ਤਾਜਾ ਖ਼ਬਰਾਂ


ਭਾਰਤ ਨੇ ਜੈਵਿਕ ਗੈਰ-ਬਾਸਮਤੀ ਚੌਲਾਂ 'ਤੇ ਹਟਾਈ ਨਿਰਯਾਤ ਪਾਬੰਦੀ
. . .  2 minutes ago
ਨਵੀਂ ਦਿੱਲੀ, 30 ਨਵੰਬਰ -ਭਾਰਤ ਨੇ ਟੁੱਟੇ ਹੋਏ ਚੌਲਾਂ ਸਮੇਤ ਜੈਵਿਕ ਗੈਰ-ਬਾਸਮਤੀ ਚੌਲਾਂ ਦੇ ਨਿਰਯਾਤ 'ਤੇ ਪਾਬੰਦੀ ਹਟਾਉਣ ਦਾ ਫ਼ੈਸਲਾ ਕੀਤਾ ਹੈ, ਵਿਦੇਸ਼ੀ ਵਪਾਰ ਡਾਇਰੈਕਟੋਰੇਟ ਜਨਰਲ ਦੁਆਰਾ ਇਕ ਨੋਟੀਫਿਕੇਸ਼ਨ ਵਿਚ ਕਿਹਾ ਗਿਆ ਹੈ। ਸਤੰਬਰ ਦੇ ਸ਼ੁਰੂ ਵਿਚ, ਭਾਰਤ ਨੇ ਟੁੱਟੇ ਹੋਏ ਚੌਲਾਂ...
ਯੂ.ਪੀ: ਬੱਸ ਅਤੇ ਟਰੱਕ ਦੀ ਟੱਕਰ 'ਚ 6 ਮੌਤਾਂ, 15 ਜ਼ਖਮੀ
. . .  8 minutes ago
ਬਹਿਰਾਇਚ, 30 ਨਵੰਬਰ-ਉੱਤਰ ਪ੍ਰਦੇਸ਼ ਦੇ ਬਹਿਰਾਇਚ ਦੇ ਤੱਪੇ ਸਿਪਾਹ ਖੇਤਰ 'ਚ ਰੋਡਵੇਜ਼ ਦੀ ਬੱਸ ਅਤੇ ਟਰੱਕ ਵਿਚਾਲੇ ਹੋਈ ਟੱਕਰ 'ਚ 6 ਲੋਕਾਂ ਦੀ ਮੌਤ ਹੋ ਗਈ ਅਤੇ 15 ਜ਼ਖਮੀ ਹੋ ਗਏ। ਸਟੇਸ਼ਨ ਹਾਊਸ ਅਫ਼ਸਰ ਨੇ ਪੁਸ਼ਟੀ ਕੀਤੀ ਕਿ ਬੁੱਧਵਾਰ...
ਟੋਇਟਾ ਕਿਰਲੋਸਕਰ ਮੋਟਰ ਦੇ ਵਾਈਸ ਚੇਅਰਪਰਸਨ ਵਿਕਰਮ ਐਸ ਕਿਰਲੋਸਕਰ ਦਾ ਦਿਹਾਂਤ
. . .  13 minutes ago
ਨਵੀਂ ਦਿੱਲੀ, 30 ਨਵੰਬਰ-ਟੋਇਟਾ ਕਿਰਲੋਸਕਰ ਮੋਟਰ ਦੇ ਵਾਈਸ ਚੇਅਰਪਰਸਨ ਵਿਕਰਮ ਐਸ ਕਿਰਲੋਸਕਰ ਦਾ 64 ਸਾਲ ਦੀ ਉਮਰ ਵਿਚ ਦਿਹਾਂਤ ਹੋ ਗਿਆ। ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਦੁਪਹਿਰ 1 ਵਜੇ ਹੇਬਲ ਸ਼ਮਸ਼ਾਨਘਾਟ, ਬੈਂਗਲੁਰੂ ਵਿਖੇ...
ਹਰਿਆਣਾ:13 ਕੁਇੰਟਲ ਚੂਰਾ ਪੋਸਤ ਸਮੇਤ ਦੋ ਵਿਅਕਤੀ ਗ੍ਰਿਫਤਾਰ
. . .  28 minutes ago
ਅੰਬਾਲਾ, 30 ਨਵੰਬਰ-ਹਰਿਆਣਾ ਪੁਲਿਸ ਦੀ ਸਪੈਸ਼ਲ ਟਾਸਕ ਫੋਰਸ ਨੇ ਅੰਬਾਲਾ ਵਿਚ 13 ਕੁਇੰਟਲ ਅਤੇ 14 ਕਿਲੋਗ੍ਰਾਮ ਚੂਰਾ ਪੋਸਤ ਸਮੇਤ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਹ ਚੂਰਾ ਪੋਸਤ ਰਾਜਸਥਾਨ ਤੋਂ ਲਿਆਂਦੀ...
ਭਾਰਤ-ਨਿਊਜ਼ੀਲੈਂਡ ਤੀਸਰਾ ਇਕ ਦਿਨਾਂ ਮੈਚ:30 ਓਵਰਾਂ ਬਾਅਦ ਭਾਰਤ 135/5
. . .  34 minutes ago
ਖਮਾਣੋਂ ਪੁਲਿਸ ਵਲੋਂ ਪਿੰਡ ਜਟਾਣਾ ਉੱਚਾ ਵਿਖੇ ਮਾੜੇ ਅਨਸਰਾਂ ਖ਼ਿਲਾਫ਼ ਘਰ ਘਰ ਤਲਾਸ਼ੀ
. . .  about 1 hour ago
ਜਟਾਣਾ ਉੱਚਾ, 30 ਨਵੰਬਰ (ਮਨਮੋਹਨ ਸਿੰਘ ਕਲੇਰ)-ਖਮਾਣੋਂ ਪੁਲਿਸ ਵਲੋਂ ਅੱਜ ਵੱਡੇ ਤੜਕੇ ਛਾਪੇਮਾਰੀ ਕਰ ਕੇ ਪਿੰਡ ਜਟਾਣਾ ਉੱਚਾ ਵਿਖੇ ਵਿੱਚ ਘਰ ਘਰ ਦੀ ਤਲਾਸ਼ੀ ਲਈ ਗਈ।ਸਬ ਡਵੀਜ਼ਨ ਡੀ.ਐਸ.ਪੀ. ਖਮਾਣੋਂ ਰਮਿੰਦਰ ਸਿੰਘ ਕਾਹਲੋਂ ਦੀ ਅਗਵਾਈ 'ਚ ਐਸ.ਐਚ.ਓ. ਖਮਾਣੋਂ ਸਬ ਇੰਸਪੈਕਟਰ...
ਐਨ.ਡੀ.ਟੀ.ਵੀ. ਦੇ ਸਹਿ-ਸੰਸਥਾਪਕ ਪ੍ਰਣਯ ਰਾਏ ਅਤੇ ਪਤਨੀ ਵਲੋਂ ਐਨ.ਡੀ.ਟੀ.ਵੀ. ਨਿਰਦੇਸ਼ਕਾਂ ਦੇ ਅਹੁਦੇ ਤੋਂ ਅਸਤੀਫ਼ਾ
. . .  about 1 hour ago
ਨਵੀਂ ਦਿੱਲੀ, 30 ਨਵੰਬਰ-ਪ੍ਰਣਯ ਰਾਏ ਅਤੇ ਉਨ੍ਹਾਂ ਦੀ ਪਤਨੀ ਰਾਧਿਕਾ ਰਾਏ, ਚੈਨਲ ਨਵੀਂ ਦਿੱਲੀ ਟੈਲੀਵਿਜ਼ਨ (ਐਨ.ਡੀ.ਟੀ.ਵੀ.) ਦੇ ਸੰਸਥਾਪਕ ਅਤੇ ਪ੍ਰਮੋਟਰ, ਨੇ ਐਨ.ਡੀ.ਟੀ.ਵੀ. ਦੇ ਪ੍ਰਮੋਟਰ ਸਮੂਹ ਵਾਹਨ, ਆਰ.ਆਰ.ਪੀ.ਆਰ. ਹੋਲਡਿੰਗ ਪ੍ਰਾਈਵੇਟ ਲਿਮਟਿਡ ਦੇ ਬੋਰਡ ਦੇ ਨਿਰਦੇਸ਼ਕ...
ਰੂਸ 'ਚ ਵਿਗਿਆਨੀਆਂ ਨੇ 48,500 ਸਾਲ ਪੁਰਾਣਾ ਜ਼ੋਂਬੀ ਵਾਇਰਸ ਮੁੜ ਕੀਤਾ ਸੁਰਜੀਤ
. . .  about 1 hour ago
ਮਾਸਕੋ, 30 ਨਵੰਬਰ -ਫਰਾਂਸ ਦੇ ਵਿਗਿਆਨੀਆਂ ਨੇ ਹੁਣ ਤੱਕ ਰੂਸ ਵਿਚ ਇੱਕ ਜੰਮੀ ਹੋਈ ਝੀਲ ਦੇ ਹੇਠਾਂ ਦੱਬੇ ਹੋਏ 48,500 ਸਾਲ ਪੁਰਾਣੇ ਜ਼ੋਂਬੀ ਵਾਇਰਸ ਨੂੰ ਮੁੜ ਸੁਰਜੀਤ ਕੀਤਾ ਹੈ।ਨਿਊਯਾਰਕ ਪੋਸਟ ਦੇ ਅਨੁਸਾਰ, ਫਰਾਂਸੀਸੀ ਵਿਗਿਆਨੀਆਂ...
ਭਾਰਤ-ਨਿਊਜ਼ੀਲੈਂਡ ਤੀਸਰਾ ਇਕ ਦਿਨਾਂ ਮੈਚ:ਟਾਸ ਹਾਰ ਕੇ ਭਾਰਤ ਪਹਿਲਾਂ ਕਰ ਰਿਹੈ ਬੱਲੇਬਾਜ਼ੀ
. . .  about 1 hour ago
ਕ੍ਰਾਈਸਟਚਰਚ, 30 ਨਵੰਬਰ-ਭਾਰਤ ਅਤੇ ਨਿਊਜ਼ੀਲੈਂਡ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਤਿੰਨ ਇਕ ਦਿਨਾਂ ਮੈਚਾਂ ਦੀ ਲੜੀ ਦੇ ਤੀਜੇ ਤੇ ਆਖ਼ਰੀ ਮੈਚ ਵਿਚ ਨਿਊਜ਼ੀਲੈਂਡ ਦੇ ਕਪਤਾਨ ਕੇਨ ਵਿਲੀਅਮਸਨ ਨੇ ਟਾਸ ਜਿੱਤ ਕੇ ਭਾਰਤ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ...
⭐ਮਾਣਕ - ਮੋਤੀ⭐
. . .  about 2 hours ago
⭐ਮਾਣਕ - ਮੋਤੀ⭐
ਨਵੀਂ ਦਿੱਲੀ ਤੋਂ 8 ਕਿਲੋਮੀਟਰ ਪੱਛਮ ਵੱਲ ਅੱਜ ਰਾਤ ਕਰੀਬ 9.30 ਵਜੇ 2.5 ਤੀਬਰਤਾ ਦਾ ਭੁਚਾਲ ਆਇਆ
. . .  1 day ago
ਗੈਂਗਸਟਰ-ਅੱਤਵਾਦੀ ਗਠਜੋੜ ਮਾਮਲਾ: ਐਨ. ਆਈ. ਏ. ਨੇ ਵੱਖ-ਵੱਖ ਰਾਜਾਂ ਤੇ ਕੇਂਦਰ ਸ਼ਾਸਤ ਪ੍ਰਦੇਸ਼ ਵਿਚ 13 ਥਾਵਾਂ 'ਤੇ ਕੀਤੀ ਛਾਪੇਮਾਰੀ
. . .  1 day ago
ਪੰਜਾਬ ਸਰਕਾਰ ਵਲੋਂ 11 ਨਾਇਬ ਤਹਿਸੀਲਦਾਰਾਂ ਨੂੰ ਤਹਿਸੀਲਦਾਰ ਵਜੋਂ ਕੀਤਾ ਪਦਉੱਨਤ
. . .  1 day ago
ਚੰਡੀਗੜ੍ਹ, 29 ਨਵੰਬਰ- ਪੰਜਾਬ ਸਰਕਾਰ ਵਲੋਂ ਅੱਜ ਇਕ ਅਹਿਮ ਫ਼ੈਸਲਾ ਲੈਂਦਿਆਂ ਵੱਖ-ਵੱਖ ਥਾਵਾਂ ‘ਤੇ ਡਿਊਟੀ ਨਿਭਾਅ ਰਹੇ 11 ਨਾਇਬ ਤਹਿਸੀਲਦਾਰਾਂ ਨੂੰ ਤਹਿਸੀਲਦਾਰ ਵਜੋਂ ਪਦਉੱਨਤ ਕਰ ਦਿੱਤਾ ਹੈ । ਜ਼ਿਲ੍ਹਾ ਤਰਨਤਾਰਨ ਦੇ ...
ਪਾਕਿਸਤਾਨ ਤੋਂ ਡਰੋਨ ਰਾਹੀਂ ਆਈ ਹੈਰੋਇਨ ਦੀ ਖੇਪ, ਨਸ਼ੇ ਦੀ ਖੇਪ ਲੈ ਜਾ ਰਹੇ ਦੋ ਵਿਅਕਤੀਆਂ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ
. . .  1 day ago
ਫ਼ਾਜ਼ਿਲਕਾ, 29 ਨਵੰਬਰ (ਪ੍ਰਦੀਪ ਕੁਮਾਰ) - ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਤੋਂ ਨਸ਼ੇ ਦੇ ਖੇਪ ਲੈ ਕੇ ਜਾ ਰਹੇ ਦੋ ਵਿਅਕਤੀਆਂ ਨੂੰ ਫ਼ਾਜ਼ਿਲਕਾ ਪੁਲਿਸ ਵਲੋਂ ਗ੍ਰਿਫ਼ਤਾਰ ਕੀਤਾ ਗਿਆ ਹੈ । ਪੁਲਿਸ ਨੇ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ...
ਪੰਜਾਬ ਸਰਕਾਰ ਵਲੋਂ ਸਿੱਖਿਆ ਵਿਭਾਗ ’ਚ ਲੈਕਚਰਾਰਾਂ ਤੇ ਹੈੱਡ ਮਾਸਟਰਾਂ ਨੂੰ ਤਰੱਕੀ ਦੇ ਕੇ ਪ੍ਰਿੰਸੀਪਲ ਬਣਾਇਆ ਗਿਆ ਹੈ।
. . .  1 day ago
ਐਸ. ਏ. ਐਸ. ਨਗਰ, 29 ਨਵੰਬਰ (ਤਰਵਿੰਦਰ ਸਿੰਘ ਬੈਨੀਪਾਲ)- ਪੰਜਾਬ ਸਰਕਾਰ ਵਲੋਂ ਸਿੱਖਿਆ ਵਿਭਾਗ ’ਚ ਲੈਕਚਰਾਰਾਂ ਤੇ ਹੈੱਡ ਮਾਸਟਰਾਂ ਨੂੰ ਤਰੱਕੀ ਦੇ ਕੇ ਪ੍ਰਿੰਸੀਪਲ ਬਣਾਇਆ ਗਿਆ ਹੈ
ਪਾਸਪੋਰਟ ਸੇਵਾ ਕੇਂਦਰ 3 ਦਸੰਬਰ (ਸ਼ਨੀਵਾਰ) ਨੂੰ ਰਹਿਣਗੇ ਖੁੱਲ੍ਹੇ
. . .  1 day ago
ਜਲੰਧਰ, 29 ਨਵੰਬਰ- ਵਿਦੇਸ਼ ਮੰਤਰਾਲੇ, ਨਵੀਂ ਦਿੱਲੀ ਨੇ ਪਾਸਪੋਰਟ ਬਿਨੈਕਾਰਾਂ ਦੀ ਸਹੂਲਤ ਲਈ ਸ਼ਨੀਵਾਰ ਯਾਨੀ 3 ਦਸੰਬਰ, 2022 ਨੂੰ ਪਾਸਪੋਰਟ ਸੇਵਾ ਕੇਂਦਰ ਖੋਲ੍ਹਣ ਦਾ ਫ਼ੈਸਲਾ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ...
ਭੇਦਭਰੀ ਹਾਲਤ ’ਚ ਮਿਲੀ ਪਤੀ-ਪਤਨੀ ਦੀ ਲਾਸ਼
. . .  1 day ago
ਜਲੰਧਰ, 29 ਨਵੰਬਰ (ਐੱਮ. ਐੱਸ. ਲੋਹੀਆ) – ਨਿਊ ਹਰਗੋਬਿੰਦ ਨਗਰ, ਜਲੰਧਰ ’ਚ ਇਕ ਮਕਾਨ ’ਚੋਂ ਪਤੀ-ਪਤਨੀ ਦੀ ਮਿ੍ਤਕ ਦੇਹ ਮਿਲੀ ਹੈ। ਮਿ੍ਤਕ ਪਤੀ ਦੀ ਪਛਾਣ ਨੀਰਜ ਅਤੇ ਪਤਨੀ ਦੀ ਪੂਜਾ ਵਜੋਂ ਦੱਸੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ...
ਪੰਜਾਬ ਹੁਨਰ ਵਿਕਾਸ ਮਿਸ਼ਨ ਨੇ ਜ਼ੀਰਕਪੁਰ ’ਚ ਲਾਇਆ ਰੁਜ਼ਗਾਰ ਮੇਲਾ
. . .  1 day ago
ਜ਼ੀਰਕਪੁਰ, 29 ਨਵੰਬਰ (ਹੈਪੀ ਪੰਡਵਾਲਾ)- ਪੰਜਾਬ ਹੁਨਰ ਵਿਕਾਸ ਮਿਸ਼ਨ ਵਲੋਂ ਅੱਜ ਇੱਥੇ ਦਸਮੇਸ਼ ਖਾਲਸਾ ਕਾਲਜ ਵਿਖੇ ਰੁਜ਼ਗਾਰ ਮੇਲਾ ਲਾਇਆ ਗਿਆ, ਜਿਸ ਵਿਚ 11 ਨਾਮੀ ਕੰਪਨੀਆਂ ਵਲੋਂ ਭਾਗ ਲਿਆ ਗਿਆ। ਇਸ ਰੁਜ਼ਗਾਰ...
ਕੋਟਕਪੂਰਾ ਦੇ ਡੇਰਾ ਪ੍ਰੇਮੀ ਕਤਲ ਕਾਂਡ ’ਚ ਗ੍ਰਿਫ਼ਤਾਰ ਦੋਵੇਂ ਨਾਬਾਲਗ ਸ਼ੂਟਰਾਂ ਦੀਆਂ ਜ਼ਮਾਨਤ ਪਟੀਸ਼ਨਾਂ ਰੱਦ
. . .  1 day ago
ਫ਼ਰੀਦਕੋਟ, 29 ਨਵੰਬਰ (ਜਸਵੰਤ ਸਿੰਘ ਪੁਰਬਾ)- ਡੇਰਾ ਪ੍ਰੇਮੀ ਪ੍ਰਦੀਪ ਸਿੰਘ ਕਟਾਰੀਆ ਦੇ ਕਤਲ ਦੇ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਗਏ ਹਰਿਆਣਾ ਦੇ ਦੋ ਨਾਬਾਲਗ ਨਿਸ਼ਾਨੇਬਾਜ਼ਾਂ ਦੀ ਜ਼ਮਾਨਤ ਅਰਜ਼ੀ ਪ੍ਰਿੰਸੀਪਲ...
23 ਸੈਕਟਰ ਅਸਾਮ ਰਾਈਫਲਜ਼ , ਆਬਕਾਰੀ ਅਤੇ ਨਾਰਕੋਟਿਕਸ ਵਿਭਾਗ ਨੇ 3.33 ਕਰੋੜ ਰੁਪਏ ਦੀਆਂ ਮੇਥਾਮਫੇਟਾਮਾਈਨ ਗੋਲੀਆਂ ਕੀਤੀਆਂ ਬਰਾਮਦ
. . .  1 day ago
ਕੋਮਲ ਮਿੱਤਲ ਨੇ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਵਜੋਂ ਸੰਭਾਲਿਆ ਅਹੁਦਾ
. . .  1 day ago
ਹੁਸ਼ਿਆਰਪੁਰ, 29 ਨਵੰਬਰ (ਬਲਜਿੰਦਰਪਾਲ ਸਿੰਘ)- 2014 ਬੈਚ ਦੀ ਆਈ.ਏ.ਐਸ. ਅਫ਼ਸਰ ਕੋਮਲ ਮਿੱਤਲ ਨੇ ਅੱਜ ਹੁਸ਼ਿਆਰਪੁਰ ਵਿਚ ਡਿਪਟੀ ਕਮਿਸ਼ਨਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ। ਉਨ੍ਹਾਂ ਕੋਲ...
ਸੁਪਰੀਮ ਕੋਰਟ ਨੇ ਮੁੰਬਈ ਮੈਟਰੋ ਕਾਰਪੋਰੇਸ਼ਨ ਨੂੰ ਆਰੇ ਜੰਗਲਾਂ 'ਚ 84 ਦਰਖਤਾਂ ਨੂੰ ਕੱਟਣ ਲਈ ਆਪਣੀ ਅਰਜ਼ੀ 'ਤੇ ਪੈਰਵੀ ਕਰਨ ਦੀ ਦਿੱਤੀ ਇਜਾਜ਼ਤ
. . .  1 day ago
ਮੇਘਾਲਿਆ ਸਰਕਾਰ ਆਸਾਮ ਨਾਲ ਲੱਗਦੀ ਸਰਹੱਦ 'ਤੇ 7 ਬਾਰਡਰ ਚੌਂਕੀਆਂ (ਬੀ.ਓ.ਪੀ.) ਸਥਾਪਤ ਕਰੇਗੀ - ਮੇਘਾਲਿਆ ਦੇ ਮੁੱਖ ਮੰਤਰੀ ਕੋਨਰਾਡ ਸੰਗਮਾ
. . .  1 day ago
ਆਰ.ਬੀ.ਆਈ. 1 ਦਸੰਬਰ ਨੂੰ ਰਿਟੇਲ ਡਿਜੀਟਲ ਰੁਪਈਏ (e₹-R) ਲਈ ਪਹਿਲੇ ਪਾਇਲਟ ਦੀ ਸ਼ੁਰੂਆਤ ਦੀ ਘੋਸ਼ਣਾ ਕਰੇਗਾ
. . .  1 day ago
ਮੈਡਮ ਪੂਨਮਦੀਪ ਕੌਰ ਨੇ ਡਿਪਟੀ ਕਮਿਸ਼ਨਰ ਬਰਨਾਲਾ ਵਜੋਂ ਅਹੁਦਾ ਸੰਭਾਲਿਆ
. . .  1 day ago
ਬਰਨਾਲਾ, 29 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)- 2013 ਬੈਚ ਦੇ ਆਈ.ਏ.ਐੱਸ. ਅਧਿਕਾਰੀ ਸ੍ਰੀਮਤੀ ਪੂਨਮਦੀਪ ਕੌਰ ਨੇ ਡਿਪਟੀ ਕਮਿਸ਼ਨਰ ਬਰਨਾਲਾ ਵਜੋਂ ਅਹੁਦਾ ਸੰਭਾਲ ਲਿਆ ਹੈ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 1 ਭਾਦੋਂ ਸੰਮਤ 554
ਵਿਚਾਰ ਪ੍ਰਵਾਹ: ਹਰੇਕ ਵਿਅਕਤੀ ਦੀ ਚੰਗਿਆਈ ਹੀ ਲੋਕਤੰਤਰੀ ਸ਼ਾਸਨ ਦੀ ਸਫ਼ਲਤਾ ਦਾ ਮੂਲ ਸਿਧਾਂਤ ਹੈ। -ਰਾਜਗੋਪਾਲ ਆਚਾਰੀਆ

ਬਠਿੰਡਾ

ਜ਼ਿਲ੍ਹਾ ਬਠਿੰਡਾ 'ਚ ਵੱਖ–ਵੱਖ ਥਾਈਾ ਲਹਿਰਾਇਆ ਕੌਮੀ ਝੰਡਾ

ਬਠਿੰਡਾ, 16 ਅਗਸਤ (ਅੰਮਿ੍ਤਪਾਲ ਸਿੰਘ ਵਲ੍ਹਾਣ)-ਸ਼ਹੀਦ ਕੋਈ ਆਮ ਮਨੱੁਖ ਨਹੀਂ ਹੋ ਸਕਦਾ, ਸ਼ਹੀਦ ਹੋਣ ਦਾ ਮੌਕਾ 'ਅਕਾਲ ਪੁਰਖ' ਕੇਵਲ ਸੂਰਮਿਆਂ ਨੂੰ ਹੀ ਬਖ਼ਸ਼ਦਾ ਹੈ | ਆਜ਼ਾਦੀ ਦੇ ਸੰਘਰਸ਼ ਦੌਰਾਨ ਪੰਜਾਬੀਆਂ ਦੇ ਲਾਸਾਨੀ ਯੋਗਦਾਨ ਦੀ ਮਿਸਾਲ ਪੂਰੇ ਵਿਸ਼ਵ 'ਚ ਦਿੱਤੀ ਜਾਂਦੀ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਨੇ ਇੱਥੇ ਮੁਲਕ ਦੇ 76ਵੇਂ ਆਜ਼ਾਦੀ ਦਿਵਸ ਮੌਕੇ ਬਹੁ ਮੰਤਵੀਂ ਖੇਡ ਸਟੇਡੀਅਮ ਵਿਖੇ ਝੰਡਾ ਲਹਿਰਾਉਣ ਉਪਰੰਤ ਕੀਤਾ | ਇਸ ਮੌਕੇ ਉਨ੍ਹਾਂ ਦੇ ਨਾਲ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ, ਜ਼ਿਲ੍ਹਾ ਪੁਲਿਸ ਮੁਖੀ ਜੇ ਇਲਨਚੇਲੀਅਨ ਵਿਸ਼ੇਸ਼ ਤੌਰ 'ਤੇ ਹਾਜ਼ਰ ਰਹੇ | ਇਸ ਮੌਕੇ ਸਪੀਕਰ ਪੰਜਾਬ ਵਿਧਾਨ ਸਭਾ ਸ: ਕੁਲਤਾਰ ਸਿੰਘ ਸੰਧਵਾਂ ਨੇ ਆਜ਼ਾਦੀ ਦੇ ਘੋਲ ਵਿਚ ਯੋਗਦਾਨ ਪਾਉਣ ਵਾਲੇ ਮਹਾਨ ਸ਼ਹੀਦਾਂ ਨੂੰ ਯਾਦ ਕਰਦਿਆਂ ਕਿਹਾ ਕਿ ਸ. ਭਗਤ ਸਿੰਘ, ਲਾਲਾ ਲਾਜਪਤ ਰਾਏ, ਸ. ਊਧਮ ਸਿੰਘ, ਸ. ਕਰਤਾਰ ਸਿੰਘ ਸਰਾਭਾ, ਮਦਨ ਲਾਲ ਢੀਂਗਰਾ, ਰਾਜਗੁਰੂ, ਸੁਖਦੇਵ ਤੇ ਹੋਰ ਅਣਗਿਣਤ ਗੁੰਮਨਾਮ ਕੁਰਬਾਨੀਆਂ ਨੂੰ ਕਦੇ ਵੀ ਨਹੀਂ ਭੁਲਾਇਆ ਜਾ ਸਕਦਾ | ਸਾਡੀ ਜ਼ਿੰਮੇਵਾਰੀ ਬਣਦੀ ਹੈ ਕਿ ਅਸੀਂ ਆਪਣੇ ਜੀਵਨ ਨੂੰ ਇਸ ਢੰਗ ਨਾਲ ਚਲਾਈਏ ਕਿ ਅਸੀਂ ਇਨ੍ਹਾਂ ਸ਼ਹੀਦਾਂ ਦੇ ਸੁਪਨਿਆਂ ਨੂੰ ਪੂਰਾ ਕਰ ਸਕੀਏ | ਉਨ੍ਹਾਂ ਕਿਹਾ ਕਿ ਅਸੀ ਆਪਣੇ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰਦਿਆਂ ਸ਼ਹੀਦ ਹੋਏ ਫੌਜੀਆਂ ਨੂੰ ਵੀ ਆਪਣੀ ਸ਼ਰਧਾਂਜ਼ਲੀ ਭੇਟ ਕਰਦੇ ਹਾਂ | ਇਸ ਤੋਂ ਪਹਿਲਾ ਸ. ਸੰਧਵਾਂ ਨੇ ਰਾਸ਼ਟਰੀ ਝੰਡਾ ਲਹਿਰਾਉਣ ਉਪਰੰਤ ਪ੍ਰੇਡ ਦਾ ਨਿਰੀਖਣ ਕੀਤਾ | ਇਸ ਦੌਰਾਨ ਪ੍ਰੇਡ ਕਮਾਂਡਰ ਡੀਐਸਪੀ ਸਿਟੀ-1 ਵਿਸ਼ਵਜੀਤ ਸਿੰਘ ਦੀ ਰਹਿਨੁਮਾਈ ਹੇਠ ਵੱਖ-ਵੱਖ ਟੁਕੜੀਆਂ ਵਲੋਂ ਮੁੱਖ ਮਹਿਮਾਨ ਸ. ਸੰਧਵਾਂ ਨੂੰ ਸਲਾਮੀ ਦਿੱਤੀ | ਇਸ ਮੌਕੇ ਵੱਖ-ਵੱਖ ਝਾਕੀਆਂ ਪੇਸ਼ ਕੀਤੀਆਂ ਗਈਆਂ | ਸਮਾਗਮ ਦੌਰਾਨ ਵੱਖ-ਵੱਖ ਸਕੂਲੀ ਕਰੀਬ 1500 ਵਿਦਿਆਰਥੀਆਂ ਵਲੋਂ ਸ਼ਾਨਦਾਰ ਪੀ. ਟੀ. ਸ਼ੋਅ ਤੋਂ ਇਲਾਵਾ ਦੇਸ਼ ਭਗਤੀ ਨਾਲ ਸਬੰਧਿਤ ਗੀਤਾਂ 'ਤੇ ਕੋਰੀਓਗ੍ਰਾਫ਼ੀਆਂ ਵੀ ਪੇਸ਼ ਕੀਤੀਆਂ ਗਈਆਂ | ਇਸ ਮੌਕੇ ਲੜਕੀਆਂ ਵਲੋਂ ਪੰਜਾਬ ਦਾ ਪ੍ਰਸਿੱਧ ਲੋਕ ਨਾਚ ਗਿੱਧਾ ਅਤੇ ਲੜਕਿਆਂ ਵਲੋਂ ਪਾਇਆ ਭੰਗੜਾ ਅਤੇ ਮਲਵਈ ਗਿੱਧਾ ਵਿਸ਼ੇਸ਼ ਖਿੱਚ ਦਾ ਕੇਂਦਰ ਰਿਹਾ | ਸਮਾਗਮ ਦੇ ਅੰਤ ਸਕੂਲੀ ਵਿਦਿਆਰਥੀਆਂ ਵਲੋਂ ਰਾਸ਼ਟਰੀ ਗਾਣ ਪੇਸ਼ ਕੀਤਾ ਗਿਆ | ਕੁਲਤਾਰ ਸਿੰਘ ਸੰਧਵਾਂ ਵਲੋਂ ਆਜ਼ਾਦੀ ਘੁਲਾਟੀਆਂ ਅਤੇ ਜੰਗੀ ਵਿਧਾਵਾਵਾਂ ਦੇ ਪਰਿਵਾਰਾਂ, ਪ੍ਰੇਡ ਕਮਾਂਡਰ ਡੀਐਸਪੀ ਸਿਟੀ-1 ਸ. ਵਿਸ਼ਵਜੀਤ ਸਿੰਘ ਤੋਂ ਇਲਾਵਾ ਵੱਖ-ਵੱਖ ਖੇਤਰਾਂ 'ਚ ਮੱਲ੍ਹਾਂ ਮਾਰਨ ਵਾਲੀਆਂ ਸਖਸ਼ੀਅਤਾਂ ਤੋਂ ਇਲਾਵਾਂ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕਰਨ ਵਾਲੇ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਉਨ੍ਹਾਂ ਵਲੋਂ ਲੋੜਵੰਦਾਂ ਨੂੰ ਸਿਲਾਈ ਮਸ਼ੀਨਾਂ ਤੇ ਟਰਾਈ ਸਾਈਕਲਾਂ ਦੀ ਵੰਡ ਵੀ ਕੀਤੀ ਗਈ | ਸਮਾਗਮ ਦੌਰਾਨ ਵਿਧਾਇਕ ਬਠਿੰਡਾ (ਸ਼ਹਿਰੀ) ਜਗਰੂਪ ਗਿੱਲ, ਵਿਧਾਇਕ ਬਠਿੰਡਾ (ਦਿਹਾਤੀ) ਅਮਿਤ ਰਤਨ, ਵਿਧਾਇਕ ਭੁੱਚੋ ਮੰਡੀ ਮਾਸਟਰ ਜਗਸੀਰ ਸਿੰਘ, ਜ਼ਿਲ੍ਹਾ ਤੇ ਸੈਸ਼ਨਜ਼ ਜੱਜ ਸੁਮਿੱਤ ਮਲਹੋਤਰਾ, ਡਾਇਰੈਕਟਰ ਏਮਜ਼ ਡਾ. ਡੀ ਕੇ ਸਿੰਘ, ਵਾਇਸ ਚਾਂਸਲਰ ਸੈਂਟਰਲ ਯੂਨੀਵਰਸਿਟੀ ਪ੍ਰੋ: ਰਾਘਵੇਂਦਰ ਪੀ. ਤਿਵਾਰੀ, ਵਧੀਕ ਡਿਪਟੀ ਕਮਿਸ਼ਨਰ ਰਾਹੁਲ, ਐਸ ਡੀ ਐਮ ਸ਼੍ਰੀਮਤੀ ਇਨਾਯਤ, ਸਿਵਲ ਸਰਜਨ ਡਾ. ਤੇਜਵੰਤ ਸਿੰਘ ਢਿੱਲੋਂ, ਸਹਾਇਕ ਕਮਿਸ਼ਨਰ ਸਾਰੰਗਪ੍ਰੀਤ ਸਿੰਘ ਔਜਲਾ, ਆਮ ਆਦਮੀ ਪਾਰਟੀ ਦੇ ਸੂਬਾ ਬੁਲਾਰੇ ਤੇ ਜੁਆਇੰਟ ਸੈਕਟਰੀ ਨੀਲ ਗਰਗ, ਟ੍ਰੇਡ ਵਿੰਗ ਦੇ ਸੂਬਾ ਪ੍ਰਧਾਨ ਸ਼੍ਰੀ ਅਨਿੱਲ ਠਾਕੁਰ, ਜ਼ਿਲ੍ਹਾ ਸ਼ਹਿਰੀ ਪ੍ਰਧਾਨ ਅਮਿ੍ਤਲਾਲ ਅਗਰਵਾਲ, ਜ਼ਿਲ੍ਹਾ ਯੂਥ ਪ੍ਰਧਾਨ ਅਮਰਦੀਪ ਰਾਜਨ, ਬਲਦੇਵ ਸਿੰਘ ਪੀਐਸਆਈ ਜ਼ਿਲ੍ਹਾ ਪ੍ਰਧਾਨ ਐਕਸ ਇੰਪਲਾਈਜ਼ ਵਿੰਗ ਆਦਿ ਸਖਸ਼ੀਅਤਾਂ ਤੋਂ ਇਲਾਵਾ ਜ਼ਿਲ੍ਹਾ ਸਿੱਖਿਆ ਅਫ਼ਸਰ ਮੇਵਾ ਸਿੰਘ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਇਕਬਾਲ ਸਿੰਘ, ਆਦਿ ਉਚ ਅਧਿਕਾਰੀ ਹਾਜ਼ਰ ਸਨ | (ਬਾਕੀ ਸਫ਼ਾ 6 'ਤੇ)
ਸਫ਼ਾ 5 ਦੀ ਬਾਕੀ
ਬਠਿੰਡਾ, (ਅੰਮਿ੍ਤਪਾਲ ਸਿੰਘ ਵਲ੍ਹਾਣ)-ਡੀਏਵੀ ਕਾਲਜ ਬਠਿੰਡਾ ਵਿਖੇ ਭਾਰਤ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਈ ਗਈ | ਪ੍ਰੋਗਰਾਮ ਦੀ ਸ਼ੁਰੂਆਤ ਪਿ੍ੰਸੀਪਲ ਡਾ. ਰਾਜੀਵ ਕੁਮਾਰ ਸ਼ਰਮਾ ਵਲੋਂ ਝੰਡਾ ਲਹਿਰਾ ਕੇ ਕੀਤੀ ਗਈ, ਜਿਸ ਤੋਂ ਬਾਅਦ ਐਨ.ਸੀ.ਸੀ. ਕੈਡਿਟਾਂ ਵਲੋਂ ਇੱਕ ਰਸਮੀ ਮਾਰਚ ਪਾਸ ਕੀਤਾ ਗਿਆ | ਕਾਲਜ ਪਿ੍ੰਸੀਪਲ ਡਾ. ਰਾਜੀਵ ਕੁਮਾਰ ਸ਼ਰਮਾ ਨੇ ''ਆਜ਼ਾਦੀ ਕਾ ਅੰਮਿ੍ਤ ਮਹਾਂਉਤਸਵ'' ਦੇ ਮੁੱਖ ਸ਼ਬਦਾਂ 'ਤੇ ਵਿਚਾਰ ਕਰਨ ਲਈ ਪ੍ਰੇਰਿਤ ਕੀਤਾ | ਉਨ੍ਹਾਂ ਨੇ ਸਮਾਗਮ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਕਰਵਾਉਣ ਲਈ ਐਨ.ਸੀ.ਸੀ, ਐਨ.ਐੱਸ.ਐੱਸ, ਯੁਵਕ ਭਲਾਈ ਅਤੇ ਸਰੀਰਕ ਸਿੱਖਿਆ ਵਿਭਾਗਾਂ ਦੀ ਸ਼ਲਾਘਾ ਕੀਤੀ | ਇਸ ਮੌਕੇ ਭਵਿਸਿਆ ਨੇ ਦੇਸ਼ ਭਗਤੀ ਵਾਲੀ ਕਵਿਤਾ, ਅਰਸ਼ਦੀਪ ਨੇ ਦੇਸ਼ ਭਗਤੀ ਦਾ ਗੀਤ ਗਾਇਆ ਅਤੇ ਸਾਨਵੀ ਨੇ ਆਪਣੇ ਗੀਤ ਨਾਲ ਸਰੋਤਿਆਂ ਦਾ ਮਨ ਮੋਹ ਲਿਆ | ਗਣਤੰਤਰ ਦਿਵਸ ਮੌਕੇ ਸਹੁੰ ਚੁੱਕ ਸਮਾਗਮ ਦਾ ਸੰਚਾਲਨ ਅਮਿੱਤ ਕੁਮਾਰ ਨੇ ਕੀਤਾ | ਸਮਾਗਮ ਵਿਚ ਕਾਲਜ ਦੇ ਸਮੂਹ ਸਟਾਫ਼ ਮੈਂਬਰਾਂ ਅਤੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ |
ਵੱਖ–ਵੱਖ ਸਕੂਲਾਂ ਵਿਚ ਅਜ਼ਾਦੀ ਦਾ 75ਵਾਂ ਅੰਮਿ੍ਤ ਮਹਾਂ ਉਤਸਵ ਮਨਾਇਆ
ਭੁੱਚੋ ਮੰਡੀ, (ਬਿੱਕਰ ਸਿੰਘ ਸਿੱਧੂ)-ਅਜ਼ਾਦੀ ਦਿਵਸ ਮੌਕੇ ਵੱਖ-ਵੱਖ ਸਕੂਲਾਂ ਵਿਚ ਰਾਸ਼ਟਰੀ ਤਿਰੰਗਾ ਝੰਡਾ ਲਹਿਰਾਕੇ ਆਜ਼ਾਦੀ ਦਾ 75ਵਾਂ ਅੰਮਿ੍ਤ ਮਹਾਂ ਉਤਸਵ ਮਨਾਇਆ ਗਿਆ | ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਵਿਖੇ ਪਿ੍ੰਸੀਪਲ ਜਸਵੀਰ ਸਿੰਘ ਬੇਗਾ ਨੇ ਤਿਰੰਗਾ ਝੰਡਾ ਲਹਿਰਾਇਆ | ਬਾਬਾ ਦਲ ਸਿੰਘ ਮੈਮੋਰੀਅਲ ਪਬਲਿਕ ਸਕੂਲ ਭੁੱਚੋ ਕਲਾਂ ਵਿਖੇ ਮੁੱਖ ਅਧਿਆਪਕਾ ਗਗਨਦੀਪ ਕੌਰ ਨੇ ਰਾਸ਼ਟਰੀ ਝੰਡਾ ਲਹਿਰਾਇਆ | ਗੁਰੂ ਤੇਗ ਬਹਾਦਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿੱਚ ਅਜ਼ਾਦੀ ਦਿਹਾੜਾ ਉਤਸ਼ਾਹ ਨਾਲ ਮਨਾਇਆ ਗਿਆ ਅਤੇ ਲੱਡੂ ਵੰਡੇ ਗਏ | ਇਸ ਮੌਕੇ ਪਿ੍ੰਸੀਪਲ ਅਮਰਜੀਤ ਕੌਰ ਸਿੱਧੂ ਨੇ ਰਾਸ਼ਟਰੀ ਝੰਡਾ ਲਹਿਰਾਇਆ | ਇਸ ਮੌਕੇ ਸਮੂਹ ਬੱਚੇ ਅਤੇ ਸਟਾਫ਼ ਹਾਜ਼ਰ ਸੀ |
ਫੂਸ ਮੰਡੀ ਪੰਚਾਇਤ ਨੇ ਅਜ਼ਾਦੀ ਦਿਹਾੜਾ ਮਨਾਇਆ
ਕੋਟਫੱਤਾ, (ਰਣਜੀਤ ਸਿੰਘ ਬੁੱਟਰ)-ਗ੍ਰਾਮ ਪੰਚਾਇਤ ਫੂਸ ਮੰਡੀ ਨੇ 76ਵਾਂ ਅਜ਼ਾਦੀ ਦਿਹਾੜਾ ਸਰਪੰਚ ਗੁਰਵਿੰਦਰ ਕੌਰ ਔਲਖ ਦੀ ਯੋਗ ਅਗਵਾਈ ਹੇਠ ਬੜੀ ਧੂਮਧਾਮ ਨਾਲ ਮਨਾਇਆ | ਸਰਪੰਚ ਗੁਰਵਿੰਦਰ ਕੌਰ ਦੇ ਪਤੀ ਸੇਵਾਮੁਕਤ ਫੌਜੀ ਨੇ ਅਜ਼ਾਦੀ ਦਿਹਾੜਾ ਦੇ ਇਹ ਖੁਸ਼ੀ ਦੇ ਪਲ ਬੱਚਿਆਂ ਨਾਲ ਸਾਂਝੇ ਕੀਤੇ ਅਤੇ ਬੱਚਿਆਂ ਨੂੰ ਅਜ਼ਾਦੀ ਦਿਹਾੜਾ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ | ਇਸ ਮੌਕੇ ਪੰਚਾਇਤ ਮੈਂਬਰ ਛਿਆਟਾ ਸਿੰਘ, ਹਰਪ੍ਰੀਤ ਸਿੰਘ, ਭੋਲਾ ਸਿੰਘ, ਰਣਜੀਤ ਸਿੰਘ, ਬੂਟਾ ਸਿੰਘ, ਚਿੜੀਆ ਸਿੰਘ, ਪੰਚਾਇਤ ਅਫ਼ਸਰ ਸੁਖਜੀਤ ਸਿੰਘ, ਕਲਰਕ ਜੱਗਸਿਮਰਨ ਸਿੰਘ, ਜੇ ਈ ਗੁਰਤੇਜ ਸਿੰਘ, ਸਕੱਤਰ ਪਰਗਟ ਸਿੰਘ ਆਂਗਣਵਾੜੀ ਵਰਕਰ ਬਲਵੀਰ ਕੌਰ, ਗੁਰਦੀਪ ਕੌਰ ਆਦਿ ਹਾਜ਼ਰ ਸਨ |
ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਮਲੂਕਾ ਵਿਚ ਆਜ਼ਾਦੀ ਦਿਹਾੜਾ ਮਨਾਇਆ
ਭਗਤਾ ਭਾਈਕਾ, (ਸੁਖਪਾਲ ਸਿੰਘ ਸੋਨੀ)-ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਮਲੂਕਾ ਵਿਖੇ ਪਿ੍ੰਸੀਪਲ ਗੁਰਿੰਦਰ ਕੌਰ ਦੀ ਦੇਖ ਰੇਖ ਹੇਠ ਆਜ਼ਾਦੀ ਦਿਹਾੜਾ ਮਨਾਇਆ ਗਿਆ | ਇਸ ਸਮੇਂ ਅਮਨਦੀਪ ਕੌਰ ਅਤੇ ਸੁਖਜਿੰਦਰ ਸਿੰਘ ਦੀ ਅਗਵਾਈ ਹੇਠ ਮੁਕਾਬਲੇ ਕਰਵਾਏ ਗਏ | ਇਸ ਸਮੇਂ ਪਿ੍ੰਸੀਪਲ ਗੁਰਿੰਦਰ ਕੌਰ ਨੇ ਕਿਹਾ ਕਿ 15 ਅਗਸਤ 1947 ਇਹ ਉਹ ਦਿਨ ਹੈ ਜਦੋਂ ਸਾਨੂੰ ਆਜ਼ਾਦੀ ਮਿਲੀ ਸੀ | ਉਨ੍ਹਾਂ ਕਿਹਾ ਕਿ ਦੇਸ਼ ਅਤੇ ਸਮਾਜ ਦੀ ਤਰਸਕੀ ਲਈ ਹਰ ਵਿਆਕਤੀ ਨੂੰ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ | ਪਿ੍ੰਸੀਪਲ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਆਜ਼ਾਦੀ ਦਿਹਾੜੇ ਦੀ ਵਧਾਈ ਦਿੱਤੀ | ਇਸ ਮੌਕੇ ਸਕੂਲ ਵਿਚ ਮਨਦੀਪ ਕੌਰ ਅਤੇ ਜਸ਼ਨਦੀਪ ਕੌਰ ਬਾਰ੍ਹਵੀਂ ਦੇ ਵਿਦਿਆਰਥੀਆਂ ਨੇ 76ਵੇਂ ਆਜ਼ਾਦੀ ਦਿਹਾੜੇ ਸਬੰਧੀ ਆਪਣੇ ਵਿਚਾਰ ਸਾਂਝੇ ਕੀਤੇ | ਮਿਊਜ਼ਿਕ ਅਧਿਆਪਕ ਸੁਖਜਿੰਦਰ ਸਿੰਘ ਵਲੋਂ ਵਿਦਿਆਰਥੀਆਂ ਨੂੰ ਸ਼ਬਦ ਤਿਆਰ ਕਰਵਾਇਆ ਗਿਆ | ਜਸਮੀਤ ਕੌਰ, ਸੁਖਦੀਪ ਕੌਰ, ਗੁਰਲੀਨ ਕੌਰ, ਬਬਲਪ੍ਰੀਤ ਕੌਰ, ਵਲੋਂ ਗਰੱੁਪ ਸਾਂਗ ਪੇਸ਼ ਕੀਤਾ ਗਿਆ | ਵਿਦਿਆਰਥੀਆਂ ਵਲੋਂ ਭੰਗੜਾ ਪੇਸ਼ ਕੀਤਾ ਗਿਆ | ਵਿਦਿਆਰਥੀਆਂ ਨੇ ਗਿੱਧਾ, ਡਾਂਸ ਅਤੇ ਗੀਤ ਪੇਸ਼ ਕੀਤੇ | ਆਜ਼ਾਦੀ ਦਿਹਾੜੇ ਨਾਲ ਸੰਬੰਧਿਤ ਪ੍ਰਸ਼ਨ ਉੱਤਰ ਰਿਪੁ ਦਮਨ ਅਤੇ ਜਸਪ੍ਰੀਤ ਸਿੰਘ ਵਲੋਂ ਪ੍ਰਸ਼ਨ ਪੁੱਛੇ ਗਏ | ਅੰਤ ਵਿਚ ਸਾਰੇ ਵਿਦਿਆਰਥੀਆਂ ਅਤੇ ਅਧਿਆਪਕਾਂ ਵਲੋਂ ਰਾਸ਼ਟਰੀ ਗੀਤ ਗਾਇਆ ਗਿਆ |
ਅਜ਼ਾਦੀ ਦਿਹਾੜੇ ਤੇ ਸ਼ਹੀਦਾਂ ਨੂੰ ਕੀਤਾ ਯਾਦ
ਰਾਮਾਂ ਮੰਡੀ, (ਤਰਸੇਮ ਸਿੰਗਲਾ)-ਸੇਂਟ ਜ਼ੇਵੀਅਰਜ਼ ਸਕੂਲ ਪਿੰਡ ਜੱਜਲ ਵਿਖੇ ਆਜ਼ਾਦੀ ਦਿਹਾੜਾ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਦੌਰਾਨ ਸਕੂਲ ਦੇ ਡਾਇਰੈਕਟਰ ਅੰਗਰੇਜ਼ ਲਾਲ ਬਖਤੂ ਨੇ ਤਿਰੰਗਾ ਝੰਡਾ ਲਹਿਰਾਇਆ ਉਹਨਾਂ ਨਾਲ ਐਮ.ਡੀ. ਭੁਪਿੰਦਰ ਸਿੰਘ, ਜੈਪਾਲ ਗਰਗ ਸਕੱਤਰ ਅਤੇ ਮੀਤ ਪ੍ਰਧਾਨ ਮਮਤਾ ਰਾਣੀ ਹਾਜ਼ਰ ਰਹੇ | ਝੰਡਾ ਲਹਿਰਾਉਣ ਉਪਰੰਤ ਸਕੂਲ ਦੇ ਵਿਦਿਆਰਥੀਆਂ ਨੇ ਗਰਾਊਾਡ ਵਿਚ ਪਰੇਡ ਕੱਢੀ ਅਤੇ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ | ਇਸ ਦੌਰਾਨ ਸੰਬੋਧਨ ਕਰਦਿਆਂ ਸਕੂਲ ਦੇ ਡਾਇਰੈਕਟਰ ਅੰਗਰੇਜ਼ ਲਾਲ ਬਖਤੂ ਨੇ ਵਿਦਿਆਰਥੀਆਂ ਨੂੰ ਆਜ਼ਾਦੀ ਦਿਹਾੜੇ ਦੀ ਵਧਾਈ ਦਿੱਤੀ | ਉਨ੍ਹਾਂ ਦੇਸ਼ ਦੀ ਅਜ਼ਾਦੀ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਸ਼ਹੀਦਾਂ ਨੂੰ ਯਾਦ ਕੀਤਾ ਅਤੇ ਸ਼ਰਧਾਂਜਲੀ ਭੇਟ ਕੀਤੀ | ਸਕੂਲ ਦੇ ਪਿ੍ੰਸੀਪਲ ਨਿਤੀਸ਼ ਸੋਢੀ ਨੇ ਕਿਹਾ ਕਿ ਦੇਸ਼ ਨੂੰ ਅੱਗੇ ਲਿਜਾਣ ਲਈ ਹਰ ਵਿਅਕਤੀ ਨੂੰ ਮਿਹਨਤ ਕਰਨੀ ਚਾਹੀਦੀ ਹੈ | ਉਨ੍ਹਾਂ ਵਿਦਿਆਰਥੀਆਂ ਨੂੰ ਦੇਸ਼ ਭਗਤਾਂ ਦੇ ਦਰਸਾਏ ਮਾਰਗ 'ਤੇ ਚੱਲਣ ਦੀ ਅਪੀਲ ਕੀਤੀ |
ਡਾ. ਬਲਵੀਰ ਸਿੰਘ ਸਕੂਲ ਵਿਖੇ ਅਜ਼ਾਦੀ ਦਿਹਾੜਾ ਮਨਾਇਆ
ਭਗਤਾ ਭਾਈਕਾ, (ਸੁਖਪਾਲ ਸਿੰਘ ਸੋਨੀ)-ਡਾ: ਬਲਵੀਰ ਸਿੰਘ ਸਕੂਲ ਆਫ਼ ਐਕਸੀਲੈਂਸ ਭਗਤਾ ਭਾਈਕਾ ਵਿਖੇ ਸੰਸਥਾ ਦੇ ਪਿ੍ੰਸੀਪਲ ਸੁਖਜੀਤ ਕੌਰ ਬਰਾੜ ਦੀ ਅਗਵਾਈ ਹੇਠ 76ਵਾਂ ਅਜ਼ਾਦੀ ਦਿਹਾੜਾ ਧੂਮ ਧਾਮ ਨਾਲ ਮਨਾਇਆ ਗਿਆ | ਸਮਾਗਮ ਸਮੇਂ ਝੰਡਾ ਲਹਿਰਾਉਣ ਦੀ ਰਸਮ ਮੱੁਖ ਮਹਿਮਾਨ ਡਾ: ਪ੍ਰਨੀਤ ਕੌਰ ਦਿਉਲ ਐਮ ਡੀ ਵਲੋਂ ਅਦਾ ਕੀਤੀ ਗਈ | ਇਸ ਸਮੇਂ ਸਮਾਗਮ ਦੌਰਾਨ ਸਕੂਲ ਦੇ ਬੱਚਿਆਂ ਵਲੋਂ ਹਾਜ਼ਰੀਨ ਦਾ ਮਨੋਰੰਜਨ ਕੀਤਾ ਗਿਆ | ਸਮਾਗਮ ਦੌਰਾਨ ਬੋਲਦੇ ਹੋਏ ਡਾ: ਪ੍ਰਨੀਤ ਕੌਰ ਦਿਉਲ ਨੇ ਕਿਹਾ ਕਿ ਦੇਸ਼ ਦੀ ਸ਼ਾਨ ਵਧਾਉਣ ਲਈ ਹਰ ਵਿਅਕਤੀ ਨੂੰ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ | ਇਸ ਸਮੇਂ ਪਿ੍ੰਸੀਪਲ ਸੁਖਜੀਤ ਕੌਰ ਬਰਾੜ ਵਲੋਂ ਅਜ਼ਾਦੀ ਦਿਹਾੜੇ ਸਬੰਧੀ ਬੱਚਿਆਂ ਨੂੰ ਵਿਸਥਾਰ ਪੂਰਵਕ ਜਾਣਕਾਰੀ ਪ੍ਰਦਾਨ ਕਰਦੇ ਹੋਏ ਸਭਨਾ ਨੂੰ ਵਧਾਈ ਵੀ ਦਿੱਤੀ | ਇਸ ਸਮੇਂ ਸੋਨਮਪ੍ਰੀਤ ਕੌਰ, ਅਮਨਦੀਪ ਕੌਰ, ਗੁਰਪ੍ਰੀਤ ਕੌਰ, ਹਰਪਿੰਦਰ ਕੌਰ, ਪਰਮਿੰਦਰ ਕੌਰ, ਸਤਵਿੰਦਰ ਸਿੰਘ ਬਰਾੜ, ਹਰਵਿੰਦਰ ਸਿੰਘ, ਪਵਨਦੀਪ ਕੌਰ, ਸਿਮਰਜੀਤ ਕੌਰ, ਰਾਜਿੰਦਰ ਕੌਰ, ਹਰਪ੍ਰੀਤ ਕੌਰ, ਜਸਦੀਪ ਕੌਰ, ਬੇਅੰਤ ਕੌਰ, ਨਿੰਦਰਪਾਲ ਸਿੰਘ, ਏਕਤਾ ਚਾਵਲਾ, ਰਮਨਜੋਤ ਰਾਣੀ, ਜਸਨਪ੍ਰੀਤ ਕੌਰ, ਅਰਸ਼ਦੀਪ ਕੌਰ ਆਦਿ ਹਾਜ਼ਰ ਸਨ |
ਸ. ਸ. ਸ. ਸ. ਮਾਹੀਨੰਗਲ ਵਿਖੇ ਅਜ਼ਾਦੀ ਦਿਵਸ ਮਨਾਇਆ
ਭਾਗੀਵਾਂਦਰ, (ਮਹਿੰਦਰ ਸਿੰਘ ਰੂਪ)-ਸ. ਸ. ਸ. ਸ. ਮਾਹੀ ਨੰਗਲ ਵਿਖੇ ਸਕੂਲ ਪਿ੍ੰਸੀਪਲ ਅਮਨਪ੍ਰੀਤ ਸਿੰਘ ਦੀ ਅਗਵਾਈ 'ਚ ਦੇਸ਼ ਦਾ 76ਵਾਂ ਅਜ਼ਾਦੀ ਦਿਵਸ ਧੂਮ- ਧਾਮ ਨਾਲ ਮਨਾਇਆ ਗਿਆ | ਆਜ਼ਾਦੀ ਦਿਵਸ ਦੀ ਸ਼ੁਰੂਆਤ ਸਕੂਲ ਮੁੱਖੀ ਵਲੋਂ ਦੇਸ਼ ਦਾ ਤਿਰੰਗਾ ਝੰਡਾ ਲਹਿਰਾਕੇ ਕੀਤੀ ਗਈ | ਇਸ ਮੌਕੇ ਵਿਦਿਆਰਥੀਆਂ ਵਲੋਂ ਦੇਸ਼ ਭਗਤੀ ਦੇ ਗੀਤ, ਕਵਿਤਾਵਾਂ ਅਤੇ ਸਕਿੱਟ ਪੇਸ਼ ਕੀਤੇ ਗਏ | ਸਕੂਲ ਮੁਖੀ ਅਤੇ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਰਾਮਕਰਨ ਸਿੰਘ ਵਲੋਂ ਸਕੂਲ ਦੀ ਵਿਦਿਆਰਥਣ ਰਹੀ ਅਰਸ਼ਦੀਪ ਕੌਰ ਅਤੇ ਹੋਰਨਾਂ ਵਿਦਿਆਰਥੀਆਂ ਨੂੰ ਪ੍ਰੋਗਰਾਮ ਪੇਸ਼ ਕਰਨ ਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਵਿੱਦਿਆ ਪ੍ਰੇਮੀ ਗੁਰਦੇਵ ਸਿੰਘ ਅਤੇ ਸਟਾਫ਼ ਵਲੋਂ ਵਿਦਿਆਰਥੀਆਂ ਨੂੰ ਰਿਫ਼ਰੈਸ਼ਮੈਂਟ ਵੀ ਦਿੱਤੀ ਗਈ | ਸਮਾਗਮ ਦੀ ਸਮਾਪਤੀ ਹਾਜ਼ਰੀਨ ਵਲੋਂ ਰਾਸ਼ਟਰੀ ਗੀਤ ਗਾ ਕੇ ਕੀਤੀ ਗਈ |
ਸ. ਸ. ਸ. ਸ. ਭਾਗੀਵਾਂਦਰ ਵਿਖੇ ਆਜ਼ਾਦੀ ਦਿਹਾੜਾ ਮਨਾਇਆ
ਭਾਗੀਵਾਂਦਰ, (ਮਹਿੰਦਰ ਸਿੰਘ ਰੂਪ)-ਸ. ਸ. ਸ. ਸ. ਭਾਗੀਵਾਂਦਰ ਵਿਖੇ ਸਕੂਲ ਪਿ੍ੰਸੀਪਲ ਗੁਰਿੰਦਰ ਸਿੰਘ ਦੀ ਦੇਖ-ਰੇਖ ਹੇਠ ਦੇਸ਼ ਦਾ 76ਵਾਂ ਆਜ਼ਾਦੀ ਦਿਹਾੜਾ ਸ਼ਾਨੋ -ਸ਼ੌਕਤ ਨਾਲ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਵਲੋਂ ਦੇਸ਼ ਪਿਆਰ ਦੀਆਂ ਵੱਖ-ਵੱਖ ਵੰਨਗੀਆਂ ਨੂੰ ਦਰਸਾਉਂਦੀਆਂ ਆਈਟਮਾਂ ਪੇਸ਼ ਕੀਤੀਆਂ ਗਈਆਂ | ਇਸ ਮੌਕੇ ਸਕੂਲ ਮੁਖੀ ਗੁਰਿੰਦਰ ਸਿੰਘ, ਲੈਕ. ਵੀਰਇੰਦਰਪਾਲ ਕੌਰ ਅਤੇ ਅਧਿਆਪਕ ਰੋਹੀ ਸਿੰਘ ਵਲੋਂ ਦੇਸ਼ ਦੀ ਆਜ਼ਾਦੀ ਦੀ ਮਹੱਤਤਾ ਸਬੰਧੀ ਆਪਣੇ-ਆਪਣੇ ਵਿਚਾਰ ਪੇਸ਼ ਕੀਤੇ ਗਏ | ਅੰਤ ਵਿਚ ਸਕੂਲ ਮੁਖੀ ਵਲੋਂ ਪ੍ਰੋਗਰਾਮ ਨੂੰ ਸਫ਼ਲ ਬਣਾਉਣ ਲਈ ਸਮੂਹ ਅਧਿਆਪਕਾਂ ਅਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ ਗਿਆ | ਪ੍ਰੋਗਰਾਮ ਦੀ ਸਮਾਪਤੀ ਰਾਸ਼ਟਰੀ ਗੀਤ ਦੇ ਗਾਇਨ ਨਾਲ ਕੀਤੀ ਗਈ |
ਪੰਜਾਬ ਐਂਡ ਸਿੰਧ ਬੈਕ ਮਹਿਰਾਜ 'ਚ ਸੁਤੰਤਰਤਾ ਦਿਵਸ ਮਨਾਇਆ
ਮਹਿਰਾਜ, 16 ਅਗਸਤ (ਸੁਖਪਾਲ ਮਹਿਰਾਜ)-ਪੰਜਾਬ ਐਂਡ ਸਿੰਧ ਬੈਂਕ ਮਹਿਰਾਜ ਵਿਖੇ ਮੈਨੇਜਰ ਰਾਮਜੀ ਪ੍ਰਸ਼ਾਦ ਦੀ ਅਗਵਾਈ ਹੇਠ ਸਮੁੱਚੇ ਸਟਾਫ਼ ਦੇ ਸਹਿਯੋਗ ਨਾਲ 76ਵਾਂ ਸੁਤੰਤਰਤ ਦਿਵਸ ਬੜੀ ਧੂਮਧਾਮ ਨਾਲ ਮਨਾਇਆ ਗਿਆ ਤੇ ਲੱਡੂ ਵੰਡੇ ਗਏ, ਜਿਸ ਵਿਚ ਬੱਚਿਆਂ ਨੇ ਭਾਗ ਲਿਆ ਤੇ ਆਪਣੇ ਹੱਥਾਂ ਵਿਚ ਤਿਰੰਗੇ ਫੜ ਦੇਸ਼ ਭਗਤੀ ਦੇ ਗੀਤ ਗਾਉਂਦੇ ਹੋਏ ਅਜ਼ਾਦੀ ਦੇ ਜਸ਼ਨ ਮਨਾਏ | ਬੈਂਕ ਮੈਨੇਜਰ ਰਾਮਜੀ ਪ੍ਰਸਾਦ ਨੇ ਸੁਤੰਤਰਤਾ ਦਿਵਸ ਦੀ ਵਧਾਈ ਦਿੰਦਿਆਂ ਆਜ਼ਾਦੀ ਦੀ ਪ੍ਰਾਪਤੀ ਲਈ ਕੀਤੀਆਂ ਕੁਬਾਨੀਆਂ ਤੋਂ ਜਾਣੂ ਕਰਵਾਉਦੇ ਹੋਏ ਕਿਹਾ ਕਿ ਦੇਸ਼ ਦੀ ਤਰੱਕੀ ਤੇ ਖੁਸ਼ਹਾਲੀ ਲਈ ਸਾਨੂੰ ਹਮੇਸ਼ਾਂ ਤਿਆਰ ਰਹਿਣਾ ਚਾਹੀਦਾ ਹੈ, ਕਿਉਂਕਿ ਦੇਸ਼ ਦੀ ਸੇਵਾ ਸਭ ਤੋਂ ਵੱਡੀ ਸੇਵਾ ਹੈ | ਉਨ੍ਹਾਂ ਬੱਚਿਆਂ ਨੂੰ ਏਕਤਾ ਦੀ ਲੜੀ ਵਿਚ ਬੱਝ ਕੇ ਰਹਿਣ ਦੀ ਪੇ੍ਰਰਣਾ ਦਿੱਤੀ | ਇਸ ਮੌਕੇ ਫ਼ੀਲਡ ਅਫ਼ਸਰ ਕਰਮਜੀਤ ਸਿੰਘ, ਪ੍ਰਦੀਪ ਕੁਮਾਰ, ਕੈਸ਼ੀਅਰ ਮਹਿਤਾਬ ਸਿੰਘ, ਬਲਵੰਤ ਸਿੰਘ ਗੱਗੀ, ਅਮਰਜੀਤ ਸਿੰਘ ਤੇ ਕੁਲਦੀਪ ਕੌਰ ਆਦਿ ਹਾਜ਼ਰ ਸਨ |
ਗਹਿਰੀ ਦੇਵੀ ਨਗਰ ਸਕੂਲ ਵਿਚ ਆਜ਼ਾਦੀ ਦਿਵਸ ਮਨਾਇਆ
ਕੋਟਫੱਤਾ, (ਰਣਜੀਤ ਸਿੰਘ ਬੁੱਟਰ)-ਆਜ਼ਾਦੀ ਦਿਵਸ ਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗਹਿਰੀ ਦੇਵੀ ਨਗਰ ਵਿਖੇ ਪਿ੍ੰਸੀਪਲ ਲਵਲੀਨ ਕੌਰ ਦੀ ਅਗਵਾਈ ਵਿਚ ਸਕੂਲ ਦੇ ਵਿਹੜੇ ਵਿਚ 76ਵੇਂ ਆਜ਼ਾਦੀ ਦਿਵਸ ਨੂੰ ਸਮਰਪਿਤ ਤਿਰੰਗਾ ਝੰਡਾ ਲਹਿਰਾਇਆ ਗਿਆ | ਸਕੂਲ ਦੇ ਬੱਚਿਆਂ ਵਲੋਂ ਆਜ਼ਾਦੀ ਦਿਵਸ ਦੇ ਸੰਬੰਧ 'ਚ ਗੀਤ, ਕਵਿਤਾ ਅਤੇ ਕੋਰਿਓਗ੍ਰਾਫ਼ੀ ਪੇਸ਼ ਕੀਤੀ ਗਈ | ਸੁਖਦੇਵ ਸਿੰਘ ਲੈਕਚਰਾਰ ਪੋਲ ਸਾਇੰਸ ਵਲੋਂ 76ਵੇਂ ਆਜ਼ਾਦੀ ਦਿਵਸ ਦੇ ਸਬੰਧ ਵਿਚ ਵਿਦਿਆਰਥੀਆਂ ਨੂੰ ਜਾਣਕਾਰੀ ਦਿੱਤੀ | ਲੈਕਚਰਾਰ ਰਘਵੀਰ ਸਿੰਘ ਵਲੋਂ ਸਾਰੇ ਬੱਚਿਆਂ ਤੇ ਸਕੂਲ ਸਟਾਫ਼ ਨੂੰ ਅਜ਼ਾਦੀ ਦਿਵਸ ਦੀ ਮੁਬਾਰਕਬਾਦ ਦਿੱਤੀ | ਇਸ ਮੌਕੇ ਲੈਕਚਰਾਰ ਹਰਮੰਦਰ ਸਿੰਘ, ਸਾਇੰਸ ਮਿਸਟ੍ਰੈਸ ਮੋਨਿਕਾ ਰਾਣੀ, ਭਾਰਤ ਭੂਸ਼ਣ, ਕਰਮਜੀਤ ਕੌਰ ਤੇ ਰਾਜਵੀਰ ਕੌਰ ਆਦਿ ਅਧਿਆਪਕ ਹਾਜ਼ਰ ਸਨ |
ਗਲੋਬਲ ਡਿਸਕਵਰੀ ਸਕੂਲ 'ਚ 75ਵਾਂ ਸੁਤੰਤਰਤਾ ਦਿਵਸ ਮਨਾਇਆ
ਲਹਿਰਾ ਮੁਹੱਬਤ, (ਸੁਖਪਾਲ ਸਿੰਘ ਸੁੱਖੀ)-ਸਰਾਫ਼ ਐਜੂਬੀਕਨ ਗਲੋਬਲ ਡਿਸਕਵਰੀ ਸਕੂਲ ਲਹਿਰਾ ਧੂਰਕੋਟ ਦੇ ਚੇਅਰਮੈਨ ਕਮਲੇਸ਼ ਸਰਾਫ਼ ਦੁਆਰਾ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ | ਬੱਚਿਆਂ ਨੇ ਵੱਖ-ਵੱਖ ਦੇਸ਼ ਭਗਤੀ ਦੇ ਰੰਗਾਰੰਗ ਪ੍ਰੋਗਰਾਮ ਕੋਰੀਓਗ੍ਰਾਫ਼ੀ, ਨਾਟਕ, ਗੀਤ ਅਤੇ ਡਾਂਸ ਵਿਚ ਭਾਗ ਲੈ ਕੇ ਦੇਸ਼ ਪ੍ਰਤੀ ਆਪਣੇ ਪਿਆਰ ਦਾ ਪ੍ਰਗਟਾਵਾ ਕੀਤਾ | ਇਸ ਸਮੇਂ ਸਕੂਲ ਦੇ ਚੇਅਰਮੈਨ ਕਮਲੇਸ਼ ਸਰਾਫ਼ ਅਤੇ ਵਾਈਸ ਚੇਅਰਮੈਨ ਅਮਿਤ ਸਰਾਫ਼ ਨੇ ਬੱਚਿਆਂ ਨੂੰ ਸੁਤੰਤਰਤਾ ਦਿਵਸ ਦੀ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਬੱਚਿਆਂ ਦੇ ਮਨਾਂ ਵਿਚ ਦੇਸ਼ ਭਗਤੀ ਦੀ ਭਾਵਨਾ ਪੈਦਾ ਕਰਨਾ ਬਹੁਤ ਜ਼ਰੂਰੀ ਹੈ, ਤਾਂ ਹੀ ਆਪਣੇ ਦੇਸ਼ ਦੇ ਉੱਜਵਲ ਭਵਿੱਖ ਦੀ ਨੀਂਹ ਰੱਖ ਸਕਣਗੇ | ਆਜ਼ਾਦੀ ਦਿਹਾੜੇ 15 ਅਗਸਤ ਨੂੰ ਨਿਊ ਦਾਣਾ ਮੰਡੀ ਗਰਾਊਾਡ ਰਾਮਪੁਰਾ ਫੂਲ ਵਿਖੇ ਕਰਵਾਏ ਗਏ ਪ੍ਰੋਗਰਾਮ ਦੌਰਾਨ ਬੱਚਿਆਂ ਨੇ ਦੇਸ਼ ਭਗਤੀ ਗੀਤ 'ਤੇਰੀ ਮਿੱਟੀ ਵਿਚ ਮਿਲ ਜਾਵਾਂ' ਦੀ ਪੇਸ਼ਕਾਰੀ ਕੀਤੀ | ਆਜ਼ਾਦੀ ਦਿਵਸ ਮੌਕੇ ਸਕੂਲ ਦੀ ਪਿ੍ੰਸੀਪਲ ਹਰਦੇਵ ਕੌਰ ਸਿੱਧੂ ਨੇ ਵੀ ਬੱਚਿਆਂ ਨੂੰ ਦੇਸ਼ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਕੁਝ ਦੇਸ਼ ਭਗਤਾਂ ਜਿਵੇਂ ਕਿ ਭਗਤ ਸਿੰਘ, ਲਾਲਾ ਲਾਜਪਤ ਰਾਏ, ਸੁਭਾਸ਼ ਚੰਦਰ ਬੋਸ ਆਦਿ ਦੇ ਯੋਗਦਾਨ ਬਾਰੇ ਪ੍ਰੇਰਿਤ ਕੀਤਾ | ਸਭ ਨੂੰ ਸੁਤੰਤਰਤਾ ਦਿਵਸ ਦੀ ਵਧਾਈ ਦਿੱਤੀ |
ਮਾਊਾਟ ਲਿਟਰਾ ਜ਼ੀ ਸਕੂਲ ਵਿਚ ਸੁਤੰਤਰਤਾ ਦਿਵਸ ਸਬੰਧੀ ਸਮਾਗਮ
ਲਹਿਰਾ ਮੁਹੱਬਤ, (ਸੁਖਪਾਲ ਸਿੰਘ ਸੁੱਖੀ)-ਮਾਊਾਟ ਲਿਟਰਾ ਜ਼ੀ ਸਕੂਲ ਲਹਿਰਾ ਧੂਰਕੋਟ ਵਿਖੇ 15 ਅਗਸਤ ਮੌਕੇ ਅਜ਼ਾਦੀ ਦਿਹਾੜਾ ਮਨਾਇਆ ਗਿਆ | ਇਸ ਸਮੇਂ ਸਕੂਲ ਪ੍ਰਬਧੰਕ ਗਗਨ ਬਾਂਸਲ ਨੇ ਦੇਸ਼ ਦਾ ਕੌਮੀ ਝੰਡਾ ਲਹਿਰਾਇਆ | ਇਸ ਦੌਰਾਨ ਸਕੂਲ 'ਚ ਸੁਤੰਤਰਤਾ ਦਿਵਸ ਸਮਾਰੋਹ ਦੇ ਸਬੰਧੀਂ ਗਤੀਵਧਿੀਆਂ ਕਰਵਾਈਆਂ ਗਈਆਂ | ਵਿਦਿਆਰਥੀਆਂ ਨੇ ਦੇਸ਼ ਭਗਤੀ ਤੇ ਬੋਲੀਆਂ ਚੌਥੀ ਅਤੇ ਪੰਜਵੀਂ ਜਮਾਤ ਨੇ ਹਿੰਦੀ ਅੰਗਰੇਜ਼ੀ ਵਿੱਚ ਦੇਸ਼ ਭਗਤੀ ਨਾਲ ਸਬੰਧਤ ਕਵਿਤਾਵਾਂ ਪੇਸ਼ ਕੀਤੀਆਂ | ਛੇਵੀਂ ਤੋਂ ਦਸਵੀਂ ਜਮਾਤ ਦੇ ਵਿਦਿਆਰਥੀਆਂ ਲਈ ਅੰਤਰ ਹਾਊਸ ਸਵਾਲ-ਜਵਾਬ ਮੁਕਾਬਲਾ ਕਰਵਾਇਆ | ਜਿਸ 'ਚ ਗਾਂਧੀ ਹਾਊਸ ਨੇ ਪਹਿਲਾ, ਦਾ ਵਿੰਚੀ ਹਾਊਸ ਨੇ ਦੂਜਾ ਅਤੇ ਆਈਨਸਟਾਈਨ ਹਾਊਸ ਨੇ ਤੀਜਾ ਸਥਾਨ ਪ੍ਰਾਪਤ ਕੀਤਾ | ਇਸ ਤੋਂ ਇਲਾਵਾ ਛੇਵੀਂ ਤੋਂ ਦਸਵੀਂ ਜਮਾਤ ਵਿਚਕਾਰ ਅੰਤਰ-ਹਾਊਸ ਦੇਸ਼ ਭਗਤੀ 'ਤੇ ਸਮੂਹ ਗੀਤ ਮੁਕਾਬਲੇ ਵੀ ਕਰਵਾਏ ਗਏ | ਜਿਸ ਚੋਂ ਕੋਲੰਬਸ ਪਹਿਲਾ, ਦਾ ਵਿੰਚੀ ਨੇ ਦੂਜਾ ਅਤੇ ਗਾਂਧੀ ਹਾਊਸ ਨੇ ਤੀਜਾ ਸਥਾਨ ਪ੍ਰਾਪਤ ਕੀਤਾ | ਇਨ੍ਹਾਂ ਮੁਕਾਬਲਿਆਂ ਵਿਚ ਸਾਰੇ ਬੱਚਿਆਂ ਨੇ ਉਤਸ਼ਾਹ ਨਾਲ ਭਾਗ ਲਿਆ | ਇਸ ਸਮੇਂ ਸਕੂਲ ਦੇ ਬੱਚਿਆਂ ਨੇ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ਤੇ ਅੰਤ 'ਚ ਰਾਸ਼ਟਰੀ ਗੀਤ ਗਾਇਆ | ਇਸ ਮੌਕੇ ਸਕੂਲ ਸੈਕਟਰੀ ਸ਼੍ਰੀਮਤੀ ਨਮਿਤਾ ਬਾਂਸਲ ਤੇ ਪਿ੍ੰਸੀਪਲ ਸ਼੍ਰੀਮਤੀ ਗੀਤਾ ਪਿੱਲੇ ਨੇ ਕਿਹਾ ਕਿ ਆਉ ਅਸੀਂ ਸਾਰੇ ਪ੍ਰਣ ਕਰੀਏ ਕਿ ਜੋ ਬੁਰਾਈਆਂ ਸਮਾਜ ਵਿਚ ਵੱਧ ਰਹੀਆਂ ਹਨ ਉਨ੍ਹਾਂ ਨੂੰ ਦੂਰ ਕਰਦਿਆ ਸਮਾਜ ਦੀ ਭਲਾਈ ਲਈ ਕਦਮ ਉਠਾਵਾਗੇ |
ਦ ਮਿਲੇਨੀਅਮ ਸਕੂਲ ਐਚ. ਐਮ. ਈ. ਐਲ. 'ਚ ਆਜ਼ਾਦੀ ਦਾ ਅੰਮਿ੍ਤ ਮਹਾਂਉਤਸਵ ਮਨਾਇਆ
ਰਾਮਾਂ ਮੰਡੀ, (ਅਮਰਜੀਤ ਸਿੰਘ ਲਹਿਰੀ)-ਰਾਮਾਂ-ਰਿਫ਼ਾਇਨਰੀ ਰੋਡ 'ਤੇ ਸਥਿਤ ਦ ਮਿਲੇਨੀਅਮ ਸਕੂਲ ਐਚ.ਐਮ.ਈ.ਐਲ ਟਾਊਨਸ਼ਿਪ ਵਿਖੇ ਸਕੂਲ ਡਾਇਰੈਕਟਰ ਮੈਡਮ ਸੰਗੀਤਾ ਸਕਸੈਨਾ ਦੀ ਅਗਵਾਈ ਅਤੇ ਵਾਇਸ ਪਿ੍ੰਸੀਪਲ ਤਰੁਣ ਕੁਮਾਰ ਦੀ ਦੇਖਰੇਖ ਹੇਠ ਆਜ਼ਾਦੀ ਦੀ 76ਵੀਂ ਵਰ੍ਹੇਗੰਢ ਮੌਕੇ ਤਿਰੰਗਾ ਲਹਿਰਾ ਕੇ ਆਜ਼ਾਦੀ ਦਾ ਅੰਮਿ੍ਤ ਮਹਾਂਉਤਸਵ ਮਨਾਇਆ ਗਿਆ | ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪਰੇਡ ਕਰਕੇ ਅਨੁਸ਼ਾਸਨ ਦਾ ਪ੍ਰਦਰਸ਼ਨ ਕੀਤਾ | ਸਕੂਲ ਦੇ ਅਗਨੀ, ਜਲ, ਪਿ੍ਥਵੀ ਅਤੇ ਆਕਾਸ਼ ਹਾਊਸ ਦੇ ਵਿਦਿਆਰਥੀਆਂ ਨੇ ਦੇਸ਼ ਭਗਤੀ 'ਤੇ ਆਧਾਰਿਤ ਸੁਰੀਲੇ ਗੀਤ ਪੇਸ਼ ਕੀਤੇ | ਵਿਦਿਆਰਥੀਆਂ ਨੇ ਕਈ ਰੰਗਾਰੰਗ ਪ੍ਰੋਗਰਾਮਾਂ ਅਤੇ ਭਾਸ਼ਣਾਂ ਨਾਲ ਇਸ ਮੌਕੇ ਨੂੰ ਜੀਵੰਤ ਅਤੇ ਪ੍ਰਭਾਵਸ਼ਾਲੀ ਬਣਾਇਆ | ਸਕੂਲ ਡਾਇਰੈਕਟਰ ਸੰਗੀਤਾ ਸਕਸੈਨਾ ਅਤੇ ਸਕੂਲ ਦੇ ਵਾਈਸ ਪਿ੍ੰਸੀਪਲ ਤਰੁਣ ਕੁਮਾਰ ਨੇ ਬੱਚਿਆਂ ਨੂੰ ਪ੍ਰੇਰਿਤ ਕਰਦੇ ਹੋਏ ਕਿਹਾ ਕਿ ਸਾਨੂੰ ਇਹ ਆਜ਼ਾਦੀ ਦੇਸ਼ ਭਗਤਾਂ ਦੀ ਅਣਥੱਕ ਮਿਹਨਤ ਸਦਕਾ ਮਿਲੀ ਹੈ, ਇਸ ਨੂੰ ਕਾਇਮ ਰੱਖਣਾ ਹੀ ਦੇਸ਼ ਭਗਤਾਂ ਨੂੰ ਸੱਚੀ ਸ਼ਰਧਾਂਜਲੀ ਹੈ | ਜਿਨ੍ਹਾਂ ਨੇ ਦੇਸ਼ ਲਈ ਹੱਸਦਿਆਂ-ਹੱਸਦਿਆਂ ਆਪਣੀਆਂ ਜਾਨਾਂ ਨਿਛਾਵਰ ਕਰ ਦਿੱਤੀਆਂ | ਇਸ ਲਈ ਸਾਨੂੰ ਹਮੇਸ਼ਾ ਦੇਸ਼ ਦੀ ਰੱਖਿਆ ਅਤੇ ਸਤਿਕਾਰ ਕਰਨਾ ਚਾਹੀਦਾ ਹੈ | ਸਕੂਲ ਡਾਇਰੈਕਟਰ ਡਾ: ਸੰਗੀਤਾ ਸਕਸੈਨਾ ਨੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਸ਼ਾਨਦਾਰ ਪ੍ਰਦਰਸ਼ਨ ਲਈ ਉਤਸ਼ਾਹਿਤ ਕੀਤਾ ਅਤੇ ਸਾਰੇ ਵਿਦਿਆਰਥੀਆਂ ਅਤੇ ਸਕੂਲ ਸਟਾਫ਼ ਨੂੰ ਆਜ਼ਾਦੀ ਦਿਵਸ ਦੀਆਂ ਵਧਾਈਆਂ ਦਿੱਤੀਆਂ |
ਭਗਤਾ ਭਾਈਕਾ, (ਸੁਖਪਾਲ ਸਿੰਘ ਸੋਨੀ)-ਬੀ ਬੀ ਐੱਸ ਇੰਡੋ ਕੈਨੇਡੀਅਨ ਸਕੂਲ ਮਲੂਕਾ ਵਿਖੇ ਅਜ਼ਾਦੀ ਦਿਹਾੜਾ ਉਤਸ਼ਾਹ ਅਤੇ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਇਆ | ਸਕੂਲ ਦੇ ਪਿ੍ੰਸੀਪਲ ਸੈਲਜ਼ਾ ਮੌਂਗਾ ਨੇ ਸਕੂਲ ਦੇ ਸਟਾਫ਼ ਨਾਲ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਅਤੇ ਅਜ਼ਾਦੀ ਦਿਹਾੜੇ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ | ਇਸ ਮੌਕੇ ਸਕੂਲ ਦੇ ਬੱਚਿਆਂ ਨੇ ਵੀ ਆਨਲਾਈਨ ਸ਼ਮੂਲੀਅਤ ਕੀਤੀ | ਇਸ ਸਮੇਂ ਰਾਸ਼ਟਰੀ ਗੀਤ ਦਾ ਗੁਣ ਗਾਨ ਕੀਤਾ ਗਿਆ | ਸਕੂਲ ਵਲੋਂ ਸਟਾਫ਼ ਲਈ ਖੇਡਾਂ ਕਰਵਾਈਆਂ ਗਈਆਂ ਜਿਸ ਵਿਚ ਸਭ ਨੇ ਵੱਧ-ਚੜ੍ਹ ਕੇ ਹਿੱਸਾ ਲਿਆ | ਸਕੂਲ ਵਿਚ ਦੇਸ਼ ਦੀ 76ਵੀਂ ਵਰੇਗੰਢ ਨੂੰ ਸਮਰਪਿਤ ਇਕ ਹਫ਼ਤਾ ਵੱਖ-ਵੱਖ ਪ੍ਰਕਾਰ ਦੀਆਂ ਗਤੀਵਿਧੀਆਂ ਜਿਵੇਂ ਕਿ ਝੰਡਾ ਬਣਾਉਣਾ, ਦੇਸ਼ ਭਗਤੀ ਨਾਲ ਸੰਬੰਧਿਤ ਕਵਿਤਾ ਉਚਾਰਣ ਮੁਕਾਬਲੇ ਆਦਿ ਕਰਵਾਏ ਗਏ | ਸਕੂਲ ਦੇ ਵਿਦਿਆਰਥੀਆਂ ਨੇ ਆਪਣੇ ਅਧਿਆਪਕਾਂ ਦੇ ਨਾਲ ਭਗਤਾ ਭਾਈਕਾ ਵਿਖੇ ਇਕ ਰੈਲੀ ਵੀ ਕੱਢੀ | ਸਕੂਲ ਦੇ ਚੈਅਰਮੈਨ ਬਾਵਾ ਯਸ਼ਪ੍ਰੀਤ ਸਿੰਘ ਨੇ ਅਜ਼ਾਦੀ ਦਿਹਾੜੇ ਤੇ ਸਕੂਲ ਦੇ ਅਧਿਆਪਕਾਂ, ਬੱਚਿਆਂ ਅਤੇ ਮਾਪਿਆਂ ਨੂੰ ਵਧਾਈਆ ਦਿੰਦੇ ਕਿਹਾ ਕਿ ਭਾਰਤ ਨੂੰ ਵੱਡੀਆਂ ਕੁਰਬਾਨੀਆਂ ਦੇਣ ਤੋਂ ਬਾਅਦ ਅਜਾਦੀ ਮਿਲੀ ਹੈ, ਜਿਸਦਾ ਅਸੀ ਅੱਜ ਨਿੱਘ ਮਾਣ ਰਹੇ ਹਾਂ |
ਰਾਮਪੁਰਾ ਫੂਲ 'ਚ ਆਜ਼ਾਦੀ ਦਿਹਾੜਾ ਮਨਾਇਆ
ਰਾਮਪੁਰਾ ਫੂਲ, (ਨਰਪਿੰਦਰ ਸਿੰਘ ਧਾਲੀਵਾਲ)-ਰਾਮਪੁਰਾ ਫੂਲ ਦੀ ਅਨਾਜ ਮੰਡੀ ਅੰਦਰ 75ਵਾਂ ਸੁਤੰਤਰਤਾ ਦਿਵਸ ਧੂਮ ਧਾਮ ਨਾਲ ਮਨਾਇਆ ਗਿਆ | ਝੰਡਾ ਲਹਿਰਾਉਣ ਦੀ ਰਸਮ ਐੱਸ.ਡੀ.ਐਮ ਓਮ ਪ੍ਰਕਾਸ਼ ਨੇ ਅਦਾ ਕੀਤੀ | ਇਸ ਮੌਕੇ ਉਨ੍ਹਾਂ ਪੁਲਿਸ ਅਤੇ ਐਨ.ਸੀ.ਸੀ ਕੈਡਿਟਾਂ ਦੀ ਪਰੇਡ ਦਾ ਨਿਰੀਖਣ ਕੀਤਾ ਅਤੇ ਸਲਾਮੀ ਲਈ | ਉਨ੍ਹਾਂ ਆਪਣੇ ਸੰਬੋਧਨ ਵਿਚ ਦੇਸ਼ ਦੀ ਆਜ਼ਾਦੀ ਵਿਚ ਪੰਜਾਬੀਆਂ ਦਾ ਲਾ ਮਿਸਾਲ ਯੋਗਦਾਨ ਅਤੇ ਸਭ ਤੋਂ ਵੱਧ ਕੁਰਬਾਨੀਆਂ ਨੂੰ ਯਾਦ ਕੀਤਾ | ਇਸ ਮੌਕੇ ਸਬ-ਡਵੀਜ਼ਨ ਦੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ | ਪ੍ਰਸ਼ਾਸਨ ਵਲੋਂ ਸੁਤੰਤਰਤਾ ਸੈਨਾਨੀਆਂ ਸਮੇਤ ਵੱਖ-ਵੱਖ ਖੇਤਰਾਂ ਵਿਚ ਮੱਲ੍ਹਾਂ ਮਾਰਨ ਵਾਲੇ ਵਿਦਿਆਰਥੀਆਂ ਅਤੇ ਕਰਮਚਾਰੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ | ਇਸ ਮੌਕੇ ਅਪੰਗ ਵਿਅਕਤੀਆਂ ਨੂੰ ਟਰਾਈ ਸਾਈਕਲ ਅਤੇ ਵਿਧਵਾਵਾਂ ਨੂੰ ਸਿਲਾਈ ਮਸ਼ੀਨਾਂ ਵੰਡੀਆਂ ਗਈਆਂ | ਇਸ ਮੌਕੇ ਹੋਰਨਾਂ ਤੋਂ ਇਲਾਵਾ ਹਲਕਾ ਵਿਧਾਇਕ ਬਲਕਾਰ ਸਿੰਘ ਸਿੱਧੂ, ਸਬ-ਡਵੀਜਨਲ ਮੈਜਿਸਟਰੇਟ ਮੀਨਾਕਸ਼ੀ ਦੱਤਾ ਅਤੇ ਦਲੀਪ ਸਿੰਘ ਸਮੇਤ ਡੀ.ਐੱਸ.ਪੀ ਅਸਵੰਤ ਸਿੰਘ ਧਾਲੀਵਾਲ ਆਦਿ ਹਾਜ਼ਰ ਸਨ |
ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋ ਕਲਾਂ ਵਿਖੇ ਆਜ਼ਾਦੀ ਦਿਹਾੜਾ ਮਨਾਇਆ
ਚਾਉਕੇ, (ਮਨਜੀਤ ਸਿੰਘ ਘੜੈਲੀ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋ ਕਲਾਂ ਵਿਖੇ ਸੰਸਥਾ ਦੇ ਚੇਅਰਮੈਨ ਰਵਿੰਦਰਜੀਤ ਸਿੰਘ ਬਿੰਦੀ, ਪ੍ਰਧਾਨ ਸ੍ਰੀਮਤੀ ਬਬਲੀ ਖੀਪਲ ਦੀ ਅਗਵਾਈ ਹੇਠ 75ਵਾਂ ਆਜ਼ਾਦੀ ਦਿਵਸ ਬੜੀ ਧੂਮ-ਧਾਮ ਨਾਲ ਮਨਾਇਆ ਗਿਆ | ਸੰਸਥਾ ਦੇ ਚੇਅਰਮੈਨ, ਡਾਇਰੈਕਟਰ ਅਤੇ ਪਿੰ੍ਰਸੀਪਲ ਵਲੋਂ ਝੰਡਾ ਲਹਿਰਾਉਣ ਦੀ ਰਸਮ ਨਿਭਾਈ ਗਈ | ਸਮਾਗਮ ਦੌਰਾਨ ਬੱਚਿਆਂ ਵਲੋਂ ਰਾਸ਼ਟਰੀ ਗੀਤ ਗਾ ਕੇ ਤਿਰੰਗੇ ਝੰਡੇ ਨੂੰ ਸਲਾਮੀ ਦਿੱਤੀ ਗਈ | ਬੱਚਿਆਂ ਨੇ ਦੇਸ਼ ਭਗਤੀ ਦੇ ਗੀਤ, ਕਵਿਤਾਵਾਂ ਅਤ

ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਬਠਿੰਡਾ 'ਚ ਲਹਿਰਾਇਆ ਕੌਮੀ ਝੰਡਾ

ਬਠਿੰਡਾ, 16 ਅਗਸਤ (ਅੰਮਿ੍ਤਪਾਲ ਸਿੰਘ ਵਲ੍ਹਾਣ)-ਸ਼ਹੀਦ ਕੋਈ ਆਮ ਮਨੱੁਖ ਨਹੀਂ ਹੋ ਸਕਦਾ, ਸ਼ਹੀਦ ਹੋਣ ਦਾ ਮੌਕਾ 'ਅਕਾਲ ਪੁਰਖ' ਕੇਵਲ ਸੂਰਮਿਆਂ ਨੂੰ ਹੀ ਬਖ਼ਸ਼ਦਾ ਹੈ | ਆਜ਼ਾਦੀ ਦੇ ਸੰਘਰਸ਼ ਦੌਰਾਨ ਪੰਜਾਬੀਆਂ ਦੇ ਲਾਸਾਨੀ ਯੋਗਦਾਨ ਦੀ ਮਿਸਾਲ ਪੂਰੇ ਵਿਸ਼ਵ 'ਚ ਦਿੱਤੀ ...

ਪੂਰੀ ਖ਼ਬਰ »

ਬਠਿੰਡਾ ਜ਼ਿਲ੍ਹੇ ਦੇ 7 ਮੁਹੱਲਾ ਕਲੀਨਿਕਾਂ 'ਚ ਪਹਿਲੇ ਦਿਨ 312 ਮਰੀਜ਼ ਪੁੱਜੇ

ਬਠਿੰਡਾ, 16 ਅਗਸਤ (ਸੱਤਪਾਲ ਸਿੰਘ ਸਿਵੀਆਂ)-ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਆਜ਼ਾਦੀ ਦਿਹਾੜੇ ਮੌਕੇ ਲੋਕਾਂ ਨੂੰ ਮੁਫ਼ਤ ਸਿਹਤ ਸਹੂਲਤਾਂ ਦੇਣ ਲਈ ਪੰਜਾਬ ਭਰ 'ਚ 'ਆਮ ਆਦਮੀ ਮੁਹੱਲਾ ਕਲੀਨਿਕ' ਖੋਲ੍ਹੇ ਗਏ ਹਨ, ਜਿਸ ਤਹਿਤ ਬਠਿੰਡਾ ਜ਼ਿਲ੍ਹੇ ਦੇ 5 ਵਿਧਾਨ ...

ਪੂਰੀ ਖ਼ਬਰ »

ਕਾਲੇ ਚੋਲੇ ਪਾ ਕੇ ਆਜ਼ਾਦੀ ਦਿਹਾੜੇ ਮੌਕੇ ਵਿਰੋਧ ਕਰਨ ਵਾਲੇ ਠੇਕਾ ਮੁਲਾਜ਼ਮਾਂ ਨੂੰ ਪੁਲਿਸ ਨੇ ਘੜੀਸ ਕੇ ਬੱਸਾਂ 'ਚ ਬੰਦ ਕਰਨ ਬਾਅਦ ਥਾਣੇ ਡੱਕਿਆ

ਬਠਿੰਡਾ, 16 ਅਗਸਤ (ਸੱਤਪਾਲ ਸਿੰਘ ਸਿਵੀਆਂ)-ਠੇਕਾ ਸੰਘਰਸ਼ ਮੋਰਚੇ ਦੇ ਸੱਦੇ ਤਹਿਤ ਜਦੋਂ ਠੇਕਾ ਮੁਲਾਜ਼ਮਾਂ ਵਲੋਂ ਆਜ਼ਾਦੀ ਦਿਹਾੜੇ ਮੌਕੇ ਕਾਲੇ ਚੋਲੇ ਪਾ ਕੇ ਅਤੇ ਕਾਲੀਆਂ ਝੰਡੀਆਂ ਲੈ ਕੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਦੀ ਤਿਆਰੀ ਵਿੱਢੀ ਜਾ ਰਹੀ ਸੀ ਤਾਂ ...

ਪੂਰੀ ਖ਼ਬਰ »

30 ਗ੍ਰਾਮ ਹੈਰੋਇਨ ਸਮੇਤ ਦੋ ਗਿ੍ਫ਼ਤਾਰ-ਮੁਕੱਦਮਾ ਦਰਜ

ਬਠਿੰਡਾ, 16 ਅਗਸਤ (ਵੀਰਪਾਲ ਸਿੰਘ)-ਬਠਿੰਡਾ ਪੁਲਿਸ ਵਲੋਂ ਨਸ਼ਿਆਂ ਦੇ ਖ਼ਾਤਮੇ ਲਈ ਵਿੱਢੀ ਗਈ ਮੁਹਿੰਮ ਦੌਰਾਨ 30 ਗ੍ਰਾਮ ਹੈਰੋਇਨ ਸਮੇਤ ਦੋ ਵਿਅਕਤੀਆਂ ਨੂੰ ਗਿ੍ਫ਼ਤਾਰ ਕਰਕੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ | ਤਫ਼ਤੀਸ਼ੀ ਅਫ਼ਸਰ ਐਸ. ਆਈ. ਗੁਰਮੀਤ ਸਿੰਘ ਐਂਟੀ ...

ਪੂਰੀ ਖ਼ਬਰ »

ਥਰਮਲ ਲਹਿਰਾ ਦੇ ਆਊਟਸੋਰਸਡ ਮੁਲਾਜ਼ਮਾਂ ਨੇ ਆਜ਼ਾਦੀ ਦਿਵਸ ਨੂੰ ਵਿਰੋਧ ਦਿਵਸ ਵਜੋਂ ਮਨਾਇਆ

ਲਹਿਰਾ ਮੁਹੱਬਤ, 16 ਅਗਸਤ (ਭੀਮ ਸੈਨ ਹਦਵਾਰੀਆ)-ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਦੇ ਬੈਨਰ ਹੇਠ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਆਊਟਸੋਰਸਡ ਅਤੇ ਇਨਲਿਸਟਮੈਂਟ ਮੁਲਾਜ਼ਮਾਂ ਵੱਲੋਂ ਆਜ਼ਾਦੀ ਦਿਵਸ ਮੌਕੇ ਰੋਸ ਵਿਖਾਵੇ ਕਰਨ ਦੇ ਉਲੀਕੇ ਸੰਘਰਸ਼ ਪ੍ਰੋਗਰਾਮ ...

ਪੂਰੀ ਖ਼ਬਰ »

ਕੋਟਫੱਤਾ ਵਿਚ ਆਮ ਆਦਮੀ ਕਲੀਨਿਕ ਸ਼ੁਰੂ, ਵਿਧਾਇਕ ਅਮਿਤ ਰਤਨ ਕੋਟਫੱਤਾ ਨੇ ਕੀਤਾ ਉਦਘਾਟਨ

ਕੋਟਫੱਤਾ, 16 ਅਗਸਤ (ਰਣਜੀਤ ਸਿੰਘ ਬੁੱਟਰ)-ਆਮ ਆਦਮੀ ਪਾਰਟੀ ਵਲੋਂ ਕੀਤੇ ਗਏ ਵਾਅਦਿਆਂ ਵਿਚੋਂ ਇਕ ਹੋਰ ਵਾਅਦੇ ਨੂੰ ਪੂਰੇ ਕਰਦੇ ਹੋਏ ਲੋਕਾਂ ਨੂੰ ਮੁਫ਼ਤ ਤੇ ਵਧੀਆ ਸਿਹਤ ਸਹੂਲਤਾਂ ਦੇਣ ਲਈ ਅਜ਼ਾਦੀ ਦਿਹਾੜੇ ਮੌਕੇ ਆਮ ਆਦਮੀ ਕਲੀਨਕ ਦੀ ਕੋਟਫੱਤਾ ਵਿਚ ਸ਼ੁਰੂਆਤ ਕੀਤੀ ...

ਪੂਰੀ ਖ਼ਬਰ »

ਆਮ ਆਦਮੀ ਕਲੀਨਿਕ ਦਾ ਵਿਧਾਇਕਾ ਬਲਜਿੰਦਰ ਕੌਰ ਨੇ ਕੀਤਾ ਉਦਘਾਟਨ

ਤਲਵੰਡੀ ਸਾਬੋ, 16 ਅਗਸਤ (ਰਣਜੀਤ ਸਿੰਘ ਰਾਜੂ)-ਦੇਸ਼ ਦੀ ਆਜ਼ਾਦੀ ਦੇ 75ਵਰ੍ਹੇ ਪੂਰੇ ਹੋਣ ਤੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਵਲੋਂ ਦਿੱਲੀ ਦੇ ਮੁਹੱਲਾ ਕਲੀਨਿਕਾਂ ਦੀ ਤਰਜ਼ ਤੇ ਸੂਬੇ ਅੰਦਰ ਖੋਲ੍ਹੇ 75 ਆਮ ਆਦਮੀ ਕਲੀਨਿਕਾਂ ਦੀ ਲੜੀ ਵਿਚ ਇਤਿਹਾਸਿਕ ਨਗਰ ਤਲਵੰਡੀ ...

ਪੂਰੀ ਖ਼ਬਰ »

ਤਲਵੰਡੀ ਸਾਬੋ ਵਿਖੇ ਧੂਮਧਾਮ ਨਾਲ ਮਨਾਇਆ ਗਿਆ ਆਜ਼ਾਦੀ ਦਿਹਾੜਾ, ਐਸ. ਡੀ. ਐਮ. ਨੇ ਲਹਿਰਾਇਆ ਤਿਰੰਗਾ

ਤਲਵੰਡੀ ਸਾਬੋ, 16 ਅਗਸਤ (ਰਣਜੀਤ ਸਿੰਘ ਰਾਜੂ)-ਹਰ ਸਾਲ ਵਾਂਗ ਇਸ ਵਾਰ ਵੀ ਦੇਸ਼ ਦਾ ਆਜ਼ਾਦੀ ਦਿਹਾੜਾ ਸਥਾਨਕ ਸ੍ਰੀ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ | ਸਮਾਗਮ ਦੀ ਆਰੰਭਤਾ ਮੌਕੇ ਝੰਡਾ ਲਹਿਰਾਉਣ ਦੀ ਰਸਮ ਸ੍ਰੀ ਕਵਲਜੀਤ ਸਿੰਘ ...

ਪੂਰੀ ਖ਼ਬਰ »

ਮਾਮਲਾ ਨਗਰ ਪੰਚਾਇਤ ਮਹਿਰਾਜ 'ਚੋਂ ਸੀਵਰੇਜ ਦੇ ਗੰਦੇ ਪਾਣੀ ਦੀ ਨਿਕਾਸੀ ਦਾ ਬਠਿੰਡਾ-ਚੰਡੀਗੜ੍ਹ ਕੌਮੀ ਸ਼ਾਹ ਮਾਰਗ-7 'ਤੇ ਲੱਗਾ ਧਰਨਾ, ਦੂਜੇ ਦਿਨ ਪ੍ਰਸ਼ਾਸਨ ਦੇ ਵਿਸ਼ਵਾਸ ਨਾਲ ਖ਼ਤਮ

ਲਹਿਰਾ ਮੁਹੱਬਤ, 16 ਅਗਸਤ (ਸੁਖਪਾਲ ਸਿੰਘ ਸੁੱਖੀ)-ਸੀਵਰੇਜ ਸੁਧਾਰ ਕਮੇਟੀ ਮਹਿਰਾਜ ਅਤੇ ਮਜ਼ਦੂਰ-ਕਿਸਾਨ ਜੱਥੇਬੰਦੀਆਂ ਨੇ ਅਜ਼ਾਦੀ ਦਿਹਾੜੇ ਨੂੰ ਕਾਲੇ ਦਿਵਸ ਵਜੋਂ ਮਨਾ ਕੇ ਨਗਰ ਵਿਚਲੇ ਗੰਦੇ ਨਿਕਾਸੀ ਪਾਣੀ ਸਮੱਸਿਆ ਨੂੰ ਲੈ ਕੇ ਲਹਿਰਾ ਸੌਂਧਾ ਕੋਲੋਂ ਬਠਿੰਡਾ ...

ਪੂਰੀ ਖ਼ਬਰ »

ਬੰਦੀ ਸਿੰਘਾਂ ਦੀ ਰਿਹਾਈ ਲਈ ਕੋਟਭਾਰਾ 'ਚ ਕੱਢਿਆ ਕੇਸਰੀ ਮਾਰਚ

ਕੋਟਫ਼ੱਤਾ, 16 ਅਗਸਤ (ਰਣਜੀਤ ਸਿੰਘ ਬੁੱਟਰ)-ਨਜ਼ਦੀਕੀ ਪਿੰਡ ਕੋਟਭਾਰਾ ਦੀ ਸੰਗਤ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਤੇ ਉਨ੍ਹਾਂ ਦੀ ਚੜ੍ਹਦੀ ਕਲਾਂ ਲਈ ਸਮੁੱਚੇ ਪਿੰਡ ਵਿਚੋਂ ਦੀ ਇਕ 'ਕੇਸਰੀ ਮਾਰਚ' ਕੱਢਿਆ, ਇਸ ਤੋਂ ਪਹਿਲਾ ਪਿੰਡ ਵਾਸੀਆਂ ਵਲੋਂ ਵੱਡੀ ਗਿਣਤੀ 'ਚ ਆਪਣੇ ...

ਪੂਰੀ ਖ਼ਬਰ »

ਬੁਰਜ ਮਹਿਮਾ 'ਚ ਮਨਾਈਆਂ ਤੀਆਂ

ਬਠਿੰਡਾ, 16 ਅਗਸਤ (ਵਲ੍ਹਾਣ)-ਬਠਿੰਡਾ ਦੇ ਨੇੜੇ ਪੈਂਦੇ ਪਿੰਡ ਬੁਰਜ ਮਹਿਮਾ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਕੁੜੀਆਂ ਨੇ ਗਿੱਧਾ ਅਤੇ ਬੋਲੀਆਂ ਪਾਈਆਂ | ਇਸ ਮੌਕੇ ਛੋਟੀਆਂ ਕੁੜੀਆਂ ਨੇ ਕਿੱਕਲੀ ਪਾਈ | ਜਿੱਥੇ ਕੁੜੀਆਂ ਦਾ ਭਾਰੀ ਇਕੱਠ ਸੀ | ਇਸ ਮੌਕੇ ...

ਪੂਰੀ ਖ਼ਬਰ »

ਰੇਲਵੇ ਲਾਈਨਾਂ ਤੋਂ ਅਣਪਛਾਤੇ ਬਜ਼ੁਰਗ ਦੀ ਲਾਸ਼ ਮਿਲੀ

ਲਹਿਰਾ ਮੁਹੱਬਤ, 16 ਅਗਸਤ (ਸੁਖਪਾਲ ਸਿੰਘ ਸੁੱਖੀ)-ਲਹਿਰਾ ਮੁਹੱਬਤ-ਭੁੱਚੋ ਮੰਡੀ ਦਰਮਿਆਨ ਰੇਲਵੇ ਲਾਈਨਾਂ ਦੇ ਲਹਿਰਾ ਖਾਨਾ ਨਜ਼ਦੀਕ ਪੁਰਾਣੀ ਖੂਹੀ ਸਾਹਮਣੇ ਇਕ ਅਣਪਛਾਤੇ ਬਜ਼ੁਰਗ ਦੀ ਲਾਸ਼ ਮਿਲਣ ਦੀ ਖ਼ਬਰ ਹੈ | ਇਸ ਸੰਬੰਧੀ ਸਹਾਰਾ ਸਮਾਜ ਸੇਵਾ ਦੇ ਪ੍ਰਧਾਨ ਸੰਦੀਪ ...

ਪੂਰੀ ਖ਼ਬਰ »

20 ਗ੍ਰਾਮ ਹੈਰੋਇਨ ਅਤੇ 2200 ਡਰੱਗ ਮਨੀ ਸਮੇਤ ਇਕ ਗਿ੍ਫ਼ਤਾਰ-ਮੁਕੱਦਮਾ ਦਰਜ

ਬਠਿੰਡਾ, 16 ਅਗਸਤ (ਵੀਰਪਾਲ ਸਿੰਘ)-ਬਠਿੰਡਾ ਪੁਲਿਸ ਵਲੋਂ 20 ਗ੍ਰਾਮ ਹੈਰੋਇਨ ਅਤੇ 2200 ਰੁਪਏ ਡਰੱਗ ਮਨੀ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰਕੇ ਮੁਕੱਦਮਾ ਦਰਜ ਕਰ ਲਿਆ ਹੈ | ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਰਾਜਪਾਲ ਸਿੰਘ ਨੇ ਦੱਸਿਆ ਕਿ ਥਾਣੇਦਾਰ ਭੁਪਿੰਦਰ ਸਿੰਘ ...

ਪੂਰੀ ਖ਼ਬਰ »

ਬੀ ਬੀ ਐੱਸ ਆਈਲੈੱਟਸ ਦੀ ਵਿਦਿਆਰਥਣ ਵਲੋਂ ਵਧੀਆ ਬੈਂਡ ਹਾਸਲ

ਭਗਤਾ ਭਾਈਕਾ, 16 ਅਗਸਤ (ਸੁਖਪਾਲ ਸਿੰਘ ਸੋਨੀ)-ਮਾਲਵਾ ਖੇਤਰ ਦੀ ਨਾਮਵਰ ਵਿਦਿਅਕ ਸੰਸਥਾ ਬੀ. ਬੀ. ਐੱਸ ਆਈਲੈਟਸ ਗਰੁੱਪ ਆਫ਼ ਇੰਸਟੀਚਿਊਟਸ ਭਗਤਾ ਭਾਈਕਾ ਦੀ ਵਿਦਿਆਰਥਣ ਨੇ ਆਈਲੈਟਸ ਦੇ ਨਤੀਜਿਆਂ 'ਚੋਂ ਇਕ ਵਾਰ ਫ਼ਿਰ ਪ੍ਰਾਪਤੀਆਂ ਹਾਸਲ ਕਰਕੇ ਸੰਸਥਾ ਦਾ ਨਾਂਅ ਰੌਸ਼ਨ ...

ਪੂਰੀ ਖ਼ਬਰ »

ਨੌਜਵਾਨ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ

ਲਹਿਰਾ ਮੁਹੱਬਤ, 16 ਅਗਸਤ (ਭੀਮ ਸੈਨ ਹਦਵਾਰੀਆ) ਲਹਿਰਾ ਮੁਹੱਬਤ ਵਿਖੇ ਥਰਮਲ ਮਾਰਕੀਟ ਵਿਚ ਹਲਵਾਈ ਦੀ ਦੁਕਾਨ 'ਤੇ ਕੰਮ ਕਰਦੇ ਨੌਜਵਾਨ ਨੇ ਰਾਤੀਂ ਦੁਕਾਨ ਅੰਦਰ ਛੱਤ ਵਾਲੇ ਪੱਖੇ ਨਾਲ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ | ਘਟਨਾ ਦਾ ਪਤਾ ਸੇਵੇਰੇ 7:15 ਵਜੇ ਲੱਗਿਆ ਜਦੋਂ ...

ਪੂਰੀ ਖ਼ਬਰ »

ਆਜ਼ਾਦੀ ਦਿਵਸ 'ਤੇ ਕੁਲਤਾਰ ਸਿੰਘ ਸੰਧਵਾਂ ਵਲੋਂ ਪਿੰਡ ਆਕਲੀਆ ਕਲਾਂ ਵਿਖੇ ਮੁਹੱਲਾ ਕਲੀਨਿਕ ਦਾ ਉਦਘਾਟਨ

ਮਹਿਮਾ ਸਰਜਾ, 16 ਅਗਸਤ (ਬਲਦੇਵ ਸੰਧੂ)-ਪੰਜਾਬ ਦੇ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਾਵਾਂ ਨੇ ਹਲਕਾ ਭੁੱਚੋ ਦੇ ਪਿੰਡ ਆਕਲੀਆ ਕਲਾਂ ਵਿਖੇ ਦੇਸ਼ ਦੀ ਆਜ਼ਾਦੀ ਦੇ 76ਵੇਂ ਵਰੇ੍ਹਗੰਢ ਦੀਆਂ ਮੁੁਬਾਰਕਾਂ ਦਿੰਦਿਆਂ, ਲੋਕਾਂ ਦੇ ਇੱਕਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX