ਤਾਜਾ ਖ਼ਬਰਾਂ


ਸਿਧਾਰਥ ਮਲਹੋਤਰਾ ਤੇ ਕਿਆਰਾ ਅਡਵਾਨੀ ਲਾਲ ਡਰੈੱਸ ਚ ਖ਼ੂਬ ਜਚੇ
. . .  1 day ago
ਗੈਂਗਸਟਰ ਵਿਕੀ ਗੌਂਡਰ ਦੇ ਪਿਤਾ ਦੀ ਲਾਸ਼ ਰੇਲਵੇ ਫਾਟਕ ਨੇੜਿਉਂ ਮਿਲੀ
. . .  1 day ago
ਸ੍ਰੀ ਮੁਕਤਸਰ ਸਾਹਿਬ , 8 ਫਰਵਰੀ (ਬਲਕਰਨ ਸਿੰਘ ਖਾਰਾ) - ਗੈਂਗਸਟਰ ਵਿਕੀ ਗੌਂਡਰ ਦੇ ਪਿਤਾ ਦੀ ਲਾਸ਼ ਕਬਰਵਾਲਾ (ਮਲੋਟ) ਦੇ ਫਾਟਕ ਨੇੜਿਉਂ ਮਿਲੀ ਹੈ । ਵਿਕੀ ਗੌਂਡਰ ਦੇ ਪਿਤਾ ਮਹਿਲ ਸਿੰਘ ਦੀ ਲਾਸ਼ ਮੋਰਚਰੀ ...
ਇਜ਼ਰਾਈਲ ਤੇ ਭਾਰਤ ਵਿਚਕਾਰ ਨਜ਼ਦੀਕੀ ਸੰਬੰਧਾਂ ਨੂੰ ਮਜ਼ਬੂਤ ਕਰਨ ਲਈ ਬੈਂਜਾਮਿਨ ਨੇਤਨਯਾਹੂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੀਤੀ ਗੱਲ
. . .  1 day ago
ਖੱਟਰ ਦੇ ਹੈਲੀਕਾਪਟਰ ਲਈ ਨਵੀਂ ਦਾਣਾ ਮੰਡੀ ’ਚ ਗ਼ਰੀਬਾਂ ਦੇ ਤੋੜੇ ਗਏ ਖੋਖੇ
. . .  1 day ago
ਕਰਨਾਲ, 8 ਫਰਵਰੀ ( ਗੁਰਮੀਤ ਸਿੰਘ ਸੱਗੂ )- ਹੈਲੀਕਾਪਟਰ ਰਾਹੀਂ ਕਰਨਾਲ ਪਹੁੰਚੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੇ ਹੈਲੀਕਾਪਟਰ ਨੂੰ ਉਤਰਨ ਵਿਚ ਕਿਸੇ ਤਰ੍ਹਾਂ ਦੀ ਕੋਈ ਪ੍ਰੇਸ਼ਾਨੀ ਨਾ ਹੋਵੇ ਇਸ ਲਈ ਬਣਾਏ ਗਏ ਹੈਲੀਪੈਡ ...
ਕਿਸਾਨ ਮਜਦੂਰ ਸੰਘਰਸ਼ ਕਮੇਟੀ ਵਲੋਂ ਕੌਮੀ ਇਨਸਾਫ ਮੋਰਚੇ ਦੇ ਸ਼ਾਂਤਮਈ ਪ੍ਰਦਰਸ਼ਨ ’ਤੇ ਪੁਲਿਸ ਵਲੋਂ ਕੀਤੇ ਲਾਠੀਚਾਰਜ ਦੀ ਸ਼ਖਤ ਨਿਖੇਧੀ
. . .  1 day ago
ਜੰਡਿਆਲਾ ਗੁਰੂ, 8 ਫਰਵਰੀ-(ਰਣਜੀਤ ਸਿੰਘ ਜੋਸਨ)- ਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ ਅਤੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਚੰਡੀਗ੍ਹੜ ਵਿਚ ਕੌਮੀ ਇਨਸਾਫ ਮੋਰਚੇ ਦੇ ਸ਼ਾਂਤਮਈ ...
ਪਤੀ ਪਤਨੀ ਦੇ ਰੂਪ ਵਿਚ ਕਿਆਰਾ ਤੇ ਸਿਧਾਰਥ ਦੀਆਂ ਤਸਵੀਰਾਂ ਆਈਆਂ ਸਾਹਮਣੇ
. . .  1 day ago
ਪਤੀ ਪਤਨੀ ਦੇ ਰੂਪ ਵਿਚ ਕਿਆਰਾ ਤੇ ਸਿਧਾਰਥ ਦੀਆਂ ਤਸਵੀਰਾਂ ਆਈਆਂ ਸਾਹਮਣੇ
ਤੁਰਕੀ ਵਿਚ ਫ਼ਸੇ ਭਾਰਤੀ ਸੁਰੱਖ਼ਿਅਤ ਹਨ- ਭਾਰਤੀ ਵਿਦੇਸ਼ ਮੰਤਰਾਲਾ
. . .  1 day ago
ਨਵੀਂ ਦਿੱਲੀ, 8 ਫਰਵਰੀ- ਭਾਰਤੀ ਵਿਦੇਸ਼ ਮੰਤਰਾਲੇ ਦੇ ਸੈਕਟਰੀ ਸੰਜੇ ਵਰਮਾ ਨੇ ਕਿਹਾ ਕਿ ਅਸੀਂ ਤੁਰਕੀ ਦੇ ਅਡਾਨਾ ਵਿਚ ਇਕ ਕੰਟਰੋਲ ਰੂਮ ਸਥਾਪਤ ਕੀਤਾ ਹੈ। ਉਨ੍ਹਾਂ ਦੱਸਿਆ ਕਿ 10 ਭਾਰਤੀ ਪ੍ਰਭਾਵਿਤ ਖ਼ੇਤਰਾਂ ਦੇ ਦੂਰ-ਦੁਰਾਡੇ ਹਿੱਸਿਆਂ ਵਿਚ ਫ਼ਸੇ ਹੋਏ ਹਨ, ਪਰ ਉਹ ਸੁਰੱਖਿਅਤ ਹਨ। ਇਕ ਭਾਰਤੀ ਨਾਗਰਿਕ ਜੋ ਵਪਾਰਕ ਦੌਰੇ ’ਤੇ ਸੀ.....
ਪ੍ਰਧਾਨ ਮੰਤਰੀ ਗੌਤਮ ਅਡਾਨੀ ਦੀ ਰੱਖਿਆ ਕਰ ਰਹੇ ਹਨ- ਰਾਹੁਲ ਗਾਂਧੀ
. . .  1 day ago
ਨਵੀਂ ਦਿੱਲੀ, 8 ਫਰਵਰੀ- ਪ੍ਰਧਾਨ ਮੰਤਰੀ ਵਲੋਂ ਦਿੱਤੇ ਗਏ ਭਾਸ਼ਣ ਸੰਬੰਧੀ ਕਾਂਗਰਸ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਕਿਹਾ ਕਿ ਮੈਂ ਪ੍ਰਧਾਨ ਮੰਤਰੀ ਦੇ ਭਾਸ਼ਣ ਤੋਂ ਸੰਤੁਸ਼ਟ ਨਹੀਂ ਹਾਂ। ਇਸ ਵਿਚ ਪੁੱਛਗਿੱਛ ਬਾਰੇ ਕੋਈ ਗੱਲ ਨਹੀਂ ਹੋਈ। ਜੇਕਰ ਉਹ ਗੌਤਮ ਅਡਾਨੀ ਦੋਸਤ ਨਹੀਂ ਹਨ ਤਾਂ ਉਨ੍ਹਾਂ ਨੂੰ ਇਹ ਕਹਿਣਾ ਚਾਹੀਦਾ ਸੀ ਕਿ ਜਾਂਚ ਹੋਣੀ ਚਾਹੀਦੀ ਹੈ। ਇਹ.......
ਜੇਕਰ ਮਾਂ ਮਜ਼ਬੂਤ ​​ਹੈ ਤਾਂ ਪੂਰਾ ਪਰਿਵਾਰ ਮਜ਼ਬੂਤ ​​ਹੈ- ਪ੍ਰਧਾਨ ਮੰਤਰੀ ਮੋਦੀ
. . .  1 day ago
ਨਵੀਂ ਦਿੱਲੀ, 8 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਜੇਕਰ ਮਾਂ ਮਜ਼ਬੂਤ ​​ਹੈ ਤਾਂ ਪੂਰਾ ਪਰਿਵਾਰ ਮਜ਼ਬੂਤ ​​ਹੁੰਦਾ ਹੈ ਅਤੇ ਜੇਕਰ ਪਰਿਵਾਰ ਮਜ਼ਬੂਤ ​​ਹੈ ਤਾਂ ਪੂਰਾ ਸਮਾਜ ਮਜ਼ਬੂਤ ​​ਹੁੰਦਾ ਹੈ। ਉਨ੍ਹਾਂ ਕਿਹਾ ਕਿ ਮੈਨੂੰ ਮਾਵਾਂ-ਭੈਣਾਂ ਦੀ ਸੇਵਾ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਹੈ। ਅੱਜ ਅਸੀਂ.....
ਪਲਾਸਟਿਕ ਦੀ ਰੀਸਾਈਕਲਿੰਗ ਨੂੰ ਲੈ ਕੇ ਪ੍ਰਧਾਨ ਮੰਤਰੀ ਵਲੋਂ ਵੱਡਾ ਸੰਦੇਸ਼- ਆਈ.ਓ.ਸੀ.ਐਲ ਚੇਅਰਮੈਨ
. . .  1 day ago
ਨਵੀਂ ਦਿੱਲੀ, 8 ਫਰਵਰੀ- ਆਈ.ਓ.ਸੀ.ਐਲ ਦੇ ਚੇਅਰਮੈਨ ਐਸ. ਐਮ ਵੈਦਿਆਇਸ ਕਿਹਾ ਕਿ ਇਸ ਤੋਂ ਵੱਡਾ ਸੰਦੇਸ਼ ਹੋਰ ਨਹੀਂ ਹੋ ਸਕਦਾ ਕਿ ਪ੍ਰਧਾਨ ਮੰਤਰੀ ਅੱਜ ਪਲਾਸਟਿਕ ਬੋਤਲਾਂ ਦੀ ਰੀਸਾਈਕਲਿੰਗ ਤੋਂ ਬਣੀ ਜੈਕਟ ਪਾ ਕੇ ਸੰਸਦ ਵਿਚ ਗਏ। ਮੈਂ ਪ੍ਰਧਾਨ ਮੰਤਰੀ ਦਾ ਧੰਨਵਾਦੀ ਹਾਂ ਕਿ ਉਨ੍ਹਾਂ ਨੇ ਪਲਾਸਟਿਕ ਦੀ ਰੀਸਾਈਕਲਿੰਗ ਨੂੰ ਲੈ ਕੇ ਇੰਨਾ ਵੱਡਾ.......
ਦੁਨੀਆ ਦੀ ਸਭ ਤੋਂ ਵੱਡੀ ਟੀਕਾਕਰਨ ਮੁਹਿੰਮ ਭਾਰਤ ਵਿਚ ਚਲਾਈ ਗਈ- ਪ੍ਰਧਾਨ ਮੰਤਰੀ ਮੋਦੀ
. . .  1 day ago
ਨਵੀਂ ਦਿੱਲੀ, 8 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਦੁਨੀਆ ਦੀ ਸਭ ਤੋਂ ਵੱਡੀ ਟੀਕਾਕਰਨ ਮੁਹਿੰਮ ਭਾਰਤ ਵਿਚ ਚਲਾਈ ਗਈ। ਸਾਡੇ ਕਰੋੜਾਂ ਨਾਗਰਿਕਾਂ ਨੂੰ ਵੈਕਸੀਨ ਦੇ ਮੁਫ਼ਤ ਟੀਕੇ ਦਿੱਤੇ ਗਏ। ਸੰਕਟ ਦੇ ਇਸ ਸਮੇਂ ਵਿਚ ਅਸੀਂ 150 ਤੋਂ ਵੱਧ ਦੇਸ਼ਾਂ ਵਿਚ ਦਵਾਈਆਂ ਅਤੇ ਟੀਕੇ ਪਹੁੰਚਾਏ, ਜਿੱਥੇ ਉਨ੍ਹਾਂ ਦੀ ਲੋੜ ਸੀ। ਅੱਜ ਦੁਨੀਆ ਦੇ.....
ਪੁਲਿਸ ਵਲੋਂ ਲੁੱਟਾਂ ਖ਼ੋਹਾਂ ਤੇ ਫਗਵਾੜਾ ’ਚ ਗੋਲੀ ਚਲਾਉਣ ਵਾਲੇ ਗਰੋਹ ਦੇ 3 ਮੈਂਬਰ ਗ੍ਰਿਫ਼ਤਾਰ
. . .  1 day ago
ਕਪੂਰਥਲਾ, 8 ਫਰਵਰੀ (ਅਮਰਜੀਤ ਕੋਮਲ)- ਫਗਵਾੜਾ ਪੁਲਿਸ ਨੇ ਬੀਤੀ 26 ਜਨਵਰੀ ਨੂੰ ਰਾਤ 11 ਵਜੇ ਇਕ ਕਰਿਆਨੇ ਦੀ ਦੁਕਾਨ ਦੇ ਮਾਲਕ ਸੰਜੇ ਸਚਦੇਵਾ ਨੂੰ ਕਥਿਤ ਤੌਰ ’ਤੇ ਮਾਰ ਦੇਣ ਦੀ ਨੀਅਤ ਨਾਲ ਗੋਲੀ ਮਾਰ ਕੇ ਫ਼ਰਾਰ ਹੋਏ ਲੁੱਟਾਂ ਖੋਹਾਂ ਕਰਨ ਵਾਲੇ ਗਰੋਹ ਦੇ ਤਿੰਨ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਇਕ ਪਿਸਟਲ, 10 ਰੌਂਦ, 2 ਮੈਗਜ਼ੀਨ.........
ਰਾਹੁਲ ਗਾਂਧੀ ’ਤੇ ਪ੍ਰਧਾਨ ਮੰਤਰੀ ਮੋਦੀ ਦਾ ਹਮਲਾ
. . .  1 day ago
ਨਵੀਂ ਦਿੱਲੀ, 8 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਭਾਸ਼ਣ ਦੀ ਸ਼ੁਰੂਆਤ ’ਚ ਹੀ ਰਾਹੁਲ ਗਾਂਧੀ ਦਾ ਨਾਂ ਲਏ ਬਿਨਾਂ ਉਨ੍ਹਾਂ ’ਤੇ ਸ਼ਾਇਰਾਨਾ ਅੰਦਾਜ਼ ’ਚ ਹਮਲਾ ਕੀਤਾ। ਉਨ੍ਹਾਂ ਕਿਹਾ ਕਿ ਮੈਂ ਕੱਲ੍ਹ ਦੇਖ ਰਿਹਾ ਸੀ ਕਿ ਕੁਝ ਲੋਕਾਂ ਦੇ ਭਾਸ਼ਣ ਤੋਂ ਬਾਅਦ ਉਨ੍ਹਾਂ ਦੇ ਸਮਰਥਕ ਉੱਛਲ ਰਹੇ ਸਨ। ਉਨ੍ਹਾਂ ਨੂੰ....
ਰਾਸ਼ਟਰਪਤੀ ਨੇ ਸਾਡਾ ਅਤੇ ਕਰੋੜਾਂ ਭਾਰਤੀਆਂ ਦਾ ਮਾਰਗਦਰਸ਼ਨ ਕੀਤਾ- ਪ੍ਰਧਾਨ ਮੰਤਰੀ
. . .  1 day ago
ਨਵੀਂ ਦਿੱਲੀ, 8 ਫਰਵਰੀ- ਲੋਕ ਸਭਾ ਵਿਚ ਬੋਲਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਮੈਂ ਰਾਸ਼ਟਰਪਤੀ ਦੇ ਸੰਬੋਧਨ ਲਈ ਧੰਨਵਾਦ ਕਰਦਾ ਹਾਂ ਅਤੇ ਇਹ ਮੇਰੀ ਚੰਗੀ ਕਿਸਮਤ ਰਹੀ ਹੈ ਕਿ ਮੈਨੂੰ ਪਹਿਲਾਂ ਵੀ ਕਈ ਵਾਰ ਉਨ੍ਹਾਂ ਦਾ......
ਈ.ਡੀ. ਨੇ ਗੌਤਮ ਮਲਹੋਤਰਾ ਦਾ ਮੰਗਿਆ 14 ਦਿਨਾਂ ਰਿਮਾਂਡ
. . .  1 day ago
ਨਵੀਂ ਦਿੱਲੀ, 8 ਫਰਵਰੀ- ਈ.ਡੀ. ਨੇ ਐਕਸਾਈਜ਼ ਪੁਲਿਸ ਕੇਸ ਵਿਚ ਗ੍ਰਿਫ਼ਤਾਰ ਗੌਤਮ ਮਲਹੋਤਰਾ ਦਾ 14 ਦਿਨ ਦਾ ਰਿਮਾਂਡ ਮੰਗਿਆ ਹੈ। ਰਾਉਸ ਐਵੇਨਿਊ ਕੋਰਟ ਨੇ ਮਲਹੋਤਰਾ ਦੇ ਈ.ਡੀ. ਹਿਰਾਸਤੀ ਰਿਮਾਂਡ ਦੇ ਦਿਨਾਂ ’ਤੇ ਫ਼ੈਸਲਾ ਸੁਰੱਖਿਅਤ ਰੱਖ ਲਿਆ ਹੈ, ਜਿਸ ਸੰਬੰਧੀ ਜਲਦੀ ਹੀ ਹੁਕਮ ਕੀਤਾ.......
ਪ੍ਰਧਾਨ ਮੰਤਰੀ ਮੋਦੀ ਦੇ ਵਿਚਾਰ ਅਤੇ ਦਿਲ ਗੰਗਾ ਨਦੀ ਵਾਂਗ ਸ਼ੁੱਧ- ਕਿਰਨ ਰਿਜਿਜੂ
. . .  1 day ago
ਨਵੀਂ ਦਿੱਲੀ, 8 ਫਰਵਰੀ- ਕੇਂਦਰੀ ਮੰਤਰੀ ਕਿਰਨ ਰਿਜਿਜੂ ਨੇ ਸੰਸਦ ਵਿਚ ਬੋਲਦਿਆਂ ਕਿਹਾ ਕਿ 2014 ਤੋਂ ਪਹਿਲਾਂ ਅਖ਼ਬਾਰਾਂ ਵਿਚ ਨਿੱਤ ਨਵੇਂ ਘੁਟਾਲੇ ਸਾਹਮਣੇ ਆ ਰਹੇ ਸਨ ਅਤੇ ਲੋਕਾਂ ਦਾ ਸਿਆਸਤਦਾਨਾਂ ਤੋਂ ਵਿਸ਼ਵਾਸ ਉੱਠ ਰਿਹਾ ਸੀ। ਪ੍ਰਧਾਨ ਮੰਤਰੀ ਮੋਦੀ ਨੇ ਸਰਕਾਰ ਅਤੇ ਚੁਣੇ ਹੋਏ ਨੁਮਾਇੰਦਿਆਂ ਵਿਚ ਜਨਤਾ ਦਾ ਵਿਸ਼ਵਾਸ ਮੁੜ ਸਥਾਪਿਤ........
'ਆਪ' ਸਰਕਾਰ ਨੇ ਪੰਜਾਬ ਦੇ ਕਰੋੜਾਂ ਲੋਕਾਂ ਨਾਲ ਕੀਤਾ ਵਿਸ਼ਵਾਸਘਾਤ-ਸੁਖਬੀਰ ਸਿੰਘ ਬਾਦਲ
. . .  1 day ago
ਜਲੰਧਰ, 8 ਫਰਵਰੀ (ਜਸਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਦੀ 'ਆਪ' ਸਰਕਾਰ ਉੱਪਰ ਝੂਠ ਤੇ ਫ਼ਰੇਬ ਦੀ ਰਾਜਨੀਤੀ ਕਰਨ ਦੇ ਦੋਸ਼ ਲਗਾਉਂਦਿਆਂ ਕਿਹਾ ਕਿ 'ਆਪ' ਸਰਕਾਰ ਨੇ ਪੰਜਾਬ ਦੇ ਕਰੋੜਾਂ ਲੋਕਾਂ ਨਾਲ ਵਿਸ਼ਵਾਸਘਾਤ ਕੀਤਾ ਹੈ। ਅੱਜ ਇੱਥੇ ਪੱਤਰਕਾਰਾਂ...
ਕੇਰਲ: ਰਨਵੇ ’ਤੋਂ ਉਲਟੀ ਫ਼ਲਾਈਟ
. . .  1 day ago
ਤਿਰੂਵੰਨਤਪੁਰਮ, 8 ਫਰਵਰੀ- ਰਾਜੀਵ ਗਾਂਧੀ ਇੰਸਟੀਚਿਊਟ ਆਫ਼ ਏਵੀਏਸ਼ਨ ਦੀ ਇਕ ਸਿਖਲਾਈ ਫ਼ਲਾਈਟ ਅੱਜ ਤਿਰੂਵਨੰਤਪੁਰਮ ਹਵਾਈ ਅੱਡੇ ’ਤੇ ਟੇਕ-ਆਫ਼ ਦੌਰਾਨ ਰਨਵੇ ਤੋਂ ਉਲਟ ਗਈ। ਇਸ ਹਾਦਸੇ ਵਿਚ.....
ਮਨਰੇਗਾ ਬਜਟ ਦੇ ਵਿਰੋਧ ’ਚ ਸੈਂਕੜੇ ਕਿਸਾਨਾਂ ਤੇ ਬੀਬੀਆਂ ਵਲੋਂ ਬੀ.ਡੀ.ਪੀ.ਓ ਦਫ਼ਤਰ ’ਚ ਰੋਸ ਧਰਨਾ
. . .  1 day ago
ਚੋਗਾਵਾਂ, 8 ਫਰਵਰੀ (ਗੁਰਵਿੰਦਰ ਸਿੰਘ ਕਲਸੀ)- ਸੈਂਟਰ ਆਫ਼ ਇੰਡੀਅਨ ਟਰੇਡ ਯੂਨੀਅਨ ਸੀਟੂ ਦੇ ਸੁਬਾਈ ਸਕੱਤਰ ਤਰਸੇਮ ਸਿੰਘ ਟਪਿਆਲਾ ਦੀ ਅਗਵਾਈ ਹੇਠ ਕੇਂਦਰ ਸਰਕਾਰ ਵਲੋਂ ਮਨਰੇਗਾ ਬਜਟ ਦੇ ਵਿਰੋਧ ਵਿਚ ਸੈਂਕੜੇ ਕਿਸਾਨਾਂ ਤੇ ਬੀਬੀਆਂ ਨੇ ਬੀ.ਡੀ.ਪੀ.ਓ ਦਫ਼ਤਰ ਚੋਗਾਵਾਂ ਵਿਖੇ ਰੋਸ ਧਰਨਾ ਦਿੱਤਾ ਗਿਆ। ਰੋਸ ਧਰਨੇ ਨੂੰ ਸੰਬੋਧਨ....
ਖ਼ਰਾਬ ਪਲਾਸਟਿਕ ਦੀਆਂ ਬੋਤਲਾਂ ਤੋਂ ਬਣੀ ਜੈਕੇਟ ਪਹਿਨ ਸੰਸਦ ਪਹੁੰਚੇ ਪ੍ਰਧਾਨ ਮੰਤਰੀ
. . .  1 day ago
ਨਵੀਂ ਦਿੱਲੀ, 8 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਰਾਸ਼ਟਰਪਤੀ ਦੇ ਭਾਸ਼ਣ ’ਤੇ ਧੰਨਵਾਦ ਮਤਾ ਪੇਸ਼ ਕਰਨ ਲਈ ਸੰਸਦ ਪਹੁੰਚੇ। ਇਸ ਦੌਰਾਨ ਪ੍ਰਧਾਨ ਮੰਤਰੀ ਦੇ ਕੱਪੜਿਆਂ ਨੂੰ ਲੈ ਕੇ ਕਾਫ਼ੀ ਚਰਚਾ ਹੋ ਰਹੀ ਹੈ। ਪ੍ਰਧਾਨ ਮੰਤਰੀ ਨੇ ਇਸ ਦੌਰਾਨ ਜੋ ਜੈਕਟ ਪਹਿਨੀ ਸੀ, ਉਹ ਖ਼ਰਾਬ ਪਲਾਸਟਿਕ ਦੀਆਂ ਬੋਤਲਾਂ ਨੂੰ ਰੀਸਾਈਕਲ......
ਤੁਰਕੀ ਭੁਚਾਲ ਪੀੜਤਾਂ ਦੀ ਮਦਦ ਲਈ ਭਾਰਤੀ ਹਵਾਈ ਸੈਨਾ ਦਾ ਚੌਥਾ ਜਹਾਜ਼ ਪਹੁੰਚਿਆ
. . .  1 day ago
ਅੰਕਾਰਾ, 8 ਫਰਵਰੀ- ਤੁਰਕੀ ਦੇ ਭੁਚਾਲ ਪੀੜਤਾਂ ਲਈ ਰਾਹਤ ਸਮਗਰੀ ਲੈ ਕੇ ਜਾ ਰਿਹਾ ਭਾਰਤੀ ਹਵਾਈ ਸੈਨਾ ਦਾ ਚੌਥਾ ਸੀ 17 ਜਹਾਜ਼ ਅੱਜ ਅਡਾਨਾ ਵਿਚ....
ਤੁਰਕੀ, ਸੀਰੀਆ ਭੁਚਾਲ: ਨਾਟੋ ਦੇਸ਼ਾਂ ਨੇ ਝੁਕਾਏ ਅੱਧੇ ਝੰਡੇ
. . .  1 day ago
ਬ੍ਰਸੇਲਜ਼ (ਬੈਲਜੀਅਮ), 8 ਫਰਵਰੀ- ਉੱਤਰੀ ਅਟਲਾਂਟਿਕ ਸੰਧੀ ਸੰਗਠਨ (ਨਾਟੋ) ਦੇ ਸਾਰੇ 30 ਮੈਂਬਰ ਦੇਸ਼ਾਂ ਨੇ ਇਸ ਹਫ਼ਤੇ ਦੇ ਸ਼ੁਰੂ ਵਿਚ ਤੁਰਕੀ ਅਤੇ ਸੀਰੀਆ ਵਿਚ ਆਏ ਵਿਨਾਸ਼ਕਾਰੀ ਭੁਚਾਲ ਕਾਰਨ ਆਪਣੀਆਂ ਜਾਨਾਂ ਗੁਆਉਣ ਵਾਲਿਆਂ ਦੇ ਸਨਮਾਨ ਵਿਚ ਆਪਣੇ ਝੰਡੇ ਬ੍ਰਸੇਲਜ਼ ਵਿਚ ਗਠਜੋੜ ਦੇ........
ਜੰਮੂ ਕਸ਼ਮੀਰ ਵਿਚ ਗੁੰਡਾਰਾਜ ਹੈ- ਮਹਿਬੂਬਾ ਮੁਫ਼ਤੀ
. . .  1 day ago
ਨਵੀਂ ਦਿੱਲੀ, 8 ਫਰਵਰੀ- ਪੀ.ਡੀ.ਪੀ. ਨੇਤਾ ਮਹਿਬੂਬਾ ਮੁਫ਼ਤੀ ਨੇ ਕਸ਼ਮੀਰ ਵਿਚ ਜੰਮੂ-ਕਸ਼ਮੀਰ ਪ੍ਰਸ਼ਾਸਨ ਦੇ ਕਬਜ਼ੇ ਵਿਰੋਧੀ ਮੁਹਿੰਮ ਵਿਰੁੱਧ ਦਿੱਲੀ ਵਿਚ ਪ੍ਰਦਰਸ਼ਨ ਕੀਤਾ। ਉਨ੍ਹਾਂ ਕਿਹਾ ਕਿ ਜੰਮੂ-ਕਸ਼ਮੀਰ ’ਚ ਗੁੰਡਾ ਰਾਜ ਹੈ ਅਤੇ ਇਹ ਅਫ਼ਗਾਨਿਸਤਾਨ ਵਾਂਗ ਤਬਾਹ ਹੋ ਰਿਹਾ ਹੈ। ਪੁਲਿਸ ਵਲੋਂ ਮਹਿਬੂਬਾ ਮੁਫ਼ਤੀ....
ਮਨੀ ਲਾਂਡਰਿੰਗ ਮਾਮਲੇ ਵਿਚ ਪੰਜਾਬੀ ਕਾਰੋਬਾਰੀ ਗੌਤਮ ਮਲਹੋਤਰਾ ਗਿ੍ਫ਼ਤਾਰ
. . .  1 day ago
ਨਵੀਂ ਦਿੱਲੀ, 8 ਫਰਵਰੀ- ਇਨਫ਼ੋਰਸਮੈਂਟ ਡਾਇਰੈਕਟੋਰੇਟ ਨੇ ਦਿੱਲੀ ਆਬਕਾਰੀ ਨੀਤੀ 2021-22 ਮਨੀ ਲਾਂਡਰਿੰਗ ਮਾਮਲੇ ਦੀ ਚੱਲ ਰਹੀ ਜਾਂਚ ਦੇ ਸੰਬੰਧ ਵਿਚ ਪੰਜਾਬ ਦੇ ਕਾਰੋਬਾਰੀ ਗੌਤਮ ਮਲਹੋਤਰਾ ਨੂੰ ਗ੍ਰਿਫ਼ਤਾਰ....
ਵਪਾਰਕ ਹਿੱਤਾਂ ਨੂੰ ਧਿਆਨ ਵਿਚ ਰੱਖ ਕੇ ਵੇਚਿਆ ਗਿਆ ਜੀ.ਵੀ.ਕੇ ਹਵਾਈ ਅੱਡਾ- ਉਪ ਚੇਅਰਮੈਨ ਜੀ.ਵੀ.ਕੇ ਗਰੁੱਪ
. . .  1 day ago
ਮਹਾਰਾਸ਼ਟਰ, 8 ਫਰਵਰੀ- ਅਡਾਨੀ ਗਰੁੱਪ ’ਤੇ ਕਾਂਗਰਸ ਨੇਤਾ ਰਾਹੁਲ ਗਾਂਧੀ ਦੇ ਦੋਸ਼ਾਂ ’ਤੇ ਜੀ.ਵੀ.ਕੇ. ਗਰੁੱਪ ਦੇ ਉਪ ਚੇਅਰਮੈਨ ਵੀ. ਸੰਜੇ ਰੈਡੀ ਨੇ ਕਿਹਾ ਕਿ ਜਿੱਥੋਂ ਤੱਕ ਜੀ.ਵੀ.ਕੇ. ਦੇ ਮੁੰਬਈ ਹਵਾਈ ਅੱਡੇ ਨੂੰ ਵੇਚਣ ਦਾ ਸਵਾਲ ਹੈ, ਸਾਡੇ ’ਤੇ ਗੌਤਮ ਅਡਾਨੀ ਜਾਂ ਸਰਕਾਰ ਦਾ ਕੋਈ ਦਬਾਅ ਨਹੀਂ ਸੀ। ਅਸੀਂ ਵਪਾਰਕ....
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 11 ਅੱਸੂ ਸੰਮਤ 554

ਜਲੰਧਰ

ਮਾਡਲ ਟਾਊਨ ਡੰਪ ਹਟਾਉਣ ਨੂੰ ਲੈ ਕੇ ਅਣਮਿਥੇ ਸਮੇਂ ਦਾ ਧਰਨਾ ਸ਼ੁਰੂ, 4 ਹਜ਼ਾਰ ਘਰਾਂ 'ਚ ਪਿਆ ਰਿਹਾ ਕੂੜਾ

ਜਲੰਧਰ, 26 ਸਤੰਬਰ (ਸ਼ਿਵ)-ਮਾਡਲ ਟਾਊਨ ਸ਼ਮਸ਼ਾਨ ਘਾਟ ਦੇ ਨਾਲ ਲੱਗੇ ਕੂੜੇ ਦੇ ਡੰਪ ਨੂੰ ਬੰਦ ਕਰਾਉਣ ਲਈ ਜੁਆਇੰਟ ਐਕਸ਼ਨ ਕਮੇਟੀ ਅਤੇ ਸਮੂਹ ਇਲਾਕਾ ਨਿਵਾਸੀਆਂ ਵੱਲੋਂ ਅਣਮਿਥੇ ਸਮੇਂ ਧਰਨਾ ਸ਼ੁਰੂ ਕਰ ਦਿੱਤਾ ਗਿਆ¢ ਲੋਕਾਂ ਵਲੋਂ ਲਗਾਏ ਗਏ ਧਰਨੇ ਕਰਕੇ ਆਸਪਾਸ ਦੇ 12 ਦੇ ਕਰੀਬ ਕਾਲੋਨੀਆਂ ਦੇ 4000 ਘਰਾਂ ਦਾ ਕੂੜਾ ਨਹੀਂ ਆਇਆ ਤੇ ਇਹ ਕੂੜਾ ਘਰਾਂ ਵਿਚ ਹੀ ਪਿਆ ਰਹਿ ਗਿਆ | ਇਨ੍ਹਾਂ ਘਰਾਂ ਤੋਂ ਕੂੜਾ ਇਸ ਕਰਕੇ ਨਹੀਂ ਚੁੱਕਿਆ ਗਿਆ ਕਿਉਂਕਿ ਲੋਕਾਂ ਨੇ ਇਸ ਡੰਪ 'ਤੇ ਕੂੜਾ ਨਹੀਂ ਸੁੱਟਣ ਦਿੱਤਾ | ਰੇਹੜੇ ਵਾਲੇ ਘਰਾਂ ਵਿਚ ਕੂੜਾ ਨਹੀਂ ਲੈਣ ਗਏ | ਕਈ ਰੇਹੜੇ ਵਾਲੇ ਡੰਪ 'ਤੇ ਕੂੜਾ ਸੁੱਟਣ ਲਈ ਆਏ ਪਰ ਲੋਕਾਂ ਨੇ ਉਨਾਂ ਨੂੰ ਵਾਪਸ ਮੋੜ ਦਿੱਤਾ | ਜੇਕਰ ਧਰਨਾ ਲਗਾਤਾਰ ਜਾਰੀ ਰਹਿੰਦਾ ਹੈ ਤਾਂ ਕਈ ਇਲਾਕਿਆਂ ਵਿਚ ਕੂੜੇ ਨੂੰ ਲੈ ਕੇ ਸਮੱਸਿਆ ਵਧ ਸਕਦੀ ਹੈ | ਜੁਆਇੰਟ ਐਕਸ਼ਨ ਕਮੇਟੀ ਨੇ ਦੋ ਹਫ਼ਤੇ ਪਹਿਲਾਂ ਇਸ ਜਗਾ ਤੋਂ ਡੰਪ ਖ਼ਤਮ ਕਰਨ ਦੀ ਮੰਗ ਕੀਤੀ ਸੀ ਤਾਂ ਮੰਗ ਪੂਰੀ ਨਾ ਹੋਣ 'ਤੇ ਕੀਤੇ ਐਲਾਨ ਮੁਤਾਬਕ ਅਣਮਿਥੇ ਸਮੇਂ ਲਈ ਧਰਨਾ ਸ਼ੁਰੂ ਕਰ ਦਿੱਤਾ ਗਿਆ | ਜੁਆਇੰਟ ਐਕਸ਼ਨ ਕਮੇਟੀ ਦੇ ਜਸਵਿੰਦਰ ਸਿੰਘ ਸਾਹਨੀ, ਵਰਿੰਦਰ ਮਲਿਕ, ਮਨਮੀਤ ਸਿੰਘ ਸੋਢੀ ਨੇ ਦੱਸਿਆ ਕਿ ਇਹ ਧਰਨਾ ਡੰਪ ਨੂੰ ਪੱਕੇ ਤੌਰ 'ਤੇ ਬੰਦ ਕਰਵਾਉਣ ਦੀ ਮੰਗ ਪੂਰੀ ਹੋਣ ਤੱਕ ਸ਼ੁਰੂ ਕੀਤਾ ਗਿਆ ਹੈ | ਸਮੂਹ ਇਲਾਕਾ ਨਿਵਾਸੀ ਅਤੇ ਵੱਖ ਵੱਖ ਵਾਰਡਾਂ ਦੇ ਕÏਾਸਲਰ ਮਿਲ ਕੇ ਇਸ ਡੰਪ ਤੇ ਕੂੜਾ ਨਹੀਂ ਸੁੱਟਣ ਨਹੀਂ ਦਿੱਤਾ ਗਿਆ ¢ ਉੱਧਰ ਦੀ ਜਲੰਧਰ ਮਾਡਲ ਟਾਊਨ ਵੈੱਲਫੇਅਰ ਸੁਸਾਇਟੀ ਵੱਲੋਂ ਸ਼ਮਸ਼ਾਨ ਘਾਟ ਦੇ ਬਾਹਰ 3 ਸੀ. ਸੀ. ਕੈਮਰੇ ਲੱਗਾ ਦਿੱਤੇ ਗਏ ਹਨ¢ ਇਨ੍ਹਾਂ ਨਾਲ 24 ਘੰਟੇ ਲਗਾਤਾਰ ਨਿਗਰਾਨੀ ਰੱਖੀ ਜਾਵੇਗੀ ਕਿ ਕੋਈ ਵੀ ਇਸ ਜਗਾ 'ਤੇ ਕੂੜਾ ਨਾ ਸੁੱਟੇ ¢ ਇਸ ਧਰਨੇ ਵਿਚ ਸਰਵ ਬਲਰਾਜ ਠਾਕੁਰ ਕÏਾਸਲਰ , ਸੁਰਿੰਦਰ ਸਿੰਘ ਭਾਪਾ ਕÏਾਸਲਰ ਪਤੀ, ਪਵਨ ਕੁਮਾਰ ਕÏਾਸਲਰ, ਜਥੇਦਾਰ ਜਗਜੀਤ ਸਿੰਘ ਗਾਬਾ, ਵਰਿੰਦਰ ਮਲਿਕ, ਮਨਮੀਤ ਸਿੰਘ ਸੋਢੀ, ਸੁਨੀਲ ਚੋਪੜਾ, ਕਰਨਲ ਅਮਰੀਕ ਸਿੰਘ, ਆਰ. ਪੀ. ਗੰਭੀਰ, ਮਨਮੋਹਨ ਸਿੰਘ, ਏ. ਐਲ. ਚਾਵਲਾ, ਵਿਜੇ ਛਾਬੜਾ, ਅਸ਼ੋਕ ਸਿੱਕਾ, ਅਸ਼ਵਨੀ ਸਹਿਗਲ, ਰਤਨ ਭਾਰਤੀ, ਸੰਜੀਵ ਸਿੰਘ, ਡਾ. ਐੱਚ ਐਮ ਹੁਰੀਆ, ਤਰਲੋਕ ਗੋਤਮ ਕੁਨਾਲ ਸਲੂਜਾ, ਹਰਜਿੰਦਰ ਸਿੰਘ, ਕਰਨਦੀਪ ਸਿੰਘ ਗੁਰਪ੍ਰੀਤ ਸਿੰਘ ਗੋਪੀ ਭੁਪਿੰਦਰ ਚਾਵਲਾ, ਅਸ਼ੋਕ ਵਰਮਾ, ਵੀ. ਐਨ. ਧਵਨ, ਸੁਤੰਤਰ ਚਾਵਲਾ, ਭੁਪਿੰਦਰ ਕਪੂਰ, ਰਾਕੇਸ਼ ਥਾਪਰ, ਕਰਨਲ ਜੁਗਿੰਦਰ ਸਿੰਘ ਧਾਰੀਵਾਲ, ਮਲੂਕ ਸਿੰਘ, ਅਸ਼ੋਕ ਕੁਮਾਰ, ਗੁਰਚਰਨ ਸਿੰਘ, ਪਰਮਿੰਦਰ ਸਿੰਘ, ਸਤਪਾਲ ਤੁਲੀ, ਸੁਰਿੰਦਰ ਸਿੰਘ ਸਿੱਧੂ ਅਤੇ ਹੋਰ ਇਲਾਕਾ ਨਿਵਾਸੀ ਮੌਜੂਦ ਸਨ |
ਕੂੜਾ ਸੁੱਟਣ ਤੋਂ ਰੋਕਣ ਲਈ ਰਾਤ ਨੂੰ ਵੀ ਲੱਗਾ ਪਹਿਰਾ
ਜਲੰਧਰ, (ਸ਼ਿਵ)- ਨਗਰ ਨਿਗਮ ਪ੍ਰਸ਼ਾਸਨ ਤਾਂ ਲੋਕਾਂ ਵੱਲੋਂ ਵਾਰ-ਵਾਰ ਮੰਗ ਕਰਨ 'ਤੇ ਵੀ ਮਾਡਲ ਟਾਊਨ ਡੰਪ ਨੂੰ ਨਹੀਂ ਹਟਾ ਸਕਿਆ ਹੈ ਪਰ ਲੋਕਾਂ ਵੱਲੋਂ ਇਸ ਨੂੰ ਹਟਾਉਣ ਲਈ ਅਣਮਿਥੇ ਸਮੇਂ ਦਾ ਧਰਨਾ ਸ਼ੁਰੂ ਕਰ ਦਿੱਤਾ ਹੈ ਤੇ ਡੰਪ 'ਤੇ ਕੂੜਾ ਸੁੱਟਣ ਤੋਂ ਰੋਕਣ ਲਈ ਇਲਾਕਾ ਵਾਸੀ ਰਾਤ ਨੂੰ ਵੀ ਪਹਿਰਾ ਦਿੰਦੇ ਰਹੇ | ਲੋਕਾਂ ਨੇ ਕੂੜਾ ਸੁੱਟਣ ਆਉਣ ਵਾਲਿਆਂ ਨੂੰ ਰੋਕਣ ਲਈ ਡੰਪ ਦਾ ਰਸਤਾ ਬੈਰੀਕੇਟ ਅਤੇ ਕਾਰਾਂ ਲਗਾ ਕੇ ਬੰਦ ਕਰ ਦਿੱਤਾ |

ਦਾਤਰ ਮਾਰ ਕੇ ਗੁਆਂਢੀ ਦੀ ਹੱਤਿਆ ਕਰਨ ਦੇ ਮਾਮਲੇ 'ਚ ਮੁਲਜ਼ਮ ਗਿ੍ਫ਼ਤਾਰ

ਜਲੰਧਰ, 26 ਸਤੰਬਰ (ਐੱਮ. ਐੱਸ. ਲੋਹੀਆ)-ਗਲੀ 'ਚੋਂ ਲੰਘਦੇ ਸਮੇਂ ਗੁਆਂਢੀ ਦਾ ਮੋਢਾ ਟਕਰਾ ਜਾਣ 'ਤੇ ਗੁੱਸੇ 'ਚ ਆਏ ਵਿਅਕਤੀ ਵਲੋਂ ਉਸ ਦੇ ਸਿਰ 'ਚ ਦਾਤਰ ਮਾਰ ਕੇ ਹੱਤਿਆ ਕਰਕੇ ਫਰਾਰ ਹੋ ਜਾਣ ਦੇ ਮਾਮਲੇ 'ਚ ਥਾਣਾ ਭਾਰਗੋ ਕੈਂਪ ਦੀ ਪੁਲਿਸ ਨੇ ਮੁਲਜ਼ਮ ਨੂੰ ਗਿ੍ਫ਼ਤਾਰ ਕਰ ਲਿਆ ...

ਪੂਰੀ ਖ਼ਬਰ »

ਸੀਵਰ ਦੀ ਕਰਵਾਈ ਸਫ਼ਾਈ

ਜਲੰਧਰ, 26 ਸਤੰਬਰ (ਸ਼ਿਵ)-ਵਾਰਡ ਨੰਬਰ 78 ਵਿਚ ਨਿਊ ਰਤਨ ਨਗਰ ਵਿਚ ਕਈ ਦਿਨਾਂ ਤੋਂ ਸੀਵਰੇਜ ਬੰਦ ਹੋਣ ਕਰਕੇ ਲੋਕਾਂ ਨੂੰ ਪੇ੍ਰਸ਼ਾਨੀ ਆ ਰਹੀ ਸੀ | ਇਸ ਬਾਰੇ ਲੋਕਾਂ ਨੇ ਕਈ ਵਾਰ ਕੌਂਸਲਰ ਨੂੰ ਵੀ ਕਿਹਾ ਸੀ ਪਰ ਕੋਈ ਸੁਣਵਾਈ ਨਹੀਂ ਹੋਈ | ਅੱਜ ਆਮ ਆਦਮੀ ਪਾਰਟੀ ਦੇ ਆਗੂ ਜੱਸਾ ...

ਪੂਰੀ ਖ਼ਬਰ »

ਹੜਤਾਲ ਕਰਕੇ ਅੱਜ ਸ਼ਹਿਰ 'ਚ ਸਫ਼ਾਈ ਅਤੇ ਕੂੜਾ ਚੁੱਕਣ ਦਾ ਬੰਦ ਰਹੇਗਾ ਕੰਮ

ਜਲੰਧਰ, 26 ਸਤੰਬਰ (ਸ਼ਿਵ)-ਪੱਕੀ ਭਰਤੀ ਦੀ ਮੰਗ ਪੂਰੀ ਨਾ ਹੋਣ ਦੇ ਰੋਸ ਵਜੋਂ ਨਿਗਮ ਦੀਆਂ ਚੌਥਾ ਦਰਜਾ ਮੁਲਾਜ਼ਮ ਯੂਨੀਅਨਾਂ 27 ਸਤੰਬਰ ਨੂੰ ਹੜਤਾਲ 'ਤੇ ਜਾ ਰਹੀਆਂ ਹਨ ਜਿਸ ਕਰਕੇ ਸ਼ਹਿਰ ਵਿਚ ਨਾ ਸਿਰਫ਼ ਸਫ਼ਾਈ ਦਾ ਕੰਮ ਬੰਦ ਰਹੇਗਾ ਸਗੋਂ ਨਿਗਮ ਮੁਲਾਜ਼ਮ ਕੂੜਾ ਚੁੱਕਣ ...

ਪੂਰੀ ਖ਼ਬਰ »

ਇਸਾਈ ਭਾਈਚਾਰੇ ਵਲੋਂ ਅੱਜ ਦੀ ਦਿੱਤੀ ਗਈ ਬੰਦ ਦੀ ਕਾਲ ਨੂੰ ਕਿਸੇ ਹਾਲ ਸਫਲ ਨਹੀਂ ਹੋਣ ਦਿਆਗੇ-ਸਿੱਖ ਤਾਲਮੇਲ ਕਮੇਟੀ

ਜਲੰਧਰ, 26 ਸਤੰਬਰ (ਹਰਵਿੰਦਰ ਸਿੰਘ ਫੁੱਲ)-ਸਿੱਖ ਤਾਲਮੇਲ ਕਮੇਟੀ ਦੀ ਪਹਿਲ 'ਤੇ ਵੱਖ-ਵੱਖ ਭਾਈਚਾਰੇ ਜਿਨਾਂ ਵਿੱਚ ਸਿੱਖ, ਹਿੰਦੂ, ਰਵਿਦਾਸ, ਵਾਲਮੀਕਿ, ਭਗਤ ਕਬੀਰਪੰਥੀ ਤੇ ਨਿਹੰਗ ਜਥੇਬੰਦੀਆਂ ਦੀ ਇਕ ਮੀਟਿੰਗ ਸ਼੍ਰੀ ਗੁਰੂ ਰਵਿਦਾਸ ਚÏਕ ਵਿਖੇ ਸਿੱਖ ਤਾਲਮੇਲ ਕਮੇਟੀ ...

ਪੂਰੀ ਖ਼ਬਰ »

ਮਾਮਲਾ ਵਿਅਕਤੀ ਵਲੋਂ ਕੀਤੀ ਖ਼ੁਦਕੁਸ਼ੀ ਦਾ

ਚੁਗਿੱਟੀ/ਜੰਡੂਸਿੰਘਾ, 26 ਸਤੰਬਰ (ਨਰਿੰਦਰ ਲਾਗੂ)-ਥਾਣਾ ਰਾਮਾਮੰਡੀ ਅਧੀਨ ਆਉਂਦੇ ਗੁਰੂ ਨਾਨਕਪੁਰਾ ਖੇਤਰ 'ਚ ਬੀਤੇ ਕੱਲ੍ਹ ਇਕ ਵਿਅਕਤੀ ਵਲੋਂ ਫਾਹਾ ਲਾ ਕੇ ਕੀਤੀ ਗਈ ਖੁਦਕੁਸ਼ੀ ਦੇ ਮਾਮਲੇ 'ਤੇ ਕਾਰਵਾਈ ਕਰਦੇ ਹੋਏ ਪੁਲਿਸ ਵਲੋਂ ਸੋਮਵਾਰ ਨੂੰ ਲਾਸ਼ ਦਾ ਪੋਸਟਮਾਰਟਮ ...

ਪੂਰੀ ਖ਼ਬਰ »

ਵਿਧਾਇਕ ਰਮਨ ਅਰੋੜਾ ਦੇ ਕਹਿਣ 'ਤੇ ਪੀ.ਸੀ.ਐੱਮ. ਐੱਸ.ਏ. ਨੇ ਇਕ ਦਿਨ ਅੱਗੇ ਪਾਈ ਹੜਤਾਲ

ਜਲੰਧਰ, 26 ਸਤੰਬਰ (ਐੱਮ. ਐੱਸ. ਲੋਹੀਆ)-ਵਿਧਾਇਕ ਰਮਨ ਅਰੋੜਾ ਅਤੇ ਡੀ.ਸੀ.ਪੀ. ਨਰੇਸ਼ ਡੋਗਰਾ ਵਿਚਕਾਰ ਹੋਏ ਝਗੜੇ 'ਚ ਜ਼ਖ਼ਮੀਆਂ ਨੂੰ ਸਿਵਲ ਹਸਪਤਾਲ ਲੈ ਕੇ ਪਹੁੰਚੇ ਆਮ ਆਦਮੀ ਪਾਰਟੀ ਦੇ ਵਰਕਰਾਂ ਵਲੋਂ ਆਪਣੀ ਮਰਜ਼ੀ ਅਨੁਸਾਰ ਐਮ.ਐਲ.ਆਰ. ਕੱਟਵਾਉਣ ਨੂੰ ਲੈ ਕੇ ਕੀਤੇ ਗਏ ...

ਪੂਰੀ ਖ਼ਬਰ »

ਪੁਲਿਸ ਨੇ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਕੀਤੀ ਵਾਰਸਾਂ ਦੇ ਹਵਾਲੇ ਮਾਮਲਾ ਵਿਅਕਤੀ ਵਲੋਂ ਕੀਤੀ ਖ਼ੁਦਕੁਸ਼ੀ ਦਾ

ਚੁਗਿੱਟੀ/ਜੰਡੂਸਿੰਘਾ, 26 ਸਤੰਬਰ (ਨਰਿੰਦਰ ਲਾਗੂ)-ਥਾਣਾ ਰਾਮਾਮੰਡੀ ਅਧੀਨ ਆਉਂਦੇ ਗੁਰੂ ਨਾਨਕਪੁਰਾ ਖੇਤਰ 'ਚ ਬੀਤੇ ਕੱਲ੍ਹ ਇਕ ਵਿਅਕਤੀ ਵਲੋਂ ਫਾਹਾ ਲਾ ਕੇ ਕੀਤੀ ਗਈ ਖੁਦਕੁਸ਼ੀ ਦੇ ਮਾਮਲੇ 'ਤੇ ਕਾਰਵਾਈ ਕਰਦੇ ਹੋਏ ਪੁਲਿਸ ਵਲੋਂ ਸੋਮਵਾਰ ਨੂੰ ਲਾਸ਼ ਦਾ ਪੋਸਟਮਾਰਟਮ ...

ਪੂਰੀ ਖ਼ਬਰ »

ਪਟੇਲ ਹਸਪਤਾਲ 'ਚ ਦਿਲ ਦੇ ਰੋਗਾਂ ਦਾ ਮੁਫ਼ਤ ਜਾਂਚ ਕੈਂਪ 29 ਨੂੰ

ਜਲੰਧਰ, 26 ਸਤੰਬਰ (ਐੱਮ. ਐੱਸ. ਲੋਹੀਆ)—ਸਥਾਨਕ ਪਟੇਲ ਹਸਪਤਾਲ ਵਿਖੇ ਵਿਸ਼ਵ ਹਾਰਟ ਦਿਵਸ ਦੇ ਮੌਕੇ ਮਿਤੀ 29 ਸਤੰਬਰ 2022 ਦਿਨ ਵੀਰਵਾਰ ਨੂੰ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਦਿਲ ਦੀਆਂ ਬਿਮਾਰੀਆਂ ਸਬੰਧੀ ਮੁਫ਼ਤ ਜਾਂਚ ਕੈਂਪ ਲਗਾਇਆ ਜਾ ਰਿਹਾ ਹੈ | ਇਸ ਕੈਂਪ ਦੌਰਾਨ ਦਿਲ ...

ਪੂਰੀ ਖ਼ਬਰ »

7 ਗ੍ਰਾਮ ਹੈਰੋਇਨ ਅਤੇ 265 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਇਕ ਗਿ੍ਫ਼ਤਾਰ

ਜਲੰਧਰ, 26 ਸਤੰਬਰ (ਐਮ-ਐਸ- ਲੋਹੀਆ)-ਥਾਣਾ ਬਸਤੀ ਬਾਵਾਖੇਲ ਦੀ ਪੁਲਸ ਨੇ 7 ਗ੍ਰਾਮ ਹੈਰੋਇਨ ਅਤੇ 265 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਕਰ ਇਕ ਵਿਅਕਤੀ ਨੂੰ ਗਿ੍ਫਤਾਰ ਕੀਤਾ ਹੈ | ਮੁਲਜ਼ਮ ਦੀ ਪਹਿਚਾਣ ਸੁਸ਼ੀਲ ਕੁਮਾਰ ਉਰਫ ਸ਼ੀਲਾ ਪੁੱਤਰ ਸਵਰਨ ਦਾਸ ਨਿਵਾਸੀ ਮੋਚੀ ਮੁਹੱਲਾ, ...

ਪੂਰੀ ਖ਼ਬਰ »

ਸਿਹਤ ਸੰਬੰਧੀ ਜਾਗਰੂਕਤਾ ਸੈਮੀਨਾਰ ਲਗਾਇਆ

ਚੁਗਿੱਟੀ/ਜੰਡੂਸਿੰਘਾ, 26 ਸਤੰਬਰ (ਨਰਿੰਦਰ ਲਾਗੂ)-ਭਾਰਤ ਸਰਕਾਰ ਵਲੋਂ ਪੰਜਵੇਂ ਪੋਸ਼ਣ ਮਾਂਹ ਤਹਿਤ ਜਾਰੀ ਗਤੀਵਿਧੀਆਂ ਨੂੰ ਜਨ-ਜਨ ਤੱਕ ਪਹੁੰਚਾਉਣ ਲਈ ਸਬ ਡਵੀਜ਼ਨ ਜਲੰਧਰ ਈਸਟ ਦੇ ਐਸ.ਡੀ.ਐਮ.-1 ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਮੈਡਮ ਇੰਦਰਜੀਤ ਕੌਰ ਦੇ ...

ਪੂਰੀ ਖ਼ਬਰ »

ਦੋਆਬਾ ਕਾਲਜ ਵਿਖੇ ਭਾਰਤੀ ਅਤੇ ਕੈਨੇਡੀਅਨ ਸਿੱਖਿਆ ਪ੍ਰਣਾਲੀ 'ਤੇ ਸੈਮੀਨਾਰ

ਜਲੰਧਰ, 26 ਸਤੰਬਰ (ਰਣਜੀਤ ਸਿੰਘ ਸੋਢੀ)-ਦੋਆਬਾ ਕਾਲਜ ਦੇ ਐਜੂਕੇਸ਼ਨ ਵਿਭਾਗ ਵਲੋਂ ਭਾਰਤੀ ਅਤੇ ਕੈਨੇਡੀਅਨ ਸਿੱਖਿਆ ਪ੍ਰਣਾਲੀ ਤੇ ਸੈਮੀਨਾਰ ਕਰਵਾਇਆ ਗਿਆ, ਜਿਸ ਵਿਚ ਰਿਸ਼ੀ ਨਾਗਰ ਸੈਨੇਟਰ, ਯੂਨੀਵਰਸਿਟੀ ਆਫ਼ ਕੈਲਗਰੀ ਅਤੇ ਨਿਊਜ਼ ਡਾਇਰੈਕਟਰ ਰੈਡ ਐਫ. ਐਮ. ਕੈਲਗਰੀ ...

ਪੂਰੀ ਖ਼ਬਰ »

ਤਿਉਹਾਰੀ ਸੀਜ਼ਨ 'ਚ ਜੀ.ਐੱਸ.ਟੀ. ਵਿਭਾਗ ਵਲੋਂ ਨੋਟਿਸ ਭੇਜਣ 'ਤੇ ਕਾਰੋਬਾਰੀਆਂ 'ਚ ਰੋਸ

ਜਲੰਧਰ, 26 ਸਤੰਬਰ (ਸ਼ਿਵ)-ਜੀ. ਐੱਸ. ਟੀ. ਵਿਭਾਗ ਵਲੋਂ ਮਾਰੇ ਜਾ ਰਹੇ ਛਾਪਿਆਂ ਦਾ ਕਾਰੋਬਾਰੀਆਂ ਵਲੋਂ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਸੀ ਪਰ ਹੁਣ ਜੀ. ਐੱਸ. ਟੀ. ਵਿਭਾਗ ਵਲੋਂ ਤਿਉਹਾਰੀ ਸੀਜਨ ਵਿਚ ਕਾਰੋਬਾਰੀਆਂ ਨੂੰ ਵਿਭਾਗ ਵਲੋਂ ਨਵੇਂ ਨੋਟਿਸ ਜਾਰੀ ਕਰਨ ਤੋਂ ...

ਪੂਰੀ ਖ਼ਬਰ »

ਹਵਨ ਯੱਗ ਦੇ ਨਾਲ ਭਗਵਾਨ ਵਾਲਮੀਕਿ ਪ੍ਰਗਟ ਉਤਸਵ ਸੰਬੰਧੀ ਸਮਾਗਮ ਆਰੰਭ

ਜਲੰਧਰ, 26 ਸਤੰਬਰ (ਹਰਵਿੰਦਰ ਸਿੰਘ ਫੁੱਲ)-ਭਗਵਾਨ ਵਾਲਮੀਕਿ ਪ੍ਰਗਟ ਉਤਸਵ ਦੇ ਸਬੰਧ 'ਚ ਸਥਾਨਕ ਭਗਵਾਨ ਵਾਲਮੀਕਿ ਆਸ਼ਰਮ ਸ਼ਕਤੀ ਨਗਰ ਵਿਖੇ ਵਾਲਮੀਕਿ ਉਤਸਵ ਕਾਮੇਟੀ ਵਲੋਂ ਸਾਧੂ ਸੰਮੇਲਨ ਅਤੇ ਹਵਨ ਯੱਗ ਕਰਵਾਇਆ ਗਿਆ | ਜਿਸ 'ਚ ਸੰਤ ਸਮਾਜ ਵਲੋਂ ਬਾਲ ਯੋਗੀ ਬਾਬਾ ...

ਪੂਰੀ ਖ਼ਬਰ »

ਸੇਂਟ ਸੋਲਜਰ ਮੈਨੇਜਮੈਂਟ ਅਤੇ ਟੈਕਨੀਕਲ ਇੰਸਟੀਚਿਊਟ ਦੇ ਯੂਨੀਵਰਸਿਟੀ ਨਤੀਜੇ ਰਹੇ ਸ਼ਾਨਦਾਰ

ਜਲੰਧਰ, 26 ਸਤੰਬਰ (ਰਣਜੀਤ ਸਿੰਘ ਸੋਢੀ)-ਸੇਂਟ ਸੋਲਜਰ ਮੈਨੇਜਮੈਂਟ ਐਂਡ ਟੈਕਨੀਕਲ ਇੰਸਟੀਚਿਊਟ, ਕਪੂਰਥਲਾ ਰੋਡ ਦੇ ਵਿਦਿਆਰਥੀਆਂ ਨੇ ਆਈ.ਕੇ.ਜੀ ਪੰਜਾਬ ਟੈਕਨੀਕਲ ਯੂਨੀਵਰਸਿਟੀ ਵੱਲੋਂ ਐਲਾਨੇ ਗਏ ਵੱਖ-ਵੱਖ ਜਮਾਤਾਂ ਦੇ ਨਤੀਜਿਆਂ ਵਿਚ ਸ਼ਾਨਦਾਰ ਅੰਕ ਪ੍ਰਾਪਤ ਕਰਕੇ ...

ਪੂਰੀ ਖ਼ਬਰ »

ਪ੍ਰੋ. (ਡਾ.) ਮਨੋਜ ਕੁਮਾਰ ਡੀ.ਏ.ਵੀ. ਯੂਨੀਵਰਸਿਟੀ ਦੇ ਬਣੇ ਉਪ ਕੁਲਪਤੀ

ਜਲੰਧਰ, 26 ਸਤੰਬਰ (ਰਣਜੀਤ ਸਿੰਘ ਸੋਢੀ)-ਸਿੱਖਿਆ ਸ਼ਾਸਤਰੀ ਤੇ ਖੋਜ-ਕਰਤਾ ਪ੍ਰੋ. (ਡਾ.) ਮਨੋਜ ਕੁਮਾਰ ਨੇ ਡੀ. ਏ. ਵੀ. ਯੂਨੀਵਰਸਿਟੀ ਦੇ ਉਪ ਕੁਲਪਤੀ ਦਾ ਅਹੁਦਾ ਸੰਭਾਲਿਆਂ | ਉਨ੍ਹਾਂ ਨੇ ਕਾਰਜਕਾਰੀ ਉਪਕੁਲਪਤੀ ਡਾ. ਜਸਬੀਰ ਰਿਸ਼ੀ ਤੋਂ ਅਹੁਦਾ ਸੰਭਾਲਿਆ | ਇਸ ਤੋਂ ਪਹਿਲਾਂ ...

ਪੂਰੀ ਖ਼ਬਰ »

ਗੁਰਦੁਆਰਾ ਛੇਵੀਂ ਪਾਤਸ਼ਾਹੀ ਵਿਖੇ ਹਫ਼ਤਾਵਾਰੀ ਵਿਸ਼ੇਸ ਗੁਰਮਤਿ ਸਮਾਗਮ

ਜਲੰਧਰ, 26 ਸਤੰਬਰ (ਹਰਵਿੰਦਰ ਸਿੰਘ ਫੁੱਲ)-ਇਤਿਹਾਸਕ ਅਸਥਾਨ ਗੁਰਦੁਆਰਾ ਛੇਵੀਂ ਪਾਤਸ਼ਾਹੀ ਬਸਤੀ ਸ਼ੇਖ ਵਿਖੇ ਹਫ਼ਤਾਵਾਰੀ ਦੀਵਾਨ ਸਜਾਏ ਗਏ¢ ਪੰਜ ਬਾਣੀਆਂ ਦੇ ਨਿੱਤਨੇਮ ਅਤੇ ਕਥਾ ਕੀਰਤਨ ਉਪਰੰਤ ਵਿਦਵਾਨ ਕਥਾਵਾਚਕ ਅਤੇ ਪਿਛਲੇ 15 ਸਾਲ ਤੋਂ ਬਤÏਰ ਹੈੱਡ ਗ੍ਰੰਥੀ ਦੀ ...

ਪੂਰੀ ਖ਼ਬਰ »

ਹਰਿਵੱਲਭ ਸੰਗੀਤ ਸੰਮੇਲਨ 23 ਦਸੰਬਰ ਤੋਂ-ਪੂਰਨਿਮਾ ਬੇਰੀ

ਜਲੰਧਰ, 26 ਸਤੰਬਰ (ਹਰਵਿੰਦਰ ਸਿੰਘ ਫੁੱਲ)-ਉੱਤਰੀ ਭਾਰਤ ਦੀ ਪ੍ਰੱਸਿਧ ਸ਼ਾਸਤਰੀ ਸੰਗੀਤ ਸੰਸਥਾ ਬਾਬਾ ਹਰਿਵੱਲਭ ਸੰਗੀਤ ਮਹਾਸਭਾ ਦੀ ਸਾਲਾਨਾ ਜਨਰਲ ਮੀਟਿੰਗ ਸਥਾਨਕ ਪੰਜਾਬ ਪ੍ਰੈੱਸ ਕਲੱਬ ਵਿਖੇ ਹੋਈ | ਮੀਟਿੰਗ ਦੌਰਾਨ ਸਾਲ 2021-22 ਲਈ ਮਹਾਸਭਾ ਦੀ ਆਡਿਟ ਕੀਤੀ ਬੈਲੇਂਸ ...

ਪੂਰੀ ਖ਼ਬਰ »

ਮੁਲਖ ਰਾਜ ਦਕੋਹਾ ਦੀਆਂ ਸਮਾਜ ਪ੍ਰਤੀ ਸੇਵਾਵਾਂ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ-ਵਿਧਾਇਕ ਅਰੋੜਾ

ਜਲੰਧਰ ਛਾਉਣੀ, 26 ਸਤੰਬਰ (ਪਵਨ ਖਰਬੰਦਾ)-ਸਵ. ਮੁਲਖ ਰਾਜ ਦਕੋਹਾ ਦੀਆਂ ਸਮਾਜ ਪ੍ਰਤੀ ਕੀਤੀਆਂ ਗਈਆਂ ਸੇਵਾਵਾਂ ਅਤੇ ਕਾਰਗੁਜਾਰੀਆਂ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ ਹੈ ਤੇ ਉਨ੍ਹਾਂ ਵਲੋਂ ਦਿੱਤੀਆਂ ਗਈਆਂ ਸਿੱਖਿਆਵਾਂ 'ਤੇ ਚਲਦੇ ਹੋਏ ਅੱਜ ਉਨ੍ਹਾਂ ਦੇ ਪੁੱਤਰ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਕਿਸ਼ਨਪੁਰਾ ਕਰਾਟੇ ਉਮਰ ਵਰਗ 17 ਸਾਲਾ 'ਚ ਚੈਂਪੀਅਨ

ਜਲੰਧਰ, 26 ਸਤੰਬਰ (ਰਣਜੀਤ ਸਿੰਘ ਸੋਢੀ)-ਜ਼ਿਲ•੍ਹਾ ਸਿੱਖਿਆ ਅਫ਼ਸਰ ਗੁਰਸ਼ਰਨ ਸਿੰਘ ਗੁਰਾਇਆ ਦੀ ਅਗਵਾਈ 'ਚ ਜਿਲ•ਾ ਜਲੰਧਰ ਦੀਆ ਸਕੂਲ ਖੇਡਾਂ ਤਹਿਤ ਕਰਾਟੇ ਦੇ 14-17-19 ਸਾਲ ਉਮਰ ਵਰਗ ਲੜਕੀਆਂ ਦੇ ਮੁਕਾਬਲੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਾਡੋਵਾਲੀ ਰੋਡ ਵਿਖੇ ...

ਪੂਰੀ ਖ਼ਬਰ »

ਹੱਤਿਆ ਦੀ ਕੋਸ਼ਿਸ਼ ਦੇ ਮਾਮਲੇ 'ਚ ਫ਼ਰਾਰ ਚੱਲ ਰਹੇ 2 ਮੁਲਜ਼ਮ ਕੀਤੇ ਗਿ੍ਫ਼ਤਾਰ

ਜਲੰਧਰ, 26 ਸਤੰਬਰ (ਐੱਮ. ਐੱਸ. ਲੋਹੀਆ)—ਹੱਤਿਆ ਦੀ ਕੋਸ਼ਿਸ਼ ਦੇ ਇਕ ਮਾਮਲੇ 'ਚ ਫਰਾਰ ਚੱਲ ਰਹੇ 2 ਮੁਲਜ਼ਮਾਂ ਨੂੰ ਥਾਣਾ ਭਾਰਗੋ ਕੈਂਪ ਦੀ ਪੁਲਿਸ ਨੇ ਗਿ੍ਫ਼ਤਾਰ ਕਰ ਲਿਆ ਹੈ, ਜਿਨ੍ਹਾਂ ਦੀ ਪਛਾਣ ਰਾਜਬੀਰ ਸਿੰਘ ਉਰਫ਼ ਨਨੂੰ ਪੁੱਤਰ ਸਵ. ਹਰਜਿੰਦਰ ਸਿੰਘ ਉਰਫ਼ ਜਿੰਦੀ ...

ਪੂਰੀ ਖ਼ਬਰ »

ਹੁਣ ਮਹਿਲਾ ਥਾਣੇ ਦੀ ਕਾਰਗੁਜ਼ਾਰੀ 'ਤੇ ਪੁਲਿਸ ਕਮਿਸ਼ਨਰ ਦੀ ਹੋਵੇਗੀ ਸਿੱਧੀ ਨਜ਼ਰ

ਜਲੰਧਰ, 26 ਸਤੰਬਰ (ਐੱਮ. ਐੱਸ. ਲੋਹੀਆ)-ਪਤੀ ਅਤੇ ਸਹੁਰੇ ਪਰਿਵਾਰ ਵਲੋਂ ਕੀਤੀ ਜਾਂਦੀ ਦਾਜ ਪਰਤਾੜਨਾ ਅਤੇ ਘਰੇਲੂ ਹਿੰਸਾ ਦੀਆਂ ਸ਼ਿਕਾਰ ਔਰਤਾਂ ਦੀ ਸੁਣਵਾਈ ਲਈ ਬਣਾਏ ਗਏ ਮਹਿਲਾ ਥਾਣੇ 'ਚ ਪੁਲਿਸ ਮੁਲਾਜ਼ਮਾਂ ਅਤੇ ਆਉਣ ਵਾਲੇ ਵਿਅਕਤੀਆਂ ਦੀਆਂ ਗਤੀਵਿਧੀਆਂ 'ਤੇ ਸਿੱਧੀ ...

ਪੂਰੀ ਖ਼ਬਰ »

ਖ਼ਤਰੇ ਤੋਂ ਖਾਲੀ ਨਹੀਂ ਨਕੋਦਰ ਰੋਡ ਰਾਹੀਂ ਜਲੰਧਰ ਸ਼ਹਿਰ 'ਚ ਦਾਖ਼ਲ ਹੋਣਾ

ਲਾਂਬੜਾ, 26 ਸਤੰਬਰ (ਪਰਮੀਤ ਗੁਪਤਾ)-ਜਲੰਧਰ ਸ਼ਹਿਰ ਦੇ ਦੱਖਣੀ ਦਰਵਾਜ਼ੇ ਵਜੋਂ ਜਾਣੇ ਜਾਂਦੇ ਨਕੋਦਰ ਰੋਡ ਰਾਹੀਂ ਸ਼ਹਿਰ ਵਿਚ ਦਾਖਲ ਹੋਣਾ ਅਤੇ ਜਲੰਧਰ ਸ਼ਹਿਰ ਤੋ ਨਕੋਦਰ ਵੱਲ ਨੂੰ ਜਾਣ ਲਈ ਰਾਹਗੀਰਾਂ ਨੂੰ ਸੜਕ ਦੀ ਖਸਤਾ ਹਾਲਤ ਹੋਣ ਕਾਰਨ ਭਾਰੀ ਦਿੱਕਤਾਂ ਦਾ ...

ਪੂਰੀ ਖ਼ਬਰ »

ਛਾਉਣੀ 'ਚ ਜਗਰਾਤੇ ਦੇ ਸੰਬੰਧ 'ਚ ਝੰਡਾ ਚੜ੍ਹਾਉਣ ਦੀ ਰਸਮ ਕੀਤੀ ਅਦਾ

ਸਾਨੂੰ ਸਾਰੇ ਧਰਮਾਂ ਦਾ ਸਨਮਾਨ ਕਰਨਾ ਚਾਹੀਦਾ-ਏ.ਸੀ.ਪੀ. ਬਬਨਦੀਪ ਸਿੰਘ ਜਲੰਧਰ ਛਾਉਣੀ, 26 ਸਤੰਬਰ (ਪਵਨ ਖਰਬੰਦਾ)-ਜੈ ਗਣਪਤੀ ਸੇਵਾ ਸੁਸਾਇਟੀ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਕਰਵਾਏ ਜਾ ਰਹੇ ਸਾਲਾਨਾ ਜਗਰਾਤੇ ਦੇ ਸਬੰਧ 'ਚ ਅੱਜ ਛਾਉਣੀ ਦੀ ਸਬਜ਼ੀ ਮੰਡੀ ਵਿਖੇ ...

ਪੂਰੀ ਖ਼ਬਰ »

ਸੜਕਾਂ ਦੀ ਮੁਰੰਮਤ ਕਰਨ ਲਈ ਵੀ ਨਿਗਮ ਕੋਲ ਨਹੀਂ ਹੈ ਫੰਡ

ਜਲੰਧਰ, 26 ਸਤੰਬਰ (ਸ਼ਿਵ)-ਸਾਰੇ ਸ਼ਹਿਰ ਦੀਆਂ ਸੜਕਾਂ ਦੀ ਹਾਲਤ ਤਾਂ ਇਸ ਵੇਲੇ ਕਾਫੀ ਖ਼ਰਾਬ ਹੋ ਗਈ ਹੈ ਪਰ ਸ਼ਹਿਰ ਵਿਚ ਕਈ ਇਸ ਤਰਾਂ ਦੀਆਂ ਸੜਕਾਂ ਹਨ ਜਿਨ੍ਹਾਂ ਦੀ ਨਿਗਮ ਪ੍ਰਸ਼ਾਸਨ ਵਲੋਂ ਇਸ ਕਰਕੇ ਵੀ ਮੁਰੰਮਤ ਨਹੀਂ ਕੀਤੀ ਜਾ ਰਹੀ ਹੈ ਕਿਉਂਕਿ ਨਿਗਮ ਪ੍ਰਸ਼ਾਸਨ ਕੋਲ ...

ਪੂਰੀ ਖ਼ਬਰ »

ਸ਼ਿਵ ਰਾਮ ਕਲਾ ਮੰਚ ਵਲੋਂ ਦੁਸਹਿਰਾ ਗਰਾਊਾਡ ਮਾਡਲ ਹਾਊਸ ਵਿਚ ਰਾਮਲੀਲ੍ਹਾ ਸ਼ੁਰੂ

ਜਲੰਧਰ, 26 ਸਤੰਬਰ (ਸ਼ੈਲੀ)-ਸ਼ਿਵ ਰਾਮ ਕਲਾ ਮੰਚ ਸ੍ਰੀ ਰਾਮ ਲੀਲਾ ਕਮੇਟੀ ਮਾਡਲ ਹਾਊਸ ਵਲੋਂ ਐਤਵਾਰ ਰਾਤ ਰਾਮ ਲੀਲਾ ਦੀ ਸ਼ੁਰੂਆਤ ਦੁਸਹਿਰਾ ਗਰਾਊਾਡ ਵਿਚ ਕੀਤੀ ਗਈ¢ ਮੰਚ ਵਲੋਂ ਪਹਿਲੇ ਦਿਨ ਸ਼ਰਵਨ ਕੁਮਾਰ ਅਤੇ ਤਾੜਕਾ ਵੱਧ ਨਾਈਟ ਪੇਸ਼ ਕੀਤੀ ਗਈ¢ ਮੰਚ ਵਲੋਂ 26 ਸਤੰਬਰ ...

ਪੂਰੀ ਖ਼ਬਰ »

ਐਲ.ਪੀ.ਯੂ. ਦੇ ਡਿਸਟੈਂਸ ਐਜੂਕੇਸ਼ਨ ਪ੍ਰੋਗਰਾਮਾਂ ਵਿੱਚ ਦਾਖ਼ਲੇ ਲਈ ਵਿਦਿਆਰਥੀਆਂ 'ਚ ਭਾਰੀ ਉਤਸ਼ਾਹ

ਜਲੰਧਰ, 26 ਸਤੰਬਰ (ਰਣਜੀਤ ਸਿੰਘ ਸੋਢੀ)-ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਡਿਸਟੈਂਸ ਐਜੂਕੇਸ਼ਨ ਪ੍ਰੋਗਰਾਮਾਂ ਲਈ ਸੈਸ਼ਨ 2022-23 'ਸਤੰਬਰ ਇਨਟੇਕ' ਦਾ ਦਾਖਲਾ ਸ਼ੁਰੂ ਹੈ¢ ਇਸ 'ਚ 20 ਤੋਂ ਵੱਧ ਪੋ੍ਰਗਰਾਮਾਂ ਲਈ ਵਿਦਿਆਰਥੀਆਂ 'ਚ ਬੜਾ ਉਤਸ਼ਾਹ ਹੈ | ਯੂ. ਜੀ. ਸੀ. ਦੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX