ਤਾਜਾ ਖ਼ਬਰਾਂ


ਰੂਸ 'ਚ ਵਿਗਿਆਨੀਆਂ ਨੇ 48,500 ਸਾਲ ਪੁਰਾਣਾ ਜ਼ੋਂਬੀ ਵਾਇਰਸ ਮੁੜ ਕੀਤਾ ਸੁਰਜੀਤ
. . .  11 minutes ago
ਮਾਸਕੋ, 30 ਨਵੰਬਰ -ਫਰਾਂਸ ਦੇ ਵਿਗਿਆਨੀਆਂ ਨੇ ਹੁਣ ਤੱਕ ਰੂਸ ਵਿਚ ਇੱਕ ਜੰਮੀ ਹੋਈ ਝੀਲ ਦੇ ਹੇਠਾਂ ਦੱਬੇ ਹੋਏ 48,500 ਸਾਲ ਪੁਰਾਣੇ ਜ਼ੋਂਬੀ ਵਾਇਰਸ ਨੂੰ ਮੁੜ ਸੁਰਜੀਤ ਕੀਤਾ ਹੈ।ਨਿਊਯਾਰਕ ਪੋਸਟ ਦੇ ਅਨੁਸਾਰ, ਫਰਾਂਸੀਸੀ ਵਿਗਿਆਨੀਆਂ...
ਭਾਰਤ-ਨਿਊਜ਼ੀਲੈਂਡ ਤੀਸਰਾ ਇਕ ਦਿਨਾਂ ਮੈਚ:ਟਾਸ ਹਾਰ ਕੇ ਭਾਰਤ ਪਹਿਲਾਂ ਕਰ ਰਿਹੈ ਬੱਲੇਬਾਜ਼ੀ
. . .  16 minutes ago
ਕ੍ਰਾਈਸਟਚਰਚ, 30 ਨਵੰਬਰ-ਭਾਰਤ ਅਤੇ ਨਿਊਜ਼ੀਲੈਂਡ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਤਿੰਨ ਇਕ ਦਿਨਾਂ ਮੈਚਾਂ ਦੀ ਲੜੀ ਦੇ ਤੀਜੇ ਤੇ ਆਖ਼ਰੀ ਮੈਚ ਵਿਚ ਨਿਊਜ਼ੀਲੈਂਡ ਦੇ ਕਪਤਾਨ ਕੇਨ ਵਿਲੀਅਮਸਨ ਨੇ ਟਾਸ ਜਿੱਤ ਕੇ ਭਾਰਤ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ...
⭐ਮਾਣਕ - ਮੋਤੀ⭐
. . .  36 minutes ago
⭐ਮਾਣਕ - ਮੋਤੀ⭐
ਨਵੀਂ ਦਿੱਲੀ ਤੋਂ 8 ਕਿਲੋਮੀਟਰ ਪੱਛਮ ਵੱਲ ਅੱਜ ਰਾਤ ਕਰੀਬ 9.30 ਵਜੇ 2.5 ਤੀਬਰਤਾ ਦਾ ਭੁਚਾਲ ਆਇਆ
. . .  1 day ago
ਗੈਂਗਸਟਰ-ਅੱਤਵਾਦੀ ਗਠਜੋੜ ਮਾਮਲਾ: ਐਨ. ਆਈ. ਏ. ਨੇ ਵੱਖ-ਵੱਖ ਰਾਜਾਂ ਤੇ ਕੇਂਦਰ ਸ਼ਾਸਤ ਪ੍ਰਦੇਸ਼ ਵਿਚ 13 ਥਾਵਾਂ 'ਤੇ ਕੀਤੀ ਛਾਪੇਮਾਰੀ
. . .  1 day ago
ਪੰਜਾਬ ਸਰਕਾਰ ਵਲੋਂ 11 ਨਾਇਬ ਤਹਿਸੀਲਦਾਰਾਂ ਨੂੰ ਤਹਿਸੀਲਦਾਰ ਵਜੋਂ ਕੀਤਾ ਪਦਉੱਨਤ
. . .  1 day ago
ਚੰਡੀਗੜ੍ਹ, 29 ਨਵੰਬਰ- ਪੰਜਾਬ ਸਰਕਾਰ ਵਲੋਂ ਅੱਜ ਇਕ ਅਹਿਮ ਫ਼ੈਸਲਾ ਲੈਂਦਿਆਂ ਵੱਖ-ਵੱਖ ਥਾਵਾਂ ‘ਤੇ ਡਿਊਟੀ ਨਿਭਾਅ ਰਹੇ 11 ਨਾਇਬ ਤਹਿਸੀਲਦਾਰਾਂ ਨੂੰ ਤਹਿਸੀਲਦਾਰ ਵਜੋਂ ਪਦਉੱਨਤ ਕਰ ਦਿੱਤਾ ਹੈ । ਜ਼ਿਲ੍ਹਾ ਤਰਨਤਾਰਨ ਦੇ ...
ਪਾਕਿਸਤਾਨ ਤੋਂ ਡਰੋਨ ਰਾਹੀਂ ਆਈ ਹੈਰੋਇਨ ਦੀ ਖੇਪ, ਨਸ਼ੇ ਦੀ ਖੇਪ ਲੈ ਜਾ ਰਹੇ ਦੋ ਵਿਅਕਤੀਆਂ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ
. . .  1 day ago
ਫ਼ਾਜ਼ਿਲਕਾ, 29 ਨਵੰਬਰ (ਪ੍ਰਦੀਪ ਕੁਮਾਰ) - ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਤੋਂ ਨਸ਼ੇ ਦੇ ਖੇਪ ਲੈ ਕੇ ਜਾ ਰਹੇ ਦੋ ਵਿਅਕਤੀਆਂ ਨੂੰ ਫ਼ਾਜ਼ਿਲਕਾ ਪੁਲਿਸ ਵਲੋਂ ਗ੍ਰਿਫ਼ਤਾਰ ਕੀਤਾ ਗਿਆ ਹੈ । ਪੁਲਿਸ ਨੇ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ...
ਪੰਜਾਬ ਸਰਕਾਰ ਵਲੋਂ ਸਿੱਖਿਆ ਵਿਭਾਗ ’ਚ ਲੈਕਚਰਾਰਾਂ ਤੇ ਹੈੱਡ ਮਾਸਟਰਾਂ ਨੂੰ ਤਰੱਕੀ ਦੇ ਕੇ ਪ੍ਰਿੰਸੀਪਲ ਬਣਾਇਆ ਗਿਆ ਹੈ।
. . .  1 day ago
ਐਸ. ਏ. ਐਸ. ਨਗਰ, 29 ਨਵੰਬਰ (ਤਰਵਿੰਦਰ ਸਿੰਘ ਬੈਨੀਪਾਲ)- ਪੰਜਾਬ ਸਰਕਾਰ ਵਲੋਂ ਸਿੱਖਿਆ ਵਿਭਾਗ ’ਚ ਲੈਕਚਰਾਰਾਂ ਤੇ ਹੈੱਡ ਮਾਸਟਰਾਂ ਨੂੰ ਤਰੱਕੀ ਦੇ ਕੇ ਪ੍ਰਿੰਸੀਪਲ ਬਣਾਇਆ ਗਿਆ ਹੈ
ਪਾਸਪੋਰਟ ਸੇਵਾ ਕੇਂਦਰ 3 ਦਸੰਬਰ (ਸ਼ਨੀਵਾਰ) ਨੂੰ ਰਹਿਣਗੇ ਖੁੱਲ੍ਹੇ
. . .  1 day ago
ਜਲੰਧਰ, 29 ਨਵੰਬਰ- ਵਿਦੇਸ਼ ਮੰਤਰਾਲੇ, ਨਵੀਂ ਦਿੱਲੀ ਨੇ ਪਾਸਪੋਰਟ ਬਿਨੈਕਾਰਾਂ ਦੀ ਸਹੂਲਤ ਲਈ ਸ਼ਨੀਵਾਰ ਯਾਨੀ 3 ਦਸੰਬਰ, 2022 ਨੂੰ ਪਾਸਪੋਰਟ ਸੇਵਾ ਕੇਂਦਰ ਖੋਲ੍ਹਣ ਦਾ ਫ਼ੈਸਲਾ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ...
ਭੇਦਭਰੀ ਹਾਲਤ ’ਚ ਮਿਲੀ ਪਤੀ-ਪਤਨੀ ਦੀ ਲਾਸ਼
. . .  1 day ago
ਜਲੰਧਰ, 29 ਨਵੰਬਰ (ਐੱਮ. ਐੱਸ. ਲੋਹੀਆ) – ਨਿਊ ਹਰਗੋਬਿੰਦ ਨਗਰ, ਜਲੰਧਰ ’ਚ ਇਕ ਮਕਾਨ ’ਚੋਂ ਪਤੀ-ਪਤਨੀ ਦੀ ਮਿ੍ਤਕ ਦੇਹ ਮਿਲੀ ਹੈ। ਮਿ੍ਤਕ ਪਤੀ ਦੀ ਪਛਾਣ ਨੀਰਜ ਅਤੇ ਪਤਨੀ ਦੀ ਪੂਜਾ ਵਜੋਂ ਦੱਸੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ...
ਪੰਜਾਬ ਹੁਨਰ ਵਿਕਾਸ ਮਿਸ਼ਨ ਨੇ ਜ਼ੀਰਕਪੁਰ ’ਚ ਲਾਇਆ ਰੁਜ਼ਗਾਰ ਮੇਲਾ
. . .  1 day ago
ਜ਼ੀਰਕਪੁਰ, 29 ਨਵੰਬਰ (ਹੈਪੀ ਪੰਡਵਾਲਾ)- ਪੰਜਾਬ ਹੁਨਰ ਵਿਕਾਸ ਮਿਸ਼ਨ ਵਲੋਂ ਅੱਜ ਇੱਥੇ ਦਸਮੇਸ਼ ਖਾਲਸਾ ਕਾਲਜ ਵਿਖੇ ਰੁਜ਼ਗਾਰ ਮੇਲਾ ਲਾਇਆ ਗਿਆ, ਜਿਸ ਵਿਚ 11 ਨਾਮੀ ਕੰਪਨੀਆਂ ਵਲੋਂ ਭਾਗ ਲਿਆ ਗਿਆ। ਇਸ ਰੁਜ਼ਗਾਰ...
ਕੋਟਕਪੂਰਾ ਦੇ ਡੇਰਾ ਪ੍ਰੇਮੀ ਕਤਲ ਕਾਂਡ ’ਚ ਗ੍ਰਿਫ਼ਤਾਰ ਦੋਵੇਂ ਨਾਬਾਲਗ ਸ਼ੂਟਰਾਂ ਦੀਆਂ ਜ਼ਮਾਨਤ ਪਟੀਸ਼ਨਾਂ ਰੱਦ
. . .  1 day ago
ਫ਼ਰੀਦਕੋਟ, 29 ਨਵੰਬਰ (ਜਸਵੰਤ ਸਿੰਘ ਪੁਰਬਾ)- ਡੇਰਾ ਪ੍ਰੇਮੀ ਪ੍ਰਦੀਪ ਸਿੰਘ ਕਟਾਰੀਆ ਦੇ ਕਤਲ ਦੇ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਗਏ ਹਰਿਆਣਾ ਦੇ ਦੋ ਨਾਬਾਲਗ ਨਿਸ਼ਾਨੇਬਾਜ਼ਾਂ ਦੀ ਜ਼ਮਾਨਤ ਅਰਜ਼ੀ ਪ੍ਰਿੰਸੀਪਲ...
23 ਸੈਕਟਰ ਅਸਾਮ ਰਾਈਫਲਜ਼ , ਆਬਕਾਰੀ ਅਤੇ ਨਾਰਕੋਟਿਕਸ ਵਿਭਾਗ ਨੇ 3.33 ਕਰੋੜ ਰੁਪਏ ਦੀਆਂ ਮੇਥਾਮਫੇਟਾਮਾਈਨ ਗੋਲੀਆਂ ਕੀਤੀਆਂ ਬਰਾਮਦ
. . .  1 day ago
ਕੋਮਲ ਮਿੱਤਲ ਨੇ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਵਜੋਂ ਸੰਭਾਲਿਆ ਅਹੁਦਾ
. . .  1 day ago
ਹੁਸ਼ਿਆਰਪੁਰ, 29 ਨਵੰਬਰ (ਬਲਜਿੰਦਰਪਾਲ ਸਿੰਘ)- 2014 ਬੈਚ ਦੀ ਆਈ.ਏ.ਐਸ. ਅਫ਼ਸਰ ਕੋਮਲ ਮਿੱਤਲ ਨੇ ਅੱਜ ਹੁਸ਼ਿਆਰਪੁਰ ਵਿਚ ਡਿਪਟੀ ਕਮਿਸ਼ਨਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ। ਉਨ੍ਹਾਂ ਕੋਲ...
ਸੁਪਰੀਮ ਕੋਰਟ ਨੇ ਮੁੰਬਈ ਮੈਟਰੋ ਕਾਰਪੋਰੇਸ਼ਨ ਨੂੰ ਆਰੇ ਜੰਗਲਾਂ 'ਚ 84 ਦਰਖਤਾਂ ਨੂੰ ਕੱਟਣ ਲਈ ਆਪਣੀ ਅਰਜ਼ੀ 'ਤੇ ਪੈਰਵੀ ਕਰਨ ਦੀ ਦਿੱਤੀ ਇਜਾਜ਼ਤ
. . .  1 day ago
ਮੇਘਾਲਿਆ ਸਰਕਾਰ ਆਸਾਮ ਨਾਲ ਲੱਗਦੀ ਸਰਹੱਦ 'ਤੇ 7 ਬਾਰਡਰ ਚੌਂਕੀਆਂ (ਬੀ.ਓ.ਪੀ.) ਸਥਾਪਤ ਕਰੇਗੀ - ਮੇਘਾਲਿਆ ਦੇ ਮੁੱਖ ਮੰਤਰੀ ਕੋਨਰਾਡ ਸੰਗਮਾ
. . .  1 day ago
ਆਰ.ਬੀ.ਆਈ. 1 ਦਸੰਬਰ ਨੂੰ ਰਿਟੇਲ ਡਿਜੀਟਲ ਰੁਪਈਏ (e₹-R) ਲਈ ਪਹਿਲੇ ਪਾਇਲਟ ਦੀ ਸ਼ੁਰੂਆਤ ਦੀ ਘੋਸ਼ਣਾ ਕਰੇਗਾ
. . .  1 day ago
ਮੈਡਮ ਪੂਨਮਦੀਪ ਕੌਰ ਨੇ ਡਿਪਟੀ ਕਮਿਸ਼ਨਰ ਬਰਨਾਲਾ ਵਜੋਂ ਅਹੁਦਾ ਸੰਭਾਲਿਆ
. . .  1 day ago
ਬਰਨਾਲਾ, 29 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)- 2013 ਬੈਚ ਦੇ ਆਈ.ਏ.ਐੱਸ. ਅਧਿਕਾਰੀ ਸ੍ਰੀਮਤੀ ਪੂਨਮਦੀਪ ਕੌਰ ਨੇ ਡਿਪਟੀ ਕਮਿਸ਼ਨਰ ਬਰਨਾਲਾ ਵਜੋਂ ਅਹੁਦਾ ਸੰਭਾਲ ਲਿਆ ਹੈ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ...
ਰਾਸ਼ਟਰੀ ਸੁਰੱਖਿਆ ਦਾ ਕੋਈ ਬਦਲ ਨਹੀਂ , ਇਹ ਹਥਿਆਰਬੰਦ ਬਲਾਂ ਦੇ ਨਾਲ-ਨਾਲ ਸਾਰੇ ਲੋਕਾਂ ਦੀ ਜ਼ਿੰਮੇਵਾਰੀ - ਰੱਖਿਆ ਮੰਤਰੀ ਰਾਜ ਨਾਥ ਸਿੰਘ
. . .  1 day ago
ਦਿੱਲੀ ਦੀ ਅਦਾਲਤ ਵਲੋਂ ਸਾਬਕਾ ਕਾਂਗਰਸੀ ਵਿਧਾਇਕ ਆਸਿਫ ਮੁਹੰਮਦ ਖਾਨ ਦੀ ਜ਼ਮਾਨਤ ਪਟੀਸ਼ਨ ਖ਼ਾਰਜ
. . .  1 day ago
ਨਵੀਂ ਦਿੱਲੀ, 29 ਨਵੰਬਰ-ਸਾਕੇਤ ਅਦਾਲਤ ਨੇ ਸਾਬਕਾ ਕਾਂਗਰਸੀ ਵਿਧਾਇਕ ਆਸਿਫ ਮੁਹੰਮਦ ਖਾਨ ਦੀ ਜ਼ਮਾਨਤ ਪਟੀਸ਼ਨ ਖ਼ਾਰਜ ਕਰ ਦਿੱਤੀ, ਜਿਸ ਨੂੰ ਦਿੱਲੀ ਦੇ ਸ਼ਾਹੀਨ ਬਾਗ ਖੇਤਰ ਵਿਚ ਡਿਊਟੀ 'ਤੇ ਇਕ ਪੁਲਿਸ ਅਧਿਕਾਰੀ...
ਸਰਹੱਦ ਨਜ਼ਦੀਕ ਡਿੱਗਾ ਇਕ ਪਕਿਸਤਾਨੀ ਡਰੋਨ ਤੇ ਹੈਰੋਇਨ ਬਰਾਮਦ
. . .  1 day ago
ਖੇਮਕਰਨ, 29 ਨਵੰਬਰ (ਰਾਕੇਸ਼ ਕੁਮਾਰ ਬਿੱਲਾ)-ਖੇਮਕਰਨ ਸੈਕਟਰ 'ਚ ਸਰਹੱਦ ਨਜ਼ਦੀਕ ਪੈਂਦੀ ਸਰਹੱਦੀ ਚੌਂਕੀ ਹਰਭਜਨ ਨੇੜੇ ਖੇਤਾਂ 'ਚ ਡਿੱਗਾ ਇਕ ਪਕਿਸਤਾਨੀ ਡਰੋਨ ਮਿਲਿਆ ਹੈ, ਜਿਸ ਬਾਰੇ ਪਤਾ ਲੱਗਣ 'ਤੇ ਥਾਣਾ ਖੇਮਕਰਨ ਦੀ ਪੁਲਿਸ ਤੇ ਬੀ.ਐਸ.ਐਫ. ਨੇ ਮੌਕੇ 'ਤੇ ਜਾ...
ਪੁਲਿਸ ਅਤੇ ਅਸਾਮ ਜੰਗਲਾਤ ਗਾਰਡਾਂ ਦੀ ਗੋਲੀਬਾਰੀ ਵਿਚ 6 ਮੌਤਾਂ ਸੰਬੰਧੀ ਮੰਗ ਪੱਤਰ ਦਾ ਕੌਮੀ ਮਨੁੱਖੀ ਅਧਿਕਾਰ ਸੰਗਠਨ ਨੇ ਲਿਆ ਨੋਟਿਸ
. . .  1 day ago
ਨਵੀਂ ਦਿੱਲੀ, 29 ਨਵੰਬਰ-ਕੌਮੀ ਮਨੁੱਖੀ ਅਧਿਕਾਰ ਸੰਗਠਨ ਨੇ ਮੇਘਾਲਿਆ ਦੇ ਮੁੱਖ ਮੰਤਰੀ ਦੁਆਰਾ ਦਿੱਤੇ ਇਕ ਮੰਗ ਪੱਤਰ ਦਾ ਨੋਟਿਸ ਲਿਆ ਹੈ ਕਿ 22 ਨਵੰਬਰ ਨੂੰ ਮੇਘਾਲਿਆ ਦੇ ਪੱਛਮੀ ਜੈਂਤੀਆ ਹਿਲਜ਼ ਜ਼ਿਲ੍ਹੇ ਦੇ ਮੁਕਰੋਹ ਪਿੰਡ ਵਿਚ ਅਸਾਮ ਪੁਲਿਸ ਅਤੇ ਅਸਾਮ ਜੰਗਲਾਤ ਗਾਰਡਾਂ...
ਕੋਵਿਡ-19 ਟੀਕਾਕਰਨ ਕਰਵਾਉਣ ਲਈ ਕੋਈ ਕਾਨੂੰਨੀ ਮਜਬੂਰੀ ਨਹੀਂ-ਕੇਂਦਰ ਨੇ ਸੁਪਰੀਮ ਕੋਰਟ ਨੂੰ ਦੱਸਿਆ
. . .  1 day ago
ਨਵੀਂ ਦਿੱਲੀ,29 ਨਵੰਬਰ-ਕੇਂਦਰ ਨੇ ਸੁਪਰੀਮ ਕੋਰਟ ਨੂੰ ਸਪੱਸ਼ਟ ਕੀਤਾ ਕਿ ਕੋਵਿਡ -19 ਲਈ ਟੀਕਾਕਰਨ ਕਰਵਾਉਣ ਲਈ ਕੋਈ ਕਾਨੂੰਨੀ ਮਜਬੂਰੀ ਨਹੀਂ ਹੈ।ਸੁਪਰੀਮ ਕੋਰਟ ਵਿਚ ਦਾਇਰ ਇਕ ਹਲਫ਼ਨਾਮੇ ਵਿਚ, ਕੇਂਦਰ ਨੇ ਪੇਸ਼ ਕੀਤਾ ਕਿ ਸੂਚਿਤ ਸਹਿਮਤੀ ਦੀ ਧਾਰਨਾ ਕਿਸੇ ਦਵਾਈ ਜਿਵੇਂ ਕਿ ਵੈਕਸੀਨ...
ਸੁਮੇਧ ਸੈਣੀ ਦੇ ਸਿੱਟ ਸਾਹਮਣੇ ਪੇਸ਼ ਹੋਣ ਦੀ ਸੰਭਾਵਨਾ ਨਹੀਂ
. . .  1 day ago
ਚੰਡੀਗੜ੍ਹ, 29 ਨਵੰਬਰ (ਤਰੁਣ ਭਜਨੀ)-ਕੋਟਕਪੂਰਾ ਗੋਲੀਕਾਂਡ ਮਾਮਲੇ 'ਚ ਪੁੱਛਗਿੱਛ ਲਈ ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ ਨੇ ਸਿੱਟ ਸਾਹਮਣੇ ਅੱਜ ਪੇਸ਼ ਹੋਣਾ ਸੀ, ਪਰ ਉਨ੍ਹਾਂ ਦੇ ਪੇਸ਼ ਹੋਣ ਦੀ ਸੰਭਾਵਨਾ ਨਹੀਂ। ਸੁਮੇਧ ਸੈਣੀ...
100 ਕਰੋੜ ਰੁਪਏ ਫਿਰੌਤੀ ਦੇ ਮਾਮਲੇ 'ਚ ਅਨਿਲ ਦੇਸ਼ਮੁਖ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ 2 ਦਸੰਬਰ ਤੱਕ ਮੁਲਤਵੀ
. . .  1 day ago
ਮੁੰਬਈ, 29 ਨਵੰਬਰ-100 ਕਰੋੜ ਰੁਪਏ ਦੀ ਫਿਰੌਤੀ ਦੇ ਮਾਮਲੇ 'ਚ ਬੌਂਬੇ ਹਾਈ ਕੋਰਟ ਨੇ ਅੱਜ ਮਹਾਰਾਸ਼ਟਰ ਦੇ ਸਾਬਕਾ ਗ੍ਰਹਿ ਮੰਤਰੀ ਅਤੇ ਐਨ.ਸੀ.ਪੀ. ਨੇਤਾ ਅਨਿਲ ਦੇਸ਼ਮੁਖ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 1 ਭਾਦੋਂ ਸੰਮਤ 554
ਵਿਚਾਰ ਪ੍ਰਵਾਹ: ਹਰੇਕ ਵਿਅਕਤੀ ਦੀ ਚੰਗਿਆਈ ਹੀ ਲੋਕਤੰਤਰੀ ਸ਼ਾਸਨ ਦੀ ਸਫ਼ਲਤਾ ਦਾ ਮੂਲ ਸਿਧਾਂਤ ਹੈ। -ਰਾਜਗੋਪਾਲ ਆਚਾਰੀਆ

ਪਹਿਲਾ ਸਫ਼ਾ

ਅੱਤਵਾਦੀਆਂ ਵਲੋਂ ਕਸ਼ਮੀਰੀ ਪੰਡਿਤ ਦੀ ਹੱਤਿਆ-ਭਰਾ ਜ਼ਖ਼ਮੀ

24 ਘੰਟਿਆਂ 'ਚ ਘੱਟ ਗਿਣਤੀ ਭਾਈਚਾਰੇ 'ਤੇ ਦੂਜਾ ਵੱਡਾ ਹਮਲਾ
ਸ੍ਰੀਨਗਰ, 16 ਅਗਸਤ (ਮਨਜੀਤ ਸਿੰਘ)- ਦੱਖਣੀ ਕਸ਼ਮੀਰ ਦੇ ਜ਼ਿਲ੍ਹਾ ਸ਼ੌਪੀਆ 'ਚ ਅੱਤਵਾਦੀਆਂ ਨੇ ਘੱਟ ਗਿਣਤੀ ਪੰਡਤ ਭਾਈਚਾਰੇ ਨਾਲ ਸੰਬੰਧਿਤ 2 ਭਰਾਵਾਂ 'ਤੇ ਨਜ਼ਦੀਕ ਤੋਂ ਗੋਲੀਆਂ ਚਲਾਈਆਂ, ਜਿਸ 'ਚ ਇਕ ਭਰਾ ਦੀ ਮੌਕੇ 'ਤੇ ਮੌਤ ਹੋ ਗਈ, ਜਦਕਿ ਦੂਜਾ ਗੰਭੀਰ ਜ਼ਖ਼ਮੀ ਹੋ ਗਿਆ | ਪਿਛਲੇ 24 ਘੰਟਿਆਂ ਦੌਰਾਨ ਘਟ ਗਿਣਤੀਆਂ 'ਤੇ ਇਹ ਦੂਜਾ ਵੱਡਾ ਹਮਲਾ ਹੈ | ਇਸ ਤੋਂ ਪਹਿਲਾਂ ਸੋਮਵਾਰ ਦੇਰ ਰਾਤ ਬਡਗਾਮ ਦੇ ਚੌਡਰਾ ਖੇਤਰ ਦੇ ਗੋਪਾਲ ਪੋਰਾ ਪਿੰਡ 'ਚ ਅਜਿਹੇ ਹਮਲੇ 'ਚ ਕ੍ਰਿਸ਼ਨ ਕੁਮਾਰ (20) ਨੂੰ ਗੋਲੀ ਮਾਰ ਕੇ ਜ਼ਖ਼ਮੀ ਕਰ ਦਿੱਤਾ ਗਿਆ ਸੀ | ਪੁਲਿਸ ਮੁਤਾਬਿਕ ਸ਼ੌਪੀਆ ਦੇ ਚੋਟੀਪੇਰਾ ਪਿੰਡ 'ਚ ਮੇਵਾ ਬਾਗ 'ਚ ਕੰਮ ਕਰ ਰਹੇ 2 ਸਕੇ ਭਰਾਵਾਂ 'ਤੇ ਅੱਤਵਾਦੀਆਂ ਨੇੇ ਨਜ਼ਦੀਕ ਤੋਂ ਗੋਲੀਆਂ ਚਲਾਈਆਂ | ਜਿਸ ਵਿਚ ਸੁਨੀਲ ਕੁਮਾਰ ਪੁੱਤਰ ਅਰਜਨ ਨਾਥ ਮੌਕੇ 'ਤੇ ਦਮ ਤੋੜ ਗਿਆ, ਜਦਕਿ ਉਸ ਦਾ ਭਰਾ ਪਿੰਟੂ ਨਾਥ ਗੰਭੀਰ ਜ਼ਖ਼ਮੀ ਹੋ ਗਿਆ | ਉਪ ਰਾਜਪਾਲ ਮਨੋਜ ਸਿਨਹਾ ਨੇ ਫੌਜੀ ਹਸਪਤਾਲ 'ਚ ਜਾ ਕੇ ਜ਼ਖ਼ਮੀ ਪਿੰਟੂ ਦਾ ਹਾਲ-ਚਾਲ ਪੁੱਛਿਆ ਅਤੇ ਹਰ ਤਰ੍ਹਾਂ ਦੇ ਇਲਾਜ ਦੇਣ ਦੇ ਨਿਰਦੇਸ਼ ਦਿੱਤੇ | ਸੁਰੱਖਿਆ ਬਲਾਂ ਨੇ ਅੱਤਵਾਦੀਆਂ ਦੀ ਭਾਲ ਲਈ ਤਲਾਸ਼ੀ ਮੁਹਿੰਮ ਚਲਾਈ ਹੋਈ ਹੈ | ਉੱਧਰ ਮਹਿਬੂਬ ਮੁਫਤੀ, ਉਮਰ ਅਬਦੁਲਾ, ਸਜਾਦ ਗਨੀ ਲੌਨ ਨੇ ਹਮਲੇ ਦੀ ਨਿਖੇਧੀ ਕਰਦੇ ਕਾਤਲਾਂ ਨੂੰ ਤੁਰੰਤ ਗਿ੍ਫ਼ਤਾਰ ਕਰਨ ਦੀ ਮੰਗ ਕੀਤੀ | ਉੱਧਰ ਬੀਤੇ ਐਤਵਾਰ ਦੇਰ ਸ਼ਾਮ ਅੱਤਵਾਦੀਆਂ ਨਾਲ ਹੋਏ ਮੁਕਾਬਲੇ ਦੌਰਾਨ ਜ਼ਖਮੀ ਪੁਲਿਸ ਕਾਂਸਟੇਬਲ ਸਰਫਰਾਜ਼ ਅਹਿਮਦ ਵਾਸੀ ਬਟੋਟ ਦਮ ਤੋੜ ਦਿੱਤਾ | ਜਾਣਕਾਰੀ ਅਨੁਸਾਰ ਹਾਦਸੇ ਤੋਂ ਬਾਅਦ ਜਿੱਥੇ ਇਲਾਕੇ ਵਿਚ ਸਹਿਮ ਦਾ ਮਾਹੌਲ ਹੈ, ਉੱਥੇ ਲੋਕਾਂ ਵਿਚ ਗੁੱਸਾ ਵੀ ਕਾਫੀ ਪਾਇਆ ਜਾ ਰਿਹਾ ਹੈ | ਜਾਣਕਾਰੀ ਅਨੁਸਾਰ ਸੁੁਨੀਲ ਦੀਆਂ ਚਾਰ ਬੇਟੀਆਂ ਹਨ ਜੋ ਪਿਤਾ ਦੀ ਹੱਤਿਆ ਤੋਂ ਬਾਅਦ ਗਹਿਰੇ ਸਦਮੇ ਵਿਚ ਹਨ | ਇਸ ਦੌਰਾਨ ਇਲਾਕਾ ਨਿਵਾਸੀਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਕਸ਼ਮੀਰੀ ਪੰਡਤ ਪਰਿਵਾਰਾਂ ਦੀ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਜਾਣੇ ਚਾਹੀਦੇ ਹਨ ਤਾਂ ਕਿ ਇਸ ਤਰ੍ਹਾਂ ਦੀ ਘਟਨਾ ਨਾ ਵਾਪਰੇ |

ਪਿੰਡ ਮਨਿਹਾਲਾ ਜੈ ਸਿੰਘ ਨਾਲ ਸੰਬੰਧਿਤ ਹਨ ਹੌਲਦਾਰ ਦੂਲਾ ਸਿੰਘ

ਭਿੱਖੀਵਿੰਡ/ਪੱਟੀ, 16 ਅਗਸਤ (ਬੌਬੀ, ਖਹਿਰਾ, ਕਾਲੇਕੇ)-ਜਾਣਕਾਰੀ ਅਨੁਸਾਰ ਹਾਦਸੇ ਵਿਚ ਜਾਨ ਗਵਾਉਣ ਵਾਲਿਆਂ ਵਿਚ ਇਕ ਜਵਾਨ ਪੁਲਿਸ ਥਾਣਾ ਕੱਚਾ ਪੱਕਾ ਅਧੀਨ ਆਉਂਦੇ ਪਿੰਡ ਮਨਿਹਾਲਾ ਜੈ ਸਿੰਘ ਦਾ ਦੂਲਾ ਸਿੰਘ ਪੁੱਤਰ ਬੂਟਾ ਸਿੰਘ ਵੀ ਸ਼ਾਮਿਲ ਸੀ | ਮਿ੍ਤਕ ਦੇ ਪਰਿਵਾਰਕ ਮੈਂਬਰਾਂ ਅਤੇ ਥਾਣਾ ਮੁਖੀ ਕੱਚਾ ਪੱਕਾ ਮੁਖਵਿੰਦਰ ਸਿੰਘ ਨੇ ਦੱਸਿਆ ਕਿ ਦੂਲਾ ਸਿੰਘ 1993 ਵਿਚ ਫ਼ੌਜ ਵਿਚ ਭਰਤੀ ਹੋਇਆ ਸੀ, ਜੋ ਇਸ ਸਮੇਂ ਇੰਡੋ ਤਿੱਬਤੀਅਨ ਬਾਰਡਰ ਪੁਲਿਸ ਦੀ 64 ਬਟਾਲੀਅਨ ਵਿਚ ਹੌਲਦਾਰ ਵਜੋਂ ਸੇਵਾ ਨਿਭਾਅ ਰਿਹਾ ਸੀ | ਸ਼ਹੀਦ ਜਵਾਨ ਆਪਣੇ ਪਿੱਛੇ ਪਤਨੀ ਜਗਦੀਪ ਕੌਰ, ਪੁੱਤਰ ਤੀਰਥਪਾਲ ਸਿੰਘ, ਪੁੱਤਰੀਆਂ ਰਮਨਦੀਪ ਕੌਰ ਤੇ ਪਵਨਦੀਪ ਕੌਰ ਛੱਡ ਗਿਆ ਹੈ | ਜਾਣਕਾਰੀ ਅਨੁਸਾਰ ਦੂਲਾ ਸਿੰਘ ਦੀ ਦੇਹ ਕੱਲ੍ਹ ਸਵੇਰੇ ਪਿੰਡ ਪਹੁੰਚ ਜਾਵੇਗੀ, ਜਿੱਥੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ ਕੀਤਾ ਜਾਵੇਗਾ |

ਸੂਬੇ ਦੀਆਂ ਸਿਹਤ ਸੰਭਾਲ ਸੇਵਾਵਾਂ 'ਚ ਕ੍ਰਾਂਤੀ ਜਾਰੀ ਰਹੇਗੀ-ਭਗਵੰਤ ਮਾਨ

ਚੰਡੀਗੜ੍ਹ, 16 ਅਗਸਤ (ਅਜੀਤ ਬਿਊਰੋ)-ਲੋਕਾਂ ਨੂੰ ਮਿਆਰੀ ਸਿਹਤ ਸੰਭਾਲ ਸੇਵਾਵਾਂ ਮੁਹੱਈਆ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਵਚਨਬੱਧਤਾ ਤਹਿਤ ਮੰਗਲਵਾਰ ਨੂੰ 25 ਹੋਰ ਆਮ ਆਦਮੀ ਕਲੀਨਿਕ ਸੂਬਾ ਵਾਸੀਆਂ ਨੂੰ ਸਮਰਪਿਤ ਕੀਤੇ ਗਏ | ਮੁੱਖ ਮੰਤਰੀ ਨੇ ਕਿਹਾ ਕਿ ਮੁਫ਼ਤ ਵਿਚ ਮਿਆਰੀ ਸਿਹਤ ਸੰਭਾਲ ਸੇਵਾਵਾਂ ਮੁਹੱਈਆ ਕਰਨ ਲਈ ਅਜਿਹੇ ਕਲੀਨਿਕਾਂ ਦਾ ਜਾਲ ਵਿਛਾਉਣ ਲਈ ਲੋਕਾਂ ਨਾਲ ਕੀਤੀ ਵਚਨਬੱਧਤਾ ਤਹਿਤ ਅਸੀਂ ਅੱਜ 25 ਹੋਰ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ ਹਨ, ਜਿਹੜੇ 15 ਅਗਸਤ ਨੂੰ ਸਮਰਪਿਤ ਕੀਤੇ 75 ਕਲੀਨਿਕਾਂ ਤੋਂ ਇਲਾਵਾ ਹਨ | ਉਨ੍ਹਾਂ ਕਿਹਾ ਕਿ ਛੇਤੀ ਹੀ ਅਜਿਹੇ ਕਲੀਨਿਕ ਸੂਬੇ ਦੇ ਕੋਨੇ-ਕੋਨੇ ਵਿਚ ਖੋਲ੍ਹੇ ਜਾਣਗੇ ਅਤੇ ਸਿਹਤ ਸੰਭਾਲ ਸੇਵਾਵਾਂ 'ਚ ਕ੍ਰਾਂਤੀ ਜਾਰੀ ਰਹੇਗੀ | ਉਨ੍ਹਾਂ ਕਿਹਾ ਕਿ ਸੂਬੇ 'ਚ ਕੁੱਲ 100 ਕਲੀਨਿਕਾਂ ਨੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ ਅਤੇ ਹਰੇਕ ਲੰਘਦੇ ਦਿਨ ਨਾਲ ਅਜਿਹੇ ਹੋਰ ਕਲੀਨਿਕ ਸ਼ੁਰੂ ਕੀਤੇ ਜਾਣਗੇ | ਉਨ੍ਹਾਂ ਕਿਹਾ ਕਿ ਸਿਹਤ ਸੇਵਾਵਾਂ ਮੁਹੱਈਆ ਕਰ ਕੇ ਪੰਜਾਬ ਨੂੰ ਸਿਹਤਮੰਦ ਤੇ ਰੋਗ ਮੁਕਤ ਕਰਨ ਲਈ ਸੂਬਾ ਸਰਕਾਰ ਵਲੋਂ ਕੀਤੀ ਜਾ ਰਹੀ ਇਹ ਇਕ ਨਿਮਾਣੀ ਜਿਹੀ ਕੋਸ਼ਿਸ਼ ਹੈ | ਉਨ੍ਹਾਂ ਉਮੀਦ ਪ੍ਰਗਟਾਈ ਕਿ ਸੂਬਾ ਵਾਸੀਆਂ ਨੂੰ ਹੁਣ ਇਲਾਜ ਲਈ ਹਸਪਤਾਲਾਂ 'ਚ ਮੋਟੀ ਰਕਮ ਨਹੀਂ ਖ਼ਰਚਣੀ ਪਵੇਗੀ | ਮਰੀਜ਼ ਕਲੀਨਿਕਾਂ ਵਿਚ ਜਾ ਕੇ ਜਾਂ ਆਨਲਾਈਨ ਬੁਕਿੰਗ ਕਰਵਾ ਕੇ ਡਾਕਟਰੀ ਸੇਵਾਵਾਂ ਹਾਸਲ ਕਰ ਸਕਦੇ ਹਨ | ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਨਾ ਸਿਰਫ਼ ਮਿਆਰੀ ਸਿਹਤ ਸੰਭਾਲ ਸੇਵਾਵਾਂ ਮੁਫ਼ਤ ਵਿਚ ਮਿਲਣਗੀਆਂ, ਸਗੋਂ ਇਸ ਲਈ ਆਪਣੇ ਘਰਾਂ ਤੋਂ ਬਹੁਤੀ ਦੂਰ ਵੀ ਨਹੀਂ ਜਾਣਾ ਪਵੇਗਾ | ਉਨ੍ਹਾਂ ਕਿਹਾ ਕਿ ਇਨ੍ਹਾਂ ਆਮ ਆਦਮੀ ਕਲੀਨਿਕਾਂ ਵਿਚ ਤਕਰੀਬਨ 100 ਕਲੀਨੀਕਲ ਟੈੱਸਟਾਂ ਵਾਲੇ 41 ਪੈਕੇਜ ਮੁਫ਼ਤ ਵਿਚ ਦਿੱਤੇ ਜਾਣਗੇ | ਉਨ੍ਹਾਂ ਉਮੀਦ ਪ੍ਰਗਟਾਈ ਕਿ ਇਨ੍ਹਾਂ ਕਲੀਨਿਕਾਂ ਜ਼ਰੀਏ 90 ਫ਼ੀਸਦੀ ਮਰੀਜ਼ਾਂ ਦਾ ਇਲਾਜ ਹੋ ਜਾਵੇਗਾ, ਜਿਸ ਨਾਲ ਹਸਪਤਾਲਾਂ ਤੋਂ ਬੋਝ ਘਟੇਗਾ | ਸਿਰਫ਼ ਗੰਭੀਰ ਬਿਮਾਰੀਆਂ ਵਾਲੇ ਮਰੀਜ਼ਾਂ ਨੂੰ ਹੀ ਅਗਲੇਰੇ ਇਲਾਜ ਲਈ ਵੱਡੇ ਹਸਪਤਾਲਾਂ ਵਿਚ ਰੈਫ਼ਰ ਕੀਤਾ ਜਾਵੇਗਾ |

ਅਮਰਨਾਥ ਡਿਊਟੀ ਤੋਂ ਪਰਤਦਿਆਂ ਜਵਾਨਾਂ ਦੀ ਬੱਸ ਖੱਡ 'ਚ ਡਿੱਗੀ-7 ਮੌਤਾਂ

• ਮਿ੍ਤਕਾਂ 'ਚ ਇਕ ਜਵਾਨ ਤਰਨ ਤਾਰਨ ਨਾਲ ਸੰਬੰਧਿਤ • 32 ਹੋਰ ਜ਼ਖ਼ਮੀ, ਕਈਆਂ ਦੀ ਹਾਲਤ ਗੰਭੀਰ
ਸ੍ਰੀਨਗਰ, 16 ਅਗਸਤ (ਮਨਜੀਤ ਸਿੰਘ)-ਦੱਖਣੀ ਕਸ਼ਮੀਰ ਦੇ ਜ਼ਿਲ੍ਹਾ ਅਨੰਤਨਾਗ ਦੇ ਪਹਿਲਗਾਮ ਖੇਤਰ 'ਚ ਆਈ.ਟੀ.ਬੀ.ਪੀ. ਦੇ ਜਵਾਨਾਂ ਨੂੰ ਲੈ ਜਾ ਰਹੀ ਬੱਸ ਡੂੰਘੀ ਖੱਡ 'ਚ ਡਿਗ ਗਈ, ਜਿਸ ਕਾਰਨ 7 ਜਵਾਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ | ਜਦਕਿ 32 ਹੋਰ ਜ਼ਖਮੀ ਹੋ ਗਏ, ਜਿਨ੍ਹਾਂ 'ਚ ਕਈਆਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ | ਜ਼ਖ਼ਮੀ ਜਵਾਨਾਂ ਨੂੰ ਸ੍ਰੀਨਗਰ ਦੇ ਫੌਜੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ | ਸੂਤਰਾਂ ਅਨੁਸਾਰ 2 ਮਹੀਨਿਆਂ ਤੱਕ ਚੱਲੀ ਅਮਰਨਾਥ ਯਾਤਰਾ ਦੀ ਸੁਰੱਖਿਆ ਲਈ ਤਾਇਨਾਤ ਰਹੇ ਆਈ.ਟੀ.ਬੀ.ਪੀ. ਦੇ ਜਵਾਨ ਯਾਤਰਾ ਦੇ ਸੰਪਰੂਨ ਹੋਣ ਤੋਂ ਬਾਅਦ ਜੰਮੂ-ਕਸ਼ਮੀਰ ਪੁਲਿਸ ਦੀ ਬੱਸ 'ਚ ਮੰਗਲਵਾਰ ਸਵੇਰੇ ਪਰਤ ਰਹੇ ਸਨ ਅਤੇ ਚੰਦਨਵਾੜੀ ਨੇੜੇ ਸੜਕ 'ਤੇ ਫਿਸਲਣ ਕਾਰਨ ਬੱਸ ਡਰਾਈਵਰ ਦੇ ਕਾਬੂ ਤੋਂ ਬਹਾਰ ਹੋ ਕੇ ਲਗਪਗ 50 ਫੁੱਟ ਡੂੰਘੀ ਖੱਡ 'ਚ ਡਿਗ ਗਈ | ਸਥਾਨਕ ਨਾਗਰਿਕ ਹਾਦਸੇ ਦੇ ਹੁੰਦੇ ਸਾਰ ਘਟਨਾ ਵਾਲੇ ਸਥਾਨ 'ਤੇ ਪੁੱਜ ਗਏ ਤੇ ਜਵਾਨਾਂ ਨੂੰ ਕੱਢਣ ਲੱਗ ਗਏ, ਜਿਸ ਦੀ ਸਹਾਇਤਾ ਲਈ ਪੁਲਿਸ, ਫੌਜ ਅਤੇ ਹੋਰ ਬਚਾਅ ਟੀਮਾਂ ਮੌਕੇ 'ਤੇ ਪਹੁੰਚ ਗਈਆਂ | ਜਾਣਕਾਰੀ ਅਨੁਸਾਰ 7 ਜਵਾਨਾਂ ਨੇ ਮੌਕੇ 'ਤੇ ਹੀ ਦਮ ਤੋੜ ਦਿੱਤਾ | ਅਧਿਕਾਰੀਆਂ ਨੇ ਦੱਸਿਆ ਕਿ ਪੁਲਿਸ ਦੇ 2 ਜਵਾਨਾਂ ਸਮੇਤ 35 ਜ਼ਖ਼ਮੀਆਂ ਦਾ ਇਲਾਜ ਚੱਲ ਰਿਹਾ ਹੈ |
ਗੰਭੀਰ ਜ਼ਖ਼ਮੀ ਜਵਾਨਾਂ ਨੂੰ ਹੈਲੀਕਾਪਟਰ ਦੁਆਰਾ ਸ੍ਰੀਨਗਰ ਦੇ 92 ਬੈਸ ਹਸਪਤਾਲ ਪਹੁੰਚਾਇਆ ਗਿਆ | ਮਿ੍ਤਕ ਜਵਾਨਾਂ ਦੇ ਪਹਿਚਾਣ ਹੌਲਦਾਰ ਦੂਲਾ ਸਿੰਘ, ਜ਼ਿਲ੍ਹਾ ਤਰਨਤਾਰਨ, ਪੰਜਾਬ, ਕਾਂਸਟੇਬਲ ਅਭੇ ਰਾਜ (ਬਿਹਾਰ) , ਕਾਂਸਟੇਬਲ ਅਮਿਤ ਕੇ (ਯੂ.ਪੀ), ਕਾਂਸਟੇਬਲ ਡੀ ਰਾਓ ਸ਼ੇਖਰ (ਆਂਧਰਾ ਪ੍ਰਦੇਸ਼), ਕਾਂਸਟੇਬਲ ਸੁਭਾਸ਼ ਸੀ ਬਰੇਵਾਲ (ਰਾਜਸਥਾਨ), ਕਾਂਸਟੇਬਲ ਦਨੇਸ਼ ਬੋਹਰਾ (ਉਤਾਰਖੰਡ), ਸੰਦੀਪ ਕੁਮਾਰ (ਜੰਮੂ-ਕਸ਼ਮੀਰ) ਵਜੋਂ ਹੋਈ ਹੈ | ਘਟਨਾ 'ਤੇ ਰਾਸ਼ਟਰਪਤੀ ਦਰੋਪਦੀ ਮੁਰਮੂ, ਉਪ ਰਾਸ਼ਟਰਪਤੀ ਜਗਦੀਪ ਧਨਖੜ, ਰਾਹੁਲ ਗਾਂਧੀ, ਮਮਤਾ ਬੈਨਰਜੀ, ਉਮਰ ਅਬਦੁੱਲਾ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ | ਓਧਰ ਸ਼ੋਪੀਆਂ ਜ਼ਿਲ੍ਹੇ 'ਚ ਬਨਿਹਾਲ ਬਟਪੋਰਾ ਵਿਖੇ ਅੱਤਵਾਦੀਆਂ ਨੇ ਮੰਗਲਵਾਰ ਰਾਤ 9 ਵਜੇ ਦੇ ਕਰੀਬ ਸੀ. ਆਰ. ਪੀ. ਐਫ਼. ਦੇ ਬੰਕਰ 'ਤੇ ਗਰਨੇਡ ਸੁੱਟਿਆ ਪਰ ਕਿਸੇ ਵੀ ਜਾਨੀ ਮਾਲੀ ਨੁਕਸਾਨ ਤੋਂ ਬਚਾਅ ਹੋ ਗਿਆ |
ਸਪੀਕਰ ਸੰਧਵਾਂ ਵਲੋਂ ਦੁੱਖ ਪ੍ਰਗਟ
ਚੰਡੀਗੜ੍ਹ (ਅਜੀਤ ਬਿਊਰੋ)-ਪਹਿਲਗਾਮ 'ਚ ਜਵਾਨਾਂ ਦੀ ਹੋਈ ਮੌਤ 'ਤੋ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵੀ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ |

ਅੰਮਿ੍ਤਸਰ 'ਚ ਸਬ-ਇੰਸਪੈਕਟਰ ਦੀ ਗੱਡੀ ਨੂੰ ਉਡਾਉਣ ਦੀ ਕੋਸ਼ਿਸ਼

ਗੱਡੀ ਹੇਠਾਂ ਆਈ.ਈ.ਡੀ. ਲਗਾ ਕੇ ਦੋ ਨੌਜਵਾਨ ਫ਼ਰਾਰ-ਸੀ.ਸੀ.ਟੀ.ਵੀ. 'ਚ ਕੈਦ
ਅੰਮਿ੍ਤਸਰ, 16 ਅਗਸਤ (ਰੇਸ਼ਮ ਸਿੰਘ)-ਖਾੜਕੂਵਾਦ ਦੇ ਦੌਰ 'ਚ ਕੰਮ ਕਰਨ ਵਾਲੇ ਤੇ ਸਾਬਕਾ ਡੀ.ਜੀ.ਪੀ. ਸੁਮੈਧ ਸੈਣੀ ਦੇ ਨਜ਼ਦੀਕੀ ਰਹੇ ਸੀ.ਆਈ.ਏ. ਸਟਾਫ ਦੇ ਸਬ ਇੰਸਪੈਕਟਰ ਦਿਲਬਾਗ ਸਿੰਘ ਦੀ ਗੱਡੀ ਥੱਲੇ ਧਮਾਕਾਖੇਜ਼ ਸਮੱਗਰੀ ਆਈ. ਈ. ਡੀ. (ਇੰਮਪਰੋਵਾਈਜਡ ਐਕਸਪਲੋਜ਼ਿਵ ਡਿਵਾਈਜ਼) ਲਾ ਕੇ ਉਡਾਉਣ ਦੀ ਕੋਸ਼ਿਸ਼ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਘਟਨਾ ਦੀ ਸੀ.ਸੀ.ਟੀ.ਵੀ. ਤਸਵੀਰ ਵੀ ਸਾਹਮਣੇ ਆਈ ਹੈ ਜਿਸ 'ਚ ਦੋ ਨੌਜਵਾਨ ਜੋ ਕਿ ਇਕੋ ਮੋਟਰਸਾਈਕਲ 'ਤੇ ਸਵਾਰ ਸਨ ਇਸ ਨੂੰ ਲਗਾ ਕੇ ਫਰਾਰ ਹੋ ਗਏ | ਪੁਲਿਸ ਵਲੋਂ ਇਸ ਧਮਾਕਾਖੇਜ਼ ਸਮੱਗਰੀ ਨੂੰ ਬਰਾਮਦ ਕਰਕੇ ਚੰਡੀਗੜ੍ਹ ਦੀ ਫੋਰੈਂਸਿਕ ਮਾਹਿਰਾਂ ਦੀ ਟੀਮ ਸੱਦ ਲਈ ਗਈ ਹੈ ਜੋ ਇਸ ਦੀ ਜਾਂਚ ਕਰੇਗੀ | ਆਈ.ਜੀ. ਸਰਹੱਦੀ ਰੇਂਜ ਸ੍ਰੀ ਮੋਹਨੀਸ਼ ਚਾਵਲਾ, ਡੀ.ਸੀ.ਪੀ. ਪਰਮਿੰਦਰ ਸਿੰਘ ਭੰਡਾਲ ਤੇ ਹੋਰ ਅਧਿਕਾਰੀ ਤੁਰੰਤ ਸੁਰੱਖਿਆ ਬਲਾਂ ਨਾਲ ਮੌਕੇ 'ਤੇ ਪੁੱਜੇ | ਜਿਨ੍ਹਾਂ ਦੱਸਿਆ ਕਿ ਮਿਲੀ ਧਮਾਕਾਖੇਜ਼ ਸਮੱਗਰੀ ਦੀ ਜਾਂਚ ਕੀਤੀ ਜਾ ਰਹੀ ਹੈ | ਸ਼ਹਿਰ ਦੀ ਪਾਸ਼ ਕਾਲੋਨੀ ਰਣਜੀਤ ਐਵੀਨਿਊ ਦੇ ਸੀ ਬਲਾਕ ਦੇ ਰਹਿਣ ਵਾਲੇ ਸਬ ਇੰਸਪੈਕਟਰ ਦਿਲਬਾਗ ਸਿੰਘ ਨੇ ਦੱਸਿਆ ਕਿ ਉਸ ਨੇ ਰਾਤ ਨੂੰ ਆਪਣੀ ਬਲੈਰੋ ਨੰਬਰ ਪੀ.ਬੀ.02 ਸੀ. ਕੇ. 0800 ਆਪਣੇ ਘਰ ਦੇ ਬਾਹਰ ਹੀ ਗਲੀ 'ਚ ਖੜ੍ਹੀ ਕੀਤੀ ਸੀ, ਅੱਜ ਸਵੇਰੇ ਜਦੋਂ ਉਨ੍ਹਾਂ ਦੇ ਘਰ ਕਾਰ ਧੋਣ ਵਾਲੇ ਲੜਕੇ ਮਲਕੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਗੱਡੀ ਦੇ ਪਿਛਲੇ ਪਹੀਏ ਹੇਠਾ ਕੋਈ ਡੱਬੇਨੁਮਾ ਵਸਤੂ ਪਈ ਹੈ ਜਦੋਂ ਉਨ੍ਹਾਂ ਦੇਖਿਆ ਤਾਂ ਇਹ ਬੰਬ ਵਾਂਗ ਸੀ ਜਿਸ ਨੂੰ ਡੇਟੋਨੇਟਰ ਵੀ ਲੱਗਿਆ ਹੋਇਆ ਸੀ | ਉਨ੍ਹਾਂ ਜਦੋਂ ਘਰ ਦੀ ਸੀ.ਸੀ.ਟੀ.ਵੀ. ਕੈਮਰੇ ਦੀ ਜਾਂਚ ਕੀਤੀ ਤਾਂ ਦੇਖਿਆ ਕਿ ਦੋ ਨੌਜਵਾਨ ਜੋ ਮੋਟਰਸਾਈਕਲ 'ਤੇ ਸਵਾਰ ਹੋ ਕੇ ਆਏ ਸਨ ਉਹ ਇਸ ਨੂੰ ਰਾਤ 2 ਵਜੇ ਦੇ ਕਰੀਬ ਲਗਾ ਕੇ ਗਏ ਸਨ | ਉਨ੍ਹਾਂ ਕਿਹਾ ਕਿ ਜੇਕਰ ਉਹ ਸਵੇਰੇ ਗੱਡੀ ਸਟਾਰਟ ਕਰਦੇ ਤਾਂ ਬਹੁਤ ਵੱਡਾ ਧਮਾਕਾ ਹੋਣਾ ਸੀ | ਉਨ੍ਹਾਂ ਕਿਹਾ ਕਿ ਬੀਤੇ ਦਿਨ ਜੋ ਤਰਨ ਤਾਰਨ ਤੋਂ ਆਈ.ਈ.ਡੀ. ਮਿਲੀ ਸੀ ਇਹ ਉਸੇ ਤਰ੍ਹਾਂ ਦੀ ਹੈ | ਉਨ੍ਹਾਂ ਇਸ ਦੀ ਸੂਚਨਾ ਤੁਰੰਤ ਪੁਲਿਸ ਨੂੰ ਦਿੱਤੀ | ਉਨ੍ਹਾਂ ਦੱਸਿਆ ਕਿ ਮੈਨੂੰ ਬੀਤੇ 5 ਜੂਨ ਨੂੰ ਧਮਕਾਇਆ ਗਿਆ ਸੀ ਅਤੇ ਇਸ ਤੋਂ ਪਹਿਲਾਂ ਵੀ ਉਨ੍ਹਾਂ ਨੂੰ ਅੱਤਵਾਦੀ ਸੰਗਠਨਾਂ ਦੀਆਂ ਧਮਕੀਆਂ ਮਿਲੀਆਂ ਸਨ ਹਾਲਾਂਕਿ ਉਨ੍ਹਾਂ ਨੂੰ ਸੁਰੱਖਿਆ ਵੀ ਮਿਲੀ ਹੋਈ ਹੈ ਅਤੇ ਬੀਤੇ ਦਿਨੀਂ ਪੁਲਿਸ ਵਲੋਂ ਉਸਦੀ ਸੁਰੱਖਿਆ 'ਚ ਕਟੌਤੀ ਵੀ ਕੀਤੀ ਸੀ ਅਤੇ ਉਸ ਕੋਲ ਇਸ ਵੇਲੇ ਕੇਵਲ ਇਕ ਗੰਨਮੈਨ ਹੀ ਹੈ | ਆਈ.ਜੀ. ਸਰਹੱਦੀ ਰੇਂਜ ਕਮ ਕਮਿਸ਼ਨਰ ਪੁਲਿਸ ਮੋਹਨੀਸ਼ ਚਾਵਲਾ ਨੇ ਦੱਸਿਆ ਕਿ ਇਸ ਸੰਬੰਧੀ ਥਾਣਾ ਰਣਜੀਤ ਐਵੀਨਿਊ ਵਿਖੇ ਆਈ.ਈ.ਡੀ. ਮਿਲਣ 'ਤੇ ਧਮਾਕਾਖੇਜ਼ ਸਮੱਗਰੀ ਐਕਟ ਅਧੀਨ ਪਰਚਾ ਦਰਜ ਕਰ ਲਿਆ ਗਿਆ ਹੈ |

5 ਮਹੀਨਿਆਂ ਦੌਰਾਨ 12,339 ਕਰੋੜ ਦੇ ਕਰਜ਼ੇ ਅਤੇ ਵਿਆਜ ਦਾ ਭੁਗਤਾਨ ਕੀਤਾ-ਚੀਮਾ

• 9053 ਏਕੜ ਜ਼ਮੀਨ ਤੋਂ ਛੁਡਵਾਏ ਨਾਜਾਇਜ਼ ਕਬਜ਼ੇ-ਧਾਲੀਵਾਲ • ਸਰਕਾਰ ਦੇ ਪੰਜ ਮਹੀਨੇ ਪੂਰੇ ਹੋਣ 'ਤੇ 5 ਕੈਬਨਿਟ ਮੰਤਰੀਆਂ ਵਲੋਂ ਰਿਪੋਰਟ ਕਾਰਡ ਪੇਸ਼
ਚੰਡੀਗੜ੍ਹ, 16 ਅਗਸਤ (ਗੁਰਪ੍ਰੀਤ ਸਿੰਘ ਜਾਗੋਵਾਲ)-ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਪੰਜ ਮਹੀਨੇ ਪੂਰੇ ਹੋਣ 'ਤੇ ਮੰਗਲਵਾਰ ਨੂੰ ਪੰਜ ਕੈਬਨਿਟ ਮੰਤਰੀਆਂ ਵਲੋਂ ਆਪਣਾ ਰਿਪੋਰਟ ਕਾਰਡ ਪੇਸ਼ ਕੀਤਾ ਗਿਆ | ਪੰਜਾਬ ਭਵਨ ਵਿਖੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ, ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ, ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਤੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਇਨ੍ਹਾਂ ਪੰਜ ਮਹੀਨਿਆਂ ਦੌਰਾਨ ਆਪਣੇ ਵਿਭਾਗਾਂ ਵਲੋਂ ਕੀਤੇ ਕੰਮਾਂ ਦਾ ਬਿਉਰਾ ਪੇਸ਼ ਕੀਤਾ | ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਬੀਤੇ 5 ਮਹੀਨਿਆਂ ਦੌਰਾਨ 12,339 ਕਰੋੜ ਰੁਪਏ ਦੇ ਕਰਜ਼ੇ ਅਤੇ ਵਿਆਜ ਦਾ ਭੁਗਤਾਨ ਕੀਤਾ ਹੈ ਜਦਕਿ ਇਸ ਸਮੇਂ ਦੌਰਾਨ ਸਰਕਾਰ ਨੇ 10,729 ਕਰੋੜ ਰੁਪਏ ਦਾ ਹੀ ਕਰਜ਼ਾ ਲਿਆ ਹੈ | ਉਨ੍ਹਾਂ ਕਿਹਾ ਕਿ ਸਰਕਾਰ ਨੇ ਜੀ.ਐਸ.ਟੀ. ਇਕੱਠਾ ਕਰਨ ਦੀ ਦਰ 'ਚ 27 ਫ਼ੀਸਦੀ ਵਾਧਾ ਦਰਜ ਕਰਨ ਦਾ ਟੀਚਾ ਮਿੱਥਿਆ ਸੀ ਅਤੇ ਸਰਕਾਰ ਵਲੋਂ ਪੰਜ ਮਹੀਨਿਆਂ ਦੌਰਾਨ 24.15 ਫ਼ੀਸਦੀ ਵਾਧਾ ਦਰਜ ਕੀਤਾ ਜਾ ਚੁੱਕਾ ਹੈ | ਉਨ੍ਹਾਂ ਕਿਹਾ ਕਿ ਤਿਉਹਾਰਾਂ ਦੇ ਦਿਨਾਂ ਦੌਰਾਨ ਇਸ 'ਚ ਹੋਰ ਵਾਧਾ ਹੋਵੇਗਾ ਅਤੇ ਸਰਕਾਰ ਆਪਣੇ ਮਿੱਥੇ ਹੋਏ ਟੀਚੇ ਨੂੰ ਪੂਰਾ ਕਰ ਲਵੇਗੀ | ਇਸੇ ਤਰ੍ਹਾਂ ਆਬਕਾਰੀ ਨੀਤੀ 'ਚ ਬਦਲਾਅ ਦੇ ਨਾਲ ਇਕੱਠੇ ਹੋਣ ਵਾਲੇ ਮਾਲੀਏ 'ਚ 56 ਫ਼ੀਸਦੀ ਵਾਧੇ ਦਾ ਟੀਚਾ ਮਿੱਥਿਆ ਗਿਆ ਸੀ ਅਤੇ ਸਰਕਾਰ ਵਲੋਂ ਮਾਲੀਏ 'ਚ 43.47 ਫ਼ੀਸਦੀ ਵਾਧਾ ਦਰਜ ਕੀਤਾ ਜਾ ਚੁੱਕਾ ਹੈ | ਕਿਸਾਨਾਂ ਨੂੰ ਗੰਨੇ ਦੀ ਫ਼ਸਲ ਦੇ ਬਕਾਏ ਦਾ 200 ਕਰੋੜ ਜਾਰੀ ਕਰਨ ਦੇ ਨਾਲ, ਕਿਸਾਨ ਅੰਦੋਲਨ ਦੌਰਾਨ ਜਾਨ ਗੁਆਉਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੂੰ 5-5 ਲੱਖ ਰੁਪਏ ਦੇਣ, ਦੇਸ਼ ਲਈ ਸ਼ਹੀਦ ਹੋਣ ਵਾਲੇ ਜਵਾਨਾਂ ਲਈ ਇਕ ਕਰੋੜ ਰੁਪਏ ਸਮੇਤ ਮੁਲਾਜ਼ਮਾਂ ਨੂੰ ਕੀਤੀਆਂ ਅਦਾਇਗੀਆਂ ਬਾਰੇ ਵੀ ਚੀਮਾ ਨੇ ਜਾਣਕਾਰੀ ਦਿੱਤੀ | ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਆਪਣੇ ਵਿਭਾਗਾਂ ਬਾਰੇ ਦੱਸਿਆ ਕਿ ਉਨ੍ਹਾਂ ਦੇ ਵਿਭਾਗ ਨੇ 9053 ਏਕੜ ਜ਼ਮੀਨ 'ਤੋਂ ਨਾਜਾਇਜ਼ ਕਬਜ਼ੇ ਛੁਡਵਾਏ ਹਨ, ਜਿਨ੍ਹਾਂ 'ਚੋਂ ਕੁੱਝ ਜ਼ਮੀਨਾਂ ਬਹੁਤ ਜ਼ਿਆਦਾ ਕੀਮਤ ਦੀਆਂ ਹਨ | ਨਾਲ ਹੀ ਪਿੰਡਾਂ 'ਚ ਇਕ ਵਾਰ ਫਿਰ ਤੋਂ ਗਰਾਮ ਪੰਚਾਇਤਾਂ ਦੀ ਸ਼ੁਰੂਆਤ ਕੀਤੀ ਗਈ ਹੈ ਅਤੇ 7000 ਏਕੜ ਅਜਿਹੀ ਜ਼ਮੀਨ ਦਾ ਪਤਾ ਲਗਾਇਆ ਗਿਆ ਹੈ ਜੋ ਕਿਸੇ ਖਾਤੇ 'ਚ ਹੀ ਨਹੀਂ ਸੀ | ਕੇਂਦਰ ਸਰਕਾਰ ਤੋਂ ਉਨ੍ਹਾਂ ਦੇ ਵਿਭਾਗ ਨਾਲ ਜੁੜੇ 1760 ਕਰੋੜ ਰੁਪਏ ਜਾਰੀ ਕਰਵਾਏ ਜਾ ਰਹੇ ਹਨ ਜੋ ਕਾਫ਼ੀ ਸਮੇਂ ਤੋਂ ਰੁਕੇ ਹੋਏ ਸਨ ਜਿਨ੍ਹਾਂ ਦੀ ਮਦਦ ਨਾਲ ਮੰਡੀਆਂ ਤੇ ਧਾਰਮਿਕ ਸਥਾਨਾਂ ਨੂੰ ਜਾਣ ਵਾਲੇ ਰਸਤਿਆਂ ਨੂੰ 18 ਫੁੱਟ ਤੱਕ ਚੌੜਾ ਕੀਤਾ ਜਾਵੇਗਾ ਤੇ ਪਿੰਡਾਂ ਨੇੜੇ ਪੈਂਦੀਆਂ ਮੰਡੀਆਂ ਦਾ ਵੀ ਨਵੀਨੀਕਰਨ ਕੀਤਾ ਜਾਵੇਗਾ |
100 ਆਮ ਆਦਮੀ ਕਲੀਨਿਕ ਖੋਲ੍ਹੇ
ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ 15 ਅਗਸਤ ਤੱਕ ਪੰਜਾਬ 'ਚ 75 ਆਮ ਆਦਮੀ ਕਲੀਨਿਕ ਖੋਲੇ੍ਹ ਜਾਣ ਦਾ ਟੀਚਾ ਮਿੱਥਿਆ ਗਿਆ ਸੀ ਪਰ ਸਰਕਾਰ ਨੇ ਇਸ ਤੋਂ ਵੱਧ ਕੇ 100 ਅਜਿਹੇ ਕਲੀਨਿਕ ਸ਼ੁਰੂ ਕਰ ਦਿੱਤੇ ਹਨ, ਜਿਨ੍ਹਾਂ ਦਾ ਆਮ ਲੋਕਾਂ ਨੂੰ ਬਹੁਤ ਲਾਭ ਹੋਵੇਗਾ | ਉਨ੍ਹਾਂ ਸਿਹਤ ਵਿਭਾਗ 'ਚ ਹੋ ਰਹੀਆਂ ਨਿਯੁਕਤੀਆਂ ਤੇ ਨਵੇਂ ਖੋਲੇ੍ਹ ਜਾ ਰਹੇ ਮੈਡੀਕਲ ਕਾਲਜਾਂ ਬਾਰੇ ਜਾਣਕਾਰੀ ਦਿੱਤੀ |
19123 ਸਕੂਲਾਂ ਦਾ ਕਰਵਾਇਆ ਜਾ ਰਿਹੈ ਸਰਵੇਖਣ
ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਆਪਣੇ ਵਿਭਾਗਾਂ ਬਾਰੇ ਦੱਸਿਆ ਕਿ ਸਕੂਲ ਸਿੱਖਿਆ 'ਚ ਸੁਧਾਰ ਕਰਨ ਦੇ ਉਦੇਸ਼ ਨਾਲ ਪੰਜਾਬ ਰਾਜ ਦੇ 19123 ਸਕੂਲਾਂ ਦਾ ਇਕ ਸਰਵੇਖਣ ਕਰਵਾਇਆ ਜਾ ਰਿਹਾ ਹੈ ਤਾਂ ਜੋ ਸਕੂਲਾਂ ਦੀ ਸਹੀ ਸਥਿਤੀ ਬਾਰੇ ਸਰਕਾਰ ਨੂੰ ਜਾਣਕਾਰੀ ਮਿਲ ਸਕੇ ਤੇ ਸਕੂਲਾਂ ਦਾ ਸੁਧਾਰ ਕੀਤਾ ਜਾ ਸਕੇ | ਇਸ ਦੇ ਨਾਲ ਹੀ ਸ. ਬੈਂਸ ਨੇ ਦੱਸਿਆ ਕਿ ਪੰਜਾਬ ਰਾਜ 'ਚ ਪਹਿਲੀ ਵਾਰ ਕਰੈਸ਼ਰ ਇੰਡਸਟਰੀ ਲਈ ਨੀਤੀ ਲਿਆਂਦੀ ਗਈ ਹੈ | ਇਸ ਤੋਂ ਇਲਾਵਾ ਰੇਤ ਦੇ ਨਾਲ ਹੀ ਬਜਰੀ ਦੀ ਕੀਮਤ ਤੈਅ ਕੀਤੀ ਗਈ ਹੈ ਅਤੇ ਹੁਣ ਤੱਕ 3 ਕਰੈਸ਼ਰ ਸੀਲ ਕੀਤੇ ਗਏ ਹਨ ਅਤੇ 89 ਨੂੰ ਆਰ ਨੋਟਿਸ ਜਾਰੀ ਕੀਤਾ ਗਿਆ ਹੈ | ਜਲ ਸਰੋਤ ਵਿਭਾਗ ਵਲੋਂ ਕੀਤੇ ਜਾ ਰਹੇ ਕੰਮਾਂ ਬਾਰੇ ਬੈਂਸ ਨੇ ਦੱਸਿਆ ਕਿ ਨਵੇਂ ਸਿੰਜਾਈ ਪ੍ਰਾਜੈਕਟ ਜਲਦ ਹੀ ਸ਼ੁਰੂ ਕੀਤੇ ਜਾ ਰਹੇ ਹਨ ਤਾਂ ਜੋ ਪੰਜਾਬ ਰਾਜ ਦੇ ਹਰ ਖੇਤ ਤੱਕ ਨਹਿਰੀ ਪਾਣੀ ਪੁੱਜਦਾ ਕੀਤਾ ਜਾ ਸਕੇ | ਪੰਜਾਬ 'ਚ ਪਹਿਲੀ ਵਾਰ ਡਰੇਨਜ਼ ਦੀ ਅਸਲ ਮਾਅਨਿਆਂ 'ਚ ਸਹੀ ਤਰੀਕੇ ਨਾਲ ਸਫ਼ਾਈ ਕੀਤੀ ਗਈ ਹੈ | ਜੇਲ੍ਹ ਵਿਭਾਗ ਵਲੋਂ ਕੀਤੇ ਜਾ ਰਹੇ ਕੰਮਾਂ ਬਾਰੇ ਬੈਂਸ ਨੇ ਦੱਸਿਆ ਕਿ ਪੰਜਾਬ ਰਾਜ ਦੀਆਂ ਵੱਖ-ਵੱਖ ਜੇਲ੍ਹਾਂ 'ਚੋਂ 2829 ਮੋਬਾਈਲ ਫ਼ੋਨ ਤੇ 1544 ਸਿੰਮ ਜ਼ਬਤ ਕੀਤੇ ਗਏ ਹਨ ਤੇ ਜੇਲ੍ਹਾਂ 'ਚ ਜੈਮਰ ਲਗਾਏ ਜਾਣ ਲਈ ਦੇਸ਼ ਦੀਆਂ ਨਾਮੀ ਸਰਕਾਰੀ ਕੰਪਨੀਆਂ ਨਾਲ ਗੱਲਬਾਤ ਚੱਲ ਰਹੀ ਹੈ | ਹੁਣ ਤੱਕ 26000 ਕੈਦੀਆਂ ਦੇ ਨਸ਼ਿਆਂ ਦੇ ਸੈਂਪਲ ਲਏ ਜਾ ਚੁੱਕੇ ਹਨ | ਜਿਨ੍ਹਾਂ 'ਚੋਂ 2600 ਦੇ ਕਰੀਬ ਨਸ਼ਾ ਪੀੜਤ ਕੈਦੀਆਂ ਨੇ ਨਸ਼ਾ ਮੁਕਤੀ ਲਈ ਨਾਂਅ ਦਰਜ ਕਰਵਾਇਆ ਹੈ |
ਇਕ ਦਿਨ 'ਚ 14205 ਮੈਗਾਵਾਟ ਬਿਜਲੀ ਦੇਣ ਦਾ ਰਿਕਾਰਡ ਕਾਇਮ ਕੀਤਾ
ਇਸੇ ਤਰ੍ਹਾਂ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਦੱਸਿਆ ਕਿ ਸਰਕਾਰ ਨੇ ਘਰਾਂ ਦੇ ਬਿਜਲੀ ਕਨੈੱਕਸ਼ਨਾਂ 'ਤੇ ਹਰ ਦੋ ਮਹੀਨੇ ਲਈ 600 ਯੂਨਿਟ ਮੁਫ਼ਤ ਬਿਜਲੀ ਦੇਣੀ ਸ਼ੁਰੂ ਕਰ ਦਿੱਤੀ ਹੈ ਜਿਸ ਨਾਲ ਵਿਭਾਗ 'ਤੇ 5629 ਕਰੋੜ ਰੁਪਏ ਦੀ ਸਬਸਿਡੀ ਦਾ ਬੋਝ ਪਵੇਗਾ | ਇਸ ਤੋਂ ਇਲਾਵਾ ਕਿਸਾਨਾਂ ਤੇ ਇੰਡਸਟਰੀ ਨੂੰ ਬਿਜਲੀ ਦੇ ਬਿੱਲਾਂ 'ਤੇ ਦਿੱਤੀ ਜਾਣ ਵਾਲੀ ਛੋਟ ਜਾਰੀ ਹੈ ਅਤੇ ਕਾਂਗਰਸ ਸਰਕਾਰ ਦੇ ਸਮੇਂ ਕੀਤੀ 3 ਰੁਪਏ ਪ੍ਰਤੀ ਯੂਨਿਟ ਬਿਜਲੀ ਦਰ ਨੂੰ ਵੀ ਜਾਰੀ ਰੱਖਿਆ ਗਿਆ ਹੈ | ਸਰਕਾਰ ਵਲੋਂ ਝੋਨੇ ਦੀ ਬਿਜਾਈ ਸਮੇਂ ਨਿਰਵਿਘਨ ਬਿਜਲੀ ਦਿੱਤੀ ਗਈ ਅਤੇ ਇਸ ਸਾਲ ਬਿਜਲੀ ਵਿਭਾਗ ਨੇ ਇਕ ਦਿਨ 'ਚ 14205 ਮੈਗਾਵਾਟ ਬਿਜਲੀ ਦੇਣ ਦਾ ਰਿਕਾਰਡ ਵੀ ਕਾਇਮ ਕੀਤਾ |

ਸਿਆਸੀ ਕਿੜ ਕੱਢਣ ਤੇ ਬਦਨਾਮ ਕਰਨ ਲਈ ਝੂਠਾ ਕੇਸ ਬਣਾਇਆ-ਮਜੀਠੀਆ

ਖਟਕੜ ਕਲਾਂ 'ਚ ਸ਼ਹੀਦਾਂ ਨੂੰ ਕੀਤਾ ਸਿਜਦਾ
ਬੰਗਾ, 16 ਅਗਸਤ (ਜਸਬੀਰ ਸਿੰਘ ਨੂਰਪੁਰ)-ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਕਾਂਗਰਸ ਦੇ ਸਾਬਕਾ ਪ੍ਰਧਾਨ ਨੇ ਮੇਰੇ 'ਤੇ ਸਿਆਸੀ ਕਿੜ ਕੱਢਣ ਲਈ ਝੂਠਾ ਕੇਸ ਬਣਾਇਆ | ਇਹ ਪ੍ਰਗਟਾਵਾ ਬਿਕਰਮ ਸਿੰਘ ਮਜੀਠੀਆ ਸਾਬਕਾ ਕੈਬਨਿਟ ਮੰਤਰੀ ਅਤੇ ਅਕਾਲੀ ਆਗੂ ਨੇ ਖਟਕੜ ਕਲਾਂ ਵਿਖੇ ਸ਼ਹੀਦ ਭਗਤ ਸਿੰਘ ਦੇ ਸਮਾਰਕ 'ਤੇ ਸ਼ਹੀਦਾਂ ਨੂੰ ਸਿਜਦਾ ਕਰਨ ਉਪਰੰਤ ਕੀਤਾ | ਉਨ੍ਹਾਂ ਕਿਹਾ ਸਰਕਾਰੀ ਖਜ਼ਾਨੇ 'ਚੋਂ ਮੈਨੂੰ ਬਦਨਾਮ ਕਰਨ ਲਈ ਪੰਜ ਤੋਂ ਸੱਤ ਕਰੋੜ ਖਰਚੇ ਗਏ | ਉਨ੍ਹਾਂ ਕਿਹਾ ਲੋਕਾਂ ਦੀਆਂ ਦੁਆਵਾਂ ਸਦਕਾ ਮੈਨੂੰ ਇਨਸਾਫ ਮਿਲਿਆ ਤੇ ਸੱਚਾਈ ਦੀ ਜਿੱਤ ਹੋਈ | ਉਨ੍ਹਾਂ ਕਿਹਾ ਸਿਟਿੰਗ ਮੁੱਖ ਮੰਤਰੀ ਹੋਣ ਦੇ ਬਾਵਜੂਦ ਚੰਨੀ ਦੋਵੇਂ ਥਾਵਾਂ ਤੋਂ ਹਾਰ ਗਿਆ ਅਤੇ 'ਵਿਦੇਸ਼ ਤੋਂ ਛੱਲਾ ਮੁੜ ਕੇ ਨਹੀਂ ਆਇਆ' | ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਨੂੰ ਲੋਕਾਂ ਨੇ ਸੰਗਰੂਰ ਜ਼ਿਮਨੀ ਚੋਣ 'ਚ ਸਬਕ ਸਿਖਾ ਦਿੱਤਾ | ਮੁੱਖ ਮੰਤਰੀ ਆਪਣੇ ਗੜ੍ਹ 'ਚ ਪਹਿਲੀ ਜ਼ਿਮਨੀ ਚੋਣ ਦੌਰਾਨ ਹੋਂਦ ਨਹੀਂ ਕਾਇਮ ਰੱਖ ਸਕਿਆ | ਉਨ੍ਹਾਂ ਸਿਮਰਨਜੀਤ ਸਿੰਘ ਮਾਨ ਦੀ ਟਿਪਣੀ 'ਤੇ ਬੋਲਦਿਆਂ ਕਿਹਾ ਕਿ ਸ਼ਹੀਦ ਭਗਤ ਸਿੰਘ ਦੇਸ਼ ਦੇ ਮਹਾਨ ਸ਼ਹੀਦ ਹਨ | ਉਨ੍ਹਾਂ 23 ਸਾਲ ਦੀ ਉਮਰ 'ਚ ਦੇਸ਼ ਲਈ ਕੁਰਬਾਨੀ ਕੀਤੀ, ਉਨ੍ਹਾਂ ਨੂੰ ਕਿਸੇ ਦੇ ਅੱਤਵਾਦੀ ਜਾਂ ਹੋਰ ਕਹਿਣ ਨਾਲ ਫਰਕ ਨਹੀਂ ਪੈਂਦਾ | ਸ਼ਹੀਦ ਨੂੰ ਕਿਸੇ ਧਰਮ ਨਾਲ ਜੋੜ ਕੇ ਵੇਖਣਾ ਨਹੀਂ ਚਾਹੀਦਾ | ਉਨ੍ਹਾਂ ਮੁਹੱਲਾ ਕਲੀਨਿਕਾਂ ਬਾਰੇ ਆਖਿਆ ਕਿ ਸੇਵਾ ਕੇਂਦਰ ਬੰਦ ਕਰਕੇ ਮੁਹੱਲਾ ਕਲੀਨਿਕ ਬਣਾਉਣੇ ਵੱਡੀ ਪ੍ਰਾਪਤੀ ਨਹੀਂ | ਸਰਕਾਰ ਨੂੰ ਡਾਕਟਰਾਂ ਦਾ ਸਤਿਕਾਰ ਕਰਨਾ ਚਾਹੀਦਾ ਹੈ | ਡਾਕਟਰਾਂ ਬਿਨਾਂ ਚੰਗੀਆਂ ਸਿਹਤ ਸਹੂਲਤਾਂ ਬਾਰੇ ਸੋਚਿਆ ਨਹੀਂ ਜਾ ਸਕਦਾ | ਉਨ੍ਹਾਂ ਅਕਾਲੀ ਦਲ ਧੜੇਬੰਦੀ ਬਾਰੇ ਕਿਹਾ ਮਨਪ੍ਰੀਤ ਸਿੰਘ ਇਯਾਲੀ ਸਾਡੇ ਭਰਾ ਹਨ ਸਭ ਠੀਕ ਹੋ ਜਾਵੇਗਾ | ਅਕਾਲੀ ਦਲ ਇਕਜੁੱਟ ਹੀ ਰਹੇਗਾ | ਇਸ ਮੌਕੇ ਚਰਨਜੀਤ ਸਿੰਘ ਬਰਾੜ ਸੀਨੀਅਰ ਆਗੂ, ਡਾ. ਸੁਖਵਿੰਦਰ ਕੁਮਾਰ ਸੁੱਖੀ ਵਿਧਾਇਕ ਹਲਕਾ ਬੰਗਾ, ਸੁਨੀਤਾ ਚੌਧਰੀ ਬਲਾਚੌਰ, ਠੇਕੇਦਾਰ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ, ਜਰਨੈਲ ਸਿੰਘ ਵਾਹਦ, ਰਮਨਦੀਪ ਸਿੰਘ ਥਿਆੜਾ ਜ਼ਿਲ੍ਹਾ ਪ੍ਰਧਾਨ, ਬੁੱਧ ਸਿੰਘ ਬਲਾਕੀਪੁਰ ਜ਼ਿਲ੍ਹਾ ਪ੍ਰਧਾਨ ਦਿਹਾਤੀ, ਸੁਖਦੀਪ ਸਿੰਘ ਸ਼ੁਕਾਰ, ਜਤਿੰਦਰ ਸਿੰਘ ਲਾਲੀ ਬਾਜਵਾ, ਨਵਦੀਪ ਸਿੰਘ ਅਨੋਖਰਵਾਲ, ਜਸਵਿੰਦਰ ਸਿੰਘ ਮਾਨ, ਜੀਤ ਸਿੰਘ ਭਾਟੀਆ, ਰਣਜੀਤ ਸਿੰਘ ਝਿੰਗੜ, ਸੁਰਜੀਤ ਸਿੰਘ ਮਾਂਗਟ, ਸੋਹਣ ਲਾਲ ਢੰਡਾ, ਪ੍ਰਵੀਨ ਬੰਗਾ, ਇਕਬਾਲ ਸਿੰਘ, ਸਰਬਜੀਤ ਜਾਫਰਪੁਰ, ਮਨੋਹਰ ਕਮਾਮ, ਰੂਪ ਲਾਲ ਧੀਰ, ਵਿਜੇ ਗੁਣਾਚੌਰ, ਮੇਜਰ ਸਿੰਘ ਘਟਾਰੋਂ, ਮਨਜੀਤ ਸਿੰਘ ਬੱਬਲ, ਸਰਬਣ ਸ਼ੁਕਾਰ ਆਦਿ ਹਾਜ਼ਰ ਸਨ |

'ਇਯਾਲੀ ਮੇਰਾ ਭਰਾ ਤੇ ਸਾਡੀ ਪਰਿਵਾਰਕ ਸਾਂਝ'

ਅੱਜ ਸ੍ਰੀ ਹਰਿਮੰਦਰ ਸਾਹਿਬ ਹੋਣਗੇ ਨਤਮਸਤਕ ਚੰਡੀਗੜ੍ਹ, 16 ਅਗਸਤ (ਪੋ੍ਰ. ਅਵਤਾਰ ਸਿੰਘ)-ਇਹ ਇਤਿਹਾਸ ਵਿਚ ਪਹਿਲੀ ਵਾਰ ਹੋਇਆ ਹੈ ਕਿ ਤਤਕਾਲੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੋ ਵਿਧਾਨ ਸਭਾ ਹਲਕਿਆਂ ਤੋਂ ਖੜ੍ਹੇ ਹੋਏ ਹੋਣ ਅਤੇ ਹਾਰ ਜਾਣ | ਇਸੇ ਤਰ੍ਹਾਂ ਸੰਗਰੂਰ ...

ਪੂਰੀ ਖ਼ਬਰ »

ਕੈਨੇਡਾ 'ਚ ਡੁੱਬਣ ਕਾਰਨ 2 ਪੰਜਾਬੀ ਨੌਜਵਾਨਾਂ ਦੀ ਮੌਤ

ਐਬਟਸਫੋਰਡ 16 ਅਗਸਤ, (ਗੁਰਦੀਪ ਸਿੰਘ ਗੇਰਵਾਲ)-ਕੈਨੇਡਾ ਦੇ ਬਿ੍ਟਿਸ਼ ਕੋਲੰਬੀਆ ਸੂਬੇ 'ਚ ਵਾਪਰੀਆਂ ਦੋ ਵੱਖ-ਵੱਖ ਘਟਨਾਵਾਂ 'ਚ ਇਕ ਝੀਲ ਤੇ ਦਰਿਆ 'ਚ ਡੁੱਬ ਜਾਣ ਕਾਰਨ 2 ਪੰਜਾਬੀ ਨੌਜਵਾਨਾਂ ਦੀ ਮੌਤ ਹੋ ਜਾਣ ਦੀ ਦੁਖਦਾਈ ਖ਼ਬਰ ਹੈ | ਦੋਵਾਂ ਦੀ ਉਮਰ 26 ਸਾਲ ਦੇ ਕਰੀਬ ਸੀ | ...

ਪੂਰੀ ਖ਼ਬਰ »

ਸਾਫ਼ਟਵੇਅਰ ਰਾਹੀਂ ਪਾਸ ਹੋਇਆ ਕਰਨਗੇ ਨਿਗਮਾਂ, ਕੌਂਸਲਾਂ ਵਲੋਂ ਬਣਾਈਆਂ ਜਾਂਦੀਆਂ ਸੜਕਾਂ ਗਲੀਆਂ ਦੇ ਕੰਮ

ਡਾ. ਇੰਦਰਬੀਰ ਸਿੰਘ ਨਿੱਝਰ ਨੇ ਕੀਤੀ ਸ਼ੁਰੂਆਤ ਜਲੰਧਰ, 16 ਅਗਸਤ (ਸ਼ਿਵ ਸ਼ਰਮਾ)-ਨਗਰ ਨਿਗਮਾਂ, ਟਰੱਸਟਾਂ, ਪੰਚਾਇਤਾਂ, ਕੌਂਸਲਾਂ ਵਿਚ ਹੁਣ ਕਰੋੜਾਂ ਰੁਪਏ ਦੇ ਵਿਕਾਸ ਦੇ ਐਸਟੀਮੇਟ ਦੇ ਕੰਮ ਪੀ. ਡਬਲਿਊ. ਆਈ. ਐਮ. ਐਸ. (ਪਬਲਿਕ ਵਰਕਸ ਇੰਟੀਗ੍ਰੇਟਿਡ ਮੈਨੇਜਮੈਂਟ ਸਿਸਟਮ) ...

ਪੂਰੀ ਖ਼ਬਰ »

ਗੁਜਰਾਤ 'ਚ ਡਰੱਗ ਫੈਕਟਰੀ ਦਾ ਪਰਦਾਫਾਸ਼ 1000 ਕਰੋੜ ਦਾ ਨਸ਼ੀਲਾ ਪਦਾਰਥ ਜ਼ਬਤ

ਮੁੰਬਈ, 16 ਅਗਸਤ (ਏਜੰਸੀ)-ਮੁੰਬਈ ਪੁਲਿਸ ਨੇ ਗੁਜਰਾਤ 'ਚ ਇਕ ਡਰੱਗ ਫੈਕਟਰੀ ਦਾ ਪਰਦਾਫਾਸ਼ ਕੀਤਾ | ਅਧਿਕਾਰੀਆਂ ਨੇ ਮੰਗਲਵਾਰ ਨੂੰ ਦੱਸਿਆ ਕਿ 10 ਦਿਨਾਂ ਵਿਚ ਇਕ ਹੋਰ ਵੱਡੀ ਸਫਲਤਾ ਹਾਸਲ ਹੋਈ | ਮੁੰਬਈ ਪੁਲਿਸ ਨੇ ਦੱਖਣੀ ਗੁਜਰਾਤ ਦੇ ਅੰਕਲੇਸ਼ਵਰ ਵਿਚ ਇਕ ਡਰੱਗ ਫੈਕਟਰੀ ...

ਪੂਰੀ ਖ਼ਬਰ »

ਰਾਮਾਂ ਮੰਡੀ ਨੇੜੇ ਵਾਪਰੇ ਸੜਕ ਹਾਦਸੇ 'ਚ ਬੱਚੀ ਸਮੇਤ ਪੰਜ ਦੀ ਮੌਤ

ਰਾਮਾਂ ਮੰਡੀ, 16 ਅਗਸਤ (ਅਮਰਜੀਤ ਸਿੰਘ ਲਹਿਰੀ/ਤਰਸੇਮ ਸਿੰਗਲਾ)-ਅੱਜ ਸਵੇਰੇ ਸਵਾਰੀਆਂ ਨਾਲ ਭਰੀ ਇਕ ਪਿਕਅੱਪ ਜੀਪ ਜੋ ਕਿ ਆਰਜ਼ੀ ਤੌਰ 'ਤੇ ਵਿਚਕਾਰ ਫੱਟੇ ਪਾ ਕੇ ਦੋ ਮੰਜ਼ਿਲਾਂ ਬਣਾਈ ਹੋਈ ਸੀ, ਰਾਮਾਂ ਮੰਡੀ ਰਿਫ਼ਾਇਨਰੀ ਨਜ਼ਦੀਕ ਨੌਰੰਗ ਪਿੰਡ ਨੇੜੇ ਬੇਕਾਬੂ ਹੋ ਕੇ ...

ਪੂਰੀ ਖ਼ਬਰ »

ਮੋਦੀ ਨੇ ਲਾਲ ਕਿਲ੍ਹੇ ਤੋਂ ਉਲੀਕਿਆ ਅਗਲੇ 25 ਸਾਲਾਂ ਦਾ ਖਾਕਾ

ਨਵੀਂ ਦਿੱਲੀ, 16 ਅਗਸਤ (ਉਪਮਾ ਡਾਗਾ ਪਾਰਥ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 76ਵੇਂ ਆਜ਼ਾਦੀ ਦਿਵਸ ਮੌਕੇ ਅਗਲੇ 25 ਸਾਲਾਂ ਦਾ ਖਾਕਾ ਉਲੀਕਦਿਆਂ ਦੇਸ਼ਵਾਸੀਆਂ ਨੂੰ 5 ਸੰਕਲਪ ਲੈਣ ਦੀ ਅਪੀਲ ਕੀਤੀ, ਤਾਂ ਜੋ 2047 'ਚ ਆਜ਼ਾਦੀ ਦੇ 100 ਸਾਲਾਂ 'ਚ ਆਜ਼ਾਦੀ ਲਈ ਜਾਨ ਕੁਰਬਾਨ ਕਰਨ ...

ਪੂਰੀ ਖ਼ਬਰ »

ਮੋਦੀ ਅਤੇ ਫਰਾਂਸ ਦੇ ਰਾਸ਼ਟਰਪਤੀ ਵਲੋਂ ਦੁਵੱਲੇ ਸੰਬੰਧਾਂ ਬਾਰੇ ਗੱਲਬਾਤ

ਨਵੀਂ ਦਿੱਲੀ, 16 ਅਗਸਤ (ਏਜੰਸੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਨੇ ਮੰਗਲਵਾਰ ਨੂੰ ਰੱਖਿਆ ਸਹਿਯੋਗ ਯੋਜਨਾਵਾਂ ਤੇ ਅਸੈਨਿਕ ਪ੍ਰਮਾਣੂ ਊਰਜਾ ਵਿਚ ਸਹਿਯੋਗ ਸਮੇਤ ਵੱਖ-ਵੱਖ ਮੁੱਦਿਆਂ ਬਾਰੇ ਗੱਲਬਾਤ ਕੀਤੀ | ਟੈਲੀਫੋਨ ...

ਪੂਰੀ ਖ਼ਬਰ »

ਜੰਮੂ-ਕਸ਼ਮੀਰ ਪ੍ਰਚਾਰ ਕਮੇਟੀ ਦਾ ਮੁਖੀ ਥਾਪੇ ਜਾਣ ਦੇ ਤੁਰੰਤ ਬਾਅਦ ਗੁਲਾਮ ਨਬੀ ਆਜ਼ਾਦ ਵਲੋਂ ਅਸਤੀਫ਼ਾ

ਵਿਕਾਰ ਰਸੂਲ ਵਾਨੀ ਇਕਾਈ ਦੇ ਪ੍ਰਧਾਨ ਨਿਯੁਕਤ ਨਵੀਂ ਦਿੱਲੀ, 16 ਅਗਸਤ (ਏਜੰਸੀ)-ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਮੰਗਲਵਾਰ ਨੂੰ ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਗੁਲਾਮ ਨਬੀ ਆਜ਼ਾਦ ਨੂੰ ਕੇਂਦਰ ਸ਼ਾਸਤ ਪ੍ਰਦੇਸ਼ 'ਚ ਪਾਰਟੀ ਦੀ ਪ੍ਰਚਾਰ ਕਮੇਟੀ ਦਾ ਮੁਖੀ ...

ਪੂਰੀ ਖ਼ਬਰ »

ਸੀ.ਯੂ.ਈ.ਟੀ. ਦਾ ਚੌਥਾ ਪੜਾਅ ਅੱਜ ਤੋਂ

ਨਵੀਂ ਦਿੱਲੀ, 16 ਅਗਸਤ (ਏਜੰਸੀ)-ਸੀ.ਯੂ.ਈ.ਟੀ ਦਾ ਚੌਥਾ ਪੜਾਅ ਬੁੱਧਵਾਰ 17 ਅਗਸਤ ਤੋਂ ਸ਼ੁਰੂ ਹੋਵੇਗਾ ਅਤੇ ਇਸ 'ਚ ਲਗਭਗ 3.6 ਲੱਖ ਉਮੀਦਵਾਰਾਂ ਦੇ ਬੈਠਣ ਦੀ ਉਮੀਦ ਹੈ | ਅਧਿਕਾਰੀਆਂ ਨੇ ਦੱਸਿਆ ਕਿ ਇਹ ਪ੍ਰੀਖਿਆ 17 ਤੋਂ 20 ਅਗਸਤ ਤੱਕ ਚੱਲੇਗੀ ਅਤੇ ਇਸ ਸੰਬੰਧੀ ਉਮੀਦਵਾਰਾਂ ਨੂੰ ...

ਪੂਰੀ ਖ਼ਬਰ »

ਕੇਜਰੀਵਾਲ ਵਲੋਂ ਪੰਜਾਬ ਵਾਸੀਆਂ ਨੂੰ ਵਧਾਈ

ਚੰਡੀਗੜ੍ਹ, 16 ਅਗਸਤ (ਅਜੀਤ ਬਿਊਰੋ)-ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ 'ਆਪ' ਸਰਕਾਰ ਦੀ ਸ਼ਲਾਘਾ ਕਰਦਿਆਂ ਸੂਬੇ ਵਿਚ 75 ਆਮ ਆਦਮੀ ਕਲੀਨਿਕ ਖੁੱਲ੍ਹਣ 'ਤੇ ਪੰਜਾਬੀਆਂ ਨੂੰ ਵਧਾਈ ਦਿੱਤੀ ਹੈ | ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX