ਤਾਜਾ ਖ਼ਬਰਾਂ


ਸ਼ਿਵਾਜੀ ਮਹਾਰਾਜ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਧਮਕੀ ਭਰੀ ਕਾਲ ਦੇ ਸੰਬੰਧ ਵਿਚ 25 ਸਾਲਾ ਵਿਅਕਤੀ ਗਿ੍ਫ਼ਤਾਰ
. . .  6 minutes ago
ਮਹਾਰਾਸ਼ਟਰ, 7 ਫਰਵਰੀ- ਮੁੰਬਈ ਪੁਲਿਸ ਨੇ ਦੱਸਿਆ ਕਿ ਛੱਤਰਪਤੀ ਸ਼ਿਵਾਜੀ ਮਹਾਰਾਜ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਧਮਕੀ ਭਰੀ ਕਾਲ ਦੇ ਸੰਬੰਧ ਵਿਚ ਮੁੰਬਈ ਦੇ ਗੋਵੰਡੀ ਖ਼ੇਤਰ ਤੋਂ ਇਕ 25 ਸਾਲਾ ਵਿਅਕਤੀ ਨੂੰ ਗ੍ਰਿਫ਼ਤਾਰ....
ਤ੍ਰਿਪੁਰਾ ਵਿਚ ਪਹਿਲਾਂ ਨਾਲੋਂ ਕਾਫ਼ੀ ਚੰਗਾ ਬਦਲਾਅ ਹੋਇਆ ਹੈ- ਰਾਜਨਾਥ ਸਿੰਘ
. . .  23 minutes ago
ਅਗਰਤਲਾ, 7 ਫਰਵਰੀ- ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਪੱਛਮੀ ਤ੍ਰਿਪੁਰਾ ਵਿਚ ਇਕ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਹਿਲਾਂ ਅਗਰਤਲਾ ਵਿਚ ਗੰਦਗੀ ਸੀ, ਸੜਕਾਂ ਚੰਗੀਆਂ ਨਹੀਂ ਸਨ, ਮੈਂ ਕਈ ਇਲਾਕਿਆਂ ਵਿਚ ਗਿਆ ਸੀ, ਲੋਕ ਕਹਿੰਦੇ ਸਨ ਕਿ ਇੱਤੇ ਬਿਜਲੀ ਕਦੋਂ ਚਲੇਗੀ, ਇਹ ਕਿਹਾ ਨਹੀਂ ਜਾ ਸਕਦਾ। ਅਸੀਂ ਅੱਜ ਅਗਰਤਲਾ...
ਤੁਰਕੀ ਤੇ ਸੀਰੀਆ ਲਈ ਸ਼੍ਰੋਮਣੀ ਕਮੇਟੀ ਨੇ ਕੀਤੀ ਮਦਦ ਦੀ ਪੇਸ਼ਕਸ਼
. . .  47 minutes ago
ਅੰਮ੍ਰਿਤਸਰ, 7 ਫ਼ਰਵਰੀ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਤੁਰਕੀ ਅਤੇ ਸੀਰੀਆ ’ਚ ਭੁਚਾਲ ਆਉਣ ਕਾਰਨ ਹੋਏ ਜਾਨੀ ਤੇ ਮਾਲੀ ਨੁਕਸਾਨ ’ਤੇ ਦੁੱਖ ਪ੍ਰਗਟ ਕਰਦਿਆਂ ਸ਼੍ਰੋਮਣੀ ਕਮੇਟੀ ਵਲੋਂ ਸਹਾਇਤਾ ਦੀ ਪੇਸ਼ਕਸ਼ ਕੀਤੀ ਹੈ। ਐਡਵੋਕੇਟ ਧਾਮੀ ਨੇ ਭਾਰਤ....
ਮੋਦੀ ਤੇ ਅਡਾਨੀ ਮਿਲ ਕੇ ਕੰਮ ਕਰ ਰਹੇ ਹਨ- ਰਾਹੁਲ ਗਾਂਧੀ
. . .  46 minutes ago
ਨਵੀਂ ਦਿੱਲੀ, 7 ਫਰਵਰੀ- ਲੋਕ ਸਭਾ ਵਿਚ ਕਾਂਗਰਸ ਸਾਂਸਦ ਰਾਹੁਲ ਗਾਂਧੀ ਨੇ ਕਿਹਾ ਕਿ ਅਡਾਨੀ ਨੇ 20 ਸਾਲਾਂ ’ਚ ਭਾਜਪਾ ਨੂੰ ਕਿੰਨਾ ਪੈਸਾ ਦਿੱਤਾ? ਉਨ੍ਹਾਂ ਕਿਹਾ ਕਿ ਪਹਿਲਾਂ ਮੋਦੀ ਅਡਾਨੀ ਦੇ ਜਹਾਜ਼ ’ਚ ਜਾਂਦੇ ਸਨ, ਹੁਣ ਅਡਾਨੀ ਮੋਦੀ ਦੇ ਜਹਾਜ਼ ’ਚ ਜਾਂਦੇ ਹਨ। ਮੋਦੀ ਅਤੇ ਅਡਾਨੀ ਮਿਲ....
ਅੰਤਰਰਾਜੀ ਕਾਰਾਂ ਅਤੇ ਮੋਟਰਸਾਈਕਲ ਚੋਰੀ ਕਰਨ ਵਾਲੇ ਗਰੋਹ ਦਾ ਪਰਦਾਫ਼ਾਸ਼, 6 ਗ੍ਰਿਫ਼ਤਾਰ
. . .  about 1 hour ago
ਐਸ. ਏ. ਐਸ. ਨਗਰ 7 ਫਰਵਰੀ (ਜਸਬੀਰ ਸਿੰਘ ਜੱਸੀ)- ਮੋਹਾਲੀ ਪੁਲਿਸ ਵਲੋਂ ਵਾਹਨ ਚੋਰ ਗਰੋਹ ਦਾ ਪਰਦਾਫ਼ਾਸ਼ ਕੀਤਾ ਗਿਆ ਹੈ। ਇਸ ਸੰਬੰਧੀ ਮੋਹਾਲੀ ਦੇ ਐਸ. ਐਸ. ਪੀ. ਡਾ. ਸੰਦੀਪ ਗਰਗ ਵਲੋਂ ਪ੍ਰੈਸ ਕਾਨਫ਼ਰੰਸ ਕਰਕੇ ਜਾਣਕਾਰੀ ਦਿੱਤੀ ਗਈ। ਚੋਰ ਇੱਥੋਂ ਗੱਡੀਆਂ ਚੋਰੀ ਕਰਕੇ ਦੂਜੇ ਜ਼ਿਲ੍ਹਿਆਂ ਵਿਚ ਜਾ ਕੇ ਵੇਚਦੇ ਸਨ। ਡਾ. ਸੰਦੀਪ ਕੁਮਾਰ...
ਪੁਲਿਸ ਨੂੰ ਮਿਲਿਆ ਸਾਧੂ ਸਿੰਘ ਧਰਮਸੋਤ ਦਾ ਤਿੰਨ ਦਿਨਾਂ ਰਿਮਾਂਡ
. . .  14 minutes ago
ਐਸ. ਏ .ਐਸ. ਨਗਰ, 7 ਫਰਵਰੀ (ਜਸਬੀਰ ਸਿੰਘ ਜੱਸੀ)- ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਪੰਜਾਬ ਵਿਜੀਲੈਂਸ ਵਲੋਂ ਗ੍ਰਿਫ਼ਤਾਰ ਕੀਤੇ ਗਏ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਅੱਜ ਅਦਾਲਤ ਵਿਚ ਪੇਸ਼ ਕੀਤਾ ਗਿਆ। ਅਦਾਲਤ ਨੇ ਸਾਧੂ ਸਿੰਘ ਧਰਮਸੋਤ ਨੂੰ ਤਿੰਨ ਦਿਨਾਂ ਦੇ ਲਈ ਪੁਲਿਸ......
ਤੁਰਕੀ ਵਿਚ ਆਇਆ ਭੁਚਾਲ ਇਕ ਵੱਡੀ ਤਬਾਹੀ- ਭਾਰਤ ਵਿਚ ਤੁਰਕੀ ਅੰਬੈਸਡਰ
. . .  about 1 hour ago
ਨਵੀਂ ਦਿੱਲੀ, 7 ਫਰਵਰੀ- ਭਾਰਤ ਵਿਚ ਤੁਰਕੀ ਦੇ ਅੰਬੈਸਡਰ ਨੇ ਦੱਸਿਆ ਕਿ ਤੁਰਕੀ ’ਚ 7.7 ਤੀਬਰਤਾ ਦਾ ਭੁਚਾਲ ਆਇਆ, ਦੋ ਘੰਟੇ ਬਾਅਦ ਹੀ 7.6 ਦੀ ਤੀਬਰਤਾ ਦਾ ਇਕ ਹੋਰ ਭੁਚਾਲ ਆਇਆ। ਇਸ ਨਾਲ ਦੱਖਣ-ਪੂਰਬੀ ਤੁਰਕੀ ਵਿਚ 14 ਮਿਲੀਅਨ ਤੋਂ ਵੱਧ ਲੋਕ ਪ੍ਰਭਾਵਿਤ ਹੋਏ ਹਨ। ਉਨ੍ਹਾਂ ਕਿਹਾ ਕਿ ਇਹ ਇਕ ਵੱਡੀ ਤਬਾਹੀ ਹੈ, ਜਿਸ ਵਿ....
ਸੁਪਰੀਮ ਕੋਰਟ ਨੇ ਅਗਸਤਾ ਵੈਸਟਲੈਂਡ ਹੈਲੀਕਾਪਟਰ ਘੁਟਾਲੇ ਦੇ ਦੋਸ਼ੀ ਦੀ ਜ਼ਮਾਨਤ ਕੀਤੀ ਖ਼ਾਰਜ
. . .  about 1 hour ago
ਨਵੀਂ ਦਿੱਲੀ, 7 ਫਰਵਰੀ- ਸੁਪਰੀਮ ਕੋਰਟ ਨੇ ਅਗਸਤਾ ਵੈਸਟਲੈਂਡ ਵੀ.ਵੀ.ਆਈ.ਪੀ. ਹੈਲੀਕਾਪਟਰ ਘੁਟਾਲੇ ਦੇ ਦੋਸ਼ੀ ਬ੍ਰਿਟਿਸ਼ ਨਾਗਰਿਕ ਕ੍ਰਿਸ਼ਚੀਅਨ ਮਿਸ਼ੇਲ ਦੀ ਜ਼ਮਾਨਤ ਪਟੀਸ਼ਨ ਖ਼ਾਰਜ ਕਰ ਦਿੱਤੀ...
ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਸਰਕਾਰੀ ਦਫ਼ਤਰਾਂ ਦੀ ਅਚਨਚੇਤ ਚੈਕਿੰਗ
. . .  about 1 hour ago
ਅਜਨਾਲਾ, 7 ਫਰਵਰੀ (ਗੁਰਪ੍ਰੀਤ ਸਿੰਘ ਅਜਨਾਲਾ)- ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਖ਼ੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਅੱਜ ਅਚਾਨਕ ਅਜਨਾਲਾ ਸ਼ਹਿਰ ਦੇ ਵੈਟਨਰੀ ਹਸਪਤਾਲ, ਤਹਿਸੀਲ ਦਫ਼ਤਰ ਅਤੇ ਐਸ. ਡੀ. ਐਮ ਦਫ਼ਤਰ ਦੀ ਅਚਨਚੇਤ ਚੈਕਿੰਗ ਕੀਤੀ। ਇਸ ਤੋਂ ਇਲਾਵਾ ਉਨ੍ਹਾਂ ਪਟਵਾਰਖ਼ਾਨੇ...
ਭਾਰਤੀ ਹਵਾਬਾਜ਼ੀ ਰੈਗੂਲੇਟਰ ਨੇ ਕਾਰਗੋ ਦੀ ਆਵਾਜ਼ਾਈ ਲਈ ਤੁਰਕੀ ਲਈ ਸੰਚਾਲਿਤ ਉਡਾਣਾਂ ਨੂੰ ਲੈ ਕੇ ਭਾਰਤੀ ਕੈਰੀਅਰਾਂ ਨਾਲ ਕੀਤੀ ਮੀਟਿੰਗ
. . .  about 1 hour ago
ਨਵੀਂ ਦਿੱਲੀ, 7 ਫਰਵਰੀ- ਭਾਰਤੀ ਹਵਾਬਾਜ਼ੀ ਰੈਗੂਲੇਟਰ ਨੇ ਵਪਾਰਕ ਅਨੁਸੂਚਿਤ ਉਡਾਣਾਂ ਵਿਚ ਕਾਰਗੋ ਦੀ ਆਵਾਜ਼ਾਈ ਲਈ ਤੁਰਕੀ ਲਈ ਸੰਚਾਲਿਤ ਉਡਾਣਾਂ ਨੂੰ ਲੈ ਕੇ ਭਾਰਤੀ ਕੈਰੀਅਰਾਂ ਨਾਲ ਇਕ ਮੀਟਿੰਗ ਕੀਤੀ ਹੈ। ਇੰਡੀਗੋ ਨੇ ਇਸਤਾਂਬੁਲ ਲਈ ਬੋਇੰਗ 777 ਏਅਰਕ੍ਰਾਫ਼ਟ ਦੀ ਵਰਤੋਂ ਕਰਦੇ ਹੋਏ ਆਪਣੀਆਂ ਨਿਰਧਾਰਤ ਵਪਾਰਕ...
ਅਮਿਤ ਸ਼ਾਹ ਅੱਜ ਕਰਨਗੇ ਗ੍ਰਹਿ ਮੰਤਰਾਲੇ ਦੀ ਸੰਸਦੀ ਸਲਾਹਕਾਰ ਕਮੇਟੀ ਦੀ ਮੀਟਿੰਗ
. . .  about 2 hours ago
ਨਵੀਂ ਦਿੱਲੀ, 7 ਫਰਵਰੀ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਸ਼ਾਮ ਖੱਬੇ ਪੱਖੀ ਕੱਟੜਵਾਦ ਦੇ ਮੁੱਦੇ ’ਤੇ ਗ੍ਰਹਿ ਮੰਤਰਾਲੇ ਦੀ ਸੰਸਦੀ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ...
ਭਾਰਤ ਜੋੜੋ ਯਾਤਰਾ' ਦੌਰਾਨ ਸੁਣੀ ਲੋਕਾਂ ਦੀ ਆਵਾਜ਼-ਲੋਕ ਸਭਾ 'ਚ ਬੋਲੇ ਰਾਹੁਲ ਗਾਂਧੀ
. . .  about 2 hours ago
ਨਵੀਂ ਦਿੱਲੀ, 7 ਫਰਵਰੀ-ਲੋਕ ਸਭਾ 'ਚ ਬੋਲਦਿਆਂ ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਕਿਹਾ ਕਿ ਭਾਰਤ ਜੋੜੋ ਯਾਤਰਾ' ਦੌਰਾਨ ਸੈਰ ਕਰਦਿਆਂ ਅਸੀਂ ਲੋਕਾਂ ਦੀ ਆਵਾਜ਼ ਸੁਣੀ ਅਤੇ ਅਸੀਂ ਆਪਣੀ ਆਵਾਜ਼ ਵੀ ਰੱਖੀ। ਅਸੀਂ ਯਾਤਰਾ ਦੌਰਾਨ ਬੱਚਿਆਂ, ਔਰਤਾਂ, ਬਜ਼ੁਰਗਾਂ ਨਾਲ ਗੱਲਬਾਤ...
ਪਾਵਰਕਮ ਅਤੇ ਟਰਾਂਸਕੋਂ ਦੇ ਠੇਕਾ ਮੁਲਜ਼ਮਾਂ ਵਲੋਂ ਮੁੱਖ ਮੰਤਰੀ ਮਾਨ ਦੀ ਕੋਠੀ ਦਾ ਘਿਰਾਓ
. . .  about 2 hours ago
ਸੰਗਰੂਰ, 7 ਫਰਵਰੀ ( ਦਮਨਜੀਤ ਸਿੰਘ )- ਮੁੱਖ ਮੰਤਰੀ ਭਗਵੰਤ ਮਾਨ ਦੀ ਸੰਗਰੂਰ ਰਿਹਾਇਸ਼ ਨੂੰ ਅੱਜ ਪਾਵਰਕਮ ਅਤੇ ਟਰਾਂਸਕੋ ਦੇ ਠੇਕਾ ਮੁਲਾਜਮਾਂ ਵਲੋਂ ਘੇਰਾ ਪਾਇਆ ਹੋਇਆ ਹੈ । ਸੈਂਕੜਿਆਂ ਦੀ ਤਾਦਾਦ ਵਿਚ ਇਕੱਤਰ ਹੋਏ ਠੇਕਾ ਮੁਲਾਜਮਾਂ ਵਲੋਂ ਪੰਜਾਬ ਸਰਕਾਰ ਉੱਤੇ ਵਾਅਦਾ ਖ਼ਿਲਾਫ਼ੀ....
ਰਿਸ਼ਵਤ ਲੈਂਦਾ ਪਾਵਰਕਾਮ ਦਾ ਜੇ. ਈ. ਵਿਜੀਲੈਂਸ ਵਲੋਂ ਕਾਬੂ
. . .  about 2 hours ago
ਗੁਰੂ ਹਰ ਸਹਾਏ, 7 ਫਰਵਰੀ (ਹਰਚਰਨ ਸਿੰਘ ਸੰਧੂ)- ਗੁਰੂ ਹਰ ਸਹਾਏ ਅੰਦਰ ਕੀਤੀ ਕਾਰਵਾਈ ਅਧੀਨ ਬਿਜਲੀ ਬੋਰਡ ਦੇ ਇਕ ਜੇ. ਈ. ਨੂੰ ਵਿਜੀਲੈਂਸ ਵਲੋਂ ਵੀਹ ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ ਅਧੀਨ ਕਾਬੂ ਕੀਤਾ ਹੈ। ਪਿੰਡ ਕੁਟੀ ਵਾਸੀ ਦਲੀਪ ਸਿੰਘ ਪੁੱਤਰ ਮਾਹਣਾ ਸਿੰਘ ਦਾ ਦੋਸ਼ ਸੀ ਕਿ ਜੇ.ਈ. ਬਖ਼ਸ਼ੀਸ਼ ਸਿੰਘ ਨੇ ਉਸ ਕੋਲੋਂ ਰਿਸ਼ਵਤ ਵਜੋਂ 20...
ਜਲੰਧਰ ਸ਼ਹਿਰ ਦੇ ਸਾਬਕਾ ਮੇਅਰ ਸੁਨੀਲ ਜੋਤੀ ਦਾ ਦਿਹਾਂਤ
. . .  about 2 hours ago
ਜਲੰਧਰ, 7 ਫਰਵਰੀ- ਭਾਰਤੀ ਜਨਤਾ ਪਾਰਟੀ ਜਲੰਧਰ ਸ਼ਹਿਰ ਦੇ ਸਾਬਕਾ ਮੇਅਰ ਅਤੇ ਪਾਰਟੀ ਦੇ ਸੀਨੀਅਰ ਆਗੂ ਸੁਨੀਲ ਜੋਤੀ ਦਾ ਅੱਜ ਦਿਹਾਂਤ ਹੋ ਗਿਆ। ਇਸ ਕਾਰਨ ਅੱਜ ਸ਼ਾਮ 3:15 ਵਜੇ ਸਰਕਟ ਹਾਊਸ ਜਲੰਧਰ ਵਿਖੇ ਹੋਣ ਵਾਲੀ ਪ੍ਰੈਸ ...
ਤੁਰਕੀ ਵਿਚ ਆਇਆ 5.4 ਤੀਬਰਤਾ ਦਾ ਪੰਜਵਾਂ ਭੁਚਾਲ, ਮਰਨ ਵਾਲਿਆਂ ਦੀ ਗਿਣਤੀ ਪਹੁੰਚੀ 5000
. . .  about 2 hours ago
ਅੰਕਾਰਾ, 7 ਫਰਵਰੀ- ਯੂ.ਐਸ.ਜੀ.ਐਸ. ਦੇ ਅਨੁਸਾਰ ਪੂਰਬੀ ਤੁਰਕੀ ਵਿਚ 5.4 ਤੀਬਰਤਾ ਦਾ ਪੰਜਵਾਂ ਭੁਚਾਲ ਆਇਆ ਹੈ। ਭੁਚਾਲ ਕਾਰਨ ਮਰਨ ਵਾਲਿਆਂ ਦੀ ਗਿਣਤੀ ਹੁਣ ਤੱਕ 5,000 ਤੱਕ ਪਹੁੰਚ ਗਈ ਹੈ।
ਰਾਖੀ ਸਾਵੰਤ ਨੇ ਪਤੀ ਵਿਰੁੱਧ ਦਰਜ ਕਰਵਾਈ ਸ਼ਿਕਾਇਤ
. . .  about 3 hours ago
ਮਹਾਰਾਸ਼ਟਰ, 7 ਫਰਵਰੀ- ਮੁੰਬਈ ਪੁਲਿਸ ਨੇ ਦੱਸਿਆ ਕਿ ਅਦਾਕਾਰਾ ਰਾਖੀ ਸਾਵੰਤ ਨੇ ਆਪਣੇ ਪਤੀ ਆਦਿਲ ਦੁਰਾਨੀ ਦੇ ਖ਼ਿਲਾਫ਼ ਮੁੰਬਈ ਦੇ ਓਸ਼ੀਵਾਰਾ ਪੁਲਿਸ ਸਟੇਸ਼ਨ ਵਿਚ ਸ਼ਿਕਾਇਤ ਦਰਜ ਕਰਵਾਈ ਹੈ ਕਿ ਉਸ ਨੇ ਉਸ ਦੇ ਪੈਸੇ ਅਤੇ ਗਹਿਣੇ ਲੈ ਲਏ ਹਨ। ਪੁਲਿਸ ਨੇ ਆਦਿਲ ਦੁਰਾਨੀ ਵਿਰੁੱਧ ਆਈ.ਪੀ.ਸੀ. ਧਾਰਾ 406 ਅਤੇ 420 ਦੇ ਤਹਿਤ...
ਲੋਕ ਸਭਾ ਦੀ ਕਾਰਵਾਈ 1.30 ਵਜੇ ਤੱਕ ਮੁਲਤਵੀ
. . .  about 3 hours ago
ਨਵੀਂ ਦਿੱਲੀ, 7 ਫਰਵਰੀ- ਲੋਕ ਸਭਾ ਵਿਚ ਹੰਗਾਮੇ ਦੌਰਾਨ ਸਦਨ ਦੀ ਕਾਰਵਾਈ 1.30 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ...
ਸਕੂਲ ਬੱਸ ਥੱਲੇ ਆਇਆ ਕੁੱਤਾ, ਕੁੱਤੇ ਦੇ ਮਾਲਕ ਨੇ ਕਿਰਪਾਨ ਨਾਲ ਕੀਤਾ ਹਮਲਾ
. . .  about 4 hours ago
ਬਟਾਲਾ, 7 ਫਰਵਰੀ (ਕਾਹਲੋਂ)- ਪਿੰਡ ਹਰਚੋਵਾਲ ਵਿਖੇ ਇਕ ਸਕੂਲ ਦੀ ਬੱਸ ਹੇਠਾਂ ਅਚਾਨਕ ਪਾਲਤੂ ਕੁੱਤੇ ਦੇ ਆ ਜਾਣ ਨਾਲ ਉਸ ਦੀ ਮੌਤ ਹੋ ਗਈ। ਗੁੱਸੇ ਵਿਚ ਆਏ ਕੁੱਤੇ ਦੇ ਮਾਲਕ ਨੇ ਬੱਸ ਨੂੰ ਘੇਰ ਲਿਆ ਅਤੇ ਕਿਰਪਾਨ ਨਾਲ ਬੱਸ ਅੰਦਰ ਜਾ ਕੇ ਸਕੂਲੀ ਬੱਚਿਆਂ ’ਤੇ ਹਮਲਾ ਕਰ ਦਿੱਤਾ, ਜਿਸ ਕਾਰਨ ਬੱਚੇ ਡਰ ਨਾਲ ਭੁੱਬਾਂ ਮਾਰ ਕੇ ਰੋਣ ਲੱਗ ਪਏ...
ਪਾਕਿਸਤਾਨੀ ਡਰੋਨ ਨੇ ਭਾਰਤ ਅੰਦਰ ਕੀਤੀ ਘੁਸਪੈਠ
. . .  about 4 hours ago
ਖਾਲੜਾ,7 ਫਰਵਰੀ (ਜੱਜਪਾਲ ਸਿੰਘ ਜੱਜ)- ਖਾਲੜਾ ਸੈਕਟਰ ਅਧੀਨ ਆਉਂਦੀ ਬੀ.ਐਸ.ਐਫ਼ ਦੀ ਸਰਹੱਦੀ ਚੌਕੀ ਬਾਬਾ ਪੀਰ ਦੇ ਅਧੀਨ ਆਉਂਦੇ ਏਰੀਏ ਅੰਦਰ 6 ਅਤੇ 7 ਫਰਵਰੀ ਦੀ ਦਰਮਿਆਨੀ ਰਾਤ ਨੂੰ ਪਾਕਿਸਤਾਨੀ ਡਰੋਨ ਵਲੋਂ ਭਾਰਤ ਅੰਦਰ ਘੁਸਪੈਠ ਕਰਨ ਦੀ ਖ਼ਬਰ ਹੈ। ਜਿਸ ਨੂੰ ਸੁੱਟਣ ਲਈ ਬੀ. ਐਸ. ਐਫ਼ ਜਵਾਨਾ ਵਲੋਂ ਫ਼ਾਇਰਿੰਗ...
ਦਿੱਲੀ ਨਗਰ ਨਿਗਮ ਚੋਣਾਂ: ਭਾਜਪਾ ਵਲੋਂ ਆਪ ਦੇ ਦਫ਼ਤਰ ਦੇ ਬਾਹਰ ਪ੍ਰਦਰਸ਼ਨ
. . .  about 4 hours ago
ਨਵੀਂ ਦਿੱਲੀ, 7 ਫਰਵਰੀ- ਦਿੱਲੀ ਨਗਰ ਨਿਗਮ ਦੇ ਮੇਅਰ ਦੇ ਅਹੁਦੇ ਦੀ ਚੋਣ ਨੂੰ ਲੈ ਕੇ ਦਿੱਲੀ ਭਾਜਪਾ ਨੇ ਆਮ ਆਦਮੀ ਪਾਰਟੀ ਦੇ ਦਫ਼ਤਰ ਦੇ ਬਾਹਰ ਪ੍ਰਦਰਸ਼ਨ...
ਕੇਂਦਰੀ ਰੱਖਿਆ ਮੰਤਰੀ ਪਹੁੰਚੇ ਤ੍ਰਿਪੁਰਾ, ਚੋਣ ਰੈਲੀਆਂ ਨੂੰ ਕਰਨਗੇ ਸੰਬੋਧਨ
. . .  about 4 hours ago
ਅਗਰਤਲਾ, 7 ਫਰਵਰੀ- ਆ ਰਹੀਆਂ ਤ੍ਰਿਪੁਰਾ ਚੋਣਾਂ ਦੇ ਮੱਦੇਨਜ਼ਰ ਅੱਜ ਰੱਖਿਆ ਮੰਤਰੀ ਅਤੇ ਭਾਜਪਾ ਨੇਤਾ ਰਾਜਨਾਥ ਸਿੰਘ ਅਗਰਤਲਾ ਪਹੁੰਚੇ। ਉਹ ਅੱਜ ਚੋਣਾਂ ਵਾਲੇ ਸੂਬੇ ਦੇ ਉਨਾਕੋਟੀ ਅਤੇ ਪੱਛਮੀ ਤ੍ਰਿਪੁਰਾ ਜ਼ਿਲ੍ਹਿਆਂ ਵਿਚ ਭਾਜਪਾ ਦੀਆਂ ‘ਵਿਜੇ ਸੰਕਲਪ’ ਰੈਲੀਆਂ ਨੂੰ...
ਚੀਨ ਵਲੋਂ ਤੁਰਕੀ ਨੂੰ 6 ਮਿਲੀਅਨ ਡਾਲਰ ਮਦਦ ਦੀ ਪੇਸ਼ਕਸ਼
. . .  about 4 hours ago
ਬੀਜਿੰਗ, 7 ਫਰਵਰੀ- ਚੀਨ ਦੇ ਸਰਕਾਰੀ ਪ੍ਰਸਾਰਕ ਸੀ.ਸੀ.ਟੀ.ਵੀ. ਦੇ ਅਨੁਸਾਰ ਚੀਨ ਨੇ ਭੂਚਾਲ ਰਾਹਤ ਲਈ ਤੁਰਕੀ ਨੂੰ 6 ਮਿਲੀਅਨ ਡਾਲਰ ਦੀ ਐਮਰਜੈਂਸੀ ਮਦਦ ਦੀ ਪੇਸ਼ਕਸ਼ ਕੀਤੀ ਹੈ। ਚੀਨ ਇੰਟਰਨੈਸ਼ਨਲ ਡਿਵੈਲਪਮੈਂਟ ਕੋਆਪ੍ਰੇਸ਼ਨ ਏਜੰਸੀ ਦੇ ਬੁਲਾਰੇ ਨੇ ਕਿਹਾ ਕਿ ਚੀਨ ਨੇ ਤੁਰਕੀ ਵਿਚ ਹੋਏ ਜਾਨ-ਮਾਲ ਦੇ ਨੁਕਸਾਨ ਲਈ ਸੰਵੇਦਨਾ...
ਰਾਹਤ ਸਮੱਗਰੀ ਲੈ ਤੁਰਕੀ ਪੁੱਜਿਆ ਭਾਰਤੀ ਹਵਾਈ ਸੈਨਾ ਦਾ ਪਹਿਲਾ ਜਹਾਜ਼
. . .  about 4 hours ago
ਨਵੀਂ ਦਿੱਲੀ, 7 ਫਰਵਰੀ- ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਤੁਰਕੀ ਵਿਚ ਖ਼ੋਜ ਅਤੇ ਬਚਾਅ ਕਾਰਜਾਂ ਵਿਚ ਮਦਦ ਲਈ ਆਫ਼ਤ ਰਾਹਤ ਸਮੱਗਰੀ ਅਤੇ ਬਚਾਅ ਦਲ ਨੂੰ ਲੈ ਕੇ ਭਾਰਤੀ ਹਵਾਈ ਸੈਨਾ ਦਾ ਪਹਿਲਾ ਜਹਾਜ਼ ਭੂਚਾਲ ਪ੍ਰਭਾਵਿਤ...
ਆਰਮੀ ਫ਼ੀਲਡ ਹਸਪਤਾਲ ਨੇ ਤੁਰਕੀ ਲਈ 89 ਮੈਂਬਰੀ ਮੈਡੀਕਲ ਟੀਮ ਕੀਤੀ ਰਵਾਨਾ
. . .  about 5 hours ago
ਨਵੀਂ ਦਿੱਲੀ, 7 ਫਰਵਰੀ- ਆਰਮੀ ਫ਼ੀਲਡ ਹਸਪਤਾਲ ਨੇ ਭੂਚਾਲ ਪ੍ਰਭਾਵਿਤ ਤੁਰਕੀ ਲਈ 89 ਮੈਂਬਰੀ ਮੈਡੀਕਲ ਟੀਮ ਰਵਾਨਾ ਕੀਤੀ। ਇਸ ਮੈਡੀਕਲ ਟੀਮ ਵਿਚ ਆਰਥੋਪੀਡਿਕ ਸਰਜੀਕਲ ਟੀਮ, ਜਨਰਲ ਸਰਜੀਕਲ ਸਪੈਸ਼ਲਿਸਟ ਟੀਮ ਅਤੇ ਮੈਡੀਕਲ ਸਪੈਸ਼ਲਿਸਟ ਟੀਮਾਂ ਸਮੇਤ ਗੰਭੀਰ ਜ਼ਖ਼ਮੀਆਂ ਦੀ ਦੇਖਭਾਲ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 12 ਅੱਸੂ ਸੰਮਤ 554
ਵਿਚਾਰ ਪ੍ਰਵਾਹ: ਜੀਵਨ ਦੇ ਸੰਘਰਸ਼ ਵਿਚ ਉਹ ਜਿੱਤਦੇ ਹਨ, ਜਿਨ੍ਹਾਂ ਵਿਚ ਹਾਲਾਤ 'ਤੇ ਕਾਬੂ ਪਾਉਣ ਦੀ ਯੋਗਤਾ ਹੁੰਦੀ ਹੈ। -ਚਾਰਲਿਸ ਡਾਰਵਿਨ

ਸ੍ਰੀ ਮੁਕਤਸਰ ਸਾਹਿਬ

ਬੁੱਤ ਲਾਉਣ ਅਤੇ ਆਵਾਜਾਈ ਇਕ ਪਾਸੇ ਕਰਨ ਕਰਕੇ ਦੁਕਾਨਦਾਰਾਂ ਨੇ ਵਿਰੋਧ 'ਚ ਬੰਦ ਕੀਤੀ ਮਾਰਕਿਟ

ਮਲੋਟ, 27 ਸਤੰਬਰ (ਅਜਮੇਰ ਸਿੰਘ ਬਰਾੜ)-ਪੁਰਾਣੀ ਤਹਿਸੀਲ ਰੋਡ ਅਤੇ ਪੁਰਾਣੀ ਕੋਰਟ ਰੋਡ ਦੇ ਸ਼ੁਰੂ ਵਿਚ ਜੀ.ਟੀ. ਰੋਡ 'ਤੇ ਸ਼ਹੀਦ ਭਗਤ ਸਿੰਘ ਦਾ ਬੁੱਤ ਲਾਉਣ ਅਤੇ ਆਵਾਜਾਈ ਨੂੰ ਇਕ ਪਾਸੇ ਆਉਣ ਅਤੇ ਇਕ ਪਾਸੇ ਜਾਣ ਦੀ ਤਜਵੀਜ਼ ਦਾ ਵਿਰੋਧ ਕਰਦਿਆਂ ਦੁਕਾਨਦਾਰਾਂ ਨੇ ਮਾਰਕਿਟ ਬੰਦ ਕਰ ਦਿੱਤੀ ਅਤੇ ਇਸ ਦਾ ਵਿਰੋਧ ਕਰਨ ਲੱਗੇ | ਅੱਜ ਜਦੋਂ ਬੀ ਐਂਡ ਆਰ ਦੇ ਐੱਸ.ਡੀ.ਓ. ਅਤੇ ਜੇ.ਈ. ਬੁੱਤ ਲਾਉਣ ਵਾਲੀ ਥਾਂ ਦੀ ਨਿਸ਼ਾਨਦੇਹੀ ਕਰਨ ਲੱਗੇ ਤਾਂ ਦੁਕਾਨਦਾਰਾਂ ਨੇ ਕਿਹਾ ਕਿ ਪਹਿਲਾਂ ਹੀ ਬੇਹੱਦ ਮੰਦੇ ਦੀ ਮਾਰ ਝੱਲ ਰਹੇ ਦੁਕਾਨਦਾਰਾਂ ਦਾ ਕਾਰੋਬਾਰ ਖ਼ਤਮ ਹੋ ਜਾਵੇਗਾ | ਦੁਕਾਨਦਾਰ ਇਕਦਮ ਇਕੱਠੇ ਹੋ ਕੇ ਇਸ ਦਾ ਵਿਰੋਧ ਕਰਨ ਲੱਗੇ | ਥਾਣਾ ਸਿਟੀ ਦੇ ਐੱਸ.ਐੱਚ.ਓ., ਹੋਰ ਥਾਣੇਦਾਰ ਅਤੇ ਪੁਲਿਸ ਕਰਮੀ ਇਸ ਮੌਕੇ ਮੌਜੂਦ ਸਨ | ਇਸ ਸੜਕਾਂ ਨਾਲ ਸਬੰਧਿਤ ਦੁਕਾਨਦਾਰਾਂ ਤੋਂ ਇਲਾਵਾ ਸਿਆਸੀ ਪਾਰਟੀਆਂ ਦੇ ਆਗੂ ਵੀ ਇਕੱਠੇ ਹੋ ਗਏ | ਭਾਰਤੀ ਜਨਤਾ ਪਾਰਟੀ, ਸ਼੍ਰੋਮਣੀ ਅਕਾਲੀ ਦਲ, ਕਾਂਗਰਸ ਦੇ ਆਗੂਆਂ ਨੇ ਦੁਕਾਨਦਾਰਾਂ ਦੀ ਹਮਾਇਤ ਦਿਖਾਉਣੀ ਸ਼ੁਰੂ ਕਰ ਦਿੱਤੀ | ਸਾਰੇ ਦੁਕਾਨਦਾਰ ਇਸ ਗੱਲ 'ਤੇ ਇਕ ਮੱਤ ਹਨ ਕਿ ਟ੍ਰੈਫ਼ਿਕ ਇਕ ਪਾਸੇ ਕਰਨ ਨਾਲ ਯਕੀਨਨ ਹੀ ਉਨ੍ਹਾਂ ਦੀਆਂ ਦੁਕਾਨਦਾਰੀਆਂ ਫ਼ੇਲ੍ਹ ਹੋਣ ਦੇ ਕਿਨਾਰੇ ਪਹੁੰਚ ਜਾਣਗੀਆਂ | ਦੁਕਾਨਦਾਰਾਂ ਨੇ ਕਿਹਾ ਕਿ ਉਹ ਸ਼ਹੀਦ ਭਗਤ ਸਿੰਘ ਦੀ ਸ਼ਹਾਦਤ ਨੂੰ ਨਮਨ ਕਰਦੇ ਹਨ | ਦੁਕਾਨਦਾਰਾਂ ਨੇ ਮੰਗ ਕੀਤੀ ਕਿ ਜੇਕਰ ਸਮੇਂ ਦੀ ਸਰਕਾਰ ਨੇ ਸ: ਭਗਤ ਸਿੰਘ ਦਾ ਬੁੱਤ ਲਾਉਣਾ ਹੈ, ਤਾਂ ਕਿਸੇ ਯੋਗ ਥਾਂ 'ਤੇ ਲਾਇਆ ਜਾ ਸਕਦਾ ਹੈ, ਨਾ ਕਿ ਕਿਸੇ ਦੀ ਦੁਕਾਨ ਦੇ ਅੱਗੇ ਅਤੇ ਸੈਂਕੜੇ ਦੁਕਾਨਦਾਰਾਂ ਦਾ ਕਾਰੋਬਾਰ ਬੰਦ ਕਰਵਾ ਕੇ ਅਜਿਹਾ ਬੁੱਤ ਲਾਇਆ ਜਾਵੇ | ਐੱਸ.ਡੀ.ਐੱਮ. ਕਮਲਜੀਤ ਸਿੰਘ ਨੇ ਮੌਕੇ 'ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ ਅਤੇ ਫ਼ਿਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਦੁਕਾਨਦਾਰਾਂ ਨੂੰ ਰਾਜ਼ੀ ਕਰ ਲਿਆ ਗਿਆ ਹੈ ਅਤੇ ਉਹ ਬੁੱਤ ਲਾਉਣ ਲਈ ਸਹਿਮਤ ਹੋ ਗਏ ਹਨ | ਉਨ੍ਹਾਂ ਦੱਸਿਆ ਕਿ ਬੁੱਤ ਕੋਈ ਬਹੁਤ ਜ਼ਿਆਦਾ ਥਾਂ ਵਿਚ ਜਾਂ ਬਹੁਤ ਉੱਚਾਈ ਵਿਚ ਨਹੀਂ ਹੋਵੇਗਾ, ਦੁਕਾਨਦਾਰਾਂ ਨੇ ਦੁਕਾਨਾਂ ਖੋਲ੍ਹ ਲਈਆਂ ਹਨ |

-ਮਾਮਲਾ ਫ਼ੌਜ 'ਚ ਚੱਲ ਰਹੀਆਂ ਵੱਖ-ਵੱਖ ਕੌਮਾਂ ਦੇ ਨਾਂਅ 'ਤੇ ਰੈਜੀਮੈਂਟਾਂ ਨੂੰ ਖ਼ਤਮ ਕਰਨ ਦਾ- ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਨੇ ਰਾਸ਼ਟਰਪਤੀ ਦੇ ਨਾਂਅ ਭੇਜਿਆ ਮੰਗ ਪੱਤਰ

ਸ੍ਰੀ ਮੁਕਤਸਰ ਸਾਹਿਬ, 27 ਸਤੰਬਰ (ਰਣਜੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਵਲੋਂ ਅੱਜ ਜ਼ਿਲ੍ਹਾ ਪ੍ਰਧਾਨ ਬਲਦੇਵ ਸਿੰਘ ਵੜਿੰਗ ਦੀ ਅਗਵਾਈ 'ਚ ਮਾਣਯੋਗ ਰਾਸ਼ਟਰਪਤੀ ਦਰੋਪਦੀ ਮੁਰਮੂ ਦੇ ਨਾਂਅ ਤਹਿਸੀਲਦਾਰ ਸ੍ਰੀ ਮੁਕਤਸਰ ਸਾਹਿਬ ਨੂੰ ਮੰਗ ਪੱਤਰ ...

ਪੂਰੀ ਖ਼ਬਰ »

ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਵਲੋਂ ਰੋਸ ਪ੍ਰਦਰਸ਼ਨ

ਸ੍ਰੀ ਮੁਕਤਸਰ ਸਾਹਿਬ, 27 ਸਤੰਬਰ (ਹਰਮਹਿੰਦਰ ਪਾਲ)-ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੀ ਸੂਬਾ ਕਮੇਟੀ ਦੇ ਫ਼ੈਸਲੇ ਤਹਿਤ ਅੱਜ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਵਰਕਰਾਂ ਵਲੋਂ ਸੂਬਾ ਪ੍ਰਚਾਰ ਸਕੱਤਰ ਤੇ ਜ਼ਿਲ੍ਹਾ ਪ੍ਰਧਾਨ ਬਲਜੀਤ ...

ਪੂਰੀ ਖ਼ਬਰ »

ਪਾਵਰਕਾਮ ਐਡ ਟ੍ਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਨੇ ਮਿ੍ਤਕ ਦੇ ਪਰਿਵਾਰ ਨੂੰ 10 ਲੱਖ ਰੁਪਏ ਮੁਆਵਜ਼ਾ ਦਿਵਾਇਆ

ਮਲੋਟ, 27 ਸਤੰਬਰ (ਪਾਟਿਲ)-ਅੱਜ ਪਾਵਰਕਾਮ ਐਂਡ ਟ੍ਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਸਰਕਲ ਸ੍ਰੀ ਮੁਕਤਸਰ ਸਾਹਿਬ ਦੀਆਂ ਕੋਸ਼ਿਸ਼ਾਂ ਸਦਕਾ ਮਿ੍ਤਕ ਸਾਥੀ ਗੁਰਜੰਟ ਸਿੰਘ ਦੇ ਪਰਿਵਾਰ ਨੂੰ 10 ਲੱਖ ਰੁਪਏ ਮੁਆਵਜ਼ਾ ਰਾਸ਼ੀ ਲੈ ਕੇ ਦਿੱਤੀ ਗਈ | ਸੂਬਾ ਸਹਿ ਸਕੱਤਰ ਅਜੇ ...

ਪੂਰੀ ਖ਼ਬਰ »

ਘਰ 'ਚੋਂ ਬੱਕਰਾ ਤੇ ਬੱਕਰੀ ਚੋਰੀ

ਰੁਪਾਣਾ, 27 ਸਤੰਬਰ (ਜਗਜੀਤ ਸਿੰਘ)-ਬੀਤੀ ਰਾਤ ਚੋਰਾਂ ਵਲੋਂ ਗਰੀਬ ਪਰਿਵਾਰ ਦੇ ਘਰ 'ਚੋਂ ਬੱਕਰਾ ਤੇ ਬੱਕਰੀ ਚੋਰੀ ਕਰਕੇ ਲੈ ਜਾਣ ਦਾ ਸਮਾਚਾਰ ਹੈ | ਇਹ ਜਾਣਕਾਰੀ ਦਿੰਦਿਆਂ ਪੱਪੂ ਰਾਮ ਸਿੰਘ ਪੁੱਤਰ ਰਾਮ ਕ੍ਰਿਸ਼ਨ ਵਾਸੀ ਰੁਪਾਣਾ ਨੇ ਦੱਸਿਆ ਕਿ ਘਰ ਦੇ ਵਿਹੜੇ ਅੰਦਰ ਆਪਣੇ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਦੇ ਜਨਮ ਦਿਵਸ ਨੂੰ ਸਮਰਪਿਤ ਕੈਂਡਲ ਮਾਰਚ ਅੱਜ

ਮਲੋਟ, 27 ਸਤੰਬਰ (ਪਾਟਿਲ)-ਸ਼ਹਿਰ ਦੀਆਂ ਸਮੂਹ ਸਮਾਜ ਸੇਵੀ ਤੇ ਧਾਰਮਿਕ ਸੰਸਥਾਵਾਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਸ਼ਹੀਦ ਏ ਆਜਮ ਸ: ਭਗਤ ਸਿੰਘ ਦੇ ਜਨਮ ਦਿਵਸ ਨੂੰ ਸਮਰਪਿਤ 28 ਸਤੰਬਰ ਦਿਨ ਬੁੱਧਵਾਰ ਨੂੰ ਮਲੋਟ ਸ਼ਹਿਰ 'ਚ ਵਿਸ਼ਾਲ ਕੈਂਡਲ ਮਾਰਚ ਕੱਢਿਆ ਜਾਵੇਗਾ | ਇਸ ...

ਪੂਰੀ ਖ਼ਬਰ »

ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਵਲੋਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ

ਸ੍ਰੀ ਮੁਕਤਸਰ ਸਾਹਿਬ, 27 ਸਤੰਬਰ (ਹਰਮਹਿੰਦਰ ਪਾਲ)-ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਵਲੋਂ ਡੀ.ਸੀ. ਦਫ਼ਤਰ ਸ੍ਰੀ ਮੁਕਤਸਰ ਸਾਹਿਬ ਸਾਹਮਣੇ ਰੋਸ ਪ੍ਰਦਰਸ਼ਨ ਕਰਦਿਆਂ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਯੂਨੀਅਨ ਆਗੂਆਂ ਨੇ ...

ਪੂਰੀ ਖ਼ਬਰ »

ਬੇਮੌਸਮੀ ਬਾਰਿਸ਼ ਨੇ ਕਿਸਾਨਾਂ ਦੀਆਂ ਚਿੰਤਾਵਾਂ 'ਚ ਕੀਤਾ ਵਾਧਾ

ਲੰਬੀ, 27 ਸਤੰਬਰ (ਮੇਵਾ ਸਿੰਘ)- ਦਿਨੋਂ-ਦਿਨ ਕਮਜ਼ੋਰ ਹੋ ਰਹੀ ਆਰਥਿਕਤਾ ਦੀ ਘੁੰਮਣਘੇਰੀ 'ਚ ਫ਼ਸੇ ਕਿਸਾਨਾਂ ਲਈ ਆਏ ਦਿਨ ਕੋਈ ਨਾ ਕੋਈ ਕੁਦਰਤੀ ਆਫ਼ਤ ਬਣੀ ਹੀ ਰਹਿੰਦੀ ਹੈ | ਪਹਿਲਾਂ ਫ਼ਰਵਰੀ/ਮਾਰਚ ਮਹੀਨਿਆਂ ਦੌਰਾਨ ਪਈ ਤੇਜ਼ ਗਰਮੀ ਕਾਰਨ ਕਣਕ ਦੀ ਫ਼ਸਲ ਦਾ ਝਾੜ ਘਟਿਆ ...

ਪੂਰੀ ਖ਼ਬਰ »

ਰੇਤ ਨਾਲ ਭਰੇ ਤਿੰਨ ਟਰੈਕਟਰ-ਟਰਾਲੇ ਪੁਲਿਸ ਨੇ ਕਬਜ਼ੇ 'ਚ ਲਏ, ਤਿੰਨ ਨਾਮਜ਼ਦ

ਸ੍ਰੀ ਮੁਕਤਸਰ ਸਾਹਿਬ, 27 ਸਤੰਬਰ (ਹਰਮਹਿੰਦਰ ਪਾਲ)-ਥਾਣਾ ਸਦਰ ਸ੍ਰੀ ਮੁਕਤਸਰ ਸਾਹਿਬ ਦੀ ਪੁਲਿਸ ਨੇ ਦੋ ਵੱਖ-ਵੱਖ ਮਾਮਲਿਆਂ 'ਚ ਰੇਤ ਨਾਲ ਭਰੇ ਤਿੰਨ ਟਰੈਕਟਰ-ਟਰਾਲੇ ਕਬਜੇ 'ਚ ਲੈ ਕੇ ਤਿੰਨ ਲੋਕਾਂ ਨੂੰ ਗਿ੍ਫ਼ਤਾਰ ਕੀਤਾ ਹੈ | ਪਹਿਲੇ ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਸ਼ਹਿਰ 'ਚ ਨਾਜਾਇਜ਼ ਕਬਜ਼ਿਆਂ ਦੀ ਭਰਮਾਰ ਕਾਰਨ ਆਵਾਜਾਈ 'ਚ ਪੈ ਰਿਹੈ ਵਿਘਨ

ਸ੍ਰੀ ਮੁਕਤਸਰ ਸਾਹਿਬ, 27 ਸਤੰਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਸ਼ਹਿਰ ਵਿਚ ਸੜਕਾਂ 'ਤੇ ਨਾਜਾਇਜ਼ ਕਬਜ਼ਿਆਂ ਦੀ ਭਰਮਾਰ ਕਾਰਨ ਆਵਾਜਾਈ ਵਿਚ ਕਾਫ਼ੀ ਵਿਘਨ ਪੈਂਦਾ ਹੈ ਅਤੇ ਰਾਹਗੀਰਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ...

ਪੂਰੀ ਖ਼ਬਰ »

-ਮਾਮਲਾ ਬੰਦੀ ਸਿੰਘਾਂ ਦੀ ਰਿਹਾਈ ਦਾ- ਸਿੱਖ ਜਥੇਬੰਦੀ ਨੇ ਡਿਪਟੀ ਕਮਿਸ਼ਨਰ ਨੂੰ ਸੌਂਪਿਆ ਮੰਗ ਪੱਤਰ

ਸ੍ਰੀ ਮੁਕਤਸਰ ਸਾਹਿਬ, 27 ਸਤੰਬਰ (ਹਰਮਹਿੰਦਰ ਪਾਲ)-ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਸਿੱਖ ਜਥੇਬੰਦੀ ਵਲੋਂ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਨੂੰ ਮੰਗ ਪੱਤਰ ਸੌਂਪਿਆ ਗਿਆ | ਸਿੱਖ ਜਥੇਬੰਦੀ ਦੇ ਆਗੂਆਂ ਨੇ ਕਿਹਾ ਕਿ ਅਸੀਂ ਮੁੱਖ ਮੰਤਰੀ ਭਗਵੰਤ ਸਿੰਘ ...

ਪੂਰੀ ਖ਼ਬਰ »

ਟਾਟਾ ਕੰਪਨੀ ਦੇ ਨਕਲੀ ਰੈਪਰ 'ਚ ਚਾਹ-ਪੱਤੀ ਅਤੇ ਨਮਕ ਪਾ ਕੇ ਵੇਚਣ ਵਾਲੇ ਦੋ ਨਾਮਜ਼ਦ

ਸ੍ਰੀ ਮੁਕਤਸਰ ਸਾਹਿਬ, 27 ਸਤੰਬਰ (ਹਰਮਹਿੰਦਰ ਪਾਲ)-ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਦੀ ਪੁਲਿਸ ਨੇ ਟਾਟਾ ਕੰਪਨੀ ਦੇ ਨਕਲੀ ਰੈਪਰ ਵਿਚ ਚਾਹ-ਪੱਤੀ ਅਤੇ ਨਮਕ ਪਾ ਕੇ ਵੇਚਣ ਵਾਲੇ ਦੋ ਲੋਕਾਂ ਵਿਰੁੱਧ ਮਾਮਲਾ ਦਰਜ ਕੀਤਾ ਹੈ, ਦੀ ਗਿ੍ਫ਼ਤਾਰੀ ਬਾਕੀ ਹੈ | ਇਸ ਸੰਬੰਧੀ ...

ਪੂਰੀ ਖ਼ਬਰ »

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਬਿਰਧ ਸਰੂਪ 1 ਅਕਤੂਬਰ ਨੂੰ ਕੀਤੇ ਜਾਣਗੇ ਰਵਾਨਾ

ਦੋਦਾ, 27 ਸਤੰਬਰ (ਰਵੀਪਾਲ)-ਧਾਰਮਿਕ ਨਿਰੋਲ ਸੇਵਾ ਸੰਸਥਾ ਵਲੋਂ ਪਿਛਲੇ 6 ਮਹੀਨੇ ਦੌਰਾਨ ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਇਕੱਠੇ ਕੀਤੇ ਬਿਰਧ ਸਰੂਪ ਸ਼੍ਰੋਮਣੀ ਕਮੇਟੀ ਦੀ ਵਿਸ਼ੇਸ਼ ਪਾਲਕੀ ਵਾਲੀ ਬੱਸ ਰਾਹੀਂ ਸ੍ਰੀ ਗੋਇੰਦਵਾਲ ਸਾਹਿਬ ਲਈ 1 ਅਕਤੂਬਰ ਨੂੰ ...

ਪੂਰੀ ਖ਼ਬਰ »

'ਸੈਟੈਲਾਈਟ' ਗਿਰਦਾਵਰੀ ਰਾਹੀਂ ਕਿਸਾਨਾਂ ਨੂੰ ਫ਼ਸਲੀ ਖ਼ਰਾਬੇ ਦਾ ਮੁਆਵਜ਼ਾ ਦਿੱਤਾ ਜਾਵੇ: ਮਿੱਡੂਖੇੜਾ

ਮੰਡੀ ਕਿੱਲਿਆਂਵਾਲੀ, 27 ਸਤੰਬਰ (ਇਕਬਾਲ ਸਿੰਘ ਸ਼ਾਂਤ)-ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਤੇਜਿੰਦਰ ਸਿੰਘ ਮਿੱਡੂਖੇੜਾ ਨੇ ਬੇਮੌਸਮੀ ਬਾਰਿਸ਼ਾਂ ਕਰਕੇ ਫ਼ਸਲਾਂ ਦੇ ਖ਼ਰਾਬੇ ਲਈ ਪ੍ਰਭਾਵਿਤ ਕਿਸਾਨਾਂ ਲਈ ਤੁਰੰਤ ਮੁਆਵਜ਼ੇ ਦੀ ਮੰਗ ਕੀਤੀ ਹੈ | ਉਨ੍ਹਾਂ ...

ਪੂਰੀ ਖ਼ਬਰ »

ਪਰਾਲੀ ਪ੍ਰਬੰਧਨ ਸੰਬੰਧੀ ਕਿਸਾਨ ਜਾਗਰੂਕਤਾ ਕੈਂਪ ਲਾਇਆ

ਮੰਡੀ ਬਰੀਵਾਲਾ, 27 ਸਤੰਬਰ (ਨਿਰਭੋਲ ਸਿੰਘ)-ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਸ੍ਰੀ ਮੁਕਤਸਰ ਸਾਹਿਬ ਵਲੋਂ ਸਰਕਲ ਬਰੀਵਾਲਾ ਦੇ ਪਿੰਡ ਮੋਤਲੇਵਾਲਾ ਵਿਖੇ ਪਰਾਲੀ ਸੰਭਾਲ ਸੰਬੰਧੀ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ | ਇਸ ਦੌਰਾਨ ਖੇਤੀਬਾੜੀ ਅਫ਼ਸਰ ਡਾ: ...

ਪੂਰੀ ਖ਼ਬਰ »

ਝੋਨੇ ਦੀ ਪਰਾਲੀ ਨੂੰ ਨਾ ਸਾੜਨ ਸੰਬੰਧੀ ਕਿਸਾਨਾਂ ਨੂੰ ਕੀਤਾ ਜਾਗਰੂਕ

ਮਲੋਟ, 27 ਸਤੰਬਰ (ਪਾਟਿਲ, ਬਰਾੜ)-ਡਾ: ਪਰਮਿੰਦਰ ਸਿੰਘ ਧੰਜੂ ਬਲਾਕ ਖੇਤੀਬਾੜੀ ਅਫ਼ਸਰ ਮਲੋਟ ਦੀ ਅਗਵਾਈ ਹੇਠ ਝੋਨੇ ਦੀ ਪਰਾਲੀ ਨਾ ਸਾੜਨ ਸੰਬੰਧੀ ਚਲਾਈ ਗਈ ਮੁਹਿੰਮ ਤਹਿਤ ਪਿੰਡ ਗੁਰੂਸਰ ਯੋਧਾ ਵਿਖੇ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ | ਕੈਂਪ ਦੌਰਾਨ ਅੰਮਿ੍ਤਕਿ੍ਪਾਲ ...

ਪੂਰੀ ਖ਼ਬਰ »

ਪੈਨਸ਼ਨਰਜ਼ ਐਸੋਸੀਏਸ਼ਨ ਪਾਵਰਕਾਮ ਵਲੋਂ ਭਰਵੀਂ ਗੇਟ ਰੈਲੀ

ਸ੍ਰੀ ਮੁਕਤਸਰ ਸਾਹਿਬ, 27 ਸਤੰਬਰ (ਰਣਜੀਤ ਸਿੰਘ ਢਿੱਲੋਂ)-ਪੈਨਸ਼ਨਰਜ਼ ਐਸੋਸੀਏਸ਼ਨ ਪਾਵਰਕਾਮ ਟਰਾਂਸਮਿਸ਼ਨ ਮੰਡਲ ਸ੍ਰੀ ਮੁਕਤਸਰ ਸਾਹਿਬ ਦੇ ਪੈਨਸ਼ਨਰਜ਼ ਅਤੇ ਪਰਿਵਾਰਕ ਮੈਂਬਰਾਂ ਵਲੋਂ ਆਪਣੀਆਂ ਹੱਕੀ ਅਤੇ ਜਾਇਜ਼ ਮੰਗਾਂ ਮਨਵਾਉਣ ਲਈ ਵਧੀਕ ਨਿਗਰਾਨ ਇੰਜੀਨੀਅਰ ...

ਪੂਰੀ ਖ਼ਬਰ »

ਕੁੱਟਮਾਰ ਕਰਨ ਦੇ ਦੋਸ਼ 'ਚ ਇਕ ਨਾਮਜ਼ਦ

ਸ੍ਰੀ ਮੁਕਤਸਰ ਸਾਹਿਬ, 27 ਸਤੰਬਰ (ਹਰਮਹਿੰਦਰ ਪਾਲ)-ਕੁੱਟਮਾਰ ਕਰਨ ਦੇ ਦੋਸ਼ 'ਚ ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਦੀ ਪੁਲਿਸ ਨੇ ਇਕ ਨਾਮਜ਼ਦ ਅਤੇ ਕੁਝ ਅਣਪਛਾਤਿਆਂ ਦੇ ਵਿਰੁੱਧ ਮਾਮਲਾ ਦਰਜ ਕੀਤਾ ਹੈ | ਇਸ ਸੰਬੰਧੀ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ 17 ਸਾਲਾ ਦੇਵ ...

ਪੂਰੀ ਖ਼ਬਰ »

ਬਾਬਾ ਸ਼ੇਖ਼ ਫ਼ਰੀਦ ਦਾ ਆਗਮਨ ਪੁਰਬ ਮਨਾਇਆ

ਮਲੋਟ, 27 ਸਤੰਬਰ (ਅਜਮੇਰ ਸਿੰਘ ਬਰਾੜ)-ਦਾਨੇਵਾਲਾ ਦੀ ਘੁਮਿਆਰਾ ਰੋਡ 'ਤੇ ਸਥਿਤ ਨਿਰਮਾਣ ਅਧੀਨ ਗੁਰਦੁਆਰਾ ਚਰਨ ਕਮਲ ਭੋਰਾ ਸਾਹਿਬ ਵਿਖੇ ਵਿਸ਼ੇਸ਼ ਤੌਰ 'ਤੇ ਬਾਬਾ ਸ਼ੇਖ਼ ਫ਼ਰੀਦ ਦਾ ਆਗਮਨ ਪੁਰਬ ਮਨਾਇਆ ਗਿਆ | ਇਸ ਮੌਕੇ ਜਿਥੇ ਹਜ਼ੂਰੀ ਰਾਗੀ ਜਥੇ ਭਾਈ ਗੁਰਬੀਰ ਸਿੰਘ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਨੂੰ ਤੋੜਨ ਲਈ ਭਾਜਪਾ, 'ਆਪ', ਕਾਂਗਰਸ ਦੀ ਸਾਜਿਸ਼ ਕਾਮਯਾਬ ਨਹੀਂ ਹੋਣ ਦੇਵਾਂਗੇ-ਸੁਖਬੀਰ

ਆਲਮਗੀਰ, 27 ਸਤੰਬਰ (ਜਰਨੈਲ ਸਿੰਘ ਪੱਟੀ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅਸੀਂ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਵੱਖਰੀ ਮਾਨਤਾ ਮਿਲਣ ਨੂੰ ਲੈ ਕੇ ਸੁਪਰੀਮ ਕੋਰਟ ਦੇ ਆਏ ਫ਼ੈਸਲੇ ਨੂੰ ਨਹੀਂ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਦੇ ਜਨਮ ਦਿਵਸ ਨੂੰ ਸਮਰਪਿਤ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 27 ਸਤੰਬਰ (ਰਣਜੀਤ ਸਿੰਘ ਢਿੱਲੋਂ)-ਲੋਕ ਮੋਰਚਾ ਪੰਜਾਬ ਵਲੋਂ ਪਿੰਡ ਭੁੱਟੀਵਾਲਾ ਵਿਖੇ ਸੂਬਾ ਕਮੇਟੀ ਦੀ ਮੁਹਿੰਮ ਦੇ ਤਹਿਤ ਸ਼ਹੀਦ ਭਗਤ ਸਿੰਘ ਦੇ ਜਨਮ ਦਿਵਸ ਨੂੰ ਸਮਰਪਿਤ ਮੀਟਿੰਗ ਕੀਤੀ ਗਈ, ਜਿਸ ਵਿਚ ਵੱਡੀ ਗਿਣਤੀ 'ਚ ਮਰਦ ਅਤੇ ਔਰਤਾਂ ਨੇ ...

ਪੂਰੀ ਖ਼ਬਰ »

ਪੰਚਾਇਤ ਸਕੱਤਰਾਂ ਅਤੇ ਵੀ.ਡੀ.ਓਜ਼. ਵਲੋਂ ਹੋਰਨਾਂ ਵਿਭਾਗਾਂ ਦਾ ਕੰਮ ਕਰਨ ਤੋਂ ਇਨਕਾਰ

ਗਿੱਦੜਬਾਹਾ, 27 ਸਤੰਬਰ (ਪਰਮਜੀਤ ਸਿੰਘ ਥੇੜ੍ਹੀ)-ਬੀ.ਡੀ.ਪੀ.ਓ. ਦਫ਼ਤਰ ਅਧੀਨ ਕੰਮ ਕਰਦੇ ਸਮੂਹ ਪੰਚਾਇਤ ਸਕੱਤਰਾਂ ਅਤੇ ਵੀ.ਡੀ.ਓਜ਼. ਬਲਾਕ ਗਿੱਦੜਬਾਹਾ ਵਲੋਂ ਵਿਭਾਗ ਦੇ ਕੰਮਾਂ ਤੋਂ ਇਲਾਵਾ ਹੋਰਨਾਂ ਵਿਭਾਗਾਂ ਦੇ ਕੰਮ ਕਰਨ ਲਈ ਲਗਾਈਆਂ ਡਿਊਟੀਆਂ ਦੇ ਵਿਰੋਧ 'ਚ ਰੋਸ ...

ਪੂਰੀ ਖ਼ਬਰ »

ਲੋੜਵੰਦਾਂ ਦੀ ਮਦਦ ਕਰਨਾ ਪੁੰਨ ਦਾ ਕੰਮ: ਹਨੀ ਫ਼ੱਤਣਵਾਲਾ

ਸ੍ਰੀ ਮੁਕਤਸਰ ਸਾਹਿਬ, 27 ਸਤੰਬਰ (ਰਣਜੀਤ ਸਿੰਘ ਢਿੱਲੋਂ)-ਲੋੜਵੰਦਾਂ ਦੀ ਮਦਦ ਕਰਨਾ ਬਹੁਤ ਹੀ ਪੁੰਨ ਦਾ ਕੰਮ ਹੁੰਦਾ ਹੈ ਅਤੇ ਸਾਨੂੰ ਸਭ ਨੂੰ ਹਰੇਕ ਲੋੜਵੰਦ ਦੀ ਮਦਦ ਕਰਨੀ ਚਾਹੀਦੀ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਮਾਰਕਿਟ ਕਮੇਟੀ ਦੇ ਸਾਬਕਾ ਚੇਅਰਮੈਨ ਜਗਜੀਤ ...

ਪੂਰੀ ਖ਼ਬਰ »

ਸੰਤ ਬਾਬਾ ਸੇਵਾ ਸਿੰਘ ਦੀ ਮਿੱਠੀ ਯਾਦ 'ਚ ਸਮਾਗਮ 2 ਨੂੰ

ਸ੍ਰੀ ਮੁਕਤਸਰ ਸਾਹਿਬ, 27 ਸਤੰਬਰ (ਰਣਜੀਤ ਸਿੰਘ ਢਿੱਲੋਂ)-ਸਥਾਨਕ ਬੂੜਾ ਗੁੱਜਰ ਰੋਡ 'ਤੇ ਪਿੰਡ ਕੋਟਲੀ ਦੇਵਨ ਵਿਖੇ ਸਥਿਤ ਗੁਰਦੁਆਰਾ ਨਾਨਕ ਨਿਵਾਸ ਵਿਖੇ ਸੰਤ ਬਾਬਾ ਸੇਵਾ ਸਿੰਘ ਅਤੇ ਮਾਤਾ ਗੁਰਦਿਆਲ ਕੌਰ ਦੀ ਮਿੱਠੀ ਯਾਦ 'ਚ ਹਰ ਸਾਲ ਦਾ ਤਰਾਂ ਇਸ ਸਾਲ ਵੀ ਸੰਗਤ ਦੇ ...

ਪੂਰੀ ਖ਼ਬਰ »

ਗੀਤਕਾਰ 'ਸੀਰਾ ਸਿੰਘੇਵਾਲਾ' ਨਹੀਂ ਰਿਹਾ

ਮੰਡੀ ਕਿੱਲਿਆਂਵਾਲੀ, 27 ਸਤੰਬਰ (ਇਕਬਾਲ ਸਿੰਘ ਸ਼ਾਂਤ)-ਪੰਜਾਬ ਦੇ ਕਈ ਗਾਇਕਾਂ ਦੀ ਗਾਇਕੀ ਨੂੰ ਆਪਣੇ ਸ਼ਬਦਾਂ ਨਾਲ ਨਿਖਾਰਨ ਵਾਲਾ ਨਾਮੀ ਗੀਤਕਾਰ ਸੀਰਾ ਸਿੰਘੇਵਾਲਾ ਅੱਜ ਬੇਵਕਤੀ ਜਹਾਨੋਂ ਤੁਰ ਗਿਆ | ਉਸਨੂੰ ਅੱਜ ਸਵੇਰੇ ਪਿੰਡ ਸਿੰਘੇਵਾਲਾ- ਫ਼ਤੂਹੀਵਾਲਾ ਵਿਖੇ ਘਰ ...

ਪੂਰੀ ਖ਼ਬਰ »

ਫ਼ਸਲੀ ਵਿਭਿੰਨਤਾ, ਪਰਾਲੀ ਦੇ ਪ੍ਰਬੰਧ, ਹਰਬਲ ਨਸ਼ਿਆਂ ਅਤੇ ਨਹਿਰੀ ਪਾਣੀ ਨੂੰ ਬਚਾਉਣ ਲਈ ਅਹਿਮ ਉਪਰਾਲਿਆਂ ਦੀ ਲੋੜ : ਕਾਦੀਆਂ

ਫ਼ਰੀਦਕੋਟ, 27 ਸਤੰਬਰ (ਜਸਵੰਤ ਸਿੰਘ ਪੁਰਬਾ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵਲੋਂ ਅੱਜ ਇਕ ਸੂਬਾ ਪੱਧਰੀ ਮੀਟਿੰਗ ਫ਼ਰੀਦਕੋਟ ਦੇ ਗੁਰਦੁਆਰਾ ਗੋਦੜੀ ਸਾਹਿਬ ਵਿਚ ਕੀਤੀ ਗਈ ਜਿਸ ਦੀ ਅਗਵਾਈ ਯੂਨੀਅਨ ਦੇ ਸੂਬਾ ਪ੍ਰਧਾਨ ਹਰਮੀਤ ਸਿੰਘ ਕਾਦੀਆਂ ਨੇ ਕੀਤੀ | ਇਸ ਮੌਕੇ ...

ਪੂਰੀ ਖ਼ਬਰ »

ਪੰਜਾਬ ਸੁਬਾਰਡੀਨੇਟ ਸਰਵਿਸ ਫ਼ੈੱਡਰੇਸ਼ਨ (ਸੱਜਣ ਸਿੰਘ) ਦੀ ਚੋਣ ਹੋਈ

ਸ੍ਰੀ ਮੁਕਤਸਰ ਸਾਹਿਬ, 27 ਸਤੰਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸੁਬਾਰਡੀਨੇਟ ਸਰਵਿਸ ਫ਼ੈਡਰੇਸ਼ਨ (ਸੱਜਣ ਸਿੰਘ) ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਚੋਣ ਫ਼ੈਡਰੇਸ਼ਨ ਆਗੂ ਪ੍ਰੇਮ ਚਾਵਲਾ ਅਤੇ ਰਣਜੀਤ ਸਿੰਘ ਰਾਣਵਾਂ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਹੋਈ | ਜਿਸ ...

ਪੂਰੀ ਖ਼ਬਰ »

ਅਧਿਆਪਕਾਂ ਵਲੋਂ ਅੰਤਰ ਜ਼ਿਲ੍ਹਾ ਡੈਪੂਟੇਸ਼ਨ ਰੱਦ ਕਰਨ ਦੀ ਮੰਗ

ਸ੍ਰੀ ਮੁਕਤਸਰ ਸਾਹਿਬ, 27 ਸਤੰਬਰ (ਰਣਜੀਤ ਸਿੰਘ ਢਿੱਲੋਂ)-ਬਦਲੀ ਹੋਣ ਉਪਰੰਤ ਅੰਤਰ ਜ਼ਿਲ੍ਹਾ ਡੈਪੂਟੇਸ਼ਨ 'ਤੇ ਆਪਣੇ ਪੁਰਾਣੇ ਸਟੇਸ਼ਨ 'ਤੇ ਕੰਮ ਕਰ ਰਹੇ ਅਧਿਆਪਕਾਂ ਨੇ ਮਨਦੀਪ ਸਿੰਘ ਦੀ ਅਗਵਾਈ ਹੇਠ ਸਿੱਖਿਆ ਵਿਭਾਗ ਪੰਜਾਬ ਤੋਂ ਮੰਗ ਕੀਤੀ ਕਿ ਆਨਲਾਈਨ ਤਬਾਦਲਾ ...

ਪੂਰੀ ਖ਼ਬਰ »

ਸਰਕਾਰੀ ਸਕੂਲ ਭੂੰਦੜ ਜ਼ਿਲ੍ਹਾ ਪੱਧਰੀ ਰੋਲ ਪਲੇਅ ਮੁਕਾਬਲੇ 'ਚ ਦੂਜੇ ਸਥਾਨ 'ਤੇ ਰਿਹਾ

ਗਿੱਦੜਬਾਹਾ, 27 ਸਤੰਬਰ (ਪਰਮਜੀਤ ਸਿੰਘ ਥੇੜ੍ਹੀ)-ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਕਰਵਾਏ ਗਏ ਬਲਾਕ ਅਤੇ ਜ਼ਿਲ੍ਹਾ ਪੱਧਰੀ ਰੋਲ ਪਲੇਅ ਮੁਕਾਬਲੇ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੂੰਦੜ ਦੀ ਟੀਮ ਨੇ ਜ਼ਿਲ੍ਹੇ 'ਚੋਂ ਦੂਜਾ ਅਤੇ ਬਲਾਕ ਗਿੱਦੜਬਾਹਾ 'ਚੋਂ ...

ਪੂਰੀ ਖ਼ਬਰ »

ਆਦੇਸ਼ ਪੋਲੀਟੈਕਨਿਕ ਕਾਲਜ 'ਚ ਧਾਰਮਿਕ ਸਮਾਗਮ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 27 ਸਤੰਬਰ (ਰਣਜੀਤ ਸਿੰਘ ਢਿੱਲੋਂ)-ਆਦੇਸ਼ ਪੋਲੀਟੈਕਨਿਕ ਕਾਲਜ ਮੜ੍ਹਮੱਲੂ ਵਿਖੇ ਨਵੇਂ ਵਿਦਿਆਰਥੀਆਂ ਦੀ ਆਮਦ 'ਤੇ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਕਰਵਾਇਆ ਗਿਆ ਅਤੇ ਵਿਦਿਆਰਥੀਆਂ ਦੇ ਭਲੇ ਦੀ ਅਰਦਾਸ ਕੀਤੀ ਗਈ | ਕਾਲਜ ਪਿ੍ੰਸੀਪਲ ਨੇ ...

ਪੂਰੀ ਖ਼ਬਰ »

ਸਾਫ਼ਟਬਾਲ ਮੁਕਾਬਲਿਆਂ 'ਚ ਸਰਕਾਰੀ ਸਕੂਲ ਮੋਹਲਾਂ ਦੀ ਝੰਡੀ ਰਹੀ

ਮਲੋਟ, 27 ਸਤੰਬਰ (ਅਜਮੇਰ ਸਿੰਘ ਬਰਾੜ)-ਜ਼ਿਲ੍ਹਾ ਪੱਧਰੀ ਸਕੂਲੀ ਖੇਡਾਂ ਅਧੀਨ ਸਾਫ਼ਟਬਾਲ ਦੇ ਮੈਚ ਸਰਕਾਰੀ ਹਾਈ ਸਕੂਲ ਮੋਹਲਾਂ ਵਿਖੇ ਕਰਵਾਏ ਗਏ ਜਿਸ ਵਿਚ ਵੱਖ-ਵੱਖ ਸਕੂਲਾਂ ਦੇ ਅੰਡਰ-14, 17 ਅਤੇ 19 ਲੜਕੇ ਅਤੇ ਲੜਕੀਆਂ ਦੇ ਮੁਕਾਬਲੇ ਹੋਏ | ਇਸ ਟੂਰਨਾਮੈਂਟ ਵਿਚ ਉਚੇਚੇ ...

ਪੂਰੀ ਖ਼ਬਰ »

ਤਨਖਾਹਾਂ ਨਾ ਮਿਲਣ ਦੇ ਰੋਸ ਵਜੋਂ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਵਰਕਰਾਂ ਵਲੋਂ ਧਰਨਾ

ਗਿੱਦੜਬਾਹਾ, 27 ਸਤੰਬਰ (ਪਰਮਜੀਤ ਸਿੰਘ ਥੇੜ੍ਹੀ)-ਜਲ ਸਪਲਾਈ ਅਤੇ ਸੀਵਰੇਜ਼ ਬੋਰਡ ਵਿਚ ਕੰਮ ਕਰਦੇ ਠੇਕਾ ਆਧਾਰਿਤ ਵਰਕਰਾਂ ਵਲੋਂ ਪਿਛਲੇ ਮਹੀਨੇ ਦੀ ਤਨਖ਼ਾਹ ਨਾ ਮਿਲਣ ਕਰਕੇ ਧਰਨਾ ਦਿੱਤਾ ਗਿਆ | ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਬਰਾਂਚ ...

ਪੂਰੀ ਖ਼ਬਰ »

ਤੀਜੇ ਮੋਰਚੇ ਦਾ ਵਜੂਦ ਸਿਰਫ਼ ਸਿਆਸੀ ਖੁਆਵਾਂ ਤੱਕ ਸੀਮਤ-ਸੁਨੀਤਾ ਦੁੱਗਲ

ਡੱਬਵਾਲੀ, 27 ਸਤੰਬਰ (ਇਕਬਾਲ ਸਿੰਘ ਸ਼ਾਂਤ)-ਸਿਰਸਾ ਤੋਂ ਸੰਸਦ ਮੈਂਬਰ ਸੁਨੀਤਾ ਦੁੱਗਲ ਨੇ ਕਿਹਾ ਕਿ ਭਾਰਤੀ ਰਾਜਨੀਤੀ ਵਿਚ ਤੀਜਾ ਮੋਰਚਾ ਸਿਰਫ਼ ਸਿਆਸੀ ਖੁਆਵਾਂ ਤੱਕ ਸੀਮਤ ਹੈ ਅਤੇ ਹਕੀਕਤ ਵਿਚ ਇਸ ਦਾ ਕੋਈ ਵਜੂਦ ਨਹੀਂ ਹੈ | ਭਾਜਪਾ ਦੇ ਸੰਸਦ ਮੈਂਬਰ ਇੱਥੇ ਅਗਰਵਾਲ ...

ਪੂਰੀ ਖ਼ਬਰ »

ਵਿਗੜੇ ਬਾਂਦਰ ਨੇ ਤਿੰਨ ਜਣਿਆਂ ਨੂੰ ਕੀਤਾ ਜ਼ਖ਼ਮੀ

ਲੰਬੀ, 27 ਸਤੰਬਰ (ਸ਼ਿਵਰਾਜ ਸਿੰਘ ਬਰਾੜ)-ਹਲਕਾ ਲੰਬੀ ਦੇ ਪਿੰਡ ਪੰਜਾਵਾ ਵਿਖੇ ਇੱਕ ਵਿਗੜੇ ਹੋਏ ਬਾਂਦਰ ਨੇ ਤਿੰਨ ਜਣਿਆਂ ਨੰੂ ਵੱਢ ਕੇ ਜ਼ਖ਼ਮੀ ਕਰ ਦਿੱਤਾ ਹੈ | ਜਾਣਕਾਰੀ ਅਨੁਸਾਰ ਕੁਝ ਦਿਨਾਂ ਤੋਂ ਪਿੰਡ ਲੰਬੀ ਵਿਖੇ ਇਕ ਬਾਂਦਰ ਨੇ ਦਹਿਸ਼ਤ ਪਾਈ ਹੋਈ ਹੈ, ਜਿਸ ਨੰੂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX