ਤਾਜਾ ਖ਼ਬਰਾਂ


ਖਮਾਣੋਂ ਪੁਲਿਸ ਵਲੋਂ ਪਿੰਡ ਜਟਾਣਾ ਉੱਚਾ ਵਿਖੇ ਮਾੜੇ ਅਨਸਰਾਂ ਖ਼ਿਲਾਫ਼ ਘਰ ਘਰ ਤਲਾਸ਼ੀ
. . .  5 minutes ago
ਜਟਾਣਾ ਉੱਚਾ, 30 ਨਵੰਬਰ (ਮਨਮੋਹਨ ਸਿੰਘ ਕਲੇਰ)-ਖਮਾਣੋਂ ਪੁਲਿਸ ਵਲੋਂ ਅੱਜ ਵੱਡੇ ਤੜਕੇ ਛਾਪੇਮਾਰੀ ਕਰ ਕੇ ਪਿੰਡ ਜਟਾਣਾ ਉੱਚਾ ਵਿਖੇ ਵਿੱਚ ਘਰ ਘਰ ਦੀ ਤਲਾਸ਼ੀ ਲਈ ਗਈ।ਸਬ ਡਵੀਜ਼ਨ ਡੀ.ਐਸ.ਪੀ. ਖਮਾਣੋਂ ਰਮਿੰਦਰ ਸਿੰਘ ਕਾਹਲੋਂ ਦੀ ਅਗਵਾਈ 'ਚ ਐਸ.ਐਚ.ਓ. ਖਮਾਣੋਂ ਸਬ ਇੰਸਪੈਕਟਰ...
ਐਨ.ਡੀ.ਟੀ.ਵੀ. ਦੇ ਸਹਿ-ਸੰਸਥਾਪਕ ਪ੍ਰਣਯ ਰਾਏ ਅਤੇ ਪਤਨੀ ਵਲੋਂ ਐਨ.ਡੀ.ਟੀ.ਵੀ. ਨਿਰਦੇਸ਼ਕਾਂ ਦੇ ਅਹੁਦੇ ਤੋਂ ਅਸਤੀਫ਼ਾ
. . .  23 minutes ago
ਨਵੀਂ ਦਿੱਲੀ, 30 ਨਵੰਬਰ-ਪ੍ਰਣਯ ਰਾਏ ਅਤੇ ਉਨ੍ਹਾਂ ਦੀ ਪਤਨੀ ਰਾਧਿਕਾ ਰਾਏ, ਚੈਨਲ ਨਵੀਂ ਦਿੱਲੀ ਟੈਲੀਵਿਜ਼ਨ (ਐਨ.ਡੀ.ਟੀ.ਵੀ.) ਦੇ ਸੰਸਥਾਪਕ ਅਤੇ ਪ੍ਰਮੋਟਰ, ਨੇ ਐਨ.ਡੀ.ਟੀ.ਵੀ. ਦੇ ਪ੍ਰਮੋਟਰ ਸਮੂਹ ਵਾਹਨ, ਆਰ.ਆਰ.ਪੀ.ਆਰ. ਹੋਲਡਿੰਗ ਪ੍ਰਾਈਵੇਟ ਲਿਮਟਿਡ ਦੇ ਬੋਰਡ ਦੇ ਨਿਰਦੇਸ਼ਕ...
ਰੂਸ 'ਚ ਵਿਗਿਆਨੀਆਂ ਨੇ 48,500 ਸਾਲ ਪੁਰਾਣਾ ਜ਼ੋਂਬੀ ਵਾਇਰਸ ਮੁੜ ਕੀਤਾ ਸੁਰਜੀਤ
. . .  20 minutes ago
ਮਾਸਕੋ, 30 ਨਵੰਬਰ -ਫਰਾਂਸ ਦੇ ਵਿਗਿਆਨੀਆਂ ਨੇ ਹੁਣ ਤੱਕ ਰੂਸ ਵਿਚ ਇੱਕ ਜੰਮੀ ਹੋਈ ਝੀਲ ਦੇ ਹੇਠਾਂ ਦੱਬੇ ਹੋਏ 48,500 ਸਾਲ ਪੁਰਾਣੇ ਜ਼ੋਂਬੀ ਵਾਇਰਸ ਨੂੰ ਮੁੜ ਸੁਰਜੀਤ ਕੀਤਾ ਹੈ।ਨਿਊਯਾਰਕ ਪੋਸਟ ਦੇ ਅਨੁਸਾਰ, ਫਰਾਂਸੀਸੀ ਵਿਗਿਆਨੀਆਂ...
ਭਾਰਤ-ਨਿਊਜ਼ੀਲੈਂਡ ਤੀਸਰਾ ਇਕ ਦਿਨਾਂ ਮੈਚ:ਟਾਸ ਹਾਰ ਕੇ ਭਾਰਤ ਪਹਿਲਾਂ ਕਰ ਰਿਹੈ ਬੱਲੇਬਾਜ਼ੀ
. . .  45 minutes ago
ਕ੍ਰਾਈਸਟਚਰਚ, 30 ਨਵੰਬਰ-ਭਾਰਤ ਅਤੇ ਨਿਊਜ਼ੀਲੈਂਡ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਤਿੰਨ ਇਕ ਦਿਨਾਂ ਮੈਚਾਂ ਦੀ ਲੜੀ ਦੇ ਤੀਜੇ ਤੇ ਆਖ਼ਰੀ ਮੈਚ ਵਿਚ ਨਿਊਜ਼ੀਲੈਂਡ ਦੇ ਕਪਤਾਨ ਕੇਨ ਵਿਲੀਅਮਸਨ ਨੇ ਟਾਸ ਜਿੱਤ ਕੇ ਭਾਰਤ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ...
⭐ਮਾਣਕ - ਮੋਤੀ⭐
. . .  about 1 hour ago
⭐ਮਾਣਕ - ਮੋਤੀ⭐
ਨਵੀਂ ਦਿੱਲੀ ਤੋਂ 8 ਕਿਲੋਮੀਟਰ ਪੱਛਮ ਵੱਲ ਅੱਜ ਰਾਤ ਕਰੀਬ 9.30 ਵਜੇ 2.5 ਤੀਬਰਤਾ ਦਾ ਭੁਚਾਲ ਆਇਆ
. . .  1 day ago
ਗੈਂਗਸਟਰ-ਅੱਤਵਾਦੀ ਗਠਜੋੜ ਮਾਮਲਾ: ਐਨ. ਆਈ. ਏ. ਨੇ ਵੱਖ-ਵੱਖ ਰਾਜਾਂ ਤੇ ਕੇਂਦਰ ਸ਼ਾਸਤ ਪ੍ਰਦੇਸ਼ ਵਿਚ 13 ਥਾਵਾਂ 'ਤੇ ਕੀਤੀ ਛਾਪੇਮਾਰੀ
. . .  1 day ago
ਪੰਜਾਬ ਸਰਕਾਰ ਵਲੋਂ 11 ਨਾਇਬ ਤਹਿਸੀਲਦਾਰਾਂ ਨੂੰ ਤਹਿਸੀਲਦਾਰ ਵਜੋਂ ਕੀਤਾ ਪਦਉੱਨਤ
. . .  1 day ago
ਚੰਡੀਗੜ੍ਹ, 29 ਨਵੰਬਰ- ਪੰਜਾਬ ਸਰਕਾਰ ਵਲੋਂ ਅੱਜ ਇਕ ਅਹਿਮ ਫ਼ੈਸਲਾ ਲੈਂਦਿਆਂ ਵੱਖ-ਵੱਖ ਥਾਵਾਂ ‘ਤੇ ਡਿਊਟੀ ਨਿਭਾਅ ਰਹੇ 11 ਨਾਇਬ ਤਹਿਸੀਲਦਾਰਾਂ ਨੂੰ ਤਹਿਸੀਲਦਾਰ ਵਜੋਂ ਪਦਉੱਨਤ ਕਰ ਦਿੱਤਾ ਹੈ । ਜ਼ਿਲ੍ਹਾ ਤਰਨਤਾਰਨ ਦੇ ...
ਪਾਕਿਸਤਾਨ ਤੋਂ ਡਰੋਨ ਰਾਹੀਂ ਆਈ ਹੈਰੋਇਨ ਦੀ ਖੇਪ, ਨਸ਼ੇ ਦੀ ਖੇਪ ਲੈ ਜਾ ਰਹੇ ਦੋ ਵਿਅਕਤੀਆਂ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ
. . .  1 day ago
ਫ਼ਾਜ਼ਿਲਕਾ, 29 ਨਵੰਬਰ (ਪ੍ਰਦੀਪ ਕੁਮਾਰ) - ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਤੋਂ ਨਸ਼ੇ ਦੇ ਖੇਪ ਲੈ ਕੇ ਜਾ ਰਹੇ ਦੋ ਵਿਅਕਤੀਆਂ ਨੂੰ ਫ਼ਾਜ਼ਿਲਕਾ ਪੁਲਿਸ ਵਲੋਂ ਗ੍ਰਿਫ਼ਤਾਰ ਕੀਤਾ ਗਿਆ ਹੈ । ਪੁਲਿਸ ਨੇ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ...
ਪੰਜਾਬ ਸਰਕਾਰ ਵਲੋਂ ਸਿੱਖਿਆ ਵਿਭਾਗ ’ਚ ਲੈਕਚਰਾਰਾਂ ਤੇ ਹੈੱਡ ਮਾਸਟਰਾਂ ਨੂੰ ਤਰੱਕੀ ਦੇ ਕੇ ਪ੍ਰਿੰਸੀਪਲ ਬਣਾਇਆ ਗਿਆ ਹੈ।
. . .  1 day ago
ਐਸ. ਏ. ਐਸ. ਨਗਰ, 29 ਨਵੰਬਰ (ਤਰਵਿੰਦਰ ਸਿੰਘ ਬੈਨੀਪਾਲ)- ਪੰਜਾਬ ਸਰਕਾਰ ਵਲੋਂ ਸਿੱਖਿਆ ਵਿਭਾਗ ’ਚ ਲੈਕਚਰਾਰਾਂ ਤੇ ਹੈੱਡ ਮਾਸਟਰਾਂ ਨੂੰ ਤਰੱਕੀ ਦੇ ਕੇ ਪ੍ਰਿੰਸੀਪਲ ਬਣਾਇਆ ਗਿਆ ਹੈ
ਪਾਸਪੋਰਟ ਸੇਵਾ ਕੇਂਦਰ 3 ਦਸੰਬਰ (ਸ਼ਨੀਵਾਰ) ਨੂੰ ਰਹਿਣਗੇ ਖੁੱਲ੍ਹੇ
. . .  1 day ago
ਜਲੰਧਰ, 29 ਨਵੰਬਰ- ਵਿਦੇਸ਼ ਮੰਤਰਾਲੇ, ਨਵੀਂ ਦਿੱਲੀ ਨੇ ਪਾਸਪੋਰਟ ਬਿਨੈਕਾਰਾਂ ਦੀ ਸਹੂਲਤ ਲਈ ਸ਼ਨੀਵਾਰ ਯਾਨੀ 3 ਦਸੰਬਰ, 2022 ਨੂੰ ਪਾਸਪੋਰਟ ਸੇਵਾ ਕੇਂਦਰ ਖੋਲ੍ਹਣ ਦਾ ਫ਼ੈਸਲਾ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ...
ਭੇਦਭਰੀ ਹਾਲਤ ’ਚ ਮਿਲੀ ਪਤੀ-ਪਤਨੀ ਦੀ ਲਾਸ਼
. . .  1 day ago
ਜਲੰਧਰ, 29 ਨਵੰਬਰ (ਐੱਮ. ਐੱਸ. ਲੋਹੀਆ) – ਨਿਊ ਹਰਗੋਬਿੰਦ ਨਗਰ, ਜਲੰਧਰ ’ਚ ਇਕ ਮਕਾਨ ’ਚੋਂ ਪਤੀ-ਪਤਨੀ ਦੀ ਮਿ੍ਤਕ ਦੇਹ ਮਿਲੀ ਹੈ। ਮਿ੍ਤਕ ਪਤੀ ਦੀ ਪਛਾਣ ਨੀਰਜ ਅਤੇ ਪਤਨੀ ਦੀ ਪੂਜਾ ਵਜੋਂ ਦੱਸੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ...
ਪੰਜਾਬ ਹੁਨਰ ਵਿਕਾਸ ਮਿਸ਼ਨ ਨੇ ਜ਼ੀਰਕਪੁਰ ’ਚ ਲਾਇਆ ਰੁਜ਼ਗਾਰ ਮੇਲਾ
. . .  1 day ago
ਜ਼ੀਰਕਪੁਰ, 29 ਨਵੰਬਰ (ਹੈਪੀ ਪੰਡਵਾਲਾ)- ਪੰਜਾਬ ਹੁਨਰ ਵਿਕਾਸ ਮਿਸ਼ਨ ਵਲੋਂ ਅੱਜ ਇੱਥੇ ਦਸਮੇਸ਼ ਖਾਲਸਾ ਕਾਲਜ ਵਿਖੇ ਰੁਜ਼ਗਾਰ ਮੇਲਾ ਲਾਇਆ ਗਿਆ, ਜਿਸ ਵਿਚ 11 ਨਾਮੀ ਕੰਪਨੀਆਂ ਵਲੋਂ ਭਾਗ ਲਿਆ ਗਿਆ। ਇਸ ਰੁਜ਼ਗਾਰ...
ਕੋਟਕਪੂਰਾ ਦੇ ਡੇਰਾ ਪ੍ਰੇਮੀ ਕਤਲ ਕਾਂਡ ’ਚ ਗ੍ਰਿਫ਼ਤਾਰ ਦੋਵੇਂ ਨਾਬਾਲਗ ਸ਼ੂਟਰਾਂ ਦੀਆਂ ਜ਼ਮਾਨਤ ਪਟੀਸ਼ਨਾਂ ਰੱਦ
. . .  1 day ago
ਫ਼ਰੀਦਕੋਟ, 29 ਨਵੰਬਰ (ਜਸਵੰਤ ਸਿੰਘ ਪੁਰਬਾ)- ਡੇਰਾ ਪ੍ਰੇਮੀ ਪ੍ਰਦੀਪ ਸਿੰਘ ਕਟਾਰੀਆ ਦੇ ਕਤਲ ਦੇ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਗਏ ਹਰਿਆਣਾ ਦੇ ਦੋ ਨਾਬਾਲਗ ਨਿਸ਼ਾਨੇਬਾਜ਼ਾਂ ਦੀ ਜ਼ਮਾਨਤ ਅਰਜ਼ੀ ਪ੍ਰਿੰਸੀਪਲ...
23 ਸੈਕਟਰ ਅਸਾਮ ਰਾਈਫਲਜ਼ , ਆਬਕਾਰੀ ਅਤੇ ਨਾਰਕੋਟਿਕਸ ਵਿਭਾਗ ਨੇ 3.33 ਕਰੋੜ ਰੁਪਏ ਦੀਆਂ ਮੇਥਾਮਫੇਟਾਮਾਈਨ ਗੋਲੀਆਂ ਕੀਤੀਆਂ ਬਰਾਮਦ
. . .  1 day ago
ਕੋਮਲ ਮਿੱਤਲ ਨੇ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਵਜੋਂ ਸੰਭਾਲਿਆ ਅਹੁਦਾ
. . .  1 day ago
ਹੁਸ਼ਿਆਰਪੁਰ, 29 ਨਵੰਬਰ (ਬਲਜਿੰਦਰਪਾਲ ਸਿੰਘ)- 2014 ਬੈਚ ਦੀ ਆਈ.ਏ.ਐਸ. ਅਫ਼ਸਰ ਕੋਮਲ ਮਿੱਤਲ ਨੇ ਅੱਜ ਹੁਸ਼ਿਆਰਪੁਰ ਵਿਚ ਡਿਪਟੀ ਕਮਿਸ਼ਨਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ। ਉਨ੍ਹਾਂ ਕੋਲ...
ਸੁਪਰੀਮ ਕੋਰਟ ਨੇ ਮੁੰਬਈ ਮੈਟਰੋ ਕਾਰਪੋਰੇਸ਼ਨ ਨੂੰ ਆਰੇ ਜੰਗਲਾਂ 'ਚ 84 ਦਰਖਤਾਂ ਨੂੰ ਕੱਟਣ ਲਈ ਆਪਣੀ ਅਰਜ਼ੀ 'ਤੇ ਪੈਰਵੀ ਕਰਨ ਦੀ ਦਿੱਤੀ ਇਜਾਜ਼ਤ
. . .  1 day ago
ਮੇਘਾਲਿਆ ਸਰਕਾਰ ਆਸਾਮ ਨਾਲ ਲੱਗਦੀ ਸਰਹੱਦ 'ਤੇ 7 ਬਾਰਡਰ ਚੌਂਕੀਆਂ (ਬੀ.ਓ.ਪੀ.) ਸਥਾਪਤ ਕਰੇਗੀ - ਮੇਘਾਲਿਆ ਦੇ ਮੁੱਖ ਮੰਤਰੀ ਕੋਨਰਾਡ ਸੰਗਮਾ
. . .  1 day ago
ਆਰ.ਬੀ.ਆਈ. 1 ਦਸੰਬਰ ਨੂੰ ਰਿਟੇਲ ਡਿਜੀਟਲ ਰੁਪਈਏ (e₹-R) ਲਈ ਪਹਿਲੇ ਪਾਇਲਟ ਦੀ ਸ਼ੁਰੂਆਤ ਦੀ ਘੋਸ਼ਣਾ ਕਰੇਗਾ
. . .  1 day ago
ਮੈਡਮ ਪੂਨਮਦੀਪ ਕੌਰ ਨੇ ਡਿਪਟੀ ਕਮਿਸ਼ਨਰ ਬਰਨਾਲਾ ਵਜੋਂ ਅਹੁਦਾ ਸੰਭਾਲਿਆ
. . .  1 day ago
ਬਰਨਾਲਾ, 29 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)- 2013 ਬੈਚ ਦੇ ਆਈ.ਏ.ਐੱਸ. ਅਧਿਕਾਰੀ ਸ੍ਰੀਮਤੀ ਪੂਨਮਦੀਪ ਕੌਰ ਨੇ ਡਿਪਟੀ ਕਮਿਸ਼ਨਰ ਬਰਨਾਲਾ ਵਜੋਂ ਅਹੁਦਾ ਸੰਭਾਲ ਲਿਆ ਹੈ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ...
ਰਾਸ਼ਟਰੀ ਸੁਰੱਖਿਆ ਦਾ ਕੋਈ ਬਦਲ ਨਹੀਂ , ਇਹ ਹਥਿਆਰਬੰਦ ਬਲਾਂ ਦੇ ਨਾਲ-ਨਾਲ ਸਾਰੇ ਲੋਕਾਂ ਦੀ ਜ਼ਿੰਮੇਵਾਰੀ - ਰੱਖਿਆ ਮੰਤਰੀ ਰਾਜ ਨਾਥ ਸਿੰਘ
. . .  1 day ago
ਦਿੱਲੀ ਦੀ ਅਦਾਲਤ ਵਲੋਂ ਸਾਬਕਾ ਕਾਂਗਰਸੀ ਵਿਧਾਇਕ ਆਸਿਫ ਮੁਹੰਮਦ ਖਾਨ ਦੀ ਜ਼ਮਾਨਤ ਪਟੀਸ਼ਨ ਖ਼ਾਰਜ
. . .  1 day ago
ਨਵੀਂ ਦਿੱਲੀ, 29 ਨਵੰਬਰ-ਸਾਕੇਤ ਅਦਾਲਤ ਨੇ ਸਾਬਕਾ ਕਾਂਗਰਸੀ ਵਿਧਾਇਕ ਆਸਿਫ ਮੁਹੰਮਦ ਖਾਨ ਦੀ ਜ਼ਮਾਨਤ ਪਟੀਸ਼ਨ ਖ਼ਾਰਜ ਕਰ ਦਿੱਤੀ, ਜਿਸ ਨੂੰ ਦਿੱਲੀ ਦੇ ਸ਼ਾਹੀਨ ਬਾਗ ਖੇਤਰ ਵਿਚ ਡਿਊਟੀ 'ਤੇ ਇਕ ਪੁਲਿਸ ਅਧਿਕਾਰੀ...
ਸਰਹੱਦ ਨਜ਼ਦੀਕ ਡਿੱਗਾ ਇਕ ਪਕਿਸਤਾਨੀ ਡਰੋਨ ਤੇ ਹੈਰੋਇਨ ਬਰਾਮਦ
. . .  1 day ago
ਖੇਮਕਰਨ, 29 ਨਵੰਬਰ (ਰਾਕੇਸ਼ ਕੁਮਾਰ ਬਿੱਲਾ)-ਖੇਮਕਰਨ ਸੈਕਟਰ 'ਚ ਸਰਹੱਦ ਨਜ਼ਦੀਕ ਪੈਂਦੀ ਸਰਹੱਦੀ ਚੌਂਕੀ ਹਰਭਜਨ ਨੇੜੇ ਖੇਤਾਂ 'ਚ ਡਿੱਗਾ ਇਕ ਪਕਿਸਤਾਨੀ ਡਰੋਨ ਮਿਲਿਆ ਹੈ, ਜਿਸ ਬਾਰੇ ਪਤਾ ਲੱਗਣ 'ਤੇ ਥਾਣਾ ਖੇਮਕਰਨ ਦੀ ਪੁਲਿਸ ਤੇ ਬੀ.ਐਸ.ਐਫ. ਨੇ ਮੌਕੇ 'ਤੇ ਜਾ...
ਪੁਲਿਸ ਅਤੇ ਅਸਾਮ ਜੰਗਲਾਤ ਗਾਰਡਾਂ ਦੀ ਗੋਲੀਬਾਰੀ ਵਿਚ 6 ਮੌਤਾਂ ਸੰਬੰਧੀ ਮੰਗ ਪੱਤਰ ਦਾ ਕੌਮੀ ਮਨੁੱਖੀ ਅਧਿਕਾਰ ਸੰਗਠਨ ਨੇ ਲਿਆ ਨੋਟਿਸ
. . .  1 day ago
ਨਵੀਂ ਦਿੱਲੀ, 29 ਨਵੰਬਰ-ਕੌਮੀ ਮਨੁੱਖੀ ਅਧਿਕਾਰ ਸੰਗਠਨ ਨੇ ਮੇਘਾਲਿਆ ਦੇ ਮੁੱਖ ਮੰਤਰੀ ਦੁਆਰਾ ਦਿੱਤੇ ਇਕ ਮੰਗ ਪੱਤਰ ਦਾ ਨੋਟਿਸ ਲਿਆ ਹੈ ਕਿ 22 ਨਵੰਬਰ ਨੂੰ ਮੇਘਾਲਿਆ ਦੇ ਪੱਛਮੀ ਜੈਂਤੀਆ ਹਿਲਜ਼ ਜ਼ਿਲ੍ਹੇ ਦੇ ਮੁਕਰੋਹ ਪਿੰਡ ਵਿਚ ਅਸਾਮ ਪੁਲਿਸ ਅਤੇ ਅਸਾਮ ਜੰਗਲਾਤ ਗਾਰਡਾਂ...
ਕੋਵਿਡ-19 ਟੀਕਾਕਰਨ ਕਰਵਾਉਣ ਲਈ ਕੋਈ ਕਾਨੂੰਨੀ ਮਜਬੂਰੀ ਨਹੀਂ-ਕੇਂਦਰ ਨੇ ਸੁਪਰੀਮ ਕੋਰਟ ਨੂੰ ਦੱਸਿਆ
. . .  1 day ago
ਨਵੀਂ ਦਿੱਲੀ,29 ਨਵੰਬਰ-ਕੇਂਦਰ ਨੇ ਸੁਪਰੀਮ ਕੋਰਟ ਨੂੰ ਸਪੱਸ਼ਟ ਕੀਤਾ ਕਿ ਕੋਵਿਡ -19 ਲਈ ਟੀਕਾਕਰਨ ਕਰਵਾਉਣ ਲਈ ਕੋਈ ਕਾਨੂੰਨੀ ਮਜਬੂਰੀ ਨਹੀਂ ਹੈ।ਸੁਪਰੀਮ ਕੋਰਟ ਵਿਚ ਦਾਇਰ ਇਕ ਹਲਫ਼ਨਾਮੇ ਵਿਚ, ਕੇਂਦਰ ਨੇ ਪੇਸ਼ ਕੀਤਾ ਕਿ ਸੂਚਿਤ ਸਹਿਮਤੀ ਦੀ ਧਾਰਨਾ ਕਿਸੇ ਦਵਾਈ ਜਿਵੇਂ ਕਿ ਵੈਕਸੀਨ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 1 ਭਾਦੋਂ ਸੰਮਤ 554
ਵਿਚਾਰ ਪ੍ਰਵਾਹ: ਹਰੇਕ ਵਿਅਕਤੀ ਦੀ ਚੰਗਿਆਈ ਹੀ ਲੋਕਤੰਤਰੀ ਸ਼ਾਸਨ ਦੀ ਸਫ਼ਲਤਾ ਦਾ ਮੂਲ ਸਿਧਾਂਤ ਹੈ। -ਰਾਜਗੋਪਾਲ ਆਚਾਰੀਆ

ਅੰਮ੍ਰਿਤਸਰ / ਦਿਹਾਤੀ

ਅੰਮਿ੍ਤਸਰ 'ਚ ਉਤਸ਼ਾਹ ਨਾਲ ਮਨਾਇਆ ਨਾਲ ਗਿਆ ਅਜ਼ਾਦੀ ਦਿਵਸ

ਮਜੀਠਾ, (ਮਨਿੰਦਰ ਸਿੰਘ ਸੋਖੀ, ਜਗਤਾਰ ਸਿੰਘ ਸਹਿਮੀ)-ਮਜੀਠਾ ਦੀ ਦਾਣਾ ਮੰਡੀ ਵਿਚ ਆਜ਼ਾਦੀ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ | ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਤਹਿਸੀਲਦਾਰ ਮਜੀਠਾ ਰਤਨਜੀਤ ਖੁੱਲਰ ਵਲੋਂ ਨਿਭਾਈ ਗਈ | ਇਸ ਤੋਂ ਪਹਿਲਾਂ ਪੰਜਾਬ ਪੁਲਿਸ ਦੇ ਸਬ ਇੰਸਪੈਕਟਰ ਪਲਵਿੰਦਰ ਸਿੰਘ ਦੀ ਅਗਵਾਈ ਵਾਲੀ ਪੁਲਿਸ ਟੁਕੜੀ ਵਲੋਂ ਤਿਰੰਗੇ ਝੰਡੇ ਨੂੰ ਸਲਾਮੀ ਦਿੱਤੀ ਅਤੇ ਤਹਿਸੀਲਦਾਰ ਰਤਨਜੀਤ ਖੁੱਲਰ ਨੇ ਮਾਰਚ ਪਾਸਟ ਤੋਂ ਸਲਾਮੀ ਲਈ | ਗੁਰੂ ਨਾਨਕ ਮਾਡਲ ਸਕੂਲ ਦੇ ਵਿਦਿਆਰਥੀਆਂ ਵਲੋਂ ਰਾਸ਼ਟਰੀ ਗੀਤ ਗਾਇਆ ਗਿਆ, ਜਿਸ ਵਿਚ ਹਾਜ਼ਰ ਤਮਾਮ ਲੋਕਾਂ ਨੇ ਹਿੱਸਾ ਪਾਇਆ | ਇਸ ਸਮਾਗਮ ਵਿਚ ਆਮ ਆਦਮੀ ਪਾਰਟੀ ਦੇ ਹਲਕਾ ਮਜੀਠਾ ਦੇ ਸੀਨੀਅਰ ਆਗੂ ਸੁਖਜਿੰਦਰਰਾਜ ਸਿੰਘ ਲਾਲੀ ਮਜੀਠੀਆ ਬਤੌਰ ਮੁੱਖ ਮਹਿਮਾਨ ਸ਼ਾਮਿਲ ਹੋਏ | ਇਸ ਸਮਾਗਮ ਵਿਚ ਇਲਾਕੇ ਦੇ ਵੱਖ ਵੱਖ ਸਕੂਲਾਂ ਦੇ ਵਿਦਿਆਰਥੀਆਂ ਵਲੋਂ ਰੰਗ ਬਿਰੰਗੀਆਂ ਪੁਸ਼ਾਕਾਂ ਵਿਚ ਦੇਸ਼ ਭਗਤੀ ਦੀਆਂ ਆਈਟਮਾਂ ਵਿਸ਼ੇਸ਼ ਖਿੱਚ ਦਾ ਕੇਂਦਰ ਰਹੀਆਂ | ਇਸ ਦੇ ਨਾਲ ਹੀ ਵੱਖ-ਵੱਖ ਸਕੂਲਾਂ ਦੀਆਂ ਵਿਦਿਆਰਥਣਾ ਵਲੋਂ ਪੰਜਾਬ ਦਾ ਲੋਕ ਨਾਚ ਗਿੱਧਾ ਪਾਇਆ ਗਿਆ | ਇਸ ਸਮਾਗਮ ਵਿਚ ਦੇਸ਼ ਦੀ ਆਜ਼ਾਦੀ ਵਿਚ ਯੋਗਦਾਨ ਪਾਉਣ ਵਾਲੇ ਸੁਤੰਤਰਤਾ ਸੰਗਰਾਮੀ ਤੇ ਹੋਰ ਪ੍ਰ੍ਰਮੁੱਖ ਸ਼ਖਸ਼ੀਅਤਾਂ ਨੂੰ ਤਹਿਸੀਲਦਾਰ ਰਤਨਜੀਤ ਖੁੱਲਰ ਤੇ 'ਆਪ' ਆਗੂ ਸੁਖਜਿੰਦਰਰਾਜ ਸਿੰਘ ਲਾਲੀ ਮਜੀਠੀਆ ਵਲੋਂ ਸਨਮਾਨਿਤ ਕੀਤਾ ਗਿਆ | ਇਸ ਮੌਕੇ ਪਿ੍ੰਸੀਪਲ ਸਤਿੰਦਰ ਕੌਰ ਮਜੀਠੀਆ, ਨਗਰ ਕੌਸਲ ਮਜੀਠਾ ਦੇ ਕਾਰਜ ਸਾਧਕ ਅਫ਼ਸਰ ਰਣਦੀਪ ਸਿੰਘ ਵੜੈਚ, ਬੀ.ਡੀ.ਪੀ.ਓ. ਮਜੀਠਾ ਪਲਵਿੰਦਰ ਸਿੰਘ, ਡਿਪਟੀ ਜਿਲ੍ਹਾ ਮੰਡੀ ਅਫਸਰ ਰਮਨਦੀਪ ਸਿੰਘ ਥਿੰਦ, ਖੇਤੀਬਾੜੀ ਵਿਕਾਸ ਅਫ਼ਸਰ ਹਰਜਿੰਦਰ ਸਿੰਘ, ਅਮਰਦੀਪ ਸਿੰਘ ਗਿੱਲ ਮਜੀਠਾ, ਗੁਰਭੇਜ਼ ਸਿੰਘ ਸਿੱਧੂ, ਪਿ੍ਤਪਾਲ ਸਿੰਘ ਬੱਲ ਬਲਾਕ ਪ੍ਰਧਾਨ, ਬਲਜੀਤ ਸਿੰਘ ਜਿਜੇਆਣੀ, ਬਲਵਿੰਦਰ ਸਿੰਘ ਮਰੜ੍ਹੀ ਕਲਾਂ, ਰਾਜਵੀਰ ਸਿੰਘ ਰੋੜੀ, ਭਾਜਪਾ ਆਗੂ ਪਰਮਜੀਤ ਸਿੰਘ ਪੰਮਾ, ਕਾਂਗਰਸੀ ਆਗੂ ਜਗਦੀਪ ਸਿੰਘ ਗੋਗਾ, ਕੌਂਸਲਰ ਨਵਦੀਪ ਸਿੰਘ ਸੋਨਾ, ਪਿ੍ੰਸੀਪਲ ਮੋਨਾ ਕੌਰ, ਪਿ੍ੰਸੀਪਲ ਜਸਪਿੰਦਰ ਸਿੰਘ ਕਾਹਲੋਂ, ਪਿ੍ੰਸੀਪਲ ਸਿਸਟਰ ਬੈਟਸੀ, ਪਿ੍ੰਸੀਪਲ ਵਿਨੋਦ ਸ਼ਰਮਾ, ਪਿ੍ੰਸੀਪਲ ਜੋਗਾ ਸਿੰਘ ਅਠਵਾਲ, ਜੰਗਲਾਤ ਅਫਸਰ ਰਵਿੰਦਰ ਸਿੰਘ ਖਾਲਸਾ ਸਮੇਤ ਵੱਡੀ ਗਿਣਤੀ ਵਿਚ ਇਲਾਕਾ ਵਾਸੀ ਹਾਜ਼ਰ ਸਨ |
ਅਜਨਾਲਾ, (ਗੁਰਪ੍ਰੀਤ ਸਿੰਘ ਢਿੱਲੋਂ, ਐੱਸ.ਪ੍ਰਸ਼ੋਤਮ)-ਕੋਰੋਨਾ ਕਾਲ ਤੋਂ ਬਾਅਦ ਪਹਿਲੀ ਵਾਰ ਅਜਨਾਲਾ ਸ਼ਹਿਰ ਦੀ ਆਈ. ਟੀ. ਆਈ. ਗਰਾਊਾਡ ਵਿਖੇ ਤਹਿਸੀਲ ਪੱਧਰੀ ਸੁਤੰਤਰਤਾ ਦਿਵਸ ਮਨਾਇਆ ਗਿਆ, ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਪਹੁੰਚੇ ਐੱਸ.ਡੀ. ਐੱਮ. ਅਜਨਾਲਾ ਅਮਨਪ੍ਰੀਤ ਸਿੰਘ ਗਿੱਲ ਵਲੋਂ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ | ਉਪਰੰਤ ਖੁੱਲ੍ਹੀ ਜੀਪ ਵਿਚ ਸਵਾਰ ਹੋ ਕੇ ਐੱਸ.ਡੀ.ਐੱਮ. ਅਮਨਪ੍ਰੀਤ ਸਿੰਘ ਗਿੱਲ ਵਲੋਂ ਪਰੇਡ ਦਾ ਮੁਆਇਨਾ ਕੀਤਾ ਗਿਆ ਜਿਸ ਤੋਂ ਬਾਅਦ ਪੰਜਾਬ ਪੁਲਿਸ, ਐੱਨ.ਸੀ.ਸੀ. ਕੈਡਿਟ ਅਤੇ ਗਰਲਜ਼ ਗਾਈਡ ਵਲੋਂ ਉਨ੍ਹਾਂ ਨੂੰ ਸਲਾਮੀ ਦਿੱਤੀ ਗਈ | ਆਪਣੇ ਸੰਬੋਧਨ ਵਿਚ ਐੱਸ.ਡੀ.ਐੱਮ ਅਮਨਪ੍ਰੀਤ ਸਿੰਘ ਗਿੱਲ ਨੇ ਦੇਸ਼ ਦੀ ਆਜ਼ਾਦੀ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਮਹਾਨ ਸ਼ਹੀਦਾਂ ਤੇ ਦੇਸ਼ ਭਗਤਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ, ਉਪਰੰਤ ਕਰਵਾਏ ਰੰਗਾਰੰਗ ਪ੍ਰੋਗਰਾਮ ਦੌਰਾਨ ਸਰਕਾਰੀ ਕਾਲਜ ਅਜਨਾਲਾ ਸਮੇਤ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵਲੋਂ ਦੇਸ਼ ਭਗਤੀ ਨਾਲ ਸਬੰਧਤ ਪ੍ਰੋਗਰਾਮ ਪੇਸ਼ ਕੀਤੇ ਗਏ | ਇਸ ਸਮਾਗਮ ਦੌਰਾਨ ਗਿੱਧਾ ਭੰਗੜਾ ਵਿਸ਼ੇਸ਼ ਖਿੱਚ ਦਾ ਕੇਂਦਰ ਰਿਹਾ | ਅੰਤ ਵਿਚ ਐੱਸ.ਡੀ.ਐੱਮ. ਅਮਨਪ੍ਰੀਤ ਸਿੰਘ ਗਿੱਲ ਵਲੋਂ ਵੱਖ-ਵੱਖ ਖੇਤਰਾਂ ਵਿਚ ਨਾਮਣਾ ਖੱਟਣ ਵਾਲੀਆਂ ਪ੍ਰਮੁੱਖ ਸ਼ਖ਼ਸੀਅਤਾਂ ਤੇ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਵੀ ਕੀਤਾ ਗਿਆ | ਸਮਾਗਮ ਵਿਚ ਜੁਡੀਸ਼ੀਅਲ ਮੈਜਿਸਟਰੇਟ ਜੂਨੀਅਰ ਡਵੀਜ਼ਨ ਅੰਕਿਤ ਐਰੀ, ਗੁਰਪ੍ਰੀਤ ਕੌਰ, ਚਰਨਪ੍ਰੀਤ ਕੌਰ, ਨਾਇਬ ਤਹਿਸੀਲਦਾਰ ਰਾਜਪਿ੍ਤਪਾਲ ਸਿੰਘ ਝਾਵਰ, ਮੇਜਰ ਸਿੰਘ ਬੀ.ਡੀ.ਪੀ.ਓ. ਹਰਸ਼ਾ ਛੀਨਾ, ਬਾਰ ਐਸੋਸੀਏਸ਼ਨ ਅਜਨਾਲਾ ਦੇ ਪ੍ਰਧਾਨ ਐਡਵੋਕੇਟ ਹਰਪਾਲ ਸਿੰਘ ਨਿੱਝਰ, ਸੀਨੀਅਰ ਮੱਛੀ ਪਾਲਣ ਅਫ਼ਸਰ ਗੁਰਬੀਰ ਸਿੰਘ ਅਰੋੜਾ, ਬਲਾਕ ਖੇਤੀਬਾੜੀ ਅਫ਼ਸਰ ਯੋਗਰਾਜਬੀਰ ਸਿੰਘ ਗਿੱਲ, ਮਾਰਕੀਟ ਕਮੇਟੀ ਅਜਨਾਲਾ ਦੇ ਸਕੱਤਰ ਸਾਹਿਬ ਸਿੰਘ, ਸੀ.ਡੀ.ਪੀ.ਓ ਜਸਪ੍ਰੀਤ ਸਿੰਘ, ਕਾਰਜ ਸਾਧਕ ਅਫਸਰ ਰਣਦੀਪ ਸਿੰਘ ਵੜੈਚ, ਸੀਨੀਅਰ ਮੈਡੀਕਲ ਅਫ਼ਸਰ ਡਾ ਗੁਰਸ਼ਰਨ ਸਿੰਘ, ਐੱਸ.ਡੀ.ਓ. ਮਨਜਿੰਦਰ ਸਿੰਘ ਮੱਤੇਨੰਗਲ, ਐੱਸ.ਐੱਚ.ਓ. ਅਜਨਾਲਾ ਸਬ ਇੰਸਪੈਕਟਰ ਹਰਪਾਲ ਸਿੰਘ ਸੋਹੀ, ਚੌਕੀ ਇੰਚਾਰਜ ਏ.ਐੱਸ.ਆਈ. ਸੁਖਜੀਤ ਸਿੰਘ, ਨੰਬਰਦਾਰ ਸੁਰਜੀਤ ਸਿੰਘ ਗ੍ਰੰਥਗੜ੍ਹ, ਬਾਗਬਾਨੀ ਅਫ਼ਸਰ ਕਿਰਨਬੀਰ ਕੌਰ, ਪਿ੍ੰਸੀਪਲ ਬਲਦੇਵ ਰਾਜ, ਮੱਛੀ ਪਾਲਣ ਅਫ਼ਸਰ ਸਰਬਜੀਤ ਸਿੰਘ ਅਜਨਾਲਾ, ਪ੍ਰੋਫ਼ੈਸਰ ਆਰਤੀ ਸ਼ਰਮਾ, ਮਾ. ਗੁਰਪ੍ਰੀਤ ਸਿੰਘ ਰਿਆੜ, ਸੈਨੇਟਰੀ ਇੰਸਪੈਕਟਰ ਬਲਵਿੰਦਰ ਸਿੰਘ ਸੰਧੂ, ਪਰਗਟ ਸਿੰਘ ਹੇਰ, ਸੰਜੀਵ ਕੁਮਾਰ ਰਮਦਾਸ, ਹਰਸਿਮਰਨਜੀਤ ਸਿੰਘ ਹਰੜ, ਮਾਸਟਰ ਸੁਖਦੇਵ ਸਿੰਘ ਢਿੱਲੋਂ, ਮਾਸਟਰ ਰਣਜੀਤ ਸਿੰਘ, ਹਰਜਿੰਦਰ ਸਿੰਘ ਭੱਖਾ, ਬਲਕਾਰ ਸਿੰਘ ਬਾਜਵਾ, ਪਰਦੀਪ ਤ੍ਰੇਹਨ, ਬੂਟਾ ਸਿੰਘ ਕਮੀਰਪੁਰਾ, ਨੰਬਰਦਾਰ ਗ਼ੁਲਜ਼ਾਰ ਸਿੰਘ ਕੋਟਲੀ, ਖੰਡ ਮਿੱਲ ਭਲਾ ਪਿੰਡ ਦੇ ਜੀ. ਐੱਮ. ਰਜਿੰਦਰਪ੍ਰਤਾਪ ਸਿੰਘ ਸਮੇਤ ਹੋਰ ਹਾਜ਼ਰ ਸਨ |
ਅਟਾਰੀ, (ਗੁਰਦੀਪ ਸਿੰਘ)-ਭਾਰਤ-ਪਾਕਿਸਤਾਨ ਸਰਹੱਦ ਤੇ ਸਥਿਤ ਜੁਆਇੰਟ ਚੈੱਕ ਪੋਸਟ ਅਟਾਰੀ ਵਿਖੇ ਆਜ਼ਾਦੀ ਦਾ ਦਿਹਾੜਾ ਬਹੁਤ ਉਤਸ਼ਾਹ ਨਾਲ ਮਨਾਇਆ ਗਿਆ | ਬੀ. ਐੱਸ. ਐੱਫ. ਦੇ ਡੀ. ਆਈ. ਜੀ. ਸੰਜੇ ਗੌੜ ਨੇ ਆਜ਼ਾਦੀ ਦੇ 75 ਵੇਂ ਸ਼ੁੱਭ ਦਿਹਾੜੇ ਮੌਕੇ ਦੇਸ਼ ਦੀ ਸ਼ਾਨ ਤਿਰੰਗੇ ਝੰਡੇ ਨੂੰ ਲਹਿਰਾਉਂਦੇ ਹੋਏ ਸਲਾਮੀ ਦਿੱਤੀ | ਇਸ ਮੌਕੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀ-ਵਿਦਿਆਰਥਣਾਂ ਵੱਡੀ ਗਿਣਤੀ ਵਿਚ ਪਹੁੰਚੇ ਹੋਏ ਸਨ, ਜਿਨ੍ਹਾਂ ਦੀਆਂ ਤਾੜੀਆਂ ਨਾਲ ਅਟਾਰੀ ਵਾਹਗਾ ਸਰਹੱਦ ਗੂੰਜ ਉੱਠੀ | ਇਸ ਸਮੇਂ 144 ਬਟਾਲੀਅਨ ਦੇ ਕਮਾਂਡੈਂਟ ਜਸਬੀਰ ਸਿੰਘ, ਟੂ. ਆਈ. ਸੀ. ਸਤੀਸ਼ ਮਿਸ਼ਰਾ ਤੇ ਬੀ.ਐੱਸ.ਐੱਫ. ਦੇ ਜਵਾਨ ਵੱਡੀ ਗਿਣਤੀ ਵਿਚ ਮੌਜੂਦ ਸਨ |
ਤਰਸਿੱਕਾ, (ਅਤਰ ਸਿੰਘ ਤਰਸਿੱਕਾ)-ਓ. ਵੀ. ਐੱਨ. ਖਾਲਸਾ ਪਬਲਿਕ ਸਕੂਲ ਪੁਲ ਨਹਿਰ ਤਰਸਿੱਕਾ ਵਿਖੇ ਆਜ਼ਾਦੀ ਦਿਵਸ ਮਨਾਇਆ ਗਿਆ, ਜਿਸ ਵਿਚ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਸਾਬਕਾ ਵਿਧਾਇਕ ਹਲਕਾ ਜੰਡਿਆਲਾ ਗੁਰੂ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਤੇ ਉਨ੍ਹਾਂ ਨੇ ਤਿਰੰਗਾ ਝੰਡਾ ਲਹਿਰਾਇਆ | ਇਸ ਸਮਾਗਮ 'ਚ ਬਲਾਕ ਤਰਸਿੱਕਾ ਦੇ ਕਾਂਗਰਸੀ ਆਗੂ ਤੇ ਵਰਕਰ ਵੱਡੀ ਗਿਣਤੀ 'ਚ ਸ਼ਾਮਿਲ ਹੋਏ | ਜਿਨ੍ਹਾਂ 'ਚ ਮੈਡਮ ਅੰਜਲੀ ਬੰਡਾਲਾ, ਮਲਕੀਅਤ ਸਿੰਘ ਸਰਪੰਚ ਸਰਜਾ, ਓਮ ਪ੍ਰਕਾਸ਼ ਨੰਦਾ ਸੰਚਾਲਕ, ਮੈਡਮ ਅਨੰਦ ਵਾਨੀ ਚੇਅਰਪਰਸਨ, ਪਲਵਿੰਦਰ ਸਿੰਘ ਪ੍ਰਧਾਨ ਬਲਾਕ ਕਾਂਗਰਸ ਤਰਸਿੱਕਾ, ਬਲਕਾਰ ਸਿੰਘ ਡਾਇਰੈਕਟਰ, ਰਾਣਾ ਜੰਡ, ਜਸਵਿੰਦਰ ਸਿੰਘ ਦਸਮੇਸ਼ ਨਗਰ, ਸ਼ਿਵ ਕੁਮਾਰ, ਬਲਜੀਤ ਸਿੰਘ ਸਾਬਕਾ ਬੀ. ਡੀ. ਓ., ਬੱਬੂ ਪ੍ਰਧਾਨ ਜਬੋਵਾਲ, ਬਲਦੇਵ ਸਿੰਘ ਸਰਪੰਚ ਤਰਸਿੱਕਾ, ਜਗਦੀਸ਼ ਚੰਦਰ ਨੰਦਾ, ਸੂਬੇਦਾਰ ਸ਼ਮੀਰ ਸਿੰਘ, ਧਰਵਿੰਦਰ ਸਿੰਘ ਸਰਪੰਚ ਸੈਦੋਲੇਲ, ਪਿ੍ੰਸੀਪਲ ਸੁਖਬੀਰ ਕੌਰ ਤੇ ਪਿ੍ੰਸੀਪਲ ਸਵਿੰਦਰ ਸਿੰਘ ਆਦਿ ਸ਼ਾਮਿਲ ਸਨ |
ਅਜਨਾਲਾ, (ਗੁਰਪ੍ਰੀਤ ਸਿੰਘ ਢਿੱਲੋਂ)-ਸਰਕਾਰੀ ਕਾਲਜ ਅਜਨਾਲਾ ਵਿਖੇ ਪਿ੍ੰਸੀਪਲ ਪਰਮਿੰਦਰ ਕੌਰ ਦੀ ਅਗਵਾਈ ਹੇਠ ਆਜ਼ਾਦੀ ਦਿਵਸ ਮਨਾਇਆ ਗਿਆ | ਇਸ ਮੌਕੇ ਕਰਵਾਏ ਸਮਾਗਮ ਦੌਰਾਨ ਸਭ ਤੋਂ ਪਹਿਲਾਂ ਪਿ੍ੰਸੀਪਲ ਪਰਮਿੰਦਰ ਕੌਰ ਵਲੋਂ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ | ਉਪਰੰਤ ਵਿਦਿਆਰਥੀਆਂ ਵਲੋਂ ਰੰਗਾਰੰਗ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ | ਇਸ ਮੌਕੇ ਸੰਬੋਧਨ ਕਰਦਿਆਂ ਪਿ੍ੰਸੀਪਲ ਪਰਮਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਆਜ਼ਾਦੀ ਦਿਹਾੜੇ ਦੀ ਮੁਬਾਰਕਬਾਦ ਦਿੰਦਿਆਂ ਇਸ ਦਿਨ ਦੇ ਮਹੱਤਵ ਤੋਂ ਜਾਣੂ ਕਰਵਾਇਆ | ਇਸ ਮੌਕੇ ਵਾਈਸ ਪਿ੍ੰਸੀਪਲ ਪ੍ਰੋਫ਼ੈਸਰ ਡਾ.ਪ੍ਰੇਮ ਸਿੰਘ, ਪ੍ਰੋ. ਰਾਜਕਰਨ ਸਿੰਘ, ਪ੍ਰੋ. ਜਸਵਿੰਦਰ ਸਿੰਘ ਤੇੜਾ, ਪ੍ਰੋ. ਆਰਤੀ ਸ਼ਰਮਾ, ਪ੍ਰੋ. ਡਾ. ਸਤਨਾਮ ਕੌਰ, ਪ੍ਰੋ. ਡਾ. ਪਿ੍ਆ ਲਕਸ਼ਮੀ, ਪ੍ਰੋ. ਜਸਪ੍ਰੀਤ ਸਿੰਘ, ਪ੍ਰੋ. ਰਮਿੰਦਰ ਕੌਰ ਭੁੱਲਰ, ਪ੍ਰੋ. ਕਿਰਨ, ਪ੍ਰੋ. ਵਿਕਾਸ ਦੇਵੀ, ਪ੍ਰੋ. ਸੁਮਨਦੀਪ ਕੌਰ, ਪ੍ਰੋ. ਗੁਨੀਤ ਭੱਲਾ, ਸੁਖਬੀਰ ਕੌਰ, ਹਰਪ੍ਰੀਤ ਕੌਰ ਅਤੇ ਸੁਖਜਿੰਦਰ ਸਿੰਘ ਸਮੇਤ ਵੱਡੀ ਗਿਣਤੀ 'ਚ ਕਾਲਜ ਵਿਦਿਆਰਥੀ ਹਾਜ਼ਰ ਸਨ |
ਬਿਆਸ, (ਫੇਰੂਮਾਨ)-ਪੰਦਰਾਂ ਅਗਸਤ ਦੇ ਦੇ ਮੱਦੇਨਜ਼ਰ ਪਿੰਡ ਬਿਆਸ ਦੀ ਪੰਚਾਇਤ ਅਤੇ ਪਿੰਡ ਵਾਸੀਆਂ ਵਲੋਂ ਪੰਚਾਇਤ ਦਫ਼ਤਰ ਵਿਖੇ ਤਿਰੰਗਾ ਝੰਡਾ ਲਹਿਰਾਇਆ ਗਿਆ | ਝੰਡਾ ਲਹਿਰਾਉਣ ਦੀ ਰਸਮ ਐੱਸ. ਐੱਚ. ਓ. ਬਿਆਸ ਯਾਦਵਿੰਦਰ ਸਿੰਘ ਤੇ ਪਿੰਡ ਦੇ ਹੋਣਹਾਰ ਸਰਪੰਚ ਸੁਰਿੰਦਰਪਾਲ ਸਿੰਘ ਵਲੋਂ ਕੀਤੀ ਗਈ | ਪੰਜਾਬ ਪੁਲਿਸ ਦੇ ਜਵਾਨਾਂ ਵਲੋਂ ਸਲਾਮੀ ਦਿੱਤੀ | ਇਸ ਮੌਕੇ ਸਰਪੰਚ ਸੁਰਿੰਦਰਪਾਲ ਸਿੰਘ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਪੰਦਰਾਂ ਅਗਸਤ ਨੂੰ ਭਾਰਤ ਗੁਲਾਮੀ ਦਾ ਚੂਲਾ ਤੋੜ ਕੇ ਆਜ਼ਾਦ ਹੋਇਆ | ਹਰ ਅਮੀਰ ਗ਼ਰੀਬ ਚਾਹੇ ਕੋਈ ਵੀ ਹੋਏ ਅੱਜ ਹਰ ਇਕ ਨੂੰ ਆਪਣੀ ਆਜ਼ਾਦੀ ਹਸਤੀ ਨਾਲ ਜਿਊਣ ਦਾ ਹੱਕ ਹੈ | ਅੱਜ ਹਰ ਖੇਤਰ ਵਿਚ ਬੌਧਿਕ, ਵਿਗਿਆਨ ਅਤੇ ਆਰਥਿਕ ਖੇਤਰ ਵਿਚ ਭਰਪੂਰ ਤਰੱਕੀ ਕੀਤੀ ਹੈ | ਸਮਾਗਮ ਦੇ ਅਖੀਰ ਵਿਚ ਸ੍ਰੀ ਯਾਦਵਿੰਦਰ ਸਿੰਘ ਹੋਰ ਪਤਵੰਤਿਆਂ ਦਾ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਆਸ਼ੂ ਭਾਜੀ, ਅਮਰਜੀਤ ਸਿੰਘ, ਏ. ਐੱਸ. ਆਈ. ਮੁਖਤਿਆਰ ਸਿੰਘ, ਸਕੂਲ ਪਿ੍ੰਸੀਪਲ ਸੰਜੀਵ ਕਪੂਰ, ਮਾਸਟਰ ਸਤਿੰਦਰ ਸਿੰਘ ਤੇ ਸਰਬਜੀਤ ਸਿੰਘ ਆਦਿ ਹਾਜ਼ਰ ਸਨ |
ਤਰਸਿੱਕਾ, (ਅਤਰ ਸਿੰਘ ਤਰਸਿੱਕਾ)-ਸਰਕਾਰੀ ਸਮਾਰਟ ਸੀਨੀਅਰ ਸੈਕੰਡਰੀ ਸਕੂਲ ਤਰਸਿੱਕਾ 'ਚ ਪਿ੍ੰਸੀਪਲ ਦੀਪਕ ਕੁਮਾਰ ਦੀ ਅਗਵਾਈ ਹੇਠ ਅਜ਼ਾਦੀ ਦਿਵਸ ਸਕੂਲ ਦੇ ਵਿਦਿਆਰਥੀਆਂ ਤੇ ਸਮੂਹ ਸਟਾਫ ਮੈਂਬਰਾਂ ਵਲੋਂ ਉਤਸ਼ਾਹ ਨਾਲ ਮਨਾਇਆ ਗਿਆ | ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਤੋਂ ਬਾਅਦ ਸਕੂਲ ਦੇ ਵਿਦਿਆਰਥੀਆਂ ਵਲੋਂ ਦੇਸ਼ ਪਿਆਰ ਦੇ ਗੀਤ, ਸਕਿਟਾਂ, ਗਿੱਧਾ ਤੇ ਭੰਗੜਾ ਵੀ ਪਾਇਆ ਗਿਆ | ਇਸ ਮੌਕੇ ਹਰਪ੍ਰੀਤ ਕੌਰ ਡੀ. ਪੀ. ਨੇ ਆਜ਼ਾਦੀ ਦਿਵਸ ਦੀ ਮਹੱਤਤਾ, ਸਵਤੰਤਰਤਾ ਦਿਵਸ ਦਾ ਪਿਛੋਕੜ ਤੇ ਸ਼ਹੀਦਾਂ ਦੇ ਪਾਏ ਯੋਗਦਾਨ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ | ਇਸ ਸਮਾਗਮ 'ਚ ਪਿ੍ੰਸੀਪਲ ਦੀਪਕ ਕੁਮਾਰ, ਪਵਨਦੀਪ ਕੌਰ, ਮਨਜਿੰਦਰ ਕੌਰ, ਬਲਵਿੰਦਰ ਕੌਰ ਲੈਕਚਰਾਰ, ਰਾਜਬੀਰ ਕੌਰ ਪੰਨੂ, ਬਲਵਿੰਦਰ ਸਿੰਘ ਤੇ ਸਤਵਿੰਦਰ ਸਿੰਘ ਆਦਿ ਹਾਜ਼ਰ ਸਨ |
ਜਗਦੇਵ ਕਲਾਂ, (ਸ਼ਰਨਜੀਤ ਸਿੰਘ ਗਿੱਲ)-ਪੰਜਾਬੀ ਦੇ ਸਿਰਮੌਰ ਕਵੀ ਹਾਸ਼ਮ ਸ਼ਾਹ ਦੀ ਯਾਦ 'ਚ ਸਥਾਪਤ ਹਾਸ਼ਮ ਸ਼ਾਹ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜਗਦੇਵ ਕਲਾਂ ਵਿਖੇ ਸਕੂਲ ਦੇ ਪਿ੍ੰ: ਯਸ਼ਮੀਤ ਕੌਰ ਦੀ ਅਗਵਾਈ ਹੇਠ ਸਮੂਹ ਸਕੂਲ ਸਟਾਫ ਦੇ ਸਹਿਯੋਗ ਸਦਕਾ ਆਜ਼ਾਦੀ ਦਾ ਦਿਹਾੜਾ ਬੜੀ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਸਕੂਲ ਦੇ ਵਿਹੜੇ ਵਿਚ ਸਕੂਲ ਦੇ ਬੱਚਿਆਂ ਨੇ ਦੇਸ਼ ਪਿਆਰ ਅਤੇ ਦੇਸ਼ ਭਗਤੀ ਦੇ ਗੀਤ ਗਾ ਕੇ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ | ਇਸ ਉਪਰੰਤ ਸਕੂਲ ਦੇ ਬੱਚਿਆਂ ਨੇ ਭਾਸ਼ਣ, ਕਵਿਤਾਵਾਂ, ਕੋਰੀਓਗ੍ਰਾਫੀ ਅਤੇ ਗਿੱਧਾ, ਭੰਗੜਾ ਪੇਸ਼ ਕਰਕੇ ਚੰਗਾ ਰੰਗ ਬੰਨਿ੍ਹਆ ਅਤੇ ਸਭ ਨੂੰ ਝੂਮਣ ਲਾ ਦਿੱਤਾ | ਇਸ ਮੌਕੇ ਪਿ੍ੰ: ਯਸ਼ਮੀਤ ਕੌਰ ਨੇ ਵੀ ਅਜ਼ਾਦੀ ਦਿਹਾੜੇ ਸੰਬੰਧੀ ਆਪਣੇ ਵਿਚਾਰ ਪੇਸ਼ ਕੀਤੇ | ਇਸ ਮੌਕੇ ਸਕੂਲ ਦਾ ਸਮੂਹ ਸਟਾਫ਼ ਹਾਜ਼ਰ ਸੀ |

ਬਿਕਰਮ ਸਿੰਘ ਮਜੀਠੀਆ ਦਾ ਜੰੰਡਿਆਲਾ ਗੁਰੂ ਪਹੁੰਚਣ 'ਤੇ ਸ਼ਾਨਦਾਰ ਸਵਾਗਤ

ਜੰੰਡਿਆਲਾ ਗੁਰੂ, 16 ਅਗਸਤ (ਰਣਜੀਤ ਸਿੰਘ ਜੋਸਨ, ਪਰਮਿੰਦਰ ਸਿੰਘ ਜੋਸਨ)-ਸ੍ਰੀ ਹਰਿਮੰਦਰ ਸਹਿਬ ਯਾਤਰਾ ਦੌਰਾਨ ਰਸਤੇ 'ਚ ਅੱਜ ਜੰੰਡਿਆਲਾ ਗੁਰੂ ਪਹੁੰਚਣ 'ਤੇ ਅਕਾਲੀ ਆਗੂਆਂ ਤੇ ਵਰਕਰਾਂ ਵਲੋਂ ਯੂਥ ਅਕਾਲੀ ਪੰਜਾਬ ਦੇ ਸੀਨੀਅਰ ਮੀਤ ਪ੍ਰਧਾਨ ਸੰਦੀਪ ਸਿੰਘ ਏ. ਆਰ. ਵਲੋਂ ...

ਪੂਰੀ ਖ਼ਬਰ »

ਭਾਰਤ-ਪਾਕਿ ਵਪਾਰਕ ਸੌਦੇ ਚਲਾਉਣ ਵਾਲੀ ਆਈ. ਸੀ. ਪੀ. ਵਿਖੇ ਦਿੱਲੀ ਤੋਂ ਬੀ. ਆਰ. ਸ਼ਰਮਾ ਤਿਰੰਗਾ ਲਹਿਰਾਉਣ ਪਹੁੰਚੇ

ਅਟਾਰੀ, 16 ਅਗਸਤ (ਗੁਰਦੀਪ ਸਿੰਘ)-ਭਾਰਤ-ਪਾਕਿਸਤਾਨ ਦੋਵਾਂ ਗੁਆਂਢੀ ਦੇਸ਼ਾਂ ਤੇ ਅਫਗਾਨਿਸਤਾਨ ਮੁਲਕ ਨਾਲ ਵਪਾਰਕ ਸੌਦੇ ਨੂੰ ਚਲਾਉਣ ਵਾਲੀ ਅਟਾਰੀ ਵਾਹਗਾ ਸਰਹੱਦ ਤੇ ਸਥਿਤ ਇੰਟੇਗ੍ਰੇਟਿਡ ਚੈੱਕ ਪੋਸਟ ਵਿਖੇ ਐੱਲ. ਪੀ. ਏ. ਆਈ. ਦਿੱਲੀ ਦੇ ਉੱਚ ਅਧਿਕਾਰੀ ਬੀ. ਆਰ. ਸ਼ਰਮਾ ...

ਪੂਰੀ ਖ਼ਬਰ »

ਨੇਸ਼ਟਾ ਪਿੰਡ ਦੇ ਡੀਪੂ ਹੋਲਡਰ ਨੇ ਬਲਜਿੰਦਰ ਸਿੰਘ 'ਤੇ ਮਾਰਕੁੱਟ ਕਰਨ ਦੇ ਲਗਾਏ ਦੋਸ਼

ਅਟਾਰੀ, 15 ਅਗਸਤ (ਗੁਰਦੀਪ ਸਿੰਘ ਅਟਾਰੀ)-ਵਿਧਾਨ ਸਭਾ ਹਲਕਾ ਅਟਾਰੀ ਅਧੀਨ ਆਉਂਦੇ ਪਿੰਡ ਨੇਸ਼ਟਾ ਦੇ ਡੀਪੂ ਹੋਲਡਰ ਵਿਸ਼ਾਲ ਮਲਹੋਤਰਾ ਨੇ ਪਿੰਡ ਨੇਸ਼ਟਾ ਦੇ ਬਲਜਿੰਦਰ ਸਿੰਘ ਤੇ ਉਸ ਦੇ ਸਾਥੀਆਂ 'ਤੇ ਘਰ ਵਿਚ ਦਾਖ਼ਲ ਹੋ ਕੇ ਹਮਲਾ ਕਰਨ ਦੇ ਦੋਸ਼ ਲਗਾਏ ਹਨ | ਉਸ ਨੇ ਦੱਸਿਆ ...

ਪੂਰੀ ਖ਼ਬਰ »

ਮੰਦਰ ਰਾਮਵਾੜਾ ਪ੍ਰਬੰਧਕ ਕਮੇਟੀ ਦੀ ਚੋਣ ਲਈ ਆਮ ਇਜਲਾਸ 21 ਨੂੰ

ਰਈਆ, 16 ਅਗਸਤ (ਸ਼ਰਨਬੀਰ ਸਿੰਘ ਕੰਗ)-ਮੰਦਰ ਰਾਮਵਾੜਾ ਪ੍ਰਬੰਧਕ ਕਮੇਟੀ ਟਰੱਸਟ ਦੀ ਮੀਟਿੰਗ ਟਰੱਸਟ ਦੇ ਪ੍ਰਧਾਨ ਬਲਵਿੰਦਰਜੀਤ ਕਾਲੀਆ ਦੀ ਪ੍ਰਧਾਨਗੀ ਹੇਠ ਟਰੱਸਟ ਦੇ ਸਕੱਤਰ ਸੰਜੀਵ ਭੰਡਾਰੀ ਦੇ ਗ੍ਰਹਿ ਵਿਖੇ ਹੋਈ | ਇਸ ਮੀਟਿੰਗ ਵਿਚ ਟਰੱਸਟ ਦੇ ਮੈਂਬਰਾਂ ਤੋਂ ਇਲਾਵਾ ...

ਪੂਰੀ ਖ਼ਬਰ »

ਚੇਤਨਾ ਮਾਰਚ ਸੰਬੰਧੀ ਸੰਗਤਾਂ ਨੂੰ ਕੀਤਾ ਜਾ ਰਿਹਾ ਲਾਮਬੰਧ- ਬਾਬਾ ਅਬਦਾਲ

ਜੇਠੂਵਾਲ, 16 ਅਗਸਤ (ਮਿੱਤਰਪਾਲ ਸਿੰਘ ਰੰਧਾਵਾ)-ਰੰਘਰੇਟੇ ਗੁਰੂ ਕੇ ਬੇਟੇ ਅਮਰ ਸਹੀਦ ਬਾਬਾ ਜੀਵਨ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਬਾਬਾ ਜੀਵਨ ਸਿੰਘ ਧਰਮ ਪ੍ਰਚਾਰ ਕਮੇਟੀ ਰਜਿ. ਪੰਜਾਬ ਹਲਕਾ ਮਜੀਠਾ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸੰਗਤਾਂ ਦੇ ...

ਪੂਰੀ ਖ਼ਬਰ »

ਅੱਗ ਲੱਗਣ ਨਾਲ ਦੁਕਾਨ ਤੇ ਗੋਦਾਮ ਸੜ ਕੇ ਸੁਆਹ

ਖਿਲਚੀਆਂ, 16 ਅਗਸਤ (ਕਰਮਜੀਤ ਸਿੰਘ)-ਕਸਬਾ ਖਿਲਚੀਆਂ ਵਿਖੇ ਬੀਤੀ ਰਾਤ ਅੱਗ ਲੱਗਣ ਨਾਲ ਦੁਕਾਨ ਤੇ ਗੋਦਾਮ ਵਿਚ ਪਿਆ ਲੱਖਾਂ ਰੁਪਏ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ | ਇਸ ਸੰਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੁਕਾਨ ਦੇ ਮਾਲਕ ਜਗਦੀਪ ਸਿੰਘ ਨੇ ਦੱਸਿਆ ਕਿ ਮੇਰੀ ...

ਪੂਰੀ ਖ਼ਬਰ »

ਆਨੰਦ ਕਾਲਜ ਜੇਠੂਵਾਲ ਐਜੂਕੇਸ਼ਨ ਆਫ਼ ਨਰਸਿੰਗ ਸਿੱਖਿਆ ਦੇ ਖੇਤਰ 'ਚ ਮੋਹਰੀ

ਜੇਠੂਵਾਲ, 16 ਅਗਸਤ (ਮਿੱਤਰਪਾਲ ਸਿੰਘ ਰੰਧਾਵਾ)-ਅੰਮਿ੍ਤਸਰ-ਬਟਾਲਾ ਰੋਡ 'ਤੇ ਸਥਿਤ ਆਨੰਦ ਕਾਲਜ ਐਜੂਕੇਸ਼ਨ ਆਫ਼ ਨਰਸਿੰਗ (ਅੰਮਿ੍ਤਸਰ) ਦੀ ਸਥਾਪਨਾ 1987 'ਚ ਚੇਅਰਮੈਨ ਡਾ. ਐੱਮ. ਐੱਮ. ਆਨੰਦ ਮੈਨੇਜਿੰਗ ਡਾਇਰੈਕਟਰ ਸੂਰਯਾ ਪ੍ਰਕਾਸ਼ ਆਨੰਦ ਵਲੋਂ ਨਰਸਿੰਗ ਕਾਲਜ ਦੀ ...

ਪੂਰੀ ਖ਼ਬਰ »

ਪਿੰਡ ਖਿਆਲਾ ਕਲਾਂ ਵਿਖੇ ਕਰਵਾਏ ਕਬੱਡੀ ਮੁਕਾਬਲਿਆਂ 'ਚ ਘਰਿਆਲਾ ਕਲੱਬ ਜੇਤੂ

ਰਾਮ ਤੀਰਥ, 16 ਅਗਸਤ (ਧਰਵਿੰਦਰ ਸਿੰਘ ਔਲਖ)-ਬਾਬਾ ਦਿੱਤ ਮੱਲ ਜੀ ਸ਼ਹੀਦ ਦੀ ਯਾਦ ਵਿਚ ਪਿੰਡ ਖਿਆਲਾ ਕਲਾਂ ਵਿਖੇ ਕਬੱਡੀ ਮੁਕਾਬਲੇ ਕਰਵਾਏ ਗਏ | ਪਹਿਲਾ ਮੁਕਾਬਲਾ ਬਾਬਾ ਨਾਮਦੇਵ ਕਬੱਡੀ ਕਲੱਬ ਘੁਮਾਣ ਤੇ ਸ਼ਹੀਦ ਭਾਈ ਲਖਬੀਰ ਸਿੰਘ ਕਬੱਡੀ ਕਲੱਬ ਘਰਿਆਲਾ ਦੀਆਂ ਟੀਮਾਂ ...

ਪੂਰੀ ਖ਼ਬਰ »

ਨਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਮਜੀਠਾ, 16 ਅਗਸਤ (ਮਨਿੰਦਰ ਸਿੰਘ ਸੋਖੀ)-ਜ਼ਿਲ੍ਹਾ ਪੁਲਿਸ ਮੁਖੀ ਅੰਮਿ੍ਤਸਰ ਦਿਹਾਤੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਥਾਣਾ ਮਜੀਠਾ ਅਧੀਨ ਆਉਂਦੇ ਇਲਾਕੇ ਵਿਚ ਭੈੜੇ ਪੁਰਸ਼ਾਂ ਦੀ ਤਲਾਸ਼ ਵਿਚ ਚੈਕਿੰਗ ਮੁਹਿੰਮ ਚਲਾਈ ਗਈ | ਜਿਸ ਤਹਿਤ ਏ.ਐੱਸ.ਆਈ. ਗੁਰਨਾਮ ਸਿੰਘ ਦੀ ...

ਪੂਰੀ ਖ਼ਬਰ »

ਅਟਾਰੀ ਵਾਹਗਾ ਸਰਹੱਦ 'ਤੇ ਬੀ. ਐੱਸ. ਐੱਫ. ਤੇ ਪਾਕਿਸਤਾਨ ਰੇਂਜਰਜ਼ ਵਲੋਂ ਮਠਿਆਈਆਂ ਦਾ ਆਦਾਨ ਪ੍ਰਦਾਨ

ਅਟਾਰੀ, 16 ਅਗਸਤ (ਗੁਰਦੀਪ ਸਿੰਘ)-ਭਾਰਤ ਨੇ 75ਵੀਂ ਵਰ੍ਹੇਗੰਢ ਦੇ ਸ਼ੁਭ ਦਿਹਾੜੇ ਮੌਕੇ ਗੁਆਂਢੀ ਦੇਸ਼ ਪਾਕਿਸਤਾਨ ਨੂੰ ਮਠਿਆਈਆਂ ਦੇ ਕੇ ਖੁਸ਼ੀਆਂ ਸਾਂਝੀਆਂ ਕੀਤੀਆਂ ਹਨ | ਦੱਸ ਦਈਏ ਕਿ ਅਟਾਰੀ ਵਾਹਗਾ ਸਰਹੱਦ 'ਤੇ ਹਲਕੀ ਵਰਖਾ ਹੋ ਰਹੀ ਸੀ, ਖੁਸ਼ਗਵਾਰ ਮੌਸਮ ਵਿਚ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX