ਤਾਜਾ ਖ਼ਬਰਾਂ


ਜਲੰਧਰ ਲੋਕ ਸਭਾ ਜ਼ਿਮਨੀ ਚੋਣ ’ਤੇ ਖੁੱਲ੍ਹ ਕੇ ਬੋਲੇ ਪਵਨ ਟੀਨੂੰ -ਕਿਹਾ, 'ਆਪ' ਤੇ ਭਾਜਪਾ 'ਚ ਜਾਣ ਦਾ ਸਵਾਲ ਹੀ ਨਹੀਂ
. . .  10 minutes ago
ਰਾਹੁਲ ਗਾਂਧੀ ਦੀ ਸੁਰੱਖਿਆ ਵਿਚ ਕਮੀ ਨਿਰਾਸ਼ਾਜਨਕ- ਕਾਂਗਰਸ ਪ੍ਰਧਾਨ
. . .  56 minutes ago
ਨਵੀਂ ਦਿੱਲੀ, 27 ਜਨਵਰੀ- ਭਾਰਤ ਜੋੜੋ ਯਾਤਰਾ ਵਿਚ ਸੁਰੱਖਿਆ ਦੇ ਮੁੱਦੇ ’ਤੇ ਬੋਲਦਿਆਂ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਟਵੀਟ ਕਰਕੇ ਕਿਹਾ ਕਿ ਭਾਰਤ ਜੋੜੋ ਯਾਤਰਾ ਦੌਰਾਨ ਜੰਮੂ-ਕਸ਼ਮੀਰ ਵਿਚ ਰਾਹੁਲ ਗਾਂਧੀ ਦੀ ਸੁਰੱਖਿਆ ਦੇ ਵੇਰਵਿਆਂ ਵਿਚ ਕਮੀ ਘੱਟ ਤੋਂ ਘੱਟ ਕਹਿਣ ਲਈ ਨਿਰਾਸ਼ਾਜਨਕ ਹੈ। ਭਾਰਤ...
ਪੰਜਾਬ ਦੇ ਗੈਂਗਸਟਰਾਂ ਨੂੰ ਹਥਿਆਰ ਸਪਲਾਈ ਕਰਨ ਆਏ ਦੋ ਨੌਜਵਾਨ ਜਾਅਲੀ ਕਰੰਸੀ ਸਣੇ ਗਿ੍ਫ਼ਤਾਰ
. . .  about 1 hour ago
ਫ਼ਾਜ਼ਿਲਕਾ, 27 ਜਨਵਰੀ (ਪ੍ਰਦੀਪ ਕੁਮਾਰ)- ਪੰਜਾਬ ਦੇ ਗੈਂਗਸਟਰਾਂ ਨੂੰ ਹਥਿਆਰਾਂ ਦੀ ਸਪਲਾਈ ਕਰਨ ਆਏ ਦੋ ਨੌਜਵਾਨਾਂ ਨੂੰ ਸਟੇਟ ਸਪੈਸ਼ਲ ਆਪ੍ਰੇਸ਼ਨ ਸੇਲ ਨੇ ਜਾਲੀ ਭਾਰਤੀ ਕਰੰਸੀ ਸਣੇ ਗਿ੍ਫ਼ਤਾਰ ਕੀਤਾ ਹੈ। ਸਟੇਟ ਸਪੈਸ਼ਲ ਆਪ੍ਰੇਸ਼ਨ ਸੇਲ ਵਲੋਂ ਇਨ੍ਹਾਂ ਨੌਜਵਾਨਾਂ ਖ਼ਿਲਾਫ਼ ਵੱਖ ਵੱਖ ਧਾਰਾਵਾਂ ਦੇ ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ...
ਮਾਮਲਾ ਯਾਤਰੀਆਂ ਨੂੰ ਛੱਡਣ ਦਾ: ਡੀ.ਜੀ.ਸੀ.ਏ. ਨੇ gofirst ਏਅਰਲਾਈਨਜ਼ ’ਤੇ ਲਗਾਇਆ ਵੱਡਾ ਜ਼ੁਰਮਾਨਾ
. . .  about 1 hour ago
ਨਵੀਂ ਦਿੱਲੀ, 27 ਜਨਵਰੀ- ਹਵਾਬਾਜ਼ੀ ਰੈਗੂਲੇਟਰੀ ਬਾਡੀ ਡੀ.ਜੀ.ਸੀ.ਏ. ਨੇ 55 ਯਾਤਰੀਆਂ ਨੂੰ ਹਵਾਈ ਅੱਡੇ ’ਤੇ ਛੱਡ ਕੇ gofirst ਏਅਰਲਾਈਨਜ਼ ਦੀ ਉਡਾਣ ਲਈ ਕੰਪਨੀ ਦੇ ਖ਼ਿਲਾਫ਼ ਕਾਰਵਾਈ ਕੀਤੀ ਹੈ। ਡੀ.ਜੀ.ਸੀ.ਏ. ਨੇ ਕੰਪਨੀ ’ਤੇ 10 ਲੱਖ ਰੁਪਏ ਦਾ ਜ਼ੁਰਮਾਨਾ ਲਗਾਇਆ ਹੈ। ਇਸ ਤੋਂ ਪਹਿਲਾਂ ਏਵੀਏਸ਼ਨ ਰੈਗੂਲੇਟਰ ਡੀ.ਜੀ.ਸੀ.ਏ. ਨੇ...
ਭਾਰਤੀ ਮਹਿਲਾ ਕ੍ਰਿਕਟ ਟੀਮ ਟੀ-20 ਵਿਸ਼ਵ ਕੱਪ ਦੇ ਫ਼ਾਈਨਲ ਵਿਚ
. . .  about 1 hour ago
ਨਵੀਂ ਦਿੱਲੀ, 27 ਜਨਵਰੀ- ਭਾਰਤੀ ਮਹਿਲਾ ਟੀਮ ਅੰਡਰ-19 ਟੀ-20 ਵਿਸ਼ਵ ਕੱਪ ਦੇ ਫ਼ਾਈਨਲ ’ਚ ਪਹੁੰਚ ਗਈ ਹੈ। ਮਹਿਲਾ ਅੰਡਰ-19 ਟੀਮ ਸੈਮੀਫ਼ਾਈਨਲ ’ਚ ਨਿਊਜ਼ੀਲੈਂਡ ਨੂੰ 8 ਵਿਕਟਾਂ ਨਾਲ ਹਰਾ ਕੇ ਫ਼ਾਈਨਲ ’ਚ...
ਦਿੱਲੀ ਯੂਨੀਵਰਸਿਟੀ ਦੇ ਆਰਟਸ ਫ਼ੈਕਲਟੀ ’ਤੇ ਧਾਰਾ 144 ਲਾਗੂ
. . .  about 2 hours ago
ਨਵੀਂ ਦਿੱਲੀ, 27 ਜਨਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ’ਤੇ ਬੀ.ਬੀ.ਸੀ. ਡਾਕੂਮੈਂਟਰੀ ਦੀ ਸਕ੍ਰੀਨਿੰਗ ਲਈ NS”9-KS” ਦੇ ਸੱਦੇ ਦੇ ਮੱਦੇਨਜ਼ਰ ਦਿੱਲੀ ਪੁਲਿਸ ਨੇ ਦਿੱਲੀ ਯੂਨੀਵਰਸਿਟੀ ਦੇ ਆਰਟਸ ਫ਼ੈਕਲਟੀ ’ਤੇ ਧਾਰਾ 144 (ਵੱਡੇ ਇਕੱਠਾਂ ’ਤੇ ਪਾਬੰਦੀ) ਲਾਗੂ ਕਰ ਦਿੱਤੀ। ਆਰਟਸ ਫੈਕਲਟੀ ਦੇ ਬਾਹਰ ਵੀ...
ਪਤੰਗ ਉਡਾਉਂਦੇ ਸਮੇਂ ਤਾਰਾਂ ਦੀ ਲਪੇਟ ਵਿਚ ਆਏ ਬੱਚੇ ਦੀ ਮੌਤ
. . .  about 2 hours ago
ਮੋਗਾ, 27 ਜਨਵਰੀ- ਮੋਗਾ ਦੇ ਮੁਹੱਲਾ ਬੇਦੀ ਨਗਰ ’ਚ ਛੱਤ ’ਤੇ ਚਾਈਨਾ ਡੋਰ ਨਾਲ ਪਤੰਗ ਉਡਾਉਂਦੇ ਸਮੇਂ ਹਾਈ ਟੈਂਸ਼ਨ ਤਾਰਾਂ ਦੀ ਲਪੇਟ ’ਚ ਆਏ 11 ਸਾਲਾ ਬੱਚੇ ਦੀ ਇਲਾਜ ਦੌਰਾਨ ਮੌਤ ਹੋ ਗਈ।
ਪੰਜਾਬ ਡਰੱਗ ਮਾਮਲੇ ਵਿਚ ਜਾਂਚ ਏਜੰਸੀਆਂ ਵਲੋਂ ਪੇਸ਼ ਜਾਂਚ ਰਿਪੋਰਟ ਨੂੰ ਪੰਜ ਸਾਲ ਬਾਅਦ ਹਾਈਕੋਰਟ ਵਿਚ ਖੋਲ੍ਹਿਆ ਗਿਆ
. . .  about 2 hours ago
ਪੰਜਾਬ ਡਰੱਗ ਮਾਮਲੇ ਵਿਚ ਜਾਂਚ ਏਜੰਸੀਆਂ ਵਲੋਂ ਪੇਸ਼ ਜਾਂਚ ਰਿਪੋਰਟ ਨੂੰ ਪੰਜ ਸਾਲ ਬਾਅਦ ਹਾਈਕੋਰਟ ਵਿਚ ਖੋਲ੍ਹਿਆ ਗਿਆ
ਅਰਬਨ ਪ੍ਰਾਇਮਰੀ ਹੈਲਥ ਸੈਂਟਰ ਬਣਿਆ ਹੁਣ ਮੁਹੱਲਾ ਕਲੀਨਿਕ, ਕਾਂਗਰਸ ਨੇ ਚੁੱਕੇ ਸਵਾਲ
. . .  about 2 hours ago
ਸੁਨਾਮ ਊਧਮ ਸਿੰਘ ਵਾਲਾ, 27 ਜਨਵਰੀ (ਰੁਪਿੰਦਰ ਸਿੰਘ ਸੱਗੂ)- ਮਹਾਨ ਸ਼ਹੀਦ ਊਧਮ ਸਿੰਘ ਦੇ ਜੱਦੀ ਸ਼ਹਿਰ ਵਿਚ ਕਰੀਬ ਇਕ ਦਹਾਕਾ ਪਹਿਲਾਂ ਸਥਾਪਿਤ ਹੋਏ ਅਰਬਨ ਪ੍ਰਾਇਮਰੀ ਹੈਲਥ ਸੈਂਟਰ, ਜੋ ਇਸ ਵੇਲੇ ਚਾਲੂ ਹੈ, ਸ਼ੁੱਕਰਵਾਰ ਨੂੰ ਮੁਹੱਲਾ ਕਲੀਨਿਕ ਵਿਚ ਤਬਦੀਲ ਹੋ ਗਿਆ ਹੈ। ਇਸ ਦਾ ਉਦਘਾਟਨ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕੀਤਾ। ਇਸ ਸੰਚਾਲਿਤ ਸਿਹਤ...
ਭਾਰਤ ਜੋੜੋ ਯਾਤਰਾ ਵਿਚ ਸੁਰੱਖਿਆ ਦੇ ਪੂਰੇ ਪ੍ਰਬੰਧ ਕੀਤੇ ਗਏ ਸਨ- ਕਸ਼ਮੀਰ ਪੁਲਿਸ
. . .  about 2 hours ago
ਸ੍ਰੀਨਗਰ, 27 ਜਨਵਰੀ- ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਦੌਰਾਨ ਸੁਰੱਖਿਆ ਸੰਬੰਧੀ ਹੋਈ ਅਣਗਹਿਲੀ ਸੰਬੰਧੀ ਕਸ਼ਮੀਰ ਜ਼ੋਨ ਪੁਲਿਸ ਨੇ ਦੱਸਿਆ ਕਿ ਭਾਰਤ ਜੋੜੋ ਯਾਤਰਾ ਦੇ ਰੂਟ ’ਤੇ ਪ੍ਰਬੰਧਕਾਂ ਵਲੋਂ ਅਧਿਕਾਰਤ ਵਿਅਕਤੀਆਂ ਨੂੰ ਹੀ ਅੰਦਰ ਜਾਣ ਦਿੱਤਾ ਗਿਆ ਸੀ। ਭਾਰਤ ਜੋੜੋ ਯਾਤਰਾ ਦੇ ਪ੍ਰਬੰਧਕਾਂ...
ਬੰਦੀ ਸਿੰਘਾਂ ਦੇ ਪਰਿਵਾਰਾਂ ਨੂੰ ਪ੍ਰਤੀ ਮਹੀਨਾ ਦਿੱਤਾ ਜਾਵੇਗਾ ਸਨਮਾਨ ਭੱਤਾ - ਐਡਵੋਕੇਟ ਧਾਮੀ
. . .  about 2 hours ago
ਅੰਮ੍ਰਿਤਸਰ, 27 ਜਨਵਰੀ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪੰਜਾਬ ਦੀ ਭਗਵੰਤ ਮਾਨ ਸਰਕਾਰ ਵਲੋਂ ਪੰਜ ਪਿਆਰੇ ਸਾਹਿਬਾਨ ਦੇ ਨਾਂ ’ਤੇ ਅੰਮ੍ਰਿਤਸਰ ਵਿਚ ਕਰੀਬ 25 ਵਰਿ੍ਹਆਂ ਤੋਂ ਚੱਲ ਰਹੇ ਸੈਟੇਲਾਈਟ ਹਸਪਤਾਲਾਂ ਦਾ ਨਾਂ ਤਬਦੀਲ ਕਰਕੇ ਆਮ ਆਦਮੀ ਕਲੀਨਿਕ ਕਰ ਦਿੱਤੇ ਜਾਣ ਦੀ ਨਿੰਦਾ ਕਰਦਿਆਂ ਇਸ ਨੂੰ ਮਾਨ ਸਰਕਾਰ...
ਭੀੜ ਨੂੰ ਕਾਬੂ ਕਰਨਾ ਪ੍ਰਸ਼ਾਸਨ ਦੀ ਜ਼ਿੰਮੇਵਾਰੀ- ਰਾਹੁਲ ਗਾਂਧੀ
. . .  about 2 hours ago
ਸ੍ਰੀਨਗਰ, 27 ਜਨਵਰੀ- ਕਾਂਗਰਸ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਕਿਹਾ ਕਿ ਅੱਜ ਯਾਤਰਾ ਦੌਰਾਨ ਪੁਲਿਸ ਦੇ ਸੁਰੱਖਿਆ ਪ੍ਰਬੰਧ ਢਹਿ-ਢੇਰੀ ਹੋ ਗਏ। ਸੁਰੰਗ ’ਚੋਂ ਨਿਕਲਣ ਤੋਂ ਬਾਅਦ ਪੁਲਿਸ ਵਾਲੇ ਦਿਖਾਈ ਨਹੀਂ ਦਿੱਤੇ। ਮੇਰੇ ਸੁਰੱਖਿਆ ਕਰਮਚਾਰੀਆਂ ਨੇ ਕਿਹਾ ਕਿ ਅਸੀਂ ਹੋਰ ਅੱਗੇ ਨਹੀਂ ਜਾ ਸਕਦੇ...
ਭਾਜਪਾ ਦੀ ਕੇਂਦਰੀ ਚੋਣ ਕਮੇਟੀ ਦੀ ਬੈਠਕ ਸ਼ੁਰੂ
. . .  about 2 hours ago
ਨਵੀਂ ਦਿੱਲੀ, 27 ਜਨਵਰੀ- ਭਾਜਪਾ ਦੀ ਕੇਂਦਰੀ ਚੋਣ ਕਮੇਟੀ (ਸੀ.ਈ.ਸੀ.) ਦੀ ਬੈਠਕ ਦਿੱਲੀ ਸਥਿਤ ਭਾਜਪਾ ਹੈੱਡਕੁਆਰਟਰ ਵਿਚ ਸ਼ੁਰੂ ਹੋ ਗਈ। ਮੀਟਿੰਗ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਪਾਰਟੀ ਦੇ ਕੌਮੀ ਪ੍ਰਧਾਨ ਜੇ.ਪੀ. ਨੱਡਾ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਰੱਖਿਆ ਮੰਤਰੀ...
ਸਟਾਰ ਇੰਪੈਕਟ ਦਾ ਜਨਰਲ ਮੈਨੇਜਰ ਬਣ ਡੀਲਰਾਂ ਨਾਲ ਠੱਗੀਆਂ ਮਾਰਨ ਵਾਲਾ ਕਾਬੂ
. . .  about 3 hours ago
ਸੰਦੌੜ, 27 ਜਨਵਰੀ ( ਜਸਵੀਰ ਸਿੰਘ ਜੱਸੀ)- ਮਲੇਰਕੋਟਲਾ ਦੇ ਲੁਧਿਆਣਾ ਰੋਡ ’ਤੇ ਸਥਿਤ ਸਟਾਰ ਇੰਪੈਕਟ ਦੇ ਜਨਰਲ ਮੈਨੇਜਰ ਮੁਹੰਮਦ ਯੂਨਸ ਵਲੋਂ ਥਾਣਾ ਸਿਟੀ - 1 ’ਚ ਇਕ ਦਰਖ਼ਾਸਤ ਦੇ ਕੇ ਸ਼ਿਕਾਇਤ ਕੀਤੀ ਗਈ ਕਿ ਵਿਨੈ ਕੁਮਾਰ ਮਿਸ਼ਰਾ ਵਾਸੀ ਬਿਹਾਰ ਆਪਣੇ ਸਾਥੀਆਂ ਮੁਰਲੀਧਰ ਮਿਸ਼ਰਾ, ਅਜੈ ਕੁਮਾਰ, ਸ਼ਿਵਚੰਦਰਾ ਸਿੰਘ,...
ਭਾਰਤ ਵਿਚ ਚੀਤਾ ਦੀ ਮੁੜ-ਪਛਾਣ ਵਿਚ ਸਹਿਯੋਗ ਲਈ ਭਾਰਤ ਅਤੇ ਦੱਖਣੀ ਅਫ਼ਰੀਕਾ ਵਿਚਕਾਰ ਸਮਝੌਤੇ 'ਤੇ ਹਸਤਾਖਰ
. . .  about 3 hours ago
ਨਵੀਂ ਦਿੱਲੀ, 27 ਜਨਵਰੀ-ਵਾਤਾਵਰਣ, ਜੰਗਲਾਤ ਅਤੇ ਜਲਵਾਯੂ ਪਰਿਵਰਤਨ ਮੰਤਰਾਲੇ ਅਨੁਸਾਰ ਦੱਖਣੀ ਅਫ਼ਰੀਕਾ ਅਤੇ ਭਾਰਤ ਨੇ ਭਾਰਤ ਵਿਚ ਚੀਤਾ ਦੀ ਮੁੜ-ਪਛਾਣ ਵਿਚ ਸਹਿਯੋਗ ਲਈ ਇੱਕ ਸਮਝੌਤਾ 'ਤੇ ਹਸਤਾਖਰ ਕੀਤੇ ਹਨ। ਸਮਝੌਤੇ ਦੇ ਤਹਿਤ ਫਰਵਰੀ 2023 ਵਿਚ ਦੱਖਣੀ ਅਫਰੀਕਾ ਤੋਂ ਭਾਰਤ ਲਈ...
ਜਨਤਕ ਇਕੱਠ ਵਿਚ ਆਪ ਵਿਧਾਇਕ ਹੋਇਆ ਆਪੇ ਤੋਂ ਬਾਹਰ
. . .  about 3 hours ago
ਬਰਨਾਲਾ, 27 ਜਨਵਰੀ (ਨਰਿੰਦਰ ਅਰੋੜਾ/ਸੁਰੇਸ਼ ਗੋਗੀ)- ਇੱਥੇ ਕਲੀਨਿਕ ਦਾ ਉਦਘਾਟਨ ਕਰਨ ਪਹੁੰਚੇ ਵਿਧਾਇਕ ਲਾਭ ਸਿੰਘ ਉੱਗੋਕੇ ਆਪੇ ਤੋਂ ਬਾਹਰ ਹੋ ਗਏ। ਇੱਥੇ ਹੋਏ ਜਨਤਕ ਇਕੱਠ ਵਿਚ ਉਨ੍ਹਾਂ ਉਦੋਂ ਸਰਪੰਚ ਦੇ ਬੇਟੇ ਨੂੰ ਥੱਪੜ ਮਾਰਨ ਦੀ ਧਮਕੀ ਦੇ ਦਿੱਤੀ ਜਦੋਂ ਸ਼ਹਿਣਾ ਪਿੰਡ ਵਾਸੀ...
ਫ਼ਿਲਮਾਂ ਦਾ ਬਾਈਕਾਟ ਕਰਨ ਦੀਆਂ ਗੱਲਾਂ ਨਾਲ ਵਾਤਾਵਰਨ ’ਤੇ ਅਸਰ ਪੈਂਦਾ ਹੈ-ਅਨੁਰਾਗ ਠਾਕੁਰ
. . .  about 4 hours ago
ਮਹਾਰਾਸ਼ਟਰ, 27 ਜਨਵਰੀ- ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਸਾਡੀਆਂ ਫ਼ਿਲਮਾਂ ਅੱਜ ਦੁਨੀਆ ਵਿਚ ਆਪਣਾ ਨਾਮ ਕਮਾ ਰਹੀਆਂ ਹਨ। ਫ਼ਿਰ ਇਸ ਕਿਸਮ ਦੀਆਂ ਗੱਲਾਂ ਦਾ ਵਾਤਾਵਰਨ ’ਤੇ ਅਸਰ ਪੈਂਦਾ ਹੈ। ਵਾਤਾਵਰਣ ਨੂੰ ਖ਼ਰਾਬ ਕਰਨ ਲਈ ਕਈ ਵਾਰ ਲੋਕ ਪੂਰੀ ਜਾਣਕਾਰੀ ਤੋਂ ਬਿਨਾਂ ਟਿੱਪਣੀ ਕਰਦੇ ਹਨ ਤਾਂ ਇਸ ਨਾਲ...
ਹਿੰਦ ਪਾਕਿ ਸੀਮਾ ਨੇੜਿਓਂ ਕਰੀਬ 15 ਕਰੋੜ ਰੁਪਏ ਦੀ ਹੈਰੋਇਨ ਬਰਾਮਦ
. . .  about 4 hours ago
ਫਿਰੋਜ਼ਪੁਰ, 27 ਜਨਵਰੀ (ਕੁਲਬੀਰ ਸਿੰਘ ਸੋਢੀ)- ਹਿੰਦ ਪਾਕਿ ਅੰਤਰਰਾਸ਼ਟਰੀ ਸਰਹੱਦ ਨੇੜੇ ਪੈਂਦੇ ਪਿੰਡ ਟੇਡੀ ਵਾਲਾ ਤੋਂ ਬੀ. ਐੱਸ. ਐਫ਼ ਦੇ ਜਵਾਨਾਂ ਵਲੋ ਕਰੀਬ 15 ਕਰੋੜ ਦੀ ਹੈਰੋਇਨ ਦੇ ਤਿੰਨ ਪੈਕੇਟ ਬਰਾਮਦ ਕੀਤੀ ਗਈ ਹੈ, ਜਿਨ੍ਹਾਂ ਨੂੰ ਪੀਲੀ ਟੇਪ ਵਿਚ...
ਮੱਧ ਪ੍ਰਦੇਸ਼: ਕੋਲੇ ਦੀ ਖਾਨ ਵਿਚ ਦਮ ਘੁੱਟਣ ਕਾਰਨ 4 ਲੋਕਾਂ ਦੀ ਮੌਤ
. . .  about 4 hours ago
ਭੋਪਾਲ, 27 ਜਨਵਰੀ- ਮੱਧ ਪ੍ਰਦੇਸ਼ ਦੇ ਸ਼ਾਹਡੋਲ ’ਚ ਕੋਲੇ ਦੀ ਖਾਣ ’ਚ ਦਮ ਘੁੱਟਣ ਨਾਲ 4 ਲੋਕਾਂ ਦੀ ਮੌਤ ਹੋ ਗਈ। ਐਸ.ਪੀ. ਕੁਮਾਰ ਪ੍ਰਤੀਕ ਨੇ ਦੱਸਿਆ ਕਿ ਇਹ ਚਾਰੇ ਲੋਹੇ ਦਾ ਸਾਮਾਨ ਚੋਰੀ ਕਰਨ ਦੇ ਇਰਾਦੇ ਨਾਲ ਪੁਰਾਣੀ ਬੰਦ ਪਈ ਖਦਾਨ ਵਿਚ ਦਾਖ਼ਲ ਹੋਏ ਸਨ। ਪਹਿਲੀ ਨਜ਼ਰੇ...
ਭਾਰਤ ਜੋੜੋ ਯਾਤਰਾ ਵਿਚ ਸੁਰੱਖਿਆ ਨਾ ਦੇਣਾ ਵੱਡੀ ਅਣਗਹਿਲੀ- ਕਾਂਗਰਸ
. . .  about 5 hours ago
ਸ੍ਰੀਨਗਰ, 26 ਜਨਵਰੀ- ਜੰਮੂ ਵਿਚ ਭਾਰਤ ਜੋੜੋ ਯਾਤਰਾ ਦੌਰਾਨ ਕਾਂਗਰਸ ਨੇ ਸੁਰੱਖਿਆ ਵਿਚ ਹੋਈ ਵੱਡੀ ਅਣਗਹਿਲੀ ਦਾ ਦੋਸ਼ ਲਗਾਇਆ ਹੈ। ਜੰਮੂ ਕਸ਼ਮੀਰ ਤੇ ਲੱਦਾਖ ਤੋਂ ਕਾਂਗਰਸ ਇੰਚਾਰਜ ਰਜਨੀ ਪਾਟਿਲ ਨੇ ਟਵੀਟ ਕਰਦਿਆਂ ਕਿਹਾ ਕਿ ਜੰਮੂ-ਕਸ਼ਮੀਰ ਯੂ.ਟੀ. ਪ੍ਰਸ਼ਾਸਨ ਰਾਹੁਲ ਗਾਂਧੀ ਦੀ ਅਗਵਾਈ ਵਾਲੀ ਭਾਰਤ ਜੋੜੋ ਯਾਤਰਾ...
ਰਿਸ਼ਵਤ ਲੈਂਦਾ ਸਾਬਕਾ ਪਟਵਾਰੀ ਤੇ ਉਸ ਦਾ ਕਰਿੰਦਾ ਕਾਬੂ
. . .  about 5 hours ago
ਫ਼ਗਵਾੜਾ, 27 ਜਨਵਰੀ (ਹਰਜੋਤ ਸਿੰਘ ਚਾਨਾ)— ਵਿਜੀਲੈਂਸ ਵਿਭਾਗ ਨੇ ਅੱਜ ਇੱਥੋਂ ਦੇ ਤਹਿਸੀਲ ਕੰਪਲੈਕਸ ’ਚੋਂ ਇਕ ਸਾਬਕਾ ਪਟਵਾਰੀ ਤੇ ਉਸ ਦੇ ਕਰਿੰਦੇ ਨੂੰ ਹਜ਼ਾਰਾਂ ਰੁਪਏ ਦੀ ਰਿਸ਼ਵਤ ਲੈਂਦਿਆ ਕਾਬੂ ਕੀਤਾ ਹੈ। ਭਾਵੇਂ ਕਿ ਵਿਜੀਲੈਂਸ ਅਧਿਕਾਰੀਆਂ ਨੇ ਅਜੇ ਤੱਕ ਕੋਈ ਪੁਸ਼ਟੀ ਨਹੀਂ ਕੀਤੀ ਹੈ ਪਰ ਉਹ ਇਨ੍ਹਾਂ ਨੂੰ ਫੜ੍ਹਨ ਤੋਂ ਬਾਅਦ...
ਮਾਮਲਾ ਮੋਰਬੀ ਪੁਲ ਢਹਿਣ ਦਾ: ਓਰੇਵਾ ਗਰੁੱਪ ਦੇ ਜੈਸੁਖ ਪਟੇਲ ਮੁਲਜ਼ਮ ਨਾਮਜ਼ਦ
. . .  about 5 hours ago
ਸੂਰਤ, 27 ਜਨਵਰੀ- ਗੁਜਰਾਤ ਵਿਚ 2022 ਦੇ ਮੋਰਬੀ ਸਸਪੈਂਸ਼ਨ ਪੁਲ ਦੇ ਢਹਿ ਜਾਣ ਦੇ ਮਾਮਲੇ ਵਿਚ 1,262 ਪੰਨਿਆਂ ਦੀ ਚਾਰਜਸ਼ੀਟ ਦਾਇਰ ਕੀਤੀ ਗਈ ਹੈ। ਇਸ ਘਟਨਾ ਵਿਚ 134 ਲੋਕਾਂ ਦੀ ਜਾਨ ਚਲੀ ਗਈ ਸੀ। ਚਾਰਜਸ਼ੀਟ ਵਿਚ ਓਰੇਵਾ ਗਰੁੱਪ ਦੇ ਜੈਸੁਖ ਪਟੇਲ ਨੂੰ ਮੁਲਜ਼ਮ...
ਨਿਤੀਸ਼ ਕੁਮਾਰ ਪਤਾ ਕਰਨ ਕੌਣ ਉਨ੍ਹਾਂ ਦਾ ਆਪਣਾ ਅਤੇ ਕੌਣ ਨਹੀਂ - ਉਪੇਂਦਰ ਕੁਸ਼ਵਾਹਾ
. . .  about 5 hours ago
ਪਟਨਾ, 27 ਜਨਵਰੀ- ਬਿਹਾਰ ’ਚ ਨਿਤੀਸ਼ ਕੁਮਾਰ ਅਤੇ ਉਪੇਂਦਰ ਕੁਸ਼ਵਾਹਾ ’ਚ ਚੱਲ ਰਹੀ ਖਿੱਚੋਤਾਣ ਵਿਚਾਲੇ ਕੁਸ਼ਵਾਹਾ ਨੇ ਨਵਾਂ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਨਿਤੀਸ਼ ਕੁਮਾਰ ਨੂੰ ਇਹ ਪਛਾਣ ਕਰਨੀ ਚਾਹੀਦੀ ਹੈ ਕਿ ਕੌਣ ਉਨ੍ਹਾਂ ਦਾ ਆਪਣਾ ਹੈ ਅਤੇ ਕੌਣ ਨਹੀਂ। ਉਨ੍ਹਾਂ ਅੱਗੇ ਕਿਹਾ ਕਿ ਪਿਛਲੇ ਕੁੱਝ ਦਿਨਾਂ ਤੋਂ ਮੇਰੇ ਬਾਰੇ ਕੁੱਝ ਗੱਲਾਂ ਕਹੀਆਂ...
ਇਸਰੋ ਜਾਸੂਸੀ ਕੇਸ: ਮੁਲਜ਼ਮ ਪੁੱਛਗਿੱਛ ਲਈ ਸੀ.ਬੀ.ਆਈ ਸਾਹਮਣੇ ਹੋਏ ਪੇਸ਼
. . .  about 6 hours ago
ਤਿਰੂਵੰਨਤਪੁਰਮ , 27 ਜਨਵਰੀ- ਇਸਰੋ ਜਾਸੂਸੀ ਕੇਸ ਵਿਚ ਨਾਮਜ਼ਦ ਮੁਲਜ਼ਮ ਸਾਬਕਾ ਡੀ.ਜੀ.ਪੀ. ਸਿਬੀ ਮੈਥਿਊਜ਼, ਗੁਜਰਾਤ ਦੇ ਸਾਬਕਾ ਡੀ.ਜੀ.ਪੀ. ਆਰਬੀ ਸ੍ਰੀਕੁਮਾਰ ਅਤੇ ਹੋਰ ਮੁਲਜ਼ਮ ਕੇਰਲ ਦੇ ਤਿਰੂਵੰਨਤਪੁਰਮ ਵਿਚ ਪੁੱਛਗਿੱਛ ਲਈ ਸੀ.ਬੀ.ਆਈ. ਸਾਹਮਣੇ...
ਕਦੇ ਦਬਾਅ ਵਿਚ ਨਾ ਰਹੋ- ਪ੍ਰਧਾਨ ਮੰਤਰੀ
. . .  about 6 hours ago
ਨਵੀਂ ਦਿੱਲੀ, 27 ਜਨਵਰੀ- ‘ਪਰੀਕਸ਼ਾ ਪੇ ਚਰਚਾ’ ਪ੍ਰੋਗਰਾਮ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਰਾਜਨੀਤੀ ਵਿਚ ਅਸੀਂ ਜਿੰਨੀਆਂ ਮਰਜ਼ੀ ਚੋਣਾਂ ਜਿੱਤ ਲਈਏ ਪਰ ਅਜਿਹਾ ਦਬਾਅ ਬਣਾਇਆ ਜਾਂਦਾ ਹੈ ਕਿ ਸਾਨੂੰ ਹਾਰਨਾ ਨਹੀਂ ਹੈ, ਹਰ ਪਾਸਿਓਂ ਹੀ ਅਜਿਹਾ ਦਬਾਅ ਬਣਾਇਆ ਜਾਂਦਾ ਹੈ। ਕੀ ਸਾਨੂੰ ਇਨ੍ਹਾਂ ਦਬਾਵਾਂ ਹੇਠ ਦੱਬ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 12 ਅੱਸੂ ਸੰਮਤ 554
ਵਿਚਾਰ ਪ੍ਰਵਾਹ: ਜੀਵਨ ਦੇ ਸੰਘਰਸ਼ ਵਿਚ ਉਹ ਜਿੱਤਦੇ ਹਨ, ਜਿਨ੍ਹਾਂ ਵਿਚ ਹਾਲਾਤ 'ਤੇ ਕਾਬੂ ਪਾਉਣ ਦੀ ਯੋਗਤਾ ਹੁੰਦੀ ਹੈ। -ਚਾਰਲਿਸ ਡਾਰਵਿਨ

ਗੁਰਦਾਸਪੁਰ / ਬਟਾਲਾ / ਪਠਾਨਕੋਟ

ਸੀ.ਆਈ.ਏ ਸਟਾਫ਼ ਵਲੋਂ ਮੋਟਰਸਾਈਕਲ ਚੋਰਾਂ ਦੀ ਨਿਸ਼ਾਨਦੇਹੀ 'ਤੇ ਪੰਜ ਹੋਰ ਮੋਟਰਸਾਈਕਲ ਬਰਾਮਦ

ਗੁਰਦਾਸਪੁਰ, 27 ਸਤੰਬਰ (ਪੰਕਜ ਸ਼ਰਮਾ) - ਬੀਤੇ ਦਿਨੀਂ ਸੀ.ਆਈ.ਏ ਸਟਾਫ਼ ਵਲੋਂ ਇਕ ਮੋਟਰਸਾਈਕਲ ਚੋਰ ਗਰੋਹ ਦਾ ਪਰਦਾਫਾਸ਼ ਕੀਤਾ ਗਿਆ ਸੀ ਅਤੇ ਤਿੰਨ ਮੋਟਰਸਾਈਕਲ ਚੋਰਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਉਨ੍ਹਾਂ 'ਚੋਂ 2 ਨੂੰ ਗਿ੍ਫ਼ਤਾਰ ਵੀ ਕੀਤਾ ਗਿਆ ਸੀ ਜਦ ਕਿ ਗਰੋਹ ਦਾ ਸਰਗਨਾ ਪੁਲਿਸ ਦੇ ਕਾਬੂ ਨਹੀਂ ਆਇਆ ਸੀ | ਪੁਲਿਸ ਵਲੋਂ ਗਿ੍ਫ਼ਤਾਰ ਕੀਤੇ ਦੋਹਾਂ ਮੋਟਰਸਾਈਕਲ ਚੋਰਾਂ ਦੀ ਨਿਸ਼ਾਨਦੇਹੀ 'ਤੇ 20 ਚੋਰੀ ਦੇ ਮੋਟਰਸਾਈਕਲ ਬਰਾਮਦ ਕੀਤੇ ਗਏ ਸਨ | ਇਸ ਮਾਮਲੇ ਦੀ ਤਫ਼ਤੀਸ਼ ਦੇ ਚੱਲਦਿਆਂ ਸੀ.ਆਈ.ਏ. ਸਟਾਫ਼ ਦੀ ਪੁਲਿਸ ਵਲੋਂ ਮਾਮਲੇ 'ਚ ਮੋਟਰਸਾਈਕਲ ਚੋਰਾਂ ਦੇ ਦੋ ਹੋਰ ਸਾਥੀਆਂ ਨੂੰ ਸ਼ਾਮਿਲ ਕੀਤਾ ਗਿਆ ਸੀ ਜੋ ਜੰਮੂ ਦੇ ਰਹਿਣ ਵਾਲੇ ਸੀ, ਜਿਨ੍ਹਾਂ ਨੂੰ ਗਿ੍ਫ਼ਤਾਰ ਕਰਨ ਦੇ ਨਾਲ-ਨਾਲ ਜੰਮੂ ਤੋਂ ਪੰਜ ਚੋਰੀ ਦੇ ਹੋਰ ਮੋਟਰਸਾਈਕਲ ਬਰਾਮਦ ਕੀਤੇ ਗਏ | ਇਸ ਸੰਬੰਧੀ ਸੀ.ਆਈ.ਏ ਸਟਾਫ਼ ਦੇ ਇੰਚਾਰਜ ਕਪਿਲ ਕੌਸ਼ਲ ਨੇ ਦੱਸਿਆ ਕਿ ਇਹ ਗਰੋਹ ਲੰਬੇ ਸਮੇਂ ਤੋਂ ਮੋਟਰਸਾਈਕਲ ਚੋਰੀ ਦੀਆਂ ਵਾਰਦਾਤਾਂ 'ਚ ਸਰਗਰਮ ਰਿਹਾ ਹੈ ਅਤੇ ਇਨ੍ਹਾਂ ਦੇ ਦੋ ਹੋਰ ਸਾਥੀ ਜੰਮੂ ਤੋਂ ਗਿ੍ਫ਼ਤਾਰ ਕੀਤੇ ਗਏ ਸਨ ਜੋ ਉਨ੍ਹਾਂ ਤੋਂ ਚੋਰੀ ਦੇ ਮੋਟਰਸਾਈਕਲ ਖ਼ਰੀਦਦੇ ਸਨ | ਇਨ੍ਹਾਂ ਵਲੋਂ ਲਗਪਗ 70 ਮੋਟਰਸਾਈਕਲ ਚੋਰੀ ਕਰਕੇ ਵੇਚੇ ਗਏ ਹਨ, ਜਿਨ੍ਹਾਂ ਵਿਚੋਂ 30 ਮੋਟਰਸਾਈਕਲ ਬਰਾਮਦ ਕਰ ਲਏ ਹਨ | ਜਦੋਂ ਕਿ ਗਿਰੋਹ ਦਾ ਸਰਗਨਾ ਸੰਨੀ ਮਸੀਹ ਫ਼ਿਲਹਾਲ ਪੁਲਿਸ ਦੀ ਗਿ੍ਫ਼ਤ ਤੋਂ ਬਾਹਰ ਹੈ, ਜਿਸ ਨੂੰ ਜਲਦ ਗਿ੍ਫ਼ਤਾਰ ਕਰ ਲਿਆ ਜਾਵੇਗਾ | ਇਸ ਦੀ ਗਿ੍ਫ਼ਤਾਰੀ ਤੋਂ ਬਾਅਦ ਚੋਰੀ ਦੇ ਹੋਰ ਮੋਟਰਸਾਈਕਲ ਬਰਾਮਦ ਹੋਣ ਦੀ ਉਮੀਦ ਹੈ |

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਨਹਿਰੀ ਵਿਭਾਗ ਦੇ ਦਫ਼ਤਰ ਵਿਖੇ ਧਰਨਾ

ਗੁਰਦਾਸਪੁਰ, 27 ਸਤੰਬਰ (ਆਰਿਫ਼) - ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜ਼ੋਨ ਬਾਬਾ ਮਸਤੂ ਦੇ ਪਿੰਡਾਂ ਵਲੋਂ ਨਹਿਰੀ ਵਿਭਾਗ ਦੇ ਦਫ਼ਤਰ ਵਿਖੇ ਧਰਨਾ ਦਿੱਤਾ ਗਿਆ | ਇਸ ਧਰਨੇ ਦੌਰਾਨ ਜ਼ਿਲ੍ਹਾ ਪ੍ਰਧਾਨ ਅਨੂਪ ਸਿੰਘ ਸੁਲਤਾਨੀ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਨਹਿਰੀ ...

ਪੂਰੀ ਖ਼ਬਰ »

ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਵਲੋਂ ਸਬ-ਡਵੀਜ਼ਨ ਪੱਧਰੀ ਰੋਸ ਪ੍ਰਦਰਸ਼ਨ

ਬਟਾਲਾ, 27 ਸਤੰਬਰ (ਕਾਹਲੋਂ) - ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ (ਰਜਿ. 31) ਦੀ ਸੂਬਾ ਕਮੇਟੀ ਦੇ ਫੈਸਲੇ ਤਹਿਤ ਅੱਜ ਇਥੇ ਬਟਾਲਾ ਵਿਖੇ ਬ੍ਰਾਂਚ ਦੇ ਸੀਨੀਅਰ ਮੀਤ ਪ੍ਰਧਾਨ ਵਿਲੀਅਮ ਮਸੀਹ ਦੀ ਅਗਵਾਈ ਹੇਠ ਸਬ-ਡਵੀਜਨ ਪੱਧਰੀ ਰੋਸ ਪ੍ਰਦਰਸ਼ਨ ...

ਪੂਰੀ ਖ਼ਬਰ »

ਸੰਤ ਬਾਬਾ ਹਜ਼ਾਰਾ ਸਿੰਘ ਗਰਲਜ਼ ਕਾਲਜ ਦੀਆਂ ਵਿਦਿਆਰਥਣਾਂ ਨੇ 'ਅੰਤਰ ਕਾਲਜ ਤਕਨੀਕੀ ਤੇ ਸੱਭਿਆਚਾਰਕ ਮੁਕਾਬਲੇ 2022' 'ਚੋਂ ਇਨਾਮ ਜਿੱਤੇ

ਬਟਾਲਾ, 27 ਸਤੰਬਰ (ਕਾਹਲੋਂ) - ਸੰਤ ਬਾਬਾ ਹਜ਼ਾਰਾ ਸਿੰਘ ਗਰਲਜ਼ ਕਾਲਜ ਨਿੱਕੇ ਘੁੰਮਣ ਲੰਮੇ ਅਰਸੇ ਤੋਂ ਕਾਰ ਸੇਵਾ ਮੁਖੀ ਬਾਬਾ ਅਮਰੀਕ ਸਿੰਘ ਦੀ ਦੇਖ-ਰੇਖ ਹੇਠ ਵਿਦਿਆਰਥਣਾਂ ਦੇ ਸਰਬਪੱਖੀ ਵਿਕਾਸ ਕਈ ਆਪਣੀਆਂ ਸੇਵਾਵਾਂ ਪ੍ਰਦਾਨ ਕਰਦਾ ਆ ਰਿਹਾ ਹੈ | ਕਾਲਜ ਪਿ੍ੰਸੀਪਲ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਜ਼ਿਲ੍ਹਾ ਵਾਸੀ ਘਰਾਂ 'ਤੇ ਤਿਰੰਗੇ ਲਹਿਰਾਉਣ ਤੇ ਦੀਪਮਾਲਾ ਕਰਨ - ਡੀ.ਸੀ

ਗੁਰਦਾਸਪੁਰ, 27 ਸਤੰਬਰ (ਆਰਿਫ਼) - ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫਾਕ ਨੇ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ 28 ਸਤੰਬਰ ਨੂੰ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ 115ਵੇਂ ਜਨਮ ਦਿਹਾੜੇ ਮੌਕੇ ਆਪਣੇ ਘਰਾਂ ਤੇ ਕੰਮਕਾਜੀ ਸਥਾਨਾਂ 'ਤੇ ਤਿਰੰਗਾ ਝੰਡਾ ਜ਼ਰੂਰ ...

ਪੂਰੀ ਖ਼ਬਰ »

ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਦਾ ਨੋਟੀਫਿਕੇਸ਼ਨ ਤੁਰੰਤ ਜਾਰੀ ਨਾ ਹੋਇਆ ਤਾਂ ਸੂਬਾ ਪੱਧਰੀ ਰੈਲੀ 30 ਅਕਤੂਬਰ ਨੂੰ ਹੋਵੇਗੀ - ਸੰਘਰਸ਼ ਕਮੇਟੀ

ਬਟਾਲਾ, 27 ਸਤੰਬਰ (ਕਾਹਲੋਂ) - ਅੱਜ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਗੁਰਦਾਸਪੁਰ ਦੀ ਇਕਾਈ ਬਟਾਲਾ ਦੇ ਬਿਜਲੀ ਬੋਰਡ ਵਿੰਗ ਦੇ ਆਗੂਆਂ ਧਰਮਿੰਦਰ ਸਿੰਘ, ਜਸਪਾਲ ਸਿੰਘ ਵਿੰਝਵਾਂ, ਸਰਬਜੀਤ ਸਿੰਘ, ਜੁਗਲ ਕਿਸ਼ੋਰ, ਹਰਵਿੰਦਰ ਸਿੰਘ ਕਲੇਰ ਅਤੇ ਵਰਜਿੰਦਰ ਸਿੰਘ ...

ਪੂਰੀ ਖ਼ਬਰ »

ਸੇਵਾ ਮੁਕਤ ਹੋ ਚੁੱਕੇ ਪ੍ਰੋਫੈਸਰਾਂ ਨੰੂ ਮੁੜ 30 ਹਜ਼ਾਰ ਰੁਪਏ ਮਹੀਨਾ 'ਤੇ ਕਾਲਜਾਂ 'ਚ ਵਿਜ਼ਟਿੰਗ ਫੈਕਲਟੀ ਵਜੋਂ ਭਰਤੀ ਕਰੇਗੀ ਸਰਕਾਰ

ਗੁਰਦਾਸਪੁਰ, 27 ਸਤੰਬਰ (ਆਰਿਫ਼) - ਪੰਜਾਬ ਦੇ ਨੌਜਵਾਨਾਂ ਨੰੂ ਰੋਜ਼ਗਾਰ ਮੁਹੱਈਆ ਕਰਵਾਉਣ ਦਾ ਐਲਾਨ ਕਰਨ ਵਾਲੀ 'ਆਪ' ਸਰਕਾਰ ਉਨ੍ਹਾਂ ਵਿਅਕਤੀਆਂ ਨੰੂ ਰੁਜ਼ਗਾਰ ਮੁਹੱਈਆ ਕਰਵਾ ਰਹੀ ਹੈ ਜੋ ਆਪਣੀ ਨੌਕਰੀ ਤੋਂ ਸੇਵਾ ਮੁਕਤ ਹੋ ਚੁੱਕੇ ਹਨ ਅਤੇ 70 ਹਜ਼ਾਰ ਤੋਂ ਲੱਖ ਦੇ ...

ਪੂਰੀ ਖ਼ਬਰ »

ਕਮਰੇ ਦੀ ਛੱਤ ਡਿੱਗਣ ਨਾਲ ਵਿਅਕਤੀ ਦੀ ਮੌਤ

ਫਤਹਿਗੜ੍ਹ ਚੂੜੀਆਂ, 27 ਸਤੰਬਰ (ਹਰਜਿੰਦਰ ਸਿੰਘ ਖਹਿਰਾ) - ਬੀਤੀ ਰਾਤ ਕਰੀਬ ਇਕ ਵਜੇ ਦੇ ਕਰੀਬ ਫਤਹਿਗੜ੍ਹ ਚੂੜੀਆਂ ਦੀ ਵਾਰਡ ਨੰ. 11 ਵਿਚ ਇਕ ਮਜ਼ਦੂਰ ਅਮਨ ਕੁਮਾਰ, ਜੋ ਆਪਣੇ ਘਰ ਦੇ ਕਮਰੇ 'ਚ ਸੁੱਤਾ ਸੀ, ਅੱਧੀ ਰਾਤ ਨੂੰ ਉਸ ਉੱਪਰ ਬਾਲਿਆਂ ਦੀ ਛੱਤ, ਗਾਡਰ ਅਤੇ ਮਲਬੇ ਸਮੇਤ ...

ਪੂਰੀ ਖ਼ਬਰ »

ਮਾਝਾ ਕਿਸਾਨ ਸੰਘਰਸ਼ ਕਮੇਟੀ ਦੀ ਭੁੰਬਲੀ ਇਕਾਈ ਦਾ ਗਠਨ 29 ਸਤੰਬਰ ਦੇ ਧਰਨੇ 'ਚ ਸ਼ਾਮਿਲ ਹੋਣ ਦਾ ਕੀਤਾ ਐਲਾਨ

ਤਿੱਬੜ, 27 ਸਤੰਬਰ (ਭੁਪਿੰਦਰ ਸਿੰਘ ਬੋਪਾਰਾਏ) - ਪਿੰਡ ਭੁੰਬਲੀ ਵਿਖੇ ਮਾਝਾ ਕਿਸਾਨ ਸੰਘਰਸ਼ ਕਮੇਟੀ ਪੰਜਾਬ ਵਲੋਂ ਪਿੰਡ ਦੀ ਇਕਾਈ ਦਾ ਗਠਨ ਕੀਤਾ ਗਿਆ | ਜਥੇਬੰਦੀ ਦੇ ਸੂਬਾ ਪ੍ਰਧਾਨ ਬਲਵਿੰਦਰ ਸਿੰਘ ਰਾਜੂ ਔਲਖ, ਸੀਨੀਅਰ ਆਗੂ ਸੋਨੰੂ ਚੱਢਾ, ਜ਼ਿਲ੍ਹਾ ਪ੍ਰਧਾਨ ਸਤਨਾਮ ...

ਪੂਰੀ ਖ਼ਬਰ »

ਕ੍ਰਾਂਤੀਕਾਰੀ ਕਿਸਾਨ ਯੂਨੀਅਨ ਨੇ ਸੰਨੀ ਦਿਓਲ ਦੇ ਪੀ.ਏ. ਨੂੰ ਦਿੱਤਾ ਮੰਗ ਪੱਤਰ

ਬਟਾਲਾ, 27 ਸਤੰਬਰ (ਹਰਦੇਵ ਸਿੰਘ ਸੰਧੂ) - ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਸੂਬਾ ਪ੍ਰਧਾਨ ਡਾ. ਦਰਸ਼ਨਪਾਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਵਲੋਂ ਜ਼ਿਲ੍ਹਾ ਪ੍ਰਧਾਨ ਰਾਜਗੁਰਵਿੰਦਰ ਸਿੰਘ ਲਾਡੀ ਘੁਮਾਣ ਦੀ ਅਗਵਾਈ 'ਚ ...

ਪੂਰੀ ਖ਼ਬਰ »

ਖੁਸ਼ਹਾਲੀ ਦੇ ਰਾਖਿਆਂ ਨੇ ਫੂਕਿਆ ਮੁੱਖ ਮੰਤਰੀ ਪੰਜਾਬ ਦਾ ਪੁਤਲਾ

ਬਟਾਲਾ, 27 ਸਤੰਬਰ (ਹਰਦੇਵ ਸਿੰਘ ਸੰਧੂ) - ਪਿਛਲੀ ਸਰਕਾਰ ਵਲੋਂ ਲੋਕ ਭਲਾਈ ਸਕੀਮਾਂ ਲਾਭਪਾਤਰੀਆਂ ਤੱਕ ਪਹੁੰਚਾਉਣ ਲਈ ਬਣਾਈ ਗਈ ਜੀ.ਓ.ਜੀ. ਟੀਮ (ਖੁਸ਼ਹਾਲੀ ਦੇ ਰਾਖੇ) ਨੇ ਕਰਨਲ ਜਗਜੀਤ ਸਿੰਘ ਸ਼ਾਹੀ ਦੀ ਅਗਵਾਈ ਵਿਚ ਮੌਜ਼ੂਦਾ ਪੰਜਾਬ ਸਰਕਾਰ ਵਿਰੁੱਧ ਜੀ.ਓ.ਜੀ. ਸਕੀਮ ...

ਪੂਰੀ ਖ਼ਬਰ »

ਵਾਹਨਾਂ ਦੀ ਗਲਤ ਪਾਰਕਿੰਗ ਕਾਰਨ ਗੰਭੀਰ ਰੂਪ ਧਾਰਨ ਕਰ ਰਹੀ ਸ਼ਹਿਰ ਦੀ ਟਰੈਫ਼ਿਕ ਸਮੱਸਿਆ

ਗੁਰਦਾਸਪੁਰ, 27 ਸਤੰਬਰ (ਪੰਕਜ ਸ਼ਰਮਾ) - ਗੁਰਦਾਸਪੁਰ ਸ਼ਹਿਰ ਅੰਦਰ ਟਰੈਫ਼ਿਕ ਸਮੱਸਿਆ ਦਿਨੋਂ ਦਿਨ ਗੰਭੀਰ ਰੂਪ ਧਾਰਨ ਕਰਦੀ ਜਾ ਰਹੀ ਹੈ ਜਿਸ ਨੰੂ ਲੈ ਕੇ ਸ਼ਹਿਰ ਵਾਸੀਆਂ ਨੰੂ ਭਾਰੀ ਸਮੱਸਿਆ ਦਾ ਸਾਹਮਣਾ ਕਰਨਾ ਪੈਂਦਾ ਹੈ | ਬੇਸ਼ੱਕ ਸਮੇਂ-ਸਮੇਂ ਦੀਆਂ ਸਰਕਾਰਾਂ ਵਲੋਂ ...

ਪੂਰੀ ਖ਼ਬਰ »

ਆਸਟ੍ਰੇਲੀਆ ਸਟੱਡੀ ਵੀਜ਼ੇ ਸੰਬੰਧੀ ਔਜੀ ਹੱਬ ਇੰਮੀਗਰੇਸ਼ਨ ਲਗਾਤਾਰ ਦੇ ਰਹੀ ਸ਼ਾਨਦਾਰ ਨਤੀਜੇ

ਗੁਰਦਾਸਪੁਰ, 27 ਸਤੰਬਰ (ਆਰਿਫ਼) - ਆਸਟ੍ਰੇਲੀਆ ਸਟੱਡੀ ਵੀਜ਼ੇ ਸੰਬੰਧੀ ਮੰਨੀ ਪ੍ਰਮੰਨੀ ਸੰਸਥਾ ਔਜੀ ਹੱਬ ਇਮੀਗਰੇਸ਼ਨ ਦੇ ਲਗਾਤਾਰ ਆਸਟ੍ਰੇਲੀਆ ਸਟੱਡੀ ਵੀਜ਼ੇ ਸਬੰਧੀ ਸ਼ਾਨਦਾਰ ਨਤੀਜੇ ਸਾਹਮਣੇ ਆ ਰਹੇ ਹਨ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਔਜੀ ਹੱਬ ਦੇ ...

ਪੂਰੀ ਖ਼ਬਰ »

ਦਾਣਾ ਮੰਡੀ ਸਾਹਮਣੇ ਖਸਤਾ ਹਾਲਤ ਮੁੱਖ ਸੜਕ ਦੀ ਮੁਰੰਮਤ ਕਰਾਉਣ ਦੀ ਮੰਗ

ਧਾਰੀਵਾਲ, 27 ਸਤੰਬਰ (ਸਵਰਨ ਸਿੰਘ) - ਹਰੇਕ ਰਾਜਨੀਤੀਕ ਪਾਰਟੀ ਅਤੇ ਸਮੇਂ-ਸਮੇਂ ਦੀਆਂ ਸਰਕਾਰਾਂ ਹਮੇਸ਼ਾ ਹੀ ਆਪਣੇ-ਆਪ ਨੂੰ ਕਿਸਾਨ ਹਿਤੈਸ਼ੀ ਅਤੇ ਜਨਤਾ ਦੀ ਸੇਵਕ ਦੱਸਦੇ ਹਨ, ਪਰ ਦਾਣਾ ਮੰਡੀ ਧਾਰੀਵਾਲ ਦੇ ਸਾਹਮਣੇ ਵਾਲੀ ਸੜਕ ਦਾ ਮਾੜਾ ਹਾਲ ਦੇਖ ਕੇ ਉਕਤ ਦਾਅਵਿਆਂ ਦੀ ...

ਪੂਰੀ ਖ਼ਬਰ »

ਬਿਜਲੀ ਮੁਲਾਜ਼ਮ ਕੱਲ੍ਹ ਸਾੜਨਗੇ ਨੋਟੀਫ਼ਿਕੇਸ਼ਨ ਦੀਆਂ ਕਾਪੀਆਂ - ਟੋਨਾ

ਪੁਰਾਣਾ ਸ਼ਾਲਾ, 27 ਸਤੰਬਰ (ਅਸ਼ੋਕ ਸ਼ਰਮਾ) - ਟੈਕਨੀਕਲ ਸਰਵਿਸਿਜ਼ ਯੂਨੀਅਨ ਰਜਿ. ਪੁਰਾਣਾ ਸ਼ਾਲਾ ਦੇ ਸਕੱਤਰ ਰਣਜੀਤ ਸਿੰਘ ਟੋਨਾ ਨੇ ਦੱਸਿਆ ਕਿ ਕੇਂਦਰ ਸਰਕਾਰ ਵਲੋਂ ਪਾਰਲੀਮੈਂਟ ਵਿਚ ਲੁਕਵੇਂ ਰੂਪ ਵਿਚ ਬਿਜਲੀ ਮਹਿਕਮੇ ਦੇ ਵੰਡ ਸਿਸਟਮ ਨੰੂ ਨਿੱਜੀ ਕੰਪਨੀਆਂ ਦੇ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਮਨਾਉਣ ਲਈ ਕਿਸਾਨ ਵੱਡੀ ਗਿਣਤੀ 'ਚ ਪਹੰੁਚਣਗੇ : ਪ੍ਰਧਾਨ ਮਧਰਾ

ਊਧਨਵਾਲ, 27 ਸਤੰਬਰ (ਪਰਗਟ ਸਿੰਘ)-ਕਿਸਾਨ ਮਜ਼ਦੂਰ ਸੰਘਰਸ ਕਮੇਟੀ ਪੰਜਾਬ ਦੇ ਜ਼ੋਨ ਬਾਬਾ ਨਾਮਦੇਵ ਜੀ ਦੇ ਪ੍ਰਧਾਨ ਸਤਨਾਮ ਸਿੰਘ ਮਧਰਾ ਦੀ ਅਗਵਾਈ ਵਿਚ ਗੁਰਦੁਆਰਾ ਬਾਬਾ ਜੋਰਾਵਰ ਸਿੰਘ ਤੇ ਬਾਬਾ ਫਤਿਹ ਸਿੰਘ ਲੱਧਾਮੁੰਡਾ ਸੂਆ ਵਿਖੇ ਸਮੂਹ ਪੇਂਡੂ ਇਕਾਈਆਂ ਦੀ ਇਕ ...

ਪੂਰੀ ਖ਼ਬਰ »

'ਆਪ' ਦੇ ਕੋਆਰਡੀਨੇਟਰ ਰੂਪਤਜਿੰਦਰ ਸਿੰਘ ਵਲੋਂ ਗਿੱਲਾਂਵਾਲੀ 'ਚ ਮੀਟਿੰਗ

ਧਿਆਨਪੁਰ, 27 ਸਤੰਬਰ (ਕੁਲਦੀਪ ਸਿੰਘ) - ਹਲਕਾ ਡੇਰਾ ਬਾਬਾ ਨਾਨਕ ਤੋਂ ਆਮ ਆਦਮੀ ਪਾਰਟੀ ਦੇ ਹਲਕਾ ਕੋਆਰਡੀਨੇਟਰ ਰੂਪਤਜਿੰਦਰ ਸਿੰਘ ਨਿੱਕੋਸਰਾਂ ਵਲੋਂ ਪਿੰਡ ਗਿੱਲਾਂਵਾਲੀ ਵਿਖੇ ਆਪ ਵਲੰਟੀਅਰ ਮਨਦੀਪ ਸਿੰਘ ਦੇ ਗ੍ਰਹਿ ਵਿਖੇ ਮੀਟਿੰਗ ਕੀਤੀ ਗਈ | ਇਸ ਸਮੇਂ ਹਲਕਾ ...

ਪੂਰੀ ਖ਼ਬਰ »

ਬਾਜਵਾ ਸਕੂਲ ਦੀ ਅਧਿਆਪਕਾ ਰਜਿੰਦਰ ਕੌਰ ਭਾਟੀਆ ਨੂੰ ਮਿਲਿਆ ਬੈਸਟ ਟੀਚਰ ਐਵਾਰਡ

ਬਟਾਲਾ, 27 ਸਤੰਬਰ (ਕਾਹਲੋਂ) - ਬੀਤੇ ਦਿਨੀਂ ਸਹੋਦਿਆ ਸਕੂਲ ਕੰਪਲੈਕਸ ਵਲੋਂ 23 ਸਕੂਲਾਂ ਦਾ ਡਾ. ਬਿੰਦੂ ਭੱਲਾ ਦੀ ਅਗਵਾਈ 'ਚ ਆਰ.ਡੀ. ਖੋਸਲਾ ਸਕੂਲ ਵਿਚ ਅਧਿਆਪਕ ਦਿਵਸ ਮਨਾਇਆ ਗਿਆ, ਜਿਸ ਵਿਚ ਐੱਸ.ਐੱਸ. ਬਾਜਵਾ ਮੈਮੋਰੀਅਲ ਪਬਲਿਕ ਸਕੂਲ ਕਾਦੀਆਂ ਵਿਚੋਂ ਹੋਣਹਾਰ ਅਧਿਆਪਕ ...

ਪੂਰੀ ਖ਼ਬਰ »

ਪੰਜਾਬ ਪਨਸਪ ਦੇ ਚੇਅਰਮੈਨ ਪੰਨੂ ਵਲੋਂ ਕੱਚੇ ਕੋਠਿਆਂ, ਧਰਮਸ਼ਾਲਾਵਾਂ ਤੇ ਸਮਸ਼ਾਨਘਾਟਾਂ ਲਈ ਦਿੱਤੀਆਂ ਗ੍ਰਾਂਟਾਂ

ਅਲੀਵਾਲ, 27 ਸਤੰਬਰ (ਸੁੱਚਾ ਸਿੰਘ ਬੁੱਲੋਵਾਲ) - ਹਲਕਾ ਫਤਹਿਗੜ੍ਹ ਚੂੜੀਆਂ ਦੇ ਬਲਾਕ ਬਟਾਲਾ ਦੇ ਪਿੰਡਾਂ 'ਚ ਕੱਚੇ ਕੋਠੇ ਵਾਲਿਆਂ ਅਤੇ ਧਰਮਸ਼ਾਲਾਵਾਂ, ਸਮਸ਼ਾਨਘਾਟ ਲਈ ਪਿੰਡਾਂ ਦੀਆਂ ਪੰਚਾਇਤਾਂ ਨੂੰ ਪੰਜਾਬ ਪਨਸਪ ਦੇ ਚੇਅਰਮੈਨ ਬਲਬੀਰ ਸਿੰਘ ਪਨੂੰ ਨੇ ਗ੍ਰਾਂਟਾ ...

ਪੂਰੀ ਖ਼ਬਰ »

ਕਿੰਨਰਾਂ ਨੂੰ ਆਪਣੀ ਗੱਡੀ 'ਤੇ ਲਿਜਾਣ ਕਰਕੇ ਨਿਹੰਗ ਸਿੰਘ ਦੀ ਕੀਤੀ ਕੁੱਟਮਾਰ

ਸ੍ਰੀ ਹਰਗੋਬਿੰਦਪੁਰ, 27 ਸਤੰਬਰ (ਕੰਵਲਜੀਤ ਸਿੰਘ ਚੀਮਾ) - ਕਿੰਨਰਾਂ ਨੂੰ ਪ੍ਰੋਗਰਾਮ 'ਤੇ ਲਿਜਾਣ ਲਈ ਕਿਰਾਏ 'ਤੇ ਗੱਡੀ ਲਿਜਾਣ ਵਾਲੇ ਨਿਹੰਗ ਸਿੰਘ ਦੀ ਕੁਝ ਅਣਪਛਾਤੇ ਲੋਕਾਂ ਵਲੋਂ ਕੁੱਟਮਾਰ ਕੀਤੀ ਗਈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਨਿਹੰਗ ਚੇਤਨ ਸਿੰਘ ਦੇ ਪਿਤਾ ...

ਪੂਰੀ ਖ਼ਬਰ »

ਸੈਣੀ ਸਮਾਜ ਸਭਾ ਦੇ ਜਗਦੀਸ਼ ਰਾਜ ਸੈਣੀ ਸਰਬਸੰਮਤੀ ਨਾਲ ਬਣੇ ਪ੍ਰਧਾਨ

ਦੀਨਾਨਗਰ, 27 ਸਤੰਬਰ (ਸੰਧੂ/ਸ਼ਰਮਾ/ਸੋਢੀ) - ਸੈਣੀ ਸਮਾਜ ਸਭਾ ਦੇ ਦਫ਼ਤਰ ਵਿਖੇ ਸਭਾ ਦੀ ਮੀਟਿੰਗ ਚੋਣ ਕਨਵੀਨਰ ਅਸ਼ਵਨੀ ਸੈਣੀ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ 'ਚ ਬਲਾਕ ਪ੍ਰਧਾਨ ਦੀ ਚੋਣ ਨੂੰ ਲੈ ਕੇ ਵਿਚਾਰ ਵਟਾਂਦਰਾ ਕਰਨ ਤੋਂ ਬਾਅਦ ਸੈਣੀ ਸਭਾ ਦੇ ਅਹੁਦੇਦਾਰਾਂ ਦੀ ...

ਪੂਰੀ ਖ਼ਬਰ »

ਜਗਤ ਪੰਜਾਬੀ ਸਭਾ ਵਲੋਂ ਮੁੱਢਲੀ ਸਹਾਇਤਾ ਸਿਖਲਾਈ ਸੰਬੰਧੀ ਵੈਬੀਨਾਰ

ਬਟਾਲਾ, 27 ਸਤੰਬਰ (ਕਾਹਲੋਂ) - ਜਗਤ ਪੰਜਾਬੀ ਸਭਾ ਕੈਨੇਡਾ ਵਲੋਂ ਚੇਅਰਮੈਨ ਡਾ. ਅਜੈਬ ਸਿੰਘ ਚੱਠਾ ਦੀ ਅਗਵਾਈ 'ਚ ਮੁੱਢਲੀ ਸਹਾਇਤਾ ਦੀ ਸਿਖਲਾਈ ਸਬੰਧੀ ਵਿਸ਼ੇਸ਼ ਵੈਬੀਨਾਰ ਕਰਵਾਇਆ ਗਿਆ, ਜਿਸ ਵਿਚ ਵੱਖ-ਵੱਖ ਦੇਸ਼ਾਂ ਦੇ ਬੁਲਾਰਿਆਂ ਨੇ ਸ਼ਮੂਲੀਅਤ ਕੀਤੀ | ਡਾ. ਰਜਿੰਦਰ ...

ਪੂਰੀ ਖ਼ਬਰ »

ਗੁੱਡਵਿਲ ਸਕੂਲ 'ਚ 'ਵਿਸ਼ਵ ਸੈਰ ਸਪਾਟਾ ਦਿਵਸ' 'ਤੇ ਜਾਣਕਾਰੀ ਭਰਪੂਰ ਪ੍ਰੋਗਰਾਮ ਕਰਵਾਇਆ

ਬਟਾਲਾ, 27 ਸਤੰਬਰ (ਕਾਹਲੋਂ) - ਗੁੱਡਵਿਲ ਇੰਟਰਨੈਸ਼ਨਲ ਢਡਿਆਲਾ ਨੱਤ ਦੀ 'ਏਕ ਭਾਰਤ ਸਰੇਸ਼ਟ ਭਾਰਤ ਕਲੱਬ' ਵਲੋਂ ਵਿਸ਼ਵ ਸੈਰ-ਸਪਾਟਾ ਦਿਵਸ 'ਤੇ ਵਿਸ਼ੇਸ਼ ਜਾਣਕਾਰੀ ਭਰਪੂਰ ਪ੍ਰੋਗਰਾਮ ਕਰਵਾਇਆ ਗਿਆ | ਇਸ ਦਿਨ ਦਾ ਉਦੇਸ਼ ਅੰਤਰਰਾਸ਼ਟਰੀ ਭਾਈਚਾਰੇ ਅੰਦਰ ਸੈਰ ਸਪਾਟਾ ਦੀ ...

ਪੂਰੀ ਖ਼ਬਰ »

ਮੋਹਾਲੀ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਂਅ ਸ਼ਹੀਦ ਭਗਤ ਸਿੰਘ ਦੇ ਨਾਂਅ 'ਤੇ ਰੱਖਣ ਲਈ ਕੈਪਟਨ ਬਾਠ ਨੇ 2008 'ਚ ਵਿਧਾਨ ਸਭਾ 'ਚ ਮਤਾ ਪੇਸ਼ ਕੀਤਾ - ਤਰਲੋਕ ਸਿੰਘ ਬਾਠ

ਘੁਮਾਣ, 27 ਸਤੰਬਰ (ਬੰਮਰਾਹ) - ਮੋਹਾਲੀ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਂਅ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡਾ ਮੋਹਾਲੀ ਰੱਖਣ ਲਈ ਕੈਪਟਨ ਬਲਬੀਰ ਸਿੰਘ ਬਾਠ ਸਾਬਕਾ ਮੰਤਰੀ ਪੰਜਾਬ ਨੇ ਪੰਜਾਬ ਵਿਧਾਨ ਸਭਾ 'ਚ 2008 'ਚ ਮਤਾ ਪੇਸ਼ ਕੀਤਾ ਸੀ | ...

ਪੂਰੀ ਖ਼ਬਰ »

ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਵਲੋਂ ਰੋਸ ਪ੍ਰਦਰਸ਼ਨ

ਦੀਨਾਨਗਰ, 27 ਸਤੰਬਰ (ਸ਼ਰਮਾ/ਸੰਧੂ/ਸੋਢੀ) - ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ (ਰਜਿ.) ਦੀ ਸੂਬਾ ਕਮੇਟੀ ਦੇ ਫ਼ੈਸਲੇ ਤਹਿਤ ਅੱਜ ਦੀਨਾਨਗਰ ਵਿਖੇ ਬਰਾਂਚ ਪ੍ਰਧਾਨ ਹਰਦੀਪ ਸਿੰਘ ਦੀ ਅਗਵਾਈ ਹੇਠ ਸਬ ਡਵੀਜ਼ਨ ਪੱਧਰੀ ਰੋਸ ਪ੍ਰਦਰਸ਼ਨ ਕੀਤਾ ...

ਪੂਰੀ ਖ਼ਬਰ »

ਰੇਤ, ਬਜਰੀ ਨਾਲ ਜੁੜੇ ਕਾਰੋਬਾਰੀਆਂ ਨੇ ਮੀਟਿੰਗ ਦੌਰਾਨ ਕੀਤਾ ਰੋਸ ਪ੍ਰਗਟਾਵਾ

ਗੁਰਦਾਸਪੁਰ, 27 ਸਤੰਬਰ (ਆਰਿਫ਼) - ਰੇਤ, ਬਜਰੀ ਦੀ ਸਪਲਾਈ ਠੱਪ ਹੋਣ ਕਾਰਨ ਪੈਦਾ ਹੋਏ ਗੰਭੀਰ ਸੰਕਟ ਦੇ ਹੱਲ ਲਈ ਕੇਂਦਰ ਤੇ ਸੂਬਾ ਸਰਕਾਰ 'ਤੇ ਦਬਾਅ ਬਣਾਉਣ ਲਈ ਰੇਤਾ-ਬਜਰੀ ਦੇ ਕਾਰੋਬਾਰੀਆਂ ਵਲੋਂ ਸੰਘਰਸ਼ ਦੀ ਰੂਪਰੇਖਾ ਤਿਆਰ ਕਰਨ ਲਈ ਅੱਜ ਹੰਗਾਮੀ ਮੀਟਿੰਗ ਕੀਤੀ ਗਈ | ...

ਪੂਰੀ ਖ਼ਬਰ »

ਅਮਨ-ਸ਼ਾਂਤੀ ਬਣਾਈ ਰੱਖਣ ਸੰਬੰਧੀ ਪੁਲਿਸ ਅਧਿਕਾਰੀਆਂ ਦੀ ਮਸੀਹ ਆਗੂਆਂ ਨਾਲ ਮੀਟਿੰਗ

ਧਾਰੀਵਾਲ, 27 ਸਤੰਬਰ (ਸਵਰਨ ਸਿੰਘ) - ਸਰਹੱਦੀ ਇਲਾਕੇ 'ਚ ਕੁਝ ਪਾਸਟਰਾਂ 'ਤੇ ਹੋਏ ਪਰਚੇ ਆਦਿ ਨੂੰ ਰੱਦ ਕਰਨ ਅਤੇ ਚਰਚਾਂ ਉੱਤੇ ਹੁੰਦੇ ਹਮਲਿਆਂ ਨੂੰ ਲੈ ਕੇ ਮਸੀਹ ਭਾਈਚਾਰੇ ਵਲੋਂ ਉਲੀਕੇ ਜਾਣ ਵਾਲੇ ਸੰਘਰਸ਼ ਤੋਂ ਪਹਿਲਾਂ ਹੀ ਪੁਲਿਸ ਪ੍ਰਸ਼ਾਸਨ ਨੇ ਮਸੀਹੀ ਆਗੂਆਂ ਨਾਲ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX