ਤਾਜਾ ਖ਼ਬਰਾਂ


ਨਕੋਦਰ 'ਚ ਕੱਪੜਾ ਵਪਾਰੀ ਦੀ ਗੋਲੀਆਂ ਮਾਰ ਕੇ ਹੱਤਿਆ
. . .  1 day ago
ਨਕੋਦਰ, 7 ਦਸੰਬਰ-ਵੱਡੀ ਖ਼ਬਰ ਨਕੋਦਰ ਤੋਂ ਸਾਹਮਣੇ ਆਈ ਹੈ ਜਿਥੇ ਕਿ ਕੱਪੜਾ ਵਪਾਰੀ ਟਿੰਮੀ ਚਾਵਲਾ ਦੀ ਹਮਲਾਵਰਾਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਇਸ ਦੌਰਾਨ ਇਕ ਪੁਲਿਸ ਵਾਲਾ ਵੀ ਜ਼ਖਮੀਂ ਹੋਇਆ...
ਗੁਜਰਾਤ ਚੋਣਾਂ: ਕੱਲ੍ਹ ਸਖ਼ਤ ਸੁਰੱਖਿਆ ਵਿਚਕਾਰ ਹੋਵੇਗੀ ਵੋਟਾਂ ਦੀ ਗਿਣਤੀ
. . .  1 day ago
ਅਹਿਮਦਾਬਾਦ, 7 ਦਸੰਬਰ-ਗੁਜਰਾਤ ਵਿਧਾਨ ਸਭਾ ਚੋਣਾਂ ਦੇ ਨਤੀਜੇ ਕੱਲ੍ਹ ਘੋਸ਼ਿਤ ਕੀਤੇ ਜਾਣੇ ਹਨ। ਵੋਟਾਂ ਦੀ ਗਿਣਤੀ ਕੱਲ੍ਹ ਸਖ਼ਤ ਸੁਰੱਖਿਆ ਵਿਚਕਾਰ...
ਸ਼ੋਪੀਆਂ ਦੇ ਵਾਥੋ ਇਲਾਕੇ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ
. . .  1 day ago
ਸ੍ਰੀਨਗਰ, 7 ਦਸੰਬਰ-ਜੰਮੂ ਕਸ਼ਮੀਰ ਦੇ ਸ਼ੋਪੀਆਂ ਦੇ ਵਾਥੋ ਇਲਾਕੇ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਚੱਲ ਰਹੀ...
ਬੰਗਲਾਦੇਸ਼ ਨੇ ਦੂਸਰੇ ਇਕ ਦਿਨਾਂ ਮੈਚ 5 ਦੌੜਾਂ ਨਾਲ ਹਰਾਇਆ ਭਾਰਤ, ਜਿੱਤੀ ਲੜੀ
. . .  1 day ago
ਢਾਕਾ, 7 ਦਸੰਬਰ-ਬੰਗਲਾਦੇਸ਼ ਨੇ ਦੂਸਰੇ ਇਕ ਦਿਨਾਂ ਮੈਚ ਵਿਚ ਭਾਰਤ ਨੂੰ 5 ਦੌੜਾਂ ਨਾਲ ਹਰਾ ਕੇ ਤਿੰਨ ਮੈਚਾਂ ਦੀ ਲੜੀ 'ਤੇ 2-0 ਦੀ ਅਜੇਤੂ ਲੀਡ ਬਣਾ ਲਈ ਹੈ। ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦਿਆ...
ਮੂਸੇਵਾਲਾ ਹੱਤਿਆ ਮਾਮਲੇ 'ਚ ਗਾਇਕ ਬੱਬੂ ਮਾਨ ਤੇ ਮਨਕੀਰਤ ਔਲਖ ਤੋਂ ਸਾਢੇ 4 ਘੰਟੇ ਪੁੱਛਗਿੱਛ
. . .  1 day ago
ਮਾਨਸਾ, 7 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ)-ਮਰਹੂਮ ਗਾਇਕ ਸਿੱਧੂ ਮੂਸੇਵਾਲਾ ਹੱਤਿਆ ਮਾਮਲੇ 'ਚ ਐੱਸ.ਆਈ.ਟੀ. ਵਲੋਂ ਪ੍ਰਸਿੱਧ ਪੰਜਾਬੀ ਗਾਇਕ ਤੇ ਅਦਾਕਾਰ ਬੱਬੂ ਮਾਨ ਤੇ ਮਨਕੀਰਤ ਔਲਖ ਤੋਂ ਸਥਾਨਕ ਸੀ.ਆਈ.ਏ. ਸਟਾਫ਼ ਵਿਖੇ ਸਾਢੇ 4 ਘੰਟੇ ਪੁੱਛਗਿੱਛ ਕੀਤੀ ਗਈ। ਦੋਹਾਂ...
ਭਾਜਪਾ ਐੱਸ.ਸੀ.ਮੋਰਚਾ ਦੇ ਨਵ-ਨਿਯੁਕਤ ਪੰਜਾਬ ਪ੍ਰਧਾਨ ਲੱਧੜ ਵਾਲਮੀਕਿ ਤੀਰਥ ਵਿਖੇ ਹੋਏ ਨਤਮਸਤਕ
. . .  1 day ago
ਰਾਮ ਤੀਰਥ, 7 ਦਸੰਬਰ (ਧਰਵਿੰਦਰ ਸਿੰਘ ਔਲਖ)-ਭਾਰਤੀ ਜਨਤਾ ਪਾਰਟੀ ਐੱਸ.ਸੀ.ਮੋਰਚਾ ਪੰਜਾਬ ਦੇ ਨਵ ਨਿਯੁਕਤ ਪ੍ਰਧਾਨ ਸੁੱਚਾ ਰਾਮ ਲੱਧੜ (ਆਈ.ਏ.ਐੱਸ.) ਅੱਜ ਭਗਵਾਨ ਵਾਲਮੀਕਿ ਤੀਰਥ (ਰਾਮ ਤੀਰਥ) ਵਿਖੇ ਨਤਮਸਤਕ ਹੋਏ ਅਤੇ ਪ੍ਰਮਾਤਮਾ ਦਾ ਸ਼ੁਕਰਾਨਾ ਕੀਤਾ । ਪੱਤਰਕਾਰਾਂ ਨਾਲ...
ਮੋਟਰ ਸਾਇਕਲ ਸਵਾਰ ਵਿਅਕਤੀਆਂ ਤੋਂ 2 ਅਣਪਛਾਤੇ ਵਿਅਕਤੀ ਤਿੰਨ ਲੱਖ ਰੁਪਏ ਖੋਹ ਕੇ ਫ਼ਰਾਰ
. . .  1 day ago
ਭਗਤਾ ਭਾਈਕਾ, 7 ਦਸੰਬਰ (ਸੁਖਪਾਲ ਸਿੰਘ ਸੋਨੀ)-ਅੱਜ ਪਿੰਡ ਬੁਰਜ ਰਾਜਗੜ ਵਿਖੇ ਮੋਟਰ ਸਾਇਕਲ ਸਵਾਰ ਵਿਅਕਤੀਆਂ ਤੋਂ ਤਿੰਨ ਲੱਖ ਰੁਪਏ ਖੋਹੇ ਜਾਣ ਦੀ ਘਟਨਾ ਵਾਪਰੀ ਹੈ। ਘਟਨਾ ਨੂੰ ਅੰਜਾਮ ਮੋਟਰ ਸਾਇਕਲ ਸਵਾਰ ਦੋ ਅਣਪਛਾਤੇ ਵਿਅਕਤੀਆਂ ਵਲੋਂ ਦਿੱਤਾ ਗਿਆ। ਘਟਨਾ...
ਫੋਰਬਸ ਦੀ ਵਿਸ਼ਵ ਦੀਆਂ 100 ਸਭ ਤੋਂ ਸ਼ਕਤੀਸ਼ਾਲੀ ਔਰਤਾਂ ਦੀ ਸੂਚੀ ਵਿਚ ਨਿਰਮਲਾ ਸੀਤਾਰਮਨ ਸਮੇਤ 6 ਭਾਰਤੀ ਔਰਤਾਂ ਦਾ ਨਾਂਅ
. . .  1 day ago
ਨਿਊਯਾਰਕ, 7 ਦਸੰਬਰ-ਭਾਰਤ ਦੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ, ਬਾਇਓਕਾਨ ਦੀ ਕਾਰਜਕਾਰੀ ਚੇਅਰਪਰਸਨ ਕਿਰਨ ਮਜ਼ੂਮਦਾਰ-ਸ਼ਾਅ ਅਤੇ ਨਿਆਕਾ ਦੀ ਸੰਸਥਾਪਕ ਫਾਲਗੁਨੀ ਨਾਇਰ ਉਨ੍ਹਾਂ 6 ਭਾਰਤੀਆਂ ਵਿਚ ਸ਼ਾਮਿਲ ਹਨ, ਜਿਨ੍ਹਾਂ ਨੇ ਫੋਰਬਸ ਦੀ ਵਿਸ਼ਵ ਦੀਆਂ 100 ਸਭ...
ਦਿੱਲੀ ਆਬਕਾਰੀ ਨੀਤੀ ਮਾਮਲਾ:ਕਾਰੋਬਾਰੀ ਅਮਿਤ ਅਰੋੜਾ ਦੇ ਈ.ਡੀ. ਰਿਮਾਂਡ ਵਿਚ 7 ਦਿਨਾਂ ਦਾ ਵਾਧਾ
. . .  1 day ago
ਨਵੀਂ ਦਿੱਲੀ, 7 ਦਸੰਬਰ-ਦਿੱਲੀ ਆਬਕਾਰੀ ਨੀਤੀ ਮਾਮਲੇ 'ਚ ਦਿੱਲੀ ਦੀ ਇਕ ਅਦਾਲਤ ਨੇ ਕਾਰੋਬਾਰੀ ਅਮਿਤ ਅਰੋੜਾ ਦੇ ਈ.ਡੀ. ਰਿਮਾਂਡ ਵਿਚ 7 ਦਿਨਾਂ ਦਾ ਵਾਧਾ ਕੀਤਾ...
ਮਹਾਰਾਸ਼ਟਰ-ਕਰਨਾਟਕ ਸਰਹੱਦੀ ਮੁੱਦੇ 'ਤੇ ਸੁਪ੍ਰੀਆ ਸੁਲੇ ਵਲੋਂ ਲੋਕ ਸਭਾ 'ਚ ਕਰਨਾਟਕ ਦੇ ਮੁੱਖ ਮੰਤਰੀ ਦੀ ਆਲੋਚਨਾ
. . .  1 day ago
ਨਵੀਂ ਦਿੱਲੀ, 7 ਦਸੰਬਰ -ਲੋਕ ਸਭਾ ਵਿਚ ਰਾਸ਼ਟਰਵਾਦੀ ਕਾਂਗਰਸ ਪਾਰਟੀ (ਐਨ.ਸੀ.ਪੀ.) ਦੀ ਸੰਸਦ ਮੈਂਬਰ ਸੁਪ੍ਰੀਆ ਸੁਲੇ ਨੇ ਕਰਨਾਟਕ ਅਤੇ ਮਹਾਰਾਸ਼ਟਰ ਦਰਮਿਆਨ ਸਰਹੱਦੀ ਮੁੱਦੇ ਨੂੰ ਲੈ ਕੇ ਕਰਨਾਟਕ ਦੇ ਮੁੱਖ ਮੰਤਰੀ ਬਾਸਵਰਾਜ ਬੋਮਈ ਦੀ ਆਲੋਚਨਾ...
ਕਰਨਾਟਕ-ਮਹਾਰਾਸ਼ਟਰ ਸਰਹੱਦੀ ਵਿਵਾਦ: ਲੋਕਾਂ ਵਲੋਂ ਕਰਨਾਟਕ ਦੀ ਬੱਸ ਅਤੇ ਮੁੱਖ ਮੰਤਰੀ ਬੋਮਈ ਦੀ ਫੋਟੋ 'ਤੇ ਕਾਲੇ ਰੰਗ ਦਾ ਛਿੜਕਾਅ
. . .  1 day ago
ਮੁੰਬਈ/ਬੈਂਗਲੁਰੂ, 7 ਦਸੰਬਰ-ਕਰਨਾਟਕ ਅਤੇ ਮਹਾਰਾਸ਼ਟਰ ਦਰਮਿਆਨ ਸਰਹੱਦੀ ਮੁੱਦੇ 'ਤੇ ਜਾਰੀ ਵਿਰੋਧ ਪ੍ਰਦਰਸ਼ਨ ਦੇ ਦੌਰਾਨ ਸੋਲਾਪੁਰ ਵਿਚ ਸਥਾਨਕ ਸੰਗਠਨਾਂ ਦੇ ਲੋਕਾਂ ਨੇ ਕਰਨਾਟਕ ਦੀ ਇਕ ਬੱਸ ਅਤੇ ਮੁੱਖ ਮੰਤਰੀ ਬੋਮਈ...
ਐਸ.ਆਈ.ਟੀ. ਵਲੋਂ ਪੁੱਛਗਿੱਛ ਤੋਂ ਬਾਅਦ ਬੱਬੂ ਮਾਨ ਰਵਾਨਾ
. . .  1 day ago
ਮਾਨਸਾ, 7 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ)- ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿਚ ਐਸ. ਆਈ. ਟੀ. ਵਲੋਂ ਪੁੱਛਗਿੱਛ ਤੋਂ ਬਾਅਦ ਗਾਇਕ ਬੱਬੂ ਮਾਨ ਰਵਾਨਾ ਹੋ ਗਏ...
ਇਹ ਇਕ ਵੱਡੀ ਜਿੱਤ ਤੇ ਇਸ ਨੂੰ ਹਾਸਲ ਕਰਨਾ ਬਹੁਤ ਵੱਡਾ ਕੰਮ ਸੀ-ਦਿੱਲੀ ਨਗਰ ਨਿਗਮ ਚੋਣਾਂ 'ਚ 'ਆਪ' ਦੀ ਜਿੱਤ 'ਤੇ ਹਰਭਜਨ ਸਿੰਘ
. . .  1 day ago
ਨਵੀਂ ਦਿੱਲੀ, 7 ਦਸੰਬਰ-ਸਾਬਕਾ ਕ੍ਰਿਕਟਰ ਅਤੇ 'ਆਪ' ਦੇ ਰਾਜ ਸਭਾ ਮੈਂਬਰ ਹਰਭਜਨ ਸਿੰਘ ਨੇ ਦਿੱਲੀ ਨਗਰ ਨਿਗਮ ਚੋਣਾਂ 'ਚ 'ਆਪ' ਦੀ ਜਿੱਤ 'ਤੇ ਕਿਹਾ ਕਿ ਇਹ ਇਕ ਵੱਡੀ ਜਿੱਤ ਹੈ। ਇਸ ਨੂੰ ਹਾਸਲ...
ਦੋ ਲੁਟੇਰੇ 40 ਹਜ਼ਾਰ ਦੀ ਨਗਦੀ ਖੋਹ ਕੇ ਫ਼ਰਾਰ
. . .  1 day ago
ਕੋਟਫੱਤਾ,7 ਦਸੰਬਰ (ਰਣਜੀਤ ਸਿੰਘ ਬੁੱਟਰ)- ਬਠਿੰਡਾ ਜ਼ਿਲ੍ਹੇ ਦੇ ਨਗਰ ਕੋਟਸ਼ਮੀਰ ਦੀ ਮਾਨਸਾ ਰੋਡ ’ਤੇ ਸਰਪੰਚ ਇਕ ਪੈਟਰੋਲ ਪੰਪ ਨੇੜੇ ਤੋਂ ਹੱਥ ਵਿਚ ਪੈਸਿਆਂ ਵਾਲਾ ਥੈਲਾ ਲੈ ਕੇ ਜਾ ਰਹੀ ਇਕ ਔਰਤ ਤੋਂ ਮੋਟਰਸਾਈਕਲ ਸਵਾਰ ਦੋ ਅਣਪਛਾਤੇ ਨੌਜਵਾਨ ਪੈਸਿਆਂ ਵਾਲਾ ਥੈਲਾ ਖੋਹ ਕੇ ਫ਼ਰਾਰ ਹੋ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਕੋਟਸ਼ਮੀਰ ਦੀ ਸ਼ਾਮ ਬਸਤੀ ਦੀ...
ਐਸ. ਆਈ. ਟੀ. ਵਲੋਂ ਬੱਬੂ ਮਾਨ ਤੋਂ ਪੁੱਛਗਿੱਛ
. . .  1 day ago
ਮਾਨਸਾ, 7 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ)- ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿਚ ਨਾਮਵਰ ਗਾਇਕ ਬੱਬੂ ਮਾਨ ਐਸ. ਆਈ. ਟੀ. ਅੱਗੇ ਪੇਸ਼ ਹੋਏ। ਬੱਬੂ ਮਾਨ ਤੋਂ ਐਸ. ਆਈ. ਟੀ. ਵਲੋਂ ਪੁੱਛਗਿੱਛ ਕੀਤੀ...
ਡੇਰਾਬੱਸੀ ਦੇ ਪਿੰਡ ਕਕਰਾਲੀ ਤੋਂ ਲਾਪਤਾ 4 ਬੱਚਿਆਂ ਦਾ 24 ਘੰਟੇ ਬਾਅਦ ਵੀ ਨਹੀਂ ਲੱਗਿਆ ਸੁਰਾਗ
. . .  1 day ago
ਡੇਰਾਬੱਸੀ, 7 ਦਸੰਬਰ (ਗੁਰਮੀਤ ਸਿੰਘ)-ਰਾਮਗੜ੍ਹ ਸੜਕ àਤੇ ਪਿੰਡ ਕਕਰਾਲੀ ਤੋਂ ਬੀਤੇ ਦਿਨ ਤੋਂ 4 ਬੱਚੇ ਲਾਪਤਾ ਹੋ ਗਏ ਹਨ। ਸਕੂਲ ਵਿਚੋਂ ਛੁੱਟੀ ਹੋਣ ਮਗਰੋਂ ਬੱਚੇ ਘਰ ਜਾ ਕੇ ਵਾਪਸ ਸਕੂਲ ਜਾਣ...
ਕੱਲ੍ਹ ਗੁਜਰਾਤ ’ਚ ਚਮਤਕਾਰ ਦੇਖਣ ਨੂੰ ਮਿਲੇਗਾ- ਮੁੱਖ ਮੰਤਰੀ ਭਗਵੰਤ ਮਾਨ
. . .  1 day ago
ਨਵੀਂ ਦਿੱਲੀ, 7 ਦਸੰਬਰ- ਦਿੱਲੀ ’ਚ ਨਗਰ ਨਿਗਮ ਦੇ ਆਏ ਨਤੀਜਿਆਂ ਤੋਂ ਬਾਅਦ ਬੋਲਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਮੈਂ ਤੁਹਾਨੂੰ ਬਹੁਤ-ਬਹੁਤ ਵਧਾਈ ਦਿੰਦਾ ਹਾਂ, ਇਹ ਨੇਤਾ ਹਨ ਜੋ ਚੋਣਾਂ ਲੜਦੇ ਹਨ ਪਰ ਜਨਤਾ ਜਿੱਤਦੀ ਹੈ, ਅੱਜ ਜਨਤਾ...
ਭਾਰਤ-ਬੰਗਲਾਦੇਸ਼ ਦੂਜਾ ਇਕ ਦਿਨਾਂ ਮੈਚ: ਬੰਗਲਾਦੇਸ਼ ਨੇ ਭਾਰਤ ਨੂੰ ਜਿੱਤਣ ਲਈ ਦਿੱਤਾ 272 ਦੌੜਾਂ ਦਾ ਟੀਚਾ
. . .  1 day ago
ਢਾਕਾ, 7 ਦਸੰਬਰ-ਭਾਰਤ ਅਤੇ ਬੰਗਲਾਦੇਸ਼ ਵਿਚਕਾਰ ਦੂਜੇ ਇਕ ਦਿਨਾਂ ਮੈਚ ਵਿਚ ਬੰਗਲਾਦੇਸ਼ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦਿਆ 50 ਓਵਰਾਂ 'ਚ 7 ਵਿਕਟਾਂ ਦੇ ਨੁਕਸਾਨ 'ਤੇ 271 ਦੌੜਾਂ ਬਣਾਈਆਂ ਤੇ ਭਾਰਤ ਨੂੰ ਜਿੱਤਣ ਲਈ 272 ਦੌੜਾਂ ਦਾ ਟੀਚਾ ਦਿੱਤਾ। ਬੰਗਲਾਦੇਸ਼...
ਦਿੱਲੀ ਨੂੰ ਬਿਹਤਰ ਬਣਾਉਣ ਲਈ ਭਾਜਪਾ ਅਤੇ ਕਾਂਗਰਸ ਸਹਿਯੋਗ ਦੇਣ: ਅਰਵਿੰਦ ਕੇਜਰੀਵਾਲ
. . .  1 day ago
ਨਵੀਂ ਦਿੱਲੀ, 7 ਦਸੰਬਰ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਕਹਿਣਾ ਹੈ ਕਿ ਮੈਂ ਹੁਣ ਦਿੱਲੀ ਲਈ ਭਾਜਪਾ ਅਤੇ ਕਾਂਗਰਸ ਦਾ ਸਹਿਯੋਗ ਚਾਹੁੰਦਾ ਹਾਂ। ਉਨ੍ਹਾਂ ਕਿਹਾ ਕਿ ਦਿੱਲੀ ਨੂੰ ਬਿਹਤਰ ਬਣਾਉਣ ਲਈ...
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਾਹਿਬਜ਼ਾਦੇ ਸ਼ਹਾਦਤ ਦਿਵਸ ਵਜੋਂ ਮਨਾਏ ਭਾਰਤ ਸਰਕਾਰ- ਐਡਵੋਕੇਟ ਧਾਮੀ
. . .  1 day ago
ਅੰਮ੍ਰਿਤਸਰ, 7 ਦਸੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਸੰਬੰਧੀ ਸਰਕਾਰ ਵਲੋਂ ਐਲਾਨੇ ਗਏ ਵੀਰ ਬਾਲ ਦਿਵਸ ਦੀ ਥਾਂ ਇਸ ਦਿਹਾੜੇ ਨੂੰ ਸਾਹਿਬਜ਼ਾਦੇ ਸ਼ਹਾਦਤ ਦਿਵਸ ਵਜੋਂ ਮਨਾਉਣ...
ਕਿਸਾਨ ਜਥੇਬੰਦੀ ਨੇ ਡੀ. ਸੀ. ਦਫ਼ਤਰਾਂ ਦਾ ਕੀਤਾ ਕੰਮ ਠੱਪ
. . .  1 day ago
ਅੰਮ੍ਰਿਤਸਰ, 7 ਦਸੰਬਰ (ਵਰਪਾਲ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਅਣਮਿੱਥੇ ਸਮੇਂ ਤੇ ਲਗਾਏ ਗਏ ਮੋਰਚੇ ਦੌਰਾਨ ਡੀ.ਸੀ. ਦਫ਼ਤਰਾਂ ਦਾ ਕੰਮਕਾਜ ਠੱਪ ਕੀਤਾ ਗਿਆ। ਇਸ ਦੌਰਾਨ ਕਿਸਾਨ ਮਜ਼ਦੂਰ ਆਗੂਆਂ ਨੇ...
ਹੁਣ ਨਹੀਂ ਚਲਾ ਸਕੋਗੇ ਸ਼ਰਾਬ ਪੀ ਕੇ ਗੱਡੀ, ਜਾਰੀ ਹੋਏ ਇਹ ਫ਼ਰਮਾਨ
. . .  1 day ago
ਚੰਡੀਗੜ੍ਹ, 7 ਦਸੰਬਰ-ਪੰਜਾਬ ਸਰਕਾਰ ਵਲੋਂ ਸ਼ਰਾਬ ਪੀਣ ਵਾਲਿਆ ਉੱਤੇ ਸਖ਼ਤੀ ਕੀਤੀ ਜਾ ਰਹੀ ਹੈ। ਸੂਬੇ 'ਚ ਪੰਜਾਬ ਸਰਕਾਰ ਨੇ ਸੜਕੀ ਹਾਦਸਿਆਂ ਦੀ ਰੋਕਥਾਮ ਲਈ ਅਹਿਮ ਕਦਮ ਚੁੱਕਿਆ ਹੈ...
ਦਿੱਲੀ ਨਗਰ ਨਿਗਮ ਚੋਣਾਂ: ਜਿੱਤ ਨੂੰ ਲੈ ਕੇ ਚੰਡੀਗੜ੍ਹ 'ਚ ਖ਼ੁਸ਼ੀ ਮਨਾਉਂਦੇ ਨਜ਼ਰ ਆਏ 'ਆਪ' ਆਗੂ
. . .  1 day ago
ਚੰਡੀਗੜ੍ਹ, 7 ਦਸੰਬਰ (ਗੁਰਿੰਦਰ)- ਦਿੱਲੀ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੰਡੀਗੜ੍ਹ 'ਚ 'ਆਪ' ਆਗੂ ਖ਼ੁਸ਼ੀ ਮਨਾਉਂਦੇ ਹੋਏ ਨਜ਼ਰ ਆਏ। ਇਸ ਦੌਰਾਨ ਲਾਲ ਚੰਦ ਕਟਾਰੂਚੱਕ, ਮਾਲਵਿੰਦਰ ਸਿੰਘ ਕੰਗ, ਬ੍ਰਹਮ ਸ਼ੰਕਰ ਜਿੰਪਾ ਤੇ ਹੋਰ ਆਗੂ ਸ਼ਾਮਿਲ...
ਨਗਰ ਸੁਧਾਰ ਟਰੱਸਟ ਦੇ ਸਾਬਕਾ ਚੇਅਰਮੈਨ ਰਮਨ ਬਾਲਾ ਸੁਬਰਾਮਨੀਅਮ ਦੇ ਘਰ ਵਿਜੀਲੈਂਸ ਬਿਊਰੋ ਦੀ ਟੀਮ ਵਲੋਂ ਛਾਪੇਮਾਰੀ
. . .  1 day ago
ਲੁਧਿਆਣਾ, 7 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਨਗਰ ਸੁਧਾਰ ਟਰੱਸਟ ਦੇ ਸਾਬਕਾ ਚੇਅਰਮੈਨ ਰਮਨ ਬਾਲਾ ਸੁਬਰਾਮਨੀਅਮ ਦੇ ਘਰ ਵਿਜੀਲੈਂਸ ਬਿਊਰੋ ਦੀ ਟੀਮ ਵਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ। ਜਾਣਕਾਰੀ ਅਨੁਸਾਰ...
ਸਾਬਕਾ ਰਾਸ਼ਟਰਪਤੀ ਟਰੰਪ ਦੀਆਂ ਵਧੀਆਂ ਮੁਸ਼ਕਿਲਾਂ: 2 ਕੰਪਨੀਆਂ ਟੈਕਸ ਫ਼ਰਾਡ ਸਕੀਮ ਵਿਚ ਦੋਸ਼ੀ ਕਰਾਰ
. . .  1 day ago
ਸੈਕਰਾਮੈਂਟੋ, 7 ਦਸੰਬਰ (ਹੁਸਨ ਲੜੋਆ ਬੰਗਾ)- ਸਾਬਕਾ ਰਾਸ਼ਟਰਪਤੀ ਡੋਨਲਡ ਟਰੰਪ ਦੀਆਂ ਮੁਸ਼ਕਿਲਾਂ ਉਸ ਵੇਲੇ ਹੋਰ ਵਧ ਗਈਆਂ ਜਦੋਂ ਮੈਨਹਟਨ ਦੀ ਇਕ ਜਿਊਰੀ ਨੇ ਉਸ ਦੀਆਂ 2 ਕੰਪਨੀਆਂ ਨੂੰ ਕ੍ਰਿਮੀਨਲ ਟੈਕਸ ਫ਼ਰਾਡ ਸਕੀਮ ਵਿਚ ਉਸ ਵਿਰੁੱਧ ਲਾਏ ਗਏ ਸਾਰੇ ਦੋਸ਼ਾਂ ਵਿਚ ਉਸ ਨੂੰ ਦੋਸ਼ੀ ਕਰਾਰ ਦੇ ਦਿੱਤਾ। ਜਿਊਰੀ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 1 ਭਾਦੋਂ ਸੰਮਤ 554
ਵਿਚਾਰ ਪ੍ਰਵਾਹ: ਹਰੇਕ ਵਿਅਕਤੀ ਦੀ ਚੰਗਿਆਈ ਹੀ ਲੋਕਤੰਤਰੀ ਸ਼ਾਸਨ ਦੀ ਸਫ਼ਲਤਾ ਦਾ ਮੂਲ ਸਿਧਾਂਤ ਹੈ। -ਰਾਜਗੋਪਾਲ ਆਚਾਰੀਆ

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਚੰਡੀਗੜ੍ਹ 'ਚ ਅਜ਼ਾਦੀ ਦਿਹਾੜਾ ਧੂਮਧਾਮ ਨਾਲ ਮਨਾਇਆ

ਚੰਡੀਗੜ੍ਹ, 16 ਅਗਸਤ (ਮਨਜੋਤ ਸਿੰਘ ਜੋਤ)-ਚੰਡੀਗੜ੍ਹ ਵਿਖੇ ਅਜ਼ਾਦੀ ਦਿਹਾੜਾ ਪੂਰੇ ਧੂਮ ਧਾਮ ਨਾਲ ਮਨਾਇਆ ਗਿਆ | ਚੰਡੀਗੜ੍ਹ ਪ੍ਰਸ਼ਾਸਨ ਨੇ ਪਰੇਡ ਗਰਾਊਾਡ ਵਿਖੇ ਆਜ਼ਾਦੀ ਦੇ 75ਵੇਂ ਸਾਲ ਨੂੰ ਪੂਰੇ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਇਆ | ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਇਸ ਮੌਕੇ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ | ਸਮਾਰੋਹ ਦੀ ਸ਼ੁਰੂਆਤ ਪਰੇਡ ਗਰਾਊਾਡ ਤੋਂ ਹੋਈ ਜਿੱਥੇ ਪ੍ਰਸ਼ਾਸਕ ਨੇ ਕੌਮੀ ਝੰਡਾ ਲਹਿਰਾਇਆ ਅਤੇ ਗਾਰਡ ਆਫ ਆਨਰ ਦਾ ਨਿਰੀਖਣ ਕੀਤਾ | ਇਸ ਤੋਂ ਬਾਅਦ ਪੁਲਿਸ ਦੀਆਂ ਵੱਖ-ਵੱਖ ਟੁਕੜੀਆਂ ਅਤੇ ਐਨ.ਸੀ.ਸੀ ਕੈਡਿਟਾਂ ਵਲੋਂ ਆਜ਼ਾਦੀ ਦਿਵਸ ਪਰੇਡ ਵਿਚ ਹਿੱਸਾ ਲੈਣ ਲਈ ਮਾਰਚ ਪਾਸਟ ਕੀਤਾ ਗਿਆ | ਇਸ ਮੌਕੇ ਪ੍ਰਸ਼ਾਸਕ ਨੇ ਉਨ੍ਹਾਂ ਅਣਗਿਣਤ ਪੁਰਸ਼ਾਂ ਅਤੇ ਔਰਤਾਂ ਦੀਆਂ ਕੁਰਬਾਨੀਆਂ ਨੂੰ ਯਾਦ ਕਰਦਿਆਂ ਹਾਜ਼ਰੀਨ ਨੂੰ ਸੰਬੋਧਨ ਕੀਤਾ, ਜਿਨ੍ਹਾਂ ਨੇ ਆਜ਼ਾਦੀ ਦੀ ਪ੍ਰਾਪਤੀ ਲਈ ਆਪਣੇ ਜੀਵਨ ਦਾ ਬਲੀਦਾਨ ਦਿੱਤਾ | ਸ੍ਰੀ ਪੁਰੋਹਿਤ ਨੇ ਚੰਡੀਗੜ੍ਹ ਪ੍ਰਸ਼ਾਸਨ ਦੀਆਂ ਨਵੀਨਤਮ ਪਹਿਲਕਦਮੀਆਂ ਅਤੇ ਪ੍ਰਾਪਤੀਆਂ ਬਾਰੇ ਚਾਨਣਾ ਪਾਇਆ ਅਤੇ ਚੰਡੀਗੜ੍ਹ ਪ੍ਰਸ਼ਾਸਨ ਦੇ 31 ਕਰਮਚਾਰੀਆਂ ਅਤੇ ਆਮ ਲੋਕਾਂ ਨੂੰ ਲੋਕ ਸੇਵਾਵਾਂ, ਕਲਾ ਅਤੇ ਸੱਭਿਆਚਾਰ, ਸਮਾਜ ਸੇਵਾ ਅਤੇ ਖੇਡਾਂ ਦੇ ਖੇਤਰ ਵਿਚ ਸ਼ਾਨਦਾਰ ਸੇਵਾਵਾਂ ਦੇਣ ਲਈ ਪ੍ਰਸੰਸਾ ਪੱਤਰ ਪ੍ਰਦਾਨ ਕੀਤੇ | ਦੋ ਪੁਲਿਸ ਕਰਮੀਆਂ ਨੂੰ ਰਾਸ਼ਟਰਪਤੀ ਪੁਲਿਸ ਮੈਡਲ ਅਤੇ 15 ਪੁਲਿਸ ਕਰਮੀਆਂ ਨੂੰ ਉਨ੍ਹਾਂ ਦੀਆਂ ਸ਼ਾਨਦਾਰ ਸੇਵਾਵਾਂ ਲਈ ਪੁਲਿਸ ਮੈਡਲ ਨਾਲ ਸਨਮਾਨਿਤ ਕੀਤਾ ਗਿਆ | ਭਾਰਤੀ ਹਵਾਈ ਸੈਨਾ, ਏਅਰ ਡੇਵਿਲਜ਼ ਸਕਾਈਡਾਈਵਿੰਗ ਡਿਸਪਲੇਅ ਟੀਮ ਦੁਆਰਾ ਸ਼ਾਨਦਾਰ ਪ੍ਰਦਰਸ਼ਨ ਨਾਲ ਇਸ ਸਾਲ ਦਾ ਜਸ਼ਨ ਹੋਰ ਵੀ ਰੋਮਾਂਚਕ ਹੋ ਗਿਆ | ਚੰਡੀਗੜ੍ਹ ਦੇ ਅਸਮਾਨ ਰੰਗ-ਬਿਰੰਗੇ ਪੈਰਾਸੂਟਾਂ ਨਾਲ ਭਰੇ ਹੋਏ ਸਨ, ਜਿਨ੍ਹਾਂ ਨੂੰ ਭਾਰਤੀ ਹਵਾਈ ਸੈਨਾ ਦੇ ਅੱਠ ਏਅਰ ਡੈਵਿਲਜ਼ ਦੁਆਰਾ ਉਡਾਇਆ ਗਿਆ ਸੀ | ਪੰਜਾਬ ਪੁਲਿਸ ਨੇ ਪਰੇਡ ਵਿਚ ਓਵਰਆਲ ਬੈਸਟ ਕੰਟੀਜੈਂਸੀ ਐਵਾਰਡ ਪ੍ਰਾਪਤ ਕੀਤਾ ਅਤੇ ਪੁਲਿਸ ਟੁਕੜੀ ਦੀ ਸ਼੍ਰੇਣੀ ਵਿਚ ਪਹਿਲਾ ਇਨਾਮ, ਚੰਡੀਗੜ੍ਹ ਪੁਲਿਸ ਮਹਿਲਾ-1 ਨੇ ਦੂਜਾ ਅਤੇ ਚੰਡੀਗੜ੍ਹ ਪੁਲਿਸ-2 ਨੇ ਤੀਜਾ ਸਥਾਨ ਪ੍ਰਾਪਤ ਕੀਤਾ |
ਐਨ.ਸੀ.ਸੀ ਟੁਕੜੀਆਂ ਵਿਚ ਐਨ.ਸੀ.ਸੀ ਆਰਮੀ ਲੜਕੇ ਨੇ ਪਹਿਲਾ ਸਥਾਨ, ਐਨ.ਸੀ.ਸੀ ਆਰਮੀ ਵਿੰਗ ਗਰਲਜ਼ ਦੂਜੇ ਅਤੇ ਐਨ.ਸੀ.ਸੀ ਏਅਰ ਵਿੰਗ ਤੀਜੇ ਸਥਾਨ 'ਤੇ ਰਿਹਾ | ਇਸ ਮੌਕੇ ਪ੍ਰਸ਼ਾਸਕ ਦੇ ਸਲਾਹਕਾਰ ਧਰਮਪਾਲ, ਗ੍ਰਹਿ ਸਕੱਤਰ ਨਿਤਿਨ ਕੁਮਾਰ ਯਾਦਵ, ਵਿੱਤ ਸਕੱਤਰ ਵਿਜੇ ਨਾਮਦੇਵਰਾਓ ਜਾਦੇ, ਡਿਪਟੀ ਕਮਿਸ਼ਨਰ ਵਿਨੈ ਪ੍ਰਤਾਪ ਸਿੰਘ, ਡੀ.ਜੀ.ਪੀ ਚੰਡੀਗੜ੍ਹ ਪ੍ਰਾਵੀਰ ਰੰਜਨ ਅਤੇ ਚੰਡੀਗੜ੍ਹ ਪ੍ਰਸ਼ਾਸਨ ਅਤੇ ਪੁਲਿਸ ਦੇ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ | ਇਸ ਤੋਂ ਇਲਾਵਾ ਚੰਡੀਗੜ੍ਹ ਨਗਰ ਨਿਗਮ, ਆਈ.ਟੀ.ਬੀ.ਪੀ, ਪੰਜਾਬ ਯੂਨੀਵਰਸਿਟੀ, ਪੀ.ਜੀ.ਆਈ. ਤੋਂ ਇਲਾਵਾ ਸ਼ਹਿਰ ਵਿਚ ਹੋਰ ਵੱਖ-ਵੱਖ ਥਾਵਾਂ 'ਤੇ ਅਜ਼ਾਦੀ ਦਿਹਾੜਾ ਧੂਮਧਾਮ ਨਾਲ ਮਨਾਇਆ ਗਿਆ | ਪੰਜਾਬ ਯੂਨੀਵਰਸਿਟੀ ਵਿਖੇ ਅਜ਼ਾਦੀ ਦਿਹਾੜੇ ਪ੍ਰੋਗਰਾਮ ਦੀ ਸ਼ੁਰੂਆਤ ਉਪ ਕੁਲਪਤੀ ਪ੍ਰੋ. ਰਾਜ ਕੁਮਾਰ ਵਲੋਂ ਪਰੇਡ ਗਰਾਊਾਡ ਵਿਖੇ ਕੌਮੀ ਝੰਡਾ ਲਹਿਰਾਉਣ ਨਾਲ ਹੋਈ |
ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ 'ਚ ਉਤਸ਼ਾਹ ਨਾਲ ਮਨਾਇਆ ਆਜ਼ਾਦੀ ਦਿਵਸ
ਚੰਡੀਗੜ੍ਹ, (ਅਜਾਇਬ ਸਿੰਘ ਔਜਲਾ)- ਸ੍ਰੀ ਗੁਰੂ ਹਰਿਕਿ੍ਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਸੈਕਟਰ 40 ਚੰਡੀਗੜ੍ਹ ਵਿਖੇ ਪਿ੍ੰਸੀਪਲ ਸ੍ਰੀਮਤੀ ਚਰਨਪ੍ਰੀਤ ਕੌਰ ਦੀ ਅਗਵਾਈ ਹੇਠ 75ਵਾਂ ਆਜ਼ਾਦੀ ਦਿਵਸ ਬਹੁਤ ਹੀ ਉਤਸ਼ਾਹ ਨਾਲ ਮਨਾਇਆ ਗਿਆ | ਸਕੂਲ ਮੈਨੇਜਿੰਗ ਕਮੇਟੀ ਦੇ ਮੈਂਬਰ ਇੰਚਾਰਜ ਡਾ.ਪਰਮਜੀਤ ਸਿੰਘ ਅਤੇ ਆਨਰੇਰੀ ਸਕੱਤਰ ਸ. ਟੀ.ਪੀ ਸਿੰਘ ਨੇ ਰਾਸ਼ਟਰੀ ਝੰਡਾ ਲਹਿਰਾਇਆ ਅਤੇ ਸਕੂਲ ਦੇ ਵੱਖ-ਵੱਖ ਹਾਊਸਾਂ ਤੋਂ ਸਲਾਮੀ ਲਈ | ਮੈਂਬਰ ਇੰਦਰਜੀਤ ਸਿੰਘ ਅਤੇ ਹਰਦੀਪ ਸਿੰਘ ਨੇ ਇਸ ਮੌਕੇ ਉਚੇਚੇ ਤੌਰ 'ਤੇ ਸ਼ਿਰਕਤ ਕੀਤੀ | ਵਿਦਿਆਰਥੀਆਂ ਵਲੋਂ ਸਮੂਹਿਕ ਰੂਪ ਵਿਚ ਰਾਸ਼ਟਰੀ ਗੀਤ ਗਾਇਆ ਗਿਆ | ਸਕੂਲ ਮੈਂਬਰਾਂ ਵਲੋਂ ਆਜ਼ਾਦੀ ਦਿਵਸ ਨੂੰ ਸਮਰਪਿਤ ਸਕੂਲ ਵਿਚ ਪੌਦੇ ਵੀ ਲਗਾਏ ਗਏ | ਰੰਗਾ- ਰੰਗ ਪ੍ਰੋਗਰਾਮ ਵਿਚ ਵੰਦੇ ਮਾਤਰਮ ਗੀਤ, ਦੇਸ਼-ਭਗਤੀ ਗੀਤ ਤੇ ਸਮੂਹਿਕ ਗੀਤ ਪੇਸ਼ ਕੀਤੇ ਗਏ ਅਤੇ ਦੇਸ਼ ਭਗਤਾਂ ਵਲੋਂ ਕੀਤੀਆਂ ਗਈਆਂ ਕੁਰਬਾਨੀਆਂ ਪ੍ਰਤੀ ਚਾਨਣਾ ਪਾਇਆ ਗਿਆ | ਮੈਂਬਰ ਇੰਚਾਰਜ ਡਾ. ਪਰਮਜੀਤ ਸਿੰਘ ਨੇ ਵਿਦਿਆਰਥੀਆਂ ਨੂੰ 75ਵੇਂ ਆਜ਼ਾਦੀ ਦਿਵਸ ਦੀ ਵਧਾਈ ਦਿੰਦਿਆਂ ਆਪਣੇ ਅਧਿਕਾਰਾਂ ਦੇ ਨਾਲ-ਨਾਲ ਕਰਤੱਵਾਂ ਦੇ ਪਾਲਣ ਕਰਨ ਲਈ ਪ੍ਰੇਰਨਾ ਕਰਦੇ ਹੋਏ ਆਪਣੇ ਆਪ ਵਿਚ ਬਦਲਾਅ ਲਿਆ ਕੇ ਸਖ਼ਤ ਮਿਹਨਤ ਕਰਨ 'ਤੇ ਜ਼ੋਰ ਦਿੱਤਾ | ਆਨਰੇਰੀ ਸਕੱਤਰ ਟੀ.ਪੀ ਸਿੰਘ ਨੇ ਵਿਦਿਆਰਥੀਆਂ ਨੂੰ ਰਾਸ਼ਟਰੀ ਹਿੱਤਾਂ ਨੂੰ ਨਿੱਜੀ ਹਿੱਤਾਂ ਨਾਲੋਂ ਪਹਿਲ ਦੇਣ ਦਾ ਸੰਦੇਸ਼ ਦਿੱਤਾ | ਸਕੂਲ ਦੇ ਐੱਨ.ਐੱਸ.ਐੱਸ ਵਿੰਗ ਦੇ ਵਿਦਿਆਰਥੀਆਂ ਵੱਲੋਂ ਸੈਕਟਰ-17 ਵਿਚ ਹੋਈ ਪਰੇਡ ਵਿਚ ਹਿੱਸਾ ਲਿਆ ਗਿਆ ਅਤੇ ਪਹਿਲਾ ਸਥਾਨ ਹਾਸਲ ਕੀਤਾ | ਸਕੂਲ ਦੇ ਪਿ੍ੰਸੀਪਲ ਸ੍ਰੀਮਤੀ ਚਰਨਪ੍ਰੀਤ ਕੌਰ ਨੇ ਆਜ਼ਾਦੀ ਦਿਵਸ ਦੀ ਵਧਾਈ ਦਿੰਦਿਆਂ ਹਾਜ਼ਰ ਮੈਂਬਰ ਸਾਹਿਬਾਨ ਦਾ ਰਸਮੀ ਧੰਨਵਾਦ ਕੀਤਾ ਗਿਆ | ਪ੍ਰੋਗਰਾਮ ਦੇ ਆਖੀਰ ਵਿਚ ਵਿਦਿਆਰਥੀਆਂ ਵਿਚ ਲੱਡੂ ਵੰਡ ਕੇ ਆਜ਼ਾਦੀ ਦਿਵਸ ਦੀ ਖ਼ੁਸ਼ੀ ਸਾਂਝੀ ਕੀਤੀ ਗਈ |

ਚੰਡੀਗੜ੍ਹ ਦੇ ਡੱਡੂ ਮਾਜਰਾ ਵਿਚ ਵਿਸ਼ਾਲ ਕੁਸ਼ਤੀ ਦੰਗਲ ਕੱਲ੍ਹ

ਚੰਡੀਗੜ੍ਹ, 16 ਅਗਸਤ (ਔਜਲਾ)- ਚੰਡੀਗੜ੍ਹ ਅਧੀਨ ਪੈਂਡੇ ਪਿੰਡ ਡੱਡੂ ਮਾਜਰਾ ਦੇ ਦਰੋਣਾਚਾਰੀਆ ਸਟੇਡੀਅਮ ਵਿਚ 18 ਅਗਸਤ ਨੂੰ ਇਕ ਵਿਸ਼ਾਲ ਕੁਸ਼ਤੀ ਦੰਗਲ ਕਰਵਾਇਆ ਜਾ ਰਿਹਾ ਹੈ, ਕਮੇਟੀ ਦੇ ਪ੍ਰਧਾਨ ਕੁਲਦੀਪ ਸਿੰਘ, ਸਕੱਤਰ ਤਾਰਾ ਸਿੰਘ, ਸੰਯੁਕਤ ਸਕੱਤਰ ਸੁਰਿੰਦਰ ਸਿੰਘ ...

ਪੂਰੀ ਖ਼ਬਰ »

ਚੰਡੀਗੜ੍ਹ 'ਚ ਹਰਿਆਣਾ ਸੀ.ਐਲ.ਪੀ.ਟੀ ਮੀਟਿੰਗ 28 ਨੂੰ, ਦਿੱਲੀ 'ਚ ਰੈਲੀ

ਚੰਡੀਗੜ੍ਹ, 16 ਅਗਸਤ (ਐਨ.ਐਸ. ਪਰਵਾਨਾ)-ਹਰਿਆਣਾ ਕਾਂਗਰਸ ਵਿਧਾਇਕ ਦਲ ਦੀ ਹੰਗਾਮੀ ਮੀਟਿੰਗ ਕੱਲ੍ਹ 3 ਵਜੇ ਇੱਥੇ ਬੁਲਾਈ ਗਈ ਹੈ, ਜਿਸਦੀ ਪ੍ਰਧਾਨਗੀ ਭੁਪਿੰਦਰ ਸਿੰਘ ਹੁੱਡਾ ਕਰਨਗੇ | ਕਿਹਾ ਜਾਂਦਾ ਹੈ ਕਿ ਸਰਬ ਹਿੰਦ ਕਾਂਗਰਸ ਕਮੇਟੀ ਵਲੋਂ 28 ਅਗਸਤ ਨੂੰ ਦਿੱਲੀ ਵਿਚ ਜੋ ...

ਪੂਰੀ ਖ਼ਬਰ »

ਰਾਜਪਾਲ ਵਲੋਂ ਕੈਂਬਵਾਲਾ ਵਿਖੇ ਪਹਿਲੇ ਅੰਮਿ੍ਤ ਸਰੋਵਰ ਦਾ ਉਦਘਾਟਨ

ਚੰਡੀਗੜ੍ਹ, 16 ਅਗਸਤ (ਮਨਜੋਤ ਸਿੰਘ ਜੋਤ)- ਸ਼ਹਿਰ ਵਿਚ ਪਾਣੀ ਦੀ ਸੰਭਾਲ ਅਤੇ ਵਾਤਾਵਰਨ ਨੂੰ ਹੁਲਾਰਾ ਦੇਣ ਲਈ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀਲਾਲ ਪੁਰੋਹਿਤ ਵਲੋਂ ਪਿੰਡ ਕੈਂਬਵਾਲਾ ਵਿਖੇ ਚੰਡੀਗੜ੍ਹ ਦੇ ਪਹਿਲੇ ਅੰਮਿ੍ਤ ਸਰੋਵਰ ਦਾ ...

ਪੂਰੀ ਖ਼ਬਰ »

ਦਿਵਿਆਂਗ ਵਿਅਕਤੀਆਂ ਨੂੰ ਬਨਾਉਟੀ ਅੰਗ ਮੁਹੱਈਆ ਕਰਨ ਲਈ ਕੱਲ੍ਹ ਮਲੋਟ 'ਚ ਲੱਗੇਗਾ ਵਿਸ਼ੇਸ਼ ਕੈਂਪ

ਚੰਡੀਗੜ੍ਹ, 16 ਅਗਸਤ (ਅਜੀਤ ਬਿਊਰੋ)- ਦਿਵਿਆਂਗ ਵਿਅਕਤੀਆਂ ਨੂੰ ਬਨਾਉਟੀ ਅੰਗਾਂ ਦੀ ਵੰਡ ਕਰਨ ਸਬੰਧੀ 18 ਅਗਸਤ ਨੂੰ ਐਡਵਰਗੰਜ ਮਲੋਟ ਵਿਖੇ ਕੈਂਪ ਸਵੇਰੇ 11 ਵਜੇ ਲਾਇਆ ਜਾ ਰਿਹਾ ਹੈ | ਇਸ ਕੈਂਪ ਦੀ ਪ੍ਰਧਾਨਗੀ ਸਮਾਜਿਕ ਸੁਰੱਖਿਆ, ਇਸਤਰੀ ਤੋਂ ਬਾਲ ਵਿਕਾਸ ਮੰਤਰੀ ਪੰਜਾਬ ...

ਪੂਰੀ ਖ਼ਬਰ »

ਮੁੱਖ ਸਕੱਤਰ ਵਲੋਂ ਹੋਮੀ ਭਾਭਾ ਕੈਂਸਰ ਹਸਪਤਾਲ ਅਤੇ ਖੋਜ ਕੇਂਦਰ ਦੇ ਕੰਮਕਾਜ ਦਾ ਜਾਇਜ਼ਾ

ਚੰਡੀਗੜ੍ਹ, 16 ਅਗਸਤ (ਅਜੀਤ ਬਿਊਰੋ)- ਹੋਮੀ ਭਾਭਾ ਕੈਂਸਰ ਹਸਪਤਾਲ ਅਤੇ ਖੋਜ ਕੇਂਦਰ ਜੋ ਸੂਬੇ ਵਿਚ ਕੈਂਸਰ ਦੇ ਕਿਫਾਇਤੀ ਇਲਾਜ ਨੂੰ ਹੁਲਾਰਾ ਦੇਵੇਗਾ, ਦੀ ਮੌਜੂਦਾ ਸਥਿਤੀ ਦਾ ਜਾਇਜ਼ਾ ਲੈਣ ਲਈ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਨੇ ਇਸ ਵੱਕਾਰੀ ਪ੍ਰਾਜੈਕਟ ਦੀ ...

ਪੂਰੀ ਖ਼ਬਰ »

ਯੋਗੀ ਯੂਥ ਸੇਵਾ ਸੁਸਾਇਟੀ ਵਲੋਂ ਆਜ਼ਾਦੀ ਦਿਵਸ ਲਈ ਮੁਫ਼ਤ ਮੈਡੀਕਲ ਕੈਂਪ

ਚੰਡੀਗੜ੍ਹ, 16 ਅਗਸਤ (ਔਜਲਾ)-ਯੋਗੀ ਯੂਥ ਸੇਵਾ ਸੁਸਾਇਟੀ ਵਲੋਂ ਸੁਸਾਇਟੀ ਦੇ ਚੇਅਰਮੈਨ ਵੈਦ ਸੁਖਜਿੰਦਰ ਸਿੰਘ ਯੋਗੀ ਦੀ ਅਗਵਾਈ ਹੇਠ ਸੈਕਟਰ-22 ਵਿਖੇ ਮੁਫ਼ਤ ਆਯੂਰਵੈਦਿਕ ਮੈਡੀਕਲ ਕੈਂਪ ਲਗਾਇਆ | ਇਸ ਕੈਂਪ ਵਿਚ 3 ਦਰਜਨ ਤੋਂ ਵੱਧ ਮਰੀਜ਼ਾਂ ਦੇ ਸਿਹਤ ਦੀ ਜਾਂਚ ਕੀਤੀ ਗਈ | ...

ਪੂਰੀ ਖ਼ਬਰ »

ਪੰਜਾਬ ਵਿਧਾਨ ਸਭਾ ਜਲਦ ਹੋਵੇਗੀ ਪੇਪਰ ਮੁਕਤ-ਸੰਧਵਾਂ

ਚੰਡੀਗੜ੍ਹ, 16 ਅਗਸਤ (ਅਜੀਤ ਬਿਊਰੋ)- ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਹੈ ਕਿ ਬਹੁਤ ਜਲਦ ਵਿਧਾਨ ਸਭਾ ਦਾ ਸਾਰਾ ਕੰਮਕਾਜ ਪੇਪਰ ਮੁਕਤ ਹੋ ਜਾਵੇਗਾ ਅਤੇ ਸਾਰੇ ਵਿਧਾਇਕਾਂ ਦੇ ਮੇਜ਼ਾਂ 'ਤੇ ਕੰਪਿਊਟਰ ਸਥਾਪਤ ਕਰਨ ਦਾ ਕਾਰਜ ਜ਼ੋਰਾਂ 'ਤੇ ਹੈ ...

ਪੂਰੀ ਖ਼ਬਰ »

ਚੰਡੀਗੜ੍ਹ 'ਚ ਪਰਵਾਸੀ ਲੇਖਕ ਨਿਖਿਲ ਡੋਗਰਾ ਦਾ ਕਾਵਿ ਸੰਗ੍ਰਹਿ 'ਰਹਿਨੁਮਾ' ਹੋਇਆ ਲੋਕ-ਅਰਪਣ

ਚੰਡੀਗੜ੍ਹ, 16 ਅਗਸਤ (ਅਜਾਇਬ ਸਿੰਘ ਔਜਲਾ)-ਸਥਾਨਕ ਗਾਂਧੀ ਸਮਾਰਕ ਸੈਕਟਰ 16 ਵਿਖੇ ਅਮਰੀਕਾ ਤੋਂ ਆਏ ਪਰਵਾਸੀ ਲੇਖਕ ਨਿਖਿਲ ਡੋਗਰਾ ਦੇ ਕਾਵਿ ਸੰਗ੍ਰਹਿ 'ਰਹਿਨੁਮਾ' ਨੂੰ ਲੋਕ ਅਰਪਣ ਕੀਤਾ ਗਿਆ | ਪੁਸਤਕ ਨੂੰ ਲੋਕ-ਅਰਪਣ ਕੀਤੇ ਜਾਣ ਦੀਆਂ ਰਸਮਾਂ ਪ੍ਰੇਮ ਵਿਜ, ਬੀ.ਡੀ. ਕਾਲੀਆ ...

ਪੂਰੀ ਖ਼ਬਰ »

ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਵਲੋਂ ਪਟਵਾਰੀਆਂ ਤੇ ਕਾਨੂੰਨਗੋ ਨੂੰ ਅੱਜ ਵੰਡੇ ਜਾਣਗੇ 67 ਟੈਬਲੇਟ

ਚੰਡੀਗੜ੍ਹ, 16 ਅਗਸਤ (ਐਨ.ਐਸ. ਪਰਵਾਨਾ) - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਵਲੋਂ ਅੱਜ ਗੁਰੂਗ੍ਰਾਮ ਵਿਚ ਪਟਵਾਰੀਆਂ ਤੇ ਕਾਨੂੰਨਗੋ ਨੂੰ ਈ-ਗਵਰਨੈਂਸ ਦੇ ਤਹਿਤ 67 ਟੈਬਲੇਟ ਵੰਡੇ ਜਾਣਗੇ | ਇਹ ਪ੍ਰੋਗ੍ਰਾਮ ਗੁਰੂਗ੍ਰਾਮ ਦੇ ਲੋਕ ਨਿਰਮਾਣ ਰੇਸਟ ਹਾਊਸ ਵਿਚ ...

ਪੂਰੀ ਖ਼ਬਰ »

ਆਜ਼ਾਦੀ ਦਿਵਸ ਦੇ ਅੰਮਿ੍ਤ ਮਹੋਤਸਵ ਸੰਬੰਧੀ ਸਾਈਕਲ ਰੈਲੀ ਕੱਢੀ

ਚੰਡੀਗੜ੍ਹ, 16 ਅਗਸਤ (ਅਜਾਇਬ ਸਿੰਘ ਔਜਲਾ)- 75ਵੇਂ ਭਾਰਤੀ ਆਜ਼ਾਦੀ ਦਿਵਸ ਦੇ ਮੌਕੇ ਟ੍ਰਾਈਸਿਟੀ-ਆਧਾਰਤ ਐਨ.ਜੀ.ਓ ਤਮੰਨਾ ਵਲੋਂ 'ਆਜ਼ਾਦੀ ਦਾ ਅੰਮਿ੍ਤ ਮਹੋਤਸਵ' ਤਹਿਤ ਸਾਈਕਲ ਰੈਲੀ ਕੱਢੀ ਗਈ | ਸੰਸਥਾਪਕ ਪ੍ਰਧਾਨ ਈਸਾ ਕਕਾਰੀਆ ਨੇ ਇਸੇ ਦੌਰਾਨ ਦੱਸਿਆ ਕਿ ਸਾਡੇ ਨੌਜਵਾਨ ...

ਪੂਰੀ ਖ਼ਬਰ »

ਚੰਡੀਗੜ੍ਹ 'ਚ ਆਜ਼ਾਦੀ ਦਿਹਾੜੇ ਮੌਕੇ ਹੋਣਹਾਰ ਵਿਦਿਆਰਥੀ ਕੀਤੇ ਸਨਮਾਨਿਤ

ਚੰਡੀਗੜ੍ਹ, 16 ਅਗਸਤ (ਔਜਲਾ)- ਆਜ਼ਾਦੀ ਦਿਹਾੜੇ ਮੌਕੇ ਸੈਕਟਰ-56 ਸਥਿਤ ਨਿਊ ਕਮਿਊਨਿਟੀ ਸੈਂਟਰ ਵਿਖੇ ਕਰਵਾਏ ਇਕ ਪ੍ਰੋਗਰਾਮ ਦੌਰਾਨ ਵਾਰਡ ਨੰ-29 ਤੋਂ ਆਮ ਆਦਮੀ ਪਾਰਟੀ ਦੇ ਕੌਂਸਲਰ ਮਨੂਵਰ ਅੰਸਾਰੀ ਨੇ 8ਵੀਂ ਤੋਂ 12ਵੀਂ ਜਮਾਤ ਤੱਕ ਕਾਲੋਨੀ ਦੇ ਸਾਰੇ ਹੋਣਹਾਰ ...

ਪੂਰੀ ਖ਼ਬਰ »

ਜੰਡਪੁਰ ਅਤੇ ਕਾਂਸਲ ਵਿਖੇ ਬਣੇ ਆਮ ਆਦਮੀ ਕਲੀਨਿਕਾਂ ਦਾ ਉਦਘਾਟਨ

ਖਰੜ, 16 ਅਗਸਤ (ਜੰਡਪੁਰੀ)-ਹਲਕਾ ਖਰੜ ਦੇ ਪਿੰਡ ਜੰਡਪੁਰ ਅਤੇ ਕਾਂਸਲ ਵਿਖੇ ਬਣੇ ਆਮ ਆਦਮੀ ਕਲੀਨਿਕਾਂ ਦਾ ਉਦਘਾਟਨ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕੀਤਾ ਗਿਆ | ਇਹ ਦੋਵੇ ਉਦਘਾਟਨਾਂ ਦੀ ਨਿਵੇਕਲੀ ਪਹਿਲਕਦਮੀ ਕਰਦਿਆਂ ਉਥੇ ਪਹਿਲੀ ...

ਪੂਰੀ ਖ਼ਬਰ »

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਮੀਰਪੁਰ ਵਿਖੇ ਮੁਹੱਲਾ ਕਲੀਨਿਕ ਦਾ ਕੀਤਾ ਉਦਘਾਟਨ

ਡੇਰਾਬੱਸੀ, 16 ਅਗਸਤ (ਗੁਰਮੀਤ ਸਿੰਘ)-ਡੇਰਾਬੱਸੀ ਹਲਕੇ ਦੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਮਾਨ ਸਰਕਾਰ ਵਲੋਂ ਬਣਾਏ ਗਏ ਆਮ ਆਦਮੀ ਕਲੀਨਿਕ 75ਵੇਂ ਆਜ਼ਾਦੀ ਦਿਹਾੜੇ ਮੌਕੇ ਲੋਕਾਂ ਨੂੰ ਸਮਰਪਿਤ ਕੀਤੇ ਗਏ | ਡੇਰਾਬੱਸੀ ਦੇ ਹਲਕਾ ਵਿਧਾਇਕ ਕੁਲਜੀਤ ...

ਪੂਰੀ ਖ਼ਬਰ »

ਮੁਹਾਲੀ ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਸੁਤੰਤਰਤਾ ਦਿਵਸ ਸਮਾਗਮ ਦੌਰਾਨ ਲਹਿਰਾਇਆ ਕੌਮੀ ਝੰਡਾ

ਐੱਸ.ਏ.ਐੱਸ. ਨਗਰ, 16 ਅਗਸਤ (ਕੇ. ਐੱਸ. ਰਾਣਾ)-ਸਾਡੇ ਪੁਰਖਿਆਂ ਤੇ ਦੇਸ਼ ਭਗਤਾਂ ਦੇ ਲੰਬੇ ਸੰਘਰਸ਼ ਅਤੇ ਕੁਰਬਾਨੀਆਂ ਕਾਰਨ ਹੀ ਅੱਜ ਸਮੁੱਚੇ ਦੇਸ਼ ਵਾਸੀ ਆਜ਼ਾਦ ਫਿਜ਼ਾ 'ਚ ਸਾਹ ਲੈ ਰਹੇ ਹਨ, ਲਿਹਾਜ਼ਾ ਆਜ਼ਾਦੀ ਦੀ ਇਸ 75ਵੀਂ ਵਰੇ੍ਹਗੰਢ ਮੌਕੇ ਸਾਡੇ ਸਾਰਿਆਂ ਦਾ ਇਹ ਪਰਮ ...

ਪੂਰੀ ਖ਼ਬਰ »

ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਵਲੋਂ ਪਲੇਸਮੈਂਟ ਕੈਂਪ ਅੱਜ

ਐੱਸ.ਏ.ਐੱਸ. ਨਗਰ, 16 ਅਗਸਤ (ਕੇ.ਐੱਸ. ਰਾਣਾ)-ਜ਼ਿਲ੍ਹੇ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਅਵਸਰ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਵਲੋਂ ਅੱਜ 17 ਅਗਸਤ ਨੂੰ ਸਵੇਰੇ 9.30 ਵਜੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ | ਇਸ ਸੰਬੰਧੀ ਜਾਣਕਾਰੀ ...

ਪੂਰੀ ਖ਼ਬਰ »

ਜ਼ਿਲ੍ਹਾ ਮੁਹਾਲੀ ਅੰਦਰ ਵੱਖ-ਵੱਖ ਥਾਈਾ ਉਤਸ਼ਾਹ ਨਾਲ ਮਨਾਇਆ ਗਿਆ ਆਜ਼ਾਦੀ ਦਿਵਸ

ਐੱਸ. ਏ. ਐੱਸ. ਨਗਰ, 16 ਅਗਸਤ (ਕੇ. ਐੱਸ. ਰਾਣਾ)-ਜ਼ਿਲ੍ਹਾ ਮੁਹਾਲੀ ਅੰਦਰ ਵੱਖ-ਵੱਖ ਥਾਈਾ 75ਵਾਂ ਆਜ਼ਾਦੀ ਦਿਹਾੜਾ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ | ਆਜ਼ਾਦੀ ਦਿਹਾੜੇ ਨੂੰ ਮੁੱਖ ਰੱਖਦਿਆਂ ਸਕੂਲਾਂ ਤੇ ਕਾਲਜਾਂ 'ਚ ਵੀ ਪ੍ਰੋਗਰਾਮ ਕਰਵਾ ਕੇ ਜਸ਼ਨ ਮਨਾਏ ਗਏ | ਇਸੇ ਲੜੀ ਤਹਿਤ ...

ਪੂਰੀ ਖ਼ਬਰ »

ਅਣਪਛਾਤੇ ਵਾਹਨ ਦੀ ਟੱਕਰ ਕਾਰਨ 26 ਸਾਲਾ ਨੌਜਵਾਨ ਦੀ ਮੌਤ

ਐੱਸ. ਏ. ਐੱਸ. ਨਗਰ, 16 ਅਗਸਤ (ਕੇ. ਐੱਸ. ਰਾਣਾ)-ਦੇਰ ਸ਼ਾਮ ਫੇਜ਼-7 ਵਿਖੇ ਅਣਪਛਾਤੇ ਵਾਹਨ ਦੀ ਟੱਕਰ ਲੱਗਣ ਕਾਰਨ ਸੜਕ ਪਾਰ ਕਰ ਰਹੇ 26 ਸਾਲਾ ਨੌਜਵਾਨ ਦੀ ਮੌਤ ਹੋ ਗਈ | ਮਿ੍ਤਕ ਦੀ ਪਛਾਣ ਬਜਰੰਗੀ ਮੂਲ ਵਾਸੀ ਯੂ. ਪੀ. ਤੇ ਹਾਲ ਵਾਸੀ ਫੇਜ਼-7 ਮੁਹਾਲੀ ਦੇ ਰੂਪ 'ਚ ਹੋਈ ਹੈ, ਜੋ ਕਿ ...

ਪੂਰੀ ਖ਼ਬਰ »

ਆਪਸੀ ਰੰਜਸ਼ ਕਰਕੇ 19 ਸਾਲਾ ਨੌਜਵਾਨ ਦੀ ਚਾਕੂ ਮਾਰ ਕੇ ਹੱਤਿਆ

ਪੰਚਕੂਲਾ, 16 ਅਗਸਤ (ਕਪਿਲ)-ਪੰਚਕੂਲਾ ਦੇ ਸੈਕਟਰ-17 ਵਿਚਲੀ ਰਾਜੀਵ ਕਾਲੋਨੀ ਵਿਖੇ ਆਪਸੀ ਰੰਜਿਸ਼ ਕਾਰਨ ਇਕ ਨੌਜਵਾਨ ਦਾ ਕੁਝ ਵਿਅਕਤੀਆਂ ਵਲੋਂ ਚਾਕੂ ਮਾਰ ਕੇ ਕਤਲ ਕਰ ਦਿੱਤਾ ਗਿਆ | ਮਿ੍ਤਕ ਦੀ ਪਛਾਣ 19 ਸਾਲਾ ਕਾਕੂ ਦੇ ਰੂਪ ਵਿਚ ਹੋਈ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

2 ਕਿੱਲੋ 600 ਗ੍ਰਾਮ ਅਫ਼ੀਮ ਸਮੇਤ ਗਿ੍ਫ਼ਤਾਰ

ਖਰੜ, 16 ਅਗਸਤ (ਜੰਡਪੁਰੀ)-ਖਰੜ ਦੀ ਸਦਰ ਪੁਲਿਸ ਨੇ ਇਕ ਵਿਅਕਤੀ ਨੂੰ 2 ਕਿੱਲੋ 600 ਗ੍ਰਾਮ ਅਫ਼ੀਮ ਸਮੇਤ ਗਿ੍ਫ਼ਤਾਰ ਕੀਤਾ ਹੈ ਜਿਸ ਦੀ ਪਛਾਣ ਇਸਰਾਰ ਖਾਨ ਵਜੋਂ ਹੋਈ ਹੈ ਜੋ ਕਿ ਯੂ.ਪੀ ਦਾ ਰਹਿਣ ਵਾਲਾ ਹੈ | ਇਸ ਸੰਬੰਧੀ ਥਾਣਾ ਸਦਰ ਦੇ ਥਾਣਾ ਮੁਖੀ ਇੰਸਪੈਕਟਰ ਯੋਗੇਸ਼ ਸ਼ਰਮਾ ...

ਪੂਰੀ ਖ਼ਬਰ »

ਅਰਵਿੰਦ ਕੇਜਰੀਵਾਲ ਦੇ ਜਨਮ ਦਿਨ ਮੌਕੇ 'ਆਪ' ਦੇ ਯੂਥ ਵਿੰਗ ਨੇ ਖ਼ੂਨਦਾਨ ਕੈਂਪ ਲਗਾਇਆ

ਐੱਸ.ਏ.ਐੱਸ. ਨਗਰ, 16 ਅਗਸਤ (ਕੇ.ਐੱਸ. ਰਾਣਾ)-ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਜਨਮ ਦਿਨ ਮੌਕੇ ਆਮ ਆਦਮੀ ਪਾਰਟੀ ਦੇ ਮੁਹਾਲੀ ਯੂਥ ਵਿੰਗ ਵਲੋਂ ਸਥਾਨਕ ਸੈਕਟਰ-68 ਦੀ ਮੁੱਖ ਮਾਰਕੀਟ ਵਿਖੇ ਖ਼ੂਨਦਾਨ ਕੈਂਪ ਲਗਾਇਆ ...

ਪੂਰੀ ਖ਼ਬਰ »

ਸਾਬਕਾ ਲੋਕ ਸਭਾ ਮੈਂਬਰ ਚੰਦੂਮਾਜਰਾ ਨੇ ਵੀ ਵੱਖਰੇ ਤੌਰ 'ਤੇ ਲੁਆਈ ਹਾਜ਼ਰੀ

ਗੁਰਦੁਆਰਾ ਅੰਬ ਸਾਹਿਬ ਵਿਖੇ ਅਰਦਾਸ 'ਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਲੋਕ ਸਭਾ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਵਲੋਂ ਵੀ ਆਪਣੇ ਸਾਥੀਆਂ ਸਮੇਤ ਵੱਖਰੇ ਤੌਰ 'ਤੇ ਹਾਜ਼ਰੀ ਲੁਆਈ ਗਈ, ਜਿਸ ਤੋਂ ਬਾਅਦ ਸਿਆਸੀ ਹਲਕਿਆਂ 'ਚ ਅਕਾਲੀ ਦਲ ਦੀ ਆਪਸੀ ...

ਪੂਰੀ ਖ਼ਬਰ »

ਪਿੰਡ ਟਾਂਡਾ ਦੇ ਪਤੀ-ਪਤਨੀ ਬਰਸਾਤੀ ਪਾਣੀ ਦੇ ਵਹਾਅ 'ਚ ਰੁੜ੍ਹੇ

ਮਾਜਰੀ, 16 ਅਗਸਤ (ਕੁਲਵੰਤ ਸਿੰਘ ਧੀਮਾਨ)-ਪੰਜਾਬ ਸਰਕਾਰ ਆਜ਼ਾਦੀ ਦਿਵਸ ਦੀ 75ਵੇਂ ਵਰ੍ਹੇਗੰਢ ਮਨਾਉਣ ਮੌਕੇ ਪੰਜਾਬ ਦੀ ਜਨਤਾ ਨੂੰ ਪ੍ਰਾਪਤੀਆਂ ਗਿਣਵਾਉਣ 'ਚ ਲੱਗੀ ਹੋਈ ਹੈ, ਪਰ ਦੇਸ਼ ਆਜ਼ਾਦ ਹੋਇਆ 75 ਸਾਲ ਦਾ ਸਮਾਂ ਬੀਤ ਜਾਣ ਦੇ ਬਾਵਜੂਦ ਵੀ ਲੋਕ ਮੁੱਢਲੀਆਂ ਸਹੂਲਤਾਂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX