ਤਾਜਾ ਖ਼ਬਰਾਂ


ਸ਼੍ਰੋਮਣੀ ਅਕਾਲੀ ਦਲ ਹਰਿਆਣਾ ਸਟੇਟ ਅਤੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਸਾਂਝੇ ਤੌਰ ‘ਤੇ ਕੰਮ ਕਰਨਗੇ – ਜਥੇਦਾਰ ਦਾਦੂਵਾਲ
. . .  about 1 hour ago
ਕਰਨਾਲ, 27 ਨਵੰਬਰ ( ਗੁਰਮੀਤ ਸਿੰਘ ਸੱਗੂ )- ਸ਼੍ਰੋਮਣੀ ਅਕਾਲੀ ਦਲ ਹਰਿਆਣਾ ਸਟੇਟ ਅਤੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਭਵਿੱਖ ਅੰਦਰ ਸਾਂਝੇ ਤੌਰ ‘ਤੇ ਕੰਮ ਕਰਨਗੇ । ਇਹ ਪ੍ਰਗਟਾਵਾ ਹਰਿਆਣਾ ...
ਕਾਂਗਰਸ ਦੀ ‘ਭਾਰਤ ਜੋੜੋ ਯਾਤਰਾ’ ਆਗਾਮੀ ਲੋਕ ਸਭਾ ਚੋਣਾਂ ਲਈ ਨਹੀਂ ਸਗੋਂ ਫੁੱਟ ਪਾਊ ਤਾਕਤਾਂ ਵਿਰੁੱਧ ਲੋਕਾਂ ਨੂੰ ਇਕਜੁੱਟ ਕਰਨ ਲਈ ਹੈ - ਮਲਿਕਅਰਜੁਨ ਖੜਗੇ
. . .  about 2 hours ago
ਪੰਜਾਬ ਸਰਕਾਰ ਵਲੋਂ ਗੰਨਾ ਮਿੱਲ ਫਗਵਾੜਾ ਨੂੰ ਚਲਾਉਣ ਦੀ ਪ੍ਰਵਾਨਗੀ, ਨੋਟੀਫਿਕੇਸ਼ਨ ਜਾਰੀ
. . .  about 2 hours ago
ਚੰਡੀਗੜ੍ਹ, 27 ਨਵੰਬਰ-ਪੰਜਾਬ ਸਰਕਾਰ ਨੇ ਅੱਜ ਗੋਲਡਨ ਸੰਧਰ ਮਿੱਲਜ਼ ਲਿਮਟਿਡ, ਫਗਵਾੜਾ ਨੂੰ 20 ਫ਼ਰਵਰੀ, 2023 ਤੱਕ ਚਲਾਉਣ ਦੀ ਪ੍ਰਵਾਨਗੀ ਦੇ ਦਿੱਤੀ ਹੈ । ਵਰਣਨਯੋਗ ਹੈ ਕਿ ਇਹ ਪ੍ਰਵਾਨਗੀ ਮੁੱਖ ...
ਬੈਂਗਲੁਰੂ-ਹਾਵੜਾ ਐਕਸਪ੍ਰੈਸ ਟਰੇਨ ਦੇ ਇਕ ਡੱਬੇ ਵਿਚ ਅੱਗ ਲੱਗ ਗਈ
. . .  about 3 hours ago
ਆਂਧਰਾ ਪ੍ਰਦੇਸ਼, 27 ਨਵੰਬਰ - ਚਿਤੂਰ 'ਚ ਬੈਂਗਲੁਰੂ -ਹਾਵੜਾ ਐਕਸਪ੍ਰੈਸ ਟਰੇਨ ਦੇ ਡੱਬੇ ਨੂੰ ਅੱਗ ਲੱਗਣ ਤੋਂ ਬਾਅਦ ਸਥਾਨਕ ਪੁਲਿਸ ਮੁਸਾਫ਼ਰਾਂ ਨੂੰ ਬਚਾਉਣ ਲਈ ਪਹੁੰਚ ਗਈ । ਅਜੇ ਤੱਕ ਕਿਸੇ ਜਾਨੀ ਨੁਕਸਾਨ ਦੀ ...
ਹੁਸ਼ਿਆਰਪੁਰ ਫੇਰੀ ਦੌਰਾਨ ਕਿਸਾਨਾਂ ਵਲੋਂ ਮੁੱਖ ਮੰਤਰੀ ਦਾ ਵਿਰੋਧ
. . .  about 3 hours ago
ਹੁਸ਼ਿਆਰਪੁਰ, 27 ਨਵੰਬਰ (ਬਲਜਿੰਦਰਪਾਲ ਸਿੰਘ)- ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਹੁਸ਼ਿਆਰਪੁਰ ਫੇਰੀ ਸਮੇਂ ਉਨ੍ਹਾਂ ਨੂੰ ਵੱਖ-ਵੱਖ ਕਿਸਾਨ ਜਥੇਬੰਦੀਆਂ ਦੀ ਅਗਵਾਈ ’ਚ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ ...
ਰਾਹੁਲ ਗਾਂਧੀ 'ਤੇ ਦੋਸ਼ ਲਗਾਉਣ 'ਚ ਰੁੱਝੀ ਭਾਜਪਾ-ਵੇਣੂਗੋਪਾਲ
. . .  about 3 hours ago
ਇੰਦੌਰ, 27 ਨਵੰਬਰ -'ਭਾਰਤ ਜੋੜੋ ਯਾਤਰਾ' ਦੇ ਵਿਰੁੱਧ "ਕੁਝ ਕਾਢ ਕੱਢਣ ਦੀ ਕੋਸ਼ਿਸ਼" ਕਰਨ ਲਈ ਭਾਜਪਾ ਦੀ ਨਿੰਦਾ ਕਰਦੇ ਹੋਏ, ਕਾਂਗਰਸ ਦੇ ਜਨਰਲ ਸਕੱਤਰ-ਸੰਗਠਨ ਕੇਸੀ ਵੇਣੂਗੋਪਾਲ ਨੇ ਪਾਰਟੀ...
ਜੰਮੂ-ਕਸ਼ਮੀਰ ਅਤੇ ਹਰਿਆਣਾ ਸਰਕਾਰ ਵਿਚਕਾਰ ਸਹਿਮਤੀ ਪੱਤਰ 'ਤੇ ਹਸਤਾਖਰ
. . .  about 3 hours ago
ਕਟੜਾ, 27 ਨਵੰਬਰ-ਜੰਮੂ-ਕਸ਼ਮੀਰ ਅਤੇ ਹਰਿਆਣਾ ਸਰਕਾਰ ਵਿਚਕਾਰ ਸਹਿਮਤੀ ਪੱਤਰ 'ਤੇ ਹਸਤਾਖਰ ਹੋਏ ਹਨ। ਇਸ ਸੰਬੰਧੀ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਕਿ ਜੰਮੂ-ਕਸ਼ਮੀਰ ਨੂੰ ਪਹਿਲਾਂ ਵੀ ਬਹੁਤ...
ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਭਾਰਤ-ਪਾਕਿ ਸਰਹੱਦ ਨਜ਼ਦੀਕ ਵਿਭਾਗ ਦੀ ਬੰਜਰ ਹੋ ਰਹੀ ਜ਼ਮੀਨ ਦਾ ਲਿਆ ਜਾਇਜ਼ਾ
. . .  about 4 hours ago
ਲੋਪੋਕੇ/ਅਜਨਾਲਾ 27 ਨਵੰਬਰ (ਗੁਰਵਿੰਦਰ ਸਿੰਘ ਕਲਸੀ, ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅੱਜ ਭਾਰਤ ਪਾਕਿਸਤਾਨ ਸਰਹੱਦ ਦੇ ਨੇੜੇ ਕੰਡਿਆਲੀ ਤਾਰ ਤੋਂ ਪਾਰ ਭਾਰਤ ਵਾਲੇ ਪਾਸੇ ਵਿਭਾਗ ਦੀ ਬੰਜਰ ਹੋ ਰਹੀ 700 ਏਕੜ ਜ਼ਮੀਨ ਦਾ ਅਧਿਕਾਰੀਆਂ...
ਪਾਕਿਸਤਾਨ ਤੋਂ ਡਰੋਨ ਰਸਤੇ ਭਾਰਤ ਆਏ 8 ਪਿਸਟਲ,ਦੋ ਕਿੱਲੋ ਹੈਰੋਇਨ, 14 ਮੈਗਜ਼ੀਨ ਅਤੇ 68 ਰਾਊਂਡ ਪੁਲਿਸ ਨੇ ਕੀਤੇ ਬਰਾਮਦ
. . .  about 4 hours ago
ਅਟਾਰੀ,27 ਨਵੰਬਰ (ਗੁਰਦੀਪ ਸਿੰਘ ਅਟਾਰੀ)-ਪਾਕਿਸਤਾਨ ਤੋਂ ਡਰੋਨ ਰਸਤੇ ਭਾਰਤ ਆਏ 8 ਪਿਸਟਲ, ਦੋ ਕਿੱਲੋ ਹੈਰੋਇਨ, 14 ਮੈਗਜ਼ੀਨ ਅਤੇ 68 ਰਾਊਂਡ ਪੁਲਿਸ ਨੇ ਬਰਾਮਦ ਕਰ ਕੇ ਵੱਡੀ ਸਫ਼ਲਤਾ ਪ੍ਰਾਪਤ ਕੀਤੀ ਹੈ। ਐੱਸ.ਟੀ.ਐੱਫ਼. ਨੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਸ ਦੀ ਪਛਾਣ...
ਮੁੱਖ ਮੰਤਰੀ ਨੇ ਕਪੂਰਥਲਾ 'ਚ ਬਣਨ ਵਾਲੇ ਮੈਡੀਕਲ ਕਾਲਜ ਦੀ ਜ਼ਮੀਨ ਤੇ ਨਕਸ਼ੇ ਦਾ ਕੀਤਾ ਨਿਰੀਖਣ
. . .  about 5 hours ago
ਕਪੂਰਥਲਾ, 27 ਨਵੰਬਰ (ਅਮਰਜੀਤ ਕੋਮਲ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਪੂਰਥਲਾ ਵਿਚ 428.59 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਮੈਡੀਕਲ ਕਾਲਜ ਵਾਲੀ ਜ਼ਮੀਨ ਤੇ ਨਕਸ਼ੇ ਦਾ ਨਿਰੀਖਣ ਕੀਤਾ। ਉਨ੍ਹਾਂ ਅਧਿਕਾਰੀਆਂ ਨਾਲ ਮੈਡੀਕਲ ਕਾਲਜ ਬਣਾਉਣ ਤੇ ਸਿਵਲ ਹਸਪਤਾਲ ਨੂੰ ਅਪਗਰੇਡ ਕਰਨ ਸੰਬੰਧੀ ਵਿਚਾਰ ਵਟਾਂਦਰਾ...
ਐਸ.ਟੀ.ਐਫ. ਵਲੋਂ 2 ਕਿੱਲੋ ਤੋਂ ਵੱਧ ਹੈਰੋਇਨ ਅਤੇ ਹਥਿਆਰਾਂ ਸਮੇਤ ਇਕ ਗ੍ਰਿਫ਼ਤਾਰ
. . .  about 4 hours ago
ਅੰਮ੍ਰਿਤਸਰ, 27 ਨਵੰਬਰ (ਗਗਨਦੀਪ ਸ਼ਰਮਾ)-ਨਸ਼ਾ ਅਤੇ ਨਾਜਾਇਜ਼ ਹਥਿਆਰਾਂ ਦੀ ਤਸਕਰੀ ਕਰਨ ਵਾਲਿਆਂ ਦੇ ਨੈਟਵਰਕ ਨੂੰ ਖ਼ਤਮ ਕਰਨ ਲਈ ਵਿੱਢੀ ਗਈ ਮੁਹਿੰਮ ਦੇ ਤਹਿਤ ਐਸ.ਟੀ.ਐਫ. ਵਲੋਂ 2 ਕਿੱਲੋ ਤੋਂ ਵਧੇਰੇ ਹੈਰੋਇਨ ਅਤੇ 8 ਪਿਸਤੌਲਾਂ ਸਮੇਤ ਇਕ ਵਿਅਕਤੀ ਨੂੰ ਗ੍ਰਿਫਤਾਰ...
ਪੰਜਾਬ ਸਰਕਾਰ ਵਲੋਂ 22 ਆਈ.ਏ.ਐੱਸ ਤੇ 10 ਪੀ.ਸੀ.ਐੱਸ. ਅਧਿਕਾਰੀਆਂ ਦੇ ਤਬਾਦਲੇ
. . .  about 4 hours ago
ਚੰਡੀਗੜ੍ਹ, 27 ਨਵੰਬਰ-ਪੰਜਾਬ ਸਰਕਾਰ ਵਲੋਂ ਵੱਡਾ ਪ੍ਰਸ਼ਾਸਨਿਕ ਫੇਰਬਦਲ ਕਰਦੇ ਹੋਏ 22 ਆਈ.ਏ.ਐੱਸ ਤੇ 10 ਪੀ.ਸੀ.ਐੱਸ. ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ...
ਦਰਦਨਾਕ ਰੇਲ ਹਾਦਸੇ ਵਿੱਚ ਤਿੰਨ ਮਾਸੂਮ ਬੱਚਿਆਂ ਦੀ ਮੌਤ
. . .  about 5 hours ago
ਕੀਰਤਪੁਰ ਸਾਹਿਬ, 27 ਨਵੰਬਰ (ਬੀਰ ਅੰਮ੍ਰਿਤਪਾਲ ਸਿੰਘ ਸੰਨੀ)-ਅੱਜ ਸਵੇਰੇ ਕੀਰਤਪੁਰ ਸਾਹਿਬ ਵਿਖੇ ਵਾਪਰੇ ਦਰਦਨਾਕ ਰੇਲ ਹਾਦਸੇ ਵਿੱਚ ਪ੍ਰਵਾਸੀ ਮਜ਼ਦੂਰਾਂ ਦੇ ਤਿੰਨ ਮਾਸੂਮ ਬੱਚਿਆਂ ਦੀ ਮੌਤ ਹੋ ਗਈ। ਹਾਦਸੇ ਦਾ ਸ਼ਿਕਾਰ...
ਆਬਾਦੀ ਕੰਟਰੋਲ ਬਿੱਲ ਮਹੱਤਵਪੂਰਨ ਹੈ-ਗਿਰੀਰਾਜ ਸਿੰਘ
. . .  about 4 hours ago
ਨਵੀਂ ਦਿੱਲੀ, 27 ਨਵੰਬਰ-ਕੇਂਦਰੀ ਮੰਤਰੀ ਗਿਰੀਰਾਜ ਸਿੰਘ ਦਾ ਕਹਿਣਾ ਹੈ ਕਿ ਆਬਾਦੀ ਕੰਟਰੋਲ ਬਿੱਲ ਮਹੱਤਵਪੂਰਨ ਹੈ, ਸਾਡੇ ਕੋਲ ਸੀਮਤ ਸਰੋਤ ਹਨ। ਚੀਨ ਨੇ 'ਇਕ ਬੱਚਾ ਨੀਤੀ' ਲਾਗੂ ਕੀਤੀ, ਆਬਾਦੀ ਨੂੰ ਕੰਟਰੋਲ ਕੀਤਾ ਅਤੇ ਵਿਕਾਸ ਪ੍ਰਾਪਤ ਕੀਤਾ। ਚੀਨ 'ਚ ਇਕ...
15 ਕਰੋੜ ਰੁਪਏ ਮੁੱਲ ਦੀ ਹੈਰੋਇਨ ਸਮੇਤ ਚਾਰ ਗ੍ਰਿਫ਼ਤਾਰ
. . .  about 6 hours ago
ਲੁਧਿਆਣਾ, 27 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਐਸ.ਟੀ.ਐਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਚਾਰ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਦੇ ਕਬਜ਼ੇ ਵਿਚੋਂ 3 ਕਿਲੋ ਹੈਰੋਇਨ ਬਰਾਮਦ ਕੀਤੀ ਹੈ, ਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੀਮਤ...
ਮੀਂਹ ਕਾਰਨ ਭਾਰਤ-ਨਿਊਜ਼ੀਲੈਂਡ ਦੂਜਾ ਇਕ ਦਿਨਾਂ ਮੈਚ ਰੱਦ
. . .  about 6 hours ago
ਕ੍ਰਾਈਸਟਚਰਚ, 27 ਨਵੰਬਰ-ਭਾਰਤ ਅਤੇ ਨਿਊਜ਼ੀਲੈਂਡ ਦੀਆਂ ਕ੍ਰਿਕਟ ਟੀਮਾਂ ਵਿਚ ਦੂਜਾ ਇਕ ਦਿਨਾਂ ਮੈਚ ਮੀਂਹ ਕਾਰਨ ਰੱਦ ਕਰ ਦਿੱਤਾ ਗਿਆ। ਟਾਸ ਹਾਰ ਕੇ ਬੱਲੇਬਾਜ਼ੀ ਕਰਦਿਆ ਭਾਰਤ ਦੀ ਟੀਮ ਨੇ 12.5 ਓਵਰਾਂ 'ਚ ਇਕ ਵਿਕਟ ਗੁਆ ਕੇ 89 ਦੌੜਾਂ ਬਣਾਈਆਂ ਸਨ ਕਿ ਮੀਂਹ ਕਾਰਨ...
ਪੰਜਾਬ ਸਰਕਾਰ ਵਲੋਂ 17 ਸਬ-ਡਵੀਜ਼ਨਾਂ, ਤਹਿਸੀਲਾਂ ਅਤੇ ਸਬ-ਤਹਿਸੀਲਾਂ ਦੀਆਂ ਸ਼ਾਨਦਾਰ ਬਿਲਡਿੰਗਾ ਦੀ ਉਸਾਰੀ ਨੂੰ ਪ੍ਰਵਾਨਗੀ
. . .  about 6 hours ago
ਚੰਡੀਗੜ੍ਹ, 27 ਅਕਤੂਬਰ-ਪੰਜਾਬ ਦੇ ਮੁਖ ਮੰਤਰੀ ਭਗਵੰਤ ਮਾਨ ਨੇ ਇਕ ਟਵੀਟ ਕਰਦਿਆਂ ਕਿਹਾ ਕਿ ਸਰਕਾਰਾਂ ਦਾ ਫਰਜ਼ ਹੁੰਦਾ ਹੈ ਕਿ ਲੋਕ ਬੁਨਿਆਦੀ ਲੋੜਾਂ ਪੱਖੋਂ ਵਾਂਝੇ ਨਾ ਰਹਿਣ। ਸਾਡੀ ਸਰਕਾਰ ਨੇ ਫ਼ੈਸਲਾ ਲਿਆ ਹੈ ਕਿ ਪੰਜਾਬ ਭਰ 'ਚ 17 ਸਬ-ਡਵੀਜ਼ਨਾਂ ਤਹਿਸੀਲਾਂ ਅਤੇ ਸਬ-ਤਹਿਸੀਲਾਂ ਦੀਆਂ ਸ਼ਾਨਦਾਰ ਬਿਲਡਿੰਗਾ...
ਜੀ-20 ਦੀ ਪ੍ਰਧਾਨਗੀ ਸਾਡੇ ਲਈ ਇਕ ਵੱਡਾ ਮੌਕਾ-'ਮਨ ਕੀ ਬਤ' 'ਚ ਬੋਲੇ ਪ੍ਰਧਾਨ ਮੰਤਰੀ
. . .  about 7 hours ago
ਨਵੀਂ ਦਿੱਲੀ, 27 ਨਵੰਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਰੇਡਿਓ ਪ੍ਰੋਗਰਾਮ 'ਮਨ ਕੀ ਬਾਤ' ਰਾਹੀਂ ਦੇਸ਼ ਵਾਸੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਜੀ-20 ਦੀ ਪ੍ਰਧਾਨਗੀ ਸਾਡੇ ਲਈ ਇਕ ਮੌਕਾ ਹੈ। ਸਾਨੂੰ ਆਲਮੀ ਭਲੇ 'ਤੇ ਧਿਆਨ ਕੇਂਦਰਤ ਕਰਨਾ ਹੋਵੇਗਾ। ਚਾਹੇ ਉਹ ਸ਼ਾਂਤੀ...
ਫ਼ਿਰੋਜ਼ਪੁਰ ਦੇ ਪਿੰਡ ਨੂਰਪੁਰ ਸੇਠਾਂ ਵਿਚ ਚੱਲੀ ਗੋਲੀ
. . .  about 7 hours ago
ਕੁੱਲਗੜ੍ਹੀ 27 ਨਵੰਬਰ (ਸੁਖਜਿੰਦਰ ਸਿੰਘ ਸੰਧੂ)-ਜ਼ਿਲ੍ਹਾ ਫ਼ਿਰੋਜ਼ਪੁਰ ਦੇ ਥਾਣਾ ਕੁੱਲਗੜ੍ਹੀ ਦੇ ਪਿੰਡ ਨੂਰਪੁਰ ਸੇਠਾਂ ਵਿਖੇ ਗੋਲੀ ਚੱਲਣ ਦੀ ਘਟਨਾ ਵਾਪਰੀ ਹੈ ਤੇ ਇਕ ਔਰਤ ਦੇ ਜ਼ਖ਼ਮੀ ਹੋਣ ਦੀ ਸੂਚਨਾ ਹੈ।ਇਸ ਘਟਨਾ ਸੰਬੰਧੀ ਥਾਣਾ ਕੁੱਲਗੜ੍ਹੀ ਦੇ ਐਸ.ਐਚ.ਓ. ਇੰਸਪੈਕਟਰ ਗੁਰਜੰਟ ਸਿੰਘ ਸੰਧੂ...
ਭਾਰਤ-ਨਿਊਜ਼ੀਲੈਂਡ ਦੂਜਾ ਇਕ ਦਿਨਾਂ ਮੈਚ: ਮੀਂਹ ਕਾਰਨ ਰੁਕੀ ਖੇਡ, 12.5 ਓਵਰਾਂ 'ਚ ਭਾਰਤ 89/1
. . .  about 7 hours ago
ਸਤੇਂਦਰ ਜੈਨ ਨੂੰ ਲੈ ਕੇ ਨੱਢਾ ਨੇ 'ਆਪ' 'ਤੇ ਸਾਧਿਆ ਨਿਸ਼ਾਨਾ
. . .  about 7 hours ago
ਨਵੀਂ ਦਿੱਲੀ, 27 ਨਵੰਬਰ-ਦਿੱਲੀ ਨਗਰ ਨਿਗਮ ਚੋਣਾਂ ਤੋਂ ਪਹਿਲਾਂ ਦਿੱਲੀ ਦੇ ਵਜ਼ੀਰਪੁਰ ਉਦਯੋਗਿਕ ਖੇਤਰ ਵਿਚ ਇਕ ਜਨਤਕ ਮੀਟਿੰਗ ਦੌਰਾਨ ਭਾਜਪਾ ਦੇ ਕੌਮੀ ਪ੍ਰਧਾਨ ਜੇ.ਪੀ. ਨੱਢਾ ਨੇ ਕਿਹਾ ਕਿ ‘ਆਪ’ ਕਿਹਾ ਕਰਦੀ ਸੀ ਕਿ ਇਸ ਦੇ ਆਗੂ ਇਮਾਨਦਾਰ ਸਨ। ਪਰ ਅੱਜ ਸਤੇਂਦਰ...
ਦਿੱਲੀ 'ਚ ਹਵਾ ਦੀ ਗੁਣਵੱਤਾ 'ਬਹੁਤ ਖਰਾਬ' ਸ਼੍ਰੇਣੀ 'ਚ
. . .  about 8 hours ago
ਨਵੀਂ ਦਿੱਲੀ, 27 ਨਵੰਬਰ-ਸਰਦੀਆਂ ਸ਼ੁਰੂ ਹੋਣ ਦੇ ਨਾਲ ਹੀ ਰਾਸ਼ਟਰੀ ਰਾਜਧਾਨੀ ਨੇ ਫਿਰ ਤੋਂ 'ਬਹੁਤ ਖਰਾਬ' ਸ਼੍ਰੇਣੀ ਦੀ ਹਵਾ ਵਿਚ ਸਾਹ ਲਿਆ। ਅੱਜ ਸਵੇਰੇ ਰਾਸ਼ਟਰੀ ਰਾਜਧਾਨੀ 'ਤੇ ਧੂੰਏਂ ਦੀ ਇਕ ਪਰਤ ਛਾਈ ਰਹੀ ਕਿਉਂਕਿ ਸਮੁੱਚਾ ਏਅਰ ਕੁਆਲਿਟੀ ਇੰਡੈਕਸ...
ਭਾਰਤ-ਨਿਊਜ਼ੀਲੈਂਡ ਦੂਜਾ ਇਕ ਦਿਨਾਂ ਮੈਚ-ਮੀਂਹ ਰੁਕਣ ਤੋਂ ਬਾਅਦ ਖੇਡ ਦੁਬਾਰਾ ਸ਼ੁਰੂ, 29 ਓਵਰਾਂ ਦਾ ਹੋਵੇਗਾ ਮੈਚ
. . .  about 8 hours ago
ਜੇਲ੍ਹ 'ਚ ਬੰਦ ਦਿੱਲੀ ਦੇ ਮੰਤਰੀ ਸਤੇਂਦਰ ਜੈਨ ਦੀ ਇਕ ਹੋਰ ਸੀ.ਸੀ.ਟੀ.ਵੀ ਫੁਟੇਜ ਆਈ ਸਾਹਮਣੇ
. . .  about 8 hours ago
ਨਵੀਂ ਦਿੱਲੀ, 27 ਨਵੰਬਰ-ਜੇਲ੍ਹ ਵਿਚ ਬੰਦ ਦਿੱਲੀ ਦੇ ਮੰਤਰੀ ਅਤੇ ‘ਆਪ’ ਆਗੂ ਸਤੇਂਦਰ ਜੈਨ ਦੀ ਇਕ ਹੋਰ ਸੀ.ਸੀ.ਟੀ.ਵੀ ਫੁਟੇਜ ਸਾਹਮਣੇ ਆਈ ਹੈ।ਤਾਜ਼ਾ ਫੁਟੇਜ ਦਿਖਾਉਂਦੀ ਹੈ ਕਿ ਮੰਤਰੀ ਦੀ ਕੋਠੜੀ ਵਿਚ ਘਰ ਦੀ ਦੇਖਭਾਲ ਦੀ ਸੇਵਾ ਪ੍ਰਦਾਨ...
ਪ੍ਰਧਾਨ ਮੰਤਰੀ ਮੋਦੀ ਕਰ ਰਹੇ ਨੇ ਆਪਣਾ ਰੇਡਿਓ ਪ੍ਰੋਗਰਾਮ 'ਮਨ ਕੀ ਬਾਤ'
. . .  about 8 hours ago
ਨਵੀਂ ਦਿੱਲੀ, 27 ਨਵੰਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੇ ਰੇਡਿਓ ਪ੍ਰੋਗਰਾਮ 'ਮਨ ਕੀ ਬਾਤ' ਰਾਹੀਂ ਦੇਸ਼ ਵਾਸੀਆਂ ਨੂੰ ਸੰਬੋਧਨ ਕਰ ਰਹੇ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 2 ਭਾਦੋਂ ਸੰਮਤ 554
ਵਿਚਾਰ ਪ੍ਰਵਾਹ: ਰਾਜਨੀਤੀ ਵਿਚ ਨਾ ਸਥਾਈ ਦੋਸਤੀ ਹੁੰਦੀ ਹੈ, ਨਾ ਹੀ ਦੁਸ਼ਮਣੀ, ਸਥਾਈ ਕੇਵਲ ਹਿਤ ਹੁੰਦੇ ਹਨ। -ਅਗਿਆਤ

ਫਿਰੋਜ਼ਪੁਰ

ਹਰੇਕ ਯੋਗ ਲਾਭਪਾਤਰੀ ਨੂੰ ਦਿੱਤਾ ਜਾਵੇਗਾ ਪੈਨਸ਼ਨਾ ਦਾ ਲਾਭ-ਵਿਧਾਇਕ ਦਹੀਆ

ਤਲਵੰਡੀ ਭਾਈ, 17 ਅਗਸਤ (ਕੁਲਜਿੰਦਰ ਸਿੰਘ ਗਿੱਲ)- ਪੰਜਾਬ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਤਹਿਤ ਮਿਲਣ ਵਾਲੀਆਂ ਸਹੂਲਤਾਂ ਦੇ ਲਾਭਪਾਤਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦੇ ਹੱਲ ਲਈ ਦਿੱਤੇ ਗਏ ਆਦੇਸ਼ਾਂ ਤਹਿਤ ਤਲਵੰਡੀ ਭਾਈ ਨੇੜਲੇ ਪਿੰਡ ਕੋਟ ਕਰੋੜ ਕਲਾਂ ਵਿਖੇ ਪੈਨਸ਼ਨ ਕੈਂਪ ਲਗਾਇਆ ਗਿਆ, ਜਿਸ 'ਚ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ, ਮਾਲ ਵਿਭਾਗ ਤੋਂ ਇਲਾਵਾ ਹੋਰਨਾਂ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਸ਼ਮੂਲੀਅਤ ਕੀਤੀ ਅਤੇ ਇਸ ਕੈਂਪ ਵਿਚ ਨਾਲ ਲੱਗਦੇ 6 ਪਿੰਡਾਂ ਦੇ ਪੈਨਸ਼ਨ ਦਾ ਲਾਭ ਲੈਣ ਦੇ ਚਾਹਵਾਨ ਵਿਅਕਤੀਆਂ ਸ਼ਿਰਕਤ ਕੀਤੀ | ਕੈਂਪ ਮੌਕੇ ਉਚੇਚੇ ਤੌਰ 'ਤੇ ਪੁੱਜੇ ਹਲਕਾ ਵਿਧਾਇਕ ਐਡਵੋਕੇਟ ਰਜਨੀਸ਼ ਦਹੀਯਾ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਪਿਛਲੀਆਂ ਸਰਕਾਰਾਂ ਸਮੇਂ ਬਜ਼ੁਰਗਾਂ ਨੂੰ ਪੈਨਸ਼ਨਾਂ ਦਾ ਲਾਭ ਲੈਣ ਲਈ ਵੀ ਵੱਡੀਆਂ ਸਮੱਸਿਆ ਦਾ ਸਾਹਮਣਾ ਕਰਨਾ ਪੈਂਦਾ ਸੀ ਅਤੇ ਆਮ ਤੌਰ 'ਤੇ ਏਜੰਟਾਂ ਰਾਹੀਂ ਪੈਸੇ ਦੇ ਪੈਨਸ਼ਨਾਂ ਲੁਆਈਆਂ ਜਾਂਦੀਆਂ ਸਨ, ਪ੍ਰੰਤੂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਮਾਜਿਕ ਸੁਰੱਖਿਆ ਮੰਤਰੀ ਡਾ: ਬਲਜੀਤ ਕੌਰ ਵਲੋਂ ਸਾਰੇ ਯੋਗ ਲਾਭਪਾਤਰੀਆਂ ਨੂੰ ਪੈਨਸ਼ਨਾਂ ਦਾ ਲਾਭ ਦਿਵਾਉਣ ਲਈ ਇਸ ਕਾਰਜ ਵਿਚ ਪਾਰਦਰਸ਼ਤਾ ਲਿਆਂਦੀ ਗਈ ਅਤੇ ਹੁਣ ਪਿੰਡ-ਪਿੰਡ ਜਾ ਕੇ ਲੋਕਾਂ ਦੀਆਂ ਪੈਨਸ਼ਨਾਂ ਲਾਉਣ ਦੀ ਕਾਰਵਾਈ ਮੁਕੰਮਲ ਕੀਤੀ ਜਾਵੇਗੀ | ਉਨ੍ਹਾਂ ਦੱਸਿਆ ਕਿ ਇਸ ਕੜੀ ਤਹਿਤ ਹਲਕਾ ਫ਼ਿਰੋਜਪੁਰ ਦਿਹਾਤੀ ਅੰਦਰ 7 ਪੈਨਸ਼ਨ ਕੈਂਪ ਲਗਾਏ ਜਾਣਗੇ | ਇਸ ਮੌਕੇ 'ਤੇ ਪੁੱਜੇ ਉਪ ਮੰਡਲ ਮੈਜਿਸਟਰੇਟ ਰਣਜੀਤ ਸਿੰਘ ਭੁੱਲਰ ਨੇ ਕਿਹਾ ਕਿ ਪੈਨਸ਼ਨ ਲਗਾਉਣ ਦੇ ਕੰਮ ਵਿਚ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਆਦੇਸ਼ਾਂ 'ਤੇ ਕਿਸੇ ਕਾਰਨ ਪਹਿਲਾਂ ਬੰਦ ਹੋਈਆਂ ਪੈਨਸ਼ਨਾਂ ਦੀ ਪੜਤਾਲ ਕਰਕੇ ਯੋਗ ਵਿਅਕਤੀ ਨੂੰ ਮੁੜ ਇਸ ਦੇ ਲਾਭ ਦੇ ਘੇਰੇ ਵਿਚ ਲਿਆਂਦਾ ਜਾਵੇਗਾ | ਇਸ ਸਮੇਂ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀ ਟੀਮ ਵਲੋਂ ਕੈਂਪ ਵਿਚ ਨਵੀਆਂ ਪੈਨਸ਼ਨਾਂ ਲਗਾਉਣ ਲਈ ਪੱੁਜੇ ਲੋਕਾਂ ਦੇ ਫਾਰਮ ਭਰੇ ਗਏ, ਜਦਕਿ ਮਾਲ ਵਿਭਾਗ ਦੇ ਪਟਵਾਰੀ, ਕਾਨੂੰਗੋ ਆਦਿ ਵਲੋਂ ਵੀ ਮੌਕੇ 'ਤੇ ਵਿਭਾਗੀ ਕਰਵਾਈ ਮੁਕੰਮਲ ਕੀਤੀ ਗਈ | ਜਦਕਿ ਬੰਦ ਹੋਈਆਂ ਪੈਨਸ਼ਨਾਂ ਸਬੰਧੀ ਵੀ ਦਸਤਾਵੇਜ਼ ਇਕੱਤਰ ਕੀਤੇ ਗਏ | ਕੈਂਪ ਮੌਕੇ ਰਾਕੇਸ਼ ਅਗਰਵਾਲ ਨਾਇਬ ਤਹਿਸੀਲਦਾਰ ਤਲਵੰਡੀ ਭਾਈ, ਬੇਅੰਤ ਸਿੰਘ ਹਕੂਮਤ ਵਾਲਾ, ਰÏਬੀ ਸੰਧੂ ਪੀ.ਏ, ਗੁਰਜੀਤ ਸਿੰਘ ਆਪ ਆਗੂ ਕੋਟ ਕਰੋੜ, ਕੁਲਵਿੰਦਰ ਸਿੰਘ ਪ੍ਰਧਾਨ, ਗੁਰਜੀਤ ਸਿੰਘ ਪੰਜਾਬ ਪੁਲਿਸ, ਗੁਰਸੇਵਕ ਸਿੰਘ, ਲਖਵਿੰਦਰ ਸਿੰਘ, ਜਸਵਿੰਦਰ ਸਿੰਘ ਸੂਬੇਦਾਰ, ਗੁਰਸੇਵਕ ਸਿੰਘ, ਬੱਬੂ ਫ਼ੌਜੀ, ਅਮਰੀਕ ਸਿੰਘ, ਗੋਗੀ ਖ਼ਾਨ, ਡਾ: ਨਰੈਣ ਸਿੰਘ, ਸਰਬਜੀਤ ਸਿੰਘ ਫ਼ੌਜੀ, ਗੁਰਨੈਬ ਸਿੰਘ ਆਦਿ ਮੌਜੂਦ ਸਨ |

ਸਜ਼ਾ ਮੁਆਫ਼ੀ ਉਪਰੰਤ ਫ਼ਿਰੋਜ਼ਪੁਰ ਕੇਂਦਰੀ ਜੇਲ੍ਹ 'ਚੋਂ 7 ਕੈਦੀ ਰਿਹਾਅ

ਫ਼ਿਰੋਜ਼ਪੁਰ, 17 ਅਗਸਤ (ਗੁਰਿੰਦਰ ਸਿੰਘ)-ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਪੰਜਾਬ ਸਰਕਾਰ ਵਲੋਂ ਚੰਗੇ ਆਚਰਨ ਤੇ ਵਿਹਾਰ ਵਾਲੇ ਕੈਦੀਆਂ ਦੀ ਰਹਿੰਦੀ ਸਜ਼ਾ ਮੁਆਫ਼ੀ ਦੇ ਐਲਾਨ ਤੋਂ ਬਾਅਦ ਫ਼ਿਰੋਜ਼ਪੁਰ ਦੀ ਕੇਂਦਰੀ ਜੇਲ੍ਹ 'ਚ ਬੰਦ 7 ਕੈਦੀਆਂ ਨੂੰ ਜੇਲ੍ਹ 'ਚੋਂ ...

ਪੂਰੀ ਖ਼ਬਰ »

ਨਾਬਾਲਗ ਲੜਕੀਆਂ ਨੂੰ ਵਰਗਲਾ ਕੇ ਲਿਜਾਣ ਵਾਲੇ ਅਣਪਛਾਤਿਆਂ ਖ਼ਿਲਾਫ਼ ਮੁਕੱਦਮਾ ਦਰਜ

ਤਲਵੰਡੀ ਭਾਈ, 17 ਅਗਸਤ (ਰਵਿੰਦਰ ਸਿੰਘ ਬਜਾਜ)-ਪੁਲਿਸ ਥਾਣਾ ਤਲਵੰਡੀ ਭਾਈ ਵਲੋਂ ਦੋ ਨਾਬਾਲਗ ਲੜਕੀਆਂ ਨੂੰ ਵਰਗਲਾ ਕੇ ਲਿਜਾਣ ਵਾਲੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਹੈ | ਤਫ਼ਤੀਸ਼ੀ ਅਫ਼ਸਰ ਸਹਾਇਕ ਥਾਣੇਦਾਰ ਅਮਰਜੀਤ ਸਿੰਘ ਅਨੁਸਾਰ ਮੁੱਦਈ ਨੇ ...

ਪੂਰੀ ਖ਼ਬਰ »

ਅਗਨੀਵੀਰ ਭਰਤੀ ਲਈ ਆਨਲਾਈਨ ਰਜਿਸਟ੍ਰੇਸ਼ਨ 3 ਸਤੰਬਰ ਤੱਕ-ਡਿਪਟੀ ਕਮਿਸ਼ਨਰ

ਫ਼ਿਰੋਜ਼ਪੁਰ, 17 ਅਗਸਤ (ਤਪਿੰਦਰ ਸਿੰਘ)- ਭਾਰਤੀ ਫ਼ੌਜ 'ਚ ਅਗਨੀਵੀਰ ਦੀ ਭਰਤੀ ਲਈ ਰੈਲੀ 1 ਨਵੰਬਰ ਤੋਂ 16 ਨਵੰਬਰ ਤੱਕ ਕੈਪਟਨ ਸੁੰਦਰ ਸਿੰਘ ਸਟੇਡੀਅਮ ਫ਼ਿਰੋਜ਼ਪੁਰ ਛਾਉਣੀ ਵਿਖੇ ਹੋਣੀ ਹੈ, ਜਿਸ ਵਿਚ ਫ਼ਿਰੋਜ਼ਪੁਰ, ਬਠਿੰਡਾ, ਫ਼ਰੀਦਕੋਟ, ਸ੍ਰੀ ਮੁਕਤਸਰ ਸਾਹਿਬ ਅਤੇ ...

ਪੂਰੀ ਖ਼ਬਰ »

12 ਬੋਤਲਾਂ ਸ਼ਰਾਬ ਨਾਜਾਇਜ਼ ਸਮੇਤ 1 ਵਿਅਕਤੀ ਕਾਬੂ

ਗੁਰੂਹਰਸਹਾਏ, 17 ਅਗਸਤ (ਕਪਿਲ ਕੰਧਾਰੀ)-ਗੁਰੂਹਰਸਹਾਏ ਪੁਲਿਸ ਵਲੋਂ ਇਕ ਵਿਅਕਤੀ ਨੂੰ 12 ਨਾਜਾਇਜ਼ ਸ਼ਰਾਬ ਦੀਆਂ ਬੋਤਲਾਂ ਸਮੇਤ ਗਿ੍ਫ਼ਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ | ਇਸ ਸੰਬੰਧੀ ਸਹਾਇਕ ਥਾਣੇਦਾਰ ਰੇਸ਼ਮ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਵਾ ...

ਪੂਰੀ ਖ਼ਬਰ »

ਸਿਹਤ ਵਿਭਾਗ ਦੀ ਟੀਮ ਨੇ ਪਾਈਆਂ ਇਕ ਮਿਆਨ 'ਚ 2 ਤਲਵਾਰਾਂ

ਜ਼ੀਰਾ, 17 ਅਗਸਤ (ਮਨਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਵਲੋਂ ਆਮ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਦਿੱਤੇ ਜਾਣ ਦੇ ਮੰਤਵ ਨਾਲ ਆਜ਼ਾਦੀ ਦਿਹਾੜੇ ਦੇ ਦਿਨ 75 ਨਵੇਂ ਮੁਹੱਲਾ ਕਲੀਨਿਕ ਸਥਾਪਿਤ ਕੀਤੇ ਗਏ ਹਨ, ਜੋ ਕਿ ਸ਼ਲਾਘਾਯੋਗ ਕੰਮ ਹੈ, ਪਰ ਅਫ਼ਸੋਸ ਕਿ ਸਿਹਤ ਵਿਭਾਗ ...

ਪੂਰੀ ਖ਼ਬਰ »

ਸ੍ਰੀ ਕਿ੍ਸ਼ਨ ਜਨਮ ਅਸ਼ਟਮੀ ਨੂੰ ਲੈ ਕੇ ਸ਼ੋਭਾ ਯਾਤਰਾ ਕੱਢੀ

ਗੁਰੂਹਰਸਹਾਏ, 17 ਅਗਸਤ (ਕੰਧਾਰੀ)-ਸ੍ਰੀ ਰਾਧਾ ਕਿ੍ਸ਼ਨ ਮੰਦਰ ਸਨਾਤਨ ਧਰਮ ਸਭਾ ਵਲੋਂ ਸ੍ਰੀ ਕਿ੍ਸ਼ਨ ਜਨਮ ਅਸ਼ਟਮੀ ਦੇ ਤਿਉਹਾਰ ਨੂੰ ਮੁੱਖ ਰੱਖਦੇ ਹੋਏ ਮੰਦਰ ਦੇ ਪ੍ਰਬੰਧਕ ਕਮੇਟੀ ਵਲੋਂ ਸ਼ੋਭਾ ਯਾਤਰਾ ਕੱਢੀ ਗਈ, ਜੋ ਕਿ ਮੰਦਰ ਤੋਂ ਸ਼ਾਮ ਨੂੰ 6 ਵਜੇ ਸ਼ੁਰੂ ਹੋ ਕੇ ...

ਪੂਰੀ ਖ਼ਬਰ »

ਕੱਲ੍ਹ ਮਨਾਈ ਜਾਵੇਗੀ ਸ੍ਰੀ ਕਿ੍ਸ਼ਨ ਜਨਮ ਅਸ਼ਟਮੀ

ਗੁਰੂਹਰਸਹਾਏ, 17 ਅਗਸਤ (ਕਪਿਲ ਕੰਧਾਰੀ)-ਗੁਰੂਹਰਸਹਾਏ ਸ਼ਹਿਰ ਵਿਚ ਸਥਿਤ ਸ੍ਰੀ ਰਾਧਾ ਕਿ੍ਸ਼ਨ ਮੰਦਰ ਵਿਖੇ ਸ੍ਰੀ ਕਿ੍ਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਕੱਲ੍ਹ 17 ਅਗਸਤ ਨੂੰ ਬੜੀ ਸ਼ਰਧਾ ਤੇ ਧੂਮਧਾਮ ਦੇ ਨਾਲ ਮਨਾਇਆ ਜਾ ਰਿਹਾ ਹੈ | ਇਸ ਸੰਬੰਧੀ ਮੰਦਰ ਦੇ ਸੈਕਟਰੀ ਮਦਨ ...

ਪੂਰੀ ਖ਼ਬਰ »

ਸੋਢੀ ਨਗਰ ਵਿਖੇ ਚਲਦੇ ਜ਼ਮੀਨੀ ਵਿਵਾਦ 'ਚ ਪੁਲਿਸ ਵਲੋਂ ਮੁਕੱਦਮਾ ਦਰਜ

ਕੱੁਲਗੜ੍ਹੀ, 17 ਅਗਸਤ (ਸੁਖਜਿੰਦਰ ਸਿੰਘ ਸੰਧੂ)-ਜ਼ਿਲ੍ਹਾ ਫ਼ਿਰੋਜ਼ਪੁਰ ਦੇ ਪੁਲਿਸ ਥਾਣਾ ਘੱਲ ਖੁਰਦ ਦੇ ਅਧੀਨ ਪਿੰਡ ਸੋਢੀ ਨਗਰ ਵਿਖੇ 2 ਪਰਿਵਾਰਾਂ ਦਾ ਪਿਛਲੇ ਕਾਫ਼ੀ ਸਮੇਂ ਤੋਂ ਜ਼ਮੀਨੀ ਵਿਵਾਦ ਚੱਲ ਰਿਹਾ | ਇਸ ਵਿਵਾਦ ਵਾਲੀ ਜ਼ਮੀਨ 'ਤੇ ਪਿਛਲੇ ਲਗਪਗ ਇਕ ਮਹੀਨੇ ਤੋਂ ...

ਪੂਰੀ ਖ਼ਬਰ »

ਕੋਆਪਰੇਟਿਵ ਸੁਸਾਇਟੀਆਂ ਵਲੋਂ ਨਵੇਂ ਹੱਦ ਕਰਜ਼ੇ ਨਾ ਦੇਣ ਕਾਰਨ ਛੋਟੇ ਕਿਸਾਨਾਂ ਨੂੰ ਖੇਤੀ ਖ਼ਰਚੇ ਚਲਾਉਣੇ ਹੋਏ ਔਖੇ- ਬੀ.ਕੇ.ਯੂ. ਲੱਖੋਵਾਲ

ਖੋਸਾ ਦਲ ਸਿੰਘ, 17 ਅਗਸਤ (ਮਨਪ੍ਰੀਤ ਸਿੰਘ ਸੰਧੂ)-ਪਿਛਲੇ ਲੰਮੇ ਸਮੇਂ ਤੋਂ ਕੋਆਪ੍ਰੇਟਿਵ ਸੁਸਾਇਟੀਆਂ ਵਲੋਂ ਨਵੇਂ ਹੱਦ ਕਰਜ਼ੇ ਨਾ ਦੇਣ ਕਾਰਨ ਕਿਸਾਨਾਂ ਨੂੰ ਖੇਤੀ ਖ਼ਰਚੇ ਚਲਾਉਣੇ ਬੇਹੱਦ ਔਖੇ ਹੋਏ ਪਏ ਹਨ ਅਤੇ ਮਜਬੂਰੀ ਵੱਸ ਕਿਸਾਨਾਂ ਨੂੰ ਵੱਧ ਵਿਆਜ ਦੇ ...

ਪੂਰੀ ਖ਼ਬਰ »

ਮਾਲਕੀ ਜ਼ਮੀਨ 'ਤੇ ਧੱਕੇਸ਼ਾਹੀ ਨਾਲ ਕਬਜ਼ੇ ਤੋਂ ਪ੍ਰੇਸ਼ਾਨ ਵਿਧਵਾ ਮਹਿਲਾ ਨੇ ਇਨਸਾਫ਼ ਦੀ ਲਗਾਈ ਗੁਹਾਰ

ਫ਼ਿਰੋਜ਼ਪੁਰ, 17 ਅਗਸਤ (ਕੁਲਬੀਰ ਸਿੰਘ ਸੋਢੀ)- ਜ਼ਿਲ੍ਹਾ ਫ਼ਿਰੋਜ਼ਪੁਰ ਦੇ ਕਸਬਾ ਮਖੂ ਅਧੀਨ ਆਉਂਦੇ ਪਿੰਡ ਡਿੱਬ ਵਾਲਾ ਵਿਖੇ ਮਾਲਕੀ ਜ਼ਮੀਨ 'ਤੇ ਪਿੰਡ ਦੇ ਵਿਅਕਤੀਆਂ ਵਲੋਂ ਧੱਕੇਸ਼ਾਹੀ ਨਾਲ ਕੀਤੇ ਜਾ ਰਹੇ ਕਬਜ਼ੇ ਤੋਂ ਪ੍ਰੇਸ਼ਾਨ ਵਿਧਵਾ ਮਹਿਲਾ ਨੇ ਮੀਡੀਆ ਤੱਕ ...

ਪੂਰੀ ਖ਼ਬਰ »

ਤਨਖ਼ਾਹਾਂ ਨਾ ਮਿਲਣ ਦੇ ਰੋਸ ਵਜੋਂ ਜੰਗਲਾਤ ਵਰਕਰਾਂ ਲਗਾਇਆ ਧਰਨਾ

ਫ਼ਿਰੋਜ਼ਪੁਰ, 17 ਅਗਸਤ (ਤਪਿੰਦਰ ਸਿੰਘ)-ਪੰਜਾਬ ਵਣ ਵਿਭਾਗ ਵਰਕਰਜ਼ ਯੂਨੀਅਨ ਮੰਡਲ ਪ੍ਰਧਾਨ ਲਾਲ ਸਿੰਘ, ਮੰਡਲ ਜਨਰਲ ਸਕੱਤਰ ਸ਼ੇਰ ਸਿੰਘ ਬਾਰੇ ਕੇ ਦੀ ਅਗਵਾਈ ਹੇਠ ਵਣ ਮੰਡਲ ਅਫ਼ਸਰ ਫ਼ਿਰੋਜ਼ਪੁਰ ਦੇ ਦਫ਼ਤਰ ਸਾਹਮਣੇ ਇਕ ਵਿਸ਼ਾਲ ਰੋਸ ਧਰਨਾ ਦਿੱਤਾ ਗਿਆ, ਜਿਸ 'ਚ ...

ਪੂਰੀ ਖ਼ਬਰ »

ਹੱਡੀਆਂ ਅਤੇ ਜੋੜਾਂ ਦੇ ਰੋਗਾਂ ਦਾ ਮੁਫ਼ਤ ਜਾਂਚ ਅਤੇ ਮੈਡੀਕਲ ਕੈਂਪ ਲਗਾਇਆ

ਜ਼ੀਰਾ, 17 ਅਗਸਤ (ਮਨਜੀਤ ਸਿੰਘ ਢਿੱਲੋਂ)-ਭਾਰਤ ਵਿਕਾਸ ਪ੍ਰੀਸ਼ਦ ਜ਼ੀਰਾ ਦੇ ਸੂਬਾ ਮੀਤ ਪ੍ਰਧਾਨ ਸਤਿੰਦਰ ਸਚਦੇਵਾ ਵਲੋਂ ਆਪਣੀ ਮਰਹੂਮ ਮਾਤਾ ਰਾਮ ਲੁਭਾਈ ਸਚਦੇਵਾ ਦੀ ਨਿੱਘੀ ਯਾਦ 'ਚ ਹੱਡੀਆਂ ਅਤੇ ਜੋੜਾਂ ਦੇ ਰੋਗਾਂ ਦਾ ਮੁਫ਼ਤ ਜਾਂਚ ਅਤੇ ਮੈਡੀਕਲ ਕੈਂਪ ਸੁਆਮੀ ...

ਪੂਰੀ ਖ਼ਬਰ »

ਆਰ.ਐੱਸ.ਡੀ. ਕਾਲਜ ਦਾ ਨਤੀਜਾ ਸ਼ਾਨਦਾਰ

ਫ਼ਿਰੋਜ਼ਪੁਰ, 17 ਅਗਸਤ (ਤਪਿੰਦਰ ਸਿੰਘ)-ਸਥਾਨਕ ਆਰ.ਐੱਸ.ਡੀ ਕਾਲਜ ਦਾ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨਿਆ ਸਾਲ 2021-22 ਦਾ ਬੀ.ਐੱਸ.ਸੀ, ਬੀ.ਐੱਡ ਅਤੇ ਬੀ.ਏ, ਬੀ.ਐੱਡ ਇਟੇਗਰੇਟਿਡ ਕੋਰਸਾਂ ਦਾ ਨਤੀਜਾ ਸ਼ਾਨਦਾਰ ਰਿਹਾ | ਕਾਲਜ ਪਿ੍ੰਸੀਪਲ ਅਸ਼ੋਕ ਗੁਪਤਾ ਨੇ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਮੀਟਿੰਗ

ਮੱਲਾਂਵਾਲਾ, 17 ਅਗਸਤ (ਗੁਰਦੇਵ ਸਿੰਘ, ਸੁਰਜਨ ਸਿੰਘ ਸੰਧੂ)-ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਮੀਟਿੰਗ ਮੱਲਾਂਵਾਲਾ ਵਿਖੇ ਹੋਈ, ਜਿਸ ਦੀ ਪ੍ਰਧਾਨਗੀ ਬਲਾਕ ਪ੍ਰਧਾਨ ਸੁਖਦੇਵ ਸਿੰਘ ਭੁੱਲਰ ਨੇ ਕੀਤੀ | ਮੀਟਿੰਗ ਵਿਚ ਜਥੇ: ਮਨਮੋਹਨ ਸਿੰਘ ਥਿੰਦ ਸਕੱਤਰ ਪੰਜਾਬ, ...

ਪੂਰੀ ਖ਼ਬਰ »

13 ਗ੍ਰਾਮ ਹੈਰੋਇਨ ਤੇ ਮੋਟਰਸਾਈਕਲ ਸਮੇਤ ਮੁਲਜ਼ਮ ਕਾਬੂ

ਮੱਲਾਂਵਾਲਾ, 17 ਅਗਸਤ (ਸੁਰਜਨ ਸਿੰਘ ਸੰਧੂ, ਗੁਰਦੇਵ ਸਿੰਘ)-ਸਹਾਇਕ ਥਾਣੇਦਾਰ ਸਮੇਤ ਪੁਲਿਸ ਪਾਰਟੀ ਗਸ਼ਤ ਕਰਦੇ ਹੋਏ ਜਦ ਦਾਣਾ ਮੰਡੀ ਪਾਸ ਪਹੁੰਚੇ ਤਾਂ ਏ.ਆਈ.ਓ. ਸੁਰਜੀਤ ਪਾਲ ਬਟਾਲੀਅਨ 82 ਕਾਉਂਟਰ ਇੰਟੈਲੀਜੈਂਸ ਨੇ ਦੱਸਿਆ ਕਿ ਮੈਨੂੰ ਮੁਖ਼ਬਰ ਖ਼ਾਸ ਨੇ ਇਤਲਾਹ ...

ਪੂਰੀ ਖ਼ਬਰ »

ਜ਼ੋਨ ਗੁਰੂਹਰਸਹਾਏ ਦੇ ਜ਼ਿਲ੍ਹਾ ਡੈਲੀਗੇਟ ਦੀ ਅਗਾਊਾ ਮੀਟਿੰਗ

ਗੁਰੂਹਰਸਹਾਏ, 17 ਅਗਸਤ (ਹਰਚਰਨ ਸਿੰਘ ਸੰਧੂ)-ਗੁਰੂਹਰਸਹਾਏ ਜ਼ੋਨ ਦੇ ਡੈਲੀਗੇਟਾਂ ਦੀ ਅਗਾਊਾ ਮੀਟਿੰਗ ਧਰਮ ਸਿੰਘ ਸਿੱਧੂ ਜ਼ੋਨ ਪ੍ਰਧਾਨ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਸੰਗਤਸਰ ਸਾਹਿਬ ਮਾਦੀ ਕੇ ਵਿਖੇ ਹੋਈ | ਮੀਟਿੰਗ 'ਚ ਸਮੁੱਚੇ ਡੈਲੀਗੇਟਾਂ ਨੇ ਅਹਿਦ ਲਿਆ ਕਿ ...

ਪੂਰੀ ਖ਼ਬਰ »

ਅਗਰਵਾਲ ਕਾਲਜ ਆਫ਼ ਨਰਸਿੰਗ ਅਤੇ ਹਸਪਤਾਲ ਵਿਖੇ ਮਨਾਇਆ ਆਜ਼ਾਦੀ ਦਾ ਅੰਮਿ੍ਤ ਮਹਾਂਉਤਸਵ

ਗੁਰੂਹਰਸਹਾਏ, 17 ਅਗਸਤ (ਕਪਿਲ ਕੰਧਾਰੀ)-ਗੁਰੂਹਰਸਹਾਏ ਵਿਖੇ ਸਥਿਤ ਅਗਰਵਾਲ ਕਾਲਜ ਆਫ਼ ਨਰਸਿੰਗ ਅਤੇ ਹਸਪਤਾਲ ਵਿਖੇ ਆਜ਼ਾਦੀ ਦਾ ਅੰਮਿ੍ਤ ਮਹਾਂਉਤਸਵ ਮਨਾਇਆ ਗਿਆ | ਅਗਰਵਾਲ ਹਸਪਤਾਲ ਅਤੇ ਕਾਲਜ ਆਫ਼ ਨਰਸਿੰਗ ਦੇ ਚੇਅਰਮੈਨ ਡਾ: ਪਵਨ ਅਗਰਵਾਲ ਨੇ ਕਾਲਜ ਦੇ ...

ਪੂਰੀ ਖ਼ਬਰ »

ਕੇਂਦਰ ਸਰਕਾਰ ਵਲੋਂ ਆਈ ਮੁਫ਼ਤ ਕਣਕ ਡੀਪੂ ਹੋਲਡਰਾਂ ਨੂੰ ਨਾ ਦਿੱਤੇ ਜਾਣ 'ਤੇ ਡੀ.ਸੀ. ਨੂੰ ਮੰਗ ਪੱਤਰ

ਫ਼ਿਰੋਜ਼ਪੁਰ, 17 ਅਗਸਤ (ਤਪਿੰਦਰ ਸਿੰਘ)- ਕੇਂਦਰ ਸਰਕਾਰ ਵਲੋਂ ਆਈ ਮੁਫ਼ਤ ਕਣਕ ਡੀਪੂ ਹੋਲਡਰਾਂ ਨੂੰ ਨਾ ਦਿੱਤੇ ਜਾਣ ਦੇ ਸੰਬੰਧ ਵਿਚ ਅੱਜ ਜਗਤਾਰ ਸਿੰਘ ਭੁੱਲਰ ਜ਼ਿਲ੍ਹਾ ਪ੍ਰਧਾਨ ਫ਼ਿਰੋਜ਼ਪੁਰ ਅਤੇ ਸਮੂਹ ਬਲਾਕ ਪ੍ਰਧਾਨ ਫ਼ਿਰੋਜ਼ਪੁਰ ਦੀ ਅਗਵਾਈ 'ਚ ਡਿਪਟੀ ...

ਪੂਰੀ ਖ਼ਬਰ »

ਸਿਹਤ ਵਿਭਾਗ ਦੀ ਟੀਮ ਨੇ ਘਰ-ਘਰ ਜਾ ਕੇ ਮੰਕੀਪੋਕਸ ਬਾਰੇ ਦਿੱਤੀ ਜਾਣਕਾਰੀ

ਤਲਵੰਡੀ ਭਾਈ, 17 ਅਗਸਤ (ਕੁਲਜਿੰਦਰ ਸਿੰਘ ਗਿੱਲ)-ਸਿਹਤ ਵਿਭਾਗ ਵਲੋਂ ਦਿੱਤੇ ਗਏ ਆਦੇਸ਼ਾਂ 'ਤੇ ਪਿੰਡ ਹਰਾਜ ਵਿਖੇ ਲੋਕਾਂ ਨੂੰ ਮੰਕੀਪੋਕਸ ਸੰਬੰਧੀ ਜਾਣਕਾਰੀ ਦਿੱਤੀ ਗਈ | ਇਸ ਸਮੇਂ ਡਾ: ਮੀਨਾਕਸ਼ੀ ਸ਼ਰਮਾ ਕਮਿਊਨਿਟੀ ਹੈਲਥ ਅਫ਼ਸਰ, ਜਸਵਿੰਦਰ ਕੌਰ ਮਲਟੀਪਰਪਜ਼ ਹੈਲਥ ...

ਪੂਰੀ ਖ਼ਬਰ »

ਪੇਟ ਦੇ ਕੀੜਿਆਂ ਤੋਂ ਰਾਸ਼ਟਰੀ ਮੁਕਤੀ ਦਿਵਸ ਮਨਾਇਆ

ਫ਼ਿਰੋਜ਼ਪੁਰ, 17 ਅਗਸਤ (ਤਪਿੰਦਰ ਸਿੰਘ)-ਜ਼ਿਲ੍ਹਾ ਫ਼ਿਰੋਜ਼ਪੁਰ ਦੇ ਆਂਗਣਵਾੜੀ ਸੈਂਟਰਾਂ ਵਿਚ ਪੇਟ ਦੇ ਕੀੜਿਆਂ ਤੋਂ ਰਾਸ਼ਟਰੀ ਮੁਕਤੀ ਦਿਵਸ ਮਨਾਇਆ ਗਿਆ, ਜਿਸ ਵਿਚ 1 ਸਾਲ ਤੋਂ ਲੈ ਕੇ 19 ਸਾਲ ਤੱਕ ਦੇ ਬੱਚਿਆਂ ਨੂੰ ਐਲਬੈਂਡਾਜ਼ੋਲ ਦੀਆਂ ਗੋਲੀਆਂ ਖਵਾਈਆਂ ਗਈਆਂ | ...

ਪੂਰੀ ਖ਼ਬਰ »

ਲੋੜਵੰਦਾਂ ਦੀਆਂ ਪੈਨਸ਼ਨਾਂ ਸੰਬੰਧੀ ਪਿੰਡ ਮਨਸੂਰਦੇਵਾ ਵਿਖੇ ਲਗਾਇਆ ਸੁਵਿਧਾ ਕੈਂਪ

ਜ਼ੀਰਾ, 17 ਅਗਸਤ (ਮਨਜੀਤ ਸਿੰਘ ਢਿੱਲੋਂ)-ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਲੋਕਾਂ ਦੀ ਸਰਕਾਰ ਲੋਕਾਂ ਦੇ ਦੁਆਰ ਤਹਿਤ ਸ਼ੁਰੂ ਕੀਤੇ ਗਏ ਸੁਵਿਧਾ ਕੈਂਪਾਂ ਦੀ ਲੜੀ ਤਹਿਤ ਜ਼ੀਰਾ ਨੇੜਲੇ ਪਿੰਡ ਮਨਸੂਰਦੇਵਾ ਵਿਖੇ ਪੈਨਸ਼ਨਾਂ ਲਗਾਉਣ ਸਬੰਧੀ ਸੁਵਿਧਾ ਕੈਂਪ ਲਗਾਇਆ ਗਿਆ, ...

ਪੂਰੀ ਖ਼ਬਰ »

ਤਰਕਸ਼ੀਲ ਸੁਸਾਇਟੀ ਜ਼ੀਰਾ ਵਲੋਂ ਮੈਗਜ਼ੀਨ ਦੀ ਵੰਡ

ਜ਼ੀਰਾ, 17 ਅਗਸਤ (ਮਨਜੀਤ ਸਿੰਘ ਢਿੱਲੋਂ)-ਤਰਕਸ਼ੀਲ ਸੁਸਾਇਟੀ ਪੰਜਾਬ ਇਕਾਈ ਜ਼ੀਰਾ ਦੀ ਮਹੀਨਾਵਾਰ ਮੀਟਿੰਗ ਜੀਵਨ ਮੱਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜ਼ੀਰਾ ਵਿਖੇ ਪ੍ਰਧਾਨ ਸੁਰਿੰਦਰ ਕੁਮਾਰ ਦੀ ਪ੍ਰਧਾਨਗੀ ਵਿਚ ਹੋਈ | ਇਸ ਮੌਕੇ ਲੋਕਾਂ ਨੂੰ ਅੰਧ ਵਿਸ਼ਵਾਸ਼ਾਂ ...

ਪੂਰੀ ਖ਼ਬਰ »

ਸਿੱਖਿਆ ਮੰਤਰੀ ਨਾਲ ਮੀਟਿੰਗ 'ਚ ਆਦਰਸ਼ ਸਕੂਲ ਅਧਿਆਪਕਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਵਿੱਢਾਂਗੇ ਤਿੱਖਾ ਸੰਘਰਸ਼-ਆਗੂ

ਜ਼ੀਰਾ, 17 ਅਗਸਤ (ਮਨਜੀਤ ਸਿੰਘ ਢਿੱਲੋਂ)-ਪਿਛਲੇ ਲੰਬੇ ਸਮੇਂ ਤੋਂ ਕੱਚੀਆਂ ਨੌਕਰੀਆਂ 'ਤੇ ਨਿਗੂਣੀਆਂ ਤਨਖ਼ਾਹਾਂ 'ਤੇ ਕੰਮ ਕਰ ਰਹੇ ਆਦਰਸ਼ ਸਕੂਲਾਂ ਦੇ ਅਧਿਆਪਕਾਂ ਅਤੇ ਦਰਜਾ-ਚਾਰ ਮੁਲਾਜ਼ਮਾਂ ਦੀਆਂ ਹੱਕੀ ਅਤੇ ਜਾਇਜ਼ ਮੰਗਾਂ ਸੰਬੰਧੀ ਆਦਰਸ਼ ਸਕੂਲ ਅਧਿਆਪਕ ...

ਪੂਰੀ ਖ਼ਬਰ »

ਸੁਵਿਧਾ ਕੈਂਪ ਦਾ ਐੱਸ. ਡੀ. ਐਮ. ਰਣਜੀਤ ਸਿੰਘ ਨੇ ਕੀਤਾ ਉਦਾਘਾਟਨ
ਬੁਢਾਪਾ, ਵਿਧਵਾ ਪੈਨਸ਼ਨਾਂ ਸੰਬੰਧੀ ਕਸਬਾ ਆਰਿਫ਼ ਕੇ ਵਿਖੇ ਲਗਾਇਆ ਸੁਵਿਧਾ ਕੈਂਪ

ਆਰਿਫ਼ ਕੇ, 17 ਅਗਸਤ (ਬਲਬੀਰ ਸਿੰਘ ਜੋਸਨ)-ਫ਼ਿਰੋਜ਼ਪੁਰ ਸ਼ਹਿਰੀ ਹਲਕੇ ਦੇ ਕਸਬਾ ਆਰਿਫ਼ ਕੇ ਵਿਖੇ ਪੰਜਾਬ ਸਰਕਾਰ ਵਲੋਂ ਬੁਢਾਪਾ ਅਤੇ ਵਿਧਵਾ ਪੈਨਸ਼ਨਰਾਂ ਨੂੰ ਸਹੂਲਤਾਂ ਦੇਣ ਲਈ ਹਲਕਾ ਵਿਧਾਇਕ ਰਣਬੀਰ ਸਿੰਘ ਭੁੱਲਰ ਦੀ ਅਗਵਾਈ ਵਿਚ ਸਮਾਜਿਕ ਸੁਰੱਖਿਆ ਵਿਭਾਗ ...

ਪੂਰੀ ਖ਼ਬਰ »

ਪੇਟ ਦੇ ਕੀੜਿਆਂ ਤੋਂ ਮੁਕਤੀ ਦਿਵਸ ਮਨਾਇਆ

ਕੁੱਲਗੜ੍ਹੀ, 17 ਜੁਲਾਈ (ਸੁਖਜਿੰਦਰ ਸਿੰਘ ਸੰਧੂ)-ਬਾਲ ਵਿਕਾਸ ਪ੍ਰਾਜੈਕਟ ਅਫ਼ਸਰ ਘੱਲ ਖ਼ੁਰਦ ਰਿਚਿਕਾ ਨੰਦਾ ਦੀ ਅਗਵਾਈ ਹੇਠ ਆਂਗਣਵਾੜੀ ਸੈਂਟਰਾਂ ਵਿਚ ਪੇਟ ਦੇ ਕੀੜਿਆਂ ਤੋਂ ਮੁਕਤੀ ਦਿਵਸ ਮਨਾਇਆ ਗਿਆ, ਜਿਸ ਵਿਚ 1 ਸਾਲ ਤੋਂ ਲੈ ਕੇ 19 ਸਾਲ ਤੱਕ ਦੇ ਬੱਚਿਆਂ ਨੂੰ ...

ਪੂਰੀ ਖ਼ਬਰ »

ਬੁਢਾਪਾ, ਵਿਧਵਾ ਪੈਨਸ਼ਨਾਂ ਸੰਬੰਧੀ ਕਸਬਾ ਆਰਿਫ਼ ਕੇ ਵਿਖੇ ਲਗਾਇਆ ਸੁਵਿਧਾ ਕੈਂਪ

ਆਰਿਫ਼ ਕੇ, 17 ਅਗਸਤ (ਬਲਬੀਰ ਸਿੰਘ ਜੋਸਨ)-ਫ਼ਿਰੋਜ਼ਪੁਰ ਸ਼ਹਿਰੀ ਹਲਕੇ ਦੇ ਕਸਬਾ ਆਰਿਫ਼ ਕੇ ਵਿਖੇ ਪੰਜਾਬ ਸਰਕਾਰ ਵਲੋਂ ਬੁਢਾਪਾ ਅਤੇ ਵਿਧਵਾ ਪੈਨਸ਼ਨਰਾਂ ਨੂੰ ਸਹੂਲਤਾਂ ਦੇਣ ਲਈ ਹਲਕਾ ਵਿਧਾਇਕ ਰਣਬੀਰ ਸਿੰਘ ਭੁੱਲਰ ਦੀ ਅਗਵਾਈ ਵਿਚ ਸਮਾਜਿਕ ਸੁਰੱਖਿਆ ਵਿਭਾਗ ...

ਪੂਰੀ ਖ਼ਬਰ »

ਮਾਤਾ ਸੁਖਮਿੰਦਰ ਕੌਰ ਗਿੱਲ ਨੂੰ ਭੋਗ ਮੌਕੇ ਭਾਵ-ਭਿੰਨੀਆਂ ਸ਼ਰਧਾਂਜਲੀਆਂ

ਤਲਵੰਡੀ ਭਾਈ, 17 ਅਗਸਤ (ਕੁਲਜਿੰਦਰ ਸਿੰਘ ਗਿੱਲ)-ਪਿੰਡ ਵਾੜਾ ਜਵਾਹਰ ਸਿੰਘ ਵਾਲਾ ਨਿਵਾਸੀ ਗੁਰਸੇਵਕ ਸਿੰਘ ਗਿੱਲ, ਕੁਲਦੀਪ ਸਿੰਘ ਗਿੱਲ ਪ੍ਰਧਾਨ ਅਤੇ ਹਰਜੀਤ ਸਿੰਘ ਦੇ ਮਾਤਾ ਸਰਦਾਰਨੀ ਸੁਖਮਿੰਦਰ ਕੌਰ ਗਿੱਲ (ਧਰਮ ਪਤਨੀ ਸਵ: ਪ੍ਰੀਤਮ ਸਿੰਘ ਗਿੱਲ) ਨਮਿਤ ਭੋਗ ਉਨ੍ਹਾਂ ...

ਪੂਰੀ ਖ਼ਬਰ »

ਹਰਭਗਵਾਨ ਕੰਬੋਜ ਸੂਬਾ ਕਾਰਜਕਾਰੀ ਪ੍ਰਧਾਨ ਚੁਣੇ ਗਏ

ਫ਼ਿਰੋਜ਼ਪੁਰ, 17 ਅਗਸਤ (ਤਪਿੰਦਰ ਸਿੰਘ)- ਜ਼ਿਲ੍ਹਾ ਪ੍ਰੀਸ਼ਦ ਪੰਚਾਇਤ ਸੰਮਤੀਜ਼ ਪੈਨਸ਼ਨ ਯੂਨੀਅਨ ਪੰਜਾਬ ਦੀ ਮੀਟਿੰਗ ਜ਼ਿਲ੍ਹਾ ਪ੍ਰੀਸ਼ਦ ਦਫ਼ਤਰ ਵਿਖੇ ਗੁਰਚਰਨ ਸਿੰਘ ਨਾਹਰ ਪੰਜਾਬ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਸਰਬਸੰਮਤੀ ਨਾਲ ਹਰਭਗਵਾਨ ਕੰਬੋਜ ...

ਪੂਰੀ ਖ਼ਬਰ »

ਪਾਵਰਕਾਮ ਐਂਡ ਟ੍ਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਦੀ ਮੀਟਿੰਗ

ਜ਼ੀਰਾ, 17 ਅਗਸਤ (ਮਨਜੀਤ ਸਿੰਘ ਢਿੱਲੋਂ)-ਪਾਵਰਕਾਮ ਐਂਡ ਟ੍ਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ (ਬਿਜਲੀ ਬੋਰਡ) ਸਬ-ਡਵੀਜ਼ਨ ਜ਼ੀਰਾ ਦੀ ਮੀਟਿੰਗ ਬਿਜਲੀ ਦਫ਼ਤਰ ਜ਼ੀਰਾ ਵਿਖੇ ਸਰਕਲ ਪ੍ਰਧਾਨ ਸ਼ੇਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ ਦੌਰਾਨ ਸਰਕਾਰ ਵਲੋਂ ਠੇਕਾ ...

ਪੂਰੀ ਖ਼ਬਰ »

ਅਗਨੀਪਥ ਰੱਦ ਕਰਨ ਲਈ ਕਿਸਾਨਾਂ ਨੇ ਡੀ.ਸੀ. ਫ਼ਿਰੋਜ਼ਪੁਰ ਨੂੰ ਸੌਂਪਿਆ ਮੰਗ ਪੱਤਰ

ਫ਼ਿਰੋਜ਼ਪੁਰ, 17 ਅਗਸਤ (ਕੁਲਬੀਰ ਸਿੰਘ ਸੋਢੀ)-ਸੰਯੁਕਤ ਕਿਸਾਨ ਮੋਰਚੇ ਵਲੋਂ ਫ਼ੌਜ ਦੀ ਭਰਤੀ ਕਰਨ ਲਈ ਲਿਆਂਦੀ ਅਗਨੀਪੱਥ ਸਕੀਮ ਰੱਦ ਕਰਨ ਲਈ ਸੰਯੁਕਤ ਮੋਰਚੇ ਦੇ ਸੱਦੇ 'ਤੇ ਕਿਸਾਨਾਂ ਨੇ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਨੂੰ ਮੰਗ ਪੱਤਰ ਸੌਂਪਿਆ | ਕ੍ਰਾਂਤੀਕਾਰੀ ...

ਪੂਰੀ ਖ਼ਬਰ »

ਭਖਦੇ ਮਸਲਿਆਂ ਨੂੰ ਲੈ ਕੇ ਚਾਰ ਮਜ਼ਦੂਰ ਜਥੇਬੰਦੀਆਂ ਦੀ ਸਾਂਝੀ ਮੀਟਿੰਗ

ਗੁਰੂਹਰਸਹਾਏ, 17 ਅਗਸਤ (ਕਪਿਲ ਕੰਧਾਰੀ)-ਗੁਰੂਹਰਸਹਾਏ ਵਿਖੇ ਮਜ਼ਦੂਰਾਂ ਦੇ ਭਖਦੇ ਮਸਲਿਆਂ 'ਤੇ ਚਾਰ ਮਜ਼ਦੂਰ ਜਥੇਬੰਦੀਆਂ ਦੀ ਸਾਂਝੀ ਮੀਟਿੰਗ ਹੋਈ, ਜਿਸ ਵਿਚ ਮਜ਼ਦੂਰ ਮੁਕਤੀ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਪਰਮਜੀਤ ਕੌਰ, ਬਲਾਕ ਪ੍ਰਧਾਨ ਰਾਜ ਕੌਰ, ਕ੍ਰਾਂਤੀਕਾਰੀ ...

ਪੂਰੀ ਖ਼ਬਰ »

ਵਿਧਾਇਕ ਸੰਦੀਪ ਜਾਖੜ ਦੀ ਅਗਵਾਈ 'ਚ ਪਿੰਡ ਸੀਤੋ ਦੀ ਪੰਚਾਇਤ ਵਲੋਂ ਡੀ. ਸੀ. ਨਾਲ ਮੁਲਾਕਾਤ

ਅਬੋਹਰ, 17 ਅਗਸਤ (ਸੁਖਜੀਤ ਸਿੰਘ ਬਰਾੜ/ਵਿਵੇਕ ਹੂੜੀਆ)-ਉਪ ਮੰਡਲ ਅਬੋਹਰ ਦੇ ਪਿੰਡ ਸੀਤੋ ਗੰੁਨੋ੍ਹ ਵਿਚ ਪਿਛਲੇ ਚਾਰ ਮਹੀਨਿਆਂ ਤੋਂ ਬੰਦ ਪਏ ਵਾਟਰ ਵਰਕਸ ਨੂੰ ਚਾਲੂ ਕਰਵਾਉਣ ਅਤੇ ਗਲੀਆਂ-ਨਾਲੀਆਂ 'ਚ ਖੜ੍ਹੇ ਪਾਣੀ ਦੀ ਨਿਕਾਸੀ ਕਰਵਾਉਣ ਲਈ ਪਿੰਡ ਦੀ ਪੰਚਾਇਤ ਨੇ ...

ਪੂਰੀ ਖ਼ਬਰ »

ਸਿਵਲ ਸਰਜਨ ਨੇ ਲਹਿਰਾਇਆ ਸਿਵਲ ਹਸਪਤਾਲ ਚ ਰਾਸ਼ਟਰੀ ਝੰਡਾ

ਫ਼ਿਰੋਜ਼ਪੁਰ, 17 ਅਗਸਤ (ਜਸਵਿੰਦਰ ਸਿੰਘ ਸੰਧੂ)-ਸਿਹਤ ਵਿਭਾਗ ਫ਼ਿਰੋਜ਼ਪੁਰ ਵਲੋਂ ਆਜ਼ਾਦੀ ਦਿਹਾੜੇ ਮੌਕੇ ਸਿਵਲ ਹਸਪਤਾਲ ਅੰਦਰ ਕਰਵਾਏ ਗਏ ਸਮਾਗਮਾਂ 'ਚ ਸਿਵਲ ਸਰਜਨ ਡਾ: ਅਨਿਲ ਕੁਮਾਰ ਵਲੋਂ ਰਾਸ਼ਟਰੀ ਝੰਡਾ ਲਹਿਰਾਇਆ ਗਿਆ | ਸੰਬੋਧਨ ਕਰਦਿਆਂ ਸਿਵਲ ਸਰਜਨ ਡਾ: ਅਨਿਲ ...

ਪੂਰੀ ਖ਼ਬਰ »

ਮੱਲਵਾਲ ਦੀ ਮੌਤ 'ਤੇ ਵੱਖ-ਵੱਖ ਆਗੂਆਂ ਵਲੋਂ ਦੁੱਖ ਦਾ ਇਜ਼ਹਾਰ

ਫ਼ਿਰੋਜ਼ਸ਼ਾਹ, 17 ਅਗਸਤ (ਸਰਬਜੀਤ ਸਿੰਘ ਧਾਲੀਵਾਲ)-ਆਮ ਆਦਮੀ ਪਾਰਟੀ ਦੇ ਸਰਗਰਮ ਆਗੂ ਕੁਲਦੀਪ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਮੱਲਵਾਲ ਕਦੀਮ ਦੀ ਅਚਾਨਕ ਮੱਲਵਾਲ ਨਜ਼ਦੀਕ ਸੜਕ ਦੁਰਘਟਨਾ 'ਚ ਮੌਤ ਹੋ ਗਈ ਹੈ | ਕੁਲਦੀਪ ਸਿੰਘ ਦੀ ਅਚਾਨਕ ਮੌਤ 'ਤੇ ਪਰਿਵਾਰ 'ਤੇ ...

ਪੂਰੀ ਖ਼ਬਰ »

ਦੀ ਪੰਜਾਬ ਰਾਜ ਜ਼ਿਲ੍ਹਾ ਡੀ.ਸੀ. ਦਫ਼ਤਰ ਕਰਮਚਾਰੀ ਐਸੋਸੀਏਸ਼ਨ ਦੀ ਚੋਣ

ਫ਼ਿਰੋਜ਼ਪੁਰ, 17 ਅਗਸਤ (ਤਪਿੰਦਰ ਸਿੰਘ)-ਦੀ ਪੰਜਾਬ ਰਾਜ ਜ਼ਿਲ੍ਹਾ ਡੀ.ਸੀ. ਦਫ਼ਤਰ ਕਰਮਚਾਰੀ ਐਸੋਸੀਏਸ਼ਨ ਦੀ ਚੋਣ ਹੋਈ, ਜਿਸ 'ਚ ਪ੍ਰਧਾਨ, ਜਨਰਲ ਸਕੱਤਰ ਅਤੇ ਖ਼ਜ਼ਾਨਚੀ ਦੀ ਚੋਣ ਕੀਤੀ ਗਈ | ਇਸ ਉਪਰੰਤ ਜ਼ਿਲ੍ਹਾ ਬਾਡੀ ਦਾ ਵਿਸਥਾਰ ਕਰਦੇ ਹੋਏ ਵੱਖ-ਵੱਖ ਅਹੁਦੇਦਾਰਾਂ ਦੀ ...

ਪੂਰੀ ਖ਼ਬਰ »

ਗੁਰੂ ਹਰਸਹਾਏ ਵਿਖੇ ਬਣੇਗਾ ਨਵਾਂ ਤਹਿਸੀਲ ਕੰਪਲੈਕਸ

ਚੰਡੀਗੜ੍ਹ, 17 ਅਗਸਤ (ਅਜੀਤ ਬਿਊਰੋ)- ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਲੋਕਾਂ ਦੀ ਸਹੂਲਤ ਲਈ ਸੂਬੇ ਵਿਚ ਬਿਹਤਰੀਨ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣ ਦੀ ਵਚਨਬੱਧਤਾ ਤਹਿਤ ਗੁਰੂ ਹਰਿਸਹਾਏ ਵਿਖੇ ਅਤਿ ਆਧੁਨਿਕ ਸਹੂਲਤਾਂ ਨਾਲ ਲੈਸ ...

ਪੂਰੀ ਖ਼ਬਰ »

ਬਾਬਾ ਖ਼ਵਾਜਾ ਦਾ ਜੋੜ ਮੇਲਾ ਮਨਾਇਆ

ਮੱਲਾਂਵਾਲਾ, 17 ਅਗਸਤ (ਸੁਰਜਨ ਸਿੰਘ ਸੰਧੂ, ਗੁਰਦੇਵ ਸਿੰਘ)-ਬਾਬਾ ਖ਼ਵਾਜਾ ਪੀਰ ਦਾ ਜੋੜ ਮੇਲਾ ਪਿੰਡ ਗੁਰਦਿੱਤੀ ਵਾਲਾ ਅਤੇ ਬੂੜੇ ਵਾਲਾ ਪਿੰਡ ਦੇ ਲੋਕਾਂ ਦੇ ਸਹਿਯੋਗ ਨਾਲ ਮਨਾਇਆ ਗਿਆ | ਇਸ ਮੇਲੇ 'ਚ ਸਵੇਰ ਤੋਂ ਲੈ ਕੇ ਸ਼ਾਮ ਤੱਕ ਗੁਰੂ ਘਰ ਦਾ ਅਤੁੱਟ ਲੰਗਰ ਵਰਤਾਇਆ | ...

ਪੂਰੀ ਖ਼ਬਰ »

ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈੱਡਰੇਸ਼ਨ ਦੇ ਬਲਾਕ ਗੁਰੂਹਰਸਹਾਏ ਅਤੇ ਮਮਦੋਟ ਦੇ ਅਹੁਦੇਦਾਰਾਂ ਦੀ ਚੋਣ

ਗੋਲੂ ਕਾ ਮੋੜ, 17 ਅਗਸਤ (ਸੁਰਿੰਦਰ ਸਿੰਘ ਪੁਪਨੇਜਾ)- ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ ਬਲਾਕ ਗੁਰੂਹਰਸਹਾਏ ਅਤੇ ਮਮਦੋਟ ਦੇ ਅਹੁਦੇਦਾਰਾਂ ਦੀ ਚੋਣ ਕੀਤੀ ਗਈ | ਇਹ ਚੋਣ ਜ਼ਿਲ੍ਹਾ ਪ੍ਰਧਾਨ ਕਿ੍ਸ਼ਨ ਸਿੰਘ ਜਾਗੋਵਾਲੀਆ ਦੀ ਅਗਵਾਈ ਵਿਚ ਕੀਤੀ ਗਈ | ਇਸ ...

ਪੂਰੀ ਖ਼ਬਰ »

ਸਿੱਖ ਕੌਮ ਨੂੰ ਚੜ੍ਹਦੀ ਕਲਾ ਵੱਲ ਲੈ ਕੇ ਜਾਵਾਂਗੇ-ਜਥੇਦਾਰ ਸੁਖਦੇਵ ਸਿੰਘ

ਆਰਿਫ਼ ਕੇ, 17 ਅਗਸਤ (ਬਲਬੀਰ ਸਿੰਘ ਜੋਸਨ)-ਸਿੱਖ ਕੌਮ ਦੀ ਸਿਰਮੌਰ ਸੰਸਥਾ ਦਮਦਮੀ ਟਕਸਾਲ ਦਾ ਮੁੱਖ ਬੁਲਾਰਾ ਨਿਯੁਕਤ ਹੋਣ 'ਤੇ ਭਾਈ ਸੁਖਦੇਵ ਸਿੰਘ ਦਾ ਕਸਬਾ ਆਰਿਫ਼ ਕੇ ਦੇ ਗੁਰਦੁਆਰਾ ਸਾਹਿਬ ਬਾਬਾ ਰਾਮ ਲਾਲ ਜੀ ਵਿਖੇ ਪਹੁੰਚਣ 'ਤੇ ਸਿੱਖ ਸੰਗਤਾਂ ਵਲੋਂ ਜ਼ੋਰਦਾਰ ...

ਪੂਰੀ ਖ਼ਬਰ »

ਘਰੇਲੂ ਵਿਵਾਦ ਨੂੰ ਲੈ ਕੇ ਇਕ ਵਿਅਕਤੀ ਦੀ ਕੁੱਟਮਾਰ

ਗੁਰੂਹਰਸਹਾਏ, 17 ਅਗਸਤ (ਕਪਿਲ ਕੰਧਾਰੀ)- ਥਾਣਾ ਗੁਰੂਹਰਸਹਾਏ ਦੀ ਪੁਲਿਸ ਨੇ ਇਕ ਵਿਅਕਤੀ ਨੂੰ ਕੁੱਟਮਾਰ ਕਰਕੇ ਜ਼ਖ਼ਮੀਂ ਕਰਨ ਦੇ ਮਾਮਲੇ ਵਿਚ ਨੌਂ ਅਣਪਛਾਤਿਆਂ ਸਮੇਤ ਬਾਰਾਂ ਵਿਰੋਧ ਮਾਮਲਾ ਦਰਜ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਗੁਰੂਹਰਸਹਾਏ ਦੇ ...

ਪੂਰੀ ਖ਼ਬਰ »

ਸੀਵਰੇਜ ਦੇ ਮੇਨਹੋਲ ਤੋਂ ਟੁੱਟੀਆਂ ਗਰਿੱਲਾਂ ਚੋਰੀ

ਫ਼ਿਰੋਜ਼ਪੁਰ, 17 ਅਗਸਤ (ਗੁਰਿੰਦਰ ਸਿੰਘ)-ਸਥਾਨਕ ਬਸਤੀ ਟੈਂਕਾ ਵਾਲੀ ਦੀ ਗਲੀ ਨੰਬਰ 16 ਵਿਚ ਰਹਿ ਰਿਹਾ ਆਜ਼ਾਦੀ ਘੁਲਾਟੀਏ ਸਵਰਗੀ ਕਰਮ ਸਿੰਘ ਉੱਪਲ ਦੀ ਬੇਟੀ ਸਤਵਿੰਦਰ ਕੌਰ ਵਲੋਂ ਘਰ ਦੇ ਬਾਹਰ ਬੁਰੀ ਤਰ੍ਹਾਂ ਟੁੱਟ ਚੁੱਕੇ ਸੀਵਰੇਜ ਦੇ ਮੇਨ ਹੋਲ਼ ਨੂੰ ਬੰਦ ਕਰਵਾਉਣ ...

ਪੂਰੀ ਖ਼ਬਰ »

ਗੁਰੂਹਰਸਹਾਏ ਕੁਟੀ ਰੋਡ ਦੇ ਲੋਕਾਂ ਨੇ ਟੁੱਟੀਆਂ ਸੜਕਾਂ ਦੀ ਕੈਬਨਿਟ ਮੰਤਰੀ ਕੋਲ ਉਠਾਈ ਆਵਾਜ਼

ਗੁਰੂਹਰਸਹਾਏ, 17 ਅਗਸਤ (ਹਰਚਰਨ ਸਿੰਘ ਸੰਧੂ)- ਕੁਟੀ ਰੋਡ ਤੋ ਲੈ ਕੇ ਡੇਰਾ ਬਾਬਾ ਫੁੰਮਣ ਸ਼ਾਹ ਤੱਕ ਅਤੇ ਕੁਟੀ ਰੋਡ ਤੋਂ ਹੀ ਬਾਈਪਾਸ ਸਰੂਪੇ ਵਾਲਾ ਤੱਕ ਟੁੱਟੀ ਭੱਜੀ ਸੜਕ ਨੂੰ ਬਣਾਉਣ ਸੰਬੰਧੀ ਇੱਥੋਂ ਦੇ ਲੋਕਾਂ ਨੇ ਹਲਕਾ ਵਿਧਾਇਕ ਫੌਜਾ ਸਿੰਘ ਸਰਾਰੀ ਕੈਬਨਿਟ ...

ਪੂਰੀ ਖ਼ਬਰ »

ਆਜ਼ਾਦੀ ਦਿਵਸ ਮੌਕੇ ਸਿੱਖ ਜਥੇਬੰਦੀਆਂ ਵਲੋਂ ਜ਼ਬਰਦਸਤ ਰੋਸ ਪ੍ਰਦਰਸ਼ਨ

ਫ਼ਿਰੋਜ਼ਪੁਰ, 17 ਅਗਸਤ (ਗੁਰਿੰਦਰ ਸਿੰਘ)-ਆਜ਼ਾਦੀ ਦਿਵਸ ਮੌਕੇ ਦੇਸ਼ ਦੇ ਆਜ਼ਾਦੀ ਸੰਗਰਾਮ 'ਚ 90 ਫ਼ੀਸਦੀ ਤੋਂ ਵੱਧ ਯੋਗਦਾਨ ਪਾਉਣ ਵਾਲੀ ਸਿੱਖ ਕੌਮ ਨਾਲ ਆਜ਼ਾਦੀ ਤੋਂ ਬਾਅਦ ਹੁੰਦੀਆਂ ਆ ਰਹੀਆਂ ਵਧੀਕੀਆਂ ਅਤੇ ਕਿਸੇ ਵੀ ਖੇਤਰ 'ਚ ਇਨਸਾਫ਼ ਨਾ ਮਿਲਣ ਦੇ ਰੋਸ ਵਜੋਂ ਵੱਡੀ ...

ਪੂਰੀ ਖ਼ਬਰ »

ਮਾਤਾ ਸਾਹਿਬ ਕÏਰ ਖ਼ਾਲਸਾ ਕਾਲਜ ਤਲਵੰਡੀ ਭਾਈ 'ਚ ਕਰਵਾਇਆ ਜਸ਼ਨ-ਏ-ਆਗਾਜ਼

ਤਲਵੰਡੀ ਭਾਈ, 17 ਅਗਸਤ (ਰਵਿੰਦਰ ਸਿੰਘ ਬਜਾਜ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਦੇ ਸੁਹਿਰਦ ਪ੍ਰਬੰਧਾਂ ਅਤੇ ਪਿ੍ੰਸੀਪਲ ਡਾ: ਗੁਰਵੀਰ ਸਿੰਘ ਦੀ ਅਗਵਾਈ ਹੇਠ ਚੱਲ ਰਹੀ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਮਾਤਾ ਸਾਹਿਬ ਕÏਰ ਖ਼ਾਲਸਾ ...

ਪੂਰੀ ਖ਼ਬਰ »

ਸ਼ਰਾਬ ਫੈਕਟਰੀ ਕਾਮਿਆਂ ਨੇ ਤਿਰੰਗਾ ਯਾਤਰਾ ਕੱਢ ਕੇ ਕੰਮ ਚਾਲੂ ਕਰਵਾਉਣ ਦੀ ਕੀਤੀ ਮੰਗ

ਜ਼ੀਰਾ, 17 ਅਗਸਤ (ਮਨਜੀਤ ਸਿੰਘ ਢਿੱਲੋਂ)-75ਵੇਂ ਅਜ਼ਾਦੀ ਦਿਹਾੜੇ ਮੌਕੇ ਮਾਲਬਰੋਜ਼ ਇੰਟਰਨੈਸ਼ਨਲ ਪ੍ਰਾਈਵੇਟ ਲਿਮਟਿਡ ਸ਼ਰਾਬ ਫੈਕਟਰੀ ਦੇ ਕਾਮਿਆਂ ਵਲੋਂ ਜ਼ੀਰਾ ਸ਼ਹਿਰ ਅੰਦਰ ਪੈਦਲ ਤਿਰੰਗਾ ਯਾਤਰਾ ਕੱਢ ਕੇ ਫੈਕਟਰੀ ਅੰਦਰ ਦੁਬਾਰਾ ਕੰਮ ਸ਼ੁਰੂ ਕਰਵਾਉਣ ਦੀ ਅਪੀਲ ...

ਪੂਰੀ ਖ਼ਬਰ »

ਲੋਕ ਸੰਗਰਾਮ ਮੋਰਚਾ, ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਤੇ ਭਾਕਿਯੂ ਕ੍ਰਾਂਤੀਕਾਰੀ ਨੇ ਲਹਿਰਾਏ ਕਾਲੇ ਝੰਡੇ

ਜ਼ੀਰਾ, 17 ਅਗਸਤ (ਮਨਜੀਤ ਸਿੰਘ ਢਿੱਲੋਂ)-ਆਜ਼ਾਦੀ ਦਿਹਾੜੇ 'ਤੇ ਲੋਕ ਸੰਗਰਾਮ ਮੋਰਚਾ ਪੰਜਾਬ ਵੱਲੋਂ ਕਮਿਊੁਨਟੀ ਹਾਲ ਬਸਤੀ ਮਾਛੀਆਂ ਜ਼ੀਰਾ ਮੰਦਿਰ ਵਿਖੇ ਮੀਟਿੰਗ ਰੱਖੀ ਗਈ, ਜਿਸ ਵਿਚ ਮਲੀ ਆਜ਼ਾਦੀ 'ਤੇ ਚਰਚਾ ਕਰਦਿਆਂ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਲੋਕਾਂ ...

ਪੂਰੀ ਖ਼ਬਰ »

ਜਲ ਸਪਲਾਈ ਕਾਮਿਆਂ ਨੇ ਆਜ਼ਾਦੀ ਦਿਹਾੜੇ ਨੂੰ ਵਿਰੋਧ ਦਿਵਸ ਵਜੋਂ ਮਨਾਇਆ

ਫ਼ਿਰੋਜ਼ਪੁਰ, 17 ਅਗਸਤ (ਤਪਿੰਦਰ ਸਿੰਘ)-ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਫ਼ੈਸਲੇ ਤਹਿਤ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ (ਰਜਿ: 31) ਦੀ ਜ਼ਿਲ੍ਹਾ ਪ੍ਰਧਾਨ ਬਲਕਾਰ ਸਿੰਘ ਪਿਆਰੇ, ਸੂਬਾ ਆਗੂ ਰੁਪਿੰਦਰ ਸਿੰਘ, ਪੈ੍ਰੱਸ ਸਕੱਤਰ ...

ਪੂਰੀ ਖ਼ਬਰ »

ਜ਼ਿਲ੍ਹੇ ਭਰ 'ਚ ਧੂਮਧਾਮ ਨਾਲ ਮਨਾਇਆ 75ਵਾਂ ਆਜ਼ਾਦੀ ਦਿਹਾੜਾ

ਫ਼ਿਰੋਜ਼ਪੁਰ, 17 ਅਗਸਤ (ਰਾਕੇਸ਼ ਚਾਵਲਾ)- ਪੰਜਾਬ ਗ੍ਰਾਮੀਣ ਬੈਂਕ ਅਟਾਰੀ ਸ਼ਾਖਾ ਵਲੋਂ ਆਜ਼ਾਦੀ ਦਾ 75ਵਾਂ ਦਿਹਾੜਾ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਿਖੇ ਸ਼ਾਖਾ ਪ੍ਰਬੰਧਕ ਸ੍ਰੀਮਤੀ ਵੀਰਮ ਬਾਲਾ ਵਲੋਂ ਇਲਾਕਾ ਵਾਸੀਆਂ ਦੇ ਸਹਿਯੋਗ ਨਾਲ ਮਨਾਇਆ ਗਿਆ, ਜਿਸ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX