ਅਬੋਹਰ, 23 ਸਤੰਬਰ (ਸੁਖਜੀਤ ਸਿੰਘ ਬਰਾੜ)-ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ ਅਨੁਸਾਰ ਅਬੋਹਰ ਤੋਂ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਕੁਲਦੀਪ ਕੁਮਾਰ ਦੀਪ ਕੰਬੋਜ ਨੇ ਅੱਜ ਸਥਾਨਕ ਬੱਸ ਸਟੈਂਡ ਅਤੇ ਸਰਕਾਰੀ ਕਾਲਜ ਵਿਖੇ ਚੱਲ ਰਹੇ ਨਿਰਮਾਣ ਕਾਰਜਾਂ ਦਾ ਜਾਇਜ਼ਾ ਲਿਆ ਅਤੇ ਨਾਲ ਹੀ ਵਰਤੇ ਜਾ ਰਹੇ ਮੈਟੀਰੀਅਲ ਦੀ ਗੁਣਵੱਤਾ 'ਤੇ ਤਸੱਲੀ ਪ੍ਰਗਟਾਈ | ਇਸ ਮੌਕੇ ਦੀਪ ਕੰਬੋਜ ਨੇ ਕਿਹਾ ਕਿ ਬੱਸ ਸਟੈਂਡ ਦਾ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ ਅਤੇ ਆਉਣ ਵਾਲੇ ਮਹੀਨਿਆਂ ਵਿਚ ਇਹ ਅਤਿ ਆਧੁਨਿਕ ਬੱਸ ਸਟੈਂਡ ਬਣ ਕੇ ਤਿਆਰ ਹੋ ਜਾਵੇਗਾ, ਜਿਸ ਲਈ ਸਰਕਾਰ ਵਲੋਂ ਫ਼ੰਡ ਜਾਰੀ ਕਰ ਦਿੱਤਾ ਗਿਆ ਹੈ | ਉਨ੍ਹਾਂ ਕਿਹਾ ਕਿ ਇਹ ਟਾਪ ਕਲਾਸ ਬੱਸ ਅੱਡਾ ਸਿਰਫ਼ ਯਾਤਰੀਆਂ ਨੂੰ ਹੋਰ ਸਹੂਲਤ ਦੇਵੇਗਾ | ਸਗੋਂ ਦੁਕਾਨਦਾਰ ਭਰਾਵਾਂ ਦਾ ਕਾਰੋਬਾਰ ਵੀ ਵਧਾਏਗਾ | ਦੀਪ ਕੰਬੋਜ ਨੇ ਕਿਹਾ ਕਿ ਇਹ ਬੱਸ ਅੱਡਾ ਅਬੋਹਰ ਦਾ ਮਾਣ ਵੀ ਵਧਾਏਗਾ ਅਤੇ ਬੱਸ ਯਾਤਰੀਆਂ ਵੱਡਾ ਕੇਂਦਰ ਬਣੇਗਾ | ਦੀਪ ਕੰਬੋਜ ਨੇ ਕਿਹਾ ਕਿ ਕਰੋੜਾਂ ਰੁਪਏ ਦੀ ਲਾਗਤ ਨਾਲ ਕੀਤੇ ਜਾ ਰਹੇ ਇਸ ਬੱਸ ਸਟੈਂਡ ਦੇ ਨਵੀਨੀਕਰਨ ਤੋਂ ਬਾਅਦ ਅਸੀਂ ਇੱਥੇ ਲੰਬੇ ਰੂਟਾਂ ਲਈ ਹੋਰ ਬੱਸਾਂ ਚਲਾਉਣ ਦੀ ਕੋਸ਼ਿਸ਼ ਕਰਾਂਗੇ ਅਤੇ ਸੰਭਾਵੀ ਤੌਰ 'ਤੇ ਇਸ ਨੂੰ 24 ਘੰਟੇ ਕੰਮ ਕਰਨ ਵਾਲਾ ਬੱਸ ਸਟੈਂਡ ਬਣਾਵਾਂਗੇ | ਇਸ ਮੌਕੇ ਉਨ੍ਹਾਂ ਲੋਕਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ ਅਤੇ ਉਨ੍ਹਾਂ ਦੇ ਜਲਦੀ ਹੱਲ ਦਾ ਭਰੋਸਾ ਵੀ ਦਿੱਤਾ | ਇਸ ਤੋਂ ਬਾਅਦ ਦੀਪ ਕੰਬੋਜ ਨੇ ਸਰਕਾਰੀ ਕਾਲਜ ਦੇ ਨਿਰਮਾਣ ਕਾਰਜਾਂ ਦਾ ਜਾਇਜ਼ਾ ਵੀ ਲਿਆ | ਦੀਪ ਕੰਬੋਜ ਨੇ ਕਿਹਾ ਕਿ ਅਬੋਹਰ ਅਤੇ ਇਸ ਦੇ ਆਸ-ਪਾਸ ਦੇ ਪਿੰਡਾਂ ਦੇ ਨਿਵਾਸੀਆਂ ਦੀ ਉਡੀਕ ਦੀ ਘੜੀ ਖ਼ਤਮ ਹੋਣ ਵਾਲੀ ਹੈ | ਆਉਣ ਵਾਲੇ ਸਮੇਂ ਵਿਚ ਸਰਕਾਰੀ ਕਾਲਜ ਵਿਚ ਉਹ ਬਹੁਤ ਘੱਟ ਖ਼ਰਚ 'ਤੇ ਸਿੱਖਿਆ ਲੈ ਪਾਉਣਗੇ |
ਅਬੋਹਰ, 23 ਸਤੰਬਰ (ਸੁਖਜੀਤ ਸਿੰਘ ਬਰਾੜ)-ਉਪ ਮੰਡਲ ਦੇ ਪਿੰਡ ਨਿਹਾਲ ਖੇੜਾ ਵਿਖੇ ਕਿਸਾਨ ਬਲਦੇਵ ਸਿੰਘ ਦੇ ਖੇਤ ਵਿਚ ਮਾਹੀਕੋ ਮੋਨਸੈਂਟੋ ਬਾਇਉਟੈਕ ਦੇ ਅਧਿਕਾਰੀਆਂ ਵਲੋਂ ਕਿਸਾਨ ਮੀਟਿੰਗ ਕੀਤੀ ਗਈ | ਜਿਸ ਵਿਚ ਬੋਲਗਾਰਡ ਕੰਪਨੀ ਦੇ ਅਧਿਕਾਰੀਆਂ ਨੇ ਨਰਮੇ ਦੀ ਫ਼ਸਲ ...
ਫ਼ਾਜ਼ਿਲਕਾ, 23 ਸਤੰਬਰ (ਦਵਿੰਦਰ ਪਾਲ ਸਿੰਘ)- ਫ਼ਾਜ਼ਿਲਕਾ ਦੇ ਸਿਵਲ ਹਸਪਤਾਲ ਵਿਖੇ ਪੰਘੂੜੇ ਦੀ ਸ਼ੁਰੂਆਤ ਅੱਜ ਹਲਕਾ ਫ਼ਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਕੀਤੀ ਨੇ ਕੀਤੀ | ਇਸ ਮੌਕੇ ਬੋਲਦਿਆਂ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਕਿਹਾ ਕਿ ਇਹ ...
ਫ਼ਾਜ਼ਿਲਕਾ, 23 ਸਤੰਬਰ (ਦਵਿੰਦਰ ਪਾਲ ਸਿੰਘ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਝੁਰੜ ਖੇੜਾ ਵਿਖੇ ਚੱਲ ਰਹੇ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਵਿਚ ਕਬੱਡੀ ਟੂਰਨਾਮੈਂਟ ਵਿਚ ਮੌਜ਼ਗੜ੍ਹ ਜ਼ੋਨ ਦੇ ਅੰਡਰ-14 ਅਤੇ ਅੰਡਰ-17 ਪੱਧਰ ਦੇ ਵਿਦਿਆਰਥੀਆਂ ਨੇ ਪਹਿਲਾ ਸਥਾਨ ...
ਫ਼ਾਜ਼ਿਲਕਾ, 23 ਸਤੰਬਰ (ਦਵਿੰਦਰ ਪਾਲ ਸਿੰਘ)-ਜੋਤੀ ਬੀ.ਐਡ. ਕਾਲਜ ਦੇ ਪ੍ਰੋ. ਪੰਕਜ ਕੁਮਾਰ ਅਤੇ ਗੁਰਸੇਵਕ ਸਿੰਘ ਵਲੋਂ ਕਾਲਜ ਵਿਦਿਆਰਥੀਆਂ ਨੂੰ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਫ਼ਾਜ਼ਿਲਕਾ ਦੇ ਸਮੂਹ ਰੈੱਡ ਰਿਬਨ ਕਲੱਬਾਂ ਵਲੋਂ ਕਰਵਾਏ ਗਏ ਜ਼ਿਲ੍ਹਾ ਪੱਧਰੀ ...
ਫ਼ਾਜ਼ਿਲਕਾ, 23 ਸਤੰਬਰ (ਦਵਿੰਦਰ ਪਾਲ ਸਿੰਘ)- ਫ਼ਾਜ਼ਿਲਕਾ ਦੇ ਵਧੀਕ ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਨੇ ਕਿਹਾ ਹੈ ਕਿ ਆਜ਼ਾਦੀ ਦੀ ਲੜਾਈ ਦੇ ਮਹਾਨ ਨਾਇਕ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਜਨਮ ਦਿਨ ਨੂੰ ਵੱਡੇ ਪੱਧਰ ਤੇ ਦੇਸ਼ ਭਗਤੀ ਦੇ ਜਜ਼ਬੇ ਨਾਲ ਮਨਾਇਆ ਜਾ ਰਿਹਾ ...
ਅਬੋਹਰ, 23 ਸਤੰਬਰ (ਵਿਵੇਕ ਹੂੜੀਆ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਪਿਛਲੇ ਕਰੀਬ ਡੇਢ ਮਹੀਨੇ ਤੋਂ ਜਾਰੀ ਸੰਘਰਸ਼ ਤੋਂ ਬਾਅਦ ਜ਼ਿਲ੍ਹਾ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵਲੋਂ ਪਿੰਡ ਭੰਗਾਲਾ ਦਾ ਦੌਰਾ ਕੀਤਾ ਗਿਆ | ਇਸ ਮੌਕੇ ਉਨ੍ਹਾਂ ਨਾਲ ...
ਫ਼ਾਜ਼ਿਲਕਾ, 23 ਸਤੰਬਰ (ਦਵਿੰਦਰ ਪਾਲ ਸਿੰਘ)- ਪੰਥਕ ਤਾਲਮੇਲ ਸੰਗਠਨ ਦੀ ਰਹਿਨੁਮਾਈ ਹੇਠ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਫ਼ਾਜ਼ਿਲਕਾ ਦੀਆਂ ਸੰਗਤਾਂ ਨੇ ਦੇਸ਼ ਦੇ ਗ੍ਰਹਿ ਮੰਤਰੀ ਅਤੇ ਪੰਜਾਬ ਦੇ ਮੁੱਖ ਮੰਤਰੀ ਦੇ ਨਾਂਅ ਇਕ ਮੰਗ ਪੱਤਰ ਵਧੀਕ ਡਿਪਟੀ ਕਮਿਸ਼ਨਰ ...
ਅਬੋਹਰ, 23 ਸਤੰਬਰ (ਵਿਵੇਕ ਹੂੜੀਆ)-ਅਬੋਹਰ ਸੀਤੋ ਰੋਡ 'ਤੇ ਸਥਿਤ ਪਿੰਡ ਦੁਤਾਰਾਂ ਵਾਲੀ ਦੇ ਦੋ ਨੌਜਵਾਨਾਂ ਦੀ ਮਲੋਟ ਨੇੜੇ ਹੋਏ ਸੜਕ ਹਾਦਸੇ ਵਿਚ ਮੌਤ ਹੋ ਜਾਣ ਨਾਲ ਪਿੰਡ ਵਿਚ ਸ਼ੋਕ ਦੀ ਲਹਿਰ ਦੌੜ ਗਈ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਦੁਤਾਰਾਂਵਾਲੀ ਦੇ ਨੌਜਵਾਨ ...
ਜਲਾਲਾਬਾਦ, 23 ਸਤੰਬਰ (ਕਰਨ ਚੁਚਰਾ)-ਬੀਤੇ ਦਿਨੀਂ ਜਲਾਲਾਬਾਦ ਦੇ ਸ਼ਹੀਦ ਊਧਮ ਸਿੰਘ ਚੌਂਕ 'ਤੇ ਪੰਜਾਬ ਰੋਡਵੇਜ਼ ਦੇ ਕੰਡਕਟਰ ਵਲੋਂ ਮੀਡੀਆ ਕਰਮੀਂ ਨਾਲ ਕੀਤੀ ਗਈ ਬਦਸਲੂਕੀ ਦੇ ਰੋਸ ਵਜੋਂ ਪੱਤਰਕਾਰ ਭਾਈਚਾਰੇ ਵਲੋਂ ਪੰਜਾਬ ਰੋਡਵੇਜ਼ ਦੇ ਜੀ.ਐਮ. ਫ਼ਿਰੋਜਪੁਰ ਨੂੰ ...
ਜਲਾਲਾਬਾਦ, 23 ਸਤੰਬਰ (ਕਰਨ ਚੁਚਰਾ)-ਜਲਾਲਾਬਾਦ ਇਲਾਕੇ ਅੰਦਰ ਨਸ਼ਿਆਂ ਦਾ ਬੋਲਬਾਲਾ ਇਤਨਾ ਜ਼ਿਆਦਾ ਹੋ ਚੁੱਕਿਆ ਹੈ ਕਿ ਹੁਣ ਸ਼ਹਿਰ ਦੇ ਪਾਰਕ ਵਿਚ ਵੀ ਨਸ਼ੇੜੀ ਸ਼ਰੇਆਮ ਟੀਕੇ ਲਗਾਉਂਦੇ ਦਿਖਾਈ ਦਿੰਦੇ ਹਨ, ਜੋ ਕਿ ਸਮਾਜ ਲਈ ਇਕ ਚਿੰਤਾ ਦਾ ਵਿਸ਼ਾ ਹੈ | ਤਾਜ਼ੀ ਘਟਨਾ ...
ਫ਼ਾਜ਼ਿਲਕਾ, 23 ਸਤੰਬਰ (ਦਵਿੰਦਰ ਪਾਲ ਸਿੰਘ)- ਸਿਟੀ ਥਾਣਾ ਪੁਲਿਸ ਨੇ ਇਕ ਵਿਅਕਤੀ ਨਾਲ ਕੁੱਟਮਾਰ ਕਰਨ ਅਤੇ ਦੁਕਾਨ ਅੰਦਰ ਤੋੜ-ਭੰਨ ਕਰਨ ਦੇ ਦੋਸ਼ ਵਿਚ 5 ਨਾਮਜ਼ਦ ਅਤੇ 3-4 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੇ ਬਿਆਨ ਵਿਚ ਸੁਨੀਲ ...
ਅਬੋਹਰ, 23 ਸਤੰਬਰ (ਸੁਖਜੀਤ ਸਿੰਘ ਬਰਾੜ/ਵਿਵੇਕ ਹੂੜੀਆ)-ਥਾਣਾ ਸਿਟੀ-2 ਦੀ ਪੁਲਿਸ ਨੇ ਇਕ ਵਿਅਕਤੀ ਨੂੰ ਸੱਟਾ ਲਗਵਾਉਣ ਦੇ ਦੇਸ਼ ਗਿ੍ਫ਼ਤਾਰ ਕੀਤਾ ਗਿਆ ਹੈ | ਬਾਅਦ ਵਿਚ ਉਸ ਨੂੰ ਜ਼ਮਾਨਤ 'ਤੇ ਰਿਹਾਅ ਕਰ ਦਿੱਤਾ ਗਿਆ | ਥਾਣਾ ਪੁਲਿਸ ਤੋਂ ਮਿਲੀ ਜਾਣਕਾਰ ਅਨੁਸਾਰ ਸਹਾਇਕ ...
ਫ਼ਾਜ਼ਿਲਕਾ, 23 ਸਤੰਬਰ (ਦਵਿੰਦਰ ਪਾਲ ਸਿੰਘ)- ਵਿਦੇਸ਼ ਭੇਜਣ ਲਈ ਟਿਕਟਾਂ ਬੁੱਕ ਕਰਨ ਅਤੇ ਗ਼ਲਤ ਰੂਟ ਦੀਆਂ ਟਿਕਟਾਂ ਜਾਰੀ ਕਰਨ ਦੇ ਨਾਂਅ ਤੇ 21 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਵਿਚ ਸਿਟੀ ਥਾਣਾ ਪੁਲਿਸ ਨੇ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ...
ਫ਼ਾਜ਼ਿਲਕਾ, 23 ਸਤੰਬਰ (ਦਵਿੰਦਰ ਪਾਲ ਸਿੰਘ)- ਸਥਾਨਕ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਅੱਜ ਮਾਰਕੀਟ ਕਮੇਟੀ ਵਿਚ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ | ਇਸ ਦੌਰਾਨ ਉਨ੍ਹਾਂ ਸ਼ਹਿਰ ਅਤੇ ਪਿੰਡਾਂ ਦੇ ਵਿਕਾਸ ਸਬੰਧੀ ਵੀ ਮੰਗਾਂ ਸੁਣੀਆਂ | ਇਸ ਦੌਰਾਨ ਭਾਰੀ ਸੰਖਿਆ ...
ਅਬੋਹਰ, 23 ਸਤੰਬਰ (ਸੁਖਜੀਤ ਸਿੰਘ ਬਰਾੜ)-ਸਥਾਨਕ ਗੁਰੂ ਨਾਨਕ ਖ਼ਾਲਸਾ ਕਾਲਜ ਵਿਖੇ ਭਾਸ਼ਾ ਮੰਚ ਵਲੋਂ ਜ਼ਿਲ੍ਹਾ ਭਾਸ਼ਾ ਵਿਭਾਗ ਫ਼ਾਜ਼ਿਲਕਾ ਦੇ ਸਹਿਯੋਗ ਨਾਲ ਕਾਲਜ ਕੈਂਪਸ ਵਿਖੇ ਸਾਹਿੱਤਿਕ ਗਤੀਵਿਧੀਆਂ ਨਾਲ ਸਬੰਧਿਤ ਸਿਰਜਣਾਤਮਿਕ ਮੁਕਾਬਲਾ ਕਰਵਾਇਆ ਗਿਆ | ਜਿਸ ...
ਜਲਾਲਾਬਾਦ, 23 ਸਤੰਬਰ (ਕਰਨ ਚੁਚਰਾ)-ਪਿਛਲੇ ਲੰਬੇ ਸਮੇਂ ਤੋਂ ਫਾਇਰ ਬਿਗ੍ਰੇਡ ਦੀ ਗੱਡੀ ਨਾ ਹੋਣ ਕਾਰਨ ਜੂਝ ਰਹੇ ਜਲਾਲਾਬਾਦ ਨੂੰ ਇਕ ਹੋਰ ਫਾਇਰ ਬਿਗ੍ਰੇਡ ਦੀ ਗੱਡੀ ਪੰਜਾਬ ਸਰਕਾਰ ਵਲੋਂ ਦਿੱਤੀ ਗਈ ਹੈ, ਜਿਸ ਨਾਲ ਕਰਮਚਾਰੀਆਂ ਅਤੇ ਆਮ ਲੋਕਾਂ ਨੇ ਪੰਜਾਬ ਦੇ ਮੁੱਖ ...
ਫ਼ਾਜ਼ਿਲਕਾ, 23 ਸਤੰਬਰ (ਦਵਿੰਦਰ ਪਾਲ ਸਿੰਘ)- ਆਨਲਾਈਨ ਪੈਸਿਆਂ ਦੀ ਠੱਗੀ ਮਾਰਨ ਦੇ ਦੋਸ਼ ਵਿਚ ਸਦਰ ਥਾਣਾ ਪੁਲਿਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਸੁਭਾਸ਼ ਚੰਦਰ ਪੁੱਤਰ ਬਾਬੂ ਰਾਮ ਵਾਸੀ ਕੈਂਟ ਰੋਡ ...
ਫ਼ਾਜ਼ਿਲਕਾ, 23 ਸਤੰਬਰ (ਅਮਰਜੀਤ ਸ਼ਰਮਾ)- ਡੇਅਰੀ ਵਿਕਾਸ ਵਿਭਾਗ ਵਲੋਂ ਡੇਅਰੀ ਫਾਰਮਰਾਂ ਨੂੰ ਕੁਸ਼ਲ ਡੇਅਰੀ ਮੈਨੇਜਰ ਬਣਾਉਣ ਲਈ 30 ਦਿਨਾਂ ਦਾ ਡੇਅਰੀ ਉੱਦਮ ਸਿਖਲਾਈ ਕੋਰਸ 3 ਅਕਤੂਬਰ ਨੂੰ ਪੰਜਾਬ ਵਿਚ ਅਲੱਗ-ਅਲੱਗ ਡੇਅਰੀ ਟਰੇਨਿੰਗ ਸੈਂਟਰਾਂ ਤੇ ਚਲਾਇਆ ਜਾ ਰਿਹਾ ...
ਜਲਾਲਾਬਾਦ, 23 ਸਤੰਬਰ (ਜਤਿੰਦਰ ਪਾਲ ਸਿੰਘ)-ਡਿਪਟੀ ਕਮਿਸ਼ਨਰ ਫ਼ਾਜ਼ਿਲਕਾ ਡਾ ਹਿਮਾਂਸ਼ੂ ਅਗਰਵਾਲ ਅਤੇ ਮੁੱਖ ਖੇਤੀਬਾੜੀ ਅਫ਼ਸਰ ਜ਼ਿਲ੍ਹਾ ਫ਼ਾਜ਼ਿਲਕਾ ਡਾ ਰਜਿੰਦਰ ਕੰਬੋਜ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਰਕਲ ਮੰਡੀ ਰੋੜਾਂ ਵਾਲੀ ਇੰਚਾਰਜ ਤੇ ਖੇਤੀਬਾੜੀ ਵਿਸਤਾਰ ...
ਅਬੋਹਰ, 23 ਸਤੰਬਰ (ਸੁਖਜੀਤ ਸਿੰਘ ਬਰਾੜ)-ਸਥਾਨਕ ਗਲੀ ਨੰਬਰ 6 ਵਿਖੇ ਪਟੇਲ ਪਾਰਕ ਵਿਖੇ ਮਾਰਨਿੰਗ ਲਾਫਟਰ ਯੋਗਾ ਕਲੱਬ ਵਲੋਂ ਮੁਫ਼ਤ ਤਿੰਨ ਰੋਜ਼ਾ ਯੋਗਾ ਦੀ ਸ਼ੁਰੂਆਤ ਕੀਤੀ ਗਈ | ਜਿਸ ਵਿਚ ਵਪਾਰ ਮੰਡਲ ਦੇ ਪ੍ਰਧਾਨ ਸੁਰੇਸ਼ ਸਤੀਜਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ...
ਅਬੋਹਰ, 23 ਸਤੰਬਰ (ਸੁਖਜੀਤ ਸਿੰਘ ਬਰਾੜ)-ਪੰਜਾਬ ਯੂਨੀਵਰਸਿਟੀ ਵਲੋਂ ਐਲਾਨੇ ਬੀ.ਐਡ. 2020-22 ਦੇ ਨਤੀਜਿਆਂ ਵਿਚੋਂ ਸਥਾਨਕ ਹਨੂਮਾਨਗੜ੍ਹ ਰੋਡ 'ਤੇ ਮਹਾਂਰਿਸ਼ੀ ਦਇਆਨੰਦ ਕਾਲਜ ਆਫ਼ ਐਜੂਕੇਸ਼ਨ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਇਨ੍ਹਾਂ ਨਤੀਜਿਆਂ ਬਾਰੇ ਜਾਣਕਾਰੀ ...
ਅਬੋਹਰ 23 ਸੰਤਬਰ (ਸੁਖਜੀਤ ਸਿੰਘ ਬਰਾੜ)-ਇੰਪੀਰੀਅਲ ਇੰਟਰਨੈਸ਼ਨਲ ਸਕੂਲ ਪਿੰਡ ਖੂਈਆਂ ਸਰਵਰ ਦੇ ਵਿਦਿਆਰਥੀਆਂ ਨੇ ਵੱਖ-ਵੱਖ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਵਿਚੋਂ ਕਈ ਤਗਮੇ ਜਿੱਤ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ | ਸਕੂਲ ਦੀ ਵਿਦਿਆਰਥਣ ਪਰੀਕਸ਼ਿਤਾ ਨੇ ...
ਮੰਡੀ ਰੋੜਾਂਵਾਲੀ, 23 ਸਤੰਬਰ (ਮਨਜੀਤ ਸਿੰਘ ਬਰਾੜ)-ਹਲਕਾ ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਵਲੋਂ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੂੰ ਬਲਾਕ ਜਲਾਲਾਬਾਦ ਦੇ ਪਿੰਡਾਂ ਵਿਚ ਪੰਚਾਇਤਾਂ ਵਲੋਂ ਕੀਤੇ ਗਏ ਕੰਮਾਂ ਦੀ ਜਾਂਚ ਕਰਨ ਲਈ ਕੀਤੀ ਗਈ ਸ਼ਿਕਾਇਤ ਦੇ ...
ਤਲਵੰਡੀ ਭਾਈ, 23 ਸਤੰਬਰ (ਕੁਲਜਿੰਦਰ ਸਿੰਘ ਗਿੱਲ)-ਮਾਟਰ ਕੇਡਰ ਅਧਿਆਪਕਾਂ ਦੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ ਮਾਸਟਰ ਕੇਡਰ ਯੂਨੀਅਨ ਦੇ ਸਾਬਕਾ ਸੂਬਾਈ ਉੱਪ ਪ੍ਰਧਾਨ ਹਰਸੇਵਕ ਸਿੰਘ ਸਾਧੂਵਾਲਾ ਦੀ ਅਗਵਾਈ ਹੇਠ ਅਧਿਆਪਕਾਂ ਦੇ ਇਕ ਵਫ਼ਦ ਵਲੋਂ ਜ਼ਿਲ੍ਹਾ ਸਿੱਖਿਆ ...
ਅਬੋਹਰ, 23 ਸਤੰਬਰ (ਵਿਵੇਕ ਹੂੜੀਆ)-ਆਲਮਗੜ੍ਹ ਬਾਈਪਾਸ ਨੇੜੇ ਸਥਿਤ ਸ੍ਰੀ ਸੰਕਟ ਮੋਚਨ ਖਾਟੂ ਧਾਮ ਮੰਦਰ ਵਿਖੇ ਸਾਈਕਲ ਸੰਘ ਵਲੋਂ 34ਵਾਂ ਸਾਲਾਨਾ ਭੰਡਾਰਾ ਅੱਜ 24 ਸਤੰਬਰ ਦਿਨ ਸ਼ਨੀਵਾਰ ਨੂੰ ਬੜੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ...
ਫ਼ਾਜ਼ਿਲਕਾ, 23 ਸਤੰਬਰ (ਦਵਿੰਦਰ ਪਾਲ ਸਿੰਘ)- ਸ਼੍ਰੀ ਅਗਰਵਾਲ ਸਭਾ ਵਲੋਂ ਮਹਾਰਾਜਾ ਅਗਰਸੈਨ ਜਯੰਤੀ ਸਬੰਧੀ ਚੱਲ ਰਹੇ ਹਫ਼ਤਾਵਾਰੀ ਪ੍ਰੋਗਰਾਮਾਂ ਤਹਿਤ 26 ਸਤੰਬਰ ਨੂੰ ਹੋਣ ਵਾਲੀ ਪ੍ਰੋਗਰਾਮ ਦੀਆਂ ਤਿਆਰੀ ਮੁਕੰਮਲ ਕਰ ਲਈਆਂ ਗਈਆਂ ਹਨ | ਜਾਣਕਾਰੀ ਦਿੰਦਿਆਂ ਸਭਾ ਦੇ ...
ਮੰਡੀ ਲਾਧੂਕਾ, 23 ਸਤੰਬਰ (ਰਾਕੇਸ਼ ਛਾਬੜਾ)-ਪਿੰਡ ਢਾਣੀ ਮੁਨਸ਼ੀ ਰਾਮ ਵਿਚ 25 ਸਤੰਬਰ ਤੋਂ ਰਾਮ ਲੀਲ੍ਹਾ ਦਾ ਮੰਚਨ ਸ਼ੁਰੂ ਹੋ ਰਿਹਾ ਹੈ | ਰਾਮ ਲੀਲ੍ਹਾ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਹਰਕ੍ਰਿਸ਼ਨ ਲਾਲ ਨੇ ਕਿਹਾ ਹੈ ਇਸ ਪਿੰਡ ਵਿਚ ਪਿਛਲੇ ਕਈ ਸਾਲਾਂ ਤੋਂ ਰਾਮ ਲੀਲ੍ਹਾ ...
ਬੱਲੂਆਣਾ, 23 ਸਤੰਬਰ (ਜਸਮੇਲ ਸਿੰਘ ਢਿੱਲੋਂ)- ਅਬੋਹਰ ਬਲਾਕ-1 ਦੀਆਂ ਬਲਾਕ ਪੱਧਰੀ ਖੇਡਾਂ ਵਿਚ ਓਵਰਆਲ ਟਰਾਫ਼ੀ ਜਿੱਤਣ ਵਾਲੇ ਦੁਤਾਰਾਂਵਾਲੀ ਕਲਸਟਰ ਦੇ ਖਿਡਾਰੀਆਂ ਨੂੰ ਹਲਕਾ ਅਬੋਹਰ ਤੋਂ ਆਮ ਆਦਮੀ ਪਾਰਟੀ ਇੰਚਾਰਜ ਦੀਪ ਕੰਬੋਜ ਨੇ ਸਨਮਾਨਿਤ ਕੀਤਾ | ਇਸ ਮੌਕੇ ਅਬੋਹਰ ...
ਅਬੋਹਰ, 23 ਸਤੰਬਰ (ਸੁਖਜੀਤ ਸਿੰਘ ਬਰਾੜ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੁੰਡਲ ਵਿਖੇ ਜ਼ਿਲ੍ਹਾ ਪੱਧਰੀ ਵਾਲੀਬਾਲ ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ ਵਿਚ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਨੇ ਭਾਗ ਲਿਆ | ਇਹ ਮੁਕਾਬਲਾ ...
ਜਲਾਲਾਬਾਦ, 23 ਸਤੰਬਰ (ਜਤਿੰਦਰ ਪਾਲ ਸਿੰਘ) -ਸਥਾਨਕ ਦਾਣਾ ਮੰਡੀ ਵਿਖੇ ਸਥਿਤ ਸ਼ੈੱਡਾਂ ਹੇਠ ਜਲਾਲਾਬਾਦ ਹਲਕੇ ਦੀਆਂ ਮੰਡੀਆਂ ਵਿਚ ਕੰਮ ਕਰਨ ਵਾਲੇ ਮਜ਼ਦੂਰਾਂ ਤੇ ਨੰਬਰਦਾਰਾਂ ਦੀ ਅਹਿਮ ਮੀਟਿੰਗ ਹੋਈ | ਮੀਟਿੰਗ ਵਿਚ ਗੱਲਾ ਮਜ਼ਦੂਰ ਯੂਨੀਅਨ ਸ਼੍ਰੀ ਮੁਕਤਸਰ ਸਾਹਿਬ ...
ਫ਼ਾਜ਼ਿਲਕਾ, 23 ਸਤੰਬਰ (ਦਵਿੰਦਰ ਪਾਲ ਸਿੰਘ)- ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਵਲੋਂ ਦਿੱਤੇ ਸੱਦੇ ਤਹਿਤ ਜ਼ਿਲ੍ਹਾ ਪ੍ਰਧਾਨ ਅਮਰਜੀਤ ਚਾਵਲਾ ਅਤੇ ਜਨਰਲ ਸਕੱਤਰ ਸੁਖਦੇਵ ਚੰਦ ਦੀ ਪ੍ਰਧਾਨਗੀ ਹੇਠ ਕਲੈਰੀਕਲ ਕਾਮਿਆਂ ਨੇ ਡਿਪਟੀ ਕਮਿਸ਼ਨਰ ਦਫ਼ਤਰ ਦੇ ...
ਫ਼ਾਜ਼ਿਲਕਾ, 23 ਸਤੰਬਰ (ਦਵਿੰਦਰ ਪਾਲ ਸਿੰਘ)-ਸੂਬਾ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਰੁਜ਼ਗਾਰ ਵਿਭਾਗ ਵਲੋਂ ਪਲੇਸਮੈਂਟ ਕੈਂਪ ਲਗਾਏ ਜਾ ਰਹੇ ਹਨ ਜਿਸ ਤੋਂ ਲਾਹਾ ਲੈ ਕੇ ਬੇਰੁਜ਼ਗਾਰ ਨੌਜਵਾਨ ਰੁਜ਼ਗਾਰ ਪ੍ਰਾਪਤ ਕਰ ...
ਬੱਲੂਆਣਾ, 23 ਸਤੰਬਰ (ਜਸਮੇਲ ਸਿੰਘ ਢਿੱਲੋਂ)-ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੁੰਡਲ ਵਿਖੇ ਜ਼ਿਲ੍ਹਾ ਪੱਧਰੀ ਵਾਲੀਬਾਲ ਟੂਰਨਾਮੈਂਟ ਕਰਵਾਏ ਗਏ | ਟੂਰਨਾਮੈਂਟ ਵਿਚ ਲੜਕੇ ਅਤੇ ਲੜਕੀਆਂ ਦੀਆਂ 24 ਟੀਮਾਂ ਨੇ ਹਿੱਸਾ ਲਿਆ | ...
ਜਲਾਲਾਬਾਦ, 23 ਸਤੰਬਰ (ਕਰਨ ਚੁਚਰਾ)-ਜੰਗਲਾਤ ਵਿਭਾਗ ਵਿਚ ਪਿਛਲੇ 20-20 ਸਾਲਾਂ ਤੋਂ ਕੰਮ ਕਰਦੇ ਕੱਚੇ ਮੁਲਾਜ਼ਮਾਂ ਨੇ ਪਿਛਲੇ 6-6 ਮਹੀਨਿਆਂ ਤੋਂ ਤਨਖ਼ਾਹਾਂ ਨਾ ਮਿਲਣ ਕਾਰਨ ਸਰਕਾਰ ਖ਼ਿਲਾਫ਼ ਰੋਸ ਜ਼ਾਹਿਰ ਕੀਤਾ ਹੈ | ਜਾਣਕਾਰੀ ਦਿੰਦਿਆਂ ਕੱਚੇ ਮੁਲਾਜ਼ਮ ਕਾਲਾ ਸਿੰਘ, ...
ਜਲਾਲਾਬਾਦ, 23 ਸਤੰਬਰ (ਜਤਿੰਦਰ ਪਾਲ ਸਿੰਘ) -ਜਲਾਲਾਬਾਦ ਨੇੜੇ ਪੈਂਦੇ ਪਿੰਡ ਝੁੱਗੇ ਟੇਕ ਸਿੰਘ ਵਿਖੇ ਕਿਸਾਨ ਸੰਘਰਸ਼ ਕਮੇਟੀ ਪੰਜਾਬ ਜ਼ਿਲ੍ਹਾ ਫ਼ਾਜ਼ਿਲਕਾ ਬਲਾਕ ਜਲਾਲਾਬਾਦ ਦੇ ਆਗੂ ਪ੍ਰਧਾਨ ਸੁਖਦੇਵ ਸਿੰਘ ਅਤੇ ਪ੍ਰਧਾਨ ਸਰਬਜੀਤ ਸਿੰਘ ਦੀ ਅਗਵਾਈ ਹੇਠ ਨਵੀਂ ...
ਜਲਾਲਾਬਾਦ, 23 ਸਤੰਬਰ (ਕਰਨ ਚੁਚਰਾ)-ਨਗਰ ਕੌਂਸਲ ਜਲਾਲਾਬਾਦ ਵਲੋਂ ਨੇੜਲੇ ਪਿੰਡ ਰੁੰਮਵਾਲਾ ਵਿਖੇ ਬਣਾਏ ਗਏ ਗੰਦਗੀ ਦੇ ਡੰਪ 'ਤੇ ਉਸ ਵੇਲੇ ਮਾਮਲਾ ਗੰਭੀਰ ਹੋ ਗਿਆ, ਜਦੋਂ ਕਿਸਾਨਾਂ ਨੇ ਨਗਰ ਕੌਂਸਲ ਦੀਆਂ ਗੰਦਗੀ ਨਾਲ ਭਰੀਆਂ ਟਰਾਲੀਆਂ ਰੋਕ ਲਈਆਂ ਅਤੇ ਪ੍ਰਦਰਸ਼ਨ ...
ਅਬੋਹਰ, 23 ਸਤੰਬਰ (ਸੁਖਜੀਤ ਸਿੰਘ ਬਰਾੜ)-ਯੁਵਕ ਸੇਵਾਵਾਂ ਵਿਭਾਗ ਪੰਜਾਬ ਵਲੋਂ ਰੈੱਡ ਰਿਬਨ ਕਲੱਬ ਫ਼ਾਜ਼ਿਲਕਾ ਵਲੋਂ ਕਰਵਾਏ ਗਏ ਜ਼ਿਲ੍ਹਾ ਪੱਧਰੀ ਕੁਇਜ਼ ਮੁਕਾਬਲਿਆਂ ਵਿਚ ਭਾਗ ਸਿੰਘ ਖ਼ਾਲਸਾ ਕਾਲਜ ਕਾਲਾ ਟਿੱਬਾ ਦੀਆਂ ਵਿਦਿਆਰਥਣਾਂ ਨੇਹਾ ਤੇ ਅਨੀਸ਼ਾ ਨੇ ਤੀਸਰਾ ...
ਅਬੋਹਰ, 23 ਸਤੰਬਰ (ਵਿਵੇਕ ਹੂੜੀਆ)-ਅਬੋਹਰ ਭੱਠਾ ਐਸੋਸੀਏਸ਼ਨ ਦੀ ਇਕ ਮੀਟਿੰਗ ਸਾਬਕਾ ਵਿਧਾਇਕ ਅਤੇ ਪ੍ਰਸਿੱਧ ਭੱਠਾ ਕਾਰੋਬਾਰੀ ਅਰੁਣ ਨਾਰੰਗ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਸਰਵ ਸੰਮਤੀ ਨਾਲ ਐਸੋਸੀਏਸ਼ਨ ਦੀ ਚੋਣ ਕਰਦੇ ਹੋਏ ਵਿਪਨ ਨਾਗਪਾਲ ਨੂੰ ਪ੍ਰਧਾਨ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX