ਤਾਜਾ ਖ਼ਬਰਾਂ


⭐ਮਾਣਕ-ਮੋਤੀ⭐
. . .  2 minutes ago
⭐ਮਾਣਕ-ਮੋਤੀ⭐
ਸਿਧਾਰਥ ਮਲਹੋਤਰਾ ਤੇ ਕਿਆਰਾ ਅਡਵਾਨੀ ਲਾਲ ਡਰੈੱਸ ਚ ਖ਼ੂਬ ਜਚੇ
. . .  1 day ago
ਗੈਂਗਸਟਰ ਵਿਕੀ ਗੌਂਡਰ ਦੇ ਪਿਤਾ ਦੀ ਲਾਸ਼ ਰੇਲਵੇ ਫਾਟਕ ਨੇੜਿਉਂ ਮਿਲੀ
. . .  1 day ago
ਸ੍ਰੀ ਮੁਕਤਸਰ ਸਾਹਿਬ , 8 ਫਰਵਰੀ (ਬਲਕਰਨ ਸਿੰਘ ਖਾਰਾ) - ਗੈਂਗਸਟਰ ਵਿਕੀ ਗੌਂਡਰ ਦੇ ਪਿਤਾ ਦੀ ਲਾਸ਼ ਕਬਰਵਾਲਾ (ਮਲੋਟ) ਦੇ ਫਾਟਕ ਨੇੜਿਉਂ ਮਿਲੀ ਹੈ । ਵਿਕੀ ਗੌਂਡਰ ਦੇ ਪਿਤਾ ਮਹਿਲ ਸਿੰਘ ਦੀ ਲਾਸ਼ ਮੋਰਚਰੀ ...
ਇਜ਼ਰਾਈਲ ਤੇ ਭਾਰਤ ਵਿਚਕਾਰ ਨਜ਼ਦੀਕੀ ਸੰਬੰਧਾਂ ਨੂੰ ਮਜ਼ਬੂਤ ਕਰਨ ਲਈ ਬੈਂਜਾਮਿਨ ਨੇਤਨਯਾਹੂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੀਤੀ ਗੱਲ
. . .  1 day ago
ਖੱਟਰ ਦੇ ਹੈਲੀਕਾਪਟਰ ਲਈ ਨਵੀਂ ਦਾਣਾ ਮੰਡੀ ’ਚ ਗ਼ਰੀਬਾਂ ਦੇ ਤੋੜੇ ਗਏ ਖੋਖੇ
. . .  1 day ago
ਕਰਨਾਲ, 8 ਫਰਵਰੀ ( ਗੁਰਮੀਤ ਸਿੰਘ ਸੱਗੂ )- ਹੈਲੀਕਾਪਟਰ ਰਾਹੀਂ ਕਰਨਾਲ ਪਹੁੰਚੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੇ ਹੈਲੀਕਾਪਟਰ ਨੂੰ ਉਤਰਨ ਵਿਚ ਕਿਸੇ ਤਰ੍ਹਾਂ ਦੀ ਕੋਈ ਪ੍ਰੇਸ਼ਾਨੀ ਨਾ ਹੋਵੇ ਇਸ ਲਈ ਬਣਾਏ ਗਏ ਹੈਲੀਪੈਡ ...
ਕਿਸਾਨ ਮਜਦੂਰ ਸੰਘਰਸ਼ ਕਮੇਟੀ ਵਲੋਂ ਕੌਮੀ ਇਨਸਾਫ ਮੋਰਚੇ ਦੇ ਸ਼ਾਂਤਮਈ ਪ੍ਰਦਰਸ਼ਨ ’ਤੇ ਪੁਲਿਸ ਵਲੋਂ ਕੀਤੇ ਲਾਠੀਚਾਰਜ ਦੀ ਸ਼ਖਤ ਨਿਖੇਧੀ
. . .  1 day ago
ਜੰਡਿਆਲਾ ਗੁਰੂ, 8 ਫਰਵਰੀ-(ਰਣਜੀਤ ਸਿੰਘ ਜੋਸਨ)- ਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ ਅਤੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਚੰਡੀਗ੍ਹੜ ਵਿਚ ਕੌਮੀ ਇਨਸਾਫ ਮੋਰਚੇ ਦੇ ਸ਼ਾਂਤਮਈ ...
ਪਤੀ ਪਤਨੀ ਦੇ ਰੂਪ ਵਿਚ ਕਿਆਰਾ ਤੇ ਸਿਧਾਰਥ ਦੀਆਂ ਤਸਵੀਰਾਂ ਆਈਆਂ ਸਾਹਮਣੇ
. . .  1 day ago
ਪਤੀ ਪਤਨੀ ਦੇ ਰੂਪ ਵਿਚ ਕਿਆਰਾ ਤੇ ਸਿਧਾਰਥ ਦੀਆਂ ਤਸਵੀਰਾਂ ਆਈਆਂ ਸਾਹਮਣੇ
ਤੁਰਕੀ ਵਿਚ ਫ਼ਸੇ ਭਾਰਤੀ ਸੁਰੱਖ਼ਿਅਤ ਹਨ- ਭਾਰਤੀ ਵਿਦੇਸ਼ ਮੰਤਰਾਲਾ
. . .  1 day ago
ਨਵੀਂ ਦਿੱਲੀ, 8 ਫਰਵਰੀ- ਭਾਰਤੀ ਵਿਦੇਸ਼ ਮੰਤਰਾਲੇ ਦੇ ਸੈਕਟਰੀ ਸੰਜੇ ਵਰਮਾ ਨੇ ਕਿਹਾ ਕਿ ਅਸੀਂ ਤੁਰਕੀ ਦੇ ਅਡਾਨਾ ਵਿਚ ਇਕ ਕੰਟਰੋਲ ਰੂਮ ਸਥਾਪਤ ਕੀਤਾ ਹੈ। ਉਨ੍ਹਾਂ ਦੱਸਿਆ ਕਿ 10 ਭਾਰਤੀ ਪ੍ਰਭਾਵਿਤ ਖ਼ੇਤਰਾਂ ਦੇ ਦੂਰ-ਦੁਰਾਡੇ ਹਿੱਸਿਆਂ ਵਿਚ ਫ਼ਸੇ ਹੋਏ ਹਨ, ਪਰ ਉਹ ਸੁਰੱਖਿਅਤ ਹਨ। ਇਕ ਭਾਰਤੀ ਨਾਗਰਿਕ ਜੋ ਵਪਾਰਕ ਦੌਰੇ ’ਤੇ ਸੀ.....
ਪ੍ਰਧਾਨ ਮੰਤਰੀ ਗੌਤਮ ਅਡਾਨੀ ਦੀ ਰੱਖਿਆ ਕਰ ਰਹੇ ਹਨ- ਰਾਹੁਲ ਗਾਂਧੀ
. . .  1 day ago
ਨਵੀਂ ਦਿੱਲੀ, 8 ਫਰਵਰੀ- ਪ੍ਰਧਾਨ ਮੰਤਰੀ ਵਲੋਂ ਦਿੱਤੇ ਗਏ ਭਾਸ਼ਣ ਸੰਬੰਧੀ ਕਾਂਗਰਸ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਕਿਹਾ ਕਿ ਮੈਂ ਪ੍ਰਧਾਨ ਮੰਤਰੀ ਦੇ ਭਾਸ਼ਣ ਤੋਂ ਸੰਤੁਸ਼ਟ ਨਹੀਂ ਹਾਂ। ਇਸ ਵਿਚ ਪੁੱਛਗਿੱਛ ਬਾਰੇ ਕੋਈ ਗੱਲ ਨਹੀਂ ਹੋਈ। ਜੇਕਰ ਉਹ ਗੌਤਮ ਅਡਾਨੀ ਦੋਸਤ ਨਹੀਂ ਹਨ ਤਾਂ ਉਨ੍ਹਾਂ ਨੂੰ ਇਹ ਕਹਿਣਾ ਚਾਹੀਦਾ ਸੀ ਕਿ ਜਾਂਚ ਹੋਣੀ ਚਾਹੀਦੀ ਹੈ। ਇਹ.......
ਜੇਕਰ ਮਾਂ ਮਜ਼ਬੂਤ ​​ਹੈ ਤਾਂ ਪੂਰਾ ਪਰਿਵਾਰ ਮਜ਼ਬੂਤ ​​ਹੈ- ਪ੍ਰਧਾਨ ਮੰਤਰੀ ਮੋਦੀ
. . .  1 day ago
ਨਵੀਂ ਦਿੱਲੀ, 8 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਜੇਕਰ ਮਾਂ ਮਜ਼ਬੂਤ ​​ਹੈ ਤਾਂ ਪੂਰਾ ਪਰਿਵਾਰ ਮਜ਼ਬੂਤ ​​ਹੁੰਦਾ ਹੈ ਅਤੇ ਜੇਕਰ ਪਰਿਵਾਰ ਮਜ਼ਬੂਤ ​​ਹੈ ਤਾਂ ਪੂਰਾ ਸਮਾਜ ਮਜ਼ਬੂਤ ​​ਹੁੰਦਾ ਹੈ। ਉਨ੍ਹਾਂ ਕਿਹਾ ਕਿ ਮੈਨੂੰ ਮਾਵਾਂ-ਭੈਣਾਂ ਦੀ ਸੇਵਾ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਹੈ। ਅੱਜ ਅਸੀਂ.....
ਪਲਾਸਟਿਕ ਦੀ ਰੀਸਾਈਕਲਿੰਗ ਨੂੰ ਲੈ ਕੇ ਪ੍ਰਧਾਨ ਮੰਤਰੀ ਵਲੋਂ ਵੱਡਾ ਸੰਦੇਸ਼- ਆਈ.ਓ.ਸੀ.ਐਲ ਚੇਅਰਮੈਨ
. . .  1 day ago
ਨਵੀਂ ਦਿੱਲੀ, 8 ਫਰਵਰੀ- ਆਈ.ਓ.ਸੀ.ਐਲ ਦੇ ਚੇਅਰਮੈਨ ਐਸ. ਐਮ ਵੈਦਿਆਇਸ ਕਿਹਾ ਕਿ ਇਸ ਤੋਂ ਵੱਡਾ ਸੰਦੇਸ਼ ਹੋਰ ਨਹੀਂ ਹੋ ਸਕਦਾ ਕਿ ਪ੍ਰਧਾਨ ਮੰਤਰੀ ਅੱਜ ਪਲਾਸਟਿਕ ਬੋਤਲਾਂ ਦੀ ਰੀਸਾਈਕਲਿੰਗ ਤੋਂ ਬਣੀ ਜੈਕਟ ਪਾ ਕੇ ਸੰਸਦ ਵਿਚ ਗਏ। ਮੈਂ ਪ੍ਰਧਾਨ ਮੰਤਰੀ ਦਾ ਧੰਨਵਾਦੀ ਹਾਂ ਕਿ ਉਨ੍ਹਾਂ ਨੇ ਪਲਾਸਟਿਕ ਦੀ ਰੀਸਾਈਕਲਿੰਗ ਨੂੰ ਲੈ ਕੇ ਇੰਨਾ ਵੱਡਾ.......
ਦੁਨੀਆ ਦੀ ਸਭ ਤੋਂ ਵੱਡੀ ਟੀਕਾਕਰਨ ਮੁਹਿੰਮ ਭਾਰਤ ਵਿਚ ਚਲਾਈ ਗਈ- ਪ੍ਰਧਾਨ ਮੰਤਰੀ ਮੋਦੀ
. . .  1 day ago
ਨਵੀਂ ਦਿੱਲੀ, 8 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਦੁਨੀਆ ਦੀ ਸਭ ਤੋਂ ਵੱਡੀ ਟੀਕਾਕਰਨ ਮੁਹਿੰਮ ਭਾਰਤ ਵਿਚ ਚਲਾਈ ਗਈ। ਸਾਡੇ ਕਰੋੜਾਂ ਨਾਗਰਿਕਾਂ ਨੂੰ ਵੈਕਸੀਨ ਦੇ ਮੁਫ਼ਤ ਟੀਕੇ ਦਿੱਤੇ ਗਏ। ਸੰਕਟ ਦੇ ਇਸ ਸਮੇਂ ਵਿਚ ਅਸੀਂ 150 ਤੋਂ ਵੱਧ ਦੇਸ਼ਾਂ ਵਿਚ ਦਵਾਈਆਂ ਅਤੇ ਟੀਕੇ ਪਹੁੰਚਾਏ, ਜਿੱਥੇ ਉਨ੍ਹਾਂ ਦੀ ਲੋੜ ਸੀ। ਅੱਜ ਦੁਨੀਆ ਦੇ.....
ਪੁਲਿਸ ਵਲੋਂ ਲੁੱਟਾਂ ਖ਼ੋਹਾਂ ਤੇ ਫਗਵਾੜਾ ’ਚ ਗੋਲੀ ਚਲਾਉਣ ਵਾਲੇ ਗਰੋਹ ਦੇ 3 ਮੈਂਬਰ ਗ੍ਰਿਫ਼ਤਾਰ
. . .  1 day ago
ਕਪੂਰਥਲਾ, 8 ਫਰਵਰੀ (ਅਮਰਜੀਤ ਕੋਮਲ)- ਫਗਵਾੜਾ ਪੁਲਿਸ ਨੇ ਬੀਤੀ 26 ਜਨਵਰੀ ਨੂੰ ਰਾਤ 11 ਵਜੇ ਇਕ ਕਰਿਆਨੇ ਦੀ ਦੁਕਾਨ ਦੇ ਮਾਲਕ ਸੰਜੇ ਸਚਦੇਵਾ ਨੂੰ ਕਥਿਤ ਤੌਰ ’ਤੇ ਮਾਰ ਦੇਣ ਦੀ ਨੀਅਤ ਨਾਲ ਗੋਲੀ ਮਾਰ ਕੇ ਫ਼ਰਾਰ ਹੋਏ ਲੁੱਟਾਂ ਖੋਹਾਂ ਕਰਨ ਵਾਲੇ ਗਰੋਹ ਦੇ ਤਿੰਨ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਇਕ ਪਿਸਟਲ, 10 ਰੌਂਦ, 2 ਮੈਗਜ਼ੀਨ.........
ਰਾਹੁਲ ਗਾਂਧੀ ’ਤੇ ਪ੍ਰਧਾਨ ਮੰਤਰੀ ਮੋਦੀ ਦਾ ਹਮਲਾ
. . .  1 day ago
ਨਵੀਂ ਦਿੱਲੀ, 8 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਭਾਸ਼ਣ ਦੀ ਸ਼ੁਰੂਆਤ ’ਚ ਹੀ ਰਾਹੁਲ ਗਾਂਧੀ ਦਾ ਨਾਂ ਲਏ ਬਿਨਾਂ ਉਨ੍ਹਾਂ ’ਤੇ ਸ਼ਾਇਰਾਨਾ ਅੰਦਾਜ਼ ’ਚ ਹਮਲਾ ਕੀਤਾ। ਉਨ੍ਹਾਂ ਕਿਹਾ ਕਿ ਮੈਂ ਕੱਲ੍ਹ ਦੇਖ ਰਿਹਾ ਸੀ ਕਿ ਕੁਝ ਲੋਕਾਂ ਦੇ ਭਾਸ਼ਣ ਤੋਂ ਬਾਅਦ ਉਨ੍ਹਾਂ ਦੇ ਸਮਰਥਕ ਉੱਛਲ ਰਹੇ ਸਨ। ਉਨ੍ਹਾਂ ਨੂੰ....
ਰਾਸ਼ਟਰਪਤੀ ਨੇ ਸਾਡਾ ਅਤੇ ਕਰੋੜਾਂ ਭਾਰਤੀਆਂ ਦਾ ਮਾਰਗਦਰਸ਼ਨ ਕੀਤਾ- ਪ੍ਰਧਾਨ ਮੰਤਰੀ
. . .  1 day ago
ਨਵੀਂ ਦਿੱਲੀ, 8 ਫਰਵਰੀ- ਲੋਕ ਸਭਾ ਵਿਚ ਬੋਲਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਮੈਂ ਰਾਸ਼ਟਰਪਤੀ ਦੇ ਸੰਬੋਧਨ ਲਈ ਧੰਨਵਾਦ ਕਰਦਾ ਹਾਂ ਅਤੇ ਇਹ ਮੇਰੀ ਚੰਗੀ ਕਿਸਮਤ ਰਹੀ ਹੈ ਕਿ ਮੈਨੂੰ ਪਹਿਲਾਂ ਵੀ ਕਈ ਵਾਰ ਉਨ੍ਹਾਂ ਦਾ......
ਈ.ਡੀ. ਨੇ ਗੌਤਮ ਮਲਹੋਤਰਾ ਦਾ ਮੰਗਿਆ 14 ਦਿਨਾਂ ਰਿਮਾਂਡ
. . .  1 day ago
ਨਵੀਂ ਦਿੱਲੀ, 8 ਫਰਵਰੀ- ਈ.ਡੀ. ਨੇ ਐਕਸਾਈਜ਼ ਪੁਲਿਸ ਕੇਸ ਵਿਚ ਗ੍ਰਿਫ਼ਤਾਰ ਗੌਤਮ ਮਲਹੋਤਰਾ ਦਾ 14 ਦਿਨ ਦਾ ਰਿਮਾਂਡ ਮੰਗਿਆ ਹੈ। ਰਾਉਸ ਐਵੇਨਿਊ ਕੋਰਟ ਨੇ ਮਲਹੋਤਰਾ ਦੇ ਈ.ਡੀ. ਹਿਰਾਸਤੀ ਰਿਮਾਂਡ ਦੇ ਦਿਨਾਂ ’ਤੇ ਫ਼ੈਸਲਾ ਸੁਰੱਖਿਅਤ ਰੱਖ ਲਿਆ ਹੈ, ਜਿਸ ਸੰਬੰਧੀ ਜਲਦੀ ਹੀ ਹੁਕਮ ਕੀਤਾ.......
ਪ੍ਰਧਾਨ ਮੰਤਰੀ ਮੋਦੀ ਦੇ ਵਿਚਾਰ ਅਤੇ ਦਿਲ ਗੰਗਾ ਨਦੀ ਵਾਂਗ ਸ਼ੁੱਧ- ਕਿਰਨ ਰਿਜਿਜੂ
. . .  1 day ago
ਨਵੀਂ ਦਿੱਲੀ, 8 ਫਰਵਰੀ- ਕੇਂਦਰੀ ਮੰਤਰੀ ਕਿਰਨ ਰਿਜਿਜੂ ਨੇ ਸੰਸਦ ਵਿਚ ਬੋਲਦਿਆਂ ਕਿਹਾ ਕਿ 2014 ਤੋਂ ਪਹਿਲਾਂ ਅਖ਼ਬਾਰਾਂ ਵਿਚ ਨਿੱਤ ਨਵੇਂ ਘੁਟਾਲੇ ਸਾਹਮਣੇ ਆ ਰਹੇ ਸਨ ਅਤੇ ਲੋਕਾਂ ਦਾ ਸਿਆਸਤਦਾਨਾਂ ਤੋਂ ਵਿਸ਼ਵਾਸ ਉੱਠ ਰਿਹਾ ਸੀ। ਪ੍ਰਧਾਨ ਮੰਤਰੀ ਮੋਦੀ ਨੇ ਸਰਕਾਰ ਅਤੇ ਚੁਣੇ ਹੋਏ ਨੁਮਾਇੰਦਿਆਂ ਵਿਚ ਜਨਤਾ ਦਾ ਵਿਸ਼ਵਾਸ ਮੁੜ ਸਥਾਪਿਤ........
'ਆਪ' ਸਰਕਾਰ ਨੇ ਪੰਜਾਬ ਦੇ ਕਰੋੜਾਂ ਲੋਕਾਂ ਨਾਲ ਕੀਤਾ ਵਿਸ਼ਵਾਸਘਾਤ-ਸੁਖਬੀਰ ਸਿੰਘ ਬਾਦਲ
. . .  1 day ago
ਜਲੰਧਰ, 8 ਫਰਵਰੀ (ਜਸਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਦੀ 'ਆਪ' ਸਰਕਾਰ ਉੱਪਰ ਝੂਠ ਤੇ ਫ਼ਰੇਬ ਦੀ ਰਾਜਨੀਤੀ ਕਰਨ ਦੇ ਦੋਸ਼ ਲਗਾਉਂਦਿਆਂ ਕਿਹਾ ਕਿ 'ਆਪ' ਸਰਕਾਰ ਨੇ ਪੰਜਾਬ ਦੇ ਕਰੋੜਾਂ ਲੋਕਾਂ ਨਾਲ ਵਿਸ਼ਵਾਸਘਾਤ ਕੀਤਾ ਹੈ। ਅੱਜ ਇੱਥੇ ਪੱਤਰਕਾਰਾਂ...
ਕੇਰਲ: ਰਨਵੇ ’ਤੋਂ ਉਲਟੀ ਫ਼ਲਾਈਟ
. . .  1 day ago
ਤਿਰੂਵੰਨਤਪੁਰਮ, 8 ਫਰਵਰੀ- ਰਾਜੀਵ ਗਾਂਧੀ ਇੰਸਟੀਚਿਊਟ ਆਫ਼ ਏਵੀਏਸ਼ਨ ਦੀ ਇਕ ਸਿਖਲਾਈ ਫ਼ਲਾਈਟ ਅੱਜ ਤਿਰੂਵਨੰਤਪੁਰਮ ਹਵਾਈ ਅੱਡੇ ’ਤੇ ਟੇਕ-ਆਫ਼ ਦੌਰਾਨ ਰਨਵੇ ਤੋਂ ਉਲਟ ਗਈ। ਇਸ ਹਾਦਸੇ ਵਿਚ.....
ਮਨਰੇਗਾ ਬਜਟ ਦੇ ਵਿਰੋਧ ’ਚ ਸੈਂਕੜੇ ਕਿਸਾਨਾਂ ਤੇ ਬੀਬੀਆਂ ਵਲੋਂ ਬੀ.ਡੀ.ਪੀ.ਓ ਦਫ਼ਤਰ ’ਚ ਰੋਸ ਧਰਨਾ
. . .  1 day ago
ਚੋਗਾਵਾਂ, 8 ਫਰਵਰੀ (ਗੁਰਵਿੰਦਰ ਸਿੰਘ ਕਲਸੀ)- ਸੈਂਟਰ ਆਫ਼ ਇੰਡੀਅਨ ਟਰੇਡ ਯੂਨੀਅਨ ਸੀਟੂ ਦੇ ਸੁਬਾਈ ਸਕੱਤਰ ਤਰਸੇਮ ਸਿੰਘ ਟਪਿਆਲਾ ਦੀ ਅਗਵਾਈ ਹੇਠ ਕੇਂਦਰ ਸਰਕਾਰ ਵਲੋਂ ਮਨਰੇਗਾ ਬਜਟ ਦੇ ਵਿਰੋਧ ਵਿਚ ਸੈਂਕੜੇ ਕਿਸਾਨਾਂ ਤੇ ਬੀਬੀਆਂ ਨੇ ਬੀ.ਡੀ.ਪੀ.ਓ ਦਫ਼ਤਰ ਚੋਗਾਵਾਂ ਵਿਖੇ ਰੋਸ ਧਰਨਾ ਦਿੱਤਾ ਗਿਆ। ਰੋਸ ਧਰਨੇ ਨੂੰ ਸੰਬੋਧਨ....
ਖ਼ਰਾਬ ਪਲਾਸਟਿਕ ਦੀਆਂ ਬੋਤਲਾਂ ਤੋਂ ਬਣੀ ਜੈਕੇਟ ਪਹਿਨ ਸੰਸਦ ਪਹੁੰਚੇ ਪ੍ਰਧਾਨ ਮੰਤਰੀ
. . .  1 day ago
ਨਵੀਂ ਦਿੱਲੀ, 8 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਰਾਸ਼ਟਰਪਤੀ ਦੇ ਭਾਸ਼ਣ ’ਤੇ ਧੰਨਵਾਦ ਮਤਾ ਪੇਸ਼ ਕਰਨ ਲਈ ਸੰਸਦ ਪਹੁੰਚੇ। ਇਸ ਦੌਰਾਨ ਪ੍ਰਧਾਨ ਮੰਤਰੀ ਦੇ ਕੱਪੜਿਆਂ ਨੂੰ ਲੈ ਕੇ ਕਾਫ਼ੀ ਚਰਚਾ ਹੋ ਰਹੀ ਹੈ। ਪ੍ਰਧਾਨ ਮੰਤਰੀ ਨੇ ਇਸ ਦੌਰਾਨ ਜੋ ਜੈਕਟ ਪਹਿਨੀ ਸੀ, ਉਹ ਖ਼ਰਾਬ ਪਲਾਸਟਿਕ ਦੀਆਂ ਬੋਤਲਾਂ ਨੂੰ ਰੀਸਾਈਕਲ......
ਤੁਰਕੀ ਭੁਚਾਲ ਪੀੜਤਾਂ ਦੀ ਮਦਦ ਲਈ ਭਾਰਤੀ ਹਵਾਈ ਸੈਨਾ ਦਾ ਚੌਥਾ ਜਹਾਜ਼ ਪਹੁੰਚਿਆ
. . .  1 day ago
ਅੰਕਾਰਾ, 8 ਫਰਵਰੀ- ਤੁਰਕੀ ਦੇ ਭੁਚਾਲ ਪੀੜਤਾਂ ਲਈ ਰਾਹਤ ਸਮਗਰੀ ਲੈ ਕੇ ਜਾ ਰਿਹਾ ਭਾਰਤੀ ਹਵਾਈ ਸੈਨਾ ਦਾ ਚੌਥਾ ਸੀ 17 ਜਹਾਜ਼ ਅੱਜ ਅਡਾਨਾ ਵਿਚ....
ਤੁਰਕੀ, ਸੀਰੀਆ ਭੁਚਾਲ: ਨਾਟੋ ਦੇਸ਼ਾਂ ਨੇ ਝੁਕਾਏ ਅੱਧੇ ਝੰਡੇ
. . .  1 day ago
ਬ੍ਰਸੇਲਜ਼ (ਬੈਲਜੀਅਮ), 8 ਫਰਵਰੀ- ਉੱਤਰੀ ਅਟਲਾਂਟਿਕ ਸੰਧੀ ਸੰਗਠਨ (ਨਾਟੋ) ਦੇ ਸਾਰੇ 30 ਮੈਂਬਰ ਦੇਸ਼ਾਂ ਨੇ ਇਸ ਹਫ਼ਤੇ ਦੇ ਸ਼ੁਰੂ ਵਿਚ ਤੁਰਕੀ ਅਤੇ ਸੀਰੀਆ ਵਿਚ ਆਏ ਵਿਨਾਸ਼ਕਾਰੀ ਭੁਚਾਲ ਕਾਰਨ ਆਪਣੀਆਂ ਜਾਨਾਂ ਗੁਆਉਣ ਵਾਲਿਆਂ ਦੇ ਸਨਮਾਨ ਵਿਚ ਆਪਣੇ ਝੰਡੇ ਬ੍ਰਸੇਲਜ਼ ਵਿਚ ਗਠਜੋੜ ਦੇ........
ਜੰਮੂ ਕਸ਼ਮੀਰ ਵਿਚ ਗੁੰਡਾਰਾਜ ਹੈ- ਮਹਿਬੂਬਾ ਮੁਫ਼ਤੀ
. . .  1 day ago
ਨਵੀਂ ਦਿੱਲੀ, 8 ਫਰਵਰੀ- ਪੀ.ਡੀ.ਪੀ. ਨੇਤਾ ਮਹਿਬੂਬਾ ਮੁਫ਼ਤੀ ਨੇ ਕਸ਼ਮੀਰ ਵਿਚ ਜੰਮੂ-ਕਸ਼ਮੀਰ ਪ੍ਰਸ਼ਾਸਨ ਦੇ ਕਬਜ਼ੇ ਵਿਰੋਧੀ ਮੁਹਿੰਮ ਵਿਰੁੱਧ ਦਿੱਲੀ ਵਿਚ ਪ੍ਰਦਰਸ਼ਨ ਕੀਤਾ। ਉਨ੍ਹਾਂ ਕਿਹਾ ਕਿ ਜੰਮੂ-ਕਸ਼ਮੀਰ ’ਚ ਗੁੰਡਾ ਰਾਜ ਹੈ ਅਤੇ ਇਹ ਅਫ਼ਗਾਨਿਸਤਾਨ ਵਾਂਗ ਤਬਾਹ ਹੋ ਰਿਹਾ ਹੈ। ਪੁਲਿਸ ਵਲੋਂ ਮਹਿਬੂਬਾ ਮੁਫ਼ਤੀ....
ਮਨੀ ਲਾਂਡਰਿੰਗ ਮਾਮਲੇ ਵਿਚ ਪੰਜਾਬੀ ਕਾਰੋਬਾਰੀ ਗੌਤਮ ਮਲਹੋਤਰਾ ਗਿ੍ਫ਼ਤਾਰ
. . .  1 day ago
ਨਵੀਂ ਦਿੱਲੀ, 8 ਫਰਵਰੀ- ਇਨਫ਼ੋਰਸਮੈਂਟ ਡਾਇਰੈਕਟੋਰੇਟ ਨੇ ਦਿੱਲੀ ਆਬਕਾਰੀ ਨੀਤੀ 2021-22 ਮਨੀ ਲਾਂਡਰਿੰਗ ਮਾਮਲੇ ਦੀ ਚੱਲ ਰਹੀ ਜਾਂਚ ਦੇ ਸੰਬੰਧ ਵਿਚ ਪੰਜਾਬ ਦੇ ਕਾਰੋਬਾਰੀ ਗੌਤਮ ਮਲਹੋਤਰਾ ਨੂੰ ਗ੍ਰਿਫ਼ਤਾਰ....
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 11 ਅੱਸੂ ਸੰਮਤ 554

ਗੁਰਦਾਸਪੁਰ / ਬਟਾਲਾ / ਪਠਾਨਕੋਟ

ਭਾਰਤ ਸਰਕਾਰ ਵਲੋਂ ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫ਼ਾਕ ਸਨਮਾਨਿਤ

ਗੁਰਦਾਸਪੁਰ, 26 ਸਤੰਬਰ (ਆਰਿਫ਼)- ਦੇਸ਼ ਦੀ ਰਾਜਧਾਨੀ ਨਵੀਂ ਦਿੱਲੀ ਵਿਖੇ ਅੱਜ ਜ਼ਿਲ੍ਹਾ ਗੁਰਦਾਸਪੁਰ ਲਈ ਉਸ ਸਮੇਂ ਬੜੇ ਮਾਣ ਦੇ ਪਲ ਸਨ, ਜਦੋਂ ਭਾਰਤ ਸਰਕਾਰ ਦੇ ਪੇਂਡੂ ਵਿਕਾਸ ਮੰਤਰਾਲੇ ਵਲੋਂ ਕਰਵਾਏ ਗਏ ਵਿਸ਼ੇਸ਼ ਸਮਾਗਮ ਦੌਰਾਨ ਡਿਪਟੀ ਕਮਿਸ਼ਨਰ ਗੁਰਦਾਸਪੁਰ ਮੁਹੰਮਦ ਇਸ਼ਫ਼ਾਕ, ਏ.ਡੀ.ਸੀ. (ਆਰ.ਡੀ) ਪਰਮਜੀਤ ਕੌਰ ਤੇ ਏ.ਡੀ.ਸੀ (ਯੂ.ਡੀ.) ਅਮਨਦੀਪ ਕੌਰ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਹ ਸਨਮਾਨ ਉਨ੍ਹਾਂ ਨੂੰ ਜ਼ਿਲ੍ਹਾ ਗੁਰਦਾਸਪੁਰ ਵਲੋਂ 'ਆਜ਼ਾਦੀ ਸੇ ਅੰਤੋਦਿਯਾ ਤੱਕ' ਮੁਹਿੰਮ ਵਿਚ ਦੇਸ਼ ਭਰ 'ਚੋਂ ਦੂਸਰਾ ਸਥਾਨ ਹਾਸਲ ਕਰਨ 'ਤੇ ਮਿਲਿਆ ਹੈ | ਭਾਰਤ ਸਰਕਾਰ ਵਲੋਂ ਆਜ਼ਾਦੀ ਦੀ 75ਵੀਂ ਵਰੇ੍ਹਗੰਢ ਨੂੰ ਸਮਰਪਿਤ ਦੇਸ਼ ਦੇ 27 ਰਾਜਾਂ ਅਤੇ ਇਕ ਕੇਂਦਰੀ ਸ਼ਾਸਤ ਪ੍ਰਦੇਸ਼ ਦੇ 75 ਜ਼ਿਲਿ੍ਹਆਂ ਵਿਚ 28 ਅਪ੍ਰੈਲ 2022 ਤੋਂ 15 ਅਗਸਤ 2022 ਤੱਕ 'ਆਜ਼ਾਦੀ ਸੇ ਅੰਤੋਦਿਆ ਤੱਕ' ਮੁਹਿੰਮ ਚਲਾਈ ਗਈ ਸੀ ਜਿਸ ਵਿਚ ਭਾਰਤ ਸਰਕਾਰ ਦੇ 9 ਮੰਤਰਾਲਿਆਂ ਦੀਆਂ 17 ਵੱਖ-ਵੱਖ ਭਲਾਈ ਸਕੀਮਾਂ ਨੂੰ ਜ਼ਿਲ੍ਹੇ ਵਿਚ ਹੇਠਲੇ ਪੱਧਰ ਤੱਕ ਲਾਗੂ ਕਰਨਾ ਸੀ | ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫ਼ਾਕ ਦੀ ਯੋਗ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਨੇ 'ਆਜ਼ਾਦੀ ਸੇ ਅੰਤੋਦਿਆ ਤੱਕ' ਮੁਹਿੰਮ ਤਹਿਤ 100 ਫ਼ੀਸਦੀ ਟੀਚਾ ਪ੍ਰਾਪਤ ਕਰਕੇ ਮਿਸਾਲੀ ਕੰਮ ਕੀਤਾ ਹੈ | ਜ਼ਿਲ੍ਹਾ ਗੁਰਦਾਸਪੁਰ ਵਲੋਂ 93.10 ਫ਼ੀਸਦੀ ਅੰਕ ਹਾਸਲ ਕਰਨ ਸਦਕਾ ਜ਼ਿਲ੍ਹੇ ਨੂੰ ਦੇਸ਼ ਭਰ ਵਿਚੋਂ ਦੂਜਾ ਸਥਾਨ ਹਾਸਲ ਹੋਇਆ | ਅੱਜ ਨਵੀਂ ਦਿੱਲੀ ਵਿਖੇ ਪੇਂਡੂ ਵਿਕਾਸ ਮੰਤਰਾਲਾ, ਭਾਰਤ ਸਰਕਾਰ ਵਲੋਂ ਵਿਸ਼ੇਸ਼ ਸਨਮਾਨ ਸਮਾਗਮ ਕਰਵਾਇਆ ਗਿਆ ਜਿਸ ਵਿਚ ਪੇਂਡੂ ਵਿਕਾਸ ਮੰਤਰਾਲੇ ਦੇ ਸਕੱਤਰ ਨਗਿੰਦਰਾ ਨਾਥ ਸਿਨਹਾ ਅਤੇ ਹੋਰ ਅਧਿਕਾਰੀਆਂ ਵਲੋਂ ਡਿਪਟੀ ਕਮਿਸ਼ਨਰ ਗੁਰਦਾਸਪੁਰ ਮੁਹੰਮਦ ਇਸ਼ਫ਼ਾਕ, ਏ.ਡੀ.ਸੀ. (ਆਰ.ਡੀ) ਪਰਮਜੀਤ ਕੌਰ ਤੇ ਏ.ਡੀ.ਸੀ (ਯੂ.ਡੀ) ਅਮਨਦੀਪ ਕੌਰ ਨੂੰ ਸਨਮਾਨਿਤ ਕੀਤਾ ਗਿਆ |

ਥਾਣਾ ਸਿਟੀ ਦੀ ਪੁਲਿਸ ਨੇ ਸੰਘਣੀ ਆਬਾਦੀ ਵਾਲੇ ਖੇਤਰ 'ਚ ਫੜਿਆ ਪਟਾਕਿਆਂ ਦਾ ਜ਼ਖ਼ੀਰਾ

ਗੁਰਦਾਸਪੁਰ, 26 ਸਤੰਬਰ (ਗੁਰਪ੍ਰਤਾਪ ਸਿੰਘ)- ਬੀਤੇ ਕੱਲ੍ਹ ਦੇਰ ਸ਼ਾਮ ਥਾਣਾ ਸਿਟੀ ਦੀ ਪੁਲਿਸ ਵਲੋਂ ਸਥਾਨਕ ਸ਼ਹਿਰ 'ਚ ਸਥਿਤ ਮਾਈ ਦਾ ਤਲਾਬ ਦੇ ਸਾਹਮਣੇ ਵਾਲੀਆਂ ਦੁਕਾਨਾਂ ਵਿਚੋਂ ਪਟਾਕਿਆਂ ਦਾ ਵੱਡਾ ਜ਼ਖ਼ੀਰਾ ਬਰਾਮਦ ਕੀਤਾ ਗਿਆ | ਪੁਲਿਸ ਵਲੋਂ ਦਰਜ ਕੀਤੇ ਗਏ ਮਾਮਲੇ ...

ਪੂਰੀ ਖ਼ਬਰ »

ਐਡਵੋਕੇਟ ਸੇਖਵਾਂ ਨੇ ਮਾਰਕੀਟ ਕਮੇਟੀ ਦੇ ਅਧਿਕਾਰੀਆਂ ਤੇ ਆੜ੍ਹਤੀਆਂ ਨਾਲ ਕੀਤੀ ਵਿਸ਼ੇਸ਼ ਮੀਟਿੰਗ

ਕਾਹਨੂੰਵਾਨ, 26 ਸਤੰਬਰ (ਜਸਪਾਲ ਸਿੰਘ ਸੰਧੂ)- ਅੱਜ ਸਥਾਨਕ ਮਾਰਕੀਟ ਕਮੇਟੀ ਦੇ ਦਫ਼ਤਰ ਵਿਖੇ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਮਾਰਕੀਟ ਕਮੇਟੀ ਦੇ ਅਧਿਕਾਰੀਆਂ ਅਤੇ ਆੜਤੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ ਜਿਸ ਵਿਚ ਪਹਿਲੀ ਅਕਤੂਬਰ ਤੋਂ ਮੰਡੀਆਂ ਵਿਚ ਆ ਰਹੀ ...

ਪੂਰੀ ਖ਼ਬਰ »

ਧਾਰ ਖੇਤਰ ਦੇ ਕਿਸਾਨ ਮਜ਼ਦੂਰ ਸੰਘਰਸ਼ ਮੋਰਚੇ ਦਾ ਵਫ਼ਦ ਵਿਜੀਲੈਂਸ ਡਾਇਰੈਕਟਰ ਪੰਜਾਬ ਨੂੰ ਮਿਲਿਆ

ਪਠਾਨਕੋਟ, 26 ਸਤੰਬਰ (ਚੌਹਾਨ)- ਅੱਜ ਧਾਰ ਖੇਤਰ ਦੇ ਕਿਸਾਨਾਂ ਅਤੇ ਸਰਪੰਚਾਂ ਦੀ ਸਾਂਝੀ ਜਥੇਬੰਦੀ ਕਿਸਾਨ ਮਜ਼ਦੂਰ ਸੰਘਰਸ਼ ਮੋਰਚਾ ਦਾ ਇਕ ਵਫ਼ਦ ਚੰਡੀਗੜ੍ਹ ਗਿਆ ਅਤੇ ਵਿਜੀਲੈਂਸ ਵਿਭਾਗ ਪੰਜਾਬ ਦੇ ਮੁੱਖ ਨਿਰਦੇਸ਼ਕ ਨੂੰ ਮਿਲ ਕੇ ਜੰਗਲਾਤ ਵਿਭਾਗ ਵਲੋਂ ਧਾਰ ਬਲਾਕ ...

ਪੂਰੀ ਖ਼ਬਰ »

ਦਾ ਸਟਾਲਵਾਰਟ ਸਕੂਲ ਬਟਾਲਾ 'ਚ ਵਿਦਿਆਰਥੀਆਂ ਦੇ ਸਨਮਾਨ ਲਈ ਸਮਾਗਮ ਕਰਵਾਇਆ

ਬਟਾਲਾ, 26 ਸਤੰਬਰ (ਕਾਹਲੋਂ)- ਅੱਜ ਦਾ ਸਟਾਲਵਾਰਟ ਇੰਟਰਨੈਸ਼ਨਲ ਸਕੂਲ ਬਟਾਲਾ ਵਿਖੇ 'ਖੇਡਾਂ ਵਤਨ ਪੰਜਾਬ ਦੀਆਂ' ਦੇ ਜ਼ਿਲ੍ਹਾ ਪੱਧਰੀ ਜੂਡੋ ਟੂਰਨਾਮੈਂਟ ਵਿਚ ਤਗਮੇ ਪ੍ਰਾਪਤ ਕਰਕੇ ਆਏ ਵਿਦਿਆਰਥੀਆਂ ਦੇ ਸਨਮਾਨ ਵਿਚ ਇਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ, ਜਿਸ ਵਿਚ ...

ਪੂਰੀ ਖ਼ਬਰ »

ਐਕਸੈਲਸੀਅਰ ਸਕੂਲ ਬਿਜਲੀਵਾਲ ਨੇ ਖੋ-ਖੋ ਜ਼ਿਲ੍ਹਾ ਪੱਧਰੀ ਮੁਕਾਬਲੇ 'ਚ ਕੀਤਾ ਵਧੀਆ ਪ੍ਰਦਰਸ਼ਨ

ਕਿਲ੍ਹਾ ਲਾਲ ਸਿੰਘ, 26 ਸਤੰਬਰ (ਬਲਬੀਰ ਸਿੰਘ)- ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀਆਂ 'ਖੇਡਾਂ ਵਤਨ ਪੰਜਾਬ ਦੀਆਂ' ਜਿਸ ਵਿਚ ਗੁਰਦਾਸਪੁਰ ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ ਦੇ ਖੋ-ਖੋ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ਗੌਰਮਿੰਟ ਸਰਕਾਰੀ ਕਾਲਜ ਗੁਰਦਾਸਪੁਰ ਦੇ ਸਟੇਡੀਅਮ ...

ਪੂਰੀ ਖ਼ਬਰ »

ਸੇਂਟ ਕਬੀਰ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ 'ਖੇਡ ਮੇਲਾ ਪੰਜਾਬ' 'ਚੋਂ ਜਿੱਤੇ ਸੋਨੇ-ਚਾਂਦੀ ਦੇ ਤਗਮੇਂ

ਬਟਾਲਾ, 26 ਸਤੰਬਰ (ਕਾਹਲੋਂ)- ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਪੜ੍ਹਾਈ ਦੇ ਨਾਲ-ਨਾਲ ਨਰੋਈ ਸਿਹਤ ਤੰਦਰੁਸਤੀ ਤੇ ਭਾਈਚਾਰਕ ਸਾਂਝ ਹੋਣੀ ਬਹੁਤ ਜ਼ਰੂਰੀ ਹੈ | ਇਸੇ ਵਿਚਾਰਧਾਰਾ ਨੂੰ ਮੁੱਖ ਰੱਖਦਿਆਂ ਪੰਜਾਬ ਸਰਕਾਰ ਦੁਆਰਾ ਅਥਲੈਟਿਕਸ ਖੇਡ ਮੇਲਾ, ਜੋ ਕਿ ਸ਼ਹੀਦ ...

ਪੂਰੀ ਖ਼ਬਰ »

ਪਾਕਿ ਵਲੋਂ ਭਾਰਤ ਅੰਦਰ ਦਾਖ਼ਲ ਹੋਇਆ ਡਰੋਨ

ਦੋਰਾਂਗਲਾ, 26 ਸਤੰਬਰ (ਚੱਕਰਾਜਾ)-ਬੀਤੀ ਰਾਤ ਹਿੰਦ-ਪਾਕਿ ਸਰਹੱਦ 'ਤੇ ਪਾਕਿਸਤਾਨ ਵਾਲੇ ਪਾਸੇ ਤੋਂ ਭਾਰਤ ਅੰਦਰ ਡਰੋਨ ਦਾਖ਼ਲ ਹੋਣ 'ਤੇ ਬੀ.ਐਸ.ਐਫ. ਦੇ ਜਵਾਨਾਂ ਵਲੋਂ ਗੋਲੀਬਾਰੀ ਕਾਰਨ ਇਹ ਡਰੋਨ ਮੁੜ ਪਾਕਿਸਤਾਨ ਵਾਲੇ ਪਾਸੇ ਮੁੜ ਗਿਆ | ਇਸ ਸੰਬੰਧੀ ਬੀ.ਐਸ ਐਫ. ਦੇ ...

ਪੂਰੀ ਖ਼ਬਰ »

7 ਸਰਕਾਰੀ ਕਾਲਜਾਂ 'ਚ ਖੇਡ ਢਾਂਚੇ ਦੀ ਉਸਾਰੀ ਲਈ 137 ਲੱਖ ਰੁਪਏ ਕੀਤੇ ਮਨਜ਼ੂਰ-ਮੀਤ ਹੇਅਰ

ਚੰਡੀਗੜ੍ਹ, 26 ਸਤੰਬਰ (ਅਜੀਤ ਬਿਊਰੋ)- ਸੂਬੇ ਦੇ ਸਰਕਾਰੀ ਕਾਲਜਾਂ ਵਿਚ ਬਿਹਤਰ ਖੇਡ ਸਹੂਲਤਾਂ ਦੇਣ ਅਤੇ ਖਿਡਾਰੀਆਂ ਲਈ ਲੋੜੀਂਦੇ ਖੇਡ ਢਾਂਚੇ ਦੀ ਉਸਾਰੀ ਲਈ ਉਚੇਰੀ ਸਿੱਖਿਆ ਵਿਭਾਗ ਵਲੋਂ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਤਹਿਤ 7 ਸਰਕਾਰੀ ਕਾਲਜਾਂ ਨੂੰ ਖੇਡ ਢਾਂਚੇ ...

ਪੂਰੀ ਖ਼ਬਰ »

ਗੁਰਦੁਆਰਾ ਤਪ ਅਸਥਾਨ ਮਲਕਪੁਰ ਵਿਖੇ ਹੋ ਰਹੇ ਗੁਰਮਤਿ ਸਮਾਗਮ ਤੇ ਕਬੱਡੀ ਕੱਪ ਦੇ ਪ੍ਰਬੰਧਾਂ ਸੰਬੰਧੀ ਭਰਵੀਂ ਮੀਟਿੰਗ

ਬਟਾਲਾ, 26 ਸਤੰਬਰ (ਕਾਹਲੋਂ)- ਇਥੋਂ ਨਜ਼ਦੀਕੀ ਗੁਰਦੁਆਰਾ ਤਪਸਥਾਨ ਮਲਕਪੁਰ ਵਿਖੇ ਧੰਨ-ਧੰਨ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਤੇ ਬ੍ਰਹਮ ਗਿਆਨੀ ਸੰਤ ਬਾਬਾ ਹਜ਼ਾਰਾ ਸਿੰਘ ਅਤੇ ਬਾਪੂ ਸੰਪੂਰਨ ਸਿੰਘ ਦੀ ਮਿੱਠੀ ਯਾਦ ਵਿਚ 1 ਤੇ 2 ਅਕਤੂਬਰ ...

ਪੂਰੀ ਖ਼ਬਰ »

ਦੋ ਸਾਬਕਾ ਸਰਪੰਚਾਂ ਸਮੇਤ ਨਾਨਕ ਚੱਕ ਦੇ ਕਈ ਪਰਿਵਾਰ 'ਆਪ' 'ਚ ਸ਼ਾਮਿਲ

ਅਲੀਵਾਲ, 26 ਸਤੰਬਰ (ਸੁੱਚਾ ਸਿੰਘ ਬੁਲੋਵਾਲ)- ਨਜ਼ਦੀਕੀ ਪਿੰਡ ਨਾਨਕ ਚੱਕ 'ਚ ਪੰਜਾਬ ਪਨਸਪ ਦੇ ਚੇਅਰਮੈਨ ਬਲਬੀਰ ਸਿੰਘ ਪੰਨੂ ਦੀ ਅਗਵਾਈ ਹੇਠ ਤੇ ਆਪ ਆਗੂ ਜਾਗੀਰ ਸਿੰਘ ਦੇ ਯਤਨਾਂ ਸਦਕਾ ਸਾਬਕਾ ਸਰਪੰਚ ਸੁਖਦੇਵ ਰਾਜ, ਸਾਬਕਾ ਸਰਪੰਚ ਨੀਰਜ ਬੇਦੀ ਅਤੇ ਹੋਰ ਕਈ ...

ਪੂਰੀ ਖ਼ਬਰ »

ਪਿੰਡ ਗਾਲੋਵਾਲ ਵਿਖੇ ਸਥਾਨਕ ਵਾਸੀਆਂ ਨੇ ਬੂਟੇ ਲਗਾਏ

ਸ੍ਰੀ ਹਰਿਗੋਬਿੰਦਪੁਰ, 26 ਸਤੰਬਰ (ਕੰਵਲਜੀਤ ਸਿੰਘ ਚੀਮਾ)- ਸ੍ਰੀ ਹਰਿਗੋਬਿੰਦਪੁਰ ਨਜ਼ਦੀਕ ਪਿੰਡ ਗਾਲੋਵਾਲ ਵਿਖੇ ਸਮੂਹ ਪਿੰਡ ਵਾਸੀਆਂ ਅਤੇ ਨੌਜਵਾਨਾਂ ਦੇ ਸਾਂਝੇ ਉਪਰਾਲੇ ਸਦਕਾ ਪਿੰਡ ਦੇ ਵਾਤਾਵਰਨ ਨੂੰ ਸਾਫ਼-ਸੁਥਰਾ ਅਤੇ ਹਰਿਆ-ਭਰਿਆ ਰੱਖਣ ਦੇ ਮਕਸਦ ਨਾਲ ਪਿੰਡ ...

ਪੂਰੀ ਖ਼ਬਰ »

ਐੱਸ.ਐੱਲ. ਬਾਵਾ ਕਾਲਜ ਦੀਆਂ ਜਮਾਤਾਂ ਦਾ ਨਤੀਜਾ ਸ਼ਾਨਦਾਰ

ਬਟਾਲਾ, 26 ਸਤੰਬਰ (ਬੁੱਟਰ)- ਐੱਸ.ਐੱਲ. ਬਾਵਾ ਡੀ.ਏ.ਵੀ. ਕਾਲਜ ਬਟਾਲਾ ਦੀ ਐੱਮ.ਐੱਸ.ਸੀ. (ਆਈ.ਟੀ.) ਸਮੈਸਟਰ ਚੌਥਾ ਅਤੇ ਪੀ.ਜੀ.ਡੀ.ਸੀ.ਏ. ਸਮੈਸਟਰ ਦੂਜਾ ਦਾ ਨਤੀਜਾ ਸ਼ਾਨਦਾਰ ਰਿਹਾ | ਕੰਪਿਊਟਰ ਵਿਭਾਗ ਦੇ ਮੁਖੀ ਪ੍ਰੋ. ਸੰਜੀਵ ਕੌਸ਼ਲ ਨੇ ਦੱਸਿਆ ਕਿ ਐੱਮ.ਐੱਸ.ਸੀ. ਆਈ.ਟੀ. ਦੀ ...

ਪੂਰੀ ਖ਼ਬਰ »

'ਮੌਜੂਦਾ ਹਾਲਾਤ 'ਚ ਸਿੱਖਿਆ ਪ੍ਰਦਾਨ ਕਰਨਾ' ਵਿਸ਼ੇ 'ਤੇ ਇਕ ਰੋਜ਼ਾ ਸੈਮੀਨਾਰ

ਧਾਰੀਵਾਲ, 26 ਸਤੰਬਰ (ਸਵਰਨ ਸਿੰਘ)- ਇਥੋਂ ਨਜ਼ਦੀਕ ਲਿਟਲ ਫਲਾਵਰ ਕਾਨਵੈਂਟ ਸਕੂਲ ਧਾਰੀਵਾਲ ਵਿਖੇ ਡਾਇਓਸਿਸ ਆਫ ਜਲ਼ੰਧਰ ਦੇ ਦਿਸ਼ਾ-ਨਿਰਦੇਸ਼ਾਂ ਤੇ ਡਾਇਰੈਕਟਰ ਫਾਦਰ ਜੋਸ ਪਡਿਆਟੀ ਦੇ ਪ੍ਰਬੰਧਾਂ ਹੇਠ ਪਿ੍ੰਸੀਪਲ ਸਿਸਟਰ ਰਜੀਨਾ ਪੌਲ ਦੀ ਅਗਵਾਈ ਵਿਚ 'ਮੌਜੂਦਾ ...

ਪੂਰੀ ਖ਼ਬਰ »

ਪੁਲਿਸ ਚੌਕੀ ਊਧਨਵਾਲ ਨੇ ਮੋਟਰਸਾਈਕਲ ਚੋਰ ਕੀਤਾ ਕਾਬੂ

ਊਧਨਵਾਲ, 26 ਸਤੰਬਰ (ਪਰਗਟ ਸਿੰਘ)- ਥਾਣਾ ਘੁਮਾਣ ਅਧੀਨ ਪੁਲਿਸ ਚੌਕੀ ਦੇ ਮੁਲਾਜ਼ਮਾਂ ਨੇ ਇਕ ਮੋਟਰਸਾਈਕਲ ਚੋਰ ਨੂੰ ਕੀਤਾ ਕਾਬੂ | ਚੌਕੀ ਇੰਚਾਰਜ ਏ.ਐੱਸ.ਆਈ. ਪੰਜਾਬ ਸਿੰਘ ਤੇ ਉਨ੍ਹਾਂ ਦੇ ਸਾਥੀ ਕਰਮਚਾਰੀਆਂ ਨੇ ਦੱਸਿਆ ਕਿ ਇਕ ਨੌਜਵਾਨ ਅੰਮਿ੍ਤਪਾਲ ਸਿੰਘ ਪੁੱਤਰ ...

ਪੂਰੀ ਖ਼ਬਰ »

ਗੁਰੂ ਨਾਨਕ ਪਬਲਿਕ ਸਕੂਲ ਵਲੋਂ ਸੈਰ ਸਪਾਟਾ ਪ੍ਰੋਗਰਾਮ ਕਰਵਾਇਆ

ਬਟਾਲਾ, 26 ਸਤੰਬਰ (ਕਾਹਲੋਂ)- ਗੁਰੂ ਨਾਨਕ ਪਬਲਿਕ ਸਕੂਲ ਕਾਲਾ-ਬਾਲਾ ਵਿਚ ਪਿ੍ੰਸੀਪਲ ਰੇਖਾ ਸ਼ਰਮਾ ਤੇ ਚੇਅਰਪਰਸਨ ਜਸਵੰਤ ਕੌਰ ਦੀ ਅਗਵਾਈ ਹੇਠ ਸਕੂਲ ਵਿਚ ਸੈਰ ਸਪਾਟਾ ਪ੍ਰੋਗਰਾਮ ਉਲੀਕਿਆ ਗਿਆ ਜਿਸ ਵਿਚ ਸਕੂਲ ਦੇ ਸਾਰੇ ਅਧਿਆਪਕਾਂ ਤੇ ਬੱਚਿਆਂ ਵਲੋਂ ਭਰਪੂਰ ਸਹਿਯੋਗ ...

ਪੂਰੀ ਖ਼ਬਰ »

ਸੜਕ 'ਤੇ ਪਏ ਡੂੰਘੇ ਟੋਇਆਂ ਕਾਰਨ ਹਰ ਰੋਜ਼ ਹੁੰਦੇ ਹਨ ਦਰਦਨਾਕ ਹਾਦਸੇ

ਹਰਚੋਵਾਲ, 26 ਸਤੰਬਰ (ਭਾਮ/ਢਿੱਲੋਂ)- ਹਰਚੋਵਾਲ ਤੋਂ ਸ੍ਰੀ ਹਰਗੋਬਿੰਦਪੁਰ ਰੋਡ 'ਤੇ ਪਿੰਡ ਭਾਮ ਨਜ਼ਦੀਕ ਢਾਬੇ 'ਤੇ ਸੜਕ ਵਿਚ ਪਏ ਡੂੰਘੇ ਟੋਇਆਂ ਕਾਰਨ ਹਰ ਰੋਜ਼ ਦਰਦਨਾਕ ਹਾਦਸੇ ਵਾਪਰਦੇ ਹਨ ਅਤੇ ਯਾਤਰੀ ਗੰਭੀਰ ਜ਼ਖ਼ਮੀ ਹੁੰਦੇ ਹਨ ਅਤੇ ਉਨ੍ਹਾਂ ਦੇ ਵਾਹਨਾਂ ਦਾ ...

ਪੂਰੀ ਖ਼ਬਰ »

ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ ਸ਼ਹੀਦ ਭਗਤ ਸਿੰਘ ਦੇ ਨਾਂਅ 'ਤੇ ਰੱਖੇ ਜਾਣ ਦਾ ਭਾਜਪਾ ਵਰਕਰਾਂ ਨੇ ਕੀਤਾ ਸਵਾਗਤ

ਡੇਰਾ ਬਾਬਾ ਨਾਨਕ, 26 ਸਤੰਬਰ (ਵਿਜੇ ਸ਼ਰਮਾ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ ਸ਼ਹੀਦ ਭਗਤ ਸਿੰਘ ਦੇ ਨਾਂਅ 'ਤੇ ਰੱਖੇ ਜਾਣ ਦਾ ਸਵਾਗਤ ਕਰਦਿਆਂ ਭਾਜਪਾ ਦੇ ਸੀਨੀਅਰ ਆਗੂ ਅਮਨਦੀਪ ਭੱਟੀ ਅਤੇ ਮੰਡਲ ਪ੍ਰਧਾਨ ਐਡਵੋਕੇਟ ਰਾਜੂ ...

ਪੂਰੀ ਖ਼ਬਰ »

ਸਰਕਾਰੀ ਬਹੁ-ਤਕਨੀਕੀ ਕਾਲਜ ਵਿਖੇ ਖ਼ੂਨਦਾਨ ਉਤਸ਼ਾਹਿਤ ਸੈਮੀਨਾਰ ਕਰਵਾਇਆ

ਬਟਾਲਾ, 26 ਸਤੰਬਰ (ਕਾਹਲੋਂ)- ਭਾਈ ਘਨੱਈਆ ਜੀ ਦੀ 304ਵੀਂ ਬਰਸੀ ਮੌਕੇ ਹਰੇਕ ਸਾਲ ਮਨਾਏ ਜਾਂਦੇ 'ਮਾਨਵ ਸੇਵਾ ਸੰਕਲਪ ਦਿਵਸ' ਦੇ ਸਬੰਧ ਵਿਚ ਸਰਕਾਰੀ ਬਹੁਤਕਨੀਕੀ ਕਾਲਜ ਬਟਾਲਾ ਵਿਖੇ ਸਵੈ-ਇੱਛਤ ਖੂਨਦਾਨ ਉਤਸ਼ਾਹਿਤ ਸੈਮੀਨਾਰ ਕਰਵਾਇਆ ਗਿਆ | ਪਿ੍ੰਸੀਪਲ ਸ੍ਰੀ ਆਰ.ਕੇ. ...

ਪੂਰੀ ਖ਼ਬਰ »

ਠੱਗੀ ਮਾਰਨ ਦੇ ਦੋਸ਼ ਹੇਠ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

ਪੁਰਾਣਾ ਸ਼ਾਲਾ, 26 ਸਤੰਬਰ (ਅਸ਼ੋਕ ਸ਼ਰਮਾ)- ਪੁਲਿਸ ਸਟੇਸ਼ਨ ਪੁਰਾਣਾ ਸ਼ਾਲਾ ਅੰਦਰ ਪੈਂਦੇ ਪਿੰਡ ਚੰਦਰਭਾਨ ਦੇ ਇਕ ਵਿਅਕਤੀ ਨੰੂ ਕੁਝ ਵਿਅਕਤੀਆਂ ਵਲੋਂ ਰਿਸ਼ਤੇਦਾਰ ਦੱਸ ਕੇ 18 ਲੱਖ ਰੁਪਏ ਦੀ ਠੱਗੀ ਮਾਰਨ ਦੀ ਖ਼ਬਰ ਪ੍ਰਾਪਤ ਹੋਈ ਹੈ | ਪੀੜਤ ਪ੍ਰੀਤਮ ਸਿੰਘ ਪੁੱਤਰ ...

ਪੂਰੀ ਖ਼ਬਰ »

ਦੁਸਹਿਰੇ ਦੇ ਪਵਿੱਤਰ ਤਿਉਹਾਰ ਮੌਕੇ ਪਿੰਡ ਕੋਟ ਖਾਨ ਮੁਹੰਮਦ ਵਿਚ ਰਾਮਲੀਲਾ ਸ਼ੁਰੂ

ਭੈਣੀ ਮੀਆਂ ਖਾਂ, 26 ਸਤੰਬਰ (ਜਸਬੀਰ ਸਿੰਘ ਬਾਜਵਾ)-ਨਜ਼ਦੀਕੀ ਪਿੰਡ ਕੋਟ ਖਾਨ ਮੁਹੰਮਦ ਤੇ ਦਤਾਰਪੁਰ ਵਿਖੇ ਦੁਸਹਿਰੇ ਦਾ ਸਾਲਾਨਾ ਸਮਾਗਮ ਧੂਮ-ਧਾਮ ਨਾਲ ਕਰਵਾਇਆ ਜਾ ਰਿਹਾ ਹੈ | ਇਸ ਤੋਂ ਇਲਾਵਾ ਰਾਮਲੀਲਾ ਦਾ ਪ੍ਰਸੰਗ ਵੀ ਸੋਮਵਾਰ ਤੋਂ ਸ਼ੁਰੂ ਹੋ ਚੁੱਕਾ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸਰਕਾਰਾਂ ਵਲੋਂ ਸਾਜਿਸ਼ ਤਹਿਤ ਵੰਡਣਾ ਅਤਿ ਨਿੰਦਣਯੋਗ : ਜਥੇਦਾਰ ਸੇਖਵਾਂ

ਅੱਚਲ ਸਾਹਿਬ, 26 ਸਤੰਬਰ (ਗੁਰਚਰਨ ਸਿੰਘ)- ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਜੋ ਕਿ ਸਿੱਖ ਪੰਥ ਦੀ ਸਿਰਮੌਰ ਸੰਸਥਾ ਹੈ, ਇਸ ਨੂੰ ਪ੍ਰਾਂਤਾਂ 'ਚ ਵੰਡਣਾ ਸਰਕਾਰਾਂ ਦੀ ਕੋਝੀ ਹਰਕਤ ਹੈ ਤੇ ਇਹੋ ਜਿਹੀਆਂ ਸਾਜਿਸ਼ਾਂ ਨੂੰ ਨਾਨਕ ਨਾਮ ਲੇਵਾ ...

ਪੂਰੀ ਖ਼ਬਰ »

ਗੰਦੇ ਪਾਣੀ ਦਾ ਨਿਕਾਸ ਤੇ ਸੰਪਰਕ ਸੜਕਾਂ ਦੀ ਹਾਲਤ ਖਸਤਾ ਹੋਣ ਕਾਰਨ ਲੋਕ ਪ੍ਰੇਸ਼ਾਨ

ਪੁਰਾਣਾ ਸ਼ਾਲਾ, 26 ਸਤੰਬਰ (ਅਸ਼ੋਕ ਸ਼ਰਮਾ)- ਦਿਹਾਤੀ ਖੇਤਰਾਂ 'ਚ ਗੰਦੇ ਪਾਣੀ ਦਾ ਨਿਕਾਸ ਨਾ ਹੋਣ ਤੇ ਸੰਪਰਕ ਸੜਕਾਂ ਦੀ ਹਾਲਤ ਬੇਹੱਦ ਖਸਤਾ ਹੋਣ ਨਾਲ ਲੋਕਾਂ ਦਾ ਬੁਰਾ ਹਾਲ ਹੋਇਆ ਪਿਆ ਹੈ | ਪਿੰਡ ਤਾਲਿਬਪੁਰ ਤੋਂ ਕੋਟ ਭੱਲਾ ਨੰੂ ਜਾਣ ਵਾਲੀ ਸੰਪਰਕ ਸੜਕ 'ਤੇ ਪਿੰਡ ...

ਪੂਰੀ ਖ਼ਬਰ »

ਜੀ.ਐਸ. ਇੰਟਰਨੈਸ਼ਨਲ ਸਕੂਲ ਭਗਵਾਨਪੁਰ ਦੇ ਅਧਿਆਪਕਾਂ ਦਾ ਬਟਾਲਾ ਸਹੋਦਿਆ ਵਲੋਂ ਸਨਮਾਨ

ਕੋਟਲੀ ਸੂਰਤ ਮੱਲ੍ਹੀ, 26 ਸਤੰਬਰ (ਕੁਲਦੀਪ ਸਿੰਘ ਨਾਗਰਾ)- ਸਹੋਦਿਆ ਸਕੂਲ ਕੰਪਲੈਕਸ ਬਟਾਲਾ ਵਲੋਂ ਬੀਤੇ ਦਿਨ ਵਧੀਆ ਅਧਿਆਪਕ ਐਵਾਰਡ ਸਮਾਰੋਹ ਕੀਤਾ ਗਿਆ ਜਿਸ ਵਿਚ ਵੱਖ-ਵੱਖ ਸੀ.ਬੀ.ਐਸ.ਈ. ਸਕੂਲਾਂ ਦੇ ਪਿ੍ੰਸੀਪਲ ਤੇ ਅਧਿਆਪਕਾਂ ਨੇ ਸ਼ਿਰਕਤ ਕੀਤੀ | ਇਸ ਸਬੰਧੀ ਜੀ.ਐਸ. ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਤਲਵੰਡੀ ਨਾਹਰ ਦੇ ਅਧੂਰੇ ਕੰਮਾਂ ਨੂੰ ਜਲਦ ਪੂਰੇ ਕਰਨ ਦਾ ਦਿੱਤਾ ਵਿਸ਼ਵਾਸ

ਫਤਹਿਗੜ੍ਹ ਚੂੜੀਆਂ, 26 ਸਤੰਬਰ (ਹਰਜਿੰਦਰ ਸਿੰਘ ਖਹਿਰਾ)- ਬੀਤੀ ਦੇਰ ਰਾਤ ਨਜ਼ਦੀਕੀ ਪਿੰਡ ਤਲਵੰਡੀ ਨਾਹਰ ਵਿਖੇ ਆਮ ਆਦਮੀ ਪਾਰਟੀ ਵਰਕਰਾਂ ਦੀ ਇਕੱਤਰਤਾ ਕੀਤੀ ਗਈ, ਜਿਸ ਵਿਚ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਉਚੇਚੇ ਤੌਰ 'ਤੇ ਸ਼ਿਰਕਤ ਕੀਤੀ | ਇਸ ਮੌਕੇ ਆਪ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਪਿੰਡ ਲੀਲ ਕਲਾਂ 'ਚ ਵਿਸ਼ਾਲ ਇਕੱਠ

ਕਾਦੀਆਂ, 26 ਸਤੰਬਰ (ਕੁਲਵਿੰਦਰ ਸਿੰਘ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ੋਨ ਬਾਬਾ ਮੱਕਾ ਸਾਹਿਬ ਵਲੋਂ ਪਿੰਡ ਲੀਲ ਕਲਾਂ ਦੇ ਗੁਰਦੁਆਰਾ ਬਾਬਾ ਮੱਕਾ ਸਾਹਿਬ ਵਿਖੇ ਜਥੇਬੰਦੀ ਦੇ ਜ਼ਿਲ੍ਹਾ ਜਨਰਲ ਸਕੱਤਰ ਹਰਵਿੰਦਰ ਸਿੰਘ ਖੁਜਾਲਾ, ਜ਼ਿਲ੍ਹਾ ਮੀਤ ...

ਪੂਰੀ ਖ਼ਬਰ »

ਦੀ ਬਿ੍ਟਿਸ਼ ਲਾਇਬ੍ਰੇਰੀ ਦੇ ਵਿਦਿਆਰਥੀ ਪੀ.ਟੀ.ਈ. 'ਚੋਂ ਮਾਰ ਰਹੇ ਮੱਲਾਂ

ਗੁਰਦਾਸਪੁਰ, 26 ਸਤੰਬਰ (ਆਰਿਫ਼)- ਕੈਨੇਡਾ, ਯੂ.ਕੇ. ਤੇ ਆਸਟ੍ਰੇਲੀਆ ਦੇ ਰਿਕਾਰਡਤੋੜ ਵੀਜ਼ੇ ਲਗਵਾਉਣ ਵਾਲੀ ਨਾਮਵਰ ਸੰਸਥਾ ਦੀ ਬਿ੍ਟਿਸ਼ ਲਾਇਬ੍ਰੇਰੀ ਹੁਣ ਪੀ.ਟੀ.ਈ ਵਿਚ ਵੀ ਸਫਲਤਾ ਦੇ ਝੰਡੇ ਗੱਢ ਰਹੀ ਹੈ | ਸੰਸਥਾ ਦੇ ਐਮ.ਡੀ ਦੀਪਕ ਅਬਰੋਲ ਨੇ ਦੱਸਿਆ ਕਿ ਸੰਸਥਾ ਦੇ ਕਈ ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਸ਼ੋਭਾ ਯਾਤਰਾ 'ਚ ਧਾਰਮਿਕ ਤੇ ਸਮਾਜਿਕ ਸੰਸਥਾਵਾਂ ਕਰਨਗੀਆਂ ਸਹਿਯੋਗ-ਆਗੂ

ਗੁਰਦਾਸਪੁਰ, 26 ਸਤੰਬਰ (ਪੰਕਜ ਸ਼ਰਮਾ)- 2 ਅਕਤੂਬਰ ਨੂੰ ਭਗਵਾਨ ਵਾਲਮੀਕੀ ਸਮਾਜ ਵਲੋਂ ਕੱਢੀ ਜਾਣ ਵਾਲੀ ਸ਼ੋਭਾ ਯਾਤਰਾ 'ਚ ਸ਼ਹਿਰ ਦੀਆਂ ਸਮਾਜਿਕ ਅਤੇ ਧਾਰਮਿਕ ਜਥੇਬੰਦੀਆਂ ਸਹਿਯੋਗ ਕਰਨਗੀਆਂ | ਇਹ ਪ੍ਰਗਟਾਵਾ ਸਨਾਤਨ ਜਾਗਰਨ ਮੰਚ ਵਲੋਂ ਰੱਖੀ ਮੀਟਿੰਗ ਵਿਚ ਸਮਾਜਿਕ ...

ਪੂਰੀ ਖ਼ਬਰ »

ਔਰਤ ਨੇ ਪੁਲਿਸ 'ਤੇ ਲਗਾਏ ਕਾਰਵਾਈ ਨਾ ਕਰਨ ਦੇ ਦੋਸ਼

ਗੁਰਦਾਸਪੁਰ, 26 ਸਤੰਬਰ (ਗੁਰਪ੍ਰਤਾਪ ਸਿੰਘ)-ਸਥਾਨਕ ਸ਼ਹਿਰ ਦੇ ਬਹਿਰਾਮਪੁਰ ਰੋਡ ਦੀ ਰਹਿਣ ਵਾਲੀ ਨੀਤੂ ਪਤਨੀ ਸਤੀਸ਼ ਕੁਮਾਰ ਵਲੋਂ ਪੁਲਿਸ ਉੱਪਰ ਇਹ ਦੋਸ਼ ਲਗਾਏ ਗਏ ਹਨ ਕਿ ਪੁਲਿਸ ਵਲੋਂ ਉਸ ਦੇ ਪਤੀ ਨੰੂ ਜ਼ਖ਼ਮੀ ਕਰਨ ਵਾਲੇ 'ਤੇ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ ਹੈ | ...

ਪੂਰੀ ਖ਼ਬਰ »

ਦੂਨ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਖੇਡ ਮੁਕਾਬਲਿਆਂ 'ਚ ਜਿੱਤੇ ਤਗਮੇ

ਗੁਰਦਾਸਪੁਰ, 26 ਸਤੰਬਰ (ਆਰਿਫ਼)- ਦੂਨ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਬੈਡਮਿੰਟਨ ਖੇਡਾਂ ਵਿਚੋਂ ਸੋਨੇ, ਚਾਂਦੀ ਤੇ ਕਾਂਸੇ ਦਾ ਤਗਮਾ ਜਿੱਤ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ | ਸਕੂਲ ਪਿ੍ੰਸੀਪਲ ਊਸ਼ਾ ਸ਼ਰਮਾ ਨੇ ਦੱਸਿਆ ਕਿ 20 ਸਤੰਬਰ ...

ਪੂਰੀ ਖ਼ਬਰ »

ਮੁਹੱਲਾ ਦਾਰਾ ਸਲਾਮ ਵਾਸੀਆਂ ਵਲੋਂ ਐੱਸ.ਐੱਸ.ਪੀ. ਬਟਾਲਾ ਨੂੰ ਮੰਗ ਪੱਤਰ

ਬਟਾਲਾ, 26 ਸਤੰਬਰ (ਕਾਹਲੋਂ)- ਮੁਹੱਲਾ ਪ੍ਰੇਮ ਨਗਰ ਦਾਰਾ ਸਲਾਮ ਵਾਸੀਆਂ ਨੇ ਅੱਜ ਇਕੱਠੇ ਹੋ ਕੇ ਐੱਸ.ਐੱਸ.ਪੀ. ਬਟਾਲਾ ਨੂੰ ਮੰਗ ਪੱਤਰ ਦਿੱਤਾ ਤੇ ਮੁਹੱਲੇ 'ਚ ਦਹਿਸ਼ਤ ਫੈਲਾ ਰਹੇ ਨਸ਼ਾ ਤਸ਼ਕਰਾਂ ਖਿਲਾਫ਼ ਕਾਰਵਾਈ ਕਰਨ ਦੀ ਮੰਗ ਕੀਤੀ | ਮੁਹੱਲਾ ਵਾਸੀ ਕੌਸਲਰ ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਵਲੋਂ ਪੰਜਾਬ ਦੇ ਪਾਣੀਆਂ ਦੇ ਮਸਲੇ 'ਤੇ ਕਿਸਾਨ ਕਨਵੈਨਸ਼ਨ

ਗੁਰਦਾਸਪੁਰ, 26 ਸਤੰਬਰ (ਆਰਿਫ਼)- ਕਿਰਤੀ ਕਿਸਾਨ ਯੂਨੀਅਨ ਵਲੋਂ ਪੰਜਾਬ ਦੇ ਪਾਣੀਆਂ ਦੇ ਮਸਲੇ 'ਤੇ ਅੱਜ ਰਾਮ ਸਿੰਘ ਦੱਤ ਹਾਲ ਵਿਖੇ ਕਿਸਾਨ ਕਨਵੈੱਨਸ਼ਨ ਕੀਤੀ ਗਈ | ਪਲਵਿੰਦਰ ਸਿੰਘ ਕਿਲ੍ਹਾ ਨੱਥੂ ਸਿੰਘ, ਸਿਕੰਦਰ ਸਿੰਘ ਤੇ ਚੰਨਣ ਸਿੰਘ ਦੋਰਾਂਗਲਾ ਦੀ ਅਗਵਾਈ ਹੇਠ ਹੋਈ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੀ ਜ਼ਿਲ੍ਹਾ ਬਾਡੀ ਦੀ ਸਰਬਸੰਮਤੀ ਨਾਲ ਚੋਣ ਹੋਈ

ਧਾਰੀਵਾਲ, 26 ਸਤੰਬਰ (ਸਵਰਨ ਸਿੰਘ)- ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਹਮੇਸ਼ਾ ਹੀ ਕਿਸਾਨਾਂ ਦੇ ਹਿੱਤਾਂ ਦੀ ਲੜਾਈ ਲੜਦੀ ਰਹੀ ਹੈ ਤੇ ਲੜ ਰਹੀ ਹੈ | ਇਸ ਗੱਲ ਦਾ ਪ੍ਰਗਟਾਵਾ ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਕੌਮੀ ਪ੍ਰਧਾਨ ਅਜਮੇਰ ਸਿੰਘ ਲੱਖੋਵਾਲ ਨੇ ਇਤਿਹਾਸਕ ...

ਪੂਰੀ ਖ਼ਬਰ »

ਸਾਂਝੇ ਛੱਪੜਾਂ 'ਤੇ ਹੋਏ ਕਬਜ਼ਿਆਂ ਕਾਰਨ ਨੱਕੋ ਨੱਕ ਭਰੇ ਪਿੰਡਾਂ ਦੇ ਛੱਪੜ

ਤਿੱਬੜ, 26 ਸਤੰਬਰ (ਭੁਪਿੰਦਰ ਸਿੰਘ ਬੋਪਾਰਾਏ)- ਗੁਰਦਾਸਪੁਰ-ਸ੍ਰੀ ਹਰਗੋਬਿੰਦਪੁਰ ਮੁੱਖ ਮਾਰਗ 'ਤੇ ਸਥਿਤ ਪਿੰਡ ਤਿੱਬੜ ਆਬਾਦੀ ਪੱਖੋਂ ਜ਼ਿਲ੍ਹੇ ਦਾ ਸਭ ਤੋਂ ਵੱਡੇ ਪਿੰਡਾਂ ਵਿਚੋਂ ਇਕ ਹੈ ਜੋ ਵੱਖ-ਵੱਖ ਭਾਈਚਾਰਕ ਸਾਂਝ ਦੀ ਉੱਭਰਵੀਂ ਮਿਸਾਲ ਹੈ | ਇਸ ਪਿੰਡ ਦਾ ਸਭ ਤੋਂ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵਲੋਂ ਪਿੰਡ ਚੱਗੂਵਾਲ ਇਕਾਈ ਦਾ ਗਠਨ

ਦੋਰਾਂਗਲਾ, 26 ਸਤੰਬਰ (ਚੱਕਰਾਜਾ)- ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਦਾ ਦੀ ਮੀਟਿੰਗ ਪਿੰਡ ਚੱਗੂਵਾਲ ਵਿਖੇ ਸੁਖਦੇਵ ਰਾਜ ਭੁੱਲਾ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਸੀਨੀਅਰ ਆਗੂ ਗੁਰਵਿੰਦਰ ਸਿੰਘ ਜੀਵਨਚੱਕ, ਮੰਗਤ ਸਿੰਘ ਅਤੇ ਦਲਬੀਰ ਸਿੰਘ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »

ਸਾਬਕਾ ਉਪ ਮੁੱਖ ਮੰਤਰੀ ਰੰਧਾਵਾ ਨੇ ਬਲਾਕ ਪ੍ਰਧਾਨ ਲਖਵਿੰਦਰ ਸਿੰਘ ਢੰਡੇ ਨਾਲ ਕੀਤਾ ਦੁੱਖ ਸਾਂਝਾ

ਊਧਨਵਾਲ, 26 ਸਤੰਬਰ (ਪਰਗਟ ਸਿੰਘ)- ਬਲਾਕ ਪ੍ਰਧਾਨ ਲਖਵਿੰਦਰ ਸਿੰਘ ਢੰਡੇ ਦਾ ਛੋਟਾ ਭਰਾ ਸਰਦੂਲ ਸਿੰਘ ਢੰਡੇ ਬੀਤੇ ਦਿਨੀਂ ਪ੍ਰਮਾਤਮਾ ਵਲੋਂ ਬਖਸ਼ੀ ਸਵਾਸਾਂ ਦੀ ਪੂੰਜੀ ਨੂੰ ਭੋਗਦੇ ਹੋਏ ਗੁਰੂ ਚਰਨਾਂ ਵਿਚ ਜਾ ਬਿਰਾਜੇ ਸਨ | ਇਸ ਦੱੁਖ ਦੀ ਘੜੀ ਵਿਚ ਪਰਿਵਾਰ ਨਾਲ ...

ਪੂਰੀ ਖ਼ਬਰ »

ਡਿਵਾਇਨ ਵਿਲ ਪਬਲਿਕ ਸਕੂਲ ਬਟਾਲਾ ਦੇ ਬੱਚਿਆਂ ਨੇ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਵਿਚ ਕੀਤਾ ਵਧੀਆ ਪ੍ਰਦਰਸ਼ਨ

ਬਟਾਲਾ, 26 ਸਤੰਬਰ (ਕਾਹਲੋਂ)- ਡਿਵਾਈਨ ਵਿਲ ਪਬਲਿਕ ਸਕੂਲ ਬਟਾਲਾ ਦੇ ਬੱਚਿਆਂ ਨੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿਚ ਵੀ ਜੌਹਰ ਦਿਖਾਉਂਦਿਆਂ ਕਈ ਤਗਮੇ ਤੇ ਟਰਾਫ਼ੀਆਂ ਆਪਣੇ ਨਾਂਅ ਕੀਤੀਆਂ | ਸਕੂਲ ਡਾਇਰੈਕਟਰ ਮੈਡਮ ਜਸਵੰਤ ਕੌਰ ਬੋਪਾਰਾਏ ਤੇ ਸਕੂਲ ਪਿ੍ੰਸੀਪਲ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX