ਤਾਜਾ ਖ਼ਬਰਾਂ


⭐ਮਾਣਕ-ਮੋਤੀ⭐
. . .  29 minutes ago
⭐ਮਾਣਕ-ਮੋਤੀ⭐
ਸਿਧਾਰਥ ਮਲਹੋਤਰਾ ਤੇ ਕਿਆਰਾ ਅਡਵਾਨੀ ਲਾਲ ਡਰੈੱਸ ਚ ਖ਼ੂਬ ਜਚੇ
. . .  1 day ago
ਗੈਂਗਸਟਰ ਵਿਕੀ ਗੌਂਡਰ ਦੇ ਪਿਤਾ ਦੀ ਲਾਸ਼ ਰੇਲਵੇ ਫਾਟਕ ਨੇੜਿਉਂ ਮਿਲੀ
. . .  1 day ago
ਸ੍ਰੀ ਮੁਕਤਸਰ ਸਾਹਿਬ , 8 ਫਰਵਰੀ (ਬਲਕਰਨ ਸਿੰਘ ਖਾਰਾ) - ਗੈਂਗਸਟਰ ਵਿਕੀ ਗੌਂਡਰ ਦੇ ਪਿਤਾ ਦੀ ਲਾਸ਼ ਕਬਰਵਾਲਾ (ਮਲੋਟ) ਦੇ ਫਾਟਕ ਨੇੜਿਉਂ ਮਿਲੀ ਹੈ । ਵਿਕੀ ਗੌਂਡਰ ਦੇ ਪਿਤਾ ਮਹਿਲ ਸਿੰਘ ਦੀ ਲਾਸ਼ ਮੋਰਚਰੀ ...
ਇਜ਼ਰਾਈਲ ਤੇ ਭਾਰਤ ਵਿਚਕਾਰ ਨਜ਼ਦੀਕੀ ਸੰਬੰਧਾਂ ਨੂੰ ਮਜ਼ਬੂਤ ਕਰਨ ਲਈ ਬੈਂਜਾਮਿਨ ਨੇਤਨਯਾਹੂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੀਤੀ ਗੱਲ
. . .  1 day ago
ਖੱਟਰ ਦੇ ਹੈਲੀਕਾਪਟਰ ਲਈ ਨਵੀਂ ਦਾਣਾ ਮੰਡੀ ’ਚ ਗ਼ਰੀਬਾਂ ਦੇ ਤੋੜੇ ਗਏ ਖੋਖੇ
. . .  1 day ago
ਕਰਨਾਲ, 8 ਫਰਵਰੀ ( ਗੁਰਮੀਤ ਸਿੰਘ ਸੱਗੂ )- ਹੈਲੀਕਾਪਟਰ ਰਾਹੀਂ ਕਰਨਾਲ ਪਹੁੰਚੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੇ ਹੈਲੀਕਾਪਟਰ ਨੂੰ ਉਤਰਨ ਵਿਚ ਕਿਸੇ ਤਰ੍ਹਾਂ ਦੀ ਕੋਈ ਪ੍ਰੇਸ਼ਾਨੀ ਨਾ ਹੋਵੇ ਇਸ ਲਈ ਬਣਾਏ ਗਏ ਹੈਲੀਪੈਡ ...
ਕਿਸਾਨ ਮਜਦੂਰ ਸੰਘਰਸ਼ ਕਮੇਟੀ ਵਲੋਂ ਕੌਮੀ ਇਨਸਾਫ ਮੋਰਚੇ ਦੇ ਸ਼ਾਂਤਮਈ ਪ੍ਰਦਰਸ਼ਨ ’ਤੇ ਪੁਲਿਸ ਵਲੋਂ ਕੀਤੇ ਲਾਠੀਚਾਰਜ ਦੀ ਸ਼ਖਤ ਨਿਖੇਧੀ
. . .  1 day ago
ਜੰਡਿਆਲਾ ਗੁਰੂ, 8 ਫਰਵਰੀ-(ਰਣਜੀਤ ਸਿੰਘ ਜੋਸਨ)- ਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ ਅਤੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਚੰਡੀਗ੍ਹੜ ਵਿਚ ਕੌਮੀ ਇਨਸਾਫ ਮੋਰਚੇ ਦੇ ਸ਼ਾਂਤਮਈ ...
ਪਤੀ ਪਤਨੀ ਦੇ ਰੂਪ ਵਿਚ ਕਿਆਰਾ ਤੇ ਸਿਧਾਰਥ ਦੀਆਂ ਤਸਵੀਰਾਂ ਆਈਆਂ ਸਾਹਮਣੇ
. . .  1 day ago
ਪਤੀ ਪਤਨੀ ਦੇ ਰੂਪ ਵਿਚ ਕਿਆਰਾ ਤੇ ਸਿਧਾਰਥ ਦੀਆਂ ਤਸਵੀਰਾਂ ਆਈਆਂ ਸਾਹਮਣੇ
ਤੁਰਕੀ ਵਿਚ ਫ਼ਸੇ ਭਾਰਤੀ ਸੁਰੱਖ਼ਿਅਤ ਹਨ- ਭਾਰਤੀ ਵਿਦੇਸ਼ ਮੰਤਰਾਲਾ
. . .  1 day ago
ਨਵੀਂ ਦਿੱਲੀ, 8 ਫਰਵਰੀ- ਭਾਰਤੀ ਵਿਦੇਸ਼ ਮੰਤਰਾਲੇ ਦੇ ਸੈਕਟਰੀ ਸੰਜੇ ਵਰਮਾ ਨੇ ਕਿਹਾ ਕਿ ਅਸੀਂ ਤੁਰਕੀ ਦੇ ਅਡਾਨਾ ਵਿਚ ਇਕ ਕੰਟਰੋਲ ਰੂਮ ਸਥਾਪਤ ਕੀਤਾ ਹੈ। ਉਨ੍ਹਾਂ ਦੱਸਿਆ ਕਿ 10 ਭਾਰਤੀ ਪ੍ਰਭਾਵਿਤ ਖ਼ੇਤਰਾਂ ਦੇ ਦੂਰ-ਦੁਰਾਡੇ ਹਿੱਸਿਆਂ ਵਿਚ ਫ਼ਸੇ ਹੋਏ ਹਨ, ਪਰ ਉਹ ਸੁਰੱਖਿਅਤ ਹਨ। ਇਕ ਭਾਰਤੀ ਨਾਗਰਿਕ ਜੋ ਵਪਾਰਕ ਦੌਰੇ ’ਤੇ ਸੀ.....
ਪ੍ਰਧਾਨ ਮੰਤਰੀ ਗੌਤਮ ਅਡਾਨੀ ਦੀ ਰੱਖਿਆ ਕਰ ਰਹੇ ਹਨ- ਰਾਹੁਲ ਗਾਂਧੀ
. . .  1 day ago
ਨਵੀਂ ਦਿੱਲੀ, 8 ਫਰਵਰੀ- ਪ੍ਰਧਾਨ ਮੰਤਰੀ ਵਲੋਂ ਦਿੱਤੇ ਗਏ ਭਾਸ਼ਣ ਸੰਬੰਧੀ ਕਾਂਗਰਸ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਕਿਹਾ ਕਿ ਮੈਂ ਪ੍ਰਧਾਨ ਮੰਤਰੀ ਦੇ ਭਾਸ਼ਣ ਤੋਂ ਸੰਤੁਸ਼ਟ ਨਹੀਂ ਹਾਂ। ਇਸ ਵਿਚ ਪੁੱਛਗਿੱਛ ਬਾਰੇ ਕੋਈ ਗੱਲ ਨਹੀਂ ਹੋਈ। ਜੇਕਰ ਉਹ ਗੌਤਮ ਅਡਾਨੀ ਦੋਸਤ ਨਹੀਂ ਹਨ ਤਾਂ ਉਨ੍ਹਾਂ ਨੂੰ ਇਹ ਕਹਿਣਾ ਚਾਹੀਦਾ ਸੀ ਕਿ ਜਾਂਚ ਹੋਣੀ ਚਾਹੀਦੀ ਹੈ। ਇਹ.......
ਜੇਕਰ ਮਾਂ ਮਜ਼ਬੂਤ ​​ਹੈ ਤਾਂ ਪੂਰਾ ਪਰਿਵਾਰ ਮਜ਼ਬੂਤ ​​ਹੈ- ਪ੍ਰਧਾਨ ਮੰਤਰੀ ਮੋਦੀ
. . .  1 day ago
ਨਵੀਂ ਦਿੱਲੀ, 8 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਜੇਕਰ ਮਾਂ ਮਜ਼ਬੂਤ ​​ਹੈ ਤਾਂ ਪੂਰਾ ਪਰਿਵਾਰ ਮਜ਼ਬੂਤ ​​ਹੁੰਦਾ ਹੈ ਅਤੇ ਜੇਕਰ ਪਰਿਵਾਰ ਮਜ਼ਬੂਤ ​​ਹੈ ਤਾਂ ਪੂਰਾ ਸਮਾਜ ਮਜ਼ਬੂਤ ​​ਹੁੰਦਾ ਹੈ। ਉਨ੍ਹਾਂ ਕਿਹਾ ਕਿ ਮੈਨੂੰ ਮਾਵਾਂ-ਭੈਣਾਂ ਦੀ ਸੇਵਾ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਹੈ। ਅੱਜ ਅਸੀਂ.....
ਪਲਾਸਟਿਕ ਦੀ ਰੀਸਾਈਕਲਿੰਗ ਨੂੰ ਲੈ ਕੇ ਪ੍ਰਧਾਨ ਮੰਤਰੀ ਵਲੋਂ ਵੱਡਾ ਸੰਦੇਸ਼- ਆਈ.ਓ.ਸੀ.ਐਲ ਚੇਅਰਮੈਨ
. . .  1 day ago
ਨਵੀਂ ਦਿੱਲੀ, 8 ਫਰਵਰੀ- ਆਈ.ਓ.ਸੀ.ਐਲ ਦੇ ਚੇਅਰਮੈਨ ਐਸ. ਐਮ ਵੈਦਿਆਇਸ ਕਿਹਾ ਕਿ ਇਸ ਤੋਂ ਵੱਡਾ ਸੰਦੇਸ਼ ਹੋਰ ਨਹੀਂ ਹੋ ਸਕਦਾ ਕਿ ਪ੍ਰਧਾਨ ਮੰਤਰੀ ਅੱਜ ਪਲਾਸਟਿਕ ਬੋਤਲਾਂ ਦੀ ਰੀਸਾਈਕਲਿੰਗ ਤੋਂ ਬਣੀ ਜੈਕਟ ਪਾ ਕੇ ਸੰਸਦ ਵਿਚ ਗਏ। ਮੈਂ ਪ੍ਰਧਾਨ ਮੰਤਰੀ ਦਾ ਧੰਨਵਾਦੀ ਹਾਂ ਕਿ ਉਨ੍ਹਾਂ ਨੇ ਪਲਾਸਟਿਕ ਦੀ ਰੀਸਾਈਕਲਿੰਗ ਨੂੰ ਲੈ ਕੇ ਇੰਨਾ ਵੱਡਾ.......
ਦੁਨੀਆ ਦੀ ਸਭ ਤੋਂ ਵੱਡੀ ਟੀਕਾਕਰਨ ਮੁਹਿੰਮ ਭਾਰਤ ਵਿਚ ਚਲਾਈ ਗਈ- ਪ੍ਰਧਾਨ ਮੰਤਰੀ ਮੋਦੀ
. . .  1 day ago
ਨਵੀਂ ਦਿੱਲੀ, 8 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਦੁਨੀਆ ਦੀ ਸਭ ਤੋਂ ਵੱਡੀ ਟੀਕਾਕਰਨ ਮੁਹਿੰਮ ਭਾਰਤ ਵਿਚ ਚਲਾਈ ਗਈ। ਸਾਡੇ ਕਰੋੜਾਂ ਨਾਗਰਿਕਾਂ ਨੂੰ ਵੈਕਸੀਨ ਦੇ ਮੁਫ਼ਤ ਟੀਕੇ ਦਿੱਤੇ ਗਏ। ਸੰਕਟ ਦੇ ਇਸ ਸਮੇਂ ਵਿਚ ਅਸੀਂ 150 ਤੋਂ ਵੱਧ ਦੇਸ਼ਾਂ ਵਿਚ ਦਵਾਈਆਂ ਅਤੇ ਟੀਕੇ ਪਹੁੰਚਾਏ, ਜਿੱਥੇ ਉਨ੍ਹਾਂ ਦੀ ਲੋੜ ਸੀ। ਅੱਜ ਦੁਨੀਆ ਦੇ.....
ਪੁਲਿਸ ਵਲੋਂ ਲੁੱਟਾਂ ਖ਼ੋਹਾਂ ਤੇ ਫਗਵਾੜਾ ’ਚ ਗੋਲੀ ਚਲਾਉਣ ਵਾਲੇ ਗਰੋਹ ਦੇ 3 ਮੈਂਬਰ ਗ੍ਰਿਫ਼ਤਾਰ
. . .  1 day ago
ਕਪੂਰਥਲਾ, 8 ਫਰਵਰੀ (ਅਮਰਜੀਤ ਕੋਮਲ)- ਫਗਵਾੜਾ ਪੁਲਿਸ ਨੇ ਬੀਤੀ 26 ਜਨਵਰੀ ਨੂੰ ਰਾਤ 11 ਵਜੇ ਇਕ ਕਰਿਆਨੇ ਦੀ ਦੁਕਾਨ ਦੇ ਮਾਲਕ ਸੰਜੇ ਸਚਦੇਵਾ ਨੂੰ ਕਥਿਤ ਤੌਰ ’ਤੇ ਮਾਰ ਦੇਣ ਦੀ ਨੀਅਤ ਨਾਲ ਗੋਲੀ ਮਾਰ ਕੇ ਫ਼ਰਾਰ ਹੋਏ ਲੁੱਟਾਂ ਖੋਹਾਂ ਕਰਨ ਵਾਲੇ ਗਰੋਹ ਦੇ ਤਿੰਨ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਇਕ ਪਿਸਟਲ, 10 ਰੌਂਦ, 2 ਮੈਗਜ਼ੀਨ.........
ਰਾਹੁਲ ਗਾਂਧੀ ’ਤੇ ਪ੍ਰਧਾਨ ਮੰਤਰੀ ਮੋਦੀ ਦਾ ਹਮਲਾ
. . .  1 day ago
ਨਵੀਂ ਦਿੱਲੀ, 8 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਭਾਸ਼ਣ ਦੀ ਸ਼ੁਰੂਆਤ ’ਚ ਹੀ ਰਾਹੁਲ ਗਾਂਧੀ ਦਾ ਨਾਂ ਲਏ ਬਿਨਾਂ ਉਨ੍ਹਾਂ ’ਤੇ ਸ਼ਾਇਰਾਨਾ ਅੰਦਾਜ਼ ’ਚ ਹਮਲਾ ਕੀਤਾ। ਉਨ੍ਹਾਂ ਕਿਹਾ ਕਿ ਮੈਂ ਕੱਲ੍ਹ ਦੇਖ ਰਿਹਾ ਸੀ ਕਿ ਕੁਝ ਲੋਕਾਂ ਦੇ ਭਾਸ਼ਣ ਤੋਂ ਬਾਅਦ ਉਨ੍ਹਾਂ ਦੇ ਸਮਰਥਕ ਉੱਛਲ ਰਹੇ ਸਨ। ਉਨ੍ਹਾਂ ਨੂੰ....
ਰਾਸ਼ਟਰਪਤੀ ਨੇ ਸਾਡਾ ਅਤੇ ਕਰੋੜਾਂ ਭਾਰਤੀਆਂ ਦਾ ਮਾਰਗਦਰਸ਼ਨ ਕੀਤਾ- ਪ੍ਰਧਾਨ ਮੰਤਰੀ
. . .  1 day ago
ਨਵੀਂ ਦਿੱਲੀ, 8 ਫਰਵਰੀ- ਲੋਕ ਸਭਾ ਵਿਚ ਬੋਲਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਮੈਂ ਰਾਸ਼ਟਰਪਤੀ ਦੇ ਸੰਬੋਧਨ ਲਈ ਧੰਨਵਾਦ ਕਰਦਾ ਹਾਂ ਅਤੇ ਇਹ ਮੇਰੀ ਚੰਗੀ ਕਿਸਮਤ ਰਹੀ ਹੈ ਕਿ ਮੈਨੂੰ ਪਹਿਲਾਂ ਵੀ ਕਈ ਵਾਰ ਉਨ੍ਹਾਂ ਦਾ......
ਈ.ਡੀ. ਨੇ ਗੌਤਮ ਮਲਹੋਤਰਾ ਦਾ ਮੰਗਿਆ 14 ਦਿਨਾਂ ਰਿਮਾਂਡ
. . .  1 day ago
ਨਵੀਂ ਦਿੱਲੀ, 8 ਫਰਵਰੀ- ਈ.ਡੀ. ਨੇ ਐਕਸਾਈਜ਼ ਪੁਲਿਸ ਕੇਸ ਵਿਚ ਗ੍ਰਿਫ਼ਤਾਰ ਗੌਤਮ ਮਲਹੋਤਰਾ ਦਾ 14 ਦਿਨ ਦਾ ਰਿਮਾਂਡ ਮੰਗਿਆ ਹੈ। ਰਾਉਸ ਐਵੇਨਿਊ ਕੋਰਟ ਨੇ ਮਲਹੋਤਰਾ ਦੇ ਈ.ਡੀ. ਹਿਰਾਸਤੀ ਰਿਮਾਂਡ ਦੇ ਦਿਨਾਂ ’ਤੇ ਫ਼ੈਸਲਾ ਸੁਰੱਖਿਅਤ ਰੱਖ ਲਿਆ ਹੈ, ਜਿਸ ਸੰਬੰਧੀ ਜਲਦੀ ਹੀ ਹੁਕਮ ਕੀਤਾ.......
ਪ੍ਰਧਾਨ ਮੰਤਰੀ ਮੋਦੀ ਦੇ ਵਿਚਾਰ ਅਤੇ ਦਿਲ ਗੰਗਾ ਨਦੀ ਵਾਂਗ ਸ਼ੁੱਧ- ਕਿਰਨ ਰਿਜਿਜੂ
. . .  1 day ago
ਨਵੀਂ ਦਿੱਲੀ, 8 ਫਰਵਰੀ- ਕੇਂਦਰੀ ਮੰਤਰੀ ਕਿਰਨ ਰਿਜਿਜੂ ਨੇ ਸੰਸਦ ਵਿਚ ਬੋਲਦਿਆਂ ਕਿਹਾ ਕਿ 2014 ਤੋਂ ਪਹਿਲਾਂ ਅਖ਼ਬਾਰਾਂ ਵਿਚ ਨਿੱਤ ਨਵੇਂ ਘੁਟਾਲੇ ਸਾਹਮਣੇ ਆ ਰਹੇ ਸਨ ਅਤੇ ਲੋਕਾਂ ਦਾ ਸਿਆਸਤਦਾਨਾਂ ਤੋਂ ਵਿਸ਼ਵਾਸ ਉੱਠ ਰਿਹਾ ਸੀ। ਪ੍ਰਧਾਨ ਮੰਤਰੀ ਮੋਦੀ ਨੇ ਸਰਕਾਰ ਅਤੇ ਚੁਣੇ ਹੋਏ ਨੁਮਾਇੰਦਿਆਂ ਵਿਚ ਜਨਤਾ ਦਾ ਵਿਸ਼ਵਾਸ ਮੁੜ ਸਥਾਪਿਤ........
'ਆਪ' ਸਰਕਾਰ ਨੇ ਪੰਜਾਬ ਦੇ ਕਰੋੜਾਂ ਲੋਕਾਂ ਨਾਲ ਕੀਤਾ ਵਿਸ਼ਵਾਸਘਾਤ-ਸੁਖਬੀਰ ਸਿੰਘ ਬਾਦਲ
. . .  1 day ago
ਜਲੰਧਰ, 8 ਫਰਵਰੀ (ਜਸਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਦੀ 'ਆਪ' ਸਰਕਾਰ ਉੱਪਰ ਝੂਠ ਤੇ ਫ਼ਰੇਬ ਦੀ ਰਾਜਨੀਤੀ ਕਰਨ ਦੇ ਦੋਸ਼ ਲਗਾਉਂਦਿਆਂ ਕਿਹਾ ਕਿ 'ਆਪ' ਸਰਕਾਰ ਨੇ ਪੰਜਾਬ ਦੇ ਕਰੋੜਾਂ ਲੋਕਾਂ ਨਾਲ ਵਿਸ਼ਵਾਸਘਾਤ ਕੀਤਾ ਹੈ। ਅੱਜ ਇੱਥੇ ਪੱਤਰਕਾਰਾਂ...
ਕੇਰਲ: ਰਨਵੇ ’ਤੋਂ ਉਲਟੀ ਫ਼ਲਾਈਟ
. . .  1 day ago
ਤਿਰੂਵੰਨਤਪੁਰਮ, 8 ਫਰਵਰੀ- ਰਾਜੀਵ ਗਾਂਧੀ ਇੰਸਟੀਚਿਊਟ ਆਫ਼ ਏਵੀਏਸ਼ਨ ਦੀ ਇਕ ਸਿਖਲਾਈ ਫ਼ਲਾਈਟ ਅੱਜ ਤਿਰੂਵਨੰਤਪੁਰਮ ਹਵਾਈ ਅੱਡੇ ’ਤੇ ਟੇਕ-ਆਫ਼ ਦੌਰਾਨ ਰਨਵੇ ਤੋਂ ਉਲਟ ਗਈ। ਇਸ ਹਾਦਸੇ ਵਿਚ.....
ਮਨਰੇਗਾ ਬਜਟ ਦੇ ਵਿਰੋਧ ’ਚ ਸੈਂਕੜੇ ਕਿਸਾਨਾਂ ਤੇ ਬੀਬੀਆਂ ਵਲੋਂ ਬੀ.ਡੀ.ਪੀ.ਓ ਦਫ਼ਤਰ ’ਚ ਰੋਸ ਧਰਨਾ
. . .  1 day ago
ਚੋਗਾਵਾਂ, 8 ਫਰਵਰੀ (ਗੁਰਵਿੰਦਰ ਸਿੰਘ ਕਲਸੀ)- ਸੈਂਟਰ ਆਫ਼ ਇੰਡੀਅਨ ਟਰੇਡ ਯੂਨੀਅਨ ਸੀਟੂ ਦੇ ਸੁਬਾਈ ਸਕੱਤਰ ਤਰਸੇਮ ਸਿੰਘ ਟਪਿਆਲਾ ਦੀ ਅਗਵਾਈ ਹੇਠ ਕੇਂਦਰ ਸਰਕਾਰ ਵਲੋਂ ਮਨਰੇਗਾ ਬਜਟ ਦੇ ਵਿਰੋਧ ਵਿਚ ਸੈਂਕੜੇ ਕਿਸਾਨਾਂ ਤੇ ਬੀਬੀਆਂ ਨੇ ਬੀ.ਡੀ.ਪੀ.ਓ ਦਫ਼ਤਰ ਚੋਗਾਵਾਂ ਵਿਖੇ ਰੋਸ ਧਰਨਾ ਦਿੱਤਾ ਗਿਆ। ਰੋਸ ਧਰਨੇ ਨੂੰ ਸੰਬੋਧਨ....
ਖ਼ਰਾਬ ਪਲਾਸਟਿਕ ਦੀਆਂ ਬੋਤਲਾਂ ਤੋਂ ਬਣੀ ਜੈਕੇਟ ਪਹਿਨ ਸੰਸਦ ਪਹੁੰਚੇ ਪ੍ਰਧਾਨ ਮੰਤਰੀ
. . .  1 day ago
ਨਵੀਂ ਦਿੱਲੀ, 8 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਰਾਸ਼ਟਰਪਤੀ ਦੇ ਭਾਸ਼ਣ ’ਤੇ ਧੰਨਵਾਦ ਮਤਾ ਪੇਸ਼ ਕਰਨ ਲਈ ਸੰਸਦ ਪਹੁੰਚੇ। ਇਸ ਦੌਰਾਨ ਪ੍ਰਧਾਨ ਮੰਤਰੀ ਦੇ ਕੱਪੜਿਆਂ ਨੂੰ ਲੈ ਕੇ ਕਾਫ਼ੀ ਚਰਚਾ ਹੋ ਰਹੀ ਹੈ। ਪ੍ਰਧਾਨ ਮੰਤਰੀ ਨੇ ਇਸ ਦੌਰਾਨ ਜੋ ਜੈਕਟ ਪਹਿਨੀ ਸੀ, ਉਹ ਖ਼ਰਾਬ ਪਲਾਸਟਿਕ ਦੀਆਂ ਬੋਤਲਾਂ ਨੂੰ ਰੀਸਾਈਕਲ......
ਤੁਰਕੀ ਭੁਚਾਲ ਪੀੜਤਾਂ ਦੀ ਮਦਦ ਲਈ ਭਾਰਤੀ ਹਵਾਈ ਸੈਨਾ ਦਾ ਚੌਥਾ ਜਹਾਜ਼ ਪਹੁੰਚਿਆ
. . .  1 day ago
ਅੰਕਾਰਾ, 8 ਫਰਵਰੀ- ਤੁਰਕੀ ਦੇ ਭੁਚਾਲ ਪੀੜਤਾਂ ਲਈ ਰਾਹਤ ਸਮਗਰੀ ਲੈ ਕੇ ਜਾ ਰਿਹਾ ਭਾਰਤੀ ਹਵਾਈ ਸੈਨਾ ਦਾ ਚੌਥਾ ਸੀ 17 ਜਹਾਜ਼ ਅੱਜ ਅਡਾਨਾ ਵਿਚ....
ਤੁਰਕੀ, ਸੀਰੀਆ ਭੁਚਾਲ: ਨਾਟੋ ਦੇਸ਼ਾਂ ਨੇ ਝੁਕਾਏ ਅੱਧੇ ਝੰਡੇ
. . .  1 day ago
ਬ੍ਰਸੇਲਜ਼ (ਬੈਲਜੀਅਮ), 8 ਫਰਵਰੀ- ਉੱਤਰੀ ਅਟਲਾਂਟਿਕ ਸੰਧੀ ਸੰਗਠਨ (ਨਾਟੋ) ਦੇ ਸਾਰੇ 30 ਮੈਂਬਰ ਦੇਸ਼ਾਂ ਨੇ ਇਸ ਹਫ਼ਤੇ ਦੇ ਸ਼ੁਰੂ ਵਿਚ ਤੁਰਕੀ ਅਤੇ ਸੀਰੀਆ ਵਿਚ ਆਏ ਵਿਨਾਸ਼ਕਾਰੀ ਭੁਚਾਲ ਕਾਰਨ ਆਪਣੀਆਂ ਜਾਨਾਂ ਗੁਆਉਣ ਵਾਲਿਆਂ ਦੇ ਸਨਮਾਨ ਵਿਚ ਆਪਣੇ ਝੰਡੇ ਬ੍ਰਸੇਲਜ਼ ਵਿਚ ਗਠਜੋੜ ਦੇ........
ਜੰਮੂ ਕਸ਼ਮੀਰ ਵਿਚ ਗੁੰਡਾਰਾਜ ਹੈ- ਮਹਿਬੂਬਾ ਮੁਫ਼ਤੀ
. . .  1 day ago
ਨਵੀਂ ਦਿੱਲੀ, 8 ਫਰਵਰੀ- ਪੀ.ਡੀ.ਪੀ. ਨੇਤਾ ਮਹਿਬੂਬਾ ਮੁਫ਼ਤੀ ਨੇ ਕਸ਼ਮੀਰ ਵਿਚ ਜੰਮੂ-ਕਸ਼ਮੀਰ ਪ੍ਰਸ਼ਾਸਨ ਦੇ ਕਬਜ਼ੇ ਵਿਰੋਧੀ ਮੁਹਿੰਮ ਵਿਰੁੱਧ ਦਿੱਲੀ ਵਿਚ ਪ੍ਰਦਰਸ਼ਨ ਕੀਤਾ। ਉਨ੍ਹਾਂ ਕਿਹਾ ਕਿ ਜੰਮੂ-ਕਸ਼ਮੀਰ ’ਚ ਗੁੰਡਾ ਰਾਜ ਹੈ ਅਤੇ ਇਹ ਅਫ਼ਗਾਨਿਸਤਾਨ ਵਾਂਗ ਤਬਾਹ ਹੋ ਰਿਹਾ ਹੈ। ਪੁਲਿਸ ਵਲੋਂ ਮਹਿਬੂਬਾ ਮੁਫ਼ਤੀ....
ਮਨੀ ਲਾਂਡਰਿੰਗ ਮਾਮਲੇ ਵਿਚ ਪੰਜਾਬੀ ਕਾਰੋਬਾਰੀ ਗੌਤਮ ਮਲਹੋਤਰਾ ਗਿ੍ਫ਼ਤਾਰ
. . .  1 day ago
ਨਵੀਂ ਦਿੱਲੀ, 8 ਫਰਵਰੀ- ਇਨਫ਼ੋਰਸਮੈਂਟ ਡਾਇਰੈਕਟੋਰੇਟ ਨੇ ਦਿੱਲੀ ਆਬਕਾਰੀ ਨੀਤੀ 2021-22 ਮਨੀ ਲਾਂਡਰਿੰਗ ਮਾਮਲੇ ਦੀ ਚੱਲ ਰਹੀ ਜਾਂਚ ਦੇ ਸੰਬੰਧ ਵਿਚ ਪੰਜਾਬ ਦੇ ਕਾਰੋਬਾਰੀ ਗੌਤਮ ਮਲਹੋਤਰਾ ਨੂੰ ਗ੍ਰਿਫ਼ਤਾਰ....
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 11 ਅੱਸੂ ਸੰਮਤ 554

ਬਠਿੰਡਾ

ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਹੋਵੇਗੀ ਸਾਈਕਲ ਰੈਲੀ ਤੇ ਕੈਂਡਲ ਮਾਰਚ

ਬਠਿੰਡਾ, 26 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਮਿਲੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਬਠਿੰਡਾ ਵਿਖੇ 28 ਸਤੰਬਰ ਨੂੰ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਮਨਾਉਣ ਸੰਬੰਧੀ ਚੱਲ ਰਹੀਆਂ ਅਗਾਊਾ ਤਿਆਰੀਆਂ ਦਾ ਅੱਜ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਵਲੋਂ ਆਰੀਆ ਸਮਾਜ ਚੌਂਕ ਅਤੇ ਸੈਲਫ਼ੀ ਚੌਂਕ ਦਾ ਦੌਰਾ ਕਰਕੇ ਜਾਇਜ਼ਾ ਲਿਆ ਗਿਆ | ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 28 ਸਤੰਬਰ ਨੂੰ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਜਨਮ ਦਿਹਾੜੇ ਵਾਲੇ ਦਿਨ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਵੇਰ ਦੇ ਸਮੇਂ ਇਕ ਵਿਸ਼ੇਸ਼ ਸਾਈਕਲ ਰੈਲੀ ਕੱਢੀ ਜਾਵੇਗੀ | ਇਹ ਸਾਈਕਲ ਰੈਲੀ ਸਥਾਨਕ ਰਾਜਿੰਦਰਾ ਕਾਲਜ ਤੋਂ ਸ਼ੁਰੂ ਹੋ ਕੇ 100 ਫੁੱਟੀ ਰੋਡ, ਪਾਵਰ ਹਾਊਸ ਰੋਡ, ਫ਼ੌਜੀ ਚੌਂਕ, ਹਨੂੰਮਾਨ ਚੌਂਕ ਤੋਂ ਹੁੰਦੀ ਹੋਈ ਰੋਜ਼ ਗਾਰਡਨ ਵਿਖੇ ਸਮਾਪਤ ਹੋਵੇਗੀ |
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਨਮ ਦਿਹਾੜੇ ਮੌਕੇ ਸ਼ਾਮ ਨੂੰ ਸੈਲਫ਼ੀ ਚੌਂਕ ਤੋਂ ਕੈਂਡਲ ਮਾਰਚ ਕੱਢਿਆ ਜਾਵੇਗਾ ਜੋ ਗੋਲਡਿੱਗੀ ਤੋਂ ਹੁੰਦਾ ਹੋਇਆ ਆਰੀਆ ਸਮਾਜ ਚੌਂਕ ਵਿਖੇ ਸਥਾਪਿਤ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸਮਾਰਕ ਵਿਖੇ ਜਾ ਕੇ ਸਮਾਪਤ ਹੋਵੇਗਾ | ਇਸ ਮੌਕੇ ਜ਼ਿਲ੍ਹੇ ਨਾਲ ਸਬੰਧਿਤ ਸਮੂਹ ਵਿਧਾਇਕਾਂ ਵਲੋਂ ਵੀ ਵਿਸ਼ੇਸ਼ ਤੌਰ ਤੇ ਸ਼ਮੂਲੀਅਤ ਕੀਤੀ ਜਾਵੇਗੀ | ਡਿਪਟੀ ਕਮਿਸ਼ਨਰ ਨੇ ਬਠਿੰਡਾ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਵੀ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਆਪੋ-ਆਪਣੇ ਘਰਾਂ ਮੂਹਰੇ ਮੋਮਬੱਤੀਆਂ ਜਲਾਉਣ ਅਤੇ ਰਾਸ਼ਟਰੀ ਤਿਰੰਗਾ ਲਹਿਰਾਕੇ ਉਨ੍ਹਾਂ ਦਾ ਜਨਮ ਦਿਹਾੜਾ ਮਨਾਉਣ | ਉਨ੍ਹਾਂ ਇਹ ਵੀ ਦੱਸਿਆ ਕਿ ਇਸ ਦਿਨ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਚੌਂਕ, ਕਿਲ੍ਹਾ ਮੁਬਾਰਕ, ਫੌਜੀ ਚੌਂਕ, ਘਨੱਈਆ ਚੌਂਕ, ਡੌਲਫ਼ਿਨ ਚੌਂਕ ਦੀ ਲਾਈਟਾਂ ਨਾਲ ਸਜਾਵਟ ਕੀਤੀ ਜਾਵੇਗੀ |
ਲਹਿਰਾ ਖਾਨਾ ਵਿਖੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਜਾਗਰੂਕਤਾ ਮਾਰਚ
ਲਹਿਰਾ ਮੁਹੱਬਤ, (ਸੁਖਪਾਲ ਸਿੰਘ ਸੁੱਖੀ)- ਲੋਕ ਮੋਰਚਾ ਪੰਜਾਬ ਵਲੋਂ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਮਨਾਉਣ ਸਬੰਧੀ ਮੁਹਿੰਮ ਤਹਿਤ ਅੱਜ ਜ਼ਿਲ੍ਹੇ ਦੇ ਪਿੰਡ ਲਹਿਰਾ ਖਾਨਾ ਵਿਖੇ ਮੀਟਿੰਗ ਕੀਤੀ ਗਈ | ਜਿਸ ਵਿਚ ਪਿੰਡ ਦੇ ਲਗਭਗ ਤਿੰਨ ਸੌ ਕਿਸਾਨਾਂ, ਮਜ਼ਦੂਰਾਂ, ਔਰਤਾਂ ਤੇ ਨੌਜਵਾਨਾਂ ਨੇ ਹਿੱਸਾ ਲਿਆ | ਮੀਟਿੰਗ ਉਪਰੰਤ ਪਿੰਡ ਵਿਚ ਜਾਗਰੂਕਤਾ ਮਾਰਚ ਦੌਰਾਨ ਹੱਥਾਂ ਵਿਚ ਚੁੱਕੀਆਂ ਸ਼ਹੀਦ ਦੀਆਂ ਤਸਵੀਰਾਂ ਤੇ ਨਾਅਰੇ ਲਿਖੀਆਂ ਤਖ਼ਤੀਆਂ ਮਾਰਚ ਨੂੰ ਖਿੱਚ ਭਰਪੂਰ ਬਣਾ ਰਹੀਆਂ ਸਨ | ਜਿਸ ਸੰਬੰਧੀ ਅੱਗੇ ਮੁਹਿੰਮ ਜਾਰੀ ਹੈ | ਇਸ ਦੌਰਾਨ ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਦੇ ਵਿਚਾਰ ਪੇਸ਼ ਕਰਦਿਆਂ ਲੋਕ ਮੋਰਚਾ ਪੰਜਾਬ ਦੇ ਸੂਬਾ ਸਕੱਤਰ ਜਗਮੇਲ ਸਿੰਘ ਨੇ ਕਿਹਾ ਕਿ ਭਗਤ ਸਿੰਘ ਦਾ ਜਨਮ ਦਿਨ ਸ਼ਹੀਦਾਂ ਦੀ ਸਾਮਰਾਜ ਤੇ ਜਗੀਰਦਾਰੀ ਸਰਮਾਏਦਾਰੀ ਵਿਰੋਧੀ ਇਨਕਲਾਬੀ ਸੰਘਰਸ਼ਾਂ ਦੀ ਵਿਰਾਸਤ ਬੁਲੰਦ ਕਰਨ ਦਾ ਦਿਹਾੜਾ ਹੈ | ਭਗਤ ਸਿੰਘ ਤੇ ਸਾਥੀਆਂ ਵਲੋਂ ਬੁਲੰਦ ਕੀਤਾ ਇਨਕਲਾਬ ਦਾ ਰਾਹ ਹੀ ਭਾਰਤ ਦੇ ਕਿਰਤੀ ਲੋਕਾਂ ਲਈ ਅਸਲੀ ਆਜ਼ਾਦੀ ਪ੍ਰਾਪਤ ਕਰਨ ਦਾ ਇਕੋ-ਇਕ ਰਾਹ ਹੈ | ਇਸ ਦੌਰਾਨ ਸਟੇਜ ਸਕੱਤਰ ਦੀ ਭੂਮਿਕਾ ਬਿੱਕਰਜੀਤ ਸਿੰਘ ਪੂਹਲਾ ਨੇ ਨਿਭਾਈ |
ਪਿੰਡ ਕੋਟਗੁਰੂ ਵਿਖੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਮੀਟਿੰਗ
ਸੰਗਤ ਮੰਡੀ, (ਅੰਮਿ੍ਤਪਾਲ ਸ਼ਰਮਾ)- ਸੰਗਤ ਮੰਡੀ ਨੇੜਲੇ ਪਿੰਡ ਕੋਟਗੁਰੂ ਵਿਖੇ ਸ਼ਹੀਦ ਭਗਤ ਸਿੰਘ ਦਾ ਜਨਮ ਦਿਹਾੜਾ ਮਨਾਉਣ ਸਬੰਧੀ ਮੀਟਿੰਗ ਕੀਤੀ ਗਈ | ਜਿਸ ਵਿਚ ਨੌਜਵਾਨ ਭਾਰਤ ਸਭਾ, ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ, ਪੰਜਾਬ ਖੇਤ ਮਜ਼ਦੂਰ ਯੂਨੀਅਨ ਅਤੇ ਲੋਕ ਮੋਰਚਾ ਪੰਜਾਬ ਦੇ ਆਗੂਆਂ ਵਲੋਂ ਭਾਗ ਲਿਆ ਗਿਆ | ਲੋਕ ਮੋਰਚਾ ਪੰਜਾਬ ਦੇ ਬੁਲਾਰੇ ਹਰਬੰਸ ਕੌਰ ਅਤੇ ਕਮਲ ਨੇ ਕਿਹਾ ਕਿ ਭਗਤ ਸਿੰਘ ਦਾ ਜਨਮ ਦਿਹਾੜਾ ਸ਼ਹੀਦਾਂ ਦੀ ਸਾਮਰਾਜ, ਜਗੀਰਦਾਰੀ ਤੇ ਸਰਮਾਏਦਾਰੀ ਵਿਰੋਧੀ ਇਨਕਲਾਬੀ ਵਿਰਾਸਤ ਬੁਲੰਦ ਕਰਨ ਦਾ ਦਿਹਾੜਾ ਹੈ | ਨੌਜਵਾਨ ਭਾਰਤ ਸਭਾ ਦੇ ਆਗੂ ਜਸਕਰਨ ਸਿੰਘ ਅਤੇ ਕਿਸਾਨ ਆਗੂ ਰਾਮ ਸਿੰਘ ਕੋਟਗੁਰੂ ਨੇ ਮੀਟਿੰਗ 'ਚ ਪਹੁੰਚੇ ਲੋਕਾਂ ਦਾ ਧੰਨਵਾਦ ਕੀਤਾ | ਇਸ ਮੌਕੇ ਗੁਰਤੇਜ ਸਿੰਘ, ਹਰਵਿੰਦਰ ਗਾਗੀ, ਰਣਧੀਰ ਸਿੰਘ, ਗੁਰਜੰਟ ਸਿੰਘ, ਜਸਮੇਲ ਸਿੰਘ ਸਮੇਤ ਵੱਡੀ ਗਿਣਤੀ ਔਰਤਾਂ ਵਲੋਂ ਮੀਟਿੰਗ 'ਚ ਭਾਗ ਲਿਆ ਗਿਆ |
ਭਗਤ ਸਿੰਘ ਦਾ ਜਨਮ ਦਿਹਾੜਾ ਮਨਾਉਣ ਸੰਬੰਧੀ ਮੀਟਿੰਗ ਤੇ ਮਾਰਚ
ਲਹਿਰਾ ਮੁਹੱਬਤ, (ਭੀਮ ਸੈਨ ਹਦਵਾਰੀਆ)- ਲੋਕ ਮੋਰਚਾ ਪੰਜਾਬ ਵਲੋਂ ਸ਼ਹੀਦ ਭਗਤ ਸਿੰਘ ਦਾ ਜਨਮ ਦਿਹਾੜਾ ਮਨਾਉਣ ਸਬੰਧੀ ਤਿਆਰੀ ਮੁਹਿੰਮ ਤਹਿਤ ਲਹਿਰਾ ਖਾਨਾ ਵਿਖੇ ਮੀਟਿੰਗ ਉਪਰੰਤ ਸ਼ਹੀਦ-ਏ-ਆਜ਼ਮ ਦੀਆਂ ਤਸਵੀਰਾਂ ਸਮੇਤ ਨਾਅਰੇ ਲਿਖਤ ਤਖ਼ਤੀਆਂ ਚੁੱਕ ਕੇ ਪਿੰਡ ਵਿਚ ਜਾਗਰੂਕ ਮਾਰਚ ਕੀਤਾ ਗਿਆ | ਸਟੇਜ ਸਕੱਤਰ ਦੀ ਭੂਮਿਕਾ ਬਿੱਕਰਜੀਤ ਸਿੰਘ ਪੂਹਲਾ ਨੇ ਨਿਭਾਈ | ਲੋਕ ਮੋਰਚਾ ਪੰਜਾਬ ਦੇ ਸੂਬਾ ਸਕੱਤਰ ਜਗਮੇਲ ਸਿੰਘ ਨੇ ਕਿਹਾ ਕਿ ਭਗਤ ਸਿੰਘ ਦਾ ਜਨਮ ਦਿਹਾੜਾ ਸ਼ਹੀਦਾਂ ਦੀ ਸਾਮਰਾਜ ਤੇ ਜਗੀਰਦਾਰੀ ਸਰਮਾਏਦਾਰੀ ਵਿਰੋਧੀ ਇਨਕਲਾਬੀ ਸੰਘਰਸ਼ਾਂ ਦੀ ਵਿਰਾਸਤ ਬੁਲੰਦ ਕਰਨ ਦਾ ਦਿਹਾੜਾ ਹੈ | ਉਨ੍ਹਾਂ ਕਿਹਾ ਕਿ ਸਿਮਰਨਜੀਤ ਮਾਨ ਵਰਗੇ ਫ਼ਿਰਕੂ ਸਿਆਸਤਦਾਨਾਂ ਅਤੇ ਲੇਖਕਾਂ ਵਲੋਂ ਸ਼ਹੀਦ ਭਗਤ ਸਿੰਘ ਦੇ ਖ਼ਿਲਾਫ਼ ਝੂਠੀ ਬਿਆਨਬਾਜ਼ੀ ਕਰਕੇ ਭਰਾ-ਮਾਰ ਫ਼ਿਰਕੂ ਸਿਆਸਤ ਲਈ ਜ਼ਮੀਨ ਤਿਆਰ ਕਰਨ ਦੀਆਂ ਕੋਝੀਆਂ ਚਾਲਾਂ ਚੱਲੀਆਂ ਜਾ ਰਹੀਆਂ ਹਨ, ਭਗਤ ਸਿੰਘ ਦਾ ਨਾਮ ਵਰਤ ਕੇ ਸੱਤਾ 'ਤੇ ਕਾਬਜ਼ ਹੋਈ ਆਮ ਆਦਮੀ ਪਾਰਟੀ ਵੀ ਜਰਮਨੀ ਜਾ ਕੇ ਸਾਮਰਾਜੀਆਂ ਨੂੰ ਹੋਕਰੇ ਮਾਰ ਰਹੀ ਹੈ ਅਤੇ ਰਜਿੰਦਰ ਗੁਪਤਾ ਵਰਗੇ ਵੱਡੇ ਧਨਾਢਾਂ ਨੂੰ ਸਰਕਾਰ ਉਪਰ ਸਲਾਹਕਾਰ ਲਾ ਕੇ ਸਾਮਰਾਜੀ ਨੀਤੀਆਂ ਨੂੰ ਲਾਗੂ ਕਰ ਰਹੀ ਹੈ |

ਲੁਟੇਰਿਆਂ ਨੇ ਘਰੇ ਦਾਖ਼ਲ ਹੋ ਫ਼ੌਜੀ ਭਰਾਵਾਂ ਦੇ ਮਾਪਿਆਂ ਨੂੰ ਕੀਤਾ ਗੰਭੀਰ ਜ਼ਖ਼ਮੀ, ਤਿੰਨ ਖ਼ਿਲਾਫ਼ ਮਾਮਲਾ ਦਰਜ

ਤਲਵੰਡੀ ਸਾਬੋ, 26 ਸਤੰਬਰ (ਰਣਜੀਤ ਸਿੰਘ ਰਾਜੂ)- ਆਪਣੇ ਘਰਾਂ ਤੋਂ ਹਜ਼ਾਰਾਂ ਕਿੱਲੋਮੀਟਰ ਦੂਰ ਭਾਰਤੀ ਫ਼ੌਜ ਵਿਚ ਡਿਊਟੀ ਕਰ ਰਹੇ ਪਿੰਡ ਲੇਲੇਵਾਲਾ ਦੇ ਦੋ ਸਕੇ ਫ਼ੌਜੀ ਭਰਾਵਾਂ ਦੇ ਘਰ ਬੀਤੀ ਅੱਧੀ ਰਾਤ ਦਾਖਲ ਹੋਏ ਲੁਟੇਰਿਆਂ ਨੇ ਉਨ੍ਹਾਂ ਦੇ ਮਾਤਾ ਪਿਤਾ ਨੂੰ ਲੋਹੇ ...

ਪੂਰੀ ਖ਼ਬਰ »

ਅਗਰਵਾਲ ਸਭਾ ਵਲੋਂ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਅੰਮਿ੍ਤਲਾਲ ਅਗਰਵਾਲ ਦਾ ਸਨਮਾਨ

ਬਠਿੰਡਾ, 26 ਸਤੰਬਰ (ਸੱਤਪਾਲ ਸਿੰਘ ਸਿਵੀਆਂ)- ਸ੍ਰੀ ਅਗਰਵਾਲ ਮਹਾਂਸਭਾ ਅਤੇ ਅਗਰਵਾਲ ਸਭਾ ਵਲੋਂ ਜ਼ਿਲ੍ਹਾ ਯੋਜਨਾ ਬੋਰਡ ਬਠਿੰਡਾ ਦੇ ਨਵ-ਨਿਯੁਕਤ ਚੇਅਰਮੈਨ ਅੰਮਿ੍ਤਲਾਲ ਅਗਰਵਾਲ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਸ੍ਰੀ ਅਗਰਵਾਲ ਮਹਾ ਸਭਾ ਦੇ ਪ੍ਰਧਾਨ ਅਨਿਲ ...

ਪੂਰੀ ਖ਼ਬਰ »

ਭਾਕਿਯੂ ਸਿੱਧੂਪੁਰ ਵਲੋਂ ਜ਼ਿਲ੍ਹੇ ਭਰ 'ਚ ਅੱਠ ਮੁਖ ਸੜਕਾਂ ਉੱਪਰ ਸੰਕੇਤਕ ਚੱਕਾ ਜਾਮ

ਬਠਿੰਡਾ, 26 ਸਤੰਬਰ (ਸੱਤਪਾਲ ਸਿੰਘ ਸਿਵੀਆਂ)-ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ) ਦੇ ਆਗੂਆਂ ਦੀ ਕਰਨਾਟਕ ਸਰਕਾਰ ਵਲੋਂ ਕੀਤੀ ਗਈ ਗਿ੍ਫ਼ਤਾਰੀ ਵਿਰੁੱਧ ਰੋਸ ਵਜੋਂ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਦੇ ਝੰਡੇ ਹੇਠ ਕਿਸਾਨਾਂ ਵਲੋਂ ਜ਼ਿਲ੍ਹੇ ਦੀਆਂ ...

ਪੂਰੀ ਖ਼ਬਰ »

ਕੇਂਦਰ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਹੁਣ ਦੋਧੀਆਂ ਦਾ ਕਾਰੋਬਾਰ ਵੀ ਖ਼ਤਰੇ 'ਚ-ਡੇਅਰੀ ਦੋਧੀ ਯੂਨੀਅਨ

ਰਾਮਾਂ ਮੰਡੀ, 26 ਸਤੰਬਰ (ਤਰਸੇਮ ਸਿੰਗਲਾ)-ਕੇਂਦਰ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਹੁਣ ਦੋਧੀਆਂ ਦੇ ਕਾਰੋਬਾਰ 'ਤੇ ਵੀ ਖ਼ਤਰੇ ਦੇ ਬੱਦਲ ਮੰਡਰਾ ਰਹੇ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਡੇਅਰੀ ਦੋਧੀ ਯੂਨੀਅਨ ਵਲੋਂ ਫ਼ਰੀਦਕੋਟ ਵਿਖੇ ਕੀਤੀ ਗੲਾੀ ਸੂਬਾ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਕੋਟ ਸ਼ਮੀਰ ਵਿਖੇ ਇੰਟਰਟੇਨਮੈਂਟ ਪਾਰਕ ਦਾ ਨਿਰਮਾਣ ਕਰਵਾਇਆ

ਕੋਟਫੱਤਾ, 26 ਸਤੰਬਰ (ਰਣਜੀਤ ਸਿੰਘ ਬੁੱਟਰ)- ਸਰਕਾਰੀ ਪ੍ਰਾਇਮਰੀ ਸਕੂਲ ਕੋਟ ਸਮੀਰ ਵਿਖੇ ਹੈੱਡ ਟੀਚਰ ਸ੍ਰੀਮਤੀ ਅਮਨਦੀਪ ਕੌਰ ਦੀ ਪ੍ਰੇਰਨਾ ਸਦਕਾ ਇੰਟਰਟੇਨਮੈਂਟ ਪਾਰਕ ਦਾ ਨਿਰਮਾਣ ਕਰਵਾਇਆ ਗਿਆ | ਪਾਰਕ ਵਿਚ ਬੱਚਿਆਂ ਦੇ ਮਨਪ੍ਰਚਾਵੇ ਲਈ ਏ ਆਈ ਈ ਵਲੰਟੀਅਰ ਅਧਿਆਪਕ ...

ਪੂਰੀ ਖ਼ਬਰ »

ਪੰਜਾਬ ਕੋਆਪ੍ਰੇਟਿਵ ਬੈਂਕਾਂ 'ਚ ਡੇਲੀਵੇਜਿਜ਼ 'ਤੇ ਕੰਮ ਕਰਨ ਵਾਲੇ ਸੇਵਾਦਾਰਾਂ ਨੇ ਪੱਕੀਆਂ ਨੌਕਰੀਆਂ ਦਿੱਤੇ ਜਾਣ ਦੀ ਆਵਾਜ਼ ਕੀਤੀ ਬੁਲੰਦ

ਬਠਿੰਡਾ, 26 ਸਤੰਬਰ (ਵੀਰਪਾਲ ਸਿੰਘ)-ਪੰਜਾਬ ਕੋਆਪ੍ਰੇਟਿਵ ਬੈਂਕਾਂ ਦੇ ਡੇਲੀਵੇਜ਼ਿਜ ਸੇਵਾਦਾਰ ਕਮ ਸਵੀਪਰ ਯੂਨੀਅਨ ਵਲੋਂ ਆਪਣੀਆਂ ਮੰਗਾਂ ਨੂੰ ਸੂਬਾ ਪੱਧਰੀ ਮੀਟਿੰਗ ਸਥਾਨਕ ਟੀਚਰਜ਼ ਹੋਮ ਵਿਖੇ ਰੱਖੀ ਗਈ, ਜਿਸ ਵਿਚ ਮਾਲਵੇ ਦੇ 9 ਜ਼ਿਲਿ੍ਹਆਂ ਸ੍ਰੀ ਮੁਕਤਸਰ ਸਾਹਿਬ, ...

ਪੂਰੀ ਖ਼ਬਰ »

ਮਾਊਾਟ ਲਿਟਰਾ ਜ਼ੀ ਸਕੂਲ ਦੇ ਵਿਦਿਆਰਥੀਆਂ ਨੇ ਸਕੇਟਿੰਗ 'ਚ ਮਾਰੀਆਂ ਮੱਲਾਂ

ਲਹਿਰਾ ਮੁਹੱਬਤ, 26 ਸਤੰਬਰ (ਸੁਖਪਾਲ ਸਿੰਘ ਸੁੱਖੀ)- ਪਿਛਲੇ ਦਿਨੀਂ ਹੋਈਆਂ ਪੰਜਾਬ ਸਕੂਲ ਖੇਡਾਂ ਦੌਰਾਨ ਮਾਊਾਟ ਲਿਟਰਾ ਜ਼ੀ ਸਕੂਲ ਲਹਿਰਾ ਧੂਰਕੋਟ ਦੇ ਵਿਦਿਆਰਥੀਆਂ ਨੇ ਸਕੇਟਿੰਗ ਤੇ ਕੁਆਇਡ ਵਿਚ ਜ਼ੋਨ ਪੱਧਰ 'ਤੇ ਸ਼ਾਨਦਾਰ ਪ੍ਰਦਰਸ਼ਨ ਕੀਤਾ | ਜਿਸ ਵਿਚ ਸਕੂਲ ਦੇ ...

ਪੂਰੀ ਖ਼ਬਰ »

ਪਿੰਡ ਰਾਈਆ ਵਿਖੇ ਖ਼ੂਨਦਾਨ ਕੈਂਪ

ਭਾਈਰੂਪਾ, 26 ਸਤੰਬਰ (ਵਰਿੰਦਰ ਲੱਕੀ)-ਖ਼ੂਨਦਾਨ ਲਹਿਰ ਦੇ ਬਾਨੀ ਹਜ਼ਾਰੀ ਲਾਲ ਬਾਂਸਲ ਨੂੰ ਸਮਰਪਿਤ ਬਲੱਡ ਡੌਨਰ ਕੌਂਸਲ ਰਾਮਪੁਰਾ ਫੂਲ ਵਲੋਂ ਸਰਦਾਰੀਆਂ ਯੂਥ ਵੈਲਫੇਅਰ ਕਲੱਬ ਰਾਈਆ ਦੇ ਸਹਿਯੋਗ ਨਾਲ ਪਿੰਡ ਰਾਈਆ ਵਿਖੇ ਖੂਨਦਾਨ ਕੈਂਪ ਲਗਾਇਆ ਗਿਆ | ਕਲੱਬ ਪ੍ਰਧਾਨ ...

ਪੂਰੀ ਖ਼ਬਰ »

ਚੰਡੀਗ੍ਹੜ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਂਅ ਸ਼ਹੀਦ ਭਗਤ ਸਿੰਘ ਦੇ ਨਾਂਅ 'ਤੇ ਰੱਖਣ ਦੇ ਐਲਾਨ 'ਤੇ ਫ਼ਰੀਡਮ ਫਾਇਟਰਾਂ ਪਰਿਵਾਰਾਂ ਵਲੋਂ ਸ਼ਲਾਘਾ

ਸੀਂਗੋ ਮੰਡੀ, 26 ਸਤੰਬਰ (ਪਿ੍ੰਸ ਗਰਗ)-ਪਿਛਲੇ ਦਿਨੀਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਚੰਡੀਗ੍ਹੜ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਂਅ ਸ਼ਹੀਦ ਭਗਤ ਸਿੰਘ ਦੇ ਨਾਂਅ 'ਤੇ ਰੱਖਣ ਦੇ ਐਲਾਨ 'ਤੇ ਜਿਥੇ ਦੇਸ਼ ਭਰ ਖਾਸ ਕਰ ਪੰਜਾਬ ਤੇ ਹਰਿਆਣਾ ਅੰਦਰ ਖੁਸ਼ੀ ...

ਪੂਰੀ ਖ਼ਬਰ »

'ਸਿਹਤਮੰਦ ਹੋਣ ਲਈ ਪੋਸ਼ਣ ਦੀਆਂ ਮੂਲ ਗੱਲਾਂ' ਬਾਰੇ ਇਕ ਰੋਜ਼ਾ ਸਿਹਤ ਸੰਬੰਧੀ ਮਾਹਿਰ ਗੱਲਬਾਤ ਕਰਵਾਈ

ਬਠਿੰਡਾ, 26 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਬਾਬਾ ਫ਼ਰੀਦ ਕਾਲਜ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ ਦੇ ਬਿਜ਼ਨਸ ਸਟੱਡੀਜ਼ ਵਿਭਾਗ ਵਲੋਂ ਐਮ. ਬੀ. ਏ. ਪਹਿਲਾ ਸਾਲ ਦੇ ਵਿਦਿਆਰਥੀਆਂ ਲਈ 'ਸਿਹਤਮੰਦ ਹੋਣ ਲਈ ਪੋਸ਼ਣ ਦੀਆਂ ਮੂਲ ਗੱਲਾਂ' ਬਾਰੇ ਇਕ ਰੋਜ਼ਾ ਸਿਹਤ ...

ਪੂਰੀ ਖ਼ਬਰ »

'ਮਾਮਲਾ ਮਲੇਸ਼ੀਆ 'ਚ ਫਸੇ ਨੌਜਵਾਨ ਦਾ' ਪ੍ਰਸ਼ਾਸਨ ਵਲੋਂ ਟਰੈਵਲ ਏਜੰਟ ਵਿਰੁੱਧ ਕਾਨੰੂਨੀ ਕਾਰਵਾਈ ਕਰਨ ਦੇ ਦਿੱਤੇ ਭਰੋਸਾ ਬਾਅਦ ਧਰਨਾ ਖ਼ਤਮ

ਬਠਿੰਡਾ, 26 ਸਤੰਬਰ (ਸੱਤਪਾਲ ਸਿੰਘ ਸਿਵੀਆਂ)- ਮਲੇਸ਼ੀਆ 'ਚ ਫਸੇ ਪਿੰਡ ਬਾਜਕ ਦੇ ਦਲਿਤ ਨੌਜਵਾਨ ਨੂੰ ਛੁਡਾਉਣ ਅਤੇ ਕਥਿਤ ਦੋਸ਼ੀ ਟ੍ਰੈਵਲ ਏਜੰਟ ਖ਼ਿਲਾਫ਼ ਕਾਨੰੂਨੀ ਕਾਰਵਾਈ ਕਰਨ ਦੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਦਿੱਤੇ ਗਏ ਭਰੋਸੇ ਬਾਅਦ ਪੀੜਤ ਪਰਿਵਾਰ ਤੇ ਦਲਿਤ ...

ਪੂਰੀ ਖ਼ਬਰ »

'ਸਿੱਧੂਪੁਰ' ਦੇ ਸੂਬਾ ਪ੍ਰਧਾਨ ਡੱਲੇਵਾਲ ਦੀ ਗਿ੍ਫ਼ਤਾਰੀ ਦੇ ਵਿਰੋਧ 'ਚ ਲਹਿਰਾ ਮੁਹੱਬਤ ਵਿਖੇ 5 ਘੰਟੇ ਲਗਾਇਆ ਸੜਕ ਜਾਮ

ਲਹਿਰਾ ਮੁਹੱਬਤ, 26 ਸਤੰਬਰ (ਭੀਮ ਸੈਨ ਹਦਵਾਰੀਆ) ਭਾਕਿਯੂ ਏਕਤਾ 'ਸਿੱਧੂਪੁਰ' ਦੇ ਸੂਬਾ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਦੀ ਕਰਨਾਟਕਾ ਵਿਖੇ ਗਿ੍ਫ਼ਤਾਰੀ ਦੇ ਵਿਰੋਧ ਵਿਚ ਕਿਸਾਨ ਜਥੇਬੰਦੀ 'ਸਿੱਧੂਪੁਰ' ਦੇ ਸੱਦੇ 'ਤੇ ਅੱਜ ਦੁਪਹਿਰ 2:30 ਵਜੇ ਦੇ ਕਰੀਬ ਨੈਸ਼ਨਲ ਹਾਈਵੇ 07 ...

ਪੂਰੀ ਖ਼ਬਰ »

ਸਰਕਾਰੀ ਹਸਪਤਾਲ ਦੇ ਨਸ਼ਾ ਛੁਡਾਊ ਕੇਂਦਰ 'ਚੋਂ 12 ਹੋਰ ਮਰੀਜ਼ ਹੋਏ ਫ਼ਰਾਰ

ਬਠਿੰਡਾ, 26 ਸਤੰਬਰ (ਪ੍ਰੀਤਪਾਲ ਸਿੰਘ ਰੋਮਾਣਾ)-ਬਠਿੰਡਾ ਸਰਕਾਰੀ ਹਸਪਤਾਲ ਦੇ ਨਸ਼ਾ ਛੁਡਾਊ ਕੇਂਦਰ ਵਿਚੋਂ 12 ਹੋਰ ਮਰੀਜ਼ ਦਰਵਾਜੇ ਨੂੰ ਤੋੜ ਕੇ ਫ਼ਰਾਰ ਹੋ ਗਏ ਹਨ | ਸਿਹਤ ਵਿਭਾਗ ਅਧਿਕਾਰੀਆਂ ਨੂੰ ਮਰੀਜ਼ਾਂ ਦੇ ਫ਼ਰਾਰ ਹੋਣ ਦਾ ਉਸ ਸਮੇਂ ਪਤਾ ਲੱਗਿਆ ਜਦੋਂ ਸੋਮਵਾਰ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਣੇ ਕੀਤਾ ਕਾਬੂ

ਨੰਦਗੜ੍ਹ, 26 ਸਤੰਬਰ (ਬਲਵੀਰ ਸਿੰਘ)-ਥਾਣਾ ਨੰਦਗੜ੍ਹ ਦੀ ਪੁਲਿਸ ਵਲੋਂ ਕੀਤੀ ਜਾ ਰਹੀ ਗਸ਼ਤ ਦੌਰਾਨ ਪਿੰਡ ਚੁੱਘੇ ਖੁਰਦ ਦੇ ਸਕੂਲ ਕੋਲ ਖੜ੍ਹਾ ਇਕ ਸ਼ੱਕੀ ਵਿਅਕਤੀ ਸਰਕਾਰੀ ਗੱਡੀ ਨੂੰ ਦੇਖ ਕੇ ਭੱਜਣ ਲੱਗਿਆ ਤਾਂ ਗਸ਼ਤ ਕਰ ਰਹੀ ਟੀਮ ਨੇ ਕਾਬੂ ਕਰ ਲਿਆ | ਥਾਣਾ ਨੰਦਗੜ੍ਹ ...

ਪੂਰੀ ਖ਼ਬਰ »

ਮਨਪ੍ਰੀਤ ਰਈਆ ਤੇ ਮਨਦੀਪ ਤੂਫ਼ਾਨ ਦਾ ਹੁਸ਼ਿਆਰਪੁਰ ਪੁਲਿਸ ਨੂੰ ਮਿਲਿਆ ਟਰਾਂਜ਼ਿਟ ਰਿਮਾਂਡ

ਮਾਨਸਾ, 26 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)- ਸਿੱਧੂ ਮੂਸੇਵਾਲਾ ਹੱਤਿਆ ਮਾਮਲੇ 'ਚ ਰਿਮਾਂਡ ਖ਼ਤਮ ਹੋਣ ਉਪਰੰਤ ਅਪਰਾਧੀ ਮਨਪ੍ਰੀਤ ਰਈਆ ਤੇ ਮਨਦੀਪ ਤੂਫ਼ਾਨ ਨੂੰ ਥਾਣਾ ਸ਼ਹਿਰੀ ਪੁਲਿਸ ਮਾਨਸਾ ਵਲੋਂ ਸਥਾਨਕ ਚੀਫ਼ ਜੁਡੀਸ਼ੀਅਲ ਦੀ ਅਦਾਲਤ 'ਚ ਪੇਸ਼ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਮਾਲਵਾ ਵੈਲਫੇਅਰ ਕਲੱਬ ਨੇ ਤਿੰਨ ਗੂੰਗੀ ਤੇ ਬੋਲੀ ਲੜਕੀਆਂ ਦੀ ਪੜ੍ਹਾਈ ਦੀ ਲਈ ਜ਼ਿੰਮੇਵਾਰੀ

ਰਾਮਾਂ ਮੰਡੀ, 26 ਸਤੰਬਰ (ਅਮਰਜੀਤ ਸਿੰਘ ਲਹਿਰੀ)-ਨੇੜਲੇ ਪਿੰਡ ਬੰਗੀ ਨਿਹਾਲ ਸਿੰਘ ਦੇ ਸਮਾਜ ਸੇਵਾ ਦੇ ਖੇਤਰ ਵਿਚ ਆਪਣੀ ਅਹਿਮ ਭੂਮਿਕਾ ਨਿਭਾਉਣ ਵਾਲੇ ਮਾਲਵਾ ਵੈਲਫੇਅਰ ਕਲੱਬ ਨੇ ਤਿੰਨ ਲੜਕੀਆਂ ਦੀ ਪੜ੍ਹਾਈ ਦੀ ਜ਼ਿਮੇਵਾਰੀ ਲਈ ਹੈ | ਕਲੱਬ ਪ੍ਰਧਾਨ ਗੁਰਮੀਤ ਸਿੰਘ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਕੋਟਸ਼ਮੀਰ 'ਚ ਰੋਡ ਜਾਮ

ਕੋਟਫੱਤਾ, 26 ਸਤੰਬਰ (ਰਣਜੀਤ ਸਿੰਘ ਬੁੱਟਰ)- ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੀ ਕੋਟਸ਼ਮੀਰ ਤੇ ਗਹਿਰੀ ਭਾਗੀ ਇਕਾਈ ਸਮੇਤ ਹੋਰ ਲਾਗਲੇ ਪਿੰਡਾਂ ਦੇ ਕਿਸਾਨ ਆਗੂਆਂ ਨੇ ਕੋਟਸਮੀਰ ਦੀਆਂ ਮਾਨਸਾ- ਤਲਵੰਡੀ ਸਾਬੋ ਕੈਂਚੀਆਂ ਤੇ ਉਸ ਵਿਚ ਜਾਮ ਲਗਾ ਦਿੱਤਾ ਜਦ ਕਿਸਾਨ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਦਾ ਸਾਬਕਾ ਮੈਨੇਜਰ ਜੋਗੀਪੁਰ ਤੁਰਿਆ ਨੌਜਵਾਨਾਂ ਨੂੰ ਨਸ਼ਾ ਛੱਡਣ ਦੀ ਅਪੀਲ ਕਰਦਾ ਸ੍ਰੀ ਗੁਰੂ ਗੋਬਿੰਦ ਸਿੰਘ ਮਾਰਗ 'ਤੇ

ਬਠਿੰਡਾ, 26 ਸਤੰਬਰ (ਅਵਤਾਰ ਸਿੰਘ)-ਸ੍ਰੀ ਗੁਰੂ ਗੋਬਿੰਦ ਸਿੰਘ ਮਾਰਗ 'ਤੇ ਸਫ਼ਰ ਤਹਿ ਕਰਦਾ ਸ਼੍ਰੋਮਣੀ ਕਮੇਟੀ ਦੇ ਸਾਬਕਾ ਮੈਨੇਜਰ ਕੰਵਲਜੀਤ ਸਿੰਘ ਜੋਗੀਪੁਰ ਬਠਿੰਡਾ ਦੇ ਇਤਿਹਾਸਕ ਗੁਰਦੁਆਰਾ ਸਾਹਿਬ ਹਾਜੀ ਰਤਨ ਸ੍ਰੀ ਗੁਰੂ ਗੋਬਿੰਦ ਸਿੰਘ ਦੀ ਚਰਨ ਛੋਹ ਪ੍ਰਾਪਤ ...

ਪੂਰੀ ਖ਼ਬਰ »

ਪਿਛਲੇ 13 ਸਾਲਾਂ 'ਚ 91 ਲੱਖ ਤੋਂ ਵੱਧ ਰੁਪਏ ਖ਼ਰਚਣ ਦੇ ਬਾਵਜੂਦ ਸ਼ਹਿਰ ਦੇ ਮੁਲਤਾਨੀਆ ਪੁਲ ਦਾ ਨਹੀਂ ਹੋਇਆ ਸੁਧਾਰ

ਬਠਿੰਡਾ, 26 ਸਤੰਬਰ (ਪ੍ਰੀਤਪਾਲ ਸਿੰਘ ਰੋਮਾਣਾ)- ਬਠਿੰਡਾ ਦੇ ਮੁਲਤਾਨੀਆ ਪੁਲ ਵਿਚੋਂ ਮਿੱਟੀ ਧਸਣ ਕਾਰਨ ਰੋਜ਼ਾਨਾ ਦੀ ਤਰ੍ਹਾਂ ਪੁਲ ਵਿਚਕਾਰ ਟੋਏ ਪੈਣੇ ਸ਼ੁਰੂ ਹੋ ਚੁੱਕੇ ਹਨ | ਹਰ ਸਾਲ ਮੀਹ ਤੋਂ ਬਾਅਦ ਪੁਲ ਵਿਚ ਟੋਏ ਪੈਣ ਕਾਰਨ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕਈ ਵਾਰ ...

ਪੂਰੀ ਖ਼ਬਰ »

ਸਾਬਕਾ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨੇ ਕੀਤਾ ਬਠਿੰਡਾ ਸ਼ਹਿਰ ਦਾ ਦੌਰਾ

ਬਠਿੰਡਾ, 26 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ):-ਲੋਕ ਸਭਾ ਹਲਕਾ ਬਠਿੰਡਾ ਤੋਂ ਸੰਸਦ ਮੈਂਬਰ ਤੇ ਸਾਬਕਾ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨੇ ਵਿਧਾਨ ਸਭਾ ਹਲਕਾ ਬਠਿੰਡਾ ਸ਼ਹਿਰੀ ਦਾ ਦੌਰਾ ਕੀਤਾ | ਇਸ ਮੌਕੇ ਬੀਬਾ ਹਰਸਿਮਰਤ ਕੌਰ ਬਾਦਲ ਅਤੇ ਅਕਾਲੀ ਆਗੂਆਂ ...

ਪੂਰੀ ਖ਼ਬਰ »

ਮੀਂਹ ਦੇ ਪਾਣੀ ਨਾਲ ਪਿੰਡ ਸੇਖੂ, ਰਾਮਸਰਾ, ਰਾਮਾਂ ਅਤੇ ਸੁਖਲੱਧੀ ਵਿਖੇ ਗੁਆਰੇ ਦੀ ਫ਼ਸਲ 100 ਫੀਸਦੀ ਬਰਬਾਦ

ਰਾਮਾਂ ਮੰਡੀ, 26 ਸਤੰਬਰ (ਤਰਸੇਮ ਸਿੰਗਲਾ)-ਅੱਜ ਰਾਤ ਸਵੇਰ ਕਰੀਬ 2 ਵਜੇ ਤੋਂ ਬਾਅਦ ਸ਼ੁਰੂ ਹੋ ਕੇ ਲਗਾਤਾਰ ਕਈ ਘੰਟੇ ਪਏ ਮੂਸਲਾਧਾਰ ਮੀਂਹ ਨੇ ਖੇਤਾਂ ਵਿਚ ਤਿਆਰ ਖੜੀਆਂ ਫ਼ਸਲਾਂ ਦਾ ਕਈ ਪਿੰਡਾਂ ਵਿਚ ਭਾਰੀ ਨੁਕਸਾਨ ਕੀਤਾ ਹੈ ਅਤੇ ਕਿਸਾਨਾਂ ਦੀ ਬਚੀ ਖੁਚੀ ਉਮੀਦਾਂ 'ਤੇ ...

ਪੂਰੀ ਖ਼ਬਰ »

ਗਿ੍ਫ਼ਤਾਰ ਕਿਸਾਨ ਆਗੂਆਂ ਨੂੰ ਰਿਹਾਅ ਕਰਵਾਉਣ ਲਈ ਕਿਸਾਨਾਂ ਨੇ ਸੜਕੀ ਆਵਾਜਾਈ ਰੋਕੀ

ਗੋਨਿਆਣਾ, 26 ਸਤੰਬਰ (ਲਛਮਣ ਦਾਸ ਗਰਗ)- ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਬਲਾਕ ਬਠਿੰਡਾ ਜ਼ਿਲ੍ਹਾ ਬਠਿੰਡਾ ਦੇ ਆਗੂਆਂ ਨੇ ਜਥੇਬੰਦੀ ਦੀ ਆਈ ਐਮਰਜੈਂਸੀ ਕਾਲ ਨੂੰ ਲੈ ਕੇ ਨੇ ਅੱਜ ਸ਼੍ਰੀ ਅੰਮਿ੍ਤਸਰ ਸਾਹਿਬ-ਬਠਿੰਡਾ ਨੈਸ਼ਨਲ ਹਾਈਵੇ-54 ਗੋਨਿਆਣਾ ਕੋਲ ਸੜਕੀ ...

ਪੂਰੀ ਖ਼ਬਰ »

ਮਹਿਮਾ ਸਵਾਈ ਤੇ ਸਿਵੀਆਂ ਵਿਖੇ ਦੋ ਮਜ਼ਦੂਰ ਪਰਿਵਾਰਾਂ ਦੇ ਵੱਖ-ਵੱਖ ਮਕਾਨਾਂ ਦੀਆਂ ਛੱਤਾਂ ਡਿੱਗੀਆਂ

ਮਹਿਮਾ ਸਰਜਾ, 26 ਸਤੰਬਰ (ਬਲਦੇਵ ਸੰਧੂ)- ਖੇਤਰ ਵਿਚ ਦੋ ਦਿਨ ਲਗਾਤਾਰ ਹੋਈ ਬਾਰਿਸ਼ ਨੇ ਪਿੰਡ ਮਹਿਮਾ ਸਵਾਈ ਅਤੇ ਸਿਵੀਆਂ ਵਿਖੇ ਦੋ ਮਜ਼ਦੂਰ ਪਰਿਵਾਰਾਂ ਦੇ ਘਰਾਂ ਦੀਆਂ ਛੱਤਾਂ ਡਿੱਗਣ ਨਾਲ ਉਨ੍ਹਾਂ ਦੇ ਸੁਫ਼ਨੇ ਢਹਿ ਢੇਰੀ ਹੋ ਗਏ ਹਨ | ਇਸ ਦੌਰਾਨ ਭਾਵੇਂ ਉਨ੍ਹਾਂ ਦਾ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX