ਤਾਜਾ ਖ਼ਬਰਾਂ


ਐਨ.ਡੀ.ਟੀ.ਵੀ. ਦੇ ਸਹਿ-ਸੰਸਥਾਪਕ ਪ੍ਰਣਯ ਰਾਏ ਅਤੇ ਪਤਨੀ ਵਲੋਂ ਐਨ.ਡੀ.ਟੀ.ਵੀ. ਨਿਰਦੇਸ਼ਕਾਂ ਦੇ ਅਹੁਦੇ ਤੋਂ ਅਸਤੀਫ਼ਾ
. . .  7 minutes ago
ਨਵੀਂ ਦਿੱਲੀ, 30 ਨਵੰਬਰ-ਪ੍ਰਣਯ ਰਾਏ ਅਤੇ ਉਨ੍ਹਾਂ ਦੀ ਪਤਨੀ ਰਾਧਿਕਾ ਰਾਏ, ਚੈਨਲ ਨਵੀਂ ਦਿੱਲੀ ਟੈਲੀਵਿਜ਼ਨ (ਐਨ.ਡੀ.ਟੀ.ਵੀ.) ਦੇ ਸੰਸਥਾਪਕ ਅਤੇ ਪ੍ਰਮੋਟਰ, ਨੇ ਐਨ.ਡੀ.ਟੀ.ਵੀ. ਦੇ ਪ੍ਰਮੋਟਰ ਸਮੂਹ ਵਾਹਨ, ਆਰ.ਆਰ.ਪੀ.ਆਰ. ਹੋਲਡਿੰਗ ਪ੍ਰਾਈਵੇਟ ਲਿਮਟਿਡ ਦੇ ਬੋਰਡ ਦੇ ਨਿਰਦੇਸ਼ਕ...
ਰੂਸ 'ਚ ਵਿਗਿਆਨੀਆਂ ਨੇ 48,500 ਸਾਲ ਪੁਰਾਣਾ ਜ਼ੋਂਬੀ ਵਾਇਰਸ ਮੁੜ ਕੀਤਾ ਸੁਰਜੀਤ
. . .  4 minutes ago
ਮਾਸਕੋ, 30 ਨਵੰਬਰ -ਫਰਾਂਸ ਦੇ ਵਿਗਿਆਨੀਆਂ ਨੇ ਹੁਣ ਤੱਕ ਰੂਸ ਵਿਚ ਇੱਕ ਜੰਮੀ ਹੋਈ ਝੀਲ ਦੇ ਹੇਠਾਂ ਦੱਬੇ ਹੋਏ 48,500 ਸਾਲ ਪੁਰਾਣੇ ਜ਼ੋਂਬੀ ਵਾਇਰਸ ਨੂੰ ਮੁੜ ਸੁਰਜੀਤ ਕੀਤਾ ਹੈ।ਨਿਊਯਾਰਕ ਪੋਸਟ ਦੇ ਅਨੁਸਾਰ, ਫਰਾਂਸੀਸੀ ਵਿਗਿਆਨੀਆਂ...
ਭਾਰਤ-ਨਿਊਜ਼ੀਲੈਂਡ ਤੀਸਰਾ ਇਕ ਦਿਨਾਂ ਮੈਚ:ਟਾਸ ਹਾਰ ਕੇ ਭਾਰਤ ਪਹਿਲਾਂ ਕਰ ਰਿਹੈ ਬੱਲੇਬਾਜ਼ੀ
. . .  29 minutes ago
ਕ੍ਰਾਈਸਟਚਰਚ, 30 ਨਵੰਬਰ-ਭਾਰਤ ਅਤੇ ਨਿਊਜ਼ੀਲੈਂਡ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਤਿੰਨ ਇਕ ਦਿਨਾਂ ਮੈਚਾਂ ਦੀ ਲੜੀ ਦੇ ਤੀਜੇ ਤੇ ਆਖ਼ਰੀ ਮੈਚ ਵਿਚ ਨਿਊਜ਼ੀਲੈਂਡ ਦੇ ਕਪਤਾਨ ਕੇਨ ਵਿਲੀਅਮਸਨ ਨੇ ਟਾਸ ਜਿੱਤ ਕੇ ਭਾਰਤ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ...
⭐ਮਾਣਕ - ਮੋਤੀ⭐
. . .  49 minutes ago
⭐ਮਾਣਕ - ਮੋਤੀ⭐
ਨਵੀਂ ਦਿੱਲੀ ਤੋਂ 8 ਕਿਲੋਮੀਟਰ ਪੱਛਮ ਵੱਲ ਅੱਜ ਰਾਤ ਕਰੀਬ 9.30 ਵਜੇ 2.5 ਤੀਬਰਤਾ ਦਾ ਭੁਚਾਲ ਆਇਆ
. . .  1 day ago
ਗੈਂਗਸਟਰ-ਅੱਤਵਾਦੀ ਗਠਜੋੜ ਮਾਮਲਾ: ਐਨ. ਆਈ. ਏ. ਨੇ ਵੱਖ-ਵੱਖ ਰਾਜਾਂ ਤੇ ਕੇਂਦਰ ਸ਼ਾਸਤ ਪ੍ਰਦੇਸ਼ ਵਿਚ 13 ਥਾਵਾਂ 'ਤੇ ਕੀਤੀ ਛਾਪੇਮਾਰੀ
. . .  1 day ago
ਪੰਜਾਬ ਸਰਕਾਰ ਵਲੋਂ 11 ਨਾਇਬ ਤਹਿਸੀਲਦਾਰਾਂ ਨੂੰ ਤਹਿਸੀਲਦਾਰ ਵਜੋਂ ਕੀਤਾ ਪਦਉੱਨਤ
. . .  1 day ago
ਚੰਡੀਗੜ੍ਹ, 29 ਨਵੰਬਰ- ਪੰਜਾਬ ਸਰਕਾਰ ਵਲੋਂ ਅੱਜ ਇਕ ਅਹਿਮ ਫ਼ੈਸਲਾ ਲੈਂਦਿਆਂ ਵੱਖ-ਵੱਖ ਥਾਵਾਂ ‘ਤੇ ਡਿਊਟੀ ਨਿਭਾਅ ਰਹੇ 11 ਨਾਇਬ ਤਹਿਸੀਲਦਾਰਾਂ ਨੂੰ ਤਹਿਸੀਲਦਾਰ ਵਜੋਂ ਪਦਉੱਨਤ ਕਰ ਦਿੱਤਾ ਹੈ । ਜ਼ਿਲ੍ਹਾ ਤਰਨਤਾਰਨ ਦੇ ...
ਪਾਕਿਸਤਾਨ ਤੋਂ ਡਰੋਨ ਰਾਹੀਂ ਆਈ ਹੈਰੋਇਨ ਦੀ ਖੇਪ, ਨਸ਼ੇ ਦੀ ਖੇਪ ਲੈ ਜਾ ਰਹੇ ਦੋ ਵਿਅਕਤੀਆਂ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ
. . .  1 day ago
ਫ਼ਾਜ਼ਿਲਕਾ, 29 ਨਵੰਬਰ (ਪ੍ਰਦੀਪ ਕੁਮਾਰ) - ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਤੋਂ ਨਸ਼ੇ ਦੇ ਖੇਪ ਲੈ ਕੇ ਜਾ ਰਹੇ ਦੋ ਵਿਅਕਤੀਆਂ ਨੂੰ ਫ਼ਾਜ਼ਿਲਕਾ ਪੁਲਿਸ ਵਲੋਂ ਗ੍ਰਿਫ਼ਤਾਰ ਕੀਤਾ ਗਿਆ ਹੈ । ਪੁਲਿਸ ਨੇ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ...
ਪੰਜਾਬ ਸਰਕਾਰ ਵਲੋਂ ਸਿੱਖਿਆ ਵਿਭਾਗ ’ਚ ਲੈਕਚਰਾਰਾਂ ਤੇ ਹੈੱਡ ਮਾਸਟਰਾਂ ਨੂੰ ਤਰੱਕੀ ਦੇ ਕੇ ਪ੍ਰਿੰਸੀਪਲ ਬਣਾਇਆ ਗਿਆ ਹੈ।
. . .  1 day ago
ਐਸ. ਏ. ਐਸ. ਨਗਰ, 29 ਨਵੰਬਰ (ਤਰਵਿੰਦਰ ਸਿੰਘ ਬੈਨੀਪਾਲ)- ਪੰਜਾਬ ਸਰਕਾਰ ਵਲੋਂ ਸਿੱਖਿਆ ਵਿਭਾਗ ’ਚ ਲੈਕਚਰਾਰਾਂ ਤੇ ਹੈੱਡ ਮਾਸਟਰਾਂ ਨੂੰ ਤਰੱਕੀ ਦੇ ਕੇ ਪ੍ਰਿੰਸੀਪਲ ਬਣਾਇਆ ਗਿਆ ਹੈ
ਪਾਸਪੋਰਟ ਸੇਵਾ ਕੇਂਦਰ 3 ਦਸੰਬਰ (ਸ਼ਨੀਵਾਰ) ਨੂੰ ਰਹਿਣਗੇ ਖੁੱਲ੍ਹੇ
. . .  1 day ago
ਜਲੰਧਰ, 29 ਨਵੰਬਰ- ਵਿਦੇਸ਼ ਮੰਤਰਾਲੇ, ਨਵੀਂ ਦਿੱਲੀ ਨੇ ਪਾਸਪੋਰਟ ਬਿਨੈਕਾਰਾਂ ਦੀ ਸਹੂਲਤ ਲਈ ਸ਼ਨੀਵਾਰ ਯਾਨੀ 3 ਦਸੰਬਰ, 2022 ਨੂੰ ਪਾਸਪੋਰਟ ਸੇਵਾ ਕੇਂਦਰ ਖੋਲ੍ਹਣ ਦਾ ਫ਼ੈਸਲਾ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ...
ਭੇਦਭਰੀ ਹਾਲਤ ’ਚ ਮਿਲੀ ਪਤੀ-ਪਤਨੀ ਦੀ ਲਾਸ਼
. . .  1 day ago
ਜਲੰਧਰ, 29 ਨਵੰਬਰ (ਐੱਮ. ਐੱਸ. ਲੋਹੀਆ) – ਨਿਊ ਹਰਗੋਬਿੰਦ ਨਗਰ, ਜਲੰਧਰ ’ਚ ਇਕ ਮਕਾਨ ’ਚੋਂ ਪਤੀ-ਪਤਨੀ ਦੀ ਮਿ੍ਤਕ ਦੇਹ ਮਿਲੀ ਹੈ। ਮਿ੍ਤਕ ਪਤੀ ਦੀ ਪਛਾਣ ਨੀਰਜ ਅਤੇ ਪਤਨੀ ਦੀ ਪੂਜਾ ਵਜੋਂ ਦੱਸੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ...
ਪੰਜਾਬ ਹੁਨਰ ਵਿਕਾਸ ਮਿਸ਼ਨ ਨੇ ਜ਼ੀਰਕਪੁਰ ’ਚ ਲਾਇਆ ਰੁਜ਼ਗਾਰ ਮੇਲਾ
. . .  1 day ago
ਜ਼ੀਰਕਪੁਰ, 29 ਨਵੰਬਰ (ਹੈਪੀ ਪੰਡਵਾਲਾ)- ਪੰਜਾਬ ਹੁਨਰ ਵਿਕਾਸ ਮਿਸ਼ਨ ਵਲੋਂ ਅੱਜ ਇੱਥੇ ਦਸਮੇਸ਼ ਖਾਲਸਾ ਕਾਲਜ ਵਿਖੇ ਰੁਜ਼ਗਾਰ ਮੇਲਾ ਲਾਇਆ ਗਿਆ, ਜਿਸ ਵਿਚ 11 ਨਾਮੀ ਕੰਪਨੀਆਂ ਵਲੋਂ ਭਾਗ ਲਿਆ ਗਿਆ। ਇਸ ਰੁਜ਼ਗਾਰ...
ਕੋਟਕਪੂਰਾ ਦੇ ਡੇਰਾ ਪ੍ਰੇਮੀ ਕਤਲ ਕਾਂਡ ’ਚ ਗ੍ਰਿਫ਼ਤਾਰ ਦੋਵੇਂ ਨਾਬਾਲਗ ਸ਼ੂਟਰਾਂ ਦੀਆਂ ਜ਼ਮਾਨਤ ਪਟੀਸ਼ਨਾਂ ਰੱਦ
. . .  1 day ago
ਫ਼ਰੀਦਕੋਟ, 29 ਨਵੰਬਰ (ਜਸਵੰਤ ਸਿੰਘ ਪੁਰਬਾ)- ਡੇਰਾ ਪ੍ਰੇਮੀ ਪ੍ਰਦੀਪ ਸਿੰਘ ਕਟਾਰੀਆ ਦੇ ਕਤਲ ਦੇ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਗਏ ਹਰਿਆਣਾ ਦੇ ਦੋ ਨਾਬਾਲਗ ਨਿਸ਼ਾਨੇਬਾਜ਼ਾਂ ਦੀ ਜ਼ਮਾਨਤ ਅਰਜ਼ੀ ਪ੍ਰਿੰਸੀਪਲ...
23 ਸੈਕਟਰ ਅਸਾਮ ਰਾਈਫਲਜ਼ , ਆਬਕਾਰੀ ਅਤੇ ਨਾਰਕੋਟਿਕਸ ਵਿਭਾਗ ਨੇ 3.33 ਕਰੋੜ ਰੁਪਏ ਦੀਆਂ ਮੇਥਾਮਫੇਟਾਮਾਈਨ ਗੋਲੀਆਂ ਕੀਤੀਆਂ ਬਰਾਮਦ
. . .  1 day ago
ਕੋਮਲ ਮਿੱਤਲ ਨੇ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਵਜੋਂ ਸੰਭਾਲਿਆ ਅਹੁਦਾ
. . .  1 day ago
ਹੁਸ਼ਿਆਰਪੁਰ, 29 ਨਵੰਬਰ (ਬਲਜਿੰਦਰਪਾਲ ਸਿੰਘ)- 2014 ਬੈਚ ਦੀ ਆਈ.ਏ.ਐਸ. ਅਫ਼ਸਰ ਕੋਮਲ ਮਿੱਤਲ ਨੇ ਅੱਜ ਹੁਸ਼ਿਆਰਪੁਰ ਵਿਚ ਡਿਪਟੀ ਕਮਿਸ਼ਨਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ। ਉਨ੍ਹਾਂ ਕੋਲ...
ਸੁਪਰੀਮ ਕੋਰਟ ਨੇ ਮੁੰਬਈ ਮੈਟਰੋ ਕਾਰਪੋਰੇਸ਼ਨ ਨੂੰ ਆਰੇ ਜੰਗਲਾਂ 'ਚ 84 ਦਰਖਤਾਂ ਨੂੰ ਕੱਟਣ ਲਈ ਆਪਣੀ ਅਰਜ਼ੀ 'ਤੇ ਪੈਰਵੀ ਕਰਨ ਦੀ ਦਿੱਤੀ ਇਜਾਜ਼ਤ
. . .  1 day ago
ਮੇਘਾਲਿਆ ਸਰਕਾਰ ਆਸਾਮ ਨਾਲ ਲੱਗਦੀ ਸਰਹੱਦ 'ਤੇ 7 ਬਾਰਡਰ ਚੌਂਕੀਆਂ (ਬੀ.ਓ.ਪੀ.) ਸਥਾਪਤ ਕਰੇਗੀ - ਮੇਘਾਲਿਆ ਦੇ ਮੁੱਖ ਮੰਤਰੀ ਕੋਨਰਾਡ ਸੰਗਮਾ
. . .  1 day ago
ਆਰ.ਬੀ.ਆਈ. 1 ਦਸੰਬਰ ਨੂੰ ਰਿਟੇਲ ਡਿਜੀਟਲ ਰੁਪਈਏ (e₹-R) ਲਈ ਪਹਿਲੇ ਪਾਇਲਟ ਦੀ ਸ਼ੁਰੂਆਤ ਦੀ ਘੋਸ਼ਣਾ ਕਰੇਗਾ
. . .  1 day ago
ਮੈਡਮ ਪੂਨਮਦੀਪ ਕੌਰ ਨੇ ਡਿਪਟੀ ਕਮਿਸ਼ਨਰ ਬਰਨਾਲਾ ਵਜੋਂ ਅਹੁਦਾ ਸੰਭਾਲਿਆ
. . .  1 day ago
ਬਰਨਾਲਾ, 29 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)- 2013 ਬੈਚ ਦੇ ਆਈ.ਏ.ਐੱਸ. ਅਧਿਕਾਰੀ ਸ੍ਰੀਮਤੀ ਪੂਨਮਦੀਪ ਕੌਰ ਨੇ ਡਿਪਟੀ ਕਮਿਸ਼ਨਰ ਬਰਨਾਲਾ ਵਜੋਂ ਅਹੁਦਾ ਸੰਭਾਲ ਲਿਆ ਹੈ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ...
ਰਾਸ਼ਟਰੀ ਸੁਰੱਖਿਆ ਦਾ ਕੋਈ ਬਦਲ ਨਹੀਂ , ਇਹ ਹਥਿਆਰਬੰਦ ਬਲਾਂ ਦੇ ਨਾਲ-ਨਾਲ ਸਾਰੇ ਲੋਕਾਂ ਦੀ ਜ਼ਿੰਮੇਵਾਰੀ - ਰੱਖਿਆ ਮੰਤਰੀ ਰਾਜ ਨਾਥ ਸਿੰਘ
. . .  1 day ago
ਦਿੱਲੀ ਦੀ ਅਦਾਲਤ ਵਲੋਂ ਸਾਬਕਾ ਕਾਂਗਰਸੀ ਵਿਧਾਇਕ ਆਸਿਫ ਮੁਹੰਮਦ ਖਾਨ ਦੀ ਜ਼ਮਾਨਤ ਪਟੀਸ਼ਨ ਖ਼ਾਰਜ
. . .  1 day ago
ਨਵੀਂ ਦਿੱਲੀ, 29 ਨਵੰਬਰ-ਸਾਕੇਤ ਅਦਾਲਤ ਨੇ ਸਾਬਕਾ ਕਾਂਗਰਸੀ ਵਿਧਾਇਕ ਆਸਿਫ ਮੁਹੰਮਦ ਖਾਨ ਦੀ ਜ਼ਮਾਨਤ ਪਟੀਸ਼ਨ ਖ਼ਾਰਜ ਕਰ ਦਿੱਤੀ, ਜਿਸ ਨੂੰ ਦਿੱਲੀ ਦੇ ਸ਼ਾਹੀਨ ਬਾਗ ਖੇਤਰ ਵਿਚ ਡਿਊਟੀ 'ਤੇ ਇਕ ਪੁਲਿਸ ਅਧਿਕਾਰੀ...
ਸਰਹੱਦ ਨਜ਼ਦੀਕ ਡਿੱਗਾ ਇਕ ਪਕਿਸਤਾਨੀ ਡਰੋਨ ਤੇ ਹੈਰੋਇਨ ਬਰਾਮਦ
. . .  1 day ago
ਖੇਮਕਰਨ, 29 ਨਵੰਬਰ (ਰਾਕੇਸ਼ ਕੁਮਾਰ ਬਿੱਲਾ)-ਖੇਮਕਰਨ ਸੈਕਟਰ 'ਚ ਸਰਹੱਦ ਨਜ਼ਦੀਕ ਪੈਂਦੀ ਸਰਹੱਦੀ ਚੌਂਕੀ ਹਰਭਜਨ ਨੇੜੇ ਖੇਤਾਂ 'ਚ ਡਿੱਗਾ ਇਕ ਪਕਿਸਤਾਨੀ ਡਰੋਨ ਮਿਲਿਆ ਹੈ, ਜਿਸ ਬਾਰੇ ਪਤਾ ਲੱਗਣ 'ਤੇ ਥਾਣਾ ਖੇਮਕਰਨ ਦੀ ਪੁਲਿਸ ਤੇ ਬੀ.ਐਸ.ਐਫ. ਨੇ ਮੌਕੇ 'ਤੇ ਜਾ...
ਪੁਲਿਸ ਅਤੇ ਅਸਾਮ ਜੰਗਲਾਤ ਗਾਰਡਾਂ ਦੀ ਗੋਲੀਬਾਰੀ ਵਿਚ 6 ਮੌਤਾਂ ਸੰਬੰਧੀ ਮੰਗ ਪੱਤਰ ਦਾ ਕੌਮੀ ਮਨੁੱਖੀ ਅਧਿਕਾਰ ਸੰਗਠਨ ਨੇ ਲਿਆ ਨੋਟਿਸ
. . .  1 day ago
ਨਵੀਂ ਦਿੱਲੀ, 29 ਨਵੰਬਰ-ਕੌਮੀ ਮਨੁੱਖੀ ਅਧਿਕਾਰ ਸੰਗਠਨ ਨੇ ਮੇਘਾਲਿਆ ਦੇ ਮੁੱਖ ਮੰਤਰੀ ਦੁਆਰਾ ਦਿੱਤੇ ਇਕ ਮੰਗ ਪੱਤਰ ਦਾ ਨੋਟਿਸ ਲਿਆ ਹੈ ਕਿ 22 ਨਵੰਬਰ ਨੂੰ ਮੇਘਾਲਿਆ ਦੇ ਪੱਛਮੀ ਜੈਂਤੀਆ ਹਿਲਜ਼ ਜ਼ਿਲ੍ਹੇ ਦੇ ਮੁਕਰੋਹ ਪਿੰਡ ਵਿਚ ਅਸਾਮ ਪੁਲਿਸ ਅਤੇ ਅਸਾਮ ਜੰਗਲਾਤ ਗਾਰਡਾਂ...
ਕੋਵਿਡ-19 ਟੀਕਾਕਰਨ ਕਰਵਾਉਣ ਲਈ ਕੋਈ ਕਾਨੂੰਨੀ ਮਜਬੂਰੀ ਨਹੀਂ-ਕੇਂਦਰ ਨੇ ਸੁਪਰੀਮ ਕੋਰਟ ਨੂੰ ਦੱਸਿਆ
. . .  1 day ago
ਨਵੀਂ ਦਿੱਲੀ,29 ਨਵੰਬਰ-ਕੇਂਦਰ ਨੇ ਸੁਪਰੀਮ ਕੋਰਟ ਨੂੰ ਸਪੱਸ਼ਟ ਕੀਤਾ ਕਿ ਕੋਵਿਡ -19 ਲਈ ਟੀਕਾਕਰਨ ਕਰਵਾਉਣ ਲਈ ਕੋਈ ਕਾਨੂੰਨੀ ਮਜਬੂਰੀ ਨਹੀਂ ਹੈ।ਸੁਪਰੀਮ ਕੋਰਟ ਵਿਚ ਦਾਇਰ ਇਕ ਹਲਫ਼ਨਾਮੇ ਵਿਚ, ਕੇਂਦਰ ਨੇ ਪੇਸ਼ ਕੀਤਾ ਕਿ ਸੂਚਿਤ ਸਹਿਮਤੀ ਦੀ ਧਾਰਨਾ ਕਿਸੇ ਦਵਾਈ ਜਿਵੇਂ ਕਿ ਵੈਕਸੀਨ...
ਸੁਮੇਧ ਸੈਣੀ ਦੇ ਸਿੱਟ ਸਾਹਮਣੇ ਪੇਸ਼ ਹੋਣ ਦੀ ਸੰਭਾਵਨਾ ਨਹੀਂ
. . .  1 day ago
ਚੰਡੀਗੜ੍ਹ, 29 ਨਵੰਬਰ (ਤਰੁਣ ਭਜਨੀ)-ਕੋਟਕਪੂਰਾ ਗੋਲੀਕਾਂਡ ਮਾਮਲੇ 'ਚ ਪੁੱਛਗਿੱਛ ਲਈ ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ ਨੇ ਸਿੱਟ ਸਾਹਮਣੇ ਅੱਜ ਪੇਸ਼ ਹੋਣਾ ਸੀ, ਪਰ ਉਨ੍ਹਾਂ ਦੇ ਪੇਸ਼ ਹੋਣ ਦੀ ਸੰਭਾਵਨਾ ਨਹੀਂ। ਸੁਮੇਧ ਸੈਣੀ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 1 ਭਾਦੋਂ ਸੰਮਤ 554
ਵਿਚਾਰ ਪ੍ਰਵਾਹ: ਹਰੇਕ ਵਿਅਕਤੀ ਦੀ ਚੰਗਿਆਈ ਹੀ ਲੋਕਤੰਤਰੀ ਸ਼ਾਸਨ ਦੀ ਸਫ਼ਲਤਾ ਦਾ ਮੂਲ ਸਿਧਾਂਤ ਹੈ। -ਰਾਜਗੋਪਾਲ ਆਚਾਰੀਆ

ਖੰਨਾ / ਸਮਰਾਲਾ

ਖੰਨਾ ਪੁਲਿਸ ਜ਼ਿਲੇ੍ਹ ਤੇ ਆਸਪਾਸ ਮਨਾਇਆ ਗਿਆ ਆਜ਼ਾਦੀ ਦਿਹਾੜਾ

ਖੰਨਾ, 16 ਅਗਸਤ (ਹਰਜਿੰਦਰ ਸਿੰਘ ਲਾਲ)-ਪੁਲਿਸ ਜ਼ਿਲ੍ਹਾ ਖੰਨਾ ਦੇ ਲਗਭਗ ਸਾਰੇ ਕਸਬਿਆਂ ਸਮਰਾਲਾ, ਮਾਛੀਵਾੜਾ ਸਾਹਿਬ, ਪਾਇਲ, ਦੋਰਾਹਾ, ਮਲੌਦ, ਰਾੜਾ ਸਾਹਿਬ, ਬੀਜਾ, ਜਰਗ ਤੋਂ ਇਲਾਵਾ ਸਾਹਨੇਵਾਲ, ਕੁਹਾੜਾ ਡੇਹਲੋਂ ਆਦਿ ਵਿਚ ਵੱਖ ਵੱਖ ਥਾਵਾਂ ਤੇ ਆਜ਼ਾਦੀ ਦਿਹਾੜਾ ਬੜੀ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਖੰਨਾ ਪੁਲਿਸ ਜ਼ਿਲ੍ਹੇ ਵਿਚ ਵੱਖ ਵੱਖ ਪਾਰਟੀਆਂ ਦੇ ਆਗੂਆਂ, ਅਧਿਕਾਰੀਆਂ ਅਤੇ ਸੰਸਥਾਵਾਂ ਦੇ ਮੁਖੀਆਂ ਨੇ ਤਿਰੰਗੇ ਝੰਡੇ ਲਹਿਰਾਏ | ਖੰਨਾ, ਸਮਰਾਲਾ ਅਤੇ ਪਾਇਲ ਵਿਚ ਸਥਾਨਕ ਐੱਸ.ਡੀ.ਐੱਮਜ਼ ਵਲੋਂ ਮੱਖ ਸਮਾਗਮਾਂ ਵਿਚ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ | ਜਦੋਂ ਕਿ ਖੰਨਾ ਦੇ ਵਿਧਾਇਕ ਤਰੁਣਪ੍ਰੀਤ ਸਿੰਘ, ਪਾਇਲ ਦੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ, ਸਮਰਾਲਾ ਦੇ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਆਦਿ ਵੀ ਆਜ਼ਾਦੀ ਸਮਾਗਮਾਂ ਵਿਚ ਉਚੇਚੇ ਤੌਰ ਤੇ ਸ਼ਾਮਿਲ ਹੋਏ |
ਖੰਨਾ ਵਿਚ ਆਜ਼ਾਦੀ ਦਿਹਾੜੇ ਦਾ ਮੁੱਖ ਸਮਾਰੋਹ ਅਨਾਜ ਮੰਡੀ 'ਚ
ਖੰਨਾ, 16 ਅਗਸਤ (ਹਰਜਿੰਦਰ ਸਿੰਘ ਲਾਲ/ਮਨਜੀਤ ਸਿੰਘ ਧੀਮਾਨ)-ਖੰਨਾ ਵਿਖੇ ਆਜ਼ਾਦੀ ਦੀ 75ਵੀਂ ਵਰੇ੍ਹਗੰਢ ਦਾ ਮੁੱਖ ਸਮਾਗਮ ਅਨਾਜ ਮੰਡੀ ਖੰਨਾ ਵਿਖੇ ਮਨਾਇਆ ਗਿਆ | ਇਸ ਮੌਕੇ ਮੁੱਖ ਮਹਿਮਾਨ ਵਜੋਂ ਪੁੱਜੇ ਐੱਸ.ਡੀ.ਐਮ ਖੰਨਾ ਮਨਜੀਤ ਕੌਰ ਨੇ ਕੌਮੀ ਝੰਡਾ ਲਹਿਰਾਇਆ ਅਤੇ ਪਰੇਡ ਤੋਂ ਸਲਾਮੀ ਲਈ | ਇਸ ਮੌਕੇ ਖੰਨਾ ਦੇ ਵਿਧਾਇਕ ਤਰੁਣਪ੍ਰੀਤ ਸਿੰਘ ਸੌਂਦ ਵੀ ਉਚੇਚੇ ਤੌਰ 'ਤੇ ਹਾਜ਼ਰ ਰਹੇ | ਕੌਮੀ ਝੰਡਾ ਲਹਿਰਾਉਣ ਉਪਰੰਤ ਐੱਸ.ਡੀ.ਐਮ ਮਨਜੀਤ ਕੌਰ ਨੇ ਆਪਣੇ ਭਾਸ਼ਣ ਵਿਚ ਕਿਹਾ ਕਿ ਦੇਸ਼ ਦੀ ਆਜ਼ਾਦੀ ਲਈ ਸ਼ਹੀਦ ਭਗਤ ਸਿੰਘ ਸ਼ਹੀਦ ਕਰਤਾਰ ਸਿੰਘ ਸਰਾਭਾ ਮਦਨ ਲਾਲ ਢੀਂਗਰਾ ਊਧਮ ਸਿੰਘ ਵਰਗੇ ਮਹਾਨ ਸ਼ਹੀਦਾਂ ਨੇ ਕੁਰਬਾਨੀਆਂ ਕੀਤੀਆਂ ਅਤੇ ਉਨ੍ਹਾਂ ਦੀਆਂ ਕੁਰਬਾਨੀਆਂ ਦੀ ਬਦੌਲਤ ਹੀ ਅਸੀਂ ਅੱਜ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ ਸਮਾਗਮ ਦੌਰਾਨ ਵੱਖ ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ ਸਮਾਗਮ ਦੌਰਾਨ ਦੌਰਾਨ ਐੱਸ.ਡੀ.ਐਮ ਮਨਜੀਤ ਕੌਰ ਨੇ ਆਜ਼ਾਦੀ ਘੁਲਾਟੀਏ ਅਤੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਮਠਿਆਈਆਂ, ਲੋਈ ਆਦਿ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਖੰਨਾ ਦੇ ਵਿਧਾਇਕ ਤਰੁਣਪ੍ਰੀਤ ਸਿੰਘ ਸੌਂਦ ਦੇ ਪਿਤਾ ਭੁਪਿੰਦਰ ਸਿੰਘ ਸੌਂਦ, ਡੀ.ਐੱਸ.ਪੀ ਵਿਲੀਅਮ ਜੇਜੀ, ਤਹਿਸੀਲਦਾਰ ਨਵਦੀਪ ਸਿੰਘ ਭੋਗਲ, ਸੁਯੋਗ ਜੱਜ ਦੀਪਾਲ ਸਿੰਘ ਛੀਨਾ, ਜੱਜ ਮਨੀ ਅਰੋੜਾ, ਐੱਸ.ਐਮ.ਓ ਡਾ. ਮਨਿੰਦਰ ਸਿੰਘ ਭਸੀਨ, ਮਾਰਕੀਟ ਕਮੇਟੀ ਸਕੱਤਰ ਸੁਰਜੀਤ ਸਿੰਘ, ਈ.ਓ ਗੁਰਪਾਲ ਸਿੰਘ, ਐੱਸ.ਐੱਚ.ਓ ਸਿਟੀ-1 ਕੁਲਜਿੰਦਰ ਸਿੰਘ, ਥਾਣਾ ਸਦਰ ਦੇ ਐੱਸ.ਐੱਚ.ਓ ਨਛੱਤਰ ਸਿੰਘ, ਸੀ.ਡੀ.ਪੀ.ਓ. ਹਰਵਿੰਦਰ ਕੌਰ, ਐੱਸ.ਡੀ.ਓ ਬਿਜਲੀ ਬੋਰਡ ਰਾਜਿੰਦਰ ਕੁਮਾਰ ਸਿਟੀ-1 ਖੰਨਾ, ਪਿ੍ੰਸੀਪਲ ਸੰਜੇ ਸ਼ਾਰਦਾ, ਪੰਚਾਇਤ ਸੈਕਟਰੀ ਕੁਲਦੀਪ ਸਿੰਘ ਦਹਿੜੂ, ਸਟੇਜ ਸਟੇਜ ਸੈਕਟਰੀ ਗੁਰਮੀਤ ਬਾਵਾ, ਰੈੱਡ ਕਰਾਸ ਸੈਕਟਰੀ ਖੁਸ਼ਪਾਲ ਚੰਦ, ਸੁਪਰਡੈਂਟ ਐੱਸ.ਡੀ.ਐਮ ਦਫ਼ਤਰ ਹਰਵਿੰਦਰ ਕੌਰ ਚੀਮਾ, ਸਟੈਨੋ ਜਸਬੀਰ ਸਿੰਘ ਕਲਰਕ ਰਜਿਸਟਰੀ, ਕਲਰਕ ਜੰਗ ਸਿੰਘ, ਕੌਂਸਲਰ ਸੁਖਮਨਪ੍ਰੀਤ ਸਿੰਘ, ਕਾਮਰੇਡ ਕਰਮ ਚੰਦ, ਕੁਲਵੰਤ ਸਿੰਘ ਮਹਿਮੀ, ਲਛਮਣ ਸਿੰਘ ਗਰੇਵਾਲ, ਹੈੱਡਮਾਸਟਰ ਬਲਵਿੰਦਰ ਸਿੰਘ, ਹਰੀਸ਼ ਕੌਸ਼ਲ ਆਦਿ ਹਾਜ਼ਰ ਸਨ |
ਪਾਇਲ ਵਿਚ ਐੱਸ. ਡੀ. ਐਮ. ਪਾਇਲ ਜਸਲੀਨ ਕੌਰ ਭੁੱਲਰ ਨੇ ਲਹਿਰਾਇਆ ਝੰਡਾ
ਪਾਇਲ, 16 ਅਗਸਤ (ਗ.ਸ.ਨਿਜ਼ਾਮਪੁਰ)-ਪਾਇਲ ਵਿਖੇ ਸਤੁੰਤਰਤਾ ਦਿਵਸ ਤੇ ਐੱਸ.ਡੀ.ਐਮ ਜਸਲੀਨ ਕੌਰ ਭੁੱਲਰ ਨੇ ਕੌਮੀ ਝੰਡਾ ਲਹਿਰਾਇਆ ਤੇ ਪਰੇਡ ਤੋ ਸਲਾਮੀ ਲਈ ਗਈ ¢ ਕੌਮੀ ਝੰਡਾ ਲਹਿਰਾਉਣ ਉਪਰੰਤ ਐੱਸ ਡੀ.ਐਮ ਭੁੱਲਰ ਨੇ ਆਪਣੇ ਸੰਖੇਪ ਕੂੰਜੀਵਤ ਭਾਸ਼ਣ ਵਿਚ ਕਿਹਾ ਕਿ ਦੇਸ਼ ਦੀ ਅਜ਼ਾਦੀ ਲਈ ਸ਼ਹੀਦ ਭਗਤ ਸਿੰਘ, ਕਰਤਾਰ ਸਿੰਘ ਸਰਾਭਾ, ਮਦਨ ਲਾਲ ਢੀਂਗਰਾ ਅਤੇ ਊਧਮ ਸਿੰਘ ਵਰਗੇ ਮਹਾਨ ਸ਼ਹੀਦਾਂ ਨੇ ਕੁਰਬਾਨੀਆਂ ਦਿੱਤੀਆਂ ਅਤੇ ਉਨ੍ਹਾਂ ਕੁਰਬਾਨੀਆਂ ਦੀ ਬਦੌਲਤ ਅਸੀਂ ਅੱਜ ਅਜ਼ਾਦੀ ਦਾ ਨਿੱਘ ਮਾਣ ਰਹੇ ਹਾਂ ¢ ਐੱਸ.ਡੀ.ਐਮ ਭੁੱਲਰ ਨੇ ਵਿਦੇਸ਼ ਜਾ ਰਹੇ ਬੱਚਿਆਂ ਨੂੰ ਆਪਣੇ ਹੀ ਦੇਸ਼ ਵਿਚ ਰਹਿ ਕੇ ਇਮਾਨਦਾਰੀ ਅਤੇ ਤਨਦੇਹੀ ਨਾਲ ਸੁਧਾਰ ਕਰਨ ਲਈ ਪ੍ਰੇਰਿਤ ਕੀਤਾ ¢ ਇਸ ਮੌਕੇ ਹੋਰਨਾਂ ਤੋਂ ਇਲਾਵਾ ਮਾਣਯੋਗ ਜੱਜ ਸ਼੍ਰੀਮਤੀ ਚਿਨੂੰ ਸ਼ਰਮਾ, ਏਕਤਾ ਸਹੋਤਾ, ਨਾਇਬ ਤਹਿਸੀਲਦਾਰ ਪਾਇਲ ਨਵਜੋਤ ਤਿਵਾੜੀ, ਨਾਇਬ ਤਹਿਸੀਲਦਾਰ ਵਿਕਾਸਦੀਪ, ਡੀ.ਐੱਸ.ਪੀ ਪਾਇਲ ਹਰਸਿਮਰਤ ਸਿੰਘ, ਥਾਣਾ ਮੁਖੀ ਅਮਰੀਕ ਸਿੰਘ, ਹਰਦੀਪ ਸਿੰਘ ਜੁਲਮਗੜ ਹਾਜ਼ਰ ਸਨ¢ ਇਸ ਮੌਕੇ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨੂੰ ਸਨਮਾਨਿਤ ਕੀਤਾ ਗਿਆ ਅਤੇ ਵੱਖ ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ¢ ਇਸ ਮੌਕੇ ਵੱਖ ਵੱਖ ਖੇਤਰਾਂ ਵਿਚ ਨਾਮਣਾ ਖੱਟਣ ਵਾਲੇ ਅਧਿਆਪਕਾਂ, ਪਰੇਡ ਕਮਾਂਡਰਾਂ ਐਨ.ਸੀ.ਸੀ ਇੰਚਾਰਜਾਂ, ਸਫ਼ਾਈ ਸੇਵਕਾਂ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ ¢ ਇਸ ਤੋਂ ਇਲਾਵਾ ਲੋੜਵੰਦ ਪਰਿਵਾਰਾਂ ਨੂੰ ਸਿਲਾਈ ਮਸ਼ੀਨਾਂ ਦੀ ਵੰਡ ਕੀਤੀ ਗਈ ¢ ਇਸ ਮੌਕੇ ਤਹਿਸੀਲ ਦੇ ਸਕੂਲਾਂ ਵਿਚ ਪਹਿਲੀਆਂ ਪੁਜ਼ੀਸ਼ਨਾਂ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ ¢ ਸਟੇਜ ਸਕੱਤਰ ਦੀ ਜ਼ਿੰਮੇਵਾਰੀ ਮਾ.ਹਰਦੀਪ ਸਿੰਘ ਨੇ ਬਾਖ਼ੂਬੀ ਨਿਭਾਈ ¢
ਨਗਰ ਕੌਂਸਲ ਸਾਹਨੇਵਾਲ ਦੇ ਪ੍ਰਧਾਨ ਕੈਪਟਨ ਹਰਾ ਨੇ ਕੌਮੀ ਝੰਡਾ ਲਹਿਰਾਇਆ
ਸਾਹਨੇਵਾਲ, 16 ਅਗਸਤ (ਅਮਰਜੀਤ ਸਿੰਘ ਮੰਗਲੀ)-ਭਾਰਤ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਦਿਵਸ ਮੌਕੇ 'ਤੇ ਨਗਰ ਕੌਂਸਲ ਸਾਹਨੇਵਾਲ ਦੇ ਪ੍ਰਧਾਨ ਕੈਪਟਨ ਸੁਖਜੀਤ ਸਿੰਘ ਹਰਾ ਵਲੋਂ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ | ਇਸ ਮੌਕੇ ਸਕੂਲੀ ਬੱਚਿਆਂ ਵੱਲੋਂ ਰਾਸ਼ਟਰੀ ਗੀਤ ਪੇਸ਼ ਕੀਤਾ ਗਿਆ ਅਤੇ ਪੁਲਿਸ ਪ੍ਰਸ਼ਾਸਨ ਦੀ ਟੁਕੜੀ ਵੱਲੋਂ ਰਾਸ਼ਟਰੀ ਝੰਡੇ ਨੂੰ ਸਲਾਮੀ ਦਿੱਤੀ | ਇਸ ਮੌਕੇ ਪ੍ਰਧਾਨ ਕੈਪਟਨ ਸੁਖਜੀਤ ਸਿੰਘ ਹਰਾ ਵੱਲੋਂ ਆਪਣੇ ਸੰਬੋਧਨ ਰਾਹੀਂ ਸਮੂਹ ਦੇਸ਼ ਵਾਸੀਆਂ ਨੂੰ ਆਜ਼ਾਦੀ ਦਿਵਸ ਦੀਆਂ ਮੁਬਾਰਕਾਂ ਦਿੰਦਿਆਂ ਕਿਹਾ ਕਿ ਅੱਜ ਸਾਡੇ ਦੇਸ਼ ਨਹੀਂ 75 ਸਾਲ ਆਜ਼ਾਦ ਹੋਏ ਨੂੰ ਪੂਰੇ ਹੋ ਚੁੱਕੇ ਹਨ ¢ਉਨ੍ਹਾਂ ਅੱਗੇ ਕਿਹਾ ਕਿ ਇਹ ਆਜ਼ਾਦੀ ਸਾਨੂੰ ਸਾਡੇ ਯੋਧੇ ਦੇਸ਼ ਭਗਤਾਂ ਵੱਲੋਂ ਲੰਬੇ ਸੰਘਰਸ਼ ਅਤੇ ਲੱਖਾਂ ਕੁਰਬਾਨੀਆਂ ਦੇਣ ਮਗਰੋਂ ਮਿਲੀ ਹੈ ਅਤੇ ਅੱਜ ਅਸੀਂ ਉਨ੍ਹਾਂ ਦੇਸ਼ ਭਗਤਾਂ ਯੋਧਿਆਂ ਦੀਆਂ ਕੁਰਬਾਨੀਆਂ ਕਾਰਨ ਕਰ ਕੇ ਸੁੱਖ ਦਾ ਸਾਹ ਲੈ ਰਹੇ ਹਾਂ | ਇਸ ਸਮੇਂ ਪ੍ਰਧਾਨ ਕੈਪਟਨ ਹਰਾ ਵਲੋਂ ਸਕੂਲੀ ਬੱਚਿਆਂ ਨੂੰ ਗਿਫ਼ਟ ਵੀ ਦਿੱਤੇ ਗਏ | ਇਸ ਮੌਕੇ ਬਲਵੀਰ ਸਿੰਘ ਗਿੱਲ (ਈ. ਓ.), ਕੌਂਸਲਰ ਰਮੇਸ਼ ਕੁਮਾਰ ਪੱਪੂ, ਕੌਂਸਲਰ ਸਵਰਨ ਕੁਮਾਰ ਸੋਨੀ, ਅਵਤਾਰ ਸਿੰਘ ਚਾਹਿਲ, ਸ਼ਮਸ਼ੇਰ ਸਿੰਘ ਸ਼ੇਰੀ, ਜਿੰਦਰ ਕੋਚ, ਰਸ਼ਪਾਲ ਸਿੰਘ, ਕੌਂਲਸਰ ਮਾ. ਜਗਦੀਸ਼ ਸਿੰਘ ਕੌਲ, ਗੁਲਜ਼ਾਰ ਮੁਹੰਮਦ, ਸੁਪਰਡੈਂਟ ਜਸਬੀਰ ਸਿੰਘ, ਇੰਸਪੈਕਟਰ ਬਲਵੀਰ ਸਿੰਘ ਬੀਰੀ, ਰਾਂਝਾ ਰਾਮ, ਅਮਰ ਸਿੰਘ, ਹਰਪ੍ਰੀਤ ਸਿੰਘ ਆਦਿ ਭਾਰੀ ਗਿਣਤੀ ਵਿਚ ਹੋਰ ਪਤਵੰਤੇ ਹਾਜ਼ਰ ਸਨ | 
ਏ. ਐੱਸ. ਕਾਲਜ ਫ਼ਾਰ ਵਿਮੈਨ ਖੰਨਾ 'ਚ ਸੁਤੰਤਰਤਾ ਦਿਵਸ ਮਨਾਇਆ
ਖੰਨਾ, 16 ਅਗਸਤ (ਹਰਜਿੰਦਰ ਸਿੰਘ ਲਾਲ)-ਏ.ਐੱਸ. ਕਾਲਜ ਫ਼ਾਰ ਵਿਮੈਨ ਖੰਨਾ ਚਿ ਸੁਤੰਤਰਤਾ ਦਿਵਸ ਨੂੰ ਕਾਲਜ ਕੈਂਪਸ ਵਿਚ ਸਟਾਫ਼ ਮੈਂਬਰਾਂ ਅਤੇ ਵਿਦਿਆਰਥੀਆਂ ਦੀ ਮੌਜੂਦਗੀ ਵਿਚ ਕਾਲਜ ਦੇ ਪਿ੍ੰਸੀਪਲ ਡਾ. ਮੀਨੂੰ ਸ਼ਰਮਾ ਵਲੋਂ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ | ਇਸ ਮੌਕੇ ਵਿਦਿਆਰਥੀਆਂ ਨੂੰ ਰਾਸ਼ਟਰ ਅਤੇ ਰਾਸ਼ਟਰੀ ਝੰਡੇ ਪ੍ਰਤੀ ਸਮਰਪਣ ਦੀ ਸਹੁੰ ਵੀ ਚੁਕਾਈ ਗਈ | ਇਸ ਉਪਰੰਤ ਸਭ ਤੋਂ ਉੱਤਮ ਸੈਲਫੀ ਵਿਚ ਕਾਲਜ ਦੀ ਵਿਦਿਆਰਥਣ ਬੀ.ਕਾਮ ਭਾਗ ਪਹਿਲਾ ਦੀ ਪ੍ਰਭਜੋਤ ਕੌਰ ਨੇ ਪਹਿਲਾ ਸਥਾਨ, ਬੀ.ਕਾਮ ਭਾਗ ਦੂਜਾ ਦੀ ਖ਼ੁਸ਼ੀ ਨੇ ਦੂਸਰਾ ਸਥਾਨ ਅਤੇ ਬੀ.ਕਾਮ ਭਾਗ ਪਹਿਲਾ ਦੀ ਪਲਕ ਨੇ ਤੀਸਰਾ ਸਥਾਨ ਹਾਸਲ ਕੀਤਾ | ਇਸ ਮੌਕੇ ਪਿ੍ੰਸੀਪਲ ਡਾ. ਮੀਨੂ ਸ਼ਰਮਾ ਤੇ ਮੌਜੂਦ ਸਟਾਫ਼ ਮੈਂਬਰਾਂ ਵਲੋਂ ਸਨਮਾਨ ਚਿੰਨ੍ਹ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ | ਇਹ ਪ੍ਰੋਗਰਾਮ ਐਨ.ਐੱਸ.ਐੱਸ, ਐਨ.ਸੀ.ਸੀ ਅਤੇ ਰੈੱਡ ਰਿਬਨ ਕਲੱਬ ਵਲੋਂ ਮਨਾਇਆ ਗਿਆ | ਇਸ ਮੌਕੇ ਡਾ.ਪ੍ਰਭਜੀਤ ਕੌਰ, ਪ੍ਰੋ.ਰਣਜੀਤ ਕੌਰ, ਡਾ. ਰਜਨੀ ਛਾਬੜਾ, ਪ੍ਰੋ.ਹਰਿੰਦਰ ਕੌਰ. ਡਾ. ਗੋਲਡੀ ਗਰਗ, ਡਾ.ਮੋਨਿਕਾ, ਡਾ. ਛਿੰਦਰਪਾਲ, ਡਾ. ਚਮਕੌਰ, ਪ੍ਰੋ. ਸਵਿਤਾ ਖੰਨਾ, ਪ੍ਰੋ.ਰੁਪਿੰਦਰ ਕੌਰ, ਰਵਿੰਦਰ ਕੁਮਾਰ, ਤਰਨਜੀਤ ਮਣਕੂ, ਬਬੀਤਾ ਬਤਰਾ, ਨਿਤਿਨ ਮੱਖਣ, ਕਪਿਲ ਆਦਿ ਹਾਜ਼ਰ ਸਨ |
ਐਮ. ਜੀ. ਸੀ. ਏ.ਐੱਸ ਮਾਡਲ ਹਾਈ ਸਕੂਲ ਵਿਚ ਸੁਤੰਤਰਤਾ ਦਿਵਸ ਸਮਾਗਮ
ਖੰਨਾ, (ਹਰਜਿੰਦਰ ਸਿੰਘ ਲਾਲ)-ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸੁਤੰਤਰਤਾ ਦਿਵਸ ਸਮਾਗਮ ਵਿਚ ਐਮ.ਜੀ.ਸੀ.ਏ.ਐੱਸ ਮਾਡਲ ਹਾਈ ਸਕੂਲ, ਖੰਨਾ ਦੇ ਵਿਦਿਆਰਥੀਆਂ ਨੇ ਭਾਗ ਲਿਆ¢ ਜਿਸ ਵਿਚ ਸਕੂਲ ਦੇ ਪਿ੍ੰਸੀਪਲ ਰਿਤੂ ਸੂਦ ਦੀ ਅਗਵਾਈ ਹੇਠ ਸੁਤੰਤਰਤਾ ਸਮਾਗਮ ਦੇ ਮੌਕੇ ਤੇ ਸੰਗੀਤ ਟੀਚਰ ਰਾਜੇਸ਼ ਵਸ਼ਿਸ਼ਟ ਅਤੇ ਸਕੂਲ ਦੇ ਵਿਦਿਆਰਥੀਆਂ ਨੇ ਸ਼ਬਦ ਗਾਇਨ ਕੀਤਾ | ਮਿਸ ਦੀਪਸ਼ੀਖਾ (ਪੰਜਾਬੀ ਅਧਿਆਪਕਾ) ਵਲੋਂ ਤਿਆਰ ਕੀਤੇ ਵਿਦਿਆਰਥੀਆਂ ਨੇ ਸੰਗੀਤ ਦੁਆਰਾ ਰੰਗਾਰੰਗ ਪੋ੍ਰਗਰਾਮ ਪੇਸ਼ ਕੀਤਾ¢ ਜਿਸ ਤੋਂ ਖ਼ੁਸ਼ ਹੋ ਕੇ ਖੰਨਾ ਦੇ ਐੱਸ.ਡੀ.ਐਮ ਮਨਜੀਤ ਕੌਰ ਨੇ ਸਕੂਲ ਦੇ ਵਿਦਿਆਰਥੀਆਂ ਨੂੰ ਇਨਾਮ ਤੋਂ ਇਲਾਵਾ ਰਾਜੇਸ਼ ਵਸ਼ਿਸ਼ਟ, ਦੀਪਾਸ਼ੀਖਾ ਅਤੇ ਜਸਵਿੰਦਰ ਕੌਰ ਨੂੰ ਟਰਾਫ਼ੀ ਦੇ ਕੇ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ¢
ਗਾਰਡਨ ਵੈਲੀ ਇੰਟਰਨੈਸ਼ਨਲ ਸਕੂਲ ਨੇ ਉਤਸ਼ਾਹ ਨਾਲ ਮਨਾਇਆ ਆਜ਼ਾਦੀ ਦਿਵਸ
ਖੰਨਾ, (ਹਰਜਿੰਦਰ ਸਿੰਘ ਲਾਲ)-ਗਾਰਡਨ ਵੈਲੀ ਇੰਟਰਨੈਸ਼ਨਲ ਸਕੂਲ, ਸਲੌਦੀ ਵਿਖੇ 75ਵਾਂ ਆਜ਼ਾਦੀ ਦਿਵਸ ਧੂਮਧਾਮ ਨਾਲ ਮਨਾਇਆ ਗਿਆ¢ ਪ੍ਰੀ ਨਰਸਰੀ ਤੋਂ ਯੂ.ਕੇ.ਜੀ ਤੱਕ ਦੇ ਵਿਦਿਆਰਥੀਆਂ ਨੂੰ ਵੱਖ-ਵੱਖ ੳਰੀਗੈਮੀ ਗਤੀਵਿਧੀਆਂ ਕਰਵਾਈਆਂ ਗਈਆਂ¢ ਸਕੂਲ ਨੂੰ ਬਹੁਤ ਸੁੰਦਰ ਸਜਾਇਆ ਗਿਆ¢ ਆਜ਼ਾਦੀ ਦਿਵਸ ਸਮਾਗਮ ਦੀ ਸ਼ੁਰੂਆਤ ਸਕੂਲ ਪਿ੍ੰਸੀਪਲ ਦੀਪਾਲੀ ਨੰਦਾ ਵਲੋਂ ਰਾਸ਼ਟਰੀ ਝੰਡਾ ਲਹਿਰਾ ਕੇ ਰਾਸ਼ਟਰੀ ਗਾਣ ਨਾਲ ਕੀਤੀ ਗਈ¢ ਆਜ਼ਾਦੀ ਦਿਹਾੜੇ ਨਾਲ ਸਬੰਧਿਤ ਭਾਸ਼ਣ, ਕਵਿਤਾਵਾਂ, ਨਾਚ, ਡਰਾਮਾ ਤੇ ਪਰੇਡ ਆਦਿ ਪੇਸ਼ ਕਰ ਕੇ ਦੇਸ਼ ਭਗਤੀ ਦੀ ਭਾਵਨਾ ਦਾ ਪ੍ਰਗਟਾਵਾ ਕੀਤਾ ਗਿਆ¢ ਵਿਦਿਆਰਥੀਆਂ ਨੂੰ ਵੱਖ-ਵੱਖ ਖੇਤਰਾਂ ਵਿਚ ਵਧੀਆ ਕਾਰਗੁਜ਼ਾਰੀ ਲਈ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ¢ ਸਕੂਲ ਪਿ੍ੰਸੀਪਲ ਦੀਪਾਲੀ ਨੰਦਾ ਨੇ ਵਿਦਿਆਰਥੀਆਂ ਨੂੰ ਆਜ਼ਾਦੀ ਦੀ ਮਹੱਤਤਾ ਦੱਸਦਿਆਂ ਆਜ਼ਾਦੀ ਲਈ ਦੇਸ਼ ਭਗਤਾਂ ਦੀਆਂ ਦਿੱਤੀਆਂ ਕੁਰਬਾਨੀਆਂ ਬਾਰੇ ਤੇ ਵਿਦਿਆਰਥੀਆਂ ਨੂੰ ਘਰ-ਘਰ ਤਿਰੰਗਾ ਮੁਹਿੰਮ ਬਾਰੇ ਜਾਣਕਾਰੀ ਦਿੱਤੀ ਅਤੇ ਤਿਰੰਗਾ ਲਹਿਰਾਉਣ ਲਈ ਪ੍ਰੇਰਿਤ ਕੀਤਾ¢ ਉਨ੍ਹਾਂ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਆਜ਼ਾਦੀ ਦਿਵਸ ਦੀ ਵਧਾਈ ਦਿੱਤੀ ਤੇ ਦੇਸ਼ ਦੀ ਸੇਵਾ ਕਰਨ ਲਈ ਪ੍ਰੇਰਿਤ ਕੀਤਾ¢
ਗੁਲਜ਼ਾਰ ਗਰੁੱਪ ਵਿਚ ਮਨਾਇਆ ਗਿਆ ਸੁਤੰਤਰਤਾ ਦਿਵਸ
ਖੰਨਾ, (ਹਰਜਿੰਦਰ ਸਿੰਘ ਲਾਲ)-ਗੁਲਜ਼ਾਰ ਗਰੁੱਪ ਆਫ਼ ਇੰਸਟੀਚਿਊਟਸ ਵਿਚ 75ਵਾਂ ਸੁਤੰਤਰਤਾ ਦਿਵਸ ਦਾ ਦਿਨ ਪੂਰੇ ਉਤਸ਼ਾਹ ਅਤੇ ਦੇਸ਼ ਭਗਤੀ ਨਾਲ ਮਨਾਇਆ ਗਿਆ¢ ਇਸ ਮੌਕੇ ਤੇ ਗੁਲਜ਼ਾਰ ਗਰੁੱਪ ਦੇ ਐਗਜ਼ੀਕਿਊਟਿਵ ਡਾਇਰੈਕਟਰ ਗੁਰਕੀਰਤ ਸਿੰਘ ਮੁੱਖ ਮਹਿਮਾਨ ਵਜੋਂ ਸਮਾਰੋਹ ਵਿਚ ਸ਼ਾਮਿਲ ਹੋਏ, ਜਿਨ੍ਹਾਂ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕੀਤੀ¢ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੇ ਦੇਸ਼ ਭਗਤੀ ਦੇ ਗੀਤ ਗਾ ਕੇ ਮਾਹੌਲ ਨੂੰ ਦੇਸ਼ ਭਗਤੀ ਦੇ ਰੰਗ ਵਿਚ ਰੰਗ ਦਿਤਾ¢ ਦੇਸ਼ ਨੂੰ ਆਜ਼ਾਦ ਕਰਵਾਉਣ ਵਾਲੇ ਇਨ੍ਹਾਂ ਮਹਾਨ ਸਪੂਤਾਂ ਨੂੰ ਸ਼ਰਧਾਂਜਲੀ ਦਿੰਦੇ ਗੁਰਕੀਰਤ ਸਿੰਘ ਨੇ ਸਾਰਿਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਸਾਨੂੰ ਸਭ ਨੂੰ ਉਨ੍ਹਾਂ ਦੇਸ਼ ਭਗਤਾਂ ਦੇ ਦਿਖਾਏ ਰਸਤੇ 'ਤੇ ਚਲਣਾ ਚਾਹੀਦਾ ਹੈ | ਜਿਨ੍ਹਾਂ ਨੇ ਆਪਣੇ ਦੇਸ਼ ਅਤੇ ਉਸ ਦੇ ਸਵੈਮਾਨ ਲਈ ਆਪਣੀ ਜਾਨ ਗਵਾਉਣ ਲਈ ਇਕ ਪਲ ਵੀ ਨਹੀ ਸੋਚਿਆ ¢ ਉਨ੍ਹਾਂ ਕਿਹਾ ਕਿ ਬੇਸ਼ੱਕ ਸਾਡੇ ਲਈ ਇਸ ਆਜ਼ਾਦੀ ਦਾ ਮੁੱਲ ਪੂਰੀ ਸਮਝਣਾ ਮੁਸ਼ਕਿਲ ਹੋਵੇਗਾ ਕਿਉਂਕਿ ਅਸੀ ਸ਼ਾਇਦ ਗੁਲਾਮੀ ਦਾ ਅਰਥ ਪੂਰੀ ਤਰਾਂ ਨਹੀ ਸਮਝਦੇ ਹਾਂ ਪਰ ਆਜ਼ਾਦ ਦੇਸ਼ ਦੀ ਤਰੱਕੀ ਲਈ ਸਾਨੂੰ ਸਦਾ ਉਨ੍ਹਾਂ ਦੇਸ਼ ਦੇ ਮਹਾਨ ਸਪੂਤਾਂ ਦੇ ਕਦਮਾਂ 'ਤੇ ਚਲਣਾ ਜ਼ਰੂਰੀ ਹੈ ¢ ਗੁਲਜ਼ਾਰ ਗਰੁੱਪ ਦੇ ਚੇਅਰਮੈਨ ਗੁਰਚਰਨ ਸਿੰਘ ਨੇ ਕਿਹਾ ਕਿ ਇਤਿਹਾਸ ਗਵਾਹ ਹੈ ਕਿ ਪੰਜਾਬ ਨੇ ਦੇਸ਼ ਦੀ ਆਜ਼ਾਦੀ ਲਈ ਸਭ ਤੋਂ ਵੱਧ ਯੋਗਦਾਨ ਪਾਇਆ ਪਰ ਅੱਜ ਸਾਡੇ ਸੂਬੇ ਦੇ ਨੌਜਵਾਨ ਨਸ਼ੇ ਦੀ ਦਲਦਲ ਵਿਚ ਫਸਦੇ ਜਾ ਰਹੇ ਹਨ ਜੋ ਕਿ ਗੰਭੀਰ ਚਿੰਤਾ ਦਾ ਵਿਸ਼ਾ ਹੈ ¢ ਇਸ ਮੌਕੇ ਸਮੂਹ ਵਿਦਿਆਰਥੀਆਂ ਅਤੇ ਸਟਾਫ਼ ਨੇ ਇਕ ਸਹੁੰ ਚੁੱਕੀ ਕਿ ਉਹ ਆਪਣੀ ਵਿਦਿਆ ਨੂੰ ਦੇਸ਼ ਦੀ ਤਰੱਕੀ ਲਈ ਅੱਗੇ ਲੈ ਕੇ ਆਉਣਗੇ ¢
ਸਰਕਾਰੀ ਹਾਈ ਸਕੂਲ ਬੁੱਲੇਪੁਰ ਵਿਚ ਆਜ਼ਾਦੀ ਦਿਵਸ ਮਨਾਇਆ
ਸਰਕਾਰੀ ਹਾਈ ਸਕੂਲ ਬੁੱਲੇਪੁਰ ਵਿਚ ਆਜ਼ਾਦੀ ਦਿਵਸ ਮਨਾਇਆ ਗਿਆ¢ ਇਸ ਮੌਕੇ ਸਕੂਲ ਦੇ ਹੋਣਹਾਰ ਵਿਦਿਆਰਥੀ ਅਮਨਜੋਤ ਸਿੰਘ ਨੇ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ¢ ਹੈੱਡ ਮਾਸਟਰ ਰਾਜ ਕੁਮਾਰ ਨੇ ਇਸ ਸ਼ੁੱਭ ਦਿਨ ਮੌਕੇ ਆਪਣੇ ਵਿਚਾਰ ਵਿਦਿਆਰਥੀਆਂ ਨਾਲ ਸਾਂਝੇ ਕੀਤੇ ਅਤੇ ਵਿਦਿਆਰਥੀਆਂ ਨੂੰ ਦੇਸ਼ ਦੀ ਆਜ਼ਾਦੀ ਦੇ ਮਹੱਤਵ ਬਾਰੇ ਦਸਿਆ ਕਿ ਕਿਸ ਤਰ੍ਹਾਂ ਇਸ ਆਜ਼ਾਦੀ ਨੂੰ ਪ੍ਰਾਪਤ ਕਰਨ ਲਈ ਆਪਣਾ ਤਨ, ਮਨ ਅਤੇ ਧਨ ਸਮਰਪਿਤ ਕੀਤਾ ¢ ਸਾਨੂੰ ਵੀ ਉਨ੍ਹਾਂ ਦੇ ਜੀਵਨ ਤੋਂ ਸਿੱਖਣਾ ਚਾਹੀਦਾ ਹੈ ਅਤੇ ਦੇਸ਼ ਦੇ ਵਿਕਾਸ ਅਤੇ ਉੱਨਤੀ ਵਿਚ ਯੋਗਦਾਨ ਦੇਣਾ ਚਾਹੀਦਾ ਹੈ ¢ ਇਸ ਮੌਕੇ ਹੈੱਡਮਾਸਟਰ ਅਤੇ ਸਟਾਫ਼ ਵਲੋਂ ਲੱਡੂ ਵੰਡੇ ਕੇ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ¢ ਇਸ ਮੌਕੇ ਕੀਰਤੀ ਵਿਜ਼ਨ, ਸੁਨੀਤਾ ਬਾਲੀ, ਨਵਨੀਤ ਚੋਪੜਾ, ਰਵਿੰਦਰ ਸਿੰਘ, ਹਰਵਿੰਦਰ ਸਿੰਘ, ਸੰਚਿਤਾ ਸ਼ੋਨਿਕ, ਕਮਲਜੀਤ ਕੌਰ, ਇੰਦੂ ਕਲਸੀ, ਮੱਖਣ ਸਿੰਘ, ਬੇਅੰਤ ਕੌਰ ਅਤੇ ਸਮੂਹ ਸਟਾਫ਼ ਹਾਜ਼ਰ ਸੀ ¢
ਡੀ. ਪੀ. ਐੱਸ. ਖੰਨਾ ਵਿਖੇ 76ਵਾਂ ਆਜ਼ਾਦੀ ਦਿਵਸ ਮਨਾਇਆ
ਦਿੱਲੀ ਪਬਲਿਕ ਸਕੂਲ ਖੰਨਾ ਵਿਖੇ 75ਵਾਂ ਸੁਤੰਤਰਤਾ ਦਿਵਸ ਬਹੁਤ ਜੋਸ਼ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਸਕੂਲ ਦੇ ਪਿ੍ੰਸੀਪਲ ਸ਼੍ਰੀ ਐੱਸ. ਮੁਖਰਜੀ ਨੇ ਤਿਰੰਗਾ ਝੰਡਾ ਲਹਿਰਾ ਕੇ ਸਮਾਰੋਹ ਦਾ ਆਗਾਜ਼ ਕੀਤਾ | ਇਸ ਤੋਂ ਉਪਰੰਤ ਵਿਦਿਆਰਥੀਆਂ ਵਲੋਂ ਰਾਸ਼ਟਰੀ ਗਾਣ ਪ੍ਰਸਤੁਤ ਕੀਤਾ ਗਿਆ | ਇਸ ਤੋਂ ਬਾਅਦ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ਦਾ ਗੀਤਾ ਪੇਸ਼ ਕੀਤਾ ਗਿਆ, ਜਿਸ ਨੇ ਸਰੋਤਿਆਂ ਦੇ ਦਿਲਾਂ ਵਿਚ ਦੇਸ਼ ਭਗਤੀ ਦੀ ਭਾਵਨਾ ਨੂੰ ਪ੍ਰਬਲ ਕੀਤਾ | ਭਾਰਤ ਦਾ 76ਵਾਂ ਆਜ਼ਾਦੀ ਦਿਵਸ ਮਨਾਉਣਾ ਸਾਡੇ ਸਾਰਿਆਂ ਲਈ ਮਾਣ ਵਾਲੀ ਗੱਲ ਹੈ ਅਤੇ ਡੀ.ਪੀ.ਐੱਸ ਖੰਨਾ ਨੇ ਇਕ ਵਾਰ ਫਿਰ ਤੋਂ ਤੱਥ ਦੀ ਪੁਸ਼ਟੀ ਕੀਤੀ ਹੈ ਕਿ ਸਕੂਲ ਆਪਣੇ ਵਿਦਿਆਰਥੀਆਂ ਵਿਚ ਦੇਸ਼ ਭਗਤੀ ਦੀ ਭਾਵਨਾ ਉਜਾਗਰ ਕਰਨ ਲਈ ਹਮੇਸ਼ਾ ਯਤਨਸ਼ੀਲ ਰਹੇਗਾ | ਸਮਾਰੋਹ ਦੌਰਾਨ ਵੱਖ ਵੱਖ ਪ੍ਰਸਤੁਤੀਆਂ ਨੇ ਸਭ ਦੇ ਦਿਲਾਂ ਵਿਚ ਦੇਸ਼ ਭਗਤੀ ਦੇ ਭਾਵ ਪੈਦਾ ਕੀਤੇ | 'ਵੀਰ ਭਗਤ ਸਿੰਘ' ਗਾਣੇ ਉੱਤੇ ਬੱਚਿਆਂ ਵਲੋਂ ਭੰਗੜੇ ਦੀ ਪੇਸ਼ਕਾਰੀ ਕੀਤੀ ਗਈ | 'ਆਜ਼ਾਦੀ ਦਾ ਮੁੱਲ' ਨਾਟਕ ਨੇ ਸਭ ਦਾ ਮਨ ਮੋਹ ਲਿਆ | ਸਕੂਲ ਦੇ ਪਿ੍ੰਸੀਪਲ ਸ਼੍ਰੀ ਐੱਸ. ਮੁਖਰਜੀ ਨੇ ਆਪਣੇ ਭਾਸ਼ਣ ਵਿਚ ਕਿਹਾ ਕਿ ਦੇਸ਼ ਦੇ ਰਾਸ਼ਟਰੀ ਝੰਡੇ ਨੂੰ ਹਮੇਸ਼ਾ ਉੱਚਾ ਰੱਖਿਆ ਜਾਣਾ ਚਾਹੀਦਾ ਹੈ | ਇਹ ਝੰਡਾ ਸਾਡੀ ਆਜ਼ਾਦੀ ਦਾ ਪ੍ਰਤੀਕ ਹੈ ਜੋ ਬਿ੍ਟਿਸ਼ ਸ਼ਾਸਨ ਦੀ ਗੁਲਾਮੀ ਨੂੰ ਖ਼ਤਮ ਕਰਨ ਲਈ ਬਹੁਤ ਸਾਰੀਆਂ ਕੁਰਬਾਨੀਆਂ ਤੋਂ ਬਾਅਦ ਪ੍ਰਾਪਤ ਹੋਈ ਹੈ |
ਸ਼ਕਤੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸਾਹਨੇਵਾਲ ਵਿਖੇ ਆਜ਼ਾਦੀ ਦਿਵਸ ਮਨਾਇਆ
ਸਾਹਨੇਵਾਲ, 16 ਅਗਸਤ (ਹਨੀ ਚਾਠਲੀ/ਅਮਰਜੀਤ ਸਿੰਘ ਮੰਗਲੀ)-ਸ਼ਕਤੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸਾਹਨੇਵਾਲ ਵਿਖੇ ਆਜ਼ਾਦੀ ਦਿਵਸ ਮਨਾਇਆ ਗਿਆ ¢ ਸਕੂਲ ਚ ਆਜ਼ਾਦੀ ਦਿਵਸ ਨੂੰ ਸਮਰਪਿਤ ਵਿਸ਼ੇਸ਼ ਅਸੈਂਬਲੀ ਕਰਵਾਈ ਗਈ | ਜਿਸ ਵਿਚ ਵਿਦਿਆਰਥੀਆਂ ਨੇ ਆਜ਼ਾਦੀ ਨਾਲ ਸਬੰਧਤ ਦੇਸ਼ ਭਗਤੀ ਦੇ ਗੀਤ ਭਾਸ਼ਣ ਅਤੇ ਕਵਿਤਾਵਾਂ ਦੀ ਪੇਸ਼ਕਾਰੀ ਨਾਲ ਉਨ੍ਹਾਂ ਸਾਰੇ ਦੇਸ਼ ਭਗਤਾਂ ਨੂੰ ਯਾਦ ਕੀਤਾ ਜਿਨ੍ਹਾਂ ਨੇ ਦੇਸ਼ ਦੀ ਆਜ਼ਾਦੀ ਦੀ ਲੜਾਈ ਵਿੱਚ ਹਿੱਸਾ ਪਾਇਆ ¢ ਸਕੂਲ ਦੇ ਪਿ੍ੰਸੀਪਲ ਮਨਵਿੰਦਰ ਸਿੰਘ ਨੇ ਆਜ਼ਾਦੀ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਸਾਨੂੰ ਇਕ ਜ਼ਿੰਮੇਵਾਰ ਨਾਗਰਿਕ ਬਣ ਕੇ ਆਪਣੇ ਕਰਤੱਵਾਂ ਦਾ ਪਾਲਣ ਕਰਨਾ ਚਾਹੀਦਾ ਹੈ ਅਤੇ ਇਮਾਨਦਾਰੀ ਨਾਲ ਦੇਸ਼ ਦੀ ਸੇਵਾ ਕਰਨ ਦਾ ਪ੍ਰਣ ਲੈਣਾ ਚਾਹੀਦਾ ਹੈ ¢
ਕਲਗੀਧਰ ਅਕੈਡਮੀ ਦੁੱਗਰੀ ਵਿਖੇ ਅਜ਼ਾਦੀ ਦਾ ਦਿਹਾੜਾ ਧੂਮਧਾਮ ਅਤੇ ਉਤਸ਼ਾਹ ਨਾਲ ਮਨਾਇਆ
ਸਾਹਨੇਵਾਲ, (ਹਨੀ ਚਾਠਲੀ)-ਕਲਗੀਧਰ ਅਕੈਡਮੀ ਸੀਨੀਅਰ ਸੈਕੰਡਰੀ ਸਕੂਲ ਦੁੱਗਰੀ ਵਿਖੇ ਅਜ਼ਾਦੀ ਦਾ ਦਿਹਾੜਾ ਧੂਮਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ ¢ ਜਿਸ ਵਿੱਚ ਸਕੂਲ ਦੇ ਪਿ੍ੰਸੀਪਲ ਗਗਨਦੀਪ ਕਟੋਚ ਦੁਆਰਾ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ ¢ ਇਸ ਮੌਕੇ ਸਕੂਲ ਦੇ ਐਨ. ਸੀ. ਸੀ. ਕੈਡਿਟਸ ਵੱਲੋਂ ਰਾਸ਼ਟਰੀ ਝੰਡੇ ਨੂੰ ਸਲਾਮੀ ਦਿੱਤੀ ਗਈ ਅਤੇ ਸਕੂਲ ਦੇ ਵਿਦਿਆਰਥੀਆਂ ਵੱਲੋਂ ਰਾਸ਼ਟਰੀ ਗੀਤ ਗਾਇਆ ਗਿਆ ¢ ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ਦੇ ਗੀਤ ਗਾਏ ਗਏ ਅਤੇ ਕੋਰੀਓਗ੍ਰਾਫੀਆਂ ਪੇਸ਼ ਕੀਤੀਆਂ ਗਈਆਂ ਅਤੇ ਪਿ੍ੰਸੀਪਲ ਗਗਨਦੀਪ ਕਟੋਚ ਨੇ ਅਜ਼ਾਦੀ ਦੇ ਇਸ ਦਿਹਾੜੇ ਦੀ ਸਾਰੇ ਬੱਚਿਆਂ ਨੂੰ ਵਧਾਈ ਦਿੱਤੀ ਅਤੇ ਸੁਤੰਤਰਤਾ ਸੰਗਰਾਮੀਆਂ ਦੇ ਬਲੀਦਾਨ ਬਾਰੇ ਵਿਦਿਆਰਥੀਆਂ ਨੂੰ ਜਾਣੂ ਕਰਵਾਇਆ ਅਤੇ ਚੰਗੇ ਨਾਗਰਿਕ ਬਣਨ ਲਈ ਪ੍ਰੇਰਿਤ ਕੀਤਾ ¢
ਘੁੰਗਰਾਲੀ ਸਕੂਲ ਦੇ ਬੱਚਿਆਂ ਨੇ ਤਹਿਸੀਲ ਪੱਧਰੀ ਆਜ਼ਾਦੀ ਸਮਾਗਮ 'ਚ ਕੀਤੀ ਸ਼ਿਰਕਤ
ਬੀਜਾ, (ਕਸ਼ਮੀਰਾ ਸਿੰਘ ਬਗ਼ਲੀ)-ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਘੁੰਗਰਾਲੀ ਰਾਜਪੂਤਾਂ ਦੀਆਂ ਨੰਨ੍ਹੀਆਂ ਬੱਚੀਆਂ ਨੇ 75ਵੇਂ ਆਜ਼ਾਦੀ ਦਿਹਾੜੇ ਮੌਕੇ ਤਹਿਸੀਲ ਪੱਧਰੀ ਪਾਇਲ ਵਿਖੇ ਵੈੱਲਕਮ ਡਾਂਸ ਪੇਸ਼ ਕਰ ਕੇ ਸਮੂਹ ਦਰਸ਼ਕਾਂ ਦੇ ਮਨ ਮੋਹ ਲਿਆ¢ ਇਹ ਵੈੱਲਕਮ ਸਾਂਗ ਉਨ੍ਹਾਂ ਨੂੰ ਅਧਿਆਪਕ ਵਿਕਾਸ ਕਪਿਲਾ ਅਤੇ ਬਲਜੀਤ ਕੌਰ ਵਲੋਂ ਤਿਆਰ ਕਰਵਾਇਆ ਗਿਆ ਸੀ¢ ਇਨ੍ਹਾਂ ਬੱਚੀਆਂ ਵਿਚ ਤਲਵਿੰਦਰ ਕੌਰ, ਰੀਤਇੰਦਰ ਕੌਰ, ਜਸਪ੍ਰੀਤ ਕੌਰ, ਖੁਸ਼ਪ੍ਰੀਤ ਕੌਰ, ਦਿਲਪ੍ਰੀਤ ਕੌਰ, ਜੈਸਮੀਨ ਕੌਰ, ਸੇਜਲਪ੍ਰੀਤ ਕੌਰ, ਗੁਰਨੂਰਦੀਪ ਕੌਰ,ਰਾਜਵੀਰ ਕੌਰ, ਜਸ਼ਨਪ੍ਰੀਤ ਕੌਰ, ਮਨਜੋਤ ਕੌਰ, ਮੁਸਕਾਨਦੀਪ ਕੌਰ, ਗੁਰਲੀਨ ਕੌਰ, ਹਰਲੀਨ ਕੌਰ, ਪ੍ਰਭਜੋਤ ਕੌਰ,ਗੁਰਸਿਮਰਨ ਕੌਰ, ਪ੍ਰਭਨੂਰ ਕੌਰ,ਸਿਮਰਨ ਕੌਰ, ਰਾਜਨਪ੍ਰੀਤ ਕੌਰ, ਫਰਲੀਨ ਕੌਰ ਸ਼ਾਮਿਲ ਸਨ¢ ਇਸ ਮੌਕੇ ਐੱਸ.ਡੀ.ਐਮ ਜਸਲੀਨ ਕੌਰ ਭੁੱਲਰ ਜੀ ਨੇ ਇਨ੍ਹਾਂ ਬੱਚਿਆਂ ਅਤੇ ਅਧਿਆਪਕਾਂ ਨੂੰ ਮੋਮੈਂਟੋ, ਸਰਟੀਫਿਕੇਟ, ਸਟੇਸ਼ਨਰੀ ਅਤੇ ਮਠਿਆਈ ਦੇ ਕੇ ਸਨਮਾਨਿਤ ਕੀਤਾ¢ ਇਸ ਪਰਫਾਰਮੈਂਸ ਲਈ ਬਾਅਦ ਵਿਚ ਸਕੂਲ ਦੇ ਸੀ.ਐੱਚ.ਟੀ ਗਲੈਕਸੀ ਸੋਫ਼ਤ, ਅਨੀਤਾ ਭੂੰਬਲਾ, ਜਸਵਿੰਦਰ ਕੌਰ, ਜਸਵੀਰ ਕੌਰ, ਸਤਨਾਮ ਸਿੰਘ ਵਲੋਂ ਵੀ ਡਾਂਸ ਪੇਸ਼ ਕਰਨ ਵਾਲੀਆਂ ਵਿਦਿਆਰਥਣਾਂ ਅਤੇ ਉਨ੍ਹਾਂ ਦੇ ਗਾਈਡ ਅਧਿਆਪਕਾਂ ਨੂੰ ਵਧਾਈ ਦਿੱਤੀ ਗਈ¢ ਵਿਦਿਆਰਥਣਾਂ ਦੇ ਮਾਪਿਆਂ, ਐੱਸ.ਐਮ.ਸੀ. ਕਮੇਟੀ ਅਤੇ ਸਮੂਹ ਪੰਚਾਇਤ ਵਲੋਂ ਵੀ ਵਧਾਈ ਦਿੱਤੀ
ਸੱਤਿਆ ਭਾਰਤੀ ਸਕੂਲ ਘੁੰਗਰਾਲੀ ਰਾਜਪੂਤਾਂ ਵਿਖੇ ਆਜ਼ਾਦੀ ਦਿਵਸ ਸਮਾਰੋਹ ਮਨਾਇਆ
ਬੀਜਾ, (ਕਸ਼ਮੀਰਾ ਸਿੰਘ ਬਗ਼ਲੀ)-ਸੱਤਿਆ ਭਾਰਤੀ ਸਕੂਲ ਘੁੰਗਰਾਲੀ ਰਾਜਪੂਤਾਂ ਵਿਖੇ 75ਵਾਂ ਆਜ਼ਾਦੀ ਦਿਵਸ ਸਮਾਰੋਹ ਮਨਾਇਆ ਗਿਆ ਹੈ¢ ਜਿਸ ਵਿਚ ਪਿੰਡ ਦੇ ਸਰਪੰਚ ਹਰਪਾਲ ਸਿੰਘ ਅਤੇ ਪੰਚਾਇਤ ਮੈਂਬਰ ਰਾਮਜੀਤ ਸਿੰਘ, ਜਸਪਾਲ ਸਿੰਘ, ਦਰਸ਼ਨ ਸਿੰਘ ਨੇ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕੀਤੀ¢ ਜਿਸ ਤੋਂ ਬਾਅਦ ਸਾਰੇ ਬੱਚਿਆਂ ਮਾਤਾ ਪਿਤਾ ਅਤੇ ਅਧਿਆਪਕਾਂ ਨੇ ਰਾਸ਼ਟਰੀ ਗੀਤ ਗਾ ਕੇ ਤਿਰੰਗੇ ਝੰਡੇ ਨੂੰ ਸਲਾਮੀ ਦਿੱਤੀ¢ ਪ੍ਰੋਗਰਾਮ ਦੌਰਾਨ ਬੱਚਿਆਂ ਨੇ ਦੇਸ਼ ਭਗਤੀ ਦੇ ਗੀਤਾਂ ਕਵਿਤਾਵਾਂ ਨੂੰ ਗਾ ਕੇ ਦੇਸ਼ ਨੂੰ ਆਜ਼ਾਦ ਕਰਵਾਉਣ ਲਈ ਦਿੱਤੀ ਸ਼ਹੀਦਾਂ ਦੀ ਕੁਰਬਾਨੀ ਨੂੰ ਯਾਦ ਕੀਤਾ ¢ ਪ੍ਰੋਗਰਾਮ ਦੇ ਅਖੀਰ ਵਿਚ ਮੁੱਖ ਅਧਿਆਪਕ ਸਤਵੀਰ ਕੌਰ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ ਗਿਆ¢ ਇਸ ਮੌਕੇ ਅਧਿਆਪਕ ਕਮਲਦੀਪ ਕੌਰ, ਜਤਿੰਦਰ ਕੌਰ, ਪ੍ਰਨੀਤ ਕੌਰ, ਗੁਰਪ੍ਰੀਤ ਕੌਰ, ਗੁਰਸ਼ਰਨਜੀਤ ਕੌਰ ਆਦਿ ਹਾਜ਼ਰ ਸਨ¢
ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ ਗੁੱਜਰਵਾਲ ਵਿਖੇ ਆਜ਼ਾਦੀ ਦਿਵਸ ਮਨਾਇਆ
ਜੋਧਾਂ, 16 ਅਗਸਤ (ਗੁਰਵਿੰਦਰ ਸਿੰਘ ਹੈਪੀ)-ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ ਗੁੱਜਰਵਾਲ ਵਿਖੇ ਸੁਤੰਤਰਤਾ ਦਿਵਸ ਪਿ੍ੰਸੀਪਲ ਮੋਹਣ ਸਿੰਘ ਦੀ ਅਗਵਾਈ ਹੇਠ ਮਨਾਇਆ ਗਿਆ | ਇਸ ਮੌਕੇ ਕੁਲਦੀਪ ਸਿੰਘ ਅਧਿਕਾਰਤ ਪੰਚ ਅਤੇ ਸਮੂਹ ਗਰਾਮ ਪੰਚਾਇਤ ਨੇ ਵਿਸ਼ੇਸ਼ ਸ਼ਮੂਲੀਅਤ ਕੀਤੀ | ਕੁਲਦੀਪ ਸਿੰਘ ਨੇ ਕਿਹਾ ਕਿ ਪੰਜਾਬ ਦੀ ਧਰਤੀ ਮਹਾਨ ਗੁਰੂਆਂ, ਪੀਰਾਂ, ਫਕੀਰਾਂ ਅਤੇ ਸ਼ਹੀਦਾਂ ਦੀ ਧਰਤੀ ਹੈ, ਸਾਡੇ ਮਹਾਨ ਸ਼ਹੀਦਾਂ ਸ਼ਹੀਦ ਕਰਤਾਰ ਸਿੰਘ ਸਰਾਭਾ, ਸ਼ਹੀਦ ਭਗਤ ਸਿੰਘ, ਸ਼ਹੀਦ ਊਧਮ ਸਿੰਘ, ਲਾਲਾ ਲਾਜਪਤ ਰਾਏ ਵਲੋਂ ਦੇਸ਼ ਨੂੰ ਆਜ਼ਾਦ ਕਰਵਾਉਣ ਲਈ ਦਿੱਤੀ ਗਈ ਸ਼ਹਾਦਤ ਸਦਕਾ ਹੀ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ, ਇਸ ਮੌਕੇ ਤਿਰੰਗਾ ਲਹਿਰਾਉਣ ਉਪਰੰਤ ਸਲਾਮੀ ਦਿੱਤੀ ਗਈ | ਆਈ. ਟੀ. ਆਈ. ਦੀ ਪ੍ਰਬੰਧਕੀ ਕਮੇਟੀ ਵਲੋਂ ਪੰਚਾਇਤ ਦੇ ਨੁਮਾਇੰਦਿਆਂ ਦਾ ਸਨਮਾਨ ਕੀਤਾ ਗਿਆ | ਇਸ ਮੌਕੇ ਸਿਮਰਜੀਤ ਕੌਰ ਗਰੇਵਾਲ ਬਲਾਕ ਸੰਮਤੀ ਮੈਂਬਰ, ਪੰਚ ਰਾਜਿੰਦਰ ਸਿੰਘ, ਮਨਜੀਤ ਕੌਰ ਗਰੇਵਾਲ ਪੰਚ, ਪ੍ਰੋ. ਹਰਕੇਵਲ ਸਿੰਘ, ਪ੍ਰਦੀਪ ਸਿੰਘ, ਜੈ ਰਾਮ ਸਿੰਘ, ਜਸਵਿੰਦਰ ਸਿੰਘ, ਧਰਮਿੰਦਰ ਸਿੰਘ, ਵਿਸ਼ਾਲ ਬੇਰੀ, ਸੰਦੀਪ ਸਿੰਘ, ਹਰਿੰਦਰਪਾਲ ਸਿੰਘ, ਰਣਜੀਤ ਕੌਰ, ਵੀਰ ਬਹਾਦਰ ਸਿੰਘ, ਪਵਨਦੀਪ ਕੌਰ, ਇੰਦਰਜੀਤ ਨੋਕਵਾਲ, ਜਸਵੰਤ ਸਿੰਘ, ਹਰਮਨ ਸਿੰਘ, ਕੁਲਜੀਤ ਸਿੰਘ, ਪੰਚ ਕਾਂਸ਼ਰ ਭੱਟੀ, ਪੰਚ ਮਨਦੀਪ ਕੌਰ, ਰਮਨਜੀਤ ਕੌਰ, ਜਸਵੀਰ ਕੌਰ ਗਰੇਵਾਲ, ਬਲਦੇਵ ਸਿੰਘ ਆਦਿ ਹਾਜਰ ਸਨ |

ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ ਦੀ ਮੀਟਿੰਗ 'ਚ ਅਹਿਮ ਮੁੱਦੇ ਵਿਚਾਰੇ

ਖੰਨਾ, 16 ਅਗਸਤ (ਹਰਜਿੰਦਰ ਸਿੰਘ ਲਾਲ)-ਸਕੂਲ ਲੈਕਚਰਾਰ ਯੂਨੀਅਨ ਪੰਜਾਬ ਦੀ ਮੀਟਿੰਗ ਦੋਰਾਹਾ ਵਿਖੇ ਯੂਨੀਅਨ ਦੇ ਪ੍ਰਧਾਨ ਸੰਜੀਵ ਕੁਮਾਰ ਦੀ ਪ੍ਰਧਾਨਗੀ ਹੇਠ ਹੋਈ¢ ਇਸ ਮੀਟਿੰਗ ਵਿਚ ਮੁੱਖ ਸਲਾਹਕਾਰ, ਸਾਰੇ ਜ਼ਿਲਿ੍ਹਆਂ ਤੋਂ ਜ਼ਿਲ੍ਹਾ ਪ੍ਰਧਾਨਾਂ ਤੇ ਜ਼ਿਲ੍ਹਾ ਜਨਰਲ ...

ਪੂਰੀ ਖ਼ਬਰ »

ਪਿੰਡ ਘੁਡਾਣੀ ਖ਼ੁਰਦ 'ਚ ਮਨਾਇਆ ਤੀਆਂ ਦਾ ਤਿਉਹਾਰ ਇੰਜੀਨੀਅਰ ਬੋਪਾਰਾਏ ਵਲੋਂ ਕੀਤਾ ਗਿਆ ਉਦਘਾਟਨ

ਪਾਇਲ, 16 ਅਗਸਤ (ਰਜਿੰਦਰ ਸਿੰਘ/ਨਿਜ਼ਾਮਪੁਰ)-ਇੱਥੋਂ ਨੇੜਲੇ ਪਿੰਡ ਘੁਡਾਣੀ ਖ਼ੁਰਦ ਵਿਖੇ ਮੁਟਿਆਰਾਂ, ਨਵ-ਵਿਆਹੀਆਂ ਤੇ ਬਜ਼ੁਰਗ ਔਰਤਾਂ ਵਲੋਂ ਤੀਆਂ ਦਾ ਤਿਉਹਾਰ ਮਨਾਇਆ ਗਿਆ | ਇਸ ਸਮੇਂ ਤੀਆਂ ਦਾ ਉਦਘਾਟਨ ਉੱਘੇ ਸਮਾਜ ਸੇਵੀ ਇੰਜੀਨੀਅਰ ਜਗਦੇਵ ਸਿੰਘ ਬੋਪਾਰਾਏ ਵਲੋਂ ...

ਪੂਰੀ ਖ਼ਬਰ »

'ਆਪ' ਨੇ ਵੀ ਭਾਜਪਾ ਵਾਂਗ ਸੱਤਾ 'ਤੇ ਕਾਬਜ਼ ਹੋਣ ਦੇ ਲਈ ਲੋਕਾਂ ਨੂੰ ਗੁਮਰਾਹ ਕੀਤਾ-ਦਿਲਬਰ ਮੁਹੰਮਦ ਖਾਨ

ਖੰਨਾ, 16 ਅਗਸਤ (ਹਰਜਿੰਦਰ ਸਿੰਘ ਲਾਲ)-ਅੱਜ ਸਾਬਕਾ ਕੈਬਨਿਟ ਮੰਤਰੀ ਗੁਰਕੀਰਤ ਸਿੰਘ ਦੀ ਅਗਵਾਈ ਵਿਚ ਈਸੜੂ ਵਿਖੇ ਹੋਈ ਕਾਂਗਰਸ ਸ਼ਹੀਦੀ ਕਾਨਫਰੰਸ ਵਿਚ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਘੱਟ ਗਿਣਤੀ ਵਿੰਗ ਦੇ ਚੇਅਰਮੈਨ ਜਨਾਬ ਦਿਲਬਰ ਮੁਹੰਮਦ ਖਾਨ ਨੇ ਵਿਸ਼ੇਸ਼ ...

ਪੂਰੀ ਖ਼ਬਰ »

ਆਜ਼ਾਦੀ ਦਿਵਸ 'ਤੇ ਬੰਦੀ ਸਿੰਘਾਂ ਸਮੇਤ ਸਾਰੇ ਸਜ਼ਾਵਾਂ ਪੂਰੀਆਂ ਕਰ ਚੁੱਕੇ ਕੈਦੀਆਂ ਦੀ ਰਿਹਾਈ ਲਈ ਰਿਹਾਈ ਮਾਰਚ

ਖੰਨਾ, 16 ਅਗਸਤ (ਹਰਜਿੰਦਰ ਸਿੰਘ ਲਾਲ)-ਖੱਬੇ ਪੱਖੀ ਪਾਰਟੀ ਰੈਵੋਲਿਊਸ਼ਨਰੀ ਸੋਸ਼ਲਿਸਟ ਪਾਰਟੀ ਦੇ ਸੂਬਾ ਸਕੱਤਰ ਕਾਮਰੇਡ ਕਰਨੈਲ ਸਿੰਘ ਇਕੋਲਾਹਾ ਦੀ ਅਗਵਾਈ ਹੇਠ ਵੱਖ ਵੱਖ ਇਨਸਾਫ਼ ਪਸੰਦ ਜਥੇਬੰਦੀਆਂ ਵਲੋਂ ਬੰਦੀ ਸਿੰਘਾਂ ਸਮੇਤ ਤਮਾਮ ਸਿਆਸੀ ਤੇ ਸਜ਼ਾ ਭੁਗਤ ...

ਪੂਰੀ ਖ਼ਬਰ »

ਸੈਂਕੜੇ ਕਾਂਗਰਸੀ ਈਸੜੂ ਸ਼ਹੀਦੀ ਕਾਨਫ਼ਰੰਸ ਲਈ ਹੋਏ ਰਵਾਨਾ

ਖੰਨਾ, 16 ਅਗਸਤ (ਹਰਜਿੰਦਰ ਸਿੰਘ ਲਾਲ)-ਖੰਨਾ ਵਿਚ ਆਜਾਦੀ ਦਿਵਸ ਮਨਾਉਣ ਉਪਰੰਤ ਵੱਡੀ ਗਿਣਤੀ ਵਿਚ ਕਾਂਗਰਸੀ ਵਰਕਰ ਅਤੇ ਨੇਤਾ ਜ਼ਿਲ੍ਹਾ ਕਾਂਗਰਸ ਪ੍ਰਧਾਨ ਰੁਪਿੰਦਰ ਸਿੰਘ ਰਾਜਾ ਗਿੱਲ ਦੀਆਂ ਹਦਾਇਤਾਂ 'ਤੇ ਈਸੜੂ ਵਿਖੇ ਸ਼ਹੀਦ ਕਰਨੈਲ ਸਿੰਘ ਦੀ ਯਾਦ ਵਿਚ ਕਾਂਗਰਸ ...

ਪੂਰੀ ਖ਼ਬਰ »

ਅਕਾਲੀ ਦਲ ਤੇ ਬਸਪਾ ਵਲੋਂ ਪੈਦਲ ਮਾਰਚ ਕਰ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ

ਖੰਨਾ/ਈਸੜੂ, 16 ਅਗਸਤ (ਹਰਜਿੰਦਰ ਸਿੰਘ ਲਾਲ/ਬਲਵਿੰਦਰ ਸਿੰਘ ਈਸੜੂ) ਸ਼ਹੀਦ ਕਰਨੈਲ ਸਿੰਘ ਈਸੜੂ ਤੇ ਕਿਸਾਨ ਮੋਰਚੇ ਦੇ ਸ਼ਹੀਦ ਭੁਪਿੰਦਰ ਸਿੰਘ ਈਸੜੂ ਨੰੂ ਸ਼ਰਧਾ ਦੇ ਫੁੱਲ ਭੇਟ ਕਰਨ ਲਈ ਅਕਾਲੀ ਦਲ ਬਾਦਲ ਤੇ ਬਸਪਾ ਨੇ ਸਾਂਝੇ ਰੂਪ ਵਿਚ ਅਕਾਲੀ ਆਗੂ ਯਾਦਵਿੰਦਰ ਸਿੰਘ ...

ਪੂਰੀ ਖ਼ਬਰ »

ਰਾਏਪੁਰ ਦੀ ਅਗਵਾਈ 'ਚ ਕੇਸਰੀ ਝੰਡਿਆਂ ਨਾਲ ਵਿਖਾਵਾ

ਖੰਨਾ/ਈਸੜੂ, 16 ਅਗਸਤ (ਹਰਜਿੰਦਰ ਸਿੰਘ ਲਾਲ/ਬਲਵਿੰਦਰ ਸਿੰਘ ਈਸੜੂ)- ਇਸ ਦਰਮਿਆਨ ਕਿਸਾਨ ਨੇਤਾ ਬੂਟਾ ਸਿੰਘ ਰਾਏਪੁਰ ਦੀ ਅਗਵਾਈ ਵਿਚ ਨੌਜਵਾਨਾਂ ਨੇ ਕੇਸਰੀ ਝੰਡਿਆਂ ਨਾਲ ਵਿਖਾਵਾ ਕੀਤਾ ਅਤੇ ਨਾਅਰੇਬਾਜ਼ੀ ਕੀਤੀ ਗਈ | ਬੂਟਾ ਸਿੰਘ ਰਾਏਪੁਰ ਕਿਹਾ ਕਿ ਸਿੱਖ ਨੌਜਵਾਨ ...

ਪੂਰੀ ਖ਼ਬਰ »

ਵੱਖ-ਵੱਖ ਯੂਨੀਅਨਾਂ ਵਲੋਂ ਵਿਸ਼ਾਲ ਰੋਸ ਰੈਲੀ

ਖੰਨਾ, 16 ਅਗਸਤ (ਹਰਜਿੰਦਰ ਸਿੰਘ ਲਾਲ)-ਪਾਵਰਕਾਮ ਐਂਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਅਤੇ ਟੈਕਨੀਕਲ ਸਰਵਿਸਿਜ਼ ਯੂਨੀਅਨ ਅਤੇ ਠੇਕਾ ਮੁਲਾਜ਼ਮ ਮੋਰਚਾ ਪੰਜਾਬ ਦੇ ਸੱਦੇ 'ਤੇ ਟੈਕਨੀਕਲ ਸਰਵਿਸਿਜ਼ ਯੂਨੀਅਨ ਮੰਡਲ ਕਮੇਟੀ ਖੰਨਾ, ਪਾਵਰਕਾਮ ਐਂਡ ਠੇਕਾ ...

ਪੂਰੀ ਖ਼ਬਰ »

ਮੈਕਰੋ ਗਲੋਬਲ ਦੀ ਸਮਰਾਲਾ ਬਰਾਂਚ ਨੇ ਲਗਵਾਇਆ ਸਟੱਡੀ ਵੀਜ਼ਾ

ਖੰਨਾ, 16 ਅਗਸਤ (ਹਰਜਿੰਦਰ ਸਿੰਘ ਲਾਲ)-ਮੈਕਰੋ ਗਲੋਬਲ ਦੀ ਸਮਰਾਲਾ ਬਰਾਂਚ ਜੋ ਕਿ ਲੰਮੇ ਸਮੇਂ ਤੋਂ ਵਿਦਿਆਰਥੀਆਂ ਨੂੰ ਚੰਗੇ ਬੈਂਡ ਪ੍ਰਾਪਤ ਕਰਨ, ਸਟੱਡੀ ਵੀਜ਼ਾ,ਓਪਨ ਵਰਕ ਪਰਮਿਟ ਅਤੇ ਵਿਜ਼ਟਰ ਵੀਜ਼ਾ ਲਗਵਾ ਕੇ ਵਿਦੇਸ਼ ਜਾਣ ਦਾ ਸੁਪਨਾ ਸਾਕਾਰ ਕਰਦੀ ਆ ਰਹੀ ਹੈ, ਵਲੋਂ ...

ਪੂਰੀ ਖ਼ਬਰ »

ਆਜ਼ਾਦੀ ਦਿਵਸ 'ਤੇ ਸਪੋਰਟਸ ਪਾਰਕ 'ਚ ਲਗਾਏ ਬੂਟੇ

ਸਾਹਨੇਵਾਲ, 16 ਅਗਸਤ (ਅਮਰਜੀਤ ਸਿੰਘ ਮੰਗਲੀ)-ਨਗਰ ਕੌਂਸਲ ਸਾਹਨੇਵਾਲ ਦੇ ਪ੍ਰਧਾਨ ਕੈਪਟਨ ਸੁਖਜੀਤ ਸਿੰਘ ਹਰਾ ਨੇ ਆਪਣੇ ਕੌਂਸਲਰਾਂ ਸਾਥੀਆਂ ਤੋਂ ਇਲਾਵਾ ਹੋਰ ਪਤਵੰਤਿਆਂ ਦੀ ਹਾਜ਼ਰੀ 'ਚ ਵਾਰਡ ਨੰਬਰ 14 ਪ੍ਰੇਮ ਕਾਲੋਨੀ ਨੰਦਪੁਰ 'ਚ ਬਣਾਈ ਗਈ ਸਪੋਰਟਸ ਪਾਰਕ 'ਚ ...

ਪੂਰੀ ਖ਼ਬਰ »

ਪਿੰਡ ਕਨੇਚ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਸਾਹਨੇਵਾਲ, 16 ਅਗਸਤ (ਅਮਰਜੀਤ ਸਿੰਘ ਮੰਗਲੀ)-ਇੱਥੋਂ ਨਜ਼ਦੀਕ ਪਿੰਡ ਕਨੇਚ ਵਿਖੇ ਗਰਾਮ ਪੰਚਾਇਤ ਵੱਲੋਂ ਪਿੰਡ ਦੀ ਸਰਪੰਚ ਹਰਪ੍ਰੀਤ ਕੌਰ ਦੀ ਅਗਵਾਈ ਵਿਚ ਤੀਆਂ ਦਾ ਤਿਉਹਾਰ ਬੜੇ ਹੀ ਧੂਮਧਾਮ ਨਾਲ ਮਨਾਇਆ ਗਿਆ, ਜਿੱਥੇ ਮੁਟਿਆਰਾਂ ਨੇ ਪੀਂਘਾਂ ਝੂਟੀਆਂ ਅਤੇ ਬੋਲੀਆਂ ...

ਪੂਰੀ ਖ਼ਬਰ »

ਚੇਅਰਮੈਨ ਦੋਬੁਰਜੀ ਦੀ ਅਗਵਾਈ 'ਚ ਕਾਂਗਰਸੀ ਆਗੂਆਂ ਤੇ ਵਰਕਰਾਂ ਵਲੋਂ ਸਵ: ਬੇਅੰਤ ਸਿੰਘ ਦੇ ਬੁੱਤ 'ਤੇ ਫ਼ੁੱਲ ਮਾਲਾਵਾਂ ਭੇਟ

ਦੋਰਾਹਾ, 16 ਅਗਸਤ (ਮਨਜੀਤ ਸਿੰਘ ਗਿੱਲ/ ਜਸਵੀਰ ਝੱਜ)- ਖੰਡ ਮਿੱਲ ਬੁੱਢੇਵਾਲ ਦੇ ਸਾਬਕਾ ਚੇਅਰਮੈਨ ਬੰਤ ਸਿੰਘ ਦੋਬੁਰਜੀ ਦੀ ਅਗਵਾਈ 'ਚ ਕਾਂਗਰਸੀ ਆਗੂਆਂ ਤੇ ਵਰਕਰਾਂ ਵੱਲੋਂ ਆਜ਼ਾਦੀ ਦਾ ਦਿਹਾੜਾ ਮਨਾਉਂਦਿਆਂ ਸਾਬਕਾ ਮੁੱਖ ਮੰਤਰੀ ਸਵ: ਬੇਅੰਤ ਸਿੰਘ ਦੇ ਬੁੱਤ 'ਤੇ ...

ਪੂਰੀ ਖ਼ਬਰ »

ਖੇੜਾ ਦੇ ਸਰਕਾਰੀ ਸਕੂਲ ਵਿਖੇ ਆਜ਼ਾਦੀ ਦਿਵਸ ਮਨਾਇਆ

ਡੇਹਲੋਂ, 16 ਅਗਸਤ (ਅੰਮਿ੍ਤਪਾਲ ਸਿੰਘ ਕੈਲੇ)-ਪਿੰਡ ਖੇੜਾ ਵਿਖੇ ਆਜ਼ਾਦੀ ਦਿਹਾੜਾ ਸਰਕਾਰੀ ਮਿਡਲ ਸਕੂਲ ਵਿਖੇ ਗਰਾਮ ਪੰਚਾਇਤ ਅਤੇ ਸਕੂਲ ਸਟਾਫ਼ ਵਲੋਂ ਮਨਾਇਆ ਗਿਆ¢ ਤਿਰੰਗਾ ਝੰਡਾ ਚੜ੍ਹਾਉਣ ਦੀ ਰਸਮ ਸਰਪੰਚ ਚਰਨ ਸਿੰਘ ਵਲੋਂ ਕੀਤੀ ਗਈ, ਜਦਕਿ ਇਸ ਸਮੇਂ ਹੋਣਹਾਰ ...

ਪੂਰੀ ਖ਼ਬਰ »

ਗੁਰੂ ਨਾਨਕ ਮੈਡੀਕਲ ਕਾਲਜ ਗੋਪਾਲਪੁਰ ਵਲੋਂ ਗਣਤੰਤਰ ਦਿਵਸ ਮਨਾਇਆ

ਡੇਹਲੋਂ, 16 ਅਗਸਤ (ਅੰਮਿ੍ਤਪਾਲ ਸਿੰਘ ਕੈਲੇ)-ਆਜ਼ਾਦੀ ਕਾ ਅੰਮਿ੍ਤ ਮਹਾਂਉਤਸਵ 75 ਵੀਂ ਵਰੇ੍ਹਗੰਢ ਤੇ ਗੁਰੂ ਨਾਨਕ ਆਯੁਰਵੈਦਿਕ ਮੈਡੀਕਲ ਕਾਲਜ ਗੋਪਾਲਪੁਰ ਵਿਖੇ ਗਣਤੰਤਰ ਦਿਵਸ ਮਨਾਇਆ ਗਿਆ¢ ਇਸ ਸਮੇਂ ਕਾਲਜ ਦੇ ਸੈਕਟਰੀ ਡਾ. ਬਲਵਿੰਦਰ ਸਿੰਘ ਵਾਲੀਆ, ਜਨਰਲ ਸੈਕਟਰੀ ...

ਪੂਰੀ ਖ਼ਬਰ »

ਵਿਕਟੋਰੀਆ ਪਬਲਿਕ ਸਕੂਲ ਲਹਿਰਾ ਵਿਖੇ ਆਜ਼ਾਦੀ ਦਿਵਸ ਮਨਾਇਆ

ਡੇਹਲੋਂ, 16 ਅਗਸਤ (ਅੰਮਿ੍ਤਪਾਲ ਸਿੰਘ ਕੈਲੇ)-ਵਿਕਟੋਰੀਆ ਪਬਲਿਕ ਸਕੂਲ ਲਹਿਰਾ ਵਿਖੇ ਆਜ਼ਾਦੀ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਸਕੂਲ ਦੇ ਨਿੱਕੇ-ਨਿੱਕੇ ਬੱਚਿਆਂ ਦੁਆਰਾ ਦੇਸ਼ ਭਗਤੀ ਨਾਲ ਸੰਬੰਧਿਤ ਕਵਿਤਾਵਾਂ ਅਤੇ ਗੀਤ ਸੁਣਾਏ ਗਏ ਅਤੇ ਭਾਰਤ ...

ਪੂਰੀ ਖ਼ਬਰ »

ਲਾਪਤਾ ਹੋਏ ਪ੍ਰਵਾਸੀ ਮਜ਼ਦੂਰ ਦੀ ਨਹਿਰ 'ਚ ਮਿਲੀ ਲਾਸ਼

ਮਾਛੀਵਾੜਾ ਸਾਹਿਬ, 16 ਅਗਸਤ (ਮਨੋਜ ਕੁਮਾਰ)-ਇਸੇ ਮਹੀਨੇ ਦੀ 11 ਤਾਰੀਖ਼ ਨੂੰ ਘਰੋਂ ਮਹਿਜ਼ ਕੁੱਝ ਕੰਮ ਕਹਿ ਕੇ ਨਿਕਲੇ 20 ਸਾਲਾ ਪ੍ਰਵਾਸੀ ਮਜ਼ਦੂਰ ਮਨੀਸ਼ ਕੁਮਾਰ ਦੀ ਲਾਸ਼ ਸਰਹਿੰਦ ਨਹਿਰ 'ਚ ਬਰਾਮਦ ਹੋ ਗਈ¢ ਸਮਰਾਲਾ ਰੋਡ 'ਤੇ ਪੈਂਦੀ ਗੁਰਾਂ ਕਾਲੋਨੀ ਦੇ ਵਸਨੀਕ ਤੇ ...

ਪੂਰੀ ਖ਼ਬਰ »

ਗਊਸ਼ਾਲਾ 'ਚ 31 ਦੁਧਾਰੂ ਗਊਆਂ ਦੀ ਮੌਤ

ਅਹਿਮਦਗੜ੍ਹ, 16 ਅਗਸਤ (ਪੁਰੀ)-ਪਸ਼ੂਆਂ 'ਚ ਫੈਲੀ ਭਿਆਨਕ ਲੰਮੀ ਸਕਿਨ ਬਿਮਾਰੀ ਨੇ ਅਹਿਮਦਗੜ੍ਹ ਗਊਸ਼ਾਲਾ 'ਚ ਵੱਡੀ ਗਿਣਤੀ 'ਚ ਗਊਆ ਨੂੰ ਆਪਣੀ ਚਪੇਟ 'ਚ ਲੈ ਲਿਆ | ਪਿਛਲੇ ਚਾਰ ਦਿਨਾਂ 'ਚ 31 ਦੁਧਾਰੂ ਗਊਆਂ ਦੀ ਮੌਤ ਹੋ ਗਈ | ਅੱਜ 5 ਗਊਆਂ ਨੇ ਦਮ ਤੋੜ ਦਿੱਤਾ ਨਾਲ ਹੀ 25 ਹੋਰ ਗਊਆਂ ...

ਪੂਰੀ ਖ਼ਬਰ »

ਸੂਬੇ ਅੰਦਰ ਕੇਜਰੀਵਾਲ ਦੇ ਗੁੰਮਰਾਹਕੁੰਨ ਪ੍ਰਚਾਰ ਤੋਂ ਆਏ ਬਦਲਾ ਨਾਲ ਹਰ ਵਰਗ ਦੁਖੀ-ਜੱਸੀ ਕਿਸ਼ਨਗੜ੍ਹ

ਬੀਜਾ, 16 ਅਗਸਤ (ਕਸ਼ਮੀਰਾ ਸਿੰਘ ਬਗ਼ਲੀ)-ਸਾਬਕਾ ਮੰਤਰੀ ਗੁਰਕੀਰਤ ਸਿੰਘ ਕੋਟਲੀ ਤੇ ਜ਼ਿਲ੍ਹਾ ਪ੍ਰਧਾਨ ਰੁਪਿੰਦਰ ਸਿੰਘ ਰਾਜਾ ਗਿੱਲ ਦੀ ਅਗਵਾਈ ਹੇਠ ਗੋਆ ਦੇ ਮਹਾਨ ਸ਼ਹੀਦ ਕਰਨੈਲ ਸਿੰਘ ਜੀ ਦੇ ਸ਼ਹੀਦੀ ਜੋੜ ਮੇਲੇ ਦੇ ਸਬੰਧ ਵਿਚ ਕਾਂਗਰਸ ਪਾਰਟੀ ਵਲ਼ੋਂ ਕੀਤੀ ਗਈ ...

ਪੂਰੀ ਖ਼ਬਰ »

ਭਾਜਪਾ ਪੀ. ਕੇ. ਐਮ. ਪੰਜਾਬ ਦੇ ਪ੍ਰਧਾਨ ਚੀਮਾ ਵਲੋਂ ਸ਼ਹੀਦ ਈਸੜੂ ਨੰੂ ਸ਼ਰਧਾਂਜਲੀ ਭੇਟ

ਖੰਨਾ, 16 ਅਗਸਤ (ਹਰਜਿੰਦਰ ਸਿੰਘ ਲਾਲ)-ਗੋਆ ਦੀ ਆਜ਼ਾਦੀ ਦੇ ਮਹਾਨ ਸ਼ਹੀਦ ਮਾਸਟਰ ਕਰਨੈਲ ਸਿੰਘ ਈਸੜੂ ਨੰੂ ਸ਼ਰਧਾਂਜਲੀ ਭੇਟ ਕਰਨ ਲਈ ਭਾਰਤੀ ਜਨਤਾ ਪਾਰਟੀ ਵੱਲੋਂ ਸੀਨੀਅਰ ਆਗੂ ਤੇ ਪੰਜਾਬ ਕਿਸਾਨ ਮੋਰਚਾ ਦੇ ਪ੍ਰਧਾਨ ਬਿਕਰਮਜੀਤ ਸਿੰਘ ਚੀਮਾ ਆਪਣੇ ਸਾਥੀਆਂ ਸਮੇਤ ...

ਪੂਰੀ ਖ਼ਬਰ »

ਪਾਣੀ ਵਾਲੀ ਟੈਂਕੀ ਦੇ ਕਮਰੇ ਦੇ ਤਾਲੇ ਤੋੜ ਕੇ ਚੋਰੀ ਦੀ ਕੋਸ਼ਿਸ਼

ਖੰਨਾ, 16 ਅਗਸਤ (ਮਨਜੀਤ ਸਿੰਘ ਧੀਮਾਨ)-ਖੰਨਾ ਦੇ ਲਾਈਨੋਂ ਪਾਰ ਇਲਾਕੇ ਵਾਰਡ ਨੰਬਰ 5 ਰੋਡ ਤੇ ਬਣੀ ਪਾਣੀ ਵਾਲੀ ਟੈਂਕੀ ਦੇ ਕਮਰੇ ਵਿਚੋਂ ਨਾਮਾਲੂਮ ਵਿਅਕਤੀਆਂ ਵਲੋਂ ਦੋ ਵਾਰ ਜਿੰਦੇ ਤੋੜ ਕੇ ਅੰਦਰੋਂ ਕੀਮਤੀ ਸਾਮਾਨ ਚੁੱਕਣ ਦੀ ਅਸਫਲ ਕੋਸ਼ਿਸ਼ ਕੀਤੀ ਗਈ | ਘਟਨਾ ਦਾ ...

ਪੂਰੀ ਖ਼ਬਰ »

ਲੱਖਾਂ ਰੁਪਏ ਦੀ ਨਕਦੀ ਤੇ ਸੋਨਾ ਲੈ ਕੇ ਹੋਏ ਫ਼ਰਾਰ

ਖੰਨਾ, 16 ਅਗਸਤ (ਮਨਜੀਤ ਸਿੰਘ ਧੀਮਾਨ)-ਸਾਲੇ ਵਲੋਂ ਆਪਣੀ ਭੈਣ ਨਾਲ ਰਲ ਕੇ ਜੀਜੇ ਦੇ ਘਰੋਂ ਲੱਖਾਂ ਰੁਪਏ ਦੀ ਨਗਦੀ ਅਤੇ 90 ਤੋਲੇ ਦੇ ਕਰੀਬ ਸੋਨਾ ਚੋਰੀ ਕਰ ਕੇ ਲੈ ਜਾਣ ਦੀ ਖ਼ਬਰ ਹੈ | ਇਸ ਮਾਮਲੇ ਵਿਚ ਪੁਲਸ ਨੇ ਚਾਰ ਦੋਸ਼ੀਆਂ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ ਮਾਮਲੇ ਦੀ ...

ਪੂਰੀ ਖ਼ਬਰ »

ਸ਼ਹੀਦ ਦੀ ਪਤਨੀ ਬੀਬੀ ਚਰਨਜੀਤ ਕੌਰ ਵਲੋਂ ਸ਼ਰਧਾਂਜਲੀ ਭੇਟ

ਈਸੜੂ, 16 ਅਗਸਤ (ਬਲਵਿੰਦਰ ਸਿੰਘ)-ਗੋਆ ਦੇ ਮਹਾਨ ਸ਼ਹੀਦ ਕਰਨੈਲ ਸਿੰਘ ਦੇ ਸ਼ਹੀਦੀ ਸਮਾਗਮ ਮੌਕੇ ਸ਼ਹੀਦ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਉਨ੍ਹਾਂ ਦੀ ਪਤਨੀ ਬੀਬੀ ਚਰਨਜੀਤ ਕੌਰ ਵਿਸ਼ੇਸ਼ ਤੌਰ 'ਤੇ ਈਸੜੂ ਪਹੁੰਚੇ | ਉਨ੍ਹਾਂ ਪਰਿਵਾਰ ਸਮੇਤ ਸ਼ਹੀਦ ਕਰਨੈਲ ਸਿੰਘ ਦੇ ...

ਪੂਰੀ ਖ਼ਬਰ »

ਭਾਜਪਾ ਵਲੋਂ ਸ਼ਹੀਦਾਂ ਨੂੰ ੂ ਸ਼ਰਧਾਂਜਲੀ ਭੇਟ

ਖੰਨਾ/ਈਸੜੂ, 16 ਅਗਸਤ (ਹਰਜਿੰਦਰ ਸਿੰਘ ਲਾਲ/ਬਲਵਿੰਦਰ ਸਿੰਘ ਈਸੜੂ) ਇਸ ਮੌਕੇ ਭਾਜਪਾ ਨੇਤਾਵਾਂ ਨੇ ਵੀ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ | ਭਾਜਪਾ ਨੇਤਾ ਤੇ ਵਰਕਰ ਖੰਨਾ ਤੋਂ ਭਾਜਪਾ ਦੇ ਹਲਕਾ ਇੰਚਾਰਜ ਗੁਰਪ੍ਰੀਤ ਸਿੰਘ ਭੱਟੀ ਦੀ ਅਗਵਾਈ ਵਿਚ ਵੱਡੀ ਗਿਣਤੀ ਵਿਚ ...

ਪੂਰੀ ਖ਼ਬਰ »

ਤੇਜ਼ੀ ਨਾਲ ਲਗਾਤਾਰ ਵਧ ਰਹੇ ਵਾਇਰਲ ਬੁਖ਼ਾਰ ਨੇ ਸ਼ਹਿਰ ਦੇ ਹਸਪਤਾਲ ਮਰੀਜ਼ਾਂ ਨਾਲ ਭਰੇ

ਮਾਛੀਵਾੜਾ ਸਾਹਿਬ, 16 ਅਗਸਤ (ਮਨੋਜ ਕੁਮਾਰ)-ਅੱਜਕੱਲ੍ਹ ਸ਼ਹਿਰ ਵਿੱਚ ਸ਼ਤਾਬਦੀ ਟਰੇਨ ਦੀ ਰਫ਼ਤਾਰ ਤੋ ਵੀ ਤੇਜ਼ੀ ਨਾਲ ਵੱਧ ਰਹੇ ਵਾਇਰਲ ਬੁਖ਼ਾਰ ਦੇ ਮਰੀਜ਼ਾਂ ਨੇ ਸ਼ਹਿਰ ਦੇ ਲਗਭਗ ਸਾਰੇ ਹਸਪਤਾਲ ਭਰ ਦਿੱਤੇ ਹਨ¢ ਇੱਥੋਂ ਤੱਕ ਕਿ ਸ਼ਹਿਰ ਦਾ ਇੱਕੋ ਇੱਕ ਸਰਕਾਰੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX