ਤਾਜਾ ਖ਼ਬਰਾਂ


ਖਮਾਣੋਂ ਪੁਲਿਸ ਵਲੋਂ ਪਿੰਡ ਜਟਾਣਾ ਉੱਚਾ ਵਿਖੇ ਮਾੜੇ ਅਨਸਰਾਂ ਖ਼ਿਲਾਫ਼ ਘਰ ਘਰ ਤਲਾਸ਼ੀ
. . .  9 minutes ago
ਜਟਾਣਾ ਉੱਚਾ, 30 ਨਵੰਬਰ (ਮਨਮੋਹਨ ਸਿੰਘ ਕਲੇਰ)-ਖਮਾਣੋਂ ਪੁਲਿਸ ਵਲੋਂ ਅੱਜ ਵੱਡੇ ਤੜਕੇ ਛਾਪੇਮਾਰੀ ਕਰ ਕੇ ਪਿੰਡ ਜਟਾਣਾ ਉੱਚਾ ਵਿਖੇ ਵਿੱਚ ਘਰ ਘਰ ਦੀ ਤਲਾਸ਼ੀ ਲਈ ਗਈ।ਸਬ ਡਵੀਜ਼ਨ ਡੀ.ਐਸ.ਪੀ. ਖਮਾਣੋਂ ਰਮਿੰਦਰ ਸਿੰਘ ਕਾਹਲੋਂ ਦੀ ਅਗਵਾਈ 'ਚ ਐਸ.ਐਚ.ਓ. ਖਮਾਣੋਂ ਸਬ ਇੰਸਪੈਕਟਰ...
ਐਨ.ਡੀ.ਟੀ.ਵੀ. ਦੇ ਸਹਿ-ਸੰਸਥਾਪਕ ਪ੍ਰਣਯ ਰਾਏ ਅਤੇ ਪਤਨੀ ਵਲੋਂ ਐਨ.ਡੀ.ਟੀ.ਵੀ. ਨਿਰਦੇਸ਼ਕਾਂ ਦੇ ਅਹੁਦੇ ਤੋਂ ਅਸਤੀਫ਼ਾ
. . .  27 minutes ago
ਨਵੀਂ ਦਿੱਲੀ, 30 ਨਵੰਬਰ-ਪ੍ਰਣਯ ਰਾਏ ਅਤੇ ਉਨ੍ਹਾਂ ਦੀ ਪਤਨੀ ਰਾਧਿਕਾ ਰਾਏ, ਚੈਨਲ ਨਵੀਂ ਦਿੱਲੀ ਟੈਲੀਵਿਜ਼ਨ (ਐਨ.ਡੀ.ਟੀ.ਵੀ.) ਦੇ ਸੰਸਥਾਪਕ ਅਤੇ ਪ੍ਰਮੋਟਰ, ਨੇ ਐਨ.ਡੀ.ਟੀ.ਵੀ. ਦੇ ਪ੍ਰਮੋਟਰ ਸਮੂਹ ਵਾਹਨ, ਆਰ.ਆਰ.ਪੀ.ਆਰ. ਹੋਲਡਿੰਗ ਪ੍ਰਾਈਵੇਟ ਲਿਮਟਿਡ ਦੇ ਬੋਰਡ ਦੇ ਨਿਰਦੇਸ਼ਕ...
ਰੂਸ 'ਚ ਵਿਗਿਆਨੀਆਂ ਨੇ 48,500 ਸਾਲ ਪੁਰਾਣਾ ਜ਼ੋਂਬੀ ਵਾਇਰਸ ਮੁੜ ਕੀਤਾ ਸੁਰਜੀਤ
. . .  24 minutes ago
ਮਾਸਕੋ, 30 ਨਵੰਬਰ -ਫਰਾਂਸ ਦੇ ਵਿਗਿਆਨੀਆਂ ਨੇ ਹੁਣ ਤੱਕ ਰੂਸ ਵਿਚ ਇੱਕ ਜੰਮੀ ਹੋਈ ਝੀਲ ਦੇ ਹੇਠਾਂ ਦੱਬੇ ਹੋਏ 48,500 ਸਾਲ ਪੁਰਾਣੇ ਜ਼ੋਂਬੀ ਵਾਇਰਸ ਨੂੰ ਮੁੜ ਸੁਰਜੀਤ ਕੀਤਾ ਹੈ।ਨਿਊਯਾਰਕ ਪੋਸਟ ਦੇ ਅਨੁਸਾਰ, ਫਰਾਂਸੀਸੀ ਵਿਗਿਆਨੀਆਂ...
ਭਾਰਤ-ਨਿਊਜ਼ੀਲੈਂਡ ਤੀਸਰਾ ਇਕ ਦਿਨਾਂ ਮੈਚ:ਟਾਸ ਹਾਰ ਕੇ ਭਾਰਤ ਪਹਿਲਾਂ ਕਰ ਰਿਹੈ ਬੱਲੇਬਾਜ਼ੀ
. . .  49 minutes ago
ਕ੍ਰਾਈਸਟਚਰਚ, 30 ਨਵੰਬਰ-ਭਾਰਤ ਅਤੇ ਨਿਊਜ਼ੀਲੈਂਡ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਤਿੰਨ ਇਕ ਦਿਨਾਂ ਮੈਚਾਂ ਦੀ ਲੜੀ ਦੇ ਤੀਜੇ ਤੇ ਆਖ਼ਰੀ ਮੈਚ ਵਿਚ ਨਿਊਜ਼ੀਲੈਂਡ ਦੇ ਕਪਤਾਨ ਕੇਨ ਵਿਲੀਅਮਸਨ ਨੇ ਟਾਸ ਜਿੱਤ ਕੇ ਭਾਰਤ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ...
⭐ਮਾਣਕ - ਮੋਤੀ⭐
. . .  about 1 hour ago
⭐ਮਾਣਕ - ਮੋਤੀ⭐
ਨਵੀਂ ਦਿੱਲੀ ਤੋਂ 8 ਕਿਲੋਮੀਟਰ ਪੱਛਮ ਵੱਲ ਅੱਜ ਰਾਤ ਕਰੀਬ 9.30 ਵਜੇ 2.5 ਤੀਬਰਤਾ ਦਾ ਭੁਚਾਲ ਆਇਆ
. . .  1 day ago
ਗੈਂਗਸਟਰ-ਅੱਤਵਾਦੀ ਗਠਜੋੜ ਮਾਮਲਾ: ਐਨ. ਆਈ. ਏ. ਨੇ ਵੱਖ-ਵੱਖ ਰਾਜਾਂ ਤੇ ਕੇਂਦਰ ਸ਼ਾਸਤ ਪ੍ਰਦੇਸ਼ ਵਿਚ 13 ਥਾਵਾਂ 'ਤੇ ਕੀਤੀ ਛਾਪੇਮਾਰੀ
. . .  1 day ago
ਪੰਜਾਬ ਸਰਕਾਰ ਵਲੋਂ 11 ਨਾਇਬ ਤਹਿਸੀਲਦਾਰਾਂ ਨੂੰ ਤਹਿਸੀਲਦਾਰ ਵਜੋਂ ਕੀਤਾ ਪਦਉੱਨਤ
. . .  1 day ago
ਚੰਡੀਗੜ੍ਹ, 29 ਨਵੰਬਰ- ਪੰਜਾਬ ਸਰਕਾਰ ਵਲੋਂ ਅੱਜ ਇਕ ਅਹਿਮ ਫ਼ੈਸਲਾ ਲੈਂਦਿਆਂ ਵੱਖ-ਵੱਖ ਥਾਵਾਂ ‘ਤੇ ਡਿਊਟੀ ਨਿਭਾਅ ਰਹੇ 11 ਨਾਇਬ ਤਹਿਸੀਲਦਾਰਾਂ ਨੂੰ ਤਹਿਸੀਲਦਾਰ ਵਜੋਂ ਪਦਉੱਨਤ ਕਰ ਦਿੱਤਾ ਹੈ । ਜ਼ਿਲ੍ਹਾ ਤਰਨਤਾਰਨ ਦੇ ...
ਪਾਕਿਸਤਾਨ ਤੋਂ ਡਰੋਨ ਰਾਹੀਂ ਆਈ ਹੈਰੋਇਨ ਦੀ ਖੇਪ, ਨਸ਼ੇ ਦੀ ਖੇਪ ਲੈ ਜਾ ਰਹੇ ਦੋ ਵਿਅਕਤੀਆਂ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ
. . .  1 day ago
ਫ਼ਾਜ਼ਿਲਕਾ, 29 ਨਵੰਬਰ (ਪ੍ਰਦੀਪ ਕੁਮਾਰ) - ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਤੋਂ ਨਸ਼ੇ ਦੇ ਖੇਪ ਲੈ ਕੇ ਜਾ ਰਹੇ ਦੋ ਵਿਅਕਤੀਆਂ ਨੂੰ ਫ਼ਾਜ਼ਿਲਕਾ ਪੁਲਿਸ ਵਲੋਂ ਗ੍ਰਿਫ਼ਤਾਰ ਕੀਤਾ ਗਿਆ ਹੈ । ਪੁਲਿਸ ਨੇ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ...
ਪੰਜਾਬ ਸਰਕਾਰ ਵਲੋਂ ਸਿੱਖਿਆ ਵਿਭਾਗ ’ਚ ਲੈਕਚਰਾਰਾਂ ਤੇ ਹੈੱਡ ਮਾਸਟਰਾਂ ਨੂੰ ਤਰੱਕੀ ਦੇ ਕੇ ਪ੍ਰਿੰਸੀਪਲ ਬਣਾਇਆ ਗਿਆ ਹੈ।
. . .  1 day ago
ਐਸ. ਏ. ਐਸ. ਨਗਰ, 29 ਨਵੰਬਰ (ਤਰਵਿੰਦਰ ਸਿੰਘ ਬੈਨੀਪਾਲ)- ਪੰਜਾਬ ਸਰਕਾਰ ਵਲੋਂ ਸਿੱਖਿਆ ਵਿਭਾਗ ’ਚ ਲੈਕਚਰਾਰਾਂ ਤੇ ਹੈੱਡ ਮਾਸਟਰਾਂ ਨੂੰ ਤਰੱਕੀ ਦੇ ਕੇ ਪ੍ਰਿੰਸੀਪਲ ਬਣਾਇਆ ਗਿਆ ਹੈ
ਪਾਸਪੋਰਟ ਸੇਵਾ ਕੇਂਦਰ 3 ਦਸੰਬਰ (ਸ਼ਨੀਵਾਰ) ਨੂੰ ਰਹਿਣਗੇ ਖੁੱਲ੍ਹੇ
. . .  1 day ago
ਜਲੰਧਰ, 29 ਨਵੰਬਰ- ਵਿਦੇਸ਼ ਮੰਤਰਾਲੇ, ਨਵੀਂ ਦਿੱਲੀ ਨੇ ਪਾਸਪੋਰਟ ਬਿਨੈਕਾਰਾਂ ਦੀ ਸਹੂਲਤ ਲਈ ਸ਼ਨੀਵਾਰ ਯਾਨੀ 3 ਦਸੰਬਰ, 2022 ਨੂੰ ਪਾਸਪੋਰਟ ਸੇਵਾ ਕੇਂਦਰ ਖੋਲ੍ਹਣ ਦਾ ਫ਼ੈਸਲਾ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ...
ਭੇਦਭਰੀ ਹਾਲਤ ’ਚ ਮਿਲੀ ਪਤੀ-ਪਤਨੀ ਦੀ ਲਾਸ਼
. . .  1 day ago
ਜਲੰਧਰ, 29 ਨਵੰਬਰ (ਐੱਮ. ਐੱਸ. ਲੋਹੀਆ) – ਨਿਊ ਹਰਗੋਬਿੰਦ ਨਗਰ, ਜਲੰਧਰ ’ਚ ਇਕ ਮਕਾਨ ’ਚੋਂ ਪਤੀ-ਪਤਨੀ ਦੀ ਮਿ੍ਤਕ ਦੇਹ ਮਿਲੀ ਹੈ। ਮਿ੍ਤਕ ਪਤੀ ਦੀ ਪਛਾਣ ਨੀਰਜ ਅਤੇ ਪਤਨੀ ਦੀ ਪੂਜਾ ਵਜੋਂ ਦੱਸੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ...
ਪੰਜਾਬ ਹੁਨਰ ਵਿਕਾਸ ਮਿਸ਼ਨ ਨੇ ਜ਼ੀਰਕਪੁਰ ’ਚ ਲਾਇਆ ਰੁਜ਼ਗਾਰ ਮੇਲਾ
. . .  1 day ago
ਜ਼ੀਰਕਪੁਰ, 29 ਨਵੰਬਰ (ਹੈਪੀ ਪੰਡਵਾਲਾ)- ਪੰਜਾਬ ਹੁਨਰ ਵਿਕਾਸ ਮਿਸ਼ਨ ਵਲੋਂ ਅੱਜ ਇੱਥੇ ਦਸਮੇਸ਼ ਖਾਲਸਾ ਕਾਲਜ ਵਿਖੇ ਰੁਜ਼ਗਾਰ ਮੇਲਾ ਲਾਇਆ ਗਿਆ, ਜਿਸ ਵਿਚ 11 ਨਾਮੀ ਕੰਪਨੀਆਂ ਵਲੋਂ ਭਾਗ ਲਿਆ ਗਿਆ। ਇਸ ਰੁਜ਼ਗਾਰ...
ਕੋਟਕਪੂਰਾ ਦੇ ਡੇਰਾ ਪ੍ਰੇਮੀ ਕਤਲ ਕਾਂਡ ’ਚ ਗ੍ਰਿਫ਼ਤਾਰ ਦੋਵੇਂ ਨਾਬਾਲਗ ਸ਼ੂਟਰਾਂ ਦੀਆਂ ਜ਼ਮਾਨਤ ਪਟੀਸ਼ਨਾਂ ਰੱਦ
. . .  1 day ago
ਫ਼ਰੀਦਕੋਟ, 29 ਨਵੰਬਰ (ਜਸਵੰਤ ਸਿੰਘ ਪੁਰਬਾ)- ਡੇਰਾ ਪ੍ਰੇਮੀ ਪ੍ਰਦੀਪ ਸਿੰਘ ਕਟਾਰੀਆ ਦੇ ਕਤਲ ਦੇ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਗਏ ਹਰਿਆਣਾ ਦੇ ਦੋ ਨਾਬਾਲਗ ਨਿਸ਼ਾਨੇਬਾਜ਼ਾਂ ਦੀ ਜ਼ਮਾਨਤ ਅਰਜ਼ੀ ਪ੍ਰਿੰਸੀਪਲ...
23 ਸੈਕਟਰ ਅਸਾਮ ਰਾਈਫਲਜ਼ , ਆਬਕਾਰੀ ਅਤੇ ਨਾਰਕੋਟਿਕਸ ਵਿਭਾਗ ਨੇ 3.33 ਕਰੋੜ ਰੁਪਏ ਦੀਆਂ ਮੇਥਾਮਫੇਟਾਮਾਈਨ ਗੋਲੀਆਂ ਕੀਤੀਆਂ ਬਰਾਮਦ
. . .  1 day ago
ਕੋਮਲ ਮਿੱਤਲ ਨੇ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਵਜੋਂ ਸੰਭਾਲਿਆ ਅਹੁਦਾ
. . .  1 day ago
ਹੁਸ਼ਿਆਰਪੁਰ, 29 ਨਵੰਬਰ (ਬਲਜਿੰਦਰਪਾਲ ਸਿੰਘ)- 2014 ਬੈਚ ਦੀ ਆਈ.ਏ.ਐਸ. ਅਫ਼ਸਰ ਕੋਮਲ ਮਿੱਤਲ ਨੇ ਅੱਜ ਹੁਸ਼ਿਆਰਪੁਰ ਵਿਚ ਡਿਪਟੀ ਕਮਿਸ਼ਨਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ। ਉਨ੍ਹਾਂ ਕੋਲ...
ਸੁਪਰੀਮ ਕੋਰਟ ਨੇ ਮੁੰਬਈ ਮੈਟਰੋ ਕਾਰਪੋਰੇਸ਼ਨ ਨੂੰ ਆਰੇ ਜੰਗਲਾਂ 'ਚ 84 ਦਰਖਤਾਂ ਨੂੰ ਕੱਟਣ ਲਈ ਆਪਣੀ ਅਰਜ਼ੀ 'ਤੇ ਪੈਰਵੀ ਕਰਨ ਦੀ ਦਿੱਤੀ ਇਜਾਜ਼ਤ
. . .  1 day ago
ਮੇਘਾਲਿਆ ਸਰਕਾਰ ਆਸਾਮ ਨਾਲ ਲੱਗਦੀ ਸਰਹੱਦ 'ਤੇ 7 ਬਾਰਡਰ ਚੌਂਕੀਆਂ (ਬੀ.ਓ.ਪੀ.) ਸਥਾਪਤ ਕਰੇਗੀ - ਮੇਘਾਲਿਆ ਦੇ ਮੁੱਖ ਮੰਤਰੀ ਕੋਨਰਾਡ ਸੰਗਮਾ
. . .  1 day ago
ਆਰ.ਬੀ.ਆਈ. 1 ਦਸੰਬਰ ਨੂੰ ਰਿਟੇਲ ਡਿਜੀਟਲ ਰੁਪਈਏ (e₹-R) ਲਈ ਪਹਿਲੇ ਪਾਇਲਟ ਦੀ ਸ਼ੁਰੂਆਤ ਦੀ ਘੋਸ਼ਣਾ ਕਰੇਗਾ
. . .  1 day ago
ਮੈਡਮ ਪੂਨਮਦੀਪ ਕੌਰ ਨੇ ਡਿਪਟੀ ਕਮਿਸ਼ਨਰ ਬਰਨਾਲਾ ਵਜੋਂ ਅਹੁਦਾ ਸੰਭਾਲਿਆ
. . .  1 day ago
ਬਰਨਾਲਾ, 29 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)- 2013 ਬੈਚ ਦੇ ਆਈ.ਏ.ਐੱਸ. ਅਧਿਕਾਰੀ ਸ੍ਰੀਮਤੀ ਪੂਨਮਦੀਪ ਕੌਰ ਨੇ ਡਿਪਟੀ ਕਮਿਸ਼ਨਰ ਬਰਨਾਲਾ ਵਜੋਂ ਅਹੁਦਾ ਸੰਭਾਲ ਲਿਆ ਹੈ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ...
ਰਾਸ਼ਟਰੀ ਸੁਰੱਖਿਆ ਦਾ ਕੋਈ ਬਦਲ ਨਹੀਂ , ਇਹ ਹਥਿਆਰਬੰਦ ਬਲਾਂ ਦੇ ਨਾਲ-ਨਾਲ ਸਾਰੇ ਲੋਕਾਂ ਦੀ ਜ਼ਿੰਮੇਵਾਰੀ - ਰੱਖਿਆ ਮੰਤਰੀ ਰਾਜ ਨਾਥ ਸਿੰਘ
. . .  1 day ago
ਦਿੱਲੀ ਦੀ ਅਦਾਲਤ ਵਲੋਂ ਸਾਬਕਾ ਕਾਂਗਰਸੀ ਵਿਧਾਇਕ ਆਸਿਫ ਮੁਹੰਮਦ ਖਾਨ ਦੀ ਜ਼ਮਾਨਤ ਪਟੀਸ਼ਨ ਖ਼ਾਰਜ
. . .  1 day ago
ਨਵੀਂ ਦਿੱਲੀ, 29 ਨਵੰਬਰ-ਸਾਕੇਤ ਅਦਾਲਤ ਨੇ ਸਾਬਕਾ ਕਾਂਗਰਸੀ ਵਿਧਾਇਕ ਆਸਿਫ ਮੁਹੰਮਦ ਖਾਨ ਦੀ ਜ਼ਮਾਨਤ ਪਟੀਸ਼ਨ ਖ਼ਾਰਜ ਕਰ ਦਿੱਤੀ, ਜਿਸ ਨੂੰ ਦਿੱਲੀ ਦੇ ਸ਼ਾਹੀਨ ਬਾਗ ਖੇਤਰ ਵਿਚ ਡਿਊਟੀ 'ਤੇ ਇਕ ਪੁਲਿਸ ਅਧਿਕਾਰੀ...
ਸਰਹੱਦ ਨਜ਼ਦੀਕ ਡਿੱਗਾ ਇਕ ਪਕਿਸਤਾਨੀ ਡਰੋਨ ਤੇ ਹੈਰੋਇਨ ਬਰਾਮਦ
. . .  1 day ago
ਖੇਮਕਰਨ, 29 ਨਵੰਬਰ (ਰਾਕੇਸ਼ ਕੁਮਾਰ ਬਿੱਲਾ)-ਖੇਮਕਰਨ ਸੈਕਟਰ 'ਚ ਸਰਹੱਦ ਨਜ਼ਦੀਕ ਪੈਂਦੀ ਸਰਹੱਦੀ ਚੌਂਕੀ ਹਰਭਜਨ ਨੇੜੇ ਖੇਤਾਂ 'ਚ ਡਿੱਗਾ ਇਕ ਪਕਿਸਤਾਨੀ ਡਰੋਨ ਮਿਲਿਆ ਹੈ, ਜਿਸ ਬਾਰੇ ਪਤਾ ਲੱਗਣ 'ਤੇ ਥਾਣਾ ਖੇਮਕਰਨ ਦੀ ਪੁਲਿਸ ਤੇ ਬੀ.ਐਸ.ਐਫ. ਨੇ ਮੌਕੇ 'ਤੇ ਜਾ...
ਪੁਲਿਸ ਅਤੇ ਅਸਾਮ ਜੰਗਲਾਤ ਗਾਰਡਾਂ ਦੀ ਗੋਲੀਬਾਰੀ ਵਿਚ 6 ਮੌਤਾਂ ਸੰਬੰਧੀ ਮੰਗ ਪੱਤਰ ਦਾ ਕੌਮੀ ਮਨੁੱਖੀ ਅਧਿਕਾਰ ਸੰਗਠਨ ਨੇ ਲਿਆ ਨੋਟਿਸ
. . .  1 day ago
ਨਵੀਂ ਦਿੱਲੀ, 29 ਨਵੰਬਰ-ਕੌਮੀ ਮਨੁੱਖੀ ਅਧਿਕਾਰ ਸੰਗਠਨ ਨੇ ਮੇਘਾਲਿਆ ਦੇ ਮੁੱਖ ਮੰਤਰੀ ਦੁਆਰਾ ਦਿੱਤੇ ਇਕ ਮੰਗ ਪੱਤਰ ਦਾ ਨੋਟਿਸ ਲਿਆ ਹੈ ਕਿ 22 ਨਵੰਬਰ ਨੂੰ ਮੇਘਾਲਿਆ ਦੇ ਪੱਛਮੀ ਜੈਂਤੀਆ ਹਿਲਜ਼ ਜ਼ਿਲ੍ਹੇ ਦੇ ਮੁਕਰੋਹ ਪਿੰਡ ਵਿਚ ਅਸਾਮ ਪੁਲਿਸ ਅਤੇ ਅਸਾਮ ਜੰਗਲਾਤ ਗਾਰਡਾਂ...
ਕੋਵਿਡ-19 ਟੀਕਾਕਰਨ ਕਰਵਾਉਣ ਲਈ ਕੋਈ ਕਾਨੂੰਨੀ ਮਜਬੂਰੀ ਨਹੀਂ-ਕੇਂਦਰ ਨੇ ਸੁਪਰੀਮ ਕੋਰਟ ਨੂੰ ਦੱਸਿਆ
. . .  1 day ago
ਨਵੀਂ ਦਿੱਲੀ,29 ਨਵੰਬਰ-ਕੇਂਦਰ ਨੇ ਸੁਪਰੀਮ ਕੋਰਟ ਨੂੰ ਸਪੱਸ਼ਟ ਕੀਤਾ ਕਿ ਕੋਵਿਡ -19 ਲਈ ਟੀਕਾਕਰਨ ਕਰਵਾਉਣ ਲਈ ਕੋਈ ਕਾਨੂੰਨੀ ਮਜਬੂਰੀ ਨਹੀਂ ਹੈ।ਸੁਪਰੀਮ ਕੋਰਟ ਵਿਚ ਦਾਇਰ ਇਕ ਹਲਫ਼ਨਾਮੇ ਵਿਚ, ਕੇਂਦਰ ਨੇ ਪੇਸ਼ ਕੀਤਾ ਕਿ ਸੂਚਿਤ ਸਹਿਮਤੀ ਦੀ ਧਾਰਨਾ ਕਿਸੇ ਦਵਾਈ ਜਿਵੇਂ ਕਿ ਵੈਕਸੀਨ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 1 ਭਾਦੋਂ ਸੰਮਤ 554
ਵਿਚਾਰ ਪ੍ਰਵਾਹ: ਹਰੇਕ ਵਿਅਕਤੀ ਦੀ ਚੰਗਿਆਈ ਹੀ ਲੋਕਤੰਤਰੀ ਸ਼ਾਸਨ ਦੀ ਸਫ਼ਲਤਾ ਦਾ ਮੂਲ ਸਿਧਾਂਤ ਹੈ। -ਰਾਜਗੋਪਾਲ ਆਚਾਰੀਆ

ਮੋਗਾ

ਜ਼ਿਲ੍ਹਾ ਪੱਧਰੀ ਆਜ਼ਾਦੀ ਦਿਹਾੜੇ ਮੌਕੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂ ਚੱਕ ਨੇ ਕੌਮੀ ਝੰਡਾ ਲਹਿਰਾਇਆ

• ਸ਼ਹੀਦਾਂ ਦੇ ਸੁਪਨਿਆਂ ਦਾ ਪੰਜਾਬ ਸਿਰਜਣ ਦੀ ਸ਼ੁਰੂਆਤ ਹੁਣ ਹੋਈ - ਲਾਲ ਚੰਦ ਕਟਾਰੂਚੱਕ
• ਪੰਜਾਬ ਦੀ ਗੁਆਚੀ ਸ਼ਾਨ ਬਹਾਲ ਕਰਨੀ ਤੇ
ਹਰਾ-ਭਰਾ ਕਰਨਾ ਮੁੱਖ ਨਿਸ਼ਾਨਾ - ਜੰਗਲਾਤ ਮੰਤਰੀ
• ਕਿਹਾ- ਆਜ਼ਾਦੀ ਖ਼ੈਰਾਤ 'ਚ ਨਹੀ ਮਿਲੀ ਬਲਕਿ ਦੇਸ਼ ਦੇ ਸਪੂਤਾਂ ਨੇ ਆਪਣੇ ਖੂਨ ਨਾਲ ਦੇਸ਼ ਦੀ ਇਬਾਰਤ ਲਿਖੀ
• ਪੰਜਾਬ ਸਰਕਾਰ ਵਲੋਂ 5 ਮਹੀਨੇ ਦੌਰਾਨ ਕੀਤੀਆਂ ਪਹਿਲ ਕਦਮੀਆਂ ਦਾ ਵੇਰਵਾ ਪੇਸ਼ ਕੀਤਾ
ਮੋਗਾ, 15 ਅਗਸਤ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ) - ਦੇਸ਼ ਦੇ 76ਵੇਂ ਆਜ਼ਾਦੀ ਦਿਹਾੜੇ ਸਬੰਧੀ ਜ਼ਿਲ੍ਹਾ ਪੱਧਰੀ ਸਮਾਗਮ ਸਥਾਨਕ ਦਾਣਾ ਮੰਡੀ ਵਿਖੇ ਪੂਰੇ ਉਤਸ਼ਾਹ ਅਤੇ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਇਆ ਗਿਆ | ਜਿਸ ਵਿਚ ਮੁੱਖ ਮਹਿਮਾਨ ਵਜੋਂ ਪੰਜਾਬ ਸਰਕਾਰ ਦੇ ਖ਼ੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਅਤੇ ਜੰਗਲਾਤ ਅਤੇ ਜੰਗਲੀ ਜੀਵ ਵਿਭਾਗ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਸ਼ਿਰਕਤ ਕੀਤੀ ਅਤੇ ਰਾਸ਼ਟਰੀ ਤਿਰੰਗਾ ਚੜ੍ਹਾਉਣ ਦੀ ਰਸਮ ਨਿਭਾਈ | ਇਸ ਮੌਕੇ ਵਿਧਾਇਕ ਮੋਗਾ ਡਾ. ਅਮਨਦੀਪ ਕੌਰ ਅਰੋੜਾ, ਵਿਧਾਇਕ ਨਿਹਾਲ ਸਿੰਘ ਵਾਲਾ ਮਨਜੀਤ ਸਿੰਘ ਬਿਲਾਸਪੁਰ, ਵਿਧਾਇਕ ਧਰਮਕੋਟ ਦਵਿੰਦਰਜੀਤ ਸਿੰਘ ਲਾਡੀ ਢੋਸ, ਜ਼ਿਲ੍ਹਾ ਤੇ ਸੈਸ਼ਨ ਜੱਜ ਸ੍ਰੀਮਤੀ ਮਨਦੀਪ ਪੰਨੂੰ, ਸ੍ਰ. ਹਰਜੀਤ ਸਿੰਘ ਅਤੇ ਵਿਕਰਾਂਤ ਕੁਮਾਰ (ਦੋਵੇਂ ਐਡੀਸ਼ਨਲ ਸੈਸ਼ਨ ਜੱਜ), ਆਈ. ਜੀ. ਆਰ. ਕੇ. ਜੈਸਵਾਲ, ਡਿਪਟੀ ਕਮਿਸ਼ਨਰ ਕੁਲਵੰਤ ਸਿੰਘ, ਜ਼ਿਲ੍ਹਾ ਪੁਲਿਸ ਮੁਖੀ ਗੁਲਨੀਤ ਸਿੰਘ ਖੁਰਾਣਾ, ਸਾਬਕਾ ਮੰਤਰੀ ਡਾ. ਮਾਲਤੀ ਥਾਪਰ, ਸਾਬਕਾ ਵਿਧਾਇਕ ਵਿਜੇ ਸਾਥੀ, ਸੁਭਾਸ਼ ਚੰਦਰ ਵਧੀਕ ਡਿਪਟੀ ਕਮਿਸ਼ਨਰ, ਨਗਰ ਨਿਗਮ ਕਮਿਸ਼ਨਰ ਸ੍ਰੀਮਤੀ ਜਯੋਤੀ ਬਾਲਾ ਮੱਟੂ, ਜ਼ਿਲ੍ਹਾ ਪ੍ਰਧਾਨ ਆਪ ਹਰਮਨਜੀਤ ਸਿੰਘ ਬਰਾੜ ਵਿਸ਼ੇਸ਼ ਮਹਿਮਾਨ ਵਜੋਂ ਹਾਜ਼ਰ ਸਨ | ਪ੍ਰਭਾਵਸ਼ਾਲੀ ਸਮਾਗਮ ਨੂੰ ਸੰਬੋਧਨ ਕਰਦਿਆਂ ਮੁੱਖ ਮਹਿਮਾਨ ਲਾਲ ਚੰਦ ਨੇ ਜ਼ਿਲ੍ਹਾ ਵਾਸੀਆਂ ਨੂੰ ਦੇਸ਼ ਦੇ 76ਵੇਂ ਆਜ਼ਾਦੀ ਦਿਹਾੜੇ ਦੀ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਪਹਿਲੀ ਵਾਰ ਪੰਜਾਬ ਵਿਚ ਆਮ ਲੋਕਾਂ ਦੀ ਸਰਕਾਰ ਬਣੀ ਹੈ | ਅਸਲ ਵਿਚ ਸ਼ਹੀਦਾਂ ਦੇ ਸੁਪਨਿਆਂ ਦਾ ਪੰਜਾਬ ਸਿਰਜਣ ਦੀ ਸ਼ੁਰੂਆਤ ਹੁਣ ਹੋਈ ਹੈ | ਇਸ ਤੋਂ ਪਹਿਲਾਂ ਵਾਲੀਆਂ ਸਰਕਾਰਾਂ ਨੇ ਪੰਜਾਬ ਅਤੇ ਪੰਜਾਬੀਆਂ ਦੀ ਬਿਹਤਰੀ ਲਈ ਕੁਝ ਨਹੀਂ ਕੀਤਾ | ਉਨ੍ਹਾਂ ਕਿਹਾ ਕਿ ਪੰਜਾਬ ਦੀ ਗੁਆਚੀ ਸ਼ਾਨ ਨੂੰ ਮੁੜ ਬਹਾਲ ਕਰਨਾ ਅਤੇ ਹਰਾ-ਭਰਾ ਕਰਨਾ ਪੰਜਾਬ ਸਰਕਾਰ ਦਾ ਮੁੱਖ ਨਿਸ਼ਾਨਾ ਹੈ | ਚਾਲੂ ਮਾਨਸੂਨ ਸੀਜ਼ਨ ਦੌਰਾਨ ਸੂਬੇ ਵਿਚ 1.20 ਕਰੋੜ ਤੋਂ ਵਧੇਰੇ ਬੂਟੇ ਲਗਾਏ ਜਾ ਰਹੇ ਹਨ | ਤਿ੍ਵੇਣੀਆਂ ਲਗਾ ਕੇ ਪੰਜਾਬ ਦੇ ਖ਼ਤਮ ਹੋ ਰਹੇ ਵਿਰਸੇ ਨੂੰ ਮੁੜ ਸੁਰਜੀਤ ਕੀਤਾ ਜਾ ਰਿਹਾ ਹੈ | ਇਸ ਮੌਕੇ ਉਨ੍ਹਾਂ ਪੰਜਾਬ ਸਰਕਾਰ ਵਲੋਂ 5 ਮਹੀਨੇ ਦੇ ਕਾਰਜਕਾਲ ਦੌਰਾਨ ਕੀਤੀਆਂ ਪਹਿਲ ਕਦਮੀਆਂ ਦਾ ਵੇਰਵਾ ਲੋਕਾਂ ਸਾਹਮਣੇ ਪੇਸ਼ ਕੀਤਾ | ਉਨ੍ਹਾਂ ਕਿਹਾ ਕਿ ਸਾਨੂੰ ਇਹ ਆਜ਼ਾਦੀ ਖ਼ੈਰਾਤ ਵਿਚ ਨਹੀਂ ਮਿਲੀ ਬਲਕਿ ਦੇਸ਼ ਦੇ ਸਪੂਤਾਂ ਨੇ ਆਪਣੇ ਖੂਨ ਨਾਲ ਦੇਸ਼ ਦੀ ਇਬਾਰਤ ਲਿਖੀ ਹੈ | ਉਨ੍ਹਾਂ ਕਿਹਾ ਕਿ ਕਈ ਸੰਘਰਸ਼ਾਂ ਦੀ ਬਦੌਲਤ ਹੀ 15 ਅਗਸਤ, 1947 ਨੂੰ ਸਾਡਾ ਦੇਸ਼ ਆਜ਼ਾਦ ਹੋਇਆ ਸੀ | ਸਾਨੂੰ ਇਸ ਗੱਲ ਦਾ ਮਾਣ ਹੈ ਕਿ ਦੇਸ਼ ਦੀ ਆਜ਼ਾਦੀ ਲਈ ਪ੍ਰਾਣਾਂ ਦੀ ਅਹੂਤੀ ਦੇਣ ਵਾਲਿਆਂ ਵਿਚ ਤਕਰੀਬਨ 80 ਫ਼ੀਸਦੀ ਪੰਜਾਬੀ ਸਨ | ਇਹ ਦਿਹਾੜਾ ਸਾਨੂੰ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ, ਸੁਖਦੇਵ, ਕਰਤਾਰ ਸਿੰਘ ਸਰਾਭਾ, ਮਦਨ ਲਾਲ ਢੀਂਗਰਾ, ਲਾਲਾ ਲਾਜਪਤ ਰਾਏ, ਦੀਵਾਨ ਸਿੰਘ ਕਾਲ਼ੇਪਾਣੀ, ਊਧਮ ਸਿੰਘ ਦੇ ਬਲੀਦਾਨਾਂ ਦੀ ਯਾਦ ਦਿਵਾਉਂਦਾ ਹੈ ਅਤੇ ਉਨ੍ਹਾਂ ਦੇ ਪਾਏ ਪੂਰਨਿਆਂ 'ਤੇ ਚੱਲਣ ਦੀ ਪ੍ਰੇਰਨਾ ਦਿੰਦਾ ਹੈ | ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਭਾਵੇਂ ਸਾਡੇ ਦੇਸ਼ ਨੂੰ ਆਜ਼ਾਦ ਹੋਇਆਂ ਇੰਨੇ ਵਰ੍ਹੇ ਹੋ ਗਏ ਹਨ ਪਰ ਫਿਰ ਵੀ ਅਸੀਂ ਉਨ੍ਹਾਂ ਟੀਚਿਆਂ ਨੂੰ ਹਾਲੇ ਤੱਕ ਪ੍ਰਾਪਤ ਨਹੀਂ ਕਰ ਸਕੇ ਜਿਨ੍ਹਾਂ ਦੀ ਕਲਪਨਾ ਆਜ਼ਾਦੀ ਪਰਵਾਨਿਆਂ ਨੇ ਕੀਤੀ ਸੀ | ਇਸ ਮੌਕੇ ਜ਼ਿਲ੍ਹਾ ਮੋਗਾ ਦੇ ਆਜ਼ਾਦੀ ਘੁਲਾਟੀਏ ਪਰਿਵਾਰਾਂ ਅਤੇ ਵੱਖ ਵੱਖ ਖੇਤਰਾਂ ਵਿਚ ਵਿਸ਼ੇਸ਼ ਯੋਗਦਾਨ ਪਾਉਣ ਵਾਲੀਆਂ 52 ਸ਼ਖ਼ਸੀਅਤਾਂ ਦਾ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ |
• (ਬਾਕੀ ਸਫਾ 7 'ਤੇ)
ਇਸ ਮੌਕੇ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵਲੋਂ 17 ਲੋੜਵੰਦ ਔਰਤਾਂ ਨੂੰ ਮੁਫ਼ਤ ਸਿਲਾਈ ਮਸ਼ੀਨਾਂ ਦੀ ਵੀ ਵੰਡ ਕੀਤੀ ਗਈ | ਸਮਾਗਮ ਦੌਰਾਨ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵਲੋਂ ਪੀ. ਟੀ. ਸ਼ੋਅ ਅਤੇ ਸਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ | ਸੁਰੱਖਿਆ ਦਸਤਿਆਂ, ਐਨ. ਸੀ. ਸੀ. ਕੈਡਟਾਂ ਅਤੇ ਗਾਰਡੀਅਨਜ਼ ਆਫ਼ ਗਵਰਨੈਂਸ ਵਲੋਂ ਮਾਰਚ ਪਾਸਟ ਵਿਚ ਹਿੱਸਾ ਲਿਆ ਗਿਆ | ਇਸ ਮੌਕੇ ਹੋਰਨਾਂ ਤੋਂ ਇਲਾਵਾ ਸਾਬਕਾ ਵਿਧਾਇਕ ਵਿਜੇ ਸਾਥੀ, ਇੰਦਰਜੀਤ ਸਿੰਘ ਬੀੜ ਚੜਿੱਕ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ, ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆਂ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ, ਅਜੇ ਸ਼ਰਮਾ ਸੀ. ਆਗੂ, ਐਸ.ਪੀ. ਸਿੰਘ ਸਿਵਲ ਸਰਜਨ, ਡਾ. ਰਾਜੇਸ਼ ਅੱਤਰੀ ਡੀ. ਐਮ. ਸੀ., ਸੰਤ ਗੁਰਮੀਤ ਸਿੰਘ ਖੋਸਿਆਂ ਵਾਲੇ, ਹਰਸ਼ ਗੋਇਲ ਮੀਡੀਆ ਐਡਵਾਈਜ਼ਰ, ਸਟੇਟ ਐਵਾਰਡੀ ਤੇ ਸਮਾਜ ਸੇਵੀ ਤੇਜਿੰਦਰ ਸਿੰਘ ਜਸ਼ਨ, ਗਿਆਨ ਸਿੰਘ ਸਾਬਕਾ ਡੀ.ਪੀ.ਆਰ.ਓ., ਅੰਗਰੇਜ਼ ਸਿੰਘ ਸਮਰਾ ਸਾਬਕਾ ਸਰਪੰਚ ਤੇ ਸਮਾਜ ਸੇਵੀ, ਮਨਜੀਤ ਸਿੰਘ ਜ਼ਿਲ੍ਹਾ ਕੋਆਰਡੀਨੇਟਰ ਸਮਾਰਟ ਸਕੂਲ ਸਮੇਤ ਵੱਡੀ ਗਿਣਤੀ 'ਚ ਆਮ ਪਾਰਟੀ ਦੇ ਆਗੂ ਤੇ ਸਮਾਜ ਸੇਵੀ ਸ਼ਖ਼ਸੀਅਤਾਂ ਹਾਜ਼ਰ ਸਨ |

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵਲੋਂ ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ

• ਜ਼ਿਲ੍ਹਾ ਮੋਗਾ 'ਚ ਸ਼ੁਰੂ ਹੋਏ ਤਿੰਨ ਆਮ ਆਦਮੀ ਕਲੀਨਿਕ • ਕਿਹਾ-ਸਰਕਾਰੀ ਹਸਪਤਾਲਾਂ ਦੀ ਲੰਮੀਆਂ ਲਾਈਨਾਂ ਤੋਂ ਮਿਲੇਗੀ ਨਿਜਾਤ ਮੋਗਾ, 16 ਅਗਸਤ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ) – ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਇਕ ਛੱਤ ਹੇਠਾਂ ਸਰਬੋਤਮ ਸਿਹਤ ਸਹੂਲਤਾਂ ...

ਪੂਰੀ ਖ਼ਬਰ »

ਸੁਤੰਤਰਤਾ ਸੰਗਰਾਮੀਆਂ ਦੇ ਪਰਿਵਾਰਾਂ ਨੇ ਆਜ਼ਾਦੀ ਸਮਾਗਮ ਦਾ ਕੀਤਾ ਬਾਈਕਾਟ

ਅੱਜ ਜਦੋਂ ਆਜ਼ਾਦੀ ਦੀ 76 ਵੀ ਵਰੇ੍ਹਗੰਢ ਮਨਾਈ ਜਾ ਰਹੀ ਸੀ ਤੇ ਇਸ ਸਮਾਗਮ ਵਿਚ ਸ਼ਾਮਲ ਹੋਣ ਲਈ ਸੁਤੰਤਰਤਾ ਸੰਗਰਾਮੀਆਂ ਦੇ ਪਰਿਵਾਰਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਉਨ੍ਹਾਂ ਦਾ ਮਾਣ ਸਨਮਾਨ ਕਰਨ ਲਈ ਵਿਸ਼ੇਸ਼ ਸੱਦਾ ਪੱਤਰ ਦਿੱਤਾ ਗਿਆ ਸੀ ਪਰ ਜਦੋਂ ਹੀ ਇਹ ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ 'ਤੇ ਦੇਸ਼ ਦਾ ਆਜ਼ਾਦੀ ਦਿਹਾੜਾ ਧੂਮਧਾਮ ਨਾਲ ਮਨਾਇਆ

ਬਾਘਾ ਪੁਰਾਣਾ ਵਿਖੇ ਤਹਿਸੀਲ ਪੱਧਰੀ ਸੁਤੰਤਰਤਾ ਦਿਹਾੜਾ ਮਨਾਇਆ ਬਾਘਾ ਪੁਰਾਣਾ, 16 ਅਗਸਤ (ਕਿ੍ਸ਼ਨ ਸਿੰਗਲਾ)-ਤਹਿਸੀਲ ਪੱਧਰੀ ਸੁਤੰਤਰਤਾ ਦਿਹਾੜਾ (15 ਅਗਸਤ) ਨਵੀਂ ਦਾਣਾ ਮੰਡੀ ਵਿਖੇ ਨਗਰ ਕੌਂਸਲ ਦੀ ਟੀਮ ਅਤੇ ਬਲਕਰਨ ਸਿੰਘ ਐਕਸਾਈਜ਼ ਇੰਸਪੈਕਟਰ ਦੇ ਪ੍ਰਬੰਧਾਂ ਹੇਠ ...

ਪੂਰੀ ਖ਼ਬਰ »

ਰਿਮਾਂਡ ਖ਼ਤਮ ਹੋਣ 'ਤੇ ਜੱਗੂ ਭਗਵਾਨ ਪੁਰੀਆ ਮੋਗਾ ਅਦਾਲਤ ਪੇਸ਼

ਮੋਗਾ, 16 ਅਗਸਤ (ਗੁਰਤੇਜ ਸਿੰਘ) - ਅੱਜ ਜੱਗੂ ਭਗਵਾਨ ਪੁਰੀਆ ਦਾ ਰਿਮਾਂਡ ਖ਼ਤਮ ਹੋਣ 'ਤੇ ਮੋਗਾ ਪੁਲਿਸ ਵਲੋਂ ਮਾਨਯੋਗ ਅਦਾਲਤ ਵਿਚ ਪੇਸ਼ ਕੀਤਾ ਗਿਆ | ਜਿੱਥੇ ਬਟਾਲਾ ਪੁਲਿਸ ਉਸ ਤੋਂ ਪੁੱਛ ਗਿੱਛ ਲਈ ਟਰਾਜੈਟ ਰਿਮਾਂਡ ਤੇ ਆਪਣੇ ਨਾਲ ਲੈ ਗਈ | ਦੱਸ ਦੇਈਏ ਕਿ ਦਸੰਬਰ 2021 ਵਿਚ ...

ਪੂਰੀ ਖ਼ਬਰ »

ਹੋਲੀ ਹਾਰਟ ਕਿੰਡਰਗਾਰਟਨ ਸਕੂਲ 'ਚ ਉਤਸ਼ਾਹ ਨਾਲ ਮਨਾਇਆ ਆਜ਼ਾਦੀ ਦਿਹਾੜਾ

ਮੋਗਾ, 16 ਅਗਸਤ (ਸੁਰਿੰਦਰਪਾਲ ਸਿੰਘ) - ਮੋਗਾ ਜ਼ਿਲ੍ਹਾ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਹੋਲੀ ਹਾਰਟ ਕਿੰਡਰਗਾਰਟਨ ਸਕੂਲ ਮੋਗਾ ਦੇ ਬੱਚਿਆਂ ਵਲੋਂ ਬੜੀ ਧੂਮ ਧਾਮ ਨਾਲ ਆਜ਼ਾਦੀ ਦਿਹਾੜਾ ਮਨਾਇਆ ਗਿਆ | ਜਿਸ ਵਿਚ ਸਕੂਲ ਸਟਾਫ਼ ਅਤੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ...

ਪੂਰੀ ਖ਼ਬਰ »

ਨੈਸ਼ਨਲ ਕਾਨਵੈਂਟ ਸਕੂਲ ਵਿਖੇ ਆਜ਼ਾਦੀ ਦਿਹਾੜਾ ਮਨਾਇਆ

ਮੋਗਾ, 16 ਅਗਸਤ (ਸੁਰਿੰਦਰਪਾਲ ਸਿੰਘ)-ਇਲਾਕੇ ਦੀ ੳੁੱਘੀ ਅਤੇ ਨਾਮਵਰ ਵਿੱਦਿਅਕ ਸੰਸਥਾ ਨੈਸ਼ਨਲ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ, ਮੋਗਾ ਵਿਖੇ ਆਜ਼ਾਦੀ ਦਿਵਸ ਬੜੇ ਉਤਸ਼ਾਹਪੂਰਵਕ ਮਨਾਇਆ ਗਿਆ | ਇਸ ਮੌਕੇ ਤੇ ਪੰਜਾਬੀ ਅਧਿਆਪਕਾ ਅਮਰਜੀਤ ਕੌਰ ਵਲੋਂ ਆਜ਼ਾਦੀ ਦਿਵਸ ...

ਪੂਰੀ ਖ਼ਬਰ »

ਗੋ ਗਲੋਬਲ ਕੰਸਲਟੈਂਟਸ ਵਿਖੇ ਆਜ਼ਾਦੀ ਦਾ 76ਵਾਂ ਦਿਹਾੜਾ ਧੂਮਧਾਮ ਨਾਲ ਮਨਾਇਆ

ਮੋਗਾ, 16 ਅਗਸਤ (ਸੁਰਿੰਦਰਪਾਲ ਸਿੰਘ) - ਇਲਾਕੇ ਦੀ ਉੱਘੀ ਆਈਲਟਸ ਇਮੀਗੇ੍ਰਸ਼ਨ ਸੰਸਥਾ ਗੋ ਗਲੋਬਲ ਕੰਸਲਟੈਂਟਸ ਮੋਗਾ ਜੋ ਕਿ ਜੇਲ੍ਹ ਵਾਲੀ ਗਲੀ ਵਿਖੇ ਸਥਿਤ ਹੈ ਅਤੇ ਪੰਜਾਬ ਸਰਕਾਰ ਤੋਂ ਮਾਨਤਾ ਪ੍ਰਾਪਤ ਹੈ ਵਿਖੇ ਸੰਸਥਾ ਦੇ ਡਾਇਰੈਕਟਰ ਦੀਪਕ ਮਨਚੰਦਾ, ਡਾਇਰੈਕਟਰ ...

ਪੂਰੀ ਖ਼ਬਰ »

ਰੂਰਲ ਡਿਸਪੈਂਸਰੀ ਬਲਖੰਡੀ ਵਿਖੇ ਡਾ. ਸੀਮਾ ਅੱਤਰੀ ਦੀ ਅਗਵਾਈ 'ਚ ਆਜ਼ਾਦੀ ਦਿਹਾੜਾ ਮਨਾਇਆ

• ਕਿਹਾ : ਦੇਸ਼ ਦੀ ਆਜ਼ਾਦੀ ਵਿਚ 80 ਫ਼ੀਸਦੀ ਕੁਰਬਾਨੀਆਂ ਕਰਨ ਵਾਲੇ ਪੰਜਾਬੀ ਸਨ ਮੋਗਾ, 16 ਅਗਸਤ (ਸੁਰਿੰਦਰਪਾਲ ਸਿੰਘ) - ਦੇਸ਼ ਦਾ 76ਵਾਂ ਆਜ਼ਾਦੀ ਦਿਹਾੜਾ ਰੂਰਲ ਡਿਸਪੈਂਸਰੀ ਬਲਖੰਡੀ ਵਿਖੇ ਮੈਡੀਕਲ ਅਫ਼ਸਰ ਡਾ. ਸੀਮਾ ਅੱਤਰੀ ਦੀ ਯੋਗ ਅਗਵਾਈ ਵਿਚ ਬੜੀ ਸ਼ਰਧਾ ਤੇ ...

ਪੂਰੀ ਖ਼ਬਰ »

ਡਾ. ਰਾਘਵ ਕੰਬੋਜ ਨੂੰ ਸੈਂਕੜੇ ਨਮ ਅੱਖਾਂ ਨਾਲ ਅੰਤਿਮ ਵਿਦਾਇਗੀ

ਕੋਟ ਈਸੇ ਖਾਂ, 16 ਅਗਸਤ (ਨਿਰਮਲ ਸਿੰਘ ਕਾਲੜਾ, ਗੁਰਮੀਤ ਸਿੰਘ ਖ਼ਾਲਸਾ) - ਇਲਾਕੇ ਦੇ ਨਾਮਵਰ ਅਤੇ ਉੱਘੇ ਡਾ. ਅਨਿਲਜੀਤ ਕੰਬੋਜ ਦੇ ਹੋਣਹਾਰ ਸਪੁੱਤਰ ਅਤੇ ਡਾ. ਚਾਹਤ ਕੰਬੋਜ ਦੇ ਵੱਡੇ ਭਰਾਤਾ ਡਾ. ਰਾਘਵ ਦੀਪ ਸਿੰਘ (ਰਾਘਵ) ਕੰਬੋਜ ਜਿਹੜੇ ਕਿ ਭਰ ਜਵਾਨੀ ਵਿਚ ਅਚਾਨਕ ਸਵਰਗ ...

ਪੂਰੀ ਖ਼ਬਰ »

ਬਲੂਮਿੰਗ ਬਡਜ਼ ਸਕੂਲ ਮੋਗਾ 'ਚ 76ਵਾਂ ਆਜ਼ਾਦੀ ਦਿਵਸ ਮਨਾਇਆ

ਮੋਗਾ, 16 ਅਗਸਤ (ਸੁਰਿੰਦਰਪਾਲ ਸਿੰਘ) - ਮੋਗਾ ਸ਼ਹਿਰ ਦੀ ਨਾਮਵਰ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਵਿਚ ਗਰੁੱਪ ਚੇਅਰਮੈਨ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਯੋਗ ਅਗਵਾਈ ਹੇਠ ਅੱਜ 76ਵਾਂ ਆਜ਼ਾਦੀ ਦਿਵਸ ਬੜੀ ਹੀ ਧੂਮਧਾਮ ਨਾਲ ਅਤੇ ਦੇਸ਼ ...

ਪੂਰੀ ਖ਼ਬਰ »

ਡਾ. ਰਾਘਵ ਕੰਬੋਜ ਦੀ ਬੇਵਕਤੀ ਮੌਤ 'ਤੇ ਸੋਗ ਦੀ ਲਹਿਰ

ਕੋਟ ਈਸੇ ਖਾਂ, 16 ਅਗਸਤ (ਗੁਰਮੀਤ ਸਿੰਘ ਖਾਲਸਾ, ਨਿਰਮਲ ਸਿੰਘ ਕਾਲੜਾ) - ਪਾਥਵੇਅਜ਼ ਗਲੋਬਲ ਸਕੂਲ ਕੋਟ ਈਸੇ ਖਾਂ ਅਤੇ ਹਰਬੰਸ ਨਰਸਿੰਗ ਹੋਮ ਦੇ ਸੰਚਾਲਕ ਡਾ. ਅਨਿਲਜੀਤ ਸਿੰਘ ਨੰਨ੍ਹੀ ਕੰਬੋਜ ਦੇ ਹੋਣਹਾਰ ਬੇਟੇ ਅਤੇ ਪ੍ਰਸਿੱਧ ਪੰਜਾਬੀ ਅਦਾਕਾਰਾ ਤਾਨੀਆ ਕੰਬੋਜ ਤੇ ਡਾ. ...

ਪੂਰੀ ਖ਼ਬਰ »

ਕੈਂਬਰਿਜ ਇੰਟਰਨੈਸ਼ਨਲ ਸਕੂਲ 'ਚ 75ਵੇਂ ਆਜ਼ਾਦੀ ਦਾ ਅੰਮਿ੍ਤ ਮਹਾਂਉਤਸਵ ਹਫ਼ਤੇ ਦੀ ਸੰਪੂਰਨਤਾ ਯਾਦਗਾਰੀ ਹੋ ਨਿੱਬੜੀ

ਮੋਗਾ, 16 ਅਗਸਤ (ਸੁਰਿੰਦਰਪਾਲ ਸਿੰਘ)-ਕੈਂਬਰਿਜ ਇੰਟਰਨੈਸ਼ਨਲ ਸਕੂਲ ਮੋਗਾ ਵਿਚ 75ਵੇਂ ਆਜ਼ਾਦੀ ਦਾ ਅੰਮਿ੍ਤ ਮਹਾਂਉਤਸਵ ਅਧੀਨ ਪੂਰਾ ਹਫ਼ਤਾ ਆਜ਼ਾਦੀ ਦੇ ਜਸ਼ਨ ਮਨਾਏ ਗਏ | 15 ਅਗਸਤ ਨੂੰ ਇਸ ਮਹਾਂਉਤਸਵ ਦਾ ਅੰਤਿਮ ਦਿਨ ਵੀ ਪੂਰੇ ਜੋਸ਼ ਤੇ ਉਤਸ਼ਾਹ ਨਾਲ ਮਨਾਇਆ ਗਿਆ | ...

ਪੂਰੀ ਖ਼ਬਰ »

ਸ੍ਰੀ ਹੇਮਕੁੰਟ ਸਾਹਿਬ ਸਕੂਲ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਫ਼ਤਿਹਗੜ੍ਹ ਪੰਜਤੂਰ, 16 ਅਗਸਤ (ਜਸਵਿੰਦਰ ਸਿੰਘ ਪੋਪਲੀ) - ਸ੍ਰੀ ਹੇਮਕੁੰਟ ਸਾਹਿਬ ਸੀਨੀਅਰ ਸੈਕੰਡਰੀ ਸਕੂਲ ਫਤਿਹਗੜ੍ਹ ਪੰਜਤੂਰ ਵਿਖੇ ਪਿ੍ੰਸੀਪਲ ਅਮਰਦੀਪ ਸਿੰਘ ਦੀ ਅਗਵਾਈ ਹੇਠ ਅਤੇ ਪ੍ਰਾਇਮਰੀ ਕੋਆਰਡੀਨੇਟਰ ਰਾਜ਼ੀ ਅਮਰ ਦੀ ਦੇਖ ਰੇਖ ਹੇਠ ਤੀਆਂ ਦਾ ਤਿਉਹਾਰ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX