ਅੰਮਿ੍ਤਸਰ, 26 ਸਤੰਬਰ (ਰੇਸ਼ਮ ਸਿੰਘ)- ਪ੍ਰਸਿੱਧ ਗਾਇਕ ਮਰਹੂਮ ਸਿੱਧੂ ਮੂਸੇਵਾਲਾ ਦੇ ਕਤਲ ਕਾਂਡ 'ਚ ਗਿ੍ਫ਼ਤਾਰ ਕੀਤੇ ਸ਼ਾਰਪ ਸ਼ੂਟਰ ਦੀਪਕ ਮੁੰਡੀ ਸਮੇਤ ਤਿੰਨ ਗੈਂਗਸਟਰਾਂ ਨੂੰ ਪੁਲਿਸ ਵਲੋਂ ਅੱਜ ਇੱਥੇ ਜ਼ਿਲ੍ਹਾ ਕਚਿਹਰੀਆਂ 'ਚ ਪੇਸ਼ ਕਰਕੇ 5 ਦਿਨ ਦਾ ਪੁਲਿਸ ਰਿਮਾਂਡ ਲਿਆ ਗਿਆ ਹੈ | ਇਹ ਤਿੰਨੋਂ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਇਲਾਵਾ ਇੱਥੇ ਗੈਂਗਸਟਰ ਰਾਣਾ ਕੰਦੋਵਾਲੀਆ ਦੇ ਕਤਲ ਦੇ ਮਾਮਲੇ 'ਚ ਵੀ ਲੋੜੀਂਦੇ ਹਨ, ਜਿਨ੍ਹਾਂ ਪਾਸੋਂ ਪੁੱਛਗਿੱਛ 'ਚ ਇਸ ਕਤਲ ਦੇ ਮਾਮਲੇ 'ਚ ਕਈ ਰਾਜ ਖੁੱਲ੍ਹਣ ਦੀ ਵੀ ਸੰਭਾਵਨਾ ਹੈ | ਗੈਂਗਸਟਰ ਦੀਪਕ ਮੁੰਡੀ, ਰਜਿੰਦਰ ਜ਼ੋਕਰ ਤੇ ਕਪਿਲ ਉਰਫ਼ ਪੰਡਤ ਤਿੰਨਾਂ ਨੂੰ ਸਿੱਧੂ ਮੂਸੇਵਾਲਾ ਦੇ ਕਤਲ 'ਚ ਮਾਨਸਾ ਪੁਲਿਸ ਵਲੋਂ ਲਿਆ ਰਿਮਾਂਡ ਖਤਮ ਹੋਣ ਉਪਰੰਤ ਅਦਾਲਤ ਵਲੋਂ ਸ੍ਰੀ ਗੋਇੰਦਵਾਲ ਸਾਹਿਬ ਜੇਲ੍ਹ 'ਚ ਭੇਜ ਦਿੱਤਾ ਗਿਆ ਸੀ ਜਿੱਥੋਂ ਅੰਮਿ੍ਤਸਰ ਪੁਲਿਸ ਵਲੋਂ ਅੱਜ ਇਨ੍ਹਾਂ ਦਾ ਪ੍ਰੋਡਕਸ਼ਨ ਵਾਰੰਟ ਹਾਸਿਲ ਕੀਤਾ ਗਿਆ | ਇਸ ਉਪਰੰਤ ਤਿੰਨਾਂ ਨੂੰ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਇਥੇ ਲਿਆ ਕੇ ਅੱਜ ਇੱਥੇ ਹਿਮਾਂਸ਼ੂ ਅਰੋੜਾ ਦੀ ਅਦਾਲਤ 'ਚ ਪੇਸ਼ ਕੀਤਾ ਗਿਆ ਤੇ ਪੁਛਗਿੱਛ ਕਰਨ ਲਈ 5 ਦਿਨਾ ਪੁਲਿਸ ਰਿਮਾਂਡ ਲੈ ਲਿਆ ਗਿਆ | ਦੱਸਣਯੋਗ ਹੈ ਕਿ ਗਿ੍ਫ਼ਤਾਰ ਕੀਤਾ ਗਿਆ ਸ਼ਾਰਪ ਸ਼ੂਟਰ ਦੀਪਕ ਮੁੰਡੀ ਉਹੀ ਹੈ ਜੋ ਜਿਸ ਨੇ ਗਾਇਕ ਸਿੱਧੂ ਮੂਸੇਵਾਲਾ ਤੇ ਗੋਲੀਆਂ ਚਲਾਈਆਂ ਸਨ ਤੇ ਉਸ ਦਾ ਕਤਲ ਕਰਨ ਵਾਲੇ ਮੋਹਰੀਆਂ 'ਚ ਸ਼ਾਮਿਲ ਸੀ |
ਛੇਹਰਟਾ 26 ਸਤੰਬਰ (ਸੁਰਿੰਦਰ ਸਿੰਘ ਵਿਰਦੀ)- ਪੁਲਿਸ ਥਾਣਾ ਛੇਹਰਟਾ ਦੇ ਮੁਖੀ ਇੰਸਪੈਕਟਰ ਗੁਰਵਿੰਦਰ ਸਿੰਘ ਦੀ ਨਿਗਰਾਨੀ ਹੇਠ ਪੁਲਿਸ ਚੌਕੀ ਟਾਊਨ ਛੇਹਰਟਾ ਦੇ ਇੰਚਾਰਜ ਏ.ਐਸ.ਆਈ. ਬਲਵਿੰਦਰ ਸਿੰਘ ਸਮੇਤ ਪੁਲਿਸ ਟੀਮ ਨੂੰ ਉਸ ਵੇਲੇ ਸਫ਼ਲਤਾ ਹਾਸਿਲ ਹੋਈ, ਜਦੋਂ ਮਿਤੀ ...
ਅੰਮਿ੍ਤਸਰ, 26 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)- ਪਿਛਲੇ ਦਿਨੀਂ ਹੋਈ ਬੇਮੌਸਮੀ ਬਾਰਿਸ਼ ਕਾਰਨ ਅਮਿ੍ੰਤਸਰ ਜ਼ਿਲ੍ਹੇ 'ਚ ਖਾਸ ਕਰਕੇ 1509 ਬਾਸਮਤੀ ਅਤੇ ਝੋਨੇ ਦੇ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਖੇਤੀ ਮੰਤਰਾਲਾ ਭਾਰਤ ਸਰਕਾਰ ਤੇ ਖੇਤੀਬਾੜੀ ਕਿਸਾਨ ਭਲਾਈ ਵਿਭਾਗ ...
ਅੰਮਿ੍ਤਸਰ, 26 ਸਤੰਬਰ (ਵਿ: ਪ੍ਰ:)- ਫੋਕਲੋਰ ਰਿਸਰਚ ਅਕਾਦਮੀ ਅੰਮਿ੍ਤਸਰ ਦੇ ਮੀਤ ਪ੍ਰਧਾਨ ਜਸਵੰਤ ਸਿੰਘ ਰੰਧਾਵਾ ਦਾ ਪੱਕੇ ਤੌਰ 'ਤੇ ਕੈਨੇਡਾ ਲਈ ਰਵਾਨਾ ਹੋਣ ਤੋਂ ਪਹਿਲਾਂ ਉਨ੍ਹਾਂ ਦੀਆਂ ਅਕਾਦਮੀ ਪ੍ਰਤੀ ਜ਼ਿੰਮੇਵਾਰੀਆਂ ਮੁੱਖ ਰੱਖਦੇ ਹੋਏ ਸਨਮਾਨਿਤ ਕੀਤਾ ਗਿਆ | ...
ਅੰਮਿ੍ਤਸਰ, 26 ਸਤੰਬਰ (ਜਸਵੰਤ ਸਿੰਘ ਜੱਸ)- ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚੱਲ ਰਹੀ ਵਿਸ਼ੇਸ਼ ਗੁਰਮਤਿ ਸਮਾਗਮਾਂ ਦੀ ਲੜੀ ਦੌਰਾਨ ਅੱਜ ਦਾ ਗੁਰਮਤਿ ਸਮਾਗਮ ਰਾਣੀ ਕਾ ਬਾਗ ਸਥਿਤ ਸ਼ਿਵਾਜੀ ਪਾਰਕ ਨਜ਼ਦੀਕ ਗੁੁਰਦੁਆਰਾ ਸ੍ਰੀ ਗੁਰੂ ਸਿੰਘ ...
ਅੰਮਿ੍ਤਸਰ, 26 ਸਤੰਬਰ (ਜਸਵੰਤ ਸਿੰਘ ਜੱਸ)- ਕੇਂਦਰੀ ਰਾਜ ਮੰਤਰੀ ਜਲ ਸ਼ਕਤੀ ਤੇ ਟਰਾਈਬਲ ਅਫੇਅਰਜ਼ ਸ੍ਰੀ ਬਿਸ਼ਵੇਸ਼ਵਰ ਟੁਡੋ ਅੱਜ ਆਪਣੀ ਗੁਰੂ ਨਗਰੀ ਦੀ ਫੇਰੀ ਦੌਰਾਨ ਦੇਰ ਸ਼ਾਮ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ | ਉਹ ਦਰਸ਼ਨ ਕਰਨ ਉਪਰੰਤ ਲੰਗਰ ...
ਅੰਮਿ੍ਤਸਰ, 26 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)- ਬੇਮੌਸਮੀ ਬਾਰਿਸ਼ ਕਾਰਨ ਝੋਨੇ ਦੀ ਪ੍ਰਭਾਵਿਤ ਹੋਈ ਖਰੀਦ ਅੱਜ ਮੁੜ ਲੀਹਾਂ 'ਤੇ ਪਰਤ ਆਈ ਹੈ, ਭਾਵੇਂ ਕਿ ਜ਼ਿਲ੍ਹੇ ਦੀ ਪ੍ਰਮੁੱਖ ਦਾਣਾ ਮੰਡੀ ਭਗਤਾਂਵਾਲਾ ਵਿਖੇ ਅੱਜ ਆਮ ਦਿਨਾਂ ਨਾਲੋਂ ਝੋਨੇ ਦੀ ਆਮਦ ਘੱਟ ਹੀ ਹੋਈ ...
ਅੰਮਿ੍ਤਸਰ, 26 ਸਤੰਬਰ (ਹਰਮਿੰਦਰ ਸਿੰਘ)- ਅਗਾਮੀ ਨਗਰ ਨਿਗਮ ਚੋਣਾਂ ਨੂੰ ਲੈ ਕੇ ਸ਼ੁਰੂ ਕੀਤਾ ਗਿਆ ਵਾਰਡਬੰਦੀ ਸਰਵੇਖਣ ਦਾ ਕੰਮ ਮੱਥੇ ਸਮੇਂ ਤੋਂ ਬਾਅਦ ਵੀ ਅਧੂਰਾ ਪਾਏ ਜਾਣ 'ਤੇ ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਕੀਤੇ ਸਰਵੇ ਦੀ ਪੜਤਾਲ ਕਰਨ ਲਈ ਖੁਦ ਗਲੀਆਂ ...
ਅਜਨਾਲਾ, 26 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਆਪਣੇ ਟਰੱਕਾਂ ਰਾਹੀਂ ਰੇਤ ਦੀ ਨਾਜਾਇਜ਼ ਮਾਈਨਿੰਗ ਕਰਨ ਵਾਲੇ ਦੋ ਵਿਅਕਤੀਆਂ ਖ਼ਿਲਾਫ਼ ਥਾਣਾ ਅਜਨਾਲਾ ਦੀ ਪੁਲਿਸ ਵਲੋਂ ਮੁਕੱਦਮੇ ਦਰਜ ਕੀਤੇ ਗਏ ਹਨ | ਇਸ ਸੰਬੰਧੀ ਥਾਣਾ ਅਜਨਾਲਾ ਦੇ ਐਸ.ਐੱਚ.ਓ. ਸਬ ਇੰਸਪੈਕਟਰ ਹਰਪਾਲ ...
ਅੰਮਿ੍ਤਸਰ, 26 ਸਤੰਬਰ (ਸੁਰਿੰਦਰ ਕੋਛੜ)- ਕੇਂਦਰ ਸਰਕਾਰ ਵਲੋਂ ਦੇਸ਼ ਦੇ ਸਰਹੱਦੀ ਤੇ ਇਤਿਹਾਸਕ ਮਹੱਤਤਾ ਵਾਲੇ ਸ਼ਹਿਰਾਂ ਨੂੰ ਜੋੜਨ ਲਈ ਸ਼ੁਰੂ ਕੀਤੀ ਗਈ 'ਭਾਰਤ ਮਾਲਾ ਪਰਿਯੋਜਨਾ' ਤਹਿਤ ਲਗਭਗ 600 ਕਿੱਲੋਮੀਟਰ ਲੰਬੀ ਅਤੇ 35000 ਕਰੋੜ ਤੋਂ ਵੱਧ ਬਜਟ ਨਾਲ ...
ਮਜੀਠਾ, 26 ਸਤੰਬਰ (ਮਨਿੰਦਰ ਸਿੰਘ ਸੋਖੀ)- ਮਜੀਠਾ ਦੇ ਨਵੇਂ ਬੱਸ ਅੱਡੇ ਵਿਖੇ ਸਮਾਜਿਕ ਸਮਰਸਤਾ ਮੰਚ ਅੰਮਿ੍ਤਸਰ ਵਲੋਂ ਅਦਲੱਖਾ ਹਸਪਤਾਲ ਦੇ ਬਲੱਡ ਬੈਂਕ ਅਤੇ ਅਰੋੜਾ ਹਸਪਤਾਲ ਛੇਹਰਟਾ ਦੇ ਸਹਿਯੋਗ ਨਾਲ ਅਤੇ ਹਲਕਾ ਮਜੀਠਾ ਦੇ ਸੀਨੀਅਰ ਭਾਜਪਾ ਆਗੂ ਪਰਮਜੀਤ ਸਿੰਘ ਪੰਮਾ ...
ਅੰਮਿ੍ਤਸਰ, 26 ਸਤੰਬਰ (ਸੁਰਿੰਦਰ ਕੋਛੜ)- ਪਾਕਿਸਤਾਨ ਦੇ ਜ਼ਿਲ੍ਹਾ ਸ਼ੇਖੂਪੁਰਾ ਦੇ ਪਿੰਡ ਜੰਡਿਆਲਾ ਸ਼ੇਰ ਖ਼ਾਨ 'ਚ ਹੀਰ-ਰਾਂਝੇ ਦਾ ਕਿੱਸਾ ਲਿਖ ਕੇ ਹੀਰ ਨੂੰ ਸਦਾ ਲਈ ਅਮਰ ਕਰਨ ਵਾਲੇ ਸੱਯਦ ਬਾਬਾ ਵਾਰਿਸ ਸ਼ਾਹ ਦਾ 225ਵਾਂ ਸਾਲਾਨਾ ਉਰਸ ਉਤਸ਼ਾਹ ਨਾਲ ਮਨਾਇਆ ਗਿਆ | ਬਾਬਾ ...
ਅਜਨਾਲਾ, 26 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਨਿਊ ਸ਼ਿਵ ਸ਼ੰਕਰ ਡ੍ਰਾਮਾਟਿਕ ਕਲੱਬ ਅਜਨਾਲਾ ਵਲੋਂ ਸ਼ਿਵ ਮੰਦਰ ਅਜਨਾਲਾ ਦੀ ਖੁੱਲ੍ਹੀ ਗਰਾਊਾਡ ਵਿਚ ਭਗਵਾਨ ਸ੍ਰੀ ਰਾਮ ਦੇ ਜੀਵਨ 'ਤੇ ਆਧਾਰਿਤ ਖੇਡੀ ਜਾਂਦੀ ਰਾਮਲੀਲਾ ਦੀ ਪਹਿਲੀ ਨਾਈਟ ਦਾ ਉਦਘਾਟਨ ਨਗਰ ਪੰਚਾਇਤ ...
ਅੰਮਿ੍ਤਸਰ, 26 ਸਤੰਬਰ (ਹਰਮਿੰਦਰ ਸਿੰਘ)- ਬੀਤੇ ਦਿਨ ਹੋਈ ਬਾਰਿਸ਼ ਨੇ ਜਿਥੇ ਦਿਹਾਤੀ ਖੇਤਰਾਂ ਵਿਚ ਫ਼ਸਲਾਂ ਦਾ ਨੁਕਸਾਨ ਕੀਤਾ ਉੱਥੇ ਸ਼ਹਿਰੀ ਖੇਤਰਾਂ ਵਿਚ ਸਾਲਾਂ ਤੋਂ ਟੁੱਟੀਆਂ ਸੜਕਾਂ ਦੀ ਹਾਲਤ ਹੋਰ ਵੀ ਮੰਦੀ ਕਰ ਦਿੱਤੀ | ਸੜਕਾਂ 'ਤੇ ਪਏ ਟੋਏ ਹੋਰ ਵੀ ਵੱਡੇ ਅਤੇ ...
ਅੰਮਿ੍ਤਸਰ, 26 ਸਤੰਬਰ (ਰੇਸ਼ਮ ਸਿੰਘ)- ਸ਼ਹਿਰ ਦੇ ਘੁੱਗ ਵੱਸਦੇ ਖੇਤਰ ਕਟੜਾ ਘਨਈਆ 'ਚ ਬੀਤੀ ਰਾਤ ਚੋਰਾਂ ਵਲੋਂ ਇਕੋ ਰਾਤ 'ਚ ਹੀ ਤਿੰਨ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇ ਦਿੱਤਾ ਗਿਆ ਜਿਨ੍ਹਾਂ ਤਿੰਨ ਦੁਕਾਨਾਂ 'ਚੋਂ ਚੋਰੀਆਂ ਕੀਤੀਆਂ ਤੇ ਨਕਦੀ ਤੇ ਹੋਰ ਕੀਮਤੀ ...
ਅੰਮਿ੍ਤਸਰ, 26 ਸਤੰਬਰ (ਜਸਵੰਤ ਸਿੰਘ ਜੱਸ)- ਪੁਰਾਤਨ ਸਿੱਖ ਸੰਸਥਾ ਚੀਫ਼ ਖ਼ਾਲਸਾ ਦੀਵਾਨ ਵਲੋਂ ਇੱਥੇ ਪ੍ਰਧਾਨ ਡਾ: ਇੰਦਰਬੀਰ ਸਿੰਘ ਨਿੱਜਰ ਦੀ ਅਗਵਾਈ ਵਿਚ ਹੋਈ ਕਾਰਜਸਾਧਕ ਕਮੇਟੀ ਦੀ ਹੋਈ ਇਕੱਤਰਤਾ ਦੌਰਾਨ ਦੀਵਾਨ ਵਲੋਂ ਅਕਤੂਬਰ 'ਚ ਕਰਵਾਏ ਜਾ ਰਹੇ 21ਵੇਂ ਸੀਕੇਡੀ ...
ਅੰਮਿ੍ਤਸਰ, 26 ਸਤੰਬਰ (ਹਰਮਿੰਦਰ ਸਿੰਘ)- ਪੰਜਾਬੀ ਸਕਰੀਨ ਕਲੱਬ ਅੰਮਿ੍ਤਸਰ ਦੇ ਜੰਮਪਲ ਪਿੱਠ ਵਰਤੀ ਗਾਇਕ ਸਵ: ਮਹਿੰਦਰ ਕਪੂਰ ਦੀ 14ਵੀਂ ਬਰਸੀ ਮੌਕੇ 14ਵੀਂ 'ਓਲਡ ਇਜ਼ ਗੋਲਡ' ਮਹਿੰਦਰ ਕਪੂਰ ਸ਼ਾਮ ਪੰਜਾਬ ਨਾਟਸ਼ਾਲਾ ਵਿਖੇ ਕਰਵਾਈ ਗਈ ਜਿਸ 'ਚ ਮਹਿੰਦਰ ਕਪੂਰ ਦੇ ਪਰਿਵਾਰਕ ...
ਅੰਮਿ੍ਤਸਰ, 26 ਸਤੰਬਰ (ਰਾਜੇਸ਼ ਕੁਮਾਰ ਸ਼ਰਮਾ)- ਦਿਵਿਆ ਜਯੋਤੀ ਜਾਗ੍ਰਤੀ ਸੰਸਥਾਨ ਵਲੋਂ ਸੰਪੂਰਨ ਕ੍ਰਾਂਤੀ ਭਜਨ ਸੰਧਿਆ ਕਰਵਾਈ ਗਈ, ਜਿਸ 'ਚ ਵੱਡੀ ਗਿਣਤੀ 'ਚ ਪਤਵੰਤੇ ਸੱਜਣਾਂ ਨੇ ਭਾਗ ਲੈਂਦੇ ਹੋਏ ਇਸਦਾ ਆਨੰਦ ਮਾਣਿਆ | ਪੋ੍ਰਗਰਾਮ 'ਚ ਸਾਧਵੀ ਵੈਸ਼ਨਵੀ ਭਾਰਤੀ ਨੇ ...
ਅੰਮਿ੍ਤਸਰ, 26 ਸਤੰਬਰ (ਰਾਜੇਸ਼ ਕੁਮਾਰ ਸ਼ਰਮਾ)- ਅੱਜ ਨਰਾਤਿਆਂ ਦੇ ਪਹਿਲੇ ਦਿਨ ਮੰਦਰਾਂ ਵਿਚ ਵੀ ਸ਼ਰਧਾਲੂਆਂ ਦਾ ਭਾਰੀ ਇਕੱਠ ਦੇਖਣ ਨੂੰ ਮਿਲਿਆ | ਇਸ ਮੌਕੇ ਸ਼ਰਧਾਲੂਆਂ ਨੇ ਮਾਂ ਸ਼ੈਲਪੁੱਤਰੀ ਦੀ ਪੂਜਾ ਕੀਤੀ ਅਤੇ ਸੁੱਖ ਸ਼ਾਂਤੀ ਦੀ ਕਾਮਨਾ ਕੀਤੀ | ਸ੍ਰੀ ...
ਅੰਮਿ੍ਤਸਰ, 26 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)- ਡੈਮੋਕਰੈਟਿਕ ਟੀਚਰਜ਼ ਫਰੰਟ ਪੰਜਾਬ ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ, ਸੂਬਾਈ ਜਨਰਲ ਸਕੱਤਰ ਮੁਕੇਸ਼ ਗੁਜਰਾਤੀ, ਸੂਬਾਈ ਵਿੱਤ ਸਕੱਤਰ ਕਮ ਜ਼ਿਲ੍ਹਾ ਪ੍ਰਧਾਨ ਅਸ਼ਵਨੀ ਅਵਸਥੀ, ਡੈਮੋਕਰੇਟਿਕ ਮੁਲਾਜ਼ਮ ...
ਅੰਮਿ੍ਤਸਰ, 26 ਸਤੰਬਰ (ਜਸਵੰਤ ਸਿੰਘ ਜੱਸ)- ਸ਼ੋ੍ਰਮਣੀ ਗੁ: ਪ੍ਰ: ਕਮੇਟੀ ਵਲੋਂ ਬੀਤੇ ਦਿਨੀਂ 20 ਸਤੰਬਰ ਨੂੰ ਮਾਣਯੋਗ ਸੁਪਰੀਮ ਕੋਰਟ ਵਲੋਂ ਹਰਿਆਣਾ ਸਿੱਖ ਗੁ: ਮੈਨੇਜਮੈਂਟ ਕਮੇਟੀ ਐਕਟ ਨੂੰ ਮਾਨਤਾ ਦਿੱਤੇ ਜਾਣ ਤੋਂ ਬਾਅਦ ਇਸ ਫ਼ੈਸਲੇ ਦੇ ਖ਼ਿਲਾਫ਼ ਸਮੀਖਿਆ ਪਟੀਸ਼ਨ ...
ਅਟਾਰੀ, 26 ਸਤੰਬਰ (ਗੁਰਦੀਪ ਸਿੰਘ ਅਟਾਰੀ)- ਭਾਰਤ-ਪਾਕਿਸਤਾਨ ਦੋਹਾਂ ਗੁਆਂਢੀ ਦੇਸ਼ਾਂ ਦੀਆਂ ਸਰਹੱਦੀ ਫ਼ੌਜਾਂ ਦੀ ਸਾਂਝੀ ਰਿਟਰੀਟ ਸੈਰਾਮਨੀ ਦਾ ਕਿ੍ਕਟ ਖਿਡਾਰੀ ਅਰਜੁਨ ਤੇਂਦੁਲਕਰ ਸਮੇਤ 26 ਜੂਨੀਅਰ ਕੌਮਾਂਤਰੀ ਖਿਡਾਰੀਆਂ ਨੇ ਆਨੰਦ ਮਾਣਿਆ | ਅਟਾਰੀ ਸਰਹੱਦ ...
ਅੰਮਿ੍ਤਸਰ, 26 ਸਤੰਬਰ (ਰਾਜੇਸ਼ ਕੁਮਾਰ ਸ਼ਰਮਾ)- ਡੀ.ਏ.ਵੀ. ਕਾਲਜ ਅੰਮਿ੍ਤਸਰ ਦੇ ਪੀ.ਜੀ. ਵਿਭਾਗ ਮਾਸ ਕਮਿਊਨੀਕੇਸ਼ਨ ਤੇ ਵੀਡੀਓ ਪੋ੍ਰਡਕਸ਼ਨ ਦੀ ਸ੍ਰੀਆ ਨੇ ਯੂਨੀਵਰਸਿਟੀ ਪ੍ਰੀਖਿਆਵਾਂ ਵਿਚ ਮੈਰਿਟ ਸਥਾਨ ਹਾਸਿਲ ਕੀਤਾ ਹੈ | ਪੱਤਰਕਾਰੀ ਤੇ ਜਨ ਸੰਚਾਰ ਵਿਚ ਮਾਸਟਰ ਦੇ ...
ਅਟਾਰੀ, 26 ਸਤੰਬਰ (ਗੁਰਦੀਪ ਸਿੰਘ ਅਟਾਰੀ)- ਪਾਕਿਸਤਾਨੀ ਡਰੋਨ ਤੜਕ ਸਾਰ ਭਾਰਤ-ਪਾਕਿਸਤਾਨ ਦੋਹਾਂ ਗੁਆਂਢੀ ਦੇਸ਼ਾਂ ਦੇ ਵਪਾਰਕ ਸੌਦੇ ਨੂੰ ਚਲਾਉਣ ਵਾਲੀ ਅਟਾਰੀ ਸਰਹੱਦ 'ਤੇ ਸਥਿਤ ਇੰਟੇਗ੍ਰੇਟਿਡ ਚੈੱਕ ਪੋਸਟ ਕੋਲੋਂ ਭਾਰਤ ਦੀ ਸਰਹੱਦ ਅੰਦਰ ਦਾਖ਼ਲ ਹੋ ਗਿਆ | ਬਾਰਡਰ ...
¸ ਮਾਲ ਰੋਡ ਸੜਕ ਧੱਸਣ ਦੇ ਮਾਮਲੇ 'ਚ ਆਇਆ ਨਵਾਂ ਮੋੜ ¸ ਅੰਮਿ੍ਤਸਰ, 26 ਸਤੰਬਰ (ਹਰਮਿੰਦਰ ਸਿੰਘ)- ਬੀਤੇ ਦਿਨੀ ਮਾਲ ਰੋਡ ਵਿਖੇ ਬਿਨ੍ਹਾਂ ਮਨਜ਼ੂਰੀ ਦੇ ਬਣ ਰਹੇ ਇਕ ਨਿਰਮਾਣ ਅਧੀਨ ਹੋਟਲ ਦੇ ਕਾਰਨ ਸੜਕ ਜ਼ਮੀਨ ਹੇਠਾਂ ਧੱਸਣ ਦੇ ਮਾਮਲੇ 'ਚ ਸਖ਼ਤ ਸਟੈਂਡ ਲੈਂਦੇ ਹੋਏ, ...
ਵੇਰਕਾ, 26 ਸਤੰਬਰ (ਪਰਮਜੀਤ ਸਿੰਘ ਬੱਗਾ)- ਥਾਣਾ ਵੱਲ੍ਹਾ ਦੀ ਪੁਲਿਸ ਵਲੋਂ ਚੋਰੀ ਦੇ ਦਰਜ ਮਾਮਲੇ 'ਚ ਕਾਰਵਾਈ ਕਰਦਿਆਂ ਦੋ ਨੌਜਵਾਨਾਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ ਚੋਰੀ ਕੀਤਾ ਸਾਮਾਨ ਬਰਾਮਦ ਕੀਤਾ ਹੈ | ਥਾਣਾ ਮੁਖੀ ਐਸ.ਆਈ. ਜਸਬੀਰ ਸਿੰਘ ਪਵਾਰ ਨੇ ...
ਅੰਮਿ੍ਤਸਰ, 26 ਸਤੰਬਰ (ਸੁਰਿੰਦਰ ਕੋਛੜ)- ਪਾਕਿਸਤਾਨ ਦੀ ਸੂਚਨਾ ਮੰਤਰੀ ਮਰੀਅਮ ਔਰੰਗਜ਼ੇਬ ਦੀ ਲੰਡਨ 'ਚ ਫ਼ਜੀਹਤ ਦੀ ਇਕ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ | ਉੱਥੋਂ ਦੀ ਇਕ ਕੌਫ਼ੀ ਸ਼ਾਪ 'ਤੇ ਗਈ ਔਰੰਗਜ਼ੇਬ ਨੂੰ ਉਥੇ ਰਹਿੰਦੇ ਪਾਕਿਸਤਾਨੀਆਂ ...
ਬਾਬਾ ਬਕਾਲਾ ਸਾਹਿਬ, 26 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)- ਗੁਰਦੁਆਰਾ ਢਾਬਸਰ ਸਾਹਿਬ ਐਜੂਕੇਸ਼ਨਲ ਟਰੱਸਟ ਦੌਲੋ ਨੰਗਲ ਦੀ ਮੀਟਿੰਗ ਮੁੱਖ ਸੇਵਾਦਾਰ ਬਾਬਾ ਜਸਵੰਤ ਸਿੰਘ ਦੀ ਅਗਵਾਈ ਹੇਠ ਹੋਈ, ਜਿਸ ਵਿਚ ਦਸਮੇਸ਼ ਗੁਰਮਤਿ ਸੰਗੀਤ ਅਕੈਡਮੀ ਦੌਲੋਨੰਗਲ ਦੀਆਂ ...
ਰਈਆ, 26 ਸਤੰਬਰ (ਸ਼ਰਨਬੀਰ ਸਿੰਘ ਕੰਗ)- ਸ਼ਹੀਦ ਦਰਸ਼ਨ ਸਿੰਘ ਫੇਰੂਮਾਨ ਮੈਮੋਰੀਅਲ ਕਾਲਜ ਫਾਰ ਵੂਮੈਨ ਰਈਆ ਵਿਖੇ ਕਾਲਜ ਤੇ ਫੇਰੂਮਾਨ ਟਰੱਸਟ ਦੇ ਪ੍ਰਧਾਨ ਸਤਨਾਮ ਕੌਰ ਸੇਖੋਂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਪਿ੍ੰਸੀਪਲ ਡਾ: ਅਨੂ ਕਪਿਲ ਦੀ ਅਗਵਾਈ ਹੇਠ ਕਾਲਜ 'ਚ ...
ਅਜਨਾਲਾ, 26 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਸੰਯੁਕਤ ਕਿਸਾਨ ਭਲਾਈ ਸੰਸਥਾ ਅਜਨਾਲਾ ਦੀ ਮਹੀਨਾਵਾਰ ਮੀਟਿੰਗ ਮਨਜੀਤ ਸਿੰਘ ਬਾਠ ਦੀ ਅਗਵਾਈ ਹੇਠ ਗੁਰਦੁਆਰਾ ਸਿੰਘ ਸਭਾ ਅਜਨਾਲਾ ਵਿਖੇ ਹੋਈ, ਜਿਸ 'ਚ ਸੰਸਥਾ ਦੇ ਵੱਡੀ ਗਿਣਤੀ ਵਿਚ ਮੈਂਬਰਾਂ ਨੇ ਹਾਜ਼ਰੀ ਭਰਦਿਆਂ ...
ਵੇਰਕਾ, 26 ਸਤੰਬਰ (ਪਰਮਜੀਤ ਸਿੰਘ ਬੱਗਾ)- ਡਿਪਟੀ ਕਮਿਸ਼ਨਰ ਤੇ ਸਿਵਲ ਸਰਜਨ ਅੰਮਿ੍ਤਸਰ ਦੇ ਹੁਕਮਾਂ ਤਹਿਤ ਸਰਕਾਰੀ ਕਮਿਊਨਿਟੀ ਸਿਹਤ ਵੇਰਕਾ ਦੇ ਸਿਹਤ ਅਧਿਕਾਰੀਆਂ ਵਲੋਂ ਬਲਾਕ ਵੇਰਕਾ ਅਧੀਨ ਆਉਂਦੇ ਪਿੰਡਾਂ ਤੇ ਕਸਬਿਆਂ 'ਚ ਆਪਣੇ ਪਰਿਵਾਰ ਦਾ ਪਾਲਣ ਪੋਸ਼ਣ ਕਰ ਰਹੇ ...
ਅੰਮਿ੍ਤਸਰ, 26 ਸਤੰਬਰ (ਰਾਜੇਸ਼ ਕੁਮਾਰ ਸ਼ਰਮਾ)- ਡੀ. ਏ. ਵੀ. ਕਾਲਜ, ਅੰਮਿ੍ਤਸਰ ਵਲੋਂ ਕੈਮਿਸਟਰੀ ਵਿਭਾਗ ਵਲੋਂ ਇਕ ਸਿਖਲਾਈ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ | ਇਸ ਸਿਖਲਾਈ ਵਰਕਸ਼ਾਪ ਵਿਚ ਕੈਮ ਡਰਾਅ ਸਾਫਟਵੇਅਰ ਵਿਸ਼ੇ 'ਤੇ ਜਾਣਕਾਰੀ ਦਿੱਤੀ ਗਈ | ਪ੍ਰੋਗਰਾਮ ਦੇ ਮੁੱਖ ...
ਅੰਮਿ੍ਤਸਰ, 26 ਸਤੰਬਰ (ਹਰਮਿੰਦਰ ਸਿੰਘ)- ਅੰਮਿ੍ਤਸਰ ਸ਼ਹਿਰ 'ਚ ਧੜੱਲੇ ਨਾਲ ਹੋਣ ਵਾਲੀਆਂ ਨਾਜਾਇਜ਼ ਉਸਾਰੀਆਂ ਕਾਰਨ ਨਗਰ ਨਿਗਮ ਦੇ ਬਿਲਡਿੰਗ ਵਿਭਾਗ ਦੇ ਸੁਰਖ਼ੀਆਂ 'ਚ ਰਹਿਣ ਦੇ ਮਾਮਲੇ ਨੂੰ ਲੈ ਕੇ ਅੱਜ ਨਿਗਮ ਕਮਿਸ਼ਨਰ ਸ੍ਰੀ ਕੁਮਾਰ ਸੌਰਭ ਰਾਜ ਵਲੋਂ ਬਿਲਡਿੰਗ ...
ਚੱਬਾ, 26 ਸਤੰਬਰ (ਜੱਸਾ ਅਨਜਾਣ)- ਸ੍ਰੀ ਹਰਿਮੰਦਰ ਸਾਹਿਬ ਨੂੰ ਅਹਿਮਦ ਸ਼ਾਹ ਅਬਦਾਲੀ ਦੀਆਂ ਫ਼ੌਜਾਂ ਕੋਲੋਂ ਆਜ਼ਾਦ ਕਰਵਾਉਣ ਵਾਲੇ ਸ਼ਹੀਦ ਬਾਬਾ ਦੀਪ ਸਿੰਘ ਜੀ ਦੀ ਮਿਸਲ ਸ੍ਰੀ ਮਿਸਲ ਸ਼ਹੀਦਾਂ ਤਰਨਾ ਦਲ ਦੇ ਮਾਹਨ ਸੂਰਬੀਰ ਜਰਨੈਲ ਸ਼ਹੀਦ ਬਾਬਾ ਬਲਵੰਤ ਸਿੰਘ ਦਾ ...
ਅੰਮਿ੍ਤਸਰ, 26 ਸਤੰਬਰ (ਜੱਸ)- ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਕੀਰਤਨ ਸੇਵਾਵਾਂ ਲਈ ਵਿਸ਼ੇਸ਼ ਸਨਮਾਨ ਪ੍ਰਾਪਤ ਗੁਰੂ ਘਰ ਦੇ ਉੱਘੇ ਕੀਰਤਨੀਏ ਤੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਅੱਧੀ ਸਦੀ ਤੱਕ ਕੀਰਤਨ ਦੀਆਂ ਅਹਿਮ ਸੇਵਾਵਾਂ ਨਿਭਾਉਣ ਵਾਲੇ ਸਾਬਕਾ ਹਜ਼ੂਰੀ ਰਾਗੀ ਭਾਈ ...
ਅੰਮਿ੍ਤਸਰ 26 ਸਤੰਬਰ (ਰਾਜੇਸ਼ ਕੁਮਾਰ ਸ਼ਰਮਾ)- ਸਹਿਕਾਰਤਾ ਲਹਿਰ ਜੋ ਕਿ ਸਾਰੇ ਵਰਗਾਂ ਲਈ ਲਾਹੇਵੰਦ ਹੈ, ਵਿਸ਼ੇਸ਼ ਤੌਰ 'ਤੇ ਕਿਸਾਨਾਂ ਲਈ ਰੀੜ੍ਹ ਦੀ ਹੱਡੀ ਵਜੋਂ ਜਾਣੀ ਜਾਂਦੀ ਹੈ ਨੂੰ ਹੋਰ ਮਜ਼ਬੂਤ ਕਰਨ ਦੀ ਲੋੜ ਹੈ ਤਾਂ ਜੋ ਕਿਸਾਨਾਂ ਨੂੰ ਸਹਿਕਾਰੀ ਬੈਂਕਾਂ ਤੋਂ ...
ਅੰਮਿ੍ਤਸਰ, 26 ਸਤੰਬਰ (ਜਸਵੰਤ ਸਿੰਘ ਜੱਸ)- ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਕਰੀਬ ਸਵਾ ਸਦੀ ਤੋਂ ਚੱਲ ਰਹੇ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਦੇ ਖਿਡਾਰੀਆਂ ਨੇ ਜ਼ਿਲ੍ਹਾ ਪੱਧਰ ਦੀਆਂ ਸਕੂਲ ਖੇਡਾਂ 'ਚ ਭਾਗ ਲੈਂਦਿਆਂ ਸੋਨੇ, ਚਾਂਦੀ ਅਤੇ ਕਾਂਸੇ ...
ਅੰਮਿ੍ਤਸਰ, 26 ਸਤੰਬਰ (ਰਾਜੇਸ਼ ਕੁਮਾਰ ਸ਼ਰਮਾ)- ਲੰਗੂਰ ਮੇਲਾ ਸ੍ਰੀ ਦੁਰਗਿਆਣਾ ਤੀਰਥ ਸਥਿਤ ਪ੍ਰਾਚੀਨ ਬੜਾ ਹਨੂੰਮਾਨ ਮੰਦਰ ਵਿਖੇ ਧੂਮਧਾਮ ਨਾਲ ਸ਼ੁਰੂ ਹੋਇਆ | ਬਜਰੰਗ ਬਲੀ ਦੇ ਜੈਕਾਰਿਆਂ ਦੇ ਨਾਲ ਮੰਦਰ ਦੇ ਦਰਵਾਜ਼ੇ ਸਵੇਰੇ 5 ਵਜੇ ਖੋਲ੍ਹੇ ਗਏ, ਇਸ ਦÏਰਾਨ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX