ਤਾਜਾ ਖ਼ਬਰਾਂ


ਦਿੱਲੀ : ਦੁਬਈ ਤੋਂ ਆਏ 94.8 ਲੱਖ ਰੁਪਏ ਦੀ ਕੀਮਤ ਦੇ 1849 ਗ੍ਰਾਮ ਸੋਨੇ ਦੇ ਗਹਿਣੇ ਕਸਟਮਜ਼ ਨੇ ਕੀਤੇ ਬਰਾਮਦ
. . .  13 minutes ago
ਨਸ਼ੇ ’ਚ ਟੱਲੀ ਹੋਏ ਡਰਾਈਵਰ ਨੇ ਛੋਟਾ ਹਾਥੀ ਦੁਕਾਨ ’ਚ ਵਾੜਿਆ, ਕਈ ਜ਼ਖ਼ਮੀ
. . .  19 minutes ago
ਸੁਲਤਾਨਵਿੰਡ , 27 ਨਵੰਬਰ (ਗੁਰਨਾਮ ਸਿੰਘ ਬੁੱਟਰ) -ਪਿੰਡ ਸੁਲਤਾਨਵਿੰਡ ਦੇ ਮੇਨ ਬਾਜ਼ਾਰ ਸਥਿਤ ਅੱਜ ਉਸ ਵੇਲੇ ਚੀਕ ਚਿਹਾੜਾ ਪੈ ਗਿਆ ਜਦੋ ਨਸ਼ੇ ’ਚ ਟੱਲੀ ਹੋਏ ਛੋਟਾ ਹਾਥੀ ਡਰਾਈਵਰ ਅਤੇ ਉਸ ਦੇ ਸਾਥੀਆਂ ਨੇ ਕਰਿਆਨੇ ...
ਅੱਤਵਾਦ ਕਾਂਗਰਸ ਲਈ ਵੋਟ ਬੈਂਕ ਹੈ : ਪ੍ਰਧਾਨ ਮੰਤਰੀ ਮੋਦੀ ਗੁਜਰਾਤ 'ਚ
. . .  41 minutes ago
ਸ਼੍ਰੋਮਣੀ ਅਕਾਲੀ ਦਲ ਹਰਿਆਣਾ ਸਟੇਟ ਅਤੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਸਾਂਝੇ ਤੌਰ ‘ਤੇ ਕੰਮ ਕਰਨਗੇ – ਜਥੇਦਾਰ ਦਾਦੂਵਾਲ
. . .  about 2 hours ago
ਕਰਨਾਲ, 27 ਨਵੰਬਰ ( ਗੁਰਮੀਤ ਸਿੰਘ ਸੱਗੂ )- ਸ਼੍ਰੋਮਣੀ ਅਕਾਲੀ ਦਲ ਹਰਿਆਣਾ ਸਟੇਟ ਅਤੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਭਵਿੱਖ ਅੰਦਰ ਸਾਂਝੇ ਤੌਰ ‘ਤੇ ਕੰਮ ਕਰਨਗੇ । ਇਹ ਪ੍ਰਗਟਾਵਾ ਹਰਿਆਣਾ ...
ਕਾਂਗਰਸ ਦੀ ‘ਭਾਰਤ ਜੋੜੋ ਯਾਤਰਾ’ ਆਗਾਮੀ ਲੋਕ ਸਭਾ ਚੋਣਾਂ ਲਈ ਨਹੀਂ ਸਗੋਂ ਫੁੱਟ ਪਾਊ ਤਾਕਤਾਂ ਵਿਰੁੱਧ ਲੋਕਾਂ ਨੂੰ ਇਕਜੁੱਟ ਕਰਨ ਲਈ ਹੈ - ਮਲਿਕਅਰਜੁਨ ਖੜਗੇ
. . .  about 3 hours ago
ਪੰਜਾਬ ਸਰਕਾਰ ਵਲੋਂ ਗੰਨਾ ਮਿੱਲ ਫਗਵਾੜਾ ਨੂੰ ਚਲਾਉਣ ਦੀ ਪ੍ਰਵਾਨਗੀ, ਨੋਟੀਫਿਕੇਸ਼ਨ ਜਾਰੀ
. . .  about 3 hours ago
ਚੰਡੀਗੜ੍ਹ, 27 ਨਵੰਬਰ-ਪੰਜਾਬ ਸਰਕਾਰ ਨੇ ਅੱਜ ਗੋਲਡਨ ਸੰਧਰ ਮਿੱਲਜ਼ ਲਿਮਟਿਡ, ਫਗਵਾੜਾ ਨੂੰ 20 ਫ਼ਰਵਰੀ, 2023 ਤੱਕ ਚਲਾਉਣ ਦੀ ਪ੍ਰਵਾਨਗੀ ਦੇ ਦਿੱਤੀ ਹੈ । ਵਰਣਨਯੋਗ ਹੈ ਕਿ ਇਹ ਪ੍ਰਵਾਨਗੀ ਮੁੱਖ ...
ਬੈਂਗਲੁਰੂ-ਹਾਵੜਾ ਐਕਸਪ੍ਰੈਸ ਟਰੇਨ ਦੇ ਇਕ ਡੱਬੇ ਵਿਚ ਅੱਗ ਲੱਗ ਗਈ
. . .  about 4 hours ago
ਆਂਧਰਾ ਪ੍ਰਦੇਸ਼, 27 ਨਵੰਬਰ - ਚਿਤੂਰ 'ਚ ਬੈਂਗਲੁਰੂ -ਹਾਵੜਾ ਐਕਸਪ੍ਰੈਸ ਟਰੇਨ ਦੇ ਡੱਬੇ ਨੂੰ ਅੱਗ ਲੱਗਣ ਤੋਂ ਬਾਅਦ ਸਥਾਨਕ ਪੁਲਿਸ ਮੁਸਾਫ਼ਰਾਂ ਨੂੰ ਬਚਾਉਣ ਲਈ ਪਹੁੰਚ ਗਈ । ਅਜੇ ਤੱਕ ਕਿਸੇ ਜਾਨੀ ਨੁਕਸਾਨ ਦੀ ...
ਹੁਸ਼ਿਆਰਪੁਰ ਫੇਰੀ ਦੌਰਾਨ ਕਿਸਾਨਾਂ ਵਲੋਂ ਮੁੱਖ ਮੰਤਰੀ ਦਾ ਵਿਰੋਧ
. . .  about 4 hours ago
ਹੁਸ਼ਿਆਰਪੁਰ, 27 ਨਵੰਬਰ (ਬਲਜਿੰਦਰਪਾਲ ਸਿੰਘ)- ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਹੁਸ਼ਿਆਰਪੁਰ ਫੇਰੀ ਸਮੇਂ ਉਨ੍ਹਾਂ ਨੂੰ ਵੱਖ-ਵੱਖ ਕਿਸਾਨ ਜਥੇਬੰਦੀਆਂ ਦੀ ਅਗਵਾਈ ’ਚ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ ...
ਰਾਹੁਲ ਗਾਂਧੀ 'ਤੇ ਦੋਸ਼ ਲਗਾਉਣ 'ਚ ਰੁੱਝੀ ਭਾਜਪਾ-ਵੇਣੂਗੋਪਾਲ
. . .  about 4 hours ago
ਇੰਦੌਰ, 27 ਨਵੰਬਰ -'ਭਾਰਤ ਜੋੜੋ ਯਾਤਰਾ' ਦੇ ਵਿਰੁੱਧ "ਕੁਝ ਕਾਢ ਕੱਢਣ ਦੀ ਕੋਸ਼ਿਸ਼" ਕਰਨ ਲਈ ਭਾਜਪਾ ਦੀ ਨਿੰਦਾ ਕਰਦੇ ਹੋਏ, ਕਾਂਗਰਸ ਦੇ ਜਨਰਲ ਸਕੱਤਰ-ਸੰਗਠਨ ਕੇਸੀ ਵੇਣੂਗੋਪਾਲ ਨੇ ਪਾਰਟੀ...
ਜੰਮੂ-ਕਸ਼ਮੀਰ ਅਤੇ ਹਰਿਆਣਾ ਸਰਕਾਰ ਵਿਚਕਾਰ ਸਹਿਮਤੀ ਪੱਤਰ 'ਤੇ ਹਸਤਾਖਰ
. . .  about 4 hours ago
ਕਟੜਾ, 27 ਨਵੰਬਰ-ਜੰਮੂ-ਕਸ਼ਮੀਰ ਅਤੇ ਹਰਿਆਣਾ ਸਰਕਾਰ ਵਿਚਕਾਰ ਸਹਿਮਤੀ ਪੱਤਰ 'ਤੇ ਹਸਤਾਖਰ ਹੋਏ ਹਨ। ਇਸ ਸੰਬੰਧੀ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਕਿ ਜੰਮੂ-ਕਸ਼ਮੀਰ ਨੂੰ ਪਹਿਲਾਂ ਵੀ ਬਹੁਤ...
ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਭਾਰਤ-ਪਾਕਿ ਸਰਹੱਦ ਨਜ਼ਦੀਕ ਵਿਭਾਗ ਦੀ ਬੰਜਰ ਹੋ ਰਹੀ ਜ਼ਮੀਨ ਦਾ ਲਿਆ ਜਾਇਜ਼ਾ
. . .  about 5 hours ago
ਲੋਪੋਕੇ/ਅਜਨਾਲਾ 27 ਨਵੰਬਰ (ਗੁਰਵਿੰਦਰ ਸਿੰਘ ਕਲਸੀ, ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅੱਜ ਭਾਰਤ ਪਾਕਿਸਤਾਨ ਸਰਹੱਦ ਦੇ ਨੇੜੇ ਕੰਡਿਆਲੀ ਤਾਰ ਤੋਂ ਪਾਰ ਭਾਰਤ ਵਾਲੇ ਪਾਸੇ ਵਿਭਾਗ ਦੀ ਬੰਜਰ ਹੋ ਰਹੀ 700 ਏਕੜ ਜ਼ਮੀਨ ਦਾ ਅਧਿਕਾਰੀਆਂ...
ਪਾਕਿਸਤਾਨ ਤੋਂ ਡਰੋਨ ਰਸਤੇ ਭਾਰਤ ਆਏ 8 ਪਿਸਟਲ,ਦੋ ਕਿੱਲੋ ਹੈਰੋਇਨ, 14 ਮੈਗਜ਼ੀਨ ਅਤੇ 68 ਰਾਊਂਡ ਪੁਲਿਸ ਨੇ ਕੀਤੇ ਬਰਾਮਦ
. . .  about 5 hours ago
ਅਟਾਰੀ,27 ਨਵੰਬਰ (ਗੁਰਦੀਪ ਸਿੰਘ ਅਟਾਰੀ)-ਪਾਕਿਸਤਾਨ ਤੋਂ ਡਰੋਨ ਰਸਤੇ ਭਾਰਤ ਆਏ 8 ਪਿਸਟਲ, ਦੋ ਕਿੱਲੋ ਹੈਰੋਇਨ, 14 ਮੈਗਜ਼ੀਨ ਅਤੇ 68 ਰਾਊਂਡ ਪੁਲਿਸ ਨੇ ਬਰਾਮਦ ਕਰ ਕੇ ਵੱਡੀ ਸਫ਼ਲਤਾ ਪ੍ਰਾਪਤ ਕੀਤੀ ਹੈ। ਐੱਸ.ਟੀ.ਐੱਫ਼. ਨੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਸ ਦੀ ਪਛਾਣ...
ਮੁੱਖ ਮੰਤਰੀ ਨੇ ਕਪੂਰਥਲਾ 'ਚ ਬਣਨ ਵਾਲੇ ਮੈਡੀਕਲ ਕਾਲਜ ਦੀ ਜ਼ਮੀਨ ਤੇ ਨਕਸ਼ੇ ਦਾ ਕੀਤਾ ਨਿਰੀਖਣ
. . .  about 6 hours ago
ਕਪੂਰਥਲਾ, 27 ਨਵੰਬਰ (ਅਮਰਜੀਤ ਕੋਮਲ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਪੂਰਥਲਾ ਵਿਚ 428.59 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਮੈਡੀਕਲ ਕਾਲਜ ਵਾਲੀ ਜ਼ਮੀਨ ਤੇ ਨਕਸ਼ੇ ਦਾ ਨਿਰੀਖਣ ਕੀਤਾ। ਉਨ੍ਹਾਂ ਅਧਿਕਾਰੀਆਂ ਨਾਲ ਮੈਡੀਕਲ ਕਾਲਜ ਬਣਾਉਣ ਤੇ ਸਿਵਲ ਹਸਪਤਾਲ ਨੂੰ ਅਪਗਰੇਡ ਕਰਨ ਸੰਬੰਧੀ ਵਿਚਾਰ ਵਟਾਂਦਰਾ...
ਐਸ.ਟੀ.ਐਫ. ਵਲੋਂ 2 ਕਿੱਲੋ ਤੋਂ ਵੱਧ ਹੈਰੋਇਨ ਅਤੇ ਹਥਿਆਰਾਂ ਸਮੇਤ ਇਕ ਗ੍ਰਿਫ਼ਤਾਰ
. . .  about 5 hours ago
ਅੰਮ੍ਰਿਤਸਰ, 27 ਨਵੰਬਰ (ਗਗਨਦੀਪ ਸ਼ਰਮਾ)-ਨਸ਼ਾ ਅਤੇ ਨਾਜਾਇਜ਼ ਹਥਿਆਰਾਂ ਦੀ ਤਸਕਰੀ ਕਰਨ ਵਾਲਿਆਂ ਦੇ ਨੈਟਵਰਕ ਨੂੰ ਖ਼ਤਮ ਕਰਨ ਲਈ ਵਿੱਢੀ ਗਈ ਮੁਹਿੰਮ ਦੇ ਤਹਿਤ ਐਸ.ਟੀ.ਐਫ. ਵਲੋਂ 2 ਕਿੱਲੋ ਤੋਂ ਵਧੇਰੇ ਹੈਰੋਇਨ ਅਤੇ 8 ਪਿਸਤੌਲਾਂ ਸਮੇਤ ਇਕ ਵਿਅਕਤੀ ਨੂੰ ਗ੍ਰਿਫਤਾਰ...
ਪੰਜਾਬ ਸਰਕਾਰ ਵਲੋਂ 22 ਆਈ.ਏ.ਐੱਸ ਤੇ 10 ਪੀ.ਸੀ.ਐੱਸ. ਅਧਿਕਾਰੀਆਂ ਦੇ ਤਬਾਦਲੇ
. . .  about 5 hours ago
ਚੰਡੀਗੜ੍ਹ, 27 ਨਵੰਬਰ-ਪੰਜਾਬ ਸਰਕਾਰ ਵਲੋਂ ਵੱਡਾ ਪ੍ਰਸ਼ਾਸਨਿਕ ਫੇਰਬਦਲ ਕਰਦੇ ਹੋਏ 22 ਆਈ.ਏ.ਐੱਸ ਤੇ 10 ਪੀ.ਸੀ.ਐੱਸ. ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ...
ਦਰਦਨਾਕ ਰੇਲ ਹਾਦਸੇ ਵਿੱਚ ਤਿੰਨ ਮਾਸੂਮ ਬੱਚਿਆਂ ਦੀ ਮੌਤ
. . .  about 6 hours ago
ਕੀਰਤਪੁਰ ਸਾਹਿਬ, 27 ਨਵੰਬਰ (ਬੀਰ ਅੰਮ੍ਰਿਤਪਾਲ ਸਿੰਘ ਸੰਨੀ)-ਅੱਜ ਸਵੇਰੇ ਕੀਰਤਪੁਰ ਸਾਹਿਬ ਵਿਖੇ ਵਾਪਰੇ ਦਰਦਨਾਕ ਰੇਲ ਹਾਦਸੇ ਵਿੱਚ ਪ੍ਰਵਾਸੀ ਮਜ਼ਦੂਰਾਂ ਦੇ ਤਿੰਨ ਮਾਸੂਮ ਬੱਚਿਆਂ ਦੀ ਮੌਤ ਹੋ ਗਈ। ਹਾਦਸੇ ਦਾ ਸ਼ਿਕਾਰ...
ਆਬਾਦੀ ਕੰਟਰੋਲ ਬਿੱਲ ਮਹੱਤਵਪੂਰਨ ਹੈ-ਗਿਰੀਰਾਜ ਸਿੰਘ
. . .  about 4 hours ago
ਨਵੀਂ ਦਿੱਲੀ, 27 ਨਵੰਬਰ-ਕੇਂਦਰੀ ਮੰਤਰੀ ਗਿਰੀਰਾਜ ਸਿੰਘ ਦਾ ਕਹਿਣਾ ਹੈ ਕਿ ਆਬਾਦੀ ਕੰਟਰੋਲ ਬਿੱਲ ਮਹੱਤਵਪੂਰਨ ਹੈ, ਸਾਡੇ ਕੋਲ ਸੀਮਤ ਸਰੋਤ ਹਨ। ਚੀਨ ਨੇ 'ਇਕ ਬੱਚਾ ਨੀਤੀ' ਲਾਗੂ ਕੀਤੀ, ਆਬਾਦੀ ਨੂੰ ਕੰਟਰੋਲ ਕੀਤਾ ਅਤੇ ਵਿਕਾਸ ਪ੍ਰਾਪਤ ਕੀਤਾ। ਚੀਨ 'ਚ ਇਕ...
15 ਕਰੋੜ ਰੁਪਏ ਮੁੱਲ ਦੀ ਹੈਰੋਇਨ ਸਮੇਤ ਚਾਰ ਗ੍ਰਿਫ਼ਤਾਰ
. . .  about 7 hours ago
ਲੁਧਿਆਣਾ, 27 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਐਸ.ਟੀ.ਐਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਚਾਰ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਦੇ ਕਬਜ਼ੇ ਵਿਚੋਂ 3 ਕਿਲੋ ਹੈਰੋਇਨ ਬਰਾਮਦ ਕੀਤੀ ਹੈ, ਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੀਮਤ...
ਮੀਂਹ ਕਾਰਨ ਭਾਰਤ-ਨਿਊਜ਼ੀਲੈਂਡ ਦੂਜਾ ਇਕ ਦਿਨਾਂ ਮੈਚ ਰੱਦ
. . .  about 7 hours ago
ਕ੍ਰਾਈਸਟਚਰਚ, 27 ਨਵੰਬਰ-ਭਾਰਤ ਅਤੇ ਨਿਊਜ਼ੀਲੈਂਡ ਦੀਆਂ ਕ੍ਰਿਕਟ ਟੀਮਾਂ ਵਿਚ ਦੂਜਾ ਇਕ ਦਿਨਾਂ ਮੈਚ ਮੀਂਹ ਕਾਰਨ ਰੱਦ ਕਰ ਦਿੱਤਾ ਗਿਆ। ਟਾਸ ਹਾਰ ਕੇ ਬੱਲੇਬਾਜ਼ੀ ਕਰਦਿਆ ਭਾਰਤ ਦੀ ਟੀਮ ਨੇ 12.5 ਓਵਰਾਂ 'ਚ ਇਕ ਵਿਕਟ ਗੁਆ ਕੇ 89 ਦੌੜਾਂ ਬਣਾਈਆਂ ਸਨ ਕਿ ਮੀਂਹ ਕਾਰਨ...
ਪੰਜਾਬ ਸਰਕਾਰ ਵਲੋਂ 17 ਸਬ-ਡਵੀਜ਼ਨਾਂ, ਤਹਿਸੀਲਾਂ ਅਤੇ ਸਬ-ਤਹਿਸੀਲਾਂ ਦੀਆਂ ਸ਼ਾਨਦਾਰ ਬਿਲਡਿੰਗਾ ਦੀ ਉਸਾਰੀ ਨੂੰ ਪ੍ਰਵਾਨਗੀ
. . .  about 7 hours ago
ਚੰਡੀਗੜ੍ਹ, 27 ਅਕਤੂਬਰ-ਪੰਜਾਬ ਦੇ ਮੁਖ ਮੰਤਰੀ ਭਗਵੰਤ ਮਾਨ ਨੇ ਇਕ ਟਵੀਟ ਕਰਦਿਆਂ ਕਿਹਾ ਕਿ ਸਰਕਾਰਾਂ ਦਾ ਫਰਜ਼ ਹੁੰਦਾ ਹੈ ਕਿ ਲੋਕ ਬੁਨਿਆਦੀ ਲੋੜਾਂ ਪੱਖੋਂ ਵਾਂਝੇ ਨਾ ਰਹਿਣ। ਸਾਡੀ ਸਰਕਾਰ ਨੇ ਫ਼ੈਸਲਾ ਲਿਆ ਹੈ ਕਿ ਪੰਜਾਬ ਭਰ 'ਚ 17 ਸਬ-ਡਵੀਜ਼ਨਾਂ ਤਹਿਸੀਲਾਂ ਅਤੇ ਸਬ-ਤਹਿਸੀਲਾਂ ਦੀਆਂ ਸ਼ਾਨਦਾਰ ਬਿਲਡਿੰਗਾ...
ਜੀ-20 ਦੀ ਪ੍ਰਧਾਨਗੀ ਸਾਡੇ ਲਈ ਇਕ ਵੱਡਾ ਮੌਕਾ-'ਮਨ ਕੀ ਬਤ' 'ਚ ਬੋਲੇ ਪ੍ਰਧਾਨ ਮੰਤਰੀ
. . .  about 8 hours ago
ਨਵੀਂ ਦਿੱਲੀ, 27 ਨਵੰਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਰੇਡਿਓ ਪ੍ਰੋਗਰਾਮ 'ਮਨ ਕੀ ਬਾਤ' ਰਾਹੀਂ ਦੇਸ਼ ਵਾਸੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਜੀ-20 ਦੀ ਪ੍ਰਧਾਨਗੀ ਸਾਡੇ ਲਈ ਇਕ ਮੌਕਾ ਹੈ। ਸਾਨੂੰ ਆਲਮੀ ਭਲੇ 'ਤੇ ਧਿਆਨ ਕੇਂਦਰਤ ਕਰਨਾ ਹੋਵੇਗਾ। ਚਾਹੇ ਉਹ ਸ਼ਾਂਤੀ...
ਫ਼ਿਰੋਜ਼ਪੁਰ ਦੇ ਪਿੰਡ ਨੂਰਪੁਰ ਸੇਠਾਂ ਵਿਚ ਚੱਲੀ ਗੋਲੀ
. . .  about 8 hours ago
ਕੁੱਲਗੜ੍ਹੀ 27 ਨਵੰਬਰ (ਸੁਖਜਿੰਦਰ ਸਿੰਘ ਸੰਧੂ)-ਜ਼ਿਲ੍ਹਾ ਫ਼ਿਰੋਜ਼ਪੁਰ ਦੇ ਥਾਣਾ ਕੁੱਲਗੜ੍ਹੀ ਦੇ ਪਿੰਡ ਨੂਰਪੁਰ ਸੇਠਾਂ ਵਿਖੇ ਗੋਲੀ ਚੱਲਣ ਦੀ ਘਟਨਾ ਵਾਪਰੀ ਹੈ ਤੇ ਇਕ ਔਰਤ ਦੇ ਜ਼ਖ਼ਮੀ ਹੋਣ ਦੀ ਸੂਚਨਾ ਹੈ।ਇਸ ਘਟਨਾ ਸੰਬੰਧੀ ਥਾਣਾ ਕੁੱਲਗੜ੍ਹੀ ਦੇ ਐਸ.ਐਚ.ਓ. ਇੰਸਪੈਕਟਰ ਗੁਰਜੰਟ ਸਿੰਘ ਸੰਧੂ...
ਭਾਰਤ-ਨਿਊਜ਼ੀਲੈਂਡ ਦੂਜਾ ਇਕ ਦਿਨਾਂ ਮੈਚ: ਮੀਂਹ ਕਾਰਨ ਰੁਕੀ ਖੇਡ, 12.5 ਓਵਰਾਂ 'ਚ ਭਾਰਤ 89/1
. . .  about 8 hours ago
ਸਤੇਂਦਰ ਜੈਨ ਨੂੰ ਲੈ ਕੇ ਨੱਢਾ ਨੇ 'ਆਪ' 'ਤੇ ਸਾਧਿਆ ਨਿਸ਼ਾਨਾ
. . .  about 8 hours ago
ਨਵੀਂ ਦਿੱਲੀ, 27 ਨਵੰਬਰ-ਦਿੱਲੀ ਨਗਰ ਨਿਗਮ ਚੋਣਾਂ ਤੋਂ ਪਹਿਲਾਂ ਦਿੱਲੀ ਦੇ ਵਜ਼ੀਰਪੁਰ ਉਦਯੋਗਿਕ ਖੇਤਰ ਵਿਚ ਇਕ ਜਨਤਕ ਮੀਟਿੰਗ ਦੌਰਾਨ ਭਾਜਪਾ ਦੇ ਕੌਮੀ ਪ੍ਰਧਾਨ ਜੇ.ਪੀ. ਨੱਢਾ ਨੇ ਕਿਹਾ ਕਿ ‘ਆਪ’ ਕਿਹਾ ਕਰਦੀ ਸੀ ਕਿ ਇਸ ਦੇ ਆਗੂ ਇਮਾਨਦਾਰ ਸਨ। ਪਰ ਅੱਜ ਸਤੇਂਦਰ...
ਦਿੱਲੀ 'ਚ ਹਵਾ ਦੀ ਗੁਣਵੱਤਾ 'ਬਹੁਤ ਖਰਾਬ' ਸ਼੍ਰੇਣੀ 'ਚ
. . .  about 8 hours ago
ਨਵੀਂ ਦਿੱਲੀ, 27 ਨਵੰਬਰ-ਸਰਦੀਆਂ ਸ਼ੁਰੂ ਹੋਣ ਦੇ ਨਾਲ ਹੀ ਰਾਸ਼ਟਰੀ ਰਾਜਧਾਨੀ ਨੇ ਫਿਰ ਤੋਂ 'ਬਹੁਤ ਖਰਾਬ' ਸ਼੍ਰੇਣੀ ਦੀ ਹਵਾ ਵਿਚ ਸਾਹ ਲਿਆ। ਅੱਜ ਸਵੇਰੇ ਰਾਸ਼ਟਰੀ ਰਾਜਧਾਨੀ 'ਤੇ ਧੂੰਏਂ ਦੀ ਇਕ ਪਰਤ ਛਾਈ ਰਹੀ ਕਿਉਂਕਿ ਸਮੁੱਚਾ ਏਅਰ ਕੁਆਲਿਟੀ ਇੰਡੈਕਸ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 2 ਭਾਦੋਂ ਸੰਮਤ 554
ਵਿਚਾਰ ਪ੍ਰਵਾਹ: ਰਾਜਨੀਤੀ ਵਿਚ ਨਾ ਸਥਾਈ ਦੋਸਤੀ ਹੁੰਦੀ ਹੈ, ਨਾ ਹੀ ਦੁਸ਼ਮਣੀ, ਸਥਾਈ ਕੇਵਲ ਹਿਤ ਹੁੰਦੇ ਹਨ। -ਅਗਿਆਤ

ਬਰਨਾਲਾ

ਬਰਨਾਲਾ 'ਚ ਸਰਕਾਰ ਦੀ ਐਡਵਰਟਾਈਜਮੈਂਟ ਪਾਲਿਸੀ ਦੀਆਂ ਉੱਡ ਰਹੀਆਂ ਨੇ ਸ਼ਰ੍ਹੇਆਮ ਧੱਜੀਆਂ

ਬਰਨਾਲਾ, 17 ਅਗਸਤ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਸਰਕਾਰ ਵਲੋਂ ਨਗਰ ਕੌਂਸਲਾਂ ਦੀ ਹਦੂਦ ਅੰਦਰ ਵੱਖ-ਵੱਖ ਥਾਵਾਂ 'ਤੇ ਹੋਰਡਿੰਗ, ਫਲੈਕਸ ਬੋਰਡ, ਬੈਨਰ ਆਦਿ ਲਾਉਣ ਲਈ 'ਦਾ ਪੰਜਾਬ ਮਿਊਾਸਪਲ ਆਊਟਡੋਰ ਐਡਵਰਟਾਈਜ਼ਮੈਂਟ ਪਾਲਿਸੀ-2018' ਬਣਾਈ ਗਈ ਸੀ ਤਾਂ ਜੋ ਇਸ ਪਾਲਿਸੀ ਨਾਲ ਜਿੱਥੇ ਥਾਂ-ਥਾਂ 'ਤੇ ਲੱਗੇ ਇਸ਼ਤਿਹਾਰਾਂ ਕਾਰਨ ਵਾਪਰਦੇ ਸੜਕ ਹਾਦਸਿਆਂ ਉੱਪਰ ਠੱਲ੍ਹ ਪੈ ਸਕੇ ਉੱਥੇ ਸਰਕਾਰ ਦੇ ਰੈਵੀਨਿਊ ਵਿਚ ਵੀ ਵਾਧਾ ਹੋ ਸਕੇ | ਪਰ ਇਸ ਪਾਲਿਸੀ ਦੀਆਂ ਸ਼ਹਿਰ ਬਰਨਾਲਾ ਵਿਚ ਸ਼ਰ੍ਹੇਆਮ ਧੱਜੀਆਂ ਉੱਡ ਰਹੀਆਂ ਹਨ ਕਿਉਂਕਿ ਸ਼ਹਿਰ ਵਿਚ ਕੋਈ ਵੀ ਐਸਾ ਕੋਨਾ ਨਹੀਂ ਜਿੱਥੇ ਦੁਕਾਨਾਂ ਅਤੇ ਹੋਰ ਪ੍ਰਾਈਵੇਟ ਬਿਲਡਿੰਗਾਂ ਉੱਪਰ ਵੱਡੇ-ਵੱਡੇ ਫਲੈਕਸ ਬੋਰਡ ਅਤੇ ਹੋਰਡਿੰਗ ਨਾ ਲੱਗੇ ਹੋਣ | ਇਸੇ ਤਰ੍ਹਾਂ ਨੈਸ਼ਨਲ ਹਾਈਵੇ ਜਿੱਥੇ ਕੋਈ ਵੀ ਐਡਵਰਟਾਈਜ਼ਮੈਂਟ ਕਰਨ ਦੀ ਪਾਬੰਦੀ ਹੈ ਦੇ ਕੋਨਿਆਂ 'ਤੇ ਖੇਤਾਂ ਵਿਚ ਵੱਡੇ-ਵੱਡੇ ਫਲੈਕਸ ਬੋਰਡ ਲੱਗੇ ਹੋਏ ਹਨ | ਪਰ ਨੈਸ਼ਨਲ ਹਾਈਵੇ, ਸਟੇਟ ਹਾਈਵੇ ਅਤੇ ਸ਼ਹਿਰ ਵਿਚ ਹੋਰਡਿੰਗਾਂ ਅਤੇ ਫੈਲਕਸਾਂ ਬੋਰਡ ਦੀ ਵੱਡੀ ਭਰਮਾਰ ਹੋਣ ਦੇ ਬਾਵਜੂਦ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਪਤਾ ਨਹੀਂ ਕਿਉਂ ਇਹ ਨਜ਼ਰੀਂ ਨਹੀਂ ਪੈ ਰਹੇ | ਇਸ ਪ੍ਰਤੀ ਪ੍ਰਸ਼ਾਸਨ ਵਲੋਂ ਅੱਖਾਂ ਬੰਦ ਕਰਨ ਕਾਰਨ ਨਾ ਕੇਵਲ ਸਰਕਾਰ ਦੀ ਇਸ ਪਾਲਿਸੀ ਦੀ ਉਲੰਘਣਾ ਹੋ ਰਹੀ ਹੈ ਬਲਕਿ ਸਰਕਾਰ ਨੂੰ ਆਰਥਿਕ ਪੱਖੋਂ ਤੋਂ ਵੀ ਮੋਟਾ ਚੂਨਾ ਲੱਗ ਰਿਹਾ ਹੈ | ਦੱਸਣਯੋਗ ਹੈ ਕਿ ਇਸ ਪਾਲਿਸੀ ਅਨੁਸਾਰ ਇੱਕ ਐਡਵਰਟਾਈਜਮੈਂਟ ਰੈਗੂਲੇਟਰੀ ਕਮੇਟੀ ਦਾ ਗਠਨ ਕੀਤਾ ਜਾਂਦਾ ਹੈ | ਜਿਸ ਵਿਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਸ਼ਾਮਿਲ ਹਨ | ਇਸ ਕਮੇਟੀ ਵਲੋਂ ਸ਼ਹਿਰ ਵਿਚ ਲਗਨ ਵਾਲੇ ਹੋਰਡਿੰਗਾਂ, ਫਲੈਕਸ ਬੋਰਡਾਂ ਅਤੇ ਹੋਰ ਬੈਨਰਾਂ ਲਈ ਥਾਵਾਂ ਨਿਰਧਾਰਿਤ ਕੀਤੀਆਂ ਜਾਂਦੀਆਂ ਹਨ ਅਤੇ ਇਨ੍ਹਾਂ ਥਾਵਾਂ 'ਤੇ ਲੱਗਣ ਵਾਲੇ ਬੋਰਡਾਂ ਸਬੰਧੀ ਕਿਰਾਇਆ ਅਤੇ ਟੈਕਸ ਲਿਆ ਜਾਂਦਾ ਹੈ | ਕਮੇਟੀ ਵਲੋਂ ਨਿਰਧਾਰਿਤ ਥਾਵਾਂ ਤੋਂ ਇਲਾਵਾ ਹੋਰ ਕਿਤੇ ਵੀ ਹੋਰਡਿੰਗ ਅਤੇ ਫਲੈਕਸ ਬੋਰਡ ਆਦਿ ਨਹੀਂ ਲਗਾਇਆ ਜਾ ਸਕਦਾ | ਜਿੱਥੋਂ ਤੱਕ ਪ੍ਰਾਈਵੇਟ ਬਿਲਡਿੰਗਾਂ ਅਤੇ ਹੋਰ ਥਾਵਾਂ ਦੀ ਗੱਲ ਹੈ ਵਿਖੇ ਹੋਰਡਿੰਗ ਅਤੇ ਫਲੈਕਸ ਲਾਉਣ ਲਈ ਸਬੰਧਤ ਮਾਲਕ ਵਲੋਂ ਕਮੇਟੀ ਤੋਂ ਮਨਜ਼ੂਰੀ ਲੈਣੀ ਜ਼ਰੂਰੀ ਹੈ | ਜੇਕਰ ਬਿਨਾਂ ਮਨਜ਼ੂਰੀ ਤੋਂ ਐਡਵਰਟਾਈਜਮੈਂਟ ਕੀਤੀ ਜਾਂਦੀ ਹੈ ਤਾਂ ਉਨ੍ਹਾਂ ਉੱਪਰ ਨਾ ਕੇਵਲ ਜੁਰਮਾਨਾ ਲੱਗ ਸਕਦਾ ਹੈ ਬਲਕਿ ਹੋਰ ਕਾਨੂੰਨੀ ਕਾਰਵਾਈ ਵੀ ਹੋ ਸਕਦੀ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਸਥਾਨਕ ਸਰਕਾਰਾਂ ਵਿਭਾਗ ਵਲੋਂ ਜ਼ਿਲ੍ਹਾ ਬਰਨਾਲਾ ਦੀਆਂ ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦਾ ਇੱਕ ਕਲੱਸਟਰ ਬਣਾ ਕੇ ਐਡਵਰਟਾਈਜਮੈਂਟ ਲਈ ਠੇਕਾ ਦਿੱਤੇ ਜਾਣ ਸਬੰਧੀ ਪਿਛਲੇ ਸਾਲਾਂ ਦੌਰਾਨ ਟੈਂਡਰ ਵੀ ਕਾਲ ਕੀਤੇ ਗਏ ਸਨ ਜਿਸ ਦੀ ਰਾਖਵੀਂ ਕੀਮਤ ਲਗਭਗ 1.70 ਕਰੋੜ ਰੁਪਏ ਸਾਲ ਰੱਖੀ ਗਈ ਸੀ | ਭਾਵੇਂਕਿ ਇਹ ਟੈਂਡਰ ਸਿਰੇ ਨਹੀਂ ਚੜ੍ਹ ਸਕਿਆ ਪਰ ਇਸ ਤੋਂ ਅੰਦਾਜ਼ਾ ਲਾਇਆ ਜਾ ਸਕਦਾ ਹੈ ਕਿ ਸਰਕਾਰ ਨੂੰ ਇਸ ਪਾਲਿਸੀ ਤੋਂ ਕਿੰਨਾ ਰੈਵੀਨਿਊ ਇਕੱਠਾ ਹੋ ਸਕਦਾ ਹੈ | ਜੇਕਰ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਐਡਵਰਟਾਈਜਮੈਂਟ ਪਾਲਿਸੀ ਦੀਆਂ ਉੱਡ ਰਹੀਆਂ ਧੱਜੀਆਂ ਨੂੰ ਨਾ ਰੋਕਿਆ ਗਿਆ ਤਾਂ ਸ਼ਹਿਰ ਬਰਨਾਲਾ ਵਿਚ ਹਰ ਪਾਸੇ ਬੋਰਡ ਹੀ ਬੋਰਡ ਨਜ਼ਰ ਆਉਣਗੇ ਅਤੇ ਇਨ੍ਹਾਂ ਬੋਰਡਾਂ ਕਾਰਨ ਹਾਦਸਿਆਂ ਵਿਚ ਵੀ ਵਾਧਾ ਹੋ ਸਕਦਾ ਹੈ |

ਸਾਂਝਾ ਅਧਿਆਪਕ ਮੋਰਚਾ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ

ਬਰਨਾਲਾ, 17 ਅਗਸਤ (ਅਸ਼ੋਕ ਭਾਰਤੀ)-ਸਾਂਝਾ ਅਧਿਆਪਕ ਮੋਰਚਾ ਪੰਜਾਬ ਦੇ ਸੱਦੇ 'ਤੇ ਜ਼ਿਲ੍ਹਾ ਬਰਨਾਲਾ ਦੇ ਸੈਂਕੜੇ ਅਧਿਆਪਕਾਂ ਨੇ ਡੀ.ਸੀ. ਕੰਪਲੈਕਸ ਬਰਨਾਲਾ ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ ਦਫ਼ਤਰ ਅੱਗੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰ ਕੇ ਰੋਸ ਧਰਨਾ ...

ਪੂਰੀ ਖ਼ਬਰ »

ਲੰਪੀ ਸਕਿਨ ਨਾਲ ਗਊਸ਼ਾਲਾਵਾਂ 'ਚ ਪ੍ਰਭਾਵਿਤ ਗਊਆਂ ਅਤੇ ਅਵਾਰਾ ਗਊਧਨ ਦਾ ਹੋਵੇਗਾ ਮੁਫ਼ਤ ਇਲਾਜ

ਬਰਨਾਲਾ, 17 ਅਗਸਤ (ਗੁਰਪ੍ਰੀਤ ਸਿੰਘ ਲਾਡੀ)-ਕੈਬਨਿਟ ਮੰਤਰੀ ਗਰਮੀਤ ਸਿੰਘ ਮੀਤ ਹੇਅਰ ਅਤੇ ਡਿਪਟੀ ਕਮਿਸ਼ਨਰ ਬਰਨਾਲਾ ਡਾ: ਹਰੀਸ਼ ਨਈਅਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ ਸਵੈ ਸੇਵੀ ਸੰਸਥਾ ਵਲੋਂ ਲੰਪੀ ਸਕਿੰਨ ਡਸੀਜ ਨਾਲ ਪ੍ਰਭਾਵਿਤ ਜਾਨਵਰਾਂ ਦੇ ਇਲਾਜ ਸਬੰਧੀ ...

ਪੂਰੀ ਖ਼ਬਰ »

ਪਿਸਤੌਲ ਦਿਖਾ ਕੇ ਦੋ ਲੁਟੇਰੇ ਦਿਨ-ਦਿਹਾੜੇ ਪੰਡਿਤ ਤੋਂ ਨਕਦੀ ਅਤੇ ਸੋਨੇ ਦੀਆਂ ਦੋ ਛਾਪਾਂ ਲੁੱਟ ਕੇ ਫ਼ਰਾਰ

ਬਰਨਾਲਾ, 17 ਅਗਸਤ (ਨਰਿੰਦਰ ਅਰੋੜਾ)-ਸ਼ਹਿਰ ਬਰਨਾਲਾ ਵਿਚ ਲਗਾਤਾਰ ਵੱਧ ਰਹੀਆਂ ਲੁੱਟ-ਖੋਹਾਂ ਅਤੇ ਹਮਲੇ ਦੀਆਂ ਵਾਰਦਾਤਾਂ ਨੇ ਜਿੱਥੇ ਪੁਲਿਸ ਪ੍ਰਸ਼ਾਸਨ ਦੀ ਕਾਰਗੁਜ਼ਾਰੀ 'ਤੇ ਸਵਾਲੀਆ ਨਿਸ਼ਾਨ ਖੜ੍ਹੇ ਕਰ ਦਿੱਤੇ ਹਨ ਉਥੇ ਸ਼ਹਿਰ ਵਾਸੀਆਂ ਵਿਚ ਅਜਿਹੀਆਂ ਘਟਨਾਵਾਂ ...

ਪੂਰੀ ਖ਼ਬਰ »

ਹੰਡਿਆਇਆ ਵਿਖੇ ਸੜਕ ਹਾਦਸੇ 'ਚ ਇਕ ਗੰਭੀਰ ਜ਼ਖ਼ਮੀ

ਹੰਡਿਆਇਆ, 17 ਅਗਸਤ (ਗੁਰਜੀਤ ਸਿੰਘ ਖੱੁਡੀ)-ਸੜਕ ਹਾਦਸੇ ਵਿਚ ਮੋਟਰਸਾਈਕਲ ਸਵਾਰ ਦੀ ਗੰਭੀਰ ਜ਼ਖ਼ਮੀ ਹੋਣ ਦੀ ਖ਼ਬਰ ਹੈ | ਹੰਡਿਆਇਆ ਵਿਖੇ ਸਟੈਂਡਰਡ ਚੌਕ ਤੋਂ ਤਪਾ ਮੰਡੀ ਵੱਲ ਗੱਡੀ ਨੰ: ਪੀ.ਬੀ. 10 ਡੀ.ਕੇ. 4906 ਜਾ ਰਹੀ ਸੀ ਜਿਸ ਨੂੰ ਪਿੱਛੇ ਆ ਰਹੇ ਮੋਟਰਸਾਈਕਲ ਨੰ: ਪੀ.ਬੀ. 19 ਈ ...

ਪੂਰੀ ਖ਼ਬਰ »

ਪਰਾਲੀ ਦੀ ਸਾਂਭ-ਸੰਭਾਲ ਲਈ ਕਿਸਾਨ ਗਰੁੱਪ ਬਣਾ ਕੇ ਦਿੱਤੀ ਜਾਣ ਵਾਲੀ ਸਬਸਿਡੀ ਬੰਦ ਕੀਤੇ ਜਾਣ 'ਤੇ ਕਿਸਾਨਾਂ 'ਚ ਰੋਸ

ਸ਼ਹਿਣਾ, 17 ਅਗਸਤ (ਸੁਰੇਸ਼ ਗੋਗੀ)-ਕੇਂਦਰ ਤੇ ਪੰਜਾਬ ਸਰਕਾਰ ਵਲੋਂ ਕਿਸਾਨਾਂ ਨੂੰ ਪਰਾਲੀ ਦੀ ਸਾਂਭ ਸੰਭਾਲ ਲਈ ਖੇਤੀਬਾੜੀ ਸੰਦਾਂ 'ਤੇ ਗਰੁੱਪ ਬਣਾ ਕੇ ਦਿੱਤੀ ਜਾਣ ਵਾਲੀ ਸਬਸਿਡੀ ਬੰਦ ਕੀਤੇ ਜਾਣ 'ਤੇ ਕਿਸਾਨਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਭਾਰਤੀ ਕਿਸਾਨ ...

ਪੂਰੀ ਖ਼ਬਰ »

10 ਕੁਇੰਟਲ ਮੱਕੀ ਤੇ 5 ਕੁਇੰਟਲ ਕਣਕ ਚੋਰੀ ਕਰਨ ਦੇ ਦੋਸ਼ ਹੇਠ ਮੁਕੱਦਮਾ ਦਰਜ

ਧਨੌਲਾ, 17 ਅਗਸਤ (ਜਤਿੰਦਰ ਸਿੰਘ ਧਨੌਲਾ, ਚੰਗਾਲ)-ਧਨੌਲਾ ਪੁਲਿਸ ਨੇ ਜੀਵਨ ਕੁਮਾਰ ਪੁੱਤਰ ਪੂਰਨ ਚੰਦ ਦੇ ਬਿਆਨਾਂ ਦੇ ਆਧਾਰ 'ਤੇ ਬਲਵਿੰਦਰ ਸਿੰਘ ਪੁੱਤਰ ਬਚਨ ਸਿੰਘ ਦਰਸ਼ਨ ਸਿੰਘ ਪੁੱਤਰ ਬਲਜੀਤ ਸਿੰਘ ਜਸਪ੍ਰੀਤ ਸਿੰਘ ਪੁੱਤਰ ਨਾਜਰ ਸਿੰਘ ਬਰਿਖ਼ਲਾਫ਼ ਧਾਰਾ 457, 380 ਤਹਿਤ ...

ਪੂਰੀ ਖ਼ਬਰ »

ਆਜ਼ਾਦੀ ਦਿਹਾੜੇ ਮੌਕੇ ਸੂਬੇ ਭਰ 'ਚ ਪਹਿਲਾ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਪ੍ਰਸ਼ਾਸਨ ਨੇ ਕੀਤਾ ਅੱਖੋਂ-ਪਰੋਖੇ

ਬਰਨਾਲਾ, 17 ਅਗਸਤ (ਅਸ਼ੋਕ ਭਾਰਤੀ)-ਦੇਸ਼ ਦੀ ਆਜ਼ਾਦੀ ਦੀ 75ਵੀਂ ਵਰੇਗੰਢ ਮੌਕੇ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਜ਼ਿਲ੍ਹਾ ਪੱਧਰੀ ਸਮਾਗਮ ਬੜੀ ਧੂਮਧਾਮ ਨਾਲ ਕਰਵਾਇਆ ਗਿਆ ਅਤੇ ਸਮਾਗਮ ਵਿਚ ਮੁੱਖ ਮਹਿਮਾਨ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵਲੋਂ ਵੱਖ-ਵੱਖ ਖੇਤਰਾਂ ...

ਪੂਰੀ ਖ਼ਬਰ »

110 ਲੀਟਰ ਲਾਹਣ ਅਤੇ 12 ਬੋਤਲਾਂ ਸ਼ਰਾਬ ਸਮੇਤ ਇਕ ਕਾਬੂ

ਤਪਾ ਮੰਡੀ, 17 ਅਗਸਤ (ਪ੍ਰਵੀਨ ਗਰਗ)-ਤਪਾ ਪੁਲਿਸ ਨੇ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ 110 ਲੀਟਰ ਲਾਹਣ ਅਤੇ 12 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਜਗਜੀਤ ਸਿੰਘ ...

ਪੂਰੀ ਖ਼ਬਰ »

ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਜੈਅੰਤੀ ਨੂੰ ਲੈ ਕੇ ਯੂਥ ਕਾਂਗਰਸੀਆਂ ਵਲੋਂ ਮੀਟਿੰਗ

ਬਰਨਾਲਾ, 17 ਅਗਸਤ (ਰਾਜ ਪਨੇਸਰ)-25 ਏਕੜ ਬਰਨਾਲਾ ਵਿਖੇ ਹਲਕਾ ਇੰਚਾਰਜ ਮਨੀਸ਼ ਬਾਂਸਲ ਦੀ ਰਿਹਾਇਸ਼ ਵਿਖੇ ਯੂਥ ਕਾਂਗਰਸ ਤੇ ਸਹਿ ਕੋਆਰਡੀਨੇਟਰ ਸ਼ਾਂਤਨੂੰ ਚੌਹਾਨ ਬਰਨਾਲਾ ਦੀ ਅਗਵਾਈ ਵਿਚ ਮੀਟਿੰਗ ਹੋਈ | ਮੀਟਿੰਗ ਦੌਰਾਨ ਯੂਥ ਕਾਂਗਰਸ ਪੰਜਾਬ ਦੇ ਜ਼ਿਲਿ੍ਹਆਂ ਦੇ ...

ਪੂਰੀ ਖ਼ਬਰ »

ਭਾਰਤ ਮਾਲਾ ਪ੍ਰਾਜੈਕਟ ਦੇ ਵਿਰੋਧ 'ਚ ਵਜੀਦਕੇ ਕਲਾਂ ਕਿਸਾਨਾਂ ਨੇ ਲਾਇਆ ਨੋ ਐਂਟਰੀ ਬੋਰਡ

ਮਹਿਲ ਕਲਾਂ, 17 ਅਗਸਤ (ਤਰਸੇਮ ਸਿੰਘ ਗਹਿਲ)-ਭਾਰਤ ਮਾਲਾ ਪ੍ਰਾਜੈਕਟ ਅਧੀਨ ਬਣ ਰਹੀਆਂ ਵੱਖ-ਵੱਖ ਸੜਕਾਂ ਦੇ ਵਿਰੋਧ ਵਿਚ ਆਏ ਕਿਸਾਨ ਆਗੂਆਂ ਵਲੋਂ ਅੱਜ ਪਿੰਡ ਵਜੀਦਕੇ ਕਲਾਂ ਵਿਖੇ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦਿਆਂ ਸੜਕ ਨਿਰਮਾਣ ਲਈ ਜ਼ਮੀਨ ਐਕਵਾਇਰ ਕਰਨ ...

ਪੂਰੀ ਖ਼ਬਰ »

ਬਾਸਮਤੀ ਦੀ ਬਰਾਮਦ 'ਚ ਰੁਕਾਵਟ ਪਾਉਣ ਵਾਲੇ 10 ਕੀਟਨਾਸ਼ਕਾਂ ਦੀ ਵਰਤੋਂ 'ਤੇ ਪਾਬੰਦੀ

ਬਰਨਾਲਾ, 17 ਅਗਸਤ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਸਰਕਾਰ ਨੇ ਬਾਸਮਤੀ ਚੌਲਾਂ ਦੀ ਬਰਾਮਦ ਵਿਚ ਰੁਕਾਵਟ ਪਾਉਣ ਵਾਲੇ ਕੁਝ ਕੀਟਨਾਸ਼ਕਾਂ ਦੀ ਵਿਕਰੀ, ਭੰਡਾਰਨ, ਵੰਡ ਤੇ ਵਰਤੋਂ ਉੱਤੇ ਪਾਬੰਦੀ ਲਗਾਉਣ ਦੇ ਨਿਰਦੇਸ਼ ਜਾਰੀ ਕੀਤੇ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨੂੰ ਸਹਾਇਕ ਉਪਕਰਨ ਮੁਹੱਈਆ ਕਰਾਉਣ ਲਈ ਕੈਂਪ 27 ਤੇ 29 ਨੂੰ

ਬਰਨਾਲਾ, 17 ਅਗਸਤ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਬਰਨਾਲਾ ਦੇ ਪਹਿਲੀ ਤੋਂ ਬਾਰ੍ਹਵੀਂ ਜਮਾਤ ਦੇ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਨੂੰ ਸਹਾਇਕ ਉਪਕਰਨ ਅਤੇ ਬਨਾਉਟੀ ਅੰਗ ਮੁਹੱਈਆ ਕਰਾਉਣ ਲਈ ਅਲਿਮਕੋ ਵਲੋਂ 27 ਅਤੇ 29 ਅਗਸਤ ਨੂੰ ਵਿਸ਼ੇਸ਼ ਕੈਂਪ ਲਾਏ ਜਾਣਗੇ | ...

ਪੂਰੀ ਖ਼ਬਰ »

ਦਫ਼ਤਰ ਨਗਰ ਕੌਂਸਲ ਧਨੌਲਾ ਵਿਖੇ ਪੈਨਸ਼ਨ ਕੈਂਪ

ਧਨੌਲਾ, 17 ਅਗਸਤ (ਜਤਿੰਦਰ ਸਿੰਘ ਧਨੌਲਾ, ਚੰਗਾਲ)-ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੇ ਦਿਸ਼ਾ ਨਿਰਦੇਸ਼ ਅਨੁਸਾਰ ਨਗਰ ਕੌਂਸਲ ਧਨੌਲਾ ਵਿਖੇ ਪੈਨਸ਼ਨ ਕੈਂਪ ਆਯੋਜਿਤ ਕੀਤਾ ਗਿਆ | ਨਗਰ ਕੌਂਸਲ ਦੀ ਪ੍ਰਧਾਨ ਦੇ ਸਪੁੱਤਰ ਹਰਦੀਪ ਸਿੰਘ ਸੋਢੀ ਨੇ ਜਾਣਕਾਰੀ ...

ਪੂਰੀ ਖ਼ਬਰ »

ਆਯੁਸ਼ਮਾਨ ਭਾਰਤ-ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਜ਼ਿਲੇ੍ਹ ਅੰਦਰ ਵੱਧ ਮਰੀਜ਼ਾਂ ਦਾ ਇਲਾਜ ਕਰਨ ਵਾਲੇ ਹਸਪਤਾਲਾਂ ਦਾ ਕੀਤਾ ਗਿਆ ਸਨਮਾਨ

ਬਰਨਾਲਾ, 17 ਅਗਸਤ (ਨਰਿੰਦਰ ਅਰੋੜਾ)-ਸਟੇਟ ਹੈਲਥ ਏਜੰਸੀ ਪੰਜਾਬ ਵਲੋਂ ਆਯੂਸ਼ਮਾਨ ਭਾਰਤ-ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਜ਼ਿਲ੍ਹਾ ਬਰਨਾਲਾ ਅੰਦਰ ਵਧੀਆਂ ਸੇਵਾਵਾਂ ਦੇਣ ਵਾਲੇ ਅਤੇ ਜ਼ਿਲੇ੍ਹ ਅੰਦਰ ਸਭ ਤੋਂ ਵੱਧ ਇਲਾਜ ਕਰਨ ਵਾਲੇ ਹਸਪਤਾਲਾਂ ਨੂੰ ਅਤੇ ਸਿਵਲ ...

ਪੂਰੀ ਖ਼ਬਰ »

ਸਮਾਜ ਸੇਵੀ ਤੇ ਅਕਾਲੀ ਆਗੂ ਦਵਿੰਦਰ ਸਿੰਘ ਬੀਹਲਾ ਨੂੰ ਸਦਮਾ, ਮਾਤਾ ਦਾ ਦਿਹਾਂਤ

ਟੱਲੇਵਾਲ, 17 ਅਗਸਤ (ਸੋਨੀ ਚੀਮਾ)-ਪਿੰਡ ਬੀਹਲਾ ਨਾਲ ਸਬੰਧਤ ਸਮਾਜ ਸੇਵੀ ਅਤੇ ਸ਼ੋ੍ਰਮਣੀ ਅਕਾਲੀ ਦਲ ਦੇ ਸਿਰਕੱਢ ਆਗੂ ਦਵਿੰਦਰ ਸਿੰਘ ਬੀਹਲਾ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਿਆ ਜਦ ਉਨ੍ਹਾਂ ਦੇ ਮਾਤਾ ਬਲਦੇਵ ਕੌਰ ਪਤਨੀ ਸ: ਚੰਦ ਸਿੰਘ ਸਿੱਧੂ ਯੂ.ਐਸ.ਏ ਬਿਮਾਰੀ ਕਾਰਨ ...

ਪੂਰੀ ਖ਼ਬਰ »

ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕਿ੍ਸ਼ਨ ਸਿੰਘ ਰੋੜੀ ਅੱਜ ਮਹਿਲ ਕਲਾਂ 'ਚ

ਮਹਿਲ ਕਲਾਂ, 17 ਅਗਸਤ (ਅਵਤਾਰ ਸਿੰਘ ਅਣਖੀ)-ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕਿ੍ਸ਼ਨ ਸਿੰਘ ਰੋੜੀ 18 ਅਗਸਤ ਨੂੰ ਸਵੇਰੇ 11 ਵਜੇ ਮਹਿਲ ਕਲਾਂ ਵਿਖੇ ਆਉਣਗੇ | ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਧਾਨ ਸਭਾ ਹਲਕਾ ਮਹਿਲ ਕਲਾਂ ਆਮ ਆਦਮੀ ਕੁਲਵੰਤ ਸਿੰਘ ਪੰਡੋਰੀ ਨੇ ...

ਪੂਰੀ ਖ਼ਬਰ »

29 ਅਗਸਤ ਨੂੰ ਕਰਵਾਇਆ ਜਾਵੇਗਾ ਪੰਜਾਬ ਖੇਡ ਮੇਲਾ-ਡਿਪਟੀ ਕਮਿਸ਼ਨਰ

ਬਰਨਾਲਾ, 17 ਅਗਸਤ (ਗੁਰਪ੍ਰੀਤ ਸਿੰਘ ਲਾਡੀ)-ਖੇਡ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਲਈ ਸੂਬਾ ਸਰਕਾਰ ਵਲੋਂ ਪੰਜਾਬ ਖੇਡ ਮੇਲਾ-2022 ਕਰਵਾਇਆ ਜਾ ਰਿਹਾ ਹੈ¢ ਇਹ ਖੇਡ ਮੇਲਾ ਦੋ ਮਹੀਨਿਆਂ ਦਾ ਹੋਵੇਗਾ, ਜਿਸ ਵਿਚ ਬਲਾਕ, ਜ਼ਿਲ੍ਹਾ ਅਤੇ ਰਾਜ ਪੱਧਰ 'ਤੇ ਕਈ ਖੇਡ ਮੁਕਾਬਲੇ ਕਰਵਾਏ ...

ਪੂਰੀ ਖ਼ਬਰ »

ਚੋਰਾਂ ਵਲੋਂ ਇਲਾਕੇ 'ਚੋਂ ਇਕ ਕਾਰ ਤੇ ਇਕ ਬੱਕਰੀ ਚੋਰੀ

ਤਪਾ ਮੰਡੀ, 17 ਅਗਸਤ (ਪ੍ਰਵੀਨ ਗਰਗ)-ਇਲਾਕੇ 'ਚ ਚੋਰਾਂ ਦੇ ਹੌਸਲੇ ਇਸ ਕਦਰ ਬੁਲੰਦ ਹੋ ਗਏ ਹਨ ਕਿ ਉਹ ਪੁਲਿਸ ਦੇ ਬਿਨਾਂ ਕਿਸੇ ਡਰ ਤੋਂ ਚੋਰੀ ਦੀਆਂ ਘਟਨਾਵਾਂ ਨੂੰ ਲਗਾਤਾਰ ਅੰਜਾਮ ਦੇ ਰਹੇ ਹਨ, ਅਜਿਹੀਆਂ ਹੀ ਚੋਰੀ ਦੀਆਂ ਦੋ ਅਲੱਗ ਅਲੱਗ ਘਟਨਾਵਾਂ ਉਸ ਸਮੇਂ ਵਾਪਰੀਆਂ ...

ਪੂਰੀ ਖ਼ਬਰ »

ਤਨਖਾਹੋਂ ਵਾਂਝੇ ਆਈ.ਟੀ.ਆਈ. ਦੇ ਗੈਸਟ ਫੈਕਲਟੀ ਇੰਸਟਰੱਕਟਰਜ਼ ਨੇ ਪਿ੍ੰਸੀਪਲ ਵਿਰੁੱਧ ਸੰਘਰਸ਼ ਵਿੱਢਣ ਦਾ ਲਿਆ ਫ਼ੈਸਲਾ

ਬਰਨਾਲਾ, 17 ਅਗਸਤ (ਅਸ਼ੋਕ ਭਾਰਤੀ)-ਸਰਕਾਰੀ ਆਈ.ਟੀ.ਆਈ. ਬਰਨਾਲਾ (ਲੜਕੇ ਅਤੇ ਲੜਕੀਆਂ) ਦੇ ਗੈਸਟ ਫੈਕਲਟੀ ਇੰਸਟਰੱਕਟਰਾਂ ਦੀ ਮੀਟਿੰਗ ਹੋਈ | ਮੀਟਿੰਗ ਦੌਰਾਨ ਗਗਨਦੀਪ ਕੌਰ, ਮੀਨਾਕਸ਼ੀ ਰਾਣੀ, ਕੁਲਵੰਤ ਸਿੰਘ, ਬਿਮਲਾ ਦੇਵੀ, ਝਕਿੰਦਰਪਾਲ ਸਿੰਘ, ਹਰਵਿੰਦਰ ਸਿੰਘ, ਨਵਨੀਤ ...

ਪੂਰੀ ਖ਼ਬਰ »

ਪਿੰਡ ਨੈਣੇਵਾਲ ਵਿਖੇ ਘਰ 'ਤੇ ਹੋ ਰਹੇ ਨਾਜਾਇਜ਼ ਕਬਜ਼ੇ ਨੂੰ ਲੈ ਕੇ ਪਤੀ-ਪਤਨੀ ਪਾਣੀ ਵਾਲੀ ਟੈਂਕੀ 'ਤੇ ਚੜ੍ਹੇ

ਭਦੌੜ, 17 ਅਗਸਤ (ਵਿਨੋਦ ਕਲਸੀ, ਰਜਿੰਦਰ ਬੱਤਾ)-ਪਿੰਡ ਨੈਣੇਵਾਲ ਵਿਖੇ ਗ਼ਰੀਬ ਪਰਿਵਾਰ ਦੇ ਰੈਣ ਬਸੇਰੇ 'ਤੇ ਕੀਤੇ ਜਾ ਰਹੇ ਨਾਜਾਇਜ਼ ਕਬਜ਼ੇ ਤੋਂ ਦੁਖੀ ਹੋਕੇ ਲਾਚਾਰ ਗ਼ਰੀਬ ਪਤੀ ਪਤਨੀ ਨੂੰ ਜਦ ਕਿਸੇ ਪਾਸੇ ਤੋਂ ਇਨਸਾਫ਼ ਮਿਲਦਾ ਨਜ਼ਰ ਨਾ ਆਇਆ ਤਾਂ ਦੋਵੇਂ ਪਤੀ ਪਤਨੀ ...

ਪੂਰੀ ਖ਼ਬਰ »

ਫੜ੍ਹੀ ਯੂਨੀਅਨ ਨੇ ਦਿੱਤਾ ਧਰਨਾ

ਸੁਨਾਮ ਊਧਮ ਸਿੰਘ ਵਾਲਾ, 17 ਅਗਸਤ (ਰੁਪਿੰਦਰ ਸਿੰਘ ਸੱਗੂ) -ਸੁਨਾਮ ਅੰਦਰ ਹੋ ਰਹੀਆਂ ਲੁੱਟਾਂ ਖੋਹਾਂ ਅਤੇ ਚੋਰੀ ਦੀਆਂ ਘਟਨਾਵਾਂ ਨੂੰ ਲੈ ਕੇ ਅੱਜ ਸਬਜ਼ੀ ਮੰਡੀ ਸੁਨਾਮ ਦੀ ਚੌਂਕੀ ਅੱਗੇ ਧਰਨਾ ਦਿੱਤਾ ਗਿਆ | ਇਸ ਮੌਕੇ ਇਕੱਠੇ ਹੋਏ ਧਰਨਾਕਾਰੀਆਂ ਨੂੰ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਕਿਸਾਨ ਆਗੂਆਂ ਕੀਤੀ ਨਾਅਰੇਬਾਜ਼ੀ

ਭਵਾਨੀਗੜ੍ਹ, 17 ਅਗਸਤ (ਰਣਧੀਰ ਸਿੰਘ ਫੱਗੂਵਾਲਾ)-ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਨੇ ਕੇਂਦਰ ਸਰਕਾਰ ਦੀ ਵਾਅਦਾ ਖ਼ਿਲਾਫ਼ੀ ਵਿਰੁੱਧ ਸ਼ਹਿਰ ਵਿੱਚ ਰੋਸ ਪ੍ਰਦਰਸ਼ਨ ਕਰਨ ਉਪਰੰਤ ਐਸ ਡੀ ਐਮ ਦਫ਼ਤਰ ਅੱਗੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ | ਇਸ ਮੌਕੇ ...

ਪੂਰੀ ਖ਼ਬਰ »

ਰੁਦਰਾ ਸੰਗਰੂਰ ਨੇ ਲਗਵਾਇਆ ਕੈਨੇਡਾ ਰਿਫਿਊਜ਼ਲ ਦਾ ਆਸਟੇ੍ਰਲੀਆ ਦਾ ਵੀਜ਼ਾ

ਸੰਗਰੂਰ, 17 ਅਗਸਤ (ਸੁਖਵਿੰਦਰ ਸਿੰਘ ਫੁੱਲ) - ਰੁਦਰਾ ਆਇਲਟਸ ਤੇ ਇਮੀਗੇ੍ਰਸ਼ਨ ਸੰਗਰੂਰ ਵੱਲੋਂ ਲਗਵਾਏ ਜਾ ਰਹੇ ਸਫ਼ਲਤਮ ਵੀਜ਼ਿਆਂ ਦੀ ਗਿਣਤੀ ਲਗਾਤਾਰ ਵਧ ਰਹੀ ਹੈ | ਅੱਜ ਵੀ ਰੁਦਰਾ ਸੰਗਰੂਰ ਵੱਲੋਂ ਆਸਟੇ੍ਰਲੀਆ ਦੇ ਦੋ ਵੀਜ਼ੇ ਲਗਵਾ ਕੇ ਦਿੱਤੇ ਹਨ ਇਨ੍ਹਾਂ ਵਿਚੋਂ ...

ਪੂਰੀ ਖ਼ਬਰ »

22 ਅਗਸਤ ਨੂੰ ਦਿੱਲੀ ਦੇ ਜੰਤਰ ਮੰਤਰ 'ਤੇ ਗੱਜਣਗੇ ਕਿਸਾਨ-ਰਣ ਸਿੰਘ ਚੱਠਾ

ਸੁਨਾਮ ਊਧਮ ਸਿੰਘ ਵਾਲਾ, 17 ਅਗਸਤ (ਰੁਪਿੰਦਰ ਸਿੰਘ ਸੱਗੂ)-ਕੇਂਦਰ ਸਰਕਾਰ ਦੀ ਵਾਅਦਾ ਖ਼ਿਲਾਫ਼ੀ ਖਿਲਾਫ ਆਪਣੀਆਂ ਅਧੂਰੀਆਂ ਪਈਆਂ ਮੰਗਾਂ ਲਾਗੂ ਕਰਵਾਉਣ ਲਈ 22 ਅਗਸਤ ਨੂੰ ਦਿੱਲੀ ਦੇ ਜੰਤਰ ਮੰਤਰ 'ਤੇ ਵਿਸ਼ਾਲ ਧਰਨਾ ਦੇਣਗੇ ਕਿਸਾਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਬੱਸ ਅੱਡੇ ਦੇ ਬਾਹਰਵਾਰ ਰਿਕਸ਼ਾ ਚਾਲਕਾਂ ਤੇ ਈ ਰਿਕਸ਼ਾ ਚਾਲਕਾਂ 'ਚ ਹੋਈ ਹਿੰਸਕ ਝੜਪ

ਸੰਗਰੂਰ, 17 ਜੁਲਾਈ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-ਬੱਸ ਸਟੈਂਡ ਸੰਗਰੂਰ ਦੇ ਬਾਹਰਵਾਰ ਅੱਜ ਉਸ ਵੇਲੇ ਸਥਿਤੀ ਬੇਹੱਦ ਤਣਾਅਪੂਰਨ ਬਣ ਗਈ ਜਦ ਈ. ਰਿਕਸ਼ਾ (ਬੈਂਟਰੀ ਵਾਲਾ ਰਿਕਸ਼ੇ) ਅਤੇ ਸਾਇਕਲ ਰਿਕਸ਼ਾ ਚਾਲਕਾਂ ਦੀ ਸਵਾਰੀਆਂ ਨੂੰ ਲੈ ਕੇ ਹੋਈ ਬਹਿਸ ਹਿੰਸਕ ਝੜਪ ...

ਪੂਰੀ ਖ਼ਬਰ »

ਪਿੰਡ ਢਿਲਵਾਂ ਅਤੇ ਤਪਾ ਵਿਖੇ ਪੈਨਸ਼ਨ ਸੁਵਿਧਾ ਕੈਂਪ

ਤਪਾ ਮੰਡੀ, 17 ਅਗਸਤ (ਪ੍ਰਵੀਨ ਗਰਗ)-ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਬਰਨਾਲਾ ਵਲੋਂ ਹਲਕਾ ਭਦੌੜ ਦੇ ਵਿਧਾਇਕ ਲਾਭ ਸਿੰਘ ਉੱਗੋਕੇ ਦੀ ਅਗਵਾਈ ਹੇਠ ਬੁਢਾਪਾ ਪੈਨਸ਼ਨ ...

ਪੂਰੀ ਖ਼ਬਰ »

ਸੁਸਰੀ ਤੋਂ ਪ੍ਰੇਸ਼ਾਨ ਲੋਕਾਂ ਨੇ ਪੰਚਾਇਤਾਂ ਦੀ ਅਗਵਾਈ 'ਚ ਕੀਤੀ ਗੁਦਾਮਾਂ ਅੱਗੇ ਨਾਅਰੇਬਾਜ਼ੀ

ਸ਼ਹਿਣਾ/ਟੱਲੇਵਾਲ, 17 ਅਗਸਤ (ਸੁਰੇਸ਼ ਗੋਗੀ, ਸੋਨੀ ਚੀਮਾ)-ਪਿੰਡ ਚੀਮਾ ਨੇੜੇ ਬਾਲਾ ਜੀ ਗੁਦਾਮਾਂ ਤੋਂ ਉੱਡਦੀ ਸੁਸਰੀ ਕਾਰਨ ਪਿੰਡ ਚੀਮਾ ਤੇ ਕੋਠੇ ਜਵੰਧਾ ਵਾਸੀਆਂ ਵਲੋਂ ਦੋਵੇਂ ਪੰਚਾਇਤਾਂ ਦੀ ਅਗਵਾਈ ਵਿਚ ਨਾਅਰੇਬਾਜ਼ੀ ਕੀਤੀ ਗਈ | ਸਰਪੰਚ ਇੰਦਰਜੀਤ ਸਿੰਘ ਜਵੰਧਾ, ...

ਪੂਰੀ ਖ਼ਬਰ »

ਲਖੀਮਪੁਰ ਖੀਰੀ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਲਈ ਮਹਿਲ ਕਲਾਂ ਤੋਂ ਕਾਫ਼ਲਾ ਰਵਾਨਾ

ਮਹਿਲ ਕਲਾਂ, 17 ਅਗਸਤ (ਤਰਸੇਮ ਸਿੰਘ ਗਹਿਲ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਲਖੀਮਪੁਰ ਖੀਰੀ ਵਿਖੇ 72 ਘੰਟਿਆਂ ਲਈ 18 ਅਗਸਤ ਤੋਂ ਸ਼ੁਰੂ ਹੋਣ ਵਾਲੇ ਰੋਸ ਪ੍ਰਦਰਸ਼ਨ ਵਿਚ ਸ਼ਮੂਲੀਅਤ ਕਰਨ ਲਈ ਬਲਾਕ ਮਹਿਲ ਕਲਾਂ ਤੋਂ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦਾ ਵਫ਼ਦ ...

ਪੂਰੀ ਖ਼ਬਰ »

ਕਹਾਣੀਕਾਰ ਭੂਰਾ ਸਿੰਘ ਕਲੇਰ ਦੀ ਯਾਦ 'ਚ ਕਰਵਾਇਆ ਰੂਬਰੂ ਤੇ ਕਵੀ ਦਰਬਾਰ

ਤਪਾ ਮੰਡੀ, 17 ਅਗਸਤ (ਵਿਜੇ ਸ਼ਰਮਾ)-ਸਥਾਨਕ ਐਸ.ਐਨ.ਆਰੀਆ. ਹਾਈ ਸਕੂਲ ਵਿਖੇ ਪੰਜਾਬੀ ਸਾਹਿਤ ਸਭਾ ਵਲੋਂ ਕਹਾਣੀਕਾਰ ਭੂਰਾ ਸਿੰਘ ਕਲੇਰ ਦੀ ਯਾਦ 'ਚ ਰੂਬਰੂ ਅਤੇ ਕਵੀ ਦਰਬਾਰ ਕਰਵਾਇਆ ਗਿਆ | ਸਮਾਗਮ ਦੀ ਪ੍ਰਧਾਨਗੀ ਉੱਘੇ ਕਾਰੋਬਾਰੀ ਅਤੇ ਆਰੀਆ ਸਕੂਲ ਦੇ ਸੀਨੀਅਰ ਮੀਤ ...

ਪੂਰੀ ਖ਼ਬਰ »

ਹੰਡਿਆਇਆ ਵਿਖੇ ਅਵਾਰਾ ਪਸ਼ੂਆਂ ਦਾ ਟੀਕਾਕਰਨ ਕੀਤਾ

ਹੰਡਿਆਇਆ, 17 ਅਗਸਤ (ਗੁਰਜੀਤ ਸਿੰਘ ਖੱੁਡੀ)-ਪਸ਼ੂ ਪਾਲਣ ਵਿਭਾਗ ਪੰਜਾਬ ਵਲੋਂ ਲੰਪੀ ਸਕਿੰਨ ਬਿਮਾਰੀ ਸਬੰਧੀ ਘਰ-ਘਰ ਜਾ ਕੇ ਗੋਟ ਪੋਕਸ ਦੀ ਵੈਕਸੀਨ ਕੀਤੀ ਗਈ | ਇਸ ਸਬੰਧੀ ਪਸ਼ੂ ਸਿਵਲ ਹਸਪਤਾਲ ਹੰਡਿਆਇਆ ਦੀ ਵੀ.ਆਈ. ਸੁਰਿੰਦਰ ਸਿੰਘ ਨੇ ਦੱਸਿਆ ਕਿ ਡਿਪਟੀ ਡਾਇਰੈਕਟਰ ਡਾ: ...

ਪੂਰੀ ਖ਼ਬਰ »

ਵਿਧਾਇਕ ਉੱਗੋਕੇ ਦੇ ਯਤਨਾ ਸਦਕਾ ਦੀਪਗੜ੍ਹ ਨੂੰ ਮਿਲੀ ਐਮ.ਪੀ. ਲੈਡ ਸਕੀਮ ਤਹਿਤ ਗ੍ਰਾਂਟ

ਭਦੌੜ, 17 ਅਗਸਤ (ਰਜਿੰਦਰ ਬੱਤਾ, ਵਿਨੋਦ ਕਲਸੀ)-ਵਿਧਾਨ ਸਭਾ ਹਲਕਾ ਭਦੌੜ ਦੇ ਵਿਧਾਇਕ ਲਾਭ ਸਿੰਘ ਉਗੋਕੇ ਦੇ ਉੱਦਮ ਸਦਕਾ ਪਿੰਡ ਦੀਪਗੜ੍ਹ ਨੰੂ ਐਮ.ਪੀ. ਲੈਡ ਸਕੀਮ ਤਹਿਤ ਡੇਢ ਲੱਖ ਰੁਪਏ ਦੀ ਗ੍ਰਾਂਟ ਪ੍ਰਾਪਤ ਹੋਈ ਜਿਸ ਤੋਂ 45 ਸਟਰੀਟ ਐਲ.ਈ .ਡੀ ਲਾਈਟਾਂ ਵੱਖ ਵੱਖ ਸਥਾਨਾਂ ...

ਪੂਰੀ ਖ਼ਬਰ »

ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਭਲਕੇ

ਬਰਨਾਲਾ, 17 ਅਗਸਤ (ਅਸ਼ੋਕ ਭਾਰਤੀ)-ਐਸ.ਡੀ. ਸਭਾ ਬਰਨਾਲਾ ਵਲੋਂ ਐਸ.ਡੀ. ਸੀਨੀਅਰ ਸੈਕੰਡਰੀ ਸਕੂਲ ਬਰਨਾਲਾ ਵਿਖੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਸ਼ਰਧਾ ਤੇ ਉਤਸ਼ਾਹ ਨਾਲ 19 ਅਗਸਤ ਨੂੰ ਮਨਾਈ ਜਾ ਰਹੀ ਹੈ | ਇਹ ਜਾਣਕਾਰੀ ਸਭਾ ਦੇ ਜਨਰਲ ਸਕੱਤਰ ਸ਼ਿਵ ਕੁਮਾਰ ਸਿੰਗਲਾ ਨੇ ...

ਪੂਰੀ ਖ਼ਬਰ »

ਰੂੜੇਕੇ ਕਲਾਂ ਵਿਖੇ ਕਿਸਾਨ ਸਿਖਲਾਈ ਕੈਂਪ ਲਾਇਆ

ਰੂੜੇਕੇ ਕਲਾਂ, 17 ਅਗਸਤ (ਗੁਰਪ੍ਰੀਤ ਸਿੰਘ ਕਾਹਨੇਕੇ)-ਬਾਬਾ ਸੰਗਦਾਸ ਦੀ ਸਮਾਧ ਪਿੰਡ ਰੂੜੇਕੇ ਕਲਾਂ ਵਿਖੇ ਪੰਜਾਬ ਐਗਰੀਕਲਚਰ ਯੂਨੀਵਰਸਿਟੀ ਲੁਧਿਆਣਾ ਦੇ ਸਲਾਹਕਾਰ ਸੇਵਾ ਕੇਂਦਰ ਵਲੋਂ ਕਿਸਾਨ ਸਿਖਲਾਈ ਕੈਂਪ ਆਯੋਜਿਤ ਕੀਤਾ ਗਿਆ | ਕੈਂਪ ਦੌਰਾਨ ਪੀ.ਏ.ਯੂ. ਦਫ਼ਤਰ ...

ਪੂਰੀ ਖ਼ਬਰ »

ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਨੇ ਮੰਗਾਂ ਸੰਬੰਧੀ ਦਿੱਤਾ ਮੰਗ-ਪੱਤਰ

ਬਰਨਾਲਾ, 17 ਅਗਸਤ (ਅਸ਼ੋਕ ਭਾਰਤੀ)-ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਦੇ ਸੱਦੇ 'ਤੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਦੇ ਬਰਨਾਲਾ ਦੇ ਮੁੱਖ ਦਫ਼ਤਰ ਵਿਖੇ ਜ਼ਿਲ੍ਹੇ ਜਥੇਬੰਦੀ ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਬਰਨਾਲਾ ਵਲੋਂ ਦਫ਼ਤਰ ...

ਪੂਰੀ ਖ਼ਬਰ »

ਪੱਖੋ ਕਲਾਂ ਵਿਖੇ ਲੰਪੀ ਸਕਿਨ ਤੋਂ ਪੀੜਤ ਕਰੀਬ 145 ਪਸ਼ੂਆਂ ਦੀ ਮੌਤ, ਵਿਭਾਗ ਅੰਕੜਿਆਂ ਤੋਂ ਦੂਰ

ਰੂੜੇਕੇ ਕਲਾਂ, 17 ਅਗਸਤ (ਗੁਰਪ੍ਰੀਤ ਸਿੰਘ ਕਾਹਨੇਕੇ)-ਲੋਕ ਸੇਵਾ ਗਊ ਸੇਵਾ ਸੰਮਤੀ ਪੱਖੋ ਕਲਾਂ ਵਲੋਂ ਚਲਾਈ ਜਾ ਰਹੀ ਗਊਸ਼ਾਲਾ ਪੱਖੋ ਕਲਾਂ ਵਿਖੇ ਬਿਮਾਰੀ ਨਾਲ ਕਰੀਬ 35 ਗਊਆਂ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਦਿੰਦੇ ਹੋਏ ਗਊਸ਼ਾਲਾ ਦੇ ਮੁੱਖ ...

ਪੂਰੀ ਖ਼ਬਰ »

ਹੰਡਿਆਇਆ ਵਿਖੇ ਪੈਨਸ਼ਨ ਸੰਬੰਧੀ ਕੈਂਪ

ਹੰਡਿਆਇਆ, 17 ਅਗਸਤ (ਗੁਰਜੀਤ ਸਿੰਘ ਖੱੁਡੀ)-ਪੰਜਾਬ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਤੇ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਪੰਜਾਬ ਵਲੋਂ ਸ਼ਾਂਤੀ ਹਾਲ ਹੰਡਿਆਇਆ ਵਿਖੇ ਪੈਨਸ਼ਨ ਸਬੰਧੀ ਕੈਂਪ ਲਗਾਇਆ ਗਿਆ | ਜਿਸ ਵਿਚ ਬੁਢਾਪਾ, ਵਿਧਵਾ, ਅੰਗਹੀਣ, ਆਸਰਿਤਾਂ ਨੂੰ ਪੈਨਸ਼ਨ ...

ਪੂਰੀ ਖ਼ਬਰ »

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦਾ ਕਾਫ਼ਲਾ ਲਖੀਮਪੁਰ ਵੱਲ ਰਵਾਨਾ

ਬਰਨਾਲਾ, 17 ਅਗਸਤ (ਅਸ਼ੋਕ ਭਾਰਤੀ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਲਖੀਮਪੁਰ ਕਾਂਡ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ, ਨਿਰਦੋਸ਼ ਗਿ੍ਫ਼ਤਾਰ ਕੀਤੇ ਕਿਸਾਨਾਂ ਨੂੰ ਬਿਨ੍ਹਾਂ ਸ਼ਰਤ ਰਿਹਾਅ ਕਰਵਾਉਣ, ਅਜੇ ਮਿਸ਼ਰਾ ਟੈਣੀ ਨੂੰ ਕੇਂਦਰੀ ਮੰਡਲ ਬਰਖ਼ਾਸਤ ...

ਪੂਰੀ ਖ਼ਬਰ »

ਪਿੰਡ ਪੱਖੋ ਕਲਾਂ ਵਿਖੇ ਬਿਮਾਰੀ ਕਾਰਨ ਮਿ੍ਤਕ ਪਸ਼ੂਆਂ ਨੂੰ ਲੈ ਕੇ ਦੋ ਧਿਰਾਂ ਆਹਮੋ-ਸਾਹਮਣੇ ਮਾਹੌਲ ਤਣਾਅਪੂਰਨ

ਰੂੜੇਕੇ ਕਲਾਂ, 17 ਅਗਸਤ (ਗੁਰਪ੍ਰੀਤ ਸਿੰਘ ਕਾਹਨੇਕੇ)-ਪਿੰਡ ਪੱਖੋ ਕਲਾਂ ਵਿਖੇ ਪੁਲਾੜਾ ਰੋਡ ਨਜ਼ਦੀਕ ਬਿਜਲੀ ਗਰਿੱਡ ਪੱਖੋ ਕਲਾਂ ਵਿਖੇ ਮਿ੍ਤਕ ਪਸ਼ੂ ਇਕ ਜਗ੍ਹਾ ਸੁੱਟਣ ਨੂੰ ਲੈ ਕੇ ਅੱਜ ਦੋ ਧਿਰਾਂ ਆਪਸ 'ਚ ਆਹਮੋ-ਸਾਹਮਣੇ ਹੋ ਗਈਆਂ | ਉਕਤ ਮਾਮਲੇ ਸਬੰਧੀ ਪਿੰਡ ਪੱਖੋ ...

ਪੂਰੀ ਖ਼ਬਰ »

ਪੰਜਾਬ 'ਚ ਠੱਗਾਂ ਦੇ ਸਰਗਰਮ ਗਰੋਹ ਵਲੋਂ ਆਨਲਾਈਨ ਮਾਰੀਆਂ ਜਾ ਰਹੀਆਂ ਨੇ ਠੱਗੀਆਂ

ਰੂੜੇਕੇ ਕਲਾਂ, 17 ਅਗਸਤ (ਗੁਰਪ੍ਰੀਤ ਸਿੰਘ ਕਾਹਨੇਕੇ)-ਪੰਜਾਬ 'ਚ ਪਿਛਲੇ ਸਮੇਂ ਤੋਂ ਲੈ ਕੇ ਸਰਗਰਮ ਠੱਗਾਂ ਦੇ ਗਰੋਹ ਵਲੋਂ ਪੰਜਾਬ ਵਾਸੀਆਂ ਨੂੰ 25 ਲੱਖ ਰੁਪਏ ਦੀ ਲਾਟਰੀ ਨਿਕਲਣ ਦਾ ਝਾਂਸਾ ਦੇ ਕੇ ਠੱਗੀਆਂ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ | ਸੂਤਰਾਂ ਤੋਂ ਇਕੱਤਰ ਕੀਤੀ ...

ਪੂਰੀ ਖ਼ਬਰ »

ਟੋਲ ਪਲਾਜ਼ਿਆਂ 'ਤੇ ਹੋ ਰਹੀ ਆਰਥਿਕ ਲੁੱਟ ਤੇ ਗੁੰਡਾਗਰਦੀ ਰੋਕਣ ਦੀ ਮੰਗ

ਰੂੜੇਕੇ ਕਲਾਂ, 17 ਅਗਸਤ (ਗੁਰਪ੍ਰੀਤ ਸਿੰਘ ਕਾਹਨੇਕੇ)-ਪੰਜਾਬ ਦੇ ਟੋਲ-ਪਲਾਜ਼ਿਆਂ 'ਤੇ ਪੰਜਾਬ ਵਾਸੀਆਂ ਦੀ ਜ਼ਬਰਦਸਤੀ ਹੋ ਰਹੀ ਆਰਥਿਕ ਲੁੱਟ ਅਤੇ ਸ਼ਰ੍ਹੇਆਮ ਰਾਹਗੀਰਾਂ ਨਾਲ ਟੋਲ ਪਲਾਜਿਆਂ ਵਾਲਿਆਂ ਦੇ ਰੱਖੇ ਵਿਅਕਤੀਆਂ ਵਲੋਂ ਕੀਤੀ ਜਾਂਦੀ ਗੁੰਡਾਗਰਦੀ ਰੋਕਣ ਦੀ ...

ਪੂਰੀ ਖ਼ਬਰ »

ਘੱਟ ਗਿਣਤੀ ਵਰਗਾਂ ਨਾਲ ਸੰਬੰਧਿਤ ਵਿਦਿਆਰਥੀਆਂ ਦੀ ਸਕਾਲਰਸ਼ਿਪ ਲਈ ਆਨਲਾਈਨ ਪੋਰਟਲ ਸ਼ੁਰੂ

ਬਰਨਾਲਾ, 17 ਅਗਸਤ (ਗੁਰਪ੍ਰੀਤ ਸਿੰਘ ਲਾਡੀ)-ਸਮਾਜਿਕ ਨਿਆਂ ਸਸ਼ਕਤੀਕਰਨ ਅਤੇ ਘੱਟ ਗਿਣਤੀ ਵਿਭਾਗ ਪੰਜਾਬ ਨੇ ਘੱਟ ਗਿਣਤੀ ਮਾਮਲਿਆਂ ਦੇ ਮੰਤਰਾਲੇ ਭਾਰਤ ਸਰਕਾਰ ਵਲੋਂ ਪੰਜਾਬ ਦੇ ਸਕੂਲਾਂ ਵਿਚ ਸੈਸ਼ਨ 2002-23 ਵਿਚ ਪੜ੍ਹ ਰਹੇ ਘੱਟ ਗਿਣਤੀ ਭਾਈਚਾਰੇ ਦੇ ਵਿਦਿਆਰਥੀਆਂ ਤੋਂ ...

ਪੂਰੀ ਖ਼ਬਰ »

ਸ਼ਹੀਦ ਮਦਨ ਲਾਲ ਢੀਂਗਰਾ ਦਾ ਸ਼ਹੀਦੀ ਦਿਵਸ ਮਨਾਇਆ

ਬਰਨਾਲਾ, 17 ਅਗਸਤ (ਅਸ਼ੋਕ ਭਾਰਤੀ)-ਪ੍ਰੋਗਰੈਸਿਵ ਸੀਨੀਅਰ ਸਿਟੀਜ਼ਨ ਸੁਸਾਇਟੀ (ਰਜਿ:) ਅਤੇ ਸੂਰਿਆਵੰਸ਼ੀ ਖੱਤਰੀ ਸਭਾ (ਰਜਿ:) ਬਰਨਾਲਾ ਵਲੋਂ ਸ਼ਹੀਦ ਮਦਨ ਲਾਲ ਢੀਂਗਰਾ ਦਾ ਸ਼ਹੀਦੀ ਦਿਵਸ ਮਨਾਇਆ ਗਿਆ | ਇਸ ਮੌਕੇ ਪ੍ਰੋ: ਜਸਵੀਰ ਕੌਰ ਭੋਤਨਾ ਨੇ ਸ਼ਹੀਦ ਮਦਨ ਲਾਲ ਢੀਂਗਰਾ ...

ਪੂਰੀ ਖ਼ਬਰ »

ਪਿੰਡ ਪੱਖੋਕੇ ਵਿਖੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਮੀਟਿੰਗ

ਟੱਲੇਵਾਲ, 17 ਅਗਸਤ (ਸੋਨੀ ਚੀਮਾ)-ਪਿੰਡ ਪੱਖੋਕੇ ਦੇ ਗੁਰਦੁਆਰਾ ਸੁੱਚਾਸਰ ਸਾਹਿਬ ਵਿਖੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਮੀਟਿੰਗ ਜ਼ਿਲ੍ਹਾ ਸੰਗਠਨ ਸਕੱਤਰ ਸੁਖਪਾਲ ਸਿੰਘ ਜੱਸੜ੍ਹ ਦੀ ਅਗਵਾਈ ਵਿਚ ਕੀਤੀ ਗਈ | ਇਸ ਮੌਕੇ ਸੰਬੋਧਨ ਕਰਦਿਆਂ ਸੁਖਪਾਲ ਸਿੰਘ ਜੱਸੜ੍ਹ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX