ਤਾਜਾ ਖ਼ਬਰਾਂ


ਸਟੱਡੀ ਵੀਜ਼ਾ ਅਰਜ਼ੀ ਰੱਦ ਹੋਣ ਤੋਂ ਦੁਖੀ ਲੜਕੀ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  9 minutes ago
ਬਾਲਿਆਂਵਾਲੀ, 27 ਨਵੰਬਰ (ਕੁਲਦੀਪ ਮਤਵਾਲਾ)- ਜ਼ਿਲ੍ਹਾ ਬਠਿੰਡਾ ਦੇ ਪਿੰਡ ਕੋਟੜਾ ਕੌੜਾ ਵਿਖੇ ਪੜ੍ਹੀ ਲਿਖੀ ਨੌਜਵਾਨ ਲੜਕੀ ਦਾ ਵਿਦੇਸ਼ ਜਾਣ ਲਈ ਕਈ ਵਾਰ ਲਗਾਇਆ ਵੀਜ਼ਾ ਰੱਦ ਹੋਣ ਤੋਂ ਮਾਨਸਿਕ ਤੌਰ ਤੇ ਪ੍ਰੇਸ਼ਾਨ ਹੋਈ ਲੜਕੀ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕੀਤੇ ਜਾਣ ਦੀ ਖ਼ਬਰ ਹੈ । ਕਰਮਜੀਤ ਕੌਰ ਦਾ ਵਿਦੇਸ਼ ਦੀ ...
ਦਿੱਲੀ : ਦੁਬਈ ਤੋਂ ਆਏ 94.8 ਲੱਖ ਰੁਪਏ ਦੀ ਕੀਮਤ ਦੇ 1849 ਗ੍ਰਾਮ ਸੋਨੇ ਦੇ ਗਹਿਣੇ ਕਸਟਮਜ਼ ਨੇ ਕੀਤੇ ਬਰਾਮਦ
. . .  25 minutes ago
ਨਸ਼ੇ ’ਚ ਟੱਲੀ ਹੋਏ ਡਰਾਈਵਰ ਨੇ ਛੋਟਾ ਹਾਥੀ ਦੁਕਾਨ ’ਚ ਵਾੜਿਆ, ਕਈ ਜ਼ਖ਼ਮੀ
. . .  31 minutes ago
ਸੁਲਤਾਨਵਿੰਡ , 27 ਨਵੰਬਰ (ਗੁਰਨਾਮ ਸਿੰਘ ਬੁੱਟਰ) -ਪਿੰਡ ਸੁਲਤਾਨਵਿੰਡ ਦੇ ਮੇਨ ਬਾਜ਼ਾਰ ਸਥਿਤ ਅੱਜ ਉਸ ਵੇਲੇ ਚੀਕ ਚਿਹਾੜਾ ਪੈ ਗਿਆ ਜਦੋ ਨਸ਼ੇ ’ਚ ਟੱਲੀ ਹੋਏ ਛੋਟਾ ਹਾਥੀ ਡਰਾਈਵਰ ਅਤੇ ਉਸ ਦੇ ਸਾਥੀਆਂ ਨੇ ਕਰਿਆਨੇ ...
ਅੱਤਵਾਦ ਕਾਂਗਰਸ ਲਈ ਵੋਟ ਬੈਂਕ ਹੈ : ਪ੍ਰਧਾਨ ਮੰਤਰੀ ਮੋਦੀ ਗੁਜਰਾਤ 'ਚ
. . .  53 minutes ago
ਸ਼੍ਰੋਮਣੀ ਅਕਾਲੀ ਦਲ ਹਰਿਆਣਾ ਸਟੇਟ ਅਤੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਸਾਂਝੇ ਤੌਰ ‘ਤੇ ਕੰਮ ਕਰਨਗੇ – ਜਥੇਦਾਰ ਦਾਦੂਵਾਲ
. . .  about 2 hours ago
ਕਰਨਾਲ, 27 ਨਵੰਬਰ ( ਗੁਰਮੀਤ ਸਿੰਘ ਸੱਗੂ )- ਸ਼੍ਰੋਮਣੀ ਅਕਾਲੀ ਦਲ ਹਰਿਆਣਾ ਸਟੇਟ ਅਤੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਭਵਿੱਖ ਅੰਦਰ ਸਾਂਝੇ ਤੌਰ ‘ਤੇ ਕੰਮ ਕਰਨਗੇ । ਇਹ ਪ੍ਰਗਟਾਵਾ ਹਰਿਆਣਾ ...
ਕਾਂਗਰਸ ਦੀ ‘ਭਾਰਤ ਜੋੜੋ ਯਾਤਰਾ’ ਆਗਾਮੀ ਲੋਕ ਸਭਾ ਚੋਣਾਂ ਲਈ ਨਹੀਂ ਸਗੋਂ ਫੁੱਟ ਪਾਊ ਤਾਕਤਾਂ ਵਿਰੁੱਧ ਲੋਕਾਂ ਨੂੰ ਇਕਜੁੱਟ ਕਰਨ ਲਈ ਹੈ - ਮਲਿਕਅਰਜੁਨ ਖੜਗੇ
. . .  about 3 hours ago
ਪੰਜਾਬ ਸਰਕਾਰ ਵਲੋਂ ਗੰਨਾ ਮਿੱਲ ਫਗਵਾੜਾ ਨੂੰ ਚਲਾਉਣ ਦੀ ਪ੍ਰਵਾਨਗੀ, ਨੋਟੀਫਿਕੇਸ਼ਨ ਜਾਰੀ
. . .  about 3 hours ago
ਚੰਡੀਗੜ੍ਹ, 27 ਨਵੰਬਰ-ਪੰਜਾਬ ਸਰਕਾਰ ਨੇ ਅੱਜ ਗੋਲਡਨ ਸੰਧਰ ਮਿੱਲਜ਼ ਲਿਮਟਿਡ, ਫਗਵਾੜਾ ਨੂੰ 20 ਫ਼ਰਵਰੀ, 2023 ਤੱਕ ਚਲਾਉਣ ਦੀ ਪ੍ਰਵਾਨਗੀ ਦੇ ਦਿੱਤੀ ਹੈ । ਵਰਣਨਯੋਗ ਹੈ ਕਿ ਇਹ ਪ੍ਰਵਾਨਗੀ ਮੁੱਖ ...
ਬੈਂਗਲੁਰੂ-ਹਾਵੜਾ ਐਕਸਪ੍ਰੈਸ ਟਰੇਨ ਦੇ ਇਕ ਡੱਬੇ ਵਿਚ ਅੱਗ ਲੱਗ ਗਈ
. . .  about 4 hours ago
ਆਂਧਰਾ ਪ੍ਰਦੇਸ਼, 27 ਨਵੰਬਰ - ਚਿਤੂਰ 'ਚ ਬੈਂਗਲੁਰੂ -ਹਾਵੜਾ ਐਕਸਪ੍ਰੈਸ ਟਰੇਨ ਦੇ ਡੱਬੇ ਨੂੰ ਅੱਗ ਲੱਗਣ ਤੋਂ ਬਾਅਦ ਸਥਾਨਕ ਪੁਲਿਸ ਮੁਸਾਫ਼ਰਾਂ ਨੂੰ ਬਚਾਉਣ ਲਈ ਪਹੁੰਚ ਗਈ । ਅਜੇ ਤੱਕ ਕਿਸੇ ਜਾਨੀ ਨੁਕਸਾਨ ਦੀ ...
ਹੁਸ਼ਿਆਰਪੁਰ ਫੇਰੀ ਦੌਰਾਨ ਕਿਸਾਨਾਂ ਵਲੋਂ ਮੁੱਖ ਮੰਤਰੀ ਦਾ ਵਿਰੋਧ
. . .  about 4 hours ago
ਹੁਸ਼ਿਆਰਪੁਰ, 27 ਨਵੰਬਰ (ਬਲਜਿੰਦਰਪਾਲ ਸਿੰਘ)- ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਹੁਸ਼ਿਆਰਪੁਰ ਫੇਰੀ ਸਮੇਂ ਉਨ੍ਹਾਂ ਨੂੰ ਵੱਖ-ਵੱਖ ਕਿਸਾਨ ਜਥੇਬੰਦੀਆਂ ਦੀ ਅਗਵਾਈ ’ਚ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ ...
ਰਾਹੁਲ ਗਾਂਧੀ 'ਤੇ ਦੋਸ਼ ਲਗਾਉਣ 'ਚ ਰੁੱਝੀ ਭਾਜਪਾ-ਵੇਣੂਗੋਪਾਲ
. . .  about 4 hours ago
ਇੰਦੌਰ, 27 ਨਵੰਬਰ -'ਭਾਰਤ ਜੋੜੋ ਯਾਤਰਾ' ਦੇ ਵਿਰੁੱਧ "ਕੁਝ ਕਾਢ ਕੱਢਣ ਦੀ ਕੋਸ਼ਿਸ਼" ਕਰਨ ਲਈ ਭਾਜਪਾ ਦੀ ਨਿੰਦਾ ਕਰਦੇ ਹੋਏ, ਕਾਂਗਰਸ ਦੇ ਜਨਰਲ ਸਕੱਤਰ-ਸੰਗਠਨ ਕੇਸੀ ਵੇਣੂਗੋਪਾਲ ਨੇ ਪਾਰਟੀ...
ਜੰਮੂ-ਕਸ਼ਮੀਰ ਅਤੇ ਹਰਿਆਣਾ ਸਰਕਾਰ ਵਿਚਕਾਰ ਸਹਿਮਤੀ ਪੱਤਰ 'ਤੇ ਹਸਤਾਖਰ
. . .  about 4 hours ago
ਕਟੜਾ, 27 ਨਵੰਬਰ-ਜੰਮੂ-ਕਸ਼ਮੀਰ ਅਤੇ ਹਰਿਆਣਾ ਸਰਕਾਰ ਵਿਚਕਾਰ ਸਹਿਮਤੀ ਪੱਤਰ 'ਤੇ ਹਸਤਾਖਰ ਹੋਏ ਹਨ। ਇਸ ਸੰਬੰਧੀ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਕਿ ਜੰਮੂ-ਕਸ਼ਮੀਰ ਨੂੰ ਪਹਿਲਾਂ ਵੀ ਬਹੁਤ...
ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਭਾਰਤ-ਪਾਕਿ ਸਰਹੱਦ ਨਜ਼ਦੀਕ ਵਿਭਾਗ ਦੀ ਬੰਜਰ ਹੋ ਰਹੀ ਜ਼ਮੀਨ ਦਾ ਲਿਆ ਜਾਇਜ਼ਾ
. . .  about 5 hours ago
ਲੋਪੋਕੇ/ਅਜਨਾਲਾ 27 ਨਵੰਬਰ (ਗੁਰਵਿੰਦਰ ਸਿੰਘ ਕਲਸੀ, ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅੱਜ ਭਾਰਤ ਪਾਕਿਸਤਾਨ ਸਰਹੱਦ ਦੇ ਨੇੜੇ ਕੰਡਿਆਲੀ ਤਾਰ ਤੋਂ ਪਾਰ ਭਾਰਤ ਵਾਲੇ ਪਾਸੇ ਵਿਭਾਗ ਦੀ ਬੰਜਰ ਹੋ ਰਹੀ 700 ਏਕੜ ਜ਼ਮੀਨ ਦਾ ਅਧਿਕਾਰੀਆਂ...
ਪਾਕਿਸਤਾਨ ਤੋਂ ਡਰੋਨ ਰਸਤੇ ਭਾਰਤ ਆਏ 8 ਪਿਸਟਲ,ਦੋ ਕਿੱਲੋ ਹੈਰੋਇਨ, 14 ਮੈਗਜ਼ੀਨ ਅਤੇ 68 ਰਾਊਂਡ ਪੁਲਿਸ ਨੇ ਕੀਤੇ ਬਰਾਮਦ
. . .  about 5 hours ago
ਅਟਾਰੀ,27 ਨਵੰਬਰ (ਗੁਰਦੀਪ ਸਿੰਘ ਅਟਾਰੀ)-ਪਾਕਿਸਤਾਨ ਤੋਂ ਡਰੋਨ ਰਸਤੇ ਭਾਰਤ ਆਏ 8 ਪਿਸਟਲ, ਦੋ ਕਿੱਲੋ ਹੈਰੋਇਨ, 14 ਮੈਗਜ਼ੀਨ ਅਤੇ 68 ਰਾਊਂਡ ਪੁਲਿਸ ਨੇ ਬਰਾਮਦ ਕਰ ਕੇ ਵੱਡੀ ਸਫ਼ਲਤਾ ਪ੍ਰਾਪਤ ਕੀਤੀ ਹੈ। ਐੱਸ.ਟੀ.ਐੱਫ਼. ਨੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਸ ਦੀ ਪਛਾਣ...
ਮੁੱਖ ਮੰਤਰੀ ਨੇ ਕਪੂਰਥਲਾ 'ਚ ਬਣਨ ਵਾਲੇ ਮੈਡੀਕਲ ਕਾਲਜ ਦੀ ਜ਼ਮੀਨ ਤੇ ਨਕਸ਼ੇ ਦਾ ਕੀਤਾ ਨਿਰੀਖਣ
. . .  about 6 hours ago
ਕਪੂਰਥਲਾ, 27 ਨਵੰਬਰ (ਅਮਰਜੀਤ ਕੋਮਲ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਪੂਰਥਲਾ ਵਿਚ 428.59 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਮੈਡੀਕਲ ਕਾਲਜ ਵਾਲੀ ਜ਼ਮੀਨ ਤੇ ਨਕਸ਼ੇ ਦਾ ਨਿਰੀਖਣ ਕੀਤਾ। ਉਨ੍ਹਾਂ ਅਧਿਕਾਰੀਆਂ ਨਾਲ ਮੈਡੀਕਲ ਕਾਲਜ ਬਣਾਉਣ ਤੇ ਸਿਵਲ ਹਸਪਤਾਲ ਨੂੰ ਅਪਗਰੇਡ ਕਰਨ ਸੰਬੰਧੀ ਵਿਚਾਰ ਵਟਾਂਦਰਾ...
ਐਸ.ਟੀ.ਐਫ. ਵਲੋਂ 2 ਕਿੱਲੋ ਤੋਂ ਵੱਧ ਹੈਰੋਇਨ ਅਤੇ ਹਥਿਆਰਾਂ ਸਮੇਤ ਇਕ ਗ੍ਰਿਫ਼ਤਾਰ
. . .  about 5 hours ago
ਅੰਮ੍ਰਿਤਸਰ, 27 ਨਵੰਬਰ (ਗਗਨਦੀਪ ਸ਼ਰਮਾ)-ਨਸ਼ਾ ਅਤੇ ਨਾਜਾਇਜ਼ ਹਥਿਆਰਾਂ ਦੀ ਤਸਕਰੀ ਕਰਨ ਵਾਲਿਆਂ ਦੇ ਨੈਟਵਰਕ ਨੂੰ ਖ਼ਤਮ ਕਰਨ ਲਈ ਵਿੱਢੀ ਗਈ ਮੁਹਿੰਮ ਦੇ ਤਹਿਤ ਐਸ.ਟੀ.ਐਫ. ਵਲੋਂ 2 ਕਿੱਲੋ ਤੋਂ ਵਧੇਰੇ ਹੈਰੋਇਨ ਅਤੇ 8 ਪਿਸਤੌਲਾਂ ਸਮੇਤ ਇਕ ਵਿਅਕਤੀ ਨੂੰ ਗ੍ਰਿਫਤਾਰ...
ਪੰਜਾਬ ਸਰਕਾਰ ਵਲੋਂ 22 ਆਈ.ਏ.ਐੱਸ ਤੇ 10 ਪੀ.ਸੀ.ਐੱਸ. ਅਧਿਕਾਰੀਆਂ ਦੇ ਤਬਾਦਲੇ
. . .  about 5 hours ago
ਚੰਡੀਗੜ੍ਹ, 27 ਨਵੰਬਰ-ਪੰਜਾਬ ਸਰਕਾਰ ਵਲੋਂ ਵੱਡਾ ਪ੍ਰਸ਼ਾਸਨਿਕ ਫੇਰਬਦਲ ਕਰਦੇ ਹੋਏ 22 ਆਈ.ਏ.ਐੱਸ ਤੇ 10 ਪੀ.ਸੀ.ਐੱਸ. ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ...
ਦਰਦਨਾਕ ਰੇਲ ਹਾਦਸੇ ਵਿੱਚ ਤਿੰਨ ਮਾਸੂਮ ਬੱਚਿਆਂ ਦੀ ਮੌਤ
. . .  about 7 hours ago
ਕੀਰਤਪੁਰ ਸਾਹਿਬ, 27 ਨਵੰਬਰ (ਬੀਰ ਅੰਮ੍ਰਿਤਪਾਲ ਸਿੰਘ ਸੰਨੀ)-ਅੱਜ ਸਵੇਰੇ ਕੀਰਤਪੁਰ ਸਾਹਿਬ ਵਿਖੇ ਵਾਪਰੇ ਦਰਦਨਾਕ ਰੇਲ ਹਾਦਸੇ ਵਿੱਚ ਪ੍ਰਵਾਸੀ ਮਜ਼ਦੂਰਾਂ ਦੇ ਤਿੰਨ ਮਾਸੂਮ ਬੱਚਿਆਂ ਦੀ ਮੌਤ ਹੋ ਗਈ। ਹਾਦਸੇ ਦਾ ਸ਼ਿਕਾਰ...
ਆਬਾਦੀ ਕੰਟਰੋਲ ਬਿੱਲ ਮਹੱਤਵਪੂਰਨ ਹੈ-ਗਿਰੀਰਾਜ ਸਿੰਘ
. . .  about 5 hours ago
ਨਵੀਂ ਦਿੱਲੀ, 27 ਨਵੰਬਰ-ਕੇਂਦਰੀ ਮੰਤਰੀ ਗਿਰੀਰਾਜ ਸਿੰਘ ਦਾ ਕਹਿਣਾ ਹੈ ਕਿ ਆਬਾਦੀ ਕੰਟਰੋਲ ਬਿੱਲ ਮਹੱਤਵਪੂਰਨ ਹੈ, ਸਾਡੇ ਕੋਲ ਸੀਮਤ ਸਰੋਤ ਹਨ। ਚੀਨ ਨੇ 'ਇਕ ਬੱਚਾ ਨੀਤੀ' ਲਾਗੂ ਕੀਤੀ, ਆਬਾਦੀ ਨੂੰ ਕੰਟਰੋਲ ਕੀਤਾ ਅਤੇ ਵਿਕਾਸ ਪ੍ਰਾਪਤ ਕੀਤਾ। ਚੀਨ 'ਚ ਇਕ...
15 ਕਰੋੜ ਰੁਪਏ ਮੁੱਲ ਦੀ ਹੈਰੋਇਨ ਸਮੇਤ ਚਾਰ ਗ੍ਰਿਫ਼ਤਾਰ
. . .  about 7 hours ago
ਲੁਧਿਆਣਾ, 27 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਐਸ.ਟੀ.ਐਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਚਾਰ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਦੇ ਕਬਜ਼ੇ ਵਿਚੋਂ 3 ਕਿਲੋ ਹੈਰੋਇਨ ਬਰਾਮਦ ਕੀਤੀ ਹੈ, ਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੀਮਤ...
ਮੀਂਹ ਕਾਰਨ ਭਾਰਤ-ਨਿਊਜ਼ੀਲੈਂਡ ਦੂਜਾ ਇਕ ਦਿਨਾਂ ਮੈਚ ਰੱਦ
. . .  about 7 hours ago
ਕ੍ਰਾਈਸਟਚਰਚ, 27 ਨਵੰਬਰ-ਭਾਰਤ ਅਤੇ ਨਿਊਜ਼ੀਲੈਂਡ ਦੀਆਂ ਕ੍ਰਿਕਟ ਟੀਮਾਂ ਵਿਚ ਦੂਜਾ ਇਕ ਦਿਨਾਂ ਮੈਚ ਮੀਂਹ ਕਾਰਨ ਰੱਦ ਕਰ ਦਿੱਤਾ ਗਿਆ। ਟਾਸ ਹਾਰ ਕੇ ਬੱਲੇਬਾਜ਼ੀ ਕਰਦਿਆ ਭਾਰਤ ਦੀ ਟੀਮ ਨੇ 12.5 ਓਵਰਾਂ 'ਚ ਇਕ ਵਿਕਟ ਗੁਆ ਕੇ 89 ਦੌੜਾਂ ਬਣਾਈਆਂ ਸਨ ਕਿ ਮੀਂਹ ਕਾਰਨ...
ਪੰਜਾਬ ਸਰਕਾਰ ਵਲੋਂ 17 ਸਬ-ਡਵੀਜ਼ਨਾਂ, ਤਹਿਸੀਲਾਂ ਅਤੇ ਸਬ-ਤਹਿਸੀਲਾਂ ਦੀਆਂ ਸ਼ਾਨਦਾਰ ਬਿਲਡਿੰਗਾ ਦੀ ਉਸਾਰੀ ਨੂੰ ਪ੍ਰਵਾਨਗੀ
. . .  about 7 hours ago
ਚੰਡੀਗੜ੍ਹ, 27 ਅਕਤੂਬਰ-ਪੰਜਾਬ ਦੇ ਮੁਖ ਮੰਤਰੀ ਭਗਵੰਤ ਮਾਨ ਨੇ ਇਕ ਟਵੀਟ ਕਰਦਿਆਂ ਕਿਹਾ ਕਿ ਸਰਕਾਰਾਂ ਦਾ ਫਰਜ਼ ਹੁੰਦਾ ਹੈ ਕਿ ਲੋਕ ਬੁਨਿਆਦੀ ਲੋੜਾਂ ਪੱਖੋਂ ਵਾਂਝੇ ਨਾ ਰਹਿਣ। ਸਾਡੀ ਸਰਕਾਰ ਨੇ ਫ਼ੈਸਲਾ ਲਿਆ ਹੈ ਕਿ ਪੰਜਾਬ ਭਰ 'ਚ 17 ਸਬ-ਡਵੀਜ਼ਨਾਂ ਤਹਿਸੀਲਾਂ ਅਤੇ ਸਬ-ਤਹਿਸੀਲਾਂ ਦੀਆਂ ਸ਼ਾਨਦਾਰ ਬਿਲਡਿੰਗਾ...
ਜੀ-20 ਦੀ ਪ੍ਰਧਾਨਗੀ ਸਾਡੇ ਲਈ ਇਕ ਵੱਡਾ ਮੌਕਾ-'ਮਨ ਕੀ ਬਤ' 'ਚ ਬੋਲੇ ਪ੍ਰਧਾਨ ਮੰਤਰੀ
. . .  about 8 hours ago
ਨਵੀਂ ਦਿੱਲੀ, 27 ਨਵੰਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਰੇਡਿਓ ਪ੍ਰੋਗਰਾਮ 'ਮਨ ਕੀ ਬਾਤ' ਰਾਹੀਂ ਦੇਸ਼ ਵਾਸੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਜੀ-20 ਦੀ ਪ੍ਰਧਾਨਗੀ ਸਾਡੇ ਲਈ ਇਕ ਮੌਕਾ ਹੈ। ਸਾਨੂੰ ਆਲਮੀ ਭਲੇ 'ਤੇ ਧਿਆਨ ਕੇਂਦਰਤ ਕਰਨਾ ਹੋਵੇਗਾ। ਚਾਹੇ ਉਹ ਸ਼ਾਂਤੀ...
ਫ਼ਿਰੋਜ਼ਪੁਰ ਦੇ ਪਿੰਡ ਨੂਰਪੁਰ ਸੇਠਾਂ ਵਿਚ ਚੱਲੀ ਗੋਲੀ
. . .  about 8 hours ago
ਕੁੱਲਗੜ੍ਹੀ 27 ਨਵੰਬਰ (ਸੁਖਜਿੰਦਰ ਸਿੰਘ ਸੰਧੂ)-ਜ਼ਿਲ੍ਹਾ ਫ਼ਿਰੋਜ਼ਪੁਰ ਦੇ ਥਾਣਾ ਕੁੱਲਗੜ੍ਹੀ ਦੇ ਪਿੰਡ ਨੂਰਪੁਰ ਸੇਠਾਂ ਵਿਖੇ ਗੋਲੀ ਚੱਲਣ ਦੀ ਘਟਨਾ ਵਾਪਰੀ ਹੈ ਤੇ ਇਕ ਔਰਤ ਦੇ ਜ਼ਖ਼ਮੀ ਹੋਣ ਦੀ ਸੂਚਨਾ ਹੈ।ਇਸ ਘਟਨਾ ਸੰਬੰਧੀ ਥਾਣਾ ਕੁੱਲਗੜ੍ਹੀ ਦੇ ਐਸ.ਐਚ.ਓ. ਇੰਸਪੈਕਟਰ ਗੁਰਜੰਟ ਸਿੰਘ ਸੰਧੂ...
ਭਾਰਤ-ਨਿਊਜ਼ੀਲੈਂਡ ਦੂਜਾ ਇਕ ਦਿਨਾਂ ਮੈਚ: ਮੀਂਹ ਕਾਰਨ ਰੁਕੀ ਖੇਡ, 12.5 ਓਵਰਾਂ 'ਚ ਭਾਰਤ 89/1
. . .  about 9 hours ago
ਸਤੇਂਦਰ ਜੈਨ ਨੂੰ ਲੈ ਕੇ ਨੱਢਾ ਨੇ 'ਆਪ' 'ਤੇ ਸਾਧਿਆ ਨਿਸ਼ਾਨਾ
. . .  about 8 hours ago
ਨਵੀਂ ਦਿੱਲੀ, 27 ਨਵੰਬਰ-ਦਿੱਲੀ ਨਗਰ ਨਿਗਮ ਚੋਣਾਂ ਤੋਂ ਪਹਿਲਾਂ ਦਿੱਲੀ ਦੇ ਵਜ਼ੀਰਪੁਰ ਉਦਯੋਗਿਕ ਖੇਤਰ ਵਿਚ ਇਕ ਜਨਤਕ ਮੀਟਿੰਗ ਦੌਰਾਨ ਭਾਜਪਾ ਦੇ ਕੌਮੀ ਪ੍ਰਧਾਨ ਜੇ.ਪੀ. ਨੱਢਾ ਨੇ ਕਿਹਾ ਕਿ ‘ਆਪ’ ਕਿਹਾ ਕਰਦੀ ਸੀ ਕਿ ਇਸ ਦੇ ਆਗੂ ਇਮਾਨਦਾਰ ਸਨ। ਪਰ ਅੱਜ ਸਤੇਂਦਰ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 2 ਭਾਦੋਂ ਸੰਮਤ 554
ਵਿਚਾਰ ਪ੍ਰਵਾਹ: ਰਾਜਨੀਤੀ ਵਿਚ ਨਾ ਸਥਾਈ ਦੋਸਤੀ ਹੁੰਦੀ ਹੈ, ਨਾ ਹੀ ਦੁਸ਼ਮਣੀ, ਸਥਾਈ ਕੇਵਲ ਹਿਤ ਹੁੰਦੇ ਹਨ। -ਅਗਿਆਤ

ਬਠਿੰਡਾ

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਭਾਕਿਯੂ ਸਿੱਧੂਪੁਰ ਨੇ ਕੇਂਦਰ ਸਰਕਾਰ ਦੀ ਅਰਥੀ ਸਾੜੀ

ਬਠਿੰਡਾ, 17 ਅਗਸਤ (ਸੱਤਪਾਲ ਸਿੰਘ ਸਿਵੀਆਂ)- ਕਿਸਾਨੀ ਨੂੰ ਮੰਗਾਂ ਨੂੰ ਲੈ ਕੇ ਅੱਜ ਸੰਯੁਕਤ ਕਿਸਾਨ ਮੋਰਚਾ ਗੈਰ ਰਾਜੀਨਿਤਕ ਦੇ ਸੱਦੇ ਤਹਿਤ ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਵਲੋਂ ਸਥਾਨਕ ਮਿੰਨੀ ਸਕੱਤਰੇਤ ਸਾਹਮਣੇ ਕੇਂਦਰ ਸਰਕਾਰ ਦੀ ਅਰਥੀ ਸਾੜੀ ਗਈ ਤੇ ਰੋਸ ਮਾਰਚ ਕੱਢਿਆ ਗਿਆ | ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਬਲਦੇਵ ਸਿੰਘ ਸੰਦੋਹਾ, ਪ੍ਰੈਸ ਸਕੱਤਰ ਰੇਸ਼ਮ ਸਿੰਘ ਯਾਤਰੀ ਤੇ ਯੋਧਾ ਸਿੰਘ ਨੰਗਲਾ ਨੇ ਕਿਹਾ ਕਿ ਬਿਜਲੀ ਸੋਧ ਬਿੱਲ (2022) ਨੂੰ ਅਮਲ 'ਚ ਲਿਆਉਣ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਸੰਯੁਕਤ ਕਿਸਾਨ ਮੋਰਚੇ ਨਾਲ ਗੱਲਬਾਤ ਕਰਨ ਦਾ ਭਰੋਸਾ ਦਿੱਤਾ ਸੀ, ਪਰ ਕੇਂਦਰ ਨੇ ਵਾਅਦਾ ਖ਼ਿਲਾਫ਼ੀ ਕਰਦੇ ਹੋਏ ਉਕਤ ਬਿੱਲ ਨੂੰ ਸੰਸਦ 'ਚ ਪੇਸ਼ ਕਰਕੇ ਕਿਸਾਨਾਂ ਸਮੇਤ ਸੂਬਿਆਂ ਨਾਲ ਵਿਸ਼ਵਾਸਘਾਤ ਕੀਤਾ | ਉਨ੍ਹਾਂ ਕਿਹਾ ਕਿ ਮੋਰਚੇ ਦੀਆਂ ਬਾਕੀ ਰਹਿੰਦਿਆਂ ਮੰਗਾਂ ਨੂੰ ਲਾਗੂ ਕਰਵਾਉਣ ਲਈ 22 ਅਗਸਤ ਨੂੰ ਮੋਰਚੇ ਦੀ ਅਗਵਾਈ ਹੇਠ ਦਿੱਲੀ ਦੇ ਜੰਤਰ-ਮੰਤਰ ਵਿਖੇ ਵਿਸ਼ਾਲ ਇਕੱਠ ਕਰਕੇ ਰੋਸ ਪ੍ਰਦਰਸ਼ਨ ਕਰਨ ਉਪਰੰਤ ਰਾਸ਼ਟਰਪਤੀ ਨੂੰ ਮੰਗ ਪੱਤਰ ਸੌਂਪਿਆ ਜਾਵੇਗਾ | ਉਨ੍ਹਾਂ ਪਸ਼ੂਆਂ 'ਚ ਫੈਲੀ ਚਮੜੀ ਦੀ ਬਿਮਾਰੀ ਦੇ ਇਲਾਜ ਲਈ ਪੰਜਾਬ ਸਰਕਾਰ ਵਲੋਂ ਜਾਰੀ ਕੀਤੀ ਗਈ 76 ਲੱਖ ਦੀ ਰਾਸ਼ੀ ਨੂੰ ਨਿਗੂਣੀ ਦੱਸਦੇ ਹੋਏ ਕਿਹਾ ਕਿ ਇਸ 'ਚੋਂ ਸੂਬੇ ਦੇ 12600 'ਚੋਂ ਇਕ ਪਿੰਡ ਦੇ ਹਿੱਸੇ ਸਿਰਫ਼ 600 ਰੁਪਏ ਆਉਣਗੇ, ਜਿਸ ਨਾਲ ਇਲਾਜ ਸੰਭਵ ਨਹੀਂ | ਉਨ੍ਹਾਂ 'ਗਊ ਸੈੱਸ' ਵਜੋਂ ਇਕੱਠੇ ਕੀਤੇ ਜਾਂਦੇ ਫ਼ੰਡ ਨੂੰ ਪਸ਼ੂਆਂ ਦੇ ਇਲਾਜ ਲਈ ਜਾਰੀ ਕਰਨ ਦੀ ਮੰਗ ਕੀਤੀ | ਉਕਤ ਬਿਮਾਰੀ ਕਾਰਨ ਹੜਤਾਲ ਕਰਕੇ ਬੈਠੀ 'ਵੈਟਰਨਰੀ ਫਾਰਮਾਸਿਸਟ ਯੂਨੀਅਨ ਪੰਜਾਬ' ਵਲੋਂ ਕਿਸਾਨਾਂ ਦੀ ਅਪੀਲ 'ਤੇ ਆਪਣੀ ਹੜਤਾਲ ਵਾਪਸ ਲੈਣ ਲਈ ਧੰਨਵਾਦ ਕਰਦੇ ਉਨ੍ਹਾਂ ਦੇ ਭਰਪੂਰ ਸਮਰਥਨ ਦਾ ਭਰੋਸਾ ਦਿੱਤਾ | ਇਸ ਮੌਕੇ ਰਣਜੀਤ ਸਿੰਘ ਜੀਦਾ, ਮੁਖ਼ਤਿਆਰ ਸਿੰਘ ਕੁਬੇ, ਬਲਵਿੰਦਰ ਸਿੰਘ ਜੋਧਪੁਰ, ਅੰਗਰੇਜ਼ ਸਿੰਘ ਕਲਿਆਣ, ਕੁਲਵੰਤ ਸਿੰਘ ਨੇਹੀਆਂਵਾਲਾ, ਮਹਿਮਾ ਸਿੰਘ ਤਲਵੰਡੀ ਸਾਬੋ, ਸੁਖਦੇਵ ਸਿੰਘ ਫੂਲ, ਬਲਜੀਤ ਸਿੰਘ ਗੁੜਥੜੀ, ਜਸਬੀਰ ਸਿੰਘ ਗਹਿਰੀ ਤੇ ਸੁਖਦੇਵ ਸਿੰਘ ਮੰਡੀ ਕਲਾਂ ਸਮੇਤ ਵੱਡੀ ਗਿਣਤੀ ਕਿਸਾਨ ਮੌਜੂਦ ਸਨ |

ਭਗਤ ਰਵਿਦਾਸ ਸਮਾਜ ਭਲਾਈ ਕਲੱਬ ਬੱਲ੍ਹੋ ਨੇ ਆਜ਼ਾਦੀ ਦਿਵਸ ਮਨਾਇਆ

ਚਾਉਕੇ, 17 ਅਗਸਤ (ਮਨਜੀਤ ਸਿੰਘ ਘੜੈਲੀ)-ਭਗਤ ਰਵਿਦਾਸ ਸਮਾਜ ਭਲਾਈ ਕਲੱਬ ਪਿੰਡ ਬੱਲ੍ਹੋ ਵਲੋਂ ਨਹਿਰੂ ਯੁਵਾ ਕੇਂਦਰ ਬਠਿੰਡਾ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਬਸਤੀ ਦੇ ਸਹਿਯੋਗ ਨਾਲ ਆਜ਼ਾਦੀ ਦਿਵਸ ਮਨਾਇਆ ਗਿਆ | ਇਸ ਦੌਰਾਨ ਕਲੱਬ ਅਤੇ ਸਕੂਲ ਸਟਾਫ਼ ਵਲੋਂ ਝੰਡਾ ...

ਪੂਰੀ ਖ਼ਬਰ »

ਦੀ ਜਲਾਲ ਬਹੁ ਮੰਤਵੀਂ ਸਹਿਕਾਰੀ ਖੇਤੀਬਾੜੀ ਸਭਾ ਦੀ ਚੋਣ 'ਚ ਆਮ ਆਦਮੀ ਪਾਰਟੀ ਦਾ ਕਬਜ਼ਾ-1 ਮੈਂਬਰੀ ਕਮੇਟੀ ਚੁਣੀ

ਭਾਈਰੂਪਾ/ਭਗਤਾ ਭਾਈਕਾ, 17 ਅਗਸਤ (ਵਰਿੰਦਰ ਲੱਕੀ/ਸੁਖਪਾਲ ਸਿੰਘ ਸੋਨੀ)- ਅੱਜ ਦੀ ਜਲਾਲ ਬਹੁ ਮੰਤਵੀਂ ਖੇਤੀਬਾੜੀ ਸਭਾ ਜਲਾਲ ਦੀ ਗਿਆਰਾਂ ਮੈਂਬਰੀ ਕਮੇਟੀ ਦੀ ਹੋਈ ਚੋਣ 'ਚ ਆਮ ਆਦਮੀ ਪਾਰਟੀ ਨੇ ਬਾਜੀ ਮਾਰ ਲਈ ਤੇ ਸਮੁੱਚੀ ਕਮੇਟੀ ਉਨ੍ਹਾਂ ਦੀ ਚੁਣੀ ਗਈ ਜਦਕਿ ਵਿਰੋਧੀ ...

ਪੂਰੀ ਖ਼ਬਰ »

ਮਿਸ਼ਨ ਘਰ-ਘਰ ਰੋਜ਼ਗਾਰ ਤਹਿਤ ਜ਼ਿਲ੍ਹਾ ਰੋਜ਼ਗਾਰ ਦਫ਼ਤਰ ਬਠਿੰਡਾ ਵਲੋਂ ਪਲੇਸਮੈਂਟ ਕੈਂਪ ਦਾ ਅੱਜ

ਬਠਿੰਡਾ, 17 ਅਗਸਤ (ਅੰਮਿ੍ਤਪਾਲ ਸਿੰਘ ਵਲ੍ਹਾਣ)- ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ ਅਧੀਨ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਅਤੇ ਸਵੈ-ਰੋਜਗ਼ਾਰ ਦੇ ਕਾਬਿਲ ਬਣਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ, ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਰਾਈਆ ਪਿੰਡ ਦਾ ਗੁੱਗਾ ਮੇਲਾ 20 ਅਗਸਤ ਨੂੰ

ਭਾਈਰੂਪਾ, 17 ਅਗਸਤ (ਵਰਿੰਦਰ ਲੱਕੀ)-ਨੇੜਲੇ ਪਿੰਡ ਰਾਈਆ ਵਿਖੇ ਬਾਬਾ ਸੁਖ ਰਾਮ ਜੀ ਦੀ ਯਾਦ ਨੂੰ ਸਮਰਪਿਤ ਗੁੱਗਾ ਮੇਲਾ ਇਸ ਵਾਰ 20 ਅਗਸਤ ਦਿਨ ਸ਼ਨੀਵਾਰ ਨੂੰ ਡੇਰਾ ਬਾਬਾ ਸੁਖਰਾਮ ਵਿਖੇ ਲੱਗ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਗੁਗਾ ਮੇਲਾ ਪ੍ਰਬੰਧਕ ਕਮੇਟੀ ਦੇ ...

ਪੂਰੀ ਖ਼ਬਰ »

ਘਰ ਅੱਗੇ ਖੜ੍ਹਣ ਤੋਂ ਰੋਕਣ 'ਤੇ ਤਿੰਨ ਜਣਿਆਂ ਵਲੋਂ ਇਕ ਘਰ ਅੰਦਰ ਜਾ ਕੇ ਭੰਨਤੋੜ-ਮਾਮਲਾ ਦਰਜ

ਗੋਨਿਆਣਾ, 17 ਅਗਸਤ (ਬਰਾੜ ਆਰ. ਸਿੰਘ)-ਬੀਤੇ ਦਿਨ ਗੋਨਿਆਣਾ ਸ਼ਹਿਰ ਦੇ ਇਕ ਧੜ੍ਹੇ ਦੇ ਤਿੰਨ ਵਿਅਕਤੀਆਂ ਵਲੋਂ ਜੱਜ ਪੁੱਤਰ ਬਲੀਆ ਵਾਸੀ ਗੋਨਿਆਣਾ ਦੇ ਘਰ ਜਾਕੇ ਭੰਨਤੋੜ ਕਰਨ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ | ਪ੍ਰਾਪਤ ਜਾਣਕਾਰੀ ...

ਪੂਰੀ ਖ਼ਬਰ »

ਜਬਰ ਜਨਾਹ ਦੇ ਮੁਲਜ਼ਮਾਂ ਨੂੰ ਗਿ੍ਫ਼ਤਾਰ ਨਾ ਕਰਨ ਦੇ ਪੁਲਿਸ 'ਤੇ ਲਗਾਏ ਦੋਸ਼

ਰਾਮਾਂ ਮੰਡੀ 17 ਅਗਸਤ (ਅਮਰਜੀਤ ਸਿੰਘ ਲਹਿਰੀ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਵਿਚ ਗ਼ਰੀਬਾਂ ਦੀਆਂ ਧੀਆਂ ਸੁਣਵਾਈ ਨਾ ਹੋਣ ਕਾਰਨ ਕੁਝ ਲੋਕ ਅਪਰਾਧ ਕਰਕੇ ਸ਼ਰੇਆਮ ਘੁੰਮ ਰਹੇ ਹਨ, ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਬਲਾਕ ਸੰਮਤੀ ਮੈਂਬਰ ਜਗਦੇਵ ਸਿੰਘ ਜੱਜਲ ...

ਪੂਰੀ ਖ਼ਬਰ »

ਸਰਕਾਰ ਬਣਨ ਤੋਂ ਬਾਅਦ 'ਆਪ' ਹੁਣ ਲੋਕਾਂ ਨੂੰ ਗੁੰਮਰਾਹ ਕਰਨ ਲੱਗੀ-ਮਲੂਕਾ

ਭਗਤਾ ਭਾਈਕਾ, 17 ਅਗਸਤ (ਸੁਖਪਾਲ ਸਿੰਘ ਸੋਨੀ)-ਆਮ ਆਦਮੀ ਪਾਰਟੀ ਨੇ ਲੋਕਾਂ ਨਾਲ ਵੱਡੇ-ਵੱਡੇ ਵਾਅਦੇ ਕਰਕੇ ਸੂਬਾ ਸਰਕਾਰ ਬਣਾਈ ਸੀ, ਸਰਕਾਰ ਬਣਦਿਆਂ ਹੀ ਆਪ ਨੇ ਆਪਣੇ ਤੇਵਰ ਕਲ ਬਦਲ ਲਏ ਅਤੇ ਲੋਕਾਂ ਦੀ ਚੀਕਾਂ ਮਰਵਾਉਣੀ ਸ਼ੁਰੂ ਕਰ ਦਿੱਤੀਆਂ ਹਨ | ਆਪ ਦੇ ਚੋਣ ਵਾਅਦੇ ਝੂਠ ...

ਪੂਰੀ ਖ਼ਬਰ »

ਦੁੱਧ ਦੇ ਭਾਅ ਵਧਣ ਨਾਲ ਬਠਿੰਡਾ ਵਿਚ ਰੋਸ ਪ੍ਰਦਰਸ਼ਨ

ਬਠਿੰਡਾ, 17 ਅਗਸਤ (ਵੀਰਪਾਲ ਸਿੰਘ)- ਮਹਿੰਗਾਈ ਦਾ ਬੇਲਗ਼ਾਮ ਦੌੜ ਰਿਹਾ ਘੋੜਾ ਲਗਾਤਾਰ ਦੇਸ਼ ਦੀ ਜਨਤਾ ਦਾ ਕਚੰੂੰਬਰ ਕੱਢ ਰਿਹਾ ਹੈ | ਦੇਸ਼ ਅੰਦਰ ਨਾਮੀ ਦੁੱਧ ਸਪਲਾਈ ਕਰਨ ਵਾਲੀ ਮਦਰ ਡੇਅਰੀ ਅਤੇ ਅਮੁੱਲ ਦੁੱਧ ਵਿਕਰੇਤਾ ਵਲੋਂ ਦੁੱਧ ਦਾ ਭਾਅ 2 ਰੁਪਏ ਕਿੱਲੋ ਵਧਾਏ ਜਾਣ ...

ਪੂਰੀ ਖ਼ਬਰ »

ਸੀਵਰੇਜ ਸੁਧਾਰ ਕਮੇਟੀ ਮਹਿਰਾਜ ਵਲੋਂ ਡਿਪਟੀ ਕਮਿਸ਼ਨਰ ਬਠਿੰਡਾ ਨੂੰ ਸਮਾਂਬੱਧ ਵਿਜੀਲੈਂਸ ਜਾਂਚ ਪੜਤਾਲ ਕਰਵਾਉਣ ਦੇ ਲਈ ਦਿੱਤਾ ਮੰਗ-ਪੱਤਰ

ਮਹਿਰਾਜ, 17 ਅਗਸਤ (ਸੁਖਪਾਲ ਮਹਿਰਾਜ)- ਸੀਵਰੇਜ ਦੇ ਮਾੜੇ ਪ੍ਰਬੰਧਾਂ ਕਾਰਨ ਪਿੰਡ ਮਹਿਰਾਜ ਅਕਸਰ ਅਖ਼ਬਾਰ ਦੀਆਂ ਸੁਰਖ਼ੀਆਂ ਦਾ ਸਿੰਗਾਰ ਬਣਿਆ ਰਹਿੰਦਾ ਹੈ, ਕਿਉਂਕਿ ਸੀਵਰੇਜ ਨੂੰ ਲੈ ਕੇ ਅੱਜ ਸੀਵਰੇਜ ਸੁਧਾਰ ਕਮੇਟੀ ਮਹਿਰਾਜ ਵਲੋਂ ਸੀਵਰੇਜ ਵਾਟਰ ਸਪਲਾਈ ਅਤੇ ...

ਪੂਰੀ ਖ਼ਬਰ »

ਅਧਿਆਪਕ ਮੰਗਾਂ ਸਬੰਧੀ ਸਾਂਝੇ ਅਧਿਆਪਕ ਮੋਰਚੇ ਵਲੋਂ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ

ਬਠਿੰਡਾ, 17 ਅਗਸਤ (ਸੱਤਪਾਲ ਸਿੰਘ ਸਿਵੀਆਂ)- ਸਾਂਝੇ ਅਧਿਆਪਕ ਮੋਰਚੇ ਦੀ ਜ਼ਿਲ੍ਹਾ ਇਕਾਈ ਵਲੋਂ ਅੱਜ ਅਧਿਆਪਕ ਮੰਗਾਂ ਸਬੰਧੀ ਸਥਾਨਕ ਮਿੰਨੀ ਸਕੱਤਰੇਤ ਨਜ਼ਦੀਕ ਰੋਸ ਮਾਰਚ ਕਰਨ ਉਪਰੰਤ ਅਧਿਆਪਕ ਵਿਰੋਧੀ ਸਰਕਾਰੀ ਪੱਤਰਾਂ ਦੀਆਂ ਕਾਪੀਆਂ ਸਾੜੀਆਂ ਗਈਆਂ ਤੇ ਜ਼ਿਲ੍ਹਾ ...

ਪੂਰੀ ਖ਼ਬਰ »

ਖਰਾਬ ਨਰਮੇ ਦੀ ਗਿਰਦਾਵਰੀ ਅਤੇ ਮੁਆਵਜ਼ੇ ਦੀ ਮੰਗ ਸਬੰਧੀ ਕਿਸਾਨ ਐਸ. ਡੀ. ਐਮ. ਤਲਵੰਡੀ ਸਾਬੋ ਨੂੰ ਮਿਲੇ

ਤਲਵੰਡੀ ਸਾਬੋ 17 ਅਗਸਤ (ਰਣਜੀਤ ਸਿੰਘ ਰਾਜੂ)-ਮਾਲਵੇ ਦੀ ਸਮੁੱਚੀ ਨਰਮਾ ਪੱਟੀ ਵਾਂਗ ਉਕਤ ਖਿੱਤੇ ਵਿਚ ਵੀ ਚਿੱਟੇ ਮੱਛਰ ਅਤੇ ਗੁਲਾਬੀ ਸੁੰਡੀ ਕਾਰਣ ਖਰਾਬ ਹੋਈ ਨਰਮੇ ਦੀ ਫ਼ਸਲ ਦੀ ਗਿਰਦਾਵਰੀ ਕਰਵਾਕੇ ਪੀੜ੍ਹਤ ਕਿਸਾਨਾਂ ਨੂੰ ਉਚਿਤ ਮੁਆਵਜ਼ਾ ਦੇਣ ਦੀ ਮੰਗ ਨੂੰ ਲੈ ਕੇ ...

ਪੂਰੀ ਖ਼ਬਰ »

50 ਗ੍ਰਾਮ ਹੈਰੋਇਨ ਅਤੇ 5000 ਰੁਪਏ ਡਰੱਗ ਮਨੀ ਸਮੇਤ ਇਕ ਗਿ੍ਫ਼ਤਾਰ-ਮੁਕੱਦਮਾ ਦਰਜ

ਬਠਿੰਡਾ, 17 ਅਗਸਤ (ਵੀਰਪਾਲ ਸਿੰਘ)- ਬਠਿੰਡਾ ਪੁਲਿਸ ਵਲੋਂ 50 ਗ੍ਰਾਮ ਹੈਰੋਇਨ ਅਤੇ 5000 ਡਰੱਗ ਮਨੀ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰਕੇ ਮੁਕੱਦਮਾ ਦਰਜ ਕਰ ਲਿਆ | ਜਾਂਚ ਪੁਲਿਸ ਅਧਿਕਾਰੀ ਐਸ.ਆਈ. ਗੁਰਮੀਤ ਸਿੰਘ ਨਾਰਕੋਟਿਕ ਸੈੱਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ...

ਪੂਰੀ ਖ਼ਬਰ »

ਲੰਪੀ ਚਮੜੀ ਰੋਗ ਨਾਲ ਸਾਹੀਵਾਲ ਗਊ ਦੀ ਮੌਤ, ਪਸ਼ੂ ਪਾਲਕਾਂ 'ਚ ਸਹਿਮ

ਭਾਗੀਵਾਂਦਰ, 17 ਅਗਸਤ (ਮਹਿੰਦਰ ਸਿੰਘ ਰੂਪ)- ਸਥਾਨਕ ਪਿੰਡ ਭਾਗੀਵਾਂਦਰ ਦੇ ਇਕ ਪਸ਼ੂ ਪਾਲਕ ਛੋਟੇ ਕਿਸਾਨ ਬਖਸ਼ੀਸ਼ ਸਿੰਘ ਪੁੱਤਰ ਗੁਰਾ ਸਿੰਘ ਦੀ ਸਾਹੀਵਾਲ ਨਸਲ ਦੀ ਇਕ ਗਊ ਜਿਸ ਦੀ ਕੀਮਤ ਕਰੀਬ 80 ਹਜਾਰ ਰੁਪਏ ਦੇ ਲਗਭਗ ਦੱਸੀ ਜਾ ਰਹੀ ਹੈ, ਲੰਪੀ ਚਮੜੀ ਰੋਗ ਨਾਲ ਮੌਤ ਹੋਣ ...

ਪੂਰੀ ਖ਼ਬਰ »

ਖੇਤੀਬਾੜੀ ਨੂੰ ਹੁਲਾਰਾ ਦੇਣ ਲਈ ਸਰਕਾਰ ਵਲੋਂ ਉਪਰਾਲੇ ਜਾਰੀ- ਫੌਜਾ ਸਿੰਘ ਸਰਾਰੀ

ਬਠਿੰਡਾ, 17 ਅਗਸਤ (ਅੰਮਿ੍ਤਪਾਲ ਸਿੰਘ ਵਲ੍ਹਾਣ)- ਮੁੱਖ ਮੰਤਰੀ ਭਗਵੰਤ ਮਾਨ ਦੀ ਯੋਗ ਅਗਵਾਈ ਵਾਲੀ ਸਰਕਾਰ ਵਲੋਂ ਖੇਤੀਬਾੜੀ ਨੂੰ ਹੁਲਾਰਾ ਦੇਣ ਲਈ ਲਗਾਤਾਰ ਉਪਰਾਲੇ ਜਾਰੀ ਹਨ | ਕਿਸਾਨਾਂ ਦੀ ਆਮਦਨ ਵਿਚ ਵਾਧਾ ਕਰਨ ਲਈ ਸੂਬਾ ਸਰਕਾਰ ਹਮੇਸ਼ਾ ਵਚਨਬੱਧ ਹੈ | ਇਨ੍ਹਾਂ ...

ਪੂਰੀ ਖ਼ਬਰ »

ਚਿੱਟੇ ਮੱਛਰ ਨਾਲ ਖ਼ਰਾਬ ਹੋਇਆ ਨਰਮਾ ਵਾਹਿਆ

ਰਾਮਾਂ ਮੰਡੀ, 17 ਅਗਸਤ (ਗੁਰਪ੍ਰੀਤ ਸਿੰਘ ਅਰੋੜਾ)-ਨਰਮਾ ਪੱਟੀ ਵਿਚ ਚਿੱਟਾ ਮੱਛਰ ਨਰਮੇ ਦੀ ਫ਼ਸਲ ਨੂੰ ਤਬਾਹ ਕਰ ਰਿਹਾ ਹੈ | ਕਿਸਾਨਾਂ ਵਲੋਂ ਨਰਮੇ ਦੀ ਫ਼ਸਲ ਬਚਾਉਣ ਲਈ ਸਪਰੇਹਾਂ ਕੀਤੀਆਂ ਜਾ ਰਹੀਆਂ ਹਨ | ਆਪ ਸਰਕਾਰ ਜੋ ਪਹਿਲਾਂ ਕਹਿੰਦੀ ਸੀ ਕਿ ਪਿੰਡ ਪਿੰਡ ...

ਪੂਰੀ ਖ਼ਬਰ »

ਵੈਟਰਨਰੀ ਪੌਲੀਟੈਕਨਿਕ ਕਾਲਜ ਕਾਲਝਰਾਣੀ ਵਿਖੇ ਕੌਮੀ ਝੰਡਾ ਲਹਿਰਾਇਆ

ਬਠਿੰਡਾ, 17 ਅਗਸਤ (ਅਵਤਾਰ ਸਿੰਘ)- ਵੈੇਟਨਰੀ ਪੌਲੀਟੈਕਨਿਕ ਅਤੇ ਖੇਤਰੀ ਖੋਜ ਸਿਖਲਾਈ ਕੇਂਦਰ, ਕਾਲਝਰਾਣੀ ਬਠਿੰਡਾ ਵਿਖੇ 75ਵਾਂ ਸੁਤੰਤਰਤਾ ਦਿਵਸ ਪੂਰੇ ਉਤਸ਼ਾਹ ਅਤੇ ਦੇਸ਼ ਭਗਤੀ ਨਾਲ ਮਨਾਇਆ ਗਿਆ | ਇਸ ਮੌਕੇ ਕਾਲਜ ਦੇ ਪਿ੍ੰਸੀਪਲ ਕਮ ਜੁਆਇੰਟ ਡਾਇਰੈਕਟਰ ਡਾ: ਬਿਮਲ ...

ਪੂਰੀ ਖ਼ਬਰ »

ਬਠਿੰਡਾ ਜੇਲ੍ਹ 'ਚ ਅੰਦਰੂਨੀ ਸੁਰੱਖਿਆ ਪ੍ਰਣਾਲੀ ਬੁਰੀ ਤਰ੍ਹਾਂ ਫੇਲ੍ਹ-ਹਵਾਲਾਤੀਆਂ ਦਾ ਆਪਸ 'ਚ ਭਿੜਣਾ ਲਗਾਤਾਰ ਜਾਰੀ

ਬਠਿੰਡਾ, 17 ਅਗਸਤ (ਵੀਰਪਾਲ ਸਿੰਘ)-ਕੇਂਦਰੀ ਜੇਲ੍ਹ ਬਠਿੰਡਾ ਦੀ ਸੁਰੱਖਿਆ ਪ੍ਰਣਾਲੀ ਬੁਰੀ ਤਰ੍ਹਾਂ ਫੇਲ ਹੋ ਚੁੱਕੀ ਹੈ | ਜੇਲ ਅੰਦਰ ਬੰਦ ਹਵਾਲਾਤੀਆਂ ਦਾ ਆਪਸ 'ਚ ਭਿੜਣਾ ਲਗਾਤਾਰ ਜਾਰੀ ਹੈ | 16 ਅਗਸਤ ਨੂੰ ਤਿੰਨ ਹਵਾਲਾਤੀਆਂ ਵਲੋਂ ਇਕ ਹਵਾਲਾਤੀ ਦੀ ਕੁੱਟਮਾਰ ਕੀਤੇ ...

ਪੂਰੀ ਖ਼ਬਰ »

ਪੰਜਾਬ ਖੇਡ ਮੇਲੇ-2022 ਲਈ ਵੱਧ ਤੋਂ ਵੱਧ ਖਿਡਾਰੀ ਕਰਵਾਉਣ ਆਨਲਾਈਨ ਰਜਿਸਟਰੇਸ਼ਨ ਡੀ.ਸੀ.

ਬਠਿੰਡਾ, 17 ਅਗਸਤ (ਅੰਮਿ੍ਤਪਾਲ ਸਿੰਘ ਵਲ੍ਹਾਣ)- ਪੰਜਾਬ ਸਰਕਾਰ ਵਲੋਂ ਹਰੇਕ ਉਮਰ ਵਰਗ ਦੇ ਲੋਕਾਂ ਨੂੰ ਖੇਡ ਗਤੀਵਿਧੀਆਂ ਨਾਲ ਜੋੜਨ ਦੇ ਉਦੇਸ਼ ਨਾਲ 29 ਅਗਸਤ ਤੋਂ ਸੂਬੇ ਭਰ ਵਿਚ 'ਪੰਜਾਬ ਖੇਡ ਮੇਲਾ-2022' ਦੇ ਨਾਮ ਹੇਠ ਬਲਾਕ ਅਤੇ ਜ਼ਿਲ੍ਹਾ ਪੱਧਰੀ ਖੇਡ ਮੁਕਾਬਲੇ ਕਰਵਾਏ ...

ਪੂਰੀ ਖ਼ਬਰ »

ਜ਼ਿਲ੍ਹਾ ਕੈਮਿਸਟ ਐਸੋਸੀਏਸ਼ਨ ਨੇ ਮਨਾਇਆ ਆਜ਼ਾਦੀ ਦਾ 75ਵਾਂ ਅੰਮਿ੍ਤ ਮਹਾਂ ਉਤਸਵ

ਬਠਿੰਡਾ, 17 ਅਗਸਤ (ਅਵਤਾਰ ਸਿੰਘ)- ਦ ਬਠਿੰਡਾ ਡਿਸਟਿ੍ਕਟ ਕੈਮਿਸਟ ਐਸੋਸੀਏਸ਼ਨ (ਟੀ.ਬੀ.ਡੀ. ਸੀ.ਏ.) ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਧਾਨ ਅਸ਼ੋਕ ਬਾਲਿਆਂਵਾਲੀ ਵਲੋਂ ਬਠਿੰਡਾ ਦੇ ਸਾਰੇ ਕੈਮਿਸਟਾਂ ਦੇ ਸਹਿਯੋਗ ਨਾਲ ਆਜ਼ਾਦੀ ਦਾ 75ਵਾਂ ਅੰਮਿ੍ਤ ਮਹਾਂ ਉਤਸਵ ਮਨਾਉਂਦੇ ਹੋਏ ...

ਪੂਰੀ ਖ਼ਬਰ »

ਪਟਵਾਰੀ ਦੀ ਖਾਲੀ ਆਸਾਮੀ ਨੂੰ ਭਰਾਉਣ ਲਈ ਕਿਸਾਨ ਯੂਨੀਅਨ ਵਲੋਂ ਤਹਿਸੀਲ ਕੰਪਲੈਕਸ ਅੱਗੇ ਧਰਨਾ

ਰਾਮਪੁਰਾ ਫੂਲ, 17 ਅਗਸਤ (ਪ.ਪ)-ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਪਟਵਾਰੀ ਦੀ ਲੰਮੇ ਸਮੇਂ ਤੋਂ ਖਾਲੀ ਪਈ ਲਈ ਅਸਾਮੀ ਨੂੰ ਭਰਾਉਣ ਲਈ ਅੱਜ ਬੁੱਗਰ ਤੇ ਜੇਠੂਕੇ ਪਿੰਡ ਵਲੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਅਗਵਾਈ ਹੇਠ ਫੂਲ ਤਹਿਸੀਲ ਅੱਗੇ ...

ਪੂਰੀ ਖ਼ਬਰ »

ਸਰਕਾਰੀ ਕੰਨਿਆਂ ਸਕੂਲ 'ਚ ਰੋਟਰੀ ਕਲੱਬ ਰਾਮਾਂ ਨੇ 'ਆਜ਼ਾਦੀ ਦਾ ਅੰਮਿ੍ਤ ਮਹਾਂਉਤਸਵ' ਸਮਾਗਮ ਕਰਵਾਇਆ

ਰਾਮਾਂ ਮੰਡੀ, 17 ਅਗਸਤ (ਅਮਰਜੀਤ ਸਿੰਘ ਲਹਿਰੀ)- ਸਥਾਨਕ ਸ਼ਹਿਰ ਦੇ ਸਰਕਾਰੀ ਕੰਨਿ੍ਹਆਂ ਸਕੂਲ ਵਿੱਚ ਰੋਟਰੀ ਕਲੱਬ ਰਾਮਾਂ ਨੇ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਦੀ ਖ਼ੁਸ਼ੀ ਵਿਚ ਆਜ਼ਾਦੀ ਦਾ ਅੰਮਿ੍ਤ ਮਹਾਂਉਤਸਵ ਸਮਾਗਮ ਕਰਵਾਇਆ | ਜਿਸ ਵਿਚ ਤੇਜਿੰਦਰਪਾਲ ਜਿੰਦੀ ...

ਪੂਰੀ ਖ਼ਬਰ »

ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਪਿੰਡ ਜੀਦਾ ਦੇ ਗੁਰਦੁਆਰਾ ਸ਼੍ਰੀ ਪੰਪਾਸਰ ਸਾਹਿਬ ਵਿਖੇ ਹੋਏ ਨਤਮਸਤਕ

ਗੋਨਿਆਣਾ, 17 ਅਗਸਤ (ਲਛਮਣ ਦਾਸ ਗਰਗ)-ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਜੀਦਾ ਦੇ ਇਤਿਹਾਸਿਕ ਗੁਰਦੁਆਰਾ ਸ਼੍ਰੀ ਪੰਪਾਸਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ | ਇਸ ਮੌਕੇ ਸੰਧਵਾਂ ਨੇ ਨਤਮਸਤਕ ਹੋਣ ਤੋਂ ਬਾਅਦ ਸੰਗਤਾਂ ਨਾਲ ਆਪਣੇ ...

ਪੂਰੀ ਖ਼ਬਰ »

ਮਾਲਵਾ ਕਾਲਜ ਬਠਿੰਡਾ ਦਾ ਬੀ. ਕਾਮ. ਭਾਗ ਤੀਜਾ ਸਮੈਸਟਰ ਪੰਜਵਾਂ ਦਾ ਨਤੀਜਾ ਰਿਹਾ ਸ਼ਾਨਦਾਰ

ਬਠਿੰਡਾ, 17 ਅਗਸਤ (ਅੰਮਿ੍ਤਪਾਲ ਸਿੰਘ ਵਲ੍ਹਾਣ)-ਮਾਲਵਾ ਕਾਲਜ ਬਠਿੰਡਾ ਦਾ ਪੰਜਾਬੀ ਯੂਨੀਵਰਸਿਟੀ, ਪਟਿਆਲਾ ਵਲੋਂ ਘੋਸ਼ਿਤ ਬੀ. ਕਾਮ ਸਮੈਸਟਰ ਪੰਜਵਾਂ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਨਤੀਜੇ ਵਿਚ ਕਾਲਜ ਦੇ ਵਿਦਿਆਰਥੀਆਂ ਦਾ ਪ੍ਰਦਰਸ਼ਨ ਬਹੁਤ ਵਧੀਆ ਰਿਹਾ | ਕਾਲਜ ਦੀ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰਾਂ ਦੀ ਬਲਾਕ ਪੱਧਰੀ ਮੀਟਿੰਗ 'ਚ ਰਜਿਸਟਰੇਸ਼ਨ ਦੀ ਮੰਗ

ਨਥਾਣਾ, 17 ਅਗਸਤ (ਗੁਰਦਰਸ਼ਨ ਲੁੱਧੜ)- ਪੰਜਾਬ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਦੀ ਬਲਾਕ ਨਥਾਣਾ ਇਕਾਈ ਦੀ ਮੀਟਿੰਗ ਪਿੰਡ ਗੋਬਿੰਦਪੁਰਾ ਦੇ ਗੁਰਦੁਆਰਾ ਸਾਹਿਬ ਵਿਖੇ ਹੋਈ | ਇਸ ਦੌਰਾਨ ਐਸੋਸੀਏਸ਼ਨ ਦੇ ਬਲਾਕ ਪ੍ਰਧਾਨ ਦਰਸ਼ਨ ਸਿੰਘ ਨੇ ਜਥੇਬੰਦੀ ਦੀਆਂ ...

ਪੂਰੀ ਖ਼ਬਰ »

ਸੰਤ ਬਲਵੀਰ ਸਿੰਘ ਆਈਲੈਟਸ ਸਕੂਲ ਦੀ ਸ਼ਾਨਦਾਰ ਬੈਂਡ ਲੈਣ ਅਤੇ ਵੀਜ਼ੇ ਲਗਵਾਉਣ 'ਚ ਚੜ੍ਹਤ

ਭਗਤਾ ਭਾਈਕਾ, 17 ਅਗਸਤ (ਸੁਖਪਾਲ ਸਿੰਘ ਸੋਨੀ)-ਸੰਤ ਬਲਵੀਰ ਸਿੰਘ ਸਕੂਲ ਆਈਲੈਟਸ ਐਂਡ ਇੰਮੀਗ੍ਰੇਸ਼ਨ ਭਗਤਾ ਭਾਈਕਾ ਵਲੋਂ ਲਗਾਤਾਰ ਆਈਲੈਟਸ ਦੇ ਨਤੀਜਿਆਂ ਅਤੇ ਵੀਜ਼ੇ ਲਗਵਾਉਣ ਵਿਚ ਚੜ੍ਹਤ ਬਰਕਰਾਰ ਹੈ | ਜਾਣਕਾਰੀ ਦਿੰਦੇ ਹੋਏ ਸੰਸਥਾ ਦੇ ਮੁੱਖੀ ਜਸਅਮਨਦੀਪ ਸਿੰਘ ...

ਪੂਰੀ ਖ਼ਬਰ »

ਪੇਂਡੂ ਉਲੰਪਿਕਸ ਖੇਡਾਂ ਕਰਵਾਉਣ ਲਈ ਮਹਿਮਾ ਸਰਜਾ ਸਕੂਲ 'ਚ ਮੀਟਿੰਗ ਹੋਈ

ਮਹਿਮਾ ਸਰਜਾ, 17 ਅਗਸਤ (ਰਾਮਜੀਤ ਸ਼ਰਮਾ)- ਡਿਪਟੀ ਕਮਿਸ਼ਨਰ ਬਠਿੰਡਾ ਸ਼ੌਕਤ ਅਹਿਮਦ ਪਰੇ ਦੇ ਦਿਸਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਸਿੱਖਿਆ ਅਫ਼ਸਰ ਮੇਵਾ ਸਿੰਘ ਸਿੱਧੂ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਇਕਬਾਲ ਸਿੰਘ ਬੁੱਟਰ ਦੀ ਅਗਵਾਈ ਹੇਠ ਗੋਨਿਆਣਾ ਬਲਾਕ ਦੀਆਂ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਬਾਰ ਐਸੋਸੀਏਸ਼ਨ ਤਲਵੰਡੀ ਸਾਬੋ ਦੇ ਦਫ਼ਤਰ ਪੁੱਜੇ, ਜਾਣੀਆਂ ਮੁਸ਼ਕਿਲਾਂ

ਤਲਵੰਡੀ ਸਾਬੋ, 17 ਅਗਸਤ (ਰਣਜੀਤ ਸਿੰਘ ਰਾਜੂ)-ਸੂਬੇ ਦੇ ਫੂਡ ਪ੍ਰੋਸੈਸਿੰਗ ਅਤੇ ਬਾਗਬਾਨੀ, ਸੁਤੰਤਰਤਾ ਸੈਨਾਨੀਆਂ ਦੇ ਮਾਮਲਿਆਂ ਅਤੇ ਰੱਖਿਆ ਸੇਵਾਵਾਂ ਬਾਰੇ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਬਾਰ ਐਸੋਸੀਏਸ਼ਨ ਤਲਵੰਡੀ ਸਾਬੋ ਦੇ ਦਫ਼ਤਰ ਪੁੱਜੇ ਜਿੱਥੇ ਬਾਰ ...

ਪੂਰੀ ਖ਼ਬਰ »

ਬਠਿੰਡਾ ਜ਼ਿਲ੍ਹੇ 'ਚ ਸ਼੍ਰੋਮਣੀ ਅਕਾਲੀ ਦਲ (ਅ) ਨੂੰ ਮਿਲ ਰਿਹਾ ਭਰਵਾਂ ਹੁੰਗਾਰਾ-ਬਾਲਿਆਂਵਾਲੀ

ਬਠਿੰਡਾ, 17 ਅਗਸਤ (ਸੱਤਪਾਲ ਸਿੰਘ ਸਿਵੀਆਂ)-ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਦੀ ਅਗਵਾਈ ਵਾਲੇ ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਨੂੰ ਬਠਿੰਡਾ ਜ਼ਿਲ੍ਹੇ 'ਚ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਤੇ ਨੌਜਵਾਨ ਵਰਗ ਧੜਾ-ਧੜ ਉਨ੍ਹਾਂ ਨਾਲ ਜੁੜ੍ਹ ਰਿਹਾ | ਇਸੇ ਤਹਿਤ ...

ਪੂਰੀ ਖ਼ਬਰ »

ਆਕਸਫੋਰਡ ਸਕੂਲ ਆਫ਼ ਐਜੂਕੇਸ਼ਨ ਨੇ ਮਨਾਇਆ ਅਜ਼ਾਦੀ ਦਿਹਾੜਾ

ਭਗਤਾ ਭਾਈਕਾ, 17 ਅਗਸਤ (ਸੁਖਪਾਲ ਸਿੰਘ ਸੋਨੀ)-ਦਾ ਆਕਸਫੋਰਡ ਸਕੂਲ ਆਫ਼ ਐਜੂਕੇਸ਼ਨ ਭਗਤਾ ਭਾਈਕਾ ਵਿਖੇ ਅਜ਼ਾਦੀ ਦਿਹਾੜਾ ਮਨਾਇਆ ਗਿਆ | ਸਵੇਰ ਦੀ ਪ੍ਰਾਰਥਨਾ ਸਭਾ ਦੀ ਸ਼ੁਰੂਆਤ ਰਾਸ਼ਟਰੀ ਗੀਤ 'ਬੰਦੇ ਮਾਤਰਮ' ਦੇ ਨਾਲ ਕੀਤੀ ਗਈ | ਸਕੂਲ ਕਾਊਾਸਲ ਦੇ ਹੈੱਡ ਬੁਆਏ ਅਤੇ ...

ਪੂਰੀ ਖ਼ਬਰ »

ਸਵਰਨਕਾਰ, ਜ਼ਵੈਲਰਾਂ ਦੇ ਵਪਾਰ 'ਚ ਆ ਰਹੀਆਂ ਮੁਸ਼ਕਿਲਾਂ ਦੇ ਵਿਚਾਰ ਸੰਬੰਧੀ ਮੀਟਿੰਗ

ਬਠਿੰਡਾ, 17 ਅਗਸਤ (ਅਵਤਾਰ ਸਿੰਘ)-ਸ਼ਹਿਰ ਦੀ ਸਵਰਨਕਾਰ ਸੰਘ ਦੇ ਮੁੱਖ ਦਫ਼ਤਰ ਵਿਖੇ ਮੀਟਿੰਗ 'ਚ ਅਿਖ਼ਲ ਭਾਰਤੀਆ ਸਵਰਨਕਾਰ ਸੰਘ ਦੇ ਨੈਸ਼ਨਲ ਪ੍ਰਧਾਨ ਕਰਤਾਰ ਸਿੰਘ ਜੌੜਾ ਨੇ ਸਵਰਨਕਾਰ, ਜ਼ਵੈਲਰਾਂ ਦੇ ਵਪਾਰ 'ਚ ਆ ਰਹੀਆਂ ਮੁਸ਼ਕਿਲਾਂ ਬਾਰੇ ਗੱਲ ਕਰਦਿਆਂ ਦੱਸਿਆ ਕਿ ...

ਪੂਰੀ ਖ਼ਬਰ »

ਕੋਟਸ਼ਮੀਰ 'ਚ ਮੀਟਰ ਬਕਸਿਆਂ ਵਿਚੋਂ ਤਾਰਾਂ ਚੋਰੀ ਕਰਦਾ ਇਕ ਕਾਬੂ-ਮਾਮਲਾ ਦਰਜ

ਕੋਟਫੱਤਾ, 17 ਅਗਸਤ (ਰਣਜੀਤ ਸਿੰਘ ਬੁੱਟਰ)-ਕੋਟਸ਼ਮੀਰ ਦੇ ਵਾਰਡ ਨੰਬਰ 4 ਵਿਚ ਬਲਤੇਜ ਸਿੰਘ ਵਾਲੇ ਟਰਾਂਸਫ਼ਾਰਮਰ ਅਧੀਨ ਪੈਂਦੇ ਮੀਟਰਾਂ ਵਾਲੇ ਬਕਸੇ ਵਿਚੋਂ ਦੁਪਹਿਰ ਸਮੇਂ ਤਾਰਾਂ ਚੋਰੀ ਕਰਨ ਵਾਲੇ 1 ਵਿਅਕਤੀ ਨੂੰ ਲੋਕਾਂ ਮੌਕੇ 'ਤੇ ਫੜ ਲਿਆ ਤੇ ਬਿਜਲੀ ਕਰਮਚਾਰੀਆਂ ...

ਪੂਰੀ ਖ਼ਬਰ »

ਆਜ਼ਾਦੀ ਦਿਹਾੜੇ ਨੂੰ ਮੁੱਖ ਰੱਖਦਿਆਂ ਸਫ਼ਾਈ ਮੁਹਿੰਮ ਚਲਾਈ

ਮਾਨਸਾ, 17 ਅਗਸਤ (ਸੱਭਿ. ਪ੍ਰਤੀ.)-75ਵੇਂ ਆਜ਼ਾਦੀ ਦਿਹਾੜੇ ਨੂੰ ਮੁੱਖ ਰੱਖਦਿਆਂ ਸਥਾਨਕ ਜੁਡੀਸ਼ੀਅਲ ਕੰਪਲੈਕਸ ਵਿਖੇ ਚੀਫ ਜੁਡੀਸ਼ੀਅਲ ਮੈਜਿਸਟਰੇਟ ਅਤੁੱਲ ਕੰਬੋਜ ਦੀ ਨਿਗਰਾਨੀ ਹੇਠ ਸੰਤ ਨਿਰੰਕਾਰੀ ਮਿਸ਼ਨ ਵਲੋਂ ਸਫ਼ਾਈ ਮੁਹਿੰਮ ਚਲਾਈ ਗਈ | ਬਾਰ ਐਸੋਸੀਏਸ਼ਨ ਦੇ ...

ਪੂਰੀ ਖ਼ਬਰ »

ਬਠਿੰਡਾ ਜੇਲ੍ਹ 'ਚ ਮੁੜ ਦੋ ਹਵਾਲਾਤੀਆਂ ਵਲੋਂ ਇਕ ਹਵਾਲਾਤੀ ਦਾ ਕੁਟਾਪਾ

ਬਠਿੰਡਾ, 17 ਅਗਸਤ (ਸੱਤਪਾਲ ਸਿੰਘ ਸਿਵੀਆਂ)-ਕੇਂਦਰੀ ਜੇਲ੍ਹ ਬਠਿੰਡਾ ਵਿਚ ਬੰਦ ਹਵਾਲਾਤੀਆਂ ਦਾ ਆਪਸ ਵਿਚ ਭਿੜਨਾ ਨਿਰਵਿਘਨ ਲਗਾਤਾਰ ਜਾਰੀ ਹੈ | ਅਜੇ ਬੀਤੇ ਕੱਲ੍ਹ ਤਿੰਨ ਹਵਾਲਾਤੀਆਂ ਵਲੋਂ ਦੋ ਹਵਾਲਾਤੀਆਂ ਦੀ ਕੁੱਟਮਾਰ ਕਰਨ ਦਾ ਮਾਮਲਾ ਠੰਢਾ ਨਹੀਂ ਹੋਇਆ ਕਿ ਅੱਜ ...

ਪੂਰੀ ਖ਼ਬਰ »

ਅਚਾਨਕ ਚੱਲਦੀ ਹੋਈ ਕਾਰ ਨੂੰ ਲੱਗੀ ਅੱਗ, ਜਾਨੀ ਨੁਕਸਾਨ ਤੋਂ ਬਚਾਅ

ਬਠਿੰਡਾ, 17 ਅਗਸਤ (ਸੱਤਪਾਲ ਸਿੰਘ ਸਿਵੀਆਂ)-ਬਠਿੰਡਾ-ਚੰਡੀਗੜ੍ਹ ਰੋਡ ਉੱਪਰ ਥਾਣਾ ਕੈਂਟ ਨਜ਼ਦੀਕ ਅਚਾਨਕ ਇਕ ਚੱਲਦੀ ਹੋਈ ਕਾਰ ਨੂੰ ਅੱਗ ਲੱਗ ਗਈ, ਜਿਸ ਕਾਰਨ ਕਾਰ ਤਾਂ ਕਾਫੀ ਨੁਕਸਾਨੀ ਗਈ ਪਰ ਜਾਨੀ ਨੁਕਸਾਨ ਤੋਂ ਬਚਾਅ ਰਿਹਾ | ਘਟਨਾ ਦਾ ਪਤਾ ਚੱਲਦੇ ਹੀ ਥਾਣਾ ਕੈਂਟ ਦੀ ...

ਪੂਰੀ ਖ਼ਬਰ »

ਇਨਕਲਾਬੀ ਕੇਂਦਰ ਵੱਲੋਂ ਲਖੀਮਪੁਰ ਖੀਰੀ ਵਿਖੇ ਅੱਜ ਤੋਂ ਸ਼ੁਰੂ

ਲਹਿਰਾ ਮੁਹੱਬਤ, 17 ਅਗਸਤ (ਭੀਮ ਸੈਨ ਹਦਵਾਰੀਆ) ਲਖੀਮਪੁਰ ਖੀਰੀ ਕਤਲ ਕਾਂਡ ਦੇ ਦੋਸ਼ੀਆਂ ਨੂੰ ਸਜ਼ਾਵਾਂ, ਕੇਂਦਰੀ ਮੰਤਰੀ ਅਜੇ ਮਿਸ਼ਰਾ ਟੈਣੀ ਨੂੰ ਕੇਂਦਰੀ ਮੰਤਰੀ ਮੰਡਲ ਵਿਚੋਂ ਬਰਖ਼ਾਸਤ ਕਰਵਾਉਣ, ਨਿਰਦੋਸ਼ ਗਿ੍ਫ਼ਤਾਰ ਕਿਸਾਨਾਂ ਨੂੰ ਰਿਹਾਅ ਕਰਾਉਣ ਲਈ 18, 19 ਤੇ 20 ...

ਪੂਰੀ ਖ਼ਬਰ »

ਭਰੀ ਆਬਾਦੀ 'ਚੋਂ ਦਿਨ-ਦਿਹਾੜੇ ਮੋਟਰਸਾਈਕਲ ਚੋਰੀ

ਭੁੱਚੋ ਮੰਡੀ, 17 ਅਗਸਤ (ਪਰਵਿੰਦਰ ਸਿੰਘ ਜੌੜਾ)-ਸਥਾਨਕ ਸ਼ਹਿਰ ਅਤੇ ਨੇੜਲੇ ਪਿੰਡਾਂ ਵਿਚ ਚੋਰੀਆਂ, ਲੁੱਟ-ਖੋਹਾਂ ਅਤੇ ਝਪਟਮਾਰਾਂ ਦੀਆਂ ਵਾਰਦਾਤਾਂ ਰੁਕਣ ਦਾ ਨਾਮ ਹੀ ਨਹੀਂ ਲੈ ਰਹੀਆਂ, ਸਗੋਂ ਅਪਰਾਧਿਕ ਤੱਤਾਂ ਦੇ ਹੌਂਸਲੇ ਇਸ ਕਦਰ ਬੁਲੰਦ ਹੋ ਰਹੇ ਹਨ ਕਿ ਉਹ ਬਿਨਾਂ ...

ਪੂਰੀ ਖ਼ਬਰ »

ਪੰਜਾਬ ਕੇਂਦਰੀ ਯੂਨੀਵਰਸਿਟੀ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਵਲੋਂ ਆਜ਼ਾਦੀ ਦਿਹਾੜੇ ਮੌਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ

ਬਠਿੰਡਾ, 17 ਅਗਸਤ (ਅੰਮਿ੍ਤਪਾਲ ਸਿੰਘ ਵਲ੍ਹਾਣ)-ਆਜ਼ਾਦੀ ਦਿਹਾੜੇ ਮੌਕੇ ਪੰਜਾਬ ਕੇਂਦਰੀ ਯੂਨੀਵਰਸਿਟੀ ਬਠਿੰਡਾ ਦੇ ਅਧਿਆਪਕਾਂ, ਕਰਮਚਾਰੀਆਂ ਅਤੇ ਵਿਦਿਆਰਥੀਆਂ ਨੇ ਵਾਈਸ ਚਾਂਸਲਰ ਪ੍ਰੋ. ਰਾਘਵੇਂਦਰ ਪ੍ਰਸਾਦ ਤਿਵਾੜੀ ਦੀ ਅਗਵਾਈ ਹੇਠ ਦੇਸ ਲਈ ਆਪਣੀਆਂ ਜਾਨਾਂ ...

ਪੂਰੀ ਖ਼ਬਰ »

ਕਿਸਾਨਾਂ ਨੇ ਰਾਸ਼ਟਰਪਤੀ ਤੇ ਮੁੱਖ ਮੰਤਰੀ ਪੰਜਾਬ ਦੇ ਨਾਂਅ ਦਿੱਤੇ ਮੰਗ ਪੱਤਰ

ਬਠਿੰਡਾ, 17 ਅਗਸਤ (ਅੰਮਿ੍ਤਪਾਲ ਸਿੰਘ ਵਲ੍ਹਾਣ)- ਸੰਯੁਕਤ ਕਿਸਾਨ ਮੋਰਚਾ ਦੇ ਸੱਦੇ 'ਤੇ ਬਠਿੰਡਾ ਵਿਖੇ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਡਿਪਟੀ ਕਮਿਸ਼ਨਰ ਰਾਹੀਂ ਅਗਨੀਪਥ ਸਕੀਮ ਨੂੰ ਰੱਦ ਕਰਵਾਉਣ ਲਈ ਰਾਸ਼ਟਰਪਤੀ ਦੇ ਨਾਮ ਮੰਗ ਪੱਤਰ ਭੇਜਿਆ | ਉਨ੍ਹਾਂ ਇਕ ਮੰਗ ...

ਪੂਰੀ ਖ਼ਬਰ »

ਦੇਸ਼ ਦੇ ਵਟਬਾਰੇ ਦੌਰਾਨ ਮਾਰੇ ਗਏ ਅਣਗਿਣਤ ਇਨਸਾਨਾਂ ਦੀ ਆਤਮਿਕ ਸ਼ਾਂਤੀ ਲਈ ਕੀਤੀ ਅਰਦਾਸ

ਬਠਿੰਡਾ, 17 ਅਗਸਤ (ਅਵਤਾਰ ਸਿੰਘ)- ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਕਾਰਜਕਾਰੀ ਜਥੇਦਾਰ ਸ਼੍ਰੀ ਅਕਾਲ ਤਖਤ ਸਾਹਿਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਮੂਹ ਨਾਨਕ ਨਾਮ ਲੇਵਾ ਸੰਗਤਾਂ ਨੂੰ 1947 ਦੇ ਵਟਬਾਰੇ ਦੌਰਾਨ ਮਾਰੇ ਗਏ ਨਿਰਦੋਸ਼ ਵਿਅਕਤੀਆਂ ਦੀ ਆਤਮਿਕ ਸ਼ਾਂਤੀ ...

ਪੂਰੀ ਖ਼ਬਰ »

ਨਸ਼ਾ ਵੇਚੇ ਜਾਣ ਦੀ ਸ਼ੋਸ਼ਲ ਮੀਡੀਆ 'ਤੇ ਵਾਇਰਲ ਹੋਈ ਵੀਡੀਓ ਦੇ ਆਧਾਰ 'ਤੇ ਇਕ ਵਿਅਕਤੀ 'ਤੇ ਮੁਕੱਦਮਾ ਦਰਜ

ਬਠਿੰਡਾ, 17 ਅਗਸਤ (ਵੀਰਪਾਲ ਸਿੰਘ)-ਚਿੱਟਾ ਵੇਚੇ ਜਾਣ ਦੇ ਸਬੰਧ ਵਿਚ ਸ਼ੋਸ਼ਲ ਮੀਡੀਆ 'ਤੇ ਵਾਇਰਲ ਹੋਈ ਵੀਡੀਓ ਦੇ ਆਧਾਰ 'ਤੇ ਬਠਿੰਡਾ ਪੁਲਿਸ ਵਲੋਂ ਇਕ ਵਿਅਕਤੀ 'ਤੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ | ਜਾਂਚ ਅਧਿਕਾਰੀ ਐਸ. ਆਈ. ਬਲਜੀਤ ਸਿੰਘ ਨੇ ਦੱਸਿਆ ਕਿ ਕਿਸੇ ਵਿਅਕਤੀ ...

ਪੂਰੀ ਖ਼ਬਰ »

ਦੇਸ਼ ਦੇ ਬਟਵਾਰੇ ਦੌਰਾਨ ਮਾਰੇ ਗਏ ਲੱਖਾਂ ਲੋਕਾਂ ਨਮਿਤ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਵੀ ਹੋਈ 'ਅਰਦਾਸ'

ਤਲਵੰਡੀ ਸਾਬੋ 17 ਅਗਸਤ (ਰਣਜੀਤ ਸਿੰਘ ਰਾਜੂ)-15 ਅਗਸਤ 1947 ਨੂੰ ਜਿੱਥੇ ਦੇਸ਼ ਨੂੰ ਆਜ਼ਾਦੀ ਮਿਲੀ ਉੱਥੇ ਆਜ਼ਾਦੀ ਦੌਰਾਨ ਅੰਗਰੇਜ਼ਾਂ ਵਲੋਂ ਖਿੱਚੀ ਲਕੀਰ ਕਾਰਣ ਭਾਰਤ ਅਤੇ ਪਾਕਿਸਤਾਨ ਦੇ ਹੋਏ ਬਟਵਾਰੇ ਕਾਰਣ ਵੱਖ ਵੱਖ ਕੌਮਾਂ ਮਜ਼ਹਬਾਂ ਦੇ ਮਾਰੇ ਗਏ ਕਰੀਬ 10 ਲੱਖ ...

ਪੂਰੀ ਖ਼ਬਰ »

ਥਰਮਲ ਦੇ ਆਊਟ ਸੋਰਸਡ ਮੁਲਾਜ਼ਮਾਂ ਵਲੋਂ ਆਜ਼ਾਦੀ ਦਿਵਸ ਮੌਕੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ

ਲਹਿਰਾ ਮੁਹੱਬਤ, 17 ਅਗਸਤ (ਸੁਖਪਾਲ ਸਿੰਘ ਸੁੱਖੀ)-ਸਥਾਨਕ ਗੁਰੁ ਹਰਿਗੋਬਿੰਦ ਤਾਪ ਬਿਜਲੀ ਘਰ ਦੇ ਠੇਕਾ ਮੁਲਾਜ਼ਮਾਂ ਨੇ ਮੋਰਚੇ ਦੀ ਸੂਬਾ ਕਮੇਟੀ ਦੇ ਸੱਦੇ ਤਹਿਤ ਅਜ਼ਾਦੀ ਦਿਵਸ ਮੌਕੇ ਕਾਲੇ ਚੋਲੇ ਪਹਿਨ ਕੇ ਰੈਲੀ ਕਰਨ ਉਪਰੰਤ ਰੋਸ ਮਾਰਚ ਦੌਰਾਨ ਪੰਜਾਬ ਸਰਕਾਰ ...

ਪੂਰੀ ਖ਼ਬਰ »

ਪੀੜਤ ਔਰਤ ਨੂੰ ਪਨਾਹ ਦੇਣ 'ਤੇ 6 ਵਿਅਕਤੀਆਂ ਵਲੋਂ ਇਕ 'ਤੇ ਹਮਲਾ-ਮੁਕੱਦਮਾ ਦਰਜ

ਗੋਨਿਆਣਾ 17 ਅਗਸਤ (ਬਰਾੜ ਆਰ. ਸਿੰਘ)-ਥਾਣਾ ਨੇਹੀਂਆਂ ਵਾਲਾ ਅਧੀਨ ਪੈਂਦੇ ਪਿੰਡ ਦਾਨ ਸਿੰਘ ਵਾਲਾ ਦੇ ਇਕ ਵਿਅਕਤੀ ਹਰਫ਼ੂਲ ਸਿੰਘ ਪੁੱਤਰ ਬਲਵੀਰ ਸਿੰਘ 'ਤੇ ਹਮਲਾ ਕਰਨ ਵਾਲੇ ਕਥਿਤ ਦੋਸ਼ੀਆਂ ਵਿਰੁੱਧ ਭਾਰਤੀ ਦੰਡਾਂਵਲੀ ਦੀ ਧਾਰਾ 323, 324, 506, 148, 149 ਤਹਿਤ ਮੁਕੱਦਮਾ ਦਰਜ ਕਰਨ ...

ਪੂਰੀ ਖ਼ਬਰ »

ਪੰਜਾਬ ਗ੍ਰਾਮੀਣ ਬੈਂਕ ਬਰਾਂਚ ਜੇਠੂਕੇ ਨੇ ਸਰਕਾਰੀ ਸੈਕੰਡਰੀ ਸਕੂਲ ਨੂੰ 4 ਪੱਖੇ ਦਾਨ ਕੀਤੇ

ਚਾਉਕੇ, 17 ਅਗਸਤ (ਮਨਜੀਤ ਸਿੰਘ ਘੜੈਲੀ)-ਪੰਜਾਬ ਗ੍ਰਾਮੀਣ ਬੈਂਕ ਬਰਾਂਚ ਜੇਠੂਕੇ ਦੇ ਸਟਾਫ਼ ਵਲੋਂ ਦੇਸ਼ ਦੇ 75ਵੇਂ ਸੁਤੰਤਰਤਾ ਦਿਵਸ ਮੌਕੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜੇਠੂਕੇ ਵਿਖੇ ਇਕ ਸਮਾਗਮ ਦੌਰਾਨ ਸਕੂਲੀ ਵਿਦਿਆਰਥੀਆਂ ਦੀ ਸਹੂਲਤ ਲਈ 4 ਪੱਖੇ ਦਾਨ ਕੀਤੇ ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਕਲੱਬ ਨੇ ਪਿੰਡ ਚਾਉਕੇ ਵਿਖੇ ਪੌਦੇ ਲਗਾਏ

ਚਾਉਕੇ, 17 ਅਗਸਤ (ਮਨਜੀਤ ਸਿੰਘ ਘੜੈਲੀ)- ਸਰਬੱਤ ਦਾ ਭਲਾ ਕਲੱਬ ਰਾਮਪੁਰਾ ਫੂਲ ਵਲੋਂ ਦੇਸ਼ ਦੇ 75ਵੇਂ ਆਜ਼ਾਦੀ ਦਿਵਸ ਮੌਕੇ ਵਾਤਾਵਰਨ ਦੀ ਸ਼ੁੱਧਤਾ ਲਈ ਬਾਬਾ ਦੁੱਨਾ ਜੀ ਗੁਰਦੁਆਰਾ ਸਾਹਿਬ ਪਿੰਡ ਚਾਉਕੇ, ਸ਼ਮਸਾਨ ਘਾਟ, ਸੂਏ ਦੀ ਪਟੜੀ ਆਦਿ ਥਾਵਾਂ 'ਤੇ ਵੱਡੀ ਗਿਣਤੀ 'ਚ ...

ਪੂਰੀ ਖ਼ਬਰ »

ਮੋਬਾਈਲ ਚੋਰੀ ਕਰਨ ਵਾਲੇ ਨੌਜਵਾਨ ਨੂੰ ਲੋਕਾਂ ਨੇ ਮੌਕੇ 'ਤੇ ਕੀਤਾ ਕਾਬੂ

ਫਬਠਿੰਡਾ, 17 ਅਗਸਤ (ਪ੍ਰੀਤਪਾਲ ਸਿੰਘ ਰੋਮਾਣਾ)-ਬਠਿੰਡਾ ਦੇ ਆਈਟੀਆਈ ਪੁਲ ਕੋਲ ਮੋਬਾਈਲ ਖੋਹ ਕੇ ਭੱਜਣ ਵਾਲੇ ਇੱਕ ਨੌਜਵਾਨ ਨੂੰ ਲੋਕਾਂ ਵਲੋਂ ਕਾਬੂ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਦੀ ਲੋਕਾਂ ਵਲੋਂ ਮਾਰਕੁਟਾਈ ਕੀਤੀ ਗਈ | ਜ਼ਿਕਰਯੋਗ ਹੈ, ਕਿ ਬਠਿੰਡਾ ਸ਼ਹਿਰ ...

ਪੂਰੀ ਖ਼ਬਰ »

ਐੱਨ.ਆਰ.ਆਈਜ਼ ਵਲੋਂ ਲੜਕੀਆਂ ਦੀ ਕਬੱਡੀ ਟੀਮ ਦਾ ਖੇਡ ਕਿੱਟਾਂ ਨਾਲ ਸਨਮਾਨ

ਕੋਟਫੱਤਾ, 17 ਅਗਸਤ (ਰਣਜੀਤ ਸਿੰਘ ਬੁੱਟਰ)-ਸਰਕਾਰੀ ਸੈਕੰਡਰੀ ਸਮਾਰਟ ਸਕੂਲ ਕੋਟ ਸਮੀਰ ਵਿਖੇ ਐੱਨ.ਆਰ.ਆਈ ਨੌਜਵਾਨਾਂ ਗੁਰਪਿੰਦਰ ਸਿੰਘ ਸਾਈਪ੍ਰਸ ਅਤੇ ਗੁਰਦੀਪ ਸਿੰਘ ਅਸਟ੍ਰੇਲੀਆ ਵਲੋਂ ਸਕੂਲ ਦੀ ਕਬੱਡੀ ਟੀਮ ਅੰਡਰ 14 ਦੀਆਂ ਲੜਕੀਆਂ ਨੂੰ ਖੇਡ ਕਿੱਟਾਂ ਨਾਲ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ ਬਹਾਦਰ ਗਰੁੱਪ ਆਫ਼ ਇੰਸਟੀਚਿਊਟਸ ਬੱਲੋ੍ਹ ਵਿਖੇ ਆਜ਼ਾਦੀ ਦਿਵਸ ਮਨਾਇਆ

ਚਾਉਕੇ, 17 ਅਗਸਤ (ਮਨਜੀਤ ਸਿੰਘ ਘੜੈਲੀ)- ਸਿੱਖਿਆ ਖੇਤਰ ਦੀ ਨਾਮਵਰ ਸੰਸਥਾ ਸ੍ਰੀ ਗੁਰੂ ਤੇਗ ਬਹਾਦਰ ਗਰੁੱਪ ਆਫ਼ ਇੰਸਟੀਚਿਊਟਸ ਬੱਲੋ੍ਹ ਵਿਖੇ 75ਵੇਂ ਆਜ਼ਾਦੀ ਦਿਵਸ ਮੌਕੇ ਝੰਡਾ ਲਹਿਰਾਉਣ ਦੀ ਰਸਮ ਸੰਸਥਾ ਦੇ ਮੈਨੇਜਿੰਗ ਡਾਇਰੈਕਟਰ ਯੁਵਰਾਜ ਗਰਗ ਨੇ ਅਦਾ ਕੀਤੀ | ...

ਪੂਰੀ ਖ਼ਬਰ »

ਡੇਅਰੀ ਕਿਸਾਨਾਂ ਨੂੰ ਪ੍ਰਤੀ ਪਸ਼ੂ 50 ਹਜ਼ਾਰ ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇ-ਹਰਸਿਮਰਤ ਕੌਰ ਬਾਦਲ

ਬਠਿੰਡਾ, 17 ਅਗਸਤ (ਅੰਮਿ੍ਤਪਾਲ ਸਿੰਘ ਵਲ੍ਹਾਣ)- ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਕੇਂਦਰ ਅਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਲੰਪੀ ਸਕਿਨ ਰੋਗ ਕਾਰਨ ਜਿਹੜੇ ਡੇਅਰੀ ਕਿਸਾਨਾਂ ਦੇ ਪਸ਼ੂ ਮਰੇ ਹਨ, ਉਨ੍ਹਾਂ ਨੂੰ 50 ਹਜ਼ਾਰ ਰੁਪਏ ਪ੍ਰਤੀ ਪਸ਼ੂ ...

ਪੂਰੀ ਖ਼ਬਰ »

ਸਰਕਾਰ ਭਾਂਵੇ ਆਜ਼ਾਦੀ ਦੇ ਜਸ਼ਨ ਮਨ੍ਹਾ ਰਹੀ ਪਰ ਦੇਸ਼ ਦੇ ਮੂਲਨਿਵਾਸੀ ਅੱਜ ਵੀ ਗੁਲਾਮਾਂ ਵਰਗੇ-ਜ਼ਿਲ੍ਹਾ ਪ੍ਰਧਾਨ ਬਸਪਾ

ਤਲਵੰਡੀ ਸਾਬੋ, 17 ਅਗਸਤ (ਰਣਜੀਤ ਸਿੰਘ ਰਾਜੂ)-ਭਾਰਤ ਦੇਸ਼ ਅਤੇ ਦੇਸ਼ ਵਿਚਲੇ ਰਾਜਾਂ ਦੀਆਂ ਸਰਕਾਰਾਂ ਭਾਂਵੇ ਦੇਸ਼ ਦੀ ਆਜ਼ਾਦੀ ਦੇ 75 ਵਰ੍ਹੇ ਪੂਰੇ ਹੋਣ ਤੇ ਸਮੁੱਚੇ ਦੇਸ਼ ਅੰਦਰ ਜ਼ੋਰ ਸ਼ੋਰ ਨਾਲ ਆਜ਼ਾਦੀ ਦੇ ਜਸ਼ਨ ਮਨ੍ਹਾ ਰਹੀਆਂ ਹਨ ਪਰ ਦੂਜੇ ਪਾਸੇ ਦੇਸ਼ ਅੰਦਰ ...

ਪੂਰੀ ਖ਼ਬਰ »

ਪ੍ਰਸ਼ਾਸਨ ਦੀ ਬੇਧਿਆਨੀ ਦੇ ਚੱਲਦਿਆਂ ਲੱਖਾਂ ਰੁਪਏ ਦੀ ਲਾਗਤ ਨਾਲ ਤਿਆਰ ਸੜਕਾਂ ਬਣ ਰਹੀਆਂ ਨੇ ਮਿੱਟੀ

ਭਾਈਰੂਪਾ, 17 ਅਗਸਤ (ਵਰਿੰਦਰ ਲੱਕੀ)- ਪ੍ਰਸ਼ਾਸਨ ਦੀ ਬੇਧਿਆਨੀ ਭਰੀ ਅਣਗਹਿਲੀ ਕਾਰਨ ਲੱਖਾਂ ਰੁਪਏ ਦੀ ਲਾਗਤ ਨਾਲ ਤਿਆਰ ਹੋਈਆਂ ਕਸਬੇ ਨੂੰ ਆਉਣ ਵਾਲੀਆਂ ਮੁੱਖ ਸੜਕਾਂ ਜਿੱਥੇ ਮਿੱਟੀ ਹੋ ਰਹੀਆਂ ਹਨ ਉੱਥੇ ਹੀ ਕਸਬੇ ਦੇ ਸੁੰਦਰੀਕਰਨ ਨੂੰ ਵੀ ਢਾਹ ਲੱਗ ਰਹੀ ਹੈ | ...

ਪੂਰੀ ਖ਼ਬਰ »

ਵਣ ਵਿਭਾਗ ਵਲੋਂ ਸ਼ਹੀਦ ਭਗਤ ਸਿੰਘ ਹਰਿਆਵਲ ਲਹਿਰ ਦੀ ਸ਼ੁਰੂਆਤ

ਭੁੱਚੋ ਮੰਡੀ, 17 ਅਗਸਤ (ਬਿੱਕਰ ਸਿੰਘ ਸਿੱਧੂ)-ਪੰਜਾਬ ਸਰਕਾਰ ਵਲੋਂ ਚਲਾਈ ਗਈ ਸ਼ਹੀਦ ਭਗਤ ਸਿੰਘ ਹਰਿਆਵਲ ਲਹਿਰ ਦੀ ਸ਼ੁਰੂਆਤ ਬਲਾਕ ਨਥਾਣਾ ਦੇ ਪਿੰਡ ਤੁੰਗਵਾਲੀ ਤੋਂ ਵਣ ਵਿਭਾਗ ਦੇ ਬਲਾਕ ਅਫ਼ਸਰ ਹਰਜੀਤ ਸਿੰਘ ਵਲੋਂ ਕਰਵਾਈ ਗਈ | ਇਸ ਲਹਿਰ ਦਾ ਉਦਘਾਟਨ ਹਲਕਾ ਵਿਧਾਇਕ ...

ਪੂਰੀ ਖ਼ਬਰ »

14 ਸਾਲ ਤੋਂ ਕੰਮ ਕਰਦੇ ਮਿਡ ਡੇ ਮੀਲ ਕੁੱਕਾਂ ਨੂੰ ਤੁਰੰਤ ਪੱਕਾ ਕੀਤਾ ਜਾਵੇ- ਚਿੰਡਾਲੀਆ

ਭਗਤਾ ਭਾਈਕਾ, 17 ਅਗਸਤ (ਸੁਖਪਾਲ ਸਿੰਘ ਸੋਨੀ)-ਮਿਡ ਡੇ ਮੀਲ ਕੁੱਕ ਯੂਨੀਅਨ ਬਲਾਕ ਭਗਤਾ ਭਾਈਕਾ ਦੀ ਅਹਿਮ ਬੈਠਕ ਸਥਾਨਕ ਅਨਾਜ ਮੰਡੀ ਵਿਖੇ ਹੋਈ | ਮੀਟਿੰਗ ਦੀ ਅਗਵਾਈ ਮਿਡ ਡੇ ਮੀਲ ਕੁੱਕ ਯੂਨੀਅਨ ਦੇ ਸੂਬਾਈ ਪ੍ਰਧਾਨ ਕਰਮਚੰਦ ਚਿੰਡਾਲੀਆ ਵਲੋਂ ਕੀਤੀ ਗਈ | ਮੀਟਿੰਗ ਨੂੰ ...

ਪੂਰੀ ਖ਼ਬਰ »

ਪਿੰਡ ਮਹਿਰਾਜ ਵਿਖੇ ਸੱਤ ਰੋਜ਼ਾ ਤੀਆਂ ਦਾ ਮੇਲਾ ਯਾਦਗਾਰੀ ਹੋ ਨਿਬੜਿਆ

ਮਹਿਰਾਜ, 17 ਅਗਸਤ (ਸੁਖਪਾਲ ਮਹਿਰਾਜ)-ਬਾਬਾ ਸਿੱਧ ਤਿਲਕ ਰਾਏ ਸਪੋਰਟਸ ਕਲੱਬ ਮਹਿਰਾਜ ਵਲੋਂ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਪੰਜਵਾਂ ਸੱਤ ਰੋਜ਼ਾ ਤੀਆਂ ਦਾ ਮੇਲਾ ਮਹਾਰਾਜਾ ਯਾਦਵਿੰਦਰਾ ਖੇਡ ਸਟੇਡੀਅਮ ਮਹਿਰਾਜ ਵਿਖੇ ਯਾਦਗਾਰੀ ਹੋ ਨਿਬੜਿਆਂ ਤੇ ਬੀਬੀਆਂ ਵਲੋਂ ...

ਪੂਰੀ ਖ਼ਬਰ »

ਵਿਰਾਸਤੀ ਪਿੰਡ ਜੈਪਾਲਗੜ੍ਹ ਵਿਖੇ 2 ਰੋਜ਼ਾ ਤੀਆਂ ਦਾ ਮੇਲਾ ਧੂਮਧਾਮ ਨਾਲ ਸੰਪੰਨ

ਬਠਿੰਡਾ, 17 ਅਗਸਤ (ਅਵਤਾਰ ਸਿੰਘ)-ਪੰਜਾਬੀ ਬੋਲੀ ਅਤੇ ਸਭਿਆਚਾਰ ਨੂੰ ਸਾਂਭਣ ਵਾਲੀ ਮਾਲਵੇ ਦੀ ਉੱਘੀ ਸਮਾਜਿਕ ਸੰਸਥਾ ਮਾਲਵਾ ਹੈਰੀਟੇਜ ਅਤੇ ਸਭਿਆਚਾਰਕ ਫਾਊਾਡੇਸ਼ਨ ਬਠਿੰਡਾ ਵਲੋਂ ਦੋ ਰੋਜ਼ਾ ਵਿਰਾਸਤੀ ਪਿੰਡ ਜੈਪਾਲਗੜ੍ਹ 'ਚ ਤੀਆਂ ਦਾ ਮੇਲਾ ਧੂਮਧਾਮ ਨਾਲ ਮਨਾਇਆ ...

ਪੂਰੀ ਖ਼ਬਰ »

ਸੀ. ਐੱਮ. ਐੱਸ. ਗੁਰੂ ਕਾਸ਼ੀ ਪਬਲਿਕ ਸਕੂਲ ਵਿਚ ਆਜ਼ਾਦੀ ਦਿਹਾੜਾ ਮਨਾਇਆ

ਭਗਤਾ ਭਾਈਕਾ, 17 ਅਗਸਤ (ਸੁਖਪਾਲ ਸਿੰਘ ਸੋਨੀ)-ਸੀ. ਐੱਮ. ਐੱਸ. ਗੁਰੂ ਕਾਸ਼ੀ ਪਬਲਿਕ ਸਕੂਲ ਭਗਤਾ ਭਾਈਕਾ ਵਿਚ ਅਜ਼ਾਦੀ ਦਿਹਾੜੇ ਨੂੰ ਸਮਰਪਿਤ ਪ੍ਰੋਗਰਾਮ ਕਰਵਾਇਆ ਗਿਆ | ਇਸ ਦਾ ਮੰਤਵ ਵਿਦਿਆਰਥੀਆਂ ਨੂੰ ਅਜ਼ਾਦੀ ਦੇ ਸੰਘਰਸ਼ ਵਿਚ ਹਿੱਸਾ ਪਾਉਣ ਵਾਲੇ ਦੇਸ਼ ਭਗਤਾਂ ...

ਪੂਰੀ ਖ਼ਬਰ »

ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਨੇ ਤਲਵੰਡੀ ਸਾਬੋ ਅੰਦਰ ਆਮ ਆਦਮੀ ਕਲੀਨਿਕ ਦਾ ਕੀਤਾ ਉਦਘਾਟਨ

ਤਲਵੰਡੀ ਸਾਬੋ, 17 ਅਗਸਤ (ਰਵਜੋਤ ਸਿੰਘ ਰਾਹੀ) ਆਜ਼ਾਦੀ ਦੇ 76ਵੇਂ ਦਿਹਾੜੇ ਮੌਕੇ ਪੰਜਾਬ ਸਰਕਾਰ ਵਲੋਂ ਮੁਹੱਲਾ ਕਲੀਨਿਕ ਖੋਲ੍ਹਣ ਦੀ ਕੀਤੀ ਗਈ ਸ਼ੁਰੂਆਤ ਤਹਿਤ ਬੀਤੇਂ ਦਿਨੀਂ ਨਗਰ ਤਲਵੰਡੀ ਸਾਬੋ ਅੰਦਰ ਡੇਰਾ ਦਾਦੂ ਪੰਥੀ ਨਜ਼ਦੀਕ ਹਲਕਾ ਵਿਧਾਇਕ ਪ੍ਰੋ.ਬਲਜਿੰਦਰ ਕੌਰ ...

ਪੂਰੀ ਖ਼ਬਰ »

ਯਾਦਗਾਰੀ ਹੋ ਨਿੱਬੜਿਆ ਖਾਲਸਾ ਕਾਲਜ ਵਿਖੇ ਸੱਭਿਆਚਾਰਕ ਮੇਲਾ

ਭਗਤਾ ਭਾਈਕਾ, 17 ਅਗਸਤ (ਸੁਖਪਾਲ ਸਿੰਘ ਸੋਨੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੇ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਭਗਤਾ ਭਾਈਕਾ ਵਿਖੇ ਸੱਭਿਚਾਰਕ ਸਮਾਗਮ ਦੌਰਾਨ ਮੁੱਖ ਮਹਿਮਾਨ ਵਜੋਂ ਸੁਰਜੀਤ ਕੌਰ ਮਲੂਕਾ ਧਰਮਪਤਨੀ ਸਾਬਕਾ ਕੈਬਨਿਟ ...

ਪੂਰੀ ਖ਼ਬਰ »

ਬਠਿੰਡਾ ਤੋਂ ਧਮਤਾਨ ਸਾਹਿਬ ਦੇ ਦਰਸ਼ਨਾਂ ਲਈ ਜਾਂਦੀਆਂ ਸੰਗਤਾਂ ਦਾ ਬੁਢਲਾਡਾ ਪੁੱਜਣ 'ਤੇ ਸਵਾਗਤ

ਬੁਢਲਾਡਾ, 17 ਅਗਸਤ (ਸਵਰਨ ਸਿੰਘ ਰਾਹੀ)-ਬਠਿੰਡਾ ਸ਼ਹਿਰ ਤੋਂ ਧਮਤਾਨ ਸਾਹਿਬ (ਹਰਿਆਣਾ) ਦੇ ਗੁਰੂ ਘਰਾਂ ਦੇ ਦਰਸ਼ਨਾਂ ਲਈ ਜਾਂਦੀਆਂ ਸੰਗਤਾਂ ਦਾ ਬੁਢਲਾਡਾ ਪੁੱਜਣ 'ਤੇ ਹਲਕਾ ਵਿਧਾਇਕ ਬੁੱਧ ਰਾਮ ਸਮੇਤ ਮਾਤਾ ਗੁਜਰੀ ਭਲਾਈ ਕੇਂਦਰ ਦੇ ਸੇਵਾਦਾਰਾਂ ਤੇ ਸ਼ਹਿਰ ਦੀਆਂ ...

ਪੂਰੀ ਖ਼ਬਰ »

ਸ਼ਹੀਦ ਬਾਬਾ ਜੀਵਨ ਸਿੰਘ ਨੂੰ ਸਮਰਪਿਤ ਚੇਤਨਾ ਮਾਰਚ ਦੀਆਂ ਜ਼ੋਰਦਾਰ ਤਿਆਰੀਆਂ

ਬੋਹਾ, 17 ਅਗਸਤ (ਰਮੇਸ਼ ਤਾਂਗੜੀ)-ਸ਼ਹੀਦ ਬਾਬਾ ਜੀਵਨ ਸਿੰਘ ਦੇ 361ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ 233ਵੇਂ ਚੇਤਨਾ ਮਾਰਚ ਦੀਆਂ ਜ਼ੋਰਦਾਰ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ | ਬਾਬਾ ਜੀਵਨ ਸਿੰਘ ਵਿੱਦਿਅਕ ਤੇ ਭਲਾਈ ਟਰੱਸਟ ਜ਼ਿਲ੍ਹਾ ਦੇ ਪ੍ਰਧਾਨ ਮਹਾਂ ਸਿੰਘ ...

ਪੂਰੀ ਖ਼ਬਰ »

ਰਾਸ਼ਟਰੀ ਸੇਵਾ ਯੋਜਨਾ ਵਲੋਂ ਪਲਾਸਟਿਕ ਮੁਕਤ ਮੁਹਿੰਮ ਦਾ ਆਗਾਜ਼

ਬੋਹਾ, 17 ਅਗਸਤ (ਰਮੇਸ਼ ਤਾਂਗੜੀ)-ਪੰਜਾਬ ਨੂੰ ਇਕਹਿਰੀ ਵਰਤੋਂ ਵਾਲੀ ਪਲਾਸਟਿਕ ਤੋਂ ਮੁਕਤ ਕਰਨ ਦੇ ਐਲਾਨ 'ਤੇ ਰਾਸ਼ਟਰੀ ਸੇਵਾ ਯੋਜਨਾ ਸ਼ਹੀਦ ਜਗਸੀਰ ਸਿੰਘ ਸਰਕਾਰੀ ਸਮਾਰਟ ਸੈਕੰਡਰੀ ਸਕੂਲ ਬੋਹਾ ਯੂਨਿਟ ਦੇ ਅਨੇਕਾਂ ਵਲੰਟੀਅਰਾਂ ਨੇ 75ਵੇਂ ਆਜ਼ਾਦੀ ਦੇ ਅੰਮਿ੍ਤ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX