਸਮੇਂ ਪੂਰਾ ਗਰਮਾ ਗਿਆ ਜਦੋਂ ਦੋ ਧਿਰਾਂ ਵਿਚ ਕਬਜ਼ੇ ਨੂੰ ਲੈ ਕੇ ਆਪਸੀ ਵਿਵਾਦ ਵੱਧ ਗਿਆ ਅਤੇ ਇਕ ਧਿਰ ਵਲੋਂ ਲਾਇਆ ਗਿਆ ਜਿੰਦਰਾ ਵੀ ...

ਪੂਰੀ ਖ਼ਬਰ »

ਬਰਨਾਲਾ ਅਤੇ ਸੰਗਰੂਰ ਵਿਚ ਕੰਨਾਂ ਦਾ ਮੁਫ਼ਤ ਟੈਸਟ ਅਤੇ 55 ਫ਼ੀਸਦੀ ਛੋਟ 'ਤੇ ਕੰਨਾਂ ਦੀਆਂ ਮਸ਼ੀਨਾਂ ਉਪਲਬਧ

ਬਠਿੰਡਾ, 14 ਅਗਸਤ (ਪੱਤਰ ਪ੍ਰੇਰਕ)-ਜਿਹੜੇ ਲੋਕਾਂ ਨੂੰ ਘੱਟ ਸੁਣਾਈ ਦਿੰਦਾ ਹੈ, ਉਨ੍ਹਾਂ ਨੂੰ ਹੁਣ ਘਬਰਾਉਣ ਦੀ ਲੋੜ ਨਹੀਂ ਹੈ, ਕਿਉਂਕਿ ਉਹ ਇਸ ਸਮੱਸਿਆ ਤੋਂ ਛੁਟਕਾਰਾ ਪਾ ਸਕਦੇ ਹਨ | ਸਮਾਜ ਦੇ ਹਰ ਵਰਗ ਲਈ ਬਹੁਤ ਵਧੀਆ ਵਧੀਆ ਤੇ 55 ਫ਼ੀਸਦੀ ਛੋਟ ਉੱਪਰ 16 ਅਗਸਤ ਦਿਨ ...

ਪੂਰੀ ਖ਼ਬਰ »

ਮਿਠਾਸ ਹਵੇਲੀ ਧਨੌਲਾ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਧਨੌਲਾ, 14 ਅਗਸਤ (ਜਤਿੰਦਰ ਸਿੰਘ ਧਨੌਲਾ)-ਮੰਡੀ ਧਨੌਲਾ ਵਿਖੇ ਨਵੀਂ ਬਣਾਈ ਗਈ ਮਿਠਾਸ ਹਵੇਲੀ ਧਨੌਲਾ ਵਲੋਂ ਤੀਆਂ ਦਾ ਤਿਉਹਾਰ ਬੜੀ ਹੀ ਧੂਮਧਾਮ ਨਾਲ ਮਨਾਇਆ ਗਿਆ | ਵੱਡੀ ਗਿਣਤੀ ਵਿਚ ਪੁੱਜੀਆਂ ਔਰਤਾਂ ਅਤੇ ਮੁਟਿਆਰਾਂ ਨੇ ਗਿੱਧਾ ਪਾ ਕੇ ਅਤੇ ਲੋਕ ਗੀਤ ਗਾ ਕੇ ਇਕ ਐਸਾ ...

ਪੂਰੀ ਖ਼ਬਰ »

ਹਰ ਘਰ ਤਿਰੰਗਾ ਮੁਹਿੰਮ ਤਹਿਤ ਸ਼ਹਿਰ 'ਚ ਤਿਰੰਗਾ ਯਾਤਰਾ ਕੱਢੀ

ਤਪਾ ਮੰਡੀ, 14 ਅਗਸਤ (ਪ੍ਰਵੀਨ ਗਰਗ)-ਹਰ ਘਰ ਤਿਰੰਗਾ ਮੁਹਿੰਮ ਤਹਿਤ ਵੱਖ ਵੱਖ ਸੰਸਥਾਵਾਂ ਵਲੋਂ ਸ਼ਹਿਰ ਵਿਚ ਤਿਰੰਗਾ ਯਾਤਰਾ ਕੱਢੀ ਗਈ, ਇਸ ਤਿਰੰਗਾ ਯਾਤਰਾ 'ਚ ਭਾਜਪਾ ਮੰਡਲ ਤਪਾ ਦੇ ਪ੍ਰਧਾਨ ਸੋਮਨਾਥ ਸ਼ਰਮਾ, ਗਿੰਨੀ ਗਰਗ, ਸਾਬਕਾ ਚੇਅਰਮੈਨ ਅਮਰਜੀਤ ਸਿੰਘ ਧਾਲੀਵਾਲ, ...

ਪੂਰੀ ਖ਼ਬਰ »

ਇੰਡਸਟਰੀ ਚੈਂਬਰ ਵਲੋਂ ਘਰਾਂ ਅਤੇ ਫ਼ੈਕਟਰੀਆਂ 'ਚ ਤਿਰੰਗਾ ਝੰਡਾ ਲਾਉਣ ਦੀ ਅਪੀਲ

ਤਪਾ ਮੰਡੀ, 14 ਅਗਸਤ (ਵਿਜੇ ਸ਼ਰਮਾ)-ਸਥਾਨਕ ਇੰਡਸਟਰੀ ਚੈਂਬਰ ਦੀ ਮੀਟਿੰਗ ਜ਼ਿਲ੍ਹਾ ਕਮੇਟੀ ਮੈਂਬਰ ਰਘਵੀਰ ਚੰਦ ਅਗਰਵਾਲ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ ਵਿਚ ਮੈਂਬਰਾਂ ਨੇ ਹਿੱਸਾ ਲਿਆ ਅਤੇ ਮੀਟਿੰਗ ਵਿਚ ਫ਼ੈਸਲਾ ਲਿਆ ਗਿਆ ਕਿ ਆਜ਼ਾਦੀ ਦੀ 75ਵੇਂ ਅੰਮਿ੍ਤ ...

ਪੂਰੀ ਖ਼ਬਰ »

ਤਾਜੋਕੇ ਦੇ ਕਿਸਾਨ ਗੁਰਪ੍ਰੀਤ ਸਿੰਘ ਨੇ ਵਿਰਾਸਤੀ ਬੂਟੇ ਲਾ ਕੇ ਬਣਾਇਆ ਮਿੰਨੀ ਜੰਗਲ

ਤਪਾ ਮੰਡੀ, 14 ਅਗਸਤ (ਵਿਜੇ ਸ਼ਰਮਾ)-ਪੰਜਾਬ ਅੰਦਰ ਵਾਤਾਵਰਨ ਨੂੰ ਹਰਾ ਭਰਾ ਕਰਨ ਦੇ ਮੰਤਵ ਨਾਲ ਮੁਹਾਲੀ ਦੀ ਸੰਸਥਾ ਰਾਊਾਡ ਗਲਾਸ ਵਲੋਂ ਪਿੰਡਾਂ ਵਿਚ ਵਿਰਾਸਤੀ ਬੂਟੇ ਦਿੱਤੇ ਜਾ ਰਹੇ ਨੇ ਤਾਂ ਜੋ ਪਿੰਡਾਂ ਵਿਚ ਮਿੰਨੀ ਜੰਗਲ ਬਣਾਏ ਜਾਣਗੇ ਅਤੇ ਪੰਜਾਬ ਅੰਦਰੋਂ ਪੰਛੀਆਂ ...

ਪੂਰੀ ਖ਼ਬਰ »

ਆਜ਼ਾਦੀ ਦੇ 75ਵੇਂ ਅੰਮਿ੍ਤ ਮਹਾਂਉਤਸਵ ਮੌਕੇ ਸੰਤ ਨਿਰੰਕਾਰੀ ਮਿਸ਼ਨ ਵਲੋਂ 'ਵਨਨੇਸ ਵਣ' ਮੁਹਿੰਮ ਦਾ ਆਯੋਜਨ

ਬਰਨਾਲਾ, 14 ਅਗਸਤ (ਅਸ਼ੋਕ ਭਾਰਤੀ)-ਭਾਰਤ ਦੀ ਆਜ਼ਾਦੀ ਦੇ 75ਵੇਂ ਅੰਮਿ੍ਤ ਮਹਾਂਉਤਸਵ ਦਿਵਸ ਮੌਕੇ ਸੰਤ ਨਿਰੰਕਾਰੀ ਮਿਸ਼ਨ ਵਲੋਂ ਵਨਨੇਸ ਵਣ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ | ਇਸ ਮਹਾਂ ਮੁਹਿੰਮ ਵਿਚ ਸੰਤ ਨਿਰੰਕਾਰੀ ਮਿਸ਼ਨ ਦੇ ਸੇਵਾਦਾਰਾਂ ਅਤੇ ਸ਼ਰਧਾਲੂਆਂ ਨੇ ਅਹਿਮ ...

ਪੂਰੀ ਖ਼ਬਰ »

ਵਪਾਰ ਮੰਡਲ ਵਲੋਂ ਦੂਜਾ ਖ਼ੂਨਦਾਨ ਕੈਂਪ ਅੱਜ

ਭਦੌੜ, 14 ਅਗਸਤ (ਰਜਿੰਦਰ ਬੱਤਾ, ਵਿਨੋਦ ਕਲਸੀ)-ਵਪਾਰ ਮੰਡਲ ਭਦੌੜ ਵਲੋਂ ਦੂਜਾ ਖ਼ੂਨਦਾਨ ਕੈਂਪ 15 ਅਗਸਤ ਦਿਨ ਸੋਮਵਾਰ ਨੂੰ ਗਿਆਰਾਂ ਰੁੱਦਰ ਸ਼ਿਵ ਮੰਦਰ ਪੱਥਰਾਂ ਵਾਲੀ ਵਿਖੇ ਸਵੇਰ 9 ਤੋਂ ਸ਼ਾਮ 5 ਵਜੇ ਤੱਕ ਲਗਾਇਆ ਜਾ ਰਿਹਾ ਹੈ | ਵਪਾਰ ਮੰਡਲ ਦੇ ਪ੍ਰਧਾਨ ਗੁਰਦੀਪ ਦੀਪਾ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਇਕ ਪੁਲਿਸ ਅੜਿੱਕੇ

ਬਰਨਾਲਾ, 14 ਅਗਸਤ (ਰਾਜ ਪਨੇਸਰ)-ਥਾਣਾ ਸਦਰ ਵਲੋਂ ਇਕ ਵਿਅਕਤੀ ਨੂੰ 400 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਥਾਣੇਦਾਰ ਗੁਰਬਚਨ ਸਿੰਘ ਨੇ ਦੱਸਿਆ ਕਿ ਪੁਲਿਸ ਦੇ ਉਚ ਅਧਿਕਾਰੀਆਂ ਦੀਆਂ ਸਖ਼ਤ ਹਦਾਇਤਾਂ ਅਨੁਸਾਰ ...

ਪੂਰੀ ਖ਼ਬਰ »

ਜ਼ਿਲ੍ਹਾ ਬਰਨਾਲਾ ਦੇ ਵੱਖ-ਵੱਖ ਸਕੂਲਾਂ 'ਚ ਆਜ਼ਾਦੀ ਦਿਹਾੜਾ ਮਨਾਇਆ

ਬਰਨਾਲਾ, 14 ਅਗਸਤ (ਅਸ਼ੋਕ ਭਾਰਤੀ)-ਐਸ.ਬੀ.ਐਸ.ਪਬਲਿਕ ਸਕੂਲ ਸੁਰਜੀਤਪੁਰਾ ਵਿਖੇ 75ਵਾਂ ਆਜ਼ਾਦੀ ਦਿਵਸ ਮਨਾਇਆ ਗਿਆ | ਇਸ ਮੌਕੇ ਤਿਰੰਗਾ ਝੰਡਾ ਲਹਿਰਾ ਕੇ ਰਾਸ਼ਟਰੀ ਗੀਤ ਨਾਲ ਸਮਾਗਮ ਦੀ ਸ਼ੁਰੂਆਤ ਕੀਤੀ ਗਈ | ਸਮਾਗਮ ਦੌਰਾਨ ਵਿਦਿਆਰਥੀਆਂ ਵਲੋਂ ਦੇਸ਼ ਭਗਤੀ ਦੇ ਆਧਾਰਤ ...

ਪੂਰੀ ਖ਼ਬਰ »

ਹਾਕੀ ਕੈਂਪ ਲਈ ਵਿਧਾਇਕ ਪੰਡੋਰੀ ਵਲੋਂ ਨਕਦ ਰਾਸ਼ੀ ਭੇਟ

ਟੱਲੇਵਾਲ, 14 ਅਗਸਤ (ਸੋਨੀ ਚੀਮਾ)-ਪਿੰਡ ਭੋਤਨਾ ਦੇ ਸੀਨੀਅਰ ਹਾਕੀ ਖਿਡਾਰੀਆਂ ਦੀ ਸਰਪ੍ਰਸਤੀ ਹੇਠ ਪਿੰਡ ਅਤੇ ਐਨ.ਆਰ.ਆਈ. ਵੀਰਾਂ ਦੇ ਸਹਿਯੋਗ ਨਾਲ ਪਿਛਲੇ ਤਿੰਨ ਮਹੀਨਿਆਂ ਤੋਂ ਚੱਲ ਰਹੇ ਹਾਕੀ ਕੈਂਪ ਵਿਚ ਵਿਧਾਇਕ ਕੁਲਵੰਤ ਪੰਡੋਰੀ ਖਿਡਾਰੀਆਂ ਨੂੰ ਆਸ਼ੀਰਵਾਦ ਦੇਣ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਜ਼ਿਲ੍ਹਾ ਬਰਨਾਲਾ ਦੀ ਹੋਈ ਮੀਟਿੰਗ

ਬਰਨਾਲਾ, 14 ਅਗਸਤ (ਅਸ਼ੋਕ ਭਾਰਤੀ)-ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਜ਼ਿਲ੍ਹਾ ਬਰਨਾਲਾ ਦੀ ਤਰਕਸ਼ੀਲ ਭਵਨ ਬਰਨਾਲਾ ਵਿਖੇ ਮੀਟਿੰਗ ਹੋਈ | ਜਿਸ ਵਿਚ ਜਥੇਬੰਦੀ ਦੇ ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜ ਗਿੱਲ, ਸੂਬਾ ਮੀਤ ਪ੍ਰਧਾਨ ਦਰਸ਼ਨ ਸਿੰਘ ਰਾਏਸਰ ਵਿਸ਼ੇਸ਼ ਤੌਰ ...

ਪੂਰੀ ਖ਼ਬਰ »

ਬਾਬਾ ਵਰਿਆਮ ਸਿੰਘ ਕਲੱਬ ਧੂਰਕੋਟ ਨੇ ਟੂਰਨਾਮੈਂਟ ਕਰਵਾਇਆ

ਰੂੜੇਕੇ ਕਲਾਂ, 14 ਅਗਸਤ (ਗੁਰਪ੍ਰੀਤ ਸਿੰਘ ਕਾਹਨੇਕੇ)-ਸੰਤ ਬਾਬਾ ਵਰਿਆਮ ਸਿੰਘ ਸਪੋਰਟਸ ਕਲੱਬ ਧੂਰਕੋਟ ਦੇ ਪ੍ਰਧਾਨ ਗੁਰਵਿੰਦਰ ਸਿੰਘ, ਜਸ਼ਨਪ੍ਰੀਤ ਸਿੰਘ, ਗੁਰਪ੍ਰੀਤ ਸਿੰਘ, ਆਕਾਸ਼ਦੀਪ ਸਿੰਘ, ਕੁਲਵੀਰ ਸਿੰਘ ਆਦਿ ਨੌਜਵਾਨਾਂ ਦੀ ਅਗਵਾਈ 'ਚ ਪਿੰਡ ਦੀਆਂ ਸਮੂਹ ਗ੍ਰਾਮ ...

ਪੂਰੀ ਖ਼ਬਰ »

ਪਿੰਡ ਜਗਜੀਤਪੁਰਾ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਸ਼ਹਿਣਾ, 14 ਅਗਸਤ (ਸੁਰੇਸ਼ ਗੋਗੀ)-ਪਿੰਡ ਜਗਜੀਤਪੁਰਾ ਦੇ ਪ੍ਰਾਇਮਰੀ ਸਕੂਲ ਵਿਖੇ ਪੇਂਡੂ ਔਰਤਾਂ ਵਲੋਂ ਤੀਆਂ ਦੇ ਸਬੰਧ ਵਿਚ ਮੇਲਾ ਲਾਇਆ ਗਿਆ | ਇਸ ਮੇਲੇ ਦੇ ਮੁੱਖ ਆਯੋਜਿਤ ਕਰਤਾ ਸੁਖਜੀਤ ਸਿੰਘ ਫ਼ੌਜੀ ਨੇ ਦੱਸਿਆ ਕਿ ਭਾਵੇਂ ਆਧੁਨਿਕ ਸਾਧਨਾਂ ਕਰ ਕੇ ਤੀਆਂ ਵਰਗੇ ...

ਪੂਰੀ ਖ਼ਬਰ »

ਸਟੈਨਫੋਰਡ ਸਕੂਲ ਚੰਨਣਵਾਲ ਰੱਖੜੀ ਦਾ ਤਿਉਹਾਰ ਮਨਾਇਆ

ਮਹਿਲ ਕਲਾਂ, 14 ਅਗਸਤ (ਤਰਸੇਮ ਸਿੰਘ ਗਹਿਲ)-ਉੱਘੀ ਵਿੱਦਿਅਕ ਸੰਸਥਾ ਸਟੈਨਫੋਰਡ ਇੰਟਰਨੈਸ਼ਨਲ ਸਕੂਲ ਚੰਨਣਵਾਲ ਵਿਖੇ ਸਕੂਲ ਪਿ੍ੰਸੀਪਲ ਪ੍ਰਦੀਪ ਕੌਰ ਦੀ ਅਗਵਾਈ ਹੇਠ ਰੱਖੜੀ ਦੇ ਤਿਉਹਾਰ ਨੂੰ ਸਮਰਪਿਤ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ | ਇਸ ਸਮੇਂ ਸਕੂਲ ...

ਪੂਰੀ ਖ਼ਬਰ »

ਵਾਈ.ਐੱਸ. ਪਬਲਿਕ ਸਕੂਲ ਵਿਖੇ 'ਕੈਰੀਅਰ ਕੁਐਸਟ' ਸਮਾਗਮ

ਬਰਨਾਲਾ, 14 ਅਗਸਤ (ਅਸ਼ੋਕ ਭਾਰਤੀ)-ਵਾਈ.ਐੱਸ. ਪਬਲਿਕ ਸਕੂਲ ਹੰਡਿਆਇਆ ਵਿਖੇ ਯੂ.ਪੀ.ਐੱਸ.ਸੀ. ਬੈਚ, ਸੀ.ਐੱਲ.ਏ.ਟੀ ਬੈਚ ਅਤੇ ਸੀ.ਏ. ਫਾਊਾਡੇਸ਼ਨ ਬੈਚ ਦੇ ਗਿਆਰ੍ਹਵੀਂ ਅਤੇ ਬਾਰ੍ਹਵੀਂ ਦੇ ਵਿਦਿਆਰਥੀਆਂ ਲਈ 'ਕੈਰੀਅਰ ਕੁਐਸਟ' ਸਮਾਗਮ ਕਰਵਾਇਆ ਗਿਆ | ਇਸ ਸਮਾਗਮ ਦੇ ਮੁਖ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਅਤਰਗੜ੍ਹ ਵਿਖੇ ਆਜ਼ਾਦੀ ਦਾ 75ਵਾਂ ਦਿਹਾੜਾ ਮਨਾਇਆ

ਧਨੌਲਾ, 14 ਅਗਸਤ (ਚੰਗਾਲ)-ਸਰਕਾਰੀ ਪ੍ਰਾਇਮਰੀ ਸਕੂਲ ਅਤਰਗੜ੍ਹ ਵਿਖੇ ਆਜ਼ਾਦੀ ਦਾ 75ਵਾਂ ਦਿਹਾੜਾ ਮਨਾਇਆ ਗਿਆ | ਸਮਾਗਮ ਦੇ ਮੁਖ ਮਹਿਮਾਨ ਜ਼ਿਲ੍ਹਾ ਸਿੱਖਿਆ ਅਫ਼ਸਰ ਸਰਬਜੀਤ ਸਿੰਘ ਤੂਰ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਆਜ਼ਾਦੀ ...

ਪੂਰੀ ਖ਼ਬਰ »

ਜ਼ਿਲ੍ਹਾ ਬਰਨਾਲਾ 'ਚ 'ਹਰ ਘਰ ਤਿਰੰਗਾ' ਮੁਹਿੰਮ ਦਾ ਆਗਾਜ਼

ਬਰਨਾਲਾ, 14 ਅਗਸਤ (ਗੁਰਪ੍ਰੀਤ ਸਿੰਘ ਲਾਡੀ)-ਆਜ਼ਾਦੀ ਦੇ 75 ਸਾਲਾਂ ਦੇ ਜਸ਼ਨਾਂ ਦੇ ਮੱਦੇਨਜ਼ਰ 'ਆਜ਼ਾਦੀ ਕਾ ਅੰਮਿ੍ਤ ਮਹਾਂਉਤਸਵ' ਤਹਿਤ ਅੱਜ ਜ਼ਿਲ੍ਹਾ ਬਰਨਾਲਾ 'ਚ 'ਹਰ ਘਰ ਤਿਰੰਗਾ' ਮੁਹਿੰਮ ਦਾ ਆਗਾਜ਼ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੰਧੂ ਪੱਤੀ ਤੋਂ ਕੀਤਾ ਗਿਆ | ...

ਪੂਰੀ ਖ਼ਬਰ »

ਪਸ਼ੂ ਪਾਲਣ ਵਿਭਾਗ ਵਲੋਂ ਧੂਰਕੋਟ ਵਿਖੇ ਜਾਗਰੂਕਤਾ ਕੈਂਪ

ਰੂੜੇਕੇ ਕਲਾਂ, 14 ਅਗਸਤ (ਗੁਰਪ੍ਰੀਤ ਸਿੰਘ ਕਾਹਨੇਕੇ)-ਲੰਪੀ ਸਕਿੰਨ ਬਿਮਾਰੀ ਤੋਂ ਪਸ਼ੂਆਂ ਨੂੰ ਬਚਾਉਣ ਲਈ ਬਿਮਾਰੀ ਦੀ ਰੋਕਥਾਮ ਲਈ ਪਿੰਡ ਵਾਸੀਆਂ ਨੂੰ ਜਾਗਰੂਕ ਕਰਨ ਲਈ ਸਿਵਲ ਪਸ਼ੂ ਡਿਸਪੈਂਸਰੀ ਧੂਰਕੋਟ ਵਿਖੇ ਡਿਪਟੀ ਡਾਇਰੈਕਟਰ ਬਰਨਾਲਾ ਡਾ: ਲਖਵੀਰ ਸਿੰਘ ਦੀ ...

ਪੂਰੀ ਖ਼ਬਰ »

ਫ਼ਤਹਿ ਕਾਲਜ ਦਾ ਤਿੰਨ ਰੋਜ਼ਾ ਸਾਉਣ ਮੇਲਾ ਵਿਰਾਸਤੀ ਸੱਭਿਆਚਾਰਕ ਪੈੜਾਂ ਪਾਉਂਦਾ ਸ਼ਾਨੋ-ਸ਼ੌਕਤ ਨਾਲ ਸੰਪੰਨ

ਤਪਾ ਮੰਡੀ­, 14 ਅਗਸਤ (ਵਿਜੇ ਸ਼ਰਮਾ)-ਫ਼ਤਹਿ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਰਾਮਪੁਰਾ ਨੇ ਕੋਰੋਨਾ ਮਹਾਂਮਾਰੀ ਤੋਂ ਬਾਅਦ ਵਿਦਿਆਰਥੀਆਂ ਵਿਚ ਹਾਂ-ਪੱਖੀ ਊਰਜਾ ਭਰਨ ਹਿੱਤ ਤਿੰਨ ਰੋਜ਼ਾ ਸਾਉਣ ਮੇਲੇ ਦਾ ਆਯੋਜਨ ਕੀਤਾ ਗਿਆ | ਸ਼ੁਰੂਆਤ ਸੰਸਥਾ ਦੇ ਚੇਅਰਮੈਨ ਐਸ.ਐਸ. ...

ਪੂਰੀ ਖ਼ਬਰ »

ਦੁਕਾਨਦਾਰਾਂ ਨੇ ਲੋਕ ਨਿਰਮਾਣ ਵਿਭਾਗ ਵਿਰੁੱਧ ਕੀਤੀ ਨਾਅਰੇਬਾਜ਼ੀ

ਤਪਾ ਮੰਡੀ, 14 ਅਗਸਤ (ਪ੍ਰਵੀਨ ਗਰਗ)-ਸ਼ਹਿਰ ਦੇ ਅੰਦਰਲੇ ਬੱਸ ਸਟੈਂਡ 'ਤੇ ਸੜਕ 'ਚ ਪਏ ਵੱਡੇ ਵੱਡੇ ਟੋਇਆਂ ਨੇ ਜਿੱਥੇ ਲੋਕ ਨਿਰਮਾਣ ਵਿਭਾਗ ਵਲੋਂ ਬਣਾਈ ਗਈ ਸੜਕ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ ਹੈ ਉੱਥੇ ਦੂਜੇ ਪਾਸੇ ਇਨ੍ਹਾਂ ਟੋਇਆਂ ਕਾਰਨ ਦੋ ਪਹੀਆ ਵਾਹਨ ਚਾਲਕ ਅਕਸਰ ਹੀ ...

ਪੂਰੀ ਖ਼ਬਰ »

ਚੀਮਾ ਵਾਸੀਆਂ ਨੇ ਭਾਕਿਯੂ ਡਕੌਂਦਾ ਦੀ ਅਗਵਾਈ ਹੇਠ ਨੈਸ਼ਨਲ ਹਾਈਵੇ ਕੀਤਾ ਜਾਮ

ਟੱਲੇਵਾਲ, 14 ਅਗਸਤ (ਸੋਨੀ ਚੀਮਾ)-ਪਿੰਡ ਚੀਮਾ ਦੇ ਪੀਰੇ ਕਾ ਠੋਲਾ ਨਾਲ ਮਸ਼ਹੂਰ ਵਾਸੀਆਂ ਵਲੋਂ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਆਗੂਆਂ ਦੀ ਅਗਵਾਈ ਵਿਚ ਨੈਸ਼ਨਲ ਹਾਈਵੇ ਦੋ ਘੰਟੇ ਜਾਮ ਕਰ ਕੇ ਪਾਵਰਕਾਮ ਦੇ ਅਧਿਕਾਰੀਆਂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ | ਇਸ ਮੌਕੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX