ਤਾਜਾ ਖ਼ਬਰਾਂ


ਨਕੋਦਰ 'ਚ ਕੱਪੜਾ ਵਪਾਰੀ ਦੀ ਗੋਲੀਆਂ ਮਾਰ ਕੇ ਹੱਤਿਆ
. . .  1 day ago
ਨਕੋਦਰ, 7 ਦਸੰਬਰ-ਵੱਡੀ ਖ਼ਬਰ ਨਕੋਦਰ ਤੋਂ ਸਾਹਮਣੇ ਆਈ ਹੈ ਜਿਥੇ ਕਿ ਕੱਪੜਾ ਵਪਾਰੀ ਟਿੰਮੀ ਚਾਵਲਾ ਦੀ ਹਮਲਾਵਰਾਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਇਸ ਦੌਰਾਨ ਇਕ ਪੁਲਿਸ ਵਾਲਾ ਵੀ ਜ਼ਖਮੀਂ ਹੋਇਆ...
ਗੁਜਰਾਤ ਚੋਣਾਂ: ਕੱਲ੍ਹ ਸਖ਼ਤ ਸੁਰੱਖਿਆ ਵਿਚਕਾਰ ਹੋਵੇਗੀ ਵੋਟਾਂ ਦੀ ਗਿਣਤੀ
. . .  1 day ago
ਅਹਿਮਦਾਬਾਦ, 7 ਦਸੰਬਰ-ਗੁਜਰਾਤ ਵਿਧਾਨ ਸਭਾ ਚੋਣਾਂ ਦੇ ਨਤੀਜੇ ਕੱਲ੍ਹ ਘੋਸ਼ਿਤ ਕੀਤੇ ਜਾਣੇ ਹਨ। ਵੋਟਾਂ ਦੀ ਗਿਣਤੀ ਕੱਲ੍ਹ ਸਖ਼ਤ ਸੁਰੱਖਿਆ ਵਿਚਕਾਰ...
ਸ਼ੋਪੀਆਂ ਦੇ ਵਾਥੋ ਇਲਾਕੇ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ
. . .  1 day ago
ਸ੍ਰੀਨਗਰ, 7 ਦਸੰਬਰ-ਜੰਮੂ ਕਸ਼ਮੀਰ ਦੇ ਸ਼ੋਪੀਆਂ ਦੇ ਵਾਥੋ ਇਲਾਕੇ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਚੱਲ ਰਹੀ...
ਬੰਗਲਾਦੇਸ਼ ਨੇ ਦੂਸਰੇ ਇਕ ਦਿਨਾਂ ਮੈਚ 5 ਦੌੜਾਂ ਨਾਲ ਹਰਾਇਆ ਭਾਰਤ, ਜਿੱਤੀ ਲੜੀ
. . .  1 day ago
ਢਾਕਾ, 7 ਦਸੰਬਰ-ਬੰਗਲਾਦੇਸ਼ ਨੇ ਦੂਸਰੇ ਇਕ ਦਿਨਾਂ ਮੈਚ ਵਿਚ ਭਾਰਤ ਨੂੰ 5 ਦੌੜਾਂ ਨਾਲ ਹਰਾ ਕੇ ਤਿੰਨ ਮੈਚਾਂ ਦੀ ਲੜੀ 'ਤੇ 2-0 ਦੀ ਅਜੇਤੂ ਲੀਡ ਬਣਾ ਲਈ ਹੈ। ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦਿਆ...
ਮੂਸੇਵਾਲਾ ਹੱਤਿਆ ਮਾਮਲੇ 'ਚ ਗਾਇਕ ਬੱਬੂ ਮਾਨ ਤੇ ਮਨਕੀਰਤ ਔਲਖ ਤੋਂ ਸਾਢੇ 4 ਘੰਟੇ ਪੁੱਛਗਿੱਛ
. . .  1 day ago
ਮਾਨਸਾ, 7 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ)-ਮਰਹੂਮ ਗਾਇਕ ਸਿੱਧੂ ਮੂਸੇਵਾਲਾ ਹੱਤਿਆ ਮਾਮਲੇ 'ਚ ਐੱਸ.ਆਈ.ਟੀ. ਵਲੋਂ ਪ੍ਰਸਿੱਧ ਪੰਜਾਬੀ ਗਾਇਕ ਤੇ ਅਦਾਕਾਰ ਬੱਬੂ ਮਾਨ ਤੇ ਮਨਕੀਰਤ ਔਲਖ ਤੋਂ ਸਥਾਨਕ ਸੀ.ਆਈ.ਏ. ਸਟਾਫ਼ ਵਿਖੇ ਸਾਢੇ 4 ਘੰਟੇ ਪੁੱਛਗਿੱਛ ਕੀਤੀ ਗਈ। ਦੋਹਾਂ...
ਭਾਜਪਾ ਐੱਸ.ਸੀ.ਮੋਰਚਾ ਦੇ ਨਵ-ਨਿਯੁਕਤ ਪੰਜਾਬ ਪ੍ਰਧਾਨ ਲੱਧੜ ਵਾਲਮੀਕਿ ਤੀਰਥ ਵਿਖੇ ਹੋਏ ਨਤਮਸਤਕ
. . .  1 day ago
ਰਾਮ ਤੀਰਥ, 7 ਦਸੰਬਰ (ਧਰਵਿੰਦਰ ਸਿੰਘ ਔਲਖ)-ਭਾਰਤੀ ਜਨਤਾ ਪਾਰਟੀ ਐੱਸ.ਸੀ.ਮੋਰਚਾ ਪੰਜਾਬ ਦੇ ਨਵ ਨਿਯੁਕਤ ਪ੍ਰਧਾਨ ਸੁੱਚਾ ਰਾਮ ਲੱਧੜ (ਆਈ.ਏ.ਐੱਸ.) ਅੱਜ ਭਗਵਾਨ ਵਾਲਮੀਕਿ ਤੀਰਥ (ਰਾਮ ਤੀਰਥ) ਵਿਖੇ ਨਤਮਸਤਕ ਹੋਏ ਅਤੇ ਪ੍ਰਮਾਤਮਾ ਦਾ ਸ਼ੁਕਰਾਨਾ ਕੀਤਾ । ਪੱਤਰਕਾਰਾਂ ਨਾਲ...
ਮੋਟਰ ਸਾਇਕਲ ਸਵਾਰ ਵਿਅਕਤੀਆਂ ਤੋਂ 2 ਅਣਪਛਾਤੇ ਵਿਅਕਤੀ ਤਿੰਨ ਲੱਖ ਰੁਪਏ ਖੋਹ ਕੇ ਫ਼ਰਾਰ
. . .  1 day ago
ਭਗਤਾ ਭਾਈਕਾ, 7 ਦਸੰਬਰ (ਸੁਖਪਾਲ ਸਿੰਘ ਸੋਨੀ)-ਅੱਜ ਪਿੰਡ ਬੁਰਜ ਰਾਜਗੜ ਵਿਖੇ ਮੋਟਰ ਸਾਇਕਲ ਸਵਾਰ ਵਿਅਕਤੀਆਂ ਤੋਂ ਤਿੰਨ ਲੱਖ ਰੁਪਏ ਖੋਹੇ ਜਾਣ ਦੀ ਘਟਨਾ ਵਾਪਰੀ ਹੈ। ਘਟਨਾ ਨੂੰ ਅੰਜਾਮ ਮੋਟਰ ਸਾਇਕਲ ਸਵਾਰ ਦੋ ਅਣਪਛਾਤੇ ਵਿਅਕਤੀਆਂ ਵਲੋਂ ਦਿੱਤਾ ਗਿਆ। ਘਟਨਾ...
ਫੋਰਬਸ ਦੀ ਵਿਸ਼ਵ ਦੀਆਂ 100 ਸਭ ਤੋਂ ਸ਼ਕਤੀਸ਼ਾਲੀ ਔਰਤਾਂ ਦੀ ਸੂਚੀ ਵਿਚ ਨਿਰਮਲਾ ਸੀਤਾਰਮਨ ਸਮੇਤ 6 ਭਾਰਤੀ ਔਰਤਾਂ ਦਾ ਨਾਂਅ
. . .  1 day ago
ਨਿਊਯਾਰਕ, 7 ਦਸੰਬਰ-ਭਾਰਤ ਦੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ, ਬਾਇਓਕਾਨ ਦੀ ਕਾਰਜਕਾਰੀ ਚੇਅਰਪਰਸਨ ਕਿਰਨ ਮਜ਼ੂਮਦਾਰ-ਸ਼ਾਅ ਅਤੇ ਨਿਆਕਾ ਦੀ ਸੰਸਥਾਪਕ ਫਾਲਗੁਨੀ ਨਾਇਰ ਉਨ੍ਹਾਂ 6 ਭਾਰਤੀਆਂ ਵਿਚ ਸ਼ਾਮਿਲ ਹਨ, ਜਿਨ੍ਹਾਂ ਨੇ ਫੋਰਬਸ ਦੀ ਵਿਸ਼ਵ ਦੀਆਂ 100 ਸਭ...
ਦਿੱਲੀ ਆਬਕਾਰੀ ਨੀਤੀ ਮਾਮਲਾ:ਕਾਰੋਬਾਰੀ ਅਮਿਤ ਅਰੋੜਾ ਦੇ ਈ.ਡੀ. ਰਿਮਾਂਡ ਵਿਚ 7 ਦਿਨਾਂ ਦਾ ਵਾਧਾ
. . .  1 day ago
ਨਵੀਂ ਦਿੱਲੀ, 7 ਦਸੰਬਰ-ਦਿੱਲੀ ਆਬਕਾਰੀ ਨੀਤੀ ਮਾਮਲੇ 'ਚ ਦਿੱਲੀ ਦੀ ਇਕ ਅਦਾਲਤ ਨੇ ਕਾਰੋਬਾਰੀ ਅਮਿਤ ਅਰੋੜਾ ਦੇ ਈ.ਡੀ. ਰਿਮਾਂਡ ਵਿਚ 7 ਦਿਨਾਂ ਦਾ ਵਾਧਾ ਕੀਤਾ...
ਮਹਾਰਾਸ਼ਟਰ-ਕਰਨਾਟਕ ਸਰਹੱਦੀ ਮੁੱਦੇ 'ਤੇ ਸੁਪ੍ਰੀਆ ਸੁਲੇ ਵਲੋਂ ਲੋਕ ਸਭਾ 'ਚ ਕਰਨਾਟਕ ਦੇ ਮੁੱਖ ਮੰਤਰੀ ਦੀ ਆਲੋਚਨਾ
. . .  1 day ago
ਨਵੀਂ ਦਿੱਲੀ, 7 ਦਸੰਬਰ -ਲੋਕ ਸਭਾ ਵਿਚ ਰਾਸ਼ਟਰਵਾਦੀ ਕਾਂਗਰਸ ਪਾਰਟੀ (ਐਨ.ਸੀ.ਪੀ.) ਦੀ ਸੰਸਦ ਮੈਂਬਰ ਸੁਪ੍ਰੀਆ ਸੁਲੇ ਨੇ ਕਰਨਾਟਕ ਅਤੇ ਮਹਾਰਾਸ਼ਟਰ ਦਰਮਿਆਨ ਸਰਹੱਦੀ ਮੁੱਦੇ ਨੂੰ ਲੈ ਕੇ ਕਰਨਾਟਕ ਦੇ ਮੁੱਖ ਮੰਤਰੀ ਬਾਸਵਰਾਜ ਬੋਮਈ ਦੀ ਆਲੋਚਨਾ...
ਕਰਨਾਟਕ-ਮਹਾਰਾਸ਼ਟਰ ਸਰਹੱਦੀ ਵਿਵਾਦ: ਲੋਕਾਂ ਵਲੋਂ ਕਰਨਾਟਕ ਦੀ ਬੱਸ ਅਤੇ ਮੁੱਖ ਮੰਤਰੀ ਬੋਮਈ ਦੀ ਫੋਟੋ 'ਤੇ ਕਾਲੇ ਰੰਗ ਦਾ ਛਿੜਕਾਅ
. . .  1 day ago
ਮੁੰਬਈ/ਬੈਂਗਲੁਰੂ, 7 ਦਸੰਬਰ-ਕਰਨਾਟਕ ਅਤੇ ਮਹਾਰਾਸ਼ਟਰ ਦਰਮਿਆਨ ਸਰਹੱਦੀ ਮੁੱਦੇ 'ਤੇ ਜਾਰੀ ਵਿਰੋਧ ਪ੍ਰਦਰਸ਼ਨ ਦੇ ਦੌਰਾਨ ਸੋਲਾਪੁਰ ਵਿਚ ਸਥਾਨਕ ਸੰਗਠਨਾਂ ਦੇ ਲੋਕਾਂ ਨੇ ਕਰਨਾਟਕ ਦੀ ਇਕ ਬੱਸ ਅਤੇ ਮੁੱਖ ਮੰਤਰੀ ਬੋਮਈ...
ਐਸ.ਆਈ.ਟੀ. ਵਲੋਂ ਪੁੱਛਗਿੱਛ ਤੋਂ ਬਾਅਦ ਬੱਬੂ ਮਾਨ ਰਵਾਨਾ
. . .  1 day ago
ਮਾਨਸਾ, 7 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ)- ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿਚ ਐਸ. ਆਈ. ਟੀ. ਵਲੋਂ ਪੁੱਛਗਿੱਛ ਤੋਂ ਬਾਅਦ ਗਾਇਕ ਬੱਬੂ ਮਾਨ ਰਵਾਨਾ ਹੋ ਗਏ...
ਇਹ ਇਕ ਵੱਡੀ ਜਿੱਤ ਤੇ ਇਸ ਨੂੰ ਹਾਸਲ ਕਰਨਾ ਬਹੁਤ ਵੱਡਾ ਕੰਮ ਸੀ-ਦਿੱਲੀ ਨਗਰ ਨਿਗਮ ਚੋਣਾਂ 'ਚ 'ਆਪ' ਦੀ ਜਿੱਤ 'ਤੇ ਹਰਭਜਨ ਸਿੰਘ
. . .  1 day ago
ਨਵੀਂ ਦਿੱਲੀ, 7 ਦਸੰਬਰ-ਸਾਬਕਾ ਕ੍ਰਿਕਟਰ ਅਤੇ 'ਆਪ' ਦੇ ਰਾਜ ਸਭਾ ਮੈਂਬਰ ਹਰਭਜਨ ਸਿੰਘ ਨੇ ਦਿੱਲੀ ਨਗਰ ਨਿਗਮ ਚੋਣਾਂ 'ਚ 'ਆਪ' ਦੀ ਜਿੱਤ 'ਤੇ ਕਿਹਾ ਕਿ ਇਹ ਇਕ ਵੱਡੀ ਜਿੱਤ ਹੈ। ਇਸ ਨੂੰ ਹਾਸਲ...
ਦੋ ਲੁਟੇਰੇ 40 ਹਜ਼ਾਰ ਦੀ ਨਗਦੀ ਖੋਹ ਕੇ ਫ਼ਰਾਰ
. . .  1 day ago
ਕੋਟਫੱਤਾ,7 ਦਸੰਬਰ (ਰਣਜੀਤ ਸਿੰਘ ਬੁੱਟਰ)- ਬਠਿੰਡਾ ਜ਼ਿਲ੍ਹੇ ਦੇ ਨਗਰ ਕੋਟਸ਼ਮੀਰ ਦੀ ਮਾਨਸਾ ਰੋਡ ’ਤੇ ਸਰਪੰਚ ਇਕ ਪੈਟਰੋਲ ਪੰਪ ਨੇੜੇ ਤੋਂ ਹੱਥ ਵਿਚ ਪੈਸਿਆਂ ਵਾਲਾ ਥੈਲਾ ਲੈ ਕੇ ਜਾ ਰਹੀ ਇਕ ਔਰਤ ਤੋਂ ਮੋਟਰਸਾਈਕਲ ਸਵਾਰ ਦੋ ਅਣਪਛਾਤੇ ਨੌਜਵਾਨ ਪੈਸਿਆਂ ਵਾਲਾ ਥੈਲਾ ਖੋਹ ਕੇ ਫ਼ਰਾਰ ਹੋ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਕੋਟਸ਼ਮੀਰ ਦੀ ਸ਼ਾਮ ਬਸਤੀ ਦੀ...
ਐਸ. ਆਈ. ਟੀ. ਵਲੋਂ ਬੱਬੂ ਮਾਨ ਤੋਂ ਪੁੱਛਗਿੱਛ
. . .  1 day ago
ਮਾਨਸਾ, 7 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ)- ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿਚ ਨਾਮਵਰ ਗਾਇਕ ਬੱਬੂ ਮਾਨ ਐਸ. ਆਈ. ਟੀ. ਅੱਗੇ ਪੇਸ਼ ਹੋਏ। ਬੱਬੂ ਮਾਨ ਤੋਂ ਐਸ. ਆਈ. ਟੀ. ਵਲੋਂ ਪੁੱਛਗਿੱਛ ਕੀਤੀ...
ਡੇਰਾਬੱਸੀ ਦੇ ਪਿੰਡ ਕਕਰਾਲੀ ਤੋਂ ਲਾਪਤਾ 4 ਬੱਚਿਆਂ ਦਾ 24 ਘੰਟੇ ਬਾਅਦ ਵੀ ਨਹੀਂ ਲੱਗਿਆ ਸੁਰਾਗ
. . .  1 day ago
ਡੇਰਾਬੱਸੀ, 7 ਦਸੰਬਰ (ਗੁਰਮੀਤ ਸਿੰਘ)-ਰਾਮਗੜ੍ਹ ਸੜਕ àਤੇ ਪਿੰਡ ਕਕਰਾਲੀ ਤੋਂ ਬੀਤੇ ਦਿਨ ਤੋਂ 4 ਬੱਚੇ ਲਾਪਤਾ ਹੋ ਗਏ ਹਨ। ਸਕੂਲ ਵਿਚੋਂ ਛੁੱਟੀ ਹੋਣ ਮਗਰੋਂ ਬੱਚੇ ਘਰ ਜਾ ਕੇ ਵਾਪਸ ਸਕੂਲ ਜਾਣ...
ਕੱਲ੍ਹ ਗੁਜਰਾਤ ’ਚ ਚਮਤਕਾਰ ਦੇਖਣ ਨੂੰ ਮਿਲੇਗਾ- ਮੁੱਖ ਮੰਤਰੀ ਭਗਵੰਤ ਮਾਨ
. . .  1 day ago
ਨਵੀਂ ਦਿੱਲੀ, 7 ਦਸੰਬਰ- ਦਿੱਲੀ ’ਚ ਨਗਰ ਨਿਗਮ ਦੇ ਆਏ ਨਤੀਜਿਆਂ ਤੋਂ ਬਾਅਦ ਬੋਲਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਮੈਂ ਤੁਹਾਨੂੰ ਬਹੁਤ-ਬਹੁਤ ਵਧਾਈ ਦਿੰਦਾ ਹਾਂ, ਇਹ ਨੇਤਾ ਹਨ ਜੋ ਚੋਣਾਂ ਲੜਦੇ ਹਨ ਪਰ ਜਨਤਾ ਜਿੱਤਦੀ ਹੈ, ਅੱਜ ਜਨਤਾ...
ਭਾਰਤ-ਬੰਗਲਾਦੇਸ਼ ਦੂਜਾ ਇਕ ਦਿਨਾਂ ਮੈਚ: ਬੰਗਲਾਦੇਸ਼ ਨੇ ਭਾਰਤ ਨੂੰ ਜਿੱਤਣ ਲਈ ਦਿੱਤਾ 272 ਦੌੜਾਂ ਦਾ ਟੀਚਾ
. . .  1 day ago
ਢਾਕਾ, 7 ਦਸੰਬਰ-ਭਾਰਤ ਅਤੇ ਬੰਗਲਾਦੇਸ਼ ਵਿਚਕਾਰ ਦੂਜੇ ਇਕ ਦਿਨਾਂ ਮੈਚ ਵਿਚ ਬੰਗਲਾਦੇਸ਼ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦਿਆ 50 ਓਵਰਾਂ 'ਚ 7 ਵਿਕਟਾਂ ਦੇ ਨੁਕਸਾਨ 'ਤੇ 271 ਦੌੜਾਂ ਬਣਾਈਆਂ ਤੇ ਭਾਰਤ ਨੂੰ ਜਿੱਤਣ ਲਈ 272 ਦੌੜਾਂ ਦਾ ਟੀਚਾ ਦਿੱਤਾ। ਬੰਗਲਾਦੇਸ਼...
ਦਿੱਲੀ ਨੂੰ ਬਿਹਤਰ ਬਣਾਉਣ ਲਈ ਭਾਜਪਾ ਅਤੇ ਕਾਂਗਰਸ ਸਹਿਯੋਗ ਦੇਣ: ਅਰਵਿੰਦ ਕੇਜਰੀਵਾਲ
. . .  1 day ago
ਨਵੀਂ ਦਿੱਲੀ, 7 ਦਸੰਬਰ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਕਹਿਣਾ ਹੈ ਕਿ ਮੈਂ ਹੁਣ ਦਿੱਲੀ ਲਈ ਭਾਜਪਾ ਅਤੇ ਕਾਂਗਰਸ ਦਾ ਸਹਿਯੋਗ ਚਾਹੁੰਦਾ ਹਾਂ। ਉਨ੍ਹਾਂ ਕਿਹਾ ਕਿ ਦਿੱਲੀ ਨੂੰ ਬਿਹਤਰ ਬਣਾਉਣ ਲਈ...
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਾਹਿਬਜ਼ਾਦੇ ਸ਼ਹਾਦਤ ਦਿਵਸ ਵਜੋਂ ਮਨਾਏ ਭਾਰਤ ਸਰਕਾਰ- ਐਡਵੋਕੇਟ ਧਾਮੀ
. . .  1 day ago
ਅੰਮ੍ਰਿਤਸਰ, 7 ਦਸੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਸੰਬੰਧੀ ਸਰਕਾਰ ਵਲੋਂ ਐਲਾਨੇ ਗਏ ਵੀਰ ਬਾਲ ਦਿਵਸ ਦੀ ਥਾਂ ਇਸ ਦਿਹਾੜੇ ਨੂੰ ਸਾਹਿਬਜ਼ਾਦੇ ਸ਼ਹਾਦਤ ਦਿਵਸ ਵਜੋਂ ਮਨਾਉਣ...
ਕਿਸਾਨ ਜਥੇਬੰਦੀ ਨੇ ਡੀ. ਸੀ. ਦਫ਼ਤਰਾਂ ਦਾ ਕੀਤਾ ਕੰਮ ਠੱਪ
. . .  1 day ago
ਅੰਮ੍ਰਿਤਸਰ, 7 ਦਸੰਬਰ (ਵਰਪਾਲ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਅਣਮਿੱਥੇ ਸਮੇਂ ਤੇ ਲਗਾਏ ਗਏ ਮੋਰਚੇ ਦੌਰਾਨ ਡੀ.ਸੀ. ਦਫ਼ਤਰਾਂ ਦਾ ਕੰਮਕਾਜ ਠੱਪ ਕੀਤਾ ਗਿਆ। ਇਸ ਦੌਰਾਨ ਕਿਸਾਨ ਮਜ਼ਦੂਰ ਆਗੂਆਂ ਨੇ...
ਹੁਣ ਨਹੀਂ ਚਲਾ ਸਕੋਗੇ ਸ਼ਰਾਬ ਪੀ ਕੇ ਗੱਡੀ, ਜਾਰੀ ਹੋਏ ਇਹ ਫ਼ਰਮਾਨ
. . .  1 day ago
ਚੰਡੀਗੜ੍ਹ, 7 ਦਸੰਬਰ-ਪੰਜਾਬ ਸਰਕਾਰ ਵਲੋਂ ਸ਼ਰਾਬ ਪੀਣ ਵਾਲਿਆ ਉੱਤੇ ਸਖ਼ਤੀ ਕੀਤੀ ਜਾ ਰਹੀ ਹੈ। ਸੂਬੇ 'ਚ ਪੰਜਾਬ ਸਰਕਾਰ ਨੇ ਸੜਕੀ ਹਾਦਸਿਆਂ ਦੀ ਰੋਕਥਾਮ ਲਈ ਅਹਿਮ ਕਦਮ ਚੁੱਕਿਆ ਹੈ...
ਦਿੱਲੀ ਨਗਰ ਨਿਗਮ ਚੋਣਾਂ: ਜਿੱਤ ਨੂੰ ਲੈ ਕੇ ਚੰਡੀਗੜ੍ਹ 'ਚ ਖ਼ੁਸ਼ੀ ਮਨਾਉਂਦੇ ਨਜ਼ਰ ਆਏ 'ਆਪ' ਆਗੂ
. . .  1 day ago
ਚੰਡੀਗੜ੍ਹ, 7 ਦਸੰਬਰ (ਗੁਰਿੰਦਰ)- ਦਿੱਲੀ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੰਡੀਗੜ੍ਹ 'ਚ 'ਆਪ' ਆਗੂ ਖ਼ੁਸ਼ੀ ਮਨਾਉਂਦੇ ਹੋਏ ਨਜ਼ਰ ਆਏ। ਇਸ ਦੌਰਾਨ ਲਾਲ ਚੰਦ ਕਟਾਰੂਚੱਕ, ਮਾਲਵਿੰਦਰ ਸਿੰਘ ਕੰਗ, ਬ੍ਰਹਮ ਸ਼ੰਕਰ ਜਿੰਪਾ ਤੇ ਹੋਰ ਆਗੂ ਸ਼ਾਮਿਲ...
ਨਗਰ ਸੁਧਾਰ ਟਰੱਸਟ ਦੇ ਸਾਬਕਾ ਚੇਅਰਮੈਨ ਰਮਨ ਬਾਲਾ ਸੁਬਰਾਮਨੀਅਮ ਦੇ ਘਰ ਵਿਜੀਲੈਂਸ ਬਿਊਰੋ ਦੀ ਟੀਮ ਵਲੋਂ ਛਾਪੇਮਾਰੀ
. . .  1 day ago
ਲੁਧਿਆਣਾ, 7 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਨਗਰ ਸੁਧਾਰ ਟਰੱਸਟ ਦੇ ਸਾਬਕਾ ਚੇਅਰਮੈਨ ਰਮਨ ਬਾਲਾ ਸੁਬਰਾਮਨੀਅਮ ਦੇ ਘਰ ਵਿਜੀਲੈਂਸ ਬਿਊਰੋ ਦੀ ਟੀਮ ਵਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ। ਜਾਣਕਾਰੀ ਅਨੁਸਾਰ...
ਸਾਬਕਾ ਰਾਸ਼ਟਰਪਤੀ ਟਰੰਪ ਦੀਆਂ ਵਧੀਆਂ ਮੁਸ਼ਕਿਲਾਂ: 2 ਕੰਪਨੀਆਂ ਟੈਕਸ ਫ਼ਰਾਡ ਸਕੀਮ ਵਿਚ ਦੋਸ਼ੀ ਕਰਾਰ
. . .  1 day ago
ਸੈਕਰਾਮੈਂਟੋ, 7 ਦਸੰਬਰ (ਹੁਸਨ ਲੜੋਆ ਬੰਗਾ)- ਸਾਬਕਾ ਰਾਸ਼ਟਰਪਤੀ ਡੋਨਲਡ ਟਰੰਪ ਦੀਆਂ ਮੁਸ਼ਕਿਲਾਂ ਉਸ ਵੇਲੇ ਹੋਰ ਵਧ ਗਈਆਂ ਜਦੋਂ ਮੈਨਹਟਨ ਦੀ ਇਕ ਜਿਊਰੀ ਨੇ ਉਸ ਦੀਆਂ 2 ਕੰਪਨੀਆਂ ਨੂੰ ਕ੍ਰਿਮੀਨਲ ਟੈਕਸ ਫ਼ਰਾਡ ਸਕੀਮ ਵਿਚ ਉਸ ਵਿਰੁੱਧ ਲਾਏ ਗਏ ਸਾਰੇ ਦੋਸ਼ਾਂ ਵਿਚ ਉਸ ਨੂੰ ਦੋਸ਼ੀ ਕਰਾਰ ਦੇ ਦਿੱਤਾ। ਜਿਊਰੀ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 1 ਭਾਦੋਂ ਸੰਮਤ 554
ਵਿਚਾਰ ਪ੍ਰਵਾਹ: ਹਰੇਕ ਵਿਅਕਤੀ ਦੀ ਚੰਗਿਆਈ ਹੀ ਲੋਕਤੰਤਰੀ ਸ਼ਾਸਨ ਦੀ ਸਫ਼ਲਤਾ ਦਾ ਮੂਲ ਸਿਧਾਂਤ ਹੈ। -ਰਾਜਗੋਪਾਲ ਆਚਾਰੀਆ

ਹੁਸ਼ਿਆਰਪੁਰ / ਮੁਕੇਰੀਆਂ

ਹੁਸ਼ਿਆਰਪੁਰ 'ਚ ਆਜ਼ਾਦੀ ਦਿਹਾੜੇ ਮੌਕੇ ਕਰਵਾਇਆ ਜ਼ਿਲ੍ਹਾ ਪੱਧਰੀ ਸਮਾਗਮ

ਹੁਸ਼ਿਆਰਪੁਰ, 16 ਅਗਸਤ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਆਜ਼ਾਦੀ ਦਿਹਾੜੇ ਦੀ 75ਵੀਂ ਵਰ੍ਹੇਗੰਢ ਮੌਕੇ ਪੁਲਿਸ ਲਾਈਨ ਹੁਸ਼ਿਆਰਪੁਰ ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਸਕੂਲ ਸਿੱਖਿਆ, ਜਲ ਸਰੋਤ, ਖਾਣਾ ਤੇ ਭੂ-ਵਿਗਿਆਨ ਅਤੇ ਜੇਲ੍ਹ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਨੇ ਰਾਸ਼ਟਰੀ ਝੰਡਾ ਲਹਿਰਾਇਆ | ਇਸ ਤੋਂ ਬਾਅਦ ਬੈਂਸ ਵਲੋਂ ਪਰੇਡ ਦਾ ਨਿਰੀਖਣ ਕੀਤਾ ਗਿਆ, ਜਿਸ ਦੌਰਾਨ ਡਿਪਟੀ ਕਮਿਸ਼ਨਰ ਸੰਦੀਪ ਹੰਸ ਅਤੇ ਜ਼ਿਲ੍ਹਾ ਪੁਲਿਸ ਮੁਖੀ ਸਰਤਾਜ ਸਿੰਘ ਚਾਹਲ ਵੀ ਉਨ੍ਹਾਂ ਦੇ ਨਾਲ ਸਨ | ਉਪਰੰਤ ਜ਼ਿਲ੍ਹਾ ਵਾਸੀਆਂ ਨੂੰ ਸੰਦੇਸ਼ ਦਿੰਦਿਆਂ ਕੈਬਨਿਟ ਮੰਤਰੀ ਨੇ ਦੇਸ਼ ਦੀ ਆਜ਼ਾਦੀ ਵਿਚ ਯੋਗਦਾਨ ਪਾਉਣ ਵਾਲੇ ਸ਼ਹੀਦਾਂ ਦੇ ਪਾਏ ਪੂਰਨਿਆਂ 'ਤੇ ਚੱਲਣ ਦਾ ਸੱਦਾ ਦਿੰਦਿਆਂ ਭਾਈਚਾਰਕ ਸਾਂਝ ਬਰਕਰਾਰ ਰੱਖਣ ਦੀ ਅਪੀਲ ਵੀ ਕੀਤੀ | ਇਸ ਮੌਕੇ ਵਿਧਾਇਕ ਸ਼ਾਮਚੁਰਾਸੀ ਡਾ. ਰਵਜੋਤ ਸਿੰਘ, ਵਿਧਾਇਕ ਟਾਂਡਾ ਜਸਵੀਰ ਸਿੰਘ ਰਾਜਾ ਗਿੱਲ, ਵਿਧਾਇਕ ਦਸੂਹਾ ਕਰਮਬੀਰ ਸਿੰਘ ਘੁੰਮਣ, ਮੇਅਰ ਸੁਰਿੰਦਰ ਕੁਮਾਰ ਤੋਂ ਇਲਾਵਾ ਹੋਰ ਵੀ ਸ਼ਖ਼ਸੀਅਤਾਂ ਹਾਜ਼ਰ ਸਨ | ਬੈਂਸ ਨੇ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸਮਾਜ ਦੇ ਹਰੇਕ ਵਰਗ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਜੀਅ ਤੋੜ ਯਤਨ ਕੀਤੇ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਸਰਕਾਰੀ ਸਕੂਲਾਂ ਨੂੰ ਹੋਰ ਵਧੀਆ ਬਣਾਉਣ ਦੇ ਮਕਸਦ ਨਾਲ 'ਸਕੂਲ ਆਫ਼ ਐਮੀਨੈਂਸ' ਵਿਚ ਬਦਲਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ, ਜੋ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਫ਼ਾਇਦੇਮੰਦ ਸਾਬਿਤ ਹੋਵੇਗਾ | ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਭਿ੍ਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਦੀ ਸ਼ੁਰੂਆਤ ਕਰਕੇ ਭਿ੍ਸ਼ਟਾਚਾਰ ਨੂੰ ਜੜ੍ਹੋਂ ਖ਼ਤਮ ਕਰਨ ਦੀ ਦਿਸ਼ਾ ਵਿਚ ਵੱਡੀ ਪਹਿਲਕਦਮੀ ਕੀਤੀ ਗਈ ਹੈ | ਉਨ੍ਹਾਂ ਕਿਹਾ ਕਿ ਸੇਵਾ ਕੇਂਦਰਾਂ ਵਿਚ ਸੂਬਾ ਵਾਸੀਆਂ ਨੂੰ ਸਹੂਲਤ ਪ੍ਰਦਾਨ ਕਰਨ ਲਈ 122 ਨਵੀਆਂ ਸੇਵਾਵਾਂ ਦੀ ਸ਼ੁਰੂਆਤ ਕੀਤੀ ਗਈ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਮਾਈਨਿੰਗ ਮਾਫ਼ੀਆ ਨੂੰ ਖ਼ਤਮ ਕਰਨ ਲਈ ਨਵੀਂ ਮਾਈਨਿੰਗ ਪਾਲਿਸੀ ਵੀ ਲਾਗੂ ਕੀਤੀ ਗਈ ਹੈ | ਉਨ੍ਹਾਂ ਕਿਹਾ ਕਿ ਸੂਬੇ ਦੇ ਨੌਜਵਾਨਾਂ ਨੂੰ ਹੁਨਰ ਸਿਖਲਾਈ ਦੇ ਕੇ ਰੋਜ਼ਗਾਰ ਦੇ ਯੋਗ ਬਣਾਉਣ ਲਈ 19 ਨਵੀਆਂ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾਵਾਂ ਸਥਾਪਿਤ ਕੀਤੀਆਂ ਜਾ ਰਹੀਆਂ ਹਨ | ਉਨ੍ਹਾਂ ਕਿਹਾ ਕਿ ਵਧੀਆ ਸਿਹਤ ਸਹੂਲਤਾਂ ਦੇਣ ਲਈ ਸੂਬੇ ਵਿਚ 75 ਆਮ ਆਦਮੀ ਕਲੀਨਿਕ ਸਥਾਪਿਤ ਕੀਤੇ ਗਏ ਹਨ, ਜਿਨ੍ਹਾਂ ਦੀ ਅੱਜ ਤੋਂ ਸ਼ੁਰੂਆਤ ਹੋ ਗਈ ਹੈ | ਸਮਾਰੋਹ ਦੌਰਾਨ ਕੈਬਨਿਟ ਮੰਤਰੀ ਵਲੋਂ ਜਿੱਥੇ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨੂੰ ਸਨਮਾਨਿਆ ਗਿਆ, ਉੱਥੇ 92 ਵਿਲੱਖਣ ਪ੍ਰਾਪਤੀਆਂ ਵਾਲੀਆਂ ਸ਼ਖ਼ਸੀਅਤਾਂ ਦਾ ਸਨਮਾਨ ਵੀ ਕੀਤਾ ਗਿਆ | ਜ਼ਰੂਰਤਮੰਦ ਵਿਅਕਤੀਆਂ ਨੂੰ 20 ਸਿਲਾਈ ਮਸ਼ੀਨਾਂ, 5 ਟਰਾਈ ਸਾਈਕਲ ਅਤੇ 5 ਵੀਲ੍ਹਚੇਅਰਜ਼ ਵੀ ਸੌਂਪੇ ਗਏ | ਇਸ ਤੋਂ ਇਲਾਵਾ ਸਰਕਾਰੀ ਸਕੂਲਾਂ ਦੇ ਮੈਰੀਟੋਰੀਅਸ 6 ਵਿਦਿਆਰਥੀਆਂ ਨੂੰ ਦਸਵੀਂ, ਬਾਰ੍ਹਵੀਂ ਕਲਾਸ ਮੈਡੀਕਲ, ਨਾਨ-ਮੈਡੀਕਲ ਸਟਰੀਮ ਵਿਚ ਜ਼ਿਲ੍ਹੇ ਵਿਚੋਂ ਪਹਿਲਾ ਸਥਾਨ ਪ੍ਰਾਪਤ ਕਰਨ 'ਤੇ ਵਿਸ਼ੇਸ਼ ਤੌਰ 'ਤੇ ਸਨਮਾਨਿਆ ਗਿਆ | ਇਨ੍ਹਾਂ 6 ਵਿਦਿਆਰਥੀਆਂ ਵਿਚ ਤਿੰਨ ਲੜਕੀਆਂ ਅਤੇ ਤਿੰਨ ਲੜਕੇ ਸ਼ਾਮਲ ਹਨ | ਪ੍ਰੋਗਰਾਮ ਦੌਰਾਨ ਜਿੱਥੇ ਪਰੇਡ ਕਮਾਂਡਰ ਡੀ.ਐਸ.ਪੀ. ਮਾਧਵੀ ਸ਼ਰਮਾ ਦੀ ਅਗਵਾਈ ਵਿਚ ਵੱਖ-ਵੱਖ ਟੁਕੜੀਆਂ ਵਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਗਿਆ, ਉੱਥੇ ਸਕੂਲੀ ਵਿਦਿਆਰਥੀਆਂ ਵਲੋਂ ਦੇਸ਼ ਭਗਤੀ ਦੀਆਂ ਆਈਟਮਾਂ ਵੀ ਪੇਸ਼ ਕੀਤੀਆਂ | ਇਸ ਮੌਕੇ ਸਾਬਕਾ ਐਮ.ਪੀ. ਕਮਲ ਚੌਧਰੀ, ਜ਼ਿਲ੍ਹਾ ਤੇ ਸੈਸ਼ਨਜ਼ ਜੱਜ ਅਮਰਜੋਤ ਭੱਟੀ, ਵਧੀਕ ਡਿਪਟੀ ਕਮਿਸ਼ਨਰ (ਜ) ਅਮਿਤ ਮਹਾਜਨ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸੰਦੀਪ ਕੁਮਾਰ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਦਰਬਾਰਾ ਸਿੰਘ, ਐਸ.ਡੀ.ਐਮ. ਸ਼ਿਵ ਰਾਜ ਸਿੰਘ ਬੱਲ, 'ਆਪ' ਆਗੂ ਹਰਮਿੰਦਰ ਸਿੰਘ, ਜ਼ਿਲ੍ਹਾ ਪ੍ਰਧਾਨ (ਦਿਹਾਤੀ) ਗੁਰਵਿੰਦਰ ਸਿੰਘ ਪਾਬਲਾ, ਲੋਕ ਸਭਾ ਇੰਚਾਰਜ ਡਾ. ਹਰਵਿੰਦਰ ਸਿੰਘ ਬਖ਼ਸ਼ੀ, ਜ਼ਿਲ੍ਹਾ ਪ੍ਰਧਾਨ (ਸ਼ਹਿਰੀ) ਕਰਮਜੀਤ ਕੌਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ ਤੋਂ ਇਲਾਵਾ ਹੋਰ ਵੀ ਸ਼ਖ਼ਸੀਅਤਾਂ ਹਾਜ਼ਰ ਸਨ |
ਤਹਿਸੀਲਦਾਰ ਤਪਨ ਭਨੋਟ ਨੇ ਕੌਮੀ ਤਿਰੰਗਾ ਝੰਡਾ ਲਹਿਰਾਇਆ
ਗੜ੍ਹਸ਼ੰਕਰ, (ਧਾਲੀਵਾਲ)-ਗੜ੍ਹਸ਼ੰਕਰ ਵਿਖੇ 76ਵੇਂ ਆਜ਼ਾਦੀ ਦਿਹਾੜੇ ਮੌਕੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੀ ਗਰਾਉਂਡ ਵਿਖੇ ਕਰਵਾਏ ਗਏ ਸਬ-ਡਵੀਜ਼ਨ ਪੱਧਰ ਤੇ ਸਮਾਗਮ ਦੌਰਾਨ ਮੁੱਖ ਮਹਿਮਾਨ ਤਹਿਸੀਲਦਾਰ ਤਪਨ ਭਨੋਟ ਨੇ ਕੌਮੀ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ | ਇਸ ਮੌਕੇ ਡੀ.ਐੱਸ.ਪੀ. ਦਲਜੀਤ ਸਿੰਘ ਖੱਖ ਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਹੋਈਆਂ | ਮੁੱਖ ਮਹਿਮਾਨ ਤਹਿਸੀਲਦਾਰ ਤਪਨ ਭਨੋਟ ਨੇ ਪਰੇਡ ਦਾ ਮੁਆਇਨਾ ਕਰਨ ਉਪਰੰਤ ਪਰੇਡ ਤੋਂ ਸਲਾਮੀ ਲਈ | ਆਪਣੇ ਸੰਬੋਧਨ ਵਿਚ ਤਪਨ ਭਨੋਟ ਨੂੰ ਲੋਕਾਂ ਨੂੰ 76ਵੇਂ ਆਜ਼ਾਦੀ ਦਿਹਾੜੇ ਦੇ ਵਧਾਈ ਦਿੱਤੀ | ਸਮਾਗਮ ਦੌਰਾਨ ਅਧਿਕਾਰੀਆਂ ਵਲੋਂ ਆਜ਼ਾਦੀ ਘੁਲਾਟੀਏ ਪਰਿਵਾਰਾਂ ਦਾ ਵਿਸ਼ੇਸ਼ ਸਨਮਾਨ ਕੀਤਾ | ਸਮਾਗਮ ਦੌਰਾਨ ਪਰੇਡ ਦੀ ਅਗਵਾਈ ਪਰੇਡ ਕਮਾਂਡਰ ਟ੍ਰੈਫਿਕ ਇੰਚਾਰਜ ਏ.ਐੱਸ.ਆਈ. ਅਜਮੇਰ ਸਿੰਘ ਵਲੋਂ ਕੀਤੀ ਗਈ | ਇਸ ਮੌਕੇ ਵੱਖ-ਵੱਖ ਸਕੂਲਾਂ ਤੇ ਕਾਲਜਾਂ ਦੇ ਬੱਚਿਆਂ ਨੇ ਪਰੇਡ ਵਿਚ ਹਿੱਸਾ ਲਿਆ | ਇਸ ਮੌਕੇ ਪ੍ਰਸ਼ਾਸਨ ਵਲੋਂ ਭੁਪਿੰਦਰ ਸਿੰਘ ਰਾਣਾ, ਅਸ਼ਵਨੀ ਬੀਣੇਵਾਲ, ਕਾਮਿਨੀ ਮਿਨਹਾਸ, ਵਿਜੇ ਭੱਟੀ, ਦਿਲਬਾਗ ਬੰਗਾ, ਖੇਤੀਬਾੜੀ ਅਫ਼ਸਰ (ਰਿਟਾ.) ਸੁਭਾਸ਼ ਚੰਦਰ, ਸੀ.ਡੀ.ਪੀ.ਓ. ਪਰਮਜੀਤ ਕੌਰ ਦਾ ਵੱਖ-ਵੱਖ ਕਾਰਜਾਂ 'ਚ ਯੋਗਦਾਨ ਪਾਉਣ ਲਈ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਦੌਰਾਨ ਨਗਰ ਕੌਂਸਲ ਵਲੋਂ ਕੂੜੇ ਦੀ ਸੰਭਾਲ ਅਤੇ ਪਲਾਸਟਿਕ ਦੀ ਵਰਤੋਂ ਨੂੰ ਬੰਦ ਕਰਨ ਸਬੰਧੀ ਜਾਗਰੂਕ ਕਰਦੀ ਪ੍ਰਦਰਸ਼ਨੀ ਵੀ ਲਗਾਈ ਗਈ | ਸਮਾਗਮ ਦੌਰਾਨ ਐਡੀਸ਼ਨਲ ਸਿਵਲ ਜੱਜ ਮਨਦੀਪ ਸਿੰਘ ਕੈਂਥ, ਡੀ.ਐੱਸ.ਪੀ. ਦਲਜੀਤ ਸਿੰਘ ਖੱਖ, ਨਾਇਬ ਤਹਿਸੀਲਦਾਰ ਅਮਰਜੀਤ ਸਿੰਘ, 'ਆਪ' ਆਗੂ ਸੋਮ ਨਾਥ ਬੰਗੜ, ਸ਼ਲਿੰਦਰ ਪਾਲ ਕਾਕਾ ਪਦਰਾਣਾ, ਰਾਓ ਕੈਂਡੋਵਾਲ, ਨਗਰ ਕੌਂਸਲ ਪ੍ਰਧਾਨ ਤਿ੍ਬੱਕ ਦੱਤ ਐਰੀ, ਕਰਨੈਲ ਸਿੰਘ ਐੱਸ.ਐੱਚ.ਓ. ਗੜ੍ਹਸ਼ੰਕਰ, ਜਸਵੰਤ ਸਿੰਘ ਐੱਸ.ਐੱਚ.ਓ. ਮਾਹਿਲਪੁਰ, ਮਨਜਿੰਦਰ ਕੌਰ ਬੀ.ਡੀ.ਪੀ.ਓ. ਗੜ੍ਹਸ਼ੰਕਰ, ਧਰਮਪਾਲ ਬੀ.ਡੀ.ਪੀ.ਓ. ਮਾਹਿਲਪੁਰ, ਈ.ਓ. ਰਾਜੀਵ ਸਰੀਨ, ਮੋਹਣ ਲਾਲ ਹਾਜੀਪੁਰ ਪ੍ਰਧਾਨ ਐਕਸ-ਸਰਵਿਸਮੈਨ ਵੈੱਲਫੇਅਰ ਟਰੱਸਟ, ਕੌਂਸਲਰ ਹਰਪ੍ਰੀਤ ਸਿੰਘ, ਦੀਪਕ ਰਾਜੂ, ਦੀਪਕ ਕੁਮਾਰ ਦੀਪਾ, ਅਮਰਜੀਤ ਬੰਟੀ ਤਨੇਜਾ, ਕ੍ਰਿਪਾਲ ਰਾਮ, ਹਰਪ੍ਰੀਤ ਕੌਰ ਡੀਨ ਦੋਆਬਾ ਸਕੂਲ, ਸੀਮਾ ਬੁੱਧੀ ਰਾਜਾ ਪਿ੍ੰਸੀਪਲ ਸਰਕਾਰੀ ਸਕੂਲ, ਤਰਨਵੀਰ ਸਿੰਘ ਬੇਦੀ ਏ.ਐੱਸ.ਐੱਮ., ਕੈਪਟਨ ਲਖਵੀਰ ਸਿੰਘ ਤਹਿਸੀਲ ਇੰਚਾਰਜ ਜੀ.ਓ.ਜੀ., ਬੂਟਾ ਸਿੰਘ ਰਾਣਾ ਸੁਪਰਵਾਈਜ਼ਰ ਤੇ ਹੋਰ ਹਾਜ਼ਰ ਹੋਏ | ਸਮਾਪਤੀ ਮੌਕੇ ਭਾਗ ਲੈਣ ਵਾਲੇ ਵਿਦਿਆਰਥੀਆਂ ਦਾ ਸਨਮਾਨ ਕੀਤਾ ਗਿਆ |
ਸਪਰਿੰਗਡੇਲਜ਼ ਪਬਲਿਕ ਸਕੂਲ ਵਿਖੇ 75ਵਾਂ ਸੁਤੰਤਰਤਾ ਦਿਵਸ ਮਨਾਇਆ
ਮੁਕੇਰੀਆਂ, (ਰਾਮਗੜ੍ਹੀਆ)- ਸਪਰਿੰਗਡੇਲਜ਼ ਪਬਲਿਕ ਸਕੂਲ ਗਾਲੜ੍ਹੀਆਂ ਮੁਕੇਰੀਆਂ ਵਿਚ 75ਵਾਂ ਸੁਤੰਤਰਤਾ ਦਿਵਸ ਦੇ ਸ਼ੁੱਭ ਮੌਕੇ 'ਤੇ ਰਾਸ਼ਟਰੀ ਝੰਡਾ ਲਹਿਰਾ ਕੇ ਆਜ਼ਾਦੀ ਦਾ ਮਹਾਂਉਤਸਵ ਮਨਾਇਆ ਗਿਆ | ਇਸ ਮੌਕੇ ਸਕੂਲ ਦੇ ਚਾਰੋਂ ਹਾਊਸਾਂ ਨੇ ਡਾਂਸ ਮੁਕਾਬਲੇ ਵਿਚ ਭਾਗ ਲਿਆ ਜਿਸ ਵਿਚ ਗਾਂਧੀ ਹਾਊਸ ਨੇ ਪਹਿਲਾ, ਨਹਿਰੂ ਹਾਊਸ ਦੂਜਾ, ਟੈਗੋਰ ਤੇ ਆਰ. ਕੇ. ਹਾਊਸ ਨੇ ਤੀਜਾ ਸਥਾਨ ਹਾਸਲ ਕੀਤਾ | ਇਸ ਮੌਕੇ 'ਤੇ ਚੇਅਰਮੈਨ ਡਾ. ਜੇ.ਐਸ. ਮਿਨਹਾਸ ਤੇ ਪਿ੍ੰਸੀਪਲ ਡਾ. ਪੂਨਮ ਮਹਿਤਾ ਨੇ ਬੱਚਿਆਂ, ਉਨ੍ਹਾਂ ਦੇ ਮਾਤਾ-ਪਿਤਾ ਨੂੰ ਸੁਤੰਤਰਤਾ ਦਿਵਸ ਦੀ ਵਧਾਈ ਦਿੱਤੀ |
ਡੀ.ਏ.ਵੀ. ਕਾਲਜ 'ਚ ਆਜ਼ਾਦੀ ਦਿਹਾੜਾ ਮਨਾਇਆ
ਹੁਸ਼ਿਆਰਪੁਰ, (ਬਲਜਿੰਦਰਪਾਲ ਸਿੰਘ)-ਡੀ.ਏ ਵੀ. ਕਾਲਜ ਹੁਸ਼ਿਆਰਪੁਰ ਵਿਖੇ ਮੈਨੇਜਿੰਗ ਕਮੇਟੀ ਦੇ ਪ੍ਰਧਾਨ ਡਾ. ਅਨੂਪ ਕੁਮਾਰ ਦੀ ਅਗਵਾਈ ਤੇ ਪਿ੍ੰਸੀਪਲ ਡਾ. ਵਿਨੈ ਕੁਮਾਰ ਦੀ ਯੋਗ ਅਗਵਾਈ ਹੇਠ ਆਜ਼ਾਦੀ ਦਿਵਸ ਮਨਾਇਆ | ਝੰਡਾ ਲਹਿਰਾਉਣ ਦੀ ਰਸਮ ਮਹਿਮਾਨਾਂ ਵਜੋਂ ਪਹੁੰਚੇ ਡਾ. ਰਾਜੇਸ਼ ਮਹਿਤਾ, ਡਾ. ਨਰੇਸ਼ ਸੂਦ, ਡਾ. ਰਾਜਿੰਦਰ ਸ਼ਰਮਾ, ਡਾ. ਬਲਵਿੰਦਰ, ਡਾ. ਮਨੂ ਕੌਸ਼ਲ, ਸੁਭਾਸ਼ ਗਾਂਧੀ, ਵਿਨੈ ਸ਼ਰਮਾ, ਡਾ. ਸਾਮ ਸੁੰਦਰ ਸ਼ਰਮਾ ਆਦਿ ਨੇ ਸਾਂਝੇ ਤੌਰ 'ਤੇ ਨਿਭਾਈ | ਇਸ ਮੌਕੇ ਕਾਲਜ ਵਿਦਿਆਰਥੀਆਂ ਵਲੋਂ ਦੇਸ਼ ਭਗਤੀ ਦੇ ਗੀਤ, ਨਾਚ ਆਦਿ ਪੇਸ਼ ਕੀਤਾ | ਇਸ ਮੌਕੇ ਪਿ੍ੰਸੀਪਲ ਡਾ. ਵਿਨੈ ਕੁਮਾਰ ਨੇ ਸਮੂਹ ਮਹਿਮਾਨਾਂ ਦਾ ਧੰਨਵਾਦ ਕੀਤਾ | ਕਾਲਜ ਮੈਨੇਜਿੰਗ ਕਮੇਟੀ ਦੇ ਸਕੱਤਰ ਡੀ.ਐਲ.ਆਨੰਦ ਨੇ ਆਪਣੇ ਸੰਦੇਸ਼ 'ਚ ਸਾਰਿਆਂ ਨੂੰ ਵਧਾਈ ਦਿੱਤੀ |
ਡਾ: ਰਵਜੋਤ ਨੇ ਨਗਰ ਕੌਂਸਲ ਦਫ਼ਤਰ ਸ਼ਾਮਚੁਰਾਸੀ 'ਚ ਤਿਰੰਗਾ ਝੰਡਾ ਲਹਿਰਾਇਆ
ਹੁਸ਼ਿਆਰਪੁਰ, (ਬਲਜਿੰਦਰਪਾਲ ਸਿੰਘ)-ਦੇਸ਼ ਨੂੰ ਆਜ਼ਾਦੀ ਦਿਵਾਉਣ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਦੇਸ਼ ਦੇ ਸ਼ਹੀਦਾਂ ਦੇ ਸਾਰੇ ਸੁਪਨੇ ਪੂਰੇ ਕਰਨ ਦਾ ਸਮਾਂ ਆ ਚੁੱਕਾ ਹੈ ਤੇ ਹੁਣ ਸੂਬੇ ਵਿਚਲੀ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਵਰਗ ਦਾ ਬਰਾਬਰ ਵਿਕਾਸ ਕਰਵਾਉਣ ਲਈ ਵਚਨਬੱਧ ਹੈ | ਇਹ ਪ੍ਰਗਟਾਵਾ ਵਿਧਾਇਕ ਡਾ. ਰਵਜੋਤ ਸਿੰਘ ਨੇ ਨਗਰ ਕੌਂਸਲ ਦਫ਼ਤਰ ਸ਼ਾਮਚੁਰਾਸੀ ਵਿਖੇ ਆਜ਼ਾਦੀ ਦਿਹਾੜੇ ਮੌਕੇ ਕਰਵਾਏ ਸਮਾਗਮ ਦੌਰਾਨ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨ ਉਪਰੰਤ ਕੀਤਾ | ਇਸ ਮੌਕੇ 'ਆਪ' ਦੇ ਜ਼ਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ ਪਾਬਲਾ, ਨਗਰ ਕੌਂਸਲ ਪ੍ਰਧਾਨ ਨਿਰਮਲ ਕੁਮਾਰ, ਸਾਬਕਾ ਪ੍ਰਧਾਨ ਭਗਤ ਰਾਮ, ਪ੍ਰਦੀਪ ਸੈਣੀ, ਸਾਬਕਾ ਪ੍ਰਧਾਨ ਸੁਰਿੰਦਰ ਛਿੰਦਾ, ਜਮਨਾ ਦੇਵੀ, ਹਰਚੰਦ ਸਿੰਘ, ਜਗਦੀਸ਼ ਕੁਮਾਰ, ਬਲਵਿੰਦਰ ਸਿੰਘ ਆਦਿ ਹਾਜ਼ਰ ਸਨ |

ਕੈਬਨਿਟ ਮੰਤਰੀ ਬੈਂਸ ਵਲੋਂ 'ਆਮ ਆਦਮੀ ਕਲੀਨਿਕ' ਦਾ ਉਦਘਾਟਨ

ਹੁਸ਼ਿਆਰਪੁਰ, 16 ਅਗਸਤ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਸਕੂਲ ਸਿੱਖਿਆ, ਜਲ ਸਰੋਤ, ਖਾਣਾ ਤੇ ਭੂ-ਵਿਗਿਆਨ ਤੇ ਜੇਲ੍ਹ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸਿਹਤ ਅਤੇ ਸਿੱਖਿਆ ਦੇ ਖੇਤਰ ...

ਪੂਰੀ ਖ਼ਬਰ »

ਮਾਂ ਦੀ ਹੱਤਿਆ ਦਾ ਬਦਲਾ ਲੈਣ ਲਈ ਸਕੇ ਮਾਮੇ 'ਤੇ ਜਾਨਲੇਵਾ ਹਮਲਾ

ਹੁਸ਼ਿਆਰਪੁਰ, 16 ਅਗਸਤ (ਬਲਜਿੰਦਰਪਾਲ ਸਿੰਘ)- ਮਾਂ ਦੀ ਹੱਤਿਆ ਦਾ ਬਦਲਾ ਲੈਣ ਲਈ ਸਕੇ ਮਾਮੇ 'ਤੇ ਜਾਨਲੇਵਾ ਹਮਲਾ ਕਰਨ ਦੇ ਦੋਸ਼ 'ਚ ਥਾਣਾ ਮਾਡਲ ਟਾਊਨ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ | ਜਾਣਕਾਰੀ ਅਨੁਸਾਰ ਪੁਰਹੀਰਾਂ ਦੇ ਵਾਸੀ ਰੌਸ਼ਨ ਲਾਲ ਨੇ ਪੁਲਿਸ ਕੋਲ ਦਰਜ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਧਾਨ ਭੁੱਲਾ ਸਿੰਘ ਰਾਣਾ ਨੇ ਤਿਰੰਗਾ ਲਹਿਰਾਇਆ

ਦਸੂਹਾ, 16 ਅਗਸਤ (ਭੁੱਲਰ)- ਪੰਜਾਬ ਪ੍ਰਦੇਸ਼ ਕਾਂਗਰਸ ਸੇਵਾ ਦਲ ਦੇ ਜ਼ਿਲ੍ਹਾ ਪ੍ਰਧਾਨ ਭੁੱਲਾ ਸਿੰਘ ਰਾਣਾ ਨੇ ਆਜ਼ਾਦੀ ਦਿਵਸ ਮੌਕੇ ਤਿਰੰਗਾ ਲਹਿਰਾਇਆ ਉਨ੍ਹਾਂ ਆਜ਼ਾਦੀ ਦਿਵਸ ਦੀਆਂ ਦੇਸ਼ ਵਾਸੀਆਂ ਨੂੰ ਵਧਾਈਆਂ ਦਿੱਤੀਆਂ ਤੇ ਸੰਬੋਧਨ ਕਰਦੇ ਹੋਏ ਦੱਸਿਆ ਕਿ ...

ਪੂਰੀ ਖ਼ਬਰ »

ਪਰਲਜ਼ ਇੰਟਰਨੈਸ਼ਨਲ ਸਕੂਲ ਭਲੋਵਾਲ ਵਿਖੇ 75ਵਾਂ ਸੁਤੰਤਰਤਾ ਦਿਵਸ ਮਨਾਇਆ

ਹਾਜੀਪੁਰ, 16 ਅਗਸਤ (ਜੋਗਿੰਦਰ ਸਿੰਘ)-ਪਰਲਜ਼ ਇੰਟਰਨੈਸ਼ਨਲ ਸਕੂਲ ਭਲੋਵਾਲ ਵਿਖੇ 75ਵਾਂ ਸੁਤੰਤਰਤਾ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਸਕੂਲ ਦੇ ਸੰਸਥਾਪਕ ਮਹਿੰਦਰ ਸਿੰਘ ਵਲੋਂ ਤਿਰੰਗਾ ਲਹਿਰਾਇਆ ਗਿਆ | ਸਕੂਲ ਦੇ ਵਿਦਿਆਰਥੀਆਂ ਦੇਸ਼ ਭਗਤੀ ਨਾਲ ਭਰਪੂਰ ...

ਪੂਰੀ ਖ਼ਬਰ »

ਡੀ.ਐਮ. ਆਦਰਸ਼ ਪਬਲਿਕ ਸਕੂਲ ਚਨੌਰ ਨੇ ਆਜ਼ਾਦੀ ਦਾ ਮਹਾਂਉਤਸਵ ਮਨਾਇਆ

ਭੰਗਾਲਾ, 16 ਅਗਸਤ (ਬਲਵਿੰਦਰਜੀਤ ਸਿੰਘ ਸੈਣੀ)- ਡੀ.ਐਮ. ਆਦਰਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਚਨੌਰ ਵਿਖੇ ਆਜ਼ਾਦੀ ਦਾ ਤਿਉਹਾਰ ਬਹੁਤ ਵੱਧ ਚੜ੍ਹ ਕੇ ਮਨਾਇਆ ਗਿਆ | ਇਸ ਮੌਕੇ ਸਕੂਲ 'ਚ ਅਨਿਲ ਠਾਕੁਰ, ਜਰਨੈਲ ਸਿੰਘ ਜਲੰਧਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਤੇ ...

ਪੂਰੀ ਖ਼ਬਰ »

ਮੁਕੇਰੀਆਂ ਵਿਖੇ ਐੱਸ. ਡੀ. ਐਮ. ਨੇ ਲਹਿਰਾਇਆ ਕੌਮੀ ਝੰਡਾ

ਮੁਕੇਰੀਆਂ, 16 ਅਗਸਤ (ਰਾਮਗੜ੍ਹੀਆ)- ਪੂਰੇ ਦੇਸ਼ ਦੀ ਤਰ੍ਹਾਂ ਮੁਕੇਰੀਆਂ ਵਿਖੇ ਵੀ 15 ਅਗਸਤ ਆਜ਼ਾਦੀ ਦਾ 75ਵਾਂ ਦਿਹਾੜਾ ਸਬ ਡਵੀਜ਼ਨ ਪੱਧਰ 'ਤੇ ਆਰੀਆ ਸਕੂਲ ਮੁਕੇਰੀਆਂ ਵਿਖੇ ਬੜੇ ਉਤਸ਼ਾਹ ਨਾਲ ਮਨਾਇਆ | ਇਸ ਸਰਕਾਰੀ ਸਮਾਗਮ ਦੌਰਾਨ ਐੱਸ.ਡੀ.ਐਮ. ਮੁਕੇਰੀਆਂ ਕਮਲਜੀਤ ...

ਪੂਰੀ ਖ਼ਬਰ »

ਵਿਧਾਇਕ ਰਾਜਾ ਨੇ ਰਾਸ਼ਟਰੀ ਝੰਡਾ ਲਹਿਰਾਇਆ

ਟਾਂਡਾ ਉੜਮੁੜ, 16 ਅਗਸਤ (ਕੁਲਬੀਰ ਸਿੰਘ ਗੁਰਾਇਆ)- ਆਜ਼ਾਦੀ ਦੇ 75ਵੇਂ ਵਰ੍ਹੇਗੰਢ ਤੇ ਲਾਇਨ ਕਲੱਬ ਟਾਂਡਾ ਗੌਰਵ ਵਲੋਂ ਸ਼ਿਮਲਾ ਪਹਾੜੀ ਉੜਮੁੜ ਵਿਖੇ ਆਜ਼ਾਦੀ ਦਿਵਸ ਸਬੰਧੀ ਇੱਕ ਵਿਸ਼ੇਸ਼ ਸਮਾਰੋਹ ਕਰਵਾਇਆ ਗਿਆ, ਜਿਸ ਵਿਚ ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਬਤੌਰ ...

ਪੂਰੀ ਖ਼ਬਰ »

ਰਾਏਪੁਰ ਵਿਖੇ ਇੱਕ ਘਰ ਵਿਚ ਚੋਰੀ

ਚੌਲਾਂਗ, 16 ਅਗਸਤ (ਸੁਖਦੇਵ ਸਿੰਘ)- ਜਲੰਧਰ ਪਠਾਨਕੋਟ ਰਾਸ਼ਟਰੀ ਰਾਜ ਮਾਰਗ 'ਤੇ ਪੈਂਦੇ ਪਿੰਡ ਰਾਏਪੁਰ ਵਿਖੇ ਅਣਪਛਾਤੇ ਚੋਰਾਂ ਵੱਲੋਂ ਬੰਦ ਘਰ ਵਿਚੋਂ ਚੋਰੀ ਕਰ ਲਈ | ਇਕੱਤਰ ਕੀਤੀ ਜਾਣਕਾਰੀ ਅਨੁਸਾਰ ਰਾਣੀ ਪਤਨੀ ਸਵਰਗੀ ਸੁਖਵੰਤ ਸਿੰਘ ਜੋ ਆਪਣੇ ਪੇਕਿਆਂ ਦੇ ਫਗਵਾੜਾ ...

ਪੂਰੀ ਖ਼ਬਰ »

ਬਿਕਰਮ ਮਜੀਠੀਆ ਦੇ ਸਵਾਗਤ ਲਈ ਸ਼੍ਰੋਮਣੀ ਅਕਾਲੀ ਦਲ ਵਰਕਰਾਂ ਦਾ ਜਥਾ ਰਸੂਲਪੁਰ ਦੀ ਅਗਵਾਈ ਵਿਚ ਜਲੰਧਰ ਰਵਾਨਾ

ਟਾਂਡਾ ਉੜਮੁੜ, 16 ਅਗਸਤ (ਕੁਲਬੀਰ ਸਿੰਘ ਗੁਰਾਇਆ)- ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਫੇਰੀ ਦੌਰਾਨ ਜਲੰਧਰ ਵਿਚ ਸਵਾਗਤ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਦਾ ਇੱਕ ਵਿਸ਼ਾਲ ਜਥਾ ਹਲਕਾ ਇੰਚਾਰਜ ਅਰਵਿੰਦਰ ਸਿੰਘ ਰਸੂਲਪੁਰ ਦੀ ਅਗਵਾਈ ਵਿਚ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਅਰੁਣ ਡੋਗਰਾ ਨੇ ਕੌਮੀ ਝੰਡਾ ਲਹਿਰਾਇਆ

ਰਾਮਗੜ੍ਹ ਸੀਕਰੀ, 16 ਅਗਸਤ (ਕਟੋਚ)-ਦੇਸ਼ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਨੂੰ ਸਮਰਪਿਤ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਿ੍ੰਗਲੀ ਵਿਖੇ ਆਜ਼ਾਦੀ ਦਿਹਾੜਾ ਧੂਮ-ਧਾਮ ਨਾਲ ਮਨਾਇਆ ਗਿਆ | ਇਸ ਮੌਕੇ ਸਾਬਕਾ ਵਿਧਾਇਕ ਅਰੁਣ ਡੋਗਰਾ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏ ਅਤੇ ...

ਪੂਰੀ ਖ਼ਬਰ »

ਜ਼ਿਲ੍ਹੇ 'ਚ 5 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ

ਹੁਸ਼ਿਆਰਪੁਰ, 16 ਅਗਸਤ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹੇ 'ਚ 5 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 42095 ਹੋ ਗਈ ਹੈ | ਇਸ ਸਬੰਧੀ ਸਿਹਤ ਵਿਭਾਗ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ 32 ਸੈਂਪਲਾਂ ...

ਪੂਰੀ ਖ਼ਬਰ »

ਲੁਟੇਰੇ ਔਰਤ ਦੀ ਚੈਨੀ ਤੇ ਪਰਸ ਲੈ ਕੇ ਫਰਾਰ

ਟਾਂਡਾ ਉੜਮੁੜ, 16 ਅਗਸਤ (ਕੁਲਬੀਰ ਸਿੰਘ ਗੁਰਾਇਆ)- ਬੀਤੀ ਦੁਪਹਿਰ ਦੋ ਝਪਟਮਾਰਾਂ ਵਲੋਂ ਇਕ ਔਰਤ ਦਾ ਪਰਸ ਅਤੇ ਚੇਨੀ ਖੋਹ ਲਈ | ਇਸ ਸੰਬੰਧੀ ਲੁੱਟ ਖੋਹ ਦਾ ਸ਼ਿਕਾਰ ਹੋਈ ਸਲੋਨੀ ਕੁਮਾਰੀ ਪਤਨੀ ਹਰਪ੍ਰੀਤ ਸਿੰਘ ਵਾਸੀ ਤੱਲਾ ਮੱਦਾ ਨੇ ਦੱਸਿਆ ਕਿ ਉਹ ਦੁਪਹਿਰ ਲਗਭਗ ਤਿੰਨ ...

ਪੂਰੀ ਖ਼ਬਰ »

ਆਮ ਆਦਮੀ ਕਲੀਨਿਕ ਲੋਕਾਂ ਲਈ ਵਰਦਾਨ ਸਾਬਤ ਹੋਣਗੇ - ਵਿਧਾਇਕ ਜਸਵੀਰ ਰਾਜਾ

ਟਾਂਡਾ ਉੜਮੁੜ, 16 ਅਗਸਤ (ਕੁਲਬੀਰ ਸਿੰਘ ਗੁਰਾਇਆ)- ਆਮ ਆਦਮੀ ਪਾਰਟੀ ਵਲੋਂ ਲੋਕਾਂ ਨਾਲ ਚੋਣਾਂ ਦੌਰਾਨ ਕੀਤੇ ਵਾਅਦੇ ਇਕ ਇਕ ਕਰਕੇ ਪੂਰੇ ਕੀਤੇ ਜਾ ਰਹੇ ਹਨ | ਇਸੇ ਕੜੀ ਦੌਰਾਨ ਸਿਹਤ ਸਹੂਲਤਾਂ ਦੇਣ ਦੇ ਕੀਤੇ ਵਾਅਦੇ ਨੂੰ ਪੂਰਾ ਕਰਦਿਆਂ ਅੱਜ ਆਜ਼ਾਦੀ ਦੇ 75ਵੇਂ ਦਿਹਾੜੇ ...

ਪੂਰੀ ਖ਼ਬਰ »

ਹਰਿਆਣਾ ਪੁਲਿਸ ਵਲੋਂ ਦੋ ਵਿਅਕਤੀ 20 ਗ੍ਰਾਮ ਹੈਰੋਇਨ ਸਮੇਤ ਗਿ੍ਫ਼ਤਾਰ

ਹਰਿਆਣਾ, 16 ਅਗਸਤ (ਹਰਮੇਲ ਸਿੰਘ ਖੱਖ)-ਹਰਿਆਣਾ ਪੁਲਿਸ ਵਲੋਂ ਦੋ ਵਿਅਕਤੀਆਂ ਨੂੰ ਹੈਰੋਇਨ ਸਮੇਤ ਗਿ੍ਫ਼ਤਾਰ ਕਰ ਲਿਆ | ਇਸ ਸਬੰਧੀ ਐਸ.ਆਈ ਬਲਜਿੰਦਰ ਸਿੰਘ ਭੁੱਲਰ ਐਸ.ਐਚ.ਓ. ਹਰਿਆਣਾ ਨੇ ਦੱਸਿਆ ਕਿ ਐਸ.ਆਈ ਗੁਰਦੀਪ ਸਿੰਘ ਸਮੇਤ ਪੁਲਿਸ ਪਾਰਟੀ ਸੀ.ਆਈ.ਏ. ਸਟਾਫ਼ ...

ਪੂਰੀ ਖ਼ਬਰ »

ਜੌੜਾਮਾਜਰਾ ਵਲੋਂ ਗੜ੍ਹਸ਼ੰਕਰ ਦੇ ਪਿੰਡ ਬਸਿਆਲਾ ਵਿਖੇ 'ਆਮ ਆਦਮੀ ਕਲੀਨਿਕ' ਦਾ ਉਦਘਾਟਨ

ਗੜ੍ਹਸ਼ੰਕਰ, 16 ਅਗਸਤ (ਧਾਲੀਵਾਲ)-76ਵੇਂ ਆਜ਼ਾਦੀ ਦਿਹਾੜੇ ਮੌਕੇ ਪੰਜਾਬ ਸਰਕਾਰ ਵਲੋਂ ਸੂਬੇ ਵਿਚ 75 ਆਮ ਆਦਮੀ ਕਲੀਨਿਕ ਸ਼ੁਰੂ ਕੀਤੇ ਜਾਣ ਦੇ ਸਬੰਧ ਵਿਚ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਚੇਤਨ ਸਿੰਘ ਜੋੜਾਮਾਜਰਾ ਵਲੋਂ ਗੜ੍ਹਸ਼ੰਕਰ ਹਲਕੇ ਦੇ ਪਿੰਡ ਬਸਿਆਲਾ ...

ਪੂਰੀ ਖ਼ਬਰ »

ਹੁਸ਼ਿਆਰਪੁਰ 'ਚ ਆਜ਼ਾਦੀ ਦਿਹਾੜੇ ਮੌਕੇ ਕਰਵਾਇਆ ਜ਼ਿਲ੍ਹਾ ਪੱਧਰੀ ਸਮਾਗਮ

ਮੁਕੇਰੀਆਂ, 16 ਅਗਸਤ (ਰਾਮਗੜ੍ਹੀਆ)-ਵੁੱਡਬਰੀ ਵਰਲਡ ਸਕੂਲ ਦੇ ਵਿਦਿਆਰਥੀਆਂ ਵਲੋਂ ਸੁਤੰਤਰਤਾ ਦਿਵਸ ਬੜੇ ਹੀ ਉਤਸ਼ਾਹ ਨਾਲ ਮਨਾਇਆ | ਆਰੀਆ ਬੁਆਏ ਸੀਨੀਅਰ ਸੈਕੰਡਰੀ ਸਕੂਲ ਮੁਕੇਰੀਆਂ ਵਿਖੇ ਕਰਵਾਏ ਗਏ ਆਜ਼ਾਦੀ ਸਮਾਗਮ ਵਿਚ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ...

ਪੂਰੀ ਖ਼ਬਰ »

ਡੋਗਰਾ ਪਬਲਿਕ ਸਕੂਲ ਨੰਗਲ ਬਿਹਾਲਾਂ ਵਿਖੇ ਆਜ਼ਾਦੀ ਦਿਹਾੜਾ ਮਨਾਇਆ

ਨੰਗਲ ਬਿਹਾਲਾਂ, 16 ਅਗਸਤ (ਵਿਨੋਦ ਮਹਾਜਨ)-ਡੋਗਰਾ ਪਬਲਿਕ ਸਕੂਲ ਨੰਗਲ ਬਿਹਾਲਾਂ ਵਿਖੇ ਪਿ੍ੰਸੀਪਲ ਸੁਸ਼ਮਾ ਡੋਗਰਾ ਅਤੇ ਡੋਗਰਾ ਪੈਰਾ ਮੈਡੀਕਲ ਸੁਸਾਇਟੀ ਦੇ ਚੇਅਰਮੈਨ ਡਾਕਟਰ ਰਜੇਸ਼ ਡੋਗਰਾ ਦੀ ਅਗਵਾਈ ਹੇਠ ਆਜ਼ਾਦੀ ਦਾ ਦਿਹਾੜਾ ਬੜੀ ਧੂਮ-ਧਾਮ ਨਾਲ ਮਨਾਇਆ ਗਿਆ | ਇਸ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਅਤੇ ਦਲ ਖ਼ਾਲਸਾ ਨੇ ਟਾਂਡਾ ਸ਼ਹਿਰ ਅੰਦਰ ਕੱਢਿਆ ਖ਼ਾਲਸਾਈ ਨਿਸ਼ਾਨ ਸਾਹਿਬ ਮਾਰਚ

ਟਾਂਡਾ ਉੜਮੁੜ, 16 ਅਗਸਤ (ਭਗਵਾਨ ਸਿੰਘ ਸੈਣੀ)- ਆਜ਼ਾਦੀ ਦੀ 75ਵੀਂ ਵਰੇ੍ਹਗੰਢ ਮੌਕੇ ਮੋਦੀ ਸਰਕਾਰ ਵਲੋਂ ਘਰ-ਘਰ ਤਿਰੰਗਾ ਮੁਹਿੰਮ ਨੂੰ ਰੱਦ ਕਰਦਿਆਂ ਆਜ਼ਾਦੀ ਦਿਵਸ ਮੌਕੇ ਵੱਖ-ਵੱਖ ਸਿੱਖ ਜਥੇਬੰਦੀਆਂ ਵੱਲੋਂ ਖ਼ਾਲਸਾਈ ਨਿਸ਼ਾਨ ਸਾਹਿਬ ਮਾਰਚ ਕੱਢਿਆ ਗਿਆ | ਸ਼ੋ੍ਰਮਣੀ ...

ਪੂਰੀ ਖ਼ਬਰ »

ਨਿਰਮਲ ਸਿੰਘ ਮੋਹਣਵਾਲ ਆਜ਼ਾਦੀ ਦਿਹਾੜੇ ਮੌਕੇ ਫਾਇਰ ਸਰਵਿਸ ਮੈਡਲ ਨਾਲ ਸਨਮਾਨਿਤ

ਗੜ੍ਹਸ਼ੰਕਰ, 16 ਅਗਸਤ (ਧਾਲੀਵਾਲ)- ਦੇਸ਼ ਦੇ 76ਵੇਂ ਆਜ਼ਾਦੀ ਦਿਹਾੜੇ ਮੌਕੇ ਭਾਰਤ ਸਰਕਾਰ ਨੇ ਦਿੱਲੀ ਫਾਇਰ ਸਰਵਿਸ ਦੇ ਦੋ ਫਾਇਰਮੈਨ ਨੂੰ ਉਨ੍ਹਾਂ ਦੀ ਜਾਬਾਜ਼ ਪਹੁੰਚ, ਅੱਗ ਨਾਲ ਨਜਿੱਠਣ ਦੀ ਨਿਰਾਲੀ ਭਾਵਨਾ, ਦਿੱਲੀ ਵਾਸੀਆਂ ਦੀ ਜਾਨ ਤੇ ਮਾਲ ਦੀ ਰੱਖਿਆ ਕਰਨ ਦੀ ਉੱਚ ...

ਪੂਰੀ ਖ਼ਬਰ »

ਖੇਡਾਂ ਦੇ ਖੇਤਰ 'ਚ ਵਧੀਆ ਪ੍ਰਾਪਤੀਆਂ ਲਈ ਮੈਡਮ ਇੰਦਰਜੀਤ ਕੌਰ ਦਾ ਸਨਮਾਨ

ਹੁਸ਼ਿਆਰਪੁਰ, 16 ਅਗਸਤ (ਨਰਿੰਦਰ ਸਿੰਘ ਬੱਡਲਾ)- ਸਰਕਾਰੀ ਕਾਲਜ ਹੁਸ਼ਿਆਰਪੁਰ 'ਚ ਜੂਨੀਅਰ ਅਸਿਸਟੈਂਟ ਵਜੋਂ ਸੇਵਾਵਾਂ ਨਿਭਾਅ ਰਹੇ ਮੈਡਮ ਇੰਦਰਜੀਤ ਕੌਰ (ਇੰਟਰਨੈਸ਼ਨਲ ਮਾਸਟਰਜ਼ ਐਥਲੀਟ) ਨੂੰ 75ਵੇਂ ਜਿਲ੍ਹਾ ਪੱਧਰੀ ਅਜ਼ਾਦੀ ਦਿਵਸ ਮੌਕੇ ਖੇਡਾਂ ਦੇ ਖੇਤਰ 'ਚ 21ਵੀਂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX