ਤਾਜਾ ਖ਼ਬਰਾਂ


ਨਕੋਦਰ 'ਚ ਕੱਪੜਾ ਵਪਾਰੀ ਦੀ ਗੋਲੀਆਂ ਮਾਰ ਕੇ ਹੱਤਿਆ
. . .  1 day ago
ਨਕੋਦਰ, 7 ਦਸੰਬਰ-ਵੱਡੀ ਖ਼ਬਰ ਨਕੋਦਰ ਤੋਂ ਸਾਹਮਣੇ ਆਈ ਹੈ ਜਿਥੇ ਕਿ ਕੱਪੜਾ ਵਪਾਰੀ ਟਿੰਮੀ ਚਾਵਲਾ ਦੀ ਹਮਲਾਵਰਾਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਇਸ ਦੌਰਾਨ ਇਕ ਪੁਲਿਸ ਵਾਲਾ ਵੀ ਜ਼ਖਮੀਂ ਹੋਇਆ...
ਗੁਜਰਾਤ ਚੋਣਾਂ: ਕੱਲ੍ਹ ਸਖ਼ਤ ਸੁਰੱਖਿਆ ਵਿਚਕਾਰ ਹੋਵੇਗੀ ਵੋਟਾਂ ਦੀ ਗਿਣਤੀ
. . .  1 day ago
ਅਹਿਮਦਾਬਾਦ, 7 ਦਸੰਬਰ-ਗੁਜਰਾਤ ਵਿਧਾਨ ਸਭਾ ਚੋਣਾਂ ਦੇ ਨਤੀਜੇ ਕੱਲ੍ਹ ਘੋਸ਼ਿਤ ਕੀਤੇ ਜਾਣੇ ਹਨ। ਵੋਟਾਂ ਦੀ ਗਿਣਤੀ ਕੱਲ੍ਹ ਸਖ਼ਤ ਸੁਰੱਖਿਆ ਵਿਚਕਾਰ...
ਸ਼ੋਪੀਆਂ ਦੇ ਵਾਥੋ ਇਲਾਕੇ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ
. . .  1 day ago
ਸ੍ਰੀਨਗਰ, 7 ਦਸੰਬਰ-ਜੰਮੂ ਕਸ਼ਮੀਰ ਦੇ ਸ਼ੋਪੀਆਂ ਦੇ ਵਾਥੋ ਇਲਾਕੇ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਚੱਲ ਰਹੀ...
ਬੰਗਲਾਦੇਸ਼ ਨੇ ਦੂਸਰੇ ਇਕ ਦਿਨਾਂ ਮੈਚ 5 ਦੌੜਾਂ ਨਾਲ ਹਰਾਇਆ ਭਾਰਤ, ਜਿੱਤੀ ਲੜੀ
. . .  1 day ago
ਢਾਕਾ, 7 ਦਸੰਬਰ-ਬੰਗਲਾਦੇਸ਼ ਨੇ ਦੂਸਰੇ ਇਕ ਦਿਨਾਂ ਮੈਚ ਵਿਚ ਭਾਰਤ ਨੂੰ 5 ਦੌੜਾਂ ਨਾਲ ਹਰਾ ਕੇ ਤਿੰਨ ਮੈਚਾਂ ਦੀ ਲੜੀ 'ਤੇ 2-0 ਦੀ ਅਜੇਤੂ ਲੀਡ ਬਣਾ ਲਈ ਹੈ। ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦਿਆ...
ਮੂਸੇਵਾਲਾ ਹੱਤਿਆ ਮਾਮਲੇ 'ਚ ਗਾਇਕ ਬੱਬੂ ਮਾਨ ਤੇ ਮਨਕੀਰਤ ਔਲਖ ਤੋਂ ਸਾਢੇ 4 ਘੰਟੇ ਪੁੱਛਗਿੱਛ
. . .  1 day ago
ਮਾਨਸਾ, 7 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ)-ਮਰਹੂਮ ਗਾਇਕ ਸਿੱਧੂ ਮੂਸੇਵਾਲਾ ਹੱਤਿਆ ਮਾਮਲੇ 'ਚ ਐੱਸ.ਆਈ.ਟੀ. ਵਲੋਂ ਪ੍ਰਸਿੱਧ ਪੰਜਾਬੀ ਗਾਇਕ ਤੇ ਅਦਾਕਾਰ ਬੱਬੂ ਮਾਨ ਤੇ ਮਨਕੀਰਤ ਔਲਖ ਤੋਂ ਸਥਾਨਕ ਸੀ.ਆਈ.ਏ. ਸਟਾਫ਼ ਵਿਖੇ ਸਾਢੇ 4 ਘੰਟੇ ਪੁੱਛਗਿੱਛ ਕੀਤੀ ਗਈ। ਦੋਹਾਂ...
ਭਾਜਪਾ ਐੱਸ.ਸੀ.ਮੋਰਚਾ ਦੇ ਨਵ-ਨਿਯੁਕਤ ਪੰਜਾਬ ਪ੍ਰਧਾਨ ਲੱਧੜ ਵਾਲਮੀਕਿ ਤੀਰਥ ਵਿਖੇ ਹੋਏ ਨਤਮਸਤਕ
. . .  1 day ago
ਰਾਮ ਤੀਰਥ, 7 ਦਸੰਬਰ (ਧਰਵਿੰਦਰ ਸਿੰਘ ਔਲਖ)-ਭਾਰਤੀ ਜਨਤਾ ਪਾਰਟੀ ਐੱਸ.ਸੀ.ਮੋਰਚਾ ਪੰਜਾਬ ਦੇ ਨਵ ਨਿਯੁਕਤ ਪ੍ਰਧਾਨ ਸੁੱਚਾ ਰਾਮ ਲੱਧੜ (ਆਈ.ਏ.ਐੱਸ.) ਅੱਜ ਭਗਵਾਨ ਵਾਲਮੀਕਿ ਤੀਰਥ (ਰਾਮ ਤੀਰਥ) ਵਿਖੇ ਨਤਮਸਤਕ ਹੋਏ ਅਤੇ ਪ੍ਰਮਾਤਮਾ ਦਾ ਸ਼ੁਕਰਾਨਾ ਕੀਤਾ । ਪੱਤਰਕਾਰਾਂ ਨਾਲ...
ਮੋਟਰ ਸਾਇਕਲ ਸਵਾਰ ਵਿਅਕਤੀਆਂ ਤੋਂ 2 ਅਣਪਛਾਤੇ ਵਿਅਕਤੀ ਤਿੰਨ ਲੱਖ ਰੁਪਏ ਖੋਹ ਕੇ ਫ਼ਰਾਰ
. . .  1 day ago
ਭਗਤਾ ਭਾਈਕਾ, 7 ਦਸੰਬਰ (ਸੁਖਪਾਲ ਸਿੰਘ ਸੋਨੀ)-ਅੱਜ ਪਿੰਡ ਬੁਰਜ ਰਾਜਗੜ ਵਿਖੇ ਮੋਟਰ ਸਾਇਕਲ ਸਵਾਰ ਵਿਅਕਤੀਆਂ ਤੋਂ ਤਿੰਨ ਲੱਖ ਰੁਪਏ ਖੋਹੇ ਜਾਣ ਦੀ ਘਟਨਾ ਵਾਪਰੀ ਹੈ। ਘਟਨਾ ਨੂੰ ਅੰਜਾਮ ਮੋਟਰ ਸਾਇਕਲ ਸਵਾਰ ਦੋ ਅਣਪਛਾਤੇ ਵਿਅਕਤੀਆਂ ਵਲੋਂ ਦਿੱਤਾ ਗਿਆ। ਘਟਨਾ...
ਫੋਰਬਸ ਦੀ ਵਿਸ਼ਵ ਦੀਆਂ 100 ਸਭ ਤੋਂ ਸ਼ਕਤੀਸ਼ਾਲੀ ਔਰਤਾਂ ਦੀ ਸੂਚੀ ਵਿਚ ਨਿਰਮਲਾ ਸੀਤਾਰਮਨ ਸਮੇਤ 6 ਭਾਰਤੀ ਔਰਤਾਂ ਦਾ ਨਾਂਅ
. . .  1 day ago
ਨਿਊਯਾਰਕ, 7 ਦਸੰਬਰ-ਭਾਰਤ ਦੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ, ਬਾਇਓਕਾਨ ਦੀ ਕਾਰਜਕਾਰੀ ਚੇਅਰਪਰਸਨ ਕਿਰਨ ਮਜ਼ੂਮਦਾਰ-ਸ਼ਾਅ ਅਤੇ ਨਿਆਕਾ ਦੀ ਸੰਸਥਾਪਕ ਫਾਲਗੁਨੀ ਨਾਇਰ ਉਨ੍ਹਾਂ 6 ਭਾਰਤੀਆਂ ਵਿਚ ਸ਼ਾਮਿਲ ਹਨ, ਜਿਨ੍ਹਾਂ ਨੇ ਫੋਰਬਸ ਦੀ ਵਿਸ਼ਵ ਦੀਆਂ 100 ਸਭ...
ਦਿੱਲੀ ਆਬਕਾਰੀ ਨੀਤੀ ਮਾਮਲਾ:ਕਾਰੋਬਾਰੀ ਅਮਿਤ ਅਰੋੜਾ ਦੇ ਈ.ਡੀ. ਰਿਮਾਂਡ ਵਿਚ 7 ਦਿਨਾਂ ਦਾ ਵਾਧਾ
. . .  1 day ago
ਨਵੀਂ ਦਿੱਲੀ, 7 ਦਸੰਬਰ-ਦਿੱਲੀ ਆਬਕਾਰੀ ਨੀਤੀ ਮਾਮਲੇ 'ਚ ਦਿੱਲੀ ਦੀ ਇਕ ਅਦਾਲਤ ਨੇ ਕਾਰੋਬਾਰੀ ਅਮਿਤ ਅਰੋੜਾ ਦੇ ਈ.ਡੀ. ਰਿਮਾਂਡ ਵਿਚ 7 ਦਿਨਾਂ ਦਾ ਵਾਧਾ ਕੀਤਾ...
ਮਹਾਰਾਸ਼ਟਰ-ਕਰਨਾਟਕ ਸਰਹੱਦੀ ਮੁੱਦੇ 'ਤੇ ਸੁਪ੍ਰੀਆ ਸੁਲੇ ਵਲੋਂ ਲੋਕ ਸਭਾ 'ਚ ਕਰਨਾਟਕ ਦੇ ਮੁੱਖ ਮੰਤਰੀ ਦੀ ਆਲੋਚਨਾ
. . .  1 day ago
ਨਵੀਂ ਦਿੱਲੀ, 7 ਦਸੰਬਰ -ਲੋਕ ਸਭਾ ਵਿਚ ਰਾਸ਼ਟਰਵਾਦੀ ਕਾਂਗਰਸ ਪਾਰਟੀ (ਐਨ.ਸੀ.ਪੀ.) ਦੀ ਸੰਸਦ ਮੈਂਬਰ ਸੁਪ੍ਰੀਆ ਸੁਲੇ ਨੇ ਕਰਨਾਟਕ ਅਤੇ ਮਹਾਰਾਸ਼ਟਰ ਦਰਮਿਆਨ ਸਰਹੱਦੀ ਮੁੱਦੇ ਨੂੰ ਲੈ ਕੇ ਕਰਨਾਟਕ ਦੇ ਮੁੱਖ ਮੰਤਰੀ ਬਾਸਵਰਾਜ ਬੋਮਈ ਦੀ ਆਲੋਚਨਾ...
ਕਰਨਾਟਕ-ਮਹਾਰਾਸ਼ਟਰ ਸਰਹੱਦੀ ਵਿਵਾਦ: ਲੋਕਾਂ ਵਲੋਂ ਕਰਨਾਟਕ ਦੀ ਬੱਸ ਅਤੇ ਮੁੱਖ ਮੰਤਰੀ ਬੋਮਈ ਦੀ ਫੋਟੋ 'ਤੇ ਕਾਲੇ ਰੰਗ ਦਾ ਛਿੜਕਾਅ
. . .  1 day ago
ਮੁੰਬਈ/ਬੈਂਗਲੁਰੂ, 7 ਦਸੰਬਰ-ਕਰਨਾਟਕ ਅਤੇ ਮਹਾਰਾਸ਼ਟਰ ਦਰਮਿਆਨ ਸਰਹੱਦੀ ਮੁੱਦੇ 'ਤੇ ਜਾਰੀ ਵਿਰੋਧ ਪ੍ਰਦਰਸ਼ਨ ਦੇ ਦੌਰਾਨ ਸੋਲਾਪੁਰ ਵਿਚ ਸਥਾਨਕ ਸੰਗਠਨਾਂ ਦੇ ਲੋਕਾਂ ਨੇ ਕਰਨਾਟਕ ਦੀ ਇਕ ਬੱਸ ਅਤੇ ਮੁੱਖ ਮੰਤਰੀ ਬੋਮਈ...
ਐਸ.ਆਈ.ਟੀ. ਵਲੋਂ ਪੁੱਛਗਿੱਛ ਤੋਂ ਬਾਅਦ ਬੱਬੂ ਮਾਨ ਰਵਾਨਾ
. . .  1 day ago
ਮਾਨਸਾ, 7 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ)- ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿਚ ਐਸ. ਆਈ. ਟੀ. ਵਲੋਂ ਪੁੱਛਗਿੱਛ ਤੋਂ ਬਾਅਦ ਗਾਇਕ ਬੱਬੂ ਮਾਨ ਰਵਾਨਾ ਹੋ ਗਏ...
ਇਹ ਇਕ ਵੱਡੀ ਜਿੱਤ ਤੇ ਇਸ ਨੂੰ ਹਾਸਲ ਕਰਨਾ ਬਹੁਤ ਵੱਡਾ ਕੰਮ ਸੀ-ਦਿੱਲੀ ਨਗਰ ਨਿਗਮ ਚੋਣਾਂ 'ਚ 'ਆਪ' ਦੀ ਜਿੱਤ 'ਤੇ ਹਰਭਜਨ ਸਿੰਘ
. . .  1 day ago
ਨਵੀਂ ਦਿੱਲੀ, 7 ਦਸੰਬਰ-ਸਾਬਕਾ ਕ੍ਰਿਕਟਰ ਅਤੇ 'ਆਪ' ਦੇ ਰਾਜ ਸਭਾ ਮੈਂਬਰ ਹਰਭਜਨ ਸਿੰਘ ਨੇ ਦਿੱਲੀ ਨਗਰ ਨਿਗਮ ਚੋਣਾਂ 'ਚ 'ਆਪ' ਦੀ ਜਿੱਤ 'ਤੇ ਕਿਹਾ ਕਿ ਇਹ ਇਕ ਵੱਡੀ ਜਿੱਤ ਹੈ। ਇਸ ਨੂੰ ਹਾਸਲ...
ਦੋ ਲੁਟੇਰੇ 40 ਹਜ਼ਾਰ ਦੀ ਨਗਦੀ ਖੋਹ ਕੇ ਫ਼ਰਾਰ
. . .  1 day ago
ਕੋਟਫੱਤਾ,7 ਦਸੰਬਰ (ਰਣਜੀਤ ਸਿੰਘ ਬੁੱਟਰ)- ਬਠਿੰਡਾ ਜ਼ਿਲ੍ਹੇ ਦੇ ਨਗਰ ਕੋਟਸ਼ਮੀਰ ਦੀ ਮਾਨਸਾ ਰੋਡ ’ਤੇ ਸਰਪੰਚ ਇਕ ਪੈਟਰੋਲ ਪੰਪ ਨੇੜੇ ਤੋਂ ਹੱਥ ਵਿਚ ਪੈਸਿਆਂ ਵਾਲਾ ਥੈਲਾ ਲੈ ਕੇ ਜਾ ਰਹੀ ਇਕ ਔਰਤ ਤੋਂ ਮੋਟਰਸਾਈਕਲ ਸਵਾਰ ਦੋ ਅਣਪਛਾਤੇ ਨੌਜਵਾਨ ਪੈਸਿਆਂ ਵਾਲਾ ਥੈਲਾ ਖੋਹ ਕੇ ਫ਼ਰਾਰ ਹੋ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਕੋਟਸ਼ਮੀਰ ਦੀ ਸ਼ਾਮ ਬਸਤੀ ਦੀ...
ਐਸ. ਆਈ. ਟੀ. ਵਲੋਂ ਬੱਬੂ ਮਾਨ ਤੋਂ ਪੁੱਛਗਿੱਛ
. . .  1 day ago
ਮਾਨਸਾ, 7 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ)- ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿਚ ਨਾਮਵਰ ਗਾਇਕ ਬੱਬੂ ਮਾਨ ਐਸ. ਆਈ. ਟੀ. ਅੱਗੇ ਪੇਸ਼ ਹੋਏ। ਬੱਬੂ ਮਾਨ ਤੋਂ ਐਸ. ਆਈ. ਟੀ. ਵਲੋਂ ਪੁੱਛਗਿੱਛ ਕੀਤੀ...
ਡੇਰਾਬੱਸੀ ਦੇ ਪਿੰਡ ਕਕਰਾਲੀ ਤੋਂ ਲਾਪਤਾ 4 ਬੱਚਿਆਂ ਦਾ 24 ਘੰਟੇ ਬਾਅਦ ਵੀ ਨਹੀਂ ਲੱਗਿਆ ਸੁਰਾਗ
. . .  1 day ago
ਡੇਰਾਬੱਸੀ, 7 ਦਸੰਬਰ (ਗੁਰਮੀਤ ਸਿੰਘ)-ਰਾਮਗੜ੍ਹ ਸੜਕ àਤੇ ਪਿੰਡ ਕਕਰਾਲੀ ਤੋਂ ਬੀਤੇ ਦਿਨ ਤੋਂ 4 ਬੱਚੇ ਲਾਪਤਾ ਹੋ ਗਏ ਹਨ। ਸਕੂਲ ਵਿਚੋਂ ਛੁੱਟੀ ਹੋਣ ਮਗਰੋਂ ਬੱਚੇ ਘਰ ਜਾ ਕੇ ਵਾਪਸ ਸਕੂਲ ਜਾਣ...
ਕੱਲ੍ਹ ਗੁਜਰਾਤ ’ਚ ਚਮਤਕਾਰ ਦੇਖਣ ਨੂੰ ਮਿਲੇਗਾ- ਮੁੱਖ ਮੰਤਰੀ ਭਗਵੰਤ ਮਾਨ
. . .  1 day ago
ਨਵੀਂ ਦਿੱਲੀ, 7 ਦਸੰਬਰ- ਦਿੱਲੀ ’ਚ ਨਗਰ ਨਿਗਮ ਦੇ ਆਏ ਨਤੀਜਿਆਂ ਤੋਂ ਬਾਅਦ ਬੋਲਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਮੈਂ ਤੁਹਾਨੂੰ ਬਹੁਤ-ਬਹੁਤ ਵਧਾਈ ਦਿੰਦਾ ਹਾਂ, ਇਹ ਨੇਤਾ ਹਨ ਜੋ ਚੋਣਾਂ ਲੜਦੇ ਹਨ ਪਰ ਜਨਤਾ ਜਿੱਤਦੀ ਹੈ, ਅੱਜ ਜਨਤਾ...
ਭਾਰਤ-ਬੰਗਲਾਦੇਸ਼ ਦੂਜਾ ਇਕ ਦਿਨਾਂ ਮੈਚ: ਬੰਗਲਾਦੇਸ਼ ਨੇ ਭਾਰਤ ਨੂੰ ਜਿੱਤਣ ਲਈ ਦਿੱਤਾ 272 ਦੌੜਾਂ ਦਾ ਟੀਚਾ
. . .  1 day ago
ਢਾਕਾ, 7 ਦਸੰਬਰ-ਭਾਰਤ ਅਤੇ ਬੰਗਲਾਦੇਸ਼ ਵਿਚਕਾਰ ਦੂਜੇ ਇਕ ਦਿਨਾਂ ਮੈਚ ਵਿਚ ਬੰਗਲਾਦੇਸ਼ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦਿਆ 50 ਓਵਰਾਂ 'ਚ 7 ਵਿਕਟਾਂ ਦੇ ਨੁਕਸਾਨ 'ਤੇ 271 ਦੌੜਾਂ ਬਣਾਈਆਂ ਤੇ ਭਾਰਤ ਨੂੰ ਜਿੱਤਣ ਲਈ 272 ਦੌੜਾਂ ਦਾ ਟੀਚਾ ਦਿੱਤਾ। ਬੰਗਲਾਦੇਸ਼...
ਦਿੱਲੀ ਨੂੰ ਬਿਹਤਰ ਬਣਾਉਣ ਲਈ ਭਾਜਪਾ ਅਤੇ ਕਾਂਗਰਸ ਸਹਿਯੋਗ ਦੇਣ: ਅਰਵਿੰਦ ਕੇਜਰੀਵਾਲ
. . .  1 day ago
ਨਵੀਂ ਦਿੱਲੀ, 7 ਦਸੰਬਰ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਕਹਿਣਾ ਹੈ ਕਿ ਮੈਂ ਹੁਣ ਦਿੱਲੀ ਲਈ ਭਾਜਪਾ ਅਤੇ ਕਾਂਗਰਸ ਦਾ ਸਹਿਯੋਗ ਚਾਹੁੰਦਾ ਹਾਂ। ਉਨ੍ਹਾਂ ਕਿਹਾ ਕਿ ਦਿੱਲੀ ਨੂੰ ਬਿਹਤਰ ਬਣਾਉਣ ਲਈ...
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਾਹਿਬਜ਼ਾਦੇ ਸ਼ਹਾਦਤ ਦਿਵਸ ਵਜੋਂ ਮਨਾਏ ਭਾਰਤ ਸਰਕਾਰ- ਐਡਵੋਕੇਟ ਧਾਮੀ
. . .  1 day ago
ਅੰਮ੍ਰਿਤਸਰ, 7 ਦਸੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਸੰਬੰਧੀ ਸਰਕਾਰ ਵਲੋਂ ਐਲਾਨੇ ਗਏ ਵੀਰ ਬਾਲ ਦਿਵਸ ਦੀ ਥਾਂ ਇਸ ਦਿਹਾੜੇ ਨੂੰ ਸਾਹਿਬਜ਼ਾਦੇ ਸ਼ਹਾਦਤ ਦਿਵਸ ਵਜੋਂ ਮਨਾਉਣ...
ਕਿਸਾਨ ਜਥੇਬੰਦੀ ਨੇ ਡੀ. ਸੀ. ਦਫ਼ਤਰਾਂ ਦਾ ਕੀਤਾ ਕੰਮ ਠੱਪ
. . .  1 day ago
ਅੰਮ੍ਰਿਤਸਰ, 7 ਦਸੰਬਰ (ਵਰਪਾਲ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਅਣਮਿੱਥੇ ਸਮੇਂ ਤੇ ਲਗਾਏ ਗਏ ਮੋਰਚੇ ਦੌਰਾਨ ਡੀ.ਸੀ. ਦਫ਼ਤਰਾਂ ਦਾ ਕੰਮਕਾਜ ਠੱਪ ਕੀਤਾ ਗਿਆ। ਇਸ ਦੌਰਾਨ ਕਿਸਾਨ ਮਜ਼ਦੂਰ ਆਗੂਆਂ ਨੇ...
ਹੁਣ ਨਹੀਂ ਚਲਾ ਸਕੋਗੇ ਸ਼ਰਾਬ ਪੀ ਕੇ ਗੱਡੀ, ਜਾਰੀ ਹੋਏ ਇਹ ਫ਼ਰਮਾਨ
. . .  1 day ago
ਚੰਡੀਗੜ੍ਹ, 7 ਦਸੰਬਰ-ਪੰਜਾਬ ਸਰਕਾਰ ਵਲੋਂ ਸ਼ਰਾਬ ਪੀਣ ਵਾਲਿਆ ਉੱਤੇ ਸਖ਼ਤੀ ਕੀਤੀ ਜਾ ਰਹੀ ਹੈ। ਸੂਬੇ 'ਚ ਪੰਜਾਬ ਸਰਕਾਰ ਨੇ ਸੜਕੀ ਹਾਦਸਿਆਂ ਦੀ ਰੋਕਥਾਮ ਲਈ ਅਹਿਮ ਕਦਮ ਚੁੱਕਿਆ ਹੈ...
ਦਿੱਲੀ ਨਗਰ ਨਿਗਮ ਚੋਣਾਂ: ਜਿੱਤ ਨੂੰ ਲੈ ਕੇ ਚੰਡੀਗੜ੍ਹ 'ਚ ਖ਼ੁਸ਼ੀ ਮਨਾਉਂਦੇ ਨਜ਼ਰ ਆਏ 'ਆਪ' ਆਗੂ
. . .  1 day ago
ਚੰਡੀਗੜ੍ਹ, 7 ਦਸੰਬਰ (ਗੁਰਿੰਦਰ)- ਦਿੱਲੀ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੰਡੀਗੜ੍ਹ 'ਚ 'ਆਪ' ਆਗੂ ਖ਼ੁਸ਼ੀ ਮਨਾਉਂਦੇ ਹੋਏ ਨਜ਼ਰ ਆਏ। ਇਸ ਦੌਰਾਨ ਲਾਲ ਚੰਦ ਕਟਾਰੂਚੱਕ, ਮਾਲਵਿੰਦਰ ਸਿੰਘ ਕੰਗ, ਬ੍ਰਹਮ ਸ਼ੰਕਰ ਜਿੰਪਾ ਤੇ ਹੋਰ ਆਗੂ ਸ਼ਾਮਿਲ...
ਨਗਰ ਸੁਧਾਰ ਟਰੱਸਟ ਦੇ ਸਾਬਕਾ ਚੇਅਰਮੈਨ ਰਮਨ ਬਾਲਾ ਸੁਬਰਾਮਨੀਅਮ ਦੇ ਘਰ ਵਿਜੀਲੈਂਸ ਬਿਊਰੋ ਦੀ ਟੀਮ ਵਲੋਂ ਛਾਪੇਮਾਰੀ
. . .  1 day ago
ਲੁਧਿਆਣਾ, 7 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਨਗਰ ਸੁਧਾਰ ਟਰੱਸਟ ਦੇ ਸਾਬਕਾ ਚੇਅਰਮੈਨ ਰਮਨ ਬਾਲਾ ਸੁਬਰਾਮਨੀਅਮ ਦੇ ਘਰ ਵਿਜੀਲੈਂਸ ਬਿਊਰੋ ਦੀ ਟੀਮ ਵਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ। ਜਾਣਕਾਰੀ ਅਨੁਸਾਰ...
ਸਾਬਕਾ ਰਾਸ਼ਟਰਪਤੀ ਟਰੰਪ ਦੀਆਂ ਵਧੀਆਂ ਮੁਸ਼ਕਿਲਾਂ: 2 ਕੰਪਨੀਆਂ ਟੈਕਸ ਫ਼ਰਾਡ ਸਕੀਮ ਵਿਚ ਦੋਸ਼ੀ ਕਰਾਰ
. . .  1 day ago
ਸੈਕਰਾਮੈਂਟੋ, 7 ਦਸੰਬਰ (ਹੁਸਨ ਲੜੋਆ ਬੰਗਾ)- ਸਾਬਕਾ ਰਾਸ਼ਟਰਪਤੀ ਡੋਨਲਡ ਟਰੰਪ ਦੀਆਂ ਮੁਸ਼ਕਿਲਾਂ ਉਸ ਵੇਲੇ ਹੋਰ ਵਧ ਗਈਆਂ ਜਦੋਂ ਮੈਨਹਟਨ ਦੀ ਇਕ ਜਿਊਰੀ ਨੇ ਉਸ ਦੀਆਂ 2 ਕੰਪਨੀਆਂ ਨੂੰ ਕ੍ਰਿਮੀਨਲ ਟੈਕਸ ਫ਼ਰਾਡ ਸਕੀਮ ਵਿਚ ਉਸ ਵਿਰੁੱਧ ਲਾਏ ਗਏ ਸਾਰੇ ਦੋਸ਼ਾਂ ਵਿਚ ਉਸ ਨੂੰ ਦੋਸ਼ੀ ਕਰਾਰ ਦੇ ਦਿੱਤਾ। ਜਿਊਰੀ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 1 ਭਾਦੋਂ ਸੰਮਤ 554
ਵਿਚਾਰ ਪ੍ਰਵਾਹ: ਹਰੇਕ ਵਿਅਕਤੀ ਦੀ ਚੰਗਿਆਈ ਹੀ ਲੋਕਤੰਤਰੀ ਸ਼ਾਸਨ ਦੀ ਸਫ਼ਲਤਾ ਦਾ ਮੂਲ ਸਿਧਾਂਤ ਹੈ। -ਰਾਜਗੋਪਾਲ ਆਚਾਰੀਆ

ਫਰੀਦਕੋਟ

ਫ਼ਰੀਦਕੋਟ ਵਿਖੇ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਨੇ ਲਹਿਰਾਇਆ ਤਿਰੰਗਾ

ਫ਼ਰੀਦਕੋਟ, 16 ਅਗਸਤ (ਜਸਵੰਤ ਸਿੰਘ ਪੁਰਬਾ) - ਅੱਜ ਭਾਰਤ ਦੇ 75ਵੇਂ ਆਜ਼ਾਦੀ ਦਿਵਸ ਸਮਾਰੋਹ ਦੇ ਸਬੰਧ ਵਿਚ ਇੱਥੋਂ ਦੇ ਨਹਿਰੂ ਸਟੇਡੀਅਮ ਵਿਖੇ ਬਾਗਬਾਨੀ, ਫੂਡ ਪ੍ਰੋਸੈਸਿੰਗ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਨੇ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ | ਉਨ੍ਹਾਂ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ ਡਾ. ਮਨਦੀਪ ਕੌਰ, ਸੀਨੀਅਰ ਪੁਲਿਸ ਕਪਤਾਨ ਰਾਜਪਾਲ ਸਿੰਘ ਅਤੇ ਡੀ.ਐਸ.ਪੀ ਜਸਮੀਤ ਸਿੰਘ ਮੌਜੂਦ ਸਨ | ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪਿਛਲੇ ਪੰਜ ਮਹੀਨਿਆਂ ਦੌਰਾਨ ਕੀਤੀਆਂ ਗਈਆਂ ਪਹਿਲਕਦਮੀਆਂ ਨੇ ਉਤਸਾਹਜਨਕ ਨਤੀਜੇ ਦਿਖਾਉਣੇ ਸ਼ੁਰੂ ਕਰ ਦਿੱਤੇ ਹਨ | ਕੈਬਨਿਟ ਮੰਤਰੀ ਨੇ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦਾ ਸਨਮਾਨ ਵੀ ਕੀਤਾ ਅਤੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਆਜ਼ਾਦੀ ਲਈ ਉਨ੍ਹਾਂ ਦੇ ਯੋਗਦਾਨ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ | ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਭਾਵੇਂ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੂੰ ਸੱਤਾ ਵਿਚ ਆਏ ਕੁਝ ਮਹੀਨੇ ਹੀ ਹੋਏ ਹਨ, ਪਰ ਟੈਕਸ ਦਾਤਾਵਾਂ ਦੇ ਪੈਸੇ ਬਚਾਉਣ ਲਈ ਪਹਿਲਾਂ ਹੀ ਬਹੁਤ ਸਾਰੇ ਲੋਕ-ਕੇਂਦਰਿਤ ਫ਼ੈਸਲੇ ਲਏ ਜਾ ਚੁੱਕੇ ਹਨ, ਜਿਨ੍ਹਾਂ ਨੂੰ ਜਨਤਾ ਦੀ ਭਲਾਈ ਲਈ ਹੀ ਵਰਤਿਆ ਜਾਵੇਗਾ | ਉਨ੍ਹਾਂ ਨਵੀਂ ਬਣੀ ਪੰਜਾਬ ਸਰਕਾਰ ਦੇ ਇਤਿਹਾਸਕ ਫ਼ੈਸਲਿਆਂ ਨੂੰ ਯਾਦ ਕਰਦਿਆਂ ਕਿਹਾ ਕਿ ਹਰ ਬਿੱਲ 'ਤੇ 600 ਯੂਨਿਟ ਮੁਫ਼ਤ ਬਿਜਲੀ ਜਨਤਾ ਲਈ ਵੱਡੀ ਰਾਹਤ ਵਜੋਂ ਆਈ ਹੈ | ਫੌਜਾ ਸਿੰਘ ਸਰਾਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਵਲੋਂ ਪੰਜਾਬ ਵਿਚ ਹਰਿਆਵਲ ਵਧਾਉਣ ਲਈ ਵੀ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਸ਼ਹੀਦ ਏ ਆਜ਼ਮ ਸ. ਭਗਤ ਸਿੰਘ ਹਰਿਆਵਲ ਲਹਿਰ ਤਹਿਤ ਲੱਖਾਂ ਨਵੇਂ ਬੂਟੇ ਲਗਾਏ ਜਾ ਰਹੇ ਹਨ | ਨਵੇਂ ਬੂਟਿਆਂ ਤੋਂ ਇਲਾਵਾ ਬੂਟਿਆਂ ਦੀ ਸਹੀ ਸੰਭਾਲ ਨੂੰ ਵੀ ਯਕੀਨੀ ਬਣਾਇਆ ਜਾ ਰਿਹਾ ਹੈ | ਆਜਾਦੀ ਦਿਵਸ ਸਮਾਗਮ 'ਚ ਬੀ.ਐਸ.ਐਫ਼, ਪੰਜਾਬ ਪੁਲਿਸ, ਪੰਜਾਬ ਹੋਮ ਗਾਰਡਜ਼ ਦੇ ਜਵਾਨਾਂ ਅਤੇ ਕਈ ਸਕੂਲਾਂ ਦੀਆਂ ਟੁਕੜੀਆਂ ਨੇ ਵੀ ਪਰੇਡ ਵਿਚ ਹਿੱਸਾ ਲਿਆ | ਸਮਾਗਮ ਦੌਰਾਨ ਸਕੂਲੀ ਵਿਦਿਆਰਥੀਆਂ ਨੇ ਦੇਸ਼ ਭਗਤੀ ਦੀਆਂ ਕਈ ਆਈਟਮਾਂ ਵੀ ਪੇਸ਼ ਕੀਤੀਆਂ ਜਿਨ੍ਹਾਂ ਨੇ ਦਰਸ਼ਕਾਂ ਦਾ ਮਨ ਮੋਹ ਲਿਆ |
ਇਸ ਮੌਕੇ ਜ਼ਿਲ੍ਹਾ ਤੇ ਸ਼ੈਸ਼ਨ ਜੱਜ ਰਮੇਸ਼ ਕੁਮਾਰੀ, ਆਈ.ਜੀ. ਫ਼ਰੀਦਕੋਟ ਰੇਂਜ ਪਰਦੀਪ ਕੁਮਾਰ ਯਾਦਵ, ਜੈਤੋ ਤੋਂ ਵਿਧਾਇਕ ਅਮੋਲਕ ਸਿੰਘ, ਏ.ਡੀ.ਸੀ (ਵਿਕਾਸ) ਲਖਵਿੰਦਰ ਸਿੰਘ ਰੰਧਾਵਾ, ਐਸ.ਡੀ.ਐਮ ਫ਼ਰੀਦਕੋਟ ਬਲਜੀਤ ਕੌਰ, ਡੀ.ਆਰ.ਓ. ਡਾ. ਅਜੀਤਪਾਲ ਸਿੰਘ, ਸਾਬਕਾ ਸੰਸਦ ਮੈਂਬਰ ਸਾਧੂ ਸਿੰਘ ਤੋਂ ਇਲਾਵਾ ਨਿਆਪਾਲਿਕਾ, ਪ੍ਰਸ਼ਾਸਨ ਅਤੇ ਪੁਲਿਸ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ |

ਐਸ.ਡੀ.ਐਮ. ਨੇ ਕੋਟਕਪੂਰਾ ਵਿਖੇ 75ਵੇਂ ਆਜ਼ਾਦੀ ਦਿਹਾੜੇ 'ਤੇ ਲਹਿਰਾਇਆ ਰਾਸ਼ਟਰੀ ਝੰਡਾ

ਕੋਟਕਪੂਰਾ, 16 ਅਗਸਤ (ਮੇਘਰਾਜ, ਮੋਹਰ ਸਿੰਘ ਗਿੱਲ) - ਭਾਰਤ ਦੀ ਆਜ਼ਾਦੀ ਦੇ 75 ਸਾਲ ਪੂਰੇ ਹੋਣ 'ਤੇ ਸਥਾਨਕ ਨਵੀਂ ਦਾਣਾ ਮੰਡੀ ਕੋਟਕਪੂਰਾ ਵਿਖੇ ਵੀਰਪਾਲ ਕੌਰ ਸਬ ਡਿਵੀਜ਼ਨਲ ਮੈਜਿਸਟੇ੍ਰਟ ਕੋਟਕਪੂਰਾ ਨੇ ਆਜ਼ਾਦੀ ਦਾ ਜਸ਼ਨ ਮਨਾਉਂਦੇ ਹੋਏ ਰਾਸ਼ਟਰੀ ਝੰਡਾ ਲਹਿਰਾਇਆ ...

ਪੂਰੀ ਖ਼ਬਰ »

ਮੰਤਰੀ ਸਰਾਰੀ ਵਲੋਂ ਪਿੰਡ ਸਾਧਾਂਵਾਲਾ 'ਚ ਆਮ ਆਦਮੀ ਕਲੀਨਿਕ ਦਾ ਉਦਘਾਟਨ

ਫ਼ਰੀਦਕੋਟ, 16 ਅਗਸਤ (ਜਸਵੰਤ ਸਿੰਘ ਪੁਰਬਾ) - 75ਵੇਂ ਆਜ਼ਾਦੀ ਦਿਵਸ ਮੌਕੇ ਕੈਬਨਿਟ ਮੰਤਰੀ ਫ਼ੌਜਾ ਸਿੰਘ ਸਰਾਰੀ ਵਲੋਂ ਫ਼ਰੀਦਕੋਟ ਜ਼ਿਲ੍ਹੇ ਦੇ ਪਿੰਡ ਸਾਧਾਂਵਾਲਾ ਵਿਖੇ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤਾ ਗਿਆ | ਇਸ ਮੌਕੇ ਫੌਜਾ ਸਿੰਘ ਨੇ ਦੱਸਿਆ ਕਿ ਮੁੱਖ ...

ਪੂਰੀ ਖ਼ਬਰ »

ਆਪਣੇ ਪਿਤਾ ਦਾ ਇਨਸਾਫ਼ ਨਾ ਮਿਲਣ 'ਤੇ ਪਾਣੀ ਵਾਲੀ ਟੈਂਕੀ 'ਤੇ ਚੜਿ੍ਹਆ ਨੌਜਵਾਨ

• ਐਸ. ਐਸ. ਪੀ. ਦੇ ਭਰੋਸੇ ਤੋਂ ਬਾਅਦ ਉਤਰਿਆ ਹੇਠਾਂ

ਫ਼ਰੀਦਕੋਟ, 16 ਅਗਸਤ (ਜਸਵੰਤ ਸਿੰਘ ਪੁਰਬਾ) - ਪੰਜਾਬ ਆਰਮਡ ਫ਼ੋਰਸ ਦਾ ਜਵਾਨ ਮਨਜੀਤ ਸਿੰਘ ਜੋ ਕਰੀਬ 25 ਸਾਲ ਪਹਿਲਾਂ ਆਪਣੀ ਡਿਊਟੀ ਲਈ ਚੰਡੀਗੜ੍ਹ ਲਈ ਘਰੋਂ ਰਵਾਨਾ ਹੋਇਆ ਸੀ ਪਰ ਵਿਭਾਗ ਅਨੁਸਾਰ ਨਾ ਤਾਂ ਉਹ ਡਿਊਟੀ 'ਤੇ ਪੁੱਜਿਆ ਅਤੇ ਨਾ ਹੀ ਮੁੜ ਘਰ ਪਰਤਿਆ | ਪਰਿਵਾਰ ...

ਪੂਰੀ ਖ਼ਬਰ »

ਕੇਂਦਰੀ ਜੇਲ੍ਹ 'ਚੋਂ ਤਿੰਨ ਮੋਬਾਈਲ ਫ਼ੋਨ ਬਰਾਮਦ

ਫ਼ਰੀਦਕੋਟ, 16 ਅਗਸਤ (ਸਰਬਜੀਤ ਸਿੰਘ)-ਇੱਥੋਂ ਦੀ ਕੇਂਦਰੀ 'ਚ ਜੇਲ੍ਹ ਅਧਿਕਾਰੀਆਂ ਵਲੋਂ ਬੈਰਕਾਂ ਦੀ ਕੀਤੀ ਗਈ ਅਚਾਨਕ ਚੈਕਿੰਗ ਦੌਰਾਨ ਤਿੰਨ ਫ਼ੋਨ ਲਾਵਾਰਸ ਹਾਲਤ 'ਚ ਬਰਾਮਦ ਕੀਤੇ ਗਏ | ਪੁਲਿਸ ਵਲੋਂ ਜੇਲ੍ਹ ਅਧਿਕਾਰੀ ਦੀ ਸ਼ਿਕਾਇਤ ਦੇ ਆਧਾਰ 'ਤੇ ਅਣਪਛਾਤੇ ਵਿਅਕਤੀਆਂ ...

ਪੂਰੀ ਖ਼ਬਰ »

ਜਤਿੰਦਰ ਸਿੰਘ ਔਲਖ ਨੂੰ ਰਾਸ਼ਟਰਪਤੀ ਪੁਲਿਸ ਮੈਡਲ ਮਿਲਣ 'ਤੇ ਬਰਗਾੜੀ 'ਚ ਖੁਸ਼ੀ ਦੀ ਲਹਿਰ

ਬਰਗਾੜੀ, 16 ਅਗਸਤ (ਲਖਵਿੰਦਰ ਸ਼ਰਮਾ) - ਕਸਬਾ ਬਰਗਾੜੀ ਵਾਸੀ ਜਤਿੰਦਰ ਸਿੰਘ ਔਲਖ ਡੀ.ਜੀ.ਪੀ ਖੂਫ਼ੀਆ ਵਿਭਾਗ ਪੰਜਾਬ ਸਪੁੱਤਰ ਸਾਬਕਾ ਚੇਅਰਮੈਨ ਸਰਪੰਚ ਜਗਵਿੰਦਰ ਸਿੰਘ ਔਲਖ ਨੂੰ ਰਾਸ਼ਟਰਪਤੀ ਪੁਲਿਸ ਮੈਡਲ ਨਾਲ ਸਨਮਾਨਿਤ ਕਰਨ 'ਤੇ ਸਮੂਹ ਬਰਗਾੜੀ ਵਾਸੀਆਂ ਅਤੇ ...

ਪੂਰੀ ਖ਼ਬਰ »

12 ਕਿਲੋ ਲਾਹਣ ਤੇ ਚਾਲੂ ਭੱਠੀ ਸਮੇਤ ਇਕ ਕਾਬੂ

ਫ਼ਰੀਦਕੋਟ, 16 ਅਗਸਤ (ਸਰਬਜੀਤ ਸਿੰਘ) - ਜ਼ਿਲ੍ਹਾ ਪੁਲਿਸ ਵਲੋਂ ਪਿੰਡ ਬੀਹਲੇਵਾਲਾ ਵਿਖੇ ਗੁਪਤ ਸੂਚਨਾ ਦੇ ਆਧਾਰ 'ਤੇ ਛਾਪੇਮਾਰੀ ਕਰਕੇ ਨਾਜਾਇਜ਼ ਸ਼ਰਾਬ ਕੱਢ ਕੇ ਵੇਜਣ ਦੇ ਦੋਸ਼ਾਂ ਤਹਿਤ ਇਕ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਕਾਬੂ ਕੀਤੇ ਗਏ ...

ਪੂਰੀ ਖ਼ਬਰ »

'ਆਪ' ਦੇ ਜ਼ਿਲ੍ਹਾ ਪ੍ਰਧਾਨ ਸਮੇਤ ਛੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

ਫ਼ਰੀਦਕੋਟ, 16 ਅਗਸਤ (ਸਰਬਜੀਤ ਸਿੰਘ) - ਆਮ ਆਦਮੀ ਪਾਰਟੀ ਦੇ ਲੀਗਲ ਸੈੱਲ ਦੇ ਜ਼ਿਲ੍ਹਾ ਪ੍ਰਧਾਨ ਬਾਬੂ ਲਾਲ ਸਮੇਤ ਛੇ ਵਿਅਕਤੀਆਂ ਖ਼ਿਲਾਫ਼ ਸਿਟੀ ਪੁਲਿਸ ਕੋਟਕਪੂਰਾ ਨੇ ਕਥਿਤ ਤੌਰ 'ਤੇ ਇਕ ਮੰਦਿਰ ਦੇ ਕਬਜ਼ੇ ਨੂੰ ਲੈ ਕੇ ਲੜਾਈ ਝਗੜਾ ਕਰਨ ਅਤੇ ਧਮਕੀਆਂ ਦੇਣ ਦੇ ਦੋਸ਼ਾਂ ...

ਪੂਰੀ ਖ਼ਬਰ »

ਜ਼ਿਲ੍ਹਾ ਕਾਂਗਰਸ ਕਮੇਟੀ ਨੇ ਆਜ਼ਾਦੀ ਦਿਵਸ ਮਨਾਇਆ

ਫ਼ਰੀਦਕੋਟ, 16 ਅਗਸਤ (ਸਤੀਸ਼ ਬਾਗ਼ੀ)-ਜ਼ਿਲ੍ਹਾ ਕਾਂਗਰਸ ਕਮੇਟੀ ਦੇ ਦਫ਼ਤਰ ਵਿਖੇ ਆਜ਼ਾਦੀ ਦਿਵਸ ਮਨਾਇਆ ਗਿਆ, ਜਿਸ ਦੌਰਾਨ ਤਿਰੰਗਾ ਲਹਿਰਾਉਣ ਦੀ ਰਸਮ ਜ਼ਿਲ੍ਹਾ ਕਾਂਗਰਸ ਪ੍ਰਧਾਨ ਦਰਸ਼ਨ ਸਿੰਘ ਸਹੋਤਾ ਨੇ ਅਦਾ ਕੀਤੀ | ਇਸ ਮੌਕੇ ਡਾ. ਜੰਗੀਰ ਸਿੰਘ ਸੈਕਟਰੀ ਪੰਜਾਬ ...

ਪੂਰੀ ਖ਼ਬਰ »

ਕੇਂਦਰੀ ਸਹਿਕਾਰੀ ਬੈਂਕ ਦੇ ਅਧਿਕਾਰੀਆਂ ਨੇ ਸੁਤੰਤਰਤਾ ਦਿਵਸ ਮਨਾਇਆ

ਫ਼ਰੀਦਕੋਟ, 16 ਅਗਸਤ (ਸਰਬਜੀਤ ਸਿੰਘ)-ਨਾਬਾਰਡ ਦੀ ਸਹਾਇਤਾ ਨਾਲ ਕੇਂਦਰੀ ਸਹਿਕਾਰੀ ਬੈਂਕ ਬਰਾਂਚ ਪਿੰਡ ਅਰਾਈਆਵਾਲਾ ਕਲਾਂ ਜ਼ਿਲ੍ਹਾ ਫ਼ਰੀਦਕੋਟ ਵਿਖੇ ਪਿੰਡ ਪੱਧਰ 'ਤੇ ਦੇਸ਼ ਦੀ ਆਜ਼ਾਦੀ ਦੇ 75 ਸਾਲ ਪੂਰੇ ਹੋਣ 'ਤੇ ਪ੍ਰੋਗਰਾਮ ਕਰਵਾਇਆ ਗਿਆ | ਇਸ ਦੌਰਾਨ ਨਾਬਾਰਡ ਦੇ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਡੋਡ ਵਿਖੇ ਆਜ਼ਾਦੀ ਦਿਵਸ ਮਨਾਇਆ

ਸਾਦਿਕ, 16 ਅਗਸਤ (ਆਰ. ਐਸ. ਧੁੰਨਾ)-ਸਰਕਾਰੀ ਹਾਈ ਸਕੂਲ ਡੋਡ ਵਿਖੇ ਮਨਾਏ ਗਏ ਆਜ਼ਾਦੀ ਦਿਵਸ ਮੌਕੇ ਸਰਪੰਚ ਸਰਬਣ ਸਿੰਘ ਡੋਡ ਨੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ | ਬੱਚਿਆਂ ਨੇ ਰਾਸ਼ਟਰੀ ਗੀਤ ਗਾਇਆ | ਇਸ ਮੌਕੇ ਬੱਚਿਆਂ ਵਲੋਂ ਰੰਗਾਰੰਗ ਪੋ੍ਰਗਰਾਮ ਪੇਸ਼ ਕੀਤਾ ...

ਪੂਰੀ ਖ਼ਬਰ »

ਰਿਸ਼ੀ ਮਾਡਲ ਸਕੂਲ ਪੰਜਗਰਾੲੀਂ ਕਲਾਂ 'ਚ ਆਜ਼ਾਦੀ ਦਾ ਦਿਹਾੜਾ ਧੂਮਧਾਮ ਨਾਲ ਮਨਾਇਆ

ਪੰਜਗਰਾੲੀਂ ਕਲਾਂ, 16 ਅਗਸਤ (ਸੁਖਮੰਦਰ ਸਿੰਘ ਬਰਾੜ) - ਸਥਾਨਕ ਰਿਸ਼ੀ ਮਾਡਲ ਸਕੂਲ 'ਚ ਆਜ਼ਾਦੀ ਦਾ ਦਿਹਾੜਾ ਧੂਮ-ਧਾਮ ਨਾਲ ਮਨਾਇਆ ਗਿਆ | ਇਸ ਮੌਕੇ ਸਕੂਲ ਦੀ ਪਿ੍ੰਸੀਪਲ ਸ਼ਿੰਦਰਪਾਲ ਕੌਰ ਚਹਿਲ ਵਲੋਂ ਰਾਸ਼ਟਰੀ ਝੰਡਾ ਲਹਿਰਾਇਆ ਗਿਆ | ਵਿਦਿਆਰਥੀਆਂ ਨੂੰ ਸੰਬੋਧਨ ...

ਪੂਰੀ ਖ਼ਬਰ »

ਸਰਕਾਰੀ ਸਕੂਲ ਅਰਾਈਆਂ ਵਾਲਾ ਕਲਾਂ ਵਿਖੇ ਆਜ਼ਾਦੀ ਦਿਵਸ ਮਨਾਇਆ

ਫ਼ਰੀਦਕੋਟ, 16 ਅਗਸਤ (ਸਤੀਸ਼ ਬਾਗ਼ੀ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਰਾਈਆਂ ਵਾਲਾ ਕਲਾਂ ਵਿਖੇ ਅਜ਼ਾਦੀ ਦਿਵਸ ਮਨਾਇਆ ਗਿਆ, ਜਿਸ ਦੌਰਾਨ ਝੰਡਾ ਲਹਿਰਾਉਣ ਦੀ ਰਸਮ ਸਰਪੰਚ ਕਿਰਨਦੀਪ ਕੌਰ ਨੇ ਅਦਾ ਕੀਤੀ | ਇਸ ਮੌਕੇ ਬੱਚਿਆਂ ਵਲੋਂ ਦੇਸ਼ ਭਗਤੀ ਦੇ ਗੀਤ, ...

ਪੂਰੀ ਖ਼ਬਰ »

ਸੰਤ ਗੰਡਾ ਸਿੰਘ ਮੈਮੋ. ਸਕੂਲ 'ਚ ਆਜ਼ਾਦੀ ਦਿਵਸ ਮਨਾਇਆ

ਪੰਜਗਰਾੲੀਂ ਕਲਾਂ, 16 ਅਗਸਤ (ਸੁਖਮੰਦਰ ਸਿੰਘ ਬਰਾੜ)-ਸੰਤ ਬਾਬਾ ਗੰਡਾ ਸਿੰਘ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਔਲਖ ਵਿਖੇ ਆਜ਼ਾਦੀ ਦਿਹਾੜਾ ਧੂਮ ਧਾਮ ਨਾਲ ਮਨਾਇਆ ਗਿਆ | ਇਸ ਮੌਕੇ ਬਾਬਾ ਗੰਡਾ ਸਿੰਘ ਡੇਰੇ ਦੇ ਮੁਖੀ ਬਾਬਾ ਹਰਵਿੰਦਰ ਸਿੰਘ ਅਤੇ ਸਕੂਲ ਪ੍ਰਬੰਧਕ ...

ਪੂਰੀ ਖ਼ਬਰ »

ਮਾਊਾਟ ਲਿਟਰਾ ਜ਼ੀ ਸਕੂਲ 'ਚ ਮਨਾਇਆ ਆਜ਼ਾਦੀ ਦਿਵਸ

ਫ਼ਰੀਦਕੋਟ, 16 ਅਗਸਤ (ਜਸਵੰਤ ਸਿੰਘ ਪੁਰਬਾ) - ਮਾਊਾਟ ਲਿਟਰਾ ਜ਼ੀ ਸਕੂਲ ਵਿਚ ਦੇਸ਼ ਦਾ 75ਵਾਂ ਆਜ਼ਾਦੀ ਦਿਵਸ ਮਨਾਇਆ ਗਿਆ | ਸਕੂਲ ਵਿਚ ਪੋਸਟਰ ਮੇਂਕਿੰਗ, ਭਾਸ਼ਣ ਅਤੇ ਕਵਿਤਾ ਮੁਕਾਬਲੇ ਕਰਵਾਏ ਗਏ | ਜਿਸ ਵਿਚ ਹਰ ਜਮਾਤ ਦੇ ਵਿਦਿਆਰਥੀ ਨੇ ਹਿੱਸਾ ਲੈ ਕੇ ਆਪਣੀ ਪ੍ਰਤਿਭਾ ...

ਪੂਰੀ ਖ਼ਬਰ »

ਸਰਕਾਰੀ ਮਿਡਲ ਸਕੂਲ ਸਿਰਸੜੀ 'ਚ ਆਜ਼ਾਦੀ ਦਿਹਾੜਾ ਮਨਾਇਆ

ਕੋਟਕਪੂਰਾ, 16 ਅਗਸਤ (ਮੋਹਰ ਸਿੰਘ ਗਿੱਲ)-ਸਕੂਲ ਸਿੱਖਿਆ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਸਰਕਾਰੀ ਮਿਡਲ ਸਕੂਲ ਸਿਰਸੜੀ ਵਿਖੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਰਲ ਕੇ ਆਜ਼ਾਦੀ ਦਿਹਾੜਾ ਮਨਾਇਆ | ਇਸ ਮੌਕੇ ਸਕੂਲ ਇੰਚਾਰਜ ਦੀਪਕ ਮਨਚੰਦਾ ਤੇ ਹੋਰ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਮੱਲਾ ਵਿਖੇ ਆਜ਼ਾਦੀ ਦਿਵਸ ਮਨਾਇਆ

ਬਾਜਾਖਾਨਾ, 16 ਅਗਸਤ (ਜੀਵਨ ਗਰਗ)-ਸਰਕਾਰੀ ਹਾਈ ਸਕੂਲ ਮੱਲਾ ਵਿਖੇ ਮੁੱਖ ਅਧਿਆਪਕ ਜਗਜੀਵਨ ਸਿੰਘ ਦੀ ਅਗਵਾਈ 'ਚ 75ਵਾਂ ਆਜ਼ਾਦੀ ਦਿਵਸ ਮਨਾਇਆ ਗਿਆ | ਇਸ ਸਬੰਧੀ ਸਭ ਤੋਂ ਪਹਿਲਾਂ ਮੁੱਖ ਅਧਿਆਪਕ ਵਲੋਂ ਤਿਰੰਗਾ ਲਹਿਰਾਇਆ ਗਿਆ ਅਤੇ ਬੱਚਿਆਂ ਵਲੋਂ ਰਾਸ਼ਟਰੀ ਗੀਤ ਗਾ ਕਿ ਇਸ ...

ਪੂਰੀ ਖ਼ਬਰ »

ਬੋਸਟਨ ਇੰਟਰਨੈਸ਼ਨਲ ਸਕੂਲ 'ਚ ਆਜ਼ਾਦੀ ਦਿਵਸ ਮਨਾਇਆ

ਸਾਦਿਕ, 16 ਅਗਸਤ (ਗੁਰਭੇਜ ਸਿੰਘ ਚੌਹਾਨ, ਆਰ.ਐਸ.ਧੁੰਨਾ)-ਬੋਸਟਨ ਇੰਟਰਨੈਸ਼ਨਲ ਸਕੂਲ ਮਹਿਮੂਆਣਾ ਨੇ 75ਵਾਂ ਆਜ਼ਾਦੀ ਦਿਵਸ ਮਨਾਇਆ | ਜਿਸ ਵਿਚ ਸਕੂਲ ਦੇ ਬੱਚਿਆਂ ਵਲੋਂ ਸ਼ਾਨਦਾਰ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ ਤੇ ਰੰਗ-ਬਿਰੰਗੇ ਕੱਪੜੇ ਪਾ ਕੇ ਪ੍ਰਤੀਯੋਗਤਾ ...

ਪੂਰੀ ਖ਼ਬਰ »

ਸੁੱਖਣਵਾਲਾ ਸਕੂਲ 'ਚ ਆਜ਼ਾਦੀ ਦਿਹਾੜਾ ਮਨਾਇਆ

ਫ਼ਰੀਦਕੋਟ, 16 ਅਗਸਤ (ਚਰਨਜੀਤ ਸਿੰਘ ਗੋਂਦਾਰਾ) - ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੁੱਖਣਵਾਲਾ 'ਚ ਆਜ਼ਾਦੀ ਦਿਵਸ ਧੂਮ ਧਾਮ ਨਾਲ ਮਨਾਇਆ ਗਿਆ | ਸਕੂਲ ਇੰਚਾਰਜ ਯਸ਼ਵੰਤ ਕੁਮਾਰ ਨੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ | ਉਨ੍ਹਾਂ ਮਹਾਨ ਸ਼ਹੀਦਾਂ, ਸੂਰਬੀਰ ...

ਪੂਰੀ ਖ਼ਬਰ »

ਸਰਕਾਰੀ ਬਿ੍ਜਿੰਦਰਾ ਕਾਲਜ ਵਿਖੇ ਆਜ਼ਾਦੀ ਦਾ 75ਵਾਂ ਦਿਹਾੜਾ ਮਨਾਇਆ

ਫ਼ਰੀਦਕੋਟ, 16 ਅਗਸਤ (ਜਸਵੰਤ ਸਿੰਘ ਪੁਰਬਾ) - ਸਰਕਾਰੀ ਬਿ੍ਜਿੰਦਰਾ ਕਾਲਜ ਫ਼ਰੀਦਕੋਟ ਵਿਖੇ 75ਵਾਂ ਆਜ਼ਾਦੀ ਦਿਹਾੜਾ ਕਾਲਜ ਕੈਂਪਸ 'ਚ ਐਨ.ਐਸ.ਐਸ., ਰੈਡ ਰਿਬਨ ਕਲੱਬਾਂ ਅਤੇ ਵਿਦਿਆਰਥੀਆਂ ਦੇ ਸਹਿਯੋਗ ਨਾਲ ਮਨਾਇਆ ਗਿਆ | ਇਸ ਸ਼ੁੱਭ ਮੌਕੇ ਪਿ੍ੰਸੀਪਲ ਪ੍ਰੋ. (ਡਾ.) ...

ਪੂਰੀ ਖ਼ਬਰ »

ਸੀਨੀਅਰ ਸਿਟੀਜ਼ਨਜ਼ ਨੇ ਆਜ਼ਾਦੀ ਕਾ ਮਹਾਂਉੱਤਸਵ ਮਨਾਇਆ

ਫ਼ਰੀਦਕੋਟ, 16 ਅਗਸਤ (ਸਤੀਸ਼ ਬਾਗ਼ੀ)-ਸੀਨੀਅਰ ਸਿਟੀਜਨ ਵੈੱਲਫੇਅਰ ਐਸੋਸੀਏਸ਼ਨ ਵਲੋਂ ਸਥਾਨਕ ਮਹਾਤਮਾਂ ਗਾਂਧੀ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਵਿਖੇ ਆਜ਼ਾਦੀ ਦਿਵਸ ਦੀ 75ਵੀਂ ਵਰ੍ਹੇਗੰਢ ਆਜ਼ਾਦੀ ਕਾ ਅੰਮਿ੍ਤ ਮਹਾਂ ਉੱਤਸਵ ਪ੍ਰਧਾਨ ਪਿ੍ੰਸੀਪਲ ਸੇਵਾ ਸਿੰਘ ...

ਪੂਰੀ ਖ਼ਬਰ »

ਸਾਬਕਾ ਸੈਨਿਕਾਂ ਨੇ ਹਰੀਨੌਂ ਦੇ ਸ਼ਹੀਦੀ ਗੇਟ 'ਤੇ ਮਨਾਇਆ ਆਜ਼ਾਦੀ ਦਿਵਸ

ਕੋਟਕਪੂਰਾ, 16 ਅਗਸਤ (ਮੋਹਰ ਸਿੰਘ ਗਿੱਲ) - ਸਾਬਕਾ ਸੈਨਿਕ ਵੈਲਫੇਅਰ ਯੂਨੀਅਨ ਇਕਾਈ ਹਰੀਨੌਂ, ਸਤਲੁਜ ਗ੍ਰਾਮੀਣ ਬੈਂਕ ਸੂਰਘੂਰੀ ਅਤੇ ਸਮੂਹ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਸ਼ਹੀਦ ਅਵਤਾਰ ਸਿੰਘ, ਸ਼ਹੀਦ ਗੁਰਮੀਤ ਸਿੰਘ, ਸ਼ਹੀਦ ਨਿਰਮਲ ਸਿੰਘ ਦੇ ਸ਼ਹੀਦੀ ਗੇਟ 'ਤੇ ...

ਪੂਰੀ ਖ਼ਬਰ »

ਬਹਿਬਲ ਮੋਰਚੇ ਵਲੋਂ ਅਗਲਾ ਇਕੱਠ ਪਹਿਲੀ ਸਤੰਬਰ ਨੂੰ

ਬਰਗਾੜੀ, 16 ਅਗਸਤ (ਲਖਵਿੰਦਰ ਸ਼ਰਮਾ, ਸੁਖਰਾਜ ਗੋਂਦਾਰਾ)-ਬਹਿਬਲ ਇਨਸਾਫ਼ ਮੋਰਚੇ ਵਲੋਂ ਅੱਜ ਸੰਗਤਾਂ ਦਾ ਵਿਸ਼ਾਲ ਇਕੱਠ ਕੀਤਾ ਗਿਆ | ਜਿਸ ਵਿਚ ਅਨੇਕਾਂ ਪੰਥਕ ਜਥੇਬੰਦੀਆਂ, ਕਿਸਾਨ ਯੂਨੀਅਨਾਂ, ਇਸਤਰੀ ਵਿੰਗ, ਅਗਾਂਹਵਧੂ ਜਥੇਬੰਦੀਆਂ, ਸਿਆਸੀ ਪਾਰਟੀਆਂ ਦੇ ਆਗੂਆਂ ...

ਪੂਰੀ ਖ਼ਬਰ »

ਸਰਸਵਤੀ ਸਕੂਲ ਜੈਤੋ ਵਿਖੇ ਆਜ਼ਾਦੀ ਦਾ ਅੰਮਿ੍ਤ ਮਹਾਂਉੱਤਸਵ ਧੂਮਧਾਮ ਨਾਲ ਮਨਾਇਆ

ਜੈਤੋ, 16 ਅਗਸਤ (ਭੋਲਾ ਸ਼ਰਮਾ) - ਸਰਸਵਤੀ ਸੀਨੀਅਰ ਸੈਕੰਡਰੀ ਸਕੂਲ ਜੈਤੋ ਵਿਖੇ ਆਜ਼ਾਦੀ ਦਾ ਅੰਮਿ੍ਤ ਮਹਾਂਉੱਤਸਵ ਬੜੇ ਹੀ ਉਤਸ਼ਾਹ ਨਾਲ ਪਿ੍ੰਸੀਪਲ ਕੁਸਮ ਕਾਲੜਾ ਦੀ ਯੋਗ ਅਗਵਾਈ ਵਿਚ ਨਾਲ ਮਨਾਇਆ ਗਿਆ | ਇਸ ਦੌਰਾਨ ਸਭ ਤੋਂ ਪਹਿਲਾਂ ਸਕੂਲ ਦੀ ਪ੍ਰਬੰਧਕੀ ਕਮੇਟੀ ਦੇ ...

ਪੂਰੀ ਖ਼ਬਰ »

ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਮੈਡੀਕਲ ਸਾਇੰਸ 'ਚ ਆਜ਼ਾਦੀ ਦਿਹਾੜਾ ਧੂਮ ਧਾਮ ਨਾਲ ਮਨਾਇਆ

ਫ਼ਰੀਦਕੋਟ, 16 ਅਗਸਤ (ਜਸਵੰਤ ਸਿੰਘ ਪੁਰਬਾ)-ਆਜ਼ਾਦੀ ਦਿਵਸ ਦਾ ਸਵਾਗਤ ਕਰਦਿਆਂ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਮੈਡੀਕਲ ਸਾਇੰਸ ਦੇ ਵਾਈਸ ਚਾਂਸਲਰ ਡਾ. ਅਵਨੀਸ਼ ਕੁਮਾਰ ਨੇ ਕਿਹਾ ਕਿ 15 ਅਗਸਤ 2022 ਦਾ ਦਿਨ ਇਸ ਲਈ ਵੀ ਵਧੇਰੇ ਮਹੱਤਵਪੂਰਨ ਹੈ ਕਿਉਂਕਿ ਅੱਜ ਇਸ ਦਿਨ ਅਸੀਂ ...

ਪੂਰੀ ਖ਼ਬਰ »

ਦੀ ਫ਼ਰੀਦਕੋਟ ਕੇਂਦਰੀ ਸਹਿਕਾਰੀ ਬੈਂਕ ਵਲੋਂ ਹੜਤਾਲ ਦਾ ਐਲਾਨ

ਫ਼ਰੀਦਕੋਟ, 16 ਅਗਸਤ (ਜਸਵੰਤ ਸਿੰਘ ਪੁਰਬਾ) - ਪੰਜਾਬ ਦੇ ਕੇਂਦਰੀ ਸਹਿਕਾਰੀ ਬੈਂਕਾਂ ਦੇ ਮੁਲਾਜ਼ਮ ਪੰਜਾਬ ਫੈਡਰੇਸ਼ਨ ਦੇ ਸੱਦੇ 'ਤੇ 18 ਅਗਸਤ 2022 ਤੱਕ ਕਲਮਛੋੜ ਹੜਤਾਲ 'ਤੇ ਚਲੇ ਗਏ ਹਨ, ਜਿਸ ਕਾਰਨ ਬੈਂਕਾਂ ਵਿਚ ਤਿੰਨ ਦਿਨ ਲਈ ਕੰਮਕਾਜ ਠੱਪ ਰਹੇਗਾ | ਕੇਂਦਰੀ ਸਹਿਕਾਰੀ ...

ਪੂਰੀ ਖ਼ਬਰ »

ਫ਼ਰੀਡਮ ਫ਼ਾਈਟਰਜ਼ ਉੱਤਰਾਧਿਕਾਰੀ ਸੰਸਥਾ ਨੇ ਮੰਤਰੀ ਨੂੰ ਮੰਗ ਪੱਤਰ ਸੌਂਪਿਆ

ਫ਼ਰੀਦਕੋਟ, 16 ਅਗਸਤ (ਸਤੀਸ਼ ਬਾਗ਼ੀ)-ਫ਼ਰੀਡਮ ਫਾਈਟਰਜ਼ ਉੱਤਰਾਧਿਕਾਰੀ ਸੰਸਥਾ ਦੇ ਸੂਬਾ ਪ੍ਰਧਾਨ ਹਰਿੰਦਰ ਸਿੰਘ ਖਾਲਸਾ ਦੀ ਅਗਵਾਈ ਹੇਠਲੇ ਵਫ਼ਦ ਜਿਸ ਵਿਚ ਬਲਦੇਵ ਸਿੰਘ ਅਹਿਲ ਜ਼ਿਲ੍ਹਾ ਪ੍ਰਧਾਨ, ਗੁਰਇੰਦਰਪਾਲ ਸਿੰਘ ਮੈਂਬਰ ਆਲ ਇੰਡੀਆ ਫ਼ਰੀਡਮ ਫਾਈਟਰਜ਼ ...

ਪੂਰੀ ਖ਼ਬਰ »

ਗ੍ਰਾਮ ਪੰਚਾਇਤ ਨਵਾਂ ਮਹਿਮੂਆਣਾ ਵਲੋਂ ਮਿੰਨੀ ਜੰਗਲ ਲਗਾਇਆ

ਸਾਦਿਕ, 16 ਅਗਸਤ (ਆਰ. ਐਸ. ਧੁੰਨਾ)-ਸਾਦਿਕ ਨੇੜਲੇ ਪਿੰਡ ਨਵਾਂ ਮਹਿਮੂਆਣਾ ਦੀ ਪੰਚਾਇਤ ਵਲੋਂ ਸਰਪੰਚ ਰਾਜਬਿੰਦਰ ਸਿੰਘ ਧੌਂਸੀ ਦੀ ਅਗਵਾਈ ਵਿਚ ਲਗਾਏ ਗਏ ਜੰਗਲ ਵਿਚ ਬੂਟਾ ਲਾਉਣ ਸਮੇਂ ਸੂਫ਼ੀ ਗਾਇਕ ਕੰਵਰ ਗਰੇਵਾਲ ਨੇ ਕਿਹਾ ਕਿ ਵਾਤਾਵਰਨ ਦੀ ਸ਼ੁੱਧਤਾ ਲਈ ਵੱਧ ਤੋਂ ...

ਪੂਰੀ ਖ਼ਬਰ »

ਕੇਂਦਰੀ ਵਿਦਿਆਲਿਆ ਵਿਖੇ ਆਜ਼ਾਦੀ ਦਿਵਸ ਮਨਾਇਆ

ਫ਼ਰੀਦਕੋਟ, 16 ਅਗਸਤ (ਸਤੀਸ਼ ਬਾਗ਼ੀ)-ਸਥਾਨਕ ਛਾਉਣੀ ਦੇ ਕੇਂਦਰੀ ਵਿਦਿਆਲਿਆ ਵਿਖੇ ਪਿ੍ੰਸੀਪਲ ਡਾ. ਹਰਜਿੰਦਰ ਕੌਰ ਦੀ ਅਗਵਾਈ ਹੇਠ ਆਜ਼ਾਦੀ ਕਾ ਅੰਮਿ੍ਤ ਮਹਾਂਉੱਤਸਵ ਬੜੀ ਸ਼ਰਧਾ ਨਾਲ ਮਨਾਇਆ ਗਿਆ | ਜਿਸ ਵਿਚ ਵਿਸ਼ੇਸ਼ ਮਹਿਮਾਨ ਵਜੋਂ ਸੰਦੀਪ ਸਿੰਘ ਜੀ.ਏ. (ਐਮ.ਈ.ਐਸ), ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਦੀਪ ਸਿੰਘ ਵਾਲਾ ਵਿਖੇ ਆਜ਼ਾਦੀ ਦਿਵਸ ਮਨਾਇਆ

ਸਾਦਿਕ, 16 ਅਗਸਤ (ਆਰ. ਐਸ. ਧੁੰਨਾ)-ਆਜ਼ਾਦੀ ਦਿਵਸ ਦੀ 75ਵੀਂ ਵਰ੍ਹੇਗੰਢ 'ਤੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਦੀਪ ਸਿੰਘ ਵਾਲਾ ਵਿਖੇ ਸਮਾਗਮ ਕਰਵਾਇਆ ਗਿਆ | ਇਸ ਮੌਕੇ ਝੰਡਾ ਲਹਿਰਾਉਣ ਦੀ ਰਸਮ ਸਰਪੰਚ ਸ਼ਾਮ ਲਾਲ , ਸਕੂਲ ਮੁਖੀ ਆਸ਼ਾ ਰਾਣੀ ਅਤੇ ਸਟਾਫ਼ ਨੇ ਨਿਭਾਈ | ...

ਪੂਰੀ ਖ਼ਬਰ »

ਸਰਕਾਰੀ ਮਿਡਲ ਸਕੂਲ ਹਰਦਿਆਲੇਆਣਾ ਵਿਖੇ ਸੁਤੰਤਰਤਾ ਦਿਵਸ ਮਨਾਇਆ

ਫ਼ਰੀਦਕੋਟ, 16 ਅਗਸਤ (ਹਰਮਿੰਦਰ ਸਿੰਘ ਮਿੰਦਾ) - ਲਾਇਨਜ਼ ਕਲੱਬ ਫ਼ਰੀਦਕੋਟ ਵਿਸ਼ਾਲ ਵਲੋਂ ਸਰਕਾਰੀ ਮਿਡਲ ਸਕੂਲ ਹਰਦਿਆਲੇਆਣਾ ਵਿਖੇ ਸੁਤੰਤਰਤਾ ਦਿਵਸ ਮਨਾਇਆ ਗਿਆ | ਕਲੱਬ ਪ੍ਰਧਾਨ ਗੁਰਵਿੰਦਰ ਸਿੰਘ ਧੀਂਗੜਾ ਨੇ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ | ਲਾਇਨ ਡਾ. ...

ਪੂਰੀ ਖ਼ਬਰ »

ਸਿਲਵਰ ਓਕਸ ਸਕੂਲ ਸੇਵੇਵਾਲਾ 'ਚ ਆਜ਼ਾਦੀ ਦਿਵਸ ਉਤਸ਼ਾਹ ਨਾਲ ਮਨਾਇਆ

ਜੈਤੋ, 16 ਅਗਸਤ (ਗੁਰਚਰਨ ਸਿੰਘ ਗਾਬੜੀਆ)-ਸਿਲਵਰ ਓਕਸ ਸਕੂਲ ਸੇਵੇਵਾਲਾ ਵਿਖੇ ਆਜ਼ਾਦੀ ਦਿਵਸ ਬਹੁਤ ਹੀ ਉਤਸ਼ਾਹ ਨਾਲ ਮਨਾਇਆ ਗਿਆ | ਸਕੂਲ ਦੀ ਪਿ੍ੰਸੀਪਲ ਧਰਮਿੰਦਰ ਕੌਰ ਅਤੇ ਨੀਤੂ ਬਾਂਸਲ ਜੋ ਕਿ ਗਿਆਨ ਮੰਥਨ ਐਜੂਕੇਸ਼ਨਲ ਸਰਵਿਸਿਜ਼ ਦੇ ਪ੍ਰਬੰਧਕੀ ਕਮੇਟੀ ਮੈਂਬਰ ਹਨ ...

ਪੂਰੀ ਖ਼ਬਰ »

ਰੈੱਡ ਕਰਾਸ ਸੀਨੀਅਰ ਸਿਟੀਜ਼ਨ ਵੈਲਫੇਅਰ ਕਲੱਬ 'ਚ ਆਜ਼ਾਦੀ ਦਿਹਾੜਾ ਮਨਾਇਆ

ਫ਼ਰੀਦਕੋਟ, 16 ਅਗਸਤ (ਚਰਨਜੀਤ ਸਿੰਘ ਗੋਂਦਾਰਾ)-ਰੈਡ ਕਰਾਸ ਸੀਨੀਅਰ ਸਿਟੀਜਨ ਵੈਲਫੇਅਰ ਕਲੱਬ ਫ਼ਰੀਦਕੋਟ ਦੇ ਵਿਹੜੇ 'ਚ ਪ੍ਰਧਾਨ ਵਜ਼ੀਰ ਚੰਦ ਗੁਪਤਾ, ਸਰਪ੍ਰਸਤ ਦਰਸ਼ਨ ਲਾਲ ਚੁੱਘ ਦੀ ਅਗਵਾਈ ਹੇਠ ਆਜ਼ਾਦੀ ਦਿਵਸ ਮਨਾਇਆ ਗਿਆ | ਕੌਮੀ ਝੰਡਾ ਲਹਿਰਾਉਣ ਦੀ ਰਸਮ ਕਲੱਬ ...

ਪੂਰੀ ਖ਼ਬਰ »

ਜੈਤੋ ਵਿਖੇ ਖੇਡ ਸਟੇਡੀਅਮ 'ਚ 75ਵਾਂ ਆਜ਼ਾਦੀ ਦਿਵਸ ਮਨਾਇਆ

ਜੈਤੋ, 16 ਅਗਸਤ (ਗੁਰਚਰਨ ਸਿੰਘ ਗਾਬੜੀਆ, ਭੋਲਾ ਸ਼ਰਮਾ) - ਜੈਤੋ ਦੇ ਖੇਡ ਸਟੇਡੀਅਮ ਵਿਖੇ ਦੇਸ਼ ਦਾ 75ਵਾਂ ਆਜ਼ਾਦੀ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਸਮਾਗਮ ਵਿਚ ਝੰਡਾ ਲਹਿਰਾਉਣ ਦੀ ਰਸਮ ਮੁੱਖ ਮਹਿਮਾਨ ਉਪ ਮੰਡਲ ਮੈਜਿਸਟ੍ਰੇਟ ਡਾ: ਨਿਰਮਲ ਓਸੇਪਚਨ (ਆਈ.ਏ.ਐਸ.) ...

ਪੂਰੀ ਖ਼ਬਰ »

ਮੇਜਰ ਅਜਾਇਬ ਸਿੰਘ ਕਾਨਵੈਂਟ ਸਕੂਲ ਜਿਉਣਵਾਲਾ ਵਿਖੇ ਮਨਾਇਆ ਆਜ਼ਾਦੀ ਦਿਵਸ

ਫ਼ਰੀਦਕੋਟ, 16 ਅਗਸਤ (ਜਸਵੰਤ ਸਿੰਘ ਪੁਰਬਾ) - ਮੇਜਰ ਅਜਾਇਬ ਸਿੰਘ ਕਾਨਵੈਂਟ ਸਕੂਲ ਜਿਉਣਵਾਲਾ ਵਿਖੇ 5-ਪੰਜਾਬ ਬਟਾਲੀਅਨ (ਲੜਕੀਆਂ) ਐਨ.ਸੀ.ਸੀ. ਕਮਾਂਡਿੰਗ ਅਫ਼ਸਰ ਕਰਨਲ ਆਰ.ਐੱਸ. ਸ਼ੇਰੋਂ ਦੀ ਅਗਵਾਈ ਹੇਠ ਚੱਲ ਰਹੇ ਜੂਨੀਅਰ ਅਤੇ ਸੀਨੀਅਰ ਵਿੰਗ ਦੇ ਕੈਡਿਟਾਂ ਨੇ ਅਜ਼ਾਦੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX