ਤਾਜਾ ਖ਼ਬਰਾਂ


ਸਟੱਡੀ ਵੀਜ਼ਾ ਅਰਜ਼ੀ ਰੱਦ ਹੋਣ ਤੋਂ ਦੁਖੀ ਲੜਕੀ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  about 1 hour ago
ਬਾਲਿਆਂਵਾਲੀ, 27 ਨਵੰਬਰ (ਕੁਲਦੀਪ ਮਤਵਾਲਾ)- ਜ਼ਿਲ੍ਹਾ ਬਠਿੰਡਾ ਦੇ ਪਿੰਡ ਕੋਟੜਾ ਕੌੜਾ ਵਿਖੇ ਪੜ੍ਹੀ ਲਿਖੀ ਨੌਜਵਾਨ ਲੜਕੀ ਦਾ ਵਿਦੇਸ਼ ਜਾਣ ਲਈ ਕਈ ਵਾਰ ਲਗਾਇਆ ਵੀਜ਼ਾ ਰੱਦ ਹੋਣ ਤੋਂ ਮਾਨਸਿਕ ਤੌਰ ਤੇ ਪ੍ਰੇਸ਼ਾਨ ਹੋਈ ਲੜਕੀ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕੀਤੇ ਜਾਣ ਦੀ ਖ਼ਬਰ ਹੈ । ਕਰਮਜੀਤ ਕੌਰ ਦਾ ਵਿਦੇਸ਼ ਦੀ ...
ਦਿੱਲੀ : ਦੁਬਈ ਤੋਂ ਆਏ 94.8 ਲੱਖ ਰੁਪਏ ਦੀ ਕੀਮਤ ਦੇ 1849 ਗ੍ਰਾਮ ਸੋਨੇ ਦੇ ਗਹਿਣੇ ਕਸਟਮਜ਼ ਨੇ ਕੀਤੇ ਬਰਾਮਦ
. . .  about 1 hour ago
ਨਸ਼ੇ ’ਚ ਟੱਲੀ ਹੋਏ ਡਰਾਈਵਰ ਨੇ ਛੋਟਾ ਹਾਥੀ ਦੁਕਾਨ ’ਚ ਵਾੜਿਆ, ਕਈ ਜ਼ਖ਼ਮੀ
. . .  about 1 hour ago
ਸੁਲਤਾਨਵਿੰਡ , 27 ਨਵੰਬਰ (ਗੁਰਨਾਮ ਸਿੰਘ ਬੁੱਟਰ) -ਪਿੰਡ ਸੁਲਤਾਨਵਿੰਡ ਦੇ ਮੇਨ ਬਾਜ਼ਾਰ ਸਥਿਤ ਅੱਜ ਉਸ ਵੇਲੇ ਚੀਕ ਚਿਹਾੜਾ ਪੈ ਗਿਆ ਜਦੋ ਨਸ਼ੇ ’ਚ ਟੱਲੀ ਹੋਏ ਛੋਟਾ ਹਾਥੀ ਡਰਾਈਵਰ ਅਤੇ ਉਸ ਦੇ ਸਾਥੀਆਂ ਨੇ ਕਰਿਆਨੇ ...
ਅੱਤਵਾਦ ਕਾਂਗਰਸ ਲਈ ਵੋਟ ਬੈਂਕ ਹੈ : ਪ੍ਰਧਾਨ ਮੰਤਰੀ ਮੋਦੀ ਗੁਜਰਾਤ 'ਚ
. . .  about 1 hour ago
ਸ਼੍ਰੋਮਣੀ ਅਕਾਲੀ ਦਲ ਹਰਿਆਣਾ ਸਟੇਟ ਅਤੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਸਾਂਝੇ ਤੌਰ ‘ਤੇ ਕੰਮ ਕਰਨਗੇ – ਜਥੇਦਾਰ ਦਾਦੂਵਾਲ
. . .  about 3 hours ago
ਕਰਨਾਲ, 27 ਨਵੰਬਰ ( ਗੁਰਮੀਤ ਸਿੰਘ ਸੱਗੂ )- ਸ਼੍ਰੋਮਣੀ ਅਕਾਲੀ ਦਲ ਹਰਿਆਣਾ ਸਟੇਟ ਅਤੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਭਵਿੱਖ ਅੰਦਰ ਸਾਂਝੇ ਤੌਰ ‘ਤੇ ਕੰਮ ਕਰਨਗੇ । ਇਹ ਪ੍ਰਗਟਾਵਾ ਹਰਿਆਣਾ ...
ਕਾਂਗਰਸ ਦੀ ‘ਭਾਰਤ ਜੋੜੋ ਯਾਤਰਾ’ ਆਗਾਮੀ ਲੋਕ ਸਭਾ ਚੋਣਾਂ ਲਈ ਨਹੀਂ ਸਗੋਂ ਫੁੱਟ ਪਾਊ ਤਾਕਤਾਂ ਵਿਰੁੱਧ ਲੋਕਾਂ ਨੂੰ ਇਕਜੁੱਟ ਕਰਨ ਲਈ ਹੈ - ਮਲਿਕਅਰਜੁਨ ਖੜਗੇ
. . .  about 4 hours ago
ਪੰਜਾਬ ਸਰਕਾਰ ਵਲੋਂ ਗੰਨਾ ਮਿੱਲ ਫਗਵਾੜਾ ਨੂੰ ਚਲਾਉਣ ਦੀ ਪ੍ਰਵਾਨਗੀ, ਨੋਟੀਫਿਕੇਸ਼ਨ ਜਾਰੀ
. . .  about 4 hours ago
ਚੰਡੀਗੜ੍ਹ, 27 ਨਵੰਬਰ-ਪੰਜਾਬ ਸਰਕਾਰ ਨੇ ਅੱਜ ਗੋਲਡਨ ਸੰਧਰ ਮਿੱਲਜ਼ ਲਿਮਟਿਡ, ਫਗਵਾੜਾ ਨੂੰ 20 ਫ਼ਰਵਰੀ, 2023 ਤੱਕ ਚਲਾਉਣ ਦੀ ਪ੍ਰਵਾਨਗੀ ਦੇ ਦਿੱਤੀ ਹੈ । ਵਰਣਨਯੋਗ ਹੈ ਕਿ ਇਹ ਪ੍ਰਵਾਨਗੀ ਮੁੱਖ ...
ਬੈਂਗਲੁਰੂ-ਹਾਵੜਾ ਐਕਸਪ੍ਰੈਸ ਟਰੇਨ ਦੇ ਇਕ ਡੱਬੇ ਵਿਚ ਅੱਗ ਲੱਗ ਗਈ
. . .  about 5 hours ago
ਆਂਧਰਾ ਪ੍ਰਦੇਸ਼, 27 ਨਵੰਬਰ - ਚਿਤੂਰ 'ਚ ਬੈਂਗਲੁਰੂ -ਹਾਵੜਾ ਐਕਸਪ੍ਰੈਸ ਟਰੇਨ ਦੇ ਡੱਬੇ ਨੂੰ ਅੱਗ ਲੱਗਣ ਤੋਂ ਬਾਅਦ ਸਥਾਨਕ ਪੁਲਿਸ ਮੁਸਾਫ਼ਰਾਂ ਨੂੰ ਬਚਾਉਣ ਲਈ ਪਹੁੰਚ ਗਈ । ਅਜੇ ਤੱਕ ਕਿਸੇ ਜਾਨੀ ਨੁਕਸਾਨ ਦੀ ...
ਹੁਸ਼ਿਆਰਪੁਰ ਫੇਰੀ ਦੌਰਾਨ ਕਿਸਾਨਾਂ ਵਲੋਂ ਮੁੱਖ ਮੰਤਰੀ ਦਾ ਵਿਰੋਧ
. . .  about 5 hours ago
ਹੁਸ਼ਿਆਰਪੁਰ, 27 ਨਵੰਬਰ (ਬਲਜਿੰਦਰਪਾਲ ਸਿੰਘ)- ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਹੁਸ਼ਿਆਰਪੁਰ ਫੇਰੀ ਸਮੇਂ ਉਨ੍ਹਾਂ ਨੂੰ ਵੱਖ-ਵੱਖ ਕਿਸਾਨ ਜਥੇਬੰਦੀਆਂ ਦੀ ਅਗਵਾਈ ’ਚ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ ...
ਰਾਹੁਲ ਗਾਂਧੀ 'ਤੇ ਦੋਸ਼ ਲਗਾਉਣ 'ਚ ਰੁੱਝੀ ਭਾਜਪਾ-ਵੇਣੂਗੋਪਾਲ
. . .  about 6 hours ago
ਇੰਦੌਰ, 27 ਨਵੰਬਰ -'ਭਾਰਤ ਜੋੜੋ ਯਾਤਰਾ' ਦੇ ਵਿਰੁੱਧ "ਕੁਝ ਕਾਢ ਕੱਢਣ ਦੀ ਕੋਸ਼ਿਸ਼" ਕਰਨ ਲਈ ਭਾਜਪਾ ਦੀ ਨਿੰਦਾ ਕਰਦੇ ਹੋਏ, ਕਾਂਗਰਸ ਦੇ ਜਨਰਲ ਸਕੱਤਰ-ਸੰਗਠਨ ਕੇਸੀ ਵੇਣੂਗੋਪਾਲ ਨੇ ਪਾਰਟੀ...
ਜੰਮੂ-ਕਸ਼ਮੀਰ ਅਤੇ ਹਰਿਆਣਾ ਸਰਕਾਰ ਵਿਚਕਾਰ ਸਹਿਮਤੀ ਪੱਤਰ 'ਤੇ ਹਸਤਾਖਰ
. . .  1 minute ago
ਕਟੜਾ, 27 ਨਵੰਬਰ-ਜੰਮੂ-ਕਸ਼ਮੀਰ ਅਤੇ ਹਰਿਆਣਾ ਸਰਕਾਰ ਵਿਚਕਾਰ ਸਹਿਮਤੀ ਪੱਤਰ 'ਤੇ ਹਸਤਾਖਰ ਹੋਏ ਹਨ। ਇਸ ਸੰਬੰਧੀ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਕਿ ਜੰਮੂ-ਕਸ਼ਮੀਰ ਨੂੰ ਪਹਿਲਾਂ ਵੀ ਬਹੁਤ...
ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਭਾਰਤ-ਪਾਕਿ ਸਰਹੱਦ ਨਜ਼ਦੀਕ ਵਿਭਾਗ ਦੀ ਬੰਜਰ ਹੋ ਰਹੀ ਜ਼ਮੀਨ ਦਾ ਲਿਆ ਜਾਇਜ਼ਾ
. . .  about 6 hours ago
ਲੋਪੋਕੇ/ਅਜਨਾਲਾ 27 ਨਵੰਬਰ (ਗੁਰਵਿੰਦਰ ਸਿੰਘ ਕਲਸੀ, ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅੱਜ ਭਾਰਤ ਪਾਕਿਸਤਾਨ ਸਰਹੱਦ ਦੇ ਨੇੜੇ ਕੰਡਿਆਲੀ ਤਾਰ ਤੋਂ ਪਾਰ ਭਾਰਤ ਵਾਲੇ ਪਾਸੇ ਵਿਭਾਗ ਦੀ ਬੰਜਰ ਹੋ ਰਹੀ 700 ਏਕੜ ਜ਼ਮੀਨ ਦਾ ਅਧਿਕਾਰੀਆਂ...
ਪਾਕਿਸਤਾਨ ਤੋਂ ਡਰੋਨ ਰਸਤੇ ਭਾਰਤ ਆਏ 8 ਪਿਸਟਲ,ਦੋ ਕਿੱਲੋ ਹੈਰੋਇਨ, 14 ਮੈਗਜ਼ੀਨ ਅਤੇ 68 ਰਾਊਂਡ ਪੁਲਿਸ ਨੇ ਕੀਤੇ ਬਰਾਮਦ
. . .  about 6 hours ago
ਅਟਾਰੀ,27 ਨਵੰਬਰ (ਗੁਰਦੀਪ ਸਿੰਘ ਅਟਾਰੀ)-ਪਾਕਿਸਤਾਨ ਤੋਂ ਡਰੋਨ ਰਸਤੇ ਭਾਰਤ ਆਏ 8 ਪਿਸਟਲ, ਦੋ ਕਿੱਲੋ ਹੈਰੋਇਨ, 14 ਮੈਗਜ਼ੀਨ ਅਤੇ 68 ਰਾਊਂਡ ਪੁਲਿਸ ਨੇ ਬਰਾਮਦ ਕਰ ਕੇ ਵੱਡੀ ਸਫ਼ਲਤਾ ਪ੍ਰਾਪਤ ਕੀਤੀ ਹੈ। ਐੱਸ.ਟੀ.ਐੱਫ਼. ਨੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਸ ਦੀ ਪਛਾਣ...
ਮੁੱਖ ਮੰਤਰੀ ਨੇ ਕਪੂਰਥਲਾ 'ਚ ਬਣਨ ਵਾਲੇ ਮੈਡੀਕਲ ਕਾਲਜ ਦੀ ਜ਼ਮੀਨ ਤੇ ਨਕਸ਼ੇ ਦਾ ਕੀਤਾ ਨਿਰੀਖਣ
. . .  about 7 hours ago
ਕਪੂਰਥਲਾ, 27 ਨਵੰਬਰ (ਅਮਰਜੀਤ ਕੋਮਲ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਪੂਰਥਲਾ ਵਿਚ 428.59 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਮੈਡੀਕਲ ਕਾਲਜ ਵਾਲੀ ਜ਼ਮੀਨ ਤੇ ਨਕਸ਼ੇ ਦਾ ਨਿਰੀਖਣ ਕੀਤਾ। ਉਨ੍ਹਾਂ ਅਧਿਕਾਰੀਆਂ ਨਾਲ ਮੈਡੀਕਲ ਕਾਲਜ ਬਣਾਉਣ ਤੇ ਸਿਵਲ ਹਸਪਤਾਲ ਨੂੰ ਅਪਗਰੇਡ ਕਰਨ ਸੰਬੰਧੀ ਵਿਚਾਰ ਵਟਾਂਦਰਾ...
ਐਸ.ਟੀ.ਐਫ. ਵਲੋਂ 2 ਕਿੱਲੋ ਤੋਂ ਵੱਧ ਹੈਰੋਇਨ ਅਤੇ ਹਥਿਆਰਾਂ ਸਮੇਤ ਇਕ ਗ੍ਰਿਫ਼ਤਾਰ
. . .  about 6 hours ago
ਅੰਮ੍ਰਿਤਸਰ, 27 ਨਵੰਬਰ (ਗਗਨਦੀਪ ਸ਼ਰਮਾ)-ਨਸ਼ਾ ਅਤੇ ਨਾਜਾਇਜ਼ ਹਥਿਆਰਾਂ ਦੀ ਤਸਕਰੀ ਕਰਨ ਵਾਲਿਆਂ ਦੇ ਨੈਟਵਰਕ ਨੂੰ ਖ਼ਤਮ ਕਰਨ ਲਈ ਵਿੱਢੀ ਗਈ ਮੁਹਿੰਮ ਦੇ ਤਹਿਤ ਐਸ.ਟੀ.ਐਫ. ਵਲੋਂ 2 ਕਿੱਲੋ ਤੋਂ ਵਧੇਰੇ ਹੈਰੋਇਨ ਅਤੇ 8 ਪਿਸਤੌਲਾਂ ਸਮੇਤ ਇਕ ਵਿਅਕਤੀ ਨੂੰ ਗ੍ਰਿਫਤਾਰ...
ਪੰਜਾਬ ਸਰਕਾਰ ਵਲੋਂ 22 ਆਈ.ਏ.ਐੱਸ ਤੇ 10 ਪੀ.ਸੀ.ਐੱਸ. ਅਧਿਕਾਰੀਆਂ ਦੇ ਤਬਾਦਲੇ
. . .  about 6 hours ago
ਚੰਡੀਗੜ੍ਹ, 27 ਨਵੰਬਰ-ਪੰਜਾਬ ਸਰਕਾਰ ਵਲੋਂ ਵੱਡਾ ਪ੍ਰਸ਼ਾਸਨਿਕ ਫੇਰਬਦਲ ਕਰਦੇ ਹੋਏ 22 ਆਈ.ਏ.ਐੱਸ ਤੇ 10 ਪੀ.ਸੀ.ਐੱਸ. ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ...
ਦਰਦਨਾਕ ਰੇਲ ਹਾਦਸੇ ਵਿੱਚ ਤਿੰਨ ਮਾਸੂਮ ਬੱਚਿਆਂ ਦੀ ਮੌਤ
. . .  about 8 hours ago
ਕੀਰਤਪੁਰ ਸਾਹਿਬ, 27 ਨਵੰਬਰ (ਬੀਰ ਅੰਮ੍ਰਿਤਪਾਲ ਸਿੰਘ ਸੰਨੀ)-ਅੱਜ ਸਵੇਰੇ ਕੀਰਤਪੁਰ ਸਾਹਿਬ ਵਿਖੇ ਵਾਪਰੇ ਦਰਦਨਾਕ ਰੇਲ ਹਾਦਸੇ ਵਿੱਚ ਪ੍ਰਵਾਸੀ ਮਜ਼ਦੂਰਾਂ ਦੇ ਤਿੰਨ ਮਾਸੂਮ ਬੱਚਿਆਂ ਦੀ ਮੌਤ ਹੋ ਗਈ। ਹਾਦਸੇ ਦਾ ਸ਼ਿਕਾਰ...
ਆਬਾਦੀ ਕੰਟਰੋਲ ਬਿੱਲ ਮਹੱਤਵਪੂਰਨ ਹੈ-ਗਿਰੀਰਾਜ ਸਿੰਘ
. . .  about 6 hours ago
ਨਵੀਂ ਦਿੱਲੀ, 27 ਨਵੰਬਰ-ਕੇਂਦਰੀ ਮੰਤਰੀ ਗਿਰੀਰਾਜ ਸਿੰਘ ਦਾ ਕਹਿਣਾ ਹੈ ਕਿ ਆਬਾਦੀ ਕੰਟਰੋਲ ਬਿੱਲ ਮਹੱਤਵਪੂਰਨ ਹੈ, ਸਾਡੇ ਕੋਲ ਸੀਮਤ ਸਰੋਤ ਹਨ। ਚੀਨ ਨੇ 'ਇਕ ਬੱਚਾ ਨੀਤੀ' ਲਾਗੂ ਕੀਤੀ, ਆਬਾਦੀ ਨੂੰ ਕੰਟਰੋਲ ਕੀਤਾ ਅਤੇ ਵਿਕਾਸ ਪ੍ਰਾਪਤ ਕੀਤਾ। ਚੀਨ 'ਚ ਇਕ...
15 ਕਰੋੜ ਰੁਪਏ ਮੁੱਲ ਦੀ ਹੈਰੋਇਨ ਸਮੇਤ ਚਾਰ ਗ੍ਰਿਫ਼ਤਾਰ
. . .  about 8 hours ago
ਲੁਧਿਆਣਾ, 27 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਐਸ.ਟੀ.ਐਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਚਾਰ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਦੇ ਕਬਜ਼ੇ ਵਿਚੋਂ 3 ਕਿਲੋ ਹੈਰੋਇਨ ਬਰਾਮਦ ਕੀਤੀ ਹੈ, ਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੀਮਤ...
ਮੀਂਹ ਕਾਰਨ ਭਾਰਤ-ਨਿਊਜ਼ੀਲੈਂਡ ਦੂਜਾ ਇਕ ਦਿਨਾਂ ਮੈਚ ਰੱਦ
. . .  about 8 hours ago
ਕ੍ਰਾਈਸਟਚਰਚ, 27 ਨਵੰਬਰ-ਭਾਰਤ ਅਤੇ ਨਿਊਜ਼ੀਲੈਂਡ ਦੀਆਂ ਕ੍ਰਿਕਟ ਟੀਮਾਂ ਵਿਚ ਦੂਜਾ ਇਕ ਦਿਨਾਂ ਮੈਚ ਮੀਂਹ ਕਾਰਨ ਰੱਦ ਕਰ ਦਿੱਤਾ ਗਿਆ। ਟਾਸ ਹਾਰ ਕੇ ਬੱਲੇਬਾਜ਼ੀ ਕਰਦਿਆ ਭਾਰਤ ਦੀ ਟੀਮ ਨੇ 12.5 ਓਵਰਾਂ 'ਚ ਇਕ ਵਿਕਟ ਗੁਆ ਕੇ 89 ਦੌੜਾਂ ਬਣਾਈਆਂ ਸਨ ਕਿ ਮੀਂਹ ਕਾਰਨ...
ਪੰਜਾਬ ਸਰਕਾਰ ਵਲੋਂ 17 ਸਬ-ਡਵੀਜ਼ਨਾਂ, ਤਹਿਸੀਲਾਂ ਅਤੇ ਸਬ-ਤਹਿਸੀਲਾਂ ਦੀਆਂ ਸ਼ਾਨਦਾਰ ਬਿਲਡਿੰਗਾ ਦੀ ਉਸਾਰੀ ਨੂੰ ਪ੍ਰਵਾਨਗੀ
. . .  about 8 hours ago
ਚੰਡੀਗੜ੍ਹ, 27 ਅਕਤੂਬਰ-ਪੰਜਾਬ ਦੇ ਮੁਖ ਮੰਤਰੀ ਭਗਵੰਤ ਮਾਨ ਨੇ ਇਕ ਟਵੀਟ ਕਰਦਿਆਂ ਕਿਹਾ ਕਿ ਸਰਕਾਰਾਂ ਦਾ ਫਰਜ਼ ਹੁੰਦਾ ਹੈ ਕਿ ਲੋਕ ਬੁਨਿਆਦੀ ਲੋੜਾਂ ਪੱਖੋਂ ਵਾਂਝੇ ਨਾ ਰਹਿਣ। ਸਾਡੀ ਸਰਕਾਰ ਨੇ ਫ਼ੈਸਲਾ ਲਿਆ ਹੈ ਕਿ ਪੰਜਾਬ ਭਰ 'ਚ 17 ਸਬ-ਡਵੀਜ਼ਨਾਂ ਤਹਿਸੀਲਾਂ ਅਤੇ ਸਬ-ਤਹਿਸੀਲਾਂ ਦੀਆਂ ਸ਼ਾਨਦਾਰ ਬਿਲਡਿੰਗਾ...
ਜੀ-20 ਦੀ ਪ੍ਰਧਾਨਗੀ ਸਾਡੇ ਲਈ ਇਕ ਵੱਡਾ ਮੌਕਾ-'ਮਨ ਕੀ ਬਤ' 'ਚ ਬੋਲੇ ਪ੍ਰਧਾਨ ਮੰਤਰੀ
. . .  about 9 hours ago
ਨਵੀਂ ਦਿੱਲੀ, 27 ਨਵੰਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਰੇਡਿਓ ਪ੍ਰੋਗਰਾਮ 'ਮਨ ਕੀ ਬਾਤ' ਰਾਹੀਂ ਦੇਸ਼ ਵਾਸੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਜੀ-20 ਦੀ ਪ੍ਰਧਾਨਗੀ ਸਾਡੇ ਲਈ ਇਕ ਮੌਕਾ ਹੈ। ਸਾਨੂੰ ਆਲਮੀ ਭਲੇ 'ਤੇ ਧਿਆਨ ਕੇਂਦਰਤ ਕਰਨਾ ਹੋਵੇਗਾ। ਚਾਹੇ ਉਹ ਸ਼ਾਂਤੀ...
ਫ਼ਿਰੋਜ਼ਪੁਰ ਦੇ ਪਿੰਡ ਨੂਰਪੁਰ ਸੇਠਾਂ ਵਿਚ ਚੱਲੀ ਗੋਲੀ
. . .  about 9 hours ago
ਕੁੱਲਗੜ੍ਹੀ 27 ਨਵੰਬਰ (ਸੁਖਜਿੰਦਰ ਸਿੰਘ ਸੰਧੂ)-ਜ਼ਿਲ੍ਹਾ ਫ਼ਿਰੋਜ਼ਪੁਰ ਦੇ ਥਾਣਾ ਕੁੱਲਗੜ੍ਹੀ ਦੇ ਪਿੰਡ ਨੂਰਪੁਰ ਸੇਠਾਂ ਵਿਖੇ ਗੋਲੀ ਚੱਲਣ ਦੀ ਘਟਨਾ ਵਾਪਰੀ ਹੈ ਤੇ ਇਕ ਔਰਤ ਦੇ ਜ਼ਖ਼ਮੀ ਹੋਣ ਦੀ ਸੂਚਨਾ ਹੈ।ਇਸ ਘਟਨਾ ਸੰਬੰਧੀ ਥਾਣਾ ਕੁੱਲਗੜ੍ਹੀ ਦੇ ਐਸ.ਐਚ.ਓ. ਇੰਸਪੈਕਟਰ ਗੁਰਜੰਟ ਸਿੰਘ ਸੰਧੂ...
ਭਾਰਤ-ਨਿਊਜ਼ੀਲੈਂਡ ਦੂਜਾ ਇਕ ਦਿਨਾਂ ਮੈਚ: ਮੀਂਹ ਕਾਰਨ ਰੁਕੀ ਖੇਡ, 12.5 ਓਵਰਾਂ 'ਚ ਭਾਰਤ 89/1
. . .  about 10 hours ago
ਸਤੇਂਦਰ ਜੈਨ ਨੂੰ ਲੈ ਕੇ ਨੱਢਾ ਨੇ 'ਆਪ' 'ਤੇ ਸਾਧਿਆ ਨਿਸ਼ਾਨਾ
. . .  about 9 hours ago
ਨਵੀਂ ਦਿੱਲੀ, 27 ਨਵੰਬਰ-ਦਿੱਲੀ ਨਗਰ ਨਿਗਮ ਚੋਣਾਂ ਤੋਂ ਪਹਿਲਾਂ ਦਿੱਲੀ ਦੇ ਵਜ਼ੀਰਪੁਰ ਉਦਯੋਗਿਕ ਖੇਤਰ ਵਿਚ ਇਕ ਜਨਤਕ ਮੀਟਿੰਗ ਦੌਰਾਨ ਭਾਜਪਾ ਦੇ ਕੌਮੀ ਪ੍ਰਧਾਨ ਜੇ.ਪੀ. ਨੱਢਾ ਨੇ ਕਿਹਾ ਕਿ ‘ਆਪ’ ਕਿਹਾ ਕਰਦੀ ਸੀ ਕਿ ਇਸ ਦੇ ਆਗੂ ਇਮਾਨਦਾਰ ਸਨ। ਪਰ ਅੱਜ ਸਤੇਂਦਰ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 2 ਭਾਦੋਂ ਸੰਮਤ 554
ਵਿਚਾਰ ਪ੍ਰਵਾਹ: ਰਾਜਨੀਤੀ ਵਿਚ ਨਾ ਸਥਾਈ ਦੋਸਤੀ ਹੁੰਦੀ ਹੈ, ਨਾ ਹੀ ਦੁਸ਼ਮਣੀ, ਸਥਾਈ ਕੇਵਲ ਹਿਤ ਹੁੰਦੇ ਹਨ। -ਅਗਿਆਤ

ਖੰਨਾ / ਸਮਰਾਲਾ

ਮਲੌਦ ਪੀ. ਏ. ਡੀ. ਬੀ. ਬੈਂਕ ਦੀਆਂ 5 ਸੀਟਾਂ 'ਚੋਂ 4 'ਤੇ ਅਕਾਲੀ ਦਲ ਅਤੇ 1 'ਤੇ 'ਆਪ' ਜੇਤੂ

ਮਲੌਦ, 17 ਅਗਸਤ (ਦਿਲਬਾਗ ਸਿੰਘ ਚਾਪੜਾ/ਕੁਲਵਿੰਦਰ ਸਿੰਘ ਨਿਜ਼ਾਮਪੁਰ)-ਪੀ. ਏ. ਡੀ. ਬੀ. ਬੈਂਕ ਮਲੌਦ ਦੇ ਡਾਇਰੈਕਟਰਾਂ ਦੀ ਅੱਜ ਹੋਈ ਚੋਣ ਬਹੁਤ ਦਿਲਚਸਪ ਰਹੀ ਜਿਸ ਵਿੱਚ 5 ਸੀਟਾਂ ਦੀ ਚੋਣ ਵਿੱਚੋਂ 4 ਸੀਟਾਂ 'ਤੇ ਸ਼ੋ੍ਰਮਣੀ ਅਕਾਲੀ ਦਲ ਦੇ ਉਮੀਦਵਾਰ ਜੇਤੂ ਰਹੇ ਜਦਕਿ ਮੌਜੂਦਾ ਸਰਕਾਰ ਦੇ 5 ਉਮੀਦਵਾਰਾਂ ਵਿੱਚੋਂ ਕੇਵਲ ਇੱਕ ਹੀ ਉਮੀਦਵਾਰ ਨੂੰ ਜਿੱਤ ਨਸੀਬ ਹੋਈ | ਹਾਲਾਂਕਿ 4 ਸੀਟਾਂ ਜਿੱਤਣ ਦੇ ਖ਼ੁਸ਼ੀ ਦੇ ਬਾਵਜੂਦ ਅਕਾਲੀ ਦਲ ਦੇ ਆਗੂ ਇਸ ਗੱਲ ਦਾ ਅਫ਼ਸੋਸ ਕਰ ਦੇ ਵੇਖੇ ਗਏ ਕਿ ਜੇਕਰ ਬੇਰਕਲਾਂ ਸੀਟਾਂ ਤੋਂ ਕਾਗ਼ਜ਼ ਵਾਪਸ ਨਾ ਲਏ ਜਾਂਦੇ ਅਤੇ ਬਾਕੀ ਸੀਟਾਂ 'ਤੇ ਵੀ ਉਮੀਦਵਾਰ ਲਗਾਏ ਜਾਂਦੇ ਤਾਂ ਚੇਅਰਮੈਨੀ ਇੱਕ ਵਾਰ ਫਿਰ ਸ਼ੋ੍ਰਮਣੀ ਅਕਾਲੀ ਦਲ ਦੇ ਹਿੱਸੇ ਆ ਜਾਣੀ ਸੀ | ਕੁੱਲ 9 ਡਾਇਰੈਕਟਰਾਂ ਦੀ ਚੋਣ ਵਿੱਚ ਪਹਿਲਾ 4 ਆਮ ਆਦਮੀ ਪਾਰਟੀ ਦੇ ਉਮੀਦਵਾਰ ਬਿਨ੍ਹਾ ਮੁਕਾਬਲਾ ਜੇਤੂ ਰਹੇ ਸਨ ਅਤੇ ਹੁਣ ਇੱਕ ਉਮੀਦਵਾਰ ਦੇ ਜਿੱਤਣ ਨਾਲ ਚੇਅਰਮੈਨੀ ਲਈ ਲੋੜੀਦੇ 5 ਮੈਂਬਰ 'ਆਪ' ਕੋਲ ਪੂਰੇ ਹੋ ਗਏ ਹਨ | ਝੱਮਟ ਜੋਨ ਵਿੱਚ ਉਸ ਸਮੇਂ ਸਥਿਤੀ ਤਣਾਅਪੂਰਨ ਹੋ ਗਈ ਜਦੋਂ ਇੱਕ ਆਪ ਸਮਰਥਕ ਨੇ ਵੋਟਾਂ ਦਾ ਬੰਡਲ ਚੱਕ ਕੇ ਹੀ ਭੱਜਣ ਦੀ ਕੋਸ਼ਿਸ਼ ਕੀਤੀ ਤਾਂ ਉਸੇ ਸਮੇਂ ਕੰਧ ਟੱਪਦੇ ਨੂੰ ਅਕਾਲੀ ਸਮਰਥਕਾਂ ਅਤੇ ਪੁਲਿਸ ਨੇ ਕਾਬੂ ਕਰ ਲਿਆ | ਦੁਬਾਰਾ ਗਿਣਤੀ ਸ਼ੁਰੂ ਹੋਈ ਤਾਂ ਸਾਬਕਾ ਚੇਅਰਮੈਨ ਪਿ੍ਤਪਾਲ ਸਿੰਘ ਝੱਮਟ ਦੀ ਪਤਨੀ ਕਰਮਜੀਤ ਕੌਰ ਨੂੰ 199 ਅਤੇ ਆਪ ਦੀ ਉਮੀਦਵਾਰ ਜਸਪਾਲ ਕੌਰ ਨੂੰ 87 ਵੋਟਾਂ ਹੀ ਪ੍ਰਾਪਤ ਹੋਈਆਂ | ਇਸੇ ਤਰ੍ਹਾਂ ਪੰਧੇਰ ਖੇੜੀ ਜੋਨ ਤੋਂ ਸੀਨੀਅਰ ਅਕਾਲੀ ਆਗੂ ਅਮਰ ਸਿੰਘ ਰੋਸੀਆਣਾ ਨੂੰ 114 ਅਤੇ ਆਪ ਦੇ ਉਮੀਦਵਾਰ ਚਮਕੌਰ ਸਿੰਘ ਨੂੰ 91 ਵੋਟਾਂ ਹਾਸਿਲ ਹੋਏ, ਜਦਕਿ 26 ਵੋਟਾਂ ਰੱਦ ਹੋਈਆਂ | ਸ਼ੀਹਾਂ ਦੌਦ ਜੋਨ ਤੋਂ ਸ਼ੋ੍ਰਮਣੀ ਅਕਾਲੀ ਦਲ ਦੇ ਕੁਲਵਿੰਦਰ ਸਿੰਘ ਸ਼ੀਹਾਂ ਦੌਦ ਨੂੰ 139 ਅਤੇ ਆਪ ਦੇ ਸੁਖਵਿੰਦਰ ਸਿੰਘ ਉਚੀ ਦੌਦ ਨੂੰ 122 ਵੋਟ ਪ੍ਰਾਪਤ ਹੋਏ | ਰਾਮਗੜ੍ਹ ਸਰਦਾਰਾਂ ਜੋਨ ਤੋਂ ਸ਼ੋ੍ਰਮਣੀ ਅਕਾਲੀ ਦਲ ਦੀ ਹਰਨਰਿੰਦਰ ਕੌਰ ਜੋਗੀਮਾਜਰਾ ਨੂੰ ਅਤੇ ਆਪ ਦੀ ਕਿਰਨਜੀਤ ਕੌਰ ਰਾਮਗੜ੍ਹ ਸਰਦਾਰਾਂ ਨੂੰ ਵੋਟ ਮਿਲੇ | ਇਸੇ ਤਰ੍ਹਾਂ ਆਪ ਦੇ ਸੀਨੀਅਰ ਆਗੂ ਅਤੇ ਬਲਾਕ ਪ੍ਰਧਾਨ ਮੁਕੰਦ ਸਿੰਘ ਕਿਸ਼ਨਪੁਰਾ ਨੂੰ 290 ਵੋਟ ਪ੍ਰਾਪਤ ਕਰਕੇ ਜੇਤੂ ਰਹੇ ਜਦਕਿ ਸ਼ੋ੍ਰ. ਅ. ਦ. ਦੇ ਉਮੀਦਵਾਰ ਸਾਬਕਾ ਕੌਂਸਲਰ ਨਿਰਮਲ ਸਿੰਘ ਨਿੰਮਾਂ ਨੂੰ 126 ਵੋਟ ਹੀ ਮਿਲੇ | ਝੱਮਟ ਜੋਨ ਵਿਖੇ ਹੋਏ ਆਪ ਆਗੂ ਵਲੋਂ ਵੋਟਾਂ ਚੱਕਣ ਦੇ ਮਸਲੇ ਨੂੰ ਲੈ ਕੇ ਦੋਵੇਂ ਧਿਰਾਂ ਵਲੋਂ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ | ਪੁਲਿਸ ਵਲੋਂ ਮਾਹੌਲ ਸ਼ਾਂਤ ਹੋਣ 'ਤੇ ਉਨ੍ਹਾਂ ਵਿਅਕਤੀਆਂ ਨੂੰ ਸੁਰੱਖਿਆ ਛੱਤਰੀ ਦੇ ਕੇ ਬਾਹਰ ਕੱਢਿਆ ਗਿਆ ਭਾਵੇਂ ਪਿੰਡ ਵਾਲੇ ਸਖ਼ਤ ਫ਼ੈਸਲੇ ਦੇ ਹੱਕ ਵਿੱਚ ਹਨ ਜਦਕਿ ਸਾਬਕਾ ਚੇਅਰਮੈਨ ਪਿ੍ਤਪਾਲ ਸਿੰਘ ਨੇ ਸੂਝ ਬੂਝ ਨਾਲ ਮਾਹੌਲ ਸ਼ਾਂਤ ਕਰ ਕੇ ਆਪਣੇ ਸਮਰਥਕਾਂ ਨੂੰ ਗੁਰੂ ਘਰ ਸ਼ੁਕਰਾਨੇ ਲਈ ਭੇਜ ਦਿੱਤਾ | ਚੋਣ ਉਪਰੰਤ ਆਪ ਦੇ ਜੇਤੂ ਉਮੀਦਵਾਰਾਂ ਨੂੰ ਸੀਨੀਅਰ ਆਗੂ ਅਵਿਨਾਸ਼ਪ੍ਰੀਤ ਸਿੰਘ ਜੱਲ੍ਹਾ, ਪਰਮਜੀਤ ਸਿੰਘ ਰੋੜੀਆ, ਪਰਗਟ ਸਿੰਘ ਸਿਆੜ੍ਹ, ਡਾਇਰੈਕਟਰ ਕਰਨ ਸਿਹੌੜਾ, ਕੁਮੈਂਟਰ ਗੁਰਪ੍ਰੀਤ ਸਿੰਘ ਬੇਰਕਲਾਂ, ਗੁਰਪ੍ਰੀਤ ਸਿੰਘ ਘਣਗਸ, ਨਿਰਮਲ ਸਿੰਘ ਦੌਲਤਪੁਰ, ਮਨਜੀਤ ਸਿੰਘ ਡੀ. ਸੀ., ਯਾਦਵਿੰਦਰ ਸਿੰਘ ਧਮੋਟ, ਲਖਵੀਰ ਸਿੰਘ ਔਜਲਾ, ਬੂਟਾ ਸਿੰਘ ਰਾਣੋ, ਭਾਗ ਸਿੰਘ ਮਲੌਦ, ਕੌਂਸਲਰ ਗੁਰਜੰਟ ਸਿੰਘ ਬਿੱਲੂ, ਹਰਭਜਨ ਸਿੰਘ ਨਿੱਕਾ, ਸੀ. ਆਰ. ਕੰਗ, ਨੋਨਾ ਦੋਰਾਹਾ, ਜੁਗਰਾਜ ਸਿੰਘ ਗਿੱਲ ਆਦਿ ਵਲੋਂ ਸਨਮਾਨ ਕੀਤਾ ਗਿਆ | ਸ਼ੋ੍ਰਮਣੀ ਅਕਾਲੀ ਦਲ ਦੇ ਜੇਤੂ 4 ਉਮੀਦਵਾਰਾਂ ਨਾਲ ਸ਼ੋ੍ਰਮਣੀ ਕਮੇਟੀ ਮੈਂਬਰ ਰਘਵੀਰ ਸਿੰਘ ਸਹਾਰਨ ਮਾਜਰਾ, ਸਾਬਕਾ ਚੇਅਰਮੈਨ ਪਿ੍ਤਪਾਲ ਸਿੰਘ ਝੱਮਟ, ਜਗਜੀਤ ਸਿੰਘ ਦੌਲਤਪੁਰ, ਵਰਿੰਦਰਜੀਤ ਸਿੰਘ ਵਿੱਕੀ ਬੇਰਕਲਾਂ, ਅਮਰੀਕ ਸਿੰਘ ਰੋੜੀਆ, ਗੁਰਜੀਤ ਸਿੰਘ ਨੋਨੂੰ, ਕੁਲਦੀਪ ਸਿੰਘ ਦੌਦ, ਜੱਥੇ. ਦਵਿੰਦਰ ਸਿੰਘ ਟਿੰਬਰਵਾਲ, ਗੁਰਪ੍ਰੀਤ ਸਿੰਘ ਲਾਪਰਾ, ਸੋਹਣ ਸਿੰਘ ਭੰਗੂ ਜਰਗ, ਰਘਵੀਰ ਸਿੰਘ, ਪਿ੍ਤਪਾਲ ਸਿੰਘ ਭੋਲਾ ਰਾਮਗੜ੍ਹ ਸਰਦਾਰਾਂ, ਪਰਮਜੀਤ ਸਿੰਘ ਪੰਨੂੰ, ਹਰਬੰਸ ਸਿੰਘ ਧੌਲ ਖੁਰਦ, ਹਰਪ੍ਰੀਤ ਸਿੰਘ ਸੇਠ ਬੇਰਕਲਾਂ, ਬੇਅੰਤ ਸਿੰਘ ਚਾਪੜਾ, ਜੋਰਾ ਸਿੰਘ ਸਹਾਰਨ ਮਾਜਰਾ, ਗੁਰਦੀਪ ਸਿੰਘ ਠੋਲੀ ਆਦਿ ਹਾਜ਼ਰ ਸਨ |

ਲਖੀਮਪੁਰ ਖੀਰੀ ਧਰਨੇ 'ਚ ਸ਼ਾਮਿਲ ਹੋਣ ਲਈ ਕਿਸਾਨ ਯੂਨੀਅਨ ਉਗਰਾਹਾਂ ਦਾ ਜਥਾ ਰਵਾਨਾ

ਡੇਹਲੋਂ, 17 ਅਗਸਤ (ਅੰਮਿ੍ਤਪਾਲ ਸਿੰਘ ਕੈਲੇ)- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ 18 ਤੋਂ 20 ਅਗਸਤ ਤੱਕ ਲਗਾਤਾਰ ਦਿੱਤੇ ਜਾ ਰਹੇ ਧਰਨੇ ਦੇ ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਵੱਡੀ ਗਿਣਤੀ ਦੇ ਵਿੱਚ ਸ਼ਾਮਿਲ ਹੋਣ ਦੇ ਲਈ ਵਾਹਨਾਂ 'ਤੇ ਸਵਾਰ ਹੋ ਕੇ ...

ਪੂਰੀ ਖ਼ਬਰ »

ਮੁਹੱਲਾ ਕਲੀਨਿਕ ਦਾ ਵਿਧਾਇਕ ਸੌਂਦ ਨੇ ਕੀਤਾ ਉਦਘਾਟਨ

ਖੰਨਾ, 17 ਅਗਸਤ (ਹਰਜਿੰਦਰ ਸਿੰਘ ਲਾਲ)-ਖੰਨਾ ਵਿਚ ਖੋਲ੍ਹੇ ਗਏ ਪਹਿਲੇ ਮੁਹੱਲਾ ਕਲੀਨਿਕ (ਆਮ ਆਦਮੀ ਕਲੀਨਿਕ) ਨੇ ਪਿਛਲੇ 2 ਦਿਨਾਂ ਤੋਂ ਕੰਮ ਸ਼ੁਰੂ ਕਰ ਦਿੱਤਾ ਹੈ | ਇਸ ਕਲੀਨਿਕ ਦਾ ਉਦਘਾਟਨ ਖੰਨਾ ਦੇ ਵਿਧਾਇਕ ਤਰੁਨਪ੍ਰੀਤ ਸਿੰਘ ਸੌਂਦ ਨੇ ਕੀਤਾ | ਇਸ ਮੌਕੇ ਖੰਨਾ ਦੇ ਐੱਸ. ...

ਪੂਰੀ ਖ਼ਬਰ »

ਭੇਦਭਰੇ ਹਾਲਾਤ 'ਚ ਵਿਅਕਤੀ ਲਾਪਤਾ

ਪਾਇਲ, 17 ਅਗਸਤ (ਨਿਜ਼ਾਮਪੁਰ, ਰਜਿੰਦਰ ਸਿੰਘ)-ਨੇੜਲੇ ਪਿੰਡ ਧਮੋਟ ਕਲਾਂ ਦਾ ਵਿਅਕਤੀ ਆਪਣੇ ਘਰੋਂ ਪਸ਼ੂਆਂ ਲਈ ਹਰਾ ਚਾਰਾ ਲੈਣ ਗਿਆ ਮੋਟਰ ਤੋਂ ਭੇਦਭਰੀ ਹਾਲਤ ਵਿੱਚ ਲਾਪਤਾ ਹੋ ਗਿਆ, ਪੁਲਿਸ ਉਸ ਦੀ ਭਾਲ ਵਿੱਚ ਵੱਖ ਵੱਖ ਪਹਿਲੂਆਂ ਤੋਂ ਜਾਂਚ ਪੜਤਾਲ ਕਰ ਰਹੀ ਹੈ¢ ਮੋਟਰ ...

ਪੂਰੀ ਖ਼ਬਰ »

ਲੁੱਟ-ਖੋਹ ਮਾਮਲੇ 'ਚ 4 ਸਾਲਾਂ ਤੋਂ ਭਗੌੜਾ ਪੁਲਿਸ ਨੇ ਕੀਤਾ ਕਾਬੂ

ਖੰਨਾ, 17 ਅਗਸਤ (ਮਨਜੀਤ ਸਿੰਘ ਧੀਮਾਨ)-ਥਾਣਾ ਸਦਰ ਖੰਨਾ ਪੁਲਿਸ ਨੇ ਅਦਾਲਤ ਵਲੋਂ ਭਗੌੜਾ ਕਰਾਰ ਦੋਸ਼ੀ ਵਿਅਕਤੀ ਨੂੰ ਕਾਬੂ ਕੀਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਦਰ ਦੇ ਐੱਸ. ਐੱਚ. ਓ. ਨਛੱਤਰ ਸਿੰਘ ਨੇ ਦੱਸਿਆ ਕਿ ਦੋਸ਼ੀ ਜਤਿੰਦਰ ਕੁਮਾਰ ਉਰਫ਼ ਲੱਕੀ ...

ਪੂਰੀ ਖ਼ਬਰ »

ਥੈਲੇ 'ਚ ਪਸ਼ੂ ਦੀ ਲਾਸ਼ ਮਿਲਣ ਕਾਰਨ ਸ਼ਹਿਰ ਵਿਚ ਵੀ ਮਚੀ ਸਨਸਨੀ

ਖੰਨਾ, 17 ਅਗਸਤ (ਹਰਜਿੰਦਰ ਸਿੰਘ ਲਾਲ/ਮਨਜੀਤ ਸਿੰਘ ਧੀਮਾਨ)-ਅੱਜ ਰਤਨਹੇੜੀ ਰੋਡ ਅਤੇ ਲਲਹੇੜੀ ਰੋਡ ਦੇ ਵਿਚਕਾਰ ਲਾਈਨਾਂ ਕੋਲ ਜਦੋਂ ਇਕ ਥੈਲੇ ਵਿਚ ਝਾੜੀਆਂ 'ਚ ਪਏ ਥੈਲੇ ਵਿਚ ਲੋਕਾਂ ਨੇ ਕਿਸੇ ਪਸ਼ੂ ਦੀ ਲਾਸ਼ ਦੇਖੀ ਤਾਂ ਪੂਰੇ ਸ਼ਹਿਰ ਵਿਚ ਸਨਸਨੀ ਫੈਲ ਗਈ ਅਤੇ ਇਹ ਰੌਲਾ ...

ਪੂਰੀ ਖ਼ਬਰ »

ਚੋਰੀਸ਼ੁਦਾ ਸਾਮਾਨ ਸਮੇਤ ਪੁਲਿਸ ਨੇ 3 ਵਿਅਕਤੀ ਕੀਤੇ ਕਾਬੂ

ਖੰਨਾ/ਪਾਇਲ, 17 ਅਗਸਤ (ਮਨਜੀਤ ਸਿੰਘ ਧੀਮਾਨ/ਰਜਿੰਦਰ ਸਿੰਘ)-ਖੰਨਾ ਪੁਲਿਸ ਨੇ ਚੋਰੀ ਦੇ ਸਾਮਾਨ ਸਮੇਤ ਤਿੰਨ ਵਿਅਕਤੀਆਂ ਨੂੰ ਕਾਬੂ ਕਰ ਕੇ ਉਨ੍ਹਾਂ ਖ਼ਿਲਾਫ਼ ਥਾਣਾ ਪਾਇਲ ਵਿਖੇ ਧਾਰਾ 379, 411 ਅਧੀਨ ਮਾਮਲਾ ਦਰਜ ਕੀਤਾ ਗਿਆ | ਮਾਮਲੇ ਦੀ ਜਾਣਕਾਰੀ ਦਿੰਦੇ ਏ. ਐੱਸ. ਆਈ. ...

ਪੂਰੀ ਖ਼ਬਰ »

ਟਰੇਨ ਦੀ ਲਪੇਟ ਵਿਚ ਆਉਣ ਕਾਰਨ ਵਿਅਕਤੀ ਦੀ ਮੌਤ

ਖੰਨਾ, 17 ਅਗਸਤ (ਮਨਜੀਤ ਸਿੰਘ ਧੀਮਾਨ)-ਅੱਜ ਸਥਾਨਕ ਉਤਮ ਨਗਰ ਦੇ ਨਜ਼ਦੀਕ ਦੁਪਹਿਰ ਸਮੇਂ ਟਰੇਨ ਦੀ ਲਪੇਟ 'ਚ ਆਉਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ ¢ਮਿ੍ਤਕ ਦੀ ਪਹਿਚਾਣ ਨਹੀ ਹੋ ਸਕੀ ਹੈ¢ ਇਸ ਮੌਕੇ ਜੀ. ਆਰ. ਪੀ. ਚੌਂਕੀ ਖੰਨਾ ਦੇ ਇੰਚਾਰਜ ਏ. ਐੱਸ. ਆਈ. ਕੁਲਦੀਪ ਸਿੰਘ ਨੇ ...

ਪੂਰੀ ਖ਼ਬਰ »

ਕਿਸਾਨਾਂ ਨੇ ਸਾੜਿਆ ਪ੍ਰਧਾਨ ਮੰਤਰੀ ਮੋਦੀ ਦਾ ਪੁਤਲਾ

ਖੰਨਾ, 17 ਅਗਸਤ (ਹਰਜਿੰਦਰ ਸਿੰਘ ਲਾਲ)-ਅੱਜ ਪੰਜਾਬ ਭਰ ਦੇ ਕਿਸਾਨਾਂ ਨੇ ਕੇਂਦਰ ਸਰਕਾਰ ਦੇ ਬਿਜਲੀ ਬਿੱਲ ਦਾ ਵਿਰੋਧ ਕੀਤਾ | ਇਸੇ ਲੜੀ 'ਚ ਅੱਜ ਖੰਨਾ ਵਿਚ ਕਿਸਾਨਾਂ ਨੇ ਇਕੱਠੇ ਹੋ ਕੇ ਲਲਹੇੜੀ ਰੋਡ ਚੌਂਕ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਸਾੜਿਆ ਅਤੇ ...

ਪੂਰੀ ਖ਼ਬਰ »

ਮਨਪ੍ਰੀਤ ਸਿੰਘ ਜਲਣਪੁਰ ਬਣੇ ਸਮਰਾਲਾ ਯੂਥ ਕਾਂਗਰਸ ਦੇ ਹਲਕਾ ਪ੍ਰਧਾਨ

ਸਮਰਾਲਾ, 17 ਅਗਸਤ (ਗੋਪਾਲ ਸੋਫਤ)-ਸਥਾਨਕ ਹਲਕੇ ਦੇ ਨੌਜਵਾਨ ਕਾਂਗਰਸੀ ਆਗੂ ਮਨਪ੍ਰੀਤ ਸਿੰਘ ਜਲਣਪੁਰ ਨੰੂ ਹਲਕਾ ਸਮਰਾਲਾ ਦਾ ਯੂਥ ਕਾਂਗਰਸ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ¢ ਕਾਂਗਰਸ ਦੇ ਸਥਾਨਕ ਹਲਕਾ ਇੰਚਾਰਜ ਅਤੇ ਜ਼ਿਲ੍ਹਾ ਪ੍ਰਧਾਨ ਰੁਪਿੰਦਰ ਸਿੰਘ ਰਾਜਾ ਵਲੋਂ ...

ਪੂਰੀ ਖ਼ਬਰ »

ਸਟੇਟ ਐਵਾਰਡੀ ਕਲੱਬ ਨੇ ਆਜ਼ਾਦੀ ਦਿਵਸ ਮਨਾਇਆ

ਅਹਿਮਦਗੜ੍ਹ, 17 ਅਗਸਤ (ਪੁਰੀ, ਸੋਢੀ, ਮਹੋਲੀ)-ਸਟੇਟ ਐਵਾਰਡੀ ਸੰਸਥਾ ਮੁੰਡੇ ਅਹਿਮਦਗੜ੍ਹ ਵੈੱਲਫੇਅਰ ਕਲੱਬ ਵਲੋਂ ਆਜ਼ਾਦੀ ਦਿਵਸ ਚੌੜਾ ਬਾਜਾਰ ਵਿਖੇ ਮਨਾਇਆ ਗਿਆ | ਚੌੜਾ ਬਾਜਾਰ ਵੈੱਲਫੇਅਰ ਐਸੋ. ਦੇ ਸਹਿਯੋਗ ਨਾਲ ਮਨਾਏ ਗਏ ਸਮਾਰੋਹ ਮੌਕੇ ਝੰਡਾ ਲਹਿਰਾਉਣ ਦੀ ਰਸਮ ...

ਪੂਰੀ ਖ਼ਬਰ »

ਸਕੂਲ ਦੇ ਬੱਚਿਆਂ ਨੂੰ ਵਿਧਾਇਕ ਸੌਂਦ ਤੇ ਐੱਸ. ਡੀ. ਐਮ. ਖੰਨਾ ਨੇ ਕੀਤਾ ਸਨਮਾਨਿਤ

ਖੰਨਾ, 17 ਅਗਸਤ (ਹਰਜਿੰਦਰ ਸਿੰਘ ਲਾਲ)-ਸਰਕਾਰੀ ਪ੍ਰਾਇਮਰੀ ਸਕੂਲ, ਖੰਨਾ-8 ਦੇ ਬੱਚਿਆਂ ਨੇ ਖੰਨਾ ਵਿਖੇ ਹੋਏ 75 ਸਾਲਾਂ ਆਜ਼ਾਦੀ ਦਿਵਸ ਦੇ ਰਾਸ਼ਟਰੀ ਪ੍ਰੋਗਰਾਮਾਂ ਵਿੱਚ ਹਿੱਸਾ ਲਿਆ¢ਸਕੂਲ ਖੰਨਾ-8 ਦੇ ਛੋਟੇ-ਛੋਟੇ ਬੱਚਿਆਂ ਨੂੰ ਦੇਸ਼ ਭਗਤੀ ਤੇ ਸਭਿਆਚਾਰਕ ਪ੍ਰੋਗਰਾਮ ...

ਪੂਰੀ ਖ਼ਬਰ »

ਸਰਪੰਚ ਹਰਪਾਲ ਸਿੰਘ ਚਹਿਲ ਘੁੰਗਰਾਲੀ ਦੇ ਪਿਤਾ ਦਾ ਦਿਹਾਂਤ ਸਸਕਾਰ ਅੱਜ

ਬੀਜਾ, 17 ਅਗਸਤ (ਕਸ਼ਮੀਰਾ ਸਿੰਘ ਬਗ਼ਲੀ)-ਇਲਾਕੇ ਦੇ ਸਿਰਕੱਢ ਕਾਂਗਰਸੀ ਆਗੂ ਮੌਜੂਦਾ ਸਰਪੰਚ ਤੇ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਹਰਪਾਲ ਸਿੰਘ ਚਹਿਲ ਤੇ ਜਗਜੀਤ ਸਿੰਘ ਚਹਿਲ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਾ, ਜਦ ਉਨ੍ਹਾਂ ਦੇ ਸਤਿਕਾਰਯੋਗ ਪਿਤਾ ਸੁਰਿੰਦਰ ...

ਪੂਰੀ ਖ਼ਬਰ »

ਬਿ੍ਟਿਸ਼ ਕਾਨਵੈਂਟ ਸਕੂਲ 'ਚ 75ਵਾਂ ਆਜ਼ਾਦੀ ਦਿਵਸ ਮਨਾਇਆ

ਈਸੜੂ, 17 ਅਗਸਤ (ਬਲਵਿੰਦਰ ਸਿੰਘ)-ਬਿ੍ਟਿਸ਼ ਕਾਨਵੈਂਟ ਸਕੂਲ ਫ਼ਤਹਿਪੁਰ ਵਿਖੇ ਦੇਸ਼ ਦੇ 75 ਵੇਂ ਆਜ਼ਾਦੀ ਦਿਵਸ ਨੂੰ ਸਮਰਪਿਤ ਸਮਾਗਮ ਚੇਅਰਮੈਨ ਜੇ. ਪੀ. ਐੱਸ. ਜੋਲੀ ਦੀ ਅਗਵਾਈ ਹੇਠ ਮਨਾਇਆ ਗਿਆ¢ ਇਸ ਸਮੇਂ ਸਕੂਲੀ ਬੱਚਿਆਂ ਨੇ ਤਿਰੰਗੇ ਝੰਡੇ ਲਹਿਰਾ ਕੇ ਦੇਸ ਭਗਤੀ ਦੇ ...

ਪੂਰੀ ਖ਼ਬਰ »

ਸਕੂਲ 'ਚ 75ਵਾਂ ਸੁਤੰਤਰਤਾ ਦਿਵਸ ਮੌਕੇ ਪੁਰਸਕਾਰ ਵੰਡ ਸਮਾਰੋਹ

ਅਹਿਮਦਗੜ੍ਹ, 17 ਅਗਸਤ (ਪੁਰੀ)-ਦਯਾਨੰਦ ਆਦਰਸ਼ ਵਿਦਿਆਲਿਆ ਸੀਨੀਅਰ ਸੈਕੰਡਰੀ ਸਕੂਲ ਵਿਖੇ 75ਵਾਂ ਸੁਤੰਤਰਤਾ ਦਿਵਸ ਅਤੇ ਪੁਰਸਕਾਰ ਵੰਡ ਸਮਾਰੋਹ ਆਯੋਜਿਤ ਕੀਤਾ ਗਿਆ | ਝੰਡਾ ਲਹਿਰਾਉਣ ਦੀ ਰਸਮ 10ਵੀਂ ਅਤੇ 12ਵੀਂ ਕਲਾਸ 'ਮੈਰਿਟ ਵਿੱਚ ਆਏ ਵਿਦਿਆਰਥੀਆਂ ਦੇ ਮਾਤਾ ਪਿਤਾ ...

ਪੂਰੀ ਖ਼ਬਰ »

ਪੰਜਾਬ ਪਬਲਿਕ ਸੀਨੀ. ਸੈਕੰ. ਸਕੂਲ ਰੁਪਾਲੋ ਵਿਖੇ ਆਜ਼ਾਦੀ ਦਿਵਸ ਤੇ ਤੀਆਂ ਦਾ ਤਿਉਹਾਰ ਮਨਾਇਆ

ਬੀਜਾ, 17 ਅਗਸਤ (ਕਸ਼ਮੀਰਾ ਸਿੰਘ ਬਗ਼ਲੀ)-ਸੀ. ਬੀ. ਐੱਸ. ਈ. ਬੋਰਡ ਤੋਂ ਮਾਨਤਾ ਪ੍ਰਾਪਤ ਇਲਾਕੇ ਦੀ ਵਿੱਦਿਅਕ ਖੇਤਰ ਦੀ ਨਾਮਵਰ ਸੰਸਥਾ ਪੰਜਾਬ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਰੁਪਾਲੋ ਵਿਖੇ ਡਾਇ. ਗੁਰਮਿੰਦਰ ਕੌਰ ਤੇ ਮੈਨੇਜਰ ਬਲਵੀਰ ਸਿੰਘ ਬੌਬੀ ਦੇ ਦਿਸ਼ਾ ...

ਪੂਰੀ ਖ਼ਬਰ »

ਮਦਰ ਟੈਰੇਸਾ ਸਕੂਲ ਵਿਚ ਚੰਨੀ ਦੀ ਅਗਵਾਈ ਵਿਚ ਹਰ ਘਰ ਤਿਰੰਗਾ ਮੁਹਿੰਮ ਮਨਾਈ

ਖੰਨਾ, 17 ਅਗਸਤ (ਹਰਜਿੰਦਰ ਸਿੰਘ ਲਾਲ)- ਸਮਰਾਲਾ ਰੋਡ 'ਤੇ ਸਥਿਤ ਖੰਨਾ ਸ਼ਹਿਰ ਦੇ ਪ੍ਰਸਿੱਧ ਸੇਂਟ ਮਦਰ ਟੈਰੇਸਾ ਪਬਲਿਕ ਸੀਨੀ. ਸੈਕ. ਸਕੂਲ ਵਿਚ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੁਆਰਾ ਚਲਾਈ ਗਈ ਮੁਹਿੰਮ ਹਰ ਘਰ ਤਿਰੰਗਾ ਤਹਿਤ ਨਗਰ ਕੌਂਸਲ ਦੇ ਸਾਬਕ ਪ੍ਰਧਾਨ ...

ਪੂਰੀ ਖ਼ਬਰ »

ਸਟੇਟ ਬੈਂਕ ਆਫ਼ ਇੰਡੀਆ ਬਰਧਾਲਾ ਵਿਖੇ ਸੁਤੰਤਰਤਾ ਦਿਵਸ ਧੂਮਧਾਮ ਨਾਲ ਮਨਾਇਆ

ਸਮਰਾਲਾ, 17 ਅਗਸਤ (ਕੁਲਵਿੰਦਰ ਸਿੰਘ)-ਇੱਥੋਂ ਨਜ਼ਦੀਕ ਸਟੇਟ ਬੈਂਕ ਆਫ਼ ਇੰਡੀਆ ਬਰਾਂਚ ਬਰਧਾਲਾ ਵਿਖੇ 75ਵਾਂ ਸੁਤੰਤਰਤਾ ਦਿਵਸ ਬਹੁਤ ਧੂਮ-ਧਾਮ ਨਾਲ ਮਨਾਇਆ ਗਿਆ | ਇਸ ਮੌਕੇ ਸੁਰਜੀਤ ਦੇਵਰਾਜ, ਦਿਨੇਸ਼ ਮੋਦਗਿੱਲ, ਸਿਕੰਦਰ ਸਿੰਘ ਹਰਿਓ ਕਲਾਂ, ਸੀਮਾ, ਜਸਪ੍ਰੀਤ ਸਿੰਘ ...

ਪੂਰੀ ਖ਼ਬਰ »

ਦੋਰਾਹਾ ਪਬਲਿਕ ਸਕੂਲ ਵਿਖੇ ਸੁਤੰਤਰਤਾ ਦਿਵਸ ਮਨਾਇਆ

ਦੋਰਾਹਾ, 17 ਅਗਸਤ (ਜਸਵੀਰ ਝੱਜ)-ਆਜ਼ਾਦੀ ਦਿਵਸ ਦੀ 75ਵੀਂ ਵਰ੍ਹੇਗੰਢ ਮੌਕੇ ਦੋਰਾਹਾ ਪਬਲਿਕ ਸਕੂਲ ਵਿਖੇ ਸੁਤੰਤਰਤਾ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ¢ ਬੱਚਿਆਂ ਵੱਲੋਂ ਦੇਸ਼ ਭਗਤੀ ਦੇ ਗੀਤ ਤੇ ਕਵਿਤਾਵਾਂ ਗਾਇਨ ਕੀਤੀਆਂ¢ ਦੇਸ਼ ਭਗਤੀ ਦੇ ਨਾਲ ਸੰਬੰਧਿਤ ਡਾਂਸ ...

ਪੂਰੀ ਖ਼ਬਰ »

ਪਿੰਡ ਭੌਰਲਾ ਵਿਖੇ ਬਾਬਾ ਲਾਲ ਸਿੰਘ ਯਾਦਗਾਰੀ ਕਬੱਡੀ ਕੱਪ ਦੀਆਂ ਤਿਆਰੀਆਂ ਮੁਕੰਮਲ-ਖੇਡਾਂ ਅੱਜ ਤੋਂ

ਬੀਜਾ, 17 ਅਗਸਤ (ਕਸ਼ਮੀਰਾ ਸਿੰਘ ਬਗਲੀ)-ਕਸਬਾ ਬੀਜਾ ਨਜ਼ਦੀਕ ਪਿੰਡ ਭੌਰਲਾ ਵਿਖੇ ਉੱਘੇ ਕਬੱਡੀ ਖਿਡਾਰੀ ਸਵ. ਬਖ਼ਸ਼ੀਸ਼ ਦੀ ਯਾਦ ਨੂੰ ਸਮਰਪਿਤ ਬਾਬਾ ਲਾਲ ਸਿੰਘ ਸਪੋਰਟਸ ਕਲੱਬ ਵਲੋੰ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਬਾਬਾ ਲਾਲ ਸਿੰਘ ਸਪੋਰਟਸ ਕਲੱਬ ਵੱਲੋਂ ਗ੍ਰਾਮ ...

ਪੂਰੀ ਖ਼ਬਰ »

ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ ਦਾ ਵਫ਼ਦ ਐਮ. ਐਲ. ਏ. ਖੰਨਾ ਸੌਂਦ ਨੂੰ ਮਿਲਿਆ

ਖੰਨਾ, 17 ਅਗਸਤ (ਹਰਜਿੰਦਰ ਸਿੰਘ ਲਾਲ)-ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ ਪੰਜਾਬ ਦਾ ਵਫ਼ਦ ਸੂਬਾ ਪ੍ਰਧਾਨ ਸੰਜੀਵ ਕੁਮਾਰ ਥੋਰ ਅਤੇ ਸੂਬਾਈ ਮੁੱਖ ਸਲਾਹਕਾਰ ਸੁਖਦੇਵ ਸਿੰਘ ਰਾਣਾ ਦੀ ਅਗਵਾਈ ਵਿੱਚ ਤਰੁਨਪ੍ਰੀਤ ਸਿੰਘ ਸੌਂਦ ਐੱਮ. ਐਲ. ਏ. ਹਲਕਾ ਖੰਨਾ ਨੂੰ ਉਨ੍ਹਾਂ ਦੇ ...

ਪੂਰੀ ਖ਼ਬਰ »

ਈਸਟਵੁੱਡ ਇੰਟਰਨੈਸ਼ਨਲ ਸਕੂਲ ਮੁੱਲਾਂਪੁਰ 'ਚ ਆਜ਼ਾਦੀ ਦਿਵਸ 'ਤੇ ਸਮਾਰੋਹ

ਮੁੱਲਾਂਪੁਰ-ਦਾਖਾ, 17 ਅਗਸਤ (ਨਿਰਮਲ ਸਿੰਘ ਧਾਲੀਵਾਲ)-ਆਜ਼ਾਦੀ ਦਿਵਸ ਮੌਕੇ ਈਸਟਵੁੱਡ ਇੰਟਰਨੈਸ਼ਨਲ ਸਕੂਲ ਮੰਡੀ ਮੁੱਲਾਂਪੁਰ ਵਿਖੇ ਤਿਰੰਗੇ ਨੂੰ ਸਲਾਮੀ ਪੰਜਾਬ ਐਂਡ ਸਿੰਧ ਬੈਂਕ ਮੁੱਲਾਂਪੁਰ-ਦਾਖਾ ਸ਼ਾਖਾ ਮੈਨੇਜਰ ਦਿਲਜੀਤ ਕੌਰ ਵਲੋਂ ਦਿੱਤੀ ਗਈ | ਸਕੂਲ ...

ਪੂਰੀ ਖ਼ਬਰ »

ਸ਼ਹੀਦ ਬਲਵੰਤ ਸਿੰਘ ਸਰਕਾਰੀ ਹਾਈ ਸਕੂਲ ਬੜੈਚ ਵਿਖੇ ਮਨਾਇਆ ਆਜ਼ਾਦੀ ਦਿਹਾੜਾ

ਗੁਰੂਸਰ ਸੁਧਾਰ, 17 ਅਗਸਤ (ਬਲਵਿੰਦਰ ਸਿੰਘ ਧਾਲੀਵਾਲ)-ਸ਼ਹੀਦ ਬਲਵੰਤ ਸਿੰਘ ਸਰਕਾਰੀ ਹਾਈ ਸਕੂਲ ਬੜੈਚ ਵਿਖੇ 75ਵਾਂ ਆਜ਼ਾਦੀ ਦਿਵਸ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਕੌਮੀ ਝੰਡਾ ਲਹਿਰਾਉਣ ਦੀ ਰਸਮ ਸਰਪੰਚ ਬਲਜਿੰਦਰ ਸਿੰਘ ਬੜੈਚ ਵਲੋਂ ਗ੍ਰਾਮ ਪੰਚਾਇਤ, ਸਕੂਲ ...

ਪੂਰੀ ਖ਼ਬਰ »

ਲੱਜਿਆਵਤੀ ਜੈਨ ਨਰਸਿੰਗ ਕਾਲਜ ਰਾਏਕੋਟ ਵਿਖੇ ਆਜ਼ਾਦੀ ਦਿਹਾੜਾ ਮਨਾਇਆ

ਰਾਏਕੋਟ, 17 ਅਗਸਤ (ਬਲਵਿੰਦਰ ਸਿੰਘ ਲਿੱਤਰ)-ਲੱਜਿਆਵਤੀ ਜੈਨ ਨਰਸਿੰਗ ਕਾਲਜ ਬਰਨਾਲਾ ਰੋਡ ਰਾਏਕੋਟ ਵਿਖੇ ਆਜ਼ਾਦੀ ਦੀ 75ਵੀਂ ਵਰ੍ਹੇਗੰਢ 'ਤੇ ਸਮਾਗਮ ਕਰਵਾਇਆ ਗਿਆ | ਇਸ ਮੌਕੇ ਝੰਡਾ ਲਹਿਰਾਉਣ ਦੀ ਰਸਮ ਸੰਸਥਾ ਦੇ ਮੈਨੇਜਿੰਗ ਡਾਇਰੈਕਟਰ ਡਾ. ਰਮੇਸ਼ ਜੈਨ ਵਲੋਂ ਅਦਾ ...

ਪੂਰੀ ਖ਼ਬਰ »

ਸਿਵਲ ਹਸਪਤਾਲ ਵਿਚ ਐੱਸ. ਐਮ. ਓ. ਡਾ. ਭਸੀਨ ਨੇ ਲਹਿਰਾਇਆ ਝੰਡਾ

ਖੰਨਾ, 17 ਅਗਸਤ (ਹਰਜਿੰਦਰ ਸਿੰਘ ਲਾਲ)-ਖੰਨਾ ਦੇ ਸਿਵਲ ਹਸਪਤਾਲ ਵਿਚ ਇਸ ਵਾਰ ਆਜ਼ਾਦੀ ਦਿਹਾੜੇ 'ਤੇ ਤਿਰੰਗਾ ਝੰਡਾ ਲਹਿਰਾਇਆ ਗਿਆ | ਇਹ ਝੰਡਾ ਲਹਿਰਾਉਣ ਦੀ ਰਸਮ ਖੰਨਾ ਦੇ ਐੱਸ. ਐਮ. ਓ. ਡਾ. ਮਨਿੰਦਰ ਸਿੰਘ ਭਸੀਨ ਦੀ ਅਗਵਾਈ ਵਿਚ ਕੀਤੀ ਗਈ | ਇਸ ਮੌਕੇ ਹਸਪਤਾਲ ਦੇ ...

ਪੂਰੀ ਖ਼ਬਰ »

ਅਨੰਦ ਈਸ਼ਰ ਸਕੂਲ ਛਪਾਰ ਵਿਖੇ ਮਨਾਇਆ ਸੁਤੰਤਰਤਾ ਦਿਵਸ

ਅਹਿਮਦਗੜ੍ਹ, 17 ਅਗਸਤ (ਸੋਢੀ)-ਸਥਾਨਕ ਅਨੰਦ ਈਸ਼ਰ ਸਕੂਲ ਵਿਖੇ ਸੁਤੰਤਰਤਾ ਦਿਵਸ ਬੜੀ ਧੂਮ ਧਾਮ ਨਾਲ ਮਨਾਇਆ ਗਿਆ¢ ਇਸ ਮੌਕੇ ਝੰਡਾ ਲਹਿਰਾਉਣ ਦੀ ਰਸਮ ਸਕੂਲ ਦੇ ਡਾਇਰੈਕਟਰ ਕਰਤਾਰ ਸਿੰਘ ਨੇ ਨਿਭਾਈ¢ ਐਨ. ਐਨ. ਸੀ. ਵਿਦਿਆਰਥੀਆਂ ਵਲੋਂ ਮਾਰਚ ਪਾਸ ਕੀਤਾ ਗਿਆ¢ ਇਸ ਮੌਕੇ ...

ਪੂਰੀ ਖ਼ਬਰ »

ਅਕੈਡਮੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਆਜ਼ਾਦੀ ਦਿਹਾੜਾ ਮਨਾਇਆ

ਸਾਹਨੇਵਾਲ, 17 ਅਗਸਤ (ਅਮਰਜੀਤ ਸਿੰਘ ਮੰਗਲੀ)-ਆਜ਼ਾਦੀ ਦਿਹਾੜਾ ਕਲਗ਼ੀਧਰ ਅਕੈਡਮੀ ਸੀਨੀਅਰ ਸੈਕੰਡਰੀ ਸਕੂਲ 'ਚ ਬੜੀ ਹੀ ਸਰਧਾ ਨਾਲ ਮਨਾਇਆ ਗਿਆ | ਇਸ ਮੌਕੇ ਮੈਨੇਜਰ ਲਖਵੀਰ ਸਿੰਘ ਹਰਾ ਨੇ ਸੰਬੋਧਨ ਕਰਦਿਆ ਕਿਹਾ ਕਿ ਇਸ ਆਜ਼ਾਦੀ ਲਈ ਸਾਡੇ ਯੋਧਿਆਂ ਨੇ ਆਪਣੀਆਂ ...

ਪੂਰੀ ਖ਼ਬਰ »

ਖ਼ਾਲਸਾ ਸਕੂਲ ਵਿਖੇ ਧੂਮ ਧਾਮ ਨਾਲ ਤੀਆਂ ਦਾ ਤਿਉਹਾਰ ਮਨਾਇਆ

ਅਹਿਮਦਗੜ੍ਹ, 17 ਅਗਸਤ (ਰਣਧੀਰ ਸਿੰਘ ਮਹੋਲੀ/ਰਵਿੰਦਰ ਪੁਰੀ)-ਗੁਰੂ ਹਰਗੋਬਿੰਦ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਬਹਾਦਰਗੜ੍ਹ ਵਿਖੇ ਤੀਆਂ ਦਾ ਤਿਉਹਾਰ ਧੂਮ ਧਾਮ ਨਾਲ ਮਨਾਇਆ ਗਿਆ | ਤੀਆਂ ਦੇ ਸਮਾਗਮ ਦੀ ਰਸਮੀ ਸ਼ੁਰੂਆਤ ਪ੍ਰਬੰਧਕ ਕਮੇਟੀ ਮੈਨੇਜਰ ਰਵਿੰਦਰ ਸਿੰਘ ...

ਪੂਰੀ ਖ਼ਬਰ »

ਬੀ. ਕੇ. ਯੂ. (ਲੱਖੋਵਾਲ) ਦਾ ਜੱਥਾ ਲਖੀਮਪੁਰ ਖੀਰੀ ਧਰਨਾ ਲਗਾਉਣ ਲਈ ਰਵਾਨਾ

ਸਮਰਾਲਾ, 17 ਅਗਸਤ (ਕੁਲਵਿੰਦਰ ਸਿੰਘ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਸੂਬਾ ਜਰਨਲ ਸਕੱਤਰ ਪਰਮਿੰਦਰ ਸਿੰਘ ਪਾਲਮਾਜਰਾ, ਸੂਬਾ ਸੀਨੀਅਰ ਵਾਇਸ ਪ੍ਰਧਾਨ ਅਵਤਾਰ ਸਿੰਘ ਮੇਹਲੋਂ ਅਤੇ ਜ਼ਿਲ੍ਹਾ ਪ੍ਰਧਾਨ ਮਨਜੀਤ ਸਿੰਘ ਢੀਂਡਸਾ ਅਤੇ ਗੁਰਸੇਵਕ ਸਿੰਘ ਬਲਾਕ ਪ੍ਰਧਾਨ ...

ਪੂਰੀ ਖ਼ਬਰ »

ਸ੍ਰੀ ਕਿ੍ਸ਼ਨ ਜਨਮ ਅਸ਼ਟਮੀ ਦੇ ਸੰਬੰਧ 'ਚ ਕਰਵਾਇਆ ਸਮਾਗਮ

ਸਾਹਨੇਵਾਲ, 17 ਅਗਸਤ (ਹਨੀ ਚਾਠਲੀ)-ਸਚਦੇਵਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸਾਹਨੇਵਾਲ ਵਿਖੇ ਸ਼੍ਰੀ ਕਿ੍ਸ਼ਨ ਜਨਮ ਅਸ਼ਟਮੀ ਦੇ ਸਬੰਧ ਵਿੱਚ ਸਮਾਗਮ ਕਰਵਾਇਆ ਗਿਆ ¢ ਨਰਸਰੀ ਕਲਾਸ ਤੋਂ ਲੈ ਕੇ ਪੰਜਵੀ ਕਲਾਸ ਤੱਕ ਦੇ ਵਿਦਿਆਰਥੀਆਂ ਨੇ ਬੰਸਰੀ, ਮੋਰ ਦੇ ਖੰਭਾਂ, ਮਟਕਿਆਂ ...

ਪੂਰੀ ਖ਼ਬਰ »

ਗੁ: ਰਾੜਾ ਸਾਹਿਬ ਵਿਖੇ ਸੰਗਰਾਂਦ ਦਾ ਦਿਹਾੜਾ ਮਨਾਇਆ

ਰਾੜਾ ਸਾਹਿਬ, 17 ਅਗਸਤ (ਸਰਬਜੀਤ ਸਿੰਘ ਬੋਪਾਰਾਏ)-ਗੁਰਦੁਆਰਾ ਕਰਮਸਰ ਰਾੜਾ ਸਾਹਿਬ ਵਿਖੇ ਸੰਪ੍ਰਦਾਇ ਦੇ ਮÏਜੂਦਾ ਮੁਖੀ ਸੰਤ ਬਲਜਿੰਦਰ ਸਿੰਘ ਦੇ ਸੁਚੱਜੇ ਪ੍ਰਬੰਧਾਂ ਹੇਠ ਭਾਦੋਂ ਮਹੀਨੇ ਦੀ ਸੰਗਰਾਂਦ ਦਾ ਦਿਹਾੜੇ ਤੇ ਗੁਰਮਤਿ ਸਮਾਗਮ ਕਰਵਾਏ ਗਏ | ਅੰਮਿ੍ਤ ਵੇਲੇ ...

ਪੂਰੀ ਖ਼ਬਰ »

ਗੁਰਮਤਿ ਸਮਾਗਮ 'ਚ ਖੰਡੇ ਬਾਟੇ ਦੀ ਪਾਹੁਲ ਛੱਕ ਕੇ ਗੁਰੂ ਲੜ ਲੱਗੀਆਂ ਸੰਗਤਾਂ

ਬੀਜਾ, 17 ਅਗਸਤ (ਕਸ਼ਮੀਰਾ ਸਿੰਘ ਬਗ਼ਲੀ/ਅਵਤਾਰ ਸਿੰਘ ਜੰਟੀ ਮਾਨ)-ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਮੰਜੀ ਸਾਹਿਬ ਕੋਟਾਂ ਵਿਖੇ ਸੰਗਰਾਂਦ ਦੇ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਗੁਰਮਤਿ ਤੇ ਅੰਮਿ੍ਤ ਸੰਚਾਰ ਸਮਾਗਮ ਕਰਵਾਇਆ ਗਿਆ | ...

ਪੂਰੀ ਖ਼ਬਰ »

'ਦੀ ਬਾਬਰਪੁਰ ਬਹੁਮੰਤਵੀ ਸਹਿਕਾਰੀ ਖੇਤੀਬਾੜੀ ਸਭਾ' ਦੀ ਪ੍ਰਬੰਧਕ ਕਮੇਟੀ ਦੇ ਅਹੁਦਿਆਂ ਦੀ ਵੰਡ

ਮਲੌਦ, 17 ਅਗਸਤ (ਸਹਾਰਨ ਮਾਜਰਾ)-ਕੁੱਝ ਦਿਨ ਪਹਿਲਾਂ ਹੋਈ 'ਦੀ ਬਾਬਰਪੁਰ ਬਹੁਮੰਤਵੀ ਸਹਿਕਾਰੀ ਖੇਤੀਬਾੜੀ ਸਭਾ' ਦੀ ਚੋਣ ਤੋਂ ਬਾਅਦ ਅੱਜ ਉਸੇ ਚੁਣੀ ਪ੍ਰਬੰਧਕ ਕਮੇਟੀ ਦੇ ਅਹੁਦਿਆਂ ਦੀ ਸਰਬਸੰਮਤੀ ਨਾਲ ਵੰਡ ਕੀਤੀ ਗਈ | ਸਭਾ ਦੇ ਸਕੱਤਰ ਯਾਦਵਿੰਦਰ ਸਿੰਘ ਜੌਹਲ ਨੇ ...

ਪੂਰੀ ਖ਼ਬਰ »

ਬੀ. ਕੇ. ਯੂ. ਉਗਰਾਹਾਂ ਦਾ ਲਖੀਮਪੁਰ ਖੀਰੀ ਧਰਨੇ ਲਈ ਜਥਾ ਰਵਾਨਾ

ਮਾਛੀਵਾੜਾ ਸਾਹਿਬ, 17 ਅਗਸਤ (ਸੁਖਵੰਤ ਸਿੰਘ ਗਿੱਲ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੀਨੀਅਰ ਮੀਤ ਪ੍ਰਧਾਨ ਕੁਲਦੀਪ ਸਿੰਘ ਗਰੇਵਾਲ ਅਤੇ ਸੁਦਾਗਰ ਸਿੰਘ ਘੁਡਾਣੀ ਦੀ ਅਗਵਾਈ ਹੇਠ ਲਖੀਮਪੁਰ ਖੀਰੀ ਵਿਖੇ ਸੰਯੁਕਤ ਮੋਰਚੇ ਦੇ ਸੱਦੇ 'ਤੇ 18 ਤੋਂ 20 ਅਗਸਤ ਤੱਕ ...

ਪੂਰੀ ਖ਼ਬਰ »

ਵਧੀਆ ਸੇਵਾਵਾਂ ਬਦਲੇ ਸਦਰ ਥਾਣਾ ਮੁਖੀ ਨਛੱਤਰ ਸਿੰਘ ਦਾ ਸਨਮਾਨ

ਖੰਨਾ, 17 ਅਗਸਤ (ਹਰਜਿੰਦਰ ਸਿੰਘ ਲਾਲ)-ਐੱਸ. ਐੱਚ. ਓ. ਸਦਰ ਨਛੱਤਰ ਸਿੰਘ ਨੂੰ ਪੰਜਾਬ ਪੁਲਿਸ ਵਿੱਚ ਵੱਖ-ਵੱਖ ਅਹੁਦਿਆਂ 'ਤੇ ਰਹਿੰਦਿਆਂ ਚੰਗਾ ਕੰਮ ਕਰਨ ਬਦਲੇ ਆਜ਼ਾਦੀ ਦਿਵਸ ਸਮਾਗਮ ਵਿੱਚ ਸਨਮਾਨਿਤ ਕੀਤਾ ਗਿਆ¢ ਇਸ ਦੌਰਾਨ ਐੱਸ. ਡੀ. ਐਮ. ਮਨਜੀਤ ਕੌਰ ਨੇ ਐੱਸ. ਐੱਚ. ਓ. ਨੂੰ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਪੋਹੀੜ ਵਿਖੇ ਆਜ਼ਾਦੀ ਦਿਵਸ ਧੂਮਧਾਮ ਨਾਲ ਮਨਾਇਆ

ਡੇਹਲੋਂ, 17 ਅਗਸਤ (ਅੰਮਿ੍ਤਪਾਲ ਸਿੰਘ ਕੈਲੇ)-ਸਰਕਾਰੀ ਹਾਈ ਸਕੂਲ ਵਿਖੇ ਆਜ਼ਾਦੀ ਦਾ 75ਵਾਂ ਦਿਹਾੜਾ ਧੂਮਧਾਮ ਨਾਲ ਮਨਾਇਆ ਗਿਆ ¢ ਇਸ ਮੌਕੇ ਵਿਦਿਆਰਥੀਆਂ ਨੇ ਆਜ਼ਾਦੀ ਦਿਹਾੜੇ ਨੂੰ ਸਮਰਪਿਤ ਬਹੁਤ ਹੀ ਵਧੀਆ ਕੋਰੀਓਗ੍ਰਾਫੀ ਪੇਸ਼ ਕੀਤੀ ਅਤੇ ਵਿਦਿਆਰਥੀਆਂ ਵਲੋਂ ਦੇਸ਼ ...

ਪੂਰੀ ਖ਼ਬਰ »

ਰਾਮਗੜ੍ਹੀਆ ਭਵਨ ਵਿਚ ਮੁਫ਼ਤ ਮੈਡੀਕਲ ਜਾਂਚ ਕੈਂਪ 'ਚ 225 ਮਰੀਜ਼ਾਂ ਦਾ ਮੁਆਇਨਾ

ਖੰਨਾ, 17 ਅਗਸਤ (ਹਰਜਿੰਦਰ ਸਿੰਘ ਲਾਲ)-ਅੱਜ ਸਥਾਨਕ ਬਾਬਾ ਵਿਸ਼ਵਕਰਮਾ ਰਾਮਗੜ੍ਹੀਆ ਸਭਾ ਖੰਨਾ ਵੱਲੋਂ ਭਾਦੋਂ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ¢ ਇਸ ਮੌਕੇ ਸਭਾ ਵੱਲੋਂ ਸ਼੍ਰੀ ਸਹਿਜ ਪਾਠ ਦਾ ਭੋਗ ਪਾਇਆ ਗਿਆ | ਇਸ ਦੌਰਾਨ ...

ਪੂਰੀ ਖ਼ਬਰ »

ਯਾਦੂ ਨੇ ਆਜ਼ਾਦੀ ਘੁਲਾਟੀਆ ਨੂੰ ਕੀਤਾ ਸਨਮਾਨਿਤ

ਖੰਨਾ, 17 ਅਗਸਤ (ਹਰਜਿੰਦਰ ਸਿੰਘ ਲਾਲ)-ਸੁਤੰਤਰਤਾ ਦਿਵਸ ਮੌਕੇ ਖੰਨਾ ਵਿਖੇ ਸ਼ੋ੍ਰਮਣੀ ਅਕਾਲੀ ਦਲ ਦੇ ਆਗੂ ਯਾਦਵਿੰਦਰ ਸਿੰਘ ਯਾਦੂ ਵੱਲੋਂ ਆਪਣੇ ਦਫ਼ਤਰ ਵਿਖੇ ਆਜ਼ਾਦੀ ਘੁਲਾਟੀਏ ਪਰਿਵਾਰਾਂ ਦਾ ਸਨਮਾਨ ਕੀਤਾ ਗਿਆ¢ ਯਾਦੂ ਨੇ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ...

ਪੂਰੀ ਖ਼ਬਰ »

ਖ਼ਾਲਸਾ ਸ: ਸ: ਸ: ਗੁਰੂਸਰ ਸੁਧਾਰ ਵਿਖੇ ਮਨਾਇਆ ਆਜ਼ਾਦੀ ਦਿਵਸ

ਗੁਰੂਸਰ ਸੁਧਾਰ, 17 ਅਗਸਤ (ਬਲਵਿੰਦਰ ਸਿੰਘ ਧਾਲੀਵਾਲ)-ਜੀ.ਐੱਚ.ਜੀ. ਖ਼ਾਲਸਾ ਸ:ਸ:ਸ: ਗੁਰੂਸਰ ਸੁਧਾਰ ਵਿਖੇ ਮਨਾਏ ਗਏ 75ਵੇਂ ਆਜ਼ਾਦੀ ਦਿਵਸ ਮੌਕੇ ਕੌਮੀ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਪ੍ਰਬੰਧਕੀ ਕਮੇਟੀ ਪ੍ਰਧਾਨ ਪਵਨਜੀਤ ਸਿੰਘ ਗਿੱਲ ਤੇ ਡਾ. ਜਗਜੀਤ ਸਿੰਘ ਬਰਾੜ ...

ਪੂਰੀ ਖ਼ਬਰ »

ਐਤੀਆਣਾ 'ਚ ਆਜ਼ਾਦੀ ਦਾ ਅੰਮਿ੍ਤ ਮਹਾਂਉਤਸਵ ਬਲਾਕ ਪੱਧਰੀ ਸਮਾਰੋਹ

ਗੁਰੂਸਰ ਸੁਧਾਰ, 17 ਅਗਸਤ (ਬਲਵਿੰਦਰ ਸਿੰਘ ਧਾਲੀਵਾਲ)-75ਵੇਂ ਆਜ਼ਾਦੀ ਦਿਵਸ ਨੂੰ ਸਮਰਪਿਤ ਬਲਾਕ ਪੱਧਰੀ ਆਜ਼ਾਦੀ ਦਾ ਅੰਮਿ੍ਤ ਮਹਾਂਉਤਸਵ ਸਮਾਗਮ ਪਿੰਡ ਐਤੀਆਣਾ ਦੇ ਸ਼ਾਂਝੇ ਜਲ ਤਲਾਬ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ, ਜਿਥੇ ਸਮੁੱਚੀ ਗ੍ਰਾਮ ਪੰਚਾਇਤ ...

ਪੂਰੀ ਖ਼ਬਰ »

ਵੱਖ-ਵੱਖ ਸਕੂਲਾਂ 'ਚ ਮਨਾਇਆ ਆਜ਼ਾਦੀ ਦਿਵਸ

ਇੰਡੀਅਨ ਕਾਨਵੈਂਟ ਸਕੂਲ ਸ਼ਿਮਲਾਪੁਰੀ ਡਾਬਾ/ਲੁਹਾਰਾ, 16 ਅਗਸਤ (ਕੁਲਵੰਤ ਸਿੰਘ ਸੱਪਲ)-ਇੰਡੀਅਨ ਕਾਨਵੈਂਟ ਸਕੂਲ ਨਿਊ ਸ਼ਿਮਲਾਪੁਰੀ ਵਿਖੇ ਆਜ਼ਾਦੀ ਦਾ ਉਤਸਵ ਬੜੀ ਹੀ ਧੂਮ-ਧਾਮ ਨਾਲ ਪਿ੍ੰਸੀਪਲ ਬਲਵਿੰਦਰ ਸਿੰਘ ਰੰਧਾਵਾ ਦੀ ਅਗਵਾਈ ਹੇਠ ਮਨਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX