ਕਰਨਾਲ, 23 ਸਤੰਬਰ (ਗੁਰਮੀਤ ਸਿੰਘ ਸੱਗੂ)-ਮੁੱਖ ਮੰਤਰੀ ਨੂੰ ਚਾਹੀਦਾ ਹੈ ਕਿ ਉਹ ਵੱਖਰੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮਾਮਲੇ ਵਿਚ ਸੁਪਰੀਮ ਕੋਰਟ ਦੇ ਫ਼ੈਸਲੇ ਨੂੰ ਜਲਦੀ ਲਾਗੂ ਕਰਨ | ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਨੇ ਹਰਿਆਣਾ ਵਿਚ ਸਿੱਖ ਸੰਗਤ ਨੂੰ ਇਨਸਾਫ਼ ਦਿਵਾਉਣ ਵਿਚ ਅਹਿਮ ਭੂਮਿਕਾ ਨਿਭਾਈ ਹੈ | ਹਰਿਆਣਾ ਦਾ ਸਿੱਖ ਭਾਈਚਾਰਾ ਇਸ ਲਈ ਸਾਬਕਾ ਮੁੱਖ ਮੰਤਰੀ ਹੁੱਡਾ ਦਾ ਹਮੇਸ਼ਾ ਧੰਨਵਾਦੀ ਰਹੇਗਾ | ਇਹ ਪ੍ਰਗਟਾਵਾ ਹਰਿਆਣਾ ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਤਰਲੋਚਨ ਸਿੰਘ ਨੇ ਕੀਤਾ | ਉਹ ਡੇਰਾ ਕਾਰਸੇਵਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ | ਇਸ ਮੌਕੇ ਸਿੱਖ ਸੰਗਤ ਨੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਦਾ ਧੰਨਵਾਦ ਕੀਤਾ | ਉਨ੍ਹਾਂ ਕਿਹਾ ਕਿ ਸਾਬਕਾ ਮੁੱਖ ਮੰਤਰੀ ਹੁੱਡਾ ਨੇ ਜਿਸ ਤਰ੍ਹਾਂ ਹਰਿਆਣਾ ਦੀ ਵੱਖਰੀ ਗੁਰਦੁਆਰਾ ਪ੍ਰਬੰਧਕ ਕਮੇਟੀ ਲਈ ਕਾਨੂੰਨ ਬਣਾਇਆ ਸੀ, ਉਹ ਇੰਨਾ ਸਹੀ ਸੀ ਕਿ ਸੁਪਰੀਮ ਕੋਰਟ ਨੇ ਵੀ ਇਸ ਨੂੰ ਮਨਜ਼ੂਰੀ ਦੇ ਦਿੱਤੀ ਹੈ | ਉਨ੍ਹਾਂ ਕਿਹਾ ਕਿ ਕੋਈ ਫ਼ਰਕ ਨਹੀਂ ਪੈਂਦਾ ਕਿ ਕੌਣ ਮੁਖੀ ਬਣੇ ਪਰ ਸੂਬਾ ਸਰਕਾਰ ਨੂੰ ਇਸ ਫ਼ੈਸਲੇ ਦਾ ਅਧਿਐਨ ਕਰਕੇ ਜਲਦੀ ਲਾਗੂ ਕਰਨਾ ਚਾਹੀਦਾ ਹੈ | ਉਨ੍ਹਾਂ ਦੱਸਿਆ ਕਿ ਇਸ ਨਾਲ ਸੰਬੰਧਤ ਸਾਰੇ ਪਹਿਲੂਆਂ ਨੂੰ ਧਿਆਨ ਵਿਚ ਰੱਖਦਿਆਂ ਸਾਰਿਆਂ ਦੀ ਸਹਿਮਤੀ ਨਾਲ ਇਕ ਸਾਂਝੀ ਰਾਏ ਬਣਾਉਣ ਦਾ ਰਾਹ ਲੱਭਿਆ ਜਾਵੇ | ਇਕ ਸਵਾਲ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸੁਪਰੀਮ ਕੋਰਟ ਵਿਚ ਮੁੜ ਵਿਚਾਰ ਪਟੀਸ਼ਨ ਦਾਇਰ ਕਰਨ ਦਾ ਅਧਿਕਾਰ ਹੈ | ਪਰ ਜੇ ਸ਼੍ਰੋਮਣੀ ਕਮੇਟੀ ਹਰਿਆਣਾ ਦੇ ਹਿੱਤਾਂ ਨੂੰ ਧਿਆਨ ਵਿਚ ਰੱਖ ਕੇ ਅਜਿਹਾ ਨਹੀਂ ਕਰਦੀ ਤਾਂ ਠੀਕ ਰਹੇਗਾ | ਉਨ੍ਹਾਂ ਕਿਹਾ ਕਿ ਹਰਿਆਣਾ ਦੇ ਨੌਜਵਾਨਾਂ ਨੂੰ ਇਸ ਦਾ ਲਾਭ ਮਿਲੇਗਾ | ਹਰਿਆਣਾ ਦੇ ਗੁਰਦੁਆਰਿਆਂ ਦੀ ਹਾਲਤ ਸੁਧਰੇਗੀ | ਇਸ ਮੌਕੇ ਮੁਖਤਾਰ ਸਿੰਘ, ਸੂਰਤ ਸਿੰਘ ਰੱਖਸਾਣਾ, ਜਤਿੰਦਰ ਸਿੰਘ ਗੋਬਿੰਦਗੜ੍ਹ, ਸੁਖਵਿੰਦਰ ਸਿੰਘ ਬੀੜ ਮਾਜਰਾ, ਮਨਿੰਦਰ ਸਿੰਘ ਸ਼ੈਂਟੀ, ਜਥੇਦਾਰ ਕਾਲਾ ਸਿੰਘ, ਹੁਸ਼ਿਆਰ ਸਿੰਘ, ਕਰਮਪਾਲ ਸਿੰਘ, ਗੁਰਨਾਮ ਸਿੰਘ ਬਾਲੂ, ਜਰਨੈਲ ਸਿੰਘ ਬਹਿਲੋਲਪੁਰ, ਕੁਲਵੰਤ ਸਿੰਘ, ਸਾਹਿਬ ਸਿੰਘ, ਸੁਰਿੰਦਰ ਕਾਲਖਾ, ਸੁਨੇਹਰਾ ਵਾਲਮੀਕੀ ਸ਼ਾਮਿਲ ਸਨ |
ਗੂਹਲਾ ਚੀਕਾ, 23 ਸਤੰਬਰ (ਓ.ਪੀ. ਸੈਣੀ)-ਮੰਡੀ ਵਿਚ ਆੜ੍ਹਤੀਆਂ ਦੀ ਹੜਤਾਲ ਕਾਰਨ ਕਿਸਾਨਾਂ ਦੀ ਫ਼ਸਲ ਨਾ ਵਿਕਣ ਦੇ ਵਿਰੋਧ 'ਚ ਵੱਖ-ਵੱਖ ਕਿਸਾਨ ਯੂਨੀਅਨਾਂ ਨੇ ਅੱਜ ਸ਼ਹੀਦ ਊਧਮ ਸਿੰਘ ਚੌਕ ਚੀਕਾ ਵਿਖੇ ਜਾਮ ਲਗਾ ਦਿੱਤਾ ਤਾਂ ਜੋ ਇਸ ਗੂੰਗੀ-ਬੋਲੀ ਸਰਕਾਰ ਅਤੇ ਪ੍ਰਸ਼ਾਸਨ ...
ਯਮੁਨਾਨਗਰ, 23 ਸਤੰਬਰ (ਗੁਰਦਿਆਲ ਸਿੰਘ ਨਿਮਰ)-14-ਹਰਿਆਣਾ ਐੱਨ. ਸੀ. ਸੀ ਬਟਾਲੀਅਨ ਦੇ ਕਮਾਂਡਿੰਗ ਅਫ਼ਸਰ ਕਰਨਲ ਅਜੈਪਾਲ ਕੌਸ਼ਿਸ਼ ਅਤੇ ਪ੍ਰਸ਼ਾਸਨਿਕ ਅਧਿਕਾਰੀ ਕਰਨਲ ਏ. ਪੀ. ਐੱਸ. ਸੰਧੂ ਦੀ ਅਗਵਾਈ ਹੇਠ ਗੁਰੂ ਨਾਨਕ ਖ਼ਾਲਸਾ ਕਾਲਜ ਦੇ ਐੱਨ. ਸੀ. ਸੀ. ਕੈਡਿਟਾਂ ਨੇ ...
ਸ਼ਾਹਬਾਦ ਮਾਰਕੰਡਾ, 23 ਸਤੰਬਰ (ਅਵਤਾਰ ਸਿੰਘ)-ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬਾਨੀ ਪ੍ਰਧਾਨ ਜਗਦੀਸ਼ ਸਿੰਘ ਝੀਂਡਾ ਦੀ ਅਗਵਾਈ ਹੇਠ ਕਮੇਟੀ ਮੈਂਬਰਾਂ ਵਲੋਂ ਡਿਪਟੀ ਕਮਿਸ਼ਨਰ ਕੁਰੂਕਸ਼ੇਤਰ ਨਾਲ ਉਨ੍ਹਾਂ ਦੇ ਦਫ਼ਤਰ ਵਿਖੇ ਮੁਲਾਕਾਤ ਕੀਤੀ ਗਈ ਅਤੇ ...
ਕਰਨਾਲ, 23 ਸਤੰਬਰ (ਗੁਰਮੀਤ ਸਿੰਘ ਸੱਗੂ)-ਜ਼ਿਲ੍ਹਾ ਪ੍ਰਸ਼ਾਸਨ ਨੇ ਅੱਜ ਲਗਾਤਾਰ ਤੀਜੇ ਦਿਨ ਵੀ ਭਾਰੀ ਮੀਂਹ ਦੇ ਬਾਵਜੂਦ ਨਾਜਾਇਜ਼ ਉਸਾਰੀਆਂ ਖ਼ਿਲਾਫ਼ ਆਪਣੀ ਮੁਹਿੰਮ ਜਾਰੀ ਰੱਖਦਿਅ ਜਰਨੈਲੀ ਸੜਕ 'ਤੇ ਸਥਿਤ ਮਯੂਰ ਢਾਬੇ 'ਤੇ ਪੀਲਾ ਪੰਜਾ ਚਲਾਇਆ ਅਤੇ ਕੀਤੀ ਗਈ ...
ਤਰਨ ਤਾਰਨ, 23 ਸਤੰਬਰ (ਹਰਿੰਦਰ ਸਿੰਘ)- ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਨੇ ਪ੍ਰਾਈਵੇਟ ਫਾਇਨਾਂਸ ਕੰਪਨੀ ਦੇ 2 ਕਰਿੰਦਿਆਂ ਪਾਸੋਂ ਹਥਿਆਰਾਂ ਦੀ ਨੌਕ 'ਤੇ ਤਿੰਨ ਲੁਟੇਰਿਆਂ ਵਲੋਂ ਲੁੱਟਖੋਹ ਕਰਨ ਦੇ ਦੋਸ਼ ਹੇਠ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ...
ਕਰਨਾਲ, 23 ਸਤੰਬਰ (ਗੁਰਮੀਤ ਸਿੰਘ ਸੱਗੂ)-ਸਮਾਜ ਸੇਵੀ ਸੰਸਥਾ ਨੈਸ਼ਨਲ ਇੰਟੈਗ੍ਰੇਟਿਡ ਫੋਰਮ ਆਫ਼ ਆਰਟਿਸਟ ਐਂਡ ਐਕਟੀਵਿਸਟ (ਨਿਫ਼ਾ) ਵਲੋਂ ਲਗਾਤਾਰ 75 ਦਿਨਾਂ ਤੋਂ ਲਗਾਏ ਜਾ ਰਹੇ ਖ਼ੂਨਦਾਨ ਕੈਂਪਾਂ ਦੀ ਲੜੀ ਤਹਿਤ ਅੱਜ ਗੁਰਦੁਆਰਾ ਰੋੜੀ ਸਾਹਿਬ ਦੀ ਪ੍ਰਬੰਧਕ ਕਮੇਟੀ ...
ਯਮੁਨਾਨਗਰ, 23 ਸਤੰਬਰ (ਗੁਰਦਿਆਲ ਸਿੰਘ ਨਿਮਰ)-ਆਪਣੇ ਸਾਫ਼-ਸੁਥਰੇ ਅਕਸ ਲਈ ਮਸ਼ਹੂਰ ਮਾਡਲ ਟਾਊਨ ਦੇ ਵਸਨੀਕ ਅੱਜ ਕੱਲ੍ਹ ਵੱਧ ਰਹੀਆਂ ਅਪਰਾਧਿਕ ਗਤੀਵਿਧੀਆਂ ਤੋਂ ਪ੍ਰੇਸ਼ਾਨ ਨਜ਼ਰ ਆ ਰਹੇ ਹਨ | ਇਸ ਇਲਾਕੇ ਵਿਚ ਚੋਰੀਆਂ ਅਤੇ ਲੁੱਟਾਂ-ਖੋਹਾਂ ਦੀਆਂ ਘਟਨਾਵਾਂ ਵਿਚ ...
ਰਤੀਆ, 23 ਸਤੰਬਰ (ਬੇਅੰਤ ਕੌਰ ਮੰਡੇਰ)- ਪ੍ਰਸਿੱਧ ਜੈਨ ਸਮਾਧੀ ਹਸਪਤਾਲ ਵਲੋਂ ਰਤੀਆ ਦੇ ਬੁਢਲਾਡਾ ਰੋਡ 'ਤੇ ਸਥਿਤ ਸੰਜੀਵਨੀ ਆਈ ਕੇਅਰ ਹਸਪਤਾਲ ਵਿਖੇ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ ਗਿਆ | ਇਸ ਮੌਕੇ ਜੈਨ ਸਮਾਧੀ ਸੰਸਥਾ ਟੋਹਾਣਾ ਦੇ ਪ੍ਰਧਾਨ ਨਰੇਸ਼ ਜੈਨ, ...
ਤਰਨ ਤਾਰਨ, 23 ਸਤੰਬਰ (ਹਰਿੰਦਰ ਸਿੰਘ)-ਥਾਣਾ ਸਰਹਾਲੀ ਦੀ ਪੁਲਿਸ ਨੇ ਟਿਕਟ ਨੂੰ ਲੈ ਕੇ ਕੰਡਕਟਰ ਨਾਲ ਕੁੱਟਮਾਰ ਕਰਨ ਵਾਲੇ ਪੁਲਿਸ ਮੁਲਾਜ਼ਮ ਖਿਲਾਫ਼ ਕੇਸ ਦਰਜ ਕਰ ਲਿਆ ਹੈ | ਇਸ ਸੰਬੰਧੀ ਐੱਸ.ਐੱਸ.ਪੀ. ਰਣਜੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਥਾਣਾ ਸਰਹਾਲੀ ਵਿਖੇ ...
ਜਲੰਧਰ, 23 ਸਤੰਬਰ (ਐੱਮ. ਐੱਸ. ਲੋਹੀਆ)-ਪੁਲਿਸ ਕਮਿਸਨਰ ਗੁਰਸ਼ਰਨ ਸਿੰਘ ਸੰਧੂ ਨੇ ਪੁਲਿਸ ਕਾਰਗੁਜ਼ਾਰੀ 'ਚ ਸੁਧਾਰ ਲਿਆਉਣ ਅਤੇ ਆਮ ਲੋਕਾਂ ਦੀਆਂ ਪ੍ਰੇਸ਼ਾਨੀਆਂ ਦੇ ਜਲਦ ਹੱਲ ਲਈ, ਕਮਿਸ਼ਨਰੇਟ ਪੁਲਿਸ ਦੇ ਥਾਣਾ ਮੁਖੀਆਂ ਦਾ ਫੇਰ ਬਦਲ ਕੀਤਾ ਹੈ | ਇਸ ਤਹਿਤ ਹੁਣ ਥਾਣਾ ...
ਜਲੰਧਰ, 23 ਸਤੰਬਰ (ਸ਼ਿਵ)-ਸ੍ਰੀ ਗਣੇਸ਼ ਹੋਲਸੇਲ ਐਂਡ ਰਿਟੇਲ ਫਾਇਰ ਸਰਵਿਸ ਐਸੋਸੀਏਸ਼ਨ ਦੇ ਪ੍ਰਧਾਨ ਰਾਣਾ ਹਰਸ਼ ਵਰਮਾ ਤੇ ਮੀਤ ਪ੍ਰਧਾਨ ਅਸ਼ੀਸ਼ ਗੋਇਲ ਦੀ ਪ੍ਰਧਾਨਗੀ ਵਿਚ ਅਹੁਦੇਦਾਰਾਂ ਨੇ ਮੇਅਰ ਜਗਦੀਸ਼ ਰਾਜਾ ਨੂੰ ਇਕ ਮੰਗ ਪੱਤਰ ਦੇ ਕੇ ਪਟਾਕੇ ਵੇਚਣ ਲਈ ਬਰਲਟਨ ...
ਨਵੀਂ ਦਿੱਲੀ, 23 ਸਤੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਪ੍ਰਸਿੱਧ ਸਦਰ ਬਾਜ਼ਾਰ ਦੇ ਵਿਚ ਬੇਹਤਰੀਬ ਲਟਕੀਆਂ ਬਿਜਲੀ ਦੀਆਂ ਤਾਰਾਂ, ਟੈਲੀਫੋਨ ਤੇ ਇੰਟਰਨੈੱਟ ਦੀਆਂ ਫੈਲੀਆਂ ਤਾਰਾਂ ਦੇ ਕਾਰਨ ਕਦੇ ਵੀ ਕੋਈ ਹਾਦਸਾ ਹੋ ਸਕਦਾ ਹੈ | ਸਦਰ ਬਾਜ਼ਾਰ ਦੇ ਦੁਕਾਨਦਾਰ ...
ਨਵੀਂ ਦਿੱਲੀ, 23 ਸਤੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਵਿਚ ਪਿਛਲੇ 3-4 ਦਿਨਾਂ ਤੋਂ ਲਗਾਤਾਰ ਮੀਂਹ ਪੈ ਰਿਹਾ ਹੈ ਅਤੇ ਦਿੱਲੀ ਦੀਆਂ ਸੜਕਾਂ 'ਤੇ ਕਾਫ਼ੀ ਪਾਣੀ ਭਰ ਚੁੱਕਿਆ ਹੈ ਜਿਸ ਦੇ ਕਾਰਨ ਲੋਕਾਂ ਨੂੰ ਆਉਣਾ-ਜਾਣਾ ਬਹੁਤ ਮੁਸ਼ਕਿਲ ਹੋ ਰਿਹਾ ਹੈ | ਥਾਂ-ਥਾਂ 'ਤੇ ...
ਨਵੀਂ ਦਿੱਲੀ, 23 ਸਤੰਬਰ (ਬਲਵਿੰਦਰ ਸਿੰਘ ਸੋਢੀ)-ਬੱਚਿਆਂ ਦੇ ਹਸਪਤਾਲ ਚਾਚਾ ਨਹਿਰੂ ਹਸਪਤਾਲ ਦੇ ਵਿਚ ਨਰਸ ਕਰਮਚਾਰੀਆਂ ਨੇ ਆਪਣੀ ਹੜਤਾਲ ਵਾਪਸ ਲੈ ਲਈ ਹੈ | ਇਸ ਹੜਤਾਲ ਦਾ ਕਾਰਨ ਸੀ ਕਿ ਇਨ੍ਹਾਂ ਦਾ ਇਥੋਂ ਦੇ ਸੁਰੱਖਿਆ ਕਰਮਚਾਰੀਆਂ ਦੇ ਨਾਲ ਕਿਸੇ ਗੱਲ ਤੋਂ ਝਗੜਾ ਹੋ ...
ਨਵੀਂ ਦਿੱਲੀ, 23 ਸਤੰਬਰ (ਬਲਵਿੰਦਰ ਸਿੰਘ ਸੋਢੀ)-ਪੰਜਾਬੀ ਸਾਹਿਤ ਸਭਿਆਚਾਰ ਸੰਗਠਨ, ਨਵੀਂ ਦਿੱਲੀ ਦੇ ਇਕ ਸਮਾਰੋਹ ਕੀਤਾ ਗਿਆ, ਜਿਸ ਦੀ ਪ੍ਰਧਾਨਗੀ ਹਰਭਜਨ ਸਿੰਘ ਫੁੱਲ ਨੇ ਕੀਤੀ ਅਤੇ ਮੁੱਖ ਮਹਿਮਾਨ ਸੁਖਦੇਵ ਸਿੰਘ ਰਿਐਤ ਸਨ | ਵਿਸ਼ੇਸ਼ ਮਹਿਮਾਨ ਦੀ ਭੂਮਿਕਾ ਮਹਿੰਦਰ ...
ਨਵੀਂ ਦਿੱਲੀ, 23 ਸਤੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਸਫ਼ਦਰਜੰਗ ਹਸਪਤਾਲ ਦੇ ਵਿਚ ਪਹਿਲੀ ਵਾਰ ਇਕ ਵਿਅਕਤੀ ਦੀ ਕਿਡਨੀ ਦਾ ਟਰਾਂਸਪਲਾਂਟ ਕੀਤਾ ਗਿਆ, ਕਿਡਨੀ ਮਰੀਜ਼ ਦੀ ਪਤਨੀ ਨੇ ਦਿੱਤੀ | ਹਸਪਤਾਲ ਪ੍ਰਸ਼ਾਸਨ ਦਾ ਕਹਿਣਾ ਹੈ ਕਿ ਮਰੀਜ਼ ਨੂੰ ਕਾਫ਼ੀ ਮੋਟਾਪਾ ਸੀ, ...
ਨਵੀਂ ਦਿੱਲੀ, 23 ਸਤੰਬਰ (ਜਗਤਾਰ ਸਿੰਘ)- ਆਲ ਇੰਡੀਆ ਦੰਗਾ ਪੀੜਤ ਰਾਹਤ ਕਮੇਟੀ-1984 ਦੇ ਕੌਮੀ ਪ੍ਰਧਾਨ ਜੱਥੇ. ਕੁਲਦੀਪ ਸਿੰਘ ਭੋਗਲ ਨੇ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਦੇ ਦਫ਼ਤਰ ਮੰਗ ਪੱਤਰ ਭੇਜ ਕੇ, ਐਸ.ਆਈ.ਟੀ. ਦੇ ਢਿੱਲੇ ਰਵਈਏ ਪ੍ਰਤੀ ਉਨ੍ਹਾਂ ਦਾ ਧਿਆਨ ਦਿਵਾਇਆ ਹੈ | ...
ਨਵੀਂ ਦਿੱਲੀ, 23 ਸਤੰਬਰ (ਜਗਤਾਰ ਸਿੰਘ)- ਦਿੱਲੀ ਦੇ ਖੁਰਾਕ ਮੰਤਰੀ ਇਮਰਾਨ ਹੁਸੈਨ ਨੇ ਕੰਟਰੋਲਰ, ਕਾਨੂੰਨੀ ਮਾਪ-ਤੋਲ ਵਿਭਾਗ ਅਤੇ ਵਿਭਾਗ ਦੇ ਕੰਮਕਾਜ ਨਾਲ ਸਬੰਧਤ ਹੋਰ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ | ਇਸ ਦੌਰਾਨ ਉਨ੍ਹਾ ਨਿਰਦੇਸ਼ ਦਿੱਤੇ ਕਿ ਆਉਣ ਵਾਲੇ ...
ਨਵੀਂ ਦਿੱਲੀ, 23 ਸਤੰਬਰ (ਜਗਤਾਰ ਸਿੰਘ)- ਵਿਦੇਸ਼ਾਂ 'ਚ ਭਾਰਤੀ ਲੋਕਾਂ ਦੇ ਧਾਰਮਿਕ ਅਸਥਾਨਾਂ ਨੂੰ ਨਿਸ਼ਾਨਾਂ ਬਣਾਏ ਜਾਣ ਨੂੰ ਸ਼੍ਰੋਮਣੀ ਅਕਾਲੀ ਦਲ (ਮਾਸਟਰ ਤਾਰਾ ਸਿੰਘ) ਨੇ ਮੰਦਭਾਗਾ ਕਰਾਰ ਦਿੱਤਾ ਹੈ | ਸ਼੍ਰੋਮਣੀ ਅਕਾਲੀ ਦਲ (ਮਾਸਟਰ ਤਾਰਾ ਸਿੰਘ) ਦੇ ਮੁਖੀ ...
ਹਰੀਕੇ ਪੱਤਣ, 23 ਸਤੰਬਰ (ਸੰਜੀਵ ਕੁੰਦਰਾ)-ਹਰੀਕੇ ਪਿ੍ੰਗੜੀ ਰੋਡ 'ਤੇ ਪਿੰਡ ਬੂਹ ਹਵੇਲੀਆਂ ਨਜ਼ਦੀਕ ਲੁਟੇਰਿਆਂ ਨੇ ਮੋਟਰਸਾਈਕਲ ਸਵਾਰ ਨੂੰ ਮੋਟਰਸਾਈਕਲ ਦੀ ਟੱਕਰ ਮਾਰ ਕੇ ਜ਼ਖ਼ਮੀ ਕਰ ਦਿੱਤਾ ਤੇ ਉਸਦਾ ਮੋਬਾਈਲ ਖੋਹ ਲਿਆ ਪਰੰਤੂ ਪਿੱਛੇ ਆ ਰਹੇ ਇੱਕ ਮੋਟਰਸਾਈਕਲ ...
ਕਰਨਾਲ, 23 ਸਤੰਬਰ (ਗੁਰਮੀਤ ਸਿੰਘ ਸੱਗੂ)-ਅਖੰਡ ਮਾਨਵਵਾਦ ਵਰਗੇ ਅਗਾਂਹਵਧੂ ਆਰਥਿਕ ਚਿੰਤਨ ਦੇ ਮੋਢੀ ਅਤੇ ਅੰਤੋਦਿਆ ਲਈ ਜੀਵਨ ਭਰ ਕੰਮ ਕਰਨ ਵਾਲੇ 'ਮਹਾਮਾਨਵ' ਪੰਡਿਤ ਦੀਨਦਿਆਲ ਉਪਾਧਿਆਏ ਦੇ ਜਨਮ ਦਿਨ ਦੇ ਮੌਕੇ 'ਤੇ 25 ਸਤੰਬਰ ਨੂੰ ਸੇਵਾ ਪੰਦ੍ਹਰਵਾੜੇ ਦੌਰਾਨ ਭਾਜਪਾ ...
ਯਮੁਨਾਨਗਰ, 23 ਸਤੰਬਰ (ਗੁਰਦਿਆਲ ਸਿੰਘ ਨਿਮਰ)-ਗੁਰੂ ਨਾਨਕ ਖ਼ਾਲਸਾ ਕਾਲਜ ਯਮੁਨਾਨਗਰ ਵਲੋਂ ਵਿਦਿਆਰਥੀਆਂ ਦੀ ਪ੍ਰਤਿਭਾ ਨੂੰ ਜਾਨਣ ਲਈ ਇਕ ਸਾਹਿਤਕ ਅਤੇ ਸਭਿਆਚਾਰਕ ਪ੍ਰੋਗਰਾਮ ਕਰਵਾਇਆ ਗਿਆ | ਇਸ ਪ੍ਰੋਗਰਾਮ 'ਚ ਵਿਦਿਆਰਥੀਆਂ ਨੇ ਗੀਤ ਗਾਇਨ, ਨਾਚ, ਮੋਨੋ ਐਕਟਿੰਗ, ...
ਤਰਨ ਤਾਰਨ, 23 ਸਤੰਬਰ (ਪਰਮਜੀਤ ਜੋਸ਼ੀ)-ਅਨਾਜ ਮੰਡੀ ਮਜ਼ਦੂਰ ਯੂਨੀਅਨ ਪੰਜਾਬ ਦੇ ਸੱਦੇ 'ਤੇ ਤਰਨਤਾਰਨ ਦੀ ਅਨਾਜ ਮੰਡੀ ਯੂਨੀਅਨ ਤਰਨਤਾਰਨ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਇਕ ਦਿਨਾਂ ਦੀ ਹੜਤਾਲ ਕੀਤੀ ਗਈ ਅਤੇ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ...
ਝਬਾਲ, 23 ਸਤੰਬਰ (ਸਰਬਜੀਤ ਸਿੰਘ)- ਬ੍ਰਹਮ ਗਿਆਨੀ ਧੰਨ ਧੰਨ ਬਾਬਾ ਬੁੱਢਾ ਸਾਹਿਬ ਜੀ ਸਾਲਾਨਾ ਜੋੜ ਮੇਲਾ 6, 7, 9 ਅਕਤੂਬਰ ਨੂੰ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸ਼ਰਧਾ ਭਾਵਨਾ ਨਾਲ ਮਾਝੇ ਦੇ ਧਾਰਮਿਕ ਪਵਿਤਰ ਅਸਥਾਨ ਗੁਰਦੁਆਰਾ ਬੀੜ੍ਹ ਬਾਬਾ ਬੁੱਢਾ ਸਾਹਿਬ ਜੀ ਵਿਖੇ ...
ਕਰਨਾਲ, 23 ਸਤੰਬਰ (ਗੁਰਮੀਤ ਸਿੰਘ ਸੱਗੂ)-ਆਪਣੀਆਂ ਮੰਗਾਂ ਨੂੰ ਲੈ ਕੇ ਪਿਛਲੇ 5 ਦਿਨਾਂ ਤੋਂ ਹੜਤਾਲ 'ਤੇ ਗਏ ਰਾਜ ਭਰ ਦੇ ਆੜਤੀਆਂ ਨੇ ਅੱਜ ਤੋਂ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਹੈ | ਰਾਜ ਭਰ ਤੋਂ ਆਏ 7 ਆੜਤੀ ਅੱਜ ਸੀ. ਐਮ. ਸਿਟੀ. ਕਰਨਾਲ ਦੀ ਦਾਣਾ ਮੰਡੀ ਵਿਖੇ ਭੁੱਖ ਹੜਤਾਲ ...
ਕਰਨਾਲ, 23 ਸਤੰਬਰ (ਗੁਰਮੀਤ ਸਿੰਘ ਸੱਗੂ)-ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਲਜੀਤ ਸਿੰਘ ਦਾਦੂਵਾਲ ਨੇ ਕਿਹਾ ਕਿ ਹਰਿਆਣਾ ਦੇ ਸਿੱਖ ਮਿਲ ਕੇ ਹਰਿਆਣਾ ਦੇ ਗੁਰਦੁਆਰਿਆਂ ਦਾ ਵਿਕਾਸ ਕਰਨਗੇ | ਸੁਪਰੀਮ ਕੋਰਟ ਦੇ ਫ਼ੈਸਲੇ ਤੋਂ ਬਾਅਦ ਸੂਬੇ ਦੇ ...
ਹਰੀਕੇ ਪੱਤਣ, 23 ਸਤੰਬਰ (ਸੰਜੀਵ ਕੁੰਦਰਾ)-ਹਰੀਕੇ ਖਾਲੜਾ ਸੜਕ 'ਤੇ ਬਲੈਰੋ ਗੱਡੀ ਪਲਟ ਜਾਣ ਕਾਰਨ 2 ਔਰਤਾਂ ਸਮੇਤ 3 ਵਿਅਕਤੀ ਜ਼ਖ਼ਮੀ ਹੋ ਗਏ | ਇਸ ਸੰਬੰਧੀ ਬਲੈਰੋ ਗੱਡੀ ਦੇ ਚਾਲਕ ਸਾਰਜ ਸਿੰਘ ਨੇ ਦੱਸਿਆ ਕਿ ਉਹ ਆਪਣੇ ਪਰਿਵਾਰਕ ਮੈਂਬਰਾਂ ਨਾਲ ਢੰਡ ਕਸੇਲ ਤੋਂ ਤਕੀਆ ਦਾਰੇ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX