ਹੁਸ਼ਿਆਰਪੁਰ, 23 ਸਤੰਬਰ (ਬਲਜਿੰਦਰਪਾਲ ਸਿੰਘ)-ਕਰੈਸ਼ਰ ਅਤੇ ਸਕਰੀਨਿੰਗ ਪਲਾਂਟ ਯੂਨੀਅਨ ਹੁਸ਼ਿਆਰਪੁਰ ਵਲੋਂ ਕਰੈਸ਼ਰ ਨੀਤੀ ਵਿਰੁੱਧ ਮਿੰਨੀ ਸਕੱਤਰੇਤ ਸਾਹਮਣੇ ਰੋਸ ਪ੍ਰਦਰਸ਼ਨ ਕਰਦਿਆਂ ਆਮ ਆਦਮੀ ਪਾਰਟੀ ਦੀ ਸੂਬਾ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ, ਉਪਰੰਤ ਡਿਪਟੀ ਕਮਿਸ਼ਨਰ ਸੰਦੀਪ ਹੰਸ ਰਾਹੀਂ ਸਰਕਾਰ ਨੂੰ ਮੰਗ ਪੱਤਰ ਭੇਜਿਆ ਗਿਆ | ਇਸ ਮੌਕੇ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਲਾਗੂ ਕੀਤੀ ਗਈ ਨਵੀਂ ਕਰੈਸ਼ਰ ਨੀਤੀ ਕਰੈਸ਼ਰ ਇੰਡਸਟਰੀਜ਼ ਨੂੰ ਖ਼ਤਮ ਕਰਨ ਵਾਲੀ ਹੈ | ਉਨ੍ਹਾਂ ਦੱਸਿਆ ਕਿ ਸਰਕਾਰ ਨੇ ਇਸ ਨੀਤੀ 'ਚ ਕਰੈਸ਼ਰ ਦੀ ਸਾਲਾਨਾ ਰਜਿਸਟਰੇਸ਼ਨ ਫ਼ੀਸ 10000 ਰੁਪਏ ਤੋਂ ਵਧਾ ਕੇ 1 ਲੱਖ ਰੁਪਏ ਕਰ ਦਿੱਤੀ, ਜੋ ਸਰਾਸਰ ਗਲਤ ਹੈ | ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਇਹ ਫ਼ੀਸ ਵਧਾਉਣਾ ਚਾਹੁੰਦੀ ਹੈ ਤਾਂ ਰਜਿਸਟਰੇਸ਼ਨ ਵੀ 3 ਸਾਲ ਲਈ ਕੀਤੀ ਜਾਵੇ | ਇਸੇ ਤਰ੍ਹਾਂ ਨੀਤੀ 'ਚ ਹਰ ਕਰੈਸ਼ਰ ਨੂੰ 3 ਤੋਂ 5 ਲੱਖ ਰੁਪਏ ਸਕਿਉਰਿਟੀ ਜਮ੍ਹਾਂ ਕਰਵਾਉਣ ਲਈ ਕਿਹਾ ਗਿਆ ਹੈ | ਉਨ੍ਹਾਂ ਕਿਹਾ ਕਿ ਸਰਕਾਰ ਕੱਚਾ ਮਾਲ ਠੇਕੇਦਾਰ ਰਾਹੀਂ ਦਿੰਦੀ ਹੈ, ਜਿਸ ਕਾਰਨ ਇਹ ਸਕਿਉਰਿਟੀ ਠੇਕੇਦਾਰ ਦੀ ਬਣਦੀ ਹੈ, ਨਾ ਕਿ ਕਰੈਸ਼ਰ ਵਾਲਿਆਂ ਦੀ | ਉਨ੍ਹਾਂ ਦੱਸਿਆ ਕਿ ਨੀਤੀ ਅਨੁਸਾਰ ਪੱਕੇ ਮਾਲ ਦਾ ਵੇਚ ਮੁੱਲ ਨਿਸ਼ਚਿਤ ਕਰਨ ਲਈ ਕਿਹਾ ਹੈ, ਜਿਸ ਤਹਿਤ ਸਰਕਾਰ ਨੇ ਕੱਚੇ ਮਾਲ ਦਾ ਮੁੱਲ 5.50 ਰੁਪਏ ਤੋਂ ਵਧਾ ਕੇ 9 ਰੁਪਏ ਕਰ ਦਿੱਤਾ ਹੈ, ਜਿਸ ਕਾਰਨ ਪੱਕਾ ਮਾਲ ਸਰਕਾਰ ਵਲੋਂ ਤੈਅ ਕੀਤੇ ਮੁੱਲ 'ਤੇ ਵੇਚਣਾ ਨਾ ਮੁਮਕਿਨ ਹੈ | ਉਨ੍ਹਾਂ ਮੰਗ ਕੀਤੀ ਕਿ ਤੈਅ ਮੁੱਲ 'ਤੇ ਪੱਕਾ ਮਾਲ ਵੇਚਣ ਲਈ ਕੱਚੇ ਮਾਲ ਦਾ ਮੁੱਲ ਮੁੜ 5.50 ਰੁਪਏ ਕੀਤਾ ਜਾਵੇ | ਉਨ੍ਹਾਂ ਦੱਸਿਆ ਕਿ ਨੀਤੀ 'ਚ ਹਰੇਕ ਕਰੈਸ਼ਰ 'ਤੇ ਕੰਡਾ ਲਗਾਉਣ ਦਾ ਕਹਿ ਕੇ ਕਰੈਸ਼ਰ ਵਾਲਿਆਂ 'ਤੇ ਵਾਧੂ ਵਿੱਤੀ ਬੋਝ ਪਾਉਣ ਦਾ ਕੰਮ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਸਰਕਾਰੀ ਟੀਮਾਂ ਵਲੋਂ ਕਰੈਸ਼ਰਾਂ 'ਤੇ ਜਾ ਕੇ ਪਾਣੀ ਰੀ-ਸਾਈਕਲ ਕਰਨ ਵਾਲੇ ਖੱਡਿਆਂ ਦੀ ਮਿਣਤੀ ਕਰਕੇ ਜੋ ਨੋਟਿਸ ਭੇਜੇ ਜਾ ਰਹੇ ਹਨ | ਉਨ੍ਹਾਂ ਮੰਗ ਕੀਤੀ ਕਿ ਇਸ ਕਾਰਵਾਈ ਨੂੰ ਜਲਦ ਬੰਕ ਕੀਤਾ ਜਾਵੇ ਤੇ ਨੋਟਿਸ ਵਾਪਸ ਲਏ ਜਾਣ | ਉਨ੍ਹਾਂ ਕਿਹਾ ਕਿ ਨੀਤੀ 'ਚ ਸਰਕਾਰ ਨੇ ਪੱਕੇ ਮਾਲ 'ਤੇ 1 ਰੁਪਏ ਵਾਤਾਵਰਨ ਸੈੱਸ ਜਮ੍ਹਾਂ ਕਰਵਾਉਣ ਲਈ ਕਿਹਾ ਹੈ ਅਤੇ ਇਹ ਹੁਕਮ ਕਰੈਸ਼ਰ ਵਾਲਿਆਂ 'ਤੇ ਲਾਗੂ ਨਹੀਂ ਹੁੰਦਾ | ਉਨ੍ਹਾਂ ਕਿਹਾ ਕਿ ਸਰਕਾਰ ਜਲਦ ਕੱਚਾ ਮਾਲ ਉਪਲੱਬਧ ਕਰਵਾ ਕੇ ਕਰੈਸ਼ਰ ਚਲਵਾਏ | ਉਨ੍ਹਾਂ ਕਿਹਾ ਕਿ ਨੀਤੀ 'ਚ ਕਰੈਸ਼ਰ ਦੁਆਲੇ ਫੈਸਿੰਗ ਲਗਾਉਣ ਲਈ ਲਿਆ ਫ਼ੈਸਲਾ ਵੀ ਸਰਕਾਰ ਵਲੋਂ ਕਰੈਸ਼ਰ ਵਾਲਿਆਂ 'ਤੇ ਵਿੱਤੀ ਬੋਝ ਪਾਉਣ ਵਾਲਾ ਹੈ | ਉਨ੍ਹਾਂ ਕਿਹਾ ਕਿ ਕਰੈਸ਼ਰ ਯੂਨੀਅਨ ਸਰਕਾਰ ਦੀ ਇਸ ਨੀਤੀ ਦਾ ਡੱਟ ਕੇ ਵਿਰੋਧ ਕਰੇਗੀ | ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਉਕਤ ਕਰੈਸ਼ਰ ਨੀਤੀ ਵਾਪਸ ਨਾ ਲਈ ਤਾਂ ਤਿੱਖਾ ਸੰਘਰਸ਼ ਸ਼ੁਰੂ ਕੀਤਾ ਜਾਵੇਗਾ, ਜਿਸ ਦੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ |
ਟਾਂਡਾ ਉੜਮੁੜ, 23 ਸਤੰਬਰ (ਦੀਪਕ ਬਹਿਲ)- ਦੇਸ਼-ਵਿਦੇਸ਼ ਅੰਦਰ ਅੰਮਿ੍ਤ ਰੂਪੀ ਮਹਾਂ ਕੰੁਭ ਦੇ ਨਾਂਅ ਨਾਲ ਜਾਣੇ ਜਾਂਦੇ ਇਸ ਮਹਾਨ ਸਾਲਾਨਾ ਇਕੋਤਰੀ ਸਮਾਗਮ ਦੇ ਚੱਲਦਿਆਂ ਜਿੱਥੇ ਹਜ਼ਾਰਾਂ ਸਿੱਖ ਸੰਗਤਾਂ ਗੁਰਸ਼ਬਦ ਦੇ ਇਸ ਮਾਨਸਰੋਵਰ ਵਿਚ ਰੋਜ਼ਾਨਾ ਸਜਾਏ ਜਾਣ ਵਾਲੇ ...
ਅੱਡਾ ਸਰਾਂ, 23 ਸਤੰਬਰ (ਮਸੀਤੀ)-ਸਰ ਮਾਰਸ਼ਲ ਕਾਨਵੈਂਟ ਸਕੂਲ ਨੈਨੋਵਾਲ ਵੈਦ ਵਿਖੇ ਚੇਅਰਮੈਨ ਰਾਜਿੰਦਰ ਸਿੰਘ ਮਾਰਸ਼ਲ ਦੀ ਅਗਵਾਈ ਹੇਠ ਬਾਬਾ ਸ਼ੇਖ਼ ਫਰੀਦ ਜੀ ਦਾ ਆਗਮਨ ਪੁਰਬ ਮਨਾਇਆ ਗਿਆ | ਇਸ ਮੌਕੇ ਸਰਦਾਰ ਰਜਿੰਦਰ ਸਿੰਘ ਮਾਰਸ਼ਲ ਨੇ ਬੱਚਿਆਂ ਨੂੰ ਬਾਬਾ ਸ਼ੇਖ਼ ...
ਹੁਸ਼ਿਆਰਪੁਰ, 23 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਝੋਨੇ ਦੇ ਆਗਾਮੀ ਸੀਜ਼ਨ ਲਈ ਅਗਾਊਾ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਅੱਜ ਸਬੰਧਿਤ ਅਧਿਕਾਰੀਆਂ ਨੂੰ ਖ਼ਰੀਦ ਸਬੰਧੀ ਸਮੁੱਚੇ ਪ੍ਰਬੰਧ ਸਮੇਂ ਸਿਰ ਯਕੀਨੀ ਬਣਾਉਣ ...
ਟਾਂਡਾ ਉੜਮੁੜ, 23 ਸਤੰਬਰ (ਗੁਰਾਇਆ)-ਕੋਰੋਨਾ ਕਾਲ ਦੌਰਾਨ ਬੰਦ ਕੀਤੀਆਂ ਰੇਲ ਗੱਡੀਆਂ ਨੂੰ ਮੁੜ ਬਹਾਲ ਕਰਨ ਅਤੇ ਮੇਲ ਟਰੇਨਾਂ ਦਾ ਟਾਂਡਾ ਵਿਖੇ ਰੁਕਣ ਨੂੰ ਯਕੀਨੀ ਬਣਾਉਣ ਲਈ ਬੀਤੀ 1 ਜੁਲਾਈ ਨੂੰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਟਾਂਡਾ ਰੇਲਵੇ ...
ਹੁਸ਼ਿਆਰਪੁਰ, 23 ਸਤੰਬਰ (ਬਲਜਿੰਦਰਪਾਲ ਸਿੰਘ)-ਜ਼ਿਲ੍ਹੇ 'ਚ 2 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 42396 ਹੋ ਗਈ ਹੈ | ਇਸ ਸਬੰਧੀ ਸਿਹਤ ਵਿਭਾਗ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ 236 ਸੈਂਪਲਾਂ ਦੀ ਪ੍ਰਾਪਤ ...
ਗੜ੍ਹਦੀਵਾਲਾ, 23 ਸਤੰਬਰ (ਚੱਗਰ)-ਗਰੀਨ ਅਸਟੇਟ ਕਾਲੋਨੀ ਵਾਰਡ ਨੰਬਰ-1 ਗੜ੍ਹਦੀਵਾਲਾ ਵਿਖੇ ਉੱਥੋਂ ਦੇ ਵਸਨੀਕਾਂ ਦੀ ਬਿਜਲੀ ਦੀ ਸਮੱਸਿਆ ਨੂੰ ਦੂਰ ਕਰਨ ਹਿੱਤ ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਨੇ ਨਵੇਂ ਟਰਾਂਸਫ਼ਾਰਮਰ ਦਾ ਉਦਘਾਟਨ ਕੀਤਾ | ਇਸ ਮੌਕੇ ਉਨ੍ਹਾਂ ...
ਹੁਸ਼ਿਆਰਪੁਰ, 23 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਅਮਰਜੋਤ ਭੱਟੀ ਜਿਲ੍ਹਾ ਤੇ ਸ਼ੈਸ਼ਨ ਜੱਜ-ਕਮ- ਚੇਅਰਪਰਸਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਹੁਸ਼ਿਆਰਪੁਰ ਦੇ ਹੁਕਮਾਂ ਅਨੁਸਾਰ ਅਪਰਾਜਿਤਾ ਜੋਸ਼ੀ ਸੀ.ਜੇ.ਐੱਮ.-ਕਮ- ਸਕੱਤਰ ਜਿਲ੍ਹਾ ਕਾਨੂੰਨੀ ...
ਬੁੱਲ੍ਹੋਵਾਲ 23 ਸਤਬੰਰ (ਲੁਗਾਣਾ)- ਹਲਕਾ ਉੜਮੁੜ ਦੇ ਵਿਧਾਇਕ ਜਸਵੀਰ ਸਿੰਘ ਰਾਜਾ ਨੇ ਆਪਣੇ ਹਲਕੇ ਦੇ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਸਮੇਂ ਦੇ ਹਾਣੀ ਤੇੇ ਅਧੁਨਿਕ ਵਿਦਿਆਂ ਨਾਲ ਜੋੜਣ ਦੇ ਮਕਸਦ ਨਾਲ ਸੂਬਾ ਪੰਜਾਬ ਦੇ ਮੋਹਰੀ ਸਕੂਲਾਂ 'ਚੋ ਇੱਕ ਸਰਕਾਰੀ ...
ਗੜ੍ਹਸ਼ੰਕਰ, 23 ਸਤੰਬਰ (ਧਾਲੀਵਾਲ)- ਭਾਜਪਾ ਆਗੂ ਨਿਮਿਸ਼ਾ ਮਹਿਤਾ ਨੇ ਜਲੰਧਰ ਸ਼ਹਿਰ 'ਚ ਡੀ.ਸੀ.ਪੀ. ਪੰਜਾਬ ਪੁਲਿਸ ਨਰੇਸ਼ ਡੋਗਰਾ ਨਾਲ ਹੋਈ ਕੁੱਟਮਾਰ, ਗਾਲੀ-ਗਲੋਚ ਅਤੇ ਅੱਧੀ ਰਾਤ ਨੂੰ ਸਿਵਲ ਹਸਪਤਾਲ 'ਚ ਜਾ ਕੇ ਇਕ ਮਹਿਲਾ ਅਫ਼ਸਰ ਨਾਲ ਗਲਤ ਵਿਵਹਾਰ ਕਰਨ ਦੇ ਮਾਮਲੇ ਦੀ ...
ਹੁਸ਼ਿਆਰਪੁਰ, 23 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਸਥਾਨਾਂ ਤੋਂ ਨਸ਼ੀਲੇ ਪਦਾਰਥ ਬਰਾਮਦ ਕਰ ਕੇ 4 ਕਥਿਤ ਦੋਸ਼ੀਆਂ ਨੂੰ ਗਿ੍ਫ਼ਤਾਰ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਸਦਰ ਪੁਲਿਸ ਨੇ ਇਲਾਕੇ 'ਚ ਕੀਤੀ ਨਾਕਾਬੰਦੀ ...
ਹੁਸ਼ਿਆਰਪੁਰ, 23 ਸਤੰਬਰ (ਬਲਜਿੰਦਰਪਾਲ ਸਿੰਘ)-ਸਥਾਨਕ ਮੁਹੱਲਾ ਬਹਾਦਰਪੁਰ 'ਚ ਇਕ ਬਜ਼ੁਰਗ ਦੀ ਘਰ ਦੇ ਕਮਰੇ 'ਚ ਭੇਦਭਰੀ ਹਾਲਤ 'ਚ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਅਸ਼ੋਕ ਸੂਦ (80) ਜੋ ਕਿ ਅਣਵਿਆਹਿਆ ਸੀ ਤੇ ਮੁਹੱਲਾ ਵਾਸੀਆਂ ...
ਗੜ੍ਹਸ਼ੰਕਰ, 23 ਸਤੰਬਰ (ਧਾਲੀਵਾਲ)- ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਮੁੱਖ ਖੇਤੀਬਾੜੀ ਅਫ਼ਸਰ ਹੁਸ਼ਿਆਰਪੁਰ ਡਾ. ਗੁਰਦੇਵ ਸਿੰਘ ਦੇ ਅਗਵਾਈ ਹੇਠ ਪਿੰਡ ਥਾਣਾ ਵਿਖੇ ਡਾ. ਹਰਜੀਤ ਸਿੰਘ ਖੇਤੀਬਾੜੀ ਵਿਸਥਾਰ ਅਫਸਰ ਸਰਕਲ ਦੇ ਪ੍ਰਬੰਧਾਂ ਅਧੀਨ ਲਗਾਇਆ ਗਿਆ | ...
ਹੁਸ਼ਿਆਰਪੁਰ, 23 ਸਤੰਬਰ (ਨਰਿੰਦਰ ਸਿੰਘ ਬੱਡਲਾ, ਹਰਪ੍ਰੀਤ ਕੌਰ)-ਪੀ.ਡਬਲਯੂ.ਡੀ. ਫ਼ੀਲਡ ਤੇ ਵਰਕਸ਼ਾਪ ਵਰਕਰਜ਼ ਯੂਨੀਅਨ ਜ਼ੋਨ ਹੁਸ਼ਿਆਰਪੁਰ ਦੀ ਮੀਟਿੰਗ ਜ਼ੋਨ ਪ੍ਰਧਾਨ ਅਮਰਜੀਤ ਕੁਮਾਰ ਨੰਗਲ ਖਿਲਾੜੀਆਂ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਜਲ ਸਪਲਾਈ ਅਤੇ ...
ਐਡੀਲੇਡ, 23 ਸਤੰਬਰ (ਗੁਰਮੀਤ ਸਿੰਘ ਵਾਲੀਆ)-ਐਡੀਲੇਡ ਦੇ ਕੈਸਵਿਕ ਵਾਰਡ ਤੋਂ ਕੌਂਸਲ ਚੋਣਾਂ 'ਚ ਸਭਨਾਂ ਵਲੋਂ ਮਿਲੇ ਭਰਵੇਂ ਹੁੰਗਾਰੇ ਉਪਰੰਤ ਗੁਰਪ੍ਰੀਤ ਸਿੰਘ ਮਿਨਹਾਸ ਨੂੰ ਕੌਂਸਲ ਚੋਣਾਂ ਲਈ ਉਮੀਦਵਾਰ ਵਜੋਂ ਚੋਣ ਮੈਦਾਨ 'ਚ ਉਤਾਰਿਆ ਗਿਆ | ਗੁਰਪ੍ਰੀਤ ਸਿੰਘ ...
ਹੁਸ਼ਿਆਰਪੁਰ, 23 ਸਤੰਬਰ (ਬਲਜਿੰਦਰਪਾਲ ਸਿੰਘ)-ਸਰਕਾਰੀ ਕੰਨਿਆਂ ਸੈਕੰਡਰੀ ਸਮਾਰਟ ਸਕੂਲ ਰੇਲਵੇ ਮੰਡੀ ਵਿਖੇ ਪਿ੍ੰ: ਲਲਿਤਾ ਅਰੋੜਾ ਦੀ ਅਗਵਾਈ 'ਚ ਸਿੰਗਲ ਯੂਜ਼ ਪਲਾਸਟਿਕ ਦਾ ਇਸਤੇਮਾਲ ਨਾ ਕਰਨ ਸਬੰਧੀ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ | ਇਸ ਮੌਕੇ ਸੰਦੀਪ ਤਿਵਾੜੀ ...
ਗੜ੍ਹਦੀਵਾਲਾ 23 ਸਤੰਬਰ (ਚੱਗਰ)-ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਗੁਰਦੁਆਰਾ ਰਾਮਪੁਰ ਖੇੜਾ ਵਿਖੇ ਸੰਤ ਬਾਬਾ ਹਰਨਾਮ ਸਿੰਘ ਦੀ ਯਾਦ ਵਿਚ ਅਤੇ ਸੰਤ ਸੇਵਾ ਸਿੰਘ ਦੀ ਰਹਿਨੁਮਾਈ ਹੇਠ ਸਰਬੱਤ ਦਾ ਭਲਾ ਟਰੱਸਟ ਦੇ ਸਰਪ੍ਰਸਤ ਡਾ: ਐੱਸ.ਪੀ. ਸਿੰਘ ਓਬਰਾਏ ਦੇ ਸਹਿਯੋਗ ...
ਹੁਸ਼ਿਆਰਪੁਰ, 23 ਸਤੰਬਰ (ਬਲਜਿੰਦਰਪਾਲ ਸਿੰਘ)-ਸ੍ਰੀ ਰਾਮ ਲੀਲ੍ਹਾ ਕਮੇਟੀ ਹੁਸ਼ਿਆਰਪੁਰ ਵਲੋਂ ਦੁਸਹਿਰੇ ਦੇ ਤਿਉਹਾਰ ਸਬੰਧੀ 24 ਸਤੰਬਰ ਦਿਨ ਸ਼ਨੀਵਾਰ ਨੂੰ ਸ਼ਾਮ 8 ਵਜੇ ਵੱਡੇ ਹਨੂਮਾਨ ਜੀ ਮੰਦਰ ਨਜ਼ਦੀਕ ਸ੍ਰੀ ਰਾਮ ਲੀਲ੍ਹਾ ਗਰਾਊਾਡ ਹੁਸ਼ਿਆਰਪੁਰ ਵਿਖੇ ਸੰਕੀਰਤਨ ...
ਨਸਰਾਲਾ, 23 ਸਤੰਬਰ (ਸਤਵੰਤ ਸਿੰਘ ਥਿਆੜਾ)- ਆਪਣੀ ਜੱਦੀ ਜਮੀਨ ਦੀ ਮਾਲਕੀ ਲਈ ਕੋਰਟ ਕੇਸ ਆਪਣੇ ਹੱਕ 'ਚ ਹੋਣ ਤੋਂ ਬਾਆਦ ਵਿਆਕਤੀ ਨੇ ਜਮੀਨ ਆਪਣੇ ਨਾ ਕਰਵਾਉਣ ਲਈ ਸਰਕਾਰ ਕੋਲ ਇਨਸਾਫ਼ ਦੀ ਗੁਹਾਰ ਲਗਾਈ ਹੈ | ਇਸ ਸਬੰਧੀ ਸਰਕਾਰੀ ਕਾਗਜ਼ਾਂ ਦਾ ਹਵਾਲਾ ਦਿੰਦੇ ਹੋਏ ਅਜਮੇਰ ...
ਮਾਹਿਲਪੁਰ, 23 ਸਤੰਬਰ (ਰਜਿੰਦਰ ਸਿੰਘ)-ਮਾਹਿਲਪੁਰ ਵਿਖੇ ਪੀ.ਪੀ. ਬੀ.ਐੱਸ.ਸੀ. ਮਾਹਿਲਪੁਰ ਦੇ ਬਲਾਕ ਪ੍ਰਧਾਨ ਗੁਰਵਿੰਦਰ ਪਾਲ ਸਿੰਘ ਹਵੇਲੀ ਦੀ ਪ੍ਰਧਾਨਗੀ ਹੇਠ ਬਲਾਕ ਦੇ ਮੁਲਾਜ਼ਮਾਂ ਵਲੋਂ ਇੱਕ ਮੀਟਿੰਗ ਕੀਤੀ ਗਈ | ਮੀਟਿੰਗ ਉਪਰੰਤ ਅਰਵਿੰਦਰ ਸਿੰਘ ਹਵੇਲੀ ਜ਼ਿਲ੍ਹਾ ...
ਹੁਸ਼ਿਆਰਪੁਰ, 23 ਸਤੰਬਰ (ਬਲਜਿੰਦਰਪਾਲ ਸਿੰਘ)-ਪੰਜਾਬ ਹੁਨਰ ਵਿਕਾਸ ਮਿਸ਼ਨ ਵਲੋਂ ਅਪ੍ਰੈਂਟਸ਼ਿਪ ਪ੍ਰੋਗਰਾਮ ਤਹਿਤ ਇੰਡਸਟਰੀ ਦੀ ਭਾਗੀਦਾਰੀ ਯਕੀਨੀ ਬਣਾਉਣ ਲਈ ਰਾਸ਼ਟਰੀ ਅਪ੍ਰੈਂਟਸ਼ਿਪ ਪ੍ਰਮੋਸ਼ਨ ਸਕੀਮ ਸਬੰਧੀ ਵਿਸ਼ੇਸ਼ ਜਾਗਰੂਕਤਾ ਵਰਕਸ਼ਾਪ ਲਗਾਈ ਗਈ, ਜਿਸ ...
ਹੁਸ਼ਿਆਰਪੁਰ, 23 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹਾ ਰੁਜ਼ਗਾਰ ਦੇ ਕਾਰੋਬਾਰ ਬਿਊਰੋ ਹੁਸ਼ਿਆਰਪੁਰ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੱਪਲਾਂਵਾਲਾ ਵਿਖੇ ਬਾਰ੍ਹਵੀਂ ਕਲਾਸ ਦੇ ਬੱਚਿਆਂ ਲਈ ਉਨ੍ਹਾਂ ਦੇ ਭਵਿੱਖ ਦੇ ਕੈਰੀਅਰ ਸਬੰਧੀ ...
ਦਸੂਹਾ, 23 ਸਤੰਬਰ (ਭੁੱਲਰ)-ਅੱਜ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਕਮ ਪ੍ਰਧਾਨ ਜ਼ਿਲ੍ਹਾ ਟੂਰਨਾਮੈਂਟ ਕਮੇਟੀ ਹੁਸ਼ਿਆਰਪੁਰ ਸ. ਗੁਰਸ਼ਰਨ ਸਿੰਘ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਹੁਸ਼ਿਆਰਪੁਰ ਵਸ਼ਿਸ਼ਟ ਦੀ ਪ੍ਰਧਾਨਗੀ ਅਤੇ ਦਲਜੀਤ ...
ਹੁਸ਼ਿਆਰਪੁਰ, 23 ਸਤੰਬਰ (ਨਰਿੰਦਰ ਸਿੰਘ ਬੱਡਲਾ, ਹਰਪ੍ਰੀਤ ਕੌਰ)-ਡਿਪਟੀ ਕਮਿਸ਼ਨਰ-ਕਮ-ਕਮਿਸ਼ਨਰ ਨਗਰ ਨਿਗਮ ਸੰਦੀਪ ਹੰਸ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਾਲ 2022-23 ਦਾ ਬਣਦਾ ਪ੍ਰਾਪਰਟੀ ਟੈਕਸ 30 ਸਤੰਬਰ 2022 ਤੱਕ ਜਮ੍ਹਾਂ ਕਰਵਾਉਣ 'ਤੇ 10 ...
ਹੁਸ਼ਿਆਰਪੁਰ, 23 ਸਤੰਬਰ (ਬਲਜਿੰਦਰਪਾਲ ਸਿੰਘ)- ਸਨਾਤਨ ਧਰਮ ਕਾਲਜ ਹੁਸ਼ਿਆਰਪੁਰ ਵਿਖੇ ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹੇਮਾ ਸ਼ਰਮਾ, ਸਕੱਤਰ ਸ੍ਰੀਗੋਪਾਲ ਸ਼ਰਮਾ ਤੇ ਕਾਰਜਕਾਰੀ ਪਿ੍ੰਸੀਪਲ ਪ੍ਰਸ਼ਾਂਤ ਸੇਠੀ ਦੀ ਅਗਵਾਈ 'ਚ ਵਿਸ਼ਵ ਸ਼ਾਂਤੀ ਦਿਵਸ ਮੌਕੇ ਪੋਸਟਰ ...
ਮੁਕੇਰੀਆਂ, 23 ਸਤੰਬਰ (ਰਾਮਗੜ੍ਹੀਆ)- ਬੀ.ਐਲ.ਓ. ਤਹਿਸੀਲ ਮੁਕੇਰੀਆਂ ਦੀ ਮੀਟਿੰਗ ਤਹਿਸੀਲ ਕੰਪਲੈਕਸ ਮੁਕੇਰੀਆਂ ਵਿਖੇ ਰਮਨਦੀਪ ਸਿੰਘ ਧਾਮੀ ਦੀ ਅਗਵਾਈ ਹੇਠ ਹੋਈ ਜਿਸ ਵਿਚ ਬੀ.ਐਲ.ਓ. 'ਤੇ ਪਾਇਆ ਜਾ ਰਿਹਾ ਬੇਲੋੜਾ ਦਬਾਓ ਨੂੰ ਖ਼ਤਮ ਕਰਨ ਦੀ ਮੰਗ ਕੀਤੀ ਗਈ | ਇਸ ਮੌਕੇ ...
ਦਸੂਹਾ, 23 ਸਤੰਬਰ (ਭੁੱਲਰ)- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੁਆਰਾ ਐਲਾਨੇ ਐੱਮ. ਐੱਸ. ਸੀ. (ਕੈਮਿਸਟਰੀ) ਸਮੈਸਟਰ ਚੌਥੇ ਦੇ ਨਤੀਜਿਆਂ ਵਿਚ ਜੇ. ਸੀ. ਡੀ. ਏ. ਵੀ. ਕਾਲਜ ਦਸੂਹਾ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ | ਪਿ੍ੰਸੀਪਲ ਡਾ. ਅਮਰਦੀਪ ਗੁਪਤਾ ਨੇ ...
ਮੁਕੇਰੀਆਂ, 23 ਸਤੰਬਰ (ਰਾਮਗੜ੍ਹੀਆ)- ਦਸਮੇਸ਼ ਗਰਲਜ਼ ਕਾਲਜ ਚੱਕ ਅੱਲ੍ਹਾ ਬਖ਼ਸ਼ ਮੁਕੇਰੀਆਂ ਦੀਆਂ ਵਿਦਿਆਰਥਣਾਂ ਆਪਣੀ ਲਗਨ ਅਤੇ ਮਿਹਨਤ ਸਦਕਾ ਕਾਲਜ ਦਾ ਨਾਮ ਰੌਸ਼ਨ ਕਰ ਰਹੀਆਂ ਹਨ | ਕਾਲਜ ਪਿ੍ੰਸੀਪਲ ਡਾ. ਸ੍ਰੀਮਤੀ ਕਰਮਜੀਤ ਕੌਰ ਬਰਾੜ ਨੇ ਜਾਣਕਾਰੀ ਦਿੰਦਿਆਂ ...
ਐਮਾਂ ਮਾਂਗਟ, 23 ਸਤੰਬਰ (ਗੁਰਾਇਆ)- ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਦੇਵ ਸਿੰਘ ਅਤੇ ਬਲਾਕ ਖੇਤੀਬਾੜੀ ਅਫ਼ਸਰ ਡਾ. ਵਿਨੇ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਖੇਤੀਬਾੜੀ ਵਿਭਾਗ ਮੁਕੇਰੀਆਂ ਵਲੋਂ ਡਾ. ਗਗਨਦੀਪ ਸਿੰਘ ਏ. ਡੀ. ਓ. ਦੀ ਅਗਵਾਈ ਵਿਚ ਸਾਹਿਬ ਦਾ ਪਿੰਡ ...
ਹੁਸਿਆਰਪੁਰ--ਸ਼ਹਿਰ 'ਚ ਟ੍ਰੈਫ਼ਿਕ ਸਮੱਸਿਆ ਲਗਾਤਾਰ ਵਧਦੀ ਜਾ ਰਹੀ ਹੈ | ਨਾਜਾਇਜ਼ ਕਬਜ਼ਿਆਂ ਤੇ ਵਾਹਨ ਚਾਲਕਾਂ ਦੀਆਂ ਮਨਮਰਜ਼ੀਆਂ ਕਾਰਨ ਪੂਰੇ ਸ਼ਹਿਰ ਦੀ ਹਾਲਤ ਕਾਫ਼ੀ ਤਰਸਯੋਗ ਹੈ | ਕਿਸੇ ਇਲਾਕੇ 'ਚ ਟਰੱਕ ਚਾਲਕਾਂ ਵਲੋਂ ਨਿਯਮਾਂ ਦੀਆਂ ਧੱਜੀਆਂ ਉਡਾਈਆਂ ...
ਹੁਸ਼ਿਆਰਪੁਰ, 23 ਸਤੰਬਰ (ਬਲਜਿੰਦਰਪਾਲ ਸਿੰਘ)-ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਵਲੋਂ ਮੰਗਾਂ ਨੂੰ ਲੈ ਕੇ ਅੱਜ ਤੀਜੇ ਦਿਨ ਵੀ ਸੂਬੇ ਭਰ 'ਚ ਦਫ਼ਤਰਾਂ ਦੇ ਬਾਹਰ ਗੇਟ ਰੈਲੀਆਂ ਕੀਤੀਆਂ | ਇਸੇ ਤਹਿਤ ਜ਼ਿਲ੍ਹੇ ਦੇ ਦਫ਼ਤਰਾਂ ਸਾਹਮਣੇ ਮੁਲਾਜ਼ਮਾਂ ਵਲੋਂ ...
ਗੜ੍ਹਸ਼ੰਕਰ, 23 ਸਤੰਬਰ (ਧਾਲੀਵਾਲ)- ਇਥੋਂ ਦੇ ਨਜ਼ਦੀਕੀ ਪਿੰਡ ਗੋਗੋਂ ਦੀ ਧੀ ਕੈਨੇਡਾ ਦੇ ਐਡਮਿੰਟਨ ਪੁਲਿਸ 'ਚ ਨਿਯੁਕਤੀ ਹੋਈ ਹੈ | ਖ਼ਾਲਸਾ ਕਾਲਜ ਗੜ੍ਹਸ਼ੰਕਰ ਤੋਂ ਬੀ.ਕਾਮ. ਦੀ ਡਿਗਰੀ ਕਰਕੇ 14 ਸਾਲ ਪਹਿਲਾਂ ਕੈਨੇਡਾ ਗਈ ਮਾ. ਆਤਮਾ ਸਿੰਘ ਦੀ ਪੋਤਰੀ ਜਗਦੀਸ਼ ਕੌਰ ...
ਮੁਕੇਰੀਆਂ, 23 ਸਤੰਬਰ (ਰਾਮਗੜ੍ਹੀਆ)-ਤਹਿਸੀਲ ਕੰਪਲੈਕਸ ਮੁਕੇਰੀਆਂ ਵਿਖੇ ਬੀ.ਐਲ.ਓਜ. ਯੂਨੀਅਨ ਦੀ ਚੋਣ ਹੋਈ | ਇਸ ਮੌਕੇ ਹਾਜ਼ਰ ਮੈਂਬਰਾਂ ਵਲੋਂ ਅੱਜ ਤਹਿਸੀਲ ਮੁਕੇਰੀਆਂ ਦੀ ਬੀ.ਐਲ.ਓਜ. ਯੂਨੀਅਨ ਦੀ ਚੋਣ ਦੌਰਾਨ ਸਰਬਸੰਮਤੀ ਨਾਲ ਸੱਤ ਮੈਂਬਰੀ ਕਮੇਟੀ ਦਾ ਗਠਨ ਕੀਤਾ ...
ਹੁਸ਼ਿਆਰਪੁਰ, 23 ਸਤੰਬਰ (ਬਲਜਿੰਦਰਪਾਲ ਸਿੰਘ)-ਥਾਣਾ ਮੇਹਟੀਆਣਾ ਪੁਲਿਸ ਨੇ ਝਪਟਮਾਰੀ ਦੇ ਦੋਸ਼ 'ਚ 2 ਕਥਿਤ ਦੋਸ਼ੀਆਂ ਨੂੰ ਨਾਮਜ਼ਦ ਕਰ ਕੇ ਇਕ ਨੂੰ ਕਾਬੂ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਖਨੌੜਾ ਦੇ ਵਾਸੀ ਲਖਿੰਦਰ ਪਾਸਵਾਨ ਨੇ ਪੁਲਿਸ ਕੋਲ ਦਰਜ ਕਰਵਾਈ ...
ਕੋਟਫ਼ਤੂਹੀ, 23 ਸਤੰਬਰ (ਅਵਤਾਰ ਸਿੰਘ ਅਟਵਾਲ)-ਇਸ ਇਲਾਕੇ ਵਿਚ ਪਿਛਲੇ ਲੰਬੇ ਸਮੇਂ ਤੋਂ ਸਰਗਰਮ ਲੁਟੇਰੇ ਨਜ਼ਦੀਕੀ ਪਿੰਡ ਖੈਰੜ ਦੇ ਕਰੀਬ ਇਕ ਲੜਕੀ ਤੋਂ ਤਿੰਨ ਮੋਟਰਸਾਈਕਲ ਸਵਾਰ ਐਕਟਿਵਾ ਖੋਹ ਕੇ ਫ਼ਰਾਰ ਹੋ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ | ਪ੍ਰਾਪਤ ਜਾਣਕਾਰੀ ...
ਨਸਰਾਲਾ, 23 ਸਤੰਬਰ (ਸਤਵੰਤ ਸਿੰਘ ਥਿਆੜਾ)- ਅੱਡਾ ਮੰਡਿਆਲਾਂ ਤੋਂ ਤਾਰਾਗੜ੍ਹ ਮੋੜ ਵੱਲ ਹੁਸ਼ਿਆਰਪਰ-ਜਲੰਧਰ ਰੋਡ 'ਤੇ ਉਲਟ ਪਾਸੇ ਤੋਂ ਆ ਰਹੇ ਟਰੈਕਟਰ-ਟਰਾਲੀ ਵਲੋਂ ਕਾਰ ਵਿੱਚ ਸਾਹਮਣੇ ਤੋਂ ਵੱਜਣ ਨਾਲ ਕਾਰ ਵਿੱਚ ਸਵਾਰ ਔਰਤ ਤੇ ਆਦਮੀ ਦੋ ਜਣਿਆਂ ਦੇ ਜ਼ਖ਼ਮੀ ਹੋ ਜਾਣ ...
ਹੁਸ਼ਿਆਰਪੁਰ, 23 ਸਤੰਬਰ (ਬਲਜਿੰਦਰਪਾਲ ਸਿੰਘ)-ਆਜ਼ਾਦੀ ਦਾ ਅੰਮਿ੍ਤ ਮਹਾਂਉਤਸਵ ਤਹਿਤ ਨੈਸ਼ਨਲ ਕੋਆਪ੍ਰੇਟਿਵ ਯੂਨੀਅਨ ਆਫ਼ ਇੰਡੀਆ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੌਹਾਲ ਵਿਖੇ ਵਿਦਿਆਰਥੀਆਂ 'ਚ ਲਿਖਣ ਮੁਕਾਬਲਾ ਕਰਵਾਇਆ ਗਿਆ | ਇਸ ਮੌਕੇ ਯੂਨੀਅਨ ਦੇ ...
ਹੁਸ਼ਿਆਰਪੁਰ, 23 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਡਾ. ਪ੍ਰੀਤ ਮਹਿੰਦਰ ਸਿੰਘ ਸੀਨੀਅਰ ਮੈਡੀਕਲ ਅਫਸਰ ਇ.ਪੀ.ਐਚ.ਸੀ. ਟਾਂਡਾ ਤੋਂ ਪਦ ਉੱਨਤ ਹੋ ਕੇ ਬਤੌਰ ਸਿਵਲ ਸਰਜਨ ਹੁਸ਼ਿਆਰਪੁਰ ਬਣੇ ਤੇ ਉਨ੍ਹਾਂ ਆਪਣਾ ਅਹੁਦਾ ਸੰਭਾਲ ਲਿਆ¢ ਇਸ ਮੌਕੇ ਸਹਾਇਕ ਸਿਵਲ ਸਰਜਨ ...
ਮੁਕੇਰੀਆਂ, 23 ਸਤੰਬਰ (ਰਾਮਗੜ੍ਹੀਆ)-ਸੂਬਾ ਪ੍ਰਧਾਨ ਠਾਕੁਰ ਸਿੰਘ ਦੀ ਪ੍ਰਧਾਨਗੀ ਹੇਠ ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਪੰਜਾਬ ਦੀ ਇੱਕ ਵਿਸ਼ੇਸ਼ ਆਨ ਲਾਈਨ ਮੀਟਿੰਗ ਹੋਈ | ਪੈੱ੍ਰਸ ਬਿਆਨ ਕਰਦਿਆਂ ਸੁਰਿੰਦਰ ਰਾਮ ਕੁੱਸਾ ਨੇ ਦੱਸਿਆ ਕਿ ਮੀਟਿੰਗ ਦੀ ...
ਹੁਸ਼ਿਆਰਪੁਰ, 23 ਸਤੰਬਰ (ਬਲਜਿੰਦਰਪਾਲ ਸਿੰਘ)- ਜਿਲ੍ਹਾ ਪੱਧਰੀ ਸਕੂਲ ਖੇਡਾਂ ਜਿਲ੍ਹਾ ਸਿੱਖਿਆ ਅਫਸਰ (ਸੈ.ਸਿੱ.) ਕਮ ਪ੍ਰਧਾਨ ਜਿਲ੍ਹਾ ਟੂਰਨਾਮੈਂਟ ਕਮੇਟੀ ਹੁਸ਼ਿਆਰਪੁਰ ਗੁਰਸ਼ਰਨ ਸਿੰਘ ਤੇ ਉਪ ਜ਼ਿਲ੍ਹਾ ਸਿੱਖਿਆ ਅਫਸਰ (ਸ) ਹੁਸ਼ਿਆਰਪੁਰ ਧੀਰਜ ਵਸ਼ਿਸ਼ਟ ਦੇ ...
ਹੁਸ਼ਿਆਰਪੁਰ, 23 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਮਾਈਨਿੰਗ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਹੁਸ਼ਿਆਰਪੁਰ ਵਲੋਂ 'ਸਸਟੇਨੇਬਲ ਸੈਂਡ ਮਾਈਨਿੰਗ ਮੈਨੇਜਮੈਂਟ ਗਾਈਡ ਲਾਈਨਜ਼ 2016' ਅਤੇ 'ਐਨਫੋਰਸਮੈਂਟ ਐਂਡ ਮੋਨੀਟਰਿੰਗ ...
ਐਮਾਂ ਮਾਂਗਟ, 23 ਸਤੰਬਰ (ਗੁਰਾਇਆ)-ਕਸਬਾ ਐਮਾਂ ਮਾਂਗਟ ਦੇ ਸ਼ਿਵ ਮੰਦਰ ਵਿਚ ਪਿਛਲੇ ਸੱਤ ਦਿਨਾਂ ਤੋਂ ਸ਼੍ਰੀਮਦ ਭਾਗਵਤ ਕਥਾ ਦੇ ਪ੍ਰਵਾਹ ਨਾਲ ਕਸਬਾ ਐਮਾਂ ਮਾਂਗਟ ਭਗਤੀ ਦੇ ਰੰਗ ਵਿਚ ਰੰਗਿਆ ਰਿਹਾ | ਇਸ ਕਥਾ ਪ੍ਰਵਾਹ ਵਿਚ ਵਿਆਸ ਪੰਡਿਤ ਅੰਕੁਸ਼ ਸ਼ਰਮਾ ਅਤੇ ਸਾਥੀਆਂ ...
ਹਰਿਆਣਾ, 23 ਸਤੰਬਰ (ਹਰਮੇਲ ਸਿੰਘ ਖੱਖ)-ਬਲਾਕ ਭੂੰਗਾ-2 ਦੀਆਂ ਪ੍ਰਾਇਮਰੀ ਸਕੂਲ ਖੇਡਾਂ ਸਰਕਾਰੀ ਐਲੀਮੈਂਟਰੀ ਸਕੂਲ ਨੀਲਾ ਨਲੋਆ ਵਿਖੇ ਸਮਾਪਤ ਹੋਈਆਂ | ਇਸ ਮੌਕੇ ਇਨਾਮਾਂ ਦੀ ਵੰਡ ਡਾ. ਰਵਜੋਤ ਸਿੰਘ ਵਿਧਾਇਕ ਹਲਕਾ ਸ਼ਾਮ ਚੁਰਾਸੀ ਨੇ ਉਚੇਚੇ ਤੌਰ 'ਤੇ ਕੀਤੀ | ਇਸ ਮੌਕੇ ...
ਭੰਗਾਲਾ, 23 ਸਤੰਬਰ (ਬਲਵਿੰਦਰਜੀਤ ਸੈਣੀ)- ਕਿਸਾਨ ਮਜ਼ਦੂਰ ਹਿਤਕਾਰੀ ਸਭਾ ਪੰਜਾਬ ਵੱਲੋਂ ਸਰਕਾਰੀ ਐਲੀਮੈਂਟਰੀ ਸਮਾਰਟ ਸਕੂਲ ਪੁਰਾਣਾ ਭੰਗਾਲਾ ਦੇ ਕਬੱਡੀ ਖਿਡਾਰੀ ਬੱਚਿਆਂ ਨੂੰ ਕਬੱਡੀ ਖੇਡਣ ਲਈ ਵਰਦੀਆਂ ਲੈਣ ਲਈ 5100 ਰੁਪਏ ਦਾ ਸਹਿਯੋਗ ਸਕੂਲ ਅਧਿਆਪਕਾਂ ਨੂੰ ...
ਹੁਸ਼ਿਆਰਪੁਰ, 23 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਕ੍ਰਿਸ਼ੀ ਵਿਗਿਆਨ ਕੇਂਦਰ ਬਾਹੋਵਾਲ ਵਲੋਂ ਪਰਾਲੀ ਸੰਭਾਲਣ ਸਬੰਧੀ ਵਿੱਢੀ ਮੁਹਿੰਮ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਅਜਨੋਹਾ ਦੇ ਵਿਦਿਆਰਥੀਆਂ ਲਈ ਜਾਗਰੂਕਤਾ ਕੈਂਪ ਲਗਾਇਆ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX