ਮਹਿਲ ਕਲਾਂ, 27 ਸਤੰਬਰ (ਅਵਤਾਰ ਸਿੰਘ ਅਣਖੀ)-ਜ਼ਿਲ੍ਹਾ ਬਰਨਾਲਾ ਦੇ ਪਿੰਡ ਸਹਿਜੜਾ ਦੇ ਇਕ ਮਜ਼ਦੂਰ ਪਰਿਵਾਰ ਨਾਲ ਸਬੰਧਿਤ ਗਿਆਰ੍ਹਵੀਂ 'ਚ ਪੜ੍ਹਦੇ 15 ਸਾਲਾ ਹਰਪ੍ਰੀਤ ਸਿੰਘ ਉਰਫ਼ ਸੰਨੀ ਪੁੱਤਰ ਗੁਰਮੀਤ ਸਿੰਘ ਦੇ ਭੇਦਭਰੀ ਹਾਲਤ ਵਿਚ ਗੁੰਮ ਹੋ ਜਾਣ ਨੂੰ 20 ਦਿਨ ਦੇ ਕਰੀਬ ਸਮਾਂ ਲੰਘ ਜਾਣ ਦੇ ਬਾਵਜੂਦ ਅੱਜ ਤੱਕ ਕੋਈ ਉੱਘ ਸੁੱਘ ਨਾ ਮਿਲਣ ਕਰ ਕੇ ਪਰਿਵਾਰਕ ਮੈਂਬਰਾਂ 'ਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ | ਮਹਿਲ ਕਲਾਂ ਪੁਲਿਸ ਦੀ ਢਿੱਲੀ ਕਾਰਗੁਜ਼ਾਰੀ ਦੇ ਖ਼ਿਲਾਫ਼ ਵੱਖ-ਵੱਖ ਕਿਸਾਨ ਮਜ਼ਦੂਰ ਜਥੇਬੰਦੀਆਂ ਵਲੋਂ ਰੋਸ ਵਜੋਂ ਪਿੰਡ ਸਹਿਜੜਾ ਬੱਸ ਸਟੈਂਡ ਉੱਪਰ ਲੁਧਿਆਣਾ-ਬਠਿੰਡਾ ਮੁੱਖ ਮਾਰਗ ਦੀ ਆਵਾਜਾਈ ਸੋਮਵਾਰ ਸਵੇਰ ਤੋਂ ਮੁਕੰਮਲ ਠੱਪ ਕਰ ਕੇ ਸੂਬਾ ਸਰਕਾਰ, ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ | ਧਰਨਾਕਾਰੀ ਮੰਗ ਕਰ ਰਹੇ ਸਨ, ਕਿ ਵਿਦਿਆਰਥੀ ਦੀ ਭਾਲ ਕਰ ਕੇ ਪੀੜਤ ਮਜ਼ਦੂਰ ਪਰਿਵਾਰ ਨੂੰ ਇਨਸਾਫ਼ ਦਿੱਤਾ ਜਾਵੇ | ਇਸ ਮੌਕੇ ਮਜ਼ਦੂਰ ਆਗੂਆਂ ਜਗਰਾਜ ਰਾਮਾ, ਪ੍ਰੀਤਮ ਸਿੰਘ ਸਹਿਜੜਾ, ਪ੍ਰਕਾਸ਼ ਸਿੰਘ ਸੱਦੋਵਾਲ, ਸ਼ਿੰਗਾਰਾ ਸਿੰਘ ਚੁਹਾਣਕੇ, ਭਾਕਿਯੂ ਕਾਦੀਆਂ ਦੇ ਜਗਸੀਰ ਸਿੰਘ ਛੀਨੀਵਾਲ, ਗੁਰਧਿਆਨ ਸਿੰਘ ਬਾਜਵਾ, ਭਾਕਿਯੂ ਡਕੌਂਦਾ ਦੇ ਜਗਰਾਜ ਸਿੰਘ ਹਰਦਾਸਪੁਰਾ, ਗੁਰਪ੍ਰੀਤ ਸਿੰਘ ਸਹਿਜੜਾ, ਭਾਕਿਯੂ ਸਿੱਧੂਪੁਰ ਦੇ ਮਨਜੀਤ ਸਿੰਘ ਸਹਿਜੜਾ, ਕਰਨੈਲ ਸਿੰਘ, ਰਮਨਦੀਪ ਸਹਿਜੜਾ ਨੇ ਪੁਲਿਸ ਦੀ ਕਾਰਗੁਜ਼ਾਰੀ ਦੀ ਨਿੰਦਾ ਕਰਦਿਆਂ ਕਿਹਾ ਕਿ ਰਾਜ ਅੰਦਰ ਅਮਨ ਕਾਨੂੰਨ ਦੀ ਮਾੜੀ ਸਥਿਤੀ ਕਾਰਨ ਲਗਾਤਾਰ ਨੌਜਵਾਨ ਮੁੰਡੇ, ਕੁੜੀਆਂ ਦੇ ਗੁੰਮ ਹੋਣ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ, ਲੋਕਾਂ ਨੂੰ ਇਨਸਾਫ਼ ਨਾ ਮਿਲਣ ਕਰ ਕੇ ਦੁਖੀ ਹੋ ਕੇ ਸੜਕਾਂ ਉੱਪਰ ਬੈਠਣਾ ਪੈ ਰਿਹਾ ਹੈ | ਬੀਤੇ 9 ਸਤੰਬਰ ਤੋਂ ਲਾਪਤਾ ਵਿਦਿਆਰਥੀ ਸੰਨੀ ਦੇ ਮਾਮਲੇ ਸੰਬੰਧੀ ਅੱਜ ਤੱਕ ਕੋਈ ਸੂਹ ਨਾ ਮਿਲਣਾ, ਪੁਲਿਸ ਦੀ ਕਾਰਗੁਜ਼ਾਰੀ 'ਤੇ ਪ੍ਰਸ਼ਨ ਚਿੰਨ੍ਹ ਲਗਾਉਂਦਾ ਹੈ | ਇਸ ਮੌਕੇ ਐਸ.ਪੀ.ਡੀ. ਬਰਨਾਲਾ ਮੇਜਰ ਸਿੰਘ ਨੇ ਧਰਨੇ 'ਚ ਪਹੁੰਚ ਕੇ ਧਰਨਾਕਾਰੀਆਂ ਨੂੰ ਵਿਸ਼ਵਾਸ ਦੁਆਇਆ ਕਿ ਗੁੰਮ ਹੋਏ ਵਿਦਿਆਰਥੀ ਦੇ ਮਾਮਲੇ ਦੀ ਪੜਤਾਲ ਸੀ.ਆਈ.ਏ. ਸਟਾਫ਼ ਨੂੰ ਸੌਂਪੀ ਜਾਵੇਗੀ | ਆਉਂਦੇ 7 ਦਿਨਾਂ ਦੇ ਅੰਦਰ-ਅੰਦਰ ਜਾਂਚ ਮੁਕੰਮਲ ਕਰ ਕੇ ਮਾਮਲੇ ਦਾ ਹੱਲ ਕੱਢਿਆ ਜਾਵੇਗਾ | ਇਸ ਉਪਰੰਤ ਇਸ ਸੰਘਰਸ਼ ਦੀ ਅਗਵਾਈ ਕਰ ਰਹੀ 10 ਮੈਂਬਰੀ ਐਕਸ਼ਨ ਕਮੇਟੀ ਨੇ ਸਪਸ਼ਟ ਕੀਤਾ | ਜੇਕਰ ਪੁਲਿਸ ਨੇ ਹਫ਼ਤੇ ਬਾਅਦ ਵੀ ਇਹ ਮਾਮਲਾ ਹੱਲ ਨਾ ਕੀਤਾ ਤਾਂ ਸਮੂਹ ਲੋਕਾਂ ਨਾਲ ਲੈ ਕੇ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ | ਮੁੱਖ ਮਾਰਗ 'ਤੇ ਲਗਾਤਾਰ 26 ਘੰਟੇ ਜਾਰੀ ਰਹੇ ਧਰਨੇ ਨੂੰ ਬਾਅਦ 'ਚ ਧਰਨਾਕਾਰੀਆਂ ਨੇ ਸਮਾਪਤ ਕਰ ਕੇ ਆਵਾਜਾਈ ਨੂੰ ਬਹਾਲ ਕਰਵਾਇਆ |
ਸ਼ਹਿਣਾ, 27 ਸਤੰਬਰ (ਸੁਰੇਸ਼ ਗੋਗੀ)-ਪੱਖੋਂ ਕੈਂਚੀਆਂ ਵਿਖੇ ਲੱਗੇ ਨਾਜਾਇਜ਼ ਟੋਲ ਪਲਾਜ਼ੇ ਨੂੰ ਪੁਟਵਾਉਣ ਲਈ ਭਾਰਤੀ ਕਿਸਾਨ ਯੂਨੀਅਨ ਡਕੌਦਾ ਵਲੋਂ ਲਗਾਏ ਗਏ ਪੱਕੇ ਮੋਰਚੇ ਵਿਚ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਦਰਸ਼ਨ ਸਿੰਘ ਉਗੋਕੇ ਜ਼ਿਲ੍ਹਾ ਪ੍ਰਧਾਨ, ਕਾਲਾ ...
ਬਰਨਾਲਾ, 27 ਸਤੰਬਰ (ਅਸ਼ੋਕ ਭਾਰਤੀ)-ਸੀਨੀਅਰ ਸਿਟੀਜ਼ਨ ਸੁਸਾਇਟੀ ਬਰਨਾਲਾ ਦਾ 13ਵਾਂ ਸਾਲਾਨਾ ਸਮਾਗਮ ਪ੍ਰਾਰਥਨਾ ਹਾਲ ਰਾਮ ਬਾਗ਼ ਬਰਨਾਲਾ ਵਿਖੇ 1 ਅਕਤੂਬਰ ਨੂੰ ਕਰਵਾਇਆ ਜਾ ਰਿਹਾ ਹੈ | ਇਹ ਜਾਣਕਾਰੀ ਸੁਸਾਇਟੀ ਦੇ ਪ੍ਰਧਾਨ ਅੰਮਿ੍ਤਪਾਲ ਗੋਇਲ, ਜਨਰਲ ਸਕੱਤਰ ...
ਬਰਨਾਲਾ, 27 ਸਤੰਬਰ (ਨਰਿੰਦਰ ਅਰੋੜਾ)-ਅਗਰਵਾਲ ਸਭਾ ਰਜਿ: ਵਲੋਂ ਮਹਾਰਾਜਾ ਅਗਰਸੈਨ ਜੀ ਦਾ 5146ਵਾਂ ਜੈਅੰਤੀ ਮੌਕੇ ਸਮਾਰੋਹ ਸ਼ਾਂਤੀ ਹਾਲ ਰਾਮ ਬਰਨਾਲਾ ਵਿਖੇ ਕਰਵਾਇਆ ਗਿਆ | ਸਭਾ ਦੇ ਪ੍ਰਧਾਨ ਦੀਪਕ ਬਾਂਸਲ ਸੋਨੀ ਨੇ ਦੱਸਿਆ ਕਿ ਸਭ ਤੋਂ ਪਹਿਲਾਂ ਸ਼ਾਮ 7:15 ਵਜੇ ਝੰਡੇ ਦੀ ...
ਟੱਲੇਵਾਲ, 27 ਸਤੰਬਰ (ਸੋਨੀ ਚੀਮਾ)-8 ਸਤੰਬਰ ਨੂੰ ਬਰਨਾਲਾ ਵਿਖੇ ਜ਼ਿਲ੍ਹਾ ਪੱਧਰੀ ਕਿਸਾਨ ਸੈਮੀਨਾਰ ਸਬੰਧੀ ਪਿੰਡਾਂ ਵਿਚ ਆਗੂਆਂ ਤੇ ਵਰਕਰਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ | ਇਹ ਸ਼ਬਦ ਸਰਕਲ ਟੱਲੇਵਾਲ ਦੇ ਪ੍ਰਧਾਨ ਲਖਵਿੰਦਰ ਸਿੰਘ ਲਾਲੀ ਨਾਈਵਾਲਾ ਪਿੰਡਾਂ ਵਿਚ ...
ਮਹਿਲ ਕਲਾਂ, 27 ਸਤੰਬਰ (ਅਵਤਾਰ ਸਿੰਘ ਅਣਖੀ)-ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬਲਾਕ ਮਹਿਲ ਕਲਾਂ ਅਗਜੈਕਟਿਵ ਦੀ ਮੀਟਿੰਗ ਬਲਾਕ ਪ੍ਰਧਾਨ ਦਲਬਾਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਚੇਅਰਮੈਨ ਅਮਰਜੀਤ ਸਿੰਘ ਕਾਲਸਾਂ, ਪ੍ਰਧਾਨ ਦਲਵਾਰ ਸਿੰਘ ਨੇ ਦੱਸਿਆ ਨੇ ...
ਸ਼ਹਿਣਾ, 27 ਸਤੰਬਰ (ਸੁਰੇਸ਼ ਗੋਗੀ)-ਮੁੱਖ ਖੇਤੀਬਾੜੀ ਅਫ਼ਸਰ ਬਰਨਾਲਾ ਡਾ: ਵਰਿੰਦਰ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਬਲਾਕ ਖੇਤੀਬਾੜੀ ਅਫ਼ਸਰ ਸ਼ਹਿਣਾ ਡਾ: ਗੁਰਚਰਨ ਸਿੰਘ ਦੀ ਅਗਵਾਈ ਹੇਠ ਆਤਮਾ ਸਕੀਮ ਤਹਿਤ ਬਲਾਕ ਸ਼ਹਿਣਾ ਦੇ ਅਗਾਂਹਵਧੂ ਕਿਸਾਨਾਂ ਨੂੰ ...
ਰੂੜੇਕੇ ਕਲਾਂ, 27 ਸਤੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਤਪਾ ਮੰਡੀ ਤੋਂ ਪੱਖੋਂ ਕਲਾਂ ਨੂੰ ਜਾਂਦੀ ਪ੍ਰਧਾਨ ਮੰਤਰੀ ਗ੍ਰਾਮੀਣ ਸੜਕ ਯੋਜਨਾ ਤਹਿਤ ਬਣੀ ਸੜਕ ਤੋਂ ਗੁਰਦੁਆਰਾ ਗੁਰੂਸਰ ਪੱਖੋਂ ਕਲਾਂ ਅਤੇ ਕਿਸਾਨਾਂ ਦੇ ਖੇਤਾਂ ਨੂੰ ਜਾਂਦੀ ਿਲੰਕ ਸੜਕ ਦਾ ਧਨੌਲਾ ਰਜਵਾਹੇ ...
ਰੂੜੇਕੇ ਕਲਾਂ, 27 ਸਤੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਪਿਛਲੇ ਸਮੇਂ ਤੋਂ ਲੈ ਕੇ ਇਲਾਕਾ ਨਿਵਾਸੀਆਂ ਲਈ ਸਿਹਤ ਸਹੂਲਤਾਂ, ਸਿੱਖਿਆ 'ਤੇ ਵਾਤਾਵਰਨ ਸ਼ੁੱਧਤਾ, ਨੌਜਵਾਨਾਂ ਨੂੰ ਰੁਜ਼ਗਾਰ ਲਈ ਉਪਰਾਲੇ ਕਰ ਰਹੀ ਪ੍ਰਸਿੱਧ ਸਮਾਜ ਸੇਵੀ ਸੰਸਥਾ ਟਰਾਈਡੈਂਟ ਫਾੳਾੂਡੇਸ਼ਨ ...
ਬਰਨਾਲਾ, 27 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)- ਪੰਜਾਬ ਸਰਕਾਰ ਵਲੋਂ ਇਸ ਵਾਰ ਸ਼ਹੀਦ ਏ-ਆਜ਼ਮ ਭਗਤ ਸਿੰਘ ਦਾ 115ਵਾਂ ਜਨਮ ਦਿਵਸ ਬਹੁਤ ਹੀ ਸਰਧਾ, ਸਤਿਕਾਰ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ | ਜਨਮ ਦਿਵਸ ਮੌਕੇ ਉੱਤੇ ਵੱਖ-ਵੱਖ ਵਿਭਾਗਾਂ ਵਲੋਂ ਗਤੀਵਿਧੀਆਂ ਕੀਤੀਆਂ ...
ਤਪਾ ਮੰਡੀ, 27 ਸਤੰਬਰ (ਪ੍ਰਵੀਨ ਗਰਗ)-ਪੰਡਿਤ ਦੀਨ ਦਿਆਲ ਉਪਾਧਿਆਇ ਦੇ ਜਨਮ ਦਿਹਾੜੇ ਨੂੰ ਸਮਰਪਿਤ ਭਾਜਪਾ ਮੰਡਲ ਤਪਾ ਦੇ ਪ੍ਰਧਾਨ ਸੋਮਨਾਥ ਸ਼ਰਮਾ ਅਤੇ ਯੁਵਾ ਪ੍ਰਧਾਨ ਗੌਰਵ ਗੁਪਤਾ ਗਿੰਨੀ ਦੀ ਅਗਵਾਈ ਹੇਠ ਸ੍ਰੀ ਗੀਤਾ ਭਵਨ ਵਿਖੇ ਇਕ ਸਾਦਾ ਅਤੇ ਪ੍ਰਭਾਵਸ਼ਾਲੀ ...
ਮਹਿਲ ਕਲਾਂ, 27 ਸਤੰਬਰ (ਅਵਤਾਰ ਸਿੰਘ ਅਣਖੀ)-ਭਾਈ ਘਨੱਈਆ ਜੀ ਸੇਵਾਦਾਰ ਗਰੁੱਪ ਪੰਡੋਰੀ ਵਲੋਂ ਮਾਤਾਵਾਂ, ਭੈਣਾਂ ਦੇ ਮਨੋਰੰਜਨ ਅਤੇ ਉਨ੍ਹਾਂ ਨੂੰ ਸਰੀਰਕ ਤੌਰ 'ਤੇ ਫਿੱਟ ਰੱਖਣ ਲਈ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਪੇਂਡੂ ਖੇਡਾਂ ਕਰਵਾਈਆਂ ਗਈਆਂ | ਜਿਸ ਵਿਚ 12 ਸਾਲ ...
ਮਹਿਲ ਕਲਾਂ, 27 ਸਤੰਬਰ (ਅਵਤਾਰ ਸਿੰਘ ਅਣਖੀ)-ਇਨਕਲਾਬੀ ਕੇਂਦਰ ਪੰਜਾਬ ਵਲੋਂ ਭਾਕਿਯੂ ਡਕੌਂਦਾ ਦੇ ਸਹਿਯੋਗ ਨਾਲ ਪਿੰਡ ਕੁਰੜ ਵਿਖੇ ਸ਼ਹੀਦ ਭਗਤ ਸਿੰਘ ਦੀ ਵਿਗਿਆਨਕ ਵਿਚਾਰਧਾਰਾ ਦਾ ਸੁਨੇਹਾ ਦੇਣ ਲਈ ਕਾਨਫ਼ਰੰਸ ਕੀਤੀ ਗਈ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਡਾ: ਰਜਿੰਦਰ ...
ਧਨੌਲਾ, 27 ਸਤੰਬਰ (ਚੰਗਾਲ)-ਧਨੌਲਾ ਦੇ ਸਮਾਜ ਸੇਵੀ ਅਤੇ ਵੀਰ ਚੱਕਰ ਵਿਜੇਤਾ ਸ: ਸੱਜਣ ਸਿੰਘ ਮਾਨ ਯਾਦਗਾਰੀ ਟਰੱਸਟ (ਰਜਿ:) ਦੇ ਪ੍ਰਧਾਨ ਅਤੇ ਨਗਰ ਕੌਂਸਲ ਧਨੌਲਾ ਦੇ ਸਾਬਕਾ ਪ੍ਰਧਾਨ ਗੁਰਮੀਤ ਸਿੰਘ ਕਾਲਾ ਮਾਨ ਧਨੌਲਾ ਵਲੋਂ ਆਪਣੀ ਬੇਟੀ ਮਨਿੰਦਰ ਕੌਰ ਦੇ ਜਨਮ ਦਿਨ ਦੀ ...
ਬਰਨਾਲਾ, 27 ਸਤੰਬਰ (ਰਾਜ ਪਨੇਸਰ)-ਥਾਣਾ ਸਿਟੀ-2 ਪੁਲਿਸ ਵਲੋਂ ਇਕ ਵਿਅਕਤੀ ਨੂੰ 18 ਗ੍ਰਾਮ ਨਸ਼ੀਲਾ ਪਦਾਰਥ ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਕੁਲਦੀਪ ਸਿੰਘ ਨੇ ਦੱਸਿਆ ਕਿ ਪੁਲਿਸ ਦੇ ਉੱਚ ਅਧਿਕਾਰੀਆਂ ਦੀਆਂ ਸਖ਼ਤ ...
ਨਰਿੰਦਰ ਅਰੋੜਾ ਬਰਨਾਲਾ-ਜ਼ਿਲ੍ਹਾ ਬਰਨਾਲਾ ਜਿਸ ਦੀ ਆਬਾਦੀ ਕਰੀਬ 6 ਲੱਖ ਦੇ ਕਰੀਬ ਹੈ ਅਤੇ ਬਰਨਾਲਾ ਸ਼ਹਿਰ ਵਿਚ ਜ਼ਿਲ੍ਹਾ ਹਸਪਤਾਲ ਸਥਿਤ ਹੈ | ਜਿੱਥੇ ਕਿ ਸਾਰੇ ਜ਼ਿਲ੍ਹੇ ਦੇ ਪਿੰਡਾਂ ਵਿਚੋਂ ਵੀ ਮਰੀਜ਼ ਆਉਂਦੇ ਹਨ | ਬਰਨਾਲਾ ਨਿਵਾਸੀਆਂ ਨੂੰ ਕਦੀ ...
ਬਰਨਾਲਾ, 27 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਹਾੜ੍ਹੀ 2022-23 ਦੀਆਂ ਫ਼ਸਲਾਂ ਦੀ ਕਾਸ਼ਤ ਅਤੇ ਤਕਨੀਕੀ ਜਾਣਕਾਰੀ ਦੇਣ ਲਈ ਜ਼ਿਲ੍ਹਾ ਪੱਧਰ ਦਾ ਕਿਸਾਨ ਸਿਖਲਾਈ ਕੈਂਪ ਮਿਤੀ 29 ਸਤੰਬਰ ਨੂੰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਰਨਾਲਾ ਵਲੋਂ ਟੀ.ਐਮ.ਸੀ. ਬਿਲਡਿੰਗ, ਨੇੜੇ ...
ਸ਼ਹਿਣਾ, 27 ਸਤੰਬਰ (ਸੁਰੇਸ਼ ਗੋਗੀ)-ਸ਼ੋ੍ਰਮਣੀ ਅਕਾਲੀ ਦਲ ਅੰਮਿ੍ਤਸਰ ਹਲਕਾ ਭਦੌੜ ਦੇ ਅਹੁਦੇਦਾਰਾਂ ਦੀ ਮੀਟਿੰਗ ਹੋਈ | ਜਿਸ ਵਿਚ ਵਿਸ਼ੇਸ਼ ਤੌਰ 'ਤੇ ਪਾਰਟੀ ਦੇ ਜਥੇਬੰਦਕ ਸਕੱਤਰ ਗੋਬਿੰਦ ਸਿੰਘ ਸੰਧੂ ਪਹੁੰਚੇ | ਜਿਸ ਵਿਚ ਮੈਂਬਰ ਪਾਰਲੀਮੈਂਟ ਪਾਰਟੀ ਪ੍ਰਧਾਨ ...
ਟੱਲੇਵਾਲ, 27 ਸਤੰਬਰ (ਸੋਨੀ ਚੀਮਾ)-ਕੈਨੇਡਾ ਅਤੇ ਪੰਜਾਬ ਸਰਕਾਰ ਤੋਂ ਮਾਨਤਾ ਪ੍ਰਾਪਤ ਸਿਉਰਵੇਅ ਇੰਮੀਗ੍ਰੇਸ਼ਨ ਕੰਪਨੀ ਹਰ ਦਿਨ ਨਵੇਂ ਕੀਰਤੀਮਾਨ ਸਥਾਪਿਤ ਕਰ ਰਹੀ ਹੈ ਅਤੇ ਕੰਪਨੀ ਵਲੋਂ ਇਕ ਹੋਰ ਪ੍ਰਾਪਤ ਕਰਦਿਆਂ ਕੈਨੇਡਾ ਦੇ 7 ਵੀਜ਼ੇ ਥੋੜੇ੍ਹ ਦਿਨਾਂ ਵਿਚ ਹੀ ...
ਰੂੜੇਕੇ ਕਲਾਂ, 27 ਸਤੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਅੰਤਰਰਾਸ਼ਟਰੀ ਪੱਧਰ ਦੀ ਪੜ੍ਹਾਈ ਕਰਵਾ ਰਹੀ ਇਲਾਕੇ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋ ਕਲਾਂ ਵਲੋਂ ਵਿਦਿਆਰਥੀਆਂ ਦੇ ਗਿਆਨ ਵਿਚ ਵਾਧਾ ਕਰਨ ਲਈ ਲਗਾਏ ਜਾਂਦੇ ...
ਆਲਮਗੀਰ, 27 ਸਤੰਬਰ (ਜਰਨੈਲ ਸਿੰਘ ਪੱਟੀ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅਸੀਂ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਵੱਖਰੀ ਮਾਨਤਾ ਮਿਲਣ ਨੂੰ ਲੈ ਕੇ ਸੁਪਰੀਮ ਕੋਰਟ ਦੇ ਆਏ ਫ਼ੈਸਲੇ ਨੂੰ ...
ਬਰਨਾਲਾ, 27 ਸਤੰਬਰ (ਅਸ਼ੋਕ ਭਾਰਤੀ)-ਪੰਜਾਬ ਨੰਬਰਦਾਰ ਯੂਨੀਅਨ ਜ਼ਿਲ੍ਹਾ ਬਰਨਾਲਾ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਬਲਦੇਵ ਸਿੰਘ ਸਹੌਰ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਨੰਬਰਦਾਰਾਂ ਦੀਆਂ ਕਾਫ਼ੀ ਲੰਮੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਸਬੰਧੀ ਵਿਚਾਰ ...
ਤਪਾ ਮੰਡੀ, 27 ਸਤੰਬਰ (ਪ੍ਰਵੀਨ ਗਰਗ)-ਸ਼ਹਿਰ ਦੇ ਅੰਦਰਲੇ ਬੱਸ ਸਟੈਂਡ 'ਤੇ ਸਥਿਤ ਰੁਦਰਾ ਐਜੂਕੇਸ਼ਨ ਆਈਲੈਟਸ ਇੰਸਟੀਚਿਊਟ ਸੰਸਥਾ ਤਪਾ ਨੇ ਬਹੁਤ ਹੀ ਥੋੜ੍ਹੇ ਸਮੇਂ ਵਿਚ ਆਪਣੀ ਵੱਖਰੀ ਪਹਿਚਾਣ ਬਣਾ ਲਈ ਹੈ | ਇਸ ਸੈਂਟਰ ਤੋਂ ਪੜ੍ਹਾਈ ਕਰ ਕੇ ਵਿਦਿਆਰਥੀ ਵਧੀਆ ਬੈਂਡ ...
ਹੰਡਿਆਇਆ, 27 ਸਤੰਬਰ (ਗੁਰਜੀਤ ਸਿੰਘ ਖੱੁਡੀ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਮੀਟਿੰਗ ਹੋਈ | ਇਸ ਮੌਕੇ ਹੰਡਿਆਇਆ ਇਕਾਈ ਦੇ ਪ੍ਰਧਾਨ ਬਲਵੀਰ ਸਿੰਘ ਸਿੱਧੂ, ਹੰਡਿਆਇਆ (ਦਿਹਾਤੀ) ਇਕਾਈ ਦੇ ਪ੍ਰਧਾਨ ਸਵਰਨਜੀਤ ਸਿੰਘ ਟੋਨੀ ਅਤੇ ਕੋਠੇ ਸਰਾਂ ਦੇ ਪ੍ਰਧਾਨ ਸਾਧੂ ...
ਤਪਾ ਮੰਡੀ, 27 ਸਤੰਬਰ (ਪ੍ਰਵੀਨ ਗਰਗ)-ਇਲਾਕੇ ਦੀ ਮੋਹਰੀ ਸਮਾਜ ਸੇਵੀ ਸੰਸਥਾ ਹੈਪੀ ਕਲੱਬ ਤਪਾ ਵਲੋਂ 28ਵਾਂ ਅੱਖਾਂ ਦਾ ਮੁਫ਼ਤ ਮੈਡੀਕਲ ਚੈੱਕਅਪ ਅਤੇ ਅਪ੍ਰੇਸ਼ਨ ਕੈਂਪ ਬਾਬਾ ਸੁਖਾਨੰਦ ਚੈਰੀਟੇਬਲ ਟਰੱਸਟ ਦੇ ਸਹਿਯੋਗ ਨਾਲ ਬਾਬਾ ਮੱਠ ਵਿਖੇ ਲਾਇਆ ਗਿਆ | ਜਿਸ ਵਿਚ ਬਾਬਾ ...
ਤਪਾ ਮੰਡੀ, 27 ਸਤੰਬਰ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਪੰਜਾਬ ਪ੍ਰਦੇਸ਼ ਅਗਰਵਾਲ ਸੰਮੇਲਨ ਇਕਾਈ ਤਪਾ ਦੇ ਪ੍ਰਧਾਨ ਭੂਸ਼ਨ ਘੜੈਲਾ ਦੀ ਦੇਖਰੇਖ ਹੇਠ ਸੰਮੇਲਨ ਵਲੋਂ ਮਹਾਰਾਜ ਅਗਰਸੈਨ ਦੀ 5146ਵੀਂ ਜੈਅੰਤੀ ਸ੍ਰੀ ਗੀਤਾ ਭਵਨ ਵਿਖੇ ਧੂਮਧਾਮ ਨਾਲ ਮਨਾਈ ਗਈ | ਸਮਾਗਮ ਮੌਕੇ ਝੰਡੇ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX