ਤਾਜਾ ਖ਼ਬਰਾਂ


ਸ਼ਰਧਾ ਕਤਲ ਕੇਸ: ਆਫ਼ਤਾਬ ਵੀਡੀਓ ਕਾਨਫ਼ਰਸਿੰਗ ਰਾਹੀਂ ਦਿੱਲੀ ਅਦਾਲਤ ’ਚ ਹੋਵੇਗਾ ਪੇਸ਼
. . .  47 minutes ago
ਨਵੀਂ ਦਿੱਲੀ, 9 ਦਸੰਬਰ-ਸ਼ਰਧਾ ਕਤਲ ਕੇਸ: ਆਫ਼ਤਾਬ ਵੀਡੀਓ ਕਾਨਫ਼ਰਸਿੰਗ ਰਾਹੀਂ ਦਿੱਲੀ ਅਦਾਲਤ ’ਚ ਹੋਵੇਗਾ ਪੇਸ਼
ਸਰਕਾਰੀ ਸਕੂਲ ਰੂੜੇਕੇ ਕਲਾਂ ਦੇ ਵਿਦਿਆਰਥੀਆਂ ਨੂੰ ਨੌਜਵਾਨਾਂ ਵਲੋਂ ਚਿੱਟਾ ਤੇ ਮੈਡੀਕਲ ਨਸ਼ਿਆਂ ਸਮੇਤ ਫੜਨ ਦੀ ਵੀਡੀਓ ਵਾਇਰਲ
. . .  about 1 hour ago
ਬਰਨਾਲਾ/ਰੂੜੇਕੇ ਕਲਾਂ, 9 ਦਸੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਜ਼ਿਲ੍ਹਾ ਬਰਨਾਲਾ ਦੇ ਕਸਬਾ ਰੂੜੇਕੇ ਕਲਾਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੂੰ ਪਿੰਡ ਦੇ ਨੌਜਵਾਨਾਂ ਨੇ ਚਿੱਟਾ ਤੇ ਹੋਰ ਨਸ਼ੀਲੇ ਪਦਾਰਥਾਂ ਸਮੇਤ ਫੜ੍ਹ ਕੇ ਸਕੂਲ ਦੇ ਅਧਿਆਪਕਾਂ...
ਦੇਸ਼ 'ਚ ਗਰੀਬ ਕਲਿਆਣ ਦੇ ਲਈ ਜੋ ਵੀ ਕੰਮ ਹੋਇਆ ਹੈ ਉਸ 'ਤੇ ਸਦਨ 'ਚ ਚਰਚਾ ਹੋਣੀ ਚਾਹੀਦੀ ਹੈ: ਭੁਪਿੰਦਰ ਯਾਦਵ
. . .  about 1 hour ago
ਨਵੀਂ ਦਿੱਲੀ, 9 ਦਸੰਬਰ-ਕੇਂਦਰੀ ਮੰਤਰੀ ਭੁਪਿੰਦਰ ਯਾਦਵ ਦਾ ਕਹਿਣਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 2014 ਤੋਂ ਜਦੋਂ ਤੋਂ ਕੇਂਦਰ 'ਚ ਸ਼ਾਸਨ ਦੀ ਵਾਂਗਡੋਰ ਸੰਭਾਲੀ ਹੈ ਉਦੋਂ ਤੋਂ ਕੇਂਦਰ ਸਰਕਾਰ ਦੀ ਗਰੀਬ ਕਲਿਆਣਕਾਰੀ ਨੀਤੀਆਂ ਇਸ ਦੇਸ਼...
ਜੋਧਪੁਰ: ਵਿਆਹ ਦੌਰਾਨ ਘਰ ’ਚ ਅੱਗ ਲੱਗਣ ਨਾਲ 4 ਲੋਕਾਂ ਦੀ ਮੌਤ, 60 ਜ਼ਖ਼ਮੀ
. . .  about 2 hours ago
ਰਾਜਸਥਾਨ, 9 ਦਸੰਬਰ-ਰਾਜਸਥਾਨ ਦੇ ਜੋਧਪੁਰ ਦੇ ਭੂੰਗਰਾ ਪਿੰਡ 'ਚ ਇਕ ਵਿਆਹ ਦੌਰਾਨ ਸਿਲੰਡਰ ਫਟ ਗਿਆ...
⭐ਮਾਣਕ-ਮੋਤੀ⭐
. . .  about 2 hours ago
⭐ਮਾਣਕ-ਮੋਤੀ⭐
ਅਸਾਮ : ਉਦਲਗੁੜੀ ਪੁਲਿਸ ਨੇ ਅੱਜ ਇਕ ਏਕੇ ਸੀਰੀਜ਼ ਰਾਈਫਲ ਅਤੇ ਕੁਝ ਅਸਲ੍ਹਾ ਕੀਤਾ ਬਰਾਮਦ - ਵਿਸ਼ੇਸ਼ ਡੀ.ਜੀ.ਪੀ.ਅਸਾਮ
. . .  1 day ago
ਕਰੀਬ 300 ਇਜ਼ਰਾਇਲੀ ਕੰਪਨੀਆਂ ਨੇ ਭਾਰਤ ਵਿਚ ਕੀਤਾ ਨਿਵੇਸ਼ : ਇਜ਼ਰਾਈਲ ਰਾਜਦੂਤ ਨੌਰ ਗਿਲੋਨ
. . .  1 day ago
ਐਨ.ਆਈ.ਏ. ਨੇ ਤਰਨਤਾਰਨ ਬੰਬ ਧਮਾਕੇ ਦੇ ਮਾਸਟਰਮਾਈਂਡ ਬਿਕਰਮਜੀਤ ਸਿੰਘ ਨੂੰ ਕੀਤਾ ਗ੍ਰਿਫਤਾਰ
. . .  1 day ago
ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਜੇ.ਪੀ. ਨੱਢਾ, ਅਮਿਤ ਸ਼ਾਹ ਤੇ ਹੋਰ ਨੇਤਾਵਾਂ ਦੀ ਮੌਜੂਦਗੀ 'ਚ ਕੋਰ ਗਰੁੱਪ ਦੀ ਚੱਲ ਰਹੀ ਮੀਟਿੰਗ
. . .  1 day ago
ਸ਼ਾਰਟ ਸਰਕਟ ਨਾਲ ਜੀ. ਐੱਸ. ਫਰਨੀਚਰ ਦੇ ਸ਼ੋਅ ਰੂਮ ਨੂੰ ਲੱਗੀ ਅੱਗ ਨਾਲ ਕਰੋੜਾਂ ਦਾ ਨੁਕਸਾਨ
. . .  1 day ago
ਛੇਹਰਟਾ, 8 ਦਸੰਬਰ ( ਵਡਾਲੀ )- ਜੀ.ਟੀ.ਰੋਡ ਖੰਡਵਾਲਾ ਵਿਖੇ ਸ਼ਾਰਟ ਸਰਕਟ ਨਾਲ ਜੀ. ਐੱਸ. ਫਰਨੀਚਰ ਦੇ ਸ਼ੋਅ ਰੂਮ ਨੂੰ ਲੱਗੀ ਅੱਗ ਨਾਲ ਕਰੋੜਾਂ ਦਾ ਨੁਕਸਾਨ ਹੋਇਆ ਹੈ ।
ਸਯੁੰਕਤ ਕਿਸਾਨ ਮੋਰਚਾ ਦੀ ਕੌਮੀ ਪੱਧਰੀ ਬੈਠਕ ਵਿਚ ਆਗਾਮੀ ਅੰਦੋਲਨ ਦਾ ਫ਼ੈਸਲਾ ਨਹੀਂ ਹੋ ਸਕਿਆ, 24 ਨੂੰ ਦੁਬਾਰਾ ਬੈਠਕ
. . .  1 day ago
ਕਰਨਾਲ 7 ਦਸੰਬਰ (ਗੁਰਮੀਤ ਸਿੰਘ ਸੱਗੂ ) - ਸਯੁੰਕਤ ਕਿਸਾਨ ਮੋਰਚਾ ਦੀ ਡੇਰਾ ਕਾਰ ਸੇਵਾ ਕਲੰਦਰੀ ਗੇਟ ਵਿਖੇ ਹੋਈ ਕੋਮੀ ਪਧਰੀ ਬੈਠਕ ਵਿਚ ਆਗਾਮੀ ਕਿਸਾਨ ਅੰਦੋਲਨ ਨੂੰ ਲੈਂ ਕੇ ਕੋਈ ਫ਼ੈਸਲਾ ਨਹੀਂ ਹੋ ਸਕਿਆ ...
ਵਿਧਾਨ ਸਭਾ ਹਲਕਾ ਹਰੋਲੀ ਤੋਂ ਕਾਂਗਰਸ ਦੇ ਮੁਕੇਸ਼ ਅਗਨੀਹੋਤਰੀ ਜਿੱਤੇ
. . .  1 day ago
ਬੀਣੇਵਾਲ,8 ਦਸੰਬਰ (ਬੈਜ ਚੌਧਰੀ)- ਹਲਕਾ ਗੜ੍ਹਸ਼ੰਕਰ ਦੇ ਨਾਲ ਲੱਗਦੇ ਹਿਮਾਚਲ ਪ੍ਰਦੇਸ਼ ਦੇ ਵਿਧਾਨ ਸਭਾ ਹਲਕਾ ਹਰੋਲੀ ਤੋਂ ਕਾਂਗਰਸੀ ਉਮੀਦਵਾਰ ਮੁਕੇਸ਼ ਅਗਨੀਹੋਤਰੀ ਨੇ ਲਗਾਤਾਰ ਪੰਜਵੀਂ ਵਾਰ 9148 ਵੋਟਾਂ ਦੇ ਵੱਡੇ ਫਰਕ ਨਾਲ ...
ਲਾਪਤਾ 4 ਬੱਚਿਆਂ 'ਚੋਂ 3 ਬੱਚੇ ਕੀਤੇ ਪੁਲਿਸ ਨੇ ਬਰਾਮਦ
. . .  1 day ago
ਡੇਰਾਬੱਸੀ, 8 ਦਸੰਬਰ( ਗੁਰਮੀਤ ਸਿੰਘ)-ਡੇਰਾਬੱਸੀ ਦੇ ਪਿੰਡ ਕਕਰਾਲੀ ਵਿਚੋ ਲਾਪਤਾ 4 ਬੱਚਿਆਂ 'ਚੋਂ ਪੁਲਿਸ ਨੇ 3 ਬੱਚਿਆਂ ਨੂੰ ਅੱਜ ਤੀਜੇ ਦਿਨ ਬਰਾਮਦ ਕਰ ਲਿਆ ਹੈ । ਇਹ ਬੱਚੇ ਮੋਲੀ ਜਾਗਰਾ, ਚੰਡੀਗੜ੍ਹ ਨੇੜਿਓਂ ਬਰਾਮਦ ...
87 ਸਾਲ ਦੇ ਹੋਏ ਬਾਲੀਵੁੱਡ ਦੇ ਹੀਮੈਨ ਧਰਮਿੰਦਰ, ਫੈਨਜ਼ ਨਾਲ ਕੇਕ ਕੱਟ ਕੇ ਆਪਣਾ ਜਨਮਦਿਨ ਕੀਤਾ ਸੈਲੀਬ੍ਰੇਟ
. . .  1 day ago
87 ਸਾਲ ਦੇ ਹੋਏ ਬਾਲੀਵੁੱਡ ਦੇ ਹੀਮੈਨ ਧਰਮਿੰਦਰ, ਫੈਨਜ਼ ਨਾਲ ਕੇਕ ਕੱਟ ਕੇ ਆਪਣਾ ਜਨਮਦਿਨ ਕੀਤਾ ਸੈਲੀਬ੍ਰੇਟ
ਉੜੀਸ਼ਾ : ਪਦਮਪੁਰ ਵਿਧਾਨ ਸਭਾ ਹਲਕੇ ਤੋਂ ਬੀ.ਜੇ.ਡੀ. ਦੇ ਬਰਸਾ ਸਿੰਘ ਬਰੀਹਾ ਨੇ ਭਾਜਪਾ ਦੇ ਪ੍ਰਦੀਪ ਪੁਰੋਹਿਤ ਨੂੰ ਹਰਾਇਆ
. . .  1 day ago
ਟਰੱਕ ਅਤੇ ਕਾਰ ਦੀ ਟੱਕਰ ਵਿਚ ਨੌਜਵਾਨ ਦੀ ਦਰਦਨਾਕ ਮੌਤ
. . .  1 day ago
ਘੱਗਾ, 8 ਦਸੰਬਰ (ਵਿਕਰਮਜੀਤ ਸਿੰਘ ਬਾਜਵਾ)- ਅੱਜ ਇੱਥੇ ਸ਼ਾਮੀ ਲਗਭਗ 4 ਵਜੇ ਦੇ ਕਰੀਬ ਕਾਰ ਅਤੇ ਟਰੱਕ ਦਰਮਿਆਨ ਹੋਏ ਭਿਆਨਕ ਹਾਦਸੇ ਵਿਚ ਕਾਰ ਸਵਾਰ ਨੌਜਵਾਨ ਦੀ ਦਰਦਨਾਕ ਮੌਤ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਕਕਰਾਲਾ ਦੇ ਰਹਿਣ ਵਾਲੇ ਕੁਲਦੀਪ ਸਿੰਘ (30) ਜੋ ਯੂਥ ਅਕਾਲੀ ਦਲ ਨਾਲ...
ਬਿਹਾਰ : ਕੁਰਹਾਨੀ ਵਿਧਾਨ ਸਭਾ ਹਲਕੇ ਤੋਂ ਭਾਜਪਾ ਦੇ ਕੇਦਾਰ ਪ੍ਰਸਾਦ ਗੁਪਤਾ ਨੇ ਜਨਤਾ ਦਲ (ਯੂਨਾਈਟਿਡ) ਦੇ ਮਨੋਜ ਸਿੰਘ ਨੂੰ ਹਰਾਇਆ
. . .  1 day ago
ਰਾਜਸਥਾਨ : ਸਰਦਾਰ ਸ਼ਹਿਰ ਤੋਂ ਕਾਂਗਰਸ ਦੇ ਅਨਿਲ ਕੁਮਾਰ ਸ਼ਰਮਾ ਨੇ ਭਾਜਪਾ ਦੇ ਅਸ਼ੋਕ ਕੁਮਾਰ ਨੂੰ ਹਰਾ ਕੇ ਜ਼ਿਮਨੀ ਚੋਣ ਜਿੱਤੀ
. . .  1 day ago
ਬਠਿੰਡਾ ਵਿਚ ਚੱਲੀਆਂ ਗੋਲੀਆਂ, ਦੋ ਜ਼ਖ਼ਮੀ
. . .  1 day ago
ਬਠਿੰਡਾ ਵਿਚ ਚੱਲੀਆਂ ਗੋਲੀਆਂ, ਦੋ ਜ਼ਖ਼ਮੀ
ਪਿਛਲੇ 5 ਸਾਲਾਂ ਵਿਚ ਯੂ.ਪੀ.ਐਸ.ਸੀ, ਐਸ.ਐਸ.ਸੀ. ਦੁਆਰਾ 2.46 ਲੱਖ ਉਮੀਦਵਾਰਾਂ ਦੀ ਕੀਤੀ ਗਈ ਭਰਤੀ - ਜਤਿੰਦਰ ਸਿੰਘ
. . .  1 day ago
ਲੋਕਤੰਤਰ ਵਿਚ ਜਿੱਤ ਹੁੰਦੀ ਹੈ ਤੇ ਹਾਰ ਵੀ ਹੁੰਦੀ ਹੈ , ਅਸੀਂ ਕਮੀਆਂ ਨੂੰ ਸੁਧਾਰਾਂਗੇ ਅਤੇ ਲੜਨਾ ਜਾਰੀ ਰੱਖਾਂਗੇ : ਕਾਂਗਰਸ ਪ੍ਰਧਾਨ ਐਮ.ਖੜਗੇ
. . .  1 day ago
ਹਿਮਾਚਲ ਪ੍ਰਦੇਸ਼ ’ਚ ਕਾਂਗਰਸ ਪਾਰਟੀ ਦੀ ਜਿੱਤ ਤੇ ਕਾਂਗਰਸੀ ਆਗੂਆਂ ਤੇ ਵਰਕਰਾਂ ਵਲੋਂ ਖ਼ੁਸ਼ੀ ਦਾ ਪ੍ਰਗਟਾਵਾ
. . .  1 day ago
ਸੰਧਵਾਂ, 8 ਦਸੰਬਰ (ਪ੍ਰੇਮੀ ਸੰਧਵਾਂ)- ਹਿਮਾਚਲ ਪ੍ਰਦੇਸ਼ ਦੇ ਵਿਧਾਨ ਸਭਾ ਚੋਣਾਂ ਦੇ ਆਏ ਨਤੀਜਿਆਂ ’ਚ ਕਾਂਗਰਸ ਪਾਰਟੀ ਵਲੋਂ ਵੱਡੀ ਜਿੱਤ ਪ੍ਰਾਪਤ ਕਰਨ ’ਤੇ ਸੀਨੀਅਰ ਕਾਂਗਰਸੀ ਆਗੂ ਕਮਲਜੀਤ ਬੰਗਾ, ਰਘਵੀਰ ਸਿੰਘ ਬਿੱਲਾ...
ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਰਾਜਪਾਲ ਨੂੰ ਆਪਣਾ ਅਸਤੀਫਾ ਸੌਂਪਣ ਲਈ ਸ਼ਿਮਲਾ ਦੇ ਰਾਜ ਭਵਨ ਪਹੁੰਚੇ
. . .  1 day ago
ਪੰਜਾਬ ਵਿਚ ਹਰ ਰੋਜ਼ ਹੋ ਰਹੇ ਕਤਲਾਂ ਕਰਕੇ ਸੂਬੇ ਦੇ ਲੋਕਾਂ ਦਾ ਸਰਕਾਰ ਅਤੇ ਪ੍ਰਸ਼ਾਸਨ ਤੋਂ ਵਿਸ਼ਵਾਸ ਉੱਠਿਆ - ਬਿਕਰਮਜੀਤ ਚੀਮਾ
. . .  1 day ago
ਅਮਲੋਹ, 8 ਦਸੰਬਰ (ਕੇਵਲ ਸਿੰਘ)- ਭਾਰਤੀ ਜਨਤਾ ਪਾਰਟੀ ਪੰਜਾਬ ਦੇ ਨਵਨਿਯੁਕਤ ਜਰਨਲ ਸਕੱਤਰ ਬਿਕਰਮਜੀਤ ਸਿੰਘ ਚੀਮਾ ਦਾ ਅਮਲੋਹ ਵਿਖੇ ਭਾਰਤੀ ਜਨਤਾ ਪਾਰਟੀ ਮੰਡਲ ਅਮਲੋਹ ਵਲੋਂ ਸਨਮਾਨ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਜਰਨਲ ਸਕੱਤਰ...
ਅਮਿਤ ਸ਼ਾਹ ਨੇ ਗੁਜਰਾਤ ਵਿਚ ਭਾਜਪਾ ਦੀ ਹੂੰਝਾ ਫੇਰ ਜਿੱਤ 'ਤੇ ਲੋਕਾਂ ਦਾ ਕੀਤਾ ਦਿਲੋਂ ਧੰਨਵਾਦ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 31 ਸਾਉਣ ਸੰਮਤ 554
ਵਿਚਾਰ ਪ੍ਰਵਾਹ: ਹਰ ਚੰਗੇ ਅਤੇ ਨੇਕ ਇਨਸਾਨ ਲਈ ਸਭ ਤੋਂ ਵੱਡੀ ਪ੍ਰਾਪਤੀ ਹੈ ਕਿ ਉਹ ਮੁਸ਼ਕਿਲ ਆਉਣ 'ਤੇ ਕਰਤੱਵ ਅਤੇ ਧਰਮ ਤੋਂ ਕਦੇ ਵੀ ਨਾ ਡੋਲੇ। -ਸੁਕਰਾਤ

ਕਪੂਰਥਲਾ / ਫਗਵਾੜਾ

ਦਰਬਾਰ ਏ ਪੰਜਾਬ ਵਲੋਂ ਕੇਸਰੀ ਦਸਤਾਰ ਚੇਤਨਾ ਮਾਰਚ ਗੁਰਦੁਆਰਾ ਸ੍ਰੀ ਬੇਰ ਸਾਹਿਬ ਤੋਂ ਸਜਾਇਆ

ਸੁਲਤਾਨਪੁਰ ਲੋਧੀ, 14 ਅਗਸਤ (ਨਰੇਸ਼ ਹੈਪੀ, ਥਿੰਦ)-ਦਰਬਾਰ ਏ ਪੰਜਾਹ ਵਲੋਂ ਬੰਦੀ ਸਿੰਘਾਂ ਦੀ ਰਿਹਾਈ, ਨੌਜਵਾਨ ਪੀੜ੍ਹੀ ਨੂੰ ਦਸਤਾਰ ਦੀ ਮਹੱਤਤਾ ਤੋਂ ਜਾਣੂ ਕਰਵਾਉਣ ਅਤੇ ਹੋਰ ਮੰਗਾਂ ਨੂੰ ਲੈ ਕੇ ਸਥਾਨਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਤੋਂ ਕੇਸਰੀ ਦਸਤਾਰ ਚੇਤਨਾ ਮਾਰਚ ਸਜਾਇਆ ਗਿਆ ਜਿਸ ਨੂੰ ਪਦਮ ਸ਼੍ਰੀ ਸੰਤ ਬਾਬਾ ਬਲਵੀਰ ਸਿੰਘ ਮੈਂਬਰ ਰਾਜ ਸਭਾ ਨੇ ਰਵਾਨਾ ਕੀਤਾ | ਉਨ੍ਹਾਂ ਦਰਬਾਰ ਏ ਪੰਜਾਬ ਵੱਲੋਂ ਕੀਤੇ ਗਏ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਾਡੀ ਨੌਜਵਾਨ ਪੀੜ੍ਹੀ ਗੁਮਰਾਹ ਹੋ ਰਹੀ ਹੈ ਜਿਨ੍ਹਾਂ ਨੂੰ ਜਾਗਰੂਕ ਕਰਨ ਦੀ ਲੋੜ ਹੈ ਅਤੇ ਬਚਪਨ ਤੋਂ ਹੀ ਉਨ੍ਹਾਂ ਨੂੰ ਦਸਤਾਰ ਸਜਾਉਣ ਲਈ ਪ੍ਰੇਰਿਤ ਕਰਨਾ ਚਾਹੀਦਾ ਹੈ | ਉਨ੍ਹਾਂ ਇਹ ਵੀ ਕਿਹਾ ਕਿ ਆਜ਼ਾਦੀ ਦਿਵਸ ਮੌਕੇ ਬੰਦੀ ਸਿੰਘਾਂ ਦੀ ਰਿਹਾਈ ਵੀ ਹੋਣੀ ਬਹੁਤ ਜ਼ਰੂਰੀ ਹੈ ਕਿਉਂਕਿ ਜਿੰਨੀ ਉਨ੍ਹਾਂ ਨੂੰ ਉਨ੍ਹਾਂ ਦੇ ਗੁਨਾਹਾਂ ਦੀ ਸਜ਼ਾ ਮਿਲੀ ਸੀ ਉਸ ਤੋਂ ਵੱਧ ਤਾਂ ਉਹ ਪਹਿਲਾਂ ਹੀ ਜੇਲ੍ਹ ਵਿਚ ਰਹਿ ਕੇ ਸਜ਼ਾ ਭੁਗਤ ਚੁੱਕੇ ਹਨ | ਇਸ ਮੌਕੇ ਕੇਸਰੀ ਦਸਤਾਰ ਚੇਤਨਾ ਮਾਰਚ ਦੀ ਅਗਵਾਈ ਕਰ ਰਹੇ ਭਾਈ ਪਾਲ ਸਿੰਘ ਫਰਾਂਸ ਨੇ ਦੱਸਿਆ ਕਿ ਇਸ ਚੇਤਨਾ ਮਾਰਚ ਦਾ ਮੁੱਖ ਉਦੇਸ਼ ਬੰਦੀ ਸਿੰਘਾਂ ਦੀ ਰਿਹਾਈ, ਹੁਸੈਨੀਵਾਲਾ ਅਤੇ ਵਾਘਾ ਬਾਰਡਰ ਨੂੰ ਵਪਾਰ ਲਈ ਖੋਲ੍ਹਣਾ ਆਦਿ ਹੈ | ਉਨ੍ਹਾਂ ਕਿਹਾ ਕਿ ਅੱਜ ਸਾਡੀ ਨੌਜਵਾਨ ਪੀੜੀ ਦਸਤਾਰ ਤੋਂ ਵਾਂਝੀ ਹੁੰਦੀ ਜਾ ਰਹੀ ਹੈ, ਨੂੰ ਦਸਤਾਰ ਪ੍ਰਤੀ ਜਾਗਰੂਕ ਕਰਨ ਦੀ ਲੋੜ ਹੈ ਕਿਉਂਕਿ ਦਸਤਾਰ ਸਾਡੀ ਸ਼ਾਨ ਹੈ | ਉਨ੍ਹਾਂ ਕਿਹਾ ਕਿ ਚਿੰਤਾ ਦਾ ਵਿਸ਼ਾ ਹੈ ਕਿ ਦੂਜੇ ਰਾਜਾਂ ਵਿਚ ਪੰਜਾਬ ਦੇ ਲੋਕ ਨਾ ਤਾਂ ਜ਼ਮੀਨ ਖ਼ਰੀਦ ਸਕਦੇ ਹਨ, ਨਾ ਨੌਕਰੀ ਕਰ ਸਕਦੇ ਹਨ ਅਤੇ ਨਾ ਹੀ ਵੋਟ ਬਣਾ ਸਕਦੇ ਹਨ ਜਦਕਿ ਦੂਸਰੇ ਸੂਬਿਆਂ ਵਾਲੇ ਪੰਜਾਬ ਵਿਚ ਆ ਕੇ ਇਹ ਸਭ ਕੁਝ ਕਰ ਸਕਦੇ ਹਨ | ਉਨ੍ਹਾਂ ਮੰਗ ਕੀਤੀ ਕਿ ਪੰਜਾਬ ਨਾਲ ਇਹ ਵਿਤਕਰਾ ਬੰਦ ਹੋਣਾ ਚਾਹੀਦਾ ਹੈ | ਉਨ੍ਹਾਂ ਦੱਸਿਆ ਕਿ ਦਸਤਾਰ ਮਾਰਚ ਗੁਰਦੁਆਰਾ ਸ਼੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਰਵਾਨਾ ਹੋ ਕੇ ਤਲਵੰਡੀ ਹੁੰਦਾ ਹੋਇਆ ਦਮਦਮਾ ਸਾਹਿਬ ਠੱਟਾ ਵਿਖੇ ਨਤਮਸਤਕ ਹੋਵੇਗਾ | ਉਪਰੰਤ ਗੋਇੰਦਵਾਲ ਸਾਹਿਬ, ਖਡੂਰ ਸਾਹਿਬ ਅਤੇ ਤਰਨਤਾਰਨ ਤੋਂ ਹੁੰਦਾ ਹੋਇਆ ਸ੍ਰੀ ਦਰਬਾਰ ਸਾਹਿਬ ਦੀ ਪਰਿਕਰਮਾ ਕਰਕੇ ਨਤਮਸਤਕ ਹੋਣ ਉਪਰੰਤ ਸ੍ਰੀ ਅਕਾਲ ਤਖ਼ਤ ਜਾ ਕੇ ਸੰਪੰਨ ਹੋਵੇਗਾ | ਇਸ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਹਰਜਿੰਦਰ ਸਿੰਘ ਚੰਡੀਗੜ੍ਹ ਵਾਲਿਆਂ ਨੇ ਅਰਦਾਸ ਵੀ ਕੀਤੀ | ਇਸ ਮੌਕੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਮੈਨੇਜਰ ਭਾਈ ਸਰਬਦਿਆਲ ਸਿੰਘ, ਗੁਰਦੁਆਰਾ ਬਾਉਲੀ ਸਾਹਿਬ ਨਡਾਲਾ ਦੇ ਮੈਨੇਜਰ ਭਾਈ ਚੈਂਚਲ ਸਿੰਘ ਭਿੰਦਰ ਸਿੰਘ ਸਟੋਰ ਕੀਪਰ, ਅਕਾਉਂਟੈਂਟ ਜਰਨੈਲ ਸਿੰਘ, ਗੁਰਦੁਆਰਾ ਬੇਬੇ ਨਾਨਕੀ ਦੇ ਐਡੀਸ਼ਨਲ ਮੈਨੇਜਰ ਜਸਵੰਤ ਸਿੰਘ ਨੰਡਾ, ਬਲਵਿੰਦਰ ਸਿੰਘ, ਗੁਰਦੀਪ ਸਿੰਘ, ਕਰਮਜੀਤ ਸਿੰਘ, ਗੁਰਵਿੰਦਰ ਸਿੰਘ ਬੋਪਾਰਾਏ, ਤਰੁਣ ਜੈਨ ਬਾਵਾ ਆਦਿ ਵੀ ਹਾਜ਼ਰ ਸਨ |

ਥਾਣਾ ਕਬੀਰਪੁਰ ਦੀ ਪੁਲਿਸ ਵਲੋਂ 1000 ਲੀਟਰ ਲਾਹਣ ਬਰਾਮਦ

ਸੁਲਤਾਨਪੁਰ ਲੋਧੀ, 14 ਅਗਸਤ (ਥਿੰਦ, ਹੈਪੀ)-ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਚਲਾਈ ਜ਼ਬਰਦਸਤ ਮੁਹਿੰਮ ਦੇ ਦਿਨੋਂ ਦਿਨ ਸਾਰਥਕ ਨਤੀਜੇ ਆ ਰਹੇ ਹਨ, ਜਿਸ ਦੇ ਤਹਿਤ ਥਾਣਾ ਕਬੀਰਪੁਰ ਦੀ ਪੁਲਿਸ ਨੇ ਡੀ.ਐਸ.ਪੀ ਸਬ ਸੁਲਤਾਨਪੁਰ ਲੋਧੀ ਡਾਕਟਰ ਮਨਪ੍ਰੀਤ ਕੌਰ ...

ਪੂਰੀ ਖ਼ਬਰ »

ਗੁਰੂ ਹਰਗੋਬਿੰਦ ਨਗਰ 'ਚ ਗ਼ੈਰ ਕਾਨੂੰਨੀ ਪਾਰਕਿੰਗ ਬੰਦ ਕਰਵਾਈ ਜਾਵੇ-ਜੇ.ਐਸ. ਵਿਰਕ

ਫਗਵਾੜਾ, 14 ਅਗਸਤ (ਚਾਵਲਾ)-ਸਿਟੀਜ਼ਨ ਰਾਈਟਸ ਫੋਰਸ ਦੇ ਪ੍ਰਧਾਨ ਡਾ: ਜੇ.ਐਸ. ਵਿਰਕ ਨੇ ਸਥਾਨਕ ਨਗਰ ਨਿਗਮ ਕਮਿਸ਼ਨਰ ਨੂੰ ਪੱਤਰ ਲਿਖ ਕੇ ਸ਼ਿਕਾਇਤ ਕੀਤੀ ਹੈ ਕਿ ਬਲੱਡ ਬੈਂਕ ਹਰਗੋਬਿੰਦ ਨਗਰ ਦੇ ਪਿੱਛੇ ਅਤੇ ਬੱਲ ਹਸਪਤਾਲ ਦੇ ਨੇੜੇ ਅਨੇਕਾਂ ਆਈਲਟਸ ਸੈਂਟਰ ਖੁੱਲਣ ਕਰਕੇ ...

ਪੂਰੀ ਖ਼ਬਰ »

ਸੰਤ ਪ੍ਰੇਮ ਸਿੰਘ ਕਰਮਸਰ ਖ਼ਾਲਸਾ ਕਾਲਜ ਬੇਗੋਵਾਲ 'ਚ ਹਰ ਘਰ ਤਿਰੰਗਾ ਪ੍ਰੋਗਰਾਮ ਸ਼ੁਰੂ

ਬੇਗੋਵਾਲ, 14 ਅਗਸਤ (ਸੁਖਜਿੰਦਰ ਸਿੰਘ)-ਸੰਤ ਪ੍ਰੇਮ ਸਿੰਘ ਕਰਮਸਰ ਖ਼ਾਲਸਾ ਕਾਲਜ ਬੇਗੋਵਾਲ ਦੇ ਐਨਸੀਸੀ , ਐਨਐਸਐਸ ਅਤੇ ਰੈੱਡ ਰਿਬਨ ਕਲੱਬ ਵੱਲੋਂ ਆਜ਼ਾਦੀ ਦੀ 75 ਵੀਂ ਵਰੇ੍ਹਗੰਢ ਨੂੰ ਸਮਰਪਿਤ ਹਰ ਘਰ ਤਿਰੰਗਾ ਪ੍ਰੋਗਰਾਮ ਸ਼ੁਰੂ ਕੀਤਾ ਗਿਆ ਹੈ | ਕਾਲਜ ਪ੍ਰਬੰਧਕ ...

ਪੂਰੀ ਖ਼ਬਰ »

ਟਰੇਨ ਹੇਠਾਂ ਆਉਣ ਕਾਰਨ ਇੱਕ ਨੌਜਵਾਨ ਦੀ ਮੌਤ

ਫਗਵਾੜਾ, 14 ਅਗਸਤ (ਹਰਜੋਤ ਸਿੰਘ ਚਾਨਾ)-ਇੱਥੋਂ ਦੇ ਰੇਲਵੇ ਸਟੇਸ਼ਨ ਨਜ਼ਦੀਕ ਟਰੇਨ ਹੇਠਾਂ ਆਉਣ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਗਈ | ਰੇਲਵੇ ਚੌਂਕੀ ਇੰਚਾਰਜ ਗੁਰਭੇਜ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮਿ੍ਤਕ ਨੌਜਵਾਨ ਦੀ ਪਛਾਣ ਨਹੀਂ ਹੋ ਸਕੀ | ਉਨ੍ਹਾਂ ...

ਪੂਰੀ ਖ਼ਬਰ »

ਬਿਜਲੀ ਸੋਧ ਬਿੱਲ ਸਾਰੇ ਵਰਗਾਂ ਦੇ ਲੋਕਾਂ ਲਈ ਘਾਤਕ-ਇੰਜ. ਸਵਰਨ ਸਿੰਘ

ਡਡਵਿੰਡੀ, 14 ਅਗਸਤ (ਦਿਲਬਾਗ ਸਿੰਘ ਝੰਡ)-ਸ਼੍ਰੋਮਣੀ ਅਕਾਲੀ ਦਲ ਦੇ ਪੀਏਸੀ ਦੇ ਮੈਂਬਰ ਤੇ ਹਲਕਾ ਸੁਲਤਾਨਪੁਰ ਲੋਧੀ ਦੇ ਸੀਨੀਅਰ ਅਕਾਲੀ ਆਗੂ ਇੰਜੀਨੀਅਰ ਸਵਰਨ ਸਿੰਘ, ਸਰਕਲ ਡਡਵਿੰਡੀ ਦੇ ਜਥੇਦਾਰ ਸੁਖਚੈਨ ਸਿੰਘ ਮਨਿਆਲਾ ਅਤੇ ਕੰਬੋਜ ਭਾਈਚਾਰਾ ਸਲਾਹਕਾਰ ਕਮੇਟੀ ਦੇ ...

ਪੂਰੀ ਖ਼ਬਰ »

ਜੁਡੀਸ਼ੀਅਲ ਕੋਰਟ ਭੁਲੱਥ ਵਿਚ ਨੈਸ਼ਨਲ ਲੋਕ ਅਦਾਲਤ ਲਗਾਈ

ਭੁਲੱਥ, 14 ਅਗਸਤ (ਮੇਹਰ ਚੰਦ ਸਿੱਧੂ)-ਸਬ ਡਵੀਜ਼ਨ ਜੁਡੀਸ਼ੀਅਲ ਕੋਰਟ ਭੁਲੱਥ ਵਿਚ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ ਮਾਨਯੋਗ ਜੱਜ ਰਾਹੁਲ ਕੁਮਾਰ ਦੀ ਅਗਵਾਈ ਹੇਠ ਕੀਤਾ ਗਿਆ | ਜਿਸ ਵਿਚ ਐਡਵੋਕੇਟ ਕੁਲਵੰਤ ਸਿੰਘ ਸਹਿਗਲ ਤੇ ਸੂਰਤ ਸਿੰਘ ਮੈਂਬਰ ਵਜੋਂ ਸ਼ਾਮਲ ਹੋਏ | ਇੱਥੇ ...

ਪੂਰੀ ਖ਼ਬਰ »

ਰਾਣੀਪੁਰ ਤੇ ਸ਼ਿਵ ਸ਼ਕਤੀ ਮੰਦਰ ਵਿਖੇ ਮਨਾਇਆ ਗਿਆ ਤੀਆਂ ਦਾ ਤਿਉਹਾਰ

ਫਗਵਾੜਾ, 14 ਅਗਸਤ (ਅਸ਼ੋਕ ਕੁਮਾਰ ਵਾਲੀਆ)-ਰਾਣੀਪੁਰ ਦੇ ਸ਼ਿਵ ਸ਼ਕਤੀ ਮੰਦਰ ਵਿਖੇ ਤੀਆਂ ਦਾ ਤਿਉਹਾਰ ਪਿੰਡ ਦੀਆਂ ਮਹਿਲਾਵਾਂ ਵਲੋਂ ਰਲ ਮਿਲਕੇ ਸਾਂਝੇ ਤੌਰ 'ਤੇ ਮਨਾਇਆ ਗਿਆ | ਸਮਾਗਮ ਦੇ ਪ੍ਰਬੰਧਕ ਰਾਜ ਰਾਣੀ ਸ਼ਰਮਾ ਅਤੇ ਅਰੁਣਾ ਰਾਣੀ ਸ਼ਰਮਾ ਨੇ ਕਿਹਾ ਕਿ ਤੀਆਂ ਦਾ ...

ਪੂਰੀ ਖ਼ਬਰ »

ਡਡਵਿੰਡੀ-ਮੋਠਾਂਵਾਲਾ ਸੰਪਰਕ ਸੜਕ 'ਤੇ ਸੁੱਕੇ ਸਫ਼ੈਦੇ ਦੇ ਰਹੇ ਨੇ ਹਾਦਸਿਆਂ ਨੂੰ ਸੱਦਾ

ਡਡਵਿੰਡੀ, 14 ਅਗਸਤ (ਦਿਲਬਾਗ ਸਿੰਘ ਝੰਡ)-ਡਡਵਿੰਡੀ ਤੋਂ ਮੋਠਾਂਵਾਲ ਨੂੰ ਜਾਂਦੀ ਸੰਪਰਕ ਸੜਕ 'ਤੇ ਲੱਗੇ ਹੋਏ ਸਫ਼ੈਦਿਆਂ ਦੇ ਵੱਡੇ ਵੱਡੇ ਦਰਖ਼ਤ ਕਈ ਜਗ੍ਹਾ ਤੇ ਸੁੱਕ ਚੁੱਕੇ ਹਨ ਅਤੇ ਇਹ ਦਰਖ਼ਤ ਇੰਨੇ ਲੰਬੇ ਹਨ ਕਿ ਕਿਸੇ ਵੇਲੇ ਵੀ ਤੇਜ਼ ਹਨ੍ਹੇਰੀ ਨਾਲ ਡਿੱਗ ਕੇ ਜਾਨੀ ...

ਪੂਰੀ ਖ਼ਬਰ »

ਗੁਰੂ ਅਮਰਦਾਸ ਪਬਲਿਕ ਸਕੂਲ ਉੱਚਾ ਬੇਟ 'ਚ ਆਜ਼ਾਦੀ ਦਿਵਸ ਉਤਸ਼ਾਹ ਨਾਲ ਮਨਾਇਆ

ਕਪੂਰਥਲਾ, 14 ਅਗਸਤ (ਅਮਰਜੀਤ ਕੋਮਲ)-ਆਜ਼ਾਦੀ ਦਾ ਅੰਮਿ੍ਤ ਮਹਾਂਉਤਸਵ ਦੇ ਸਬੰਧ ਵਿਚ ਗੁਰੂ ਅਮਰਦਾਸ ਪਬਲਿਕ ਸਕੂਲ ਉੱਚਾ ਬੇਟ ਵਿਚ ਆਜ਼ਾਦੀ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਸਕੂਲ ਦੇ ਡਾਇਰੈਕਟਰ ਜਤਿੰਦਰਪਾਲ ਸਿੰਘ ...

ਪੂਰੀ ਖ਼ਬਰ »

ਪਿੰਡ ਬਿਸ਼ਨਪੁਰ ਜੱਟਾਂ ਵਿਚ ਤੀਆਂ ਦਾ ਤਿਉਹਾਰ ਮਨਾਇਆ

ਕਪੂਰਥਲਾ, 14 ਅਗਸਤ (ਅਮਨਜੋਤ ਸਿੰਘ ਵਾਲੀਆ)-ਸਾਵਣ ਮਹੀਨੇ 'ਚ ਮਨਾਏ ਜਾਂਦੇ ਤੀਆਂ ਦੇ ਤਿਉਹਾਰ ਸਬੰਧੀ ਪਿੰਡ ਬਿਸ਼ਨਪੁਰ ਜੱਟਾਂ ਵਿਖੇ ਤੀਜ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ | ਸਮਾਗਮ ਪਿੰਡ ਦੀਆਂ ਔਰਤਾਂ ਤੇ ਲੜਕੀਆਂ ਨੇ ਵੱਧ ਚੜ੍ਹ ਕੇ ਭਾਗ ਲਿਆ | ਇਸ ਮੌਕੇ ਪੰਜਾਬੀ ...

ਪੂਰੀ ਖ਼ਬਰ »

ਸੰਤ ਬਾਬਾ ਬੀਰ ਸਿੰਘ ਨੌਰੰਗਾਬਾਦੀ ਦੇ ਜਨਮ ਦਿਹਾੜੇ ਸੰਬੰਧੀ ਧਾਰਮਿਕ ਸਮਾਗਮ ਅੱਜ

ਤਲਵੰਡੀ ਚੌਧਰੀਆਂ, 14 ਅਗਸਤ (ਪਰਸਨ ਲਾਲ ਭੋਲਾ)-ਮਹਾਨ ਤਪੱਸਵੀ ਸੰਤ ਬਾਬਾ ਬੀਰ ਸਿੰਘ ਨੌਰੰਗਾਬਾਦੀ ਜੀ ਦਾ ਜਨਮ ਦਿਹਾੜਾ ਬਾਹਰੇ ਦੀ ਸਮੂਹ ਸੰਗਤ ਵਲੋਂ ਗੁਰਦੁਆਰਾ ਦਮਦਮਾ ਸਾਹਿਬ ਠੱਟਾ ਵਿਖੇ 15 ਅਗਸਤ ਨੂੰ ਬਾਬਾ ਹਰਜੀਤ ਸਿੰਘ ਮੁੱਖ ਸੇਵਾਦਾਰ ਗੁਰਦੁਆਰਾ ਦਮਦਮਾ ...

ਪੂਰੀ ਖ਼ਬਰ »

ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਮਿੱਠੜਾ ਦਾ ਬੀ.ਸੀ.ਏ. ਭਾਗ ਤੀਜਾ ਦਾ ਨਤੀਜਾ ਸ਼ਾਨਦਾਰ ਰਿਹਾ

ਕਪੂਰਥਲਾ, 14 ਅਗਸਤ (ਵਿ.ਪ੍ਰ.)-ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਮਿੱਠੜਾ ਦਾ ਬੀ.ਸੀ.ਏ. ਭਾਗ ਤੀਜਾ ਦਾ ਨਤੀਜਾ ਸ਼ਾਨਦਾਰ ਰਿਹਾ | ਸਕੂਲ ਦੇ ਪਿ੍ੰਸੀਪਲ ਡਾ: ਦਲਜੀਤ ਸਿੰਘ ਖਹਿਰਾ ਨੇ ਦੱਸਿਆ ਕਿ ਸਕੂਲ ਦੇ ਸਾਰੇ ਵਿਦਿਆਰਥੀਆਂ ਨੇ ਪਹਿਲੇ ਦਰਜੇ ਵਿਚ ਬੀ.ਸੀ.ਏ. ਦੀ ਪ੍ਰੀਖਿਆ ...

ਪੂਰੀ ਖ਼ਬਰ »

ਪਿੰਡ ਪਾਜੀਆਂ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਹੁਸੈਨਪੁਰ, 14 ਅਗਸਤ (ਸੋਢੀ)-ਪਿੰਡ ਪਾਜੀਆਂ ਵਿਖੇ ਸੱਜ ਵਿਆਹੀਆਂ ਵਹੁਟੀਆਂ, ਕੁੜੀਆਂ ਅਤੇ ਔਰਤਾਂ ਵਲੋਂ ਸਾਂਝੇ ਤੌਰ ਤੇ ਤੀਆਂ ਦਾ ਤਿਉਹਾਰ ਮਨਾਇਆ ਗਿਆ, ਜਿਸ ਦੌਰਾਨ ਪੁਰਾਣੇ ਸਭਿਆਚਾਰ ਨੂੰ ਸੁਰਜੀਤ ਕਰਨ ਦੇ ਮਨੋਰਥ ਨਾਲ ਸਭ ਸੱਜ ਵਿਆਹੀਆਂ ਵਹੁਟੀਆਂ, ਕੁੜੀਆਂ ਅਤੇ ...

ਪੂਰੀ ਖ਼ਬਰ »

ਰੋਟਰੀ ਕਲੱਬ ਫਗਵਾੜਾ ਜੈਮ ਵਲੋਂ ਬੂਟੇ ਲਗਾਏ

ਫਗਵਾੜਾ, 14 ਅਗਸਤ (ਚਾਵਲਾ)-ਬੀਤੇ ਦਿਨ ਸ੍ਰੀ ਮਹਾਂਵੀਰ ਜੈਨ ਮਾਡਲ ਸਕੂਲ ਵਿਚ ਰੋਟਰੀ ਕਲੱਬ ਫਗਵਾੜਾ ਜੈਮ ਵਲੋਂ ਵਣ ਮਹਾਂਉਤਸਵ ਮਨਾਇਆ ਗਿਆ ਅਤੇ ਕਲੱਬ ਦੇ ਪ੍ਰਧਾਨ ਡਾ: ਚਮਨ ਲਾਲ ਅਤੇ ਸਕੱਤਰ ਸੁਰਿੰਦਰ ਚਾਵਲਾ ਦੀ ਅਗਵਾਈ ਵਿਚ ਸਕੂਲ ਦੇ ਕੈਂਪਸ ਵਿਚ ਬੂਟੇ ਲਗਾਏ ਗਏ | ...

ਪੂਰੀ ਖ਼ਬਰ »

ਪਾਂਸ਼ਟਾ ਵਿਚ ਚੱਲ ਰਹੇ 7-ਸਾਈਡ ਨਾਈਟ ਫੁੱਟਬਾਲ ਟੂਰਨਾਮੈਂਟ ਦਾ ਫਾਈਨਲ ਅੱਜ

ਪਾਂਸ਼ਟਾ, 14 ਅਗਸਤ (ਸਤਵੰਤ ਸਿੰਘ)-ਪਿੰਡ ਵਾਸੀ ਅਤੇ ਐੱਨ. ਆਰ. ਆਈ. ਸੱਜਣਾਂ ਦੇ ਸਹਿਯੋਗ ਨਾਲ਼ ਪਬਲਿਕ ਹਾਈ ਸਕੂਲ ਪਾਂਸ਼ਟਾ-ਨਰੂੜ ਦੇ ਮੈਦਾਨ ਵਿਚ ਕਰਵਾਏ ਜਾ ਰਹੇ 7-ਸਾਈਡ ਨਾਈਟ ਫੁੱਟਬਾਲ ਟੂਰਨਾਮੈਂਟ ਵਿਚ ਹੁਣ ਤੱਕ ਹੋਏ ਸਖ਼ਤ ਮੁਕਾਬਲਿਆਂ ਵਿਚ ਬਾਕੀਆਂ ਨੂੰ ਪਛਾੜਦੇ ...

ਪੂਰੀ ਖ਼ਬਰ »

ਨਡਾਲਾ ਵਿਖੇ ਗੁਰੂ ਲਾਧੋ ਰੇ ਦਿਵਸ ਨੂੰ ਸਮਰਪਿਤ ਦੂਜਾ ਅਲੌਕਿਕ ਮਹਾਨ ਕੀਰਤਨ ਸਮਾਗਮ ਕਰਵਾਇਆ

ਨਡਾਲਾ, 14 ਅਗਸਤ (ਮਨਜਿੰਦਰ ਸਿੰਘ ਮਾਨ)-ਬਾਬਾ ਮੱਖਣ ਸ਼ਾਹ ਲੁਬਾਣਾ ਵੈੱਲਫੇਅਰ ਸੇਵਾ ਸੁਸਾਇਟੀ ਨਡਾਲਾ ਵੱਲੋਂ, ਗੁਰੂ ਲਾਧੋ ਰੇ ਦਿਵਸ ਨੂੰ ਸਮਰਪਿਤ ਦੂਜਾ ਅਲੌਕਿਕ ਕੀਰਤਨ ਸਮਾਗਮ ਗੁਰਦੁਆਰਾ ਬਾਉਲੀ ਸਾਹਿਬ ਨਡਾਲਾ ਵਿਖੇ ਬੜੀ ਹੀ ਸ਼ਰਧਾ ਭਾਵਨਾ ਨਾਲ ਕਰਵਾਇਆ ਗਿਆ | ...

ਪੂਰੀ ਖ਼ਬਰ »

ਆਜ਼ਾਦੀ ਕਾ ਅੰਮਿ੍ਤ ਮਹੋਤਸਵ ਤਹਿਤ ਹਰ ਘਰ ਤਿਰੰਗਾ ਪ੍ਰੋਗਰਾਮ ਅਧੀਨ ਅਕਾਲ ਗਲੈਕਸੀ ਕਾਨਵੈਂਟ ਸਕੂਲ ਵਿਖੇ ਸਮਾਗਮ

ਸੁਲਤਾਨਪੁਰ ਲੋਧੀ, 14 ਅਗਸਤ (ਨਰੇਸ਼ ਹੈਪੀ, ਥਿੰਦ)-ਅਕਾਲ ਗਲੈਕਸੀ ਕਾਨਵੈਂਟ ਸਕੂਲ ਦੇ ਛੇਵੀਂ ਤੋਂ ਬਾਰ੍ਹਵੀਂ ਤੱਕ ਦੇ ਵਿਦਿਆਰਥੀਆਂ ਨੇ ਭਾਰਤ ਸਰਕਾਰ ਵੱਲੋਂ 'ਆਜ਼ਾਦੀ ਕਾ ਅੰਮਿ੍ਤ ਮਹੋਤਸਵ ਤਹਿਤ ਹਰ ਘਰ ਤਿਰੰਗਾ ਪ੍ਰੋਗਰਾਮ' ਅਧੀਨ ਆਪਣੇ ਆਪ ਨੂੰ ਸਭਿਆਚਾਰਕ ਅਤੇ ...

ਪੂਰੀ ਖ਼ਬਰ »

17 ਅਗਸਤ ਨੂੰ ਬੜੀ ਧੂਮਧਾਮ ਨਾਲ ਸਜਾਈ ਜਾਵੇਗੀ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਸ਼ੋਭਾ-ਅਰੁਣ ਖੋਸਲਾ

ਫਗਵਾੜਾ, 14 ਅਗਸਤ (ਅਸ਼ੋਕ ਕੁਮਾਰ ਵਾਲੀਆ)-ਸ੍ਰੀ ਰਾਧਾ ਕਿ੍ਸ਼ਨ ਸੇਵਾ ਸੰਮਤੀ ਵਲੋਂ ਸ੍ਰੀ ਕਿ੍ਸ਼ਨ ਜਨਮ ਅਸ਼ਟਮੀ ਨੂੰ ਸਮਰਪਿਤ ਵਿਸ਼ਾਲ ਸ਼ੋਭਾ ਯਾਤਰਾ 17 ਅਗਸਤ ਦਿਨ ਬੁੱਧਵਾਰ ਨੂੰ ਬੜੀ ਧੂਮਧਾਮ ਨਾਲ ਸਜਾਈ ਜਾਵੇਗੀ | ਇਸ ਸ਼ੋਭਾ ਯਾਤਰਾ ਦੀਆਂ ਤਿਆਰੀਆਂ ਨੂੰ ਅੰਤਿਮ ...

ਪੂਰੀ ਖ਼ਬਰ »

ਦਾਣਾ ਮੰਡੀ ਡੱਲਾ ਦੇ ਨੀਵੇਂ ਫੜ੍ਹ ਨੂੰ ਝੋਨੇ ਦੇ ਸੀਜਨ ਤੋਂ ਪਹਿਲਾਂ ਉੱਚਾ ਕੀਤਾ ਜਾਵੇਗਾ-ਸੱਜਣ ਸਿੰਘ

ਡਡਵਿੰਡੀ, 14 ਅਗਸਤ (ਦਿਲਬਾਗ ਸਿੰਘ ਝੰਡ)- ਝੋਨੇ ਦੇ ਸੀਜਨ ਤੋਂ ਪਹਿਲਾਂ ਪਹਿਲਾਂ ਦਾਣਾ ਮੰਡੀ ਡੱਲਾ ਦਾ ਨੀਵਾਂ ਫੜ੍ਹ ਉੱਚਾ ਕਰਕੇ ਤੇ ਮੰਡੀ 'ਚ ਆ ਰਹੇ ਬਰਸਾਤੀ ਪਾਣੀ ਦੀ ਨਿਕਾਸੀ ਦੇ ਪ੍ਰਬੰਧ ਕੀਤੇ ਜਾਣਗੇ ਤਾਂ ਜੋ ਕਿਸੇ ਵੀ ਆੜ੍ਹਤੀ ਜਾਂ ਕਿਸਾਨ ਦੀ ਮੰਡੀ 'ਚ ਰੱਖੀ ...

ਪੂਰੀ ਖ਼ਬਰ »

ਬੱਚਿਆਂ ਦੇ ਪੇਟ ਵਿਚੋਂ ਕੀੜੇ ਮਾਰਨ ਲਈ ਐਲਬੈਂਡਾਜ਼ੋਲ ਦਵਾਈ ਖਵਾਉਣੀ ਜ਼ਰੂਰੀ-ਡਾ: ਮੋਹਣਪ੍ਰੀਤ ਸਿੰਘ

ਤਲਵੰਡੀ ਚੌਧਰੀਆਂ, 14 ਅਗਸਤ (ਪਰਸਨ ਲਾਲ ਭੋਲਾ)-ਸਿਹਤ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਡਾ: ਮੋਹਣਪ੍ਰੀਤ ਸਿੰਘ ਐਸ.ਐਮ.ਓ. ਟਿੱਬਾ ਦੀ ਅਗਵਾਈ ਵਿਚ ਬੀਤੇ ਦਿਨ ਸਕੂਲਾਂ ਵਿਚ ਬੱਚਿਆਂ ਨੂੰ ਪੇਟ ਦੇ ਕੀੜੇ ਮਾਰਨ ਲਈ ਐਲਬੈਂਡਾਜ਼ੋਲ ਦਵਾਈ ਖੁਆ ਕੇ ...

ਪੂਰੀ ਖ਼ਬਰ »

ਵੱਧ ਤੋਂ ਵੱਧ ਰੁੱਖ ਲਗਾ ਕੇ ਵਾਤਾਵਰਨ ਨੂੰ ਬਚਾਇਆ ਜਾ ਸਕਦਾ ਹੈ-ਨਿੱਕਾ ਨਾਗਰਾ

ਕਾਲਾ ਸੰਘਿਆਂ, 14 ਅਗਸਤ (ਬਲਜੀਤ ਸਿੰਘ ਸੰਘਾ)-ਵਾਤਾਵਰਣ ਪ੍ਰਤੀ ਚੇਤਨ ਸਮਾਜ ਸੇਵੀ ਆਗੂ ਨਿੱਕਾ ਨਾਗਰਾ ਯੂ. ਕੇ. ਨੇ ਕਿਹਾ ਕਿ ਇਹ ਬਰਸਾਤ ਦਾ ਮੌਸਮ ਬੂਟੇ ਲਗਾਉਣ ਲਈ ਬਹੁਤ ਬਿਹਤਰ ਹੈ ਜਿਸ ਲਈ ਸਭ ਨੂੰ ਆਪਣੇ ਫ਼ਰਜ਼ ਨਿਭਾਉਂਦਿਆਂ ਵੱਧ ਤੋਂ ਵੱਧ ਰੁੱਖ ਬੂਟੇ ਲਗਾਉਣੇ ...

ਪੂਰੀ ਖ਼ਬਰ »

ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ 'ਚ 17 ਅਗਸਤ ਤੋਂ 28 ਸਤੰਬਰ ਤੱਕ ਲੱਗਣਗੇ ਪੈਨਸ਼ਨ ਸੁਵਿਧਾ ਕੈਂਪ-ਵਿਸ਼ੇਸ਼ ਸਾਰੰਗਲ

ਕਪੂਰਥਲਾ, 14 ਅਗਸਤ (ਵਿ.ਪ੍ਰ.)-ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਮਾਜਿਕ ਸੁਰੱਖਿਆ ਵਿਭਾਗ ਰਾਹੀਂ ਲਾਈਆਂ ਜਾਣ ਵਾਲੀਆਂ ਵੱਖ-ਵੱਖ ਪੈਨਸ਼ਨਾਂ ਸਬੰਧੀ ਯੋਗ ਬਿਨੈਕਾਰਾਂ ਨੂੰ ਸਹੂਲਤ ਪ੍ਰਦਾਨ ਕਰਨ ਲਈ ਜ਼ਿਲ੍ਹੇ ਦੇ ਸਾਰੇ ਬਲਾਕਾਂ ਵਿਚ 17 ਅਗਸਤ ਤੋਂ 28 ਸਤੰਬਰ ਤੱਕ ਹਰ ...

ਪੂਰੀ ਖ਼ਬਰ »

'ਕੇਸਰੀ ਝੰਡਾ' ਸਿੱਖ ਕੌਮ ਦੀ ਅਣਖ ਤੇ ਗੈਰਤ ਵਾਲੀਆਂ ਭਾਵਨਾਵਾਂ ਦਾ ਪ੍ਰਗਟਾਵਾ-ਸੋਢੀ ਡਡਵਿੰਡੀ

ਡਡਵਿੰਡੀ, 14 ਅਗਸਤ (ਦਿਲਬਾਗ ਸਿੰਘ ਝੰਡ)-ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਵੱਲੋਂ ਆਪਣੇ ਘਰਾਂ ਕਾਰੋਬਾਰਾਂ ਅਤੇ ਗੁਰੂ ਘਰਾਂ ਉੱਤੇ 14 ਤੇ 15 ਅਗਸਤ ਨੂੰ ਕੇਸਰੀ ਝੰਡੇ ਲਹਿਰਾਉਣ ਤੇ ਦਿੱਤੇ ਗਏ ਸੱਦੇ ਤਹਿਤ ਅੱਜ ਪਾਰਟੀ ਦੇ ਹਲਕਾ ਸੁਲਤਾਨਪੁਰ ਲੋਧੀ ਦੇ ਇੰਚਾਰਜ ਸੋਸ਼ਲ ...

ਪੂਰੀ ਖ਼ਬਰ »

ਆਰ. ਸੀ. ਐਫ. ਵਿਖੇ ਸੇਵਾ ਮੁਕਤ ਕਰਮਚਾਰੀਆਂ ਦੀ ਮਹੀਨਾਵਾਰ ਮੀਟਿੰਗ ਹੋਈ

ਹੁਸੈਨਪੁਰ, 14 ਅਗਸਤ (ਸੋਢੀ)-ਆਲ ਇੰਡੀਆ ਰਿਟਾਇਰਡ ਰੇਲਵੇ ਮੈਂਨਜ ਫੈਡਰੇਸ਼ਨ ਦੀ ਇਕਾਈ ਆਰ. ਸੀ. ਐਫ. ਦੀ ਮਹੀਨਾਵਾਰ ਕੀਤੀ ਜਾਂਦੀ ਮੀਟਿੰਗ ਇਕਾਈ ਦੇ ਮੁੱਖ ਦਫ਼ਤਰ ਰੇਲ ਕੋਚ ਫ਼ੈਕਟਰੀ ਵਿਖੇ ਪ੍ਰਧਾਨ ਚਮਨ ਲਾਲ ਦੀ ਅਗਵਾਈ ਹੇਠ ਹੋਈ | ਇਸ ਮੀਟਿੰਗ ਵਿਚ ਵਿਸ਼ੇਸ਼ ਤੌਰ ਤੇ ...

ਪੂਰੀ ਖ਼ਬਰ »

ਕ੍ਰਾਂਤੀ ਸੈਨਾ ਨੇ ਆਜ਼ਾਦੀ ਦੀ 75 ਵੀਂ ਵਰੇ੍ਹਗੰਢ ਨੂੰ ਸਮਰਪਿਤ ਤਿਰੰਗਾ ਯਾਤਰਾ ਕੱਢੀ

ਸੁਲਤਾਨਪੁਰ ਲੋਧੀ, 14 ਅਗਸਤ (ਥਿੰਦ, ਹੈਪੀ)-ਭਗਵਾਨ ਵਾਲਮੀਕਿ ਕ੍ਰਾਂਤੀ ਸੈਨਾ ਵੱਲੋਂ ਦੇਸ਼ ਦੀ ਆਜ਼ਾਦੀ ਦੀ 75 ਵੀਂ ਵਰੇ੍ਹ ਗੰਢ ਮਨਾਉਂਦਿਆਂ ਸੁਲਤਾਨਪੁਰ ਲੋਧੀ ਦੇ ਰੇਲਵੇ ਸਟੇਸ਼ਨ ਤੋਂ ਤਿਰੰਗਾ ਮਾਰਚ ਕੀਤਾ ਗਿਆ | ਇਹ ਮਾਰਚ ਸ਼ਹਿਰ ਦੇ ਵੱਖ ਵੱਖ ਬਾਜ਼ਾਰਾਂ ਤੋ ...

ਪੂਰੀ ਖ਼ਬਰ »

ਗਿਆਨੀ ਹਰਬੰਸ ਸਿੰਘ ਦੀ ਯਾਦ ਨੂੰ ਸਮਰਪਿਤ ਦੂਸਰਾ ਮਹਾਨ ਕੀਰਤਨ ਦਰਬਾਰ ਕਰਵਾਇਆ

ਕਪੂਰਥਲਾ, 14 ਅਗਸਤ (ਅਮਨਜੋਤ ਸਿੰਘ ਵਾਲੀਆ)-ਸਵਰਗਵਾਸੀ ਗਿਆਨੀ ਹਰਬੰਸ ਸਿੰਘ ਦੀ ਯਾਦ ਨੂੰ ਸਮਰਪਿਤ ਮਹਾਨ ਕੀਰਤਨ ਦਰਬਾਰ ਸ੍ਰੀ ਗੁਰੂ ਤੇਗ ਬਹਾਦਰ ਸੇਵਾ ਸੁਸਾਇਟੀ ਦੇ ਪ੍ਰਧਾਨ ਪਰਮਜੀਤ ਸਿੰਘ ਅਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ...

ਪੂਰੀ ਖ਼ਬਰ »

ਲੰਪੀ ਸਕਿਨ ਬਿਮਾਰੀ ਨੂੰ ਲੈ ਕੇ ਫਗਵਾੜਾ ਸ਼ਹਿਰ 'ਚ ਸਰਕਾਰ ਦੇ ਦਾਅਵੇ ਖੋਖਲ੍ਹੇ

ਫਗਵਾੜਾ, 14 ਅਗਸਤ (ਹਰਜੋਤ ਸਿੰਘ ਚਾਨਾ)-ਭਾਵੇਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪਸ਼ੂਆਂ 'ਚ ਫ਼ੈਲੀ ਲੰਪੀ ਸਕਿਨ ਦੀ ਬਿਮਾਰੀ ਨੂੰ ਲੈ ਕੇ ਵੱਡੇ ਪੱਧਰ 'ਤੇ ਪ੍ਰਬੰਧ ਕੀਤੇ ਹੋਣ ਦੇ ਦਾਅਵੇ ਕਰ ਰਹੇ ਹਨ ਪਰ ਸਾਰੇ ਦਾਅਵੇ ਗੱਲਾਂ ਤੱਕ ਹੀ ਸੀਮਿਤ ਹਨ ਜਦਕਿ ਬਲਾਕ ...

ਪੂਰੀ ਖ਼ਬਰ »

ਖ਼ਾਲਸਾ ਸਕੂਲ ਪਲਾਹੀ ਵਿਖੇ ਮਨਾਇਆ ਮੇਲਾ ਤੀਆਂ ਦਾ

ਫਗਵਾੜਾ, 14 ਅਗਸਤ (ਅਸ਼ੋਕ ਕੁਮਾਰ ਵਾਲੀਆ)-ਸ੍ਰੀ ਗੁਰੂ ਹਰਗੋਬਿੰਦ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਪਲਾਹੀ ਵਿਖੇ ਸਾਉਣ ਮਹੀਨੇ ਮੇਲਾ ਤੀਆਂ ਸਕੂਲ ਦੀਆਂ ਵਿਦਿਆਰਥਣਾਂ ਵਲੋਂ ਰਲ ਮਿਲਕੇ ਬੜੇ ਉਤਸ਼ਾਹ ਨਾਲ ਮਨਾਇਆ ਗਿਆ | ਸਮਾਗਮ ਦਾ ਸ਼ੁੱਭ ਆਰੰਭ ਵਿਦਿਆਰਥਣਾਂ ...

ਪੂਰੀ ਖ਼ਬਰ »

ਗੁਲਜ਼ਾਰ ਨਗਰ ਵਿਖੇ ਆਪ ਆਗੂ ਨੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ

ਹੁਸੈਨਪੁਰ, 14 ਅਗਸਤ (ਸੋਢੀ) -ਬਾਬਾ ਦੀਪ ਸਿੰਘ ਨਗਰ ਦੇ ਚਮਨ ਲਾਲ ਦੇ ਗ੍ਰਹਿ ਗੁਲਜ਼ਾਰ ਨਗਰ ਵਿਖੇ ਹਲਕਾ ਸੁਲਤਾਨਪੁਰ ਲੋਧੀ ਦੇ ਇੰਚਾਰਜ ਆਪ ਆਗੂ ਸੱਜਣ ਸਿੰਘ ਨੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਜਲਦ ਹੀ ਨਗਰ ਵਾਸੀਆਂ ਦੀਆਂ ਮੁਸ਼ਕਲਾਂ ਹੱਲ ਕਰਨ ਦਾ ਭਰੋਸਾ ...

ਪੂਰੀ ਖ਼ਬਰ »

ਪ੍ਰੇਮ ਨਗਰ ਸੇਵਾ ਸੁਸਾਇਟੀ ਵਲੋਂ ਮੈਡੀਕਲ ਕੈਂਪ ਲਗਾਇਆ

ਫਗਵਾੜਾ, 14 ਅਗਸਤ (ਹਰਜੋਤ ਸਿੰਘ ਚਾਨਾ)-ਪ੍ਰੇਮ ਨਗਰ ਸੇਵਾ ਸੁਸਾਇਟੀ ਵਲੋਂ ਭਾਰਤ ਦੀ ਸੁਤੰਤਰਤਾ ਦੇ 75 ਸਾਲ ਪੂਰੇ ਹੋਣ ਦੀ ਖ਼ੁਸ਼ੀ 'ਚ ਸੁਸਾਇਟੀ ਦੇ ਪ੍ਰਧਾਨ ਸੁਧੀਰ ਸ਼ਰਮਾ ਤੇ ਸਕੱਤਰ ਸੁਰਿੰਦਰ ਪਾਲ ਦੀ ਅਗਵਾਈ ਹੇਠ ਆਜ਼ਾਦੀ ਦੇ ਅੰਮਿ੍ਤ ਮਹਾਂਉਤਸਵ ਨੂੰ ਸਮਰਪਿਤ ...

ਪੂਰੀ ਖ਼ਬਰ »

ਆਜ਼ਾਦੀ ਦਿਵਸ ਸਬੰਧੀ ਸੰਤ ਥੋਮਸ ਬਿਲੀਵਰਜ਼ ਈਸਟਰਨ ਚਰਚ 'ਚ ਝੰਡਾ ਲਹਿਰਾਇਆ

ਭੁਲੱਥ, 14 ਅਗਸਤ (ਮੇਹਰ ਚੰਦ ਸਿੱਧੂ)-75ਵੇਂ ਆਜ਼ਾਦੀ ਦਿਹਾੜੇ ਦੇ ਸਬੰਧ ਵਿਚ ਪਿੰਡ ਬਾਗੜੀਆ ਦੇ ਸੰਤ ਥੋਮਸ ਬਿਲੀਵਰਜ਼ ਈਸਟਰਨ ਚਰਚ ਵਿਚ ਰੈਫ. ਫਾਦਰ ਸੁਖਵਿੰਦਰ ਬਾਗੜੀਆ ਦੀ ਅਗਵਾਈ ਵਿਚ ਤਿਰੰਗਾ ਝੰਡਾ ਲਹਿਰਾਇਆ ਗਿਆ | ਝੰਡਾ ਲਹਿਰਾਉਣ ਦੀ ਰਸਮ ਮੌਕੇ ਰਾਸ਼ਟਰੀ ਗੀਤ ਦਾ ...

ਪੂਰੀ ਖ਼ਬਰ »

ਪਿੰਡ ਨਾਨੋਂ ਮੱਲੀਆਂ ਵਿਖੇ ਤੀਆਂ ਦੇ ਤਿਉਹਾਰ ਸਬੰਧੀ ਸਮਾਗਮ

ਹੁਸੈਨਪੁਰ, 14 ਅਗਸਤ (ਸੋਢੀ)-ਪਿੰਡ ਨਾਨੋਂ ਮੱਲੀਆਂ ਵਿਖੇ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਵਹੁਟੀਆਂ, ਕੁੜੀਆਂ ਅਤੇ ਔਰਤਾਂ ਵਲੋਂ ਸਾਂਝੇ ਤੌਰ ਤੇ ਤੀਆਂ ਦੇ ਤਿਉਹਾਰ ਸਬੰਧੀ ਸਮਾਗਮ ਕਰਵਾਇਆ ਗਿਆ | ਇਸ ਤੀਆਂ ਦੇ ਤਿਉਹਾਰ ਸਬੰਧੀ ਕਰਵਾਏ ਗਏ ਸਮਾਗਮ ਦਾ ਉਦਘਾਟਨ ...

ਪੂਰੀ ਖ਼ਬਰ »

ਮੁਹੱਲਾ ਭਗਤਪੁਰਾ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਗਿਆ

ਫਗਵਾੜਾ, 14 ਅਗਸਤ (ਹਰਜੋਤ ਸਿੰਘ ਚਾਨਾ)- ਇੱਥੋਂ ਦੇ ਮੁਹੱਲਾ ਭਗਤਪੁਰਾ ਦੀਆਂ ਮਹਿਲਾਵਾਂ ਵਲੋਂ ਤੀਆਂ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਗਿਆ | ਮੇਲੇ ਦਾ ਆਰੰਭ ਸ਼੍ਰੀਮਤੀ ਦਲਜੀਤ ਕੌਰ ਬਡਵਾਲ ਤੇ ਮਨਪ੍ਰੀਤ ਕੌਰ ਵਲੋਂ ਸਾਂਝੇ ਤੌਰ 'ਤੇ ਕੀਤਾ ਗਿਆ ਜਦਕਿ ਮੁੱਖ ...

ਪੂਰੀ ਖ਼ਬਰ »

ਜਗਤ ਸਿੰਘ ਪਲਾਹੀ ਫੁੱਟਬਾਲ ਕਲੱਬ ਨੂੰ ਬਲਜੀਤ ਸਿੰਘ ਸੱਲ ਵੱਲੋਂ 20 ਹਜ਼ਾਰ ਰੁਪਏ ਭੇਟ

ਫਗਵਾੜਾ, 14 ਅਗਸਤ (ਅਸ਼ੋਕ ਕੁਮਾਰ ਵਾਲੀਆ)-ਗੁਰੂ ਨਾਨਕ ਕਾਲਜ ਸੁਖਚੈਨਆਣਾ ਸਾਹਿਬ ਵਿਖੇ ਚੱਲ ਰਹੀ ਜਗਤ ਸਿੰਘ ਪਲਾਹੀ ਫੁੱਟਬਾਲ ਅਕੈਡਮੀ ਨੂੰ ਫੁੱਟਬਾਲ ਪ੍ਰੇਮੀ ਬਲਜੀਤ ਸਿੰਘ ਸੱਲ ਪਲਾਹੀ ਵਲੋਂ ਖਿਡਾਰੀਆਂ ਲਈ 20 ਹਜ਼ਾਰ ਰੁਪਏ ਦੀ ਮਾਇਕ ਸਹਾਇਤਾ ਦਿੱਤੀ ਗਈ | ਇਸ ...

ਪੂਰੀ ਖ਼ਬਰ »

ਗੁਰੂ ਅਮਰਦਾਸ ਸੀਨੀਅਰ ਸੈਕੰਡਰੀ ਸਕੂਲ ਉੱਚਾ ਬੇਟ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਕਪੂਰਥਲਾ, 14 ਅਗਸਤ (ਵਿਸ਼ੇਸ਼ ਪ੍ਰਤੀਨਿਧ)-ਸ੍ਰੀ ਗੁਰੂ ਅਮਰਦਾਸ ਜੀ ਸੀਨੀਅਰ ਸੈਕੰਡਰੀ ਸਕੂਲ ਉੱਚਾ ਬੇਟ ਵਿਚ ਸਕੂਲ ਦੀ ਪਿ੍ੰਸੀਪਲ ਰਜਿੰਦਰ ਕੌਰ ਦੀ ਅਗਵਾਈ ਵਿਚ ਤੀਆਂ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਸਕੂਲ ਦੇ ਵੱਖ-ਵੱਖ ਹਾਊਸਾਂ ਦੇ ਵਿਦਿਆਰਥੀਆਂ ਨੇ ਪੰਜਾਬੀ ...

ਪੂਰੀ ਖ਼ਬਰ »

ਸਾਵਧਾਨ ਠੱਗੀ ਇੰਜ ਵੀ ਹੋ ਸਕਦੀ ਏ!

ਕਾਲਾ ਸੰਘਿਆਂ, 14 ਅਗਸਤ (ਬਲਜੀਤ ਸਿੰਘ ਸੰਘਾ)-ਅਕਸਰ ਚੋਰਾਂ ਵਲੋਂ ਚੋਰੀਆਂ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਲਈ ਨਵੀਆਂ ਸਕੀਮਾਂ ਘੜੀਆਂ ਜਾਂਦੀਆਂ ਅਤੇ ਠੱਗਾਂ ਵੱਲੋਂ ਵੀ ਠੱਗੀ ਮਾਰਨ ਦੇ ਵੀ ਨਿੱਤ ਨਵੇਂ ਨਵੇਂ ਤਰੀਕੇ ਵਰਤੇ ਜਾਂਦੇ ਹਨ ਅਜਿਹਾ ਹੀ ਮਾਮਲਾ ਕਾਲ਼ਾ ...

ਪੂਰੀ ਖ਼ਬਰ »

ਆਪਣੇ ਰਿਸ਼ਤੇਦਾਰ 'ਤੇ ਪਰਚਾ ਦਰਜ ਕਰਵਾਉਣ ਦਾ ਦਬਾਅ ਬਣਾਉਣ ਲਈ ਅੰਮਿ੍ਤਸਰ ਹਾਈਵੇ 'ਤੇ ਲਾਇਆ ਗਿਆ ਸੀ ਧਰਨਾ-ਨਵਨੀਤ ਸਿੰਘ ਬੈਂਸ

ਕਪੂਰਥਲਾ, 14 ਅਗਸਤ (ਵਿਸ਼ੇਸ਼ ਪ੍ਰਤੀਨਿਧ)-ਨਿਹੰਗ ਸਿੰਘ ਜਥੇਬੰਦੀਆਂ ਨੇ ਇਕ ਨਿਹੰਗ ਸਿੰਘ ਦੀ ਘਰੇਲੂ ਲੜਾਈ ਕਾਰਨ ਬੀਤੇ ਦਿਨ ਜਲੰਧਰ-ਅੰਮਿ੍ਤਸਰ ਹਾਈਵੇ 'ਤੇ ਪਿੰਡ ਹਮੀਰਾ ਨੇੜੇ ਧਰਨਾ ਲਾਇਆ ਸੀ ਤੇ ਇਸ ਮਾਮਲੇ ਵਿਚ ਪੁਲਿਸ ਵਲੋਂ ਬਣਦੀ ਕਾਰਵਾਈ ਅਮਲ ਵਿਚ ਲਿਆਂਦੀ ...

ਪੂਰੀ ਖ਼ਬਰ »

ਡੀ.ਸੀ. 15 ਅਗਸਤ ਨੂੰ ਦੋ ਮੁਹੱਲਾ ਕਲੀਨਿਕਾਂ ਦਾ ਉਦਘਾਟਨ ਕਰਨਗੇ-ਡਾ: ਗੁਰਿੰਦਰਬੀਰ ਕੌਰ

ਕਪੂਰਥਲਾ, 14 ਅਗਸਤ (ਅਮਨਜੋਤ ਸਿੰਘ ਵਾਲੀਆ)-ਪੰਜਾਬ ਸਰਕਾਰ ਵਲੋਂ 15 ਅਗਸਤ ਨੂੰ ਸ਼ੁਰੂ ਕੀਤੇ ਜਾ ਰਹੇ ਆਮ ਆਦਮੀ ਕਲੀਨਿਕਾਂ ਵਿਚ ਕਪੂਰਥਲਾ ਵਿਚ ਦੋ ਆਮ ਆਦਮੀ ਕਲੀਨਿਕ ਤਿਆਰ ਹੋ ਚੁੱਕੇ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ: ਗੁਰਿੰਦਰਬੀਰ ਕੌਰ ਸਿਵਲ ਸਰਜਨ ਨੇ ...

ਪੂਰੀ ਖ਼ਬਰ »

ਜ਼ਿਲ੍ਹੇ ਵਿਚ ਕੋਰੋਨਾ ਦੇ 13 ਨਵੇਂ ਮਾਮਲੇ ਆਏ ਸਾਹਮਣੇ, 5 ਮਰੀਜ਼ ਨੂੰ ਸਿਹਤਯਾਬ ਹੋਣ 'ਤੇ ਮਿਲੀ ਛੁੱਟੀ

ਕਪੂਰਥਲਾ, 14 ਅਗਸਤ (ਅਮਨਜੋਤ ਸਿੰਘ ਵਾਲੀਆ)-ਜ਼ਿਲ੍ਹੇ ਵਿਚ ਅੱਜ ਕੋਰੋਨਾ ਦੇ 13 ਨਵੇਂ ਮਾਮਲੇ ਸਾਹਮਣੇ ਆਉਣ ਨਾਲ ਜ਼ਿਲ੍ਹੇ ਵਿਚ ਐਕਟਿਵ ਕੇਸਾਂ ਦੀ ਗਿਣਤੀ ਵੱਧ ਕੇ 65 ਹੋ ਗਈ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ: ਗੁਰਿੰਦਰਬੀਰ ਕੌਰ ਨੇ ਦੱਸਿਆ ਕਿ 5 ...

ਪੂਰੀ ਖ਼ਬਰ »

ਭਾਈ ਘਨੱਈਆ ਪਬਲਿਕ ਸਕੂਲ ਖੀਰਾਂਵਾਲੀ ਵਿਚ ਤੀਆਂ ਤੇ ਆਜ਼ਾਦੀ ਦਾ ਅੰਮਿ੍ਤ ਮਹਾਂਉਤਸਵ ਨੂੰ ਸਮਰਪਿਤ ਸਮਾਗਮ

ਕਪੂਰਥਲਾ, 14 ਅਗਸਤ (ਵਿ.ਪ੍ਰ.)-ਭਾਈ ਘਨੱਈਆ ਪਬਲਿਕ ਸਕੂਲ ਪਿੰਡ ਖੀਰਾਂਵਾਲੀ ਵਿਚ ਤੀਆਂ ਤੇ ਆਜ਼ਾਦੀ ਦਾ ਅੰਮਿ੍ਤ ਮਹਾਂ ਉਤਸਵ ਨੂੰ ਸਮਰਪਿਤ ਇਕ ਸਭਿਆਚਾਰਕ ਪ੍ਰੋਗਰਾਮ ਕਰਵਾਇਆ ਗਿਆ | ਸਮਾਗਮ ਦੇ ਆਰੰਭ ਵਿਚ ਸਕੂਲ ਦੇ ਬੱਚਿਆਂ ਨੇ ਸ਼ਬਦ ਗਾਇਣ ਕੀਤਾ ਤੇ ਬਾਅਦ ਵਿਚ ਦੇਸ਼ ...

ਪੂਰੀ ਖ਼ਬਰ »

ਸ਼ੂਗਰ ਮਿੱਲ ਬਕਾਇਆ ਰਾਸ਼ੀ ਲੈਣ ਲਈ ਕਿਸਾਨਾਂ ਦਾ ਧਰਨਾ 7ਵੇਂ ਦਿਨ ਵੀ ਰਿਹਾ ਜਾਰੀ

ਫਗਵਾੜਾ, 14 ਅਗਸਤ (ਹਰਜੋਤ ਸਿੰਘ ਚਾਨਾ)-ਫਗਵਾੜਾ ਦੀ ਸ਼ੂਗਰ ਮਿੱਲ ਵੱਲ ਗੰਨੇ ਦੀ ਬਕਾਇਆ ਰਾਸ਼ੀ ਨੂੰ ਲੈ ਕੇ ਕਿਸਾਨਾਂ ਵਲੋਂ ਸ਼ੁਰੂ ਕੀਤਾ ਧਰਨਾ ਅੱਜ 7ਵੇਂ ਦਿਨ ਵੀ ਜਾਰੀ ਰਿਹਾ ਪਰ ਅੱਜ ਕਿਸਾਨਾਂ ਵਲੋਂ ਕੋਈ ਸਟੇਜ ਨਹੀਂ ਚਲਾਈ ਤੇ ਆਪਸ 'ਚ ਮੀਟਿੰਗਾਂ ਦਾ ਸਿਲਸਿਲਾ ...

ਪੂਰੀ ਖ਼ਬਰ »

ਵੱਖ-ਵੱਖ ਸੜਕੀ ਹਾਦਸਿਆਂ 'ਚ ਪੰਜ ਜ਼ਖਮੀ

ਫਗਵਾੜਾ, 14 ਅਗਸਤ (ਹਰਜੋਤ ਸਿੰਘ ਚਾਨਾ)-ਫਗਵਾੜਾ ਵਿਖੇ ਵਾਪਰੇ ਵੱਖ-ਵੱਖ ਦੋ ਸੜਕੀ ਹਾਦਸਿਆਂ 'ਚ ਪੰਜ ਮੈਂਬਰ ਜ਼ਖਮੀ ਹੋ ਗਏ ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ ਹੈ | ਇੱਥੋਂ ਦੇ ਪਿੰਡ ਭੁੱਲਾਰਾਈ ਲਾਗੇ ਦੋ ਮੋਟਰਸਾਈਕਲਾਂ ਦੀ ਆਪਸ 'ਚ ਹੋਈ ...

ਪੂਰੀ ਖ਼ਬਰ »

ਲੋਕ ਆਜ਼ਾਦੀ ਦੀ 75ਵੀਂ ਵਰ੍ਹੇਗੰਢ 'ਤੇ ਅੱਜ ਆਪਣੇ ਘਰਾਂ 'ਚ ਤਿਰੰਗਾ ਝੰਡਾ ਲਹਿਰਾਉਣ-ਖੋਜੇਵਾਲ

ਕਪੂਰਥਲਾ, 14 ਅਗਸਤ (ਵਿ.ਪ੍ਰ.)-ਭਾਜਪਾ ਦੇ ਜ਼ਿਲ੍ਹੇ ਦੇ ਮੀਤ ਪ੍ਰਧਾਨ ਤੇ ਸਾਬਕਾ ਚੇਅਰਮੈਨ ਰਣਜੀਤ ਸਿੰਘ ਖੋਜੇਵਾਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਹਰ ਘਰ ਤਿਰੰਗਾ ਲਹਿਰਾਉਣ | ਉਨ੍ਹਾਂ ਕਿਹਾ ਕਿ ਤਿਰੰਗਾ ਸਾਡੇ ਦੇਸ਼ ਦੀ ਆਣ ...

ਪੂਰੀ ਖ਼ਬਰ »

ਕਾਰ ਤੇ ਮੋਟਰਸਾਈਕਲ ਦੀ ਟੱਕਰ ਵਿਚ ਇਕ ਵਿਅਕਤੀ ਦੀ ਮੌਤ, ਪਤਨੀ ਤੇ ਬੱਚਾ ਗੰਭੀਰ ਜ਼ਖ਼ਮੀ

ਕਪੂਰਥਲਾ, 14 ਅਗਸਤ (ਅਮਨਜੋਤ ਸਿੰਘ ਵਾਲੀਆ)-ਕਾਲਾ ਸੰਘਿਆਂ-ਸੁਲਤਾਨਪੁਰ ਰੋਡ 'ਤੇ ਮੋਟਰਸਾਈਕਲ ਤੇ ਕਾਰ ਦੀ ਟੱਕਰ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ ਜਦਕਿ ਉਸਦੀ ਪਤਨੀ ਤੇ ਬੱਚਾ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ | ਪ੍ਰਾਪਤ ਜਾਣਕਾਰੀ ਅਨੁਸਾਰ ਏ.ਐਸ.ਆਈ. ਹਰਜਿੰਦਰ ਸਿੰਘ ...

ਪੂਰੀ ਖ਼ਬਰ »

ਸੁਲਤਾਨਪੁਰ ਲੋਧੀ ਪੁਲਿਸ ਨੇ 95 ਨਸ਼ੀਲੀਆਂ ਗੋਲੀਆਂ ਬਰਾਮਦ

ਸੁਲਤਾਨਪੁਰ ਲੋਧੀ, 14 ਅਗਸਤ (ਥਿੰਦ, ਹੈਪੀ)-ਥਾਣਾ ਸੁਲਤਾਨਪੁਰ ਲੋਧੀ ਦੀ ਪੁਲਿਸ ਨੇ ਵਿਸ਼ੇਸ਼ ਨਾਕੇਬੰਦੀ ਦੌਰਾਨ ਇੱਕ ਨੌਜਵਾਨ ਪਾਸੋਂ 95 ਨਸ਼ੀਲੀਆਂ ਗੋਲੀਆਂ ਬਰਾਮਦ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਪੁਲਿਸ ਅਧਿਕਾਰੀਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਏ.ਐਸ.ਆਈ ...

ਪੂਰੀ ਖ਼ਬਰ »

ਲਾਇਲਪੁਰ ਖ਼ਾਲਸਾ ਕਾਲਜ 'ਚ ਕਰਵਾਇਆ ਗਿਆ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਨੂੰ ਸਮਰਪਿਤ ਸਮਾਗਮ

ਕਪੂਰਥਲਾ, 14 ਅਗਸਤ (ਵਿਸ਼ੇਸ਼ ਪ੍ਰਤੀਨਿਧ)-ਲਾਇਲਪੁਰ ਖ਼ਾਲਸਾ ਕਾਲਜ ਅਰਬਨ ਅਸਟੇਟ ਕਪੂਰਥਲਾ ਦੇ ਰੈੱਡ ਰੀਬਨ ਕਲੱਬ ਵਲੋਂ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਨੂੰ ਸਮਰਪਿਤ ਕਾਲਜ ਵਿਚ ਇਕ ਸਮਾਗਮ ਕਰਵਾਇਆ ਗਿਆ | ਜਿਸ ਵਿਚ ਆਜ਼ਾਦੀ ਦਾ ਅੰਮਿ੍ਤ ਮਹਾਂਉਤਸਵ ਤਹਿਤ ਹਰ ਘਰ ...

ਪੂਰੀ ਖ਼ਬਰ »

ਪਨਬਸ ਤੇ ਪੀ.ਆਰ.ਟੀ.ਸੀ. ਦੇ ਕੱਚੇ ਮੁਲਾਜ਼ਮਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਕਪੂਰਥਲਾ ਡੀਪੂ ਮੂਹਰੇ ਧਰਨਾ

ਕਪੂਰਥਲਾ, 14 ਅਗਸਤ (ਅਮਰਜੀਤ ਕੋਮਲ)-ਪੰਜਾਬ ਰੋਡਵੇਜ਼, ਪਨਬਸ ਤੇ ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਦੇ ਸੱਦੇ 'ਤੇ ਅੱਜ ਪਨਬਸ ਤੇ ਪੀ.ਆਰ.ਟੀ.ਸੀ. ਦੇ ਕੱਚੇ ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਹੜਤਾਲ ਕੀਤੀ ਅਤੇ ਪੀ.ਆਰ.ਟੀ.ਸੀ. ਦੇ ਕਪੂਰਥਲਾ ਡੀਪੂ ਮੂਹਰੇ ...

ਪੂਰੀ ਖ਼ਬਰ »

ਐਲ.ਜੀ. ਦੇ ਨਵੇਂ ਉਤਪਾਦ ਦੀ ਘੁੰਡ ਚੁਕਾਈ ਕੀਤੀ

ਜਲੰਧਰ, 13 ਅਗਸਤ (ਹਰਵਿੰਦਰ ਸਿੰਘ ਫੁੱਲ)- ਘਰੇਲੂ ਉਪਕਰਣ ਬਨਾਉਣ ਦੁਨੀਆ ਭਰ ਵਿਚ ਮਸ਼ਹੂਰ ਐਲ.ਜੀ.ਇਲੈਕਟ੍ਰੋਨਿਕਸ ਵਲੋਂ ਆਪਣੇ ਨਵੇਂ ਉਤਪਾਦ ਪ੍ਰੀਮੀਅਮ ਲਾਈਨ ਅਪ ਉ. ਐਲ.ਈ.ਡੀ. ਟੀ.ਵੀ ਦੀ ਘੁੰਡ ਚੁਕਾਈ ਸਥਾਨਕ ਰਿਲਾਇੰਸ ਡਿਜੀਟਲ ਸਟੋਰ ਵਿਖੇ ਕੀਤੀ ਗਈ | ਇਸ ਮੌਕੇ ...

ਪੂਰੀ ਖ਼ਬਰ »

ਫਗਵਾੜਾ-ਹੁਸ਼ਿਆਰਪੁਰ ਰੋਡ 'ਤੇ ਮੋਟਰਸਾਈਕਲ 'ਚ ਬੇਕਾਬੂ ਕਾਰ ਵੱਜਣ ਕਾਰਨ ਦੋ ਨੌਜਵਾਨਾਂ ਦੀ ਮੌਤ

ਫਗਵਾੜਾ, 14 ਅਗਸਤ (ਹਰਜੋਤ ਸਿੰਘ ਚਾਨਾ)- ਫਗਵਾੜਾ-ਹੁਸ਼ਿਆਰਪੁਰ ਸੜਕ 'ਤੇ ਅੱਜ ਕਾਰ ਤੇ ਮੋਟਰਸਾਈਕਲ ਦੀ ਹੋਈ ਟੱਕਰ 'ਚ ਦੋ ਨੌਜਵਾਨਾਂ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਇੱਕ ਮੋਟਰਸਾਈਕਲ ਤੇ ਸਵਾਰ ਦੋ ਨੌਜਵਾਨ ਜੋ ਫਗਵਾੜਾ ...

ਪੂਰੀ ਖ਼ਬਰ »

ਜੀ.ਓ.ਜੀ. ਵਲੋਂ ਆਜ਼ਾਦੀ ਦਿਹਾੜੇ ਮੌਕੇ ਕੌਮੀ ਝੰਡਾ ਲਹਿਰਾਇਆ

ਭੁਲੱਥ, 14 ਅਗਸਤ (ਮੇਹਰ ਚੰਦ ਸਿੱਧੂ)-ਇੱਥੇ ਤਹਿਸੀਲ ਭੁਲੱਥ ਦੇ ਜੀ.ਓ.ਜੀ. ਵਲੋਂ ਆਜ਼ਾਦੀ ਦਿਵਸ ਦੀ 75ਵੀਂ ਵਰ੍ਹੇਗੰਢ ਨੂੰ ਮੁੱਖ ਰੱਖਦਿਆਂ ਕੌਮੀ ਝੰਡਾ ਲਹਿਰਾਇਆ ਗਿਆ ਤੇ ਦੇਸ਼ ਦੇ ਇਨਕਲਾਬੀ ਸੂਰਬੀਰਾਂ ਤੇ ਦੇਸ਼ ਤੋਂ ਜਾਨਾਂ ਨਿਛਾਵਰ ਕਰਨ ਵਾਲੇ ਸੈਨਿਕਾਂ ਨੂੰ ...

ਪੂਰੀ ਖ਼ਬਰ »

ਜ਼ਿਲ੍ਹਾ ਕਚਹਿਰੀਆਂ ਕਪੂਰਥਲਾ ਵਿਖੇ ਲਗਾਈ ਨੈਸ਼ਨਲ ਲੋਕ ਅਦਾਲਤ

ਕਪੂਰਥਲਾ, 14 ਅਗਸਤ (ਅਮਨਜੋਤ ਸਿੰਘ ਵਾਲੀਆ)-ਜ਼ਿਲ੍ਹਾ ਕਚਹਿਰੀਆਂ ਕਪੂਰਥਲਾ ਵਿਖੇ ਅੱਜ ਨੈਸ਼ਨਲ ਲੋਕ ਅਦਾਲਤ ਮਾਨਯੋਗ ਜ਼ਿਲ੍ਹਾ ਸੈਸ਼ਨ ਜੱਜ ਕਮ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਕਪੂਰਥਲਾ ਅਮਰਿੰਦਰ ਸਿੰਘ ਗਰੇਵਾਲ ਦੀ ਅਗਵਾਈ ਹੇਠ ਲਗਾਈ ਗਈ | ...

ਪੂਰੀ ਖ਼ਬਰ »

ਬੇਗੋਵਾਲ ਵਿਖੇ ਗਿੱਧਾ ਭੰਗੜਾ ਪਾਕੇ ਧੂਮਧਾਮ ਨਾਲ ਮਨਾਇਆ ਤੀਆਂ ਦਾ ਤਿਉਹਾਰ

ਬੇਗੋਵਾਲ, 14 ਅਗਸਤ (ਸੁਖਜਿੰਦਰ ਸਿੰਘ)-ਸਾਉਣ ਮਹੀਨੇ ਦੇ ਤਿਉਹਾਰ ਨੂੰ ਮੁੱਖ ਰੱਖਦੇ ਬੇਗੋਵਾਲ ਟਾਊਨ ਹਾਰਟ ਵਿਖੇ ਔਰਤਾਂ ਅਤੇ ਨਵ ਵਿਆਹੀਆਂ ਲੜਕੀਆਂ ਵਲੋਂ ਬੜੇ ਚਾਅ ਅਤੇ ਉਤਸ਼ਾਹ ਨਾਲ ਧੀਆਂ ਦਾ ਤਿਉਹਾਰ ''ਤੀਜ'' ਮਨਾਇਆ ਗਿਆ | ਇਸ ਮੌਕੇ ਪ੍ਰੰਪਰਵਾ ਨੂੰ ਅੱਗੇ ਤੋਰਦੇ ...

ਪੂਰੀ ਖ਼ਬਰ »

ਚੋਰਾਂ ਨੇ ਦਵਾਈਆਂ ਦੀ ਦੁਕਾਨ ਤੋਂ ਨਗਦੀ ਕੀਤੀ ਚੋਰੀ

ਭੁਲੱਥ, 14 ਅਗਸਤ (ਮਨਜੀਤ ਸਿੰਘ ਰਤਨ)-ਕਸਬਾ ਭੁਲੱਥ ਵਿਖੇ ਰੋਡ 'ਤੇ ਚੋਰਾਂ ਵਲੋਂ ਇਕ ਮੈਡੀਕਲ ਸਟੋਰ ਦੇ ਤਾਲੇ ਤੋੜ ਕੇ ਅੰਦਰ ਪਈ ਨਗਦੀ ਚੋਰੀ ਕਰ ਲਈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਾ: ਜਸਵੰਤ ਸਿੰਘ ਪੁੱਤਰ ਜੋਗਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਕਮਰਾਏ ਰੋਡ ...

ਪੂਰੀ ਖ਼ਬਰ »

ਭੇਦਭਰੀ ਹਾਲਤ ਵਿਚ 6 ਮਹੀਨੇ ਦੀ ਬੱਚੀ ਦੀ ਮੌਤ

ਕਪੂਰਥਲਾ, 14 ਅਗਸਤ (ਅਮਨਜੋਤ ਸਿੰਘ ਵਾਲੀਆ)-ਕਪੂਰਥਲਾ ਸ਼ਹਿਰ ਦੇ ਕੁਸ਼ਟ ਆਸ਼ਰਮ ਨੇੜੇ ਰਹਿੰਦੇ ਇਕ ਮਜ਼ਦੂਰ ਪਰਿਵਾਰ ਦੇ 6 ਮਹੀਨੇ ਦਾ ਬੱਚੀ ਦਾ ਭੇਦਭਰੀ ਹਾਲਤ ਵਿਚ ਮੌਤ ਹੋਣ ਦਾ ਸਮਾਚਾਰ ਮਿਲਿਆ ਹੈ | ਇਸ ਸਬੰਧੀ ਬੱਚੀ ਦੇ ਪਿਤਾ ਨੇ ਥਾਣਾ ਸਿਟੀ ਵਿਚ ਦਰਜ ਕਰਵਾਈ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਨੂੰ ਤਿਰੰਗੇ ਦਾ ਰੂਪ ਪੇਸ਼ ਕਰਦੀਆਂ ਬਿਜਲਈ ਲਾਈਟਾਂ ਨਾਲ ਸਜਾਇਆ

ਕਪੂਰਥਲਾ, 13 ਅਗਸਤ (ਵਿ.ਪ੍ਰ.)-ਆਜ਼ਾਦੀ ਦੀ 75ਵੀਂ ਵਰ੍ਹੇਗੰਢ ਨੂੰ ਸ਼ਾਨੋ ਸ਼ੌਕਤ ਨਾਲ ਮਨਾਉਣ ਲਈ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਦੇ ਹੁਕਮਾਂ ਤਹਿਤ ਪ੍ਰਸ਼ਾਸਨ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਨੂੰ ਤਿਰੰਗੇ ਦਾ ਰੂਪ ਪੇਸ਼ ਕਰਦੀਆਂ ਬਿਜਲਈ ਲਾਈਟਾਂ ਨਾਲ ...

ਪੂਰੀ ਖ਼ਬਰ »

ਪੈਨਸ਼ਨਰ ਐਸੋਸ਼ੀਏਸ਼ਨ ਵਲੋਂ ਬਿਜਲੀ ਬਿੱਲ ਸੋਧ 2022 ਲਿਆਂਦੇ ਜਾਣ ਦੀ ਨਿਖੇਧੀ

ਕਾਲਾ ਸੰਘਿਆਂ, 14 ਅਗਸਤ (ਸੰਘਾ)-ਸਥਾਨਕ ਗੁਰਦੁਆਰਾ ਸੰਤ ਬਾਬਾ ਕਾਹਨ ਦਾਸ ਵਿਖੇ ਪੈਨਸ਼ਨਰ ਐਸੋਸੀਏਸ਼ਨ ਰਜਿ: ਜੱਥੇਬੰਦੀ ਦੇ ਸਿਟੀ ਡਵੀਜ਼ਨ ਕਪੂਰਥਲਾ ਦੇ ਅਹੁਦੇਦਾਰਾਂ ਦੀ ਮਹੀਨਾਵਾਰ ਮੀਟਿੰਗ ਸ਼ਹਿਰੀ ਮੰਡਲ ਪ੍ਰਧਾਨ ਰੇਸ਼ਮ ਲਾਲ ਅਤੇ ਸਕੱਤਰ ਬਲਦੇਵ ਰਾਜ ਦੀ ...

ਪੂਰੀ ਖ਼ਬਰ »

ਆਜ਼ਾਦੀ ਦਿਹਾੜੇ 'ਤੇ ਪ੍ਰਧਾਨ ਮੰਤਰੀ ਮੋਦੀ ਬੰਦੀ ਸਿੰਘਾਂ ਦੀ ਰਿਹਾਈ ਦਾ ਐਲਾਨ ਕਰੇ-ਬੀਬੀ ਜਗੀਰ ਕੌਰ

ਬੇਗੋਵਾਲ, 13 ਅਗਸਤ (ਸੁਖਜਿੰਦਰ ਸਿੰਘ)-ਭਾਰਤ ਸਰਕਾਰ ਤੇ ਭਾਰਤ ਦੇ ਕਾਨੂੰਨ ਵਲੋਂ ਬੰਦੀ ਸਿੰਘਾਂ ਨਾਲ ਬਾਕੀਆਂ ਨਾਲੋਂ ਵਖਰੇਵਾਂ ਕੀਤਾ ਜਾ ਰਿਹਾ ਹੈ | ਇਹ ਗੱਲ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਬੇਗੋਵਾਲ ਵਿਖੇ ਇਕ ...

ਪੂਰੀ ਖ਼ਬਰ »

ਆਜ਼ਾਦੀ ਦਿਹਾੜੇ ਨੂੰ ਮੁੱਖ ਰੱਖਦਿਆਂ ਪੁਲਿਸ ਪ੍ਰਸ਼ਾਸਨ ਨੇ ਕੀਤੇ ਪੁਖ਼ਤਾ ਪ੍ਰਬੰਧ-ਸੁਖਨਿੰਦਰ ਸਿੰਘ

ਭੁਲੱਥ, 13 ਅਗਸਤ (ਮੇਹਰ ਚੰਦ ਸਿੱਧੂ)-75ਵੇਂ ਆਜ਼ਾਦੀ ਦਿਵਸ ਨੂੰ ਮੁੱਖ ਰੱਖਦਿਆਂ ਭੁਲੱਥ ਅੰਦਰ ਅਮਨ ਸ਼ਾਂਤੀ ਬਣਾਈ ਰੱਖਣ ਲਈ ਪੁਲਿਸ ਪ੍ਰਸ਼ਾਸਨ ਭੁਲੱਥ ਵਲੋਂ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਡੀ.ਐਸ.ਪੀ. ਭੁਲੱਥ ਸੁਖਨਿੰਦਰ ...

ਪੂਰੀ ਖ਼ਬਰ »

ਆਜ਼ਾਦੀ ਦਿਵਸ ਮੌਕੇ ਕਾਂਗਰਸੀਆਂ ਵਲੋਂ ਤਿਰੰਗਾ ਮਾਰਚ ਕੱਢਿਆ

ਫਗਵਾੜਾ, 13 ਅਗਸਤ (ਹਰਜੋਤ ਸਿੰਘ ਚਾਨਾ)-ਆਜ਼ਾਦੀ ਦਿਵਸ ਮੌਕੇ ਤਿਰੰਗਾ ਮਾਰਚ ਰੈਸਟ ਹਾਊਸ ਤੋਂ ਕੱਢਿਆ ਗਿਆ ਜੋ ਹਰਗੋਬਿੰਦ ਨਗਰ, ਬੰਗਾ ਰੋਡ, ਸਰਾਏ ਰੋਡ, ਸਿਨੇਮਾ ਰੋਡ, ਜੀ.ਟੀ.ਰੋਡ ਹੁੰਦਾ ਹੋਇਆ ਟਾਊਨ ਹਾਲ 'ਚ ਪੁੱਜਾ ਜਿੱਥੇ ਮਹਾਤਮਾ ਗਾਂਧੀ ਜੀ ਨੂੰ ਫ਼ੁਲ ਭੇਟ ਕੀਤੇ | ...

ਪੂਰੀ ਖ਼ਬਰ »

ਰਾਮਗੜ੍ਹੀਆ ਕਾਲਜ ਆਫ਼ ਐਜੂਕੇਸ਼ਨ ਦੇ ਵਿਦਿਆਰਥੀਆਂ ਨੇ 'ਹਰ ਘਰ ਤਿਰੰਗਾ' ਮੁਹਿੰਮ 'ਚ ਲਿਆ ਹਿੱਸਾ

ਫਗਵਾੜਾ, 13 ਅਗਸਤ (ਤਰਨਜੀਤ ਸਿੰਘ ਕਿੰਨੜਾ)-ਦੇਸ਼ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਦੇਸ਼ ਭਰ ਵਿਚ 'ਆਜ਼ਾਦੀ ਕਾ ਅੰਮਿ੍ਤ ਮਹਾਂਉਤਸਵ' ਪ੍ਰੋਗਰਾਮ ਪੂਰੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ | ਭਾਰਤ ਸਰਕਾਰ ਦੀ 'ਏਕ ਭਾਰਤ ਸੇ੍ਰਸ਼ਠ ਭਾਰਤ' ਅਤੇ 'ਆਜ਼ਾਦੀ ਕਾ ਅੰਮਿ੍ਤ ...

ਪੂਰੀ ਖ਼ਬਰ »

ਆਜ਼ਾਦੀ ਦੀ 75ਵੀਂ ਵਰ੍ਹੇਗੰਢ ਦੇ ਸਬੰਧ ਵਿਚ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੀ ਹੋਈ ਫ਼ੁਲ ਡਰੈੱਸ ਰਿਹਰਸਲ

ਕਪੂਰਥਲਾ, 13 ਅਗਸਤ (ਅਮਰਜੀਤ ਕੋਮਲ)-ਆਜ਼ਾਦੀ ਦੀ 75ਵੀਂ ਵਰ੍ਹੇਗੰਢ ਦੇ ਸਬੰਧ ਵਿਚ 15 ਅਗਸਤ ਨੂੰ ਗੁਰੂ ਨਾਨਕ ਸਟੇਡੀਅਮ ਕਪੂਰਥਲਾ ਵਿਚ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੀ ਅੱਜ ਫ਼ੁਲ ਡਰੈੱਸ ਰਿਹਰਸਲ ਹੋਈ | ਇਸ ਮੌਕੇ ਅਨੂਪਮ ਕਲੇਰ ਵਧੀਕ ਡਿਪਟੀ ਕਮਿਸ਼ਨਰ ਸ਼ਹਿਰੀ ...

ਪੂਰੀ ਖ਼ਬਰ »

ਫਗਵਾੜਾ ਵਿਖੇ ਏ.ਡੀ.ਸੀ ਕਲੇਰ ਝੰਡਾ ਲਹਿਰਾਉਣਗੇ

ਫਗਵਾੜਾ, 14 ਅਗਸਤ (ਹਰਜੋਤ ਸਿੰਘ ਚਾਨਾ)-ਆਜ਼ਾਦੀ ਦਿਵਸ ਸਬੰਧੀ ਸਬ ਡਵੀਜ਼ਨ ਫਗਵਾੜਾ ਪ੍ਰਸ਼ਾਸਨ ਵਲੋਂ ਸਮਾਗਮ 15 ਅਗਸਤ ਨੂੰ ਸਰਕਾਰੀ ਸੈਕੰਡਰੀ ਸਕੂਲ (ਲੜਕੇ) ਵਿਖੇ ਕਰਵਾਇਆ ਜਾ ਰਿਹਾ ਹੈ | ਇਸ ਮੌਕੇ ਸ਼੍ਰੀਮਤੀ ਅਨੂਪਮ ਕਲੇਰ ਵਧੀਕ ਡਿਪਟੀ ਕਮਿਸ਼ਨਰ ਕੌਮੀ ਝੰਡਾ ...

ਪੂਰੀ ਖ਼ਬਰ »

ਸੰਯੁਕਤ ਕਿਸਾਨ ਮੋਰਚੇ ਨੇ ਬਿਜਲੀ ਸੋਧ ਬਿੱਲ ਦੀਆਂ ਕਾਪੀਆਂ ਸਾੜੀਆਂ

ਸੁਲਤਾਨਪੁਰ ਲੋਧੀ, 14 ਅਗਸਤ (ਨਰੇਸ਼ ਹੈਪੀ, ਥਿੰਦ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਮੋਰਚੇ ਵਿਚ ਸ਼ਾਮਲ ਕਿਸਾਨ ਤੇ ਭਰਾਤਰੀ ਜਥੇਬੰਦੀਆਂ ਵਲੋਂ ਆਪਣੀਆਂ ਮੰਗਾਂ ਦੇ ਹੱਕ ਤੇ ਬਿਜਲੀ ਸੋਧ ਬਿੱਲ 2020 'ਤੇ ਚਰਚਾ ਕਰਨ ਲਈ ਕਿਸਾਨ ਕਨਵੈੱਨਸ਼ਨ ਕੀਤੀ ਗਈ | ਜਿਸ ਵਿਚ ...

ਪੂਰੀ ਖ਼ਬਰ »

ਭਾਰਤੀ ਜਨਤਾ ਪਾਰਟੀ ਵਲੋਂ ਫਗਵਾੜਾ ਵਿਖੇ ਕੱਢੀ ਗਈ ਤਿਰੰਗਾ ਯਾਤਰਾ

ਫਗਵਾੜਾ, 14 ਅਗਸਤ (ਹਰੀਪਾਲ ਸਿੰਘ)-ਭਾਰਤੀ ਜਨਤਾ ਪਾਰਟੀ ਵੱਲੋਂ ਅੱਜ ਸ਼ਾਮ ਇੱਥੇ ਹਰ ਘਰ ਤਿਰੰਗਾ ਮੁਹਿੰਮ ਦੇ ਤਹਿਤ ਸਮਾਜ ਸੇਵਿਕਾ ਅਨੀਤਾ ਸੋਮ ਪ੍ਰਕਾਸ਼ ਦੀ ਅਗਵਾਈ ਵਿਚ ਤਿਰੰਗਾ ਯਾਤਰਾ ਕੱਢੀ ਗਈ | ਇਹ ਯਾਤਰਾ ਜਨਤਾ ਦੀ ਰਸੋਈ ਤੋਂ ਆਰੰਭ ਹੋਈ ਜਿੱਥੇ ਕੇਂਦਰੀ ਰਾਜ ...

ਪੂਰੀ ਖ਼ਬਰ »

ਪਿੰਡ ਸ਼ੇਖ ਮਾਂਗਾ ਵਿਖੇ ਤੀਆਂ ਦਾ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ

ਸੁਲਤਾਨਪੁਰ ਲੋਧੀ, 14 ਅਗਸਤ (ਥਿੰਦ, ਹੈਪੀ)-ਸਬ ਡਵੀਜ਼ਨ ਸੁਲਤਾਨਪੁਰ ਲੋਧੀ ਦੇ ਪਿੰਡ ਸ਼ੇਖ਼ ਮਾਂਗਾ ਵਿਖੇ ਔਰਤਾਂ ਵਲੋਂ ਤੀਆਂ ਦਾ ਤਿਉਹਾਰ ਬੜੇ ਹੀ ਉਤਸ਼ਾਹ ਅਤੇ ਧੂਮਧਾਮ ਨਾਲ ਮਾਇਆ ਗਿਆ |ਵਿਸ਼ੇਸ਼ ਤੌਰ ਤੇ ਇਸ ਮੌਕੇ ਪਹੁੰਚੇ ਸਰਦਾਰਨੀ ਹਰਜਿੰਦਰ ਕੌਰ ਮੁੱਖ ...

ਪੂਰੀ ਖ਼ਬਰ »

ਕੇਸਰੀ ਦਸਤਾਰ ਚੇਤਨਾ ਮਾਰਚ ਦਾ ਗੁਰਦੁਆਰਾ ਦਮਦਮਾ ਸਾਹਿਬ ਠੱਟਾ ਵਿਖੇ ਪੁੱਜਣ 'ਤੇ ਭਰਵਾਂ ਸਵਾਗਤ

ਤਲਵੰਡੀ ਚੌਧਰੀਆਂ, 14 ਅਗਸਤ (ਪਰਸਨ ਲਾਲ ਭੋਲਾ)-ਦਰਬਾਰ-ਏ-ਪੰਜਾਬ ਵਲੋਂ ਕੇਸਰੀ ਦਸਤਾਰ ਚੇਤਨਾ ਮਾਰਚ ਪੰਜ ਪਿਆਰਿਆਂ ਦੀ ਅਗਵਾਈ ਵਿਚ ਸੁਲਤਾਨਪੁਰ ਲੋਧੀ ਤੋਂ ਵੱਖ-ਵੱਖ ਪਿੰਡਾਂ ਅਤੇ ਸ਼ਹਿਰਾਂ ਵਿਚੋਂ ਹੁੰਦਾ ਹੋਇਆ ਸ਼੍ਰੀ ਹਰਮਿੰਦਰ ਸਾਹਿਬ ਅੰਮਿ੍ਤਸਰ ਪੁੱਜ ਰਿਹਾ ...

ਪੂਰੀ ਖ਼ਬਰ »

ਜਾਤੀ ਸੂਚਕ ਸ਼ਬਦ ਵਰਤਣ 'ਤੇ ਔਰਤ ਖ਼ਿਲਾਫ਼ ਕੇਸ ਦਰਜ

ਭੁਲੱਥ, 14 ਅਗਸਤ (ਮੇਹਰ ਚੰਦ ਸਿੱਧੂ)-ਥਾਣਾ ਭੁਲੱਥ ਵਿਚ ਇਕ ਔਰਤ ਖ਼ਿਲਾਫ਼ ਜਾਤੀ ਸੂਚਕ ਸ਼ਬਦ ਵਰਤਣ 'ਤੇ ਐਸ.ਸੀ.ਐਸ.ਟੀ ਐਕਟ ਤਹਿਤ ਮਾਮਲਾ ਦਰਜ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਸ਼ਿੰਦਰ ਪਤਨੀ ਰਮੇਸ਼ ਵਾਸੀ ਧੋਗੜੀ ਥਾਣਾ ਆਦਮਪੁਰ ਜ਼ਿਲ੍ਹਾ ਜਲੰਧਰ ਵਲੋਂ ਲਿਖਤੀ ...

ਪੂਰੀ ਖ਼ਬਰ »

ਸਮਾਜ ਸੇਵਾ ਪਰਿਵਾਰ ਵਲੋਂ ਸਰਕਾਰੀ ਐਲੀਮੈਂਟਰੀ ਸਕੂਲ ਬੇਗੋਵਾਲ ਨੂੰ 5 ਛੱਤ ਵਾਲੇ ਪੱਖੇ ਦਿੱਤੇ

ਬੇਗੋਵਾਲ, 14 ਅਗਸਤ (ਸੁਖਜਿੰਦਰ ਸਿੰਘ)-ਸਰਕਾਰੀ ਐਲੀਮੈਂਟਰੀ ਸਕੂਲ ਬੇਗੋਵਾਲ ਵਿਚ ਵਿਦਿਆਰਥੀਆਂ ਦੀ ਲੋੜ ਨੂੰ ਮੁੱਖ ਰੱਖਦਿਆਂ ਬੇਗੋਵਾਲ ਦੇ ਉੱਘੇ ਸਮਾਜ ਸੇਵੀ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਦਲਜੀਤ ਸਿੰਘ ਮੰਡਾ ਵਲੋਂ 5 ਛੱਤ ਵਾਲੇ ਪੱਖੇ ਲੈ ਕੇ ਦਿੱਤੇ ਹਨ | ...

ਪੂਰੀ ਖ਼ਬਰ »

ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਪੁਲਿਸ ਵਲੋਂ ਫਲੈਗ ਮਾਰਚ ਕੱਢਿਆ

ਫਗਵਾੜਾ, 14 ਅਗਸਤ (ਹਰਜੋਤ ਸਿੰਘ ਚਾਨਾ)-15 ਅਗਸਤ ਦੇ ਮੱਦੇਨਜ਼ਰ ਅੱਜ ਫਗਵਾੜਾ ਪੁਲਿਸ ਵਲੋਂ ਸ਼ਹਿਰ 'ਚ ਵੱਖ ਵੱਖ ਥਾਵਾਂ 'ਤੇ ਫਲੈਗ ਮਾਰਚ ਕੱਢਿਆ ਤੇ ਕਈ ਥਾਵਾਂ ਦੀ ਚੈਕਿੰਗ ਵੀ ਕੀਤੀ ਗਈ | ਪੁਲਿਸ ਵਲੋਂ ਅੱਜ ਰੇਲਵੇ ਸਟੇਸ਼ਨ, ਬੱਸ ਸਟੈਂਡ ਤੇ ਹੋਰ ਕਈ ਥਾਵਾਂ ਦੀ ਚੈਕਿੰਗ ...

ਪੂਰੀ ਖ਼ਬਰ »

ਸੂਬਾ ਪ੍ਰਧਾਨ ਸਰੀਂਹ ਦੀ ਅਗਵਾਈ ਹੇਠ ਪਰਜਾਪਤੀ ਸਮਾਜ ਦੀ ਮੀਟਿੰਗ

ਜਲੰਧਰ, 14 ਅਗਸਤ (ਜਸਪਾਲ ਸਿੰਘ)-ਪਰਜਾਪਤੀ ਸਮਾਜ ਦੀ ਸੂਬਾ ਪੱਧਰੀ ਮੀਟਿੰਗ ਸਲਥਾਨਕ ਪਰਜਾਪਤੀ ਭਵਨ ਵਿਖੇ ਪਰਜਾਪਤੀ ਸਭਾ ਦੇ ਸੂਬਾ ਪ੍ਰਧਾਨ ਬਲਵਿੰਦਰ ਸਿੰਘ ਸਰੀਂਹ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਪੰਜਾਬ ਭਰ ਤੋਂ ਆਏ ਸਮਾਜ ਦੇ ਪ੍ਰਤੀਨਿਧੀਆਂ ਨੇ ਹਿੱਸਾ ਲਿਆ | ਇਸ ...

ਪੂਰੀ ਖ਼ਬਰ »

'47 ਦੀ ਵੰਡ ਨੂੰ ਲੈ ਕੇ ਜਲੰਧਰ ਭਾਜਪਾ ਨੇ ਕੱਢਿਆ ਸ਼ਾਂਤੀ ਮਾਰਚ

ਜਲੰਧਰ, 14 ਅਗਸਤ (ਸ਼ਿਵ)-ਭਾਜਪਾ ਜਲੰਧਰ ਸ਼ਹਿਰੀ ਦੇ ਪ੍ਰਧਾਨ ਸੁਸ਼ੀਲ ਸ਼ਰਮਾ ਦੀ ਪ੍ਰਧਾਨਗੀ 'ਚ 1947 ਦੀ ਵੰਡ 'ਤੇ ਕਾਲੀਆਂ ਪੱਟੀਆਂ ਬੰਨ੍ਹ ਕੇ ਸ਼ਾਂਤੀ ਮਾਰਚ ਕੱਢਿਆ ਗਿਆ | ਜਿਸ 'ਚ ਮੁੱਖ ਤੌਰ 'ਤੇ ਸਾਬਕਾ ਕੈਬਨਿਟ ਮੰਤਰੀ ਮਨੋਰੰਜਨ ਕਾਲੀਆ, ਸਾਬਕਾ ਵਿਧਾਇਕ ਕ੍ਰਿਸ਼ਨ ...

ਪੂਰੀ ਖ਼ਬਰ »

ਐਲ.ਪੀ.ਯੂ. ਨੇ ਖਾਸ ਅੰਦਾਜ਼ 'ਚ ਮਨਾਇਆ 'ਆਜ਼ਾਦੀ ਕਾ ਅੰਮਿ੍ਤ ਮਹਾਂਉਤਸਵ'

ਜਲੰਧਰ, 14 ਅਗਸਤ (ਹਰਵਿੰਦਰ ਸਿੰਘ ਫੁੱਲ)-ਪ੍ਰਗਤੀਸ਼ੀਲ ਭਾਰਤ ਦੀ ਆਜ਼ਾਦੀ ਦੇ 75 ਸਾਲਾਂ ਦੀ ਯਾਦ 'ਚ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (ਐਲ.ਪੀ.ਯੂ) ਨੇ ਆਪਣੇ ਕੈਂਪਸ 'ਚ 'ਆਜ਼ਾਦੀ ਕਾ ਅੰਮਿ੍ਤ ਮਹਾਂਉਤਸਵ' ਸ਼ਾਨਦਾਰ ਤੇ ਆਕਰਸ਼ਕ ਢੰਗ ਨਾਲ ਮਨਾਇਆ | ਕਈ ਘੰਟਿਆਂ ਤੱਕ ਚੱਲੇ ...

ਪੂਰੀ ਖ਼ਬਰ »

ਐਸ.ਡੀ.ਐਮ. ਬਲਬੀਰ ਰਾਜ ਵਲੋਂ ਆਮ ਆਦਮੀ ਕਲੀਨਿਕ ਰਾਜਨ ਕਲੋਨੀ ਦਾ ਦÏਰਾ

ਜਲੰਧਰ, 14 ਅਗਸਤ (ਐਮ.ਐਸ.ਲੋਹੀਆ)-ਸਿਹਤ ਸੇਵਾਵਾਂ ਤੱਕ ਆਮ ਲੋਕਾਂ ਦੀ ਪਹੁੰਚ ਨੂੰ ਆਸਾਨ ਬਣਾਉਣ ਦੇ ਮਨੋਰਥ ਨਾਲ ਜ਼ਿਲ੍ਹੇ 'ਚ 15 ਅਗਸਤ ਨੂੰ 6 ਆਮ ਆਦਮੀ ਕਲੀਨਿਕਸ ਦੀ ਸ਼ੁਰੂਆਤ ਹੋਣ ਦੇ ਮੱਦੇਨਜਰ ਐਸ.ਡੀ.ਐਮ. ਬਲਬੀਰ ਰਾਜ ਸਿੰਘ ਵਲੋਂ ਆਮ ਆਦਮੀ ਕਲੀਨਿਕ ਰਾਜਨ ਕਲÏਨੀ ਦਾ ...

ਪੂਰੀ ਖ਼ਬਰ »

ਏਕਤਾ ਨਗਰ 'ਚ ਸੀਵਰੇਜ ਦੀ ਸਮੱਸਿਆ ਜਲਦ ਹੱਲ ਕਰੇ ਨਿਗਮ ਪ੍ਰਸ਼ਾਸਨ-ਚੰਦਨ ਗਰੇਵਾਲ

ਜਲੰਧਰ, 14 ਅਗਸਤ (ਜਸਪਾਲ ਸਿੰਘ)-ਏਕਤਾ ਨਗਰ ਰਾਮਾ ਮੰਡੀ 'ਚ ਪਿਛਲੇ ਕਾਫੀ ਦਿਨਾਂ ਤੋਂ ਸੀਵਰੇਜ ਦੀ ਸਮੱਸਿਆ ਬਹੁਤ ਗੰਭੀਰ ਬਣੀ ਹੋਈ ਹੈ ਤੇ ਸੀਵਰੇਜ ਦਾ ਗੰਦਾ ਪਾਣੀ ਗਲੀਆਂ 'ਚ ਖੜ੍ਹਾ ਹੋਣ ਕਾਰਨ ਲੋਕਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਸ ਸਮੱਸਿਆ ...

ਪੂਰੀ ਖ਼ਬਰ »

ਚੰਡੀਗੜ੍ਹ ਦੀ ਤਰ੍ਹਾਂ ਜਲੰਧਰ 'ਚ ਵੀ ਲੋਕਾਂ ਦੇ ਘਰ ਪੁੱਜਣਗੇ ਹੁਣ ਟ੍ਰੈਫਿਕ ਉਲੰਘਣਾ ਦੇ ਚਲਾਨ

ਜਲੰਧਰ, 14 ਅਗਸਤ (ਸ਼ਿਵ)-ਚੰਡੀਗੜ੍ਹ ਦੀ ਤਰ੍ਹਾਂ ਹੁਣ ਜਲੰਧਰ ਵੀ ਲੋਕਾਂ ਦੇ ਘਰ ਟ੍ਰੈਫਿਕ ਉਲੰਘਣਾ ਦੇ ਚਲਾਨ ਜਾਣੇ ਸ਼ੁਰੂ ਹੋ ਜਾਣਗੇ | ਸ਼ਹਿਰ ਦੀ ਕਾਨੂੰਨ ਵਿਵਸਥਾ ਤੇ ਟ੍ਰੈਫਿਕ ਵਿਵਸਥਾ ਲਈ 1200 ਕੈਮਰਿਆਂ ਨਾਲ ਨਿਗਰਾਨੀ ਕਰਨ ਵਾਲੇ ਪੁਲਿਸ ਲਾਈਨ 'ਚ ਸਥਿਤ ...

ਪੂਰੀ ਖ਼ਬਰ »

ਐਂਟੀ ਕ੍ਰਾਈਮ ਐਂਟੀ ਕੁਰੱਪਸ਼ਨ ਐਸੋਸੀਏਸ਼ਨ ਨਾਲ ਜੁੜੇ ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ

ਚੁਗਿੱਟੀ/ਜੰਡੂਸਿੰਘਾ, 14 ਅਗਸਤ (ਨਰਿੰਦਰ ਲਾਗੂ)-ਐਂਟੀ ਕ੍ਰਾਈਮ ਐਂਟੀ ਕੁਰੱਪਸ਼ਨ ਐਸੋਸੀਏਸ਼ਨ ਦੇ ਮੈਂਬਰਾਂ ਵਲੋਂ ਇਕ ਬੈਠਕ ਲੰਮਾ ਪਿੰਡ ਚੌਕ ਨਜ਼ਦੀਕ ਕੀਤੀ ਗਈ | ਇਸ ਮੌਕੇ ਐਸੋਸੀਏਸ਼ਨ ਨਾਲ ਜੁੜੇ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ | ਜਾਣਕਾਰੀ ਦਿੰਦੇ ...

ਪੂਰੀ ਖ਼ਬਰ »

ਇਕਹਿਰੀ ਪੁਲੀ ਦੀ ਮਾੜੀ ਹਾਲਤ ਨੂੰ ਲੈ ਕੇ ਨਿਗਮ ਚੋਣਾਂ ਦੇ ਬਾਈਕਾਟ ਕਰਨ ਦੇ ਲਗਾਏ ਬੈਨਰ

ਜਲੰਧਰ, 14 ਅਗਸਤ (ਸ਼ਿਵ)- ਉਂਜ ਤਾਂ ਸ਼ਹਿਰ ਦੇ ਕਈ ਹਿੱਸਿਆਂ 'ਚ ਗੰਦੇ ਪਾਣੀ, ਕੂੜੇ ਤੇ ਹੋਰ ਸਮੱਸਿਆ ਹੱਲ ਨਹੀਂ ਹੋ ਰਹੀਆਂ ਹਨ ਪਰ ਇਕਹਿਰੀ ਪੁਲੀ 'ਚ ਕਈ ਮਹੀਨੇ ਤੋਂ ਗੰਦੇ ਪਾਣੀ ਦੀ ਸਮੱਸਿਆ ਹੱਲ ਨਾ ਹੋਣ ਤੋਂ ਨਾਰਾਜ਼ ਇਕਹਿਰੀ ਪੁਲੀ ਦੇ ਲੋਕਾਂ ਨੇ ਕੁਝ ਮਹੀਨੇ ਬਾਅਦ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX