ਤਾਜਾ ਖ਼ਬਰਾਂ


ਦਿੱਲੀ ਆਬਕਾਰੀ ਨੀਤੀ ਮਾਮਲਾ:ਕਾਰੋਬਾਰੀ ਅਮਿਤ ਅਰੋੜਾ ਦੇ ਈ.ਡੀ. ਰਿਮਾਂਡ ਵਿਚ 7 ਦਿਨਾਂ ਦਾ ਵਾਧਾ
. . .  about 1 hour ago
ਨਵੀਂ ਦਿੱਲੀ, 7 ਦਸੰਬਰ-ਦਿੱਲੀ ਆਬਕਾਰੀ ਨੀਤੀ ਮਾਮਲੇ 'ਚ ਦਿੱਲੀ ਦੀ ਇਕ ਅਦਾਲਤ ਨੇ ਕਾਰੋਬਾਰੀ ਅਮਿਤ ਅਰੋੜਾ ਦੇ ਈ.ਡੀ. ਰਿਮਾਂਡ ਵਿਚ 7 ਦਿਨਾਂ ਦਾ ਵਾਧਾ ਕੀਤਾ...
ਮਹਾਰਾਸ਼ਟਰ-ਕਰਨਾਟਕ ਸਰਹੱਦੀ ਮੁੱਦੇ 'ਤੇ ਸੁਪ੍ਰੀਆ ਸੁਲੇ ਵਲੋਂ ਲੋਕ ਸਭਾ 'ਚ ਕਰਨਾਟਕ ਦੇ ਮੁੱਖ ਮੰਤਰੀ ਦੀ ਆਲੋਚਨਾ
. . .  about 1 hour ago
ਨਵੀਂ ਦਿੱਲੀ, 7 ਦਸੰਬਰ -ਲੋਕ ਸਭਾ ਵਿਚ ਰਾਸ਼ਟਰਵਾਦੀ ਕਾਂਗਰਸ ਪਾਰਟੀ (ਐਨ.ਸੀ.ਪੀ.) ਦੀ ਸੰਸਦ ਮੈਂਬਰ ਸੁਪ੍ਰੀਆ ਸੁਲੇ ਨੇ ਕਰਨਾਟਕ ਅਤੇ ਮਹਾਰਾਸ਼ਟਰ ਦਰਮਿਆਨ ਸਰਹੱਦੀ ਮੁੱਦੇ ਨੂੰ ਲੈ ਕੇ ਕਰਨਾਟਕ ਦੇ ਮੁੱਖ ਮੰਤਰੀ ਬਾਸਵਰਾਜ ਬੋਮਈ ਦੀ ਆਲੋਚਨਾ...
ਕਰਨਾਟਕ-ਮਹਾਰਾਸ਼ਟਰ ਸਰਹੱਦੀ ਵਿਵਾਦ: ਲੋਕਾਂ ਵਲੋਂ ਕਰਨਾਟਕ ਦੀ ਬੱਸ ਅਤੇ ਮੁੱਖ ਮੰਤਰੀ ਬੋਮਈ ਦੀ ਫੋਟੋ 'ਤੇ ਕਾਲੇ ਰੰਗ ਦਾ ਛਿੜਕਾਅ
. . .  about 1 hour ago
ਮੁੰਬਈ/ਬੈਂਗਲੁਰੂ, 7 ਦਸੰਬਰ-ਕਰਨਾਟਕ ਅਤੇ ਮਹਾਰਾਸ਼ਟਰ ਦਰਮਿਆਨ ਸਰਹੱਦੀ ਮੁੱਦੇ 'ਤੇ ਜਾਰੀ ਵਿਰੋਧ ਪ੍ਰਦਰਸ਼ਨ ਦੇ ਦੌਰਾਨ ਸੋਲਾਪੁਰ ਵਿਚ ਸਥਾਨਕ ਸੰਗਠਨਾਂ ਦੇ ਲੋਕਾਂ ਨੇ ਕਰਨਾਟਕ ਦੀ ਇਕ ਬੱਸ ਅਤੇ ਮੁੱਖ ਮੰਤਰੀ ਬੋਮਈ...
ਐਸ.ਆਈ.ਟੀ. ਵਲੋਂ ਪੁੱਛਗਿੱਛ ਤੋਂ ਬਾਅਦ ਬੱਬੂ ਮਾਨ ਰਵਾਨਾ
. . .  about 1 hour ago
ਮਾਨਸਾ, 7 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ)- ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿਚ ਐਸ. ਆਈ. ਟੀ. ਵਲੋਂ ਪੁੱਛਗਿੱਛ ਤੋਂ ਬਾਅਦ ਗਾਇਕ ਬੱਬੂ ਮਾਨ ਰਵਾਨਾ ਹੋ ਗਏ...
ਇਹ ਇਕ ਵੱਡੀ ਜਿੱਤ ਤੇ ਇਸ ਨੂੰ ਹਾਸਲ ਕਰਨਾ ਬਹੁਤ ਵੱਡਾ ਕੰਮ ਸੀ-ਦਿੱਲੀ ਨਗਰ ਨਿਗਮ ਚੋਣਾਂ 'ਚ 'ਆਪ' ਦੀ ਜਿੱਤ 'ਤੇ ਹਰਭਜਨ ਸਿੰਘ
. . .  about 2 hours ago
ਨਵੀਂ ਦਿੱਲੀ, 7 ਦਸੰਬਰ-ਸਾਬਕਾ ਕ੍ਰਿਕਟਰ ਅਤੇ 'ਆਪ' ਦੇ ਰਾਜ ਸਭਾ ਮੈਂਬਰ ਹਰਭਜਨ ਸਿੰਘ ਨੇ ਦਿੱਲੀ ਨਗਰ ਨਿਗਮ ਚੋਣਾਂ 'ਚ 'ਆਪ' ਦੀ ਜਿੱਤ 'ਤੇ ਕਿਹਾ ਕਿ ਇਹ ਇਕ ਵੱਡੀ ਜਿੱਤ ਹੈ। ਇਸ ਨੂੰ ਹਾਸਲ...
ਦੋ ਲੁਟੇਰੇ 40 ਹਜ਼ਾਰ ਦੀ ਨਗਦੀ ਖੋਹ ਕੇ ਫ਼ਰਾਰ
. . .  about 2 hours ago
ਕੋਟਫੱਤਾ,7 ਦਸੰਬਰ (ਰਣਜੀਤ ਸਿੰਘ ਬੁੱਟਰ)- ਬਠਿੰਡਾ ਜ਼ਿਲ੍ਹੇ ਦੇ ਨਗਰ ਕੋਟਸ਼ਮੀਰ ਦੀ ਮਾਨਸਾ ਰੋਡ ’ਤੇ ਸਰਪੰਚ ਇਕ ਪੈਟਰੋਲ ਪੰਪ ਨੇੜੇ ਤੋਂ ਹੱਥ ਵਿਚ ਪੈਸਿਆਂ ਵਾਲਾ ਥੈਲਾ ਲੈ ਕੇ ਜਾ ਰਹੀ ਇਕ ਔਰਤ ਤੋਂ ਮੋਟਰਸਾਈਕਲ ਸਵਾਰ ਦੋ ਅਣਪਛਾਤੇ ਨੌਜਵਾਨ ਪੈਸਿਆਂ ਵਾਲਾ ਥੈਲਾ ਖੋਹ ਕੇ ਫ਼ਰਾਰ ਹੋ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਕੋਟਸ਼ਮੀਰ ਦੀ ਸ਼ਾਮ ਬਸਤੀ ਦੀ...
ਐਸ. ਆਈ. ਟੀ. ਵਲੋਂ ਬੱਬੂ ਮਾਨ ਤੋਂ ਪੁੱਛਗਿੱਛ
. . .  about 1 hour ago
ਮਾਨਸਾ, 7 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ)- ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿਚ ਨਾਮਵਰ ਗਾਇਕ ਬੱਬੂ ਮਾਨ ਐਸ. ਆਈ. ਟੀ. ਅੱਗੇ ਪੇਸ਼ ਹੋਏ। ਬੱਬੂ ਮਾਨ ਤੋਂ ਐਸ. ਆਈ. ਟੀ. ਵਲੋਂ ਪੁੱਛਗਿੱਛ ਕੀਤੀ...
ਡੇਰਾਬੱਸੀ ਦੇ ਪਿੰਡ ਕਕਰਾਲੀ ਤੋਂ ਲਾਪਤਾ 4 ਬੱਚਿਆਂ ਦਾ 24 ਘੰਟੇ ਬਾਅਦ ਵੀ ਨਹੀਂ ਲੱਗਿਆ ਸੁਰਾਗ
. . .  about 2 hours ago
ਡੇਰਾਬੱਸੀ, 7 ਦਸੰਬਰ (ਗੁਰਮੀਤ ਸਿੰਘ)-ਰਾਮਗੜ੍ਹ ਸੜਕ àਤੇ ਪਿੰਡ ਕਕਰਾਲੀ ਤੋਂ ਬੀਤੇ ਦਿਨ ਤੋਂ 4 ਬੱਚੇ ਲਾਪਤਾ ਹੋ ਗਏ ਹਨ। ਸਕੂਲ ਵਿਚੋਂ ਛੁੱਟੀ ਹੋਣ ਮਗਰੋਂ ਬੱਚੇ ਘਰ ਜਾ ਕੇ ਵਾਪਸ ਸਕੂਲ ਜਾਣ...
ਕੱਲ੍ਹ ਗੁਜਰਾਤ ’ਚ ਚਮਤਕਾਰ ਦੇਖਣ ਨੂੰ ਮਿਲੇਗਾ- ਮੁੱਖ ਮੰਤਰੀ ਭਗਵੰਤ ਮਾਨ
. . .  about 3 hours ago
ਨਵੀਂ ਦਿੱਲੀ, 7 ਦਸੰਬਰ- ਦਿੱਲੀ ’ਚ ਨਗਰ ਨਿਗਮ ਦੇ ਆਏ ਨਤੀਜਿਆਂ ਤੋਂ ਬਾਅਦ ਬੋਲਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਮੈਂ ਤੁਹਾਨੂੰ ਬਹੁਤ-ਬਹੁਤ ਵਧਾਈ ਦਿੰਦਾ ਹਾਂ, ਇਹ ਨੇਤਾ ਹਨ ਜੋ ਚੋਣਾਂ ਲੜਦੇ ਹਨ ਪਰ ਜਨਤਾ ਜਿੱਤਦੀ ਹੈ, ਅੱਜ ਜਨਤਾ...
ਭਾਰਤ-ਬੰਗਲਾਦੇਸ਼ ਦੂਜਾ ਇਕ ਦਿਨਾਂ ਮੈਚ: ਬੰਗਲਾਦੇਸ਼ ਨੇ ਭਾਰਤ ਨੂੰ ਜਿੱਤਣ ਲਈ ਦਿੱਤਾ 272 ਦੌੜਾਂ ਦਾ ਟੀਚਾ
. . .  about 3 hours ago
ਢਾਕਾ, 7 ਦਸੰਬਰ-ਭਾਰਤ ਅਤੇ ਬੰਗਲਾਦੇਸ਼ ਵਿਚਕਾਰ ਦੂਜੇ ਇਕ ਦਿਨਾਂ ਮੈਚ ਵਿਚ ਬੰਗਲਾਦੇਸ਼ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦਿਆ 50 ਓਵਰਾਂ 'ਚ 7 ਵਿਕਟਾਂ ਦੇ ਨੁਕਸਾਨ 'ਤੇ 271 ਦੌੜਾਂ ਬਣਾਈਆਂ ਤੇ ਭਾਰਤ ਨੂੰ ਜਿੱਤਣ ਲਈ 272 ਦੌੜਾਂ ਦਾ ਟੀਚਾ ਦਿੱਤਾ। ਬੰਗਲਾਦੇਸ਼...
ਦਿੱਲੀ ਨੂੰ ਬਿਹਤਰ ਬਣਾਉਣ ਲਈ ਭਾਜਪਾ ਅਤੇ ਕਾਂਗਰਸ ਸਹਿਯੋਗ ਦੇਣ: ਅਰਵਿੰਦ ਕੇਜਰੀਵਾਲ
. . .  about 3 hours ago
ਨਵੀਂ ਦਿੱਲੀ, 7 ਦਸੰਬਰ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਕਹਿਣਾ ਹੈ ਕਿ ਮੈਂ ਹੁਣ ਦਿੱਲੀ ਲਈ ਭਾਜਪਾ ਅਤੇ ਕਾਂਗਰਸ ਦਾ ਸਹਿਯੋਗ ਚਾਹੁੰਦਾ ਹਾਂ। ਉਨ੍ਹਾਂ ਕਿਹਾ ਕਿ ਦਿੱਲੀ ਨੂੰ ਬਿਹਤਰ ਬਣਾਉਣ ਲਈ...
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਾਹਿਬਜ਼ਾਦੇ ਸ਼ਹਾਦਤ ਦਿਵਸ ਵਜੋਂ ਮਨਾਏ ਭਾਰਤ ਸਰਕਾਰ- ਐਡਵੋਕੇਟ ਧਾਮੀ
. . .  about 3 hours ago
ਅੰਮ੍ਰਿਤਸਰ, 7 ਦਸੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਸੰਬੰਧੀ ਸਰਕਾਰ ਵਲੋਂ ਐਲਾਨੇ ਗਏ ਵੀਰ ਬਾਲ ਦਿਵਸ ਦੀ ਥਾਂ ਇਸ ਦਿਹਾੜੇ ਨੂੰ ਸਾਹਿਬਜ਼ਾਦੇ ਸ਼ਹਾਦਤ ਦਿਵਸ ਵਜੋਂ ਮਨਾਉਣ...
ਕਿਸਾਨ ਜਥੇਬੰਦੀ ਨੇ ਡੀ. ਸੀ. ਦਫ਼ਤਰਾਂ ਦਾ ਕੀਤਾ ਕੰਮ ਠੱਪ
. . .  about 4 hours ago
ਅੰਮ੍ਰਿਤਸਰ, 7 ਦਸੰਬਰ (ਵਰਪਾਲ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਅਣਮਿੱਥੇ ਸਮੇਂ ਤੇ ਲਗਾਏ ਗਏ ਮੋਰਚੇ ਦੌਰਾਨ ਡੀ.ਸੀ. ਦਫ਼ਤਰਾਂ ਦਾ ਕੰਮਕਾਜ ਠੱਪ ਕੀਤਾ ਗਿਆ। ਇਸ ਦੌਰਾਨ ਕਿਸਾਨ ਮਜ਼ਦੂਰ ਆਗੂਆਂ ਨੇ...
ਹੁਣ ਨਹੀਂ ਚਲਾ ਸਕੋਗੇ ਸ਼ਰਾਬ ਪੀ ਕੇ ਗੱਡੀ, ਜਾਰੀ ਹੋਏ ਇਹ ਫ਼ਰਮਾਨ
. . .  about 4 hours ago
ਚੰਡੀਗੜ੍ਹ, 7 ਦਸੰਬਰ-ਪੰਜਾਬ ਸਰਕਾਰ ਵਲੋਂ ਸ਼ਰਾਬ ਪੀਣ ਵਾਲਿਆ ਉੱਤੇ ਸਖ਼ਤੀ ਕੀਤੀ ਜਾ ਰਹੀ ਹੈ। ਸੂਬੇ 'ਚ ਪੰਜਾਬ ਸਰਕਾਰ ਨੇ ਸੜਕੀ ਹਾਦਸਿਆਂ ਦੀ ਰੋਕਥਾਮ ਲਈ ਅਹਿਮ ਕਦਮ ਚੁੱਕਿਆ ਹੈ...
ਦਿੱਲੀ ਨਗਰ ਨਿਗਮ ਚੋਣਾਂ: ਜਿੱਤ ਨੂੰ ਲੈ ਕੇ ਚੰਡੀਗੜ੍ਹ 'ਚ ਖ਼ੁਸ਼ੀ ਮਨਾਉਂਦੇ ਨਜ਼ਰ ਆਏ 'ਆਪ' ਆਗੂ
. . .  1 minute ago
ਚੰਡੀਗੜ੍ਹ, 7 ਦਸੰਬਰ (ਗੁਰਿੰਦਰ)- ਦਿੱਲੀ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੰਡੀਗੜ੍ਹ 'ਚ 'ਆਪ' ਆਗੂ ਖ਼ੁਸ਼ੀ ਮਨਾਉਂਦੇ ਹੋਏ ਨਜ਼ਰ ਆਏ। ਇਸ ਦੌਰਾਨ ਲਾਲ ਚੰਦ ਕਟਾਰੂਚੱਕ, ਮਾਲਵਿੰਦਰ ਸਿੰਘ ਕੰਗ, ਬ੍ਰਹਮ ਸ਼ੰਕਰ ਜਿੰਪਾ ਤੇ ਹੋਰ ਆਗੂ ਸ਼ਾਮਿਲ...
ਨਗਰ ਸੁਧਾਰ ਟਰੱਸਟ ਦੇ ਸਾਬਕਾ ਚੇਅਰਮੈਨ ਰਮਨ ਬਾਲਾ ਸੁਬਰਾਮਨੀਅਮ ਦੇ ਘਰ ਵਿਜੀਲੈਂਸ ਬਿਊਰੋ ਦੀ ਟੀਮ ਵਲੋਂ ਛਾਪੇਮਾਰੀ
. . .  about 5 hours ago
ਲੁਧਿਆਣਾ, 7 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਨਗਰ ਸੁਧਾਰ ਟਰੱਸਟ ਦੇ ਸਾਬਕਾ ਚੇਅਰਮੈਨ ਰਮਨ ਬਾਲਾ ਸੁਬਰਾਮਨੀਅਮ ਦੇ ਘਰ ਵਿਜੀਲੈਂਸ ਬਿਊਰੋ ਦੀ ਟੀਮ ਵਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ। ਜਾਣਕਾਰੀ ਅਨੁਸਾਰ...
ਸਾਬਕਾ ਰਾਸ਼ਟਰਪਤੀ ਟਰੰਪ ਦੀਆਂ ਵਧੀਆਂ ਮੁਸ਼ਕਿਲਾਂ: 2 ਕੰਪਨੀਆਂ ਟੈਕਸ ਫ਼ਰਾਡ ਸਕੀਮ ਵਿਚ ਦੋਸ਼ੀ ਕਰਾਰ
. . .  about 5 hours ago
ਸੈਕਰਾਮੈਂਟੋ, 7 ਦਸੰਬਰ (ਹੁਸਨ ਲੜੋਆ ਬੰਗਾ)- ਸਾਬਕਾ ਰਾਸ਼ਟਰਪਤੀ ਡੋਨਲਡ ਟਰੰਪ ਦੀਆਂ ਮੁਸ਼ਕਿਲਾਂ ਉਸ ਵੇਲੇ ਹੋਰ ਵਧ ਗਈਆਂ ਜਦੋਂ ਮੈਨਹਟਨ ਦੀ ਇਕ ਜਿਊਰੀ ਨੇ ਉਸ ਦੀਆਂ 2 ਕੰਪਨੀਆਂ ਨੂੰ ਕ੍ਰਿਮੀਨਲ ਟੈਕਸ ਫ਼ਰਾਡ ਸਕੀਮ ਵਿਚ ਉਸ ਵਿਰੁੱਧ ਲਾਏ ਗਏ ਸਾਰੇ ਦੋਸ਼ਾਂ ਵਿਚ ਉਸ ਨੂੰ ਦੋਸ਼ੀ ਕਰਾਰ ਦੇ ਦਿੱਤਾ। ਜਿਊਰੀ...
ਦਿੱਲੀ ਨਗਰ ਨਿਗਮ ਚੋਣ ਨਤੀਜੇ: ‘ਆਪ’ ਨੇ ਮਾਰੀ ਬਾਜ਼ੀ
. . .  about 5 hours ago
ਨਵੀਂ ਦਿੱਲੀ, 7 ਦਸੰਬਰ-ਰਾਸ਼ਟਰੀ ਰਾਜਧਾਨੀ ਦਿੱਲੀ ’ਚ ਨਗਰ ਨਿਗਮ ਚੋਣਾਂ ਲਈ ਅੱਜ ਸਵੇਰੇ 8 ਵਜੇ ਤੋਂ ਵੋਟਾਂ ਦੀ ਗਿਣਤੀ ਸ਼ੁਰੂ ਹੋ ਗਈ ਸੀ। ਜਾਣਕਾਰੀ ਮੁਤਾਬਿਕ ਚੋਣ ਕਮਿਸ਼ਨ ਨੇ ਵੋਟਾਂ ਗਿਣਤੀ ਲਈ 42 ਵੋਟ...
ਦਿੱਲੀ ਨੂੰ ਦੁਨੀਆ ਦਾ ਸਭ ਤੋਂ ਖ਼ੂਬਸੂਰਤ ਸ਼ਹਿਰ ਬਣਾ ਦਵਾਂਗੇ-ਰਾਘਵ ਚੱਢਾ
. . .  about 5 hours ago
ਨਵੀਂ ਦਿੱਲੀ, 7 ਦਸੰਬਰ- ‘ਆਪ’ ਸਾਂਸਦ ਰਾਘਵ ਚੱਢਾ ਨੇ ਦਿੱਲੀ ਦੇ ਆਏ ਨਤੀਜਿਆਂ ਬਾਰੇ ਬੋਲਦਿਆਂ ਕਿਹਾ ਕਿ ਬੀ.ਜੇ.ਪੀ. ਨੂੰ ਦਿੱਲੀ ਦੇ ਲੋਕਾਂ ਵਲੋਂ ਢੁੱਕਵਾਂ ਜਵਾਬ ਮਿਲਿਆ ਹੈ। ਲੋਕਾਂ ਨੇ ਉਸ ਨੂੰ ਵੋਟ ਦਿੱਤੀ ਹੈ ਜੋ ਵਿਕਾਸ ਲਈ ਕੰਮ ਕਰਦਾ ਹੈ। ਭਾਜਪਾ...
ਬੰਦੀ ਸਿੰਘਾਂ ਦੀ ਰਿਹਾਈ ਸੰਬੰਧੀ ਦਸਤਖ਼ਤ ਮੁਹਿੰਮ ਗੁ: ਸ਼ਹੀਦਗੰਜ ਬਾਬਾ ਦੀਪ ਸਿੰਘ ਵਿਖੇ ਵੀ ਸ਼ੁਰੂ
. . .  about 6 hours ago
ਅੰਮ੍ਰਿਤਸਰ, 7 ਦਸੰਬਰ (ਜਸਵੰਤ ਸਿੰਘ ਜੱਸ)- ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਕਮੇਟੀ ਵਲੋਂ 1 ਦਸੰਬਰ ਤੋਂ ਸ਼ੁਰੂ ਕੀਤੀ ਦਸਤਖ਼ਤ ਮੁਹਿੰਮ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਤੇ ਅੱਜ ਇਹ ਮੁਹਿੰਮ ਗੁ: ਸ਼ਹੀਦਗੰਜ ਬਾਬਾ ਦੀਪ ਸਿੰਘ ਚਾਟੀਵਿੰਡ ਚੌਕ...
ਪੀਜ਼ਾ ਲੈ ਕੇ ਵਾਪਸ ਜਾ ਰਹੇ ਇਕਲੌਤੇ ਪੁੱਤਰ ਦੀ ਸੜਕ ਹਾਦਸੇ 'ਚ ਮੌਤ
. . .  about 6 hours ago
ਕਪੂਰਥਲਾ, 7 ਦਸੰਬਰ (ਅਮਨਜੋਤ ਸਿੰਘ ਵਾਲੀਆ)-ਜ਼ਿਲ੍ਹਾ ਕਪੂਰਥਲਾ ਵਿਖੇ ਪੀਜ਼ਾ ਲੈ ਕੇ ਸਵਿਫ਼ਟ ਕਾਰ 'ਚ ਵਾਪਸ ਜਾ ਰਹੇ ਇਕ 22 ਸਾਲਾ ਨੌਜਵਾਨ ਦੀ ਸਰਕੂਲਰ ਰੋਡ 'ਤੇ ਕਾਰ ਬੇਕਾਬੂ ਹੋ ਕੇ ਕੰਧ ਵਿਚ ਟਕਰਾ ਗਈ, ਜਿਸ ਕਾਰਨ ਕਾਰ ਚਾਲਕ ਨੌਜਵਾਨ ਦੀ ਮੌਕੇ...
ਦਿੱਲੀ ਐੱਮ.ਸੀ.ਡੀ. ਚੋਣਾਂ: ਜਿੱਤ ਵੱਲ ਵਧ ਰਹੀ 'ਆਪ', ਸਮਰਥਕਾਂ 'ਚ ਖ਼ੁਸ਼ੀ ਦੀ ਲਹਿਰ
. . .  about 6 hours ago
ਨਵੀਂ ਦਿੱਲੀ, 7 ਦਸੰਬਰ- 'ਆਪ' ਵਰਕਰ ਦਿੱਲੀ ਸਥਿਤ ਪਾਰਟੀ ਦਫ਼ਤਰ 'ਤੇ ਨੱਚਦੇ ਅਤੇ ਜਸ਼ਨ ਮਨਾ ਰਹੇ ਹਨ। ਕਿਉਂਕਿ ਪਾਰਟੀ ਨੇ ਅਧਿਕਾਰਤ ਰੁਝਾਨਾਂ ਮੁਤਾਬਿਕ...
ਭਾਰਤ-ਪਾਕਿਸਤਾਨ ਸਰਹੱਦ 'ਤੇ ਇਕ ਵਾਰ ਫਿਰ ਹੋਈ ਡਰੋਨ ਦੀ ਹਲਚਲ
. . .  about 7 hours ago
ਜਲਾਲਾਬਾਦ, 7 ਦਸੰਬਰ (ਪ੍ਰਦੀਪ ਕੁਮਾਰ)- ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਦੇ ਅਬੋਹਰ ਸੈਕਟਰ 'ਚ ਦੋ ਥਾਵਾਂ 'ਤੇ ਡਰੋਨ ਦੀ ਹਲਚਲ ਦਿਖਾਈ ਦੇਣ ਦੀ ਖ਼ਬਰ ਹੈ, ਜਿਸ ਤੋਂ ਬਾਅਦ ਬੀ.ਐੱਸ.ਐੱਫ. ਅਤੇ ਪੰਜਾਬ ਪੁਲਿਸ ਵਲੋਂ ਸਰਹੱਦੀ ਇਲਾਕਿਆਂ 'ਚ ਤਲਾਸ਼ੀ ਮੁਹਿੰਮ...
ਮਲੋਟ ਵਿਖੇ ਅਣਪਛਾਤੇ ਵਿਅਕਤੀਆਂ ਵਲੋਂ ਠੇਕੇਦਾਰ ਦਾ ਕਤਲ
. . .  1 minute ago
ਮਲੋਟ, 7 ਦਸੰਬਰ (ਅਜਮੇਰ ਸਿੰਘ ਬਰਾੜ)- ਮਲੋਟ ਨੇੜਲੇ ਪਿੰਡ ਕਿੰਗਰਾ ਵਿਖੇ ਇਕ ਅਮਰੂਦਾਂ ਦੇ ਬਾਗ ਦੇ ਠੇਕੇਦਾਰ ਦਾ ਅਣਪਛਾਤੇ ਵਿਅਕਤੀਆਂ ਵਲੋਂ ਕਤਲ ਕੀਤੇ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਫ਼ਿਰੋਜ਼ਪੁਰ ਦੇ ਰਹਿਣ ਵਾਲੇ ਹਰਜਿੰਦਰ ਸਿੰਘ...
ਰਾਜ ਸਭਾ ’ਚ ਬੋਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  about 7 hours ago
ਨਵੀਂ ਦਿੱਲੀ, 7 ਦਸੰਬਰ- ਰਾਜ ਸਭਾ ’ਚ ਬੋਲਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਸਾਡੀ ਸੰਸਦ ਆਸਾਨੀ ਅਤੇ ਜ਼ਿੰਮੇਵਾਰੀ ਨਾਲ ਟਿਕਾਊ ਵਿਕਾਸ ਟੀਚਿਆਂ (ਐਸ.ਡੀ. ਐਸ) ਨੂੰ ਪ੍ਰਾਪਤ ਕਰਨ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 3 ਭਾਦੋਂ ਸੰਮਤ 554
ਵਿਚਾਰ ਪ੍ਰਵਾਹ: ਫ਼ਿਰਕੂਪੁਣੇ ਦਾ ਲੰਮੇ ਸਮੇਂ ਤੱਕ ਕਾਇਮ ਰਹਿਣਾ ਮੌਤ ਦੇ ਘੇਰੇ ਵਿਚ ਰਹਿਣ ਦੇ ਸਮਾਨ ਹੈ। ਫਰਾਂਸਿਸੋ ਚੇਫਰ

ਅੰਮ੍ਰਿਤਸਰ

ਫੂਡ ਕਮਿਸ਼ਨ ਮੈਂਬਰ ਪ੍ਰੀਤੀ ਚਾਵਲਾ ਵਲੋਂ ਵੱਖ-ਵੱਖ ਸਕੂਲਾਂ ਤੇ ਆਂਗਣਵਾੜੀ ਕੇਂਦਰਾਂ ਦੀ ਚੈਕਿੰਗ

ਅੰਮਿ੍ਤਸਰ, 18 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)-ਸਰਕਾਰੀ ਸਕੂਲਾਂ 'ਚ ਬੱਚਿਆਂ ਦੇ ਪੇਟ ਦੇ ਕੀੜਿਆਂ, ਆਈਰਨ ਦੀਆਂ ਗੋਲੀਆਂ ਦੇਣ ਦੇ ਨਾਲ-ਨਾਲ ਬੱਚਿਆਂ ਦੀ ਸ਼ੂਗਰ ਦੇ ਟੈਸਟ ਵੀ ਯਕੀਨੀ ਬਣਾਏ ਜਾਣ ਕਿਉਂਕਿ ਦੇਖਣ ਵਿਚ ਆ ਰਿਹਾ ਹੈ ਕਿ ਛੋਟੇ ਬੱਚੇ ਵੀ ਸ਼ੂਗਰ ਵਰਗੀ ਬਿਮਾਰੀ ਦੀ ਚਪੇਟ ਵਿਚ ਆ ਰਹੇ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ੍ਰੀਮਤੀ ਪ੍ਰੀਤੀ ਚਾਵਲਾ ਮੈਂਬਰ ਫੂਡ ਕਮਿਸ਼ਨ ਪੰਜਾਬ ਨੇ ਵਧੀਕ ਡਿਪਟੀ ਕਮਿਸ਼ਨਰ ਪੇਂਡੂ ਵਿਕਾਸ ਦੇ ਦਫਤਰ ਵਿਖੇ ਅਧਿਕਾਰੀਆਂ ਨਾਲ ਮੀਟਿੰਗ ਕਰਨ ਉਪਰੰਤ ਕੀਤਾ | ਸ੍ਰੀਮਤੀ ਚਾਵਲਾ ਨੇ ਡਾਕਟਰਾਂ ਨੂੰ ਕਿਹਾ ਕਿ ਸਰਕਾਰੀ ਸਕੂਲਾਂ ਵਿਚ ਬੱਚਿਆਂ ਦੇ ਰੁਟੀਨ ਚੈਕਅੱਪ ਨੂੰ ਯਕੀਨੀ ਬਣਾਇਆ ਜਾਵੇ | ਉਨ੍ਹਾਂ ਕਿਹਾ ਕਿ ਇਹ ਕੋਸ਼ਿਸ਼ ਕੀਤੀ ਜਾਵੇ ਕਿ ਸਕੂਲੀ ਬੱਚਿਆਂ ਨੂੰ ਇਕ ਦਿਨ ਪਹਿਲਾਂ ਟੈਸਟਾਂ ਦੀ ਜਾਣਕਾਰੀ ਦੇ ਕੇ ਅਗਲੇ ਦਿਨ ਖਾਲੀ ਪੇਟ ਬੱਚਿਆਂ ਦੇ ਟੈਸਟ ਕੀਤੇ ਜਾਣ ਤਾਂ ਜੋ ਰਿਪੋਰਟਾਂ ਦੀ ਸਹੀ ਜਾਣਕਾਰੀ ਮਿਲ ਸਕੇ | ਚਾਵਲਾ ਨੇ ਜ਼ਿਲ੍ਹਾ ਪ੍ਰੋਗਰਾਮ ਅਫਸਰ ਨੂੰ ਹਦਾਇਤ ਕਰਦਿਆਂ ਕਿਹਾ ਕਿ ਆਂਗਨਵਾੜੀ ਵਰਕਰ ਆਪਣੇ ਇਲਾਕੇ ਵਿਚ ਗਰਭਵਤੀ ਔਰਤਾਂ ਦੇ ਪਰਿਵਾਰਕ ਮੈਂਬਰਾਂ ਨਾਲ ਕੌਂਸਲੰਗ ਕਰਨ ਅਤੇ ਉਨ੍ਹਾਂ ਦੀ ਖੁਰਾਕ ਬਾਰੇ ਸਹੀ ਜਾਣਕਾਰੀ ਪ੍ਰਦਾਨ ਕਰਨ | ਮੈਂਬਰ ਫੂਡ ਕਮਿਸ਼ਨ ਨੇ ਮੀਟਿੰਗ ਤੋਂ ਪਹਿਲਾਂ ਬਿਆਸ, ਮਾਨਾਂਵਾਲਾ, ਰਈਆ ਦੇ ਸਰਕਾਰੀ ਸਕੂਲਾਂ ਅਤੇ ਆਂਗਨਵਾੜੀ ਕੇਂਦਰਾਂ ਦੀ ਚੈਕਿੰਗ ਵੀ ਕੀਤੀ ਅਤੇ ਉਥੇ ਬਣ ਰਹੇ ਮਿਡ ਡੇ ਮੀਲ ਦੀ ਗੁਣਵੱਤਾ ਨੂੰ ਵੀ ਜਾਚਿਆ | ਚਾਵਲਾ ਵਲੋਂ ਸਰਪੰਚ ਬਿਆਸ ਦਫਤਰ ਵਿਖੇ ਪੁੱਜ ਕੇ ਪਿੰਡ ਵਿਚ ਵੰਡੇ ਜਾਣ ਵਾਲੇ ਰਾਸ਼ਨ ਸੰਬੰਧੀ ਜਾਣਕਾਰੀ ਪ੍ਰਾਪਤ ਕੀਤੀ | ਉਨ੍ਹਾਂ ਨੇ ਸੰਬੰਧਤ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਸਰਕਾਰੀ ਸਕੀਮਾਂ ਦਾ ਲਾਭ ਲੋਕਾਂ ਨੂੰ ਸਮੇਂ ਸਿਰ ਪੁੱਜਦਾ ਕੀਤਾ ਜਾਵੇ ਅਤੇ ਲੋੜਵੰਦਾਂ ਤੱਕ ਆਟਾ ਦਾਲ ਸਕੀਮ ਦੀ ਵੰਡ ਨੂੰ ਯਕੀਨੀ ਬਣਾਉਣ ਲਈ ਕਿਹਾ | ਚਾਵਲਾ ਵਲੋਂ ਬਲਾਕ ਰਈਆ ਅਤੇ ਬਲਾਕ ਵੇਰਕਾ ਦੇ ਆਂਗਨਵਾੜੀ ਕੇਂਦਰਾਂ ਦੇ ਦੌਰੇ ਦੌਰਾਨ ਬਲਾਕ ਰਈਆ ਅਧੀਨ ਬਸਤੀ ਡੁੱਬਗੜ੍ਹ ਅਤੇ ਬਲਾਕ ਵੇਰਕਾ ਮਾਨਾਂਵਾਲਾ ਆਂਗਨਵਾੜੀ ਕੇਂਦਰ ਦੀ ਚੈਕਿੰਗ ਦੌਰਾਨ ਪ੍ਰੀ ਸਕੂਲ ਦੀਆਂ ਗਤੀਵਿਧੀਆਂ ਅਤੇ ਆਂਗਨਵਾੜੀ ਕੇਦਰ ਦੇ ਕੰਮਕਾਜ ਦੀ ਸਮੀਖਿਆ ਕੀਤੀ ਅਤੇ ਲਾਭਪਾਤਰੀਆਂ ਦੀ ਸੂਚੀ ਅਤੇ ਆਂਗਨਵਾੜੀ ਕੇਦਰਾਂ ਦਾ ਰਿਕਾਰਡ ਵੀ ਵਾਚਿਆ | ਮੈਂਬਰ ਫੂਡ ਕਮਿਸ਼ਨ ਪੰਜਾਬ ਵਲੋਂ ਆਂਗਨਵਾੜੀ ਕੇਂਦਰਾਂ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਉਨ੍ਹਾਂ ਵਲੋਂ ਬੱਚਿਆਂ ਨੂੰ ਹੀ ਵਧੀਆ ਮਿਡ ਡੇ ਮੀਲ ਦਿੱਤਾ ਜਾ ਰਿਹਾ ਹੈ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਪੇਂਡੂ ਵਿਕਾਸ ਰਣਬੀਰ ਸਿੰਘ ਮੁੱਧਲ, ਜ਼ਿਲ੍ਹਾ ਸਿੱਖਿਆ ਅਫਸਰ ਪ੍ਰਾਇਮਰੀ ਰਾਜੇਸ਼ ਸ਼ਰਮਾ, ਜ਼ਿਲ੍ਹਾ ਪ੍ਰੋਗਰਾਮ ਅਫਸਰ ਮਨਜਿੰਦਰ ਸਿੰਘ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਅਸੀਸ ਇੰਦਰ ਸਿੰਘ, ਜ਼ਿਲ੍ਹਾ ਟੀਕਾਕਰਨ ਅਫਸਰ ਡਾ: ਕਮਲਜੀਤ ਸਿੰਘ, ਸੀ. ਡੀ. ਪੀ. ਓ. ਮੈਡਮ ਖੁਸ਼ਮੀਤ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ |

ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 'ਜੀਵਨ ਜੁਗਤਿ ਸਮਾਗਮ'

ਅੰਮਿ੍ਤਸਰ, 18 ਅਗਸਤ (ਜਸਵੰਤ ਸਿੰਘ ਜੱਸ)-ਪਹਿਲੇ ਪ੍ਰਕਾਸ਼ ਪੁਰਬ ਦੇ ਸੰਬੰਧ ਵਿਚ ਸ਼ਬਦ ਕੀਰਤਨ ਨਾਮ ਸਿਮਰਨ ਸਤਿੰਸਗ ਵਲੋਂ ਸ੍ਰੀ ਦਰਬਾਰ ਸਾਹਿਬ ਅਤੇ ਵੱਖ-ਵੱਖ ਗੁੁਰਦੁਆਰਾ ਪ੍ਰਬੰਧਕ ਕਮੇਟੀਆਂ ਦੇ ਪ੍ਰਬੰਧਕਾਂ ਦੇ ਸਹਿਯੋਗ ਨਾਲ ਚਲਾਈ ਜਾ ਰਹੀ 'ਜੀਵਨ ਜੁਗਤਿ ...

ਪੂਰੀ ਖ਼ਬਰ »

ਪਾਕਿ ਬਣ ਰਿਹਾ ਹੈ 'ਬਨਾਨਾ ਰਿਪਬਲਿਕ'-ਇਮਰਾਨ ਖ਼ਾਨ ਕਿਹਾ, ਸਾਡੀ ਦਰਿੰਦਗੀ ਦੁਨੀਆ ਨੂੰ ਕਰ ਦੇਵੇਗੀ ਹੈਰਾਨ

ਅੰਮਿ੍ਤਸਰ, 18 ਅਗਸਤ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਕਿਹਾ ਹੈ ਕਿ ਪਾਕਿ 'ਬਨਾਨਾ ਰਿਪਬਲਿਕ' (ਗਣਰਾਜ) ਬਣਨ ਵੱਲ ਵਧ ਰਿਹਾ ਹੈ | ਦਰਅਸਲ, 'ਬਨਾਨਾ ਰਿਪਬਲਿਕ' ਸ਼ਬਦ ਅਮਰੀਕੀ ਜਾਂ ਕੈਰੇਬੀਅਨ ਮੁਲਕਾਂ 'ਚ ਉਨ੍ਹਾਂ ਦੇਸ਼ਾਂ ਲਈ ...

ਪੂਰੀ ਖ਼ਬਰ »

2 ਆਟੋਮੈਟਿਕ ਟਿਕਟ ਵੈਂਡਿੰਗ ਮਸ਼ੀਨਾਂ 'ਚੋਂ ਰੇਲਵੇ ਟਿਕਟਾਂ ਨਿਕਲਣੀਆਂ ਸ਼ੁਰੂ

ਅੰਮਿ੍ਤਸਰ, 18 ਅਗਸਤ (ਗਗਨਦੀਪ ਸ਼ਰਮਾ)-ਅੰਮਿ੍ਤਸਰ ਰੇਲਵੇ ਸਟੇਸ਼ਨ 'ਤੇ ਯਾਤਰੀਆਂ ਦੀ ਸੁਵਿਧਾ ਵਜੋਂ ਲਗਾਈਆਂ ਗਈਆਂ 2 ਆਟੋਮੈਟਿਕ ਟਿਕਟ ਵੈਂਡਿੰਗ ਮਸ਼ੀਨਾਂ (ਏ. ਟੀ. ਵੀ. ਐੱਮ.) ਵਿਚੋਂ 10-12 ਦਿਨਾਂ ਬਾਅਦ ਦੋਬਾਰਾ ਟਿਕਟਾਂ ਨਿਕਲਣੀਆਂ ਸ਼ੁਰੂ ਹੋ ਗਈਆਂ ਹਨ ਜਦ ਕਿ 2 ...

ਪੂਰੀ ਖ਼ਬਰ »

'ਗੁਰੂ ਤੇਗ ਬਹਾਦਰ ਸਾਹਿਬ : ਜੀਵਨ, ਬਾਣੀ ਤੇ ਵਿਚਾਰਧਾਰਾ' ਵਿਸ਼ੇ 'ਤੇ ਖ਼ਾਲਸਾ ਕਾਲਜ ਫਾਰ ਵੂਮੈਨ ਵਿਖੇ ਇਕ ਦਿਨਾਂ ਕੌਮੀ ਸੈਮੀਨਾਰ ਕਰਵਾਇਆ

ਅੰਮਿ੍ਤਸਰ, 18 ਅਗਸਤ (ਜਸਵੰਤ ਸਿੰਘ ਜੱਸ)-ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੀ ਅਗਵਾਈ ਵਿਚ ਗੁਰੂ ਨਗਰੀ 'ਚ ਵਿੱਦਿਅਕ ਸੇਵਾਵਾਂ ਪ੍ਰਦਾਨ ਕਰ ਰਹੇ ਖ਼ਾਲਸਾ ਕਾਲਜ ਫ਼ਾਰ ਵੂਮੈਨ ਵਿਖੇ ਨੌਵੀਂ ਪਾਤਸ਼ਾਹੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ 'ਗੁਰੂ ਤੇਗ ਬਹਾਦਰ ...

ਪੂਰੀ ਖ਼ਬਰ »

ਪ੍ਰਾਪਰਟੀ ਟੈਕਸ ਦੇ ਡਿਫਾਲਟਰਾਂ ਖ਼ਿਲਾਫ਼ ਕਾਰਵਾਈ ਕਰਨ ਲਈ ਸੰਯੁਕਤ ਕਮਿਸ਼ਨਰ ਖ਼ੁਦ ਨਿਕਲੇ ਸ਼ਹਿਰ 'ਚ

ਅੰਮਿ੍ਤਸਰ, 18 ਅਗਸਤ (ਹਰਮਿੰਦਰ ਸਿੰਘ)-ਪ੍ਰਾਪਰਟੀ ਟੈਕਸ ਵਿਭਾਗ ਦੇ ਡਿਫਾਲਟਰਾਂ ਦੇ ਖ਼ਿਲਾਫ਼ ਨਗਰ ਨਿਗਮ ਵਲੋਂ ਸ਼ਿਕੰਜਾ ਕੱਸਣ ਦੀ ਪੂਰੀ ਤਿਆਰੀ ਕਰ ਲਈ ਹੈ | ਇਸ ਸੰਬੰਧ ਵਿਚ ਅੱਜ ਸੰਯੁਕਤ ਕਮਿਸ਼ਨਰ ਹਰਦੀਪ ਸਿੰਘ ਖ਼ੁਦ ਸ਼ਹਿਰ 'ਚ ਨਿਕਲਣ ਲੱਗ ਪਏ ਹਨ | ਜਿਨ੍ਹਾਂ ਨੇ ...

ਪੂਰੀ ਖ਼ਬਰ »

'ਵਰਸਿਟੀ ਵਿਖੇ ਖ਼ੂਨਦਾਨ ਕੈਂਪ ਮੌਕੇ 200 ਤੋਂ ਵੱਧ ਵਿਦਿਆਰਥੀਆਂ ਨੇ ਕੀਤਾ ਖ਼ੂਨਦਾਨ

ਅੰਮਿ੍ਤਸਰ, 18 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਐਨ. ਐਸ. ਐਸ. ਯੂਨਿਟ ਇਕ ਅਤੇ ਦੋ ਵਲੋਂ ਗੁਰੂ ਨਾਨਕ ਹਸਪਤਾਲ ਅੰਮਿ੍ਤਸਰ ਦੇ ਸਹਿਯੋਗ ਅਤੇ ਐਚ. ਡੀ. ਐਫ. ਸੀ. ਬੈਂਕ ਦੁਆਰਾ ਸਪਾਂਸਰ ਖ਼ੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ | ਇਸ ਕੈਂਪ ...

ਪੂਰੀ ਖ਼ਬਰ »

ਅੱਜ ਦੀ ਮੱੁਖ ਮੰਤਰੀ ਨਾਲ ਮੀਟਿੰਗ ਨੂੰ ਰੱਦ ਕਰਨ ਲਈ ਡੀ. ਸੀ. ਨੂੰ ਦਿੱਤਾ ਮੰਗ ਪੱਤਰ

ਅੰਮਿ੍ਤਸਰ, 18 ਅਗਸਤ (ਰਾਜੇਸ਼ ਕੁਮਾਰ ਸ਼ਰਮਾ)-ਵਾਲਮੀਕਿ ਸਮਾਜ ਦੇ ਆਗੂਆਂ ਤੇ ਸੰਤ ਸਮਾਜ ਨੇੇ 19 ਅਗਸਤ ਦੀ ਮੱੁਖ ਮੰਤਰੀ ਨਾਲ ਮੀਟਿੰਗ ਨੂੰ ਰੱਦ ਕਰਨ ਲਈ ਅੱਜ ਅੰਮਿ੍ਤਸਰ ਦੇ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਨੂੰ ਮੰਗ ਪੱਤਰ ਦਿੱਤਾ | ਇਸ ਮੌਕੇ ਭਗਵਾਨ ਵਾਲਮੀਕਿ ...

ਪੂਰੀ ਖ਼ਬਰ »

ਟਮਾਟਰ ਨੂੰ ਛੱਡ ਬਾਕੀ ਸਬਜ਼ੀਆਂ ਹੋਈਆਂ ਮਹਿੰਗੀਆਂ, ਰਸੋਈ ਦਾ ਵਿਗੜਿਆ ਬਜਟ

ਅੰਮਿ੍ਤਸਰ, 18 ਅਗਸਤ (ਰਾਜੇਸ਼ ਕੁਮਾਰ ਸ਼ਰਮਾ)- ਬਰਸਾਤ ਦੇ ਮੌਸਮ ਵਿਚ ਟਮਾਟਰ ਸਬਜ਼ੀਆਂ ਨਾਲੋਂ ਮਹਿੰਗੇ ਹੁੰਦੇ ਹਨ ਪਰ ਇਸ ਸਾਲ ਸਥਿਤੀ ਇਸ ਦੇ ਉਲਟ ਹੈ | ਸਬਜ਼ੀਆਂ ਮਹਿੰਗੀਆਂ ਹਨ ਅਤੇ ਟਮਾਟਰ ਸਸਤੇ ਹਨ | ਇਸ ਸੰਬੰਧੀ ਸਬਜ਼ੀ ਵਿਕਰੇਤਾਵਾਂ ਨੇ ਦੱਸਿਆ ਕਿ ਟਮਾਟਰ 30-40 ...

ਪੂਰੀ ਖ਼ਬਰ »

ਸਰਕਾਰੀ ਐਲੀਮੈਂਟਰੀ ਸਕੂਲ ਛੇਹਰਟਾ ਵਿਖੇ ਮਨਾਈ ਸ੍ਰੀ ਕਿ੍ਸ਼ਨ ਜਨਮ ਅਸ਼ਟਮੀ

ਛੇਹਰਟਾ, 18 ਅਗਸਤ (ਸੁਰਿੰਦਰ ਸਿੰਘ ਵਿਰਦੀ)-ਸਰਕਾਰੀ ਐਲੀਮੈਂਟਰੀ ਸਕੂਲ ਛੇਹਰਟਾ ਮੇਨ ਵਿਖੇ ਮੁੱਖ ਪ੍ਰਬੰਧਕ ਮੈਡਮ ਨਵਪ੍ਰੀਤ ਕੌਰ ਦੀ ਅਗਵਾਈ ਹੇਠ ਸ੍ਰੀ ਕਿ੍ਸ਼ਨ ਜਨਮ ਅਸ਼ਟਮੀ ਬੜੀ ਧੂਮਧਾਮ ਨਾਲ ਮਨਾਈ ਗਈ | ਇਸ ਮੌਕੇ ਸਮਾਜ ਸੇਵੀ ਸੰਸਥਾ ਮਾਣ ਧੀਆਂ ਤੇ ਸਮਾਜ ਭਲਾਈ ...

ਪੂਰੀ ਖ਼ਬਰ »

'ਗਰੀਨ, ਕਲੀਨ ਅਤੇ ਹੈਲਥੀ ਪੰਜਾਬ' ਸੰਸਥਾ ਵਲੋਂ ਹਰਿਆਵਲ ਲਹਿਰ ਤਹਿਤ ਲਗਾਏ ਪਿੱਪਲ ਦੇ ਬੂਟੇ

ਅੰਮਿ੍ਤਸਰ, 18 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)-''ਗਰੀਨ, ਕਲੀਨ ਅਤੇ ਹੈਲਥੀ ਪੰਜਾਬ'' ਦੀ ਸੰਸਥਾ ਦੇ ਸ੍ਰਪਰਸਤ ਅਤੇ ਪੀ. ਅਤੇ ਐੱਮ. ਹਲਕਾ ਪੀ. ਐੱਸ. ਪੀ. ਸੀ. ਐਲ. ਅੰਮਿ੍ਤਸਰ ਅਧੀਨ ਡਿਊਟੀ ਨਿਭਾ ਰਹੇ ਕੁਲਦੀਪ ਕੁਮਾਰ ਵਲੋਂ ਪੀ. ਐੱਸ. ਪੀ. ਸੀ. ਐੱਲ. ਦੀ ਪਾਵਰ ਕਲੋਨੀ ਵਿਖੇ ...

ਪੂਰੀ ਖ਼ਬਰ »

ਅੰਮਿ੍ਤਸਰ ਪਬਲਿਕ ਸਕੂਲ ਵਿਖੇ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ

ਅੰਮਿ੍ਤਸਰ, 18 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)-ਅੰਮਿ੍ਤਸਰ ਪਬਲਿਕ ਸਕੂਲ, ਫੋਕਲ ਪੁਆਇੰਟ ਵਿਖੇ ਸ੍ਰੀ ਕਿ੍ਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਬੜੀ ਧੂਮ-ਧਾਮ ਨਾਲ ਮਨਾਇਆ ਗਿਆ | ਇਸ ਮੌਕੇ 'ਤੇ ਛੋਟੇ ਵਿਦਿਆਰਥੀਆਂ ਵਲੋਂ ਰਾਧਾ-ਕਿ੍ਸ਼ਨ ਦੀਆਂ ਪੁਸ਼ਾਕਾਂ ਵਿਚ ਸੱਜ ਕੇ ...

ਪੂਰੀ ਖ਼ਬਰ »

ਮੰਡੀ 'ਚ 1509 ਦੀ ਹੋਈ ਆਮਦ, 3911 ਰੁਪਏ ਪ੍ਰਤੀ ਕੁਇੰਟਲ ਭਾਅ 'ਤੇ ਵਿਕੀ

ਅੰਮਿ੍ਤਸਰ, 18 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)-ਜ਼ਿਲ੍ਹੇ ਦੀ ਪ੍ਰਮੁੱਖ ਦਾਣਾ ਮੰਡੀ ਭਗਤਾਂਵਾਲਾ ਵਿਖੇ ਅੱਜ ਸੀਜ਼ਨ ਦੀ ਪਹਿਲੀ ਫ਼ਸਲ 1509 ਬਾਸਮਤੀ ਦੀ ਆਮਦ ਹੋਈ | 1509 ਦੀ ਫ਼ਸਲ ਹਸਨਦੀਪ ਸਿੰਘ ਸਪੁੱਤਰ ਕੁਲਦੀਪ ਸਿੰਘ ਵਾਸੀ ਪਿੰਡ ਬਹੋੜੂ ਵਲੋਂ ਲਿਆਂਦੀ ਗਈ ਸੀ | ...

ਪੂਰੀ ਖ਼ਬਰ »

ਗੁਰੂ ਰਾਮਦਾਸ ਹਸਪਤਾਲ ਵੱਲ੍ਹਾ 'ਤੇ ਕੈਂਸਰ ਦੀਆਂ ਦਵਾਈਆਂ ਨੂੰ ਲੈ ਕੇ ਵੀਡੀਓ ਵਾਇਰਲ, ਮਹਿੰਗੀਆਂ ਦਵਾਈਆਂ ਦੇਣ ਦੇ ਲਾਏ ਦੋਸ਼

ਨਵਾਂ ਪਿੰਡ, 18 ਅਗਸਤ (ਜਸਪਾਲ ਸਿੰਘ)-ਸ੍ਰੀ ਗੁਰੂ ਰਾਮ ਦਾਸ ਹਸਪਤਾਲ ਵੱਲ੍ਹਾ 'ਤੇ ਕੈਂਸਰ ਦੀਆਂ ਦਵਾਈਆਂ ਮਹਿੰਗੇ ਭਾਅ 'ਤੇ ਦਿੱਤੇ ਜਾਣ ਦੀ ਵੀਡੀਓ ਵਾਇਰਲ ਹੋਈ ਹੈ, ਜਿਸ 'ਚ ਇਕ ਨੌਜਵਾਨ ਜਿਸ ਦੀ ਪਹਿਚਾਣ ਤਰਨ ਤਾਰਨ ਵਾਸੀ ਵਜੋਂ ਹੋਈ ਵਲੋਂ ਉਪਰੋਕਤ ਹਸਪਤਾਲ ਖ਼ਿਲਾਫ਼ ...

ਪੂਰੀ ਖ਼ਬਰ »

ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਦੀ ਸ਼ਿਕਾਇਤ 'ਤੇ ਪਰਚਾ ਦਰਜ

ਅੰਮਿ੍ਤਸਰ, 18 ਅਗਸਤ (ਗਗਨਦੀਪ ਸ਼ਰਮਾ)-ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹੁੰਚ ਕੇ ਜਗਦੀਸ਼ ਟਾਈਟਲਰ ਦੀ ਤਸਵੀਰ ਵਾਲੀ ਟੀ-ਸ਼ਰਟ ਪਹਿਨਣ ਦੇ ਮਾਮਲੇ 'ਚ ਪੁਲਿਸ ਵਲੋਂ ਸੰਬੰਧਤ ਵਿਅਕਤੀ ਦੇ ਵਿਰੁੱਧ ਪਰਚਾ ਦਰਜ ਕਰ ਲਿਆ ਗਿਆ ਹੈ | ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ...

ਪੂਰੀ ਖ਼ਬਰ »

ਦਸੰਬਰ ਤੋਂ ਬਾਅਦ ਸ਼ਹਿਰ 'ਚੋਂ ਅਪਰਾਧ ਕਰਕੇ ਭੱਜਣਾ ਹੋ ਜਾਵੇਗਾ ਔਖਾ

ਅੰਮਿ੍ਤਸਰ, 18 ਅਗਸਤ (ਹਰਮਿੰਦਰ ਸਿੰਘ)-ਸ਼ਹਿਰ ਵਿਚ ਸਮਾਰਟ ਸਿਟੀ ਮਿਸ਼ਨ ਦੇ ਤਹਿਤ ਇਨਟੈੱਗਰੇਟਿਡ ਕਮਾਂਡ ਐਂਡ ਕੰਟਰੋਲ ਸੈਂਟਰ (ਆਈ.ਸੀ.ਸੀ.ਸੀ ) ਪ੍ਰੋਜੈਕਟ ਦੇ ਤਹਿਤ ਬਣਾਏ ਗਏ ਕਮਾਂਡ ਸੈਂਟਰ ਦਾ ਉਦਘਾਟਨ 13 ਅਗਸਤ ਨੂੰ ਸਥਾਨਕ ਸਰਕਾਰਾਂ ਮੰਤਰੀ ਇੰਦਰਬੀਰ ਸਿੰਘ ...

ਪੂਰੀ ਖ਼ਬਰ »

ਵਿਰਸੇ ਦੇ ਰੂ-ਬਰੂ ਕਰਵਾ ਗਿਆ ਖ਼ਾਲਸਾ ਕਾਲਜ ਵਿਖੇ ਲਗਾਇਆ 'ਮੇਲਾ ਤੀਆਂ ਦਾ'

ਅੰਮਿ੍ਤਸਰ, 18 ਅਗਸਤ (ਜਸਵੰਤ ਸਿੰਘ ਜੱਸ)-ਇਤਿਹਾਸਕ ਖ਼ਾਲਸਾ ਕਾਲਜ ਵਿਖੇ ਵਿਦਿਆਰਥਣਾਂ ਨੂੰ ਪੰਜਾਬੀ ਸੱਭਿਆਚਾਰ, ਰੀਤੀ-ਰਿਵਾਜ਼ਾਂ ਤੇ ਪੁਰਾਤਨ ਵਿਰਸੇ ਨਾਲ ਜੋੜਣ ਦੇ ਮਨੋਰਥ ਤਹਿਤ ਕਾਲਜ ਦੇ ਲੜਕੀਆਂ ਦੇ ਹੋਸਟਲ 'ਚ 'ਮੇਲਾ ਤੀਆਂ ਦਾ' ਉਤਸ਼ਾਹ ਨਾਲ ਮਨਾਇਆ ਗਿਆ | ...

ਪੂਰੀ ਖ਼ਬਰ »

ਪਿੰਡ ਸੁਲਤਾਨਵਿੰਡ ਵਿਕਾਸ ਪੱਖੋਂ ਅਧੂਰਾ, ਰੱਬ ਜਾਣੇ ਕਦੋਂ ਹੋਊ ਸਰਕਾਰਾਂ ਦਾ ਲੋਕਾਂ ਨਾਲ ਕੀਤਾ ਵਾਅਦਾ ਪੂਰਾ

ਗੁਰਨਾਮ ਸਿੰਘ ਬੁੱਟਰ ਸੁਲਤਾਨਵਿੰਡ, 18 ਅਗਸਤ -ਅੰਮਿ੍ਤਸਰ ਸ਼ਹਿਰ ਦੇ ਸਭ ਤੋਂ ਨੇੜਲੇ ਪਿੰਡ ਸੁਲਤਾਨਵਿੰਡ ਦੀ ਮੇਨ ਸੜਕ ਜੋ ਕਿ ਦੋਬੁਰਜੀ ਪਿੰਡ ਨੂੰ ਸ਼ਹਿਰ ਨਾਲ ਜੋੜਦੀ ਹੈ ਜਿਥੇ ਕਿ ਹਮੇਸ਼ਾਂ ਆਵਾਜਾਈ ਬਣੀ ਰਹਿੰਦੀ ਹੈ ਪ੍ਰੰਤੂ ਪਿਛਲੇ ਕਈ ਸਾਲਾਂ ਤੋਂ ਪ੍ਰਸ਼ਾਸਨ ...

ਪੂਰੀ ਖ਼ਬਰ »

ਔਰਤ ਵਲੋਂ ਤੀਸਰੀ ਮੰਜ਼ਿਲ ਤੋਂ ਛਾਲ ਮਾਰ ਕੇ ਖੁਦਕੁਸ਼ੀ

ਅੰਮਿ੍ਤਸਰ, 18 ਅਗਸਤ (ਗਗਨਦੀਪ ਸ਼ਰਮਾ)-ਬੋਹੜ ਵਾਲਾ ਸ਼ਿਵਾਲਾ ਮੰਦਰ ਦੀ ਤੀਸਰੀ ਮੰਜ਼ਿਲ ਤੋਂ ਇਕ ਔਰਤ ਵਲੋਂ ਛਾਲ ਮਾਰ ਕੇ ਖੁਦਕੁਸ਼ੀ ਕਰਨ ਦੀ ਖ਼ਬਰ ਹੈ | ਮਿ੍ਤਕਾ ਦੀ ਪਹਿਚਾਣ ਰਜਨੀ (44) ਵਾਸੀ ਗੋਕਲ ਵਿਹਾਰ ਵਜੋਂ ਹੋਈ ਹੈ | ਜਾਣਕਾਰੀ ਮੁਤਾਬਕ ਇਹ ਘਟਨਾ ਸ਼ਾਮ ਕਰੀਬ ...

ਪੂਰੀ ਖ਼ਬਰ »

ਅੰਮਿ੍ਤਸਰ ਗਰੁੱਪ ਆਫ਼ ਕਾਲਜਿਜ਼ ਦੀ ਸੈਂਟਰਲ ਲਾਇਬ੍ਰੇਰੀ ਨੇ ਮਨਾਇਆ ਲਾਇਬ੍ਰੇਰੀ ਦਿਵਸ

ਮਾਨਾਂਵਾਲਾ, 18 ਅਗਸਤ (ਗੁਰਦੀਪ ਸਿੰਘ ਨਾਗੀ)-ਅੰਮਿ੍ਤਸਰ ਗਰੁੱਪ ਆਫ਼ ਕਾਲਜਿਜ਼ ਦੀ ਸੈਂਟਰਲ ਲਾਇਬ੍ਰੇਰੀ ਨੇ ਲਾਇਬ੍ਰੇਰੀ ਦਿਵਸ ਮਨਾਇਆ | ਪਿ੍ੰਸੀਪਲ ਡਾ: ਵੀ. ਕੇ. ਕਬੰਗਾ ਨੇ ਅਜਿਹੇ ਸਮਾਗਮ ਮਨਾਉਣ ਲਈ ਟੀਮ ਸੈਂਟਰਲ ਲਾਇਬ੍ਰੇਰੀ ਦੇ ਯਤਨਾ ਦੀ ਸ਼ਲਾਘਾ ਕੀਤੀ ਅਤੇ ...

ਪੂਰੀ ਖ਼ਬਰ »

ਇੰਡੀਆ ਗੇਟ ਬਾਈਪਾਸ ਸਥਿਤ ਸੇਂਟ ਪੀਟਰ ਸਕੂਲ ਵਿਖੇ ਮਨਾਈ ਸ੍ਰੀ ਕਿ੍ਸ਼ਨ ਜਨਮ ਅਸ਼ਟਮੀ

ਛੇਹਰਟਾ, 18 ਅਗਸਤ (ਸੁਰਿੰਦਰ ਸਿੰਘ ਵਿਰਦੀ)-ਇੰਡੀਆ ਗੇਟ ਸਥਿਤ ਬਾਈਪਾਸ ਸਥਿਤ ਸੈਂਟ ਪੀਟਰ ਕਾਨਵੈਂਟ ਸਕੂਲ ਦੇ ਵਿਦਿਆਰਥੀਆਂ ਵਲੋਂ ਡਾਇਰੈਕਟਰ ਰਣਜੀਤ ਕੌਰ ਸੰਧੂ ਅਤੇ ਪਿ੍ੰ: ਪੂਜਾ ਪ੍ਰਭਾਕਰ ਦੀ ਦੇਖ-ਰੇਖ ਹੇਠ ਸ੍ਰੀ ਕਿ੍ਸ਼ਨ ਜਨਮ ਅਸ਼ਟਮੀ ਪੂਰੀ ਸ਼ਰਧਾ ਭਾਵਨਾ ਨਾਲ ...

ਪੂਰੀ ਖ਼ਬਰ »

ਅਫਗਾਨਿਸਤਾਨ ਦੀ ਮਸਜਿਦ 'ਚ ਬੰਬ ਧਮਾਕਾ, 21 ਹਲਾਕ

ਅੰਮਿ੍ਤਸਰ, 18 ਅਗਸਤ (ਸੁਰਿੰਦਰ ਕੋਛੜ)-ਅਫ਼ਗਾਨਿਸਤਾਨ ਦੀ ਰਾਜਧਾਨੀ ਕਾਬੁਲ ਦੀ ਇਕ ਮਸਜਿਦ 'ਚ ਹੋਏ ਬੰਬ ਧਮਾਕੇ 'ਚ 21 ਲੋਕਾਂ ਦੀ ਮੌਤ ਹੋ ਗਈ ਤੇ 40 ਹੋਰ ਜ਼ਖ਼ਮੀ ਹੋ ਗਏ ਹਨ | ਪ੍ਰਾਪਤ ਜਾਣਕਾਰੀ ਦੇ ਅਨੁਸਾਰ ਕਾਬੁਲ ਦੇ ਖ਼ੈਰਖਾਨਾ ਸ਼ਹਿਰ 'ਚ ਅਬੂਬਕਿਰ ਸਦੀਕ (ਸਦੀਕੀਆ) ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਵੱਖ-ਵੱਖ ਨਤੀਜਿਆਂ ਦਾ ਐਲਾਨ

ਅੰਮਿ੍ਤਸਰ, 18 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਮਈ 2022 ਸੈਸ਼ਨ ਦੇ ਐਮ. ਏ. ਇਕਨਾਮਿਕਸ ਸਮੈਸਟਰ ਦੂਜਾ, ਐਮ. ਐਸ. ਸੀ. (ਫਿਜ਼ਿਕਸ) ਸਮੈਸਟਰ ਦੂਜਾ ਤੇ ਚੌਥਾ, ਐਮ. ਐਸ. ਸੀ. ਕੈਮਿਸਟਰੀ ਸਮੈਸਟਰ ਦੂਜਾ ਤੇ ਚੌਥਾ, ਐਮ. ਐਸ. ਸੀ. ਜ਼ੂਆਲੋਜੀ ...

ਪੂਰੀ ਖ਼ਬਰ »

ਗ੍ਰਾਮ ਪੰਚਾਇਤ ਧੀਰੇਕੋਟ ਨੂੰ ਮਿਲੀਆਂ ਗ੍ਰਾਂਟਾਂ 'ਚ ਲੱਖਾਂ ਦਾ ਘਪਲਾ

ਅੰਮਿ੍ਤਸਰ, 18 ਅਗਸਤ (ਗਗਨਦੀਪ ਸ਼ਰਮਾ)-ਵਿਜੀਲੈਂਸ ਬਿਊਰੋ ਦੇ ਅੰਮਿ੍ਤਸਰ ਯੂਨਿਟ ਵਲੋਂ ਗ੍ਰਾਮ ਪੰਚਾਇਤ ਧੀਰੇਕੋਟ ਨੂੰ ਮਿਲੀਆਂ ਵੱਖ-ਵੱਖ ਗ੍ਰਾਂਟਾਂ ਵਿਚ ਲੱਖਾਂ ਦਾ ਘਪਲਾ ਕਰਨ ਦੇ ਦੋਸ਼ ਹੇਠਾਂ ਸਾਬਕਾ ਸਰਪੰਚ ਸਣੇ ਤਿੰਨ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਸੀਨੀਅਰ ...

ਪੂਰੀ ਖ਼ਬਰ »

ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ 'ਚ ਅੰਮਿ੍ਤਧਾਰੀ ਬਜ਼ੁਰਗ ਸ਼ਰਧਾਲੂ ਨਾਲ ਖਿੱਚ-ਧੂਹ ਕਰਨ ਵਾਲੇ ਦੋ ਸੇਵਾਦਾਰ ਮੁਅੱਤਲ

ਅੰਮਿ੍ਤਸਰ, 18 ਅਗਸਤ (ਜੱਸ)-ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਬੀਤੇ ਦਿਨ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਅੰਮਿ੍ਤ ਵੇਲੇ ਪਾਲਕੀ ਸਾਹਿਬ ਦੀ ਸੇਵਾ ਸਮੇਂ ਇਕ ਅੰਮਿ੍ਤਧਾਰੀ ਬਜ਼ੁਰਗ ਸ਼ਰਧਾਲੂ ਨਾਲ ਖਿੱਚ-ਧੂਹ ਕਰਨ ਸੰਬੰਧੀ ਇਕ ਵੀਡੀਓ ...

ਪੂਰੀ ਖ਼ਬਰ »

ਸੰਯੁਕਤ ਕਿਸਾਨ ਮੋਰਚੇ ਦੇ 22 ਦੇ ਜੰਤਰ ਮੰਤਰ ਦੇ ਰੋਸ ਧਰਨੇ 'ਚ ਸ਼ਾਮਿਲ ਹੋਣਗੇ ਭਾਰਤੀ ਕਿਸਾਨ ਯੂਨੀਅਨ ਸਿਰਸਾ ਦੇ ਆਗੂ ਅਤੇ ਕਾਰਕੰੁਨ - ਕਿਸਾਨ ਆਗੂ ਸਿਰਸਾ

ਅੰਮਿ੍ਤਸਰ, 18 ਅਗਸਤ (ਜਸਵੰਤ ਸਿੰਘ ਜੱਸ)-ਭਾਰਤੀ ਕਿਸਾਨ ਯੂਨੀਅਨ ਸਿਰਸਾ ਦੀ ਅਗਵਾਈ ਵਿਚ ਧਾਰਮਿਕ, ਕਿਸਾਨ ਅਤੇ ਸਾਬਕਾ ਸੈਨਿਕ ਯੂਨੀਅਨਾਂ ਦੀ ਮੀਟਿੰਗ ਪ੍ਰਧਾਨ ਤੇ ਕਿਸਾਨ ਆਗੂ ਬਲਦੇਵ ਸਿੰਘ ਸਿਰਸਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਪੰਜਾਬ ਦੇ ਕਈ ਜ਼ਿਲਿ੍ਹਆਂ ...

ਪੂਰੀ ਖ਼ਬਰ »

ਦੀ ਰੈਵੀਨਿਊ ਪਟਵਾਰ ਯੂਨੀਅਨ ਵਲੋਂ ਰੋਸ ਧਰਨਾ

ਅੰਮਿ੍ਤਸਰ, 18 ਅਗਸਤ (ਗਗਨਦੀਪ ਸ਼ਰਮਾ)-ਦੀ ਰੈਵੀਨਿਊ ਪਟਵਾਰ ਯੂਨੀਅਨ ਜ਼ਿਲ੍ਹਾ ਅੰਮਿ੍ਤਸਰ ਵਲੋਂ ਸਵੇਰੇ 11 ਤੋਂ ਦੁਪਹਿਰ 2 ਵਜੇ ਤੱਕ (4 ਘੰਟੇ) ਦਫ਼ਤਰ ਕੰਪਲੈਕਸ ਡਿਪਟੀ ਕਮਿਸ਼ਨਰ ਅੰਮਿ੍ਤਸਰ ਵਿਖੇ ਰੋਸ ਧਰਨਾ ਦੇ ਕੇ 1056 ਪਟਵਾਰ ਹਲਕੇ ਖ਼ਤਮ ਕੀਤੇ ਜਾਣ 'ਤੇ ਜਿੱਥੇ ਰੋਸ ...

ਪੂਰੀ ਖ਼ਬਰ »

ਪਿੰਡ ਮੂਧਲ ਦੀ ਪੰਚਾਇਤ ਵਲੋਂ ਸੱਥ ਬਣਾਏ ਜਾਣ ਦਾ ਉਦਘਾਟਨ

ਵੇਰਕਾ, 18 ਅਗਸਤ (ਪਰਮਜੀਤ ਸਿੰਘ ਬੱਗਾ)-ਹਲਕਾ ਪੂਰਬੀ ਦੇ ਹਿੱਸੇ ਆਏ ਇਕਲੌਤੇ ਪਿੰਡ ਮੂਧਲ ਦੀ ਪੰਚਾਇਤ ਵਲੋਂ ਨਗਰਵਾਸੀਆਂ ਦੇ ਬੈਠਣ ਲਈ ਬਣਾਈ ਜਾਣ ਵਾਲੀ ਸੱਥ ਦਾ ਉਦਘਾਟਨ ਸਰਪੰਚ ਗੁਰਕੀਰਤ ਸਿੰਘ ਸਰਕਾਰੀਆ ਅਤੇ ਮੈਂਬਰ ਪੰਚਾਇਤ ਇਕਬਾਲ ਸਿੰਘ ਮੂਧਲ ਨੇ ਸਾਂਝੇ ਤੌਰ ...

ਪੂਰੀ ਖ਼ਬਰ »

ਜਨਮ ਅਸ਼ਟਮੀ ਦਾ ਤਿਉਹਾਰ ਵੱਖ-ਵੱਖ ਸਕੂਲਾਂ 'ਚ ਧੂਮਧਾਮ ਨਾਲ ਮਨਾਇਆ

ਅੰਮਿ੍ਤਸਰ, 18 ਅਗਸਤ (ਗਗਨਦੀਪ ਸ਼ਰਮਾ)-ਅੰਮਿ੍ਤਸਰ ਦੇ ਅਜੰਤਾ ਪਬਲਿਕ ਸਕੂਲ, ਬਸੰਤ ਐਵੀਨਿਊ ਅਤੇ ਮਾਧਵ ਵਿੱਦਿਆ ਨਿਕੇਤਨ ਸਕੂਲ, ਰਣਜੀਤ ਐਵੀਨਿਊ ਵਿਖੇ ਜਨਮ ਅਸ਼ਟਮੀ ਦਾ ਤਿਉਹਾਰ ਹਰ ਸਾਲ ਦੀ ਤਰ੍ਹਾਂ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਰਾਧਾ-ਕ੍ਰਿਸ਼ਨ ਬਣੇ ...

ਪੂਰੀ ਖ਼ਬਰ »

ਸ਼ਹਿਜ਼ਾਦਾ ਨੰਦ ਗਰਲਜ਼ ਹਾਈ ਸਕੂਲ ਵਿਖੇ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ

ਅੰਮਿ੍ਤਸਰ, 18 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)-ਸ਼ਹਿਜਾਦਾ ਨੰਦ ਗਰਲਜ ਹਾਈ ਸਕੂਲ ਵਿਖੇ ਸ੍ਰੀ ਕਿ੍ਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਬੜੀ ਧੂਮ-ਧਾਮ ਨਾਲ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਵਲੋਂ ਰਾਧਾ-ਕਿ੍ਸ਼ਨ ਦੀਆਂ ਪੁਸ਼ਾਕਾਂ ਵਿਚ ਸੱਜ ਕੇ ਰੰਗਾਰੰਗ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX