ਤਾਜਾ ਖ਼ਬਰਾਂ


⭐ਮਾਣਕ-ਮੋਤੀ⭐
. . .  23 minutes ago
⭐ਮਾਣਕ-ਮੋਤੀ⭐
ਸਿਧਾਰਥ ਮਲਹੋਤਰਾ ਤੇ ਕਿਆਰਾ ਅਡਵਾਨੀ ਲਾਲ ਡਰੈੱਸ ਚ ਖ਼ੂਬ ਜਚੇ
. . .  1 day ago
ਗੈਂਗਸਟਰ ਵਿਕੀ ਗੌਂਡਰ ਦੇ ਪਿਤਾ ਦੀ ਲਾਸ਼ ਰੇਲਵੇ ਫਾਟਕ ਨੇੜਿਉਂ ਮਿਲੀ
. . .  1 day ago
ਸ੍ਰੀ ਮੁਕਤਸਰ ਸਾਹਿਬ , 8 ਫਰਵਰੀ (ਬਲਕਰਨ ਸਿੰਘ ਖਾਰਾ) - ਗੈਂਗਸਟਰ ਵਿਕੀ ਗੌਂਡਰ ਦੇ ਪਿਤਾ ਦੀ ਲਾਸ਼ ਕਬਰਵਾਲਾ (ਮਲੋਟ) ਦੇ ਫਾਟਕ ਨੇੜਿਉਂ ਮਿਲੀ ਹੈ । ਵਿਕੀ ਗੌਂਡਰ ਦੇ ਪਿਤਾ ਮਹਿਲ ਸਿੰਘ ਦੀ ਲਾਸ਼ ਮੋਰਚਰੀ ...
ਇਜ਼ਰਾਈਲ ਤੇ ਭਾਰਤ ਵਿਚਕਾਰ ਨਜ਼ਦੀਕੀ ਸੰਬੰਧਾਂ ਨੂੰ ਮਜ਼ਬੂਤ ਕਰਨ ਲਈ ਬੈਂਜਾਮਿਨ ਨੇਤਨਯਾਹੂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੀਤੀ ਗੱਲ
. . .  1 day ago
ਖੱਟਰ ਦੇ ਹੈਲੀਕਾਪਟਰ ਲਈ ਨਵੀਂ ਦਾਣਾ ਮੰਡੀ ’ਚ ਗ਼ਰੀਬਾਂ ਦੇ ਤੋੜੇ ਗਏ ਖੋਖੇ
. . .  1 day ago
ਕਰਨਾਲ, 8 ਫਰਵਰੀ ( ਗੁਰਮੀਤ ਸਿੰਘ ਸੱਗੂ )- ਹੈਲੀਕਾਪਟਰ ਰਾਹੀਂ ਕਰਨਾਲ ਪਹੁੰਚੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੇ ਹੈਲੀਕਾਪਟਰ ਨੂੰ ਉਤਰਨ ਵਿਚ ਕਿਸੇ ਤਰ੍ਹਾਂ ਦੀ ਕੋਈ ਪ੍ਰੇਸ਼ਾਨੀ ਨਾ ਹੋਵੇ ਇਸ ਲਈ ਬਣਾਏ ਗਏ ਹੈਲੀਪੈਡ ...
ਕਿਸਾਨ ਮਜਦੂਰ ਸੰਘਰਸ਼ ਕਮੇਟੀ ਵਲੋਂ ਕੌਮੀ ਇਨਸਾਫ ਮੋਰਚੇ ਦੇ ਸ਼ਾਂਤਮਈ ਪ੍ਰਦਰਸ਼ਨ ’ਤੇ ਪੁਲਿਸ ਵਲੋਂ ਕੀਤੇ ਲਾਠੀਚਾਰਜ ਦੀ ਸ਼ਖਤ ਨਿਖੇਧੀ
. . .  1 day ago
ਜੰਡਿਆਲਾ ਗੁਰੂ, 8 ਫਰਵਰੀ-(ਰਣਜੀਤ ਸਿੰਘ ਜੋਸਨ)- ਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ ਅਤੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਚੰਡੀਗ੍ਹੜ ਵਿਚ ਕੌਮੀ ਇਨਸਾਫ ਮੋਰਚੇ ਦੇ ਸ਼ਾਂਤਮਈ ...
ਪਤੀ ਪਤਨੀ ਦੇ ਰੂਪ ਵਿਚ ਕਿਆਰਾ ਤੇ ਸਿਧਾਰਥ ਦੀਆਂ ਤਸਵੀਰਾਂ ਆਈਆਂ ਸਾਹਮਣੇ
. . .  1 day ago
ਪਤੀ ਪਤਨੀ ਦੇ ਰੂਪ ਵਿਚ ਕਿਆਰਾ ਤੇ ਸਿਧਾਰਥ ਦੀਆਂ ਤਸਵੀਰਾਂ ਆਈਆਂ ਸਾਹਮਣੇ
ਤੁਰਕੀ ਵਿਚ ਫ਼ਸੇ ਭਾਰਤੀ ਸੁਰੱਖ਼ਿਅਤ ਹਨ- ਭਾਰਤੀ ਵਿਦੇਸ਼ ਮੰਤਰਾਲਾ
. . .  1 day ago
ਨਵੀਂ ਦਿੱਲੀ, 8 ਫਰਵਰੀ- ਭਾਰਤੀ ਵਿਦੇਸ਼ ਮੰਤਰਾਲੇ ਦੇ ਸੈਕਟਰੀ ਸੰਜੇ ਵਰਮਾ ਨੇ ਕਿਹਾ ਕਿ ਅਸੀਂ ਤੁਰਕੀ ਦੇ ਅਡਾਨਾ ਵਿਚ ਇਕ ਕੰਟਰੋਲ ਰੂਮ ਸਥਾਪਤ ਕੀਤਾ ਹੈ। ਉਨ੍ਹਾਂ ਦੱਸਿਆ ਕਿ 10 ਭਾਰਤੀ ਪ੍ਰਭਾਵਿਤ ਖ਼ੇਤਰਾਂ ਦੇ ਦੂਰ-ਦੁਰਾਡੇ ਹਿੱਸਿਆਂ ਵਿਚ ਫ਼ਸੇ ਹੋਏ ਹਨ, ਪਰ ਉਹ ਸੁਰੱਖਿਅਤ ਹਨ। ਇਕ ਭਾਰਤੀ ਨਾਗਰਿਕ ਜੋ ਵਪਾਰਕ ਦੌਰੇ ’ਤੇ ਸੀ.....
ਪ੍ਰਧਾਨ ਮੰਤਰੀ ਗੌਤਮ ਅਡਾਨੀ ਦੀ ਰੱਖਿਆ ਕਰ ਰਹੇ ਹਨ- ਰਾਹੁਲ ਗਾਂਧੀ
. . .  1 day ago
ਨਵੀਂ ਦਿੱਲੀ, 8 ਫਰਵਰੀ- ਪ੍ਰਧਾਨ ਮੰਤਰੀ ਵਲੋਂ ਦਿੱਤੇ ਗਏ ਭਾਸ਼ਣ ਸੰਬੰਧੀ ਕਾਂਗਰਸ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਕਿਹਾ ਕਿ ਮੈਂ ਪ੍ਰਧਾਨ ਮੰਤਰੀ ਦੇ ਭਾਸ਼ਣ ਤੋਂ ਸੰਤੁਸ਼ਟ ਨਹੀਂ ਹਾਂ। ਇਸ ਵਿਚ ਪੁੱਛਗਿੱਛ ਬਾਰੇ ਕੋਈ ਗੱਲ ਨਹੀਂ ਹੋਈ। ਜੇਕਰ ਉਹ ਗੌਤਮ ਅਡਾਨੀ ਦੋਸਤ ਨਹੀਂ ਹਨ ਤਾਂ ਉਨ੍ਹਾਂ ਨੂੰ ਇਹ ਕਹਿਣਾ ਚਾਹੀਦਾ ਸੀ ਕਿ ਜਾਂਚ ਹੋਣੀ ਚਾਹੀਦੀ ਹੈ। ਇਹ.......
ਜੇਕਰ ਮਾਂ ਮਜ਼ਬੂਤ ​​ਹੈ ਤਾਂ ਪੂਰਾ ਪਰਿਵਾਰ ਮਜ਼ਬੂਤ ​​ਹੈ- ਪ੍ਰਧਾਨ ਮੰਤਰੀ ਮੋਦੀ
. . .  1 day ago
ਨਵੀਂ ਦਿੱਲੀ, 8 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਜੇਕਰ ਮਾਂ ਮਜ਼ਬੂਤ ​​ਹੈ ਤਾਂ ਪੂਰਾ ਪਰਿਵਾਰ ਮਜ਼ਬੂਤ ​​ਹੁੰਦਾ ਹੈ ਅਤੇ ਜੇਕਰ ਪਰਿਵਾਰ ਮਜ਼ਬੂਤ ​​ਹੈ ਤਾਂ ਪੂਰਾ ਸਮਾਜ ਮਜ਼ਬੂਤ ​​ਹੁੰਦਾ ਹੈ। ਉਨ੍ਹਾਂ ਕਿਹਾ ਕਿ ਮੈਨੂੰ ਮਾਵਾਂ-ਭੈਣਾਂ ਦੀ ਸੇਵਾ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਹੈ। ਅੱਜ ਅਸੀਂ.....
ਪਲਾਸਟਿਕ ਦੀ ਰੀਸਾਈਕਲਿੰਗ ਨੂੰ ਲੈ ਕੇ ਪ੍ਰਧਾਨ ਮੰਤਰੀ ਵਲੋਂ ਵੱਡਾ ਸੰਦੇਸ਼- ਆਈ.ਓ.ਸੀ.ਐਲ ਚੇਅਰਮੈਨ
. . .  1 day ago
ਨਵੀਂ ਦਿੱਲੀ, 8 ਫਰਵਰੀ- ਆਈ.ਓ.ਸੀ.ਐਲ ਦੇ ਚੇਅਰਮੈਨ ਐਸ. ਐਮ ਵੈਦਿਆਇਸ ਕਿਹਾ ਕਿ ਇਸ ਤੋਂ ਵੱਡਾ ਸੰਦੇਸ਼ ਹੋਰ ਨਹੀਂ ਹੋ ਸਕਦਾ ਕਿ ਪ੍ਰਧਾਨ ਮੰਤਰੀ ਅੱਜ ਪਲਾਸਟਿਕ ਬੋਤਲਾਂ ਦੀ ਰੀਸਾਈਕਲਿੰਗ ਤੋਂ ਬਣੀ ਜੈਕਟ ਪਾ ਕੇ ਸੰਸਦ ਵਿਚ ਗਏ। ਮੈਂ ਪ੍ਰਧਾਨ ਮੰਤਰੀ ਦਾ ਧੰਨਵਾਦੀ ਹਾਂ ਕਿ ਉਨ੍ਹਾਂ ਨੇ ਪਲਾਸਟਿਕ ਦੀ ਰੀਸਾਈਕਲਿੰਗ ਨੂੰ ਲੈ ਕੇ ਇੰਨਾ ਵੱਡਾ.......
ਦੁਨੀਆ ਦੀ ਸਭ ਤੋਂ ਵੱਡੀ ਟੀਕਾਕਰਨ ਮੁਹਿੰਮ ਭਾਰਤ ਵਿਚ ਚਲਾਈ ਗਈ- ਪ੍ਰਧਾਨ ਮੰਤਰੀ ਮੋਦੀ
. . .  1 day ago
ਨਵੀਂ ਦਿੱਲੀ, 8 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਦੁਨੀਆ ਦੀ ਸਭ ਤੋਂ ਵੱਡੀ ਟੀਕਾਕਰਨ ਮੁਹਿੰਮ ਭਾਰਤ ਵਿਚ ਚਲਾਈ ਗਈ। ਸਾਡੇ ਕਰੋੜਾਂ ਨਾਗਰਿਕਾਂ ਨੂੰ ਵੈਕਸੀਨ ਦੇ ਮੁਫ਼ਤ ਟੀਕੇ ਦਿੱਤੇ ਗਏ। ਸੰਕਟ ਦੇ ਇਸ ਸਮੇਂ ਵਿਚ ਅਸੀਂ 150 ਤੋਂ ਵੱਧ ਦੇਸ਼ਾਂ ਵਿਚ ਦਵਾਈਆਂ ਅਤੇ ਟੀਕੇ ਪਹੁੰਚਾਏ, ਜਿੱਥੇ ਉਨ੍ਹਾਂ ਦੀ ਲੋੜ ਸੀ। ਅੱਜ ਦੁਨੀਆ ਦੇ.....
ਪੁਲਿਸ ਵਲੋਂ ਲੁੱਟਾਂ ਖ਼ੋਹਾਂ ਤੇ ਫਗਵਾੜਾ ’ਚ ਗੋਲੀ ਚਲਾਉਣ ਵਾਲੇ ਗਰੋਹ ਦੇ 3 ਮੈਂਬਰ ਗ੍ਰਿਫ਼ਤਾਰ
. . .  1 day ago
ਕਪੂਰਥਲਾ, 8 ਫਰਵਰੀ (ਅਮਰਜੀਤ ਕੋਮਲ)- ਫਗਵਾੜਾ ਪੁਲਿਸ ਨੇ ਬੀਤੀ 26 ਜਨਵਰੀ ਨੂੰ ਰਾਤ 11 ਵਜੇ ਇਕ ਕਰਿਆਨੇ ਦੀ ਦੁਕਾਨ ਦੇ ਮਾਲਕ ਸੰਜੇ ਸਚਦੇਵਾ ਨੂੰ ਕਥਿਤ ਤੌਰ ’ਤੇ ਮਾਰ ਦੇਣ ਦੀ ਨੀਅਤ ਨਾਲ ਗੋਲੀ ਮਾਰ ਕੇ ਫ਼ਰਾਰ ਹੋਏ ਲੁੱਟਾਂ ਖੋਹਾਂ ਕਰਨ ਵਾਲੇ ਗਰੋਹ ਦੇ ਤਿੰਨ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਇਕ ਪਿਸਟਲ, 10 ਰੌਂਦ, 2 ਮੈਗਜ਼ੀਨ.........
ਰਾਹੁਲ ਗਾਂਧੀ ’ਤੇ ਪ੍ਰਧਾਨ ਮੰਤਰੀ ਮੋਦੀ ਦਾ ਹਮਲਾ
. . .  1 day ago
ਨਵੀਂ ਦਿੱਲੀ, 8 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਭਾਸ਼ਣ ਦੀ ਸ਼ੁਰੂਆਤ ’ਚ ਹੀ ਰਾਹੁਲ ਗਾਂਧੀ ਦਾ ਨਾਂ ਲਏ ਬਿਨਾਂ ਉਨ੍ਹਾਂ ’ਤੇ ਸ਼ਾਇਰਾਨਾ ਅੰਦਾਜ਼ ’ਚ ਹਮਲਾ ਕੀਤਾ। ਉਨ੍ਹਾਂ ਕਿਹਾ ਕਿ ਮੈਂ ਕੱਲ੍ਹ ਦੇਖ ਰਿਹਾ ਸੀ ਕਿ ਕੁਝ ਲੋਕਾਂ ਦੇ ਭਾਸ਼ਣ ਤੋਂ ਬਾਅਦ ਉਨ੍ਹਾਂ ਦੇ ਸਮਰਥਕ ਉੱਛਲ ਰਹੇ ਸਨ। ਉਨ੍ਹਾਂ ਨੂੰ....
ਰਾਸ਼ਟਰਪਤੀ ਨੇ ਸਾਡਾ ਅਤੇ ਕਰੋੜਾਂ ਭਾਰਤੀਆਂ ਦਾ ਮਾਰਗਦਰਸ਼ਨ ਕੀਤਾ- ਪ੍ਰਧਾਨ ਮੰਤਰੀ
. . .  1 day ago
ਨਵੀਂ ਦਿੱਲੀ, 8 ਫਰਵਰੀ- ਲੋਕ ਸਭਾ ਵਿਚ ਬੋਲਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਮੈਂ ਰਾਸ਼ਟਰਪਤੀ ਦੇ ਸੰਬੋਧਨ ਲਈ ਧੰਨਵਾਦ ਕਰਦਾ ਹਾਂ ਅਤੇ ਇਹ ਮੇਰੀ ਚੰਗੀ ਕਿਸਮਤ ਰਹੀ ਹੈ ਕਿ ਮੈਨੂੰ ਪਹਿਲਾਂ ਵੀ ਕਈ ਵਾਰ ਉਨ੍ਹਾਂ ਦਾ......
ਈ.ਡੀ. ਨੇ ਗੌਤਮ ਮਲਹੋਤਰਾ ਦਾ ਮੰਗਿਆ 14 ਦਿਨਾਂ ਰਿਮਾਂਡ
. . .  1 day ago
ਨਵੀਂ ਦਿੱਲੀ, 8 ਫਰਵਰੀ- ਈ.ਡੀ. ਨੇ ਐਕਸਾਈਜ਼ ਪੁਲਿਸ ਕੇਸ ਵਿਚ ਗ੍ਰਿਫ਼ਤਾਰ ਗੌਤਮ ਮਲਹੋਤਰਾ ਦਾ 14 ਦਿਨ ਦਾ ਰਿਮਾਂਡ ਮੰਗਿਆ ਹੈ। ਰਾਉਸ ਐਵੇਨਿਊ ਕੋਰਟ ਨੇ ਮਲਹੋਤਰਾ ਦੇ ਈ.ਡੀ. ਹਿਰਾਸਤੀ ਰਿਮਾਂਡ ਦੇ ਦਿਨਾਂ ’ਤੇ ਫ਼ੈਸਲਾ ਸੁਰੱਖਿਅਤ ਰੱਖ ਲਿਆ ਹੈ, ਜਿਸ ਸੰਬੰਧੀ ਜਲਦੀ ਹੀ ਹੁਕਮ ਕੀਤਾ.......
ਪ੍ਰਧਾਨ ਮੰਤਰੀ ਮੋਦੀ ਦੇ ਵਿਚਾਰ ਅਤੇ ਦਿਲ ਗੰਗਾ ਨਦੀ ਵਾਂਗ ਸ਼ੁੱਧ- ਕਿਰਨ ਰਿਜਿਜੂ
. . .  1 day ago
ਨਵੀਂ ਦਿੱਲੀ, 8 ਫਰਵਰੀ- ਕੇਂਦਰੀ ਮੰਤਰੀ ਕਿਰਨ ਰਿਜਿਜੂ ਨੇ ਸੰਸਦ ਵਿਚ ਬੋਲਦਿਆਂ ਕਿਹਾ ਕਿ 2014 ਤੋਂ ਪਹਿਲਾਂ ਅਖ਼ਬਾਰਾਂ ਵਿਚ ਨਿੱਤ ਨਵੇਂ ਘੁਟਾਲੇ ਸਾਹਮਣੇ ਆ ਰਹੇ ਸਨ ਅਤੇ ਲੋਕਾਂ ਦਾ ਸਿਆਸਤਦਾਨਾਂ ਤੋਂ ਵਿਸ਼ਵਾਸ ਉੱਠ ਰਿਹਾ ਸੀ। ਪ੍ਰਧਾਨ ਮੰਤਰੀ ਮੋਦੀ ਨੇ ਸਰਕਾਰ ਅਤੇ ਚੁਣੇ ਹੋਏ ਨੁਮਾਇੰਦਿਆਂ ਵਿਚ ਜਨਤਾ ਦਾ ਵਿਸ਼ਵਾਸ ਮੁੜ ਸਥਾਪਿਤ........
'ਆਪ' ਸਰਕਾਰ ਨੇ ਪੰਜਾਬ ਦੇ ਕਰੋੜਾਂ ਲੋਕਾਂ ਨਾਲ ਕੀਤਾ ਵਿਸ਼ਵਾਸਘਾਤ-ਸੁਖਬੀਰ ਸਿੰਘ ਬਾਦਲ
. . .  1 day ago
ਜਲੰਧਰ, 8 ਫਰਵਰੀ (ਜਸਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਦੀ 'ਆਪ' ਸਰਕਾਰ ਉੱਪਰ ਝੂਠ ਤੇ ਫ਼ਰੇਬ ਦੀ ਰਾਜਨੀਤੀ ਕਰਨ ਦੇ ਦੋਸ਼ ਲਗਾਉਂਦਿਆਂ ਕਿਹਾ ਕਿ 'ਆਪ' ਸਰਕਾਰ ਨੇ ਪੰਜਾਬ ਦੇ ਕਰੋੜਾਂ ਲੋਕਾਂ ਨਾਲ ਵਿਸ਼ਵਾਸਘਾਤ ਕੀਤਾ ਹੈ। ਅੱਜ ਇੱਥੇ ਪੱਤਰਕਾਰਾਂ...
ਕੇਰਲ: ਰਨਵੇ ’ਤੋਂ ਉਲਟੀ ਫ਼ਲਾਈਟ
. . .  1 day ago
ਤਿਰੂਵੰਨਤਪੁਰਮ, 8 ਫਰਵਰੀ- ਰਾਜੀਵ ਗਾਂਧੀ ਇੰਸਟੀਚਿਊਟ ਆਫ਼ ਏਵੀਏਸ਼ਨ ਦੀ ਇਕ ਸਿਖਲਾਈ ਫ਼ਲਾਈਟ ਅੱਜ ਤਿਰੂਵਨੰਤਪੁਰਮ ਹਵਾਈ ਅੱਡੇ ’ਤੇ ਟੇਕ-ਆਫ਼ ਦੌਰਾਨ ਰਨਵੇ ਤੋਂ ਉਲਟ ਗਈ। ਇਸ ਹਾਦਸੇ ਵਿਚ.....
ਮਨਰੇਗਾ ਬਜਟ ਦੇ ਵਿਰੋਧ ’ਚ ਸੈਂਕੜੇ ਕਿਸਾਨਾਂ ਤੇ ਬੀਬੀਆਂ ਵਲੋਂ ਬੀ.ਡੀ.ਪੀ.ਓ ਦਫ਼ਤਰ ’ਚ ਰੋਸ ਧਰਨਾ
. . .  1 day ago
ਚੋਗਾਵਾਂ, 8 ਫਰਵਰੀ (ਗੁਰਵਿੰਦਰ ਸਿੰਘ ਕਲਸੀ)- ਸੈਂਟਰ ਆਫ਼ ਇੰਡੀਅਨ ਟਰੇਡ ਯੂਨੀਅਨ ਸੀਟੂ ਦੇ ਸੁਬਾਈ ਸਕੱਤਰ ਤਰਸੇਮ ਸਿੰਘ ਟਪਿਆਲਾ ਦੀ ਅਗਵਾਈ ਹੇਠ ਕੇਂਦਰ ਸਰਕਾਰ ਵਲੋਂ ਮਨਰੇਗਾ ਬਜਟ ਦੇ ਵਿਰੋਧ ਵਿਚ ਸੈਂਕੜੇ ਕਿਸਾਨਾਂ ਤੇ ਬੀਬੀਆਂ ਨੇ ਬੀ.ਡੀ.ਪੀ.ਓ ਦਫ਼ਤਰ ਚੋਗਾਵਾਂ ਵਿਖੇ ਰੋਸ ਧਰਨਾ ਦਿੱਤਾ ਗਿਆ। ਰੋਸ ਧਰਨੇ ਨੂੰ ਸੰਬੋਧਨ....
ਖ਼ਰਾਬ ਪਲਾਸਟਿਕ ਦੀਆਂ ਬੋਤਲਾਂ ਤੋਂ ਬਣੀ ਜੈਕੇਟ ਪਹਿਨ ਸੰਸਦ ਪਹੁੰਚੇ ਪ੍ਰਧਾਨ ਮੰਤਰੀ
. . .  1 day ago
ਨਵੀਂ ਦਿੱਲੀ, 8 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਰਾਸ਼ਟਰਪਤੀ ਦੇ ਭਾਸ਼ਣ ’ਤੇ ਧੰਨਵਾਦ ਮਤਾ ਪੇਸ਼ ਕਰਨ ਲਈ ਸੰਸਦ ਪਹੁੰਚੇ। ਇਸ ਦੌਰਾਨ ਪ੍ਰਧਾਨ ਮੰਤਰੀ ਦੇ ਕੱਪੜਿਆਂ ਨੂੰ ਲੈ ਕੇ ਕਾਫ਼ੀ ਚਰਚਾ ਹੋ ਰਹੀ ਹੈ। ਪ੍ਰਧਾਨ ਮੰਤਰੀ ਨੇ ਇਸ ਦੌਰਾਨ ਜੋ ਜੈਕਟ ਪਹਿਨੀ ਸੀ, ਉਹ ਖ਼ਰਾਬ ਪਲਾਸਟਿਕ ਦੀਆਂ ਬੋਤਲਾਂ ਨੂੰ ਰੀਸਾਈਕਲ......
ਤੁਰਕੀ ਭੁਚਾਲ ਪੀੜਤਾਂ ਦੀ ਮਦਦ ਲਈ ਭਾਰਤੀ ਹਵਾਈ ਸੈਨਾ ਦਾ ਚੌਥਾ ਜਹਾਜ਼ ਪਹੁੰਚਿਆ
. . .  1 day ago
ਅੰਕਾਰਾ, 8 ਫਰਵਰੀ- ਤੁਰਕੀ ਦੇ ਭੁਚਾਲ ਪੀੜਤਾਂ ਲਈ ਰਾਹਤ ਸਮਗਰੀ ਲੈ ਕੇ ਜਾ ਰਿਹਾ ਭਾਰਤੀ ਹਵਾਈ ਸੈਨਾ ਦਾ ਚੌਥਾ ਸੀ 17 ਜਹਾਜ਼ ਅੱਜ ਅਡਾਨਾ ਵਿਚ....
ਤੁਰਕੀ, ਸੀਰੀਆ ਭੁਚਾਲ: ਨਾਟੋ ਦੇਸ਼ਾਂ ਨੇ ਝੁਕਾਏ ਅੱਧੇ ਝੰਡੇ
. . .  1 day ago
ਬ੍ਰਸੇਲਜ਼ (ਬੈਲਜੀਅਮ), 8 ਫਰਵਰੀ- ਉੱਤਰੀ ਅਟਲਾਂਟਿਕ ਸੰਧੀ ਸੰਗਠਨ (ਨਾਟੋ) ਦੇ ਸਾਰੇ 30 ਮੈਂਬਰ ਦੇਸ਼ਾਂ ਨੇ ਇਸ ਹਫ਼ਤੇ ਦੇ ਸ਼ੁਰੂ ਵਿਚ ਤੁਰਕੀ ਅਤੇ ਸੀਰੀਆ ਵਿਚ ਆਏ ਵਿਨਾਸ਼ਕਾਰੀ ਭੁਚਾਲ ਕਾਰਨ ਆਪਣੀਆਂ ਜਾਨਾਂ ਗੁਆਉਣ ਵਾਲਿਆਂ ਦੇ ਸਨਮਾਨ ਵਿਚ ਆਪਣੇ ਝੰਡੇ ਬ੍ਰਸੇਲਜ਼ ਵਿਚ ਗਠਜੋੜ ਦੇ........
ਜੰਮੂ ਕਸ਼ਮੀਰ ਵਿਚ ਗੁੰਡਾਰਾਜ ਹੈ- ਮਹਿਬੂਬਾ ਮੁਫ਼ਤੀ
. . .  1 day ago
ਨਵੀਂ ਦਿੱਲੀ, 8 ਫਰਵਰੀ- ਪੀ.ਡੀ.ਪੀ. ਨੇਤਾ ਮਹਿਬੂਬਾ ਮੁਫ਼ਤੀ ਨੇ ਕਸ਼ਮੀਰ ਵਿਚ ਜੰਮੂ-ਕਸ਼ਮੀਰ ਪ੍ਰਸ਼ਾਸਨ ਦੇ ਕਬਜ਼ੇ ਵਿਰੋਧੀ ਮੁਹਿੰਮ ਵਿਰੁੱਧ ਦਿੱਲੀ ਵਿਚ ਪ੍ਰਦਰਸ਼ਨ ਕੀਤਾ। ਉਨ੍ਹਾਂ ਕਿਹਾ ਕਿ ਜੰਮੂ-ਕਸ਼ਮੀਰ ’ਚ ਗੁੰਡਾ ਰਾਜ ਹੈ ਅਤੇ ਇਹ ਅਫ਼ਗਾਨਿਸਤਾਨ ਵਾਂਗ ਤਬਾਹ ਹੋ ਰਿਹਾ ਹੈ। ਪੁਲਿਸ ਵਲੋਂ ਮਹਿਬੂਬਾ ਮੁਫ਼ਤੀ....
ਮਨੀ ਲਾਂਡਰਿੰਗ ਮਾਮਲੇ ਵਿਚ ਪੰਜਾਬੀ ਕਾਰੋਬਾਰੀ ਗੌਤਮ ਮਲਹੋਤਰਾ ਗਿ੍ਫ਼ਤਾਰ
. . .  1 day ago
ਨਵੀਂ ਦਿੱਲੀ, 8 ਫਰਵਰੀ- ਇਨਫ਼ੋਰਸਮੈਂਟ ਡਾਇਰੈਕਟੋਰੇਟ ਨੇ ਦਿੱਲੀ ਆਬਕਾਰੀ ਨੀਤੀ 2021-22 ਮਨੀ ਲਾਂਡਰਿੰਗ ਮਾਮਲੇ ਦੀ ਚੱਲ ਰਹੀ ਜਾਂਚ ਦੇ ਸੰਬੰਧ ਵਿਚ ਪੰਜਾਬ ਦੇ ਕਾਰੋਬਾਰੀ ਗੌਤਮ ਮਲਹੋਤਰਾ ਨੂੰ ਗ੍ਰਿਫ਼ਤਾਰ....
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 11 ਅੱਸੂ ਸੰਮਤ 554

ਰਾਸ਼ਟਰੀ-ਅੰਤਰਰਾਸ਼ਟਰੀ

ਇਟਲੀ ਦੀਆਂ ਸੰਸਦੀ ਚੋਣਾਂ 'ਚ 'ਬ੍ਰਦਰਜ਼ ਆਫ ਇਟਲੀ' ਪਾਰਟੀ ਨੂੰ ਮਿਲੀ ਸ਼ਾਨਦਾਰ ਜਿੱਤ

ਵੀਨਸ (ਇਟਲੀ), 26 ਸਤੰਬਰ (ਹਰਦੀਪ ਸਿੰਘ ਕੰਗ)- ਇਟਲੀ ਦੀਆਂ ਹੋਈਆਂ ਸੰਸਦੀ ਚੋਣਾਂ ਦੇ ਨਤੀਜਿਆਂ 'ਚ 'ਬ੍ਰਦਰਜ਼ ਆਫ ਇਟਲੀ' ਪਾਰਟੀ ਨੂੰ ਸਪੱਸ਼ਟ ਬਹੁਮਤ ਮਿਲਿਆ ਹੈ ¢ ਇਸ ਪਾਰਟੀ ਨੇ ਇਕੱਲੇ ਤÏਰ 'ਤੇ ਹੀ 26 ਪ੍ਰਤੀਸ਼ਤ ਵੋਟਾਂ ਹਾਸਲ ਕਰ ਕੇ ਲੀਡ ਲਈ ਹੈ ¢ ਬ੍ਰਦਰਜ਼ ਆਫ ਪਾਰਟੀ ਇਟਲੀ ਦੀ ਲੀਡਰ ਜਿਓਰਜੀਆ ਮੈਲੋਨੀ ਨੇ ਲੋਕਾਂ ਦੁਆਰਾ ਦਿੱਤੇ ਗਏ ਫਤਵੇਂ ਲਈ ਇਟਲੀ ਦੇ ਵੋਟਰਾਂ ਦਾ ਧੰਨਵਾਦ ਕੀਤਾ ਹੈ | ਜਿਓਰਜੀਆ ਮੈਲੋਨੀ ਨੂੰ ਦੇਸ਼ ਦੀ ਪਹਿਲੀ ਮਹਿਲਾ ਪ੍ਰਧਾਨ ਮੰਤਰੀ ਬਣਨ ਦਾ ਰਸਤਾ ਸਾਫ ਹੁੰਦਾ ਨਜ਼ਰ ਆ ਰਿਹਾ ਹੈ | ਇਹ ਜਾਣਕਾਰੀ ਚੋਣ ਨਤੀਜਿਆਂ 'ਚ ਸਾਹਮਣੇ ਆਈ ਹੈ | ਪੂਰੇ ਯੂਰਪ ਦੇ ਦੱਖਣਪੰਥੀ ਨੇਤਾਵਾਂ ਨੇ ਮੈਲੋਨੀ ਦੀ ਜਿੱਤ ਅਤੇ ਉਨ੍ਹਾਂ ਦੀ ਪਾਰਟੀ ਦੇ ਉਭਾਰ ਦੀ ਬ੍ਰਸਲਜ਼ ਨੂੰ ਇਕ ਇਤਿਹਾਸਕ ਸੰਦੇਸ਼ ਦੇਣ ਦੇ ਤੌਰ 'ਤੇ ਸ਼ਲਾਘਾ ਕੀਤੀ | ਹੁਣ ਤੱਕ ਦੇ ਨਤੀਜਿਆਂ ਤੋਂ ਪਤਾ ਲਗਦਾ ਹੈ ਕਿ ਦੱਖਣਪੰਥੀ ਵੱਲ ਝੁਕਾਅ ਰੱਖਣ ਵਾਲੇ ਗਠਜੋੜ ਨੇ ਸੰਸਦੀ ਵੋਟ ਦਾ ਲਗਪਗ 44 ਫੀਸਦੀ ਹਾਸਲ ਕੀਤਾ, ਉੱਥੇ ਹੀ ਮੈਲੋਨੀ ਦੇ 'ਬ੍ਰਦਰਜ਼ ਆਫ ਇਟਲੀ' ਨੂੰ ਕਰੀਬ 26 ਫੀਸਦੀ ਵੋਟਾਂ ਮਿਲੀਆਂ | ਬਾਕੀ ਵੋਟਾਂ ਮੈਲੋਨੀ ਦੇ ਗਠਜੋੜ ਸਹਿਯੋਗੀਆਂ ਨੇ ਸਾਂਝੀਆਂ ਕੀਤੀਆਂ ਹਨ, ਜਿਸ ਮੇਤਿਓ ਸਾਲਵਿਨੀ ਦੀ ਪ੍ਰਵਾਸੀ ਵਿਰੋਧੀ ਲੀਗ ਨੂੰ ਲਗਪਗ 9 ਫੀਸਦੀ ਵੋਟ ਅਤੇ ਸਾਬਕਾ ਪ੍ਰਧਾਨ ਮੰਤਰੀ ਸਿਲੀਵਯੋ ਬਰੁਲਸਕੋਨੀ ਦੇ ਫੋਰਜਾ ਇਤਾਲੀਆ ਨੂੰ ਕਰੀਬ 8 ਫੀਸਦੀ ਵੋਟਾਂ ਮਿਲੀਆਂ ਹਨ |

ਐਡੀਲੇਡ ਕੌਂਸਲ ਚੋਣਾਂ 'ਚ ਪੰਜਾਬਣ ਪਰਨੀਤ ਕÏਰ ਨੂੰ ਸਭਨਾਂ ਵਲੋਂ ਭਰਵਾਂ ਹੁੰਗਾਰਾ

ਐਡੀਲੇਡ, 26 ਸਤੰਬਰ (ਗੁਰਮੀਤ ਸਿੰਘ ਵਾਲੀਆ)-ਐਡੀਲੇਡ ਦੇ ਪਲਿਮਪਟਨ ਵਾਰਡ ਤੋਂ ਕੌਂਸਲ ਚੋਣਾਂ 'ਚ ਸਭਨਾਂ ਵਲੋਂ ਮਿਲੇ ਭਰਵੇਂ ਹੁੰਗਾਰੇ ਉਪਰੰਤ ਪੰਜਾਬਣ ਪਰਨੀਤ ਕÏਰ ਆਹਲੂਵਾਲੀਆ ਨੂੰ ਇਸ ਵਾਰਡ ਦੇ ਸੂਝਵਾਨ ਵੋਟਰਾਂ ਵਲੋਂ ਸਮਾਜਿਕ, ਧਾਰਮਿਕ ਖੇਤਰ 'ਚ ਉਨ•੍ਹਾਂ ਵਲੋਂ ...

ਪੂਰੀ ਖ਼ਬਰ »

ਗਾਖਲ ਪਰਿਵਾਰ ਵਲੋਂ ਉੱਤਰੀ ਅਮਰੀਕਾ 'ਚ ਗੁਰੂ ਰਵਿਦਾਸ ਗੁਰਦੁਆਰੇ ਲਈ 11000 ਡਾਲਰ ਦੀ ਰਾਸ਼ੀ ਭੇਟ

ਸਾਨ ਫਰਾਂਸਿਸਕੋ, 26 ਸਤੰਬਰ (ਐਸ. ਅਸ਼ੋਕ ਭÏਰਾ)- ਬੇ ਏਰੀਆ (ਕੈਲੇਫੋਰਨੀਆ) 'ਚ ਬਣ ਰਹੇ ਗੁਰੂ ਰਵਿਦਾਸ ਦੇ ਉੱਤਰੀ ਅਮਰੀਕਾ ਦੇ ਗੁਰੂ ਘਰ ਦੀ ਉਸਾਰੀ ਲਈ ਗਾਖਲ ਭਰਾਵਾਂ ਅਮੋਲਕ ਸਿੰਘ ਗਾਖਲ, ਪਲਵਿੰਦਰ ਸਿੰਘ ਗਾਖਲ ਅਤੇ ਇਕਬਾਲ ਸਿੰਘ ਗ਼ਾਖਲ ਅਤੇ ਉਨ੍ਹਾਂ ਦੇ ਸਾਰੇ ਪਰਿਵਾਰ ...

ਪੂਰੀ ਖ਼ਬਰ »

ਜੈਕਲਿਨ ਫਰਨਾਂਡਿਸ ਨੂੰ ਅੰਤਰਿਮ ਜ਼ਮਾਨਤ

ਨਵੀਂ ਦਿੱਲੀ, 26 ਸਤੰਬਰ (ਏਜੰਸੀ)- ਦਿੱਲੀ ਦੀ ਇਕ ਅਦਾਲਤ ਨੇ ਅਦਾਕਾਰਾ ਜੈਕਲਿਨ ਫਰਨਾਂਡਿਸ ਨੂੰ ਇਨਫੋਰਮੈਂਟ ਡਾਇਰੈਕਟੋਰੇਟ ਵਲੋਂ ਉਸ ਖਿਲਾਫ਼ ਦਰਜ 200 ਕਰੋੜ ਦੇ ਹਵਾਲਾ ਰਾਸ਼ੀ ਮਾਮਲੇ 'ਚ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ | ਵਿਸ਼ੇਸ਼ ਜੱਜ ਸ਼ੈਲੇਂਦਰ ਮਲਿਕ ਨੇ ...

ਪੂਰੀ ਖ਼ਬਰ »

ਲੈਸਟਰ ਗੁਰੂ ਘਰ ਦੀਆਂ ਚੋਣਾਂ ਦੇ ਨਤੀਜੇ ਐਲਾਨੇ

ਲੈਸਟਰ (ਇੰਗਲੈਂਡ), 26 ਸਤੰਬਰ (ਸੁਖਜਿੰਦਰ ਸਿੰਘ ਢੱਡੇ)-ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਲੈਸਟਰ ਦੀ ਪ੍ਰਬੰਧਕ ਕਮੇਟੀ ਲਈ ਐਤਵਾਰ ਨੂੰ ਪਈਆ ਵੋਟਾਂ ਦੇ ਦੇਰ ਰਾਤ ਆਏ ਨਤੀਜਿਆਂ ਅਨੁਸਾਰ ਤੀਰ ਗਰੁੱਪ ਨੇ ਇਸ ਵਾਰ ਫਿਰ ਗੁਰੂ ਘਰ ਦੇ ਮÏਜੂਦਾ ਪ੍ਰਧਾਨ ...

ਪੂਰੀ ਖ਼ਬਰ »

ਬੰਗਲਾਦੇਸ਼ 'ਚ ਕਿਸ਼ਤੀ ਡੁੱਬਣ ਕਾਰਨ ਮੌਤਾਂ ਦੀ ਗਿਣਤੀ 39 ਹੋਈ

ਢਾਕਾ, 26 ਸਤੰਬਰ (ਏਜੰਸੀ)- ਬੰਗਲਾਦੇਸ਼ੀ ਅਧਿਕਾਰੀ ਸੋਮਵਾਰ ਨੂੰ ਹਿੰਦੂ ਸ਼ਰਧਾਲੂਆਂ ਦੀ ਕਿਸ਼ਤੀ ਡੁੱਬਣ ਕਾਰਨ ਬਚੇ ਕਿਸੇ ਵੀ ਨਾਗਰਿਕ ਦੀ ਭਾਲ ਕਰ ਰਹੇ ਸਨ, ਹਾਲਾਂਕਿ ਇਕ ਘਟਨਾ 'ਚ ਮੌਤਾਂ ਦੀ ਗਿਣਤੀ ਘੱਟ-ਘੱਟ 39 ਹੋ ਗਈ ਹੈ, ਜਿਨ੍ਹਾਂ 'ਚ ਜ਼ਿਆਦਾਤਰ ਬੱਚੇ ਅਤੇ ਔਰਤਾਂ ...

ਪੂਰੀ ਖ਼ਬਰ »

ਹਰ ਐੱਨ. ਆਰ. ਆਈ. ਨੂੰ ਆਪਣੇ ਪਿੰਡ 'ਚ ਸਿਹਤ ਤੇ ਸਿੱਖਿਆ ਸਹੂਲਤਾਂ ਲਈ ਉਪਰਾਲੇ ਕਰਨ ਦੀ ਲੋੜ-ਬਹਾਦਰ ਸਿੰਘ

ਸਾਨ ਫਰਾਂਸਿਸਕੋ, 26 ਸਤੰਬਰ (ਐੱਸ. ਅਸ਼ੋਕ ਭੌਰਾ)-ਅਮਰੀਕਾ ਦੇ ਸੂਬੇ ਔਰੇਗਨ ਦੇ ਸ਼ਹਿਰ ਸੇਲਮ 'ਚ ਵਸਦੇ ਉੱਘੇ ਕਾਰੋਬਾਰੀ ਬਹਾਦਰ ਸਿੰਘ ਉੱਤਰ ਪ੍ਰਦੇਸ਼ ਦੇ ਲਖੀਮਪੁਰ ਜ਼ਿਲ੍ਹੇ ਦੇ ਭੀਰਾ ਖੀਰੀ ਸ਼ਹਿਰ 'ਚ ਜਿਸ ਤਰ੍ਹਾਂ ਦੀਆਂ ਅਮਰੀਕਾ ਵਰਗੀਆਂ ਸਿਹਤ ਸੇਵਾਵਾਂ ਦੇ ਰਹੇ ...

ਪੂਰੀ ਖ਼ਬਰ »

ਐਨ. ਆਰ. ਆਈ. ਸਭਾ ਦੀ ਚੋਣ ਵੇਲੇ ਮੈਂਬਰਾਂ ਨੂੰ ਵਿਦੇਸ਼ਾਂ ਤੋਂ ਵੀ ਵੋਟ ਦਾ ਹੱਕ ਮਿਲੇ-ਪਾਲ ਸਹੋਤਾ

ਸਾਨ ਫਰਾਂਸਿਸਕੋ 26 ਸਤੰਬਰ (ਐੱਸ. ਅਸ਼ੋਕ ਭÏਰਾ)-ਪੰਜਾਬ ਐਨ. ਆਰ. ਆਈ. ਸਭਾ ਦੇ ਪ੍ਰਧਾਨ ਕਿਰਪਾਲ ਸਿੰਘ ਸਹੋਤਾ (ਪਾਲ ਸਹੋਤਾ) ਨੇ ਕਿਹਾ ਹੈ ਕਿ ਉਨ੍ਹਾਂ ਨੂੰ ਹਮੇਸ਼ਾ ਮਾਣ ਰਹੇਗਾ ਕਿ ਐਨ.ਆਰ.ਆਈ. ਭਰਾਵਾਂ ਨੇ ਉਨ੍ਹਾਂ ਨੂੰ ਇਹ ਸੇਵਾ ਕਰਨ ਦਾ ਮÏਕਾ ਦਿੱਤਾ ਪਰ ਦੁੱਖ ਇਸ ਗੱਲ ...

ਪੂਰੀ ਖ਼ਬਰ »

ਕੈਲਗਰੀ 'ਚ ਬਾਬਾ ਫਰੀਦ ਦਾ ਆਗਮਨ ਪੁਰਬ ਮਨਾਇਆ

ਕੈਲਗਰੀ, 26 ਸਤੰਬਰ (ਜਸਜੀਤ ਸਿੰਘ ਧਾਮੀ)-ਗੁਰਦੁਆਰਾ ਦਸਮੇਸ਼ ਕਲਚਰ ਸੈਂਟਰ ਕੈਲਗਰੀ ਵਿਖੇ ਕੈਲਗਰੀ 'ਚ ਰਹਿ ਰਹੀਆਂ ਫਰੀਦਕੋਟ ਹਲਕੇ ਦੀਆਂ ਸੰਗਤਾਂ ਵਲੋਂ ਬਾਬਾ ਫਰੀਦ ਦਾ ਆਗਮਨ ਪੁਰਬ ਮਨਾਇਆ ਗਿਆ | ਅਖੰਡ ਪਾਠ ਦੇ ਭੋਗ ਪੈਣ ਉਪਰੰਤ ਸਾਰਾ ਦਿਨ ਦੀਵਾਨ ਸਜਾਏ ਗਏ | ਜਿਸ 'ਚ ...

ਪੂਰੀ ਖ਼ਬਰ »

ਪੰਜਾਬੀ ਵਕੀਲ ਗੁਰਕੀਰਤਪਾਲ ਸਿੰਘ ਦੀ ਸੜਕ ਹਾਦਸੇ 'ਚ ਮੌਤ

ਐਡਮਿੰਟਨ, 26 ਸਤੰਬਰ (ਦਰਸ਼ਨ ਸਿੰਘ ਜਟਾਣਾ)-ਪੰਜਾਬ ਦੇ ਫ਼ਰੀਦਕੋਟ ਦੇ ਜੰਮਪਲ ਐਡਵੋਕੇਟ ਗੁਰਕੀਰਤਪਾਲ ਸਿੰਘ ਕੱਲ੍ਹ ਸੜਕ ਹਾਦਸੇ ਦੌਰਾਨ ਪਹਿਲਾਂ ਜ਼ਖ਼ਮੀ ਹੋਏ ਤੇ ਫੇਰ ਉਨ੍ਹਾਂ ਦੀ ਮੌਤ ਹੋ ਗਈ ਹੈ | ਬੀਤੀ ਰਾਤ ਉਹ ਆਪਣੇ ਪਿੱਕਅਪ ਟਰੱਕ ਰਾਹੀਂ ਐਡਮਿੰਟਨ ਨੂੰ ਵਾਪਸ ...

ਪੂਰੀ ਖ਼ਬਰ »

ਮਹਾਤਮਾ ਗਾਂਧੀ ਦੇ ਬੁੱਤ ਨੂੰ ਤੋੜਨ ਦੇ ਮਾਮਲੇ 'ਚ ਇਕ ਸ਼ੱਕੀ ਗਿ੍ਫ਼ਤਾਰ

ਨਫਰਤੀ ਅਪਰਾਧ ਤਹਿਤ ਚੱਲਗੇ ਮੁਕੱਦਮਾ ਸੈਕਰਾਮੈਂਟੋ, 26 ਸਤੰਬਰ (ਹੁਸਨ ਲੜੋਆ ਬੰਗਾ)-ਕੂਈਨਜ਼ (ਨਿਊਯਾਰਕ) 'ਚ ਮਹਾਤਮਾ ਗਾਂਧੀ ਦੇ ਬੁੱਤ ਨੂੰ ਹਥੋੜਿਆਂ ਨਾਲ ਤੋੜਨ ਦੇ ਮਾਮਲੇ 'ਚ ਕੱਟੜਵਾਦੀ ਸੁਖਪਾਲ ਸਿੰਘ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ, ਜਦ ਕਿ ਉਸ ਦੇ 4 ਸਾਥੀ ਅਜੇ ...

ਪੂਰੀ ਖ਼ਬਰ »

ਸਰੀ 'ਚ ਚੱਲੀ ਗੋਲੀ, 1 ਜ਼ਖਮੀ

 ਸਰੀ, 25 ਸਤੰਬਰ ( ਸੰਦੀਪ ਸਿੰਘ ਧੰਜੂ)- ਬੀਤੀ ਰਾਤ ਸਰੀ ਸ਼ਹਿਰ ਦੇ ਗਿਲਫਰਡ ਇਲਾਕੇ 'ਚ ਗੋਲੀ ਚੱਲਣ ਨਾਲ ਇਕ ਵਿਅਕਤੀ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਿਆ । ਉਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ । ਸਰੀ ਦੀ ਆਰ. ਸੀ. ਐਮ. ਪੀ. ਪੁਲਿਸ ...

ਪੂਰੀ ਖ਼ਬਰ »

ਇੰਗਲੈਂਡ 'ਚ ਨਸਲੀ ਅਤੇ ਧਾਰਮਿਕ ਨਫਰਤੀ ਅਪਰਾਧਾਂ 'ਚ ਭਾਰੀ ਵਾਧਾ

ਲੰਡਨ, 26 ਸਤੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਇੰਗਲੈਂਡ ਅਤੇ ਵੇਲਜ਼ 'ਚ ਨਸਲੀ ਅਤੇ ਧਾਰਮਿਕ ਅਪਰਾਧਾਂ 'ਚ ਰਿਕਾਰਡ ਵਾਧਾ ਦਰਜ ਹੋਇਆ ਹੈ ¢ ਗ੍ਰਹਿ ਵਿਭਾਗ ਵਲੋਂ ਜਾਰੀ ਤਾਜ਼ਾ ਅੰਕੜਿਆਂ 'ਚ ਪੁਲਿਸ 80133 ਅਪਰਾਧਾਂ ਦੀ ਜਾਂਚ ਕਰ ਰਹੀ ਹੈ ਜੋ ਨਸਲੀ ਅਤੇ ਧਾਰਮਿਕ ਮਾਮਲਿਆਂ ...

ਪੂਰੀ ਖ਼ਬਰ »

ਧਰਤੀ 'ਤੇ 20,000 ਮਿਲੀਅਨ ਮਿਲੀਅਨਜ਼ ਹੈ ਕੀੜੀਆਂ ਦੀ ਆਬਾਦੀ-ਖੋਜ

ਮੈਲਬੌਰਨ, 26 ਸਤੰਬਰ (ਏਜੰਸੀ)- ਸਾਡੀ ਧਰਤੀ 'ਤੇ ਇਨਸਾਨਾਂ ਦੇ ਇਲਾਵਾ ਕਈ ਪ੍ਰਕਾਰ ਦੀਆਂ ਪ੍ਰਜਾਤੀਆਂ ਪਾਈਆਂ ਜਾਂਦੀਆਂ ਹਨ ਅਤੇ ਇਨ੍ਹਾਂ 'ਚੋਂ ਇਕ ਹਨ ਕੀੜੀਆਂ ਦੀ ਪ੍ਰਜਾਤੀ | ਤੁਸੀਂ ਇਹ ਜਾਣ ਲਈ ਉਤਸੁਕ ਹੋਵੋਗੇ ਕਿ ਧਰਤੀ 'ਤੇ ਕੀੜੀਆਂ ਦੀ ਆਬਾਦੀ ਕਿੰਨੀ ਹੈ | ਸਾਡੀ ਇਕ ...

ਪੂਰੀ ਖ਼ਬਰ »

ਐਡੀਲੇਡ ਸਾਲਾਨਾ ਕ੍ਰਿਕਟ ਮੁਕਾਬਲਿਆਂ 'ਚ ਰੈਬਲਜ਼ ਕ੍ਰਿਕਟ ਕਲੱਬ ਜੇਤੂ

ਐਡੀਲੇਡ, 26 ਸਤੰਬਰ (ਗੁਰਮੀਤ ਸਿੰਘ ਵਾਲੀਆ)- ਐਡੀਲੇਡ 'ਚ ਲਗਾਤਾਰ ਚੱਲ ਰਹੇ ਕ੍ਰਿਕਟ ਮੈਚਾਂ ਦੀ ਲੜੀ ਦੇ ਫਾਈਨਲ ਮੈਚ 'ਚ ਸਖ਼ਤ ਮੁਕਾਬਲਾ ਰੈਬਲਜ਼ ਕ੍ਰਿਕਟ ਕਲੱਬ ਅਤੇ ਸਟਰਾਈਕਰ ਕ੍ਰਿਕਟ ਕਲੱਬ 'ਚ ਹੋਇਆ ¢ ਦੋਵਾਂ ਟੀਮਾਂ ਦੇ ਮੁੁਕਾਬਲੇ 'ਚ ਜੇਤੂ ਕੱਪ ਰੈਬਲਜ਼ ਕ੍ਰਿਕਟ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਨÏਜਵਾਨ ਵਰਗ ਲਈ ਪ੍ਰੇਰਨਾ ਸਰੋਤ-ਸ਼ਹੀਦ ਭਗਤ ਸਿੰਘ ਸਭਾ ਰੋਮ

ਰੋਮ (ਇਟਲੀ) 26, ਸਤੰਬਰ (ਹਰਦੀਪ ਸਿੰਘ ਕੰਗ)- ਸ਼ਹੀਦ ਭਗਤ ਸਿੰਘ ਨÏਜਵਾਨ ਵਰਗ ਲਈ ਹਮੇਸ਼ਾ ਪ੍ਰੇਰਨਾ ਸਰੋਤ ਹਨ ਅਤੇ ਉਹ ਨÏਜਵਾਨ ਵਰਗ ਦੇ ਹਮੇਸ਼ਾ ਲਈ ਦਿਲਾਂ 'ਚ ਵਸੇ ਹੋਏ ਹਨ ¢ ਇਸ ਦਾ ਪ੍ਰਗਟਾਵਾ ਸ਼ਹੀਦ ਭਗਤ ਸਿੰਘ ਸਭਾ ਰੋਮ ਦੇ ਆਗੂਆਂ ਦੁਆਰਾ ਕੀਤਾ ਗਿਆ ¢ ਸ਼ਹੀਦ ਭਗਤ ...

ਪੂਰੀ ਖ਼ਬਰ »

ਬੀਬੀ ਸੁਰਜੀਤ ਕੌਰ ਸੈਕਰਾਮੈਂਟੋ ਦਾ ਰੁਬਾਈ ਸੰਗ੍ਰਹਿ 'ਇਕ ਬੂੰਦ ਸਵਾਤੀ' ਲੋਕ ਅਰਪਣ

ਸਾਨ ਫਰਾਂਸਿਸਕੋ, 26 ਸਤੰਬਰ (ਐੱਸ. ਅਸ਼ੋਕ ਭੌਰਾ)- ਵਿਸ਼ਵ ਪੰਜਾਬੀ ਸਾਹਿਤ ਅਕੈਡਮੀ ਦੀ ਮਾਸਿਕ ਮਿਲਣੀ ਮਹਿਰਾਨ ਰੈਸਟੋਰੈਂਟ ਨਿਊਵਾਰਕ ਵਿਖੇ ਡਾ. ਸੁਖਵਿੰਦਰ ਕੰਬੋਜ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਬੀਬੀ ਸੁਰਜੀਤ ਕੌਰ ਸੈਕਰਾਮੈਂਟੋ ਦਾ ਰੁਬਾਈ ਸੰਗ੍ਰਹਿ 'ਇਕ ...

ਪੂਰੀ ਖ਼ਬਰ »

ਅਮਰੀਕਾ ਦੇ ਓਰਗੋਨ ਰਾਜ ਦੇ ਜੰਗਲ ਨੂੰ ਲੱਗੀ ਅੱਗ ਕਾਰਨ ਲੋਕ ਘਰੋਂ ਬੇਘਰ, 40 ਜ਼ਖਮੀ

ਸੈਕਰਾਮੈਂਟੋ, 26 ਸਤੰਬਰ (ਹੁਸਨ ਲੜੋਆ ਬੰਗਾ)-ਅਮਰੀਕਾ ਦੇ ਜੰਗਲਾਂ ਨੂੰ ਅੱਗ ਲੱਗਣ ਦਾ ਸਿਲਸਿਲਾ ਥਮ ਨਹੀਂ ਰਿਹਾ ¢ ਓਰਗੋਨ ਰਾਜ ਦੇ ਸੀਡਰ ਕਰੀਕ ਖੇਤਰ 'ਚ ਲੱਗੀ ਅੱਗ ਨਾਲ ਘੱਟੋ-ਘੱਟ 40 ਲੋਕ ਜ਼ਖਮੀ ਹੋਏ ਹਨ ਤੇ ਅਨੇਕਾਂ ਹੋਰ ਘਰੋਂ ਬੇਘਰ ਹੋ ਗਏ ਹਨ ¢ ਸੀਡਰ ਕਰੀਕ ਫਾਇਰ ...

ਪੂਰੀ ਖ਼ਬਰ »

ਲਾਸ ਏਾਜਲਸ 'ਚ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਮਨਾਇਆ

ਸੈਕਰਾਮੈਂਟੋ, 26 ਸਤੰਬਰ (ਹੁਸਨ ਲੜੋਆ ਬੰਗਾ)- ਲਾਸ ਏਾਜਲਸ ਕੈਲੀਫੋਰਨੀਆ ਦੇ ਸਿੱਖ ਗੁਰਦੁਆਰਾ ਸਾਹਿਬ 'ਚ ਸ਼ਹੀਦੇ ਆਜ਼ਮ ਭਗਤ ਸਿੰਘ ਦਾ 115ਵਾਂ ਜਨਮ ਦਿਨ ਗੁਰਦੁਆਰਾ ਸਾਹਿਬ ਦੀ ਸਮੁੱਚੀ ਪ੍ਰਬੰਧਕ ਕਮੇਟੀ ਤੇ ਨÏਜਵਾਨਾਂ ਵਲੋਂ ਮਨਾਇਆ ਗਿਆ¢ ਜਿਸ 'ਚ ਭਾਈ ਅਜੀਤ ਸਿੰਘ ਦੇ ...

ਪੂਰੀ ਖ਼ਬਰ »

ਯਾਦਗਾਰੀ ਹੋ ਨਿਬੜਿਆ ਪੰਜਾਬੀ ਸ਼ੋਅ 'ਮੇਰਾ ਪੰਜਾਬ, ਮੇਰੀ ਜਾਨ'

ਸਰੀ, 25 ਸਤੰਬਰ (ਸੰਦੀਪ ਸਿੰਘ ਧੰਜੂ)- ਸਰੀ ਦੇ ਬਿੱਲ ਪ੍ਰਫਾਰਮਿੰਗ ਆਰਟ ਸੈਂਟਰ 'ਚ ਹੋਇਆ ਹਰਮਨ ਪਿਆਰੇ ਪੰਜਾਬੀ ਕਲਾਕਾਰ ਰਾਜ ਕਾਕੜਾ ਦਾ ਸ਼ੋਅ 'ਮੇਰਾ ਪੰਜਾਬ, ਮੇਰੀ ਜਾਨ' ਇਲਾਕੇ ਦੇ ਪੰਜਾਬੀ ਦਰਸ਼ਕਾਂ ਨੇ ਯਾਦਗਾਰੀ ਬਣਾ ਦਿੱਤਾ ¢ ਇਹ ਸ਼ੋਅ ਸ਼ਹੀਦ ਜਸਵੰਤ ਸਿੰਘ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX