ਤਾਜਾ ਖ਼ਬਰਾਂ


ਪਾਕਿਸਤਾਨ : ਕਰਾਚੀ ਦੀ ਫੈਕਟਰੀ 'ਚ ਜ਼ਕਾਤ ਤੇ ਰਾਸ਼ਨ ਵੰਡ ਦੌਰਾਨ ਮਚੀ ਭਗਦੜ 'ਚ 11 ਲੋਕਾਂ ਦੀ ਮੌਤ
. . .  1 day ago
ਕਾਗਜ਼ ਰਹਿਤ ਹੋਵੇਗਾ ਕੈਗ, 1 ਅਪ੍ਰੈਲ ਤੋਂ ਡਿਜੀਟਲ ਆਡਿਟ ਦਾ ਐਲਾਨ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ 2022-23 ਵਿਚ ਸਰਕਾਰੀ ਈ-ਮਾਰਕੀਟਪਲੇਸ ਦੇ 2 ਲੱਖ ਕਰੋੜ ਰੁਪਏ ਨੂੰ ਪਾਰ ਕਰਨ 'ਤੇ ਪ੍ਰਗਟਾਈ ਖੁਸ਼ੀ
. . .  1 day ago
ਅਸੀਂ ਅੰਮ੍ਰਿਤਸਰ ਦੀ ਸੁਰੱਖਿਆ ਲਈ ਲਗਾਤਾਰ ਕੰਮ ਕਰ ਰਹੇ ਹਾਂ - ਡੀ.ਸੀ.ਪੀ.
. . .  1 day ago
ਅੰਮ੍ਰਿਤਸਰ, 31 ਮਾਰਚ – ਡੀ.ਸੀ.ਪੀ. ਪਰਮਿੰਦਰ ਸਿੰਘ ਭੰਡਾਲ ਨੇ ਕਿਹਾ ਕਿ ਅਸੀਂ ਅੰਮ੍ਰਿਤਸਰ ਦੀ ਸੁਰੱਖਿਆ ਲਈ ਲਗਾਤਾਰ ਕੰਮ ਕਰ ਰਹੇ ਹਾਂ । ਅੱਜ ਵੀ ਅਸੀਂ ਪੂਰੇ ਸ਼ਹਿਰ ਨੂੰ ਸੀਲ ਕਰ ਦਿੱਤਾ ਹੈ ...
ਪੰਜਗਰਾਈਂ ਕਲਾਂ ਚ ਭਾਰੀ ਮੀਂਹ ਤੇ ਗੜੇਮਾਰੀ, ਫ਼ਸਲਾਂ ਦਾ ਭਾਰੀ ਨੁਕਸਾਨ
. . .  1 day ago
ਪੰਜਗਰਾਈਂ ਕਲਾਂ,31 ਮਾਰਚ (ਸੁਖਮੰਦਰ ਸਿੰਘ ਬਰਾੜ) - ਪੰਜਗਰਾਈਂ ਕਲਾਂ (ਫ਼ਰੀਦਕੋਟ) 'ਚ ਸ਼ਾਮ ਦੇ ਮੌਕੇ ਹੋਈ ਭਾਰੀ ਬਾਰਿਸ਼ ਅਤੇ ਗੜੇਮਾਰੀ ਕਾਰਨ ਕਣਕ ਦੀ ਫ਼ਸਲ 'ਚ ਬੁਰੀ ਤਰ੍ਹਾਂ ਪਾਣੀ ਭਰ ਗਿਆ ...
ਬੀ. ਐਸ. ਐਫ਼. ਨੇ ਦੋ ਪੈਕਟ ਹੈਰੋਇਨ ਕੀਤੀ ਬਰਾਮਦ
. . .  1 day ago
ਅਟਾਰੀ, 31 ਮਾਰਚ (ਗੁਰਦੀਪ ਸਿੰਘ ਅਟਾਰੀ)- ਕੌਮਾਂਤਰੀ ਅਟਾਰੀ ਸਰਹੱਦ ’ਤੇ ਤਾਇਨਾਤ ਬੀ.ਐਸ.ਐਫ਼. ਦੀ 144 ਬਟਾਲੀਅਨ ਨੇ ਭਾਰਤ ਪਾਕਿਸਤਾਨ ਸਰਹੱਦ ’ਤੇ ਸਥਿਤ ਬੀ.ਓ.ਪੀ. ਦਾਉਕੇ ਦੇ ਇਲਾਕੇ ਵਿਚੋਂ ਦੋ ਪੈਕਟ ਹੈਰੋਇਨ ਦੇ ਮਿਲੇ, ਜਿਨ੍ਹਾਂ ਵਿਚੋਂ 1 ਕਿੱਲੋ 960 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਦੋਵੇਂ.....
ਪੱਤਰਕਾਰਾਂ ਦੇ ਹੋ ਰਹੇ ਹਮਲੇ ਵੱਡੀ ਸ਼ਰਮ ਦੀ ਗੱਲ- ਅਨੁਰਾਗ ਠਾਕੁਰ
. . .  1 day ago
ਨਵੀਂ ਦਿੱਲੀ, 31 ਮਾਰਚ- ਪੱਛਮੀ ਬੰਗਾਲ ਦੇ ਹਾਵੜਾ ’ਚ ਕੱਲ੍ਹ ਅਤੇ ਅੱਜ ਹੋਈ ਹਿੰਸਾ ਸੰਬੰਧੀ ਗੱਲ ਕਰਦਿਆਂ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਮਮਤਾ ਬੈਨਰਜੀ ਦੇ ਸ਼ਾਸਨ ਦੌਰਾਨ ਪੱਤਰਕਾਰਾਂ ’ਤੇ ਹਮਲੇ ਹੋਏ, ਰਾਮ ਨੌਵੀਂ ਦੀ ਸ਼ੋਭਾ ਯਾਤਰਾ ਦੌਰਾਨ ਪਥਰਾਅ ਕੀਤਾ ਗਿਆ। ਜੇਕਰ ਪੱਤਰਕਾਰ ਹਿੰਸਾ....
ਕੱਲ੍ਹ ਤੋਂ ਸਕੂਲਾਂ ਦੇ ਸਮੇਂ ਵਿਚ ਤਬਦੀਲੀ
. . .  1 day ago
ਚੰਡੀਗੜ੍ਹ, 31 ਮਾਰਚ- ਪੰਜਾਬ ਰਾਜ ਦੇ ਸਮੂਹ ਸਰਕਾਰੀ, ਪ੍ਰਾਈਵੇਟ, ਏਡਿਡ ਅਤੇ ਮਾਨਤਾ ਪ੍ਰਾਪਤ ਪ੍ਰਾਇਮਰੀ/ਮਿਡਲ/ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ 01 ਅਪ੍ਰੈਲ ਤੋਂ 30 ਸਤੰਬਰ 2023 ਤੱਕ ਸਵੇਰੇ 8:00 ਵਜੇ ਖੁੱਲ੍ਹਣਗੇ....
ਸੜਕ ਹਾਦਸੇ ’ਚ ਪੁਲਿਸ ਮੁਲਾਜ਼ਮ ਦੀ ਹੋਈ ਮੌਤ
. . .  1 day ago
ਕੁੱਲਗੜ੍ਹੀ, 31 ਮਾਰਚ (ਸੁਖਜਿੰਦਰ ਸਿੰਘ ਸੰਧੂ)- ਫ਼ਿਰੋਜ਼ਪੁਰ ਜ਼ੀਰਾ ਮਾਰਗ ’ਤੇ ਪਿੰਡ ਸਾਂਦੇ ਹਾਸ਼ਮ ਦੀ ਅਨਾਜ ਮੰਡੀ ਕੋਲ ਇਕ ਕਾਰ ਅਤੇ ਟਰੱਕ ਦੀ ਟੱਕਰ ਵਿਚ ਇਕ ਔਰਤ ਪੁਲਿਸ ਮੁਲਾਜ਼ਮ ਦੀ ਮੌਤ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕੁਲਵਿੰਦਰ ਕੌਰ ਹੌਲਦਾਰ ਪੰਜਾਬ ਪੁਲਿਸ ਫ਼ਿਰੋਜ਼ਪੁਰ ਤੋਂ....
ਭਾਰਤੀ ਮੂਲ ਦੇ ਅਜੈ ਸਿੰਘ ਬੰਗਾ ਬਣੇ ਵਿਸ਼ਵ ਬੈਂਕ ਦੇ ਨਵੇਂ ਸੀ.ਈ.ਓ.
. . .  1 day ago
ਵਾਸ਼ਿੰਗਟਨ, 31 ਮਾਰਚ- ਅਮਰੀਕਾ ਦੇ ਰਾਸ਼ਟਰਪਤੀ ਜੋ ਬਾਈਡਨ ਵਲੋਂ ਅਜੈ ਸਿੰਘ ਬੰਗਾ ਨੂੰ ਵਿਸ਼ਵ ਬੈਂਕ ਦੇ ਸੀ.ਈ.ਓ. ਵਜੋਂ ਨਿਯੁਕਤ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ। ਦੱਸ ਦਈਏ ਕਿ ਕਿਸੇ ਹੋਰ ਦੇਸ਼ ਵਲੋਂ ਬੰਗਾ ਦੇ ਮੁਕਾਬਲੇ ਕੋਈ ਉਮੀਦਵਾਰ ਖੜ੍ਹਾ ਨਹੀਂ ਕੀਤਾ ਗਿਆ। ਬੰਗਾ ਨੂੰ 23....
ਅਦਾਲਤ ਨੇ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ਕੀਤੀ ਖ਼ਾਰਜ
. . .  1 day ago
ਨਵੀਂ ਦਿੱਲੀ, 31 ਮਾਰਚ- ਦਿੱਲੀ ਦੀ ਵਿਸ਼ੇਸ਼ ਅਦਾਲਤ ਨੇ ਜੀ.ਐਨ.ਸੀ.ਟੀ.ਡੀ. ਦੀ ਆਬਕਾਰੀ ਨੀਤੀ ਬਣਾਉਣ ਅਤੇ ਲਾਗੂ ਕਰਨ ਵਿਚ ਕਥਿਤ ਬੇਨਿਯਮੀਆਂ ਨਾਲ ਸੰਬੰਧਿਤ ਸੀ.ਬੀ.ਆਈ. ਕੇਸ ਵਿਚ ਦਿੱਲੀ ਦੇ ਸਾਬਕਾ ਉਪ....
ਲੈਫ਼ਟੀਨੈਂਟ ਜਨਰਲ ਡੀ.ਐਸ. ਰਾਣਾ ਨੇ ਡੀ.ਜੀ. ਡਿਫ਼ੈਂਸ ਇੰਟੈਲੀਜੈਂਸ ਏਜੰਸੀ ਦੇ ਡਿਪਟੀ ਚੀਫ਼ ਵਜੋਂ ਸੰਭਾਲਿਆ ਅਹੁਦਾ
. . .  1 day ago
ਨਵੀਂ ਦਿੱਲੀ, 31 ਮਾਰਚ- ਲੈਫ਼ਟੀਨੈਂਟ ਜਨਰਲ ਡੀ.ਐਸ. ਰਾਣਾ ਨੇ ਅੱਜ ਡੀ.ਜੀ. ਡਿਫ਼ੈਂਸ ਇੰਟੈਲੀਜੈਂਸ ਏਜੰਸੀ ਅਤੇ ਇੰਟੈਗਰੇਟਿਡ ਡਿਫ਼ੈਂਸ ਸਟਾਫ਼ (ਇੰਟੈਲੀਜੈਂਸ) ਦੇ ਡਿਪਟੀ ਚੀਫ਼ ਵਜੋਂ ਆਪਣੀ ਨਿਯੁਕਤੀ ਸੰਭਾਲ ਲਈ ਹੈ। ਡੀ.ਜੀ. ਡੀ.ਆਈ.ਏ. ਦਾ.....
ਸਵੇਰੇ ਤੋਂ ਪੈ ਰਹੇ ਮੀਂਹ ਨੇ ਕਿਸਾਨਾਂ ਦੇ ਚਿਹਰੇ ਮੁਰਝਾਏ
. . .  1 day ago
ਗੁਰਾਇਆ, 31 ਮਾਰਚ (ਚਰਨਜੀਤ ਸਿੰਘ ਦੁਸਾਂਝ)- ਗੁਰਾਇਆ ਅਤੇ ਆਸਪਾਸ ਸਵੇਰੇ ਤੋਂ ਪੈ ਰਹੇ ਮੀਂਹ ਨੇ ਕਿਸਾਨਾਂ ਦੇ ਸਾਹ ਸੂਤ ਕੇ ਰੱਖ ਦਿੱਤੇ ਹਨ। ਇਲਾਕੇ ’ਚ ਪਹਿਲਾਂ ਪਏ ਮੀਂਹ ਅਤੇ ਹਨੇਰੀ ਨੇ ਕਰੀਬ 35 ਤੋਂ 40 ਫ਼ੀਸਦੀ ਫ਼ਸਲ ਦਾ ਨੁਕਸਾਨ ਕਰ ਦਿੱਤਾ ਸੀ, ਜਿਸ ਦਾ ਪਾਣੀ ਅਜੇ ਖ਼ੇਤਾਂ ’ਚੋਂ ਸੁਕਿਆ ਨਹੀਂ ਸੀ। ਅੱਜ ਪੈ ਰਹੇ ਮੀਂਹ....
ਇਕ ਔਰਤ ਨੇ ਨੌਜਵਾਨ ਮਹਿਲਾ ਦੀ ਕੱਟੀ ਸੋਨੇ ਦੀ ਚੈਨ
. . .  1 day ago
ਤਪਾ ਮੰਡੀ, 31 ਮਾਰਚ (ਵਿਜੇ ਸ਼ਰਮਾ)- ਕੌਮੀ ਮਾਰਗ ਬਠਿੰਡਾ-ਚੰਡੀਗੜ੍ਹ ’ਤੇ ਸਥਿਤ ਤਪਾ ਬਾਈਪਾਸ ’ਤੇ ਉਸ ਸਮੇਂ ਹੰਗਾਮਾ ਹੋ ਗਿਆ ਜਦੋਂ ਇਕ ਮਹਿਲਾ ਆਪਣੇ ਬੱਚਿਆਂ ਸਮੇਤ ਬੱਸ ਵਿਚ ਸੰਗਰੂਰ ਜਾਣ ਲਈ ਚੜ੍ਹੀ ਤਾਂ ਇਕ ਮਹਿਲਾ ਵਲੋਂ ਉਸ ਦੇ ਗਲੇ ਵਿਚੋਂ ਸੋਨੇ ਦੀ ਚੈਨ ਕੱਟ ਲਈ ਗਈ। ਮੌਕੇ ’ਤੇ ਨੌਜਵਾਨ....
ਅਦਾਲਤ ਨੇ ਅਰਵਿੰਦ ਕੇਜਰੀਵਾਲ ’ਤੇ ਲਗਾਇਆ 25,000 ਦਾ ਜ਼ੁਰਮਾਨਾ
. . .  1 day ago
ਨਵੀਂ ਦਿੱਲੀ, 31 ਮਾਰਚ- ਸਿੰਗਲ-ਜੱਜ ਜਸਟਿਸ ਬੀਰੇਨ ਵੈਸ਼ਨਵ ਨੇ ਪ੍ਰਧਾਨ ਮੰਤਰੀ ਦਫ਼ਤਰ ਦੇ ਜਨਤਕ ਸੂਚਨਾ ਅਧਿਕਾਰੀ, ਗੁਜਰਾਤ ਯੂਨੀਵਰਸਿਟੀ ਅਤੇ ਦਿੱਲੀ ਯੂਨੀਵਰਸਿਟੀ ਦੇ ਪੀ.ਆਈ.ਓਜ਼. ਨੂੰ ਮੋਦੀ ਦੀਆਂ ਗ੍ਰੈਜੂਏਟ ਅਤੇ ਪੋਸਟ ਗ੍ਰੈਜੂਏਟ ਡਿਗਰੀਆਂ ਦੇ ਵੇਰਵੇ ਪੇਸ਼ ਕਰਨ ਲਈ ਮੁੱਖ ਸੂਚਨਾ.....
ਕਰਨਾਟਕ ਚੋਣਾਂ: ਆਪ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਦੂਜੀ ਸੂਚੀ
. . .  1 day ago
ਨਵੀਂ ਦਿੱਲੀ, 31 ਮਾਰਚ- ਆਮ ਆਦਮੀ ਪਾਰਟੀ (ਆਪ) ਨੇ ਆ ਰਹੀਆਂ ਕਰਨਾਟਕ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਆਪਣੇ 60 ਉਮੀਦਵਾਰਾਂ....
ਅਮਿਤ ਕਸ਼ੱਤਰੀਆ ਨਾਸਾ ਦੇ ਖ਼ੇਤਰੀ ਦਫ਼ਤਰ ਦੇ ਪਹਿਲੇ ਮੁਖੀ ਨਿਯੁਕਤ
. . .  1 day ago
ਵਾਸ਼ਿੰਗਟਨ, 31 ਮਾਰਚ- ਭਾਰਤੀ-ਅਮਰੀਕੀ ਸਾਫ਼ਟਵੇਅਰ ਅਤੇ ਰੋਬੋਟਿਕਸ ਇੰਜੀਨੀਅਰ ਅਮਿਤ ਕਸ਼ੱਤਰੀਆ ਨੂੰ ‘ਨਾਸਾ’ ਦੇ ਨਵੇਂ-ਸਥਾਪਿਤ ਚੰਦਰਮਾ ਤੋਂ ਮੰਗਲ ਪ੍ਰੋਗਰਾਮ ਦੇ ਪਹਿਲੇ ਮੁਖੀ ਵਜੋਂ ਨਿਯੁਕਤ ਕੀਤਾ ਗਿਆ....
ਪੁਲਿਸ ਤੇ ਬੀ. ਐਸ. ਐਫ਼. ਨੇ ਤਸਕਰਾਂ ਵਲੋਂ ਸੁੱਟੀ ਹੈਰੋਇਨ ਕੀਤੀ ਬਰਾਮਦ
. . .  1 day ago
ਖ਼ੇਮਕਰਨ, 31 ਮਾਰਚ (ਰਾਕੇਸ਼ ਬਿੱਲਾ)- ਸਰਹੱਦੀ ਖ਼ੇਤਰ ’ਚ ਕਡਿਆਲੀ ਤਾਰ ਨੇੜੇ ਪਕਿਸਤਾਨੀ ਤਸਕਰਾਂ ਵਲੋਂ ਸੁੱਟੀ ਗਈ ਹੈਰੋਇਨ ਪੁਲਿਸ ਤੇ ਬੀ. ਐਸ. ਐਫ਼. ਨੇ ਸਾਂਝੇ ਸਰਚ ਅਭਿਆਨ ਦੌਰਾਨ ਬਰਾਮਦ ਕੀਤੀ ਹੈ। ਮਿਲੀ ਜਾਣਕਾਰੀ ਮੁਤਾਬਕ ਗੁਪਤ ਸੂਚਨਾ ਤੇ ਚਲਾਏ ਇਸ ਸਾਂਝੇ ਅਭਿਆਨ ’ਚ ਅੱਜ ਸੀਮਾ ਚੌਕੀ.....
ਰਾਸ਼ਟਰਪਤੀ ਨੇ ਕੀਤੀ ‘ਦ ਐਲੀਫ਼ੈਂਟ ਵਿਸਪਰਜ਼’ ਦੇ ਨਿਰਮਾਤਾਵਾਂ ਨਾਲ ਮੁਲਾਕਾਤ
. . .  1 day ago
ਨਵੀਂ ਦਿੱਲੀ, 31 ਮਾਰਚ- ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਅੱਜ ਆਸਕਰ ਜੇਤੂ ਡਾਕੂਮੈਂਟਰੀ ‘ਦ ਐਲੀਫ਼ੈਂਟ ਵਿਸਪਰਜ਼’ ਦੇ ਨਿਰਮਾਤਾਵਾਂ ਨਾਲ ਮੁਲਾਕਾਤ ਕੀਤੀ ਅਤੇ ਭਾਰਤ ਦੀ ਸੰਭਾਲ ਅਤੇ ਕੁਦਰਤ ਨਾਲ ਇਕਸੁਰਤਾ ਵਿਚ....
ਕੱਲ੍ਹ ਜੇਲ੍ਹ ਤੋਂ ਰਿਹਾਅ ਹੋਣਗੇ ਨਵਜੋਤ ਸਿੰਘ ਸਿੱਧੂ
. . .  1 day ago
ਪਟਿਆਲਾ, 31 ਮਾਰਚ- ਰੋਡ ਰੇਜ਼ ਮਾਮਲੇ ’ਚ ਜੇਲ੍ਹ ’ਚ ਬੰਦ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਭਲਕੇ ਯਾਨੀ ਕਿ 1 ਅਪ੍ਰੈਲ ਨੂੰ ਸਵੇਰੇ 11 ਵਜੇ ਪਟਿਆਲਾ ਜੇਲ੍ਹ ’ਚੋਂ ਰਿਹਾਅ ਹੋਣਗੇ। ਸੰਬੰਧਿਤ ਅਧਿਕਾਰੀਆਂ ਵਲੋਂ ਇਸ ਸੰਬੰਧੀ....
ਤਾਨਾਸ਼ਾਹ ਬਣੀ ਕੇਂਦਰ ਸਰਕਾਰ- ਰਾਜਾ ਵੜਿੰਗ
. . .  1 day ago
ਅੰਮ੍ਰਿਤਸਰ, 31 ਮਾਰਚ (ਵਰਪਾਲ, ਸ਼ਰਮਾ)- ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੱਤਰਕਾਰਾਂ ਨਾਲ ਗੱਲ-ਬਾਤ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਤਾਨਾਸ਼ਾਹ ਬਣ ਗਈ ਹੈ। ਉਨ੍ਹਾਂ ਕੇਂਦਰ ਸਰਕਾਰ ’ਤੇ ਤਿੱਖੇ ਹਮਲੇ ਕਰਦਿਆਂ ਕਿਹਾ ਕਿ ਸੁਆਲ ਪੁੱਛਣ ਵਾਲਿਆਂ ਨੂੰ ਜੁਆਬ ਦੇਣ ਦੀ....
ਅੰਮ੍ਰਿਤਪਾਲ ਦਾ ਗ੍ਰਿਫ਼ਤਾਰ ਨਾ ਹੋਣਾ ਸੂਬਾ ਤੇ ਕੇਂਦਰ ਸਰਕਾਰ ਦੀ ਨਾਕਾਮੀ- ਰਾਣਾ ਗੁਰਜੀਤ ਸਿੰਘ
. . .  1 day ago
ਲੁਧਿਆਣਾ, 31 ਮਾਰਚ (ਪਰਮਿੰਦਰ ਸਿੰਘ ਆਹੂਜਾ, ਰੂਪੇਸ਼ ਕੁਮਾਰ)- ਪੰਜਾਬ ਦੇ ਸਾਬਕਾ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਰਾਣਾ ਗੁਰਜੀਤ ਸਿੰਘ ਨੇ ਖ਼ਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫ਼ਤਾਰੀ ਹੋਣ ਨੂੰ ਇਸ ਨੂੰ ਸੂਬਾ ਅਤੇ ਕੇਂਦਰ ਸਰਕਾਰ ਦੀ ਨਾਕਾਮੀ ਕਰਾਰ ਦਿੱਤਾ ਹੈ। ਉਹ ਅੱਜ ਲੁਧਿਆਣਾ ਦੇ ਇਕ ਨਿੱਜੀ ਹੋਟਲ ਵਿਚ ਕਾਂਗਰਸੀ....
ਸ਼੍ਰੋਮਣੀ ਕਮੇਟੀ ਵਲੋਂ ਏ.ਡੀ.ਸੀ. ਨੂੰ ਦਿੱਤਾ ਗਿਆ ਮੰਗ ਪੱਤਰ
. . .  1 day ago
ਅੰਮ੍ਰਿਤਸਰ, 31 ਮਾਰਚ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪੰਜਾਬ ਦੇ ਮੌਜੂਦਾ ਹਾਲਾਤ ਅਤੇ ਬੇਕਸੂਰ ਸਿੱਖ ਨੌਜਵਾਨਾਂ ਦੀ ਫ਼ੜੋ-ਫ਼ੜਾਈ ਵਿਰੁੱਧ ਰੋਸ ਮਾਰਚ ਉਪਰੰਤ ਇਕ ਮੰਗ ਪੱਤਰ ਡੀ. ਸੀ. ਦੀ ਗ਼ੈਰ-ਹਾਜ਼ਰੀ ਵਿਚ ਏ.ਡੀ.ਸੀ. ਸੁਰਿੰਦਰ ਸਿੰਘ ਨੂੰ ਦਿੱਤਾ ਗਿਆ। ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ....
ਨਵੀਂ ਦਿੱਲੀ: ਦਮ ਘੁੱਟਣ ਨਾਲ ਇਕੋ ਪਰਿਵਾਰ ਦੇ 6 ਜੀਆਂ ਦੀ ਮੌਤ
. . .  1 day ago
ਨਵੀਂ ਦਿੱਲੀ, 31 ਮਾਰਚ- ਇੱਥੋਂ ਦੇ ਸ਼ਾਸਤਰੀ ਪਾਰਕ ਵਿਚ ਮੱਛਰ ਭਜਾਉਣ ਵਾਲੀ ਦਵਾਈ ਕਾਰਨ ਲੱਗੀ ਅੱਗ ਵਿਚ ਇਕੋ ਪਰਿਵਾਰ ਦੇ 6 ਜੀਆਂ ਦੀ ਮੌਤ ਹੋ ਗਈ। ਐਡੀਸ਼ਨਲ ਡੀ.ਸੀ.ਪੀ. ਸੰਧਿਆ ਸਵਾਮੀ ਨੇ ਦੱਸਿਆਕਿ ਗਰਾਊਂਡ ਫ਼ਲੋਰ ’ਤੇ ਮੱਛਰ ਭਜਾਉਣ ਵਾਲਾ ਤੇਲ ਬਲ ਰਿਹਾ ਸੀ, ਜਿਸ ਕਾਰਨ ਅੱਗ ਲੱਗ....
ਹਰਿਆਣਾ: ਰੈਸਟੋਰੈਂਟ ਵਿਚ ਲੱਗੀ ਅੱਗ
. . .  1 day ago
ਚੰਡੀਗੜ੍ਹ, 31 ਮਾਰਚ- ਪੰਚਕੂਲਾ ਦੇ ਅਮਰਾਵਤੀ ਮਾਲ ਵਿਚ ਇਕ ਘੁੰਮਦੇ ਰੈਸਟੋਰੈਂਟ ਵਿਚ ਅੱਗ ਲੱਗ ਗਈ....
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 10 ਅੱਸੂ ਸੰਮਤ 554
ਵਿਚਾਰ ਪ੍ਰਵਾਹ: ਸੱਤਾਧਾਰੀਆਂ ਨੂੰ ਗ਼ਰੀਬਾਂ ਦੇ ਉਦਾਰ ਤੇ ਭਲੇ ਬਾਰੇ ਸੋਚਣਾ ਚਾਹੀਦਾ ਹੈ। -ਮਹਾਤਮਾ ਗਾਂਧੀ

ਜਗਰਾਓਂ

ਮੰਡੀ ਮਜ਼ਦੂਰਾਂ ਵਲੋਂ ਮਜ਼ਦੂਰੀ ਰੇਟ ਵਧਾਉਣ ਸੰਬੰਧੀ ਵਿਧਾਇਕ ਠੇਕੇਦਾਰ ਹਾਕਮ ਸਿੰਘ ਨੂੰ ਸੌਂਪਿਆ ਮੰਗ-ਪੱਤਰ

ਰਾਏਕੋਟ, 25 ਸਤੰਬਰ (ਬਲਵਿੰਦਰ ਸਿੰਘ ਲਿੱਤਰ)-ਖ਼ਾਲਸਾ ਮਜ਼ਦੂਰ ਐਸੋਸੀਏਸ਼ਨ ਨਵੀਂ ਅਨਾਜ਼ ਮੰਡੀ ਰਾਏਕੋਟ ਵਲੋਂ ਹਲਕਾ ਰਾਏਕੋਟ ਦੇ ਵਿਧਾਇਕ ਠੇਕੇਦਾਰ ਹਾਕਮ ਸਿੰਘ ਨੂੰ ਆੜ੍ਹਤੀਆ ਯੂਨੀਅਨ ਦੇ ਆਗੂਆਂ ਦੀ ਮੌਜੂਦਗੀ 'ਚ ਮਜ਼ਦੂਰੀ ਰੇਟਾਂ 'ਚ ਵਾਧਾ ਕਰਨ ਸੰਬੰਧੀ ਮੰਗ-ਪੱਤਰ ਰਛਵੀਰ ਸਿੰਘ ਬੁੱਧੂ, ਚੇਅਰਮੈਨ ਬਲਵੀਰ ਸਿੰਘ ਕਾਕਾ ਭੈਣੀ ਬੜਿੰਗਾਂ ਤੇ ਸਤਨਾਮ ਸਿੰਘ ਸੱਤੀ ਪ੍ਰਧਾਨ ਪੱਲੇਦਾਰ ਯੂਨੀਅਨ ਦੀ ਅਗਵਾਈ ਹੇਠ ਸੌਂਪਿਆ ਗਿਆ | ਇਸ ਮੌਕੇ ਲੇਬਰ ਆਗੂਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਤੇ ਮੰਡੀਕਰਨ ਬੋਰਡ ਵਲੋਂ ਝੋਨੇ ਦੇ ਸੀਜ਼ਨ ਦੌਰਾਨ ਮੰਡੀ ਦੀ ਮਜ਼ਦੂਰੀ 7-8 ਪੈਸੇ ਪ੍ਰਤੀ ਬੋਰੀ ਵਧਾਏ ਗਏ ਹਨ, ਜੋ ਮਜ਼ਦੂਰਾਂ ਨਾਲ ਕੋਝਾ ਮਜ਼ਾਕ ਹੈ | ਉਨ੍ਹਾਂ ਆਖਿਆ ਕਿ ਅਜੋਕੇ ਮਹਿੰਗਾਈ ਦੇ ਦੌਰ 'ਚ ਮਜ਼ਦੂਰੀ ਦੇ ਰੇਟ ਘੱਟ ਹੋਣ ਕਾਰਨ ਮਜ਼ਦੂਰ ਵਰਗ (ਪੰਜਾਬੀ ਤੇ ਪ੍ਰਵਾਸੀ ਮਜ਼ਦੂਰ) ਕੰਮ ਕਰਨ ਲਈ ਤਿਆਰ ਨਹੀਂ, ਜਿਸ ਕਰਕੇ ਮੰਡੀਆਂ 'ਚ ਹਰ ਸਾਲ ਮਜ਼ਦੂਰਾਂ ਦੀ ਵੱਡੀ ਘਾਟ ਰੜ੍ਹਕਦੀ ਰਹਿੰਦੀ ਹੈ | ਉਨ੍ਹਾਂ ਦਿੱਤੇ ਮੰਗ-ਪੱਤਰ 'ਚ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਤੋਂ ਮੰਗ ਕੀਤੀ ਕਿ ਮੰਡੀਆਂ ਦੀ ਲੇਬਰ ਮਹਿੰਗਾਈ ਦਰ ਦੇ ਬਰਾਬਰ 25 ਫ਼ੀਸਦੀ ਵਧਾਈ ਜਾਵੇ | ਉਨ੍ਹਾਂ ਦੱਸਿਆ ਕਿ ਜੇਕਰ ਪੰਜਾਬ ਸਰਕਾਰ ਨੇ ਮਜ਼ਦੂਰੀ ਰੇਟਾਂ 'ਚ ਵਾਧਾ ਨਾ ਕੀਤਾ ਤਾਂ ਮਜ਼ਦੂਰ ਵਰਗ 1 ਅਕਤੂਬਰ ਤੋਂ ਮੰਡੀਆਂ ਬੰਦ ਕਰਨ ਲਈ ਮਜਬੂਰ ਹੋਵੇਗਾ | ਇਸ ਮੌਕੇ ਸੁਰਜੀਤ ਸਿੰਘ, ਜਸਵੰਤ ਸਿੰਘ ਨਿੱਕਾ, ਵਾਈਸ ਪ੍ਰਧਾਨ ਜਸਵੰਤ ਸਿੰਘ, ਖ਼ਜ਼ਾਨਚੀ ਸਤਨਾਮ ਸਿੰਘ, ਦਲਜੀਤ ਸਿੰਘ ਗੱਗੀ, ਧਰਮਿੰਦਰ ਸਿੰਘ, ਪਰਮਜੀਤ ਸਿੰਘ, ਸੁਰਜੀਤ ਸਿੰਘ ਕੁਤਬਾ, ਸੰਦੀਪ ਸਿੰਘ ਸੀਪਾ ਕੁੱਸਾ, ਅਮਰੀਕ ਸਿੰਘ ਬੋਪਾਰਾਏ, ਮੁਕੰਦ ਸਿੰਘ, ਹਰਜਿੰਦਰ ਸਿੰਘ, ਬੂਟਾ ਸਿੰਘ, ਜਗਜੀਤ ਸਿੰਘ ਜੱਗੀ, ਗੁਰਮੀਤ ਸਿੰਘ, ਆੜ੍ਹਤੀਆ ਐਸੋਸੀਏਸ਼ਨ ਪ੍ਰਧਾਨ ਵਿਨੋਦ ਕਤਿਆਲ, ਵਾਈਸ ਪ੍ਰਧਾਨ ਸੁਰਿੰਦਰ ਕੁਮਾਰ ਧਨੇਰੀਆ, ਟਰੱਕ ਯੂਨੀਅਨ ਪ੍ਰਧਾਨ ਬਿੰਦਰਜੀਤ ਸਿੰਘ ਗਿੱਲ, ਬੌਵਾ ਗੋਇਲ ਆਦਿ ਹਾਜ਼ਰ ਸਨ |

ਝੋਨੇ ਦੀ ਪਰਾਲੀ ਸਾੜਨੀ ਕਿਸਾਨਾਂ ਦੀ ਮਜ਼ਬੂਰੀ, ਸੂਬਾ ਸਰਕਾਰ ਆਪਣੇ ਪੱਧਰ 'ਤੇ ਪਰਾਲੀ ਸੰਭਾਲਣ ਲਈ ਯਤਨਸ਼ੀਲ-ਚੀਮਾ

ਰਾਏਕੋਟ, 25 ਸਤੰਬਰ (ਬਲਵਿੰਦਰ ਸਿੰਘ ਲਿੱਤਰ)- ਪੰਜਾਬ ਦੇ ਵਿੱਤ, ਆਬਕਾਰੀ ਅਤੇ ਯੋਜਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕਿਸਾਨ ਮਜ਼ਬੂਰੀ ਵਿਚ ਝੋਨੇ ਦੀ ਪਰਾਲੀ ਸਾੜਦੇ ਹਨ ਅਤੇ ਪਰਾਲੀ ਦੇ ਧੂੰਏਾ ਨਾਲ ਸਭ ਤੋਂ ਵੱਧ ਪ੍ਰਭਾਵਿਤ ਵੀ ਕਿਸਾਨ ਹੀ ਹੁੰਦੇ ਹਨ | ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਡਕੌਂਦਾ ਵਲੋਂ ਪੰਡੋਰੀ ਵਿਖੇ ਪਿੰਡ ਇਕਾਈ ਦਾ ਗਠਨ

ਚੌਂਕੀਮਾਨ, 25 ਸਤੰਬਰ (ਤੇਜਿੰਦਰ ਸਿੰਘ ਚੱਢਾ)- ਪਿੰਡ ਪੰਡੋਰੀ ਵਿਖੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੀ ਅਹਿਮ ਮੀਟਿੰਗ ਯੂਨੀਅਨ ਦੇ ਪੰਜਾਬ ਪ੍ਰਧਾਨ ਬੂਟਾ ਸਿੰਘ ਬੁਰਜ ਗਿੱਲ ਦੀ ਅਗਵਾਈ ਵਿਚ ਹੋਈ ਜਿਸ ਵਿਚ ਜ਼ਿਲ੍ਹਾ ਪ੍ਰਧਾਨ ਮਾ: ਮਹਿੰਦਰ ਸਿੰਘ ਕਮਾਲਪੁਰਾ, ਬਲਾਕ ...

ਪੂਰੀ ਖ਼ਬਰ »

ਪਿੰਡ ਬੁਰਜ ਹਰੀ ਸਿੰਘ ਵਿਖੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਸੰਬੰਧੀ 'ਚੇਤਨਾ ਰੈਲੀ' ਕੱਢੀ

ਰਾਏਕੋਟ, 25 ਸਤੰਬਰ (ਬਲਵਿੰਦਰ ਸਿੰਘ ਲਿੱਤਰ)- ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਬਲਾਕ ਰਾਏਕੋਟ ਵਲੋਂ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਸਬੰਧੀ ਪਿੰਡ-ਪਿੰਡ ਪੱਧਰ 'ਤੇ 'ਚੇਤਨਾ ਰੈਲੀਆਂ' ਕੀਤੀਆਂ ਜਾ ਰਹੀਆਂ ਹਨ ਜਿਸ ਸਬੰਧੀ ਇਲਾਕੇ ਦੇ ਕਿਸਾਨਾਂ ਵਲੋਂ ...

ਪੂਰੀ ਖ਼ਬਰ »

ਮੈਵਨ ਇੰਮੀਗ੍ਰੇਸ਼ਨ ਦੇ ਵਿਦਿਆਰਥੀਆਂ ਨੇ ਪੀ. ਟੀ. ਈ. ਦੇ ਨਤੀਜੇ 'ਚ ਮਾਰੀਆਂ ਮੱਲਾਂ

ਰਾਏਕੋਟ, 25 ਸਤੰਬਰ (ਬਲਵਿੰਦਰ ਸਿੰਘ ਲਿੱਤਰ)-ਮੈਵਨ ਇੰਮੀਗ੍ਰੇਸ਼ਨ ਸੰਸਥਾ ਦੇ ਵਿਦਿਆਰਥੀਆਂ ਨੇ ਪੀ. ਟੀ. ਈ. 'ਚੋਂ ਵਧੀਆ ਸਕੋਰ ਲੈ ਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ | ਇਸ ਮੌਕੇ ਵਿਦਿਆਰਥੀ ਜਸਕਰਨ ਸਿੰਘ ਹਰਦਾਸਪੁਰਾ ਨੇ ਪੀ. ਟੀ. ਈ. 'ਚੋਂ ਓਵਰਆਲ 59 (ਲਿਸਨਿੰਗ 62, ...

ਪੂਰੀ ਖ਼ਬਰ »

ਜਥੇ. ਗੁਰਮੇਲ ਸਿੰਘ ਆਂਡਲੂ ਨਾਲ ਭਣੋਈਏ ਦੀ ਮੌਤ 'ਤੇ ਚਰਨਜੀਤ ਸਿੰਘ ਅਟਵਾਲ ਵਲੋਂ ਦੁੱਖ ਪ੍ਰਗਟ

ਰਾਏਕੋਟ, 25 ਸਤੰਬਰ (ਬਲਵਿੰਦਰ ਸਿੰਘ ਲਿੱਤਰ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਜਥੇਦਾਰ ਗੁਰਮੇਲ ਸਿੰਘ ਗਰੇਵਾਲ ਸਰਕਲ ਪ੍ਰਧਾਨ ਆਂਡਲੂ ਦੇ ਭਣੋਈਏ ਲਖਵੀਰ ਸਿੰਘ ਕੈਨੇਡਾ (65) ਦੀ ਬਰੈਂਪਟਨ (ਕੈਨੇਡਾ) ਵਿਖੇ ਪਿਛਲੇ ਦਿਨੀਂ ਮੌਤ ਹੋ ਗਈ ਸੀ | ਜਿਨ੍ਹਾਂ ਦੀ ਮੌਤ 'ਤੇ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਯੂਥ ਸਪੋਰਟਸ ਕਲੱਬ ਦੀ ਮੀਟਿੰਗ 'ਚ ਟੂਰਨਾਮੈਂਟ ਸੰਬੰਧੀ ਵਿਚਾਰਾਂ

ਰਾਏਕੋਟ, 25 ਸਤੰਬਰ (ਸੁਸ਼ੀਲ)- ਨਜ਼ਦੀਕੀ ਪਿੰਡ ਬੁਰਜ ਹਰੀ ਸਿੰਘ ਵਿਖੇ ਸ਼ਹੀਦ ਭਗਤ ਸਿੰਘ ਯੂਥ ਸਪੋਰਟਸ ਐਂਡ ਵੈੱਲਫੇਅਰ ਕਲੱਬ ਦੇ ਸਰਪ੍ਰਸਤ ਨੀਟੂ ਗਿੱਲ ਕੈਨੇਡਾ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਕਲੱਬ ਪ੍ਰਧਾਨ ਪ੍ਰਦੀਪ ਗਰੇਵਾਲ ਦੀ ਅਗਵਾਈ ਹੇਠ ਮੀਟਿੰਗ ਹੋਈ | ...

ਪੂਰੀ ਖ਼ਬਰ »

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ 3 ਨੂੰ ਭਾਜਪਾ ਵਿਰੋਧੀ ਰੋਸ ਪ੍ਰਦਰਸ਼ਨਾਂ 'ਚ ਵਧ ਚੜ੍ਹ ਕੇ ਹਿੱਸਾ ਲਵਾਂਗੇ- ਮਾਂਗਟ

ਹੰਬੜਾਂ, 25 ਸਤੰਬਰ (ਮੇਜਰ ਹੰਬੜਾਂ)- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਲਖੀਮਪੁਰ ਖੀਰੀ ਕਾਂਡ ਵਿਰੁੱਧ ਅਤੇ ਭਾਜਪਾ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਦੇ ਵਿਰੁੱਧ 3 ਅਕਤੂਬਰ ਨੂੰ ਰੋਸ ਪ੍ਰਦਰਸ਼ਨਾਂ 'ਚ ਬੇਟ ਇਲਾਕੇ ਦੇ ਕਿਸਾਨ ਅਤੇ ਮਜ਼ਦੂਰ ਵੱਡੀ ਗਿਣਤੀ 'ਚ ਭਾਗ ...

ਪੂਰੀ ਖ਼ਬਰ »

ਲੋਹਗੜ੍ਹ ਵਿਖੇ ਨਿੱਜੀ ਬੈਂਕ 'ਚ ਚੋਰੀ ਦੀ ਕੋਸ਼ਿਸ਼

ਜੋਧਾਂ, 25 ਸਤੰਬਰ (ਗੁਰਵਿੰਦਰ ਸਿੰਘ ਹੈਪੀ)- ਪੁਲਿਸ ਥਾਣਾ ਜੋਧਾਂ ਅਧੀਨ ਪੈਂਦੇ ਪਿੰਡ ਲੋਹਗੜ੍ਹ ਚੌਕ 'ਚ ਸਥਿਤ ਨਿੱਜੀ ਬੈਂਕ ਵਿਚ ਅਣ-ਪਛਾਤੇ ਵਿਅਕਤੀਆਂ ਵਲੋਂ ਚੋਰੀ ਦੀ ਕੋਸ਼ਿਸ਼ ਕਰਨ ਦਾ ਸਮਾਚਾਰ ਹੈ | ਬੈਂਕ ਮੈਨੇਜਰ ਅਮਨਦੀਪ ਸਿੰਘ ਨੇ ਪੁਲਿਸ ਨੂੰ ਦਿੱਤੇ ਬਿਆਨਾਂ ...

ਪੂਰੀ ਖ਼ਬਰ »

ਪੀ.ਏ.ਯੂ. ਕਿਸਾਨ ਮੇਲੇ ਵਿਚ ਕੁਬੋਟਾ ਕੰਪਨੀ ਨੇ ਲਗਾਇਆ ਸਟਾਲ

ਚੌਂਕੀਮਾਨ, 25 ਸਤੰਬਰ (ਤੇਜਿੰਦਰ ਸਿੰਘ ਚੱਢਾ)- ਪੰਜਾਬ ਐਗਰੀਕਲਚਰ ਯੂਨੀਵਰਸਿਟੀ ਲੁਧਿਆਣਾ ਵਿਖੇ ਕਿਸਾਨ ਮੇਲੇ ਵਿਚ ਜਾਪਾਨ ਦੀ ਨੰਬਰ ਇਕ ਕੰਪਨੀ ਕਬੋਟਾ ਦਾ ਸਟਾਲ ਲਗਾਇਆ ਗਿਆ, ਜਿਸ ਵਿਚ ਕੰਪਨੀ ਦੇ ਤਿੰਨ 45 ਐੱਚ.ਪੀ ਟਰੈਕਟਰ, ਇਕ 55 ਐੱਚ.ਪੀ ਟਰੈਕਟਰ ਤੇ ਇਕ ਪੈਂਡੀ ...

ਪੂਰੀ ਖ਼ਬਰ »

ਸਿੱਧਵਾਂ ਕਾਲਜ ਵਿਖੇ 'ਰਾਸ਼ਟਰੀ ਸੇਵਾ ਯੋਜਨਾ' ਦਿਵਸ ਮਨਾਇਆ

ਚੌਂਕੀਮਾਨ, 25 ਸਤੰਬਰ (ਤੇਜਿੰਦਰ ਸਿੰਘ ਚੱਢਾ)- ਸ੍ਰੀ ਗੁਰੂ ਹਰਿਗੋਬਿੰਦ ਉਜਾਗਰ ਹਰੀ ਟਰੱਸਟ ਦੀ ਸਿਰਮੌਰ ਵਿੱਦਿਅਕ ਸੰਸਥਾ ਖ਼ਾਲਸਾ ਕਾਲਜ ਫ਼ਾਰ ਵਿਮੈਨ ਸਿੱਧਵਾਂ ਖੁਰਦ ਵਿਖੇ ਪਿ੍ੰਸੀਪਲ ਡਾ. ਰਾਜਵਿੰਦਰ ਕੌਰ ਹੁੰਦਲ ਦੀ ਯੋਗ ਅਗਵਾਈ ਅਧੀਨ ਅਤੇ ਐੱਨ.ਐੱਸ.ਐੱਸ ...

ਪੂਰੀ ਖ਼ਬਰ »

ਡਾਂਗੋ 'ਚ 7 ਰੋਜ਼ਾ ਧਾਰਮਿਕ ਸਮਾਗਮ ਜਾਰੀ

ਪੱਖੋਵਾਲ-ਸਰਾਭਾ, 25 ਸਤੰਬਰ (ਕਿਰਨਜੀਤ ਕੌਰ ਗਰੇਵਾਲ)- ਸਿੱਖੀ ਦੇ ਪ੍ਰਚਾਰ ਤੇ ਪਸਾਰ 'ਚ ਅਹਿਮ ਯੋਗਦਾਨ ਪਾ ਰਹੀ ਧਾਰਮਿਕ ਸੰਸਥਾ ਗੁਰਮਤਿ ਪ੍ਰਚਾਰ ਮਿਸ਼ਨ ਡਾਂਗੋ ਵਲੋਂ ਧੰਨ ਧੰਨ ਬਾਬਾ ਨੰਦ ਸਿੰਘ ਨਾਨਕਸਰ ਕਲੇਰਾਂ ਵਾਲਿਆਂ ਤੇ ਬ੍ਰਹਮ ਗਿਆਨੀ ਸੰਤ ਬਾਬਾ ਮੀਹਾਂ ...

ਪੂਰੀ ਖ਼ਬਰ »

ਡੀ.ਟੀ.ਐੱਫ. ਵਲੋਂ ਹੱਕੀ ਮੰਗਾਂ ਸੰਬੰਧੀ ਵਿਧਾਇਕ ਹਾਕਮ ਸਿੰਘ ਠੇਕੇਦਾਰ ਨੂੰ ਮੰਗ ਪੱਤਰ ਭੇਟ

ਗੁਰੂਸਰ ਸੁਧਾਰ, 25 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)- ਡੀ.ਟੀ.ਐੱਫ. ਬਲਾਕ ਸੁਧਾਰ ਤੇ ਰਾਏਕੋਟ ਦਾ ਇਕ ਵਫ਼ਦ ਸਕੱਤਰ ਹਰਜੀਤ ਸਿੰਘ ਸੁਧਾਰ ਤੇ ਪ੍ਰਧਾਨ ਬਲਵਿੰਦਰ ਸਿੰਘ ਗੁੱਜਰਵਾਲ ਦੀ ਅਗਵਾਈ ਹੇਠ ਹਲਕਾ ਰਾਏਕੋਟ ਵਿਧਾਇਕ ਠੇਕੇਦਾਰ ਹਾਕਮ ਸਿੰਘ ਨੂੰ ਮਿਲਿਆ ਤੇ ...

ਪੂਰੀ ਖ਼ਬਰ »

ਸ੍ਰੀ ਨਾਨਕਸਰ ਸਾਧੂ ਆਸ਼ਰਮ ਠਾਠ ਕੈਲੇ 'ਚ ਬਾਬਾ ਫ਼ਰੀਦ ਦੇ ਜਨਮ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ

ਪੱਖੋਵਾਲ-ਸਰਾਭਾ, 25 ਸਤੰਬਰ (ਕਿਰਨਜੀਤ ਕੌਰ ਗਰੇਵਾਲ)-ਸ੍ਰੀ ਨਾਨਕਸਰ ਸਾਧੂ ਆਸ਼ਰਮ ਠਾਠ ਕੈਲੇ ਵਿਖੇ ਬਾਬਾ ਫਰੀਦ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ | ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨਮਾਈ ਤੇ ਸੰਤ ਬਾਬਾ ਸਾਧੂ ਸਿੰਘ ਦੀ ਅਗਵਾਈ ...

ਪੂਰੀ ਖ਼ਬਰ »

ਬਾਬਾ ਘਾਲਾ ਸਿੰਘ ਨਾਨਕਸਰ ਨੇ ਬੂਟਾ ਸਿੰਘ ਦੇਹੜਕਾ ਦੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

ਹਠੂਰ, 25 ਸਤੰਬਰ (ਜਸਵਿੰਦਰ ਸਿੰਘ ਛਿੰਦਾ)-ਪਰਿਵਾਰਕ ਤੇ ਦੁਨਿਆਵੀ ਜ਼ਿੰਮੇਵਾਰੀਆਂ ਨਿਭਾਉਣ ਦੇ ਨਾਲ-ਨਾਲ ਧਾਰਮਿਕ ਤੇ ਸਮਾਜਿਕ ਕਾਰਜ ਕਰਨਾ ਵੱਡਭਾਗੀ ਪੁਰਸ਼ਾਂ ਦੇ ਹਿੱਸੇ ਹੀ ਆਉਂਦਾ ਹੈ ਤੇ ਜੋ ਨਿੱਜੀ ਕੰਮਾਂ ਕਾਰਾਂ ਨੂੰ ਛੱਡ ਕੇ ਗੁਰੂ ਘਰ ਦੀ ਸੇਵਾ ਨੂੰ ਪਹਿਲ ...

ਪੂਰੀ ਖ਼ਬਰ »

ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਥਾਣੇ ਮੂਹਰੇ ਧਰਨਾ 187ਵੇਂ ਵੀ ਜਾਰੀ

ਜਗਰਾਉਂ, 25 ਸਤੰਬਰ (ਹਰਵਿੰਦਰ ਸਿੰਘ ਖ਼ਾਲਸਾ)- ਮਿ੍ਤਕ ਕੁਲਵੰਤ ਕੌਰ ਰਸੂਲਪੁਰ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਅਤੇ ਪੀੜ੍ਹਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਥਾਣੇ ਮੂਹਰੇ ਦਿੱਤੇ ਜਾ ਰਹੇ ਧਰਨੇ ਦੇ 187ਵੇਂ ਦਿਨ ਜਨਤਕ ਜਥੇਬੰਦੀਆਂ ਦੇ ਆਗੂਆਂ ਵਲੋਂ ਪੁਲਿਸ ...

ਪੂਰੀ ਖ਼ਬਰ »

ਸ਼ਹਿਰ ਨਿਵਾਸੀਆਂ ਵਲੋਂ ਜਾਇਦਾਦ ਕਰ ਦੀ ਜਮ੍ਹਾਂ ਕਰਵਾਈ ਰਾਸ਼ੀ ਤਸੱਲੀਬਖ਼ਸ਼- ਮਨੋਹਰ ਸਿੰਘ ਬਾਘਾ

ਜਗਰਾਉਂ, 25 ਸਤੰਬਰ (ਹਰਵਿੰਦਰ ਸਿੰਘ ਖ਼ਾਲਸਾ)- ਸ਼ਹਿਰ ਨਿਵਾਸੀਆਂ ਵਲੋਂ ਨਗਰ ਕੌਂਸਲ ਜਗਰਾਉਂ ਵਿਖੇ ਜਮ੍ਹਾਂ ਕਰਵਾਈ ਜਾ ਰਹੀ ਜਾਇਦਾਦ ਕਰ ਦੀ ਰਾਸ਼ੀ ਤਸੱਲੀਬਖ਼ਸ਼ ਹੈ | ਕੌਂਸਲ ਵਲੋਂ ਸਾਲ 2022 ਤੋਂ ਮਾਰਚ 2023 ਦਾ ਟੀਚਾ ਇਕ ਕਰੋੜ 20 ਲੱਖ ਰੁਪਏ ਰੱਖਿਆ ਸੀ ਜਦਕਿ ਸਤੰਬਰ 2022 ...

ਪੂਰੀ ਖ਼ਬਰ »

ਪਿੰਡ ਸੋਹੀਆਂ ਵਿਖੇ 19ਵਾਂ ਵਿਸ਼ਾਲ ਜਗਰਾਤਾ ਅੱਜ

ਚੌਂਕੀਮਾਨ, 25 ਸਤੰਬਰ (ਤੇਜਿੰਦਰ ਸਿੰਘ ਚੱਢਾ)- ਪਿੰਡ ਸੋਹੀਆਂ ਵਿਖੇ ਮਾਂ ਜਵਾਲਾ ਜੀ ਕਲੱਬ ਵਲੋਂ ਗ੍ਰਾਮ ਪੰਚਾਇਤ ਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ 19ਵਾਂ ਵਿਸ਼ਾਲ ਜਗਰਾਤਾ ਮਿਤੀ 26 ਸਤੰਬਰ 2022 ਦਿਨ ਸੋਮਵਾਰ ਨੂੰ ਰਾਤ 8 ਵਜੇ ਕਰਵਾਇਆ ਜਾ ਰਿਹਾ ਹੈ | ਕਲੱਬ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਕਬੱਡੀ ਮੁਕਾਬਲੇ 'ਚ ਜਿੱਤਿਆ ਸੋਨ ਤਗਮਾ

ਚੌਂਕੀਮਾਨ, 25 ਸਤੰਬਰ (ਤੇਜਿੰਦਰ ਸਿੰਘ ਚੱਢਾ)- ਸ੍ਰੀ ਗੁਰੂ ਹਰਗੋਬਿੰਦ ਉਜਾਗਰ ਹਰੀ ਟਰੱਸਟ ਸਿੱਧਵਾਂ ਖੁਰਦ ਦੀ ਸੰਸਥਾ ਜੀ.ਐੱਚ.ਜੀ. ਇੰਸਟੀਚਿਊਟ ਸਿੱਧਵਾਂ ਖੁਰਦ ਦੀ ਬੀ.ਏ.ਐੱਲ.ਐੱਲ.ਬੀ 7ਵੇਂ ਸਮੈਸਟਰ ਦੀ ਵਿਦਿਆਰਥਣ ਨੰਦਿਨੀ ਤਿਵਾੜੀ ਨੇ ਖੇਡਾਂ ਵਤਨ ਪੰਜਾਬ ਦੀਆਂ 2022 ...

ਪੂਰੀ ਖ਼ਬਰ »

ਐੱਸ.ਜੀ.ਜੀ. ਕਾਲਜ ਰਾਏਕੋਟ ਦੀ ਵਿਦਿਆਰਥਣ ਖ਼ੁਸ਼ਪ੍ਰੀਤ ਕੌਰ ਨੇ ਦੇਸ਼ ਭਰ 'ਚੋਂ ਜਿੱਤਿਆ ਦੂਜਾ ਸਥਾਨ

ਰਾਏਕੋਟ, 25 ਸਤੰਬਰ (ਬਲਵਿੰਦਰ ਸਿੰਘ ਲਿੱਤਰ)- ਸਵਾਮੀ ਗੰਗਾ ਗਿਰੀ ਜਨਤਾ ਗਰਲਜ਼ ਕਾਲਜ ਰਾਏਕੋਟ ਦੀ ਵਿਦਿਆਰਥਣ ਖੁਸ਼ਪ੍ਰੀਤ ਕੌਰ ਬੀ.ਏ. ਭਾਗ-ਦੂਸਰਾ ਨੇ ਅੰਤਰ ਸੰਸਥਾਵਾਂ ਦੇ ਰਾਸ਼ਟਰੀ ਦੇਸ਼ ਭਗਤੀ ਮੁਕਾਬਲੇ ਵਿਚ ਸ਼ਬਦ ਗਾਇਨ ਪ੍ਰਤੀਯੋਗਤਾ ਵਿਚੋਂ ਦੂਸਰਾ ਸਥਾਨ ...

ਪੂਰੀ ਖ਼ਬਰ »

ਵਿਰੋਧੀ ਆਗੂ ਵਿਧਾਇਕ ਬੀਬੀ ਮਾਣੂੰਕੇ ਦਾ ਵਿਰੋਧ ਕਰਨ ਦੀ ਬਜਾਏ ਹਲਕੇ ਦੇ ਵਿਕਾਸ ਲਈ ਸਾਥ ਦੇਣ-ਰਾਜੂ ਮੀਰਪੁਰ ਹਾਂਸ/ਨੋਨੀ ਸਿੱਧਵਾਂ

ਚੌਂਕੀਮਾਨ, 25 ਸਤੰਬਰ (ਤੇਜਿੰਦਰ ਸਿੰਘ ਚੱਢਾ)-ਆਮ ਆਦਮੀ ਪਾਰਟੀ ਦੀ ਸਰਕਾਰ ਨੇ ਜੋ ਕੰਮ 6 ਮਹੀਨੇ 'ਚ ਕਰ ਦਿੱਤੇ ਹਨ, ਉਹ ਪਿਛਲੇ 75 ਸਾਲਾਂ ਵਿਚ ਨਹੀਂ ਹੋਏ | ਇਹ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਆਗੂ ਮਨਦੀਪ ਸਿੰਘ ਰਾਜੂ ਮੀਰਪੁਰ ਹਾਂਸ ਤੇ ਮਨਿੰਦਰ ਸਿੰਘ ਨੋਨੀ ਸਿੱਧਵਾਂ ...

ਪੂਰੀ ਖ਼ਬਰ »

ਰੇਤਾ-ਬਜਰੀ ਦੀ ਕਾਲਾ-ਬਾਜ਼ਾਰੀ ਨੇ ਮਜ਼ਦੂਰਾਂ ਦੇ ਘਰਾਂ ਦੇ ਚੁੱਲ੍ਹੇ ਠੰਢੇ ਕੀਤੇ- ਕਾਮਰੇਡ ਦਲਜੀਤ ਗੋਰਾ

ਰਾਏਕੋਟ, 25 ਸਤੰਬਰ (ਬਲਵਿੰਦਰ ਸਿੰਘ ਲਿੱਤਰ)- ਆਮ ਆਦਮੀ ਪਾਰਟੀ ਦੀ ਸੂਬਾ ਸਰਕਾਰ ਦੀ ਨਾਕਾਮੀ ਕਾਰਨ ਰੇਤਾ-ਬਜਰੀ ਦੇ ਭਾਅ ਆਮ ਵਰਗ ਦੀ ਪਹੁੰਚ ਤੋਂ ਬਾਹਰ ਹੋ ਗਏ ਹਨ, ਜਿਸ ਕਰਕੇ ਮਕਾਨਾਂ ਦੀ ਉਸਾਰੀ ਕਰ ਰਹੇ ਪਰਿਵਾਰਾਂ ਨੂੰ ਮਹਿੰਗੇ ਭਾਅ ਦਾ ਰੇਤਾ-ਬਜ਼ਰੀ ਖ਼ਰੀਦਣ ਲਈ ...

ਪੂਰੀ ਖ਼ਬਰ »

ਜੈਨ ਸਮਾਜ ਨੇ ਕੌਮੀ ਸਰਬ-ਧਰਮ ਸੰਗਮ ਸੰਮੇਲਨ ਕਰਵਾਇਆ

ਰਾਏਕੋਟ, 25 ਸਤੰਬਰ (ਬਲਵਿੰਦਰ ਸਿੰਘ ਲਿੱਤਰ)- ਅਚਾਰੀਆ ਸਮਰਾਟ ਪੂਜਨੀਕ ਸ੍ਰੀ ਆਤਮਾ ਰਾਮ ਦੀ 139ਵੀਂ ਤੇ ਰਾਸ਼ਟਰ ਸੰਤ ਉੱਚ ਉਪਾਧਿਆਏ ਵਾਚਨਾ ਅਚਾਰੀਆ ਸ੍ਰੀ ਮਨੋਹਰ ਮੁਨੀ ਦੀ 95ਵੀਂ ਜਨਮ ਜੈਅੰਤੀ ਮੌਕੇ ਰਾਸ਼ਟਰ ਦੀ ਏਕਤਾ ਤੇ ਅਖੰਡਤਾ ਨੂੰ ਮਜ਼ਬੂਤ ਕਰਨ ਤੇ ਸਮਾਜ ਵਿਚ ...

ਪੂਰੀ ਖ਼ਬਰ »

ਲਗਾਤਾਰ ਪੈ ਰਹੇ ਮੀਂਹ ਕਾਰਨ ਝੋਨੇ ਦਾ ਝਾੜ ਘਟਣ ਦੇ ਬਣੇ ਆਸਾਰ- ਭੰਗੂ, ਗਿੱਲ

ਹੰਬੜਾਂ, 25 ਸਤੰਬਰ (ਮੇਜਰ ਹੰਬੜਾਂ)- ਲਗਾਤਾਰ ਪੈ ਰਹੇ ਭਾਰੀ ਮੀਂਹ ਪੈਣ ਨਾਲ ਜਿੱਥੇ ਜਨ ਜੀਵਨ ਪ੍ਰਭਾਵਿਤ ਹੋਇਆ ਹੈ ਉੱਥੇ ਖੇਤਾਂ 'ਚ ਪਾਣੀ ਭਰ ਜਾਣ ਕਰਕੇ ਕਿਸਾਨਾਂ ਨੂੰ ਖੇਤਾਂ 'ਚ ਸਬਜ਼ੀਆਂ, ਪਸ਼ੂਆਂ ਦੇ ਹਰੇ ਚਾਰੇ ਸਮੇਤ ਝੋਨੇ ਦੀ ਫ਼ਸਲ ਦੇ ਨੁਕਸਾਨ ਹੋਣ ਦਾ ਡਰ ...

ਪੂਰੀ ਖ਼ਬਰ »

ਬੇਮੌਸਮੀ ਬਰਸਾਤ ਝੋਨੇ ਦੀ ਖ਼ਰੀਦ ਲਈ ਬਣ ਸਕਦੀ ਹੈ ਚੁਣੌਤੀ

ਹਲਵਾਰਾ, 25 ਸਤੰਬਰ (ਭਗਵਾਨ ਢਿੱਲੋਂ)-ਪਹਿਲਾਂ ਹੀ ਆਰਥਿਕਤਾ ਨਾਲ ਝੰਬੇ ਕਿਸਾਨਾਂ ਲਈ ਬੇਮੌਸਮੀ ਬਰਸਾਤ ਆਫ਼ਤ ਬਣਕੇ ਆਈ ਹੈ | ਪੱਕਣ 'ਤੇ ਆਈ ਝੋਨੇ ਦੀ ਫ਼ਸਲ ਬਹੁਤ ਥਾਈਾ ਹਨੇਰੀ-ਝੱਖੜ ਕਾਰਨ ਵਿਛ ਗਈ ਹੈ ਅਤੇ ਖੇਤਾਂ 'ਚ ਖੜ੍ਹਾ ਪਾਣੀ ਵਿਛੀ ਹੋਈ ਫ਼ਸਲ ਦੇ ਦਾਣੇ ਬਦਰੰਗ ਕਰ ...

ਪੂਰੀ ਖ਼ਬਰ »

ਲੋਕ ਸੇਵਾ ਸੁਸਾਇਟੀ ਨੇ ਅੱਖਾਂ ਦਾ ਜਾਂਚ ਕੈਂਪ ਲਗਾਇਆ

ਜਗਰਾਉਂ, 25 ਸਤੰਬਰ (ਹਰਵਿੰਦਰ ਸਿੰਘ ਖ਼ਾਲਸਾ)- ਲੋਕ ਸੇਵਾ ਸੁਸਾਇਟੀ ਜਗਰਾਉਂ ਵਲੋਂ ਸਵ: ਸ੍ਰੀਮਤੀ ਸੱਤਿਆ ਵੱਤੀ ਪਤਨੀ ਸਵ: ਬਲਬੀਰ ਚੰਦ ਕਤਿਆਲ ਦੀ ਯਾਦ 'ਚ 29ਵਾਂ ਅੱਖਾਂ ਦਾ ਮੁਫ਼ਤ ਚੈੱਕਅੱਪ ਤੇ ਆਪ੍ਰੇਸ਼ਨ ਕੈਂਪ ਲਗਾਇਆ ਗਿਆ | ਕੈਂਪ ਦਾ ਉਦਘਾਟਨ ਪੁਲਿਸ ਜ਼ਿਲ੍ਹਾ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX