ਤਾਜਾ ਖ਼ਬਰਾਂ


ਪਾਕਿਸਤਾਨ : ਕਰਾਚੀ ਦੀ ਫੈਕਟਰੀ 'ਚ ਜ਼ਕਾਤ ਤੇ ਰਾਸ਼ਨ ਵੰਡ ਦੌਰਾਨ ਮਚੀ ਭਗਦੜ 'ਚ 11 ਲੋਕਾਂ ਦੀ ਮੌਤ
. . .  1 day ago
ਕਾਗਜ਼ ਰਹਿਤ ਹੋਵੇਗਾ ਕੈਗ, 1 ਅਪ੍ਰੈਲ ਤੋਂ ਡਿਜੀਟਲ ਆਡਿਟ ਦਾ ਐਲਾਨ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ 2022-23 ਵਿਚ ਸਰਕਾਰੀ ਈ-ਮਾਰਕੀਟਪਲੇਸ ਦੇ 2 ਲੱਖ ਕਰੋੜ ਰੁਪਏ ਨੂੰ ਪਾਰ ਕਰਨ 'ਤੇ ਪ੍ਰਗਟਾਈ ਖੁਸ਼ੀ
. . .  1 day ago
ਅਸੀਂ ਅੰਮ੍ਰਿਤਸਰ ਦੀ ਸੁਰੱਖਿਆ ਲਈ ਲਗਾਤਾਰ ਕੰਮ ਕਰ ਰਹੇ ਹਾਂ - ਡੀ.ਸੀ.ਪੀ.
. . .  1 day ago
ਅੰਮ੍ਰਿਤਸਰ, 31 ਮਾਰਚ – ਡੀ.ਸੀ.ਪੀ. ਪਰਮਿੰਦਰ ਸਿੰਘ ਭੰਡਾਲ ਨੇ ਕਿਹਾ ਕਿ ਅਸੀਂ ਅੰਮ੍ਰਿਤਸਰ ਦੀ ਸੁਰੱਖਿਆ ਲਈ ਲਗਾਤਾਰ ਕੰਮ ਕਰ ਰਹੇ ਹਾਂ । ਅੱਜ ਵੀ ਅਸੀਂ ਪੂਰੇ ਸ਼ਹਿਰ ਨੂੰ ਸੀਲ ਕਰ ਦਿੱਤਾ ਹੈ ...
ਪੰਜਗਰਾਈਂ ਕਲਾਂ ਚ ਭਾਰੀ ਮੀਂਹ ਤੇ ਗੜੇਮਾਰੀ, ਫ਼ਸਲਾਂ ਦਾ ਭਾਰੀ ਨੁਕਸਾਨ
. . .  1 day ago
ਪੰਜਗਰਾਈਂ ਕਲਾਂ,31 ਮਾਰਚ (ਸੁਖਮੰਦਰ ਸਿੰਘ ਬਰਾੜ) - ਪੰਜਗਰਾਈਂ ਕਲਾਂ (ਫ਼ਰੀਦਕੋਟ) 'ਚ ਸ਼ਾਮ ਦੇ ਮੌਕੇ ਹੋਈ ਭਾਰੀ ਬਾਰਿਸ਼ ਅਤੇ ਗੜੇਮਾਰੀ ਕਾਰਨ ਕਣਕ ਦੀ ਫ਼ਸਲ 'ਚ ਬੁਰੀ ਤਰ੍ਹਾਂ ਪਾਣੀ ਭਰ ਗਿਆ ...
ਬੀ. ਐਸ. ਐਫ਼. ਨੇ ਦੋ ਪੈਕਟ ਹੈਰੋਇਨ ਕੀਤੀ ਬਰਾਮਦ
. . .  1 day ago
ਅਟਾਰੀ, 31 ਮਾਰਚ (ਗੁਰਦੀਪ ਸਿੰਘ ਅਟਾਰੀ)- ਕੌਮਾਂਤਰੀ ਅਟਾਰੀ ਸਰਹੱਦ ’ਤੇ ਤਾਇਨਾਤ ਬੀ.ਐਸ.ਐਫ਼. ਦੀ 144 ਬਟਾਲੀਅਨ ਨੇ ਭਾਰਤ ਪਾਕਿਸਤਾਨ ਸਰਹੱਦ ’ਤੇ ਸਥਿਤ ਬੀ.ਓ.ਪੀ. ਦਾਉਕੇ ਦੇ ਇਲਾਕੇ ਵਿਚੋਂ ਦੋ ਪੈਕਟ ਹੈਰੋਇਨ ਦੇ ਮਿਲੇ, ਜਿਨ੍ਹਾਂ ਵਿਚੋਂ 1 ਕਿੱਲੋ 960 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਦੋਵੇਂ.....
ਪੱਤਰਕਾਰਾਂ ਦੇ ਹੋ ਰਹੇ ਹਮਲੇ ਵੱਡੀ ਸ਼ਰਮ ਦੀ ਗੱਲ- ਅਨੁਰਾਗ ਠਾਕੁਰ
. . .  1 day ago
ਨਵੀਂ ਦਿੱਲੀ, 31 ਮਾਰਚ- ਪੱਛਮੀ ਬੰਗਾਲ ਦੇ ਹਾਵੜਾ ’ਚ ਕੱਲ੍ਹ ਅਤੇ ਅੱਜ ਹੋਈ ਹਿੰਸਾ ਸੰਬੰਧੀ ਗੱਲ ਕਰਦਿਆਂ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਮਮਤਾ ਬੈਨਰਜੀ ਦੇ ਸ਼ਾਸਨ ਦੌਰਾਨ ਪੱਤਰਕਾਰਾਂ ’ਤੇ ਹਮਲੇ ਹੋਏ, ਰਾਮ ਨੌਵੀਂ ਦੀ ਸ਼ੋਭਾ ਯਾਤਰਾ ਦੌਰਾਨ ਪਥਰਾਅ ਕੀਤਾ ਗਿਆ। ਜੇਕਰ ਪੱਤਰਕਾਰ ਹਿੰਸਾ....
ਕੱਲ੍ਹ ਤੋਂ ਸਕੂਲਾਂ ਦੇ ਸਮੇਂ ਵਿਚ ਤਬਦੀਲੀ
. . .  1 day ago
ਚੰਡੀਗੜ੍ਹ, 31 ਮਾਰਚ- ਪੰਜਾਬ ਰਾਜ ਦੇ ਸਮੂਹ ਸਰਕਾਰੀ, ਪ੍ਰਾਈਵੇਟ, ਏਡਿਡ ਅਤੇ ਮਾਨਤਾ ਪ੍ਰਾਪਤ ਪ੍ਰਾਇਮਰੀ/ਮਿਡਲ/ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ 01 ਅਪ੍ਰੈਲ ਤੋਂ 30 ਸਤੰਬਰ 2023 ਤੱਕ ਸਵੇਰੇ 8:00 ਵਜੇ ਖੁੱਲ੍ਹਣਗੇ....
ਸੜਕ ਹਾਦਸੇ ’ਚ ਪੁਲਿਸ ਮੁਲਾਜ਼ਮ ਦੀ ਹੋਈ ਮੌਤ
. . .  1 day ago
ਕੁੱਲਗੜ੍ਹੀ, 31 ਮਾਰਚ (ਸੁਖਜਿੰਦਰ ਸਿੰਘ ਸੰਧੂ)- ਫ਼ਿਰੋਜ਼ਪੁਰ ਜ਼ੀਰਾ ਮਾਰਗ ’ਤੇ ਪਿੰਡ ਸਾਂਦੇ ਹਾਸ਼ਮ ਦੀ ਅਨਾਜ ਮੰਡੀ ਕੋਲ ਇਕ ਕਾਰ ਅਤੇ ਟਰੱਕ ਦੀ ਟੱਕਰ ਵਿਚ ਇਕ ਔਰਤ ਪੁਲਿਸ ਮੁਲਾਜ਼ਮ ਦੀ ਮੌਤ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕੁਲਵਿੰਦਰ ਕੌਰ ਹੌਲਦਾਰ ਪੰਜਾਬ ਪੁਲਿਸ ਫ਼ਿਰੋਜ਼ਪੁਰ ਤੋਂ....
ਭਾਰਤੀ ਮੂਲ ਦੇ ਅਜੈ ਸਿੰਘ ਬੰਗਾ ਬਣੇ ਵਿਸ਼ਵ ਬੈਂਕ ਦੇ ਨਵੇਂ ਸੀ.ਈ.ਓ.
. . .  1 day ago
ਵਾਸ਼ਿੰਗਟਨ, 31 ਮਾਰਚ- ਅਮਰੀਕਾ ਦੇ ਰਾਸ਼ਟਰਪਤੀ ਜੋ ਬਾਈਡਨ ਵਲੋਂ ਅਜੈ ਸਿੰਘ ਬੰਗਾ ਨੂੰ ਵਿਸ਼ਵ ਬੈਂਕ ਦੇ ਸੀ.ਈ.ਓ. ਵਜੋਂ ਨਿਯੁਕਤ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ। ਦੱਸ ਦਈਏ ਕਿ ਕਿਸੇ ਹੋਰ ਦੇਸ਼ ਵਲੋਂ ਬੰਗਾ ਦੇ ਮੁਕਾਬਲੇ ਕੋਈ ਉਮੀਦਵਾਰ ਖੜ੍ਹਾ ਨਹੀਂ ਕੀਤਾ ਗਿਆ। ਬੰਗਾ ਨੂੰ 23....
ਅਦਾਲਤ ਨੇ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ਕੀਤੀ ਖ਼ਾਰਜ
. . .  1 day ago
ਨਵੀਂ ਦਿੱਲੀ, 31 ਮਾਰਚ- ਦਿੱਲੀ ਦੀ ਵਿਸ਼ੇਸ਼ ਅਦਾਲਤ ਨੇ ਜੀ.ਐਨ.ਸੀ.ਟੀ.ਡੀ. ਦੀ ਆਬਕਾਰੀ ਨੀਤੀ ਬਣਾਉਣ ਅਤੇ ਲਾਗੂ ਕਰਨ ਵਿਚ ਕਥਿਤ ਬੇਨਿਯਮੀਆਂ ਨਾਲ ਸੰਬੰਧਿਤ ਸੀ.ਬੀ.ਆਈ. ਕੇਸ ਵਿਚ ਦਿੱਲੀ ਦੇ ਸਾਬਕਾ ਉਪ....
ਲੈਫ਼ਟੀਨੈਂਟ ਜਨਰਲ ਡੀ.ਐਸ. ਰਾਣਾ ਨੇ ਡੀ.ਜੀ. ਡਿਫ਼ੈਂਸ ਇੰਟੈਲੀਜੈਂਸ ਏਜੰਸੀ ਦੇ ਡਿਪਟੀ ਚੀਫ਼ ਵਜੋਂ ਸੰਭਾਲਿਆ ਅਹੁਦਾ
. . .  1 day ago
ਨਵੀਂ ਦਿੱਲੀ, 31 ਮਾਰਚ- ਲੈਫ਼ਟੀਨੈਂਟ ਜਨਰਲ ਡੀ.ਐਸ. ਰਾਣਾ ਨੇ ਅੱਜ ਡੀ.ਜੀ. ਡਿਫ਼ੈਂਸ ਇੰਟੈਲੀਜੈਂਸ ਏਜੰਸੀ ਅਤੇ ਇੰਟੈਗਰੇਟਿਡ ਡਿਫ਼ੈਂਸ ਸਟਾਫ਼ (ਇੰਟੈਲੀਜੈਂਸ) ਦੇ ਡਿਪਟੀ ਚੀਫ਼ ਵਜੋਂ ਆਪਣੀ ਨਿਯੁਕਤੀ ਸੰਭਾਲ ਲਈ ਹੈ। ਡੀ.ਜੀ. ਡੀ.ਆਈ.ਏ. ਦਾ.....
ਸਵੇਰੇ ਤੋਂ ਪੈ ਰਹੇ ਮੀਂਹ ਨੇ ਕਿਸਾਨਾਂ ਦੇ ਚਿਹਰੇ ਮੁਰਝਾਏ
. . .  1 day ago
ਗੁਰਾਇਆ, 31 ਮਾਰਚ (ਚਰਨਜੀਤ ਸਿੰਘ ਦੁਸਾਂਝ)- ਗੁਰਾਇਆ ਅਤੇ ਆਸਪਾਸ ਸਵੇਰੇ ਤੋਂ ਪੈ ਰਹੇ ਮੀਂਹ ਨੇ ਕਿਸਾਨਾਂ ਦੇ ਸਾਹ ਸੂਤ ਕੇ ਰੱਖ ਦਿੱਤੇ ਹਨ। ਇਲਾਕੇ ’ਚ ਪਹਿਲਾਂ ਪਏ ਮੀਂਹ ਅਤੇ ਹਨੇਰੀ ਨੇ ਕਰੀਬ 35 ਤੋਂ 40 ਫ਼ੀਸਦੀ ਫ਼ਸਲ ਦਾ ਨੁਕਸਾਨ ਕਰ ਦਿੱਤਾ ਸੀ, ਜਿਸ ਦਾ ਪਾਣੀ ਅਜੇ ਖ਼ੇਤਾਂ ’ਚੋਂ ਸੁਕਿਆ ਨਹੀਂ ਸੀ। ਅੱਜ ਪੈ ਰਹੇ ਮੀਂਹ....
ਇਕ ਔਰਤ ਨੇ ਨੌਜਵਾਨ ਮਹਿਲਾ ਦੀ ਕੱਟੀ ਸੋਨੇ ਦੀ ਚੈਨ
. . .  1 day ago
ਤਪਾ ਮੰਡੀ, 31 ਮਾਰਚ (ਵਿਜੇ ਸ਼ਰਮਾ)- ਕੌਮੀ ਮਾਰਗ ਬਠਿੰਡਾ-ਚੰਡੀਗੜ੍ਹ ’ਤੇ ਸਥਿਤ ਤਪਾ ਬਾਈਪਾਸ ’ਤੇ ਉਸ ਸਮੇਂ ਹੰਗਾਮਾ ਹੋ ਗਿਆ ਜਦੋਂ ਇਕ ਮਹਿਲਾ ਆਪਣੇ ਬੱਚਿਆਂ ਸਮੇਤ ਬੱਸ ਵਿਚ ਸੰਗਰੂਰ ਜਾਣ ਲਈ ਚੜ੍ਹੀ ਤਾਂ ਇਕ ਮਹਿਲਾ ਵਲੋਂ ਉਸ ਦੇ ਗਲੇ ਵਿਚੋਂ ਸੋਨੇ ਦੀ ਚੈਨ ਕੱਟ ਲਈ ਗਈ। ਮੌਕੇ ’ਤੇ ਨੌਜਵਾਨ....
ਅਦਾਲਤ ਨੇ ਅਰਵਿੰਦ ਕੇਜਰੀਵਾਲ ’ਤੇ ਲਗਾਇਆ 25,000 ਦਾ ਜ਼ੁਰਮਾਨਾ
. . .  1 day ago
ਨਵੀਂ ਦਿੱਲੀ, 31 ਮਾਰਚ- ਸਿੰਗਲ-ਜੱਜ ਜਸਟਿਸ ਬੀਰੇਨ ਵੈਸ਼ਨਵ ਨੇ ਪ੍ਰਧਾਨ ਮੰਤਰੀ ਦਫ਼ਤਰ ਦੇ ਜਨਤਕ ਸੂਚਨਾ ਅਧਿਕਾਰੀ, ਗੁਜਰਾਤ ਯੂਨੀਵਰਸਿਟੀ ਅਤੇ ਦਿੱਲੀ ਯੂਨੀਵਰਸਿਟੀ ਦੇ ਪੀ.ਆਈ.ਓਜ਼. ਨੂੰ ਮੋਦੀ ਦੀਆਂ ਗ੍ਰੈਜੂਏਟ ਅਤੇ ਪੋਸਟ ਗ੍ਰੈਜੂਏਟ ਡਿਗਰੀਆਂ ਦੇ ਵੇਰਵੇ ਪੇਸ਼ ਕਰਨ ਲਈ ਮੁੱਖ ਸੂਚਨਾ.....
ਕਰਨਾਟਕ ਚੋਣਾਂ: ਆਪ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਦੂਜੀ ਸੂਚੀ
. . .  1 day ago
ਨਵੀਂ ਦਿੱਲੀ, 31 ਮਾਰਚ- ਆਮ ਆਦਮੀ ਪਾਰਟੀ (ਆਪ) ਨੇ ਆ ਰਹੀਆਂ ਕਰਨਾਟਕ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਆਪਣੇ 60 ਉਮੀਦਵਾਰਾਂ....
ਅਮਿਤ ਕਸ਼ੱਤਰੀਆ ਨਾਸਾ ਦੇ ਖ਼ੇਤਰੀ ਦਫ਼ਤਰ ਦੇ ਪਹਿਲੇ ਮੁਖੀ ਨਿਯੁਕਤ
. . .  1 day ago
ਵਾਸ਼ਿੰਗਟਨ, 31 ਮਾਰਚ- ਭਾਰਤੀ-ਅਮਰੀਕੀ ਸਾਫ਼ਟਵੇਅਰ ਅਤੇ ਰੋਬੋਟਿਕਸ ਇੰਜੀਨੀਅਰ ਅਮਿਤ ਕਸ਼ੱਤਰੀਆ ਨੂੰ ‘ਨਾਸਾ’ ਦੇ ਨਵੇਂ-ਸਥਾਪਿਤ ਚੰਦਰਮਾ ਤੋਂ ਮੰਗਲ ਪ੍ਰੋਗਰਾਮ ਦੇ ਪਹਿਲੇ ਮੁਖੀ ਵਜੋਂ ਨਿਯੁਕਤ ਕੀਤਾ ਗਿਆ....
ਪੁਲਿਸ ਤੇ ਬੀ. ਐਸ. ਐਫ਼. ਨੇ ਤਸਕਰਾਂ ਵਲੋਂ ਸੁੱਟੀ ਹੈਰੋਇਨ ਕੀਤੀ ਬਰਾਮਦ
. . .  1 day ago
ਖ਼ੇਮਕਰਨ, 31 ਮਾਰਚ (ਰਾਕੇਸ਼ ਬਿੱਲਾ)- ਸਰਹੱਦੀ ਖ਼ੇਤਰ ’ਚ ਕਡਿਆਲੀ ਤਾਰ ਨੇੜੇ ਪਕਿਸਤਾਨੀ ਤਸਕਰਾਂ ਵਲੋਂ ਸੁੱਟੀ ਗਈ ਹੈਰੋਇਨ ਪੁਲਿਸ ਤੇ ਬੀ. ਐਸ. ਐਫ਼. ਨੇ ਸਾਂਝੇ ਸਰਚ ਅਭਿਆਨ ਦੌਰਾਨ ਬਰਾਮਦ ਕੀਤੀ ਹੈ। ਮਿਲੀ ਜਾਣਕਾਰੀ ਮੁਤਾਬਕ ਗੁਪਤ ਸੂਚਨਾ ਤੇ ਚਲਾਏ ਇਸ ਸਾਂਝੇ ਅਭਿਆਨ ’ਚ ਅੱਜ ਸੀਮਾ ਚੌਕੀ.....
ਰਾਸ਼ਟਰਪਤੀ ਨੇ ਕੀਤੀ ‘ਦ ਐਲੀਫ਼ੈਂਟ ਵਿਸਪਰਜ਼’ ਦੇ ਨਿਰਮਾਤਾਵਾਂ ਨਾਲ ਮੁਲਾਕਾਤ
. . .  1 day ago
ਨਵੀਂ ਦਿੱਲੀ, 31 ਮਾਰਚ- ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਅੱਜ ਆਸਕਰ ਜੇਤੂ ਡਾਕੂਮੈਂਟਰੀ ‘ਦ ਐਲੀਫ਼ੈਂਟ ਵਿਸਪਰਜ਼’ ਦੇ ਨਿਰਮਾਤਾਵਾਂ ਨਾਲ ਮੁਲਾਕਾਤ ਕੀਤੀ ਅਤੇ ਭਾਰਤ ਦੀ ਸੰਭਾਲ ਅਤੇ ਕੁਦਰਤ ਨਾਲ ਇਕਸੁਰਤਾ ਵਿਚ....
ਕੱਲ੍ਹ ਜੇਲ੍ਹ ਤੋਂ ਰਿਹਾਅ ਹੋਣਗੇ ਨਵਜੋਤ ਸਿੰਘ ਸਿੱਧੂ
. . .  1 day ago
ਪਟਿਆਲਾ, 31 ਮਾਰਚ- ਰੋਡ ਰੇਜ਼ ਮਾਮਲੇ ’ਚ ਜੇਲ੍ਹ ’ਚ ਬੰਦ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਭਲਕੇ ਯਾਨੀ ਕਿ 1 ਅਪ੍ਰੈਲ ਨੂੰ ਸਵੇਰੇ 11 ਵਜੇ ਪਟਿਆਲਾ ਜੇਲ੍ਹ ’ਚੋਂ ਰਿਹਾਅ ਹੋਣਗੇ। ਸੰਬੰਧਿਤ ਅਧਿਕਾਰੀਆਂ ਵਲੋਂ ਇਸ ਸੰਬੰਧੀ....
ਤਾਨਾਸ਼ਾਹ ਬਣੀ ਕੇਂਦਰ ਸਰਕਾਰ- ਰਾਜਾ ਵੜਿੰਗ
. . .  1 day ago
ਅੰਮ੍ਰਿਤਸਰ, 31 ਮਾਰਚ (ਵਰਪਾਲ, ਸ਼ਰਮਾ)- ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੱਤਰਕਾਰਾਂ ਨਾਲ ਗੱਲ-ਬਾਤ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਤਾਨਾਸ਼ਾਹ ਬਣ ਗਈ ਹੈ। ਉਨ੍ਹਾਂ ਕੇਂਦਰ ਸਰਕਾਰ ’ਤੇ ਤਿੱਖੇ ਹਮਲੇ ਕਰਦਿਆਂ ਕਿਹਾ ਕਿ ਸੁਆਲ ਪੁੱਛਣ ਵਾਲਿਆਂ ਨੂੰ ਜੁਆਬ ਦੇਣ ਦੀ....
ਅੰਮ੍ਰਿਤਪਾਲ ਦਾ ਗ੍ਰਿਫ਼ਤਾਰ ਨਾ ਹੋਣਾ ਸੂਬਾ ਤੇ ਕੇਂਦਰ ਸਰਕਾਰ ਦੀ ਨਾਕਾਮੀ- ਰਾਣਾ ਗੁਰਜੀਤ ਸਿੰਘ
. . .  1 day ago
ਲੁਧਿਆਣਾ, 31 ਮਾਰਚ (ਪਰਮਿੰਦਰ ਸਿੰਘ ਆਹੂਜਾ, ਰੂਪੇਸ਼ ਕੁਮਾਰ)- ਪੰਜਾਬ ਦੇ ਸਾਬਕਾ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਰਾਣਾ ਗੁਰਜੀਤ ਸਿੰਘ ਨੇ ਖ਼ਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫ਼ਤਾਰੀ ਹੋਣ ਨੂੰ ਇਸ ਨੂੰ ਸੂਬਾ ਅਤੇ ਕੇਂਦਰ ਸਰਕਾਰ ਦੀ ਨਾਕਾਮੀ ਕਰਾਰ ਦਿੱਤਾ ਹੈ। ਉਹ ਅੱਜ ਲੁਧਿਆਣਾ ਦੇ ਇਕ ਨਿੱਜੀ ਹੋਟਲ ਵਿਚ ਕਾਂਗਰਸੀ....
ਸ਼੍ਰੋਮਣੀ ਕਮੇਟੀ ਵਲੋਂ ਏ.ਡੀ.ਸੀ. ਨੂੰ ਦਿੱਤਾ ਗਿਆ ਮੰਗ ਪੱਤਰ
. . .  1 day ago
ਅੰਮ੍ਰਿਤਸਰ, 31 ਮਾਰਚ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪੰਜਾਬ ਦੇ ਮੌਜੂਦਾ ਹਾਲਾਤ ਅਤੇ ਬੇਕਸੂਰ ਸਿੱਖ ਨੌਜਵਾਨਾਂ ਦੀ ਫ਼ੜੋ-ਫ਼ੜਾਈ ਵਿਰੁੱਧ ਰੋਸ ਮਾਰਚ ਉਪਰੰਤ ਇਕ ਮੰਗ ਪੱਤਰ ਡੀ. ਸੀ. ਦੀ ਗ਼ੈਰ-ਹਾਜ਼ਰੀ ਵਿਚ ਏ.ਡੀ.ਸੀ. ਸੁਰਿੰਦਰ ਸਿੰਘ ਨੂੰ ਦਿੱਤਾ ਗਿਆ। ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ....
ਨਵੀਂ ਦਿੱਲੀ: ਦਮ ਘੁੱਟਣ ਨਾਲ ਇਕੋ ਪਰਿਵਾਰ ਦੇ 6 ਜੀਆਂ ਦੀ ਮੌਤ
. . .  1 day ago
ਨਵੀਂ ਦਿੱਲੀ, 31 ਮਾਰਚ- ਇੱਥੋਂ ਦੇ ਸ਼ਾਸਤਰੀ ਪਾਰਕ ਵਿਚ ਮੱਛਰ ਭਜਾਉਣ ਵਾਲੀ ਦਵਾਈ ਕਾਰਨ ਲੱਗੀ ਅੱਗ ਵਿਚ ਇਕੋ ਪਰਿਵਾਰ ਦੇ 6 ਜੀਆਂ ਦੀ ਮੌਤ ਹੋ ਗਈ। ਐਡੀਸ਼ਨਲ ਡੀ.ਸੀ.ਪੀ. ਸੰਧਿਆ ਸਵਾਮੀ ਨੇ ਦੱਸਿਆਕਿ ਗਰਾਊਂਡ ਫ਼ਲੋਰ ’ਤੇ ਮੱਛਰ ਭਜਾਉਣ ਵਾਲਾ ਤੇਲ ਬਲ ਰਿਹਾ ਸੀ, ਜਿਸ ਕਾਰਨ ਅੱਗ ਲੱਗ....
ਹਰਿਆਣਾ: ਰੈਸਟੋਰੈਂਟ ਵਿਚ ਲੱਗੀ ਅੱਗ
. . .  1 day ago
ਚੰਡੀਗੜ੍ਹ, 31 ਮਾਰਚ- ਪੰਚਕੂਲਾ ਦੇ ਅਮਰਾਵਤੀ ਮਾਲ ਵਿਚ ਇਕ ਘੁੰਮਦੇ ਰੈਸਟੋਰੈਂਟ ਵਿਚ ਅੱਗ ਲੱਗ ਗਈ....
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 8 ਅੱਸੂ ਸੰਮਤ 554
ਵਿਚਾਰ ਪ੍ਰਵਾਹ: ਹਰ ਚੰਗੇ ਅਤੇ ਨੇਕ ਇਨਸਾਨ ਲਈ ਸਭ ਤੋਂ ਵੱਡੀ ਪ੍ਰਾਪਤੀ ਹੈ ਕਿ ਉਹ ਮੁਸ਼ਕਿਲ ਆਉਣ 'ਤੇ ਕਰਤੱਵ ਅਤੇ ਧਰਮ ਤੋਂ ਕਦੇ ਵੀ ਨਾ ਡੋਲੇ। -ਸੁਕਰਾਤ

ਪਟਿਆਲਾ

ਡਿਪਟੀ ਕਮਿਸ਼ਨਰ ਵਲੋਂ ਪਿੰਡਾਂ 'ਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ

ਪਟਿਆਲਾ, 23 ਸਤੰਬਰ (ਗੁਰਪ੍ਰੀਤ ਸਿੰਘ ਚੱਠਾ)-ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਪਟਿਆਲਾ ਜ਼ਿਲ੍ਹੇ ਦੇ ਪਿੰਡਾਂ 'ਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪਿੰਡਾਂ ਵਿਚ ਜੋ ਵੀ ਗਲੀਆਂ ਤੇ ਨਾਲੀਆਂ ਦਾ ਕੰਮ ਕਰਵਾਇਆ ਜਾਂਦਾ ਹੈ, ਉਸ ਦਾ ਪੂਰਾ ਰਿਕਾਰਡ ਰੱਖਿਆ ਜਾਵੇ | ਉਨ੍ਹਾਂ ਕਿਹਾ ਕਿ ਰਿਕਾਰਡ 'ਚ ਬਣਾਈ ਗਈ ਗਲੀ ਜਾਂ ਨਾਲੀ ਦੀ ਲੰਬਾਈ ਤੇ ਚੌੜਾਈ, ਸ਼ੁਰੂ ਤੇ ਖਤਮ ਹੋਣ ਦੀ ਸਥਾਨ ਦਾ ਵੇਰਵਾ ਤੇ ਗਾਇਡਲਾਈਨਜ਼ ਅਨੁਸਾਰ ਕੀਤੇ ਗਏ ਕੰਮ ਦੀ ਮਿਆਦ ਦਰਜ ਕੀਤੀ ਜਾਵੇ, ਤਾਂ ਜੋ ਪਹਿਲਾ ਖਰਾਬ ਹੋਣ ਦੀ ਸੂਰਤ 'ਚ ਸੰਬੰਧਤ ਖ਼ਿਲਾਫ਼ ਕਾਰਵਾਈ ਕੀਤੀ ਜਾ ਸਕੇ ਤੇ ਮਿਆਦ ਤੋਂ ਪਹਿਲਾਂ ਦੁਬਾਰਾ ਬਣਾਉਣ ਦੇ ਖਰਚ ਤੋਂ ਬਚਿਆ ਜਾ ਸਕੇ | ਉਨ੍ਹਾਂ ਅਧਿਕਾਰੀਆਂ ਨੂੰ ਚੱਲ ਰਹੇ ਕੰਮਾਂ ਨੂੰ ਸਮੇਂ ਸਿਰ ਨੇਪਰੇ ਚੜ੍ਹਾਉਣ ਲਈ ਹਦਾਇਤ ਵੀ ਕੀਤੀ | ਮੀਟਿੰਗ 'ਚ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਈਸ਼ਾ ਸਿੰਘਲ ਵੀ ਮੌਜੂਦ ਸਨ | ਸਾਕਸ਼ੀ ਸਾਹਨੀ ਨੇ ਸ਼ਾਮਲਾਟ ਜ਼ਮੀਨਾਂ ਦੀ ਵਰਤੋਂ ਸੰਬੰਧੀ ਅਧਿਕਾਰੀਆਂ ਨੂੰ ਪਲਾਨ ਤਿਆਰ ਕਰਨ ਦੀ ਹਦਾਇਤ ਕਰਦਿਆਂ ਕਿਹਾ ਕਿ ਜਿਨ੍ਹਾਂ ਜ਼ਮੀਨਾਂ 'ਤੇ ਮੱਛੀ ਫਾਰਮ ਵਿਕਸਿਤ ਕੀਤੇ ਜਾ ਸਕਦੇ ਹਨ, ਉਨ੍ਹਾਂ ਦੀ ਸ਼ਨਾਖਤ ਕਰ ਲਈ ਜਾਵੇ, ਤਾਂ ਜੋ ਮੱਛੀ ਪਾਲਣ ਵਿਭਾਗ ਨਾਲ ਮਿਲਕੇ ਇਨ੍ਹਾਂ ਸਥਾਨਾਂ ਦਾ ਵਿਕਾਸ ਕੀਤਾ ਜਾ ਸਕੇ | ਉਨ੍ਹਾਂ ਕਿਹਾ ਕਿ ਜੋ ਵੀ ਵਿਕਾਸ ਕਾਰਜ ਚੱਲ ਰਹੇ ਹਨ, ਉਨ੍ਹਾਂ ਦੀ ਪੂਰੀ ਰਿਪੋਰਟ ਬੁੱਧਵਾਰ ਤੱਕ ਭੇਜੀ ਜਾਵੇ ਕਿ ਕਿੰਨੇ ਫੀਸਦੀ ਕੰਮ ਪੂਰਾ ਹੋ ਚੁੱਕਾ ਹੈ ਤੇ ਪੂਰੇ ਹੋ ਚੁੱਕੇ ਕੰਮਾਂ ਦੇ ਵਰਤੋਂ ਸਰਟੀਫਿਕੇਟ ਜਮਾਂ ਕਰਵਾਉਣੇ ਵੀ ਯਕੀਨੀ ਬਣਾਏ ਜਾਣ | ਡਿਪਟੀ ਕਮਿਸ਼ਨਰ ਨੇ ਪੰਜਾਬ ਨਿਰਮਾਣ ਪ੍ਰੋਗਰਾਮ, ਐਮ. ਪੀ. ਲੈਂਡ ਸਕੀਮ, ਸਮਾਰਟ ਵਿਲੇਜ਼ ਕੰਪੇਨ, ਅਨ-ਟਾਈਡ ਫੰਡ, ਮਗਨਰੇਗਾ, ਪੇਂਡੂ ਖੇਡ ਸਟੇਡੀਅਮ, ਜਨ ਸੁਵਿਧਾ ਕੈਂਪ, ਅੰਮਿ੍ਤ ਸਰੋਵਰ ਸਮੇਤ ਪਿੰਡਾਂ 'ਚ ਚੱਲ ਰਹੇ ਵੱਖ-ਵੱਖ ਕੰਮਾਂ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਹਦਾਇਤਾਂ ਕੀਤੀਆਂ ਤੇ ਕਿਹਾ ਕਿ ਮੀਟਿੰਗ ਦੌਰਾਨ ਦਿੱਤੇ ਨਿਰਦੇਸ਼ਾਂ 'ਤੇ ਕੀਤੀ ਕਾਰਵਾਈ ਸੰਬੰਧੀ ਅਗਲੀ ਮਹੀਨਾਵਾਰ ਮੀਟਿੰਗ 'ਚ ਰਿਪੋਰਟ ਦਿੱਤੀ ਜਾਵੇ | ਮੀਟਿੰਗ ਵਿਚ ਸਮੂਹ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਹਾਜ਼ਰ ਸਨ |

ਸੰਭੂ-ਘਨੌਰ ਰੇਲਵੇ ਉੱਚੇ ਪੁਲ 'ਤੇ ਪਏ ਮਿੱਟੀ ਦੇ ਢੇਰਾਂ ਕਾਰਨ ਵਾਪਰ ਰਹੇ ਹਨ ਹਾਦਸੇ

ਰਾਜਪੁਰਾ, 23 ਸਤੰਬਰ (ਜੀ. ਪੀ. ਸਿੰਘ)-ਰਾਜਪੁਰਾ-ਅੰਬਾਲਾ ਕੌਮੀ ਸ਼ਾਹ ਮਾਰਗ ਨੰਬਰ 44 'ਤੇ ਪਿੰਡ ਸ਼ੰਭੂ ਤੋਂ ਘਨੌਰ ਜਾਣ ਵਾਲੀ ਸੜਕ 'ਤੇ ਰੇਲਵੇ ਉੱਚੇ ਪੁਲ ਦੀ ਸੜਕ ਦੇ ਕੰਢਿਆਂ 'ਤੇ ਪਏ ਮਿੱਟੀ ਦੇ ਢੇਰਾਂ ਕਾਰਨ ਦੋ ਪਹੀਆ ਵਾਹਨ ਹਾਦਸੇ ਦਾ ਸ਼ਿਕਾਰ ਹੋ ਰਹੇ ਹਨ | ਪ੍ਰਸ਼ਾਸਨ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਨਸ਼ੇ ਦੀ ਵਿਕਰੀ ਰੋਕਣ 'ਚ ਹੋਈ ਫ਼ੇਲ੍ਹ-ਬਨੀ ਖਹਿਰਾ

ਨਾਭਾ, 23 ਸਤੰਬਰ (ਅਮਨਦੀਪ ਸਿੰਘ ਲਵਲੀ)-ਆਮ ਆਦਮੀ ਪਾਰਟੀ ਵਲੋਂ ਸੂਬੇ ਪੰਜਾਬ ਵਿਚ ਸੱਤਾ ਲੈਣ ਸਮੇਂ ਕੀਤਾ ਵਾਅਦਾ ਕਿ ਦੋ ਤਿੰਨ ਮਹੀਨਿਆਂ 'ਚ ਨਸ਼ਾ ਸੂਬੇ ਅੰਦਰੋਂ ਜੜ੍ਹੋਂ ਖ਼ਤਮ ਕਰ ਦਿੱਤਾ ਜਾਵੇਗਾ ਝੂਠਾ ਸਾਬਤ ਹੋਇਆ | ਇਹ ਵਿਚਾਰ ਨਾਭਾ ਤੋਂ ਬਨੀ ਖਹਿਰਾ ਸੀਨੀਅਰ ਮੀਤ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਡਰਾਈ ਡੇਅ ਦੌਰਾਨ ਡੇਂਗੂ, ਮਲੇਰੀਆ ਖ਼ਿਲਾਫ਼ ਜਾਗਰੂਕਤਾ ਮੁਹਿੰਮ ਚਲਾਈ

ਬਸੀ ਪਠਾਣਾਂ, 23 ਸਤੰਬਰ (ਰਵਿੰਦਰ ਮੌਦਗਿਲ)-ਸਿਹਤ ਵਿਭਾਗ ਬਸੀ ਪਠਾਣਾਂ ਵਲੋਂ ਡਰਾਈ ਡੇਅ ਦੌਰਾਨ ਸਿਵਲ ਸਰਜਨ ਡਾ. ਵਿਜੇ ਕੁਮਾਰ ਦੇ ਨਿਰਦੇਸ਼ਾਂ ਤੇ ਪ੍ਰੋਗਰਾਮ ਅਫ਼ਸਰ ਡਾ. ਗੁਰਪ੍ਰੀਤ ਕੌਰ ਦੀ ਦੇਖ-ਰੇਖ ਹੇਠ ਹਲਕੇ 'ਚ ਡੇਂਗੂ ਮਲੇਰੀਆ ਖ਼ਿਲਾਫ਼ ਵਿਸ਼ੇਸ਼ ਮੁਹਿੰਮ ...

ਪੂਰੀ ਖ਼ਬਰ »

ਵਰ੍ਹਦੇ ਮੀਂਹ 'ਚ ਅਪ੍ਰੈਂਟਿਸ ਲਾਈਨਮੈਨ ਯੂਨੀਅਨ ਦੇ 6 ਸਾਥੀ ਮੰਗਾਂ ਮਨਵਾਉਣ ਲਈ ਚੜ੍ਹੇ ਰਹੇ ਟਾਵਰ 'ਤੇ

ਪਟਿਆਲਾ, 23 ਸਤੰਬਰ (ਮਨਦੀਪ ਸਿੰਘ ਖਰੌੜ)-59ਵੇਂ ਦਿਨ ਅਪ੍ਰੈਂਟਿਸ ਲਾਈਨਮੈਨ ਯੂਨੀਅਨ ਪੰਜਾਬ ਦਾ ਪਾਵਰ ਕਾਰਪੋਰੇਸ਼ਨ ਦੇ ਦਫ਼ਤਰ ਅੱਗੇ ਧਰਨਾ ਜਾਰੀ ਤੇ 6 ਸਾਥੀ ਪਿੰਡ ਭੇਡਪੁਰਾ ਕੋਲ 400 ਕੇ. ਵੀ. ਬਿਜਲੀ ਲਾਈਨ ਦੇ ਟਾਵਰ ਉੱਪਰ ਚੌਥੇ ਦਿਨ ਵੀ ਡਟੇ ਰਹੇ ਤੇ ਆਪਣੀ ਜਾਨ ਦੀ ...

ਪੂਰੀ ਖ਼ਬਰ »

ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ 'ਵਰਸਿਟੀ 'ਚ ਮੁਢਲੀ ਸਹਾਇਤਾ ਬਾਰੇ ਸਿਖਲਾਈ ਸੈਸ਼ਨ

ਫ਼ਤਹਿਗੜ੍ਹ ਸਾਹਿਬ, 23 ਸਤੰਬਰ (ਬਲਜਿੰਦਰ ਸਿੰਘ)-ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਫ਼ਤਹਿਗੜ੍ਹ ਸਾਹਿਬ ਵਿਖੇ ਸਿੱਖਿਆ ਵਿਭਾਗ ਵਲੋਂ ਸਿੱਖਿਆਰਥੀਆਂ ਲਈ 'ਫ਼ਸਟ ਏਡ' ਵਿਸ਼ੇ 'ਤੇ ਸਿਖਲਾਈ ਸੈਸ਼ਨ ਦਾ ਆਯੋਜਨ ਕੀਤਾ ਗਿਆ | ਸੈਸ਼ਨ ਦੇ ਕੋਆਰਡੀਨੇਟਰ ਡਾ. ...

ਪੂਰੀ ਖ਼ਬਰ »

ਚੇਅਰਮੈਨ ਮੇਘ ਚੰਦ ਸ਼ੇਰਮਾਜਰਾ ਦਾ ਸਨਮਾਨ

ਪਟਿਆਲਾ, 23 ਸਤੰਬਰ (ਗੁਰਪ੍ਰੀਤ ਸਿੰਘ ਚੱਠਾ)-ਆਮ ਆਦਮੀ ਪਾਰਟੀ ਦੇ ਦਫ਼ਤਰ ਪਟਿਆਲਾ ਵਿਖੇ ਵੱਖ ਵੱਖ ਜਥੇਬੰਦੀਆਂ ਪਾਰਟੀ ਦੇ ਅਹੁਦੇਦਾਰਾਂ ਵਲੋਂ ਇੰਪਰੂਵਮੈਂਟ ਟਰੱਸਟ ਪਟਿਆਲਾ ਦੇ ਨਵ-ਨਿਯੁਕਤ ਚੇਅਰਮੈਨ ਮੇਘ ਚੰਦ ਸ਼ੇਰਮਾਜਰਾ ਦਾ ਸਨਮਾਨ ਕੀਤਾ ਗਿਆ | ਸਨਮਾਨ ਕਰਨ ...

ਪੂਰੀ ਖ਼ਬਰ »

ਮੋਟਰਸਾਈਕਲ ਚੋਰੀ

ਪਟਿਆਲਾ, 23 ਸਤੰਬਰ (ਮਨਦੀਪ ਸਿੰਘ ਖਰੌੜ)-ਸਥਾਨਕ ਅਮਰ ਹਸਪਤਾਲ ਦੇ ਬਾਹਰ ਖੜ੍ਹਾ ਮੋਟਰਸਾਈਕਲ ਕੋਈ ਚੋਰੀ ਕਰਕੇ ਲੈ ਗਿਆ ਹੈ | ਇਸ ਮਾਮਲੇ ਦੀ ਸ਼ਿਕਾਇਤ ਦਵਿੰਦਰ ਸ਼ਰਮਾ ਵਾਸੀ ਪਟਿਆਲਾ ਨੇ ਥਾਣਾ ਸਿਵਲ ਲਾਈਨ 'ਚ ਦਰਜ ਕਰਵਾਈ ਕਿ ਉਸ ਨੇ ਸ਼ਾਮੀ 5 ਵਜੇ ਦੇ ਕਰੀਬ ਅਪਣਾ ...

ਪੂਰੀ ਖ਼ਬਰ »

ਪੁਲਿਸ ਐਸ. ਐਚ. ਓ., ਡਿਊਟੀ ਅਫ਼ਸਰ ਤੇ ਮੁਨਸ਼ੀ ਨੂੰ ਲੱਗੀ ਬਚਾਉਣ

ਇਸ ਸੰਬੰਧੀ ਪਟਿਆਲਾ ਦੇ ਐਸ. ਐਸ. ਪੀ. ਦੀਪਕ ਪਾਰਿਕ ਨੇ ਦੱਸਿਆ ਕਿ ਇਸ ਕੇਸ ਦੀ ਜੁਡੀਸ਼ੀਅਲ ਜਾਂਚ ਦੀ ਰਿਪੋਰਟ ਆਉਣ ਤੋਂ ਬਾਅਦ ਦੋਸ਼ੀ ਪਾਏ ਪੁਲਿਸ ਅਫਸਰ ਤੇ ਮੁਲਾਜ਼ਮਾਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ | ਇਸ ਤੋਂ ਇਲਾਵਾ ਵਿਭਾਗੀ ਕਾਰਵਾਈ ਵੀ ਜਾਂਚ ਵੀ ਚੱਲ ...

ਪੂਰੀ ਖ਼ਬਰ »

ਕਿਸਾਨਾਂ ਨਾਲ ਕੀਤਾ 1500 ਰੁਪਏ ਦੇਣ ਦਾ ਵਾਅਦਾ ਤੁਰੰਤ ਪੂਰਾ ਕਰੇ ਪੰਜਾਬ ਸਰਕਾਰ-ਵੜੈਚ

ਭਾਦਸੋਂ, 23 ਸਤੰਬਰ (ਪ੍ਰਦੀਪ ਦੰਦਰਾਲਾ)-ਝੋਨੇ ਦੀ ਲਵਾਈ ਸ਼ੁਰੂ ਹੋਣ ਸਮੇਂ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਕਿਸਾਨਾਂ ਨਾਲ ਸਿੱਧੀ ਬਿਜਾਈ ਕਰਨ ਲਈ ਹਰ ਕਿਸਾਨ ਨੂੰ 1500 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਦੇਣ ਦਾ ਵਾਅਦਾ ਕੀਤਾ ਸੀ, ਜੋ ਕਿ 'ਆਪ' ਸਰਕਾਰ ਨੇ ਹੁਣ ...

ਪੂਰੀ ਖ਼ਬਰ »

ਬਰਸਾਤ ਕਾਰਨ ਮਕਾਨ ਦੀ ਛੱਤ ਡਿਗਣ ਨਾਲ ਹੋਇਆ ਨੁਕਸਾਨ

ਅਰਨੋਂ, 23 ਸਤੰਬਰ (ਦਰਸ਼ਨ ਸਿੰਘ ਪਰਮਾਰ)-ਨਜ਼ਦੀਕੀ ਪਿੰਡ ਗੁਲਜਾਰਪੁਰਾ (ਠਰੂਆ) ਵਿਖੇ ਪਿਛਲੇ ਦੋ ਤਿੰਨ ਦਿਨਾਂ ਤੋਂ ਹੋ ਰਹੀ ਲਗਾਤਾਰ ਬਰਸਾਤ ਕਾਰਨ ਇਕ ਗਰੀਬ ਵਿਅਕਤੀ ਦੇ ਮਕਾਨ ਦੀ ਛੱਤ ਡਿਗਣ ਕਾਰਨ ਹਜ਼ਾਰਾਂ ਰੁਪਏ ਦਾ ਨੁਕਸਾਨ ਹੋ ਗਿਆ | ਇਸ ਸੰਬੰਧੀ ਕਿ੍ਸ਼ਨ ਰਾਮ ...

ਪੂਰੀ ਖ਼ਬਰ »

ਬਿਨਾਂ ਜੀ. ਐੱਸ. ਟੀ. ਅਦਾ ਕੀਤੇ ਸਕਰੈਪ ਵੇਚਣ ਦੇ ਦੋਸ਼ 'ਚ ਪਰਚਾ ਦਰਜ

ਰਾਜਪੁਰਾ, 23 ਸਤੰਬਰ (ਰਣਜੀਤ ਸਿੰਘ)-ਸਦਰ ਪੁਲਿਸ ਨੇ ਸਰਕਾਰ ਨਾਲ ਧੋਖਾਧੜੀ ਕਰਨ ਤੇ ਬਿਨਾਂ ਜੀ. ਐੱਸ. ਟੀ. ਅਦਾ ਕੀਤੇ ਸਕਰੈਪ ਵੇਚਣ ਦੇ ਦੋਸ਼ 'ਚ ਪਰਚਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਮੁਤਾਬਿਕ ਥਾਣੇਦਾਰ ਰਾਕੇਸ਼ ਕੁਮਾਰ ਸਮੇਤ ਪੁਲਿਸ ...

ਪੂਰੀ ਖ਼ਬਰ »

ਐੱਸ. ਡੀ. ਐੱਮ. ਵਲੋਂ ਝੋਨੇ ਦੇ ਖ਼ਰੀਦ ਪ੍ਰਬੰਧਾਂ ਨੂੰ ਲੈ ਕੇ ਹਦਾਇਤਾਂ ਜਾਰੀ

ਬਸੀ ਪਠਾਣਾਂ, 23 ਸਤੰਬਰ (ਰਵਿੰਦਰ ਮੌਦਗਿਲ, ਚੰਨਪ੍ਰੀਤ ਪਨੇਸਰ)-ਸਰਕਾਰ ਵਲੋਂ ਇਕ ਅਕਤੂਬਰ ਤੋਂ ਝੋਨੇ ਦੇ ਖ਼ਰੀਦ ਸ਼ੁਰੂ ਕੀਤੀ ਜਾ ਰਹੀ ਹੈ, ਜਿਸ ਦੇ ਪ੍ਰਬੰਧਾਂ ਨੂੰ ਲੈ ਕੇ ਅੱਜ ਐੱਸ. ਡੀ. ਐੱਮ. ਅਸ਼ੋਕ ਕੁਮਾਰ ਵਲੋਂ ਆਪਣੇ ਦਫ਼ਤਰ 'ਚ ਆੜ੍ਹਤੀਆਂ, ਰਾਈਸ ਮਿੱਲਰਾ ਤੇ ...

ਪੂਰੀ ਖ਼ਬਰ »

'ਆਪ' ਸਰਕਾਰ ਵਾਤਾਵਰਨ ਨੂੰ ਵੀ ਸਹੀ ਤਰੀਕੇ ਨਾਲ ਨਹੀਂ ਸੰਭਾਲ ਸਕਦੀ-ਸਿੱਧੂਪੁਰ

ਖਮਾਣੋਂ, 23 ਸਤੰਬਰ (ਜੋਗਿੰਦਰ ਪਾਲ)-ਭਾਜਪਾ ਦੇ ਹਲਕਾ ਬਸੀ ਪਠਾਣਾਂ ਤੋਂ ਇੰਚਾਰਜ ਕੁਲਦੀਪ ਸਿੰਘ ਸਿੱਧੂਪੁਰ ਨੇ ਕਿਹਾ ਕਿ ਆਪਣੇ ਆਪ ਨੂੰ ਵਾਤਾਵਰਨ ਪ੍ਰੇਮੀ ਕਹਿਣ ਵਾਲੀ ਸਰਕਾਰ ਅਸਫ਼ਲ ਹੁੰਦੀ ਨਜ਼ਰ ਆ ਰਹੀ ਹੈ, ਕਿਉਂਕਿ (ਐੱਨ. ਜੀ. ਟੀ.) ਨੈਸ਼ਨਲ ਗਰੀਨ ਟਿ੍ਬਿਊਨਲ ...

ਪੂਰੀ ਖ਼ਬਰ »

ਇਸਤਰੀ ਨੂੰ ਸਦੀਆਂ ਤੋਂ ਹੀ ਬਣਦੇ ਹੱਕੀ ਮਾਣ ਸਤਿਕਾਰ ਤੋਂ ਵਾਂਝਾ ਰੱਖਿਆ-ਕੈਪਟਨ ਬਾਜਵਾ

ਅਮਲੋਹ, 23 ਸਤੰਬਰ (ਕੇਵਲ ਸਿੰਘ)-ਇਤਿਹਾਸ ਗਵਾਹ ਹੈ ਕਿ ਇਸਤਰੀ ਨੂੰ ਸਦੀਆਂ ਤੋਂ ਹੀ ਬਣਦੇ ਹੱਕੀ ਮਾਣ ਸਤਿਕਾਰ ਤੋਂ ਵਾਂਝਾ ਰੱਖਿਆ ਗਿਆ ਹੈ | ਮਨੁੱਖ ਦੀ ਹੈਂਕੜਬਾਜ਼ੀ ਤੇ ਮੂਰਖਤਾ ਕਾਰਨ ਇਸ ਨੂੰ ਕਦੇ ਵੀ ਮਨੁੱਖ ਸਮਾਨ ਦਰਜਾ ਪ੍ਰਾਪਤ ਨਹੀਂ ਹੋਇਆ | ਆਧੁਨਿਕ ਯੁੱਗ 'ਚ ਵੀ ...

ਪੂਰੀ ਖ਼ਬਰ »

ਕੇਂਦਰੀ ਸਹਿਕਾਰੀ ਬੈਂਕ ਸਰਹਿੰਦ ਨੇ ਆਮ ਇਜਲਾਸ ਕਰਵਾਇਆ

ਫ਼ਤਹਿਗੜ੍ਹ ਸਾਹਿਬ, 23 ਸਤੰਬਰ (ਮਨਪ੍ਰੀਤ ਸਿੰਘ)-ਦੀ ਫ਼ਤਹਿਗੜ੍ਹ ਸਾਹਿਬ ਕੇਂਦਰੀ ਸਹਿਕਾਰੀ ਬੈਂਕ ਸਰਹਿੰਦ ਦਾ 30ਵਾਂ ਆਮ ਇਜਲਾਸ ਦੀ ਪਹੇੜੀ ਬਹੁਮੰਤਵੀ ਖੇਤੀਬਾੜੀ ਸਹਿਕਾਰੀ ਸਭਾ ਦੇ ਪ੍ਰਧਾਨ ਤਰਸੇਮ ਸਿੰਘ ਕੋਟਲੀ ਦੀ ਪ੍ਰਧਾਨਗੀ ਹੇਠ ਹੋਇਆ, ਜਿਸ 'ਚ ਵਿਧਾਇਕ ...

ਪੂਰੀ ਖ਼ਬਰ »

ਸਵੱਛ ਭਾਰਤ ਮੁਹਿੰਮ ਤਹਿਤ ਡਰਾਇੰਗ ਤੇ ਪੇਂਟਿੰਗ ਮੁਕਾਬਲੇ ਕਰਵਾਏ

ਫ਼ਤਹਿਗੜ੍ਹ ਸਾਹਿਬ, 23 ਸਤੰਬਰ (ਬਲਜਿੰਦਰ ਸਿੰਘ)-ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ (ਸਮਾਰਟ) ਸਕੂਲ ਸਰਹਿੰਦ ਮੰਡੀ ਵਿਖੇ ਨਗਰ ਕੌਂਸਲ ਸਰਹਿੰਦ ਫ਼ਤਹਿਗੜ੍ਹ ਸਾਹਿਬ ਦੇ ਯਤਨਾਂ ਸਦਕਾ ਸਵੱਛ ਭਾਰਤ ਮੁਹਿੰਮ ਤਹਿਤ ਡਰਾਇੰਗ ਤੇ ਪੇਂਟਿੰਗ ਮੁਕਾਬਲੇ ਕਰਵਾਏ ਗਏ, ਜਿਸ 'ਚ ...

ਪੂਰੀ ਖ਼ਬਰ »

ਕਾਨੂੰਨ ਮੁਤਾਬਿਕ ਕੰਮ ਕਰਨ ਨੂੰ ਤਰਜੀਹ ਦੇਣ ਨਿਗਮ ਮੁਲਾਜ਼ਮ-ਇੰਦਰਬੀਰ ਸਿੰਘ ਨਿੱਝਰ

ਪਟਿਆਲਾ, 23 ਸਤੰਬਰ (ਅ. ਸ. ਆਹਲੂਵਾਲੀਆ)-ਮੰਤਰੀ ਸਥਾਨਕ ਸਰਕਾਰਾਂ ਇੰਦਰਬੀਰ ਸਿੰਘ ਨਿੱਝਰ ਵਲੋਂ ਉਚੇਚੇ ਤੌਰ 'ਤੇ ਨਗਰ ਨਿਗਮ ਪਟਿਆਲਾ ਤੋਂ ਬਿਲਡਿੰਗ ਬਰਾਂਚ ਤੇ ਵਿਭਾਗ 'ਚ ਤਾਇਨਾਤ ਕਾਨੂੰਨੀ ਮਾਹਰਾਂ ਨਾਲ ਬੈਠਕ ਕੀਤੀ ਗਈ | ਚੰਡੀਗੜ੍ਹ ਵਿਖੇ ਹੋਈ ਇਸ ਬੈਠਕ 'ਚ ਉਨ੍ਹਾਂ ...

ਪੂਰੀ ਖ਼ਬਰ »

ਪਤਨੀ ਦੀ ਕੁੱਟਮਾਰ ਕਰਨ ਦੇ ਦੋਸ਼ 'ਚ ਪਰਚਾ ਦਰਜ

ਰਾਜਪੁਰਾ, 23 ਸਤੰਬਰ (ਰਣਜੀਤ ਸਿੰਘ)-ਸਦਰ ਪੁਲਿਸ ਨੇ ਪਤਨੀ ਦੀ ਕੁੱਟਮਾਰ ਕਰਨ ਦੇ ਦੋਸ਼ 'ਚ ਪਰਚਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਮੁਤਾਬਿਕ ਪੁਲਿਸ ਨੂੰ ਬੇਅੰਤ ਕੌਰ ਪਤਨੀ ਪਰਵਿੰਦਰ ਸਿੰਘ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਸ ਦਾ ਆਪਣੇ ਪਤੀ ...

ਪੂਰੀ ਖ਼ਬਰ »

ਯੰਗ ਖ਼ਾਲਸਾ ਫਾਊਾਡੇਸ਼ਨ ਵਲੋਂ ਤੀਜੀ ਯੰਗ ਖ਼ਾਲਸਾ ਮੈਰਾਥਨ 2 ਨੂੰ

ਪਟਿਆਲਾ, 23 ਸਤੰਬਰ (ਅ. ਸ. ਆਹਲੂਵਾਲੀਆ)-ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 400 ਸਾਲਾਂ ਪ੍ਰਕਾਸ਼ ਪੁਰਬ ਦੇ ਸੰਬੰਧ 'ਚ ਯੰਗ ਖ਼ਾਲਸਾ ਫਾਊਾਡੇਸ਼ਨ ਵਲੋਂ ਤੀਜੀ ਯੰਗ ਖ਼ਾਲਸਾ ਮੈਰਾਥਨ ਜੋ ਮਿਤੀ 2 ਅਕਤੂਬਰ 2022 ਨੂੰ ਹੋਣ ਜਾ ਰਹੀ ਹੈ ਜਿਸ ਦੀ ਟੀ ਸ਼ਰਟ ਤੇ ਤਗਮੇ ਅੱਜ ...

ਪੂਰੀ ਖ਼ਬਰ »

ਐਨ. ਸੀ. ਸੀ. ਦਾ ਸਾਲਾਨਾ ਸਿਖਲਾਈ ਕੈਂਪ ਸਮਾਪਤ

ਪਟਿਆਲਾ, 23 ਸਤੰਬਰ (ਮਨਦੀਪ ਸਿੰਘ ਖਰੌੜ)-ਚੌਥੀ ਪੰਜਾਬ ਗਰਲਜ਼ ਬਟਾਲੀਅਨ ਐਨ. ਸੀ. ਸੀ. ਪਟਿਆਲਾ ਦੇ ਐਨ. ਸੀ. ਸੀ. ਕੈਡਿਟਾਂ ਦਾ 8 ਦਿਨਾ ਸਾਲਾਨਾ ਸਿਖਲਾਈ ਕੈਂਪ ਸਫਲਤਾਪੂਰਵਕ ਸਮਾਪਤ ਹੋ ਗਿਆ | ਕੈਂਪ ਵਿਚ ਐਨ. ਸੀ. ਸੀ. ਦੇ ਸੀਨੀਅਰ ਵਿੰਗ ਦੇ 200 ਤੋਂ ਵੱਧ ਕੈਡਿਟਾਂ ਨੇ ਭਾਗ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਖੇਡਾਂ ਪੋਲੋ ਗਰਾਊਂਡ ਪਟਿਆਲਾ ਵਿਖੇ ਸ਼ੁਰੂ

ਪਟਿਆਲਾ, 23 ਸਤੰਬਰ (ਅ.ਸ. ਆਹਲੂਵਾਲੀਆ)-ਜ਼ਿਲ੍ਹਾ ਪੱਧਰੀ ਖੇਡ ਮੁਕਾਬਲੇ ਪੋਲੋ ਗਰਾਊਾਡ ਪਟਿਆਲਾ ਵਿਖੇ ਸ਼ੁਰੂ ਹੋਏ | ਜ਼ਿਲ੍ਹਾ ਸਿੱਖਿਆ ਅਫ਼ਸਰ ਹਰਿੰਦਰ ਕੌਰ ਦੀ ਅਗਵਾਈ ਹੇਠ ਤੇ ਸਹਾਇਕ ਜ਼ਿਲ੍ਹਾ ਅਫ਼ਸਰ (ਖੇਡਾਂ) ਰਜਿੰਦਰ ਸਿੰਘ ਦੀ ਦੇਖ-ਰੇਖ 'ਚ ਲੜਕਿਆਂ ਦੇ ਟੇਬਲ ...

ਪੂਰੀ ਖ਼ਬਰ »

ਪੈਸੇ ਲੈ ਕੇ ਰਜਿਸਟਰੀ ਨਾ ਕਰਾਉਣ 'ਤੇ ਵਿਅਕਤੀ ਖ਼ਿਲਾਫ਼ ਕੇਸ ਦਰਜ

ਪਟਿਆਲਾ, 23 ਸਤੰਬਰ (ਮਨਦੀਪ ਸਿੰਘ ਖਰੌੜ)-ਜ਼ਮੀਨ ਦਾ ਸੌਦਾ ਤੈਅ ਹੋਣ ਤੋਂ ਬਾਅਦ ਬਿਆਨੇ ਦੇ 1 ਲੱਖ ਰੁਪਏ ਲੈਣ ਤੇ ਬਾਅਦ 'ਚ 2,65,000 ਰੁਪਏ ਲੈ ਕੇ ਰਜਿਸਟਰੀ ਦੀ ਮਿਤੀ ਅੱਗੇ ਵਧਾਉਣ ਤੋਂ ਬਾਅਦ ਵੀ ਨਾ ਰਜਿਸਟਰੀ ਕਰਵਾਈ ਤੇ ਨਾ ਹੀ ਸ਼ਿਕਾਇਤਕਰਤਾ ਦੇ ਪੈਸੇ ਵਾਪਸ ਕਰਨ ਦਾ ਮਾਮਲਾ ...

ਪੂਰੀ ਖ਼ਬਰ »

ਨਿਗਮ 'ਚ ਸਨਿਚਰਵਾਰ ਤੇ ਐਤਵਾਰ ਭਰਿਆ ਜਾ ਸਕੇਗਾ ਜਾਇਦਾਦ ਕਰ

ਪਟਿਆਲਾ, 23 ਸਤੰਬਰ (ਗੁਰਪ੍ਰੀਤ ਸਿੰਘ ਚੱਠਾ)-ਸ਼ਹਿਰ ਵਾਸੀਆਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਨਗਰ ਨਿਗਮ ਕਮਿਸ਼ਨਰ ਅਦਿੱਤਿਆ ਉੱਪਲ ਦੇ ਹੁਕਮਾਂ 'ਤੇ ਨਿਗਮ ਦੀ ਪ੍ਰਾਪਰਟੀ ਟੈਕਸ ਸ਼ਾਖਾ ਸਨਿਚਰਵਾਰ ਤੇ ਐਤਵਾਰ ਨੂੰ ਵੀ ਛੁੱਟੀ ਵਾਲੇ ਦਿਨ ਖੁੱਲ੍ਹੀ ਰਹੇਗੀ ਅਤੇ ...

ਪੂਰੀ ਖ਼ਬਰ »

ਲੋਕਾਂ ਨੇ ਆਪਣੇ ਪੱਧਰ 'ਤੇ ਸਾਨ੍ਹ ਨੂੰ ਖੱਡੇ 'ਚੋਂ ਕੱਢਿਆ

ਨਾਭਾ, 23 ਸਤੰਬਰ (ਅਮਨਦੀਪ ਸਿੰਘ ਲਵਲੀ)-ਨਾਭਾ ਦੇ ਸਰਕਾਰੀ ਹਸਪਤਾਲ 'ਚ ਸਾਨ (ਢੱਠਾ) ਟੋਏ 'ਚ ਡਿਗ ਗਿਆ, ਜਿਸ ਨੂੰ ਫਸਿਆ ਦੇਖ ਮੌਕੇ 'ਤੇ ਆਮ ਜਨਤਾ 'ਚ ਹਾਜ਼ਰ ਅਮਰਦੀਪ ਸਿੰਘ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਉਥੇ ਹਾਜ਼ਰ ਲੋਕਾਂ ਵਲੋਂ ਗਊਸ਼ਾਲਾ ਤੇ ਨਗਰ ਕੌਂਸਲ ਨੂੰ ਵੀ ਜੇ. ...

ਪੂਰੀ ਖ਼ਬਰ »

ਲਾਇਨਜ਼ ਕਲੱਬ ਨਾਭਾ ਦੇ ਜ਼ੋਨ ਚੇਅਰਮੈਨ ਸੰਤੋਖ ਸੇਠ ਵਲੋਂ ਜੱਸੀ ਸੋਹੀਆਂ ਵਾਲਾ ਦਾ ਸਨਮਾਨ

ਨਾਭਾ, 23 ਸਤੰਬਰ (ਅਮਨਦੀਪ ਸਿੰਘ ਲਵਲੀ)-ਜ਼ਿਲ੍ਹਾ ਪਲੈਨਿੰਗ ਬੋਰਡ ਦੇ ਚੇਅਰਮੈਨ ਜੱਸੀ ਸੋਹੀਆਂਵਾਲਾ ਦਾ ਸਨਮਾਨ ਕੀਤੇ ਜਾਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ | ਜਿਸ ਦੇ ਚੱਲਦਿਆਂ ਲਾਇਨ ਕਲੱਬ ਨਾਭਾ ਦੇ ਚੇਅਰਪਰਸਨ ਸੰਤੋਖ ਸਿੰਘ ਸੇਠ ਪ੍ਰਧਾਨ ਆਲ ਇੰਡੀਆ ਕੰਬਾਈਨ ...

ਪੂਰੀ ਖ਼ਬਰ »

ਵਰਕਰਜ਼ ਫੈਡਰੇਸ਼ਨ ਇੰਡੀਅਨ ਨੈਸ਼ਨਲ ਟਰੇਡ ਯੂਨੀਅਨ ਕਾਂਗਰਸ ਦੀ ਬੈਠਕ

ਪਟਿਆਲਾ, 23 ਸਤੰਬਰ (ਗੁਰਪ੍ਰੀਤ ਸਿੰਘ ਚੱਠਾ)-ਵਰਕਰਜ਼ ਫੈਡਰੇਸ਼ਨ ਇੰਡੀਅਨ ਨੈਸ਼ਨਲ ਟਰੇਡ ਯੂਨੀਅਨ ਕਾਂਗਰਸ, (ਇੰਟਕ) ਪੰਜਾਬ ਦੇ ਸੂਬਾ ਪ੍ਰਧਾਨ ਜਗਰੂਪ ਸਿੰਘ ਮਹਿਮਦਪੁਰ ਨਾਲ ਵੀਡੀਓ ਕੰਨਫਰਨਸ ਰਾਹੀਂ ਮੀਟਿੰਗ ਹੋਈ | ਮੀਟਿੰਗ 'ਚ ਬ੍ਰਹਮਣ ਵੈਲਫੇਅਰ ਬੋਰਡ ਦੇ ਸਾਬਕਾ ...

ਪੂਰੀ ਖ਼ਬਰ »

ਲਗਾਤਾਰ ਦੋ ਦਿਨਾਂ ਤੋਂ ਪੈ ਰਹੀ ਬੇਮੌਸਮੀ ਬਰਸਾਤ ਨੇ ਝੋਨੇ ਦੀ ਖੜ੍ਹੀ ਫ਼ਸਲ ਦਾ ਕੀਤਾ ਨੁਕਸਾਨ

ਸਮਾਣਾ, 23 ਸਤੰਬਰ (ਪ੍ਰੀਤਮ ਸਿੰਘ ਨਾਗੀ)-ਪਿਛਲੇ ਦੋ ਦਿਨਾਂ ਤੋਂ ਇਲਾਕੇ 'ਚ ਪੈ ਰਹੀ ਬੇਮੌਸਮੀ ਬਰਸਾਤ ਨੇ ਕਿਸਾਨਾਂ ਦੀਆਂ ਉਮੀਦਾਂ 'ਤੇ ਪਾਣੀ ਫੇਰ ਦਿੱਤਾ ਹੈ | ਵਧੇਰੇ ਨੁਕਸਾਨ ਝੋਨੇ ਦੀ ਅਗੇਤੀ ਕਿਸਮ 1509 ਦਾ ਕੀਤਾ ਹੈ ਜੋ ਪੱਕ ਕੇ ਬਿਲਕੁਲ ਤਿਆਰ ਹੈ ਤੇ ਕੁੱਝ ਕਿਸਾਨਾਂ ...

ਪੂਰੀ ਖ਼ਬਰ »

ਔਰਤ ਨੇ ਪਿੰਡ ਦੇ ਲੜਕੇ 'ਤੇ ਛੇੜਛਾੜ ਦੇ ਲਾਏ ਦੋਸ਼

ਪਾਤੜਾਂ, 23 ਸਤੰਬਰ (ਜਗਦੀਸ਼ ਸਿੰਘ ਕੰਬੋਜ)-ਇਕ ਔਰਤ ਨੇ ਆਪਣੇ ਹੀ ਪਿੰਡ ਦੇ ਇਕ ਲੜਕੇ 'ਤੇ ਉਸ ਨਾਲ ਅਸ਼ਲੀਲ ਹਰਕਤਾਂ ਕਰਨ ਦੇ ਦੋਸ਼ ਲਾਏ ਹਨ | ਜਿਸ ਦੇ ਸੰਬੰਧ 'ਚ ਇਸ ਔਰਤ ਦੇ ਬਿਆਨਾਂ 'ਤੇ ਪੁਲਿਸ ਨੇ ਕੇਸ ਦਰਜ ਕਰਕੇ ਮਾਮਲੇ ਦੀ ਪੜਤਾਲ ਸ਼ੁਰੂ ਕਰ ਦਿੱਤੀ ਹੈ ਜਦ ਕਿ ਲੜਕੇ ਦੇ ...

ਪੂਰੀ ਖ਼ਬਰ »

ਖੇਤੀਬਾੜੀ ਤੇ ਕਿਸਾਨ ਵਿਕਾਸ ਫ਼ਰੰਟ ਵਲੋਂ ਜਨਤਕ ਮੁਹਿੰਮ ਵਿੱਢਣ ਦਾ ਐਲਾਨ

ਪਟਿਆਲਾ, 23 ਸਤੰਬਰ (ਅ. ਸ. ਆਹਲੂਵਾਲੀਆ)-ਖੇਤੀਬਾੜੀ ਤੇ ਕਿਸਾਨ ਵਿਕਾਸ ਫ਼ਰੰਟ ਪੰਜਾਬ ਦੇ ਜਨਰਲ ਸਕੱਤਰ ਜਗਪਾਲ ਸਿੰਘ ਊਧਾ, ਸਟੇਟ ਕਮੇਟੀ ਮੈਂਬਰ ਗੁਰਬਖ਼ਸ਼ੀਸ਼ ਸਿੰਘ ਕੌਲ ਤੇ ਬਲਾਕ ਪ੍ਰਧਾਨ ਕੁਲਦੀਪ ਸਿੰਘ ਪਾਲੀਆ ਨੇ ਕਿਹਾ ਕਿ ਪੰਜਾਬ ਵਿਚ ਵੱਖ-ਵੱਖ ਕਿਸਾਨ ...

ਪੂਰੀ ਖ਼ਬਰ »

ਨਵ-ਨਿਯੁਕਤ ਚੇਅਰਮੈਨ ਜੱਸੀ ਸੋਹੀਆਂ ਵਾਲਾ ਗੁਰਦੁਆਰਾ ਸਿੱਧਸਰ ਸਾਹਿਬ ਅਲੌਹਰਾਂ ਵਿਖੇ ਹੋਏ ਨਤਮਸਤਕ

ਨਾਭਾ, 23 ਸਤੰਬਰ (ਕਰਮਜੀਤ ਸਿੰਘ)-ਆਮ ਆਦਮੀ ਪਾਰਟੀ ਪੰਜਾਬ ਦੇ ਸੀਨੀਅਰ ਆਗੂ ਜੱਸੀ ਸੋਹੀਆਂ ਵਾਲਾ ਨੇ ਜ਼ਿਲ੍ਹਾ ਯੋਜਨਾ ਬੋਰਡ ਪਟਿਆਲਾ ਦਾ ਚੇਅਰਮੈਨ ਨਿਯੁਕਤ ਹੋਣ ਦੀ ਖ਼ੁਸ਼ੀ 'ਚ ਅੱਜ ਸੱਚਖੰਡ ਵਾਸੀ, ਮਹਾਨ ਤਪੱਸਵੀ ਸੰਤ ਬਾਬਾ ਸੁਖਦੇਵ ਸਿੰਘ ਮਹਾਰਾਜ ਅਲੌਹਰਾਂ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਧਾਨ ਮਹਿਤਾ ਵਲੋਂ ਲੰਗੜੋਈ ਖੇਡ ਮੇਲੇ ਦਾ ਪੋਸਟਰ ਜਾਰੀ

ਪਟਿਆਲਾ, 23 ਸਤੰਬਰ (ਗੁਰਪ੍ਰੀਤ ਸਿੰਘ ਚੱਠਾ)-ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਦਫ਼ਤਰ ਵਿਚ ਸ਼ਹਿਰੀ ਪ੍ਰਧਾਨ ਤੇਜਿੰਦਰ ਮਹਿਤਾ ਵਲੋਂ ਪਿੰਡ ਲੰਗੜੋਈ ਦੇ ਦੁਸਹਿਰਾ ਖੇਡ ਮੇਲੇ ਦਾ ਪੋਸਟਰ ਜਾਰੀ ਕੀਤਾ ਗਿਆ | 3 ਅਤੇ 4 ਅਕਤੂਬਰ ਨੂੰ ਹੋਣ ਵਾਲੇ ਕਬੱਡੀ ਖੇਡ ਮੇਲੇ ਵਿਚ ਪੰਜਾਬ ...

ਪੂਰੀ ਖ਼ਬਰ »

ਮਾਣਕਪੁਰ ਸਕੂਲ ਨੇ ਜ਼ਿਲ੍ਹਾ ਪੱਧਰੀ ਖੇਡਾਂ 'ਚ ਮਾਰੀਆਂ ਮੱਲਾਂ

ਬਨੂੜ, 23 ਸਤੰਬਰ (ਭੁਪਿੰਦਰ ਸਿੰਘ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਣਕਪੁਰ ਦੀ ਅੰਡਰ-21 ਲੜਕੇ ਸਰਕਲ ਸਟਾਈਲ ਕਬੱਡੀ ਤੇ ਲੜਕੀਆਂ ਦੀ ਨੈਸ਼ਨਲ ਸਟਾਈਲ ਕਬੱਡੀ ਦੀਆਂ ਟੀਮਾਂ ਬਲਾਕ 'ਚੋਂ ਪਹਿਲੇ ਸਥਾਨ 'ਤੇ ਰਹੀਆਂ | ਪਿ੍ੰਸੀਪਲ ਇੰਦੂ ਬਾਲਾ ਨੇ ਦੱਸਿਆ ਕਿ ਕਬੱਡੀ ਤੋਂ ...

ਪੂਰੀ ਖ਼ਬਰ »

ਖਨੌੜਾ ਵਿਖੇ ਕੁਸ਼ਤੀ ਦੰਗਲ ਕਰਵਾਇਆ

ਭਾਦਸੋਂ, 23 ਸਤੰਬਰ (ਪ੍ਰਦੀਪ ਦੰਦਰਾਲਾ)-ਪਿੰਡ ਖਨੌੜਾ ਵਿਖੇ ਗੁੱਗਾ ਨੌਮੀ ਦੇ ਮੇਲੇ 'ਤੇ ਮਹੰਤ ਹਰਵਿੰਦਰ ਸਿੰਘ ਖਨੌੜਾ ਦੀ ਅਗਵਾਈ ਹੇਠ ਕੁਸ਼ਤੀ ਦੰਗਲ ਕਰਵਾਇਆ ਗਿਆ | ਇਸ ਮੌਕੇ ਮਹੰਤ ਹਰਵਿੰਦਰ ਸਿੰਘ ਖਨੌੜਾ ਸਾਬਕਾ ਚੇਅਰਮੈਨ ਜਲ ਸਰੋਤ ਵਿਭਾਗ ਪੰਜਾਬ ਵਲੋਂ 31 ਹਜ਼ਾਰ ...

ਪੂਰੀ ਖ਼ਬਰ »

ਬਨੂੜ ਦੇ ਟਰੱਕ ਆਪੇ੍ਰਟਰਾਂ ਵਲੋਂ ਕੌਮੀ ਪ੍ਰਧਾਨ ਦਾ ਸਵਾਗਤ

ਬਨੂੜ, 23 ਸਤੰਬਰ (ਭੁਪਿੰਦਰ ਸਿੰਘ)-ਆਲ ਇੰਡੀਆ ਮੋਟਰ ਟਰਾਂਸਪੋਰਟਰ ਕਾਂਗਰਸ ਦੇ ਕੌਮੀ ਪ੍ਰਧਾਨ ਅੰਮਿ੍ਤ ਲਾਲ ਮਦਾਨ (ਮੰੁਬਈ) ਤੇ ਸਾਬਕਾ ਪ੍ਰਧਾਨ ਮਲਕੀਤ ਸਿੰਘ ਬੱਲ ਦਾ ਬਨੂੜ ਵਿਖੇ ਪੁੱਜਣ 'ਤੇ ਇੱਥੋਂ ਦੇ ਟਰੱਕ ਯੂਨੀਅਨ ਆਪੇ੍ਰਟਰਾਂ ਨੇ ਆਲ ਇੰਡੀਆ ਮੋਟਰ ...

ਪੂਰੀ ਖ਼ਬਰ »

ਮੋਰੱਕੋ ਵਰਲਡ ਪੈਰਾ ਅਥਲੈਟਿਕ ਗਰੈਂਡ ਪ੍ਰੀਕਸ 'ਚ ਪੰਜਾਬ ਦੇ ਮੁਹੰਮਦ ਯਾਸ਼ਿਰ ਦਾ ਗੋਲਾ ਸੁੱਟਣ 'ਚ ਸ਼ਾਨਦਾਰ ਪ੍ਰਦਰਸ਼ਨ

ਪਟਿਆਲਾ, 23 ਸਤੰਬਰ (ਅ.ਸ. ਆਹਲੂਵਾਲੀਆ)-ਮੋਰਾਕੋ ਵਿਖੇ ਵਰਲਡ ਪੈਰਾ ਅਥਲੈਟਿਕ ਗਰੈਂਡ ਪ੍ਰੀਕਸ 'ਚ ਗੋਲਾ ਸੁੱਟਣ (ਸ਼ਾਟਪੁੱਟ) 'ਚ ਪੰਜਾਬ ਮੁਹੰਮਦ ਯਾਸਿਰ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਚਾਂਦੀ ਦਾ ਤਗਮਾ ਜਿੱਤਿਆ | ਇਸ ਤੋਂ ਪਹਿਲਾਂ ਕੰਤਵੀਰਾ ਸਟੇਡੀਅਮ ਬੰਗਲੌਰ ...

ਪੂਰੀ ਖ਼ਬਰ »

ਸਰੇਸ਼ਠ ਆਚਾਰੀਆ ਐਵਾਰਡ ਸਮਾਗਮ ਕਰਵਾਇਆ

ਪਟਿਆਲਾ, 23 ਸਤੰਬਰ (ਅ. ਸ. ਆਹਲੂਵਾਲੀਆ)-ਮਾਨਵ ਕਲਿਆਣ ਪ੍ਰੀਸ਼ਦ ਪੰਜਾਬ ਵਲੋਂ 37ਵਾਂ ਸਰੇਸ਼ਠ ਆਚਾਰੀਆ ਐਵਾਰਡ ਸਮਾਗਮ ਕਰਵਾਇਆ ਗਿਆ, ਜਿਸ 'ਚ ਪੰਜਾਬ ਭਰ ਦੇ ਵੱਖ-ਵੱਖ ਵਿਸ਼ੇ ਪੜ੍ਹਾਉਣ ਵਾਲੇ 40 ਉੱਤਮ ਅਧਿਆਪਕਾਂ ਦਾ ਸਨਮਾਨ ਕੀਤਾ ਗਿਆ | ਸਮਾਗਮ ਦੇ ਮੁੱਖ ਮਹਿਮਾਨ ...

ਪੂਰੀ ਖ਼ਬਰ »

ਦਿੱਤੂਪੁਰ ਵਿਖੇ ਗਿੱਲੇ ਸੁੱਕੇ ਕੂੜਾ ਪਲਾਂਟ ਦੀ ਵਿਧਾਇਕ ਦੇਵ ਮਾਨ ਨੇ ਕਰਵਾਈ ਸ਼ੁਰੂਆਤ

ਭਾਦਸੋਂ, 23 ਸਤੰਬਰ (ਪ੍ਰਦੀਪ ਦੰਦਰਾਲਾ)-ਪੰਜਾਬ ਸਰਕਾਰ ਵਲੋਂ ਚਲਾਈ ਸਵੱਛਤਾ ਦੀ ਮੁਹਿੰਮ ਤਹਿਤ ਭਾਦਸੋਂ ਦੇ ਪਿੰਡ ਦਿੱਤੂਪੁਰ ਜੱਟਾਂ 'ਚ ਠੋਸ ਕੂੜਾ ਪ੍ਰਬੰਧਨ ਪਲਾਂਟ ਲਗਾਉਣ ਦੀ ਸ਼ੁਰੂਆਤ ਕੀਤੀ ਗਈ, ਜਿਸ ਵਿਚ ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵ ਨੇ ਟੱਕ ਲਗਾ ਕੇ ...

ਪੂਰੀ ਖ਼ਬਰ »

ਸ਼ਮਸ਼ਾਨਘਾਟ ਦੇ ਰੱਖ ਰਖਾਅ ਲਈ ਬਣੀ ਅਮਨ ਸੁਸਾਇਟੀ ਦੀ ਬੈਠਕ

ਨਾਭਾ, 23 ਸਤੰਬਰ (ਅਮਨਦੀਪ ਸਿੰਘ ਲਵਲੀ)-ਸ਼ਹਿਰ ਨਾਭਾ ਦੇ ਅਲੌਹਰਾਂ ਗੇਟ ਸਥਿਤ ਸ਼ਮਸ਼ਾਨਘਾਟ ਦੀ ਰੱਖ ਰਖਾਅ ਕਰਨ ਵਾਲੀ ਅਮਲ ਸੁਸਾਇਟੀ ਦੇ ਸਮੂਹ ਮੈਂਬਰਾਂ ਵਲੋਂ ਇਕ ਵਿਸ਼ੇਸ਼ ਬੈਠਕ ਪ੍ਰਧਾਨ ਮੇਜਰ ਰਣਜੀਤ ਸਿੰਘ ਸੰਧੂ ਦੀ ਅਗਵਾਈ ਹੇਠ ਹੋਈ, ਜਿਨ੍ਹਾਂ 'ਚ ...

ਪੂਰੀ ਖ਼ਬਰ »

ਐਨ. ਜੀ. ਟੀ. ਵਲੋਂ ਲਗਾਇਆ ਜੁਰਮਾਨਾ ਜ਼ਿੰਮੇਵਾਰ ਅਧਿਕਾਰੀਆਂ ਤੋਂ ਵਸੂਲਿਆ ਜਾਵੇ-ਮੇਅਰ

ਪਟਿਆਲਾ, 23 ਸਤੰਬਰ (ਗੁਰਪ੍ਰੀਤ ਸਿੰਘ ਚੱਠਾ)-ਨਗਰ ਨਿਗਮ ਪਟਿਆਲਾ ਦੇ ਮੇਅਰ ਸੰਜੀਵ ਬਿੱਟੂ ਨੇ ਪੰਜਾਬ 'ਤੇ ਨੈਸ਼ਨਲ ਗਰੀਨ ਟਿ੍ਬਿਊਨਲ ਵਲੋਂ ਲਗਾਏ ਜੁਰਮਾਨੇ ਸੰਬੰਧੀ ਆਪਣੇ ਗ੍ਰਹਿ ਵਿਖੇ ਪੈੱ੍ਰਸ ਕਾਨਫ਼ਰੰਸ ਕਰਦਿਆਂ ਆਖਿਆ ਕਿ ਨੈਸ਼ਨਲ ਗਰੀਨ ਟਿ੍ਬਿਊਨਲ ਨੇ ਪੰਜਾਬ ...

ਪੂਰੀ ਖ਼ਬਰ »

ਸਰਕਾਰੀ ਸਿਵਲ ਲਾਈਨਜ਼ ਸਕੂਲ ਵਿਖੇ ਪੱਗ ਬੰਨ੍ਹਣ ਦੇ ਮੁਕਾਬਲੇ ਕਰਵਾਏ

ਪਟਿਆਲਾ, 23 ਸਤੰਬਰ (ਗੁਰਪ੍ਰੀਤ ਸਿੰਘ ਚੱਠਾ)-ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਸਿਵਲ ਲਾਈਨਜ ਸਕੂਲ 'ਚ 23 ਸਤੰਬਰ ਨੂੰ ਸ. ਭਗਤ ਸਿੰਘ ਦੇ ਜਨਮ ਦਿਵਸ ਨੂੰ ਸਮਰਪਿਤ ਪਗੜੀ ਸੰਭਾਲ ਜੱਟਾ ਤਹਿਤ ਪੱਗ ਬੰਨਣ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ਕਰਵਾਏ ਗਏ | ਮੁਕਾਬਲੇ 'ਚ ...

ਪੂਰੀ ਖ਼ਬਰ »

ਭਾਕਿਯੂ ਏਕਤਾ ਭਟੇੜੀ ਕਲਾਂ ਦੀ ਮੀਟਿੰਗ

ਪਟਿਆਲਾ, 23 ਸਤੰਬਰ (ਅ.ਸ. ਆਹਲੂਵਾਲੀਆ)-ਭਾਰਤੀ ਕਿਸਾਨ ਯੂਨੀਅਨ ਏਕਤਾ ਭਟੇੜੀ ਕਲਾਂ ਦੀ ਮੀਟਿੰਗ 'ਚ ਫ਼ੈਸਲਾ ਕੀਤਾ ਕਿ ਆਮ ਆਦਮੀ ਪਾਰਟੀ ਮੋਦੀ ਸਰਕਾਰ ਦੀ ਤਰਜ਼ 'ਤੇ ਗਰੀਬ ਕਿਸਾਨਾਂ ਦੀਆਂ ਜ਼ਮੀਨਾਂ ਖੋਹਣ ਦੀ ਤਿਆਰੀ ਕਰ ਰਹੀ ਹੈ ਕਿਉਂਕਿ ਪਹਿਲਾਂ ਸ਼ਾਮਲਾਟ ਜ਼ਮੀਨਾਂ ...

ਪੂਰੀ ਖ਼ਬਰ »

ਰਾਸ਼ਟਰੀ ਝੰਡਾ ਦੇਸ਼ ਦੀ ਏਕਤਾ ਤੇ ਅਖੰਡਤਾ ਦਾ ਪ੍ਰਤੀਕ-ਡਾ. ਜਤਿੰਦਰ ਦੇਵ

ਸਮਾਣਾ, 23 ਸਤੰਬਰ (ਸਾਹਿਬ ਸਿੰਘ)-ਪਬਲਿਕ ਕਾਲਜ ਤੇ ਪਬਲਿਕ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਸਮਾਣਾ ਦੇ ਰਾਜਨੀਤੀ ਸ਼ਾਸਤਰ, ਇਤਿਹਾਸ ਤੇ ਲੋਕ ਪ੍ਰਸ਼ਾਸਨ ਵਿਭਾਗ ਵਲੋਂ ਪਿ੍ੰਸੀਪਲ ਡਾ. ਜਤਿੰਦਰ ਦੇਵ ਅਗਵਾਈ ਹੇਠ ਆਜ਼ਾਦੀ ਦੇ ਅੰਮਿ੍ਤ ਮਹਾਂਉਤਸਵ ਤਹਿਤ 'ਰਾਸ਼ਟਰੀ ...

ਪੂਰੀ ਖ਼ਬਰ »

ਸਿਹਤ ਟੀਮਾਂ ਵਲੋਂ ਖ਼ੁਸ਼ਕ ਦਿਵਸ ਤਹਿਤ 26,635 ਘਰਾਂ/ਥਾਵਾਂ 'ਤੇ ਚੈਕਿੰਗ

ਪਟਿਆਲਾ, 23 ਸਤੰਬਰ (ਮਨਦੀਪ ਸਿੰਘ ਖਰੌੜ)-ਡੇਂਗੂ ਬਿਮਾਰੀ ਦੀ ਰੋਕਥਾਮ ਲਈ ਚਲਾਏ ਜਾ ਰਹੇ ਹਰੇਕ ਹਫ਼ਤੇ ਫਰਾਈਡੇ-ਡਰਾਈਡੇ ਅਭਿਆਨ ਤਹਿਤ ਜ਼ਿਲ੍ਹਾ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਸ਼ਹਿਰ ਦੀ ਧਾਲੀਵਾਲ ਕਾਲੋਨੀ, ਪੋਸਟ ਆਫ਼ਿਸ ਕਾਲੋਨੀ, ਹਰਿਗੋਬਿੰਦ ਨਗਰ, ਅਜੀਤ ਨਗਰ, ...

ਪੂਰੀ ਖ਼ਬਰ »

ਐੱਸ. ਬੀ. ਆਈ. ਪੇਂਡੂ ਸਵੈ ਰੁਜ਼ਗਾਰ ਸਿਖਲਾਈ ਸੰਸਥਾ 'ਚ ਮੈਗਾ ਲੋਨ ਮੇਲਾ ਕਰਵਾਇਆ

ਪਟਿਆਲਾ, 23 ਸਤੰਬਰ (ਅ.ਸ. ਆਹਲੂਵਾਲੀਆ)-ਪਿੰਡ ਜੱਸੋਵਾਲ ਵਿਖੇ ਸਟੇਟ ਬੈਂਕ ਆਫ਼ ਇੰਡੀਆ ਦੇ ਪੇਂਡੂ ਸਵੈ ਰੁਜ਼ਗਾਰ ਸਿਖਲਾਈ ਸੰਸਥਾ (ਆਰ. ਐੱਸ. ਈ. ਟੀ. ਆਈ.) ਵਿਖੇ ਇਕ ਵਿਸ਼ਾਲ ਲੋਨ ਮੇਲਾ ਲਗਾਇਆ ਗਿਆ | ਮੇਲੇ 'ਚ 500 ਤੋਂ ਵੱਧ ਵਿਅਕਤੀਆਂ ਨੇ ਭਾਗ ਲਿਆ ਤੇ 125 ਅਰਜ਼ੀਆਂ ਨੂੰ ...

ਪੂਰੀ ਖ਼ਬਰ »

ਯੂਨੀਵਰਸਲ ਹਸਪਤਾਲ 'ਚ ਮੈਡੀਕਲ ਜਾਂਚ ਤੇ ਟੈੱਸਟ ਕੈਂਪ 26 ਨੂੰ

ਪਾਤੜਾਂ, 23 ਸਤੰਬਰ (ਜਗਦੀਸ਼ ਸਿੰਘ ਕੰਬੋਜ)-ਪਾਤੜਾਂ ਸ਼ਹਿਰ 'ਚ ਸਮਾਜ ਸੇਵੀ ਲੋਕਾਂ ਵਲੋਂ ਚਲਾਏ ਜਾ ਰਹੇ ਯੂਨੀਵਰਸਲ ਹਸਪਤਾਲ 'ਚ ਲੱਗ ਰਹੇ ਮੁਫ਼ਤ ਮੈਡੀਕਲ ਜਾਂਚ ਦੀ ਲੜੀ 'ਚ ਇਕ ਹੋਰ ਮੁਫ਼ਤ ਮੈਡੀਕਲ ਜਾਂਚ ਤੇ ਟੈੱਸਟ ਕੈਂਪ ਲਗਾਇਆ ਜਾ ਰਿਹਾ ਹੈ | ਸਵ: ਸਤਿਆ ਦੇਵੀ ਦੀ ...

ਪੂਰੀ ਖ਼ਬਰ »

ਹੈਰੋਇਨ ਸਮੇਤ ਚਾਰ ਗਿ੍ਫ਼ਤਾਰ

ਪਟਿਆਲਾ, 23 ਸਤੰਬਰ (ਮਨਦੀਪ ਸਿੰਘ ਖਰੌੜ)-ਸਥਾਨਕ ਟ੍ਰਾਈਕੋਨ ਸਿਟੀ ਲਾਗੇ ਥਾਣਾ ਅਨਾਜ ਮੰਡੀ ਦੀ ਪੁਲਿਸ ਨੇ ਨਾਕਾਬੰਦੀ ਦੌਰਾਨ ਕਾਰ ਸਵਾਰ ਵਰਿੰਦਰ ਸਿੰਘ ਤੇ ਸੁਖਦੀਪ ਸਿੰਘ ਦੀ ਤਲਾਸ਼ੀ ਲੈਣ ਦੌਰਾਨ 4 ਗ੍ਰਾਮ ਹੈਰੋਇਨ ਬਰਾਮਦ ਹੋਈ | ਕਾਬੂ ਕੀਤੇ ਵਿਅਕਤੀਆਂ ਤੋਂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX