ਤਾਜਾ ਖ਼ਬਰਾਂ


ਸਟੱਡੀ ਵੀਜ਼ਾ ਅਰਜ਼ੀ ਰੱਦ ਹੋਣ ਤੋਂ ਦੁਖੀ ਲੜਕੀ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  28 minutes ago
ਬਾਲਿਆਂਵਾਲੀ, 27 ਨਵੰਬਰ (ਕੁਲਦੀਪ ਮਤਵਾਲਾ)- ਜ਼ਿਲ੍ਹਾ ਬਠਿੰਡਾ ਦੇ ਪਿੰਡ ਕੋਟੜਾ ਕੌੜਾ ਵਿਖੇ ਪੜ੍ਹੀ ਲਿਖੀ ਨੌਜਵਾਨ ਲੜਕੀ ਦਾ ਵਿਦੇਸ਼ ਜਾਣ ਲਈ ਕਈ ਵਾਰ ਲਗਾਇਆ ਵੀਜ਼ਾ ਰੱਦ ਹੋਣ ਤੋਂ ਮਾਨਸਿਕ ਤੌਰ ਤੇ ਪ੍ਰੇਸ਼ਾਨ ਹੋਈ ਲੜਕੀ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕੀਤੇ ਜਾਣ ਦੀ ਖ਼ਬਰ ਹੈ । ਕਰਮਜੀਤ ਕੌਰ ਦਾ ਵਿਦੇਸ਼ ਦੀ ...
ਦਿੱਲੀ : ਦੁਬਈ ਤੋਂ ਆਏ 94.8 ਲੱਖ ਰੁਪਏ ਦੀ ਕੀਮਤ ਦੇ 1849 ਗ੍ਰਾਮ ਸੋਨੇ ਦੇ ਗਹਿਣੇ ਕਸਟਮਜ਼ ਨੇ ਕੀਤੇ ਬਰਾਮਦ
. . .  44 minutes ago
ਨਸ਼ੇ ’ਚ ਟੱਲੀ ਹੋਏ ਡਰਾਈਵਰ ਨੇ ਛੋਟਾ ਹਾਥੀ ਦੁਕਾਨ ’ਚ ਵਾੜਿਆ, ਕਈ ਜ਼ਖ਼ਮੀ
. . .  50 minutes ago
ਸੁਲਤਾਨਵਿੰਡ , 27 ਨਵੰਬਰ (ਗੁਰਨਾਮ ਸਿੰਘ ਬੁੱਟਰ) -ਪਿੰਡ ਸੁਲਤਾਨਵਿੰਡ ਦੇ ਮੇਨ ਬਾਜ਼ਾਰ ਸਥਿਤ ਅੱਜ ਉਸ ਵੇਲੇ ਚੀਕ ਚਿਹਾੜਾ ਪੈ ਗਿਆ ਜਦੋ ਨਸ਼ੇ ’ਚ ਟੱਲੀ ਹੋਏ ਛੋਟਾ ਹਾਥੀ ਡਰਾਈਵਰ ਅਤੇ ਉਸ ਦੇ ਸਾਥੀਆਂ ਨੇ ਕਰਿਆਨੇ ...
ਅੱਤਵਾਦ ਕਾਂਗਰਸ ਲਈ ਵੋਟ ਬੈਂਕ ਹੈ : ਪ੍ਰਧਾਨ ਮੰਤਰੀ ਮੋਦੀ ਗੁਜਰਾਤ 'ਚ
. . .  about 1 hour ago
ਸ਼੍ਰੋਮਣੀ ਅਕਾਲੀ ਦਲ ਹਰਿਆਣਾ ਸਟੇਟ ਅਤੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਸਾਂਝੇ ਤੌਰ ‘ਤੇ ਕੰਮ ਕਰਨਗੇ – ਜਥੇਦਾਰ ਦਾਦੂਵਾਲ
. . .  about 3 hours ago
ਕਰਨਾਲ, 27 ਨਵੰਬਰ ( ਗੁਰਮੀਤ ਸਿੰਘ ਸੱਗੂ )- ਸ਼੍ਰੋਮਣੀ ਅਕਾਲੀ ਦਲ ਹਰਿਆਣਾ ਸਟੇਟ ਅਤੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਭਵਿੱਖ ਅੰਦਰ ਸਾਂਝੇ ਤੌਰ ‘ਤੇ ਕੰਮ ਕਰਨਗੇ । ਇਹ ਪ੍ਰਗਟਾਵਾ ਹਰਿਆਣਾ ...
ਕਾਂਗਰਸ ਦੀ ‘ਭਾਰਤ ਜੋੜੋ ਯਾਤਰਾ’ ਆਗਾਮੀ ਲੋਕ ਸਭਾ ਚੋਣਾਂ ਲਈ ਨਹੀਂ ਸਗੋਂ ਫੁੱਟ ਪਾਊ ਤਾਕਤਾਂ ਵਿਰੁੱਧ ਲੋਕਾਂ ਨੂੰ ਇਕਜੁੱਟ ਕਰਨ ਲਈ ਹੈ - ਮਲਿਕਅਰਜੁਨ ਖੜਗੇ
. . .  about 3 hours ago
ਪੰਜਾਬ ਸਰਕਾਰ ਵਲੋਂ ਗੰਨਾ ਮਿੱਲ ਫਗਵਾੜਾ ਨੂੰ ਚਲਾਉਣ ਦੀ ਪ੍ਰਵਾਨਗੀ, ਨੋਟੀਫਿਕੇਸ਼ਨ ਜਾਰੀ
. . .  about 3 hours ago
ਚੰਡੀਗੜ੍ਹ, 27 ਨਵੰਬਰ-ਪੰਜਾਬ ਸਰਕਾਰ ਨੇ ਅੱਜ ਗੋਲਡਨ ਸੰਧਰ ਮਿੱਲਜ਼ ਲਿਮਟਿਡ, ਫਗਵਾੜਾ ਨੂੰ 20 ਫ਼ਰਵਰੀ, 2023 ਤੱਕ ਚਲਾਉਣ ਦੀ ਪ੍ਰਵਾਨਗੀ ਦੇ ਦਿੱਤੀ ਹੈ । ਵਰਣਨਯੋਗ ਹੈ ਕਿ ਇਹ ਪ੍ਰਵਾਨਗੀ ਮੁੱਖ ...
ਬੈਂਗਲੁਰੂ-ਹਾਵੜਾ ਐਕਸਪ੍ਰੈਸ ਟਰੇਨ ਦੇ ਇਕ ਡੱਬੇ ਵਿਚ ਅੱਗ ਲੱਗ ਗਈ
. . .  about 4 hours ago
ਆਂਧਰਾ ਪ੍ਰਦੇਸ਼, 27 ਨਵੰਬਰ - ਚਿਤੂਰ 'ਚ ਬੈਂਗਲੁਰੂ -ਹਾਵੜਾ ਐਕਸਪ੍ਰੈਸ ਟਰੇਨ ਦੇ ਡੱਬੇ ਨੂੰ ਅੱਗ ਲੱਗਣ ਤੋਂ ਬਾਅਦ ਸਥਾਨਕ ਪੁਲਿਸ ਮੁਸਾਫ਼ਰਾਂ ਨੂੰ ਬਚਾਉਣ ਲਈ ਪਹੁੰਚ ਗਈ । ਅਜੇ ਤੱਕ ਕਿਸੇ ਜਾਨੀ ਨੁਕਸਾਨ ਦੀ ...
ਹੁਸ਼ਿਆਰਪੁਰ ਫੇਰੀ ਦੌਰਾਨ ਕਿਸਾਨਾਂ ਵਲੋਂ ਮੁੱਖ ਮੰਤਰੀ ਦਾ ਵਿਰੋਧ
. . .  about 4 hours ago
ਹੁਸ਼ਿਆਰਪੁਰ, 27 ਨਵੰਬਰ (ਬਲਜਿੰਦਰਪਾਲ ਸਿੰਘ)- ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਹੁਸ਼ਿਆਰਪੁਰ ਫੇਰੀ ਸਮੇਂ ਉਨ੍ਹਾਂ ਨੂੰ ਵੱਖ-ਵੱਖ ਕਿਸਾਨ ਜਥੇਬੰਦੀਆਂ ਦੀ ਅਗਵਾਈ ’ਚ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ ...
ਰਾਹੁਲ ਗਾਂਧੀ 'ਤੇ ਦੋਸ਼ ਲਗਾਉਣ 'ਚ ਰੁੱਝੀ ਭਾਜਪਾ-ਵੇਣੂਗੋਪਾਲ
. . .  about 5 hours ago
ਇੰਦੌਰ, 27 ਨਵੰਬਰ -'ਭਾਰਤ ਜੋੜੋ ਯਾਤਰਾ' ਦੇ ਵਿਰੁੱਧ "ਕੁਝ ਕਾਢ ਕੱਢਣ ਦੀ ਕੋਸ਼ਿਸ਼" ਕਰਨ ਲਈ ਭਾਜਪਾ ਦੀ ਨਿੰਦਾ ਕਰਦੇ ਹੋਏ, ਕਾਂਗਰਸ ਦੇ ਜਨਰਲ ਸਕੱਤਰ-ਸੰਗਠਨ ਕੇਸੀ ਵੇਣੂਗੋਪਾਲ ਨੇ ਪਾਰਟੀ...
ਜੰਮੂ-ਕਸ਼ਮੀਰ ਅਤੇ ਹਰਿਆਣਾ ਸਰਕਾਰ ਵਿਚਕਾਰ ਸਹਿਮਤੀ ਪੱਤਰ 'ਤੇ ਹਸਤਾਖਰ
. . .  about 5 hours ago
ਕਟੜਾ, 27 ਨਵੰਬਰ-ਜੰਮੂ-ਕਸ਼ਮੀਰ ਅਤੇ ਹਰਿਆਣਾ ਸਰਕਾਰ ਵਿਚਕਾਰ ਸਹਿਮਤੀ ਪੱਤਰ 'ਤੇ ਹਸਤਾਖਰ ਹੋਏ ਹਨ। ਇਸ ਸੰਬੰਧੀ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਕਿ ਜੰਮੂ-ਕਸ਼ਮੀਰ ਨੂੰ ਪਹਿਲਾਂ ਵੀ ਬਹੁਤ...
ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਭਾਰਤ-ਪਾਕਿ ਸਰਹੱਦ ਨਜ਼ਦੀਕ ਵਿਭਾਗ ਦੀ ਬੰਜਰ ਹੋ ਰਹੀ ਜ਼ਮੀਨ ਦਾ ਲਿਆ ਜਾਇਜ਼ਾ
. . .  about 5 hours ago
ਲੋਪੋਕੇ/ਅਜਨਾਲਾ 27 ਨਵੰਬਰ (ਗੁਰਵਿੰਦਰ ਸਿੰਘ ਕਲਸੀ, ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅੱਜ ਭਾਰਤ ਪਾਕਿਸਤਾਨ ਸਰਹੱਦ ਦੇ ਨੇੜੇ ਕੰਡਿਆਲੀ ਤਾਰ ਤੋਂ ਪਾਰ ਭਾਰਤ ਵਾਲੇ ਪਾਸੇ ਵਿਭਾਗ ਦੀ ਬੰਜਰ ਹੋ ਰਹੀ 700 ਏਕੜ ਜ਼ਮੀਨ ਦਾ ਅਧਿਕਾਰੀਆਂ...
ਪਾਕਿਸਤਾਨ ਤੋਂ ਡਰੋਨ ਰਸਤੇ ਭਾਰਤ ਆਏ 8 ਪਿਸਟਲ,ਦੋ ਕਿੱਲੋ ਹੈਰੋਇਨ, 14 ਮੈਗਜ਼ੀਨ ਅਤੇ 68 ਰਾਊਂਡ ਪੁਲਿਸ ਨੇ ਕੀਤੇ ਬਰਾਮਦ
. . .  about 5 hours ago
ਅਟਾਰੀ,27 ਨਵੰਬਰ (ਗੁਰਦੀਪ ਸਿੰਘ ਅਟਾਰੀ)-ਪਾਕਿਸਤਾਨ ਤੋਂ ਡਰੋਨ ਰਸਤੇ ਭਾਰਤ ਆਏ 8 ਪਿਸਟਲ, ਦੋ ਕਿੱਲੋ ਹੈਰੋਇਨ, 14 ਮੈਗਜ਼ੀਨ ਅਤੇ 68 ਰਾਊਂਡ ਪੁਲਿਸ ਨੇ ਬਰਾਮਦ ਕਰ ਕੇ ਵੱਡੀ ਸਫ਼ਲਤਾ ਪ੍ਰਾਪਤ ਕੀਤੀ ਹੈ। ਐੱਸ.ਟੀ.ਐੱਫ਼. ਨੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਸ ਦੀ ਪਛਾਣ...
ਮੁੱਖ ਮੰਤਰੀ ਨੇ ਕਪੂਰਥਲਾ 'ਚ ਬਣਨ ਵਾਲੇ ਮੈਡੀਕਲ ਕਾਲਜ ਦੀ ਜ਼ਮੀਨ ਤੇ ਨਕਸ਼ੇ ਦਾ ਕੀਤਾ ਨਿਰੀਖਣ
. . .  about 6 hours ago
ਕਪੂਰਥਲਾ, 27 ਨਵੰਬਰ (ਅਮਰਜੀਤ ਕੋਮਲ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਪੂਰਥਲਾ ਵਿਚ 428.59 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਮੈਡੀਕਲ ਕਾਲਜ ਵਾਲੀ ਜ਼ਮੀਨ ਤੇ ਨਕਸ਼ੇ ਦਾ ਨਿਰੀਖਣ ਕੀਤਾ। ਉਨ੍ਹਾਂ ਅਧਿਕਾਰੀਆਂ ਨਾਲ ਮੈਡੀਕਲ ਕਾਲਜ ਬਣਾਉਣ ਤੇ ਸਿਵਲ ਹਸਪਤਾਲ ਨੂੰ ਅਪਗਰੇਡ ਕਰਨ ਸੰਬੰਧੀ ਵਿਚਾਰ ਵਟਾਂਦਰਾ...
ਐਸ.ਟੀ.ਐਫ. ਵਲੋਂ 2 ਕਿੱਲੋ ਤੋਂ ਵੱਧ ਹੈਰੋਇਨ ਅਤੇ ਹਥਿਆਰਾਂ ਸਮੇਤ ਇਕ ਗ੍ਰਿਫ਼ਤਾਰ
. . .  about 6 hours ago
ਅੰਮ੍ਰਿਤਸਰ, 27 ਨਵੰਬਰ (ਗਗਨਦੀਪ ਸ਼ਰਮਾ)-ਨਸ਼ਾ ਅਤੇ ਨਾਜਾਇਜ਼ ਹਥਿਆਰਾਂ ਦੀ ਤਸਕਰੀ ਕਰਨ ਵਾਲਿਆਂ ਦੇ ਨੈਟਵਰਕ ਨੂੰ ਖ਼ਤਮ ਕਰਨ ਲਈ ਵਿੱਢੀ ਗਈ ਮੁਹਿੰਮ ਦੇ ਤਹਿਤ ਐਸ.ਟੀ.ਐਫ. ਵਲੋਂ 2 ਕਿੱਲੋ ਤੋਂ ਵਧੇਰੇ ਹੈਰੋਇਨ ਅਤੇ 8 ਪਿਸਤੌਲਾਂ ਸਮੇਤ ਇਕ ਵਿਅਕਤੀ ਨੂੰ ਗ੍ਰਿਫਤਾਰ...
ਪੰਜਾਬ ਸਰਕਾਰ ਵਲੋਂ 22 ਆਈ.ਏ.ਐੱਸ ਤੇ 10 ਪੀ.ਸੀ.ਐੱਸ. ਅਧਿਕਾਰੀਆਂ ਦੇ ਤਬਾਦਲੇ
. . .  about 5 hours ago
ਚੰਡੀਗੜ੍ਹ, 27 ਨਵੰਬਰ-ਪੰਜਾਬ ਸਰਕਾਰ ਵਲੋਂ ਵੱਡਾ ਪ੍ਰਸ਼ਾਸਨਿਕ ਫੇਰਬਦਲ ਕਰਦੇ ਹੋਏ 22 ਆਈ.ਏ.ਐੱਸ ਤੇ 10 ਪੀ.ਸੀ.ਐੱਸ. ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ...
ਦਰਦਨਾਕ ਰੇਲ ਹਾਦਸੇ ਵਿੱਚ ਤਿੰਨ ਮਾਸੂਮ ਬੱਚਿਆਂ ਦੀ ਮੌਤ
. . .  about 7 hours ago
ਕੀਰਤਪੁਰ ਸਾਹਿਬ, 27 ਨਵੰਬਰ (ਬੀਰ ਅੰਮ੍ਰਿਤਪਾਲ ਸਿੰਘ ਸੰਨੀ)-ਅੱਜ ਸਵੇਰੇ ਕੀਰਤਪੁਰ ਸਾਹਿਬ ਵਿਖੇ ਵਾਪਰੇ ਦਰਦਨਾਕ ਰੇਲ ਹਾਦਸੇ ਵਿੱਚ ਪ੍ਰਵਾਸੀ ਮਜ਼ਦੂਰਾਂ ਦੇ ਤਿੰਨ ਮਾਸੂਮ ਬੱਚਿਆਂ ਦੀ ਮੌਤ ਹੋ ਗਈ। ਹਾਦਸੇ ਦਾ ਸ਼ਿਕਾਰ...
ਆਬਾਦੀ ਕੰਟਰੋਲ ਬਿੱਲ ਮਹੱਤਵਪੂਰਨ ਹੈ-ਗਿਰੀਰਾਜ ਸਿੰਘ
. . .  about 5 hours ago
ਨਵੀਂ ਦਿੱਲੀ, 27 ਨਵੰਬਰ-ਕੇਂਦਰੀ ਮੰਤਰੀ ਗਿਰੀਰਾਜ ਸਿੰਘ ਦਾ ਕਹਿਣਾ ਹੈ ਕਿ ਆਬਾਦੀ ਕੰਟਰੋਲ ਬਿੱਲ ਮਹੱਤਵਪੂਰਨ ਹੈ, ਸਾਡੇ ਕੋਲ ਸੀਮਤ ਸਰੋਤ ਹਨ। ਚੀਨ ਨੇ 'ਇਕ ਬੱਚਾ ਨੀਤੀ' ਲਾਗੂ ਕੀਤੀ, ਆਬਾਦੀ ਨੂੰ ਕੰਟਰੋਲ ਕੀਤਾ ਅਤੇ ਵਿਕਾਸ ਪ੍ਰਾਪਤ ਕੀਤਾ। ਚੀਨ 'ਚ ਇਕ...
15 ਕਰੋੜ ਰੁਪਏ ਮੁੱਲ ਦੀ ਹੈਰੋਇਨ ਸਮੇਤ ਚਾਰ ਗ੍ਰਿਫ਼ਤਾਰ
. . .  about 7 hours ago
ਲੁਧਿਆਣਾ, 27 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਐਸ.ਟੀ.ਐਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਚਾਰ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਦੇ ਕਬਜ਼ੇ ਵਿਚੋਂ 3 ਕਿਲੋ ਹੈਰੋਇਨ ਬਰਾਮਦ ਕੀਤੀ ਹੈ, ਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੀਮਤ...
ਮੀਂਹ ਕਾਰਨ ਭਾਰਤ-ਨਿਊਜ਼ੀਲੈਂਡ ਦੂਜਾ ਇਕ ਦਿਨਾਂ ਮੈਚ ਰੱਦ
. . .  about 7 hours ago
ਕ੍ਰਾਈਸਟਚਰਚ, 27 ਨਵੰਬਰ-ਭਾਰਤ ਅਤੇ ਨਿਊਜ਼ੀਲੈਂਡ ਦੀਆਂ ਕ੍ਰਿਕਟ ਟੀਮਾਂ ਵਿਚ ਦੂਜਾ ਇਕ ਦਿਨਾਂ ਮੈਚ ਮੀਂਹ ਕਾਰਨ ਰੱਦ ਕਰ ਦਿੱਤਾ ਗਿਆ। ਟਾਸ ਹਾਰ ਕੇ ਬੱਲੇਬਾਜ਼ੀ ਕਰਦਿਆ ਭਾਰਤ ਦੀ ਟੀਮ ਨੇ 12.5 ਓਵਰਾਂ 'ਚ ਇਕ ਵਿਕਟ ਗੁਆ ਕੇ 89 ਦੌੜਾਂ ਬਣਾਈਆਂ ਸਨ ਕਿ ਮੀਂਹ ਕਾਰਨ...
ਪੰਜਾਬ ਸਰਕਾਰ ਵਲੋਂ 17 ਸਬ-ਡਵੀਜ਼ਨਾਂ, ਤਹਿਸੀਲਾਂ ਅਤੇ ਸਬ-ਤਹਿਸੀਲਾਂ ਦੀਆਂ ਸ਼ਾਨਦਾਰ ਬਿਲਡਿੰਗਾ ਦੀ ਉਸਾਰੀ ਨੂੰ ਪ੍ਰਵਾਨਗੀ
. . .  about 7 hours ago
ਚੰਡੀਗੜ੍ਹ, 27 ਅਕਤੂਬਰ-ਪੰਜਾਬ ਦੇ ਮੁਖ ਮੰਤਰੀ ਭਗਵੰਤ ਮਾਨ ਨੇ ਇਕ ਟਵੀਟ ਕਰਦਿਆਂ ਕਿਹਾ ਕਿ ਸਰਕਾਰਾਂ ਦਾ ਫਰਜ਼ ਹੁੰਦਾ ਹੈ ਕਿ ਲੋਕ ਬੁਨਿਆਦੀ ਲੋੜਾਂ ਪੱਖੋਂ ਵਾਂਝੇ ਨਾ ਰਹਿਣ। ਸਾਡੀ ਸਰਕਾਰ ਨੇ ਫ਼ੈਸਲਾ ਲਿਆ ਹੈ ਕਿ ਪੰਜਾਬ ਭਰ 'ਚ 17 ਸਬ-ਡਵੀਜ਼ਨਾਂ ਤਹਿਸੀਲਾਂ ਅਤੇ ਸਬ-ਤਹਿਸੀਲਾਂ ਦੀਆਂ ਸ਼ਾਨਦਾਰ ਬਿਲਡਿੰਗਾ...
ਜੀ-20 ਦੀ ਪ੍ਰਧਾਨਗੀ ਸਾਡੇ ਲਈ ਇਕ ਵੱਡਾ ਮੌਕਾ-'ਮਨ ਕੀ ਬਤ' 'ਚ ਬੋਲੇ ਪ੍ਰਧਾਨ ਮੰਤਰੀ
. . .  about 8 hours ago
ਨਵੀਂ ਦਿੱਲੀ, 27 ਨਵੰਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਰੇਡਿਓ ਪ੍ਰੋਗਰਾਮ 'ਮਨ ਕੀ ਬਾਤ' ਰਾਹੀਂ ਦੇਸ਼ ਵਾਸੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਜੀ-20 ਦੀ ਪ੍ਰਧਾਨਗੀ ਸਾਡੇ ਲਈ ਇਕ ਮੌਕਾ ਹੈ। ਸਾਨੂੰ ਆਲਮੀ ਭਲੇ 'ਤੇ ਧਿਆਨ ਕੇਂਦਰਤ ਕਰਨਾ ਹੋਵੇਗਾ। ਚਾਹੇ ਉਹ ਸ਼ਾਂਤੀ...
ਫ਼ਿਰੋਜ਼ਪੁਰ ਦੇ ਪਿੰਡ ਨੂਰਪੁਰ ਸੇਠਾਂ ਵਿਚ ਚੱਲੀ ਗੋਲੀ
. . .  about 9 hours ago
ਕੁੱਲਗੜ੍ਹੀ 27 ਨਵੰਬਰ (ਸੁਖਜਿੰਦਰ ਸਿੰਘ ਸੰਧੂ)-ਜ਼ਿਲ੍ਹਾ ਫ਼ਿਰੋਜ਼ਪੁਰ ਦੇ ਥਾਣਾ ਕੁੱਲਗੜ੍ਹੀ ਦੇ ਪਿੰਡ ਨੂਰਪੁਰ ਸੇਠਾਂ ਵਿਖੇ ਗੋਲੀ ਚੱਲਣ ਦੀ ਘਟਨਾ ਵਾਪਰੀ ਹੈ ਤੇ ਇਕ ਔਰਤ ਦੇ ਜ਼ਖ਼ਮੀ ਹੋਣ ਦੀ ਸੂਚਨਾ ਹੈ।ਇਸ ਘਟਨਾ ਸੰਬੰਧੀ ਥਾਣਾ ਕੁੱਲਗੜ੍ਹੀ ਦੇ ਐਸ.ਐਚ.ਓ. ਇੰਸਪੈਕਟਰ ਗੁਰਜੰਟ ਸਿੰਘ ਸੰਧੂ...
ਭਾਰਤ-ਨਿਊਜ਼ੀਲੈਂਡ ਦੂਜਾ ਇਕ ਦਿਨਾਂ ਮੈਚ: ਮੀਂਹ ਕਾਰਨ ਰੁਕੀ ਖੇਡ, 12.5 ਓਵਰਾਂ 'ਚ ਭਾਰਤ 89/1
. . .  about 9 hours ago
ਸਤੇਂਦਰ ਜੈਨ ਨੂੰ ਲੈ ਕੇ ਨੱਢਾ ਨੇ 'ਆਪ' 'ਤੇ ਸਾਧਿਆ ਨਿਸ਼ਾਨਾ
. . .  about 9 hours ago
ਨਵੀਂ ਦਿੱਲੀ, 27 ਨਵੰਬਰ-ਦਿੱਲੀ ਨਗਰ ਨਿਗਮ ਚੋਣਾਂ ਤੋਂ ਪਹਿਲਾਂ ਦਿੱਲੀ ਦੇ ਵਜ਼ੀਰਪੁਰ ਉਦਯੋਗਿਕ ਖੇਤਰ ਵਿਚ ਇਕ ਜਨਤਕ ਮੀਟਿੰਗ ਦੌਰਾਨ ਭਾਜਪਾ ਦੇ ਕੌਮੀ ਪ੍ਰਧਾਨ ਜੇ.ਪੀ. ਨੱਢਾ ਨੇ ਕਿਹਾ ਕਿ ‘ਆਪ’ ਕਿਹਾ ਕਰਦੀ ਸੀ ਕਿ ਇਸ ਦੇ ਆਗੂ ਇਮਾਨਦਾਰ ਸਨ। ਪਰ ਅੱਜ ਸਤੇਂਦਰ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 2 ਭਾਦੋਂ ਸੰਮਤ 554
ਵਿਚਾਰ ਪ੍ਰਵਾਹ: ਰਾਜਨੀਤੀ ਵਿਚ ਨਾ ਸਥਾਈ ਦੋਸਤੀ ਹੁੰਦੀ ਹੈ, ਨਾ ਹੀ ਦੁਸ਼ਮਣੀ, ਸਥਾਈ ਕੇਵਲ ਹਿਤ ਹੁੰਦੇ ਹਨ। -ਅਗਿਆਤ

ਕਪੂਰਥਲਾ / ਫਗਵਾੜਾ

ਵਿੱਦਿਅਕ ਸੰਸਥਾਵਾਂ, ਸਰਕਾਰੀ ਤੇ ਨਿੱਜੀ ਅਦਾਰਿਆਂ 'ਚ ਹਰ ਵਿਅਕਤੀ ਮਾਸਕ ਪਾਉਣਾ ਯਕੀਨੀ ਬਣਾਵੇ-ਡੀ.ਸੀ.

ਕਪੂਰਥਲਾ, 17 ਅਗਸਤ (ਅਮਰਜੀਤ ਕੋਮਲ)- ਕੋਰੋਨਾ ਦੇ ਵੱਧ ਰਹੇ ਕੇਸਾਂ ਨੂੰ ਮੁੱਖ ਰੱਖਦਿਆਂ ਪੰਜਾਬ ਸਰਕਾਰ ਵਲੋਂ ਜਾਰੀ ਕੀਤੀ ਗਈ ਸਲਾਹ ਅਨੁਸਾਰ ਸਾਰੀਆਂ ਵਿੱਦਿਅਕ ਸੰਸਥਾਵਾਂ, ਸਰਕਾਰੀ ਤੇ ਨਿੱਜੀ ਅਦਾਰਿਆਂ, ਇਨਡੋਰ, ਆਊਟਡੋਰ ਹੋਣ ਵਾਲੀਆਂ ਮੀਟਿੰਗਾਂ, ਮਾਲਜ਼ ਤੇ ਜਨਤਕ ਥਾਵਾਂ 'ਤੇ ਹਰੇਕ ਵਿਅਕਤੀ ਮਾਸਕ ਪਹਿਨਣਾ ਯਕੀਨੀ ਬਣਾਵੇ | ਵਿਸ਼ੇਸ਼ ਸਾਰੰਗਲ ਡਿਪਟੀ ਕਮਿਸ਼ਨਰ ਕਪੂਰਥਲਾ ਨੇ ਦੱਸਿਆ ਕਿ ਕੋਰੋਨਾ ਤੋਂ ਬਚਾਅ ਲਈ ਸਮਾਜਿਕ ਦੂਰੀ ਬਣਾਈ ਰੱਖਣ ਅਤੇ ਜਨਤਕ ਥਾਵਾਂ 'ਤੇ ûੱਕਣ ਤੋਂ ਗੁਰੇਜ਼ ਕੀਤਾ ਜਾਵੇ ਤੇ ਜੇਕਰ ਕਿਸੇ ਵਿਅਕਤੀ ਵਿਚ ਕੋਵਿਡ 19 ਦੇ ਲੱਛਣ ਹਨ ਤਾਂ ਉਸ ਨੂੰ ਤੁਰੰਤ ਆਪਣੀ ਜਾਂਚ ਕਰਵਾ ਕੇ ਕੋਵਿਡ 19 ਦੀਆਂ ਹਦਾਇਤਾਂ ਦੀ ਪਾਲਣਾ ਕਰਨੀ ਚਾਹੀਦੀ ਹੈ | ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਕੋਵਿਡ 19 ਦੀ ਜਾਂਚ ਕਰ ਰਹੇ ਸਾਰੇ ਹਸਪਤਾਲ ਲੈਬਾਰਟਰੀ, ਕਲੈਕਸ਼ਨ ਸੈਂਟਰ, ਪੰਜਾਬ ਸਰਕਾਰ ਦੇ ਕੋਵਾ ਪੋਰਟਲ 'ਤੇ ਟੈੱਸਟ ਦੀ ਰਿਪੋਰਟ ਅਪਲੋਡ ਕਰਨ, ਜਿਸ ਵਿਚ ਟੈਸਟਿੰਗ ਦਾ ਨਤੀਜਾ ਵੀ ਅੰਕਿਤ ਕੀਤਾ ਜਾਵੇ ਤੇ ਟੈਸਟਿੰਗ ਰਿਪੋਰਟ ਦਾ ਮੁਕੰਮਲ ਵੇਰਵਾ ਜ਼ਿਲ੍ਹਾ ਤੇ ਸਟੇਟ ਕੋਵਿਡ ਸੈੱਲ ਨੂੰ ਭੇਜਿਆ ਜਾਵੇ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜਿਨ੍ਹਾਂ ਨੇ ਕੋਵਿਡ ਵੈਕਸੀਨ ਦੀ ਦੂਜੀ ਡੋਜ਼ ਲਗਵਾ ਲਈ ਹੈ, ਉਹ ਬਿਨਾਂ ਦੇਰੀ ਬੂਸਟਰ ਡੋਜ਼ ਲਗਵਾਉਣ | ਉਨ੍ਹਾਂ ਸਿਹਤ ਵਿਭਾਗ ਨੂੰ ਵੀ ਹਦਾਇਤ ਕੀਤੀ ਕਿ ਉਹ ਬੂਸਟਰ ਡੋਜ਼ ਲਗਵਾਉਣ ਦੇ ਕੰਮ ਵਿਚ ਤੇਜੀ ਲਿਆਉਣ | ਇੱਥੇ ਵਰਨਣਯੋਗ ਹੈ ਕਿ ਜ਼ਿਲ੍ਹੇ ਵਿਚ ਇਸ ਸਮੇਂ ਕੋਵਿਡ ਦੇ 46 ਐਕਟਿਵ ਕੇਸ ਹਨ ਤੇ ਹੁਣ ਤੱਕ 8.36 ਲੱਖ ਸੈਂਪਲ ਇਕੱਤਰ ਕਰਕੇ ਕੋਵਿਡ ਦੀ ਟੈਸਟਿੰਗ ਕੀਤੀ ਗਈ ਹੈ | ਉਨ੍ਹਾਂ ਸਮੂਹ ਵਿਭਾਗਾਂ ਨੂੰ ਕੋਵਿਡ ਨਿਯਮਾਂ ਦੀ ਪਾਲਣਾ ਕਰਨ ਦੀ ਹਦਾਇਤ ਕੀਤੀ |

ਬਲਾਕ, ਜ਼ਿਲ੍ਹਾ ਤੇ ਰਾਜ ਪੱਧਰੀ ਖੇਡਾਂ ਲਈ ਰਜਿਸਟਰੇਸ਼ਨ 25 ਤੱਕ ਹੋਵੇਗੀ-ਡੀ.ਸੀ.

ਕਪੂਰਥਲਾ, 17 ਅਗਸਤ (ਅਮਰਜੀਤ ਕੋਮਲ)- ਪੰਜਾਬ ਸਰਕਾਰ ਵਲੋਂ ਖੇਡ ਸਭਿਆਚਾਰ ਨੂੰ ਹੋਰ ਪ੍ਰਫੁਲਿਤ ਕਰਨ ਦੇ ਮਨੋਰਥ ਨਾਲ ਬਲਾਕ, ਜ਼ਿਲ੍ਹਾ ਤੇ ਰਾਜ ਪੱਧਰ 'ਤੇ ਖੇਡ ਮੇਲੇ ਕਰਵਾਏ ਜਾ ਰਹੇ ਹਨ | ਵਿਸ਼ੇਸ਼ ਸਾਰੰਗਲ ਡਿਪਟੀ ਕਮਿਸ਼ਨਰ ਕਪੂਰਥਲਾ ਨੇ ਦੱਸਿਆ ਕਿ ਵੱਖ-ਵੱਖ ਖੇਡਾਂ ...

ਪੂਰੀ ਖ਼ਬਰ »

ਗੋਲਕਾਂ ਚੋਰੀ ਕਰਨ ਵਾਲੇ ਗਰੋਹ ਦੇ ਦੋ ਮੈਂਬਰ ਕਾਬੂ

ਸੁਲਤਾਨਪੁਰ ਲੋਧੀ, 17 ਅਗਸਤ (ਥਿੰਦ, ਹੈਪੀ)- ਥਾਣਾ ਸੁਲਤਾਨਪੁਰ ਲੋਧੀ ਦੀ ਪੁਲਿਸ ਵਲੋਂ ਡੀ.ਐਸ.ਪੀ. ਮਨਪ੍ਰੀਤ ਕੌਰ ਸ਼ੀਂਹਮਾਰ ਦੀ ਅਗਵਾਈ ਹੇਠ ਕਾਰਵਾਈ ਕਰਦਿਆਂ ਗੁਰਦੁਆਰਾ ਸਾਹਿਬਾਨ ਦੀਆਂ ਗੋਲਕਾਂ ਚੋਰੀ ਕਰਨ ਵਾਲੇ ਗਰੋਹ ਦੇ ਦੋ ਮੈਂਬਰਾਂ ਨੂੰ ਕਾਬੂ ਕਰਨ ਵਿਚ ...

ਪੂਰੀ ਖ਼ਬਰ »

ਵੱਖ-ਵੱਖ ਜਥੇਬੰਦੀਆਂ ਨੇ ਡੀ.ਸੀ. ਨੂੰ ਦਿੱਤਾ ਮੰਗ ਪੱਤਰ

ਹੁਸੈਨਪੁਰ, 17 ਅਗਸਤ (ਸੋਢੀ)- ਰਾਜਸਥਾਨ ਦੇ ਜਲੌਰ ਵਿਚ ਇਕ ਅਨੁਸੂਚਿਤ ਜਾਤੀ ਦੇ ਵਿਦਿਆਰਥੀ ਵਲੋਂ ਸਕੂਲ ਵਿਚ ਮਟਕੇ 'ਚੋਂ ਪਾਣੀ ਪੀਣ ਤੇ ਜਾਤ ਦੇ ਹੰਕਾਰੀ ਅਧਿਆਪਕ ਵਲੋਂ ਇੰਦਰ ਮੇਘਵਾਲ ਨੂੰ ਮੌਤ ਦੇ ਘਾਟ ਉਤਾਰਨ ਵਾਲੇ ਅਧਿਆਪਕ ਛੈਲ ਸਿੰਘ ਨੂੰ ਸਖ਼ਤ ਤੋਂ ਸਖ਼ਤ ਸਜਾ ...

ਪੂਰੀ ਖ਼ਬਰ »

ਜ਼ਿਲ੍ਹਾ ਪੁਲਿਸ ਮੁਖੀ ਵਲੋਂ 11 ਥਾਣਿਆਂ ਦੇ ਐਸ.ਐੱਚ.ਓਜ਼ ਤੇ 8 ਚੌਕੀ ਇੰਚਾਰਜਾਂ ਦੇ ਤਬਾਦਲੇ

ਕਪੂਰਥਲਾ, 17 ਅਗਸਤ (ਅਮਰਜੀਤ ਕੋਮਲ)- ਜ਼ਿਲ੍ਹਾ ਪੁਲਿਸ ਮੁਖੀ ਨਵਨੀਤ ਸਿੰਘ ਬੈਂਸ ਨੇ ਇਕ ਹੁਕਮ ਜਾਰੀ ਕਰਕੇ ਜ਼ਿਲ੍ਹੇ ਦੇ 11 ਥਾਣਿਆਂ ਦੇ ਐਸ.ਐੱਚ.ਓਜ਼ ਤੇ 8 ਚੌਕੀ ਇੰਚਾਰਜਾਂ ਦੇ ਤਬਾਦਲੇ ਕੀਤੇ ਹਨ | ਤਬਾਦਲਿਆਂ ਸੰਬੰਧੀ ਜਾਰੀ ਸੂਚੀ ਅਨੁਸਾਰ ਇੰਸਪੈਕਟਰ ਕਸ਼ਮੀਰ ਸਿੰਘ ...

ਪੂਰੀ ਖ਼ਬਰ »

ਵਿਆਹ ਦਾ ਝਾਂਸਾ ਦੇ ਕੇ ਜਬਰ ਜਨਾਹ ਕਰਨ ਸੰਬੰਧੀ ਕੇਸ ਦਰਜ

ਫਗਵਾੜਾ, 17 ਅਗਸਤ (ਹਰਜੋਤ ਸਿੰਘ ਚਾਨਾ)- ਇਕ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਨਾਜਾਇਜ਼ ਸਬੰਧ ਬਣਾਉਣ ਤੇ ਉਸ ਦੀਆਂ ਅਸ਼ਲੀਲ ਤਸਵੀਰਾਂ ਖਿੱਚ ਕੇ ਬਲੈਕਮੇਲਿੰਗ ਕਰਨ ਦੇ ਸਬੰਧ 'ਚ ਰਾਵਲਪਿੰਡੀ ਪੁਲਿਸ ਨੇ ਇਕ ਨੌਜਵਾਨ ਖ਼ਿਲਾਫ਼ ਧਾਰਾ 420, 376, 379, 506 ਆਈ.ਪੀ.ਸੀ, 66ਏ, 66ਈ ਆਈ.ਟੀ. ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਣੇ ਇਕ ਕਾਬੂ

ਫਗਵਾੜਾ, 17 ਅਗਸਤ (ਹਰਜੋਤ ਸਿੰਘ ਚਾਨਾ)- ਸਤਨਾਮਪੁਰਾ ਪੁਲਿਸ ਨੇ ਇੱਕ ਵਿਅਕਤੀ ਨੂੰ ਕਾਬੂ ਕਰਕੇ ਉਸ ਪਾਸੋਂ ਨਸ਼ੀਲੀਆਂ ਗੋਲੀਆਂ ਬਰਾਮਦ ਕਰਕੇ ਧਾਰਾ 22-61-85 ਐਨ.ਡੀ.ਪੀ.ਐਸ ਐਕਟ ਤਹਿਤ ਕੇਸ ਦਰਜ ਕੀਤਾ ਹੈ | ਐਸ.ਐੱਚ.ਓ ਸਤਨਾਮਪੁਰਾ ਜਤਿੰਦਰ ਕੁਮਾਰ ਨੇ ਦੱਸਿਆ ਕਿ ਐਸ.ਆਈ ...

ਪੂਰੀ ਖ਼ਬਰ »

ਭੁਲੱਥ ਪੁਲਿਸ ਵਲੋਂ 12 ਪੇਟੀਆਂ ਸ਼ਰਾਬ ਬਰਾਮਦ, ਮੁਕੱਦਮਾ ਦਰਜ

ਭੁਲੱਥ, 17 ਅਗਸਤ (ਮਨਜੀਤ ਸਿੰਘ ਰਤਨ, ਮੇਹਰ ਚੰਦ ਸਿੱਧੂ)- ਭੁਲੱਥ ਪੁਲਿਸ ਵਲੋਂ 12 ਪੇਟੀਆਂ ਸ਼ਰਾਬ ਬਰਾਮਦ ਕਰਕੇ ਇਕ ਵਿਅਕਤੀ ਤੇ ਮੁਕੱਦਮਾ ਦਰਜ ਕੀਤਾ ਗਿਆ ਹੈ | ਜਾਣਕਾਰੀ ਅਨੁਸਾਰ ਪੁਲਿਸ ਪਾਰਟੀ ਗਸ਼ਤ ਦੇ ਸੰਬੰਧ ਵਿਚ ਤਹਿਸੀਲ ਚੌਂਕ ਭੁਲੱਥ ਵਿਖੇ ਮੌਜੂਦ ਸੀ ਤਾਂ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਵੇਚਣ ਵਾਲੇ 'ਤੇ ਮੁਕੱਦਮਾ ਦਰਜ

ਭੁਲੱਥ, 17 ਅਗਸਤ (ਮੇਹਰ ਚੰਦ ਸਿੱਧੂ, ਮਨਜੀਤ ਸਿੰਘ ਰਤਨ)-ਭੁਲੱਥ ਪੁਲਿਸ ਵਲੋਂ ਨਜਾਇਜ਼ ਸ਼ਰਾਬ ਵੇਚਣ ਵਾਲੇ ਇਕ ਵਿਅਕਤੀ 'ਤੇ ਮੁਕੱਦਮਾ ਦਰਜ ਕੀਤਾ ਗਿਆ ਹੈ | ਜਾਣਕਾਰੀ ਅਨੁਸਾਰ ਪੁਲਿਸ ਪਾਰਟੀ ਗਸ਼ਤ ਦੇ ਸੰਬੰਧ ਵਿਚ ਪਿੰਡ ਰਾਮਗੜ੍ਹ ਵੱਲ ਨੂੰ ਜਾ ਰਹੀ ਸੀ | ਜਦੋਂ ਪੁਲਿਸ ...

ਪੂਰੀ ਖ਼ਬਰ »

ਮਿਆਣੀ ਬਾਕਰਪੁਰ ਦਾ ਸਾਲਾਨਾ ਮੇਲਾ 21 ਤੋਂ

ਢਿਲਵਾਂ, 17 ਅਗਸਤ (ਪ੍ਰਵੀਨ ਕੁਮਾਰ, ਗੋਬਿੰਦ ਸੁਖੀਜਾ)-ਮੇਲਾ ਪ੍ਰਬੰਧਕ ਕਮੇਟੀ ਮਿਆਣੀ ਬਾਕਰਪੁਰ ਵਲੋਂ ਸਮੂਹ ਨਗਰ ਵਾਸੀਆਂ ਤੇ ਪ੍ਰਵਾਸੀ ਭਾਰਤੀ ਵੀਰਾਂ ਦੇ ਸਹਿਯੋਗ ਨਾਲ ਪੀਰ ਬਾਬਾ ਮੁਹੰਮਦ ਸ਼ਾਹ ਦਾ ਸਾਲਾਨਾ ਜੋੜ ਮੇਲਾ 21 ਤੇ 22 ਅਗਸਤ ਨੂੰ ਜੀ.ਟੀ.ਰੋਡ ਬੱਸ ਅੱਡਾ ...

ਪੂਰੀ ਖ਼ਬਰ »

ਸੰਤ ਬਾਬਾ ਦਲੀਪ ਸਿੰਘ ਡੁਮੇਲੀ ਵਾਲਿਆਂ ਦਾ ਬਰਸੀ ਸਮਾਗਮ ਸ਼ੁਰੂ

ਫਗਵਾੜਾ, 17 ਅਗਸਤ (ਅਸ਼ੋਕ ਕੁਮਾਰ ਵਾਲੀਆ)-ਨਿਰਮਲ ਕੁਟੀਆ ਡੁਮੇਲੀ ਵਿਖੇ ਬ੍ਰਹਮ ਗਿਆਨੀ ਸੰਤ ਬਾਬਾ ਦਲੀਪ ਸਿੰਘ ਦੀ 73ਵੀ ਸਾਲਾਨਾ ਬਰਸੀ ਤੇ ਮਹਾਨ ਗੁਰਮਤਿ ਸਮਾਗਮ ਦੀ ਅਰੰਭਤਾ ਹੋਈ | ਸੱਤ ਦਿਨਾਂ ਚੱਲਣ ਵਾਲੇ ਇਸ ਗੁਰਮਤਿ ਸਮਾਗਮ ਦੇ ਪਹਿਲੇ ਅਤੇ ਦੂਜੇ ਭਾਈ ਜਸਵਿੰਦਰ ...

ਪੂਰੀ ਖ਼ਬਰ »

ਨਾਜਾਇਜ਼ ਕਬਜ਼ਿਆਂ ਨੂੰ ਰੋਕਣ ਵਾਸਤੇ ਕਾਰਪੋਰੇਸ਼ਨ ਵਰਤੇਗੀ ਸਖ਼ਤੀ-ਈ.ਓ.

ਕਪੂਰਥਲਾ, 17 ਅਗਸਤ (ਅਮਨਜੋਤ ਸਿੰਘ ਵਾਲੀਆ)- ਕਪੂਰਥਲਾ ਵਿਚ ਨਜਾਇਜ਼ ਕਬਜ਼ਿਆਂ ਦੀ ਭਰਮਾਰ ਨੂੰ ਦੇਖਦਿਆਂ ਹੋਇਆ ਬਾਜ਼ਾਰਾਂ ਵਿਚ ਦਿਨ ਪ੍ਰਤੀ ਦਿਨ ਟਰੈਫ਼ਿਕ ਜਾਮ ਤੇ ਭੀੜ ਭੜੱਕਾ ਵਧਦਾ ਜਾ ਰਿਹਾ ਹੈ ਜਿਸ ਕਾਰਨ ਰਾਹਗੀਰਾਂ ਨੂੰ ਆਉਣ ਜਾਣ ਵਿਚ ਮੁਸ਼ਕਿਲ ਦਾ ਸਾਹਮਣਾ ...

ਪੂਰੀ ਖ਼ਬਰ »

ਅਕਾਲੀ ਆਗੂਆਂ ਵਲੋਂ ਮਜੀਠੀਆ ਦਾ ਸੁਭਾਨਪੁਰ ਪੁੱਜਣ 'ਤੇ ਸਵਾਗਤ

ਕਪੂਰਥਲਾ, 17 ਅਗਸਤ (ਵਿ.ਪ੍ਰ.)- ਬੀਤੇ ਦਿਨ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਦੇ ਸੁਭਾਨਪੁਰ ਪੁੱਜਣ 'ਤੇ ਸ਼ੋ੍ਰਮਣੀ ਅਕਾਲੀ ਦਲ ਦੇ ਕਪੂਰਥਲਾ ਹਲਕੇ ਦੇ ਸਾਬਕਾ ਇੰਚਾਰਜ ਐਡਵੋਕੇਟ ਪਰਮਜੀਤ ਸਿੰਘ ਤੇ ਯੂਥ ਅਕਾਲੀ ...

ਪੂਰੀ ਖ਼ਬਰ »

ਸੰਤ ਬਾਬਾ ਬੀਰ ਸਿੰਘ ਨੌਰੰਗਾਬਾਦੀ ਦਾ ਜਨਮ ਦਿਨ ਮਨਾਇਆ

ਤਲਵੰਡੀ ਚੌਧਰੀਆਂ, 17 ਅਗਸਤ (ਪਰਸਨ ਲਾਲ ਭੋਲਾ)-ਮਹਾਨ ਤਪੱਸਵੀ ਅਤੇ ਯੋਧੇ ਸੰਤ ਬਾਬਾ ਲੀਡਰ ਸਿੰਘ ਸੈਫਲਾਬਾਦ, ਬਾਬਾ ਹਰਜੀਤ ਸਿੰਘ ਮੁੱਖ ਸੇਵਾਦਾਰ ਗੁਰਦੁਆਰਾ ਦਮਦਮਾ ਸਾਹਿਬ ਠੱਟਾ ਵਾਲਿਆਂ ਦੀ ਸਰਪ੍ਰਸਤੀ ਹੇਠ ਬਾਹਰੇ ਦੀਆਂ ਸੰਗਤਾਂ ਵਲੋਂ ਸ਼ਰਧਾ ਭਾਵਨਾ ਨਾਲ ...

ਪੂਰੀ ਖ਼ਬਰ »

ਤੀਆਂ ਦਾ ਤਿਉਹਾਰ ਮਨਾਇਆ

ਫਗਵਾੜਾ, 17 ਅਗਸਤ (ਹਰਜੋਤ ਸਿੰਘ ਚਾਨਾ)- ਇੱਥੋਂ ਦੇ ਮੁਹੱਲਾ ਰਵਿਦਾਸ ਨਗਰ ਵਿਖੇ ਔਰਤਾਂ ਵਲੋਂ ਤਿਉਹਾਰ ਦਾ ਤਿਉਹਾਰ ਮਨਾਇਆ ਗਿਆ ਜਿਸ ਦਾ ਉਦਘਾਟਨ ਸਾਬਕਾ ਕੌਂਸਲਰ ਬੀਬੀ ਸਰਬਜੀਤ ਕੌਰ ਨੇ ਕੀਤਾ | ਇਸ ਮੌਕੇ ਪੰਜਾਬ ਸਭਿਆਚਾਰ ਨਾਲ ਸਬੰਧਿਤ ਚਰਖਾ ਕੱਤਣਾ, ਮਧਾਣੀ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਡੁਮੇਲੀ ਵਿਖੇ ਜਾਗਰੂਕਤਾ ਸੈਮੀਨਾਰ

ਪਾਂਸ਼ਟਾ, 17 ਅਗਸਤ (ਸਤਵੰਤ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ ਹੇਠ ਚੱਲ ਰਹੇ ਵਿੱਦਿਅਕ ਅਦਾਰੇ ਸੰਤ ਦਲੀਪ ਸਿੰਘ ਮੈਮੋਰੀਅਲ ਖ਼ਾਲਸਾ ਕਾਲਜ ਡੁਮੇਲੀ ਵਿਖੇ 'ਵਿਦੇਸ਼ ਵਿਆਹ-ਕੀ ਕਰੀਏ, ਕੀ ਨਾ ਕਰੀਏ-ਭਾਵੀ ਰਾਹ' ਦੇ ਵਿਸ਼ੇ 'ਤੇ ਜਾਗਰੂਕਤਾ ...

ਪੂਰੀ ਖ਼ਬਰ »

ਬਾਬਾ ਇੱਛਾਧਾਰੀ ਦੇ ਦਰਬਾਰ 'ਤੇ ਸਾਲਾਨਾ ਜੋੜ ਮੇਲਾ

ਖਲਵਾੜਾ, 17 ਅਗਸਤ (ਮਨਦੀਪ ਸਿੰਘ ਸੰਧੂ)- ਦਰਬਾਰ ਬਾਬਾ ਇੱਛਾਧਾਰੀ ਪਿੰਡ ਢੱਕ ਪੰਡੋਰੀ ਵਿਖੇ ਸਾਲਾਨਾ ਜੋੜ ਮੇਲਾ ਦਰਬਾਰ ਦੇ ਗੱਦੀ ਨਸ਼ੀਨ ਬਾਬਾ ਕੁਲਵੰਤ ਸਿੰਘ ਦੀ ਅਗਵਾਈ ਅਤੇ ਸਮੂਹ ਬਦੇਸ਼ਾ ਤੇ ਸ਼ਾਹੀ ਪਰਿਵਾਰ ਦੇ ਸਹਿਯੋਗ ਨਾਲ ਬੜੀ ਸ਼ਰਧਾ ਤੇ ਉਤਸ਼ਾਹ ਪੂਰਵਕ ...

ਪੂਰੀ ਖ਼ਬਰ »

ਗੁਰੂ ਹਰਿਗੋਬਿੰਦ ਪਬਲਿਕ ਸਕੂਲ ਨਡਾਲਾ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਨਡਾਲਾ, 17 ਅਗਸਤ (ਮਾਨ)- ਗੁਰੂ ਹਰਿਗੋਬਿੰਦ ਪਬਲਿਕ ਸਕੂਲ ਨਡਾਲਾ ਵਿਖੇ 'ਤੀਆਂ ਦਾ ਤਿਉਹਾਰ' ਸਕੂਲ ਦੇ ਮੈਨੇਜਿੰਗ ਡਾਇਰੈਕਟਰ ਸਵਰਨ ਕੌਰ ਦੀ ਅਗਵਾਈ ਹੇਠ ਮਨਾਇਆ ਗਿਆ | ਮੁੱਖ ਮਹਿਮਾਨ ਸਕੂਲ ਦੇ ਚੇਅਰਮੈਨ ਅਤੇ ਉੱਘੇ ਸਿੱਖ ਵਿਦਵਾਨ ਡਾ: ਆਸਾ ਸਿੰਘ ਘੁੰਮਣ ਨੇ ਮੇਲੇ ਦੀ ...

ਪੂਰੀ ਖ਼ਬਰ »

'ਆਪ' ਦੀ ਹਲਕਾ ਇੰਚਾਰਜ ਖ਼ਿਲਾਫ਼ ਐਸ.ਸੀ. ਮੋਰਚੇ ਵਲੋਂ ਐਸ.ਐਸ.ਪੀ. ਨੂੰ ਮੰਗ ਪੱਤਰ

ਕਪੂਰਥਲਾ, 17 ਅਗਸਤ (ਅਮਨਜੋਤ ਸਿੰਘ ਵਾਲੀਆ)- ਵਿਕਾਸ ਮੋਮੀ ਨੇ ਅੱਜ ਐਸ.ਸੀ. ਸਮਾਜ ਨਾਲ ਸੰਬੰਧਿਤ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਨਾਲ ਲੈ ਕੇ ਐਸ.ਐਸ.ਪੀ. ਕਪੂਰਥਲਾ ਨਵਨੀਤ ਸਿੰਘ ਬੈਂਸ ਨੂੰ ਮਿਲੇ ਅਤੇ ਮੰਗ ਕੀਤੀ ਕਿ ਆਮ ਆਦਮੀ ਪਾਰਟੀ ਦੀ ਹਲਕਾ ਇੰਚਾਰਜ 'ਤੇ ਕਥਿਤ ਤੌਰ 'ਤੇ ...

ਪੂਰੀ ਖ਼ਬਰ »

ਗੋਪਾਲ ਗੋਧਾਮ ਮਹਾਂਤੀਰਥ 18 ਨੂੰ ਮਨਾਏਗਾ ਕਿ੍ਸ਼ਨ ਜਨਮ ਅਸ਼ਟਮੀ

ਸੁਲਤਾਨਪੁਰ ਲੋਧੀ, 17 ਅਗਸਤ (ਨਰੇਸ਼ ਹੈਪੀ, ਥਿੰਦ)- ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਪਾਵਨ ਤਿਉਹਾਰ ਇਸ ਸਾਲ 18 ਅਗਸਤ ਨੂੰ ਸਮੂਹ ਧਾਰਮਿਕ ਜਥੇਬੰਦੀਆਂ ਦੇ ਸਹਿਯੋਗ ਨਾਲ ਗੋਪਾਲ ਗੋਧਾਮ ਮਹਾਂਤੀਰਥ ਸੁਲਤਾਨਪੁਰ ਵਿਖੇ ਉਤਸ਼ਾਹ ਨਾਲ ਮਨਾਇਆ ਜਾਵੇਗਾ | ਇਸ ਸੰਬੰਧੀ ...

ਪੂਰੀ ਖ਼ਬਰ »

ਬ੍ਰਹਮਕੁਮਾਰੀ ਸ਼ਿਵਾਨੀ ਦਾ ਕਲੱਬ ਕਬਾਨਾ ਵਿਖੇ ਸਤਿਸੰਤ

ਫਗਵਾੜਾ, 17 ਅਗਸਤ (ਅਸ਼ੋਕ ਕੁਮਾਰ ਵਾਲੀਆ)- ਪਰਜਾ ਪਿਤਾ ਬ੍ਰਹਮਾਕੁਮਾਰੀ ਇਸ਼ਵਰੀਆ ਵਿਸ਼ਵ ਵਿਦਿਆਲੇ ਵਲੋਂ ਫਗਵਾੜਾ-ਜਲੰਧਰ ਜੀ.ਟੀ. ਰੋਡ ਸਥਿਤ ਕਲੱਬ ਕਬਾਨਾ ਵਿਖੇ ਸਤਿਸੰਤ ਕਰਵਾਇਆ ਗਿਆ | ਇਸ ਮੌਕੇ 'ਤੇ ਬ੍ਰਹਮਕੁਮਾਰੀ ਸ਼ਿਵਾਨੀ ਦੀਦੀ ਦੇ ਅਨਮੋਲ ਵਚਨਾਂ ਨੂੰ ਸੁਣਨ ...

ਪੂਰੀ ਖ਼ਬਰ »

ਰੇਲ ਗੱਡੀ ਹੇਠ ਆਉਣ ਕਾਰਨ ਵਿਅਕਤੀ ਦੀ ਮੌਤ

ਕਪੂਰਥਲਾ, 17 ਅਗਸਤ (ਅਮਨਜੋਤ ਸਿੰਘ ਵਾਲੀਆ)- ਆਰ.ਸੀ.ਐੱਫ. ਨੇੜੇ ਇਕ 38 ਸਾਲਾ ਨੌਜਵਾਨ ਦੇ ਟਰੇਨ ਦੇ ਹੇਠ ਆ ਜਾਣ ਕਾਰਨ ਮੌਤ ਹੋ ਗਈ | ਇਸ ਸੰਬੰਧੀ ਰੇਲਵੇ ਪੁਲਿਸ ਦੇ ਏ.ਐਸ.ਆਈ. ਸ਼ਕੀਲ ਮੁਹੰਮਦ ਨੇ ਦੱਸਿਆ ਕਿ ਮਿ੍ਤਕ ਨੌਜਵਾਨ ਦੀ ਪਹਿਚਾਣ ਕਿਸ਼ਨ ਯਾਦਵ ਪੁੱਤਰ ਈਸ਼ਵਰ ਯਾਦਵ ...

ਪੂਰੀ ਖ਼ਬਰ »

ਗੁ: ਚੌਂਤਾ ਸਾਹਿਬ ਪਿੰਡ ਬਬੇਲੀ ਵਿਖੇ ਸੰਗਰਾਂਦ ਮਨਾਈ

ਖਲਵਾੜਾ, 17 ਅਗਸਤ (ਮਨਦੀਪ ਸਿੰਘ ਸੰਧੂ)- ਇਤਿਹਾਸਕ ਗੁਰਦੁਆਰਾ ਚੌਂਤਾ ਸਾਹਿਬ ਪਿੰਡ ਬਬੇਲੀ ਵਿਖੇ ਭਾਦੋਂ ਮਹੀਨੇ ਦੀ ਸੰਗਰਾਂਦ ਪ੍ਰਬੰਧਕ ਕਮੇਟੀ ਵਲੋਂ ਕਮੇਟੀ ਪ੍ਰਧਾਨ ਬਲਦੇਵ ਸਿੰਘ ਦੀ ਅਗਵਾਈ ਹੇਠ ਸੰਗਤਾਂ ਦੇ ਸਹਿਯੋਗ ਨਾਲ ਮਨਾਈ ਗਈ | ਸਵੇਰੇ ਸ੍ਰੀ ਅਖੰਡ ਪਾਠ ...

ਪੂਰੀ ਖ਼ਬਰ »

ਡੇਰਾ ਸ੍ਰੀ ਹਰਿਗੋਬਿੰਦਗੜ੍ਹ ਸਾਹਿਬ ਭੋਗਪੁਰ ਵਿਖੇ ਧਾਰਮਿਕ ਸਮਾਗਮ

ਖਲਵਾੜਾ, 17 ਅਗਸਤ (ਮਨਦੀਪ ਸਿੰਘ ਸੰਧੂ)- ਤਪ ਅਸਥਾਨ ਸੰਤ ਬਾਬਾ ਰਣਜੀਤ ਸਿੰਘ ਸ੍ਰੀ ਹਰਿਗੋਬਿੰਦਗੜ੍ਹ ਸਾਹਿਬ ਪਿੰਡ ਭੋਗਪੁਰ ਵਿਖੇ ਮੁੱਖ ਸੇਵਾਦਾਰ ਬਾਬਾ ਤਲਵਿੰਦਰ ਸਿੰਘ ਉਰਫ਼ ਪਰਮੇਸ਼ਰ ਸਿੰਘ ਭੋਗਪੁਰ ਵਾਲਿਆਂ ਦੀ ਅਗਵਾਈ ਹੇਠ ਗੁਰਮਤਿ ਸਮਾਗਮ ਕਰਵਾਇਆ ਗਿਆ ਜਿਸ ...

ਪੂਰੀ ਖ਼ਬਰ »

ਲਾਂਸ ਏਾਜਲਸ ਇੰਟਰਨੈਸ਼ਨਲ ਸਕੂਲ ਬੇਗੋਵਾਲ 'ਚ ਆਜ਼ਾਦੀ ਦਿਹਾੜਾ ਮਨਾਇਆ

ਬੇਗੋਵਾਲ, 17 ਅਗਸਤ (ਸੁਖਜਿੰਦਰ ਸਿੰਘ)- ਸਥਾਨਕ ਕਸਬੇ ਦੇ ਨਡਾਲੀ ਰੋਡ 'ਤੇ ਸਥਿਤ ਲਾਂਸ ਏਾਜਲਸ ਇੰਟਰਨੈਸ਼ਨਲ ਸਕੂਲ ਬੇਗੋਵਾਲ ਵਿਚ ਕਾਲਜ ਕੈਂਪਸ ਦੇ ਪ੍ਰਧਾਨ ਹਰਜੀਤ ਸਿੰਘ ਯੂ.ਐਸ.ਏ. ਤੇ ਪਿ੍ੰਸੀਪਲ ਜਸਪ੍ਰੀਤ ਕੌਰ ਦੀ ਅਗਵਾਈ ਹੇਠ ਮਨਾਇਆ ਗਿਆ ਜਿਸ ਵਿਚ ਖ਼ਾਲਸਾ ਕਾਲਜ ...

ਪੂਰੀ ਖ਼ਬਰ »

ਲਾਲਪੁਰਾ ਨੂੰ ਭਾਜਪਾ ਕੇਂਦਰੀ ਪਾਰਲੀਮਾਨੀ ਬੋਰਡ ਦਾ ਮੈਂਬਰ ਬਣਾਏ ਜਾਣ 'ਤੇ ਖੋਜੇਵਾਲ ਵਲੋਂ ਸਵਾਗਤ

ਕਪੂਰਥਲਾ, 17 ਅਗਸਤ (ਵਿ.ਪ੍ਰ.)- ਭਾਜਪਾ ਦੇ ਜ਼ਿਲ੍ਹੇ ਦੇ ਉਪ ਪ੍ਰਧਾਨ ਤੇ ਸਾਬਕਾ ਚੇਅਰਮੈਨ ਰਣਜੀਤ ਸਿੰਘ ਖੋਜੇਵਾਲ ਨੇ ਇਕ ਬਿਆਨ 'ਚ ਭਾਰਤ ਸਰਕਾਰ ਦੇ ਘੱਟ ਗਿਣਤੀਆਂ ਕਮਿਸ਼ਨ ਦੇ ਚੇਅਰਮੈਨ ਤੇ ਸੀਨੀਅਰ ਭਾਜਪਾ ਆਗੂ ਇਕਬਾਲ ਸਿੰਘ ਲਾਲਪੁਰਾ ਨੂੰ ਭਾਜਪਾ ਦੀ ਹਾਈ ਕਮਾਂਡ ...

ਪੂਰੀ ਖ਼ਬਰ »

ਜੋਗਿੰਦਰ ਸਿੰਘ ਮਾਨ ਨੂੰ ਮਿਲਿਆ ਖਲਵਾੜਾ ਕਾਲੋਨੀ ਦੇ ਵਸਨੀਕ ਦਾ ਵਫ਼ਦ

ਖਲਵਾੜਾ, 17 ਅਗਸਤ (ਮਨਦੀਪ ਸਿੰਘ ਸੰਧੂ)- ਪਿੰਡ ਖਲਵਾੜਾ ਕਲੋਨੀ ਦੇ ਵਸਨੀਕਾਂ ਦਾ ਇਕ ਵਫ਼ਦ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਜੋਗਿੰਦਰ ਸਿੰਘ ਮਾਨ ਨੂੰ ਉਨ੍ਹਾਂ ਦੇ ਗ੍ਰਹਿ ਵਿਖੇ ਮਿਲਿਆ ਅਤੇ ਪਿੰਡ ਦੇ ਵਿਕਾਸ ਕਾਰਜਾਂ ਸਬੰਧੀ ਇਕ ਮੰਗ ਪੱਤਰ ਦਿੱਤਾ | ਪਿੰਡ ਵਾਸੀਆਂ ...

ਪੂਰੀ ਖ਼ਬਰ »

ਅਮਨਪ੍ਰੀਤ ਮਲਟੀਸਪੈਸ਼ਲਿਟੀ ਹਸਪਤਾਲ ਨੇ ਮਰੀਜ਼ ਨੂੰ ਦਿੱਤੀ ਨਵੀਂ ਜ਼ਿੰਦਗੀ

ਸੁਲਤਾਨਪੁਰ ਲੋਧੀ, 17 ਅਗਸਤ (ਥਿੰਦ, ਹੈਪੀ)- ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਵਿਖੇ ਸਥਿਤ ਅਮਨਪ੍ਰੀਤ ਮਲਟੀਸਪੈਸ਼ਲਿਟੀ ਹਸਪਤਾਲ ਵਿਖੇ ਸਥਾਪਤ ਆਧੁਨਿਕ ਡਾਇਲੈਸਿਸ ਵਿਭਾਗ ਨੇ ਗੁਰਦਿਆਂ ਦੀ ਬਿਮਾਰੀ ਤੋਂ ਬੁਰੀ ਤਰ੍ਹਾਂ ਪੀੜਤ ਮਰੀਜ਼ ਸ਼ਬੀਰ ਅਹਿਮਦ ਦਾ ਇਲਾਜ ...

ਪੂਰੀ ਖ਼ਬਰ »

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਸੰਬੰਧੀ ਕੀਰਤਨ ਦਰਬਾਰ 28 ਨੂੰ

ਕਪੂਰਥਲਾ, 17 ਅਗਸਤ (ਅਮਨਜੋਤ ਸਿੰਘ ਵਾਲੀਆ)- ਸ੍ਰੀ ਗੁਰੂ ਰਾਮਦਾਸ ਸੇਵਾ ਸੁਸਾਇਟੀ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ 'ਤੇ 28 ਅਗਸਤ ਨੂੰ ਸ਼ਾਮ 7 ਵਜੇ ਕੀਰਤਨ ਦਰਬਾਰ ਕਰਵਾਇਆ ਜਾਵੇਗਾ | ਇਸ ਸੰਬੰਧੀ ਪ੍ਰਧਾਨ ਪਿ੍ਤਪਾਲ ਸਿੰਘ ਸੋਨੂੰ ਨੇ ...

ਪੂਰੀ ਖ਼ਬਰ »

ਫਗਵਾੜਾ 'ਚ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਮੌਕੇ ਵਿਸ਼ਾਲ ਸ਼ੋਭਾ ਯਾਤਰਾ

ਫਗਵਾੜਾ 17 ਅਗਸਤ (ਅਸ਼ੋਕ ਕੁਮਾਰ ਵਾਲੀਆ)- ਫਗਵਾੜਾ ਵਿਖੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਸੰਬੰਧੀ ਵਿਸ਼ਾਲ ਸ਼ੋਭਾ ਯਾਤਰਾ ਮੋਨੀ ਬਾਬਾ ਮੰਦਰ ਪੁਰਾਣੀ ਦਾਣਾ ਮੰਡੀ ਤੋਂ ਸਜਾਈ ਗਈ ਜੋ ਗੁੜ ਮੰਡੀ ਰੋਡ, ਗਾਂਧੀ ਚੌਕ, ਬਾਂਸਾਵਾਲਾ ਬਾਜ਼ਾਰ, ਗਊਸ਼ਾਲਾ ਬਾਜ਼ਾਰ, ਨਾਈਆਂ ...

ਪੂਰੀ ਖ਼ਬਰ »

ਵੱਖ-ਵੱਖ ਸਮੱਸਿਆਵਾਂ ਨਾਲ ਜੂਝ ਰਿਹਾ ਕਸਬਾ ਬੇਗੋਵਾਲ

ਬੇਗੋਵਾਲ, 17 ਅਗਸਤ (ਸੁਖਜਿੰਦਰ ਸਿੰਘ)- ਕਸਬਾ ਬੇਗੋਵਾਲ ਜੋ ਰਾਜਨੀਤਿਕ, ਧਾਰਮਿਕ ਤੇ ਸਮਾਜਿਕ ਪੱਖੋਂ ਕਿਸੇ ਜਾਣ ਪਹਿਚਾਣ ਦਾ ਮੁਹਤਾਜ ਨਹੀਂ, ਜੇਕਰ ਇਸ ਕਸਬੇ ਵਿਚ ਰਹਿ ਰਹੇ ਲੋਕਾਂ ਦੀਆਂ ਸਮੱਸਿਆ ਬਾਰੇ ਪੰਛੀ ਝਾਤ ਮਾਰੀਏ ਤਾਂ ਸਥਿਤੀ ਕੁੱਝ ਹੋਰ ਹੀ ਸਾਹਮਣੇ ਆਉਂਦੀ ...

ਪੂਰੀ ਖ਼ਬਰ »

ਕਪੂਰਥਲਾ 'ਚ ਧੂਮਧਾਮ ਨਾਲ ਮਨਾਇਆ ਆਜ਼ਾਦੀ ਦਿਹਾੜਾ

ਕਪੂਰਥਲਾ, 17 ਅਗਸਤ (ਵਿ.ਪ੍ਰ.)-ਆਜ਼ਾਦੀ ਦੀ 75ਵੀਂ ਵਰ੍ਹੇਗੰਢ ਦੇ ਸਬੰਧ ਵਿਚ ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਮਿੱਠੜਾ ਵਿਚ ਕਰਵਾਏ ਗਏ ਸਮਾਗਮ ਦੌਰਾਨ ਕਾਲਜ ਦੇ ਪਿ੍ੰਸੀਪਲ ਡਾ: ਦਲਜੀਤ ਸਿੰਘ ਖਹਿਰਾ ਨੇ ਕੌਮੀ ਝੰਡਾ ਲਹਿਰਾਇਆ | ਉਨ੍ਹਾਂ ਕਾਲਜ ਦੇ ਸਟਾਫ਼ ਤੇ ...

ਪੂਰੀ ਖ਼ਬਰ »

ਪਵਿੱਤਰ ਵੇਈਾ ਕਿਨਾਰੇ ਸਫ਼ਾਈ ਕਰਕੇ ਸੰਤ ਸੀਚੇਵਾਲ ਨੇ ਮਨਾਇਆ ਆਜ਼ਾਦੀ ਦਿਹਾੜਾ

ਸੁਲਤਾਨਪੁਰ ਲੋਧੀ, 17 ਅਗਸਤ (ਥਿੰਦ, ਹੈਪੀ)- ਵਾਤਾਵਰਨ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਰਾਜ ਸਭਾ ਮੈਂਬਰ ਬਣਨ ਤੋਂ ਬਾਅਦ ਪਹਿਲੇ ਆਏ ਆਜ਼ਾਦੀ ਦਿਹਾੜੇ ਨੂੰ ਪਵਿੱਤਰ ਕਾਲੀ ਵੇਈਾ ਦੀ ਚੱਲ ਰਹੀ ਕਾਰ ਸੇਵਾ ਕਰਕੇ ਮਨਾਇਆ | ਉਨ੍ਹਾਂ ਇਤਿਹਾਸਕ ਗੁਰਦੁਆਰਾ ਬੇਰ ...

ਪੂਰੀ ਖ਼ਬਰ »

ਸੁਲਤਾਨਪੁਰ ਲੋਧੀ 'ਚ ਭਾਜਪਾ ਵਲੋਂ 'ਤਿਰੰਗਾ ਯਾਤਰਾ'

ਸੁਲਤਾਨਪੁਰ ਲੋਧੀ, 17 ਅਗਸਤ (ਨਰੇਸ਼ ਹੈਪੀ, ਥਿੰਦ)- ਸੁਲਤਾਨਪੁਰ ਲੋਧੀ ਦੇ ਭਾਜਪਾਈਆਂ ਵਲੋਂ ਸੀਨੀਅਰ ਨੇਤਾ ਕਰਨਜੀਤ ਆਹਲੀ ਦੀ ਅਗਵਾਈ ਹੇਠ ਤਿਰੰਗਾ ਯਾਤਰਾ ਕੱਢੀ ਗਈ ਜਿਸ 'ਚ ਸ਼ਹਿਰ ਦੇ ਮੰਡਲ ਪ੍ਰਧਾਨ ਓਮ ਪ੍ਰਕਾਸ਼ ਡੋਗਰਾ, ਸਾਬਕਾ ਪ੍ਰਧਾਨ ਰਾਕੇਸ਼ ਕੁਮਾਰ ਨੀਟੂ ਤੇ ...

ਪੂਰੀ ਖ਼ਬਰ »

ਔਕਸਫੋਰਡ ਇੰਟਰਨੈਸ਼ਨਲ ਸਕੂਲ ਬੇਗੋਵਾਲ 'ਚ ਆਜ਼ਾਦੀ ਦਿਹਾੜਾ ਮਨਾਇਆ

ਬੇਗੋਵਾਲ, 17 ਅਗਸਤ (ਸੁਖਜਿੰਦਰ ਸਿੰਘ)-ਸਥਾਨਕ ਔਕਸਫੋਰਡ ਇੰਟਰਨੈਸ਼ਨਲ ਸਕੂਲ ਬੇਗੋਵਾਲ ਵਿਚ ਸਕੂਲ ਦੇ ਚੇਅਰਮੈਨ ਡਾ: ਸਤਵੰਤ ਸਿੰਘ ਤੇ ਪਿ੍ੰਸੀਪਲ ਅਪਰਨਾ ਮਹਿਤਾ ਦੀ ਅਗਵਾਈ ਹੇਠ ਮਨਾਇਆ ਗਿਆ | ਇਸ ਮੌਕੇ ਝੰਡੇ ਦੀ ਰਸਮ ਸਕੂਲ ਮੈਨੇਜਮੈਂਟ ਦੇ ਮੈਂਬਰ ਗੁਰਪ੍ਰਤਾਪ ...

ਪੂਰੀ ਖ਼ਬਰ »

ਕੈਂਬਰਿਜ ਇੰਟਰਨੈਸ਼ਨਲ ਸਕੂਲ 'ਚ ਆਜ਼ਾਦੀ ਦਿਹਾੜਾ ਮਨਾਇਆ

ਫਗਵਾੜਾ, 17 ਅਗਸਤ (ਹਰਜੋਤ ਸਿੰਘ ਚਾਨਾ)- ਕੈਂਬਰਿਜ ਇੰਟਰਨੈਸ਼ਨਲ ਸਕੂਲ ਵਿਖੇ ਸੁਤੰਤਰਤਾ ਦਿਵਸ ਬੜੀ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਨੇ ਦੇਸ਼ ਭਗਤੀ ਦੇ ਰੰਗ 'ਚ ਰੰਗੀਆਂ ਕਵਿਤਾਵਾਂ ਤੇ ਗੀਤ ਗਾ ਕੇ ਦੇਸ਼ ਦੇ ਸ਼ਹੀਦਾਂ ਨੂੰ ਯਾਦ ਕੀਤਾ | ਇਸ ਮੌਕੇ ...

ਪੂਰੀ ਖ਼ਬਰ »

ਸਰਕਾਰੀ ਸਕੂਲ ਸਰਦੁੱਲਾਪੁਰ 'ਚ ਚੋਰੀ

ਸੁਲਤਾਨਪੁਰ ਲੋਧੀ, 17 ਅਗਸਤ (ਥਿੰਦ, ਹੈਪੀ)- ਬੀਤੇ ਦਿਨ ਸਰਕਾਰੀ ਐਲੀਮੈਂਟਰੀ ਸਕੂਲ ਸਰਦੁੱਲਾਪੁਰ ਤੋਂ ਇਕ ਸਿਲੰਡਰ, ਬਰਤਨ ਤੇ ਸਮੁੱਚਾ ਰਿਕਾਰਡ ਚੋਰੀ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਸਕੂਲ ਇੰਚਾਰਜ ਕਸ਼ਮੀਰ ਕੌਰ ਨੇ ਦੱਸਿਆ ਕਿ ਚੋਰੀ ਦੀ ਘਟਨਾ ਸਬੰਧੀ ਉਨ੍ਹਾਂ ਨੂੰ ...

ਪੂਰੀ ਖ਼ਬਰ »

ਢਿਲਵਾਂ 'ਚ ਕ੍ਰਿਸ਼ਨ ਜਨਮ ਅਸ਼ਟਮੀ ਭਲਕੇ

ਢਿਲਵਾਂ, 17 ਅਗਸਤ (ਸੁਖੀਜਾ, ਪ੍ਰਵੀਨ)-ਮੰਦਿਰ ਸੁਧਾਰ ਸਭਾ ਢਿਲਵਾਂ ਵੱਲੋਂ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਹਰ ਸਾਲ ਦੀ ਤਰਾਂ ਇਸ ਸਾਲ ਵੀ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ 19 ਅਗਸਤ ਨੂੰ ਬਾਹਰਲੇ ਸ਼ਿਵ ਮੰਦਿਰ ਢਿਲਵਾਂ ਵਿਚ ਸ਼ਰਧਾਪੂਰਵਕ ਮਨਾਇਆ ਜਾ ...

ਪੂਰੀ ਖ਼ਬਰ »

ਭਾਕਿਯੂ ਖੋਸਾ ਨੇ ਮੋਦੀ ਸਰਕਾਰ ਦਾ ਪੁਤਲਾ ਫੂਕਿਆ

ਢਿਲਵਾਂ, 17 ਅਗਸਤ (ਗੋਬਿੰਦ ਸੁਖੀਜਾ, ਪ੍ਰਵੀਨ ਕੁਮਾਰ)- ਭਾਰਤੀ ਕਿਸਾਨ ਯੂਨੀਅਨ ਖੋਸਾ ਰਜਿ ਵਲੋਂ ਪ੍ਰਧਾਨ ਕਰਮ ਸਿੰਘ ਦੀ ਅਗਵਾਈ ਹੇਠ ਢਿਲਵਾਂ ਵਿੱਚ ਰੋਸ ਮਾਰਚ ਕੱਢਿਆ ਗਿਆ | ਰੋਸ ਮਾਰਚ ਕੱਢਣ ਉਪਰੰਤ ਭਾਰਤੀ ਕਿਸਾਨ ਯੂਨੀਅਨ ਖੋਸਾ ਰਜਿ ਵੱਲੋਂ ਅਤੇ ਸਮੂਹ ਆਗੂਆਂ ...

ਪੂਰੀ ਖ਼ਬਰ »

ਸਾਂਝਾ ਅਧਿਆਪਕ ਮੋਰਚਾ ਵਲੋਂ ਮੰਗਾਂ ਨੂੰ ਲੈ ਕੇ ਜ਼ਿਲ੍ਹਾ ਸਿੱਖਿਆ ਦਫ਼ਤਰ ਮੂਹਰੇ ਧਰਨਾ, ਦਿੱਤਾ ਮੰਗ ਪੱਤਰ

ਕਪੂਰਥਲਾ, 17 ਅਗਸਤ (ਵਿਸ਼ੇਸ਼ ਪ੍ਰਤੀਨਿਧ)- ਸਾਂਝਾ ਅਧਿਆਪਕ ਮੋਰਚਾ ਪੰਜਾਬ ਦੇ ਸੱਦੇ 'ਤੇ ਅੱਜ ਜ਼ਿਲ੍ਹੇ ਦੀਆਂ ਵੱਖ-ਵੱਖ ਯੂਨੀਅਨਾਂ ਨਾਲ ਸਬੰਧਿਤ ਅਧਿਆਪਕਾਂ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਦੇ ਦਫ਼ਤਰ ਮੂਹਰੇ ...

ਪੂਰੀ ਖ਼ਬਰ »

ਕਿਸਾਨਾਂ ਵਲੋਂ ਸ਼ੂਗਰ ਮਿੱਲ ਚੌਕ 'ਚ ਧਰਨਾ 10ਵੇਂ ਦਿਨ 'ਚ ਦਾਖ਼ਲ

ਫਗਵਾੜਾ, 17 ਅਗਸਤ (ਹਰਜੋਤ ਸਿੰਘ ਚਾਨਾ)- ਕਿਸਾਨਾਂ ਵਲੋਂ ਗੰਨੇ ਦੀ ਬਕਾਇਆ ਰਾਸ਼ੀ ਨੂੰ ਲੈ ਕੇ ਸ਼ੂਗਰ ਮਿੱਲ ਚੌਂਕ 'ਚ ਲਗਾਇਆ ਧਰਨਾ ਅੱਜ 10ਵੇਂ ਦਿਨ 'ਚ ਦਾਖ਼ਲ ਹੋ ਗਿਆ ਹੈ ਤੇ ਅੱਜ ਕਿਸਾਨਾਂ ਵਲੋਂ ਸਟੇਜ ਚਲਾਈ ਗਈ ਤੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ | ਇਸ ਮੌਕੇ ...

ਪੂਰੀ ਖ਼ਬਰ »

ਚੋਰੀਸ਼ੁਦਾ ਦੋਪਹੀਆ ਵਾਹਨਾਂ 'ਤੇ ਜਾਅਲੀ ਨੰਬਰ ਲਗਾ ਕੇ ਵੇਚਣ ਵਾਲੇ ਗਰੋਹ ਦੀ ਮਹਿਲਾ ਮੈਂਬਰ ਸਮੇਤ 2 ਗਿ੍ਫ਼ਤਾਰ

ਜਲੰਧਰ, 17 ਅਗਸਤ (ਐੱਮ. ਐੱਸ. ਲੋਹੀਆ)-ਵੱਖ-ਵੱਖ ਸ਼ਹਿਰਾਂ ਤੋਂ ਦੋ ਪਹੀਆ ਵਾਹਨ ਚੋਰੀ ਕਰਕੇ ਦੋ ਪਹੀਆ ਵਾਹਨ ਚੋਰੀ ਕਰਨ ਤੋਂ ਬਾਅਦ ਉਨ੍ਹਾਂ 'ਤੇ ਜਾਅਲੀ ਨੰਬਰ ਲਗਾ ਕੇ ਸਸਤੇ ਭਾਅ ਵੇਚਣ ਵਾਲੇ ਗਰੋਹ ਦੀ ਮਹਿਲਾ ਮੈਂਬਰ ਸਮੇਤ 2 ਮੁਲਜ਼ਮਾਂ ਨੂੰ ਕਮਿਸ਼ਨਰੇਟ ਪੁਲਿਸ ਦੇ ...

ਪੂਰੀ ਖ਼ਬਰ »

ਡੈਮੋਕ੍ਰੈਟਿਕ ਟੀਚਰ ਫ਼ਰੰਟ ਦੇ ਜ਼ਿਲ੍ਹਾ ਜਥੇਬੰਦਕ ਢਾਂਚੇ ਦਾ ਪੁਨਰ ਗਠਨ

ਕਪੂਰਥਲਾ, 17 ਅਗਸਤ (ਅਮਰਜੀਤ ਕੋਮਲ)- ਡੈਮੋਕਰੈਟਿਕ ਟੀਚਰ ਫ਼ਰੰਟ ਜ਼ਿਲ੍ਹਾ ਕਪੂਰਥਲਾ ਦੀ ਮੀਟਿੰਗ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਮਹਾਰਾਜ ਮੁਹੱਲਾ ਜੱਟਪੁਰਾ ਵਿਖੇ ਹੋਈ, ਜਿਸ ਵਿਚ ਫ਼ਰੰਟ ਦੇ ਸੂਬਾਈ ਪ੍ਰਧਾਨ ਵਿਕਰਮ ਦੇਵ ਸਿੰਘ, ਸੂਬਾਈ ਸਕੱਤਰ ਮੁਕੇਸ਼ ...

ਪੂਰੀ ਖ਼ਬਰ »

ਲਾਲਜੀਤ ਸਿੰਘ ਭੁੱਲਰ ਨੂੰ ਅਕਾਲ ਤਖ਼ਤ ਸਾਹਿਬ 'ਤੇ ਤਲਬ ਕੀਤਾ ਜਾਵੇ-ਵਿਧਾਇਕ ਖਹਿਰਾ

ਨਡਾਲਾ, 17 ਅਗਸਤ (ਮਾਨ)- ਭੁਲੱਥ ਹਲਕੇ ਦੇ ਕਾਂਗਰਸ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਇਕ ਬੇਨਤੀ ਪੱਤਰ ਲਿਖ ਕੇ ਮੰਗ ਕੀਤੀ ਕਿ ਪੱਟੀ ਹਲਕੇ ਤੋਂ 'ਆਪ' ਦੇ ਵਿਧਾਇਕ ਲਾਲਜੀਤ ਸਿੰਘ ਭੁੱਲਰ ਵਲੋਂ ਸਿੱਖ ...

ਪੂਰੀ ਖ਼ਬਰ »

ਭਾਕਿਯੂ (ਏਕਤਾ) ਡਕੌਂਦਾ ਵਲੋਂ ਜ਼ਿਲੇ੍ਹ 'ਚ ਨਵੀਆਂ ਨਿਯੁਕਤੀਆਂ

ਕਾਲਾ ਸੰਘਿਆਂ, 17 ਅਗਸਤ (ਸੰਘਾ)- ਭਾਰਤੀ ਕਿਸਾਨ ਯੂਨੀਅਨ (ਏਕਤਾ) ਡਕੌਂਦਾ ਦੀ ਮੀਟਿੰਗ ਕਪੂਰਥਲਾ ਵਿਖੇ ਜ਼ਿਲ੍ਹਾ ਪ੍ਰਧਾਨ ਧਰਮਿੰਦਰ ਸਿੰਘ ਦੀ ਅਗਵਾਈ ਵਿਚ ਹੋਈ ਜਿੱਥੇ ਕਿਸਾਨ ਯੂਨੀਅਨ ਵਲੋਂ ਕਪੂਰਥਲੇ ਜ਼ਿਲੇ੍ਹ ਦੀਆਂ ਨਵੀਆਂ ਨਿਯੁਕਤੀਆਂ ਕੀਤੀਆਂ ਗਈਆਂ | ਨਵੇਂ ...

ਪੂਰੀ ਖ਼ਬਰ »

ਲੋਕ ਇਨਸਾਫ਼ ਪਾਰਟੀ ਵਲੋਂ ਰਾਜਸਥਾਨ ਘਟਨਾ ਖ਼ਿਲਾਫ਼ ਰੋਸ ਦਿਖਾਵਾ

ਫਗਵਾੜਾ, 17 ਅਗਸਤ (ਤਰਨਜੀਤ ਸਿੰਘ ਕਿੰਨੜਾ)- ਲੋਕ ਇਨਸਾਫ਼ ਪਾਰਟੀ ਦੇ ਆਗੂ ਜਰਨੈਲ ਨੰਗਲ ਨੇ ਰਾਜਸਥਾਨ ਦੇ ਜਲੌਰ ਵਿਚ ਇਕ ਅਧਿਆਪਕ ਵਲੋਂ ਇਕ ਦਲਿਤ ਬੱਚੇ ਦੀ ਕੁੱਟਮਾਰ ਦੌਰਾਨ ਹੋਈ ਮੌਤ ਦੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਸਥਾਨਕ ਰੈਸਟ ਹਾਊਸ ਦੇ ਬਾਹਰ ਰੋਸ ...

ਪੂਰੀ ਖ਼ਬਰ »

ਫਗਵਾੜਾ ਵਿਖੇ ਜਥੇ. ਕੁਲਾਰ ਦੀ ਅਗਵਾਈ 'ਚ ਮਜੀਠੀਆ ਦਾ ਸਵਾਗਤ

ਫਗਵਾੜਾ, 17 ਅਗਸਤ (ਅਸ਼ੋਕ ਕੁਮਾਰ ਵਾਲੀਆ)- ਅਕਾਲੀ ਦਲ ਦਾ ਮਾੜਾ ਦੌਰ 88 ਵਿਚ ਵੀ ਆਇਆ ਸੀ, ਉਸ ਤੋਂ ਬਾਅਦ ਤਿੰਨ ਵਾਰ ਸ਼ੋ੍ਰਮਣੀ ਅਕਾਲੀ ਦਲ ਨੇ ਸਰਕਾਰ ਬਣਾਈ ਤੇ ਹੁਣ ਵੀ ਵਰਕਰਾਂ ਨੇ 88 ਦੇ ਬਾਅਦ ਵਾਲੇ ਇਤਿਹਾਸ ਨੂੰ ਦੁਹਰਾਉਣਾ ਹੈ | ਇਹ ਪ੍ਰਗਟਾਵਾ ਸਾਬਕਾ ਕੈਬਨਿਟ ਮੰਤਰੀ ...

ਪੂਰੀ ਖ਼ਬਰ »

ਆਈ.ਕੇ.ਜੀ. ਪੀ.ਟੀ.ਯੂ. 'ਚ ਮਨੁੱਖੀ ਕਦਰਾਂ ਕੀਮਤਾਂ ਵਿਸ਼ੇ 'ਤੇ ਅਧਿਆਪਕ ਸਿਖਲਾਈ ਪ੍ਰੋਗਰਾਮ ਸ਼ੁਰੂ

ਕਪੂਰਥਲਾ, 17 ਅਗਸਤ (ਵਿਸ਼ੇਸ਼ ਪ੍ਰਤੀਨਿਧ)- ਆਈ.ਕੇ. ਗੁਜਰਾਲ ਪੰਜਾਬ ਤਕਨੀਕੀ ਯੂਨੀਵਰਸਿਟੀ 'ਚ ਮਨੁੱਖੀ ਕਦਰਾਂ ਕੀਮਤਾਂ ਵਿਸ਼ੇ 'ਤੇ ਪੰਜ ਰੋਜ਼ਾ ਅਧਿਆਪਕ ਸਿਖਲਾਈ ਪ੍ਰੋਗਰਾਮ ਦੀ ਸ਼ੁਰੂਆਤ ਹੋਈ ਜਿਸ ਦਾ ਉਦਘਾਟਨ ਯੂਨੀਵਰਸਿਟੀ ਦੇ ਰਜਿਸਟਰਾਰ ਡਾ: ਐਸ.ਕੇ. ਮਿਸ਼ਰਾ ਨੇ ...

ਪੂਰੀ ਖ਼ਬਰ »

ਲਖੀਮਪੁਰ ਖੀਰੀ ਲਈ ਕਿਸਾਨਾਂ ਦਾ ਕਾਫ਼ਲਾ ਰਵਾਨਾ

ਫਗਵਾੜਾ, 17 ਅਗਸਤ (ਹਰਜੋਤ ਸਿੰਘ ਚਾਨਾ)- ਲਖੀਮਪੁਰ ਖੀਰੀ ਵਿਖੇ ਵਾਪਰੀ ਘਟਨਾ 'ਚ ਇਨਸਾਫ਼ ਦੀ ਮੰਗ ਨੂੰ ਲੈ ਕੇ ਕਿਸਾਨਾਂ ਵਲੋਂ ਉਲੀਕੇ ਗਏ ਪ੍ਰੋਗਰਾਮ ਤਹਿਤ ਅੱਜ ਭਾਰਤੀ ਕਿਸਾਨ ਯੂਨੀਅਨ ਦੋਆਬਾ ਦਾ ਵਫ਼ਦ ਪ੍ਰਧਾਨ ਮਨਜੀਤ ਸਿੰਘ ਰਾਏ ਦੀ ਅਗਵਾਈ 'ਚ ਸ਼ੂਗਰ ਮਿੱਲ ਚੌਂਕ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX